Tuesday, May 19, 2026
Home Blog Page 2274

ਰਾਘਵ ਚੱਢਾ ਨੇ ਸੰਸਦ ਵਿੱਚ ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦੀ ਮੰਗ ਉਠਾਈ

ਕਿਹਾ- ਦੇਸ਼ ਦੇ ਸਾਰੇ ਸਕੂਲ ਸਿੱਖਿਆ ਬੋਰਡ ਦੇਸ਼ ਅਤੇ ਧਰਮ ਦੀ ਰੱਖਿਆ ਲਈ ਦਿੱਤੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਇਤਿਹਾਸ ਪੜ੍ਹਾਉਣ
ਰਾਘਵ ਚੱਢਾ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਸੌਂਪਿਆ ਮੰਗ ਪੱਤਰ
ਇਸ ਨਾਲ ਬੱਚਿਆਂ ਨੂੰ ਨਾ ਸਿਰਫ ਗੁਰੂ ਸਾਹਿਬ ਜੀ ਦੀ ਬਹਾਦਰੀ ਦੀ ਗਾਥਾ ਦਾ ਪਤਾ ਲੱਗੇਗਾ, ਸਗੋਂ ਉਹਨਾਂ ਵਿਚ ਦੇਸ਼ ਭਗਤੀ ਦੀ ਭਾਵਨਾ ਵੀ ਪੈਦਾ ਹੋਵੇਗੀ – ਰਾਘਵ ਚੱਢਾ
ਪੰਜਾਬੀ ਖ਼ਬਰਸਾਰ ਬਿਉਰੋ
ਨਵੀਂ ਦਿੱਲੀ, 23 ਦਸੰਬਰ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਵਿੱਚ ਹਰ ਸਾਲ ਸ਼ਹੀਦੀ ਹਫ਼ਤੇ ਦੌਰਾਨ ਸਿੱਖ ਧਰਮ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਉਨ੍ਹਾਂ ਦੀ ਮਾਤਾ, ਮਾਤਾ ਗੁਜਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦੀ ਮੰਗ ਕੀਤੀ। ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਇੱਕ ਮੰਗ ਪੱਤਰ ਸੌਂਪਿਆ। ਆਪਣੇ ਪੱਤਰ ਵਿੱਚ ਚੱਢਾ ਨੇ ਲਿਖਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਸੰਸਾਰ ਦੇ ਇਤਿਹਾਸ ਵਿੱਚ ਸਭ ਤੋਂ ਦਰਦਨਾਕ ਅਤੇ ਦਿਲ ਪਸੀਜ ਦੇਣ ਵਾਲੀ ਘਟਨਾ ਹੈ। ਇੱਕ ਪਾਸੇ ਇਹ ਘਟਨਾ ਜ਼ੁਲਮ ਦੀ ਘਿਣਾਉਣੀ ਤਸਵੀਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਜੁਝਾਰੂਪਣ, ਬਹਾਦਰੀ ਅਤੇ ਸਿੱਖੀ ਸਿਦਕ ਦੀ ਭਾਵਨਾ ਨੂੰ ਉਜਾਗਰ ਕਰਦੀ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਸ੍ਰੀ ਚਮਕੌਰ ਸਾਹਿਬ ਦੀ ਜੰਗ ਵਿੱਚ ਸ਼ਹੀਦ ਹੋਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਨੂੰ ਹਕੂਮਤ ਨੇ ਨੀਂਹਾਂ ਵਿੱਚ ਚਿਣ ਕੇ ਸ਼ਹੀਦ ਕਰ ਦਿੱਤਾ।
ਮੈਥਿਲੀ ਸ਼ਰਨ ਗੁਪਤ ਨੇ ਇਸ ਮਹਾਨ ਸ਼ਹਾਦਤ ਬਾਰੇ ਲਿਖਿਆ ਹੈ… ਜਿਸ ਕੁਲ ਜਾਤੀ ਦੇਸ਼ ਕੇ ਬੱਚੇ ਦੇ ਸਕਤੇ ਹੈਂ ਜੋ ਬਲਿਦਾਨ…
ਉਸ ਕਾ ਵਰਤਮਾਨ ਕੁਛ ਭੀ ਹੋ ਭਵਿਸ਼ਯ ਹੈ ਮਹਾਂ ਮਹਾਨ।
ਸਾਹਿਬਜ਼ਾਦਿਆਂ ਨੇ ਕੁਰਬਾਨੀਆਂ ਦੇ ਕੇ ਸਿੱਖ ਕੌਮ ਅਤੇ ਦੇਸ਼ ਦਾ ਨਾਮ ਉੱਚਾ ਕੀਤਾ। ਸਾਹਿਬਜ਼ਾਦਿਆਂ ’ਤੇ ਤਰ੍ਹਾਂ-ਤਰ੍ਹਾਂ ਦੇ ਜ਼ੁਲਮ ਕੀਤੇ ਗਏ ਅਤੇ ਉਨ੍ਹਾਂ ਨੂੰ ਤਸੀਹੇ ਦੇ ਕੇ ਸ਼ਹੀਦ ਕਰ ਦਿੱਤਾ ਗਿਆ। ਰਾਘਵ ਚੱਢਾ ਨੇ ਰਾਜ ਸਭਾ ਚੇਅਰਮੈਨ ਤੋਂ ਮੰਗ ਕੀਤੀ ਕਿ ਦੇਸ਼ ਦੇ ਸਾਰੇ ਸਕੂਲ ਸਿੱਖਿਆ ਬੋਰਡ ਬੱਚਿਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਚਾਰ ਸਾਹਿਬਜ਼ਾਦਿਆਂ ਵੱਲੋਂ ਦੇਸ਼ ਅਤੇ ਧਰਮ ਦੇ ਹਿੱਤ ’ਚ ਦਿੱਤੀ ਸ਼ਹਾਦਤ ਬਾਰੇ ਪੜ੍ਹਾਉਣ। ਇਸ ਨਾਲ ਬੱਚਿਆਂ ਨੂੰ ਨਾ ਸਿਰਫ ਗੁਰੂ ਸਾਹਿਬ ਜੀ ਦੀ ਬਹਾਦਰੀ ਦੀ ਗਾਥਾ ਦਾ ਪਤਾ ਲੱਗੇਗਾ, ਸਗੋਂ ਉਹਨਾਂ ਵਿਚ ਦੇਸ਼ ਭਗਤੀ ਦੀ ਭਾਵਨਾ ਵੀ ਪੈਦਾ ਹੋਵੇਗੀ।

ਪਾਵਰਕੌਮ ਦੇ ਚੇਅਰਮੈਨ ਦੇ ਕਾਰਜਕਾਲ ਚ ਵਾਧੇ ਦਾ ਵੱਖ ਵੱਖ ਜਥੇਬੰਦੀਆਂ ਵੱਲੋਂ ਭਰਵਾਂ ਸਵਾਗਤ

0

ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ,23 ਦਸੰਬਰ :– ਪੰਜਾਬ ਸਰਕਾਰ ਵੱਲੋਂ ਇੰਜਨੀਅਰ ਬਲਦੇਵ ਸਿੰਘ ਸਰਾਂ ਦੇ ਕਾਰਜਕਾਲ ਵਿੱਚ ਕੀਤੇ ਵਾਧੇ ਦੀ ਵੱਖ ਵੱਖ ਜਥੇਬੰਧੀਆਂ ਦੇ ਆਗੂਆਂ ਵੱਲੋਂ ਭਰਪੂਰ ਪ੍ਰਸ਼ੰਸਾ ਕੀਤੀ ਗਈ ਹੈ। ਜਿਸ ਵਿੱਚ ਗੁਰੂ ਨਾਨਕ ਦੇਵ ਥਰਮਲ ਪਲਾਂਟ ਇੰਪਲਾਈਜ਼ ਫੈਡਰੇਸ਼ਨ ਬਠਿੰਡਾ, ਇੰਪਲਾਈਜ਼ ਫੈਡਰੇਸ਼ਨ ਚਾਹਲ ਇਕਾਈ ਗੁਰੂ ਹਰਿ ਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ, ਪੀ ਐਸ ਪੀ ਸੀ ਐੱਲ ਪੈਨਸ਼ਨਰ ਐਸ਼ੋਸੀਏਸਨ ਥਰਮਲ ਬਠਿੰਡਾ , ਮਨਿਸਟਰੀਅਲ ਸਟਾਫ ਐਸ਼ੋਸੀਏਸਨ ਗੁਰੂ ਹਰਿ ਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ, ਪੰਜਾਬ ਹਿਤੈਸ਼ੀ ਸੱਥ ਦੇ ਆਗੂਆਂ ਇੰਜੀਨੀਅਰ ਦਰਸਨ ਸਿੰਘ ਲਾਲੇਆਣਾਂ, ਇੰਜੀਨੀਅਰ ਭੂਸਨ ਕੁਮਾਰ ਜਿੰਦਲ , (ਪੰਜਾਬ ਹਿਤੈਸ਼ੀ ਸੱਥ) ਥਰਮਲ ਫੈਡਰੇਸ਼ਨ ਦੇ ਪ੍ਰਧਾਨ ਗੁਰਸੇਵਕ ਸਿੰਘ ਸੰਧੂ, ਸੁੱਖਵਿੰਦਰ ਸਿੰਘ ਕਿਲੀ, ਬਲਜੀਤ ਸਿੰਘ ਬੋਦੀਵਾਲਾ ਰਾਜਿੰਦਰ ਸਿੰਘ ਨਿੰਮਾਂ,(ਫੈਡਰੇਸ਼ਨ ਚਾਹਲ) ਸਰਬਜੀਤ ਸਿੰਘ ਸਿੱਧੂ, ਦਰਸਨ ਸਿੰਘ ਬਹਿਮਣ ਦਿਵਾਨਾਂ, ਸੁਖਦੇਵ ਸਿੰਘ ਗਰੇਵਾਲ, ਰਾਜਪਾਲ ਸਿੰਘ, (ਮਨਿਸਟਰੀਅਲ ਸਟਾਫ) ਪੰਜਾਬ ਨੰਬਰਦਾਰਾ ਯੂਨੀਅਨ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਕਿਲੀ ਅਤੇ ਸਕੱਤਰ ਜਨਰਲ ਧਰਮਿੰਦਰ ਸਿੰਘ ਖੱਟੜਾ, ਇੰਜਨੀਅਰ ਮਨਜੀਤ ਸਿੰਘ ਧੰਜਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦਾ ਤਹਿ ਦਿੱਲੋਂ। ਧੰਨਵਾਦ ਕਰਦਿਆਂ ਸ਼੍ਰ. ਬਲਦੇਵ ਸਿੰਘ ਸਰਾਂ ਨੂੰ ਵਧਾਈ ਦਿੱਤੀ ਹੈ।
ਇੱਥੇ ਇਹ ਵੀ ਦੱਸਣਾਂ ਬਣਦਾ ਹੈ ਕਿ ਇੰਜੀਨੀਅਰ ਬਲਦੇਵ ਸਿੰਘ ਸਰਾਂ ਜਿੱਥੇ ਇੱਕ ਇਮਾਨਦਾਰ ਅਧਿਕਾਰੀ ਹਨ। ਉੱਥੇ ਬਹੁਤ ਵੱਡੇ ਟੈਕਨੋਕ੍ਰੇਟ, ਪ੍ਰਬੰਧਕ ਤੇ ਸਰਵੋਤਮ ਅਧਿਕਾਰੀ ਵਜੋਂ ਜਾਣੇਂ ਜਾਂਦੇ ਹਨ। ਇਹਨਾਂ ਵੱਲੋਂ ਪੀ. ਐਸ. ਪੀ.ਸੀ.ਐੱਲ ਵਿੱਚ ਬਹੁਤ ਵੱਡੇ ਪੱਧਰ ਤੇ ਸੁਧਾਰ ਵੀ ਕੀਤੇ ਹਨ। ਸਾਲ 2019 ਵਿੱਚ ਇੰਜਨੀਅਰ ਬਲਦੇਵ ਸਿੰਘ ਸਰਾਂ ਵੱਲੋਂ ਪੈਡੀ ਸ਼ੀਜਨ ਦੌਰਾਨ ਪੰਜਾਬ ਦੇ ਹਰ ਵਰਗ ਲਈ ਜਰੂਰਤ ਅਨੁਸਾਰ ਟਿਕਾਊ ਬਿਜਲੀ ਦੇ ਕੇ ਬਾਰਾਂ ਸੌ ਕਰੋੜ ਰੁਪੈ ਦੀ ਬਿਜਲੀ ਦੂਸਰੇ ਸੂਬਿਆਂ ਨੂੰ ਵੇਚ ਕੇ ਚਾਰ ਸੌ ਕਰੋੜ ਰੁਪੈ ਦਾ ਮੁਨਾਫਾ ਕਮਾਇਆ ਸੀ। ਇਹ ਪੀ.ਐਸ.ਪੀ.ਸੀ.ਐੱਲ. ਦੇ ਇਤਿਹਾਸ ਵਿੱਚ ਇੱਕ ਮੀਲ ਪੱਥਰ ਹੈ। ਇਸੇ ਤਰ੍ਹਾਂ ਪਿੱਛਲੇ ਸਾਲ ਪੰਜਾਬ ਦੇ ਖਪਤਕਾਰਾਂ ਨੂੰ 24 ਘੰਟੇ ਟਿਕਾਊ ਬਿਜਲੀ ਸਪਲਾਈ ਦੇ ਕੇ ਖਾਸ ਕਰਕੇ ਕਿਸਾਨ ਜਥੇਬੰਦੀਆਂ ਦੀ ਵਾਹ ਵਾਹ ਖੱਟੀ ਹੈ। ਬੀਤੇ ਵਰ੍ਹੇ ਕਿਸੇ ਵੀ ਕਿਸਾਨ ਜਥੇਬੰਦੀ ਵੱਲੋਂ ਪੈਡੀ ਸੀਜਨ ਦੌਰਾਨ ਬਿਜਲੀ ਦੀ ਮੰਗ ਜਾਂ ਕਿਸੇ ਤਰ੍ਹਾਂ ਦੀ ਕਿੱਲਤ ਨੂੰ ਲੈ ਕੇ ਸੂਬੇ ਵਿੱਚ ਕਿਸੇ ਵੀ ਡਵੀਜ਼ਨ, ਸਬ ਡਵੀਜ਼ਨ ਵਿੱਚ ਧਰਨਾਂ ਪ੍ਰਦਰਸ਼ਨ ਨਹੀਂ ਕੀਤਾ ਗਿਆ। ਸਰਾਂ ਦੀ ਕਿਸਾਨ ਜਥੇਬੰਦੀਆਂ ਵਿੱਚ ਵੀ ਚੰਗੀ ਛਵੀ ਹੈ। ਪਿੱਛਵਾੜਾ ਕੋਲ ਮਾਈਨ ਨੂੰ ਚਾਲੂ ਕਰਵਾਉਣ ਪਿੱਛੇ ਇੰਜਨੀਅਰ ਬਲਦੇਵ ਸਿੰਘ ਸਰਾਂ ਦੀ ਬਹੁਤ ਵੱਡੀ ਘਾਲਣਾਂ ਹੈ। ਪਿੱਛਵਾੜਾ ਕੋਲ ਮਾਈਨ ਚੱਲਣ ਨਾਲ ਪੰਜਾਬ ਸਰਕਾਰ ਨੂੰ ਛੇ ਸੌ ਕਰੋੜ ਰੁਪੈ ਪ੍ਰਤੀ ਸਾਲ ਵਿੱਤੀ ਲਾਭ ਹੋਵੇਗਾ। ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਖਪਤਕਾਰਾਂ ਨੂੰ ਤਿੰਨ ਸੌ ਯੂਨਿਟ ਪ੍ਰਤੀ ਮਹੀਨਾਂ ਫ੍ਰੀ ਬਿਜਲੀ ਦੇਣ ਨਾਲ ਪੀ. ਐਸ. ਪੀ. ਸੀ. ਐੱਲ ਤੇ ਕਰੋੜਾਂ ਰੁਪੈ ਦਾ ਬੋਝ ਪੈਣਾਂ ਸੁਰੂ ਹੋ ਗਿਆ। ਆਉਣ ਵਾਲੇ ਸਮੇਂ ਵਿੱਚ ਪੀ.ਐਸ.ਪੀ.ਸੀ.ਐੱਲ. ਨੂੰ ਬਹੁਤ ਵੱਡੀਆਂ ਵਿੱਤੀ ਔਕੜਾਂ ਦਾ ਸਾਹਮਣਾ ਕਰਨਾਂ ਪੈ ਸਕਦਾ ਹੈ। ਅਜਿਹੀ ਸਥਿਤੀ ਨਾਲ ਨਜਿੱਠਣ ਲਈ ਇੰਜੀਨੀਅਰ ਬਲਦੇਵ ਸਿੰਘ ਸਰਾਂ ਵਰਗਾ ਪ੍ਰਬੰਧਕ ਬਹੁਤ ਕਾਰਗਰ ਸਾਬਤ ਹੋਵੇਗਾ। ਉੱਕਤ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਪੀ.ਐਸ.ਪੀ.ਸੀ.ਐੱਲ ਦੇ ਖਾਲੀ ਪਏ ਡਾਇਰੈਕਟਰ ਵੰਡ ਅਤੇ ਡਾਇਰੈਕਟਰ ਕਮਰਸ਼ੀਅਲ ਦੇ ਅਹੁਦਿਆਂ ਤੇ ਵੀ ਇਮਾਨਦਾਰ ਅਤੇ ਚੰਗੇ ਪ੍ਰਬੰਧਕ ਨਿਯੁਕਤ ਕਰਕੇ ਪੀ.ਐਸ.ਪੀ.ਸੀ.ਐੱਲ ਨੂੰ ਤਰੱਕੀ ਦੇ ਰਸਤੇ ਤੇ ਤੋਰਿਆ ਜਾਵੇ।

ਜਲ ਸਪਲਾਈ ਅਤੇ ਕੰਟਰੈਕਟ ਵਰਕਰਜ ਯੂਨੀਅਨ ਵਲੋਂ ਸ਼ਰਾਬ ਫੈਕਟਰੀ ਬੰਦ ਕਰਵਾਉਣ ਲਈ ਸ਼ਾਂਤਮਈ ਪੱਕੇ ਮੋਰਚੇ ’ਚ ਬੈਠੇ ਲੋਕਾਂ ’ਤੇ ਪੁਲਸ ਜਬਰ ਦੀ ਪੂਰਜੋਰ ਸ਼ਬਰਾਂ ’ਚ ਕੀਤੀ ਨਿਖੇਧੀ

0

ਪੰਜਾਬੀ ਖ਼ਬਰਸਾਰ ਬਿਉਰੋ
ਪਟਿਆਲਾ, 22 ਦਸੰਬਰ: ਪ੍ਰਦੂਸ਼ਣ ਫੈਲਾਉਣ ਅਤੇ ਗੰਦਲੇ ਹੋ ਰਹੇ ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਜੀਰਾ ’ਚ ਬਣੀ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਸ਼ਰਾਬ ਫੈਕਟਰੀ ਮੁਹਰੇ ਸ਼ਾਂਤੀਪੂਰਨ ਧਰਨਾ ਦੇ ਰਹੇ ਲੋਕਾਂ ’ਤੇ ਸਰਕਾਰ ਦੇ ਆਦੇਸ਼ਾਂ ਤਹਿਤ ਪੁਲਸ ਵਲੋਂ ਕੀਤੇ ਗਏ ਤਸ਼ਦੱਦ ਦੀ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਸੂਬਾ ਵਰਕਿੰਗ ਕਮੇਟੀ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।
ਅੱਜ ਇਥੇ ਪ੍ਰੈਸ ਨੋਟ ਜਾਰੀ ਕਰਦਿਆਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਂਵਾਲਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਮੌਜੂਦਾ ਸਰਕਾਰ ਵੀ ਕਾਰਪੋਰੇਟ ਘੁਰਾਣਿਆਂ ਦੇ ਪੱਖ ਵਿਚ ਲੋਕਾਂ ਦੀ ਅੰਨ੍ਹੀ ਲੁੱਟ ਕਰਵਾਉਣ ਲਈ ਨੀਤੀਆਂ ਲਾਗੂ ਕਰ ਰਹੀ ਹੈ, ਜਿਸਦੇ ਕਾਰਨ ਹੀ ਵਰਲਡ ਬੈਂਕ ਦੇ ਦਿਸ਼ਾ ਨਿਰਦੇਸ਼ਾਂ ’ਤੇ ਇਕ ਸਾਜਿਸ਼ ਤਹਿਤ ਧਰਤੀ ਹੇਠਲਾ ਪਾਣੀ ਗੰਦਲਾ ਕਰਕੇ ਸਾਰੇ ਪੰਜਾਬ ’ਚ ਲੋਕਾਂ ਦੇ ਪੀਣ ਲਈ ਨਹਿਰੀ ਪ੍ਰੋਜੈਕਟ ਸਥਾਪਿਤ ਕੀਤੇ ਜਾ ਰਹੇ ਹਨ, ਜਿਨ੍ਹਾਂ ਨੂੰ ਤਿਆਰ ਕਰਨ ਅਤੇ ਚਲਾਉਣ ਦਾ ਕੰਟਰੈਕਟ ਨਿੱਜੀ ਕੰਪਨੀਆਂ ਨਾਲ ਕੀਤਾ ਗਿਆ ਹੈ। ਜਦੋ ਇਹ ਪ੍ਰੋਜੈਕਟ ਬਣ ਕੇ ਚਾਲੂ ਹੋ ਜਾਣਗੇ ਤਾਂ ਕਾਰਪੋਰੇਟ ਘਰਾਣੇ ਪੀਣ ਵਾਲਾ ਪਾਣੀ ਮਹਿੰਗੇ ਮੁੱਲ ’ਤੇ ਵੇਚਣਗੇ। ਇਸੇ ਕਰਕੇ ਹੀ ਫੈਕਟਰੀਆਂ ਧਰਤੀ ਗੰਦਲਾ ਪਾਣੀ ਪੁ੍ਰਦੂਸ਼ਿਤ ਕਰ ਰਹੀਆਂ ਹਨ, ਜਿਨ੍ਹਾਂ ਨੂੰ ਬੰਦ ਕਰਵਾਉਣ ਲਈ ਚੱਲ ਰਹੇ ਜਨਤਕ ਸੰਘਰਸ਼ ਨੂੰ ਸਰਕਾਰ ਆਪਣੇ ਜਬਰ ਨਾਲ ਖੇਰੂ-ਖੇਰੂ ਕਰਨ ਦੀ ਦੀ ਫਿਰਾਕ ਵਿਚ ਹੈ ਕਿਉਕਿ ਸਰਕਾਰ ਵਲੋਂ ਸੇਵਾ ਦੇ ਅਦਾਰਿਆਂ ਦੇ ਨਿੱਜੀਕਰਨ ਲਈ ਅਤੇ ਕਾਰਪੋਰੇਟ ਘਰਾਣਿਆਂ ਦੀ ਸੇਵਾ ਲਈ ਨੀਤੀਆਂ ਬਣਾਈਆਂ ਜਾ ਰਹੀਆਂ ਹਨ, ਜਿਸਦਾ ਸਮੂਹ ਇਨਸਾਫ ਪਸੰਦ ਲੋਕਾਂ ਵਲੋਂ ਡੱਟ ਕੇ ਵਿਰੋਧ ਕਰਨਾ ਚਾਹੀਦਾ ਹੈ ਤਾਂ ਜੋ ਜਿੱਥੇ ਜੀਰਾ ਸ਼ਰਾਬ ਫੈਕਟਰੀ ਜੋਕਿ ਪ੍ਰਦੂਸ਼ਣ ਫੈਲਾ ਰਹੀ ਹੈ, ਉਸਨੂੰ ਮੁਕੰਮਲ ਬੰਦ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਣਾ ਚਾਹੀਦਾ ਹੈ।
ਆਗੂਆਂ ਨੇ ਸ਼ਾਂਤੀਪੂਰਨ ਧਰਨਾ ਦੇ ਰਹੇ ਲੋਕਾਂ ’ਤੇ ਜਾਬਰ ਦਾ ਸਿਲਸਿਲਾ ਤੁਰੰਤ ਬੰਦ ਕਰਨ ਦੀ ਪੰਜਾਬ ਸਰਕਾਰ ਤੋਂ ਮੰਗ ਕੀਤੀ। ਉਨ੍ਹਾਂ ਦੋਸ ਲਗਾਇਆ ਹੈ ਕਿ ਕਈ ਸਾਲਾਂ ਤੋਂ ਇਲਾਕੇ ਦੇ ਲੋਕਾਂ ਵੱਲੋਂ ਇਸ ਜਾਨਲੇਵਾ ਫੈਕਟਰੀ ਨੂੰ ਬੰਦ ਕਰਨ ਦੀ ਵਾਰ ਵਾਰ ਕੀਤੀ ਜਾ ਰਹੀ ਮੰਗ ਨੂੰ ਅਤੇ ਪੱਕੇ ਜਨਤਕ ਮੋਰਚੇ ਨੂੰ ਵੀ ਨਜਰਅੰਦਾਜ ਕਰਕੇ ਸਰਕਾਰ ਨੇ ਇਸ ਗੰਭੀਰ ਮਸਲੇ ਦੀ ਸੰਜ਼ੀਦਗੀ ਨਾਲ ਪੜਤਾਲ ਦੀ ਲੋੜ ਨਹੀ ਸਮਝੀ। ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ.31) ਦੇ ਸੂਬਾ ਆਗੂ ਹਾਕਮ ਸਿੰਘ ਧਨੇਠਾ, ਭੁਪਿੰਦਰ ਸਿੰਘ ਕੁਤਬੇਵਾਲ, ਸੁਰੇਸ਼ ਕੁਮਾਰ ਮੋਹਾਲੀ, ਸੰਦੀਪ ਖਾਂ ਬਠਿੰਡਾ, ਰੁਪਿੰਦਰ ਸਿੰਘ ਫਿਰੋਜਪੁਰ, ਸੁਰਿੰਦਰ ਸਿੰਘ ਮਾਨਸਾ, ਉਂਕਾਰ ਸਿੰਘ ਹੁਸ਼ਿਆਰਪੁਰ,ਪ੍ਰਦੂਮਣ ਸਿੰਘ ਅੰਮਿ੍ਰਤਸਰ, ਜਗਰੂਪ ਸਿੰਘ ਗੁਰਦਾਸਪੁਰ, ਮਨਪ੍ਰੀਤ ਸਿੰਘ ਮਲੇਰਕੋਟਲਾ, ਤਰਜਿੰਦਰ ਸਿੰਘ ਮਾਨ ਪਠਾਨਕੋਟ, ਗੁਰਵਿੰਦਰ ਸਿੰਘ ਬਾਠ ਤਰਨਤਾਰਨ, ਬਲਜੀਤ ਸਿੰਘ ਭੱਟੀ ਸ੍ਰੀ ਮੁਕਤਸਰ ਸਾਹਿਬ, ਜਸਵੀਰ ਸਿੰਘ ਜਿੰਦਬੜੀ ਆਦਿ ਨੇ ਪੀੜਤ ਲੋਕਾਂ ਅਤੇ ਪੰਜਾਬ ਦੇ ਇਨਸਾਫਪਸੰਦ ਲੋਕਾਂ ਨੂੰ ਇਨਸਾਫ ਲੈਣ ਖਾਤਰ, ਪੁਲਸ ਦਸ਼ੱਦਦ ਦੇ ਬਾਵਜੂਦ ਵੀ ਮੋਰਚੇ ਵਿਚ ਬੇਖੌਫ ਡਟੇ ਰਹਿਣ ’ਤੇ ਇਹ ਐਲਾਨ ਵੀ ਕੀਤਾ ਹੈ ਕਿ ਇਸ ਧੱਕੇਸਾਹੀ ਵਿਰੁੱਧ ਪੀੜਤ ਲੋਕਾਂ ਦੇ ਜਨਤਕ ਸੰਘਰਸ਼ ’ਚ ਜਥੇਬੰਦੀ ਵੱਲੋਂ ਸਮਰਥਨ ਕੀਤਾ ਜਾਵੇਗਾ।

ਕੈਬਨਿਟ ਸਬ-ਕਮੇਟੀ ਨੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਕਰਮਚਾਰੀਆਂ ਦੇ ਮਸਲਿਆਂ ਸਬੰਧੀ ਮਹੀਨੇ ਅੰਦਰ ਰਿਪੋਰਟ ਮੰਗੀ

0

ਸਮਾਜਿਕ ਨਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਪਰਸੋਨਲ ਅਤੇ ਐਲ.ਆਰ. ਨਾਲ ਤਾਲਮੇਲ ਕਰਕੇ ਰਿਪੋਰਟ ਦਾ ਖਰੜਾ ਤਿਆਰ ਕਰਨ ਦੇ ਦਿੱਤੇ ਨਿਰਦੇਸ਼
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 22 ਦਸੰਬਰ:ਕੈਬਨਿਟ ਸਬ-ਕਮੇਟੀ, ਜਿਸ ਵਿੱਚ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ.ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਹਨ, ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਕਰਮਚਾਰੀਆਂ ਦੀ ਸਾਂਝੀ ਐਕਸ਼ਨ ਕਮੇਟੀ ਅਤੇ ਪੰਜਾਬ ਦੀਆਂ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਮਸਲਿਆਂ ਬਾਰੇ ਗੰਭੀਰਤਾ ਨਾਲ ਵਿਸਥਾਰਪੂਰਵਕ ਚਰਚਾ ਕੀਤੀ। ਸਾਂਝੀ ਐਕਸ਼ਨ ਕਮੇਟੀ ਵੱਲੋਂ ਮੰਗ ਪੱਤਰ ਵਿੱਚ ਉਠਾਈਆਂ ਗਈਆਂ ਮੰਗਾਂ ਅਤੇ ਮਸਲਿਆਂ ‘ਤੇ ਚਰਚਾ ਕਰਦਿਆਂ ਕੈਬਨਿਟ ਸਬ-ਕਮੇਟੀ ਨੇ ਸਬੰਧਤ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਐੱਲ.ਆਰ. ਸ਼ਾਖਾ ਅਤੇ ਸਬੰਧਿਤ ਵਿਭਾਗਾਂ ਨਾਲ ਵਿਚਾਰ -ਵਟਾਂਦਰਾ ਕਰਨ ਤੋਂ ਇਲਾਵਾ ਸਾਰੇ ਕਾਨੂੰਨੀ ਪਹਿਲੂਆਂ ਨੂੰ ਬਾਰੀਕੀ ਨਾਲ ਵਿਚਾਰਨ ਉਪਰੰਤ ਇੱਕ ਮਹੀਨੇ ਦੇ ਅੰਦਰ ਡਿਟੇਲਡ ਰਿਪੋਰਟ ਪੇਸ਼ ਕੀਤੀ ਜਾਵੇ।
ਕੈਬਨਿਟ ਮੰਤਰੀਆਂ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਜੀ. ਰਮੇਸ਼ ਕੁਮਾਰ ਨੂੰ ਪ੍ਰਸੋਨਲ ਵਿਭਾਗ ਦੇ ਸਕੱਤਰ ਸ੍ਰੀ ਰਜਤ ਅਗਰਵਾਲ ਅਤੇ ਐਲ.ਆਰ. ਸ਼ਾਖਾ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਰਿਪੋਰਟ ਤਿਆਰ ਕਰਨ ਲਈ ਕਿਹਾ ਤਾਂ ਜੋ ਕਿਸੇ ਵੀ ਸਿੱਟੇ ‘ਤੇ ਪਹੁੰਚਣ ਤੋਂ ਪਹਿਲਾਂ ਸਾਰੇ ਪਹਿਲੂ ਵਿਚਾਰੇ ਜਾ ਸਕਣ।ਸਾਂਝੀ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨੂੰ ਸੂਬਾ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੰਦਿਆਂ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਸਬ-ਕਮੇਟੀ ਦੀ ਅਗਲੀ ਮੀਟਿੰਗ ਵਿੱਚ ਚਰਚਾ ਤੋਂ ਬਾਅਦ ਹੀ ਇਹ ਖਰੜਾ ਰਿਪੋਰਟ ਮੁੱਖ ਮੰਤਰੀ ਪੰਜਾਬ ਨੂੰ ਸੌਂਪੀ ਜਾਵੇਗੀ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮੂਹ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਕਰਨ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਮੰਤਰੀਆਂ ਨੇ ਨੁਮਾਇੰਦਿਆਂ ਵੱਲੋਂ ਦਿੱਤੇ ਮੰਗ ਪੱਤਰ (ਮੈਮੋਰੰਡਮ) ਵਿੱਚ ਪੇਸ਼ ਕੀਤੇ ਗਏ 30 ਨੁਕਾਤੀ ਏਜੰਡੇ ‘ਤੇ ਚਰਚਾ ਕਰਦਿਆਂ ਸਾਂਝੀ ਐਕਸ਼ਨ ਕਮੇਟੀ ਵੱਲੋਂ ਉਠਾਏ ਗਏ ਹਰੇਕ ਮੁੱਦੇ ਨੂੰ ਗੰਭੀਰਤਾ ਅਤੇ ਹਮਦਰਦੀ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕਿਸੇ ਸਰਕਾਰ ਨੇ ਸੱਤਾ ਵਿੱਚ ਆਉਣ ਦੇ 6 ਮਹੀਨਿਆਂ ਅੰਦਰ ਹੀ ਸਮਾਜ ਦੇ ਵੱਖ-ਵੱਖ ਵਰਗਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਕਈ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ।

ਮੌਜੂਦਾ ਸਨਅਤਕਾਰ ਯੂ ਪੀ ਜਾ ਰਹੇ ਹਨ ਤੇ ਮਾਨ ਦੱਖਣ ਤੋਂ ਨਿਵੇਸ਼ ਭਾਲ ਰਹੇ ਹਨ: ਬਾਜਵਾ

0

ਹੁਣ ਤਾਂ ਵਪਾਰਕ ਭਾਈਚਾਰਾ ਵੀ ਇਹ ਮੰਨਦਾ ਹੈ ਕਿ ‘ਆਪ’ ਸਭ ਤੋਂ ਮਾੜੀ ਕਾਰਗੁਜ਼ਾਰੀ ਵਾਲੀ ਸਰਕਾਰ ਹੈ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 22 ਦਸੰਬਰ:ਪੰਜਾਬ ‘ਚ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨਿਵੇਸ਼ ਦੇ ਸਨਅਤਕਾਰਾਂ ਨਾਲਾ ਮੀਟਿੰਗਾਂ ਕਰਨ ਤੋਂ ਪਹਿਲਾਂ ਪੰਜਾਬ ਦੇ ਉਨ੍ਹਾਂ ਸਨਅਤਕਾਰਾਂ ਦੀ ਸੁਧ ਲੈੰਦੇ ਜੋ ਪੰਜਾਬ ਛੱਡ ਕੇ ਉੱਤਰ ਪ੍ਰਦੇਸ਼ ‘ਚ ਸਨਅਤਾਂ ਲਾ ਰਹੇ ਹਨ। ਉਨ੍ਹਾਂ ਕਿਹਾ ਇਹ ਬੇਹੱਦ ਚਿੰਤਾ ਦੀ ਗੱਲ ਹੈ ਕਿ ਜਦੋਂ ਮੁੱਖ ਮੰਤਰੀ ਮਾਨ ਦੱਖਣੀ ਸੂਬਿਆਂ ਦੇ ਸਨਅਤਕਾਰਾਂ ਨਾਲ ਮੀਟਿੰਗਾਂ ਕਰ ਰਹੇ ਹਨ ਤਾਂ ਪੰਜਾਬ ਦੇ ਮੌਜੂਦਾ ਉਦਯੋਗਪਤੀ ਅਤੇ ਵਪਾਰਕ ਘਰਾਣੇ ਉੱਤਰ ਪ੍ਰਦੇਸ਼ ਨੂੰ ਭੱਜ ਰਹੇ ਸਨ।ਬਾਜਵਾ ਨੇ ਮੁੱਖ ਮੰਤਰੀ ਨੂੰ ਯਾਦ ਕਰਵਾਇਆ ਕਿ ਪੰਜਾਬ ਦੇ ਕੁੱਝ ਪ੍ਰਮੁੱਖ ਉਦਯੋਗਪਤੀਆਂ ਨੇ ਹਾਲ ਹੀ ਵਿਚ ਯੂ ਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਯੂ ਪੀ ਵਿਚ 2.30 ਲੱਖ ਕਰੋੜ ਰੁਪਏ ਦਾ ਨਿਵੇਸ਼ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੀ ਮਾੜੀ ਕਾਨੂੰਨ ਵਿਵਸਥਾ ਅਤੇ ਉਦਯੋਗ ਤੇ ਕਾਰੋਬਾਰੀ ਨੀਤੀ ਦੀ ਘਾਟ ਉਨ੍ਹਾਂ ਦੇ ਯੂ ਪੀ ਵਿੱਚ ਪਰਵਾਸ ਦੇ ਮੁੱਖ ਕਾਰਨ ਸਨ।
ਜ਼ਿਕਰਯੋਗ ਹੈ ਕਿ ਇਸ ਮਹੀਨੇ ਦੇ ਸ਼ੁਰੂ ਵਿੱਚ ਨਵੀਂ ਉਦਯੋਗਿਕ ਨੀਤੀ ‘ਤੇ ਚਰਚਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਸੂਬੇ ਭਰ ਦੇ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨੇ ਸੂਬਾ ਸਰਕਾਰ ਨੂੰ ਸੂਬੇ ਵਿੱਚ ਚੱਲ ਰਹੇ ਧਰਨਿਆਂ ਅਤੇ ਮੁਜ਼ਾਹਰਿਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਦੀ ਅਪੀਲ ਕੀਤੀ ਸੀ। ਉਨ੍ਹਾਂ ਦਾ ਮੰਨਣਾ ਸੀ ਕਿ ਰਾਜ ਵਿੱਚ ਅਜਿਹਾ ਮਾਹੌਲ ਨਿਵੇਸ਼ ਨੂੰ ਨਿਰਾਸ਼ ਕਰਦਾ ਹੈ।ਬਾਜਵਾ ਨੇ ਕਿਹਾ, “ਹਾਲਾਂਕਿ, ਇਹ ਸਪਸ਼ਟ ਹੈ ਕਿ ਮਾਨ ਸਰਕਾਰ ਮੌਜੂਦਾ ਉਦਯੋਗਪਤੀਆਂ ਅਤੇ ਉਦਯੋਗਪਤੀਆਂ ਦੇ ਹਿਤਾਂ ਦੀ ਰਾਖੀ ਕਰਨ ਵਿੱਚ ਬੁਰੀ ਤਰਾਂ ਅਸਫਲ ਰਹੀ ਹੈ ਜਦੋਂ ਕਿ ਉਹ ਨਿਵੇਸ਼ ਦੀ ਭਾਲ ਵਿੱਚ ਚੇਨਈ ਅਤੇ ਹੈਦਰਾਬਾਦ ਦਾ ਦੌਰਾ ਕਰ ਰਿਹਾ ਸੀ।”ਕਾਦੀਆਂ ਦੇ ਵਿਧਾਇਕ ਬਾਜਵਾ ਨੇ ਕਿਹਾ ਕਿ ਇਹ ਗੱਲ ਹੁਣ ਲੁਕੀ ਨਹੀਂ ਰਹੀ ਕਿਉਂਕਿ ਉਦਯੋਗਪਤੀਆਂ ਦਾ ਵੀ ਮੰਨਣਾ ਹੈ ਕਿ ‘ਆਪ’ ਸਰਕਾਰ ਹੁਣ ਤੱਕ ਦੀ ਸਭ ਤੋਂ ਮਾੜੀ ਸਰਕਾਰ ਰਹੀ ਹੈ। ਕਾਰੋਬਾਰੀਆਂ ਨੂੰ ਗੈਂਗਸਟਰਾਂ ਵੱਲੋਂ ਵਾਰ-ਵਾਰ ਫਿਰੌਤੀ ਦੀਆਂ ਕਾਲਾਂ ਆ ਰਹੀਆਂ ਸਨ, ਜਦੋਂ ਕਿ ‘ਆਪ’ ਸਰਕਾਰ ਸਿਰਫ਼ ਮੂਕ ਦਰਸ਼ਕ ਬਣ ਕੇ ਰਹਿ ਗਈ ਸੀ।”ਜੇਕਰ ਸਥਿਤੀ ਇਹੀ ਰਹੀ ਅਤੇ ‘ਆਪ’ ਨੇ ਉੱਦਮੀਆਂ ਵੱਲ ਮਤਰੇਈ ਮਾਂ ਵਾਲਾ ਸਲੂਕ ਜਾਰੀ ਰੱਖਿਆ, ਤਾਂ ਸਨਅਤਕਾਰਾਂ ਕੋਲ ਯੂ ਪੀ ਵਰਗੇ ਦੂਜੇ ਸੂਬਿਆਂ ਵਿੱਚ ਪਰਵਾਸ ਕਰਨ ਤੋਂ ਇਲਾਵਾ ਹੋਰ ਵਿਕਲਪ ਨਹੀਂ ਰਹੇਗਾ ਇੱਥੇ ਇਹ ਵੀ ਵਰਨਣਯੋਗ ਹੈ ਕਿ ਫ਼ੰਡਾਂ ਦੀ ਘਾਟ ਨਾਲ ਜੂਝ ਰਹੇ ਸੂਬੇ ਵਿੱਚ ‘ਆਪ’ ਦੇ ਪਿਛਲੇ ਨੌਂ ਮਹੀਨਿਆਂ ਦੇ ਸ਼ਾਸਨ ਨੇ ਹੁਣ ਤੱਕ 30,000 ਕਰੋੜ ਰੁਪਏ ਦਾ ਕਰਜ਼ਾ ਲਿਆ ਹੋਇਆ ਹੈ। ਇਹ ਉਸ ਤਰਾਂ ਦਾ ਪੰਜਾਬ ਨਹੀਂ ਹੈ, ਜਿਸ ਦਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਵਾਅਦਾ ਕੀਤਾ ਸੀ”, ਬਾਜਵਾ ਨੇ ਕਿਹਾ।

ਚੀਮਾ ਵੱਲੋਂ ਦੋਭਾਸ਼ੀ ਵਟਸਐਪ ਚੈਟਬੋਟ-ਕਮ-ਹੈਲਪਲਾਈਨ ‘ਈ-ਜੀਐਸਟੀ’ ਲਾਂਚ

0

ਪੰਜਾਬੀ ਜਾਂ ਅੰਗਰੇਜ਼ੀ ਵਿੱਚ 9160500033 ‘ਤੇ ਵਟਸਐਪ ਕਰਕੇ ਮਿਲ ਸਕੇਗੀ ਜੀ.ਐਸ.ਟੀ ਸੰਬੰਧੀ ਜਾਣਕਾਰੀ
ਵਿਤ ਮੰਤਰੀ ਵੱਲੋਂ ਕਰ ਵਿਭਾਗ ਦੀ ਜ਼ਿਲ੍ਹਾ-ਵਾਰ ਸਮੀਖਿਆ ਮੀਟਿੰਗ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 22 ਦਸੰਬਰ: ਵਸਤਾਂ ਤੇ ਸੇਵਾਵਾਂ ਕਰ (ਜੀਐਸਟੀ) ਸਬੰਧੀ ਕਰਦਾਤਾਵਾਂ ਦੇ ਸਵਾਲਾਂ ਅਤੇ ਮੁੱਦਿਆਂ ਦੇ ਹੱਲ ਲਈ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇੱਕ ਦੋਭਾਸ਼ੀ ਵਟਸਐਪ ਚੈਟਬੋਟ-ਕਮ-ਹੈਲਪਲਾਈਨ ਨੰਬਰ 9160500033 ਜਾਰੀ ਕੀਤਾ ਗਿਆ।ਕਰ ਵਿਭਾਗ ਦੀ ਮਹੀਨਾਵਾਰ ਜ਼ਿਲ੍ਹਾ-ਪੱਧਰੀ ਸਮੀਖਿਆ ਮੀਟਿੰਗ ਦੌਰਾਨ ਇਸ ਸੇਵਾ ਦੀ ਸ਼ੁਰੂਆਤ ਕਰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੋਈ ਵੀ ਵਿਅਕਤੀ ਜੀ.ਐਸ.ਟੀ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਲੈਣ ਲਈ ਪੰਜਾਬੀ ਜਾਂ ਅੰਗਰੇਜ਼ੀ ਵਿੱਚ ਇਸ ਚੈਟਬੋਟ ‘ਤੇ ਵਟਸਐਪ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਫੀਡਬੈਕ ਵਿਧੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਕਰਦਾਤਾਵਾਂ ਨੂੰ ਸੇਵਾਵਾਂ ਦੀ ਸਪਲਾਈ ਨੂੰ ਆਸਾਨ ਬਣਾਉਣ ਦੀ ਨੀਤੀ ਦੇ ਤਹਿਤ ਸ਼ੁਰੂ ਕੀਤੀ ਗਈ ਹੈ।ਇਸ ਚੈਟਬੋਟ ‘ਤੇ ਉਪਲਬਧ ਸੁਵਿਧਾਵਾਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਕੋਈ ਵੀ ਨਾਗਰਿਕ ਜਾਂ ਵਪਾਰੀ 9160500033 ‘ਤੇ ਵਟਸਐਪ ਦੁਆਰਾ ਰਜਿਸਟਰੇਸ਼ਨ, ਰਿਟਰਨ, ਕੰਪੋਜੀਸ਼ਨ, ਟੈਕਸ ਭੁਗਤਾਨ, ਈ-ਵੇਅ ਬਿੱਲ, ਈ-ਇਨਵੌਇਸ, ਇਨਪੁਟ ਟੈਕਸ ਕ੍ਰੈਡਿਟ, ਨਾਗਰਿਕ ਨਾਲ ਸਬੰਧਤ ਜਾਣਕਾਰੀ, ਦਫ਼ਤਰ ਜਾਂ ਅਧਿਕਾਰੀ ਬਾਰੇ ਜਾਣਕਾਰੀ, ਜੀਐਸਟੀ ਬਾਰੇ ਆਮ ਜਾਣਕਾਰੀ ਜਾਂ ਸੁਝਾਅ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸੇਵਾ ਰਾਹੀਂ ਜੀ.ਐਸ.ਟੀ ਪੋਰਟਲ ਨਾਲ ਸਬੰਧਤ ਤਕਨੀਕੀ ਸਮੱਸਿਆਵਾਂ ਜਾਂ ਸ਼ਿਕਾਇਤਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।ਇਸ ਦੌਰਾਨ ਵਿੱਤ ਮੰਤਰੀ ਨੇ ਕਰ ਵਿਭਾਗ ਦੀ ਜ਼ਿਲ੍ਹਾ ਪੱਧਰੀ ਕਾਰਗੁਜ਼ਾਰੀ ਦਾ ਜਾਇਜ਼ਾ ਵੀ ਲਿਆ। ਮੋਹਰੀ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਸ. ਚੀਮਾ ਨੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨੂੰ ਸਲਾਹ ਦਿੱਤੀ ਕਿ ਉਹ ਵਿਅਕਤੀਗਤ ਤੌਰ ‘ਤੇ ਇਕ ਦੂਜੇ ਦੀ ਕਾਰਗੁਜ਼ਾਰੀ ਤੋਂ ਸਿੱਖਣ ਤਾਂ ਕਿ ਉਹ ਆਪਣੀ ਪੇਸ਼ੇਵਰ ਤਾਕਤ ਨੂੰ ਹੋਰ ਨਿਖਾਰ ਸਕਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਰਦਾਤਾਵਾਂ ਪ੍ਰਤੀ ਇੱਕ ਨਿਮਰਤਾ ਵਾਲੀ ਪਹੁੰਚ ਅਪਣਾਉਣ ਅਤੇ ਕਰਦਾਤਾਵਾਂ ਨੂੰ ਯਕੀਨ ਦਿਵਾਉਣ ਲਈ ਕਿ ਵਿਭਾਗ ਉਨ੍ਹਾਂ ਦੀ ਸਹੂਲਤ ਲਈ ਕੰਮ ਕਰ ਰਿਹਾ ਨਵੀਨਤਾਕਾਰੀ ਉਪਾਅ ਅਪਨਾਉਣ ਲਈ ਕਿਹਾ।ਇਸ ਮੀਟਿੰਗ ਵਿੱਚ ਸਕੱਤਰ ਕਰ ਵਿਭਾਗ ਅਜੋਏ ਸ਼ਰਮਾ, ਕਰ ਕਮਿਸ਼ਨਰ ਕਮਲ ਕਿਸ਼ੋਰ ਯਾਦਵ, ਵਧੀਕ ਕਮਿਸ਼ਨਰ (ਆਡਿਟ) ਰਵਨੀਤ ਖੁਰਾਣਾ) ਅਤੇ ਵਧੀਕ ਕਮਿਸ਼ਨਰ (ਇਨਵੈਸਟੀਗੇਸ਼ਨ) ਵਿਰਾਜ ਐਸ. ਤਿਡਕੇ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਗ੍ਰਿਫ਼ਤਾਰ

0

ਪੰਜਾਬੀ ਖ਼ਬਰਸਾਰ ਬਿਉਰੋ
ਫਰੀਦਕੋਟ, 22 ਦਸੰਬਰ:ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਕੋਟਕਪੂਰਾ ਸ਼ਹਿਰ, ਜ਼ਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਹਰਪ੍ਰੀਤ ਸਿੰਘ ਨੂੰ 5000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਮੁਨੀਸ਼ ਪਾਠਕ ਵਾਸੀ ਕੋਟਕਪੂਰਾ ਤੋਂ 3000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਅਧਿਕਾਰੀ ਇੱਕ ਸ਼ਿਕਾਇਤਕਰਤਾ ਨਾਲ ਆਪਸੀ ਸਮਝੌਤਾ ਕਰਵਾਉਣ ਬਦਲੇ 5,000 ਰੁਪਏ ਰਿਸ਼ਵਤ ਮੰਗ ਰਿਹਾ ਸੀ, ਜਿਸ ਨੇ ਉਸਦੇ ਖਿਲਾਫ਼ ਥਾਣਾ ਸਦਰ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ। ਉਸ ਨੇ ਅੱਗੇ ਦੋਸ਼ ਲਾਇਆ ਕਿ ਦੋਸ਼ੀ ਪੁਲੀਸ ਮੁਲਾਜ਼ਮ ਪਹਿਲਾਂ ਹੀ ਉਸ ਕੋਲੋਂ ਪਹਿਲੀ ਕਿਸ਼ਤ ਵਜੋਂ 2000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਇਸ ਸਬੰਧੀ ਹੋਰ ਪੈਸੇ ਮੰਗ ਰਿਹਾ ਸੀ। ਸ਼ਿਕਾਇਤਕਰਤਾ ਨੇ ਇਸ ਬਾਰੇ ਕੀਤੀ ਗੱਲਬਾਤ ਨੂੰ ਸਬੂਤ ਵਜੋਂ ਰਿਕਾਰਡ ਕੀਤਾ ਅਤੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਆਨਲਾਈਨ ਸ਼ਿਕਾਇਤ ਦਰਜ ਕਰਵਾਈ।ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਜਾਂਚ ਕਰਨ ਉਪਰੰਤ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਦੂਜੀ ਕਿਸ਼ਤ ਵਜੋਂ 3000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਪਰੋਕਤ ਪੁਲਿਸ ਅਧਿਕਾਰੀ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਲੁਧਿਆਣਾ ਵਿਖੇ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ 23 ਦਸਬੰਰ ਨੂੰ: ਕੁਲਦੀਪ ਸਿੰਘ ਧਾਲੀਵਾਲ

0

ਹਰ ਸਾਲ ਦਸੰਬਰ ਤੇ ਅਪ੍ਰੈਲ ਦੇ ਮਹੀਨੇ ਵਿੱਚ ਹੋਇਆ ਕਰਨਗੇ ਮਿਲਣੀ ਸਮਾਗਮ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 22 ਦਸਬੰਰ:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ।ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਸੂਬਾ ਸਰਕਾਰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮ ਕਰਵਾ ਰਹੀ ਹੈ ਤਾਂ ਜੋ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਾਮਲਿਆਂ ਨੂੰ ਛੇਤੀ ਤੇ ਤਸੱਲੀਬਖਸ਼ ਢੰਗ ਨਾਲ ਹੱਲ ਕੀਤਾ ਜਾ ਸਕੇ।ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਨਾਲ ਸਬੰਧਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਲੁਧਿਆਣਾ ਵਿਖੇ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਕੱਲ੍ਹ 23 ਦਸਬੰਰ ਨੂੰ ਕਰਵਾਇਆ ਜਾ ਰਿਹਾ ਹੈ, ਜਿੱਥੇ ਲੁਧਿਆਣਾ, ਸੰਗਰੂਰ, ਬਰਨਾਲਾ ਤੇ ਮਲੇਰਕੋਟਲਾ ਆਦਿ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਾਮਲਿਆਂ ਦੀ ਸੁਣਵਾਈ ਕਰਕੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ 26 ਦਸੰਬਰ ਨੂੰ ਮੋਗਾ ਵਿਖੇ ਮੋਗਾ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ ਤੇ ਮਾਨਸਾ ਜਦਕਿ 30 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨ ਤਾਰਨ ਜ਼ਿਲ੍ਹਿਆਂ ਨੂੰ ਮਿਲਣੀ ਸਮਾਗਮਾਂ ਤਹਿਤ ਕਵਰ ਕੀਤਾ ਜਾਵੇਗਾ, ਜਿਨ੍ਹਾਂ ਲਈ ਪ੍ਰਵਾਸੀ ਪੰਜਾਬੀ ਆਨਲਾਈਨ ਜਾਂ ਮੌਕੇ ’ਤੇ ਰਜਿਸਟਰੇਸ਼ਨ ਕਰਵਾ ਸਕਦੇ ਹਨ।ਸ. ਧਾਲੀਵਾਲ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਾਮਲਿਆਂ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਦਾ ਮਿੱਥੇ ਸਮੇਂ ਵਿੱਚ ਨਿਪਟਾਰਾ ਕੀਤੇ ਜਾਣ ਲਈ ਪੰਜਾਬ ਸਰਕਾਰ ਵਿਸ਼ੇਸ਼ ਨੀਤੀ ਤਿਆਰ ਕਰ ਰਹੀ ਹੈ।ਉਨ੍ਹਾਂ ਦੱਸਿਆ ਕਿ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਤੇ ਉਨ੍ਹਾਂ ਦੇ ਹੱਲ ਲਈ ਪੰਜਾਬ ਸਰਕਾਰ ਹਰ ਸਾਲ ਦਸੰਬਰ ਤੇ ਅਪ੍ਰੈਲ ਦੇ ਮਹੀਨੇ ਵਿੱਚ ਦੋ ਵਾਰ ਐਨ.ਆਰ.ਆਈ. ਮਿਲਣੀ ਸਮਾਗਮ ਕਰਵਾਏਗੀ। ਸ. ਧਾਲੀਵਾਲ ਨੇ ਅੱਗੇ ਦੱਸਿਆ ਕਿ ਕਿ ਪ੍ਰਵਾਸੀ ਪੰਜਾਬੀਆਂ ਨੂੰ ਸਰਕਾਰੀ ਦਫਤਰਾਂ, ਸਕੱਤਰੇਤਾਂ ਵਿੱਚ ਮੰਤਰੀਆਂ ਦੇ ਦਫ਼ਤਰਾਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ, ਇਸ ਲਈ ਸਰਕਾਰ ਨੇ ਫੈਸਲਾ ਕੀਤਾ ਕਿ ਸਰਕਾਰ ਖੁਦ ਪ੍ਰਵਾਸੀ ਪੰਜਾਬੀਆਂ ਦੇ ਜ਼ਿਲ੍ਹਿਆਂ ਵਿੱਚ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਤਹਿਤ ਜ਼ਿਲ੍ਹਾ ਜਲੰਧਰ ਵਿੱਚ 16 ਦਸੰਬਰ ਨੂੰ ਕੀਤੇ ਗਏ ਪ੍ਰੋਗਰਾਮ ਵਿੱਚ 160 ਮਾਮਲੇ 19 ਦਸੰਬਰ ਨੂੰ ਐਸ.ਏ.ਐਸ. ਨਗਰ (ਮੁਹਾਲੀ) ਵਿਖੇ 74 ਤੋਂ ਵੱਧ ਮਾਮਲਿਆਂ ਦੀ ਸੁਣਵਾਈ ਕੀਤੀ ਗਈ।

ਮਾਨ ਸਰਕਾਰ ਨੇ ਪਿਛਲੀ ਸਰਕਾਰ ਵੱਲੋਂ ਘਟਾਈਆਂ ਆਸਾਮੀਆਂ ਨੂੰ ਦੁੱਗਣਾ ਕਰਕੇ 418 ਕੀਤਾ

0

418 ਵੈਟਰਨਰੀ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ, ਛੇਤੀ ਦਿੱਤੇ ਜਾਣਗੇ ਨਿਯੁਕਤੀ ਪੱਤਰ: ਲਾਲਜੀਤ ਸਿੰਘ ਭੁੱਲਰ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 22 ਦਸੰਬਰ:ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇੱਕ ਹੋਰ ਮਾਅਰਕਾ ਮਾਰਦਿਆਂ ਪਿਛਲੀ ਸਰਕਾਰ ਵੱਲੋਂ ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਅਫ਼ਸਰਾਂ ਦੀਆਂ ਘਟਾਈਆਂ ਆਸਾਮੀਆਂ ਨੂੰ ਦੁੱਗਣਾ ਕਰਕੇ 418 ਕਰ ਦਿੱਤਾ ਹੈ। ਇਨ੍ਹਾਂ ਆਸਾਮੀਆਂ ‘ਤੇ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਛੇਤੀ ਹੀ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ।ਵਿਸਥਾਰ ਸਹਿਤ ਵੇਰਵੇ ਦਿੰਦਿਆਂ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਅਫ਼ਸਰਾਂ ਦੀਆਂ 353 ਆਸਾਮੀਆਂ ਨੂੰ ਪਿਛਲੀ ਕਾਂਗਰਸ ਸਰਕਾਰ ਨੇ ਘਟਾ ਕੇ 200 ਕਰ ਦਿੱਤਾ ਸੀ ਜਿਸ ਕਾਰਨ ਵਿਭਾਗ ਦਾ ਕੰਮ ਪ੍ਰਭਾਵਤ ਹੋਣਾ ਲਾਜ਼ਮੀ ਸੀ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਨੇ ਸੂਬੇ ਵਿੱਚ ਸੱਤਾ ਸੰਭਾਲਦਿਆਂ ਹੀ ਇਨ੍ਹਾਂ ਆਸਾਮੀਆਂ ਸਬੰਧੀ ਕੇਸ ਨੂੰ ਵਿਚਾਰਿਆ ਅਤੇ ਇਨ੍ਹਾਂ ਆਸਾਮੀਆਂ ਨੂੰ 200 ਤੋਂ ਵਧਾ ਕੇ 418 ਕੀਤਾ ਗਿਆ।ਕੈਬਨਿਟ ਮੰਤਰੀ ਨੇ ਦੱਸਿਆ ਕਿ ਵੈਟਰਨਰੀ ਅਫ਼ਸਰਾਂ ਦੀਆਂ ਇਨ੍ਹਾਂ ਆਸਾਮੀਆਂ ‘ਤੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਰਾਹੀਂ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਛੇਤੀ ਹੀ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ। ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ ਪਸ਼ੂ ਪਾਲਣ ਵਿਭਾਗ ਵਿੱਚ 152 ਵੈਟਰਨਰੀ ਇੰਸਪੈਕਟਰਾਂ (ਵੀ.ਆਈ.) ਦੀ ਭਰਤੀ ਕੀਤੀ ਗਈ ਹੈ, ਜੋ ਵੱਖੋ-ਵੱਖ ਜ਼ਿਲ੍ਹਿਆਂ ਵਿੱਚ ਤੈਨਾਤ ਹੋ ਕੇ ਆਪਣਾ ਕੰਮ ਕਰ ਰਹੇ ਹਨ। ਇਸੇ ਤਰ੍ਹਾਂ ਵਿਭਾਗ ਵੱਲੋਂ 60 ਹੋਰ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ। ਇਨ੍ਹਾਂ ਆਸਾਮੀਆਂ ਦੀ ਭਰਤੀ ਪ੍ਰਕਿਰਿਆ ਛੇਤੀ ਤੋਂ ਛੇਤੀ ਮੁਕੰਮਲ ਕਰਨ ਸਬੰਧੀ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ।ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਮਾਨ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਹੁਣ ਤੱਕ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ 21,000 ਤੋਂ ਵੱਧ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।

ਆਪ’ ਆਗੂ ਮਲਵਿੰਦਰ ਕੰਗ ਦਾ ਪ੍ਰਤਾਪ ਬਾਜਵਾ ਦੇ ਬਿਆਨ ’ਤੇ ਕਰਾਰਾ ਜਵਾਬ

0

ਕਿਹਾ: ਕਾਂਗਰਸ ਮਾਡਲ ਦੀ ਸੱਚਾਈ ਕਿ ਕਾਂਗਰਸ ਦੇ ਤਿੰਨ ਮੰਤਰੀ ਜੇਲ੍ਹ ਵਿੱਚ ਹਨ, ਇੱਕ ਮੁੱਖ ਮੰਤਰੀ ਚੋਣਾਂ ਤੋਂ ਬਾਅਦ ਵਿਦੇਸ਼ ਭੱਜ ਗਿਆ ਅਤੇ ਇੱਕ ਭਾਜਪਾ ਵਿੱਚ ਚਲਾ ਗਿਆ
ਕਾਂਗਰਸੀ ਮਾਡਲ ਨੇ ਪੰਜਾਬ ’ਤੇ 3 ਲੱਖ ਕਰੋੜ ਦਾ ਕਰਜ਼ਾ ਚੜਾਇਆ, ਅਪਰਾਧੀਆਂ-ਮਾਫੀਆ ਨੂੰ ਦਿੱਤੀ ਪੁਸ਼ਤਪਨਾਹੀ ਅਤੇ ਨੌਜਵਾਨਾਂ ਨੂੰ ਬਾਹਰ ਜਾਣ ਲਈ ਕੀਤਾ ਮਜ਼ਬੂਰ: ਮਲਵਿੰਦਰ ਸਿੰਘ ਕੰਗ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 22 ਦਸੰਬਰ :ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ’ਆਪ ਮਾਡਲ ਬਨਾਮ ਕਾਂਗਰਸ ਮਾਡਲ’ ’ਤੇ ਦਿੱਤੇ ਬਿਆਨ ’ਤੇ ਆਮ ਆਦਮੀ ਪਾਰਟੀ (ਆਪ) ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਪਾਰਟੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ ਕਾਂਗਰਸ ’ਤੇ ਹਮਲਾ ਕਰਦਿਆਂ ’ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪ੍ਰਤਾਪ ਬਾਜਵਾ ਜਿਸ ਕਾਂਗਰਸ ਮਾਡਲ ਦੀ ਗੱਲ ਕਰ ਰਹੇ ਹਨ, ਉਸ ਦੀ ਅਸਲੀਅਤ ਇਹ ਹੈ ਕਿ ਕਾਂਗਰਸ ਦੇ ਤਿੰਨ ਸਾਬਕਾ ਮੰਤਰੀ ਜੇਲ੍ਹ ਵਿੱਚ ਹਨ। ਇੱਕ ਮੁੱਖ ਮੰਤਰੀ (ਚਰਨਜੀਤ ਸਿੰਘ ਚੰਨੀ) ਚੋਣਾਂ ਤੋਂ ਬਾਅਦ ਵਿਦੇਸ਼ ਭੱਜ ਗਿਆ ਸੀ ਅਤੇ ਇੱਕ (ਕੈਪਟਨ ਅਮਰਿੰਦਰ ਸਿੰਘ) ਭਾਜਪਾ ਵਿੱਚ ਸ਼ਾਮਲ ਹੋ ਗਿਆ। ਕੰਗ ਨੇ ਕਿਹਾ ਕਿ ਕਾਂਗਰਸ ਮਾਡਲ ਨੇ ਪੰਜਾਬ ਨੂੰ 3 ਲੱਖ ਕਰੋੜ ਰੁਪਏ ਦੇ ਕਰਜ਼ੇ ਹੇਠ ਡੁੱਬੋ ਦਿੱਤਾ ਹੈ। ਮਾਫੀਆ ਅਤੇ ਅਪਰਾਧੀਆਂ ਨੂੰ ਸੁਰੱਖਿਆ ਦਿੱਤੀ ਅਤੇ ਨੌਜਵਾਨਾਂ ਨੂੰ ਵਿਦੇਸ਼ ਜਾਣ ਲਈ ਮਜ਼ਬੂਰ ਕੀਤਾ। ਪਿਛਲੀਆਂ ਸਰਕਾਰਾਂ ਦੀਆਂ ਕਰਤੂਤਾਂ ਦਾ ਨਤੀਜਾ ਅੱਜ ਪੰਜਾਬ ਦੇ ਨੌਜਵਾਨ ਭੁਗਤ ਰਹੇ ਹਨ। ਹੁਣ ਪੰਜਾਬ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਾਫ਼ ਸੁਥਰੀ ਤੇ ਇਮਾਨਦਾਰ ਸਰਕਾਰ ਮਿਲੀ ਹੈ। ਮਾਨ ਸਰਕਾਰ ਅਪਰਾਧੀਆਂ ਅਤੇ ਮਾਫੀਆ ’ਤੇ ਸ਼ਿਕੰਜਾ ਕੱਸ ਰਹੀ ਹੈ ਅਤੇ ਵੱਡੀ ਗਿਣਤੀ ’ਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਰਹੀ ਹੈ। ਅਸਲ ਵਿੱਚ ਅਕਾਲੀ-ਕਾਂਗਰਸੀ ਮਾਨ ਸਰਕਾਰ ਦੇ ਕੰਮਾਂ ਨੂੰ ਹਜ਼ਮ ਨਹੀਂ ਕਰ ਪਾ ਰਹੇ ਹਨ, ਇਸ ਲਈ ਅਜਿਹੇ ਬੇਤੁਕੇ ਬਿਆਨ ਦੇ ਰਹੇ ਹਨ।

Our Visitor

1908294