ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 24 ਜਨਵਰੀ : ਹਰਿਆਣਾ ਸਰਕਾਰ ਨੇ ਗਣਤੰਤਰ ਦਿਵਸ ਦੇ ਮੌਕੇ ’ਤੇ ਸੂਬੇ ਵਿਚ ਅਪਰਾਧਿਕ ਅਧਿਕਾਰ ਖੇਤਰ ਦੇ ਕੋਰਟਾਂ ਵੱਲੋਂ ਸੁਣਾਈ ਗਈ ਸਜਾ ਭੁਗਤ ਰਹੇ ਕੈਦੀਆਂ ਨੂੰ ਵਿਸ਼ੇਸ਼ ਛੋਟ ਦਿੱਤੀ ਹੈ। ਜੇਲ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਜਿਨ੍ਹਾਂ ਦੋਸ਼ੀਆਂ ਨੂੰ ਉਮਰ ਕੈਦ , 10 ਸਾਲ ਜਾਂ ਇਸ ਤੋਂ ਵੱਧ ਦੇ ਸਮੇਂ ਦੀ ਸਜਾ ਸੁਣਾਈ ਗਈ ਹੈ, ਉਨ੍ਹਾਂ ਨੂੰ 90 ਦਿਨ ਅਤੇ ਜਿਨ੍ਹਾ ਦੋਸ਼ੀਆਂ ਨੂੰ ਪੰਜ ਸਾਲ ਤੋਂ ਉੱਪਰ ਤੇ 10 ਸਾਲ ਤੋਂ ਘੱਟ ਦੀ ਸਜਾ ਸੁਣਾਈ ਗਈ ਹੈ, ਉਨ੍ਹਾਂ ਨੁੰ 60 ਦਿਨ ਦੀ ਛੋਟ ਪ੍ਰਦਾਨ ਕੀਤੀ ਜਾਵੇਗੀ। ਇਸੀ ਤਰ੍ਹਾ, ਜਿਨ੍ਹਾਂ ਦੋਸ਼ੀਆਂ ਨੂੰ ਪੰਜ ਸਾਲ ਤੋਂ ਘੱਟ ਦੀ ਸਜਾ ਸੁਣਾਈ ਗਈ ਹੈ, ਉਨ੍ਹਾਂ ਨੂੰ 30 ਦਿਨ ਦੀ ਛੋਟ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਨੇ ਦਸਿਆ ਕਿ ਗਣਤੰਤਰ ਦਿਵਸ ਯਾਨੀ 26 ਜਨਵਰੀ, 2023 ਨੂੰ ਜੇਲ੍ਹ ਤੋਂ ਪੈਰੋਲ ਅਤੇ ਫਰਲੋ ’ਤੇ ਆਏ ਸਾਰੇ ਦੋਸ਼ੀਆਂ ਨੂੰ ਇਹ ਛੋਟ ਵੀ ਦਿੱਤੀ ਜਾਵੇਗੀ, ਬਸ਼ਰਤੇ ਉਹ ਆਪਣੇ ਨਿਰਧਾਰਿਤ ਸਮੇਂ ’ਤੇ ਸਬੰਧਿਤ ਜੇਲ੍ਹ ਵਿਚ ਆਤਮ ਸਮਰਪਣ ਕਰਦੇ ਹਨ ਤਾਂ ੳਸ ਸਥਿਤੀ ਵਿਚ ਜੇਲ੍ਹ ਦੇ ਬਚੇ ਹੋਏ ਸਮੇਂ ਵਿਚ ਇਹ ਛੋਟ ਦਿੱਤੀ ਜਾਵੇਗੀ।
ਮੰਤਰੀ ਨੇ ਦਸਿਆ ਕਿ ਜਿਨ੍ਹਾਂ ਦੋਸ਼ੀਆਂ ’ਤੇ ਜੁਰਮਾਨਾ ਭੁਗਤਾਨ ਨਾ ਕਰਨ ’ਤੇ ਸਜਾ ਹੋਈ ਹੈ, ਉਨ੍ਹਾਂ ਨੁੰ ਇਹ ਛੋਟ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਦੋਸ਼ੀਆਂ ਨੂੰ ਹਰਿਆਣਾ ਵਿਚ ਅਪਰਾਧਿਕ ਨਿਆਂ ਖੇਤਰ ਦੇ ਕੋਰਟਾਂ ਵੱਲੋਂ ਦੋਸ਼ੀ ਠਹਿਰਾਇਆ ਗਿਆ ਹੈ ਪਰ ਹਰਿਆਣਾ ਦੇ ਬਾਹਰ ਜੇਲ੍ਹਾਂ ਵਿਚ ਆਪਣੀ ਸਜਾ ਕੱਟ ਰਹੇ ਹਨ, ਉਹ ਉਪਰੋਕਤ ਪੈਮਾਨੇ ਦੇ ਅਨੁਸਾਰ ਇਹ ਛੋਟ ਪ੍ਰਾਪਤ ਕਰਨ ਦੇ ਹੱਕਦਾਰ ਹੋਣਗੇ। ਉਨ੍ਹਾਂ ਨੇ ਦਸਿਆ ਕਿ ਜੋ ਦੋਸ਼ੀ ਜਮਾਨਤ ’ਤੇ ਹਨ, ਉਨ੍ਹਾਂ ਨੂੰ ਇਹ ਛੋਟ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੇ ਦਸਿਆ ਕਿ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਹਤਿਆ ਅਤੇ ਅਗਵਾਹ, ਜਬਰਜਨ੍ਹਾ ਦੇ ਨਾਲ ਹੱਤਿਆ, ਡਕੈਤੀ ਅਤੇ ਲੁੱਟ-ਕਸੁੱਟ, ਟੈਰੋਰਿਸਟ ਐਂਡ ਡਿਸਰੇਪਟਿਵ ਏਕਟੀਵਿਟੀਜ (ਪ੍ਰੀਵੇਂਸ਼ਨ) ਐਕਟ -1967 , ਦਫਤਰ ਗੁੁਪਤਤਾ ਐਕਟ, 1923, ਵਿਦੇਸ਼ੀ ਐਕਟ-1948 ਪਾਸਪੋਰਟ ਐਕਟ-1967, ਅਪਰਾਧਿਕ ਕਾਨੂੰਨ ਸੋਧ ਐਕਟ-1961 ਦੀ ਧਾਰਾ 2 ਅਤੇ 3, ਭਾਰਤੀ ਪੀਨਲ ਕੋਡ 1860 ਦੀ ਧਾਰਾ 121 ਤੋਂ 130, ਫਿਰੌਤੀ ਦੇ ਲਈ ਕਿਡਨੈਪਿੰਗ, ਪੋਕਸੋ ਐਕਟ 2012 ਦੇ ਤਹਿਤ ਕੋਈ ਅਪਰਾਧਾ, ਐਨਡੀਪੀੇਏਸ ਐਕਟ ਦੇ ਤਹਿਤ ਧਾਰਾ 12 ਏ ਦੇ ਤਹਿਤ ਸਜਾ ਕੱਟ ਰਹੇ ਦੋਸ਼ੀਆਂ ਨੂੰ ਛੋਟ ਨਹੀਂ ਦਿੱਤੀ ਜਾਵੇਗੀ। ਜੇਲ ਮੰਤਰੀ ਨੇ ਦਸਿਆ ਕਿ ਪਾਕੀਸਤਾਨ ਨੈਸ਼ਨਲ, ਅਪਰਾਧ ਦੰਡ ਸੰਹਿਤਾ 1973 ਦੀ ਧਾਰਾ 107/109/110 ਦੀ ਧਾਰਾਵਾਂ ਦੇ ਨਾਲ-ਨਾਲ ਸ਼ਾਂਤੀ ਬਣਾਏ ਰੱਖਣ ਦੇ ਮਾਮਲੇ ਵਿਚ ਸੁਰੱਖਿਆ ਦੇਣ ਵਿਚ ਅਸਫਲ ਹੋਣ ਵਾਲੇ ਅਪਰਾਧਿਕ ਵਿਅਕਤੀ, ਪਿਛਲੇ ਦੋ ਸਾਲਾਂ ਦੌਰਾਨ ਕਿਸੇ ਵੀ ਵੱਡੇ ਜੇਲ ਅਪਰਾਧ ਵਿਚ ਸ਼ਾਮਿਲ ਅਪਰਾਧੀਆਂ ਦੇ ਮਾਮਲੇ ਵਿਚ ਸਜਾ ਕੱਟ ਰਹੇ ਦੋਸ਼ੀਆਂ ਨੂੰ ਪੰਜਾਬ ਜੇਲ ਮੈਨੂਅਲ, ਹਰਿਆਣਾ ਜਲ ਨਿਯਮ-2022 ਜਾਂ ਉਸ ਦਿਨ ਲਾਗੂ ਕਿਸੇ ਹੋਰ ਐਕਟ ਜਾਂ ਨਿਯਮਾਂ ਦੇ ਤਹਿਤ ਛੋਟ ਨਹੀਂ ਮਿਲੇਗੀ।
ਹਰਿਆਣਾ ’ਚ ਗਣਤੰਤਰ ਦਿਵਸ ਦੇ ਮੌਕੇ ’ਤੇ ਕੈਦੀਆਂ ਨੂੰ ਮਿਲੇਗੀ ਤਿੰਨ ਮਹੀਨੇ ਤਕ ਦੀ ਛੋਟ – ਜੇਲ ਮੰਤਰੀ ਰਣਜੀਤ ਸਿੰਘ
ਦਿੱਲੀ ਏਅਰਪੋਰਟ ਲਈ ਸਰਕਾਰੀ ਵਾਲਵੋ ਬੱਸਾਂ ਚੱਲਣ ਨਾਲ ਨਿੱਜੀ ਕੰਪਨੀਆਂ ਦਾ ਏਕਾਧਿਕਾਰ ਖ਼ਤਮ ਹੋਇਆ: ਲਾਲਜੀਤ ਸਿੰਘ ਭੁੱਲਰ
ਟਰਾਂਸਪੋਰਟ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਨੰਗਲ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਲਈ ਵਾਲਵੋ ਬੱਸ ਸੇਵਾ ਦੀ ਸ਼ੁਰੂਆਤ
1130 ਰੁਪਏ ਨਾਲ ਨੰਗਲ ਤੋਂ ਦਿੱਲੀ ਏਅਰਪੋਰਟ ਟਰਮੀਨਲ-3 ਤੱਕ ਹੋਵੇਗਾ ਸਫ਼ਰ
ਨੰਗਲ ਬੱਸ ਸਟੈਂਡ ਵਿਖੇ ਸ਼ਾਪਿੰਗ ਕੰਪਲੈਕਸ ਬਣਾਇਆ ਜਾਵੇਗਾ’
ਪੰਜਾਬੀ ਖ਼ਬਰਸਾਰ ਬਿਉਰੋ
ਨੰਗਲ, 24 ਜਨਵਰੀ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਾਂਝੇ ਤੌਰ ’ਤੇ ਨੰਗਲ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਲਈ ਸਰਕਾਰੀ ਵਾਲਵੋ ਬੱਸ ਸਰਵਿਸ ਦੀ ਸ਼ੁਰੂਆਤ ਕੀਤੀ ਗਈ। ਇਲਾਕੇ ਦੀ ਚਿਰੋਕਣੀ ਮੰਗ ਪੂਰੀ ਹੋਣ ਨਾਲ ਹੁਣ ਕੰਢੀ ਇਲਾਕੇ ਦੇ ਲੋਕ ਮਹਿਜ਼ 1130 ਰੁਪਏ ਕਿਰਾਏ ਵਿੱਚ ਦਿੱਲੀ ਹਵਾਈ ਅੱਡੇ ਤੱਕ ਸਫ਼ਰ ਤੈਅ ਕਰ ਸਕਣਗੇ। ਪਨਬੱਸ ਦੀ ਨਵੀਂ ਵਾਲਵੋ ਬੱਸ ਨੂੰ ਹਰੀ ਝੰਡੀ ਵਿਖਾਉਣ ਉਪਰੰਤ ਆਪਣੇ ਸੰਬੋਧਨ ਵਿੱਚ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਪੰਜਾਬ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਸਰਕਾਰੀ ਵਾਲਵੋ ਬੱਸ ਸ਼ੁਰੂ ਹੋਣ ਨਾਲ ਨਿੱਜੀ ਕੰਪਨੀਆਂ ਦਾ ਏਕਾਧਿਕਾਰ ਖ਼ਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਆਪਣੀ ਮਨਮਰਜ਼ੀ ਨਾਲ 3000 ਤੋਂ 3500 ਰੁਪਏ ਤੱਕ ਕਿਰਾਇਆ ਵਸੂਲਣ ਵਾਲੀਆਂ ਇਨ੍ਹਾਂ ਨਿੱਜੀ ਕੰਪਨੀਆਂ ਵੱਲੋਂ ਕਿਰਾਇਆ ਘਟਾਉਣ ਦੇ ਬਾਵਜੂਦ ਲੋਕ ਸਰਕਾਰੀ ਵਾਲਵੋ ਬੱਸ ਸੇਵਾ ਨੂੰ ਤਰਜੀਹ ਦੇ ਰਹੇ ਹਨ ਜਿਸ ਨਾਲ ਸਰਕਾਰੀ ਬੱਸ ਸੇਵਾ ਨਿਰੰਤਰ ਮੁਨਾਫ਼ੇ ਵਿੱਚ ਜਾਣ ਲੱਗੀ ਹੈ। ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਸਾਲ ਜੂਨ ਮਹੀਨੇ ਦੌਰਾਨ ਵਾਲਵੋ ਬੱਸ ਸਰਵਿਸ ਸ਼ੁਰੂ ਕੀਤੀ ਗਈ ਸੀ ਜਿਸ ਦਾ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੇ ਖ਼ੂਬ ਲਾਹਾ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੋਂ ਚੱਲਦੀਆਂ ਇਨ੍ਹਾਂ ਬੱਸਾਂ ਵਿੱਚ ਹੁਣ ਤੱਕ 80,000 ਤੋਂ ਵੱਧ ਯਾਤਰੀ ਸਫ਼ਰ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਯਾਤਰੀਆਂ ਦੇ ਅੰਕੜੇ ਇਸ ਸੇਵਾ ਦੀ ਸਫ਼ਲਤਾ ਨੂੰ ਸਾਬਤ ਕਰਦੇ ਹਨ ਜਿਸ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵਲੋਂ ਇਸ ਸੇਵਾ ਵਿਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। ਟਰਾਂਸਪੋਰਟ ਮੰਤਰੀ ਨੇ ਨੰਗਲ ਬੱਸ ਸਟੈਂਡ ਵਿਖੇ ਛੇਤੀ ਹੀ ਸ਼ਾਪਿੰਗ ਕੰਪਲੈਕਸ ਬਣਾਉਣ ਦਾ ਐਲਾਨ ਵੀ ਕੀਤਾ। ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਨੂੰ ਦਿੱਤੇ ਇਸ ਤੋਹਫ਼ੇ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਇਲਾਕੇ ਦੇ ਬਹੁਤੇ ਲੋਕ ਅਰਬ ਦੇਸ਼ਾਂ ਵਿੱਚ ਹੋਣ ਕਾਰਨ ਉਨ੍ਹਾਂ ਨੂੰ ਮਹਿੰਗੀਆਂ ਗੱਡੀਆਂ ਕਿਰਾਏ ਉਤੇ ਲੈ ਕੇ ਏਅਰਪੋਰਟ ਜਾਣਾ ਪੈਂਦਾ ਹੈ, ਇਸ ਲਈ ਇਹ ਬੱਸ ਸੇਵਾ ਇਲਾਕੇ ਦੇ ਲੋਕਾਂ ਲਈ ਕਾਫ਼ੀ ਲਾਹੇਵੰਦ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ 6 ਮਹੀਨੇ ਦੇ ਸਮੇਂ ਵਿੱਚ ਸ੍ਰੀ ਅਨੰਦਪੁਰ ਸਾਹਿਬ ਦੇ ਹਲਕੇ ਦੇ ਸਾਰੇ ਸਕੂਲ ਅਪਗ੍ਰੇਡ ਕੀਤੇ ਜਾਣਗੇ। ਨੰਗਲ ਵਿਖੇ ਸਕੂਲ ਆਫ ਐਮੀਨੈਂਸ ਦਾ ਨਾਂ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੇ ਨਾਂ ਉੱਤੇ ਰੱਖਿਆ ਜਾਵੇਗਾ ਅਤੇ ਇਸੇ ਤਰ੍ਹਾਂ ਹੀ ਕੀਰਤਪੁਰ ਸਾਹਿਬ ਵਿਖੇ ਸਕੂਲ ਦਾ ਨਾਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਨਾਂ ਉੱਤੇ ਰੱਖਿਆ ਜਾਵੇਗਾ।
ਸਿਰਫ਼ 1130 ਰੁਪਏ ਕਿਰਾਏ ਨਾਲ ਦਿੱਲੀ ਹਵਾਈ ਅੱਡੇ ਤੱਕ ਸਫ਼ਰ
ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਨੰਗਲ ਸ਼ਹਿਰ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਦੇ ਟਰਮੀਨਲ-3 ਤੱਕ ਲੋਕ ਸਿਰਫ਼ 1130 ਰੁਪਏ ਕਿਰਾਏ ਨਾਲ ਵਾਲਵੋ ਬੱਸ ਵਿੱਚ ਸਫ਼ਰ ਕਰ ਸਕਣਗੇ। ਬੱਸ ਰੋਜ਼ਾਨਾ ਦੁਪਹਿਰ 1:30 ਵਜੇ ਨੰਗਲ ਬੱਸ ਸਟੈਂਡ ਤੋਂ ਚੱਲੇਗੀ, 1.50 ਵਜੇ ਸ੍ਰੀ ਅਨੰਦਪੁਰ ਸਾਹਿਬ ਅਤੇ 2.50 ਵਜੇ ਰੂਪਨਗਰ ਪੁੱਜੇਗੀ ਜਦਕਿ ਬੱਸ ਸਟੈਂਡ ਸੈਕਟਰ-17 ਚੰਡੀਗੜ੍ਹ ਤੋਂ ਸ਼ਾਮ 4.35 ਵਜੇ ਦਿੱਲੀ ਹਵਾਈ ਅੱਡੇ ਲਈ ਰਵਾਨਾ ਹੋਵੇਗੀ। ਉਨ੍ਹਾਂ ਕਿਹਾ ਕਿ ਬੱਸ ਰਾਤ 11:40 ਵਜੇ ਏਅਰਪੋਰਟ ਦੇ ਪਬਲਿਕ ਟਰਾਂਸਪੋਰਟ ਸੈਂਟਰ ਤੋਂ ਚੱਲੇਗੀ ਅਤੇ ਆਈ.ਐਸ.ਬੀ.ਟੀ. ਦਿੱਲੀ ਤੋਂ ਰਾਤ 12:50 ਵਜੇ ਨੰਗਲ ਲਈ ਰਵਾਨਾ ਹੋਵੇਗੀ। ਉਨ੍ਹਾਂ ਦੱਸਿਆ ਕਿ ਨੰਗਲ ਤੋਂ ਦਿੱਲੀ ਏਅਰਪੋਰਟ (ਟਰਮੀਨਲ-3) ਦਾ ਕਿਰਾਇਆ 1130 ਰੁਪਏ, ਸ੍ਰੀ ਅਨੰਦਪੁਰ ਸਾਹਿਬ ਤੋਂ 1085 ਰੁਪਏ ਅਤੇ ਰੋਪੜ ਤੋਂ 970 ਰੁਪਏ ਜਦਕਿ ਚੰਡੀਗੜ੍ਹ ਤੋਂ ਦਿੱਲੀ ਏਅਰਪੋਰਟ ਲਈ 820 ਰੁਪਏ ਕਿਰਾਇਆ ਹੋਵੇਗਾ।
ਨੰਗਲ ਬੱਸ ਅੱਡੇ ਤੋਂ ਸਵੱਛਤਾ ਮੁਹਿੰਮ ਦੀ ਸ਼ੁਰੂਆਤ
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਬੱਸ ਸਟੈਂਡ ਨੰਗਲ ਤੋਂ ਸਵੱਛਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਾਂਗ ਆਲਾ-ਦੁਆਲਾ ਸਵੱਛ ਰੱਖਣ।ਦੋਵੇਂ ਕੈਬਨਿਟ ਮੰਤਰੀਆਂ ਨੇ ਬੱਸ ਸਟੈਂਡ ਦੇ ਚੁਗਿਰਦੇ ਨੂੰ ਸਵੱਛ ਰੱਖਣ ਲਈ ਝਾੜੂ ਲਗਾਇਆ। ਉਨ੍ਹਾਂ ਨੰਗਲ ਬੱਸ ਸਟੈਂਡ ਨਾਲ ਖ਼ਾਲੀ ਪਏ ਸ਼ੈਡ ਦਾ ਮੁਆਇਨਾ ਕੀਤਾ ਅਤੇ ਨੰਗਲ ਬੱਸ ਸਟੈਂਡ ਦੇ ਵਿਕਾਸ ਲਈ ਅਧਿਕਾਰੀਆਂ ਨੂੰ ਯੋਜਨਾ ਤਿਆਰ ਕਰਨ ਲਈ ਕਿਹਾ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਰਾਂਸਪੋਰਟ ਵਿਭਾਗ ਨਾਲ ਸਬੰਧਤ ਮੁਸ਼ਕਿਲਾਂ ਬਾਰੇ ਜਾਣੂ ਕਰਵਾਉਣ ’ਤੇ ਲਾਲਜੀਤ ਸਿੰਘ ਭੁੱਲਰ ਨੇ ਭਰੋਸਾ ਦਿੱਤਾ ਕਿ ਟਰਾਂਸਪੋਰਟ ਵਿਭਾਗ ਨਾਲ ਸਬੰਧਿਤ ਮਸਲੇ ਤੁਰੰਤ ਹੱਲ ਕੀਤੇ ਜਾਣਗੇ। ਇਸ ਮੌਕੇ ਡਾਇਰੈਕਟਰ ਟਰਾਂਸਪੋਰਟ ਅਮਨਦੀਪ ਕੌਰ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ, ਐਸ.ਡੀ.ਐਮ. ਮਨੀਸ਼ਾ ਰਾਣਾ, ਡਿਪਟੀ ਡਾਇਰੈਕਟਰ ਪਰਨੀਤ ਸਿੰਘ ਮਿਨਹਾਸ, ਜਨਰਲ ਮੈਨੇਜਰ ਪਰਮਵੀਰ ਸਿੰਘ ਤੇ ਗੁਰਸੇਵਕ ਸਿੰਘ ਰਾਜਪਾਲ ਅਤੇ ਹੋਰ ਸੀਨੀਅਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਐਸਵਾਈਐਲ ਦੇ ਮੁੱਦੇ ’ਤੇ ਕੇਂਦਰ ਹੁਣ ਪੰਜਾਬ ਅਤੇ ਹਰਿਆਣਾ ਵਿਚ ਨਹੀਂ ਕਰੇਗਾ ਹੋਰ ਵਿਚੋਲਗੀ: ਗਜੇਂਦਰ ਸੇਖਾਵਤ
ਕੇਂਦਰੀ ਜਲ੍ਹ ਮੰਤਰੀ ਨੇ ਕੀਤਾ ਦਾਅਵਾ ਕਿ ਜਲਦੀ ਇਸ ਮੁੱਦੇ ’ਤੇ ਕੇਂਦਰ ਸੋਂਪੇਗਾ ਸੁਪਰੀਮ ਕੋਰਟ ’ਚ ਅਪਣੀ ਰੀਪੋਰਟ
ਪੰਜਾਬ ਦੀ ਆਪ ਸਰਕਾਰ ’ਤੇ ਹਰ ਖੇਤਰ ਵਿਚ ਫ਼ੇਲ ਹੋਣ ਦੇ ਲਗਾਏ ਦੋਸ਼
ਕਿਹਾ ਕਿ ਪੰਜਾਬ ਦੇ ਲੋਕ ਹੁਣ ਸੂਬੇ ’ਚ ਭਾਜਪਾ ਨੂੰ ਆਸ ਦੀ ਨਜ਼ਰ ਦੀ ਦੇਖਣ ਲੱਗੇ
ਬਠਿੰਡਾ ਪੁੱਜੇ ਸੇਖਾਵਤ ਨੇ ਭਾਜਪਾ ਆਗੂਆਂ ਨਾਲ ਕੀਤੀਆਂ ਮੀਟਿੰਗਾਂ
ਸੁਖਜਿੰਦਰ ਮਾਨ
ਬਠਿੰਡਾ, 24 ਜਨਵਰੀ : ਕਈ ਦਹਾਕਿਆਂ ਤੋਂ ਪੰਜਾਬ ਅਤੇ ਹਰਿਆਣਾ ਵਿਚਕਾਰ ਪਾਣੀਆਂ ਦੀ ਵੰਡ ਨੂੰ ਲੈ ਕੇ ਚੱਲ ਰਹੇ ਵਿਵਾਦ ਵਿਚ ਵਿਚੋਲਗੀ ਕਰਨ ਤੋਂ ਹੱਥ ਖੜਦਿਆਂ ਕਰਦਿਆਂ ਕੇਂਦਰੀ ਜਲ ਸਕਤੀ ਮੰਤਰੀ ਨੇ ਐਲਾਨ ਕੀਤਾ ਹੈ ਕਿ ਜਲਦੀ ਹੀ ਇਸ ਸਬੰਧ ਵਿਚ ਰੀਪੋਰਟ ਬਣਾ ਕੇ ਸੁਪਰੀਮ ਕੋਰਟ ਨੂੰ ਸੌਂਪ ਦਿੱਤੀ ਜਾਵੇਗੀ। ਬਠਿੰਡਾ ਲੋਕ ਸਭਾ ਹਲਕੇ ਦੇ ਇੰਚਾਰਜ਼ ਵਜੋਂ ਦੋ ਰੋਜ਼ਾ ਦੌਰੇ ’ਤੇ ਪੁੱਜੇ ਕੇਂਦਰੀ ਮੰਤਰੀ ਗਜੇਂਦਰ ਸੇਖਾਵਤ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ‘‘ ਕੇਂਦਰ ਨੇ ਸੁਪਰੀਮ ਕੋਰਟ ਦੇ ਆਦੇਸ਼ਾਂ ਉਪਰ ਦੋਨਾਂ ਸੂਬਿਆਂ ਵਿਚਕਾਰ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕੀਤੀ ਸੀ ਪ੍ਰੰਤੂ ਉਹ ਸਫ਼ਲ ਨਹੀਂ ਹੋ ਸਕੇ, ਜਿਸਦੇ ਚੱਲਦੇ ਹੁਣ ਅਗਲਾ ਫੈਸਲਾ ਸਰਬਉੱਚ ਅਦਾਲਤ ਹੀ ਲਵੇਗੀ। ’’ ਗੌਰਤਲਬ ਹੈ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਭਾਜਪਾ ਦੀ ਹੋਈ ਦੋ ਰੋਜ਼ਾ ਸੂਬਾਈ ਕਾਰਜਕਾਰਨੀ ਦੀ ਮੀਟਿੰਗ ਵਿੱਚ ਵੀ ਪਾਰਟੀ ਨੇ ਪੰਜਾਬ ਕੋਲ ਕਿਸੇ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਾ ਹੋਣ ਦਾ ਮਤਾ ਪਾਸ ਕੀਤਾ ਗਿਆ ਸੀ ਜਦੋਂ ਕਿ ਅੱਜ ਕੇਂਦਰੀ ਮੰਤਰੀ ਦੇ ਬਿਆਨ ਤੋਂ ਇਹ ਗੱਲ ਸਾਫ ਹੋ ਗਈ ਕਿ ਹੁਣ ਪੰਜਾਬ ਤੇ ਹਰਿਆਣਾ ਵਿਚਕਾਰ ਪਾਣੀਆਂ ਦੀ ਵੰਡ ਦਾ ਫ਼ੈਸਲਾ ਸਰਬਉੱਚ ਅਦਾਲਤ ਹੀ ਕਰੇਗੀ। ਹਾਲਾਂਕਿ ਮੰਤਰੀ ਨੇ ਪੱਤਰਕਾਰਾਂ ਵੱਲੋਂ ਇਹ ਪੁੱਛੇ ਜਾਣ ‘ਤੇ ਕਿ ਕੇਂਦਰ ਇਸ ਮਸਲੇ ਦਾ ਕਿਸ ਤਰ੍ਹਾਂ ਹੱਲ ਚਾਹੁੰਦਾ ਹੈ ਤਾਂ ਉਨ੍ਹਾਂ ਇਹ ਕਹਿ ਕੇ ਬਚਣ ਤੋਂ ਕੋਸ਼ਿਸ਼ ਕੀਤੀ ਕਿ ਮਾਮਲਾ ਅਦਾਲਤ ਦੇ ਵਿਚਾਰ ਅਧੀਨ ਹੈ, ਜਿਸਦੇ ਚੱਲਦੇ ਉਹ ਕੋਈ ਟਿੱਪਣੀ ਨਹੀਂ ਕਰਨਗੇ। ਇਸ ਦੌਰਾਨ ਉਨ੍ਹਾਂ ਜੀਰਾ ਫੈਕਟਰੀ ਨੂੰ ਬੰਦ ਕਰਨ ਅਤੇ ਬੁੱਢੇ ਨਾਲੇ ਦੀ ਸਫ਼ਾਈ ਦੇ ਮੁੱਦੇ ’ਤੇ ਗੱਲ ਕਰਦਿਆਂ ਦੋਸ਼ ਲਗਾਇਆ ਕਿ 2017 ਵਿਚ ਕੇਂਦਰ ਵਲੋਂ ਸਹਿਯੋਗ ਕਰਨ ਦੇ ਬਾਵਜੂਦ ਸਰਕਾਰਾਂ ਨੇ ਇਸ ਪਾਸੇ ਧਿਆਨ ਨਹੀਂ ਦਿੱਤਾ, ਜਿਸ ਕਾਰਨ ਸਥਿਤੀ ਅੱਜ ਭਿਆਨਕ ਬਣੀ ਹੋਈ ਹੈ ਤੇ ਉਸਦੇ ਅਪਣੇ ਸੂਬੇ ਰਾਜਸਥਾਨ ਦੇ ਲੋਕਾਂ ਨੂੰ ਵੀ ਮੁਸ਼ਕਿਲ ਆ ਰਹੀ ਹੈ। ਕਿਸਾਨਾਂ ਅਤੇ ਭਾਜਪਾ ਵਿਚਕਾਰ ਪਿਛਲੇ ਸਮੇਂ ਬਣੀਆਂ ਦੂਰੀਆਂ ਨੂੰ ਵਿਰੋਧੀ ਸਿਆਸੀ ਧਿਰਾਂ ਦੀਆਂ ਚਾਲਾਂ ਕਰਾਰ ਦਿੰਦਿਆਂ ਕੇਂਦਰੀਭਾਜਪਾ ਆਗੂ ਨੇ ਦਾਅਵਾ ਕੀਤਾ ਕਿ ‘‘ ਇਹ ਸਭ ਸਿਆਸਤ ਤੋਂ ਪ੍ਰੇਰਤ ਸੀ ਜਦੋਂਕਿ ਕਿਸਾਨਾਂ ਲਈ ਭਲਾਈ ਦੇ ਕੰਮ ਸਾਰੀਆਂ ਸਰਕਾਰ ਤੋਂ ਵੱਧ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਭਾਜਪਾ ਸਰਕਾਰ ਨੇ ਕੀਤੇ ਹਨ। ’’ ਉਨ੍ਹਾਂ ਕਿਹਾ ਕਿ ਸਵਾਮੀਨਾਥਨ ਕਮਿਸ਼ਨ ਦੀ ਰੀਪੋਰਟ ਨੂੰ ਵੀ ਮੋਦੀ ਸਰਕਾਰ ਨੇ ਹੀ ਲਾਗੂ ਕੀਤਾ ਹੈ ਜਿਸਦੇ ਚੱਲਦੇ ਹੁਣ ਦਿਹਾਤੀ ਖੇਤਰ ਦੇ ਲੋਕ ਅਤੇ ਕਿਸਾਨ ਵੀ ਇਸ ਗੱਲ ਨੂੰ ਸਮਝਣ ਲੱਗ ਪਏ ਹਨ। ਪੰਜਾਬ ਦੀ ਆਪ ਸਰਕਾਰ ’ਤੇ ਇੱਕ ਸਾਲ ਵਿਚ ਹੀ ਬੁਰੀ ਤਰ੍ਹਾਂ ਫ਼ੇਲ ਹੋਣ ਦਾ ਦੋਸ਼ ਲਗਾਉਂਦਿਆਂ ਪੰਜਾਬ ਭਾਜਪਾ ਮਾਮਲਿਆਂ ਦੇ ਇੰਚਾਰਜ਼ ਸ਼੍ਰੀ ਸੇਖਾਵਤ ਨੇ ਕਿਹਾ ਕਿ ਅੱਜ ਸੂਬੇ ਦੇ ਲੋਕ ਖ਼ੁਦ ਨੂੰ ਠੱਗੇ ਹੋਏ ਮਹਿਸੂਸ ਕਰ ਰਹੇ ਹਨ, ਕਿਉਂਕਿ ਜਿੱਥੇ ਅਮਨ ਤੇ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ, ਉਥੇ ਕੋਈ ਵੀ ਵਿਅਕਤੀ ਸੁਰੱਖਿਅਤ ਨਹੀਂ ਹੈ ਤੇ ਅਤੇ ਹਰ ਦਿਨ ਧਮਕੀਆਂ ਤੇ ਫ਼ਿਰੌਤੀ ਭਰੀਆਂ ਕਾਲਾਂ ਆ ਰਹੀਆਂ ਹਨ ਜਿਸ ਕਾਰਨ ਇੱਕ ਸਾਲ ਦੇ ਘੱਟ ਸਮੇਂ ਵਿਚ ਹੀ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਦੁਖੀ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਲਾਪਰਵਾਹੀ ਕਾਰਨ ਦੇਸ ਵਿਰੋਧੀ ਤਾਕਤਾਂ ਵੀ ਮੁੜ ਸਿਰ ਚੁੱਕ ਰਹੀਆਂ ਹਨ ਪ੍ਰੰਤੂ ਕੇਂਦਰ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੇ ਸੰਪਰਕ ਵਿਚ ਹੈ ਤੇ ਬਣਦੀ ਕਾਰਵਾਈ ਲਈ ਹਮੇਸ਼ਾ ਸਹਿਯੋਗ ਕਰੇਗਾ। ਸ੍ਰੀ ਸੇਖਾਵਤ ਨੇ ਦਾਅਵਾ ਕੀਤਾ ਕਿ ਪਹਿਲਾਂ 2024 ਦੀਆਂ ਲੋਕ ਸਭਾ ਚੋਣਾਂ ਅਤੇ ਮੁੜ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਭਾਜਪਾ ਨੂੰ ਪਿਆਰ ਦੇਣਗੇ, ਕਿਉਂਕਿ ਉਹ ਸਮਝ ਗਏ ਹਨ ਕਿ ਸਹੀ ਸ਼ਾਸਨ ਤੇ ਵਿਕਾਸ ਦਾ ਪਹੀਆਂ ਘੁਮਾਉਣ ਲਈ ਸੂਬੇ ਵਿਚ ਡਬਲ ਇੰਜਨ ਸਰਕਾਰ ਦੀ ਬੇਹੱਦ ਜਰੂਰਤ ਹੈ। ਇਸ ਦੌਰਾਨ ਉਨ੍ਹਾਂ ਸਾਬਕਾ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪਾਰਟੀ ਵਿਚ ਸ਼ਾਮਲ ਕਰਨ ਸਬੰਧੀ ਉੱਠ ਰਹੀਆਂ ਬਗਾਵਤਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਉਨ੍ਹਾਂ ਦੀ ਭਾਜਪਾ ਵਿਚ ਸਮੂਲੀਅਤ ਸੂਬਾ ਯੂਨਿਟ ਦੀ ਰਾਏ ਨਾਲ ਹੀ ਹੋਈ ਹੈ। ਗੌਰਤਲਬ ਹੈ ਕਿ ਗਜੇਂਦਰ ਸੇਖਾਵਤ ਬਠਿੰਡਾ ਲੋਕ ਸਭਾਂ ਹਲਕੇ ਦੇ ਇੰਚਾਰਜ਼ ਹਨ ਅਤੇ ਉਨ੍ਹਾਂ ਵਲੋਂ ਬਠਿੰਡਾ ਵਿਚ ਦੋ ਦਿਨ ਰਹਿ ਕੇ ਬਠਿੰਡਾ ਅਤੇ ਮਾਨਸਾ ਜ਼ਿਲ੍ਹਾ ਦੇ ਭਾਜਪਾ ਆਗੂਆਂ ਅਤੇ ਇੱਥੋਂ ਤੱਕ ਆਰਐਸਐਸ ਦੇ ਵਰਕਰਾਂ ਨਾਲ ਵੀ ਮੀਟਿੰਗ ਕਰਕੇ ਚੋਣਾਂ ਦੀਆਂ ਤਿਆਰੀਆਂ ਸਬੰਧੀ ਜਾਇਜ਼ਾ ਲਿਆ ਜਾਵੇਗਾ। ਸ਼੍ਰੀ ਸੇਖਾਵਤ ਨੇ ਇਹ ਵੀ ਦਾਅਵਾ ਕੀਤਾ ਕਿ ਭਾਜਪਾ ਸੰਗਠਨ ਅਤੇ ਅਪਣੀ ਵਿਚਾਰਧਾਰਾਂ ਦੀ ਤਾਕਤ ਨਾਲ ਅੱਗੇ ਵਧਦੀ ਹੈ ਤੇ ਪੰਜਾਬ ਦੇ ਲੋਕ ਸਮਝ ਚੁੱਕੇ ਹਨ ਕਿ ਸਿਰਫ ਭਾਜਪਾ ਹੀ ਇੱਕ ਅਜਿਹੀ ਪਾਰਟੀ ਹੈ ਜਿਹੜੀ ਪੰਜਾਬ ਨੂੰ ਨਸ਼ਾ ਮੁਕਤ , ਭ੍ਰਿਸ਼ਟਾਚਾਰ ਮੁਕਤ ਅਤੇ ਖੁਸ਼ਹਾਲ ਪੰਜਾਬ ਬਣਾ ਸਕਦੀ ਹੈ । ਉਹਨਾਂ ਕਿਹਾ ਕਿ ਪੰਜਾਬ ਵਿੱਚ ਪਾਰਟੀ ਦੀ ਤਾਕਤ ਨੂੰ ਵਧਾਇਆ ਜਾ ਰਿਹਾ ਹੈ । ਇਸ ਮੋਕੇ ਉਨ੍ਹਾਂ ਨਾਲ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੂਬਾ ਜਨਰਲ ਸਕੱਤਰ ਗੁਰਪ੍ਰੀਤ ਕਾਂਗੜ , ਬਿਕਰਮਜੀਤ ਸਿੰਘ ਚੀਮਾ ,ਮੋਨਾ ਜੈਸਵਾਲ, ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਨਕਈ, ਸ਼ੁਭਾਸ ਸ਼ਰਮਾ ਅਤੇ ਦਿਆਲ ਸੋਢੀ ਸਹਿਤ ਜਿਲਾ ਪ੍ਰਧਾਨ ਸ਼ਹਿਰੀ ਸਰੂਪ ਚੰਦ ਸਿੰਗਲਾ, ਦਿਹਾਤੀ ਦੇ ਪ੍ਰਧਾਨ ਰਵੀਪ੍ਰੀਤ ਸਿੰਘ ਸਿੱਧੂ, ਸੂਬਾ ਮੀਡੀਆਂ ਸਕੱਤਰ ਸੁਨੀਲ ਸਿੰਗਲਾ, ਸੀਨੀਅਰ ਆਗੂ ਅਸੋਕ ਭਾਰਤੀ, ਮੋਹਨ ਲਾਲ ਗਰਗ, ਰਾਜ ਨੰਬਰਦਾਰ, ਸਾਬਕਾ ਪ੍ਰਧਾਨ ਵਿਨੋਦ ਬਿੰਟਾ, ਅਸੋਕ ਬਾਲਿਆਵਾਲੀ, ਵਰਿੰਦਰ ਸ਼ਰਮਾ,ਜਸਵੀਰ ਸਿੰਘ ਮਹਿਰਾਜ ਆਦਿ ਆਗੂ ਵੀ ਹਾਜ਼ਰ ਰਹੇ।
ਰਾਘਵ ਚੱਢਾ ਨੂੰ ‘ਇੰਡੀਆ ਯੂਕੇ ਆਊਟਸਟੈਂਡਿੰਗ ਅਚੀਵਰਜ਼ ਆਨਰ’ ਨਾਲ ਕੀਤਾ ਜਾਵੇਗਾ ਸਨਮਾਨਿਤ
ਰਾਜ ਸਭਾ ਸਾਂਸਦ ਰਾਘਵ ਚੱਢਾ ਨੂੰ ਸਰਕਾਰ, ਰਾਜਨੀਤੀ, ਕਾਨੂੰਨ ਅਤੇ ਸਮਾਜ ਸ਼੍ਰੇਣੀ ਵਿੱਚ ਉੱਤਮ ਪ੍ਰਾਪਤੀਕਰਤਾ ਵਜੋਂ ਚੁਣਿਆ ਗਿਆ, ਯੂਕੇ ਦੀ ਸੰਸਦ ਵਿੱਚ ਕਰਨਗੇ ਪੁਰਸਕਾਰ ਪ੍ਰਾਪਤ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ 24 ਜਨਵਰੀ : ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਭਲਕੇ ਲੰਡਨ ਵਿੱਚ ’ਇੰਡੀਆ ਯੂਕੇ ਅਚੀਵਰਜ਼ ਆਨਰਜ਼’ ਵਿਖੇ ‘ਆਊਟ ਸਟੈਂਡਿੰਗ ਅਚੀਵਰ’ ਸਨਮਾਨ ਪ੍ਰਾਪਤ ਕਰਨਗੇ। ਰਾਘਵ ਚੱਢਾ ਨੂੰ ‘ਸਰਕਾਰ ਅਤੇ ਰਾਜਨੀਤੀ’ ਸ਼੍ਰੇਣੀ ਵਿੱਚ ਖਾਸ ਪ੍ਰਾਪਤੀਆਂ ’ਤੇ ਇਸ ਅਵਾਰਡ ਲਈ ਚੁਣਿਆ ਗਿਆ ਹੈ, ਜੋ ਉਹਨਾਂ ਵਿਅਕਤੀਆਂ ਨੂੰ ਮਾਨਤਾ ਦਿੰਦਾ ਹੈ ਜਿਨ੍ਹਾਂ ਨੇ ਲੋਕਤੰਤਰ ਅਤੇ ਨਿਆਂ ਦੇ ਖੇਤਰ ਵਿੱਚ ਉੱਤਮਤਾ ਦਾ ਪ੍ਰਦਰਸ਼ਨ ਕੀਤਾ ਹੋਵੇ ਅਤੇ ਲੋਕਾਂ ਅਤੇ ਦੁਨੀਆ ਦੇ ਭਲੇ ਦੇ ਮੱਦੇਨਜ਼ਰ ਚੁਣੌਤੀਪੂਰਨ ਸਮਾਜਿਕ ਸਮੱਸਿਆਵਾਂ ਨਾਲ ਨਜਿੱਠਿਆ ਹੋਵੇ। ’ਇੰਡੀਆ ਯੂਕੇ ਅਚੀਵਰਜ਼ ਆਨਰਜ਼’ ਰਾਹੀਂ ਭਾਰਤ ਦੀ 75ਵੀਂ ਸੁਤੰਤਰਤਾ ਦੀ ਵਰ੍ਹੇਗੰਢ ਦੇ ਮੌਕੇ ’ਤੇ ਯੂਕੇ ਵਿੱਚ ਪੜ੍ਹਾਈ ਕਰਨ ਵਾਲੇ ਨੌਜਵਾਨ ਭਾਰਤੀਆਂ ਦੀਆਂ ਵਿਦਿਅਕ ਅਤੇ ਪੇਸ਼ੇਵਰ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਜਾਂਦਾ ਹੈ। ਚੱਢਾ ਨੇ ਮੰਨੇ ਪ੍ਰਮੰਨੇ ਲੰਡਨ ਸਕੂਲ ਆਫ ਇਕਨਾਮਿਕਸ (ਐੱਲ ਐੱਸ ਈ) ਤੋਂ ਪੜ੍ਹਾਈ ਕੀਤੀ, ਜਿਸ ਤੋਂ ਬਾਅਦ ਉਸਨੇ ਲੰਡਨ ਵਿੱਚ ਇੱਕ ’ਵੈਲਥ ਮੈਨੇਜਮੈਂਟ ਫਰਮ’ ਵੀ ਖੋਲੀ। ਫਿਰ ਉਨ੍ਹਾਂ ਭਾਰਤ ਵਾਪਸ ਪਰਤ ਕੇ ਇੱਕ ਨੌਜਵਾਨ ਕਾਰਕੁਨ ਵਜੋਂ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਦੀ ਮੰਗ ਕਰਦੇ ਹੋਏ ’ਇੰਡੀਆ ਅਗੇਂਸਟ ਕਰੱਪਸ਼ਨ ਮੂਵਮੈਂਟ’ ਵਿੱਚ ਹਿੱਸਾ ਲਿਆ। ਅੰਦੋਲਨ ਜਿਸ ਤੋਂ ਆਮ ਆਦਮੀ ਪਾਰਟੀ (ਆਪ) ਦਾ ਗਠਨ ਹੋਇਆ ਅਤੇ ਰਾਘਵ ਚੱਢਾ ਇਸਦੇ ਸੰਸਥਾਪਕ ਮੈਂਬਰਾਂ ਵਿਚੋਂ ਇੱਕ ਸਨ ਅਤੇ ਉਨ੍ਹਾਂ ਨੇ ਸ਼੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਕੰਮ ਕੀਤਾ। ਸਖ਼ਤ ਮਿਹਨਤ ਅਤੇ ਸਮਰਪਣ ਦੇ ਬਲਬੂਤੇ, ਚੱਢਾ ਨੇ ਬਹੁਤ ਛੋਟੀ ਉਮਰ ਵਿੱਚ ਭਾਰਤੀ ਰਾਜਨੀਤੀ ਵਿੱਚ ਆਪਣੀ ਪਛਾਣ ਬਣਾਈ। 2022 ਵਿੱਚ, ਸਿਰਫ਼ 33 ਸਾਲ ਦੀ ਉਮਰ ਵਿੱਚ, ਉਹ ਭਾਰਤੀ ਸੰਸਦ ਦੇ ਉਪਰਲੇ ਸਦਨ, ਰਾਜ ਸਭਾ ਵਿੱਚ ਸਭ ਤੋਂ ਘੱਟ ਉਮਰ ਦੇ ਸੰਸਦ ਮੈਂਬਰ ਬਣੇ, ਜਿੱਥੇ ਉਹ ਪੰਜਾਬ ਰਾਜ ਦੀ ਨੁਮਾਇੰਦਗੀ ਕਰਦੇ ਹਨ। ਪੁਰਸਕਾਰ ਸਮਾਰੋਹ ਲੰਡਨ ਵਿੱਚ 25 ਜਨਵਰੀ ਨੂੰ ਆਯੋਜਿਤ ਕੀਤਾ ਜਾਵੇਗਾ, ਜਿਸ ਵਿੱਚ ਯੂਕੇ ਦੀ ਸੰਸਦ ਵਿੱਚ ਰਿਸੈਪਸ਼ਨ ਵੀ ਸ਼ਾਮਲ ਹੈ। ਅੰਤਰਰਾਸ਼ਟਰੀ ਵਪਾਰ ਵਿਭਾਗ, ਇੰਗਲੈਂਡ ਸਰਕਾਰ ਦੇ ਅਤੇ ਯੂਕੇ ਉੱਚ ਸਿੱਖਿਆ ਖੇਤਰ ਦੁਆਰਾ ਸਮਰਥਤ ਇਸ ਅਵਾਰਡ ਦਾ ਆਯੋਜਨ ਐੱਨ ਆਈ ਐੱਸ ਏ ਯੂ ਦੁਆਰਾ ਭਾਰਤ ਵਿੱਚ ਬ੍ਰਿਟਿਸ਼ ਕੌਂਸਲ ਦੇ ਨਾਲ ਮਿਲ ਕੇ ਕੀਤਾ ਜਾਂਦਾ ਹੈ । ਇਕ ਸਾਲ ਦੇ ਅੰਦਰ ਚੱਢਾ ਨੂੰ ਇਹ ਦੂਜਾ ਵੱਡਾ ਅੰਤਰਰਾਸ਼ਟਰੀ ਸਨਮਾਨ ਮਿਲਿਆ ਹੈ। ਪਿਛਲੇ ਸਾਲ, ਉਨ੍ਹਾਂ ਨੂੰ ਵਿਸ਼ਵ ਆਰਥਿਕ ਫੋਰਮ ਦੁਆਰਾ ਨੌਜਵਾਨ ਗਲੋਬਲ ਲੀਡਰ ਵਜੋਂ ਸਨਮਾਨਿਤ ਕੀਤਾ ਗਿਆ ਸੀ।
ਬਾਕਸ
ਉਧਰ ਇੰਡੀਆ ਯੂਕੇ ਆਊਟਸਟੈਂਡਿੰਗ ਅਚੀਵਰਜ਼ ਆਨਰ ਪ੍ਰਾਪਤ ਕਰਨ ’ਤੇ ਰਾਘਵ ਚੱਢਾ ਨੇ ਕਿਹਾ, ਕਿ ਇਹ ਪੁਰਸਕਾਰ ਕਿਸੇ ਵਿਅਕਤੀ ਦੀਆਂ ਪ੍ਰਾਪਤੀਆਂ ਦੀ ਮਾਨਤਾ ਨਹੀਂ ਹੈ, ਸਗੋਂ ਮੇਰੇ ਨੇਤਾ ਅਰਵਿੰਦ ਕੇਜਰੀਵਾਲ ਦੁਆਰਾ ਪੇਸ਼ ਕੀਤੀ ਗਈ ਰਾਜਨੀਤੀ ਦੇ ਇੱਕ ਨਵੇਂ ਬ੍ਰਾਂਡ ਨੂੰ ਮਾਨਤਾ ਹੈ। ਭਾਰਤ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਸਿਆਸੀ ਪਾਰਟੀ, ਆਮ ਆਦਮੀ ਪਾਰਟੀ, ਅਸਲ ਵਿੱਚ ਆਪਣੇ ਲੋਕਾਂ ਦੀ ਪ੍ਰਤੀਨਿਧ ਹੈ। ਇਹ ਪੁਰਸਕਾਰ ਲੰਡਨ ਸਕੂਲ ਆਫ਼ ਇਕਨਾਮਿਕਸ ਦੇ ਸਾਬਕਾ ਵਿਦਿਆਰਥੀ ਦੀ ਕੇਜਰੀਵਾਲ ਸਕੂਲ ਆਫ਼ ਪਾਲੀਟਿਕਸ ਦੇ ਇੱਕ ਮਸ਼ਾਲਧਾਰੀ ਤੱਕ ਦੇ ਸਫ਼ਰ ਨੂੰ ਮਾਨਤਾ ਦਿੰਦਾ ਹੈ, ਜਿਸਦਾ ਮੈਂ ਇੱਕ ਵਿਦਿਆਰਥੀ ਹਾਂ, ਜਿੱਥੇ ਮੇਰੇ ਵਰਗੇ ਬਹੁਤ ਸਾਰੇ ਬੇਨਾਮ ਜ਼ਮੀਨੀ ਕਾਰਜਕਰਤਾ ਹਨ। ਮੈਂ ਇਹ ਐਵਾਰਡ ਆਪਣੇ ਨੇਤਾ ਅਰਵਿੰਦ ਕੇਜਰੀਵਾਲ ਜੀ ਅਤੇ ਉਨ੍ਹਾਂ ਲੋਕਾਂ ਨੂੰ ਸਮਰਪਿਤ ਕਰਦਾ ਹਾਂ ਜਿਨ੍ਹਾਂ ਨੇ ਇਸ ਪਾਰਟੀ ਨੂੰ ਬਣਾਉਣ ਲਈ ਅਣਥੱਕ ਮਿਹਨਤ ਕੀਤੀ ਹੈ। ਇਹ ਪੁਰਸਕਾਰ ਮੈਨੂੰ ਹੋਰ ਸਖ਼ਤ ਮਿਹਨਤ ਕਰਨ ਅਤੇ ਆਪਣੀ ਸਮਰੱਥਾ ਅਨੁਸਾਰ ਆਪਣੇ ਦੇਸ਼ ਦੇ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗਾ।”
ਬਠਿੰਡਾ ’ਚ ਕਾਰ ਦੀ ਸਾਈਡ ਨੂੰ ਲੈ ਕੇ ਹੋਏ ਝਗੜੇ ਦੌਰਾਨ ਪੁਲਿਸ ਮੁਲਾਜਮ ਤੋਂ ਪਿਸਤੌਲ ਖੋਹਿਆ
ਸੁਖਜਿੰਦਰ ਮਾਨ
ਬਠਿੰਡਾ, 24 ਜਨਵਰੀ : ਅੱਜ ਦੁਪਿਹਰ ਸਥਾਨਕ ਕਚਿਹਰੀਆਂ ਕੋਲ ਅਚਾਨਕ ਗੱਡੀ ਦੀ ਸਾਈਡ ਨੂੰ ਲੈ ਕੇ ਵਾਪਰੀ ਇੱਕ ਘਟਨਾ ਵਿਚ ਆਪਸੀ ਤਕਰਾਰਬਾਜ਼ੀ ਤੋਂ ਬਾਅਦ ਕੁੱਝ ਨੌਜਵਾਨਾਂ ਵਲੋਂ ਇੱਕ ਪੁਲਿਸ ਮੁਲਾਜਮ ਤੋਂ ਪਿਸਤੌਲ ਖੋਹ ਕੇ ਭੱਜ ਜਾਣ ਦੀ ਸੂਚਨਾ ਮਿਲੀ ਹੈ। ਇਸ ਸਬੰਧ ਵਿਚ ਥਾਣਾ ਸਿਵਲ ਲਾਈਨ ਪੁਲਿਸ ਵਲੋਂ ਹੋਮਗਾਰਡ ਦੇ ਇੱਕ ਜਵਾਨ ਵਿਜੇ ਕੁਮਾਰ ਦੇ ਬਿਆਨਾਂ ਉਪਰ ਦੋ ਔਰਤਾਂ ਸਹਿਤ ਅਗਿਆਤ ਵਿਅਕਤੀਆਂ ਵਿਰੁਧ ਪਰਚਾ ਦਰਜ਼ ਕਰ ਲਿਆ ਗਿਆ ਹੈ। ਜਦੋਂਕਿ ਇਹ ਵੀ ਪਤਾ ਲੱਗਿਆ ਹੈ ਕਿ ਬਠਿੰਡਾ ਤੋਂ ਬਾਅਦ ਮਾਨਸਾ ਪੁੱਜੇ ਇੰਨ੍ਹਾਂ ਵਿਅਕਤੀਆਂ ਨੇ ਮਾਨਸਾ ਪੁਲਿਸ ਨੂੰ ਪਿਸਤੌਲ ਸੌਪਦਿਆਂ ਖੁਦ ਵੀ ਸਰੈਂਡਰ ਕਰ ਦਿੱਤਾ ਹੈ। ਸੂਚਨਾ ਮੁਤਾਬਕ ਪੁਲਿਸ ਮੁਲਾਜਮ ਸਿਵਲ ਵਰਦੀ ਵਿਚ ਸਨ ਤੇ ਦੋਨਾਂ ਧਿਰਾਂ ਵਿਚਕਾਰ ਕੋਈ ਪੁਰਾਣੀ ਰੰਜਿਸ਼ ਨਹੀਂ ਸੀ।
ਮੁੱਖ ਮੰਤਰੀ ਦੇ ਵਿਰੋਧ ਪ੍ਰਦਰਸ਼ਨ ਦੇ ਐਲਾਨ ਤੋਂ ਬਾਅਦ ਪੁਲਿਸ ਵਲੋਂ ਮਜ਼ਦੂਰ ਜੱਥੇਬੰਦੀਆਂ ਦੇ ਆਗੂਆਂ ਦੀ ਫ਼ੜੋ-ਫ਼ੜੀ ਸ਼ੁਰੂ
ਮਜਦੂਰ ਜਥੈਬੰਦੀਆਂ ਵਲੋਂ 26 ਜਨਵਰੀ ਨੂੰ ਹਰ ਹਾਲ ਪ੍ਰਦਰਸ਼ਨ ਕਰਨ ਦਾ ਐਲਾਨ
ਕਿਸਾਨ ਯੂਨੀਅਨ ਏਕਤਾ ਉਗਰਾਹਾ ਵੱਲੋਂ ਵੀ ਨਿਖੇਧੀ
ਸੁਖਜਿੰਦਰ ਮਾਨ
ਬਠਿੰਡਾ, 24 ਜਨਵਰੀ: ਮਜ਼ਦੂਰ ਜਥੇਬੰਦੀਆਂ ਦੁਆਰਾ 26 ਜਨਵਰੀ ਨੂੰ ਬਠਿੰਡਾ ਵਿਖੇ ਝੰਡਾ ਲਹਿਰਾਉਣ ਲਈ ਪਹੁੰਚ ਰਹੇ ਮੁੱਖ ਮੰਤਰੀ ਦਾ ਕਾਲੇ ਝੰਡਿਆਂ ਨਾਲ ਵਿਰੋਧ ਕਰਨ ਦੇ ਉਲੀਕੇ ਪ੍ਰੋਗਰਾਮ ਨੂੰ ਸਾਬੋਤਾਜ ਕਰਨ ਲਈ ਬਠਿੰਡਾ ਪੁਲਿਸ ਵੱਲੋਂ ਮਜ਼ਦੂਰ ਆਗੂਆਂ ਦੀ ਫ਼ੜੋ-ਫ਼ੜੀ ਸ਼ੁਰੂ ਕਰ ਦਿੱਤੀ ਗਈ ਹੈ। ਇਸਦੀ ਪੁਸ਼ਟੀ ਕਰਦਿਆਂ ਮਜ਼ਦੂਰ ਆਗੂਆਂ ਨੇ ਦੱਸਿਆ ਕਿ ਪੁਲਿਸ ਮੁਲਾਜ਼ਮਾਂ ਵੱਲੋਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ ਦੀ ਕੋਟੜਾ ਕੋਟੜਾ ਵਿਖੇ ਰਿਹਾਇਸ਼ ਉਤੇ ਛਾਪਾ ਮਾਰਿਆ ਗਿਆ। ਸਾਂਝੇ ਮਜ਼ਦੂਰ ਮੋਰਚੇ ਦੇ ਆਗੂਆਂ ਲਛਮਣ ਸਿੰਘ ਸੇਵੇਵਾਲਾ,ਮਹੀਪਾਲ, ਕੁਲਵੰਤ ਸਿੰਘ ਸੇਲਬਰਾਹ,ਅਮੀ ਚੰਦ, ਹਰਵਿੰਦਰ ਸਿੰਘ ਸੇਮਾਂ ,ਸੁਖਪਾਲ ਸਿੰਘ ਖਿਆਲੀਵਾਲਾ ਅਤੇ ਸੁਰਜੀਤ ਸਿੰਘ ਸਰਦਾਰਗੜ੍ਹ ਨੇ ਸਰਕਾਰ ਦੇ ਇਸ ਵਤੀਰੇ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਆਖਿਆ ਕਿ ਇਹ ਸਰਕਾਰ ਵੀ ਪਹਿਲੀਆਂ ਕਾਂਗਰਸੀ ਤੇ ਅਕਾਲੀ ਸਰਕਾਰਾਂ ਦੇ ਪਦ ਚਿੰਨ੍ਹਾਂ ’ਤੇ ਚਲਦੇ ਹੋਏ ਮਜ਼ਦੂਰ ਜਥੇਬੰਦੀਆਂ ਨਾਲ ਬੈਠ ਕੇ ਮਜ਼ਦੂਰ ਮਸਲੇ ਹੱਲ ਕਰਨ ਦੀ ਥਾਂ ਮਜ਼ਦੂਰਾਂ ਦੀ ਹੱਕੀ ਅਵਾਜ਼ ਨੂੰ ਪੁਲਿਸ ਜ਼ਬਰ ਦੇ ਜ਼ੋਰ ਦਬਾਉਣ ਦੇ ਰਾਹ ਤੁਰ ਪਏ ਹਨ। ਉਹਨਾਂ ਐਲਾਨ ਕੀਤਾ ਪੁਲਿਸ ਸਖਤੀ ਦੇ ਬਾਵਜੂਦ ਮਜ਼ਦੂਰ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਦੀ ਵਾਅਦਾ ਖਿਲਾਫੀ ਵਿਰੁੱਧ 26 ਜਨਵਰੀ ਮੁੱਖ ਮੰਤਰੀ ਖਿਲਾਫ ਹਰ ਹਾਲ ਕਾਲੇ ਝੰਡਿਆਂ ਨਾਲ ਪ੍ਰਦਸ਼ਰਨ ਕੀਤਾ ਜਾਵੇਗਾ। ਉਧਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੋਸ਼ ਲਾਇਆ ਕਿ ਮਾਨ ਸਰਕਾਰ ਵੀ ਪਹਿਲੀਆਂ ਕਿਸਾਨ ਮਜ਼ਦੂਰ ਵਿਰੋਧੀ ਸਰਕਾਰਾਂ ਵਾਂਗ ਹੀ ਪੁਲਿਸ ਦੇ ਜ਼ੋਰ ਮਜ਼ਦੂਰਾਂ ਦੀ ਹੱਕੀ ਆਵਾਜ਼ ਨੂੰ ਕੁਚਲਣਾ ਚਾਹੁੰਦੀ ਹੈ। ਪਹਿਲਾਂ ਤਾਂ ਤਿੰਨ ਵਾਰ ਸਮਾਂ ਤਹਿ ਕਰਕੇ ਮੁੱਖ ਮੰਤਰੀ ਖੁਦ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਤੋਂ ਭੱਜਦੇ ਰਹੇ ਹਨ ਅਤੇ ਹੁਣ ਉਨ੍ਹਾਂ ਦੀ ਬਠਿੰਡਾ ਆਮਦ ਮੌਕੇ ਜਨਤਕ ਵਿਰੋਧ ਕਰਨ ਦੇ ਜਮਹੂਰੀ ਹੱਕ ਨੂੰ ਵੀ ਕੁਚਲਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਧੱਕੇਸ਼ਾਹੀ ਵਿਰੁੱਧ ਰੋਸ ਐਕਸ਼ਨ ਵਿੱਚ ਜਥੇਬੰਦੀ ਵੱਲੋਂ ਮਜ਼ਦੂਰਾਂ ਦਾ ਸਾਥ ਦਿੱਤਾ ਜਾਵੇਗਾ।
ਜਾਖੜ ਨੇ ਰਾਜਪਾਲ ਨੂੰ ਕੀਤੀ ਪੰਜਾਬ ਨੂੰ ਪ੍ਰਸ਼ਾਸਕੀ ਅਧਰੰਗ ਤੋਂ ਬਚਾਉਣ ਦੀ ਅਪੀਲ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 24 ਜਨਵਰੀ : ਸਾਬਕਾ ਐਮ ਪੀ ਅਤੇ ਭਾਜਪਾ ਆਗੂ ਸੁਨੀਲ ਜਾਖੜ ਨੇ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਲਿਖੀ ਚਿੱਠੀ ਰਾਹੀਂ ਪੰਜਾਬ ਵਿੱਚ ਆਈ ਪ੍ਰਸ਼ਾਸਕੀ ਸ਼ਿਥਲਤਾ ਵਿੱਚ ਦਖਲ ਦੇ ਕੇ ਅਧਰੰਗ ਤੋਂ ਬਚਾਉਣ ਦੀ ਬੇਨਤੀ ਕੀਤੀ ਹੈ।ਸ਼੍ਰੀ ਜਾਖੜ ਨੇ ਆਪਣੀ ਚਿੱਠੀ ਵਿੱਚ ਕਿਹਾ ਹੈ ਕਿ ਪੰਜਾਬ ਵਿੱਚ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਸਰਕਾਰ ਸਮੂਚੇ ਪ੍ਰਸ਼ਾਸਕੀ ਢਾਂਚੇ ਨੂੰ ਕਮਜ਼ੋਰ ਕਰ ਰਹੀ ਹੈ। ਇਸ ਵੱਲ ਆਪ ਜੀ ਦਾ ਧਿਆਨ ਦਿਵਾਉਣਾ ਸਮੇਂ ਦੀ ਲੋੜ ਸਮਝਦਾ ਹਾਂ ਕਿ ਇਮਾਨਦਾਰ ਹੋਣ ਦੀ ਧਾਰਨਾ ਰਾਹੀਂ ਆਪਣੀਆਂ ਨਾਕਾਮਯਾਬੀ ਤੇ ਪਰਦਾ ਪਾਉਣ ਜਾਂ ਭ੍ਰਿਸ਼ਟਾਚਾਰੀਆਂ ਨੂੰ ਕਿਸੇ ਵੀ ਤਰ੍ਹਾਂ ਸਰਪ੍ਰਸਤੀ ਦੇਣ ਦਾ ਇਹ ਮਾਮਲਾ ਬੇਸ਼ਕ ਨਹੀਂ ਹੈ ਲੇਕਿਨ ਇਕੋ ਹੀ ਬ੍ਰਸ਼ ਨਾਲ ਹਰ ਅਧਿਕਾਰੀ ਨੂੰ ਕਲੰਕਤ ਕਰਨ ਦੀ ਅਤੀ ਉਤਸਾਹਤ ਮੁਹਿੰਮ ਦਫਤਰਾਂ ਵਿੱਚ ਅਧਰੰਗ ਦੀ ਚਿੰਤਾਜਨਕ ਭਾਵਨਾ ਨੂੰ ਤੇਜੀ ਨਾਲ ਵਧਾ ਰਹੀ ਹੈ। ਆਪਣੀਆਂ ਸਮੱਸਿਆਵਾਂ ਦਾ ਹੱਲ ਲਭਣ ਲਈ ਲੋਕ ਇਕ ਦਫਤਰ ਤੋਂ ਦੂਜੇ ਦਫਤਰ ਭਟਕ ਰਹੇ ਹਨ। ਮੌਜੂਦਾ ਸਥਿਤੀ ਸਮੂਚੇ ਕੰਮ ਕਾਜ ਨੂੰ ਪ੍ਰਭਾਵਿਤ ਕਰਦੀ ਹੈ। ਸਾਬਕਾ ਐਮ ਪੀ ਨੇ ਅੱਗੇ ਲਿਖਿਆ ਕਿ ਮਾਣਯੋਗ ਰਾਜਪਾਲ ਇਸ ਗੱਲ ਤੋਂ ਸਹਿਮਤ ਹੋਣਗੇ ਕਿ ਆਈਏਐਸ ਅਤੇ ਪੀਸੀਐਸ ਕੈਡਰ ਦੇ ਅਧਿਕਾਰੀਆਂ ਦਾ ਆਪਣੀ ਹੀ ਪ੍ਰਦੇਸ਼ ਸਰਕਾਰ ਵਿਰੁੱਧ ਆਲੋਚਨਾ ਦੇ ਤੀਰ ਛੱਡਣਾ ਸਾਧਾਰਨ ਘਟਨਾ ਨਹੀਂ ਹੈ ਅਤੇ ਅਜਿਹਾ ਨਹੀਂ ਹੋਣਾ ਚਾਹੀਦਾ। ਪ੍ਰਸ਼ਾਸਨ ਨੂੰ ਸਹੀ ਪਟਰੀ ਤੇ ਚਲਾਉਣਾ ਦੋਵਾਂ ਪੱਖਾਂ ਦੀ ਨੈਤਿਕ ਜ਼ਿੰਮੇਵਾਰੀ ਹੈ ਅਤੇ ਸਰਕਾਰ ਚਲਾ ਰਹੀ ਪਾਰਟੀ ਮੁੱਢਲੀ ਲੋਕਤੰਤਰੀ ਸੁਰੱਖਿਆ ਲਈ ਜ਼ਿੰਮੇਵਾਰ ਵੀ ਮੰਨੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੱਡੇ ਪੈਮਾਨੇ ਤੇ ਮਾਈਨਿੰਗ ਵਿਰੁੱਧ ਜਾਣਬੁੱਝ ਕੇ ਲਾਪ੍ਰਵਾਹੀ ਵਾਲਾ ਰਵਈਆ ਅਖਤਿਆਰ ਕੀਤੇ ਜਾਣ ਵਿੱਚ ਰਾਜਪਾਲ ਨੇ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਦਖਲ ਦਿੱਤਾ, ਜਿਸਨੂੰ ਭੁਲਾਇਆ ਨਹੀਂ ਜਾ ਸਕਦਾ। ਸ਼੍ਰੀ ਜਾਖੜ ਨੇ ਲਿਖਿਆ ਹੈ ਕਿ ਰਾਜ ਸਰਕਾਰ ਨੇ ਆਪਣੇ ਅਫਸਰਾਂ ਪ੍ਰਤੀ ਅਖੜ੍ਹਤਾ ਅਤੇ ਨਾਸਮਝੀ ਵਾਲਾ ਰਵਈਆ ਅਖਤਿਆਰ ਕਰਕੇ ਲੋਕਤੰਤਰ ਦੇ ਇਨ੍ਹਾਂ ਥੰਮਾਂ ਨੂੰ ਕਮਜ਼ੋਰ ਕਰਨ ਵਿੱਚ ਸੰਕੋਚ ਨਹੀਂ ਕੀਤਾ, ਇਹ ਮੰਦਭਾਗੀ ਘਟਨਾ ਹੈ। ਸਾਡਾ ਸੰਵਿਧਾਨ ਲੋਕ ਸੇਵਾ ਲਈ ਕਦਰਾਂ ਕੀਮਤਾਂ ਵਿੱਚ ਕਿਸੇ ਤਰ੍ਹਾਂ ਦੀ ਤਰੇੜ ਪਾਉਣ ਦੀ ਇਜਾਜਤ ਨਹੀਂ ਦਿੰਦਾ ਇਸਲਈ ਕਿਸੇ ਵੀ ਰਾਜ ਸਰਕਾਰ ਨੂੰ ਲੋਕ ਪੱਖ ਦੀ ਕੀਮਤ ਤੇ ਅਪਣਾ ਏਜੰਡਾ ਭਾਰੀ ਪਾਉਣ ਦੀ ਇਜਾਜਤ ਨਹੀਂ ਦੇਣੀ ਚਾਹੀਦੀ। ਇਸ ਲਈ ਮੈਂ ਆਪ ਜੀ ਨੂੰ ਇਨਾਂ ਕਦਰਾਂ ਕੀਮਤਾਂ ਦੇ ਰਾਖੇ ਹੋਣ ਵੱਜੋਂ ਇਸ ਸਰਕਾਰ ਨੂੰ ਸਹੀ ਰਸਤੇ ਤੇ ਚਲਣ ਲਈ ਮਜਬੂਰ ਕਰਨ ਦੀ ਬੇਨਤੀ ਕਰਦਾ ਹਾਂ। ਲੋਕਾਂ ਵੱਲੋਂ ਚੁਣੇ ਗਏ ਪ੍ਰਤੀਨਿੱਧੀਆਂ ਦੀ ਨਾਸਮਝੀ ਅਤੇ ਸਮਰੱਥਾ ਦੀ ਕਮੀ ਕਾਰਨ ਲੋਕਾਂ ਦਾ ਵਿਸ਼ਵਾਸ ਅਤੇ ਹਿੱਤ ਨਾ ਕੁਚਲਿਆ ਜਾਵੇ।
ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਕਾਰਜ ਜਾਰੀ ਰਹਿਣਗੇ- ਜਿੰਪਾ
ਫਸਲਾਂ ਦੇ ਖਰਾਬੇ ਦੇ ਮੁਆਵਜ਼ੇ ਵੱਜੋਂ ਅਤੇ ਕਿਸਾਨ ਭਲਾਈ ਲਈ 125 ਕਰੋੜ ਰੁਪਏ ਵੰਡੇ: ਮਾਲ ਮੰਤਰੀ
“ਜੋ ਮੁਆਵਜ਼ਾਂ ਪਿਛਲੀਆਂ ਸਰਕਾਰਾਂ ਨੂੰ ਵੰਡਣਾ ਚਾਹੀਦਾ ਸੀ, ਉਹ ਵੀ ਭਗਵੰਤ ਮਾਨ ਨੇ ਦਿੱਤਾ”
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 24 ਜਨਵਰੀ: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਦੇ ਕਾਰਜ ਬਿਨਾਂ ਭੇਦਭਾਵ ਦੇ ਜਾਰੀ ਰੱਖੇਗੀ। ਉਨ੍ਹਾਂ ਬੀਤੇ ਦਿਨੀਂ ਫਾਜ਼ਿਲਕਾ ਜ਼ਿਲ੍ਹੇ ਵਿਚ ਹੜ੍ਹ ਪੀੜਤਾਂ ਨੂੰ 32 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਲਈ ਮੁੱਖ ਮੰਤਰੀ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਫਾਜ਼ਿਲਕਾ ਵਿੱਚ 2020 ‘ਚ ਆਏ ਹੜ੍ਹਾਂ ਦੀ ਮੁਆਵਜ਼ਾਂ ਰਾਸ਼ੀ ਪਿਛਲੀ ਸਰਕਾਰ ਨੂੰ ਵੰਡਣੀ ਚਾਹੀਦੀ ਸੀ ਪਰ ਉਨ੍ਹਾਂ ਮੁਆਵਜ਼ਾਂ ਦੇਣ ਲਈ ਇਕ ਰੁਪਿਆ ਵੀ ਨਹੀਂ ਖਰਚਿਆ।ਜਿੰਪਾ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਸਿਰਫ ਫੋਕੀ ਬਿਆਨਬਾਜ਼ੀ ਕਰਦੀਆਂ ਸਨ, ਲੋਕ ਭਲਾਈ ਲਈ ਕੋਈ ਕਾਰਜ ਨਹੀਂ ਕੀਤਾ ਜਾਂਦਾ ਸੀ। ਜਦਕਿ ਹੁਣ ਮਾਨ ਸਰਕਾਰ ਦੇ ਵਿਧਾਇਕ ਅਤੇ ਮੰਤਰੀ ਆਮ ਘਰਾਂ ਵਿਚੋਂ ਆਏ ਹਨ ਅਤੇ ਆਮ ਲੋਕਾਂ ਦੀਆਂ ਦੁੱਖ-ਤਕਲੀਫਾਂ ਤੇ ਮੁਸ਼ਕਿਲਾਂ ਨੂੰ ਨੇੜਿਓਂ ਸਮਝਦੇ ਹਨ। ਉਨ੍ਹਾਂ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਪੰਜਾਬ ਦਾ ਵੱਡੇ ਪੱਧਰ ‘ਤੇ ਨੁਕਸਾਨ ਕੀਤਾ ਹੈ ਪਰ ਮਾਨ ਸਰਕਾਰ ਲੋਕ ਭਲਾਈ ਦੇ ਕਾਰਜ ਬਿਨਾਂ ਕਿਸੇ ਭੇਦਭਾਵ ਦੇ ਪਹਿਲ ਦੇ ਆਧਾਰ ‘ਤੇ ਕਰਵਾਉਣੇ ਜਾਰੀ ਰੱਖੇਗੀ ਤਾਂ ਜੋ ਪੰਜਾਬ ਮੁੜ ਤੋਂ ਖੁਸ਼ਹਾਲ ਹੋਵੇ ਅਤੇ ਤਰੱਕੀ ਕਰ ਸਕੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੀ ਲੋਕ ਕੰਮਾਂ ਪ੍ਰਤੀ ਦ੍ਰਿੜਤਾ ਅਤੇ ਸੁਹਿਰਦਤਾ ਇਸੇ ਗੱਲ ਤੋਂ ਝਲਕਦੀ ਹੈ ਕਿ ਵਿੱਤੀ ਸਾਲ 2022-23 ਦੇ ਪਹਿਲੇ 9 ਮਹੀਨਿਆਂ ਦੌਰਾਨ ਹੀ ਫਸਲਾਂ ਦੇ ਖਰਾਬੇ ਦੇ ਮੁਆਵਜ਼ੇ ਵੱਜੋਂ ਅਤੇ ਕਿਸਾਨ ਭਲਾਈ ਲਈ 125 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਰਾਸ਼ੀ ਵਿਚ 5 ਕਰੋੜ ਰੁਪਏ ਤੋਂ ਵੀ ਜਿਆਦਾ ਦਾ ਮੁਆਵਜ਼ਾ ਮਕਾਨਾਂ ਨੂੰ ਕਿਸੇ ਕੁਦਰਤੀ ਆਫਤ ਕਾਰਨ ਹੋਏ ਨੁਕਸਾਨ ਦੀ ਪੂਰਤੀ ਵਜੋਂ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਹਰ ਵਰਗ ਦੀ ਭਲਾਈ ਲਈ ਸਾਡੀ ਸਰਕਾਰ ਵਚਨਬੱਧ ਹੈ ਅਤੇ ਜਿਹੜੇ ਵਿਸ਼ਵਾਸ ਨਾਲ ਲੋਕਾਂ ਨੇ ਸੇਵਾ ਦਾ ਮੌਕਾ ਦਿੱਤਾ ਹੈ ਉਸ ‘ਤੇ ਖਰਾ ਉਤਰਣ ਦੀ ਭਰਪੂਰ ਕੋਸ਼ਿਸ਼ ਜਾਰੀ ਰਹੇਗੀ।
ਪੰਜਾਬ ‘ਚ ਲੱਗਣ ਵਾਲੇ ਟਾਟਾ ਗਰੁੱਪ ਦੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਕੰਮ ਹੋਇਆ ਸ਼ੁਰੂ
ਮੁੰਬਈ ਵਿਖੇ ਟਾਟਾ ਗਰੁੱਪ ਦੇ ਅਫ਼ਸਰਾਂ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ
2600 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਪਲਾਂਟ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ-ਭਗਵੰਤ ਮਾਨ
ਪੰਜਾਬੀ ਖ਼ਬਰਸਾਰ ਬਿਉਰੋ
ਮੁੰਬਈ, 24 ਜਨਵਰੀ:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਸਦਕਾ ਅੱਜ ਸੂਬੇ ਨੇ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਵੱਲ ਵੱਡੀ ਪੁਲਾਂਘ ਪੁੱਟੀ। ਟਾਟਾ ਸਟੀਲ ਨੇ ਲੁਧਿਆਣਾ ਵਿਖੇ ਪਹਿਲੇ ਪੜਾਅ ਵਿੱਚ 2600 ਕਰੋੜ ਰੁਪਏ ਦੇ ਨਿਵੇਸ਼ ਨਾਲ ਸਕਰੈਪ ਅਧਾਰਤ ਆਪਣਾ ਸਟੀਲ ਪਲਾਂਟ ਸਥਾਪਤ ਕਰਨ ਲਈ ਕੰਮ ਸ਼ੁਰੂ ਕਰ ਦਿੱਤਾ ਹੈ। ਅੱਜ ਇੱਥੇ ਟਾਟਾ ਗਰੁੱਪ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਅਸੀਂ ਪੰਜਾਬ ਨੂੰ ਉਦਯੋਗਿਕ ਵਿਕਾਸ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਵਾਂਗੇ।ਮੁੱਖ ਮੰਤਰੀ ਨੇ ਇਸ ਵੱਕਾਰੀ ਪ੍ਰੋਜੈਕਟ ‘ਤੇ ਕੰਮ ਸ਼ੁਰੂ ਕਰਨ ਲਈ ਟਾਟਾ ਗਰੁੱਪ ਨੂੰ ਵਧਾਈ ਦਿੰਦਿਆਂ ਇਸ ਪ੍ਰੋਜੈਕਟ ਵਿੱਚ ਉਨ੍ਹਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਵਿੱਚ ਇਸ ਵਿਸ਼ਵ ਪ੍ਰਸਿੱਧ ਕੰਪਨੀ ਵੱਲੋਂ ਕੀਤਾ ਗਿਆ ਪਹਿਲਾ ਨਿਵੇਸ਼ ਹੈ ਅਤੇ ਜਮਸ਼ੇਦਪੁਰ ਤੋਂ ਬਾਅਦ ਦੇਸ਼ ਵਿੱਚ ਕੀਤਾ ਦੂਜਾ ਸਭ ਤੋਂ ਵੱਡਾ ਨਿਵੇਸ਼ ਹੈ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਸ ਵੱਡੇ ਉਦਯੋਗਿਕ ਸਮੂਹ ਵੱਲੋਂ ਕੀਤਾ ਨਿਵੇਸ਼ ਸੂਬੇ ਨੂੰ ਉਦਯੋਗਿਕ ਵਿਕਾਸ ਦੀਆਂ ਨਵੀਆਂ ਲੀਹਾਂ ‘ਤੇ ਪਹੁੰਚਾ ਦੇਵੇਗਾ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ।ਮੁੱਖ ਮੰਤਰੀ ਨੇ ਇਸ ਪਹਿਲਕਦਮੀ ਨੂੰ ‘ਨਵੇਂ ਯੁੱਗ ਦੀ ਸ਼ੁਰੂਆਤ’ ਦੱਸਿਆ ਕਿਉਂਕਿ ਪਹਿਲਾਂ ਇਹ ਸਮਝੌਤਾ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਸੀ ਜਦਕਿ ਸੂਬੇ ਦੀ ਤਰੱਕੀ ਨੂੰ ਹੁਲਾਰਾ ਦੇਣ ਦੀ ਦਿਸ਼ਾ ਵੱਲ ਹੁਣ ਜ਼ਮੀਨੀ ਪੱਧਰ ਉਤੇ ਕੰਮ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਆਪਣੇ ਨਿੱਜੀ ਸਵਾਰਥਾਂ ਦੀ ਪੂਰਤੀ ਲਈ ਪਹਿਲਾਂ ਕੰਪਨੀਆਂ ਨੂੰ ਸੂਬੇ ਦੇ ਰਸੂਖਵਾਨ ਪਰਿਵਾਰਾਂ ਨਾਲ ਸਮਝੌਤੇ ਕਰਨ ਲਈ ਮਜਬੂਰ ਕੀਤਾ ਜਾਂਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਪ੍ਰਗਤੀਸ਼ੀਲ ਅਤੇ ਸ਼ਾਂਤਮਈ ਪੰਜਾਬ ਦੀ ਸਿਰਜਣਾ ਲਈ ਸੂਬੇ ਦੇ ਲੋਕਾਂ ਨਾਲ ਇਹ ਸਮਝੌਤੇ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਇਸ ਪ੍ਰੋਜੈਕਟ ਤੋਂ ਬਹੁਤ ਲਾਭ ਮਿਲੇਗਾ, ਜੋ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਟਾਟਾ ਗਰੁੱਪ ਲੁਧਿਆਣਾ ਵਿਖੇ ਸਥਾਪਤ ਕੀਤੇ ਜਾਣ ਵਾਲੇ ਪ੍ਰੋਜੈਕਟ ਦੇ ਪਹਿਲੇ ਪੜਾਅ ਵਿੱਚ ਲਗਭਗ 2600 ਕਰੋੜ ਰੁਪਏ ਦਾ ਨਿਵੇਸ਼ ਕਰ ਰਿਹਾ ਹੈ ਜੋ ਪੰਜਾਬ ਸਰਕਾਰ ਦੇ ਹਾਈ-ਟੈਕ ਵੈਲੀ ਇੰਡਸਟਰੀਅਲ ਪਾਰਕ ਦੇ ਨਾਲ ਲੱਗਦਾ ਹੈ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਹ ਵੱਕਾਰੀ ਪ੍ਰੋਜੈਕਟ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਅੱਗੇ ਵਧਾਉਣ ਲਈ ਮੀਲ ਪੱਥਰ ਸਾਬਤ ਹੋਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਇਹ ਇਲੈਕਟ੍ਰਿਕ ਆਰਕ ਭੱਠੀ ਅਧਾਰਿਤ ਪਲਾਂਟ 0.75 ਐਮਟੀਪੀਏ ਤਿਆਰ ਸਟੀਲ ਦਾ ਉਤਪਾਦਨ ਕਰੇਗਾ ਅਤੇ ਸਟੀਲ ਬਣਾਉਣ ਦੀ ਪ੍ਰਕਿਰਿਆ ਲਈ ਕੱਚਾ ਮਾਲ 100 ਫ਼ੀਸਦੀ ਸਕ੍ਰੈਪ ਹੋਵੇਗਾ। ਭਗਵੰਤ ਮਾਨ ਨੇ ਦੱਸਿਆ ਕਿ ਇਹ ਪਲਾਂਟ ਪੀ.ਐਸ.ਆਈ.ਈ.ਸੀ. ਵੱਲੋਂ ਵਿਕਸਤ ਕੀਤੇ ਗਏ ਅਤਿ-ਆਧੁਨਿਕ ਉਦਯੋਗਿਕ ਪਾਰਕ ਦੇ ਨਾਲ ਲਗਦੀ 115 ਏਕੜ ਜ਼ਮੀਨ ਵਿੱਚ ਫੈਲਿਆ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਹਿੱਸਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਉਦਯੋਗਿਕ ਵਿਕਾਸ ਦੇ ਖੇਤਰ ਵਿੱਚ ਮੋਹਰੀ ਸੂਬਾ ਬਣ ਜਾਵੇ।
ਮੀਤ ਹੇਅਰ ਨੇ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਦੇ ਕੰਮਕਾਜ ਦਾ ਜਾਇਜ਼ਾ ਲਿਆ
ਜਲ ਸਰੋਤ ਮੰਤਰੀ ਨੇ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 24 ਜਨਵਰੀ: ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ ਵੱਕਾਰੀ ਪ੍ਰਾਜੈਕਟ ਸ਼ਾਹਪੁਰ ਕੰਢੀ ਡੈਮ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਅੱਜ ਇਥ ਇਸ ਪ੍ਰਾਜੈਕਟ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਮੀਤ ਹੇਅਰ ਨੇ ਕਿਹਾ ਕਿ ਇਸ ਨਾਲ ਜਿੱਥੇ ਹੜ੍ਹਾਂ ਦੀ ਸਮੱਸਿਆ ਅਤੇ ਵਿਅਰਥ ਜਾਂਦੇ ਪਾਣੀ ਦੀ ਸਮੱਸਿਆ ਦੂਰ ਹੋਵੇਗੀ ਉਥੇ ਸੂਬੇ ਦੇ ਕਿਸਾਨਾਂ ਨੂੰ ਸਿੰਜਾਈ ਲਈ ਮਿਲਦੇ ਨਹਿਰੀ ਪਾਣੀ ਦੀ ਸਮਰੱਥਾ ਵੀ ਵਧੇਗੀ ਅਤੇ ਵਾਧੂ ਬਿਜਲੀ ਉਤਪਾਦਨ ਵੀ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਦੀ ਤਰੱਕੀ ਲਈ ਮੀਲ ਪੱਥਰ ਸਾਬਤ ਹੋਵੇਗਾ, ਇਸ ਲਈ ਇਸ ਦੇ ਕੰਮ ਵਿੱਚ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਆਖਿਆ।ਮੀਤ ਹੇਅਰ ਨੇ ਕਿਹਾ ਕਿ 2715 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਨਾਲ ਪੰਜਾਬ ਨੂੰ ਜਿੱਥੇ ਹੋਰ 5000 ਏਕੜ ਸਿੰਜਾਈ ਯੋਗ ਰਕਬੇ ਨੂੰ ਪਾਣੀ ਮਿਲੇਗਾ ਉਥੇ 206 ਮੈਗਾਵਾਟ ਬਿਜਲੀ ਵੀ ਪੈਦਾ ਹੋਵੇਗੀ। ਅਪਰਬਾਰੀ ਦੁਆਬ ਨਹਿਰ ਨੂੰ ਨਿਰੰਤਰ ਪਾਣੀ ਮਿਲੇਗੀ। ਇਸ ਤੋਂ ਇਲਾਵਾ ਰਣਜੀਤ ਸਾਗਰ ਡੈਮ ਵਿਖੇ ਬਿਜਲੀ ਉਤਪਾਦਨ ਦੇ ਚਾਰ ਯੂਨਿਟ ਲਗਾਤਾਰ ਚੱਲਣਗੇ।ਇਸ ਤੋਂ ਪਹਿਲਾਂ ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ ਨੇ ਪੀ.ਪੀ.ਟੀ. ਰਾਹੀਂ ਕੈਬਨਿਟ ਮੰਤਰੀ ਨੂੰ ਪ੍ਰਾਜੈਕਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਮੀਟਿੰਗ ਵਿੱਚ ਚੀਫ ਇੰਜਨੀਅਰ ਡੈਮ ਸ਼ੇਰ ਸਿੰਘ, ਸੁਪਰਡੈਂਟ ਇੰਜਨੀਅਰ ਡੈਮ ਸਰਕਲ ਗੁਰਪਿੰਦਰ ਸਿੰਘ, ਡੈਮ ਬਣਾ ਰਹੀ ਸੋਮਾ ਕੰਪਨੀ ਦੇ ਜਨਰਲ ਮੈਨੇਜਰ ਪੀ. ਵੈਂਕੇਸ਼ ਤੇ ਸੀਨੀਅਰ ਮੈਨੇਜਰ ਰਾਜਾਸ਼ੇਖਰ ਵੀ ਹਾਜ਼ਰ ਸਨ।




