Thursday, May 21, 2026
Home Blog Page 2238

ਪਿੰਡ ਰਾਜਗੜ੍ਹ ਕੁੱਬੇ ਵਿਖੇ ਬੀਕੇਯੂ ਸਿੱਧੂਪੁਰ ਦੀ ਪਿੰਡ ਇਕਾਈ ਦੀ ਚੋਣ ਹੋਈ

ਮਿੱਠੂ ਰਾਮ ਸ਼ਰਮਾਂ ਨੂੰ ਪ੍ਰਧਾਨ ਚੁਣਿਆ
ਭੋਲਾ ਸਿੰਘ ਮਾਨ
ਮੌੜ ਮੰਡੀ, 19 ਜਨਵਰੀ:ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਜਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਦੀ ਪ੍ਰਧਾਨਗੀ ਹੇਠ ਪਿੰਡ ਰਾਜਗੜ੍ਹ ਕੁੱਬੇ ਦੀ ਪਿੰਡ ਇਕਾਈ ਦੀ ਚੋਣ ਕੀਤੀ ਗਈ। ਜਿਸ ਵਿਚ ਸਰਬ-ਸੰਮਤੀ ਨਾਲ ਪ੍ਰਧਾਨ ਮਿੱਠੂ ਰਾਮ ਸ਼ਰਮਾਂ, ਸੀਨੀਅਰ ਮੀਤ ਪ੍ਰਧਾਨ ਭੋਲਾ ਸਿੰਘ, ਮੀਤ ਪ੍ਰਧਾਨ ਗੁਰਜੰਟ ਸਿੰਘ, ਮੀਤ ਪ੍ਰਧਾਨ ਜਗਤਾਰ ਸਿੰਘ, ਜਨਰਲ ਸਕੱਤਰ ਗੁਰਜੀਤ ਸਿੰਘ, ਖ਼ਜਾਨਚੀ ਸਿਕੰਦਰ ਸਿੰਘ, ਸਕੱਤਰ ਲਖਵੀਰ ਸਿੰਘ, ਪ੍ਰੈਸ ਸਕੱਤਰ ਮੇਜਰ ਸਿੰਘ ਅਤੇ ਗੋਲੂ ਸਿੰਘ ਨੂੰ ਪ੍ਰਚਾਰ ਸਕੱਤਰ ਚੁਣਿਆ ਗਿਆ। ਇਸ ਮੌਕੇ ਚੁਣੇ ਗਏ ਅਹੁਦੇਦਾਰਾਂ ਨੇ ਪਿੰਡ ਵਾਸੀਆਂ ਅਤੇ ਕਿਸਾਨਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਜਿਲ੍ਹਾ ਖ਼ਜਾਨਚੀ ਮੁਖਤਿਆਰ ਸਿੰਘ ਕੁੱਬੇ ਤੋਂ ਇਲਾਵਾ ਭਾਰੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ।

ਆਪ ਵਿਧਾਇਕ ਦੇ ਘਰ ਵੱਲ ਕੀਤੇ ਜਾਣ ਵਾਲੇ ਮਾਰਚ ਲਈ ਮਜ਼ਦੂਰਾਂ ਨੇ ਖਿੱਚੀ ਤਿਆਰੀ

ਸੁਖਜਿੰਦਰ ਮਾਨ
ਬਠਿੰਡਾ, 19 ਜਨਵਰੀ : ‘ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ’ ’ਚ ਸ਼ਾਮਲ ਜੱਥੇਬੰਦੀਆਂ ਦੇ ਸੱਦੇ ਨੂੰ ਕਾਮਯਾਬ ਕਰਨ ਲਈ ਅੱਜ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ ਮਨਦੀਪ ਸਿੰਘ ਸਿਵੀਆਂ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ 9 ਫਰਵਰੀ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਰੂਪ ਸਿੰਘ ਦੀ ਰਿਹਾਇਸ਼ ਵੱਲ ਕੀਤੇ ਜਾ ਰਹੇ ਮਾਰਚ ਵਿੱਚ ਮਜ਼ਦੂਰਾਂ ਦੀ ਭਰਵੀਂ ਸਮੂਲੀਅਤ ਕਰਵਾਉਣ ਲਈ ਵਿਚਾਰਾਂ ਕੀਤੀਆਂ ਗਈਆਂ । ਮੀਟਿੰਗ ਨੂੰ ਸਬੋਧਨ ਕਰਦੇ ਹੋਏ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਤੇ ਮਾਸਟਰ ਸੇਵਕ ਸਿੰਘ ਨੇ ਕਿਹਾ ਕਿ ਮਜ਼ਦੂਰ ਮੋਰਚੇ ਵੱਲੋਂ ਕੀਤੇ ਸੰਘਰਸ਼ ਦੇ ਦਬਾਅ ਅਧੀਨ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਦਾ ਨਿਪਟਾਰਾ ਕਰਨ ਲਈ ਰੱਖੀਆਂ ਮੀਟਿੰਗਾਂ ਚ ਸ਼ਾਮਲ ਹੋਣ ਤੋਂ ਮੁੱਖ ਮੰਤਰੀ ਵਾਰ- ਵਾਰ ਟਾਲਾ ਵੱਟ ਰਹੇ ਹਨ। ਮਜ਼ਦੂਰਾਂ ਦੀਆਂ ਪਹਿਲਾਂ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਤੋਂ ਲਗਾਤਾਰ ਪਾਸਾ ਵੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਮਜ਼ਦੂਰਾਂ ਦੇ ਮਸਲੇ ਹੱਲ ਕਰਨ ਦੀ ਬਜਾਏ ਪਾਣੀ -ਜ਼ਮੀਨ, ਹਵਾ-ਚੌਗਿਰਦੇ ਨੂੰ ਪਲੀਤ ਕਰਨ ਵਾਲੇ ਕਾਰਪੋਰੇਟ ਘਰਾਣਿਆਂ ਨੂੰ ਸੱਦੇ ਦਿੱਤੇ ਜਾ ਰਹੇ ਹਨ। ਮੀਟਿੰਗ ਵਿੱਚ ਹਾਜ਼ਰ ਆਗੂਆਂ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਵਿਰੁੱਧ ਅੱਜ ਤੋਂ 31 ਜਨਵਰੀ ਤੱਕ ਪਿੰਡਾਂ ਅੰਦਰ ਮੀਟਿੰਗਾਂ, ਰੈਲੀਆਂ ਤੇ ਮੁਜ਼ਾਹਰੇ ਕਰਕੇ ਜ਼ੋਰਦਾਰ ਪਰਦਾਫਾਸ਼ ਮੁਹਿੰਮ ਚਲਾਈ ਜਾਵੇਗੀ। ਹੋਰਨਾਂ ਤੋਂ ਇਲਾਵਾ ਮੀਟਿੰਗ ਵਿਚ ਸਵਰਨ ਸਿੰਘ ਮਹਿਮਾ ਸਰਜਾ , ਕਾਲਾ ਸਿੰਘ ਬੁਰਜ ਮਹਿਮਾ , ਬੋਗੜ ਸਿੰਘ ਬੁਲਾਹੜ ਮਹਿਮਾ , ਦਰਸਨ ਸਿੰਘ ਆਕਲੀਆ ਆਦਿ ਆਗੂ ਸ਼ਾਮਲ ਸਨ ।

ਵਧੀਕ ਡਿਪਟੀ ਕਮਿਸ਼ਨਰ ਨੇ ਕੀਤੀ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮੀਟਿੰਗ

0

ਕਿਹਾ ਜ਼ਿਲ੍ਹਾ ਪ੍ਰਸ਼ਾਸ਼ਨ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ
ਸੁਖਜਿੰਦਰ ਮਾਨ
ਬਠਿੰਡਾ, 19 ਜਨਵਰੀ : ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪਲਵੀ ਚੌਧਰੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਭਰ ਦੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੈਡਮ ਪਲਵੀ ਚੌਧਰੀ ਨੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਸੁਤੰਤਰਤਾ ਸੰਗਰਾਮੀਆਂ ਦਾ ਅਹਿਮ ਯੋਗਦਾਨ ਰਿਹਾ ਹੈ ਅਤੇ ਉਨ੍ਹਾਂ ਦੁਆਰਾ ਦੇਸ਼ ਲਈ ਕੀਤੇ ਗਏ ਕੰਮਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਇਸ ਮੌਕੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਉਨ੍ਹਾਂ ਦੀ ਹਰ ਇੱਕ ਸਮੱਸਿਆ ਦਾ ਹੱਲ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਕੋਈ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਮੀਟਿੰਗ ਦੌਰਾਨ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਆਪਣੀਆਂ ਸਮੱਸਿਆਵਾਂ ਦੱਸੀਆਂ ਗਈਆਂ ਅਤੇ ਇੱਕ ਮੰਗ ਪੱਤਰ ਵਧੀਕ ਡਿਪਟੀ ਕਮਿਸ਼ਨਰ ਨੂੰ ਦਿੱਤਾ ਗਿਆ। ਮੰਗ ਪੱਤਰ ਪ੍ਰਾਪਤ ਕਰਨ ਉਪਰੰਤ ਮੈਡਮ ਪਲਵੀ ਵੱਲੋਂ ਉਨ੍ਹਾ ਨੂੰ ਭਰੋਸਾ ਦਵਾਇਆ ਗਿਆ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਦਿੱਤਾ ਗਿਆ ਮੰਗ ਪੱਤਰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸੂਬਾ ਸਰਕਾਰ ਤੱਕ ਪਹੁੰਚਾ ਦਿੱਤਾ ਜਾਵੇਗਾ। ਇਸ ਮੌਕੇ ਸੁਤੰਤਰਤਾ ਸੰਗਰਾਮੀ ਸੰਸਥਾ ਬਠਿੰਡਾ ਇਕਾਈ ਦੇ ਜ਼ਿਲ੍ਹਾ ਪ੍ਰਧਾਨ ਸ. ਨਿਰਭੈ ਸਿੰਘ, ਜਨਰਲ ਸਕੱਤਰ ਸ. ਬਲਦੇਵ ਸਿੰਘ, ਖਜ਼ਾਨਚੀ ਸ. ਜਸਪਾਲ ਸਿੰਘ ਤੋਂ ਇਲਾਵਾ ਹੋਰ ਅਹੁਦੇਦਾਰ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

ਲੋਕ ਸੰਪਰਕ ਵਿਭਾਗ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਧਾਰਮਿਕ ਸਮਾਗਮ

0

ਕੈਬਨਿਟ ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ ਅਤੇ ਕੁਲਦੀਪ ਧਾਲੀਵਾਲ ਹੋਏ ਸ਼ਾਮਿਲ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 18 ਜਨਵਰੀ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਨਵੇਂ ਵਰ੍ਹੇ ਦੀ ਆਮਦ ’ਤੇ ਸਰਬੱਤ ਦੇ ਭਲੇ ਦੀ ਅਰਦਾਸ-ਜੋਦੜੀ ਨੂੰ ਸਮਰਪਿਤ ਧਾਰਮਿਕ ਸਮਾਗਮ ਸੁਖਮਨੀ ਸਾਹਿਬ ਦੇ ਪਾਠ ਅਤੇ ਸ਼ਬਦ ਕੀਰਤਨ ਦੇ ਰੂਪ ਵਿੱਚ ਪੂਰਨ ਸ਼ਰਧਾ ਨਾਲ ਕਰਵਾਏ ਗਏ। ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ, ਖੇਤੀਬਾੜੀ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ, ਪ੍ਰਮੁੱਖ ਸਕੱਤਰ ਸੂਚਨਾ ਤੇ ਲੋਕ ਸੰਪਰਕ ਸ੍ਰੀ ਰਾਹੁਲ ਭੰਡਾਰੀ, ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰਿ, ਵਧੀਕ ਡਾਇਰੈਕਟਰ (ਪ੍ਰਸ਼ਾਸਨ) ਸ੍ਰੀ ਸੰਦੀਪ ਸਿੰਘ ਗੜ੍ਹਾ, ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਕਮਿਊਨੀਕੇਸ਼ਨ ਸ੍ਰੀ ਨਵਨੀਤ ਸਿੰਘ ਵਧਵਾ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਪੰਜਾਬ ਸਿਵਲ ਸਕੱਤਰੇਤ ਦੇ ਸਟਾਫ਼ ਨੇ ਇਸ ਸਮਾਗਮ ਵਿੱਚ ਭਰਵੀਂ ਹਾਜ਼ਰੀ ਲਗਵਾਈ। ਸਭ ਤੋਂ ਪਹਿਲਾਂ ਭਾਈ ਕਸ਼ਮੀਰ ਸਿੰਘ ਜੀ ਦੀ ਅਗਵਾਈ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੂਪ ਵਿੱਚ ਕਰਵਾਉਣ ਉਪਰੰਤ ਭਾਈ ਤੇਜਿੰਦਰ ਸਿੰਘ ਸ਼ਿਮਲਾ ਵਾਲਿਆਂ ਦੇ ਰਾਗੀ ਜੱਥੇ ਵੱਲੋਂ ਮਨੋਹਰ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਉਪਰੰਤ ਵਿਭਾਗ ਵਲੋਂ ਲਾਏ ਗਏ ਗੁਰੂ ਕੇ ਲੰਗਰ ਵਿੱਚ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਤੇ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਲਕਾ ਧਰਮਕੋਟ ਤੋਂ ਵਿਧਾਇਕ ਸ੍ਰੀ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਬਾਕੀ ਸੰਗਤ ਨਾਲ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ। ਇਸ ਸਮਾਗਮ ਵਿਚ ਪੱਤਰਕਾਰ ਭਾਈਚਾਰਾ, ਪੰਜਾਬ ਸਿਵਲ ਸਕੱਤਰੇਤ-1, ਪੰਜਾਬ ਸਿਵਲ ਸਕੱਤਰੇਤ-2 ਦੇ ਵੱਖ-ਵੱਖ ਵਿਭਾਗਾਂ ਅਤੇ ਪੰਜਾਬ ਵਿਧਾਨ ਸਭਾ ਦੇ ਸਟਾਫ਼ ਸਮੇਤ ਡੀ.ਆਈ.ਪੀ.ਆਰ. ਦੇ ਸੇਵਾਮੁਕਤ ਅਧਿਕਾਰੀਆਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਰ.ਟੀ.ਏ. ਦਫ਼ਤਰ ਦੀ ਅਚਨਚੇਤ ਚੈਕਿੰਗ

0

ਡਰਾਇਵਿੰਗ ਟਰੈਕ ਤੇ ਪੀ.ਆਰ.ਟੀ.ਸੀ. ਦਫ਼ਤਰ ਦੀ ਵੀ ਕੀਤੀ ਚੈਕਿੰਗ, ਕੰਮਕਾਜ ਦਾ ਲਿਆ ਜਾਇਜ਼ਾ
ਕਿਹਾ, ’ਲੋਕਾਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਈਆਂ ਜਾਣ’
ਪੰਜਾਬੀ ਖ਼ਬਰਸਾਰ ਬਿਉਰੋ
ਪਟਿਆਲਾ, 18 ਜਨਵਰੀ:ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਬਾਅਦ ਦੁਪਹਿਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ-ਡੀ ਸਥਿਤ ਸਕੱਤਰ, ਰੀਜਨਲ ਟਰਾਂਸਪੋਰਟ ਅਥਾਰਟੀ ਪਟਿਆਲਾ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਟਰਾਂਸਪੋਰਟ ਮੰਤਰੀ ਨੇ ਨਾਭਾ ਰੋਡ ’ਤੇ ਸਥਿਤ ਆਟੋਮੇਟੇਡ ਡਰਾਇਵਿੰਗ ਟਰੈਕ ਟੈਸਟ ਅਤੇ ਪੀ.ਆਰ.ਟੀ.ਸੀ. ਮੁੱਖ ਦਫ਼ਤਰ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਲਾਲਜੀਤ ਸਿੰਘ ਭੁੱਲਰ ਨੇ ਆਰ.ਟੀ.ਏ. ਦਫ਼ਤਰ ਵਿਖੇ ਆਪਣੇ ਕੰਮਾਂ-ਕਾਰਾਂ ਲਈ ਪੁੱਜੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਦਫ਼ਤਰ ਵਿੱਚ ਕਿਸੇ ਕਿਸਮ ਦੀ ਸ਼ਿਕਾਇਤ ਆਦਿ ਬਾਰੇ ਲੋਕਾਂ ਤੋਂ ਫੀਡਬੈਕ ਹਾਸਲ ਕੀਤੀ। ਕੈਬਨਿਟ ਮੰਤਰੀ ਨੇ ਦਫ਼ਤਰੀ ਅਮਲੇ ਪਾਸੋਂ ਉਨ੍ਹਾਂ ਦੇ ਕੰਮ-ਕਾਜ ਬਾਰੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਅਤੇ ਹਦਾਇਤ ਕੀਤੀ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾਣ ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਖੱਜਲਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਟਰਾਂਸਪੋਰਟ ਮੰਤਰੀ ਨੇ ਡਰਾਇਵਿੰਗ ਟਰੈਕ ਅਤੇ ਆਰ.ਟੀ.ਏ. ਦਫ਼ਤਰ ਵਿਖੇ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨ ਦੇ ਸਖ਼ਤ ਸੁਨੇਹੇ ਤੋਂ ਜਾਣੂ ਕਰਵਾਉਂਦਿਆਂ ਆਦੇਸ਼ ਦਿੱਤੇ ਕਿ ਕੋਈ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ ਅਤੇ ਲੋਕਾਂ ਨੂੰ ਖੱਜਲ ਖੁਆਰ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।ਲਾਲਜੀਤ ਸਿੰਘ ਭੁੱਲਰ ਨੇ ਆਰ.ਟੀ.ਏ. ਅਤੇ ਡਰਾਇਵਿੰਗ ਟਰੈਕ ਦੇ ਦਫ਼ਤਰੀ ਅਮਲੇ ਤੋਂ ਉਨ੍ਹਾਂ ਵੱਲੋਂ ਕੀਤੇ ਜਾਂਦੇ ਕੰਮ, ਜਿਵੇਂ ਨਵੀਆਂ ਆਰ.ਸੀਜ਼, ਟਰੱਕਾਂ ਦੇ ਪਰਮਿਟ, ਰਿਨਿਊਲ ਤੇ ਡਰਾਇਵਿੰਗ ਲਾਇਸੈਂਸ ਆਦਿ ਦੇ ਕੰਮਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਹਾਇਕ ਆਰ.ਟੀ.ਏ. ਸ਼ਾਮ ਲਾਲ ਤੇ ਹੋਰ ਕਰਮਚਾਰੀਆਂ ਨੂੰ ਹਦਾਇਤ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਸਮੇਂ ਦੇ ਨਾਲ-ਨਾਲ ਆਪਣੇ ਆਪ ਨੂੰ ਅਪਡੇਟ ਰੱਖਣ। ਇਸ ਤੋਂ ਬਾਅਦ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇੱਥੇ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਦਾ ਨਿਰੀਖਣ ਕੀਤਾ ਅਤੇ ਡਰਾਈਵਰ-ਕੰਡਕਟਰ ਟ?ਰੇਨਿੰਗ ਸਕੂਲ, ਟਾਇਰ ਪਲਾਂਟ ਅਤੇ ਬੱਸ ਬਾਡੀ ਫੈਬਰੀਕੇਸ਼ਨ ਸੈਲ ਦਾ ਉਚੇਚੇ ਤੌਰ ’ਤੇ ਜਾਇਜ਼ਾ ਲਿਆ। ਟਰਾਂਸਪੋਰਟ ਮੰਤਰੀ ਨੇ ਪੀ.ਆਰ.ਟੀ.ਸੀ. ਦੇ ਜਨਰਲ ਮੈਨੇਜਰ ਪਰਵੀਨ ਕੁਮਾਰ ਤੇ ਮਨਿੰਦਰਪਾਲ ਸਿੰਘ ਸਿੱਧੂ ਅਤੇ ਕਾਰਜਕਾਰੀ ਇੰਜੀਨੀਅਰ ਜਤਿੰਦਰਪਾਲ ਸਿੰਘ ਗਰੇਵਾਲ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਪੀ.ਆਰ.ਟੀ.ਸੀ. ਅਤੇ ਪਨਬੱਸ ਨੂੰ ਚੋਰ-ਮੋਰੀਆਂ ਬੰਦ ਕਰਕੇ ਵਿੱਤੀ ਤੌਰ ’ਤੇ ਮਜ਼ਬੂਤ ਕੀਤਾ ਜਾ ਰਿਹਾ ਹੈ, ਇਸ ਲਈ ਸਰਕਾਰ ਦੀਆਂ ਹਦਾਇਤਾਂ ’ਤੇ ਪੀ.ਆਰ.ਟੀ.ਸੀ. ਨੂੰ ਬੁਲੰਦੀਆਂ ’ਤੇ ਲਿਜਾਣ ਲਈ ਕੋਈ ਕਮੀ ਬਾਕੀ ਨਾ ਛੱਡੀ ਜਾਵੇ।

ਵਿੱਤ ਮੰਤਰੀ ਵੱਲੋਂ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਅਧਿਆਪਕ ਯੂਨੀਅਨਾਂ ਨਾਲ ਮੀਟਿੰਗਾਂ

0

ਸਿੱਖਿਆ ਅਤੇ ਵਿੱਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਾਇਜ਼ ਮੰਗਾਂ ਬਾਰੇ ਰਿਪੋਰਟ ਤਿਆਰ ਕਰਨ ਦੇ ਦਿੱਤੇ ਨਿਰਦੇਸ਼
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 18 ਜਨਵਰੀ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ, ਪੰਜਾਬ ਸਟੇਟ ਏਡਿਡ ਸਕੂਲਜ਼ ਟੀਚਰਜ਼ ਐਂਡ ਅਦਰ ਇੰਪਲਾਈਜ਼ ਯੂਨੀਅਨ ਅਤੇ 3704 ਅਧਿਆਪਿਕ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨਾਲ ਕਰੀਬ ਡੇਢ ਘੰਟੇ ਤੱਕ ਚੱਲੀਆਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਅਧਿਆਪਕ ਜਥੇਬੰਦੀਆਂ ਦੀਆਂ ਮੰਗਾਂ ਅਤੇ ਮੁੱਦਿਆਂ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਤਨਖਾਹਾਂ, ਪੈਨਸ਼ਨ ਅਤੇ ਤਬਾਦਲਿਆਂ ਨਾਲ ਸਬੰਧਤ ਸਨ, ਨੂੰ ਧੀਰਜ ਨਾਲ ਸੁਣਿਆ। ਇਸ ਦੌਰਾਨ ਉਨ੍ਹਾਂ ਵਿੱਤ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਅਧਿਆਪਕ ਯੂਨੀਅਨਾਂ ਦੇ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਇੰਨ੍ਹਾਂ ਨੂੰ ਤੁਰੰਤ । ਇਸ ਮੌਕੇ ਵਿੱਤ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਯੂਨੀਅਨ ਆਗੂਆਂ ਵੱਲੋਂ ਉਠਾਈਆਂ ਮੰਗਾਂ ਸਬੰਧੀ ਵਿਸਥਾਰਤ ਰਿਪੋਰਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਯੂਨੀਅਨ ਆਗੂਆਂ ਨਾਲ ਲੋੜ ਪੈਣ ’ਤੇ ਮੀਟਿੰਗਾਂ ਕਰਨ ਤਾਂ ਜੋ ਜਾਇਜ਼ ਮੰਗਾਂ ਦਾ ਢੁੱਕਵਾਂ ਹੱਲ ਕੀਤਾ ਜਾ ਸਕੇ। ਸ. ਚੀਮਾ ਨੇ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ ਇਨ੍ਹਾਂ ਮੰਗਾਂ ਨਾਲ ਸਬੰਧਤ ਵਿੱਤੀ ਪ੍ਰਭਾਵ ਬਾਰੇ ਰਿਪੋਰਟ ਤਿਆਰ ਕਰਨ ਲਈ ਵੀ ਕਿਹਾ। ਮੀਟਿੰਗਾਂ ਦੌਰਾਨ ਯੂਨੀਅਨਾਂ ਨੇ ਵਿੱਤ ਮੰਤਰੀ ਨੂੰ ਮੰਗ-ਪੱਤਰ ਵੀ ਸੌਂਪੇ ਗਏ। ਸ. ਚੀਮਾ ਨੇ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਨਵੀਆਂ ਬੁਲੰਦੀਆਂ ’ਤੇ ਲਿਜਾਣ ਲਈ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਹਰ ਵਿਦਿਆਰਥੀ ਨੂੰ ਮਿਆਰੀ ਸਿੱਖਿਆ ਦੇਣ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਤਨ-ਮਨ ਨਾਲ ਸਮਰਥਨ ਕਰਨ।

ਵਰਦਾਨ ਸਾਬਿਤ ਹੋ ਰਿਹਾ ਆਰ.ਬੀ.ਐਸ.ਕੇ. ਪ੍ਰੋਗਰਾਮ

0

ਫੋਰਟਿਸ ਹਸਪਤਾਲ ਵਿਖੇ ਦਿਲ ਵਿੱਚ ਸੁਰਾਖ ਦਾ ਆਪ੍ਰੇਸ਼ਨ ਕਰਵਾਉਣ ਵਾਲੇ ਬੱਚੇ ਬਿਲਕੁੱਲ ਤੰਦਰੁਸਤ
ਨਥਾਣਾ ਸਿਹਤ ਵਿਭਾਗ ਦੀ ਟੀਮ ਨੇ ਕੀਤੀ ਸੀ ਦਿਲ ਦੇ ਰੋਗ ਦੀ ਪਛਾਣ
ਪੰਜਾਬੀ ਖ਼ਬਰਸਾਰ ਬਿਉਰੋ
ਨਥਾਣਾ, 18 ਜਨਵਰੀ: ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ (ਆਰ.ਬੀ.ਐਸ.ਕੇ.) ਪ੍ਰੋਗਰਾਮ ਅਧੀਨ ਸਿਹਤ ਵਿਭਾਗ ਬਲਾਕ ਨਥਾਣਾ ਦੇ ਜਿਨ੍ਹਾਂ ਦੋ ਬੱਚਿਆਂ ਦੇ ਦਿਲ ਵਿੱਚ ਸੁਰਾਖ ਦਾ ਫੌਰਟਿਸ ਹਸਪਤਾਲ ਮੁਹਾਲੀ ਵਿਖੇ ਮੁਫ਼ਤ ਆਪ੍ਰੇਸ਼ਨ ਕਰਵਾਇਆ ਗਿਆ ਸੀ, ਉਹ ਬੱਚੇ ਬਿਲਕੁੱਲ ਤੰਦਰੁਸਤ ਹਨ। ਨਥਾਣਾ ਸਿਹਤ ਵਿਭਾਗ ਦੀ ਟੀਮ ਨੇ ਦੋਵਾਂ ਬੱਚੀਆਂ ਦੀ ਜਾਂਚ ਕਰਦੇ ਹੋਏ ਇਸਦੀ ਪੁਸ਼ਟੀ ਕੀਤੀ। ਦੱਸਣਯੋਗ ਹੈ ਕਿ ਇੱਕ ਬੱਚੇ ਦੀ ਉਮਰ 15 ਸਾਲ ਤੇ ਦੂਜੇ ਬੱਚੇ ਦੀ ਉਮਰ ਢਾਈ ਸਾਲ ਹੈ। ਸੀਨੀਅਰ ਮੈਡੀਕਲ ਅਫ਼ਸਰ ਨਥਾਣਾ ਡਾ. ਸੰਦੀਪ ਸਿੰਗਲਾ ਨੇ ਦੱਸਿਆ ਕਿ ਨਥਾਣਾ ਵਿਖੇ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਪ੍ਰੋਗਰਾਮ ਅਧੀਨ ਦੋ ਟੀਮਾਂ ਕੰਮ ਕਰ ਰਹੀਆਂ ਹਨ, ਦੋ ਸਾਲ ਵਿੱਚ ਇੱਕ ਵਾਰ ਬਲਾਕ ਦੇ ਸਾਰੇ ਸਰਕਾਰੀ ਸਕੂਲ ਅਤੇ ਸਾਲ ਵਿੱਚ ਦੋ ਵਾਰ ਸਾਰੇ ਆਂਗਣਵਾੜੀ ਸੈਂਟਰਾਂ ਤੇ ਜਾ ਕੇ ਬੱਚਿਆਂ ਦਾ ਮੈਡੀਕਲ ਚੈੱਕਅਪ ਕਰਦੀਆਂ ਹਨ। ਇਸ ਦੌਰਾਨ ਉਕਤ ਪ੍ਰੋਗਰਾਮ ਅਧੀਨ ਆਉਣ ਵਾਲੀਆਂ ਸਾਰੀਆਂ ਬੀਮਾਰੀਆਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਪ੍ਰੋਗਰਾਮ ਅਧੀਨ ਡਾ. ਪੂਜਾ ਨੇ ਢਾਈ ਸਾਲਾਂ ਜਸਕੀਰਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਵਾਸੀ ਪੂਹਲੀ ਦੇ ਦਿਲ ਵਿੱਚ ਸੁਰਾਖ ਦੀ ਪਹਿਚਾਣ ਕੀਤੀ ਅਤੇ ਡਾ. ਯੋਗੇਸ਼ ਜੋਸ਼ੀ ਨੇ 15 ਸਾਲਾਂ ਦੀ ਕੁਲਵੀਰ ਕੌਰ ਪੁੱਤਰੀ ਸਿਕੰਦਰ ਸਿੰਘ ਵਾਸੀ ਚੱਕ ਰਾਮ ਸਿੰਘ ਵਾਲਾ ਦੇ ਦਿਲ ਵਿੱਚ ਸੁਰਾਖ ਹੌਣ ਦੀ ਪਹਿਚਾਣ ਕੀਤੀ। ਦੋਵਾਂ ਬੱਚੀਆਂ ਦਾ ਆਪ੍ਰੇਸ਼ਨ ਉਕਤ ਟੀਮਾਂ ਦੇ ਯਤਨਾਂ ਸਦਕਾ ਮੁਹਾਲੀ ਦੇ ਫੌਰਟਿਸ ਹਸਪਤਾਲ ਵਿੱਚ ਬਿਲਕੁੱਲ ਮੁਫਤ ਕਰਵਾਇਆ ਗਿਆ। ਅੱਜ ਡਾਕਟਰਾਂ ਵੱਲੋਂ ਬੱਚਿਆਂ ਦੀ ਮੈਡੀਕਲ ਜਾਂਚ ਕੀਤੀ ਗਈ ਅਤੇ ਦੱਸਿਆ ਕਿ ਦੋਵੇਂ ਬੱਚੇ ਹੁਣ ਬਿਲਕੁਲ ਠੀਕ ਹਨ। ਕੁਲਵੀਰ ਕੌਰ ਦੇ ਸਕੂਲ (ਸਰਕਾਰੀ ਹਾਈ ਸਕੂਲ, ਚੱਕ ਰਾਮ ਸਿੰਘ ਵਾਲਾ) ਹੈਡ ਮਾਸਟਰ ਰਣਜੀਤ ਸਿੰਘ ਨੇ ਦੱਸਿਆ ਕਿ ਕੁਲਵੀਰ ਕੌਰ ਹੁਣ ਸਕੂਲ ਆ ਰਹੀ ਹੈ ਅਤੇ ਦੂਜੇ ਬੱਚਿਆਂ ਵਾਂਗ ਸਕੂਲ ਦੀ ਹਰ ਗਤੀਵਿਧੀ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਰਹੀ ਹੈ। ਬਲਾਕ ਐਜੂਕੇਟਰ ਰੋਹਿਤ ਜਿੰਦਲ ਨੇ ਦੱਸਿਆ ਕਿ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਪ੍ਰੋਗਰਾਮ ਅਧੀਨ 30 ਦੇ ਕਰੀਬ ਬੀਮਾਰੀਆਂ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਸਿਹਤ ਵਿਭਾਗ ਦੀ ਇਸ ਯੋਜਨਾ ਦਾ ਬਲਾਕ ਵਿੱਚ ਦਰਜਨਾਂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਲਾਭ ਹੋਇਆ ਹੈ, ਲੱਖਾਂ ਰੁਪਏ ਦੀ ਲਾਗਤ ਨਾਲ ਹੌਣ ਵਾਲੇ ਆਪ੍ਰੇਸ਼ਨਾਂ ਨੂੰ ਇਸ ਯੋਜਨਾ ਤਹਿਤ ਵੱਡੇ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਹੋਈ

0

ਰਣਜੀਤ ਸਿੰਘ ਚਰਨਾਰਥਲ ਨੂੰ ਕਾਰਜਕਾਰੀ ਖਜਾਨਚੀ ਨਿਯੁਕਤ ਕੀਤਾ
ਪੰਜਾਬੀ ਖ਼ਬਰਸਾਰ ਬਿਉਰੋ
ਬਰਨਾਲਾ, 18 ਜਨਵਰੀ: ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਡਾ ਦਰਸ਼ਨਪਾਲ ਦੀ ਪ੍ਰਧਾਨਗੀ ਹੇਠ ਤਰਕਸ਼ੀਲ ਭਵਨ ਵਿਖੇ ਹੋਈ। ਜਿਸ ਵਿੱਚ ਸੂਬਾ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ, ਮੀਤ ਪ੍ਰਧਾਨ ਰੇਸ਼ਮ ਸਿੰਘ ਮਿੱਡਾ, ਸੂਬਾ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾ, ਸੂਬਾ ਪ੍ਰੈੱਸ ਅਵਤਾਰ ਸਿੰਘ ਮਹਿਮਾ ਤੋਂ ਇਲਾਵਾ 12 ਜਿਲਿਆਂ ਦੇ ਪ੍ਰਧਾਨ/ ਸਕੱਤਰ ਅਤੇ ਜਿਲ੍ਹਾ ਆਗੂ ਸ਼ਾਮਲ ਹੋਏ। ਮੀਟਿੰਗ ਵਿੱਚ ਸਰਬਸੰਮਤੀ ਨਾਲ ਰਣਜੀਤ ਸਿੰਘ ਚਰਨਾਰਥਲ ਨੂੰ ਕਾਰਜਕਾਰੀ ਸੂਬਾ ਖਜਾਨਚੀ ਨਿਯੁਕਤ ਕੀਤਾ ਗਿਆ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਅਵਤਾਰ ਮਹਿਮਾ ਨੇ ਦੱਸਿਆ ਕਿ 26 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਹਰਿਆਣਾ ਦੇ ਜੀੰਦ ਵਿਖੇ ਕੀਤੀ ਜਾ ਰਹੀ ਕਿਸਾਨ ਮਹਾਂ ਪੰਚਾਇਤ ਵਿੱਚ ਜਥੇਬੰਦੀ ਦੇ ਹਜ਼ਾਰਾਂ ਕਿਸਾਨ, ਨੌਜਵਾਨ ਅਤੇ ਔਰਤਾਂ ਸ਼ਾਮਲ ਹੋਣਗੇ। ਜਲਾਲਾਬਾਦ ਦੇ ਪਿੰਡ ਬੱਗੇ ਕੇ ਵਿਖੇ ਅਬਾਦਕਾਰਾਂ ਦੀ 309 ਏਕੜ ਜਮੀਨ ਜਿਸਨੂੰ ਪੰਜਾਬ ਸਰਕਾਰ ਅਤੇ ਇਲਾਕਾ ਵਧਾਇਕ ਗੋਲਡੀ ਕੰਬੋਜ ਖੋਹਣਾ ਚਾਹੁੰਦੇ ਹਨ, ਨੂੰ ਬਚਾਉਣ ਲਈ ਚੱਲ ਰਹੇ ਮੋਰਚੇ ਅਤੇ ਪਟਿਆਲਾ ਜਿਲ੍ਹੇ ਅੰਦਰ ਪਿੰਡ ਪਹਾੜਪੁਰ ਵਿੱਚ ਚੱਲ ਰਹੇ ਮੋਰਚੇ ਨੂੰ ਜਿੱਤ ਤੱਕ ਲੜਨ ਲਈ ਮਤਾ ਪਾਸ ਕੀਤਾ ਗਿਆ। ਫਿਰੋਜ਼ਪੁਰ ਜਿਲ੍ਹੇ ਅੰਦਰ ਚੱਲ ਰਹੇ ਬਾਜੇਕੇ ਘੋਲ ਨੂੰ ਜਿੱਤਣ ਲਈ ਆਰ ਪਾਰ ਦੀ ਲੜਾਈ ਸ਼ੁਰੂ ਕਰਨ ਦਾ ਫੈਸਲਾ ਕੀਤਾ, ਜਿਸਦੇ ਲਈ 20 ਜਨਵਰੀ ਨੂੰ ਫਿਰੋਜ਼ਪੁਰ ਵਿਖੇ ਦਿੱਤੇ ਜਾ ਰਹੇ ਧਰਨੇ ਨੂੰ ਸੂਬਾ ਕਮੇਟੀ ਵਲੋਂ ਸਮਰਥਨ ਦਾ ਐਲਾਨ ਕੀਤਾ ਗਿਆ । ਜਿਲ੍ਹਾ ਮਾਨਸਾ ਅੰਦਰ ਮੋਜੋ ਕਲਾਂ ਦੀ ਸਰਪੰਚ ਨੂੰ ਇਨਸਾਫ ਨਾ ਦੇਣ ਤੇ ਮਾਨਸਾ ਪ੍ਰਸ਼ਾਸ਼ਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਸੰਘਰਸ਼ ਨੂੰ ਹਰ ਤਰਾਂ ਨਾਲ ਸਮਰਥਨ ਦਾ ਐਲਾਨ ਕੀਤਾ। ਆਗੂਆਂ ਨੇ ਦੱਸਿਆ ਕਿ ਅਗਲੇ ਦਿਨਾ ਵਿੱਚ ਪੰਜਾਬ ਦੇ ਪਿੰਡ ਪੱਧਰ ਤੱਕ ਮੁਹਿੰਮ ਬਣਾ ਕੇ ਜਥੇਬੰਦੀ ਨੂੰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਫਿਰੋਜ਼ਪੁਰ ਤੋਂ ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਪੋਜੋਕੇ, ਜਿਲ੍ਹਾ ਸਕੱਤਰ ਸੁਰਜੀਤ ਬਜ਼ੀਦਪੁਰ, ਜਿਲ੍ਹਾ ਫਾਜ਼ਿਲਕਾ ਤੋਂ ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਲਾਧੂਕਾ, ਜਰਨਲ ਸਕੱਤਰ ਦੇਸ ਸਿੰਘ ਸੰਤੋਖਾ, ਜਿਲ੍ਹਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਇਕਬਾਲ ਸਿੰਘ ਬਿਸ਼ਨੰਦੀ, ਜਰਨਲ ਸਕੱਤਰ ਗੁਰਜੀਤ ਸਿੰਘ ਅਜਿੱਤਗਿਲ, ਜਿਲ੍ਹਾ ਬਠਿੰਡਾ ਦੇ ਪ੍ਰਧਾਨ ਗੁਰਦਿੱਤ ਸਿੰਘ ਗੁੰਮਟੀ ਕਲਾਂ, ਮੀਤ ਪ੍ਰਧਾਨ ਕਾਕਾ ਸਿੰਘ ਕੋਠਾਗੁਰੂ, ਪ੍ਰੈੱਸ ਸਕੱਤਰ ਬੂਟਾ ਬਾਜਵਾ, ਸਹਿ ਸਕੱਤਰ ਇਕਬਾਲ ਸਿੰਘ ਸਿਰੀਏਵਾਲਾ, ਸ੍ਰੀ ਮੁਕਤਸਰ ਸਾਹਿਬ ਤੋਂ ਜਿਲ੍ਹਾ ਖਜ਼ਾਨਚੀ ਸ਼ਮਸ਼ੇਰ ਸਿੰਘ ਕਬਰਵਾਲਾ, ਜਿਲ੍ਹਾ ਪ੍ਰੈੱਸ ਸਕੱਤਰ ਕੰਵਰਜੀਤ ਸਿੰਘ ਕੋਲਿਆਂ ਵਾਲੀ, ਜਿਲ੍ਹਾ ਪਟਿਆਲਾ ਦੇ ਪ੍ਰਧਾਨ ਗੁਰਮੀਤ ਸਿੰਘ ਦਿਤੂਪੁਰ, ਜਰਨਲ ਸਕੱਤਰ ਅਵਤਾਰ ਕੌਰਜੀਵਾਲਾ, ਮੀਤ ਪ੍ਰਧਾਨ ਹਰਭਜਨ ਸਿੰਘ ਧੂਹੜ, ਜਿਲ੍ਹਾ ਬਰਨਾਲਾ ਦੇ ਪ੍ਰਧਾਨ ਪਵਿੱਤਰ ਸਿੰਘ ਲਾਲੀ, ਜਰਨਲ ਸਕੱਤਰ ਮਨਜੀਤ ਰਾਜ, ਮੀਤ ਪ੍ਰਧਾਨ ਕੁਲਵੰਤ ਸਿੰਘ ਠੀਕਰੀਵਾਲਾ, ਜਿਲ੍ਹਾ ਫਤਿਹਗੜ੍ਹ ਸਾਹਿਬ ਤੋਂ ਜਿਲ੍ਹਾ ਪ੍ਰਧਾਨ ਹਰਨੇਕ ਸਿੰਘ , ਮੀਤ ਪ੍ਰਧਾਨ ਹਰਿੰਦਰ ਸਿੰਘ ਚਰਨਾਰਥਲ, ਜਿਲ੍ਹਾ ਨੌਜਵਾਨ ਆਗੂ ਪਰਮਬੀਰ ਸਿੰਘ ਬਧੌਛੀ ਖੁਰਦ, ਨਿਰਮਲ ਸਿੰਘ , ਜਿਲ੍ਹਾ ਮਾਨਸਾ ਤੋਂ ਜਿਲ੍ਹਾ ਜਰਨਲ ਸਕੱਤਰ ਭਜਨ ਸਿੰਘ ਘੁੰਮਣ, ਜਿਲ੍ਹਾ ਆਗੂ ਰਾਜ ਸਿੰਘ ਗੋਰਖਨਾਥ, ਜਿਲ੍ਹਾ ਗੁਰਦਾਸਪੁਰ ਤੋਂ ਜਿਲ੍ਹਾ ਆਗੂ ਬਚਨ ਸਿੰਘ ਭੰਬੋਈ ਆਦਿ ਤੋਂ ਇਲਾਵਾ ਵੱਡੀ ਗਿਣਤੀ ਆਗੂ ਹਾਜ਼ਰ ਸਨ ।

ਨਹਿਰੂ ਯੁਵਾ ਕੇਦਰ ਮਾਨਸਾ ਵੱਲੋ ਪਿੰਡ ਖਾਰਾ ਵਿੱਚ ਸਿਲਾਈ ਸੈਂਟਰ ਖੋਲਿਆ

0

ਲੜਕੀਆਂ ਨੇ ਆਪਣੀ ਕਾਬਲੀਅਤ ਨਾਲ ਸਮਾਜ ਵਿੱਚ ਵੱਖਰੀ ਪਹਿਚਾਣ ਬਣਾਈ ਹੈ-’ਸਰਬਜੀਤ ਸਿੰਘ
ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ,18 ਜਨਵਰੀ: ਲੜਕੀਆਂ ਨੂੰ ਵੱਖ ਵੱਖ ਕਿਤਾ ਮੁੱਖੀ ਕੋਰਸਾਂ ਦੀ ਸਿਖਲਾਈ ਦੇਣ ਅਤੇ ਉਹਨਾ ਦਾ ਆਰਥਿਕ ਪੱਧਰ ਉੱਚਾ ਚੁੱਕਣ ਹਿੱਤ ਕੀਤੇ ਜਾ ਰਹੇ ਯਤਨਾਂ ਨੁੰ ਜਾਰੀ ਰੱਖਦੇ ਹੋਏ ਨਹਿਰੂ ਯੁਵਾ ਕੇਦਰ ਮਾਨਸਾ ਵੱਲੋ ਬਾਬਾ ਗੁਲਾਬ ਪੁਰੀ ਸਪੋਰਟਸ ਕਲੱਬ ਖਾਰਾ ਦੇ ਸਹਿਯੋਗ ਨਾਲ ਸਿਲਾਈ ਸੈਂਟਰ ਦੀ ਸ਼ੁਰੂਆਤ ਕੀਤੀ ਗਈ। ਸਿਲਾਈ ਸੈਂਟਰ ਦਾ ਉਦਘਾਟਨ ਕਰਦਿਆਂ ਪਿੰਡ ਖਾਰਾ ਦੇ ਸਰਪੰਚ ਗੁਰਦੀਪ ਸਿੰਘ ਅਤੇ ਜਿਲਾ ਯੂਥ ਅਫਸਰ ਸਰਬਜੀਤ ਸਿੰਘ ਨੇ ਕਿਹਾ ਕਿ ਲੜਕੀਆਂ ਵਿੱਚ ਹੁਨਰ ਦੀ ਕੋਈ ਘਾਟ ਨਹੀ ਅਤੇ ਲੜਕੀਆਂ ਹਮੇਸ਼ਾ ਸਕਿਲ ਦੀ ਟ?ਰੇਨਿੰਗ ਪ੍ਰਾਪਤ ਕਰਨ ਵਿੱਚ ਮੋਹਰੀ ਰੋਲ ਅਦਾ ਕਰਦੀਆਂ ਹਨ।ਸਰਪੰਚ ਗੁਰਦੀਪ ਸਿੰਘ ਨੇ ਨਹਿਰੂ ਯੁਵਾ ਕੇਦਰ ਮਾਨਸਾ ਦਾ ਧੰਨਵਾਦ ਕਰਦਿਆਂ ਹਰ ਕਿਸਮ ਦੇ ਸਹਿਯੋਗ ਦਾ ਭਰੋਸਾ ਦਿੱਤਾ। ਜਿਲਾ ਯੂਥ ਅਫਸਰ ਸਰਬਜੀਤ ਸਿੰਘ ਨੇ ਕਿਹਾ ਕਿ ਲੜਕੀਆਂ ਨੁੰ ਸਿਲਾਈ ਕਢਾਈ ਅਤੇ ਕਟਾਈ ਤੋਂ ਇਲਾਵਾ ਸ਼ਖਸ਼ੀਅਤ ਉਸਾਰੀ ਦੇ ਕੈਂਪਾਂ ਵਿੱਚ ਵੀ ਭਾਗ ਲੈਣ ਦਾ ਮੌਕਾ ਮਿਲੇਗਾ ਅਤੇ ਹੋਰ ਰਾਜਾਂ ਵਿੱਚ ਲਗਣ ਵਾਲੇ ਕੌਮੀ ਏਕਤਾ ਕੈਂਪਾਂ ਵਿੱਚ ਵੀ ਭੇਜਿਆ ਜਾਵੇਗਾ।ਇਸ ਮੋਕੇ ਕੋਮੀ ਯੁਵਾ ਹਫਤੇ ਦੋਰਾਨ ਕਿਤਾ ਸਿਖਲਾਈ ਦਿਵਸ ਵੀ ਮਨਾਇਆ ਗਿਆ ਜਿਸ ਵਿੱਚ ਲੜਕੀਆਂ ਵੱਲੋ ਆਪਣੇ ਵੱਲੋਂ ਤਿਆਰ ਸਮਾਨ ਦੀ ਨੁਮਾਇਸ਼ ਵੀ ਲਗਾਈ ਗਈ। ਲੜਕੀਆਂ ਵੱਲੋ ਲਾਈ ਨੁਮਾਇਸ਼ ਵਿੱਚ ਬਾਗ ਲਈ ਜਸਪ੍ਰੀਤ ਕੋਰ,ਚਾਦਰ ਪੇਟਿੰਗ ਲਈ ਲਖਵਿੰਦਰ ਕੌਰ,ਕਰੋਸ਼ੀਆ ਲਈ ਕੋਮਲ ਕੋਰ,ਸਿਲਾਈ ਕਢਾਈ ਦੀ ਫਾਈਲ ਲਈ ਕੁਲਦੀਪ ਕੌਰ,ਕਢਾਈ ਲਈ ਬੇਅੰਤ ਕੋਰ ਅਤੇ ਸ਼ਾਨਦਾਰ ਪਖੀ ਬਣਾਉਣ ਲਈ ਸਨਮਾਨਿਤ ਵੀ ਕੀਤਾ ਗਿਆ।
ਨਹਿਰੂ ਯੁਵਾ ਕੇਦਰ ਮਾਨਸਾ ਦੇ ਲੇਖਾ ਅਤੇ ਪ੍ਰੋਗਰਾਮ ਸੁਪਰਵਾਈਜਰ ਡਾ ਸੰਦੀਪ ਘੰਡ ਨੇ ਕਿਹਾ ਕਿ ਲੜਕੀਆਂ ਨੇ ਹਮੇਸ਼ਾ ਹੀ ਆਪਣੀ ਕਾਬਲੀਅਤ ਨਾਲ ਵੱਖਰੀ ਪਹਿਚਾਣ ਬਣਾਈ ਹੈ। ਉਹਨਾ ਇਸ ਗੱਲੋਂ ਖੁਸ਼ੀ ਪ੍ਰਗਟ ਕੀਤੀ ਕਿ ਲੜਕੀਆਂ ਅਜ ਸਮਾਜ ਦੇ ਹਰ ਖੇਤਰ ਵਿੱਚ ਮੋਹਰੀ ਰੋਲ ਅਦਾ ਕਰ ਰਹੀਆਂ ਹਨ।ਡਾ ਘੰਡ ਨੇ ਪੰਜਾਬ ਸਰਕਾਰ ਅਤੇ ਜਿਲਾ ਪ੍ਰਸਾਸ਼ਨ ਮਾਨਸਾ ਵੱਲੋ ਮਨਾਏ ਜਾ ਰਹੇ ਟਰੇਫਿਕ ਹਫਤੇ ਬਾਰੇ ਬੋਲਦਿਆਂ ਕਿਹਾ ਕਿ ਸਾਨੂੰ ਟਰੇਫਿਕ ਦੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਇਸ ਨਾਲ ਸਾਨੁੰ ਆਪਣੇ ਆਪ ਨੁੰ ਲਾਭ ਹੁੰਦਾ ਹੈ।ਪੁਰੀ ਸਪੋਰਟਸ ਕਲੱਬ ਖਾਰਾ ਦੇ ਪ੍ਰਧਾਨ ਅਤੇ ਯੂਥ ਕਲੱਬਾਂ ਦੇ ਸੀਨੀਅਰ ਆਗੂ ਦੀਦਾਰ ਸਿੰਘ ਨੇ ਸਿਲਾਈ ਸੈਂਟਰ ਖੋਲਣ ਲਈ ਨਹਿਰੂ ਯੁਵਾ ਕੇਦਰ ਦਾ ਧੰਨਵਾਦ ਕੀਤਾ।ਉਹਨਾ ਕਿਹਾ ਕਿ ਉਹਨਾਂ ਵੱਲੋ ਸਰੰਪਚ ਅਤੇ ਹੋਰ ਸਮਾਜਿਕ ਸੰਸਥਾਵਾ ਦੇ ਸਹਿਯੋਗ ਨਾਲ ਸੈਂਟਰ ਦੀ ਸਮਾਪਤੀ ਤੇ ਲੜਕੀਆਂ ਨੁੰ ਸਿਲਾਈ ਮਸ਼ੀਨਾਂ ਦਵਾਈਆਂ ਜਾਣਗੀਆਂ। ਸਰਬਜੀਤ ਕੋਰ ਸਿਲਾਈ ਟੀਚਰ ਦੀ ਅਗਵਾਈ ਇਸ ਸੈਂਟਰ ਵਿੱਚ 25 ਲੜਕੀਆਂ ਸਿਖਲਾਈ ਪ੍ਰਾਪਤ ਕਰ ਰਹੀਆਂ ਹਨ ਅਤੇ ਤਿਨ ਮਹੀਨੇ ਦੀ ਸਿਖਲਾਈ ਤੋਂ ਬਾਅਦ ਸਾਰੀਆਂ ਲੜਕੀਆਂ ਨੁੰ ਸਾਰਟੀਫਿਕੇਟ ਵੀ ਦਿੱਤੇ ਜਾਣਗੇ।ਸਮਾਗਮ ਨੁੰ ਬਾਬਾ ਗੁਲਾਬ ਪੁਰੀ ਡੇਰੇ ਦੇ ਮਹੰਤ ਬਾਬਾ ਪ੍ਰਮਾਨੰਦ ਨੇ ਵੀ ਸੰਬੋਧਨ ਕੀਤਾ।

ਸੀ.ਪੀ.ਐਫ ਕਰਮਚਾਰੀ ਯੂਨੀਅਨ ਪੰਜਾਬ ਵੱਲੋ ਪੰਜਾਬ ਸਰਕਾਰ ਦੇ ਖਿਲਾਫ ਸ਼ੰਘਰਸ਼ਾਂ ਦਾ ਕੀਤਾ ਐਲਾਨ

0

26-01-2023 ਨੂੰ ਟਵਿੱਟਰ ਮੁਹਿੰਮ ਅਤੇ 08-02-2023 ਨੂੰ ਜਿਲ੍ਹਾ ਪੱਧਰ ਤੇ ਮੁੱਖ ਮੰਤਰੀ ਪੰਜਾਬ ਦੇ ਅਰਥੀ ਫੂਕ ਮੁਜ਼ਾਹਰੇ
ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ,18 ਜਨਵਰੀ: ਸੀ ਪੀ ਐਫ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਮੋਰਚਾ ਖੋਲ੍ਹਦੇ ਹੋਏ ਪ੍ਰਭਜੋਤ ਸਿੰਘ ਸੀਨੀਅਰ ਮੀਤ ਪ੍ਰਧਾਨ ਪੰਜਾਬ ਅਤੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਧਰਮਿੰਦਰ ਸਿੰਘ ਹੀਰੇਵਾਲਾ ਨੇ ਕਿਹਾ ਪੰਜਾਬ ਸਰਕਾਰ ਨਾਲ ਨੋਟੀਫਿਕੇਸ਼ਨ ਜਾਰੀ ਹੋਣ ਸਮੇ ਹੋਈ ਮੀਟਿੰਗ ਦੋਰਾਨ ਸਰਕਾਰ ਵੱਲੋਂ ਦੋ ਮਹੀਨੇ ਦੇ ਅੰਦਰ-ਅੰਦਰ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਸੰਬੰਧੀ ਹਦਾਇਤਾਂ ਜਾਰੀ ਕਰਨ ਦਾ ਭਰੋਸਾ ਦਿੱਤਾ ਸੀ ਪਰ ਸਰਕਾਰ ਵੱਲੋ ਕੀਤੇ ਵਾਅਦੇ ਮੁਤਾਬਿਕ ਪੁਰਾਣੀ ਪੈਨਸ਼ਨ ਲਾਗੂ ਕਰਨ ਸੰਬੰਧੀ ਮੁਕੰਮਲ ਹਦਾਇਤਾਂ ਅਜੇ ਵੀ ਜਾਰੀ ਨਹੀਂ ਕੀਤੀਆਂ ਗਈਆਂ। ਜਿਸ ਕਾਰਨ 2004 ਬਾਅਦ ਭਰਤੀ ਸਮੁੱਚੇ ਸੀ.ਪੀ.ਐਫ ਅਧੀਨ ਆਉਂਦੇ 1 ਲੱਖ 70 ਹਜ਼ਾਰ ਮੁਲਾਜ਼ਮਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਹੈ। ਯੂਨੀਅਨ ਦੀ ਹੋਈ ਮੀਟਿੰਗ ਅਨੁਸਾਰ ਯੂਨੀਅਨ ਵੱਲੋਂ ਸਰਕਾਰ ਖ਼?ਲਾਫ਼ ਆਪਣਾ ਰੋਸ਼ ਪ੍ਰਗਟ ਕਰਦਿਆਂ ਮਿਤੀ 26-01-2023 ਨੂੰ ਟਵਿੱਟਰ ਮੁਹਿੰਮ ਚਲਾਈ ਜਾਵੇਗੀ। ਜਿਸ ਵਿੱਚ ਪੰਜਾਬ ਸਰਕਾਰ ਨੂੰ ਵਾਅਦਾ ਯਾਦ ਕਰਵਾਇਆ ਜਾਵੇਗਾ। ਇਸ ਮੌਕੇ ਜਰਨਲ ਸਕੱਤਰ ਲਕਸਵੀਰ ਸਿੰਘ ਨੇ ਕਿਹਾ ਜੇਕਰ ਸਰਕਾਰ ਮੁਕੰਮਲ ਨੋਟੀਫਿਕੇਸ਼ਨ ਜਾਰੀ ਨਹੀਂ ਕਰਦੀ ਮੁਲਾਜ਼ਮਾਂ ਦਾ ਐਨ ਪੀ ਐੱਸ ਬੰਦ ਕਰਕੇ ਜੀ ਪੀ ਐਫ ਖਾਤੇ ਨਹੀਂ ਖੋਲਦੀ ਤਾਂ ਮਿਤੀ 08-02-2023 ਨੂੰ ਪੂਰੇ ਪੰਜਾਬ ਵਿੱਚ ਜਿਲ੍ਹਾ ਪੱਧਰ ਤੇ ਵੱਡੀ ਗਿਣਤੀ ਵਿੱਚ ਵਹੀਕਲ ਮਾਰਚ ਕਰਕੇ ਮੁੱਖ ਮੰਤਰੀ ਪੰਜਾਬ ਦੇ ਅਰਥੀ ਫੂਕ ਮੁਜ਼ਾਹਰੇ ਡੀ.ਸੀ ਦਫ਼ਤਰਾਂ ਦੇ ਬਾਹਰ ਕੀਤੇ ਜਾਣਗੇ।

Our Visitor

1909425