Sunday, May 10, 2026
Home Blog Page 227

ਆਖਰੀ ਵਿਅਕਤੀ ਤੱਕ ਗੁਣਵੱਤਾਪੂਰਨ ਸਿਹਤ ਸੇਵਾ ਪਹੁੰਚਾਉਣਾ ਸਰਕਾਰ ਦੀ ਪ੍ਰਾਥਮਿਕਤਾ-ਮੁੱਖ ਮੰਤਰੀ

0

👉ਮੁੱਖ ਮੰਤਰੀ ਨੇ ਫਰੀਦਾਬਾਦ ਵਿੱਚ ਆਯੋਜਿਤ ਬਜਟ ਪਹਿਲਾਂ ਕੰਸਲਟੇਸ਼ਨ ਮੀਟਿੰਗ ਦੇ ਦੂਜੇ ਸ਼ੈਸ਼ਨ ਵਿੱਚ ਕੀਤਾ ਸਿਹਤ ਖੇਤਰ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ
Haryana News:ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਆਗਾਮੀ ਵਿਤੀ ਸਾਲ 2026-27 ਲਈ ਸੂਬੇ ਦੇ ਆਮ ਬਜਟ ਨੂੰ ਲੈ ਕੇ ਬਜਟ ਪਹਿਲਾਂ ਕੰਸਲਟੇਸ਼ਨ ਮੀਟਿੰਗਾਂ ਦੀ ਲੜੀ ਲਗਾਤਾਰ ਜਾਰੀ ਹੈ। ਇਸੇ ਲੜੀ ਵਿੱਚ ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਫਰੀਦਾਬਾਦ ਦੇ ਸੂਰਜਕੁੰਡ ਵਿੱਚ ਆਯੋਜਿਤ ਮੀਟਿੰਗ ਦੇ ਦੂਜੇ ਸ਼ੈਸ਼ਨ ਵਿੱਚ ਸਿਹਤ ਖੇਤਰ ਦੇ ਪ੍ਰਤੀਨਿਧੀਆਂ ਅਤੇ ਅਧਿਕਾਰਿਆਂ ਨਾਲ ਆਗਾਮੀ ਬਜਟ ਨੂੰ ਲੈ ਕੇ ਸਾਰਥਕ ਗੱਲਬਾਤ ਕੀਤੀ। ਉਨ੍ਹਾਂ ਨੇ ਗੱਲਬਾਤ ਵਿੱਚ ਸ਼ਾਮਲ ਪ੍ਰਤੀਨਿਧੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਮੀਟਿੰਗ ਸੂਬੇ ਵਿੱਚ ਸਿਹਤ ਖੇਤਰ ਦੇ ਭਵਿੱਖ ਨੂੰ ਦਿਸ਼ਾ ਦੇਣ ਦਾ ਇੱਕ ਸਸ਼ਕਤ ਮੌਕਾ ਹੈ। ਉਨ੍ਹਾਂ ਨੇ ਸ਼ੈਸ਼ਨ ਦੀ ਸ਼ੁਰੂਆਤ ਵਿੱਚ ਰਾਜਾ ਨਾਹਰ ਸਿੰਘ ਨੂੰ ਬਲਿਦਾਨ ਦਿਵਸ ‘ਤੇ ਸ਼ਰਧਾ ਨਾਲ ਨਮਨ ਕੀਤਾ।ਮੀਟਿੰਗ ਵਿੱਚ ਮਾਲਿਆ ਅਤੇ ਆਪਦਾ ਪ੍ਰਬੰਧਨ ਮੰਤਰੀ ਸ੍ਰੀ ਵਿਪੁਲ ਗੋਇਲ, ਸਿਹਤ ਮੰਤਰੀ ਕੁਮਾਰੀ ਆਰਤੀ ਸਿੰਘ ਰਾਓ, ਖੁਰਾਕ, ਨਾਗਰਿਕ ਸਪਲਾਈ ਅਤੇ ਖਪਤਕਾਰ ਮਾਮਲੇ ਰਾਜ ਮੰਤਰੀ ਸ੍ਰੀ ਰਾਜੇਸ਼ ਨਾਗਰ, ਸਾਬਕਾ ਮੰਤਰੀ ਅਤੇ ਬੱਲਭਗੜ੍ਹ ਦੇ ਵਿਧਾਇਕ ਸ੍ਰੀ ਮੂਲਚੰਦ ਸ਼ਰਮਾ, ਬੜਖਲ ਦੇ ਵਿਧਾਇਕ ਸ੍ਰੀ ਧਨੇਸ਼ ਅਦਲਖਾ, ਐਨਆਈਟੀ ਦੇ ਵਿਧਾਇਕ ਸ੍ਰੀ ਸਤੀਸ਼ ਫਾਗਨਾ ਅਤੇ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ ਅਤੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀ ਮੌਜ਼ੂਦ ਰਹੇ।

ਇਹ ਵੀ ਪੜ੍ਹੋ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ, ਡਿਜੀਟਲ ਓਪਨ ਯੂਨੀਵਰਸਿਟੀ ਨੀਤੀ ਖੋਲਣ ਨੂੰ ਹਰੀ ਝੰਡੀ

ਵਿਕਸਿਤ ਭਾਰਤ 2047 ਦੇ ਸੰਕਲਪ ਦਾ ਗ੍ਰੋਥ ਇੰਜਨ ਬਣੇਗਾ ਹਰਿਆਣਾ
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ, ਜਿਨ੍ਹਾਂ ਦੇ ਕੋਲ ਵਿੱਤ ਮੰਤਰੀ ਦਾ ਕਾਰਜਭਾਰ ਵੀ ਹੈ, ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਦੇਸ਼ ਨੂੰ 2047 ਵਿੱਚ ਵਿਕਸਿਤ ਬਨਾਉਣ ਦਾ ਸੰਕਲਪ ਕੀਤਾ ਹੈ। ਉਸ ਸੰਕਲਪ ਵਿੱਚ ਹਰਿਆਣਾ ਦੇਸ਼ ਦਾ ਗੋ੍ਰਥ ਇੰਜਨ ਬਣੇਗਾ। ਬੀਤੇ ਮਹੀਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਪੰਚਕੂਲਾ ਵਿੱਚ ਹਰਿਆਣਾ ਦੇ ਵਿਜਨ ਡਾਕਿਯੂਮੈਂਟ 2047 ਨੂੰ ਵੀ ਲਾਂਚ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਬਜਟ ਵਿੱਚ ਸਾਰੇ ਵਰਗਾਂ ਦੇ ਸੁਝਾਅ ਲਏ ਗਏ ਹਨ, ਜਿਸ ਨਾਲ ਇਹ ਬਜਟ ਸਰਕਾਰ ਦਾ ਨਾ ਹੋ ਕੇ ਸੂਬੇ ਦੇ ਜਨਮਾਨਸ ਦਾ ਬਜਟ ਹੋਵੇਗਾ।

ਸਿਹਤ ਖੇਤਰ ਦੀ ਯੋਜਨਾਵਾਂ ਦਾ ਲਾਭ ਆਖੀਰੀ ਵਿਅਕਤੀ ਤੱਕ ਪਹੁੰਚਾਉਣਾ ਸਾਡਾ ਟੀਚਾ
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਸ ਸਾਲ ਸਿਹਤ ਖੇਤਰ ਨੂੰ ਪ੍ਰੀ-ਬਜਟ ਕੰਸਲਟੇਂਸ਼ਨ ਦੀ ਪ੍ਰਾਥਮਿਕਤਾ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਿਹਤ ਆਮ ਨਾਗਰਿਕ ਦੇ ਜੀਵਨ ਦਾ ਆਧਾਰ ਹੈ। ਹਰਿਆਣਾ ਦਾ ਹਰੇਕ ਨਾਗਰਿਕ ਮੇਰਾ ਪਰਿਵਾਰ ਹੈ ਅਤੇ ਇਸ ਪਰਿਵਾਰ ਦੇ ਸਿਹਤ ਦੀ ਰੱਖਿਆ ਕਰਨਾ ਮੇਰੀ ਸੱਭ ਤੋਂ ਵੱਡੀ ਜਿਮੇਵਾਰੀ ਹੈ। ਸਰਕਾਰ ਦਾ ਸੰਕਲਪ ਹੈ ਕਿ ਸਿਹਤ ਨਾਲ ਜੁੜੀ ਯੋਜਨਾਵਾਂ ਸਿਰਫ ਫਾਇਲਾਂ ਤੱਕ ਸੀਮਤ ਨਾ ਰਹੇ, ਸਗੋ ਜੀਮਨ ‘ਤੇ ਪ੍ਰਭਾਵੀ ਰੂਪ ਨਾਲ ਦਿਖਾ ਦਵੇ ਅਤੇ ਆਖੀਰੀ ਵਿਅਕਤੀ ਤੱਕ ਉਨ੍ਹਾਂ ਦਾ ਲਾਭ ਪਹੁੰਚੇ।

ਇਹ ਵੀ ਪੜ੍ਹੋ ਕਿਸ਼ਤਾਂ ‘ਚ ਰਿਸ਼ਵਤ ਲੈਣ ਵਾਲਾ ‘ਛੋਟਾ ਥਾਣੇਦਾਰ’ ਵਿਜੀਲੈਂਸ ਬਿਊਰੋ ਨੇ ਚੁੱਕਿਆ

ਜਿਨ੍ਹਾਂ ਦੇ ਸੁਝਾਅ ਹੋਣਗੇ ਬਜਟ ਵਿੱਚ ਸ਼ਾਮਿਲ, ਉਨ੍ਹਾਂ ਨੂੰ ਬਜਟ ਭਾਸ਼ਨ ਸੁਨਣ ਲਈ ਵਿਧਾਨਸਭਾ ਵਿੱਚ ਦਿੱਤਾ ਜਾਵੇਗਾ ਸੱਦਾ
ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਸੇਵਾਵਾਂ ਦਾ ਆਖੀਰੀ ਵਿਅਕਤੀ ਤੱਕ ਪਹੁੰਚਣਾ ਹੀ ਸੁਸਾਸ਼ਨ ਦੀ ਮੌਜੂਦਾ ਪਹਿਚਾਣ ਹੈ। ਮੁੱਖ ਮੰਤਰੀ ਨੇ ਸਾਰੇ ਪ੍ਰਤੀਭਾਗੀਆਂ ਤੋਂ ਅਗਲੇ 8-10 ਦਿਨਾਂ ਵਿੱਚ ਹੋਰ ਸੁਝਾਅ ਦੇਣ ਅਤੇ ਚੈਟਬਾਟ ਰਾਹੀਂ ਭੇਜਣ ਦੀ ਅਪੀਲ ਕੀਤੀ। ਮੀਟਿੰਗ ਵਿੱਚ ਪਹੁੰਚੇ ਸਿਹਤ ਖੇਤਰ ਦੇ ਪ੍ਰਤੀਨਿਧੀਆਂ ਨੇ ਅਗਾਮੀ ਬਜਟ ਨੂੰ ਲੈ ਕੇ ਆਪਣੇ ਸੁਝਾਅ ਦਿੱਤੇ ਅਤੇ ਵੱਖ-ਵੱਖ ਪ੍ਰਾਵਧਾਨਾਂ ਨੂੰ ਲੈ ਕੇ ਅਧਿਕਾਰੀਆਂ ਦੇ ਨਾਲ ਵਿਆਪਕ ਵਿਚਾਰ-ਵਟਾਂਦਰਾਂ ਕੀਤਾ। ਮੁੱਖ ਮੰਤਰੀ ਨੇ ਸਾਰੇ ਸੁਝਾਆਂ ਨੂੰ ਧਿਆਨ ਨਾਲ ਸੁਣਿਆ। ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਹਿੱਤਧਾਰਕਾਂ ਦੇ ਸੁਝਾਅ ਬਜਟ 2026-27 ਵਿੱਚ ਸ਼ਾਮਿਲ ਕੀਤੇ ਜਾਣਗੇ, ਉਨ੍ਹਾਂ ਨੂੰ ਵਿਧਾਨਸਭਾ ਵਿੱਚ ਬਜਟ ਭਾਸ਼ਣ ਸੁਨਣ ਲਈ ਸੱਦਾ ਦਿੱਤਾ ਜਾਵੇਗਾ।ਇਸ ਮੌਕੇ ‘ਤੇ ਸਿਹਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲ, ਗੋਲਡਨ ਜੈਯੰਤੀ ਹਰਿਆਣਾ ਵਿੱਤੀ ਪ੍ਰਬੰਧਨ ਸੰਸਥਾਨ ਦੇ ਮਹਾਨਿਦੇਸ਼ਕ ਡਾ. ਰਾਜ ਨਹਿਰੂ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਾਜੀਵ ਜੇਟਲੀ, ਫਰੀਦਾਬਾਦ ਦੀ ਮੇਅਰ ਸ੍ਰੀਮਤੀ ਪ੍ਰਵੀਣ ਜੋਸ਼ੀ ਅਤੇ ਮੈਕਸ ਹੈਲਥਕੇਅਰ, ਏਸਏਸਬੀ ਹਾਰਟ ਐਂਡ ਮਲਟੀ ਸਪੈਸ਼ਲਿਟੀ ਹੋਸਪਿਟਲ, ਪ੍ਰੇਮ ਹੋਸਪਿਟਲ, ਏਸ਼ਿਅਨ ਹਸਪਤਾਲ, ਇੰਡੀਅਨ ਮੈਡੀਕਲ ਏਸੋਸਇਏਸ਼ਨ, ਨੀਮਾ, ਏਸੋਸਇਏਸ਼ਨ ਆਫ ਇੰਡੀਅਨ ਮੈਡੀਕਲ ਇੰਡਸਟਰੀ, ਇਦਰਪ੍ਰਸਤ ਅਪੋਲੋ, ਇੰਡੀਅਨ ਡੇਂਟਰ ਏਸੋਸਇਏਸ਼ਨ ਆਦਿ ਅਦਾਰਿਆਂ ਦੇ ਪ੍ਰਤੀਨਿਧੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

‘ਮਨਰੇਗਾ ਬਚਾਓ ਸੰਗਰਾਮ’; ਕਾਂਗਰਸ ਦੀਆਂ ਬਲਾਚੌਰ ਤੇ ਸਮਰਾਲਾ ਰੈਲੀਆਂ ਵਿੱਚ ਹਜ਼ਾਰਾਂ ਲੋਕ ਹੋਏ ਸ਼ਾਮਿਲ

👉2027 ਤੋਂ ਬਾਅਦ ਪੰਜਾਬ ਵਿੱਚ ਕਾਂਗਰਸ ਸਰਕਾਰ ਮਨਰੇਗਾ ਲਈ ਵਿਸ਼ੇਸ਼ ਪ੍ਰਬੰਧ ਕਰੇਗੀ: ਭੂਪੇਸ਼ ਬਘੇਲ
👉ਵੜਿੰਗ ਨੇ ਪਾਰਟੀ ਵਿੱਚ ਇਕਜੁੱਟਤਾ ਪ੍ਰਗਟਾਈ, ਕਿਹਾ-ਉਹ ਮੁੱਖ ਮੰਤਰੀ ਬਣਨ ਦੀ ਦੌੜ ਵਿੱਚ ਨਹੀਂ ਹਨ
👉ਬਾਜਵਾ ਦਾ ਐਲਾਨ, ਕਾਂਗਰਸ ਨੇ ਜਿਵੇਂ ਦਹਿਸ਼ਤਗਰਦੀ ਖਤਮ ਕੀਤੀ, ਉਸੇ ਤਰ੍ਹਾਂ ਗੈਂਗਸਟਰਾਂ ਦਾ ਵੀ ਸਫ਼ਾਇਆ ਕਰੇਗੀ

Balachaur/Samarala News: Punjab Congress; ਪੰਜਾਬ ਵਿੱਚ ‘ਮਨਰੇਗਾ ਬਚਾਓ ਸੰਗਰਾਮ’ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ। ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋਈਆਂ ਕਾਂਗਰਸ ਦੀਆਂ ਰੈਲੀਆਂ ਵਿੱਚ ਮਨਰੇਗਾ ਮਜ਼ਦੂਰਾਂ ਸਮੇਤ ਹਜ਼ਾਰਾਂ ਲੋਕਾਂ ਨੇ ਭਾਗ ਲਿਆ।ਪਾਰਟੀ ਆਗੂਆਂ ਨੇ ਕਾਂਗਰਸ ਵਿੱਚ ਪੂਰੀ ਤਰ੍ਹਾਂ ਨਾਲ ਏਕਤਾ ਪ੍ਰਗਟਾਈ ਅਤੇ ਦੋਹਰਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਵੇਂ ਕੋਈ ਵੀ ਮੁੱਖ ਮੰਤਰੀ ਬਣੇ, ਕਾਂਗਰਸ ਪਾਰਟੀ ਲੋਕਾਂ ਦੀ ਸੇਵਾ ਲਈ ਪੂਰੀ ਤਰ੍ਹਾਂ ਵਚਨਬੱਧ ਰਹੇਗੀ।ਕਾਂਗਰਸ ਵੱਲੋਂ ਨਵਾਂਸ਼ਹਿਰ ਅਤੇ ਲੁਧਿਆਣਾ ਜ਼ਿਲ੍ਹਿਆਂ ਨੂੰ ਕਵਰ ਕਰਦਿਆਂ, ਬਲਾਚੌਰ ਅਤੇ ਸਮਰਾਲਾ ਵਿੱਚ ਦੋ ਵੱਡੀਆਂ ਰੈਲੀਆਂ ਕੀਤੀਆਂ ਗਈਆਂ।ਇਸ ਮੌਕੇ ਸੰਬੋਧਨ ਕਰਦਿਆਂ, ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਦੇ ਇੰਚਾਰਜ ਕਾਂਗਰਸ ਜਨਰਲ ਸਕੱਤਰ ਭੂਪੇਸ਼ ਬਘੇਲ ਨੇ ਐਲਾਨ ਕੀਤਾ ਕਿ 2027 ਵਿੱਚ ਪੰਜਾਬ ਵਿੱਚ ਕਾਂਗਰਸ ਸਰਕਾਰ ਬਣਨ ਉਪਰੰਤ ਮਨਰੇਗਾ ਨੂੰ ਮੁੜ ਤੋਂ ਬਹਾਲ ਕਰਨ ਲਈ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ 2029 ਤੱਕ ਭਾਜਪਾ ਸਰਕਾਰ ਮਨਰੇਗਾ ਨੂੰ ਬਹਾਲ ਨਹੀਂ ਕਰਦੀ, ਤਾਂ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੇਂਦਰ ਵਿੱਚ ਬਣਨ ਵਾਲੀ ਕਾਂਗਰਸ ਸਰਕਾਰ ਇਸਨੂੰ ਮੁੜ ਲਾਗੂ ਕਰੇਗੀ।

ਇਹ ਵੀ ਪੜ੍ਹੋ Ex Cm ਆਤਿਸ਼ੀ ਦੀ ਵੀਡੀਓ ਨੂੰ ਤੋੜ-ਮਰੋੜ ਕੇ ਪ੍ਰਸਾਰਿਤ ਕਰਨ ਦੇ ਮਾਮਲੇ ‘ਚ ਜਲੰਧਰ ਪੁਲਿਸ ਵੱਲੋਂ ਪਰਚਾ ਦਰਜ

ਉਨ੍ਹਾਂ ਨੇ ਕਿਹਾ ਕਿ ਕਾਂਗਰਸ ਗਰੀਬਾਂ ਅਤੇ ਦਬੇ-ਕੁਚਲੇ ਵਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਦੋਸ਼ ਲਗਾਇਆ ਕਿ ਉਹ ਸਿਰਫ਼ ਅਡਾਨੀ ਅਤੇ ਅੰਬਾਨੀ ਵਰਗੇ ਆਪਣੇ ਕੁਝ ਚੁਣਿੰਦਾ ਦੋਸਤਾਂ ਲਈ ਹੀ ਕੰਮ ਕਰ ਰਹੀ ਹੈ।ਸਾਬਕਾ ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਦੀ ਅਸਲ ਨੀਅਤ ਮਨਰੇਗਾ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀ ਹੈ ਅਤੇ ਇਸਦੀ ਥਾਂ ਲਿਆਇਆ ਗਿਆ ਨਵਾਂ ਕਾਨੂੰਨ ਸਿਰਫ਼ ਗਰੀਬਾਂ ਅਤੇ ਹਾਸ਼ੀਏ ’ਤੇ ਧੱਕੇ ਗਏ ਵਰਗਾਂ ਨੂੰ ਧੋਖਾ ਦੇਣ ਲਈ ਹੈ।
ਉਨ੍ਹਾਂ ਜ਼ਿਕਰ ਕੀਤਾ ਕਿ ਕਿਸ ਤਰ੍ਹਾਂ ਪਹਿਲਾਂ ਮਨਰੇਗਾ ਦੇ ਫੰਡਾਂ ਦਾ ਫੈਸਲਾ ਪਿੰਡਾਂ ਅਤੇ ਪੰਚਾਇਤਾਂ ਵਿੱਚ ਹੁੰਦਾ ਸੀ, ਪਰ ਹੁਣ ਇਹ ਫੈਸਲੇ ਦਿੱਲੀ ਵਿੱਚ ਕੀਤੇ ਜਾਣਗੇ। ਇੱਕ ਹੱਕ ਤੇ ਅਧਾਰਿਤ ਕਾਨੂੰਨ ਨੂੰ ਦਾਨਦਾਰੀ ਵਿੱਚ ਬਦਲ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ Bikram Majithia ਦਾ ਇੱਕ ਹੋਰ ਨਜ਼ਦੀਕੀ ਗ੍ਰਿਫਤਾਰ, ਮਿਲਿਆ 2 ਦਿਨਾਂ ਦਾ ਰਿਮਾਂਡ

ਰੈਲੀ ਨੂੰ ਸੰਬੋਧਨ ਕਰਦਿਆਂ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਜਪਾ ਅਤੇ ਆਪ ਇੱਕੋ ਸਿੱਕੇ ਦੇ ਦੋ ਪਾਸੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਜਿੱਥੇ ਮਨਰੇਗਾ ਨੂੰ ਖਤਮ ਕਰ ਦਿੱਤਾ ਹੈ, ਉੱਥੇ ਹੀ ਆਪ ਸਰਕਾਰ ਪਹਿਲਾਂ ਤੋਂ ਇਸਨੂੰ ਲਾਗੂ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਲੁਧਿਆਣਾ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਮਨਰੇਗਾ ਅਧੀਨ ਦਰਜ 1.21 ਲੱਖ ਪਰਿਵਾਰਾਂ ਵਿੱਚੋਂ ਸਿਰਫ਼ 12 ਪਰਿਵਾਰਾਂ ਨੂੰ ਹੀ 100 ਦਿਨਾਂ ਦਾ ਕੰਮ ਮਿਲਿਆ ਸੀ।ਸੂਬਾ ਕਾਂਗਰਸ ਪ੍ਰਧਾਨ ਨੇ ਕਾਂਗਰਸ ਵਿੱਚ ਫੁਟ ਹੋਣ ਸਬੰਧੀ ਦਾਅਵਿਆਂ ਨੂੰ ਸਿਰੇ ਤੋਂ ਨਕਾਰ ਦਿੱਤਾ ਅਤੇ ਕਿਹਾ ਕਿ ਵਿਰੋਧੀ ਧਿਰਾਂ ਕੋਲ ਕਾਂਗਰਸ ਖ਼ਿਲਾਫ਼ ਕੋਈ ਮੁੱਦਾ ਨਹੀਂ ਹੈ, ਇਸ ਲਈ ਉਹ ਅਫਵਾਹਾਂ ਫੈਲਾ ਰਹੀਆਂ ਹਨ।ਵੜਿੰਗ ਨੇ ਸਾਫ਼ ਕੀਤਾ ਕਿ ਉਹ ਖੁਦ ਮੁੱਖ ਮੰਤਰੀ ਬਣਨ ਦੀ ਦੌੜ ਵਿੱਚ ਨਹੀਂ ਹਨ ਅਤੇ ਨਾ ਹੀ ਕਿਸੇ ਹੋਰ ਆਗੂ ਨੇ ਇਸ ਤਰ੍ਹਾਂ ਦੀ ਕੋਈ ਗੱਲ ਕੀਤੀ ਹੈ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਾਡਾ ਮਕਸਦ ਸਿਰਫ਼ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾ ਕੇ ਪਿਛਲੇ ਚਾਰ ਸਾਲਾਂ ਤੋਂ ਸੂਬੇ ਨੂੰ ਲੁੱਟ ਰਹੇ ਲੋਕਾਂ ਤੋਂ ਛੁਟਕਾਰਾ ਦਿਵਾਉਣਾ ਹੈ।

ਇਹ ਵੀ ਪੜ੍ਹੋ ਮਨਰੇਗਾ ਮਜ਼ਦੂਰਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ਕਾਂਗਰਸ ਦੀ ਭੁੱਚੋ ਰੈਲੀ ਲਈ ਤਿਆਰੀਆਂ ਮੁਕੰਮਲ: ਕੋਟਭਾਈ/ਗਰਗ

ਵੜਿੰਗ ਨੇ ਵੱਡੀ ਗਿਣਤੀ ਵਿੱਚ ਪਹੁੰਚੀਆਂ ਮਹਿਲਾਵਾਂ ਨੂੰ ਯਾਦ ਦਿਵਾਇਆ ਕਿ ਕਾਂਗਰਸ ਸਰਕਾਰ ਨੇ ਉਨ੍ਹਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਦਿੱਤੀ ਸੀ, ਲੇਕਿਨ ਫਿਰ ਵੀ ਕਈ ਮਹਿਲਾਵਾਂ ਨੇ ਆਪ ਨੂੰ 1000 ਰੁਪਏ ਦੇ ਵਾਅਦੇ ’ਤੇ ਵੋਟ ਦਿੱਤੀ। ਉਨ੍ਹਾਂ ਕਿਹਾ ਕਿ ਅਸੀਂ ਤੁਹਾਨੂੰ ਮੁਫ਼ਤ ਬੱਸ ਸਫ਼ਰ ਦਿੱਤਾ ਸੀ ਅਤੇ ਉਨ੍ਹਾਂ ਨੇ ਤੁਹਾਡੇ ਨਾਲ ਝੂਠਾ ਵਾਅਦਾ ਕੀਤਾ। ਹੁਣ ਸਮਾਂ ਹੈ ਕਿ ਸਾਡੇ ਕੰਮਾਂ ਦਾ ਇਨਾਮ ਮਿਲੇ ਅਤੇ ਆਪ ਨੂੰ ਉਸਦੇ ਧੋਖੇ ਦੀ ਸਜ਼ਾ ਮਿਲੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮਨਰੇਗਾ 2005 ਵਿੱਚ ਕਾਂਗਰਸ ਵੱਲੋਂ ਸਾਰੀਆਂ ਪਾਰਟੀਆਂ ਨਾਲ ਸਲਾਹ ਕਰਕੇ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਖ਼ੁਲਾਸਾ ਕੀਤਾ ਕਿ ਕਿ ਇਸ ਬਿੱਲ ’ਤੇ ਸੰਸਦ ਦੀ ਸਥਾਈ ਕਮੇਟੀ ਵਿੱਚ ਵਿਸਥਾਰ ਨਾਲ ਚਰਚਾ ਹੋਈ ਸੀ, ਜਿਸਦੇ ਮੁਖੀ ਭਾਜਪਾ ਦੇ ਆਗੂ ਅਤੇ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ ਸਨ।

ਇਹ ਵੀ ਪੜ੍ਹੋ ਕਿਸ਼ਤਾਂ ‘ਚ ਰਿਸ਼ਵਤ ਲੈਣ ਵਾਲਾ ‘ਛੋਟਾ ਥਾਣੇਦਾਰ’ ਵਿਜੀਲੈਂਸ ਬਿਊਰੋ ਨੇ ਚੁੱਕਿਆ

ਪੰਜਾਬ ਦੇ ਹਾਲਾਤਾਂ ਦੀ ਗੱਲ ਕਰਦਿਆਂ, ਬਾਜਵਾ ਨੇ ਕਿਹਾ ਕਿ ਅੱਜ ਕੋਈ ਵੀ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ ਹੈ। ਉਨ੍ਹਾਂ ਨੇ ਵਾਅਦਾ ਕੀਤਾ ਕਿ ਕਾਂਗਰਸ ਸਰਕਾਰ ਬਣਨ ਉਪਰੰਤ ਇੱਕ ਮਹੀਨੇ ਅੰਦਰ-ਅੰਦਰ ਸਾਰੇ ਗੈਂਗਸਟਰਾਂ ਦਾ ਉਸੇ ਤਰ੍ਹਾਂ ਖਾਤਮਾ ਕੀਤਾ ਜਾਵੇਗਾ, ਜਿਵੇਂ ਕਾਂਗਰਸ ਨੇ ਪੰਜਾਬ ਵਿੱਚੋਂ ਦਹਿਸ਼ਤਗਰਦੀ ਖਤਮ ਕੀਤੀ ਸੀ।ਉਨ੍ਹਾਂ ਨੇ ਆਪ ਸਰਕਾਰ ‘ਤੇ ਪੰਜਾਬ ਦੇ ਸਰੋਤਾਂ ਦੀ ਲੁੱਟ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਦਰਿਆਵਾਂ ਵਿੱਚੋਂ ਰੇਤ ਦੀ ਖੁੱਲ੍ਹੀ ਲੁੱਟ ਕੀਤੀ ਜਾ ਰਹੀ ਹੈ। ਕੇਜਰੀਵਾਲ ਦੇ ਬਿਆਨ ਦਾ ਹਵਾਲਾ ਦਿੰਦਿਆਂ, ਉਨ੍ਹਾਂ ਕਿਹਾ ਕਿ ਰੇਤ ਮਾਈਨਿੰਗ ਤੋਂ ਪੰਜਾਬ ਨੂੰ ਹਰ ਸਾਲ 20 ਹਜ਼ਾਰ ਕਰੋੜ ਰੁਪਏ ਦੀ ਆਮਦਨ ਹੋਣੀ ਚਾਹੀਦੀ ਸੀ। ਉਨ੍ਹਾਂ ਨੇ ਸਵਾਲ ਕੀਤਾ ਕਿ ਫਿਰ ਇਹ ਸਾਰਾ ਪੈਸਾ ਕਿੱਥੇ ਗਿਆ?ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਧਾਰਮਿਕ ਸੰਸਥਾਵਾਂ ਵਿੱਚ ਦਖ਼ਲ ਦੇਣ ਦਾ ਵੀ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਐਸਜੀਪੀਸੀ ਤੋਂ ਜਵਾਬ ਮੰਗਣ ਦੀ ਥਾਂ ਮੁੱਖ ਮੰਤਰੀ ਨੂੰ ਖੁਦ ਇਹ ਦੱਸਣਾ ਚਾਹੀਦਾ ਹੈ ਕਿ ਪਿਛਲੇ ਚਾਰ ਸਾਲਾਂ ਵਿੱਚ ਇਨ੍ਹਾਂ ਨੇ ਪੰਜਾਬ ਲਈ ਕੀ ਕੀਤਾ ਹੈ।

ਇਹ ਵੀ ਪੜ੍ਹੋ Ludhiana ‘ਚ SIT ਦੇ ਵੱਲੋਂ CA ਦੇ ਦਫ਼ਤਰ ‘ਚ ਛਾਪੇਮਾਰੀ; ਹੋਇਆ ਹੰਗਾਮਾ

ਇਨ੍ਹਾਂ ਰੈਲੀਆਂ ਦੌਰਾਨ ਏਆਈਸੀਸੀ ਇੰਚਾਰਜ ਰਵਿੰਦਰ ਦਲਵੀ, ਸੂਰਜ ਸਿੰਘ ਠਾਕੁਰ, ਸੁਖਜਿੰਦਰ ਰੰਧਾਵਾ, ਵਿਜੈ ਇੰਦਰ ਸਿੰਗਲਾ, ਰਾਣਾ ਕੇਪੀ ਸਾਬਕਾ ਸਪੀਕਰ, ਪਰਗਟ ਸਿੰਘ ਵਿਧਾਇਕ, ਸਾਧੂ ਸਿੰਘ ਧਰਮਸੋਤ ਸਾਬਕਾ ਮੰਤਰੀ, ਵਿਕਰਮਜੀਤ ਸਿੰਘ ਵਿਧਾਇਕ, ਅੰਗਦ ਸਿੰਘ ਸਾਬਕਾ ਵਿਧਾਇਕ, ਦਰਸ਼ਨ ਲਾਲ ਮੰਗੂਪੁਰ ਸਾਬਕਾ ਵਿਧਾਇਕ, ਲਵ ਕੁਮਾਰ ਗੋਲਡੀ ਸਾਬਕਾ ਵਿਧਾਇਕ, ਬਲਵਿੰਦਰ ਸਿੰਘ ਧਾਲੀਵਾਲ ਵਿਧਾਇਕ, ਅਜੈ ਮੰਗੂਪੁਰ ਪ੍ਰਧਾਨ ਜਿਲ੍ਹਾ ਕਾਂਗਰਸ ਐਸਬੀਐਸ ਨਗਰ, ਮਿਸਜ਼ ਸੂੰਧ, ਅਮਰਪ੍ਰੀਤ ਲਾਲੀ, ਸਤਬੀਰ ਪੱਲੀਝੀਕੀ, ਡਾ. ਅਮਰ ਸਿੰਘ ਸੰਸਦ ਮੈਂਬਰ, ਡਾ. ਧਰਮਵੀਰ ਗਾਂਧੀ ਸੰਸਦ ਮੈਂਬਰ, ਤੇਜ ਪ੍ਰਕਾਸ਼ ਸਿੰਘ ਕੋਟਲੀ ਸਾਬਕਾ ਮੰਤਰੀ, ਗੁਰਕੀਰਤ ਸਿੰਘ ਕੋਟਲੀ ਸਾਬਕਾ ਵਿਧਾਇਕ, ਲਖਬੀਰ ਸਿੰਘ ਲੱਖਾ ਪਾਇਲ ਜਿਲ੍ਹਾ ਕਾਂਗਰਸ ਪ੍ਰਧਾਨ ਤੇ ਸਾਬਕਾ ਵਿਧਾਇਕ, ਅਨਿਲ ਜੋਸ਼ੀ ਸਾਬਕਾ ਮੰਤਰੀ, ਰੁਪਿੰਦਰ ਸਿੰਘ ਰਾਜਾ ਗਿੱਲ, ਜਸਪ੍ਰੀਤ ਸਿੰਘ ਚੇਅਰਮੈਨ, ਵਿਕਰਮਜੀਤ ਸਿੰਘ ਬਾਜਵਾ, ਪਵਨ ਦੀਵਾਨ, ਸੰਜੇ ਤਲਵਾੜ ਸਾਬਕਾ ਵਿਧਾਇਕ, ਕੁਲਦੀਪ ਵੈਦ ਸਾਬਕਾ ਵਿਧਾਇਕ ਤੇ ਐੱਸਸੀ ਵਿਭਾਗ ਦੇ ਚੇਅਰਮੈਨ, ਮਲਕੀਅਤ ਸਿੰਘ ਦਾਖਾ ਸਣੇ ਹੋਰ ਆਗੂ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਮਰਦੀਪ ਸਿੰਘ ਰਾਜਨ ਨੇ ਦੀ ਬਠਿੰਡਾ ਸੈਂਟਰਲ ਕੋਆਪਰੇਟਿਵ ਬੈਂਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

0

Bathinda News: Amardeep Singh Rajan; ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸੀਨੀਅਰ ਆਗੂ ਅਮਰਦੀਪ ਸਿੰਘ ਰਾਜਨ ਨੇ ਸ਼ੁੱਕਰਵਾਰ ਨੂੰ ‘ਦੀ ਬਠਿੰਡਾ ਸੈਂਟਰਲ ਕੋਆਪਰੇਟਿਵ ਬੈਂਕ’ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਕਰਵਾਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬ ਕ੍ਰਿਕਟ ਐਸੋਸਿਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ, ਨਗਰ ਨਿਗਮ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ, ਬਠਿੰਡਾ ਅਰਬਨ ਦੇ ਵਿਧਾਇਕ ਜਗਰੂਪ ਸਿੰਘ ਗਿੱਲ, ਚੇਅਰਮੈਨ ਜਤਿੰਦਰ ਸਿੰਘ ਭੱਲਾ, ਚੇਅਰਮੈਨ ਨੀਲ ਗਰਗ, ਚੇਅਰਮੈਨ ਹਰਦੀਪ ਸਿੰਘ ਪਥਰਾਲਾ, ਚੇਅਰਮੈਨ ਬਲਜੀਤ ਬੱਲੀ, ਚੇਅਰਮੈਨ ਬਲਕਾਰ ਭੋਖੜਾ ਤੋਂ ਇਲਾਵਾ ਸਿੰਕਦਰ ਸਿੰਘ ਵਾਈਸ ਚੇਅਰਮੈਨ, ਜੀਤ ਸਿੰਘ ਡਾਇਰੈਕਟਰ, ਸੁਖਦੀਪ ਸਿੰਘ ਭਿੰਡਰ ਡਾਇਰੈਕਟਰ, ਰੁਪਿੰਦਰ ਸਿੰਘ ਡਾਇਰੈਕਟਰ, ਸੁਖਜੀਤ ਸਿੰਘ ਡਾਇਰੈਕਟਰ, ਦਰਸ਼ਨ ਸਿੰਘ ਡਾਇਰੈਕਟਰ ਸਮੇਤ ਹੋਰ ਪਤਵੰਤੇ ਹਾਜ਼ਰ ਰਹੇ।

ਇਹ ਵੀ ਪੜ੍ਹੋ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ, ਡਿਜੀਟਲ ਓਪਨ ਯੂਨੀਵਰਸਿਟੀ ਨੀਤੀ ਖੋਲਣ ਨੂੰ ਹਰੀ ਝੰਡੀ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਰਜੀਤ ਮਹਿਤਾ ਅਤੇ ਪਦਮਜੀਤ ਮਹਿਤਾ ਨੇ ਕਿਹਾ ਕਿ ਅਮਰਦੀਪ ਸਿੰਘ ਰਾਜਨ ਦੀ ਚੇਅਰਮੈਨ ਵਜੋਂ ਨਿਯੁਕਤੀ ਉਹਨਾ ਦੀ ਪਾਰਟੀ ਪ੍ਰਤੀ ਸਾਲਾਂ ਦੀ ਸੇਵਾ, ਪ੍ਰਸ਼ਾਸ਼ਕੀ ਸਮਰੱਥਾ ਅਤੇ ਜਨਤਕ ਜੀਵਨ ਪ੍ਰਤੀ ਅਟੁੱਟ ਵਚਨਬੱਧਤਾ ਦੀ ਪਹਿਚਾਣ ਵਜੋਂ ਹੋਈ ਹੈ ਤੇ ਹੁਣ ਉਹਨਾਂ ਦੀ ਅਗਵਾਈ ਹੇਠ ਬੈਂਕ ਹੋਰ ਤਰੱਕੀ ਦੀਆਂ ਬਲੰਦੀਆਂ ਛੂਹੇਗਾ।ਇਸ ਮੋਕੇ ਚੇਅਰਮੈਨ ਅਮਰਦੀਪ ਸਿੰਘ ਰਾਜਨ ਨੇ ਆਪਣੇ ਉੱਪਰ ਵਿਸ਼ਵਾਸ ਪ੍ਗਟ ਕਰਨ ਲਈ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮਨੀਸ਼ ਸਿਸੋਦੀਆ ਇੰਚਾਰਜ ਪੰਜਾਬ, ਪਾਰਟੀ ਪ੍ਰਧਾਨ ਅਮਨ ਅਰੋੜਾ,ਅਰਮਜੀਤ ਮਹਿਤਾ ਪ੍ਰਧਾਨ ਪੰਜਾਬ ਕ੍ਰਿਕਟ ਐਸੋਸਿਏਸ਼ਨ, ਪਦਮਜੀਤ ਮਹਿਤਾ ਮੇਅਰ ਬਠਿੰਡਾ ਕਾਰਪੋਰੇਸ਼ਨ, ਬੈਂਕ ਦੇ ਡਾਇਰੈਕਟਰ ਸਾਹਿਬਾਨ, ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਉੱਪਰ ਜਤਾਏ ਭਰੋਸੇ ‘ਤੇ ਪੂਰੀ ਤਰਾਂ ਖਰੇ ਉੱਤਰਣ ਦੀ ਕੋਸਿ਼ਸ਼ ਕਰਨਗੇ।

ਇਹ ਵੀ ਪੜ੍ਹੋ Bikram Majithia ਦਾ ਇੱਕ ਹੋਰ ਨਜ਼ਦੀਕੀ ਗ੍ਰਿਫਤਾਰ, ਮਿਲਿਆ 2 ਦਿਨਾਂ ਦਾ ਰਿਮਾਂਡ

ਉਹਨਾਂ ਕਿਹਾ ਕਿ ਸਹਿਕਾਰੀ ਬੈਂਕ ਕਿਸਾਨਾਂ, ਪਿੰਡਾਂ ਅਤੇ ਸਥਾਨਕ ਅਰਥ ਵਿਵਸਥਾ ਦੀ ਰੀੜ ਦੀ ਹੱਡੀ ਹੁੰਦੇ ਹਨ ਅਤੇ ਬਠਿੰਡਾ ਸੈਂਟਰਲ ਕੋਆਪਰੇਟਿਵ ਬੈਂਕ ਦੀ ਇਸ ਭੂਮਿਕਾ ਨੂੰ ਹੋਰ ਮਜਬੂਤ ਕੀਤਾ ਜਾਵੇਗਾ।ਇਸ ਮੋਕੇ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਭਾਸਕਰ ਕਟਾਰੀਆ, ਜਿ਼ਲਾ ਮੈਨੇਜਰ ਜਤਿੰਦਰ ਸਿੰਘ ਗਿੱਲ ਅਤੇ ਹੋਰ ਸੀਨੀਅਰ ਅਧਿਕਾਰੀਆਂ ਵੱਲੋਂ ਨਵ ਨਿਯੁਕਤ ਚੇਅਰਮੈਨ ਨੂੰ ਵਧਾਈ ਦਿੱਤੀ ਗਈ ਅਤੇ ਉਮੀਦ ਜਤਾਈ ਕਿ ਉਹਨਾਂ ਦੀ ਅਗਵਾਈ ਹੇਠ ਬੈਂਕ ਵਿਕਾਸ, ਸਥਿਰਤਾ ਅਤੇ ਸੇਵਾ ਭਾਵਨਾ ਦੇ ਨਵੇਂ ਮਾਪ ਦੰਡ ਸਥਾਪਿਤ ਕਰੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ, ਡਿਜੀਟਲ ਓਪਨ ਯੂਨੀਵਰਸਿਟੀ ਨੀਤੀ ਖੋਲਣ ਨੂੰ ਹਰੀ ਝੰਡੀ

0
ਐਮਨੈਸਟੀ ਨੀਤੀ-2025 ਵਿੱਚ ਵਾਧੇ ਨੂੰ ਮਨਜ਼ੂਰੀ, ਅਲਾਟੀਆਂ ਨੂੰ 31 ਮਾਰਚ, 2026 ਤੱਕ ਮਿਲਿਆ ਮੌਕਾ
ਮੰਤਰੀ ਮੰਡਲ ਨੇ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਦੇ ਸਟਾਫ ਨੂੰ ਸਰਕਾਰੀ ਵਿਭਾਗਾਂ ਵਿੱਚ ਭੇਜਣ ਦੀ ਦਿੱਤੀ ਪ੍ਰਵਾਨਗੀ
Chandigarh News:ਜਨਤਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ, ਉਚੇਰੀ ਸਿੱਖਿਆ ਦੇ ਆਧੁਨਿਕੀਕਰਨ ਅਤੇ ਨਾਗਰਿਕਾਂ ਨੂੰ ਰਾਹਤ ਪ੍ਰਦਾਨ ਕਰਨ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਤੇ ਹਸਪਤਾਲ ਸਥਾਪਤ ਕਰਨ ਲਈ 19 ਏਕੜ ਤੋਂ ਵੱਧ ਜ਼ਮੀਨ ਦੇਣ ਦੀ ਪ੍ਰਵਾਨਗੀ ਦੇ ਕੇ ਹੋਰ ਕਈ ਵੱਡੇ ਫੈਸਲਿਆਂ ਨੂੰ ਮਨਜ਼ੂਰੀ ਦੇ ਦਿੱਤੀ।ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਵਿੱਚ ਭਾਰਤ ਦੀ ਪਹਿਲੀ ਵਿਆਪਕ ਪ੍ਰਾਈਵੇਟ ਡਿਜੀਟਲ ਓਪਨ ਯੂਨੀਵਰਸਿਟੀ ਨੀਤੀ-2026, ਪਲਾਟ ਅਲਾਟੀਆਂ ਲਈ ਐਮਨੈਸਟੀ ਨੀਤੀ-2025 ਵਿੱਚ ਵਾਧਾ ਕਰਨ, ਗਮਾਡ ਦੀਆਂ ਜਾਇਦਾਦ ਦੀਆਂ ਕੀਮਤਾਂ ਨੂੰ ਤਰਕਸੰਗਤ ਬਣਾਉਣ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਸਤਲੁਜ ਦਰਿਆ ਵਿੱਚੋਂ ਰੇਤ ਕੱਢਣ ਲਈ ਪ੍ਰਵਾਨਗੀ ਦੇਣ ਦੇ ਨਾਲ-ਨਾਲ ਅਤੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਦੇ ਸਟਾਫ ਨੂੰ ਸਰਕਾਰੀ ਵਿਭਾਗਾਂ ਵਿੱਚ ਭੇਜਣ ਨੂੰ ਮਨਜ਼ੂਰੀ ਦੇ ਦਿੱਤੀ ਜੋ ਸਿਹਤ ਸੰਭਾਲ ਦੇ ਵਿਸਥਾਰ, ਸਿੱਖਿਆ ਸੁਧਾਰ, ਬੁਨਿਆਦੀ ਢਾਂਚਾ ਮਜ਼ਬੂਤ ਬਣਾਉਣ ਅਤੇ ਲੋਕ-ਪੱਖੀ ਸ਼ਾਸਨ ‘ਤੇ ਸਰਕਾਰ ਦੇ ਲੋਕ ਪੱਖੀ ਉਪਰਾਲਿਆਂ ਨੂੰ ਦਰਸਾਉਂਦਾ ਹੈ।
ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਦੀ ਸਥਾਪਨਾ ਨੂੰ ਪ੍ਰਵਾਨਗੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕੈਬਨਿਟ ਨੇ ਜੈਨ ਭਾਈਚਾਰੇ ਵੱਲੋਂ ਘੱਟ ਗਿਣਤੀ ਮੈਡੀਕਲ ਕਾਲਜ (ਮਨਿਉਰਿਟੀ ਮੈਡੀਕਲ ਕਾਲਜ) ਸਥਾਪਤ ਕਰਨ ਵਾਸਤੇ ਬਾਬਾ ਹੀਰਾ ਸਿੰਘ ਭੱਠਲ ਟੈਕਨੀਕਲ ਕਾਲਜ, ਲਹਿਰਾਗਾਗਾ ਵਿੱਚ ਸਥਿਤ 19 ਏਕੜ 4 ਕਨਾਲ ਜ਼ਮੀਨ ਨਾਮਾਤਰ ਲੀਜ਼ ਦਰਾਂ ’ਤੇ ਜੈਨ ਸੁਸਾਇਟੀ ਨੂੰ ਦੇਣ ਦਾ ਫੈਸਲਾ ਕੀਤਾ ਹੈ। ਜੈਨ ਭਾਈਚਾਰੇ ਵੱਲੋਂ ਸਥਾਪਤ ਕੀਤੇ ਜਾਣ ਵਾਲੇ ਇਸ ਮੈਡੀਕਲ ਕਾਲਜ ਵਿੱਚ ਵਿਦਿਆਰਥੀਆਂ ਦਾ ਦਾਖ਼ਲਾ ਅਤੇ ਸੀਟਾਂ ਦੀ ਵੰਡ ਬਾਰੇ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਦਿਸ਼ਾ- ਨਿਰਦੇਸ਼ਾਂ/ਨੋਟੀਫਿਕੇਸ਼ਨਾਂ ਦੀਆਂ ਸ਼ਰਤਾਂ ਦੀ ਸਖ਼ਤੀ ਨਾਲ ਪਾਲਣਾ ਹੋਵੇਗੀ। ਸਾਰੀਆਂ ਸ਼੍ਰੇਣੀਆਂ ਦੀਆਂ ਸੀਟਾਂ ਲਈ ਫੀਸ ਢਾਂਚਾ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ/ਨੋਟੀਫਿਕੇਸ਼ਨਾਂ ਅਨੁਸਾਰ ਹੀ ਲਿਆ ਜਾਵੇਗਾ।
ਮੰਤਰੀ ਮੰਡਲ ਨੇ ਇਹ ਵੀ ਫੈਸਲਾ ਕੀਤਾ ਕਿ ਟਰੱਸਟ ਨੂੰ ਸਮਝੌਤਾ ਪੱਤਰ (ਐਮ.ਓ.ਯੂ.) ਦੇ ਲਾਗੂ/ਸ਼ੁਰੂ ਹੋਣ ਦੀ ਮਿਤੀ ਤੋਂ ਪੰਜ ਸਾਲਾਂ ਦੇ ਅੰਦਰ-ਅੰਦਰ ਹਸਪਤਾਲ ਦਾ ਕੰਮਕਾਜ ਜਲਦੀ ਤੋਂ ਜਲਦੀ ਸ਼ੁਰੂ ਕਰਨਾ ਹੋਵੇਗਾ। ਮੈਡੀਕਲ ਕਾਲਜ ਦੀ ਸਥਾਪਨਾ ਅਤੇ ਸੰਚਾਲਨ ਘੱਟੋ-ਘੱਟ 220 ਬਿਸਤਰਿਆਂ ਵਾਲੇ ਹਸਪਤਾਲ ਅਤੇ 50 ਐਮ.ਬੀ.ਬੀ.ਐਸ. ਸੀਟਾਂ ਦੀ ਦਾਖ਼ਲਾ ਸਮਰੱਥਾ ਦੇ ਨਾਲ ਕੀਤਾ ਜਾਵੇਗਾ ਅਤੇ ਇਸ  ਐਮ.ਓ.ਯੂ. ਦੇ ਅੱਠ ਸਾਲਾਂ ਦੇ ਅੰਦਰ 100 ਐਮ.ਬੀ.ਬੀ.ਐਸ. ਸੀਟਾਂ ਦੀ ਦਾਖਲਾ ਸਮਰੱਥਾ ਘੱਟੋ-ਘੱਟ 400 ਬਿਸਤਰਿਆਂ ਨਾਲ ਹਸਪਤਾਲ ਦਾ ਵਿਸਥਾਰ ਕੀਤਾ ਜਾਣਾ ਚਾਹੀਦਾ ਹੈ। ਇਸ ਕਦਮ ਦਾ ਉਦੇਸ਼ ਇਕ ਪਾਸੇ ਸੂਬੇ ਦੇ ਵਸਨੀਕਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ ਅਤੇ ਦੂਜੇ ਪਾਸੇ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਕੇਂਦਰ ਵਜੋਂ ਉਭਾਰਨਾ ਹੈ।
ਪੰਜਾਬ ਪ੍ਰਾਈਵੇਟ ਡਿਜੀਟਲ ਓਪਨ ਯੂਨੀਵਰਸਿਟੀਜ਼ ਨੀਤੀ, 2026 ਨੂੰ ਪ੍ਰਵਾਨਗੀ
ਇੱਕ ਹੋਰ ਮਹੱਤਵਪੂਰਨ ਫੈਸਲੇ ਵਿੱਚ  ਮੰਤਰੀ ਮੰਡਲ ਨੇ ਪੰਜਾਬ ਪ੍ਰਾਈਵੇਟ ਡਿਜੀਟਲ ਓਪਨ ਯੂਨੀਵਰਸਿਟੀਜ਼ ਨੀਤੀ, 2026 ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਦਾ ਉਦੇਸ਼ ਔਨਲਾਈਨ ਅਤੇ ਓਪਨ ਡਿਸਟੈਂਸ ਲਰਨਿੰਗ (ਓਡੀਐਲ) ਪ੍ਰੋਗਰਾਮਾਂ ਦੀ ਪੇਸ਼ਕਸ਼ ਕਰਨ ਵਾਲੀਆਂ ਪ੍ਰਾਈਵੇਟ ਡਿਜੀਟਲ ਓਪਨ ਯੂਨੀਵਰਸਿਟੀਆਂ ਨੂੰ ਨਿਯਮਤ ਅਤੇ ਉਤਸ਼ਾਹਿਤ ਕਰਨਾ ਹੈ,  ਜਿਸ ਨਾਲ ਸੂਬੇ ਦੇ ਵਿਦਿਆਰਥੀਆਂ ਨੂੰ ਉੱਚ-ਮਿਆਰੀ ਦੀ ਉਚੇਰੀ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਨ੍ਹਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਰਾਹ ਖੁੱਲ੍ਹ ਸਕਣ। ਇਹ ਨੀਤੀ ਯੂਜੀਸੀ ਨਿਯਮਾਂ, 2020 ਦੇ ਅਨੁਸਾਰ ਗੁਣਵੱਤਾ, ਪਹੁੰਚਯੋਗਤਾ, ਡਿਜੀਟਲ ਬੁਨਿਆਦੀ ਢਾਂਚਾ, ਡੇਟਾ ਗਵਰਨੈਂਸ ਅਤੇ ਸਿਖਿਆਰਥੀਆਂ ਦੀ ਸੁਰੱਖਿਆ ਲਈ ਰਾਜ-ਪੱਧਰੀ ਮਾਪਦੰਡ ਪੇਸ਼ ਕਰਦੀ ਹੈ। ਇਹ ਨੀਤੀ ਉਚੇਰੀ ਸਿੱਖਿਆ ਦਾ ਵਿਸਤਾਰ ਕਰਦੀਆਂ ਇਸ ਨੂੰ ਵਧੇਰੇ ਪਹੁੰਚਣਯੋਗ ਅਤੇ ਕਿਫ਼ਾਇਤੀ ਬਣਾਏਗੀ ਅਤੇ ਪੰਜਾਬ ਨੂੰ ਇੱਕ ਡਿਜੀਟਲ ਸਿਖਲਾਈ ਕੇਂਦਰ ਵਜੋਂ ਸਥਾਪਤ ਕਰੇਗੀ।
ਉਚੇਰੀ ਸਿੱਖਿਆ ਖੇਤਰ ਵਿੱਚ ਦੇਸ਼ ਭਰ ‘ਚ ਆਪਣੀ ਕਿਸਮ ਦੇ ਇਸ ਪਹਿਲੇ ਇਤਿਹਾਸਕ ਸੁਧਾਰ ਰਾਹੀਂ ਪੰਜਾਬ ਸਰਕਾਰ ਨੇ ਇੱਕ ਨਵੀਂ ਡਿਜੀਟਲ ਓਪਨ ਯੂਨੀਵਰਸਿਟੀ ਨੀਤੀ ਪੇਸ਼ ਕੀਤੀ ਹੈ। ਇਸ ਨੀਤੀ ਤਹਿਤ ਨਿੱਜੀ ਸੰਸਥਾਵਾਂ ਪੰਜਾਬ ਵਿੱਚ ਪੂਰੀ ਤਰ੍ਹਾਂ ਡਿਜੀਟਲ ਯੂਨੀਵਰਸਿਟੀਆਂ ਸਥਾਪਤ ਕਰ ਸਕਦੀਆਂ ਹਨ। ਇਹ ਭਾਰਤ ਦੀ ਪਹਿਲੀ ਅਜਿਹੀ ਨੀਤੀ ਹੈ ਅਤੇ ਹੁਣ ਤੱਕ ਸਿਰਫ ਤ੍ਰਿਪੁਰਾ ਨੇ, ਕਿਸੇ ਵੀ ਵਿਆਪਕ ਨੀਤੀ ਤੋਂ ਬਿਨਾਂ, ਇੱਕ ਡਿਜੀਟਲ ਯੂਨੀਵਰਸਿਟੀ ਸਥਾਪਤ ਕੀਤੀ ਹੈ। ਇਸ ਲਈ ਪੰਜਾਬ ਇਸ ਖੇਤਰ ਵਿੱਚ ਨੀਤੀ ਅਤੇ ਮਾਡਲ ਪੇਸ਼ ਕਰਨਾ ਵਾਲਾ ਪਹਿਲਾ ਰਾਜ ਬਣ ਗਿਆ ਹੈ।ਇਹ ਨੀਤੀ ਸਮੇਂ ਦੀ ਲੋੜ ਸੀ ਕਿਉਂਕਿ ਦੁਨੀਆਂ ਭਰ ਦੇ ਕਰੋੜਾਂ ਵਿਦਿਆਰਥੀ ਔਨਲਾਈਨ ਪਲੇਟਫਾਰਮਾਂ ਤੋਂ ਸਿੱਖਿਆ ਲੈ ਰਹੇ ਹਨ। ਇਸੇ ਤਰ੍ਹਾਂ  ਲੱਖਾਂ ਵਿਦਿਆਰਥੀ ਮੁਫ਼ਤ ਔਨਲਾਈਨ ਲੈਕਚਰ ਦੇਖ ਕੇ ਜੇ.ਈ.ਈ., ਨੀਟ ਅਤੇ ਯੂਪੀਐਸਸੀ ਵਰਗੀਆਂ ਕਠਿਨ ਪ੍ਰੀਖਿਆਵਾਂ ਪਾਸ ਕਰ ਰਹੇ ਹਨ। ਭਾਰਤ ਵਿੱਚ ਵੀ  ਕਰੋੜਾਂ ਨੌਜਵਾਨ ਔਨਲਾਈਨ ਕੋਰਸਾਂ ਅਤੇ ਏ.ਆਈ. ਐਪਸ ਤੋਂ ਪੜ੍ਹ-ਲਿਖ ਕੇ ਆਪਣਾ ਕਰੀਅਰ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਲਾਗੂ ਯੂਨੀਵਰਸਿਟੀ ਨੀਤੀ ਸਿਰਫ਼ ਫਿਜ਼ੀਕਲ ਕੈਂਪਸਾਂ ਦੀ ਹੀ ਇਜਾਜ਼ਤ ਦਿੰਦੀ ਸੀ।
ਇਸ ਦਾ ਭਾਵ ਸੀ ਕਿ ਡਿਜੀਟਲ ਯੂਨੀਵਰਸਿਟੀਆਂ ਭਾਰਤ ਵਿੱਚ ਕਾਨੂੰਨੀ ਤੌਰ ‘ਤੇ ਸੰਭਵ ਨਹੀਂ ਸਨ, ਜਿਸ ਦੇ ਨਤੀਜੇ ਵਜੋ  ਵਿਦਿਆਰਥੀਆਂ ਨੇ ਕਾਲਜਾਂ ਤੋਂ ਸਿਰਫ਼ ਰਸਮੀ ਤੌਰ ‘ਤੇ ਡਿਗਰੀਆਂ ਹਾਸਲ ਕੀਤੀਆਂ ਪਰ ਅਸਲ ਹੁਨਰ ਸਿਖਲਾਈ ਔਨਲਾਈਨ ਹਾਸਲ ਕੀਤੀ, ਜਿਸ ਨਾਲ ਇੱਕ ਵੱਡਾ ਪਾੜਾ ਪੈਦਾ ਹੋ ਗਿਆ ਅਤੇ ਨਵੀਂ ਨੀਤੀ ਇਸੇ ਪਾੜੇ ਨੂੰ ਪੂਰਦੀ ਹੈ। ਹੁਣ ਵਿਦਿਆਰਥੀ ਆਪਣੀ ਸਮੁੱਚੀ ਡਿਗਰੀ ਘਰ ਬੈਠੇ ਮੋਬਾਈਲ ਜਾਂ ਲੈਪਟਾਪ ‘ਤੇ ਪੂਰੀ ਕਰ ਸਕਦੇ ਹਨ ਅਤੇ ਇਹ ਡਿਗਰੀਆਂ ਕਾਨੂੰਨੀ ਤੌਰ ‘ਤੇ ਵੈਧ ਅਤੇ ਏਆਈਸੀਟੀਈ/ਯੂਜੀਸੀ ਮਿਆਰਾਂ ਦੇ ਅਨੁਕੂਲ ਹੋਣਗੀਆਂ। ਇਹ ਕਦਮ ਜੀਵਨ, ਪਰਿਵਾਰ ਜਾਂ ਨੌਕਰੀਆਂ ਵਿੱਚ ਰੁੱਝੇ ਵਿਦਿਆਰਥੀਆਂ ਜਾਂ ਪੇਸ਼ੇਵਰਾਂ ਲਈ ਵਰਦਾਨ ਸਾਬਤ ਹੋਵੇਗਾ ਕਿਉਂਕਿ ਉਹ ਨੌਕਰੀਆਂ ਛੱਡੇ ਬਿਨਾਂ, ਸ਼ਹਿਰਾਂ ਨੂੰ ਬਦਲੇ ਬਿਨਾਂ ਅਤੇ ਇੱਥੋਂ ਤੱਕ ਕਿ ਕਲਾਸਰੂਮਾਂ ਵਿੱਚ ਜਾਏ ਬਿਨਾਂ ਹੀ ਡਿਗਰੀਆਂ ਕਰ ਸਕਣਗੇ।ਇਸ ਤਰ੍ਹਾਂ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ, ਜਿਸ ਵਿੱਚ ਹਰ ਕੋਈ ਜੀਵਨ ਭਰ ਵਿੱਚ ਕਦੋਂ ਵੀ ਕੁਝ ਵੀ ਸਿੱਖ ਸਕੇਗਾ ਅਤੇ ਆਪਣੇ ਹੁਨਰ ਨੂੰ ਨਿਖ਼ਾਰ ਸਕੇਗਾ, ਜੋ ਆਈਟੀ, ਏਆਈ, ਵਪਾਰ, ਸਿਹਤ ਸੰਭਾਲ, ਨਿਰਮਾਣ ਅਤੇ ਡੇਟਾ ਸਾਇੰਸ ਵਰਗੇ ਖੇਤਰਾਂ ਵਿੱਚ ਨਿਰੰਤਰ ਸਿੱਖਦੇ ਰਹਿਣ ਦੇ ਸੱਭਿਆਚਾਰ ਨੂੰ ਮਜ਼ਬੂਤੀ ਦੇਵੇਗਾ। ਇਨ੍ਹਾਂ ਡਿਜੀਟਲ ਯੂਨੀਵਰਸਿਟੀਆਂ ਦੀ ਸਥਾਪਨਾ ਲਈ ਘੱਟੋ-ਘੱਟ 2.5 ਏਕੜ ਜ਼ਮੀਨ, ਡਿਜੀਟਲ ਕੰਟੈਂਟ ਸਟੂਡੀਓਜ਼, ਕੰਟਰੋਲ ਰੂਮ, ਸਰਵਰ ਰੂਮ ਅਤੇ ਸੰਚਾਲਨ ਕੇਂਦਰ, ਅਤਿ-ਆਧੁਨਿਕ ਡਿਜੀਟਲ ਬੁਨਿਆਦੀ ਢਾਂਚਾ ਅਤੇ ਹੋਰ ਚੀਜ਼ਾਂ ਦੀ ਲੋੜ ਹੋਵੇਗੀ। ਇਸੇ ਤਰ੍ਹਾਂ ਹਰੇਕ ਡਿਜੀਟਲ ਯੂਨੀਵਰਸਿਟੀ ਵਿੱਚ ਡਿਜੀਟਲ ਕੰਟੈਂਟ ਕਰੀਏਸ਼ਨ ਸਟੂਡੀਓਜ਼, ਆਈਟੀ ਸਰਵਰ ਰੂਮ, ਲਰਨਿੰਗ ਮੈਨੇਜਮੈਂਟ ਸਿਸਟਮ (ਐਲਐਮਐਸ) ਸੰਚਾਲਨ ਕੇਂਦਰ, ਡਿਜੀਟਲ ਪ੍ਰੀਖਿਆ ਕੰਟਰੋਲ ਰੂਮ, ਤਕਨਾਲੋਜੀ-ਅਧਾਰਤ ਕਾਲ ਸੈਂਟਰ, 24×7 ਵਿਦਿਆਰਥੀ ਸਹਾਇਤਾ ਪ੍ਰਣਾਲੀਆਂ ਅਤੇ ਘੱਟੋ-ਘੱਟ 20 ਕਰੋੜ ਰੁਪਏ ਦਾ ਕਾਰਪਸ ਫੰਡ ਹੋਣਾ ਜ਼ਰੂਰੀ ਹੈ। ਇਹ ਯਕੀਨੀ ਬਣਾਏਗਾ ਕਿ ਇਸ ਲਈ ਸਿਰਫ਼ ਗੰਭੀਰ ਅਤੇ ਸਮਰੱਥ ਸੰਸਥਾਵਾਂ ਹੀ ਅੱਗੇ ਆਉਣ। ਇਹ ਵੀ ਕਿਹਾ ਗਿਆ ਕਿ ਹਰੇਕ ਪ੍ਰਵਾਨਿਤ ਪ੍ਰਸਤਾਵ ਲਈ ਪੰਜਾਬ ਵਿਧਾਨ ਸਭਾ ਵਿੱਚ ਵੱਖਰੇ ਬਿੱਲ ਪੇਸ਼ ਕੀਤੇ ਜਾਣਗੇ, ਜੋ ਇਹ ਯਕੀਨੀ ਬਣਾਉਣਗੇ ਕਿ ਹਰੇਕ ਡਿਜੀਟਲ ਯੂਨੀਵਰਸਿਟੀ ਕਾਨੂੰਨੀ ਤੌਰ ‘ਤੇ ਮਜ਼ਬੂਤ ਅਤੇ ਪਾਰਦਰਸ਼ੀ ਹੋਵੇ।
ਇਹ ਨੀਤੀ ਦੁਨੀਆਂ ਦੀਆਂ ਸਫਲ ਡਿਜੀਟਲ ਯੂਨੀਵਰਸਿਟੀਆਂ ਜਿਵੇਂ ਕਿ ਵੈਸਟਰਨ ਗਵਰਨਰਜ਼ ਯੂਨੀਵਰਸਿਟੀ (ਯੂਐਸਏ), ਯੂਨੀਵਰਸਿਟੀ ਆਫ਼ ਫੀਨਿਕਸ (ਯੂਐਸਏ), ਵਾਲਡਨ ਯੂਨੀਵਰਸਿਟੀ (ਯੂਐਸਏ), ਓਪਨ ਯੂਨੀਵਰਸਿਟੀ ਮਲੇਸ਼ੀਆ ਅਤੇ ਹੋਰਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤੀ ਗਈ ਹੈ ਜਿਨ੍ਹਾਂ ਨੇ ਹੁਣ ਤੱਕ ਲੱਖਾਂ ਵਿਦਿਆਰਥੀਆਂ ਨੂੰ ਕਿਫ਼ਇਤੀ, ਆਧੁਨਿਕ ਅਤੇ ਉੱਚ-ਮਿਆਰ ਵਾਲੀ ਸਿੱਖਿਆ ਪ੍ਰਦਾਨ ਕੀਤੀ ਹੈ। ਪੰਜਾਬ ਹੁਣ ਦੇਸ਼ ਦਾ ਸਭ ਤੋਂ ਆਧੁਨਿਕ ਉਚੇਰੀ ਸਿੱਖਿਆ ਈਕੋਸਿਸਟਮ ਸਥਾਪਤ ਕਰ ਰਿਹਾ ਹੈ ਜੋ ਸਿੱਧੇ ਤੌਰ ‘ਤੇ ਪੰਜਾਬ ਦੇ ਵਿਦਿਆਰਥੀਆਂ ਨੂੰ ਲਾਭ ਪਹੁੰਚਾਏਗਾ ਕਿਉਂਕਿ ਇਹ ਸਿੱਖਿਆ ਦੀ ਲਾਗਤ ਅਤੇ ਡਿਜੀਟਲ ਮੋਡ ਬੁਨਿਆਦੀ ਢਾਂਚੇ ਦਾ ਖਰਚ ਘਟਾਉਣ ਦੇ ਨਾਲ-ਨਾਲ ਘੱਟ ਫੀਸ ਦੀ ਸਹੂਲਤ ਦੇ ਨਾਲ-ਨਾਲ ਅਤੇ ਹੋਰ ਲੁਕਵੇਂ ਖਰਚਿਆਂ ਦੀ ਬੱਚਤ ਕਰੇਗਾ। ਏਆਈ, ਸਾਈਬਰ ਸੁਰੱਖਿਆ, ਕਲਾਉਡ ਕੰਪਿਊਟਿੰਗ, ਵਪਾਰਕ ਹੁਨਰ ਅਤੇ ਰੋਬੋਟਿਕਸ ਵਰਗੇ ਨਵੇਂ ਹੁਨਰ ਡਿਗਰੀ ਪ੍ਰੋਗਰਾਮ ਦਾ ਹਿੱਸਾ ਹੋਣਗੇ ਅਤੇ ਇਹ ਵਿਦਿਆਰਥੀਆਂ ਦੀ ਸਭ ਤੋਂ ਵੱਡੀ ਸਮੱਸਿਆ ਨੂੰ ਹੱਲ ਕਰਨਗੇ ਕਿਉਂਕਿ ਪਹਿਲਾਂ ਉਹ ਇੱਕ ਜਗ੍ਹਾ ਤੋਂ ਤਾਂ ਡਿਗਰੀਆਂ ਪ੍ਰਾਪਤ ਕਰਦੇ ਸਨ, ਪਰ ਅਸਲ ਸਿੱਖਿਆ ਕਿਸੇ ਹੋਰ ਜਗ੍ਹਾਂ ਤੋਂ ਲੈਂਦੇ ਸਨ। ਪਰ ਹੁਣ ਇਹ ਦੋਵੇਂ ਚੀਜ਼ਾਂ ਡਿਜੀਟਲ ਯੂਨੀਵਰਸਿਟੀਆਂ ਰਾਹੀਂ ਇੱਕ ਜਗ੍ਹਾ ‘ਤੇ ਹੀ ਉਪਲੱਬਧ ਹੋਣਗੀਆਂ ਜਿਸ ਨਾਲ ਲੱਖਾਂ ਨੌਜਵਾਨਾਂ ਦਾ ਸਮਾਂ ਅਤੇ ਪੈਸਾ ਬਚੇਗਾ ਕਿਉਂਕਿ ਕੋਈ ਆਉਣ-ਜਾਣ, ਪੀਜੀ/ਹੋਸਟਲ, ਸਟੇਸ਼ਨਰੀ ਜਾਂ ਆਵਾਜਾਈ ਜਾ ਖਰਚਾ ਨਹੀਂ ਹੋਵੇਗਾ। ਪੰਜਾਬ ਸਿੱਖਿਆ ਵਿੱਚ ਦੇਸ਼ ਦੀ ਅਗਵਾਈ ਕਰ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਦਾ ਇਹ ਮੰਨਣਾ ਹੈ ਕਿ ਸਿੱਖਿਆ ਨੂੰ ਹੁਣ ਸਿਰਫ਼ ਕਲਾਸਰੂਮਾਂ ਦੀ ਚਾਰਦੀਵਾਰੀ ਤੱਕ ਹੀ ਸੀਮਤ ਨਹੀਂ ਰੱਖਿਆ ਜਾ ਸਕਦਾ।
ਦੁਨੀਆ ਦੀ ਹਰ ਚੋਟੀ ਦੀ ਯੂਨੀਵਰਸਿਟੀ ਏਆਈ ਅਤੇ ਡਿਜੀਟਲ ਮੋਡ ਵੱਲ ਵਧ ਰਹੀ ਹੈ ਅਤੇ ਇਸ ਖੇਤਰ ਵਿੱਚ ਦੇਸ਼ ਨੂੰ ਅੱਗੇ ਵਧਾਉਣ ਲਈ ਪੰਜਾਬ ਇਹ ਇਤਿਹਾਸਕ ਕਦਮ ਚੁੱਕਣ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਇਹ ਨੀਤੀ ਪੰਜਾਬ ਨੂੰ ਦੇਸ਼ ਦਾ ਪਹਿਲਾ ਡਿਜੀਟਲ ਉਚੇਰੀ ਸਿੱਖਿਆ ਕੇਂਦਰ ਬਣਾਏਗੀ ਅਤੇ ਪੰਜਾਬ ਉਚੇਰੀ ਸਿੱਖਿਆ ਦੇ ਖੇਤਰ ਵਿੱਚ ਦੇਸ਼ ਲਈ ਰਾਹ ਦਸੇਰਾ ਬਣੇਗਾ। ਇਹ ਨੀਤੀ ਆਧੁਨਿਕ, ਨਵੀਨ, ਤਕਨਾਲੋਜੀ-ਅਧਾਰਤ, ਪਹੁੰਚਯੋਗ, ਰੋਜ਼ਗਾਰ-ਕੇਂਦ੍ਰਿਤ, ਵਿਸ਼ਵ ਪੱਧਰੀ ਅਤੇ ਭਵਿੱਖ-ਮੁਖੀ ਹੈ, ਜੋ ਪੰਜਾਬ ਦੀ ਉਚੇਰੀ ਸਿੱਖਿਆ ਵਿੱਚ ਨਵਾਂ ਅਧਿਆਇ ਲਿਖੇਗੀ।
ਪਲਾਟ ਅਲਾਟੀਆਂ ਲਈ ਐਮਨੈਸਟੀ ਨੀਤੀ 2025 ਵਿੱਚ ਵਾਧਾ ਮਨਜ਼ੂਰ
ਪਲਾਟ ਅਲਾਟੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਮੰਤਰੀ ਮੰਡਲ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਅਧੀਨ ਅਲਾਟ/ਨਿਲਾਮ ਕੀਤੇ ਪਲਾਟਾਂ ਲਈ ਐਮਨੈਸਟੀ ਨੀਤੀ-2025ਵਿੱਚ ਵਾਧਾ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਵਿਸ਼ੇਸ਼ ਵਿਕਾਸ ਅਥਾਰਟੀ ਦੇ ਡਿਫਾਲਟ ਅਲਾਟੀਆਂ ਨੂੰ 31 ਮਾਰਚ, 2026 ਦੀ ਨਿਰਧਾਰਤ ਮਿਤੀ ਤੋਂ ਪਹਿਲਾਂ ਐਮਨੈਸਟੀ ਨੀਤੀ-2025 ਤਹਿਤ ਇਕ ਵਾਰ ਹੋਰ ਅਪਲਾਈ ਕਰਨ ਦੀ ਆਗਿਆ ਮਿਲੇਗੀ ਅਤੇ ਅਲਾਟੀ ਨੂੰ ਸਬੰਧਤ ਵਿਸ਼ੇਸ਼ ਵਿਕਾਸ ਅਥਾਰਟੀ ਕੋਲ ਇਸ ਦੀ ਪ੍ਰਵਾਨਗੀ ਦੇ ਤਿੰਨ ਮਹੀਨਿਆਂ ਦੇ ਅੰਦਰ ਲੋੜੀਂਦੀ ਰਕਮ ਜਮ੍ਹਾਂ ਕਰਨ ਦੀ ਆਗਿਆ ਮਿਲੇਗੀ। ਇਸ ਨੀਤੀ ਤਹਿਤ ਲਾਭ ਪ੍ਰਾਪਤ ਕਰਨ ਵਿੱਚ ਦਿਲਚਸਪੀ ਰੱਖਣ ਵਾਲੇ ਅਲਾਟੀ ਨੂੰ ਨਿਰਧਾਰਤ ਮਿਤੀ ਭਾਵ 31 ਮਾਰਚ, 2026 ਤੋਂ ਪਹਿਲਾਂ ਅਰਜ਼ੀ ਜਮ੍ਹਾਂ ਕਰਨੀ ਪਵੇਗੀ।
ਗਮਾਡਾ ਦੀਆਂ ਵੱਖ-ਵੱਖ ਜਾਇਦਾਦਾਂ ਦੀਆਂ ਕੀਮਤਾਂ ਘਟਾਉਣ ਲਈ ਹਰੀ ਝੰਡੀ
ਇਕ ਹੋਰ ਲੋਕ ਪੱਖੀ ਫੈਸਲੇ ਵਿੱਚ ਕੈਬਨਿਟ ਨੇ ਨਿਰਪੱਖ ਮੁਲਾਂਕਣਕਾਰਾਂ ਵੱਲੋਂ ਪੇਸ਼ ਰਿਪੋਰਟ ਦੇ ਆਧਾਰ ਉੱਤੇ ਗਮਾਡਾ ਦੀਆਂ ਵੱਖ-ਵੱਖ ਜਾਇਦਾਦਾਂ ਦੀਆਂ ਕੀਮਤਾਂ ਘਟਾਉਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਸਰਕਾਰ ਨੇ ਵੱਖ-ਵੱਖ ਰਿਹਾਇਸ਼ੀ, ਵਪਾਰਕ ਪਲਾਟਾਂ, ਸੰਸਥਾਗਤ/ਉਦਯੋਗਿਕ ਥਾਵਾਂ ਅਤੇ ਹੋਰਾਂ ਲਈ ਰਿਜ਼ਰਵ ਕੀਮਤਾਂ ਨਿਰਧਾਰਤ ਕਰਨ ਨਾਲ ਸਬੰਧਤ ਈ-ਨਿਲਾਮੀਆਂ ਲਈ ਦਿਸ਼ਾ-ਨਿਰਦੇਸ਼ਾਂ ਵਿੱਚ ਸੋਧ ਕੀਤੀ ਹੈ। ਇਹ ਫੈਸਲਾ ਕੀਤਾ ਗਿਆ ਹੈ ਕਿ ਵਿਕਾਸ ਅਥਾਰਟੀਆਂ ਅਜਿਹੀਆਂ ਥਾਵਾਂ ਦੀਆਂ ਦਰਾਂ ਦਾ ਮੁਲਾਂਕਣ ਕਰਨ ਲਈ ਰਾਸ਼ਟਰੀਕ੍ਰਿਤ ਬੈਂਕਾਂ/ਆਮਦਨ ਕਰ ਵਿਭਾਗ ਦੁਆਰਾ ਸੂਚੀਬੱਧ ਤਿੰਨ ਸੁਤੰਤਰ ਮੁੱਲਕਰਤਾਵਾਂ ਨੂੰ ਨਿਯੁਕਤ ਕਰਨਗੇ।ਉਹਨਾਂ ਥਾਵਾਂ ਲਈ ਜੋ ਪਿਛਲੀਆਂ ਦੋ ਜਾਂ ਵੱਧ ਨਿਲਾਮੀਆਂ ਵਿੱਚ ਨਹੀਂ ਵਿਕੀਆਂ ਹਨ, ਇਹਨਾਂ ਮੁੱਲਕਾਰਾਂ ਦੁਆਰਾ ਦਰਸਾਈਆਂ ਦਰਾਂ ਦੀ ਔਸਤ ਨੂੰ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਾਅਦ ਰਾਖਵੀਂ ਕੀਮਤ ਨਿਰਧਾਰਤ ਕਰਨ ਲਈ ਮਾਪਦੰਡ ਮੰਨਿਆ ਜਾਵੇਗਾ। ਦਰਾਂ ਦਾ ਫੈਸਲਾ ਕਰਨ ਲਈ ਕਮੇਟੀ ਦੇ ਨਿਰੀਖਣ ‘ਤੇ ਵਿਚਾਰ ਕੀਤਾ ਗਿਆ ਹੈ ਅਤੇ ਇਹ ਇੱਕ ਕੈਲੰਡਰ ਸਾਲ ਲਈ ਯੋਗ ਹੋਣਗੇ। ਹਾਲਾਂਕਿ, ਕੈਲੰਡਰ ਸਾਲ ਦੇ ਅੰਦਰ ਲੋੜ-ਅਧਾਰਤ ਤਬਦੀਲੀਆਂ ਲਈ ਪ੍ਰਵਾਨਗੀ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਇੰਚਾਰਜ ਮੰਤਰੀ ਦੇ ਪੱਧਰ ‘ਤੇ ਦਿੱਤੀ ਜਾਵੇਗੀ।
ਐਨ.ਐਚ.ਏ.ਆਈ. ਨੂੰ ਸਤਲੁਜ ਦਰਿਆ ਵਿੱਚੋਂ ਰੇਤ ਕੱਢਣ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਜਾਂ ਇਸ ਦੀਆਂ ਏਜੰਸੀਆਂ ਨੂੰ ਜਲ ਸਰੋਤ ਵਿਭਾਗ ਦੁਆਰਾ ਅਲਾਟ ਕੀਤੀਆਂ ਥਾਵਾਂ ‘ਤੇ ਸਤਲੁਜ ਦਰਿਆ ਵਿੱਚ ਰੇਤ ਦੀ ਨਿਕਾਸੀ ਤਿੰਨ ਰੁਪਏ ਪ੍ਰਤੀ ਘਣ ਫੁੱਟ (ਕਿਊਬਕ ਫੁੱਟ) ਦੇ ਹਿਸਾਬ ਨਾਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਉਹ ਥਾਵਾਂ ਹਨ, ਜਿਸ ਕੀਮਤ ‘ਤੇ ਸਿਸਵਾਂ ਡੈਮ ਤੋਂ ਗਾਰ ਕੱਢਣ ਦਾ ਇਕਰਾਰਨਾਮਾ ਕੀਤਾ ਗਿਆ ਸੀ। ਇਹ ਪ੍ਰਵਾਨਗੀ ਇਸ ਸ਼ਰਤ ਨਾਲ ਦਿੱਤੀ ਹੈ ਕਿ ਉਪਰੋਕਤ ਕੀਮਤ ਐਨ.ਐਚ.ਏ.ਆਈ. ਜਾਂ ਇਸ ਦੇ ਠੇਕੇਦਾਰਾਂ/ਏਜੰਸੀਆਂ ਨੂੰ 30 ਜੂਨ, 2026 ਤੱਕ ਹੀ ਉਪਲਬਧ ਹੋਵੇਗੀ ਤਾਂ ਜੋ ਲੁਧਿਆਣਾ ਤੋਂ ਰੋਪੜ ਤੱਕ ਸੜਕ ਪ੍ਰੋਜੈਕਟਾਂ ਦੇ ਨਿਰਮਾਣ ਲਈ ਐਨ.ਐਚ.ਏ.ਆਈ. ਨੂੰ ਮਿੱਟੀ ਪ੍ਰਦਾਨ ਕੀਤੀ ਜਾ ਸਕੇ। ਇਸ ਸਬੰਧੀ ਪੰਜਾਬ ਟਰਾਂਸਪੇਰੈਂਸੀ ਇਨ ਪਬਲਿਕ ਪ੍ਰੋਕਿਊਰਮੈਂਟ ਐਕਟ-2019 ਦੀ ਧਾਰਾ-63 ਦੇ ਉਪਬੰਧਾਂ ਤੋਂ ਵੀ ਛੋਟ ਦਿੱਤੀ ਗਈ।
ਬਾਬਾ ਹੀਰਾ ਸਿੰਘ ਭੱਠਲ ਇੰਜੀਨੀਅਰਿੰਗ ਇੰਸਟੀਚਿਊਟ ਦਾ ਸਟਾਫ ਸਰਕਾਰੀ ਅਦਾਰਿਆਂ ਵਿੱਚ ਭੇਜਣ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਦੇ ਸਟਾਫ ਮੈਂਬਰਾਂ ਨੂੰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਅਤੇ ਇਸ ਵਿਭਾਗ ਅਧੀਨ ਆਉਂਦੀਆਂ ਖੁਦਮੁਖਤਿਆਰ ਸੰਸਥਾਵਾਂ ਵਿੱਚ ਉਪਲਬਧ ਖਾਲੀ ਅਸਾਮੀਆਂ ਦੇ ਵਿਰੁੱਧ ਡੈਪੂਟੇਸ਼ਨ ‘ਤੇ ਐਡਜਸਟ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਵਡੇਰੇ ਜਨਤਕ ਹਿੱਤ ਵਿੱਚ ਲਿਆ ਗਿਆ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Ex Cm ਆਤਿਸ਼ੀ ਦੀ ਵੀਡੀਓ ਨੂੰ ਤੋੜ-ਮਰੋੜ ਕੇ ਪ੍ਰਸਾਰਿਤ ਕਰਨ ਦੇ ਮਾਮਲੇ ‘ਚ ਜਲੰਧਰ ਪੁਲਿਸ ਵੱਲੋਂ ਪਰਚਾ ਦਰਜ

0

Jalandhar News: Jalandhar Police; ਜਲੰਧਰ ਪੁਲਿਸ ਕਮਿਸ਼ਨਰੇਟ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਸ੍ਰੀ ਇਕਬਾਲ ਸਿੰਘ ਦੀ ਸ਼ਿਕਾਇਤ ‘ਤੇ ਦਿੱਲੀ ਵਿਧਾਨ ਸਭਾ ‘ਚ ਵਿਰੋਧੀ ਧਿਰ ਦੀ ਨੇਤਾ ਅਤੇ ਐਮ.ਐਲ.ਏ. ਸ੍ਰੀਮਤੀ ਆਤਿਸ਼ੀ ਦੀ ਇੱਕ ਵੀਡੀਓ ਨੂੰ ਤੇੜ-ਮਰੋੜ ਕੇ ਅਤੇ ਤਕਨਾਲੋਜੀ ਨਾਲ ਬਦਲ ਕੇ ਗਲਤ ਢੰਗ ਨਾਲ ਅਪਲੋਡ ਅਤੇ ਪ੍ਰਸਾਰਿਤ ਕਰਨ ਨਾਲ ਸਬੰਧਤ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਦੱਸਣਯੋਗ ਹੈ ਕਿ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੂੰ ਗੁਰੂਆਂ ਵਿਰੁੱਧ ਕਥਿਤ ਤੌਰ ‘ਤੇ ਅਪਮਾਨਜਨਕ ਅਤੇ ਨਿੰਦਿਆ ਭਰੀਆਂ ਟਿੱਪਣੀਆਂ ਕਰਦੇ ਹੋਏ ਦਿਖਾਉਂਦਿਆਂ ਭੜਕਾਊ ਸੁਰਖੀਆਂ ਦੇ ਨਾਲ ਇੱਕ ਛੋਟੀ ਵੀਡੀਓ ਕਲਿੱਪ ਵਾਲੀਆਂ ਕਈ ਪੋਸਟਾਂ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਅਪਲੋਡ/ਪ੍ਰਸਾਰਿਤ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ Bikram Majithia ਦਾ ਇੱਕ ਹੋਰ ਨਜ਼ਦੀਕੀ ਗ੍ਰਿਫਤਾਰ, ਮਿਲਿਆ 2 ਦਿਨਾਂ ਦਾ ਰਿਮਾਂਡ

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਵੀਡੀਓ ਕਲਿੱਪ ਦੀ ਜਾਂਚ ਵਿਗਿਆਨਕ ਢੰਗ ਨਾਲ ਕੀਤੀ ਗਈ ਹੈ ਅਤੇ ਸ੍ਰੀਮਤੀ ਆਤਿਸ਼ੀ ਦੀ ਆਡੀਓ ਵਾਲੀ ਇਹ ਵੀਡੀਓ ਕਲਿੱਪ ਸ੍ਰੀ ਕਪਿਲ ਮਿਸ਼ਰਾ ਦੇ ਸੋਸ਼ਲ ਮੀਡੀਆ ਪਲੇਟਫਾਰਮ (https://x.com/kapilmishra_ind/status/2008811019158847790?s=48) ਤੋਂ ਡਾਊਨਲੋਡ ਕਰਕੇ ਫੋਰੈਂਸਿਕ ਜਾਂਚ ਲਈ ਡਾਇਰੈਕਟਰ, ਫੋਰੈਂਸਿਕ ਸਾਇੰਸ ਲੈਬਾਰਟਰੀ, ਪੰਜਾਬ, ਐਸਏਐਸ ਨਗਰ ਨੂੰ ਭੇਜੀ ਗਈ ਸੀ।

ਇਹ ਵੀ ਪੜ੍ਹੋ ਕਿਸ਼ਤਾਂ ‘ਚ ਰਿਸ਼ਵਤ ਲੈਣ ਵਾਲਾ ‘ਛੋਟਾ ਥਾਣੇਦਾਰ’ ਵਿਜੀਲੈਂਸ ਬਿਊਰੋ ਨੇ ਚੁੱਕਿਆ

ਦੱਸਣਯੋਗ ਹੈ ਕਿ ਇਸ ਵੀਡੀਓ ਦੀ ਫੋਰੈਂਸਿਕ ਰਿਪੋਰਟ 09-01-2026 ਦੇ ਅਨੁਸਾਰ ਇਹ ਸਾਹਮਣੇ ਆਇਆ ਹੈ ਕਿ ਸ੍ਰੀਮਤੀ ਆਤਿਸ਼ੀ ਦੁਆਰਾ ਆਪਣੀ ਆਡੀਓ ਵਿੱਚ ਕਿਤੇ ਵੀ “ਗੁਰੂ” ਸ਼ਬਦ ਨਹੀਂ ਬੋਲਿਆ ਗਿਆ ਜਿਵੇਂ ਕਿ ਸੋਸ਼ਲ ਮੀਡੀਆ ‘ਤੇ ਪ੍ਰਸਾਰਿਤ ਕੀਤੇ ਜਾ ਰਹੇ ਵੀਡੀਓ ਕਲਿੱਪਾਂ ਵਿੱਚ ਦਿਖਾਇਆ ਜਾ ਰਿਹਾ ਹੈ। ਅਸਲ ਵਿੱਚ ਇਸ ਵੀਡੀਓ ਨਾਲ ਛੇੜ-ਛਾੜ ਕਰਕੇ ਇਸਨੂੰ ਤਕਨਾਲੋਜੀ ਨਾਲ ਤੋੜ ਮਰੋੜ ਕੇ ਅਪਲੋਡ ਕੀਤਾ ਗਿਆ ਹੈ, ਜਿਸ ਵਿੱਚ ਅਜਿਹੇ ਕੁਝ ਸ਼ਬਦ ਸ਼ਾਮਲ ਕੀਤੇ ਗਏ ਹਨ ਜੋ ਸ੍ਰੀਮਤੀ ਆਤਿਸ਼ੀ ਦੁਆਰਾ ਬੋਲੇ ਹੀ ਨਹੀਂ ਗਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bikram Majithia ਦਾ ਇੱਕ ਹੋਰ ਨਜ਼ਦੀਕੀ ਗ੍ਰਿਫਤਾਰ, ਮਿਲਿਆ 2 ਦਿਨਾਂ ਦਾ ਰਿਮਾਂਡ

0

Amritsar News: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਪਿਛਲੇ ਕਰੀਬ 6 ਮਹੀਨਿਆਂ ਤੋਂ ਜੇਲ੍ਹ ਵਿਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠਿਆ ਦੇ ਇੱਕ ਹੋਰ ਨਜਦੀਕੀ ਨੂੰ ਅੱਜ ਗ੍ਰਿਫਤਾਰ ਕਰਨ ਦੀ ਸੂਚਨਾ ਹੈ। ਇਹ ਗ੍ਰਿਫਤਾਰੀ ਅੰਮ੍ਰਿਤਸਰ ਪੁਲਿਸ ਵੱਲੋਂ ਕੀਤੀ ਗਈ ਹੈ, ਜਿਸਨੇ ਇਹ ਕਾਰਵਾਈ ਮਜੀਠਿਆ ਦੀ ਗ੍ਰਿਫਤਾਰੀ ਕਰਨ ਆਈ ਵਿਜੀਲੈਂਸ ਦੀ ਟੀਮ ਦੀ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ਾਂ ਹੇਠ ਕੁੱਝ ਵਿਅਕਤੀਆਂ ਵਿਰੁਧ ਪਰਚਾ ਦਰਜ਼ ਕੀਤਾ ਸੀ। ਸੂਚਨਾ ਮੁਤਾਬਕ ਗ੍ਰਿਫਤਾਰ ਕੀਤਾ ਗਿਆ ਨੌਜਵਾਨ ਦਵਿੰਦਰ ਸਿੰਘ ਵੇਰਕਾ ਦਸਿਆ ਜਾ ਰਿਹਾ,ਜੋ ਕਿ ਬਿਕਰਮ ਮਜੀਠਿਆ ਦੇ ਘਰ ਵਿਚ ਕੰਮ ਕਰਦਾ ਹੈ।

ਇਹ ਵੀ ਪੜ੍ਹੋ ਕਿਸ਼ਤਾਂ ‘ਚ ਰਿਸ਼ਵਤ ਲੈਣ ਵਾਲਾ ‘ਛੋਟਾ ਥਾਣੇਦਾਰ’ ਵਿਜੀਲੈਂਸ ਬਿਊਰੋ ਨੇ ਚੁੱਕਿਆ 

ਗ੍ਰਿਫਤਾਰੀ ਤੋਂ ਬਾਅਦ ਦਵਿੰਦਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਉਸਨੂੰ ਪੁਛਗਿਛ ਲਈ ਦੋ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਦਸਣਾ ਬਣਦਾ ਹੈ ਕਿ ਬਿਕਰਮ ਮਜੀਠਿਆ ਨੂੰ ਮੁਹਾਲੀ ਤੋਂ 25 ਜੂਨ 2025 ਵਾਲੇ ਦਿਨ ਵਿਜੀਲੈਂਸ ਟੀਮ ਗ੍ਰਿਫਤਾਰ ਕਰਨ ਆਈ ਸੀ। ਇਸ ਦੌਰਾਨ ਟੀਮ ਦੇ ਅਧਿਕਾਰੀਆਂ ਨੇ ਮਜੀਠਿਆ ਦੀ ਰਿਹਾਇਸ਼ ਵਿਚ ਮੌਜੂਦ ਵਿਅਕਤੀਆਂ ਉੱਪਰ ਸਰਕਾਰੀ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ ਲਗਾਏ ਸਨ। ਇਸ ਸਬੰਧ ਵਿਚ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਵੱਲੋਂ ਪਰਚਾ ਦਰਜ਼ ਕੀਤਾ ਗਿਆ ਸੀ ਤੇ ਹੁਣ ਇਸਦੇ ਵਿਚ ਇਹ ਗ੍ਰਿਫਤਾਰੀ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda Premier League ਦਾ 12 ਜਨਵਰੀ ਨੂੰ ਹੋਵੇਗਾ ਆਗਾਜ਼, ਬਾਲੀਵੁੱਡ ਅਤੇ ਕ੍ਰਿਕਟ ਸਿਤਾਰੇ ਵੀ ਪੁੱਜਣਗੇ:ਮੇਅਰ ਮਹਿਤਾ

0

Bathinda News: Bathinda Premier League; ਬਠਿੰਡਾ ਸ਼ਹਿਰ ਵਿੱਚ ਪਹਿਲੀ ਵਾਰ ਖੇਡਾਂ, ਮਨੋਰੰਜਨ ਅਤੇ ਨਸ਼ਾ ਵਿਰੋਧੀ ਲਹਿਰ ਦਾ ਇਤਿਹਾਸਕ ਸੰਗਮ ਦੇਖਣ ਨੂੰ ਮਿਲੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ “ਰੰਗਲਾ ਪੰਜਾਬ” ਦ੍ਰਿਸ਼ਟੀਕੋਣ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸਕਾਰਾਤਮਕ ਸੋਚ ਅਧੀਨ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨੌਜਵਾਨ ਮੇਅਰ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ, ਬਠਿੰਡਾ ਪ੍ਰੀਮੀਅਰ ਲੀਗ ਦਾ ਬਠਿੰਡਾ ਵਿੱਚ ਵੱਡੇ ਪੱਧਰ ‘ਤੇ ਆਯੋਜਨ ਕੀਤਾ ਜਾ ਰਿਹਾ ਹੈ।ਅੱਜ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੰਦੇ ਹੋਏ ਮੇਅਰ ਸ੍ਰੀ ਮਹਿਤਾ ਨੇ ਐਲਾਨ ਕੀਤਾ ਕਿ ਬਠਿੰਡਾ ਪ੍ਰੀਮੀਅਰ ਲੀਗ ਦਾ ਆਗਾਜ਼ 12 ਜਨਵਰੀ ਨੂੰ ਸ਼ਾਮ 5 ਵਜੇ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਮਲਟੀਪਰਪਜ਼ ਸਪੋਰਟਸ ਸਟੇਡੀਅਮ ਵਿਖੇ ਧੂਮਧਾਮ ਨਾਲ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਲਾਲ ਜੈਨ ਵੀ ਮੌਜੂਦ ਸਨ।ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਇਹ ਲੀਗ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਇੱਕ ਸ਼ਕਤੀਸ਼ਾਲੀ ਪਹਿਲ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਬਾਲੀਵੁੱਡ ਅਤੇ ਕ੍ਰਿਕਟ ਦੇ ਵੱਡੇ ਸਿਤਾਰੇ ਇੱਕੋ ਸਮੇਂ ਬਠਿੰਡਾ ਆ ਰਹੇ ਹਨ, ਜੋ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣਨਗੇ। ਉਨ੍ਹਾਂ ਦੱਸਿਆ ਕਿ ਬਠਿੰਡਾ ਵਾਸੀਆਂ ਦੇ ਸਹਿਯੋਗ ਨਾਲ ਆਯੋਜਿਤ ਕੀਤੀ ਜਾ ਰਹੀ ਬਠਿੰਡਾ ਪ੍ਰੀਮੀਅਰ ਲੀਗ ਵਿੱਚ ਨਗਰ ਨਿਗਮ ਦੇ ਫੰਡਾਂ ਦੀ ਵਰਤੋਂ ਨਹੀਂ ਕੀਤੀ ਗਈ ਹੈ।

ਇਹ ਵੀ ਪੜ੍ਹੋ ਕਿਸ਼ਤਾਂ ‘ਚ ਰਿਸ਼ਵਤ ਲੈਣ ਵਾਲਾ ‘ਛੋਟਾ ਥਾਣੇਦਾਰ’ ਵਿਜੀਲੈਂਸ ਬਿਊਰੋ ਨੇ ਚੁੱਕਿਆ

ਸੱਭਿਆਚਾਰ, ਮਨੋਰੰਜਨ ਅਤੇ ਖੇਡਾਂ ਦਾ ਇੱਕ ਵਿਲੱਖਣ ਸੰਗਮ
ਇਹ ਸਮਾਗਮ ਸ਼੍ਰੀ ਗਣੇਸ਼ ਵੰਦਨਾ ਨਾਲ ਸ਼ੁਰੂ ਹੋਵੇਗਾ। ਇਸ ਤੋਂ ਬਾਅਦ ਗਿੱਧਾ, ਭੰਗੜਾ ਅਤੇ ਫਾਇਰ ਸ਼ੋਅ ਸਮੇਤ ਰੰਗੀਨ ਸੱਭਿਆਚਾਰਕ ਪ੍ਰੋਗ੍ਰਾਮ ਹੋਣਗੇ। ਬੱਚਿਆਂ ਦੇ ਮਨੋਰੰਜਨ ਲਈ ਮਿੱਕੀ ਮਾਊਸ ਸਮੇਤ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁੰਬਈ ਅਤੇ ਚੰਡੀਗੜ੍ਹ ਦੇ ਡਾਂਸ ਗਰੁੱਪ ਵੀ ਆਪਣੇ ਮਨਮੋਹਕ ਪ੍ਰਦਰਸ਼ਨਾਂ ਨਾਲ ਦਰਸ਼ਕਾਂ ਨੂੰ ਮੋਹਿਤ ਕਰਨਗੇ। ਮਨੋਰੰਜਨ ਜਗਤ ਤੋਂ, ਬਾਲੀਵੁੱਡ ਅਭਿਨੇਤਰੀਆਂ ਅਮੀਸ਼ਾ ਪਟੇਲ ਅਤੇ ਜ਼ਰੀਨ ਖਾਨ ਪੇਸ਼ਕਾਰੀ ਦੇਣਗੀਆਂ, ਜਦੋਂ ਕਿ ਨੂਰਾਂ ਸਿਸਟਰਜ਼, ਮਾਸਟਰ ਸਲੀਮ ਅਤੇ ਮਾਸ਼ਾ ਅਲੀ ਆਪਣੀ ਸੁਰੀਲੀ ਗਾਇਕੀ ਨਾਲ ਦਰਸ਼ਕਾਂ ਨੂੰ ਮੋਹਿਤ ਕਰਨਗੇ। ਇਸ ਇਤਿਹਾਸਕ ਮੌਕੇ ‘ਤੇ ਅੰਤਰਰਾਸ਼ਟਰੀ ਕ੍ਰਿਕਟਰ ਹਰਭਜਨ ਸਿੰਘ ਦੀ ਵਿਸ਼ੇਸ਼ ਮੌਜੂਦਗੀ ਬਠਿੰਡਾ ਦੇ ਉਭਰਦੇ ਕ੍ਰਿਕਟਰਾਂ ਦਾ ਉਤਸ਼ਾਹ ਵਧਾਏਗੀ।

ਇਹ ਵੀ ਪੜ੍ਹੋ Ludhiana ‘ਚ SIT ਦੇ ਵੱਲੋਂ CA ਦੇ ਦਫ਼ਤਰ ‘ਚ ਛਾਪੇਮਾਰੀ; ਹੋਇਆ ਹੰਗਾਮਾ

50 ਵਾਰਡ, 50 ਟੀਮਾਂ ਅਤੇ 115 ਮੈਚ
ਮੇਅਰ ਨੇ ਦੱਸਿਆ ਕਿ ਬਠਿੰਡਾ ਦੇ 50 ਵਾਰਡਾਂ ਦੀਆਂ 50 ਟੀਮਾਂ ਇਸ ਪ੍ਰੀਮੀਅਰ ਲੀਗ ਵਿੱਚ ਆਹਮੋ-ਸਾਹਮਣੇ ਹੋਣਗੀਆਂ। ਟੂਰਨਾਮੈਂਟ ਲਈ ਦਸ ਪੂਲ ਬਣਾਏ ਗਏ ਹਨ, ਹਰੇਕ ਪੂਲ ਵਿੱਚ 10-10 ਮੈਚ ਖੇਡੇ ਜਾਣਗੇ। ਕੁੱਲ 115 ਮੁਕਾਬਲੇ ਆਯੋਜਿਤ ਕੀਤੇ ਜਾਣਗੇ, ਜੋ ਹਰੇਕ ਸ਼ਨੀਵਾਰ ਤੇ ਐਤਵਾਰ ਨੂੰ ਹੋਣਗੇ। ਉਨ੍ਹਾਂ ਦੱਸਿਆ ਕਿ 12 ਜਨਵਰੀ ਨੂੰ ਇਸ ਇਤਿਹਾਸਕ ਬਠਿੰਡਾ ਪ੍ਰੀਮੀਅਰ ਲੀਗ ਦਾ ਆਗਾਜ਼ ਹੋਵੇਗਾ, ਜਦੋਂ ਕਿ 5 ਫਰਵਰੀ ਤੋਂ ਇਸ ਮਹਾਂਸੰਗ੍ਰਾਮ ਵਿਚ ਬਠਿੰਡਾ ਦੇ 50 ਵਾਰਡਾਂ ਦੀਆਂ ਟੀਮਾਂ ਮੈਦਾਨ ਵਿੱਚ ਨਿੱਤਰ ਕੇ ਚੈਂਪੀਅਨ ਬਣਨ ਲਈ ਆਪਣੇ ਜਲਵੇ ਵਿਖੇਰਣਗੀਆਂ। ਮੇਅਰ ਨੇ ਦੱਸਿਆ ਕਿ ਕੁਆਰਟਰ ਫਾਈਨਲ, ਸੈਮੀ ਫਾਈਨਲ ਤੇ ਫਾਈਨਲ ਵਿੱਚ ਜੇਤੂ ਟੀਮਾਂ ਨੂੰ ਵੱਡੇ ਇਨਾਮ ਦਿੱਤੇ ਜਾਣਗੇ, ਜਿਸਦੀ ਜਾਣਕਾਰੀ ਸਮੇਂ ਸਮੇਂ ‘ਤੇ ਮੀਡੀਆ ਰਾਹੀਂ ਜਨਤਾ ਨੂੰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ Bathinda ਦੇ ਹੋਮਗਾਰਡ ਜਵਾਨ ਨੂੰ ਕਾਲੇ ਸ਼ੀਸਿਆਂ ਤੇ ਹੂਟਰ ਦਾ ਸੌਂਕ ਪਿਆ ਮਹਿੰਗਾ,ਹੋਈ ਕਾਰਵਾਈ

ਮੁਫ਼ਤ ਐਂਟਰੀ, ਪਾਸ ਦੀ ਸਹੂਲਤ
ਇਸ ਸਮਾਗਮ ਵਿੱਚ ਬੈਠਣ ਦੇ ਪ੍ਰਬੰਧ ਪੂਰੀ ਤਰ੍ਹਾਂ ਮੁਫ਼ਤ ਹਨ, ਹਾਲਾਂਕਿ ਐਂਟਰੀ ਲਈ ਪਾਸ ਦੀ ਵਿਵਸਥਾ ਕੀਤੀ ਗਈ ਹੈ। ਦਰਸ਼ਕ ਆਪਣੇ-ਆਪਣੇ ਵਾਰਡ ਕੌਂਸਲਰਾਂ ਤੋਂ ਪਾਸ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ ਮੇਅਰ ਦਫ਼ਤਰ (ਨਗਰ ਨਿਗਮ ਬਠਿੰਡਾ), ਮੇਅਰ ਦਫ਼ਤਰ ਵਾਰਡ ਨੰਬਰ 48, ਰਾਜੀਵ ਗਾਂਧੀ ਮਾਰਕੀਟ, ਅਤੇ ਹੋਟਲ ਗੋਲਡ ਸਟਾਰ, ਬੀਬੀਵਾਲਾ ਰੋਡ ਤੋਂ ਵੀ ਪਾਸ ਪ੍ਰਾਪਤ ਕੀਤੇ ਜਾ ਸਕਦੇ ਹਨ। ਮੇਅਰ ਸ੍ਰੀ ਮਹਿਤਾ ਨੇ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਪਾਸ ਹੋਣ ਦੇ ਬਾਵਜੂਦ ਸਮੇਂ ਤੋਂ ਪਹਿਲਾਂ ਸਟੇਡੀਅਮ ਵਿੱਚ ਪਹੁੰਚ ਕੇ ਆਪਣੀਆਂ ਸੀਟਾਂ ਲੈ ਲੈਣ, ਕਿਉਂਕਿ ਸਟੇਡੀਅਮ ਭਰ ਜਾਣ ਤੋਂ ਬਾਅਦ ਸਾਰੇ ਗੇਟ ਬੰਦ ਕਰ ਦਿੱਤੇ ਜਾਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਨਰੇਗਾ ਮਜ਼ਦੂਰਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ਕਾਂਗਰਸ ਦੀ ਭੁੱਚੋ ਰੈਲੀ ਲਈ ਤਿਆਰੀਆਂ ਮੁਕੰਮਲ: ਕੋਟਭਾਈ/ਗਰਗ

0

👉ਭੁਪੇਸ਼ ਬਘੇਲ, ਰਾਜਾ ਵੜਿੰਗ, ਬਾਜਵਾ ਸਮੇਤ ਸਮੁੱਚੀ ਲੀਡਰਸ਼ਿਪ ਕਰੇਗੀ ਸੰਬੋਧਨ
Bathinda News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਮਨਰੇਗਾ ਮਜ਼ਦੂਰਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ਕਾਂਗਰਸ ਦੀ ਭੁੱਚੋ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਅੱਜ ਇੱਥੇ ਜਾਰੀ ਇੱਕ ਬਿਆਨ ਵਿਚ ਜਿਲਾ ਪ੍ਰਧਾਨ ਬਠਿੰਡਾ ਦਿਹਾਤੀ ਪ੍ਰੀਤਮ ਸਿੰਘ ਕੋਟਭਾਈ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰਾਜਨ ਗਰਗ ਨੇ ਦਿੰਦੇ ਹੋਏ ਦੱਸਿਆ ਕਿ ਲਹਿਰਾ ਬੇਗਾ ਦੀ ਵੱਡੀ ਅਨਾਜ ਮੰਡੀ ਵਿੱਚ ਕੀਤੀ ਜਾ ਰਹੀ ਇਹ ਰੈਲੀ ਕੇਂਦਰ ਸਰਕਾਰ ਦੀ ਮਜ਼ਦੂਰ ਵਿਰੋਧੀ ਸੋਚ ਦਾ ਪਰਦਾਫਾਸ਼ ਕਰੇਗੀ ਅਤੇ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਕਿਸ਼ਤਾਂ ‘ਚ ਰਿਸ਼ਵਤ ਲੈਣ ਵਾਲਾ ‘ਛੋਟਾ ਥਾਣੇਦਾਰ’ ਵਿਜੀਲੈਂਸ ਬਿਊਰੋ ਨੇ ਚੁੱਕਿਆ

ਉਹਨਾਂ ਦੱਸਿਆ ਕਿ ਇਸ ਰੈਲੀ ਨੂੰ ਸੰਬੋਧਨ ਕਰਨ ਲਈ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਸਮੁੱਚੀ ਲੀਡਰਸ਼ਿਪ ਪਹੁੰਚ ਰਹੀ ਹੈ ਅਤੇ ਜ਼ਿਲ੍ਹਾ ਬਠਿੰਡਾ ਮਾਨਸਾ ਦੇ ਸਾਬਕਾ ਮੰਤਰੀ ਸਾਬਕਾ ਵਿਧਾਇਕ ਅਤੇ ਵੱਖ ਵੱਖ ਵਿੰਗਾਂ ਦੇ ਅਹੁਦੇਦਾਰ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਸ਼ਾਮਿਲ ਹੋਣਗੇ। ਇਸ ਮੌਕੇ ਉਹਨਾਂ ਸਮੁੱਚੀ ਕਾਂਗਰਸ ਲੀਡਰਸ਼ਿਪ ਅਤੇ ਵਰਕਰਾਂ ਨੂੰ ਇਸ ਰੈਲੀ ਵਿੱਚ ਤਹਿ ਸਮੇਂ ਅਨੁਸਾਰ ਪਹੁੰਚਣ ਦੀ ਹਦਾਇਤ ਵੀ ਦਿੱਤੀ ਅਤੇ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਇਹ ਰੈਲੀ ਇਤਿਹਾਸਿਕ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਿਸ਼ਤਾਂ ‘ਚ ਰਿਸ਼ਵਤ ਲੈਣ ਵਾਲਾ ‘ਛੋਟਾ ਥਾਣੇਦਾਰ’ ਵਿਜੀਲੈਂਸ ਬਿਊਰੋ ਨੇ ਚੁੱਕਿਆ

0

Kapurthala News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸਿਟੀ ਫਗਵਾੜਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਸਰਬਜੀਤ ਸਿੰਘ ਨੂੰ ਸ਼ਿਕਾਇਤਕਰਤਾ ਦੇ ਮਾਪਿਆਂ ਨੂੰ ਜ਼ਮਾਨਤ ਦੇਣ ਵਿੱਚ ਮਦਦ ਕਰਨ ਬਦਲੇ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਈਸਰਵਾਲ, ਜ਼ਿਲ੍ਹਾ ਜਲੰਧਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਦੇ ਮਾਪਿਆਂ ਵਿਰੁੱਧ ਥਾਣਾ ਸਿਟੀ ਫਗਵਾੜਾ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਦੋਸ਼ੀ ਅਧਿਕਾਰੀ ਨੇ ਸ਼ਿਕਾਇਤਕਰਤਾ ਨੂੰ ਉਸਦੇ ਮਾਪਿਆਂ ਦੀ ਜਾਂਚ ਵਿੱਚ ਸ਼ਾਮਲ ਹੋਣ ਦੇ ਸਬੰਧ ਵਿੱਚ ਅਦਾਲਤੀ ਕੰਪਲੈਕਸ ਫਗਵਾੜਾ ਬੁਲਾਇਆ ਸੀ।

ਇਹ ਵੀ ਪੜ੍ਹੋ Bathinda ਦੇ ਹੋਮਗਾਰਡ ਜਵਾਨ ਨੂੰ ਕਾਲੇ ਸ਼ੀਸਿਆਂ ਤੇ ਹੂਟਰ ਦਾ ਸੌਂਕ ਪਿਆ ਮਹਿੰਗਾ,ਹੋਈ ਕਾਰਵਾਈ

ਇਸ ਮੁਲਾਕਾਤ ਦੌਰਾਨ ਦੋਸ਼ੀ ਨੇ ਰਿਸ਼ਵਤ ਦੀ ਮੰਗ ਕੀਤੀ ਅਤੇ ਸ਼ਿਕਾਇਤਕਰਤਾ ਨੂੰ ਧਮਕਾਇਆ ਕਿ ਜੇਕਰ ਭੁਗਤਾਨ ਨਾ ਕੀਤਾ ਗਿਆ ਤਾਂ ਉਸ ਦੇ ਮਾਪਿਆਂ ਨੂੰ ਜੇਲ੍ਹ ਭੇਜ ਦਿੱਤਾ ਜਾਵੇਗਾ। ਇਸ ਦਬਾਅ ਹੇਠ ਸ਼ਿਕਾਇਤਕਰਤਾ ਨੇ ਮੌਕੇ ’ਤੇ ਦੋਸ਼ੀ ਨੂੰ 2,000 ਰੁਪਏ ਰਿਸ਼ਵਤ ਵਜੋਂ ਦੇ ਦਿੱਤੇ।ਇਸ ਤੋਂ ਬਾਅਦ ਸ਼ਿਕਾਇਤਕਰਤਾ ਆਪਣੇ ਮਾਪਿਆਂ ਨਾਲ ਪੁਲਿਸ ਥਾਣਾ ਸਿਟੀ ਫਗਵਾੜਾ ਗਿਆ, ਜਿੱਥੇ ਉਸਦੇ ਮਾਪਿਆਂ ਦੀ ਹੋਰ ਤਫ਼ਤੀਸ਼ ਕੀਤੀ ਗਈ, ਉਕਤ ਦੋਸ਼ੀ ਸਹਾਇਕ ਸਬ-ਇੰਸਪੈਕਟਰ ਨੇ ਸ਼ਿਕਾਇਤਕਰਤਾ ਦੇ ਮਾਪਿਆਂ ਨੂੰ ਜ਼ਮਾਨਤ ਦੇਣ ਵਿੱਚ ਮਦਦ ਕਰਨ ਲਈ 10,000 ਰੁਪਏ ਦੀ ਹੋਰ ਰਿਸ਼ਵਤ ਦੀ ਮੰਗ ਕੀਤੀ। ਜਦੋਂ ਸ਼ਿਕਾਇਤਕਰਤਾ ਨੇ ਪੂਰੀ ਰਕਮ ਦੇਣ ਵਿੱਚ ਅਸਮਰੱਥਾ ਪ੍ਰਗਟਾਈ ਤਾਂ ਦੋਸ਼ੀ ਅਧਿਕਾਰੀ ਨੇ ਰਿਸ਼ਵਤ ਵਜੋਂ ਹੋਰ 2,000 ਰੁਪਏ ਦੇ ਦਿੱਤੇ ਅਤੇ ਬਾਕੀ ਰਕਮ ਬਾਅਦ ਵਿੱਚ ਅਦਾ ਕਰਨ ਲਈ ਕਿਹਾ ਗਿਆ।

ਇਹ ਵੀ ਪੜ੍ਹੋ Ludhiana ‘ਚ SIT ਦੇ ਵੱਲੋਂ CA ਦੇ ਦਫ਼ਤਰ ‘ਚ ਛਾਪੇਮਾਰੀ; ਹੋਇਆ ਹੰਗਾਮਾ

ਬੁਲਾਰੇ ਨੇ ਅੱਗੇ ਦੱਸਿਆ ਕਿ ਦੋਸ਼ੀ ਏ.ਐਸ.ਆਈ. ਨੇ ਸ਼ਿਕਾਇਤਕਰਤਾ ਨੂੰ ਦੁਬਾਰਾ ਰਾਵਲਪਿੰਡੀ ਪੁਲਿਸ ਸਟੇਸ਼ਨ ਦੇ ਨੇੜੇ ਬੁਲਾਇਆ ਅਤੇ 2,000 ਰੁਪਏ ਰਿਸ਼ਵਤ ਲੈ ਲਈ ਅਤੇ ਉਸਨੂੰ ਬਾਕੀ ਰਕਮ ਦੇਣ ਲਈ ਹਦਾਇਤ ਕੀਤੀ । ਸ਼ਿਕਾਇਤਕਰਤਾ ਦੇ ਮਾਪਿਆਂ ਨੂੰ ਨਿਯਮਤ ਜ਼ਮਾਨਤ ਮਿਲਣ ਤੋਂ ਬਾਅਦ ਵੀ ਦੋਸ਼ੀ ਰਿਸ਼ਵਤ ਦੀ ਰਕਮ ਦੀ ਬਕਾਇਆ ਰਕਮ ਦੀ ਮੰਗ ਕਰਦਾ ਰਿਹਾ। ਇਸ ਤਰ੍ਹਾਂ, ਦੋਸ਼ੀ ਨੇ ਸ਼ਿਕਾਇਤਕਰਤਾ ਤੋਂ ਤਿੰਨ ਕਿਸ਼ਤਾਂ ਵਿੱਚ 6000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਸੀ।ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੌਰਾਨ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Malwa Physical Education College Bathinda ਦਾ ਸਾਬਕਾ ਵਿਦਿਆਰਥੀ ਤਜਿੰਦਰਪਾਲ ਤੂਰ ਕਰੇਗਾ ਭਾਰਤੀ ਅਥਲੈਟਿਕਸ ਟੀਮ ਦੀ ਅਗਵਾਈ

0

Sports News: Malwa Physical Education College Bathinda ਦਾ ਸਾਬਕਾ ਵਿਦਿਆਰਥੀ ਤਜਿੰਦਰਪਾਲ ਸਿੰਘ ਤੂਰ 6 ਤੋਂ 8 ਫਰਵਰੀ ਇੰਡੋਰ ਚੈਪੀਅਨਸ਼ਿੰਪ ਚੀਨ ਦੇ ਤਿਆਨਜਿਨ ਚ ਹੋਣ ਵਾਲੀਆਂ 12 ਵੀਆਂ ਏਸ਼ੀਆਈ ਇਨਡੋਰ ਅਥਲੈਟਿਕਸ ਚੈਪੀਅਨਸ਼ਿੰਪ ਵਿੱਚ 18 ਮੈਂਬਰੀ ਭਾਰਤੀ ਅਥਲੈਟਿਕਸ ਟੀਮ ਦੀ ਅਗਵਾਈ ਕਰੇਗਾ।ਇਹ ਕਾਲਜ ਦਾ ਹੋਣਹਾਰ ਗੋਲ ਸਟਾਵਾ ਪਹਿਲਾ ਵੀ ਦੋ ਵਾਰ ਏਸੀਆਈ ਖੇਡਾਂ ਵਿੱਚੋਂ ਗੋਲਡ ਮੈਂਡਲ ਜਿੱਤ ਚੁੱਕਾ ਹੈ। ਰਾਸ਼ਟਰੀ ਅਤੇ ਏਸੀਆ ਦਾ ਗੋਲੇ ਦਾ ਰਿਕਾਰਡ ਵੀ ਇਸ ਦੇ ਨਾ ਤੇ ਹੈ।

ਇਹ ਵੀ ਪੜ੍ਹੋ Bathinda ਦੇ ਹੋਮਗਾਰਡ ਜਵਾਨ ਨੂੰ ਕਾਲੇ ਸ਼ੀਸਿਆਂ ਤੇ ਹੂਟਰ ਦਾ ਸੌਂਕ ਪਿਆ ਮਹਿੰਗਾ,ਹੋਈ ਕਾਰਵਾਈ

ਜਿਕਰਯੋਗ ਗੱਲ ਹੈ ਕਿ ਇਹ ਹੋਣਹਾਰ ਅਥਲੀਟ ਦੋ ਵਾਰ ਭਾਰਤ ਦੀ ਉਲੰਪਿਕ ਖੇਡਾਂ ਵਿਚ ਨੁਮਾਇਦਗੀ ਕਰ ਚੁੱਕਾ ਹੈ।ਕਾਲਜ ਦੀ ਸਮੁੱਚੀ ਮੈਨੇਜਮੈਂਟ ਰਮਨ ਸ਼ਿੰਗਲਾ ਚੇਅਰਮੈਨ, ਕੇ ਪੀ ਐਸ ਬਾਰੜ I.R.S ਰੀਟਾਇਡ, ਵਾਇਸ ਪ੍ਰੈਜੀਡੈਟ ਰਾਕੇਸ਼ ਗੋਇਲ, ਕਾਲਜ ਡਾਇਰੈਕਟਰ ਰਘਵੀਰ ਚੰਦ ਸ਼ਰਮਾ, ਪ੍ਰੋ ਗਿਰੀਸ ਸਰਮਾਂ, ਪ੍ਰੋ ਰਾਜਵਿੰਦਰ ਸਿੰਘ, ਪ੍ਰੋ ਜਗਦੀਸ ਸਿੰਘ ਅਤੇ ਹੋਰ ਸਮੂਹ ਸਟਾਫ ਨੇ ਤਜਿੰਦਰਪਾਲ ਤੂਰ ਦੀ ਜਿਕਰਯੋਗ ਪ੍ਰਾਪਤੀ ਦੀ ਵਧਾਈ ਦਿੱਤੀ ਅਤੇ ਆਉਣ ਵਾਲੇ ਮੁਕਾਬਲੇ ਲਈ ਸ਼ੁਭ ਇਛਾਵਾਂ ਦਿੱਤੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1899362