Wednesday, May 20, 2026
Home Blog Page 2250

ਲੋਕਾਂ ਨੂੰ ਸਹੂਲਤਾਂ ਦੇਣ ਦੀ ਬਜਾਏ ਪੰਜਾਬ ਰੋਡਵੇਜ਼ /ਪਨਬਸ ਨੂੰ ਬੰਦ ਕਰਨ ’ਤੇ ਤੁਲੀ ਸਰਕਾਰ :- ਗੁਰਪ੍ਰੀਤ ਸਿੰਘ ਢਿੱਲੋਂ

0

ਟਰਾਂਸਪੋਰਟ ਮੰਤਰੀ ਡੀਜਲ ਨਾ ਦੇ ਕੇ ਦੇ ਰਹੇ ਹਨ ਨਿੱਜੀ ਬੱਸ ਕੰਪਨੀਆਂ ਨੂੰ ਫਾਇਦਾ :- ਤਰਸੇਮ ਸਿੰਘ ਬਰਾੜ
ਪੰਜਾਬੀ ਖ਼ਬਰਸਾਰ ਬਿਉਰੋ
ਸ੍ਰੀ ਮੁਕਤਸਰ ਸਾਹਿਬ , 8 ਜਨਵਰੀ: ਅੱਜ ਪੰਜਾਬ ਰੋਡਵੇਜ਼ /ਪਨਬਸ ਅਤੇ ਪੀ ਆਰ ਟੀ ਸੀ ਕੰਟਰਕਟ ਵਰਕਰਜ਼ ਯੂਨੀਅਨ ਡੀਪੂ ਸ੍ਰੀ ਮੁਕਤਸਰ ਸਾਹਿਬ ਵਲੋਂ ਭਰਵੀਂ ਗੇਟ ਰੈਲੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਆਗੂ ਗੁਰਪ੍ਰੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪਿੱਛਲੇ ਕਈ ਦਿਨਾਂ ਤੋਂ ਡੀਪੂ ਨੂੰ ਡੀਜ਼ਲ ਪਵਾਉਣ ਲਈ ਸਰਕਾਰ ਵਲੋਂ ਕੋਈ ਵੀ ਬੱਜਟ ਜਾਰੀ ਨਹੀਂ ਕੀਤਾ ਗਿਆ ਇਸ ਕਰਕੇ ਡੀਜ਼ਲ ਦੇ ਬਿਨਾਂ ਡੀਪੂ ਦੀਆਂ ਲੱਗਭਗ ਸਾਰੀਆਂ ਬੱਸਾਂ ਖੜ ਚੁਕੀਆ ਹਨ ਜਿਸ ਕਰਕੇ ਰੋਡਵੇਜ਼ ਦੀਆਂ ਬੱਸਾਂ ਵਿੱਚ ਸਫ਼ਰ ਕਰਦੇ ਲੱਖਾਂ ਲੋਕਾਂ ਨੂੰ ਅੱਜ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੀ ਸਾਡੇ ਕੱਚੇ ਮੁਲਜਮਾਂ ਦਾ ਰੁਜਗਾਰ ਵੀ ਸਰਕਾਰ ਦੀ ਘਟੀਆ ਕਾਰਗੁਜਾਰੀ ਕਾਰਨ ਖੜ੍ਹ ਗਿਆ ਜਾਪਦਾ ਹੈ। ਇਸ ਮੌਕੇ ਤੇ ਗੁਰਸੇਵਕ ਸਿੰਘ ਜਰਨਲ ਸਕੱਤਰ ਨੇ ਬੋਲਦਿਆਂ ਕਿਹਾ ਕਿ ਪੂਰੇ ਭਾਰਤ ਵਿੱਚ ਸ਼ਰਧਾ ਭਾਵਨਾ ਨਾਲ ਸ੍ਰੀ ਮੁਕਤਸਰ ਸਾਹਿਬ ਦੀ ਧਰਤੀ ਤੇ ਲੋਕ ਮਾਘੀ ਮੇਲੇ ਦੇ ਪਵਿੱਤਰ ਅਸਥਾਨ ਤੇ ਨਤਮਸਤਕ ਹੋਣ ਆਉਂਦੇ ਹਨ ਉਥੇ ਹੀ ਮਾਘੀ ਦਾ ਮੇਲਾ ਜੋ ਕਿ ਲੱਗਭਗਇੱਕ ਮਹੀਨਾ ਲੰਬਾ ਚਲਦਾ ਹੈ, ਲੋਕ ਦੇਖਣ ਆਉਂਦੇ ਹਨ ਇੱਥੇ ਹੀ ਬੱਸ ਓਪਰੇਟਰਾਂ ਨੂੰ ਅਤੇ ਮਹਿਕਮੇ ਨੂੰਚੰਗੀ ਸਵਾਰੀ ਮਿਲਣ ਦੀ ਆਸ ਹੁੰਦੀ ਹੈਂ ਪ੍ਰੰਤੂ ਇਸ ਦੇ ਉਲਟ ਪੰਜਾਬ ਰੋਡਵੇਜ਼ /ਪਨਬਸ ਡੀਪੂ ਸ੍ਰੀ ਮੁਕਤਸਰ ਸਾਹਿਬ ਕੋਲ ਟਿਕਟਾਂ ਕੱਟਣ ਵਾਲੀਆਂ ਮਸ਼ੀਨਾਂ ਦੀ ਵੀ ਕਮੀ ਹੋਣ ਕਾਰਨ ਟਾਈਮ ਮਿਸ ਹੋ ਰਹੇ ਹਨ ਇਸ ਵਿੱਚ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਲਾਪਰਵਾਹੀ ਸਪਸ਼ਟ ਨਜਰ ਆ ਰਹੀ ਹੈਂ। ਜਿਸ ਦੇ ਸਿੱਟੇ ਵਜੋਂ ਅਸੀਂ ਅੱਜ ਇਸ ਰੋਸ ਭਰਪੂਰ ਗੇਟ ਰੈਲੀ ਮੌਕੇ ਪੰਜਾਬ ਸਰਕਾਰ ਅਤੇ ਆਮ ਜਨਤਾ ਨੂੰ ਦੱਸਣਾ ਚਾਹੁੰਦੇ ਹਾਂ ਕਿ ਅੱਜ ਬੱਸਾ ਦਾ ਚੱਕਾ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਪੂਰਾ ਕਰਨ ਲਈ ਨਹੀਂ ਕੀਤਾ ਜਾ ਰਿਹਾ ਸਗੋਂ ਪੰਜਾਬ ਸਰਕਾਰ ਅਤੇ ਰੋਡਵੇਜ਼ ਦੇ ਅਦਾਰੇ ਨੂੰ ਚਲਾਉਣ ਵਾਲੇ ਅਧਿਕਾਰੀਆਂ ਵਲੋਂ ਬੱਸਾ ਨੂੰ ਡੀਜ਼ਲ ਨਾ ਦੇਣ ਕਾਰਨ ਹੀ ਡੀਪੂ ਸ੍ਰੀ ਮੁਕਤਸਰ ਸਾਹਿਬ ਦੀਆਂ ਬੱਸਾਂ ਲੱਗਭਗ ਰੁਕ ਗਈਆਂ ਹਨ, ਜੋ ਕਿ ਬਹੁਤ ਮੰਦਭਾਗਾ ਹੈ। ਇਸਦੇ ਰੋਸ ਵਜੋਂ ਅਤੇ ਰੋਡਵੇਜ਼ ਦੀਆਂ ਬੱਸਾਂ ਨੂੰ ਚੱਲਦੇ ਰੱਖਣ ਲਈ ਕੱਲ੍ਹ ਨੂੰ ਡੀਪੂ ਦੇ ਸਮੂਹ ਵਰਕਰਾਂ ਵੱਲੋਂ ਕਾਫ਼ਲੇ ਦੇ ਰੂਪ ਵਿੱਚ ਡੀ ਸੀ ਸਾਹਿਬ, ਸ੍ਰੀ ਮੁਕਤਸਰ ਸਾਹਿਬ ਨੂੰ ਮੰਗ ਪੱਤਰ ਦਿੱਤਾ ਜਾਵੇਗਾ ਤਾਂ ਕਿ ਬੱਸਾ ਨੂੰ ਡੀਜ਼ਲ ਮੁੱਹਈਆ ਕਰਵਾ ਕੇ ਆਮ ਜਨਤਾ ਲਈ ਸਰਕਾਰੀ ਬੱਸ ਸਰਵਿਸ ਨੂੰ ਚਾਲੂ ਰੱਖਿਆ ਜਾਵੇ ਅਤੇ ਜੇਕਰ ਕੱਲ੍ਹ ਸ਼ਾਮ ਤੱਕ ਰੋਡਵੇਜ਼ ਦੀਆਂ ਬੱਸਾਂ ਲਈ ਡੀਜ਼ਲ ਦਾਂ ਪਰਬੰਧ ਨਾ ਕੀਤਾ ਗਿਆ ਤਾਂ ਹੋਰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਵਿਰੁੱਧ ਸੰਘਰਸ਼ ਕੀਤਾ ਜਾਵੇਗਾ।

ਸ਼ਰਧਾ ਦੀ ਨਿੱਘ ਨੇ ਕੜਾਕੇ ਦੀ ਠੰਢ ਤੇੇ ਸੰਘਣੀ ਧੁੰਦ ਨੂੰ ਪਾਈ ਮਾਤ

ਸਲਾਬਤਪੁਰਾ ਭੰਡਾਰੇ ’ਚ ਸਖ਼ਤ ਧੁੰਦ ਦੇ ਬਾਵਜੂਦ ਹੁੰਮ-ਹੁਮਾ ਕੇ ਪੁੱਜੀ ਸਾਧ-ਸੰਗਤ
ਨਸ਼ਿਆਂ ਨੂੰ ਜੜ੍ਹੋਂ ਪੁੱਟਣ ਤੇ ਮਾਨਵਤਾ ਭਲਾਈ ਕਾਰਜਾਂ ਨੂੰ ਰਫਤਾਰ ਦੇਣ ਦਾ ਲਿਆ ਪ੍ਰਣ
ਪੰਜਾਬੀ ਖ਼ਬਰਸਾਰ ਬਿਉਰੋ
ਸਲਾਬਤਪੁਰਾ, 8 ਜਨਵਰੀ : ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ਵਿੱਚ ਪੰਜਾਬ ਦੀ ਸਾਧ-ਸੰਗਤ ਵੱਲੋਂ ਅੱਜ ਸ਼ਾਹ ਸਤਿਨਾਮ ਜੀ ਰੂਹਾਨੀ ਧਾਮ ਡੇਰਾ ਰਾਜਗੜ੍ਹ ਸਲਾਬਤਪੁਰਾ ਵਿਖੇ ਪਵਿੱਤਰ ਭੰਡਾਰੇ ਦੇ ਰੂਪ ਵਿੱਚ ਕੀਤੀ ਗਈ ਨਾਮ ਚਰਚਾ ’ਚ ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਦੇ ਬਾਵਜੂਦ ਹੁੰਮ-ਹੁਮਾ ਕੇ ਪੁੱਜੀ। ਨਾਮ ਚਰਚਾ ਨੂੰ ਲੈ ਕੇ ਸਾਧ-ਸੰਗਤ ’ਚ ਭਾਰੀ ਉਤਸ਼ਾਹ ਸੀ। ਨਾਮਚਰਚਾ ’ਤੇ ਆਉਣ ਵਾਲੀ ਸਾਧ-ਸੰਗਤ ਦੇ ਵਾਹਨਾਂ ਦੀਆਂ ਸੜਕ ’ਤੇ ਲੰਮੀਆਂ-ਲੰਮੀਆਂ ਕਤਾਰਾਂ ਲੱਗੀਆਂ ਰਹੀਆਂ। ਕਵੀਰਾਜ ਵੀਰਾਂ ਨੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਸ਼ਬਦਾਂ ਨਾਲ ਗੁਰੂਜੱਸ ਗਾਇਆ। ਇਸ ਖੁਸ਼ੀ ਦੇ ਮੌਕੇ ਪੂਰੇ ਦਰਬਾਰ ਨੂੰ ਸੁੰਦਰ ਲੜੀਆਂ ਨਾਲ ਸਜਾਇਆ ਗਿਆ ਸੀ । ਪੰਡਾਲ ਵਿੱਚ ਰੰਗ-ਬਰੰਗੇ ਗੁਬਾਰੇ, ਰੰਗੋਲੀ ਤੇ ਫੁੱਲਾਂ ਨਾਲ ਵੱਖ-ਵੱਖ ਤਰ੍ਹਾਂ ਦੀ ਸਜਾਵਟ ਕੀਤੀ ਗਈ ਸੀ। ਵੱਡੀ ਗਿਣਤੀ ਵਿੱਚ ਸਾਧ-ਸੰਗਤ ਪੁੱਜਣ ਕਰਕੇ ਮੁੱਖ ਪੰਡਾਲ ਤੋਂ ਇਲਾਵਾ ਬਾਹਰ ਵੀ ਵੱਡੀਆਂ ਸਕਰੀਨਾਂ ਲਗਾਈਆਂ ਗਈਆਂ ਸਨ। ਇਸ ਤੋਂ ਇਲਾਵਾ ਸਾਧ-ਸੰਗਤ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਸਨ। ਨਾਮ ਚਰਚਾ ਦੀ ਸਮਾਪਤੀ ’ਤੇ ਆਈ ਹੋਈ ਸਾਧ-ਸੰਗਤ ਨੂੰ ਪ੍ਰਸ਼ਾਦ ਵੰਡਿਆ ਗਿਆ ਤੇ ਕੁਝ ਹੀ ਮਿੰਟਾਂ ’ਚ ਲੰਗਰ ਛਕਾਇਆ ਗਿਆ।

ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਪੂਜਨੀਕ ਗੁਰੂ ਜੀ ਨੇ ਚਲਾਈ ‘ਡੈੱਪਥ’ ਮੁਹਿੰਮ: ਰਾਮ ਸਿੰਘ
ਇਸ ਮੌਕੇ ਸਾਧ-ਸੰਗਤ ਰਾਜਨੀਤਿਕ ਵਿੰਗ ਦੇ ਚੇਅਰਮੈਨ ਰਾਮ ਸਿੰਘ ਇੰਸਾਂ ਨੇ ਕਿਹਾ ਕਿ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਤੇ ਪੰਜਾਬ ਦੀ ਭੰਡਾਰੇ ਰੂਪੀ ਨਾਮਚਰਚਾ ਦੀ ਸਾਧ-ਸੰਗਤ ਨੂੰ ਪਵਿੱਤਰ ਨਾਅਰਾ ‘ਧੰਨ ਧੰਨ ਸਤਿਗੁਰੂ ਤੇਰਾ ਹੀ ਆਸਰਾ ’ ਲਾ ਕੇ ਵਧਾਈ ਦਿੱਤੀ। ਉਹਨਾ ਕਿਹਾ ਕਿ ਅੱਜ ਜੋ ਕਲਿਯੁਗ ਦਾ ਸਮਾਂ ਹੈ, ਇਸ ਵਿੱਚ ਕੋਈ ਆਪਣੇ ਪਿੰਡੇ ਦਾ ਵਾਲ ਤੱਕ ਨਹੀਂ ਦਿੰਦਾ ਪਰ ਇਹ ਪੂਜਨੀਕ ਗੁਰੂ ਜੀ ਦੀ ਸਿੱਖਿਆ ਤੇ ਰਹਿਮੋ ਕਰਮ ਹੈ ਕਿ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਦਿਨ-ਰਾਤ 147 ਮਾਨਵਤਾ ਭਲਾਈ ਕਾਰਜਾਂ ’ਚ ਲੱਗੀ ਹੋਈ ਹੈ। ਉਹਨਾਂ ਕਿਹਾ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਦੇਸ਼ ’ਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ‘ਡੈੱਪਥ’ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ‘ਜਾਗੋ ਦੁਨੀਆ ਦੇ ਲੋਕੋ, ਨਸ਼ਾ ਜੜ੍ਹ ਤੋਂ ਪੁੱਟਣੈ’ ਗੀਤ ਰਿਲੀਜ ਕੀਤਾ, ਜੋ ਕਿ ਅੱਜ ਘਰ-ਘਰ ’ਚ ਦਿਨ-ਰਾਤ ਚੱਲ ਰਿਹਾ ਹੈ। ਅੱਜ ਨਸ਼ਿਆਂ ਕਾਰਨ ਨੌਜਵਾਨ ਤੇ ਜਵਾਨੀ ਖ਼ਤਮ ਹੋ ਰਹੀ ਹੈ, ਜਿਸ ਲਈ ਪੂਜਨੀਕ ਗੁਰੂ ਜੀ ਨੇ ਜਵਾਨੀ ਤੇ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ‘ਡੈੱਪਥ’ ਮੁਹਿੰਮ ਦੀ ਸ਼ੁਰੂਆਤ ਕੀਤੀ ਜਿਸ ਨੂੰ ਅੱਜ ਪ੍ਰਸ਼ਾਸਨ ਤੇ ਪਿੰਡਾਂ ਦੀਆਂ ਪੰਚਾਇਤਾਂ ਨੇ ਅਪਣਾਇਆ ਹੈ ਤੇ ਨਸ਼ਿਆਂ ਦੇ ਖਾਤਮੇ ਲਈ ਪਿੰਡ-ਪਿੰਡ ’ਚ ਮਤੇ ਪਾਏ ਜਾ ਰਹੇ ਹਨ। ਇਸ ਮੌਕੇ ਸਾਰੀ ਸਾਧ-ਸੰਗਤ ਨੇ ਹੱਥ ਖੜ੍ਹੇ ਕਰਕੇ ਪ੍ਰਣ ਲਿਆ ਕਿ ਉਹ ਆਪਣੇ ਮਾਲਕ ’ਤੇ ਦਿ?ਰੜ ਵਿਸ਼ਵਾਸ ਰੱਖਦਿਆਂ ਡੇਰਾ ਸੱਚਾ ਸੌਦਾ ਦੇ 147 ਮਾਨਵਤਾ ਭਲਾਈ ਕਾਰਜਾਂ ਨੂੰ ਵੱਧ ਚੜ੍ਹ ਕੇ ਕਰਦੇ ਰਹਿਣਗੇ ਤੇ ਨਸ਼ਿਆਂ ਦੇ ਖਾਤਮੇ ਲਈ ਪੂਜਨੀਕ ਗੁਰੂ ਜੀ ਵੱਲੋਂ ਚਲਾਈ ਮੁਹਿੰਮ ਨੂੰ ਘਰ-ਘਰ ਪਹੁੰਚਾਵਾਂਗੇ। ਨਾਮਚਰਚਾ ਦੀ ਕਾਰਵਾਈ ਡੇਰਾ ਸੱਚਾ ਸੌਦਾ ਦੇ ਸੀਨੀਅਰ ਵਾਈਸ ਚੇਅਰਮੈਨ ਜਗਜੀਤ ਸਿੰਘ ਇੰਸਾਂ ਨੇ ਚਲਾਈ। ਇਸ ਮੌਕੇ ਉਹਨਾਂ ਸਾਧ-ਸੰਗਤ ਨੂੰ ਪਵਿੱਤਰ ਅਵਤਾਰ ਮਹੀਨੇ ਦੀ ਵਧਾਈ ਦਿੰਦਿਆਂ ਮਾਨਵਤਾ ਭਲਾਈ ਦੇ ਕਾਰਜ ਵੱਧ-ਚੜ੍ਹ ਕੇ ਕਰਨ ਦਾ ਸੱਦਾ ਦਿੱਤਾ।

ਮਾਨ ਸਰਕਾਰ ਸੂਬੇ ਦੇ ਪਿੰਡਾਂ ਦੀ ਦਸ਼ਾ ਸੁਧਾਰਨ ਲਈ ਲਗਾਤਾਰ ਯਤਨਸ਼ੀਲ: ਕੁਲਦੀਪ ਸਿੰਘ ਧਾਲੀਵਾਲ

0

’ਮਿਸ਼ਨ ਸਾਂਝਾ ਜਲ ਤਲਾਬ’ ਅਧੀਨ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਪ੍ਰਗਤੀ ਅਧੀਨ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 8 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੀ ਦਸ਼ਾ ਸੁਧਾਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਦਿਸ਼ਾ ‘ਚ ਕੰਮ ਕਰਦਿਆਂ ‘ਮਿਸ਼ਨ ਸਾਂਝਾ ਜਲ ਤਲਾਬ’ ਅਧੀਨ ਸੂਬੇ ਦੇ ਪਿੰਡਾਂ ਵਿਚਲੇ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਇਸ ਵਿੱਤੀ ਸਾਲ ਦੌਰਾਨ ਜਿੱਥੇ ਸੀਚੇਵਾਲ ਮਾਡਲ ਅਤੇ ਥਾਪਰ ਮਾਡਲ ਰਾਹੀਂ 883 ਛੱਪੜਾਂ ਦਾ ਨਵੀਨੀਕਰਨ ਕੀਤਾ ਜਾ ਚੁੱਕਾ ਹੈ, ਉੱਥੇ ਹੀ ਮਗਨਰੇਗਾ ਸਕੀਮ ਤਹਿਤ ‘ਮਿਸ਼ਨ ਸਾਂਝਾ ਜਲ ਤਲਾਬ’ ਅਧੀਨ ਪੁਰਾਣੇ ਜਲ ਤਾਲਾਬਾਂ ਦਾ ਨਵੀਨੀਕਰਨ ਵੀ ਜੰਗੀ ਪੱਧਰ ਤੇ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮਿਸ਼ਨ ਸਾਂਝਾ ਜਲ ਤਾਲਾਬ ਅਧੀਨ ਵਿਭਾਗ ਵੱਲੋਂ ਸੂਬੇ ਅੰਦਰ ਕੁੱਲ 1862 ਤਾਲਾਬਾਂ ਦੀ ਪਛਾਣ ਕੀਤੀ ਗਈ ਹੈ, ਜਿਸ ਵਿੱਚੋਂ 1026 ਸਥਾਨਾਂ ‘ਤੇ ਕੰਮ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ 504 ਛੱਪੜਾਂ ਦੇ ਨਵੀਨੀਕਰਨ ਦੇ ਕੰਮ ਮੁਕੰਮਲ ਹੋ ਚੁੱਕੇ ਹਨ, ਜਦਕਿ 522 ਥਾਵਾਂ ‘ਤੇ ਕੰਮ ਪ੍ਰਗਤੀ ਅਧੀਨ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਾਰਜਾਂ ਦੀ ਪ੍ਰਗਤੀ ਵਾਚਣ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸੰਯੁਕਤ ਵਿਕਾਸ ਕਮਿਸ਼ਨਰ ਵੱਲੋਂ ਹਰ ਹਫਤੇ ਸਮੂਹ ਜਿਲਿਆਂ ਦੇ ਏ.ਡੀ.ਸੀ(ਵਿ) ਨਾਲ ਵੀ.ਸੀ. ਕੀਤੀ ਜਾਂਦੀ ਹੈ ਅਤੇ ਹਰ ਮਹੀਨੇ ਮਿਸ਼ਨ ਸਾਂਝਾ ਜਲ ਤਲਾਬ ਮੁਹਿੰਮ ਦੀ ਪ੍ਰਗਤੀ ਦਾ ਰੀਵਿਊ ਵਧੀਕ ਮੁੱਖ ਸੱਕਤਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਤੇਜੀ ਨਾਲ ਤਲਾਬਾਂ ਦੇ ਨਵੀਨੀਕਰਨ ਦਾ ਕੰਮ ਨੇਪਰੇ ਚਾੜਿਆ ਜਾ ਰਿਹਾ ਹੈ ਅਤੇ ਇਸ ਪ੍ਰਾਜੈਕਟ ਦੀ ਪ੍ਰਗਤੀ ਸਬੰਧੀ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਸ. ਧਾਲੀਵਾਲ ਨੇ ਦੱਸਿਆ ਕਿ ਹੁਣ ਵਿਭਾਗ ਵੱਲੋਂ ਮਿਸ਼ਨ ਸਾਂਝਾ ਜਲ ਤਾਲਾਬ ਅਧੀਨ ਹਰ ਜ਼ਿਲ੍ਹੇ ਵਿੱਚ 150 ਛੱਪੜਾਂ ਦੇ ਨਵੀਨੀਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਖੇਤਰੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਇਸ ਪ੍ਰਾਜੈਕਟ ਤਹਿਤ ਵੱਡੇ ਛੱਪੜਾਂ, ਜਿਨ੍ਹਾਂ ਦਾ ਖੇਤਰਫਲ ਘੱਟੋ-ਘੱਟ ਇੱਕ ਏਕੜ ਹੋਵੇ ਅਤੇ ਜਿਨ੍ਹਾਂ ਦੀ ਸਮਰੱਥਾ 10,000 ਘਣ ਮੀਟਰ ਪਾਣੀ ਰੱਖਣ ਦੀ ਸੱਮਰਥਾ ਹੋਵੇ, ਅਜਿਹੇ ਛੱਪੜ ਹੀ ਇਸ ਪ੍ਰਾਜੈਕਟ ਤਹਿਤ ਲਏ ਜਾਣ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਲਏ ਗਏ ਤਾਲਾਬਾਂ ਦੇ ਆਲੇ-ਦੁਆਲੇ ਨਿੰਮ, ਬਰਗਦ ਅਤੇ ਪਿੱਪਲ ਜਿਹੇ ਦਰਖ਼ਤ ਲੱਗਾ ਕੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਦਾ ਟੀਚਾ ਵੀ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋ ਜਿੱਥੇ ਇਸ ਕੰਮ ਦੀ ਪ੍ਰਗਤੀ ਨੂੰ ਵਾਚਣ ਲਈ ਜੀ.ਓ ਮਗਨਰੇਗਾ, ਐਨ. ਐਮ.ਐਮ. ਐਸ ਅਤੇ ਏਰੀਆ ਅਫ਼ਸਰ ਮੋਬਾਇਲ ਐਪ ਦੀ ਵਰਤੋਂ ਕੀਤੀ ਜਾ ਰਹੀ ਹੈ, ਉੱਥੇ ਹੀ ਚੱਲ ਰਹੇ ਕੰਮਾਂ ਵਿੱਚ ਪਾਰਦਰਸ਼ਤਾ ਲਿਆਉਣ ਲਈ ਹਰ ਪ੍ਰਾਜੈਕਟ ਦੀ ਜੀ.ਓ ਟੈਗਿੰਗ ਕਰਨੀ ਵੀ ਲਾਜ਼ਮੀ ਕੀਤੀ ਗਈ ਹੈ। ਸ. ਧਾਲੀਵਾਲ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦਾ ਟੀਚਾ ਸੂਬੇ ਨੂੰ ਹਰਿਆ-ਭਰਿਆ, ਖੁਸ਼ਹਾਲ ਅਤੇ ਰੰਗਲਾ ਪੰਜਾਬ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਉਦੇਸ਼ ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮਗਨਰੇਗਾ ਸਕੀਮ ਦੇ ਅੰਤਰਗਤ ਪੰਜਾਬ ਦੇ ਪਿੰਡਾਂ ਅੰਦਰ ਹੋਰ ਵਿਕਾਸ ਦੇ ਕਾਰਜਾਂ ਦੇ ਨਾਲ-ਨਾਲ ਪਾਣੀ ਦੀ ਸਾਭ ਸੰਭਾਲ ਉੱਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।

ਸਾਂਸਦ ਤਿਵਾੜੀ ਨੇ ਸਮਾਲ ਫਲੈਟਸ, ਮਲੋਆ ਵਿੱਚ ਸਥਾਪਿਤ ਓਪਨ ਏਅਰ ਜਿਮ ਦਾ ਉਦਘਾਟਨ ਕੀਤਾ

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 8 ਜਨਵਰੀ: ਸ੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ 5 ਲੱਖ ਰੁਪਏ ਦੀ ਲਾਗਤ ਨਾਲ ਨਾਲ ਸਮਾਲ ਫਲੈਟਸ ਮਲੋਆ ਵਿਖੇ ਪਾਰਕ ਵਿੱਚ ਲਗਾਏ ਗਏ ਓਪਨ ਏਅਰ ਜਿੰਮ ਦਾ ਉਦਘਾਟਨ ਕੀਤਾ। ਇਸ ਮੌਕੇ ਸਮਾਰੋਹ ਦਾ ਆਯੋਜਨ ਰਵਿੰਦਰ ਤਿਆਗੀ ਵਲੋਂ ਕੀਤਾ ਗਿਆ ਸੀ।ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਸਿਹਤ ਹੀ ਧਨ ਹੈ ਅਤੇ ਓਪਨ ਏਅਰ ਜਿੰਮ ਰਾਹੀਂ ਲੋਕ ਕਸਰਤ ਕਰਕੇ ਆਪਣੇ ਆਪ ਨੂੰ ਸਿਹਤਮੰਦ ਬਣਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪਾਰਕ ਵਿੱਚ ਵੱਡੀ ਗਿਣਤੀ ਵਿੱਚ ਲੋਕ ਸੈਰ ਕਰਨ ਲਈ ਆਉਂਦੇ ਹਨ। ਇਹ ਓਪਨ ਏਅਰ ਜਿਮ ਸਾਰਿਆਂ ਲਈ ਲਾਹੇਵੰਦ ਸਾਬਤ ਹੋਵੇਗਾ ਅਤੇ ਲੋਕ ਖੁੱਲ੍ਹੀ ਹਵਾ ਵਿੱਚ ਕਸਰਤ ਕਰ ਸਕਣਗੇ।ਇਸ ਦੌਰਾਨ ਹੋਰਨਾਂ ਤੋਂ ਇਲਾਵਾ, ਰਵਿੰਦਰ ਤਿਆਗੀ, ਗੋਪਾਲ ਮਿਸ਼ਰਾ, ਰਜਿੰਦਰ ਮੌਰੀਆ, ਕਾਂਤਾ, ਨਿਸ਼ਿਤ ਠੇਕੇਦਾਰ, ਰਾਮ ਅਸ਼ਿਸ਼ਟ ਠੇਕੇਦਾਰ, ਅਜੇ ਕੁਮਾਰ ਸਿੰਘ, ਰਾਮ ਅਵਧ ਯਾਦਵ ਆਦਿ ਵੀ ਹਾਜ਼ਰ ਸਨ।

ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ

ਸੁਖਜਿੰਦਰ ਮਾਨ
ਬਠਿੰਡਾ, 8 ਜਨਵਰੀ: ਸਥਾਨਕ ਮੁਹੱਲਾ ਕਿੱਕਰਦਾਸ ਦੀ ਸਮੂਹ ਸੰਗਤ ਵੱਲੋਂ ਗੁਰਦੁਆਰਾ ’ਸ੍ਰੀ ਗੁਰੂ ਰਾਮਦਾਸ ਜੀ’ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 356ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਸਵਰਨਦੀਪ ਸਿੰਘ ਨੂਰ ਜੋਧਪੁਰ ਵਾਲੇ ਦੇ ਰਾਗੀ ਜੱਥੇ ਅਤੇ ਭੁਜੰਗ ਕੀਰਤਨੀ ਜੱਥੇ ਦੇ ਬੱਚਿਆਂ ਵਲੋਂ ਹਾਜਰ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਬਾਣੀ ਦਾ ਮਨੋਹਰ ਕੀਰਤਨ ਸਰਵਣ ਕਰਵਾਇਆ ਗਿਆ ਅਤੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੇ ਪ੍ਰਮੁੱਖ ਬਿੰਦੂਆਂ ਉਪਰ ਪ੍ਰਕਾਸ਼ ਪਾਇਆ ਗਿਆ। ਭਾਈ ਸਵਰਨਦੀਪ ਸਿੰਘ ਨੂਰ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰ ਸਾਂਝੇ ਕਰਦਿਆਂ ਸੰਗਤ ਨੂੰ ਅੰਮ੍ਰਿਤ ਛਕ ਕੇ ਤਿਆਰ ਬਰ ਤਿਆਰ ਸਿੰਘ ਸਜਣ ਦੀ ਪ੍ਰੇਰਨਾ ਕੀਤੀ ਗਈ। ਉਹਨਾਂ ਨੇ ਨੌਜਵਾਨਾਂ ਨੂੰ ਕੇਸ ਕਤਲ ਨਾ ਕਰਵਾਉਣ ਅਤੇ ਸਿਰਾਂ ਉਪਰ ਦਸਤਾਰਾਂ ਸਜਾਉਣ ਲਈ ਵਿਸ਼ੇਸ਼ ਤੌਰ ’ਤੇ ਅਪੀਲ ਕੀਤੀ ਗਈ। ਸਮਾਗਮ ਦੌਰਾਨ ਕਾਂਗਰਸੀ ਆਗੂ ਸ. ਜੈਜੀਤ ਸਿੰਘ ਜੌਹਲ, ਸਾਬਕਾ ਜ਼ਿਲਾ ਪ੍ਰਧਾਨ ਕਾਂਗਰਸ ਪਾਰਟੀ ਸ੍ਰੀ ਅਰੁਨ ਵਧਾਵਨ, ਕੌਸਲਰ ਸ. ਗੁਰਪ੍ਰੀਤ ਸਿੰਘ ਬੰਟੀ, ਸ. ਛਿੰਦਰਪਾਲ ਸਿੰਘ ਸੀਨੀਅਰ ਟੈਕਨੀਸ਼ਨ ਗਿਆਨੀ ਜੈਲ ਸਿੰਘ ਇੰਜਨੀਅਰਿੰਗ ਕਾਲਜ ਨੇ ਵੀ ਸਮਾਗਮ ਵਿੱਚ ਹਾਜ਼ਰੀ ਲਵਾਈ। ਇਸ ਮੌਕੇ ਸ. ਹੈਪੀ ਸਿੰਘ ਪ੍ਰਧਾਨ ਗੁਰੂਦੁਆਰਾ ਗੁਰੂ ਨਾਨਕਪੁਰਾ ਸੇਵਕ ਦਲ, ਸਕੱਤਰ ਸ. ਬਿਕਰਮਜੀਤ ਸਿੰਘ, ਸਾਬਕਾ ਪ੍ਰਧਾਨ ਰਮਨਦੀਪ ਸਿੰਘ ਰਮੀਤਾ, ਵਿਰਸਤ-ਏ-ਖ਼ਾਲਸਾ ਗਰੁੱਪ ਦੇ ਮੁੱਖ ਸੇਵਾਦਾਰ ਸ. ਪਰਮਿੰਦਰ ਸਿੰਘ ਜਿੰਮੀ, ਜਗਜੀਤ ਸਿੰਘ ਪੱਪੀ, ਗੁਰਸੇਵਕ ਸਿੰਘ ਸੋਨੂੰ, ਅਵਤਾਰ ਸਿੰਘ, ਗੁਰਮੀਤ ਸਿੰਘ, ਪਰਮਜੀਤ ਸਿੰਘ, ਸ. ਸੁਰਜੀਤ ਸਿੰਘ, ਸ. ਪ੍ਰੀਤਮ ਸਿੰਘ ਆਦਿ ਸ਼ਹਿਰ ਦੇ ਪਤਵੰਤੇ ਸੱਜਣ ਸੰਗਤ ਵਿੱਚ ਹਾਜਰ ਸਨ।ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਜਗਤ ਸਿੰਘ, ਸੈਕਟਰੀ ਸ. ਰਾਜਪਾਲ ਸਿੰਘ ਅਤੇ ਮੁੱਖ ਗ੍ਰੰਥੀ ਬਾਬਾ ਜਰਨੈਲ ਸਿੰਘ ਵੱਲੋਂ ਸਮੂਹ ਸੰਗਤ ਦਾ ਧੰਨਵਾਦ ਕੀਤਾ ਗਿਆ। ਸਮਾਪਤੀ ਉਪਰੰਤ ਗੁਰੂ ਕਾ ਅਟੁੱਟ ਲੰਗਰ ਵਰਤਾਇਆ ਗਿਆ।

ਬਠਿੰਡਾ ਦੇ ਸਰਕਾਰੀ ਹਸਪਤਾਲ ਚ ਡਾਇਲਸੈਸ ਸੈਂਟਰ ਹੋਵੇਗਾ ਆਧੁਨਿਕ ਸਹੂਲਤਾਂ ਨਾਲ ਲੈਸ: ਡਿਪਟੀ ਕਮਿਸ਼ਨਰ

0

9 ਡਾਇਲਸੈਸ ਮਸ਼ੀਨਾਂ ਕੀਤੀਆਂ ਸਥਾਪਤ, ਡਰਾਏਰਨ ਹੋ ਚੁੱਕਾ ਸ਼ੁਰੂ
ਪ੍ਰਤੀ ਦਿਨ 15 ਤੋਂ 18 ਮਰੀਜ਼ਾਂ ਦਾ ਕੀਤਾ ਜਾ ਸਕੇਗਾ ਡਾਇਲਸੈਸ
ਅਗਲੇ ਹਫ਼ਤੇ ਸਿਹਤ ਮੰਤਰੀ ਕਰਨਗੇ ਸੈਂਟਰ ਦਾ ਉਦਘਾਟਨ
ਸੁਖਜਿੰਦਰ ਮਾਨ
ਬਠਿੰਡਾ, 8 ਜਨਵਰੀ : ਭਾਰਤੀ ਰੈੱਡ ਕਰਾਸ ਸੁਸਾਇਟੀ ਬਠਿੰਡਾ ਦੇ ਸਹਿਯੋਗ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਸਦਕਾ ਸਥਾਨਕ ਸ਼ਹੀਦ ਭਾਈ ਮਨੀ ਸਿੰਘ ਸਰਕਾਰੀ ਹਸਪਤਾਲ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਡਾਇਲਸੈਸ ਸੈਂਟਰ ਸਥਾਪਤ ਕੀਤਾ ਗਿਆ ਹੈ। ਇਸ ਸੈਂਟਰ ਵਿੱਚ ਮਰੀਜ਼ਾਂ ਦਾ ਡਰਾਏਰਨ ਸ਼ੁਰੂ ਹੋ ਚੁੱਕਾ ਹੈ, ਜਿਸ ਦਾ ਅਗਲੇ ਹਫ਼ਤੇ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਵਲੋਂ ਉਦਘਾਟਨ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਇਸ ਡਾਇਲਸੈਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਸੈਂਟਰ ਵਿੱਚ 9 ਡਾਇਲਸੈਸ ਆਧੁਨਿਕ ਮਸ਼ੀਨਾਂ ਸਥਾਪਤ ਕੀਤੀਆਂ ਗਈਆਂ ਹਨ। ਇਸ ਸੈਂਟਰ ਵਿੱਚ ਮਰੀਜ਼ਾਂ ਦਾ ਮੁਫ਼ਤ ਇਲਾਜ਼ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਆਯੂਸ਼ਮਾਨ ਦੇ ਤਹਿਤ ਮਰੀਜ਼ ਦੀ ਰਜਿਸਟਰੇਸ਼ਨ ਮੌਕੇ ਉੱਤੇ ਹੀ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਆਧੁਨਿਕ ਮਸ਼ੀਨਾਂ ਰਾਹੀਂ ਇੱਕ ਦਿਨ ਵਿੱਚ ਤਕਰੀਬਨ 15 ਤੋਂ 18 ਮਰੀਜ਼ਾਂ ਦਾ ਡਾਇਲਸੈਸ ਕੀਤਾ ਜਾ ਸਕੇਗਾ। ਇਸ ਮੌਕੇ ਡਾ. ਮਨਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਰੀਜ਼ਾਂ ਦਾ ਡਾਇਲਸੈਸ ਕਰਨ ਸਮੇਂ ਜ਼ਿਆਦਾ ਸਮਾਂ ਲੱਗਣ ਕਾਰਨ ਉਨ੍ਹਾਂ ਦੇ ਧਿਆਨ ਨੂੰ ਮੁੱਖ ਰੱਖਦਿਆ ਹਰ ਇੱਕ ਕਮਰੇ ਵਿੱਚ ਐਲ.ਈ.ਡੀਜ਼ ਤੋਂ ਇਲਾਵਾ ਹੋਰ ਵੀ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਦੇ ਰਿਸ਼ਤੇਦਾਰਾਂ ਦੇ ਠਹਿਰਾਓ ਤੋਂ ਇਲਾਵਾ ਸਾਫ਼ ਪੀਣ ਵਾਲੇ ਪਾਣੀ ਦਾ ਖ਼ਾਸ ਪ੍ਰਬੰਧ ਕੀਤਾ ਗਿਆ ਹੈ।

ਮੌਜ਼ੂਦਾ ਆਪ ਵਿਧਾਇਕ ਮੋਹਾਲੀ ਵਿੱਚ ਕਰਵਾਏ ਵਿਕਾਸ ਕੰਮਾਂ ਨੂੰ ਗਿਣਾਉਣ – ਬਲਬੀਰ ਸਿੱਧੂ

0

ਪੰਜਾਬੀ ਖ਼ਬਰਸਾਰ ਬਿਉਰੋ
ਐਸ.ਏ.ਐਸ. ਨਗਰ, 7 ਜਨਵਰੀ – ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੌਜ਼ੂਦਾ ਆਪ ਦੇ ਵਿਧਾਇਕ ਸ੍ਰੀ ਕੁਲਵੰਤ ਸਿੰਘ, ਮੋਹਾਲੀ ਵਿੱਚ ਉਨ੍ਹਾਂ ਵੱਲੋਂ ਪ੍ਰਵਾਨ ਕਰਵਾਏ ਗਏ ਇਕ ਵੀ ਵਿਕਾਸ ਕੰਮਾਂ ਨੂੰ ਗਿਣਾ ਦੇਣ। ਸਿੱਧੂ ਨੇ ਤੰਜ ਕਸਦਿਆਂ ਹੋਏ ਕਿਹਾ ਕਿ ਦੋਸ਼ ਲਗਾਉਣਾ ਬਹੁਤ ਸੌਖਾ ਹੈ ਪਰ ਵਿਕਾਸ ਦੇ ਕੰਮਾਂ ਨੂੰ ਸਿਰੇ ਚੜਾਉਣਾ ਬਹੁਤ ਔਖਾ ਹੈ। ਉਨ੍ਹਾਂ ਨੇ ਕਿਹਾ ਕਿ ਮੋਹਾਲੀ ਅਤੇ ਨਾਲ ਜੁੜੇ ਪਿੰਡਾਂ ਦੇ ਵਾਸੀਆਂ ਨੇ ਪਿਛਲੇ 5 ਸਾਲਾਂ ਵਿੱਚ ਸ਼ਹਿਰ ਨੂੰ ਹਰ ਰੋਜ਼ ਨਵੀਆਂ ਉੱਚਾਈਆਂ ਛੂੰਦੇ ਹੋਏ ਵੇਖਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਚਕੂਲਾ ਅਤੇ ਚੰਡੀਗੜ੍ਹ ਵੀ ਮੋਹਾਲੀ ਦੇ ਵਿਕਾਸ ਮਾਡਲ ਤਰਜ਼ ਉੱਤੇ ਆਪਣਾ ਵਿਕਾਸ ਕੰਮ ਕਰਵਾ ਰਹੇ ਸਨ, ਪਰ ਇਹ ਗੱਲ ਆਪ ਦੇ ਵਿਧਾਇਕ ਨੂੰ ਮਨਜ਼ੂਰ ਨਹੀਂ। ਉਹ ਸੱਤਾ ਵੀ ਭੋਗਣਾ ਵਿਚ ਮਸ਼ਗੂਲ ਹਨ ਅਤੇ ਵਿਕਾਸ ਦਾ ਕੋਈ ਕੰਮ ਵੀ ਨਹੀਂ ਕਰਨਾ ਚਾਹੁੰਦੇ ਹਨ। ਸਿੱਧੂ ਨੇ ਆਰੋਪ ਲਿਆਉਂਦੇ ਹੋਏ ਕਿਹਾ ਕਿ ਅੱਜ ਮੋਹਾਲੀ ਦੇ ਵਿਕਾਸ ਦੀ ਗਤੀ ਨੂੰ ਰੋਕਣ ਦੇ ਪੂਰੀ ਯਤਨ ਕੀਤੇ ਜਾ ਰਹੇ ਹਨ । ਆਪਣਿਆਂ ਨਿੱਜੀ ਰੰਜਿਸ਼ਾਂ ਕਰਕੇ ਅੱਜ ਮਿਊਂਨਸਿਪਲ ਕਾਰਪੋਰੇਸ਼ਨ ਨੂੰ ਆਪਣਾ ਕੰਮ ਨਹੀਂ ਕਰਨ ਦਿੱਤਾ ਜਾ ਰਿਹਾ ਹੈ ਅਤੇ ਕੁਰਸੀ ਦੇ ਮੋਹ ਦੀ ਖ਼ਾਤਰ ਲੋਕਾਂ ਦੇ ਕੰਮਾਂ ਨਾਲ ਸਮਝੌਤਾ ਕੀਤਾ ਜਾ ਰਿਹਾ ਹੈ । ਸਿੱਧੂ ਨੇ ਕਿਹਾ ਮਿਊਂਨਸਿਪਲ ਕਾਰਪੋਰੇਸ਼ਨ ਦੇ ਮੇਅਰ ਨਾਲ ਕੀਤੀ ਧੱਕੇਸ਼ਾਹੀ ਨੂੰ ਹਾਈ ਕੋਰਟ ਵਲੋਂ ਜਲਦ ਇਨਸਾਫ਼ ਦਿਤਾ ਜਾਵੇਗਾ ਅਤੇ ਅਸੀਂ ਮੋਹਾਲੀ ਦੇ ਵਿਕਾਸ ਨਾਲ ਕੋਈ ਸਮਝੌਤਾ ਨਹੀਂ ਹੋਣ ਦਵਾਂਗੇ । ਸਿੱਧੂ ਨੇ ਕਿਹਾ ਕਿ ਉਨ੍ਹਾਂ ਵੇਲੇ ਪ੍ਰਵਾਨ ਕੀਤੇ ਵਿਕਾਸ ਦੇ ਕੰਮ ਅਗਲੇ 20 ਸਾਲ ਦੀ ਸੋਚ ਨੂੰ ਲੈਕੇ ਕੀਤੇ ਗਏ ਹਨ । ਅੱਜ ਮੋਹਾਲੀ ਹਰ ਘਰ ਵਿੱਚ ਪੀਣ ਦਾ ਸਾਫ਼ ਪਾਣੀ ਹੈ ਅਤੇ ਨਾ ਤਾਂ ਮੋਹਾਲੀ ਵਿੱਚ ਕੋਈ ਸੀਵਰੇਜ ਦੇ ਕੋਈ ਸਮੱਸਿਆ ਬਾਕੀ ਹੈ ਅਤੇ ਔਰ ਨਾ ਹੀ ਬਿਜਲੀ ਦੀ। ਪਾਰਕਾਂ ਵਿੱਚ ਓਪਨ ਜਿਮ, ਸ਼ੈਡ, ਲਾਈਟਾਂ, ਨੇਚਰ ਪਾਰਕ, ਕੁਰਸੀਆਂ ਅਤੇ ਸਾਰਿਆਂ ਸੁਵਿਧਾਵਾਂ ਹਨ, ਜਿੰਨ੍ਹਾਂ ਦੀ ਸਾਂਭ ਵਿਸ਼ਵ ਪੱਧਰ ਨਾਲ ਕੀਤੀ ਜਾਂਦੀ ਹੈ।। ਅੱਜ ਸਾਰੀਆਂ ਵੱਡਿਆਂ ਕੰਪਨੀਆਂ, ਉਦਯੋਗ ਇਨਵੈਸਟ ਕਰਨ ਲਈ ਮੋਹਾਲੀ ਵੱਲ ਰੁੱਖ ਕਰ ਰਹੇ ਹਨ, ਕਿਉਂਕਿ ਅਸੀਂ ਮੋਹਾਲੀ ਵਿੱਚ ਵਪਾਰਕ ਈਕੋਸਿਸਟਮ ਕਾਇਮ ਕਰਨ ਉੱਤੇ ਹਮੇਸ਼ਾ ਜ਼ੋਰ ਦਿੱਤਾ ਸੀ । ਸਿੱਧੂ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਅਧਿਕਾਰੀਆਂ, ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਦੇ ਹਾਲਾਤ ਦੂਜੇ ਸੂਬਿਆਂ ਦੇ ਮੁਕਾਬਲੇ ਕੀਤੇ ਵਧੀਆ ਸਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੁਆਂਢੀ ਸੂਬਿਆਂ ਦੇ ਲੋਕ ਖਾਸ ਕਰਕੇ ਦਿੱਲੀ ਤੋਂ ਲੋਕ ਇਲਾਜ ਲਈ ਆਉਂਦੇ ਰਹੇ। ਪੰਜਾਬ ਵਿਚ ਕੋਵਿਡ ਨੂੰ ਰੋਕਣ ਲਈ ਕੀਤੇ ਗਏ ਕੰਮਾਂ ਦੀ ਪ੍ਰਧਾਨ ਮੰਤਰੀ ਵੱਲੋਂ ਵੀ ਸ਼ਲਾਘਾ ਕੀਤੀ ਗਈ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਦੀ ਸੇਵਾ ਵਿਚ ਹਮੇਸ਼ਾ ਹਾਜ਼ਿਰ ਰਹਾਂਗੇ। ਸਿੱਧੂ ਨੇ ਵਿਧਾਇਕ ਕੁਲਵੰਤ ਸਿੰਘ ਨੂੰ ਕਿਹਾ ਕਿ ਚੋਣਾਂ ਤੋਂ ਬਾਅਦ ਉਨ੍ਹਾਂ ਨੇ ਮੋਹਾਲੀ ਦੇ ਕਿਸੇ ਵੀ ਪਿੰਡ ਦਾ ਦੌਰਾ ਕਿਉਂ ਨਹੀਂ ਕੀਤਾ ਅਤੇ ਪਿੰਡਾਂ ਦੇ ਕੰਮਾਂ ਨੂੰ ਪਹਿਲ ਕਿਉਂ ਨਹੀਂ ਦਿੱਤੀ ਜਾ ਰਹੀ ਹੈ। ਇੰਨ੍ਹਾਂ ਗੱਲਾਂ ਤੋਂ ਪਤਾ ਲੱਗਦਾ ਹੈ ਕਿ ਵਿਧਾਇਕ ਸਾਬ ਦਾ ਸਿਰਫ ਵੋਟਾਂ ਨਾਲ ਹੀ ਲੈਣ-ਦੇਣਾ ਸੀ ਅਤੇ ਅੱਜ ਉਹ ਲੋਕਾਂ ਨੂੰ ਪਛਾਣ ਤੋਂ ਵੀ ਇਨਕਾਰ ਕਰਦੇ ਹਨ। ਸਿੱਧੂ ਨੇ ਕਿਹਾ ਪਿੰਡਾਂ ਵਿੱਚ ਪੰਚਾਇਤੀ ਜ਼ਮੀਨਾਂ ਉੱਤੇ ਨਾਜਾਇਜ਼ ਕਬਜੇ ਦੀ ਸੱਚਾਈ ਹੁਣ ਲੋਕਾਂ ਦੇ ਸਾਹਮਣੇ ਆ ਗਈ ਹੈ, ਜਿਸ ਨਾਲ ਲੋਕਾਂ ਵਿੱਚ ਭਾਰੀ ਗੁੱਸਾ ਹੈ । ਮੇਰੀ ਸਰਕਾਰ ਤੋਂ ਬੇਨਤੀ ਹੈ ਕਿ ਉਹ ਇਸ ਮਾਮਲੇ ਦੀ ਉੱਚ ਪੱਧਰ ਜਾਂਚ ਕਰਵਾਉਣ ਦੇ ਨਾਲ-ਨਾਲ ਪਿੰਡ ਦੇ ਲੋਕਾਂ ਨੂੰ ਇਨਸਾਫ ਦਿਵਾਂਏ।

ਮਹੀਨਿਆਂ ਬੱਧੀ ਹਿੱਸੇਦਾਰੀ ਪਾਈ ਰੱਖਣ ਤੋਂ ਬਾਅਦ ਮੁੱਖ ਮੰਤਰੀ ਨੇ ਫੌਜਾ ਸਿੰਘ ਸਰਾਰੀ ਤੋਂ ਅਸਤੀਫਾ ਲਿਆ : ਅਕਾਲੀ ਦਲ

0

ਸਰਾਰੀ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਅਤੇ ਉਹਨਾਂ ਵੱਲੋਂ ਵਸੂਲੀ ਫਿਰੌਤੀ ਦੇ ਮਾਮਲੇ ਦੀ ਹਾਈਕੋਰਟ ਦੇ ਮੌਜੂਦਾ ਜੱਜ ਕੋਲੋਂ ਜਾਂਚ ਕਰਵਾਈ ਜਾਵੇ : ਬਿਕਰਮ ਸਿੰਘ ਮਜੀਠੀਆ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 7 ਜਨਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਇਸ ਗੱਲੋਂ ਨਿਖੇਧੀ ਕੀਤੀ ਕਿ ਉਹਨਾਂ ਮੰਤਰੀ ਵੱਲੋਂ ਫਿਰੌਤੀਆਂ ਵਸੂਲਣ ਦੀ ਆਡੀਓ ਟੇਪ ਸਾਹਮਣੇ ਆਉਣ ਤੋਂ ਬਾਅਦ ਮਹੀਨਿਆਂ ਬੱਧੀ ਫੌਜਾ ਸਿੰਘ ਸਰਾਰੀ ਨਾਲ ਹਿੱਸੇਦਾਰੀ ਪਾਈ ਰੱਖਣ ਤੋਂ ਉਪਰੰਤ ਉਹਨਾਂ ਤੋਂ ਅਸਤੀਫਾ ਲਿਆ ਹੈ। ਅਸਤੀਫੇ ਨੂੰ ਬਹੁਤ ਦੇਰੀ ਨਾਲ ਚੁੱਕਿਆ ਛੋਟਾ ਕਦਮ ਕਰਾਰ ਦਿੰਦਿਆਂ ਅਕਾਲੀ ਦਲ ਨੇ ਮੰਗ ਕੀਤੀ ਕਿ ਸਰਾਰੀ ਦੇ ਖਿਲਾਫ ਫੌਜਦਾਰੀ ਕੇਸ ਦਰਜ ਕਰ ਕੇ ਉਸਨੂੰ ਗ੍ਰਿਫਤਾਰ ਕੀਤਾ ਜਾਵੇ ਤੇ ਸਾਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹਨਾਂ ਨੇ ਮਹੀਨਿਆਂ ਤੱਕ ਸਰਾਰੀ ਨੂੰ ਭ੍ਰਿਸ਼ਟ ਕੰਮਾਂ ਲਈ ਉਤਸ਼ਾਹਿਤ ਕਿਉਂ ਕੀਤਾ ਤੇ ਸਾਰੇ ਮਾਮਲੇ ’ਤੇ ਪਰਦਾ ਪਾਉਣ ਦੇ ਯਤਨ ਕਿਉਂ ਕਰਦੇ ਰਹੇ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਦੋਵਾਂ ਵਿਚ ਮਤਭੇਦ ਪੈਦਾ ਹੋ ਗੲ ਹਨ ਜਾਂ ਫਿਰ ਮੁੱਖ ਮੰਤਰੀ ਹੁਣ ਪੰਜਾਬੀਆਂ ਦੇ ਦਬਾਅ ਅੱਗੇ ਝੁੱਕ ਗਏ ਹਨ ਕਿਉਂਕਿ ਪੰਜਾਬੀ ਆਪ ਮੰਤਰੀਆਂ ਦੇ ਭ੍ਰਿਸ਼ਟਾਚਾਰ ਤੋਂ ਅੱਕ ਗਏ ਹਨ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਕ ਭ੍ਰਿਸ਼ਟ ਵਿਅਕਤੀ ਨੂੰ ਉਮੀਦਵਾਰ ਬਣਾਉਣ, ਬਾਅਦ ਵਿਚ ਉਸਨੂੰ ਮੰਤਰੀ ਬਣਾਉਣ ਤੇ ਫਿਰ ਸ੍ਰੀ ਸਰਾਰੀ ਵੱਲੋਂ ਫਿਰੌਤੀਆਂ ਵਸੂਲਣ ਦੀ ਸਾਹਮਣੇ ਆਈ ਆਡੀਓ ਟੇਪ ਦੇ ਸਾਰੇ ਮਾਮਲੇ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਦੀ ਬਣਦੀ ਹੈ। ਸ੍ਰੀ ਭਗਵੰਤ ਮਾਨ ਪੰਜਾਬੀਆਂ ਨੂੰ ਉਹ ਕਾਰਨ ਦੱਸਣ ਜਿਹਨਾਂ ਕਾਰਨ ਇਹਨਾਂ ਮਹੀਨਿਆਂ ਤੱਕ ਸ੍ਰੀ ਸਰਾਰੀ ਦਾ ਬਚਾਅ ਕਰਦੇ ਰਹੇ। ਮਜੀਠੀਆ ਨੇ ਕਿਹਾ ਕਿ ਪੰਜਾਬੀ ਇਹ ਵਿਸ਼ਵਾਸ ਨਹੀਂ ਕਰਦੇ ਕਿ ਆਪ ਸਰਕਾਰ ਮਾਮਲੇ ਵਿਚ ਨਿਆਂ ਕਰ ਸਕੇਗੀ। ਉਹਨਾਂ ਕਿਹਾ ਕਿ ਇਸ ਸਾਰੇ ਮਾਮਲੇ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ ਜਾਂਚ ਕਰਵਾਈ ਜਾਵੇ ਤਾਂ ਜੋ ਸਾਰੇ ਮਾਮਲੇ ਦੀ ਘੋਰ ਮਗਰੋਂ ਪਤਾ ਲਗਾਇਆ ਜਾ ਸਕੇ ਕਿ ਸਾਬਕਾ ਮੰਤਰੀ ਨੇ ਕਿਸ ਹੱਦ ਤੱਕ ਫਿਰੌਤੀਆਂ ਵਸੂਲੀਆਂ ਹਨ। ਉਹਨਾਂ ਕਿਹਾ ਕਿ ਅਜਿਹਾ ਇਸ ਕਰ ਕੇ ਵੀ ਕਰਨਾ ਲਾਜ਼ਮੀ ਹੈ ਕਿਉਂਕਿ ਪਹਿਲਾਂ ਵੀ ਲੋਕਾਂ ਨੇ ਵੇਖਿਆ ਹੈ ਕਿ ਕਿਵੇਂ ਮੰਤਰੀ ਵਿਜੇ ਸਿੰਗਲਾ ਨੂੰ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕਰਨ ਦੇ ਬਾਵਜੂਦ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਉਸਦਾ ਪਾਰਟੀ ਵਿਚ ਬਚਾਅ ਕਰਦੇ ਰਹੇ ਹਨ। ਸ: ਮਜੀਠੀਆ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਦੱਸਣ ਕਿ ਉਹਨਾਂ ਦੀ ਸਰਕਾਰ ਉਸ ਆਡੀਓ ਟੇਪ ਬਾਰੇ ਚੁੱਪੀ ਕਿਉਂ ਵੱਟ ਗਈ ਹੈ ਜਿਸ ਬਾਰੇ ਉਹਨਾਂ ਦਾਅਵਾ ਕੀਤਾ ਸੀ ਕਿ ਮੰਤਰੀ ਹੁੰਦਿਆਂ ਸ੍ਰੀ ਵਿਜੇ ਸਿੰਗਲਾ ਨੇ ਟੈਂਡਰਾਂ ਦੀ ਮਨਜ਼ੂਰੀ ਵਾਸਤੇ 1 ਫੀਸਦੀ ਕਮਿਸ਼ਨ ਮੰਗਿਆ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਉਹ ਆਡੀਓ ਟੇਪ ਜਾਰੀ ਕਰਨੀ ਚਾਹੀਦਾ ਹੈ ਤੇ ਦੰਸਣਾ ਚਾਹੀਦਾਹੈ ਕਿ ਉਸਨੇ ਇਸ ਟੇਪ ਦੇ ਆਧਾਰ ’ਤੇ ਸ੍ਰੀ ਸਿੰਗਲਾ ਦੇ ਖਿਲਾਫ ਕੀ ਕਾਰਵਾਈ ਕੀਤੀ ਹੈ। ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਦੋਗਲਾਪਨ ਅਪਣਾ ਰਹੀ ਹੈ। ਉਹਨਾਂ ਕਿਹਾ ਕਿ ਪਾਰਟੀ ਹੋਰਨਾਂ ’ਤੇ ਉਂਗਲ ਚੁੱਕਣ ਤੋਂ ਪਹਿਲਾਂ ਆਪਣੇ ਅੰਦਰਲੇ ਭ੍ਰਿਸ਼ਟਾਚਾਰ ਨੂੰ ਖਤਮ ਕਰ ਲਵੇ। ਉਹਨਾਂ ਕਿਹਾ ਕਿ ਪੰਜਾਬੀ ਭ੍ਰਿਸ਼ਟਾਚਾਰ ਤੇ ਕੁਪ੍ਰਸ਼ਾਸਨ ਦੀ ਮਾਰ ਝੱਲ ਰਹੇ ਹਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਰੋਜ਼ਾਨਾ ਆਧਾਰ ’ਤੇ ਕਰੋੜਾਂ ਰੁਪਏ ਦੇ ਇਸ਼ਤਿਹਾਰ ਜਾਰੀਕਰ ਕੇ ਤੇ ਪੇਡ ਨਿਊਜ਼ ਲਗਵਾ ਕੇ ਸਸਤੀ ਸ਼ੋਹਰਤ ਹਾਸਲ ਕਰਨ ਵਿਚ ਰੁੱਝੀ ਹੈ।

ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਨ ਦੇ ਦੋਸ਼ ’ਚ ਵਿਜੀਲੈਂਸ ਬਿਊਰੋ ਨੇ ਪੰਜਾਬ ਸਨਅਤੀ ਨਿਗਮ ਦੇ ਅਧਿਕਾਰੀ ਨੂੰ ਕੀਤਾ ਗ੍ਰਿਫਤਾਰ

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ, 7 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨਿਚਰਵਾਰ ਨੂੰ ਪੰਜਾਬ ਰਾਜ ਸਨਅਤੀ ਬ੍ਰਾਮਦ ਨਿਗਮ (ਪੀ.ਐਸ.ਆਈ.ਈ.ਸੀ.) ਦੇ ਕਾਰਜਕਾਰੀ ਡਾਇਰੈਕਟਰ ਐਸ.ਪੀ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ’ਤੇ ਕਾਰਪੋਰੇਸ਼ਨ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਰੀਅਲਟਰ ਫਰਮ ‘ਗੁਲਮੋਹਰ ਟਾਊਨਸ਼ਿਪ ਪ੍ਰਾਈਵੇਟ ਲਿਮਟਿਡ ’ ਨੂੰ ਇੱਕ ਉਦਯੋਗਿਕ ਪਲਾਟ ਦੇ ਤਬਾਦਲੇ/ਵੰਡ ਕਰਨ ਸਬੰਧੀ ਬੇਲੋੜੇ ਲਾਭ ਪਹੁੰਚਾਉਣ ਅਤੇ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਅਪਰਾਧਿਕ ਮਾਮਲੇ ਵਿੱਚ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਨਿਗਮ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਮੁਹਾਲੀ ਸਥਿਤ ਇੱਕ ਸਨਅਤੀ ਪਲਾਟ ਵਿੱਚ ਟਾਊਨਸ਼ਿਪ ਸਥਾਪਤ ਕਰਨ ਲਈ ਗੁਲਮੋਹਰ ਟਾਊਨਸ਼ਿਪ ਨਾਂ ਦੀ ਫਰਮ ਦੇ ਨਾਂ ਉਤੇ ਤਬਦੀਲ ਕਰਨ ਅਤੇ ਪਲਾਟਾਂ ਵਿੱਚ ਵੰਡਣ ਦੀ ਪ੍ਰਵਾਨਗੀ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਇਸ ਕੇਸ ਵਿੱਚ ਉਕਤ ਮੁਲਜ਼ਮਾਂ ਤੋਂ ਇਲਾਵਾ ਗੁਲਮੋਹਰ ਟਾਊਨਸ਼ਿਪ ਦੇ ਤਿੰਨ ਮਾਲਕਾਂ/ਭਾਈਵਾਲਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।ਉਨਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਪੀ.ਐਸ.ਆਈ.ਈ.ਸੀ. ਦੇ 7 ਦੋਸ਼ੀ ਅਧਿਕਾਰੀਆਂ/ਕਰਮਚਾਰੀਆਂ ਨੂੰ ਗ੍ਰਿਫਤਾਰ ਕਰਕੇ ਤਿੰਨ ਦਿਨਾਂ ਦਾ ਪੁਲੀਸ ਰਿਮਾਂਡ ਲੈ ਲਿਆ ਹੈ। ਇਹਨਾਂ ਦੋਸ਼ੀਆਂ ਵਿੱਚ ਅੰਕੁਰ ਚੌਧਰੀ ਅਸਟੇਟ ਅਫਸਰ, ਦਵਿੰਦਰਪਾਲ ਸਿੰਘ ਜੀਐਮ (ਪ੍ਰਸੋਨਲ), ਜੇ.ਐਸ ਭਾਟੀਆ ਮੁੱਖ ਜਨਰਲ ਮੈਨੇਜਰ (ਯੋਜਨਾ), ਆਸ਼ਿਮਾ ਅਗਰਵਾਲ ਏਟੀ.ਪੀ. (ਯੋਜਨਾ), ਪਰਮਿੰਦਰ ਸਿੰਘ ਕਾਰਜਕਾਰੀ ਇੰਜੀਨੀਅਰ, ਰਜਤ ਕੁਮਾਰ ਡੀ.ਏ. ਅਤੇ ਸੰਦੀਪ ਸਿੰਘ ਐਸ.ਡੀ.ਈ. ਸ਼ਾਮਲ ਹਨ, ਜਿਨਾਂ ਨੇ ਮਿਲੀਭੁਗਤ ਨਾਲ ਉਪਰੋਕਤ ਰੀਅਲਟਰ ਫਰਮ ਨੂੰ ਬੇਲੋੜਾ ਲਾਭ ਪਹੁੰਚਾਉਣ ਵਿੱਚ ਸਹਾਇਤਾ ਕੀਤੀ। ਇੰਨਾਂ ਦੋਸ਼ੀਆਂ ਵਿੱਚ ਸ਼ਾਮਲ ਤੇਜਵੀਰ ਸਿੰਘ ਡੀਟੀਪੀ ਦੀ ਪਿਛਲੇ ਸਮੇਂ ਦੌਰਾਨ ਮੌਤ ਹੋ ਗਈ ਜਦੋਂਕਿ ਭਾਈ ਸੁਖਦੀਪ ਸਿੰਘ ਸਿੱਧੂ ਅਤੇ ਰੀਅਲਟਰ ਫਰਮ ਦੇ ਡਾਇਰੈਕਟਰਾਂ ਜਗਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਰਾਕੇਸ਼ ਕੁਮਾਰ ਸ਼ਰਮਾ ਦੀ ਗ੍ਰਿਫਤਾਰੀ ਹੋਣੀ ਬਾਕੀ ਹੈ।ਇਸ ਮਾਮਲੇ ਸਬੰਧੀ ਪੀ.ਐਸ.ਆਈ.ਈ.ਸੀ. ਦੇ ਉਕਤ ਸਾਰੇ ਦੋਸ਼ੀ ਅਧਿਕਾਰੀਆਂ/ਕਰਮਚਾਰੀਆਂ ਅਤੇ ਸਾਬਕਾ ਮੰਤਰੀ ਤੋਂ ਇਲਾਵਾ ਗੁਲਮੋਹਰ ਟਾਊਨਸ਼ਿਪ ਦੇ ਤਿੰਨ ਡਾਇਰੈਕਟਰਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਐਸ.ਏ.ਐਸ.ਨਗਰ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ), 13 (2) ਅਤੇ ਭਾਰਤੀ ਦੰਡਾਵਲੀ ਧਾਰਾ 409, 420, 465, 467, 468, 471, 120ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨਾਂ ਕਿਹਾ ਕਿ ਜਾਂਚ ਦੌਰਾਨ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ

ਜੀ-20 ਸਿਖਰ ਸੰਮੇਲਨ ਲਈ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ’ਤੇ ਖਰਚੇ ਜਾਣਗੇ 100 ਕਰੋੜ ਰੁਪਏ – ਡਾ. ਨਿੱਜਰ

0

ਬਿਜਲੀ ਦੇ ਖੰਭਿਆਂ ’ਤੇ ਲਗੀਆਂ ਨਾਜਾਇਜ ਕੇਬਲਾਂ ਹਟਾਈਆਂ ਜਾਣ – ਬਿਜਲੀ ਮੰਤਰੀ
ਪੀ.ਡਬਲਯੂ.ਡੀ. ਦੀ ਜਮੀਨਾਂ ਤੋਂ ਛਡਾਏ ਜਾਣਗੇ ਗੈਰ ਕਾਨੂੰਨੀ ਕਬਜ਼ੇ
ਡਾ. ਨਿੱਜਰ ਅਤੇ ਹਰਭਜਨ ਸਿੰਘ ਈ.ਟੀ.ਓ ਨੇ ਜੀ-20 ਸਿਖਰ ਸੰਮੇਲਨ ਦੇ ਸੰਬੰਧ ‘ਚ ਅੰਮ੍ਰਿਤਸਰ ਦੇ ਸੁੰਦਰੀਕਰਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 7 ਜਨਵਰੀ: ਜੀ-20 ਸੰਮਲੇਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਰਿਵਿਊ ਮੀਟਿੰਗ ਕਰਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਪੰਜਾਬ ਨੇ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤਾਂ ਜਾਰੀ ਕੀਤੀਆਂ ਕਿ ਸਾਰੇ ਕੰਮ ਨਿਰਧਾਰਿਤ ਸਮੇਂ ਅੰਦਰ ਪੂਰੇ ਹੋਣੇ ਚਾਹੀਦੇ ਹਨ ਅਤੇ ਕਿਸੇ ਕਿਸਮ ਦੀ ਵੀ ਅਣਗਹਿਲੀ ਵਰਤਣ ਵਾਲੇ ਅਧਿਕਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ.ਨਿੱਜਰ ਨੇ ਦੱਸਿਆ ਕਿ ਜੀ- 20 ਸੰਮੇਲਨ ਮਾਰਚ 2023 ਵਿੱਚ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਸੰਭਾਵੀ ਤੌਰ ਤੇ 15 ਤੋਂ 17 ਮਾਰਚ 2023 ਨੂੰ ਹੋਣ ਜਾ ਰਿਹਾ ਹੈ। ਇਸ ਜੀ-20 ਸਿਖਰ ਸੰਮੇਲਨ ਵਿਚ ਪ੍ਰਮੁੱਖ ਦੇਸ਼ਾਂ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਅਤੇ ਹੋਰ ਅੰਤਰਰਾਸ਼ਟਰੀ ਡੈਲੀਗੇਟ ਵੀ ਸ਼ਾਮਲ ਹੋਣਗੇ। ਉਨ੍ਹਾਂ ਨੇ ਦੱਸਿਆ ਕਿ ਇਹ ਸੂਬੇ ਲਈ ਬੜੇ ਮਾਣ ਦੀ ਗੱਲ ਹੈ ਕਿ ਅੰਤਰਰਾਸ਼ਟਰੀ ਪੱਧਰ ਦਾ ਇਹ ਸਮਾਗਮ ਪੰਜਾਬ ਵਿੱਚ ਹੋਣ ਜਾ ਰਿਹਾ ਹੈ। ਡਾ. ਨਿੱਜਰ ਨੇ ਜੀ-20 ਸਿਖਰ ਸਮੇਲਨ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ’ਤੇ ਤਕਰੀਬਨ 100 ਕਰੋੜ ਰੁਪਏ ਖਰਚ ਕੀਤੇ ਜਾਣਗੇ। ਸਥਾਨਕ ਸਰਕਾਰਾਂ ਮੰਤਰੀ ਨੇ ਖੁਲਾਸਾ ਕੀਤਾ ਕਿ ਇਸ ਅੰਤਰਰਾਸ਼ਟਰੀ ਸਮਾਗਮ ਨਾਲ ਜਿਥੇ ਸੂਬਾ ਵਿਸ਼ਵ ਸੈਰ ਸਪਾਟੇ ਦੇ ਨਕਸ਼ੇ ਤੇ ਉਭਰੇਗਾ ਉਥੇ ਨਾਲ ਹੀ ਨਿਵੇਸ਼ ਨੂੰ ਹੁਲਾਰਾ ਮਿਲਣ ਦੀ ਸੰਭਾਵਨਾ ਹੈ।ਡਾ. ਨਿੱਜਰ ਨੇ ਸ਼ਹਿਰ ਦੀ ਸੁੰਦਰਤਾ ਅਤੇ ਮੁੱਢਲਾ ਢਾਂਚਾ ਮਜਬੂਤ ਕਰਨ ਲਈ ਕੀਤੇ ਜਾਣ ਵਾਲੇ ਕੰਮਾਂ ਦਾ ਵੇਰਵਾ ਦਿੰਦੇ ਕਿਹਾ ਕਿ ਸ਼ਹਿਰ ਅੰਦਰ ਜੋ ਵੀ ਕੰਮ ਕੀਤੇ ਜਾਣਗੇ ਉਹ ਸ਼ਹਿਰਵਾਸੀਆਂ ਦੇ ਲੋੜ ਮੁਤਾਬਿਕ ਮਜ਼ਬੂਤ ਅਤੇ ਵਧੀਆ ਗੁਣਵੱਤਾ ਵਾਲੇ ਕੰਮ ਹੋਣਗੇ।
ਸਥਾਨਕ ਸਰਕਾਰਾਂ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਬੀ.ਆਰ.ਟੀ.ਐਸ. ਦੇ ਰਸਤੇ ਦੌਰਾਨ ਜਿਥੇ ਵੀ ਗਰਿਲਾਂ ਟੁੱਟੀਆਂ ਹੋਈਆਂ ਹਨ ਨੂੰ ਤੁਰੰਤ ਨਵੀਆਂ ਲਗਾਈਆਂ ਜਾਣ ਅਤੇ ਬੀ.ਆਰ.ਟੀ.ਐਸ. ਦੇ ਰਸਤੇ ਵਿੱਚ ਪਏ ਟੋਇਆਂ ਨੂੰ ਭਰਿਆ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸ਼ਹਿਰ ਦੀ ਟਰੈਫਿਕ ਵਿਵਸਥਾ ਦਰੁਸਤ ਕਰਨ ਦੇ ਵੀ ਆਦੇਸ਼ ਦਿੱਤੇ। ਉਨਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੀ ਦਿਖ ਨੂੰ ਬਦਲਿਆ ਜਾਵੇਗਾ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਰਕਾਰੀ ਬਿਜਲੀ ਦੇ ਖੰਭਿਆਂ ’ਤੇ ਲਗੀਆਂ ਨਾਜਾਇਜ ਕੇਬਲ ਤਾਰਾਂ ਨੂੰ ਤੁਰੰਤ ਹਟਾਇਆ ਜਾਵੇ। ਉਨ੍ਹਾਂ ਦੱਸਿਆ ਕਿ ਇਨਾਂ ਤਾਰਾਂ ਨਾਲ ਸ਼ਹਿਰ ਦੇ ਅਕਸ ’ਤੇ ਕਾਫ਼ੀ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਥਾਂ -ਥਾਂ ਤੇ ਬਿਜਲੀ ਦੇ ਜਾਲ ਫੈਲੇ ਹੋਏ ਹਨ। ਉਨ੍ਹਾਂ ਬਿਜਲੀ ਦੇ ਅਧਿਕਾਰੀਆਂ ਨੂੰ ਕਿਹਾ ਕਿ ਮਿਥੇ ਸਮੇਂ ਦੇ ਅੰਦਰ ਅੰਦਰ ਇਨ੍ਹਾਂ ਬਿਜਲੀ ਦੇ ਜਾਲਾਂ ਨੂੰ ਹਟਾਇਆ ਜਾਵੇ ਅਤੇ ਸੜ੍ਹਕਾਂ ਦੀ ਕਰਾਸਿੰਗ ’ਤੇ ਲਗੀਆਂ ਬਿਜਲੀ ਦੀਆਂ ਤਾਰਾਂ ਨੂੰ ਵੀ ਦਰੁਸਤ ਕੀਤਾ ਜਾਵੇ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪੀ.ਡਬਲਯੂ.ਡੀ. ਦੀਆਂ ਜਮੀਨਾਂ ਤੇ ਹੋਏ ਨਾਜਇਜ ਕਬਜ਼ੇ ਵੀ ਤੁਰੰਤ ਹਟਾਏ ਜਾਣ। ਮੀਟਿੰਗ ਉਪਰੰਤ ਕੈਬਨਿਟ ਮੰਤਰੀ ਡਾ. ਨਿੱਜਰ ਅਤੇ ਸ: ਹਰਭਜਨ ਸਿੰਘ ਈ.ਟੀ.ਓ ਵਲੋਂ ਜੀ -20 ਸਿਖਰ ਸੰਮੇਲਨ ਦੌਰਾਨ ਤੈਅ ਕੀਤੇ ਗਏ ਰੂਟ ਦਾ ਦੌਰਾ ਵੀ ਕੀਤਾ ਅਤੇ ਵੱਖ-ਵੱਖ ਥਾਵਾਂ ਤੇ ਹੋਣ ਵਾਲੇ ਕੰਮਾਂ ਬਾਰੇ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ।ਇਸ ਮੀਟਿੰਗ ਵਿੱਚ ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਰਿਸ਼ੀ, ਚੇਅਰਮੈਨ ਜਿਲਾ ਯੋਜਨਾ ਕਮੇਟੀ ਸ: ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਅਮਨਦੀਪ ਕੌਰ, ਐਸ.ਈ. ਇੰਦਰਜੀਤ ਸਿੰਘ, ਐਕਸੀਐਨ ਇੰਦਰਜੀਤ ਸਿੰਘ, ਚੀਫ਼ ਇੰਜੀ: ਪੀ.ਐਸ.ਪੀ.ਸੀ.ਐਲ. ਬਾਲ ਕ੍ਰਿਸ਼ਨ, ਡਿਪਟੀ ਚੀਫ ਇੰਜ: ਜਤਿੰਦਰ ਸਿੰਘ, ਇੰਜ: ਰਾਜੀਵ ਪਰਾਸ਼ਰ, ਇੰਜੀ: ਜਗਜੀਤ ਸਿੰਘ, ਇੰਜੀ: ਬਲਕਾਰ ਸਿੰਘ ਤੋਂ ਇਲਾਵਾ ਹੋਰ ਜਿਲਾ ਅਧਿਕਾਰੀ ਵੀ ਮੀਟਿੰਗ ਵਿੱਚ ਹਾਜ਼ਰ ਸਨ।

Our Visitor

1908970