Thursday, May 21, 2026
Home Blog Page 2234

ਹੁਣ ਮੁੰਬਈ ਦੇ ਕਾਰੋਬਾਰੀਆਂ ਨੂੰ ਪੰਜਾਬ ’ਚ ਨਿਵੇਸ਼ ਲਈ ਉਤਸ਼ਾਹਿਤ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

ਭਲਕੇ ਕਾਰੋਬਾਰੀਆਂ ਨਾਲ ਮੁਲਾਕਾਤ ਕਰ ਪੰਜਾਬ ’ਚ ਨਿਵੇਸ਼ ਲਈ ਦੇਣਗੇ ਸੱਦਾ
ਅਸੀਂ ਪੰਜਾਬ ’ਚ ਕਾਰੋਬਾਰ ਪੱਖੀ ਮਾਹੌਲ ਦੇਣ ਲਈ ਵਚਨਬੱਧ: ਭਗਵੰਤ ਮਾਨ
ਪੰਜਾਬ ’ਚ ਫਿਲਮ ਸਿਟੀ ਬਣਾਉਣ ਲਈ ਵੱਡੇ ਪ੍ਰੋਡਕਸ਼ਨ ਹਾਊਸ ਨਾਲ ਕਰਨਗੇ ਮੁਲਾਕਾਤ
ਦੋ ਦਿਨਾਂ ਦੇ ਮੁੰਬਈ ਦੌਰੇ ’ਤੇ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਦਾ ਭਰਵਾਂ ਸੁਆਗਤ
ਪੰਜਾਬੀ ਖ਼ਬਰਸਾਰ ਬਿਉਰੋ
ਮੁੰਬਈ, 22 ਜਨਵਰੀ: ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਉੱਘੇ ਉੱਦਮੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਮੁੰਬਈ ਪੁੱਜੇ। ਇਸ ਦੋ ਦਿਨਾਂ ਦੌਰੇ ਦੌਰਾਨ ਮੁੱਖ ਮੰਤਰੀ ਭਲਕੇ ਨਿਵੇਸ਼ ਲਈ ਵਪਾਰਕ ਵਫ਼ਦਾਂ ਅਤੇ ਪ੍ਰਮੁੱਖ ਕੰਪਨੀਆਂ ਦੇ ਪ੍ਰਬੰਧਕਾਂ ਨਾਲ ਮੁਲਾਕਾਤ ਕਰਨਗੇ। ਉਹ ਪ੍ਰਮੁੱਖ ਸੈਕਟਰਾਂ ਵਿੱਚ ਰਣਨੀਤਕ ਤਾਲਮੇਲ ਲਈ ਪ੍ਰਮੁੱਖ ਕਾਰੋਬਾਰੀਆਂ ਨਾਲ ਮੁਲਾਕਾਤ ਕਰਨਗੇ। ਆਪਣੀ ਫੇਰੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਗਲੇ ਮਹੀਨੇ ਐਸ.ਏ.ਐਸ.ਨਗਰ, ਮੋਹਾਲੀ ਵਿਖੇ ਹੋਣ ਵਾਲੇ ਇਨਵੈਸਟ ਪੰਜਾਬ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਉਦਯੋਗਪਤੀਆਂ ਨੂੰ ਪੰਜਾਬ ਦਾ ਦੌਰਾ ਕਰਨ ਦਾ ਸੱਦਾ ਵੀ ਦੇਣਗੇ। ਇਸ ਦੌਰਾਨ ਮੁੰਬਈ ਪਹੁੰਚਣ ’ਤੇ ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਉਭਾਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਵੱਡੇ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਸਿਖਰਲੇ ਪੱਧਰ ’ਤੇ ਲੈ ਜਾਣ ਲਈ ਪਹਿਲਾਂ ਹੀ ਸਖ਼ਤ ਯਤਨ ਕਰ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਫਿਲਮ ਸਿਟੀ ਸਥਾਪਤ ਕਰਨ ਬਾਰੇ ਵੀ ਵਿਚਾਰ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਫਿਲਮ ਸਨਅਤ ਨਾਲ ਜੁੜੇ ਉਨ੍ਹਾਂ ਦੇ ਵੱਡੀ ਗਿਣਤੀ ਦੋਸਤ ਮੁੰਬਈ ਵਿੱਚ ਵਸਦੇ ਹਨ, ਇਸ ਲਈ ਉਹ ਉਨ੍ਹਾਂ ਨੂੰ ਪੰਜਾਬ ਵਿੱਚ ਆਪਣੇ ਉੱਦਮ ਖੋਲ੍ਹਣ ਲਈ ਅਪੀਲ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬੀ ਫਿਲਮ ਸਨਅਤ ਪਹਿਲਾਂ ਹੀ ਬਹੁਤ ਵੱਡੀ ਹੈ ਅਤੇ ਇਹ ਪ੍ਰਸਤਾਵਿਤ ਫਿਲਮ ਸਿਟੀ ਇਸ ਨੂੰ ਵਿਆਪਕ ਪਸਾਰ ਦਾ ਮੌਕਾ ਦੇਵੇਗੀ।ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਦੌਰੇ ਨਾਲ ਇਕ ਪਾਸੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ ਅਤੇ ਦੂਜੇ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਮੁੰਬਈ ਵਿੱਚ ਸਨਅਤਕਾਰਾਂ ਸਾਹਮਣੇ ਪੰਜਾਬ ਨੂੰ ਮੌਕਿਆਂ ਅਤੇ ਵਿਕਾਸ ਦੀ ਧਰਤੀ ਵਜੋਂ ਦਰਸਾਉਣਗੇ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਨਿਵੇਸ਼ ਲਈ ਪੰਜਾਬ ਸਭ ਤੋਂ ਪਸੰਦੀਦਾ ਸਥਾਨ ਹੈ ਅਤੇ ਸੂਬੇ ਵਿੱਚ ਨਵੇਂ ਨਿਵੇਸ਼ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਦੌਰਾਨ ਮੁੰਬਈ ਦੌਰੇ ’ਤੇ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਦਾ ਭਰਵਾਂ ਸੁਆਗਤ ਕੀਤਾ ਗਿਆ।

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ “ਸਾਇੰਸ ਅਤੇ ਟੈਕ ਐਕਸਪੋ”ਦਾ ਆਯੋਜਨ 3 ਫਰਵਰੀ ਨੂੰ

0

ਵਿਦਿਆਰਥੀਆਂ ਲਈ ਐਰੋ-ਸ਼ੋਅ ਅਤੇ ਹੋਰ ਬਹੁਤ ਸਾਰੇ ਆਕਰਸ਼ਣ…
ਸੁਖਜਿੰਦਰ ਮਾਨ
ਬਠਿੰਡਾ, 22 ਜਨਵਰੀ: ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.ਪੀ.ਟੀ.ਯੂ.), ਬਠਿੰਡਾ ਵੱਲੋਂ 3 ਫਰਵਰੀ ਨੂੰ ਯੂਨੀਵਰਸਿਟੀ ਕੈਂਪਸ ਵਿਖੇ ਤੀਜੇ “ਸਾਇੰਸ ਅਤੇ ਟੈਕ ਐਕਸਪੋ”ਦਾ ਆਯੋਜਨ ਸ਼ਾਨੋ-ਸ਼ੋਕਤ ਨਾਲ ਕੀਤਾ ਜਾ ਰਿਹਾ ਹੈ। ਇਸਦਾ ਮੁੱਖ ਮਕਸੱਦ ਵਿਗਿਆਨ ਅਤੇ ਟੈਕਨਾਲੋਜੀ ਨੂੰ ਉਤਸ਼ਾਹਿਤ ਕਰਨਾ ਹੈ। ਅੱਜ ਇੱਥੇ ਇਕ ਸਾਦੇ ਸਮਾਗਮ ਦੌਰਾਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਪ੍ਰੋ. ਬੂਟਾ ਸਿੰਘ ਸਿੱਧੂ ਨੇ ਤੀਜੇ “ਸਾਇੰਸ ਅਤੇ ਟੈਕ ਐਕਸਪੋ”ਦਾ ਪੋਸਟਰ ਲਾਂਚ ਕੀਤਾ। ਇਹ ਸਮਾਗਮ ਉਭਰਦੇ ਵਿਗਿਆਨੀਆਂ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਨੂੰ ਨਵੀਨਤਮ ਤਕਨਾਲੋਜੀ ਤੋਂ ਜਾਣੂ ਕਰਵਾਉਣ ਲਈ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਦਾ ਉਦਘਾਟਨ ਮੁੱਖ ਮਹਿਮਾਨ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਪੰਜਾਬ ਸਰਕਾਰ ਕਰਨਗੇ। ਜਦਕਿ ਸ੍ਰੀਮਤੀ ਸੀਮਾ ਜੈਨ ਆਈ.ਏ.ਐਸ. ਵਧੀਕ ਮੁੱਖ ਸਕੱਤਰ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਪੰਜਾਬ ਅਤੇ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਆਈ.ਏ.ਐਸ. ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਇਸ ਮੌਕੇ ’ਗੈਸਟ ਆਫ਼ ਆਨਰ’ ਵੱਜੋਂ ਸ਼ਾਮਿਲ ਹੋਣਗੇ। ਸਮਾਗਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਪ੍ਰੋਗਰਾਮ ਦੇ ਚੇਅਰਮੈਨ ਡਾ. ਕਰਨਵੀਰ ਸਿੰਘ ਨੇ ਦੱਸਿਆ ਕਿ ਐਰੋ ਅਤੇ ਰੋਬੋਟਿਕਸ ਸ਼ੋਅ, ਸਕੀਮਾਂ ਅਤੇ ਸਕਾਲਰਸ਼ਿਪ, ਕਿਤਾਬਾਂ ਦੀ ਪ੍ਰਦਰਸ਼ਨੀ, ਐਨ.ਡੀ.ਆਰ.ਐਫ. ਟੀਮ ਵੱਲੋਂ ਵੱਖ-ਵੱਖ ਗਤੀਵਿਧੀਆਂ: ਪੋਸਟਰ ਮੇਕਿੰਗ ਅਤੇ ਘੋਸ਼ਣਾ, ਕਰੀਅਰ ਕਾਉਂਸਲਿੰਗ, ਗੋ ਕਾਰਟ/ਕਾਰ ਰੈਲੀ – ਪ੍ਰੋਜੈਕਟ, ਸਾਇੰਸ ਲਾਈਵ ਪ੍ਰਯੋਗ, ਪ੍ਰੇਰਕ ਲੈਕਚਰ, ਆਰਗੈਨਿਕ ਕਿਸਾਨ ਮੰਡੀ ਅਤੇ ਆਟੋ ਐਕਸਪੋ, ਵਿਦਿਆਰਥੀਆਂ ਨੂੰ ਆਕਰਸ਼ਿਤ ਕਰਨ ਲਈ 15+ ਡਿਪਾਰਟਮੈਂਟ ਪਵੇਲੀਅਨਜ਼ ਅਤੇ ਫੂਡ ਕੋਰਟ ਆਦਿ ਵਿਦਿਆਰਥੀਆਂ ਨੂੰ ਆਕਰਸ਼ਿਤ ਕਰਨ ਸਾਇੰਸ ਅਤੇ ਟੈਕਨਾਲੋਜੀ ਦੇ ਮੁੱਖ ਆਕਰਸ਼ਣ ਹੋਣਗੇ।

ਮਸਲਾ ਮੇਅਰ ਦਾ: ਬਠਿੰਡਾ ’ਚ ਰਾਜਾ ਵੜਿੰਗ ਨੇ ਕੋਂਸਲਰਾਂ ਨਾਲ ਕੀਤੀ ਮੀਟਿੰਗ, ਮਨਪ੍ਰੀਤ ਅੱਜ ਪੁੱਜਣਗੇ ਬਠਿੰਡਾ

0

25 ਕੋਂਸਲਰਾਂ ਨੇ ਕਾਂਗਰਸ ਦੇ ਹੱਕ ’ਚ ਡਟਣ ਦਾ ਕੀਤਾ ਐਲਾਨ, ਮਨਪ੍ਰੀਤ ਦੀ ਹਾਜ਼ਰੀ ਭਰਨ ਵਾਲੇ ਤਿੰਨ ਕੋਂਸਲਰ ਵੀ ਮੁੜੇ
ਸੁਖਜਿੰਦਰ ਮਾਨ
ਬਠਿੰਡਾ, 21 ਜਨਵਰੀ : ਕੁੱਝ ਦਿਨ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਸਾਬਕਾ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਬਠਿੰਡਾ ਨਗਰ ਨਿਗਮ ਵਿਚ ਕਮਲ ਦਾ ‘ਫੁੱਲ’ ਖਿੜਾਉਣ ਲਈ ਸ਼ੁਰੂ ਕੀਤੀ ਸਿਆਸੀ ‘ਗੇਮ’ ਕਾਫੀ ‘ਇਨਟਰੱਸਟਿੰਗ’ ਮੋਡ ਵਿਚ ਪਹੁੰਚਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਜਿੱਥੇ ਮਨਪ੍ਰੀਤ ਦੀ ਇੰਨਾਂ ਕੋਸ਼ਿਸ਼ਾਂ ਨੂੰ ‘ਬਰੇਕ’ ਲਗਾੳਂੁਣ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖ਼ੁਦ ਕਮਾਂਡ ਸੰਭਾਲ ਲਈ ਹੈ ਅਤੇ ਬੀਤੀ ਦੇਰ ਰਾਤ ਬਠਿੰਡਾ ਪੁੱਜ ਕੇ 25 ਕੋਂਸਲਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਕਾਂਗਰਸ ਵਿਚ ਹੀ ਡਟੇ ਰਹਿਣ ਦੀ ਅਪੀਲ ਕੀਤੀ ਹੈ, ਉਥੇ ਸਾਬਕਾ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ‘ਭਗਵੇਂ’ ਰੰਗ ਵਿਚ ਰੰਗਣ ਤੋਂ ਬਾਅਦ ਪਹਿਲੀ ਵਾਰ ਅੱਜ ਬਠਿੰਡਾ ਪੁੱਜ ਰਹੇ ਹਨ। ਸੂਤਰਾਂ ਮੁਤਾਬਕ ਉਨ੍ਹਾਂ ਵਲੋਂ ਕੋਂਸਲਰ ਪਰਵਿੰਦਰ ਸਿੰਘ ਨੰਬਰਦਾਰ ਦੇ ਘਰ ਅਪਣੇ ਹਿਮਾਇਤੀ ਕੋਂਸਲਰਾਂ ਅਤੇ ਆਗੂਆਂ ਨਾਲ ਦੁਪਿਹਰ ਢਾਈ ਵਜੇਂ ਮੀਟਿੰਗ ਕੀਤੀ ਜਾਣੀ ਹੈ। ਸੂਤਰਾਂ ਨੇ ਖ਼ੁਲਾਸਾ ਕੀਤਾ ਹੈ ਕਿ ਜਿੳਂੁ-ਜਿੳਂੁ ਸਮਾਂ ਅਤੇ ਸਿਆਸੀ ਹਾਲਾਤ ਕਰਵਟ ਲੈ ਰਹੇ ਹਨ, ਉਸ ਤਰ੍ਹਾਂ ਕੋਂਸਲਰਾਂ ਦੀ ਵੀ ਸਥਿਤੀ ਔਖੀ ਹੁੰਦੀ ਜਾਪ ਰਹੀ ਹੈ। ਚਰਚਾ ਮੁਤਾਬਕ ਅਕਾਲੀ ਪਿਛੋਕੜ ਵਾਲੇ ਤਿੰਨ ਸੀਨੀਅਰ ਕੋਂਸਲਰਾਂ ਵਲੋਂ ਫ਼ਿਲਹਾਲ ਭਾਜਪਾ ਵਿਚ ਸਮੂਲੀਅਤ ਵਾਲੀ ਯੋਜਨਾ ਤੋਂ ਹਾਲ ਦੀ ਘੜੀ ਪਾਸੇ ਰਹਿਣ ਦਾ ਫੈਸਲਾ ਲਿਆ ਹੈ। ਉਧਰ ਪਤਾ ਲੱਗਿਆ ਹੈ ਕਿ ਬੀਤੀ ਰਾਤ ਰਾਜਾ ਵੜਿੰਗ ਨਾਲ ਮੀਟਿੰਗ ਕਰਨ ਵਾਲੇ 25 ਕੋਂਸਲਰਾਂ ਵਿਚ 3 ਕੋਂਸਲਰ ਉਹ ਵੀ ਸ਼ਾਮਲ ਸਨ, ਜਿਹੜੇ ਇੱਕ ਦਿਨ ਪਹਿਲਾਂ ਮਨਪ੍ਰੀਤ ਬਾਦਲ ਨੂੰ ਉਨ੍ਹਾਂ ਦੇ ਪਿੰਡ ਵਧਾਈਆਂ ਦੇਣ ਗਏ ਸਨ। ਸੂਤਰਾਂ ਨੇ ਖੁਲਾਸਾ ਕੀਤਾ ਕਿ ਇਸ ਮੀਟਿੰਗ ਵਿਚ ਸਰਬਸੰਮਤੀ ਨਾਲ ਇਹ ਫੈਸਲਾ ਲਿਆ ਗਿਆ ਹੈ ਕਿ ਕਿਸੇ ਵੀ ਕੀਮਤ ’ਤੇ ਮੌਜੂਦਾ ਮੇਅਰ ਰਮਨ ਗੋਇਲ ਨੂੰ ਬਰਕਰਾਰ ਨਹੀਂ ਰਹਿਣ ਦਿੱਤਾ ਜਾਵੇਗਾ। ਇਸ ਸਬੰਧ ਵਿਚ ਜਲਦੀ ਹੀ ਆਉਣ ਵਾਲੇ ਦਿਨਾਂ ਵਿਚ ਕਾਂਗਰਸੀ ਕੋਂਸਲਰਾਂ ਦੀ ਇੱਕ ਹੋਰ ਮੀਟਿੰਗ ਕਰਨ ਦਾ ਫੈਸਲਾ ਲਿਆ ਗਿਆ ਹੈ। ਚਰਚਾ ਮੁਤਾਬਕ ਜਿੱਥੇ ਮਨਪ੍ਰੀਤ ਬਾਦਲ ਨੂੰ ਸਿਆਸੀ ਤੌਰ ’ਤੇ ਠਿੱਬੀ ਲਗਾਉਣ ਲਈ ਰਾਜਾ ਵੜਿੰਗ ਤਾਂ ਸਰਗਰਮ ਹੀ ਹਨ, ਉਥੇ ਬਠਿੰਡਾ ਸ਼ਹਿਰੀ ਹਲਕੇ ਦੇ ਆਪ ਵਿਧਾਇਕ ਜਗਰੂਪ ਸਿੰਘ ਗਿੱਲ ਅਤੇ ਭਾਜਪਾ ਦੇ ਮੌਜੂਦਾ ਜ਼ਿਲ੍ਹਾ ਪ੍ਰਧਾਨ ਸਰੂਪ ਸਿੰਗਲਾ, ਜਿੰਨ੍ਹਾਂ ਨੂੰ ਸਾਬਕਾ ਵਿਤ ਮੰਤਰੀ ਕਾਰਨ ਹੀ ਕ੍ਰਮਵਾਰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਛੱਡਣ ਲਈ ਮਜਬੂਰ ਹੋਣਾ ਪਿਆ ਸੀ, ਵੀ ਹੁਣ ‘ਹਿਸਾਬ ਚੁਕਤਾ’ ਕਰਨ ਲਈ ਤਿਆਰ-ਬਰ-ਤਿਆਰ ਹਨ। ਜੋ ਅੰਦਰਲੀਆਂ ਸੂਚਨਾ ਬਾਹਰ ਆਈਆਂ ਹਨ, ਉਸ ਮੁਤਾਬਕ ਮਨਪ੍ਰੀਤ ਦੇ ਕੱਟੜ ਹਿਮਾਇਤੀ ਮੰਨੇ ਜਾਂਦੇ ਕੁੱਝ ਕੋਂਸਲਰਾਂ ਦੀ ਫ਼ਾਈਲ ਤਿਆਰ ਕੀਤੀ ਜਾ ਰਹੀ ਹੈ, ਜਿਸ ਵਿਚ ਬਲਾਤਕਾਰ, ਪਲਾਟਾਂ ’ਤੇ ਕਬਜ਼ੇ ਅਤੇ ਇੱਕ ਧਰਮ ਦੇ ਕਥਿਤ ਨਿਰਾਦਰ ਦੀਆਂ ਟਿੱਪਣੀਆਂ ਦੇ ਸੰਗੀਨ ਮਾਮਲਿਆਂ ਨਾਲ ਜੁੜੇ ਦਸਤਾਵੇਜ਼ ਅਤੇ ਖ਼ਬਰਾਂ ਇਕੱਤਰ ਕੀਤੀਆਂ ਜਾ ਰਹੀਆਂ ਹਨ। ਇਹ ਫ਼ਾਈਲ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਤੋਂ ਇਲਾਵਾ ਪੰਜਾਬ ਦੇ ਪ੍ਰਧਾਨ ਅਸਵਨੀ ਸ਼ਰਮਾ ਅਤੇ 24 ਜਨਵਰੀ ਨੂੰ ਬਠਿੰਡਾ ਪੁੱਜ ਰਹੇ ਗਜੇਂਦਰ ਸੇਖਾਵਤ ਨੂੰ ਸੋਂਪੀ ਜਾ ਸਕਦੀ ਹੈ। ਹੁਣ ਦੇਖਣਾ ਹੋਵੇਗਾ ਕਿ ਨਿਗਮ ਦੀ ਸੱਤਾ ਹਾਸਲ ਕਰਨ ਅਤੇ ਬਰਕਰਾਰ ਰੱਖਣ ਲਈ ਸ਼ੁਰੂ ਹੋਈ ਇਹ ਸਿਆਸੀ ਗੇਮ ਆਉਣ ਵਾਲੇ ਦਿਨਾਂ ਵਿਚ ਕਿਸ ਪਾਸੇ ਮੋੜ ਲੈਂਦੀ ਹੈ।

ਭੂਜਲ ਸਰੰਖਣ ਹਰਿਆਣਾ ਸਰਕਾਰ ਦੀ ਪ੍ਰਾਥਮਿਕਤਾਵਾਂ ਵਿਚ ਸ਼ਾਮਿਲ – ਦੁਸ਼ਯੰਤ ਚੌਟਾਲਾ

0

ਆਵਾਜ ਫਾਊਂਡੇਸ਼ਨ ਤੇ ਰੋਟਰੀ ਕਲੱਬ ਦੇ ਸਹਿਯੋਗ ਤੋਂ ਫਰੀਦਾਬਾਦ ਵਿਚ ਠੱਪ ਪਵੇ ਬੋਰਵੇਲ ਨੂੰ ਰਿਚਾਰਜ ਕਰਨ ਦੀ ਮੁਹਿੰਮ ਸ਼ੁਰੂ
ਸ਼ੁਰੂਆਤੀ ਪੜਾਅ ਵਿਚ 100 ਠੱਪ ਬੋਰਵੇਲ ਸ਼ੁਰੂ ਕੀਤੇ ਜਾਣਗੇ, ਛੇ ਤੋਂ ਅੱਠ ਲੱਖ ਲੀਟਰ ਸ਼ੁੱਦ ਪੇਯਜਲ ਹੋਵੇਗਾ ਇਸਤੋਂ ਉਪਲਬਧ
ਕਿਹਾ, ਸਮਾਜਿਕ ਸਗਠਨਾਂ , ਉਦਯੋਗਾਂ ਤੇ ਸਰਕਾਰ ਨੂੰ ਮਿਲ ਕੇ ਜਲ ਸਰੰਖਣ ਦੇ ਖੇਤਰ ਵਿਚ ਕੰਮ ਕਰਨਾ ਹੋਵੇਗਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 21 ਜਨਵਰੀ: ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਲਾ ਨੇ ਕਿਹਾ ਕਿ ਅੱਜ ਸਾਨੂੰ ਵੱਧ ਤੋਂ ਵੱਧ ਭੁਜਲ ਸਰੰਖਣ ਦੀ ਜੂਰਤ ਹੈ। ਇਸ ਦੇ ਲਈ ਅਸੀਂ ਆਪਣੇ ਕੁਦਰਤੀ ਸਰੋਤਾਂ ਨੂੰ ਪੁਨਰ ਜੀਵਤ ਕਰਨਾ ਹੋਵੇਗਾ। ਇਸ ਕੰਮ ਦੇ ਲਈ ਸਰਕਾਰ ਵੀ ਅੱਗੇ ਆਈ ਹੈ ਅਤੇ ਇਸ ਸਾਲ ਇਸ ਕਾਰਜ ‘ਤੇ 1100 ਕਰੋੜ ਰੁਪਏ ਦਾ ਬਜਟ ਨਿਰਧਾਰਿਤ ਕੀਤਾ ਗਿਆ ਹੈ। ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਸ਼ਨੀਵਾਰ ਨੂੰ ਸੈਕਟਰ-15ਏ ਸਥਿਤ ਜਿਮਖਾਨਾ ਕਲੱਬ ਫਰੀਦਾਬਾਦ ਵਿਚ ਆਵਾਜ ਫਾਊਂਡੇਸ਼ਨ ਤੇ ਰੋਟਰੀ ਕਲੱਬ ਵੱਲੋਂ ਸ਼ਹਿਰ ਦੇ 100 ਠੱਪ ਪਏ ਬੋਰਵੈਲ ਨੂੰ ਪੁਨਰ ਜੀਵਤ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਪ੍ਰੇਸ ਕਾਨਫ੍ਰੈਂਸ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਫਰੀਦਾਬਾਦ ਸ਼ਹਿਰ ਵਿਚ ਵੱਡੀ ਗਿਣਤੀ ਵਿਚ ਬੋਰਵੈਲ ਹੈ ਜੋ ਭੂਜਲ ਪੱਧਰ ਹੇਠਾ ਜਾਣ ਦੀ ਵਜ੍ਹਾ ਨਾਲ ਠੱਪ ਹੋ ਗਏ ਹਨ। ਇਸ ਤੋਂ ਵੱਡੀ ਗਿਣਤੀ ਵਿਚ ਲੋਕਾਂ ਨੂੰ ਪੀਣ ਦਾ ਪਾਣੀ ਨਹੀਂ ਮਿਲ ਪਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕਾਫੀ ਸਮੇਂ ਪਹਿਲਾਂ ਇਹ ਮਾਮਲਾ ਜਾਣਕਾਰੀ ਵਿਚ ਆਇਆ ਤਾਂ ਇਸ ਦੇ ਲਈ ਐਕਸਪਰਟ ਏਜੰਸੀ ਤਲਾਸ਼ਨ ਲਈ ਕਿਹਾ ਗਿਆ। ਕਾਫੀ ਤਲਾਸ਼ ਕਰਨ ‘ਤੇ ਸਾਹਮਣੇ ਆਇਆ ਕਿ ਮਹਾਰਾਸ਼ਟਰ ਵਿਚ ਕੁੱਝ ਲੋਕ ਠੱਪ ਪਏ ਬੋਰਵੈਲ ਨੂੰ ਪੁਨਰਜੀਵਤ ਕਰਨ ‘ਤੇ ਕੰਮ ਕਰ ਰਹੇ ਹਨ। ਇਸ ਦੇ ਬਾਅਦ ਇੰਨ੍ਹਾਂ ਲੋਕਾਂ ਨਾਲ ਸੰਪਰਕ ਕੀਤਾ ਗਿਆ ਅਤੇ ਆਵਾਜ ਫਾਊਂਡੇਸ਼ਨ ਤੇ ਰੋਟਰੀ ਕਲੱਬ ਵੱਲੋਂ ਇਸ ਪੂਰੇ ਕੰਮ ਦਾ ਜਿਮਾ ਲਿਆ ਗਿਆ। ਇਸ ਦੇ ਬਾਅਦ ਹੁਣ ਫਰੀਦਾਬਾਦ ਸ਼ਹਿਰ ਵਿਚ ਇਹ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਸ਼ੁਰੂਆਤ ਵਿਚ 100 ਬੋਰਵੈਲ ਇਸ ਦੇ ਤਹਿਤ ਪੁਨਰਜੀਵਤ ਕੀਤੇ ਜਾਣਗੇ। ਉਨ੍ਹਾਂ ਨੇ ਦਸਿਆ ਕਿ ਇਸ ਦੇ ਪ੍ਰਤੀਸਾਲ ਛੇ ਤੋਂ ਅੱਠ ਲੀਟਰ ਪੇਯਜਲ ਆਮ ਲੋਕਾਂ ਨੂੰ ਮਿਲ ਸਕਦਾ ਹੈ। ਉਨ੍ਹਾਂ ਨੇ ਦਸਿਆ ਕਿ ਇਸ ਪਰਿਯੋਜਨਾ ਵਿਚ ਇਕ ਬੋਰਵੈਲ ਵਿਚ 50 ਹਜਾਰ ਰੁਪਏ ਦਾ ਖਰਚ ਆਵੇਗਾ। ਇਸ ਰੋਟਰੀ ਕਲੱਬ ਤੇ ਆਵਾਜ ਫਾਊਂਡੇਸ਼ ਮਿਲ ਕੇ ਖਰਚ ਕਰਣਗੇ।
ਪੱਤਰਕਾਰਾਂ ਦੇ ਇਕ ਸੁਆਲ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਸ਼ੁਰੂਆਤ ਫਰੀਦਾਬਾਦ ਵਿਚ ਕਰਨ ਬਾਅਦ ਇਸ ਨੂੰ ਹੌਲੀ-ੁਹੌਲੀ ਹੋਰ ਸੰਗਠਨ ਤੇ ਉਦਯੋਗਿਕ ਅਦਾਰੇ ਦੇ ਨਾਲ ਮਿਲ ਕੇ ਪੂਰੇ ਸੂਬੇ ਵਿਚ ਸ਼ੁਰੂ ਕੀਤਾ ਜਾਵੇਗਾ। ਉ੍ਹਾਂ ਨੇ ਕਿਹਾ ਕਿ ਅੱਜ ਪੂਰੇ ਸੂਬੇ ਵਿਚ ਜਲ ਸਰੰਖਣ ਦੀ ਦਿਸ਼ਾ ਵਿਚ ਕਾਰਜ ਕੀਤੇ ਜਾ ਰਹੇ ਹਨ। ਪੁਰਾਣੇ ਤਾਲਾਬਾਂ ਨੂੰ ਪੁਨਰਜੀਵਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕਈ ਜਿਲ੍ਹੇ ਸੂਬੇ ਵਿਚ ਅਜਿਹੇ ਹਨ ਜਿੱਥੇ ਭੂਜਲ ਪੱਧਰ ਉੱਪਰ ਆਉਣ ਨਾਲ ਮੁਸ਼ਕਲ ਆਈ ਹੈ ਅਤੇ ਯਮੁਨਾ ਕਿਨਾਰੇ ਦੇ ਜਿਲ੍ਹਿਆਂ ਵਿਚ ਜਲ ਪੱਧਰ ਕਾਫੀ ਹੇਠਾਂ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸੀ ਨੂੰ ਦੇਖਦੇ ਹੋਏ ਜਲ ਸਰੰਖਣ ਦੀ ਦਿਸ਼ਾ ਵਿਚ ਸਰਕਾਰ ਅੱਗੇ ਆਈ ਹੈ। ਉਨ੍ਹਾਂ ਨੇ ਕਿਹਾ ਕਿ ਘਰਾਂ ਦੇ ਨਿਰਮਾਣ ਦੌਰਾਨ ਰੇਨ ਵਾਟਰ ਹਾਰਵੇਸਟਿੰਗ ਸਿਸਟਮ ਲਗਾਉਣਾ ਜਰੂਰੀ ਹੈ। ਉੱਥੇ ਪਿੰਡਾਂ ਵਿਚ ਵੀ ਜੇਕਰ ਕੋਈ ਕਿਸਾਨ ਆਪਣੇ ਖੇਤਾਂ ਵਿਚ ਇਹ ਵਾਟਰ ਰਿਚਾਰਜਿੰਗ ਸਿਸਟਮ ਲਗਾਉਣਾ ਚਾਹੁੰਦਾ ਹੈ ਤਾਂ ਸਰਕਾਰ ਇਸ ਨੂੰ 75 ਫੀਸਦੀ ਤਕ ਸਬਸਿਡੀ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਚਾਹੇ ਕਿਸਾਨ ਹੋਵੇ ਜਾਂ ਸਰਕਾਰ ਹੁਣ ਤਕ ਅਸੀਂ ਇਥ ਜਿਮੇਵਾਰ ਨਾਗਰਿਕ ਦੀ ਤਰ੍ਹਾ ਕਾਰਜ ਨਹੀਂ ਕਰਣਗੇ ਇਸ ਗੰਭੀਰ ਵਿਸ਼ਾ ਨੁੰ ਅੱਗੇ ਨਹੀਂ ਵਧਾ ਸਕਦੇ।

ਸੁਖਬੀਰ ਸਿੰਘ ਬਾਦਲ ਵੱਲੋਂ ਪੰਥਕ ਸਲਾਹਕਾਰ ਬੋਰਡ ਦਾ ਐਲਾਨ

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ 21 ਜਨਵਰੀ—ਸ਼ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪੰਥਕ ਮਸਲਿਆਂ ਦੇ ਹੱਲ ਲਈ ਪਾਰਟੀ ਦਾ ਪੰਥਕ ਸਲਾਹਕਾਰ ਬੋਰਡ ਕਾਇਮ ਕਰਨ ਦਾ ਫੈਸਲਾ ਕੀਤਾ ਹੈ। ਜਿਹਨਾਂ ਆਗੂਆਂ ਨੂੰ ਇਸ ਬੋਰਡ ਵਿੱਚ ਸ਼ਾਮਲ ਕੀਤਾ ਗਿਆ ਹੈ ਉਹਨਾਂ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ. ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪੇ੍ਰਮ ਸਿੰਘ ਚੰਦੂਮਾਜਰਾ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ. ਪਰਮਜੀਤ ਸਿੰਘ ਸਰਨਾ, ਸ. ਗੋਬਿੰਦ ਸਿੰਘ ਲੋਂਗੋਵਾਲ, ਸ. ਗੁਲਜਾਰ ਸਿੰਘ ਰਾਣੀਕੇ, ਡਾ. ਦਲਜੀਤ ਸਿੰਘ ਚੀਮਾ (ਮੈਂਬਰ ਸਕੱਤਰ), ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ. ਸੁੱਚਾ ਸਿੰਘ ਛੋਟੇਪੁਰ, ਪ੍ਰੋ ਵਿਰਸਾ ਸਿੰਘ ਵਲਟੋਹਾ, ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਸ. ਗੁਰਚਰਨ ਸਿੰਘ ਗਰੇਵਾਲ, ਸ. ਰਜਿੰਦਰ ਸਿੰਘ ਮਹਿਤਾ, ਸ.ਅਮਰਜੀਤ ਸਿੰਘ ਚਾਵਲਾ, ਸ. ਕਰਨੈਲ ਸਿੰਘ ਪੀਰਮਹੁੰਮਦ, ਬੀਬੀ ਕਿਰਨਜੋਤ ਕੌਰ, ਬੀਬੀ ਹਰਜਿੰਦਰ ਕੌਰ ਚੰਡੀਗੜ੍ਹ, ਬੀਬੀ ਰਣਜੀਤ ਕੌਰ ਦਿੱਲੀ, ਬਾਬਾ ਬੂਟਾ ਸਿੰਘ, ਸ. ਜਗਜੀਤ ਸਿੰਘ ਤਲਵੰਡੀ, ਸ. ਪ੍ਰਿਤਪਾਲ ਸਿੰਘ ਪਾਲੀ, ਬਾਬਾ ਟੇਕ ਸਿੰਘ ਧਨੌਲਾ ਸ਼ਾਮਲ ਹਨ।

ਮਜ਼ਦੂਰ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਮੁੱਖ ਮੰਤਰੀ ਦਾ ਕਾਲੇ ਝੰਡਿਆ ਨਾਲ ਸੁਆਗਤ ਕਰਨ ਦਾ ਐਲਾਨ

ਮਾਮਲਾ ਮਜਦੂਰਾਂ ਨਾਲ ਵਾਅਦੇ ਕਰਕੇ ਮੁਕਰਨ ਦਾ
ਸੁਖਜਿੰਦਰ ਮਾਨ
ਬਠਿੰਡਾ, 21 ਜਨਵਰੀ: ਆਗਾਮੀ 26 ਜਨਵਰੀ ਨੂੰ ਗਣਤੰਤਰਾ ਦਿਵਸ ਮੌਕੇ ਬਠਿੰਡਾ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਮਾਨ ਦਾ ਮਜਦੂਰ ਜਥੇਬੰਦੀਆਂ ਵਲੋਂ ਕਾਲੇ ਝੰਡਿਆਂ ਨਾਲ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਕੁਲਵੰਤ ਸਿੰਘ ਸੇਲਵਰਹਾ, ਦਿਹਾਤੀ ਮਜ਼ਦੂਰ ਸਭਾ ਦੇ ਆਗੂ ਪ੍ਰਕਾਸ਼ ਸਿੰਘ ਨੰਦਗੜ , ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਜੋਰਾ ਸਿੰਘ ਨਸਰਾਲੀ , ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਸੁਖਪਾਲ ਸਿੰਘ ਖਿਆਲੀ ਵਾਲਾ, ਖੇਤ ਮਜ਼ਦੂਰ ਸਭਾ ਪੰਜਾਬ ਦੇ ਆਗੂ ਸੁਰਜੀਤ ਸਿੰਘ ਸਰਦਾਰਗੜ ਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਅਮੀ ਲਾਲ ਆਦਿ ਵਲੋਂ ਇਸ ਸਬੰਧੀ ਲਏ ਫੈਸਲੇ ਦੀ ਜਾਣਕਾਰੀ ਦਿੰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਦੱਸਿਆ ਕਿ ਪ੍ਰੋਗਰਾਮ ਦੀ ਠੋਸ ਵਿਉਂਤਬੰਦੀ ਕਰਨ ਲਈ ਭਲਕੇ ਮਜ਼ਦੂਰ ਜੱਥੇਬੰਦੀਆਂ ਦੀ ਹੰਗਾਮੀ ਮੀਟਿੰਗ ਕੀਤੀ ਜਾ ਰਹੀ ਹੈ । ਉਹਨਾਂ ਦੱਸਿਆ ਕਿ 26 ਜਨਵਰੀ ਨੂੰ ਕੀਤੇ ਜਾ ਰਹੇ ਇਸ ਤਿੱਖੇ ਪ੍ਰਦਰਸ਼ਨ ਮਜ਼ਦੂਰ ਮਸਲਿਆਂ ਦੇ ਹੱਲ ਲਈ ਮੁੱਖ ਮੰਤਰੀ ਵੱਲੋਂ ਮਜ਼ਦੂਰ ਜਥੇਬੰਦੀਆਂ ਨਾਲ ਤੁਰੰਤ ਮੀਟਿੰਗ ਕਰਨ ਦੀ ਮੰਗ ਕੀਤੀ ਜਾਵੇਗੀ। ਮਜ਼ਦੂਰ ਆਗੂਆਂ ਨੇ ਐਲਾਨ ਕੀਤਾ ਕਿ 9,10 ਤੇ 11 ਫਰਵਰੀ ਨੂੰ ਪੰਜਾਬ ਭਰ ਚ ਮੰਤਰੀਆਂ ਦੇ ਘਰਾਂ ਵੱਲ ਕੀਤੇ ਜਾ ਰਹੇ ਰੋਸ ਮਾਰਚਾਂ ਵਿੱਚ ਹਜਾਰਾਂ ਹੀ ਮਜ਼ਦੂਰ ਪਰਿਵਾਰਾਂ ਸਮੇਤ ਸਮੂਲੀਅਤ ਕਰਕੇ ਮੁੱਖ ਮੰਤਰੀ ਨੂੰ ਮਜ਼ਦੂਰਾਂ ਨਾਲ ਬਹਿਕੇ ਗੱਲਬੱਤ ਕਰਨ ਲਈ ਮਜਬੂਰ ਕਰ ਦੇਣਗੇ । ਉਨਾਂ ਐਲਾਨ ਕੀਤਾ ਕਿ ਮਾਰਚ ਮਹੀਨੇ ਵਿੱਚ ਸੂਬਾ ਪੱਧਰੀ ਮੋਰਚਾ ਲਾਕੇ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਹਨਾਂ ਆਖਿਆ ਕਿ ਸਾਂਝਾ ਮੋਰਚਾ ਪੰਜਾਬ ਵੱਲੋਂ ਮਜ਼ਦੂਰਾਂ ਦੇ ਪੱਕੇ ਰੁਜ਼ਗਾਰ ਦੀ ਗਰੰਟੀ ਕਰਨ, ਦਿਹਾੜੀ 700 ਰੁਪਏ ਕਰਨ, ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਮਜ਼ਦੂਰਾਂ ਨੂੰ ਸਸਤੇ ਭਾਅ ਠੇਕੇ ’ਤੇ ਦੇਣ, ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਦੇਣ, ਕੱਟੇ ਪਲਾਟਾਂ ਦੇ ਕਬਜ਼ੇ ਦੇਣ, ਮਜ਼ਦੂਰਾਂ ਤੇ ਗਰੀਬ ਕਿਸਾਨਾਂ ਸਿਰ ਚੜ੍ਹੇ ਸਮੁੱਚੇ ਕਰਜ਼ੇ ਖ਼ਤਮ ਕਰਨ, ਪੈਨਸ਼ਨ ਦੀ ਰਕਮ ਪੰਜ ਹਜ਼ਾਰ ਰੁਪਏ ਮਹੀਨਾ ਕਰਨ, ਦਲਿਤਾਂ ’ਤੇ ਜ਼ਬਰ ਬੰਦ ਕਰਨ ਅਤੇ ਅੰਦੋਲਨਾਂ ਦੌਰਾਨ ਮਜ਼ਦੂਰਾਂ ਕਿਸਾਨਾਂ ’ਤੇ ਦਰਜ਼ ਕੇਸ ਵਾਪਿਸ ਲੈਣ ਆਦਿ ਮੰਗਾਂ ਨੂੰ ਮਜ਼ਦੂਰ ਜਥੇਬੰਦੀਆਂ ਵੱਲੋਂ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਬਦਲਾਅ ਦਾ ਝਾਂਸਾ ਦੇ ਕੇ ਸਤਾ ’ਚ ਆਈ ਆਪ ਸਰਕਾਰ ਦੇ ਮੁੱਖ ਮੰਤਰੀ ਵੱਲੋਂ ਮਜ਼ਦੂਰਾਂ ਦੇ ਹੱਕੀ ਮਸਲੇ ਹੱਲ ਕਰਨੇ ਤਾਂ ਦੂਰ ਉਹਨਾਂ ਨੂੰ ਸੁਣਨ ਤੋਂ ਇਨਕਾਰੀ ਹੋ ਰਹੇ ਹਨ।

ਆਬਜ਼ਰਵਰ ਮੋਹਿਤ ਗੁਪਤਾ ਅਤੇ ਹਰਪਾਲ ਢਿੱਲੋਂ ਵੱਲੋਂ ਹਲਕਾ ਮਾਨਸਾ ਦੀ ਲੀਡਰਸ਼ਿਪ ਨਾਲ ਕੀਤੀ ਮੀਟਿੰਗ

0

ਸ਼੍ਰੋਮਣੀ ਅਕਾਲੀ ਦਲ ਪਾਰਟੀ ਹੀ ਪੰਜਾਬ ਹਿਤੈਸ਼ੀ- ਢਿੱਲੋਂ/ਗੁਪਤਾ
ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ, 21 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੱਧਰੀ ਕਮੇਟੀਆਂ ਦਾ ਗਠਨ ਕਰਨ ਲਈ ਅਬਜਰਬਰ ਲਗਾਏ ਗਏ ਸਨ ਅਤੇ ਇਸੇ ਤਹਿਤ ਹਲਕਾ ਮਾਨਸਾ ਦੇ ਅਬਜਰਵਰ ਹਰਪਾਲ ਸਿੰਘ ਢਿੱਲੋਂ ਸਾਬਕਾ ਪ੍ਰਧਾਨ ਯੂਥ ਅਕਾਲੀ ਦਲ ਬਠਿੰਡਾ ਅਤੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਮੋਹਿਤ ਗੁਪਤਾ ਵੱਲੋਂ ਹਲਕਾ ਮਾਨਸਾ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗ ਕਰਕੇ ਜਥੇਬੰਦਕ ਢਾਂਚੇ ਨੂੰ ਬਣਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਗੁਰਮੇਲ ਸਿੰਘ ਫਫੜੇ ਜਿਲ੍ਹਾ ਪ੍ਰਧਾਨ ਦਿਹਾਤੀ ਮਾਨਸਾ,ਇੰਜ. ਹਨੀਸ਼ ਬਾਂਸਲ (ਜਿਲ੍ਹਾ ਪ੍ਰਧਾਨ ਵਪਾਰ ਮੰਡਲ,ਮਾਨਸਾ-ਓਬਜ਼ਰਵਰ ਹਲਕਾ ਬਠਿੰਡਾ ਸ਼ਹਿਰੀ),ਆਤਮਜੀਤ ਸਿੰਘ ਕਾਲਾ (ਸਾਬਕਾ ਪ੍ਰਧਾਨ ਨਗਰ ਕੌਂਸਲ ਮਾਨਸਾ) ਆਦਿ ਮੌਜੂਦ ਸਨ ਇਸ ਮੌਕੇ ਹਰਪਾਲ ਸਿੰਘ ਢਿੱਲੋਂ ਅਤੇ ਜਰਨਲ ਸਕੱਤਰ ਮੋਹਿਤ ਗੁਪਤਾ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕੀਤੇ ਹਨ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਪੰਜਾਬ ਦੀ ਸੱਤਾ ਤੇ ਆਈ ਹੈ ਉਸ ਵੇਲੇ ਪੰਜਾਬ ਤਰੱਕੀ ਦੀ ਲੀਹਾਂ ਤੇ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਹੀ ਪੰਜਾਬ ਦੀ ਅਜਿਹੀ ਪਾਰਟੀ ਹੈ ਜੋ ਹਮੇਸ਼ਾ ਹੀ ਹਰ ਵਰਗ ਨੂੰ ਨਾਲ ਲੈ ਕੇ ਚੱਲੀ ਹੈ ਅਤੇ ਹਰ ਧਰਮ ਦਾ ਸਨਮਾਨ ਕਰਦੀ ਹੈ ਉਨ੍ਹਾਂ ਨੇ ਕਿਹਾ ਕਿ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਮਿਹਨਤੀ ਵਰਕਰਾਂ ਨੂੰ ਮੌਕਾ ਦਿੱਤਾ ਜਾਵੇਗਾ । ਇਸ ਮੌਕੇ ਆਤਮਜੀਤ ਸਿੰਘ ਕਾਲਾ, ਜਗਰਾਜ ਸਿੰਘ ਰਾਜੂ, ਗੁਰਪ੍ਰੀਤ ਸਿੰਘ ਸਿੱਧੂ, ਹਰਮਨਜੀਤ ਸਿੰਘ ਭੰਮਾ, ਐਡਵੋਕੇਟ ਕੇ ਐਸ ਮਠਾੜੂ, ਸੁਰਜੀਤ ਸਿੰਘ, ਭੋਲਾ ਸਿੰਘ, ਜਗਪ੍ਰੀਤ ਸਿੰਘ, ਜਗਰਾਜ ਸਿੰਘ ਪੇਂਟਰ, ਜਸਵਿੰਦਰ ਸਿੰਘ ਚਕੇਰੀਆਂ, ਹਰਬੰਸ ਸਿੰਘ ਪੰਮੀ, ਸੁਖਜੀਤ ਸਿੰਘ ਜੀਤਾ, ਗੁਰਜੀਤ ਸਿੰਘ ਜੰਟੀ, ਬਲਜੀਤ ਸਿੰਘ ਬੱਲੀ, ਗੁਰਪਿਆਰ ਸਿੰਘ, ਭੋਲਾ ਸਿੰਘ ਲੀਲਾ, ਮੇਜਰ ਸਿੰਘ, ਰੰਗੀ ਸਿੰਘ ਖਾਰਾ ਜ਼ਿਲ੍ਹਾ ਪ੍ਰਧਾਨ ਐਸ ਸੀ ਵਿੰਗ ਮਾਨਸਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਹੁਦੇਦਾਰ ਅਤੇ ਵਰਕਰ ਮੌਜੂਦ ਸਨ। ਪੈ?ਸ ਨੂੰ ਇਹ ਜਾਣਕਾਰੀ ਜ਼ਿਲ੍ਹਾ ਪ੍ਰੈਸ ਸਕੱਤਰ ਡਾ ਉਮ ਪ੍ਰਕਾਸ਼ ਸ਼ਰਮਾਂ ਵੱਲੋਂ ਦਿੱਤੀ।।

ਮੁੱਖ ਮੰਤਰੀ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਦੀ ਸ਼ੁਰੂਆਤ, ਪੰਜਾਬ ਨੂੰ ਮਿਲੇਗੀ ਮਿਆਰੀ ਸਿੱਖਿਆ

0

ਸਿੱਖਿਆ ਖੇਤਰ ਵਿਚ ਨਵੇਂ ਇਨਕਲਾਬ ਦਾ ਆਗਾਜ਼
ਹੁਣ ਬਾਹਰੋਂ ਲੋਕ ਦਿੱਲੀ ਵਾਂਗ ਪੰਜਾਬ ਦੇ ਸਕੂਲ ਵੀ ਵੇਖਣ ਆਇਆ ਕਰਨਗੇ
ਸਿੱਖਿਆ ਖੇਤਰ ’ਚ ਪੰਜਾਬ ਹੁਣ ਬਣੇਗਾ ਨੰਬਰ ਇਕ ਸੂਬਾ, ਪਹਿਲਾਂ ਫਰਜ਼ੀ ਅੰਕੜਿਆਂ ਰਾਹੀਂ ਝੂਠੇ ਦਾਅਵੇ ਕੀਤੇ ਜਾਂਦੇ ਸੀ-ਮੁੱਖ ਮੰਤਰੀ
ਪਿਛਲੀਆਂ ਸਰਕਾਰਾਂ ਨੇ ਸਿੱਖਿਆ ਵੱਲ ਧਿਆਨ ਦਿੱਤਾ ਹੁੰਦਾ ਤਾਂ ਨੌਜਵਾਨਾਂ ਦਾ ਭਵਿੱਖ ਤਬਾਹ ਨਾ ਹੁੰਦਾ
’ਸਕੂਲ ਆਫ਼ ਐਮੀਨੈਂਸ’ ਦੇ ਨਾਂ ਸ਼ਹੀਦਾਂ ਤੇ ਆਜ਼ਾਦੀ ਘੁਲਾਟੀਆਂ ਦੇ ਨਾਂ ਉਤੇ ਰੱਖਣ ਦਾ ਐਲਾਨ
ਪੰਜਾਬੀ ਖ਼ਬਰਸਾਰ ਬਿਉਰੋ
ਐਸ.ਏ.ਐਸ, ਨਗਰ (ਮੋਹਾਲੀ), 21 ਜਨਵਰੀ : ਸੂਬੇ ਵਿਚ ਆਹਲਾ ਦਰਜੇ ਦੀਆਂ ਸਹੂਲਤਾਂ ਵਾਲੇ ‘ਸਕੂਲ ਆਫ਼ ਐਮੀਨੈਂਸ’ ਨੂੰ ਹੋਣਹਾਰ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਚਾਨਣ ਮੁਨਾਰਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਹੁਣ ਪੰਜਾਬ ਸਹੀ ਮਾਅਨਿਆਂ ਵਿਚ ਸਿੱਖਿਆ ਦੇ ਖੇਤਰ ਵਿਚ ਅੱਵਲ ਸੂਬਾ ਬਣੇਗਾ ਜਦਕਿ ਇਸ ਤੋਂ ਪਹਿਲਾਂ ਪਿਛਲੀਆਂ ਸਰਕਾਰਾਂ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਸੂਬੇ ਨੂੰ ਫਰਜ਼ੀ ਅੰਕੜਿਆਂ ਰਾਹੀਂ ਮੋਹਰੀ ਹੋਣ ਦੇ ਝੂਠੇ ਦਾਅਵੇ ਕੀਤੇ ਜਾਂਦੇ ਸੀ।ਅੱਜ ਇੱਥੇ ‘ਸਕੂਲ ਆਫ਼ ਐਮੀਨੈਂਸ’ ਦੀ ਸ਼ੁਰੂਆਤ ਕਰਨ ਮੌਕੇ ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਖ਼ਾਤਬ ਹੁੰਦਿਆਂ ਆਖਿਆ ਕਿ ਇਹ ਪੰਜਾਬ ਦੀ ਬਦਕਿਸਮਤੀ ਹੈ ਕਿ ਸਰਕਾਰੀ ਸਕੂਲ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਸਨ ਪਰ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਝੂਠੇ ਅੰਕੜੇ ਪੇਸ਼ ਕੀਤੇ। ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਵਰਗੇ ਖੇਤਰਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਜਿਸ ਨਾਲ ਸਾਡੇ ਹਜ਼ਾਰਾਂ ਬੱਚਿਆਂ ਨੂੰ ਪੜ੍ਹਾਈ ਲਈ ਅੱਗੇ ਵਧਣ ਦੇ ਮੌਕੇ ਨਸੀਬ ਨਹੀਂ ਹੋਏ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਲੜਕੀਆਂ ਨੂੰ ਸਾਧਨਾਂ ਦੀ ਘਾਟ ਕਾਰਨ ਪੜ੍ਹਾਈ ਅੱਧ-ਵਿਚਾਲੇ ਛੱਡਣੀ ਪਈ ਜੋ ਪਿਛਲੀਆਂ ਸਰਕਾਰਾਂ ਦੀ ਨਾਕਾਮੀ ਨੂੰ ਸਿੱਧ ਕਰਦੀਆਂ ਹਨ। ਭਗਵੰਤ ਮਾਨ ਨੇ ਦਾਅਵੇ ਨਾਲ ਕਿਹਾ ਕਿ ਹੁਣ ਸਾਡੀ ਸਰਕਾਰ ਨੇ ਸੂਬੇ ਦੀ ਸਿੱਖਿਆ ਦਾ ਪੱਧਰ ਵਿਸ਼ਵ ਦੇ ਹਾਣ ਦਾ ਬਣਾਉਣ ਦਾ ਪ੍ਰਣ ਕੀਤਾ ਹੈ ਅਤੇ ਉਹ ਸਮਾਂ ਦੂਰ ਨਹੀਂ ਜਦੋਂ ਪੰਜਾਬ ਦਾ ਤਾਲੀਮਯਾਫ਼ਤਾ ਬੱਚਾ ਦੁਨੀਆ ਦੀਆਂ ਚੋਟੀ ਦੀਆਂ ਸੰਸਥਾਵਾਂ ਵਿਚ ਮੁਕਾਮ ਹਾਸਲ ਕਰੇਗਾ।ਮੁੱਖ ਮੰਤਰੀ ਨੇ ਕਿਹਾ ਕਿ ਦੁੱਖ ਇਸ ਗੱਲ ਦਾ ਹੈ ਕਿ ਪੰਜਾਬ ਨੂੰ ਸਿੱਖਿਆ, ਸਿਹਤ ਅਤੇ ਰੋਜ਼ਗਾਰ ਵਰਗੇ ਪ੍ਰਮੁੱਖ ਖੇਤਰਾਂ ਵਿੱਚ ਪਛਾੜਨ ਵਾਲੇ ਸਿਆਸਤਦਾਨ ਬੇਗਾਨੇ ਨਹੀਂ ਸਗੋਂ ਸੂਬੇ ਦੇ ਜੰਮੇ ਪਲੇ ਹਨ ਜੋ ਸਾਡੇ ਬੱਚਿਆਂ ਦਾ ਭਵਿੱਖ ਤਬਾਹ ਕਰ ਦੇਣ ਲਈ ਸਿੱਧੇ ਤੌਰ ਉੱਤੇ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਨ੍ਹਾਂ ਸਿਆਸਤਦਾਨਾਂ ਦੀਆਂ ਚਾਲਾਂ ਨੂੰ ਸਮਝ ਲਿਆ ਸੀ ਜਿਸ ਕਰਕੇ ਇਸ ਵਾਰ ਗੈਰ-ਸਿਆਸੀ ਪਿਛੋਕੜ ਵਾਲੇ ਨਵੇਂ ਚਿਹਰਿਆਂ ਨੂੰ ਵਿਧਾਇਕ ਬਣਾ ਕੇ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਜਿਨ੍ਹਾਂ ਵਿਚ ਪ੍ਰਸਿੱਧ ਡਾਕਟਰ, ਵਕੀਲ, ਕਲਾਕਾਰ ਤੇ ਹੋਰ ਹਸਤੀਆਂ ਸ਼ਾਮਲ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਆਗੂ ਤਾਂ ਹੁਣ ਵੀ ਸਾਨੂੰ ਨਿੰਦਣ ਦਾ ਕੋਈ ਮੌਕਾ ਨਹੀਂ ਛੱਡਦੇ ਕਿਉਂਕਿ ਅਸੀਂ ਸੱਤਾ ਵਿਚ ਆਉਂਦੇ ਹੀ ਪੰਜਾਬ ਵਿਚ ਮਾਫੀਆ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਨੱਥ ਪਾਈ ਹੈ ਅਤੇ ਬੁਖਲਾਏ ਹੋਏ ਇਨ੍ਹਾਂ ਆਗੂਆਂ ਨੂੰ ਇਹ ਸਭ-ਕੁਝ ਰਾਸ ਨਹੀਂ ਆ ਰਿਹਾ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ 92 ਸੀਟਾਂ ਜਿਤਾ ਕੇ ਉਨ੍ਹਾਂ ਵਿਚ ਵੱਡਾ ਵਿਸ਼ਵਾਸ ਪ੍ਰਗਟ ਕੀਤਾ ਹੈ ਅਤੇ ਉਹ ਇਹ ਭਰੋਸਾ ਕਿਸੇ ਵੀ ਕੀਮਤ ਉਤੇ ਟੁੱਟਣ ਨਹੀਂ ਦੇਣਗੇ। ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਸਥਾਪਤ ਕੀਤੇ ਜਾ ਰਹੇ 117 ‘ਸਕੂਲ ਆਫ਼ ਐਮੀਨੈਂਸ’ ਨੂੰ ਹੋਣਹਾਰ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੀਆਂ ਸੰਸਥਾਵਾਂ ਦੱਸਦਿਆਂ ਭਗਵੰਤ ਮਾਨ ਨੇ ਕਿਹਾ, “ਸਿੱਖਿਆ ਖੇਤਰ ਵਿਚ ਨਵਾਂ ਇਨਕਲਾਬ ਲੈ ਕੇ ਆਉਣ ਦਾ ਉਦੇਸ਼ ਹੋਣਹਾਰ ਅਤੇ ਕਾਬਲ ਵਿਦਿਆਰਥੀਆਂ ਖਾਸ ਕਰਕੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਲਈ ਸੇਧ ਅਤੇ ਮੌਕਾ ਦੇਣਾ ਹੈ ਤਾਂ ਕਿ ਇਹ ਵਿਦਿਆਰਥੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਦੇਸ਼ ਦੇ ਬਾਕੀ ਬੱਚਿਆਂ ਨੂੰ ਪਛਾੜ ਕੇ ਚੰਗੇ ਰੈਂਕ ਹਾਸਲ ਕਰ ਸਕਣ। ਇਨ੍ਹਾਂ ਸਕੂਲਾਂ ਨੂੰ ਵਿਦਿਆਰਥੀਆਂ ਦੇ ਛੁਪੇ ਹੋਏ ਹੁਨਰ ਨੂੰ ਤਰਾਸ਼ਣ ਤੇ ਨਿਖਾਰਨ ਵਾਲੀਆਂ ਸੰਸਥਾਵਾਂ ਦੇ ਰੂਪ ਵਿਚ ਵਿਕਸਤ ਕੀਤਾ ਜਾਵੇਗਾ ਤਾਂ ਕਿ ਵਿਦਿਆਰਥੀ ਆਪਣੇ ਮਨਪਸੰਦ ਕਿੱਤੇ ਦੀ ਚੋਣ ਕਰ ਸਕੇ।
‘ਸਕੂਲ ਆਫ਼ ਐਮੀਨੈਂਸ’ ਨੂੰ ਦੇਸ਼ ਦੀ ਆਜ਼ਾਦੀ ਖਾਤਰ ਜੀਵਨ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਦੇ ਸਕੂਲ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਇਨ੍ਹਾਂ ਸਕੂਲ?ਾਂ ਦੇ ਨਾਮ ਵੀ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਮ ਉੱਤੇ ਰੱਖਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਨਿਮਾਣਾ ਜਿਹਾ ਉਪਰਾਲਾ ਸਹੀ ਮਾਅਨਿਆਂ ਵਿੱਚ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸਰਕਾਰੀ ਸਕੂਲਾਂ ਨੂੰ ਸਾਲ 2022 ਦੇ ਹਾਣ ਦਾ ਬਣਾਏਗੀ ਤੇ ਯਕੀਨਨ ਤੌਰ ਉਤੇ ਪੰਜਾਬ ਦੇਸ਼ ਭਰ ਵਿਚ ਰੋਲ ਮਾਡਲ ਬਣ ਕੇ ਉੱਭਰੇਗਾ। ਭਗਵੰਤ ਮਾਨ ਨੇ ਕਿਹਾ, “ਉਹ ਦਿਨ ਹੁਣ ਦੂਰ ਨਹੀਂ ਜਦੋਂ ਸੂਬੇ ਦੇ ਸਰਕਾਰੀ ਸਕੂਲ, ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਸਿੱਖਿਆ ਮੁਹੱਈਆ ਕਰਵਾਉਣਗੇ ਅਤੇ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਵਿਚ ਮਾਣ ਮਹਿਸੂਸ ਕਰਿਆ ਕਰਨਗੇ।”ਉਨ੍ਹਾਂ ਕਿਹਾ ਕਿ ਦਿੱਲੀ ਵਿਚ ਅਜਿਹੇ ਸਕੂਲਾਂ ਨੇ ਉਥੇ ਦੇ ਸਿੱਖਿਆ ਖੇਤਰ ਦੀ ਤਸਵੀਰ ਬਦਲ ਦਿੱਤੀ ਹੈ ਅਤੇ ਅੱਜ ਉਥੇ ਸਰਕਾਰੀ ਸਕੂਲ ਸ਼ਾਨਦਾਰ ਕਾਰਗੁਜ਼ਾਰੀ ਦਿਖਾ ਰਹੇ ਹਨ।ਅਧਿਆਪਕਾਂ ਨੂੰ ਕੌਮ ਦੇ ਨਿਰਮਾਤਾ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਸਿੱਖਿਆ ਦਾ ਪੱਧਰ ਉਚਾ ਚੁੱਕਣ ਵਿਚ ਸਭ ਤੋਂ ਅਹਿਮ ਭੂਮਿਕਾ ਅਧਿਆਪਕਾਂ ਨੇ ਨਿਭਾਉਣੀ ਹੈ ਜਿਸ ਕਰਕੇ ਹਰੇਕ ਅਧਿਆਪਕ ਨੂੰ ਸਿੱਖਿਆ ਦੀ ਨਵੀਂ ਕ੍ਰਾਂਤੀ ਵਿਚ ਵਧ-ਚੜ੍ਹ ਕੇ ਸ਼ਾਮਲ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲੇ ਬੈਚ ਵਿਚ 36 ਅਧਿਆਪਕਾਂ ਨੂੰ ਸਿੰਗਾਪੁਰ ਵਿਚ ਅਧਿਆਪਨ ਸਿਖਲਾਈ ਲਈ ਭੇਜਣ ਦਾ ਫੈਸਲਾ ਕੀਤਾ ਹੈ ਤਾਂ ਕਿ ਸਾਡੇ ਅਧਿਆਪਕ ਦੁਨੀਆ ਦੀ ਵਿਕਸਤ ਸਿੱਖਿਆ ਪ੍ਰਣਾਲੀ ਬਾਰੇ ਜਾਣੂੰ ਹੋ ਸਕਣ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਹੁਣ ਸਿੱਖਿਆ ਮਹਿਕਮੇ ਦੀ ਤਸਵੀਰ ਬਦਲ ਰਹੀ ਹੈ ਅਤੇ ਆਏ ਦਿਨ ਵੱਡੀਆਂ ਤਬਦੀਲੀਆਂ ਦੇਖਣ ਨੂੰ ਮਿਲ ਰਹੀਆਂ ਹਨ। ‘ਸਕੂਲ ਆਫ਼ ਐਮੀਨੈਂਸ’ ਨੂੰ ਮੁੱਖ ਮੰਤਰੀ ਦਾ ਸੁਪਨਮਈ ਪ੍ਰਾਜੈਕਟ ਕਰਾਰ ਦਿੰਦੇ ਹੋਏ ਸਿੱਖਿਆ ਮੰਤਰੀ ਨੇ ਭਰੋਸੇ ਨਾਲ ਕਿਹਾ ਕਿ ਇਹ ਸਕੂਲ, ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਕਾਰਗੁਜ਼ਾਰੀ ਦਿਖਾਉਣਗੇ ਅਤੇ ਹੁਣ ਕੋਈ ਵੀ ਕਾਬਲ ਬੱਚਾ ਸਿੱਖਿਆ ਦੇ ਚੰਗੇ ਮੌਕਿਆਂ ਤੋਂ ਵਾਂਝਾ ਨਹੀਂ ਰਹੇਗਾ। ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੀ ਹਾਜ਼ਰ ਸਨ।

ਅਨੂ ਬਾਲਾ ਦੇ ਗ਼ਜ਼ਲ ਸੰਗ੍ਰਹਿ ’ਕੱਚ ਦਾ ਅੰਬਰ’ ’ਤੇ ਵਿਚਾਰ ਚਰਚਾ

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ 21 ਜਨਵਰੀ: ’ਚੰਡੀਗੜ੍ਹ ਸਕੂਲ ਆਫ਼ ਪੋਇਟਰੀ ਕ੍ਰਿਟੀਸਿਜ਼ਮ ’ ਵੱਲੋਂ ਪੰਜਾਬੀ ਵਿਭਾਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਅਨੂ ਬਾਲਾ ਦੇ ਗ਼ਜ਼ਲ ਸੰਗ੍ਰਹਿ ’ਕੱਚ ਦਾ ਅੰਬਰ’ ’ਤੇ ਵਿਚਾਰ ਚਰਚਾ ਕਰਵਾਈ ਗਈ।ਸਭ ਤੋਂ ਪਹਿਲਾਂ ਨੌਜਵਾਨ ਸ਼ਾਇਰ ਤੇ ਆਲੋਚਕ ਡਾ. ਜੱਗਦੀਪ ਨੇ ਆਪਣਾ ਪੇਪਰ ਪੜ੍ਹਿਆ; ਉਨ੍ਹਾਂ ਅਨੂ ਬਾਲਾ ਦੀ ਗ਼ਜ਼ਲ ਵਿਚਲੀ ਸਮਾਜਿਕ, ਰਾਜਨੀਤਕ ਚੇਤਨਾ ਨੂੰ ਆਧਾਰ ਬਣਾ ਕੇ ਆਪਣੀ ਗੱਲ ਕੀਤੀ। ਉਨ੍ਹਾਂ ਸਮੁੱਚੀ ਗ਼ਜ਼ਲ ਵਿਚ ਨਾਰੀ ਯੋਗਦਾਨ ਦੀ ਵੀ ਗੱਲ ਕੀਤੀ। ਇਸ ਤੋਂ ਬਾਅਦ ਸ਼ਾਇਰਾ ਅਨੂ ਬਾਲਾ ਨੇ ਆਪਣੀਆਂ ਚੋਣਵੀਆਂ ਗ਼ਜ਼ਲਾਂ ਦਾ ਪਾਠ ਕੀਤਾ।ਚਰਚਾ ਨੂੰ ਅੱਗੇ ਵਧਾਉਂਦਿਆਂ ਉੱਭਰਦੇ ਆਲੋਚਕ ਡਾ.ਪ੍ਰਵੀਨ ਕੁਮਾਰ ਨੇ ਕਿਹਾ ਕਿ “ਜੱਗਦੀਪ ਹੋਰਾਂ ਵਧੀਆ ਪੇਪਰ ਪੜ੍ਹਿਆ। ਉਨ੍ਹਾਂ ਇਸ ਤੋਂ ਬਾਅਦ ਕਿਸ਼ਨ ਸਿੰਘ ਦੇ ਹਵਾਲੇ ਨਾਲ ਕਵਿਤਾ ਵਿਚਲੇ ਲਾਅ ਅਤੇ ਉਸ ਦੇ ਰੂਪਕ ਪੱਖ ਅਤੇ ਵਿਸ਼ੇ ਪੱਖ ਤੋਂ ਗੱਲ ਕੀਤੀ।ਇਸ ਤੋਂ ਉਪਰੰਤ ਸੰਸਥਾ ਦੇ ਸੰਸਥਾਪਕ ਡਾ. ਯੋਗਰਾਜ ਅੰਗਰੀਸ਼ ਨੇ ਵਿਸਥਾਰ ਸਹਿਤ ਚਰਚਾ ਨੂੰ ਅੱਗੇ ਵਧਾਉਂਦਿਆਂ ਕਿਹਾ ਕਿ ‘‘ ਗ਼ਜ਼ਲ ਦੇ ਸ਼ਿਅਰ ਵਿਚ ਦੋ ਮਿਸਰਿਆਂ ਵਿਚ ਗੱਲ ਕਹਿਣੀ ਬਹੁਤ ਵੱਡੀ ਚੁਣੌਤੀ ਹੈ।’’ ਆਪਣੀ ਗੱਲ ਨਾਲ ਜੋੜਦਿਆਂ ਉਨ੍ਹਾਂ ਕਿਹਾ ਵਿਸ਼ੇ ਪੱਖ ਤੋਂ ਅਨੂ ਬਾਲਾ ਦੀ ਗ਼ਜ਼ਲ ਧਿਆਨ ਖਿੱਚਦੀ ਹੈ।ਪਰ ਰੂਪਕ ਪੱਖ ਤੋਂ ਉਸਨੂੰ ਥੋੜ੍ਹੀ ਮਿਹਨਤ ਕਰਨੀ ਪਵੇਗੀ। ਬਜ਼ੁਰਗ ਸ਼ਾਇਰ ਸ਼੍ਰੀ ਰਾਮ ਅਰਸ਼ ਨੇ ਕਿਤਾਬ ਬਾਬਤ ਕਿਹਾ ਕਿ ਸ਼ਾਇਰਾ ਕੋਲ ਆਪਣੀ ਗੱਲ ਕਹਿਣ ਦਾ ਹੁਨਰ ਹੈ। ਅਰੂਜ਼ ਦੇ ਸਿਧਾਂਤਾਂ ਬਾਰੇ ਉਨ੍ਹਾਂ ਕਈ ਨੁਕਤੇ ਸਾਂਝੇ।ਡਾ. ਹਰਮੇਲ ਹੋਰਾਂ ਨੇ ਸ਼ਾਇਰਾ ਦੀਆਂ ਮਹੱਤਵਪੂਰਨ ਗ਼ਜ਼ਲਾਂ ਦਾ ਪਾਠ ਕੀਤਾ । ਆਖ਼ਰ ਵਿਚ ਸਮਾਗਮ ਦੀ ਪ੍ਰਧਾਨਗੀ ਕਰ ਰਹੇ ਉੱਘੇ ਸ਼ਾਇਰ ਤੇ ਆਲੋਚਕ ਪ੍ਰੋ. ਸੁਰਜੀਤ ਜੱਜ ਨੇ ਅਨੂ ਬਾਲਾ ਨੂੰ ਪੰਜਾਬੀ ਦੀਆਂ ਚੋਣਵੀਆਂ ਗ਼ਜ਼ਲ ਲੇਖਕਾਵਾਂ ਵਿਚ ਸ਼ੁਮਾਰ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਸ਼ਾਇਰ ਨੂੰ ਆਪਣਾ ਤੀਸਰਾ ਨੇਤਰ ਖੁੱਲ੍ਹਾ ਰੱਖਣਾ ਚਾਹੀਦਾ; ਕਿਸੇ ਸ਼ਿਅਰ ਨੂੰ ਕਹਿਣ ਵੇਲੇ ਪੂਰਨ ਰੂਪ ਵਿਚ ਸੁਚੇਤ ਰਹਿੰਦੇ ਹੋਏ ਹੋਰ ਮਹੱਤਵਪੂਰਨ ਪੱਖਾਂ ਨੂੰ ਜ਼ਰੂਰ ਵਿਚਾਰਨਾ ਚਾਹੀਦਾ, ਨਹੀਂ ਤਾਂ ਕਈ ਵਾਰ ਅਰਥਾਂ ਦਾ ਅਨਰਥ ਹੋਣ ਦੀ ਸੰਭਾਵਨਾ ਬਣ ਜਾਂਦੀ ਹੈ।ਇਸ ਮੌਕੇ ਉੱਘੇ ਕਹਾਣੀਕਾਰ ਬਲੀਜੀਤ,ਸਰਦਾਰਾ ਸਿੰਘ ਚੀਮਾ,ਡਾ. ਰਵੀ ਕੁਮਾਰ,ਡਾ.ਪਵਨ, ਜਸ਼ਨਪ੍ਰੀਤ ਆਦਿ ਹਾਜ਼ਰ ਸਨ। ਮੰਚ ਸੰਚਾਲਨ ਚੰਡੀਗੜ੍ਹ ਸਕੂਲ ਆਫ਼ ਪੋਇਟਰੀ ਕ੍ਰਿਟੀਸਿਜ਼ਮ ਦੇ ਸਾਹਿਤਕ ਪ੍ਰੰਬਧਕ ਜਗਦੀਪ ਸਿੱਧੂ ਨੇ ਨਿਭਾਇਆ।

ਚੀਮਾ ਦੀ ਅਗਵਾਈ ਹੇਠ ਕਰ ਵਿਭਾਗ ਦੀ ਟੀਮ ਵੱਲੋਂ ਰਾਜਪੁਰਾ ਨੇੜੇ ਮਾਲ ਵਾਹਨਾਂ ਦੀ ਅਚਨਚੇਤ ਚੈਕਿੰਗ

0

ਲਗਭਗ 150 ਵਾਹਨਾਂ ਦੀ ਕੀਤੀ ਜਾਂਚ, 38 ਨੂੰ ਤਸਦੀਕ ਲਈ ਗ੍ਰਿਫਤ ਵਿੱਚ ਲਿਆ
ਗ੍ਰਿਫਤ ਵਿੱਚ ਲਏ ਵਾਹਨਾਂ ’ਤੇ ਲੱਗੇਗਾ ਸੰਭਾਵਤ 60 ਲੱਖ ਰੁਪਏ ਦਾ ਜੁਰਮਾਨਾ
ਸੂਬੇ ’ਚ ਟੈਕਸ ਦੀ ਚੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਚੀਮਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 21 ਜਨਵਰੀ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਅੱਜ ਕਰ ਵਿਭਾਗ ਦੀਆਂ ਟੀਮਾਂ ਵੱਲੋਂ ਰਾਜਪੁਰਾ-ਸਰਹਿੰਦ ਜੀ.ਟੀ. ਰੋਡ ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਲੋਹੇ ਦਾ ਕਬਾੜ, ਮਿਸ਼ਰਤ ਸਮਾਨ, ਫਰਨੀਚਰ, ਪਾਰਸਲ, ਕਾਲੀ ਸੁਆਹ, ਸਟੀਲ ਦੀਆਂ ਪਾਈਪਾਂ, ਚਾਵਲ, ਇੱਟਾਂ ਆਦਿ ਲੈ ਕੇ ਜਾਣ ਵਾਲੇ 150 ਦੇ ਕਰੀਬ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਹਨਾਂ ਵਿੱਚੋਂ 38 ਵਾਹਨਾਂ ਨੂੰ ਤਸਦੀਕ ਲਈ ਗ੍ਰਿਫਤ ਵਿੱਚ ਲਿਆ ਗਿਆ ਕਿਉਂਕਿ ਇੰਨ੍ਹਾਂ ਵਿੱਚੋਂ ਬਹੁਤਿਆਂ ਕੋਲ ਜਾਂ ਤਾਂ ਅਸਲ ਦਸਤਾਵੇਜ਼/ਈ-ਵੇਅ ਬਿੱਲਾਂ ਨਹੀਂ ਸਨ ਜਾਂ ਡਾਟਾ ਮਾਇਨਿੰਗ ਦੌਰਾਨ ਬਿੱਲ ਵਿੱਚ ਬੇਨਿਯਮੀਆਂ ਪਾਈਆਂ ਗਈਆਂ। ਇਨ੍ਹਾਂ ਵਾਹਨਾਂ ’ਤੇ ਸੰਭਾਵਤ 60 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ।ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵੱਖ-ਵੱਖ ਸਰੋਤਾਂ ਤੋਂ ਵਾਰ-ਵਾਰ ਸੂਚਨਾਵਾਂ ਮਿਲ ਰਹੀਆਂ ਸਨ ਕਿ ਕੁਝ ਟਰੱਕਾਂ ਅਤੇ ਹੋਰ ਵਾਹਨਾਂ ਰਾਹੀਂ ਢੋਆ-ਢੁਆਈ ਕੀਤੇ ਜਾ ਰਹੇ ਮਾਲ ’ਤੇ ਜੀ.ਐਸ.ਟੀ. ਦੀ ਚੋਰੀ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੂਚਨਾ ’ਤੇ ਕਾਰਵਾਈ ਕਰਦਿਆਂ ਉਨ੍ਹਾਂ ਟੈਕਸ ਵਿਭਾਗ ਦੀ ਟੀਮ ਨਾਲ ਰਾਜਪੁਰਾ ਨੇੜੇ ਕੌਮੀ ਮਾਰਗ ’ਤੇ ਵਾਹਨਾਂ ਦੀ ਚੈਕਿੰਗ ਕੀਤੀ। ਸ. ਚੀਮਾ ਨੇ ਕਿਹਾ ਕਿ ਅਜਿਹੇ ਸਾਰੇ ਟੈਕਸ ਚੋਰੀ ਕਰਨ ਵਾਲਿਆਂ ਖ਼ਲਾਫ਼ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਜਦਕਿ ਸਹੀ ਬਿੱਲਾਂ ਨਾਲ ਮਾਲ ਦੀ ਢੋਆ-ਢੁਆਈ ਕਰਨ ਵਾਲੇ ਵਾਹਨਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਲੰਘਣ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਟੈਕਸ ਚੋਰੀ ਕਰਨ ਵਾਲਿਆਂ ਨੂੰ ਨੱਥ ਪਾਉਣਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਮਾਨਦਾਰ ਕਰਦਾਤਾਵਾਂ ਨੂੰ ਇਹ ਸੰਦੇਸ਼ ਦੇਣਾ ਹੈ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਕਰ ਵਿਭਾਗ ਵੱਲੋਂ ਇਮਾਨਦਾਰ ਕਰਦਾਤਿਆਂ ਦੀ ਸਹਾਇਤਾ ਲਈ ਇੰਗਲਿਸ਼ ਅਤੇ ਪੰਜਾਬੀ ਵਿੱਚ ਦੋਭਾਸ਼ੀ ਵਟਸਐਪ ਚੈਟਬੋਟ-ਕਮ-ਹੈਲਪਲਾਈਨ ਨੰਬਰ 9160500033 ਵੀ ਪ੍ਰਦਾਨ ਕੀਤਾ ਗਿਆ ਹੈ। ਇਸ ਗੱਲ ਨੂੰ ਦੁਹਰਾਉਂਦਿਆਂ ਕਿ ਸੂਬੇ ਵਿੱਚ ਟੈਕਸ ਚੋਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸ. ਚੀਮਾ ਨੇ ਕਿਹਾ ਕਿ ਡੇਟਾ ਮਾਈਨਿੰਗ ਵਿੰਗ ਈ.ਟੀ.ਟੀ.ਐਸ.ਏ (ਵਿਭਾਗਾਂ ਦੀ ਆਪਣੀ ਤਕਨੀਕੀ ਸੇਵਾ ਏਜੰਸੀ) ਅਤੇ ਵੱਖ-ਵੱਖ ਪਲੇਟਫਾਰਮਾਂ ਦੀ ਮਦਦ ਨਾਲ ਟੈਕਸ ਚੋਰੀ ਦੀਆਂ ਗਤੀਵਿਧੀਆਂ ਦਾ ਪਤਾ ਲਗਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਡੇਟਾ ਮਾਈਨਿੰਗ ਵਿੰਗ ਜੀ.ਐਸ.ਟੀ.ਐਨ ਅਤੇ ਈ.ਟੀ.ਟੀ.ਐਸ.ਏ ਦੁਆਰਾ ਪ੍ਰਦਾਨ ਕੀਤੇ ਗਏ ਡੇਟਾ ਵਿੱਚ ਪਾਈਆਂ ਗਈਆਂ ਬੇਨਿਯਮੀਆਂ ਅਤੇ ਖਾਮੀਆਂ ਦੇ ਅਧਾਰ ’ਤੇ ਰਿਪੋਰਟਾਂ ਤਿਆਰ ਕਰਦਾ ਹੈ ਅਤੇ ਇਹ ਰਿਪੋਰਟਾਂ ਵਿਭਾਗ ਦੇ ਸਬੰਧਤ ਵਿੰਗਾਂ ਨਾਲ ਲੋੜੀਂਦੀ ਕਾਰਵਾਈ ਲਈ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਟੈਕਸ ਵਿਭਾਗ ਨੇ ਰਾਜ ਜੀ.ਐਸ.ਟੀ ਕਮਿਸ਼ਨਰੇਟ ਵਿੱਚ ਇੱਕ ਨਵੀਂ ਟੈਕਸ ਇੰਟੈਲੀਜੈਂਸ ਯੂਨਿਟ (ਟੀਆਈਯੂ) ਦੀ ਸਥਾਪਨਾ ਵੀ ਕੀਤੀ ਹੈ ਤਾਂ ਜੋ ਜੀਐਸਟੀਐਨ ਪਲੇਟਫਾਰਮ ਉੱਤੇ ਉਪਲਬਧ ਡਿਜੀਟਲ ਡੇਟਾ ਦਾ ਬਿਹਤਰ ਵਿਸ਼ਲੇਸ਼ਣ ਅਤੇ ਨਿਗਰਾਨੀ ਕੀਤੀ ਜਾ ਸਕੇ। ਅੱਜ ਦੀ ਇਸ ਵਿਸ਼ੇਸ਼ ਚੈਕਿੰਗ ਮੁਹਿੰਮ ਵਿੱਚ ਕਰ ਕਮਿਸ਼ਨਰ ਕੇ.ਕੇ. ਯਾਦਵ, ਐਡੀਸ਼ਨਲ ਕਮਿਸ਼ਨਰ-1 ਵਿਰਾਜ ਐਸ. ਤਿਡਕੇ, ਡਾਇਰੈਕਟਰ ਇਨਵੈਸਟੀਗੇਸ਼ਨ ਐਚ.ਪੀ.ਐਸ. ਘੋਤੜਾ, ਏ.ਸੀ.ਐਸ.ਟੀ ਐਮ. ਡਬਲਿਊ ਜਲੰਧਰ ਕਮਲਪ੍ਰੀਤ ਸਿੰਘ ਵੀ ਆਬਕਾਰੀ ਤੇ ਕਰ ਮੰਤਰੀ ਦੇ ਨਾਲ ਹਾਜਿਰ ਸਨ।

Our Visitor

1909525