Thursday, May 21, 2026
Home Blog Page 2240

ਬਠਿੰਡਾ ਦਾ ਤਾਪਮਾਨ ਦੋ ਸਾਲ ਮੁੜ ਮਨਫ਼ੀ ’ਤੇ ਪੁੱਜਿਆ

0

ਰਾਤ ਨੂੰ ਤਾਪਮਾਨ -1 ਡਿਗਰੀ ਹੋਇਆ
ਸੁਖਜਿੰਦਰ ਮਾਨ
ਬਠਿੰਡਾ, 17 ਜਨਵਰੀ: ਕਰੀਬ ਦੋ ਸਾਲਾਂ ਬਾਅਦ ਮੁੜ ਬਠਿੰਡਾ ’ਚ ਤਾਪਮਾਨ ਮਨਫ਼ੀ ’ਤੇ ਪੁੱਜ ਗਿਆ ਹੈ। ਮੌਸਮ ਵਿਭਾਗ ਵਲੋਂ ਦਿਤੀ ਜਾਣਕਾਰੀ ਮੁਤਾਬਕ ਬੀਤੀ ਰਾਤ ਦਾ ਤਾਪਮਾਨ -1 ਡਿਗਰੀ ਦਰਜ ਕੀਤਾ ਗਿਆ। ਇਸਤੋਂ ਪਹਿਲਾਂ ਸਾਲ 2021 ਦੀ 18 ਦਸੰਬਰ ਨੂੰ ਤਾਪਮਾਨ ਘਟ ਕੇ -0.8 ਡਿਗਰੀ ਅਤੇ 2020 ਵਿਚ 31 ਦਸੰਬਰ ਨੂੰ -0.5 ਡਿਗਰੀ ਰਹਿ ਗਿਆ ਸੀ। ਮੌਸਮ ਵਿਗਿਆਨੀਆਂ ਨੇ ਦਸਿਆ ਕਿ ਕਈ ਸਾਲਾਂ ਬਾਅਦ ਜਨਵਰੀ ਮਹੀਨੇ ਵਿਚ ਸਭ ਤੋਂ ਵੱਧ ਠੰਢ ਅਤੇ ਸ਼ੀਤ ਲਹਿਰ ਹਵਾਵਾਂ ਦੇਖਣ ਨੂੰ ਮਿਲ ਰਹੀਆਂ ਹਨ। ਉਂਜ ਪਿਛਲੇ ਤਿੰਨ ਦਿਨਾਂ ਤੋਂ ਦਿਨ ਦੇ ਸਮੇਂ ਤੇਜ ਧੁੱਪ ਨਿਕਲ ਰਹੀ ਹੈ ਪ੍ਰੰਤੂ ਰਾਤਾਂ ਪੂਰੀ ਤਰ੍ਹਾਂ ਠਰ ਰਹੀਆਂ ਹਨ। ਇਹੀਂ ਨਹੀਂ ਬੀਤੀ ਰਾਤ ਪਹਿਲੀ ਵਾਰ ਭਾਰੀ ਕੋਹਰਾ ਵੀ ਪਿਆ ਹੈ ਅਤੇ ਇਲਾਕੇ ਵਿਚ ਕਈ ਥਾਵਾਂ ਪਹੀਆਂ ਅਤੇ ਖੇਤਾਂ ਵਿਚ ਕੋਹਰੇ ਦੀ ਚਿੱਟੀ ਚਾਦਰ ਵਿਛੀ ਨਜ਼ਰ ਆਈ ਹੈ। ਹਲਾਂਕਿ ਦਿਨ ਦਾ ਤਾਪਮਾਨ 18.4 ਡਿਗਰੀ ਤੱਕ ਪੁੱਜਿਆ ਹੋਇਆ ਸੀ। ਇਸਦੇ ਬਾਵਜੂਦ ਸਾਰਾ ਦਿਨ ਭਰ ਠੰਢੀਆਂ ਹਵਾਵਾਂ ਚੱਲਦੀਆਂ ਰਹੀਆਂ। ਜਿਸਦੇ ਚੱਲਦੇ ਧੁੱਪ ਦੇ ਵਿਚ ਵੀ ਠੰਢ ਦਾ ਅਹਿਸਾਸ ਹੁੰਦਾ ਰਿਹਾ। ਲਗਾਤਾਰ ਪੈ ਰਹੀ ਧੂੰਦ ਬੇਸ਼ੱਕ ਕਣਕ ਦੀ ਫ਼ਸਲ ਲਈ ਲਾਹੇਵੰਦ ਦੱਸੀ ਜਾ ਰਹੀ ਹੈ ਪ੍ਰੰਤੂ ਕੋਹਰਾ ਅਤੇ ਭਾਰੀ ਠੰਢ ਆਲੂ ਅਤੇ ਹੋਰ ਸਬਜੀਆਂ ਦੀਆਂ ਫ਼ਸਲਾਂ ਲਈ ਮਾਰੂ ਸਾਬਤ ਹੋ ਰਹੀ ਹੈ। ਫ਼ਸਲ ਵਿਗਿਆਨੀਆਂ ਨੇ ਵੀ ਸੰਕਾ ਜ਼ਾਹਰ ਕੀਤੀ ਹੈ ਕਿ ਜੇਕਰ ਇਸੇ ਤਰ੍ਹਾਂ ਆਉਣ ਵਾਲੇ ਕੁੱਝ ਦਿਨਾਂ ਤੱਕ ਸ਼ੀਤ ਲਹਿਰ ਹਵਾਵਾਂ ਅਤੇ ਕੋਹਰਾ ਪੈਂਦਾ ਰਿਹਾ ਤਾਂ ਆਲੂ ਅਤੇ ਹੋਰ ਸਬਜੀਆਂ ਲਈ ਇਹ ਖ਼ਤਰਨਾਕ ਸਾਬਤ ਹੋਵੇਗਾ। ਜਿਕਰ ਕਰਨਾ ਬਣਦਾ ਹੈ ਕਿ ਪੰਜਾਬ ਦੇ ਦੂਜੇ ਇਲਾਕਿਆਂ ਦੇ ਮੁਕਾਬਲੇ ਬਠਿੰਡਾ ਪੱਟੀ ਪਹਿਲਾਂ ਹੀ ਠੰਢੀ ਚੱਲ ਰਹੀ ਹੈ। ਸਾਲ 2023 ਦੇ ਚੜ੍ਹਣ ਤੋਂ ਲੈ ਕੇ ਹੁਣ ਤੱਕ ਮੈਦਾਨੀ ਇਲਾਕਾ ਸਿਮਲਾ ਬਣਿਆ ਹੋਇਆ ਹੈ। ਮੌਸਮ ਮਾਹਰਾਂ ਮੁਤਾਬਕ ਆਉਣ ਵਾਲੇ ਕੁੱਝ ਦਿਨਾਂ ਤੱਕ ਪਾਰਾ ਇਸੇ ਤਰ੍ਹਾਂ ਹੀ ਰਹਿ ਸਕਦਾ ਹੈ।

ਪੰਜਾਬ ’ਚ ਨਵੀਂ ਖੇਤੀ ਨੀਤੀ ਤਿਆਰ ਕਰਨ ਲਈ ਖੇਤੀਬਾੜੀ ਮਾਹਿਰਾਂ ਦੀ 11 ਮੈਂਬਰੀ ਕਮੇਟੀ ਗਠਿਤ, ਨੋਟੀਫਿਕੇਸ਼ਨ ਜਾਰੀ

ਪਹਿਲੀ ਸਰਕਾਰ-ਕਿਸਾਨ ਮਿਲਣੀ 12 ਫ਼ਰਵਰੀ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਹੋਵੇਗੀ; ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਸ਼ਮੂਲੀਅਤ
ਪੰਜਾਬ ਦੀ ਖੇਤੀ ਨੀਤੀ ਕਿਹੋ ਜਿਹੀ ਹੋਵੇ: ਸਰਕਾਰ-ਕਿਸਾਨ ਮਿਲਣੀ ਦੌਰਾਨ ਕਿਸਾਨਾਂ ਤੋਂ ਮੰਗੇ ਜਾਣਗੇ ਸੁਝਾਅ
ਖੇਤੀਬਾੜੀ ਮੰਤਰੀ ਨੇ ਕਿਹਾ, ਪੰਜਾਬ ਪੱਖੀ ਨਵੀਂ ਖੇਤੀ ਨੀਤੀ 31 ਮਾਰਚ ਤੱਕ ਹੋਵੇਗੀ ਤਿਆਰ
ਕਿਸਾਨਾਂ ਨੂੰ ਆਨਲਾਈਨ ਸਹੂਲਤ ਦਿੰਦਿਆਂ ‘ਬੀਜ ਉਤਪਾਦਨ ਪੋਰਟਲ ਅਤੇ ਐਪ’ ਜਾਰੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 17 ਜਨਵਰੀ: ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਦੀ ਨਵੀਂ ਖੇਤੀ ਨੀਤੀ ਤਿਆਰ ਕਰਨ ਇੱਕ ਹੋਰ ਕਦਮ ਚੁੱਕਦਿਆਂ ਖੇਤੀਬਾੜੀ ਮਾਹਿਰਾਂ ਦੀ 11 ਮੈਂਬਰੀ ਕਮੇਟੀ ਗਠਿਤ ਕਰ ਦਿੱਤੀ ਹੈ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਪੱਖੀ ਨਵੀਂ ਖੇਤੀ ਨੀਤੀ 31 ਮਾਰਚ ਤੱਕ ਤਿਆਰ ਕਰ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਦੀ ਵਿਵਸਥਾ ਵਿੱਚ ਸੁਧਾਰ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ 31 ਮਾਰਚ, 2023 ਤੱਕ ਪੰਜਾਬ ਦੀ ਆਪਣੀ ਕਿਸਾਨ ਅਤੇ ਵਾਤਾਵਰਨ ਪੱਖੀ ਨਵੀਂ ਖੇਤੀਬਾੜੀ ਨੀਤੀ ਤਿਆਰ ਕੀਤੀ ਜਾਵੇਗੀ, ਜਿਸ ਲਈ ਖੇਤੀਬਾੜੀ ਮਾਹਿਰਾਂ ਦੀ 11 ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਇਸ 11 ਮੈਂਬਰੀ ਕਮੇਟੀ ਵਿੱਚ ਸਕੱਤਰ ਖੇਤੀਬਾੜੀ ਸ੍ਰੀ ਰਾਹੁਲ ਤਿਵਾੜੀ ਨੂੰ ਮੈਂਬਰ, ਚੇਅਰਮੈਨ ਪੰਜਾਬ ਰਾਜ ਕਿਸਾਨ ਅਤੇ ਖੇਤ ਕਾਮੇ ਕਮਿਸ਼ਨ ਡਾ. ਸੁਖਪਾਲ ਸਿੰਘ ਨੂੰ ਕਨਵੀਨਰ, ਵਾਈਸ ਚਾਂਸਲਰ ਪੀ.ਏ.ਯੂ. ਲੁਧਿਆਣਾ ਡਾ. ਐਸ.ਐਸ. ਗੋਸਲ, ਵਾਈਸ ਚਾਂਸਲਰ ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਡਾ. ਇੰਦਰਜੀਤ ਸਿੰਘ, ਅਰਥਸਾਸ਼ਤਰੀ ਡਾ. ਸੁੱਚਾ ਸਿੰਘ ਗਿੱਲ, ਸਾਬਕਾ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਡਾ. ਬੀ.ਐਸ.ਘੁੰਮਣ, ਸਾਬਕਾ ਡਾਇਰੈਕਟਰ ਬਾਗਬਾਨੀ ਪੰਜਾਬ ਡਾ. ਗੁਰਕੰਵਲ ਸਿੰਘ, ਸਲਾਹਕਾਰ ਪੰਜਾਬ ਜਲ ਨਿਯੰਤਰਨ ਅਤੇ ਵਿਕਾਸ ਅਥਾਰਟੀ ਸ੍ਰੀ ਰਾਜੇਸ਼ ਵਸ਼ਿਸ਼ਟ, ਸਾਬਕਾ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਬਲਵਿੰਦਰ ਸਿੰਘ ਸਿੱਧੂ, ਪ੍ਰਧਾਨ ਪੀ.ਏ.ਯੂ. ਕਿਸਾਨ ਕਲੱਬ ਸ੍ਰੀ ਅਮਰਿੰਦਰ ਸਿੰਘ ਅਤੇ ਚੇਅਰਮੈਨ ਪਨਸੀਡ ਸ੍ਰੀ ਮਹਿੰਦਰ ਸਿੰਘ ਸਿੱਧੂ ਆਦਿ ਨੂੰ ਬਤੌਰ ਮੈਂਬਰ ਸ਼ਾਮਲ ਕੀਤਾ ਗਿਆ ਹੈ।ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 12 ਫ਼ਰਵਰੀ, 2023 ਨੂੰ ਪਹਿਲੀ ਸਰਕਾਰ-ਕਿਸਾਨ ਮਿਲਣੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਮਿਲਣੀ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕੀਤੀ ਜਾਵੇਗੀ, ਜਿਸ ਦੇ ਮੁੱਖ ਮਹਿਮਾਨ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਮਿਲਣੀ ਵਿੱਚ ਪੰਜਾਬ ਦੇ ਹਰ ਕੋਨੇ ਤੋਂ 2500 ਤੋਂ ਵੱਧ ਅਗਾਂਹਵਧੂ ਕਿਸਾਨ (ਵੱਖ-ਵੱਖ ਕਿੱਤਿਆਂ ਨਾਲ ਸਬੰਧਤ) ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਇਸ ਮਿਲਣੀ ਦੌਰਾਨ ਕਿਸਾਨਾਂ ਨਾਲ ਖੇਤੀ ਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਕੀਮਤੀ ਸੁਝਾਅ ਲਏ ਜਾਣਗੇ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨਵੀਂ ਖੇਤੀਬਾੜੀ ਨੀਤੀ, ਪੰਜਾਬ ਦੇ ਕੁਦਰਤੀ ਸਰੋਤਾਂ ਜਿਵੇਂ ਕਿ ਜ਼ਮੀਨੀ ਪਾਣੀ, ਮਿੱਟੀ ਦੀ ਸਿਹਤ ਅਤੇ ਭੂਗੋਲਿਕ ਸਥਿਤੀਆਂ ਨੂੰ ਮੁੱਖ ਰੱਖ ਕੇ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨਵੀਂ ਖੇਤੀ ਨੀਤੀ ਵਿੱਚ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਖੇਤੀ ਪੈਦਾਵਾਰ ਦੀ ਵੈਲਿਊਐਡੀਸ਼ਨ, ਐਕਸਪੋਰਟ ਅਤੇ ਖੇਤੀ ਵਿਭਿੰਨਤਾ ਆਦਿ ਪਹਿਲੂਆਂ ਉੱਪਰ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਉਦਾਹਰਨ ਦਿੰਦਿਆਂ ਦੱਸਿਆ ਕਿ ਪੰਜਾਬ ਦਾ ਪਾਕਿਸਤਾਨ ਬਾਡਰ ਨਾਲ ਲੱਗਦਾ ਖੇਤਰ ਪੂਰੇ ਵਿਸ਼ਵ ਵਿੱਚ ਉੱਚ ਦਰਜੇ ਦੀ ਬਾਸਮਤੀ ਪੈਦਾ ਕਰਨ ਲਈ ਜਾਣਿਆ ਜਾਂਦਾ ਹੈ। ਇਸ ਨਵੀਂ ਖੇਤੀ ਨੀਤੀ ਵਿੱਚ ਬਾਸਮਤੀ ਨੂੰ ਪਰਮਲ ਝੋਨੇ ਦੇ ਬਦਲ ਵਜੋਂ ਅਪਨਾਉਣ ਅਤੇ ਬਾਸਮਤੀ ਐਕਸਪੋਰਟ ਨੂੰ ਉਤਸ਼ਾਹਿਤ ਕਰਨ ਦੀ ਤਜਵੀਜ਼ ਵੀ ਸ਼ਾਮਲ ਕੀਤੀ ਜਾਵੇਗੀ।
ਸ. ਧਾਲੀਵਾਲ ਨੇ ਜ਼ੋਰ ਦਿੰਦਿਆਂ ਆਖਿਆ ਕਿ ਪੰਜਾਬ ਅੱਜ ਵਾਤਾਵਰਨ ਅਤੇ ਸਿਹਤ ਸੰਕਟ ਨਾਲ ਜੂਝ ਰਿਹਾ ਹੈ, ਜਿਸ ਵਿੱਚ ਉਪਜਾਊ ਭੂਮੀ ਹੁਣ ਗੈਰ-ਉਪਜਾਊ ਭੂਮੀ ਵਿੱਚ ਬਦਲ ਰਹੀ ਹੈ ਅਤੇ ਜ਼ਮੀਨੀ ਪਾਣੀ ਵਿੱਚ ਜ਼ਹਿਰਾਂ ਦੀ ਮਾਤਰਾ ਦਿਨੋਂ-ਦਿਨ ਵੱਧ ਰਹੀ ਹੈ। ਇਸ ਵਰਤਾਰੇ ਵਿੱਚੋਂ ਬਾਹਰ ਨਿਕਲਣ ਅਤੇ ਕੁਦਰਤੀ ਖੇਤੀ ਲਈ ਨਵੀਂ ਨੀਤੀ ਬਣਾਉਣ ਦਾ ਵਾਅਦਾ ਕਰਦਿਆਂ ਸ. ਧਾਲੀਵਾਲ ਨੇ ਕਿਹਾ ਕਿ ਛੇਤੀ ਹੀ ਪੰਜਾਬ ਦੇ ਕਿਸਾਨਾਂ ਨੂੰ ਜ਼ਹਿਰ ਮੁਕਤ ਖੇਤੀ ਮਾਡਲ ਦਿੱਤਾ ਜਾਵੇਗਾ।ਖੇਤੀਬਾੜੀ ਮੰਤਰੀ ਨੇ ਅੱਗੇ ਦੱਸਿਆ ਕਿ ਦਰਿਆਵਾਂ ਦੇ ਵਾਧੂ ਪਾਣੀਆਂ ਨੂੰ ਪੰਜਾਬ ਦੇ ਹਰ ਖੇਤ ਤੱਕ ਪਹੁੰਚਾਉਣ ਲਈ ਨਵੀਂ ਖੇਤੀ ਨੀਤੀ ਅਧੀਨ ਵਿਚਾਰਿਆ ਜਾ ਰਿਹਾ ਹੈ। ਉਨ੍ਹਾਂ ਨੇ ਖੇਤੀ ਸੈਕਟਰ ਵਿੱਚ ਆਈ ਖੜੋਤ ਨੂੰ ਦੂਰ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਖੇਤੀਬਾੜੀ ਨੂੰ ਬਚਾਉਣ ਦੀ ਦਿਸ਼ਾ ਵਿੱਚ ਸਭ ਦੇ ਸਹਿਯੋਗ ਨਾਲ ਅੱਗੇ ਵਧੇਗੀ। ਉਨ੍ਹਾਂ ਦੱਸਿਆ ਕਿ ਨਵੀਂ ਨੀਤੀ ਖੇਤੀਬਾੜੀ ਵਿਗਿਆਨੀਆਂ, ਮਾਹਿਰਾਂ ਅਤੇ ਖੇਤੀਬਾੜੀ ਜਥੇਬੰਦੀਆਂ ਨਾਲ ਸਲਾਹ-ਮਸ਼ਵਰੇ ਉਪਰੰਤ ਮੁਕੰਮਲ ਕਰਕੇ 31 ਮਾਰਚ ਤੱਕ ਪੰਜਾਬ ਦੀ ਕਿਸਾਨੀ ਨੂੰ ਸਮਰਪਿਤ ਕੀਤੀ ਜਾਵੇਗੀ।ਸ. ਧਾਲੀਵਾਲ ਨੇ ਇਸ ਮੌਕੇ ਕਿਸਾਨਾਂ ਨੂੰ ਆਨਲਾਈਨ ਸਹੂਲਤ ਦਿੰਦਿਆਂ ’ਬੀਜ ਉਤਪਾਦਨ ਪੋਰਟਲ ਅਤੇ ਐਪ’ ਵੀ ਜਾਰੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਐਪ ਦੇਸ਼ ਦੀ ਪਹਿਲੀ ਐਪ ਹੈ ਅਤੇ ਇਸ ਜ਼ਰੀਏ ਸੂਬੇ ਦੇ ਕਿਸਾਨ ਬੀਜਾਂ ਦੀ ਉਪਲੱਬਧਤਾ ਅਤੇ ਕਿਸਮਾਂ ਸਬੰਧੀ ਆਨਲਾਈਨ ਜਾਣਕਾਰੀ ਹਾਸਲ ਕਰ ਸਕਣਗੇ।ਉਨ੍ਹਾਂ ਦੱਸਿਆ ਕਿ ਇਸ ਐਪ ਦਾ ਉਦੇਸ਼ ਪੰਜਾਬ ਰਾਜ ਬੀਜ ਪ੍ਰਮਾਣਿਕ ਸੰਸਥਾ ਨੂੰ ਆਨਲਾਈ ਅਤੇ ਪੇਪਰ ਰਹਿਤ ਬਣਾਉਣਾ ਅਤੇ ਬੀਜਾਂ ਦੀ ਸਰਟੀਫਿਕੇਸ਼ਨ ਸਬੰਧੀ ਸਲਾਨਾ ਕੈਲੰਡਰ ਨੂੰ ਲਾਗੂ ਕਰਨਾ ਹੈ।ਉਨ੍ਹਾਂ ਦੱਸਿਆ ਕਿ ਇਸ ਐਪ ਰਾਹੀਂ ਕਿਊ ਆਰ ਕੋਡ ਦੀ ਮਦਦ ਨਾਲ ਬੀਜ ਟਰੈਕਿੰਗ, ਗੁਣਵੱਤਾ ਦੀ ਪ੍ਰਮਾਣਿਕਤਾ, ਬੀਜਾਂ ਦੀ ਪੈਦਾਵਾਰ, ਪ੍ਰਮਾਣੀਕਰਨ ਅਤੇ ਸੈਪਲਿੰਗ ਸਬੰਧੀ ਮੁਕੰਮਲ ਜਾਣਕਾਰੀ ਹਾਸਲ ਹੋ ਸਕੇਗੀ। ਇਸ ਮੌਕੇ ਸਕੱਤਰ ਖੇਤੀਬਾੜੀ ਸ.ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਖੇਤੀਬਾੜੀ ਡਾ. ਗੁਰਵਿੰਦਰ ਸਿੰਘ ਡਾਇਰੈਕਟਰ ਪੰਜਾਬ ਰਾਜ ਬੀਜ ਪ੍ਰਮਾਣਿਕ ਸੰਸਥਾ ਡਾ. ਜੇ.ਪੀ.ਐਸ. ਗਰੇਵਾਲ, ਡਾ. ਜੇ.ਡੀ.ਐਸ. ਗਿੱਲ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫੈਸਲਾ, ਜ਼ੀਰਾ ਦੀ ਸ਼ਰਾਬ ਫੈਕਟਰੀ ਤੁਰੰਤ ਪ੍ਰਭਾਵ ਨਾਲ ਬੰਦ

0

ਪੰਜਾਬ ਦਾ ਵਾਤਾਵਰਨ ਤੇ ਇੱਥੋਂ ਦੇ ਲੋਕ ਮੇਰੀ ਤਰਜੀਹ: ਮੁੱਖ ਮੰਤਰੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਲਈ ਜ਼ੀਰਾ ਦੀ ਮਾਲਬਰੋ ਸ਼ਰਾਬ ਫੈਕਟਰੀ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਉਸ ਨੂੰ ਵਾਤਾਵਰਨ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਵੀ ਸੂਬਾ ਸਰਕਾਰ ਵੱਲੋਂ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰੇਗਾ, ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਫੈਸਲਾ ਵਾਤਾਵਰਨ ਮਾਹਿਰਾਂ ਅਤੇ ਕਾਨੂੰਨੀ ਮਾਹਿਰਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਫ਼ੈਕਟਰੀ ਦੇ ਸੂਬੇ ਦੇ ਵਾਤਾਵਰਨ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਪ੍ਰਾਜੈਕਟ ਨੂੰ ਰੱਦ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਫ਼ੈਕਟਰੀ ਨਾਲ ਇਲਾਕੇ ਦਾ ਵਾਤਾਵਰਨ ਸੰਤੁਲਨ ਵਿਗੜ ਸਕਦਾ ਸੀ। ਉਨ੍ਹਾਂ ਕਿਹਾ ਕਿ ਇਸ ਫ਼ੈਕਟਰੀ ਦੇ ਵਾਤਾਵਰਨ ਅਤੇ ਮਨੁੱਖੀ ਜੀਵਨ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇਸ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਪੰਜਾਬ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਣ ਵਾਸਤੇ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਉਨ੍ਹਾਂ ਸਪੱਸ਼ਟ ਕਿਹਾ ਕਿ ਸੂਬੇ ਦੇ ਵਾਤਾਵਰਨ ਨਾਲ ਖਿਲਵਾੜ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਣਗੇ।

ਲੋਕਾਂ ਨੂੰ ਵਾਜਬ ਕੀਮਤਾਂ ਉੱਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਲਈ ਸਰਕਾਰ ਦੀ ਵਚਨਬੱਧ: ਮੀਤ ਹੇਅਰ

0

ਖਣਨ ਮੰਤਰੀ ਨੇ ਪਲੇਠੀ ਮੀਟਿੰਗ ਵਿੱਚ ਵਿਭਾਗ ਦੇ ਕੰਮਕਾਜ ਦਾ ਲਿਆ ਜਾਇਜ਼ਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 17 ਜਨਵਰੀ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਵਾਜਬ ਕੀਮਤਾਂ ਉੱਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਖਣਨ ਵਿਭਾਗ ਦੇ ਅਧਿਕਾਰੀ ਇਸ ਵਚਨਬੱਧਤਾ ਨੂੰ ਪੂਰਾ ਕਰਨਾ ਯਕੀਨੀ ਬਣਾਉਣ।
ਇਹ ਗੱਲ ਖਣਨ ਤੇ ਭੂ ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਨਵੇਂ ਮਿਲੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਰੱਖੀ ਮੀਟਿੰਗ ਦੌਰਾਨ ਕੀਤਾ। ਮੀਤ ਹੇਅਰ ਨੇ ਕਿਹਾ ਕਿ ਉਹ ਵਿਭਾਗ ਦੀ ਸਮੀਖਿਆ ਮੀਟਿੰਗ ਨਿਰੰਤਰ ਕਰਦੇ ਰਹਿਣਗੇ ਅਤੇ ਸਾਰੇ ਕੰਮਕਾਜ ਦਾ ਲਗਾਤਾਰ ਜਾਇਜ਼ਾ ਲੈਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਵਿਭਾਗ ਇਹ ਯਕੀਨੀ ਬਣਾਏ ਕਿ ਲੋਕਾਂ ਨੂੰ ਲੋੜੀਂਦੀ ਰੇਤਾ ਬਜਰੀ ਵਾਜਬ ਕੀਮਤਾਂ ਉੱਤੇ ਮਿਲਦੀ ਰਹੇ। ਉਨ੍ਹਾਂ ਕਿਹਾ ਕਿ ਗੈਰਕਾਨੂੰਨੀ ਖਣਨ ਨੂੰ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਇਸ ਮਾਮਲੇ ਵਿੱਚ ਕੋਈ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਤ ਹੇਅਰ ਨੇ ਮੀਟਿੰਗ ਦੌਰਾਨ ਬੰਦ ਪਏ ਕਰੱਸ਼ਰਾਂ ਦੀ ਅਸਲ ਸਥਿਤੀ ਦਾ ਜਾਇਜ਼ਾ ਲੈਣ ਲਈ ਵਿਭਾਗ ਨੂੰ ਸਾਰੇ ਕਰੱਸ਼ਰਾਂ ਸੰਬੰਧੀ ਪਾਵਰਕਾਮ ਦੇ ਅਧਿਕਾਰੀਆਂ ਨਾਲ ਮਿਲ ਕੇ ਬਿਜਲੀ ਕੁਨੈਕਸ਼ਨਾਂ ਬਾਰੇ ਸਾਂਝੀ ਰਿਪੋਰਟ ਦੇਣ ਨੂੰ ਕਿਹਾ। ਇਸੇ ਤਰ੍ਹਾਂ ਕਰੱਸ਼ਰਾਂ ਦੇ ਕਿਊ ਫ਼ਾਰਮ ਸੰਬੰਧੀ ਰੋਜ਼ਾਨਾ ਆਧਾਰਿਤ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ। ਖਣਨ ਮੰਤਰੀ ਨੇ ਰੇਤੇ ਦੀਆਂ ਖੱਡਾਂ ਸੰਬੰਧੀ ਵਾਤਾਵਰਣ ਕਲੀਅਰੈਂਸ ਲਈ ਕੀਤੀਆਂ ਜਾਂਦੀਆਂ ਲੋੜੀਂਦੀਆਂ ਰਸਮੀ ਕਾਰਵਾਈਆਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਵੀ ਆਖਿਆ। ਇਸ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਡੀ.ਐਸ.ਆਰਜ਼ ਨੂੰ ਸਮੇਂ ਸਿਰ ਤਿਆਰ ਕਰਨ ਦੇ ਆਦੇਸ਼ ਦਿੱਤੇ। ਰੇਤੇ ਤੇ ਬਜਰੀ ਨੂੰ ਆਨਲਾਈਨ ਵੇਚਣ ਲਈ ਲੋੜੀਂਦੇ ਕਦਮ ਚੁੱਕੇ ਜਾਣ। ਮੀਟਿੰਗ ਵਿੱਚ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ, ਡਾਇਰੈਕਟਰ ਡੀ ਪੀ ਐਸ ਖਰਬੰਦਾ, ਚੀਫ ਇੰਜੀਨੀਅਰ, ਸੁਪਰਡੈਂਟ ਇੰਜੀਨੀਅਰ ਤੇ ਫੀਲਡ ਦੇ ਐਕਸੀਅਨ ਹਾਜ਼ਰ ਸਨ।

ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ‘ਚ ਆਯੁਰਵੈਦਿਕ ਮੈਡੀਕਲ ਟੂਰਿਜ਼ਮ ਨੂੰ ਪ੍ਰਫੁੱਲਤ ਕਰਨ ਦਾ ਸੱਦਾ

0

ਪੰਜਾਬ ਦੇ ਆਯੁਰਵੈਦਿਕ, ਹੋਮਿਓਪੈਥੀ ਅਤੇ ਯੂਨਾਨੀ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਪਲੇਠੀ ਮੀਟਿੰਗ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 17 ਜਨਵਰੀ: ਮੈਡੀਕਲ ਸਿੱਖਿਆ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਦੇ ਸਾਰੇ ਆਯੁਰਵੈਦਿਕ ਕਾਲਜਾਂ ਨੂੰ ਮੈਡੀਕਲ ਟੂਰਿਜ਼ਮ ਵੱਲ ਖਾਸ ਤਵੱਜੋਂ ਦੇਣ ਦੀ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਯੁਰਵੇਦ ਸਰੀਰਕ ਤੇ ਮਾਨਸਿਕ ਇਲਾਜ ਦੀ ਸਭ ਤੋਂ ਪੁਰਾਣੀ ਵਿਧੀ ਹੈ ਅਤੇ ਮੌਜੂਦਾ ਸਮੇਂ ਇਸ ਦੀ ਮਹੱਤਤਾ ਹੋਰ ਜ਼ਿਆਦਾ ਵੱਧ ਗਈ ਹੈ ਜਦੋਂ ਬਹੁਤ ਸਾਰੇ ਲੋਕ ਜੀਵਨ ਸ਼ੈਲੀ ‘ਚ ਆਏ ਬਦਲਾਅ ਕਾਰਣ ਕਈ ਮਾਨਸਿਕ ਤੇ ਸਰੀਰਕ ਬਿਮਾਰੀਆਂ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਬਲੱਡ ਪ੍ਰੈਸ਼ਰ, ਡਿਪਰੈਸ਼ਨ, ਸ਼ੂਗਰ ਅਤੇ ਕੈਂਸਰ ਵਰਗੀਆਂ ਬਿਮਾਰੀਆਂ ਲਈ ਕੁਦਰਤੀ ਜੜੀਆਂ-ਬੂਟੀਆਂ ਤੋਂ ਬਣੀਆਂ ਦਵਾਈਆਂ, ਮੈਡੀਟੇਸ਼ਨ, ਯੋਗ ਅਤੇ ਸਾਦਾ ਭੋਜਨ ਬਹੁਤ ਜ਼ਿਆਦਾ ਲਾਹੇਵੰਦ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਕੁਦਰਤੀ ਇਲਾਜ ਪ੍ਰਣਾਲੀਆਂ ਤਹਿਤ ਬਿਮਾਰੀਆਂ ਦੀ ਰੋਕਥਾਮ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਭਨਾਂ ਨੂੰ ਮਿਲ ਕੇ ਸਾਰਥਕ ਤੇ ਠੋਸ ਕਦਮ ਉਠਾਉਣੇ ਚਾਹੀਦੇ ਹਨ। ਮੈਡੀਕਲ ਸਿੱਖਿਆ ਭਵਨ, ਮੋਹਾਲੀ ਵਿਖੇ ਪੰਜਾਬ ਦੇ 16 ਆਯੁਰਵੈਦਿਕ, 3 ਯੂਨਾਨੀ ਅਤੇ ਇਕ ਹੋਮਿਓਪੈਥੀ ਕਾਲਜ ਦੇ ਪ੍ਰਿੰਸੀਪਲਾਂ ਨਾਲ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕੁਦਰਤੀ ਇਲਾਜ ਪ੍ਰਣਾਲੀਆਂ ਨੂੰ ਪ੍ਰਫੁੱਲਿਤ ਕਰਨ ਵੱਲ ਖਾਸ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਨੌਜਵਾਨੀ ਨੂੰ ਨਿਜਾਤ ਦਿਵਾਉਣ ਲਈ ਵੀ ਆਯੁਰਵੈਦਿਕ ਇਲਾਜ ਵਿਧੀਆਂ ਲਾਭਕਾਰੀ ਸਿੱਧ ਹੋ ਸਕਦੀਆਂ ਹਨ। ਉਨ੍ਹਾਂ ਨਿੱਜੀ ਆਯੁਰਵੇਦ, ਯੂਨਾਨੀ ਤੇ ਹੋਮਿਓਪੈਥੀ ਕਾਲਜਾਂ ਨੂੰ ਪ੍ਰੇਰਿਤ ਕੀਤਾ ਕਿ ਕਾਲਜ ਪ੍ਰਬੰਧਕ ਵੀ ਆਪਣੇ ਪੱਧਰ ‘ਤੇ ਇਨ੍ਹਾਂ ਇਲਾਜ ਵਿਧੀਆਂ ਦੀ ਪ੍ਰਫੁੱਲਤਾ ਲਈ ਵੱਧ ਤੋਂ ਵੱਧ ਯੋਗਦਾਨ ਪਾਉਣ।
ਮੈਡੀਕਲ ਸਿੱਖਿਆ ਮੰਤਰੀ ਨੇ ਕਿਹਾ ਕਿ ਦੁਨੀਆਂ ਭਰ ਦੇ ਲੋਕ ਭਾਰਤੀ ਆਯੁਰਵੈਦਿਕ ਅਤੇ ਕੁਦਰਤੀ ਇਲਾਜ ਪ੍ਰਣਾਲੀ ਤੋਂ ਜਾਣੂੰ ਹਨ ਅਤੇ ਸਿਹਤਯਾਬੀ ਲਈ ਇਸ ਵੈਦਿਕ ਪ੍ਰਣਾਲੀ ਦੀ ਵਰਤੋਂ ਕਰਨਾ ਚਾਹੁੰਦੇ ਹਨ। ਉਨ੍ਹਾਂ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ, ਹੁਸ਼ਿਆਰਪੁਰ ਨੂੰ ਅਜਿਹੀਆਂ ਸੰਭਾਵਨਾਵਾਂ ਤਲਾਸ਼ਣ ਦੇ ਨਿਰਦੇਸ਼ ਦਿੱਤੇ ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਵਿਦੇਸ਼ੀਆਂ ਅਤੇ ਹੋਰਨਾਂ ਰਾਜਾਂ ਦੇ ਲੋਕਾਂ ਨੂੰ ਆਯੁਰਵੈਦਿਕ ਮੈਡੀਕਲ ਟੂਰਿਜ਼ਮ ਲਈ ਪੰਜਾਬ ਵਿਚ ਆਕਰਸ਼ਿਤ ਕੀਤਾ ਜਾ ਸਕੇ। ਮੀਟਿੰਗ ਦੌਰਾਨ ਕਾਲਜ ਪ੍ਰਿੰਸੀਪਲਾਂ ਨੇ ਕਈ ਸੁਝਾਅ ਦਿੱਤੇ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਬਤ ਵੀ ਜਾਣੂੰ ਕਰਵਾਇਆ। ਸਿਹਤ ਮੰਤਰੀ ਨੇ ਭਰੋਸਾ ਦਿੱਤਾ ਕਿ ਮਾਹਰਾਂ ਦੀਆਂ ਕਮੇਟੀਆਂ ਬਣਾ ਕੇ ਸਭ ਪ੍ਰਕਾਰ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਯਤਨ ਕੀਤੇ ਜਾਣਗੇ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਦਾ ਸਾਲ 2023 ਦਾ ਕੈਲੰਡਰ ਵੀ ਰਿਲੀਜ਼ ਕੀਤਾ। ਮੀਟਿੰਗ ਵਿਚ ਗੁਰੂ ਰਵਿਦਾਸ ਆਯੂਰਵੇਦ ਯੂਨੀਵਰਸਿਟੀ ਦੇ ਉਪ ਕੁਲਪਤੀ ਰਾਹੁਲ ਗੁਪਤਾ (ਆਈਏਐਸ), ਡਾ. ਅਵਨੀਸ਼ ਕੁਮਾਰ ਡੀਆਰਐਮਈ, ਜੁਆਇੰਟ ਡਾਇਰੈਕਟਰ ਡਾ. ਅਕਾਸ਼ ਦੀਪ ਤੇ ਡਾ. ਪੁਨੀਤ ਗਿਰਧਰ, ਫਾਰਮੇਸੀ ਕਾਊਂਸਲ ਦੇ ਰਜਿਸਟਰਾਰ ਡਾ. ਜਸਬੀਰ ਸਿੰਘ, ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਸੰਜੀਵ ਗੋਇਲ ਅਤੇ ਪ੍ਰੀਖਿਆ ਕੰਟਰੋਲਰ ਡਾ. ਅੰਜੂ ਬਾਲਾ ਤੋਂ ਇਲਾਵਾ ਕਾਲਜਾਂ ਦੇ ਪ੍ਰਿੰਸੀਪਲ ਤੇ ਹੋਰ ਅਧਿਕਾਰੀ ਹਾਜ਼ਰ ਸਨ।

ਪੀਪੀਪੀ ਕੈਂਪਾਂ ਵਿਚ ਵਿਸ਼ੇਸ਼ ਆਧਾਰ ਅਪਡੇਟਿੰਗ ਕਾਊਂਟਰ ਲਗਾਏ ਜਾਣਗੇ – ਮੁੱਖ ਸਕੱਤਰ

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 17 ਜਨਵਰੀ : ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਸੰਜੀਵ ਕੌਸ਼ਲ ਨੇ ਕਿਹਾ ਕਿ ਨਾਗਰਿਕਾਂ ਦੀ ਸਹੂਲਤ ਤਹਿਤ ਸੂਬਾ ਸਰਕਾਰ ਵੱਲੋਂ ਪਰਿਵਾਰ ਪਹਿਚਾਣ ਪੱਤਰ (ਪੀਪੀਪੀ) ਕੈਂਪਾਂ ਵਿਚ ਆਧਾਰ ਅਪਡੇਟ ਕਰਨ ਲਈ ਵਿਸ਼ੇਸ਼ ਕਾਊਂਟਰ ਸਥਾਪਿਤ ਕੀਤੇ ਜਾਣਗੇ। ਮੁੱਖ ਸਕੱਤਰ ਅੱਜ ਇੱਥੇ ਵੀਡੀਓ ਕਾਨਫ?ਰੈਂਸਿੰਗ ਰਾਹੀਂ ਜਿਲ੍ਹਾ ਡਿਪਟੀ ਕਮਿਸ਼ਨਰਾਂ , ਪੁਲਿਸ ਸੁਪਰਡੈਂਟਾਂ, ਪੁਲਿਸ ਕਮਿਸ਼ਨਰਾਂ ਅਤੇ ਜਿਲ੍ਹਾ ਮੁੱਖ ਦਫਤਰ ਦੇ ਹੋਰ ਸੀਨੀਅਰ ਅਧਿਕਾਰੀਆਂ ਦੇ ਨਾਲ ਆਧਾਰ ਅਪਡੇਸ਼ਨ ਨੂੰ ਲੈ ਕੇ ਮੀਟਿੰਗ ਕਰ ਰਹੇ ਸਨ। ਸ੍ਰੀ ਕੌਸ਼ਲ ਨੇ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਈ-ਦਿਸ਼ਾ ਕੇਂਦਰਾਂ ’ਤੇ ਆਈਰਿਸ ਸਕੈਨਰ ਦੀ ਉਪਲਬਧਤਾ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਆਧਾਰ ਪ੍ਰਮਾਣੀਕਰਣ ਪ੍ਰਭਾਵੀ ਢੰਗ ਨਾਲ ਕੀਤਾ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਜਿਲ੍ਹਾ ਮੁੱਖ ਦਫਤਰ ਪੱਧਰ ’ਤੇ ਆਨਲਾਇਨ ਅਤੇ ਆਫਲਾਇਨ ਸਿਖਲਾਈ ਕਂੈਪ ਪ੍ਰਬੰਧਿਤ ਕਰਨ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਅਧਿਕਾਰੀਆਂ ਨੂੰ ਆਧਾਰ ਪ੍ਰਮਾਣੀਕਰਣ ਦੇ ਸਬੰਧ ਵਿਚ ਸਿਖਲਾਈ ਦਿੱਤਾ ਜਾ ਸਕੇ, ਜਿਸ ਤੋਂ ਉਨ੍ਹਾਂ ਨੁੰ ਵੱਖ-ਵੱਖ ਵਿਭਾਗਾਂ ਦੇ ਕੰਮਾਂ ਵਿਚ ਤੇਜੀ ਲਿਆਉਣ ਵਿਚ ਮਦਦ ਮਿਲੇਗੀ। ਮੁੱਖ ਸਕੱਤਰ ਨੇ ਜਿਲ੍ਹਾ ਮੁੱਖ ਦਫਤਰ ਦੇ ਅਧਿਕਾਰੀਆਂ ਅਤੇ ਪੁਲਿਸ ਕਰਮਚਾਰੀਆਂ ਨੂੰ ਆਧਾਰ ਤਸਦੀਕ ਕਿਯੂਆਰ ਕੋਡ ਸਕੈਨਰ ਏਪਲੀਕੇਸ਼ਨ ਐਮ ਆਧਾਰ ਦੀ ਵਰਤੋ ਦੇ ਬਾਰੇ ਵਿਚ ਹੋਰ ਅਧਿਕਾਰੀਆਂ ਨੂੰ ਵੀ ਜਾਣੂੰ ਕਰਵਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਡੁਪਲੀਕੇਸੀ ਦੀ ਜਾਂਚ ਕੀਤੀ ਜਾ ਸਕੇ ਅਤੇ ਜਨਤਾ ਨੁੰ ਦਿੱਤੀ ਜਾਣ ਵਾਲੀ ਸੇਵਾਵਾਂ ਦਾ ਗਲਤ ਢੰਗ ਨਾਲ ਲਾਭ ਲੈਣ ਵਾਲਿਆਂ ’ਤੇ ਕੰਟਰੋਲ ਕੀਤਾ ਜਾ ਸਕੇ। ਨਵੀਂ ਵਿਕਸਿਤ ਐਮਆਧਾਰ , ਆਧਾਰ ਕਿਯੂਆਰ ਸਕੈਨਰ ਏਪਲੀਕੇਸ਼ਨ ਅਧਿਕਾਰੀਆਂ ਨੂੰ ਸ਼ੱਕੀ ਵਿਅਕਤੀਆਂ ਦੀ ਪਹਿਚਾਣ ਨੂੰ ਪ੍ਰਮਾਣਿਤ ਕਰਨ ਦੀ ਸਹੂਲਤ ਵੀ ਪ੍ਰਦਾਨ ਕਰਦੀ ਹੈ, ਇਹ ਵਿਅਕਤੀ ਦੇ ਨਾਂਅ ਦੇ ਕੁੱਝ ਅੱਖਰ ਜਾਂ ਨੰਬਰ, ਜਨਮ ਮਿੱਤੀ, ਪਤਾ, ਲਿੰਗ, ਫੋਟੋ , ਮੋਬਾਇਲ ਅਤੇ ਹਸਤਾਖਰ ਆਦਿ ਪ੍ਰਦਰਸ਼ਿਤ ਕਰਦੀ ਹੈ। ਮੁੱਖ ਸਕੱਤਰ ਨੇ ਅਧਿਕਾਰੀਆਂ ਨੂੰ ਆਧਾਰ ਵੈਲੀਡੇਸ਼ਨ ਦੀ ਪ੍ਰਕ੍ਰਿਆ ਵਿਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ। ਜਿਨ੍ਹਾਂ ਨਾਗਰਿਕਾਂ ਦੇ ਆਧਾਰ ਕਾਰਡ ਬਣੇ ਹੋਏ 10 ਸਾਲ ਤੋਂ ਵੱਧ ਸਮੇਂ ਹੋ ਗਿਆ ਹੈ ਅਤੇ ਉਨ੍ਹਾਂ ਨੂੰ ਪਿਛਲੇ 10 ਸਾਲਾਂ ਵਿਚ ਆਪਣੇ ਆਧਾਰ ਅਪਡੇਟ ਨਹੀਂ ਕੀਤਾ ਹੈ, ਉਨ੍ਹਾਂ ਨੂੰ ਸਰਕਾਰੀ ਸੇਵਾਵਾਂ ਦਾ ਲਗਾਤਾਰ ਲਾਭ ਚੁੱਕਣ ਦੇ ਲਈ ਪਹਿਚਾਣ ਦੇ ਪ੍ਰਮਾਣ (ਪੀਓਆਈ) ਅਤੇ ਪਤੇ ਦੇ ਪ੍ਰਮਾਣ (ਪੀਓਏ) ਦੇ ਵੈਧ ਦਸਤਾਵੇਜਾਂ ਦੇ ਨਾਲ ਆਧਾਰ ਅਪਡੇਟ ਕਰ ਕੇ ਆਪਣੇ ਆਧਾਰ ਵੇਰਵੇ ਨੂੰ ਫਿਰ ਤੋਂ ਤਸਦੀਕ ਕਰਨ ਦੀ ਜਰੂਰਤ ਹੈ। ਮੀਟਿੰਗ ਵਿਚ ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਰਸਤੋਗੀ, ਸੂਚਨਾ, ਤਕਨਾਲੋਜੀ, ਇਲੈਕਟਰੋਨਿਕਸ ਅਤੇ ਸੰਚਾਰ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਨੰਦ ਮੋਹਨ ਸ਼ਰਣ, ਯੂਆਈਡੀਏਆਈ, ਖੇਤਰੀ ਦਫਤਰ ਚੰਡੀਗੜ੍ਹ ਦੀ ਉੱਪ ਮਹਾਨਿਦੇਸ਼ਕ ਭਾਵਨਾ ਗਰਗ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਦੇ ਤਹਿਤ ਸੱਭ ਤੋਂ ਤੇਜੀ ਨਾਲ ਕੰਮ ਪੂਰੇ ਕਰਨ ਵਾਲੇ ਸੂਬਿਆਂ ਵਿਚ ਹੈ ਹਰਿਆਣਾ – ਦੁਸ਼ਯੰਤ ਚੌਟਾਲਾ

0

ਡਿਪਟੀ ਸੀਐਮ ਨੇ ਹਰਿਆਣਾ ਸਰਲ ਰੋਡਸ ਐਂਡ ਇੰਫਰਾਸਟਕਚਰ ਡਿਵੇਲਪਮੈਂਟ ਏਜੰਸੀ (ਪ੍ਰਧਾਨਮੰਤਰੀ ਗ੍ਰਾਮੀਣ ਸੜਕ ਯੋਜਨਾ) ਦੀ 7ਵੀਂ ਕਾਰਜਕਾਰੀ ਕਮੇਟੀ ਦੀ ਮੀਟਿੰਗ ਦੀ ਅਗਵਾਈ ਕੀਤੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 17 ਜਨਵਰੀ : ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਦੇ ਤਹਿਤ ਸੱਭ ਤੋਂ ਤੇਜੀ ਨਾਲ ਕਾਰਜ ਪੂਰੇ ਕਰਨ ਵਾਲੇ ਸੂਬਿਆਂ ਵਿੱਚੋਂ ਹਰਿਆਣਾ ਸੂਬਾ ਇਕ ਹੈ ਜੋ ਕਿ ਸੂਬੇ ਦੇ ਲਈ ਮਾਣ ਦੀ ਗਲ ਹੈ। ਇਸ ਯੋਜਨਾ ਦੇ ਤਹਿਤ ਤੀਜੇ ਪੜਾਅ ਦੇ ਲਈ ਮੰਜੂਰ ਬਕਾਇਆ ਸਾਰੀ ਸੜਕਾਂ ਦਾ ਕਾਰਜ ਸਾਲ 2023 ਦੇ ਅੰਤ ਤਕ ਪੂਰਾ ਕਰ ਲਿਆ ਜਾਵੇਗਾ।ਡਿਪਟੀ ਸੀਐਮ ਨੇ ਇਹ ਜਾਣਕਾਰੀ ਅੱਜ ਇੱਥੇ ਹਰਿਆਣਾ ਰੂਲਸ ਰੋਡਸ ਐਂਡ ਇੰਫਰਾਸਟਕਚਰ ਡਿਵੇਲਪਮੈਂਟ ਏਜੰਸੀ (ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ) ਦੀ 7ਵੀਂ ਕਾਰਜਕਾਰੀ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰਨ ਦੇ ਬਾਅਦ ਦਿੱਤੀ। ਸ੍ਰੀ ਦੁਸ਼ਯੰਤ ਚੌਟਾਲਾ, ਜੋ ਹਰਿਆਣਾ ਰੂਲਸ ਰੋਡਸ ਐਂਡ ਇੰਫ?ਰਾਸਟਕਚਰ ਡਿਵੇਲਪਮੈਂਟ ਏਜੰਸੀ ਦੇ ਚੇਅਰਮੈਨ ਵੀ ਹਨ, ਨੇ ਦਸਿਆ ਕਿ ਅੱਜ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਦੇ ਤਹਿਤ ਗਠਨ ਬੋਰਡ ਦੀ ਮੀਟਿੰਗ ਵਿਚ ਕਈ ਅਹਿਮ ਫੈਸਲੇ ਲਏ ਗਏ ਹਨ। ਉਨ੍ਹਾਂ ਨੇ ਦਸਿਆ ਕਿ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਦੇ ਸੂਬੇ ਵਿਚ ਦੋ ਪੜਾਅ ਪੂਰੇ ਹੋ ਚੁੱਕੇ ਹਨ, ਸਿਰਫ 8 ਸੜਕਾਂ ਦਾ ਕਾਰਜ ਬਕਾਇਆ ਹੈ। ਇੰਨ੍ਹਾਂ ਨੂੰ ਜਲਦੀ ਹੀ ਸ਼ੁਰੂ ਕਰ ਕੇ ਪੂਰਾ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਅੱਗੇ ਦਸਿਆ ਕਿ ਤੀਜੇ ਪੜਾਅ ਦੇ ਲਈ ਹਰਿਆਣਾ ਸਰਕਾਰ ਨੇ ਕੇਂਦਰ ਸਰਕਾਰ ਨੂੰ ਕੁੱਲ 259 ਸੜਕਾਂ ਪ੍ਰਸਤਾਵਿਤ ਕੀਤੀਆਂ ਸਨ, ਇੰਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਮੰਜੂਰ ਕਰ ਦਿੱਤਾ ਗਿਆ ਹੈ। ਇੰਨ੍ਹਾਂ ਸੜਕਾਂ ’ਤੇ ਕੁੱਲ 2496 ਕਰੋੜ ਰੁਪਏ ਖਰਚ ਹੋਣਗੇ ਜਿਸ ਵਿੱਚੋਂ 1918 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦਾ ਨਿਰਮਾਣ ਕਰ ਦਿੱਤਾ ਗਿਆ ਹੈ। ਹੁਣ ਸਿਰਫ 78 ਸੜਕਾਂ ਪੈਂਡਿੰਗ ਹਨ ਜਿਨ੍ਹਾਂ ਦੀ ਕੁੱਲ ਲੰਬਾਈ 580 ਕਿਲੋਮੀਟਰ ਹਨ। ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਦੇ ਤਹਿਤ ਤੀਜੇ ਪੜਾਅ ਦੇ ਲਈ ਮੰਜੂਰ ਸਾਰੀ ਸੜਕਾਂ ਨੂੰ ਚਾਲੂ ਸਾਲ ਦੇ ਅੰਤ ਤਕ ਪੂਰਾ ਕਰ ਲਿਆ ਜਾਵੇਗਾ।ਡਿਪਟੀ ਮੁੱਖ ਮੰਤਰੀ ਨੇ ਦਸਿਆ ਕਿ ਅੱਜ ਦੀ ਮੀਟਿੰਗ ਵਿਚ ਕੇਂਦਰ ਸਰਕਾਰ ਦੇ ਪ੍ਰਤੀਨਿਧੀ ਵੀ ਵੀਡੀਓ ਕਾਨਫ?ਰੈਸਿੰਗ ਰਾਹੀਂ ਜੁੜੇ ਸਨ, ਉਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ ਦਸਿਆ ਗਿਆ ਕਿ ਜਿੱਥੇ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਦੇ ਤਹਿਤ ਨਿਰਮਾਣਤ ਕੀਤੀ ਗਈ ਸੜਕ ਦੇ ਉੱਪਰ ਵੱਡੇ ਪ੍ਰੋਜੈਕਟ ਬਣਦੇ ਹਨ ਉੱਥੇ ’ਤੇ ਏਂਟਰੀ ਤੇ ਏਗਜਿਟ ਦੇ ਸਥਾਨ ’ਤੇ ਕਰੀਬ 500-500 ਮੀਟਰ ਏਰਿਆ ਵਿਚ ਸੜਕ ਨੁਕਸਾਨ ਹੋ ਜਾਂਦੀ ਹੈ, ਇਸ ਨੂੰ ਠੀਕ ਰਕਨ ਲਈ ਕੇਂਦਰ ਸਰਕਾਰ ਵੱਲੋਂ ਫੰਡ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ। ਇਸ ਸਬੰਧ ਵਿਚ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖਿਆ ਜਾਵੇਗਾ। ਉਨ੍ਹਾਂ ਨੇ ਇਹ ਵੀ ਦਸਿਆ ਕਿ ਅੱਜ ਦੀ ਮੀਟਿੰਗ ਵਿਚ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਉਪਰੋਕਤ ਯੋਜਨਾ ਦੇ ਤਹਿਤ ਸੜਕਾਂ ਦੇ ਨਿਰਮਾਣ ਵਿਚ ਵੱਧ ਗੁਣਵੱਤਾ ਲਿਆਉਣ ਲਈ ਨੈਸ਼ਨਲ ਕੁਆਲਿਟੀ ਮੈਨੇਜਰ ਨੂੰ ਨਿਯੁਕਤ ਕੀਤਾ ਜਾਵੇਗਾ।

ਮਾਨਸਾ ਜ਼ਿਲ੍ਹੇ ਚ ਵੱਖ ਵੱਖ ਸਕੂਲਾਂ ਚ ਕਰਵਾਏ ਗਏ ਟਰੈਫਿਕ ਨਿਯਮਾਂ ਸਬੰਧੀ ਪ੍ਰੋਗਰਾਮ

0

ਅਧਿਆਪਕ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਬਣਾਉਣ ਪਰਪੱਕ-ਭੁਪਿੰਦਰ ਕੌਰ
ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ 17 ਜਨਵਰੀ:ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਭੁਪਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ)ਮਾਨਸਾ ਦੀ ਦੇਖ-ਹੇਠ ਜ਼ਿਲ੍ਹੇ ਭਰ ਦੇ ਸਕੂਲਾਂ ਚ 11 ਤੋ 17 ਜਨਵਰੀ ਤਕ ਮਨਾਏ ਗਏ ਸੜਕ ਸੁਰੱਖਿਆ ਸਪਤਾਹ ਦੇ ਆਖਰੀ ਦਿਨ ਹੋਰ ਸਰਗਰਮੀ ਨਾਲ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵੱਖ ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਵਿਦਿਆਰਥੀਆਂ ਦੀ ਟਰੈਫਿਕ ਨਿਯਮਾਂ ਸਬੰਧੀ ਹੋਰ ਦਿਲਚਸਪੀ ਪੈਦਾ ਕੀਤੀ ਗਈ। ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਭੁਪਿੰਦਰ ਕੌਰ ਨੇ ਕਿਹਾ ਕਿ ਟਰੈਫਿਕ ਨਿਯਮਾਂ ਸਬੰਧੀ ਹਰ ਵਿਦਿਆਰਥੀ ਨੂੰ ਜਾਣਕਾਰੀ ਹੋਣੀ ਲਾਜ਼ਮੀ ਹੈ,ਤਾਂ ਕਿ ਉਹ ਅਪਣੇ ਮਾਪਿਆਂ ਅਤੇ ਹੋਰਨਾਂ ਲੋਕਾਂ ਨਾਲ ਵੀ ਇਹ ਜਾਣਕਾਰੀ ਹਾਸਲ ਕਰਵਾ ਸਕਣ। ਉਨ੍ਹਾਂ ਨਿੱਤ ਦਿਨ ਵਾਪਰ ਰਹੀਆਂ ਸੜਕ ਦੁਰਘਟਨਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅਨੇਕਾਂ ਘਟਨਾਵਾਂ ਲਈ ਟਰੈਫਿਕ ਨਿਯਮਾਂ ਦੀ ਜਾਣਕਾਰੀ ਨਾ ਹੋਣਾ ਹੈ।ਡਿਪਟੀ ਡੀਈਓ ਗੁਰਲਾਭ ਸਿੰਘ,ਬਲਾਕ ਸਿੱਖਿਆ ਅਫਸਰ ਅਮਨਦੀਪ ਸਿੰਘ ਔਲਖ,ਲਖਵਿੰਦਰ ਸਿੰਘ ਨੇ ਦੱਸਿਆ ਕਿ ਬੇਸ਼ੱਕ ਵੱਖ ਵੱਖ ਸਕੂਲਾਂ ਚ ਟਰੈਫਿਕ ਨਿਯਮਾਂ ਸਬੰਧੀ ਬਣੇ ਹੋਏ ਸਾਈਨ ਬੋਰਡਾਂ ਰਾਹੀਂ ਵਿਦਿਆਰਥੀ ਨਿੱਤ ਦਿਨ ਸਿਖਲਾਈ ਹਾਸਲ ਕਰਦੇ ਰਹਿੰਦੇ ਹਨ ਅਤੇ ਸਕੂਲਾਂ ਚ ਲੱਗੇ ਪ੍ਰੋਜੈਕਟਰਾਂ ’ਤੇ ਵੀ ਟਰੈਫਿਕ ਨਿਯਮਾਂ ਸਬੰਧੀ ਜਾਣੂ ਕਰਵਾਇਆ ਜਾਂਦਾ ਹੈ।ਪਰ ਪੰਜਾਬ ਸਰਕਾਰ ਵੱਲ੍ਹੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮਨਾਏ ਗਏ ਸੜਕ ਸੁਰੱਖਿਆ ਸਪਤਾਹ ਦੌਰਾਨ ਹੋਰ ਗੰਭੀਰਤਾ ਨਾਲ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ।ਵੱਖ ਵੱਖ ਸਰਕਾਰੀ ਪ੍ਰਾਇਮਰੀ ਸਕੂਲ ਮਾਨਸਾ ਖੁਰਦ,ਭਾਈ ਦੇਸਾ,ਖੜਕ ਸਿੰਘ ਵਾਲਾ, ਕੱਲ੍ਹੋ, ਫਫੜੇ ਭਾਈਕੇ, ਦੋਦੜਾ, ਮਾਨਸਾ ਕੈਂਚੀਆ, ਡੇਲੂਆਣਾ ,ਅਤਲਾ ਕਲਾਂ,ਬੱਪੀਆਣਾ ਚ ਸਕੂਲ ਮੁਖੀ ਕਮਲਪ੍ਰੀਤ ਕੌਰ,ਪਰਵਿੰਦਰ ਸਿੰਘ,ਅਮਨਦੀਪ ਸਿੰਘ,ਜਨਕ ਰਾਜ ਹਰਦੀਪ ਸਿੱਧੂ, ਅਸ਼ੋਕ ਕੁਮਾਰ, ਸੰਦੀਪ ਸਿੰਘ, ਰਾਜੇਸ਼ ਕੁਮਾਰ, ਬਲਜਿੰਦਰ ਸਿੰਘ ਦੀ ਅਗਵਾਈ ਚ ਟਰੈਫਿਕ ਸਬੰਧੀ ਮੁਕਾਬਲੇ ਅਤੇ ਹੋਰ ਪ੍ਰੋਗਰਾਮ ਜਾਣਕਾਰੀ ਭਰਪੂਰ ਪ੍ਰੋਗਰਾਮ ਵੀ ਕਰਵਾਏ ਗਏ,ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਗਿਆ ਤਾਂ ਕਿ ਹੋਰ ਵਿਦਿਆਰਥੀ ਵੀ ਨਿਯਮਾਂ ਸਬੰਧੀ ਜਾਣਕਾਰੀ ਰੱਖਣ। ਕਈ ਸਕੂਲਾਂ ਦੇ ਬੱਚਿਆਂ ਨੇ ਟਰੈਫਿਕ ਨਿਯਮਾਂ ਨੂੰ ਕਵਿਤਾ ਦੇ ਰੂਪ ਚ ਪੇਸ਼ ਕਰਕੇ ਹੋਰਨਾਂ ਬੱਚਿਆਂ ਨੂੰ ਇਸ ਦੀ ਜਾਣਕਾਰੀ ਦਿੱਤੀ।

ਐਮ ਐਸ ਪੀ ਕਮੇਟੀ ਬਾਰੇ ਗਜ਼ਟ ਰੱਦ ਕੀਤਾ ਜਾਵੇ : ਹਰਸਿਮਰਤ ਕੌਰ ਬਾਦਲ ਨੇ ਐਨ ਐਸ ਤੋਮਰ ਨੂੰ ਲਿਖਿਆ ਪੱਤਰ

0

ਕੀਤੀ ਮੰਗ: ਕਿਸਾਨ ਅੰਦੋਲਨ ਦੇ ਪ੍ਰਤੀਨਿਧਾਂ ਨਾਲ ਕੀਤੇ ਵਾਅਦੇ ਮੁਤਾਬਕ ਕਮੇਟੀ ਦਾ ਨਵੇਂ ਸਿਰੇ ਤੋਂ ਪੁਨਰਗਠਨ ਕੀਤਾ ਜਾਵੇ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 16 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਐਨ ਐਸ ਤੋਮਰ ਨੁੰ ਆਖਿਆ ਕਿ ਉਹ ਐਮ ਐਸ ਪੀ ਕਮੇਟੀ ਦੇ ਗਠਨ ਬਾਰੇ ਗਜ਼ਟ ਰੱਦ ਕਰਨ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ 2021 ਵਿਚ ਤਿੰਨ ਖੇਤੀ ਕਾਨੂੰਨ ਰੱਦ ਕਰਲ ਵੇਲੇ ਕੀਤੇ ਵਾਅਦੇ ਮੁਤਾਬਕ ਨਵੇਂ ਸਿਰੇ ਤੋਂ ਕਮੇਟੀ ਦਾ ਗਠਨ ਕੀਤਾ ਜਾਵੇ। ਉਹਨਾਂ ਵੱਲੋਂ ਸੰਸਦ ਵਿਚ ਮਾਮਲਾ ਚੁੱਕਣ ਤੋਂ ਬਾਅਦ ਕੇਂਦਰੀ ਮੰਤਰੀ ਵੱਲੋਂ ਐਮ ਐਸ ਪੀ ਕਮੇਟੀ ਦੇ ਮੈਂਬਰਾਂ ਬਾਰੇ ਸਰਕਾਰ ਦਾ ਗਜ਼ਟ ਵਿਖਾਉਣ ਬਾਰੇ ਪ੍ਰਤੀਕਰਮ ਦਿੰਦਿਆਂ ਬੀਬੀ ਬਾਦਲ ਨੇ ਕਿਹਾ ਕਿ ਅਕਾਲੀ ਦਲ ਕਮੇਟੀ ਨੂੰ ਇਸਦੇ ਮੌਜੂਦਾ ਸਰੁਪ ਵਿਚ ਰੱਦ ਕਰਨਾ ਹੈ ਤੇ ਇਹ ਕਿਸਾਨਾਂ ਨੂੰ ਵੀ ਪ੍ਰਵਾਨ ਨਹੀਂ ਹੈ। ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਸਾਨੂੰ ਨਿਰਪੱਖ ਕਮੇਟੀ ਦੀ ਜ਼ਰੂਰਤ ਹੈ ਜੋ 9 ਦਸੰਬਰ 2021 ਨੁੰ ਕਿਸਾਨ ਅੰਦੋਲਨ ਦੇ ਪ੍ਰਤੀਨਿਧਾਂ ਨਾਲ ਪ੍ਰਧਾਨ ਮੰਤਰੀ ਵੱਲੋਂ ਕੀਤੇ ਵਾਅਦੇ ਦੀ ਭਾਵਨਾ ਅਨੁਸਾਰ ਹੋਵੇ। ਉਹਨਾਂ ਕਿਹਾ ਕਿ ਦੇਸ਼ ਭਰ ਦੇ ਕਿਸਾਨ ਮਹਿਸੂਸ ਕਰਦੇ ਹਨ ਕਿ ਕੇਂਦਰ ਸਰਕਾਰ ਵੱਲੋਂ ਬਣਾਈ ਕਮੇਟੀ ਕਿਸਾਨਾਂ ਅਤੇ ਮਾਹਿਰਾਂ ਦੀ ਪ੍ਰਤੀਨਿਧਤਾ ਨਹੀਂ ਕਰਦੀ ਜਿਹਨਾਂ ਨੇ ਕਿਸਾਨ ਕਾਨੂੰਨਾਂ ਦੇ ਖਿਲਾਫ ਸੰਘਰਸ਼ ਕੀਤਾ ਸੀ। ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਇਸ ਵਿਚ ਕੇਂਦਰ ਸਰਕਾਰ ਦੇ ਪ੍ਰਤੀਨਿਧ ਹੀ ਸ਼ਾਮਲ ਹਨ ਅਤੇ ਇਸਦਾ ਚੇਅਰਮੈਨ ਸਾਬਕਾ ਖੇਤੀਬਾੜੀ ਸਕੱਤਰ ਸੰਜੈ ਅਗਰਵਾਲ ਨੂੰ ਲਗਾਇਆ ਗਿਆ ਹੈ ਜੋ ਤਿੰਨ ਖੇਤੀ ਕਾਨੂੰਨ ਘੜਨ ਵਾਲਾ ਸੀ।ਇਸ ਵਿਚ ਨੀਤੀ ਆਯੋਗ ਦੇ ਮੈਂਬਰ ਰਮੇਸ਼ ਚੰਦ ਤੇ ਕਈ ਹੋਰਮੈਂਬਰ ਸ਼ਾਮਲ ਹਨ ਜਿਹਨਾਂ ਨੇ ਖੇਤੀ ਕਾਨੂੰਨਾਂ ਦੀ ਡੱਟ ਕੇ ਹਮਾਇਤ ਕੀਤੀ ਸੀ।
ਉਹਨਾਂ ਕਿਹਾ ਕਿ ਦੂਜੇ ਪਾਸੇ ਇਸ ਵਿਚ ਪੰਜਾਬ ਤੋਂ ਸਰਕਰਾ ਦਾ ਕੋਈ ਵੀ ਪ੍ਰਤੀਨਿਧ ਸ਼ਾਮਲ ਨਹੀ ਹੈ ਤੇ ਨਾ ਹੀ ਸੂਬੇ ਦੀ ਖੇਤੀਬਾੜੀ ਯੂਨੀਵਰਸਿਟੀ ਦਾ ਜਾਂ ਸੂਬੇ ਦਾ ਕੋਈ ਹੋਰ ਪ੍ਰਤੀਨਿਧ ਸ਼ਾਮਲ ਹੈ ਤੇ ਨਾ ਹੀ ਖੇਤੀਬਾੜੀ ਯੂਨੀਵਰਸਿਟੀ ਦੇ ਮੈਂਬਰ ਹੀ ਕਮੇਟੀ ਵਿਚ ਸ਼ਾਮਲ ਕੀਤੇ ਗਏ ਹਨ। ਉਨਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਇਸ ਕਮੇਟੀ ਵੱਲੋਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਵਾਸਤੇ ਕੰਮ ਕਰਨ ਦੀ ਆਸ ਨਹੀਂ ਕੀਤੀ ਜਾ ਸਕਦੀ ਕਿਉਂਕਿ ਇਸ ਵਿਚ ਸਿਰਫ ਤਿੰਨ ਕਿਸਾਨ ਪ੍ਰਤੀਨਿਧ ਹਨ ਜਿਹਨਾਂ ਤੋਂ ਕਿਤੇ ਜ਼ਿਆਦਾ ਸਰਕਾਰੀ ਪ੍ਰਤੀਨਿਧਾਂ ਦੀ ਗਿਣਤੀ ਹੈ। ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਐਮ ਐਸ ਪੀ ਕਮੇਟੀ ਸਿਰਫ ਨਾਂ ਦੀ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਸਪਸ਼ਟ ਕਿਹਾ ਸੀ ਕਿ ਕਮੇਟੀ ਉਹ ਢੰਗ ਤਰੀਕੇ ਲੱਭੇਗੀ ਜਿਸ ਨਾਲ ਐਮ ਐਸ ਪੀ ਨੂੰ ਕਾਨੂੰਨੀ ਗਰੰਟੀਦਾ ਰੂਪ ਦਿੱਤਾ ਜਾ ਸਕੇ। ਉਹਨਾਂ ਕਿਹਾ ਕਿ ਬਜਾਏ ਕਮੇਟੀ ਨੂੰ ਇਸ ਲਈ ਕੰਮ ਕਰਨ ਦਾ ਅਧਿਕਾਰ ਦੇਣ ਦੇ ਇਸ ਕਮੇਟੀ ਨੂੰ ਐਮ ਐਸ ਪੀ ਨੂੰ ਹੋਰ ਪ੍ਰਭਾਵਸ਼ਾਲੀ ਤੇ ਪਾਰਦਰਸ਼ੀ ਬਣਾਉਣ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਗਈ ਹੈ। ਬੀਬੀ ਬਾਦਲ ਨੇ ਖੇਤੀਬਾੜੀ ਮੰਤਰੀ ਨੂੰ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਹਿਲਾਂ ਹੀ 26 ਜੁਲਾਈ 2020 ਨੂੰ ਕਿਸਾਨਾਂ ਦੀਆਂ ਭਾਵਨਾਵਾਂ ਬਾਰੇ ਉਹਨਾਂ ਨੁੰ ਜਾਣੂ ਕਰਵਾ ਦਿੱਤਾ ਸੀ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਸਾਨਾਂ ਦੇ ਖਦਸ਼ੇ ਜ਼ਾਹਰ ਕੀਤੇ ਸਨ ਜਿਹਨਾਂ ਨੂੰ ਡਰ ਸੀ ਕਿ ਆਰਡੀਨੈਂਸਾਂ ਉਹਨਾਂ ਦੀ ਜਿਣਸ ਦੀ ਐਮ ਐਸ ਪੀ ’ਤੇ ਯਕੀਨੀ ਖਰੀਦ ਨੂੰ ਖਤਮ ਕਰਵਾਉਣ ਦਾ ਸਬੱਬ ਬਣਨਗੇ। ਇਹ ਵੀ ਦੱਸਿਆਸੀ ਕਿ ਕਿਸਾਨਾਂ ਨੂੰ ਠੋਸ ਭਰੋਸਾ ਦੇਣ ਦੀ ਲੋੜ ਹੈਪਰ ਉਹ ਦਿੱਤਾ ਨਹੀਂ ਗਿਆ। ਸ਼੍ਰੀਮਤੀ ਬਾਦਲ ਨੇ ਮੰਤਰੀ ਨੂੰ ਇਹ ਵੀ ਚੇਤੇ ਕਰਵਾਇਆ ਕਿ ਉਹਨਾਂ ਨੇ ਕੈਬਨਿਟ ਦੇ ਮੈਂਬਰ ਵਜੋਂ ਤਿੰਨ ਖੇਤੀਬਾੜੀ ਆਰਡੀਨੈਂਸਾਂ ਦਾ ਵਿਰੋਧ ਕੀਤਾ ਸੀ। ਉਹਨਾਂ ਕਿਹਾ ਕਿ ਮੈਨੁੰ ਇਹ ਆਖਿਆ ਗਿਆ ਸੀ ਕਿ ਜਦੋਂ ਇਹਨਾਂ ਆਰਡੀਨੈਂਸਾਂ ਦੇ ਕਾਨੂੰਨ ਬਣਾਏ ਜਾਣਗੇ ਤਾਂ ਕਿਸਾਨਾਂ ਦੀਆਂ ਚਿੰਤਾਵਾਂ ਦੂਰਕੀਤੀਆਂ ਜਾਣਗੀਆਂ ਪਰ ਬਜਾਏ ਅਜਿਹਾ ਕਰਨ ਦੇ ਸਰਕਾਰ ਨੇ ਸੰਸਦ ਵਿਚ ਤਿੰਨ ਖੇਤੀ ਕਾਨੂੰਨਾਂ ਦਾਬਿੱਲ ਪੇਸ਼ ਕਰ ਕੇ ਉਸਦਾ ਕਾਨੂੰਨ ਬਣਾ ਦਿੱਤਾ। ਉਹਨਾਂ ਕਿਹਾਕਿ ਉਹਨਾਂ ਨੇ ਅਸਤੀਫਾ ਦੇਣ ਤੋਂ ਪਹਿਲਾਂ ਭਾਜਪਾ ਦੇ ਪ੍ਰਧਾਨ ਸ੍ਰੀ ਜੇ ਪੀ ਨੱਢਾ ਨਾਲ ਵੀ ਮੁਲਾਕਾਤ ਕੀਤੀ ਸੀ ਤੇ ਉਹਨਾਂ ਦਾ ਦਖਲ ਮੰਗਿਆ ਸੀ ਪਰ ਜਦੋਂ ਕੁਝ ਵੀ ਨਾ ਹੋਇਆਤਾਂ ਮੈਂ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਕੇਂਦਰੀ ਵਜ਼ਾਰਤ ਤੋਂ ਅਸਤੀਫਾ ਦੇ ਦਿੱਤਾ।

ਸੁਖਬੀਰ ਬਾਦਲ ਨੇ ਪੰਜਾਬ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਸਿੱਖ ਨੂੰ ਲਗਾਉਣ ਦੀ ਕੀਤੀ ਮੰਗ

0

ਕਿਹਾ ਕਿ ਯੂਨੀਵਰਸਿਟੀ ਵਿਚ ਵੱਖ-ਵੱਖ ਪੱਧਰ ’ਤੇ ਫਿਰਕੂ ਵਿਕਤਰਾ ਮੌਜੂਦ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 17 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਯੂਨੀਵਰਸਿਟੀ ਵਿਚ ਸ਼ਰ੍ਹੇਆਮ ਫਿਰਕੂ ਵਿਤਕਰਾ ਕੀਤੇ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਕਿ 1947 ਤੋਂ ਅੱਜ ਤੱਕ ਇਕ ਵੀ ਸਿੱਖ ਚੇਹਰਾ ਨੂੰ ਵਾਈਸ ਚਾਂਸਲਰ ਨਿਯੁਕਤ ਨਹੀਂ ਕੀਤਾ ਗਿਆ। ਉਹਨਾਂ ਮੰਗ ਕੀਤੀ ਕਿ ਹੁਣ ਜਦੋਂ ਮੌਜੂਦਾ ਵੀਸੀ ਦੇ ਅਸਤੀਫੇ ਕਾਰਨ ਵਾਈਸ ਚਾਂਸਲਰ ਦੀ ਆਸਾਮੀ ਖਾਲੀ ਹੋ ਗਈ ਹੈ ਤਾਂ ਕਿਸੇ ਯੋਗ ਤੇ ਪ੍ਰਮੁੱਖ ਸਿੱਖ ਵਿਦਵਾਨ ਨੁੰ ਵਾਈਸ ਚਾਂਸਲਰ ਨਿਯੁਕਤ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਹੀ ਅਰਥਾਂ ਵਿਚ ਮਾਣ ਮੱਤੇ ਵਿਦਵਾਨਾਂ ਦੀ ਪ੍ਰਤੀਕ ਤੇ ਪੰਜਾਬ ਦੀ ਮੌਜੂਦਾ ਸਭਿਆਚਾਰ ਪਛਾਣ ਹੈ ਜੋ ਪੰਜਾਬੀ ਬੋਲਦੇ ਇਲਾਕੇ ਵਜੋਂ ਸਥਾਪਿਤ ਕੀਤਾ ਗਿਆ ਸੀ। ਭਾਰਤ ਦੇ ਉਪ ਰਾਸ਼ਟਰਪਤੀ, ਜੋ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ, ਨੂੰ ਲਿਖੇ ਇਕ ਪੱਤਰ ਵਿਚ ਸ: ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਭਾਰਤ ਨੂੰ ਆਜ਼ਾਦ ਹੋਏ ਨੂੰ 76 ਸਾਲ ਹੋ ਚੁੱਕੇ ਹਨ ਤੇ ਇਹ ਯੂਨੀਵਰਸਿਟੀ ਜਿਸਦਾ ਨਾਂ ਸਿਰਫ ਇਸਦੇ ਜਨਮ ਅਸਥਾਨ ਵਾਲੇ ਰਾਜ ਜਿਥੇ ਸਿੱਖੀ ਹੋਂਦ ਵਿਚ ਆਈ, ਦੇ ਨਾਂ ’ਤੇ ਰੱਖਿਆ ਗਿਆ, ਵਿਚ ਹੁਣ ਤੱਕ ਕਿਸੇ ਵੀ ਸਿੱਖ ਦੀ ਵਾਈਸ ਚਾਂਸਲਰ ਵਜੋਂ ਨਿਯੁਕਤੀ ਨਹੀਂ ਹੋਈ। ਉਹਨਾਂ ਕਿਹਾ ਕਿ ਇਹ ਤਾਂ ਉਹੀ ਗੱਲ ਹੋ ਗਈ ਕਿ ਬਨਾਰਸ ਜਾਂ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਜਾਂ ਫਿਰ ਆਕਸਫੋਰਡ ਤੇ ਹਾਰਵਰਡ ਯੂਨੀਵਰਸਿਟੀਆਂ ਵਿਚ ਕਦੇ ਵੀ ਕੋਈ ਹਿੰਦੂ, ਮੁਸਲਿਮ ਜਾਂ ਇਸਾਈ ਵਾਈਸ ਚਾਂਸਲਰ ਨਹੀਂ ਬਣਾਇਆ ਗਿਆ। ਸ: ਬਾਦਲ ਨੇਕਿਹਾ ਕਿ ਉਹਨਾਂ ਦੀ ਪਾਰਟੀ ਸਾਡੇ ਮਹਾਨ ਗੁਰੂ ਸਾਹਿਬਾਨ ਦੇ ਧਰਮ ਨਿਰਪੱਖ ਤੇ ਉਦਾਸ ਸੰਦੇਸ਼ ਦਾ ਪ੍ਰਤੀਕ ਹੈ ਅਤੇ ਕਿਸੇ ਵੀ ਤਰੀਕੇ ਦੇ ਫਿਰਕੂ ਵਿਤਕਰੇ ਦੇ ਖਿਲਾਫ ਹੈ। ਉਹਨਾਂ ਕਿਹਾ ਕਿ ਸਾਡੀ ਸਿਰਫ ਇਹ ਮੰਗ ਹੀ ਨਹੀਂ ਹੈ ਕਿ ਸਿੱਖਾਂ ਨੂੰ ਇਥੇ ਪ੍ਰਮੁੱਖ ਅਹੁਦਿਆਂ ’ਤੇ ਤਾਇਨਾਤ ਕੀਤਾ ਜਾਵੇ ਬਲਕਿ ਸਾਡਾ ਤਾਂ ਇਹ ਕਹਿਣਾ ਹੈ ਕਿ ਇਸ ਅਹਿਮ ਸੰਸਥਾ ਵਿਚ ਅਹਿਮ ਅਹੁਦਿਆਂ ਤੋਂ ਸਿੱਖਾਂ ਨੂੰ ਯੋਜਨਾਬੱਧ ਤਰੀਕੇ ਨਾਲ ਪਾਸੇ ਨਹੀਂ ਕੀਤਾ ਜਾਣਾ ਚਾਹੀਦਾ ਜੋ ਕਿ ਮੌਜੂਦਾ ਸਮੇਂ ਵਿਚ ਕੀਤਾ ਜਾ ਰਿਹਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਵਿਤਕਰਾ ਸਿਰਫ ਵਾਈਸ ਚਾਂਸਲਰਾਂ ਦੀ ਨਿਯੁਕਤੀ ਵਿਚ ਹੀ ਨਹੀਂ ਹੋ ਰਿਹਾ ਬਲਕਿ ਉਹ ਹੇਠਲੇਪੱਧਰ ਤੱਕ ਹੋ ਰਿਹਾ ਹੈ। ਉਹਨਾਂ ਕਿਹਾ ਕਿਹੁਣ ਤੱਕ ਯੂਨੀਵਰਸਿਟੀ ਸੈਨੇਟ ਦੇ 36 ਮੈਂਬਰ ਨਾਮਜ਼ਦ ਹੋਏ ਹਨ ਜਿਹਨਾਂ ਵਿਚੋਂ ਸਿਰਫ ਦੋ ਸਿੱਖ ਹਨ। ਉਹਨਾਂ ਕਿਹਾ ਕਿ ਯੂਨੀਵਰਸਿਟੀ ਵਿਚ 14 ਪ੍ਰਮੁੱਖ ਅਕਾਦਮਿਕ ਅਤੇ ਪ੍ਰਸ਼ਾਸਕੀ ਆਸਾਮੀਆਂ ਜਿਹਨਾਂ ਵਿਚ ਡੀਨਾ ਯੂਨੀਵਰਸਿਟੀ ਇੰਸਟਰਕਸ਼ਨਜ਼, ਕੰਟਰੋਲਰ ਪ੍ਰੀਖਿਆਵਾ, ਐਫ ਡੀ ਓ, ਐਸ ਵਾਈ ਸੀ, ਡੀਨ ਵਿਦਿਆਰਥੀ ਭਲਾਈ ਵੀ ਸ਼ਾਮਲ ਹਨ, ’ਤੇ ਇਕ ਵੀ ਸਿੱਖ ਨਿਯੁਕਤ ਨਹੀਂ ਹੈ। ਉਹਨਾਂ ਕਿਹਾ ਕਿ ਇਹਪਹਿਲੀ ਵਾਰ ਹੋਇਆ ਹੈ ਕਿ ਨਾ ਤਾਂ ਯੂਨੀਵਰਸਿਟੀ ਦਾ ਰਜਿਸਟਰਾਰ ਸਿੱਖ ਹੈ ਤੇ ਨਾ ਹੀ ਵਾਈਸ ਚਾਂਸਲਰ ਸਿੱਖ ਹੈ। ਉਹਨਾਂ ਕਿਹਾ ਕਿ ਇਸ ਤੋਂ ਵੀ ਮਾੜੇ ਹਾਲਾਤ ਇਹ ਹੈ ਕਿ ਜਿਹਨਾਂ ਦੀ ਨਿਯੁਕਤੀ ਅਹਿਮ ਅਹੁਦਿਆਂ ’ਤੇ ਕੀਤੀਗਈ, ਉਹ ਤਾਂ ਪੰਜਾਬੀ ਵੀ ਨਹੀਂ ਹਨ। ਆਪਣੇ ਪੱਤਰ ਵਿਚ ਸ: ਬਾਦਲ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਲਈ ਇਕ ਪ੍ਰੋਫੈਸ਼ਨਲ ਅਕਾਦਮਿਕ, ਬੌਧਿਕ ਤੇ ਸਭਿਆਚਾਰਕ ਰੂਹ ਤੇ ਅੰਤਰ ਆਤਮਾ ਵਜੋਂ ਸਥਾਪਿਤ ਕੀਤੀਗਈ ਸੀ ਜਿਸ ਵਾਸਤੇ ਸਦੀਆਂ ਤੋਂ ਗੁਰੂਆਂ ਪੀਰਾਂ ਦਾ ਇਕ ਜਨਮ ਅਸਥਾਨ ਤੇ ਸਿੱਖੀ ਦਾ ਧੁਰਾ ਜਾਣਿਆ ਜਾਂਦਾ ਹੈ। ਉਹਨਾਂ ਕਿਹਾ ਕਿ ਇਕ ਪ੍ਰੋਫੈਸ਼ਨਲ, ਬੁੱਧੀਜੀਵੀ ਤੇ ਅਕਾਦਮਿਕ ਉਤਮਤਾ ਦੇ ਇੰਜਣ ਵਜੋਂ ਕੰਮ ਕਰਨ ਦੇ ਨਾਲ ਨਾਲ ਇਸ ਯੂਨੀਵਰਸਿਟੀ ਨੇ ਸਾਡੀ ਸਥਾਨਕ ਸਮਾਜਿਕ-ਧਾਰਮਿਕ ਅਤੇ ਸਭਿਆਚਾਰਕ ਪਛਾਣ ਵਾਸਤੇ ਕੰਮ ਕਰਨਾ ਸੀ । ਉਹਨਾਂ ਕਿਹਾ ਕਿ 1966 ਤੋਂ ਯੂਨੀਵਰਸਿਟੀ ਮਾਤ ਭਾਸ਼ਾ ਪੰਜਾਬੀ ਦੇ ਆਧਾਰ ’ਤੇ ਬਣਾਏ ਮੌਜੂਦਾ ਪੰਜਾਬ ਦੀ ਆਤਮਾ, ਮਨ ਤੇ ਜ਼ਮੀਰ ਰਹੀ ਹੈ। ਉਹਨਾਂ ਕਿਹਾ ਕਿ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਹੁਣ ਯੂਨੀਵਰਸਿਟੀ ਨਾਲ ਜੁੜੇ ਨਹੀਂ ਰਹਿ ਗਏ ਕਿਉਂਕਿ ਇਹਨਾਂ ਦਾ ਕੋਈ ਵੀ ਕਾਲਜ ਇਸਦਾ ਕੰਸਟੀਚਿਊਟ ਅਕਾਦਮਿਕ ਇਕਾਈ ਨਹੀਂ ਹੈ।

Our Visitor

1909412