Wednesday, May 20, 2026
Home Blog Page 2271

ਮੋਦੀ ਸਰਕਾਰ ਨੇ ’ਵੀਰ ਬਾਲ ਦਿਵਸ’ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਮਨਾਉਣ ਲਈ ਵਿਆਪਕ ਪ੍ਰੋਗਰਾਮ ਉਲੀਕੇ

15 ਲੱਖ ਸਕੂਲਾਂ ਤੇ ਕਾਲਜ਼ਾਂ ਦੇ ਕਰੋੜਾਂ ਬੱਚਿਆਂ ਅਤੇ ਅਧਿਆਪਕਾਂ ਨੂੰ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਤੇ ਸ਼ਾਨਾਮੱਤੇ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ : ਸਿਰਸਾ, ਕਾਲਕਾ, ਕਾਹਲੋਂ
ਵਿਦੇਸ਼ਾਂ ਵਿਚ 122 ਅੰਬੈਸੀਆਂ ਤੇ 110 ਕੌਂਸਲੇਟਾਂ ਵਿਚ ਵੀ ਲੱਗਣਗੀਆਂ ਪ੍ਰਦਰਸ਼ਨੀਆਂ
26 ਦਸੰਬਰ ਨੂੰ ਕੌਮੀ ਰਾਜਧਾਨੀ ਦੇ ਮੇਜਰ ਧਿਆਨ ਚੰਦ ਸਟੇਡੀਅਮ ਵਿਚ ਹੋਵੇਗਾ ਵਿਸ਼ਾਲ ਸਮਾਗਮ
ਪ੍ਰਧਾਨ ਮੰਤਰੀ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਹੋਰ ਕੇਂਦਰੀ ਮੰਤਰੀ ਤੇ ਉੱਘੀਆਂ ਸ਼ਖਸੀਅਤਾਂ ਕਰਨਗੀਆਂ ਸ਼ਮੂਲੀਅਤ
ਪੰਜਾਬੀ ਖ਼ਬਰਸਾਰ ਬਿਉਰੋ
ਨਵੀਂ ਦਿੱਲੀ, 24 ਦਸੰਬਰ : ਦੇਸ਼ ਦੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨ ਡੀ ਏ ਸਰਕਾਰ ਨੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ’ਤੇ 26 ਦਸੰਬਰ ਨੂੰ ਪਹਿਲੀ ਵਾਰ ਮਨਾਏ ਜਾ ਰਹੇ ’ਵੀਰ ਬਾਲ ਦਿਵਸ’ ਨੂੰ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਮਨਾਉਣ ਲਈ ਵਿਆਪਕ ਪ੍ਰੋਗਰਾਮ ਉਲੀਕੇ ਹਨ। ਇਹ ਪ੍ਰਗਟਾਵਾ ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਇਥੇ ਮੇਜਰ ਧਿਆਨ ਚੰਦ ਕੌਮੀ ਸਟੇਡੀਅਮ ਵਿਚ ਇਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਹੈ। ਉਹਨਾਂ ਦੇ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਤੇਹੋਰ ਪਤਵੰਤੇ ਹਾਜ਼ਰ ਸਨ। ਇਸ ਮੌਕੇ ਸਰਦਾਰ ਸਿਰਸਾ, ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਦੇਸ਼ ਦੇ ਇਤਿਹਾਸ ਵਿਚ ਪਹਿਲੀ ਵਾਰ ਹੈ ਕਿ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੁੰ ਕੌਮੀ ਦਿਹਾੜਾ ਐਲਾਨ ਕੇ ਇੰਨੀ ਵੱਡੀ ਪੱਧਰ ’ਤੇ ਮਨਾਇਆ ਜਾਰਿਹਾਹੈ। ਉਹਨਾਂ ਕਿਹਾ ਕਿ ਭਾਰਤ ਸਰਕਾਰ ਦੇਸ਼ ਭਰ ਵਿਚ ਇਸ ਦਿਹਾੜੇ ਦਾ ਪ੍ਰਚਾਰ ਕਰਨ ਵਾਸਤੇ ਕੌਮੀ ਤੇ ਸੂਬਾਈ ਅਖਬਾਰਾਂ ਵਿਚ ਹਰ ਭਾਸ਼ਾ ਵਿਚ ਜਾਣਕਾਰੀ ਦਿੱਤੀ ਦੇਣ ਲਈ ਇਸ਼ਤਿਹਾਰ ਜਾਰੀ ਕਰੇਗੀ। ਉਹਨਾਂ ਦੱਸਿਆ ਕਿ ਮੁੱਖ ਸਮਾਗਮ 26 ਦਸੰਬਰ ਨੂੰ ਕੌਮੀ ਰਾਜਧਾਨੀ ਵਿਚ ਮੇਜਰ ਧਿਆਨ ਚੰਦ ਸਟੇਡੀਅਮ ਵਿਚ ਹੋਵੇਗਾ ਜਿਸ ਵਿਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ, ਹੋਰ ਕੇਂਦਰੀ ਮੰਤਰੀ ਤੇ ਹੋਰ ਉੱਘੀਆਂ ਸ਼ਖਸੀਅਤਾਂ ਸ਼ਾਮਲ ਹੋਣਗੀਆਂ। ਉਹਨਾਂ ਦੱਸਿਆ ਕਿ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਇਹਨਾਂ ਪ੍ਰੋਗਰਾਮਾਂ ਨੂੰ ਅੰਤਿਮ ਰੂਪ ਦੇਣ ਲਈ ਮੀਟਿੰਗਾਂ ਦੀ ਆਪ ਪ੍ਰਧਾਨਗੀ ਕਰਦੇ ਰਹੇ ਹਨ।
ਉਹਨਾਂ ਦੱਸਿਆ ਕਿ ਦੇਸ਼ ਭਰ ਵਿਚ 15 ਲੱਖ ਸਕੂਲਾਂ ਵਿਚ ਸਵੇਰ ਦੀ ਸਭਾ ਵਿਚ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਇਤਿਹਾਸ ਦੀ ਜਾਣਕਾਰੀ ਦਿੱਤੀ ਜਾਵੇਗੀ। ਇਸਦੇ ਨਾਲ ਹੀ ਬੱਚਿਆਂ ਦੇ ਲੇਖ ਮੁਕਾਬਲੇ ਤੇ ਕੁਇਜ਼ ਮੁਕਾਬਲੇ ਕਰਵਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਵਿਸ਼ੇਸ਼ ਸਭਾਵਾਂ ਸੱਦੀਆਂ ਗਈਆਂ ਹਨ ਜਿਹਨਾਂ ਵਿਚ 15 ਲੱਖ ਸਕੂਲਾਂ ਦੇ 97 ਲੱਖ ਟੀਚਰ ਅਤੇ 26 ਕਰੋੜ 44 ਲੱਖ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ ਜਾਵੇਗੀ।ਇਸੇ ਤਰੀਕੇ ਦੇਸ਼ ਭਰ ਦੇ 42 ਹਜ਼ਾਰ 343 ਕਾਲਜਾਂ ਵਿਚ ਇਸਦੀ ਡਿਜ਼ੀਟਲ ਪ੍ਰਦਰਸ਼ਨੀ ਲਗਾਈ ਜਾਵੇਗੀ ਜਿਸ ਰਾਹੀਂ ਨੌਜਵਾਨ ਬੱਚਿਆਂ ਨੂੰ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਦੇਸ਼ ਭਰ ਵਿਚ 7083 ਰੇਲਵੇ ਸਟੇਸ਼ਨਾਂ ’ਤੇ ਸਾਹਿਬਜ਼ਾਦਿਆਂ ਦੇ ਇਤਿਹਾਸ ਬਾਰੇ ਡਿਜੀਟਲ ਅਤੇ ਫਿਜ਼ੀਕਲ ਪ੍ਰਦਰਸ਼ਨੀ ਲਗਾਈ ਜਾਵੇਗੀ। ਇਸਦੇ ਨਾਲ ਹੀ 137 ਹਵਾਈ ਅੱਡਿਆਂ ’ਤੇ ਡਿਜੀਟਲ ਤੇ ਫਿਜ਼ੀਕਲ ਪ੍ਰਦਰਸ਼ਨੀ ਲਗਾਈ ਜਾਵੇਗੀ। ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਵੱਲੋਂ 26 ਜਨਵਰੀ ਨੁੰ ਜਿਹੜਾ ਬਹਾਦਰੀ ਦਾ ਐਵਾਰਡ ਦਿੱਤਾ ਜਾਂਦਾ ਹੈ, ਉਸਦਾ ਐਲਾਨ 26 ਦਸੰਬਰ ਨੂੰ ਕੀਤਾ ਜਾਇਆ ਕਰੇਗਾ ਤੇ 8 ਹਜ਼ਾਰ ਮਹਿਲਾ ਤੇ ਬਾਲ ਵਿਕਾਸ ਕੇਂਦਰਾਂ ’ਤੇ ਪ੍ਰਦਰਸ਼ਨੀ ਲਗਾਈ ਜਾਵੇਗੀ। ਉਹਨਾਂ ਦੱਸਿਆ ਕਿ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਵੱਲੋਂ 67600 ਸੀ ਐਨ ਜੀ ਤੇ ਪੈਟਰੋਲ ਪੰਪ ਸਟੇਸ਼ਨਾਂ ’ਤੇ ਡਿਜ਼ੀਟਲ ਅਤੇ ਫਿਜ਼ੀਕਲ ਪ੍ਰਦਰਸ਼ਨੀ ਲਗਾਈ ਜਾਵੇਗੀ ਜਿਸ ਰਾਹੀਂ ਰਾਹਗੀਰਾਂ ਨੂੰ ਇਸ ਲਾਸਾਨੀ ਸ਼ਹਾਦਤ ਅਤੇ ਸ਼ਾਨਾਮੱਤੇ ਇਤਿਹਾਸ ਦੀ ਜਾਣਕਾਰੀ ਦਿੱਤੀ ਜਾਵੇਗੀ।
ਵਿਦੇਸ਼ਾਂ ਲਈ ਬਣਾਈ ਯੋਜਨਾ ਦਾ ਖੁਲ੍ਹਾਸਾ ਕਰਦਿਆਂ ਇਹਨਾਂ ਆਗੂਆਂ ਨੇ ਦੱਸਿਆ ਕਿ ਵਿਦੇਸ਼ਾਂ ਵਿਚ 122 ਅੰਬੈਸੀਆਂ ਤੇ 110 ਕੌਂਸਲੇਟ ਦੇ ਅੰਦਰ ਪੰਜ ਦਿਨਾਂ ਵਾਸਤੇ ਇਕ ਪ੍ਰਦਰਸ਼ਨੀ ਲਗਾਈ ਜਾਵੇਗੀ। ਉਹਨਾਂ ਦੱਸਿਆ ਕਿ ਰੇਡੀਓ ਤੇ ਟੀ ਵੀ ਸ਼ੋਅ ਰਾਹੀਂ ਇਹਨਾਂ ਨੂੰ ਪ੍ਰੋਮੋਟ ਕੀਤਾ ਜਾਵੇਗਾ ਤੇ ਇਤਿਹਾਸ ਬਰੇ ਵਟਸਅਸ ਰਾਹੀਂ ਵੀ ਜਾਣਕਾਰੀ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਟੈਲੀਕਮਿਊਨਿਕੇਸ਼ਨਜ਼ ਮੰਤਰਾਲੇ ਵੱਲੋਂ ਇਸਦਾ ਵਿਆਪਕ ਪੱਧਰ ’ਤੇ ਐਸ ਐਮ ਐਸ ਰਾਹੀਂ ਪ੍ਰਚਾਰ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਸੀ ਬੀ ਐਸ ਈ ਨੇ ਇਸ ਦਿਹਾੜੇ ਵਾਸਤੇ ਵਿਆਪਕ ਪ੍ਰੋਗਰਾਮ ਉਲੀਕ ਹਨ ਜਿਹਨਾਂ ਵਿਚ ਮੇਜਰ ਇਵੈਂਟ ਸਟੋਰੀ ਬੋਰਡ ਕ੍ਰੀਏਟ ਕੀਤੇ ਜਾਣਗੇ ਤੇ ਪ੍ਰਮੁੱਖ ਖੇਡਾਂ ਕਰਵਾਈਆਂ ਜਾਣਗੀਆਂ ਤੇ ਜਾਗਰੂਕਤਾ ਵਾਸਤੇ ਵਾਲ ਆਫ ਐਪਰੀਸੀਏਸ਼ਨ ਕਰੀਏਟ ਕਰ ਕੇ ਬੱਚਿਆਂ ਵੱਲੋਂ ਆਪਣੇ ਘਰਾਂ ਵਿਚ ਲਗਾਈ ਜਾਵੇਗੀ। ਇਸ ਤੋਂ ਇਲਾਵਾ ?ਰੋਮਿਸ ਕਾਰਡ ਤਿਆਰ ਕੀਤਾ ਜਾਵੇਗਾ ਕਿ ਸਾਹਿਬਜ਼ਾਦਿਆਂ ਤੋਂ ਬੱਚੇ ਨੇ ਕੀ ਸਿੱਖਿਆ ਅਤੇ ਉਹ ਕੀ ਕਰੇਗਾ ਤੇ ਕੀ ਨਹੀਂ ਕਰੇਗਾ ਇਸ ਬਾਰੇ ਜਾਣਕਾਰੀ ਦੇਵੇਗਾ ਤੇ ਤੀਜਾ, ਡੀਮਡ ਕੈਲੰਡਰ ਤਿਆਰ ਕੀਤਾ ਜਾਵੇਗਾ ਜਿਸ ਵਿਚ ਅਗਲੇ ਇਕ ਸਾਲ ਅੰਦਰ ਬੱਚਾ ਕੀ ਕਰੇਗਾ, ਇਸਦੀ ਜਾਣਕਾਰੀ ਸ਼ਾਮਲ ਕੀਤੀ ਜਾਵੇਗੀ। ਇਸ ਮੌਕੇ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਸਮੁੱਚੇ ਮੰਤਰਾਲਿਆਂ ਦਾ ਧੰਨਵਾਦ ਕੀਤਾ ਜਿਹਨਾਂ ਨੇ ਇਸ ਲਾਸਾਨੀ ਸ਼ਹਾਦਤ ਨੂੰ ਘਰ ਘਰ ਪਹੁੰਚਾਉਣ ਦਾ ਉਪਰਾਲਾ ਕੀਤਾ ਤੇ ਸ਼ਹੀਦੀ ਦਿਹਾੜੇ ਨੁੰ ’ਵੀਰ ਬਾਲ ਦਿਵਸ’ਵਜੋਂ ਕੌਮੀ ਦਿਹਾੜਾ ਮਨਾਉਣ ਦਾ ਫੈਸਲਾ ਕੀਤਾ। ਉਹਨਾਂ ਕਿਹਾ ਕਿ ਹੁਣ ਹਰ ਬੱਚੇ ਤੱਕ ਇਸ ਇਤਿਹਾਸ ਨੁੰ ਪਹੁੰਚਾਉਣ ਦੀ ਮੁਹਿੰਮ ਵਿੱਢੀ ਗਈ ਹੈ। ਉਹਨਾਂ ਦੱਸਿਆ ਕਿ ਕਿਉਂਕਿ ਇਹ ਸਾਹਿਬਜ਼ਾਦਿਆਂ ਦਾ 319ਵਾਂ ਸ਼ਹੀਦੀ ਦਿਹਾੜਾ ਹੈ, ਇਸ ਲਈ 319 ਬੱਚਿਆਂ ਵੱਲੋਂ ਸ਼ਬਦ ਕੀਰਤਨ ਗਾਇਨ ਨਾਲ ਇਸ ਪ੍ਰੋਗਰਾਮ ਦਾ ਆਗਾਜ਼ ਕੀਤਾ ਜਾਵੇਗਾ। । ਇਸ ਉਪਰੰਤ ਅਦਭੁੱਤ ਮਾਰਚ ਨਿਕਲੇਗਾ ਜਿਸਨੁੰ ਪ੍ਰਧਾਨ ਮੰਤਰੀ ਆਪ ਰਿਸੀਵ ਕਰਨਗੇ ਤੇ ਸਾਰੇ ਦੇਸ਼ ਵਿਚ ਸੰਦੇਸ਼ ਜਾਵੇਗਾ ਕਿ ਅਸੀਂ ਸਾਹਿਬਜ਼ਾਦਿਆਂ ਦਾ ਦਿਹਾੜਾ ਮਨਾਉਣ ਜਾ ਰਹੇ ਹਨ। ਉਹਨਾਂ ਸੰਗਤਾਂ ਨੂੰ ਅਪੀਲਕੀਤੀ ਕਿ ਅਸੀਂ ਵੱਧ ਤੋਂ ਵੱਧ ਗਿਣਤੀ ਵਿਚ ਪ੍ਰੋਗਰਾਮ ਵਿਚ ਭਾਗ ਲੈ ਕੇ ਇਸ ਮੁਹਿੰਮ ਨੂੰ ਸਫਲ ਬਣਾਈਏ ਤਾਂ ਜੋ ਅਸੀਂ ਆਪਣੇ ਬੱਚਿਆਂ ਨੂੰ ਗੁਰ ਇਤਿਹਾਸ ਨਾਲ ਜੋੜੀਏ।

ਸਰਕਾਰੀ ਸਕੂਲਾਂ ਵਿਚ ਕਰਵਾਏ ਮੈਗਾ ਅਧਿਆਪਕ ਮਾਪੇ ਮਿਲਣੀ ਵਿੱਚ ਮਾਪਿਆਂ ਵਿੱਚ ਦਿਖਿਆ ਭਾਰੀ ਉਤਸ਼ਾਹ

0

ਕਈ ਥਾਂ ਕਿਤਾਬਾਂ ਦੇ ਲੰਗਰ ਰਹੇ ਖਿੱਚ ਦਾ ਕੇਂਦਰ
ਸੁਖਜਿੰਦਰ ਮਾਨ
ਬਠਿੰਡਾ, 24 ਦਸੰਬਰ: ਪੰਜਾਬ ਸਰਕਾਰ ਦੀਆਂ ਹਿਦਾਇਤਾਂ ’ਤੇ ਅੱਜ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿਚ ਕਰਵਾਏ ਗਏ ਮੈਗਾ ਅਧਿਆਪਕ-ਮਾਪੇ ਮਿਲਣੀ ਸਮਾਰੋਹ ਦੌਰਾਨ ਮਾਪਿਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਦੇਣ ਲਈ ਅਤੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਵਿੱਚ ਵਧੀਆ ਤਾਲਮੇਲ ਬਣਾਉਣ ਦੇ ਉਦੇਸ਼ ਲਈ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਮੈਗਾ ਅਧਿਆਪਕ ਮਾਪੇ ਮਿਲਣੀ ਦਾ ਆਯੋਜਨ ਕੀਤਾ ਗਿਆ। ਸਕੂਲਾਂ ਵਲੋਂ ਲਾਇਬ੍ਰੇਰੀ ਵਿੱਚੋਂ ਕਿਤਾਬਾਂ ਦੇ ਲੰਗਰ ਲਗਾਏ ਗਏ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਸ ਰਾਮ ਨਗਰ ਵਿਖੇ ਹਲਕਾ ਵਿਧਾਇਕ ਬਠਿੰਡਾ ਸ਼ਹਿਰੀ ਜਗਰੂਪ ਸਿੰਘ ਗਿੱਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਰਲਜ਼ ਮਾਲ ਰੋਡ ਵਿਖੇ ਐਸ.ਡੀ.ਐਮ ਪੁੱਜੇ। ਇਸਤੋਂ ਇਲਾਵਾ ਜਿਲ੍ਹੇ ਦੇ ਬਹੁਤ ਸਾਰੇ ਸਕੂਲਾਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ, ਪ੍ਰਾਇਮਰੀ ਮੇਵਾ ਸਿੰਘ ਆਦਿ ਸਿੱਖਿਆ ਅਧਿਕਾਰੀਆਂ ਨੇ ਵੀ ਇਸ ਅਧਿਆਪਕ ਮਾਪੇ ਮਿਲਣੀ ਵਿਚ ਸਿਰਕਤ ਕੀਤੀ । ਇਸ ਮੀਟਿੰਗ ਵਿੱਚ ਸਕੂਲ ਮੁੱਖੀਆਂ ਵਲੋਂ ਆਪਣੇ ਸਟਾਫ਼ ਮੈਂਬਰਾਂ ਦੇ ਸਹਿਯੋਗ ਨਾਲ ਮੀਟਿੰਗ ਵਿੱਚ ਪਹੁੰਚੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਪ੍ਰੀਖਿਆ ਦੀ ਕਾਰਗੁਜ਼ਾਰੀ,ਪ੍ਰੀਖਿਆ ਵਿੱਚ ਵੱਧ ਅੰਕ ਪ੍ਰਾਪਤ ਕਰਨ, ਵਿਦਿਆਰਥੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਸਹਿਯੋਗ ਦੇਣ, ਮਿਸ਼ਨ 100% ਲਈ, ਸਰਕਾਰੀ ਸਕੂਲਾਂ ਵਿੱਚ ਵੱਧ ਦਾਖ਼ਲੇ ਕਰਾਉਣ ਸੰਬੰਧੀ ਅਤੇ ਛੁੱਟੀਆਂ ਵਿੱਚ ਬੱਚਿਆਂ ਦੀ ਪੜ੍ਹਾਈ ਦੀ ਸਮਾਂ ਸਾਰਣੀ ਬਣਾਉਣ ਲਈ ਮਾਪਿਆਂ ਨੂੰ ਉਤਸ਼ਾਹਿਤ ਕੀਤਾ।ਤਾਂ ਜ਼ੋ ਮਿਸ਼ਨ 100 ਪ੍ਰਤੀਸ਼ਤ ਟੀਚਾ ਪੂਰਾ ਕੀਤਾ ਜਾ ਸਕੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਿਵ ਪਾਲ ਗੋਇਲ ਵਲੋਂ ਸਰਕਾਰੀ ਸੀਨੀਅਰ ਸਮਾਰਟ ਸਕੂਲ ਰਾਮਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਸਮਰਾਟ ਸਕੂਲ, ਮੰਡੀ ਕਲਾਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰਾਮਪੁਰਾ ਪਿੰਡ ਵਲੋਂ ਸਕੂਲਾ ਵਿੱਚ ਜਾ ਕੇ ਮਾਪਿਆਂ ਅਤੇ ਵਿਦਿਆਰਥੀਆਂ ਨਾਲ ਰਾਬਤਾ ਕੀਤਾ ਗਿਆ।ਇਸ ਮੌਕੇ ਪ੍ਰਿੰਸੀਪਲ ਕੁਲਵਿੰਦਰ ਸਿੰਘ, ਪ੍ਰਿੰਸੀਪਲ ਸੁਨੀਲ ਕੁਮਾਰ ਹਾਜ਼ਰ ਸਨ। ਇਸ ਮੀਟਿੰਗ ਵਿੱਚ ਮਾਪਿਆਂ, ਪਿੰਡਾਂ ਦੀਆਂ ਪੰਚਾਇਤਾਂ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਤੇ ਮੈਂਬਰਾਂ ਨੇ ਪੂਰੇ ਜੋਸ਼ ਨਾਲ ਭਾਗ ਲਿਆ।

ਸਾਹਿਬਜ਼ਾਦਾ ਅਜੀਤ ਸਿੰਘ ਸਾਹਿਬਜ਼ਾਦਾ ਜੁਝਾਰ ਸਿੰਘ ਦੀ ਯਾਦ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਆਰੰਭ

0

ਆਪਣੇ ਬੱਚਿਆਂ ਨੂੰ ਗੁਰੂ ਸਾਹਿਬਾਨ ਦੀ ਮਹਾਨ ਕੁਰਬਾਨੀ ਦੀ ਜੀਵਨੀ ਜ਼ਰੂਰ ਸੁਣਾਓ :- ਸਰੂਪ ਚੰਦ ਸਿੰਗਲਾ
ਸੁਖਜਿੰਦਰ ਮਾਨ
ਬਠਿੰਡਾ, 24 ਦਸੰਬਰ: ਪੋਹ ਮਹੀਨੇ ਵਿੱਚ ਚੱਲ ਰਹੇ ਸ਼ਹੀਦੀ ਹਫ਼ਤੇ ਦੌਰਾਨ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਸਮਰਪਿਤ ਭਾਰਤੀ ਜਨਤਾ ਪਾਰਟੀ ਵੱਲੋਂ ਵੀਰ ਬਾਲ ਦਿਵਸ ਮੌਕੇ ਸਾਹਿਬਜ਼ਾਦਿਆਂ ਨੂੰ ਪ੍ਰਣਾਮ ਕਰਦੇ ਹੋਏ ਗੁਰਦੁਆਰਾ ਸ਼੍ਰੀ ਹਾਜੀਰਤਨ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਆਰੰਭ ਕਰਵਾਏ ਗਏ। ਜਿਸ ਦੇ ਭੋਗ 26 ਦਸੰਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਹਾਜੀਰਤਨ ਸਾਹਿਬ ਵਿਖੇ ਪਾਏ ਜਾਣਗੇ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਸਾਡੇ ਬੱਚਿਆਂ ਨੂੰ ਗੁਰੂ ਪਰਿਵਾਰ ਅਤੇ ਸਾਹਿਬਜ਼ਾਦਿਆਂ ਦੀ ਜੀਵਨੀ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ। ਜਿਨ੍ਹਾਂ ਨੇ ਦੇਸ਼ ਧਰਮ ਲਈ ਮਹਾਨ ਕੁਰਬਾਨੀਆਂ ਕੀਤੀਆਂ। ਠੰਡੇ ਬੁਰਜ ਵਿੱਚ ਧਰਮ ਨਾ ਬਦਲਣ ਦੀ ਸਜ਼ਾ ਦੇਣ ਤੋਂ ਬਾਅਦ ਕੰਧਾਂ ਵਿੱਚ ਜ਼ਿੰਦਾ ਉੱਕਰ ਕੇ ਸ਼ਹੀਦ ਕਰ ਦਿੱਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਦਿਆਲ ਦਾਸ ਸੋਢੀ ਅਤੇ ਜਗਦੀਪ ਸਿੰਘ ਨਕਈ ਨੇ ਕਿਹਾ ਕਿ ਨੌਵੇਂ ਗੁਰੂ ਤੇਗ ਬਹਾਦਰ ਜੀ ਨੂੰ ਸ਼ਹੀਦ ਕਰਨ ਦਾ ਹੁਕਮ ਲਾਲ ਕਿਲੇ ਤੋਂ ਦਿੱਤਾ ਗਿਆ ਸੀ ਉਸ ’ਤੇ ਪ੍ਰਧਾਨ ਮੰਤਰੀ ਮੋਦੀ ਨੇ 400 ਸਾਲਾ ਗਰੁ ਤੇਗ ਬਹਾਦੁਰ ਜੀ ਦਾ ਤਿਉਹਾਰ ਮਨਾ ਕੇ ਨਵਾਂ ਇਤਿਹਾਸ ਰਚ ਦਿੱਤਾ। ਸ਼੍ਰੀ ਸਿੰਗਲਾ ਨੇ ਸ਼ਹਿਰ ਵਾਸੀਆਂ ਨੂੰ 26 ਦਸੰਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਹਾਜੀਰਤਨ ਸਾਹਿਬ ਵਿਖੇ ਪਹੁੰਚ ਕੇ ਸਹਿਬਜ਼ਾਦਿਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸੀਨੀਅਰ ਆਗੂ ਮੋਹਨ ਲਾਲ ਗਰਗ, ਸ਼ਾਮ ਲਾਲ ਬਾਂਸਲ, ਵਿਜੇ ਸਿੰਗਲਾ, ਅਸ਼ੋਕ ਭਾਰਤੀ, ਨਰਿੰਦਰ ਮਿੱਤਲ, ਰੁਪਿੰਦਰ ਸਿੱਧੂ, ਅਸ਼ੋਕ ਬਾਲਿਆਂਵਾਲੀ, ਗੁਰਵਿੰਦਰ ਭਗਤਾ, ਗੁਰਜੀਤ ਮਾਨ, ਵਰਿੰਦਰ ਸ਼ਰਮਾ, ਸੰਦੀਪ ਅਗਰਵਾਲ, ਰਾਕੇਸ਼ ਸਿੰਗਲਾ , ਸੁਖਮੰਦਰ ਸੁਖਲਦੀ, ਦੀਪਕ ਕਲੋਈ, ਨਰੇਸ਼ ਮਹਿਤਾ, ਸਤੀਸ਼ ਗੋਇਲ, ਅਨੂਪ ਗਰਗ, ਪਵਨ ਜਿੰਦਲ, ਪ੍ਰਕਾਸ਼ ਕਾਲੜਾ, ਵੀਨੂੰ ਗੋਇਲ ਅਤੇ ਓਬੀਸੀ ਮੋਰਚਾ ਤੋਂ ਹੋਰ ਵਰਕਰ ਹਾਜ਼ਰ ਸਨ।

ਸਿਹਤ ਵਿਭਾਗ ਵੱਲੋਂ ਬਠਿੰਡਾ ਸਾਈਕਲਿੰਗ ਗਰੁੱਪ ਦੇ ਸਹਿਯੋਗ ਨਾਲ ਸ਼ਹਿਰ ਵਿੱਚ ਕੱਢੀ ਜਾਗਰੂਕਤਾ ਰੈਲੀ

0

30 ਸਾਲ ਤੋਂ ਉਪਰ ਹਰੇਕ ਵਿਅਕਤੀ ਸਾਲ ਵਿੱਚ ਇੱਕ ਵਾਰ ਆਪਣੇ ਸ਼ੂਗਰ ਦੀ ਜਾਂਚ ਜਰੂਰ ਕਰਵਾਉਣ:ਸਿਵਲ ਸਰਜਨ
ਸੁਖਜਿੰਦਰ ਮਾਨ
ਬਠਿੰਡਾ, 24 ਦਸੰਬਰ:ਪੰਜਾਬ ਸਰਕਾਰ ਲੋਕਾਂ ਨੂੰ ਵਧੀਆਂ ਸਿਹਤ ਸੇਵਾਵਾਂ ਅਤੇ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਲਈ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿਲੋਂ ਦੀ ਅਗਵਾਈ ਵਿੱਚ ਬਠਿੰਡਾ ਸਾਈਕਲਿੰਗ ਗਰੁੱਪ ਦੇ ਸਹਿਯੋਗ ਨਾਲ ਬਠਿੰਡਾ ਸ਼ਹਿਰ ਵਿੱਚ ਸ਼ੂਗਰ ਪ੍ਰਤੀ ਜਾਗਰੂਕਤਾ ਰੈਲੀ ਕੱਢੀ ਗਈ। ਇਸ ਵਿਚ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਸੁਖਜਿੰਦਰ ਸਿੰਘ ਗਿੱਲ, ਜਿਲ੍ਹਾ ਮਾਸ ਮੀਡੀਆ ਅਫ਼ਸਰ ਕੁਲਵੰਤ ਸਿੰਘ , ਜਿਲ੍ਹਾ ਬੀ ਸੀ ਸੀ ਕੁਆਰਡੀਨੇਟਰ ਨਰਿੰਦਰ ਕੁਮਾਰ ਅਤੇ ਗਗਨਦੀਪ ਭੁੱਲਰ ਬੀਈਈ, ਬਲਦੇਵ ਸਿੰਘ, ਪ੍ਰੀਤ ਮਹਿੰਦਰ ਸਿੰਘ ਬਰਾੜ ਪ੍ਰਧਾਨ ਬਠਿੰਡਾ ਸਾਈਕਲਿੰਗ ਗਰੁੱਪ ਦੇ ਸਮੂਹ ਮੈਂਬਰਾਂ ਨੇ ਭਾਗ ਲਿਆ। ਇਸ ਰੈਲੀ ਨੂੰ ਡਾ ਤੇਜਵੰਤ ਸਿੰਘ ਢਿੱਲੋਂ ਨੇ ਫਾਇਰ ਬਗ੍ਰੇਡ ਚੌਕ ਤੋ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਰੈਲੀ ਵੱਖ ਵੱਖ ਬਜ਼ਾਰਾਂ ਵਿੱਚ ਹੁੰਦੀ ਹੋਈ ਦਫ਼ਤਰ ਸਿਵਲ ਸਰਜਨ ਵਿਖੇ ਸਮਾਪਤ ਕੀਤੀ ਗਈ। ਦਫ਼ਤਰ ਸਿਵਲ ਸਰਜਨ ਵਿਖੇ ਡਾ ਸੁਖਜਿੰਦਰ ਸਿੰਘ ਗਿੱਲ ਜਿਲ੍ਹਾ ਪਰਿਵਾਰ ਭਲਾਈ ਅਫਸਰ ਨੇ ਦੱਸਿਆ ਕਿ ਸਮਾਜ ਵਿੱਚ ਸ਼ੂਗਰ ਦੀ ਬਿਮਾਰੀ ਦਿਨ ਪ੍ਰਤੀ ਦਿਨ ਵਧ ਰਹੀ ਹੈ। ਜਿਸ ਦਾ ਮੁੱਖ ਕਾਰਣ ਸਾਡੇ ਖਾਣ ਪੀਣ ਦੀਆਂ ਮਾੜੀਆਂ ਆਦਤਾਂ, ਮੋਟਾਪਾ, ਖਾਨਦਾਨੀ ਸ਼ੂਗਰ, ਜ਼ਿਆਦਾ ਬਲੱਡ ਪ੍ਰੈਸ਼ਰ ਰਹਿਣਾ, ਕਸਰਤ ਨਾ ਕਰਨਾ, ਸੰਤੁੁਲਿਤ ਭੋਜਨ ਨਾ ਲੈਣਾ, ਜੀਵਨ ਵਿੱਚ ਤਨਾਅ ਦਾ ਹੋਣਾ, ਸਮੇਂ ਸਿਰ ਭੋਜਨ ਨਾ ਲੈਣਾ, ਤੰਬਾਕੂਨੋਸ਼ੀ ਅਤੇ ਸ਼ਰਾਬ ਦਾ ਇਸਤੇਮਾਲ ਹਨ। ਉਹਨਾਂ ਦੱਸਿਆ ਕਿ ਸ਼ੂਗਰ ਦੀ ਬਿਮਾਰੀ ਪੀੜੀ ਦਰ ਪੀੜੀ ਵੀ ਹੋਣ ਦੀ ਸੰਭਾਵਨਾ ਰਹਿੰਦੀ ਹੈ ਪ੍ਰੰਤੂ ਇਸ ਬਿਮਾਰੀ ਸਬੰਧੀ ਜਾਗਰੂਕ ਰਹਿ ਕੇ ਅਤੇ ਪ੍ਰਹੇਜ਼ ਨਾਲ ਬਚਿਆ ਜਾ ਸਕਦਾ ਹੈ।

ਆਪ’ ਸਰਕਾਰ ਗਰੀਬ ਵਰਗ ਨੂੰ ਅਨਾਜ ਵੰਡਣ ‘ਚ ਅਸਫਲ – ਬਾਜਵਾ

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 23 ਦਸੰਬਰ:ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਨੈਸ਼ਨਲ ਫੂਡ ਸਕਿਓਰਿਟੀ (ਐਨਐਫਐਸ) ਦੇ ਤਹਿਤ ਜਨਤਕ ਵੰਡ ਪ੍ਰਣਾਲੀ (ਪੀਡੀਐਸ) ਅਧੀਨ ਆਉਂਦੇ ਰਾਜ ਦੇ ਗਰੀਬ ਵਰਗਾਂ ਨੂੰ ਅਨਾਜ ਵੰਡਣ ਵਿੱਚ ਅਸਫਲ ਰਹਿਣ ਲਈ ਭਗਵੰਤ ਮਾਨ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਅਜਿਹੀਆਂ ਰਿਪੋਰਟਾਂ ਆਈਆਂ ਹਨ ਜਿੱਥੇ ਲੋਕ ਵਾਜਬ ਕੀਮਤ ਵਾਲੇ ਰਾਸ਼ਨ ਡਿਪੂਆਂ ਦੇ ਬਾਹਰ ਵੱਡੀ ਗਿਣਤੀ ਵਿੱਚ ਲਾਈਨਾਂ ਵਿੱਚ ਖੜ੍ਹੇ ਹਨ ਪਰ ਨਿਯੰਤਰਿਤ ਰੇਟਾਂ ਵਿੱਚ ਕਣਕ ਜਾਂ ਚੌਲਾਂ ਦਾ ਅਨਾਜ ਪ੍ਰਾਪਤ ਕਰਨ ਵਿੱਚ ਅਸਮਰੱਥ ਹਨ। ਬਾਜਵਾ ਨੇ ਕਿਹਾ ਕਿ ਇਹ ਭਗਵੰਤ ਮਾਨ ਸਰਕਾਰ ਦੀ ਇਕ ਹੋਰ ਨਾਕਾਮੀ ਹੈ, ਜਿਸ ਨੇ ਸੂਬੇ ਦੇ ਗਰੀਬ ਵਰਗਾਂ ਨੂੰ ਅਨਾਜ ਉਨ੍ਹਾਂ ਦੇ ਬੂਹੇ ‘ਤੇ ਵੰਡਣ ਦੇ ਵੱਡੇ-ਵੱਡੇ ਦਾਅਵੇ ਕੀਤੇ ਹਨ। ਬਾਜਵਾ ਨੇ ਅੱਗੇ ਕਿਹਾ, ”ਦਰਵਾਜ਼ੇ” ‘ਤੇ ਰਾਸ਼ਨ ਯੋਜਨਾ ਭੁੱਲ ਕੇ ਲੋਕ ਇਨ੍ਹਾਂ ਡਿਪੂਆਂ ਦੇ ਬਾਹਰ ਕਈ-ਕਈ ਦਿਨ ਕਤਾਰਾਂ ‘ਚ ਖੜ੍ਹੇ ਹੋਣ ਲਈ ਮਜਬੂਰ ਹਨ ਪਰ ਫਿਰ ਡਿਪੂ ਹੋਲਡਰਾਂ ਵੱਲੋਂ ਉਨ੍ਹਾਂ ਨੂੰ ਪੰਜਾਬ ਸਰਕਾਰ ਦੀਆਂ ਏਜੰਸੀਆਂ ਤੋਂ ਅਨਾਜ ਦੀ ਖੇਪ ਨਾ ਮਿਲਣ ‘ਤੇ ਨਿਰਾਸ਼ ਹੋ ਕੇ ਵਾਪਸ ਘਰ ਪਰਤਣਾ ਪੈਂਦਾ ਹੈ। ਇਹ ਜਾਪਦਾ ਹੈ ਕਿ ਆਮ ਆਦਮੀ ਪਾਰਟੀ (ਆਪ) ਲਈ ਸਮਾਜ ਦੇ ਗਰੀਬ ਤਬਕੇ ਉਦੋਂ ਤੱਕ ਮਾਇਨੇ ਰੱਖਦੇ ਹਨ ਜਦੋਂ ਤੱਕ ਉਨ੍ਹਾਂ ਨੂੰ ਸਰਕਾਰ ਬਣਾਉਣ ਲਈ ਵੋਟ ਬੈਂਕ ਦੀ ਲੋੜ ਹੁੰਦੀ ਹੈ।ਬਾਜਵਾ ਨੇ ਕਿਹਾ ਹੁਣ ਜਦੋਂ ਤੋਂ ਸਰਕਾਰ ਬਣੀ ਹੈ, ਆਮ ਆਦਮੀ ਪਾਰਟੀ ਨੇ ਉਹਨਾਂ ਨੂੰ ਨਜ਼ਰਅੰਦਾਜ਼ ਕਰਨ ਲਈ ਕੋਈ ਸਮਾਂ ਨਹੀਂ ਗੁਆਇਆ ਜਦੋਂ ਉਹਨਾਂ ਨੂੰ ਆਪਣੇ ਭੁੱਖੇ ਪਰਿਵਾਰਾਂ ਨੂੰ ਭੋਜਨ ਦੇਣ ਲਈ ਅਨਾਜ ਦੀ ਲੋੜ ਸੀ, ਇਹ ਸਰਕਾਰ ਧੋਖਾ ਦੇ ਗਈ। ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਕਿ ਆਪਣੇ ਆਪ ਨੂੰ ਬਦਲਾਅ ਦਾ ਧੁਰਾ ਮੰਨਣ ਵਾਲੀ ਪਾਰਟੀ ਇੰਨੀ ਜਲਦੀ ਆਪਣੇ ਹੀ ਲੋਕਾਂ ਵਿਰੁੱਧ ਅੱਖਾਂ ਬੰਦ ਕਰ ਸਕਦੀ ਹੈ।

ਅਨੁਸੂਚਿਤ ਜਨਜਾਤੀਆਂ ਸੋਧ ਬਿੱਲ ਦਾ ਸੰਤ ਸੀਚੇਵਾਲ ਨੇ ਕੀਤਾ ਸਮਰੱਥਨ

ਜਲ, ਜੰਗਲ ਤੇ ਜ਼ਮੀਨ ਬਚਾਉਣ ਵਾਲੇ ਲੋਕਾਂ ਤੱਕ ਪਹੁੰਚਣ ਕੇਂਦਰ ਸਰਕਾਰ ਦੀਆਂ ਸਹੂਲਤਾਂ
ਪੰਜਾਬੀ ਖ਼ਬਰਸਾਰ ਬਿਉਰੋ
ਨਵੀਂ ਦਿੱਲੀ, 23 ਦਸੰਬਰ: ਰਾਜ ਸਭਾ ਵਿਚ ਪੇਸ਼ ਹੋਏ ਅਨੁਸੂਚਿਤ ਜਨਜਾਤੀਆਂ (ਚੌਥੀ ਸੋਧ) ਬਿੱਲ ਦੇ ਸਮਰਥਨ ਵਿੱਚ ਆਪਣੇ ਵਿਚਾਰ ਰੱਖਦੇ ਹੋਏ ਪੰਜਾਬ ਤੋਂ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਜਲ, ਜੰਗਲ ਤੇ ਜ਼ਮੀਨ ਨੂੰ ਬਚਾਉਣ ਲਈ ਲੱਗੇ ਹੋਏ ਲੋਕਾਂ ਦੇ ਲਈ ਲਿਆਂਦੇ ਗਏ ਰਾਖਵੇਂ ਕਰਨ ਦੀ ਉਹ ਹਮਾਇਤ ਕਰਦੇ ਹਨ। ਸੰਤ ਸੀਚੇਵਾਲ ਨੇ ਸੋਧ ਬਿੱਲ ਪੇਸ਼ ਕਰਨ ਵਾਲੇ ਕੇਂਦਰੀ ਮੰਤਰੀ ਅਰਜੁਨ ਮੁੰਡਾ ਦਾ ਧੰਨਵਾਦ ਕਰਦਿਆ ਕਿਹਾ ਕਿ ਇਹ ਬਿੱਲ ਉਨ੍ਹਾਂ ਲੋਕਾਂ ਲਈ ਲੈ ਕੇ ਆਏ ਹਨ ਜਿਹਨਾਂ ਨੂੰ ਅੱਜ ਤੱਕ ਸਮਾਜ ਵਿੱਚ ਸਿਰਫ ਨੀਵੀਆਂ ਨਜ਼ਰ ਨਾਲ ਦੇਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਬਿੱਲ ਨਾਲ ਕਰਨਾਟਕਾ ਦੇ ਕਬਾਇਲੀ ਇਲਾਕਿਆਂ ਵਿੱਚ ਰਹਿਣ ਵਾਲੀਆਂ ਅਨੁਸੂਚਿਤ ਜਨਜਾਤੀਆਂ ਨੂੰ ਰਾਖਵਾਕਰਨ ਦਾ ਲਾਭ ਮਿਲੇਗਾ।ਉਨ੍ਹਾਂ ਕਿਹਾ ਕਿ ਅੱਜ ਜਦੋਂ ਅਸੀਂ ਵਿਿਗਆਨਿਕ ਯੁੱਗ ਵਿੱਚ ਵੀ ਪਹੁੰਚ ਗਏ ਤਦ ਵੀ ਆਪਣੇ ਅੰਦਰੋਂ ਜਾਤਾਂ ਪਾਤਾਂ ਤੇ ਹੀਣ ਭਾਵਨਾ ਦੇ ਭੇਦ ਭਾਵ ਨੂੰ ਨਹੀ ਖਤਮ ਕਰ ਸਕੇ। ਉਨ੍ਹਾਂ ਕਿਹਾ ਕਿ 7 ਦਹਾਕਿਆਂ ਦੇ ਬੀਤ ਜਾਣ ਦੇ ਬਾਵਜੂਦ ਵੀ ਗਰੀਬੀ ਨਜ਼ਰ ਆ ਰਹੀ ਕਿਉਂਕਿ ਇਹਨਾਂ ਲੋਕਾਂ ਨੂੰ ਸਦੀਆਂ ਤੋਂ ਅਣਗੋਲਿਆ ਗਿਆ ਹੈ। ਸੰਤ ਸੀਚੇਵਾਲ ਨੇ ਸਿਸਟਮ ‘ਤੇ ਤਿੱਖੀ ਚੋਟ ਕਰਦਿਆ ਕਿਹਾ ਕਿ ਸਿਸਟਮ ਵੱਲੋਂ ਇੰਨ੍ਹਾਂ ਦੱਬੇ ਕੁਚਲੇ ਲੋਕਾਂ ਨੂੰ ਸਿਰਫ ਇੱਕ ਵੋਟ ਬੈਂਕ ਦਾ ਹਿੱਸਾ ਹੀ ਮੰਨਿਆ ਗਿਆ ਹੈ।ਸੰਤ ਸੀਚੇਵਾਲ ਨੇ ਮੰਗ ਕੀਤੀ ਕਿ ਇਸ ਬਿੱਲ ਨਾਲ ਇਹਨਾਂ ਲੋਕਾਂ ਨੂੰ ਸਮਾਜ ਵਿਚ ਬਣਦਾ ਸਨਮਾਨ ਮਿਲਣਾ ਚਾਹੀਦਾ ਹੈ ਤੇ ਉਨ੍ਹਾਂ ਦੇ ਬੱਚਿਆਂ ਨੂੰ ਸਿੱਖਿਆ ਅਤੇ ਰੋਜ਼ਗਾਰ ਦੇਣ ਦੀ ਪਹਿਲ ਦਿੱਤੀ ਜਾਵੇ, ਕਿਉਂਕਿ ਇਹ ਲੋਕ ਨਾ ਤਾਂ ਅੰਦੋਲਨ ਕਰਦੇ ਹਨ ਤੇ ਨਾ ਹੀ ਰੋਸ ਜ਼ਾਹਿਰ ਕਰਦੇ ਹਨ ਕਿਉਂਕਿ ਇਹ ਆਪਣੇ ਪਰਿਵਾਰ ਸਮੇਤ ਉਸੇ ਵਿਚ ਖੁਸ਼ ਹਨ ਜੋ ਇਹਨਾਂ ਨੂੰ ਕੁਦਰਤ ਦਿੰਦੀ ਹੈ ਤੇ ਇਹੀ ਲੋਕ ਕੁਦਰਤ ਦੇ ਸਭ ਤੋਂ ਨੇੜੇ ਰਹਿੰਦੇ ਹਨ ਤੇ ਕੁਦਰਤ ਦਾ ਪੂਰਾ ਸਤਿਕਾਰ ਵੀ ਕਰਦੇ ਹਨ। ਸੰਤ ਸੀਚੇਵਾਲ ਨੇ ਕਿਹਾ ਕਿ ਗਰੀਬ ਲੋਕ ਇਮਾਨਦਾਰ ਤੇ ਕਿਰਤ ਕਰਨ ਵਾਲੇ ਹੁੰਦੇ ਹਨ। ਪਰ ਅੱਜ ਤੱਕ ਇਹਨਾਂ ਲੋਕਾਂ ਦਾ ਹਮੇਸ਼ਾ ਹੀ ਪੈਸੇੇ, ਬਹੁਬਲ ਅਤੇ ਰਾਜਨੀਤੀ ਨਾਲ ਇੰਨ੍ਹਾਂ ਦਾ ਸ਼ੋਸ਼ਣ ਹੁੰਦਾ ਰਿਹਾ ਹੈ। ਸੰਤ ਸੀਚੇਵਾਲ ਨੇ ਗੁਰਬਾਣੀ ਦੇ ਹਵਾਲਿਆਂ ਨਾਲ ਕਿਹਾ ਕਿ ਇੰਨ੍ਹਾਂ ਲੋਕਾਂ ਨੂੰ ਬਣਦਾ ਸਤਿਕਾਰ ਦਿੱਤਾ ਜਾਵੇ ਜਿਵੇਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਿਧਾਂਤ ਬਰਾਬਰੀ ਦਾ ਹੱਕ ਦਿੰਦਾ ਹੈ।ਸੰਤ ਸੀਚੇਵਾਲ ਨੇ ਕਿਹਾ ਕਿ ਉਹ ਆਸ ਕਰਦੇ ਹਨ ਕਿ ਇਹ ਕਾਨੂੰਨ ਜਿਹਨਾਂ ਲਈ ਬਣਾਏ ਜਾ ਰਹੇ ਹਨ ਉਹਨਾਂ ਤੱਕ ਜ਼ਰੂਰ ਪਹੁੰਚਣਗੇ ਅਤੇ ਸਿਹਤ ਤੇ ਸਿੱਖਿਆ ਸਹੂਲਤਾਂ ਵਿਚ ਉਹ ਵੀ ਸਭ ਦੇ ਨਾਲ ਰਲਣਗੇ। ਜੇਕਰ ਉਹਨਾਂ ਨੂੰ ਕੁੱਲੀ ਗੁੱਲੀ ਤੇ ਜੁੁੱਲੀ ਮਿਲੇਗੀ ਤਾਂ ਹੀ ਇਹ ਕਾਨੂੰਨ ਬਣਾਉਣ ਦਾ ਫਾਇਦਾ ਹੈ। ਦੇਸ਼ ਵਿੱਚੋਂ ਗਰੀਬੀ ਉਸ ਵੇਲੇ ਹੀ ਖਤਮ ਹੋਵੇਗੀ ਜਿਸ ਦਿਨ ਹਕੀਕਤ ਵਿੱਚ ਇੰਨ੍ਹਾਂ ਲੋਕਾਂ ਨੂੰ ਸਹੂਲਤਾਂ ਮਿਲਣ ਲੱਗ ਪੈਣਗੀਆਂ।

ਆਪ ਦੇ ਮੰਤਰੀ ਵਲੋਂ ਜ਼ੀਰਾ ਧਰਨੇ ਨੂੰ ‘ਨਾਜਾਇਜ਼’ ਕਹਿਣਾ ਬਹੁਤ ਮੰਦਭਾਗੀ ਗੱਲ ਹੈ – ਬਲਬੀਰ ਸਿੱਧੂ

0

ਪੰਜਾਬੀ ਖ਼ਬਰਸਾਰ ਬਿਉਰੋ
ਐਸ ਏ ਐਸ ਨਗਰ, 23 ਦਸੰਬਰ – ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਤੇ ਕਟਾਕ੍ਸ਼਼੍ ਕਰਦਿਆਂ ਕਿਹਾ ਕਿ ਆਪ ਦੇ ਮੰਤਰੀ ਵਲੋਂ ਜ਼ੀਰਾ ਧਰਨੇ ਨੂੰ ‘ਨਾਜਾਇਜ਼’ ਕਹਿਣਾ ਬਹੁਤ ਮੰਦਭਾਗੀ ਗੱਲ ਹੈ। ਸਿੱਧੂ ਨੇ ਕਿਹਾ ਕਿ ਸਾਫ਼ ਪਾਣੀ ਅਤੇ ਸੈਨੀਟੇਸ਼ਨ ਦਾ ਅਧਿਕਾਰ 2030 ਤੱਕ ਹਾਸਲ ਕੀਤੇ ਜਾਣ ਵਾਲੇ ਵਿਕਾਸ ਟੀਚੇ ਦੇ ਪ੍ਰਮੁੱਖ ਟੀਚਿਆਂ ਵਿੱਚੋਂ ਇੱਕ ਹੈ।ਪ੍ਰਦਰਸ਼ਨਕਾਰੀਆਂ ਦੀ ਉਨ੍ਹਾਂ ਦੇ ਘਰਾਂ ਵਿੱਚ ਸਾਫ਼ ਪਾਣੀ ਯਕੀਨੀ ਬਣਾਉਣ ਦੀ ਮੰਗ ਜਾਇਜ਼ ਹੈ ਪਰ ਸਰਕਾਰ ਦਾ ਮੰਨਣਾ ਹੈ ਕਿ ਇਹ ਵਿਰੋਧ ਗੈਰ-ਕਾਨੂੰਨੀ ਹੈ ਜੋ ਕਿ ਬਹੁਤ ਹੀ ਨਿਰਾਸ਼ਜਨਕ ਗੱਲ ਹੈ।ਪ੍ਰਦਰਸ਼ਨਕਾਰੀਆਂ ਨੇ ਦੋਸ਼ ਲੱਗਿਆ ਕਿ ਜੇਕਰ ਉਹ ਧਰਨਾ ਖਤਮ ਨਹੀਂ ਕਰਨਗੇ ਤਾਂ ਉਨ੍ਹਾਂ ਦੀ ਜਾਨ-ਮਾਲ ਨੂੰ ਖਤਰਾ ਹੈ। ਸਿੱਧੂ ਨੇ ਅੱਗੇ ਕਿਹਾ ਕਿ ਸਰਕਾਰ ਇਸ ਗੱਲ ਨੂੰ ਜਾਇਜ਼ ਠਹਿਰਾ ਰਹੀ ਹੈ ਕਿ ਅਜਿਹੇ ਉਦਯੋਗਾਂ ਦੇ ਬੰਦ ਹੋਣ ਨਾਲ ਸੂਬੇ ਦੀ ਆਮਦਨ ਪ੍ਰਭਾਵਿਤ ਹੋਵੇਗੀ।ਉਨ੍ਹਾਂ ਕਿਹਾ ਜੇ ਸਰਕਾਰ ਆਰਥਕ ਸਥਿਤੀ ਨੂੰ ਸੁਧਾਰਨ ਲਈ ਇੰਨੀ ਚਿੰਤਤ ਹੈ ਤਾਂ ਵਿਦੇਸ਼ੀ ਦੌਰਿਆਂ ਦੌਰਾਨ ਕਿਸੇ ਵੀ ਨਿਵੇਸ਼ਕ ਨੂੰ ਲੁਭਾਉਣ ਵਿੱਚ ਕਿਉਂ ਅਸਫਲ ਰਹੀ। ਇਸ ਤੋਂ ਇਲਾਵਾ ਸਰਕਾਰ ਅਜੇ ਤੱਕ ਪੰਜਾਬ ਵਿੱਚ ਕੋਈ ਵੀ ਘਰੇਲੂ ਨਿਵੇਸ਼ਕ ਨਹੀਂ ਲਿਆ ਸਕੀ। ਜੌ ਕਿ ਦਰਸਾਉਂਦਾ ਹੈ ਸਰਕਾਰ ਕੋਲ ਨਿਵੇਸ਼ਕਾਂ ਨੂੰ ਲਿਆਉਣ ਦੀ ਕੋਈ ਠੋਸ ਨੀਤੀ ਨਹੀਂ ਹੈ।ਸਿੱਧੂ ਨੇ ਕਿਹਾ ਜੇਕਰ ਸਰਕਾਰ ਸੂਬੇ ਦੀ ਉਦਯੋਗਿਕ ਵਿੱਤੀ ਆਮਦਨ ਨੂੰ ਲੈ ਕੇ ਇੰਨੇ ਹੀ ਚਿੰਤਤ ਹਨ ਤਾਂ ਪਹਿਲਾਂ ਉਹ ਸੂਬੇ ਵਿੱਚ ਅਮਨ ਅਤੇ ਸ਼ਾਂਤੀ ਨੂੰ ਬਹਾਲ ਕਰਨ। ਸਿੱਧੂ ਨੇ ਸਰਕਾਰ ਨੂੰ ਸਵਾਲ ਕੀਤਾ ਕਿ ਇਕ ਦਿਨ ਪਹਿਲਾ ਜਦੋਂ ਪ੍ਰਦਰਸ਼ਨਕਾਰੀਆਂ ਨਾਲ ਗਲਬਾਤ ਕਰਨ ਲਈ ਮੀਟਿੰਗ ਤੈਅ ਸੀ ਤਾਂ ਪ੍ਰਦਰਸ਼ਨ ਕਾਰੀਆ ਤੇ ਲਾਠੀਚਾਰਜ ਕਰਵਾਉਂਣ ਦੀ ਕੀ ਲੋਂੜ ਪੈ ਗਈ ਸੀ। ਜਦ ਕਿ ਪ੍ਰਦਰਸ਼ਨ ਸ਼ਾਂਤੀਪੂਰਨ ਢੰਗ ਨਾਲ ਚੱਲ ਰਿਹਾ ਸੀ।
ਅੱਗੇ ਸਿਧੂ ਨੇ ਪੁੱਛਿਆ ਕਿ ਹਾਈ ਕੋਰਟ ਦੇ ਪੰਜਾਬ ਸਰਕਾਰ ਤੇ ਲਾਏ 20 ਕਰੋੜ ਦੇ ਜੁਰਮਾਨਾ ਨੂੰ ਜਮਾਂ ਕਰਾਉਣ ਦੀ ਇੰਨੀ ਕਾਹਲੀ ਕਿਉਂ ਮਚਾਈ ਗਈ ਜਦਕਿ ਇਹ ਮਾਮਲਾ ਉਚਲੀ ਅਦਾਲਤ ਵਿੱਚ ਰੀਵਿਊ ਲਈ ਦਿੱਤਾ ਜਾ ਸਕਦਾ ਸੀ। ਇਸ ਤੋਂ ਪਹਿਲਾਂ ਮੁਲਾਜ਼ਮਾਂ ਅਤੇ ਕਿਸਾਨਾਂ ਦੇ ਹੱਕ ਵਿੱਚ ਦਿੱਤੇ ਅਦਾਲਤਾਂ ਵਲੋਂ ਫੈਸਲਿਆਂ ਤੇ ਅਜੇ ਤਕ ਕੋਈ ਪ੍ਰਵਾਨਗੀ ਨਹੀਂ ਕੀਤੀ ਗਈ ਜੌ ਕਿ ਪੰਜਾਬ ਸਰਕਾਰ ਦੇ ਮਨਸੂਬਿਆਂ ਤੇ ਸਵਾਲ ਚੁੱਕਦਾ ਹੈ। ਇਸ ਤੋਂ ਪਤਾ ਚਲਦਾ ਹੈ ਕਿ ਪੰਜਾਬ ਸਰਕਾਰ ਦਾ ਵੱਡੇ-ਵੱਡੇ ਸਨਅਤਕਾਰਾਂ ਨਾਲ ਡੂੰਘੀ ਗੱਲ ਬਾਤ ਹੈ ਅਤੇ ਆਮ ਲੋਕਾਂ ਦੀ ਆਪ ਦੇ ਰਾਜ ਵਿੱਚ ਕੋਈ ਸੁਣਵਾਈ ਨਹੀਂ।ਸਿੱਧੂ ਨੇ ਯਾਦ ਕਰਾਇਆ ਕਿ ਆਪ ਪਾਰਟੀ ਖੁਦ ਪ੍ਰਦਰਸ਼ਨ ਅਤੇ ਅੰਦੋਲਨਾਂ ਤੋਂ ਹੋਂਦ ਵਿੱਚ ਆਈ ਹੈ। ਕੇਜਰੀਵਾਲ ਅਤੇ ਆਪ ਪਾਰਟੀ ਆਪਣੀਆਂ ਜੜ੍ਹਾਂ ਨੂੰ ਭੁੱਲ ਗਈ ਹੈ। ਸਿੱਧੂ ਨੇ ਅੱਗੇ ਕਿਹਾ ਕਿ ਉਹ ਸੱਤਾ ਭੋਗਣ ਵਿੱਚ ਇੰਨੇ ਮਸ਼ਰੂਫ ਹੋ ਗਏ ਹਨ ਕਿ ਉਹ ਅਜਿਹੇ ਸ਼ਾਂਤੀਮਈ ਪ੍ਰਦਰਸ਼ਨਾਂ ਤੋਂ ਡਰੇ ਹੋਏ ਹਨ।ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪ੍ਰਦਰਸ਼ਨਕਾਰੀਆਂ ਦੇ ਸਾਰੇ ਸ਼ੰਕਿਆਂ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿਉਂਕਿ ਉਹ ਸਾਰੇ ਆਪਣੇ ਪਰਿਵਾਰ ਦੀ ਸਿਹਤ ਲਈ ਫ਼ਿਕਰਮੰਦ ਹਨ। ਸਰਕਾਰ ਨੇ ਇਸ ਮਾਮਲੇ ਨੂੰ ਹੱਲ ਕਰਨ ਲਈ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਜਦੋਂ ਇਹ ਮਾਮਲਾ ਮੀਡੀਆ ਦੇ ਧਿਆਨ ਵਿੱਚ ਆਇਆ। ਨਹੀਂ ਤਾਂ ਅੱਜ ਤੱਕ ਕਿਸੇ ਨੇ ਵੀ ਉਨ੍ਹਾਂ ਦੀਆਂ ਬੇਨਤੀਆਂ ਵੱਲ ਧਿਆਨ ਵੀ ਨਹੀਂ ਦੇਣਾ ਸੀ।

ਪੰਜਾਬ ‘ਚ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਜਲਦ ਫਾਸਟ ਟ੍ਰੈਕ ਅਦਾਲਤਾਂ ਬਣਾਈਆਂ ਜਾਣਗੀਆਂ: ਕੁਲਦੀਪ ਸਿੰਘ ਧਾਲੀਵਾਲ

0

ਕੈਬਨਿਟ ਮੰਤਰੀ ਨੇ ਚਾਰ ਜ਼ਿਲ੍ਹਿਆਂ ਦੇ ਐਨ.ਆਰ.ਆਈ. ਦੀਆਂ ਸ਼ਿਕਾਇਤਾਂ ਸੁਣੀਆਂ, ਸਬੰਧਤ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਨਿਪਟਾਰਾ ਕਰਨ ਦੇ ਦਿੱਤੇ ਨਿਰਦੇਸ਼
ਪੰਜਾਬੀ ਖ਼ਬਰਸਾਰ ਬਿਉਰੋ
ਲੁਧਿਆਣਾ, 23 ਦਸੰਬਰ:ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਨੂੰ ਉਨ੍ਹਾਂ ਦੇ ਮਸਲਿਆਂ ਨੂੰ ਥੋੜ੍ਹੇ ਸਮੇਂ ਵਿੱਚ ਹੱਲ ਕਰਨ ਦੀ ਸਹੂਲਤ ਦੇਣ ਲਈ ਸੂਬੇ ਵਿੱਚ ਜਲਦ ਹੀ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਕੀਤੀ ਜਾਵੇਗੀ।ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਆਯੋਜਿਤ ਤੀਜੇ ਪੰਜਾਬੀ ਪ੍ਰਵਾਸੀ ਭਾਰਤੀ ਮਿਲਨੀ਼ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਅਜਿਹੀਆਂ ਮਿਲਣੀਆਂ ਦੀ ਪਹਿਲਕਦਮੀ ਕਰਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਇਸ ਉਪਰਾਲੇ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ।ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਇਹ ਅਦਾਲਤਾਂ ਪ੍ਰਵਾਸੀ ਭਾਰਤੀਆਂ (ਐਨ.ਆਰ.ਆਈ.) ਦੇ ਸਿਵਲ ਕੇਸਾਂ ਨਾਲ ਸਬੰਧਤ ਮੁੱਦਿਆਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਸਮਰਪਿਤ ਹੋ ਕੇ ਕੰਮ ਕਰਨਗੀਆਂ। ਸ. ਧਾਲੀਵਾਲ ਨੇ ਕਿਹਾ, ”ਮੈਂ ਇਸ ਸਬੰਧ ਵਿੱਚ ਪਹਿਲਾਂ ਹੀ ਮੁੱਖ ਮੰਤਰੀ ਨਾਲ ਗੱਲ ਕਰ ਚੁੱਕਾ ਹਾਂਂ ਅਤੇ ਕਿਹਾ ਕਿ ਪ੍ਰਵਾਸੀ ਭਾਰਤੀਆਂ ਦੇ ਸਿਵਲ ਕੇਸਾਂ ਦੇ ਨਿਪਟਾਰੇ ਲਈ ਅਦਾਲਤਾਂ ਦੀ ਸਥਾਪਨਾ ਲਈ ਜਲਦ ਹੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੀ ਕੀਮਤੀ ਊਰਜ਼ਾ, ਸਮਾਂ ਅਤੇ ਪੈਸਾ ਬਚਾਇਆ ਜਾ ਸਕੇ।ਮਿਲਣੀ ਪਹਿਲਕਦਮੀ ਪ੍ਰਤੀ ਪ੍ਰਵਾਸੀ ਪੰਜਾਬੀਆਂ ਦੇ ਭਰਵੇਂ ਹੁੰਗਾਰੇ ‘ਤੇ ਤਸੱਲੀ ਪ੍ਰਗਟ ਕਰਦਿਆਂ ਸ. ਧਾਲੀਵਾਲ ਨੇ ਕਿਹਾ ਕਿ ਪ੍ਰਵਾਸੀ ਭਾਰਤੀਆਂ ਨੂੰ ਸੂਬੇ ਦੀ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਇਆ ਜਾਵੇਗਾ। ਉਨ੍ਹਾਂ ਪ੍ਰਵਾਸੀ ਪੰਜਾਬੀਆਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਿਆਂ ਵਿੱਚ ਨੋਡਲ ਅਫ਼ਸਰ ਤਾਇਨਾਤ ਕੀਤੇ ਜਾ ਰਹੇ ਹਨ, ਜੋ ਪ੍ਰਵਾਸੀ ਭਾਰਤੀਆਂ ਦੇ ਮਸਲੇ ਬਿਨ੍ਹਾਂ ਕਿਸੇ ਦੇਰੀ ਦੇ ਜਲਦ ਤੋਂ ਜਲਦ ਨਿਪਟਾਉਣਗੇ।
ਸਿਵਲ ਅਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਜ਼ਿਲ੍ਹਾ ਲੁਧਿਆਣਾ, ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਦੇ ਪ੍ਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹਦਾਇਤ ਕੀਤੀ ਕਿ ਇਨ੍ਹਾਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।ਪ੍ਰਵਾਸੀ ਪੰਜਾਬੀਆਂ ਨਾਲ ਮੀਟਿੰਗ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਪ੍ਰਵਾਸੀ ਪੰਜਾਬੀਆਂ ਦੀ ਸਹੂਲਤ ਲਈ ਜ਼ਿਲ੍ਹਾ ਵਾਰ ਕਾਊਂਟਰ ਸਥਾਪਿਤ ਕੀਤੇ ਗਏ, ਜਿੱਥੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਸਨ। ਅੱਜ ਦੇ ਸਮਾਗਮ ਦੌਰਾਨ ਕੁੱਲ 170 ਕੇਸਾਂ ਦੀ ਸੁਣਵਾਈ ਹੋਈ।ਕੈਬਨਿਟ ਮੰਤਰੀ ਨੇ ਪ੍ਰਵਾਸੀ ਭਾਰਤੀਆਂ ਨੂੰ ਇਨ੍ਹਾਂ ਮੀਟਿੰਗਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਅਗਲੇਰੀ ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ 26 ਦਸੰਬਰ ਨੂੰ ਮੋਗਾ ਅਤੇ 30 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ ਜਿਸ ਲਈ ਪ੍ਰਵਾਸੀ ਭਾਰਤੀ ਪੰਜਾਬ ਸਰਕਾਰ ਦੇ ਪੋਰਟਲ https://eservices. .punjab.gov.in ਜਾਂ ਮੌਕੇ ‘ਤੇ ਹੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।ਇਸ ਮੌਕੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਰਜਿੰਦਰਪਾਲ ਕੌਰ ਛੀਨਾ, ਹਾਕਮ ਸਿੰਘ ਠੇਕੇਦਾਰ, ਮਦਨ ਲਾਲ ਬੱਗਾ, ਮੁਹੰਮਦ ਜਮੀਲ ਉਰ ਰਹਿਮਾਨ, ਕੁਲਵੰਤ ਸਿੰਘ ਸਿੱਧੂ, ਪ੍ਰਵਾਸੀ ਭਾਰਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਜੇ. ਬਾਲਾਮੁਰੂਗਨ, ਏ.ਡੀ.ਜੀ.ਪੀ. (ਐਨ.ਆਰ.ਆਈ.) ਪ੍ਰਵੀਨ ਕੁਮਾਰ ਸਿਨਹਾ, ਵਿਸ਼ੇਸ਼ ਸਕੱਤਰ (ਐਨ.ਆਰ.ਆਈ. ਮਾਮਲੇ) ਕੰਵਲਪ੍ਰੀਤ ਕੌਰ ਬਰਾੜ, ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਡਿਪਟੀ ਕਮਿਸ਼ਨਰ ਬਰਨਾਲਾ ਪੁਨਮਦੀਪ ਕੌਰ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੇ.ਐਨ.ਐਸ. ਕੰਗ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਜੀ 20 ਦੀਆਂ ਤਿਆਰੀਆਂ ਨੂੰ ਲੈ ਕੇ ਡਾ.ਨਿੱਜਰ ਨੇ ਕੀਤੀ ਹਵਾਈ ਅੱਡਾ ਅਤੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ

0

ਸ਼ਹਿਰ ਅਤੇ ਹਵਾਈ ਅੱਡੇ ਦੀ ਸਾਫ਼-ਸਫਾਈ ਲਈ ਦਿੱਤੀਆਂ ਹਦਾਇਤਾਂ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 23 ਦਸੰਬਰ:ਸਥਾਨਕ ਸਰਕਾਰਾਂ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਮਾਰਚ 2023 ਵਿੱਚ ਹੋਣ ਵਾਲੇ ਜੀ-20 ਸੰਮੇਲਨ ਜੋ ਕਿ ਅੰਮ੍ਰਿਤਸਰ ਵਿੱਚ ਕਰਵਾਇਆ ਜਾਣਾ ਹੈ ਦੀ ਮਹਿਮਾਨ ਨਿਵਾਜੀ ਨੂੰ ਲੈ ਕੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅਤੇ ਅੰਮ੍ਰਿਤਸਰ ਜਿਲ੍ਹਾ ਪ੍ਰਸਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮੇਅਰ ਸ ਕਰਮਜੀਤ ਸਿੰਘ ਰਿੰਟੂ, ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ , ਕਮਿਸ਼ਨਰ ਪੁਲਿਸ ਸ: ਜਸਕਰਨ ਸਿੰਘ, ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਸੰਦੀਪ ਰਿਸ਼ੀ ਅਤੇ ਡਾਇਰੈਕਟਰ ਹਵਾਈ ਅੱਡਾ ਸ੍ਰੀ ਵਿਪਨ ਸੇਠ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਡਾ: ਨਿੱਜਰ ਨੇ ਕਿਹਾ ਕਿ ਜੀ-20 ਸੰਮੇਲਨ ਵਿੱਚ ਵੱਖ-ਵੱਖ ਦੇਸ਼ਾਂ ਤੋਂ ਆਉਣ ਵਾਲੇ ਨੇਤਾਵਾਂ ਅਤੇ ਅਧਿਕਾਰੀਆਂ ਦੇ ਮਹਿਮਾਨ ਨਿਵਾਜੀ ਵਿੱਚ ਕੋਈ ਕਸਰ ਨਹੀਂ ਰਹਿਣੀ ਚਾਹੀਦੀ। ਉਨਾਂ ਕਿਹਾ ਕਿ ਮੁੱਖ ਮੰਤਰੀ ਮੁੱਖ ਮੰਤਰੀ ਭਗਵੰਤ ਮਾਨ ਇਸ ਮੁੱਦੇ ਉੱਤੇ ਨਿੱਜੀ ਦਿਲਚਸਪੀ ਲੈ ਰਹੇ ਹਨ ਅਤੇ ਕਈ ਮੀਟਿੰਗਾਂ ਇਸ ਬਾਬਤ ਕਰ ਚੁੱਕੇ ਹਨ। ਉਨਾਂ ਕਿਹਾ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਲੈ ਕੇ ਸਾਰੇ ਸ਼ਹਿਰ ਨੂੰ ਜਾਂਦੀਆਂ ਮੁੱਖ ਸੜ੍ਹਕਾਂ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ ਅਤੇ ਇਨ੍ਹਾਂ ਰਸਤਿਆਂ ਉੱਤੇ ਲਾਈਟਾਂ ਅਤੇ ਲੈਂਡਸਕੇਪਿੰਗ ਵੀ ਯਕੀਨੀ ਬਣਾਈ ਜਾਵੇ। ਉਨਾਂ ਕਿਹਾ ਕਿ ਹਵਾਈ ਅੱਡੇ ਵਿੱਚ ਮਹਿਮਾਨਾਂ ਦਾ ਸਵਾਗਤ ਪੰਜਾਬੀ ਪ੍ਰਹੁਣਚਾਰੀ ਅਨੁਸਾਰ ਗਰਮਜੋਸ਼ੀ ਨਾਲ ਕੀਤਾ ਜਾਵੇ ਅਤੇ ਇਸ ਲਈ ਪੰਜਾਬ ਦੀ ਸੱਭਿਅਤਾ ਅਤੇ ਸੱਭਿਆਚਾਰ ਨੂੰ ਵਿਸ਼ੇਸ਼ ਸਥਾਨ ਦਿੱਤਾ ਜਾਵੇ।ਇਸ ਤੋਂ ਬਾਅਦ ਉਨ੍ਹਾਂ ਨੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਆਉਣ ਵਾਲੀ ਮੁੱਖ ਸੜ੍ਹਕ ਦਾ ਸਬੰਧਤ ਅਧਿਕਾਰੀਆਂ ਨਾਲ ਦੌਰਾ ਕੀਤਾ ਅਤੇ ਜਿੱਥੇ ਕਿਧਰੇ ਵੀ ਕੰਮ ਕਰਵਾਏ ਜਾਣੇ ਹਨ ਦੀਆਂ ਹਦਾਇਤਾਂ ਕੀਤੀਆਂ।

ਡੀਜੀਪੀ ਦੀਆਂ ਹਿਦਾਇਤਾਂ ’ਤੇ ਬਠਿੰਡਾ ਪੁਲਿਸ ਨੇ ਚਲਾਈ ਤਲਾਸੀ ਮੁਹਿੰਮ

0

ਐਸ.ਐਸ.ਪੀ ਨੇ ਖ਼ੁਦ ਰੇਲਵੇ ਸਟੇਸ਼ਨ ਤੇ ਬੱਸ ਸਟੈਂਡ ਵਰਗੀਆਂ ਥਾਵਾਂ ਦਾ ਕੀਤਾ ਦੌਰਾ
ਸੁਖਜਿੰਦਰ ਮਾਨ
ਬਠਿੰਡਾ, 23 ਦਸੰਬਰ: ਗੈਰ-ਸਮਾਜੀ ਅਨਸਰਾਂ ਵਿਰੁਧ ਕਾਰਵਾਈ ਕਰਨ ਦੇ ਮਕਸਦ ਨਾਲ ਅੱਜ ਬਠਿੰਡਾ ਪੁਲਿਸ ਵਲੋਂ ਜਨਤਕ ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਐਸ.ਐਸ.ਪੀ ਜੇ.ਇਲਨਚੇਲੀਅਨ ਨੇ ਇਸ ਮੁਹਿੰਮ ਦਾ ਦੌਰਾ ਕਰਦਿਆਂ ਰੇਲਵੇ ਸਟੇਸ਼ਨ ਅਤੇ ਹੋਰ ਥਾਵਾਂ ’ਤੇ ਚੈਕਿੰਗ ਕੀਤੀ। ਡੀਜੀਪੀ ਦੀਆਂ ਹਿਦਾਇਤਾਂ ’ਤੇ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੀ ਇਸ ਮੁਹਿੰਮ ਵਿਚ ਪੁਲਿਸ ਦੀ ਵੱਡੀ ਨਫ਼ਰੀ ਤੈਨਾਤ ਕੀਤੀ ਹੋਈ ਸੀ। ਇਸ ਦੌਰਾਨ ਰੇਲਵੇ ਸਟੇਸ਼ਨ, ਬੱਸ ਅੱਡਿਆਂ ਤੋਂ ਇਲਾਵਾ ਮੁੱਖ ਬਜ਼ਾਰਾਂ ਅਤੇ ਹੋਰ ਜਨਤਕ ਥਾਵਾਂ ’ਤੇ ਨਾਕਾਬੰਦੀ ਕਰਕੇ ਤਲਾਸੀ ਮੁਹਿੰਮ ਚਲਾਈ ਗਈ ਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ। ਇਸ ਮੁਹਿੰਮ ਵਿਚ ਪੁਲਿਸ ਦਾ ਡਾਗ ਸੁਕਾਇਡ ਤੇ ਬੰਬ ਵਿਰੋਧੀ ਦਸਤਾ ਵੀ ਸ਼ਾਮਲ ਰਿਹਾ। ਐਸ.ਐਸ.ਪੀ ਨੇ ਦਸਿਆ ਕਿ ਇਸ ਮੁਹਿੰਮ ਤਹਿਤ ਹਰੇਕ ਇਲਾਕੇ ਵਿਚ ਸਬੰਧਤ ਪੁਲਿਸ ਅਫ਼ਸਰਾਂ ਦੀ ਅਗਵਾਈ ਵਿਚ ਇਹ ਮੁਹਿੰਮ ਚਲਾਈ ਗਈ ਸੀ ਤਾਂ ਕਿ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਜਾ ਸਕੇ ਤੇ ਗੈਰ ਸਮਾਜੀ ਅਨਸਰਾਂ ਨੂੰ ਨੱਥ ਪਾਈ ਜਾ ਸਕੇ। ਉਨ੍ਹਾਂ ਇਹ ਵੀ ਦਸਿਆ ਕਿ ਆਉਣ ਵਾਲੇ ਦਿਨਾਂ ਵਿਚ ਕ੍ਰਿਸਮਿਸ ਅਤੇ ਨਵੇਂ ਸਾਲ ਵਰਗੇ ਮੌਕੇ ਆ ਰਹੇ ਹਨ, ਜਿਸ ਦੌਰਾਨ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਦੀ ਇਹ ਪਹਿਲ ਕਦਮੀ ਹੈ।

Our Visitor

1908346