Wednesday, May 20, 2026
Home Blog Page 2267

ਟਰਾਂਸਪੋਰਟ ਵਿਭਾਗ ਵੱਲੋਂ ਰੇਤੇ-ਬਜਰੀ ਆਦਿ ਖਣਿਜਾਂ ਦੀ ਢੋਆ-ਢੁਆਈ ਦੇ ਰੇਟ ਤੈਅ: ਲਾਲਜੀਤ ਸਿੰਘ ਭੁੱਲਰ

0

ਕਿਹਾ, ਟਰਾਂਸਪੋਰਟਰਾਂ ਵੱਲੋਂ ਮਨਮਰਜ਼ੀ ਦੇ ਰੇਟ ਵਸੂਲਣ ਦੇ ਰੁਝਾਨ ਨੂੰ ਪਵੇਗੀ ਠੱਲ੍ਹ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 26 ਦਸੰਬਰ:ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਟਰਾਂਸਪੋਰਟ ਵਿਭਾਗ ਵੱਲੋਂ ਖਾਣਾਂ ਅਤੇ ਖਣਿਜ (ਵਿਕਾਸ ਅਤੇ ਰੈਗੂਲੇਸ਼ਨ) ਐਕਟ, 1957 ਤਹਿਤ ਪਰਿਭਾਸ਼ਿਤ ਮਾਇਨਰ ਖਣਿਜਾਂ ਦੀ ਪੰਜਾਬ ਰਾਜ ਵਿੱਚ ਢੋਆ-ਢੁਆਈ ਲਈ ਦਰਾਂ ਤੈਅ ਕਰ ਦਿੱਤੀਆਂ ਗਈਆਂ ਹਨ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਿੱਟੀ, ਸੁਰਖੀ, ਰੇਤ, ਰਾਖ, ਬਜਰੀ, ਗਟਕਾ, ਸਟੋਨ ਬੋਲਡਰ, ਕੰਕਰ ਅਤੇ ਇਮਾਰਤੀ ਮਲਬੇ ਆਦਿ ਖਣਿਜਾਂ ਦੀ ਢੋਆ-ਢੁਆਈ ਦੇ ਰੇਟਾਂ ਨੂੰ ਵੱਖ-ਵੱਖ ਰੇਟ ਸਲੈਬਾਂ ਵਿੱਚ ਵੰਡਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਢੋਆ-ਢੁਆਈ ਦੇ ਰੇਟ ਤੈਅ ਕਰਨ ਨਾਲ ਟਰਾਂਸਪੋਰਟਰਾਂ ਵੱਲੋਂ ਮਨਮਰਜ਼ੀ ਦੇ ਰੇਟ ਵਸੂਲਣ ਦੇ ਰੁਝਾਨ ਨੂੰ ਠੱਲ੍ਹ ਪਵੇਗੀ ਅਤੇ ਸਿੱਧੇ ਤੌਰ ’ਤੇ ਲੋਕਾਂ ਦਾ ਪੈਸਾ ਬਚੇਗਾ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ 0.5 ਕਿਲੋਮੀਟਰ ਤੋਂ 50 ਕਿਲੋਮੀਟਰ ਤੱਕ ਦੀ ਦੂਰੀ ਲਈ ਰੇਟ 68.49 ਰੁਪਏ ਤੋਂ 349.82 ਰੁਪਏ ਪ੍ਰਤੀ ਮੀਟਰਕ ਟਨ ਦਰਮਿਆਨ ਹੋਵੇਗਾ। ਇਸੇ ਤਰ੍ਹਾਂ, 51 ਕਿਲੋਮੀਟਰ ਤੋਂ 100 ਕਿਲੋਮੀਟਰ ਤੱਕ ਦੀਆਂ ਦਰਾਂ 352.61 ਰੁਪਏ ਤੋਂ 467.95 ਰੁਪਏ ਪ੍ਰਤੀ ਮੀਟਰਕ ਟਨ ਵਿਚਕਾਰ ਹੋਣਗੀਆਂ। ਉਨ੍ਹਾਂ ਦੱਸਿਆ ਕਿ 101 ਕਿਲੋਮੀਟਰ ਤੋਂ 150 ਕਿਲੋਮੀਟਰ ਦੀ ਦੂਰੀ ਲਈ 469.11 ਰੁਪਏ ਤੋਂ 526.19 ਰੁਪਏ ਪ੍ਰਤੀ ਮੀਟਰਕ ਟਨ ਦਰਮਿਆਨ ਰੇਟ ਤੈਅ ਕੀਤਾ ਗਿਆ ਹੈ, 151 ਕਿਲੋਮੀਟਰ ਤੋਂ 200 ਕਿਲੋਮੀਟਰ ਦੀ ਦੂਰੀ ਲਈ 527.27 ਰੁਪਏ ਤੋਂ 579.78 ਰੁਪਏ ਪ੍ਰਤੀ ਮੀਟਰਕ ਟਨ ਦਰਮਿਆਨ ਕੀਮਤ ਤੈਅ ਕੀਤੀ ਗਈ ਹੈ। ਇਸੇ ਤਰ੍ਹਾਂ 201 ਕਿਲੋਮੀਟਰ ਤੋਂ 250 ਕਿਲੋਮੀਟਰ ਤੱਕ ਦੀ ਦੂਰੀ ਲਈ 580.85 ਰੁਪਏ ਤੋਂ ਲੈ ਕੇ 633.38 ਰੁਪਏ ਪ੍ਰਤੀ ਮੀਟਰਕ ਟਨ ਵਿਚਕਾਰ ਰੇਟ ਤੈਅ ਕੀਤੇ ਗਏ ਹਨ ਜਦਕਿ 251 ਕਿਲੋਮੀਟਰ ਤੋਂ 300 ਕਿਲੋਮੀਟਰ ਤੱਕ ਦੀ ਦੂਰੀ ਲਈ 634.44 ਰੁਪਏ ਤੋਂ 686.96 ਰੁਪਏ ਪ੍ਰਤੀ ਮੀਟਰਕ ਟਨ ਦੇ ਦਰਮਿਆਨ ਰੇਟ ਮਿੱਥਿਆ ਗਿਆ ਹੈ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ 300 ਕਿਲੋਮੀਟਰ ਤੋਂ ਵੱਧ ਦੀ ਦੂਰੀ ਲਈ ਰੇਤੇ-ਬਜਰੀ ਦੀ ਢੋਆ-ਢੁਆਈ ਵਾਸਤੇ 686.96 ਰੁਪਏ ਦੀ ਨਿਰਧਾਰਤ ਹੱਦ ਉਤੇ 1.07 ਰੁਪਏ ਪ੍ਰਤੀ ਕਿਲੋਮੀਟਰ ਦੇ ਹਿਸਾਬ ਨਾਲ ਰੇਟ ਵਸੂਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨੋਟੀਫ਼?ਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਵਿੱਤ ਮੰਤਰੀ ਵੱਲੋਂ ਡਾ. ਗਿੱਲ ਦੀ ਕਿਤਾਬ ‘ਦਾ ਪੰਜਾਬ ਦੈਟ ਵਾਜ ਨੌਟ’ ਲੋਕ ਅਰਪਣ

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 26 ਦਸੰਬਰ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੀਨੀਅਰ ਪ੍ਰੋਫੈਸਰਾਂ ਵਿੱਚੋਂ ਇੱਕ ਡਾ. ਪੁਸ਼ਪਿੰਦਰ ਸਿੰਘ ਗਿੱਲ ਵੱਲੋਂ ਲਿਖੀ ਗਈ ਕਿਤਾਬ ‘ਦਾ ਪੰਜਾਬ ਦੈਟ ਵਾਜ ਨੌਟ’ ਨੂੰ ਲੋਕ ਅਰਪਣ ਕੀਤਾ। ਇਥੇ ਵਿੱਤ ਤੇ ਯੋਜਨਾ ਭਵਨ ਵਿਖੇ ਹੋਏ ਇੱਕ ਸਾਧਾਰਨ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕਿਤਾਬ ਨੂੰ ਲੋਕ ਅਰਪਣ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਕਿਤਾਬ ਡਾ. ਗਿੱਲ ਵੱਲੋਂ ਪੰਜਾਬ ਦੀ ਆਰਥਿਕਤਾ ਦੀ ਬਿਹਤਰੀ ਲਈ ਪੁਰਾਣੇ ਸਮੇਂ ਦੌਰਾਨ ਕੀ ਕੁਝ ਹੋਇਆ, ਕੀ ਕੁਝ ਹੋਣਾ ਚਾਹੀਦਾ ਸੀ ਅਤੇ ਆਉਣ ਵਾਲੇ ਸਮੇਂ ਵਿੱਚ ਕਿਵੇਂ ਆਰਥਿਕਤਾ ਨੂੰ ਲੀਹਾਂ ‘ਤੇ ਲਿਆਂਦਾ ਜਾ ਸਕਦਾ ਹੈ, ਦੀ ਦਿਸ਼ਾ ਵਿੱਚ ਕੀਤੇ ਗਏ ਕੰਮ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਸ ਕਿਤਾਬ ਤੋਂ ਸਾਨੂੰ ਬਹੁਤ ਕੁੱਝ ਸਿੱਖਣ ਨੂੰ ਮਿਲੇਗਾ। ਇਸੇ ਦੌਰਾਨ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸੂਬੇ ਵਿੱਚ ਆਰਥਿਕ ਮੁੱਦਿਆਂ ਬਾਰੇ ਲੋੜੀਂਦੀ ਬਹਿਸ ਦੀ ਘਾਟ ਕਾਰਨ ਉਨ੍ਹਾਂ ਨੇ ਇਸ ਕਿਤਾਬ ਰਾਹੀਂ ਸਰਲ ਅਤੇ ਸੁਖਾਵੀਂ ਭਾਸ਼ਾ ਵਿੱਚ ਹਰ ਮੁੱਦੇ ਨੂੰ ਲੋਕਾਂ ਦੇ ਸਾਹਮਣੇ ਰੱਖਣ ਅਤੇ ਸਮਝਾਉਣ ਦੀ ਕੋਸ਼ਿਸ਼ ਕੀਤੀ ਹੈ। ਬੀਤੇ 37 ਸਾਲਾਂ ਤੋਂ ਪੰਜਾਬੀ ਯੂਨੀਵਰਸਿਟੀ ਵਿਖੇ ਸੇਵਾਵਾਂ ਨਿਭਾ ਰਹੇ ਡਾ. ਗਿੱਲ ਨੇ ਕਿਹਾ ਕਿ ਇਹ ਕਿਤਾਬ ਉਨ੍ਹਾਂ ਲੇਖਾਂ ਦਾ ਸੰਗ੍ਰਹਿ ਹੈ ਜੋ ਕਿ ਆਰਥਿਕ, ਸਮਾਜਿਕ, ਧਾਰਮਿਕ, ਸਿੱਖਿਆ, ਵਾਤਾਵਰਣ ਅਤੇ ਪੰਜਾਬ ਹੋਰ ਵੱਖ-ਵੱਖ ਮੁੱਦਿਆਂ ਉੱਪਰ ਲਿਖੇ ਹੋਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਯੂਟਿਊਬ ਚੈਨਲ ‘ਖੁੰਡ ਚਰਚਾ’ ਵੀ ਚਲਾਇਆ ਜਾ ਰਿਹਾ ਹੈ ਜਿਸ ਰਾਹੀਂ 100 ਤੋਂ ਵੱਧ ਮੁੱਦਿਆਂ ਬਾਰੇ ਆਮ ਜਨਤਾ ਨੂੰ ਰੂ-ਬ-ਰੂ ਕੀਤਾ ਗਿਆ ਹੈ ਅਤੇ ਨਾਲ ਹੀ ਸਰਕਾਰ ਨੂੰ ਇੰਨ੍ਹਾਂ ਮੁੱਦਿਆਂ ਵਿੱਚੋਂ ਉਭਰਣ ਲਈ ਸੁਝਾਅ ਵੀ ਦਿੱਤੇ ਜਾਂਦੇ ਹਨ।

ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਭਾਜਪਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਕਰਵਾਏ ਗਏ

0

ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਭੁਲਾਇਆ ਨਹੀਂ ਜਾ ਸਕਦਾ :- ਸਰੂਪ ਚੰਦ ਸਿੰਗਲਾ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 26 ਦਸੰਬਰ: ਦੇਸ਼ ਅਤੇ ਧਰਮ ਦੀ ਰੱਖਿਆ ਲਈ ਬਿਨਾਂ ਕਿਸੇ ਡਰ ਦੇ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਅਮਰ ਸ਼ਹੀਦ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਭਾਜਪਾ ਬਠਿੰਡਾ ਸ਼ਹਿਰੀ ਅਤੇ ਦਿਹਾਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਵੀਰ ਬਾਲ ਦਿਵਸ ’ਤੇ ਭੋਗ ਪਾਏ ਗਏ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸਰੂਪ ਚੰਦ ਸਿੰਗਲਾ ਅਤੇ ਦਿਹਾਤੀ ਪ੍ਰਧਾਨ ਰਵੀਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਬਠਿੰਡਾ ਦੇ ਹਾਜੀਰਤਨ ਸਾਹਿਬ ਗੁਰਦੁਆਰਾ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸਾਹਿਬਜ਼ਾਦਿਆਂ ਦੀ ਕੁਰਬਾਨੀ ਦੀ ਮਹਾਨ ਗਾਥਾ ਕਥਾਵਾਚਕ ਨੇ ਸੁਣਾਈ। ਜਿਸ ਕਾਰਨ ਪੰਡਾਲ ਵਿੱਚ ਮੌਜੂਦ ਹਰ ਅੱਖ ਨਮ ਹੋ ਗਈ ਅਤੇ ਵਾਹਿਗੁਰੂ ਸਿਮਰਨ ਨਾਲ ਸਾਰਿਆਂ ਨੇ ਸਾਹਿਬਜ਼ਾਦਿਆਂ ਨੂੰ ਮੱਥਾ ਟੇਕਿਆ। ਇਸ ਸ਼ਰਧਾਂਜਲੀ ਸਮਾਗਮ ਵਿੱਚ ਸੂਬਾ ਮੀਤ ਪ੍ਰਧਾਨ ਅਤੇ ਪ੍ਰੋਗਰਾਮ ਦੇ ਮੁੱਖ ਇੰਚਾਰਜ ਜਗਦੀਪ ਨਕਈ, ਦਿਆਲ ਦਾਸ ਸੋਢੀ ਅਤੇ ਸਮੂਹ ਲੀਡਰਸ਼ਿਪ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ। ਇਸ ਮੌਕੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਅਮਰ ਕੁਰਬਾਨੀ ਦਾ ਕਰਜ਼ਾ ਕੋਈ ਵੀ ਨਹੀਂ ਚੁਕਾ ਸਕਦਾ। ਧਰਮ ਦੀ ਰੱਖਿਆ ਲਈ ਦਿੱਤੀ ਕੁਰਬਾਨੀ ਤੋਂ ਪ੍ਰੇਰਨਾ ਲੈਂਦਿਆਂ ਸਮੂਹ ਦੇਸ਼ ਵਾਸੀਆਂ ਨੂੰ ਦੇਸ਼ ਪ੍ਰਤੀ ਉਸਾਰੂ ਸੋਚ ਰੱਖਣੀ ਚਾਹੀਦੀ ਹੈ। ਅਤੇ ਹਮੇਸ਼ਾ ਸੱਚ ਦੇ ਮਾਰਗ ’ਤੇ ਚੱਲਣ ਦਾ ਪ੍ਰਣ ਲਓ। ਇਸ ਮੌਕੇ ਗੁਰੂ ਦਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸੂਬਾ ਪ੍ਰੈੱਸ ਸਕੱਤਰ ਸੁਨੀਲ ਸਿੰਗਲਾ, ਸੀਨੀਅਰ ਆਗੂ ਮੋਹਨ ਲਾਲ ਗਰਗ, ਅਸੋਕ ਭਾਰਤੀ, ਸੁਨੀਲ ਸਿੰਗਲਾ,ਅਸੋਕ ਬਾਲਿਆਵਾਲੀ, ਵਿਨੋਦ ਬਿੰਟਾ, ਗੁਰਮਿੰਦਰਪਾਲ ਕੌਰ ਮਾਂਗਟ, ਸੁਖਪਾਲ ਸਰਾਂ, ਸੰਦੀਪ, ਉਮੇਸ਼ ਸ਼ਰਮਾ ਆਦਿ ਹਾਜ਼ਰ ਸਨ।

ਉਘੇ ਵਿਅੰਗਕਾਰ ਸ੍ਰੀ ਐਮ.ਕੇ ਰਾਹੀ ਫਿਰੋਜ਼ਪੁਰ ਕ੍ਰਿਸ਼ਨਾ ਰਾਣੀ ਮਿੱਤਲ ਯਾਦਗਾਰੀ ਹਾਸ ਵਿਅੰਗ ਪੁਰਸਕਾਰ ਨਾਲ ਸਨਮਾਨਿਤ

ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 26 ਦਸੰਬਰ: ਬਾਰੂ ਰਾਮ ਮੈਮੋਰੀਅਲ ਸ਼ਬਦ ਤ੍ਰਿੰਜਣ ਵੈਲਫੇਅਰ ਐਂਡ ਕਲਚਰਲ ਸੁਸਾਇਟੀ (ਰਜਿ.) ਬਠਿੰਡਾ ਵੱਲੋਂ ‘ਪਹਿਲਾ ਕ੍ਰਿਸ਼ਨਾ ਰਾਣੀ ਮਿੱਤਲ ਯਾਦਗਾਰੀ ਹਾਸ ਵਿਅੰਗ ਪੁਰਸਕਾਰ -2022’ ਪੰਜਾਬੀ ਹਾਸ ਵਿਅੰਗ ਅਕਾਦਮੀ ਪੰਜਾਬ ਅਤੇ ਪੇਂਡੂ ਸਾਹਿਤ ਸਭਾ ਬਾਲਿਆਂ ਵਾਲੀ ਦੇ ਸਹਿਯੋਗ ਨਾਲ , ਕਵੀਸ਼ਰ ਮਾਘੀ ਸਿੰਘ ਗਿੱਲ ਯਾਦਗਾਰੀ ਲਾਇਬਰੇਰੀ ਬਾਲਿਆਂ ਵਾਲੀ (ਬਠਿੰਡਾ) ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਵਿੱਚ ਪੰਜਾਬੀ ਦੇ ਉਘੇ ਵਿਅੰਗਕਾਰ ਸ੍ਰੀ ਐਮ.ਕੇ ਰਾਹੀ ਫਿਰੋਜ਼ਪੁਰ ਨੂੰ ਪ੍ਰਦਾਨ ਕੀਤਾ ਗਿਆ। ਕੇ.ਐਲ. ਗਰਗ ਪ੍ਰਧਾਨ ਪੰਜਾਬੀ ਹਾਸ ਵਿਅੰਗ ਅਕਾਦਮੀ ਪੰਜਾਬ ਦੀ ਪ੍ਰਧਾਨਗੀ ਵਿੱਚ ਚੱਲੇ ਇਸ ਪ੍ਰੋਗਰਾਮ ਦੇ ਪ੍ਰਧਾਨਗੀ ਮੰਡਲ ਵਿੱਚ ਬਲਜੀਤ ਸਿੰਘ ਸਿੱਧੂ , ਅਸ਼ੋਕ ਬਾਂਸਲ ਮਾਨਸਾ, ਨਿਰੰਜਨ ਬੋਹਾ, ਸੁਖਦਰਸ਼ਨ ਗਰਗ ਜ. ਸਕੱਤਰ,ਜੱਥੇਦਾਰ ਕਰਨੈਲ ਸਿੰਘ ਭਾਵੜਾ ਸਾਬਕਾ ਚੇਅਰਮੈਨ ਮੰਡੀ ਬੋਰਡ ਫਿਰੋਜ਼ਪੁਰ ਸ਼ਹਿਰ ਹਾਜ਼ਰ ਸਨ। ਜਗਦੀਸ਼ ਰਾਏ ਕੁਲਰੀਆਂ ਨੇ ਸ਼ਬਦ ਤ੍ਰਿੰਜਣ ਮੈਗਜ਼ੀਨ ਦੀ ਬਾਨੀ ਸੰਪਾਦਿਕਾ ਸਵਰਗੀ ਕ੍ਰਿਸ਼ਨਾ ਮਿੱਤਲ ਦੀ ਜੀਵਨੀ ਅਤੇ ਸਾਹਿਤਕ ਦੇਣ ਬਾਰੇ ਜ਼ਿਕਰ ਕੀਤਾ ਅਤੇ ਅਮਰਜੀਤ ਸਿੰਘ ਪੇਂਟਰ ਵੱਲੋਂ ਐਮ.ਕੇ.ਰਾਹੀ ਜੀ ਦੇ ਬਾਰੇ ਸਨਮਾਨ-ਪੱਤਰ ਪੜ੍ਹਿਆ ਗਿਆ। ਇਸ ਉਪਰੰਤ ਪ੍ਰਧਾਨਗੀ ਮੰਡਲ ਅਤੇ ਮੰਗਤ ਕੁਲਜਿੰਦ ਵੱਲੋਂ ਐਮ. ਕੇ.ਰਾਹੀ ਨੂੰ ਇਸ ਪੁਰਸਕਾਰ, ਲੋਈ ਅਤੇ ਧਨਰਾਸ਼ੀ ਨਾਲ ਸਨਮਾਨਿਤ ਕੀਤਾ। ਸ਼ਬਦ ਤ੍ਰਿੰਜਣ ਦੇ ਨਵੇਂ ਅੰਕ ਨੂੰ ਰੀਲੀਜ਼ ਕੀਤਾ ਗਿਆ। ਅਕਾਦਮੀ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਗਿੱਲ ਨੇ ਬੜੇ ਹੀ ਰੌਚਕ ਢੰਗ ਨਾਲ ਪ੍ਰੋਗਰਾਮ ਦਾ ਸੰਚਾਲਨ ਕਰਦਿਆਂ ਆਪਣੀਆਂ ਹਾਸ ਵਿਅੰਗੀ ਟਿੱਪਣੀਆਂ ਨਾਲ ਇਸ ਨੂੰ ਪ੍ਰਭਾਵਸ਼ਾਲੀ ਬਣਾਈ ਰੱਖਿਆ। ਮੰਗਤ ਕੁਲਜਿੰਦ ਦੀ ਵਿਅੰਗ ਪੁਸਤਕ ‘ਕਲੀਨ ਚਿੱਟ ਦੇ ਦਿਓ ਜੀ’ ਉਪਰ ਡਾ. ਕੁਲਦੀਪ ਸਿੰਘ ਦੀਪ,ਨਿਰੰਜਨ ਬੋਹਾ ,ਡਾ. ਨਾਇਬ ਸਿੰਘ ਮੰਡੇਰ ਵੱਲੋਂ ਲਿਖੇ ਪਰਚੇ ਪੜ੍ਹੇ ਗਏ.ਡਾ.ਜਸਪਾਲ ਜੀਤ ਸਿੰਘ ਨੇ ਵੀ ਕਿਤਾਬ ਉਪਰ ਆਪਣੇ ਵਿਚਾਰ ਪੇਸ਼ ਕੀਤੇ। ਹਾਸ ਵਿਅੰਗ ਦੇ ਚੱਲੇ ਕਵੀ ਦਰਬਾਰ ਵਿੱਚ ਵੱਖ ਵੱਖ ਵਿਸੰਗਤੀਆਂ ਤੇ ਵਿਅੰਗ ਬਾਣ ਕੱਸਦੀਆਂ ਅਤੇ ਹਾਸਰਸ ਦੇ ਫੁੱਲ ਬਿਖੇਰਦੀਆਂ ਕਵਿਤਾਵਾਂ ਹਾਜ਼ਰ ਕਵੀਆਂ ਮਾਲਵਿੰਦਰ ਸ਼ਾਇਰ ਬਰਨਾਲਾ, ਡਾ.ਸਾਧੂ ਰਾਮ ਲੰਗੇਆਣਾ, ਸੁੰਦਰਪਾਲ ਪ੍ਰੇਮੀ ਜੈਤੋ, ਦਿਲਜੀਤ ਬੰਗੀ,ਰਮੇਸ਼ ਕੁਮਾਰ ਗਰਗ,ਬਿਕਰ ਮਾਣਕ ਗਿਦੜਬਾਹਾ,ਅਮਰਜੀਤ ਸਿੰਘ ਜੀਤ, ਸੇਵਕ ਸ਼ਮੀਰੀਆ, ਪਰਿੰਦਰ ਸਿੰਗਲਾ, ਕਿਰਨਜੀਤ ਕੌਰ,ਬਲਵਿੰਦਰ ਭੁੱਲਰ,ਜਗਨਨਾਥ ਸ਼ਰਮਾ, ਹਰਜਿੰਦਰ ਕੌਰ, ਹਰੀਸ਼ ਗਰੋਵਰ, ਗੁਰਤੇਜ ਸਿੰਘ, ਦਰਸ਼ਨ ਸਿੰਘ ਬਰੇਟਾ, ਬਲਜੀਤ ਸਿੰਘ ਸਿਧੂ ਆਦਿ ਨੇ ਪੇਸ਼ ਕੀਤੀਆਂ.ਹੈਪੀ ਕੁਮਾਰ,ਸਿਮਰਜੀਤ ਕੌਰ, ਕੇਵਲ ਸਿੰਘ,ਦਰਸ਼ਨ ਸਿੰਘ ਸਿਧੂ, ਗੁਰਪ੍ਰੀਤ ਖੋਜ ਅਫਸਰ ਭਾਸ਼ਾ ਵਿਭਾਗ ਪੰਜਾਬ, ਸੁਖਜੀਵਨ,ਇੰਦਰ ਸਿੰਘ, ਗੁਰਮੇਲ ਸਿੰਘ ਮੇਲਾ,ਗੁਰਮੀਤ ਕੁਮਾਰ,ਕ੍ਰਿਸਟਲ, ਨਸੀਬ ਚੰਦ ਸ਼ਰਮਾ ਆਦਿ ਦੀ ਹਾਜ਼ਰੀ ਪ੍ਰੋਗਰਾਮ ਦੀ ਸ਼ੋਭਾ ਵਧਾਈ।

ਪਿੰਡ ਭੋਖੜਾ ਦੇ ਕੱਟੇ ਰਾਸ਼ਨ ਕਾਰਡਾਂ ਦੀ ਲਿਸਟ ਮਜਦੂਰਾਂ ਨੇ ਵਿਧਾਇਕ ਨੂੰ ਸੌਂਪੀ

ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 26 ਦਸੰਬਰ: ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਜਿਲ੍ਹਾ ਪ੍ਰਧਾਨ ਸੁਖਪਾਲ ਸਿੰਘ ਖਿਆਲੀ ਵਾਲਾ ਦੀ ਅਗਵਾਈ ਵਿੱਚ ਹਲਕਾ ਭੁੱਚੋ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੂੰ ਮਜਦੂਰਾਂ ਨੇ ਪਿੰਡ ਭੋਖੜਾ ਦੇ ਲੋੜਵੰਦ ਮਜਦੂਰਾਂ ਦੇ ਕੱਟੇ ਰਾਸ਼ਨ ਕਾਰਡਾ ਦੀ ਲਿਸ਼ਟ ਸੌਂਪੀ ਹੈ, ਜਿਸਦਾ ਵਿਧਾਇਕ ਨੇ ਜਲਦੀ ਤੋ ਜਲਦੀ ਮਸਲੇ ਦਾ ਹੱਲ ਕਰਨਾ ਦਾ ਭਰੋਸਾ ਦਿੱਤਾ ਹੈ। ਜਾਣਕਾਰੀ ਦਿੰਦਿਆਂ ਮਜ਼ਦੂਰ ਆਗੂ ਸੁਖਪਾਲ ਸਿੰਘ ਖਿਆਲੀ ਵਾਲਾ ਨੇ ਦਸਿਆ ਕਿ ਪਿੰਡ ਭੋਖੜਾ ਦੇ ਲੋੜਵੰਦ ਮਜਦੂਰਾਂ ਦੇ ਲੌਕਡਾਊਨ ਸਮੇ ਰਾਸ਼ਨ ਕਾਰਡ ਕੱਟ ਦਿੱਤੇ ਗਏ ਸਨ । ਮਜਦੂਰਾਂ ਵੱਲੋਂ ਰਾਸ਼ਨ ਕਾਰਡਾਂ ਨੂੰ ਬਹਾਲ ਕਰਨ ਲਈ ਹਰ ਅਧਿਕਾਰੀ ਦਾ ਦਰਵਾਜ਼ਾ ਖੜਕਾਇਆ ਪ੍ਰੰਤੂ ਕਿਸੇ ਨੇ ਮਜਦੂਰਾਂ ਦੇ ਦਰਦ ਨੂੰ ਸਮਝਣ ਦੀ ਲੋੜ ਮਹਿਸੂਸ ਨਹੀਂ ਕੀਤੀ। ਉਨ੍ਹਾਂ ਦੋਸ਼ ਲਗਾਇਆ ਕਿ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਨੇ ਵੀ ਦੂਜੀਆਂ ਸਰਕਾਰਾਂ ਵਾਂਗ ਮਜਦੂਰਾਂ ਨੂੰ ਵਿਸਾਰ ਦਿੱਤਾ ਹੈ। ਜਦੋਂਕਿ ਮਜਦੂਰਾਂ ਨੇ ਬਦਲਾਅ ਆਉਣ ਦੀ ਉਮੀਦ ਨਾਲ ਇਸ ਪਾਰਟੀ ਨੂੰ ਵੋਟਾਂ ਪਾਈਆਂ ਸਨ। ੂਉਨ੍ਹਾਂ ਐਲਾਨ ਕੀਤਾ ਕਿ ਜੇਕਰ ਦਸ ਦਿਨਾਂ ਦੇ ਅੰਦਰ ਅੰਦਰ ਮਸਲਾ ਹੱਲ ਨਾ ਹੋਇਆ ਤਾਂ ਵਿਧਾਇਕ ਦੇ ਘਰ ਅੱਗੇ ਲਗਾਤਾਰ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਮਜ਼ਦੂਰ ਆਗੂ ਬਲਜਿੰਦਰ ਕੌਰ ਭੁੱਚੋ ਖੁਰਦ, ਸਿਮਰਜੀਤ ਕੌਰ ਖਿਆਲੀ ਵਾਲਾ, ਕਰਮ ਸਿੰਘ ਖਿਆਲੀ ਵਾਲਾ ,ਕੁਲਵੰਤ ਸਿੰਘ ਭੋਖੜਾ, ਜਸਕਰਨ ਸਿੰਘ ਭੋਖੜਾ, ਮੱਖਣ ਸਿੰਘ ਭੋਖੜਾ, ਲੱਖਾ ਸਿੰਘ ਭੋਖੜਾ ਨੇ ਮੰਗ ਕੀਤੀ ਕਿ ਪਿੰਡ ਭੋਖੜਾ ਵਿੱਚ ਕੱਟੇ ਹੋਏ ਰਾਸ਼ਨ ਕਾਰਡ ਬਹਾਲ ਕੀਤੇ ਜਾਣ।

 

ਸ਼ਾਹਿਬਜਾਦਿਆ ਦੀ ਸ਼ਹੀਦੀ ਤੋ ਬੱਚਿਆਂ ਨੁੰ ਪ੍ਰੇਰਨਾ ਲੈਣੀ ਚਾਹੀਦੀ ਹੈ: ਡਾ ਸੰਦੀਪ ਘੰਡ

0

ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ, 26 ਦਸੰਬਰ: ਸਿੱਖਿਆ ਵਿਕਾਸ ਮੰਚ ਮਾਨਸਾ ਅਤੇ ਨਹਿਰੂ ਯੁਵਾ ਕੇਂਦਰ ਮਾਨਸਾ ਵੱਲ੍ਹੋਂ ਜ਼ਿਲ੍ਹਾ ਯੂਥ ਅਫਸਰ ਡਾ ਸੰਦੀਪ ਘੰਡ ਦੀ ਅਗਵਾਈ ਚ ਯੁਵਾ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਿਹਾੜੇ ਮੌਕੇ ਮਾਤਾ ਗੁਜਰੀ ਪਬਲਿਕ ਸਕੂਲ ਮਾਨਸਾ ਵਿਖੇ ਇਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਬੱਚਿਆਂ ਨੂੰ ਛੋਟੇ ਸਾਹਿਬਜਾਦਿਆਂ ਦੀਆਂ ਕੁਰਬਾਨੀਆਂ ਦੇ ਲਸਾਨੀ ਇਤਿਹਾਸ ਬਾਰੇ ਲਿਟਰੇਚਰ ਵੰਡਿਆ ਗਿਆ। ਡਾ ਸੰਦੀਪ ਘੰਡ ਨੇ ਦਸਿਆ ਕਿ ਛੋਟੇ ਸਾਹਿਬਜ਼ਾਦਿਆਂ ਸਬੰਧੀ ਇਸ ਕਿਤਾਬਚੇ ਨੁੰ ਸਿੱਖਿਆ ਵਿਭਾਗ ਮਾਨਸਾ ਦੇ ਸਹਿਯੋਗ ਨਾਲ ਜਿਲੇ ਦੇ ਸਮੂਹ ਸਕੂਲਾਂ ਵਿੱਚ ਪਹੁੰਚਾਇਆ ਜਾਵੇਗਾ ਤਾਂ ਜੋ ਵਥ ਤੋਂ ਵੱਧ ਬੱਚੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਬਾਰੇ ਜਾਣ ਸਕਣ। ਉਹਨਾ ਦੱਸਿਆ ਕਿ ਸ਼੍ਰੀ ਸਹਿਜ ਪਾਠ ਸੇਵਾ ਸੁਸਾਇਟੀ ਅਤੇ ਭਾਈ ਰਾਜਪਾਲ ਸਿੰਘ ਅਤੇ ਭਾਈ ਸਤਨਾਮ ਸਿੰਘ ਵੱਲੋ ਇਸ ਲਿਟਰੇਚਰ ਦੀ ਵੰਡ ਮੁਫਤ ਕੀਤੀ ਜਾ ਰਹੀ ਹੈ। ਸਮਾਗਮ ਨੂੰ ਸੰਬੋਧਨ ਕਰਦਿਆਂ ਹਰਪ੍ਰੀਤ ਸਿੰਘ ਬਹਿਣੀਵਾਲ,ਸਿਖਿਆ ਵਿਕਾਸ ਮੰਚ ਦੇ ਪ੍ਰਧਾਨ ਹਰਦੀਪ ਸਿੰਘ ਸਿੱਧੂ ਅਤੇ ਮਾਤਾ ਗੁਜਰੀ ਪਬਲਿਕ ਸਕੂਲ ਦੇ ਪ੍ਰਧਾਨ ਕੁਲਦੀਪ ਸਿੰਘ ਚਹਿਲ ਨੇ ਦੱਸਿਆ ਕਿ ਗੁਰੂ ਸਾਹਿਬਾਨਾਂ ਦੀਆਂ ਅਥਾਹ ਕੁਰਬਾਨੀਆਂ ਨਾਲ ਇਤਿਹਾਸ ਭਰਿਆ ਪਿਆ ਹੈ,ਪਰ ਉਨ੍ਹਾਂ ਦੀਆਂ ਕੁਰਬਾਨੀਆਂ ਦੇ ਮੱਦੇਨਜ਼ਰ ਸਾਨੂੰ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਾਣੂ ਕਰਵਾਉਣ ਦੀ ਲੋੜ ਹੈ। ਉਨ੍ਹਾਂ ਨੇ ਦੱਸਿਆ ਕਿ ਛੋਟੀ ਉਮਰੇ ਸਾਹਿਬਜਾਦਿਆਂ ਦੀਆਂ ਕੁਰਬਾਨੀਆਂ ਦੇ ਨਾਲ ਪੂਰੇ ਪਰਿਵਾਰ ਦੀ ਕੁਰਬਾਨੀ ਕਿਸੇ ਇਤਿਹਾਸ ਚ ਨੀ ਮਿਲਦੇ। ਸਮਾਗਮ ਨੂੰ ਸਮਾਜ ਸੇਵੀ ਯਾਦਵਿੰਦਰ ਸਿੰਘ ਬਹਿਣੀਵਾਲ,ਚੌਕੀ ਇੰਚਾਰਜ਼ ਭਗਵੰਤ ਸਿੰਘ ਕਸ਼ਮੀਰ ਸਿੰਘ ਸਾਬਕਾ ਸਰੰਪਚ ਚਹਿਲਾਂਵਾਲੀੰ,ਗੁਰਮੀਤ ਸਿੰਘ ਧਿੰਗੜ ਹਰਪ੍ਰੀਤ ਕੋਰ,ਗੁਰਸਿਮਰ ਸਿੰਘ ਅਤੇ ਭਿੰਦਰ ਸਿੰਘ ਸਮੂਹ ਅਧਿਆਪਕ ਮਾਤਾ ਗੁਜਰੀ ਪਬਲਿਕ ਸਕੂਲ ਬਹਿਣੀਵਾਲ ਨੇ ਞੀ ਸੰਬੋਧਨ ਕੀਤਾ। ਪ੍ਰਿਸੀਪਲ ਮੋਨਿਕਾ ਗੁਪਤਾ ਮਾਤਾ ਗੁਜਰੀ ਪਬਲਿਕ ਸਕੂਲ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।

ਬੀ.ਐਫ.ਜੀ.ਆਈ. ਦੇ ਫੈਕਲਟੀ ਮੈਂਬਰ ਅਤੇ ਵਿਦਿਆਰਥੀਆਂ ਨੇ ‘ਏ ਰੋਡ ਸੋਲਡਰ ਲੇਇੰਗ ਐਂਡ ਰੀਕਲੇਮਰ ਮਸ਼ੀਨ’ ਦਾ ਪੇਟੈਂਟ ਹਾਸਲ ਕੀਤਾ

0

ਸੁਖਜਿੰਦਰ ਮਾਨ
ਬਠਿੰਡਾ , 26 ਦਸੰਬਰ : ਬਾਬਾ ਫ਼ਰੀਦ ਗਰੁੱਪ ਆਫ ਇੰਸਟੀਚਿਊਸ਼ਨਜ਼ (ਬੀ.ਐਫ.ਜੀ.ਆਈ.) ਵੱਲੋਂ ਰਿਸਰਚ ਦੇ ਖੇਤਰ ਵਿੱਚ ਅਹਿਮ ਯੋਗਦਾਨ ਦਿੱਤਾ ਜਾ ਰਿਹਾ ਹੈ ਅਤੇੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਵਿੱਚ ਰਿਸਰਚ ਪ੍ਰਵਿਰਤੀਆਂ ਨੂੰ ਪ੍ਰਫੁੱਲਤ ਕਰਨ ਲਈ ਖੋਜ ਅਨੁਕੂਲ ਮਾਹੌਲ ਪ੍ਰਦਾਨ ਕਰਨ ਦੇ ਨਾਲ ਨਾਲ ਰਿਸਰਚ ਲਈ ਵੱਖਰਾ ਬਜਟ ਰੱਖਿਆ ਜਾਂਦਾ ਹੈ। ਸੰਸਥਾ ਦੇ ਡਿਪਾਰਟਮੈਂਟ ਆਫ਼ ਰਿਸਰਚ ਐਂਡ ਇਨੋਵੇਸ਼ਨ ਦੀ ਸਰਗਰਮ ਭੂਮਿਕਾ ਸਦਕਾ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ (ਬੀ.ਐਫ.ਸੀ.ਈ.ਟੀ.) ਦੇ ਫੈਕਲਟੀ ਮੈਂਬਰ ਅਤੇ ਵਿਦਿਆਰਥੀਆਂ ਨੇ ਹਾਲ ਹੀ ਵਿੱਚ ਆਈ. ਪੀ. ਇੰਡੀਆ ਅਤੇ ਭਾਰਤ ਸਰਕਾਰ ਦੇ ਉਦਯੋਗਿਕ ਅਤੇ ਵਣਜ ਮੰਤਰਾਲੇ ਦੇ ਡਿਪਾਰਟਮੈਂਟ ਫਾਰ ਪ੍ਰਮੋਸ਼ਨ ਆਫ਼ ਇੰਡਸਟਰੀ ਐਂਡ ਇੰਟਰਨਲ ਟਰੇਡ ਦੇ ਅਧੀਨ ਪੇਟੈਂਟ, ਡਿਜ਼ਾਈਨ ਅਤੇ ਟਰੇਡਮਾਰਕ ਲਈ ਕੰਟਰੋਲਰ ਜਨਰਲ ਦੇ ਦਫ਼ਤਰ ਦੁਆਰਾ ’ਏ ਰੋਡ ਸੋਲਡਰ ਲੇਇੰਗ ਐਂਡ ਰੀਕਲੇਮਰ ਮਸ਼ੀਨ’ ਦਾ ਪੇਟੈਂਟ ਸਰਟੀਫਿਕੇਟ ਹਾਸਲ ਕੀਤਾ ਹੈ। ਇਸ ਪ੍ਰਾਪਤੀ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਅਸਿਸਟੈਂਟ ਪ੍ਰੋਫੈਸਰ (ਸਿਵਲ ਇੰਜ.) ਇੰਜ. ਪੰਕਜ ਮਿੱਤਲ ਅਤੇ ਬੈਚ 2016-20 ਦੇ ਵਿਦਿਆਰਥੀ ਸੁਨੈਨਾ ਰਾਣੀ, ਹਰਵਿੰਦਰ ਸਿੰਘ ਤੇ ਰਾਹੁਲ ਰਾਜਪੂਤ ਨੇ ਕੀਤੀ ਹੈ ਜੋ ਵਧਾਈ ਦੇ ਹੱਕਦਾਰ ਹਨ। ਇਹ ਕਾਢ ਰੋਡ ਸੋਲਡਰ ਤਿਆਰ ਕਰਨ ਅਤੇ ਮੁਰੰਮਤ ਕਰਨ ਲਈ ਬਹੁ-ਮੰਤਵੀ ਵਰਤੋਂ ਨਾਲ ਸਬੰਧਿਤ ਹੈ ਜੋ ਕਿਸੇ ਵੀ ਹਾਲਤ ਵਿੱਚ ਰੋਡ ਸੋਲਡਰ ਨੂੰ ਮੁੜ ਰੀਕਲੇਮ ਜਾਂ ਮੁਰੰਮਤ ਕਰ ਸਕਦੀ ਹੈ ਅਤੇ ਆਪਣੀ ਡਿਜ਼ਾਈਨ ਸਮਰੱਥਾ ਦੇ ਕਾਰਨ ਇਹ ਮਸ਼ੀਨ ਬਿਨਾਂ ਕਿਸੇ ਵੱਡੇ ਬਦਲਾਅ ਦੇ ਸੜਕ ਨਿਰਮਾਣ ਵਿੱਚ ਕੰਮ ਕਰ ਸਕਦੀ ਹੈ। ਬੀ.ਐਫ.ਜੀ. ਆਈ. ਦੇ ਡੀਨ (ਰਿਸਰਚ ਐਂਡ ਇਨੋਵੇਸ਼ਨ) ਡਾ. ਮਨੀਸ਼ ਗੁਪਤਾ ਨੇ ਇਸ ਅਹਿਮ ਪ੍ਰਾਪਤੀ ’ਤੇ ਖ਼ੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਰਿਸਰਚ ਐਂਡ ਇਨੋਵੇਸ਼ਨ ਵਿਭਾਗ ਦੇ ਉਪਰਾਲਿਆਂ ਅਤੇ ਪ੍ਰੇਰਨਾ ਸਦਕਾ ਸੰਸਥਾ ਦੇ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਇਹ ਪੇਟੈਂਟ ਪ੍ਰਾਪਤ ਕੀਤਾ ਹੈ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬੀ.ਐਫ.ਸੀ.ਈ.ਟੀ. ਦੇ ਫੈਕਲਟੀ ਮੈਂਬਰ ਅਤੇ ਵਿਦਿਆਰਥੀਆਂ ਵੱਲੋਂ ਕੀਤੇ ਗਏ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਇਸ ਅਹਿਮ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਉਮੀਦ ਜਤਾਈ ਕਿ ਭਵਿੱਖ ਵਿੱਚ ਵੀ ਲਗਾਤਾਰ ਅਜਿਹੀਆਂ ਪ੍ਰਾਪਤੀਆਂ ਜਾਰੀ ਰਹਿਣਗੀਆਂ।

ਕਾਂਗਰਸ ਪਾਰਟੀ ਵੱਲੋਂ 28 ਦਸੰਬਰ ਨੂੰ ਬਠਿੰਡਾ ਸ਼ਹਿਰ ਦੇ ਬਜ਼ਾਰਾਂ ਵਿੱਚ ਕੱਢੀ ਜਾਵੇਗੀ ਭਾਰਤ ਜੋੜੋ ਯਾਤਰਾ: ਰਾਜਨ ਗਰਗ

0

ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਕਰਨਗੇ ਅਗਵਾਈ, ਤਿਆਰੀਆਂ ਸਬੰਧੀ ਅੱਜ ਹੋਈ ਮੀਟਿੰਗ, ਲਾਈਆਂ ਡਿਊਟੀਆਂ
ਸੁਖਜਿੰਦਰ ਮਾਨ
ਬਠਿੰਡਾ, 26 ਦਸੰਬਰ :– ਕਾਂਗਰਸ ਪਾਰਟੀ ਵੱਲੋਂ 28 ਦਸੰਬਰ ਨੂੰ ਬਠਿੰਡਾ ਸ਼ਹਿਰ ਦੇ ਬਜ਼ਾਰਾਂ ਵਿੱਚ ਭਾਰਤ ਜੋੜੋ ਯਾਤਰਾ ਕੱਢੀ ਜਾ ਰਹੀ ਹੈ, ਇਸ ਯਾਤਰਾ ਨੂੰ ਸਫ਼ਲ ਬਣਾਉਣ ਲਈ ਅੱਜ ਕਾਂਗਰਸ ਦਫ਼ਤਰ ਵਿਖੇ ਕਾਂਗਰਸ ਪਾਰਟੀ ਦੀ ਸਮੂਹ ਲੀਡਰਸ਼ਿਪ, ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਸਹਿਬਾਨ, ਕੌਂਸਲਰ ਅਤੇ ਵਰਕਰਾਂ ਦੀ ਅਹਿਮ ਮੀਟਿੰਗ ਹੋਈ ,ਜਿਸ ਵਿਚ ਭਾਰਤ ਜੋੜੋ ਯਾਤਰਾ ਦੀ ਸਫਲਤਾ ਲਈ ਡਿਊਟੀਆਂ ਲਾਈਆਂ ਗਈਆਂ ਹਨ । ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਐਡਵੋਕੇਟ ਰਾਜਨ ਗਰਗ ਨੇ ਦੱਸਿਆ ਕਿ 28 ਦਸੰਬਰ ਨੂੰ ਸ਼ਹਿਰ ਦੇ ਵੱਖ-ਵੱਖ ਬਜਾਰਾਂ ਵਿੱਚ ਕਾਂਗਰਸ ਦਫ਼ਤਰ ਤੋਂ ਆਈ ਲਵ ਬਠਿੰਡਾ ਪੁਆਇੰਟ ਤੱਕ ਇਹ ਯਾਤਰਾ ਕੱਢੀ ਜਾ ਰਹੀ ਹੈ ਜਿਸ ਲਈ ਡਿਊਟੀਆਂ ਲਾਈਆਂ ਹਨ ,ਇਸ ਦੀ ਅਗਵਾਈ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਕਰਨਗੇ। ਐਡਵੋਕੇਟ ਗਰਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਬਕਾ ਕੈਬਨਿਟ ਮੰਤਰੀ ਪਹਿਲਾਂ ਕਾਂਗਰਸ ਭਵਨ ਵਿਖੇ ਪਹੁੰਚਣਗੇ, ਇਸ ਮੌਕੇ ਵਰਕਰਾਂ ਨਾਲ ਗੱਲਬਾਤ ਕਰਕੇ ,ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ ਉਨਾਂ ਦੱਸਿਆ ਕਿ ਭਾਰਤ ਜੋੜੋ ਯਾਤਰਾ ਦਫ਼ਤਰ ਵਿਚੋਂ ਕਰੀਬ ਢਾਈ ਵਜੇ ਸ਼ੁਰੂ ਕੀਤੀ ਜਾਵੇਗੀ। ਐਡਵੋਕੇਟ ਰਾਜਨ ਗਰਗ ਨੇ ਦੱਸਿਆ ਕਿ ਉਹ 27 ਦਸੰਬਰ ਨੂੰ ਦੁਪਹਿਰ ਇੱਕ ਵਜੇ ਤੋਂ ਲੈ ਕੇ ਦੇਰ ਸ਼ਾਮ ਤੱਕ ਕਾਂਗਰਸ ਦਫ਼ਤਰ ਵਿੱਚ ਬੈਠਣਗੇ ਅਤੇ ਸਮੂਹ ਵਰਕਰਾਂ ਅਤੇ ਲੀਡਰਸ਼ਿਪ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਸੁਝਾਅ ਲੈਣਗੇ। ਉਨ੍ਹਾਂ ਕਿਹਾ ਕਿ ਇਹ ਭਾਰਤ ਜੋੜੋ ਜਾਤਰਾ ਕਾਂਗਰਸ ਪਾਰਟੀ ਦਾ ਇਕੱਠ ਨਹੀਂ ਬਲਕਿ ਸਾਰੇ ਸਮਾਜ ਦੇ ਲੋਕਾਂ ਦਾ ਇਕੱਠ ਹੋਵੇਗਾ, ਕਿਉਂਕਿ ਲੋਕਾਂ ਦੇ ਡਰ ਨੂੰ ਖਤਮ ਕਰਨ ਅਤੇ ਸਵਿਧਾਨ ਨੂੰ ਬਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ ,ਸ਼ਾਬਕਾ ਪ੍ਰਧਾਨ ਅਰੁਣ ਵਧਾਵਨ, ਸੀਨੀਅਰ ਆਗੂ ਟਹਿਲ ਸਿੰਘ ਸੰਧੂ, ਬਲਜਿੰਦਰ ਸਿੰਘ ਠੇਕੇਦਾਰ ਸੀਨੀਅਰ ਮੀਤ ਪ੍ਰਧਾਨ, ਬਲਾਕ ਪ੍ਰਧਾਨ ਹਰਵਿੰਦਰ ਸਿੰਘ ਲੱਡੂ, ਸੀਨੀਅਰ ਆਗੂ ਅਨਿਲ ਭੋਲਾ,ਪਵਨ ਮਾਨੀ, ਹਰੀਉਮ ਠਾਕਰ, ਮਲਕੀਤ ਸਿੰਘ ਐਮਸੀ, ਮਹਿੰਦਰ ਭੋਲਾ,ਯੂਥ ਪ੍ਰਧਾਨ ਬਲਜੀਤ ਸਿੰਘ, ਜਨਰਲ ਸਕੱਤਰ ਰੁਪਿੰਦਰ ਬਿੰਦ੍ਰਾ, ਅਸ਼ੀਸ਼ ਕਪੂਰ, ਰਾਧੇ ਸ਼ਿਆਮ, ਰਾਮ ਵਿਰਕ ਆਦਿ ਹਾਜ਼ਰ ਸਨ।

ਕੇਂਦਰੀ ਯੂਨੀਵਰਸਿਟੀ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

0

ਪੰਜਾਬੀ ਖਬਰਸਾਰ ਬਿਉਰੋ
ਬਠਿੰਡਾ, 26 ਦਸੰਬਰ: ਵੀਰ ਬਾਲ ਦਿਵਸ ਦੇ ਮੌਕੇ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਮਹਾਨ ਬਹਾਦਰੀ ਅਤੇ ਸਰਵੋਤਮ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਵਿਖੇ ‘ਚਾਰ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ’ ਵਿਸ਼ੇ ਤੇ ਇੱਕ ਵਿਸ਼ੇਸ਼ ਆਨਲਾਈਨ ਲੈਕਚਰ ਕਰਵਾਇਆ ਗਿਆ। ਇਹ ਪ੍ਰੋਗਰਾਮ ਸੀਯੂਪੀਬੀ ਦੇ ਪੰਜਾਬੀ ਵਿਭਾਗ ਵੱਲੋਂ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਸਰਪ੍ਰਸਤੀ ਹੇਠ ਅਯੋਜੀਤ ਕੀਤਾ ਗਿਆ ਸੀ। ਇਸ ਪ੍ਰੋਗਰਾਮ ਵਿੱਚ ਪ੍ਰੋ. ਹਰਪਾਲ ਸਿੰਘ ਪੰਨੂ, ਚੇਅਰ ਪ੍ਰੋਫੈਸਰ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਚੇਅਰ, ਸੀਯੂਪੀਬੀ, ਮਹਿਮਾਨ ਬੁਲਾਰੇ ਵਜੋਂ ਸ਼ਾਮਲ ਹੋਏ। ਪ੍ਰੋਗਰਾਮ ਦੀ ਸ਼ੁਰੂਆਤ ਡਾ. ਰਮਨਪ੍ਰੀਤ ਕੌਰ ਦੇ ਸਵਾਗਤੀ ਭਾਸ਼ਣ ਨਾਲ ਹੋਈ। ਉਨ੍ਹਾਂ ਨੇ ਕਿਹਾ ਕਿ ਸਿੱਖ ਇਤਿਹਾਸ ਸ਼ਹੀਦੀਆਂ ਦੀਆਂ ਘਟਨਾਵਾਂ ਨਾਲ ਭਰਿਆ ਹੋਇਆ ਹੈ ਅਤੇ ਸਿੱਖ ਗੁਰੂਆਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਸਿੱਖਾਂ ਲਈ ਮਿਸਾਲ ਕਾਇਮ ਕੀਤੀ ਹੈ। ਇਹਨਾਂ ਮਹਾਨ ਸ਼ਹੀਦਾਂ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ ਦੀ ਸ਼ਹਾਦਤ ਸਭ ਨੂੰ ਪ੍ਰੇਰਨਾ ਦੇਣ ਵਾਲੀ ਹੈ।ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਪ੍ਰੋ: ਹਰਪਾਲ ਸਿੰਘ ਪੰਨੂ ਨੇ ਦੱਸਿਆ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਪਿਤਾ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਹਿੰਦੂ ਧਰਮ ਨੂੰ ਬਚਾਉਣ ਲਈ ਮੁਗਲ ਬਾਦਸ਼ਾਹ ਔਰੰਗਜ਼ੇਬ ਦੇ ਅਨਿਆਂ ਅਤੇ ਜ਼ੁਲਮ ਦੇ ਖਿਲਾਫ ਲੜਾਈ ਲੜੀ ਸੀ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਨੇ ਆਪਣੇ ਪਿਤਾ ਅਤੇ ਦਾਦਾ ਜੀ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਧਰਮ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਛੋਟੇ ਸਾਹਿਬਜ਼ਾਦਿਆਂ, ਜਿਨ੍ਹਾਂ ਨੂੰ 7 ਅਤੇ 9 ਸਾਲ ਦੀ ਛੋਟੀ ਉਮਰ ਵਿੱਚ ਜ਼ਿੰਦਾ ਹੀ ਕੰਧਾਂ ਵਿੱਚ ਚਿਣਿਆ ਗਿਆ ਸੀ, ਉਹਨਾਂ ਦੇ ਸ਼ਹੀਦੀ ਦਿਹਾੜੇ ਨੂੰ ਹਮੇਸ਼ਾਂ ਸਰਵਉੱਚ ਮੰਨਿਆ ਜਾਵੇਗਾ।ਇਸ ਮੌਕੇ ਵਾਈਸ-ਚਾਂਸਲਰ ਪ੍ਰੋ: ਰਾਘਵੇਂਦਰ ਪੀ. ਤਿਵਾਰੀ ਨੇ ਚਾਰ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਵੱਲੋਂ ਦਰਸਾਏ ਆਦਰਸ਼ਾਂ ’ਤੇ ਚੱਲਣ ਅਤੇ ਦਲੇਰੀ, ਬਹਾਦਰੀ ਤੇ ਆਪਣੇ ਵਿਸ਼ਵਾਸ ’ਤੇ ਮਜ਼ਬੂਤੀ ਨਾਲ ਖੜ੍ਹੇ ਹੋਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨਵੀਂ ਪੀੜ੍ਹੀ ਵਿੱਚ ਸਿੱਖ ਇਤਿਹਾਸ ਬਾਰੇ ਜਾਗਰੂਕਤਾ ਫੈਲਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਜੋ ਅਜੋਕੇ ਸਮੇਂ ਵਿੱਚ ਮਨੁੱਖੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕੀਤਾ ਜਾ ਸਕੇ। ਇਸ ਪ੍ਰੋਗਰਾਮ ਦੇ ਹਿੱਸੇ ਵਜੋਂ, ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਯੂਨੀਵਰਸਿਟੀ ਕੈਂਪਸ ਵਿੱਚ ਚਾਰ ਸਾਹਿਬਜ਼ਾਦੇ ਫਿਲਮ ਦੀ ਇੱਕ ਵਿਸ਼ੇਸ਼ ਸਕ੍ਰੀਨਿੰਗ ਰੱਖੀ ਗਈ। ਅੰਤ ਵਿੱਚ ਡਾ. ਅਮਨਦੀਪ ਸਿੰਘ ਨੇ ਇਸ ਪ੍ਰੋਗਰਾਮ ਦੀ ਸਫ਼ਲਤਾ ਵਿੱਚ ਯੋਗਦਾਨ ਪਾਉਣ ਲਈ ਸਾਰਿਆਂ ਦਾ ਧੰਨਵਾਦ ਕੀਤਾ। ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ।

ਹਰਿਆਣਾ ਵਿਧਾਨਸਭਾ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਨੂੰ ਕੀਤਾ ਨਮਨ

0

ਸਦਨ ਦੇ ਨੇਤਾ ਨੇ ਸਵਰਚਿਤ ਕਵਿਤਾ ਰਾਹੀਂ ਦਿੱਤੀ ਸ਼ਰਧਾਂਜਲੀ
ਪੰਜਾਬੀ ਖਬਰਸਾਰ ਬਿਉਰੋ
ਚੰਡੀਗੜ੍ਹ, 26 ਦਸੰਬਰ – ਹਰਿਆਣਾ ਵਿਧਾਨਸਭਾ ਦੇ ਅੱਜ ਤੋਂ ਸ਼ੁਰੂ ਹੋਏ ਸਰਦੀ ਰੁੱਤ ਸੈਸ਼ਨ ਦੇ ਪਹਿਲੇ ਦਿਨ ਸੋਗ ਪ੍ਰਸਤਾਵ ਪੜਨ ਦੇ ਬਾਅਦ ਸਦਨ ਦੇ ਨੇਤਾ ਤੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਵੀਰ ਜੋਰਾਵਰ ਸਿੰਘ ਤੇ ਫਤਿਹ ਸਿੰਘ ਦੀ ਸ਼ਹਾਦਤ ਨੂੰ ਸਵਰਚਿਤ ਕਵਿਤਾ ਰਾਹੀਂ ਸ਼ਰਧਾਂਜਲੀ ਦਿੱਤੀ। ਮੁੱਖ ਮੰਤਰੀ ਨੇ ਆਪਣੀ ਕਵਿਤਾ ਵਿਚ ਕਿਹਾ ਕਿ ਗੁਰੂ ਗੋਬਿੰਦ ਸਿੰਘ ਕੇ ਬੱਚੇ , ਉਮਰ ਮੇਂ ਥੇ ਅਗਰ ਕੱਚੇ, ਮਗਰ ਥੇ ਸਿੰਘ ਦੇ ਬੱਚੇ, ਧਰਮ ਇਮਾਨ ਦੇ ਸੱਚੇ, ਗਰਜ ਕਰ ਬੋਲ ਥੇ ਯੂੰ, ਸਿੰਘ ਮੁੰਹ ਖੋਲ ਉਠੇ ਥੇ ਯੂੰ, ਨਹੀਂ ਹਮ ਝੁਕ ਨਹੀਂ ਸਕਦੇ , ਕਹੀ ਰੁਕ ਨਹੀਂ ਸਕਦੇ, ਕਹੀ ਪਰਵਤ ਝੁਕੇ ਵੀ ਹੈ, ਕਭੀ ਦਰਿਆ ਰੁਕੇ ਵੀ ਹੈਂ, ਨਹੀਂ ਰੁਕਤੀ ਹੈ ਰਵਾਨਗੀ, ਨਹੀਂ ਕਭੀ ਝੁਕਤੀ ਜਵਾਨੀ ਹੈ, ਜੋਰਾਵਰ ਜੋਰ ਸੇ ਬੋਲਾ, ਫਤਿਹ ਸਿੰਘ ਛੋਰ ਸੇ ਬੋਲਾ, ਰਖੋ ਇੰਟੇਂ, ਭਰੋ ਗਾਰੇ, ਚਿਨੋਂ ਦੀਵਾਰ ਹਤਿਆਰੇ, ਨਿਕਲਤੀ ਸਾਂਸ ਬੋਲੇਗੀ , ਹਮਾਰੀ ਲਾਸ਼ ਬੋਲੇਗੀ, ਯਹੀ ਦੀਵਾਰ ਬੋਲੇਗੀ, ਹਜਾਰੋਂ ਬਾਰ ਬੋਲੇਗੀ। ਮੁੱਖ ਮੰਤਰੀ ਨੇ ਸਦਨ ਨੂੰ ਜਾਣੁੰ ਕਰਵਾਇਆ ਕਿ ਅੱਜ 26 ਦਸੰਬਰ ਦਾ ਦਿਨ ਹੈ ਅਤੇ ਪ੍ਰਧਾਨ ਮੰਤਰੀ ਨੇ ਇਸ ਦਿਨ ਨੂੰ ਪਿਛਲੇ ਸਾਲ ਵੀਰ ਬਾਲ ਦਿਵਸ ਵਜੋ ਮਨਾਉਣ ਦਾ ਐਲਾਨ ਕੀਤਾ ਸੀ। ਇਸੀ ਲੜੀ ਵਿਚ ਅਸੀਂ ਵਿਧਾਨਸਭਾ ਸੈਸ਼ਨ ਵਿਚ ਉਨ੍ਹਾਂ ਵੀਰ ਬਾਲ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਬੱਚਿਆਂ ਵਿੱਚੋਂ ਦੋ ਨੇ ਤਾਂ ਪਹਿਲਾਂ ਹੀ ਧਰਮ ਦੀ ਰੱਖਿਆ ਲਈ ਸ਼ਹਾਦਤ ਦੇ ਦਿੱਤੀ ਸੀ। ਜੋਰਾਵਰ ਸਿੰਘ ਤੇ ਫਤਿਹ ਸਿੰਘ ਨੂੰ ਜਦੋਂ ਦੀਵਾਰ ਵਿਚ ਚਿਨਵਾਇਆ ਗਿਆ ਸੀ ਤਾਂ ਦੀਵਾਰ ਦੇ ਇਕ-ਦੂਜੇ ਛੋਰ ਤੋਂ ਦੋਵਾਂ ਨੇ ਧਰਮ ਦੀ ਰੱਖਿਆ ਲਈ ਲਲਕਾਰ ਲਗਾਈ। ਮੁੱਖ ਮੰਤਰੀ ਨੇ ਕਿਹਾ ਕਿ ਧੰਨ ਹਨ ਮਾਤਾ ਗੁਜਰੀ ਜੀ ਜਿਨ੍ਹਾਂ ਨੇ ਅਜਿਹੇ ਵੀਰ ਪੁਤਰਾਂ ਨੂੰ ਜਨਮ ਦਿੱਤਾ।

Our Visitor

1908367