ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨਕ ਕਮੇਟੀਆਂ ਨੂੰ ਹੋਰ ਮਜ਼ਬੂਤ ਬਨਾਉਣ ’ਤੇ ਜ਼ੋਰ
ਪੰਜਾਬੀ ਖ਼ਬਰਸਾਰ ਬਿਉਰੋ
ਜੈਪੁਰ: 12 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ 83ਵੀਂ ਦੋ ਰੋਜ਼ਾ ਸਰਬ ਭਾਰਤ ਵਿਧਾਨਕ ਸੰਸਥਾਵਾਂ ਦੇ ਪ੍ਰੀਜ਼ਾਇਡਿੰਗ ਅਫਸਰਾਂ (ਸਪੀਕਰਾਂ/ਡਿਪਟੀ ਸਪੀਕਰਾਂ/ਚੇਅਰਮੈਨਾਂ) ਦੀ ਕਾਨਫਰੰਸ ਵਿੱਚ ਭਾਗ ਲੈਂਦਿਆਂ ਵੱਖਵੱਖ ਮੁੱਦਿਆਂ ’ਤੇ ਚਰਚਾ ਵਿੱਚ ਹਿੱਸਾ ਲਿਆ। ਇਹ ਕਾਨਫਰੰਸ ਲੋਕ ਸਭਾ ਦੇ ਸਪੀਕਰ ਸ਼?ਰੀ ਓਮ ਬਿਰਲਾ ਦੀ ਪ੍ਰਧਾਨਗੀ ਹੇਠ ਜੈਪੁਰ ਵਿਖੇ ਹੋ ਰਹੀ ਹੈ ਜਿਸ ਦਾ ਉਦਘਾਟਨ ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਵਲੋਂ ਕੀਤਾ ਗਿਆ ਸੀ। ਇਸ ਕਾਨਫਰੰਸ ਵਿੱਚ ਵਿਧਾਨਕ/ਸੰਸਦੀ ਕਮੇਟੀਆਂ ਦੀ ਮਹੱਤਤਾ ਦੇ ਵਿਸ਼ੇ ਤੇ ਬੋਲਦਿਆਂ ਸਰਦਾਰ ਸੰਧਵਾਂ ਨੇ ਕਿਹਾ ਕਿ ਸਾਨੂੰ ਵਿਧਾਨਕ ਕਮੇਟੀਆਂ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ ਤਾਂ ਜੋ ਲੋਕ ਹਿੱਤ ਵਿੱਚ ਦੇਸ਼ ਦੇ ਵਿਕਾਸ ਦਾ ਰਾਹ ਪੱਧਰਾ ਹੋਵੇ ਅਤੇ ਸਰਕਾਰ ਦੇ ਅੰਗ ਕਾਰਜਪਾਲਿਕਾ ਨੂੰ ਵਿਧਾਨਪਾਲਿਕ ਪ੍ਰਤੀ ਹੋਰ ਜਵਾਬਦੇਹ ਬਣਾਇਆ ਜਾ ਸਕੇ।ਉਨਾਂ ਨੇ ਲੋਕਾਂ ਨੂੰ ਦਰਪੇਸ਼ ਵੱਖ ਵੱਖ ਮੁੱਦਿਆਂ ’ਤੇ ਵਿਚਾਰਚਰਚਾਵਾਂ ਦੀ ਮਹੱਤਤਾ ਤੇ ਜ਼ੋਰ ਦੇਂਦਿਆ ਕਿਹਾ ਕਿ ਵਿਧਾਨਕ/ਸੰਸਦੀ ਕਮੇਟੀਆਂ ਨੂੰ ਹੋਰ ਸ਼ਕਤੀਸ਼ਾਲੀ ਬਣਾਉਣ ਨਾਲ ਹੀ ਵਿਧਾਨਕ ਸੰਸਥਾਵਾਂ ਮਜ਼ਬੂਤ ਹੋਣਗੀਆਂ, ਜਿਸ ਨਾਲ ਭਾਰਤੀ ਲੋਕਤੰਤਰ ਹੋਰ ਮਜ਼ਬੂਤ ਹੋਵੇਗਾ।
83ਵੀਂ ਦੋ ਰੋਜ਼ਾ ਸਰਬ ਭਾਰਤ ਵਿਧਾਨਕ ਸੰਸਥਾਵਾਂ ਦੇ ਪ੍ਰੀਜ਼ਾਇਡਿੰਗ ਅਫਸਰਾਂ ਦੀ ਕਾਨਫਰੰਸ
ਮਾਨਸਾ ਚ ਸਿੱਖਿਆ ਸੁਧਾਰਾਂ ਬਾਰੇ ਕਲੱਸਟਰ ਪੱਧਰ ’ਤੇ ਹੋਇਆ ਗੰਭੀਰ ਵਿਚਾਰ ਵਿਟਾਂਦਰਾ
ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ 10 ਜਨਵਰੀ: ਮਿਸ਼ਨ ਸੌ ਫੀਸਦੀ, ਨਵੇਂ ਦਾਖਲਿਆਂ ਅਤੇ ਪੜ੍ਹਾਈ ਦੀ ਗੁਣਵੱਤਾ ਅਤੇ ਸਕੂਲਾਂ ਦੇ ਹੋਰ ਕਾਰਜਾਂ ਨੂੰ ਲੈ ਕੇ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ) ਭੁਪਿੰਦਰ ਕੌਰ ਦੀ ਅਗਵਾਈ ਚ ਜ਼ਿਲ੍ਹਾ, ਬਲਾਕ ਤੋਂ ਬਾਅਦ ਹੁਣ ਕਲੱਸਟਰ ਪੱਧਰ ’ਤੇ ਹੋ ਰਹੀਆਂ ਮੀਟਿੰਗਾਂ ਦੌਰਾਨ ਸੈਂਟਰ ਹੈੱਡ ਟੀਚਰ ਅਤੇ ਪੜ੍ਹੋ ਪੰਜਾਬ ਦੇ ਬਲਾਕ ਕੋਆਰਡੀਨੇਟਰ ਅਤੇ ਅਧਿਆਪਕਾਂ ਵੱਲ੍ਹੋਂ ਗੰਭੀਰ ਵਿਚਾਰ ਵਿਟਾਂਦਰਾ ਕਰਦਿਆਂ ਕਿਹਾ ਕਿ ਉਹ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਵਚਨਬੱਧ ਹਨ। ਭਾਈਦੇਸਾ ਸੈਂਟਰ ਵਿਖੇ ਸੈਂਟਰ ਹੈੱਡ ਟੀਚਰ ਪਰਵਿੰਦਰ ਸਿੰਘ ਦੀ ਅਗਵਾਈ ਚ ਪਹਿਲੀ, ਦੂਜੀ, ਤੀਸਰੀ ਜਮਾਤ ਦੇ ਅਧਿਆਪਕਾਂ ਦੀ ਵਰਕਸ਼ਾਪ ਚ ਐੱਫ ਐੱਲ ਐੱਨ ਦੇ ਟੀਚਿਆਂ ਬਾਰੇ ਜਾਣੂ ਕਰਵਾਇਆ ਗਿਆ। ਬਲਾਕ ਕੋਆਰਡੀਨੇਟਰ ਜਗਤਾਰ ਸਿੰਘ ਝੱਬਰ ਨੇ ਟੈਸਟਿੰਗ ਦੇ ਡਾਟੇ ਦਾ ਵਿਸ਼ਲੇਸ਼ਣ ਕਰਦਿਆਂ ਵੱਖ ਵੱਖ ਅਹਿਮ ਨੁਕਤਿਆਂ ’ਤੇ ਅਧਿਆਪਕਾਂ ਦਾ ਧਿਆਨ ਕੇਂਦਰਿਤ ਕੀਤਾ। ਉਨ੍ਹਾਂ ਕਮਜ਼ੋਰ ਪੱਖਾਂ ਦੇ ਸੁਧਾਰ ਲਈ ਸੁਝਾਅ ਦਿੱਤੇ।ਅਮਨਦੀਪ ਸਿੰਘ ਭਾਈਦੇਸਾ ਨੇ ਦੀਕਸ਼ਾ ਐਪ ਅਤੇ ਵੀਡਿਓ ਅਪਲੋਡ ਕਰਨ ਦੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀਆਂ। ਇਸ ਮੌਕੇ ਹੈੱਡ ਟੀਚਰ ਦੌਲਤ ਸਿੰਘ ਕੋਟਲੀ ਕਲਾਂ, ਗੁਰਪਾਲ ਸਿੰਘ ਕੱਲ੍ਹੋ,ਕੁਲਦੀਪ ਸਿੰਘ,ਪਲਵੀਰ ਕੌਰ,ਖੁਸ਼ਵਿੰਦਰ ਕੌਰ,ਕੰਚਨ ਬਾਲਾ,ਹਰਪ੍ਰੀਤ ਕੌਰ,ਪ੍ਰਿਅੰਕਾ ਰਾਣੀ,ਊਸ਼ਾ ਰਾਣੀ,ਦੀਪਿਕਾ ਅਗਰਵਾਲ ਨੇ ਅਪਣੇ ਸੁਝਾਅ ਦਿੱਤੇ। ਅਧਿਆਪਕਾਂ ਨੇ ਵੱਖ ਵੱਖ ਜਮਾਤਾਂ ਦੀ ਯੋਜਨਬੰਦੀ ’ਤੇ ਵਿਚਾਰ ਵਿਟਾਂਦਰਾ ਕਰਦਿਆਂ ਆਸ ਪ੍ਰਗਟਾਈ ਕਿ ਇਨ੍ਹਾਂ ਜਮਾਤਾਂ ਦੇ ਵਿਦਿਆਰਥੀਆਂ ਚੰਗੀ ਕਾਰਗੁਜ਼ਾਰੀ ਦਿਖਾਉਣਗੇ।
ਮਾਨ ਸਰਕਾਰ ਵੱਲੋਂ ਮਾਨਸਾ ਦੇ ਬੁਢਲਾਡਾ ਅਤੇ ਬਰੇਟਾ ਵਿਖੇ ਸੀਵਰੇਜ ਅਤੇ ਜਲ ਸਪਲਾਈ ਦੀ ਸਹੂਲਤ ਮੁਹੱਈਆ ਕਰਨ ਲਈ 12.39 ਕਰੋੜ ਰੁਪਏ ਖਰਚਣ ਦਾ ਲਿਆ ਫੈਸਲਾ: ਡਾ.ਇੰਦਰਬੀਰ ਸਿੰਘ ਨਿੱਜਰ
ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣਾ ਮੁੱਖ ਉਦੇਸ਼
ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਇਹਨਾਂ ਕੰਮਾਂ ਲਈ ਦਫਤਰੀ ਪ੍ਰਕਿਰਿਆ ਪਹਿਲਾਂ ਹੀ ਕਰ ਦਿੱਤੀ ਹੈ ਸ਼ੁਰੂ
ਮਾਨਸਾ ਦੀ ਵੱਡੀ ਆਬਾਦੀ ਨੂੰ ਮਿਲੇਗਾ ਸੀਵਰੇਜ ਅਤੇ ਜਲ ਸਪਲਾਈ ਸਹੂਲਤ ਦਾ ਲਾਭ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 12 ਜਨਵਰੀ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜ਼ ਕਰਵਾਏ ਜਾ ਰਹੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਬੁਢਲਾਡਾ ਅਤੇ ਬਰੇਟਾ ਵਿੱਖੇ ਸੀਵਰੇਜ ਅਤੇ ਜਲ ਸਪਲਾਈ ਦੇ ਕੰਮਾਂ ’ਤੇ ਪੰਜਾਬ ਸਰਕਾਰ ਵੱਲੋ ਤਕਰੀਬਨ 12.39 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਨਸਾ ਦੇ ਬੁਢਲਾਡਾ ਵਿਖੇ ਸੀਵਰੇਜ ਦੀਆਂ ਯੂਪੀਵੀਸੀ ਪਾਈਪਾਂ ਅਤੇ ਡੀਆਈਕੇ7 ਜਲ ਸਪਲਾਈ ਦੀਆਂ ਪਾਈਪਾਂ ਵਿਛਾਉਣ, ਸੀਵਰੇਜ ਅਤੇ ਪਾਣੀ ਦੇ ਹਾਊਸ ਕੂਨੈਕਸ਼ਨ ਮੁਹੱਈਆ ਕਰਵਾਉਣ, ਮੈਨਹੋਲ ਚੈਂਬਰਾਂ ਦੇ ਨਿਰਮਾਣ ਕਰਨ ਅਤੇ ਇਸ ਨਾਲ ਸਬੰਧਤ ਹੋਰ ਕੰਮਾਂ ਲਈ 6.56 ਕਰੋੜ ਰੁਪਏ ਖਰਚ ਕੀਤੇ ਜਾਣਗੇ। ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਮਾਨਸਾ ਦੇ ਬਰੇਟਾ ਵਿਖੇ ਸੀਵਰੇਜ ਦੀਆਂ ਯੂਪੀਵੀਸੀ ਪਾਈਪਾਂ ਅਤੇ ਡੀਆਈਕੇ7 ਜਲ ਸਪਲਾਈ ਦੀਆਂ ਪਾਈਪਾਂ ਵਿਛਾਉਣ ਦੇ ਨਾਲ-ਨਾਲ ਸੀਵਰੇਜ ਅਤੇ ਪਾਣੀ ਦੇ ਹਾਊਸ ਕੁਨੈਕਸ਼ਨ ਦੇਣ ਦਾ ਕੰਮ ਕੀਤਾ ਜਾਵੇਗਾ। ਮੈਨਹੋਲ ਚੈਂਬਰਾਂ ਦੇ ਨਿਰਮਾਣ ਅਤੇ ਸੀਵਰੇਜ ਅਤੇ ਜਲ ਸਪਲਾਈ ਨਾਲ ਸਬੰਧਤ ਹੋਰ ਕੰਮਾਂ ਲਈ ਤਕਰੀਬਨ 5.83 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਇਹਨਾਂ ਕੰਮਾਂ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹਨਾਂ ਕੰਮਾਂ ਦਾ ਮਾਨਸਾ ਦੀ ਵੱਡੀ ਆਬਾਦੀ ਨੂੰ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਨਾਗਰਿਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਇਸ ਲਈ ਉਨ੍ਹਾਂ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜੇਕਰ ਕੋਈ ਅਧਿਕਾਰੀ ਅਤੇ ਕਰਮਚਾਰੀ ਭ੍ਰਿਸਟਾਚਾਰ ਕਰਦਾ ਫੜਿਆ ਜਾਂਦਾ ਹੈ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਵਿਕਾਸ ਕੰਮਾਂ ਵਿੱਚ ਪਾਰਦਰਸ਼ਤਾਂ ਅਤੇ ਗੁਣਵੱਤਾ ਲਿਆਉਣਾ ਯਕੀਨੀ ਬਣਾਇਆ ਜਾਵੇ।
ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਜੀਂਦ ਮਹਾਂਪੰਚਾਇਤ ਅਤੇ ਬੰਦੀ ਸਿੰਘਾਂ ਦੇ ਲੱਗੇ ਮੋਰਚੇ ਦੀ ਹਮਾਇਤ ਦਾ ਐਲਾਨ
ਪੰਜਾਬੀ ਖ਼ਬਰਸਾਰ ਬਿਉਰੋ
ਫ਼ਗਵਾੜਾ, 12 ਜਨਵਰੀ: ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਇੱਕ ਮੀਟਿੰਗ ਅੱਜ ਫਗਵਾੜਾ ਵਿੱਚ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪਰਧਾਨ ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ 26 ਜਨਵਰੀ ਨੂੰ ਜੋ ਸੰਯੁਕਤ ਕਿਸਾਨ ਮੋਰਚਾ ਵਲੋਂ ਜੀਂਦ ਹਰਿਆਣਾ ਵਿੱਚ ਕਿਸਾਨ ਮਹਾਂਪੰਚਾਇਤ ਕਾਰਵਾਈ ਜਾ ਰਹੀ ਹੈ ਉਸ ਵਿੱਚ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵਲੋਂ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਕਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਨੇ ਗੁਰਮੀਤ ਸਿੰਘ ਮਹਿਮਾ ਅਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸੂਬਾ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਨੇ ਦੱਸਿਆ ਕਿ ਜ਼ੀਰਾ ਮੌਰਚਾ ਵਿਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਪਹਿਲਾਂ ਦੀ ਤਰ੍ਹਾਂ ਸਮਰਥਨ ਜਾਰੀ ਰਹੇਗਾ ਤੇ ਨਾਲ ਹੀ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਦੂਸ਼ਣ ਕੰਟਰੋਲ ਬੋਰਡ ਪੰਜਾਬ ਵਲੋਂ ਪੰਜਾਬ ਵਿੱਚ ਜੋ ਫੈਕਟਰੀਆਂ ਪਾਣੀ ਤੇ ਵਾਤਾਵਰਨ ਨੂੰ ਖਰਾਬ ਕਰ ਰਹੀਆਂ ਹਨ ਉਹਨਾਂ ਤੇ ਨਕੇਲ ਨਾਂ ਪਾਈ ਤਾਂ ਸੰਯੁਕਤ ਕਿਸਾਨ ਮੋਰਚਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੰਜਾਬ ਸਰਕਾਰ ਦੇ ਖਿਲਾਫ 26 ਦੀ ਮਹਾਂਪੰਚਾਇਤ ਤੋਂ ਬਾਅਦ ਮੀਟਿੰਗ ਕਰਕੇ ਵੱਡੇ ਐਕਸ਼ਨ ਦਾ ਐਲਾਨ ਕਰੇਗੀ। ਇਸੇ ਤਰ੍ਹਾਂ ਮੀਟਿੰਗ ਵਿਚ ਜਲੰਧਰ ਦੇ ਲਤੀਫਪੁਰ ਉਜਾੜੇ ਵਿਰੁਧ ਚੱਲ ਰਹੇ ਧਰਨੇ ਨੂੰ ਵੀ ਹਿਮਾਇਤ ਜਾਰੀ ਰੱਖਣ ਦਾ ਐਲਾਨ ਕੀਤਾ Çਅਗਾ। ਇਸਤੋਂ ਇਲਾਵਾ ਮੁਹਾਲੀ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਪੱਕੇ ਮੋਰਚੇ ਨੂੰ ਵੀ ਜਥੇਬੰਦੀਆਂ ਵੱਲੋਂ ਹਿਮਾਇਤ ਦਿੱਤੀ ਗਈ ਅਤੇ ਨਾਲ ਹੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਬੰਦੀ ਸਿੰਘਾਂ ਸਮੇਤ ਬੁੱਧੀਜੀਵੀ, ਸਿਆਸੀ ਕਾਰਕੁੰਨ, ਪ੍ਰੋਫੈਸਰ ਤੇ ਬਿਨਾਂ ਵਜਾ ਜੇਲ੍ਹਾ ਵਿਚ ਡੱਕੇ ਲੌਕਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਪੰਜਾਬ ਸਰਕਾਰ ਕੋਲੋ ਵੀ ਮੰਗ ਕੀਤੀ ਗਈ ਕਿ ਦਿੱਲੀ ਅੰਦੋਲਨ ਦੋਰਾਨ ਕੀਤੇ ਹਰ ਤਰ੍ਹਾਂ ਦੇ ਦਰਜ਼ ਕੇਸ ਵਾਪਸ ਲੈਣ ਦਾ ਵਾਅਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮੀਟਿੰਗ ਦੋਰਾਨ ਕੀਤਾ ਗਿਆ ਸੀ ਪਰ ਮਲੋਟ ਸਮੇਤ ਕਈ ਮਾਮਲਿਆਂ ਵਿਚ ਪੰਜਾਬ ਪੁਲਿਸ ਕੇਸਾਂ ਦੀ ਕਾਰਵਾਈ ਨੂੰ ਅੱਗੇ ਵਧਾ ਰਹੀ ਹੈ ਜੋ ਕਿ ਸਰਾਸਰ ਪੰਜਾਬ ਸਰਕਾਰ ਵੱਲੋਂ ਵਾਅਦਾ ਖਿਲਾਫੀ ਹੈ। ਜਿਸਦੇ ਚੱਲਦੇ ਕੇਸਾਂ ਨੂੰ ਰੱਦ ਕਰਾਉਣ ਲਈ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਜੋ ਕਿ ਇਸ ਸਬੰਧੀ ਪੰਜਾਬ ਦੇ ਡੀਜੀਪੀ ਨਾਲ ਤੁਰੰਤ ਸੰਪਰਕ ਕਰੇਗਾ। ਇਸ ਕਮੇਟੀ ਵਿਚ ਹਰਿੰਦਰ ਸਿੰਘ ਲੱਖੋਵਾਲ, ਮੁਕੇਸ਼ ਚੰਦਰ ਸ਼ਰਮਾ,ਬਿੰਦਰ ਸਿੰਘ ਗੋਲੇਵਾਲਾ,ਡਾ ਦਰਸ਼ਨ ਪਾਲ, ਫੁਰਮਾਨ ਸਿੰਘ ਸੰਧੂ, ਜਗਮੋਹਨ ਸਿੰਘ ਪਟਿਆਲਾ, ਤੇ ਰਮਿੰਦਰ ਸਿੰਘ ਪਟਿਆਲਾ ਹੋਣਗੇ। ਅੱਜ ਦੀ ਇਸ ਮੀਟਿੰਗ ਵਿਚ ਮਨਜੀਤ ਸਿੰਘ ਰਾਏ, ਬੂਟਾ ਸਿੰਘ ਬੁਰਜਗਿੱਲ, ਅਵਤਾਰ ਮਹਿਮਾ, ਡਾ ਸਤਨਾਮ ਸਿੰਘ ਅਜਨਾਲਾ, ਵੀਰਪਾਲ ਢਿੱਲੋਂ, ਹਰਜੀਤ ਸਿੰਘ ਰਵੀ, ਪਲਵਿੰਦਰ ਪਾਲ ਮਾਜਰਾ, ਸਤਨਾਮ ਸਿੰਘ ਸਾਹਨੀ, ਲਖਵੀਰ ਸਿੰਘ ਨਿਜ਼ਾਮਪੁਰ, ਦਵਿੰਦਰ ਸਿੰਘ ਮੈਟਾ, ਮਨਜੀਤ ਸਿੰਘ ਧਨੇਰ ਸੁਖਦੇਵ ਸਿੰਘ ਰਾਈਆਵਾਲਾ ਵੀਰ ਸਿੰਘ ਬਰਵਾ ਬਿੰਦਰ ਸਿੰਘ ਗੋਲੇਵਾਲਾ ਪਰਮਿੰਦਰ ਸਿੰਘ ਪਾਲਮਾਜਰਾ ਮਲੂਕ ਸਿੰਘ ਹੀਰਕੇ ਹਰਬੰਸ ਸਿੰਘ ਸੰਘਾ ਹਾਜਰ ਸਨ।
ਬਠਿੰਡਾ ਜਿਲ੍ਹੇ ਨੂੰ ਆਪ ਸਰਕਾਰ ’ਚ ਮਿਲੀਆਂ ਦੋ ਹੋਰ ਚੇਅਰਮੈਨੀਆਂ
ਪਾਰਟੀ ਦੇ ਬੁਲਾਰੇ ਨੀਲ ਗਰਗ ਬਣੇ ਮੀਡੀਅਮ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ
ਕਿਸਾਨ ਵਿੰਗ ਦੇ ਆਗੂ ਜਤਿੰਦਰ ਭੱਲਾ ਨੂੰ ਬਣਾਇਆ ਨਗਰ ਸੁਧਾਰ ਟਰੱਸਟ ਦਾ ਚੇਅਰਮੈਨ
ਪਹਿਲਾਂ ਵੀ ਬਠਿੰਡਾ ਜ਼ਿਲ੍ਹੈ ਦੇ ਹਿੱਸੇ ਆ ਚੁੱਕੀਆਂ ਹਨ ਪੰਜ ਚੇਅਰਮੈਨੀਆਂ
ਸੁਖਜਿੰਦਰ ਮਾਨ
ਬਠਿੰਡਾ, 12 ਜਨਵਰੀ : ਸੂਬੇ ਦੀ ਭਗਵੰਤ ਮਾਨ ਸਰਕਾਰ ਵਲੋਂ ਅੱਜ ਨਵਂੇ ਬਣਾਏ ਗਏ 17 ਚੇਅਰਮੈਨਾਂ ਵਿਚ ਦੋ ਚੇਅਰਮੈਨੀਆਂ ਬਠਿੰਡਾ ਜ਼ਿਲ੍ਹੇ ਦੇ ਹਿੱਸੇ ਆਈਆਂ ਹਨ। ਪਾਰਟੀ ਦੇ ਬੁਲਾਰੇ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਨੀਲ ਗਰਗ ਨੂੰ ਪੰਜਾਬ ਮੀਡੀਅਮ ਉਦਯੋਗ ਵਿਕਾਸ ਬੋਰਡ ਦਾ ਚੇਅਰਮੈਨ ਲਗਾਇਆ ਗਿਆ ਹੈ ਜਦੋਂਕਿ ਕਿਸਾਨ ਵਿੰਗ ਦੇ ਨੌਜਵਾਨ ਆਗੂ ਜਤਿੰਦਰ ਭੱਲਾ ਨੂੰ ਨਗਰ ਸੁਧਾਰ ਟਰੱਸਟ ਬਠਿੰਡਾ ਦੀ ਚੇਅਰਮੈਨੀ ਦਿੱਤੀ ਗਈ ਹੈ। ਉਕਤ ਦੋਨੋਂ ਆਗੂ ਕ੍ਰਮਵਾਰ ਬਠਿੰਡਾ ਸ਼ਹਿਰੀ ਅਤੇ ਰਾਮਪੁਰਾ ਫ਼ੂਲ ਹਲਕੇ ਤੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਟਿਕਟ ਦੇ ਦਾਅਵੇਦਾਰ ਵੀ ਸਨ ਪ੍ਰੰਤੂ ਪਾਰਟੀ ਨੇ ਇੱਥੋਂ ਜਗਰੂਪ ਸਿੰਘ ਗਿੱਲ ਤੇ ਬਲਕਾਰ ਸਿੱਧੂ ਨੂੰ ਉਮੀਦਵਾਰ ਬਣਾਇਆ ਸੀ। ਜਿਸਦੇ ਚੱਲਦੇ ਸੰਭਾਵਨਾ ਜਤਾਈ ਜਾ ਰਹੀ ਸੀ ਕਿ ਦੋਨਾਂ ਆਗੂਆਂ ਨੂੰ ਸਰਕਾਰ ਵਿਚ ਵੱਡੀ ਜਿੰਮੇਵਾਰੀ ਦਿੱਤੀ ਜਾਵੇਗੀ। ਗੌਰਤਲਬ ਹੈ ਕਿ ਇਸਤੋਂ ਪਹਿਲਾਂ ਵੀ ਬਠਿੰਡਾ ਜ਼ਿਲ੍ਹੇ ਦੇ ਹਿੱਸੇ ਆਪ ਸਰਕਾਰ ਵਿਚ ਪੰਜ ਚੇਅਰਮੈਨੀਆਂ ਆ ਚੁੱਕੀਆਂ ਹਨ। ਜਿੰਨ੍ਹਾਂ ਵਿਚੋਂ ਪਾਰਟੀ ਦੇ ਮੌਜੂਦਾ ਜ਼ਿਲ੍ਹਾ ਪ੍ਰਧਾਨ ਅੰਮ੍ਰਿਤ ਲਾਲ ਅਗਰਵਾਲ ਨੂੰ ਜ਼ਿਲ੍ਹਾ ਯੋਜਨਾ ਬੋਰਡ ਦਾ ਚੇਅਰਮੈਨ, ਸਾਬਕਾ ਜਿਲ੍ਹਾ ਪ੍ਰਧਾਨ ਤੇ ਲੀਗਲ ਵਿੰਗ ਦੇ ਸੂਬਾਈ ਆਗੂ ਨਵਦੀਪ ਸਿੰਘ ਜੀਦਾ ਨੂੰ ਸੂਗਰਫੈਡ ਪੰਜਾਬ ਦਾ ਚੇਅਰਮੈਨ, ਲੋਕ ਸਭਾ ਬਠਿੰਡਾ ਦੇ ਕੁਆਰਡੀਨੇਟਰ ਰਾਕੇਸ਼ ਪੁਰੀ ਨੂੰ ਜੰਗਲਾਤ ਕਾਰਪੋਰੇਸ਼ਨ ਪੰਜਾਬ ਦਾ ਚੇਅਰਮੈਨ, ਪਾਰਟੀ ਦੇ ਵਪਾਰ ਵਿੰਗ ਦੇ ਆਗੂ ਅਨਿਲ ਠਾਕੁਰ ਨੂੰ ਪੰਜਾਬ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਤੇ ਰਾਮਪੁਰਾ ਫ਼ੂਲ ਹਲਕੇ ਨਾਲ ਸਬੰਧਤ ਇੱਕ ਹੋਰ ਆਗੂ ਇੰਦਰਜੀਤ ਸਿੰਘ ਮਾਨ ਨੂੰ ਪੰਜਾਬ ਖ਼ਾਦੀ ਬੋਰਡ ਦਾ ਚੇਅਰਮੈਨ ਲਗਾਇਆ ਗਿਆ ਸੀ। ਜਿਸਦੇ ਚੱਲਦੇ ਹੁਣ ਤੱਕ ਜ਼ਿਲ੍ਹੇ ਵਿਚ ਕੁੱਲ ਸੱਤ ਚੇਅਰਮੈਨ ਬਣ ਚੁੱਕੇ ਹਨ।
ਬਾਕਸ
ਬਠਿੰਡਾ ਸ਼ਹਿਰੀ ‘ਚੋਂ 5 ਅਤੇ ਫ਼ੂਲ ਹਲਕੇ ’ਚੋਂ 2 ਚੇਅਰਮੈਨ ਬਣਾਏ, ਬਾਕੀ ਹਲਕੇ ਕੀਤੇ ਅਣਗੋਲੇ!
ਬਠਿੰਡਾ: ਉਧਰ ਜੇਕਰ ਹੁਣ ਤੱਕ ਆਪ ਸਰਕਾਰ ’ਚ ਬਣੇ ਸੱਤ ਚੇਅਰਮੈਨਾਂ ਦੀ ਗੱਲ ਕੀਤੀ ਜਾਵੇ ਤਾਂ ਇੰਨ੍ਹਾਂ ਵਿਚੋਂ ਸਭ ਤੋਂ ਵੱਧ ਇਕੱਲੇ ਬਠਿੰਡਾ ਸ਼ਹਿਰੀ ਹਲਕੇ ਨਾਲ ਸਬੰਧਤ ਪੰਜ ਚੇਅਰਮੈਨ ਹਨ। ਜਦੋਂਕਿ ਬਾਕੀ ਦੋ ਚੇਅਰਮੈਨ ਰਾਮਪੁਰਾ ਹਲਕੇ ਨਾਲ ਸਬੰਧਤ ਹਨ, ਜਿੰਨ੍ਹਾਂ ਵਿਚੋਂ ਪੰਜਾਬ ਖ਼ਾਦੀ ਬੋਰਡ ਦੇ ਚੇਅਰਮੈਨ ਇੰਦਰਜੀਤ ਮਾਨ ਅਤੇ ਅੱਜ ਨਵੇਂ ਬਣਾਏ ਗਏ ਬਠਿੰਡਾ ਇੰਪਰੂਮੈਂਟ ਟਰੱਸਟ ਦੇ ਚੇਅਰਮੈਨ ਜਤਿੰਦਰ ਭੱਲਾ ਸ਼ਾਮਲ ਹਨ। ਪ੍ਰੰਤੂ ਜ਼ਿਲ੍ਹੇ ਵਿਚ ਪੈਂਦੇ ਬਾਕੀ ਚਾਰ ਵਿਧਾਨ ਸਭਾ ਹਲਕਿਆਂ ਤਲਵੰਡੀ ਸਾਬੋ, ਮੋੜ, ਭੁੱਚੋਂ ਮੰਡੀ ਅਤੇ ਬਠਿੰਡਾ ਦਿਹਾਤੀ ਖੇਤਰ ਨਾਲ ਸਬੰਧਤ ਇੱਕ ਵੀ ਆਪ ਆਗੂ ਨੂੰ ਨਾਂ ਤਾਂ ਜ਼ਿਲ੍ਹਾ ਅਤੇ ਨਾ ਹੀ ਸੂਬਾਈ ਚੇਅਰਮੈਨੀ ਦੇ ਯੋਗ ਸਮਝਿਆ ਗਿਆ ਹੈ। ਜਿਸਦੇ ਚੱਲਦੇ ਆਉਣ ਵਾਲੇ ਦਿਨਾਂ ਵਿਚ ਇਹ ਮੁੱਦਾ ਉੱਠ ਸਕਦਾ ਹੈ। ਦਸਣਾ ਬਣਦਾ ਹੈ ਕਿ ਬਠਿੰਡਾ ਜ਼ਿਲ੍ਹੇ ਵਿਚ ਪੈਂਦੇ 6 ਵਿਧਾਨ ਸਭਾ ਹਲਕਿਆਂ ਵਿਚ ਹੀ ਆਪ ਦੇ ਵਿਧਾਇਕ ਜੇਤੂ ਰਹੇ ਸਨ।
ਪੁਲਿਸ ਪਬਲਿਕ ਸਕੂਲ ਵਿਖੇ ਸੜਕ ਸੁਰੱਖਿਆ ਸਪਤਾਹ ਤਹਿਤ ਕਰਵਾਇਆ ਗਿਆ ਸੈਮੀਨਾਰ
ਵਿਦਿਅਕ ਸੰਸਥਾਵਾਂ, ਟਰੱਕ-ਟੈਂਪੂ ਯੂਨੀਅਨਾਂ ਤੇ ਹੋਰ ਥਾਵਾਂ ਤੇ ਕਰਵਾਏ ਜਾਣਗੇ ਜਾਗਰੂਕਤਾ ਸੈਮੀਨਾਰ
ਸੁਖਜਿੰਦਰ ਮਾਨ
ਬਠਿੰਡਾ, 12 ਜਨਵਰੀ : ਸੂਬਾ ਸਰਕਾਰ ਵੱਲੋਂ ‘‘ਸੁਰੱਖਿਅਤ ਪੰਜਾਬ-ਸੋਹਣਾ ਪੰਜਾਬ’’ ਦੇ ਨਾਂ ਹੇਠ 17 ਜਨਵਰੀ ਤੱਕ ਮਨਾਏ ਜਾ ਰਹੇ ‘‘ਸੜ੍ਹਕ ਸੁਰੱਖਿਆ ਸਪਤਾਹ’’ ਦੀ ਲੜੀ ਤਹਿਤ ਅੱਜ ਸਥਾਨਕ ਪੁਲਿਸ ਪਬਲਿਕ ਸਕੂਲ ਵਿਖੇ ਸੈਮੀਨਾਰ ਦਾ ਆਯੋਜਿਨ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਆਰ.ਟੀ.ਏ. ਬਠਿੰਡਾ ਸ੍ਰੀ ਰਾਜਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਮੀਨਾਰ ਦੀ ਪ੍ਰਧਾਨਗੀ ਸੇਵਾ ਮੁਕਤ ਐਸ.ਐਸ.ਪੀ. ਵਿਜੀਲੈਂਸ ਅਤੇ ਮੌਜੂਦਾ ਸਮੇਂ ਜੁਆਇੰਟ ਡਾਇਰੈਕਟਰ ਟਰੈਫ਼ਿਕ ਸ੍ਰੀ ਦੇਸ਼ ਰਾਜ ਵੱਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਸਰਕਾਰ ਵੱਲੋਂ ਮਨਾਏ ਜਾ ਰਹੇ ਸੜ੍ਹਕ ਸੁਰੱਖਿਆ ਸਪਤਾਹ ਦੀ ਅਹਿਮੀਅਤ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਹਰੇਕ ਨਾਗਰਿਕ ਲਈ ਅਤਿ ਜ਼ਰੂਰੀ ਹੈ, ਕਿਉਂਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਾਰਨ ਹੀ ਕਈ ਤਰ੍ਹਾਂ ਦੇ ਸੜਕੀ ਹਾਦਸੇ ਵਾਪਰਦੇ ਹਨ। ਇਨ੍ਹਾਂ ਹਾਦਸਿਆਂ ਕਾਰਨ ਕਈ ਕੀਮਤੀ ਮਨੁੱਖੀ ਜਾਨਾਂ ਵੀ ਚਲੀਆਂ ਜਾਂਦੀਆਂ ਹਨ। ਇਨ੍ਹਾਂ ਸੜ੍ਹਕੀ ਹਾਦਸਿਆਂ ਤੋਂ ਬਚਾਅ ਲਈ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨਾ ਹਰ ਮਨੁੱਖ ਦਾ ਮੁੱਢਲਾ ਫਰਜ ਬਣਦਾ ਹੈ। ਇਸ ਮੌਕੇ ਆਰ.ਟੀ.ਏ.ਬਠਿੰਡਾ ਸ. ਰਾਜਦੀਪ ਸਿੰਘ ਬਰਾੜ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੜਕ ਸੁਰੱਖਿਆ ਸਪਤਾਹ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ, ਟਰੱਕ ਯੂਨੀਅਨਾਂ, ਟੈਂਪੂ ਯੂਨੀਅਨਾਂ ਅਤੇ ਹੋਰ ਥਾਵਾਂ ਤੇ ਜਾਗਰੂਕਤਾ ਸੈਮੀਨਾਰ ਕਰਵਾਏ ਜਾਣਗੇ ਅਤੇ ਇਨ੍ਹਾਂ ਜਾਗਰੂਕਤਾ ਸੈਮੀਨਾਰਾਂ ਵਿੱਚ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲੋੜ ਅਨੁਸਾਰ ਅੱਖਾਂ ਦਾ ਚੈਕਅੱਪ ਕਰਨ ਲਈ ਕੈਂਪ ਵੀ ਲਗਾਏ ਜਾਣਗੇ । ਇਸ ਸੈਮੀਨਾਰ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਮੋਨਿਕਾ ਸਿੰਘ ਨੇ ਸੜਕ ਸੁਰੱਖਿਆ ਸਪਤਾਹ ਦੀ ਮਹੱਤਤਾ ਬਾਰੇ ਜਾਣੂੰ ਕਰਵਾਉਂਦਿਆ ਕਿਹਾ ਕਿ ਮਾਪਿਆਂ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਤ ਕਰਨ ਕਿਉਂਕਿ ਜੇਕਰ ਬੱਚੇ ਇਨ੍ਹਾਂ ਨਿਯਮਾਂ ਸਬੰਧੀ ਜਾਗਰੂਕ ਹੋਣਗੇ ਤਾਂ ਉਹ ਆਪਣੇ ਸੰਪਰਕ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਗਰੂਕ ਕਰਨਗੇ। ਸੈਮੀਨਾਰ ਮੌਕੇ ਡੀਐਸਪੀ ਸਿਟੀ-1 ਸ. ਵਿਸ਼ਵਜੀਤ ਸਿੰਘ ਮਾਨ, ਟਰੈਫ੍ਰਿਕ ਇੰਚਾਰਜ ਅਮਰੀਕ ਸਿੰਘ, ਸੁਖਰਾਜ ਸਿੰਘ, ਹਾਕਮ ਸਿੰਘ ਵੱਲੋਂ ਵੀ ਟਰੈਫ਼ਿਕ ਨਿਯਮਾਂ ਸਬੰਧੀ ਜਾਣੂੰ ਕਰਵਾਇਆ ਗਿਆ। ਇਸ ਮੌਕੇ ਆਸਰਾ ਵੈਲਫੇਅਰ ਸੁਸਾਇਟੀ ਵੱਲੋਂ ਸਕੂਲੀ ਵਾਹਨਾਂ ਤੇ ਰਿਫ਼ਲੈਕਟਰ ਵੀ ਲਗਾਏ ਗਏ।
“ਮੇਰਾ ਘਰ ਮੇਰੇ ਨਾਮ”ਸਕੀਮ ਤਹਿਤ ਕੀਤੇ ਜਾ ਰਹੇ ਸਰਵੇ ਚ ਲਿਆਂਦੀ ਜਾਵੇ ਤੇਜ਼ੀ : ਡਿਪਟੀ ਕਮਿਸ਼ਨਰ
ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਬੈਠਕ
ਸੁਖਜਿੰਦਰ ਮਾਨ
ਬਠਿੰਡਾ, 12 ਜਨਵਰੀ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ “ਮੇਰਾ ਘਰ ਮੇਰੇ ਨਾਮ”ਸਕੀਮ ਤਹਿਤ ਜ਼ਿਲ੍ਹੇ ਅੰਦਰ ਚੁਣੇ ਹੋਏ ਵੱਖ-ਵੱਖ ਪਿੰਡਾਂ ਵਿੱਚ ਲੋੜਵੰਦਾਂ ਨੂੰ ਮਾਲਕੀ ਹੱਕ ਦੇਣ ਲਈ ਕੀਤੇ ਜਾ ਰਹੇ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਇਹ ਨਿਰਦੇਸ਼ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨੂੰ “ਮੇਰਾ ਘਰ ਮੇਰੇ ਨਾਮ”ਸਕੀਮ ਤਹਿਤ ਕੀਤੇ ਜਾ ਰਹੇ ਕਾਰਜਾਂ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਦੌਰਾਨ ਦਿੱਤੇ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਇਸ ਸਕੀਮ ਤਹਿਤ ਕੀਤੇ ਜਾ ਰਹੇ ਸਰਵੇਖਣ ਬਾਰੇ ਜਾਣਕਾਰੀ ਪ੍ਰਾਪਤ ਕਰਨ ਉਪਰੰਤ ਕਿਹਾ ਕਿ ਜਿੰਨ੍ਹਾਂ ਪਿੰਡਾਂ ਵਿੱਚ ਮੈਪ 1 ਸਬੰਧੀ ਕੰਮ ਕੀਤਾ ਜਾ ਚੁੱਕਾ ਹੈ ਉਹ ਮੈਪ 2 ਦਾ ਕੰਮ ਤੁਰੰਤ ਸ਼ੁਰੂ ਕਰਨ ਤਾਂ ਜੋ ਇਸ ਕੰਮ ਨੂੰ ਸਮੇਂ-ਸਿਰ ਮੁਕੰਮਲ ਕੀਤਾ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰੁਪਿੰਦਰਪਾਲ ਸਿੰਘ, ਉਪ-ਮੰਡਲ ਮੈਜਿਸਟਰੇਟ ਮੌੜ ਸ੍ਰੀ ਵਰਿੰਦਰ ਸਿੰਘ, ਉਪ-ਮੰਡਲ ਮੈਜਿਸਟ?ਰੇਟ ਤਲਵੰਡੀ ਸਾਬੋ ਗਗਨਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ ਆਦਿ ਅਧਿਕਾਰੀ ਹਾਜ਼ਰ ਸਨ।
ਬੀ.ਐਸ.ਸੀ. ਆਨਰਜ਼ (ਮੈਥੇਮੈਟਿਕਸ) ਦਾ ਨਤੀਜਾ ਰਿਹਾ ਸ਼ਾਨਦਾਰ
ਸੁਖਜਿੰਦਰ ਮਾਨ
ਬਠਿੰਡਾ, 12 ਜਨਵਰੀ : ਬਾਬਾ ਫ਼ਰੀਦ ਕਾਲਜ ਆਪਣੀਆਂ ਸ਼ਾਨਦਾਰ ਅਕਾਦਮਿਕ ਪ੍ਰਾਪਤੀਆਂ ਲਈ ਜਾਣਿਆ ਜਾਂਦਾ ਹੈ। ਹਾਲ ਹੀ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ. ਆਨਰਜ਼ (ਮੈਥੇਮੈਟਿਕਸ) ਦੂਜਾ ਅਤੇ ਚੌਥਾ ਸਮੈਸਟਰ ਦੇ ਨਤੀਜੇ ਵਿਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਹਾਸਲ ਕਰ ਕੇ ਕਾਲਜ ਦਾ ਮਾਣ ਵਧਾਇਆ ਹੈ। ਬੀ.ਐਸ.ਸੀ. ਆਨਰਜ਼ (ਮੈਥੇਮੈਟਿਕਸ) ਚੌਥਾ ਸਮੈਸਟਰ ਦੇ ਨਤੀਜੇ ਅਨੁਸਾਰ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਇਸ਼ੀਕਾ ਨੇ 87 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ਵਿੱਚੋਂ ਪਹਿਲਾ ਸਥਾਨ ਅਤੇ ਅਕਸ਼ਿਤਾ ਨੇ 86.2 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਦੂਸਰਾ ਸਥਾਨ ਹਾਸਲ ਕੀਤਾ ਹੈ। ਇਸ ਤੋਂ ਇਲਾਵਾ ਸੰਜਨਾ ਨੇ 86 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੀਸਰਾ ਸਥਾਨ ਹਾਸਲ ਕੀਤਾ ਹੈ ਜਦੋਂ ਕਿ ਨਿਸ਼ੂ ਨੇ 85 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ਵਿੱਚੋਂ ਚੌਥਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਪ੍ਰਾਤਿਆ, ਮਮਤਾ ਰਾਣੀ ਅਤੇ ਗੁਨਿਸ਼ਾ ਨੇ 80 ਫ਼ੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕਰ ਕੇ ਕਾਲਜ ਦਾ ਮਾਣ ਵਧਾਇਆ ਹੈ। ਬੀ.ਐਸ.ਸੀ. ਆਨਰਜ਼ (ਮੈਥੇਮੈਟਿਕਸ) ਦੂਜਾ ਸਮੈਸਟਰ ਦੇ ਨਤੀਜੇ ਅਨੁਸਾਰ ਵਿਦਿਆਰਥਣ ਕਮਲਪ੍ਰੀਤ ਕੌਰ ਨੇ 80 ਫ਼ੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕੀਤੇ ਹਨ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਬਾਬਾ ਫ਼ਰੀਦ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਮਨੀਸ਼ ਬਾਂਸਲ ਨੇ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਗਣਿਤ ਵਿਭਾਗ ਦੇ ਮੁਖੀ, ਸਟਾਫ਼ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ । ਉਨ੍ਹਾਂ ਨੇ ਕਿਹਾ ਕਿ ਤਜਰਬੇਕਾਰ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਕਰ ਕੇ ਅਜਿਹੇ ਚੰਗੇ ਨਤੀਜੇ ਪ੍ਰਾਪਤ ਹੋਏ ਹਨ। ਉਨ੍ਹਾਂ ਨੇ ਬੀ.ਐਸ.ਸੀ. ਆਨਰਜ਼ (ਮੈਥੇਮੈਟਿਕਸ) ਦੇ ਹੋਣਹਾਰ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਆਪਣੀਆਂ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ।





