Thursday, May 21, 2026
Home Blog Page 2212

ਹਰਿਆਣਾ ਦੇ ਸਰਕਾਰੀ ਹਸਪਤਾਲਾਂ ਵਿਚ ਹੁਣ ਸਾਰੇ ਸਟਾਫ ਲਈ ਲਾਗੂ ਹੋਵੇਗਾ ਡਰੈਸ ਕੋਡ – ਸਿਹਤ ਮੰਤਰੀ

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 10 ਫਰਵਰੀ: ਹਰਿਆਣਾ ਦੇ ਗ੍ਰਹਿ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ ਦੇ ਸਾਰੇ ਨਾਗਰਿਕ ਹਸਪਤਾਲਾਂ/ਸਿਹਤ ਸਹੂਲਤਾਂ ਵਿਚ ਹੁਣ ਸਾਰੇ ਸਟਾਫ ਲਈ ਡਰੈਸ ਕੋਡ ਲਾਗੂ ਹੋਵੇਗਾ। ਇਸ ਦੇ ਲਈ ਬਕਾਇਦਾ ਡਿਜਾਇਨਰ ਤੋਂ ਯੂਨੀਫਾਰਮ ਡਿਜਾਇਨ ਵੀ ਕਰਵਾਈ ਗਈ ਹੈ ਅਤੇ ਸਾਰਿਆਂ ਲਈ ਯੂਨੀਫਾਰਮ ਪਹਿਨਣਾ ਹੁਣ ਜਰੂਰੀ ਵੀ ਹੋਵੇਗਾ। ਸ੍ਰੀ ਵਿਜ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਹੁਣ ਕੁੱਝ ਦਿਨ ਪਹਿਲਾਂ ਵਿਭਾਗ ਦੇ ਨਾਲ ਉਨ੍ਹਾਂ ਦੀ ਇਸ ਸਬੰਧ ਵਿਚ ਇਕ ਮੀਟਿੰਗ ਹੋਈ ਸੀ, ਜਿਸ ਵਿਚ ਮੈਂ ਕਿਹਾ ਸੀ ਕਿ ਹਸਪਤਾਲ ਵਿਚ ਸਾਰੇ ਕਰਮਚਾਰੀਆਂ ਨੂੰ ਆਪਣੀ ਯੂਨੀਫਾਰਮ ਪਹਿਨਣੀ ਚਾਹੀਦੀ ਹੈ।ਸ੍ਰੀ ਵਿਜ ਨੇ ਪ੍ਰਾਈਵੇਟ ਹਸਪਤਾਲਾਂ ਦਾ ਉਦਾਹਰਣ ਦਿੰਦੇ ਹੋਏ ਕਿਹਾ ਕਿ ਪ੍ਰਾਈਵੇਟ ਹਸਪਤਾਲ ਵਿਚ ਜਦੋਂ ਜਾਓ ਤਾਂ ਇਕ ਵੀ ਕਰਮਚਾਰੀ ਬਿਨ੍ਹਾ ਯੂਨੀਫਾਰਮ ਦੇ ਨਜਰ ਨਹੀਂ ਆਉਂਦਾ, ਜਦੋਂ ਕਿ ਨਾਗਰਿਕ ਹਸਪਤਾਲ ਵਿਚ ਇਹ ਪਤਾ ਹੀ ਨਹੀਂ ਚਲਦਾ ਕਿ ਕਿਹੜਾ ਮਰੀਜ ਹੈ ਅਤੇ ਕਿਹੜਾ ਕਰਮਚਾਰੀ ਹੈ। ਉਨ੍ਹਾਂ ਕਿਹਾ ਡਰੈਸ ਕੋਡ ਨਾਲ ਹਸਪਤਾਲ ਦੀ ਕਾਰਜਪ੍ਰਣਾਲੀ ਵਿਚ ਸੁਧਾਰ ਆਵੇਗਾ ਅਤੇ ਗੇਟਅੱਪ ਵੀ ਹੋਵੇਗਾ। ਸ੍ਰੀ ਵਿਜ ਨੇ ਕਿਹਾ ਕਿ ਡਰੈਸ ਕੋਡ ਸਾਰਿਆਂ ਲਈ ਜਰੂਰੀ ਹੋਵੇਗਾ। ਉਨ੍ਹਾਂ ਨੇ ਦਸਿਆ ਕਿ ਡਰੈਸ ਕੋਡ ਨੀਤੀ ਦਾ ਉਦੇਸ਼ ਅਨੁਸਾਸ਼ਨ ਦੇ ਤਹਿਤ ਕਰਮਚਾਰੀਆਂ ਦੇ ਵਿਚ ਇਕਰੂਪਤਾ ਅਤੇ ਸਮਾਨਤਾ ਬਨਾਉਣਾ ਹੈ।
ਸ੍ਰੀ ਵਿਜ ਨੇ ਇਸ ਨੀਤੀ ਦੇ ਜਨਰਲ ਦਿਸ਼ਾ-ਨਿਰਦੇਸ਼ਾਂ ਦੇ ਬਾਰੇ ਵਿਚ ਜਾਣਕਾਰੀ ਦੇ ਸਬੰਧ ਵਿਚ ਦਸਿਆ ਕਿ ਸਾਰੇ ਹਸਪਤਾਲ ਕਰਮਚਾਰੀ (ਨਿਯਮਤ/ਠੇਕਾ/ਐਨਐਚਐਮ/ਹੋਰ) ਕਲੀਨਿਕਲ (ਮੈਡੀਕਜ ਅਤੇ ਪੈਰਾ ਮੈਡੀਕਜ), ਜੋ ਸਵੱਛਤਾ ਅਤੇ ਸਵੱਛਤਾ ਸੁਰੱਖਿਆ, ਟਰਾਂਸਪੋਰਟ, ਤਕਨੀਕੀ, ਕਾਰਜਕਰਤਾ, ਰਸੋਈ ਕਾਰਜਕਰਤਾ, ਖੇਤਰ ਕਾਰਜਕਰਤਾ ਹਨ, ਵਰਦੀ ਵਿਚ ਹੋਣੇ ਚਾਹੀਦੇ ਹਨ। ਇਸੀ ਤਰ੍ਹਾ, ਗੈਰ-ਨੈਦਾਨਿਕ ਪ੍ਰਸਾਸ਼ਨਿਕ ਕਾਰਜ ਦੇਖਣ ਵਾਲੇ ਕਰਮਚਾਰੀ ਹਸਪਤਾਲ ਵਿਚ ਸਿਰਫ ਫਾਰਮਲ ਪਹਿਨਣਗੇ (ਜੀਂਸ ਜਾਂ ਟੀ-ਸ਼ਰਟ ਨਹੀਂ)। ਪੁਰਸ਼ ਅਤੇ ਮਹਿਲਾ ਦੋਵਾਂ ਕਰਮਚਾਰੀਆਂ ਨੂੰ ਜਰੂਰੀ ਰੂਪ ਨਾਲ ਡਰੈਸ ਕੋਡ ਦਾ ਪਾਲਣ ਕਰਨਾ ਹੋਵੇਗਾ। ਇਸ ਕੋਡ ਦਾ ਪਾਲਣ ਨਹੀਂ ਕਰਨ ’ਤੇ ਅਨੁਸਾਸ਼ਤਮਕ ਕਾਰਵਾਈ ਕੀਤੀ ਜਾਵੇਗੀ। ਕਰਮਚਾਰੀ ਨੂੰ ਉਸ ਦਿਨ ਗੈਰ-ਹਾਜਰ ਮੰਨਿਆ। ਸਿਹਤ ਮੰਤਰੀ ਨੇ ਦਸਿਆ ਕਿ ਚਰਮ ਪੋਸ਼ਾਕ ਸ਼ੈਲੀਆਂ, ਬਾਲ ਸ਼ੈਲੀਆਂ, ਭਾਰਤੀ ਗਹਿਨੇ, ਏਕਸੈਸਰੀਜ ਸਿੰਗਾਰ, ਲੰਬੇ ਨਾਖੁਨ ਕੰਮ ਦੇ ਘੰਟਿਆਂ ਦੌਰਾਨ ਨਾਮੰਜੂਰ ਹੋਣਗੇ। ਨੇਮ ਪਲੇਟ ’ਤੇ ਕਰਮਚਾਰੀ ਦਾ ਨਾਂਅ ਅਤੇ ਅਹੁਦਾ ਦਰਜ ਹੋਵੇਗਾ। ਹਸਪਤਾਲ ਦੇ ਸਟਾਫ ਨੂੰ ਨੇਮ ਪਲੇਟ ਲਗਾਉਣਾ ਜਰੂਰੀ ਵੀ ਹੈ। ਨਰਸਿੰਗ ਨੂੰ ਛੱਡ ਕੇ ਸਬੰਧਿਤ ਪਦਨਾਮ ਦੇ ਟਰੇਨੀ ਚਿੱਟੀ ਸ਼ਰਟ ਅਤੇ ਨੇਮ ਪਲੇਟ ਦੇ ਨਾਲ ਕਾਲੀ ਪੈਂਟ ਕੋਈ ਵੀ ਪਹਿਨ ਸਕਦਾ ਹੈ।

ਕੇਂਦਰੀ ਬਜਟ ਦੀ ਤਰਜ ’ਤੇ ਹਰਿਆਣਾ ’ਚ ਢਾਂਚਾਗਤ ਵਿਕਾਸ, ਸਿਹਤ, ਰੁਜਗਾਰ ਸ੍ਰਿਜਨ, ਰਿਹਾਇਸ਼, ਸਮਾਜਿਕ ਭਲਾਈ ਸਮੇਤ ਹਰ ਖੇਤਰ ’ਤੇ ਹੋਵੇਗਾ ਫੋਕਸ- ਮੁੱਖ ਮੰਤਰੀ

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 10 ਫਰਵਰੀ: ਅਮ੍ਰਿਤ ਸਮੇਂ ਵਿਚ ਹਰਿਆਣਾ ਦੇ ਨਾਗਰਿਕਾਂ ਦੀ ਭਲਾਈ ਤਹਿਤ ਸਾਲ 2023-24 ਦਾ ਰਾਜ ਬਜਟ ਪੇਸ਼ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਵੱਲੋਂ ਲਗਾਤਾਰ ਪ੍ਰੀ-ਬਜਟ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੀ ਲੜੀ ਵਿਚ ਮੁੱਖ ਮੰਤਰੀ ਨੇ ਅੱਜ ਹਰਿਆਣਾ ਨਿਵਾਸ ਵਿਚ ਮੰਤਰੀਆਂ ਤੇ ਵਿਭਾਗਾਂ ਦੇ ਪ੍ਰਸਾਸ਼ਨਿਕ ਸਕੱਤਰਾਂ ਦੇ ਨਾਲ ਬਜਟ ਤੋਂ ਪਹਿਲਾਂ ਵਿਚਾਰ-ਵਟਾਂਦਰਾਂ ਦੀ ਅਮਿਤ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਬਜਟ ਵਿਚ ਸਿਖਿਆ, ਸਿਹਤ, ਪਿੰਡ ਵਿਕਾਸ, ਵਾਤਾਵਰਣ ਆਦਿ ਖੇਤਰ ’ਤੇ ਮੁੱਖ ਰੂਪ ਨਾਲ ਫੋਕਸ ਰੱਖਦੇ ਹੋਏ ਬਜਟ ਬਣਾਇਆ ਜਾਵੇ। ਸਾਰੇ ਹਿੱਤਧਾਰਕਾਂ ਤੋਂ ਜੋ ਸੁਝਾਅ ਪ੍ਰਾਪਤ ਹੋਏ ਹਨ, ਉਨ੍ਹਾਂ ਦੇ ਸੁਝਾਆਂ ਨੂੰ ਬਜਟ ਵਿਚ ਸ਼ਾਮਿਲ ਕਰ ਇਕ ਚੰਗਾ ਤੇ ਸੰਤੁਲਿਤ ਬਜਟ ਤਿਆਰ ਕਰਨ। ਉਨ੍ਹਾਂ ਨੇ ਕਿਹਾ ਕਿ ਨਵੀਂ ਯੋਜਨਾਵਾਂ ਨੂੰ ਆਮ ਆਦਮੀ ਦੇ ਲਈ ਰੁਕਾਵਟ ਰਹਿਤ ਤੇ ਬਿਹਤਰ ਤਕਨੀਕ ’ਤੇ ਅਧਾਰਿਕ ਬਣਾਇਆ ਜਾਣਾ ਚਾਹੀਦਾ ਹੈ, ਤਾਂ ਜੋ ਈਜ ਆਫ ਲਿਵਿੰਗ ਦੀ ਅਵਧਾਰਣਾ ਸਾਕਾਰ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਰਾਜ ਬਜਟ ਵਿਚ ਕੇਂਦਰੀ ਬਜਟ ਦੀ ਤਰਜ ’ਤੇ ਢਾਚਾਗਤ ਵਿਕਾਸ, ਸਿਹਤ, ਰੁਜਗਾਰ ਸ੍ਰਿਜਨ, ਰਿਹਾਇਸ਼, ਸਮਾਜਿਕ ਭਲਾਈ, ਕਿਸਾਨ ਭਲਾਈ, ਉੱਚ ਸਿਖਿਆ, ਨਵਾਚਾਰ ਅਤੇ ਖੋਜ ਸਮੇਤ ਹਰ ਖੇਤਰ ’ਤੇ ਧਿਆਨ ਕੇਂਦ੍ਰਿਤ ਕੀਤਾ ਜਾਵੇਗਾ, ਜਿਸ ਨਾਲ ਹਰ ਵਰਗ ਨੂੰ ਲਾਭ ਹੋਵੇਗਾ।

ਸਰਕਾਰ ਦਾ ਟੀਚਾ ਅੰਤੋਂਦੇਯ
ਮੁੱਖ ਮੰਤਰੀ ਨੇ ਕਿਹਾ ਕਿ ਸਾਲ 2023 ਨੂੰ ਸੂਬੇ ਵਿਚ ਅੰਤੋਂਦੇਯ ਅਰੋਗਯ ਸਾਲ ਵਜੋ ਮਨਾ ਰਹੇ ਹਨੇ ਵਾਂਝਿਆਂ ਨੂੰ ਤਰਜੀਹ ਦਿੰਦੇ ਹੋਏ ਭਲਾਈਕਾਰੀ ਬਜਟ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਗਰੀਬ ਤੇ ਜਰੂਰਤਮੰਦਾਂ ਦਾ ਸਰਕਾਰੀ ਸਹੂਲਤਾਂ ਤੇ ਸੇਵਾਵਾਂ ’ਤੇ ਪਹਿਲਾ ਹੱਕ ਹੈ। ਇਸ ਲਈ ਅੰਤੋਂਦੇਯ ਦੀ ਭਾਵਨਾ ਨਾਲ ਕੰਮ ਕਰਦੇ ਹੋਏ ਅਸੀਂ ਅੱਗੇ ਵਧੇ ਹਨ। ਆਈਟੀ ਦੀ ਵਰਤੋ ਕਰਦੇ ਹੋਏ ਵਿਵਸਥਾਵਾਂ ਬਦਲ ਰਹੇ ਹਨ। ਮੀਟਿੰਗ ਵਿਚ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਵਾਰੀ-ਵਾਰੀ ਨਾਲ ਸੂਬੇ ਦੇ ਸਾਰੇ ਵਿਭਾਗਾਂ ਦੇ ਮੰਤਰੀਆਂ ਤੇ ਪ੍ਰਸਾਸ਼ਨਿਕ ਸਕੱਤਰਾਂ ਨਾਲ ਉਨ੍ਹਾਂ ਦੇ ਵਿਭਾਗ ਨਾਲ ਸਬੰਧਿਤ ਸੁਝਾਅ ਲਏ। ਅਧਿਕਾਰੀਆਂ ਨੇ ਨਵੀਂ ਯੋਜਨਾਵਾਂ ਨੂੰ ਸ਼ੁਰੂ ਕਰਨ ਦੇ ਸਬੰਧ ਵਿਚ ਮਹਤੱਵਪੂਰਣ ਸੁਝਾਅ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਪੈਸੇ ਦੀ ਕਮੀ ਦੀ ਵਜਾ ਨਾਲ ਕਿਸੇ ਵੀ ਯੋਜਨਾ ਨੂੰ ਰੁਕਨ ਨਹੀਂ ਦਿੱਤਾ ਜਾਵੇਗਾ। ਸੂਬੇ ਦਾ ਚਹੁਮੁਖੀ ਵਿਕਾਸ ਕਰਨਾ ਸਰਕਾਰ ਦੀ ਪਹਿਲੀ ਪ੍ਰਾਥਮਿਕਤਾ ਹੈ। ਇਸ ਮੌਕੇ ’ਤੇ ਸਕੂਲ ਸਿਖਿਆ ਮੰਤਰੀ ਕੰਵਰ ਪਾਲ, ਟ?ਹਾਂਸਪੋਰਟ ਮੰਤਰੀ ਮੂਲਚੰਦ ਸ਼ਰਮਾ, ਸਹਿਕਾਰਤਾ ਮੰਤਰੀ ਡਾ. ਬਨਵਾਰੀ ਲਾਲ, ਸ਼ਹਿਰੀ ਸਥਾਨਕ ਸਰਕਾਰ ਮੰਤਰੀ ਡਾ ਕਮਲ ਗੁਪਤਾ, ਵਿਕਾਸ ਅਤੇ ਪੰਚਾਇਤ ਮੰਤਰੀ ਦੇਵੇਂਦਰ ਸਿੰਘ ਬਬਲੀ, ਮਹਿਲਾ ਅਤੇ ਬਾਲ ਵਿਕਾਸ ਰਾਜ ਮੰਤਰੀ ਸ੍ਰੀਮਤੀ ਕਮਲੇਸ਼ ਢਾਂਡਾ ਅਤੇ ਕਿਰਤ ਰਾਜ ਮੰਤਰੀ ਅਨੁਪ ਧਾਨਕ ਮੌਜੂਦ ਰਹੇ। ਇੰਨ੍ਹਾਂ ਤੋਂ ਇਲਾਵਾ, ਮੁੱਖ ਸਕੱਤਰ ਸੰਜੀਵ ਕੌਸ਼ਲ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਡੀਐਸ ਢੇਸੀ, ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਵੀ ਉਮਾਸ਼ੰਕਰ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਅਮਿਤ ਅਗਰਵਾਲ ਅਤੇ ਮੁੱਖ ਮੰਤਰੀ ਉੱਪ ਪ੍ਰਧਾਨ ਸਕੱਤਰ ਕੇ . ਮਕਰੰਦ ਪਾਡੂਰੰਗ ਸਮੇਤ ਸਹਰੇ ਵਿਭਾਗਾਂ ਦੇ ਪ੍ਰਸਾਸ਼ਨਿਕ ਸਕੱਤਰ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਏ.ਐਸ.ਆਈ. ਨਾਇਬ ਸਿੰਘ ਨੂੰ 56ਵੇਂ ਜਨਮ ਦਿਨ ਮੌਕੇ ਸਰਟੀਫ਼ਿਕੇਟ ਦੇ ਕੇ ਕੀਤਾ ਸਨਮਾਨਿਤ

0

ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 10 ਫਰਵਰੀ : ਸੂਬਾ ਸਰਕਾਰ ਵਲੋਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਸ਼ੁਰੂ ਕੀਤੀ ਰੀਤ ‘ਬਰਥ-ਡੇ ਸੈਲੀਬਰੇਸ਼ਨ’ ਤਹਿਤ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਏ.ਐਸ.ਆਈ ਨਾਇਬ ਸਿੰਘ ਨੂੰ ਉਨ੍ਹਾਂ ਦੇ 56ਵੇਂ ਜਨਮ ਦਿਨ ਮੌਕੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ। ਨਾਇਬ ਸਿੰਘ ਇਸ ਸਮੇਂ ਡਿਪਟੀ ਕਮਿਸ਼ਨਰ ਨਾਲ ਬਤੌਰ ਗੰਨਮੈਨ ਵਜੋਂ ਡਿਊਟੀ ਨਿਭਾਅ ਰਹੇ ਹਨ।ਇਸ ਮੌਕੇ ਡਿਪਟੀ ਕਮਿਸ਼ਨਰ ਸੌਕਤ ਅਹਿਮਦ ਪਰੇ ਨੇ ਨਾਇਬ ਸਿੰਘ ਨੂੰ ਜਨਮ ਦਿਨ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਆਉਣ ਵਾਲਾ ਸਮਾਂ ਤੁਹਾਡੇ ਤੇ ਤੁਹਾਡੇ ਪਰਿਵਾਰ ਲਈ ਚੜ੍ਹਦੀ ਕਲਾ, ਚੰਗੀ ਸਿਹਤ, ਤੰਦਰੁਸਤੀ ਅਤੇ ਖੁਸ਼ੀਆਂ ਭਰਿਆ ਹੋਵੇ। ਇਸ ਮੌਕੇ ਉਨ੍ਹਾਂ ਇਹ ਵੀ ਕਾਮਨਾ ਕੀਤੀ ਕਿ ਉਹ ਆਪਣੀ ਡਿਊਟੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਆਮ ਲੋਕਾਂ ਦੀ ਸੇਵਾ ਕਰਦੇ ਰਹੋਗੇ।ਇਸ ਮੌਕੇ ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਡਿਪਟੀ ਕਮਿਸ਼ਨਰ ਦੇ ਨਿੱਜੀ ਸਹਾਇਕ ਭਾਰਤ ਭੂਸ਼ਣ, ਏਐਸਆਈ ਕੁਲਵੰਤ ਸਿੰਘ, ਏਐਸਆਈ ਸੁਖਜੀਤ ਸਿੰਘ, ਐਚਸੀ ਜੀਤ ਸਿੰਘ, ਸਿਪਾਹੀ ਰਮਨਦੀਪ ਸਿੰਘ, ਗੁਰਸੇਵਕ ਸ਼ਰਮਾ, ਡਰਾਈਵਰ ਸਿਕੰਦਰ ਸਿੰਘ ਆਦਿ ਹਾਜ਼ਰ ਸਨ।

ਪੰਜਾਬ ਅਤੇ ਚੰਡੀਗੜ੍ਹ ਦੇ ਪੁਲਿਸ ਮੁਖੀਆਂ ਨੇ ਕੀਤੀ ਤਾਲਮੇਲ ਮੀਟਿੰਗ

0

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪੰਜਾਬ ਪੁਲਿਸ ਅਤੇ ਚੰਡੀਗੜ੍ਹ ਪੁਲਿਸ ਦਰਮਿਆਨ ਤਾਲਮੇਲ ‘ਤੇ ਜ਼ੋਰ ਦਿੱਤਾ
ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 10 ਫਰਵਰੀ:ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਅਤੇ ਡੀਜੀਪੀ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਪ੍ਰਵੀਰ ਰੰਜਨ ਦੀ ਸਾਂਝੀ ਪ੍ਰਧਾਨਗੀ ਹੇਠ ਪੰਜਾਬ ਪੁਲਿਸ ਅਤੇ ਚੰਡੀਗੜ੍ਹ ਪੁਲਿਸ ਦਰਮਿਆਨ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਤਾਲਮੇਲ ਮੀਟਿੰਗ ਕੀਤੀ ਗਈ ਤਾਂ ਜੋ ਦੋਵਾਂ ਬਲਾਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਇਆ ਜਾ ਸਕੇ।
ਮੀਟਿੰਗ ਵਿੱਚ ਏਡੀਜੀਪੀ ਕਾਨੂੰਨ ਤੇ ਵਿਵਸਥਾ, ਪੰਜਾਬ ਅਰਪਿਤ ਸ਼ੁਕਲਾ, ਇੰਸਪੈਕਟਰ ਜਨਰਲ ਆਫ ਪੁਲੀਸ (ਆਈਜੀਪੀ) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ, ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਚੰਡੀਗੜ੍ਹ ਮਨੀਸ਼ਾ ਚੌਧਰੀ ਅਤੇ ਐਸਐਸਪੀ ਐਸਏਐਸ ਨਗਰ ਸੰਦੀਪ ਗਰਗ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਰਗਰਮ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਰਣਨੀਤੀ ਅਤੇ ਕਾਰਜ-ਯੋਜਨਾ ਘੜਨ ਲਈ ਵਿਸਥਾਰਤ ਚਰਚਾ ਕੀਤੀ ਗਈ। ਦੋਵਾਂ ਬਲਾਂ ਦਰਮਿਆਨ ਬਿਹਤਰ ਤਾਲਮੇਲ ਕਾਇਮ ਰੱਖਣ ਲਈ ਅੰਦਰੂਨੀ ਤੰਤਰ ਵਿਕਸਤ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਤਜਵੀਜ਼ ਦਿੱਤੀ ਕਿ ਖੇਤਰ ਵਿੱਚ ਗੈਂਗਸਟਰਾਂ ਦੀਆਂ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਗੁਆਂਢੀ ਰਾਜਾਂ ਦੇ ਜ਼ਿਲ੍ਹਾ ਪੁਲਿਸ ਮੁਖੀਆਂ ਅਤੇ ਐਸਐਸਪੀਜ਼ ਵਿਚਕਾਰ ਤਿਮਾਹੀ ਜਾਂ ਦੋ-ਮਾਸਿਕ ਮੀਟਿੰਗਾਂ ਕੀਤੀਆਂ ਜਾਣ ਕਿਉਂ ਕਿ ਇਨ੍ਹਾਂ ਖੇਤਰਾਂ ਵਿੱਚ ਹੁੰਦੀਆਂ ਅਪਰਾਧਿਕ ਗਤੀਵਿਧੀਆਂ ਅਤੇ ਇਸਦੇ ਢੰਗ-ਤਰੀਕੇ ਇਕੋ ਜਿਹੇ ਹਨ। ਉਨ੍ਹਾਂ ਨੇ ਖੇਤਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜਾਣਕਾਰੀ ਸਾਂਝੀ ਕਰਨ ਵਾਸਤੇ ਨਵੀਨਤਮ ਤਕਨਾਲੋਜੀ ਦੀ ਵਰਤੋਂ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਐਸਐਸਪੀ ਮੁਹਾਲੀ ਨੂੰ ਟਰਾਈਸਿਟੀ ਵਿੱਚ ਅਪਰਾਧ ਦੇ ਰੁਝਾਨ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਐਸਐਸਪੀ ਚੰਡੀਗੜ੍ਹ ਅਤੇ ਡੀਸੀਪੀ ਪੰਚਕੂਲਾ ਨਾਲ ਨਿਯਮਤ ਮੀਟਿੰਗਾਂ ਕਰਨ ਦੇ ਵੀ ਨਿਰਦੇਸ਼ ਦਿੱਤੇ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਦੋਵਾਂ ਬਲਾਂ ਦਰਮਿਆਨ ਬਿਹਤਰ ਤਾਲਮੇਲ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਪੰਜਾਬ ਪੁਲਿਸ ਵੱਲੋਂ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਤਰਨਤਾਰਨ ਤੋਂ 3 ਕਿਲੋ ਹੈਰੋਇਨ ਅਤੇ ਪਿਸਤੌਲ ਬਰਾਮਦ

0

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਪਾਕਿ-ਅਧਾਰਤ ਤਸਕਰਾਂ ਵੱਲੋਂ ਡਰੋਨ ਜ਼ਰੀਏ ਭੇਜੀ ਗਈ ਸੀ ਖੇਪ- ਡੀਜੀਪੀ ਗੌਰਵ ਯਾਦਵ
ਪੰਜਾਬੀ ਖ਼ਬਰਸਾਰ ਬਿਉਰੋ
ਤਰਨਤਾਰਨ, 10 ਫਰਵਰੀ:ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਤਸਕਰੀ ਸਬੰਧੀ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਤਰਨਤਾਰਨ ਦੇ ਸਰਹੱਦੀ ਪਿੰਡ ਮੀਆਂਵਾਲ ਤੋਂ ਪਾਰਸਲ ਜਿਸ ਵਿੱਚ 3 ਕਿਲੋਗ੍ਰਾਮ ਹੈਰੋਇਨ, ਪੰਜ ਜਿੰਦਾ ਕਾਰਤੂਸ ਅਤੇ ਮੈਗਜ਼ੀਨ ਸਮੇਤ 0.30 ਬੋਰ ਦਾ ਪਿਸਤੌਲ ਸੀ, ਬਰਾਮਦ ਕੀਤਾ। ਇਸ ਖੇਪ ਨੂੰ ਪਾਕਿਸਤਾਨ ਅਧਾਰਤ ਤਸਕਰਾਂ ਨੇ ਸਰਹੱਦ ਪਾਰ ਤੋਂ ਡਰੋਨ ਰਾਹੀਂ ਭੇਜਿਆ ਸੀ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਖੇਮਕਰਨ ਖੇਤਰ ਵਿੱਚ ਭਾਰਤ-ਪਾਕਿ ਸਰਹੱਦ ਨੇੜੇ ਡਰੋਨ ਬਾਰੇ ਇੱਕ ਨਾਗਰਿਕ ਵੱਲੋਂ ਸੂਚਨਾ ਦਿੱਤੀ ਗਈ ਸੀ, ਜਿਸ ’ਤੇ ਕਾਰਵਾਈ ਕਰਦਿਆਂ ਤਰਨਤਾਰਨ ਜ਼ਿਲ੍ਹੇ ਦੀਆਂ ਪੁਲਿਸ ਟੀਮਾਂ ਨੇ ਤੁਰੰਤ ਬੀ.ਐੱਸ.ਐੱਫ. ਨਾਲ ਸੂਚਨਾ ਸਾਂਝੀ ਕੀਤੀ ਅਤੇ ਆਪਸੀ ਸਹਿਯੋਗ ਨਾਲ ਭਾਰਤ-ਪਾਕਿ ਸਰਹੱਦ ਤੋਂ 1 ਕਿਲੋਮੀਟਰ ਦੇ ਘੇਰੇ ਅੰਦਰ ਸਥਿਤ ਖੇਤਰ ’ਚ ਤਲਾਸ਼ੀ ਮੁਹਿੰਮ ਚਲਾਈ।ਉਨ੍ਹਾਂ ਕਿਹਾ ਕਿ ਆਲੇ-ਦੁਆਲੇ ਦੇ ਖੇਤਾਂ ਦੀ ਡੂੰਘਾਈ ਨਾਲ ਜਾਂਚ ਦੌਰਾਨ ਪੁਲਿਸ ਅਤੇ ਬੀ.ਐਸ.ਐਫ. ਦੀਆਂ ਟੀਮਾਂ ਨੇ ਮੀਆਂਵਾਲ ਖੇਤਰ ਤੋਂ 3 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਪਿਸਤੌਲ ਸਮੇਤ ਗੋਲੀ ਸਿੱਕੇ ਦੀ ਖੇਪ ਸਫਲਤਾਪੂਰਵਕ ਬਰਾਮਦ ਕੀਤੀ।ਜ਼ਿਕਰਯੋਗ ਹੈ ਕਿ ਇਹ ਬਰਾਮਦਗੀ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਦੇ ਰਾਮ ਤੀਰਥ ਰੋਡ ’ਤੇ ਵਿਸ਼ੇਸ਼ ਨਾਕੇ ਦੌਰਾਨ 15 ਕਿਲੋਗ੍ਰਾਮ ਹੈਰੋਇਨ ਅਤੇ 8.40 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਾਬਾਲਗ ਨੂੰ ਗ੍ਰਿਫਤਾਰ ਕਰਨ ਤੋਂ ਇੱਕ ਦਿਨ ਬਾਅਦ ਕੀਤੀ ਗਈ। ਇਸ ਖੇਪ ਨੂੰ ਵੀ ਪਾਕਿ ਅਧਾਰਤ ਤਸਕਰਾਂ ਵੱਲੋਂ ਡਰੋਨ ਜ਼ਰੀਏ ਭੇਜਿਆ ਗਿਆ ਸੀ ਅਤੇ ਮੁਲਜ਼ਮ ਅੰਮ੍ਰਿਤਸਰ ਦੇ ਪਿੰਡ ਕੱਕੜ ਦੇ ਸਰਹੱਦੀ ਖੇਤਰ ਤੋਂ ਪਾਰਸਲ ਪ੍ਰਾਪਤ ਕਰਨ ਉਪਰੰਤ ਡਿਲੀਵਰੀ ਕਰਨ ਜਾ ਰਿਹਾ ਸੀ।ਹੋਰ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਤਰਨਤਾਰਨ ਗੁਰਮੀਤ ਚੌਹਾਨ ਨੇ ਦੱਸਿਆ ਕਿ ਡਰੋਨ ਰਾਹੀਂ ਖੇਪ ਭੇਜਣ ਵਾਲੇ ਪਾਕਿ ਸਮੱਗਲਰਾਂ ਅਤੇ ਉਨ੍ਹਾਂ ਦੇ ਭਾਰਤੀ ਸਾਥੀਆਂ ਜਿਨ੍ਹਾਂ ਨੂੰ ਇਹ ਖੇਪ ਭੇਜੀ ਗਈ ਸੀ, ਦੀ ਪਛਾਣ ਲਈ ਜਾਂਚ ਕੀਤੀ ਜਾ ਰਹੀ ਹੈ।ਜ਼ਿਕਰਯੋਗ ਹੈ ਕਿ ਇਸ ਸਬੰਧੀ ਥਾਣਾ ਖੇਮਕਰਨ, ਤਰਨਤਾਰਨ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21-ਸੀ, 23, 27-ਏ ਅਤੇ 29 ਅਤੇ ਏਅਰਕ੍ਰਾਫਟ ਐਕਟ ਦੀਆਂ ਧਾਰਾਵਾਂ 10, 11 ਅਤੇ 12 ਤਹਿਤ ਐੱਫ.ਆਈ.ਆਰ ਨੰਬਰ 8 ਮਿਤੀ 10/2/2023 ਨੂੰ ਦਰਜ ਕੀਤੀ ਗਈ।

ਨਥਾਣਾ ਹਸਪਤਾਲ ਵਿਖੇ ਲੱਗਾ ਬਰੈਸਟ ਕੈਂਸਰ ਸਕਰੀਨਿੰਗ ਕੈਂਪ

0

5 ਦਿਨਾਂ ਵਿੱਚ 120 ਔਰਤਾਂ ਨੇ ਕਰਵਾਈ ਮੁਫ਼ਤ ਜਾਂਚ
ਸੋਮਵਾਰ ਤੋਂ ਭੂੱਚੋ ਹਸਪਤਾਲ ਵਿੱਚ ਲੱਗੇਗਾ ਕੈਂਪ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 10 ਫ਼ਰਵਰੀ: ਸਿਵਲ ਸਰਜਨ ਡਾ ਤੇਜਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਸੰਦੀਪ ਸਿੰਗਲਾ ਦੀ ਅਗਵਾਈ ਹੇਠ ਬਲਾਕ ਨਥਾਣਾ ਵਿਖੇ ਦੀਆਂ ਸਿਹਤ ਸੰਸਥਾਵਾਂ ਵਿਖੇ ਬਰੈਸਟ ਕੈਂਸਰ ਸਕਰੀਨਿੰਗ ਕੈਂਪ ਲਗਾਇਆ ਗਿਆ। ਇਹ ਕੈਂਪ 11 ਫ਼ਰਵਰੀ ਤੱਕ ਨਥਾਣਾ ਵਿਖੇ ਲੱਗਾ ਹੋਇਆ ਹੈ ਅਤੇ 13 ਫ਼ਰਵਰੀ ਤੋਂ 17 ਫ਼ਰਵਰੀ ਤੱਕ ਭੂੱਚੋ ਹਸਪਤਾਲ ਵਿਖੇ ਲੱਗੇਗਾ। ਕੈਂਪ ਵਿੱਚ ਹੁਣ ਤੱਕ ਨਥਾਣਾ ਵਿਖੇ 120 ਔਰਤਾਂ ਨੇ ਜਾਂਚ ਕਰਵਾਈ। ਇਸ ਮੌਕੇ ਡਾ. ਸੰਦੀਪ ਸਿੰਗਲਾ ਨੇ ਦੱਸਿਆ ਕਿ ਕੈਂਸਰ ਦੀ ਬਿਮਾਰੀ ਦੀ ਜਾਂਚ ਜੇਕਰ ਸਮੇਂ ਸਿਰ ਹੋ ਜਾਵੇ ਤਾਂ ਉਸ ਦਾ ਇਲਾਜ਼ ਸਹੀ ਸਮੇਂ ਸਿਰ ਕੀਤਾ ਜਾ ਸਕਦਾ ਹੈ। ਛਾਤੀ ਵਿੱਚ ਗਿਲਟੀ/ਗੰਢ,ਹਾਲ ਹੀ ਵਿੱਚ ਨਿਪਲ ਦਾ ਅੰਦਰ ਧਸਣਾ, ਨਿਪਲ ਵਿੱਚੋਂ ਖੂਨ ਮਿਲਿਆ ਮਵਾਦ ਵਗਣਾ ਆਦਿ ਕੈਂਸਰ ਦੇ ਲੱਛਣ ਹਨ। ਜਿਸ ਔਰਤ ਨੂੰ ਆਪਣੇ ਅੰਦਰ ਅਜਿਹੇ ਲੱਛਣ ਲੱਗਣ ਤਾਂ ਉਹ ਜਾਂਚ ਲਈ ਸਰਕਾਰੀ ਹਸਪਤਾਲ ਵਿਖੇ ਲੱਗੇ ਇਸ ਕੈਂਪ ਵਿੱਚ ਜਾਂਚ ਲਈ ਜ਼ਰੂਰ ਆਉਣ। ਬਲਾਕ ਐਕਸਟੈਨਸ਼ਨ ਐਜੂਕੇਟਰ ਰੋਹਿਤ ਜਿੰਦਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੈਂਸਰ ਪੀੜਤ ਮਰੀਜਾਂ ਦੇ ਇਲਾਜ਼ ਲਈ ਮੁੱਖ ਮੰਤਰੀ ਕੈਂਸਰ ਰਾਹਤ ਕੌਸ਼ ਸਕੀਮ ਅਧੀਨ 1,50,000/- ਰੁਪਏ ਉਸ ਸਿਹਤ ਸੰਸਥਾਂ ਨੂੰ ਦਿੱਤੇ ਜਾਂਦੇ ਹਨ ਜਿਥੇ ਮਰੀਜ ਦਾ ਇਲਾਜ ਚੱਲ ਰਿਹਾ ਹੋਵੇ। ਉਨ੍ਹਾਂ ਕਿਹਾ ਕਿ ਨਥਾਣਾ ਵਿਖੇ ਸ਼ਨੀਵਾਰ ਤੱਕ ਇਹ ਕੈਂਪ ਜਾਰੀ ਰਹੇਗਾ, ਸੋ ਜ਼ਿਆਦਾ ਤੋਂ ਜ਼ਿਆਦਾ ਔਰਤਾਂ ਇਸ ਕੈਂਪ ਦਾ ਲਾਭ ਲੈਣ। ਇਸ ਮੌਕੇ ਜਾਂਚ ਕਰਵਾਉਣ ਆਈਆਂ ਔਰਤਾਂ ਨੂੰ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਸਬੰਧੀ ਜਾਣਕਾਰੀ ਵੀ ਦਿੱਤੀ ਗਈ।

ਕੇਂਦਰ ਸਰਕਾਰ ਦੇ ਭਰੋਸੇ ’ਤੇ ਏ.ਆਈ.ਓ.ਸੀ.ਡੀ. ਦਾ ਹੱਲਾ ਬੋਲ ਅੰਦੋਲਨ ਮੁਲਤਵੀ: ਅਸ਼ੋਕ ਬਾਲਿਆਂਵਾਲੀ

0

ਕੇਂਦਰੀ ਸਿਹਤ ਮੰਤਰੀ ਨਾਲ ਏ.ਆਈ.ਓ.ਸੀ.ਡੀ. ਦੀ ਮੀਟਿੰਗ ਦੌਰਾਨ ਲਿਆ ਗਿਆ ਫੈਸਲਾ
ਏ.ਆਈ.ਓ.ਸੀ.ਡੀ. ਨਾਲ ਮੀਟਿੰਗ ਤੋਂ ਬਾਅਦ ਔਨਲਾਈਨ ਫਾਰਮੇਸੀ ਵਿਰੁੱਧ ਕੇਂਦਰ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਕਾਰਨ ਦੱਸੋ ਨੋਟਿਸ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 10 ਫਰਵਰੀ: ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ ਕੈਮਿਸਟ ਐਂਡ ਡਰੱਗਿਸਟਜ਼ (ਏ.ਆਈ.ਓ.ਸੀ.ਡੀ.) ਦੇ ਸੱਦੇ ’ਤੇ ਆਨਲਾਈਨ ਡਰੱਗ ਡੀਲਰਾਂ ਖ਼ਿਲਾਫ਼ 15 ਫਰਵਰੀ ਤੋਂ ਜ਼ਿਲ੍ਹਾ ਹੈੱਡਕੁਆਰਟਰ ’ਤੇ ਸ਼ੁਰੂ ਕੀਤੇ ਜਾਣ ਵਾਲੇ ਹੱਲਾ ਬੋਲ ਅੰਦੋਲਨ ਨੂੰ ਕੇਂਦਰੀ ਮੰਤਰੀ ਨਾਲ ਮੀਟਿੰਗ ਮਗਰੋਂ ਮੁਲਤਵੀ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਕੈਮਿਸਟ ਐਸੋਸੀਏਸ਼ਨ (ਪੀ.ਸੀ.ਏ.) ਦੇ ਪ੍ਰਧਾਨ ਸੁਰਿੰਦਰ ਦੁੱਗਲ, ਜਨਰਲ ਸਕੱਤਰ ਜੀ.ਐਸ.ਚਾਵਲਾ ਅਤੇ ਟੀ.ਬੀ.ਡੀ.ਸੀ.ਏ. ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਉਪਰੋਕਤ ਐਲਾਨ ਤੋਂ ਬਾਅਦ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵਿਆ ਸਮੇਤ ਸਾਰੇ ਵਿਭਾਗਾਂ ਦੇ ਉੱਚ ਅਧਿਕਾਰੀਆਂ ਅਤੇ ਸਿਹਤ ਅਧਿਕਾਰੀਆਂ ਦੇ ਨਾਲ ਏਆਈਓਸੀਡੀ ਦੇ ਪ੍ਰਧਾਨ ਜੇਐਸ ਸ਼ਿੰਦੇ ਅਤੇ ਵਫ਼ਦ ਦੀ ਮੀਟਿੰਗ ਹੋਈ, ਜਿਸ ਵਿੱਚ ਕੇਂਦਰੀ ਮੰਤਰੀ ਮਨਸੁਖ ਮੰਡਾਵਿਆ ਨੇ ਏਆਈਓਸੀਡੀ ਦੀਆਂ ਮੰਗਾਂ ਨੂੰ ਸੁਣਨ ਤੋਂ ਬਾਅਦ ਭਰੋਸਾ ਦਿੱਤਾ ਕਿ ਪ੍ਰਸਤਾਵਿਤ ਨਵੀਂ ਡਰੱਗ ਨੀਤੀ ਵਿੱਚ ਉਨ੍ਹਾਂ ਦੀਆਂ ਮੰਗਾਂ ਦੇ ਸਾਰੇ ਨੁਕਤਿਆਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਕੇਂਦਰੀ ਮੰਤਰੀ ਨੇ ਕਿਹਾ ਕਿ ਡਰੱਗ ਕੰਟਰੋਲਰ ਜਨਰਲ ਇੰਡੀਆ (ਡੀ.ਸੀ.ਜੀ.ਆਈ.) 3 ਫਰਵਰੀ 2023 ਦੇ ਆਪਣੇ ਸਰਕੂਲਰ ਅਨੁਸਾਰ ਗੈਰ-ਕਾਨੂੰਨੀ ਔਨਲਾਈਨ ਫਾਰਮੇਸੀ ਵਿਰੁੱਧ ਤੁਰੰਤ ਕਾਰਵਾਈ ਕਰੇਗੀ। ਮੰਡਾਵਿਆ ਨੇ ਭਰੋਸਾ ਦਿੱਤਾ ਕਿ ਭਾਰਤ ਸਰਕਾਰ ਦੇਸ਼ ਦੇ ਸਾਰੇ 12 ਲੱਖ ਕੈਮਿਸਟਾਂ ਦੀ ਰੋਜ਼ੀ-ਰੋਟੀ ਦਾ ਪੂਰਾ ਧਿਆਨ ਰੱਖੇਗੀ। ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਏ.ਆਈ.ਓ.ਸੀ.ਡੀ ਨਾਲ ਮੀਟਿੰਗ ਤੋਂ ਬਾਅਦ ਤੁਰੰਤ ਕਾਰਵਾਈ ਕਰਦੇ ਹੋਏ ਕੇਂਦਰ ਸਰਕਾਰ ਨੇ ਆਨਲਾਈਨ ਫਾਰਮੇਸੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ, ਜਿਸ ਕਾਰਨ ਕੈਮਿਸਟਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕਾਰਨ ਦੱਸੋ ਨੋਟਿਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਕੇਂਦਰ ਸਰਕਾਰ ਵੱਲੋਂ ਏ.ਆਈ.ਓ.ਸੀ.ਡੀ. ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ ਅਤੇ ਕੈਮਿਸਟਾਂ ਦੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰ ਦਿੱਤਾ ਜਾਵੇਗਾ।

ਮਾਨਸਾ ਜ਼ਿਲ੍ਹੇ ਚ ਪ੍ਰੀ-ਪ੍ਰਾਇਮਰੀ ਜਮਾਤਾਂ ਦੀਆਂ ਮਾਵਾਂ ਦੀ ਵਰਕਸ਼ਾਪ ਨੂੰ ਚੰਗਾ ਹੁੰਗਾਰਾ

0

ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ 10 ਫਰਵਰੀ: ਮਾਨਸਾ ਜ਼ਿਲ੍ਹੇ ਚ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਪੜ੍ਹਦੇ ਬੱਚਿਆਂ ਦੀਆਂ ਮਾਵਾਂ ਲਈ ਲਾਈ ’ਮਦਰਜ਼ ਵਰਕਸ਼ਾਪ’ ਨੂੰ ਚੰਗਾ ਹੁੰਗਾਰਾ ਮਿਲਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਭੁਪਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਸਵੇਰ ਤੋਂ ਹੀ ਬੱਚਿਆਂ ਦੀਆਂ ਮਾਵਾਂ ਨੇ ਆਪਣੇ ਬੱਚਿਆਂ ਨਾਲ ਸਕੂਲਾਂ ਵਿੱਚ ਭਾਰੀ ਉਤਸ਼ਾਹ ਨਾਲ ਭਾਗ ਲੈਣਾ ਸ਼ੁਰੂ ਕੀਤਾ ਅਤੇ ਦੁਪਹਿਰ ਤੱਕ ਸਮੂਹ ਸਕੂਲਾਂ ਵਿੱਚ ਵੱਡੀ ਗਿਣਤੀ ਵਿੱਚ ਮਾਵਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੱਭ ਤੋਂ ਪਹਿਲਾਂ ਸਕੂਲ ਮੁਖੀਆਂ ਵੱਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ,ਬੱਚਿਆਂ ਦੀ ਕਾਰਗੁਜ਼ਾਰੀ ਵਾਲੇ ਰਿਪੋਰਟ ਕਾਰਡ ਜਾਰੀ ਕੀਤੇ ਗਏ। ਬੱਚਿਆਂ ਨੂੰ ਰੋਜ਼ਾਨਾ ਕਰਵਾਈਆਂ ਜਾਂਦੀਆਂ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਖਿਡੌਣੇ ਅਤੇ ਚਾਰ ਕਾਰਨਰਾਂ ਬਾਰੇ ਜਾਣਕਾਰੀ ਦਿੱਤੀ ਗਈ। ਬੱਚਿਆਂ ਦੀ ਪੜ੍ਹਾਈ ਲਿਖਾਈ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ ਅਤੇ ਉਹਨਾਂ ਦੇ ਵਿਚਾਰ ਪ੍ਰਾਪਤ ਕੀਤੇ ਗਏ। ਸਮੂਹ ਸਕੂਲਾਂ ਵਿੱਚ ਮਾਵਾਂ ਦੇ ਖਾਣ ਪੀਣ ਵਿੱਚ ਚਾਹ ਨਾਸ਼ਤੇ ਦਾ ਪ੍ਰਬੰਧ ਵੀ ਕੀਤਾ ਗਿਆ ਸੀ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਲਾਭ ਸਿੰਘ, ਬੀਪੀਈਓ ਅਮਨਦੀਪ ਸਿੰਘ ਨੇ ਵੀ ਸਕੂਲਾਂ ਵਿੱਚ ਪਹੁੰਚ ਕੇ ਮਾਵਾਂ ਨਾਲ ਗੱਲਬਾਤ ਕੀਤੀ ਅਤੇ ਅੱਜ ਦੇ ਵਿਸ਼ੇਸ਼ ਬਾਲ ਮਨੋਵਿਗਿਆਨ, ਪੋਸ਼ਣ ਅਤੇ ਖਾਣ ਪੀਣ ਦੀਆਂ ਆਦਤਾਂ ਬਾਰੇ ਜਾਣਕਾਰੀ ਦਿੱਤੀ। ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਗੁਰਨੈਬ ਸਿੰਘ ਅਤੇ ਸਮੂਹ ਬੀ ਐੱਮ ਟੀਜ਼ ਨੇ ਵੀ ’ਮਦਰਜ਼ ਵਰਕਸ਼ਾਪ’ ਵਿੱਚ ਵਿਜ਼ਿਟ ਦੌਰਾਨ ਮਾਵਾਂ ਨੂੰ ਇਹਨਾਂ ਵਰਕਸ਼ਾਪ ਵਿੱਚ ਜਾਣਕਾਰੀ ਦਿੱਤੀ ਅਤੇ ਵਿਚਾਰ ਲਏ।

ਬਠਿੰਡਾ ਸ਼ਹਿਰ ’ਚ ਨਜਾਇਜ਼ ਇਮਾਰਤਾਂ ਵਿਰੁਧ ਨਗਰ ਨਿਗਮ ਦੀ ਮੁਹਿੰਮ ਜਾਰੀ, 4 ਇਮਾਰਤਾਂ ਨੂੰ ਕੀਤਾ ਸੀਲ

0

ਸੁਖਜਿੰਦਰ ਮਾਨ
ਬਠਿੰਡਾ, 10 ਫ਼ਰਵਰੀ : ਪਿਛਲੇ ਕੁੱਝ ਸਾਲਾਂ ਦੌਰਾਨ ਬਠਿੰਡਾ ਸ਼ਹਿਰ ਵਿਚ ਖੁੰਬਾਂ ਵਾਂਗ ਬਣੀਆਂ ਨਜਾਇਜ਼ ਇਮਾਰਤਾਂ ਵਿਰੁਧ ਨਗਰ ਨਿਗਮ ਵੱਲੋਂ ਪਿਛਲੇ ਇੱਕ ਹਫ਼ਤੇ ਤੋਂ ਸ਼ੁਰੂ ਕੀਤੀ ਮੁਹਿੰਮ ਹਾਲੇ ਵੀ ਜਾਰੀ ਹੈ। ਇਸ ਮੁਹਿਤ ਤਹਿਤ ਸ਼ਹਿਰ ਵਿਚ ਨਿਗਮ ਵਲੋਂ ਨਿਯਮਾਂ ਦੇ ਉਲਟ ਬਣੀਆਂ ਚਾਰ ਇਮਾਰਤਾਂ ਨੂੰ ਸੀਲ ਕੀਤਾ ਗਿਆ ਹੈ। ਜਦੋਂਕਿ ਇਸਤੋਂ ਪਹਿਲਾਂ ਕਈ ਇਮਾਰਤਾਂ ਨੂੰ ਢਾਹੁਣ ਤੋਂ ਇਲਾਵਾ ਦਰਜ਼ਨਾਂ ਨੂੰ ਸੀਲ ਕੀਤਾ ਜਾ ਚੁੱਕਾ ਹੈ। ਨਿਗਮ ਕਮਿਸ਼ਨਰ ਸ਼੍ਰੀ ਰਾਹੁਲ ਨੇ ਦਾਅਵਾ ਕੀਤਾ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ‘ਚ ਜਾਰੀ ਰਹੇਗੀ ਤੇ ਗੈਰ ਕਨੂੰਨੀ ਢੰਗ ਨਾਲ ਉਸਾਰੀਆਂ ਇਮਾਰਤਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਕੋਈ ਢਿੱਲ ਦਿੱਤੀ ਜਾਵੇਗੀ। ਨਿਗਮ ਅਧਿਕਾਰੀਆਂ ਮੁਤਾਬਕ ਅੱਜ ਸੀਲ ਕੀਤੀਆਂ ਗਈਆਂ ਇਮਾਰਤਾਂ ਸ਼ਹਿਰ ਦੇ 80 ਫੁੱਟ ਰੋਡ ’ਤੇ ਸਥਿਤ ਛਾਬੜਾ ਹਸਪਤਾਲ ਦੇ ਸਾਹਮਣੇ, ਭੱਟੀ ਰੋਡ ’ਤੇ ਵਰਮਾ ਹਸਪਤਾਲ ਦੇ ਸਾਹਮਣੇ, ਭੱਟੀ ਰੋਡ ਤੇ ਵਿਰਦੀ ਮਾਰਕਿਟ ਅਤੇ ਭਾਗੂ ਰੋਡ ਗਲੀ ਨੰਬਰ 10 ਚ ਸਥਿਤ ਸਨ। ਇਸ ਮੌਕੇ ਸ਼੍ਰੀ ਰਾਹੁਲ ਨੇ ਇਹ ਵੀ ਦੱਸਿਆ ਕਿ ਜਿੱਥੇ ਕਿਤੇ ਵੀ ਕਿਸੇ ਬਿਲਡਿੰਗ ਦੀ ਉਸਾਰੀ ਬਿਨਾਂ ਮਨਜੂਰੀ ਤੋਂ ਸ਼ੁਰੂ ਕੀਤੀ ਗਈ ਹੈ ਉਸ ਦਾ ਕੰਮ ਰੋਕ ਦਿੱਤਾ ਗਿਆ ਅਤੇ ਸਬੰਧਤ ਉਸਾਰੀ ਕਰਤਾ ਨੂੰ ਉਸਾਰੀ ਤੋਂ ਪਹਿਲਾਂ ਆਪਣੀ ਆਨ-ਲਾਈਨ ਫਾਈਲ ਅਪਲਾਈ ਕਰਕੇ ਮਨਜੂਰੀ ਲੈਣ ਲਈ ਹਦਾਇਤ ਵੀ ਕੀਤੀ ਗਈ। ਗੌਰਤਲਬ ਹੈ ਕਿ ਨਿਗਮ ਕਮਿਸ਼ਨਰ ਵਲੋਂ ਸੋਮਵਾਰ ਸ਼ਾਮ ਨੂੰ ਬਿਲਡਿੰਗ ਬਾਂਚ ਨਾਲ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ, ਜਿਸ ਵਿਚ ਸਾਰੇ ਬਿਲਡਿੰਗ ਇੰਸਪੈਕਟਰਾਂ ਦੇ ਜ਼ੋਨ ਬਦਲਣ ਦਾ ਫੈਸਲਾ ਕੀਤਾ ਗਿਆ ਸੀ। ਇੱਥੇ ਇਹ ਵੀ ਦਸਣਾ ਬਣਦਾ ਹੈ ਕਿ ਬਠਿੰਡਾ ਸ਼ਹਿਰ ਵਿਚ ਜਿਆਦਾਤਰ ਨਜਾਇਜ਼ ਇਮਾਰਤਾਂ ਦੀ ਉਸਾਰੀ ਸਾਲ 2022 ਦੀਆਂ ਚੋਣਾਂ ਸਮੇਂ ਦੌਰਾਨ ਹੋਈ ਸੀ, ਜਿਸ ਕਾਰਨ ਨਿਗਮ ਵਿਚ ਤੈਨਾਤ ਕੁੱਝ ਅਧਿਕਾਰੀਆਂ ਉਪਰ ਵੀ ਉਂਗਲੀ ਉੱਠੀ ਸੀ ਪ੍ਰੰਤੂ ਤਤਕਾਲੀ ਸਰਕਾਰ ਦੇ ਇੱਕ ਪ੍ਰਭਾਵਸ਼ਾਲੀ ਮੰਤਰੀ ਵਲੋਂ ਇਸ ਮਾਮਲੇ ਵਿਚ ਚੁੱਪ ਵੱਟ ਲਈ ਗਈ ਸੀ, ਜਿਸਦਾ ਖ਼ਮਿਆਜ਼ਾ ਉਨ੍ਹਾਂ ਨੂੰ ਚੋਣਾਂ ਵਿਚ ਵੀ ਭੁਗਤਣਾ ਪਿਆ ਸੀ।

ਏਅਰ ਫੋਰਸ ਸਟੇਸ਼ਨ ਭਿਸੀਆਣਾ ਵਿਖੇ ਸੂਰੀਯਾ ਕਿਰਨ ਪ੍ਰੋਗਰਾਮ 6 ਤੇ 7 ਮਾਰਚ ਨੂੰ : ਡਿਪਟੀ ਕਮਿਸ਼ਨਰ

0

ਸੂਰੀਯਾ ਕਿਰਨ ਐਰੋਬੈਟਿਕ ਟੀਮ ਵਲੋਂ ਦਿਖਾਏ ਜਾਣਗੇ ਹਵਾਈ ਕਰਤੱਵ
ਅਗਾਊਂ ਤਿਆਰੀਆਂ ਸਬੰਧੀ ਕੀਤੀ ਅਧਿਕਾਰੀਆਂ ਨਾਲ ਮੀਟਿੰਗ
ਸੁਖਜਿੰਦਰ ਮਾਨ
ਬਠਿੰਡਾ, 10 ਫ਼ਰਵਰੀ : ਏਅਰ ਫੋਰਸ ਸਟੇਸ਼ਨ ਭਿਸੀਆਣਾ ਵਿਖੇ ਸੂਰੀਯਾ ਕਿਰਨ ਪ੍ਰੋਗਰਾਮ 6 ਅਤੇ 7 ਮਾਰਚ ਨੂੰ ਹੋਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅਗਾਊਂ ਤਿਆਰੀਆਂ ਸਬੰਧੀ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਉਨ੍ਹਾਂ ਦੱਸਿਆ ਕਿ ਢਾਈ ਘੰਟੇ ਚੱਲਣ ਵਾਲੇ ਪ੍ਰੋਗਰਾਮ ਦੌਰਾਨ ਸੂਰੀਯਾ ਕਿਰਨ ਐਰੋਬੈਟਿਕ ਟੀਮ ਵਲੋਂ ਵੱਖ-ਵੱਖ ਤਰ੍ਹਾਂ ਦੇ ਹਵਾਈ ਕਰਤੱਵ ਦਿਖਾਏ ਜਾਣਗੇ। ਇਸ ਮੌਕੇ ਵਿਸ਼ੇਸ਼ ਤੌਰ ’ਤੇ ‘‘ਦੇਸ਼ ਕੇ ਵੀਰ’’ ਦੇ ਪਰਿਵਾਰਾਂ ਤੇ ਪ੍ਰਮੁੱਖ ਸਖਸ਼ੀਅਤਾਂ ਤੋਂ ਇਲਾਵਾ ਏਅਰ ਫੋਰਸ, ਪੁਲਿਸ ਤੇ ਸਿਵਲ ਪ੍ਰਸ਼ਾਸਨ ਅਤੇ ਸਕੂਲੀ ਵਿਦਿਆਰਥੀਆਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਸਮਾਗਮ ਮੌਕੇ ਪੀਣ ਵਾਲੇ ਸਾਫ਼ ਪਾਣੀ, ਸਾਫ਼-ਸਫ਼ਾਈ, ਬਿਜਲੀ ਦੀ ਨਿਰਵਿਘਨ ਸਪਲਾਈ, ਆਰਜੀ ਪਖ਼ਾਨੇ, ਬੈਰੀਕੇਡਿੰਗ ਅਤੇ ਟਰੈਫ਼ਿਕ ਆਦਿ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਆਰਟੀਏ ਨੂੰ ਕਿਹਾ ਕਿ ਸਕੂਲੀ ਵਿਦਿਆਰਥੀਆਂ ਨੂੰ ਲੈ ਕੇ ਆਉਣ ਲਈ ਬੱਸਾਂ ਆਦਿ ਦੇ ਲੋੜੀਂਦੇ ਪ੍ਰਬੰਧ ਕੀਤੇ ਜਾਣ। ਇਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਜੇ. ਇਲਨਚੇਲੀਅਨ, ਕਮਿਸ਼ਨਰ ਨਗਰ ਨਿਗਮ ਰਾਹੁਲ, ਏਡੀਸੀ ਜਨਰਲ ਮੈਡਮ ਪਲਵੀਂ ਚੌਧਰੀ, ਆਰਟੀਏ ਰਾਜਦੀਪ ਸਿੰਘ ਬਰਾੜ, ਸਹਾਇਕ ਕਮਿਸ਼ਨਰ ਜਨਰਲ ਗਗਨਦੀਪ ਸਿੰਘ, ਐਸਡੀਐਮ ਵਰਿੰਦਰ ਸਿੰਘ, ਜ਼ਿਲ੍ਹਾ ਵਣ ਅਫ਼ਸਰ ਸਵਰਨ ਸਿੰਘ, ਜ਼ਿਲ੍ਹਾ ਸਿੱਖਿਅ ਅਫ਼ਸਰ ਸੈਕੰਡਰੀ ਸ਼ਿਵਪਾਲ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਮੇਵਾ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

Our Visitor

1910465