Wednesday, May 20, 2026
Home Blog Page 2266

ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਛੋਟੇ ਸਾਹਿਬਜਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

0

ਸੁਖਜਿੰਦਰ ਮਾਨ
ਬਠਿੰਡਾ, 27 ਦਸੰਬਰ: ਭਾਜਪਾ ਦੇ ਸਾਬਕਾ ਉਪ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਮੌੜ ਤੋਂ ਚੋਣ ਲੜ ਚੁੱਕੇ ਦਿਆਲ ਸੋਢੀ ਦੀ ਅਗਵਾਈ ਹੇਠ ਹਲਕੇ ਦੇ ਸਮੂਹ ਭਾਜਪਾ ਵਰਕਰਾਂ ਵੱਲੋਂ ਅੱਜ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਪਿੰਡ ਰਾਏ ਖਾਨਾ ਦੇ ਸ੍ਰੀ ਗੁਰੂਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਅਤੇ ਉੱਥੇ ਹੀ ਗਿਆਨੀ ਸਿਮਰਨਜੀਤ ਸਿੰਘ ਵਲੋਂ ਸਾਹਿਬਜ਼ਾਦਿਆਂ ਦੀ ਸ਼ਹੀਦੀ ਵਾਰੇ ਕਥਾ ਰਾਹੀਂ ਕੁਰਬਾਨੀ ਭਰੇ ਇਤਿਹਾਸ ਵਾਰੇ ਚਾਨਣਾ ਪਾਇਆ। ਇਸ ਮੌਕੇ ਤੇ ਦਿਆਲ ਸੋਢੀ ਨੇ ਜਿੱਥੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਉੱਥੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਕੁਰਬਾਨੀ ਵਰਗੀ ਦੁਨੀਆਂ ਭਰ ਦੇ ਇਤਿਹਾਸ ਵਿੱਚ ਇਹੋ ਜਿਹੀ ਵੱਡੀ ਕੁਰਬਾਨੀ ਕਿਤੇ ਵੀ ਦੇਖਣ ਨੂੰ ਨਹੀਂ ਮਿਲਦੀ। ਉਹਨਾਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਸ ਦਿਨ ਨੂੰ ਵੀਰ ਬਾਲ ਦਿਵਸ ਮਨਾਉਣ ਦਾ ਫੈਸਲਾ ਕੀਤਾ ਹੈ ਅਤੇ ਇਹ ਪਹਿਲੀ ਵਾਰ ਹੋਇਆ ਹੈ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ‘ਵੀਰ ਬਾਲ ਦਿਵਸ’ ਦੇ ਤੌਰ ’ਤੇ ਦੇਸ਼ ਵਿੱਚ ਹੀ ਨਹੀਂ ਬਲਕਿ ਸਾਰੀ ਦੁਨੀਆਂ ਭਰ ਵਿੱਚ ਮਨਾਇਆ ਗਿਆ ਹੈ। ਉਹਨਾਂ ਕਿਹਾ ਕਿ ਅੱਜ ਇਸ ਤਰ੍ਹਾਂ ਦੇ ਇਤਿਹਾਸਕ ਸਮਾਗਮਾਂ ਦੀ ਬੜੀ ਮਹੱਤਤਾ ਹੈ ਕਿ ਆਉਣ ਵਾਲੀ ਪੀੜ੍ਹੀ ਨੂੰ ਗੌਰਵਮਈ ਇਤਿਹਾਸ ਤੋਂ ਜਾਣੂੰ ਕਰਵਾਇਆ ਜਾਵੇ ਕਿਉਂਕਿ ਜਿਹੜੀਆਂ ਕੌਮਾਂ ਆਪਣੇ ਇਤਿਹਾਸ ਨੂੰ ਯਾਦ ਰੱਖਦੀਆਂ ਹਨ ਉਹ ਕੌਮਾਂ ਹਮੇਸ਼ਾਂ ਜਿਊਂਦੀਆਂ ਰਹਿੰਦੀਆਂ ਹਨ। ਇਸ ਮੌਕੇ ਭਾਜਪਾ ਬਠਿੰਡਾ ਦਿਹਾਤੀ ਦੇ ਮੀਤ ਪ੍ਰਧਾਨ ਮੇਜਰ ਸਿੰਘ, ਸੈਕਟਰੀ ਕਰਮਪਾਲ ਭੁੱਲਰ, ਸਾਬਕਾ ਜ਼ਿਲ੍ਹਾ ਦੋਨੋਂ ਪ੍ਰਧਾਨ ਭਾਰਤ ਭੂਸ਼ਨ ਅਤੇ ਮੱਖਣ ਜਿੰਦਲ, ਮੌੜ ਹਲਕੇ ਦੇ ਤਿੰਨੋ ਮੰਡਲ ਪ੍ਰਧਾਨ ਜੀਵਨ ਗਰਗ, ਰੇਸ਼ਮ ਸਿੰਘ ਅਤੇ ਦੀਪੀ ਸ਼ਰਮਾ ਤੋਂ ਇਲਾਵਾ ਜ਼ਿਲ੍ਹਾ ਜਨਰਲ ਸਕੱਤਰ ਮੇਜਰ ਬਰਾੜ, ਪ੍ਰਦੇਸ ਮੈਂਬਰ ਸਤਪਾਲ ਭੂੰਦੜ, ਮਲਕੀਤ ਸਿੰਘ ਰਾਏ ਖਾਨਾ ਮੰਡਲ ਜਨਰਲ ਸਕੱਤਰ, ਸਰਪੰਚ ਮਲਕੀਤ ਖਾਂ ਮੌਜੂਦ ਸਨ।

 

ਬਾਬਾ ਫ਼ਰੀਦ ਕਾਲਜ ਪਿੰਡ ਭੋਖੜਾ ਵਿਖੇ ਮੈਡੀਕਲ ਚੈੱਕਅਪ ਕੈਂਪ ਆਯੋਜਿਤ ਕੀਤਾ

0

ਸੁਖਜਿੰਦਰ ਮਾਨ
ਬਠਿੰਡਾ, 27 ਦਸੰਬਰ: ਉੱਨਤ ਭਾਰਤ ਅਭਿਆਨ ਤਹਿਤ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਬਠਿੰਡਾ (ਬੀ.ਐਫ.ਸੀ.ਈ.ਟੀ.) ਨੇ ਗੁਰਲਾਲ ਲੈਬਾਰਟਰੀਜ਼, ਭੁੱਚੋ ਮੰਡੀ ਦੇ ਸਹਿਯੋਗ ਨਾਲ ਪਿੰਡ ਭੋਖੜਾ ਵਿਖੇ ਇੱਕ ਮੈਡੀਕਲ ਚੈੱਕਅਪ ਕੈਂਪ ਲਗਾਇਆ। ਜਿਸ ਦੌਰਾਨ ਪਿੰਡ ਵਾਸੀਆਂ ਨੂੰ ਸਿਹਤ ਸੰਬੰਧੀ ਸਮੱਸਿਆਵਾਂ ਜਿਵੇਂ ਸ਼ੂਗਰ, ਬਲੱਡ ਪ੍ਰੈਸ਼ਰ, ਮਲੇਰੀਆ ਅਤੇ ਡੇਂਗੂ ਆਦਿ ਬਾਰੇ ਜਾਗਰੂਕ ਕੀਤਾ ਅਤੇ ਇਨ੍ਹਾਂ ਸਮੱਸਿਆਵਾਂ ਦੀ ਰੋਕਥਾਮ ਲਈ ਸਾਵਧਾਨੀਆਂ ਬਾਰੇ ਵੀ ਉਨ੍ਹਾਂ ਨੂੰ ਜਾਣੂ ਕਰਵਾਇਆ। ਪਿੰਡ ਅਤੇ ਘਰ-ਘਰ ਸਰਵੇਖਣ ਫਾਰਮ ਭਰਨ ਵਾਲੀ ਟੀਮ ਦੀ ਮਦਦ ਕਰਨ ਅਤੇ ਮਾਰਗ ਦਰਸ਼ਨ ਕਰਨ ਲਈ ਪਿੰਡ ਭੋਖੜਾ ਦੇ ਸਰਪੰਚ ਸ. ਫਲੇਲ ਸਿੰਘ ਪੰਚਾਇਤ ਮੈਂਬਰਾਂ ਸਮੇਤ ਇਸ ਕੈਂਪ ਵਿੱਚ ਹਾਜ਼ਰ ਸਨ । ਇਸ ਜਾਗਰੂਕਤਾ ਗਤੀਵਿਧੀ ਦਾ ਡਾ. ਰਾਜ ਸਿੰਘ, ਡਾ. ਗੁਰਲਾਲ ਸਿੰਘ ਅਤੇ ਪਿੰਡ ਭੋਖੜਾ ਦੇ ਸਰਪੰਚ ਸ. ਫਲੇਲ ਸਿੰਘ ਨੇ ਉਦਘਾਟਨ ਕੀਤਾ ਅਤੇ ਪਿੰਡ ਵਾਸੀਆਂ ਨੂੰ ਇਸ ਗਤੀਵਿਧੀ ਵਿੱਚ ਸਰਗਰਮੀ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਕੈਂਪ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਸਰਵੇਖਣ ਫਾਰਮ ਭਰਨ ਲਈ ਪਿੰਡ ਭੋਖੜਾ ਦੇ ਪੰਚਾਇਤ ਮੈਂਬਰਾਂ ਅਤੇ ਪਿੰਡ ਦੇ ਸਥਾਨਕ ਅਧਿਕਾਰੀਆਂ ਨਾਲ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਬਠਿੰਡਾ ਦੇ 69 ਵਿਦਿਆਰਥੀ ਮੌਜੂਦ ਸਨ। ਐਨ.ਸੀ.ਸੀ. ਵਿਭਾਗ ਤੋਂ ਉੱਨਤ ਭਾਰਤ ਅਭਿਆਨ ਦੇ ਪ੍ਰਧਾਨ ਇੰਜ. ਬਲਵੰਤ ਸਿੰਘ ਨੇ ਇਸ ਗਤੀਵਿਧੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਦਿਆਰਥੀਆਂ ਦਾ ਸਾਥ ਦਿੱਤਾ। ਪਿੰਡ ਵਾਸੀਆਂ ਤੋਂ ਫੀਡਬੈਕ ਲਿਆ ਗਿਆ ਤਾਂ ਉਹ ਮੈਡੀਕਲ ਚੈੱਕਅਪ ਕੈਂਪ ਲਈ ਸਕਾਰਾਤਮਿਕ ਅਤੇ ਊਰਜਾਵਾਨ ਸਨ। ਉਨ੍ਹਾਂ ਨੇ ਸੰਸਥਾ ਨੂੰ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਕਰਵਾਉਣ ਦੀ ਅਪੀਲ ਕੀਤੀ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬੀ.ਐਫ.ਸੀ.ਈ.ਟੀ. ਦੇ ਇਸ ਕਦਮ ਦੀ ਭਰਪੂਰ ਪ੍ਰਸੰਸਾ ਕੀਤੀ ।

ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਨਾ ਸਿਰਫ਼ ਸਿੱਖ ਭਾਈਚਾਰੇ, ਸਗੋਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ: ਭਗਵੰਤ ਮਾਨ

ਪੰਜਾਬੀ ਖ਼ਬਰਸਾਰ ਬਿਉਰੋ
ਫਤਹਿਗੜ੍ਹ ਸਾਹਿਬ, 27 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਨੂੰ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਅਕੀਦਤ ਭੇਟ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਜ਼ਾਲਮ ਮੁਗ਼ਲ ਸ਼ਾਸਨ ਖ਼ਿਲਾਫ਼ ਜੂਝਦਿਆਂ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਨੇ ਇਸ ਸਥਾਨ ਉਤੇ ਮਾਤਾ ਗੁਜਰੀ ਜੀ ਸਮੇਤ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਸਥਾਨ ਨਾ ਸਿਰਫ਼ ਸਿੱਖ ਭਾਈਚਾਰੇ ਲਈ, ਸਗੋਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਮਹੀਨੇ ਨੂੰ ਸਮੁੱਚੇ ਪੰਜਾਬ ਵਿੱਚ ‘ਸੋਗ ਦੇ ਮਹੀਨੇ’ ਵਜੋਂ ਮਨਾਇਆ ਜਾਂਦਾ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਛੋਟੇ ਸਾਹਿਬਜ਼ਾਦਿਆਂ ਨੂੰ ਜ਼ਿੰਦਾ ਦੀਵਾਰਾਂ ਵਿੱਚ ਚਿਣਿਆ ਗਿਆ ਸੀ।ਮੁੱਖ ਮੰਤਰੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਨੇ ਨਿੱਕੀ ਉਮਰੇ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਇਸ ਅਦੁੱਤੀ ਕੁਰਬਾਨੀ ਨੂੰ ਸਿਜਦਾ ਕਰਨ ਲਈ ਸਮਾਜ ਦੇ ਹਰੇਕ ਵਰਗ ਦੇ ਲੋਕ ਇਨ੍ਹੀਂ ਦਿਨੀਂ ਫਤਹਿਗੜ੍ਹ ਸਾਹਿਬ ਜਾਂਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਵੱਲੋਂ ਇੰਨੀ ਛੋਟੇ ਉਮਰੇ ਦਿੱਤੀ ਕੁਰਬਾਨੀ ਦੀ ਦੁਨੀਆ ਦੇ ਇਤਿਹਾਸ ਵਿੱਚ ਕਿਤੇ ਕੋਈ ਹੋਰ ਮਿਸਾਲ ਨਹੀਂ ਮਿਲਦੀ।ਮੁੱਖ ਮੰਤਰੀ ਨੇ ਕਿਹਾ ਕਿ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਵੱਲੋਂ ਇਸ ਸਥਾਨ ਉਤੇ ਦਿੱਤੀ ਸ਼ਹਾਦਤ ਸਦੀਆਂ ਤੋਂ ਪੰਜਾਬੀਆਂ ਨੂੰ ਜਬਰ-ਜ਼ੁਲਮ ਤੇ ਬੇਇਨਸਾਫ਼ੀ ਵਿਰੁੱਧ ਜੂਝਣ ਲਈ ਪ੍ਰੇਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਸਰਹਿੰਦ ਦੇ ਸੂਬੇ ਖ਼ਿਲਾਫ਼ ਮਿਸਾਲੀ ਸਾਹਸ ਤੇ ਨਿਡਰਤਾ ਦੀ ਮਹਾਨ ਪ੍ਰੰਪਰਾ ਦਾ ਸਬੂਤ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨ ਪੀੜ੍ਹੀਆਂ ਨੂੰ ਇਸ ਲਾਮਿਸਾਲ ਕੁਰਬਾਨੀ ਬਾਰੇ ਜਾਨਣਾ ਅਤੇ ਇਸ ਤੋਂ ਦੇਸ਼ ਦੀ ਸੇਵਾ ਲਈ ਆਪਾ ਵਾਰਨ ਦੀ ਪ੍ਰੇਰਨਾ ਲੈਣੀ ਚਾਹੀਦੀ ਹੈ।

ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਹਜ਼ਾਰਾਂ ਅਧਿਆਪਕਾ ਤੇ ਪੈਨਸ਼ਨਰਾ ਵਲੋਂ ਛੇਵੇਂ ਤਨਖ਼ਾਹ ਕਮਿਸ਼ਨ ਦੀਆ ਸਿਫਾਰਸ਼ਾਂ ਲਾਗੂ ਕਰਵਾਉਣ ਲਈ ਡੀ ਪੀ ਆਈ ਦਫ਼ਤਰ ਅੱਗੇ ਦਿੱਤਾ ਧਰਨਾ

0

ਪੰਜਾਬੀ ਖ਼ਬਰਸਾਰ ਬਿਉਰੋ

ਮੁਹਾਲੀ, 27 ਦਸੰਬਰ : ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਟੀਚਰਜ਼ ਅਤੇ ਹੋਰ ਕਰਮਚਾਰੀ ਯੂਨੀਅਨ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੱਦੇ ਤੇ ਹਜਾਰਾਂ ਦੀ ਗਿਣਤੀ ਵਿਚ ਆਏ ਅਧਿਆਪਕਾ ਤੇ ਪੈਨਸ਼ਨਰਾਂ ਨੇ ਡੀ ਪੀ ਆਈ (ਸੈਕੰਡਰੀ ਸਿੱਖਿਆ) ਮੁਹਾਲੀ ਦੇ ਦਫਤਰ ਮੂਹਰੇ ਛੇਵੇਂ ਪੇ ਕਮਿਸ਼ਨ ਦੀਆ ਸਿਫਾਰਸ਼ਾਂ ਨੂੰ ਲਾਗੂ ਕਰਵਾਉਣ ਲਈ ਵਿਸ਼ਾਲ ਧਰਨਾ ਦਿੱਤਾ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਐਨ ਐਨ ਸੈਣੀ ਅਤੇ ਰਿਟਾਇਰਡ ਅਧਿਆਪਕ ਯੂਨੀਅਨ ਪ੍ਰਧਾਨ ਗੁਰਚਰਨ ਸਿੰਘ ਚਾਹਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਤੇ ਪੈਨਸ਼ਨਰਾਂ ਨੂੰ ਕਾਨੂੰਨੀ ਅਧਿਕਾਰ ਹੋਣ ਦੇ ਬਾਵਜੂਦ ਹਾਲੇ ਤੱਕ ਛੇਵਾਂ ਪੇ ਕਮਿਸ਼ਨ ਲਾਭ ਨਹੀਂ ਦਿੱਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਇਹਨਾਂ ਸਕੂਲਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦੀ ਹੈ। ਜਦੋਂ ਕਿ ਆਮ ਆਦਮੀ ਪਾਰਟੀ ਵੱਲੋ ਆਪਣੇ ਚੋਣ ਮੈਨੀਫੈਸਟੋ ਵਿੱਚ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਕੰਮ ਕਰ ਰਹੇ ਅਧਿਆਪਕਾ ਤੇ ਪੈਨਸ਼ਨਰਾਂ ਨੂੰ ਸਰਕਾਰੀ ਸਕੂਲਾਂ ਵਾਂਗ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਸੀ ਪਰ ਹਾਲੇ ਤੱਕ ਨਾ ਤਾਂ ਛੇਵਾਂ ਪੇ ਕਮਿਸ਼ਨ ਲਾਗੂ ਕੀਤਾ ਹੈ ਨਾ ਹੀ ਲੰਬੇ ਸਮੇਂ ਤੋਂ ਪਏ ਡੀ ਪੀ ਆਈ ਦਫ਼ਤਰ ਵਲੋਂ ਪੈਨਸ਼ਨ ਕੇਸਾ ਦਾ ਨਿਪਟਾਰਾ ਕੀਤਾ ਗਿਆ ਹੈ। ਜਿਸ ਨਾਲ ਭਾਰੀ ਰੋਸ਼ ਪਾਇਆ ਜਾ ਰਿਹਾ ਹੈ। ਯੂਨੀਅਨ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਅਪੀਲ ਕਰਦਿਆਂ ਕਿਹਾ ਕਿ ਜਲਦੀ ਹੀ ਉਹਨਾਂ ਦੀਆ ਜਾਇਜ਼ ਮੰਗਾਂ ਨੂੰ ਪੂਰਾ ਕਰ ਰਾਹਤ ਦੇਵੇ। ਜੇ ਉਹਨਾਂ ਦੀਆ ਜਾਇਜ਼ ਮੰਗਾਂ ਨੂੰ ਜਲਦੀ ਪੂਰਾ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਹਨਾਂ ਕਿਹਾ ਕਿ 7 ਜਨਵਰੀ ਨੂੰ ਮੁੱਖਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਵਿਸ਼ਾਲ ਰੋਸ਼ ਪ੍ਰਦਰਸਨ ਕਰਦੇ ਹੋਏ ਧਰਨਾ ਸ਼ੁਰੂ ਕੀਤਾ ਜਾਵੇਗਾ। ਜਿਲ੍ਹਾ ਬਠਿੰਡਾ ਯੂਨੀਅਨ ਦੇ ਮੀਡੀਆ ਇੰਚਾਰਜ ਪਵਨ ਸ਼ਾਸਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਹੋਰਨਾਂ ਤੋਂ ਇਲਾਵਾ ਯੂਨੀਅਨ ਪ੍ਰਧਾਨ ਸ੍ਰੀ ਕਾਂਤ ਸ਼ਰਮਾ ਦੀ ਅਗਵਾਈ ਹੇਠ ਪ੍ਰਿੰਸੀਪਲ ਵਿਕਰਮਜੀਤ ਸਿੰਘ ਤਲਵੰਡੀ ਸਾਬੋ, ਅਸ਼ੋਕ ਸ਼ਾਸਤਰੀ, ਦੀਪਕ ਕੁਮਾਰ, ਪਵਨ ਸ਼ਾਸਤਰੀ, ਸਤੀਸ਼ ਸ਼ਰਮਾ, ਕੁਲਦੀਪ ਸਿੰਘ, ਮਾਨ ਸਿੰਘ, ਨਾਜਰ ਸਿੰਘ, ਰਾਜੇਸ਼ ਸ਼ਰਮਾ, ਵਿਜੈ ਕੁਮਾਰ ਰਾਮਪੁਰਾ, ਰਵਿੰਦਰ ਕੁਮਾਰ, ਵਕੀਲ ਕੁਮਾਰ, ਅਸ਼ੋਕ ਕੁਮਾਰ, ਅਮਰ ਚੰਦ, ਲਾਭ ਸਿੰਘ ਆਦਿ ਹਾਜ਼ਰ ਹੋਏ।

ਠੇਕਾ ਰੋਜ਼ਗਾਰ ਖੋਹਣ ਵਿਰੁੱਧ 30 ਨੂੰ ਡੀ ਸੀ ਦਫ਼ਤਰਾਂ ਅੱਗੇ ਰੈਲੀਆਂ ਅਤੇ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਦੀਆਂ ਅਰਥੀਆਂ ਸਾੜਨਗੇ ਠੇਕਾ ਮੁਲਾਜ਼ਮ

0

ਸੁਖਜਿੰਦਰ ਮਾਨ
ਬਠਿੰਡਾ,27 ਦਸੰਬਰ:ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂਆਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ ਲਹਿਰਾ, ਬਲਿਹਾਰ ਸਿੰਘ ਕਟਾਰੀਆ, ਗੁਰਵਿੰਦਰ ਸਿੰਘ ਪੰਨੂ, ਸ਼ੇਰ ਸਿੰਘ ਖੰਨਾ,ਪਵਨਦੀਪ ਸਿੰਘ ਅਮ੍ਰਿਤਸਰ, ਸਿਮਰਨਜੀਤ ਸਿੰਘ ਨੀਲੋਂ, ਰਮਨਪ੍ਰੀਤ ਕੌਰ ਮਾਨ, ਜਸਪ੍ਰੀਤ ਸਿੰਘ ਗਗਨ ਅਤੇ ਸੁਰਿੰਦਰ ਕੁਮਾਰ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਦੋਖੀ ਚਾਲਾਂ ਦੀ ਜੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਅਗਲੇ ਸੰਘਰਸ਼ ਦਾ ਐਲਾਨ ਕੀਤਾ। ਇਸ ਸੰਘਰਸ਼ ਪ੍ਰੋਗਰਾਮ ਮੁਤਾਬਿਕ ਪੰਜਾਬ ਦੇ ਸਮੂਹ ਆਊਟਸੋਰਸਡ ਅਤੇ ਇਨਲਿਸਟਮੈਟ ਮੁਲਾਜ਼ਮ 30-12-22 ਵਾਲੇ ਦਿਨ ਪਹਿਲਾਂ ਡੀ ਸੀ ਹੈਡ ਕੁਆਰਟਰਾਂ ਅੱਗੇ ਵਿਸ਼ਾਲ ਇਕੱਠ ਕਰਕੇ ਰੈਲੀਆਂ ਕਰਕੇ ਸਰਕਾਰ ਦੀ ਲੋਕ ਤੇ ਮੁਲਾਜ਼ਮ ਦੋਖੀ ਖ਼ਸਲਤ ਨੂੰ ਲੋਕਾਂ ਵਿੱਚ ਨੰਗਾ ਕਰਨਗੇ, ਇਸ ਤੋਂ ਬਾਅਦ ਆਪਣੀਆਂ ਮੰਗਾਂ ਦਾ ਮੰਗ ਪੱਤਰ ਡੀਸੀ ਦਫ਼ਤਰਾਂ ਰਾਹੀਂ ਪੰਜਾਬ ਸਰਕਾਰ ਨੂੰ ਭੇਜਕੇ ਪੰਜਾਬ ਭਰ ਵਿੱਚ ਪੰਜਾਬ ਸਰਕਾਰ ਦੇ ਅਰਥੀ ਫੂਕ ਪ੍ਰਦਰਸ਼ਨ ਕਰਕੇ ਸਰਕਾਰ ਦੇ ਰੁਜ਼ਗਾਰ ਮਾਰੂ ਹਮਲੇ ਦਾ ਮੂੰਹ ਤੋੜ ਜਵਾਬ ਦੇਣਗੇ ਠੇਕਾ ਮੁਲਾਜ਼ਮ।
ਆਗੂਆਂ ਵੱਲੋਂ ਇਸ ਸੰਘਰਸ਼ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਵੱਖ ਵੱਖ ਸਰਕਾਰੀ ਵਿਭਾਗਾਂ ਵਿਚ, ਠੇਕਾ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਸੇਵਾ ਕਰਦੇ ਆ ਰਹੇ ਹਨ ਅਤੇ ਕੰਮ ਪੱਕਾ ਹੋਣ ਦੀ ਸ਼ਰਤ ਤੇ ਸਰਕਾਰ ਪਾਸੋਂ ਪੱਕੇ ਰੋਜ਼ਗਾਰ ਦੀ ਮੰਗ ਕਰਦੇ ਆ ਰਹੇ ਹਾਂ। ਮੋਜੂਦਾ ਸਰਕਾਰ ਜਿਹੜੀ ਇਕ ਬਦਲਾਅ ਦੇ ਧੋਖੇ ਹੇਠ ਸੱਤਾ ਦੀ ਕੁਰਸੀ ਤੇ ਵਿਰਾਜਮਾਨ ਹੋਈ ਸੀ ਜਿਸਨੇ ਚੋਣਾਂ ਸਮੇਂ ਪੰਜਾਬ ਦੇ ਆਊਟਸੋਰਸਡ ਇਨਲਿਸਟਮੈਟ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਵਿਭਾਗਾਂ ਵਿਚ ਸ਼ਾਮਿਲ ਕਰਨ ਦਾ ਭਰੋਸਾ ਦਿੱਤਾ ਸੀ,ਅਜ ਇਹ ਸਰਕਾਰ ਪਹਿਲੀਆਂ ਸਰਕਾਰਾਂ ਨੂੰ ਵੀ ਮਾਤ ਪਾਕੇ ਠੇਕਾ ਰੁਜ਼ਗਾਰ ਖੋਹਣ ਦੇ ਰਾਹ ਤੁਰ ਪਈ ਹੈ।। ਕਿਉਂ ਕਿ ਇਹ ਸਰਕਾਰ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਥਾਂ, ਉਨ੍ਹਾਂ ਨਾਲ ਗਲਬਾਤ ਦੇ ਬੂਹੇ ਬੰਦ ਕਰੀ ਬੈਠੀ ਹੈ ਦੂਸਰੇ ਪਾਸੇ ਬਾਹਰੋਂ ਨਵੀਂ ਤੇ ਪੱਕੀ ਭਰਤੀ ਕਰਕੇ ਆਊਟਸੋਰਸਡ ਇਨਲਿਸਟਮੈਟ ਮੁਲਾਜ਼ਮਾਂ ਦਾ ਠੇਕਾ ਰੁਜ਼ਗਾਰ ਵੀ ਖੋਹਣ ਦੇ ਰਾਹ ਤੁਰੀ ਹੋਈ ਹੈ।ਤਪੇ ਦੇ ਸਰਕਾਰੀ ਹਸਪਤਾਲ ਵਿਚ ਛਾਂਟੀ,ਐਲ ਡੀ ਸੀ ਦੀ ਭਰਤੀ ਕਰਕੇ ਕੰਪੀਊਟਰ ਉਪਰੇਟਰਾਂ ਦੀ ਛਾਂਟੀ, ਤੇ ਇਸ ਸਮੇਂ ਅਧੀਨ ਸੇਵਾਵਾਂ ਬੋਰਡ ਵਲੋਂ ਬਾਹਰੋਂ ਪੱਕੀ ਭਰਤੀ ਕਰਕੇ ਡੀਸੀ ਦਫ਼ਤਰ ਦੇ ਕਲਰਕਾਂ ਦੀ ਛਾਂਟੀ ਦਾ ਠੇਕਾ ਰੁਜ਼ਗਾਰ ਖੋਹਣ ਦਾ ਸਰਕਾਰੀ ਧਾਵਾ ਬੋਲਿਆ ਗਿਆ ਹੈ। ਭਵਿੱਖ ਵਿੱਚ ਸਹਾਇਕ ਲਾਈਨ ਮੈਨਾਂ ਦੀ ਬਾਹਰੋਂ ਪੱਕੀ ਭਰਤੀ ਕਰਕੇ, ਵੇਰਕਾ ਮਿਲਕ ਪਲਾਂਟਾਂ ਵਿੱਚ ਬਾਹਰੋਂ ਪੱਕੀ ਭਰਤੀ ਕਰਕੇ ਆਊਟਸੋਰਸਡ ਇਨਲਿਸਟਮੈਟ ਮੁਲਾਜ਼ਮਾਂ ਦੇ ਠੇਕਾ ਰੁਜ਼ਗਾਰ ਤੇ ਵੱਡਾ ਤਬਾਹਕੁੰਨ ਹਮਲਾ ਸਰਕਾਰ ਵਲੋਂ ਬੋਲਣ ਦੀ ਤਿਆਰੀ ਕੀਤੀ ਜਾ ਰਹੀ ਹੈ। ਮੁਲਾਜ਼ਮ ਆਗੂਆਂ ਵੱਲੋਂ ਦੱਸਿਆ ਗਿਆ ਕਿ ਅਸੀਂ ਪੰਜਾਬ ਦੇ ਸਮੂਹ ਆਊਟਸੋਰਸਡ ਇਨਲਿਸਟਮੈਟ ਮੁਲਾਜ਼ਮ, ਸਰਕਾਰੀ ਵਿਭਾਗਾਂ ਦੇ ਕੰਮਕਾਜ ਦੀਆਂ ਲੋੜਾਂ ਵਿਚੋਂ, ਸਰਕਾਰ ਦੀ ਮੰਗ ਤੇ ਇਸ਼ਤਿਹਾਰ ਵਾਜੀ ਰਾਹੀਂ, ਸਰਕਾਰ ਵਲੋਂ ਤਹਿ ਯੋਗਤਾ ਦੀਆਂ ਸ਼ਰਤਾਂ ਮੁਤਾਬਕ, ਭਰਤੀ ਕੀਤੇ ਗਏ ਸੀ, ਇਸ ਸਮੇਂ ਸਾਡੇ ਕੋਲ ਭਿਵਾਗੀ ਕੰਮ ਦਾ ਲੰਮਾ ਤਜ਼ਰਬਾ ਹੈ।ਇਸ ਤੋਂ ਵੀ ਅਗਾਂਹ ਸਰਕਾਰੀ ਵਿਭਾਗਾਂ ਦੀਆਂ ਹਿਦਾਇਤਾਂ ਅਨੁਸਾਰ ਸਾਡੀ ਡਾਕਟਰੀ ਫਿਟਨੈਂਸ ਅਤੇ ਕਰੈਕਟਰ ਵੇਰੀਫਿਕੇਸਨ ਵੀ ਹੋ ਚੁੱਕੀ ਹੈ।ਇਸ ਹਾਲਤ ਵਿੱਚ ਠੇਕਾ ਮੁਲਾਜ਼ਮਾਂ ਦੀ ਛਾਂਟੀ ਸਾਡੇ ਨਾਲ ਸਰਾਸਰ ਧੱਕਾ ਹੈ । ਜਿਸ ਨੂੰ ਠੇਕਾ ਮੁਲਾਜ਼ਮ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕਰਨਗੇ। ਪੰਜਾਬ ਭਰ ਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਜ਼ੋਰਦਾਰ ਅਪੀਲ ਕੀਤੀ ਗਈ ਕਿ ਉਹ ਸੰਘਰਸ਼ ਦੇ ਇਸ ਸੱਦੇ ਨੂੰ ਪੂਰੇ ਜੋਸ਼ ਖਰੋਸ਼ ਨਾਲ ਲਾਗੂ ਕਰਕੇ ਇਸ ਧੋਖੇ ਵਾਜ਼ ਸਰਕਾਰ ਨੂੰ ਸੁਣਾਈ ਕਰਨ ਕਿ ਠੇਕਾ ਕਾਮੇਂ ਭਵਿੱਖ ਵਿੱਚ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਕਰੋ ਜਾਂ ਮਰੋ ਦੀ ਨੀਤੀ ਲਾਗੂ ਕਰਨ ਲਈ ਮਜਬੂਰ ਹੋਣਗੇ।

ਪੰਜਾਬ ਸਟੇਟ ਕੋਆਪ੍ਰੇਟਿਵ ਇੰਸਪੈਕਟਰ ਐਸੋਸੀਏਸ਼ਨ ਨੇ ਸਰਕਾਰ ਵਿਰੁਧ ਕੀਤਾ ਰੋਸ਼ ਪ੍ਰਦਰਸ਼ਨ

0

ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 26 ਦਸੰਬਰ: ਦੀ ਪੰਜਾਬ ਸਟੇਟ ਕੋਆਪ੍ਰੇਟਿਵ ਇੰਸਪੈਕਟਰ ਐਸੋਸੀਏਸ਼ਨ ਪੰਜਾਬ ਦੇ ਸੱਦੇ ਤਹਿਤ ਚੱਲ ਰਹੀ ਕਲਮਛੋੜ ਹੜਤਾਲ ਵਿਚ ਇੰਸਪੈਕਟਰ ਐਸੋਸੀਏਸ਼ਨ (ਸਹਿਕਾਰਤਾ ਵਿਭਾਗ) ਜਿਲ੍ਹਾ ਬਠਿੰਡਾ ਦੇ ਸਮੂਹ ਇੰਸਪੈਕਟਰਾਂ ਵੱਲੋ ਅੱਜ ਦਫਤਰ ਉਪ ਰਜਿਸਟਰਾਰ ਦੇ ਦਫਤਰ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਕਰਯੋਗ ਹੈ ਕਿ ਸਹਿਕਾਰਤਾ ਵਿਭਾਗ ਪੰਜਾਬ ਵਿੱਚ ਕੰਮ ਕਰਦੇ ਇੰਸਪੈਕਟਰਾਂ ਵੱਲੋ ਪਿਛਲੇ ਲੰਬੇ ਸਮੇਂ ਤੋ ਆਪਣੀਆਂ ਜਾਇਜ ਮੰਗਾਂ ਨੂੰ ਲਾਗੂ ਕਰਵਾਉਣ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਵਾਰ-ਵਾਰ ਲਿਖਤੀ ਬੇਨਤੀ ਕਰਨ ਦੇ ਬਾਵਯੂਦ ਵੀ ਉਨ੍ਹਾਂ ਦੀਆਂ ਮੰਗਾਂ ਨੂੰ ਲਾਗੂ ਨਹੀ ਕੀਤਾ ਜਾ ਰਿਹਾ। ਉੱਚ ਅਧਿਕਾਰੀਆਂ ਵੱਲੋ ਦਿੱਤੇ ਗਏ ਭਰੋਸੇ ਕਾਰਣ ਐਸੋਸੀਏਸ਼ਨ ਵੱਲੋ ਮਿਤੀ 12-12-2022 ਤੋ 18-12-2022 ਤੱਕ ਕੀਤੇ ਜਾਣ ਵਾਲੀ ਕਲਮਛੋੜ ਹੜਤਾਲ ਵਾਪਸ ਲੈ ਲਈ ਗਈ ਸੀ। ਪਰੰਤੂ ਇਸਦੇ ਉਲਟ ਦਫਤਰ ਰਜਿਸਟਰਾਰ ਸਹਿਕਾਰੀ ਸਭਾਵਾਂ ਵੱਲੋ ਮੀਮੋ ਨੰ: ਰਸਸ/ਅਮਲਾ-1/1217-18 ਮਿਤੀ 15-12-2022 ਨੂੰ ਇੱਕ ਮੁਲਾਜਮ ਮਾਰੂ ਪੱਤਰ ਜਾਰੀ ਕਰ ਦਿੱਤਾ। ਆਗੂਆਂ ਨੇ ਦੋਸ਼ ਲਗਾਇਆ ਕਿ ਇਹ ਪੱਤਰ ਮੀਟਿੰਗ ਵਿੱਚ ਮੰਨੀਆਂ ਗਈਆਂ ਮੰਗਾਂ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫੈਸਲਿਆਂ ਦੇ ਖਿਲਾਫ ਹੈ। ਇਸ ਤੋ ਇਲਾਵਾ ਮੀਟਿੰਗ ਵਿੱਚ ਹੋਏ ਫੈਸਲਿਆਂ ਮੁਤਾਬਿਕ ਉਨ੍ਹਾਂ ਵੱਲੋ ਕੋਈ ਵੀ ਫੈਸਲਾ ਲਾਗੂ ਨਹੀ ਕੀਤਾ ਗਿਆ। ਸਰਕਾਰ ਅਤੇ ਵਿਭਾਗ ਦੀ ਵਾਅਦਾ ਖਿਲਾਫੀ ਕਾਰਣ ਸਮੂਹ ਪੰਜਾਬ ਦੇ ਕੋਆਪ੍ਰੇਟਿਵ ਇੰਸਪੈਕਟਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿਸ ਦੇ ਸਿੱਟੇ ਵਜੋ ਅੱਜ ਪੂਰੇ ਪੰਜਾਬ ਵਿੱਚ ਜਿਲ੍ਹਾ ਪੱਧਰ ਤੇ ਸਮੂਹ ਉਪ ਰਜਿਸਟਰਾਰ, ਸਹਿਕਾਰੀ ਸਭਾਵਾਂ, ਦਫਤਰਾਂ ਮੂਹਰੇ ਇੰਸਪੈਕਟਰਾਂ ਵੱਲੋ ਰੋਸ ਪ੍ਰਦਰਸ਼ਨ ਕਰਦੇ ਹੋਏ ਚੇਤਾਵਨੀ ਦਿੱਤੀ ਗਈ ਕਿ ਜੇਕਰ ਉਨ੍ਹਾਂ ਦੀ ਜਾਇਜ ਮੰਗਾਂ ਨੂੰ ਲਾਗੂ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਪੂਰੇ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ 27 ਨੂੰ ਡਵੀਜਨ ਪੱਧਰ ਤੇ ਫਿਰੋਜਪੁਰ ਵਿਖੇ ਇੱਕਠ ਕਰਕੇ ਰੋਸ ਮੁਜਾਹਰਾ ਕੀਤਾ ਜਾਵੇਗਾ।

4161 ਮਾਸਟਰ ਕੇਡਰ ਅਧਿਆਪਕ ਯੂਨੀਅਨ ਨੇ ਲੋਕਲ ਸਟੇਸ਼ਨ ਖੋਲ੍ਹੇ ਜਾਣ ਦੀ ਕੀਤੀ ਮੰਗ

0

ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 26 ਦਸੰਬਰ: ਅੱਜ ਬਠਿੰਡਾ ਵਿਖੇ 4161 ਮਾਸਟਰ ਕੇਡਰ ਅਧਿਆਪਕ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਚਿਲਡਰਨ ਪਾਰਕ ਵਿਚ ਹੋਈ। ਮੀਟਿੰਗ ਵਿਚ ਚੱਲ ਰਹੀ ਮਾਸਟਰ ਕੇਡਰ ਭਰਤੀ ਬਾਰੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸੰਦੀਪ ਸਿੰਘ ਗਿੱਲ ਨੇ ਕਿਹਾ ਕਿ ਇੱਕ ਲੰਬੇ ਸੰਘਰਸ਼ ਤੋਂ ਬਾਅਦ 4161 ਮਾਸਟਰ ਕੇਡਰ ਦੀ ਭਰਤੀ ਆਈ ਸੀ। ਆਪ ਸਰਕਾਰ ਵੱਲੋਂ ਵੱਖ ਵੱਖ ਵਿਸ਼ਿਆਂ ਦੇ ਵਿਸ਼ਾਵਾਰ ਟੈਸਟ ਪੂਰੇ ਸੁਰੱਖਿਆ ਪ੍ਰਬੰਧਾਂ ਹੇਠ ਕਰਵਾਏ ਗਏ ਸੀ। ਆਪ ਸਰਕਾਰ ਵੱਲੋਂ ਅਧਿਆਪਕ ਭਰਤੀ ਦੇ ਇਤਿਹਾਸ ਵਿਚ ਪਹਿਲੀ ਵਾਰ ਬਾਇਓਮੈਟ੍ਰਿਕ ਅਤੇ ਜੈਮਰ ਲਗਾ ਕੇ ਬਹੁਤ ਹੀ ਪਾਰਦਰਸ਼ੀ ਤਰੀਕੇ ਨਾਲ ਪ੍ਰਿਖਿਆ ਲਈ ਗਈ ਸੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਮਾਲਵਿੰਦਰ ਬਰਨਾਲਾ ਅਤੇ ਜਨਰਲ ਸਕੱਤਰ ਰਸ਼ਪਾਲ ਜਲਾਲਾਬਾਦ ਨੇ ਕਿਹਾ ਭਗਵੰਤ ਮਾਨ ਸਰਕਾਰ 4161 ਭਰਤੀ ਨੂੰ ਜਲਦੀ ਪੂਰਾ ਕਰਕੇ ਅਧਿਆਪਕਾਂ ਨੂੰ ਸਕੂਲਾਂ ਵਿਚ ਭੇਜੇ। ਯੂਨੀਅਨ ਆਗੂਆਂ ਨੇ ਦੱਸਿਆ ਕਿ 4161 ਭਰਤੀ ਬਾਰਡਰ ਏਰੀਏ ਦੀ ਭਰਤੀ ਨਹੀਂ ਹੈ ਇਸ ਲਈ ਨਵ ਨਿਯੁਕਤ ਅਧਿਆਪਕਾਂ ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਸਟੇਸ਼ਨ ਖੋਲ੍ਹੇ ਜਾਣ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਚੋਣਾਂ ਵੇਲੇ ਵਾਅਦਾ ਕੀਤਾ ਸੀ ਕੇ ਹੁਣ ਅਧਿਆਪਕਾਂ ਨੂੰ ਦੂਰ ਦੁਰਾਡੇ ਖੇਤਰਾਂ ਵਿੱਚ ਨਹੀਂ ਭੇਜਿਆ ਜਾਵੇਗਾ।ਯੂਨੀਅਨ ਆਗੂਆਂ ਨੇ ਸਰਕਾਰ ਤੋਂ ਇਹ ਮੰਗ ਵੀ ਕੀਤੀ ਕੇ ਗਣਿਤ, ਸਾਇੰਸ ਅਤੇ ਅੰਗਰੇਜ਼ੀ ਦੀਆਂ 598 ਬੈਕਲੋਗ ਅਤੇ 4161 ਵਿਚ ਵੱਖ ਵੱਖ ਕੈਟਾਗਰੀ ਦੀਆਂ ਬਚੀਆਂ ਬੈਕਲੋਗ ਦੀਆਂ ਅਸਾਮੀਆਂ ਨੂੰ ਪਹਿਲ ਦੇ ਅਧਾਰ ਤੇ ਡੀ ਰਿਜ਼ਰਵ ਕੀਤਾ ਜਾਵੇ, ਤਾਂ ਜ਼ੋ ਵੱਧ ਤੋਂ ਵੱਧ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮਿਲ ਸਕੇ। ਇਸ ਮੌਕੇ ਸੂਬਾ ਪ੍ਰੈੱਸ ਸਕੱਤਰ ਹਰਦੀਪ ਬਠਿੰਡਾ, ਸੂਬਾ ਖਜਾਨਚੀ ਇਕਬਾਲ ਮਾਲੇਰਕੋਟਲਾ, ਇੰਦਰਾਜ਼ ਅਬੋਹਰ, ਬਲਕਾਰ ਬੁਢਲਾਡਾ, ਰਿੰਕੂ ਫਾਜ਼ਿਲਕਾ,ਸੰਦੀਪ ਫਿਰੋਜ਼ਪੁਰ ,ਗਗਨ ਫਰੀਦਕੋਟ ਆਦਿ ਸੂਬਾ ਕਮੇਟੀ ਮੈਂਬਰ ਵੀ ਹਾਜ਼ਰ ਸਨ।

ਪ੍ਰਵਾਸੀ ਪੰਜਾਬੀਆਂ ਦਾ ਪੰਜਾਬ ਦੀ ਖੁਸ਼ਹਾਲੀ ਵਿੱਚ ਵਿਸ਼ੇਸ਼ ਯੋਗਦਾਨ: ਕੁਲਦੀਪ ਸਿੰਘ ਧਾਲੀਵਾਲ

0

ਹਰ ਸਾਲ ਦਸੰਬਰ ਤੇ ਅਪ੍ਰੈਲ ਦੇ ਮਹੀਨੇ ਵਿੱਚ ਪ੍ਰਵਾਸੀ ਪੰਜਾਬੀਆਂ ਨਾਲ ਐਨ.ਆਰ.ਆਈ. ਮਿਲਣੀ ਸਮਾਗਮ ਕਰਾਉਣ ਦਾ ਐਲਾਨ
ਕਿਹਾ, ਐਨ.ਆਰ.ਆਈਜ਼ ਦੇ ਕੇਸਾਂ ਦੇ ਜਲਦੀ ਨਿਪਟਾਰੇ ਲਈ ਵਿਸ਼ੇਸ਼ ਫਾਸਟ ਟਰੈਕ ਕੋਰਟਾਂ ਦੀ ਹੋਵੇਗੀ ਸਥਾਪਨਾ
ਪ੍ਰਵਾਸੀ ਮਾਮਲੇ ਦੇ ਮੰਤਰੀ ਵੱਲੋਂ ਮੋਗਾ ਵਿੱਚ ਹੋਏ ਸਮਾਗਮ ਦੌਰਾਨ ਨਿੱਜੀ ਤੌਰ ‘ਤੇ 7 ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਅਵਾਂ ਸੁਣੀਆਂ
ਡੀ.ਸੀਜ਼ ਤੇ ਐਸ.ਐਸ.ਪੀਜ਼ ਨੂੰ ਸਮੱਸਿਆਵਾਂ ਦਾ ਨਿਪਟਾਰਾ ਮਿੱਥੇ ਸਮੇਂ ਵਿੱਚ ਹਲ ਕਰਨ ਦੇ ਨਿਰਦੇਸ਼
ਪੰਜਾਬੀ ਖ਼ਬਰਸਾਰ ਬਿਉਰੋ
ਮੋਗਾ, 26 ਦਸੰਬਰ: ਪ੍ਰਵਾਸੀ ਪੰਜਾਬੀਆਂ ਦਾ ਪੰਜਾਬ ਦੀ ਖੁਸ਼ਹਾਲੀ ਵਿੱਚ ਵਿਸ਼ੇਸ਼ ਯੋਗਦਾਨ ਹੈ। ਰੰਗਲੇ ਪੰਜਾਬ ਦੀ ਸਹੀ ਅਰਥਾਂ ਵਿੱਚ ਕਲਪਨਾ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਤੋਂ ਬਿਨਾ ਨਹੀਂ ਕੀਤੀ ਜਾ ਸਕਦੀ। ਇਹ ਪ੍ਰਗਟਾਵਾ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਮੋਗਾ ਸਥਿਤ ਆਈ ਐੱਸ ਐੱਫ ਕਾਲਜ ਵਿਖੇ ਕਰਵਾਏ ਗਏ “ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ”ਪ੍ਰੋਗਰਾਮ ਦੌਰਾਨ ਐਨ.ਆਰ.ਆਈ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਾਮਲਿਆਂ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਦਾ ਮਿੱਥੇ ਸਮੇਂ ਵਿੱਚ ਨਿਪਟਾਰਾ ਕਰਨ ਲਈ ਪੰਜਾਬ ਸਰਕਾਰ ਵਿਸ਼ੇਸ਼ ਪਾਲਿਸੀ ਤਿਆਰ ਕਰ ਰਹੀ ਹੈ। ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਲਈ ਤੇ ਉਸ ਦੇ ਹੱਲ ਲਈ ਪੰਜਾਬ ਸਰਕਾਰ ਹਰ ਸਾਲ ਦਸੰਬਰ ਤੇ ਅਪ੍ਰੈਲ ਦੇ ਮਹੀਨੇ ਵਿੱਚ ਦੋ ਵਾਰ ਐਨ.ਆਰ.ਆਈ. ਮਿਲਣੀਆਂ ਆਯੋਜਿਤ ਕਰੇਗੀ। ਪੰਜਾਬ ਸਰਕਾਰ ਦੁਨੀਆ ਭਰ ਦੇ ਦੇਸ਼ਾਂ ਵਿੱਚ ਵਸ ਰਹੇ ਪੰਜਾਬੀਆਂ ਨੂੰ ਇਹ ਸੱਦਾ ਦਿੰਦੀ ਹੈ ਕਿ ਪੰਜਾਬ ਤੁਹਾਡਾ ਹੈ, ਤੁਸੀਂ ਪੰਜਾਬ ਆਓ, ਪੰਜਾਬ ਸਰਕਾਰ ਤੁਹਾਡੀਆਂ ਜ਼ਮੀਨਾਂ ਦੀ ਰਾਖੀ, ਤੁਹਾਡੇ ਜਾਨ ਮਾਲ ਦੀ ਰਾਖੀ ਅਤੇ ਤੁਹਾਡੇ ਕਾਰੋਬਾਰ ਦੀ ਰਾਖੀ ਲਈ ਵਚਨਵੱਧ ਹੈ।ਅੱਜ ਦੇ ਸਮਾਗਮ ਵਿੱਚ ਜ਼ਿਲ੍ਹਾ ਮੋਗਾ, ਜ਼ਿਲ੍ਹਾ ਫਾਜ਼ਿਲਕਾ, ਜ਼ਿਲ੍ਹਾ ਫਿਰੋਜ਼ਪੁਰ, ਜ਼ਿਲ੍ਹਾ ਬਠਿੰਡਾ, ਜ਼ਿਲ੍ਹਾ ਮਾਨਸਾ, ਜ਼ਿਲ੍ਹਾ ਫ਼ਰੀਦਕੋਟ ਅਤੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਪ੍ਰਵਾਸੀਆਂ ਪੰਜਾਬੀਆਂ ਵੱਲੋਂ ਸ਼ਿਰਕਤ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਗਏ ਇਸ ਵਿਸ਼ੇਸ਼ ਉਪਰਾਲੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਸਰਕਾਰ ਨੇ ਫੈਸਲਾ ਲਿਆ ਕਿ ਪ੍ਰਵਾਸੀ ਪੰਜਾਬੀਆਂ ਨੂੰ ਸਰਕਾਰੀ ਦਫਤਰਾਂ, ਸਕੱਤਰੇਤਾਂ ਵਿੱਚ ਮੰਤਰੀਆਂ ਦੇ ਦਫਤਰਾਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ, ਇਸ ਲਈ ਸਰਕਾਰ ਨੇ ਫੈਸਲਾ ਕੀਤਾ ਕਿ ਸਰਕਾਰ ਖੁਦ ਪ੍ਰਵਾਸੀ ਪੰਜਾਬੀਆਂ ਦੇ ਜ਼ਿਲ੍ਹਿਆਂ ਵਿੱਚ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕਰੇਗੀ ਜਿਸ ਦੇ ਤਹਿਤ ਜ਼ਿਲ੍ਹਾ ਜਲੰਧਰ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਜ਼ਿਲ੍ਹਾ ਲੁਧਿਆਣਾ ਵਿਖੇ ਕੀਤੇ ਗਏ ਪ੍ਰੋਗਰਾਮ ਤੋਂ ਬਾਅਦ ਜ਼ਿਲ੍ਹਾ ਮੋਗਾ ਵਿਖੇ ਪ੍ਰਵਾਸੀ ਪੰਜਾਬੀਆਂ ਨਾਲ ਮਿਲਣੀ ਦਾ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਇਹ ਚੰਗੀ ਤਰ੍ਹਾਂ ਜਾਣਦੀ ਹੈ ਕਿ ਪ੍ਰਵਾਸੀਆਂ ਦੇ ਮੁੱਖ ਮਸਲੇ ਉਨ੍ਹਾਂ ਦੀਆਂ ਜਮੀਨ-ਜਾਇਦਾਦਾਂ, ਕਾਰੋਬਾਰ ਅਤੇ ਪਰਿਵਾਰਕ ਝਗੜੇ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਕੰਟਰੈਕਟ ਵਿਆਹ ਦਾ ਟਰੈਂਡ ਸਾਹਮਣੇ ਆਇਆ ਹੈ ਅਜਿਹੇ ਕੇਸਾਂ ਵਿੱਚ ਆਈਲੈਂਟਸ ਪਾਸ ਕੁੜੀ ਨਾਲ ਕੰਟਰੈਕਟ ਵਿਆਹ ਕਰਕੇ ਮੁੰਡੇ ਵਾਲੇ ਉਸ ਨੂੰ ਬਾਹਰ ਭੇਜਦੇ ਹਨ ਪਰ ਮਗਰੋਂ ਕੁੜੀ ਦੇ ਬਾਹਰ ਜਾਣ ਤੇ ਉਨ੍ਹਾਂ ਦਾ ਆਪਸੀ ਝਗੜਾ ਹੋ ਜਾਂਦਾ ਹੈ ਅਤੇ ਕੁੜੀ ਮੁੰਡੇ ਨੂੰ ਬਾਹਰ ਲਿਜਾਉਣ ਤੋਂ ਮੁਨਕਰ ਹੋ ਜਾਂਦੀ ਹੈ। ਸ. ਧਾਲੀਵਾਲ ਨੇ ਸਮੂਹ ਪ੍ਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਕੋਈ ਵੀ ਪ੍ਰਵਾਸੀ ਪੰਜਾਬ ਜੋ ਵਿਦੇਸ਼ ਵਿੱਚ ਬੈਠਾ ਹੈ ਅਤੇ ਉਸਦਾ ਪੰਜਾਬ ਨਾਲ ਸਬੰਧਤ ਕੋਈ ਵੀ ਮਾਮਲਾ ਪੈਡਿੰਗ ਹੈ ਤਾਂ ਇਹ ਜ਼ਰੂਰੀ ਨਹੀਂ ਉਹ ਨਿੱਜੀ ਤੌਰ ਤੇ ਪੰਜਾਬ ਆ ਕੇ ਸਾਡੇ ਅੱਗੇ ਪੇਸ਼ ਹੋ ਕੇ ਆਪਣੇ ਮਸਲੇ ਦੇ ਹੱਲ ਲਈ ਫਰਿਆਦ ਕਰਨ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀ ਪਿੰਡਾਂ ਵਿੱਚ ਰਹਿੰਦੇ ਆਪਣੇ ਸਾਕ ਸਬੰਧੀਆਂ ਰਾਹੀਂ ਆਪਣੀਆਂ ਦਰਖਾਸਤਾਂ ਸਾਡੇ ਸਾਹਮਣੇ ਪੇਸ਼ ਕਰ ਸਕਦੇ ਹਨ ਅਤੇ ਸਰਕਾਰ ਮਿੱਥੇ ਸਮੇਂ ਵਿੱਚ ਉਨ੍ਹਾਂ ਦੇ ਮਸਲਿਆਂ ਦਾ ਨਿਪਟਾਰਾ ਕਰੇਗੀ।ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਐਨ.ਆਰ.ਆਈਜ਼ ਦੇ ਕੇਸਾਂ ਲਈ ਵਿਸ਼ੇਸ਼ ਫਾਸਟ ਟਰੈਕ ਕੋਰਟਾਂ ਦੀ ਸਥਾਪਨਾ ਛੇਤੀ ਤੋਂ ਛੇਤੀ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਪ੍ਰਵਾਸੀ ਪੰਜਾਬੀਆਂ ਦੇ ਮਾਮਲੇ ਘੱਟੋ-ਘੱਟ ਸਮੇਂ ਵਿੱਚ ਨਿਪਟਾਏ ਜਾ ਸਕਣ ਜਿਸ ਨਾਲ ਉਨ੍ਹਾਂ ਦਾ ਸਮਾਂ ਅਤੇ ਪੈਸਾ ਬੱਚ ਸਕੇ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੇ ਜ਼ਿਲ੍ਹਾ ਪੱਧਰ ’ਤੇ ਮਸਲਿਆਂ ਦੀ ਸੁਣਵਾਈ ਲਈ ਪੰਜਾਬ ਸਰਕਾਰ ਵਲੋਂ ਨੋਡਲ ਅਫ਼ਸਰ ਨਿਯੁਕਤ ਕੀਤੇ ਜਾ ਰਹੇ ਹਨ ਜਿਹੜੇ ਸਿਰਫ਼ ਐਨ.ਆਰ.ਆਈ ਪੰਜਾਬੀਆਂ ਦੀਆਂ ਸ਼ਿਕਾਇਤਾਂ ਆਦਿ ਦਾ ਸਮੇਂ ਸਿਰ ਢੁਕਵੇਂ ਢੰਗ ਨਾਲ ਨਿਪਟਾਰਾ ਯਕੀਨੀ ਬਣਾਉਣਗੇ।ਐਨ.ਆਰ.ਆਈ.ਪੰਜਾਬੀਆਂ ਨਾਲ ਮਿਲਣੀ ਦੌਰਾਨ ਵੱਖ-ਵੱਖ ਜਿਲਿਆਂ ਤੋਂ ਆਏ ਪ੍ਰਵਾਸੀ ਪੰਜਾਬੀਆਂ ਦੀ ਸਹੂਲਤ ਲਈ ਜ਼ਿਲ੍ਹਾ ਵਾਰ ਕਾਊਂਟਰ ਸਥਾਪਿਤ ਕੀਤੇ ਗਏ ਸਨ ਜਿਥੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਉਨ੍ਹਾਂ ਦੇ ਮਸਲੇ ਸੁਣਕੇ ਹੱਲ ਦੀ ਪ੍ਰਕਿਰਿਆ ਨੂੰ ਅਮਲ ਵਿੱਚ ਲਿਆ ਰਹੇ ਸਨ। ਇਸ ਦੌਰਾਨ 120 ਤੋਂ ਵੱਧ ਮਾਮਲਿਆਂ ਦੀ ਸੁਣਵਾਈ ਕੀਤੀ ਗਈ।ਕੈਬਨਿਟ ਮੰਤਰੀ ਨੇ ਐਨ.ਆਰ.ਆਈਜ਼ ਨੂੰ ਤਾਕੀਦ ਕੀਤੀ ਕਿ ਉਹ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਮਿਲਣੀ ਪ੍ਰੋਗਰਾਮ ਵਿੱਚ ਵੱਧ ਚੜ੍ਹਕੇ ਹਿੱਸਾ ਲੈਣ। ਉਨ੍ਹਾਂ ਦੱਸਿਆ ਕਿ 30 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਮਿਲਣੀ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਜਿਨ੍ਹਾਂ ਲਈ ਐਨ.ਆਰ.ਆਈਜ਼ ਆਨਲਾਈਨ ਜਾਂ ਮੌਕੇ ’ਤੇ ਰਜਿਸਟਰੇਸ਼ਨ ਕਰਵਾ ਸਕਦੇ ਹਨ।ਇਸ ਮੌਕੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਸ. ਮਨਜੀਤ ਸਿੰਘ ਬਿਲਾਸਪੁਰ, ਹਲਕਾ ਧਰਮਕੋਟ ਤੋਂ ਵਿਧਾਇਕ ਸ. ਦਵਿੰਦਰਜੀਤ ਸਿੰਘ ਲਾਡੀ ਢੋਸ, ਹਲਕਾ ਮੋਗਾ ਤੋਂ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਫਿਰੋਜ਼ਪੁਰ ਸਿਟੀ ਤੋਂ ਵਿਧਾਇਕ ਸ. ਰਣਬੀਰ ਸਿੰਘ ਭੁੱਲਰ, ਫਰੀਦਕੋਟ ਤੋਂ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ, ਸ਼੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ, ਹਲਕਾ ਭੁੱਚੋ ਤੋਂ ਵਿਧਾਇਕ ਸ. ਜਗਸੀਰ ਸਿੰਘ, ਨਗਰ ਸੁਧਾਰ ਟਰੱਸਟ ਮੋਗਾ ਚੇਅਰਮੈਨ ਸ਼੍ਰੀ ਦੀਪਕ ਅਰੋੜਾ, ਜ਼ਿਲ੍ਹਾ ਪ੍ਰਧਾਨ ਆਪ ਸ੍ਰ ਹਰਮਨਦੀਪ ਸਿੰਘ ਬਰਾੜ ਆਦਿ ਮੌਜੂਦ ਸਨ। ਇਸ ਮੌਕੇ ਵੱਖ-ਵੱਖ ਮੁਲਕਾਂ ਤੋਂ ਆਏ ਐਨ.ਆਰ.ਆਈਜ਼ ਤੋਂ ਇਲਾਵਾ ਐਨ.ਆਰ.ਆਈ.ਵਿਭਾਗ ਦੇ ਪ੍ਰਮੁੱਖ ਸਕੱਤਰ ਜੇ.ਬਾਲਾਮੁਰੂਗਨ, ਵਿਸ਼ੇਸ਼ ਸਕੱਤਰ ਸ਼੍ਰੀਮਤੀ ਕੰਵਲ ਪ੍ਰੀਤ ਕੌਰ ਬਰਾੜ, ਏ ਆਈ ਜੀ ਸ. ਰਾਜ ਜੀਤ ਸਿੰਘ, ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਪੂਨਮਦੀਪ ਕੌਰ, ਡਿਪਟੀ ਕਮਿਸ਼ਨਰ ਫਾਜ਼ਿਲਕਾ ਸ਼੍ਰੀਮਤੀ ਸੇਨੂੰ ਦੁੱਗਲ, ਡਿਪਟੀ ਕਮਿਸ਼ਨਰ ਬਠਿੰਡਾ ਸ਼ੌਕਤ ਅਹਿਮਦ ਪਰੇ, ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਬਲਦੀਪ ਕੌਰ, ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀਮਤੀ ਰੂਹੀ ਦੁੱਗ, ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਵਿਨੀਤ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ਼੍ਰੀ ਸਾਗਰ ਸੇਤੀਆ, ਸੀਨੀਅਰ ਪੁਲਿਸ ਕਪਤਾਨ ਫਰੀਦਕੋਟ ਤੇ ਮੋਗਾ ਸ. ਰਾਜਪਾਲ ਸਿੰਘ ਸੰਧੂ, ਸੀਨੀਅਰ ਪੁਲਿਸ ਕਪਤਾਨ ਬਠਿੰਡਾ ਸ਼ਰੀ ਜੇ ਇਲਨਚੇਲੀਅਨ, ਸੀਨੀਅਰ ਪੁਲਿਸ ਕਪਤਾਨ ਫਾਜ਼ਿਲਕਾ ਸ. ਭੁਪਿੰਦਰ ਸਿੰਘ ਸਿੱਧੂ, ਸੀਨੀਅਰ ਪੁਲਿਸ ਕਪਤਾਨ ਮਾਨਸਾ ਸ. ਨਾਨਕ ਸਿੰਘ, ਸੀਨੀਅਰ ਪੁਲਿਸ ਕਪਤਾਨ ਸ਼੍ਰੀ ਮੁਕਤਸਰ ਸਾਹਿਬ ਸ. ਓਪਿੰਦਰ ਸਿੰਘ ਘੁੰਮਣ, ਐਸ ਪੀ ਫਿਰੋਜ਼ਪੁਰ ਭੀ ਸੋਹਣ ਲਾਲ ਸੋਨੀ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

ਪੰਜਾਬ ਵਿੱਚ 2022 ਦੌਰਾਨ ਅਪਰਾਧ ਦਰ ਵਿੱਚ ਦਰਜ ਕੀਤੀ ਗਈ ਮਹੱਤਵਪੂਰਨ ਗਿਰਾਵਟ: ਆਈ.ਜੀ

0

ਪੰਜਾਬ ਪੁਲਿਸ ਨੇ ਅਪਰਾਧੀਆਂ ਨਾਲ ਕਰੜੇ ਹੱਥੀਂ ਨਜਿੱਠਦਿਆਂ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਿਆ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਨਸ਼ਾ ਅਤੇ ਅਪਰਾਧ ਮੁਕਤ ਕਰਨ ਲਈ ਵਚਨਬੱਧ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 26 ਦਸੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸੁਚੱਜੇ ਪ੍ਰਸ਼ਾਸਨ ਅਤੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਯੋਗ ਨਿਗਰਾਨੀ ਹੇਠ ਪੰਜਾਬ ਵਿੱਚ ਅਪਰਾਧ ਦਰ ’ਚ ਤੇਜ਼ੀ ਨਾਲ ਗਿਰਾਵਟ ਆਈ ਹੈ। ਇਹ ਦਾਅਵਾ ਕਰਦਿਆਂ ਆਈ.ਜੀ ਹੈਡਕੁਆਟਰ ਸੂਖਚੈਨ ਸਿੰਘ ਗਿੱਲ ਨੇ ਅੰਕੜੇ ਰੱਖਦਿਆਂ ਕਿਹਾ ਕਿ ‘‘ਅਪਰਾਧ ਸਬੰਧੀ ਸੂਬੇ ਦੇ ਅਧਿਕਾਰਤ ਅੰਕੜਿਆਂ ਅਨੁਸਾਰ ਪਿਛਲੇ ਸਾਲ ਦੀ ਤੁਲਨਾ ਵਿੱਚ ਇਸ ਸਾਲ ਕਤਲਾਂ ਦੀ ਗਿਣਤੀ 2021 ਵਿੱਚ 723 ਤੋਂ ਘਟ ਕੇ 2022 ਵਿੱਚ 654 ਰਹਿ ਗਈ ਹੈ, ਜਦੋਂ ਕਿ ਅਗਵਾ ਕਰਨ ਦੀਆਂ ਘਟਨਾਵਾਂ 2021 ਵਿੱਚ 1787 ਤੋਂ ਘੱਟ ਕੇ 2022 ਵਿੱਚ1645 ਰਹਿ ਗਈਆਂ ਹਨ। ’’ ਇਸੇ ਤਰ੍ਹਾਂ ਚੋਰੀ ਨਾਲ ਸਬੰਧਤ ਕੇਸ ਵੀ 2021 ਵਿੱਚ 8417 ਤੋਂ ਘਟ ਕੇ 2022 ਵਿੱਚ 8407 ਰਹਿ ਗਏ ਹਨ ਅਤੇ ਆਬਕਾਰੀ ਐਕਟ ਨਾਲ ਸਬੰਧਤ ਕੇਸ 2021 ਵਿੱਚ 10745 ਤੋਂ ਘਟ ਕੇ 2022 ਵਿੱਚ 9104 ਰਹਿ ਗਏ ਹਨ। ਅੰਕੜਿਆਂ ਮੁਤਾਬਕ ਸੂਬੇ ਵਿੱਚ ਦਰਜ ਐਫ.ਆਈ.ਆਰਜ਼ ਦੀ ਗਿਣਤੀ ਵੀ 2021 ਵਿੱਚ 73581 ਤੋਂ ਘਟ ਕੇ 2022 ਵਿੱਚ 71827 ਰਹਿ ਗਈ ਹੈ।ਉਨ੍ਹਾਂ ਕਿਹਾ ਕਿ 2022 ਦੌਰਾਨ ਪੰਜਾਬ ਪੁਲਿਸ ਦੀ ਅੰਦਰੂਨੀ ਸੁਰੱਖਿਆ ਨੇ 43 ਰਾਈਫਲਾਂ, 220 ਰਿਵਾਲਵਰ/ਪਿਸਟਲ, 13 ਟਿਫਨ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਇਸ(ਆਈਈਡੀਜ਼), 24.5 ਕਿਲੋਗ੍ਰਾਮ ਆਰਡੀਐਕਸ ਅਤੇ ਹੋਰ ਵਿਸਫੋਟਕ, 37 ਹੈਂਡ ਗ੍ਰਨੇਡ, ਡਿਸਪੋਜ਼ਡ ਰਾਕੇਟ ਲਾਂਚਰ ਦੀਆਂ ਦੋ ਸਲੀਵਜ਼, 22 ਡਰੋਨ ਅਤੇ 23 ਵਾਹਨਾਂ ਸਮੇਤ 119 ਅੱਤਵਾਦੀਆਂ/ਕੱਟੜਪੰਥੀਆਂ ਨੂੰ ਗ੍ਰਿਫਤਾਰ ਕਰਕੇ 18 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ।
ਉਨ੍ਹਾਂ ਕਿਹਾ ਕਿ 6 ਅਪ੍ਰੈਲ, 2022 ਨੂੰ ਗਠਿਤ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਹੁਣ ਤੱਕ 428 ਗੈਂਗਸਟਰਾਂ/ਅਪਰਾਧੀਆਂ ਦੀ ਗ੍ਰਿਫਤਾਰੀ ਅਤੇ ਦੋ ਗੈਂਗਸਟਰਾਂ/ਅਪਰਾਧੀਆਂ ਦੇ ਖਾਤਮੇ ਨਾਲ 111 ਗੈਂਗਸਟਰ/ਅਪਰਾਧਿਕ ਮਾਡਿਊਲਾਂ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਅਤੇ ਉਨ੍ਹਾਂ ਦੇ ਕਬਜ਼ੇ ’ਚੋਂ 411 ਹਥਿਆਰ,ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਗਏ 97 ਵਾਹਨ, 44.21 ਕਿਲੋਗ੍ਰਾਮ ਹੈਰੋਇਨ ਅਤੇ 1.30 ਕਰੋੜ ਰੁਪਏ ਦੀ ਰਾਸ਼ੀ ਬਰਾਮਦ ਕੀਤੀ ਗਈ। ਜ਼ਿਕਰਯੋਗ ਹੈ ਕਿ ਸੱਤਾ ਸੰਭਾਲਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸੂਬੇ ਵਿੱਚੋਂ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦਾ ਗਠਨ ਕੀਤਾ ਸੀ। ਆਈਜੀਪੀ ਨੇ ਦੱਸਿਆ ਕਿ 1 ਜਨਵਰੀ ਤੋਂ 20 ਦਸੰਬਰ, 2022 ਤੱਕ ਪੰਜਾਬ ਵਿੱਚ ਪੰਜ ਵੱਡੀਆਂ ਘਟਨਾਵਾਂ ਵਾਪਰੀਆਂ ਹਨ ਜਿਨ੍ਹਾਂ ਵਿੱਚ ਪੁਲਿਸ ਚੌਕੀ ਕਾਲਵਾ, ਥਾਣਾ ਨੂਰਪੁਰ ਬੇਦੀ, ਰੋਪੜ ਵਿਖੇ ਆਈਈਡੀ ਧਮਾਕਾ; ਮੋਹਾਲੀ ਵਿਖੇ ਇੰਟੈਲੀਜੈਂਸ ਹੈੱਡਕੁਆਰਟਰ ਦੀ ਇਮਾਰਤ ’ਤੇ ਆਰਪੀਜੀ ਹਮਲਾ; ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਕਤਲ; ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਪਰਦੀਪ ਕੁਮਾਰ ਦਾ ਕਤਲ ਅਤੇ ਤਰਨਤਾਰਨ ਦੇ ਥਾਣਾ ਸਰਹਾਲੀ ਵਿਖੇ ਆਰਪੀਜੀ ਹਮਲਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਇਨ੍ਹਾਂ ਸਾਰੇ ਵੱਡੇ ਅਪਰਾਧਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਹੈ।
ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਹਫ਼ਤਾਵਾਰੀ ਪ੍ਰੈਸ ਕਾਨਫਰੰਸ ਦੌਰਾਨ ਲੋਕਾਂ ਨੂੰ ਨਸ਼ਿਆਂ ਦੀ ਬਰਾਮਦਗੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ਵਿਆਪਕ ਪੱਧਰ ’ਤੇ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਗਈਆਂ ਹਨ। ਨਸ਼ਿਆਂ ਬਾਰੇ ਸਲਾਨਾ ਅਪਡੇਟ ਦਿੰਦੇ ਹੋਏ ਆਈਜੀਪੀ ਨੇ ਕਿਹਾ ਕਿ 1 ਜਨਵਰੀ ਤੋਂ 25 ਦਸੰਬਰ, 2022 ਤੱਕ ਪੰਜਾਬ ਪੁਲਿਸ ਨੇ 12171 ਐਫਆਈਆਰਜ਼, ਜਿਨ੍ਹਾਂ ਵਿੱਚੋਂ 1374 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ, ਦਰਜ ਕਰਕੇ 2316 ਵੱਡੀਆਂ ਮੱਛੀਆਂ ਸਮੇਤ 16798 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ।ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ ’ਤੇ ਨਾਕੇ ਲਗਾਉਣ ਤੋਂ ਇਲਾਵਾ ਨਸ਼ਾ ਪ੍ਰਭਾਵਿਤ ਇਲਾਕਿਆਂ ਦੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾ ਕੇ ਸੂਬੇ ਭਰ ’ਚੋਂ 582 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਸਮੁੰਦਰੀ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਇੱਕ ਸਾਲ ਅੰਦਰ ਹੈਰੋਇਨ ਦੀ ਕੁੱਲ ਰਿਕਵਰੀ 729.5 ਕਿਲੋ ਹੋ ਗਈ ਹੈ।ਆਈਜੀਪੀ ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਨੇ 690 ਕਿਲੋ ਅਫੀਮ, 1396 ਕਿਲੋ ਗਾਂਜਾ, 518 ਕੁਇੰਟਲ ਭੁੱਕੀ ਅਤੇ ਫਾਰਮਾ ਓਪੀਓਡ ਦੀਆਂ 60.13 ਲੱਖ ਗੋਲੀਆਂ/ਕੈਪਸੂਲ/ਟੀਕੇ/ ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਪੁਲਿਸ ਨੇ ਇਸ ਸਾਲ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 11.59 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।ਉਨ੍ਹਾਂ ਕਿਹਾ ਕਿ ਐਨਡੀਪੀਐਸ ਕੇਸਾਂ ਵਿੱਚ ਭਗੌੜੇ ਅਪਰਾਧੀਆਂ (ਪੀਓਜ਼)/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 1 ਜਨਵਰੀ, 2022 ਤੋਂ ਹੁਣ ਤੱਕ 955 ਪੀਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਸੱਤਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਊਟੀ ਦੌਰਾਨ ਮੌਤ ਹੋਣ ਦੀ ਸੂਰਤ ਵਿੱਚ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਰਾਸ਼ੀ ਵੀ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ। ਹਾਲ ਹੀ ਵਿੱਚ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਪੰਜਾਬ ਪੁਲਿਸ ਦੇ ਕਾਂਸਟੇਬਲ ਮਨਦੀਪ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੇ ਦੋ ਚੈੱਕ (ਹਰੇਕ 1 ਕਰੋੜ ਰੁਪਏ) ਸੌਂਪੇ ਗਏ। 2 ਕਰੋੜ ਰੁਪਏ ਦੀ ਰਾਸ਼ੀ ਵਿੱਚ 1 ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਦਿੱਤੀ ਗਈ ਐਕਸ-ਗ੍ਰੇਸ਼ੀਆ ਰਾਸ਼ੀ, ਜਦੋਂ ਕਿ 1 ਕਰੋੜ ਰੁਪਏ ਬੀਮਾ ਕਵਰ ਦੇ ਸਨ ਜਿਸਦਾ ਭੁਗਤਾਨ ਐਚ.ਡੀ.ਐਫ.ਸੀ. ਬੈਂਕ ਵੱਲੋਂ ਕੀਤਾ ਜਾਣਾ ਸੀ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪੁਲਿਸ ਭਲਾਈ ਲਈ ਬਜਟ ਅਲਾਟਮੈਂਟ ਨੂੰ 10 ਕਰੋੜ ਰੁਪਏ ਤੋਂ ਵਧਾ ਕੇ 15 ਕਰੋੜ ਰੁਪਏ ਕਰ ਦਿੱਤਾ ਹੈ।

ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਕੁਰਬਾਨੀ ਮਨੁੱਖਤਾ ਨੂੰ ਜਬਰ-ਜ਼ੁਲਮ ਤੇ ਬੇਇਨਸਾਫ਼ੀ ਖ਼ਿਲਾਫ਼ ਲੜਨ ਲਈ ਪ੍ਰੇਰਨਾ ਦਿੰਦੀ ਰਹੇਗੀ- ਮੁੱਖ ਮੰਤਰੀ

ਮੇਜਰ ਧਿਆਨ ਚੰਦ ਸਟੇਡੀਅਮ, ਨਵੀਂ ਦਿੱਲੀ ਵਿਖੇ ਹੋਏ ਸਮਾਗਮ ’ਚ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ
ਪੰਜਾਬੀ ਖ਼ਬਰਸਾਰ ਬਿਉਰੋ
ਨਵੀਂ ਦਿੱਲੀ, 26 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਤੇ ਅਦੁੱਤੀ ਕੁਰਬਾਨੀ ਮਨੁੱਖਤਾ ਨੂੰ ਜਬਰ-ਜ਼ੁਲਮ, ਦਮਨ ਤੇ ਬੇਇਨਸਾਫ਼ੀ ਖ਼ਿਲਾਫ਼ ਜੂਝਣ ਲਈ ਪ੍ਰੇਰਿਤ ਕਰਦੀ ਰਹੇਗੀ। ਇੱਥੇ ਮੇਜਰ ਧਿਆਨ ਚੰਦ ਸਟੇਡੀਅਮ ਵਿਖੇ ਹੋਏ ਸਮਾਰੋਹ, ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਵਿਸੇਸ ਤੌਰ ’ਤੇ ਪੁੱਜੇ ਹੋਏ ਸਨ, ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਨੇ ਨਿੱਕੀ ਉਮਰੇ ਸ਼ਹੀਦੀ ਪ੍ਰਾਪਤ ਕਰ ਕੇ ਸਰਹਿੰਦ ਦੇ ਸੂਬੇ ਦੇ ਅੱਤਿਆਚਾਰ ਖ਼ਿਲਾਫ਼ ਬੇਮਿਸਾਲ ਸਾਹਸ ਅਤੇ ਨਿਡਰਤਾ ਦਾ ਸਬੂਤ ਦਿੱਤਾ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੂੰ ਦਸਮੇਸ਼ ਪਿਤਾ, ਜਿਨ੍ਹਾਂ ਮਨੁੱਖਤਾ ਦੀ ਭਲਾਈ ਲਈ ਆਪਣਾ ਸਭ ਕੁੱਝ ਕੁਰਬਾਨ ਕਰ ਦਿੱਤਾ, ਤੋਂ ਸਾਹਸ ਅਤੇ ਕੁਰਬਾਨੀ ਦਾ ਜਜ਼ਬਾ ਵਿਰਸੇ ਵਿੱਚ ਮਿਲਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਅੱਜ ਸਮੁੱਚੀ ਦੁਨੀਆ ਛੋਟੇ ਸਾਹਿਬਜ਼ਾਦਿਆਂ ਦੇ ਇਸ ਮਹਾਨ ਬਲੀਦਾਨ ਅੱਗੇ ਸਿਰ ਝੁਕਾ ਰਹੀ ਹੈ, ਜਿਸ ਦੀ ਵਿਸ਼ਵ ਦੇ ਇਤਿਹਾਸ ਵਿੱਚ ਕੋਈ ਹੋਰ ਮਿਸਾਲ ਨਹੀਂ ਹੈ।
ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਕੁਰਬਾਨੀ ਨੂੰ ਨਤਮਸਤਕ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਨੁੱਖਤਾ ਦੇ ਇਤਿਹਾਸ ਵਿੱਚ ਇਹ ਕੁਰਬਾਨੀ ਲਾਮਿਸਾਲ ਹੈ। ਉਨ੍ਹਾਂ ਕਿਹਾ ਕਿ ਅੱਜ ਸਮੁੱਚਾ ਵਿਸ਼ਵ ਇਸ ਅਦੁੱਤੀ ਕੁਰਬਾਨੀ ਉਤੇ ਮਾਣ ਮਹਿਸੂਸ ਕਰ ਰਿਹਾ ਹੈ ਅਤੇ ਇਹ ਨਾ ਸਿਰਫ਼ ਪੰਜਾਬੀਆਂ ਤੇ ਸਾਡੇ ਦੇਸ਼ ਵਾਸੀਆਂ, ਸਗੋਂ ਦੁਨੀਆ ਦੇ ਕੋਨੇ-ਕੋਨੇ ਵਿੱਚ ਬੈਠੇ ਲੋਕਾਂ ਲਈ ਮਾਣ ਵਾਲੀ ਗੱਲ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਅਣਗਿਣਤ ਕੁਰਬਾਨੀਆਂ ਨਾਲ ਭਰਿਆ ਪਿਆ ਹੈ ਅਤੇ ਇਨ੍ਹਾਂ ਕੁਰਬਾਨੀਆਂ ਦਾ ਦੌਰ ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਸ਼ੁਰੂ ਹੁੰਦਾ ਹੈ, ਜਿਨ੍ਹਾਂ ਮਨੁੱਖਤਾ ਦੀ ਰਾਖੀ ਲਈ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਇਕ ਪਾਸੇ ਲੱਖਾਂ ਦੀ ਗਿਣਤੀ ਵਿਚ ਸੰਗਤ ਛੋਟੇ ਸਾਹਿਬਜ਼ਾਦਿਆਂ ਨੂੰ ਨਮਨ ਕਰਨ ਲਈ ਫਤਹਿਗੜ੍ਹ ਸਾਹਿਬ ਵਿਖੇ ਜਾ ਰਹੀ ਹੈ, ਉਥੇ ਹੀ ਪੰਜਾਬੀਆਂ ਵੱਲੋਂ ਇਹ ਮਹੀਨਾ ‘ਸੋਗ ਦੇ ਮਹੀਨੇ’ ਵਜੋਂ ਮਨਾਇਆ ਜਾ ਰਿਹਾ ਹੈ। ਭਗਵੰਤ ਮਾਨ ਨੇ ਚੇਤੇ ਕਰਦਿਆਂ ਦੱਸਿਆ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹਾਦਤ ਦੇ ਸੋਗ ਵਜੋਂ ਏਨਾ ਦਿਨਾਂ ਵਿਚ ਉਨ੍ਹਾਂ ਦੇ ਦਾਦਾ-ਦਾਦੀ ਜ਼ਮੀਨ ਉਤੇ ਸੌਂਦੇ ਹੁੰਦੇ ਸਨ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਇਸ ਲਾਸਾਨੀ ਸ਼ਹਾਦਤ ਬਾਰੇ ਜਾਗਰੂਕ ਕਰਨ ਦੀ ਲੋੜ ਹੈ ਤਾਂ ਕਿ ਉਨ੍ਹਾਂ ਨੂੰ ਮੁਲਕ ਲਈ ਆਪਾ ਵਾਰਨ ਪ੍ਰਤੀ ਪ੍ਰੇਰਿਤ ਕੀਤਾ ਜਾ ਸਕੇ। ਅੱਜ ਦੇ ਇਹ ਸਮਾਗਮ ਕਰਵਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਸਾਡੀ ਨੌਜਵਾਨ ਪੀੜ੍ਹੀ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਵਿਰਾਸਤ ਬਾਰੇ ਜਾਣੂੰ ਕਰਵਾਉਣ ਵਿਚ ਸਹਾਈ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਨਾ ਸਮੇਂ ਦੀ ਲੋੜ ਹੈ ਤਾਂ ਕਿ ਮਨੁੱਖੀ ਹੱਕਾਂ ਦੀਆਂ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਹ ਉਪਰਾਲਾ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਬਾਰੇ ਪ੍ਰੇਰਿਤ ਕਰਦਾ ਰਹੇਗਾ। ਭਗਵੰਤ ਮਾਨ ਨੇ ਪਾਵਨ ਨਗਰੀ ਅੰਮ੍ਰਿਤਸਰ ਵਿਖੇ ਸਿੱਖਿਆ ਤੇ ਕਿਰਤ ਉਤੇ ਵੱਕਾਰੀ ਜੀ-20 ਸੰਮੇਲਨ ਦੇ ਦੋ ਸੈਸ਼ਨ ਉਲੀਕਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੁਨੀਆ ਭਰ ਵਿਚ ਉਸ ਦੀ ਨਿੱਘੀ ਮੇਜ਼ਬਾਨੀ ਕਰਕੇ ਜਾਣਿਆ ਜਾਂਦਾ ਹੈ ਅਤੇ ਇਸ ਸੰਮੇਲਨ ਵਿਚ ਸ਼ਿਰਕਤ ਕਰਨ ਲਈ ਬਾਹਰੀ ਮੁਲਕ ਤੋਂ ਪੰਜਾਬ ਆਉਣ ਵਾਲੇ ਪੰਤਵੰਤਿਆਂ ਦੇ ਸਵਾਗਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਸੈਸ਼ਨ ਅੰਮ੍ਰਿਤਸਰ ਦੀ ਪਾਵਨ ਧਰਤੀ ਉਤੇ ਕਰਵਾਏ ਜਾਣਗੇ ਜਿੱਥੇ ਲੱਖਾਂ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ, ਸ੍ਰੀ ਰਾਮ ਤੀਰਥ, ਜਲ੍ਹਿਆਵਾਲਾ ਬਾਗ ਆਦਿ ਦੇ ਦਰਸ਼ਨਾਂ ਲਈ ਆਉਂਦੇ ਹਨ।

Our Visitor

1908383