ਇੱਕ ਹਫ਼ਤਾ ਬੀਤ ਜਾਣ ’ਤੇ ਵੀ ਨਹੀ ਹੋਈ ਕਾਰਵਾਈ
ਭੋਲਾ ਸਿੰਘ ਮਾਨ
ਮੌੜ ਮੰਡੀ,31 ਜਨਵਰੀ – ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਅੰਦਰ ਹਰ ਸਟੇਜ ’ਤੇ ਆਮ ਆਦਮੀ ਦਾ ਰਾਜ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਮੌੜ ਮੰਡੀ ਦੀ ਇੱਕ ਔਰਤ ਆਪਣਾ ਚੋਰੀ ਹੋਏ ਸਮਾਨ ਨੂੰ ਬਰਾਮਦ ਕਰਵਾਉਣ ਲਈ ਪਿਛਲੇ ਇੱਕ ਹਫ਼ਤੇ ਤੋਂ ਥਾਣਾ ਮੌੜ ਦੇ ਚੱਕਰ ਕੱਟ ਰਹੀ ਹੈ। ਪੀੜਿਤ ਔਰਤ ਅਮਨਦੀਪ ਕੌਰ ਪਤਨੀ ਭਰਭੂਰ ਸਿੰਘ ਵਾਸੀ ਮੌੜ ਮੰਡੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਆਪਣੇ ਨਿੱਜੀ ਕੰਮਕਾਰ ਲਈ 11 ਜਨਵਰੀ ਨੂੰ ਦਿੱਲੀ ਗਈ ਹੋਈ ਸੀ। ਜਦੋਂ ਉਹ 25 ਜਨਵਰੀ ਆਪਣੇ ਘਰ ਵਾਪਸ ਆਈ ਤਾਂ ਉਸ ਨੇ ਦੇਖਿਆ ਕਿ ਕਮਰਿਆਂ ਦੇ ਬਾਰਾਂ ਦੇ ਕੁੰਡੇ ਤੋੜ ਕੇ ਅਲਮਾਰੀ ਦੀ ਭੰਨਤੋੜ ਕੀਤੀ ਹੋਈ ਸੀ, ਜਿਸ ਵਿਚੋਂ ਸੋਨਾਂ, ਐਲਈਡੀ, ਗੈਸ ਸਿਲੰਡਰ ਅਤੇ ਹੋਰ ਘਰੇਲੂ ਸਮਾਨ ਚੋਰੀ ਕਰ ਲਿਆ। ਜਦ ਉਹ ਮੋਹਤਵਰ ਵਿਅਕਤੀਆਂ ਨੂੰ ਨਾਲ ਲੈ ਕਿ ਥਾਣਾ ਮੌੜ ਨੂੰ ਜਾਣਕਾਰੀ ਦੇਣ ਗਏ ਤਾਂ ਅੱਗੋਂ ਪੁਲਿਸ ਨੇ ਕਿਹਾ ਕਿ 26 ਜਨਵਰੀ ਨੂੰ ਪ੍ਰੋਗਰਾਮ ਤੋਂ ਬਾਅਦ ਮੌਕਾ ਦੇਖਾਂਗੇ। ਅਮਨਦੀਪ ਕੌਰ ਨੇ ਕਿਹਾ ਕਿ ਪੁਲਿਸ ਨੂੰ ਭਾਵੇਂ ਮੈਂ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲਿਆਂ ਦੇ ਨਾਮ ਪਤੇ ਵੀ ਦੱਸ ਦਿੱਤੇ ਹਨ। ਪ੍ਰੰਤੂ ਪੁਲਿਸ ਨੇ ਚੋਰੀ ਸਮਾਨ ਤਾਂ ਕੀ ਬਰਾਮਦ ਕਰਵਾਉਣਾ ਸੀ, ਸਗੋਂ ਪੁਲਿਸ ਉਕਤ ਵਿਅਕਤੀਆਂ ਖ਼ਿਲਾਫ਼ ਐੱਫਆਈਆਰ ਵੀ ਦਰਜ਼ ਨਹੀ ਕਰ ਰਹੀ। ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਪੁਲਿਸ ਮੁਲਜ਼ਮਾਂ ਨਾਲ ਮਿਲੀ ਹੋਈ ਹੈ। ਉਹਨਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਤੋਂ ਮੰਗ ਕੀਤੀ ਕਿ ਚੋਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਉਸ ਦਾ ਸਮਾਨ ਬਰਾਮਦ ਕਰਵਾਇਆ ਜਾਵੇ।ਇਸ ਮਾਮਲੇ ਸਬੰਧੀ ਜਦੋਂ ਥਾਣਾ ਮੌੜ ਦੇ ਮੁਖੀ ਗੁਰਦੀਪ ਸਿੰਘ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ। ਜਾਂਚ ਉਪਰੰਤ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਚੋਰੀ ਹੋਏ ਸਮਾਨ ਨੂੰ ਬਰਾਮਦ ਕਰਵਾਉਣ ਲਈ ਔਰਤ ਥਾਣਾ ਮੌੜ ਦੇ ਚੱਕਰ ਕੱਟਣ ਲਈ ਮਜਬੂਰ
ਵਾਤਾਵਰਣ ਦੀ ਸ਼ੁੱਧਤਾ ਅਤੇ ਪ੍ਰਦੂਸ਼ਣ ਤੋਂ ਮੁਕਤੀ ਲਈ ਅਧਿਕਾਰੀ ਤਨਦੇਹੀ ਨਾਲ ਜਿੰਮੇਵਾਰੀ ਨਿਭਾਉਣ : ਡਿਪਟੀ ਕਮਿਸ਼ਨਰ
ਸ਼ੋਰ ਪ੍ਰਦੂਸ਼ਣ ਘਟਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਆਦੇਸ਼
ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਹੋਈ ਮਹੀਨਾਵਾਰ ਬੈਠਕ
ਸੁਖਜਿੰਦਰ ਮਾਨ
ਬਠਿੰਡਾ, 31 ਜਨਵਰੀ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮਹੀਨਾਵਾਰ ਮੀਟਿੰਗ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਵਾਤਾਵਰਣ ਦੀ ਸ਼ੁੱਧਤਾ, ਪਾਣੀ ਦੀ ਸਾਂਭ-ਸੰਭਾਲ, ਸਾਫ਼-ਸਫ਼ਾਈ, ਸ਼ੋਰ ਪ੍ਰਦੂਸ਼ਣ ਤੋਂ ਮੁਕਤੀ ਲਈ ਅਧਿਕਾਰੀਆਂ ਨੂੰ ਆਪੋ-ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਆਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਇਸ ਸਬੰਧੀ ਬਣਾਈਆਂ ਗਈਆਂ ਸਾਰੀਆਂ ਯੋਜਨਾਵਾਂ ਨੂੰ ਸਿਰਫ਼ ਕਾਗਜ਼ੀ ਪੱਧਰ ਤੇ ਨਹੀਂ ਸਗੋਂ ਜ਼ਮੀਨੀ ਪੱਧਰ ’ਤੇ ਵੀ ਲਾਗੂ ਕਰਨਾ ਵੀ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਚੇਅਰਮੈਨ ਜਸਟਿਸ (ਸੇਵਾ ਮੁਕਤ) ਜਸਵੀਰ ਸਿੰਘ ਦੀ ਅਗਵਾਈ ਹੇਠ ਨੈਸ਼ਨਲ ਗਰੀਨ ਟ੍ਰਿਬਊਨਲ ਦੁਆਰਾ ਬਣਾਈ ਗਈ ਮੋਨੀਟਰਿੰਗ ਕਮੇਟੀ ਜਿਸ ਚ ਮੈਬਰ ਆਰ.ਐਸ ਅਗਰਵਾਲ ਅਤੇ ਟੈਕਨੀਕਲ ਮੈਂਬਰ ਬਾਬੂ ਰਾਮ ਸ਼ਾਮਲ ਹਨ, ਵਲੋਂ ਪਿਛਲੇ ਸਮੇਂ ਦੌਰਾਨ ਕੀਤੀ ਗਈ ਬੈਠਕ ਦੌਰਾਨ ਵੱਖ-ਵੱਖ ਵਿਭਾਗਾਂ ਨੂੰ ਦਿੱਤੇ ਗਏ ਟੀਚਿਆਂ ਦੀ ਸਮੀਖਿਆ ਕੀਤੀ ਗਈ ਅਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਵੀ ਦਿੱਤੇ ਗਏ। ਬੈਠਕ ਦੌਰਾਨ ਸੋਲਡ ਵੇਸਟ ਮੈਨੇਜਮੈਂਟ ਸਬੰਧੀ ਨਗਰ ਨਿਗਮ, ਨਗਰ ਪੰਚਾਇਤਾਂ ਤੇ ਨਗਰ ਕੌਂਸਲਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੇ ਖ਼ਾਤਮੇ ਲਈ ਵੱਧ ਤੋਂ ਵੱਧ ਚਲਾਣ ਕਰਨ ਦੀ ਹਦਾਇਤ ਕੀਤੀ। ਇਸ ਦੌਰਾਨ ਖ਼ਾਸ ਤੌਰ ਤੇ ਸੀਵਰੇਜ਼ ਟਰੀਟਮੈਂਟ ਪਲਾਂਟ ਸਬੰਧੀ ਵੀ ਲੋੜੀਂਦੇ ਆਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਕੋਟਫੱਤਾ ਵਿਖੇ ਸੋਲਰ ਏਰੀਏਟਰ ਵੀ ਜਲਦ ਲਗਾਉਣ ਲਈ ਸੀਵਰੇਜ਼ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਤੇ ਜ਼ਿਲ੍ਹੇ ਨਾਲ ਸਬੰਧਤ ਸਮੂਹ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਵਾਤਾਵਰਣ ਅਤੇ ਪਾਣੀ ਦੀ ਸ਼ੁੱਧਤਾ ਦੇ ਨਾਲ-ਨਾਲ ਸਾਫ਼-ਸਫ਼ਾਈ ਦੇ ਵਿੱਚ ਕਿਸੇ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ ਅਤੇ ਨਿਰੰਤਰ ਡੋਰ-ਟੂ-ਡੋਰ ਜਾ ਕੇ ਕੂੜਾ ਕਰਕਟ ਨੂੰ ਚੁਕਵਾਉਣਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਵਿਦਿਆਰਥੀਆਂ ਦੀਆਂ ਸਲਾਨਾ ਪ੍ਰੀਖਿਆਵਾਂ ਨੂੰ ਦੇਖਦੇ ਹੋਏ ਅਧਿਕਾਰੀਆਂ ਨੂੰ ਧਾਰਮਿਕ ਸਥਾਨਾਂ ਵਿਖੇ ਸਪੀਕਰਾਂ ਦੀ ਆਵਾਜ਼ ਨੂੰ ਘੱਟ ਕਰਨ ਲਈ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਵਿਦਿਅਕ ਸਥਾਨਾਂ ਅਤੇ ਹਸਪਤਾਲਾਂ ਦੇ ਨੇੜੇ ਸ਼ੋਰ ਪ੍ਰਦੂਸ਼ਣ ਘੱਟ ਕਰਨ ਲਈ ਜਾਗਰੂਕਤਾ ਸਾਇਨ ਬੋਰਡ ਲਗਾਉਣ ਲਈ ਵੀ ਹਦਾਇਤ ਕੀਤੀ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਏਡੀਸੀ (ਜਨਰਲ) ਮੈਡਮ ਪਲਵੀ, ਸਿਖਲਾਈ ਅਧੀਨ ਆਈਏਐਸ ਅਧਿਕਾਰੀ ਮੈਡਮ ਮਾਨਸੀ, ਐਡੀਐਮ ਮੌੜ ਵਰਿੰਦਰ ਸਿੰਘ, ਐਸਡੀਐਮ ਰਾਮਪੁਰਾ ਓਮ ਪ੍ਰਕਾਸ਼ ਤੋਂ ਇਲਾਵਾ ਖੇਤੀਬਾੜੀ, ਸਿੰਚਾਈ ਵਿਭਾਗ, ਸਿਹਤ, ਸੀਵਰੇਜ ਅਤੇ ਭੂਮੀ ਰੱਖਿਆ ਵਿਭਾਗ, ਸਮੂਹ ਨਗਰ ਕੌਂਸਲਾਂ, ਨਗਮ ਪੰਚਾਇਤਾਂ ਦੇ ਅਧਿਕਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਬਠਿੰਡਾ ਵਿਖੇ ਲੀਗਲ ਏਡ ਡਿਫੈਂਸ ਕੌਂਸਲ ਦਫ਼ਤਰ ਦਾ ਕੀਤਾ ਉਦਘਾਟਨ
ਸੁਖਜਿੰਦਰ ਮਾਨ
ਬਠਿੰਡਾ, 31 ਜਨਵਰੀ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਦੀ ਲੀਗਲ ਏਡ ਡਿਫੈਸ ਕੌਸਲ ਸਕੀਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵਿਖੇ ਲੀਗਲ ਏਡ ਡਿਫੈਂਸ ਕੌਂਸਲ, ਦਫ਼ਤਰ ਦਾ ਉਦਘਾਟਨ ਵੀਡੀਓ ਕਾਨਫਰੰਸਿੰਗ ਰਾਹੀਂ ਚੀਫ ਜਸਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਸਹਿਤ-ਪੈਟਰਨ ਇਨ ਚੀਫ਼ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਵੀ ਝੰਕਰ ਝਾਅ ਵੱਲੋਂ ਕੀਤਾ ਗਿਆ। ਇਸ ਮੌਕੇ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਸਹਿਤ-ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਤੇਜਿੰਦਰ ਸਿੰਘ ਢੀਂਡਸਾ, ਸ੍ਰੀ ਅਰੁਣ ਪੱਲੀ, ਸ੍ਰੀ ਸੰਜੀਵ ਬੇਰੀ ਅਤੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਰੁਣ ਗੁਪਤਾ ਵੀ ਹਾਜ਼ਰ ਰਹੇ। ਇਸ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਸ੍ਰੀ ਸੁਮੀਤ ਮਲਹੋਤਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੀਗਲ ਏਡ ਡਿਫੈਂਸ ਕੌਂਸਲ ਸਕੀਮ ਦਾ ਮੁੱਖ ਮੰਤਵ ਫੌਜਦਾਰੀ ਕੇਸਾਂ ਵਿੱਚ ਗ੍ਰਿਫਤਾਰੀ ਤੋਂ ਪਹਿਲਾਂ, ਗ੍ਰਿਫਤਾਰੀ ਸਮੇਂ, ਰਿਮਾਂਡ ਸਟੇਜ਼, ਕੇਸ ਟਰਾਇਲ ਅਤੇ ਅਪੀਲਾਂ ਵਿੱਚ ਸਮਾਜ ਦੇ ਪਛੜੇ ਤਬਕਿਆਂ ਨੂੰ ਪੇਸ਼ੇਵਰ ਤਰੀਕੇ ਨਾਲ ਪੈਰਵੀ ਕਰਨ ਲਈ ਮੁਫਤ ਕਾਨੂੰਨੀ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਵਿੱਚ ਇਹ ਸਹੂਲਤ ਮੁਹੱਈਆ ਕਰਵਾਉਣ ਲਈ ਇੱਕ ਚੀਫ ਡਿਫੈਂਸ ਕੌਂਸਲ, ਦੋ ਡਿਪਟੀ ਚੀਫ ਲੀਗਲ ਏਡ ਡਿਫੈਂਸ ਕੌਂਸਲ ਅਤੇ ਤਿੰਨ ਸਹਾਇਕ ਲੀਗਲ ਏਡ ਕੌਂਸਲ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਆਮ ਲੋਕਾਂ ਨੂੰ ਇਸ ਦਫ਼ਤਰ ਰਾਹੀਂ ਦਿੱਤੀ ਜਾ ਰਹੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।
ਹਰਿਆਣਾ ਸਰਕਾਰ ਦਾ ਵੱਡਾ ਫੈਸਲਾ: ਵਿਜੀਲੈਂਸ ਬਿਊਰੋ ਨੂੰ ਹੁਣ ਜਾਣਿਆ ਜਾਵੇਗਾ ਐਂਟੀ ਕਰੁੱਪਸ਼ਨ ਬਿਊਰੋ ਦੇ ਨਾਂ ਨਾਲ
ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਅਹਿਮ ਮੀਟਿੰਗ ਵਿਚ ਕੀਤਾ ਗਿਆ ਫੈਸਲਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 31 ਜਨਵਰੀ: ਹਰਿਆਣਾ ਸਰਕਾਰ ਨੇ ਇੱਕ ਵੱਡਾ ਫੈਸਲਾ ਲੈਂਦਿਆਂ ਵਿਜੀਲੈਂਸ ਬਿਉਰੋ ਦਾ ਨਾਂ ਬਦਲ ਕੇ ਐਂਟੀ ਕਰੁੱਪਸ਼ਨ ਬਿਊਰੋ ਕਰ ਦਿੱਤਾ ਹੈ। ਇਹ ਫੈਸਲਾ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਹੇਠ ਡਿਵਿਜਨਲ ਵਿਜੀਲੈਂਸ ਬਿਊਰੋ ਦੇ ਪੁਲਿਸ ਡੀਆਈਜੀ ਅਤੇ ਪੁਲਿਸ ਸੁਪਰਡੈਂਟਾਂ ਦੇ ਨਾਲ ਹੋਈ ਅਹਿਮ ਮੀਟਿੰਗ ਵਿਚ ਕੀਤਾ ਗਿਆ। ਮੀਟਿੰਗ ਵਿਚ ਮੁੱਖ ਸਕੱਤਰ ਸੰਜੀਵ ਕੌਸ਼ਲ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਡੀਐਸ ਢੇਸੀ ਅਤੇ ਵਧੀਕ ਪੁਲਿਸ ਮਹਾਨਿਦੇਸ਼ਕ , ਸੀਆਈਡੀ ਆਲੋਕ ਮਿੱਤਲ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸੂਬੇ ਵਿਚ ਕਿਸੇ ਵੀ ਪੱਧਰ ’ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਚਾਹੇ ਉਹ ਅਧਿਕਾਰੀ, ਕਰਮਚਾਰੀ ਜਾਂ ਕੋਈ ਹੋਰ ਵਿਅਕਤੀ ਹੀ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਐਂਟਟੀ ਕਰੁੱਪਸ਼ਨ ਬਿਊਰੋ ਦੇ ਅਧਿਕਾਰੀਆਂ ਨੂੰ ਹੋਰ ਵੱਧ ਸਰਗਰਮੀ ਨਾਲ ਕੰਮ ਕਰਨਾ ਹੋਵੇਗਾ, ਤਾਂ ਜੋ ਭ੍ਰਿਸ਼ਟਾਚਾਰ ਜੜ ਤੋਂ ਖਤਮ ਹੋ ਸਕੇ। ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਸਟੇਟ ਵਿਜੀਲੈਂਸ ਬਿਊਰੋ ਦੀ ਡਿਵੀਜਨਲ ਪੱਧਰ ਤੇ ਜਿਲ੍ਹਾ ਪੱਧਰ ’ਤੇ ਸਰਗਰਮੀ ਵਧਾਈ ਸੀ ਅਤੇ ਵੱਖ ਤੋਂ ਨੋਡਲ ਅਧਿਕਾਰੀ ਨਿਯੁਕਤ ਕੀਤੇ ਸਨ, ਜਿਸ ਦੇ ਫਲਸਰੂਪ ਵਿਜੀਲੈਂਸ ਦੀ ਛਾਪੇਮਾਰੀ ਵਿਚ ਤੇਜੀ ਆਈ ਅਤੇ ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ, ਪ੍ਰਾਈਵੇਟ ਵਿਅਕਤੀਆਂ ਤੇ ਇੰਜੀਨੀਅਰਿੰਗ ਵਿੰਗ ਦੇ ਠੇਕੇਦਾਰਾਂ ਨੂੰ ਰਿਸ਼ਵਤ ਲੈਂਦੇ ਰੰਗੀ ਹੱਥੀ ਗਿਰਫਤਾਰ ਕਰ ਉਨ੍ਹਾਂ ਦੇ ਵਿਰੁੱਧ ਭ੍ਰਿਸ਼ਟਾਚਾਰਨਿਰੋਧਕ ਐਕਟ ਦੀ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲੇ ਦਰਜ ਕੀਤੇ। ਕਈ ਮਾਮਲਿਆਂ ਵਿਚ ਤਾਂ ਅਦਾਲਤ ਨੇ ਜੁਰਮਾਨੇ ਦੇ ਨਾਲ -ਨਾਲ ਦੇ ਤਹਿਤ ਮਾਮਲੇ ਦਰਜ ਕੀਤੇ। ਕਈ ਮਾਮਲਿਆਂ ਵਿਚ ਤਾਂ ਅਦਾਲਤ ਨੇ ਜੁਰਮਾਨੇ ਦੇ ਨਾਲ-ਨਾਲ ਸਖਤ ਜੇਲ ਦੀ ਸਜਾ ਵੀ ਸੁਣਾਈ ਹੈ।
ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਦੇ ਹੱਲ ਲਈ ਨਵੀਂ ਐਨ.ਆਰ.ਆਈ. ਨੀਤੀ 28 ਫ਼ਰਵਰੀ ਤੱਕ ਤਿਆਰ ਹੋਵੇਗੀ: ਕੁਲਦੀਪ ਸਿੰਘ ਧਾਲੀਵਾਲ
ਨੈਸ਼ਨਲ ਡਿਫੈਂਸ ਕਾਲਜ ਦੇ ਵਫ਼ਦ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨਾਲ ਮੁਲਾਕਾਤ
ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੂੰ ਸੰਕਟ ਚੋਂ ਕੱਢਣ ਲਈ ਮਾਨ ਸਰਕਾਰ ਵੱਲੋਂ ਹੁਣ ਤੱਕ 798 ਕਰੋੜ ਰੁਪਏ ਦੀ ਵਿੱਤੀ ਸਹਾਇਤਾ-ਹਰਪਾਲ ਸਿੰਘ ਚੀਮਾ
ਸੌਦਾ ਸਾਧ ਨੂੰ ਵਾਰ-ਵਾਰ ਪੈਟਰੌਲ ਦੇਣ ‘ਤੇ ਬਠਿੰਡਾ ਦੀ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਚੁੱਕੇ ਸਵਾਲ
ਸਰਬਪਾਰਟੀ ਚ ਮੁੱਦਾ ਚੁੱਕਦਿਆਂ ਕਿਹਾ ਜ਼ਬਰ ਜਨਾਹ ਤੇ ਕਤਲਾਂ ਦੇ ਦੋਸ਼ੀ ਨੂੰ ਪੈਰੋਲ ਦੇਣ ਦਾ ਫੈਸਲਾ ਹੈਰਾਨੀ ਭਰਿਆ ਤੇ ਮੰਦਭਾਗਾ
ਪੰਜਾਬੀ ਖ਼ਬਰਸਾਰ ਬਿਉਰੋ
ਨਵੀਂ ਦਿੱਲੀ, 30 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਜ਼ਬਰ ਜਨਾਹ ਦੇ ਦੋਸ਼ੀ ਠਹਿਰਾਏ ਗੁਰਮੀਤ ਰਾਮ ਰਹੀਮ ਨੂੰ ਸੱਤਾਧਾਰੀ ਧਿਰ ਵੱਲੋਂ ਵਾਰ ਵਾਰ ਪੈਰੋਲ ਦਿੱਤੇ ਜਾਣ ਨਾਲ ਖਿੱਤੇ ਵਿਚ ਫਿਰਕੂ ਕੁੜਤਣ ਪੈਦਾ ਹੋ ਰਹੀ ਹੈ। ਹਰਸਿਮਰਤ ਕੌਰ ਬਾਦਲ ਨੇ ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਹੋਈ ਸਰਬ ਪਾਰਟੀ ਮੀਟਿੰਗ ਵਿਚ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸਾਰਿਆਂ ਲਈ ਕਾਨੂੰਨ ਇਕ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜਿਸ ਤਰੀਕੇ ਵਾਰ ਵਾਰ ਚੋਣਵੇਂ ਢੰਗ ਨਾਲ ਜ਼ਬਰ ਜਨਾਹ ਤੇ ਕਤਲਾਂ ਦੇ ਦੋਸ਼ੀਆਂ ਨੂੰ ਪੈਰੋਲ ਦਿੱਤੀਆਂ ਜਾ ਰਹੀਆਂ ਹਨ ਤੇ ਉਹਨਾਂ ਦੀ ਸਜ਼ਾ ਮੁਆਫ ਕੀਤੀ ਜਾ ਰਹੀ ਹੈ, ਉਹ ਬਹੁਤ ਹੈਰਾਨੀ ਭਰਿਆ ਤੇ ਮੰਦਭਾਗਾ ਹੈ। ਉਹਨਾਂ ਕਿਹਾ ਕਿ ਇਹ ਸਭ ਕੁਝ ਹੋਣ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ ਕਿਉਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ ਪਰ ਇਸ ਫੈਸਲੇ ਨੂੰ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਸਿੱਖ ਕੌਮ ਸਵਾਲ ਪੁੱਛ ਰਹੀ ਹੈ ਕਿ ਜੇਕਰ ਇਕ ਜ਼ਬਰ ਜਨਾਹ ਦੇ ਦੋਸ਼ੀ ਨੂੰ ਥੋੜ੍ਹੇ ਚਿਰਾਂ ਮਗਰੋਂ ਹੀ ਵਾਰਵਾਰ ਪੈਰੋਲ ਦਿੱਤੀ ਜਾ ਰਹੀ ਹੈ ਤਾਂ ਫਿਰ ਪਿਛਲੇ 30 ਸਾਲਾਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਬਗੈਰ ਪੈਰੋਲਾਂ ਤੋਂ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਇਹ ਪ੍ਰਭਾਵ ਜ਼ੋਰ ਫੜ ਰਿਹਾ ਹੈ ਕਿ ਗੁਰਮੀਤ ਰਹੀਮ ਤੋਂ ਚੋਣਾਂ ਵਿਚ ਸਿਆਸੀ ਲਾਹਾ ਲੈਣ ਵਾਸਤੇ ਉਸ ਨਾਲ ਤਰਜੀਹੀ ਵਿਹਾਰ ਕੀਤਾ ਜਾ ਰਿਹਾ ਹੈ। ਸ੍ਰੀਮਤੀ ਬਾਦਲ ਨੇ ਕਿਹਾ ਕਿ ਜਿਸ ਤਰੀਕੇ ਗੁਰਮੀਤ ਰਾਮ ਰਹੀਮ ਵਰਚੁਅਲੀ ਸਤਿਸੰਗ ਕਰ ਰਿਹਾ ਹੈ, ਇਹ ਵੀ ਇਸ ਗੱਲ ਦਾ ਸੰਕੇਤ ਹੈ। ਉਹਨਾਂ ਕਿਹਾ ਕਿ ਇਸ ਕਦਮ ਵਿਚ ਬੇਟੀ ਪੜ੍ਹਾਚ, ਬੇਟੀ ਬਚਾਓ ਪਹਿਲਕਦਮੀ ਨੂੰ ਲੀਹੋ ਲਾਹੁਣ ਦੀਸਮਰਥਾ ਹੈ ਤੇ ਇਹ ਸਭਿਅਕ ਸਮਾਜ ਵਿਚ ਗਲਤ ਸੰਦੇਸ਼ ਵੀ ਦਿੰਦਾ ਹੈ।ਬਠਿੰਡਾ ਦੇ ਐਮ ਪੀ ਨੇ ਕੇਂਦਰ ਸਰਕਾਰ ਵੱਲੋਂ ਸਿੰਧੂ ਜਲ ਸੰਧੀ ’ਤੇ ਮੁੜ ਗੱਲਬਾਤ ਕਰਨ ਦੀ ਪਹਿਲਕਦਮੀ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਦੇ ਰਾਜਸਥਾਨ ਤੇ ਹਰਿਆਣਾ ਸਮੇਤ ਹੋਰ ਰਾਜਾਂ ਨਾਲ ਹੋਏ ਪਾਣੀਆਂ ਦੇ ਸਮਝੌਤਿਆਂ ਦੀ ਵੀ ਇਸੇ ਤਰੀਕੇ ਸਮੀਖਿਆ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਅਜਿਹਾ ਰਾਈਪੇਰੀਅਨ ਸਿਧਾਂਤ ਅਨੂਸਾਰ ਹੋਣਾ ਚਾਹੀਦਾ ਹੈ ਜਿਸ ਤਹਿਤ ਜਿਸ ਸੂਬੇ ਵਿਚੋਂ ਦਰਿਆ ਲੰਘਦਾ ਹੈ, ਉਸ ’ਤੇ ਉਸ ਰਾਜ ਦਾ ਅਨਿੱਖੜਵਾਂ ਅਧਿਕਾਰ ਬਣ ਜਾਂਦਾ ਹੈ। ਸਰਦਾਰਨੀ ਬਾਦਲ ਨੇ ਕਿਹਾ ਕਿ ਸਤਲੁਜ ਯਮੁਨਾ ਲਿੰਕ ਨਹਿਰ ਸਮਝੌਤਾ ਵੀ ਖਾਰਜ ਹੋਣਾ ਚਾਹੀਦਾ ਹੈ ਕਿਉਂਕਿ ਪਹਿਲਾਂ ਕਾਂਗਰਸ ਸਰਕਾਰ ਨੇ ਪੰਜਾਬ ਨੂੰ ਆਪਣਾ ਪਾਣੀ ਹਰਿਆਣਾ ਨੂੰ ਦੇਣ ਲਈ ਮਜਬੂਰ ਕੀਤਾ ਸੀ। ਉਹਨਾਂ ਕਿਹਾ ਕਿ ਅਜਿਹਾ ਕਰਨਾ ਇਸ ਲਈ ਵੀ ਲਾਜ਼ਮੀ ਹੈ ਕਿਉਂਕਿ ਪੰਜਾਬੀਆਂ ਨੂੰ ਇਹ ਵਿਸ਼ਵਾਸ ਨਹੀਂ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਸੂਬੇ ਦੇ ਦਰਿਆਈ ਪਾਣੀਆਂ ਦੀ ਰਾਖੀ ਕਰ ਸਕਦੀ ਹੈ। ਉਹਨਾਂ ਕਿਹਾ ਕਿ ਆਪ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪ ਇਹ ਮੰਗ ਕੀਤੀ ਹੈ ਕਿ ਪੰਜਾਬ ਦੇ ਦਰਿਆਈ ਪਾਣੀ ਹਰਿਆਣਾ ਤੇ ਦਿੱਲੀ ਨੂੰ ਦਿੱਤੇ ਜਾਣੇ ਚਾਹੀਦੇ ਹਨ। ਬੀਬੀ ਹਰਸਿਮਰਤ ਨੇ ਇਹ ਵੀ ਮੰਗ ਕੀਤੀ ਕਿ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਚੱਲੇ ਕਿਸਾਨ ਅੰਦੋਲਨ ਦੇ ਖਤਮ ਹੋਣ ਵੇਲੇ ਬਣਾਈ ਐਮ ਐਸ ਪੀ ਕਮੇਟੀ ਦਾ ਪੁਨਰਗਠਨ ਹੋਣਾ ਚਾਹੀਦਾ ਹੈ। ਉਹਨਾਂ ਕਿਹਾਕਿ ਕੇਂਦਰ ਸਰਕਾਰ ਨੇ ਭਰੋਸਾ ਦੁਆਇਆ ਸੀ ਕਿ ਐਮ ਐਸ ਪੀ ਕਮੇਟੀ ਵਿਚ ਪ੍ਰਮੁੱਖ ਕਿਸਾਨ ਤੇ ਮਾਹਿਰਾਂ ਦੇ ਨਾਲ ਨਾਲ ਕਿਸਾਨ ਅੰਦੋਲਨ ਦੇ ਪ੍ਰਤੀਨਿਧ ਵੀ ਹੋਣਗੇ। ਉਹਨਾਂ ਕਿਹਾ ਕਿ ਮੌਜੂਦਾ ਕਮੇਟੀ ਵਿਚ ਸਿਰਫ ਸਰਕਾਰੀ ਪ੍ਰਤੀਨਿਧਾਂ ਦੀ ਭਰਮਾਰ ਹੈ ਤੇ ਪੰਜਾਬ ਸਰਕਾਰ ਜਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਕੋਈ ਪ੍ਰਤੀਨਿਧ ਨਹੀਂ ਹੈ। ਉਹਨਾਂ ਇਹ ਵੀ ਮੰਗ ਕੀਤੀ ਕਿ ਕਮੇਟੀ ਦੀਆਂ ਸ਼ਰਤਾਂ ਵਿਚ ਵੀ ਤਬਦੀਲੀ ਹੋਣੀ ਚਾਹੀਦੀ ਹੈ ਤੇ ਕਮੇਟੀ ਨੂੰ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਵਿਚ ਤਬਦੀਲ ਕਰਨ ਦੇ ਤੌਰ ਤਰੀਕੇ ਤੈਅ ਕਰਨ ਦਾ ਹੱਕ ਹੋਣਾ ਚਾਹੀਦਾਹੈ।
ਸੌਦਾ ਸਾਧ ਨੂੰ ਵਾਰ ਵਾਰ ਪੈਰੌਲ ਦੇ ਕੇ ਸਰਕਾਰ ਮੌੜ ਬੰਬ ਧਮਾਕੇ ਦੇ ਪੀੜਿਤਾਂ ਦੇ ਜਖ਼ਮਾਂ ’ਤੇ ਲੂਣ ਛਿੜਕ ਰਹੀ ਹੈ : ਪੜਿਤ ਪਰਿਵਾਰ
ਬੰਬ ਧਮਾਕੇ ’ਚ 6 ਸਾਲ ਬਾਅਦ ਵੀ ਡੇਰਾ ਸਿਰਸਾ ਨਾਲ ਸਬੰਧਿਤ ਤਿੰਨ ਦੋਸ਼ੀ ਪੁਲਿਸ ਦੀ ਗਿਫ੍ਰਤ ਤੋਂ ਬਾਹਰ
ਭੋਲਾ ਸਿੰਘ ਮਾਨ
ਮੌੜ ਮੰਡੀ, 30 ਜਨਵਰੀ:ਵਿਧਾਨ ਸਭਾ ਚੋਣਾ ਮੌਕੇ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਮਿੰਦਰ ਸਿੰਘ ਜੱਸੀ ਦੇ ਚੋਣ ਜਲਸੇ ਦੌਰਾਨ ਹੋਏ ਬੰਬ ਧਮਾਕੇ ਨੂੰ ਬੇਸ਼ੱਕ ਅੱਜ 6 ਸਾਲ ਦਾ ਸਮਾਂ ਹੋ ਚੁੱਕਾ ਹੈ ਅਤੇ ਸਰਕਾਰਾਂ ਦੀ ਇਸ ਮਾਮਲੇ ਪ੍ਰਤੀ ਵਰਤੀ ਜਾ ਰਹੀ ਢਿੱਲੀ ਕਾਰਗੁਜ਼ਾਰੀ ਕਾਰਨ ਦੋਸ਼ੀ ਅਜੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ। ਜਿਸ ਕਾਰਨ ਹੁਣ ਬੰਬ ਪੀੜਿਤ ਪਰਿਵਾਰਾਂ ਨੂੰ ਇਨਸਾਫ ਦੀਆਂ ਆਸਾਂ ਖਤਮ ਹੁੰਦੀਆਂ ਨਜ਼ਰ ਆ ਰਹੀਆਂ ਹਨ। ਬੰਬ ਧਮਾਕੇ ’ਚ ਮਰਨ ਵਾਲਿਆਂ ਦੀ ਯਾਦ ਵਿਚ 31 ਜਨਵਰੀ ਨੂੰ ਬਾਬਾ ਵਿਸ਼ਵਕਰਮਾਂ ਭਵਨ ਮੌੜ ਵਿਖੇ ਸਹਿਜ ਪਾਠ ਦੇ ਭੋਗ ਪਾਏ ਜਾ ਰਹੇ ਹਨ।
ਦੱਸਣਾ ਬਣਦਾ ਹੈ ਕਿ ਬੰਬ ਧਮਾਕੇ ’ਚ ਵਰਤੀ ਗਈ ਮਰੂਤੀ ਕਾਰ ਡੇਰਾ ਸਿਰਸਾ ਦੀ ਵਰਕਸ਼ਾਪ ’ਚ ਤਿਆਰ ਹੋਣ ਕਾਰਨ ਇਸ ਬੰਬ ਕਾਂਡ ਦੀ ਸੂਈ ਪਹਿਲਾ ਹੀ ਡੇਰਾ ਸਿਰਸਾ ਦੇ ਦੁਆਲੇ ਘੁੰਮ ਰਹੀ ਸੀ। ਜਿਸ ਤੋਂ ਬਾਅਦ ਡੇਰੇ ਸਿਰਸਾ ਨਾਲ ਸਬੰਧਿਤ ਤਿੰਨ ਦੋਸ਼ੀਆਂ ਗੁਰਤੇਜ ਸਿੰਘ ਕਾਲਾ ਪੁੱਤਰ ਰਲੀਆ ਰਾਮ ਵਾਸੀ ਆਲੀ ਕਾ ਸਿਰਸਾ , ਅਵਤਾਰ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਮੈਸੀਮਾਜਰਾ ਕੂਰੂਕੇਸ਼ਤਰ ਅਤੇ ਅਵਤਾਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਭੀਖੀ ਮਾਨਸਾ ਦੇ ਮਾਨਯੋਗ ਅਦਾਲਤ ਤਲਵੰਡੀ ਸਾਬੋ ਵੱਲੋਂ ਪੋਸਟਰ ਜਾਰੀ ਕਰਕੇ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਹੈ। ਸਵ: ਸੋਰਵ ਸਿੰਗਲਾ ਦੇ ਪਿਤਾ ਰਕੇਸ਼ ਕੁਮਾਰ ਬਿੱਟੂ ਨੇ ਕਿਹਾ ਕਿ ਸਾਨੂੰ ਨਾ ਤਾਂ ਇਨਸਾਫ ਮਿਲਿਆ ਹੈ ਅਤੇ ਨਾ ਹੀ ਵਾਅਦੇ ਅਨੁਸਾਰ ਨੌਕਰੀ ਮਿਲੀ ਹੈ।
ਬੰਬ ਧਮਾਕੇ ’ਚ ਮਰਨ ਵਾਲੇ ਬੱਚੇ ਜਪਸਿਮਰਨ ਸਿੰਘ ਦੇ ਦਾਦਾ ਬਲਵੀਰ ਸਿੰਘ ਅਤੇ ਸਵ: ਰਿਪਨਦੀਪ ਸਿੰਘ ਦੇ ਪਿਤਾ ਨਛੱਤਰ ਸਿੰਘ ਨੇ ਸਰਕਾਰ ਪ੍ਰਤੀ ਰੋਸ ਜਾਹਰ ਕਰਦੇ ਹੋਏ ਕਿਹਾ ਕਿ ਸਾਡੇ ਬੱਚਿਆਂ ਦੀ ਜਾਨ ਲੈਣ ਵਾਲੇ ਰਾਮ ਰਹੀਮ ਨੂੰ ਸਰਕਾਰ ਵਾਰ ਵਾਰ ਪੈਰੋਲਾਂ ’ਤੇ ਭੇਜ ਕੇ ਸਾਡੇ ਜਖ਼ਮਾਂ ’ਤੇ ਲੂਣ ਛਿੜਕ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਾਨੂੰ ਇਨਸਾਫ ਦੇਣ ਲਈ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰੇ।
ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਣੀ ਕਮੇਟੀ ਦੇ ਆਗੂਆਂ ਦੀ ਮੀਟਿੰਗ ਹੋਈ
ਸੁਖਜਿੰਦਰ ਮਾਨ
ਬਠਿੰਡਾ, 30 ਜਨਵਰੀ : ਪਿਛਲੇ ਦਿਨੀਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਸਤਿਗੁਰੂ ਰਵਿਦਾਸ ਨਗਰ ਕੀਰਤਨ ਕਮੇਟੀ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਮੁੱਖ ਕਨਵੀਨਰ ਜਸਵੀਰ ਸਿੰਘ ਮਹਿਰਾਜ ਦੀ ਅਗਵਾਈ ਹੇਠ ਹੋਈ। ਜਾਣਕਾਰੀ ਦਿੰਦਿਆਂ ਕਮੇਟੀ ਦੇ ਕਨਵੀਨਰ ਬੁਲਾਰੇ ਦੇਸ ਰਾਜ ਛੱਤਰੀਵਾਲਾ ਨੇ ਦੱਸਿਆ ਕਿ ਸੰਤ ਮਾਰਗਦਰਸ਼ਕ ਸਾਹਿਬ ਸ਼੍ਰੀ ਸਤਿਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 4 ਫਰਵਰੀ ਦਿਨ ਸ਼ਨੀਵਾਰ ਨੂੰ ਸ਼੍ਰੀ ਸਤਿਗੁਰੂ ਰਵਿਦਾਸ ਨਗਰ ਕੀਰਤਨ ਕਮੇਟੀ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ | ਅੰਬੇਡਕਰ ਨਗਰ ਸ਼੍ਰੀ ਗੁਰੂ ਰਵਿਦਾਸ ਮੰਦਿਰ ‘ਚ ਸਜਾਇਆ ਗਿਆ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਅਤੇ ਬਾਜ਼ਾਰਾਂ ‘ਚੋਂ ਹੁੰਦਾ ਹੋਇਆ ਸ਼੍ਰੀ ਗੁਰੂ ਰਵਿਦਾਸ ਨਗਰ (ਆਵਾ ਬਸਤੀ) ਸ਼੍ਰੀ ਗੁਰੂ ਰਵਿਦਾਸ ਮੰਦਰ ਵਿਖੇ ਸਮਾਪਤ ਹੋਵੇਗਾ। ਨਗਰ ਕੀਰਤਨ ਵਿੱਚ ਸੁੰਦਰ ਝਾਕੀਆਂ, ਗੱਤਕਾ, ਬੈਂਡ ਸਾਜ਼ ਆਦਿ ਨਗਰ ਕੀਰਤਨ ਦੀ ਸ਼ੋਭਾ ਵਿੱਚ ਵਾਧਾ ਕਰਨਗੇ। ਇਸ ਮੌਕੇ ਮੁੱਖ ਕਨਵੀਨਰ ਜਸਵੀਰ ਸਿੰਘ ਮਹਿਰਾਜ, ਕਨਵੀਨਰ ਗੌਰੀ ਸ਼ੰਕਰ, ਓਮ ਪ੍ਰਕਾਸ਼ ਡਡੀਆ, ਬਲਬੀਰ ਸਿੰਘ ਮੰਡੀਕਲਾਂ, ਨੰਦ ਲਾਲ ਸਰੋਆ, ਹਰਪਾਲ ਪਾਲਾ, ਦੁਲੀ ਚੰਦ ਕਿਲਾਨੀਆਂ , ਪਵਨ ਕੁਮਾਰ ਢੋਸੀਵਾਲ, ਪਵਨ ਸਾਰਵਾਲ , ਕੁਲਵੰਤ ਅਤੇ ਦੇਸ ਰਾਜ ਛੱਤਰੀਵਾਲਾ ਆਦਿ ਹਾਜ਼ਰ ਸਨ।




