Sunday, May 10, 2026
Home Blog Page 224

ਵਿਦਿਅਕ ਦਸਤਾਵੇਜ਼ਾਂ ਦੀ ਡਿਜੀਟਲ ਵੈਰੀਫਿਕੇਸ਼ਨ ਲਈ “ਈ-ਸਨਦ” ਦੀ ਸ਼ੁਰੂਆਤ ਕਰਨ ਵਾਲਾ ਦੂਜਾ ਸੂਬਾ ਬਣਿਆ ਪੰਜਾਬ

0

👉ਹੁਣ ਲਾਈਨਾਂ ਵਿੱਚ ਲੱਗਣ ਦੀ ਲੋੜ ਨਹੀਂ: ਹੁਣ ਵਿਦਿਅਕ ਦਸਤਾਵੇਜ਼ਾਂ ਦੀ ਹੋਵੇਗੀ ਆਨਲਾਈਨ ਤਸਦੀਕ: ਹਰਜੋਤ ਸਿੰਘ ਬੈਂਸ
Mohali News: ਸੂਬੇ ਦੇ ਵਿਦਿਆਰਥੀਆਂ ਲਈ ਲਾਈਨਾਂ ਵਿੱਚ ਖੜ੍ਹਨ, ਕਾਗਜ਼ੀ ਕਾਰਵਾਈ ਅਤੇ ਹਫ਼ਤਿਆਂ ਦੀ ਲੰਬੀ ਉਡੀਕ ਨੂੰ ਖਤਮ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਵਿਦਿਅਕ ਦਸਤਾਵੇਜ਼ਾਂ ਦੀ ਆਨਲਾਈਨ ਤਸਦੀਕ ਅਤੇ ਪ੍ਰਮਾਣਿਕਤਾ ਲਈ ਡਿਜੀਟਲ ਪਲੇਟਫਾਰਮ “ਈ-ਸਨਦ” ਲਾਂਚ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਇਹ ਡਿਜੀਟਲ ਸੇਵਾ ਸ਼ੁਰੂ ਕਰਨ ਵਾਲਾ ਭਾਰਤ ਦਾ ਦੂਜਾ ਸੂਬਾ ਬਣ ਗਿਆ ਹੈ। ਅੱਜ ਇੱਥੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ “ਈ-ਸਨਦ” ਸੇਵਾ ਦੀ ਸ਼ੁਰੂਆਤ ਨਾਲ ਬੋਰਡ ਦੇ ਮੌਜੂਦਾ ਤੇ ਸਾਬਕਾ ਵਿਦਿਆਰਥੀ ਵਿਸਥਾਰਤ ਅੰਕ-ਸੂਚੀ (ਡੀ.ਐਮ.ਸੀ) ਅਤੇ ਸਰਟੀਫਿਕੇਟਾਂ ਦੀ ਆਨਲਾਈਨ ਤਸਦੀਕ ਹੁਣ ਕੁੱਝ ਹੀ ਦਿਨਾਂ ਵਿੱਚ ਕਰਵਾ ਸਕਦੇ ਹਨ, ਜਿਸ ਲਈ ਪਹਿਲਾਂ 40-45 ਦਿਨ ਲੱਗਦੇ ਸਨ।

ਇਹ ਵੀ ਪੜ੍ਹੋ ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਵਿੱਚ ਲੋਕ ਮਿਲਣੀ

ਸਰਕਾਰ ਮੁਤਾਬਕ ਇਸ ਕਦਮ ਨਾਲ ਪੰਜਾਬ ਸਕੂਲ ਬੋਰਡ ਤੋਂ ਹਰ ਸਾਲ ਪਾਸ ਹੋਣ ਵਾਲੇ ਹਜ਼ਾਰਾਂ ਵਿਦਿਆਰਥੀਆਂ ਨੂੰ ਲਾਭ ਮਿਲੇਗਾ ਅਤੇ ਬੋਰਡ ਵੱਲੋਂ ਜਾਰੀ ਕੀਤੇ ਜਾਣ ਵਾਲੇ ਸਰਟੀਫਿਕੇਟਾਂ ਦੀ ਭਰੋਸੇਯੋਗਤਾ ਵਧੇਗੀ ਅਤੇ ਉਚੇਰੀ ਸਿੱਖਿਆ, ਰੋਜ਼ਗਾਰ ਅਤੇ ਵਿਦੇਸ਼ ਵਾਸਤੇ ਤੇਜ਼ੀ ਨਾਲ ਤਸਦੀਕ ਯਕੀਨੀ ਬਣੇਗੀ। ਇਹ ਡਿਜੀਟਸ ਸੇਵਾ ਦੀ ਸ਼ੁਰੂਆਤ ਕਰਨ ਬਾਅਦ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਸਹੂਲਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੌਜੂਦਾ ਅਤੇ ਸਾਬਕਾ ਵਿਦਿਆਰਥੀਆਂ ਲਈ ਉਪਲਬਧ ਹੈ ਜਿਨ੍ਹਾਂ ਨੂੰ ਸਿੱਖਿਆ ਬੋਰਡ ਵੱਲੋਂ ਜਾਰੀ ਮਾਰਕ-ਸ਼ੀਟਾਂ ਅਤੇ ਸਰਟੀਫਿਕੇਟਾਂ ਦੀ ਉਚੇਰੀ ਸਿੱਖਿਆ, ਰੋਜ਼ਗਾਰ, ਪੇਸ਼ੇਵਰ ਲੋੜਾਂ ਅਤੇ ਵਿਦੇਸ਼ਾਂ ਵਿੱਚ ਤਸਦੀਕ ਕਰਵਾਉਣ ਦੀ ਲੋੜ ਹੋਵੇ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ “ਈ-ਸਨਦ” ਨੂੰ ਲਾਗੂ ਕਰਨ ਵਾਲਾ ਭਾਰਤ ਦਾ ਦੂਜਾ ਸੂਬਾ ਬਣ ਗਿਆ ਹੈ, ਜੋ ਕਿ ਬੋਰਡ ਦੀ ਡਿਜੀਟਲ ਗਵਰਨੈਂਸ ਅਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ ਅਤੇ ਇਸਦੇ ਵਿਦਿਅਕ ਸਰਟੀਫਿਕੇਟਾਂ ਦੀ ਵਿਸ਼ਵਵਿਆਪੀ ਭਰੋਸੇਯੋਗਤਾ ਨੂੰ ਵਧਾਉਂਦਾ ਹੈ।

ਇਹ ਵੀ ਪੜ੍ਹੋ Canada ਦੇ Abbotsford ਸ਼ਹਿਰ ਵਿਚ ਪੰਜਾਬੀ ਨੌਜਵਾਨ ਦਾ ਗੋ+ਲੀ+ਆਂ ਮਾਰ ਕੇ ਕ+ਤ+ਲ, ਗੈਂਗਵਾਰ ਦਾ ਖ਼ਦਸਾ

ਸਿੱਖਿਆ ਮੰਤਰੀ ਨੇ ਕਿਹਾ ਕਿ ਬੋਰਡ ਨਾਲ ਸਬੰਧਤ ਸਕੂਲਾਂ ਤੋਂ ਸਾਲਾਨਾ ਪਾਸ ਹੋਣ ਵਾਲੇ ਲਗਭਗ 3 ਲੱਖ ਵਿਦਿਆਰਥੀਆਂ ਅਤੇ ਪਿਛਲੇ ਸਾਲਾਂ ਦੇ ਪਾਸ-ਆਊਟ ਵਿਦਿਆਰਥੀ ਹੁਣ ਇਸ ਸੇਵਾ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਈ-ਸਨਦ ਤਹਿਤ, ਬੋਰਡ ਵੱਲੋਂ ਆਪਣੇ ਰਿਕਾਰਡਾਂ ਮੁਤਾਬਕ ਦਸਤਾਵੇਜ਼ਾਂ ਦੀ ਡਿਜੀਟਲ ਤੌਰ ‘ਤੇ ਤਸਦੀਕ ਕੀਤੀ ਜਾਂਦੀ ਹੈ ਅਤੇ ਉਹਨਾਂ ਨੂੰ ਵਿਦੇਸ਼ ਮੰਤਰਾਲੇ (ਐਮ.ਈ.ਏ.) ਰਾਹੀਂ ਪ੍ਰਮਾਣਿਤ ਕੀਤਾ ਜਾਂਦਾ ਹੈ। ਇਹ ਸੇਵਾ ਹੇਗ ਕਨਵੈਨਸ਼ਨ ਦੇਸ਼ਾਂ (ਅਪੋਸਟਿਲ) ਅਤੇ ਗੈਰ-ਹੇਗ ਦੇਸ਼ਾਂ (ਐਮ.ਈ.ਏ. ਦੇ ਨਾਲ ਨਾਲ ਦੂਤਾਵਾਸ ਤਸਦੀਕ, ਜੇਕਰ ਲੋੜ ਹੋਵੇ ਤਾਂ) ਨੂੰ ਕਵਰ ਕਰਦੀ ਹੈ।ਸ. ਬੈਂਸ ਨੇ ਕਿਹਾ ਕਿ ਇਸ ਸੇਵਾ ਦੀ ਸ਼ੁਰੂਆਤ ਨਾਲ ਹਰ ਸਾਲ ਹਜ਼ਾਰਾਂ ਮੌਜੂਦਾ ਅਤੇ ਸਾਬਕਾ ਵਿਦਿਆਰਥੀਆਂ ਨੂੰ ਲਾਭ ਮਿਲੇਗਾ ਅਤੇ ਇਸ ਨਾਲ ਸੇਵਾ ਪ੍ਰਦਾਨ ਕਰਨ ਦੀ ਸਮਾਂ-ਸੀਮਾ ਨੂੰ 40-45 ਦਿਨਾਂ ਤੋਂ ਘਟਾ ਕੇ ਮਹਿਜ਼ ਕੁਝ ਦਿਨਾਂ ਤੱਕ ਕਰ ਦਿੱਤਾ ਗਿਆ ਹੈ, ਜਿਸ ਨਾਲ ਵਧੇਰੇ ਕੁਸ਼ਲਤਾ, ਪਾਰਦਰਸ਼ਤਾ ਅਤੇ ਨਿਰਵਿਘਨ ਸਹੂਲਤਾਂ ਨੂੰ ਯਕੀਨੀ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ ਸਰਪੰਚ ਜਰਮਲ ਸਿੰਘ ਕ+ਤ+ਲ ਕਾਂਡ; ਦੋਨੋਂ ਮੁੱਖ ਸ਼ੂਟਰ ਛੱਤੀਸਗੜ੍ਹ ਤੋਂ ਗ੍ਰਿਫਤਾਰ, 5 ਹੋਰ ਹਿਰਾਸਤ ਵਿਚ ਲਏ

ਸਰਟੀਫਿਕੇਟ ਵੈਰੀਫਿਕੇਸ਼ਨ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਬਿਨੈਕਾਰਾਂ ਦੀ ਸਹੂਲਤ ਲਈ, ਈ-ਸਨਦ ਪੋਰਟਲ ਦਾ ਲਿੰਕ, ਆਨਲਾਈਨ ਭੁਗਤਾਨ ਗੇਟਵੇਅ ਅਤੇ ਅਰਜ਼ੀ ਸਬੰਧੀ ਪੜਾਅ-ਦਰ-ਪੜਾਅ ਜਾਣਕਾਰੀ ਬੋਰਡ ਦੀ ਅਧਿਕਾਰਤ ਵੈੱਬਸਾਈਟ (www.pseb.ac.in) ਉਤੇ ਉਪਲਬਧ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੀ ਪ੍ਰਕਿਰਿਆ ਪੂਰੀ ਤਰ੍ਹਾਂ ਆਨਲਾਈਨ ਅਤੇ ਕਾਗਜ਼ ਰਹਿਤ ਹੈ। ਇਸ ਸੇਵਾ ਲਈ ਬੋਰਡ ਦੇ ਮੁੱਖ ਦਫ਼ਤਰ ਆਉਣ ਦੀ ਕੋਈ ਲੋੜ ਨਹੀਂ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਵਿੱਚ ਲੋਕ ਮਿਲਣੀ

0

👉ਲੋਕਾਂ ਨਾਲ ਸਿੱਧਾ ਸੰਵਾਦ ਪਾਰਦਰਸ਼ੀ ਤੇ ਜਵਾਬਦੇਹ ਸ਼ਾਸਨ ਦੀ ਕੁੰਜੀ: ਭਗਵੰਤ ਸਿੰਘ ਮਾਨ
Jalandhar News: ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਵਿੱਚ ਲੋਕ ਮਿਲਣੀ ਰਾਹੀਂ ਵੱਖ—ਵੱਖ ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਧੀਰਜ ਨਾਲ ਸੁਣਿਆ। ਅਜਿਹੀ ਸਿੱਧੀ ਗੱਲਬਾਤ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਦਾ ਧੁਰਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਫ਼ਤ ਬਿਜਲੀ ਅਤੇ ਵੱਡੇ ਪੱਧਰ ਉੱਤੇ ਰੋਜ਼ਗਾਰ ਤੋਂ ਲੈ ਕੇ ਸਿਹਤ ਸੰਭਾਲ ਅਤੇ ਸਿੱਖਿਆ ਸੁਧਾਰਾਂ ਤੱਕ ਨਿਰੰਤਰ ਲੋਕ—ਪੱਖੀ ਪਹਿਲਕਦਮੀਆਂ ਆਮ ਪਰਿਵਾਰਾਂ ਉੱਤੇ ਬੋਝ ਨੂੰ ਲਗਾਤਾਰ ਘਟਾ ਰਹੀਆਂ ਹਨ ਅਤੇ ਪੰਜਾਬ ਨੂੰ ਦੇਸ਼ ਵਿੱਚ ਮੋਹਰੀ ਸੂਬੇ ਵਜੋਂ ਆਪਣੀ ਸਥਿਤੀ ਮੁੜ ਪ੍ਰਾਪਤ ਕਰਨ ਦੇ ਰਾਹ ਉੱਪਰ ਮਜ਼ਬੂਤੀ ਨਾਲ ਅੱਗੇ ਵਧਾ ਰਹੀਆਂ ਹਨ।ਜਲੰਧਰ ਦੇ ਵੱਖ—ਵੱਖ ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਮਿਲਣੀਆਂ ਸ਼ਾਸਨ ਦਾ ਇਕ ਨਿਯਮਤ ਹਿੱਸਾ ਹੋਣਗੀਆਂ ਕਿਉਂਕਿ ਇਹ ਸਰਕਾਰ ਨੂੰ ਜ਼ਮੀਨੀ ਹਕੀਕਤਾਂ ਨੂੰ ਸਮਝਣ ਅਤੇ ਜਨਤਕ ਸ਼ਿਕਾਇਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਵਿੱਚ ਮਦਦ ਕਰਦੀਆਂ ਹਨ। ਮੁੱਖ ਮੰਤਰੀ ਨੇ ਕਿਹਾ, “ਇਨ੍ਹਾਂ ਲੋਕ ਮਿਲਣੀਆਂ ਦਾ ਮੂਲ ਉਦੇਸ਼ ਪੂਰੀ ਪ੍ਰਕਿਰਿਆ ਨੂੰ ਸੁਚਾਰੂ ਬਣਾ ਕੇ ਲੋਕਾਂ ਨੂੰ ਦਰਪੇਸ਼ ਮੁੱਦਿਆਂ ਨੂੰ ਹੱਲ ਕਰਨਾ ਹੈ, ਜਿਸ ਨਾਲ ਸੂਬੇ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਮਿਲੇਗਾ। ਸਾਡੀ ਸਰਕਾਰ ਹਰੇਕ ਨਾਗਰਿਕ ਨੂੰ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਜਵਾਬਦੇਹ ਸ਼ਾਸਨ ਮੁਹੱਈਆ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਉਣ ਲਈ ਸਖ਼ਤ ਯਤਨ ਕਰ ਰਹੀ ਹੈ।

ਇਹ ਵੀ ਪੜ੍ਹੋ ਸਰਪੰਚ ਜਰਮਲ ਸਿੰਘ ਕ+ਤ+ਲ ਕਾਂਡ; ਦੋਨੋਂ ਮੁੱਖ ਸ਼ੂਟਰ ਛੱਤੀਸਗੜ੍ਹ ਤੋਂ ਗ੍ਰਿਫਤਾਰ, 5 ਹੋਰ ਹਿਰਾਸਤ ਵਿਚ ਲਏ

ਉਨ੍ਹਾਂ ਕਿਹਾ, “ਅਸੀਂ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਾਂ। ਉਹ ਦਿਨ ਦੂਰ ਨਹੀਂ, ਜਦੋਂ ਇਨ੍ਹਾਂ ਨਿਰੰਤਰ ਯਤਨਾਂ ਸਦਕਾ ਪੰਜਾਬ ਇਕ ਵਾਰ ਫਿਰ ਦੇਸ਼ ਵਿੱਚ ਮੋਹਰੀ ਸੂਬੇ ਵਜੋਂ ਉਭਰੇਗਾ।”ਆਪਣੀ ਸਰਕਾਰ ਦੇ ਚਿਰਕਾਲੀ ਦ੍ਰਿਸ਼ਟੀਕੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ‘ਰੰਗਲਾ ਪੰਜਾਬ’ ਬਣਾਉਣ ਲਈ ਵਿਆਪਕ ਯੋਜਨਾ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ “ਪਿਛਲੇ ਮੁੱਖ ਮੰਤਰੀ ਆਪਣੇ ਮਹਿਲ ਤੱਕ ਸੀਮਤ ਰਹੇ ਪਰ ਮੈਂ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਸੂਬੇ ਦੇ ਹਰ ਕੋਨੇ—ਕੋਨੇ ਦਾ ਦੌਰਾ ਕਰ ਰਿਹਾ ਹਾਂ। ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ ਤਾਂ ਜੋ ਵਿਕਾਸ ਅਤੇ ਖ਼ੁਸ਼ਹਾਲੀ ਨੂੰ ਹੋਰ ਗਤੀ ਮਿਲੇ।”ਮੁੱਖ ਮੰਤਰੀ ਨੇ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨਾ ਅਤੇ ਸੰਪੂਰਨ ਵਿਕਾਸ ਲਈ ਰਣਨੀਤੀ ਤਿਆਰ ਕਰਨਾ ਹੈ। ਉਨ੍ਹਾਂ ਕਿਹਾ, “ਇਸ ਪ੍ਰੋਗਰਾਮ ਦਾ ਦੇਸ਼ ਭਰ ਵਿੱਚ ਕੋਈ ਸਾਨੀ ਨਹੀਂ। ਕੋਈ ਹੋਰ ਸੂਬਾ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਦਰਵਾਜ਼ੇ ਉੱਤੇ ਜਾ ਕੇ ਹੱਲ ਕਰਨ ਲਈ ਇੰਨਾ ਸਮਾਂ ਨਹੀਂ ਕੱਢਦੀ। ਲੋਕ ਮਿਲਣੀਆਂ ਨਾ ਸਿਰਫ਼ ਜਨਤਕ ਮੁੱਦਿਆਂ ਦੇ ਜਲਦੀ ਹੱਲ ਨੂੰ ਯਕੀਨੀ ਬਣਾਉਂਦੀਆਂ ਹਨ, ਸਗੋਂ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਵਿੱਚ ਵੀ ਮਦਦਗਾਰ ਹਨ।”

ਇਹ ਵੀ ਪੜ੍ਹੋ ਨਗਰ ਨਿਗਮ ਚੋਣਾਂ; Raja Warring ਦੇ ਬਿਆਨ ਤੋਂ ਬਾਅਦ Bathinda ‘ਚ ਬਾਗੀ ਕੌਸਲਰਾਂ ਨੂੰ ਟਿਕਟ ਮਿਲਣ ‘ਤੇ ਲੱਗਿਆ ਸਵਾਲੀਆਂ ਨਿਸ਼ਾਨ!

ਇਸ ਨੂੰ ਮੌਜੂਦਾ ਜ਼ਰੂਰਤਾਂ ਦੇ ਅਨੁਕੂਲ ਇਕ ਲੋਕ—ਪੱਖੀ ਪਹਿਲਕਦਮੀ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਮਿਲਣੀ ਨਾਗਰਿਕਾਂ ਨੂੰ ਉਨ੍ਹਾਂ ਦੇ ਰੋਜ਼ਾਨਾ ਦੇ ਕੰਮ ਨੂੰ ਆਸਾਨੀ ਨਾਲ ਕਰਨ ਵਿੱਚ ਸਹਾਇਤਾ ਕਰਦੀ ਹੈ ਅਤੇ ਚੰਗੇ ਸ਼ਾਸਨ ਨੂੰ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ, “ਇਹ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦਗਾਰ ਹੈ ਅਤੇ ਪ੍ਰਸ਼ਾਸਨ ਨੂੰ ਜ਼ਮੀਨੀ ਹਕੀਕਤਾਂ ਦੀ ਸਪੱਸ਼ਟ ਸਮਝ ਪ੍ਰਦਾਨ ਕਰਦੀ ਹੈ। ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਲੋਕਾਂ ਦੇ ਦਰਵਾਜ਼ਿਆਂ ਉੱਤੇ ਪਹੁੰਚੇ। ਅਸੀਂ ਵਿਕਾਸ ਨੂੰ ਤੇਜ਼ ਕਰਨ ਅਤੇ ਖ਼ੁਸ਼ਹਾਲੀ ਵਧਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਾਂ।”ਮੁੱਖ ਲੋਕ—ਪੱਖੀ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 90 ਪ੍ਰਤੀਸ਼ਤ ਘਰਾਂ ਨੂੰ ਬਿਜਲੀ ਮੁਫ਼ਤ ਮਿਲ ਰਹੀ ਹੈ, ਜਿਸ ਨਾਲ ਪਰਿਵਾਰਾਂ ਉੱਤੇ ਵਿੱਤੀ ਦਬਾਅ ਕਾਫ਼ੀ ਹੱਦ ਤੱਕ ਘੱਟ ਗਿਆ ਹੈ। ਉਨ੍ਹਾਂ ਕਿਹਾ, “63,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫਾਰਸ਼ ਜਾਂ ਭ੍ਰਿਸ਼ਟਾਚਾਰ ਦੇ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।” ਉਨ੍ਹਾਂ ਕਿਹਾ ਕਿ ਸਰਕਾਰ ਨੇ 17 ਟੌਲ ਪਲਾਜ਼ਾ ਵੀ ਬੰਦ ਕਰ ਦਿੱਤੇ ਹਨ, ਜਿਸ ਨਾਲ ਆਮ ਆਦਮੀ ਨੂੰ ਟੌਲ ਫੀਸਾਂ ਵਿੱਚ ਰੋਜ਼ਾਨਾ ਲਗਪਗ 64 ਲੱਖ ਰੁਪਏ ਦੀ ਬੱਚਤ ਹੁੰਦੀ ਹੈ।ਸਿਹਤ ਸੰਭਾਲ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਭਰ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜੋ ਮੁਫ਼ਤ ਇਲਾਜ ਅਤੇ ਦਵਾਈਆਂ ਪ੍ਰਦਾਨ ਕਰਦੇ ਹਨ।

ਇਹ ਵੀ ਪੜ੍ਹੋ ਧੀਆਂ ਹਰ ਖੇਤਰ ਵਿਚ ਮਾਰ ਰਹੀਆਂ ਨੇ ਮੱਲਾਂ-ਗੁਰਮੀਤ ਸਿੰਘ ਖੁੱਡੀਆਂ

ਉਨ੍ਹਾਂ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਜਲਦੀ ਸ਼ੁਰੂ ਕੀਤੀ ਜਾਵੇਗੀ, ਜਿਸ ਨਾਲ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਸੰਭਵ ਹੋ ਸਕੇਗਾ। ਸਿੱਖਿਆ ਖੇਤਰ ਵਿੱਚ ਵੀ ਕ੍ਰਾਂਤੀਕਾਰੀ ਕਦਮ ਚੁੱਕੇ ਗਏ ਹਨ, ਜਿਨ੍ਹਾਂ ਨੇ ਰਾਸ਼ਟਰੀ ਪੱਧਰ *ਤੇ ਸ਼ਲਾਘਾ ਖੱਟੀ ਹੈ।”ਉਨ੍ਹਾਂ ਅੱਗੇ ਕਿਹਾ ਕਿ 118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ, ਜੋ ਗ਼ਰੀਬ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਲੜਕੀਆਂ ਲਈ ਮੁਫ਼ਤ ਬੱਸ ਸੇਵਾ ਇਹ ਯਕੀਨੀ ਬਣਾਉਂਦੀ ਹੈ ਕਿ ਕੋਈ ਵੀ ਲੜਕੀ ਸਿੱਖਿਆ ਤੋਂ ਵਾਂਝੀ ਨਾ ਰਹੇ। ਹਥਿਆਰਬੰਦ ਬਲਾਂ ਵਿੱਚ ਦਾਖ਼ਲੇ ਅਤੇ ਨੀਟ, ਜੇ.ਈ.ਈ., ਸੀ.ਐਲ.ਏ.ਟੀ., ਅਤੇ ਐਨ.ਆਈ.ਐਫ.ਟੀ. ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਵੀ ਦਿੱਤੀ ਜਾ ਰਹੀ ਹੈ।”ਸਿੱਖਿਆ ਖ਼ੇਤਰ ਵਿਚਲੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਲਈ ਕੁਆਲੀਫਾਈ ਕੀਤਾ, ਜਦੋਂ ਕਿ 44 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸਡ ਅਤੇ 848 ਵਿਦਿਆਰਥੀਆਂ ਨੇ ਨੀਟ ਪਾਸ ਕੀਤਾ। ਉਨ੍ਹਾਂ ਅੱਗੇ ਕਿਹਾ, “ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਉਨ੍ਹਾਂ ਦੇ ਅਧਿਆਪਨ ਹੁਨਰ ਨੂੰ ਅਪਗ੍ਰੇਡ ਕਰਨ ਲਈ ਵਿਸ਼ਵ ਪ੍ਰਸਿੱਧ ਸੰਸਥਾਵਾਂ ਵਿੱਚ ਭੇਜਿਆ ਗਿਆ ਹੈ। ਸਾਡੀ ਸਰਕਾਰ ਦੁਆਰਾ ਬਣਾਈ ਗਈ ਸੜਕ ਸੁਰੱਖਿਆ ਫੋਰਸ ਦੀ ਦੇਸ਼ ਭਰ ਵਿੱਚ ਅਤੇ ਸੰਸਦ ਵਿੱਚ ਵੀ ਸ਼ਲਾਘਾ ਹੋਈ ਹੈ।”ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Canada ਦੇ Abbotsford ਸ਼ਹਿਰ ਵਿਚ ਪੰਜਾਬੀ ਨੌਜਵਾਨ ਦਾ ਗੋ+ਲੀ+ਆਂ ਮਾਰ ਕੇ ਕ+ਤ+ਲ, ਗੈਂਗਵਾਰ ਦਾ ਖ਼ਦਸਾ

Abbotsford (Canada): ਕੈਨੇਡਾ (Canada) ਦੇ ਐਬਟਸਫ਼ੋਰਡ (Abbotsford) ਸ਼ਹਿਰ ਦੇ ਵਿੱਚ ਇੱਕ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਖ਼ਬਰ ਮਿਲੀ ਹੈ। ਇਸ ਵਾਰਦਾਤ ਨੂੰ ਉਸ ਸਮੇਂ ਅੰਜ਼ਾਮ ਦਿੱਤਾ ਗਿਆ ਜਦਕਿ ਨਵਪ੍ਰੀਤ ਸਿੰਘ ਧਾਲੀਵਾਲ ਦਾ ਨੌਜਵਾਨ ਆਪਣੇ ਘਰ ਦੇ ਵਿਚ ਹੀ ਸੀ। ਹਮਲਾਵਾਰ ਇੱਕ ਕਾਰ ‘ਤੇ ਸਵਾਰ ਹੋ ਕੇ ਆਏ, ਜਿੰਨ੍ਹਾਂ ਨੌਜਵਾਨ ਉੱਪਰ ਗੋਲੀਆਂ ਚਲਾ ਦਿੱਤੀਆਂ। ਇਸਤੋਂ ਪਹਿਲਾਂ ਐਂਬੁਲੈਂਸ ਪੁੱਜਦੀ , ਤਦ ਤੱਕ ਨੌਜਵਾਨ ਨੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ ਸਰਪੰਚ ਜਰਮਲ ਸਿੰਘ ਕ+ਤ+ਲ ਕਾਂਡ; ਦੋਨੋਂ ਮੁੱਖ ਸ਼ੂਟਰ ਛੱਤੀਸਗੜ੍ਹ ਤੋਂ ਗ੍ਰਿਫਤਾਰ, 5 ਹੋਰ ਹਿਰਾਸਤ ਵਿਚ ਲਏ

ਘਟਨਾ ਤੋਂ ਬਾਅਦ ਉਥੇ ਰਹਿਣ ਵਾਲੇ ਪੰਜਾਬੀ ਭਾਈਚਾਰੇ ਵਿਚ ਸਹਿਮ ਦਾ ਮਾਹੌਲ ਹੈ ਕਿਉਂਕਿ ਕੈਨੇਡਾ ਦੀ ਧਰਤੀ ਉੱਪਰ ਲਗਾਤਾਰ ਪੰਜਾਬੀ ਨੌਜਵਾਨਾਂ ਉੱਪਰ ਗੋਲੀਬਾਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਇਸ ਘਟਨਾ ਨੂੰ ਵੀ ਗੈਂਗਵਾਰ ਨਾਲ ਜੋੜ ਕੇ ਦੇਖਿਆ ਜਾ ਰਿਹਾ। ਕੈਨੇਡਾ ਦੇ ਵਿੱਚ ਸਾਹਮਣੇ ਆਈਆਂ ਰੀਪੋਰਟਾਂ ਮੁਤਾਬਕ ਮ੍ਰਿਤਕ ਨੌਜਵਾਨ ਕਤਲ ਦੀ ਸਾਜ਼ਿਸ਼ ਦੇ ਦੋਸ਼ ਦਾ ਸਾਹਮਣਾ ਕਰ ਰਿਹਾ ਸੀ। ਉਸਨੂੰ ਕੁੱਝ ਮਹੀਨੇ ਪਹਿਲਾਂ ਹੀ ਜਮਾਨਤ ‘ਤੇ ਰਿਹਾਅ ਕੀਤਾ ਗਿਆ ਸੀ। ਇਸਤੋਂ ਇਲਾਵਾ ਪੁਲਿਸ ਨੇ ਚੇਤਾਵਨੀ ਵੀ ਦਿੱਤੀ ਸੀ। ਫ਼ਿਲਹਾਲ ਬ੍ਰਿਟਿਸ ਕੰਲੋਬੀਆ ਪੁਲਿਸ ਕੇਸ ਦੀ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਰਪੰਚ ਜਰਮਲ ਸਿੰਘ ਕ+ਤ+ਲ ਕਾਂਡ; ਦੋਨੋਂ ਮੁੱਖ ਸ਼ੂਟਰ ਛੱਤੀਸਗੜ੍ਹ ਤੋਂ ਗ੍ਰਿਫਤਾਰ, 5 ਹੋਰ ਹਿਰਾਸਤ ਵਿਚ ਲਏ

0

Chandigarh News: Sarpanch Jarmal Singh murder case; ਲੰਘੀ 4 ਜਨਵਰੀ ਨੂੰ ਦਿਨ-ਦਿਹਾੜੇ ਅੰਮ੍ਰਿਤਸਰ ਦੇ ਇੱਕ ਪੈਲੇਸ ਵਿੱਚ ਸਰਪੰਚ ਜਰਮਲ ਸਿੰਘ ਦੇ ਹੋਏ ਕਤਲ ਮਾਮਲੇ ਵਿਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਗੋਲੀ ਚਲਾਉਣ ਵਾਲੇ ਦੋਨੋਂ ਮੁੱਖ ਸ਼ੂਟਰਾਂ ਨੂੰ ਬੀਤੀ ਦੇਰ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਤੋਂ ਗ੍ਰਿਫਤਾਰ ਕਰ ਲਿਆ ਹੈ। ਸੋਮਵਾਰ ਨੂੰ ਇਸ ਸਬੰਧ ਵਿਚ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪੰਜਾਬ ਪੁਲਿਸ ਦੇ ਮੁਖੀ (ਡੀਜੀਪੀ) ਗੌਰਵ ਯਾਦਵ ਨੇ ਦਸਿਆ ਕਿ ਇਸ ਕਤਲ ਕਾਂਡ ਵਿਚ ਉਕਤ ਦੋ ਸ਼ੂਟਰਾਂ ਤੋਂ ਇਲਾਵਾ ਪੰਜ ਹੋਰ ਮੁਲਜ਼ਮਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ।

ਇਹ ਵੀ ਪੜ੍ਹੋ ਮੰਦਭਾਗੀ ਘਟਨਾ; ਅਗੀਠੀ ਦੀ ਗੈਸ ਕਾਰਨ ਪਤੀ-ਪਤਨੀ ਤੇ ਡੇਢ ਮਹੀਨੇ ਦੇ ਬੱਚੇ ਦੀ ਹੋਈ ਮੌ+ਤ

ਡੀਜੀਪੀ ਨੇ ਦਸਿਆ ਕਿ ਰਾਏਪੁਰ ਤੋਂ ਗ੍ਰਿਫ਼ਤਾਰ ਕੀਤੇ ਗਏ ਸ਼ੂਟਰਾਂ ਦੀ ਪਹਿਚਾਣ ਸੁਖਰਾਜ ਸਿੰਘ ਤੇ ਕਰਮਜੀਤ ਸਿੰਘ ਵਜੋਂ ਹੋਈ ਹੈ, ਜਿੰਨ੍ਹਾਂ ਨੇ ਵਿਆਹ ਸਮਾਗਮ ਵਿਚ ਸ਼ਾਮਲ ਹੋ ਕੇ ਸਰਪੰਚ ਉੱਪਰ ਗੋਲੀਆਂ ਚਲਾਈਆਂ ਸਨ। ਇਹ ਮੁਲਜ਼ਮ ਘਟਨਾ ਤੋਂ ਬਾਅਦ ਮੁਹਾਲੀ, ਦਿੱਲੀ ਹੁੰਦੇ ਹੋਏ ਮਹਾਰਾਸ਼ਟਰਾ, ਬਿਹਾਰ ਤੇ ਹੁਣ ਛੱਤੀਸਗੜ੍ਹ ਪੁੱਜੇ ਸਨ। ਕੇਂਦਰੀ ਏਜੰਸੀਆਂ ਅਤੇ ਸਬੰਧਤ ਰਾਜ਼ਾਂ ਦੇ ਪੁਲਿਸ ਅਧਿਕਾਰੀਆਂ ਨਾਲ ਤਾਲਮੇਲ ਵਿਚ ਰਹਿੰਦਿਆਂ ਪੰਜਾਬ ਪੁਲਿਸ ਨੇ ਇੰਨ੍ਹਾਂ ਦਾ ਪਿੱਛਾ ਕੀਤਾ ਤੇ ਬੀਤੀ ਦੇਰ ਸ਼ਾਮ ਗ੍ਰਿਫਤਾਰ ਕਰ ਲਿਆ ਗਿਆ। ਡੀਜੀਪੀ ਨੇ ਅੱਗੇ ਦਸਿਆ ਕਿ ਦੋਨਾਂ ਮੁਲਜਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਟ੍ਰਾਂਜ਼ਿਟ ਰਿਮਾਂਡ ਹਾਸਲ ਕਰ ਲਿਆ ਹੈ ਤੇ ਹੁਣ ਜਹਾਜ਼ ਰਾਹੀਂ ਅੰਮ੍ਰਿਤਸਰ ਲਿਆਂਦਾ ਜਾ ਰਿਹਾ।

ਇਹ ਵੀ ਪੜ੍ਹੋ ਭਾਜਪਾ ਪੰਜਾਬ ‘ਚ ਧਰਮ ਦੇ ਨਾਂ ‘ਤੇ ਵੰਡੀਆਂ ਪਾਉਣ ਦੀ ਕੋਸ਼ਿਸ਼ ‘ਚ: ਮੁੱਖ ਮੰਤਰੀ ਭਗਵੰਤ ਮਾਨ

ਦੂਜੇ ਗ੍ਰਿਫਤਾਰ ਮੁਲਜਮਾਂ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੀ ਯਾਦਵ ਨੇ ਦਸਿਆ ਕਿ ਇੰਨ੍ਹਾਂ ਨੂੰ ਮੋਟਰਸਾਈਕਲ ਮੁਹੱਈਆਂ ਕਰਵਾਉਣ ਵਾਲੇ ਜੋਬਨਜੀਤ ਨਾਂ ਦੇ ਦੋ ਨੌਜਵਾਨਾਂ ਤੋਂ ਇਲਾਵਾ ਇਸ ਕਤਲ ਕਾਂਡ ਵਿਚ ਹੋਰ ਸਹਾਇਤਾ ਪ੍ਰਦਾਨ ਕਰਨ ਵਾਲੇ ਤਿੰਨ ਹੋਰਨਾਂ ਨੌਜਵਾਨਾਂ ਕੁਲਵਿੰਦਰ ਉਰਫ਼ ਕਿੰਦਾ, ਅਰਮਾਨਦੀਪ ਤੇ ਹਰਪ੍ਰੀਤ ਨੂੰ ਵੀ ਗ੍ਰਿਫਤਾਰ ਕੀਤਾ ਹੈ ਜਦਕਿ ਇਕ ਮੁਲਜਮ ਪੁਲਿਸ ਮੁਕਾਬਲੇ ਵਿਚ ਪਹਿਲਾਂ ਹੀ ਮਾਰਿਆ ਜਾ ਚੁੱਕਿਆ। ਡੀਜੀਪੀ ਮੁਤਾਬਕ ਇਸ ਕਤਲ ਕਾਂਡ ਦੀ ਯੋਜਨਾ ਵਿਦੇਸ਼ ਵਿਚ ਬੈਠ ਕੇ ਬਣਾਈ ਗਈ, ਜਿਸਦੇ ਵਿਚ ਪ੍ਰਭ ਦਾਸੂਵਾਲ ਤੇ ਹੋਰਨਾਂ ਦੀ ਭੂਮਿਕਾ ਸਾਹਮਣੇ ਆਈ ਹੈ। ਫ਼ਿਲਹਾਲ ਇਸ ਮਾਮਲੇ ਦੀ ਪੜਤਾਲ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਨਗਰ ਨਿਗਮ ਚੋਣਾਂ; Raja Warring ਦੇ ਬਿਆਨ ਤੋਂ ਬਾਅਦ Bathinda ‘ਚ ਬਾਗੀ ਕੌਸਲਰਾਂ ਨੂੰ ਟਿਕਟ ਮਿਲਣ ‘ਤੇ ਲੱਗਿਆ ਸਵਾਲੀਆਂ ਨਿਸ਼ਾਨ!

0

Bathinda News: municipal corporation Bathinda, ਮਾਲਵਾ ਦਾ ਦਿਲ ਮੰਨੇ ਜਾਂਦੇ ਬਠਿੰਡਾ ਸ਼ਹਿਰ ਵਿਚ ਆਗਾਮੀ ਸਮੇਂ ਦੌਰਾਨ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਪੋਹ ਦੇ ਮਹੀਨੇ ਸਿਆਸਤ ਗਰਮਾਉਣ ਲੱਗੀ ਹੈ। ਹਾਲਾਂਕਿ ਵਾਰਡਬੰਦੀ ਨੂੰ ਲੈ ਕੇ ਮਾਮਲਾ ਹਾਈਕੋਰਟ ਵਿਚ ਪੁੱਜਿਆ ਹੋਣ ਕਾਰਨ ਚੋਣਾਂ ਦੇ ਸਮੇਂ ਸਿਰ ਹੋਣ ਬਾਰੇ ਵੀ ਅਨਿਸਚਿਤਾ ਬਣੀ ਹੋਈ ਹੈ। ਪ੍ਰੰਤੂ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਦਲ-ਬਦਲੂਆਂ ਬਾਰੇ ਦਿੱਤੇ ਸਖ਼ਤ ਬਿਆਨ ਤੋਂ ਬਾਅਦ ਪਿਛਲੀਆਂ ਚੋਣਾਂ ‘ਚ ਕਾਂਗਰਸ ਦੀ ਟਿਕਟ ‘ਤੇ ਜਿੱਤੇ ਕੌਂਸਲਰਾਂ ਨੂੰ ਮੁੜ ਟਿਕਟ ਮਿਲਣ ‘ਤੇ ਸਵਾਲ ਖੜ੍ਹੇ ਹੋ ਗਏ ਹਨ।

ਇਹ ਵੀ ਪੜ੍ਹੋ ਕਾਂਗਰਸ ਦੀ ਹੋਈ ‘ਮਨਰੇਗਾ ਬਚਾਓ ਸੰਗਰਾਮ’ ਰੈਲੀ ਵਿੱਚ ਵੱਡੀ ਗਿਣਤੀ ਵਿਚ ਲੋਕਾਂ ਨੇ ਕੀਤੀ ਸ਼ਮੂਲੀਅਤ

ਦਸਣਾ ਬਣਦਾ ਹੈ ਕਿ ਰਾਜਾ ਵੜਿੰਗ ਨੇ ਬਠਿੰਡਾ ਵਿਚ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਸਪੱਸ਼ਟ ਕਰ ਦਿੱਤਾ ਹੈ ਕਿ ਦਲ-ਬਦਲੂਆਂ ਨੂੰ ਕਿਸੇ ਵੀ ਕੀਮਤ ‘ਤੇ ਟਿਕਟ ਨਹੀਂ ਦਿੱਤੀ ਜਾਵੇਗੀ ਤੇ ਉਹ ਕੋਈ ਹੋਰ ਘਰ ਲੱਭ ਲੈਣ। ਇਹ ਵੀ ਪਤਾ ਚੱਲਿਆ ਹੈ ਕਿ ਬਠਿੰਡਾ ਠਹਿਰ ਦੌਰਾਨ ਨਗਰ ਨਿਗਮ ਚੋਣਾਂ ਨੂੰ ਲੈ ਕੇ ਸੂਬਾ ਪ੍ਰਧਾਨ ਦੀ ਮੌਜੂਦਗੀ ਵਿਚ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਾਜਨ ਗਰਗ ਤੇ ਹੋਰ ਚੁਣਿੰਦਾ ਆਗੂਆਂ ਦੀ ਪੰਜਾਬ ਕਾਂਗਰਸ ਦੇ ਇੰਚਾਰਜ਼ ਭੂਪੇਸ਼ ਬਘੇਲ ਤੇ ਸਹਿ ਇੰਚਾਰਜ਼ ਰਵਿੰਦਰ ਡਾਲਵੀ ਨਾਲ ਵੀ ਇੱਕ ਗੈਰ-ਰਸਮੀ ਮੀਟਿੰਗ ਹੋਈ ਹੈ, ਜਿਸਦੇ ਵਿਚ ਮਨਪ੍ਰੀਤ ਬਾਦਲ ਦੇ ਕਾਂਗਰਸ ਛੱਡਣ ਤੋਂ ਲੈ ਕੇ ਮੌਜੂਦਾ ਸੀਨੀਅਰ ਡਿਪਟੀ ਮੇਅਰ ਬਣਨ ਤੱਕ ਕੌਸਲਰਾਂ ਤੇ ਕੁੱਝ ਕਾਂਗਰਸੀ ਆਗੂਆਂ ਵੱਲੋਂ ਨਿਭਾਈ ਭੂਮਿਕਾ ਦਾ ਵਿਸਥਾਰਪੂਰਵਕ ਜਿਕਰ ਕੀਤਾ ਗਿਆ।

ਇਹ ਵੀ ਪੜ੍ਹੋ Bathinda ‘ਚ ਵਾਪਰੀ ਮੰਦਭਾਗੀ ਘਟਨਾ; ਗੋ+ਲੀ ਲੱਗਣ ਨਾਲ Powercom ਦੇ ਲਾਈਨਮੈਨ ਦੀ ਮੌ+ਤ

ਚਰਚਾ ਮੁਤਾਬਕ ਇਸ ਗੱਲ ਉੱਪਰ ਚਿੰਤਨ ਕੀਤਾ ਗਿਆ ਕਿ ਜੇਕਰ ਪਿਛਲੇ ਸਮਿਆਂ ਦੌਰਾਨ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਨ ਵਾਲਿਆਂ ਨੂੰ ਮੁੜ ਟਿਕਟ ਦੇ ਵੀ ਦਿੱਤੀ ਜਾਵੇ ਤਾਂ ਕੀ ਭਰੋਸਾ ਹੋਵੇਗਾ ਕਿ ਉਹ ਮੁੜ ਦੂਜੇ ਧੜੇ ਦੀ ਹਿਮਾਇਤ ‘ਤੇ ਨਾ ਖੜ੍ਹਣ। ਸੂਤਰਾਂ ਮੁਤਾਬਕ ਰਾਜਾ ਵੜਿੰਗ ਵੀ ਇਸ ਮਾਮਲੇ ਵਿਚ ਕਾਫ਼ੀ ਸਖ਼ਤ ਦਿਖਾਈ ਦੇ ਰਹੇ ਹਨ ਤੇ ਉਨ੍ਹਾਂ ਦੀ ਵੀ ਇੱਛਾ ਦਹਾਕਿਆਂ ਤੋਂ ਕਾਂਗਰਸ ਦਾ ਝੰਡਾ ਚੁੱਕਣ ਵਾਲੇ ਟਕਸਾਲੀਆਂ ਨੂੰ ਅੱਗੇ ਕਰਕੇ ਪਾਰਟੀ ਨੂੰ ਮੁੜ ਬਠਿੰਡਾ ਵਿਚ ਮਜਬੂਤ ਕਰਨ ਦੀ ਹੈ। ਜਿਸਦੇ ਚੱਲਦੇ ਸੰਭਾਵਨਾ ਜਤਾਈ ਜਾ ਰਹੀ ਹੈ ਕਿ 50 ਵਿਚੋਂ ਇਸ ਵਾਰ ਕਾਂਗਰਸ ਦੇ ਜਿਆਦਾਤਰ ਚਿਹਰੇ ਪਿਛਲੀਆਂ ਚੋਣਾਂ ਨੂੰ ਬਦਲੇ ਹੋਏ ਦਿਖਾਈ ਦੇਣ।

ਇਹ ਵੀ ਪੜ੍ਹੋ CM ਦੀ ਕੁਰਸੀ ਦਾ ਮੁੱਦਾ; ਕਾਂਗਰਸ ਸਾਂਝੀ ਤੇ ਸਮੂਹਕ ਅਗਵਾਈ ਹੇਠ ਲੜੇਗੀ ਵਿਧਾਨ ਸਭਾ ਚੋਣ :ਭੂਪੇਸ਼ ਬਘੇਲ

ਜਿਕਰਯੋਗ ਹੈ ਕਿ ਬਠਿੰਡਾ ਨਗਰ ਨਿਗਮ ਦੀਆਂ ਚੋਣਾਂ ਹੀ ਇੱਥੇ ਸਾਲ 2027 ਦਾ ਮੁੱਢ ਬੱਝਣੀਆਂ, ਕਿਉਂਕਿ ਇਸਦਾ ਸਿਆਸੀ ਅਸਰ ਆਸਪਾਸ ਦੇ ਹਲਕਿਆਂ ਵਿਚ ਵੀ ਦੇਖਣ ਨੂੰ ਮਿਲੇਗਾ। ਇੱਥੇ ਦਸਣਾ ਬਣਦਾ ਹੈ ਕਿ ਫ਼ਰਵਰੀ 2021 ਵਿਚ ਹੋਈ ਨਗਰ ਨਿਗਮ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਚੋਣ ਨਿਸ਼ਾਨ ਉੱਪਰ 50 ਵਾਰਡਾਂ ਵਿਚੋਂ 43 ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਸੀ ਪ੍ਰੰਤੂ ਸਾਬਕਾ ਖਜਾਨਾ ਮੰਤਰੀ ਦੇ ਪਾਰਟੀ ਛੱਡਣ ਤੋਂ ਬਾਅਦ ਕਰੀਬ ਸਵਾ ਦਰਜ਼ਨ ਕੋਂਸਲਰ ਉਸਦੇ ਖੇਮੇ ਵਿਚ ਚਲੇ ਗਏ। ਇਸੇ ਤਰ੍ਹਾਂ ਫ਼ਰਵਰੀ 2025 ਵਿਚ ਮੇਅਰ ਦੀ ਹੋਈ ਚੋਣ ਮੌਕੇ ਵੀ ਬਾਕੀ ਬਚਦੇ ਕੋਂਸਲਰਾਂ ਵਿਚੋਂ ਵੀ ਇੱਕ ਦਰਜ਼ਨ ਦੇ ਕਰੀਬ ਹੋਰ ਛੱਡ ਕੇ ਚਲੇ ਗਏ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਨਿਊਜੀਲੈਂਡ ਵਿਚ ਕੁਝ ਲੋਕਾਂ ਵੱਲੋਂ ਨਗਰ ਕੀਰਤਨ ਦਾ ਵਿਰੋਧ ਕੀਤੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

0

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਊਜੀਲੈਂਡ ਅੰਦਰ ਸਿੱਖਾਂ ਵੱਲੋਂ ਸ਼ਾਂਤੀਪੂਰਵਕ ਅਤੇ ਧਾਰਮਿਕ ਮਰਿਆਦਾ ਅਨੁਸਾਰ ਸਜਾਏ ਗਏ ਨਗਰ ਕੀਰਤਨ ਦਾ ਸਥਾਨਕ ਕੁਝ ਲੋਕਾਂ ਵੱਲੋਂ ਇੱਕ ਵਾਰ ਫਿਰ ਵਿਰੋਧ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਨਿਊਜੀਲੈਂਡ ਅੰਦਰ ਅਜਿਹਾ ਦੂਜੀ ਵਾਰ ਹੋਇਆ ਹੈ, ਜਿਸ ਨੇ ਸਿੱਖ ਸੰਗਤਾਂ ਨੂੰ ਨਿਰਾਸ਼ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਵਿਸ਼ਵ ਭਾਈਚਾਰੇ ਦੀ ਮਜਬੂਤੀ ਲਈ ਆਪਣਾ ਮਿਸਾਲੀ ਯੋਗਦਾਨ ਪਾਉਣ ਵਾਲੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਰਵਾਇਤਾਂ ਨੂੰ ਨਫ਼ਰਤੀ ਨਜ਼ਰੀਏ ਨਾਲ ਦੇਖਿਆ ਜਾਣਾ ਠੀਕ ਨਹੀਂ ਹੈ।

ਇਹ ਵੀ ਪੜ੍ਹੋ ਮੰਦਭਾਗੀ ਘਟਨਾ; ਅਗੀਠੀ ਦੀ ਗੈਸ ਕਾਰਨ ਪਤੀ-ਪਤਨੀ ਤੇ ਡੇਢ ਮਹੀਨੇ ਦੇ ਬੱਚੇ ਦੀ ਹੋਈ ਮੌ+ਤ 

ਉਨ੍ਹਾਂ ਕਿਹਾ ਕਿ ਨਗਰ ਕੀਰਤਨ ਸਿੱਖ ਧਰਮ ਦੀ ਇੱਕ ਪਵਿੱਤਰ ਧਾਰਮਿਕ ਪਰੰਪਰਾ ਹੈ ਜਿਸ ਦਾ ਵਿਰੋਧ ਸਿੱਖ ਧਰਮ ਦੀਆਂ ਮਾਨਵ ਹਿਤੈਸ਼ੀ ਕਦਰਾਂ ਕੀਮਤਾਂ ਦੇ ਨਾਲ ਨਾਲ ਸਮਾਜ ਦੀ ਆਪਸੀ ਸਾਂਝ ਲਈ ਵੀ ਚੁਣੌਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹਰ ਦੇਸ਼ ਅੰਦਰ ਵਸਦਾ ਸਿੱਖ ਭਾਈਚਾਰਾ ਸਦਾ ਹੀ ਸਥਾਨਕ ਲੋਕਾਂ ਨਾਲ ਰਲ ਮਿਲ ਕੇ ਰਹਿੰਦਾ ਹੈ ਅਤੇ ਉਥੋਂ ਦੇ ਕਾਨੂੰਨਾਂ ਅਤੇ ਸਥਾਨਕ ਸਭਿਆਚਾਰ ਦਾ ਪੂਰਾ ਸਤਿਕਾਰ ਕਰਦਾ ਆਇਆ ਹੈ। ਇਸ ਦੇ ਬਾਵਜੂਦ ਵੀ ਮਿਥ ਕੇ ਸਿੱਖਾਂ ਨੂੰ ਧਰਮ ਪਾਲਣ ਤੋਂ ਰੋਕਣਾ ਨਿਰਾਸ਼ਾਜਨਕ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਨਿਊਜੀਲੈਂਡ ਅਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦਾ ਗੰਭੀਰਤਾ ਨਾਲ ਨੋਟਿਸ ਲੈਣ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਾਂਗਰਸ ਦੀ ਹੋਈ ‘ਮਨਰੇਗਾ ਬਚਾਓ ਸੰਗਰਾਮ’ ਰੈਲੀ ਵਿੱਚ ਵੱਡੀ ਗਿਣਤੀ ਵਿਚ ਲੋਕਾਂ ਨੇ ਕੀਤੀ ਸ਼ਮੂਲੀਅਤ

0

👉ਮੋਦੀ ਮਜ਼ਦੂਰਾਂ ਦੇ ਪੈਸੇ ਕਾਰਪੋਰੇਟ ਦੋਸਤਾਂ ਵੱਲ ਮੋੜਨਾ ਚਾਹੁੰਦਾ ਹੈ: ਬਘੇਲ
ਨੌਕਰੀਆਂ ਦੇਣ ਵਿੱਚ ਅਸਫ਼ਲ ਰਹਿਣ ਤੋਂ ਬਾਅਦ ਆਪ ਘੜਿਆਲੀ ਅੱਥਰੂ ਵਹਾ ਰਹੀ ਹੈ: ਵੜਿੰਗ
👉ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਨੂੰ ਲੁੱਟਿਆ-ਖਸੁਟਿਆ ਗਿਆ ਹੈ: ਬਾਜਵਾ

Bathinda/Moga News: ਪੰਜਾਬ ਕਾਂਗਰਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਕਰਵਾਈਆਂ ਗਈਆਂ ‘ਮਨਰੇਗਾ ਬਚਾਓ ਸੰਗਰਾਮ’ ਰੈਲੀਆਂ ਵਿੱਚ ਹੁਣ ਤੱਕ ਕਈ ਹਜ਼ਾਰ ਲੋਕ ਸ਼ਾਮਲ ਹੋਏ। ਇਹ ਰੈਲੀਆਂ ਬਠਿੰਡਾ ਅਤੇ ਮੋਗਾ ਜ਼ਿਲ੍ਹਿਆਂ ਦੇ ਭੁੱਚੋ ਮੰਡੀ ਅਤੇ ਬਾਘਾ ਪੁਰਾਣਾ ਵਿੱਚ ਆਯੋਜਿਤ ਕੀਤੀਆਂ ਗਈਆਂ।ਇਸ ਮੌਕੇ ਸੰਬੋਧਨ ਕਰਦਿਆਂ, ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਦੇ ਇੰਚਾਰਜ ਏਆਈਸੀਸੀ ਜਨਰਲ ਸਕੱਤਰ ਭੂਪੇਸ਼ ਬਘੇਲ ਨੇ ਕਿਹਾ ਕਿ ਪੰਜਾਬ ਨੇ ਦੇਸ਼ ਭਰ ਵਿੱਚ ‘ਮਨਰੇਗਾ ਬਚਾਓ ਸੰਗਰਾਮ’ ਦੀ ਲਹਿਰ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਮਨਰੇਗਾ ਨੂੰ ਖਤਮ ਕਰਨ ਦੇ ਵਿਰੋਧ ਵਿੱਚ ਰੈਲੀਆਂ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ ਹੈ ਅਤੇ ਇਹ ਪ੍ਰੋਗਰਾਮ ਬਹੁਤ ਸਫਲ ਰਹੇ ਹਨ।ਬਘੇਲ ਨੇ ਅਨੁਮਾਨ ਜਤਾਇਆ ਕਿ ਵੀਬੀ ਜੀਰਾਮਜੀ ਕਾਨੂੰਨ ਦਾ ਹਸ਼ਰ ਵੀ ਤਿੰਨ ਖੇਤੀ ਕਾਨੂੰਨਾਂ ਵਰਗਾ ਹੀ ਹੋਵੇਗਾ, ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਕੋਲੋਂ ਮੁਆਫ਼ੀ ਮੰਗਦਿਆਂ ਵਾਪਸ ਲੈਣਾ ਪਿਆ ਸੀ। ਕਾਂਗਰਸ ਜਨਰਲ ਸਕੱਤਰ ਨੇ ਕਿਹਾ ਕਿ ਕਿਸਾਨ ਇੱਕ ਸੰਗਠਿਤ ਤਾਕਤ ਹਨ ਅਤੇ ਉਨ੍ਹਾਂ ਨੇ ਮਜ਼ਬੂਤ ਅੰਦੋਲਨ ਕੀਤਾ, ਜਿਸਨੂੰ ਕਾਂਗਰਸ ਦਾ ਪੂਰਾ ਸਮਰਥਨ ਮਿਲਿਆ ਅਤੇ ਇਸ ਕਾਰਨ ਮੋਦੀ ਸਰਕਾਰ ਨੂੰ ਕਾਨੂੰਨ ਵਾਪਸ ਲੈਣੇ ਪਏ। ਲੇਕਿਨ ਮਨਰੇਗਾ ਮਜ਼ਦੂਰ ਸੰਗਠਿਤ ਨਹੀਂ ਹਨ। ਇਸ ਲਈ ਕਾਂਗਰਸ ਪਾਰਟੀ ਨੇ ਇਨ੍ਹਾਂ ਦੀ ਲੜਾਈ ਲੜਨ ਦਾ ਫੈਸਲਾ ਕੀਤਾ ਹੈ ਅਤੇ ਭਾਜਪਾ ਸਰਕਾਰ ਨੂੰ ਨਵਾਂ ਕਾਨੂੰਨ ਵਾਪਸ ਲੈਣ ਤੇ ਮਨਰੇਗਾ ਬਹਾਲ ਕਰਨ ਲਈ ਮਜਬੂਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ CM ਦੀ ਕੁਰਸੀ ਦਾ ਮੁੱਦਾ; ਕਾਂਗਰਸ ਸਾਂਝੀ ਤੇ ਸਮੂਹਕ ਅਗਵਾਈ ਹੇਠ ਲੜੇਗੀ ਵਿਧਾਨ ਸਭਾ ਚੋਣ :ਭੂਪੇਸ਼ ਬਘੇਲ

ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਭਰ ਦੇ ਪਿੰਡਾਂ ਵਿੱਚ ਰਹਿੰਦੇ ਕਰੋੜਾਂ ਹਾਸ਼ੀਏ ‘ਤੇ ਧੱਕੇ ਗਏ ਵਰਗਾਂ ਦੀ ਰੋਜ਼ੀ-ਰੋਟੀ ਖੋਹ ਲਈ ਹੈ। ਉਨ੍ਹਾਂ ਕਿਹਾ ਕਿ ਮਨਰੇਗਾ ਪਿੰਡਾਂ ਦੇ ਗਰੀਬਾਂ ਨੂੰ ਆਪਣੇ ਪਿੰਡਾਂ ਦੇ ਨੇੜੇ ਹੀ ਇੱਜ਼ਤਦਾਰ ਰੋਜ਼ਗਾਰ ਦੀ ਗਾਰੰਟੀ ਦਿੰਦਾ ਸੀ।ਉਨ੍ਹਾਂ ਕਿਹਾ ਕਿ ਹੁਣ ਤਾਂ ਮਨਰੇਗਾ ਹੇਠ ਹਾਜ਼ਰੀ ਲਗਾਉਣਾ ਹੀ ਮਜ਼ਦੂਰਾਂ ਲਈ ਬਹੁਤ ਔਖਾ ਹੋ ਗਿਆ ਹੈ, ਜਦਕਿ ਕੰਮ ਮਿਲਣਾ ਤਾਂ ਦੂਰ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦੀ ਨੀਅਤ ਸਾਫ਼ ਦਿਖਾਈ ਦੇ ਰਹੀ ਹੈ ਕਿ ਉਹ ਹਾਸ਼ੀਏ ‘ਤੇ ਧੱਕੇ ਗਏ ਵਰਗਾਂ ਨੂੰ ਇੱਜ਼ਤਦਾਰ ਜੀਵਨ ਤੋਂ ਵਾਂਝਾ ਕਰਨਾ ਚਾਹੁੰਦੀ ਹੈ। ਨਹੀਂ ਤਾਂ ਦੁਨੀਆ ਭਰ ਵਿੱਚ ਗਰੀਬ-ਪੱਖੀ ਮੰਨੇ ਜਾਂਦੇ ਮਨਰੇਗਾ ਕਾਨੂੰਨ ਨੂੰ ਖਤਮ ਕਰਨ ਦੀ ਕੀ ਲੋੜ ਸੀ।ਵੜਿੰਗ ਨੇ ਪੰਜਾਬ ਦੀ ਆਪ ਸਰਕਾਰ ਵੱਲੋਂ ਮਨਰੇਗਾ ਖਤਮ ਕਰਨ ‘ਤੇ ਘੜਿਆਲੀ ਅੱਥਰੂ ਵਹਾਉਣ ਦੀ ਵੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਮਨਰੇਗਾ ਹੇਠ ਬਹੁਤ ਸਾਰੇ ਲੋਕਾਂ ਨੂੰ ਕੰਮ ਦੇਣਾ ਬੰਦ ਕਰ ਦਿੱਤਾ ਸੀ, ਕਿਉਂਕਿ ਸਰਕਾਰ ਕੋਲ ਸਕੀਮ ਲਈ ਲੋੜੀਂਦੀ 10 ਫੀਸਦੀ ਮੈਚਿੰਗ ਗ੍ਰਾਂਟ ਵੀ ਨਹੀਂ ਸੀ।

ਇਹ ਵੀ ਪੜ੍ਹੋ ਭਾਜਪਾ ਪੰਜਾਬ ‘ਚ ਧਰਮ ਦੇ ਨਾਂ ‘ਤੇ ਵੰਡੀਆਂ ਪਾਉਣ ਦੀ ਕੋਸ਼ਿਸ਼ ‘ਚ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਵਾਰ-ਵਾਰ ਆਪਣਾ ਲੋਕ-ਵਿਰੋਧੀ ਚਿਹਰਾ ਦਿਖਾਇਆ ਹੈ। ਉਨ੍ਹਾਂ ਨੇ ਆਪ ਦੀ ਭਾਜਪਾ ਨਾਲ ਅੰਦਰੂਨੀ ਸਾਂਝ ਹੋਣ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਸਿਰਫ਼ ਨਾਂ-ਮਾਤਰ ਵਿਰੋਧ ਤੋਂ ਇਲਾਵਾ, ਆਪ ਜਾਂ ਇਸਦੀ ਸਰਕਾਰ ਨੇ ਮਨਰੇਗਾ ਮਜ਼ਦੂਰਾਂ ਲਈ ਕੁਝ ਵੀ ਨਹੀਂ ਕੀਤਾ।ਬਾਜਵਾ ਨੇ ਯਾਦ ਕਰਵਾਇਆ ਕਿ ਕਿਵੇਂ ਕਾਂਗਰਸ ਅਗਵਾਈ, ਸ਼੍ਰੀਮਤੀ ਸੋਨੀਆ ਗਾਂਧੀ ਅਤੇ ਤਤਕਾਲੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪਿੰਡਾਂ ਵਿੱਚ ਰਹਿੰਦੇ ਹਾਸ਼ੀਏ ‘ਤੇ ਧੱਕੇ ਗਏ ਵਰਗਾਂ ਲਈ ਗਾਰੰਟੀਸ਼ੁਦਾ ਰੋਜ਼ਗਾਰ ਦੇਣ ਵਾਸਤੇ ਖ਼ਾਸ ਕਾਨੂੰਨ ਬਣਾਇਆ ਸੀ। ਉਨ੍ਹਾਂ ਕਿਹਾ ਕਿ ਮਨਰੇਗਾ ਪਿੰਡਾਂ ਦੇ ਗਰੀਬਾਂ ਦੀ ਜੀਵਨ-ਰੇਖਾ ਹੈ ਅਤੇ ਇਸਨੂੰ ਬੇਪਰਵਾਹ ਤੇ ਸੰਵੇਦਨਹੀਨ ਭਾਜਪਾ ਸਰਕਾਰ ਘੁੱਟ ਰਹੀ ਹੈ, ਜਿਸਨੂੰ ਗਰੀਬਾਂ ਦੀ ਕੋਈ ਪਰਵਾਹ ਨਹੀਂ ਹੈ।ਬਾਜਵਾ ਨੇ ਭਰੋਸਾ ਦਿਵਾਇਆ ਕਿ 2027 ਵਿੱਚ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ‘ਤੇ ਮਨਰੇਗਾ ਦੇ ਅਨੁਸਾਰ ਪਿੰਡਾਂ ਦੇ ਗਰੀਬਾਂ ਨੂੰ ਗਾਰੰਟੀਸ਼ੁਦਾ ਰੋਜ਼ਗਾਰ ਦੇਣ ਲਈ ਖ਼ਾਸ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਕੰਮ ਆਪ ਸਰਕਾਰ ਨੂੰ ਹੁਣੇ ਕਰਨਾ ਚਾਹੀਦਾ ਸੀ, ਲੇਕਿਨ ਉਸਦੀ ਕੋਈ ਨੀਅਤ ਨਹੀਂ ਹੈ।

ਇਹ ਵੀ ਪੜ੍ਹੋ Bathinda ‘ਚ ਵਾਪਰੀ ਮੰਦਭਾਗੀ ਘਟਨਾ; ਗੋ+ਲੀ ਲੱਗਣ ਨਾਲ Powercom ਦੇ ਲਾਈਨਮੈਨ ਦੀ ਮੌ+ਤ

ਇਸ ਮੌਕੇ ਹੋਰਨਾਂ ਤੋਂ ਇਲਾਵਾ ਰਵਿੰਦਰ ਦਲਵੀ, ਡਾ. ਅਮਰ ਸਿੰਘ, ਸ਼ੇਰ ਸਿੰਘ ਘੁਬਾਇਆ, ਪਰਗਟ ਸਿੰਘ, ਹਰਦੇਵ ਸਿੰਘ ਲਾਡੀ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਪ੍ਰੀਤਮ ਸਿੰਘ ਕੋਟਭਾਈ, ਜਿਲ੍ਹਾ ਪ੍ਰਧਾਨ ਸ਼ਹਿਰੀ ਰਾਜਨ ਗਰਗ,ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ , ਸਾਧੂ ਸਿੰਘ ਧਰਮਸੋਤ, ਜੀਤ ਮੋਹਿੰਦਰ ਸਿੱਧੂ ਸਾਬਕਾ ਵਿਧਾਇਕ, ਸਾਬਕਾ ਜਿਲ੍ਹਾ ਪ੍ਰਧਾਨ ਖੁਸ਼ਬਾਜ਼ ਸਿੰਘ ਜਟਾਨਾ, ਜਸ਼ਨ ਚਾਹਲ, ਬਿਕਰਮ ਸਿੰਘ ਮੋਫ਼ਰ, ਪ੍ਰਕਾਸ਼ ਸਿੰਘ ਭੱਟੀ, ਨਵਦੀਪ ਬੱਬੂ ਬਰਾੜ, ਸ਼ੁਭਦੀਪ ਬਿੱਟੂ, ਅਰਸ਼ਦੀਪ ਸਿੰਘ ਗਗੋਵਾਲ, ਹਰਚਰਨ ਸਿੰਘ ਸੋਥਾ, ਰੁਪਿੰਦਰ ਕੌਰ ਰੂਬੀ, ਜਗਦੇਵ ਸਿੰਘ ਕਮਾਲੂ, ਗੁਰਾ ਸਿੰਘ ਤੁੰਗਵਾਲੀ, ਗੁਰਜੰਟ ਸਿੰਘ ਕੁੱਤੀਵਾਲ, ਅਵਤਾਰ ਸਿੰਘ ਗੋਨਿਆਣਾ, ਕਿਰਨਜੀਤ ਕੌਰ, ਨਰਿੰਦਰ ਸਿੰਘ ਕੌਣੀ, ਮਾਸਟਰ ਬਲਦੇਵ ਸਿੰਘ ਜੈਤੋ, ਕੇ.ਕੇ. ਅਗਰਵਾਲ, ਅਰੁਣ ਵਾਧਵਾਨ, ਕਿਰਨਜੀਤ ਸਿੰਘ ਗਹਿਰੀ, ਬਲਵੰਤ ਰਾਏ ਨਾਥ, ਟਹਿਲ ਸਿੰਘ ਸੰਧੂ, ਮਲਕੀਤ ਸਿੰਘ ਦਾਖਾ, ਜਗਤਾਰ ਸਿੰਘ ਹਿੱਸੋਵਾਲ, ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਜਗਸੀਰ ਸਿੰਘ ਬਾਘਾ ਪੁਰਾਣਾ, ਮੇਜਰ ਸਿੰਘ ਮੁੱਲਾਂਪੁਰ, ਹਰੀ ਸਿੰਘ ਖਾਈ ਆਦਿ ਹਾਜ਼ਰ ਸਨ।’

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੰਦਭਾਗੀ ਘਟਨਾ; ਅਗੀਠੀ ਦੀ ਗੈਸ ਕਾਰਨ ਪਤੀ-ਪਤਨੀ ਤੇ ਡੇਢ ਮਹੀਨੇ ਦੇ ਬੱਚੇ ਦੀ ਹੋਈ ਮੌ+ਤ

0

Tarn Taran News: ਜ਼ਿਲ੍ਹਾ ਤਰਨਤਾਰਨ ਦੇ ਹਰੀਕੇ ਇਲਾਕੇ ਅਧੀਨ ਪੈਂਦੇ ਪਿੰਡ ਅਲੀਪੁਰ ਵਿਖੇ ਬੀਤੀ ਰਾਤ ਇੱਕ ਮੰਦਭਾਗੀ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਠੰਢ ਤੋਂ ਬਚਣ ਲਈ ਕਮਰੇ ਵਿਚ ਅਗੀਠੀ ਬਾਲ ਕੇ ਸੁੱਤੇ ਪਤੀ-ਪਤਨੀ ਤੇ ਉਨ੍ਹਾਂ ਦੇ ਡੇਢ ਮਹੀਨੇ ਦੇ ਬੱਚੇ ਦੀ ਦਮ ਘੁੱਟਣ ਕਾਰਨ ਮੌਤ ਹੋ ਗਈ। ਜਦਕਿ ਆਪਣੀ ਭੈਣ ਨੂੰ ਮਿਲਣ ਆਇਆ 10 ਸਾਲਾਂ ਬੱਚਾ ਬੇਹੋਸ਼ ਹੋ ਗਿਆ, ਜਿਸਦਾ ਹਸਪਤਾਲ ਵਿਚ ਇਲਾਜ਼ ਚੱਲ ਰਿਹਾ। ਮ੍ਰਿਤਕ ਦੀ ਪਹਿਚਾਣ ਅਰਸ਼ਦੀਪ ਸਿੰਘ (20 ਸਾਲ), ਜਸ਼ਨਦੀਪ ਕੌਰ (19 ਸਾਲ) ਤੇ ਗੁਰਬਾਜ਼ ਸਿੰਘ (ਕਰੀਬ ਡੇਢ ਮਹੀਨਾ ਉਮਰ) ਵਜੋਂ ਹੋਈ ਹੈ।

ਇਹ ਵੀ ਪੜ੍ਹੋ Bathinda ‘ਚ ਵਾਪਰੀ ਮੰਦਭਾਗੀ ਘਟਨਾ; ਗੋ+ਲੀ ਲੱਗਣ ਨਾਲ Powercom ਦੇ ਲਾਈਨਮੈਨ ਦੀ ਮੌ+ਤ

ਜਦਕਿ ਜਸ਼ਨਦੀਪ ਕੌਰ ਦੇ ਬੇਹੋਸ਼ ਭਰਾ ਦਾ ਨਾਮ ਕ੍ਰਿਸ਼ਨ ਵਾਸੀ ਪਿੰਡ ਸਰਹਾਲੀ ਦਸਿਆ ਜਾ ਰਿਹਾ। ਮ੍ਰਿਤਕ ਦੇ ਪਿਤਾ ਸਾਹਿਬ ਸਿੰਘ ਸਾਬਕਾ ਸਰਪੰਚ ਸਿੰਘ ਨੇ ਮੀਡੀਆ ਨੂੰ ਦਸਿਆ ਕਿ ਬੀਤੀ ਰਾਤ ਵੀ ਉਸਦਾ ਪੁੱਤਰ ਤੇ ਨੂੰਹ ਰੋਜ਼ ਦੀ ਤਰ੍ਹਾਂ ਕਮਰੇ ਅੰਦਰ ਸੁੱਤੇ ਸਨ। ਪ੍ਰੰਤੁ ਜਦ ਅੱਜ ਸਵੇਰ ਦੇਰ ਤੱਕ ਨਾਂ ਉੱਠੇ ਤਾਂ ਦਰਵਾਜ਼ਾ ਖੜਕਾਇਆ ਗਿਆ। ਪ੍ਰੰਤੂ ਨਾਂ ਖੋਲਣ ‘ਤੇ ਕਿਸੇ ਅਣਹੋਣੀ ਦੇ ਸ਼ੱਕ ਵਜੋਂ ਕਮਰੇ ਦੇ ਦਰਵਾਜ਼ੇ ਨੂੰ ਤੋੜ ਕੇ ਅੰਦਰ ਦੇਖਿਆ ਤਾਂ ਇਹ ਬੈੱਡ ‘ਤੇ ਮ੍ਰਿਤਕ ਪਏ ਸਨ। ਉਧਰ, ਪੁਲਿਸ ਵੀ ਮੌਕੇ ‘ਤੇ ਪੁੱਜੀ ਅਤੇ ਜਾਂਚ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਧੀਆਂ ਹਰ ਖੇਤਰ ਵਿਚ ਮਾਰ ਰਹੀਆਂ ਨੇ ਮੱਲਾਂ-ਗੁਰਮੀਤ ਸਿੰਘ ਖੁੱਡੀਆਂ

0

👉ਖੇਤੀਬਾੜੀ ਮੰਤਰੀ ਨੇ ਲੋਹੜ੍ਹੀ ਧੀਆਂ ਦੀ” ਮੇਲੇ ਵਿੱਚ ਕੀਤੀ ਸ਼ਿਰਕਤ
Mansa News:ਅੱਜ ਦੇ ਸਮੇਂ ਵਿੱਚ ਕੁੜੀਆਂ ਮੁੰਡਿਆਂ ਤੋਂ ਵਧ ਕੇ ਹਰ ਖੇਤਰ ਵਿਚ ਤਰੱਕੀਆਂ ਕਰ ਰਹੀਆਂ ਹਨ, ਲੋੜ ਹੈ ਓਨ੍ਹਾਂ ਨੂੰ ਮੌਕਾ ਪ੍ਰਦਾਨ ਕਰਨ ਦੀ।ਇਹ ਪ੍ਰਗਟਾਵਾ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇਥੇ ਕੀਤਾ। ਉਹ ਇਥੇ 21ਵੇਂ ਲੋਹੜੀ ਧੀਆਂ ਦੀ ਮੇਲੇ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਉਨ੍ਹਾਂ ਕਿਹਾ ਕਿ ਹਰੇਕ ਧੀ ਵਿਚ ਵਿਲੱਖਣ ਹੁਨਰ ਹੁੰਦਾ ਹੈ, ਲੋੜ ਹੁੰਦੀ ਹੈ ਉਸ ਨੂੰ ਮੌਕਾ ਪ੍ਰਦਾਨ ਕਰਨ ਦੀ। ਉਨ੍ਹਾਂ ਕਿਹਾ ਕਿ ਅੱਜ ਦੇ ਮਾਪੇ ਜਾਗਰੂਕ ਹੋ ਚੁੱਕੇ ਹਨ ਜੋ ਆਪਣੀਆਂ ਬੇਟੀਆਂ ਨੂੰ ਮੁੰਡਿਆਂ ਦੇ ਬਰਾਬਰ ਉੱਚ ਸਿੱਖਿਆ ਪ੍ਰਦਾਨ ਕਰਵਾ ਰਹੇ ਹਨ ਜਿਸ ਕਾਰਨ ਹਰੇਕ ਖੇਤਰ ਵਿਚ ਹੁਣ ਕੁੜੀਆਂ ਦੀ ਸ਼ਮੂਲੀਅਤ ਵਿਚ ਵਾਧਾ ਹੋ ਰਿਹਾ ਹੈ ਜੋ ਕਿ ਬਹੁਤ ਚੰਗੀ ਗੱਲ ਹੈ।

ਇਹ ਵੀ ਪੜ੍ਹੋ Bathinda ‘ਚ ਵਾਪਰੀ ਮੰਦਭਾਗੀ ਘਟਨਾ; ਗੋ+ਲੀ ਲੱਗਣ ਨਾਲ Powercom ਦੇ ਲਾਈਨਮੈਨ ਦੀ ਮੌ+ਤ

ਸੱਭਿਆਚਾਰ ਚੇਤਨਾ ਮੰਚ (ਰਜਿ) ਮਾਨਸਾ ਵੱਲੋਂ ਸਥਾਨਕ ਖਾਲਸਾ ਹਾਈ ਸਕੂਲ ਵਿਖੇ ਮੰਚ ਦੇ ਮੈਂਬਰ ਨਾਟਕਕਾਰ ਬਲਰਾਜ ਮਾਨ ਅਤੇ ਜਸ਼ਨਪ੍ਰੀਤ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਏ ਗਏ 21ਵੇਂ ਲੋਹੜੀ ਧੀਆਂ ਦੀ ਮੇਲੇ ਦੌਰਾਨ ਵੱਖ ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੀਆਂ 41 ਧੀਆਂ ਦਾ ਸਨਮਾਨ ਕੀਤਾ ਗਿਆ ਜਿਸ ਵਿਚ ਪੁੱਜ ਕੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਧੀਆਂ ਦੀ ਹੌਸਲਾ ਅਫਜ਼ਾਈ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਧੀਆਂ ਹੁਣ ਮੁੰਡਿਆਂ ਦੇ ਬਰਾਬਰ ਹਨ, ਬਲਕਿ ਹਰ ਖੇਤਰ ਵਿਚ ਅੱਵਲ ਆ ਰਹੀਆਂ ਹਨ।

ਇਹ ਵੀ ਪੜ੍ਹੋ CM ਦੀ ਕੁਰਸੀ ਦਾ ਮੁੱਦਾ; ਕਾਂਗਰਸ ਸਾਂਝੀ ਤੇ ਸਮੂਹਕ ਅਗਵਾਈ ਹੇਠ ਲੜੇਗੀ ਵਿਧਾਨ ਸਭਾ ਚੋਣ :ਭੂਪੇਸ਼ ਬਘੇਲ

ਉਨ੍ਹਾਂ ਕਿਹਾ ਕਿ ਸੱਭਿਆਚਾਰ ਚੇਤਨਾ ਮੰਚ ਮਾਨਸਾ ਵੱਲੋਂ ਜੋ ਵੱਡੇ ਪੱਧਰ ‘ਤੇ ਧੀਆਂ ਦਾ ਸਨਮਾਨ ਕੀਤਾ ਜਾ ਰਿਹਾ ਹੈ ਉਹ ਬਹੁਤ ਹੀ ਨੇਕ ਕਾਰਜ ਹੈ ਜਿਸ ਨਾਲ ਧੀਆਂ ਨੂੰ ਉਤਸ਼ਾਹ ਅਤੇ ਬਲ ਮਿਲਦਾ ਹੈ। ਉਨ੍ਹਾਂ ਸਾਰੀਆਂ ਧੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਵੀ ਮੰਚ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਹੋਣਹਾਰ ਧੀਆਂ ਦੇ ਸਨਮਾਨ ਤੋਂ ਇਲਾਵਾ ਗਿੱਧਾ, ਭੰਗੜਾ ਅਤੇ ਵੱਖ ਵੱਖ ਕਲਾਕਾਰਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ।

ਇਹ ਵੀ ਪੜ੍ਹੋ ਭਾਜਪਾ ਪੰਜਾਬ ‘ਚ ਧਰਮ ਦੇ ਨਾਂ ‘ਤੇ ਵੰਡੀਆਂ ਪਾਉਣ ਦੀ ਕੋਸ਼ਿਸ਼ ‘ਚ: ਮੁੱਖ ਮੰਤਰੀ ਭਗਵੰਤ ਮਾਨ

ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਪ੍ਰੀਤ ਸਿੰਘ ਭੁੱਚਰ, ਐਸ.ਡੀ.ਐੱਮ ਮਾਨਸਾ ਕਾਲਾ ਰਾਮ ਕਾਂਸਲ, ਡਾ. ਨਿਸ਼ਾਨ ਸਿੰਘ, ਡਾ. ਜਨਕ ਰਾਜ, ਡੀ.ਐੱਸ.ਪੀ. ਪੁਸ਼ਪਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਸਿੱਧੂ, ਪ੍ਰਧਾਨ ਸੱਭਿਆਚਾਰ ਚੇਤਨਾ ਮੰਚ ਹਰਿੰਦਰ ਸਿੰਘ ਮਾਨਸ਼ਾਹੀਆ, ਹਰਦੀਪ ਸਿੰਘ ਸਿੱਧੂ, ਪ੍ਰਿਤਪਾਲ ਸਿੰਘ, ਬਲਰਾਜ ਨੰਗਲ, ਸਰਬਜੀਤ ਕੌਸ਼ਲ, ਰਾਜ ਜੋਸ਼ੀ, ਦਰਸ਼ਨ ਜਿੰਦਲ, ਡਾਇਰੈਕਟਰ ਕਮਲਜੀਤ ਮਾਲਵਾ, ਸੱਭਿਆਚਾਰਕ ਸਕੱਤਰ ਅਸ਼ੋਕ ਬਾਂਸਲ, ਕੇਵਲ ਸਿੰਘ, ਨਰਿੰਦਰ ਸ਼ਰਮਾ, ਹਰਜੀਵਨ ਸਰਾਂ, ਪ੍ਰਧਾਨ ਖਾਲਸਾ ਹਾਈ ਸਕੂਲ ਮੱਘਰ ਸਿੰਘ ਸਿੱਧੂ, ਡਾਇਰੈਕਟਰ ਖਾਲਸਾ ਹਾਈ ਸਕੂਲ ਦਰਸ਼ਨ ਸਿੰਘ, ਰੰਗਕਰਮੀ ਤੇ ਫਿਲਮੀ ਅਦਾਕਾਰ ਸ੍ਰੀਮਤੀ ਮਨਜੀਤ ਕੌਰ ਔਲਖ, ਐਡਵੋਕੇਟ ਕੇਸਰ ਸਿੰਘ ਧਲੇਵਾਂ, ਐਡਵੋਕੇਟ ਲਖਵਿੰਦਰ ਸਿੰਘ ਲਖਨਪਾਲ, ਐਡਵੋਕੇਟ ਵਿਜੈ ਸਿੰਗਲਾ ਤੇ ਹੋਰ ਪਤਵੰਤੇ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ‘ਚ ਵਾਪਰੀ ਮੰਦਭਾਗੀ ਘਟਨਾ; ਗੋ+ਲੀ ਲੱਗਣ ਨਾਲ Powercom ਦੇ ਲਾਈਨਮੈਨ ਦੀ ਮੌ+ਤ

0

Bathinda News:ਬਠਿੰਡਾ ‘ਚ ਐਤਵਾਰ ਨੂੰ ਬਾਅਦ ਦੁਪਿਹਰ ਵਾਪਰੀ ਇੱਕ ਮੰਦਭਾਗੀ ਘਟਨਾ ਦੇ ਵਿੱਚ ਪਾਵਰਕਾਮ ਦੇ ਇੱਕ ਮੁਲਾਜਮ ਦੀ ਮੌਤ ਹੋਣ ਦੀ ਸੂਚਨਾ ਹੈ। ਇਹ ਘਟਨਾ ਬਠਿੰਡਾ ਦੇ ਬੱਸ ਸਟੈਂਡ ਦੇ ਪਿਛਲੇ ਪਾਸੇ ਰਿਹਾਇਸ਼ ਇਲਾਕੇ ਵਿੱਚ ਵਾਪਰੀ ਹੈ। ਮ੍ਰਿਤਕ ਵਿਅਕਤੀ ਦੀ ਪਹਿਚਾਣ ਸ਼ਿਵਰਾਜ ਸਿੰਘ ਸੰਧੂ ਵਜੋਂ ਹੋਈ ਹੈ।ਘਟਨਾ ਦਾ ਪਤਾ ਲੱਗਦੇ ਹੀ ਬਠਿੰਡਾ ਪੁਲਿਸ ਦੇ ਅਧਿਕਾਰੀ ਮੌਕੇ ‘ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ ਭਾਜਪਾ ਪੰਜਾਬ ‘ਚ ਧਰਮ ਦੇ ਨਾਂ ‘ਤੇ ਵੰਡੀਆਂ ਪਾਉਣ ਦੀ ਕੋਸ਼ਿਸ਼ ‘ਚ: ਮੁੱਖ ਮੰਤਰੀ ਭਗਵੰਤ ਮਾਨ

ਥਾਣਾ ਕੋਤਵਾਲੀ ਦੇ ਐਸਐਚਓ ਇੰਸਪੈਕਟਰ ਪਰਵਿੰਦਰ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਮੁਢਲੀ ਪੜਤਾਲ ਮੁਤਾਬਕ ਮ੍ਰਿਤਕ ਘਟਨਾ ਸਮੇਂਂ ਆਪਣੀ ਲਾਇਸੰਸੀ ਰਾਈਫ਼ਲ ਸਾਫ਼ ਕਰ ਰਿਹਾ ਸੀ ਕਿ ਅਚਾਨਕ ਗੋਲੀ ਚੱਲਣ ਕਾਰਨ ਇਹ ਹਾਦਸਾ ਹੋ ਗਿਆ। ਪੁਲਿਸ ਨੇ ਸਹਾਰਾ ਜਨ ਸੇਵਾ ਦੇ ਵਲੰਟੀਅਰਾਂ ਦੀ ਮੱਦਦ ਨਾਲ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾ ਦਿੱਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1899325