Thursday, May 21, 2026
Home Blog Page 2232

ਮੁੰਬਈ ਵਿਖੇ ਮੁੱਖ ਮੰਤਰੀ ਦੀ ਕਾਰੋਬਾਰੀਆਂ ਨਾਲ ਮੁਲਾਕਾਤ ਨੂੰ ਭਰਵਾਂ ਹੁੰਗਾਰਾ

ਮਹਿੰਦਰਾ ਐਂਡ ਮਹਿੰਦਰਾ, ਗੋਦਰੇਜ ਅਤੇ ਜਿੰਦਲ ਸਟੀਲ ਸਣੇ ਕਈ ਵੱਡੀ ਕੰਪਨੀਆਂ ਨਾਲ ਕੀਤੀ ਮੁਲਾਕਾਤ
“ਪੰਜਾਬ ‘ਚ ਹੁਣ ਪੰਜਾਬੀਆਂ ਲਈ ਨਿਵੇਸ਼ ਹੋਵੇਗਾ, ਖਾਸ ਪਰਿਵਾਰਾਂ ਲਈ ਨਹੀਂ” – ਭਗਵੰਤ ਮਾਨ
ਸੂਬੇ ‘ਚ ਨਿਵੇਸ਼ ਖੋਲ੍ਹੇਗਾ ਪੰਜਾਬ ਦੇ ਨੌਜਵਾਨਾਂ ਲਈ ਤਰੱਕੀ ਦੇ ਰਾਹ-ਮੁੱਖ ਮੰਤਰੀ
ਕਾਰੋਬਾਰੀਆਂ ਨੂੰ ਮੁੱਖ ਮੰਤਰੀ ਦੀ ਅਪੀਲ, “ਆਓ ਮਿਲ ਕੇ ਰੰਗਲਾ ਪੰਜਾਬ ਬਣਾਈਏ”
ਪੰਜਾਬੀ ਖ਼ਬਰਸਾਰ ਬਿਉਰੋ
ਮੁੰਬਈ, 23 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉਦਯੋਗ ਜਗਤ ਦੀਆਂ ਪ੍ਰਮੁੱਖ ਹਸਤੀਆਂ ਦਾ ਭਰਵਾਂ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਆਪਣੇ ਮੁੰਬਈ ਦੌਰੇ ਦੌਰਾਨ ਗੋਦਰੇਜ, ਹਿੰਦੁਸਤਾਨ ਯੂਨੀਲਿਵਰ, ਮਫ਼ਤਲਾਲ ਗਰੁੱਪ, ਮਹਿੰਦਰਾ ਐਂਡ ਮਹਿੰਦਰਾ, ਜਿੰਦਲ ਸਟੀਲਜ਼ ਅਤੇ ਹੋਰਾਂ ਸਨਅਤਕਾਰਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਉਨ੍ਹਾਂ ਨੇ ਪੰਜਾਬ ਨੂੰ ਇਨ੍ਹਾਂ ਉਦਯੋਗਿਕ ਇਕਾਈਆਂ ਲਈ ਸਭ ਤੋਂ ਪਸੰਦੀਦਾ ਸਥਾਨ ਦੱਸਦੇ ਹੋਏ ਉਨ੍ਹਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਕਿਹਾ। ਭਗਵੰਤ ਮਾਨ ਨੇ ਉਨ੍ਹਾਂ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਨਿਵੇਸ਼ਕਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਿਕ ਸ਼ਾਂਤੀ ਅਤੇ ਅਤਿ-ਆਧੁਨਿਕ ਬੁਨਿਆਦੀ ਢਾਂਚੇ ਦੇ ਸੁਮੇਲ ਵਾਲੀਆਂ ਸੂਬਾ ਸਰਕਾਰ ਦੀਆਂ ਨੀਤੀਆਂ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਢੁਕਵਾਂ ਮਾਹੌਲ ਪ੍ਰਦਾਨ ਕਰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਸਿੰਗਲ ਵਿੰਡੋ ਸੇਵਾ ਸਿਰਫ਼ ਧੋਖਾ ਤੇ ਛਲਾਵਾ ਸੀ ਤੇ ਇਸ ਦਾ ਕੋਈ ਸਾਰਥਕ ਮਨੋਰਥ ਨਹੀਂ ਸੀ ਜਿਸ ਨੇ ਨਾ ਸਿਰਫ਼ ਸੰਭਾਵੀ ਨਿਵੇਸ਼ਕਾਂ ਦਾ ਮਨੋਬਲ ਤੋੜਿਆ ਸਗੋਂ ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਵੀ ਰੁਕਾਵਟ ਪਾਈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਉਨ੍ਹਾਂ ਦੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਸਿੰਗਲ ਵਿੰਡੋ ਸਿਸਟਮ ਸੂਬੇ ਵਿੱਚ ਨਿਵੇਸ਼ ਕਰਨ ਦੇ ਇੱਛੁਕ ਉੱਦਮੀਆਂ ਲਈ ਸਹੀ ਮਾਅਨਿਆਂ ਵਿਚ ਸਹੂਲਤ ਵਜੋਂ ਕੰਮ ਕਰੇ।ਹਿੰਦੁਸਤਾਨ ਯੂਨੀਲਿਵਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਨਾਭਾ ਵਿਖੇ ਸਥਾਪਤ ਟੋਮਾਟੋ ਕੈਚੱਪ ਦੇ ਪਲਾਂਟ ਦਾ ਵਿਸਥਾਰ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਪੰਜਾਬ ਵਿੱਚ ਟਮਾਟਰਾਂ ਦੀ ਬਿਜਾਈ ਕਰਨ ਲਈ ਉਤਸ਼ਾਹਿਤ ਕਰੇਗੀ ਜਿਸ ਨਾਲ ਉਨ੍ਹਾਂ ਦੀ ਆਰਥਿਕਤਾ ਵਿੱਚ ਸੁਧਾਰ ਹੋਵੇਗਾ। ਕੰਪਨੀ ਨੇ ਭਗਵੰਤ ਮਾਨ ਨੂੰ ਭਰੋਸਾ ਦਿਵਾਇਆ ਕਿ ਉਹ ਸੂਬੇ ਵਿੱਚ ਆਪਣੀ ਯੂਨਿਟ ਸਥਾਪਤ ਕਰਨ ਦੀ ਸੰਭਾਵਨਾ ਦਾ ਪਤਾ ਲਗਾਉਣਗੇ।
ਮੁੱਖ ਮੰਤਰੀ ਨੇ ਸਿਹਤ ਜਾਂਚ ਤੇ ਸੰਭਾਲ ਬਾਰੇ ਲੈਬਾਰਟਰੀਆਂ ਦੀ ਭਾਰਤੀ ਬਹੁ-ਰਾਸ਼ਟਰੀ ਕੰਪਨੀ ਥਾਈਰੋਕੇਅਰ ਦੇ ਵਫ਼ਦ ਨਾਲ ਵੀ ਵਿਸਥਾਰ ਵਿਚ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਕੰਪਨੀ ਦੇ ਨੁਮਾਇੰਦਿਆਂ ਨੂੰ ਜਾਣੂ ਕਰਵਾਇਆ ਕਿ ਸੂਬਾ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ‘ਤੇ ਜ਼ੋਰ ਦੇ ਰਹੀ ਹੈ। ਭਗਵੰਤ ਮਾਨ ਨੇ ਕੰਪਨੀ ਨੂੰ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿਚ ਲੈਬਾਰਟਰੀਆਂ ਸਥਾਪਤ ਕਰਨ ਦਾ ਸੱਦਾ ਵੀ ਦਿੱਤਾ ਤਾਂ ਜੋ ਲੋਕਾਂ ਨੂੰ ਸਹੂਲਤ ਪਹੁੰਚਾਈ ਜਾ ਸਕੇ।ਮਫ਼ਤਲਾਲ ਗਰੁੱਪ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੀ ਕਪਾਹ ਪੱਟੀ ਵਿਸ਼ਵ ਭਰ ਵਿੱਚ ਸਭ ਤੋਂ ਵਧੀਆ ਕਪਾਹ ਪੈਦਾ ਕਰਦੀ ਹੈ ਜਿਸ ਨੂੰ ਉੱਤਮ ਦਰਜੇ ਦਾ ਕੱਪੜਾ ਬਣਾਉਣ ਲਈ ਕੱਚੇ ਮਾਲ ਵਜੋਂ ਵਰਤਿਆ ਜਾ ਸਕਦਾ ਹੈ। ਭਗਵੰਤ ਮਾਨ ਨੇ ਕੰਪਨੀ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਕਿਹਾ ਕਿਉਂਕਿ ਸੂਬੇ ਵਿੱਚ ਵਿਕਾਸ ਦੀਆਂ ਵੱਡੀਆਂ ਸੰਭਾਵਨਾਵਾਂ ਹਨ।ਮਹਿੰਦਰਾ ਐਂਡ ਮਹਿੰਦਰਾ ਦੇ ਨੁਮਾਇੰਦਿਆਂ ਨਾਲ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸੈਰ ਸਪਾਟਾ ਖੇਤਰ ਖਾਸ ਕਰਕੇ ਰਣਜੀਤ ਸਾਗਰ ਡੈਮ, ਚੋਹਾਲ ਡੈਮ ਅਤੇ ਹੋਰਾਂ ਪ੍ਰਾਜੈਕਟਾਂ ਦੇ ਆਸ-ਪਾਸ ਵੱਡੀਆਂ ਸੰਭਾਵਨਾਵਾਂ ਹਨ। ਕੰਪਨੀ ਨੇ ਸੂਬੇ ਵਿੱਚ ਕਲੱਬ ਮਹਿੰਦਰਾ ਰਿਜ਼ੌਰਟ ਦੀ ਆਪਣੀ ਚੇਨ ਸਥਾਪਤ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ। ਉਨ੍ਹਾਂ ਮੁੱਖ ਮੰਤਰੀ ਨੂੰ ਲਾਲੜੂ ਵਿਖੇ ਸਵਰਾਜ ਟਰੈਕਟਰਜ਼ ਦੇ ਅੱਪਗਰੇਡ ਕੀਤੇ ਪਲਾਂਟ ਦੇ ਉਦਘਾਟਨ ਲਈ ਵੀ ਸੱਦਾ ਦਿੱਤਾ।
ਕੋਟਕ ਮਹਿੰਦਰਾ ਬੈਂਕ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਵਿੱਚ ਬੈਂਕਿੰਗ ਖੇਤਰ ਦੇ ਵਿਸਥਾਰ ਦੀਆਂ ਸੰਭਾਵਨਾਵਾਂ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਉਨ੍ਹਾਂ ਦਾ ਕਾਰੋਬਾਰ ਸਥਾਪਤ ਕਰਨ ਲਈ ਸੂਬਾ ਸਰਕਾਰ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ।ਇਸ ਦੌਰਾਨ ਲੌਜਿਸਟਿਕ ਕੰਪਨੀ ਹਿੰਦ ਟਰਮੀਨਲਜ਼ ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਇਸ ਸੈਕਟਰ ਦੇ ਵਿਕਾਸ ਦੀ ਵੱਡੀ ਸੰਭਾਵਨਾ ਹੈ। ਉਨ੍ਹਾਂ ਨੇ ਕਿਲ੍ਹਾ ਰਾਏਪੁਰ ਵਿੱਚ ਆਪਣੇ ਯੂਨਿਟ ਦੇ ਵਿਸਥਾਰ ਲਈ ਕੰਪਨੀ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੌਜਿਸਟਿਕ ਪਾਰਕ ਨੂੰ ਹੁਲਾਰਾ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਗੋਦਰੇਜ ਗਰੁੱਪ ਨਾਲ ਵੀ ਵਿਸਥਾਰ ਵਿਚ ਗੱਲਬਾਤ ਕੀਤੀ ਜਿਨ੍ਹਾਂ ਨੇ ਬਾਅਦ ਦੁਪਹਿਰ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਨੇ ਗਰੁੱਪ ਨੂੰ ਖੇਤੀਬਾੜੀ ਸੈਕਟਰ ਵਿਚ ਨਿਵੇਸ਼ ਕਰਨ ਲਈ ਆਖਿਆ ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਨੇ ਗਰੁੱਪ ਨੂੰ ਰੀਅਲ ਸੈਕਟਰ ਵਿਚ ਵੀ ਵਿਸਥਾਰ ਦੀ ਸੰਭਾਵਨਾ ਤਲਾਸ਼ਣ ਲਈ ਆਖਿਆ। ਜਿੰਦਲ ਸਟੀਲ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬੇ ਵਿਚ ਨਿਵੇਸ਼ ਲਈ ਆਖਿਆ ਕਿਉਂ ਜੋ ਸੂਬੇ ਵਿਚ ਵਿਕਾਸ ਤੇ ਤਰੱਕੀ ਦੇ ਅਸੀਮ ਮੌਕੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਸਰਪਲੱਸ ਵਿਚ ਸੂਬਾ ਅੱਗੇ ਵਧ ਰਿਹਾ ਹੈ ਜੋ ਉਦਯੋਗਿਕ ਤਰੱਕੀ ਵਿਚ ਮਦਦਗਾਰ ਸਾਬਤ ਹੋ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਤਰੱਕੀ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।ਮੁੱਖ ਮੰਤਰੀ ਨੇ ਕਿਹਾ ਕਿ 23-24 ਫਰਵਰੀ ਨੂੰ ਮੋਹਾਲੀ ਵਿਖੇ ਕਰਵਾਇਆ ਜਾ ਰਿਹਾ ‘ਨਿਵੇਸ਼ ਪੰਜਾਬ ਸੰਮੇਲਨ’ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸੰਮੇਲਨ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਵਿਚ ਦਿੱਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਉਦਯੋਗਿਕ ਵਿਕਾਸ ਦੇ ਖੇਤਰ ਵਿਚ ਪੰਜਾਬ ਸਫਲਤਾ ਦਾ ਨਵਾਂ ਇਤਿਹਾਸ ਸਿਰਜੇਗਾ।

ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਲਿਆਂਦੀ ਜਾਵੇਗੀ ਨਵੀਂ ਨੀਤੀ : ਕੁਲਦੀਪ ਸਿੰਘ ਧਾਲੀਵਾਲ

ਕਿਹਾ, ਰਿਵਾਇਤੀ ਫਸਲੀ ਚੱਕਰ ਚੋਂ ਬਾਹਰ ਨਿਕਲ ਕੇ ਕਿਸਾਨ ਘੱਟ ਪਾਣੀ ਵਾਲੀਆਂ ਫ਼ਸਲਾਂ ਨੂੰ ਦੇਣ ਤਰਜੀਹ
ਖੇਤੀ ਅਧਾਰਿਤ ਇਕਾਈਆਂ ਨੂੰ 1 ਕਰੋੜ ਰੁਪਏ ਦੇ ਚੈਕਾਂ ਦੀ ਕੀਤੀ ਵੰਡ
ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 13 ਕਿਸਾਨ ਮੋਟਰ ਸਾਈਕਲਾਂ ਨਾਲ ਕੀਤੇ ਸਨਮਾਨਿਤ
ਬੰਬੀਹਾ ਵਿਖੇ ਪਰਾਲੀ ਪ੍ਰੋਸੈਸਿੰਗ ਯੂਨਿਟ ਦਾ ਕੀਤਾ ਉਦਘਾਟਨ
ਸੁਖਜਿੰਦਰ ਮਾਨ
ਬਠਿੰਡਾ, 23 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਾਤਾਵਰਣ ਦੀ ਸਾਂਭ-ਸੰਭਾਲ ਕਰਨ, ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ, ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਤੋਂ ਇਲਾਵਾ ਪੰਜਾਬ ਚ ਬੇਰੁਜਗਾਰਾਂ, ਉਦਮੀਆਂ ਅਤੇ ਕਿਰਤੀਆਂ ਨੂੰ ਰੁਜਗਾਰ ਦੇ ਵਸੀਲੇ ਪੈਦਾ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਘੁੱਦਾ ਵਿਖੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਵਾਲੇ ਕਿਸਾਨਾਂ ਨੂੰ ਸਨਮਾਨ ਸਬੰਧੀ ਕਰਵਾਏ ਗਏ ਸਮਾਗਮ ਚ ਸ਼ਿਰਕਤ ਕਰਨ ਮੌਕੇ ਕੀਤਾ। ਇਸ ਦੌਰਾਨ ਉਨ੍ਹਾਂ ਵਲੋਂ ਖੇਤੀ ਅਧਾਰਿਤ ਇਕਾਈਆਂ ਨੂੰ 1 ਕਰੋੜ ਰੁਪਏ ਦੇ ਚੈਕਾਂ ਦੀ ਵੰਡ ਵੀ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਸ. ਅਮਿਤ ਰਤਨ ਅਤੇ ਵਿਧਾਇਕ ਲੰਬੀ ਸ. ਗੁਰਮੀਤ ਸਿੰਘ ਖੁੱਡੀਆ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਇਸ ਮੌਕੇ ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਕਿਸਾਨਾਂ ਨੂੰ ਸਬਸਿਡੀ ਤੇ ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਈ ਗਈ, ਜਿਨ੍ਹਾਂ ਸਦਕਾ ਪਿਛਲੇ ਸਾਲਾਂ ਨਾਲੋਂ ਇਸ ਵਾਰ 30 ਫ਼ੀਸਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀਆਂ ਘਟਨਾਵਾਂ ਵਿੱਚ ਕਮੀ ਪਾਈ ਗਈ ਹੈ। ਉਨ੍ਹਾਂ ਇਹ ਵੀ ਦਾਅਵੇ ਨਾਲ ਕਿਹਾ ਕਿ ਅਗਲੇ ਵਰ੍ਹੇ ਸੂਬਾ ਸਰਕਾਰ ਵਲੋਂ ਵਾਤਾਵਰਣ ਦੀ ਸੁੱਧਤਾ ਨੂੰ ਮੁੱਖ ਰੱਖਦਿਆਂ ਹੋਰ ਵੀ ਯਤਨ ਕੀਤੇ ਜਾਣਗੇ।ਇਸ ਦੌਰਾਨ ਕੈਬਨਿਟ ਮੰਤਰੀ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਰਿਵਾਇਤੀ ਫ਼ਸਲੀ ਚੱਕਰ ਵਿੱਚੋਂ ਬਾਹਰ ਨਿਕਲੇ ਘੱਟ ਪਾਣੀ ਵਾਲੀਆਂ ਫ਼ਸਲਾਂ ਨੂੰ ਤਰਜ਼ੀਹ ਦਿੱਤੀ ਜਾਵੇ ਤਾਂ ਜੋ ਧਰਤੀ ਦੇ ਡਿੱਗ ਰਹੇ ਹੇਠਲੇ ਪਾਣੀ ਦੇ ਪੱਧਰ ਨੂੰ ਰੋਕਿਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ 12 ਫ਼ਰਵਰੀ ਨੂੰ ਲੁਧਿਆਣਾ ਵਿਖੇ ਮੁੱਖ ਮੰਤਰੀ ਦੀ ਯੋਗ ਅਗਵਾਈ ਹੇਠ ਅਗਾਂਹ ਵਧੂ ਕਿਸਾਨਾਂ ਨਾਲ ਵਿਸ਼ੇਸ਼ ਮਿਲਣੀ ਵੀ ਕੀਤੀ ਜਾਵੇਗੀ, ਜਿਸ ਵਿੱਚ 5 ਹਜ਼ਾਰ ਤੋਂ ਵਧੇਰੇ ਅਗਾਂਹ ਵਧੂ ਕਿਸਾਨਾਂ ਵਲੋਂ ਸਮੂਲੀਅਤ ਕੀਤੀ ਜਾਵੇਗੀ, ਇਸ ਦੌਰਾਨ ਕਿਸਾਨਾਂ ਨੂੰ ਲਾਹੇਵੰਦ ਤੇ ਬਦਲਵੀਆਂ ਫ਼ਸਲਾਂ ਉਗਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਸ. ਧਾਲੀਵਾਲ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਲੋਂ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਤੇ ਘੱਟ ਖਰਚ ਤੇ ਵੱਧ ਆਮਦਨ ਵਾਲੀਆਂ ਫ਼ਸਲਾਂ ਉਗਾਉਣ ਲਈ 31 ਮਾਰਚ ਨੂੰ ਨਵੀਂ ਖੇਤੀਬਾੜੀ ਪਾਲਿਸੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਪਿੰਡ ਦੀਆਂ ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਲਈ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ ਤੇ ਪੰਚਾਇਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਦੌਰਾਨ ਕੈਬਨਿਟ ਮੰਤਰੀ ਨੇ ਵੱਖ-ਵੱਖ ਪਿੰਡਾਂ ਦੇ 13 ਅਗਾਂਹ ਵਧੂ ਕਿਸਾਨਾਂ ਜਿਨ੍ਹਾ ਵਲੋਂ ਪਰਾਲੀ ਨੂੰ ਅੱਗ ਨਹੀਂ ਲਗਾਈ ਗਈ, ਨੂੰ ਮੋਟਰ ਸਾਈਕਲ ਦੇ ਕੇ ਸਨਮਾਨਿਤ ਵੀ ਕੀਤਾ।
ਇਸ ਉਪਰੰਤ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਬੰਬੀਹਾ ਵਿਖੇ ਪਰਾਲੀ ਪ੍ਰੋਸੈਸਿੰਗ ਯੂਨਿਟ ਦਾ ਉਦਘਾਟਨ ਕੀਤਾ ਅਤੇ 14 ਲੱਖ ਰੁਪਏ ਦਾ ਸਬਸਿਡੀ ਚੈਕ ਵੀ ਭੇਂਟ ਕੀਤਾ।ਇਸ ਮੌਕੇ ਚੇਅਰਮੈਨ, ਪੰਜਾਬ ਅਤੇ ਗਰਾਮ ਉਦਯੋਗ ਬੋਰਡ ਸ. ਇੰਦਰਜੀਤ ਸਿੰਘ, ਚੇਅਰਮੈਨ ਪੰਜਾਬ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਲਾਅ ਅਫ਼ਸਰ ਕਰਮਜੀਤ ਸਿੰਘ ਚਹਿਲ, ਡਿਪਟੀ ਡਾਇਰੈਕਟਰ ਖਾਦੀ ਤੇ ਗ੍ਰਾਮ ਉਦਯੋਗ ਬੋਰਡ ਸ. ਭਰਪੂਰ ਸਿੰਘ ਦੁੱਲਟ, ਬੀਸੀਐਲ ਗਰੁੱਪ ਦੇ ਐਮਡੀ  ਕੁਸ਼ਲ ਮਿੱਤਲ, ਪਸਵ ਬੇਲਰ ਕੰਪਨੀ ਦੇ ਨੁਮਾਇੰਦੇ ਸਨੇਹਇੰਦਰ ਸ਼ਰਮਾ, ਆਪ ਦੇ ਜ਼ਿਲ੍ਹਾ ਯੂਥ ਪ੍ਰਧਾਨ ਸ੍ਰੀ ਅਮਰਦੀਪ ਸਿੰਘ ਰਾਜਨ, ਆਪ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਸਤਬੀਰ ਕੌਰ, ਪਿੰਡ ਘੁੱਦਾ ਦੀ ਮਹਿਲਾ ਸਰਪੰਚ ਸੀਮਾ ਰਾਣੀ ਅਤੇ ਸ. ਗੁਰਚਰਨ ਸਿੰਘ ਮਾਨ ਤੁੰਗਵਾਲੀ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਤੇ ਪਤਵੰਤੇ ਹਾਜ਼ਰ ਸਨ।

ਸੂਬਾ ਸਰਕਾਰ ਵੱਲੋਂ ਚਾਈਨਾ ਡੋਰ ’ਤੇ ਪੂਰਨ ਪਾਬੰਦੀ ਦੇ ਹੁਕਮ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼

0

ਮਨੁੱਖੀ ਜੀਵਨ ਦੀ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ: ਮੀਤ ਹੇਅਰ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 23 ਜਨਵਰੀ: ਬਸੰਤ ਪੰਚਮੀ ਦੇ ਤਿਉਹਾਰ ਮੌਕੇ ਲੋਕਾਂ ਵੱਲੋਂ ਜ਼ਿਆਦਾ ਪਤੰਗ ਉਡਾਉਣ ਦਾ ਗੰਭੀਰ ਨੋਟਿਸ ਲੈਂਦਿਆਂ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿੰਥੈਟਿਕ ਜਾਂ ਕੋਈ ਹੋਰ ਸਮੱਗਰੀ ਨਾਲ ਬਣੀ ਚਾਈਨਾ ਡੋਰ ਜੋ ਕਿ ਪਤੰਗ ਉਡਾਉਣ ਦੇ ਉਦੇਸ਼ ਲਈ ਵੇਚੀ ਅਤੇ ਵਰਤੀ ਜਾਂਦੀ ਹੈ, ਦੀ ਵਿਕਰੀ, ਭੰਡਾਰਨ ਅਤੇ ਖਰੀਦ ’ਤੇ ਸਖ਼ਤੀ ਨਾਲ ਪਾਬੰਦੀ ਲਗਾਉਣ ਅਤੇ ਇਸ ਨੂੰ ਤੁਰੰਤ ਜ਼ਬਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਅਜਿਹੀ ਸਮੱਗਰੀ ਨਾਲ ਬਣੀ ਡੋਰ ਨਾ ਸਿਰਫ ਮਨੁੱਖੀ ਜੀਵਨ ਲਈ, ਸਗੋਂ ਪੰਛੀਆਂ ਲਈ ਵੀ ਖਤਰਨਾਕ ਹੈ। ਇਸ ਤੋਂ ਇਲਾਵਾ ਡੀਜੀਪੀ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਸਾਰੇ ਐਸਐਚਓਜ਼ ਨੂੰ ਤੁਰੰਤ ਆਪਣੇ ਅਧਿਕਾਰ ਖੇਤਰ ਵਿੱਚ ਛਾਪੇਮਾਰੀ ਕਰਨ ਦੇ ਨਿਰਦੇਸ਼ ਜਾਰੀ ਕਰਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਉਪਰੋਕਤ ਹੁਕਮ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀ.ਡਬਲਿਊ.ਪੀ. ਨੰਬਰ 487 ਆਫ 2015 (ਓ.ਐਂਡ.ਐਮ.) ਮਿਤੀ 20 ਜਨਵਰੀ 2015 ਦੇ ਹੁਕਮਾਂ ਅਨੁਸਾਰ ਦਿੱਤੇ ਗਏ ਹਨ। ਉਨ੍ਹਾਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਚਾਈਨਾ ਡੋਰ ਦੇ ਖ਼ਤਰੇ ਬਾਰੇ ਆਮ ਲੋਕਾਂ ਨੂੰ ਜਾਣਕਾਰੀ ਦੇਣ ਦੇ ਨਿਰਦੇਸ਼ ਦਿੱਤੇ ਤਾਂ ਜੋ ਉਹ ਆਪਣੇ ਬੱਚਿਆਂ ਨੂੰ ਪਤੰਗ ਉਡਾਉਣ ਲਈ ਇਸ ਕਿਸਮ ਦੀ ਡੋਰੀ ਦੀ ਵਰਤੋਂ ਨਾ ਕਰਨ ਬਾਰੇ ਜਾਗਰੂਕ ਕਰ ਸਕਣ ਕਿਉਂਕਿ ਚਾਈਨਾ ਡੋਰ ਬਿਜਲੀ ਦੀ ਸੰਚਾਲਕ ਹੈ ਅਤੇ ਇਸ ਨਾਲ ਮਨੁੱਖੀ ਜੀਵਨ, ਖਾਸ ਕਰਕੇ ਪੰਛੀਆਂ ਦੇ ਜੀਵਨ ਲਈ ਖ਼ਤਰਾ ਪੈਦਾ ਹੁੰਦਾ ਹੈ। ਇਸ ਤੋਂ ਇਲਾਵਾ, ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ, ਸਰਕਾਰ ਪੰਜਾਬ ਦੇ ਨੋਟੀਫਿਕੇਸ਼ਨ ਨੰ. 10/133/2016-ਐਸਟੀਈ (5)/173002 ਮਿਤੀ 23.02.2018 ਦੇ ਹੁਕਮਾਂ ਤਹਿਤ ਨਾਈਲੋਨ, ਪਲਾਸਟਿਕ ਜਾਂ ਕਿਸੇ ਵੀ ਚੀਜ਼ ਤੋਂ ਬਣੇ ਪਤੰਗ ਉਡਾਉਣ ਵਾਲੇ ਧਾਗੇ ਜਾਂ ਕਿਸੇ ਹੋਰ ਸਿੰਥੈਟਿਕ ਸਮਗਰੀ ਜਿਸ ਨੂੰ ਪੰਜਾਬ ਵਿੱਚ ‘ਚੀਨੀ ਡੋਰ/ਮਾਂਝਾ’ ਵਜੋਂ ਜਾਣਿਆ ਜਾਂਦਾ ਹੈ ਅਤੇ ਜੋ ਗੈਰ-ਬਾਇਓਡੀਗਰੇਬਲ ਹੈ, ਦੇ ਨਿਰਮਾਣ, ਵਿਕਰੀ, ਭੰਡਾਰਨ, ਖ਼ਰੀਦ, ਸਪਲਾਈ, ਆਯਾਤ ਅਤੇ ਵਰਤੋਂ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਵਾਤਾਵਰਣ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਾਰੇ ਕਾਰਜਕਾਰੀ ਮੈਜਿਸਟਰੇਟ, ਜੰਗਲੀ ਜੀਵ ਅਤੇ ਜੰਗਲਾਤ ਵਿਭਾਗ ਦੇ ਇੰਸਪੈਕਟਰ ਦੇ ਰੈਂਕ ਦੇ ਅਧਿਕਾਰੀ, ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਅਤੇ ਇਸ ਤੋਂ ਉੱਪਰ ਦੇ ਰੈਂਕ ਦੇ ਅਧਿਕਾਰੀ, ਸੂਬੇ ਦੀਆਂ ਮਿਉਂਸਪਲ ਇਕਾਈਆਂ ਦੇ ਦਰਜਾ ਤਿੰਨ ਅਤੇ ਇਸ ਤੋਂ ਉੱਪਰ ਦੇ ਅਧਿਕਾਰੀ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਾਇਕ ਵਾਤਾਵਰਣ ਇੰਜੀਨੀਅਰ ਅਤੇ ਇਸ ਤੋਂ ਉੱਪਰ ਦੇ ਰੈਂਕ ਦੇ ਅਧਿਕਾਰੀਆਂ ਨੂੰ ਉਪਰੋਕਤ ਨਿਰਦੇਸ਼ਾਂ ਦੇ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਅਧਿਕਾਰਤ ਕੀਤਾ ਗਿਆ ਹੈ। ਮੀਤ ਹੇਅਰ ਨੇ ਅੱਗੇ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ 2016 ਦੇ ਓ.ਏ. ਨੰਬਰ 384 ਅਤੇ 2016 ਦੇ ਓ.ਏ. ਨੰਬਰ 442 ਤਹਿਤ 11 ਜੁਲਾਈ, 2017 ਨੂੰ ਜਾਰੀ ਨਿਰਦੇਸ਼ਾਂ ਰਾਹੀਂ ਸੂਬਾ ਸਰਕਾਰਾਂ ਨੂੰ ਵਾਤਾਵਰਣ (ਸੁਰੱਖਿਆ) ਐਕਟ, 1986; ਜਾਨਵਰਾਂ ਪ੍ਰਤੀ ਬੇਰਹਿਮੀ ਦੇ ਰੋਕਥਾਮ ਐਕਟ, 1960; ਜੰਗਲੀ ਜੀਵ (ਸੁਰੱਖਿਆ) ਐਕਟ, 1972, ਭਾਰਤੀ ਦੰਡਾਵਲੀ ਜਾਂ ਕਿਸੇ ਹੋਰ ਕਾਨੂੰਨੀ ਵਿਵਸਥਾ ਤਹਿਤ ਕਿਸੇ ਵੀ ਉਲੰਘਣਾ ਦੇ ਖਿਲਾਫ ਢੁਕਵੇਂ ਕਦਮ ਚੁੱਕਣ ਲਈ ਕਿਹਾ ਗਿਆ ਹੈ।

ਅਧੀਨ ਸੇਵਾਵਾਂ ਚੋਣ ਬੋਰਡ ਦਾ ਸੋਧਿਆ ਹੋਇਆ ਪਾਠ ਕ੍ਰਮ ਤਰਕ ਸੰਗਤ ਨਹੀਂ, ਸਰਕਾਰ ਤੇ ਚੋਣ ਬੋਰਡ ਮੁੜ ਤੋਂ ਕਰੇ ਸਮੀਖਿਆ: ਮਾਨਸ਼ਾਹੀਆ

0

ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ, 23 ਜਨਵਰੀ: ਪੰਜਾਬ ਵਿੱਚ ਸਰਕਾਰ ਵੱਲੋ ਤੀਸਰੇ ਦਰਜੇ ਦੀਆਂ ਅਸਾਮੀਆਂ ਨੂੰ ਭਰਨ ਲਈ ਬਕਾਇਦਾ ਸੇਵਾ ਨਿਯਮਾਂ ਤੋਂ ਇਲਾਵਾ, ਚੋਣ ਤੋਂ ਪਹਿਲਾਂ ਪ੍ਰੀਖਿਆ ਲੈਣ ਲਈ ਪਾਠਕ੍ਰਮ ਵੀ ਪਹੀਲਾਂ ਹੀ ਨਿਰਧਾਰਤ ਕੀਤਾ ਜਾਂਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਪੰਜਾਬ ਦੀ ਸੱਤਾ ਤੇ ਕਾਬਜ਼ ਹੋਈ ਹੈ ਉਦੋਂ ਤੋਂ ਹੀ ਪ੍ਰੀਖਿਆ ਲਈ ਪਾਠਕ੍ਰਮ ਇਸ ਤਰ੍ਹਾਂ ਬਣਾਇਆ ਗਿਆ ਹੈ ਕਿ ਪ੍ਰੀਖਿਆ ਵਿੱਚੋਂ ਬਾਹਰੀ ਸੂਬਿਆਂ ਦੇ ਵਿਦਿਆਰਥੀ ਜਿਆਦਾ ਗਿਣਤੀ ਵਿਚ ਮੈਰਿਟ ਤੇ ਆ ਜਾਦੇ ਹਨ । ਨਤੀਜੇ ਵਜੋਂ ਪੰਜਾਬ ਦੇ ਬਸ਼ਿੰਦੇ ਨੌਕਰੀ ਤੋਂ ਵਾਂਝੇ ਰਹਿ ਜਾਂਦੇ ਸਨ। ਮੌਜੂਦਾ ਪੰਜਾਬ ਸਰਕਾਰ ਜੋ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਅਤੇ ਸਿਰਫ ਪੰਜਾਬੀਆਂ ਨੂੰ ਹੀ ਨੌਕਰੀਆਂ ਦੇਣ ਦੇ ਦਮਗਜ਼ੇ ਮਾਰਦੀ ਰਹਿੰਦੀ ਹੈ ਨੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਕਲਰਕਾਂ ਅਤੇ ਹੋਰ ਤੀਜੇ ਦਰਜੇ ਦੀਆਂ ਅਸਾਮੀਆਂ ਭਰਨ ਲਈ ਪਾਠਕ੍ਰਮ ਵਿੱਚ ਕੁਝ ਸੋਧ ਕਰਕੇ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਨਾਲ ਪੰਜਾਬ ਦੇ ਉਮੀਦਵਾਰਾਂ ਦੇ ਮੁਕਾਬਲੇ ਦੂਜੇ ਸੂਬਿਆਂ ਦੇ ਉਮੀਦਵਾਰਾਂ ਦੇ ਮੈਰਿਟ ਵਿਚ ਆਉਣ ਦੀਆਂ ਸੰਭਾਵਨਾਵਾਂ ਵਧ ਗਈਆਂ ਹਨ ।ਸੋਧੇ ਹੋਏ ਨੋਟੀਫਿਕੇਸ਼ਨ ਦਾ ਹਵਾਲਾ ਦਿੰਦਿਆਂ ਮਾਨਸਸ਼ਾਹੀਆ ਨੇ ਦੱਸਿਆ ਕਿ ਪਹਿਲੇ ਤਰੀਕੇ ਨਾਲ ਇੱਕ ਹੀ 150 ਨੰਬਰ ਦਾ ਪੇਪਰ ਲਿਆ ਜਾਂਦਾ ਸੀ ਜਿਸ ਦੇ ਪਾਠਕ੍ਰਮ ਵਿੱਚ”ਜਨਰਲਨਾਲਿਜ ਐਂਡ ਕਰੰਟ ਅਫੇਅਰਜ,ਇੰਗਲਿਸ਼,ਪੰਜਾਬੀ,ਲੌਜੀਕਲ ਰੀਜਨਿੰਗ ਐਂਡ ਮੈਂਟਲ ਅਬਿਲਟੀ,93“,ਪੰਜਾਬ ਹਿਸਟਰੀ ਐਂਡ ਕਲਚਰ”ਸਿਲੇਬਸ ਵਿੱਚ ਸ਼ਾਮਿਲ ਸੀ,ਜਿਸ ਵਿਚ ਪੰਜਾਬੀ ਅਤੇ ਪੰਜਾਬ ਦੇ ਇਤਿਹਾਸ ਦੇ ਕਈ ਪ੍ਰਸ਼ਨ ਪੁੱਛੇ ਜਾਂਦੇ ਸਨ ਜਦੋ ਕੇ ਨਵੇਂ ਪਾਠਕ੍ਰਮ“ਜਨਰਲ ਨਾਲਿਜ ਅਤੇ ਕਰੰਟ ਅਫੇਅਰਜ,ਇੰਗਲਿਸ਼,ਪੰਜਾਬੀ,ਲੌਜੀਕਲ ਰੀਜਨਿੰਗ ਐਂਡ ਮੈਂਟਲ ਅਬਿਲਟੀ,93“”ਸਿਲੇਬਸ ਵਿੱਚੋ 50 ਨੰਬਰ ਦਾ ਪੇਪਰ ਪੰਜਾਬੀ ਦਾ ਘੱਟੋ ਘੱਟ ਨਿਰਧਾਰਿਤ ਯੋਗਤਾ ਲਈ ਲਿਆ ਜਾਵੇਗਾ, ਅਤੇ 100 ਨੰਬਰ ਦਾ ਪੇਪਰ ਨਵੇਂ ਨਿਰਧਾਰਿਤ ਪਾਠਕ੍ਰਮ ਵਿੱਚੋ ਲਿਆ ਜਾਵੇਗਾ ਜਿਸ ਵਿੱਚ ਪੰਜਾਬੀ ਅਤੇ ਪੰਜਾਬ ਦਾ ਇਤਿਹਾਸ ਅੱਖੋਂ-ਪ੍ਰੋਖੇ ਕਰਨ ਨਾਲ ਪੰਜਾਬ ਦੇ ਉਮੀਦਵਾਰਾਂ ਦੀ ਮੈਰਿਟ ਵਿੱਚ ਆਉਣ ਦੀ ਉਮੀਦ ਬਹੁਤ ਘੱਟ ਜਾਵੇਗੀ ਜੋ ਕਿ ਉਨਾ ਨਾਲ ਸਰਾ-ਸਰ ਧੱਕਾ ਹੈ।ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਾਹਰੀ ਸੂਬਿਆਂ ਦੇ ਉਮੀਦਵਾਰਾਂ ਦੀ ਭਰਤੀ ਤੇ ਮੁਕੰਮਲ ਰੋਕ ਲਾਈ ਜਾਵੇ ਅਤੇ ਪੰਜਾਬੀ ਅਤੇ ਪੰਜਾਬ ਦੇ ਇਤਿਹਾਸ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਵੱਧ ਤੋਂ ਵੱਧ ਮਹੱਤਤਾ ਦਿੱਤੀ ਜਾਵੇ,ਜਿਸ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚੋਂ ਪੜ੍ਹੇ ਵਿੱਦਿਆਰਥੀ ਵੀ ਨੌਕਰੀਆਂ ਪ੍ਰਾਪਤ ਕਰਨ ਦੇ ਕਾਬਲ ਹੋ ਸਕਣ।

ਪੰਜਾਬ ਵਿੱਚ 27 ਜਨਵਰੀ ਨੂੰ 500 ਆਮ ਆਦਮੀ ਕਲੀਨਿਕ ਹੋਣਗੇ ਸ਼ੁਰੂ: ਹਰਪਾਲ ਸਿੰਘ ਚੀਮਾ/ਡਾ ਬਲਵੀਰ ਸਿੰਘ

0

ਅੰਮ੍ਰਿਤਸਰ ’ਚ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਉਦਘਾਟਨ, ’ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਵਜੋਂ ਹੋਣਗੇ ਸ਼ਾਮਲ
ਹੁਣ ਤੱਕ 10 ਲੱਖ ਤੋਂ ਵੱਧ ਲੋਕ ਆਮ ਆਦਮੀ ਕਲੀਨਿਕ ਦਾ ਲਾਭ ਲੈ ਚੁੱਕੇ ਹਨ, ਤਿੰਨ ਲੱਖ ਤੋਂ ਵੱਧ ਲੋਕਾਂ ਦਾ ਹੋਏ ਮੁਫ਼ਤ ਟੈਸਟ – ਸਿਹਤ ਮੰਤਰੀ ਡਾ ਬਲਬੀਰ ਸਿੰਘ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 23 ਜਨਵਰੀ: 27 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਨੂੰ 500 ਆਮ ਆਦਮੀ ਕਲੀਨਿਕ (ਮੁਹੱਲਾ ਕਲੀਨਿਕ) ਤੋਹਫੇ ਵਜੋਂ ਸਮਰਪਿਤ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਪਹਿਲੇ ਪੜਾਅ ਵਿੱਚ ਬਣਾਏ ਗਏ 100 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਸੀ। ਹੁਣ 400 ਨਵੇਂ ਕਲੀਨਿਕਾਂ ਦੇ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 500 ਹੋ ਜਾਵੇਗੀ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 27 ਜਨਵਰੀ ਨੂੰ ਅੰਮ੍ਰਿਤਸਰ ’ਚ ਇੱਕ ਉਦਘਾਟਨੀ ਪ੍ਰੋਗਰਾਮ ਹੋਵੇਗਾ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਨਵੇਂ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰਨਗੇ। ਜਦਕਿ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਮਹਿਜ਼ ਇੱਕ ਸਾਲ ਦੇ ਅੰਦਰ ਹੀ ਪੰਜਾਬ ਵਿੱਚ ਸਿਹਤ ਕ੍ਰਾਂਤੀ ਸ਼ੁਰੂ ਹੋ ਗਈ ਹੈ। ਚੋਣਾਂ ਤੋਂ ਪਹਿਲਾਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਇਹ ਗਾਰੰਟੀ ਦਿੱਤੀ ਸੀ ਕਿ ਸਰਕਾਰ ਬਣਨ ’ਤੇ ਪੰਜਾਬ ’ਚ ਮੁਹੱਲਾ ਕਲੀਨਿਕ ਸਥਾਪਿਤ ਕੀਤੇ ਜਾਣਗੇ। ਹੁਣ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਇੱਕ ਕਰਕੇ ਆਪਣੇ ਸਾਰੇ ਵਾਅਦੇ ਪੂਰੇ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਹੈ, ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦਾ। ਇਸੇ ਤਰ੍ਹਾਂ ਸਿਹਤ ਮੰਤਰੀ ਡਾ: ਬਲਬੀਰ ਨੇ ਆਮ ਆਦਮੀ ਕਲੀਨਿਕ ਦੀਆਂ ਸਫਲਤਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਣ ਤੱਕ 10 ਲੱਖ ਤੋਂ ਵੱਧ ਲੋਕ ਆਮ ਆਦਮੀ ਕਲੀਨਿਕਾਂ ਦਾ ਲਾਭ ਲੈ ਚੁੱਕੇ ਹਨ ਅਤੇ ਇਲਾਜ ਦੌਰਾਨ ਤਿੰਨ ਲੱਖ ਤੋਂ ਵੱਧ ਲੋਕਾਂ ਦੇ ਮੁਫ਼ਤ ਟੈਸਟ ਵੀ ਕੀਤੇ ਗਏ ਹਨ ਅਤੇ ਨਾਲ ਹੀ ਲੋਕਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਡਾ: ਬਲਬੀਰ ਨੇ ਕਿਹਾ ਕਿ ’ਆਪ’ ਸਰਕਾਰ ਦੀ ਪਹਿਲੀ ਤਰਜੀਹ ਆਮ ਲੋਕਾਂ ਨੂੰ ਸਿੱਖਿਆ ਅਤੇ ਦਵਾਈ ਦੇ ਤਨਾਅ ਤੋਂ ਮੁਕਤ ਕਰਵਾਉਣਾ ਹੈ ੍ਟ ਜਦੋਂ ਆਮ ਲੋਕਾਂ ਦੇ ਬੱਚਿਆਂ ਨੂੰ ਮੁਫ਼ਤ ਵਿੱਦਿਆ, ਮੁਫ਼ਤ ਇਲਾਜ, ਮੁਫ਼ਤ ਦਵਾਈਆਂ ਅਤੇ ਮੁਫ਼ਤ ਸਿਹਤ ਜਾਂਚ ਦੀ ਸਹੂਲਤ ਮਿਲੇਗੀ ਤਾਂ ਉਨ੍ਹਾਂ ਦਾ ਬਹੁਤ ਸਾਰਾ ਪੈਸਾ ਬਚੇਗਾ। ਇਸ ਪੈਸੇ ਦੀ ਵਰਤੋਂ ਉਹ ਰੋਜ਼ਾਨਾ ਦੀਆਂ ਲੋੜਾਂ ਪੂਰਾ ਕਰਨ ਲਈ ਕਰਨਗੇ। ਇਸ ਨਾਲ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਹੋਵੇਗਾ ਅਤੇ ਸਮਾਜ ਸਰਵਪੱਖੀ ਤਰੱਕੀ ਕਰੇਗਾ।

ਕੁਲਤਾਰ ਸਿੰਘ ਸੰਧਵਾਂ ਵੱਲੋਂ ਖਿਡਾਰੀਆਂ ਨੂੰ ਦ੍ਰਿੜਤਾ ਨਾਲ ਮਿਹਨਤ ਕਰਨ ਦੀ ਅਪੀਲ

0

ਨੈਸ਼ਨਲ ਸਿੱਖ ਖੇਡਾਂ-2022 ਦੇ ਮਾਰਸ਼ਲ ਆਰਟਸ ’ਚ ਤਮਗਾ ਜੇਤੂ ਖਿਡਾਰੀਆਂ ਦਾ ਸਨਮਾਨ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ, 23 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਖੇਡਾਂ ਦੇ ਖੇਤਰ ਵਿੱਚ  ਦੇਸ਼ ਦਾ ਨਾਂ ਰੋਸ਼ਨ ਕਰਨ ਲਈ ਖਿਡਾਰੀਆਂ ਨੂੰ ਦ੍ਰਿੜਤਾ ਨਾਲ ਮਿਹਨਤ ਕਰਨ ਦੀ ਅਪੀਲ ਕੀਤੀ ਹੈ। ਨੈਸ਼ਨਲ ਸਿੱਖ ਖੇਡਾਂ-2022 ਦੇ ਮਾਰਸ਼ਲ ਆਰਟਸ ਵਿੱਚੋਂ ਤਮਗੇ ਹਾਸਲ ਕਰਨ ਵਾਲੇ ਏਕਮਵੀਰ ਸਿੰਘ ਅਤੇ ਕਰਨਵੀਰ ਸਿੰਘ ਦਾ ਪ੍ਰਸੰਸ਼ਾ ਪੱਤਰ ਨਾਲ ਵਿਸ਼ੇਸ਼ ਸਨਮਾਨ ਕਰਨ ਮੌਕੇ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੁੜ ਮੋਹਰੀ ਸੂਬਾ ਬਣਾਉਣ ਲਈ ਸਰਗਰਮੀ ਆਰੰਭੀ ਹੋਈ ਹੈ। ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ ਅਤੇ ਪੰਜਾਬ ਸਰਕਾਰ ਉਨਾਂ ਦੀ ਸਮਰੱਥਾ ਦਾ ਲਾਭ ਉਠਾਉਣ ਅਤੇ ਉਨਾਂ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਵਧੀਆ ਪ੍ਰਦਰਸ਼ਨ ਕਰਨ ਦੇ ਯੋਗ ਬਣਾਉਣ ਲਈ ਯਤਨ ਕਰ ਰਹੀ ਹੈ। ਉਨਾਂ ਇਹ ਵੀ ਦੱਸਿਆ ਕਿ ਹੁਣ ਪੰਜਾਬ ਵਿੱਚ ਖਿਡਾਰੀਆਂ ਨੂੰ ਅਤਿ ਆਧੁਨਿਕ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਖਿਡਾਰੀ ਆਪਣਾ ਵਧੀਆ ਪਰਦਰਸ਼ਨ ਦਿਖਾ ਸਕਣ ਤੇ ਦੇਸ਼ ਦਾ ਨਾਂ ਉਚਾ ਕਰ ਸਕਣ। ਗੌਰਤਬਲ ਹੈ ਕਿ ਨੈਸ਼ਨਲ ਸਿੱਖ ਖੇਡਾਂ-2022 ਵਿੱਚ ਪਟਿਆਲਾ ਏਕਮਵੀਰ ਸਿੰਘ ਅਤੇ ਮੋਹਾਲੀ ਦੇ ਕਰਨਵੀਰ ਸਿੰਘ ਨੇ ਬੂਡੋ ਕਾਈ ਡੋ ਮਿਕਸਡ ਮਾਰਸ਼ਲ ਆਰਟਸ ਦੇ ਖੇਤਰ ਵਿੱਚ ਸੋਨ ਤਮਗੇ ਹਾਸਲ ਕੀਤੇ ਹਨ। ਸ. ਸੰਧਵਾਂ ਨੇ ਕਿਹਾ ਕਿ  ਇਨਾਂ ਖਿਡਾਰੀਆਂ ਵੱਲੋਂ ਸੋਨ ਤਮਗੇ ਹਾਸਲ ਕਰਨ ਸੂਬੇ ਲਈ ਬਹੁਤ ਫਖਰ ਦੀ ਗੱਲ ਹੈ। ਉਨਾਂ ਕਿਹਾ ਕਿ ਇਨਾਂ ਖਿਡਾਰੀਆਂ ਨੇ ਰਾਸ਼ਟਰੀ ਪੱਧਰ ਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ । ਉਨਾਂ ਨੇ ਦੋਵਾਂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਨਾਂ ਦੀ ਸਿਹਤਯਾਬੀ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਹੈ।

’ਆਪ’ ਪੰਜਾਬ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ

0

ਮੀਟਿੰਗ ਵਿੱਚ ਹਰੇਕ ਵਿੰਗ ਪ੍ਰਧਾਨ ਨੂੰ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੰਚਾਉਣ ’ਤੇ ਕੰਮ ਕਰਨ ਲਈ ਕੀਤਾ ਉਤਸ਼ਾਹਿਤ
ਜਲੰਧਰ ਜ਼ਿਮਨੀ ਚੋਣ ਲਈ ਵੀ ਰੂਪ ਰੇਖਾ ਤਿਆਰ ਕਰਨ ’ਤੇ ਹੋਈ ਚਰਚਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 23 ਜਨਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਅੱਜ ਪਾਰਟੀ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਸਾਰੇ ਵਿੰਗ ਪ੍ਰਧਾਨਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਸੋਮਵਾਰ ਨੂੰ ਹੋਈ ਸੰਗਠਨ ਦੀ ਇਸ ਮੀਟਿੰਗ ਵਿੱਚ ਵੱਖ ਵੱਖ ਵਿੰਗਾਂ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਤੋਂ ਇਲਾਵਾ ’ਆਪ’ ਪੰਜਾਬ ਦੇ ਸਕੱਤਰ ਡਾ ਸੰਨੀ ਆਹਲੂਵਾਲੀਆ ਅਤੇ ਸਕੱਤਰ ਸ਼ਮਿੰਦਰ ਸਿੰਘ ਖਿੰਡਾ ਵੀ ਮੌਜੂਦ ਰਹੇ। ਮੀਟਿੰਗ ਦੇ ਮੁੱਖ ਏਜੰਡੇ ਤਹਿਤ ਸੂਬੇ ਵਿਚ ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਜ਼ਮੀਨੀ ਪੱਧਰ ’ਤੇ ਲਾਗੂ ਕਰਵਾਉਣ ਲਈ ਸਾਰੇ ਵਿੰਗ ਅਹੁਦੇਦਾਰਾਂ ਨੂੰ ਉਤਸ਼ਾਹਿਤ ਕੀਤਾ ਗਿਆ। ਇਸ ਦੇ ਨਾਲ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਗਾਮੀ ਜਲੰਧਰ ਜ਼ਿਮਨੀ ਚੋਣ ਲਈ ਰੂਪ ਰੇਖਾ ਉਲੀਕਣ ’ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਹਰਚੰਦ ਸਿੰਘ ਬਰਸਟ ਵੱਲੋਂ ਮੀਡੀਆ ਨੂੰ ਜਾਰੀ ਆਪਣੇ ਬਿਆਨ ਵਿੱਚ ਕਿਹਾ ਗਿਆ ਕਿ ਪਾਰਟੀ ਦੇ ਹਰ ਵਿੰਗ ਦਾ ਮਕਸਦ ਆਮ ਲੋਕਾਂ ਲਈ ਕੰਮ ਕਰਨਾ ਹੈ ਅਤੇ ਇਸੇ ਕੰਮ ਦੇ ਆਧਾਰ ’ਤੇ ਉਨ੍ਹਾਂ ਨੂੰ ਪਾਰਟੀ ਵਿੱਚ ਅਹੁਦੇ ਦਿੱਤੇ ਜਾਂਦੇ ਹਨ। ਉਨ੍ਹਾਂ ਵਿੰਗ ਪ੍ਰਧਾਨਾਂ ਨੂੰ ਆਪਣੇ ਪੱਧਰ ’ਤੇ ਵੀ ਮੀਟਿੰਗਾਂ ਕਰਕੇ ਆਮ ਲੋਕਾਂ ਦੇ ਮਸਲਿਆਂ ਦੇ ਹੱਲ ਅਤੇ ਸੰਗਠਨ ਦੀ ਮਜ਼ਬੂਤੀ ਲਈ ਕੰਮ ਕਰਨ ਲਈ ਸੱਦਾ ਦਿੱਤਾ। ਇਸ ਮੀਟਿੰਗ ਵਿੱਚ ਸਾਬਕਾ ਕਰਮਚਾਰੀ ਵਿੰਗ ਦੇ ਪ੍ਰਧਾਨ ਹਰਭਜਨ ਸਿੰਘ ਈਟੀਓ, ਟਰਾਂਸਪੋਰਟ ਵਿੰਗ ਪ੍ਰਧਾਨ ਦਲਬੀਰ ਸਿੰਘ ਟੌਂਗ, ਟਰੇਡ ਵਿੰਗ ਰਮਨ ਮਿੱਤਲ ਅਤੇ ਅਨਿਲ ਠਾਕੁਰ, ਕਿਸਾਨ ਵਿੰਗ ਪ੍ਰਧਾਨ ਗੁਰਜੀਤ ਗਿੱਲ, ਵਪਾਰ ਮੰਡਲ ਪ੍ਰਧਾਨ ਵਿਨੀਤ ਵਰਮਾ, ਬੀ ਸੀ ਵਿੰਗ ਪ੍ਰਧਾਨ ਹਰਜੋਤ ਸਿੰਘ ਹਡਾਨਾ, ਐੱਸ ਸੀ ਵਿੰਗ ਪ੍ਰਧਾਨ ਅਮਰੀਕ ਸਿੰਘ ਬਾਂਗੜ, ਯੂਥ ਵਿੰਗ ਤੋਂ ਜਨਰਲ ਸਕੱਤਰ ਪਰਮਿੰਦਰ ਗੋਲਡੀ, ਮਹਿਲਾ ਵਿੰਗ ਤੋਂ ਬਲਜਿੰਦਰ ਕੌਰ ਟੁੰਗਵਾਲੀ, ਬੌਧਿਕ ਵਿੰਗ ਤੋਂ ਜਗਤਾਰ ਸਿੰਘ ਸੰਘੇੜਾ, ਘੱਟ ਗਿਣਤੀ ਵਿੰਗ ਤੋਂ ਅਬਦੁਲ ਬਾਰੀ ਸਲਮਾਨੀ, ਸਾਬਕਾ ਫੌਜੀ ਸੈੱਲ ਤੋਂ ਕਰਨਲ ਹਰਜਿੰਦਰ ਸਿੰਘ ਸਰਾਏ, ਸਪੋਰਟਸ ਵਿੰਗ ਤੋਂ ਸੁਰਿੰਦਰ ਸਿੰਘ ਸੋਢੀ ਅਤੇ ਲੀਗਲ ਵਿੰਗ ਦੇ ਜਸਟਿਸ ਜੋਰਾ ਸਿੰਘ ਸ਼ਾਮਲ ਹੋਏ।

ਬਠਿੰਡਾ,ਗੋਨਿਆਣਾ,ਸੰਗਤ ਦੇ ਵਿਸ਼ੇਸ਼ ਲੋੜਾਂ ਵਾਲੇ 200 ਤੋਂ ਜ਼ਿਆਦਾ ਬੱਚਿਆਂ ਨੇ ਨਰੀਖਣ ਕੈਂਪ ਵਿੱਚ ਭਾਗ ਲਿਆ

0

24 ਜਨਵਰੀ ਨੂੰ ਰਾਮਪੁਰਾ ਅਤੇ ਭਗਤਾਂ ਦੇ ਬੱਚਿਆਂ ਦਾ ਬਲਾਕ ਰਾਮਪੁਰਾ ਬਲਾਕ ਦਫਤਰ ਵਿਖੇ 25ਜਨਵਰੀ ਨੂੰ ਤਲਵੰਡੀ ਸਾਬੋ ਵਿਖੇ ਲਗਾਇਆ ਜਾਵੇਗਾ : ਮਹਿੰਦਰ ਪਾਲ ਸਿੰਘ
ਸੁਖਜਿੰਦਰ ਮਾਨ
ਬਠਿੰਡਾ, 23 ਜਨਵਰੀ: ਸਿੱਖਿਆ ਵਿਭਾਗ ਪੰਜਾਬ ਅਤੇ ਸਮਗਰਾਂ ਸਿੱਖਿਆ ਅਭਿਆਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਿਵਪਾਲ ਗੋਇਲ ਅਤੇ ਮੇਵਾ ਸਿੰਘ ਅਤੇ ਮਹਿੰਦਰ ਪਾਲ ਸਿੰਘ ਅਤੇ ਜ਼ਿਲ੍ਹਾ ਸਪੈਸ਼ਲ ਐਜੂਕੇਸ਼ਨ ਅਫ਼ਸਰ ਦਵਿੰਦਰ ਕੁਮਾਰ, ਬਲਾਕ ਸਿੱਖਿਆ ਅਫ਼ਸਰ ਦਰਸ਼ਨ ਸਿੰਘ ਜੀਦਾ ਦੀ ਅਗਵਾਈ ਵਿੱਚ ਵਿਸ਼ੇਸ਼ ਲੋੜਾਂ ਵਾਲੇ ਦਿਵਯਾਂਗ ਬੱਚਿਆਂ ਦਾ ਵਿਸ਼ੇਸ਼ ਕੈਂਪ ਲਗਾਇਆ ਗਿਆ । ਇਸ ਕੈਂਪ ਵਿੱਚ ਨਰਸਰੀ ਜਮਾਤ ਤੋਂ ਬਾਰਵੀਂ ਜਮਾਤ ਤੱਕ ਦੇ ਸਰਕਾਰੀ ਸਕੂਲਾਂ ਅਰਧ ਸਰਕਾਰੀ ਸਕੂਲਾਂ ਦੇ ਇਸ ਕੈਂਪ ਵਿੱਚ ਬਠਿੰਡਾ, ਗੋਨਿਆਣਾ, ਸੰਗਤ ਬਲਾਕ ਦੇ ਬੱਚਿਆਂ ਨੇ 200 ਜ਼ਿਆਦਾ ਨਿਰੀਖਣ ਕੈਂਪ ਵਿੱਚ ਭਾਗ ਲਿਆ । ਇਸ ਕੈਂਪ ਵਿੱਚ ਕਾਨਪੁਰ ਰਾਜ ਤੋਂ ਅਲਿਮਕੋ ਦੇ ਮਾਹਿਰ ਡਾਕਟਰ ਵਿਨੇ ਭਾਰਤਬਾਜ ,ਗੁਲਸ਼ਨ ਕੁਮਾਰ ਅੰਕਿਸਾ ਜੋਸੀ ਹਿਤੇਸ਼ ਕੁਮਾਰ ,ਅਨਿਲ ਕੁਮਾਰ ਆਦਿ ਦੀ ਟੀਮ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱੱਚਿਆਂ ਦਾ ਨਰੀਖਣ ਕੀਤਾ ਗਿਆ ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਹਿੰਦਰ ਪਾਲ ਸਿੰਘ ਨੇ ਕੈਂਪ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ । ਉਨ੍ਹਾਂ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਨਰੀਖਣ ਕੈਂਪ ਲਗਾ ਕੇ ਬੱਚਿਆਂ ਦੀ ਜਾਂਚ ਕੀਤੀ ਜਾਵੇਗੀ । ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਬਲਵੀਰ ਸਿੱਧੂ ਕਮਾਂਡੋ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਬੱਚਿਆਂ ਨੂੰ ਜਿਹੜੇ ਵੀ ਉਪਕਰਣ ਜਿਵੇਂ ਕਿ ਵੀਲ ਚੇਅਰ , ਵੈਸਾਖੀਆਂ, ਬਰੇਲ ਕਿੱਟ, ਟਰਾਈ ਸਾਇਕਲ , ਕੈਲੀਪਰ ਜਾਂ ਹੋਰ ਆਦਿ ਲੋੜੀਂਦਾ ਸਮਾਨ ਦੀ ਜਾਂਚ ਅਗਲੇ ਕੁਝ ਸਮੇਂ ਬਾਅਦ ਕੈਂਪ ਲਗਾ ਕੇ ਬੱਚਿਆਂ ਨੂੰ ਵੰਡ ਦਿੱਤਾ ਜਾਵੇਗਾ । ਕੋਈ ਵੀ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਲੋੜੀਂਦੇ ਉਪਕਰਨਾਂ ਤੋਂ ਵਾਝਾਂ ਨਹੀਂ ਰਹਿ ਦਿੱਤਾ ਜਾਵੇਗਾ ਜੀ । ਅਗਰ ਕਿਸੇ ਵੀ ਬੱਚੇ ਮੈਡੀਕਲ ਉਪ੍ਰੇਸ਼ਨ ਦੀ ਲੋੜ ਹੈ ਉਹ ਵੀ ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ ਬੱਚਿਆਂ ਨੂੰ ਰੈਫਰ ਕਰਕੇ ਇਲਾਜ ਕਰਵਾਇਆ ਜਾਵੇਗਾ । ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਹਿੰਦਰ ਪਾਲ ਸਿੰਘ ਨੇ ਦੱਸਿਆ ਕਿ 24 ਜਨਵਰੀ ਨੂੰ ਰਾਮਪੁਰਾ ਫੂਲ ਤੇ ਭਗਤਾਂ ਭਾਈਕਾ ਅਤੇ 25 ਜਨਵਰੀ ਨੂੰ ਤਲਵੰਡੀ ਸਾਬੋ ਅਤੇ ਮੌੜ ਬਲਾਕ ਦੇ ਬੱਚਿਆਂ ਦਾ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਨਰੀਖਣ ਕੈਂਪ 24 ਜਨਵਰੀ ਬਲਾਕ ਸਿੱਖਿਆ ਦਫਤਰ ਰਾਮਪੁਰਾ ਅਤੇ 25 ਜਨਵਰੀ ਨੂੰ ਬਲਾਕ ਸਿੱਖਿਆ ਦਫਤਰ ਤਲਵੰਡੀ ਸਾਬੋ ਵਿਖੇ ਲਗਾਇਆ ਜਾਵੇਗਾ । ਲੋੜਵੰਦ ਬੱਚੇ ਇਨ੍ਹਾਂ ਕੈਂਪਾਂ ਵਿੱਚ ਭਾਗ ਲੈ ਸਕਦੇ ਹਨ।ਇਸ ਮੌਕੇ ਮੈਡਮ ਬੇਅੰਤ ਕੌਰ ਸੀ ਐਚ ਟੀ , ਅਤੇ ਤਿੰਨੋਂ ਬਲਾਕਾਂ ਦੇ ਆਈ ਆਰ ਟੀ ਰਵੀ ਕੁਮਾਰ, ਵਰਿੰਦਰ ਸਿੰਘ ਬਹਾਲ ਸਿੰਘ ਪ੍ਰੇਮ ਕੁਮਾਰ , ਰਣਵੀਰ ਕੁਮਾਰ ਸੰਗਤ , ਬਲਜੀਤ ਕੌਰ ਡੀ ਐਸ ਈ ਟੀ , ਗੁਰਪ੍ਰੀਤ ਕੌਰ , ਸੁਰਿੰਦਰ ਕੌਰ , ਵੀਰਪਾਲ ਕੌਰ ਮਨਦੀਪ ਕੌਰ ਗੋਤੇਸ਼ ਖੱਤਰੀ, ਵੀਰਪਾਲ ਕੌਰ ਗੋਨਿਆਣਾ, ਜਸਵੀਰ ਕੌਰ , ਮੋਨਾ ਰਾਣੀ, ਰੇਖਾ ਰਾਣੀ ਕਮਲ ਰਾਣੀ ਸਰਬਜੀਤ ਕੌਰ, ਆਦਿ ਵੰਲਟੀਅਰਾਂ ਨੇ ਕੈਂਪ ਵਿੱਚ ਲੈ ਕੇ ਭੂਮਿਕਾ ਨਿਭਾਈ ਲਿਆ ।

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ: ਇੱਕ ਹਫਤੇ ਵਿੱਚ 5 ਕਿਲੋ ਹੈਰੋਇਨ, 4.90 ਕਿਲੋ ਅਫੀਮ ਸਹਿਤ 241 ਨਸ਼ਾ ਤਸਕਰ ਕਾਬੂ

0

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸਾਂ ‘ਤੇ ਪੰਜਾਬ ਪੁਲਿਸ ਸੂਬੇ ‘ਚੋਂ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਖਤਮ ਕਰਨ ਲਈ ਵਚਨਬੱਧ: ਆਈ.ਜੀ ਗਿੱਲ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 23 ਜਨਵਰੀ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਸੂਬੇ ਭਰ ’ਚ ਐਨ.ਡੀ.ਪੀ.ਐਸ. ਐਕਟ ਤਹਿਤ 173 ਐਫਆਈਆਰਜ਼ ਦਰਜ ਕਰਕੇ, ਜਿਸ ਵਿੱਚ 18 ਵਪਾਰਕ ਮਾਮਲੇ ਹਨ, 241 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਨੇ ਦੋਸ਼ੀਆਂ ਕੋਲੋਂ 5 ਕਿਲੋ ਹੈਰੋਇਨ, 4.90 ਕਿਲੋ ਅਫੀਮ, 5.92 ਕੁਇੰਟਲ ਭੁੱਕੀ ਅਤੇ 1.95 ਲੱਖ ਫਾਰਮਾ ਓਪੀਓਡਜ਼ ਦੀਆਂ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਤੋਂ ਇਲਾਵਾ 7.89 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਉਹਨਾਂ ਦੱਸਿਆ ਕਿ 5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਦੇ ਚਲਦਿਆਂ ਪਿਛਲੇ ਹਫ਼ਤੇ ਦੌਰਾਨ ਐਨਡੀਪੀਐਸ ਕੇਸਾਂ ਵਿੱਚ 13 ਹੋਰ ਭਗੌੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 636 ਹੋ ਗਈ ਹੈ । ਆਈਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਪਿਛਲੇ 1 ਮਹੀਨੇ ਦੌਰਾਨ 234 ਐਫਆਈਆਰਜ਼ ਦਰਜ ਕਰਕੇ ਚੀਨੀ ਡੋਰ ਦੇ 11364 ਬੰਡਲ ਜਬਤ ਕੀਤੇ ਗਏ ਅਤੇ ਇਸ ਡੋਰ ਨੂੰ ਵੇਚਣ ਵਿੱਚ ਸ਼ਾਮਲ 255 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਚਾਈਨਾ ਡੋਰ ਨੂੰ ਖਰੀਦਣ/ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ। ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ ‘ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਕਿਸੇ ਕੋਲੋਂ ਮਾਮੂਲੀ ਮਾਤਰਾ ਵਿੱਚ ਹੀ ਨਸ਼ੀਲੇ ਪਦਾਰਥ ਦੀ ਬਰਾਮਦਗੀ ਹੋਈ ਹੋਵੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਠੱਲ੍ਹ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤੀ ਨਾਲ ਹੁਕਮ ਦਿੱਤੇ ਹਨ ਕਿ ਉਹਨਾਂ ਸਾਰੇ ਹਾਟਸਪਾਟਸ ਦੀ ਸ਼ਨਾਖਤ ਕੀਤੀ ਜਾਵੇ ਜਿੱਥੇ ਨਸ਼ੇ ਦਾ ਰੁਝਾਨ ਹੈ ਅਤੇ ਉਹਨਾਂ ਦੇ ਅਧਿਕਾਰ ਖੇਤਰਾਂ ਨਾਲ ਸਬੰਧਤ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਦੀ ਵੀ ਪਛਾਣ ਕੀਤੀ ਜਾਵੇ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਦੇ ਨਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।

 

ਹਰਿਆਣਾ ਦੇ ਪੇਡੂ ਖੇਤਰ ’ਚ ਖੇਡ ਸਭਿਆਚਾਰ ਨੁੰ ਉਤਸ਼ਾਹਤ ਕਰਨ ਲਈ ਫਿਰ ਤੋਂ ਸੁਰੂ ਹੋਣਗੇ ਪੰਚਾਇਤ ਖੇਡ ਮੇਲੇ: ਮੁੱਖ ਮੰਤਰੀ

0

ਫਤਿਹਾਬਾਦ ਦੇ ਟੋਹਾਨਾ ਸਬ-ਡਿਵੀਜਨ ਦੇ ਰਸੂਲਪੁਰ ਪਿੰਡ ਵਿਚ ਮੈਡੀਕਲ ਕਾਲਜ ਖੋਲਣ ਅਤੇ ਜਾਖਲ ਵਿਚ ਨਰਸਿੰਗ ਕਾਲਜ ਖੋਲਣ ਦਾ ਵੀ ਐਲਾਨ
ਮੁੱਖ ਮੰਤਰੀ ਸੁਭਾਸ਼ ਚੰਦਰ ਬੋਸ ਦੀ ਜੈਯੰਤੀ ’ਤੇ ਟੋਹਾਨਾ ਵਿਚ ਪ੍ਰਬੰਧਿਤ ਮਧੁਰ ਮਿਲਣ ਸਮਾਰੋਹ ਤੇ ਪ੍ਰਗਤੀ ਰੈਲੀ ਵਿਚ ਕੀਤੀ ਸ਼ਿਰਕਤ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 23 ਜਨਵਰੀ: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਐਲਾਨ ਕੀਤਾ ਹੈ ਕਿ ਦਿਹਾਤੀ ਖੇਤਰਾਂ ਵਿਚ ਖੇਡ ਸਭਿਆਚਾਰ ਨੁੰ ਪ੍ਰੋਤਸਾਹਨ ਦੇਣ ਲਈ ਪਿੰਡ, ਬਲਾਕ ਅਤੇ ਜਿਲ੍ਹਾ ਪੱਧਰ ’ਤੇ ਖੇਡ ਮੁਕਾਬਲਿਆਂ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਦੇ ਲਈ ਪੰਚਾਇਤ, ਪੰਚਾਇਤ ਸਮਿਤੀ ਤੇ ਜਿਲ੍ਹਾ ਪਰਿਸ਼ਦ ਇੰਨ੍ਹਾਂ ਖੇਡਾਂ ਦਾ ਪ੍ਰਬੰਧ ਕਰਵਾਏਗੀ। ਇੰਨ੍ਹਾਂ ਮੁਕਾਬਲਿਆਂ ਵਿਚ 12 ਤਰ੍ਹਾ ਦੀਆਂ ਖੇਡਾਂ ਹੋਣਗੀਆਂ। ਇਸ ਤੋਂ ਇਲਾਵਾ, ਜਿਲ੍ਹਾ ਫਤਿਹਾਬਾਦ ਦੇ ਟੋਹਾਨਾ ਸਬ-ਡਿਵੀਜਨ ਦੇ ਰਸੂਲਪੁਰ ਪਿੰਡ ਵਿਚ ਮੈਡੀਕਲ ਕਾਲਜ ਖੋਲਣ ਅਤੇ ਜਾਖਲ ਵਿਚ ਨਰਸਿੰਗ ਕਾਲਜ ਖੋਲਣ ਦਾ ਵੀ ਐਲਾਨ ਕੀਤਾ। ਸ੍ਰੀ ਮਨੋਹਰ ਲਾਲ ਅੱਜ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 126ਵੀਂ ਜੈਯੰਤੀ ’ਤੇ ਵਿਕਾਸ ਅਤੇ ਪੰਚਾਇਤ ਮੰਤਰੀ ਦੇਵੇਂਦਰ ਬਬਲੀ ਵੱਲੋਂ ਪਿੰਡ ਬਿਡਾਈ ਖੇੜਾ, ਟੋਹਾਨਾ ਵਿਚ ਪ੍ਰਬੰਧਿਤ ਮਧੁਰ ਮਿਲਣ ਸਮਾਰੋਹ ਤੇ ਪ੍ਰਗਤੀ ਰੈਲੀ ਦੌਰਾਨ ਮੌਜੂਦ ਜਨਸਮੂਹ ਨੂੰ ਸੰਬੋਧਿਤ ਕਰਦੇ ਹੋਏ ਕੀਤੀ। ਇਸ ਮੌਕੇ ’ਤੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਵੀ ਮੌਜੂਦ ਸਨ।
ਸ੍ਰੀ ਮਨੋਹਰ ਲਾਲ ਨੇ ਐਲਾਨ ਕਰਦੇ ਹੋਏ ਕਿਹਾ ਕਿ ਟੋਹਾਨਾ ਵਾਸੀਆਂ ਨੂੰ ਅੱਜ ਕੁੱਲ 580 ਕਰੋੜ ਰੁਪਏ ਦੇ ਵਿਕਾਸ ਪਰਿਯੋਜਨਾਵਾਂ ਦੀ ਸੌਗਾਤ ਦਿੱਤੀ ਹੈ। ਇੰਨ੍ਹਾਂ ਵਿੱਚੋਂ 272 ਕਰੋੜ ਰੁਪਏ ਦੀ ਯੋਜਨਾਵਾਂ ਦਾ ਉਦਘਾਟਨ ਤੇ ਨੀਂਹ ਪੱਥਰ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਕਾਲਜ, ਟੋਹਾਨਾ ਨੂੰ ਸ਼ਹਿਰ ਦੀ ਸੀਮਾ ਤੋਂ ਬਾਹਰ ਸਥਾਪਿਤ ਕਰਨ ਦਾ ਐਲਾਨ ਕਰਦੇ ਹੋਏ ਕਿਹਾ ਕਿ ਜਿੱਥੇ ਕਿਤੇ ਵੀ 15-20 ਏਕੜ ਜਮੀਨ ਉਪਲਬਧ ਹੋਵੇਗੀ, ਉੱਥੇ ਕਾਲਜ ਸਥਾਪਿਤ ਕੀਤਾ ਜਾਵੇਗਾ।ਸ੍ਰੀ ਮਨੋਹਰ ਲਾਲ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਨਮਨ ਕਰਦੇ ਹੋਏ ਕਿਹਾ ਕਿ ਅੱਜ ਉਨ੍ਹਾਂ ਦੇ ਤੇ ਉਨ੍ਹਾਂ ਵਰਗੇ ਅਨੇਕਾਂ ਸੁਤੰਤਰਤਾ ਸੈਨਾਨੀਆਂ ਦੀ ਬਦੌਲਤ ਅੱਜ ਅਸੀਂ ਆਜਾਦ ਦੇਸ਼ ਵਿਚ ਖੁੱਲੀ ਹਵਾ ਵਿਚ ਸਾਹ ਲੈ ਰਹੇ ਹਨ। ਉਹ ਸਮੇਂ ਵੱਖ ਸੀ ਜਦੋਂ ਦੇਸ਼ ਲਈ ਮਰਨ ਦੀ ਜਰੂਰਤ ਸੀ ਪਰ ਅੱਜ ਦੇ ਸਮੇਂ ਵਿਚ ਦੇਸ਼ ਲਈ ਜੀਣ ਦੀ ਜਰੂਰਤ ਸੀ। ਉਨ੍ਹਾਂ ਨੇ ਕਿਹਾ ਕਿ ਵਿਕਾਸ ਦੇ ਨਾਲ-ਨਾਲ ਅਸੀਂ ਲੋਕਾਂ ਦੇ ਸਮਾਜਿਕ ਤੇ ਆਰਥਕ ਪੱਧਰ ਨੂੰ ਉੱਚਾ ਚੁੱਕਣ ਲਈ ਹਰਿਆਣਾ ਇਕ ਹਰਿਆਣਵੀਂ ਇਕ ਦੇ ਮੂਲਮੰਤਰ ’ਤੇ ਚਲਦੇ ਹੋਏ ਕਈ ਕਾਰਜ ਕੀਤੇ ਹਨ।

ਪੰਚਾਇਤ ਤੀਜੀ ਸਰਕਾਰ, ਪੰਚਾਇਤਾਂ ਨੂੰ ਦਿੱਤੇ ਕਈ ਅਧਿਕਾਰ
ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤ ਤੀਜੀ ਸਰਕਾਰ ਹੁੰਦੀ ਹੈ ਅਤੇ ਇੰਨ੍ਹਾਂ ਸਥਾਈ ਸਰਕਾਰਾਂ ਨੂੰ ਅਸੀਂ ਕਈ ਅਧਿਕਾਰ ਦਿੱਤੇ ਹਨ। ਪਿਛਲੀ ਸਰਕਾਰਾਂ ਨੇ ਤਾਂ ਪੰਚਾਇਤਾਂ ਨੂੰ ਅਧਿਕਾਰ ਨਹੀਂ ਦਿੱਤੇ, ਪਰ ਸਾਡੀ ਸਰਕਾਰ ਨੇ ਪੰਚਾਇਤਾਂ ਨੂੰ ਵਿਕਾਸ ਕੰਮ ਆਪਣੇ ਆਪ ਕਰਾਉਣ ਦਾ ਅਧਿਕਾਰ ਦਿੱਤਾ ਹੈ। ਪੈਸਾ ਪੰਚਾਇਛਾਂ ਦਾ ਹੈ, ਜਿਵੇਂ ਚਾਹੇ ਖਰਚ ਕਰਨ। ਪ੍ਰਸਤਾਵ ਪਾਸ ਕਰਨ ਅਤੇ ਆਪਣੇ ਖੇਤਰ ਵਿਚ ਵਿਕਾਸ ਕੰਮ ਕਰਵਾਉਣ। ਅੱਗੇ ਵੀ ਅਧਿਕਾਰ ਵਧਾਉਣਾ ਹੋਵੇਗਾ ਜਾਂ ਪੈਸਾ ਵਧਾਉਣਾ ਹੋਵੇਗਾ, ਤਾਂ ਜਿਵੇਂ ਹੀ ਮੰਗ ਆਵੇਗੀ ਵਧਾ ਸਕਦੇ ਹਨ।ਉਨ੍ਹਕਿਹਾ ਕਿ ਪੰਚਾਇਤਾਂ ਨੂੰ ਵਿੱਤੀ ਰੂਪ ਨਾਲ ਮਜਬੂਤ ਕਰਨ ਦੇ ਲਈ ਹੁਣ ਸਟਾਂਪ ਡਿਊਟੀ ਦਾ 2 ਫੀਸਦੀ ਹਿੱਸਾ ਵੀ ਪੰਚਾਇਤਾਂ ਨੂੰ ਦੇਣ ਦੀ ਸਹੂਲਤ ਸ਼ੁਰੂ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਵਿੱਤ ਸਾਲ ਦੇ ਆਖੀਰੀ ਤਿਮਾਹੀ ਵਿਚ ਪਿੰਡਾਂ ਵਿਚ ਵਿਕਾਸ ਕੰਮਾਂ ਦੇ ਲਈ ਪੰਚਾਇਤਾਂ ਨੂੰ 1100 ਕਰੋੜ ਰੁਪਏ ਦਾ ਬਜਟ ਦਿੱਤਾ ਗਿਆ ਹੈ। ਪੰਚਾਇਤਾਂ ਨੂੰ ਮਜਬੂਤ ਕਰਨ ਲਈ ਇੰਟਰ ਡਿਸਟ੍ਰਿਕਟ ਕਾਊਂਸਿਲ ਵੀ ਬਣਾਇਆ ਹੈ।

Our Visitor

1909568