Thursday, May 21, 2026
Home Blog Page 2226

ਅਮਨ ਅਰੋੜਾ ਵੱਲੋਂ ਲਾਲਾ ਲਾਜਪਤ ਰਾਏ ਦੀ 158ਵੀਂ ਜਨਮ ਵਰ੍ਹੇਗੰਢ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਢੁੱਡੀਕੇ ਵਿਖੇ ਸ਼ਰਧਾਂਜਲੀ ਭੇਟ

0

ਪਿੰਡ ਵਾਸੀਆਂ ਦੀ ਮੰਗ ’ਤੇ 12 ਲੱਖ ਰੁਪਏ ਦੇਣ ਦਾ ਕੀਤਾ ਐਲਾਨ
ਪੰਜਾਬੀ ਖ਼ਬਰਸਾਰ ਬਿਉਰੋ
ਮੋਗਾ, 28 ਜਨਵਰੀ:ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 158ਵਾਂ ਜਨਮ ਦਿਹਾੜਾ ਅੱਜ ਉਹਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿਟਿੰਗ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਮੋਗਾ ਦੇ ਪਿੰਡ ਢੁੱਡੀਕੇ ਵਿਖੇ ਸਥਾਪਤ ਯਾਦਗਾਰ ‘ਤੇ ਲਾਲਾ ਲਾਜਪਤ ਰਾਏ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਨਾਲ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ ਦੀ ਮੰਗ ‘ਤੇ 12 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਅਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਉਨ੍ਹਾਂ ਦਾ ਦਲੇਰੀ ਅਤੇ ਕੁਰਬਾਨੀਆਂ ਭਰਿਆ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ।ਉਨ੍ਹਾਂ ਕਿਹਾ ਕਿ ਇਹ ਜਸ਼ਨ ਨਾ ਸਿਰਫ਼ ਮਹਾਨ ਆਜ਼ਾਦੀ ਘੁਲਾਟੀਏ ਦੀ ਅਮੀਰ ਵਿਰਾਸਤ ਨੂੰ ਜਿੰਦਾ ਰੱਖਣਗੇ ਬਲਕਿ ਨੌਜਵਾਨਾਂ ਵਿੱਚ ਰਾਸ਼ਟਰਵਾਦ ਅਤੇ ਦੇਸ਼ ਭਗਤੀ ਨੂੰ ਕਾਇਮ ਰੱਖਣ ਵਿੱਚ ਵੀ ਅਹਿਮ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਲਾਲਾ ਲਾਜਪਤ ਰਾਏ ਜੀ ਦਾ ਜੀਵਨ ਅੱਜ ਦੀ ਨੌਜਵਾਨ ਪੀੜ੍ਹੀ ਵਿੱਚ ਦੇਸ਼ ਭਗਤੀ ਦਾ ਜਜ਼ਬਾ ਭਰਦਾ ਹੈ।
ਉਹਨਾਂ ਕਿਹਾ ਕਿ ਲਾਲਾ ਲਾਜਪਤ ਰਾਏ ਜੀ ਜਿੱਥੇ ਮਹਾਨ ਆਜ਼ਾਦੀ ਘੁਲਾਟੀਏ ਸਨ, ਉਥੇ ਹੀ ਉਹਨਾਂ ਨੂੰ ਸਵਦੇਸ਼ੀ ਲਹਿਰ ਦੇ ਰਹਿਨੁਮਾ ਵਜੋਂ ਵੀ ਜਾਣਿਆ ਜਾਂਦਾ ਹੈ।ਉਹਨਾਂ ਨੇ ਕਿਹਾ ਕਿ ਪਿੰਡ ਢੁੱਡੀਕੇ ਦੀ ਧਰਤੀ ਭਾਗਾਂ ਵਾਲੀ ਹੈ, ਜਿੱਥੇ ਲਾਲਾ ਜੀ ਅਤੇ ਹੋਰ ਕਈ ਆਜ਼ਾਦੀ ਘੁਲਾਟੀਆਂ ਨੇ ਜਨਮ ਲਿਆ। ਅਜ਼ਾਦੀ ਸੰਗਰਾਮ ਵਿੱਚ ਉਨਾਂ ਵੱਲੋਂ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਸੂਬੇ ਵਿੱਚ ਗੈਰ-ਕਾਨੂੰਨੀ ਕਲੋਨੀਆਂ ਸਬੰਧੀ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਕਲੋਨੀਆਂ ਅਤੇ ਉਸਾਰੀਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਹੈ ਅਤੇ ਕਲੋਨੀਆਂ ਦੀ ਉਸਾਰੀ ਦੀ ਪ੍ਰਕਿਰਿਆ ਵਿੱਚ ਕਿਸੇ ਨੂੰ ਇਸ ਸਬੰਧੀ ਕਾਨੂੰਨ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ।ਸਾਰਿਆਂ ਲਈ ਛੱਤ ਯਕੀਨੀ ਬਣਾਉਣ ਲਈ ਮਾਨ ਸਰਕਾਰ ਨੇ ਸੂਬੇ ਭਰ ਵਿੱਚ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ (ਈ.ਡਬਲਿਊ.ਐਸ.) ਲਈ 25000 ਫਲੈਟ ਬਣਾਉਣ ਦੀ ਤਜਵੀਜ਼ ਰੱਖੀ ਹੈ ਅਤੇ ਗਮਾਡਾ ਵੱਲੋਂ ਈ.ਡਬਲਿਊ.ਐਸ. ਹਾਊਸਿੰਗ ਨੀਤੀ ਤਹਿਤ ਮੁਹਾਲੀ ਵਿੱਚ 5000 ਫਲੈਟਾਂ ਦੀ ਉਸਾਰੀ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਪਲਾਟਾਂ ਅਤੇ ਇਮਾਰਤਾਂ ਨੂੰ ਰੈਗੂਲਰ ਕਰਨ ਲਈ ਐਨ.ਓ.ਸੀ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਬਹੁਤ ਆਸਾਨ ਬਣਾ ਦਿੱਤਾ ਹੈ ਅਤੇ ਸਾਰੀਆਂ ਅਰਜ਼ੀਆਂ ਆਨਲਾਈਨ ਹੋ ਰਹੀਆਂ ਹਨ ਤੇ ਇਨ੍ਹਾਂ ਦਾ ਨਿਬੇੜਾ ਕੀਤਾ ਜਾ ਰਿਹਾ ਹੈ।ਐਨ.ਓ.ਸੀ ਜਾਰੀ ਕਰਨ ਲਈ 15 ਦਿਨਾਂ ਦੀ ਸਮਾਂ ਸੀਮਾ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਨੇ ਲੋਕਾਂ ਨੂੰ ਇਸ ਸਹੂਲਤ ਦਾ ਲਾਭ ਉਠਾਉਣ ਦੀ ਅਪੀਲ ਕੀਤੀ।ਸ੍ਰੀ ਅਰੋੜਾ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਗੈਰ ਕਾਨੂੰਨੀ ਗਤੀਵਿਧੀ ਅਤੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰੇਗੀ।ਇਸ ਮੌਕੇ ਕੈਬਨਿਟ ਮੰਤਰੀ ਨੇ ਪਿੰਡ ਵਿੱਚ ਸ਼ਹੀਦਾਂ ਦੀ ਯਾਦ ਵਿੱਚ ਸਥਾਪਿਤ ਲਾਇਬ੍ਰੇਰੀ ਅਤੇ ਹੋਰ ਇਤਿਹਾਸਕ ਸਥਾਨਾਂ ਦਾ ਦੌਰਾ ਵੀ ਕੀਤਾ।ਇਸ ਮੌਕੇ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਸ੍ਰੀ ਅਮਨ ਅਰੋੜਾ ਨੂੰ ਜ਼ਿਲ੍ਹਾ ਪੁਲੀਸ ਮੋਗਾ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ।ਇਸ ਤੋਂ ਬਾਅਦ ਉਨ੍ਹਾਂ ਪਿੰਡ ਵਿੱਚ ਚੱਲ ਰਹੇ ਖੇਡ ਟੂਰਨਾਮੈਂਟ ਵਿੱਚ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਐਸ.ਐਸ.ਪੀ. ਸ੍ਰੀ ਗੁਲਨੀਤ ਸਿੰਘ ਖੁਰਾਣਾ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਹਰਮਨਦੀਪ ਸਿੰਘ ਬਰਾੜ ਅਤੇ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਦੇ ਜਨਰਲ ਸਕੱਤਰ ਰਣਜੀਤ ਸਿੰਘ ਧੰਨਾ ਹਾਜ਼ਰ ਸਨ।

ਸੰਗੀਤਕਾਰ ਪੰਡਿਤ ਜਸਰਾਜ ਦੀ 93ਵੀਂ ਜੈਯੰਤੀ ’ਤੇ ਹਰਿਆਣਾ ਸਰਕਾਰ ਨੇ ਜੱਦੀ ਪਿੰਡ ’ਚ ਯਾਦਗਾਰੀ ਦਰਵਾਜਾ ਬਣਾਉਣਦਾ ਕੀਤਾ ਐਲਾਨ

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 28 ਜਨਵਰੀ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੰਗੀਤਕਾਰ ਪੰਡਿਤ ਜਸਰਾਜ ਦੀ 93ਵੀਂ ਜੈਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਪੰਡਿਤ ਜਸਰਾਜ ਜੀ ਦੇ ਪਿੰਡ ਪੀਲੀਮੰਦੌਰੀ ਜਿਲਾ ਫਤਿਹਾਬਾਦ ਦੇ ਦੋਵੇਂ ਦਾਖਲਾ ਦਰਵਾਜਿਆਂ ’ਤੇ ਪੰਡਿਤ ਜਸਰਾਜ ਸੁਆਵਤ ਦਰਵਾਜਾ ਬਣਾਏ ਜਾਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ, ਪਿੰਡ ਵਿਚ ਲਾਇਬ੍ਰੇਰੀ ਦੇ ਨਵੇਂ ਕਮਰੇ ਦਾ ਨਿਰਮਾਣ ਅਤੇ ਪੰਚਕੂਲਾ ਵਿਚ ਸਥਾਪਿਤ ਆਕਸੀਵਨ ਦਾ ਨਾਂਅ ਪੰਡਿਤ ਜਸਰਾਜ ਆਕਸੀਵਨ ਰੱਖਣ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਇਹ ਐਲਾਨ ਅੱਜ ਚੰਡੀਗੜ੍ਹ ਵਿਚ ਪੰਡਿਤ ਜਸਰਾਜ ਜੀ ਦੀ ਜੈਯੰਤੀ ਅਤੇ ਪੰਡਿਤ ਜਸਰਾਜ ਕਲਚਰਲ ਫਾਊਂਡੇਸ਼ਨ ਦੀ ਪਹਿਲੀ ਵਰ੍ਹੇਗੰਢ ਦੇ ਮੌਕੇ ’ਤੇ ਆਯੋਜਿਤ ਇਕ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਵੱਜੋਂ ਸਬੰਧਤ ਕਰਦੇ ਹੋਏ ਕੀਤੀ। ਇਸ ਮੌਕੇ ’ਤੇ ਮੁੱਖ ਮੰਤਰੀ ਨੇ ਆਪਣੇ ਅਖਤਿਆਰੀ ਫੰਡ ਵਿਚੋਂ ਪੰਡਿਤ ਜਸਰਾਜ ਕਲਰਚਲ ਫਾਊਂਡੇਸ਼ਨ ਨੂੰ 21 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਪੀਲੀਮੰਦੌਰੀ ਪਿੰਡ ਵਿਚ ਲੜਕੇ ਅਤੇ ਲੜਕਿਆਂ ਲਈ ਦੋ ਵਾਲੀਬਾਰ ਨਰਸਰੀਆਂ ਵੀ ਸਥਾਪਿਤ ਕੀਤੀਆਂ ਜਾਣਗੀਆਂ। ਪਿੰਡ ਵਿਚ ਪਾਰਕ ਅਤੇ ਜਿਮ ਦਾ ਨਿਰਮਾਣ ਕੀਤਾ ਜਾਵੇਗਾ। ਪਿੰਡ ਦੇ ਗੰਦੇ ਪਾਣੀ ਦੇ ਜੋਹੜਾਂ ਨੂੰ ਹਰਿਆਣਾ ਤਲਾਬ ਅਥਾਰਿਟੀ ਰਾਹੀਂ ਉਨ੍ਹਾਂ ਦੀ ਸਫਾਈ ਤੇ ਮੁਰੰਮਤ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਡਿਤ ਜਸਰਾਜ ਨੇ ਸੂਬਾ ਦਾ ਮਾਣ ਵੱਧਾਇਆ ਹੈ ਅਤੇ ਉਨ੍ਹਾਂ ਦੀ ਵਿਰਾਸਤ ਨੂੰ ਅੱਗੇ ਵੱਧਾਉਂਦੇ ਲਈ ਸੂਬਾ ਸਰਕਾਰ ਨੇ ਪੰਡਿਤ ਜਸਰਾਜ ਦੇ ਪਿੰਡ ਪੀਪਲੀਮੰਦੌਰੀ ਦੇ ਵਿਕਾਸ ਦੀ ਰੂਪਰੇਖਾ ਤਿਆਰ ਕੀਤੀ ਹੈ। ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਖੁਸ਼ਹਾਲ ਸਭਿਆਚਾਰ ਅਤੇ ਸੰਗੀਤ ਅਗਲੀ ਪੀੜ੍ਹੀ ਦੇ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਮਾਣ ਦੀ ਗੱਲ ਹੈ ਕਿ ਪੰਡਿਤ ਜਸਰਾਜ ਦਾ ਜਨਮ ਹਰਿਆਣਾ ਵਿਚ ਹੋਇਆ। ਉਨ੍ਹਾਂ ਨੇ ਸੱਭ ਤੋ ਮਹਾਨ ਭਾਰਤੀ ਸ਼ਾਸਤਰੀ ਗਾਇਕਾਂ ਵਿਚੋਂ ਇਕ ਮੰਨਿਆ ਜਾਂਦਾ ਹੈ। ਉਨ੍ਹਾਂ ਦਾ ਯੋਗਦਾਨ ਸੰਗਤੀ ਜਗਤ ਵਿਚ ਅਦੁੱਤੀ ਰਿਹਾ ਹੈ। ਉਨ੍ਹਾਂ ਨੇ ਪੰਡਿਤ ਜਸਰਾਜ ਦੀ ਵਿਰਾਸਤ ਨੂੰ ਅੱਗੇ ਵੱਧਾਉਣ ਲਈ ਪੰਡਿਤ ਜਸਰਾਜ ਕਰਚਰਲ ਫਾਊਂਡੇਸ਼ਨ ਨੂੰ ਹਰਿਆਣਾ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਮੁੱਖ ਮੰਤਰੀ ਨੇ ਕਿਹਾ ਕਿ ਕਲਾ ਅਤੇ ਸਭਿਆਚਾਰ ਹਰਿਆਣਾ ਦੀ ਧਰਤੀ ਦਾ ਅਨਿਖੜਵਾਂ ਹਿੱਸਾ ਹੈ। ਆਪਣੀ ਅਮੀਰ ਰਿਵਾਇਤਾਂ ਅਤੇ ਸਭਿਆਚਾਰ ਨੂੰ ਅੱਗੇ ਵੱਧਾਉਂਦੇ ਹੋਏ ਸੂਬਾ ਸਰਕਾਰ ਨੇ ਭਗਵਾਨ ਸ੍ਰੀ ਕ੍ਰਿਸ਼ਣ ਵੱਲੋਂ ਅਰਜੁਨ ਨੂੰ ਦਿੱਤੇ ਗਏ ਗੀਤਾ ਦੇ ਅਮਰ ਸੰਦੇਸ਼ ਨੂੰ ਦੁਨਿਆ ਭਰ ਵਿਚ ਲੈ ਜਾਣ ਲਈ ਕੌਮਾਂਤਰੀ ਗੀਤਾ ਮਹੋਤਸਵ ਦਾ ਆਯੋਜਨ ਕਰਦੇ ਹਨ।
ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰ ਦਾ ਕੰਮ ਸਿਰਫ ਢਾਂਚਾਗਤ ਵਿਕਾਸ ਤਕ ਹੀ ਸੀਮਿਤ ਨਹੀਂ ਹੁੰਦਾ ਹੈ, ਸਗੋਂ ਸਮਾਜਿਕ ਜਿੰਮੇਵਾਰੀ ਨਿਭਾਉਂਦੇ ਹੋਏ ਸਮਾਜ ਦੀ ਭਲਾਈ ਲਈ ਕੰਮ ਕਰਨਾ ਵੀ ਸਰਕਾਰ ਦੀ ਅਹਿਮ ਜਿੰਮੇਵਾਰੀਆਂ ਵਿਚੋਂ ਇਕ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੇ ਗਏ ਬੇਟੀ ਬਚਾਓ-ਬੇਟੀ ਪੜਾਓ ਮੁਹਿੰਮ ਸਮਾਜਿਕ ਜਿੰਮੇਵਾਰੀ ਦਾ ਸੱਭ ਤੋਂ ਚੰਗਾ ਉਦਾਹਰਣ ਹੈ। ਪੰਡਿਤ ਜਸਰਾਜ ਦੀ ਧਰਮਪਤਨੀ ਸ੍ਰੀਮਤੀ ਮਧੂਰਾ ਪੰਡਿਤ ਜਸਰਾਜ ਨੇ ਪੰਡਿਤ ਜਸਰਾਜ ਨੂੰ ਸ਼ਰਧਾਂਜਲੀ ਦੇਣ ਅਤੇ ਉਨ੍ਹਾਂ ਦੇ ਪਿੰਡ ਲਈ ਕਈ ਮਹੱਤਵਪੂਰਨ ਐਲਾਨ ਕਰਕੇ ਉਨ੍ਹਾਂ ਦੀ ਵਿਰਾਸਤ ਨੂੰ ਜਿਊਂਦਾ ਰੱਖਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਪੰਡਿਤ ਜਸਰਾਜ ਦੀ ਪੁੱਤਰ ਅਤੇ ਪੰਡਿਤ ਜਸਰਾਜ ਕਲਚਰਲ ਫਾਊਂਡੇਸ਼ਨ ਦੀ ਸੰਸਥਾਪਕ ਦੁਰਗਾ ਜਸਰਾਜ ਨੇ ਕਿਹਾ ਕਿ ਹਰਿਆਣਾ ਦੇ ਪੁੱਤਰ ਪੰਡਿਤ ਜਸਰਾਜ ਨੇ ਸੂਬੇ ਦਾ ਮਾਣ ਵੱਧਾਇਆ ਹੈ ਅਤੇ ਉਨ੍ਹਾਂ ਦੀ ਵਿਰਾਸਤ ਨੂੰ ਅੱਗੇ ਵੱਧਾਉਣ ਲਈ ਇਹ ਫਾਊਂਡੇਸ਼ਨ ਸੂਬੇ ਵਿਚ ਸਭਿਆਚਾਰਕ ਜਾਗਰੂਕਤਾ ਨੂੰ ਵਿਕਸਿਤ ਕਰਨ ਅਤੇ ਇਸ ਨੂੰ ਬਣਾਏ ਰੱਖਣ ਲਈ ਸਾਲ ਭਰ ਵੱਖ-ਵੱਖ ਗਤੀਵਿਧੀਆਂ ਕਰ ਰਿਹਾ ਹੈ।ਸਮਾਰੋਹ ਵਿਚ ਪਦਮਸ੍ਰੀ ਮਸ਼ਹੂਰ ਗਾਇਕ ਸੋਨੂੰ ਨਿਗਮ ਨੇ ਇਸ ਮੌਕੇ ਦਾ ਹਿੱਸਾ ਬਣਨ ’ਤੇ ਖੁਸ਼ੀ ਜਾਹਿਰ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਨ੍ਹਾਂ ਨੇ ਹਰਿਆਣਾ ਵਿਚ ਜਨਮ ਲਿਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨੇ ਖੇਡ ਅਤੇ ਖੇਤੀਬਾੜੀ ਤੋਂ ਇਲਾਵਾ ਸੰਗੀਤ ਦੇ ਖੇਤਰ ਵਿਚ ਵੀ ਆਪਣਾ ਨਾਂਅ ਰੋਸ਼ਨ ਕੀਤਾ ਹੈ। ਸੋਨੂੰ ਨਿਗਮ ਨੇ ਕਿਹਾ ਕਿ ਸੰਗੀਤ ਨੂੰ ਪ੍ਰੋਤਸਾਹਿਤ ਕਰਨਾ ਅਤੇ ਇਸ ਦਿਸ਼ਾ ਵਿਚ ਹੋਰ ਵੱਧ ਕੰਮ ਕਰਨ ਦੀ ਲੋਂੜ ਹੈ। ਇਸ ਲਈ ਜਦੋਂ ਵੀ ਹਰਿਆਣਾ ਨੂੰ ਮੇਰੇ ਯੋਗਦਾਨ ਦੀ ਲੋਂੜ ਹੋਵੇਗੀ, ਮੈਂ ਖੁਸ਼ੀ ਨਾਲ ਆਪਣਾ ਯੋਗਦਾਨ ਦੇਣ ਆਵਾਂਗਾ। ਸਮਾਰੋਹ ਵਿਚ ਸਾਂਸਦ ਕਾਰਤਿਕੇਯ ਸ਼ਰਮਾ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਡਾ. ਅਮਿਤ ਅਗਰਵਾਲ, ਏਡੀਜੀਪੀ ਸ੍ਰੀਕਾਂਤ ਜਾਧਵ, ਸੂਚਨਾ, ਲੋਕ ਸੰਪਰਕ ਤੇ ਭਾਸ਼ਾ ਵਿਭਾਗ ਦੇ ਪਬਲਿਸਿਟੀ ਸਲਾਹਕਾਰ ਤਰੂਣ ਭੰਡਾਰੀ ਅਤੇ ਹੋਰ ਮੰਨੇ-ਪ੍ਰਮੰਨੇ ਵਿਅਕਤੀ ਹਾਜਿਰ ਰਹੇ।

ਖੇਡ ਮੰਤਰੀ ਮੀਤ ਹੇਅਰ ਵੱਲੋਂ ਮੁਹਾਲੀ ਸਥਿਤ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਮੈਸ ਦੀ ਅਚਨਚੇਤੀ ਚੈਕਿੰਗ

0

ਖੇਡ ਮੰਤਰੀ ਨੇ ਮਾੜੇ ਖਾਣੇ ਦਾ ਲਿਆ ਗੰਭੀਰ ਨੋਟਿਸ
ਖਿਡਾਰੀਆਂ ਦੀ ਸਿਹਤ ਅਤੇ ਡਾਇਟ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ: ਮੀਤ ਹੇਅਰ
ਪੰਜਾਬੀ ਖ਼ਬਰਸਾਰ ਬਿਉਰੋ
ਐਸ.ਏ.ਐਸ.ਨਗਰ, 28 ਜਨਵਰੀ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁਹਾਲੀ ਦੇ ਫੇਜ਼ 9 ਸਥਿਤ ਖੇਡ ਕੰਪਲੈਕਸ ਵਿੱਚ ਪੰਜਾਬ ਇੰਸਟੀਚਿਊਟ ਆਫ ਸਪੋਰਟਸ (ਪੀ.ਆਈ.ਐਸ.) ਦੇ ਵਿੰਗ ਵਿੱਚ ਮੈਸ ਦੀ ਅਚਨਚੇਤੀ ਚੈਕਿੰਗ ਕਰਦਿਆਂ ਖਿਡਾਰੀਆਂ ਨੂੰ ਪਰੋਸੇ ਜਾ ਰਹੇ ਮਾੜੇ ਖਾਣੇ ਦਾ ਗੰਭੀਰ ਨੋਟਿਸ ਲਿਆ ਹੈ।ਖੇਡ ਮੰਤਰੀ ਨੇ ਖੁਦ ਖਾਣਾ ਵੀ ਖਾਧਾ ਅਤੇ ਮੈਸ ਵਿੱਚ ਖਾਣਾ ਤਿਆਰ ਕਰਨ ਲਈ ਰੱਖੀ ਸਮੱਗਰੀ ਦਾ ਨਿਰੀਖਣ ਵੀ ਕੀਤਾ। ਉਨ੍ਹਾਂ ਕਿਹਾ ਕਿ ਮੈਸ ਦਾ ਖਾਣਾ ਬਿਲਕੁਲ ਵੀ ਤਸੱਲੀਬਖ਼ਸ਼ ਨਹੀਂ ਹੈ। ਉਨ੍ਹਾਂ ਖਾਣੇ ਦੇ ਮਾੜੇ ਮਿਆਰ ਅਤੇ ਖਿਡਾਰੀਆਂ ਲਈ ਲੋੜੀਂਦੀ ਪੌਸ਼ਟਿਕ ਖੁਰਾਕ ਦੀ ਕਮੀ ਨੂੰ ਲੈ ਕੇ ਜਿੱਥੇ ਮੌਕੇ ਉਤੇ ਮੌਜੂਦ ਮੈਸ ਕਰਮੀਆਂ ਨੂੰ ਤਾੜਨਾ ਕੀਤੀ ਉਥੇ ਠੇਕੇਦਾਰ ਨੂੰ ਮੌਕੇ ਉਤੇ ਹੀ ਫੋਨ ਕਰਕੇ ਅਜਿਹਾ ਵਰਤਾਰਾ ਨਾ ਸਹਿਣ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਖਿਡਾਰੀਆਂ ਦੀ ਸਿਹਤ ਅਤੇ ਡਾਇਟ ਨਾਲ ਕੋਈ ਸਮਝੌਤਾ ਨਹੀਂ ਕਰੇਗੀ। ਉਨ੍ਹਾਂ ਠੇਕੇਦਾਰ ਨੂੰ ਸਪੱਸ਼ਟ ਕੀਤਾ ਕਿ ਅਜਿਹਾ ਦੁਬਾਰਾ ਵਾਪਰਨ ਉਤੇ ਠੇਕਾ ਰੱਦ ਵੀ ਕਰ ਦਿੱਤਾ ਜਾਵੇਗਾ।ਮੀਤ ਹੇਅਰ ਦੇ ਨਿਰਦੇਸ਼ਾਂ ਉਤੇ ਪੀ.ਆਈ.ਐਸ. ਵੱਲੋਂ ਠੇਕੇਦਾਰ ਨੂੰ ਤਾੜਨਾ ਪੱਤਰ ਜਾਰੀ ਕਰਕੇ ਕਿਹਾ ਕਿ ਖਾਣ ਵਾਲੇ ਮਿਆਰੀ ਉਤਪਾਦ ਹੀ ਵਰਤੇ ਜਾਣ ਅਤੇ ਡਾਇਟ ਲਈ ਲਾਜ਼ਮੀ ਪੌਸ਼ਟਿਕ ਭੋਜਨ ਖਿਡਾਰੀਆਂ ਨੂੰ ਪਰੋਸਿਆ ਜਾਣਾ ਯਕੀਨੀ ਬਣਾਇਆ ਜਾਵੇ। ਖੇਡ ਮੰਤਰੀ ਨੇ ਸੂਬੇ ਦੀਆਂ ਸਮੂਹ ਮੈਸਾਂ ਦੇ ਠੇਕੇਦਾਰਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਅਜਿਹੀ ਚੈਕਿੰਗ ਮੁਹਿੰਮ ਸੂਬੇ ਭਰ ਵਿੱਚ ਜਾਰੀ ਰੱਖਣਗੇ ਅਤੇ ਡਾਇਟ ਵਿੱਚ ਪਾਈ ਜਾਣ ਵਾਲੀ ਘਾਟ ਅਤੇ ਮਾੜੇ ਮਿਆਰਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਜੇਕਰ ਖਿਡਾਰੀ ਨੂੰ ਉਚਿਤ ਡਾਇਟ ਹੀ ਨਹੀਂ ਮਿਲੇਗੀ ਤਾਂ ਬਿਹਤਰ ਨਤੀਜੇ ਕਿਵੇਂ ਆਉਣਗੇ।ਜ਼ਿਕਰਯੋਗ ਹੈ ਕਿ ਪੀ.ਆਈ.ਐਸ. ਦੇ ਇਸ ਖੇਡ ਵਿੰਗ ਵਿੱਚ ਹਾਕੀ, ਮੁੱਕੇਬਾਜ਼ੀ, ਕੁਸ਼ਤੀ, ਜੂਡੋ, ਵੇਟਲਿਫਟਿੰਗ, ਬਾਸਕਟਬਾਲ, ਜਿਮਨਾਸਟਿਕ ਦੇ ਕਰੀਬ 350 ਖਿਡਾਰੀ ਸਿਖਲਾਈ ਲੈ ਰਹੇ ਹਨ।ਇਸ ਮੌਕੇ ਖੇਡ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ ਵੀ ਹਾਜ਼ਰ ਸਨ।

ਰਾਜ ਸਭਾ ਮੈਂਬਰ ਰਾਘਵ ਚੱਢਾ ਇੰਡੀਆ ਯੂਕੇ ਆਊਟਸਟੈਂਡਿੰਗ ਅਚੀਵਰਜ਼ ਅਵਾਰਡ ਨਾਲ ਹੋਏ ਸਨਮਾਨਿਤ

ਭਾਰਤ ਦੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ ’ਤੇ ਬ੍ਰਿਟੇਨ ਦੀ ਸੰਸਦ ’ਚ ਆਯੋਜਿਤ ਇਕ ਸਮਾਰੋਹ ’ਚ ਉਨ੍ਹਾਂ ਨੂੰ ਮਿਲਿਆ ਇਹ ਸਨਮਾਨ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 28 ਜਨਵਰੀ: ਰਾਜ ਸਭਾ ਮੈਂਬਰ ਰਾਘਵ ਚੱਢਾ ਨੇ 25 ਜਨਵਰੀ 2023 ਨੂੰ ਲੰਡਨ ਵਿੱਚ ਇੱਕ ਪੁਰਸਕਾਰ ਸਮਾਰੋਹ ਵਿੱਚ ‘ਇੰਡੀਆ ਯੂਕੇ ਆਊਟਸਟੈਂਡਿੰਗ ਅਚੀਵਰ’ ਸਨਮਾਨ ਪ੍ਰਾਪਤ ਕੀਤਾ। ਰਾਘਵ ਚੱਢਾ ਨੂੰ ‘‘ਸਰਕਾਰ ਅਤੇ ਰਾਜਨੀਤੀ ਸ਼੍ਰੇਣੀ ਵਿੱਚ ਉੱਤਮ ਪ੍ਰਾਪਤੀਕਰਤਾ’’ ਵਜੋਂ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਉਨ੍ਹਾਂ ਵਿਅਕਤੀਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਲੋਕਤੰਤਰ ਅਤੇ ਨਿਆਂ ਦੇ ਖੇਤਰ ਵਿੱਚ ਉੱਤਮਤਾ ਦਾ ਪ੍ਰਦਰਸ਼ਨ ਕੀਤਾ ਹੋਵੇ ਅਤੇ ਲੋਕਾਂ ਅਤੇ ਦੁਨੀਆ ਦੇ ਭਲੇ ਦੇ ਮੱਦੇਨਜ਼ਰ ਚੁਣੌਤੀਪੂਰਨ ਸਮਾਜਿਕ ਸਮੱਸਿਆਵਾਂ ਨਾਲ ਨਜਿੱਠਿਆ ਹੋਵੇ। ਯੂਕੇ ਵਿੱਚ ਪੜ੍ਹ ਰਹੇ ਨੌਜਵਾਨ ਭਾਰਤੀਆਂ ਦੀਆਂ ਅਕਾਦਮਿਕ ਅਤੇ ਪੇਸ਼ੇਵਰ ਪ੍ਰਾਪਤੀਆਂ ਦਾ ਸਨਮਾਨ ਕਰਨ ਲਈ ਭਾਰਤ ਦੀ 75ਵੀਂ ਆਜ਼ਾਦੀ ਦੀ ਵਰ੍ਹੇਗੰਢ ਦੇ ਮੌਕੇ ’ਤੇ ਇੰਡੀਆ ਯੂਕੇ ਅਚੀਵਰਜ਼ ਆਨਰਜ਼ ਮਨਾਇਆ ਗਿਆ।
ਦੱਸ ਦੇਈਏ ਕਿ ਚੱਢਾ ਨੇ ਮੰਨੇ ਪ੍ਰਮੰਨੇ ਲੰਡਨ ਸਕੂਲ ਆਫ ਇਕਨਾਮਿਕਸ (ਐੱਲ ਐੱਸ ਈ) ਤੋਂ ਪੜ੍ਹਾਈ ਕੀਤੀ, ਜਿਸ ਤੋਂ ਬਾਅਦ ਉਸਨੇ ਲੰਡਨ ਵਿੱਚ ਇੱਕ ’ਵੈਲਥ ਮੈਨੇਜਮੈਂਟ ਫਰਮ’ ਵੀ ਖੋਲੀ। ਫਿਰ ਉਨ੍ਹਾਂ ਭਾਰਤ ਵਾਪਸ ਪਰਤ ਕੇ ਇੱਕ ਨੌਜਵਾਨ ਕਾਰਕੁਨ ਵਜੋਂ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਦੀ ਮੰਗ ਕਰਦੇ ਹੋਏ ’ਇੰਡੀਆ ਅਗੇਂਸਟ ਕਰੱਪਸ਼ਨ ਮੂਵਮੈਂਟ’ ਵਿੱਚ ਹਿੱਸਾ ਲਿਆ। ਅੰਦੋਲਨ ਜਿਸ ਤੋਂ ਆਮ ਆਦਮੀ ਪਾਰਟੀ (ਆਪ) ਦਾ ਗਠਨ ਹੋਇਆ ਅਤੇ ਰਾਘਵ ਚੱਢਾ ਇਸਦੇ ਸੰਸਥਾਪਕ ਮੈਂਬਰਾਂ ਵਿਚੋਂ ਇੱਕ ਸਨ ਅਤੇ ਉਨ੍ਹਾਂ ਨੇ ਸ਼੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਕੰਮ ਕੀਤਾ। ਸਖ਼ਤ ਮਿਹਨਤ ਅਤੇ ਸਮਰਪਣ ਦੇ ਬਲਬੂਤੇ, ਚੱਢਾ ਨੇ ਬਹੁਤ ਛੋਟੀ ਉਮਰ ਵਿੱਚ ਭਾਰਤੀ ਰਾਜਨੀਤੀ ਵਿੱਚ ਆਪਣੀ ਪਛਾਣ ਬਣਾਈ। 2022 ਵਿੱਚ, ਸਿਰਫ਼ 33 ਸਾਲ ਦੀ ਉਮਰ ਵਿੱਚ, ਉਹ ਭਾਰਤੀ ਸੰਸਦ ਦੇ ਉਪਰਲੇ ਸਦਨ, ਰਾਜ ਸਭਾ ਵਿੱਚ ਸਭ ਤੋਂ ਘੱਟ ਉਮਰ ਦੇ ਸੰਸਦ ਮੈਂਬਰ ਬਣੇ, ਜਿੱਥੇ ਉਹ ਪੰਜਾਬ ਰਾਜ ਦੀ ਨੁਮਾਇੰਦਗੀ ਕਰਦੇ ਹਨ।ਪੁਰਸਕਾਰ ਸਮਾਰੋਹ ਲੰਡਨ ਵਿੱਚ 25 ਜਨਵਰੀ 2023 ਨੂੰ ਅੰਤਰਰਾਸ਼ਟਰੀ ਵਪਾਰ ਵਿਭਾਗ, ਇੰਗਲੈਂਡ ਸਰਕਾਰ ਦੇ ਅਤੇ ਯੂਕੇ ਉੱਚ ਸਿੱਖਿਆ ਖੇਤਰ ਦੁਆਰਾ ਸਮਰਥਤ ਇਸ ਅਵਾਰਡ ਦਾ ਆਯੋਜਨ ਐੱਨ ਆਈ ਐੱਸ ਏ ਯੂ ਦੁਆਰਾ ਭਾਰਤ ਵਿੱਚ ਬ੍ਰਿਟਿਸ਼ ਕੌਂਸਲ ਦੇ ਨਾਲ ਮਿਲ ਕੇ ਕੀਤਾ ਗਿਆ। ਇਕ ਸਾਲ ਦੇ ਅੰਦਰ ਚੱਢਾ ਨੂੰ ਇਹ ਦੂਜਾ ਵੱਡਾ ਅੰਤਰਰਾਸ਼ਟਰੀ ਸਨਮਾਨ ਮਿਲਿਆ ਹੈ। ਪਿਛਲੇ ਸਾਲ, ਉਨ੍ਹਾਂ ਨੂੰ ਵਿਸ਼ਵ ਆਰਥਿਕ ਫੋਰਮ ਦੁਆਰਾ ਨੌਜਵਾਨ ਗਲੋਬਲ ਲੀਡਰ ਵਜੋਂ ਸਨਮਾਨਿਤ ਕੀਤਾ ਗਿਆ ਸੀ।
ਅਵਾਰਡ ਪ੍ਰਾਪਤ ਕਰਨ ’ਤੇ ਚੱਢਾ ਨੇ ਕਿਹਾ, ‘‘ਇਹ ਪੁਰਸਕਾਰ ਕਿਸੇ ਵਿਅਕਤੀ ਦੀ ਪ੍ਰਾਪਤੀ ਨਹੀਂ ਹੈ, ਬਲਕਿ ਇੱਕ ਆਮ ਪਿਛੋਕੜ ਵਾਲੇ ਵਿਅਕਤੀ ਦੁਆਰਾ ਪ੍ਰਾਪਤ ਕੀਤਾ ਗਿਆ ਇੱਕ ਪੁਰਸਕਾਰ ਹੈ। ਇਹ ਪੁਰਸਕਾਰ ’ਆਪ’ ਨਾਮ ਦੀ ਇੱਕ ਅਸਾਧਾਰਨ ਪਾਰਟੀ ਅਤੇ ਇਸਦੇ ਅਸਾਧਾਰਨ ਨੇਤਾ ਅਤੇ ਮੇਰੇ ਗੁਰੂ ਅਰਵਿੰਦ ਕੇਜਰੀਵਾਲ ਦਾ ਹੈ। ਮੈਂ ਇਹ ਪੁਰਸਕਾਰ ਸਾਡੇ ਨੇਤਾ ਅਰਵਿੰਦ ਕੇਜਰੀਵਾਲ ਜੀ ਅਤੇ ਹਜ਼ਾਰਾਂ ਬੇਨਾਮ ਵਰਕਰਾਂ ਨੂੰ ਭਾਰਤ ਦੀ ਸੇਵਾ ਲਈ ਉਨ੍ਹਾਂ ਦੇ ਅਟੁੱਟ ਸਮਰਪਣ ਲਈ ਸਮਰਪਿਤ ਕਰਦਾ ਹਾਂ। ਚੱਢਾ ਨੇ ਆਯੋਜਕਾਂ ਦਾ ਧੰਨਵਾਦ ਕੀਤਾ ਅਤੇ ਪਿਛਲੇ ਸਾਲਾਂ ਦੌਰਾਨ ਭਾਰਤ ਅਤੇ ਯੂਕੇ ਦਰਮਿਆਨ ਸਾਂਝੇਦਾਰੀ ਦੇ ਵਾਧੇ ’ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਭਾਰਤੀ ਲੋਕਤੰਤਰ ਦੇ ਕਈ ਸੰਸਥਾਪਕਾਂ ਜਿਵੇਂ ਮਹਾਤਮਾ ਗਾਂਧੀ, ਡਾ. ਬੀ.ਆਰ. ਅੰਬੇਦਕਰ, ਪੰਡਿਤ ਜਵਾਹਰ ਲਾਲ ਨਹਿਰੂ ਨੇ ਬਰਤਾਨੀਆ ਵਿੱਚ ਪੜ੍ਹਾਈ ਕੀਤੀ ਸੀ। ਇਹ ਪੁਰਸਕਾਰ ਸਮਾਰੋਹ ਭਾਰਤ ਦੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ ’ਤੇ ਆਯੋਜਿਤ ਕੀਤਾ ਜਾ ਰਿਹਾ ਹੈ, ਜੋ ਕਿ ਭਾਰਤੀ ਸੰਵਿਧਾਨ ਦਾ ਜਸ਼ਨ ਮਨਾਉਂਦਾ ਹੈ, ਜਿਸ ਦੇ ਆਰਕੀਟੈਕਟ ਡਾ. ਬੀ.ਆਰ. ਅੰਬੇਦਕਰ, ਯੂਕੇ ਦੀ ਇੱਕ ਸੰਸਥਾ ਦੇ ਸਾਬਕਾ ਵਿਦਿਆਰਥੀ ਸਨ’’। ਸਭ ਤੋਂ ਵੱਡੇ ਲੋਕਤੰਤਰ ਦੇ ਵਿਦਿਆਰਥੀ ਵਜੋਂ ਆਪਣੇ ਸਫ਼ਰ ਨੂੰ ਬਿਆਨ ਕਰਦੇ ਹੋਏ, ਉਨ੍ਹਾਂ ਨੇ ਕਿਹਾ, ਦੁਨੀਆਂ ਦੇ ਸਭ ਤੋਂ ਪੁਰਾਣੇ ਲੋਕਤੰਤਰ ਵਿੱਚ ਪੜ੍ਹਦੇ ਹੋਏ, ਅਸੀਂ ਦੇਖਿਆ ਕਿ ਅੱਜ ਬ੍ਰਿਟੇਨ ਵਿੱਚ ਇੱਕ ਭਾਰਤ ਹੈ। ਉਹ ਕੋਨੀਨੂਰ ਹੋਵੇ ਜਾਂ ਰਿਸ਼ੀ ਸੁਨਕ, ਇਤਿਹਾਸ ਨੇ ਆਪਣਾ ਚੱਕਰ ਪੂਰਾ ਕਰ ਲਿਆ ਹੈ। ਚੱਢਾ ਨੇ ਕਿਹਾ ਕਿ ਯੂਕੇ ਵਿੱਚ ਉਨ੍ਹਾਂ ਦੇ ਵਿਦਿਆਰਥੀ ਜੀਵਨ ਨੇ ਉਨ੍ਹਾਂ ਦੇ ਵਿਸ਼ਵ ਦ੍ਰਿਸ਼ਟੀਕੋਣ ਨੂੰ ਬਦਲਿਆ ਅਤੇ ਨਵੇਂ ਦਰਵਾਜ਼ੇ ਖੋਲ੍ਹੇ। ਐਲਐਸਈ ਬ੍ਰਿਟਿਸ਼ ਧਰਤੀ ’ਤੇ ਇੱਕ ਭਾਰਤੀ ਯੂਨੀਵਰਸਿਟੀ ਵਾਂਗ ਹੈ, ਉਨ੍ਹਾਂ ਨੇ ਯੂਕੇ ਵਿੱਚ ਭਾਰਤੀ ਵਿਦਿਆਰਥੀਆਂ ਦੀ ਵੱਧ ਰਹੀ ਗਿਣਤੀ ਬਾਰੇ ਕਿਹਾ ਕਿ ਭਾਰਤੀ ਵਿਦਿਆਰਥੀ ਹੁਣ ਯੂਕੇ ਵਿੱਚ ਸਭ ਤੋਂ ਵੱਡਾ ਵਿਦਿਆਰਥੀ ਭਾਈਚਾਰਾ ਹਨ ਅਤੇ ਉਨ੍ਹਾਂ ਨੇ ਚੀਨ ਨੂੰ ਵੀ ਪਿੱਛੇ ਛੱਡ ਦਿੱਤਾ ਹੈ।

ਪ੍ਰਸ਼ਾਸਨ ਵੱਲੋਂ ਮਿਉਂਸਪਲ ਮੁਲਾਜ਼ਮਾਂ ਨੂੰ 31 ਜਨਵਰੀ ਨੂੰ ਗੱਲਬਾਤ ਦਾ ਦਿੱਤਾ ਸੱਦਾ

0

ਭੋਲਾ ਸਿੰਘ ਮਾਨ
ਮੌੜ ਮੰਡੀ 28 ਜਨਵਰੀ-ਪੰਜਾਬ ਮਿਊਂਸਪਲ ਵਰਕਰਜ਼ ਯੂਨੀਅਨ ਨੂੰ ਏਡੀਸੀ ਬਠਿੰਡਾ ਵੱਲੋਂ ਮੰਗਾਂ ਤੇ ਵਿਚਾਰ ਕਰਨ ਲਈ ਭੇਜੇ ਸੱਦੇ ਪੱਤਰ ਨੂੰ ਲੈ ਕੇ ਯੂਨੀਅਨ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ । ਇਸ ਸਬੰਧੀ ਪੰਜਾਬ ਮਿਉਸਪਲ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਮੌੜ ਮੰਡੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੇ ਮਿਉਂਸਪਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਪੰਜਾਬ ਮਿਉਸਪਲ ਵਰਕਰਜ਼ ਯੂਨੀਅਨ ਵੱਲੋਂ ਈ ਡੀ ਸੀ ਬਠਿੰਡਾ ਨੂੰ ਪਿਛਲੇ ਦਿਨੀਂ ਇਕ ਮੰਗ ਪੱਤਰ ਭੇਜਿਆ ਗਿਆ ਸੀ ਜਿਸ ਤੇ ਗੌਰ ਕਰਦਿਆਂ ਮਾਣਯੋਗ ਏਡੀਸੀ ਯੂ.ਡੀ. ਵੱਲੋਂ ਸੱਦਾ ਪੱਤਰ ਰਾਹੀਂ 31 ਜਨਵਰੀ ਨੂੰ 12 ਵਜੇ ਮੰਗਾਂ ਤੇ ਵਿਚਾਰ ਕਰਨ ਲਈ ਸਮਾਂ ਦਿੱਤਾ ਹੈ। ਜਿਸ ਨੂੰ ਲੈ ਕੇ ਮੁਲਾਜਮਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਯੂਨੀਅਨ ਦੇ ਸਾਬਕਾ ਸੂਬਾ ਪ੍ਰਧਾਨ ਜਨਕ ਰਾਜ ਮਾਨਸਾ, ਸੂਬਾ ਜਨਰਲ ਸਕੱਤਰ ਟੇਕ ਚੰਦ ਮਲੋਟ,ਅਤੇ ਖਜ਼ਾਨਚੀ ਭੂਸ਼ਨ ਕੁਮਾਰ ਰਾਮਪੁਰਾ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਉਕਤ ਆਗੂਆਂ ਨੇ ਜਿਲ੍ਹਾ ਬਠਿੰਡਾ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੀਟਿੰਗ ਵਿੱਚ ਆਪਣੀਆਂ ਮੰਗਾਂ ਤੇ ਸਮੱਸਿਆਵਾਂ ਨੂੰ ਲੈ ਕੇ ਸ਼ਾਮਲ ਹੋਣ।

ਸੰਘਰਸ਼ ਕਮੇਟੀ ਵੱਲੋਂ 30 ਜਨਵਰੀ ਨੂੰ ਨਗਰ ਕੌਂਸਲ ਮੌੜ ਅੱਗੇ ਲਗਾਇਆ ਜਾਵੇਗਾ ਧਰਨਾ

0

ਹਲਕਾ ਵਿਧਾਇਕ ਤੇ ਈ.ਓ. ਮੌੜ ਦੇ ਵਿਰੋਧ ’ਚ ਲਿਆ ਫੈਸਲਾਂ
ਮਾਮਲਾ ਦਲਿਤ ਪਰਿਵਾਰ ਅਤੇ ਸਮਾਜਸੇਵੀ ਲੋਕਾਂ ’ਤੇ ਦਰਜ਼ ਕੀਤੇ ਮੁਕੱਦਮੇਂ ਦਾ
ਭੋਲਾ ਸਿੰਘ ਮਾਨ
ਮੌੜ ਮੰਡੀ, 28 ਜਨਵਰੀ : ਨਗਰ ਕੌਂਸਲ ਮੌੜ ਵੱਲੋਂ ਮਕਾਨ ਢਾਹੁਣ ਦਾ ਵਿਰੋਧ ਕਰਨ ਵਾਲੇ ਦਲਿਤ ਪਰਿਵਾਰ ਅਤੇ ਸਮਾਜਸੇਵੀ ਲੋਕਾਂ ’ਤੇ ਦਰਜ਼ ਕਰਵਾਏ ਗਏ ਮੁਕੱਦਮੇ ਨੂੰ ਲੈ ਕਿ ਜਥੇਬੰਦੀਆਂ ਅਤੇ ਸੰਘਰਸ਼ ਕਮੇਟੀ ਦਾ ਗੁੱਸਾ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਜਿਸ ਦੇ ਤਹਿਤ ਸੰਘਰਸ਼ ਕਮੇਟੀ ਵੱਲੋਂ ਇੱਕ ਮੀਟਿੰਗ ਦੌਰਾਨ ਧਰਨਾ ਲਗਾਉਣ ਅਤੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਲਿਆ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਮੌੜ ਕਲਾਂ ਦੇ ਪ੍ਰਧਾਨ ਗੁਰਚਰਨ ਸਿੰਘ, ਰੇਸ਼ਮ ਸਿੰਘ ਕੁੱਤੀਵਾਲ, ਕੌਂਸਲਰ ਪਾਲਾ ਸਿੰਘ, ਰਮਨਾ ਮੌੜ ਕਲਾਂ ਅਤੇ ਕਰਮਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨਸਾਫ ਪਸੰਦ ਲੋਕਾਂ ਦੀ ਮੱਦਦ ਨਾਲ ਨਗਰ ਕੌਂਸਲ ਮੌੜ ਦੇ ਕਾਰਜ ਸਾਧਕ ਅਫ਼ਸਰ ਅਤੇ ਵਿਧਾਨ ਸਭਾ ਹਲਕਾ ਮੌੜ ਦੇ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਖ਼ਿਲਾਫ਼ 30 ਜਨਵਰੀ ਨੂੰ ਨਗਰ ਕੌਂਸਲ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਉਹਨਾਂ ਦਾ ਪਿੱਟ ਸਿਆਪਾ ਕੀਤਾ ਜਾਵੇਗਾ। ਉਹਨਾਂ ਅੱਗੇ ਕਿਹਾ ਕਿ ਜਿੰਨ੍ਹਾਂ ਸਮਾਂ ਦਲਿਤ ਪਰਿਵਾਰ ਨਾਲ ਸਬੰਧਿਤ ਮਹਿੰਗਾ ਸਿੰਘ ਅਤੇ ਸਮਾਜਸੇਵੀ ਲੋਕਾਂ ’ਤੇ ਦਰਜ਼ ਕੀਤਾ ਝੂਠਾ ਮੁਕੱਦਮਾਂ ਖ਼ਾਰਜ ਨਹੀ ਹੁੰਦਾ ਅਤੇ ਗਰੀਬ ਪਰਿਵਾਰ ਦੇ ਮਕਾਨ ਦਾ ਨਕਸ਼ਾ ਪਾਸ ਨਹੀ ਹੁੰਦਾ, ਉਨ੍ਹੀ ਦੇਰ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਧਰਮ ਸਿੰਘ,ਟਰੇਂਡ ਯੂਨੀਅਨ ਦੇ ਪ੍ਰਧਾਨ ਗੁਰਮੇਲ ਸਿੰਘ ਮੇਲਾ,ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਸੁਖਮੰਦਰ ਸਿੰਘ, ਦਿਹਾਤੀ ਮਜਦੂਰ ਸਭਾ ਦੇ ਮੇਜਰ ਸਿੰਘ ਦੁੱਲੋਵਾਲ, ਗੁਰਮੇਲ ਸਿੰਘ ਗੇਲਾ ਨੇ ਬੋਲਦੇ ਹੋਏ ਕਿਹਾ ਕਿ ਇੱਕ ਪਾਸੇ ਮੌੜ ਕਲਾਂ , ਮੌੜ ਖੁਰਦ ਅਤੇ ਸ਼ਹਿਰ ਅੰਦਰ ਸੈਕੜੇ ਮਕਾਨ ਵਗੈਰ ਨਕਸ਼ੇ ਪਾਸ ਤੋਂ ਬਣੇ ਹੋਏ ਹਨ, ਪਰ ਦਲਿਤ ਭਰਾਵਾਂ ਨੂੰ ਨਕਸ਼ੇ ਦੀ ਆੜ ਹੇਠ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ। ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀ ਕੀਤਾ ਜਾਵੇਗਾ। ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਝੂਠਾ ਪਰਚਾ ਰੱਦ ਕੀਤਾ ਜਾਵੇ ਅਤੇ ਬਿਨ੍ਹਾਂ ਜੁਰਮਾਨੇ ਤੋਂ ਨਕਸ਼ਾ ਪਾਸ ਕੀਤਾ ਜਾਵੇ।

ਪਿੰਡ ਦੇ ਮੁੰਡੇ ਨਾਲ ਅੰਤਰਜਾਤੀ ਵਿਆਹ ਕਰਵਾਉਣ ਵਾਲੀ ਲੜਕੀ ਦੇ ਭਰਾਵਾਂ ਨੇ ਸਹੁਰੇ ਘਰ ਜਾ ਕੇ ਮਾਰੀ ਗੋਲੀ

0

ਲੜਕੀ ਦੀ ਹਾਲਾਤ ਗੰਭੀਰ ਹੋਣ ਕਾਰਨ ਫ਼ਰੀਦਕੋਟ ਮੈਡੀਕਲ ਕਾਲਜ਼ ਕੀਤੀ ਰੈਫ਼ਰ
ਤਲਵੰਡੀ ਸਾਬੋ ਪੁਲਿਸ ਵਲੋਂ ਲੜਕੀ ਦੇ ਪ੍ਰਵਾਰ ਵਾਲਿਆਂ ਵਿਰੁਧ ਪਰਚਾ ਦਰਜ਼
ਸੁਖਜਿੰਦਰ ਮਾਨ
ਬਠਿੰਡਾ, 28 ਜਨਵਰੀ: ਕਰੀਬ ਚਾਰ ਸਾਲ ਪਹਿਲਾਂ ਪਿੰਡ ਦੇ ਹੀ ਲੜਕੇ ਨਾਲ ਅੰਤਰਜਾਤੀ ਵਿਆਹ ਕਰਵਾਉਣ ਵਾਲੀ ਤਿਊਣਾ ਪੁਜਾਰੀਆ ਦੀ ਲੜਕੀ ਦੇ ਮਾਪਿਆ ਵਲੋਂ ਬੀਤੀ ਰਾਤ ਉਸਦੇ ਸਹੁਰੇ ਘਰ ਪੁੱਜ ਕੇ ਗੋਲੀਆਂ ਮਾਰ ਕੇ ਗੰਭੀਰ ਜਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਲੜਕੀ ਦੀ ਜਾਨ ਬਚ ਗਈ ਪ੍ਰੰਤੂ ਗੋਲੀਆਂ ਸਰੀਰ ਦੇ ਅੰਦਰ ਹੀ ਹੋਣ ਕਾਰਨ ਉਸਨੂੰ ਬਠਿੰਡਾ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਫ਼ਰੀਦਕੋਟ ਦੇ ਮੈਡੀਕਲ ਕਾਲਜ਼ ਵਿਚ ਰੈਫ਼ਰ ਕਰ ਦਿਤਾ ਹੈ। ਉਧਰ ਤਲਵੰਡੀ ਸਾਬੋ ਪੁਲਿਸ ਨੇ ਇਸ ਮਾਮਲੇ ਵਿਚ ਲੜਕੀ ਦੇ ਸਹੁਰਾ ਪ੍ਰਵਾਰ ਦੇ ਬਿਆਨਾਂ ਉਪਰ ਲੜਕੀ ਦੇ ਮਾਪਿਆਂ ਅਤੇ ਭਰਾਵਾਂ ਸਹਿਤ ਕੁੱਲ 10 ਵਿਅਕਤੀਆਂ ਵਿਰੁਧ ਇਰਾਦਾ ਕਤਲ, ਕੁੱਟਮਾਰ, ਘਰੇ ਦਾਖ਼ਲ ਹੋਣ ਅਤੇ ਅਸਲਾ ਐਕਟ ਤਹਿਤ ਕੇਸ ਦਰਜ਼ ਕਰ ਲਿਆ ਹੈ। ਡੀਐਸਪੀ ਤਲਵੰਡੀ ਸਾਬੋ ਬੂਟਾ ਸਿੰਘ ਨੇ ਇਸਦੀ ਪੁਸ਼ਟੀ ਕਰਦਿਆਂ ਦਸਿਆ ਕਿ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ। ਸਥਾਨਕ ਸਿਵਲ ਹਸਪਤਾਲ ਵਿਚ ਪੱਤਰਕਾਰਾਂ ਨੂੰ ਮਾਮਲੇ ਦੀ ਜਾਣਕਾਰੀ ਦਿੰਦਿਆਂ ਬਲਵੰਤ ਸਿੰਘ ਨੇ ਦਸਿਆ ਕਿ ਉਨ੍ਹਾਂ ਦਾ ਚਾਰ ਸਾਲ ਪਹਿਲਾਂ ਪਿੰਡ ਦੀ ਲੜਕੀ ਮਨਦੀਪ ਕੌਰ ਨਾਲ ਪ੍ਰੇਮ ਵਿਆਹ ਹੋਇਆ ਸੀ। ਉਸ ਸਮੇਂ ਵੀ ਲੜਕੀ ਵਾਲਿਆਂ ਦੇ ਪ੍ਰਵਾਰ ਨੇ ਸਖ਼ਤ ਵਿਰੋਧ ਕੀਤਾ ਸੀ, ਜਿਸਦੇ ਚੱਲਦੇ ਹਾਈਕੋਰਟ ਦੇ ਹੁਕਮਾਂ ’ਤੇ ਪੁਲਿਸ ਵਲੋਂ ਉਨ੍ਹਾਂ ਨੂੰ ਸੁਰੱਖਿਆ ਵੀ ਮੁਹੱਈਆ ਕਰਵਾਈ ਗਈ ਸੀ। ਇਸ ਦੌਰਾਨ ਉਨ੍ਹਾਂ ਦੇ ਘਰ ਇੱਕ ਪੁੱਤਰ ਨੇ ਵੀ ਜਨਮ ਲਿਆ। ਬੀਤੀ ਰਾਤ ਵਾਪਰੀ ਘਟਨਾ ਬਾਰੇ ਦਸਦਿਆਂ ਬਲਵੰਤ ਸਿੰਘ ਨੈ ਦਸਿਆ ਕਿ ਉਹ ਖੇਤ ਪਾਣੀ ਲਗਾਉਣ ਗਏ ਸਨ ਤੇ ਇਸ ਦੌਰਾਨ ਮੌਕੇ ਦਾ ਫ਼ਾਈਦਾ ਉਠਾਉਂਦਿਆਂ ਲੜਦੇ ਭਰਾ, ਪਿਤਾ, ਚਾਚੇ ਤੇ ਹੋਰ ਅਣਪਛਾਤੇ ਵਿਅਕਤੀ ਉਨ੍ਹਾਂ ਦੇ ਘਰ ਪੁੱਜ ਗਏ, ਜਿੰਨ੍ਹਾਂ ਕੋਲ ਤਲਵਾਰਾਂ ਅਤੇ ਇੱਕ ਨਜਾਇਜ਼ ਪਿਸਤੌਲ ਵੀ ਸੀ। ਉਨ੍ਹਾਂ ਉਸਦੀ ਪਤਨੀ ਦੇ ਪੇਟ ਵਿਚ ਗੋਲੀਆਂ ਮਾਰੀਆਂ ਤੇ ਪ੍ਰਵਾਰ ਨੂੰ ਵੀ ਡਰਾਇਆ ਧਮਕਾਇਆ। ਇਸ ਦੌਰਾਨ ਲੋਕਾਂ ਦੇ ਇਕੱਠੇ ਹੋਣ ਤੋਂ ਬਾਅਦ ਭੱਜ ਗਏ। ਪ੍ਰਵਾਰ ਵਲੋਂ ਜਖਮੀ ਮਨਦੀਪ ਕੌਰ ਨੂੰ ਪਹਿਲਾਂ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ ਪੰਤੂ ਉਨ੍ਹਾਂ ਬਿਨ੍ਹਾਂ ਕੋਈ ਇਲਾਜ਼ ਕੀਤੇ ਸਿਵਲ ਹਸਪਤਾਲ ਬਠਿੰਡਾ ਭੇਜ ਦਿੱਤਾ। ਜਿੱਥੇ ਐਕਸਰੇ ਤੇ ਹੋਰ ਟੈਸਟ ਕਰਵਾਉਣ ਤੋਂ ਬਾਅਦ ਹੁਣ ਫ਼ਰੀਦਕੋਟ ਮੈਡੀਕਲ ਕਾਲਜ਼ ਭੇਜਿਆ ਜਾ ਰਿਹਾ। ਉਨ੍ਹਾਂ ਮੰਗ ਕੀਤੀ ਕਿ ਕਥਿਤ ਦੋਸ਼ੀਆਂ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇ, ਕਿਉਂਕਿ ਉਨ੍ਹਾਂ ਤੋਂ ਸਾਡੇ ਪ੍ਰਵਾਰ ਦੀ ਜਾਨ ਨੂੰ ਖ਼ਤਰਾ ਹੈ।

ਸਿਵਲ ਓਕਸ ਸਕੂਲ ’ਚ ਧੂਮਧਾਮ ਨਾਲ ਮਨਾਇਆ ਗਣਤੰਤਰਤਾ ਦਿਵਸ

0

ਸੁਖਜਿੰਦਰ ਮਾਨ
ਬਠਿੰਡਾ, 28 ਜਨਵਰੀ : ਸਿਲਵਰ ਓਕਸ ਸਕੂਲ ਦੇ ਸੁਸ਼ਾਂਤ ਸਿਟੀ – 2 ਅਤੇ ਡੱਬਵਾਲੀ ਰੋਡ ਵਿਖੇ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਡਾਇਰੈਕਟਰ ਸ਼੍ਰੀਮਤੀ ਬਰਨਿੰਦਰ ਪੌਲ ਸੇਖੋਂ, ਪ੍ਰਿੰਸੀਪਲ ਸ਼੍ਰੀਮਤੀ ਨੀਤੂ ਅਰੋੜਾ (ਸੁਸ਼ਾਂਤ ਸਿਟੀ -2 ) ਅਤੇ ਪ੍ਰਿੰਸੀਪਲ ਸ਼੍ਰੀਮਤੀ ਰਵਿੰਦਰ ਸਰਾਂ (ਡੱਬਵਾਲੀ ਰੋਡ) ਨੇ ਤਿਰੰਗਾ ਝੰਡਾ ਲਹਿਰਾਇਆ ਅਤੇ ਸਾਰਿਆਂ ਨੇ ਮਿਲ ਕੇ ਰਾਸ਼ਟਰੀ ਗੀਤ ਗਾਇਆ। ਸਮਾਗਮ ਦਾ ਮੁੱਖ ਕੇਂਦਰ ਬਣੇ ਐਨ. ਸੀ. ਸੀ. ਕੈਡੇਟਾਂ ਵੱਲੋਂ ਪਰੇਡ ਕੀਤੀ ਗਈ। ਇਸ ਦੌਰਾਨ ਡਾਇਰੈਕਟਰ ਸ਼੍ਰੀਮਤੀ ਬਰਨਿੰਦਰ ਪੌਲ ਸੇਖੋਂ ਨੇ ਵਿਦਿਆਰਥੀਆਂ ਅਤੇ ਅਧਿਆਪਿਕਾਂ ਨੂੰ ਸੰਬੋਧਨ ਕਰਦਿਆਂ ਇੱਕ ਭਾਰਤੀ ਹੋਣ ਅਤੇ ਰਾਸ਼ਟਰ ਅਤੇ ਵਿਸ਼ਵ ਪ੍ਰਤੀ ਆਪਣਾ ਫਰਜ਼ ਅਤੇ ਜਿੰਮੇਵਾਰੀ ਨਿਭਾਉਣ ਦੀ ਅਪੀਲ ਕੀਤੀ। ਪ੍ਰੋਗਰਾਮ ਦੀ ਸਮਾਪਤੀ ਮੁੱਖ ਅਧਿਆਪਿਕਾ ਵੱਲੋ ਧੰਨਵਾਦ ਨਾਲ ਹੋਈ। ਉਹਨਾਂ ਨੇ ਇਸ ਖਾਸ ਮੌਕੇ ਨੂੰ ਯਾਦਗਾਰ ਬਣਾਉਣ ਲਈ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਜਿੰਮੇਵਾਰ ਨਾਗਰਿਕ ਬਣਨ ਅਤੇ ਭਾਰਤ ਨੂੰ ਇੱਕ ਵਧਿਆ ਅਤੇ ਖੁਸ਼ਹਾਲ ਦੇਸ਼ ਬਣਾਉਣ ਦੀ ਸਹੂੰ ਵੀ ਚੁੱਕੀ ਗਈ ਅਤੇ ਸਕੂਲ ਦਾ ਨਾਂ ਰੋਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇਨਾਮ ਵੰਡੇ ਗਏ।

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵਿਖੇ ਗਣਤੰਤਰਤਾ ਦਿਵਸ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ

0

ਸੁਖਜਿੰਦਰ ਮਾਨ
ਬਠਿੰਡਾ, 27 ਜਨਵਰੀ:ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵਿਖੇ ਗਣਤੰਤਰ ਦਿਵਸ ਜੋਸ਼ ਅਤੇ ਦੇਸ਼ ਭਗਤੀ ਦੇ ਉਤਸ਼ਾਹ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਮਨਾਇਆ।ਇਸ ਮੌਕੇ ਮੁੱਖ ਮਹਿਮਾਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਬੂਟਾ ਸਿੰਘ ਸਿੱਧੂ ਨੇ ਰਾਸ਼ਟਰ ਅਤੇ ਇਸ ਦੇ ਮਹਾਨ ਸੁਤੰਤਰਤਾ ਸੈਨਾਨੀਆਂ ਨੂੰ ਸਲਾਮ ਕਰਦਿਆਂ ਰਾਸ਼ਟਰੀ ਝੰਡਾ ਲਹਿਰਾਇਆ।ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋ. ਸਿੱਧੂ ਨੇ ਮਨੁੱਖਤਾ, ਭਾਈਚਾਰੇ ਅਤੇ ਕੌਮੀ ਅਖੰਡਤਾ ਦੇ ਰਵੱਈਏ ਨੂੰ ਅਪਨਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇਸ਼ਨ ਬਿਲਡਿੰਗ ਦੀ ਪ੍ਰਕਿਰਿਆ ’ਤੇ ਜ਼ੋਰ ਦਿੰਦੇ ਹੋਏ ਨੋਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਮੌਜੂਦਾ ਸਮੇਂ ਦੀਆਂ ਚੁਣੌਤੀਆਂ ਨੂੰ ਹਲ ਕਰਨ ਲਈ ਆਪਣੇ ਆਪ ਨੂੰ ਮਜ਼ਬੂਤ ਰਾਸ਼ਟਰ ਦੀ ਉਸਾਰੀ ਲਈ ਸਮਰਪਿਤ ਕਰਨ।ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਾਨੂੰ ਇਕ ਮੌਕਾ ਦਿੰਦਾ ਹੈ ਜਿੱਥੇ ਇਕ ਪਾਸੇ ਸਾਨੂੰ ਆਪਣੇ ਦੇਸ਼ ਦੇ ਸ਼ਾਨਦਾਰ ਅਤੀਤ ਦੀਆਂ ਰਵਾਇਤਾਂ ਨੂੰ ਯਾਦ ਕਰਦਿਆਂ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਅਤੇ ਦੂਜੇ ਪਾਸੇ ਭਵਿੱਖ ਵਿਚ ਇਨ੍ਹਾਂ ਰਵਾਇਤਾਂ ਨੂੰ ਜਾਰੀ ਰੱਖਣ ਦਾ ਅਹਿਦ ਕਰਨਾ ਚਾਹੀਦਾ ਹੈ।ਗਣਤੰਤਰ ਦਿਵਸ ਸਾਡੇ ਸਾਰੇ ਨਾਗਰਿਕਾਂ ਵਿਚ ਅਨੇਕਤਾ, ਭਰੱਪਣ ਅਤੇ ਸਮਾਨਤਾ ਵਿਚ ਏਕਤਾ ਪ੍ਰਤੀ ਸਾਡੀ ਵਚਨਬੱਧਤਾ ਦੀ ਪੁਸ਼ਟੀ ਕਰਨ ਦਾ ਇਕ ਦਿਨ ਹੈ।ਐਮ.ਆਰ.ਐਸ.-ਪੀ.ਟੀ.ਯੂ ਰਜਿਸਟਰਾਰ, ਡਾ. ਗੁਰਿੰਦਰ ਪਾਲ ਸਿੰਘ ਬਰਾੜ, ਜੀ.ਜ਼ੈਡ.ਐਸ.ਸੀ.ਸੀ.ਈ.ਟੀ., ਕੈਂਪਸ ਡਾਇਰੈਕਟਰ, ਡਾ. ਸੰਜੀਵ ਅਗਰਵਾਲ, ਡੀਨ ਖੋਜ ਅਤੇ ਵਿਕਾਸ, ਡਾ: ਆਸ਼ੀਸ਼ ਬਾਲਦੀ, ਡੀਨ ਵਿਦਿਆਰਥੀ ਭਲਾਈ, ਡਾ. ਪਰਮਜੀਤ ਸਿੰਘ, ਡਾਇਰੈਕਟਰ, ਕਾਲਜ ਵਿਕਾਸ ਕੌਂਸਲ, ਡਾ. ਬਲਵਿੰਦਰ ਸਿੰਘ ਸਿੱਧੂ, ਪ੍ਰੋਫੈਸਰ ਸੀ.ਐਸ.ਈ., ਡਾ.ਸ਼ਵੇਤਾ ਰਾਣੀ ਅਤੇ ਡੀ.ਪੀ.ਈ. ਡਾ. ਸੁਖਵਿੰਦਰ ਸਿੰਘ ਨੇ ਵੀ ਗਣਤੰਤਰ ਦਿਵਸ ਤੇ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।20 ਪੰਜਾਬ ਬਟਾਲੀਅਨ ਐਨ.ਸੀ.ਸੀ. ਦੇ ਰਾਜੀਵ ਵਰਸ਼ਨੇ ਨੇ ਸਮਾਗਮ ਵਿੱਚ ਮੁੱਖ ਭੂਮਿਕਾ ਨਿਭਾਈ। ਐਨ.ਸੀ.ਸੀ. ਕੈਡਿਟਾਂ ਨੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ।

ਨਸ਼ੀਲੀਆਂ ਗੋਲੀਆਂ ਸਹਿਤ ਇੱਕ ਕਾਬੂ

0

ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 28 ਜਨਵਰੀ: ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ ਵਿਰੁਧ ਵਿੱਢੀ ਮੁਹਿੰਮ ਤਹਿਤ ਅੱਜ ਥਾਣਾ ਨਹਿਆਵਾਲਾ ਅਧੀਨ ਆਉਂਦੀ ਚੌਕੀ ਕਿਲੀ ਨਿਹਾਲ ਸਿੰਘ ਦੇ ਇੰਚਾਰਜ਼ ਥਾਣੇਦਾਰ ਰਾਜਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਹਿਤ ਕਾਬੂ ਕੀਤਾ ਗਿਆ। ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣੇਦਾਰ ਰਾਜਪਾਲ ਸਿੰਘ ਨੇ ਦਸਿਆ ਕਿ ਕਥਿਤ ਦੋਸ਼ੀ ਅਮਰਜੀਤ ਸਿੰਘ ਵਾਸੀ ਬੁਰਜ ਮਹਿਮਾ ਵਿਰੁਧ ਨਸ਼ੀਲੀਆਂ ਗੋਲੀਆਂ ਸਪਲਾਈ ਕਰਨ ਦੀ ਸੂਚਨਾ ਮਿਲੀ ਸੀ, ਜਿਸਦੇ ਆਧਾਰ ’ਤੇ ਕੀਤੀ ਛਾਪੇਮਾਰੀ ਦੌਰਾਨ ਉਸਨੂੰ ਕਾਬੂ ਕਰਕੇ ਹੋਏ ਉਸ ਕੋਲੋ 110 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦਸਿਆ ਕਿ ਅਮਰਜੀਤ ਸਿੰਘ ਵਿਰੁਧ ਪਰਚਾ ਦਰਜ਼ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Our Visitor

1909838