Wednesday, May 20, 2026
Home Blog Page 2247

ਭਲਕੇ ਬਠਿੰਡਾ ਦੇ ਰਜਿੰਦਰਾ ਕਾਲਜ ਵਿਖੇ ਰਾਜ ਪੱਧਰ ’ਤੇ ਮਨਾਈ ਜਾਵੇਗੀ ‘ਧੀਆਂ ਦੀ ਲੋਹੜੀ’ : ਡਿਪਟੀ ਕਮਿਸ਼ਨਰ

0

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਪ੍ਰੋਗਰਾਮ ਚ ਕਰਨਗੇ ਮੁੱਖ ਮਹਿਮਾਨ ਵਜੋਂ ਸ਼ਿਰਕਤ
51 ਨਵ ਜਨਮੀਆਂ ਬੱਚੀਆਂ ਨੂੰ ਪਹਿਲੀ ਲੋਹੜੀ ਤੇ ਕੀਤਾ ਜਾਵੇਗਾ ਸਨਮਾਨਿਤ
ਸੁਖਜਿੰਦਰ ਮਾਨ
ਬਠਿੰਡਾ, 11 ਜਨਵਰੀ : ਸਥਾਨਕ ਸਰਕਾਰੀ ਰਜਿੰਦਰਾ ਕਾਲਜ ਵਿਖੇ ਰਾਜ ਪੱਧਰੀ ਸਮਾਗਮ ਧੀਆਂ ਦੀ ਲੋਹੜੀ 13 ਜਨਵਰੀ ਨੂੰ ਮਨਾਈ ਜਾਵੇਗੀ। ਇਸ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵਲੋਂ 51 ਨਵ-ਜਨਮੀਆਂ ਬੱਚੀਆਂ ਨੂੰ ਉਨ੍ਹਾਂ ਦੀ ਪਹਿਲੀ ਲੋਹੜੀ ਮੌਕੇ ਗਰਮ ਕੰਬਲ ਤੇ ਵਧਾਈ ਕਾਰਡਾਂ ਤੋਂ ਇਲਾਵਾ ਮਾਰਕਫੈੱਡ ਦੇ ਉਤਪਾਦਾਂ ਦੇ ਤੋਹਫ਼ੇ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਸਾਂਝੀ ਕੀਤੀ।ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਮੌਕੇ 12 ਉਨ੍ਹਾਂ ਲੜਕੀਆਂ ਜਿਨ੍ਹਾਂ ਨੇ ਖੇਡਾਂ ਦੇ ਖੇਤਰ ਚ ਅਤੇ 15 ਉਹ ਲੜਕੀਆਂ ਜਿਨ੍ਹਾਂ ਨੇ ਸਿੱਖਿਆ ਆਦਿ ਦੇ ਖੇਤਰ ਵਿੱਚ ਵੱਡੀਆਂ ਮੱਲ੍ਹਾਂ ਮਾਰੀਆਂ ਹਨ, ਨੂੰ ਮਾਰਕਫੈੱਡ ਦੇ ਉਤਪਾਦਾਂ ਦੇ ਤੋਹਫ਼ੇ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਸਮਾਗਮ ਮੌਕੇ ਸੁਕੰਨਿਆ ਸਮ੍ਰਿਧੀ ਯੋਜਨਾ ਤਹਿਤ, ਐਨਆਰਐਲਐਮ ਸਕੀਮ ਅਧੀਨ ਅਤੇ ਸਖੀ ਸੈਂਟਰ ਵਲੋਂ ਵੱਖ-ਵੱਖ ਸਟਾਲਾਂ ਵੀ ਲਗਾਈਆਂ ਜਾਣਗੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਸਮਾਗਮ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਟਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਲਾਜ਼ਮੀ ਬਣਾਇਆ ਜਾਵੇ। ਇਸ ਦੌਰਾਨ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਸਮਾਗਮ ਦੌਰਾਨ ਵੱਖ-ਵੱਖ ਸਕੂਲੀ ਬੱਚਿਆਂ ਦੁਆਰਾ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪਲਵੀ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰਵਨੀਤ ਕੌਰ ਸਿੱਧੂ, ਡੀਐਸਪੀ ਸਿਟੀ-1 ਸ. ਵਿਸ਼ਵਜੀਤ ਸਿੰਘ ਮਾਨ, ਸਰਕਾਰੀ ਰਜਿੰਦਰ ਕਾਲਜ ਦੇ ਪ੍ਰੋਫੈਸਰ ਮੈਡਮ ਜੋਤਸ਼ਨਾ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

ਸ਼ਹਿਰ ਵਿਚ ਪੀਣ ਵਾਲੇ ਪਾਣੀ ਦੀ ਕਿੱਲਤ ਲਈ ਜਿਲ੍ਹਾ ਪ੍ਸਾਸ਼ਨ ਜਿੰਮੇਵਾਰ- ਜਮਹੂਰੀ ਅਧਿਕਾਰ ਸਭਾ

0
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 11 ਜਨਵਰੀ: ਤਿੰਨ ਹਫ਼ਤਿਆਂ ਲਈ ਕੀਤੀ ਨਹਿਰੀ ਬੰਦੀ ਕਾਰਨ ਬਠਿੰਡਾ ਸ਼ਹਿਰ ਅਤੇ ਆਸ ਪਾਸ ਦੇ ਪੇਂਡੂ ਖੇਤਰਾਂ ਤੇ ਮੰਡੀਆ ਚ ਪਾਣੀ ਦੀ ਆਈ ਕਿਲਤ ਲਈ ਪ੍ਸਾਸ਼ਨ ਦੀ ਬੇਧਿਆਨੀ ਤੇ ਬੇਤਰਤੀਬੀ ਨੂੰ ਜਿੰਮੇਵਾਰ ਠਹਿਰਾਉ਼ਦਿਆਂ ਅੱਜ ਜਮਹੂਰੀ ਅਧਿਕਾਰ ਸਭਾ ਦੀ ਅਗਵਾਈ ਚ ਜਨਤਕ ਜਥੇਬੰਦੀਆਂ, ਜਿਹਨਾਂ ਵਿੱਚ ਪੰਜਾਬੀ ਸਾਹਿਤ ਸਭਾ,ਤਰਕਸ਼ੀਲ ਸੁਸਾਇਟੀ,ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ,ਏਕਤਾ ਵੈਲਫੇਅਰ  ਸੁਸਾਇਟੀ ਸ਼ਾਮਲ ਸਨ,ਦੇ ਇੱਕ ਵਫਦ ਨੇ ਐਡੀਸ਼ਨ ਡਿਪਟੀ ਕਮਿਸ਼ਨਰ (ਜਨਰਲ) ਬਠਿੰਡਾ ਨੂੰ ਇੱਕ ਮੰਗ ਪੱਤਰ ਦਿੱਤਾ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਜਨਰਲ ਸਕੱਤਰ ਪਿ੍ਤਪਾਲ ਸਿੰਘ ਤੇ ਪੈ੍ਸ ਸਕੱਤਰ ਡਾ ਅਜੀਤਪਾਲ ਸਿੰਘ  ਨੇ ਕਿਹਾ ਕਿ ਸ਼ਹਿਰੀਆਂ ਤੇ ਕਿਸਾਨਾਂ ਨੂੰ ਨਹਿਰੀ ਬੰਦੀ ਦੌਰਾਨ ਹਰ ਵਾਰੀ ਪਾਣੀ ਦੀ ਤੋਟ ਦਾ ਸਾਹਮਣਾ ਕਰਨਾ ਪੈੰਦਾ ਹੈ ਕਿਉਂਕਿ ਪਾਣੀ ਸਪਲਾਈ ਸਬੰਧੀ ਕੋਈ ਵਿਉਂਤਬੰਦੀ ਨਾ ਹੋਣ ਕਰਕੇ ਨਹਿਰੀ ਮਹਿਕਮਾ ਤੇ ਨਗਰ ਨਿਗਮ ਬਠਿੰਡਾ ਲੋਕਾਂ ਦੀ ਇਸ ਲੋੜ ਨੂੰ ਵੀ ਪੂਰਾ ਕਰਨ ਤੋਂ ਅਸਮਰਥ ਰਹਿੰਦਾ ਹੈ। ਮਿਉੰਸਪਲ ਕਾਰਪੋਰੇਸ਼ਨ ਵਲੋਂ ਬਠਿੰਡਾ ਸ਼ਹਿਰ ਦੀ ਲੋੜ ਮੁਤਾਬਕ ਸਟੋਰੇਜ ਟੈੰਕ ਪੂਰੀ ਗਿਣਤੀ ਚ ਬਣਾਉਂਣੇ ਅਜੇ ਬਾਕੀ ਹਨ। ਜੋ ਬਣੇ ਹਨ ਉਹਨਾਂ ਚੋਂ ਕੁੱਝ ਦੀ ਹੀ ਸਫਾਈ ਕੀਤੀ ਹੈ,ਬਾਕੀਆਂ ਦੀ ਸਫਾਈ (desillting)  ਕਰਵਾਉਣੀ ਵੀ ਅਜੇ ਰਹਿੰਦੀ ਹੈ ਭਾਵ ਉਹਨਾਂ ਚੋਂ ਗਾਰ ਬਾਹਰ ਨਹੀਂ ਕੱਢੀ,ਜਿਸ ਕਰਕੇ ਉਹਨਾਂ ਦੀ ਪਾਣੀ ਸਟੋਰ ਕਰਨ ਦੀ ਸਮਰਥਾ ਕਾਫੀ ਘਟ ਚੁੱਕੀ ਹੈ। ਵਾਰ ਵਾਰ ਹੁੰਦੀ ਨਹਿਰੀ ਬੰਦੀ ਤੋਂ  ਵੀ ਲੋਕ ਅੱਕ ਚੁੱਕੇ ਹਨ। ਬੀਤੇ ਨਵੰਬਰ ਮਹੀਨੇ ਕਰੀਬ ਇੱਕ ਮਹੀਨਾ ਨਹਿਰ ਬੰਦ ਰਹੀ। ਬਠਿੰਡਾ ਸ਼ਹਿਰ ਦੀ 3 ਲੱਖ 82 ਹਜ਼ਾਰ ਵਸੋਂ ਮੁਤਾਬਕ ਨਹਿਰੀ ਪਾਣੀ ਦੀ ਰਹਿੰਦੀ ਘਾਟ ਨੂੰ ਵਕਤੀ ਤੌਰ ਤੇ ਪੂਰਾ ਕਰਨ ਲਈ ਲੋੱੜੀਦੀ ਗਿਣਤੀ ਵਿੱਚ ਡੂੰਘੇ ਟਿਉੂਬਵੈਲ ਨਹੀਂ ਲੱਗੇ ਹੋਏ। ਅਸਰ-ਰਸੂਖ ਵਾਲੇ ਲੋਕਾਂ ਨੇ ਆਪਣੇ ਘਰਾਂ ਦੀ ਸਪਲਾਈ ਵੱਡੀਆਂ ਪਾਇਪਾ ਰਾਹੀਂ ਵੱਡੀਆਂ ਟੈੰਕੀਆਂ ਨਾਲ ਸਿੱਧੀ ਜੋੜ ਰੱਖੀ ਹੈ, ਜਦ ਕਿ ਆਮ ਲੋਕਾਂ ਨੂੰ ਪਾਣੀ ਭਰਨ ਲਈ ਮੋਟਰਾਂ ਚਲਾ ਕੇ ਵਾਰ ਵਾਰ ਪਾਣੀ ਆਂਉੰਦਾ ਵੇਖਣ ਲਈ ਮਜ਼ਬੂਰ ਹੋਣਾ ਪੈਂਦਾ ਹੈ ਕਿਉਂਕਿ ਉਹਨਾਂ ਲਈ ਇਸ ਵਾਰੀ ਤਾਂ ਪਾਣੀ ਸਪਲਾਈ ਦੇ ਸਮੇਂ ਦਾ ਸ਼ਡਿਉੂਲ ਵੀ ਜਾਰੀ ਨਹੀਂ ਕੀਤਾ ਗਿਆ।
ਲਾਈਨੋਂਪਾਰ ਸ਼ਹਿਰ ਦੀਆਂ ਬਸਤੀਆਂ ਵਿੱਚ ਤਾਂ ਲੋੜੀਂਦੇ ਬੁਨਿਆਦੀ ਢਾਂਚੇ ਦੀ ਘਾਟ ਕਾਰਨ ਸਾਰਾ ਸਾਲ ਹੀ ਪਾਣੀ ਦੀ ਕਿੱਲਤ ਚੱਲਦੀ ਰਹਿੰਦੀ ਹੈ,ਜੋ ਨਹਿਰੀ ਬੰਦੀ ਕਾਰਨ ਵੱਧ ਗੰਭੀਰ ਹੋ ਜਾਂਦੀ ਹੈ। ਪਾਣੀ ਲੋਕਾਂ ਦੀ ਬੁਨਿਆਦੀ ਲੋੜ ਹੈ,ਜਿਸ ਨੂੰ ਯਕੀਨੀ ਬਣਾਉਣਾ ਸਰਕਾਰ ਦਾ ਫਰਜ ਹੈ। ਵਫਦ ਨੇ ਮੰਗ ਕੀਤੀ ਕਿ  ਬਠਿੰਡਾ ਸ਼ਹਿਰ,ਮੰਡੀਆਂ ਅਤੇ ਪੇਂਡੂ ਇਲਾਕਿਆਂ ਵਿੱਚ ਪੀਣ ਵਾਲ਼ੇ ਪਾਣੀ ਦੀ ਘਰਾਂ ਤੱਕ ਸਪਲਾਈ ਯਕੀਨੀ ਬਣਾੳਣ ਲਈ ਉੱਥੇ ਬਣੇ ਸਟੋਰੇਜ ਟੈਂਕਾਂ ਦੀ ਸਮਰੱਥਾ ਵਧਾਈ ਜਾਵੇ। ਸਮੇਂ ਸਿਰ ਉਹਨਾਂ ਦੀ ਸਫਾਈ ਹੁੰਦੀ ਰਹੇ। ਜਿੱਥੇ ਕਿਤੇ ਪਾਣੀ ਦੀਆਂ ਡਿੱਗੀਆਂ ਵਿੱਚੋਂ ਗਾਰ ਕੱਢਣ ਦਾ ਕੰਮ ਅਜੇ ਬਾਕੀ ਹੈ ਉਹ ਫੌਰੀ ਤੌਰ ਤੇ ਕਰਵਾਇਆ ਜਾਵੇ। ਐਮਰਜੰਸੀ ਦੀ ਹਾਲਤ ਚ ਪਾਣੀ ਦੀ ਸਪਲਾਈ ਵਧਾਉਣ ਲਈ ਹੋਰ ਵੱਧ ਗਿਣਤੀ ਵਿੱਚ ਡੂੰਘੇ ਟਿਊਬਵੈੱਲ ਲਾਏ ਜਾਣ। ਜਿੱਥੇ ਟਿਊਬਵੈੱਲ ਬੰਦ ਪਏ ਹਨ ਉਨ੍ਹਾਂ ਨੂੰ ਵੀ ਤੁਰੰਤ ਚਾਲੂ ਕੀਤਾ ਜਾਵੇ। ਥਰਮਲ ਝੀਲ ਨੂੰ ਪਾਣੀ ਸਪਲਾਈ ਨਾਲ ਜੋੜਨ ਤੋਂ ਪਹਿਲਾਂ ਉਸ ਦੀ ਪੂਰੀ ਸਫਾਈ ਕਰਵਾ ਕੇ ਸਾਫ ਸੁਥਰਾ ਪਾਣੀ ਭਰਿਆ ਜਾਵੇ। ਲੰਬੇ ਸਮੇਂ ਦੀਆਂ ਨਹਿਰੀ ਬੰਦੀਆਂ ਵਾਰ ਵਾਰ ਨਾ ਕੀਤੀਆਂ ਜਾਣ। ਲੋਕਾਂ ਤੇ ਕਿਸਾਨਾਂ ਦੀਆਂ ਲੋੜਾਂ  ਦਾ ਖਿਆਲ ਰੱਖਿਆ ਜਾਵੇ।

ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ, ਸਰਕਾਰ ਦੇ ਹੱਕ ਵਿੱਚ ਆਇਆ ਕਾਂਗਰਸੀ ਆਗੂ

0
👉ਮੁਹਿੰਮ ਸਿਰਫ ਸਰਕਾਰੀ ਅਧਿਕਾਰੀਆਂ ਤੱਕ ਹੀ ਸੀਮਤ ਨਹੀਂ ਰਹਿਣੀ ਚਾਹੀਦੀ ਬਲਕਿ ਭਿ੍ਰਸਟ ਸਿਆਸੀ ਆਗੂਆਂ ਵਿਰੁੱਧ ਵੀ ਹੋਣੀ ਚਾਹੀਦੀ ਹੈ ਕਾਰਵਾਈ: ਹਰਵਿੰਦਰ ਸਿੰਘ ਲਾਡੀ 
👉ਕਿਹਾ ਜੇ ਸਰਕਾਰ ਪਿੱਛੇ ਹਟੀਂ ਤਾਂ ਲੋਕਾਂ ਦਾ ਟੁੱਟੇਗਾ ਭਰੋਸਾ
👉ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਭਿ੍ਸਟਾਚਾਰੀਆਂ ਵਿਰੁੱਧ ਕੀਤੀ ਸਖ਼ਤ ਕਾਰਵਾਈ ਦੀ ਮੰਗ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 11 ਜਨਵਰੀ: ਪੰਜਾਬ ਸਰਕਾਰ ਵੱਲੋਂ ਭਿਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਇਕ ਆਈਏਐਸ ਤੇ ਇਕ ਪੀਸੀਐਸ ਅਫਸਰ ਵਿਰੁੱਧ ਕਾਰਵਾਈ ਦੇ ਵਿਰੋਧ ਵਿਚ ਪੰਜਾਬ ਦੀ ਲਗਭਗ ਸਮੁੱਚੀ ਸਰਕਾਰੀ ਮਸ਼ੀਨਰੀ ਦੇ ਆ ਜਾਣ ਕਾਰਨ ਪੈਦਾ ਹੋਏ ਗਤੀਰੋਧ ਦੌਰਾਨ ਜਿੱਥੇ ਜ਼ਿਆਦਾਤਰ ਆਮ ਲੋਕ ਸਰਕਾਰ ਦੇ ਹੱਕ ਵਿੱਚ ਭੁਗਤਦੇ ਨਜ਼ਰ ਆ ਰਹੇ ਹਨ ਉਥੇ ਸੂਬਾਈ ਕਾਂਗਰਸ ਦੇ ਇੱਕ ਵੱਡੇ ਲੀਡਰ ਨੇ ਸਰਕਾਰ ਦੀ ਪਿੱਠ ਥਾਪੜਦਿਆਂ ਮੰਗ ਕੀਤੀ ਹੈ ਕਿ “ਇਕੱਲੇ ਅਫਸਰਾਂ ਨੂੰ ਹੀ ਨਹੀਂ ਬਲਕਿ ਪੰਜਾਬ ਨੂੰ ਲੁੱਟਣ ਵਾਲੇ ਸਿਆਸੀ ਆਗੂਆਂ ਵਿਰੁੱਧ ਵੀ ਕਾਰਵਾਈ ਹੋਣੀ ਚਾਹੀਦੀ ਹੈ। ਨਵਜੋਤ ਸਿੰਘ ਸਿੱਧੂ ਦੇ ਖੇਮੇ ਵਿਚ ਮੰਨੇ ਜਾਂਦੇ ਬਠਿੰਡਾ ਦਿਹਾਤੀ ਦੇ ਇੰਚਾਰਜ ਹਰਵਿੰਦਰ ਸਿੰਘ ਲਾਡੀ ਨੇ ਇਸ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਇਕ ਪੱਤਰ ਵੀ ਲਿਖਿਆ ਹੈ। ਜਿਸ ਵਿੱਚ ਉਨ੍ਹਾਂ ਦਾਅਵਾ ਕੀਤਾ ਕਿ ਬੇਸ਼ੱਕ ਪੰਜਾਬ ਸਰਕਾਰ ਪਿਛਲੇ ਦਸ ਮਹੀਨਿਆਂ ਵਿਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਅਸਫ਼ਲ ਰਹੀ ਹੈ ਜਿਸ ਕਾਰਨ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ ਅਤੇ ਨਸ਼ਿਆਂ ਦਾ ਪਸਾਰਾ ਦਿਨੋਂ ਦਿਨ ਵਧ ਰਿਹਾ ਹੈ। ਪਰੰਤੂ ਆਪ ਜੀ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਦੀ ਮੈਂ ਸ਼ਲਾਘਾ ਕਰਦਾ ਹਾਂ। ਇਹ ਮੁਹਿੰਮ ਅਸਲ ਵਿਚ ਸਿਰਫ਼ ਸਰਕਾਰੀ ਅਧਿਕਾਰੀਆਂ ਤਕ ਹੀ ਸੀਮਤ ਨਹੀਂ ਰਹਿਣੀ ਚਾਹੀਦੀ ਸਗੋਂ ਇਸਦਾ ਘੇਰਾ ਵਿਸ਼ਾਲ ਕਰਕੇ ਭ੍ਰਿਸ਼ਟਾਚਾਰ ਵਿਚ ਲਿਪਤ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ, ਜਿੰਨ੍ਹਾਂ ਅਜਿਹੇ ਸਰਕਾਰੀ ਅਧਿਕਾਰੀਆਂ ਨਾਲ ਮਿਲ ਕੇ ਕਰੋੜਾਂ ਰੁਪਏ ਦੇ ਘਪਲੇ ਕਰਕੇ ਪੰਜਾਬ ਨੂੰ ਦੋਵੇਂ ਹੱਥੀ ਲੁੱਟਿਆ ਹੈ। ਤੁਹਾਡੇ ਵੱਲੋਂਂ ਭ੍ਰਿਸ਼ਟਾਚਾਰੀਆਂ ਵਿਰੁੱਧ ਲਏ ਜਾ ਸਟੈਂਡ ਦੀ ਮੈਂ ਨਿੱਜੀ ਤੌਰ ’ਤੇ ਪੂਰੀ ਹਮਾਇਤ ਕਰਦਾ ਹਾਂ। ਹੁਣ ਤੁਹਾਡੀ ਪਰਖ ਦਾ ਸਮਾਂ ਹੈ ਕਿ ਪਿਛਲੇ ਸਮੇਂ ਦੌਰਾਨ ਸੱਤਾਧਾਰੀ ਆਗੂਆਂ ਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਪੰਜਾਬ ਨੂੰ ਲੁੱਟਣ ਦੇ ਮਾਮਲੇ ਦੀ ਜਾਂਚ ਦੇ ਹੁਕਮ ਦੇਵੋਗੇ। ਅਜਿਹੇ ਭ੍ਰਿਸ਼ਟਾਚਾਰ ਵਿਚ ਲਿਪਤ ਲੀਡਰਾਂ ਤੇ ਅਫ਼ਸਰਾਂ ਦੀਆਂ ਜਾਇਦਾਦਾਂ ਦੀ ਜਾਂਚ ਕਰਵਾ ਕੇ ਉਨ੍ਹਾਂ ਨੂੰ ਜਬਤ ਕਰੋਗੇ। ਜੇਕਰ ਤੁਸੀ ਅਜਿਹੇ ਲੋਕਾਂ ਦੀਆਂ ਜਮੀਨਾਂ ਜਾਇਦਾਦਾਂ ਜਬਤ ਕਰਕੇ ਪੈਸਾ ਸਰਕਾਰੀ ਖਜ਼ਾਨੇ ਵਿਚ ਜਮਾਂ ਕਰਵਾਉਦੇ ਹੋ ਤਾਂ ਇਸ ਨਾਲ ਪੰਜਾਬ ਦਾ ਫਾਇਦਾ ਹੋਵੇਗਾ। ਇਹ ਤੁਸੀ ਪੰਜਾਬ ਦੇ ਲੋਕਾਂ ਨਾਲ ਵਾਅਦਾ ਵੀ ਕਰਦੇ ਰਹੇ ਹੋ। ਜੇਕਰ ਪੰਜਾਬ ਨੂੰ ਦੋਵੇਂ ਹੱਥੀ ਲੁੱਟਿਆ ਗਿਆ ਹੈ ਤਾਂ ਇਹ ਸਿਆਸੀ ਸ਼ਹਿ ਤੋਂ ਬਿਨ੍ਹਾਂ ਨਹੀਂ ਹੋਇਆ। ਹੁਣ ਵੱਡੇ ਭ੍ਰਿਸ਼ਟਾਚਾਰੀਆਂ ਨੂੰ ਜਾਂਚ ਵਿਚ ਸ਼ਾਮਲ ਕਰਨ ਦਾ ਵੇਲਾ ਹੈ। ਵੈਸੇ ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ ਸਾਬਤ ਹੋ ਰਹੀ ਹੈ, ਪਰ ਜੇਕਰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਵੀ ਤੁਸੀਂ ਕਿਸੇ ਕਾਰਨ ਢਿੱਲ ਵਰਤਦੇ ਹੋ ਤਾਂ ਫਿਰ ਤੁਹਾਡੀ ਪੰਜਾਬ ਪ੍ਰਤੀ ਵਫ਼ਾਦਾਰੀ ਮਿੱਟੀ ਵਿਚ ਰੁਲ ਜਾਵੇਗੀ। ਇਸ ਮੁਹਿੰਮ ਨੂੰ ਤੁਸੀਂ ਨਿਰਪੱਖਤਾ ਨਾਲ ਚਲਾਉਦੇ ਹੋਏ ਆਪਣੇ ਸਾਬਕਾ ਮੰਤਰੀ ਫੌਜਾ ਸਿੰਘ ਸਰਾਰੀ ਵਿਰੁੱਧ ਵੀ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਵੋ। ਮੈਂ ਇਹ ਵੀ ਤੁਹਾਡੇ ਧਿਆਨ ਵਿਚ ਲਿਅਉਣਾ ਚਾਹੁੰਦਾ ਹੈ ਕਿ ਤੁਹਾਡੀ ਸਰਕਾਰ ਦੇ ਬਹੁਤੇ ਵਿਧਾਇਕ ਵੀ ਗਲਤ ਕੰਮਾਂ ਵਿਚ ਪੈ ਚੁੱਕੇ ਹਨ ਅਤੇ ਭ੍ਰਿਸ਼ਟਾਚਾਰ ਕਰ ਰਹੇ ਹਨ। ਇੰਨ੍ਹਾਂ ਦੀ ਜਾਂਚ ਦੇ ਹੁਕਮ ਦੇਵੋ। ਤੁਹਾਡੀ ਅਗਵਾਈ ਵਿਚ ਸਰਕਾਰ ਨੇ ਹੁਣ ਤਕ ਇੱਕੋਂ ਇਕ ਕੰਮ ਭ੍ਰਿਸ਼ਟਾਚਾਰ ਵਿਰੁੱਧ ਕੀਤਾ ਹੈ। ਇਸ ਲਈ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਨੂੰ ਬਿਨ੍ਹਾਂ ਕਿਸੇ ਪੱਖਪਾਤ ਤੋਂ ਅੱਗੇ ਲਿਜਾਂਦੇ ਹੋਏ ਇਸਦਾ ਘੇਰਾ ਵਿਸ਼ਾਲ ਕਰਦਿਆਂ ਸੱਤਾ ਵਿਚ ਰਹੇ ਭ੍ਰਿਸ਼ਟਾਚਾਰ ਵਿਚ ਲਿਪਤ ਸਿਆਸੀ ਲੀਡਰਾਂ ਦੀ ਵੀ ਜਾਂਚ ਕਰਵਾਓਗੇ।ਭ੍ਰਿਸ਼ਟਾਚਾਰੀਆਂ ਦੇ ਹੱਕ ਵਿਚ ਖੜ੍ਹਨ ਵਾਲੇ ਸਿਆਸੀ ਆਗੂਆਂ ਦੀ ਤਰੁੰਤ ਜਾਂਚ ਦੇ ਹੁਕਮ ਦਿਓ। ਨਾਲ ਹੀ ਭ੍ਰਿਸ਼ਟਾਚਾਰ ਦੇ ਇੰਨ੍ਹਾਂ ਮਾਮਲਿਆਂ ਦੀ ਸੁਣਵਾਈ ਲਈ ਸਪੈਸ਼ਲ ਕਮਿਸ਼ਨ ਤੇ ਫਾਸਟ ਟਰੈਕ ਅਦਾਲਤਾਂ ਰਾਹੀ ਅਜਿਹੇ ਲੋਕਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ ਤਾਂ ਜੋ ਅੱਗੇ ਤੋਂ ਪੰਜਾਬ ਨੂੰ ਲੁੱਟਣ ਦਾ ਕੋਈ ਹੀਆ ਨਾ ਕਰ ਸਕੇ।

ਭਾਜਪਾ ਨੇ ਧਰਨਾ ਤੇ ਪੁਤਲਾ ਸਾੜ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ

0
ਸਰਕਾਰ ਹਰ ਫਰੰਟ ‘ਤੇ ਹੋਈ ਫੇਲ੍ਹ: ਸਰੂਪ ਚੰਦ ਸਿੰਗਲਾ 
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 11 ਜਨਵਰੀ:ਅੱਜ ਪੂਰੇ ਪੰਜਾਬ ਵਿਚ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਖਿਲਾਫ ਬਠਿੰਡਾ ਵਿਖੇ ਭਾਰਤੀ ਜਨਤਾ ਪਾਰਟੀ ਜਿਲਾ ਬਠਿੰਡਾ ਸ਼ਹਿਰੀ ਵੱਲੋਂ ਜਿਲ੍ਹਾ ਪ੍ਰਧਾਨ ਸ੍ਰੀ ਸਰੂਪ ਸਿੰਗਲਾ ਦੀ ਅਗਵਾਈ ਹੇਠ  ਧਰਨਾ ਅਤੇ ਪੁਤਲਾ ਸਾੜ ਪ੍ਰਦਰਸ਼ਨ  ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਕਰਦੇ ਹੋਏ ਜਿਲ੍ਹਾ ਪ੍ਰਧਾਨ ਸ੍ਰੀ ਸਰੂਪ ਸਿੰਗਲਾ ਕਿਹਾ ਕਿ ਇਸ ਭ੍ਰਿਸ਼ਟ, ਨਿਕੱਮੀ ਅਤੇ ਫੇਲ੍ਹ ਸਰਕਾਰ ਦੇ ਖ਼ਿਲਾਫ਼ ਸਮੁੱਚੇ  ਪ੍ਰਸ਼ਾਸਨਿਕ ਅਧਿਕਾਰੀਆਂ (ਆਈ.ਏ.ਐਸ, ਪੀ.ਸੀ.ਐਸ ਅਧਿਕਾਰੀ ਅਤੇ ਸਟਾਫ਼ ) ਦੇ ਹੜਤਾਲ ਤੇ ਜਾਣ ਕਾਰਨ ਆਮ ਲੋਕਾਂ ਦੇ ਕੰਮ ਕਾਜ ਰੁਕ ਗਏ ਹਨ। ਪੰਜਾਬ ਦੇ ਅੱਜ ਤੱਕ ਦੇ ਇਤਿਹਾਸ ਵਿਚ ਇਹ ਪਹਿਲੀ ਸਰਕਾਰ ਹੈ ਜਿਸ ਦੇ ਕਾਰਜਕਾਲ ਵਿੱਚ ਪੰਜਾਬ ਦੇ ਤਮਾਮ ਆਈ.ਏ.ਐਸ, ਪੀ.ਸੀ.ਐਸ ਅਧਿਕਾਰੀ ਅਤੇ ਸਟਾਫ਼ ਪੰਜਾਬ ਸਰਕਾਰ ਦੇ ਖਿਲਾਫ ਸਮੂਹਿਕ ਛੁੱਟੀ ਤੇ ਚਲੇ ਗਏ ਹਨ। ਜਿਸ ਦਾ ਖਮਿਆਜਾ ਆਮ ਜਨਤਾ ਨੂੰ ਭੁਗਤਨਾ ਪੈ ਰਿਹਾ ਹੈ ਅਤੇ ਲੋਗ ਆਪਣੇ ਕੰਮਾਂ ਲਈ ਭਟਕ ਰਹੇ ਹਨ। ਇਸ ਪ੍ਰਦਰਸ਼ਨ ਵਿਚ ਪੰਜਾਬ ਭਾਜਪਾ ਤੋਂ ਸਟੇਟ ਉਪ ਪ੍ਰਧਾਨ ਦਿਆਲ ਸੋਢੀ , ਸਟੇਟ ਪ੍ਰੈਸ ਸਕੱਤਰ ਸੁਨੀਲ ਸਿੰਗਲਾ , ਸੀਨੀਅਰ ਆਗੂ ਮੋਹਨ ਲਾਲ ਗਰਗ, ਸਾਬਕਾ ਜਿਲਾ ਪ੍ਰਧਾਨ ਵਿਨੋਦ ਬਿੰਟਾ,ਨਰਿੰਦਰ ਮਿੱਤਲ, ਗੁਲਸ਼ਨ ਵਧਵਾ, ਕੁਲਵੰਤ ਪੂਹਲਾ, ਅਸ਼ੋਕ ਬਾਲਿਆਂਵਾਲੀ,ਉਮੇਸ਼ ਸ਼ਰਮਾ, ਰਾਜੇਸ਼ ਨੋਨੀ,ਨਰੇਸ਼ ਮਹਿਤਾ,ਜਯੰਤ ਸ਼ਰਮਾ, ਵਰਿੰਦਰ ਸ਼ਰਮਾ, ਆਸ਼ੂਤੋਸ਼ ਤਿਵਾੜੀ, ਸੰਜੀਵ ਕੁਮਾਰ, ਰਾਕੇਸ਼ ਕੁਮਾਰ, ਸੰਦੀਪ ਅੱਗਰਵਾਲ, ਗੁਰਜਿੰਦਰ ਮਾਨ, ਪੁਸ਼ਪ ਗਰਗ, ਵਿਕਰਮ ਗਰਗ ਬਠਿੰਡਾ ਅਧੀਨ ਆਉਂਦੇ ਮੰਡਲਾਂ ਅਤੇ ਮਹਿਲਾ ਵਿੰਗ ਤੋਂ ਵੱਡੀ ਗਿਣਤੀ ਵਿੱਚ ਅਹੌਦੇਦਾਰ, ਵਰਕਰਾਂ ਨੇ ਸ਼ਮੂਲੀਅਤ ਕੀਤੀ।

ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ ਦਾ ਸਟਿੱਕਰ ਹਰਚੰਦ ਸਿੰਘ ਬਰਸਟ ਨੇ ਕੀਤਾ ਜਾਰੀ

0

ਪੰਜਾਬੀ ਖਬਰਸਾਰ ਬਿਉਰੋ
ਚੰਡੀਗੜ੍ਹ, 10 ਜਨਵਰੀ:ਕੋਕਾ ਕੋਲਾ, ਏਵਨ ਸਾਈਕਲ ਅਤੇ ਵੱਲੋਂ ਸਪਾਂਸਰ ਮਾਲਵੇ ਦੀਆਂ ਬਹੁ ਚਰਚਿਤ 35ਵੀਆਂ ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ 27-28-29 ਜਨਵਰੀ 2023 ਨੂੰ ਹੋ ਰਹੀਆ ਹਨ। ਜਰਖੜ ਖੇਡਾਂ ਦਾ ਸਟਿੱਕਰ ਪੰਜਾਬ ਸਰਕਾਰ ਵਲੋਂ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਸਕੱਤਰ ਜਨਰਲ ਹਰਚੰਦ ਸਿੰਘ ਬਰਸਟ , ਵਿਧਾਇਕ ਕੁਲਵੰਤ ਸਿੰਘ ਸਿੱਧੂ , ਜਗਰੂਪ ਸਿੰਘ ਜਰਖੜ ਹੋਰ ਪ੍ਰਬੰਧਕਾਂ ਨੇ ਸਟਿੱਕਰ ਜਾਰੀ ਕੀਤਾ। ਇਸ ਮੌਕੇ ਹਰਚੰਦ ਸਿੰਘ ਬਰਸਟ ਨੇ ਆਖਿਆ ਜਰਖੜ ਖੇਡਾਂ ਸਾਡੀ ਨੌਜਵਾਨ ਪੀੜੀ ਲਈ ਇੱਕ ਮਾਰਗ ਦਰਸ਼ਕ ਹਨ। ਪੰਜਾਬ ਸਰਕਾਰ ਇੰਨਾ ਖੇਡਾਂ ਦੀ ਹਰ ਸੰਭਵ ਮਦਦ ਕਰੇਗੀ ।ਜਰਖੜ ਖੇਡਾਂ ਵਿੱਚ ਕਬੱਡੀ ਆਲ ਓਪਨ, ਕਬੱਡੀ ਨਿਰੋਲ ਇੱਕ ਪਿੰਡ ਓਪਨ ,ਹਾਕੀ 6- ਏ ਸਾਈਡ ਲੜਕੇ ,ਹਾਕੀ ਲੜਕੀਆਂ 7- ਏ ਸਾਈਡ , ਹਾਕੀ ਅੰਡਰ 14 ਸਾਲ ਮੁੰਡੇ, ਵਾਲੀਬਾਲ ਸ਼ੂਟਿੰਗ, ਕੁਸ਼ਤੀਆਂ ਆਦਿ ਖੇਡਾਂ ਦੇ ਮੁਕਾਬਲੇ ਹੋਣਗੇ। ਜਿਨ੍ਹਾਂ ਵਿੱਚ ਆਲ ਓਪਨ ਕਬੱਡੀ ਕੱਪ ਨਾਇਬ ਸਿੰਘ ਗਰੇਵਾਲ ਜੋਧਾਂ ਦੀ ਯਾਦ ਵਿੱਚ 29 ਜਨਵਰੀ ਨੂੰ ਹੋਵੇਗਾ । ਜਿਸ ਵਿੱਚ ਨਾਮੀ 8 ਕਲੱਬਾਂ ਹਿੱਸਾ ਲੈਣਗੀਆਂ । ਧਰਮ ਸਿੰਘ ਜਰਖੜ ਪਿਓੁਰ ਇੱਕ ਪਿੰਡ ਓਪਨ ਦੇ ਮੁਕਾਬਲੇ 28 ਜਨਵਰੀ ਨੂੰ ਹੋਣਗੇ। ਇਸ ਤੋਂ ਇਲਾਵਾ ਲੜਕੇ ਅਤੇ ਲੜਕੀਆਂ ਦਾ ਹਾਕੀ ਕੱਪ ਮਹਿੰਦਰਪ੍ਰਤਾਪ ਸਿੰਘ ਗਰੇਵਾਲ ਦੀ ਯਾਦ ਵਿੱਚ ਕਰਵਾਇਆ ਜਾਵੇਗਾ। ਜੇਤੂ ਖਿਡਾਰੀਆਂ ਲਈ 5 ਦੇ ਕਰੀਬ ਮੋਟਰਸਾਈਕਲ, 50 ਸਾਈਕਲ ਅਤੇ ਕਬੱਡੀ ਆਲ ਓਪਨ ਦੀ ਜੇਤੂ ਟੀਮ ਨੂੰ 1 ਲੱਖ ਰੂਪਏ ਦੀ ਇਨਾਮੀ ਰਾਸ਼ੀ,ਉਪ ਜੇਤੂ ਨੂੰ 75 ਹਜ਼ਾਰ ਰੁਪਏ ,ਕਬੱਡੀ ਨਿਰੋਲ ਇੱਕ ਪਿੰਡ ਓਪਨ, ਹਾਕੀ ਦੀਆਂ ਮੁੰਡੇ ਕੁੜੀਆਂ ਦੀਆਂ ਜੇਤੂ ਟੀਮਾਂ ਨੂੰ 35-35 ਹਜ਼ਾਰ, ਉਪ ਜੇਤੂ ਨੂੰ 25-25 ਹਜ਼ਾਰ ਦਾ ਇਨਾਮ ਮਿਲੇਗਾ ।ਸਾਹਿਬਜੀਤ ਸਿੰਘ ਜਰਖੜ, ਪਰਮਦੀਪ ਸਿੰਘ ਆਦਿ ਹੋਰ ਪ੍ਰਬੰਧਕ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।

ਨਾਮਵਾਰ ਪੱਤਰਕਾਰ ਮਨਜੀਤ ਸਿੰਘ ਸਿੱਧੂ ਬਣੇ ਮੁੱਖ ਮੰਤਰੀ ਦੇ ਓ.ਐਸ.ਡੀ (ਲੋਕ ਸੰਪਰਕ)

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 10 ਜਨਵਰੀ: ਪੰਜਾਬ ਦੇ ਨਾਮਵਰ ਪੱਤਰਕਾਰ ਰਹੇ ਮਨਜੀਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਓਐਸਡੀ (ਲੋਕ ਸੰਪਰਕ) ਨਿਯੁਕਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਕਾਲਜ ਸਮੇਂ ਤੋਂ ਹੀ ਜਮਾਤੀ ਰਹੇ ਮਨਜੀਤ ਸਿੰਘ ਸਿੱਧੂ ਲੰਮਾਂ ਸਮਾਂ ਵੱਖ ਵੱਖ ਪੱਤਰਕਾਰਾਂ ਵਿਚ ਸੀਨੀਅਰ ਪੱਤਰਕਾਰ ਦੇ ਤੌਰ ’ਤੇ ਕੰਮ ਕਰਦੇ ਰਹੇ। ਆਮ ਆਦਮੀ ਪਾਰਟੀ ਨਾਲ ਜੁੜਣ ਸਮੇਂ ਉਨ੍ਹਾਂ ਇੱਕ ਵੱਡੇ ਅਖ਼ਬਾਰ ਦੀ ਸੰਪਾਦਕੀ ਛੱਡ ਦਿੱਤੀ ਸੀ, ਜਿਸਤੋਂ ਬਾਅਦ ਉਹ ਲਗਾਤਾਰ ਭਗਵੰਤ ਮਾਨ ਨਾਲ ਕੰਮ ਕਰਦੇ ਆ ਰਹੇ ਸਨ। ਹੁਣ ਜਦੋਂ ਸੂਬੇ ਵਿਚ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ, ਉਸ ਸਮੇਂ ਤੋਂ ਹੀ ਮਨਜੀਤ ਸਿੰਘ ਸਿੱਧੂ ਨੂੰ ਸਰਕਾਰ ਵਿਚ ਮੀਡੀਆ ਵਿੰਗ ਦੀ ਜਿੰਮੇਵਾਰੀ ਸੌਂਪੇ ਜਾਣ ਦੀ ਚਰਚਾ ਚੱਲ ਰਹੀ ਸੀ, ਜਿਸਨੂੰ ਪੂਰੀ ਕਰਦਿਆਂ ਹੁਣ ਇਹ ਜਿੰਮੇਵਾਰੀ ਸੌਪੀ ਗਈ ਹੈ।

ਸੀ.ਬੀ.ਜੀ. ਪ੍ਰਾਜੈਕਟਾਂ ਵਿੱਚ ਸਾਲਾਨਾ 1.8 ਮਿਲੀਅਨ ਟਨ ਝੋਨੇ ਦੀ ਪਰਾਲੀ ਦੀ ਹੋਵੇਗੀ ਵਰਤੋਂ: ਅਮਨ ਅਰੋੜਾ

0

ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਸੀ.ਬੀ.ਜੀ. ਡਿਵੈੱਲਪਰਾਂ ਨਾਲ ਵਿਚਾਰ-ਵਟਾਂਦਰੇ ਲਈ ਰੱਖੇ ਸਮਾਗਮ ਦੀ ਕੀਤੀ ਪ੍ਰਧਾਨਗੀ ਅਤੇ ਪ੍ਰਾਜੈਕਟ ਲਗਾਉਣ ਵਿੱਚ ਤੇਜ਼ੀ ਲਿਆਉਣ ਲਈ ਕਿਹਾ
ਪੇਡਾ ਦੁਆਰਾ ਅਲਾਟ ਕੀਤੇ 43 ਸੀ.ਬੀ.ਜੀ. ਪ੍ਰਾਜੈਕਟ ਮੁਕੰਮਲ ਹੋਣ ’ਤੇ ਸਾਲਾਨਾ 2 ਮਿਲੀਅਨ ਟਨ ਝੋਨੇ ਦੀ ਪਰਾਲੀ ਦੀ ਖਪਤ ਕਰਕੇ 515.58 ਟੀ.ਪੀ.ਡੀ. ਸੀ.ਬੀ.ਜੀ. ਪੈਦਾ ਕਰਨਗੇ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 10 ਜਨਵਰੀ: ਪਰਾਲੀ ਸਾੜਨ ਦੀ ਸਮੱਸਿਆ ਦੇ ਸਥਾਈ ਹੱਲ ਅਤੇ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਲਗਾਏ ਜਾ ਰਹੇ 43 ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟਾਂ ਵਿੱਚ ਸਾਲਾਨਾ ਤਕਰੀਬਨ 1.8 ਮਿਲੀਅਨ ਟਨ ਝੋਨੇ ਦੀ ਪਰਾਲੀ ਦੀ ਵਰਤੋਂ ਕਰਨ ਦੀ ਯੋਜਨਾ ਬਣਾਈ ਹੈ। ਇਹ ਜਾਣਕਾਰੀ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਪੇਡਾ ਕੰਪਲੈਕਸ ਵਿਖੇ ਸੀ.ਬੀ.ਜੀ. ਡਿਵੈੱਲਪਰਾਂ ਨਾਲ ਵਿਚਾਰ-ਵਟਾਂਦਰੇ ਲਈ ਰੱਖੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਸੀ.ਬੀ.ਜੀ. ਡਿਵੈੱਲਪਰਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਗੈਸ ਪਾਈਪਲਾਈਨਾਂ ਰਾਹੀਂ ਸੀ.ਬੀ.ਜੀ. ਦੀ ਆਫ਼ ਟੇਕਿੰਗ ਵਾਸਤੇ ਪੇਡਾ, ਗੇਲ, ਸੀ.ਜੀ.ਡੀ. ਕੰਪਨੀਆਂ, ਸੀ.ਬੀ.ਜੀ. ਉਤਪਾਦਕਾਂ ਅਤੇ ਪੀ.ਬੀ.ਆਈ.ਪੀ. ਵਰਗੇ ਸਾਰੇ ਹਿੱਸੇਦਾਰਾਂ ਦਾ ਕੋਰ ਗਰੁੱਪ ਬਣਾਉਣ ਦੀ ਪ੍ਰਕਿਰਿਆ ਅਧੀਨ ਹੈ।ਉਨ੍ਹਾਂ ਕਿਹਾ ਕਿ 33.23 ਟਨ ਪ੍ਰਤੀ ਦਿਨ (ਟੀ.ਪੀ.ਡੀ.) ਕੁੱਲ ਸਮਰੱਥਾ ਵਾਲਾ ਏਸ਼ੀਆ ਦਾ ਸਭ ਤੋਂ ਵੱਡਾ ਸੀ.ਬੀ.ਜੀ. ਪਲਾਂਟ ਸੰਗਰੂਰ ਵਿੱਚ ਚਾਲੂ ਕੀਤਾ ਜਾ ਚੁੱਕਾ ਹੈ ਅਤੇ 12 ਟੀ.ਪੀ.ਡੀ. ਸਮਰੱਥਾ ਦਾ ਇੱਕ ਹੋਰ ਸੀ.ਬੀ.ਜੀ. ਪ੍ਰਾਜੈਕਟ ਖੰਨਾ ਵਿਖੇ ਕਾਰਜਸ਼ੀਲ ਕੀਤਾ ਗਿਆ ਹੈ, ਜਿਸ ਦਾ ਟਰਾਇਲ ਚੱਲ ਰਿਹਾ ਹੈ। ਮੌਜੂਦਾ ਸਮੇਂ ਇਸ ਪਲਾਂਟ ਵਿੱਚੋਂ ਰੋਜ਼ਾਨਾ ਲਗਭਗ 3 ਟਨ ਸੀ.ਬੀ.ਜੀ. ਦਾ ਉਤਪਾਦਨ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਅਲਾਟ ਕੀਤੇ ਗਏ 41 ਹੋਰ ਸੀ.ਬੀ.ਜੀ. ਪ੍ਰਾਜੈਕਟ ਵੱਖ-ਵੱਖ ਪੜਾਵਾਂ ’ਤੇ ਲਾਗੂ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਦੇ ਅਗਲੇ ਦੋ ਸਾਲਾਂ ਵਿੱਚ ਕਾਰਜਸ਼ੀਲ ਹੋਣ ਦੀ ਉਮੀਦ ਹੈ।ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਸਾਰੇ ਪ੍ਰਾਜੈਕਟਾਂ ਦੇ ਮੁਕੰਮਲ ਹੋਣ ’ਤੇ ਸਾਲਾਨਾ ਲਗਭਗ 20 ਲੱਖ ਟਨ ਖੇਤੀ ਰਹਿੰਦ-ਖੂੰਹਦ ਦੀ ਖਪਤ ਹੋਵੇਗੀ ਅਤੇ 515.58 ਟੀ.ਪੀ.ਡੀ. ਸੀ.ਬੀ.ਜੀ. ਪੈਦਾ ਕਰਨਗੇ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 10 ਟੀ.ਪੀ.ਡੀ. ਸਮਰੱਥਾ ਵਾਲੇ 200 ਹੋਰ ਸੀ.ਬੀ.ਜੀ. ਪ੍ਰਾਜੈਕਟ ਸਥਾਪਤ ਕਰਨ ਦੀ ਸਮਰੱਥਾ ਹੈ ਕਿਉਂਕਿ ਸੂਬੇ ਵਿੱਚ ਪ੍ਰਤੀ ਸਾਲ ਲਗਭਗ 20 ਮਿਲੀਅਨ ਟਨ ਝੋਨੇ ਦੀ ਪਰਾਲੀ ਦਾ ਉਤਪਾਦਨ ਹੁੰਦਾ ਹੈ।ਸੂਬਾ ਸਰਕਾਰ ਵੱਲੋਂ ਸੀ.ਬੀ.ਜੀ. ਡਿਵੈੱਲਪਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਇਨਵੈਸਟ ਪੰਜਾਬ ਰਾਹੀਂ ਸਿੰਗਲ ਸਟਾਪ ਕਲੀਅਰੈਂਸ ਵਰਗੀਆਂ ਸਹੂਲਤਾਂ ਦੇਣ ਦੇ ਨਾਲ-ਨਾਲ ਜ਼ਮੀਨ ਦੇ ਰਜਿਸਟਰੇਸ਼ਨ ਚਾਰਜਿਜ਼ ਤੇ ਸਟੈਂਪ ਡਿਊਟੀ ਤੋਂ ਛੋਟ ਦੇਣ ਦੇ ਨਾਲ ਨਾਲ ਬਿਜਲੀ ਦੇ ਖਰਚਿਆਂ, ਸੀ.ਐਲ.ਯੂ. ਅਤੇ ਈ.ਡੀ.ਸੀ. ਦੇ ਖਰਚਿਆਂ ਤੋਂ ਛੋਟ ਵਰਗੀਆਂ ਹੋਰ ਕਈ ਰਿਆਇਤਾਂ ਵੀ ਪ੍ਰਦਾਨ ਕਰ ਰਹੀ ਹੈ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਤੀ ਰਹਿੰਦ-ਖੂੰਹਦ ’ਤੇ ਆਧਾਰਤ ਸੀ.ਬੀ.ਜੀ. ਪ੍ਰਾਜੈਕਟਾਂ ਦੁਆਰਾ ਤਿਆਰ ਕੀਤੀ ਫਰਮੈਂਟਿਡ ਆਰਗੈਨਿਕ ਮੈਨਿਊਰ (ਜੈਵਿਕ ਖਾਦ) ਦੀ ਚੁਕਾਈ ਅਤੇ ਖਰੀਦ ਲਈ ਪਹਿਲਾਂ ਹੀ ਇੱਕ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਖੇਤੀ ਅਤੇ ਬਾਗ਼ਬਾਨੀ ਵਿੱਚ ਐਫ.ਓ.ਐਮ. ਦੀ ਵਰਤੋਂ ’ਤੇ ਅਧਿਐਨ ਕਰਵਾਏ ਅਤੇ ਵਿਸਥਾਰਤ ਰਿਪੋਰਟ ਪੇਸ਼ ਕਰੇ।ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰਾਲੇ, ਭਾਰਤ ਸਰਕਾਰ ਨੇ 02.11.2022 ਦੀ ਆਪਣੀ ਨੋਟੀਫਿਕੇਸ਼ਨ ਰਾਹੀਂ, ਸੀ.ਬੀ.ਜੀ. ਪ੍ਰਾਜੈਕਟਾਂ ’ਤੇ ਕੇਂਦਰੀ ਵਿੱਤੀ ਸਹਾਇਤਾ (ਸੀ.ਐਫ.ਏ.) ਦੀ ਵਿਵਸਥਾ ਨੂੰ ਮੁੜ ਬਹਾਲ ਕੀਤਾ ਹੈ ਜੋ ਕਿ 4.8 ਟੀ.ਡੀ.ਪੀ. ਸਮਰੱਥਾ ਪਿੱਛੇ 4 ਕਰੋੜ ਰੁਪਏ ਹੈ। ਵੱਧ ਤੋਂ ਵੱਧ ਸੀ.ਐਫ.ਏ.10 ਕਰੋੜ ਰੁਪਏ ਪ੍ਰਤੀ ਪ੍ਰਾਜੈਕਟ ਹੈ।ਇਸ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਦੇ ਵੀ.ਸੀ. ਡਾ. ਸਤਬੀਰ ਸਿੰਘ ਗੋਸਲ ਨੇ ਦੱਸਿਆ ਕਿ ਪੀਏਯੂ ਵੱਲੋਂ ਐਫ.ਓ.ਐਮ. ਦੀ ਵਰਤੋਂ ਬਾਰੇ ਅਧਿਐਨ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਇਸ ਸਾਲ ਅਪ੍ਰੈਲ ਵਿੱਚ ਇੱਕ ਐਡਵਾਈਜ਼ਰੀ ਜਾਰੀ ਕੀਤੀ ਜਾਵੇਗੀ।ਮੀਟਿੰਗ ਵਿੱਚ ਸੀ.ਬੀ.ਜੀ. ਡਿਵੈੱਲਪਰਾਂ ਦਾ ਸਵਾਗਤ ਕਰਦਿਆਂ ਚੇਅਰਮੈਨ ਪੇਡਾ ਸ੍ਰੀ ਐੱਚ.ਐੱਸ. ਹੰਸਪਾਲ ਨੇ ਕਿਹਾ ਕਿ ਸੀ.ਬੀ.ਜੀ. ਪ੍ਰਾਜੈਕਟ ਖੇਤੀ ਰਹਿੰਦ-ਖੂੰਹਦ, ਕਾਰਬਨ ਨਿਕਾਸੀ ਅਤੇ ਪ੍ਰਦੂਸ਼ਣ ਦਾ ਠੋਸ ਹੱਲ ਹਨ। ਤੁਹਾਡੀਆਂ ਕੋਸ਼ਿਸ਼ਾਂ ਨੂੰ ਦੇਸ਼ ਦੀ ਸੇਵਾ ਵਿੱਚ ਯੋਗਦਾਨ ਮੰਨਿਆ ਜਾਵੇਗਾ। ਇਹ ਪ੍ਰਾਜੈਕਟ ਕਿਸਾਨਾਂ ਲਈ ਵਾਧੂ ਮਾਲੀਆ ਸਰੋਤ ਪੈਦਾ ਕਰਨ ਤੋਂ ਇਲਾਵਾ, ਨਵੇਂ ਉੱਦਮਾਂ ਦੀ ਸ਼ੁਰੂਆਤ ਅਤੇ ਪੇਂਡੂ ਆਰਥਿਕਤਾ ਨੂੰ ਹੁਲਾਰਾ ਦੇਣਗੇ।ਪੇਡਾ ਦੇ ਮੁੱਖ ਕਾਰਜਕਾਰੀ ਸ਼੍ਰੀ ਸੁਮੀਤ ਜਾਰੰਗਲ ਨੇ ਕਿਹਾ ਕਿ ਮਾਨ ਸਰਕਾਰ ਦੀ ਈਜ਼ ਆਫ ਡੂਇੰਗ ਬਿਜ਼ਨਸ ਨੀਤੀ ਕਾਰਨ ਪੰਜਾਬ ਉੱਦਮੀਆਂ ਲਈ ਸਭ ਤੋਂ ਪਸੰਦੀਦਾ ਰਾਜਾਂ ਵਿੱਚੋਂ ਇਕ ਬਣ ਕੇ ਉਭਰਿਆ ਹੈ। ਉਨ੍ਹਾਂ ਕਿਹਾ ਕਿ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚ.ਪੀ.ਸੀ.ਐਲ.) ਵੱਲੋਂ ਬਠਿੰਡਾ ਜ਼ਿਲ੍ਹੇ ਵਿੱਚ ਇੱਕ ਬਾਇਓ-ਈਥਾਨੌਲ ਪ੍ਰਾਜੈਕਟ ਵੀ ਵੀ ਸਥਾਪਿਤ ਕਰ ਰਹੀ ਹੈ, ਜਿਸ ਵਿੱਚ ਦੋ ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਕਰਕੇ 100 ਕਿਲੋਲੀਟਰ 2ਜੀ ਈਥਾਨੌਲ ਦਾ ਉਤਪਾਦਨ ਕੀਤਾ ਜਾਵੇਗਾ। ਇਸ ਪ੍ਰਾਜੈਕਟ ਦੇ ਫਰਵਰੀ 2024 ਵਿੱਚ ਕਾਰਜਸ਼ੀਲ ਹੋਣ ਦੀ ਉਮੀਦ ਹੈ।ਸਮਾਗਮ ਵਿੱਚ ਲਗਭਗ 100 ਪ੍ਰਮੁੱਖ ਸੀ.ਬੀ.ਜੀ ਡਿਵੈੱਲਪਰਾਂ ਅਤੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ।

ਪੰਜਾਬ ਪੱਧਰੀ ਖੇਡਾਂ ਵਿੱਚ ਸਰਕਾਰੀ ਹਾਈ ਸਕੂਲ ਭਾਈ ਬਖਤੌਰ ਦੀਆਂ ਕੁੜੀਆਂ ਨੇ ਮਾਰੀਆਂ ਮੱਲਾਂ

0

ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 10 ਜਨਵਰੀ:66ਵੀਆ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2022-23 ਕਿੱਕ ਬਾਕਸਿੰਗ ਵਿੱਚੋਂ ਸਰਕਾਰੀ ਹਾਈ ਸਕੂਲ ਭਾਈ ਬਖਤੌਰ ਬਠਿੰਡਾ ਦੀਆਂ ਖਿਡਾਰਨਾਂ ਨੇ ਭਾਗ ਲਿਆ ਅਤੇ ਲੱਛਮੀ ਨੇ ਪਹਿਲਾਂ ਸਥਾਨ, ਸਿਮਰਨਜੀਤ ਕੌਰ ਨੇ ਤੀਜਾ, ਖੁਸ਼ਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ, ਮਾਪਿਆਂ,ਪਿੰਡ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। ਖਿਡਾਰਨਾਂ ਦੇ ਸਕੂਲ ਪਹੁੰਚਣ ਤੇ ਮੁੱਖ ਅਧਿਆਪਕ ਸ਼੍ਰੀ ਹਰਿਮਿੰਦਰ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਮੈਂਬਰਾਂ ਲਾਭ ਸਿੰਘ, ਗੁਰਦੀਪ ਸਿੰਘ, ਕੁਲਦੀਪ ਕੁਮਾਰ, ਪੂਨਮ ਭਨੌਤ, ਜਸਵਿੰਦਰ ਕੌਰ, ਰੇਣੂ ਬਾਲਾ, ਡਿੰਪਲ ਰਾਣੀ, ਜੈਮੀਨਲਜੀਤ ਕੌਰ,ਜਸਪ੍ਰੀਤ ਕੌਰ, ਰੀਨਾ ਰਾਣੀ, ਚਰਨਪ੍ਰੀਤ ਕੌਰ, ਹਾਜ਼ਰ ਸਨ।

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ 26 ਜਨਵਰੀ ਦੀ ਜੀਂਦ ਮਹਾਂ ਰੈਲੀ ਦੀਆਂ ਜ਼ੋਰਦਾਰ ਤਿਆਰੀਆਂ ਸ਼ੁਰੂ

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 10 ਜਨਵਰੀ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕੇਂਦਰੀ ਭਾਜਪਾ ਸਰਕਾਰ ਵਿਰੁੱਧ ਦੇਸ਼ ਵਿਆਪੀ ਅੰਦੋਲਨ ਦੇ ਅੰਗ ਵਜੋਂ 26 ਜਨਵਰੀ ਨੂੰ ਉੱਤਰੀ ਭਾਰਤ ਦੇ 6 ਸੂਬਿਆਂ ਦੇ ਕਿਸਾਨਾਂ ਦੀ ਜੀਂਦ (ਹਰਿਆਣਾ) ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਦੀ ਮੁਕੰਮਲ ਕਾਮਯਾਬੀ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਜ਼ੋਰਦਾਰ ਤਿਆਰੀ ਮੁਹਿੰਮ ਵਿੱਢ ਦਿੱਤੀ ਗਈ ਹੈ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਸ ਮੁਹਿੰਮ ਦੀ ਠੋਸ ਵਿਉਂਤਬੰਦੀ ਬੀਤੇ ਦਿਨ ਬਰਨਾਲਾ ਵਿਖੇ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਉਲੀਕੀ ਗਈ ਹੈ। ਇਸ ਵਿਉਂਤ ਮੁਤਾਬਕ 12 ਜਨਵਰੀ ਨੂੰ ਸਰਗਰਮ ਔਰਤਾਂ ਦੀ ਸੂਬਾ ਪੱਧਰੀ ਤਿਆਰੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਕੀਤੀ ਜਾਵੇਗੀ। 14 ਜਨਵਰੀ ਨੂੰ ਸੰਗਰੂਰ, 15 ਨੂੰ ਮਲੇਰਕੋਟਲਾ ਤੇ ਲੁਧਿਆਣਾ, 16 ਨੂੰ ਮੋਗਾ, ਬਰਨਾਲਾ, ਪਟਿਆਲਾ, ਫਾਜ਼ਿਲਕਾ ਤੇ ਫਰੀਦਕੋਟ,18 ਨੂੰ ਮਾਨਸਾ ਜ਼ਿਲ੍ਹਿਆਂ ਦੀਆਂ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੀਤੀਆਂ ਜਾਣਗੀਆਂ। ਬਾਕੀ ਜ਼ਿਲ੍ਹਿਆਂ ਦੀਆਂ ਮੀਟਿੰਗਾਂ ਦੀਆਂ ਮਿਤੀਆਂ ਬਾਰੇ ਵੀ ਉਨ੍ਹਾਂ ਵੱਲੋਂ ਜਲਦੀ ਫੈਸਲੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਦੇਸ਼ ਵਿਆਪੀ ਅੰਦੋਲਨ ਦੀਆਂ ਮੁੱਖ ਮੰਗਾਂ ਵਿੱਚ ਸਾਰੀਆਂ ਫਸਲਾਂ ਦੀ ਲਾਭਕਾਰੀ ਐੱਮ ਐੱਸ ਪੀ ‘ਤੇ ਮੁਕੰਮਲ ਖਰੀਦ ਦੀ ਕਾਨੂੰਨੀ ਗਰੰਟੀ ਕਰਾਉਣ, ਲਖੀਮਪੁਰ ਖੀਰੀ ਕਤਲਕਾਂਡ ਸੰਬੰਧੀ ਪੂਰਾ ਇਨਸਾਫ਼ ਲੈਣ, ਬਿਜਲੀ ਬਿੱਲ 2021 ਰੱਦ ਕਰਾਉਣ, ਕਿਸਾਨਾਂ ਤੇ ਖੇਤ ਮਜ਼ਦੂਰਾਂ ਸਿਰ ਚੜ੍ਹੇ ਕਰਜ਼ਿਆਂ ਦਾ ਖਾਤਮਾ, 60 ਸਾਲ ਤੋਂ ਉੱਪਰ ਹਰ ਕਿਸਾਨ ਤੇ ਖੇਤ ਮਜ਼ਦੂਰ ਸਮੇਤ ਔਰਤਾਂ ਨੂੰ ਬੁਢਾਪਾ ਪੈਨਸ਼ਨ, ਫ਼ਸਲਾਂ ਦੀ ਤਬਾਹੀ ਦੇ ਪੂਰੇ ਮੁਆਵਜ਼ੇ ਦੀ ਗਰੰਟੀ ਵਾਲਾ ਫਸਲੀ ਬੀਮਾ ਚਾਲੂ ਕਰਾਉਣ, ਦਿੱਲੀ ਅੰਦੋਲਨ ਸਮੇਂ ਮੜ੍ਹੇ ਸਾਰੇ ਪੁਲਿਸ ਕੇਸਾਂ ਦੀ ਵਾਪਸੀ ਅਤੇ ਇਸ ਅੰਦੋਲਨ ਦੌਰਾਨ ਸ਼ਹੀਦ ਹੋਏ ਸਾਰੇ ਦੇ ਸਾਰੇ ਕਿਸਾਨਾਂ ਮਜ਼ਦੂਰਾਂ ਦੇ ਵਾਰਸਾਂ ਨੂੰ ਢੁੱਕਵਾਂ ਮੁਆਵਜ਼ਾ ਦਿਵਾਉਣਾ ਸ਼ਾਮਲ ਹਨ।ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਇੱਕ ਹੋਰ ਅਹਿਮ ਫੈਸਲੇ ਰਾਹੀਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਦੁਫੇੜਬਾਜ਼ ਤੇ ਫੁੱਟਪਾਊ ਕਾਰਵਾਈਆਂ ਕਾਰਨ ਉਸਦੀ ਮੁੱਢਲੀ ਮੈਂਬਰਸ਼ਿਪ ਖਾਰਜ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਬਾਕਾਇਦਾ ਸੂਬਾ ਕਮੇਟੀ ਦੇ ਫੈਸਲਿਆਂ ਮੁਤਾਬਕ ਉਸਨੂੰ ਜਥੇਬੰਦੀ ਵਿਰੋਧੀ ਕਾਰਵਾਈਆਂ ਬੰਦ ਕਰਨ ਦੀਆਂ ਬਾਰ ਬਾਰ ਚਿਤਾਵਨੀਆਂ ਦੇਣ ਦੇ ਬਾਵਜੂਦ ਉਹ ਨਹੀਂ ਰੁਕੇ ਸਗੋਂ ਵਧੇਰੇ ਤੇਜ਼ੀ ਫੜਦੇ ਗਏ। ਜਿਸ ਕਾਰਨ ਉਨ੍ਹਾਂ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰਨਾ ਪਿਆ ਹੈ। ਸੂਬਾ ਕਮੇਟੀ ਵੱਲੋਂ ਜਥੇਬੰਦੀ ਨਾਲ ਜੁੜੇ ਸਮੂਹ ਕਿਸਾਨਾਂ ਮਜ਼ਦੂਰਾਂ ਔਰਤਾਂ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸ੍ਰੀ ਲੌਂਗੋਵਾਲ ਭ੍ਰਿਸ਼ਟਾਚਾਰ ਦੇ ਦੋਸ਼ੀ ਸਾਬਤ ਹੋ ਚੁੱਕੇ ਉਸਦੇ ਮੁੱਠੀ ਭਰ ਹਮਾਇਤੀਆਂ ਦੇ ਬੇਬੁਨਿਆਦ ਭੰਡੀ ਪ੍ਰਚਾਰ ਨੂੰ ਦਰਕਿਨਾਰ ਕਰਦਿਆਂ ਕਾਰਪੋਰੇਟ ਪੱਖੀ ਲੁਟੇਰੀਆਂ ਹਕੂਮਤਾਂ ਵਿਰੁੱਧ ਉਲੀਕੇ ਹੋਏ ਸੰਘਰਸ਼ ਪ੍ਰੋਗਰਾਮਾਂ ਨੂੰ ਕਾਮਯਾਬ ਕਰਨ ਲਈ ਜੀ ਜਾਨ ਨਾਲ ਜੁਟ ਜਾਣ।

ਮੀਤ ਹੇਅਰ ਨੇ ਹਾਈ ਕੋਰਟ ਵੱਲੋੰ ਬੰਦ ਪਈਆਂ ਖੱਡਾਂ ਨੂੰ ਚਲਾਉਣ ਦੀ ਆਗਿਆ ਦੇਣ ਨੂੰ ਪੰਜਾਬ ਦੇ ਲੋਕਾਂ ਦੀ ਜਿੱਤ ਦੱਸਿਆ

0

ਭਗਵੰਤ ਮਾਨ ਸਰਕਾਰ ਰੇਤ ਮਾਫੀਏ ਖਤਮ ਕਰਕੇ ਲੋਕਾਂ ਨੂੰ ਵਾਜਬ ਕੀਮਤਾਂ ਉਤੇ ਰੇਤਾ ਮੁਹੱਈਆ ਕਰਵਾਉਣ ਲਈ ਵਚਨਬੱਧ: ਮੀਤ ਹੇਅਰ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 10 ਜਨਵਰੀ:ਪੰਜਾਬ ਦੇ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸੂਬਾ ਸਰਕਾਰ ਨੂੰ ਬੰਦ ਪਈਆਂ ਖੱਡਾਂ ਚਲਾਉਣ ਦੇ ਦਿੱਤੀ ਆਗਿਆ ਉਤੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਇਸ ਫੈਸਲੇ ਨੂੰ ਪੰਜਾਬ ਦੇ ਲੋਕਾਂ ਦੀ ਜਿੱਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਵੱਲੋਂ ਰੇਤ ਮਾਫੀਏ ਦਾ ਖਾਤਮਾ ਕਰਕੇ ਪੰਜਾਬ ਵਾਸੀਆਂ ਨੂੰ ਵਾਜਬ ਕੀਮਤਾਂ ਉਤੇ ਰੇਤਾ ਮੁਹੱਈਆ ਕਰਵਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ।ਪੰਜਾਬ ਸਰਕਾਰ ਦੇ ਨਿਰੰਤਰ ਯਤਨਾਂ ਤੋਂ ਬਾਅਦ 27 ਦਸੰਬਰ 2022 ਨੂੰ ਐਸਈਆਈਏਏ ਵੱਲੋਂ 3 ਜ਼ਿਲ੍ਹਿਆਂ ਫਾਜ਼ਿਲਕਾ, ਪਠਾਨਕੋਟ ਅਤੇ ਰੂਪਨਗਰ ਦੇ ਡੀ.ਐਸ.ਆਰ. ਨੂੰ ਮਨਜ਼ੂਰੀ ਦਿੱਤੀ ਗਈ ਸੀ। ਇਨ੍ਹਾਂ ਤਿੰਨਾਂ ਜ਼ਿਲ੍ਹਿਆਂ ਦੇ ਡੀਐਸਆਰਜ਼ ਵਿੱਚ ਉਪ-ਮੰਡਲ ਪੱਧਰ ਦੀਆਂ ਕਮੇਟੀਆਂ ਦੁਆਰਾ ਪਛਾਣ ਕੀਤੀਆਂ ਗਈਆਂ 150 ਸੰਭਾਵਿਤ ਖੱਡਾਂ ਸ਼ਾਮਲ ਹਨ। ਇਸ ਤੋਂ ਬਾਅਦ ਐਸਈਆਈਏਏ ਨੇ ਕੁਝ ਸ਼ਰਤਾਂ ਦੇ ਨਾਲ 30 ਦਸੰਬਰ ਨੂੰ ਪੱਤਰ ਰਾਹੀਂ ਡੀਐਸਆਰ ਵਿੱਚ ਸ਼ਾਮਲ ਖੱਡਾਂ ‘ਤੇ ਖਣਨ ਦੀ ਇਜਾਜ਼ਤ ਦਿੱਤੀ ਸੀ। ਅੱਜ ਮਾਣਯੋਗ ਹਾਈ ਕੋਰਟ ਨੇ ਐਸਈਆਈਏਏ ਦੁਆਰਾ ਦਰਸਾਈਆਂ ਸ਼ਰਤਾਂ ‘ਤੇ ਇਨ੍ਹਾਂ ਤਿੰਨਾਂ ਜ਼ਿਲ੍ਹਿਆਂ ਵਿੱਚ ਖਣਨ ਦੀ ਇਜਾਜ਼ਤ ਦਿੱਤੀ ਹੈ। ਹੋਰ 11 ਜ਼ਿਲ੍ਹਿਆਂ ਦੇ ਡੀਐਸਆਰਜ਼ ਤਿਆਰੀਆਂ ਅਧੀਨ ਹਨ ਅਤੇ ਸਰਕਾਰ ਰੋਜ਼ਾਨਾ ਦੇ ਆਧਾਰ ‘ਤੇ ਇਸ ਦੀ ਨਿਗਰਾਨੀ ਕਰ ਰਹੀ ਹੈ।ਇਨ੍ਹਾਂ ਨੂੰ ਸਮਾਂਬੱਧ ਢੰਗ ਨਾਲ ਐਸ.ਈ.ਆਈ.ਏ.ਏ. ਨੂੰ ਵੀ ਜਲਦੀ ਜਮ੍ਹਾ ਕਰਵਾ ਦਿੱਤਾ ਜਾਵੇਗਾ। ਡੀਐਸਆਰ ਵਿੱਚ ਸ਼ਾਮਲ 150 ਖੱਡਾਂ ਦੀਆਂ ਖਣਨ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਸਬੰਧੀ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।ਸਰਕਾਰ ਨੇ ਇਨ੍ਹਾਂ ਯੋਜਨਾਵਾਂ ਨੂੰ ਤਿਆਰ ਕਰਨ ਲਈ 3 ਸਲਾਹਕਾਰਾਂ ਦੀਆਂ ਸੇਵਾਵਾਂ ਲਈਆਂ ਹਨ।ਮੀਤ ਹੇਅਰ ਨੇ ਕਿਹਾ ਕਿ ਖੱਡਾਂ ਚਾਲੂ ਕਰਨ ਬਾਰੇ ਹਾਈ ਕੋਰਟ ਦੇ ਤਾਜ਼ਾ ਫੈਸਲੇ ਨਾਲ ਲੋਕਾਂ ਨੂੰ ਰੇਤ ਦੀ ਸਪਲਾਈ ਵਿਚ ਕੋਈ ਕਮੀ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਰੇਤਾ ਦੀਆਂ ਕੀਮਤਾਂ ਵੀ ਤੈਅ ਕੀਤੀਆਂ ਹਨ ਤਾਂ ਕਿ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਿਊ ਚੰਡੀਗੜ੍ਹ ਵਿਖੇ ਰੇਤਾ ਦਾ ਸਰਕਾਰੀ ਡਿਪੂ ਵੀ ਖੋਲ੍ਹਿਆ ਹੈ ਜਿੱਥੇ ਤੈਅ ਕੀਮਤਾਂ ਉਤੇ ਰੇਤਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਹੋਰ ਜ਼ਿਲ੍ਹਿਆਂ ਵਿਚ ਵੀ ਰੇਤਾ ਦੀ ਵਿਕਰੀ ਦੇ ਸਰਕਾਰੀ ਡਿਪੂ ਖੋਲ੍ਹੇ ਜਾ ਰਹੇ ਹਨ।ਖਣਨ ਮੰਤਰੀ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਵੱਲੋਂ ਮਾਫੀਏ ਦੀ ਪੁਸ਼ਤਪਨਾਹੀ ਕੀਤੀ ਜਾਂਦੀ ਸੀ ਜਿਸ ਦਾ ਖ਼ਮਿਆਜ਼ਾ ਲੋਕਾਂ ਨੂੰ ਭੁਗਤਣਾ ਪੈਂਦਾ ਸੀ ਅਤੇ ਉਨ੍ਹਾਂ ਨੂੰ ਮਹਿੰਗੇ ਭਾਅ ਰੇਤਾ ਖਰੀਦਣੀ ਪੈਂਦੀ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਂਦੇ ਹੀ ਮਾਫੀਏ ਦਾ ਸਫਾਇਆ ਕੀਤਾ ਹੈ ਅਤੇ ਇੱਥੋਂ ਤੱਕ ਕਿ ਪਹਿਲੀ ਵਾਰ ਸਸਤੇ ਰੇਟਾਂ ਉਤੇ ਰੇਤਾ ਵੇਚਣ ਲਈ ਸਰਕਾਰੀ ਡਿਪੂ ਖੋਲ੍ਹਿਆ ਗਿਆ ਹੈ।

Our Visitor

1909144