ਦੋ ਮਿੰਟ ਦਾ ਮੌਨ ਰੱਖ ਕੇ ਦਿੱਤੀ ਗਈ ਸਰਧਾਂਜਲੀ
ਸੁਖਜਿੰਦਰ ਮਾਨ
ਬਠਿੰਡਾ, 30 ਜਨਵਰੀ :ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪਲਵੀ ਚੌਧਰੀ ਦੀ ਅਗਵਾਈ ਹੇਠ ਮਹਾਨ ਸ਼ਹੀਦਾਂ ਨੂੰ ਉਚੇਚੇ ਤੌਰ ’ਤੇ ਯਾਦ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਜੇ. ਇਲਨਚੇਲੀਅਨ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।ਇਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਮਹਾਨ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਅਰਪਿਤ ਕੀਤੀ ਗਈ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਗਾਂਧੀ ਜੀ ਦੇ ਸੱਚ ਅਤੇ ਅਹਿੰਸਾ ਦੇ ਵਿਚਾਰਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦਾ ਸੱਦਾ ਦਿੱਤਾ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ, ”ਦੇਸ਼ ਕੌਮ ਦੇ ਜਿਨ੍ਹਾਂ ਰਾਖਿਆਂ ਨੇ ਸਾਡੀ ਆਜ਼ਾਦੀ ਲਈ ਆਪਣੀਆਂ ਜਾਨਾਂ ਤੱਕ ਕੁਰਬਾਨ ਕਰਨ ਤੋਂ ਗੁਰੇਜ਼ ਨਹੀਂ ਕੀਤਾ, ਉਨ੍ਹਾਂ ਯੋਧਿਆਂ ਨੂੰ ਹਰ ਸਾਲ ਦੀ ਤਰ੍ਹਾਂ ਅੱਜ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਮਲੇ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਹਨ।” ਉਨ੍ਹਾਂ ਕਿਹਾ ਕਿ ਭਾਰਤ ਦੀ ਆਜ਼ਾਦੀ ਲਈ ਸ਼ਹੀਦ ਹੋਣ ਵਾਲੇ ਮਹਾਨ ਸ਼ਹੀਦਾਂ ਵੱਲੋਂ ਲੜੇ ਗਏ ਘੋਲ ਸਦਕਾ ਹੀ ਅੱਜ ਅਸੀਂ ਸਾਰੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਜੇ. ਇਲਨਚੇਲੀਅਨ ਨੇ ਕਿਹਾ ਕਿ ਦੇਸ਼ ਖਾਤਰ ਜਾਨਾਂ ਵਾਰਨ ਵਾਲੇ ਮਹਾਨ ਸੂਰਬੀਰਾਂ ਨੂੰ ਯਾਦ ਕਰਨਾ ਸਾਡਾ ਸਭ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਮਹਾਨ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਦੇਸ਼ ਦੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ।ਇਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਤੇ ਕਰਮਚਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਬਲੀਦਾਨ ਦਿਵਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਪ੍ਰਾਈਵੇਟ ਸਕੂਲ ਅਤੇ ਕਾਲਜ 15 ਫ਼ਰਵਰੀ ਤੱਕ ਆਪਣੇ ਨਾਮ ਪੰਜਾਬੀ ਭਾਸ਼ਾ ਚ ਲਿਖਣੇ ਬਣਾਉਣ ਲਾਜ਼ਮੀ : ਵਧੀਕ ਡਿਪਟੀ ਕਮਿਸ਼ਨਰ
ਨਾਮ ਪੱਟੀਆਂ ਲਿਖਣ ਸਮੇਂ ਸਭ ਤੋਂ ਪਹਿਲਾਂ ਉੱਪਰਲੇ ਪਾਸੇ ਪੰਜਾਬੀ ਭਾਸ਼ਾ ਤੇ ਹੇਠਾਂ ਹੋਰਨਾਂ ਭਾਸ਼ਾਵਾਂ ਨੂੰ ਦਿੱਤੀ ਜਾਵੇ ਤਰਜੀਹ : ਜ਼ਿਲ੍ਹਾ ਭਾਸ਼ਾ ਅਫ਼ਸਰ
ਸੁਖਜਿੰਦਰ ਮਾਨ
ਬਠਿੰਡਾ, 30 ਜਨਵਰੀ : ਸੂਬਾ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਤੇ ਪੂਰਾ ਮਾਣ-ਸਨਮਾਨ ਦੇਣ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਤਹਿਤ ਜ਼ਿਲ੍ਹੇ ਦੀਆਂ ਪ੍ਰਾਈਵੇਟ ਸਿੱਖਿਆ ਸੰਸਥਾਵਾਂ 15 ਫ਼ਰਵਰੀ ਤੱਕ ਆਪਣੀਆਂ ਨਾਮ ਪੱਟੀਆਂ ਪੰਜਾਬੀ ਭਾਸ਼ਾ ਵਿੱਚ ਲਿਖਣੀਆਂ ਲਾਜ਼ਮੀ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਸਬੰਧ ਵਿੱਚ ਅੱਜ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਮੈਡਮ ਪੱਲਵੀ ਚੌਧਰੀ ਨੇ ਪੰਜਾਬੀ ਭਾਸ਼ਾ ਨੂੰ ਲੈ ਕੇ ਬਠਿੰਡਾ ਜ਼ਿਲ੍ਹੇ ਦੇ ਪ੍ਰਾਈਵੇਟ ਸਕੂਲ ਅਤੇ ਕਾਲਜਾਂ ਦੇ ਮੁਖੀਆਂ ਨਾਲ ਵਿਸ਼ੇਸ਼ ਤੌਰ ‘ਤੇ ਮੀਟਿੰਗ ਵੀ ਕੀਤੀ, ਜਿਸ ਵਿਚ ਕਿਹਾ ਗਿਆ ਕਿ ਹੁਕਮਾਂ ਦੀ ਪਾਲਣਾ ਨਾ ਕੀਤੇ ਜਾਣ ਦੀ ਸੂਰਤ ਵਿਚ ਸਬੰਧਤ ਸੰਸਥਾਵਾਂ ਖਿਲਾਫ਼ ਪੰਜਾਬ ਰਾਜ ਭਾਸ਼ਾ ਐਕਟ 1967 ਅਧੀਨ ਜੁਰਮਾਨਾ ਲਗਾਉਣ ਤੋਂ ਇਲਾਵਾ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਪੂਰਨ ਸਹਿਯੋਗ ਦਿੱਤਾ ਜਾਵੇ।ਇਸ ਦੌਰਾਨ ਜ਼ਿਲ੍ਹਾ ਭਾਸ਼ਾ ਅਫ਼ਸਰ ਕਿਰਪਾਲ ਸਿੰਘ ਨੇ ਦੱਸਿਆ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮੁੱਚੇ ਜ਼ਿਲ੍ਹੇ ‘ਚ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਨੂੰ ਵਧੇਰੇ ਮਹੱਤਤਾ ਦੇਣ ਸਬੰਧੀ ਆਪੋ-ਆਪਣੀਆਂ ਸੰਸਥਾਵਾਂ ਦੀਆਂ ਨਾਮ ਪੱਟੀਆਂ/ਸਾਈਨ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉੱਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿਚ ਲਿਖੇ ਜਾਣ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿਚ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ ਤੋਂ ਹੇਠਾਂ ਛੋਟੇ ਅੱਖਰਾਂ ਵਿੱਚ ਲਿਖਿਆ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ‘ਮੈਂ ਪੰਜਾਬੀ, ਬੋਲੀ ਪੰਜਾਬੀ’ ਤਹਿਤ ਮਿਤੀ 1 ਫਰਵਰੀ 2023 ਤੋਂ 21 ਫਰਵਰੀ 2023 ਤੱਕ ਵੱਖ-ਵੱਖ ਸਮਾਗਮ ਕਰਵਾਏ ਜਾਣਗੇ ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀ ਸ਼ਿਵਪਾਲ ਗੋਇਲ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀ ਮਹਿੰਦਰਪਾਲ ਸਿੰਘ, ਜ਼ਿਲ੍ਹਾ ਸਾਇੰਸ ਮੈਂਟਰ ਹਰਸਿਮਰਨ ਸਿੰਘ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਤੋਂ ਖੋਜ ਅਫ਼ਸਰ ਸ਼੍ਰੀ ਨਵਪ੍ਰੀਤ ਸਿੰਘ ਆਦਿ ਤੋਂ ਇਲਾਵਾ ਵੱਖ-ਵੱਖ ਵਿਦਿਆਕ ਸੰਸਥਾਵਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।
ਪੰਜਾਬ ਪੁਲਿਸ ਵੱਲੋਂ ਇੱਕ ਹਫ਼ਤੇ ਵਿੱਚ 16.36 ਕਿਲੋ ਹੈਰੋਇਨ ਤੇ 6.70 ਕਿਲੋ ਅਫੀਮ ਬਰਾਮਦ: ਆਈ ਜੀ ਗਿੱਲ
ਕਰ ਵਿਭਾਗ ਵੱਲੋਂ 48 ਕਰੋੜ ਰੁਪਏ ਦੀ ਕਰ ਚੋਰੀ ਦੇ ਮਾਮਲੇ ਵਿੱਚ 4 ਗ੍ਰਿਫਤਾਰ
10 ਮਹੀਨੇ ‘ਚ 26 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਜੋ ਪਿਛਲੀਆਂ ਸਰਕਾਰਾਂ ਨਹੀਂ ਦੇ ਸਕੀਆਂ – ਭਗਵੰਤ ਮਾਨ
ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵੱਲੋੰ ਮੁੱਖ ਮੰਤਰੀ ਦੇ ਵਿਰੋਧ ਦਾ ਐਲਾਨ
ਉਗਰਾਹਾਂ ਜਥੇਬੰਦੀ ਵੱਲੋਂ “ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੇ ਮਨੁੱਖੀ ਅਧਿਕਾਰਾਂ ਦਾ ਮੁੱਦਾ ” ਵਿਸ਼ੇ ‘ਤੇ ਬਠਿੰਡਾ ਵਿਖੇ ਕਨਵੈਨਸ਼ਨ 7 ਨੂੰ
ਸਰਕਾਰ ਮੰਨੀਆਂ ਮੰਗਾ ਜਲਦੀ ਲਾਗੂ ਕਰੇ ਨਹੀਂ ਤਾਂ ਹੋਵੇਗਾ ਗੁਪਤ ਤੇ ਤਿੱਖਾ ਸੰਘਰਸ਼ :- ਕੁਲਵੰਤ ਸਿੰਘ ਮਨੇਸ
ਨੋਜਵਾਨਾਂ ਨੂੰ ਵਾਤਾਵਰਣ ਨੂੰ ਹਰਿਆ ਰੱਖਣ ਲਈ ਪਿੰਡਾਂ ਵਿੱਚ ਮਿੰਨੀ ਜੰਗਲ ਲਾਉਣ ਦੀ ਅਪੀਲ-ਡਾ ਵਿਜੈ ਸਿੰਗਲਾ
ਨਹਿਰੂ ਯੁਵਾ ਕੇਂਦਰ ਸਗੰਠਨ ਅਤੇ ਐਨ.ਐਸ.ਐਸ ਵੱਲੋਂ ਸਾਝੇ ਤੋਰ ਤੇ ਕਰਵਾਈ ਗਈ ਯੁਵਾ ਸੰਸਦ ਵਿੱਚ ਮਾਨਸਾ ਬਠਿੰਡਾ,ਮੁਕਤਸਰ,ਗੁਰਦਾਸਪੁਰ ਅਤੇ ਪਠਾਨਕੋਟ ਦੇ 100 ਦੇ ਕਰੀਬ ਨੋਜਵਾਨਾਂ ਨੇ ਭਾਗ ਲਿਆ।
ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ,29 ਜਨਵਰੀ : ਯੁਵਾ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਵੱਲੋਂ ਨੋਜਵਾਨਾ ਦੇ ਚੰਗੇ ਅਤੇ ਬਿਹਤਰ ਭਵਿੱਖ ਦੀ ਸਿਰਜਣਾ ਕਰਨ ਹਿੱਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਸਾਲ 2018 ਤੋਂ ਜਿਲ੍ਹਾ /ਰਾਜ ਅਤੇ ਕੌਮੀ ਪੱਧਰ ਯੁਵਾ ਸੰਸਦ ਕਰਵਾਈਆਂ ਜਾ ਰਹੀਆਂ ਹਨ।ਇਸ ਲੜੀ ਵਜੋਂ ਹੀ ਪੰਜਾਬ ਅਤੇ ਚੰਡੀਗੜ੍ਹ ਦੇ ਰਾਜ ਨਿਰਦੇਸ਼ਕ ਸੁਰਿਂਦਰ ਸੈਣੀ ਦੀ ਅਗਵਾਈ ਹੇਠ ਮਾਨਸਾ ਜੋਨ ਦੀ ਜਿਲ੍ਹਾ ਯੂਥ ਪਾਰਲੀਮੈਂਟ ਨਹਿਰੂ ਯੂਵਾ ਕੇਂਦਰ ਮਾਨਸਾ ਵੱਲੋਂ ਵਰਚੂਅਲ ਮੋਡ ਰਾਂਹੀ ਕਰਵਾਈ ਗਈ ਜਿਸ ਵਿੱਚ ਮਾਨਸਾ ਤੋਂ ਇਲਾਵਾ ਬਠਿੰਡਾ,ਸ਼੍ਰੀ ਮੁਕਤਸਰ ਸਾਹਿਬ,ਗੁਰਦਾਸਪੁਰ ਅਤੇ ਪਠਾਨਕੋਟ ਦੇ 100 ਦੇ ਕਰੀਬ ਨਹਿਰੂ ਯੂਵਾ ਕੇਂਦਰਾਂ ਅਤੇ ਰਾਸ਼ਟਰੀ ਸੇਵਾ ਯੋਜਨਾ ਦੇ 100 ਤੋਂ ਉਪਰ ਨੋਜਵਾਨਾਂ ਨੇ ਭਾਗ ਲਿਆ।
ਇਸ ਬਾਰੇ ਜਾਣਕਾਰੀ ਦਿਿਦੰਆਂ ਨਹਿਰੂ ਯੁਵਾ ਕੇਂਦਰ ਮਾਨਸਾ ਦੇ ਜਿਲ੍ਹਾ ਯੂਥ ਅਫਸਰ ਅਤੇ ਨੋਡਲ ਅਧਿਕਾਰੀ ਸਰਬਜੀਤ ਸਿੰਘ ਨੇ ਦੱਸਿਆ ਕਿ ਵੱਖ ਵੱਖ ਜਿਿਲਆਂ ਵਿੱਚ ਨੋਜਵਾਨਾਂ ਵਿੱਚ ਭਾਗ ਲੈਣ ਲਈ ਬਹੁਤ ਉਤਸ਼ਾਹ ਦੇਖਣ ਨੂੰ ਮਿਿਲਆ।ਜਿਸ ਲਈ ਮਾਨਸਾ ਜਿਲ੍ਹੇ ਵਿੱਚੋਂ 524,ਬਠਿੰਡਾ ਜਿਲ੍ਹੇ ਵਿੱਚੋਂ 517,ਗੁਰਦਾਸਪੁਰ ਜਿਲ੍ਹੇ ਵਿੱਚੋਂ 510,ਸ਼੍ਰੀ ਮੁਕਤਸਰ ਸਾਹਿਬ 477 ਅਤੇ ਪਠਾਨਕੋਟ ਜਿਲ੍ਹੇ ਵਿੱਚ 247 ਨੋਜਵਾਨਾਂ ਨੇ ਆਪਣੀ ਆਪਣੀ ਰਜਿਸਟਰੇਸ਼ਨ ਕਰਵਾਈ ਅਤੇ ਜਿਲ੍ਹਾ ਪੱਧਰ ਤੇ ਹੀ ਨਹਿਰੂ ਯੁਵਾ ਕੇਂਦਰ ਅਤੇ ਐਨ.ਐਸ.ਐਸ. ਦੇ ਅਧਿਕਾਰੀ ਵੱਲੋਂ ਜੋਨ ਪੱਧਰ ਦੀ ਪਾਰਲੀਮੈਂਟ ਵਿੱਚ ਭਾਗ ਲੈਣ ਲਈ 100 ਦੇ ਕਰੀਬ ਨੋਜਵਾਨਾਂ ਦੀ ਚੋਣ ਕੀਤੀ ਗਈ।ਕੌਮੀ ਪੱਧਰ ਤੇ ਜੇਤੂਆਂ ਨੂੰ ਦਿੱਤੇ ਜਾਣ ਵਾਲੇ ਇਨਾਮਾਂ ਬਾਰੇ ਜਾਣਕਾਰੀ ਦਿੰਦਿਆ ਸਰਬਜੀਤ ਸਿੰਘ ਨੇ ਦੱਸਿਆ ਕਿ ਕੌਮੀ ਪੱਧਰ ਤੇ ਪਹਿਲਾ ਇਨਾਮ ਦੋ ਲੱਖ ਰੁਪਏ ਰੱਖਿਆ ਗਿਆ ਹੈ ਜਦੋ ਕਿ ਦੂਜੇ ਨੰਬਰ ਤੇ ਰਹਿਣ ਵਾਲੇ ਨੂੰ ਡੇਢ ਲੱਖ ਅਤੇ ਤੀਸਰੇ ਨੰਬਰ ਤੇ ਰਹਿਣ ਵਾਲੇ ਨੂੰ ਇੱਕ ਲੱਖ ਅਤੇ ਦੋ ਪੰਜਾਜ ਪੰਜਾਹ ਦੇ ਹੌਸਲਾ ਅਫਜਾਈ ਇਨਾਮ ਵੀ ਦਿੱਤੇ ਜਾਣਗੇ।
ਆਨਲਾਈਨ ਪੱਧਰ ਤੇ ਕਰਵਾਈ ਗਈ ਜਿਲ੍ਹਾ ਯੂਥ ਪਾਰਲੀਮੈਂਟ ਦਾ ਉਦਘਾਟਨ ਕਰਦਿਆਂ ਮਾਨਸਾ ਹਲਕੇ ਦੇ ਐਮ.ਐਲ.ਏ.ਡਾ.ਵਿਜੈ ਸਿੰਗਲਾਂ ਨੇ ਕਿਹਾ ਕਿ ਇਹ ਸਰਕਾਰ ਦਾ ਵਧੀਆਂਾ ਉਪਰਾਲਾ ਹੈ ਇਸ ਨਾਲ ਨਾ ਕੇਵਲ ਨੌਜਵਾਨਾਂ ਨੂੰ ਆਪਣੀ ਗੱਲ ਕਹਿਣ ਦਾ ਮੌਕਾ ਮਿਲਦਾ ਹੈ ਸਗੋਂ ਦੂਜੇ ਜਿਿਲ੍ਹਆ ਦੇ ਨੌਜਵਾਨਾਂ ਦੇ ਤਜਰਬਿਆ ਤੋਂ ਵੀ ਜਾਣੂ ਹੁੰਦੇ ਹਨ।ਉਹਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕੀ ਉਹ ਪਿੰਡਾਂ ਵਿੱਚ ਜਾ ਕੇ ਵਾਤਾਵਰਨ ਦੀ ਸਾਂਭ –ਸੰਭਾਲ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਕਿਉਕਿ ਸਵੱਛ ਵਾਤਾਵਰਨ ਨਾਲ ਵਿਅਕਤੀ ਸਿਹਤਮੰਦ ਰਹਿੰਦਾ ਹੈ ਅਤੇ ਸਿਹਤਮੰਦ ਵਿਅਕਤੀ ਸਮਾਜ ਦੇ ਵਿਕਾਸ ਅਤੇ ਵੱਖ ਵੱਖ ਸਕਿੱਲ ਮੁੱਖੀ ਕੰਮਾਂ ਬਾਰੇ ਸੋਚ ਸਕਦਾ ਹੈ।ਡਾ.ਸਿੰਗਲਾਂ ਨੇ ਕਿਹਾ ਕਿ ਜਿਲ੍ਹਾ ਯੁਵਾ ਪਾਰਲੀਮੈਂਟ ਵਿੱਚ ਲਏ ਗਏ ਵਿਸ਼ੇ ਵੀ ਅੱਜ ਦੇ ਸਮੇਂ ਦੀ ਲੋੜ ਹੈ।ਦੇਰ ਸ਼ਾਮ ਤੱਕ ਇਸ ਯੁਵਾ ਪਾਰਲੀਮੈਂਟ ਵਿੱਚ ਹਰ ਭਾਗੀਦਾਰ ਵੱਲੋਂ ਆਪਣੀ ਗੱਲ ਬੜੀ ਸੰਜੀਦਗੀ ਨਾਲ ਕਹੀ ਗਈ।ਇਸ ਯੁਵਾ ਪਾਰਲੀਮੈਂਟ ਵਿੱਚ ਡਾ.ਬੱਲਮ ਲੀਬਾਂ ਮਾਤਾ ਸੁੰਦਰੀ ਗਰਲਜ ਯੂਨੀਵਰਸਟੀ ਕਾਲਜ ਮਾਨਸਾ,ਮੈਡਮ ਤੇਜਿੰਦਰ ਕੌਰ ਜਿਲ੍ਹਾ ਭਾਸ਼ਾ ਅਫਸਰ ਮਾਨਸਾ,ਹਰਦੀਪ ਸਿੰਘ ਸਿੱਧੂ ਸਟੇਟ ਮੀਡੀਆ ਕੋਆਰਡੀਨੇਟਰ ਸਿੱਖਿਆ ਵਿਭਾਗ,ਹਰਪ੍ਰੀਤ ਸਿੰਘ ਵਹਿਣੀਵਾਲ ਅਤੇ ਨੇ ਨਿਰਣਾਇਕ (ਜੱਜ) ਦੀ ਭੂਮਿਕਾ ਨਿਭਾਈ।ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਸਮੂਹ ਜੱਜਾਂ ਨੂੰ ਨਿਭਾਈ ਗਈ ਭੂਮਿਕਾ ਲਈ ਸਨਮਾਨਿਤ ਵੀ ਕੀਤਾ ਗਿਆ।ਹਰਸ਼ਰਨ ਸਿੰਘ ਸੰਧੂ ਜਿਲ੍ਹਾ ਯੂਥ ਅਫਸ਼ਰ ਬਠਿੰਡਾ,ਕੋਮਲ ਨਿਗਮ ਜਿਲ੍ਹਾ ਯੂਥ ਅਫਸ਼ਰ ਸ਼੍ਰੀ ਮੁਕਤਸਰ ਸਾਹਿਬ,ਸੰਦੀਪ ਕੌਰ ਜਿਲ੍ਹਾ ਯੂਥ ਅਫਸਰ ਗੁਰਦਾਸਪੁਰ ਅਤੇ ਪਠਾਨਕੋਟ ਨੇ ਆਪਣੇ ਆਪਣੇ ਜਿਲ੍ਹੇ ਦੇ ਭਾਗੀਦਾਰਾਂ ਨੂੰ ਪਾਰਲੀਮੈਂਟ ਵਿੱਚ ਬੋਲਣ ਲਈ ਪੇਸ਼ ਕੀਤਾ।ਪਾਰਲੀਮੈਂਟ ਦਾ ਆਨਲਾਈਨ ਸੰਚਾਲਨ ਕਰਨ ਲਈ ਗੁਰਵਿੰਦਰ ਸਿੰਘ ਜਿਲ੍ਹਾ ਯੂਥ ਅਫਸਰ ਮੋਗਾ ਮੁੱਖ ਭੂਮਿਕਾ ਅਦਾ ਕੀਤੀ।ਜਿਲ੍ਹਾ ਯੁਵਾ ਪਾਰਲੀਮੈਂਟ ਦੇ ਪਹਿਲੇ ਦੋ ਜੇਤੂਆਂ ਬਾਰੇ ਜਾਣਕਾਰੀ ਸਾਝੀ ਕਰਦਿਆਂ ਨਹਿਰੂ ਯੁਵਾ ਕੇਂਦਰ ਦੇ ਅਧਿਕਾਰੀ ਡਾ.ਸੰਦੀਪ ਘੰਡ ਨੇ ਦੱਸਿਆ ਕਿ ਮਾਨਸਾ ਜੋਨ ਦੀ ਜਿਲਾ੍ਹਾ ਯੁਵਾ ਪਾਰਲੀਮੈਂਟ ਵਿੱਚ ਮਾਨਸਾ ਜਿਲ੍ਹੇ ਵਿੱਚੋਂ ਪ੍ਰਰੇਨਾ ਧਿੰਗੜਾ ਅਤੇ ਜੇਸਮੀਨ ਬਠਿੰਡਾ ਤੋਂ ਸਿਧਾਰਥ ਸ਼ਰਮਾ ਅਤੇ ਜਤਿਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਲਵੱਨਿਆ ਗਿਲਹੋਤਰਾ ਅਤੇ ਭਾਰਤ ਭੂਸ਼ਨ ਗੁਰਦਾਸਪੁਰ ਤੋਂ ਸਮਰੀਨ ਕੌਰ ਅਤੇ ਚੇਤਨਾ ਸੈਣੀ ਅਤੇ ਪਠਾਨਕੋਟ ਵਿੱਚੋਂ ਪ੍ਰਿਆਸ਼ੂ ਅਤੇ ਤਾਨਿਆ ਨੇ ਕ੍ਰਮਵਾਰ ਪਹਿਲਾ ਅਤੇ ਦੂਸ਼ਰਾ ਸਥਾਨ ਪ੍ਰਾਪਤ ਕੀਤਾ ਅਤੇ ਹੁਣ ਇਹ ਸਾਰੇ ਜੇਤੂ ਆਪਣੇ ਆਪਣੇ ਜਿਲ੍ਹੇ ਤੋਂ ਰਾਜ ਪੱਧਰ ਦੀ ਪਾਰਲੀਮੈਂਟ ਵਿੱਚ ਲੈਣਗੇ।ਇਸ ਯੁਵਾ ਪਾਰਲੀਮੈਂਟ ਵਿੱਚ ਹੋਰਨਾਂ ਤੋਂ ਇਲਾਵਾ ਰਘਵੀਰ ਸਿੰਘ ਮਾਨ ਸਹਾਇਕ ਡਾਇਰਕੈਟਰ ਯੁਵਕ ਸੇਵਾਵਾਂ ਮਾਨਸਾ, ਰਜਿੰਦਰ ਵਰਮਾ ਜਿਲ੍ਹਾ ਪ੍ਰਧਾਨ,ਜੋਨੀ ਗਰਗ ਮਾਨਸਾ,ਜਸਪਾਲ ਸਿੰਘ ,ਲੈਕਚਰਾਰ ਸਰੋਜ ਸਿੰਗਲਾ ਡਾਈਟ ਅਤੇ,ਸਮੂਹ ਵਲੰਟੀਅਰਜ ਨੇ ਸ਼ਮੂਲੀਅਤ ਕੀਤੀ।
ਸੌਦਾ ਸਾਧ ਦੀ ‘ਵਰਚੂਅਲ’ ਸੰਤਸੰਗ ਨੂੰ ਲੈ ਕੇ ਬਠਿੰਡਾ ’ਚ ਮੁੜ ਤਲਖ਼ੀ ਵਾਲਾ ਮਾਹੌਲ ਬਣਿਆ
ਭਾਈ ਅਮਰੀਕ ਸਿੰਘ ਅਜਨਾਲਾ ਨੂੰ ਬਠਿੰਡਾ ਸ਼ਹਿਰ ਵਿਚ ਰੋਕਿਆ, ਸੰਤਸੰਗ ਦਾ ਵਿਰੋਧ ਕਰਨ ਚੱਲੇ ਦਰਜ਼ਨਾਂ ਸਿੱਖਾਂ ਨੂੰ ਹਿਰਾਸਤ ਵਿਚ ਲਿਆ
ਕੋਈ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਨੇ ਕੀਤੇ ਹੋਏ ਸਨ ਸੁਰੱਖਿਆ ਦੇ ਸਖ਼ਤ ਪ੍ਰਬੰਧ
ਸੁਖਜਿੰਦਰ ਮਾਨ
ਬਠਿੰਡਾ, 29 ਜਨਵਰੀ : ਬਲਾਤਕਾਰ ਅਤੇ ਕਤਲ ਦੇ ਮਾਮਲੇ ’ਚ ਹਰਿਆਣਾ ਦੀ ਸੁਨਾਰੀਆ ਜੇਲ੍ਹ ’ਚੋਂ 40 ਦਿਨਾਂ ਦੀ ਪੈਰੋਲ ’ਤੇ ਬਾਹਰ ਆਏ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਅੱਜ ਪੰਜਾਬ ’ਚ ਸਭ ਤੋਂ ਵੱਡੇ ਡੇਰੇ ਸਲਾਬਤਪੁਰਾ ’ਚ ਡੇਰਾ ਪ੍ਰੇਮੀਆਂ ਨੂੰ ਆਨ-ਲਾਈਨ ਤਰੀਕੇ ਨਾਲ ਸੰਬੋਧਤ ਕਰਕੇ ਕੀਤੀ ਸੰਤਸੰਗ ਨੂੰ ਲੈ ਕੇ ਸਾਰਾ ਦਿਨ ਬਠਿੰਡਾ ਜ਼ਿਲ੍ਹੇ ਵਿਚ ਤਣਾਅ ਬਣਿਆ ਰਿਹਾ। ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਚਰਚਾ ਵਿਚ ਚੱਲੇ ਆ ਰਹੇ ਡੇਰਾ ਮੁਖੀ ਦੀ ਇਸ ਵਰਚੂਅਲ ਸੰਤਸੰਗ ਦਾ ਸਿੱਖਾਂ ਵਲੋਂ ਵਿਰੋਧ ਕੀਤਾ ਗਿਆ। ਹਾਲਾਂਕਿ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ ਤੇ ਖੁਦ ਐਸ.ਐਸ.ਪੀ ਜੇ ਇਲਨਚੇਲੀਅਨ ਕਮਾਂਡ ਕਰਦੇ ਰਹੇ ਪ੍ਰੰਤੂ ਇਸਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਕੁੰਨ ਭਾਈ ਰਣਜੀਤ ਸਿੰਘ ਵਾਂਦਰ, ਭਾਈ ਬਲਜਿੰਦਰ ਸਿੰਘ ਲੱਛਾ, ਦਮਦਮੀ ਟਕਸਾਲ ਦੇ ਆਗੂ ਰੇਸ਼ਮ ਸਿੰਘ ਅਤੇ ਬਲਜੀਤ ਸਿੰਘ ਆਦਿ ਦੀ ਅਗਵਾਈ ਹੇਠ ਡੇਰਾ ਸਲਾਬਤਪੁਰਾ ਦੇ ਨਜਦੀਕ ਪਿੰਡ ਜਲਾਲ ਵਿਖੇ ਪੁੱਜਣ ਵਿਚ ਸਫ਼ਲ ਹੋ ਗਏ, ਜਿੱਥੇ ਪੁਲਿਸ ਨੇ ਸੂਹ ਮਿਲਦਿਆਂ ਹੀ ਪਹਿਲਾਂ ਭਾਰੀ ਨਾਕੇਬੰਦੀ ਕਰਕੇ ਉਨ੍ਹਾਂ ਨੂੰ ਰੋਕ ਲਿਆ। ਇਸਤੋਂ ਇਲਾਵਾ ਉੱਘੇ ਸਿੱਖ ਆਗੂ ਭਾਈ ਅਮਰੀਕ ਸਿੰਘ ਅਜਨਾਲਾ ਡੇਰਾ ਸਲਾਬਤਪੁਰਾ ਵੱਲ ਜਾਂਦਿਆਂ ਹੀ ਬਠਿੰਡਾ ਦੇ ਥਰਮਲ ਪਲਾਂਟ ਕੋਲ ਰੋਕ ਲਿਆ ਗਿਆ। ਜਿੱਥੇ ਅਮਰੀਕ ਸਿੰਘ ਅਜਨਾਲਾ ਦੀ ਬਠਿੰਡਾ ਦੇ ਐਸ.ਐਸ.ਪੀ ਜੇ ਇਲਨਚੇਲੀਅਨ ਨਾਲ ਮੌਕੇ ’ਤੇ ਬਹਿਸ ਵੀ ਹੋਈ ਪ੍ਰੰਤੂ ਪੁਲਿਸ ਨੇ ਕਈ ਘੰਟੇ ਉਨ੍ਹਾਂ ਨੂੰ ਬਿਨ੍ਹਾਂ ਹਿਰਾਸਤ ਵਿਚ ਲਿਆ,ਸੜਕ ਉਪਰ ਹੀ ਭਾਰੀ ਨਾਕੇਬੰਦੀ ਕਰਕੇ ਅੱਗੇ ਜਾਣ ਤੋਂ ਰੋਕ ਦਿੱਤਾ। ਜਦੋਂਕਿ ਜਲਾਲ ਵਿਖੇ ਸਿੱਖ ਆਗੂਆਂ ਨੇ ਡੇਰੇ ਵੱਲ ਜਾ ਰਹੇ ਪ੍ਰੇਮੀਆਂ ਨੂੰ ਬੱਸਾਂ ਵਿਚੋਂ ਰੋਕਣ ਦੀ ਵੀ ਕੋਸ਼ਿਸ਼ ਕੀਤੀ, ਜਿਸਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਕੇ ਥਾਣਿਆਂ ਵਿਚ ਬੰਦ ਕਰ ਦਿੱਤਾ। ਉਂਜ ਇਸ ਸਮੇਂ ਸਿੱਖ ਜਥੇਬੰਦੀ ਦੇ ਕਾਰਕੁੰਨਾਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਿਰੁਧ ਧਰਨਾ ਲਗਾਉਂਦਿਆਂ ਨਾਅਰੇਬਾਜ਼ੀ ਵੀ ਕੀਤੀ। ਸਿੱਖ ਆਗੂਆਂ ਨੇ ਦੋਸ਼ ਲਗਾਇਆ ਕਿ ਕੇਂਦਰ ਅਤੇ ਹਰਿਆਣਾ ਸਰਕਾਰਾਂ ਤੋਂ ਬਾਅਦ ਹੁਣ ਪੰਜਾਬ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਲੀਹ ’ਤੇ ਚੱਲਦਿਆਂ ਸਿੱਖਾਂ ਨੂੰ ਚਿੜਾ ਰਹੀ ਹੈ, ਕਿਉਂਕਿ ਡੇਰਾ ਮੁਖੀ ਸੰਗੀਨ ਜੁਰਮਾਂ ਵਿਚ ਦੋਸ਼ੀ ਪਾਇਆ ਗਿਆ ਹੈ ਤੇ ਉਸਦੀ ਅਤੇ ਉਸਦੇ ਪੈਰੋਕਾਰਾਂ ਦੀ ਪੁਲਿਸ ਜਾਂਚ ਟੀਮਾਂ ਵਲੋਂ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਵਿਚ ਵੀ ਸਮੂਲੀਅਤ ਦੱਸੀ ਗਈ ਹੈ। ਬਠਿੰਡਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਅਮਰੀਕ ਸਿੰਘ ਅਜਨਾਲਾ ਨੇ ਦੋਸ਼ ਲਗਾਇਆ ਕਿ ‘‘ ਇੱਕ ਪਾਸੇ ਬਲਾਤਕਾਰੀ ਤੇ ਕਾਤਲ ਸਾਧ ਨੂੰ ਵਾਰ-ਵਾਰ ਪੈਰੋਲ ਦੇ ਕੇ ਦੁੂਜੇ ਧਰਮਾਂ ਨੂੰ ਚਿੜਾਉਣ ਲਈ ਖੁੱਲਾ ਛੱਡਿਆ ਜਾ ਰਿਹਾ ਹੈ ਤੇ ਦੂਜੇ ਪਾਸੇ ਉਨ੍ਹਾਂ ਨੂੰ ਸ਼ਾਂਤਮਈ ਤਰੀਕੇ ਨਾਲ ਵਿਰੋਧ ਜਤਾਉਣ ਲਈ ਸਲਾਬਤਪੁਰਾ ਵੱਲ ਜਾਣ ਤੋਂ ਰੋਕ ਦਿੱਤਾ ਗਿਆ ਹੈ।ਉਧਰ ਇਸ ਸੰਤਸੰਗ ਪ੍ਰੋਗਰਾਮ ਵਿਚ ਹਜ਼ਾਰਾਂ ਦੀ ਤਾਦਾਦ ਵਿਚ ਡੇਰਾ ਸਮਰਥਕ ਸਲਾਬਤਪੁਰਾ ਪੁੱਜੇ ਹੋਏ ਸਨ, ਜਿੰਨ੍ਹਾਂ ਜਾਗੋ ਵੀ ਕੱਢੀ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਡੇਰਾ ਸਲਾਬਤਪੁਰਾ ਦੇ ਆਸਪਾਸ ਦੋ ਐਸ.ਪੀਜ਼ ਦੀ ਅਗਵਾਈ ਹੇਠ ਕਰੀਬ 400 ਪੁਲਿਸ ਮੁਲਾਜਮ ਤੈਨਾਤ ਕੀਤੇ ਗਏ ਸਨ। ਜਦੋਂਕਿ ਪੂਰੇ ਜ਼ਿਲ੍ਹੇ ਅਤੇ ਆਸਪਾਸ ਦੇ ਜ਼ਿਲ੍ਹਿਆਂ ਵਿਚ ਵੀ ਨਾਕਾਬੰਦੀ ਕਰਕੇ ਪੁਲਿਸ ਨੂੰ ਅਲਰਟ ’ਤੇ ਰੱਖਿਆ ਹੋਇਆ ਸੀ। ਗੌਰਤਲਬ ਹੈ ਕਿ ਡੇਰਾ ਸਲਾਬਤਪੁਰਾ ਵਿਚ ਹੀ ਸੌਦਾ ਸਾਧ ਵਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਦਿਆਂ ਮਈ 2007 ਵਿੱਚ ਜਾਮ-ਏ-ਇੰਸਾਂ ਦੀ ਸ਼ੁਰੂਆਤ ਕੀਤੀ ਸੀ, ਜਿਸਤੋਂ ਬਾਅਦ ਸਿੱਖਾਂ ਅਤੇ ਡੇਰਾ ਪ੍ਰੇਮੀਆਂ ਵਿਚਕਾਰ ਵਿਵਾਦ ਚੱਲਿਆ ਆ ਰਿਹਾ ਹੈ, ਜਿਸ ਕਾਰਨ ਕਈ ਵਾਰ ਖ਼ੂਨੀ ਝੜਪਾਂ ਵੀ ਹੋ ਚੁੱਕੀਆਂ ਹਨ।



