Sunday, May 10, 2026
Home Blog Page 223

ਕਬੱਡੀ ਪ੍ਰਮੋਟਰ ਕਤਲ ਕੇਸ: ਪੱਛਮੀ ਬੰਗਾਲ ਤੋਂ ਦੋ ਸ਼ੂਟਰਾਂ ਸਮੇਤ ਤਿੰਨ ਮੁਲਜ਼ਮ ਕਾਬੂ

0

👉ਮਾਮਲੇ ਨੂੰ ਮੁਕੰਮਲ ਤੌਰ ‘ਤੇ ਸੁਲਝਾਉਣ ਲਈ ਬਾਕੀ ਸਾਥੀਆਂ ਦੀ ਪਛਾਣ ਕਰਨ ਅਤੇ ਕਾਬੂ ਕਰਨ ਲਈ ਯਤਨ ਜਾਰੀ: ਡੀਜੀਪੀ ਗੌਰਵ ਯਾਦਵ
SAS Nagar News:ਪੰਜਾਬ, ਮਹਾਰਾਸ਼ਟਰ, ਕਰਨਾਟਕ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਖੁਫੀਆ ਜਾਣਕਾਰੀ ਅਧਾਰਤ ਕੀਤੀ ਕਾਰਵਾਈ ਸਦਕਾ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਟੀਮ ਨੇ ਪੱਛਮੀ ਬੰਗਾਲ ਦੇ ਹਾਵੜਾ ਤੋਂ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਕਤਲ ਵਿੱਚ ਸ਼ਾਮਲ ਦੋ ਸ਼ੂਟਰਾਂ ਅਤੇ ਉਨ੍ਹਾਂ ਦੇ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨ ਪਾਠਕ ਉਰਫ਼ ਕਰਨ ਡਿਫਾਲਟਰ ਵਾਸੀ ਅੰਮ੍ਰਿਤਸਰ; ਤਰਨਦੀਪ ਸਿੰਘ ਵਾਸੀ ਬਰ੍ਹੇਵਾਲ, ਲੁਧਿਆਣਾ ਅਤੇ ਆਕਾਸ਼ਦੀਪ ਵਾਸੀ ਉੱਪਲ, ਤਰਨ ਤਾਰਨ ਵਜੋਂ ਹੋਈ ਹੈ। ਮੁਲਜ਼ਮਾਂ ਨੂੰ ਸਿੱਕਮ ਪੁਲਿਸ, ਮੁੰਬਈ ਪੁਲਿਸ, ਪੱਛਮੀ ਬੰਗਾਲ ਐਸਟੀਐਫ, ਕੇਂਦਰੀ ਏਜੰਸੀਆਂ ਅਤੇ ਸਥਾਨਕ ਹਾਵੜਾ ਪੁਲਿਸ ਦੀ ਸਹਾਇਤਾ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ 15 ਦਸੰਬਰ, 2025 ਨੂੰ ਸੋਹਾਣਾ, ਐਸਏਐਸ ਨਗਰ ਵਿਖੇ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਹਮਲਾਵਰਾਂ ਨੇ ਰਾਣਾ ਬਲਾਚੌਰੀਆ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਇਹ ਵੀ ਪੜ੍ਹੋ ਸਰਪੰਚ ਜਰਮਲ ਸਿੰਘ ਕ+ਤ+ਲ ਕਾਂਡ; ਦੋਨੋਂ ਮੁੱਖ ਸ਼ੂਟਰ ਛੱਤੀਸਗੜ੍ਹ ਤੋਂ ਗ੍ਰਿਫਤਾਰ, 5 ਹੋਰ ਹਿਰਾਸਤ ਵਿਚ ਲਏ

ਇਸ ਮਾਮਲੇ ਵਿੱਚ ਹੁਣ ਤੱਕ ਕੁੱਲ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਬਾਕੀ ਦੋ ਮੁਲਜ਼ਮਾਂ ਦੀ ਪਛਾਣ ਐਸ਼ਦੀਪ ਸਿੰਘ ਅਤੇ ਦਵਿੰਦਰ ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਕਰਨ ਪਾਠਕ ਅਤੇ ਤਰਨਦੀਪ ਸਿੰਘ ਸ਼ੂਟਰ ਹਨ ਜਦੋਂਕਿ ਆਕਾਸ਼ਦੀਪ ਵਿਦੇਸ਼ੀ ਹੈਂਡਲਰ ਅਮਰ ਖਾਬੇ ਰਾਜਪੂਤਾ ਦੇ ਨਜ਼ਦੀਕੀ ਰਿਸ਼ਤੇਦਾਰ ਹੈ ਅਤੇ ਉਸ ਨੂੰ ਸ਼ੂਟਰਾਂ ਨੂੰ ਪਨਾਹ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਗ੍ਰਿਫ਼ਤਾਰ ਵਿਅਕਤੀਆਂ ਨੂੰ ਅਗਲੇਰੀ ਜਾਂਚ ਲਈ ਪੰਜਾਬ ਲਿਆਂਦਾ ਜਾ ਰਿਹਾ ਹੈ।ਡੀਜੀਪੀ ਨੇ ਕਿਹਾ ਕਿ ਮਾਮਲੇ ਦੀ ਗੁੱਥੀ ਸੁਲਝਾਉਣ ਲਈ ਉਸਦੇ ਬਾਕੀ ਸਾਥੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਫੜਨ ਦੀਆਂ ਕੋਸ਼ਿਸ਼ਾਂ ਜਾਰੀ ਹਨ।ਇਸ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਏਜੀਟੀਐਫ ਗੁਰਮੀਤ ਸਿੰਘ ਚੌਹਾਨ ਨੇ ਕਿਹਾ ਕਿ ਸੰਗਠਿਤ, ਗੈਂਗਸਟਰਾਂ ਦੀ ਆਪਸੀ ਦੁਸ਼ਮਣੀ ਅਤੇ ਵਿਦੇਸ਼-ਅਧਾਰਤ ਹੈਂਡਲਰਾਂ ਦੀ ਸ਼ਮੂਲੀਅਤ ਦੇ ਸਪੱਸ਼ਟ ਸੰਕੇਤ ਮਿਲਣ ਤੋਂ ਤੁਰੰਤ ਬਾਅਦ ਏਜੀਟੀਐਫ ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ ਦੁਖਦਾਈਕ ਖ਼ਬਰ; ਪਤੰਗ ਉਡਾਉਂਦੇ 12 ਸਾਲਾਂ ਬੱਚੇ ਦੀ ਛੱਤ ਤੋਂ ਡਿੱਗਣ ਕਾਰਨ ਹੋਈ ਮੌ+ਤ

ਉਨ੍ਹਾਂ ਕਿਹਾ ਕਿ ਸੀਸੀਟੀਵੀ ਫੁਟੇਜ ਦੀ ਜਾਂਚ ਰਾਹੀਂ ਏਜੀਟੀਐਫ ਅਤੇ ਐਸਏਐਸ ਨਗਰ ਪੁਲਿਸ ਨੇ ਮੁਲਜ਼ਮਾਂ ਦੀਆਂ ਅਪਰਾਧ ਤੋਂ ਪਹਿਲਾਂ ਅਤੇ ਬਾਅਦ ਦੀਆਂ ਗਤੀਵਿਧੀਆਂ ਨੂੰ ਜੋੜਦਿਆਂ ਅਪਰਾਧ ਵਿੱਚ ਵਰਤੇ ਗਏ ਵਾਹਨਾਂ ਦੀ ਪਛਾਣ ਕੀਤੀ ਅਤੇ ਪਾਨੀਪਤ ਟੋਲ ਪਲਾਜ਼ਾ ਤੱਕ ਉਹਨਾਂ ਦੇ ਭੱਜਣ ਦੇ ਰਸਤੇ ਦਾ ਪਤਾ ਲਗਾਇਆ।ਡੀਆਈਜੀ ਨੇ ਕਿਹਾ ਕਿ ਮੁਲਜ਼ਮ ਮੁੰਬਈ, ਬੰਗਲੌਰ, ਸਿਲੀਗੁੜੀ, ਸਿੱਕਮ, ਗੰਗਟੋਕ ਅਤੇ ਕੋਲਕਾਤਾ ਵੱਲ ਫਰਾਰ ਹੋ ਗਏ ਅਤੇ ਇਹਨਾਂ ਸਥਾਨਾਂ ਤੋਂ ਮੁਲਜ਼ਮਾਂ ਦੀ ਪ੍ਰਾਪਤ ਡਿਜੀਟਲ ਜਾਣਕਾਰੀ ਰਾਹੀਂ ਐਸਟੀਐਫ ਕੋਲਕਾਤਾ ਦੇ ਸਹਿਯੋਗ ਨਾਲ ਡੀਐਸਪੀ ਰਾਜਨ ਪਰਮਿੰਦਰ ਦੀ ਅਗਵਾਈ ਵਾਲੀ ਏਜੀਟੀਐਫ ਟੀਮ ਨੇ ਮੁਲਜ਼ਮਾਂ ਨੂੰ ਪੱਛਮੀ ਬੰਗਾਲ ਦੇ ਹਾਵੜਾ ਤੋਂ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਸ਼ੂਟਰਾਂ ਦਾ ਅਪਰਾਧਿਕ ਰਿਕਾਰਡ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।ਇਸ ਸਬੰਧੀ ਕੇਸ ਥਾਣਾ ਸੋਹਾਣਾ, ਐਸਏਐਸ ਨਗਰ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 103(1), 109, 3(5) ਅਤੇ 61(2) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 312 ਮਿਤੀ 16/12/2025 ਨੂੰ ਦਰਜ ਕੀਤਾ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Australia ਤੋਂ ਪੁੱਤ ਦੀ ਲੋਹੜੀ ਮਨਾਉਣ ਆਏ ਨੌਜਵਾਨ ਨੇ ਪਤਨੀ ਦਾ ਕੀਤਾ ਕ+ਤ+ਲ

0

Amritsar News: ਅੰਮ੍ਰਿਤਸਰ ਦੇ ਨਾਲ ਸਬੰਧਤ ਇੱਕ ਨੌਜਵਾਨ ਵੱਲੋਂ ਇੱਥੋਂ ਦੇ ਇੱਕ ਹੋਟਲ ਵਿਚ ਆਪਣੀ ਹੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਕੁੱਝ ਸਮਾਂ ਪਹਿਲਾਂ ਆਪਣੀ ਪਤਨੀ ਨਾਲ ਆਸਟਰੇਲੀਆ ਤੋਂ ਆਪਣੇ ਬੱਚੇ ਦੀ ਪਹਿਲੀ ਲੋਹੜੀ ਮਨਾਉਣ ਆਇਆ ਸੀ। ਇਹ ਕਤਲ ਦੀ ਘਟਨਾ ਕੋਰਟ ਰੋਡ ‘ਤੇ ਸਥਿਤ ਇੱਕ ਹੋਟਲ ਵਿਚ ਵਾਪਰੀ ਹੈ। ਮ੍ਰਿਤਕ ਔਰਤ ਦੀ ਪਹਿਚਾਣ ਪ੍ਰਭਜੋਤ ਕੌਰ ਜਦਕਿ ਮੁਲਜਮ ਪਤੀ ਦੀ ਪਹਿਚਾਣ ਮਨਦੀਪ ਸਿੰਘ ਢਿੱਲੋ ਵਾਸੀ ਪਿੰਡ ਜੈਠੁਵਾਲ ਜ਼ਿਲ੍ਹਾ ਅੰਮ੍ਰਿਤਸਰ ਦੇ ਤੌਰ ‘ਤੇ ਹੋਈ ਹੈ।

ਇਹ ਵੀ ਪੜ੍ਹੋ ਦੁਖਦਾਈਕ ਖ਼ਬਰ; ਪਤੰਗ ਉਡਾਉਂਦੇ 12 ਸਾਲਾਂ ਬੱਚੇ ਦੀ ਛੱਤ ਤੋਂ ਡਿੱਗਣ ਕਾਰਨ ਹੋਈ ਮੌ+ਤ

ਅੰਮ੍ਰਿਤਸਰ ਪੁਲਿਸ ਨੇ ਮ੍ਰਿਤਕ ਲੜਕੀ ਦੇ ਪਿਤਾ ਮੱਖਣ ਸਿੰਘ ਵਾਸੀ ਪਿੰਡ ਵੜੈਚਾਂ ਤਹਿਸੀਲ ਕਾਹਨੂਵਾਲ ਜ਼ਿਲ੍ਹਾ ਗੁਰਦਾਸਪੁਰ ਦੇ ਬਿਆਨਾਂ ਉੰਪਰ ਪਤੀ ਦੇ ਵਿਰੁਧ ਪਰਚਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੂਚਨਾ ਮੁਤਾਬਕ ਆਪਣੇ ਛੋਟੇ ਬੱਚੇ ਨੂੰ ਸਹੁਰੇ ਪਿੰਡ ਛੱਡ ਕੇ ਪਤਨੀ ਘੁਮਾਉਣ ਦਾ ਬਹਾਨਾ ਲੈ ਕੇ ਆਇਆ ਹੋਇਆ ਸੀ ਤੇ ਘਟਨਾ ਸਮੇਂ ਹੋਟਲ ਵਿਚ ਠਹਿਰਇਆ ਸੀ। ਇਸ ਕਤਲ ਦੀ ਵਾਰਦਾਤ ਨੂੰ ਇੱਕ ਤੇਜਧਾਰ ਹਥਿਆਰ ਨਾਲ ਅੰਜਾਮ ਦਿੱਤਾ ਗਿਆ ਤੇ ਹੋਟਲ ਪ੍ਰਬੰਧਕਾਂ ਵੱਲੋਂ ਹੀ ਪੁਲਿਸ ਨੂੰ ਇਹ ਸੂਚਨਾ ਦਿੱਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਦੁਖਦਾਈਕ ਖ਼ਬਰ; ਪਤੰਗ ਉਡਾਉਂਦੇ 12 ਸਾਲਾਂ ਬੱਚੇ ਦੀ ਛੱਤ ਤੋਂ ਡਿੱਗਣ ਕਾਰਨ ਹੋਈ ਮੌ+ਤ

0

Sangrur News: ਸੰਗਰੂਰ ਜ਼ਿਲ੍ਹੇ ਦੇ ਪਿੰਡ ਤੁੰਗਾਂ ਵਿਖੇ ਇੱਕ ਬਹੁਤ ਹੀ ਦੁਖਦਾਈਕ ਘਟਨਾ ਵਾਪਰਨ ਦੀ ਸੂਚਨਾ ਮਿਲੀ ਹੈ। ਇੱਥੇ ਆਪਣੇ ਘਰ ਦੀ ਤੀਜ਼ੀ ਮੰਜਿਲ਼ ‘ਤੇ ਚੜ੍ਹ ਕੇ ਪਤੰਗ ਉਡਾਉਂਦੇ ਇੱਕ 12 ਸਾਲਾਂ ਬੱਚੇ ਦੀ ਹੇਠਾਂ ਡਿੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਹਰਜੋਤ ਸਿੰਘ ਆਪਣੇ ਮਾਪਿਆ ਦਾ ਇਕਲੌਤਾ ਪੁੱਤਰ ਸੀ, ਜੋਕਿ 6ਵੀਂ ਜਮਾਤ ਵਿਚ ਪੜ੍ਹਦਾ ਸੀ।

ਇਹ ਵੀ ਪੜ੍ਹੋ ਡਾ. ਜਯੋਤੀ ਯਾਦਵ ਬੈਂਸ ਨੇ ਬਠਿੰਡਾ ਦੇ ਐਸਐਸਪੀ ਵਜੋਂ ਅਹੁੱਦਾ ਸੰਭਾਲਿਆ

ਹਾਲਾਂਕਿ ਬੱਚੇ ਦੇ ਡਿੱਗਣ ਤੋਂ ਤੁਰੰਤ ਬਾਅਦ ਉਸਨੂੰ ਹਸਪਤਾਲ ਲਿਜਾਇਆ ਗਿਆ ਪ੍ਰੰਤੂ ਜਿਆਦਾ ਸੱਟ ਲੱਗਣ ਕਾਰਨ ਉਹ ਬਚ ਨਹੀਂ ਸਕਿਆ। ਹਰਜੋਤ ਸਿੰਘ ਦਾ ਅੱਜ ਅੰਤਿਮ ਸੰਸਕਾਰ ਕੀਤਾ ਗਿਆ,ਜਿੱਥੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਹਿਲੇ ਸਟਾਰਟਅੱਪ ਕਨਕਲੇਵ ਦਾ ਉਦਘਾਟਨ

0

👉ਨਵੀਨਤਾ ਅਤੇ ਸਖ਼ਤ ਮਿਹਨਤ ਨੂੰ ਸਟਾਰਟਅੱਪ ਦੀ ਸਫਲਤਾ ਦੀ ਰੀੜ੍ਹ ਦੀ ਹੱਡੀ ਦੱਸਿਆ
👉ਭਗਵੰਤ ਮਾਨ ਸਰਕਾਰ ਨੇ ਹਰ ਨਵੇਂ ਕਾਰੋਬਾਰੀ ਵਿਚਾਰ ਨੂੰ ਪੂਰਾ ਸਮਰਥਨ ਦੇਣ ਦਾ ਕੀਤਾ ਵਾਅਦਾ, ਨੌਜਵਾਨਾਂ ਨੂੰ ਨੌਕਰੀਆਂ ਸਿਰਜਣ ਵਾਲੇ ਬਣਨ ਦੀ ਕੀਤੀ ਅਪੀਲ

Phagwara News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਪੂਰਥਲਾ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਵਿਖੇ ਸੂਬੇ ਦੇ ਪਹਿਲੇ ਸਟਾਰਟਅੱਪ ਪੰਜਾਬ ਕਨਕਲੇਵ ਦਾ ਉਦਘਾਟਨ ਕੀਤਾ, ਜਿਸ ਤਹਿਤ ਨਵੀਨਤਾ, ਸਖ਼ਤ ਮਿਹਨਤ ਅਤੇ ਉੱਦਮਤਾ ਨੂੰ ਸਰਕਾਰ ਦੇ ਆਰਥਿਕ ਦ੍ਰਿਸ਼ਟੀਕੋਣ ਵਿੱਚ ਪ੍ਰਮੁੱਖ ਤਰਜੀਹ ਦਿੱਤੀ ਗਈ ਹੈ। ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਵੱਲੋਂ ਕਰਵਾਇਆ ਗਿਆ ਇਹ ਸਟਾਰਟਅੱਪ ਪੰਜਾਬ ਕਨਕਲੇਵ 2026 ਇੱਕ ਪ੍ਰਮੁੱਖ ਸੂਬਾ-ਪੱਧਰੀ ਪਲੇਟਫਾਰਮ ਵਜੋਂ ਉਭਰਿਆ ਹੈ, ਜੋ ਨਵੀਨਤਾ, ਉੱਦਮਤਾ ਅਤੇ ਸੂਬੇ ਦੇ ਤੇਜ਼ੀ ਨਾਲ ਪੈਰ ਪਸਾਰ ਰਹੇ ਸਟਾਰਟਅੱਪ ਈਕੋ-ਸਿਸਟਮ ਨੂੰ ਦਰਸਾਉਂਦਾ ਹੈ।100 ਤੋਂ ਵੱਧ ਸਟਾਰਟਅੱਪਸ ਦੇ ਭਾਗ ਲੈਣ, ਉਦਮਾਂ ਨੂੰ ਸੀਡ ਗ੍ਰਾਂਟਾਂ ਵੰਡਣ ਅਤੇ ਉਦਯੋਗਪਤੀਆਂ, ਨਿਵੇਸ਼ਕਾਂ, ਇਨਕਿਊਬੇਟਰਾਂ, ਅਕਾਦਮਿਕ ਮਾਹਰਾਂ ਅਤੇ ਨੀਤੀ ਘਾੜਿਆਂ ਨੂੰ ਇੱਕੋ ਛੱਤ ਹੇਠ ਲਿਆ ਕੇ ਭਗਵੰਤ ਮਾਨ ਸਰਕਾਰ ਨੇ ਨਵੇਂ ਕਾਰੋਬਾਰੀ ਵਿਚਾਰਾਂ ਨੂੰ ਸਰਕਾਰ ਵੱਲੋਂ ਪੂਰੀ ਸਹਾਇਤਾ ਪ੍ਰਦਾਨ ਕਰਨ ਦਾ ਸਪੱਸ਼ਟ ਸੰਦੇਸ਼ ਦਿੱਤਾ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਪੈਦਾ ਕਰਨ ਵਾਲੇ ਬਣਨ ਲਈ ਪ੍ਰੇਰਿਤ ਕੀਤਾ ਅਤੇ ਨੌਜਵਾਨਾਂ ਦੀ ਅਗਵਾਈ ਵਾਲੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਅਪਡੇਟ ਰਹਿਣ ਅਤੇ ਉੱਦਮ ਸਿਰਜਣ ਦੀ ਨਵੀਂ ਸੋਚ ਅਪਣਾਉਣ ਲਈ ਕਿਹਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦਾ ਭਵਿੱਖ ਨੌਕਰੀਆਂ ਦੀ ਭਾਲ ਵਿੱਚ ਨਹੀਂ, ਸਗੋਂ ਉੱਦਮਤਾ ਨੂੰ ਅਪਣਾਉਣ ਵਿੱਚ ਹੈ।ਸਟਾਰਟਅੱਪ ਕਨਕਲੇਵ ਦੌਰਾਨ ਉੱਦਮੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਸਪੱਸ਼ਟ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀਆਂ ਪੈਦਾ ਕਰਨ ਵਾਲਿਆਂ ਵਿੱਚ ਬਦਲਣਾ ਹੈ ਅਤੇ ਉਨ੍ਹਾਂ ਨੂੰ ਆਪਣੀ ਵੱਖਰੀ ਪਛਾਣ ਬਣਾਉਣ ਦੇ ਸਮਰੱਥ ਬਣਾਉਣਾ ਹੈ। ਉਨ੍ਹਾਂ ਕਿਹਾ, “ਅਸੀਂ ਚਾਹੁੰਦੇ ਹਾਂ ਕਿ ਸੂਬੇ ਦੇ ਨੌਜਵਾਨ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ ਤਾਂ ਜੋ ਉਹ ਆਪਣੀ ਵੱਖਰੀ ਪਛਾਣ ਬਣਾ ਸਕਣ।” ਉਨ੍ਹਾਂ ਕਿਹਾ ਕਿ ਪੰਜਾਬੀ ਕੁਦਰਤੀ ਤੌਰ ‘ਤੇ ਇੰਜਨੀਅਰ ਅਤੇ ਪੈਦਾਇਸ਼ੀ ਉੱਦਮੀ ਹੁੰਦੇ ਹਨ, ਜਿਸ ਕਰਕੇ ਉਹ ਕੋਈ ਰਾਹ ਚੁਣ ਲੈਣ, ਉਸ ਵਿੱਚ ਸਫ਼ਲਤਾ ਹਾਸਲ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਦਿਸ਼ਾ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਹ ਵੀ ਪੜ੍ਹੋ ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਵਿੱਚ ਲੋਕ ਮਿਲਣੀ

ਉਨ੍ਹਾਂ ਅਪਡੇਟ ਰਹਿਣ ਅਤੇ ਉੱਦਮ ਸਿਰਜਣ ਦਾ ਨਾਅਰਾ ਦਿੰਦਿਆਂ ਕਿਹਾ, “ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਸਰਕਾਰ ਕਾਰੋਬਾਰੀ ਆਗੂਆਂ ਵੱਲੋਂ ਪੇਸ਼ ਕੀਤੇ ਗਏ ਹਰ ਵਿਚਾਰ ਸਬੰਧੀ ਪੂਰੀ ਮਦਦ ਕਰੇਗੀ।”ਆਪਣੀ ਹਾਲੀਆ ਜਪਾਨ ਫੇਰੀ ਬਾਰੇ ਆਪਣੇ ਤਜਰਬੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇੱਕ ਸਪੱਸ਼ਟ ਦ੍ਰਿਸ਼ਟੀਕੋਣ ਨਾਲ ਹੀ ਦੇਸ਼ ਤਰੱਕੀ ਕਰਦੇ ਹਨ। ਉਨ੍ਹਾਂ ਕਿਹਾ, “ਜਾਪਾਨ ਵਿੱਚ, ਆਵਾਜਾਈ ਦੇ ਹਰ ਸਾਧਨ ਨੂੰ ਸਿੰਗਲ ਵਿੰਡੋ ਰਾਹੀਂ ਪਹੁੰਚਯੋਗ ਬਣਾਇਆ ਗਿਆ ਹੈ। ਜਾਪਾਨ ਕੋਲ ਭਵਿੱਖ ਨੂੰ ਦੇਖਣ ਦਾ ਦ੍ਰਿਸ਼ਟੀਕੋਣ ਹੈ।” ਉਨ੍ਹਾਂ ਨੇ ਰਾਈਜ਼ਿੰਗ ਸਟਾਰ ਅਤੇ ਰਾਈਜ਼ਿੰਗ ਸਨ ਵਰਗੀਆਂ ਕੰਪਨੀਆਂ ਨੂੰ ਸਕਾਰਾਤਮਕ ਮਾਨਸਿਕਤਾ ਦੀਆਂ ਉਦਾਹਰਣਾਂ ਵਜੋਂ ਦਰਸਾਇਆ, ਜਿਨ੍ਹਾਂ ਸਦਕਾ ਉਨ੍ਹਾਂ ਦੀ ਔਸਤਨ ਉਮਰ 100 ਸਾਲਾਂ ਤੋਂ ਵੱਧ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਨੌਜਵਾਨਾਂ ਨੂੰ ਇਸੇ ਤਰ੍ਹਾਂ ਦੀ ਅਗਾਂਹਵਧੂ ਸੋਚ ਵਾਲੀ ਪਹੁੰਚ ਅਪਣਾਉਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੇ ਇਸੇ ਨੂੰ ਸਫਲਤਾ ਦੀ ਕੁੰਜੀ ਦੱਸਿਆ।ਜਾਪਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਾਪਾਨੀ ਨਾਗਰਿਕ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਓਵਰਟਾਈਮ ਕੰਮ ਕਰਦੇ ਹਨ, ਜਿਸ ਨਾਲ ਉਨ੍ਹਾਂ ਦੀ ਉਮਰ ਵੀ ਲੰਮੀ ਹੁੰਦੀ ਹੈ। ਉਨ੍ਹਾਂ ਕਿਹਾ, “ਪੰਜਾਬੀਆਂ ਨੂੰ ਵਿਸ਼ਵ ਪੱਧਰ ‘ਤੇ ਉੱਤਮਤਾ ਪ੍ਰਾਪਤ ਕਰਨ ਅਤੇ ਆਪਣੀ ਕਾਬਲੀਅਤ ਨੂੰ ਬਿਹਤਰ ਢੰਗ ਨਾਲ ਸਾਬਤ ਕਰਨ ਲਈ ਇਨ੍ਹਾਂ ਗੁਣਾਂ ਨੂੰ ਅਪਣਾਉਣਾ ਚਾਹੀਦਾ ਹੈ। ਪੰਜਾਬ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਦੇ ਬਿਹਤਰ ਭਵਿੱਖ ਲਈ ਨਿਰੰਤਰ ਅਤੇ ਠੋਸ ਯਤਨ ਕਰ ਰਹੀ ਹੈ ਅਤੇ ਇਹ ਸਰਕਾਰ ਦਾ ਨੈਤਿਕ ਫ਼ਰਜ਼ ਹੈ।”ਇਸ ਸੰਮੇਲਨ ਵਿੱਚ ਵਿਸ਼ਵਾਸ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਦੇ ਨਵੀਨਤਾਕਾਰੀ ਅਤੇ ਤੇਜ਼ੀ ਨਾਲ ਵਿਕਾਸ ਕਰ ਰਹੇ ਸਟਾਰਟਅੱਪ ਈਕੋਸਿਸਟਮ ਨੂੰ ਵਿਸ਼ਵ ਪੱਧਰ ‘ਤੇ ਉਜਾਗਰ ਕਰਨ ਲਈ ਅਹਿਮ ਪਲੇਟਫਾਰਮ ਵਜੋਂ ਕੰਮ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮਾਗਮ ਦੌਰਾਨ ਉੱਦਮੀਆਂ, ਨਿਵੇਸ਼ਕਾਂ, ਅਕਾਦਮਿਕ ਮਾਹਿਰਾਂ ਅਤੇ ਨੀਤੀ ਘੜ੍ਹਨ ਵਾਲਿਆਂ ਨੂੰ ਉਤਸ਼ਾਹਿਤ ਕਰਨ ਲਈ ਇੱਕੋ ਮੰਚ ਹੇਠ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਪੰਜਾਬ ਦੇ ਨੌਜਵਾਨਾਂ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਨਾ ਅਤੇ ਦੂਜਿਆਂ ਨੂੰ ਪ੍ਰੇਰਿਤ ਕਰਨਾ ਹੈ ਅਤੇ ਇਹ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਸੂਬੇ ਭਰ ਤੋਂ 100 ਤੋਂ ਵੱਧ ਸਟਾਰਟਅੱਪ ਇਸ ਸੰਮੇਲਨ ਵਿੱਚ ਹਿੱਸਾ ਲੈ ਰਹੇ ਹਨ।

ਇਹ ਵੀ ਪੜ੍ਹੋ ਸਰਪੰਚ ਜਰਮਲ ਸਿੰਘ ਕ+ਤ+ਲ ਕਾਂਡ; ਦੋਨੋਂ ਮੁੱਖ ਸ਼ੂਟਰ ਛੱਤੀਸਗੜ੍ਹ ਤੋਂ ਗ੍ਰਿਫਤਾਰ, 5 ਹੋਰ ਹਿਰਾਸਤ ਵਿਚ ਲਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਮਾਗਮ ਦੌਰਾਨ ਪੰਜਾਬ ‘ਚ ਸਥਿਤ 15 ਤੋਂ ਵੱਧ ਇਨਕਿਊਬੇਟਰ ਅਤੇ ਪੰਜ ਤੋਂ ਵੱਧ ਸਹਾਇਤਾ ਸੰਸਥਾਵਾਂ ਨੇ ਆਪਣੀਆਂ ਪਹਿਲਕਦਮੀਆਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅੱਠ ਸਟਾਰਟਅੱਪਾਂ ਨੂੰ ਵਿਸ਼ੇਸ਼ ਪ੍ਰੋਤਸਾਹਨ ਚੈਕ ਪ੍ਰਦਾਨ ਕਰ ਰਹੀ ਹੈ, ਜਿਸ ਵਿੱਚ ਸੱਤ ਸਟਾਰਟਅੱਪਾਂ ਨੂੰ ਸੀਡ ਗਰਾਂਟ ਵਜੋਂ 3-3 ਲੱਖ ਰੁਪਏ ਅਤੇ ਹਰੇਕ ਸਟਾਰਟਅਪ ਨੂੰ ਲੀਜ਼ ਰੈਂਟਲ ਸਹਾਇਤਾ ਵਜੋਂ 1.20 ਲੱਖ ਰੁਪਏ ਪ੍ਰਾਪਤ ਹੋਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਟਾਰਟਅੱਪ ਸਿਰਫ਼ ਕਾਰੋਬਾਰ ਹੀ ਨਹੀਂ ਹੁੰਦੇ, ਸਗੋਂ ਇਹ ਨੌਕਰੀਆਂ ਦੇ ਨਵੇਂ ਮੌਕੇ ਸਿਰਜਣ ਅਤੇ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।ਪਿਛਲੀਆਂ ਸਰਕਾਰਾਂ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਲੋਕ ਨਵੇਂ ਉੱਦਮ ਕਰਨ ਤੋਂ ਡਰਦੇ ਸਨ ਕਿਉਂਕਿ ਆਗੂ ਉਨ੍ਹਾਂ ਦੇ ਉੱਦਮਾਂ ਵਿੱਚੋਂ ਹਿੱਸਾ ਮੰਗਦੇ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਆਗੂਆਂ ਨੇ ਜਨਤਾ ਨੂੰ ਲੁੱਟਿਆ ਅਤੇ ਉਨ੍ਹਾਂ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ, ਇਸ ਦੇ ਉਲਟ ਹੁਣ ਆਮ ਲੋਕਾਂ ਦੀ ਸਰਕਾਰ ਹਰੇਕ ਸੂਬਾ ਵਾਸੀ ਨੂੰ ਜ਼ਿੰਦਗੀ ਵਿੱਚ ਕਾਮਯਾਬ ਹੋਣ ਦਾ ਯੋਗ ਮੌਕਾ ਦੇ ਰਹੀ ਹੈ।ਪੰਜਾਬ ਸਰਕਾਰ ਦੇ ਲੰਮੇ ਸਮੇਂ ਦੇ ਵਿਜ਼ਨ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪ ਸਰਕਾਰ ਦਾ ਇਹ ਸੁਪਨਾ ਹੈ ਕਿ ਪੰਜਾਬ ਦੇ ਨੌਜਵਾਨ ਨੌਕਰੀਆਂ ਦੀ ਭਾਲ ਕਰਨ ਵਾਲਿਆਂ ਦੀ ਬਜਾਏ ਰੋਜ਼ਗਾਰ ਸਿਰਜਣ ਵਾਲੇ ਬਣਨ। ਉਨ੍ਹਾਂ ਅੱਗੇ ਕਿਹਾ ਕਿ ਖੇਤੀਬਾੜੀ, ਸਿਹਤ, ਸਿੱਖਿਆ ਅਤੇ ਪ੍ਰਸ਼ਾਸਨ ਵਰਗੇ ਖੇਤਰਾਂ ਵਿੱਚ ਜ਼ਮੀਨੀ ਪੱਧਰ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਵਾਲੇ ਸਟਾਰਟਅੱਪਾਂ ਨੂੰ ਸਰਗਰਮੀ ਨਾਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਿਕ ਅਤੇ ਕਾਰੋਬਾਰੀ ਵਿਕਾਸ ਨੀਤੀ 2022 ਨੂੰ ਉੱਦਮੀਆਂ ਨੂੰ ਪਾਰਦਰਸ਼ੀ ਅਤੇ ਮਜ਼ਬੂਤ ਢਾਂਚਾ ਪ੍ਰਦਾਨ ਕਰਨ ਲਈ ਲਾਗੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਧੀਆਂ ਹਰ ਖੇਤਰ ਵਿਚ ਮਾਰ ਰਹੀਆਂ ਨੇ ਮੱਲਾਂ-ਗੁਰਮੀਤ ਸਿੰਘ ਖੁੱਡੀਆਂ

ਮੁੱਖ ਮੰਤਰੀ ਨੇ ਕਿਹਾ ਕਿ ਸਟਾਰਟਅੱਪ ਪੰਜਾਬ ਸੂਬੇ ਵਿੱਚ ਨਵੀਨ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ, ਜਿਸ ਵਿੱਚ ਔਰਤਾਂ ਦੀ ਅਗਵਾਈ ਵਾਲੇ ਸਟਾਰਟਅੱਪ ਅਤੇ ਨਵੇਂ ਉੱਦਮਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦਾ ਮਜ਼ਬੂਤ ਉਦਯੋਗਿਕ ਅਧਾਰ ਅਤੇ ਬੇਮਿਸਾਲ ਬੁਨਿਆਦੀ ਢਾਂਚਾ ਸਟਾਰਟਅੱਪ ਵਿਕਾਸ ਲਈ ਅਨੁਕੂਲ ਹੈ ਅਤੇ ਸੂਬੇ ਦੀ ਤਰੱਕੀ ਦੀ ਨੀਂਹ ਹੁਣ ਨਵੀਨਤਾ ਅਤੇ ਉੱਦਮਤਾ ਦੇ ਰਾਹ ਵੱਲ ਅੱਗੇ ਵਧੇਗੀ। ਉਹਨਾਂ ਨੇ ਨਿਵੇਸ਼ਕਾਂ ਅਤੇ ਉਦਯੋਗਪਤੀਆਂ ਨੂੰ ਪੰਜਾਬ ਦੇ ਨੌਜਵਾਨਾਂ ਦੀ ਪ੍ਰਤਿਭਾ ‘ਤੇ ਭਰੋਸਾ ਕਰਨ ਅਤੇ ਸੂਬੇ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਲਈ ਭਾਈਵਾਲ ਹੋਣ ਦਾ ਸੱਦਾ ਦਿੱਤਾ।ਸੂਬਾ ਸਰਕਾਰ ਦੀ ਬਿਜ਼ਨਸ ਬਲਾਸਟਰਜ਼ ਮੁਹਿੰਮ ਤਹਿਤ ਨੌਜਵਾਨਾਂ ਨੂੰ ਇਕਜੁੱਟ ਹੋਣ ਅਤੇ ਨਿਵੇਕਲੇ ਵਿਚਾਰਾਂ ਦੀ ਪੜਚੋਲ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਵਿਦਿਆਰਥੀ ਵਿਲੱਖਣ ਵਿਚਾਰਾਂ ਨਾਲ ਭਰਪੂਰ ਹਨ ਪਰ ਅਕਸਰ ਉਨ੍ਹਾਂ ਨੂੰ ਮਾਨਤਾ ਅਤੇ ਉਤਸ਼ਾਹ ਦੇਣ ਦੀ ਘਾਟ ਰਹੀ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਅਸੀਂ ਮਿਸਾਲਾਂ ਨਾਲ ਭਰੀ ਉਸ ਦੁਨੀਆਂ ਵਿੱਚ ਰਹਿੰਦੇ ਹਾਂ, ਜਿੱਥੇ ਸਫ਼ਲਤਾ ਸਿਰਫ਼ ਪੇਸ਼ਕਾਰੀ ‘ਤੇ ਨਹੀਂ, ਸਗੋਂ ਸਖ਼ਤ ਮਿਹਨਤ ‘ਤੇ ਨਿਰਭਰ ਕਰਦੀ ਹੈ। ਸਾਬਕਾ ਰਾਸ਼ਟਰਪਤੀ ਡਾਕਟਰ ਏ.ਪੀ.ਜੇ. ਅਬਦੁਲ ਕਲਾਮ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਪਨੇ ਉਹ ਨਹੀਂ ਹੁੰਦੇ ਜੋ ਨੀਂਦ ਵਿੱਚ ਦੇਖੇ ਜਾਂਦੇ ਹਨ, ਬਲਕਿ ਅਸਲ ਸੁਪਨੇ ਸੌਣ ਨਹੀਂ ਦਿੰਦੇ।ਨੌਜਵਾਨਾਂ ਨੂੰ ਥੋੜੇ ਸਮੇਂ ਪ੍ਰਸਿੱਧੀ ਤੋਂ ਦੂਰ ਰਹਿਣ ਲਈ ਉਤਸ਼ਾਹਿਤ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸਮਾਜ ਲਈ ਚਾਨਣ ਮੁਨਾਰੇ ਬਣਨ ਲਈ ਕਿਹਾ। ਟੂਥਪੇਸਟ ਕੰਪਨੀ ਦੀ ਵਿਕਰੀ ਵਧਾਉਣ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਇੱਕ ਸਧਾਰਨ ਅਤੇ ਕੰਮ ਯੋਗ ਵਿਚਾਰ ਨੇ ਇੱਕ ਕੰਪਨੀ ਦੀ ਕਿਸਮਤ ਨੂੰ ਬਦਲ ਦਿੱਤਾ। ਭਗਵੰਤ ਸਿੰਘ ਮਾਨ ਨੇ ਮਾਣ ਨਾਲ ਕਿਹਾ ਕਿ ਮਾਸਟਰਕਾਰਡ ਦੇ ਸੀਈਓ ਵਾਂਗ ਸਵਿਗੀ ਅਤੇ ਜੋਮੈਟੋ ਦੇ ਸੰਸਥਾਪਕ ਵੀ ਪੰਜਾਬੀ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਸੁਪਨਿਆਂ ਨੂੰ ਉਡਾਣ ਦੇਣ ਲਈ ਇੱਕ ਰਨਵੇ ਵਜੋਂ ਕੰਮ ਕਰ ਰਹੀ ਹੈ।ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਅਤੇ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ ਪਾਵਨ ਸਰੂਪਾਂ ਦੇ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ ਅਨੁਸਾਰ ਕਾਰਵਾਈ ਕਰੇਗੀ ਸ਼੍ਰੋਮਣੀ ਕਮੇਟੀ

ਨਵੀਨਤਮ ਵਿਕਾਸ ਲਈ ਸੂਬੇ ਦੇ ਸਹਿਯੋਗ ਨੂੰ ਉਜਾਗਰ ਕਰਦਾ ਸਟਾਰਟਅੱਪ ਪੰਜਾਬ ਕਨਕਲੇਵ 2026
ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਨੇ ਕਪੂਰਥਲਾ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਸਫ਼ਲਤਾਪੂਰਵਕ ਸਟਾਰਟਅਪ ਪੰਜਾਬ ਕਨਕਲੇਵ 2026 ਕਰਵਾਇਆ ਗਿਆ, ਜਿਸ ਨੂੰ ਨਵੀਨਤਾ, ਉੱਦਮਤਾ ਅਤੇ ਪੰਜਾਬ ਦੇ ਤੇਜ਼ੀ ਨਾਲ ਵਿਕਾਸ ਕਰ ਰਹੇ ਸਟਾਰਟਅਪ ਈਕੋਸਿਸਟਮ ਲਈ ਪ੍ਰਮੁੱਖ ਰਾਜ-ਪੱਧਰੀ ਪਲੇਟਫਾਰਮ ਵਜੋਂ ਘੋਸ਼ਿਤ ਕੀਤਾ ਗਿਆ। ਇਸ ਸੰਮੇਲਨ ਦੌਰਾਨ ਸਟਾਰਟਅੱਪਸ, ਇਨਕਿਊਬੇਟਰਜ਼, ਨਿਵੇਸ਼ਕ, ਉਦਯੋਗਿਕ ਦਿੱਗਜ਼, ਅਕਾਦਮਿਕ ਮਾਹਿਰ ਅਤੇ ਨੀਤੀ ਖੜ੍ਹਨ ਵਾਲੇ ਇੱਕੋ ਮੰਚ ‘ਤੇ ਇਕੱਠੇ ਹੋਏ, ਜਿਹਨਾਂ ਨੇ ਉੱਦਮਤਾ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਨੂੰ ਨਵੀਨਤਮ ਉੱਦਮਾਂ ਲਈ ਇੱਕ ਤਰਜੀਹੀ ਮੰਜ਼ਿਲ ਵਜੋਂ ਚੁਣਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ।ਇਸ ਸੰਮੇਲਨ ਵਿੱਚ 75 ਤੋਂ 80 ਸਟਾਰਟਅੱਪਸ, ਇਨਕਿਊਬੇਟਰਜ਼, ਇੰਡਸਟਰੀ ਐਸੋਸੀਏਸ਼ਨ ਅਤੇ ਈਕੋਸਿਸਟਮ ਪਾਰਟਨਰਜ਼ ਨੇ ਸ਼ਮੂਲੀਅਤ ਕੀਤੀ, ਜਿਨ੍ਹਾਂ ਨੇ ਆਪਣੇ ਉਤਪਾਦਾਂ, ਸੇਵਾਵਾਂ ਅਤੇ ਨਵੀਨਤਾਵਾਂ ਨੂੰ ਉਜਾਗਰ ਕੀਤਾ, ਜੋ ਕਿ ਪੰਜਾਬ ਵਿੱਚ ਸਟਾਰਟਅੱਪ ਦੀ ਸਮੱਰਥਾ ਨੂੰ ਦਰਸਾਉਂਦੇ ਹਨ। ਇਸ ਸਮਾਗਮ ਵਿੱਚ ਸਟਾਰਟਅਪ ਪੰਜਾਬ ਈਕੋਸਿਸਟਮ ਅਤੇ ਸਰਕਾਰੀ ਪਹਿਲਕਦਮੀਆਂ, ਸੀਡ-ਫੰਡਿੰਡ ਸਟਾਰਟਅੱਪਸ ਨੂੰ ਚੈੱਕ ਵੰਡਣ ਅਤੇ ਇਨਵੈਸਟ ਪੰਜਾਬ ਸਮਿਟ ਨਾਲ ਜੁੜੇ ਸਟਾਰਟਅਪ-ਸਬੰਧਤ ਸਮਰਥਕਾਂ ਨੂੰ ਉਜਾਗਰ ਕੀਤਾ ਗਿਆ।ਇਸ ਸੰਮੇਲਨ ਵਿੱਚ ਇਨਕਿਊਬੇਟਰ ਸਹਾਇਤਾ ਪ੍ਰਣਾਲੀਆਂ ਨੂੰ ਹੋਰ ਮਜ਼ਬੂਤ ਕਰਨ, ਸਕੇਲੇਬਲ ਸਟਾਰਟਅੱਪ ਬਣਾਉਣ ਬਾਰੇ ਸੰਸਥਾਪਕ ਦੁਆਰਾ ਸਮਝ, ਆਰਟੀਫ਼ੀਸ਼ਲ ਇੰਟੈਲੀਜੈਂਸ, ਡੂੰਘੀ ਤਕਨੀਕ ਅਤੇ ਸਾਈਬਰ ਸੁਰੱਖਿਆ ਵਰਗੇ ਉੱਭਰ ਰਹੇ ਤਕਨਾਲੋਜੀ ਖੇਤਰਾਂ ‘ਤੇ ਥੀਮ ਅਧਾਰਤ ਪੈਨਲ ਚਰਚਾਵਾਂ ਦੀ ਮੇਜ਼ਬਾਨੀ ਵੀ ਕੀਤੀ ਗਈ। ਇਹ ਸਮਾਗਮ ਇਨਕਿਊਬੇਟਰਸ, ਸਮਰਥਕਾਂ ਅਤੇ ਨੋਡਲ ਏਜੰਸੀਆਂ ਨੂੰ ਮਾਨਤਾ ਦੇਣ ਨਾਲ ਸਮਾਪਤ ਕੀਤਾ ਗਿਆ, ਜਿਸ ਵਿੱਚ ਨਵੀਨਤਾ ਅਤੇ ਉੱਦਮਤਾ ਦੁਆਰਾ ਸੰਮਲਿਤ ਅਤੇ ਟਿਕਾਊ ਆਰਥਿਕ ਵਿਕਾਸ ਦੇ ਪੰਜਾਬ ਦੇ ਵਿਆਪਕ ਦ੍ਰਿਸ਼ਟੀਕੋਣ ਨੂੰ ਪੇਸ਼ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪਾਵਨ ਸਰੂਪਾਂ ਦੇ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ ਅਨੁਸਾਰ ਕਾਰਵਾਈ ਕਰੇਗੀ ਸ਼੍ਰੋਮਣੀ ਕਮੇਟੀ

0

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੇ ਗਏ ਆਦੇਸ਼ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ 328 ਸਰੂਪ ਸਾਹਿਬ ਮਾਮਲੇ ‘ਤੇ ਸਰਕਾਰ ਦੀ ਕਾਰਵਾਈ ਉੱਪਰ ਯੂਥ ਅਕਾਲੀ ਦਲ ਨੇ ਚੁੱਕੇ ਸਵਾਲ

ਜਾਰੀ ਬਿਆਨ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਪਹਿਲਾਂ ਵੀ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਹੋਈ ਸੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਅਨੁਸਾਰ ਹੀ ਸ਼੍ਰੋਮਣੀ ਕਮੇਟੀ ਵੱਲੋਂ ਮੁਲਾਜ਼ਮਾਂ ਤੇ ਵਿਭਾਗੀ ਕਾਰਵਾਈ ਕੀਤੀ ਗਈ ਸੀ। ਹੁਣ ਹੋਏ ਤਾਜ਼ਾ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਅਗਲੀ ਕਾਰਵਾਈ ਕਰੇਗੀ, ਜਿਸ ਸਬੰਧੀ ਸਿੱਟ ਵੱਲੋਂ ਸੰਪਰਕ ਕੀਤੇ ਜਾਣ ਤੇ ਆਦੇਸ਼ ਦੀ ਭਾਵਨਾ ਅਨੁਸਾਰ ਕਾਰਜ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭੂਪੇਸ਼ ਬਘੇਲ ਦਾ ਮੁੜ ਦਾਅਵਾ; ਕਾਂਗਰਸ ਵਿੱਚ ਬਿਨ੍ਹਾਂ CM ਚਿਹਰਾ ਆਮ ਚੋਣਾਂ ਲੜਣ ਦੀ ਰਿਵਾਇਤ

0

👉ਪੰਜਾਬ ਵਿੱਚ ਡੂੰਘੀਆਂ ਸੇਕੁਲਰ ਦੀਆਂ ਜੜ੍ਹਾਂ ਹਨ, ਇੱਥੇ ਜਾਤੀ ਜਾਂ ਫਿਰਕੂ ਤੱਤ ਪ੍ਰਭਾਵਸ਼ਾਲੀ ਨਹੀਂ: ਬਘੇਲ
Sri Mukatsar Sahib News: ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਦੇ ਇੰਚਾਰਜ ਏਆਈਸੀਸੀ ਜਨਰਲ ਸਕੱਤਰ ਭੂਪੇਸ਼ ਬਘੇਲ ਨੇ ਅੱਜ ਕਿਹਾ ਹੈ ਕਿ ਕੁਝ ਅਪਵਾਦਾਂ ਨੂੰ ਛੱਡ ਕੇ ਕਾਂਗਰਸ ਪਾਰਟੀ ਹਮੇਸ਼ਾਂ ਸਾਂਝੀ ਅਗਵਾਈ ਹੇਠ ਹੀ ਚੋਣਾਂ ਲੜਦੀ ਆਈ ਹੈ।ਉਨ੍ਹਾਂ ਕਿਹਾ ਕਿ ‘ਮਨਰੇਗਾ ਬਚਾਓ ਸੰਗਰਾਮ’ ਰੈਲੀਆਂ ਵਿੱਚ ਲੋਕਾਂ ਦੀ ਵੱਡੀ ਹਾਜ਼ਰੀ ਅਤੇ 2024 ਦੀਆਂ ਲੋਕ ਸਭਾ ਚੋਣਾਂ ਦੇ ਨਤੀਜੇ ਇਹ ਸਾਬਤ ਕਰਦੇ ਹਨ ਕਿ ਪੰਜਾਬ ਵਿੱਚ ਕਾਂਗਰਸ ਮੁੜ ਤੋਂ ਮਜ਼ਬੂਤ ਪੈਰਾਂ ’ਤੇ ਖੜੀ ਹੋ ਰਹੀ ਹੈ।ਅੱਜ ਇੱਥੇ ‘ਮਨਰੇਗਾ ਬਚਾਓ ਸੰਗਰਾਮ’ ਰੈਲੀ ਤੋਂ ਪਹਿਲਾਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਆਪਣੇ ਪਿਛਲੇ ਬਿਆਨ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਬਘੇਲ ਨੇ ਸਪੱਸ਼ਟ ਕੀਤਾ ਕਿ ਇਹ ਫੈਸਲਾ ਕਿਸੇ ਹੋਰ ਕਾਰਨ ਕਰਕੇ ਨਹੀਂ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਮ ਤੌਰ ’ਤੇ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦੇ ਉਮੀਦਵਾਰ ਦਾ ਐਲਾਨ ਨਹੀਂ ਕਰਦੀ ਹੈ।

ਇਹ ਵੀ ਪੜ੍ਹੋ  Canada ਦੇ Abbotsford ਸ਼ਹਿਰ ਵਿਚ ਪੰਜਾਬੀ ਨੌਜਵਾਨ ਦਾ ਗੋ+ਲੀ+ਆਂ ਮਾਰ ਕੇ ਕ+ਤ+ਲ, ਗੈਂਗਵਾਰ ਦਾ ਖ਼ਦਸਾ

ਚੋਣਾਂ ਜਿੱਤਣ ਤੋਂ ਬਾਅਦ ਚੁਣੇ ਹੋਏ ਵਿਧਾਇਕ ਆਪਣਾ ਲੀਡਰ ਚੁਣਦੇ ਹਨ ਅਤੇ ਆਖ਼ਰੀ ਫੈਸਲਾ ਪਾਰਟੀ ਦੀ ਹਾਈਕਮਾਂਡ ਵੱਲੋਂ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਭਾਜਪਾ ਵੀ ਇਸੇ ਤਰ੍ਹਾਂ ਦੀ ਪ੍ਰਕਿਰਿਆ ਅਪਣਾਉਂਦੀ ਹੈ।ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਇਹ ਫੈਸਲਾ ਜਾਤੀ ਜਾਂ ਅੰਦਰੂਨੀ ਵੰਡ ਕਾਰਨ ਲਿਆ ਗਿਆ ਸੀ, ਤਾਂ ਬਘੇਲ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਕਾਂਗਰਸ ਪਾਰਟੀ ਸਿਰਫ਼ ਸੈਕੁਲਰ ਅਸੂਲਾਂ ’ਤੇ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਡੂੰਘੀਆਂ ਸੈਕੁਲਰ ਜੜ੍ਹਾਂ ਹਨ ਅਤੇ ਇੱਥੇ ਜਾਤੀ ਜਾਂ ਫਿਰਕੂ ਤੱਤ ਕੋਈ ਪ੍ਰਭਾਵ ਨਹੀਂ ਰੱਖਦੇ, ਇਸ ਲਈ ਸਮੂਹਕ ਅਗਵਾਈ ਹੇਠ ਚੋਣ ਲੜਨ ਦਾ ਫੈਸਲਾ ਕਿਸੇ ਜਾਤੀ ਜਾਂ ਹੋਰ ਕਾਰਨ ਕਰਕੇ ਨਹੀਂ ਲਿਆ ਗਿਆ ਹੈ।ਇਸੇ ਤਰ੍ਹਾਂ, ਮਾਘੀ ਮੇਲੇ ਦੌਰਾਨ ਕਾਂਗਰਸ ਵੱਲੋਂ ਇਸ ਸਾਲ ਸਿਆਸੀ ਕਾਨਫਰੰਸ ਨਾ ਕਰਨ ਸਬੰਧੀ ਪੁੱਛੇ ਗਏ ਸਵਾਲ ’ਤੇ ਬਘੇਲ ਨੇ ਕਿਹਾ ਕਿ 2017 ਤੋਂ 2022 ਤੱਕ ਕਾਂਗਰਸ ਸਰਕਾਰ ਦੇ ਦੌਰਾਨ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਾਘੀ ਮੇਲੇ ਦੇ ਪਵਿੱਤਰ ਮੌਕੇ ’ਤੇ ਸਿਆਸੀ ਕਾਨਫਰੰਸਾਂ ਕਰਨ ’ਤੇ ਪਾਬੰਦੀ ਲਗਾਉਣ ਸਬੰਧੀ ਹੁਕਮ ਜਾਰੀ ਕੀਤਾ ਗਿਆ ਸੀ, ਜਿਸਦੀ ਕਾਂਗਰਸ ਨੇ ਪਾਲਣਾ ਕੀਤੀ ਹੈ।

ਇਹ ਵੀ ਪੜ੍ਹੋ  ਮਾਨਸਾ ਪੁਲਿਸ ਨੇ CEIR ਪੋਰਟਲ ਦੀ ਮੱਦਦ ਨਾਲ ਗੁੰਮ ਹੋਏ 60 ਮੋਬਾਇਲ ਫੋਨ ਮਾਲਕਾਂ ਹਵਾਲੇ ਕੀਤੇ

ਉਨ੍ਹਾਂ ਦੋਸ਼ ਲਗਾਇਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਮੇਂ-ਸਮੇਂ ’ਤੇ ਸ਼੍ਰੀ ਅਕਾਲ ਤਖ਼ਤ ਨੂੰ ਆਪਣੇ ਸਿਆਸੀ ਹਿੱਤਾਂ ਲਈ ਵਰਤਿਆ ਹੈ।ਸੱਤਾਧਾਰੀ ਆਮ ਆਦਮੀ ਪਾਰਟੀ ਬਾਰੇ ਬਘੇਲ ਨੇ ਕਿਹਾ ਕਿ ਉਹ ਸਰਕਾਰੀ ਫੰਡਾਂ ਦੀ ਵਰਤੋਂ ਪਾਰਟੀ ਦੇ ਪ੍ਰੋਗਰਾਮਾਂ ਲਈ ਕਰ ਰਹੀ ਹੈ, ਜੋ ਕਿ ਗੰਭੀਰ ਜਾਂਚ ਦਾ ਵਿਸ਼ਾ ਹੈ।ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪਿਛਲੇ ਪੰਜ ਦਿਨਾਂ ਦੌਰਾਨ ਪਾਰਟੀ ਦੇ ਪ੍ਰੋਗਰਾਮਾਂ ਨੂੰ ਕੜਾਕੇ ਦੀ ਠੰਢ ਦੇ ਬਾਵਜੂਦ ਲੋਕਾਂ ਵੱਲੋਂ ਭਰਪੂਰ ਸਮਰਥਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਮਨਰੇਗਾ ਨੂੰ ਉਸਦੇ ਅਸਲੀ ਰੂਪ ਵਿੱਚ ਬਹਾਲ ਹੋਣ ਤੱਕ ਸੰਘਰਸ਼ ਜਾਰੀ ਰੱਖੇਗੀ।ਇਸ ਮੌਕੇ ਰਵਿੰਦਰ ਦਲਵੀ, ਸ਼ੇਰ ਸਿੰਘ ਗੱਬਾਇਆ ਸਮੇਤ ਹੋਰ ਆਗੂ ਵੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਿਸਾਨ ਆਗੂਆਂ ਦੀ ਰਿਹਾਈ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਬਠਿੰਡਾ ‘ਚ ਸ਼ੁਰੂ ਕੀਤਾ ਮੋਰਚਾ

Bathinda News: 9 ਮਹੀਨਿਆਂ ਤੋਂ ਵੱਧ ਸਮੇਂ ਤੋਂ ਜੇਲ ਚ ਬੰਦ ਕਿਸਾਨ ਆਗੂਆਂ ਬਲਦੇਵ ਸਿੰਘ ਅਤੇ ਸਗਨਦੀਪ ਸਿੰਘ ਨੂੰ ਰਿਹਾਅ ਕਰਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਡੀਸੀ ਦਫਤਰ ਅੱਗੇ ਮੋਰਚਾ ਸ਼ੁਰੂ ਕਰਦਿਆ ਪਾਵਰ ਹਾਊਸ ਰੋਡ ਤੱਕ ਰੋਸ਼ ਮੁਜਾਹਰਾ ਕੀਤਾ। ਮੋਰਚੇ ਨੂੰ ਸੰਬੋਧਨ ਕਰਦਿਆਂ ਜਿਲਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਔਰਤ ਜਥੇਬੰਦੀ ਦੇ ਆਗੂ ਹਰਿੰਦਰ ਬਿੰਦੂ ਨੇ ਕਿਹਾ ਕਿ ਭਰਿਸਟਾਚਾਰ ਰੋਕਣ ਦਾ ਨਾਅਰਾ ਲੈ ਕੇ ਰਾਜਗੱੱਦੀ ਤੇ ਆਈ ਭਗਵੰਤ ਮਾਨ ਸਰਕਾਰ ਵੱਲੋਂ ਆਦਰਸ ਸਕੂਲ ਚੌਕੇ ਵਿੱਚ ਹੋ ਰਹੇ ਭਰਿਸ਼ਟਾਚਾਰ ਨੂੰ ਰੋਕਣ ਲਈ ਸੰਘਰਸ਼ ਕਰ ਰਹੇ ਚੌਕੇ ਸਕੂਲ ਦੇ ਅਧਿਆਪਕਾਂ ਅਤੇ ਮਾਪਿਆਂ ਦੇ ਸੰਘਰਸ਼ ਦੀ ਹਮਾਇਤ ਕਰ ਰਹੇ ਕਿਸਾਨ ਆਗੂਆਂ ‘ਤੇ ਹੀ ਪਰਚੇ ਕਰਕੇ ਜੇਲ ਵਿੱਚ ਬੰਦ ਕਰ ਦਿੱਤਾ ਹੈ।

ਇਹ ਵੀ ਪੜ੍ਹੋ  ਸਰਪੰਚ ਜਰਮਲ ਸਿੰਘ ਕ+ਤ+ਲ ਕਾਂਡ; ਦੋਨੋਂ ਮੁੱਖ ਸ਼ੂਟਰ ਛੱਤੀਸਗੜ੍ਹ ਤੋਂ ਗ੍ਰਿਫਤਾਰ, 5 ਹੋਰ ਹਿਰਾਸਤ ਵਿਚ ਲਏ

ਉਹਨਾਂ ਕਿਹਾ ਕਿ ਇਹਨਾਂ ਆਗੂਆਂ ਦੀਆਂ ਜਮਾਨਤਾਂ ਹੋਣ ਵਿੱਚ ਲਗਾਤਾਰ ਅੜਿੱਕਾ ਪਾਇਆ ਜਾ ਰਿਹਾ ਹੈ, ਇਹਨਾਂ ਦੇ ਕੇਸ ਨੂੰ ਸੈਸ਼ਨ ਕੋਰਟ ਵਿੱਚ ਵੀ ਨਹੀਂ ਭੇਜਿਆ ਜਾ ਰਿਹਾ, ਪਹਿਲਾਂ ਸਗਨਦੀਪ ਸਿੰਘ ਦੀ ਮਾਤਾ ਸਾਮਾਨ ਮਾਸੀ ਦੀ ਮੌਤ ਮੌਕੇ ਉਸ ਨੂੰ ਸਸਕਾਰ ਮੌਕੇ ਜੇਲ ਚੋਂ ਜਮਾਨਤ ਨਹੀਂ ਦਿੱਤੀ ਗਈ ਤੇ ਹੁਣ ਉਸ ਦੀ ਮਾਤਾ ਦਾ ਦੇਹਾਂਤ ਹੋਣ ਤੇ ਉਸਨੂੰ ਉਸ ਦਾ ਅੰਤਿਮ ਸਸਕਾਰ ਅਤੇ ਕਿਰਿਆ ਕਰਮ ਦੀਆਂ ਰਸਮਾਂ ਪੂਰੀਆਂ ਹੁਣ ਤੱਕ ਦੀ ਜਮਾਨਤ ਜਾਂ ਛੁੱਟੀ ਨਹੀਂ ਦਿੱਤੀ ਜਾ ਰਹੀ ਜਦੋਂ ਕਿ ਵੱਡੇ ਅਪਰਾਧੀਆਂ ਨੂੰ ਜਮਾਨਤਾਂ ਦਿੱਤੀਆਂ ਜਾਂਦੀਆਂ ਹਨ ਅਤੇ ਸਜਾਵਾਂ ਮੁਆਫ ਕੀਤੀਆਂ ਜਾਂਦੀਆਂ ਹਨ। 6 ਮਹੀਨੇ ਪਹਿਲਾਂ ਪ੍ਰਸ਼ਾਸਨ ਵੱਲੋਂ ਮੀਟਿੰਗ ਦੌਰਾਨ ਹੋਏ ਸਮਝੌਤੇ ਤਹਿਤ ਸਕੂਲ ਦਾ ਮਸਲਾ ਹੱਲ ਕਰਨ ਦੇ ਵਿਸਵਾਸ਼ ਤੋਂ ਬਾਅਦ ਇਹਨਾਂ ਆਗੂਆਂ ਨੂੰ ਜੇਲ ਚ ਕਢਾਉਣ ਦਾ ਕੀਤਾ ਵਾਅਦਾ ਵੀ ਨਹੀਂ ਨਿਭਾਇਆ ਗਿਆ।

ਇਹ ਵੀ ਪੜ੍ਹੋ  Canada ਦੇ Abbotsford ਸ਼ਹਿਰ ਵਿਚ ਪੰਜਾਬੀ ਨੌਜਵਾਨ ਦਾ ਗੋ+ਲੀ+ਆਂ ਮਾਰ ਕੇ ਕ+ਤ+ਲ, ਗੈਂਗਵਾਰ ਦਾ ਖ਼ਦਸਾ

ਕਿਸਾਨ ਆਗੂਆਂ ਨੇ ਕਿਹਾ ਕਿ ਜੇਲ ਚ ਬੰਦ ਆਗੂਆਂ ਦੀ ਰਿਹਾਈ ਤੱਕ ਮੋਰਚਾ ਜਾਰੀ ਰਹੇਗਾ ਅਤੇ ਸੰਘਰਸ਼ ਨੂੰ ਹੋਰ ਤੇਜ ਕੀਤਾ। ਅੱਜ ਦੇ ਧਰਨੇ ਨੂੰ ਮਾਲਣ ਕੌਰ ਕੋਠਾ ਗੁਰੂ, ਕਰਮਜੀਤ ਕੌਰ ਲਹਿਰਾਖਾਨਾ, ਹਰਪ੍ਰੀਤ ਕੌਰ ਜੇਠੂਕੇ, ਜਗਦੇਵ ਸਿੰਘ ਜੋਗੇਵਾਲਾ, ਜਗਸੀਰ ਸਿੰਘ ਝੁੰਬਾ, ਗੁਲਾਬ ਸਿੰਘ ਜਿਉਂਦ, ਗੁਰਪਾਲ ਸਿੰਘ ਦਿਉਣ, ਡੀਟੀਐਫ ਤੋਂ ਬਲਜਿੰਦਰ ਸਿੰਘ, ਆਦਰਸ ਸਕੂਲ ਚੌਕੇ ਤੋਂ ਅਨੂੰ ਅਗਰਵਾਲ ਅਤੇ ਬਲਵਿੰਦਰ ਸਿੰਘ, ਟੀਐਸਯੂ ਦੇ ਸੂਬਾ ਮੀਤ ਪ੍ਰਧਾਨ ਚੰਦਰ ਸ਼ਰਮਾ, ਡੀਟੀਐਫ ਤੋਂ ਜਗਪਾਲ ਸਿੰਘ ਬੰਗੀ, ਪੰਜਾਬ ਸਟੇਟ ਸੁਬਾਰਡੀਨੇਸਨ ਫੈਡਰੇਸ਼ਨ (ਵਿਗਿਆਨਕ) ਤੋਂ ਅਮਨ ਕੁਮਾਰ ਨੇ ਵੀ ਸੰਬੋਧਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਾਨਸਾ ਪੁਲਿਸ ਨੇ CEIR ਪੋਰਟਲ ਦੀ ਮੱਦਦ ਨਾਲ ਗੁੰਮ ਹੋਏ 60 ਮੋਬਾਇਲ ਫੋਨ ਮਾਲਕਾਂ ਹਵਾਲੇ ਕੀਤੇ

0

Mansa News: ਐਸਐਸਪੀ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਮਾਨਸਾ ਨੇ ਇੱਕ ਸੁਚੱਜੀ ਕਮਿਊਨਿਟੀ ਪੁਲਿਿਸੰਗ ਦਾ ਇਜ਼ਹਾਰ ਕਰਦੇ ਹੋਏ ਪਬਲਿਕ ਦੇ ਗੁੰਮ ਹੋਏ ਮੋਬਾਇਲ ਫੋਨਾਂ ਨੂੰ CEIR (Central Equipment Identity Register) ਪੋਰਟਲ ਦੀ ਮੱਦਦ ਨਾਲ ਬਰਾਮਦ ਕਰਵਾ ਕੇ ਸਬੰਧਤ ਮਾਲਕਾਂ ਦੇ ਸਪੁਰਦ ਕੀਤੇ ਹਨ। ਸੋਮਵਾਰ ਨੂੰ ਇਹ ਮੋਬਾਇਲ ਫ਼ੋਨ ਅਸਲ ਮਾਲਕਾਂ ਦੇ ਹਵਾਲੇ ਕਰਦਿਆਂ ਐਸਐਸਪੀ ਨੇ ਦਸਿਆ ਕਿ ਜਿਲ੍ਹਾ ਮਾਨਸਾ ਦੀ ਸਮੁੱਚੀ ਪੁਲਿਸ ਟੀਮ ਅਤੇ ਥਾਣਾ ਸਾਈਬਰ ਕਰਾਇਮ ਮਾਨਸਾ ਦੇ ਤਜ਼ਰਬੇਕਾਰ ਕਰਮਚਾਰੀਆਂ ਦੀ ਇੱਕ ਸਾਂਝੀ ਟੀਮ ਨੇ ਪ੍ਰੰਪਰਾਗਤ ਅਤੇ ਆਧੁਨਿਕ ਵਿਿਗਆਨਕ ਤਕਨੀਕ ਦੇ ਸੁਮੇਲ ਦੀ ਵਰਤੋਂ ਕਰਦੇ ਹੋਏ ਇਸ ਮੁਹਿੰਮ ਦੋਰਾਨ ਅੱਜ 60 ਗੁੰਮ ਹੋਏ ਮੋਬਾਇਲ ਫੋਨ ਲੱਭ ਕੇ ਉਹਨਾ ਦੇ ਮਾਲਕਾਂ ਦੇ ਹਵਾਲੇ ਕੀਤੇ ਗਏ, ਜਿੰਨ੍ਹਾ ਦੀ ਕੁੱਲ ਕੀਮਤ ਕਰੀਬ 7,20,000/- ਲੱਖ ਰੁਪਏ ਬਣਦੀ ਹੈ।

ਇਹ ਵੀ ਪੜ੍ਹੋ  Canada ਦੇ Abbotsford ਸ਼ਹਿਰ ਵਿਚ ਪੰਜਾਬੀ ਨੌਜਵਾਨ ਦਾ ਗੋ+ਲੀ+ਆਂ ਮਾਰ ਕੇ ਕ+ਤ+ਲ, ਗੈਂਗਵਾਰ ਦਾ ਖ਼ਦਸਾ

ਇਹ ਪੋਰਟਲ ਅਪ੍ਰੈਲ ਸਾਲ 2023 ਤੋ ਚਾਲੂ ਹੋਇਆ ਹੈ ਜਿਸ ਰਾਹੀ ਹੁਣ ਤੱਕ ਮਾਨਸਾ ਪੁਲਿਸ ਵੱਲੋਂ ਕੁੱਲ 644 ਮੋਬਾਇਲ ਫੋਨ ਰਿਕਵਰ ਕਰਕੇ ਅਸਲ ਮਾਲਕਾਂ ਦੇ ਹਵਾਲੇ ਕੀਤੇ ਜਾ ਚੁੱਕੇ ਹਨ। ਐਸ.ਐਸ.ਪੀ. ਨੇ CEIR (Central Equipment Identity Register) ਪੋਰਟਲ ਸਬੰਧੀ ਜਾਣੂ ਕਰਾਉਦੇ ਹੋਏ ਪਬਲਿਕ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵੀ ਵਿਅਕਤੀ ਦਾ ਮੋਬਾਇਲ ਫੋਨ ਗੁੰਮ ਹੋ ਜਾਦਾ ਹੈ ਤਾਂ ਉਹ ਤੁਰੰਤ ਨੇੜਲੇ ਪੁਲਿਸ ਸਟੇਸ਼ਨ ਦੇ ਸਾਂਝ ਕੇਂਦਰ ਅਤੇ ਥਾਣਾ ਸਾਇਬਰ ਕਰਾਇਮ ਵਿੱਚ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

328 ਸਰੂਪ ਸਾਹਿਬ ਮਾਮਲੇ ‘ਤੇ ਸਰਕਾਰ ਦੀ ਕਾਰਵਾਈ ਉੱਪਰ ਯੂਥ ਅਕਾਲੀ ਦਲ ਨੇ ਚੁੱਕੇ ਸਵਾਲ

0

👉ਕਿਹਾ, ਜਾਂਚ ਬਹਾਨੇ ਸ਼੍ਰੋਮਣੀ ਅਕਾਲੀ ਦਲ ਅਤੇ ਬਾਦਲ ਪਰਿਵਾਰ ਅਸਲ “ਨਿਸ਼ਾਨਾ”..!
Bathinda News: ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ 328 ਸਰੂਪ ਸਾਹਿਬ ਮਾਮਲੇ ‘ਤੇ ਪੰਜਾਬ ਸਰਕਾਰ ਵੱਲੋਂ ਬਣਾਈ ਵਿਸ਼ੇਸ ਜਾਂਚ ਟੀਮ ਵੱਲੋਂ ਕੀਤੀ ਜਾ ਰਹੀ ਕਾਰਵਾਈ ‘ਤੇ ਸਵਾਲ ਚੁੱਕਦਿਆਂ ਦਾਅਵਾ ਕੀਤਾ ਹੈ ਕਿ, ‘‘ ਅਸਲ ਦੇ ਵਿੱਚ ਸਰਕਾਰ ਦੇ ਬਹਾਨੇ ਸ਼੍ਰੋਮਣੀ ਅਕਾਲੀ ਦਲ ਤੇ ਬਾਦਲ ਪ੍ਰਵਾਰ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।” ਉਹਨਾਂ ਕਿਹਾ ਕਿ 328 ਸਰੂਪ ਸਾਹਿਬ ਨਾ ਤਾਂ ਚੋਰੀ ਹੋਏ, ਨਾ ਹੀ ਬੇਅਦਬੀ ਹੋਈ ਹੈ, ਬਲਕਿ ਇਹ ਸ਼੍ਰੋਮਣੀ ਕਮੇਟੀ ਦੇ ਦੋ ਮੁਲਾਜ਼ਮਾਂ ਵੱਲੋਂ ਸਰੂਪ ਸਾਹਿਬ ਦੀ ਭੇਟਾ ਜਮਾ ਨਾ ਕਰਵਾਉਣ ਦਾ ਇੱਕ ਘੁਟਾਲਾ ਹੋਇਆ ਹੈ, ਜਿਸ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਉਸ ਸਮੇਂ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਹਦਾਇਤਾਂ ਤੇ ਈਸਰ ਸਿੰਘ ਦੀ ਜਾਂਚ ਰਿਪੋਰਟ ਵਿੱਚ ਸਾਰਾ ਸੱਚ ਸਾਹਮਣੇ ਲਿਆਂਦਾ ਜਾ ਚੁੱਕਿਆ ਤੇ ਨਾਲ ਹੀ 16 ਮੁਲਾਜ਼ਮਾਂ ਨੂੰ ਬਰਖਾਸਤ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ  Canada ਦੇ Abbotsford ਸ਼ਹਿਰ ਵਿਚ ਪੰਜਾਬੀ ਨੌਜਵਾਨ ਦਾ ਗੋ+ਲੀ+ਆਂ ਮਾਰ ਕੇ ਕ+ਤ+ਲ, ਗੈਂਗਵਾਰ ਦਾ ਖ਼ਦਸਾ

ਯੁਥ ਪ੍ਰਧਾਨ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਇੱਕ ਸਾਜਸ਼ ਤਹਿਤ ਇਸ ਨੂੰ ਚੋਰੀ ਜਾਂ ਬੇਅਦਬੀ ਦਾ ਰੂਪ ਦੇ ਰਹੇ ਹਨ, ਜੋ ਖੁਦ ਬੇਅਦਬੀ ਕਰ ਰਹੇ ਹਨ। ਉਹਨਾਂ ਕਿਹਾ ਕਿ 328 ਸਰੂਪ ਸਾਹਿਬ ਦੇ ਮਾਮਲੇ ਨੂੰ ਤੂਲ ਦੇਕੇ ਸਰਕਾਰ ਸ਼੍ਰੋਮਣੀ ਅਕਾਲੀ ਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨੇ ਤੇ ਲੈ ਰਹੀ ਹੈ ਤਾਂ ਜੋ ਝੂਠਾ ਪਰਚਾ ਦਰਜ ਕੀਤਾ ਜਾਵੇ ਅਤੇ ਪੰਥਕ ਸੰਸਥਾਵਾਂ ਨੂੰ ਢਾਹ ਲਾਕੇ ਪੰਥ ਪੰਜਾਬ ਅਤੇ ਪੰਜਾਬੀਅਤ ਦਾ ਨੁਕਸਾਨ ਕੀਤਾ ਜਾਵੇ ਪਰੰਤੂ ਸ਼੍ਰੋਮਣੀ ਅਕਾਲੀ ਦਲ ਨਾ ਤਾਂ ਸ਼੍ਰੋਮਣੀ ਅਕਾਲੀ ਦਲ ਜਾਂ ਪ੍ਰਧਾਨ ਦਾ ਕੋਈ ਨੁਕਸਾਨ ਹੋਣ ਦੇਵੇਗਾ, ਨਾ ਹੀ ਪੰਥਕ ਸੰਸਥਾਵਾਂ ਦੀ ਮਰਿਆਦਾ ਨੂੰ ਕਦੇ ਢਾਹ ਲੱਗਣ ਦਿੱਤੀ ਜਾਵੇਗੀ, ਚਾਹੇ ਇਸ ਲਈ ਕਿੰਨੀ ਵੀ ਲੜਾਈ ਲੜਨੀ ਪਵੇ।

ਇਹ ਵੀ ਪੜ੍ਹੋ  ਸਰਪੰਚ ਜਰਮਲ ਸਿੰਘ ਕ+ਤ+ਲ ਕਾਂਡ; ਦੋਨੋਂ ਮੁੱਖ ਸ਼ੂਟਰ ਛੱਤੀਸਗੜ੍ਹ ਤੋਂ ਗ੍ਰਿਫਤਾਰ, 5 ਹੋਰ ਹਿਰਾਸਤ ਵਿਚ ਲਏ

ਉਨ੍ਹਾਂ ਇਸ ਮਾਮਲੇ ਦੀ ਜਾਂਚ ਲਈ ਪੁਲਿਸ ਅਫਸਰਾਂ ਦੀ ਬਣਾਈ ਜਾਂਚ ਟੀਮ ‘ਤੇ ਵੀ ਸਵਾਲ ਚੱਕੇ ਤੇ ਉਹਨਾਂ ਪੁਲਿਸ ਅਫਸਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਵਿਰੋਧੀ ਸੋਚ ਦੇ ਅਫਸਰ ਕਰਾਰ ਦਿੱਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਜਗਸੀਰ ਸਿੰਘ ਜੱਗਾ ਕਲਿਆਣ,ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸੁਸ਼ੀਲ ਕੁਮਾਰ ਗੋਲਡੀ,ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ਼ ਇਕਬਾਲ ਸਿੰਘ ਬਬਲੀ ਢਿੱਲੋ, ਪਾਰਟੀ ਦੇ ਸੀਨੀਅਰ ਆਗੂ ਮੋਹਿਤ ਗੁਪਤਾ,ਜਿਲ੍ਹਾ ਪਰਿਸ਼ਦ ਮੈਂਬਰ ਗੁਰ ਇਕਬਾਲ ਸਿੰਘ ਬਰਾੜ ਤੇ ਪ੍ਰੈਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਸਮੇਤ ਸਮੁੱਚੀ ਲੀਡਰਸ਼ਿਪ ਹਾਜ਼ਰ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਡਾ. ਜਯੋਤੀ ਯਾਦਵ ਬੈਂਸ ਨੇ ਬਠਿੰਡਾ ਦੇ ਐਸਐਸਪੀ ਵਜੋਂ ਅਹੁੱਦਾ ਸੰਭਾਲਿਆ

0

Bathinda News: 2019 ਬੈਚ ਦੇ ਆਈਪੀਐਸ ਅਧਿਕਾਰੀ ਡਾ. ਜਯੋਤੀ ਯਾਦਵ ਬੈਂਸ ਨੇ ਅੱਜ ਇਥੇ ਐਸਐਸਪੀ ਬਠਿੰਡਾ ਵਜੋਂ ਅਹੁੱਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਡਾ. ਜਯੋਤੀ ਯਾਦਵ ਬੈਂਸ ਐਸਐਸਪੀ ਖੰਨਾ ਵਜੋਂ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ ਆਨਰ ਨਾਲ ਸਨਮਾਨਿਤ ਵੀ ਕੀਤਾ ਗਿਆ।ਆਪਣਾ ਅਹੁਦਾ ਸੰਭਾਲਣ ਉਪਰੰਤ ਜ਼ਿਲ੍ਹਾ ਪੁਲਿਸ ਮੁਖੀ ਡਾ. ਜਯੋਤੀ ਯਾਦਵ ਬੈਂਸ ਨੇ ਪੁਲਿਸ ਪ੍ਰਸ਼ਾਸ਼ਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਣਾ ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਹੋਵੇਗੀ।

ਇਹ ਵੀ ਪੜ੍ਹੋ ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਵਿੱਚ ਲੋਕ ਮਿਲਣੀ

ਇਸ ਮੌਕੇ ਐਸਐਸਪੀ ਡਾ. ਜਯੋਤੀ ਯਾਦਵ ਬੈਂਸ ਨੇ ਕਿਹਾ ਕਿ ਨਸ਼ਾ ਤਸਕਰਾਂ ਅਤੇ ਗੈਰ-ਕਾਨੂੰਨੀ ਗਤਿਵਿਧੀਆਂ ਵਿੱਚ ਸ਼ਾਮਲ ਤੱਤਾਂ ਦੇ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਇਸ ਮਕਸਦ ਲਈ ਖੁਫੀਆ ਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।ਇਸ ਮੌਕੇ ਉਨ੍ਹਾਂ ਆਮ ਲੋਕਾਂ ਤੋਂ ਪੂਰਨ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਆਮ ਲੋਕ ਪੁਲਿਸ ਦੇ ਭਰੋਸੇਮੰਦ ਸਾਥੀ ਹਨ ਅਤੇ ਨਸ਼ੇ ਜਾਂ ਅਪਰਾਧ ਸਬੰਧੀ ਕਿਸੇ ਵੀ ਜਾਣਕਾਰੀ ਨੂੰ ਬਿਨਾਂ ਕਿਸੇ ਡਰ ਦੇ ਪੁਲਿਸ ਨਾਲ ਸਾਂਝਾ ਕੀਤਾ ਜਾਵੇ।ਐਸਐਸਪੀ ਬੈਂਸ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ, ਸ਼ਾਂਤੀ ਅਤੇ ਭਰੋਸਾ ਕਾਇਮ ਰੱਖਣਾ ਪੁਲਿਸ ਦੀ ਮੁੱਖ ਜ਼ਿੰਮੇਵਾਰੀ ਹੈ ਅਤੇ ਇਸ ਦਿਸ਼ਾ ਵਿੱਚ ਕੋਈ ਵੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1899319