Thursday, May 21, 2026
Home Blog Page 2228

ਜ਼ਿਲ੍ਹਾ ਕਾਂਗਰਸ ਕਮੇਟੀ ਨੇ ਕਾਂਗਰਸ ਭਵਨ ’ਚ ਮਨਾਇਆ ਗਣਤੰਤਰਤਾ ਦਿਵਸ

0

ਵੱਡੀ ਗਿਣਤੀ ਵਿਚ ਆਗੂ ਤੇ ਕੋਂਸਲਰ ਪੁੱਜੇ, ਮੇਅਰ ਨੇ ਮੁੜ ਟਾਲਾ ਵੱਟਿਆ
ਸੁਖਜਿੰਦਰ ਮਾਨ
ਬਠਿੰਡਾ, 26 ਜਨਵਰੀ: ਦੇਸ ਦੇ 75ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਹਰ ਸਾਲ ਦੀ ਤਰ੍ਹਾਂ ਸਥਾਨਕ ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਪੂਰੇ ਉਤਸਾਹ ਨਾਲ ਇਹ ਦਿਵਸ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਨ ਗਰਗ ਨੇ ਤਿਰੰਗਾ ਝੰਡਾ ਲਹਿਰਾਇਆ ਤੇ ਸਲਾਮੀ ਦਿੱਤੀ। ਇਸ ਦੌਰਾਨ ਜਿੱਥੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ, ਵਰਕਰ ਤੇ ਕੋਂਸਲਰ ਪੁੱਜੇ ਹੋਏ ਸਨ, ਉਥੇ ਕਾਂਗਰਸ ਪਾਰਟੀ ਦੀ ਤਰਫ਼ੋਂ ਮੇਅਰ ਬਣੇ ਰਮਨ ਗੋਇਲ ਤੇ ਉਨ੍ਹਾਂ ਦੇ ਸਮਰਥਕ ਕੁੱਝ ਕੋਂਸਲਰ ਗੈਰ-ਹਾਜ਼ਰ ਦੇਖਣ ਨੂੰ ਮਿਲੇ। ਜਦੋਂਕਿ ਸੀਨੀਅਰ ਡਿਪਟੀ ਮੇਅਰ ਅਸੋਕ ਕੁਮਾਰ ਤੇ ਡਿਪਟੀ ਮੇਅਰ ਮਾਸਟਰ ਹਰਮਿੰਦਰ ਸਿੰਘ ਆਦਿ ਪੁੱਜੇ ਹੋਏ ਸਨ। ਇਸਤੋਂ ਇਲਾਵਾ ਸਾਬਕਾ ਜਿਲ੍ਹਾ ਪ੍ਰਧਾਨ ਅਰੁਣ ਵਧਾਵਨ, ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਠੇਕੇਦਾਰ, ਦਿਹਾਤੀ ਦੀ ਕਿਰਨਜੀਤ ਕੌਰ, ਬਲਾਕ ਪ੍ਰਧਾਨ ਬਲਰਾਜ ਸਿੰਘ ਪੱਕਾ, ਹਰਵਿੰਦਰ ਸਿੰਘ ਲੱਡੂ, ਸੁਖਦੀਪ ਸਿੰਘ ਰਾਮਨਗਰ, ਦਰਸ਼ਨ ਸਿੰਘ, ਕ੍ਰਿਸਨ ਸਿੰਘ ਭਾਂਗੀਵਾਂਦਰ, ਕੋਂਸਲਰ ਮਲਕੀਤ ਸਿੰਘ ਗਿਲ, ਬੇਅੰਤ ਸਿੰਘ, ਸੰਤੋਸ਼ ਮਹੰਤ, ਸਾਧੂ ਸਿੰਘ, ਯੂਥ ਆਗੂ ਰਾਮ ਸਿੰਘ ਵਿਰਕ, ਰਜਿੰਦਰ ਸਿੰਘ ਸਿੱਧੂ, ਟਹਿਲ ਸਿੰਘ ਬੁੱਟਰ, ਉਪ ਚੇਅਰਮੈਨ ਕੌਰ ਸਿੰਘ ਢਿੱਲੋਂ, ਜਸਵੀਰ ਸਿੰਘ ਜੱਸਾ, ਸੁਖਵਿੰਦਰ ਸਿੰਘ ਸੁੱਖਾ, ਪਵਨ ਮਾਨੀ, ਕਿਰਨਜੀਤ ਸਿੰਘ ਗਹਿਰੀ, ਰਣਜੀਤ ਸਿੰਘ ਗਰੇਵਾਲ, ਸੁਰਿੰਦਰਜੀਤ ਸਿੰਘ ਸਾਹਨੀ, ਯਾਦਵਿੰਦਰ ਸਿੰਘ, ਗੁਰਵਿੰਦਰ ਸਿੰਘ ਚਾਹਲ, ਜੁਗਰਾਜ ਸਿੰਘ, ਯੂਥ ਆਗੂ ਬਲਜੀਤ ਸਿੰਘ ਆਦਿ ਹਾਜ਼ਰ ਸਨ।

ਪਾਵਰਕਾਮ ਦੀ ਝਾਕੀ ਨੂੰ ਮਿਲਿਆ ਪਹਿਲਾ ਅਵਾਰਡ

0

ਸੁਖਜਿੰਦਰ ਮਾਨ
ਬਠਿੰਡਾ, 26 ਜਨਵਰੀ: ਬਠਿੰਡਾ ਵਿਖੇ ਹੋਏ ਰਾਜ ਪੱਧਰੀ ਗਣਤੰਤਰ ਦਿਵਸ ਸਮਾਰੋਹ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀਆਂ ਪ੍ਰਾਪਤੀਆਂ ਨੂੰ ਪ੍ਰਦਰਸ਼ਿਤ ਕਰਦੀ ਝਾਕੀ ਨੂੰ ਪਹਿਲਾਂ ਅਵਾਰਡ ਦਿੱਤਾ ਗਿਆ। ਅਧਿਕਾਰੀਆਂ ਨੇ ਇਸ ਐਵਾਰਡ ਦਾ ਮੁੱਖ ਸਿਹਰਾ ਇੰਜੀਨੀਅਰ ਪੂਨਰਦੀਪ ਸਿੰਘ ਬਰਾੜ ਮੁੱਖ ਇੰਜੀਨੀਅਰ ਸੰਚਾਲਨ ਵੈਸਟ ਜੈਨ, ਇੰਜੀਨੀਅਰ ਜਸਵਿੰਦਰ ਸਿੰਘ ਮਾਨ ਨਿਗਰਾਨ ਇੰਜੀਨੀਅਰ ਸੰਚਾਲਨ ਬਠਿੰਡਾ ਸਰਕਲ ਅਤੇ ਇੰਜੀਨੀਅਰ ਸੰਦੀਪ ਕੁਮਾਰ ਗਰਗ ਸੀਨੀਅਰ ਐਕਸੀਅਨ ਬਠਿੰਡਾ ਸਿਟੀ ਅਤੇ ਰੋਹਿਤ ਬਾਂਸਲ ਐਸ ਡੀ ਓ ਵਣਜ 2 ਬਠਿੰਡਾ ਅਤੇ ਉਹਨਾਂ ਦੀ ਟੀਮ ਨੂੰ ਜਾਂਦਾ ਹੈ,ਜਿਨ੍ਹਾਂ ਦੀ ਸਖ਼ਤ ਮਿਹਨਤ ਅਤੇ ਲਗਨ ਸਦਕਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਪਹਿਲਾਂ ਐਵਾਰਡ ਹਾਸਲ ਕੀਤਾ।

ਕਿਰਤੀ ਕਿਸਾਨ ਯੂਨੀਅਨ ਨੇ ਅਸ਼ੀਸ ਮਿਸ਼ਰਾ ਦਾ ਫ਼ੂਕਿਆ ਪੁਤਲਾ

ਸੁਖਜਿੰਦਰ ਮਾਨ
ਬਠਿੰਡਾ, 26 ਜਨਵਰੀ: ਲਖੀਮਪੁਰ ਖੀਰੀ ਕਾਂਡ ਦੇ ਕਥਿਤ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਅੰਤ੍ਰਿਮ ਜ਼ਮਾਨਤ ਮਿਲਣ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਵਲੋਂ ਸਥਾਨਕ ਡਾ. ਅੰਬੇਦਕਰ ਪਾਰਕ ਦੇ ਵਿੱਚ ਆਸ਼ੀਸ਼ ਮਿਸਰਾ ਦਾ ਪੂਤਲਾ ਸਾੜਿਆ ਗਿਆ। ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਆਏ ਕਿਰਤੀ-ਕਿਸਾਨ ਯੂਨੀਅਨ ਦੇ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਅਮਰਜੀਤ ਹਨੀ ਨੇ ਕੇਂਦਰ ਸਰਕਾਰ ’ਤੇ ਦੋਸ਼ ਲਾਉਂਦਿਆਂ ਹੋਇਆਂ ਕਿਹਾ ਜਦੋਂ ਤੋਂ ਬੀਜੇਪੀ ਸਰਕਾਰ ਸੱਤਾ ਵਿੱਚ ਆਈ ਹੈ, ਉਸ ਵਲੋਂ ਨਿਆਂਪਾਲਕਾ ਵਿਚ ਜ਼ਿਆਦਾ ਦਖਲ ਅੰਦਾਜੀ ਕੀਤੀ ਜਾ ਰਹੀ ਹੈ। ਰਾਜੂ ਸੰਧੂ ਭੁੱਚੋ ਖੁਰਦ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਵਿਚ ਭਾਵੇਂ ਬਹੁਤ ਸਾਰੀਆਂ ਸ਼ਰਤਾਂ ਲਗਾਈਆਂ ਗਈਆਂ ਹਨ ਪ੍ਰੰਤੂ ਇਸ ਦੇ ਬਾਵਜੂਦ ਸਵਾਲ ਖੜਾ ਹੁੰਦਾ ਹੈ ਕੀ ਅਦਾਲਤਾਂ ਸਾਲਾਂਬੱਧੀ ਜਮਾਨਤਾਂ ਤੋਂ ਬਗੈਰ ਜਾਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਿਰਾਸਤੀ ਅਤੇ ਕੈਦੀਆਂ ਲਈ ਵੀ ਇਹ ਮਾਪਦੰਡ ਵਰਤਣਗੀਆਂ? ਇਸ ਮੌਕੇ ਹਾਜ਼ਰ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਾਜਾ ਸਿੰਘ ਭੁਚੋ ਕਲਾ, ਮਿੱਠੂ ਸਿੰਘ ਭੁੱਚੋ ਕਲਾਂ, ਸੁਖਵਿੰਦਰ ਸਿੰਘ ਸਰਾਭਾ ਭੁੱਚੋ ਖੁਰਦ ,ਕਲਵੰਤ ਸਿੰਘ ਸੰਧੂ ਭੁੱਚੋ ਖੁਰਦ, ਪਿੰਡ ਹਰਗਪੁਰ ਦੇ ਪ੍ਰਧਾਨ ਗੁਰਚਰਨ ਸਿੰਘ, ਅਜੈਬ ਸਿੰਘ, ਮੀਤਾ ਸਿੰਘ, ਗੋਬਿੰਦਪੁਰਾ ਤੋਂ ਜੀਤ ਸਿੰਘ ,ਸੁਖਦੇਵ ਸਿੰਘ ਚਹਿਲ ਤੋਂ ਇਲਾਵਾ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਮੌੜ, ਜ਼ਿਲ੍ਹਾ ਜਨਰਲ ਸਕੱਤਰ ਮਾਸਟਰ ਰਣਜੀਤ ਸਿੰਘ ਵੀ ਹਾਜਰ ਹੋਏ।

ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਲਈ ਕੀਤੇ ਦੋ ਵੱਡੇ ਐਲਾਨ

0

ਨਵਾਂ ਬੱਸ ਅੱਡਾ ਤੇ ਸ਼ਹਿਰ ਲਈ ਚੱਲਣਗੀਆਂ ਇਲੈਟਰੋਨਿਕ ਬੱਸਾਂ
ਜਲਦੀ ਹੀ ਕੋਟਸ਼ਮੀਰ ਰੋਡ ’ਤੇ ਬਣੇਗਾ ਮਾਡਲ ਟਾਊਨ ਫ਼ੇਜ 6
ਸੁਖਜਿੰਦਰ ਮਾਨ
ਬਠਿੰਡਾ, 26 ਜਨਵਰੀ : ਗਣਤੰਤਰਤਾ ਦਿਵਸ ਮੌਕੇ ਬਠਿੰਡਾ ’ਚ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਚ ਕੌਮੀ ਝੰਡਾ ਲਹਿਰਾਉਣ ਆਏ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹਿਰ ਵਾਸੀਆਂ ਨੂੰ ਦੋ ਵੱਡੀਆਂ ਸੁਗਾਤਾਂ ਦੇਣ ਦਾ ਐਲਾਨ ਕੀਤਾ ਹੈ। ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਠਿੰਡਾ ਸ਼ਹਿਰ ’ਚ ਵਧ ਰਹੇ ਭੀੜ ਭੜੱਕੇ ਤੋਂ ਨਿਜ਼ਾਤ ਦਿਵਾਉਣ ਲਈ ਜਲਦੀ ਹੀ ਸ਼ਹਿਰ ਦੇ ਬਾਹਰਵਾਰ ਨਵਾਂ ਤੇ ਡਿਜੀਟਲ ਬੱਸ ਸਟੈਂਡ ਬਣੇਗਾ, ਜਿੱਥੋਂ ਸ਼ਹਿਰ ਦੇ ਲੋਕਾਂ ਲਈ ਮੁਫ਼ਤ ਇਲੈਕਟਰੌਨਿਕ ਬੱਸਾਂ ਚੱਲਣਗੀਆਂ । ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਸਾਫ਼ ਸੁਥਰੀ ਰਿਹਾਇਸ਼ ਦਾ ਪ੍ਰੁਬੰਧ ਕਰਨ ਲਈ ਜਲਦੀ ਹੀ ਬੀਡੀਏ ਵਲੋਂ ਬਠਿੰਡਾ ਵਿੱਚ 260 ਕਰੋੜ ਰੁਪਏ ਦੀ ਲਾਗਤ ਨਾਲ ਅਰਬਨ ਅਸਟੇਟ- ਫੇਜ਼ ਛੇ ਨੂੰ ਵੀ ਵਿਕਸਤ ਕੀਤਾ ਜਾਵੇਗਾ। ਜਿੱਥੇ ਅਤਿ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਭਗਵੰਤ ਮਾਨ ਨੇ ਬਠਿੰਡਾ ਦੇ ਲੋਕਾਂ ਦੀ ਤਰੀਫ਼ ਕਰਦਿਆਂ ਕਿਹਾ ਕਿ ਉਹ ਦਿਲ ਦੇ ਸਾਫ਼ ਤੇ ਹਰੇਕ ਗੱਲ ਮੂੰਹ ’ਤੇ ਕਹਿਣ ਵਾਲੇ ਹਨ। ਇਸਤੋਂ ਇਲਾਵਾ ਬਠਿੰਡਾ ਨਾਲ ਜੁੜੀਆਂ ਯਾਦਾਂ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਸਮੇਂ ਵਿਸਵ ਕਬੱਡੀ ਕੱਪ ਦੌਰਾਨ ਉਹ ਇਸੇ ਸਟੇਡੀਅਮ ਵਿਚ ਕੁਮੈਟਰੀ ਕਰਨ ਆਏ ਸਨ ਤੇ ਅੱਜ ਰੱਬ ਦੇ ਰੰਗ ਹਨ ਕਿ ਇਸੇ ਸਟੇਡੀਅਮ ਵਿਚ ਦੇਸ਼ ਦਾ ਕੌਮੀ ਝੰਡਾ ਲਹਿਰਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਬਠਿੰਡਾ ਵਿਚ ਟੂਰਿਜ਼ਮ ਦੀ ਬਹੁਤ ਸੰਭਾਵਨਾ ਹਨ, ਜਿਸਦੇ ਚੱਲਦੇ ਇੱਥੇ ਟੂਰਿਜਮ ਨੂੰ ਵੀ ਉਤਸ਼ਾਹਤ ਕੀਤਾ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਸੌਕਤ ਅਹਿਮਦ ਪਰੇ ਅਤੇ ਐਸ.ਐਸ.ਪੀ ਜੇ ਇਲਨਚੇਲੀਅਨ ਤੋਂ ਇਲਾਵਾ ਬਠਿੰਡਾ ਸ਼ਹਿਰੀ ਹਲਕੇ ਦੇ ਵਿਧਾਇਕ ਜਗਰੂਪ ਸਿੰਘ ਗਿੱਲ, ਪਾਰਟੀ ਦੀ ਚੀਫ਼ ਵਿੱਪ ਵਿਧਾਇਕ ਬਲਜਿੰਦਰ ਕੌਰ, ਵਿਧਾਇਕ ਅਮਿਤ ਰਤਨ, ਵਿਧਾਇਕ ਬਲਕਾਰ ਸਿੰਘ ਸਿੱਧੂ, ਵਿਧਾਇਕ ਜਗਸੀਰ ਸਿੰਘ, ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਤੋਂ ਇਲਾਵਾ ਸੂਗਰਫ਼ੈਡ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ, ਪੰਜਾਬ ਖ਼ਾਦੀ ਬੋਰਡ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ, ਪੰਜਾਬ ਮੀਡੀਅਮ ਇੰਡਸਟਰੀ ਦੇ ਚੇਅਰਮੈਨ ਨੀਲ ਗਰਗ, ਪੰਜਾਬ ਟਰੇਡਰਜ਼ ਬੋਰਡ ਦੇ ਚੇਅਰਮੈਨ ਅਨਿਲ ਠਾਕੁਰ, ਇੰਮਪੂਰਮੈਂਟ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹਿਕ ਅਧਿਕਾਰੀ ਤੇ ਮੁਲਾਜਮਾਂ ਤੋਂ ਇਲਾਵਾ ਸਿਆਸੀ ਆਗੂ ਹਾਜ਼ਰ ਸਨ। ਇਸ ਮੌਕੇ ਵੱਖ ਵੱਖ ਸਕੂਲ ਦੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।

ਭਗਵੰਤ ਮਾਨ ਦਾ ਵੱਡਾ ਦਾਅਵਾ: ਜਿਸ ਦਿਨ ਕਰਾਂਗਾ ਗਲਤ ਕੰਮ , ਸਮਝੋ ਉਸ ਦਿਨ ਹੋਣਗੇ ‘‘ਡੈਥ ਵਰੰਟ ’’ ’ਤੇ ਸਾਈਨ

0

ਹਰੇਕ ਕੱਚੇ ਮੁਲਾਜਮ ਨੂੰ ਕਰਾਂਗਾ ਪੱਕਾ, ਭ੍ਰਿਸਟਾਚਾਰ ਨੂੰ ਨਹੀਂ ਕੀਤਾ ਜਾਵੇਗਾ ਬਰਦਾਸ਼ਤ
ਹਰੇਕ ਖੇਤਰ ਦਾ ਵਿਆਪਕ ਵਿਕਾਸ ਹੋਣ ਨਾਲ ਇਕ ਸਾਲ ਵਿਚ ਕੋਹਿਨੂਰ ਹੀਰੇ ਵਾਂਗ ਚਮਕੇਗਾ ਪੰਜਾਬ-ਮੁੱਖ ਮੰਤਰੀ
ਗਣਤੰਤਰ ਦਿਵਸ ਮੌਕੇ ਬਠਿੰਡਾ ਵਿਖੇ ਲਹਿਰਾਇਆ ਕੌਮੀ ਝੰਡਾ
ਸਮੂਹ ਪੰਜਾਬੀਆਂ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਵਧ-ਚੜ੍ਹ ਕੇ ਅੱਗੇ ਆਉਣ ਦਾ ਸੱਦਾ
ਸੁਖਜਿੰਦਰ ਮਾਨ
ਬਠਿੰਡਾ, 26 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਦੀ ਗੱਦੀ ’ਤੇ ਰਹਿੰਦੇ ਹੋਏ ਇੱਕ ਵੀ ਗਲਤ ਕੰਮ ਨਹੀਂ ਕਰਨਗੇ ਤੇ ਜੇਕਰ ਕਿਤੇ ਅਜਿਹਾ ਹੋ ਗਿਆ ਤਾਂ ਸਮਝੋ ਕਿ ਭਗਵੰਤ ਮਾਨ ਨੇ ਅਪਣੇ ‘‘ ਡੈਥ ਵਰੰਟ ’’ ਉਪਰ ਸਾਈਨ ਕਰ ਦਿੱਤੇ ਹਨ। ਅੱਜ ਇੱਥੇ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਵਿਖੇ ਗਣਤੰਤਰ ਦਿਵਸ ਮੌਕੇ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਰਿਵਾਇਤੀ ਭਾਸਣਾਂ ਤੋਂ ਪਰ੍ਹੇ ਹਟ ਕੇ ਭਾਵਪੂਰਤ ਸੰਬੋਧਨ ਵਿਚ ਉਨ੍ਹਾਂ ਪੰਜਾਬੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਨੂੰ ਮੁੜ ਪਹਿਲਾਂ ਜਿਹਾ ਰੰਗਲਾ ਪੰਜਾਬ ਬਣਾਉਣ ਵਿਚ ਸਫ਼ਲ ਹੋਣਗੇ। ਮੁੱਖ ਮੰਤਰੀ ਨੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿ ਲੋਕ ਉਸ ਉਪਰ ਵਿਸਵਾਸ ਰੱਖਣ ਕਿਉਂਕਿ ਉਹ ਪੰਜਾਬ ਦੇ ਦੁੱਖਾਂ ਦਰਦਾਂ ਨੂੰ ਵੰਡਾਉਣ ਆਏ ਹਨ, ਨਾ ਕਿ ਰਿਵਾਇਤੀ ਧਿਰਾਂ ਦੀ ਤਰ੍ਹਾਂ ਰੇਤੇ ਦੀਆਂ ਖੱਡਾਂ ਤੇ ਬੱਸਾਂ ਦੇ ਫ਼ਲੀਟਾਂ ਵਿਚ ਹਿੱਸਾ ਪਾਉਣ ਆਏ ਹਨ। ਭਗਵੰਤ ਮਾਨ ਨੇ ਐਲਾਨ ਕੀਤਾ ਕਿ ‘‘ਕੋਈ ਵੀ ਐਸੀ ਸਥਿਤੀ, ਜਿਸਦੇ ਨਾਲ ਪੰਜਾਬ ਨੂੰ ਨੁਕਸਾਨ ਹੁੰਦਾ ਹੋਵੇ ਮੈਂ ਉਸ ਉਪਰ ਸਾਈਨ ਨਹੀਂ ਕਰਾਂਗਾ ਤੇ ਜਿਸ ਦਿਨ ਅਪਣੇ ਕਿਸੇ ਰਿਸ਼ਤੇਦਾਰ ਨੂੰ ਰੇਤੇ ਦੀ ਖੱਡ ਦੇਣ ਜਾਂ ਬੱਸਾਂ ਦਾ ਫ਼ਲੀਟ ਦੇਣ ਵਾਸਤੇ ਸਾਈਨ ਕਰ ਦਿੱਤੇ ਤਾਂ ਸਮਝ ਲੈਣਾ ਕਿ ਭਗਵੰਤ ਮਾਨ ਨੇ ਅਪਣੀ ਡੈਥ ਵਰੰਟ ’ਤੇ ਸਾਈਨ ਕਰ ਦਿੱਤੇ। ’’ ਉਨ੍ਹਾਂ ਕਿਹਾ ਕਿ ਪ੍ਰਾਮਾਤਮਾ ਨੇ ਜਿੰਨ੍ਹੈ ਵੀ ਸਾਹ ਦਿੱਤੇ ਨੇ,ਕੱਲਾ-ਕੱਲਾ ਸਾਹ ਪੰਜਾਬ ਵਾਸਤੇ ਹੈ। ਉਨ੍ਹਾਂ ਕਿਹਾ ਕਿ ਉਹ ਕਿਸੇ ਤੋਂ ਕਮਿਸ਼ਨ ਨਹੀ ਲੈਣਗੇ ਤੇ ਨਾ ਹੀ ਹਿੱਸਾ ਲੈਣਗੇ। ਬਲਕਿ ਜੇਕਰ ਕੋਈ ਹਿੱਸਾ ਪਾਉਣਾ ਤਾਂ ਉਹ ਪੰਜਾਬੀਆਂ ਦੇ ਦੁੱਖਾਂ ਵਿਚ ਪਾਉਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹਰੇਕ ਕੱਚੇ ਮੁਲਾਜਮ ਨੂੰ ਪੱਕਾ ਕੀਤਾ ਜਾਵੇਗਾ ਤੇ ਉਹ ਭਰੋਸਾ ਰੱਖਣ ਕਿਉਂਕਿ ਕਾਨੂੰਨੀ ਨੁਕਤੇ ਦੂਰ ਕੀਤੇ ਜਾ ਰਹੇ ਹਨ, ਜਿਸ ਵਿਚ ਸਮਾਂ ਲੱਗ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ 25,896 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਤੇ ਉਦਯੋਗ ਆਉਣਗੇ ਤੇ ਨੌਕਰੀਆਂ ਹੋਰ ਮਿਲਣਗੀਆਂ। ਮੁੱਖ ਮੰਤਰੀ ਨੇ ਅੱਜ ਦਿੱਲੀ ’ਚ ਹੋਏ ਗਣਤੰਤਰਤਾ ਦਿਵਸ ਮੌਕੇ ਪੰਜਾਬ ਦੀ ਝਾਕੀ ਬਾਹਰ ਰੱਖਣ ਦੀ ਵੀ ਨਿੰਦਾ ਕਰਦਿਆਂ ਕਿਹਾ ਕਿ ਦੇਸ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਪੰਜਾਬ ਨੂੰ ਇਸ ਤਰ੍ਹਾਂ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਹਾਨ ਯੋਗਦਾਨ ਦਾ ਪ੍ਰਗਟਾਵਾ ਕੀਤੇ ਬਿਨਾਂ ਕਿਸੇ ਵੀ ਕੌਮੀ ਦਿਹਾੜੇ ਦੇ ਜਸ਼ਨਾਂ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪ੍ਰਤੀ ਅਜਿਹੀ ਘੋਰ ਵਿਤਕਰੇਬਾਜ਼ੀ ਅਣ-ਉਚਿਤ ਤੇ ਗੈਰ-ਵਾਜਬ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਰਿਕਾਰਡ ’ਤੇ ਹੈ ਕਿ ਜਿਹੜੇ ਮਹਾਨ ਦੇਸ਼ ਭਗਤ ਕਿਸੇ ਨਾ ਕਿਸੇ ਰੂਪ ਵਿਚ ਅੰਗਰੇਜ਼ਾਂ ਦੇ ਜ਼ੁਲਮਾਂ ਦਾ ਸ਼ਿਕਾਰ ਹੋਏ ਜਾਂ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ, ਉਨ੍ਹਾਂ ਵਿੱਚੋਂ 90 ਫੀਸਦੀ ਤੋਂ ਵੱਧ ਪੰਜਾਬੀ ਸਨ। ਭਗਵੰਤ ਮਾਨ ਨੇ ਕਿਹਾ ਕਿ ਬਾਬਾ ਰਾਮ ਸਿੰਘ, ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਬਹੁਤ ਸਾਰੇ ਨਾਇਕਾਂ ਨੇ ਸਾਡੇ ਆਜ਼ਾਦੀ ਲੈ ਕੇ ਦੇਣ ਲਈ ਆਪਣਾ ਖੂਨ ਵਹਾਇਆ।
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਵੀ ਪੰਜਾਬੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਿਚ ਸਭ ਤੋਂ ਮੋਹਰੀ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਭਾਰਤ ਨੂੰ ਅੰਦਰੂਨੀ ਜਾਂ ਬਾਹਰੀ ਹਮਲਿਆਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਤਾਂ ਪੰਜਾਬੀਆਂ ਨੇ ਦੇਸ਼ ਦੀ ਅਗਵਾਈ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਤੱਥ ਇਹ ਹੈ ਕਿ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੇ ਮੁਲਕ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਆਜ਼ਾਦੀ ਦੇ 75 ਸਾਲ ਬਾਅਦ ਵੀ ਸਾਡੇ ਆਜ਼ਾਦੀ ਘੁਲਾਟੀਆਂ, ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਵਰਗੇ ਮਹਾਨ ਕੌਮੀ ਸ਼ਖਸੀਅਤਾਂ ਦੇ ਸੁਪਨੇ ਅਜੇ ਵੀ ਅਧੂਰੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਜ਼ਾਦੀ ਤੋਂ ਬਾਅਦ ਕਈ ਦਹਾਕਿਆਂ ਦੌਰਾਨ ਸੂਬੇ ਦੀ ਵਾਗਡੋਰ ਸੰਭਾਲਣ ਵਾਲੀਆਂ ਸਰਕਾਰਾਂ ਤੋਂ ਬਹੁਤ ਉਮੀਦਾਂ ਸਨ, ਪਰ ਬਹੁਤੀਆਂ ਸਰਕਾਰਾਂ ਨੇ ਲੋਕਾਂ ਦੀਆਂ ਉਮੀਦਾਂ ’ਤੇ ਪਾਣੀ ਫੇਰ ਦਿੱਤਾ ਕਿਉਂਕਿ ਭ੍ਰਿਸ਼ਟਾਚਾਰ, ਗਰੀਬੀ, ਬੇਰੋਜ਼ਗਾਰੀ ਅਤੇ ਹੋਰ ਬਹੁਤ ਸਾਰੀਆਂ ਅਲਾਮਤਾਂ ਨੇ ਅਜੇ ਵੀ ਸੂਬੇ ਵਿਚ ਪੈਰ ਪਸਾਰੇ ਹੋਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਸਾਲ ਦੇ ਸ਼ੁਰੂ ਵਿੱਚ ਸੱਤਾ ਵਿਚ ਆਈ ਆਮ ਆਦਮੀ ਦੀ ਸਰਕਾਰ ਪੰਜਾਬ ਵਿੱਚ ਤਾਜ਼ੀ ਹਵਾ ਦੇ ਬੁੱਲੇ ਵਾਂਗ ਆਈ ਹੈ ਕਿਉਂਕਿ ਇਹ ਸਰਕਾਰ ਸੂਬੇ ਦੇ ਲੋਕਾਂ ਦੀਆਂ ਆਸਾਂ-ਉਮੀਦਾਂ ਪੂਰੀਆਂ ਕਰਨ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ, “ਹੁਣ ਸਮਾਂ ਆ ਗਿਆ ਹੈ ਜਦੋਂ ਹਰ ਪੰਜਾਬੀ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਪੰਜਾਬ ਭਾਗਾਂ ਵਾਲੀ ਧਰਤੀ ਹੈ ਅਤੇ ਹੁਣ ਤਰੱਕੀ ਅਤੇ ਖੁਸ਼ਹਾਲੀ ਦੇ ਨਵੇਂ ਯੁੱਗ ਦਾ ਆਗਾਜ਼ ਕਰਨ ਲਈ ਇਸ ਨੂੰ ਮੁੜ ਸੁਰਜੀਤ ਕਰਨ ਦਾ ਸਮਾਂ ਆ ਗਿਆ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਸੂਬੇ ਦੀ ਸ਼ਾਨ ਬਹਾਲ ਕਰਨ ਅਤੇ ਸਾਡੇ ਮਹਾਨ ਕੌਮੀ ਨੇਤਾਵਾਂ ਦੀਆਂ ਖਾਹਿਸ਼ਾਂ ਪੂਰਾ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 10 ਮਹੀਨਿਆਂ ਵਿੱਚ ਹੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ ਅਤੇ ਸਿਹਤ, ਸਿੱਖਿਆ ਅਤੇ ਰੁਜ਼ਗਾਰ ਦੇ ਖੇਤਰਾਂ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਹੁਣ ਤੱਕ 100 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ ਅਤੇ 27 ਜਨਵਰੀ ਨੂੰ 400 ਤੋਂ ਵੱਧ ਕਲੀਨਿਕ ਖੋਲ੍ਹੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਨ ਲਈ ਸੂਬਾ ਭਰ ਵਿੱਚ 16 ਨਵੇਂ ਮੈਡੀਕਲ ਕਾਲਜ ਸਥਾਪਤ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇ ਵਾਅਦੇ ਨੂੰ ਪੂਰਾ ਕਰਦਿਆਂ ਸੂਬਾ ਸਰਕਾਰ ਨੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਸ਼ੁਰੂ ਕੀਤੀ ਹੈ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਇਕ ਜੁਲਾਈ ਤੋਂ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦੀ ਗਰੰਟੀ ਵੀ ਪੂਰੀ ਕਰ ਦਿੱਤੀ ਗਈ ਹੈ ਅਤੇ ਨਵੰਬਰ-ਦਸੰਬਰ, 2022 ਦੇ ਮਹੀਨਿਆਂ ਦੌਰਾਨ ਸੂਬੇ ਦੇ 87 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਸ ਸਰਕਾਰ ਦੇ ਗਠਨ ਦੇ ਪਹਿਲੇ ਕੁਝ ਮਹੀਨਿਆਂ ਦੌਰਾਨ ਹੀ 25,886 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ ਅਤੇ ਸਾਰੀ ਭਰਤੀ ਨਿਰੋਲ ਯੋਗਤਾ ਅਤੇ ਪਾਰਦਰਸ਼ਤਾ ਦੇ ਆਧਾਰ ’ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਪੁਲਿਸ ਵਿੱਚ 2100 ਅਸਾਮੀਆਂ ਭਰਨ ਦੀ ਪ੍ਰਕਿਰਿਆ ਜਾਰੀ ਕੀਤੀ ਗਈ ਹੈ ਅਤੇ ਆਉਣ ਵਾਲੇ ਚਾਰ ਸਾਲਾਂ ਵਿੱਚ ਹਰ ਸਾਲ 300 ਸਬ-ਇੰਸਪੈਕਟਰਾਂ ਅਤੇ 1800 ਕਾਂਸਟੇਬਲਾਂ ਦੀਆਂ ਅਸਾਮੀਆਂ ਭਰਨ ਦਾ ਫੈਸਲਾ ਲਿਆ ਗਿਆ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬੇ ਨੂੰ ਉਦਯੋਗਿਕ ਵਿਕਾਸ ਦੀਆਂ ਬੁਲੰਦੀਆਂ ਉਤੇ ਲਿਜਾਣ ’ਤੇ ਜ਼ੋਰ ਦੇ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵਿਆਪਕ ਯਤਨਾਂ ਸਦਕਾ ਉੱਦਮੀਆਂ ਵੱਲੋਂ ਸੂਬੇ ਵਿੱਚ ਨਿਵੇਸ਼ ਲਈ ਉਤਸ਼ਾਹ ਦਿਖਾਇਆ ਜਾ ਰਿਹਾ ਹੈ ਅਤੇ ਹੁਣ ਤੱਕ ਪੰਜਾਬ ਵਿੱਚ 27,000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਜਿਸ ਨਾਲ ਨੌਜਵਾਨਾਂ ਲਈ 1.25 ਲੱਖ ਨੌਕਰੀਆਂ ਪੈਦਾ ਹੋਈਆਂ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 117 ‘ਸਕੂਲ ਆਫ਼ ਐਮੀਨੈਂਸ’ ਬਣਾਏ ਜਾ ਰਹੇ ਹਨ। ਭਗਵੰਤ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਉਨ੍ਹਾਂ ਦੇ ਘਰ-ਘਰ ਜਾ ਕੇ ਦੇਣ ਦਾ ਫੈਸਲਾ ਕੀਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਰੇਡ ਕਮਾਂਡਰ ਦਰਪਣ ਆਹਲੂਵਾਲੀਆ, ਆਈ.ਪੀ.ਐਸ. ਦੀ ਅਗਵਾਈ ਵਾਲੀ ਪਰੇਡ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਪੰਜਾਬ ਆਰਮਡ ਪੁਲਿਸ, ਐਨ.ਸੀ.ਸੀ. ਕੈਡਿਟ, ਭਾਰਤ ਸਕਾਊਟਸ ਅਤੇ ਗਾਈਡਜ਼ ਤੋਂ ਇਲਾਵਾ ਪੰਜਾਬ ਪੁਲਿਸ ਦੇ ਬ੍ਰਾਸ ਬੈਂਡ ਅਤੇ ਹੋਰ ਸਕੂਲੀ ਬੈਂਡਾਂ ਦੀ ਟੁਕੜੀ ਵੱਲੋਂ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭੰਗੜਾ, ਗਿੱਧਾ, ਗਰੁੱਪ ਡਾਂਸ, ਪੀ.ਟੀ. ਸ਼ੋਅ ਅਤੇ ਸਮੂਹ ਗਾਇਨ ਸਮੇਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।ਮੁੱਖ ਮੰਤਰੀ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਸਨਮਾਨਿਤ ਵੀ ਕੀਤਾ।

ਨਵਜੋਤ ਸਿੱਧੂ ਦੀ ਰਿਹਾਈ ਦੇ ਸਵਾਗਤ ਲਈ ਬਠਿੰਡਾ ’ਚ ਵੀ ਲੱਗੇ ਪੋਸਟਰ

0

ਰਿਹਾਈ ਨਾ ਹੋਣ ਕਾਰਨ ਸਮਰਥਕਾਂ ਦੀਆਂ ਤਿਆਰੀਆਂ ਧਰੀਆਂ ਧਰਾਈਆਂ ਰਹਿ ਗਈਆਂ
ਸੁਖਜਿੰਦਰ ਮਾਨ
ਬਠਿੰਡਾ, 26 ਜਨਵਰੀ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਪਟਿਆਲਾ ਜੇਲ੍ਹ ’ਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ ਦੀ ਅੱਜ ਸੰਭਾਵਤ ਮੰਨੀ ਜਾ ਰਹੀ ਰਿਹਾਈ ਨੂੰ ਲੈ ਕੇ ਬੀਤੀ ਰਾਤ ਹੀ ਬਠਿੰਡਾ ਸ਼ਹਿਰ ਵਿਚ ਵੀ ਪੋਸਟਰ ਲੱਗ ਗਏ। ਇਸਤੋਂ ਇਲਾਵਾ ਜ਼ਿਲ੍ਹੇ ਵਿਚ ਵੱਡੀ ਪੱਧਰ ’ਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਸਵਾਗਤ ਲਈ ਜਾਣ ਨੂੰ ਲੈ ਕੇ ਪ੍ਰਬੰਧ ਵੀ ਕੀਤੇ ਗਏ ਸਨ ਪ੍ਰੰਤੂ ਅੱਜ ਰਿਹਾਈ ਨਾ ਹੋਣ ਕਾਰਨ ਇਹ ਸਾਰੇ ਪ੍ਰਬੰਧ ਧਰੇ-ਧਰਾਏ ਹੀ ਰਹਿ ਗਏ। ਸਿੱਧੂ ਸਮਰਥਕ ਇਸਦੇ ਲਈ ਪੰਜਾਬ ਸਰਕਾਰ ਨੂੰ ਕੋਸਦੇ ਨਜ਼ਰ ਆਏ ਤੇ ਉਨ੍ਹਾਂ ਵਿਚ ਉਦਾਸੀ ਵਾਲਾ ਮਾਹੌਲ ਵੀ ਦੇਖਣ ਨੂੰ ਮਿਲਿਆ। ਬਠਿੰਡਾ ਪੱਟੀ ’ਚ ਨਵਜੋਤ ਸਿੰਘ ਸਿੱਧੂ ਦੇ ਸਮਰਥਕਾਂ ਵਿਚ ਬਠਿੰਡਾ ਦਿਹਾਤੀ ਹਲਕੇ ਦੇ ਇੰਚਾਰਜ਼ ਹਰਵਿੰਦਰ ਸਿੰਘ ਲਾਡੀ ਤੋਂ ਇਲਾਵਾ ਮੋੜ ਹਲਕੇ ਦੇ ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ ਅਤੇ ਮਾਨਸਾ ਹਲਕੇ ਦੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵਲੋਂ ਸਵਾਗਤ ਲਈ ਪਟਿਆਲਾ ਜਾਣ ਵਾਸਤੇ ਵੱਡੀਆਂ ਤਿਆਰੀਆਂ ਕੀਤੀਆਂ ਹੋਈਆਂ ਸਨ। ਪ੍ਰੰਤੂ ਜਦ ਹੀ ਇਹ ਖ਼ਬਰ ਮਿਲਣੀ ਸ਼ੁਰੂ ਹੋਈ ਕਿ ਪੰਜਾਬ ਸਰਕਾਰ ਅੱਜ ਨਵਜੋਤ ਸਿੰਘ ਸਿੱਧੂ ਨੂੰ ਰਿਹਾਅ ਨਹੀਂ ਕਰ ਰਹੀ ਤਾਂ ਉਨ੍ਹਾਂ ਨੂੰ ਵੀ ਨਿਰਾਸ਼ਾ ਹੋਣ ਲੱਗੀ ਪ੍ਰੰਤੂ ਨਾਲ ਹੀ ਸਰਕਾਰ ਵਿਰੁਧ ਰੋਸ਼ ਵੀ ਪੈਦਾ ਹੋਇਆ। ਹਰਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਸਰਕਾਰ ਜਾਣਬੁੱਝ ਕੇ ਅਜਿਹਾ ਕਰ ਰਹੀ ਹੈ ਕਿਉਂਕਿ ਉਸਨੂੰ ਡਰ ਹੈ ਕਿ ਜੇਕਰ ਨਵਜੋਤ ਸਿੰਘ ਸਿੱਧੂ ਜੋਲ੍ਹ ਤੋਂ ਬਾਹਰ ਆਉਂਦੇ ਹਨ ਤਾਂ ਉਸਦੀਆਂ ਨਾਕਾਮੀਆਂ ਨੂੰ ਪੂਰੇ ਜੋਰ ਸ਼ੋਰ ਨਾਲ ਚੁੱਕਣਗੇ ਤੇ ਪਹਿਲਾਂ ਹੀ ਜਨਤਾ ਦੀਆਂ ਨਜ਼ਰਾਂ ਵਿਚ ਡਿੱਗ ਚੁੱਕੀ ਸਰਕਾਰ ਨੂੰ ਹੋਰ ਵਿਰੋਧਤਾ ਦਾ ਸਾਹਮਣਾ ਕਰਨਾ ਪਏਗਾ। ਉਨ੍ਹਾਂ ਕਿਹਾ ਕਿ ਸੱਚ ਨੂੰ ਥੋੜੇ ਸਮੇਂ ਲਈ ਦਬਾਇਆ ਜਾ ਸਕਦਾ ਹੈ ਪ੍ਰੰਤੂ ਮਾਰਿਆ ਨਹੀਂ ਜਾ ਸਕਦਾ।

ਸਰਦੂਲਗੜ੍ਹ ਦੇ ਆਪ ਵਿਧਾਇਕ ’ਤੇ ਦੋ ਲੜਕੀਆਂ ਨੇ ਲਗਾਏ ਨੌਕਰੀ ਖੋਹਣ ਦੇ ਦੋਸ਼

0

ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 25 ਜਨਵਰੀ : ਮਾਨਸਾ ਦੇ ਸਰਦੂਲਗੜ੍ਹ ਹਲਕੇ ਤੋਂ ਆਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਉਪਰ ਆਪਣੇ ਚਹੇਤੇ ਨੂੰ ਨੌਕਰੀ ਦਿਵਾਉਣ ਲਈ ਉਸਦਾ ਹੱਕ ਮਾਰਨ ਦੇ ਦੋਸ਼ ਲੱਗੇ ਹਨ। ਅੱਜ ਬਠਿੰਡਾ ਵਿੱਚ ਕੀਤੀ ਇੱਕ ਪ੍ਰੈਸ ਕਾਨਫਰੰਸ ਦੌਰਾਨ ਪਿੰਡ ਫੱਤਾ ਦੀ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੁਝ ਸਮਾਂ ਪਹਿਲਾਂ ਸਹਿਕਾਰਤਾ ਵਿਭਾਗ ਅਧੀਨ ਚੱਲ ਰਹੀਆਂ ਸਹਿਕਾਰੀ ਸਭਾਵਾਂ ਵਿਚ ਬਿਜ਼ਨਸ ਅਸਿਸਟੈਂਟ ਦੀਆਂ 19 ਪੋਸਟਾਂ ਕੱਢਿਆ ਗਈਆ ਸਨ ਜਿਸ ਲਈ ਉਸ ਨੇ ਵੀ ਅਪਣੇ ਪਿੰਡ ਦੀ ਖ਼ਾਲੀ ਪਈ ਪੋਸਟ ਲਈ ਅਪਲਾਈ ਕੀਤਾ ਸੀ। ਗੁਰਪ੍ਰੀਤ ਕੌਰ ਨੇ ਦਾਅਵਾ ਕੀਤਾ ਕਿ ਉਸਦੀ ਮੈਰਿਟ ਸਾਰੇ ਉਮੀਦਵਾਰਾਂ ਵਿਚੋਂ ਉਪਰ ਸੀ ਪ੍ਰੰਤੂ ਹਲਕਾ ਵਿਧਾਇਕ ਵੱਲੋਂ ਆਪਣੇ ਇੱਕ ਚਹੇਤੇ ਨੌਜਵਾਨ ਨੂੰ ਐਡਜਸਟ ਕਰਵਾਉਣ ਲਈ ਉਸ ਉਪਰ ਜੁਆਇੰਨ ਨਾ ਕਰਨ ਲਈ ਦਬਾਅ ਬਣਾਇਆ ਜਾ ਰਿਹਾ ਹੈ। ਉਕਤ ਲੜਕੀ ਨੇ ਹਲਕਾ ਵਿਧਾਇਕ ਦੀ ਕਥਿਤ ਦਬਾਅ ਪਾਉਣ ਵਾਲੀ ਆਡੀਓ ਵੀ ਜਾਰੀ ਕਰਦਿਆਂ ਦਾਅਵਾ ਕਰਦੇ ਹੋਏ ਕਿਹਾ ਕਿ ਇਸ ਸਬੰਧ ਵਿੱਚ ਉਸਨੇ ਮੁੱਖ ਮੰਤਰੀ ਦਫ਼ਤਰ ਤੱਕ ਵੀ ਪਹੁੰਚ ਕੀਤੀ ਸੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਅਤੇ ਭੈਣ ਦੇ ਵੀ ਧਿਆਨ ਵਿੱਚ ਇਹ ਮਾਮਲਾ ਲਿਆਂਦਾ ਗਿਆ ਹੈ, ਜਿਨ੍ਹਾਂ ਉਸ ਨੂੰ ਭਰੋਸਾ ਦਵਾਇਆ ਹੈ ਕਿ ਹੈ ਉਸਦੇ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ। ਗੁਰਪ੍ਰੀਤ ਕੌਰ ਨੇ ਗਣਤੰਤਰਤਾ ਦਿਵਸ ਮੌਕੇ ਬਠਿੰਡਾ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਉਹਨਾਂ ਸਮੇਤ ਸਮੂਹ ਪੰਜਾਬੀਆਂ ਨੇ ਬਦਲਾਅ ਦੀ ਆਸ ਨਾਲ ਉਨ੍ਹਾਂ ਨੂੰ ਵੋਟਾਂ ਪਾਈਆਂ ਸਨ ਪਰੰਤੂ ਹੁਣ ਉਹ ਆਪਦਿਆਂ ਵੱਲੋਂ ਹੀ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਨੱਥ ਪਾਉਣ। ਲੜਕੀ ਗੁਰਪ੍ਰੀਤ ਕੌਰ ਨੇ ਐਲਾਨ ਕੀਤਾ ਕੇ ਉਹ ਆਪਣਾ ਹੱਕ ਲੈ ਕੇ ਰਹੇਗੀ ਬੇਸ਼ਕ ਇਸ ਦੇ ਲਈ ਉਸਨੂੰ ਅਦਾਲਤ ਦਾ ਦਰਵਾਜ਼ਾ ਹੀ ਕਿਉਂ ਨਾ ਖੜਕਾਉਂਣਾ ਆਵੇ । ਇਸ ਤੋਂ ਇਲਾਵਾ ਉਸ ਨੇ ਚੇਤਾਵਨੀ ਜਾਰੀ ਕਰਦੇ ਹੋਏ ਕਿਹਾ ਕਿ ਜੇਕਰ ਉਸ ਨੂੰ ਹੱਕ ਨਾ ਮਿਲੀਆ ਕਿਸਾਨ ਜਥੇਬੰਦੀਆਂ ਅਤੇ ਹੋਰਨਾ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਵਗੀ। ਇਸ ਮੌਕੇ ਗੁਰਪ੍ਰੀਤ ਕੌਰ ਨਾਲ ਪਿੰਡ ਤਲਵੰਡੀ ਅਕਲੀਆ ਦੀ ਇੱਕ ਹੋਰ ਲੜਕੀ ਅਮਨਦੀਪ ਕੌਰ ਨੇ ਵੀ ਇਸੇ ਤਰ੍ਹਾਂ ਦੇ ਦੋਸ਼ ਲਗਾਉਂਦਿਆਂ ਇਨਸਾਫ ਦੀ ਮੰਗ ਕੀਤੀ। ਉਧਰ ਮੀਡੀਆ ਦੇ ਇਕ ਹਿੱਸਾ ਨਾਲ ਵਿਧਾਇਕ ਗੁਰਪ੍ਰੀਤ ਸਿੰਘ ਬਣਵਾਲੀ ਨਾਲ ਗਲ ਕਰਦਿਆਂ ਹੋਇਆ ਕਿਹਾ ਕਿ ਮੇਰਾ ਇਸ ਪੋਸਟ ( ਨੌਕਰੀ) ਕੋਈ ਸਬੰਧ ਨਹੀਂ ਹੈ। ਉਨਾ ਕਿਹਾ ਕਿ ਇਹ ਸਰਕਾਰੀ ਅਧਕਰੀਆ ਨੇ ਦੇਖਣਾ ਹੈ ਕਿ ਕਿਸ ਦੀ ਮੈਰਟ ਬਣਦੀ ਹੈ।

ਗਣਤੰਤਰ ਦਿਵਸ ਸਮਾਗਮ ਦੇ ਮੱਦੇਨਜ਼ਰ ਪੰਜਾਬ ਵਿੱਚ ਰੈੱਡ ਅਲਰਟ ਜਾਰੀ

0

ਡੀਜੀਪੀ ਗੌਰਵ ਯਾਦਵ ਨੇ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਸੰਵੇਦਨਸ਼ੀਲ ਥਾਵਾਂ ‘ਤੇ ਵਾਧੂ ਬਲ ਕੀਤਾ ਤਾਇਨਾਤ
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ, ਪੰਜਾਬ ਪੁਲਿਸ ਗਣਤੰਤਰ ਦਿਵਸ-2023 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ
ਏਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਸੂਬਾ-ਪੱਧਰੀ ਸਮਾਗਮ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਵਿਖੇ ਖ਼ੁਦ ਮੌਜੂਦ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 25 ਜਨਵਰੀ:ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਰਹੱਦੀ ਸੂਬੇ ਪੰਜਾਬ ਵਿੱਚ ਗਣਤੰਤਰ ਦਿਵਸ-2023 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਅੱਜ ਸੂਬੇ ਭਰ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਸੀਪੀਜ਼/ਐਸਐਸਪੀਜ਼ ਨਾਲ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਾਰੇ ਜ਼ਿਲ੍ਹਾ ਮੁਖੀਆਂ ਨੂੰ ਆਪਣੇ ਅਧਿਕਾਰ ਖੇਤਰਾਂ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਸਾਰੇ ਸਟੇਸ਼ਨ ਹਾਊਸ ਅਫਸਰਾਂ (ਐਸਐਚਓਜ਼) ਅਤੇ ਗਜ਼ਟਿਡ ਅਫਸਰਾਂ ਨੂੰ ਗਣਤੰਤਰ ਦਿਵਸ ਸਮਾਗਮ ਦੀ ਸਮਾਪਤੀ ਤੱਕ ਫੀਲਡ ਵਿੱਚ ਰਹਿਣ ਲਈ ਵੀ ਕਿਹਾ।ਉਨ੍ਹਾਂ ਦੱਸਿਆ ਕਿ ਸੂਬੇ ਦੇ ਅਹਿਮ ਜ਼ਿਲ੍ਹਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਚੰਡੀਗੜ੍ਹ ਤੋਂ ਸੀਨੀਅਰ ਅਧਿਕਾਰੀ ਤਾਇਨਾਤ ਕਰਨ ਦੇ ਨਾਲ ਨਾਲ ਸੰਵੇਦਨਸ਼ੀਲ ਥਾਵਾਂ ’ਤੇ ਵਾਧੂ ਬਲ ਵੀ ਤਾਇਨਾਤ ਕੀਤੇ ਗਏ ਹਨ।
ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਜਲੰਧਰ ਵਿਖੇ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਖ਼ੁਦ ਉਥੇ ਮੌਜੂਦ ਹਨ, ਨੇ ਦੱਸਿਆ ਕਿ ਡੀਜੀਪੀ ਪੰਜਾਬ ਵੱਲੋਂ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਵਿਆਪਕ ਚੈਕਿੰਗ ਦੇ ਵੀ ਹੁਕਮ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ।ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਹਰ ਸਮੇਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ ਅਤੇ ਕਿਹਾ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਨਜ਼ਰ ਆਉਂਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋਕ 112 ਜਾਂ 181 ਹੈਲਪਲਾਈਨ ਨੰਬਰਾਂ ‘ਤੇ ਪੁਲਿਸ ਨੂੰ ਸੂਚਿਤ ਕਰ ਸਕਦੇ ਹਨ।ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੀਰਵਾਰ ਨੂੰ ਜਲੰਧਰ ਵਿਖੇ ਹੋਣ ਵਾਲੇ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ ਅਤੇ ਸਲਾਮੀ ਲੈਣਗੇ।

ਕੌਮੀ ਵੋਟਰ ਦਿਵਸ ‘ਤੇ ਰਾਜ ਪੱਧਰੀ ਸਮਾਗਮ ਦੌਰਾਨ ਨੌਜਵਾਨਾਂ ਨੂੰ ਪੰਜਾਬ ਦੀ ਸਭ ਤੋਂ ਵੱਡੀ ਲੋਕਤੰਤਰਿਕ ਪ੍ਰਣਾਲੀ ਵਿੱਚ ਭਾਗ ਲੈਣ ਦਾ ਸੱਦਾ

0

ਨੌਜਵਾਨ ਆਪਣੇ ਵੋਟ ਦੇ ਹੱਕ ਦੀ ਵਰਤੋਂ ਜ਼ਰੂਰ ਕਰਨ : ਅਰੁਣ ਸੇਖੜੀ
2024 ਦੀਆਂ ਲੋਕਾਂ ਸਭਾ ਚੋਣਾਂ ‘ਚ 100 ਫ਼ੀਸਦੀ ਮਤਦਾਨ ਯਕੀਨੀ ਬਣਾਉਣ ਲਈ ਨੌਜਵਾਨ ਨਿਭਾਉਣ ਅਹਿਮ ਭੂਮਿਕਾ : ਵਧੀਕ ਮੁੱਖ ਚੋਣ ਅਫ਼ਸਰ
ਵਿਧਾਨ ਸਭਾ ਚੋਣਾਂ ‘ਚ ਬਿਹਤਰੀਨ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ
ਲੋਕਤੰਤਰਿਕ ਪ੍ਰਣਾਲੀ ‘ਚ ਹਿੱਸਾ ਲੈਣ ਦਾ ਲਿਆ ਹਲਫ਼
ਪੰਜਾਬੀ ਖ਼ਬਰਸਾਰ ਬਿਉਰੋ
ਪਟਿਆਲਾ, 25 ਜਨਵਰੀ:ਕੌਮੀ ਵੋਟਰ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਡਵੀਜ਼ਨਲ ਕਮਿਸ਼ਨਰ ਪਟਿਆਲਾ ਮੰਡਲ ਅਰੁਣ ਸੇਖੜੀ ਨੇ ਨੌਜਵਾਨ ਵੋਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਦੇਸ਼ ਦੇ ਸੰਵਿਧਾਨ ਨੇ ਸਾਨੂੰ ਵੋਟ ਕਰਨ ਦਾ ਜੋ ਅਧਿਕਾਰੀ ਦਿੱਤਾ ਹੈ, ਉਸ ਦੀ ਹਰੇਕ ਯੋਗ ਵੋਟਰ ਨੂੰ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਜਿਹੜੇ ਲੋਕ ਆਪਣੇ ਇਸ ਅਧਿਕਾਰ ਦੀ ਸਹੀ ਵਰਤੋਂ ਨਹੀਂ ਕਰਦੇ ਉਨ੍ਹਾਂ ਨੂੰ ਵੀ ਪ੍ਰੇਰਿਤ ਕਰਕੇ ਲੋਕਤੰਤਰ ਦੇ ਇਸ ਸਭ ਤੋਂ ਵੱਡੇ ਤਿਉਹਾਰ ਦਾ ਹਿੱਸਾ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨ ਦੀ ਜ਼ਰੂਰਤ ਹੈ। ਅਰੁਣ ਸੇਖੜੀ ਨੇ ਕਿਹਾ ਕਿ ਭਵਿੱਖ ਦੇ ਵੋਟਰਾਂ ਨੂੰ ਆਪਣੀਆਂ ਵੋਟਾਂ ਰਜਿਸਟਰਡ ਕਰਵਾਉਣ ਲਈ ਹੋਰ ਵਧੇਰੇ ਉਤਸ਼ਾਹਤ ਕਰਨ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਨੌਜਵਾਨ ਵਰਗ ਨੂੰ ਬਿਨਾਂ ਕਿਸੇ ਡਰ, ਲਾਲਚ ਤੇ ਜਾਤਪਾਤ ਅਤੇ ਧਰਮ ਤੋਂ ਨਿਰਪੱਖ ਹੋ ਕੇ ਵੋਟ ਪਾਉਣ ਦੀ ਸਹੁੰ ਵੀ ਚੁਕਾਈ।ਸਮਾਗਮ ਦੌਰਾਨ ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਵਿਪੁਲ ਉਜਵਲ ਨੇ ਨੌਜਵਾਨਾਂ ਨੂੰ ਲੋਕ ਸਭਾ ਚੋਣਾਂ ਵਿੱਚ ਪੂਰੇ ਉਤਸ਼ਾਹ ਨਾਲ ਸ਼ਾਮਲ ਹੋਣ ਅਤੇ ਸਭ ਤੋਂ ਵੱਡੀ ਲੋਕਤੰਤਰਿਕ ਪ੍ਰਣਾਲੀ ਵਿੱਚ ਭਾਗ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ 2024 ਵਿੱਚ ਹੋਣ ਵਾਲੀਆਂ ਚੋਣਾਂ ‘ਚ 100 ਫ਼ੀਸਦੀ ਵੋਟਾਂ ਪਾਉਣ ਦਾ ਟੀਚਾ ਪੂਰਾ ਕੀਤਾ ਜਾਵੇ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਲਾ ਭਵਨ ਵਿੱਚ ਕੌਮੀ ਵੋਟਰ ਦਿਵਸ ਦੇ ਅਵਸਰ ‘ਤੇ ਕਰਵਾਏ ਗਏ ਰਾਜ ਪੱਧਰੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਅਰੁਣ ਸੇਖੜੀ ਤੇ ਵਿਪੁਲ ਉਜਵਲ ਨੇ ਵਿਧਾਨ ਸਭਾ ਚੋਣਾਂ ‘ਚ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਵਾਲੇ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਬੈਸਟ ਇਲੈਕਟਰੋਲ ਪ੍ਰੈਕਟਿਸ ਅਵਾਰਡ-2022 ਆਈ.ਏ.ਐਸ. ਅਧਿਕਾਰੀ ਡਾਇਰੈਕਟਰ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ, ਸੋਨਾਲੀ ਗਿਰਿ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਜਲੰਧਰ ਜਸਪ੍ਰੀਤ ਸਿੰਘ, ਡਾਇਰੈਕਟਰ ਫੂਡ ਐਂਡ ਸਿਵਲ ਸਪਲਾਈ ਵਿਭਾਗ ਘਣਸ਼ਿਆਮ ਥੋਰੀ ਤੇ ਐਸ.ਐਸ.ਪੀ ਵਿਵੇਕ ਸ਼ੀਲ ਸੋਨੀ ਨੂੰ ਪ੍ਰਦਾਨ ਕੀਤੇ ਗਏ।ਜਦਕਿ ਸਟੇਟ ਆਈਕਨ ਦਿਵਿਆਂਗਜਨ ਵੋਟਰ ਡਾ. ਕਿਰਨ, ਪੈਰਾ ਸਾਈਕਲਿਸਟ-ਕਮ-ਜ਼ਿਲ੍ਹਾ ਸਵੀਪ ਆਈਕਨ ਜਗਵਿੰਦਰ ਸਿੰਘ, ਜ਼ਿਲ੍ਹਾ ਆਈਕਨ ਉਜਾਗਰ ਸਿੰਘ ਅੰਟਾਲ, ਗੁਰਪ੍ਰੀਤ ਸਿੰਘ ਨਾਮਧਾਰੀ ਅਤੇ ਜਗਦੀਪ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਡਾ. ਨਵਦੀਪ ਵਾਲੀਆ, ਪ੍ਰਿੰਸੀਪਲ ਗੁਰਬਖ਼ਸ਼ੀਸ਼ ਸਿੰਘ, ਮਨਪ੍ਰੀਤ ਸਿੰਘ ਅਨੇਜਾ ਦਾ ਸਵੀਪ ਗਤੀਵਿਧੀਆਂ ਵਿੱਚ ਪਾਏ ਗਏ ਯੋਗਦਾਨ ਲਈ ਸਨਮਾਨ ਕੀਤਾ ਗਿਆ। ਜ਼ਿਲ੍ਹਾ ਪੱਧਰ ਉੱਪਰ ਵਧੀਆ ਕਾਰਗੁਜ਼ਾਰੀ ਲਈ ਐਸ.ਡੀ.ਐਮ ਨਾਭਾ ਦਮਨਜੀਤ ਕੌਰ, ਨੋਡਲ ਅਫ਼ਸਰ ਸਤਬੀਰ ਸਿੰਘ ਗਿੱਲ ਅਤੇ ਚੋਣ ਤਹਿਸੀਲਦਾਰ ਰਾਮਜੀ ਲਾਲ ਅਤੇ ਚੋਣ ਕਾਨੂੰਨਗੋ ਰਾਜਪੁਰਾ ਸਤਿੰਦਰ ਕੌਰ ਨੂੰ ਵੀ ਸਨਮਾਨਿਤ ਕੀਤਾ ਗਿਆ।ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਆਏ ਮਹਿਮਾਨਾਂ ਨੂੰ ਜੀ ਆਇਆ ਆਖਿਆ ਗਿਆ ਅਤੇ ਜ਼ਿਲ੍ਹੇ ਦੀਆਂ ਸਵੀਪ ਗਤੀਵਿਧੀਆਂ ਉੱਪਰ ਚਾਨਣਾ ਪਾਇਆ।ਸਮਾਗਮ ਦੀ ਸ਼ੁਰੂਆਤ ਪੈਰਾਸਾਈਕਲਿਸਟ-ਕਮ-ਜ਼ਿਲ੍ਹਾ ਸਵੀਪ ਆਈਕਨ ਜਗਵਿੰਦਰ ਸਿੰਘ ਦੀ ਅਗਵਾਈ ਵਿੱਚ ਸਾਈਕਲ ਰੈਲੀ ਨਾਲ ਕੀਤੀ ਗਈ, ਜਿਸ ਵਿੱਚ ਵਧੀਕ ਮੁੱਖ ਚੋਣ ਅਫ਼ਸਰ ਵਿਪੁਲ ਉਜਵਲ ਅਤੇ ਚੋਣ ਅਫ਼ਸਰ ਪੰਜਾਬ ਭਰਤ ਭੂਸ਼ਣ ਬਾਂਸਲ ਨੇ ਉਚੇਚੇ ਤੌਰ ‘ਤੇ ਸਾਈਕਲ ਚਲਾ ਕੇ ਸ਼ਮੂਲੀਅਤ ਕੀਤੀ। ਇਸ ਰੈਲੀ ਵਿੱਚ ਜਿੱਥੇ ਸੈਂਕੜਿਆਂ ਵਿੱਚ ਵਿਦਿਆਰਥੀਆਂ ਅਤੇ ਅਧਿਕਾਰੀਆਂ ਨੇ ਭਾਗ ਲਿਆ ਉੱਥੇ ਹੀ ਹਾਰਲੇ ਡੇਵਿਡਸਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਸ਼ਮੂਲੀਅਤ ਕਰਕੇ ਵੱਖਰਾ ਰੰਗ ਬੰਨਿਆ।
ਇਸ ਮੌਕੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ (ਬਲਾਈਂਡ ਐਂਡ ਡੈਫ਼ ਸਕੂਲ, ਸੈਫ਼ਦੀਪੁਰ, ਪਟਿਆਲਾ) ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਵਿਜੈ ਯਮਲਾ ਜੱਟ ਦੀ ਅਗਵਾਈ ਵਿੱਚ ਲੋਕ ਸਾਜ਼ਾਂ ਦੇ ਆਰਕੈਸਟਰਾ ਦੀ ਪੇਸ਼ਕਾਰੀ ਕੀਤੀ ਗਈ। ਭਾਰਤ ਚੋਣ ਕਮਿਸ਼ਨ ਵੱਲੋਂ ਦਿਵਿਆਂਗਜਨ ਲਈ ਬਣਾਈ ਗਈ ਵਿਸ਼ੇਸ਼ ਐਪ ‘ਸਕਸ਼ਮ-ਈ.ਸੀ.ਆਈ’ ਨੂੰ ਦਰਸਾਉਂਦੀ ਗੁਰਪ੍ਰੀਤ ਸਿੰਘ ਨਾਮਧਾਰੀ ਵੱਲੋਂ ਬਣਾਈ ਗਈ ਪੇਂਟਿੰਗ ਦਾ ਮੁੱਖ ਮਹਿਮਾਨ ਵੱਲੋਂ ਵਿਮੋਚਨ ਕੀਤਾ ਗਿਆ। ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ ਪੰਜਾਬ ਚੋਣਾਂ ਦੇ ਮੈਸਕਾਟ ‘ਸ਼ੇਰਾ’ ਦੇ ਰੂਪ ਵਿੱਚ ਸਮਾਗਮ ਵਿੱਚ ਹਿੱਸਾ ਲਿਆ। ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਸਾਈਨ ਲੈਂਗੁਏਜ ਵਿੱਚ ਰਾਸ਼ਟਰ ਗਾਨ ਪੇਸ਼ ਕੀਤਾ ਗਿਆ। ਰਾਜ ਅਤੇ ਜ਼ਿਲ੍ਹਾ ਦਿਵਿਆਂਗਜਨ ਕੋਆਰਡੀਨੇਟਰਾਂ ਜਿਨ੍ਹਾਂ ਨੇ ਵਲੰਟੀਅਰ ਵੱਜੋਂ ਚੋਣਾਂ ਵਿੱਚ ਸੇਵਾ ਪ੍ਰਦਾਨ ਕੀਤੀ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਸਮੁੱਚੇ ਸਮਾਗਮ ਦੀ ਦੇਖ-ਰੇਖ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ ਅਤੇ ਗੁਰਬਖ਼ਸ਼ੀਸ਼ ਸਿੰਘ ਅੰਟਾਲ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਵੱਲੋਂ ਕੀਤੀ ਗਈ।
ਕੈਪਸ਼ਨ : ਡਵੀਜ਼ਨਲ ਕਮਿਸ਼ਨਰ ਅਰੁਣ ਸੇਖੜੀ ਤੇ ਵਧੀਕ ਮੁੱਖ ਚੋਣ ਅਫ਼ਸਰ ਵਿਪੁਲ ਉਜਵਲ ਡਾਇਰੈਕਟਰ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਸੋਨਾਲੀ ਗਿਰਿ ਨੂੰ ਸਨਮਾਨਿਤ ਕਰਦੇ ਹੋਏ।

ਸਕਰੈਪ ਵਾਹਨ ਦੇ ਮਾਲਕ ਵੱਲੋਂ ਨਵਾਂ ਵਾਹਨ ਖ਼ਰੀਦਣ ’ਤੇ ਮੋਟਰ ਵਹੀਕਲ ਟੈਕਸ ਤੋਂ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ: ਲਾਲਜੀਤ ਸਿੰਘ ਭੁੱਲਰ

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 25 ਜਨਵਰੀ:ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪ੍ਰਦੂਸ਼ਣ ਨੂੰ ਘਟਾਉਣ ਦੇ ਮਕਸਦ ਨਾਲ ਸਕਰੈਪ ਵਾਹਨ ਦੇ ਮਾਲਕ ਨੂੰ ਨਵਾਂ ਵਾਹਨ ਖ਼ਰੀਦਣ ’ਤੇ ਮੋਟਰ ਵਹੀਕਲ ਟੈਕਸ ਤੋਂ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੇਂਦਰੀ ਸੜਕੀ ਆਵਾਜਾਈ ਤੇ ਹਾਈਵੇਜ਼ ਮੰਤਰਾਲੇ ਵੱਲੋਂ ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਬਾਰੇ ਲਾਗੂ ਕੀਤੀ ਸਕਰੈਪਿੰਗ ਨੀਤੀ ਦੇ ਸੰਦਰਭ ਵਿੱਚ ਪੰਜਾਬ ਕੈਬਨਿਟ ਵੱਲੋਂ ਪੰਜਾਬ ਮੋਟਰ ਵਹੀਕਲ ਟੈਕਸੇਸ਼ਨ ਐਕਟ-1924 ਦੀ ਧਾਰਾ 13 (3) ਅਧੀਨ ਨਵੀਆਂ ਗੱਡੀਆਂ ਦੀ ਖ਼ਰੀਦ ਮੌਕੇ ਛੋਟ ਦੇਣ ਦਾ ਫ਼ੈਸਲਾ ਕੀਤਾ ਗਿਆ ਸੀ।ਸ. ਭੁੱਲਰ ਨੇ ਦਸਿਆ ਕਿ ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ਮੋਟਰ ਵਹੀਕਲ ਟੈਕਸ ਵਿੱਚ ਟਰਾਂਸਪੋਰਟ ਵਾਹਨ ਮਾਲਕਾਂ ਨੂੰ 15 ਫ਼ੀਸਦੀ ਅਤੇ ਨਾਨ-ਟਰਾਂਸਪੋਰਟ ਵਾਹਨ ਮਾਲਕਾਂ ਨੂੰ 25 ਫ਼ੀਸਦੀ ਤੱਕ ਛੋਟ ਮਿਲੇਗੀ। ਉਨ੍ਹਾਂ ਕਿਹਾ ਕਿ ਵਾਤਾਵਰਣ-ਪੱਖੀ ਫ਼ੈਸਲੇ ਨਾਲ ਸਕਰੈਪਿੰਗ ਪਾਲਿਸੀ ਅਧੀਨ ਟਰਾਂਸਪੋਰਟ ਗੱਡੀਆਂ ਦੇ ਮਾਲਕ ਗੱਡੀ ਦੀ ਰਜਿਸਟ੍ਰੇਸ਼ਨ ਤੋਂ 8 ਸਾਲ ਤੱਕ ਅਤੇ ਨਾਨ-ਟਰਾਂਸਪੋਰਟ ਗੱਡੀਆਂ ਦੇ ਮਾਲਕ 15 ਸਾਲ ਤੱਕ ਸਕੀਮ ਦਾ ਲਾਭ ਉਠਾ ਸਕਦੇ ਹਨ। ਇਸ ਨੀਤੀ ਤਹਿਤ ਜਿਸ ਵੇਲੇ ਗੱਡੀ ਨੂੰ ਸਕਰੈਪ ਕੀਤਾ ਜਾਵੇਗਾ ਤਾਂ ਇਸ ਬਾਰੇ ਸਕਰੈਪਰ ਵੱਲੋਂ ਹੀ ਗੱਡੀ ਦੀ ਖ਼ਰੀਦ ਕੀਤੀ ਜਾਵੇਗੀ। ਇਸ ਉਪਰੰਤ ਸਕਰੈਪਰ ਵੱਲੋਂ ਵਾਹਨ ਦੇ ਮਾਲਕ ਨੂੰ ਸਰਟੀਫ਼ਿਕੇਟ ਆਫ਼ ਡਿਪਾਜ਼ਿਟ (ਵਾਹਨ ਜਮ੍ਹਾਂ ਕਰਵਾਉਣ ਦਾ ਸਰਟੀਫ਼ਿਕੇਟ) ਜਾਰੀ ਕੀਤਾ ਜਾਵੇਗਾ ਜਿਸ ਨੂੰ ਗੱਡੀ ਮਾਲਕ ਵੱਲੋਂ ਸਬੰਧਤ ਲਾਇਸੰਸਿੰਗ ਅਥਾਰਟੀ ਕੋਲ ਜਮ੍ਹਾਂ ਕਰਵਾਉਣ ਉਤੇ ਨਵੀਂ ਗੱਡੀ ਦੀ ਰਜਿਸਟ੍ਰੇਸ਼ਨ ਦੇ ਮੋਟਰ ਵਹੀਕਲ ਟੈਕਸ ਵਿਚ ਬਣਦੀ ਛੋਟ ਮਿਲੇਗੀ।ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਗੱਡੀ ਨੂੰ ਰਜਿਸਟ੍ਰੇਸ਼ਨ ਤੋਂ 8 ਸਾਲ ਤੱਕ ਸਕਰੈਪ ਕਰਨਾ ਆਪਸ਼ਨਲ ਹੈ।

Our Visitor

1909735