Thursday, May 21, 2026
Home Blog Page 2222

ਆਪ ਸਰਕਾਰ ਨੇ ਪੀਐਸਪੀਸੀਐਲ ਦੇ ਰੋਜ਼ਾਨਾ ਕੰਮਕਾਜ ਦਾ ਕੰਟਰੋਲ ਬੰਗਲੌਰ ਆਧਾਰਿਤ ਪ੍ਰਾਈਵੇਟ ਕੰਸਲਟੈਂਟ ਹਵਾਲੇ ਕਰ ਕੇ ਖੁਦ ਸੰਕਟ ਸਹੇੜਿਆ:ਬਿਕਰਮ ਸਿੰਘ ਮਜੀਠੀਆ

0

ਸਰਕਾਰ ਪੀ ਐਸ ਪੀ ਸੀ ਐਲ ਦੇ 2600 ਕਰੋੜ ਰੁਪਏ ਦੇ ਬਕਾਏ ਜਾਰੀ ਕਰੇ
ਪੰਜਾਬੀ ਖ਼ਬਰਸਾਰ ਬਿਊਰੋ
ਚੰਡੀਗੜ੍ਹ, 1 ਫ਼ਰਵਰੀ: ਸ਼੍ਰੋਮਣੀ ਅਕਾਲੀ ਦਲ ਨੇਅੱਜ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ ਐਸ ਪੀ ਸੀ ਐਲ) ਦੇ ਰੋਜ਼ਾਨਾ ਕੰਮਕਾਜ ਦਾ ਕੰਟਰੋਲ ਬੰਗਲੌਰ ਆਧਾਰਿਤ ਪ੍ਰਾਈਵੇਟ ਕੰਪਨੀਹਵਾਲੇ ਕਰ ਕੇ ਪੰਜਾਬ ਵਿਚ ਬਿਜਲੀ ਖੇਤਰ ਵਿਚ ਮਨੁੱਖ ਦਾ ਖੜ੍ਹਾ ਕੀਤਾ ਸੰਕਟ ਆਪ ਸਹੇੜ ਲਿਆ ਹੈ ਅਤੇ ਸਰਕਾਰ ਬਿਜਲੀ ਨਿਗਮ ਦੇ 2600 ਕਰੋੜ ਰੁਪਏ ਦੇ ਬਕਾਏ ਜਾਰੀ ਕਰਨ ਤੋਂ ਵੀ ਇਨਕਾਰੀ ਹੈ।ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਤਾਜ਼ਾ ਖੁਲ੍ਹਾਸਾ ਹੋਇਆ ਹੈ ਕਿ ਬੰਗਲੌਰ ਆਧਾਰਿਤ ਪ੍ਰਾਈਵੇਟ ਕੰਸਲਟੈਂਟ ਅਨੁਪਮ ਜੋਸ਼ੀ ਪੀ ਐਸ ਪੀ ਸੀ ਐਲ ਦੇ ਰੋਜ਼ਾਨਾ ਕੰਮਕਾਜ ਵਿਚ ਦਖਲ ਦੇ ਰਹੇ ਹਨ ਜੋ ਬਹੁਤ ਹੀ ਹੈਰਾਨੀ ਵਾਲੀ ਤੇ ਨਿੰਦਣਯੋਗ ਗੱਲ ਹੈ। ਉਹਨਾਂ ਕਿਹਾ ਕਿ ਇਹਦਾਅਵਾ ਪੀ ਐਸ ਈ ਬੀ ਇੰਜੀਨੀਅਰਜ਼ ਐਸੋਸੀਏਸ਼ਨ ਨੇ ਕੀਤਾ ਹੈ ਜੋ ਪੀ ਐਸ ਪੀ ਸੀ ਐਲ ਦੇ ਇੰਜੀਨੀਅਰਜ਼ ਦੀ ਜਥੇਬੰਦੀ ਹੈ।ਉਹਨਾਂ ਕਿਹਾ ਕਿ ਅਸੀਂ ਪਹਿਲਾਂ ਵੀ ਵੇਖਿਆ ਸੀ ਕਿ ਕਿਵੇਂ ਇਕ ਪ੍ਰਾਈਵੇਟ ਕੰਸਲਟੈਂਟ ਗੈਰ ਕਾਨੂੰਨੀ ਤੌਰ ’ਤੇ ਕੈਬਨਿਟ ਮੀਟਿੰਗਾਂ ਵਿਚ ਭਾਗ ਲੈਂਦਾ ਹੈ ਤੇ ਪੰਜਾਬ ਸਰਕਾਰ ਦੀ ਫੈਸਲਾ ਲੈਣ ਦੀ ਪ੍ਰਕਿਰਿਆ ਵਿਚ ਸ਼ਾਮਲ ਹੁੰਦਾ ਹੈ। ਉਹਨਾਂ ਕਿਹਾ ਕਿ ਹੁਣ ਇਹ ਸਾਹਮਣੇ ਆਇਆ ਹੈ ਕਿ ਇਕ ਪ੍ਰਾਈਵੇਟ ਕੰਸਲਟੈਂਸੀ ਪੀ ਐਸ ਪੀਸੀ ਐਨ ਨੂੰ ਚਲਾ ਰਹੀ ਹੈ। ਇਹ ਪੀ ਐਸ ਪੀ ਸੀ ਐਲ ਦੀ ਹੋਂਦ ਲਈ ਵੀ ਖਤਰਾ ਹੈ ਤੇ ਇਸ ਤੋਂ ਪਤਾ ਲੱਗਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੀ ਸਰਕਾਰ ਆਪਣੇ ਦਿੱਲੀ ਵਿਚਲੇ ਸਿਆਸੀ ਆਕਾਵਾਂ ਦੇਹਵਾਲੇ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਇਹ ਗੱਲ ਪੰਜਾਬ ਦੇ ਹਿੱਤਾਂ ਦੇ ਵੀ ਖਿਲਾਫ ਹੈ ਕਿਉਂਕਿ ਪੀ ਐਸ ਪੀ ਸੀ ਐਲ ਕੋਲ ਫੰਡਾਂ ਦੀ ਤੋਟ ਹੈ ਜਿਸ ਕਾਰਨ ਉਹ ਵੱਧ ਵਿਆਜ਼ ਦਰਾਂ ’ਤੇ ਕਰਜ਼ਾ ਲੈਣ ਲਈ ਮਜ਼ਬੂਰ ਹੈ।ਸ:ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਨੇ ਇਹ ਮਨੁੱਖ ਵੱਲੋਂ ਪੈਦਾ ਕੀਤਾ ਸੰਕਟ ਆਪ ਸਹੇੜਿਆ ਹੈ। ਉਹਨਾਂ ਕਿਹਾ ਕਿ ਇਸਦੇ ਨਤੀਜੇ ਬਹੁਤ ਮੰਦਭਾਗੇ ਹੋਣਗੇ। ਉਹਨਾਂ ਕਿਹਾ ਕਿ ਪੀ ਐਸ ਪੀ ਸੀ ਐਲ ਦਾ ਢਹਿ ਢੇਰੀ ਹੋਣਾਪੰਜਾਬ ਵਿਚ ਖੇਤੀਬਾੜੀ ਤੇ ਸਨੱਅਤੀ ਖੇਤਰ ਲਈ ਤਬਾਹਕੁੰਨ ਸਾਬਤ ਹੋਵੇਗਾ ਅਤੇ ਇਸ ਨਾਲ ਆਮ ਆਦਮੀ ਵਾਸਤੇ ਵੀ ਬਹੁਤ ਵੱਡੀਆਂ ਮੁਸ਼ਕਿਲਾਂ ਖੜ੍ਹੀਆਂ ਹੋਣਗੀਆਂ।ਸ: ਮਜੀਠੀਆ ਨੇ ਕਿਹਾ ਕਿ ਇਸ ਵੇਲੇ ਪੰਜਾਬ ਸਰਕਾਰ ਨੇ ਸਰਕਾਰੀ ਅਦਾਰਿਆਂ ਦੇ ਬਿਜਲੀ ਬਿੱਲਾਂ ਦੇ 2600 ਕਰੋੜ ਰੁਪਏ ਪੀ ਐਸ ਪੀ ਸੀ ਐਲ ਨੂੰ ਦੇਣੇ ਹਨ। ਇਸ ਵਿਚ ਸਬਸਿਡੀ ਦੀ ਬਕਾਇਆ ਰਕਮ ਵੀ ਸ਼ਾਮਲ ਹੈ। ਉਹਨਾਂ ਕਿਹਾ ਕਿ ਫੰਡਾਂ ਦੀ ਘਾਟ ਕਾਰਨ ਨਿਗਮ ਆਮ ਰੁਟੀਨ ਦੀ ਮੁਰੰਮਤ ਕਰਵਾਉਣ ਤੋਂ ਵੀ ਵਾਂਝਾ ਹੈ। ਉਹਨਾਂ ਕਿਹਾ ਕਿ ਅਸੀਂ ਵੇਖਿਆ ਹੈ ਕਿ ਕਿਵੇਂ ਸੂਬੇ ਦੇ ਇਤਿਹਾਸ ਵਿਚ ਪਹਿਲੀਵਾਰ ਸਰਦੀਆਂ ਵਿਚ ਵੀ ਬਿਜਲੀ ਕੱਟ ਲੱਗੇ ਹਨ। ਉਹਨਾਂ ਕਿਹਾ ਕਿ ਹੁਣ ਝੋਨੇ ਦੇ ਸੀਜ਼ਨ ਵਿਚ ਅਜਿਹੇ ਹੀ ਕੱਟ ਕਿਸਾਨਾਂ ਲਈ ਅਤੇ ਸੂਬੇ ਦੀ ਖੇਤੀ ਆਰਥਿਕਤਾ ਲਈ ਤਬਾਹਕੁੰਨ ਸਾਬਤ ਹੋਣਗੇ।ਸ: ਮਜੀਠੀਆ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਪੀ ਐਸ ਪੀ ਸੀ ਐਲ ਦਾ ਕੰਮ ਲੀਹ ’ਤੇ ਪਾਉਣ ਤੇ ਇਸਨੂੰ ਬਕਾਇਆ ਪੈਸੇ ਦੀ ਅਦਾਇਗੀ ਕਰਨ। ਉਹਨਾਂ ਇਹ ਵੀ ਮੰਗ ਕੀਤੀ ਕਿ ਇੰਜੀਨੀਅਰ ਐਸੋਸੀਏਸ਼ਨ ਵੱਲੋਂ ਸਿਖਰਲੇ ਅਹੁਦੇ ਭਰਨ ਅਤੇ ਨਿਗਮ ਵਿਚ ਬਾਹਰਲੀ ਦਖਲਅੰਦਾਜ਼ੀ ਬੰਦ ਕਰਨ ਸਮੇਤ ਚੁੱਕੇ ਮੁੱਦੇ ਵੀ ਹੱਲ ਕੀਤੇ ਜਾਣ। ਉਹਨਾਂ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘਬਾਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਪੀ ਐਸ ਪੀ ਸੀ ਐਲ ਦੇਸ਼ ਦੀ ਨੰਬਰ ਇਕ ਬਿਜਲੀ ਕੰਪਨੀ ਸੀ ਤੇ ਅਸੀਂ ਇਹ ਨਹੀਂ ਸਹਿ ਸਕਦੇ ਕਿ ਇਹ ਢਹਿ ਢੇਰੀ ਹੋ ਜਾਵੇ।

ਯੂਥ ਲੀਡਰਸ਼ਿਪ ਸਿਖਲਾਈ ਕੈਂਪ ਨੋਜਵਾਨਾਂ ਵਿੱਚ ਸਕਾਰਾਤਮਕ ਸੋਚ ਪੈਦਾ ਕਰਦੇ ਹਨ:ਡਾ ਬਰਿੰਦਰ ਕੌਰ

0

ਨਹਿਰੂ ਯੁਵਾ ਕੇਦਰ ਮਾਨਸਾ ਵਲੋਂ ਤਿੰਨ ਰੋਜਾ ਯੂਥ ਲੀਡਰਸ਼ਿਪ ਸਿਖਲਾਈ ਕੈਂਪ ਸ਼ੁਰੂ।
ਪੰਜਾਬੀ ਖ਼ਬਰਸਾਰ ਬਿਊਰੋ
ਮਾਨਸਾ, 1 ਫ਼ਰਵਰੀ:ਸ਼ਖਸ਼ੀਅਤ ਉਸਾਰੀ ਅਤੇ ਲੀਡਰਸ਼ਿਪ ਟਰੇਨਿੰਗ ਕੈਂਪ ਨੋਜਵਾਨਾਂ ਦੇ ਸ਼ਖਸ਼ੀਅਤ ਨਿਖਾਰ ਅਤੇ ਉਹਨਾ ਵਿੱਚ ਸਕਾਰਾਤਮਕ ਸੋਚ ਪੈਦਾ ਕਰਨ ਵਿੱਚ ਬਹੁਤ ਵੱਡਾ ਰੋਲ ਅਦਾ ਕਰਦੇ ਹਨ ਇਸ ਗੱਲ ਦਾ ਪ੍ਰਗਟਾਵਾ ਮਾਤਾ ਸੁੰਦਰੀ ਗਰਲਜ ਯੂਨੀਵਰਸਿਟੀ ਕਾਲਜ ਮਾਨਸਾ ਦੇ ਡਾ ਬਰਿੰਦਰ ਕੌਰ ਨੇ ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋ ਲਾਏ ਜਾ ਰਹੇ ਤਿੰਨ ਰੋਜ਼ਾ ਕੈਂਪ ਦਾ ਉਦਘਾਟਨ ਕਰਦਿਆਂ ਕੀਤਾ।ਉਹਨਾ ਇਸ ਗੱਲੋਂ ਤਸੱਲੀ ਪ੍ਰਗਟ ਕੀਤੀ ਕਿ ਨਹਿਰੂ ਯੁਵਾ ਕੇਂਦਰ ਮਾਨਸਾ ਨੋਜਵਾਨਾ ਦੇ ਸਰਬਪੱਖੀ ਵਿਕਾਸ ਵਿੱਚ ਮੋਹਰੀ ਰੋਲ ਅਦਾ ਕਰ ਰਿਹਾ ਹੈ।ਉਹਨਾਂ ਹਾਜਰ ਕੈਂਪਰਾਂ ਨੁੰ ਅਪੀਲ ਕੀਤੀ ਕਿ ਉਹ ਵੱਧ ਤੋ ਵੱਧ ਜਾਣਨ ਲਈ ਕੈਪ ਵਿੱਚ ਭਾਗੀਦਾਰ ਬਣਨ ਅਤੇ ਆਪਣੇ ਆਪਣੇ ਵਿਚਾਰ ਵੀ ਸਾਝੇ ਕਰਨ।ਡਾ ਬਰਿੰਦਰ ਕੌਰ ਨੇ ਨੋਜਵਾਨਾਂ ਨੁੰ ਨਸ਼ਿਆਂ ਤੋ ਦੂਰ ਰਹਿਕੇ ਸਮਾਜਿਕ ਬੁਰਾਈਆਂ ਨੁੰ ਦੂਰ ਕਰਨ ਵਿੱਚ ਆਪਣਾ ਯੋਗਦਾਨ ਪਾਉਣ। ਨਹਿਰੂ ਯੁਵਾ ਕੇਦਰ ਵੱਲੋ ਉਹਨਾਂ ਦਾ ਸਨਮਾਨ ਵੀ ਕੀਤਾ ਗਿਆ। ਲਾਏ ਜਾ ਰਹੇ ਤਿੰਨ ਰੋਜ਼ਾ ਯੂਥ ਲੀਡਰਸ਼ਿਪ ਟਰੇਨਿੰਗ ਅਤੇ ਸਮੁਦਾਇਕ ਵਿਕਾਸ ਬਾਰੇ ਜਾਣਕਾਰੀ ਦਿੰਦਿਆ ਕੈਂਪ ਨਿਰਦੇਸ਼ਕ ਅਤੇ ਜਿਲਾ ਯੂਥ ਅਫਸਰ ਸਰਬਜੀਤ ਸਿੰਘ ਨੇ ਦਸਿਆ ਕਿ ਕੈਪ ਦੇ ਤਿੰਨੋ ਦਿਨ ਵਖ ਵਖ ਵਿਸ਼ਾ ਮਾਹਿਰ ਆਪਣੇ ਆਪਣੇ ਖੇਤਰ ਨਾਲ ਸਬੰਧਤ ਆਪਣੇ ਵਿਚਾਰ ਸਾਂਝੇ ਕਰਨਗੇ।ਇਸ ਤੋ ਇਲਾਵਾ ਕੈਪ ਦੌਰਾਨ ਅੰਤਰ ਰਾਸ਼ਟਰੀ ਪੱਧਰ ਤੇ ਮਨਾਏ ਜਾ ਰਹੇ ਮਿਲੇਟ ਸਾਲ 2023 ਬਾਰੇ ਵਿਸ਼ੇਸ਼ ਚਰਚਾ ਕੀਤੀ ਜਾਵੇਗੀ ਅਤੇ ਨੋਜਵਾਨਾਂ ਨੁੰ ਪਿੰਡਾਂ ਵਿੱਚ ਲੋਕਾਂ ਨੁੰ ਵਧ ਤੋ ਵਧ ਮਿਲੇਟ ( ਮੋਟਾ ਅਨਾਜ ਜਿਸ ਵਿੱਚ ਜਵਾਰ ਬਾਜਰਾ ਕੰਗਣੀ ਆਦਿ ਸ਼ਾਮਲ ਹਨ ਨੁੰ ਆਪਣੀ ਰੋਜ਼ਾਨਾ ਦੀ ਖੁਰਾਕ ਵਿੱਚ ਸ਼ਾਮਲ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ।ਕੈਪ ਪ੍ਰੰਬਧਕ ਅਤੇ ਨਹਿਰੂ ਯੁਵਾ ਕੇਦਰ ਮਾਨਸਾ ਦੇ ਪ੍ਰੋਗਰਾਮ ਸੁਪਰਵਾਈਜ਼ਰ ਡਾ ਸੰਦੀਪ ਘੰਡ ਨੇ ਦੱਸਿਆ ਕਿ ਸਮੂਹ ਕੈਂਪਰਾਂ ਨੁੰ ਸ਼ਹੀਦ ਭਗਤ ਸਿੰਘ ਗਰੁੱਪ,ਸ਼ਹੀਦ ਉਧਮ ਸਿੰਘ ਗਰੁੱਪ,ਰਾਣੀ ਝਾਂਸੀ ਗਰੁੱਪ ਅਤੇ ਕਲਪਨਾ ਚਾਵਲਾ ਗਰੁੱਪ ਵਿੱਚ ਵੰਡ ਕੇ ਕੈਪ ਦਾ ਸੰਚਾਲਨ ਕੀਤਾ ਜਾ ਰਿਹਾ ਹੈ ਅਤੇ ਸਮੁੱਚੇ ਕੈਪ ਦਾ ਪ੍ਰੰਬਧ ਖੁਦ ਨੋਜਵਾਨ ਆਪ ਹੀ ਕਰ ਰਹੇ ਹਨ। ਉਹਨਾ ਦੱਸਿਆ ਕਿ ਕੈਪ ਵਿੱਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਅਤੇ ਡਾਈਟ ਦੇ ਐਨ.ਐਸ.ਐਸ ਵਲੰਟੀਅਰਜ ਤੋ ਇਲਾਵਾ ਯੂਥ ਕਲੱਬਾਂ ਅਤੇ ਸਿਲਾਈ ਸੈਂਟਰ ਦੇ 55 ਲੜਕੇ ਲੜਕੀਆਂ ਭਾਗ ਲੇ ਰਹੇ ਹਨ।ਕੈਪ ਦੇ ਪਹਿਲੇ ਦਿਨ ਕੈਂਪਰਾਂ ਨੁੰ ਸੰਬੋਧਨ ਕਰਦਿਆਂ ਡਾ ਬਲਮ ਲੀਬਾਂ ਮਾਤਾ ਸੁੰਦਰੀ ਕਾਲਜ ਮਾਨਸਾ,ਸ਼੍ਰੀ ਦਵਿੰਦਰ ਸਿੰਘ ਪ੍ਰੋਗਰਾਮ ਅਫਸਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਨਸਾ, ਨੈਸ਼ਨਲ ਅਵਾਰਡੀ ਮਨੋਜ ਕੁਮਾਰ ਗਰਗ ਐਡਵੋਕੇਟ ਮੰਜੂ,ਗੁਰਪ੍ਰੀਤ ਨੰਦਗੜ੍ਹ ,ਮਨਪ੍ਰੀਤ ਕੌਰ, ਜੋਨੀ ਗਰਗ ਅਤੇ ਕਰਮਜੀਤ ਕੌਰ ਨੇ ਵੀ ਸਮੂਲੀਅਤ ਕਰਦਿਆਂ ਆਪਣੇ ਵਿਚਾਰ ਸਾਂਝੇ ਕੀਤੇ।ਸ਼ਾਮ ਦੇ ਸੈਸ਼ਨ ਵਿੱਚ ਕਰਵਾਏ ਗਏ ਗਰੁੱਪਾਂ ਨੇ ਵਿਚਾਰ ਚਰਚਾ ਵਿੱਚ ਭਾਗ ਲੈਂਦਿਆਂ ਬੜੀ ਸੰਜੀਦਗੀ ਨਾਲ ਨਸ਼ਿਆ,ਸੋਸ਼ਲ ਮੀਡੀਆ ਅਤੇ ਹੋਰ ਸਮਾਜਿਕ ਬੁਰਾਈਆਂ ਬਾਰੇ ਬੋਲਦਿਆਂ ਹਰਪਾਲ ਸਿੰਘ ਡਾਈਟ ਅਹਿਮਦਪੁਰ ਖਾਲਸਾ ਸਕੂਲ ਮਾਨਸਾ ,ਹਰਪ੍ਰੀਤ ਕੌਰ ਖਾਰਾ,ਸਰਬਜੀਤ ਕੋਰ ਸਿਲਾਈ ਟੀਚਰ ਨੰਗਲ ਕਲਾਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਉਦਯੋਗਾਂ ਲਈ ਨਵੀਂ ਉਦਯੋਗਿਕ ਨੀਤੀ ਛੇਤੀ ਤਿਆਰ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼

0

ਨਵੀਂ ਉਦਯੋਗਿਕ ਨੀਤੀ ਬਣਾਉਣ ਸਬੰਧੀ ਪ੍ਰਗਤੀ ਦੀ ਕੀਤੀ ਸਮੀਖਿਆ
ਨਵੀਂ ਨੀਤੀ ਨਾਲ ਸੂਬੇ ਵਿੱਚ ਵੱਡੀ ਪੱਧਰ ‘ਤੇ ਉਦਯੋਗਿਕ ਵਿਕਾਸ ਦੀ ਉਮੀਦ ਜਤਾਈ
ਪੰਜਾਬੀ ਖ਼ਬਰਸਾਰ ਬਿਊਰੋ
ਚੰਡੀਗੜ੍ਹ, 1 ਫ਼ਰਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਸਨਅਤਾਂ ਲਈ ਨਵੀਂ ਉਦਯੋਗਿਕ ਨੀਤੀ ਛੇਤੀ ਤੋਂ ਛੇਤੀ ਸਮਰਪਿਤ ਕਰਨਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।ਇੱਥੇ ਆਪਣੇ ਦਫ਼ਤਰ ਵਿਖੇ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਮੋਹਰੀ ਉਦਯੋਗਿਕ ਸੂਬਾ ਬਣਨ ਕੰਢੇ ਹੈ ਅਤੇ ਸੂਬਾ ਸਰਕਾਰ ਵੱਲੋਂ ਤਿਆਰ ਕੀਤੀ ਜਾ ਰਹੀ ਨਵੀਂ ਸਨਅਤੀ ਨੀਤੀ ਇਸ ਲਈ ਧੁਰੇ ਵਜੋਂ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਉਦਯੋਗ ਨੀਤੀ ਬਣਾਉਣ ਲਈ ਸਾਰੀਆਂ ਸਬੰਧਤ ਧਿਰਾਂ ਖ਼ਾਸ ਕਰਕੇ ਉਦਯੋਗਪਤੀਆਂ ਦੇ ਵਿਚਾਰ ਲਏ ਗਏ ਹੋਣ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਉਦਯੋਗਪਤੀਆਂ ਦੇ ਸੁਝਾਵਾਂ ਨੂੰ ਇਸ ਨੀਤੀ ਵਿੱਚ ਸ਼ਾਮਲ ਕਰਕੇ ਸਾਕਾਰ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਹੈਦਰਾਬਾਦ, ਚੇਨਈ ਅਤੇ ਮੁੰਬਈ ਦੇ ਹਾਲੀਆ ਦੌਰਿਆਂ ਦੌਰਾਨ ਉਦਯੋਗਪਤੀਆਂ ਤੋਂ ਪ੍ਰਾਪਤ ਸੁਝਾਵਾਂ ਨੂੰ ਵੀ ਇਸ ਨੀਤੀ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਵੀਂ ਸਨਅਤੀ ਨੀਤੀ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਭਰਪੂਰ ਹੁਲਾਰਾ ਦੇਵੇਗੀ।ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਹ ਯਕੀਨੀ ਬਣਾਉਣ ਕਿ ਇਸ ਨੀਤੀ ਨੂੰ ਛੇਤੀ ਤੋਂ ਛੇਤੀ ਅੰਤਿਮ ਰੂਪ ਦਿੱਤਾ ਜਾਵੇ ਤਾਂ ਜੋ ਇਸ ਨੂੰ ਸੂਬੇ ਵਿੱਚ ਪੂਰੀ ਤਰ੍ਹਾਂ ਲਾਗੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਇਹ ਵੀ ਯਕੀਨੀ ਬਣਾਉਣ ਕਿ ਇਹ ਨੀਤੀ ਜਲਦੀ ਤੋਂ ਜਲਦੀ ਉਦਯੋਗਪਤੀਆਂ ਨੂੰ ਸਮਰਪਿਤ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਨੀਤੀ ਸੂਬੇ ਵਿੱਚ ਵੱਡੀ ਪੱਧਰ ‘ਤੇ ਉਦਯੋਗਿਕ ਵਿਕਾਸ ਯਕੀਨੀ ਬਣਾਏਗੀ।ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਪ੍ਰਮੁੱਖ ਸਕੱਤਰ ਇੰਡਸਟਰੀਜ਼ ਦਲੀਪ ਕੁਮਾਰ, ਡਾਇਰੈਕਟਰ ਇੰਡਸਟਰੀਜ਼ ਸਿਬਿਨ ਸੀ ਅਤੇ ਹੋਰ ਅਧਿਕਾਰੀ ਮੌਜੂਦ ਸਨ।

ਮੋਦੀ ਸਰਕਾਰ ਨੇ ਪੰਜਾਬ ਵਿਰੋਧੀ, ਲੋਕ ਵਿਰੋਧੀ, ਕਿਸਾਨ ਵਿਰੋਧੀ ਅਤੇ ਦਿਸ਼ਾਹੀਣ ਕੇਂਦਰੀ ਬਜਟ ਪੇਸ਼ ਕੀਤਾ-ਮੁੱਖ ਮੰਤਰੀ

0

ਕੇਂਦਰ ਸਰਕਾਰ ਨੇ ਸੂਬੇ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰਕੇ ਦੇਸ਼ ਪ੍ਰਤੀ ਪੰਜਾਬੀਆਂ ਦੀਆਂ ਅਣਗਿਣਤ ਕੁਰਬਾਨੀਆਂ ਦਾ ਘੋਰ ਨਿਰਾਦਰ ਕੀਤਾ
ਪੰਜਾਬੀ ਖ਼ਬਰਸਾਰ ਬਿਊਰੋ
ਚੰਡੀਗੜ੍ਹ, 1 ਫਰਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਵਿਰੋਧੀ, ਲੋਕ ਵਿਰੋਧੀ, ਕਿਸਾਨ ਵਿਰੋਧੀ ਅਤੇ ਦਿਸ਼ਾਹੀਣ ਕੇਂਦਰੀ ਬਜਟ ਪੇਸ਼ ਕਰਨ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ।ਮੁੱਖ ਮੰਤਰੀ ਨੇ ਇਕ ਬਿਆਨ ਵਿੱਚ ਕਿਹਾ, “ਇਹ ਕਿੰਨੀ ਸ਼ਰਮਨਾਕ ਗੱਲ ਹੈ ਕਿ ਕੇਂਦਰ ਸਰਕਾਰ ਨੇ ਆਪਣੀ ਸੌੜੀ ਮਾਨਸਿਕਤਾ ਦੇ ਚੱਲਦਿਆਂ ਸੂਬੇ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰ ਦਿੱਤਾ ਜਿਸ ਨਾਲ ਬਹਾਦਰ ਅਤੇ ਮਿਹਨਤਕਸ਼ ਪੰਜਾਬੀਆਂ ਵੱਲੋਂ ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਵਿੱਚ ਦਿੱਤੀਆਂ ਅਣਗਿਣਤ ਕੁਰਬਾਨੀਆਂ ਦੀ ਤੌਹੀਨ ਕੀਤੀ ਗਈ।”ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਦੁੱਖ ਹੋਇਆ ਹੈ ਕਿ ਪੰਜਾਬ ਦੀਆਂ ਸਾਰੀਆਂ ਵਾਜਬ ਮੰਗਾਂ ਨੂੰ ਪੂਰੀ ਤਰ੍ਹਾਂ ਵਿਸਾਰ ਦਿੱਤਾ ਗਿਆ ਅਤੇ ਕੇਂਦਰੀ ਬਜਟ ਵਿੱਚ ਸੂਬੇ ਨੂੰ ਕਿਤੇ ਵੀ ਸ਼ਾਮਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸਮਾਗਮ ਵਿੱਚ ਸੂਬੇ ਦੀ ਝਾਕੀ ਨੂੰ ਪਰੇਡ ਤੋਂ ਬਾਹਰ ਰੱਖਣ ਤੋਂ ਬਾਅਦ ਇਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਯੋਗਦਾਨ ਨੂੰ ਜਾਣਬੁੱਝ ਕੇ ਅੱਖੋਂ ਪਰੋਖੇ ਕਰਨ ਲਈ ਕੀਤੀ ਗਈ ਦੂਜੀ ਕੋਸ਼ਿਸ਼ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਸਮਝ ਨਹੀਂ ਆ ਰਹੀ ਕਿ ਭਾਜਪਾ ਪੰਜਾਬ ਨਾਲ ਅਜਿਹਾ ਮਤਰੇਈ ਮਾਂ ਵਾਲਾ ਸਲੂਕ ਕਿਉਂ ਕਰ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਉਨ੍ਹਾਂ ਨੇ ਬੀ ਐੱਸ ਐੱਫ ਅਤੇ ਪੰਜਾਬ ਪੁਲਿਸ ਦੇ ਆਧੁਨਿਕੀਕਰਨ ਲਈ ਕੇਂਦਰ ਪਾਸੋਂ 1000 ਕਰੋੜ ਰੁਪਏ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਇਹ ਫੰਡ ਸਰਹੱਦ ਪਾਰੋਂ ਖਾਸ ਕਰਕੇ ਹਾਈਟੈਕ ਡਰੋਨਾਂ ਰਾਹੀਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਜ਼ਰੂਰੀ ਹਨ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਮੰਗ ਨੂੰ ਠੰਡੇ ਬਸਤੇ ਵਿੱਚ ਪਾ ਕੇ ਇਸ ਲਈ ਬਜਟ ਅਲਾਟ ਨਹੀਂ ਕੀਤਾ ਜਿਸ ਨਾਲ ਸਰਹੱਦੀ ਸੂਬੇ ਦੀ ਸੁਰੱਖਿਆ ਨੂੰ ਪੂਰੀ ਤਰ੍ਹਾਂ ਖ਼ਤਰੇ ਵਿੱਚ ਪਾਇਆ ਜਾ ਰਿਹਾ ਹੈ।ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪ੍ਰੀ-ਬਜਟ ਮੀਟਿੰਗਾਂ ਦੌਰਾਨ ਲੋਕਾਂ ਦੀ ਸਹੂਲਤ ਲਈ ਅੰਮ੍ਰਿਤਸਰ ਅਤੇ ਬਠਿੰਡਾ ਤੋਂ ਦਿੱਲੀ ਤੱਕ ਵੰਦੇ ਮਾਤਰਮ ਰੇਲ ਗੱਡੀਆਂ ਸ਼ੁਰੂ ਕਰਨ ਦੀ ਲੋੜ ਬਾਰੇ ਵੀ ਗੱਲ ਕੀਤੀ ਸੀ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਪੰਜਾਂ ਤਖ਼ਤਾਂ ਨੂੰ ਰੇਲ ਮਾਰਗ ਰਾਹੀਂ ਜੋੜਨ ਦੇ ਵਿਚਾਰ ਦੇ ਨਾਲ-ਨਾਲ ਇਸ ਮੰਗ ਨੂੰ ਵੀ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਗਿਆ। ਭਗਵੰਤ ਮਾਨ ਨੇ ਕਿਹਾ ਕਿ ਇਸ ਧਾਰਮਿਕ ਸਰਕਟ ਨਾਲ ਸੂਬੇ ਵਿੱਚ ਸੈਰ ਸਪਾਟੇ ਨੂੰ ਹੁਲਾਰਾ ਮਿਲੇਗਾ ਅਤੇ ਯਾਤਰੀਆਂ ਦੀ ਸਹੂਲਤ ਹੋਵੇਗੀ।
ਮੁੱਖ ਮੰਤਰੀ ਨੇ ਇਸ ਗੱਲ ‘ਤੇ ਵੀ ਅਫਸੋਸ ਜਤਾਇਆ ਕਿ ਬਜਟ ਨੇ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਚਿਹਰੇ ਨੂੰ ਨੰਗਾ ਕਰ ਦਿੱਤਾ।ਉਨ੍ਹਾਂ ਕਿਹਾ ਕਿ ਇਹ ਮੌਜੂਦਾ ਮੋਦੀ ਸਰਕਾਰ ਦਾ ਆਖਰੀ ਬਜਟ ਹੈ ਪਰ ਦਾਅਵਿਆਂ ਦੇ ਬਾਵਜੂਦ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਕੁਝ ਨਹੀਂ ਕੀਤਾ ਗਿਆ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਤੋਂ ਵੀ ਭੱਜ ਰਹੀ ਹੈ ਜੋ ਕਿ ਬਹੁਤ ਮੰਦਭਾਗੀ ਗੱਲ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਹ ਝੋਨੇ ਦੀ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਵੱਲੋਂ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦੇ ਨਾਲ-ਨਾਲ ਸੂਬੇ ਵੱਲੋਂ ਬਰਾਬਰ ਗਰਾਂਟ ਦੇਣ ਦੀ ਪੈਰਵੀ ਕਰ ਰਹੇ ਹਨ ਹਾਲਾਂਕਿ ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਕੁਝ ਨਹੀਂ ਕੀਤਾ ਗਿਆ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਕੇਂਦਰੀ ਵਿੱਤ ਮੰਤਰੀ ਨੇ ਨਵੇਂ ਨਰਸਿੰਗ ਕਾਲਜ ਖੋਲ੍ਹੇ ਜਾਣ ਦਾ ਅਸਪਸ਼ਟ ਜਿਹਾ ਐਲਾਨ ਕੀਤਾ ਹੈ ਪਰ ਇਸ ਲਈ ਵੀ ਕੋਈ ਸਮਾਂ ਸੀਮਾ ਤੈਅ ਨਹੀਂ ਕੀਤੀ ਗਈ।ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਅਨੁਸੂਚਿਤ ਜਨਜਾਤੀਆਂ ਨੂੰ ਬਜਟ ਵਿੱਚ ਵੱਖ-ਵੱਖ ਸਹੂਲਤਾਂ ਦੀ ਪੇਸ਼ਕਸ਼ ਕੀਤੀ ਗਈ ਪਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਭਾਈਚਾਰਿਆਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਕਰਿਪਟ ਅਧਾਰਿਤ ਬਜਟ ਪੂਰੀ ਤਰ੍ਹਾਂ ਦਿਸ਼ਾਹੀਣ ਅਤੇ ਪਿਛਾਂਹਖਿੱਚੂ ਹੈ। ਭਗਵੰਤ ਮਾਨ ਨੇ ਕਿਹਾ ਕਿ ਬਜਟ ਵਿੱਚ ਆਮ ਆਦਮੀ ਲਈ ਦੂਰਅੰਦੇਸ਼ੀ ਦੀ ਘਾਟ ਝਲਕਦੀ ਹੈ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ।ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਮੁੱਖ ਮੁੱਦਿਆਂ ‘ਤੇ ਸੂਬੇ ਨੂੰ ਨਜ਼ਰਅੰਦਾਜ਼ ਕਰਕੇ ਅੱਗ ਨਾਲ ਖੇਡਣ ਤੋਂ ਰੋਕਣ ਲਈ ਸੁਚੇਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਬਿਨਾਂ ਭਾਰਤ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਅਤੇ ਪੰਜਾਬੀਆਂ ਦੇ ਯੋਗਦਾਨ ਨੂੰ ਅੱਖੋਂ ਪਰੋਖੇ ਕਰਨ ਦੀ ਕੋਸ਼ਿਸ਼ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ, ਦੇਸ਼ ਦੀ ਖੜਗਭੁਜਾ ਅਤੇ ਅੰਨਦਾਤਾ ਹੈ ਅਤੇ ਮੁਲਕ ਪ੍ਰਤੀ ਇਸ ਦੇ ਯੋਗਦਾਨ ਨੂੰ ਕਦੇ ਵੀ ਘਟਾਇਆ ਨਹੀਂ ਜਾ ਸਕਦਾ।

ਸੇਂਟ ਜੇਵੀਅਰਜ਼ ਸਕੂਲ ਵਿਖੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ

0

ਪੰਜਾਬੀ ਖ਼ਬਰਸਾਰ ਬਿਊਰੋ
ਬਠਿੰਡਾ, 1 ਫਰਵਰੀ:-ਸੇਂਟ ਜੇਵੀਅਰਜ਼ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਸਕੂਲ ਦੇ 2012 ਦੇ ਵਿੱਚ ਬਾਰ੍ਹਵੀਂ ਪਾਸ ਕਰਨ ਵਾਲੇ ਹੋਣਹਾਰ ਵਿਦਿਆਰਥੀ ਸ੍ਰੀ ਪ੍ਰਸ਼ਾਂਤਸਿੰਗਲਾ (ਡਿਪਟੀ ਕਮਿਸ਼ਨਰ, ਭੋਪਾਲ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨ੍ਹਾਂ ਨੇ 2015ਵਿੱਚ ਦਿੱਲੀ ਯੂਨੀਵਰਸਿਟੀ ਤੋਂ ਬੀ.ਕਾਮ ਆਨਰ ਦੀ ਡਿਗਰੀ ਹਾਸਲ ਕੀਤੀ ਅਤੇ ਚੇਅਰਮੈਨਜ਼ਆਈ.ਆਰ.ਐੱਸ.ਸੱਤਰਵੇਂਬੈਚ ਦੇ ਗੋਲਡ ਮੈਡਲਿਸਟ ਹਨ।ਸਕੂਲ ਦੇ ਮੈਨੇਜਰ ਫਾਦਰ ਕਿ੍ਸਟੋਫਰ ਮਾਇਕਲ,ਪਿ੍ੰਸੀਪਲ ਫਾਦਰ ਸਿਡਲੋਏ ਫਰਟਾਡੋ ਅਤੇ ਫਾਦਰ ਵੈਨੀਟੋ ਨੇ ਮੁੱਖ ਮਹਿਮਾਨ ਦਾ ਸੁਆਗਤ ਕੀਤਾ। ਪ੍ਰੋਗਰਾਮ ਦਾ ਆਗਾਜ਼ ਮੁੱਖ ਮਹਿਮਾਨ ਵੱਲੋਂ ਸ਼ਮ੍ਹਾਂ ਰੌਸ਼ਨ ਕਰਕੇ ਕੀਤਾ ਗਿਆ।ਸਕੂਲ ਦੇ ਵਿਦਿਆਰਥੀਆਂ ਵੱਲੋਂ ਕਈ ਰੌਚਿਕਖੇਡਾਂ, ਕਵਿਤਾ, ਡਾਂਸ, ਫੈਸ਼ਨ ਸ਼ੋਅ ,ਲੋਕ ਨਾਚ ਭੰਗੜਾ ਆਦਿ ਪੇਸ਼ ਕੀਤੇ ਗਏ।ਸਕੂਲ ਪਾਰਲੀਮੈਂਟ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਮੌਜੂਦਾ ਪ੍ਰਧਾਨ ਮੰਤਰੀ ਅਮਾਨਤ ਬਰਾੜ ਵੱਲੋਂ ਆਪਣੇ ਵਿਚਾਰ ਪੇਸ਼ ਕੀਤੇ ਗਏ। ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣਾ ਸਕੂਲੀ ਅਨੁਭਵ ਅਤੇ ਅਭੁੱਲ ਯਾਦਾਂ ਸਾਂਝੀਆਂ ਕੀਤੀਆਂ।ਮਿਸ ਜੇਵੀਅਰਜ਼ ਅਤੇ ਮਿਸਟਰ ਜੇਵੀਅਰਜ਼ ਦੀ ਚੋਣ ਕਰਨ ਲਈ ਵਿਦਿਆਰਥੀਆਂ ਤੋਂ ਵੱਖ ਵੱਖ ਰਾਊਂਡ ਕਰਵਾਏ ਗਏ। ਉਨ੍ਹਾਂ ਦੀ ਕਾਬਲੀਅਤ ਦੇ ਆਧਾਰ ਤੇ ਕਸ਼ਿਸ਼ਜੱਗੀਮਿਸ ਜੇਵੀਅਰਜ਼ ਅਤੇ ਆਕਰਸ਼ਨ ਖੋਸਲਾ ਮਿਸਟਰ ਜੇਵੀਅਰਜ਼ ,ਰਨਰ ਅੱਪਮਿਸਟਰ ਦਿਪਾਂਸੂ ਗੋਇਲ ਅਤੇ ਮਿਸ ਫਿਜ਼ਾ ਚੁਣੇ ਗਏ। ਮੁੱਖ ਮਹਿਮਾਨ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ। ਸਕੂਲ ਪ੍ਰਿੰਸੀਪਲ ਸਿਡਲੋਏ ਫਰਟਾਡੋ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਕਾਰਗੁਜ਼ਾਰੀ ਦੇ ਆਧਾਰ ਤੇ ਵੱਖ ਵੱਖ ਖਿਤਾਬ ਦੇ ਕੇ ਸਨਮਾਨਿਤ ਕੀਤਾ। ਮਿਸਟਰ ਜੇਵੀਅਰਜ਼ ਅਤੇ ਮਿਸ ਜੇਵੀਅਰਜ਼ ਨੂੰ ਸਲੈਸ਼ ਅਤੇ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਸਾਹਿਬ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਹਰ ਮੈਦਾਨ ਫਤਿਹ ਕਰਨ ਦਾ ਅਸ਼ੀਰਵਾਦ ਦਿੱਤਾ। ਮੈਨੇਜਰ ਫਾਦਰ ਕਿ੍ਸਟੋਫਰ ਮਾਇਕਲ ਨੇ ਵਿਦਿਆਰਥੀਆਂ ਨੂੰ ਧੀਰਜ ਰੱਖਦੇ ਹੋਏ ਜ਼ਿੰਦਗੀ ਵਿੱਚ ਅੱਗੇ ਵੱਧਣ ਲਈ ਪ੍ਰੇਰਿਤ ਕਰਦੇ ਹੋਏ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗਾਣ ਨਾਲ ਕੀਤੀ ਗਈ।

ਆਉਟਸੋਰਸਡ ਕਾਮਿਆਂ ਨੂੰ ਸਾਲ ਦਰ ਸਾਲ ਪੈਸਕੋ ਤੋਂ ਪ੍ਰਵਾਨਗੀ ਲੈਣ ਦੀ ਨਵੀਂ ਸ਼ਰਤ ਵਿਰੁਧ ਕਾਮਿਆਂ ਨੇ ਖੋਲਿਆ ਮੋਰਚਾ

0

ਪੰਜਾਬੀ ਖ਼ਬਰਸਾਰ ਬਿਊਰੋ
ਬਠਿੰਡਾ, 1 ਫਰਵਰੀ:-ਪੰਜਾਬ ਸਰਕਾਰ ਅਤੇ ਪਾਵਰਕਾਮ ਵਲੋਂ ਆਉਟਸੋਰਸਡ ਕਾਮਿਆਂ ਨੂੰ ਸਾਲ ਦਰ ਸਾਲ ਪੈਸਕੋ ਤੋਂ ਪ੍ਰਵਾਨਗੀ ਲੈਣ ਦੀ ਨਵੀਂ ਸ਼ਰਤ ਵਿਰੁਧ ਕਾਮਿਆਂ ਨੇ ਮੋਰਚਾ ਖੋਲ ਦਿੱਤਾ ਹੈ। ਇਸ ਸਬੰਧ ਵਿਚ ਅਜ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ. ਐਲ.ਕੰਟਰੈਕਚੂਅਲ ਵਰਕਰਜ਼ ਯੂਨੀਅਨ ਪੰਜਾਬ (ਜੋਨ ਬਠਿੰਡਾ) ਦੀ ਮੀਟਿੰਗ ਕੀਤੀ ਗਈ। ਜਿਸ ਵਿਚ ਸੂਬਾ ਕਨਵੀਨਰ ਗੁਰਵਿੰਦਰ ਸਿੰਘ ਪੰਨੂ, ਕਰਮਜੀਤ ਸਿੰਘ ਦਿਓਣ ਨੇ ਦੱਸਿਆ ਕਿ ਪਿਛਲੇ ਲੰਮੇ ਅਰਸੇ ਤੋਂ ਆਉਟਸੋਰਸਡ ਮੁਲਾਜਮ ਦੇ ਰੂਪ ਵਿੱਚ ਸੇਵਾ ਨਵਾਉਦੇ ਆ ਰਹੇ ਹਨ ਅਤੇ ਲਗਾਤਾਰ ਇਹ ਮੰਗ ਕੀਤੀ ਜਾ ਰਹੀ ਹੈ ਕਿ ਵਿਭਾਗ ਵਿਚੋਂ ਕੰਪਨੀਆਂ ਅਤੇ ਠੇਕੇਦਾਰ ਨੂੰ ਬਾਹਰ ਕਰੋ ਅਤੇ ਆਉਟਸੋਰਸਡ ਮੁਲਾਜ਼ਮਾਂ ਨੂੰ ਵਿਭਾਗਾਂ ਅਧੀਨ ਲੈ ਕੇ ਆਉ ਕਿਉਂਕਿ ਇਹ ਕੰਪਨੀਆਂ ਇਕ ਪਾਸੇ ਬਿਜਲੀ ਬੋਰਡ ਨੂੰ ਲੁੱਟ ਰਹੀਆਂ ਹਨ ਅਤੇ ਦੂਸਰੇ ਪਾਸੇ ਕਾਮਿਆਂ ਦੀ ਮੇਹਨਤ ਸ਼ਕਤੀ ਦੀ ਤਿੱਖੀ ਲੁੱਟ ਕਰ ਰਹੀਆਂ ਹਨ। ਪ੍ਰੰਤੂ ਪੰਜਾਬ ਸਰਕਾਰ ਵੱਲੋ ਪਿਛਲੇ ਦਿਨੀਂ ਇਕ ਪੱਤਰ ਜਾਰੀ ਕਰਕੇ ਆਉਟਸੋਰਸਡ ਮੁਲਾਜਮਾਂ ਨੂੰ 31 ਮਾਰਚ ਤੋਂ ਪਹਿਲਾਂ ਪਹਿਲਾਂ ਕੰਪਨੀ ਕੋਲੋਂ ਲਿਖਤੀ ਮਨਜੂਰੀ ਲਿਆਉਣ ਦੇ ਆਦੇਸ਼ ਜਾਰੀ ਕਰ ਦਿੱਤੇ। । ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਆਦੇਸ਼ ਨੂੰ ਠੇਕਾ ਮੁਲਾਜ਼ਮ ਕਿਸੇ ਵੀ ਹਾਲਤ ਵਿੱਚ ਪ੍ਰਵਾਨ ਨਹੀਂ ਕਰਨਗੇ ਅਤੇ ਸਰਕਾਰੀ ਹੁਕਮਾਂ ਦੀਆਂ ਕਾਪੀਆਂ 6 ਫਰਵਰੀ ਨੂੰ ਫੂਕ ਕੇ ਆਪਣੇ ਰੋਸ ਪ੍ਰਗਟ ਕਰਨਗੇ। ਇਸ ਮੌਕੇ ਹਾਜ਼ਰ ਆਗੂ ਗੁਰਜੀਤ ਸਿੰਘ, ਖੁਸ਼ਦੀਪ ਸਿੰਘ, ਰੁਪਿੰਦਰ ਸਿੰਘ ਵਿੱਕੀ, ਰਾਮਵਰਨ, ਇਕਬਾਲ ਸਿੰਘ ਪੂਹਲਾ, ਗਗਨਦੀਪ ਸਿੰਘ, ਅਨਿਲ ਕੁਮਾਰ, ਕੁਲਦੀਪ ਸਿੰਘ, ਅਨਿਲ ਪੋਦਾਰ,ਰਾਮ ਲਾਲ, ਗੋਰਾ ਭੁੱਚੋ, ਸੰਦੀਪ ਕੁਮਾਰ, ਅਰੁਣ ਕੁਮਾਰ, ਮਹਿੰਦਰ ਕੁਮਾਰ, ਦਨੇਸ਼ ਕੁਮਾਰ, ਸੋਨੂੰ ਕੁਮਾਰ, ਦਰਵੇਸ਼ ਸਿੰਘ, ਬਲਜੀਤ ਸਿੰਘ ਆਦਿ ਹਾਜ਼ਰ ਸਨ।

ਭੂਮੀਗਤ ਪਾਣੀ ਕੱਢਣ ਅਤੇ ਸੰਭਾਲ ਸਬੰਧੀ ਪੀ. ਅਥਾਰਟੀ ਦੀਆਂ ਨਵੀਆਂ ਹਦਾਇਤਾਂ ਅੱਜ ਤੋਂ ਲਾਗੂ

0

ਪੰਜਾਬੀ ਖ਼ਬਰਸਾਰ ਬਿਊਰੋ
ਚੰਡੀਗੜ੍ਹ, 1 ਫਰਵਰੀ: ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ ਵੱਲੋਂ ਭੂਮੀਗਤ ਪਾਣੀ ਕੱਢਣ ਅਤੇ ਸੰਭਾਲ ਸਬੰਧੀ ਜਾਰੀ ਨਵੇਂ ਨਿਰਦੇਸ਼ ਅੱਜ 1 ਫਰਵਰੀ, 2023 ਤੋਂ ਲਾਗੂ ਹੋ ਗਏ ਹਨ।ਇਨ੍ਹਾਂ ਨਿਰਦੇਸ਼ਾਂ ਤਹਿਤ ਖੇਤੀਬਾੜੀ ਲਈ ਵਰਤੋਂ, ਪੀਣ ਅਤੇ ਘਰੇਲੂ ਵਰਤੋਂ, ਪੂਜਾ ਅਸਥਾਨਾਂ, ਸਰਕਾਰੀ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਸਕੀਮਾਂ, ਮਿਲਟਰੀ ਜਾਂ ਕੇਂਦਰੀ ਪੈਰਾ-ਮਿਲਟਰੀ ਫੋਰਸਿਜ਼, ਸ਼ਹਿਰੀ ਸਥਾਨਕ ਸੰਸਥਾਵਾਂ, ਪੰਚਾਇਤੀ ਰਾਜ ਸੰਸਥਾਵਾਂ, ਛਾਉਣੀ ਬੋਰਡ, ਸੁਧਾਰ ਵਿਕਾਸ ਟਰੱਸਟ ਅਤੇ ਏਰੀਆ ਵਿਕਾਸ ਅਥਾਰਟੀ ਅਤੇ ਸਾਰੀਆਂ ਇਕਾਈਆਂ ਜਿਹੜੀਆਂ 300 ਘਣ ਮੀਟਰ/ਪ੍ਰਤੀ ਮਹੀਨਾ ਤੱਕ ਪਾਣੀ ਕੱਢਦੀਆਂ ਹਨ, ਨੂੰ ਛੋਟ ਦਿੱਤੀ ਗਈ ਹੈ।ਇਨ੍ਹਾਂ ਨਿਰਦੇਸ਼ਾਂ ਦੇ ਲਾਗੂ ਹੋਣ ਨਾਲ ਬਿਨ੍ਹਾਂ ਛੋਟ ਵਾਲੇ ਉਪਭੋਗਤਾ ਜੋ ਭੂਮੀਗਤ ਪਾਣੀ ਕੱਢਦੇ ਹਨ, ਨੂੰ 1 ਫਰਵਰੀ, 2023 ਤੋਂ ਭੂਮੀਗਤ ਪਾਣੀ ਕੱਢਣ ਦੇ ਖਰਚੇ ਦਾ ਭੁਗਤਾਨ ਕਰਨਾ ਹੋਵੇਗਾ। ਜਿਨ੍ਹਾਂ ਉਪਭੋਗਤਾਵਾਂ ਨੇ ਪਾਣੀ ਦਾ ਮੀਟਰ ਨਹੀਂ ਲਗਾਇਆ ਹੈ, ਉਨ੍ਹਾਂ ਨੂੰ ਵੀ ਇਹ ਖਰਚੇ ਅਦਾ ਕਰਨੇ ਪੈਣਗੇ। ਇਸ ਸਬੰਧੀ ਵਧੇਰੇ ਜਾਣਕਾਰੀ ਅਥਾਰਟੀ ਦੀ ਵੈੱਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।ਮੌਜੂਦਾ ਉਪਭੋਗਤਾਵਾਂ ਨੂੰ ਅਥਾਰਟੀ ਦੀ ਮਨਜ਼ੂਰੀ ਲੈਣ ਅਤੇ ਪਾਣੀ ਦੇ ਮੀਟਰ ਲਗਾਉਣ ਲਈ ਅਰਜ਼ੀ ਦੇਣ ਵਾਸਤੇ 3 ਤੋਂ 9 ਮਹੀਨਿਆਂ ਤੱਕ ਦੀ ਛੋਟ ਦਿੱਤੀ ਗਈ ਹੈ। 15,000 ਘਣ ਮੀਟਰ ਪ੍ਰਤੀ ਮਹੀਨਾ ਤੋਂ ਵੱਧ ਪਾਣੀ ਕੱਢਣ ਵਾਲੇ ਉਪਭੋਗਤਾਵਾਂ ਨੂੰ 30 ਅਪਰੈਲ, 2023 ਤੱਕ ਤਿੰਨ ਮਹੀਨਿਆਂ ਅੰਦਰ ਅਰਜ਼ੀ ਦੇਣੀ ਪਵੇਗੀ। 1500 ਤੋਂ 15,000 ਘਣ ਮੀਟਰ ਪ੍ਰਤੀ ਮਹੀਨਾ ਪਾਣੀ ਕੱਢਣ ਵਾਲੇ ਦਰਮਿਆਨੇ ਉਪਭੋਗਤਾਵਾਂ ਨੂੰ 31 ਜੁਲਾਈ 2023 ਤੱਕ ਬਿਨੈ ਕਰਨ ਲਈ ਛੇ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ। ਪ੍ਰਤੀ ਮਹੀਨਾ 300-1500 ਘਣ ਮੀਟਰ ਪਾਣੀ ਕੱਢਣ ਵਾਲੇ ਸਭ ਤੋਂ ਛੋਟੇ ਉਪਭੋਗਤਾ 31 ਅਕਤੂਬਰ, 2023 ਤੱਕ 9 ਮਹੀਨਿਆਂ ਦੇ ਸਮੇਂ ਅੰਦਰ ਅਰਜ਼ੀ ਦੇ ਸਕਦੇ ਹਨ।ਉਪਭੋਗਤਾਵਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਜਲਦ ਤੋਂ ਜਲਦ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਨਵੇਂ ਮੀਟਰ ਲਗਾਉਣ ਅਤੇ ਪਾਣੀ ਦੇ ਮੀਟਰ ਦੀ ਖੁਦ ਰੀਡਿੰਗ ਲੈ ਕੇ ਮਹੀਨਾਵਾਰ ਬਿੱਲ ਦਾ ਭੁਗਤਾਨ ਕਰਨ। ਮਹੀਨਾਵਾਰ ਵਾਟਰ ਮੀਟਰ ਰੀਡਿੰਗ ਦੀ ਰਿਪੋਰਟ ਉਪਭੋਗਤਾਵਾਂ ਵੱਲੋਂ ਈਮੇਲ gwebilling.pwrda0punjab.gov.in ਰਾਹੀਂ ਅਥਾਰਟੀ ਨੂੰ ਭੇਜੀ ਜਾਵੇਗੀ। ਹਰੇਕ ਉਪਭੋਗਤਾ ਵੱਲੋਂ ਮਹੀਨਾਵਾਰ ਬਿੱਲ ਦਾ ਭੁਗਤਾਨ ਅਥਾਰਟੀ ਦੇ ਐਚ.ਡੀ.ਐਫ.ਸੀ. ਬੈਂਕ ਖਾਤਾ ਨੰਬਰ 50100071567691, (ਆਈ.ਐਫ.ਐਸ.ਸੀ.: 84630000035) ਵਿੱਚ ਕੀਤਾ ਜਾਵੇਗਾ। ਜੇਕਰ ਕੋਈ ਉਪਭੋਗਤਾ ਲੋੜੀਂਦੇ ਸਮਰੱਥਾ ਮੁਤਾਬਿਕ ਵਾਟਰ ਮੀਟਰ ਨਹੀਂ ਲਗਾਉਂਦਾ ਤਾਂ ਉਸਨੂੰ 1 ਫਰਵਰੀ, 2023 ਤੋਂ ਵਾਟਰ ਮੀਟਰ ਲਗਾਉਣ ਦੀ ਮਿਤੀ ਤੱਕ ਪਾਣੀ ਕੱਢਣ ਦੀ ਮਨਜ਼ੂਰੀ ਅਨੁਸਾਰ ਮਹੀਨਾਵਾਰ ਬਿੱਲ ਦਾ ਭੁਗਤਾਨ ਕਰਨਾ ਹੋਵੇਗਾ। ਇਸ ਲਈ ਉਪਭੋਗਤਾ ਜਲਦ ਤੋਂ ਜਲਦ ਲੋੜੀਂਦੀ ਜ਼ਰੂਰਤ ਮੁਤਾਬਿਕ ਵਾਟਰ ਮੀਟਰ ਲਗਵਾਉਣ। ਵਾਟਰ ਮੀਟਰ ਸਬੰਧੀ ਵਿਸ਼ੇਸ਼ਤਾਵਾਂ ਵੈੱਬਸਾਈਟ ’ਤੇ ਦਿੱਤੀਆਂ ਗਈਆਂ ਹਨ।ਮੌਜੂਦਾ ਉਪਭੋਗਤਾ ਜਿਨ੍ਹਾਂ ਨੇ ਲੋੜੀਂਦੀਆਂ ਵਿਸ਼ੇਸ਼ਤਾਵਾਂ ਵਾਲਾ ਪਾਣੀ ਮੀਟਰ ਲਗਵਾ ਲਿਆ ਹੈ, ਉਨ੍ਹਾਂ ਨੂੰ 1, ਫਰਵਰੀ, 2023 ਨੂੰ ਅਤੇ ਫਿਰ ਹਰ ਮਹੀਨੇ ਆਪਣੇ ਮੀਟਰ ਰੀਡਿੰਗ ਨੂੰ ਨੋਟ ਕਰਨਾ ਚਾਹੀਦਾ ਹੈ। ਅਜਿਹੇ ਸਾਰੇ ਉਪਭੋਗਤਾਵਾਂ ਵੱਲੋਂ ਖੁਦ ਰੀਡਿੰਗ ਕਰਕੇ ਮਹੀਨਾਵਾਰ ਆਧਾਰ ’ਤੇ ਭੂਮੀਗਤ ਪਾਣੀ ਕੱਢਣ ਦੇ ਖਰਚੇ ਦਾ ਭੁਗਤਾਨ ਕੀਤਾ ਜਾ ਸਕਦਾ ਹੈ। ਅਜਿਹੇ ਉਪਭੋਗਤਾਵਾਂ ਵੱਲੋਂ ਫਰਵਰੀ, 2023 ਦਾ ਪਹਿਲਾ ਬਿੱਲ 20 ਮਾਰਚ, 2023 ਤੱਕ ਭੁਗਤਾਨ ਕਰਨ ਯੋਗ ਹੋਵੇਗਾ।

ਮੋਦੀ ਸਰਕਾਰ ਦੇ ਬਜਟ ਵਿੱਚ ਇੰਡਸਟਰੀ, ਕਿਸਾਨੀ ਅਤੇ ਜਵਾਨੀ ਦੇ ਭਵਿੱਖ ਲਈ ਕੁਝ ਵੀ ਨਹੀਂ : ਮੋਹਿਤ ਗੁਪਤਾ

0

ਪੰਜਾਬੀ ਖ਼ਬਰਸਾਰ ਬਿਊਰੋ
ਬਠਿੰਡਾ, 1 ਫਰਵਰੀ:- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਮੋਹਿਤ ਗੁਪਤਾ ਨੇ ਅੱਜ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਨਕਾਰਦੇ ਹੋਏ ਇਸਨੂੰ ਪੰਜਾਬ ਵਿਰੋਧੀ ਕਰਾਰ ਦਿੱਤਾ। ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਮੋਹਿਤ ਗੁਪਤਾ ਨੇ ਕਿਹਾ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਪੰਜਾਬ ਲਈ ਕੁਝ ਵੀ ਨਹੀਂ ਰੱਖਿਆ ਗਿਆ ਹੈ, ਇਥੋਂ ਤੱਕ ਕਿ ਬਜਟ ਵਿੱਚ ਨਵੀ ਇੰਡਸਟਰੀ ਨੂੰ ਉਤਸ਼ਾਹਤ ਕਰਨ ਲਈ ਕੁੱਝ ਵੀ ਨਹੀਂ ਰੱਖਿਆ ਗਿਆ, ਦੇਸ਼ ਦੀ ਕਿਸਾਨੀ ਅਤੇ ਜਵਾਨੀ ਨੂੰ ਤਰੱਕੀ ਦੀ ਰਾਹ ਤੇ ਤੋਰਨ ਲਈ ਪਲਾਨ ਨਹੀਂ ਆਇਆ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਵਾਅਦੇ ਕੀਤੇ ਗਏ ਸਨ ਉਹ ਇਸ ਬਜਟ ਵਿੱਚ ਖੋਖਲੇ ਸਾਬਤ ਹੋ ਕੇ ਰਹਿ ਗਏ ਹਨ ,ਕਿਉਂਕਿ ਪਿਛਲੇ ਸਾਲਾਂ ਵਿੱਚ ਰਸੋਈ ਦਾ ਬੱਜਟ 44 ਫੀਸਦੀ ਵਧਿਆ ਹੈ ਪਰ ਆਮਦਨੀ ਵਧਾਉਣ ਲਈ ਕੇਂਦਰ ਸਰਕਾਰ ਵੱਲੋਂ ਕੋਈ ਯਤਨ ਨਜ਼ਰ ਨਹੀਂ ਆਏ। ਉਨ੍ਹਾਂ ਕਿਹਾ ਕਿ ਕਿਸਾਨੀ ਪ੍ਰਧਾਨ ਸੂਬੇ ਦੇ ਪਾਣੀਆਂ ਨੂੰ ਬਚਾਉਣ ਲਈ ਕੋਈ ਸਕੀਮ ਨਹੀਂ, ਇਸ ਦੇ ਨਾਲ ਇਸ ਬਜਟ ਤੋਂ ਸਿਹਤ ਸਹੂਲਤਾਂ, ਸਿੱਖਿਆ ਅਤੇ ਵਪਾਰੀ ਵਰਗ ਨੂੰ ਨਿਰਾਸ਼ਤਾ ਹੀ ਝੱਲਣੀ ਪਈ ਹੈ ਕਿਉਂਕਿ ਬਜਟ ਦਾ ਸਿੱਧਾ ਨਿਸ਼ਾਨਾ ਵੱਡੇ ਘਰਾਣਿਆਂ ਨੂੰ ਲਾਭ ਪਹੁੰਚਾਉਣਾ ਹੀ ਨਜ਼ਰ ਆਇਆ ਹੈ, ਜਿਸ ਦਾ ਮੁੱਖ ਮਕਸਦ ਆਉਣ ਵਾਲੇ ਸੂਬਿਆਂ ਦੀਆਂ ਚੋਣਾਂ ਨੂੰ ਲੁਬਾਣਾ ਹੈ ਜਿਸ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਮੁੱਢੋਂ ਰੱਦ ਕਰਦਾ ਹੈ। ਉਨ੍ਹਾਂ ਕਿਹਾ ਕਿ ਚੰਗਾ ਹੁੰਦਾ ਮੋਦੀ ਸਰਕਾਰ ਬਾਰਡਰ ਸਟੇਟ ਲਈ ਕੋਈ ਪੈਕੇਜ ਦਾ ਐਲਾਨ ਕਰਦੀ, ਕਿਸਾਨੀ-ਜਵਾਨੀ ਤੇ ਵਪਾਰ ਨੂੰ ਉਤਸ਼ਾਹਤ ਕਰਨ ਲਈ ਕੋਈ ਯਤਨ ਹੁੰਦੇ। ਉਨ੍ਹਾਂ ਦੋਸ਼ ਲਾਇਆ ਕਿ ਇਸ ਬਜਟ ਵਿੱਚ ਪੰਜਾਬ ਨਾਲ ਵਿਤਕਰੇਬਾਜ਼ੀ ਕੀਤੀ ਗਈ ਹੈ ਕਿਉਂਕਿ ਕਿਸਾਨਾਂ ਦੀ ਆਮਦਨ ਵਧਾਉਣ ਦੇ ਜ਼ਤਨ ਨਜ਼ਰ ਨਹੀਂ ਆਈ ਜਦੋਂਕਿ ਡੀਜ਼ਲ-ਖਾਦ ਦੀਆਂ ਕੀਮਤਾਂ ਦੇ ਤਣਾਅ ਵਧ ਗਈਆਂ ਹਨ ।

ਆਂਗਣਵਾੜੀ ਵਰਕਰ ਤੋਂ ਰਿਸ਼ਵਤ ਮੰਗਣ ਵਾਲੇ ਸੀ.ਡੀ.ਪੀ.ਓ.ਅਜਨਾਲਾ ਨੂੰ ਕੀਤਾ ਮੁਅੱਤਲ: ਡਾ. ਬਲਜੀਤ ਕੌਰ

0

ਪੰਜਾਬੀ ਖ਼ਬਰਸਾਰ ਬਿਊਰੋ
ਚੰਡੀਗੜ੍ਹ, 1 ਫਰਵਰੀ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਤੋਂ ਰਿਸ਼ਵਤ ਮੰਗਣ ਅਤੇ ਤੰਗ ਕਰਨ ਦੇ ਦੋਸ਼ ’ਚ ਸੀ.ਡੀ.ਪੀ.ਓ. ਅਜਨਾਲਾ ਜਸਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਤੋ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਅਜਨਾਲਾ ਨੇੜੇ ਪਿੰਡ ਕਰੀਮਪੁਰਾ ਦੀ ਆਂਗਣਵਾੜੀ ਵਰਕਰ ਅਮਨਦੀਪ ਕੌਰ ਵੱਲੋ ਦੋਸ਼ ਲਗਾਏ ਗਏ ਸਨ ਕਿ ਜਸਪ੍ਰੀਤ ਸਿੰਘ ਸੀ.ਡੀ.ਪੀ.ਓ. ਉਸਦੀ ਬਦਲੀ ਕਰਵਾਉਣ ਲਈ ਰਿਸ਼ਵਤ ਮੰਗਦਾ ਸੀ ਅਤੇ ਬਿਨ੍ਹਾ ਵਜ?ਹਾ ਉਸਨੂੰ ਤੰਗ ਤੇ ਪਰੇਸ਼ਾਨ ਕਰਦਾ ਸੀ। ਜਿਸ ਕਾਰਨ ਆਂਗਨਵਾੜੀ ਵਰਕਰ ਵੱਲੋ ਅਸਤੀਫਾ ਦੇ ਦਿੱਤਾ ਸੀ।ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਇਹ ਵੀ ਦੱਸਿਆ ਕਿ ਆਂਗਨਵਾੜੀ ਵਰਕਰ ਨੇ ਦੱਸਿਆ ਕਿ ਇਹ ਅਧਿਕਾਰੀ ਇਕ ਸੁਪਰਵਾਈਜਰ ਰਾਹੀਂ ਉਸ ਕੋਲ ਰਿਸ਼ਵਤ ਦੀ ਮੰਗ ਕਰਦਾ ਸੀ। ਜਿਸ ਕਰਕੇ ਉਨ੍ਹਾਂ ਵੱਲੋ ਇਸ ਅਧਿਕਾਰੀ ਨੂੰ ਤੁਰੰਤ ਮੁਅੱਤਲ ਕੀਤਾ ਗਿਆ ਹੈ। ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਇਸ ਲਈ ਉਨ੍ਹਾਂ ਨੇ ਇਸ ਅਧਿਕਾਰੀ ਨੂੰ ਮੁਅੱਤਲ ਕਰਦੇ ਹੋਏ ਵਿਭਾਗ ਦੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਭ੍ਰਿਸਟਾਚਾਰ ਕਰਨ ਵਾਲੇ ਕਿਸੇ ਵੀ ਅਧਿਕਾਰੀ ਅਤੇ ਕਰਮਚਾਰੀ ਨੂੰ ਭਵਿੱਖ ਵਿੱਚ ਬਖਸ਼ਿਆ ਨਹੀ ਜਾਵੇਗਾ।

ਗਹਿਰੀ ਨੇ ਪੁਲਿਸ ਉਪਰ ਦਲਿਤ ਪ੍ਰੀਵਾਰ ’ਤੇ ਜਾਨਲੇਵਾ ਹਮਲਾ ਕਰਨ ਵਾਲਿਆ ਨੂੰ ਬਚਾਉਣ ਦਾ ਲਗਾਇਆ ਦੋਸ਼

0

ਸੁਖਜਿੰਦਰ ਮਾਨ
ਬਠਿੰਡਾ, 1 ਫਰਵਰੀ :ਪਿਛਲੇ ਦਿਨੀ ਸ਼ਹਿਰ ਦੇ ਇੱਕ ਵਾਲਮੀਕੀ ਪ੍ਰੀਵਾਰ ਉਪਰ ਕੁੱਝ ਵਿਅਕਤੀਆ ਵੱਲੋ ਘਰ ਵਿਚ ਦਾਖਲ ਹੋ ਕੇ ਜਾਨਲੇਵਾ ਹਮਲਾ ਕਰਨ ਅਤੇ ਸਮਾਨ ਦੀ ਭੰਨਤੋੜ ਕਰਨ ਦੇ ਮਾਮਲੇ ’ਚ ਪੁਲਿਸ ਉਪਰ ਕਥਿਤ ਅਰੋਪੀਆਂ ਨੂੰ ਬਚਾਉਣ ਦਾ ਦੋਸ਼ ਲਗਾਉਂਦਿਆਂ ਦਲਿਤ ਆਗੂ ਕਿਰਨਜੀਤ ਸਿੰਘ ਗਹਿਰੀ ਨੇ ਤਿੱਖਾ ਅੰਦੋਲਨ ਵਿੱਢਣ ਦਾ ਦੋਸ਼ ਲਗਾਇਆ ਹੈ। ਅੱਜ ਇੱਥੇ ਕੀਤੀ ਇੱਕ ਪ੍ਰੈਸ ਕਾਨਫਰੰਸ ਵਿਚ ਗਹਿਰੀ ਨੇ ਦਸਿਆ ਕਿ ਇਸ ਹਮਲੇ ਵਿਚ ਉਕਤ ਪ੍ਰਵਾਰ ਦਾ ਸੋਰਵ ਕੁਮਾਰ ਬੁਰੀ ਤਰ੍ਹਾ ਜਖਮੀ ਹੋ ਗਿਆ ਸੀ ਅਤੇ ਪ੍ਰਵਾਰ ਵਲੋਂ 26 ਜਨਵਰੀ ਨੂੰ ਹੀ ਥਾਣਾ ਕੈਨਾਲ ਪੁਲਿਸ ਨੂੰ ਸੂਚਨਾ ਦਿੱਤੀ ਗਈ ਪ੍ਰੰਤੂ ਐਸਐਚਓ ਕਰਮਜੀਤ ਕੋਰ ਨੇ ਅੱਜ ਤੱਕ ਕੋਈ ਕਾਰਵਾਈ ਨਹੀ ਕੀਤੀ ਜਦੋਂਕਿ ਮੁਕੱਦਮਾ ਵੀ ਦੋ ਦਿਨਾਂ ਬਾਅਦ 28 ਜਨਵਰੀ ਨੂੰ ਦਰਜ਼ ਕੀਤਾ ਗਿਆ। ਗਰਿੀ ਨੇ ਕਿਹਾ ਕਿ ਇਨਸਾਫ ਲਈ ਅੱਜ ਉਨ੍ਹਾਂ ਵਲੋਂ ਪੀੜਤ ਪ੍ਰੀਵਾਰ ਨੂੰ ਨਾਲ ਲੈ ਕੇ ਐਸਐਸਪੀ ਨਾਲ ਵੀ ਮੁਲਾਕਾਤ ਕੀਤੀ ਗਈ ਅਤੇ ਇਨਸਾਫ਼ ਦੀ ਮੰਗ ਕੀਤੀ ਗਈ। ਦਲਿਤ ਆਗੂ ਕਿਰਨਜੀਤ ਸਿੰਘ ਗਹਿਰੀ ਨੇ ਕਿਹਾ ਕਿ ਜੇਕਰ ਜਿੰਮੇਵਾਰ ਵਿਅੱਕਤੀਆਂ ਅਤੇ ਮਾਮਲੇ ਵਿਚ ਦੇਰੀ ਕਰਨ ਵਾਲੀ ਐਸਐਚਓ ਦੇ ਖਿਲਾਫ ਕਾਰਵਾਈ ਨਹੀ ਹੁੰਦੀ ਤਾਂ ਦਲਿਤ ਮਹਾਂਪੰਚਾਇਤ ਤਿੱਖਾ ਅੰਦੋਲਨ ਕਰੇਗੀ। ਹੋਵੇਗਾ।ਗਹਿਰੀ ਨੇ ਕਿਹਾ ਕਿ ਇਸ ਸਬੰਧੀ ਅਨੁਸੂਚਿਤ ਜਾਤੀ ਕਮਿਸਨ ਪੰਜਾਬ, ਅਨੁਸੂਚਿਤ ਜਾਤੀ ਕਮਿਸਨ ਨਵੀ ਦਿਲੀ ਅਤੇ ਕਾਗਰਸ ਪਾਰਟੀ ਇਸ ਮੋਕੇ ਠਾਣਾ ਸਿੰਘ ਬੁਰਜ ਮਹਿਮਾ,ਲਾਲ ਚੰਦ ਸਰਮਾ, ਮਨਜੀਤ ਸਿੰਘ ਨਰੂਆਣਾ। ਰਾਧੇ ਸਾਂਮ ਸਹਿਰੀ ਪ੍ਰਧਾਨ ਬਠਿੰਡਾ, ਗੁਰਜੰਟ ਸਿੰਘ ਪੰਚ, ਨੈਬ ਸਿੰਘ ਗਹਿਰੀ ਭਾਗੀ, ਸੰਦੀਪ ਸਿੰਘ, ਅਵਤਾਰ ਸਿੰਘ ਚੱਕ ਬਖਤੂ, ਜਸਪਾਲ ਸਿਘ ਪਾਲੀ ਤੋ ਇਲਾਵਾ ਹੋਰ ਵਰਕਰ ਤੇ ਅਹੁੱਦੇਦਾਰ ਹਾਜਰ ਸਨ।

Our Visitor

1910189