ਆਪ ਸਰਕਾਰ ਨੇ ਆਮ ਆਦਮੀ ’ਤੇ 1000 ਕਰੋੜ ਰੁਪਏ ਦਾ ਨਵਾਂ ਬੋਝ ਪਾਇਆ: ਪਰਮਬੰਸ ਸਿੰਘ ਰੋਮਾਣਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 9 ਫਰਵਰੀ: ਯੂਥ ਅਕਾਲੀ ਦਲ ਦੇ ਵਰਕਰਾਂ ਨੇ ਅੱਜ ਭਗਵੰਤ ਮਾਨ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕਰਨ ਦੇ ਖਿਲਾਫ ਰੋਸ ਮੁਜ਼ਾਹਰੇ ਕੀਤੇ ਅਤੇ ਮਾਰਚ ਕੱਢੇ ਤੇ ਮੰਗ ਕੀਤੀ ਕਿ ਇਹ ਫੈਸਲਾ ਤੁਰੰਤ ਵਾਪਸ ਲਿਆ ਜਾਵੇ।ਪਟਿਆਲਾ ਵਿਚ ਰੋਸ ਮੁਜ਼ਾਹਰੇ ਦੀ ਅਗਵਾਈ ਅਵਤਾਰ ਸਿੰਘ ਹੈਪੀ ਨੇ ਕੀਤੀ, ਫਤਿਹਗੜ੍ਹ ਸਾਹਿਬ ਵਿਚ ਸਰਬਜੀਤ ਸਿੰਘ ਝਿੰਜਰ, ਸ੍ਰੀ ਮੁਕਤਸਰ ਸਾਹਿਬ ਵਿਚ ਆਕਾਸ਼ਦੀਪ ਸਿੰਘ ਮਿੱਡੂਖੇੜਾ ਅਤੇ ਲਵਪ੍ਰੀਤ ਲੱਪੀ ਈਨਾਖੇੜਾ, ਫਰੀਦਕੋਟ ਵਿਚ ਗੁਰਕੰਵਲਜੋਤ ਸਿੰਘਸੰਧੂ, ਮੋਗਾ ਵਿਚ ਜਸਪ੍ਰੀਤ ਸਿੰਘ ਮੱਲ੍ਹਾ ਅਤੇ ਫਿਰੋਜ਼ਪੁਰ ਜ਼ਿਲ੍ਹੇ ਵਿਚ ਸੁਰਿੰਦਰ ਸਿੰਘ ਬੱਬੂ ਨੇ ਰੋਸ ਮੁਜ਼ਾਹਰੇ ਦੀ ਅਗਵਾਈ ਕੀਤੀ।ਇਹਨਾਂ ਵਰਕਰਾਂ ਨੇ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਰੋਸ ਮਾਰਚ ਕੱਢੇ ਜੋ ਡਿਪਟੀ ਕਮਿਸ਼ਨਰ ਦਫਤਰਾਂ ਮੂਹਰੇ ਆ ਕੇ ਸਮਾਪਤ ਹੋਏ ਤੇ ਇਥੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪ ਕੇ ਫੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ। ਫਰੀਦਕੋਟ ਵਿਚ ਇਕੱਠ ਨੂੰ ਸੰਬੋਧਨ ਕਰਦਿਆਂ ਯੂਥ ਅਕਾਲੀ ਦਲ ਦੇ ਕੋਆਰਡੀਨੇਟਰ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਲੋਕ ਹਾਲੇ ਤੱਕ ਕੋਰੋਨਾ ਨਾਲ ਮਿਲੇ ਆਰਥਿਕ ਝਟਕਿਆਂ ਤੋਂ ਨਹੀਂ ਉਭਰੇ, ਇਸ ਸਰਕਾਰ ਨੇ ਉਹਨਾਂ ’ਤੇ 1000 ਕਰੋੜ ਰੁਪਏ ਦਾ ਵਾਧੂ ਬੋਝ ਪਾ ਦਿੱਤਾ ਹੈ। ਉਹਨਾਂ ਕਿਹਾ ਕਿ ਬਜਾਏ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਵਿਚ ਕਟੌਤੀ ਕਰ ਕੇ ਲੋਕਾਂ ਨੂੰ ਰਾਹਤ ਦੇਣ ਦੇ ਜਿਸਦੀ ਕਿ ਜ਼ਰੂਰਤ ਹੈ, ਸਰਕਾਰ ਨੇ ਪੈਟਰੋਲੀਅਮ ਪਦਾਰਥਾਂ ’ਤੇ 1 ਰੁਪਏ ਪ੍ਰਤੀ ਲੀਟਰ ਦੀ ਐਡੀਸ਼ਨਲ ਡਿਊਟੀ ਲਗਾ ਦਿੱਤੀ ਹੈ। ਸ: ਰੋਮਾਣਾ ਨੇ ਕਿਹਾ ਕਿ ਸਰਕਾਰ ਕੋਲ ਬੁਨਿਆਦੀ ਢਾਂਚੇ ਦੇ ਵਿਕਾਸ ਵਾਸਤੇ ਵਿਖਾਉਣ ਲਈ ਕੁਝ ਨਹੀਂ ਹੈ। ਉਹਨਾਂ ਕਿਹਾ ਕਿ ਇਸ ਤਰੀਕੇ ਐਡੀਸ਼ਨਲ ਡਿਊਟੀ ਲਗਾ ਕੇ ਇਕੱਠਾ ਕੀਤਾ ਪੈਸਾ ਵੀ ਹੋਰ ਰਾਜਾਂ ਵਿਚ ਆਮ ਆਦਮੀ ਪਾਰਟੀ ਦੇ ਪ੍ਰਚਾਰ ਤੇ ਹੋਰ ਅਜਿਹੇ ਕੰਮਾਂ ’ਤੇ ਬਰਬਾਦ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਨੇ ਦਾਅਵਾ ਕੀਤਾਸੀ ਕਿ ਉਹ ਰੇਤੇ ਅਤੇ ਬਜ਼ਰੀ ਤੋਂ 30 ਹਜ਼ਾਰ ਕਰੋੜ ਰੁਪਏ ਦੀ ਆਮਦਨ ਇਕੱਠੀ ਕਰੇਗੀ ਜਿਸ ਵਿਚ ਉਹ ਨਾਕਾਮ ਰਹੀ ਹੈ ਤੇ ਉਲਟਾ ਆਪ ਦੇ ਆਗੂ ਗੈਰ ਕਾਨੂੰਨੀ ਮਾਇਨਿੰਗ ਵਿਚ ਰੁੱਝ ਗਏ ਹਨ ਜਿਸ ਕਾਰਨ ਸੂਬੇ ਦੇ ਖਜ਼ਾਨੇ ਨੂੰ ਵੱਡਾ ਨੁਕਸਾਨ ਹੋ ਰਿਹਾ ਹੈ। ਉਹਨਾਂ ਕਿਹਾ ਕਿ ਇਹੀ ਨਹੀਂ ਬਲਕਿ ਆਪ ਖ਼ਜ਼ਾਨੇ ਦੀ ਲੁੱਟ ਕਰ ਰਹੀ ਹੈ ਬਜਾਏ ਕਿ ਪੰਜਾਬੀਆਂ ਦੀ ਭਲਾਈ ਵਾਸਤੇ ਕੋਈ ਕਾਰਜ ਕਰਨ ਦੇ।ਉਹਨਾਂ ਕਿਹਾ ਕਿ ਸੂਬੇ ਦੇ ਲੋਕ ਇਹ ਸ਼ਰਾਰਤਾਂ ਬਰਦਾਸ਼ਤ ਨਹੀਂ ਕਰਨਗੇ ਅਤੇ ਇਸ ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ ਨਹੀਂ ਤਾਂ ਲੋਕ ਇਸਨੂੰ ਜਲੰਧਰ ਪਾਰਲੀਮਾਨੀ ਹਲਕੇ ਦੀ ਆਉਂਦੀ ਚੋਣ ਤੇ ਉਸ ਤੋਂ ਬਾਅਦ ਦੀਆਂ ਚੋਣਾਂ ਵਿਚ ਚੰਗਾ ਸਬਕ ਸਿਖਾਉਣਗੇ।
ਯੂਥ ਅਕਾਲੀ ਵਰਕਰਾਂ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕਰਨ ਖਿਲਾਫ ਰੋਸ ਮੁਜ਼ਾਹਰੇ
ਮੁਲਾਜ਼ਮ ਅਤੇ ਪੈਨਸ਼ਨਰ ਰੈਲੀ ਉਪਰੰਤ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਦੇਣਗੇ ਮੰਗ ਪੱਤਰ
ਸੁਖਜਿੰਦਰ ਮਾਨ
ਬਠਿੰਡਾ, 9 ਫ਼ਰਵਰੀ : ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਬਠਿੰਡਾ ਦੀ ਮੀਟਿੰਗ ਪੁਲੀਸ ਪੈਨਸ਼ਨਰ ਭਵਨ ਵਿਖੇ ਹੋਈ।ਇਸ ਮੌਕੇ ਹਾਜ਼ਰ ਮੁਲਾਜ਼ਮ/ਪੈਨਸ਼ਨਰ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਸਾਂਝੇ ਫਰੰਟ ਦੀ ਮੰਗਾਂ ਸਬੰਧੀ ਅਪਣਾਈ ਟਾਲਮਟੋਲ ਦੀ ਨੀਤੀ ਤੇ ਚਿੰਤਾ ਪ੍ਰਗਟ ਕੀਤੀ। ਇਸ ਦੌਰਾਨ ਸਰਕਾਰ ਵੱਲੋਂ ਵੱਟੀ ਚੁੱਪ ਨੂੰ ਚਣੌਤੀ ਦੇਣ ਦੇ ਲਈ ਫਰੰਟ ਵੱਲੋਂ ਲੁਧਿਆਣਾ ਕੰਨਵੈਸਨ ਵਿੱਚ ਉਲੀਕੇ ਪ੍ਰੋਗਰਾਮ ਨੂੰ ਲਾਗੂ ਕਰਨ ਲਈ 15 ਫ਼ਰਵਰੀ ਨੂੰ ਅੰਬੇਦਕਰ ਪਾਰਕ ਵਿਖੇ ਰੋਸ ਰੈਲੀ ਕਰਨ ਦਾ ਵੀ ਐਲਾਨ ਕੀਤਾ। ਇਸਤੋਂ ਇਲਾਵਾ 19 ਫ਼ਰਵਰੀ ਨੂੰ 39 ਸੈਕਟਰ ਚੰਡੀਗੜ੍ਹ ਵਿਖੇ ਹੋਣ ਵਾਲੀ ਰੈਲੀ ਵਿੱਚ ਵੀ ਭਰਵੀਂ ਸ਼ਮੂਲੀਅਤ ਕਰਨ ਦਾ ਅਹਿਦ ਲਿਆ ਗਿਆ। ਫਰੰਟ ਦੇ ਆਗੂਆਂ ਨੇ ਦਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਮਾਣਭੱਤਾ ਵਰਕਰਾਂ ਦੀਆਂ ਉਜਰਤਾਂ ਵਿੱਚ ਵਾਧਾ ਕੀਤਾ ਜਾਵੇਗਾ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ, ਛੇਵੇਂ ਤਨਖਾਹ ਕਮਿਸ਼ਨ ਨੂੰ ਸੋਧ ਕੇ ਮੁਲਾਜ਼ਮ ਤੇ ਪੈਨਸ਼ਨਰ ਪੱਖੀ ਬਣਾਇਆ ਜਾਵੇਗਾ, ਪੈਨਸ਼ਨਰਾਂ ਦੀ ਪੈਨਸ਼ਨ ਦੁਹਰਾਈ 2.59 ਦੇ ਗੁਣਾਂਕ ਨਾਲ ਕੀਤੀ ਜਾਵੇਗੀ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ, ਪਰਖ ਕਾਲ ਸੰਬੰਧੀ 15-01-2015 ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇਗਾ, 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ’ਤੇ ਵੀ ਪੰਜਾਬ ਦੇ ਸਕੇਲ ਲਾਗੂ ਕੀਤੇ ਜਾਣਗੇ, ਪੇਂਡੂ ਭੱਤਾ, ਸਫਰੀ ਭੱਤਾ, ਤੇਲ ਭੱਤਾ ਅਤੇ ਬਾਰਡਰ ਏਰੀਆ ਭੱਤੇ ਸਮੇਤ ਕੱਟੇ ਭੱਤੇ ਬਹਾਲ ਕੀਤੇ ਜਾਣਗੇ।ਪਰ ਇਹਨਾਂ ਵਿਚੋਂ ਕੋਈ ਵੀ ਮਸਲਾ ਹੱਲ ਨਹੀਂ ਹੋਇਆ। ਇਸ ਮੀਟਿੰਗ ਵਿੱਚ ਦਰਸ਼ਨ ਸਿੰਘ ਮੌੜ, ਗਗਨਦੀਪ ਸਿੰਘ ਪ ਸ ਸ ਫ (ਵਿਗਿਆਨਕ),ਹੰਸ ਰਾਜ ਬੀਜਵਾ ਪਰ ਸ ਸ ਫ 1680 22 2,ਸਿਕੰਦਰ ਧਾਲੀਵਾਲ ਡੀ ਐਮ ਐਫ, ਸੁਖਚੈਨ ਸਿੰਘ ਪ ਸ ਸ ਫ(ਰਾਣਾ),ਅਰੁਣ ਕੁਮਾਰ ਪੀ ਐਸ ਪੀ ਸੀ ਐਲ ਇੰਪਲਾਈਜ ਫੈਡਰੇਸ਼ਨ (ਭਾਰਦਵਾਜ),ਗੁਰਜੰਟ ਸਿੰਘ ਰਾਜੇਵਾਲ, ਜੁਗਿੰਦਰ ਸਿੰਘ ਬਾਹੀਆ, ਰਣਜੀਤ ਸਿੰਘ ਪ੍ਰਿੰਸੀਪਲ,ਹਰਮਿੰਦਰ ਸਿੰਘ ਢਿੱਲੋਂ,ਜਸਕਰਨ ਸਿੰਘ ਨਹਿਰੀ ਪਟਵਾਰ ਯੂਨੀਅਨ, ਸੰਜੀਵ ਕੁਮਾਰ, ਗੁਰਤੇਜ ਸਿੰਘ ਉਚੇਰੀ ਸਿੱਖਿਆ ਯੂਨੀਅਨ, ਅਮਨਦੀਪ ਕੁਮਾਰ,ਐਸ ਐਸ ਯਾਦਵ,ਉਮੈਦ ਸਿੰਘ, ਰਾਜਦੀਪ ਸਿੰਘ, ਦਲਜੀਤ ਸਿੰਘ, ਪਰਮਜੀਤ ਸਿੰਘ,ਸਿਵਪਾਲ ਸਿੰਘ ਆਦਿ ਆਗੂ ਹਾਜ਼ਰ ਸਨ।
ਤਿੰਨ ਜੰਗਾਂ ਲੜਨ ਵਾਲੇ ਸਾਬਕਾ ਫੌਜੀ ਕਾਕਾ ਸਿੰਘ ਚਲ ਵਸੇ
ਮੌੜ ਖੁਰਦ ਵਿਖੇ ਸਰਕਾਰੀ ਸਨਮਾਨਾਂ ਨਾਲ ਹੋਇਆ ਸੰਸਕਾਰ
ਭੋਲਾ ਸਿੰਘ ਮਾਨ
ਮੌੜ ਮੰਡੀ, 9 ਫਰਵਰੀ: ਦੇਸ਼ ਦੀ ਰਾਖੀ ਲਈ ਤਿੰਨ ਜੰਗਾਂ ਲੜਨ ਵਾਲੇ 13 ਪੰਜਾਬ ਰੇਜੀਮੈਂਟ ਦੇ ਸਾਬਕਾ ਫੌਜੀ ਕਾਕਾ ਸਿੰਘ ਪੁੱਤਰ ਰਤਨ ਸਿੰਘ ਵਾਸੀ ਮੌੜ ਖੁਰਦ ਬੁੱਧਵਾਰ ਨੂੰ ਅਕਾਲ ਚਲਾਣਾ ਕਰ ਗਏ। ਨਾਇਬ ਸੂਬੇਦਾਰ ਤਾਮਿਲਔਰਾ ਏ.ਡੀ. ਰੇਜੀਮੈਂਟ ਬਠਿੰਡਾ ਕੈਂਟ ਵੱਲੋਂ ਸਲਾਮੀ ਦਿੱਤੀ ਗਈ ਅਤੇ ਸਰਕਾਰੀ ਰਸਮਾਂ ਅਨੁਸਾਰ ਉਹਨਾਂ ਦਾ ਸੰਸਕਾਰ ਵਿਖੇ ਕੀਤਾ ਗਿਆ। ਇਸ ਮੌਕੇ ਸਾਬਕਾ ਫੌਜੀ ਕੁਲਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਵ: ਕਾਕਾ ਸਿੰਘ ਸੰਨ 1957 ਨੂੰ ਪੰਜਾਬ ਰੇਜੀਮੈਂਟ ’ਚ ਭਰਤੀ ਹੋਇਆ ਸੀ। ਦੇਸ਼ ਦੀ ਰਾਖੀ ਲਈ ਉਹਨਾਂ 1962 ਅਤੇ 1965 ਦੀ ਜੰਗ ਲੜੀ। ਦੇਸ਼ ਲਈ ਵਧੀਆਂ ਸੇਵਾਵਾਂ ਦੇਣ ਤੋਂ ਬਾਅਦ ਉਹ 1966 ਨੂੰ ਰਿਟਾਇਰਡ ਹੋ ਗਏ। ਜਦੋਂ 1971 ’ਚ ਭਾਰਤ ਦੀ ਪਾਕਿਸਤਾਨ ਨਾਲ ਜੰਗ ਹੋਈ ਤਾਂ ਰਿਟਾਇਰਡ ਕਾਕਾ ਸਿੰਘ ਨੂੰ ਦੁਆਰਾ ਵਾਪਸ ਬੁਲਾ ਲਿਆ। ਦੇਸ਼ ਲਈ ਵਫ਼ਾਦਾਰੀ ਨਿਭਾਉਂਦੇ ਹੋਏ ਉਹ ਆਪਣੇ ਪਰਿਵਾਰ ਨੂੰ ਛੱਡ ਕੇ ਤੀਜੀ ਵਾਰ ਫਿਰ ਜੰਗ ’ ਚ ਕੁੱਦ ਪਏ ਸਨ। ਜੰਗ ਖਤਮ ਹੋਣ ਤੋਂ ਬਾਅਦ ਉਹਨਾਂ ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਮੌੜ ’ਚ ਬੜੀ ਇਮਾਨਦਾਰੀ ਨਾਲ ਸਕਿਉਰਿਟੀ ਗਾਰਡ ਵਜੋਂ ਸੇਵਾਵਾਂ ਦਿੱਤੀਆਂ। ਉਹਨਾਂ ਕਿਹਾ ਕਿ ਸਵ: ਕਾਕਾ ਸਿੰਘ ਚਲੇ ਜਾਣ ਨਾਲ ਜਿੱਥੇ ਪਿੰਡ ਵਾਸੀਆਂ ਨੂੰ ਘਾਟਾ ਪਿਆ ਹੈ। ਉੱਥੇ ਹੀ ਪਰਿਵਾਰ ਨੂੰ ਵੀ ਵੱਡਾ ਘਾਟਾ ਪਿਆ ਹੈ। ਇਸ ਮੌਕੇ ਸਾਬਕਾ ਫੌਜੀ ਅਤੇ ਪਿੰਡ ਵਾਸੀ ਮੌਜੂਦ ਸਨ।
ਸਾਂਝੇ ਮਜ਼ਦੂਰ ਮੋਰਚੇ ਵੱਲੋਂ ਬਠਿੰਡਾ ਦੇ ਜ਼ਿਲ੍ਹਾ ਕੰਪਲੈਕਸ ਅੱਗੇ ਚਿਤਾਵਨੀ ਰੈਲੀ
ਮਾਰਚ ਦੇ ਪਹਿਲੇ ਹਫਤੇ ਪੰਜਾਬ ਪੱਧਰਾ ਪੱਕਾ ਮੋਰਚਾ ਲਾਉਣ ਦਾ ਐਲਾਨ
ਸੁਖਜਿੰਦਰ ਮਾਨ
ਬਠਿੰਡਾ , 9 ਫਰਵਰੀ : ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਵੱਲੋਂ ‘ਮੁੱਖ ਮੰਤਰੀ ਹਾਜਰ ਹੋ’ ਦੇ ਐਲਾਨੇ ਪ੍ਰੋਗਰਾਮ ਤਹਿਤ ਅੱਜ ਸਥਾਨਕ ਜ਼ਿਲ੍ਹਾ ਕੰਪਲੈਕਸ ਅੱਗੇ ਚਿਤਾਵਨੀ ਰੈਲੀ ਕਰਕੇ 15 ਫਰਵਰੀ ਨੂੰ ਮਜ਼ਦੂਰ ਮੋਰਚੇ ਨਾਲ ਮਜ਼ਦੂਰਾਂ ਦੀਆਂ ਮੰਗਾਂ ’ਤੇ ਸਰਕਾਰ ਨਾਲ ਹੋ ਰਹੀ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਹਾਜਰ ਹੋਣ ਦੀ ਮੰਗ ਕੀਤੀ ਗਈ । ਰੈਲੀ ਨੂੰ ਸਬੋਧਨ ਕਰਦੇ ਹੋਏ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਪ੍ਰਕਾਸ਼ ਸਿੰਘ ਨੰਦਗੜ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਕੁਲਵੰਤ ਸਿੰਘ ਸੇਲਵਰਹਾ , ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਅਮੀ ਲਾਲ , ਖੇਤ ਮਜ਼ਦੂਰ ਸਭਾ ਦੇ ਆਗੂ ਸੁਰਜੀਤ ਸਿੰਘ ਸਰਦਾਰਗੜ , ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਹਰਵਿੰਦਰ ਸਿੰਘ ਸੇਮਾ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਜੋਰਾ ਸਿੰਘ ਨਸਰਾਲੀ ਨੇ ਕਿਹਾ ਕਿ ਬੇਸ਼ੱਕ ਮੁੱਖ ਮੰਤਰੀ ਨੇ ਮਜ਼ਦੂਰ ਜੱਥੇਬੰਦੀਆਂ ਨੂੰ ਮੀਟਿੰਗ ਦੇ ਦਿੱਤੀ ਗਈ ਹੈ ਪਰ ਸਰਕਾਰੀ ਅਧਿਕਾਰੀਆਂ ਅਤੇ ਸਰਕਾਰ ਦਾ ਮਜਦੂਰ ਮੰਗਾਂ ਪ੍ਰਤੀ ਰਵੱਈਆ ਤਸੱਲੀਬਖਸ ਨਾ ਹੋਣ ਕਾਰਨ ਮਜਦੂਰਾਂ ਨੂੰ ਚੇਤਾਵਨੀ ਰੈਲੀ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਰੈਲੀ ਵਿੱਚ ਮਜ਼ਦੂਰ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਮੁੱਖ ਮੰਤਰੀ ਵਲੋਂ ਮੀਟਿੰਗ ਦੌਰਾਨ ਮਜਦੂਰ ਮੰਗਾਂ ਦਾ ਤਸੱਲੀਬਖਸ ਨਿਬੇੜਾ ਨਾ ਕੀਤਾ ਗਿਆ ਤਾਂ ਮਾਰਚ ਦੇ ਪਹਿਲੇ ਹਫਤੇ ਮਜਦੂਰ ਜਥੇਬੰਦੀਆਂ ਪੱਕਾ ਮੋਰਚਾ ਲਾਉਣਗੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ। ਰੈਲੀ ਵਿਚ ਪ੍ਰਿਤਪਾਲ ਸਿੰਘ ਰਾਮਪੁਰਾ , ਮੱਖਣ ਸਿੰਘ ਤਲਵੰਡੀ , ਜਗਸੀਰ ਸਿੰਘ ਮਹਿਰਾਜ , ਮਾਸਟਰ ਸੇਵਕ ਸਿੰਘ ਮਹਿਮਾ ਸਰਜਾ ਆਦਿ ਆਗੂਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ।
ਜਸਵੀਰ ਸਿੰਘ ਮਹਿਰਾਜ ਭਾਜਪਾ ਦੇ ਐਸ.ਸੀ. ਮੋਰਚਾ ਵਿੰਗ ਦੇ ਸੂਬਾ ਪ੍ਰੈੱਸ ਸਕੱਤਰ ਨਿਯੁਕਤ
ਸੁਖਜਿੰਦਰ ਮਾਨ
ਬਠਿੰਡਾ, 9 ਫਰਵਰੀ: ਭਾਰਤੀ ਜਨਤਾ ਪਾਰਟੀ ਵਲੋਂ ਬਠਿੰਡਾ ਜ਼ਿਲ੍ਹੇ ਦੇ ਉੱਘੇ ਦਲਿਤ ਆਗੂ ਜਸਵੀਰ ਸਿੰਘ ਮਹਿਰਾਜ ਨੂੰ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਭਾਜਪਾ (ਐਸ.ਸੀ. ਮੋਰਚਾ) ਦਾ ਸੂਬਾ ਪ੍ਰੈੱਸ ਸਕੱਤਰ ਨਿਯੁਕਤ ਕੀਤਾ ਗਿਆ ਹੈ। ਸ. ਮਹਿਰਾਜ ਨੇ ਇਸ ਨਿਯੁਕਤੀ ਲਈ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਤੋਂ ਇਲਾਵਾ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਭਾਜਪਾ (ਐਸ.ਸੀ. ਮੋਰਚਾ) ਦੇ ਪੰਜਾਬ ਪ੍ਰਧਾਨ ਐੱਸ.ਆਰ. ਲੱਧੜ (ਸਾਬਕਾ ਆਈ.ਏ.ਐੱਸ.) ਅਤੇ ਪੰਜਾਬ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਸੌਂਪੀ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਦਲਿਤ ਸਫਾਂ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ।ਸ. ਮਹਿਰਾਜ ਨੇ ਦੱਸਿਆ ਕਿ ਉਹ ਲਗਾਤਾਰ ਕਰੀਬ 15 ਸਾਲ ਰਿਟੇਲ ਕੈਮਿਸਟ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਰਹੇ ਅਤੇ ਪਿਛਲੇ ਲੰਮੇ ਸਮੇਂ ਤੋਂ ਦਲਿਤ ਸਮਾਜ ਦੀਆਂ ਵੱਖ-ਵੱਖ ਧਾਰਮਿਕ/ ਸਮਾਜਿਕ ਸੰਸਥਾਵਾਂ ‘ਚ ਵੀ ਸਰਗਰਮੀ ਨਾਲ ਕਾਰਜਸ਼ੀਲ ਹਨ। ਹੁਣ ਭਾਜਪਾ ਐਸ.ਸੀ. ਮੋਰਚੇ ਦੀ ਸੂਬਾ ਪੱਧਰੀ ਵੱਡੀ ਜਿੰੰਮੇਵਾਰੀ ਨਾਲ ਉਨ੍ਹਾਂ ਦੇ ਸਮਰਥਕ ਭਾਗ ਲੈਣਗੇ।
ਬਾਬਾ ਫ਼ਰੀਦ ਕਾਲਜ ’ਚ ‘ਕੁਆਂਟਮ ਕੰਪਿਊਟਿੰਗ ਐਂਡ ਕਮਿਊਨੀਕੇਸ਼ਨ’ ਬਾਰੇ ਤਿੰਨ ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ਸ਼ੁਰੂ
ਕਾਨਫ਼ਰੰਸ ਦੌਰਾਨ ਦੇਸ਼ ਅਤੇ ਵਿਦੇਸ਼ ਦੇ 70 ਤੋਂ ਵਧੇਰੇ ਡੈਲੀਗੇਟ ਅਤੇ ਰਿਸਰਚ ਸਕਾਲਰ ਲੈਣਗੇ ਭਾਗ
ਸੁਖਜਿੰਦਰ ਮਾਨ
ਬਠਿੰਡਾ, 9 ਫਰਵਰੀ : ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਬਾਬਾ ਫ਼ਰੀਦ ਕਾਲਜ ਵੱਲੋਂ ’ਕੁਆਂਟਮ ਕੰਪਿਊਟਿੰਗ ਐਂਡ ਕਮਿਊਨੀਕੇਸ਼ਨ’ ਬਾਰੇ ਤਿੰਨ ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ’ਕਿਊ.ਸੀ.ਸੀ.-23’ ਦੀ ਅੱਜ ਸ਼ੁਰੂਆਤ ਹੋਈ। ਕੁਆਂਟਮ ਕੰਪਿਊਟਿੰਗ ਐਂਡ ਕਮਿਊਨੀਕੇਸ਼ਨ (ਕਿਊ.ਸੀ.ਸੀ.-23) ਬਾਰੇ ਇਸ ਕਾਨਫ਼ਰੰਸ ਦਾ ਉਦੇਸ਼ ਕੁਆਂਟਮ ਵਿਗਿਆਨ ਅਤੇ ਇਸ ਦੇ ਆਲ਼ੇ-ਦੁਆਲ਼ੇ ਦੇ ਉਦਯੋਗਿਕ ਵਿਕਾਸ ਵਿਚਕਾਰਲੇ ਪਾੜੇ ਨੂੰ ਖ਼ਤਮ ਕਰਨਾ ਹੈ । ਇਸ ਕਾਨਫ਼ਰੰਸ ਦੇ ਉਦਘਾਟਨੀ ਸਮਾਗਮ ਵਿੱਚ ਪ੍ਰੋ. ਅਰਵਿੰਦ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦੋਂ ਕਿ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ ਕੋਲਕਾਤਾ( ਵੈਸਟ ਬੰਗਾਲ) ਤੋਂ ਪ੍ਰੋ ਪ੍ਰਸ਼ਾਂਤਾ ਕੇ.ਪਾਨੀਗਰਾਹੀ ਅਤੇ ਧੀਰੂ ਭਾਈ ਅੰਬਾਨੀ ਇੰਸਟੀਚਿਊਟ ਆਫ਼ ਇਨਫਰਮੇਸ਼ਨ ਐਂਡ ਕੰਮਿਊਨੀਕੇਸ਼ਨ ਟੈਕਨਾਲੋਜੀ, ਗਾਂਧੀਨਗਰ (ਗੁਜਰਾਤ) ਤੋਂ ਪ੍ਰੋ .ਮਨੀਸ਼ ਕੁਮਾਰ ਗੁਪਤਾ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ । ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਆਏ ਹੋਏ ਮਹਿਮਾਨਾਂ, ਪ੍ਰਸਿੱਧ ਸ਼ਖ਼ਸੀਅਤਾਂ, ਵਿਗਿਆਨੀਆਂ, ਡੈਲੀਗੇਟਾਂ ਅਤੇ ਰਿਸਰਚ ਸਕਾਲਰਾਂ ਦਾ ਨਿੱਘਾ ਸਵਾਗਤ ਕਰਦਿਆਂ ਦੱਸਿਆ ਕਿ ਬੀ.ਐਫ.ਜੀ.ਆਈ. ਰਿਸਰਚ, ਸਕਿੱਲ ਡਿਵੈਲਪਮੈਂਟ ਅਤੇ ਰੁਜ਼ਗਾਰਮੁਖੀ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਲਈ ਅਜਿਹੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੰਚ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਸੰਸਥਾ ਦੇ ਸਥਾਪਤੀ ਸਮੇਂ ਤੋਂ ਹੁਣ ਤੱਕ ਦੀਆਂ ਪ੍ਰਾਪਤੀਆਂ ਅਤੇ ਟੀਚਿਆਂ ਬਾਰੇ ਸੰਖੇਪ ਚਾਨਣਾ ਪਾਇਆ। ਮੁੱਖ ਮਹਿਮਾਨ ਪ੍ਰੋ. ਅਰਵਿੰਦ ਨੇ ਬੀ.ਐਫ.ਜੀ.ਆਈ. ਦੇ ਉੱਨਤ ਬੁਨਿਆਦੀ ਢਾਂਚੇ ਅਤੇ ਕਾਰਜ ਸਭਿਆਚਾਰ ਦੀ ਭਰਪੂਰ ਸ਼ਲਾਘਾ ਕਰਦਿਆਂ ਆਪਣਾ ਭਾਸ਼ਣ ਸ਼ੁਰੂ ਕੀਤਾ। ਉਨ੍ਹਾਂ ਨੇ ’ਕੁਆਂਟਮ ਕੰਪਿਊਟਿੰਗ ਐਂਡ ਕਮਿਊਨੀਕੇਸ਼ਨ’ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਵਿਸ਼ੇਸ਼ ਮਹਿਮਾਨ ਪ੍ਰੋ ਪ੍ਰਸ਼ਾਂਤਾ ਕੇ.ਪਾਨੀਗਰਾਹੀ ਨੇ ਬਾਬਾ ਫ਼ਰੀਦ ਕਾਲਜ, ਬਠਿੰਡਾ ਦੀ ਪ੍ਰਬੰਧਕੀ ਟੀਮ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਅਜਿਹੀ ਗਿਆਨਵਰਧਕ ਕਾਨਫ਼ਰੰਸ ਦਾ ਆਯੋਜਨ ਕਰਨ ’ਤੇ ਵਧਾਈ ਦਿੱਤੀ । ਬੀ.ਐਫ.ਜੀ.ਆਈ. ਦੇ ਡੀਨ (ਰਿਸਰਚ ਐਂਡ ਇਨੋਵੇਸ਼ਨ) ਡਾ. ਮਨੀਸ਼ ਗੁਪਤਾ ਨੇ ਕਾਨਫ਼ਰੰਸ ਬਾਰੇ ਸੰਖੇਪ ਜਾਣਕਾਰੀ ਦਿੰਦਿਆਂ ਕਾਨਫ਼ਰੰਸ ਦੇ ਵੱਖ-ਵੱਖ ਪਹਿਲੂਆਂ ਬਾਰੇ ਚਾਨਣਾ ਪਾਇਆ।
ਅਧੂਰੇ ਟੀਕਾਕਰਨ ਵਾਲੇ ਬੱਚਿਆਂ ਦੀ ਸ਼ਨਾਖਤ ਕਰਨੀ ਬਣਾਈ ਜਾਵੇ ਯਕੀਨੀ : ਡਿਪਟੀ ਕਮਿਸ਼ਨਰ
13 ਫਰਵਰੀ ਤੋਂ 17 ਫਰਵਰੀ ਤੱਕ ਮਨਾਇਆ ਜਾਵੇਗਾ ਵਿਸ਼ੇਸ਼ ਟੀਕਾਕਰਨ ਹਫ਼ਤਾ
ਸੁਖਜਿੰਦਰ ਮਾਨ
ਬਠਿੰਡਾ, 9 ਫਰਵਰੀ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਅੱਜ ਸਿਹਤ ਅਧਿਕਾਰੀਆਂ ਦੀ ਹੋਈ ਵਿਸ਼ੇਸ਼ ਮੀਟਿੰਗ ਦੌਰਾਨ ਟੀਕਾਕਰਨ ਮੁਹਿੰਮ ਤਹਿਤ ਅਧੂਰਾ ਟੀਕਾਕਰਨ ਵਾਲੇ ਬੱਚਿਆਂ ਦੀ ਸ਼ਨਾਖਤ ਯਕੀਨੀ ਬਣਾਉਣ ਅਤੇ ਟੀਕਕਾਰਨ ਦੀ ਘਾਟ ਵਾਲੇ ਖੇਤਰਾਂ ਵਿਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾਉਣ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਏਜੰਡਾ 0 ਤੋਂ 5 ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਮੁਕੰਮਲ ਟੀਕਾਕਰਨ ਹੈ ਤਾਂ ਜੋ ਬੱਚਿਆਂ ਨੂੰ ਜਾਨਲੇਵਾ ਬੀਮਾਰੀਆਂ ਤੋਂ ਬਚਾਇਆ ਜਾ ਸਕੇ, ਇਸਦੇ ਲਈ ਇਨ੍ਹਾਂ ਕੈਂਪਾਂ ਦੀ ਨਿਗਰਾਨੀ ਬਲਾਕ ਪੱਧਰ ਉਤੇ ਸੀਨੀਅਰ ਮੈਡੀਕਲ ਅਫਸਰਾਂ ਵਲੋਂ ਕੀਤੀ ਜਾਵੇ। ਉਨ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਪੰਚਾਂ, ਪੰਚਾਂ, ਸੈਕਟਰੀ, ਨੰਬਰਦਾਰਾਂ ਰਾਹੀਂ ਪਿੰਡ ਪੱਧਰ ਉਤੇ ਅਤੇ ਮਿਊਂਸਪਲ ਕਾਰਪੋਰੇਸ਼ਨ ਰਾਹੀਂ ਸ਼ਹਿਰੀ ਖੇਤਰਾਂ ਵਿਚ ਮੁਨਿਆਦੀ ਕਰਵਾ ਕੇ ਲੋਕਾਂ ਨੂੰ ਵੱਧ ਤੋਂ ਵੱਧ ਇਸ ਟੀਕਾਕਰਨ ਮੁਹਿੰਮ ਦਾ ਲਾਹਾ ਲੈਣ ਲਈ ਜਾਗਰੂਕ ਕਰਨ ਤਾਂ ਕਿ ਸੌ ਫੀਸਦੀ ਟੀਕਾਕਰਨ ਯਕੀਨੀ ਬਣਾਇਆ ਜਾ ਸਕੇ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸਮੂਹ ਐਲੀਮੈਂਟਰੀ ਸਕੂਲਾਂ ਦੇ ਮੁੱਖ ਅਧਿਆਪਕ ਨੂੰ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦਾ ਟੀਕਾਕਰਨ ਕਾਰਡ ਚੈਕਅਪ ਲਈ ਹਦਾਇਤ ਦੇਣ ਤੇ ਜਿਨ੍ਹਾਂ ਬੱਚਿਆਂ ਦਾ ਟੀਕਾਕਰਨ ਅਧੂਰਾ ਹੈ, ਉਨ੍ਹਾਂ ਮਾਪਿਆਂ ਨੂੰ ਮੁਕੰਮਲ ਟੀਕਾਕਰਨ ਕਰਵਾਉਣ ਸਬੰਧੀ ਪ੍ਰੇਰਿਤ ਕੀਤਾ ਜਾਵੇ।
ਇਸ ਮੌਕੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਸਾਰੇ ਸਰਕਾਰੀ ਸਕੂਲਾਂ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ 1 ਤੋ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਐਲਬਿੰਡਾਜੋਲ ਦੀ ਗੋਲੀ (ਚਬਾ ਕੇ ਖਾਣ ਵਾਲੀ ਗੋਲੀ) ਖਵਾਈ ਜਾ ਰਹੀ ਹੈ ਤਾਂ ਜੋ ਬੱਚਿਆਂ ਨੂੰ ਪੇਟ ਦੇ ਕੀੜੇ ਹੋਣ ਕਾਰਣ ਹੋਣ ਵਾਲੇ ਨੁਕਸਾਨਾਂ ਤੋ ਬਚਾਇਆ ਜਾ ਸਕੇ। ਇਹ ਗੋਲੀ ਬੱਚਿਆਂ ਨੂੰ ਖਾਣਾ ਖਾਣ ਤੋਂ ਬਾਅਦ ਸਕੂਲ ਅਧਿਆਪਕ ਆਪਣੀ ਨਿਗਰਾਨੀ ਹੇਠ ਗੋਲੀ ਖੁਆਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਇਹ ਆਈ.ਸੀ.ਡੀ.ਐਸ ਇਹ ਯਕੀਨੀ ਬਣਾਉਣ ਕਿ ਟੀਕਾਕਰਨ ਮੁਹਿੰਮ ਅਤੇ ਡੀਵਾਰਮਿੰਗ ਦਿਵਸ ਸਬੰਧੀ ਜ਼ਿਲ੍ਹੇ ਅੰਦਰ ਕੰਮ ਕਰਦੀਆਂ ਸਮੂਹ ਆਂਗਣਵਾੜੀ ਵਰਕਰ ਸਿਹਤ ਵਿਭਾਗ ਨੂੰ ਵਿਸ਼ੇਸ਼ ਸਹਿਯੋਗ ਦੇਣ ਤਾਂ ਜੋ ਇਸ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਪਾਮਿਲ ਬਾਂਸਲ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ, ਸਿਹਤ ਵਿਭਾਗ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫਸਰ, ਸੀਨੀਅਰ ਮੈਡੀਕਲ ਅਫਸਰ ਅਤੇ ਹੋਰਨਾਂ ਸਹਿਯੋਗੀ ਵਿਭਾਗਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਵੀ ਹਾਜ਼ਰ ਸਨ।
ਪੀਏਯੂ ਦੇ ਖੇਤਰੀ ਕੇਂਦਰ ਬਠਿੰਡਾ ਦੇ ਵਿਗਿਆਨੀਆਂ ਵਲੋਂ ਕਲਮ ਛੋੜ ਹੜਤਾਲ
ਆਰ ਐਸ ਆਰ ਰੂਟ ਰਾਹੀਂ ਕੋਲੇ ਦੀ ਢੋਆ-ਢੁਆਈ ਦਾ ਫੈਸਲਾ ਗਲਤ, ਪੰਜਾਬ ’ਤੇ ਪਵੇਗਾ ਵਾਧੂ ਵਿੱਤੀ ਬੋਝ: ’ਆਪ’
ਅਡਾਨੀ ਗਰੁੱਪ ਦੇ ਹਿੱਤਾਂ ਦੀ ਰਾਖੀ ਲਈ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ’ਤੇ ਬੋਝ ਪਾ ਰਹੀ ਹੈ: ਮਲਵਿੰਦਰ ਸਿੰਘ ਕੰਗ
ਭਾਜਪਾ ਪੰਜਾਬ ਦੀ ਤਰੱਕੀ ਵਿਚ ਰੁਕਾਵਟ ਪਾਉਣ ਲਈ ਨਾਪਾਕ ਹੱਥਕੰਡੇ ਅਪਣਾ ਰਹੀ ਹੈ ਪਰ ਮਾਨ ਸਰਕਾਰ ਪੰਜਾਬ ਦੇ ਵਿਕਾਸ ਨੂੰ ਰੁਕਣ ਨਹੀਂ ਦੇਵੇਗੀ : ਕੰਗ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 8 ਫਰਵਰੀ: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਰਕਾਰ ਨੂੰ ਡਾਇਰੈਕਟ ਮੋਡ ਦੀ ਬਜਾਏ ਰੇਲ-ਸ਼ਿਪ-ਰੇਲ (ਆਰਐਸਆਰ) ਫਾਰਮੂਲੇ ਰਾਹੀਂ ਕੋਲਾ ਅਯਾਤ ਕਰਨ ਦੇ ਨਿਰਦੇਸ਼ ਦੇਣ ਲਈ ਕੇਂਦਰ ਦੀ ਆਲੋਚਨਾ ਕਰਦਿਆਂ ਇਸ ਨੂੰ ਤਰਕਹੀਣ ਫੈਸਲਾ ਕਰਾਰ ਦਿੱਤਾ।ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਸ ਫੈਸਲੇ ਨਾਲ ਸੂਬੇ ‘ਤੇ ਤਿੰਨ ਗੁਣਾ ਹੋਰ ਵਿੱਤੀ ਬੋਝ ਪਵੇਗਾ। ਉਨ੍ਹਾਂ ਕਿਹਾ ਕਿ ਬਿਜਲੀ ਮੰਤਰਾਲੇ ਵੱਲੋਂ ਆਪਣੀ ਘਰੇਲੂ ਕੋਲੇ ਦੀ ਲੋੜ ਨੂੰ ਰੇਲ-ਜਹਾਜ਼-ਰੇਲ ਰਾਹੀਂ ਪੰਜਾਬ ਤੱਕ ਪਹੁੰਚਾਉਣ ਦੇ ਫੈਸਲੇ ਨੇ ਕੇਂਦਰ ਦੀ ਭਾਜਪਾ ਸਰਕਾਰ ਦਾ ਪੰਜਾਬ ਵਿਰੋਧੀ ਚਿਹਰਾ ਇੱਕ ਵਾਰ ਫਿਰ ਨੰਗਾ ਕਰ ਦਿੱਤਾ ਹੈ।ਕੰਗ ਨੇ ਭਾਜਪਾ ’ਤੇ ਅਡਾਨੀ ਸਮੂਹ ਦੇ ਹਿੱਤਾਂ ਦੀ ਰਾਖੀ ਕਰਨ ਦਾ ਦੋਸ਼ ਵੀ ਲਗਾਇਆ ਅਤੇ ਕਿਹਾ ਕਿ ਇਸ ਲਈ ਸਰਕਾਰ ਨੇ ਸਿੱਧੀ ਆਵਾਜਾਈ ਨੂੰ ਅਪਣਾਉਣ ਦੀ ਬਜਾਏ ਦਹੇਜ/ਮੁੰਦਰਾ ਬੰਦਰਗਾਹ ਰਾਹੀਂ ਕੋਲੇ ਦੀ ਢੋਆ-ਢੁਆਈ ਕਰਨ ਦਾ ਫੈਸਲਾ ਕੀਤਾ ਹੈ। ਇਹ ਇੱਕ ਹੋਰ ਸਬੂਤ ਹੈ ਕਿ ਭਾਜਪਾ ਸਿਰਫ਼ ਪੂੰਜੀਵਾਦੀ ਪੱਖੀ ਪਾਰਟੀ ਹੈ ਅਤੇ ਆਮ ਆਦਮੀ ਲਈ ਕੰਮ ਕਰਨ ਦੀ ਬਜਾਏ ਆਪਣੇ ਪੂੰਜੀਵਾਦੀ ਦੋਸਤਾਂ ਦੇ ਹਿੱਤਾਂ ਦੀ ਰਾਖੀ ਲਈ ਕੰਮ ਕਰਦੀ ਰਹੀ ਹੈ। ’ਆਪ’ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਲਗਾਤਾਰ ਯਤਨਾਂ ਸਦਕਾ ਪੰਜਾਬ ਦੇ ਲੋਕਾਂ ਨੂੰ ਸਸਤੀ ਅਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਪਿਛਲੇ ਸਾਲ ਦਸੰਬਰ ਮਹੀਨੇ ਤੋਂ ਪਚਵਾੜਾ ਕੇਂਦਰੀ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਕੀਤੀ ਗਈ ਹੈ। ਪਰ ਇਸ ਨਵੇਂ ਫੈਸਲੇ ਨਾਲ ਰਾਜ ਸਰਕਾਰ ਨੂੰ ਕੋਲੇ ਦੀ ਢੋਆ-ਢੁਆਈ ਲਈ ਘੱਟੋ-ਘੱਟ ਤਿੰਨ ਗੁਣਾ ਵੱਧ ਖਰਚਾ ਅਦਾ ਕਰਨਾ ਪਵੇਗਾ। ਕੰਗ ਨੇ ਕਿਹਾ ਕਿ ਭਾਜਪਾ ਮਾਨ ਸਰਕਾਰ ਦੇ ਕੰਮਾਂ ਤੋਂ ਤੰਗ ਆ ਚੁੱਕੀ ਹੈ ਅਤੇ ਪੰਜਾਬ ਦੀ ਤਰੱਕੀ ਵਿਚ ਰੁਕਾਵਟ ਪਾਉਣ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀ ਹੈ। ਪਰ ’ਆਪ’ ਸਰਕਾਰ ਪੰਜਾਬ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੀ ਰਹੇਗੀ ਅਤੇ ਸੂਬੇ ਦੇ ਖਿਲਾਫ ਸਾਰੇ ਨਾਪਾਕ ਮਨਸੂਬਿਆਂ ਨੂੰ ਨੰਗਾ ਕਰੇਗੀ।
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨਾਂ, ਗਰੀਬਾਂ ਤੇ ਸਿੱਖ ਕੌਮ ਨੂੰ ਫੇਲ੍ਹ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ
ਰਾਸ਼ਟਰਪਤੀ ਦੇ ਭਾਸ਼ਣ ’ਤੇ ਬਹਿਸ ’ਚ ਭਾਗ ਲੈਂਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਨਹੀਂ ਹੋਈ ਤੇ ਗਰੀਬ ਲੋਕ ਅੱਛੇ ਦਿਨਾਂ ਦੀ ਉਡੀਕ ਕਰ ਰਹੇ ਹਨ
ਪੰਜਾਬੀ ਖ਼ਬਰਸਾਰ ਬਿਉਰੋ ੋ
ਚੰਡੀਗੜ੍ਹ, 8 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨਾਂ ਤੇ ਗਰੀਬਾਂ ਨੂੰ ਫੇਲ੍ਹ ਬਣਾ ਚੁੱਕੀ ਹੈ ਜਦੋਂ ਕਿ ਇਹ ਸਿੱਖ ਕੌਮ ਦੇ ਖਿਲਾਫ ਵਿਤਕਰਾ ਕਰ ਰਹੀ ਹੈ।ਸੰਸਦ ਵਿਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਬਹਿਸ ਵਿਚ ਭਾਗ ਲੈਂਦਿਆਂ ਬਠਿੰਡਾ ਲੋਕ ਸਭਾ ਹਲਕੇ ਤੋਂ ਐਮ.ਪੀ ਸ਼੍ਰੀਮਤੀ ਬਾਦਲ ਨੇ ਕਿਹਾ ਕਿ ਸਰਕਾਰ ਆਪਣੇ ਕੀਤੇ ਵਾਅਦੇ ਮੁਤਾਬਕ 2014 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵਿਚ ਨਾਕਾਮ ਰਹੀ ਹੈ।ਉਹਨਾਂ ਕਿਹਾ ਕਿ ਆਮਦਨ ਦੁੱਗਣੀ ਕਰਨ ਦੀ ਤਾਂ ਗੱਲ ਹੀ ਛੱਡੋ ਖੇਤੀਬਾੜੀ ਨਾਲ ਜੁੜੀਆਂ ਚੀਜ਼ਾਂ ਭਾਵੇਂ ਉਹ ਡੀਜ਼ਲ, ਬੀਜ, ਖਾਦਾਂ ਜਾਂ ਟਰੈਕਟਰ ਆਦਿ ਹੋਣ ਦੀਆਂ ਕੀਮਤਾਂ ਕਈ ਗੁਣਾ ਵੱਧ ਗਈਆਂ ਹਨ। ਉਹਨਾਂ ਕਿਹਾ ਕਿ ਵਿੱਤ ਮੰਤਰੀ ਨੇ ਆਪ ਰਾਜ ਸਭਾ ਵਿਚ ਇਹ ਮੰਨਿਆ ਹੈ ਕਿ ਪਿਛਲੇ ਛੇ ਸਾਲਾਂ ਵਿਚ ਕਿਸਾਨਾਂ ਦਾ ਕਰਜ਼ਾ 53 ਫੀਸਦੀ ਵੱਧ ਗਿਆ ਹੈ। ਉਹਨਾਂ ਕਿਹਾ ਕਿ ਇਸਦੇ ਨਤੀਜੇ ਵਜੋਂ ਖੁਦਕੁਸ਼ੀਆਂ ਹੋ ਰਹੀਆਂ ਹਨ ਤੇ ਕੇਂਦਰ ਸਰਕਾਰ ਨੇ ਆਪ ਮੰਨਿਆ ਹੈ ਕਿ ਹਰ ਰੋਜ਼ 136 ਕਿਸਾਨ ਖੁਦਕੁਸ਼ੀ ਕਰਦੇ ਹਨ ਯਾਨੀ ਕਿ ਸਾਲਾਨਾ 15000 ਕਿਸਾਨ ਖੁਦਕੁਸ਼ੀ ਕਰ ਰਹੇ ਹਨ। ਉਹਨਾਂ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ ਤਿੰਨ ਕਾਲੇ ਕਾਨੂੰਨ ਵਾਪਸ ਕਰਵਾਉਣ ਲਈ ਸੰਘਰਸ਼ ਦਾ ਰਾਹ ਫੜਨਾ ਪਿਆ ਪਰ ਸਰਕਾਰ ਵੱਲੋਂ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਬਣਾਉਣ ਦਾ ਵਾਅਦਾ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ। ਬੀਬੀ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਪਿਛਲੇ 9 ਸਾਲਾਂ ਵਿਚ ਗਰੀਬ ਹੋਰ ਗਰੀਬ ਹੋਇਆ ਹੈ। ਉਹਨਾਂ ਕਿਹਾ ਕਿ ਜਿਹਨਾਂ ਨੂੰ ’ਅੱਛੇ ਦਿਨਾਂ’ ਦਾ ਵਾਅਦਾ ਕੀਤਾਸੀ, ਉਹਨਾਂ ਨੂੰ ਅਤਿ ਦੀ ਮਹਿੰਗਾਈ, ਕਰਜ਼ਾ ਤੇ ਭੁੱਖਮਰੀ ਮਿਲੀ ਹੈ। ਉਹਨਾਂ ਕਿਹਾ ਕਿ ਕੌਮਾਂਤਰੀ ਮੁਦਰਾ ਕੋਸ਼ (ਆਈ ਐਮ ਅਫ) ਨੇ ਦੱਸਿਆ ਹੈ ਕਿ ਕਿਵੇਂ ਪਿਛਲੇ 9 ਸਾਲਾਂ ਵਿਚ ਪ੍ਰਤੀ ਵਿਅਕਤੀ ’ਤੇ ਕਰਜ਼ਾ 43000 ਰੁਪਏ ਤੋਂ ਵੱਧ ਕੇ 1 ਲੱਖ ਰੁਪਏ ਹੋ ਗਿਆ ਹੈ ਤੇ ਕੁੱਲ 250 ਗੁਣਾ ਕਰਜ਼ਾ ਵਧਿਆ ਹੈ। ਇਸੇ ਤਰੀਕੇ ਵਿਸ਼ਵ ਦੀ ਅਸਮਾਨਤਾ ਰਿਪੋਰਟ ਵਿਚ ਦੱਸਿਆਗਿਆ ਹੈ ਕਿ ਕਿਵੇਂ ਕੁੱਲ ਕੌਮੀ ਆਮਦਨ ਵਿਚੋਂ 57 ਫੀਸਦੀ ’ਤੇ ਦੇਸ਼ ਦੇ 10 ਫੀਸਦੀ ਲੋਕਾਂ ਦਾ ਕੰਟਰੋਲ ਹੈ ਤੇ ਸਮਾਜ ਦੇ 50 ਫੀਸਦੀ ਲੋਕਾਂ ਨੂੰ ਕੌਮੀ ਆਮਦਨ ਵਿਚੋਂ ਸਿਰਫ 13 ਫੀਸਦੀਹਿੱਸਾ ਮਿਲਦਾ ਹੈ। ਸਾਬਕਾ ਕੇਂਦਰੀ ਮੰਤਰੀ ਸ਼੍ਰੀਮਤੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਸਿੱਖ ਕੌਮ ਨਾਲ ਵਿਤਕਰਾ ਕਰ ਰਹੀ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਜ਼ਬਰ ਜਨਾਹ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦਿੱਤੀ ਜਾ ਰਹੀ ਹੈ। ਅਸੀਂ ਇਹ ਵੀ ਵੇਖਿਆ ਹੈ ਕਿ ਕਿਵੇਂ ਬਿਲਕਿਸ ਬਾਨੋ ਨਾਲ ਜਬਰ ਜਨਾਹ ਕਰਨ ਵਾਲਿਆਂ ਦੀ ਸਜ਼ਾ ਮੁਆਫ ਕਰ ਦਿੱਤੀਗਈ ਪਰ ਬੰਦੀ ਸਿੰਘ ਜਿਹਨਾਂ ਨੇ ਪਿਛਲੇ 30 ਸਾਲਾਂ ਵਿਚ ਉਮਰ ਕੈਦ ਨਾਲੋਂ ਦੁੱਗਣੀ ਸਜ਼ਾ ਕੱਟ ਲਈ ਹੈ, ਉਹਨਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।ਉਹਨਾਂ ਕਿਹਾ ਕਿ ਅਜਿਹਾ ਉਦੋਂ ਕੀਤਾ ਜਾ ਰਿਹਾ ਹੈ ਕਿ ਜਦੋਂ ਕੇਂਦਰ ਸਰਕਾਰ ਨੇ 2019 ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਪਵਿੱਤਰ ਵਾਅਦਾ ਕੀਤਾ ਸੀ ਕਿ ਸਾਰੇ ਬੰਦੀ ਸਿੰਘ ਰਿਹਾਅ ਕਰ ਦਿੱਤੇ ਜਾਣਗੇ। ਬੀਬੀ ਬਾਦਲ ਨੇ ਕਿਹਾ ਕਿ ਸਿੱਖ, ਜਿਹਨਾਂ ਨਾਲ ਹਮੇਸ਼ਾ ਕਾਂਗਰਸ ਨੇ ਵਿਤਕਰਾ ਕੀਤਾ ਤੇ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕੀਤਾ ਤੇ 1984 ਦਾ ਸਿੱਖ ਕਤਲੇਆਮ ਕਰਵਾਇਆ, ਹੁਣ ਭਾਜਪਾ ਸਰਕਾਰ ਵਿਚ ਆਪਣੀਆਂ ਧਾਰਮਿਕ ਸੰਸਥਾਵਾਂ ’ਤੇ ਹਮਲੇ ਹੁੰਦੇ ਵੇਖ ਰਹੇ ਹਨ। ਉਹਨਾਂ ਦੱਸਿਆ ਕਿ ਕਿਵੇਂ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ ਤੇ ਹਰਿਆਦਾ ਵਿਚਲੇ ਗੁਰਦੁਆਰਾ ਸਾਹਿਬਾਨ ਨੂੰ ਸ਼੍ਰੋਮਣੀ ਕਮੇਟੀ ਦੇ ਕੰਟਰੋਲ ਹੇਠਾਂ ਕੱਢਣ ਵਾਸਤੇ ਵੱਖਰੀ ਪ੍ਰਬੰਧਕ ਕਮੇਟੀ ਬਣਾਈ ਗਈ ਹੈ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਦੋ ਸਾਹਿਬਜ਼ਾਦਿਆਂ ਦੇ ਨਾਂ ’ਤੇ ਵੀਰ ਬਾਲ ਦਿਵਸ ਮਨਾ ਕੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਜਾ ਰਹੀ ਹੈ ਜਦੋਂ ਕਿ ਇਸ ਦਿਨ ਦਾ ਨਾਂ ਸਾਹਿਬਜ਼ਾਦਾ ਸ਼ਹਾਦਤ ਦਿਵਸ ਹੋਣਾ ਚਾਹੀਦਾ ਸੀ ਜਿਵੇਂ ਸ੍ਰੀ ਅਕਾਲ ਤਖਤ ਸਾਹਿਬ ਨੇ ਸੁਝਾਅ ਦਿੱਤਾ ਹੈ। ਉਨ੍ਹਾਂ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਐਨ ਸੀ ਆਰ ਬੀ ਦੇ ਅੰਕੜਿਆਂ ਮੁਤਾਬਕ ਇਸ ਸਰਕਾਰ ਦੌਰਾਨ ਅਪਰਾਧ ਵਿਚ 26 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ ਤੇ ਔਰਤਾਂ ਤੇ ਬੱਚਿਆਂ ਖਿਲਾਫ ਅਪਰਾਧ ਵਿਚ ਤਿੱਖਾ ਵਾਧਾ ਹੋਇਆ ਹੈ।





