Tuesday, May 19, 2026
Home Blog Page 2278

ਪੰਜਾਬ ਪੱਧਰੀ ਹਾਕੀ ਅੰਡਰ 14 ਵਿੱਚ ਬਠਿੰਡਾ ਦੀਆਂ ਕੁੜੀਆਂ ਬਣੀਆਂ ਚੈਂਪੀਅਨ

0

ਮਨਪ੍ਰੀਤ ਕੌਰ ਨੇ ਕੀਤਾ ਜੇਤੂ ਗੋਲ
ਸੁਖਜਿੰਦਰ ਮਾਨ
ਬਠਿੰਡਾ, 20 ਦਸੰਬਰ: ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਸੁਨੀਲ ਕੁਮਾਰ ਡਿਪਟੀ ਡਾਇਰੈਕਟਰ ਖੇਡਾਂ ਦੀ ਸਰਪ੍ਰਸਤੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਅਗਵਾਈ ਵਿਚ ਪੰਜਾਬ ਪੱਧਰੀ ਖੇਡਾਂ ਸਫਲਤਾਪੂਰਵਕ ਅਤੇ ਸੁਚੱਜੇ ਢੰਗ ਨਾਲ ਚੱਲ ਰਹੀਆ ਹਨ। ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਗੁਰਚਰਨ ਸਿੰਘ ਗਿੱਲ ਡੀ.ਐਮ ਖੇਡਾਂ ਨੇ ਦੱਸਿਆ ਕਿ ਹਾਕੀ ਦੇ ਪਹਿਲੇ ਸੈਮੀਫਾਈਨਲ ਮੈਚ ਵਿੱਚ ਮਲੇਰਕੋਟਲਾ ਨੇ ਪੀ.ਆਈ.ਐਸ ਮੋਹਾਲੀ ਨੂੰ ਪੈਨਲਟੀ 3-1 ਨਾਲ,ਪੀ.ਆਈ.ਐਸ ਬਠਿੰਡਾ ਨੇ ਮੋਗਾ ਨੂੰ 4-0 ਨਾਲ ਹਰਾਇਆ।ਫਾਈਨਲ ਮੁਕਾਬਲੇ ਵਿੱਚ ਬਠਿੰਡਾ ਨੇ ਮਲੇਰਕੋਟਲਾ 1-0 ਤੇ ਹਰਾ ਕੇ ਚੈਂਪੀਅਨ ਬਣੀ।ਫਾਈਨਲ ਮੁਕਾਬਲੇ ਵਿੱਚ 23 ਵੇ ਮਿੰਟ ਵਿੱਚ ਮਨਪ੍ਰੀਤ ਕੌਰ ਨੇ ਗੋਲ ਕਰਕੇ ਆਪਣੀ ਟੀਮ ਨੂੰ ਜਿੱਤ ਦਿਵਾਈ। ਤੀਸਰੇ ਸਥਾਨ ਲਈ ਪੀ.ਆਈ.ਐਸ ਮੋਹਾਲੀ ਨੇ ਮੋਗਾ ਨੂੰ 6-0 ਤੇ ਹਰਾਇਆ।ਅੰਡਰ 17 ਮੁੰਡੇ ਬਾਕਸਿੰਗ ਦੇ ਸੈਮੀਫਾਈਨਲ ਮੁਕਾਬਲਿਆਂ 46 ਕਿਲੋ ਵਿੱਚ ਹਰਜੋਤ ਹੁਸ਼ਿਆਰਪੁਰ ਨੇ ਨਿਰਮਲ ਅਮ੍ਰਿਤਸਰ ਨੂੰ, ਅਵਿਨਾਸ਼ ਜਲੰਧਰ ਨੇ ਦੀਵਾਸ ਲੁਧਿਆਣਾ ਨੂੰ,48 ਕਿਲੋ ਵਿੱਚ ਰਾਜਵੀਰ ਰੋਪੜ ਨੇ ਤਨਿਸਾਹੀ ਲੁਧਿਆਣਾ ਨੂੰ,ਸਾਹਿਲ ਸੈਣੀ ਮੋਹਾਲੀ ਨੇ ਤਨਵੀਰ ਪਟਿਆਲਾ ਨੂੰ,50 ਕਿਲੋ ਵਿੱਚ ਸੁਮਿਤ ਪਟਿਆਲਾ ਨੇ ਗਗਨਦੀਪ ਸਿੰਘ ਨੂੰ,ਸੁਮੀਤ ਸਲਾਰੀਆ ਅਮ੍ਰਿਤਸਰ ਨੇ ਰਿਸਵ ਪਵਾਰ ਫਤਿਹਗੜ੍ਹ ਨੂੰ,54 ਕਿਲੋ ਵਿੱਚ ਮਨਜੀਤ ਸਿੰਘ ਪਟਿਆਲਾ ਨੇ ਤੇਜਿੰਦਰ ਸਿੰਘ ਮੋਹਾਲੀ ਨੂੰ,ਜਸ਼ਨ ਮੋਹਾਲੀ ਨੇ ਮਨਦੀਪ ਮਾਨਸਾ ਨੂੰ,60 ਕਿਲੋ ਵਿੱਚ ਅਰਸ ਗਰੋਵਰ ਬਠਿੰਡਾ ਨੇ ਸਾਹਿਲ ਸੰਗਰੂਰ ਨੂੰ,ਹਰੀਸ਼ ਮੋਹਾਲੀ ਨੇ ਇਸ਼ਵਿੰਦਰ ਮਾਨਸਾ ਨੂੰ ਹਰਾਇਆ। ਇਸ ਦੌਰਾਨ ਹਾਕੀ ਦੀਆਂ ਚੈਪੀਅਨ ਲੜਕੀਆਂ ਨੂੰ ਇਨਾਮ ਜ਼ਿਲ੍ਹਾ ਸਿੱਖਿਆ ਅਫ਼ਸਰ ਸਿਵ ਪਾਲ ਗੋਇਲ ਵਲੋਂ ਦਿੱਤਾ ਗਿਆ। ਇਸ ਮੋਕੇ ਹੋਰਨਾਂ ਤੋਂ ਇਲਾਵਾ ਰੁਪਿੰਦਰ ਸਿੰਘ ਸਿੱਧੂ, ਡਾਕਟਰ ਅਰਵਿੰਦ ਸ਼ਰਮਾ,ਮੁੱਖ ਅਧਿਆਪਕ ਕੁਲਵਿੰਦਰ ਸਿੰਘ ਕਟਾਰੀਆ, ਲੈਕਚਰਾਰ ਅਮਰਦੀਪ ਸਿੰਘ, ਗੁਰਮੀਤ ਸਿੰਘ ਭੂੰਦੜ, ਗੁਰਮੀਤ ਸਿੰਘ ਮਾਨ, ਲੈਕਚਰਾਰ ਮਨਦੀਪ ਕੌਰ, ਲੈਕਚਰਾਰ ਨਾਜ਼ਰ ਸਿੰਘ,ਲੈਕਚਰਾਰ ਕੁਲਵੀਰ ਸਿੰਘ, ਲੈਕਚਰਾਰ ਹਰਮੰਦਰ ਸਿੰਘ,ਭੁਪਿੰਦਰ ਸਿੰਘ ਤੱਗੜ੍ਹ, ਗੁਰਸ਼ਰਨ ਸਿੰਘ, ਬਾਕਸਿੰਗ ਕਨਵੀਨਰ,ਰਹਿੰਦਰ ਸਿੰਘ ਹਾਕੀ ਕਨਵੀਨਰ, ਨਿਰਮਲ ਸਿੰਘ, ਲੈਕਚਰਾਰ ਅਜੀਤਪਾਲ ਸਿੰਘ ਭਲਾਈਆਣਾ, ਸੁਖਜੀਤ ਕੌਰ, ਪਰਮਜੀਤ ਕੌਰ,ਰਾਜੇਸ਼ ਕਾਲੀ, ਹਾਜ਼ਰ ਸਨ।

2392 ਅਧਿਆਪਕ ਜਥੇਬੰਦੀ ਵਲੋਂ ਪੰਜਾਬ ਸਰਕਾਰ ਨੂੰ ਸੰਘਰਸ਼ ਦੀ ਚਿਤਾਵਨੀ

0

ਸੁਖਜਿੰਦਰ ਮਾਨ
ਬਠਿੰਡਾ, 20 ਦਸੰਬਰ:-2392ਅਧਿਆਪਕ ਯੂਨੀਅਨ ਦੇ ਪ੍ਰਧਾਨ ਯੁੱਧਜੀਤ ਬਠਿੰਡਾ ਨੇ ਇੱਥੇ ਜਾਰੀ ਬਿਆਨ ਵਿਚ ਦੱਸਿਆ ਕਿ 2392 ਮਾਸਟਰ ਕੇਡਰ ਭਰਤੀ ਲਗਭਗ ਡੇਢ ਸਾਲ ਪਹਿਲਾਂ ਘਰਾਂ ਤੋਂ ਦੂਰ ਦੁਰਾਡੇ ਜ਼ਿਲਿਆਂ ਵਿੱਚ ਹੋਈ ਸੀ। ਇਸ ਅਧੀਨ ਭਰਤੀ ਹੋਏ ਸਾਰੇ ਅਧਿਆਪਕ ਹੀ ਪਿਛਲੇ ਲਗਭਗ ਦੋ ਸਾਲਾਂ ਤੋਂ ਆਪਣੇ ਘਰਾਂ ਤੋਂ 250-300 ਕਿਲੋਮੀਟਰ ਦੂਰ ਸੇਵਾਵਾਂ ਨਿਭਾਅ ਰਹੇ ਹਨ। ਉਹਨਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਜਦੋਂ ਵੀ ਨਵੀਂ ਭਰਤੀ ਆਈ ਹੈ ਤਾਂ ਵਿਭਾਗ ਨੇ ਪਹਿਲਾਂ ਦੂਰ ਦੁਰਾਡੇ ਬੈਠੇ ਅਧਿਆਪਕਾਂ ਨੂੰ ਬਦਲੀਆਂ ਦਾ ਮੌਕਾ ਦਿੱਤਾ ਹੈ ਤੇ ਉਹਨਾਂ ਦੀ ਥਾਂ ਤੇ ਨਵੇਂ ਅਧਿਆਪਕਾਂ ਨੂੰ ਸਟੇਸ਼ਨ ਦਿੱਤੇ ਹਨ। ਇਹ ਹੀ ਵਾਅਦਾ ਪਿਛਲੀਆਂ ਮੀਟਿੰਗਾਂ ਦੌਰਾਨ ਸਿੱਖਿਆ ਮੰਤਰੀ ਨੇ ਜਥੇਬੰਦੀ ਨਾਲ ਕੀਤਾ ਸੀ ਕਿ 4161 ਮਾਸਟਰ ਕੇਡਰ ਦੀ ਜੋ ਨਵੀਂ ਭਰਤੀ ਹੋ ਰਹੀ ਹੈ। ਉਸ ਭਰਤੀ ਨੂੰ ਸਟੇਸ਼ਨ ਚੋਆਇਸ ਕਰਵਾਉਣ ਤੋਂ ਪਹਿਲਾਂ ਪਹਿਲਾਂ 2392 ਮਾਸਟਰ ਕੇਡਰ ਭਰਤੀ ਦੇ ਸਾਰੇ ਅਧਿਆਪਕਾਂ ਨੂੰ ਬਦਲੀਆਂ ਦਾ ਮੌਕਾ ਦਿੱਤਾ ਜਾਵੇਗਾ। ਯੂਨੀਅਨ ਦੇ ਆਗੂਆਂ ਨੇ ਦੱਸਿਆ ਹੁਣ 4161 ਮਾਸਟਰ ਕੇਡਰ ਭਰਤੀ ਦਾ ਨਤੀਜਾ ਆ ਗਿਆ ਹੈ ਤੇ ਜਲਦੀ ਹੀ ਵਿਭਾਗ ਵੱਲੋਂ ਨਵੇਂ ਭਰਤੀ ਅਧਿਆਪਕਾਂ ਨੂੰ ਸਟੇਸ਼ਨ ਦਿੱਤੇ ਜਾਣੇ ਹਨ। ਇਸ ਲਈ ਉਹਨਾਂ ਦੀ ਪੁਰਜ਼ੋਰ ਮੰਗ ਹੈ ਕਿ 2392 ਅਧਿਆਪਕਾਂ ਨਾਲ ਕੀਤੇ ਵਾਅਦੇ ਅਤੇ ਪਿਛਲੇ ਸਮੇਂ ਹੋਈਆਂ ਨਵੀਆਂ ਭਰਤੀਆਂ ਤੋਂ ਪਹਿਲਾਂ ਪੁਰਾਣੇ ਭਰਤੀ ਅਧਿਆਪਕਾਂ ਨੂੰ ਦਿੱਤੇ ਮੌਕੇ ਵਾਲੇ ਨਿਯਮਾਂ ਅਨੁਸਾਰ ਸਾਨੂੰ ਵੀ ਜਲਦੀ ਤੋਂ ਜਲਦੀ ਬਦਲੀਆਂ ਦਾ ਮੌਕਾ ਦਿੱਤਾ ਜਾਵੇ ਤੇ ਇਸ ਉਪਰੰਤ ਹੀ ਨਵੇਂ ਅਧਿਆਪਕਾਂ ਨੂੰ ਸਟੇਸ਼ਨ ਚੋਆਇਸ ਕਰਵਾਈ ਜਾਵੇ। ਪਰ, ਸਿੱਖਿਆ ਮੰਤਰੀ ਲਗਾਤਾਰ ਮੀਟਿੰਗਾਂ ਤੋਂ ਭੱਜ ਰਹੇ ਹਨ ਤੇ ਉਹਨਾਂ ਨੂੰ ਅਜੇ ਤੱਕ ਬਦਲੀਆਂ ਦਾ ਮੌਕਾ ਨਹੀਂ ਦਿੱਤਾ ਗਿਆ ।ਜੇਕਰ ਸਰਕਾਰ ਇਹਨਾਂ ਮੰਗਾਂ ਨੂੰ ਨਹੀਂ ਮੰਨਦੀ ਤਾਂ ਆਉਣ ਵਾਲੇ ਦਿਨਾਂ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ।ਇਸ ਸਮੇਂ ਗੁਰਪ੍ਰੀਤ ਸਿੰਘ ਜਨਰਲ ਸਕੱਤਰ,ਸੰਜੀਵ ਕੁਮਾਰ ਖਜਾਨਚੀ, ਅਮਨਦੀਪ ਸਿੰਘ ਪ੍ਰੈਸ ਸਕੱਤਰ,ਵਿਸ਼ਵ ਭਾਨੂ ਸ਼ਰਮਾ ਮੀਤ ਆਦਿ ਅਧਿਆਪਕ ਮੌਜੂਦ ਸਨ।

ਬਠਿੰਡਾ ’ਚ ਕਾਂਗਰਸ ਜ਼ਿਲ੍ਹਾ ਪ੍ਰਧਾਨਾਂ ਦੀ ਤਾਜਪੋਸ਼ੀ ਸਮਾਗਮ 22 ਨੂੰ ਹੋਣਗੇ ਗਾਂਧੀ ਮਾਰਕੀਟ ’ਚ

0

ਸਮਾਗਮ ਦੀਆਂ ਤਿਆਰੀਆਂ ਲਈ ਕੀਤੀ ਮੀਟਿੰਗ
ਸੁਖਜਿੰਦਰ ਮਾਨ
ਬਠਿੰਡਾ, 20 ਦਸੰਬਰ:- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਜ਼ਿਲ੍ਹਾ ਬਠਿੰਡਾ ਦੇ ਨਿਯੁਕਤ ਕੀਤੇ ਨਵੇਂ ਜ਼ਿਲ੍ਹਾ ਪ੍ਰਧਾਨ ਖੁਸ਼ਬਾਜ ਸਿੰਘ ਜਟਾਣਾ ਅਤੇ ਰਾਜਨ ਗਰਗ ਦਾ ਤਾਜਪੋਸ਼ੀ ਸਮਾਗਮ ਕਾਂਗਰਸ ਭਵਨ ਬਠਿੰਡਾ ਵਿਖੇ 22 ਦਸੰਬਰ ਨੂੰ ਹੋਣ ਜਾ ਰਿਹਾ ਹੈ। ਇਸ ਸਬੰਧੀ ਅੱਜ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਖੁਸ਼ਬਾਜ ਸਿੰਘ ਜਟਾਣਾ ਅਤੇ ਰਾਜਨ ਗਰਗ ਨੇ ਦੱਸਿਆ ਕਿ ਤਾਜਪੋਸ਼ੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ ।ਇਸ ਸਬੰਧੀ ਅੱਜ ਜ਼ਿਲ੍ਹਾ ਲੀਡਰਸ਼ਿਪ ਦੀ ਮੀਟਿੰਗ ਕੀਤੀ ਗਈ ਸੀ ਅਤੇ ਵੱਖ-ਵੱਖ ਵਿੰਗਾਂ ਦੇ ਅਹੁੱਦੇਦਾਰ ਸਾਹਿਬਾਨਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ। ਉਹਨਾਂ ਦੱਸਿਆ ਕਿ ਇਹਨਾਂ ਤਾਜਪੋਸ਼ੀ ਸਮਾਗਮ ਸਬੰਧੀ ਵੱਖ ਵੱਖ ਵਿਧਾਨ ਸਭਾ ਹਲਕਿਆਂ ਤੋਂ ਵੱਡੀ ਗਿਣਤੀ ਵਿਚ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਸਹਿਬਾਨ ਅਤੇ ਵਰਕਰ ਪਹੁੰਚ ਰਹੇ ਹਨ ਜਿਸ ਕਰਕੇ ਰੇਲਵੇ ਸਟੇਸ਼ਨ ਦੇ ਨਜ਼ਦੀਕ ਗਾਂਧੀ ਮਾਰਕੀਟ ਵਿੱਚ ਵੱਡਾ ਇਕੱਠ ਰੱਖਿਆ ਗਿਆ ਹੈ, ਜਿਸ ਵਿੱਚ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਲੀਡਰਸ਼ਿਪ ਅਤੇ ਜ਼ਿਲ੍ਹਾ ਅਹੁਦੇਦਾਰ ਸਹਿਬਾਨ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ । ਉਨ੍ਹਾਂ ਦੱਸਿਆ ਕਿ ਵੱਖ ਵੱਖ ਪਿੰਡਾਂ ਅਤੇ ਵੱਖ-ਵੱਖ ਵਾਰਡਾਂ ਵਿਚੋਂ ਵਰਕਰਾਂ ਨੂੰ ਲਿਆਉਣ ਸਬੰਧੀ ਵੀ ਲੀਡਰਸ਼ਿਪ, ਅਹੁਦੇਦਾਰਾਂ ਅਤੇ ਪੰਚ ਸਰਪੰਚਾਂ ਨੂੰ ਵਰਕਰ ਲਿਆਉਣ ਲਈ ਯੋਗ ਪ੍ਰਬੰਧ ਕਰਕੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਤਾਜਪੋਸ਼ੀ ਸਮਾਗਮ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਵਿਚ ਮੀਲ ਪੱਥਰ ਸਾਬਤ ਹੋਣਗੇ । ਇਸ ਮੌਕੇ ਦੇਸ਼ ਦੀ ਮੋਦੀ ਸਰਕਾਰ ਦੀਆਂ ਮਾਰੂ ਨੀਤੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ । ਅੱਜ ਦੀ ਮੀਟਿੰਗ ਵਿਚ ਸਾਬਕਾ ਮੰਤਰੀ ਚਿਰੰਜੀ ਲਾਲ ਗਰਗ, ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਠੇਕੇਦਾਰ, ਕਿਰਨਦੀਪ ਕੌਰ ਵਿਰਕ, ਬਲਾਕ ਪ੍ਰਧਾਨ ਹਰਵਿੰਦਰ ਸਿੰਘ ਲੱਡੂ, ਬਲਰਾਜ ਸਿੰਘ ਪੱਕਾ, ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ , ਸਾਬਕਾ ਚੇਅਰਮੈਨ ਕੇ.ਕੇ.ਅਗਰਵਾਲ, ਸਾਬਕਾ ਪ੍ਰਧਾਨ ਅਰੁਣ ਵਧਾਵਣ , ਸੀਨੀਅਰ ਆਗੂ ਅਨਿਲ ਭੋਲਾ, ਦਰਸ਼ਨ ਸਿੰਘ ਜੀਦਾ ਰਣਜੀਤ ਗਰੇਵਾਲ, ਡੈਲੀਗੇਟ ਪੀਪੀਸੀਸੀ ਮਲਕੀਤ ਸਿੰਘ ,ਟਹਿਲ ਸਿੰਘ ਸੰਧੂ,ਪਵਨ ਮਾਨੀ, ਕਿਰਨਜੀਤ ਸਿੰਘ ਗਹਿਰੀ, ਰੁਪਿੰਦਰ ਬਿੰਦਰਾ, ਜਗਰਾਜ ਸਿੰਘ, ਦੁਲੀ ਚੰਦ, ਮਹਿੰਦਰ ਭੋਲਾ, ਰਾਧੇ ਸ਼ਾਮ, ਜਗਜੀਤ ਗਿੱਲਪੱਤੀ, ਬਲਜੀਤ ਸਿੰਘ ਯੂਥ ਆਗੂ, ਵਿਪਨ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।

ਦਿੱਲੀ ਹਵਾਈ ਅੱਡਾ ਸਰਕਾਰੀ ਬੱਸ ਸੇਵਾ: 15 ਜੂਨ ਤੋਂ 30 ਨਵੰਬਰ ਤੱਕ 72,378 ਸਵਾਰੀਆਂ ਨੇ ਕੀਤਾ ਸਫ਼ਰ

0

ਸੂਬਾ ਸਰਕਾਰ ਨੂੰ 13.89 ਕਰੋੜ ਰੁਪਏ ਦੀ ਹੋਈ ਆਮਦਨ: ਲਾਲਜੀਤ ਸਿੰਘ ਭੁੱਲਰ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 20 ਦਸੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਸ਼ੁਰੂ ਕੀਤੀ ਗਈ ਕਿਫ਼ਾਇਤੀ ਵਾਲਵੋ ਬੱਸ ਸੇਵਾ ਦਾ ਹੁਣ ਤੱਕ 72,378 ਹਜ਼ਾਰ ਸਵਾਰੀਆਂ ਲਾਹਾ ਲੈ ਚੁੱਕੀਆਂ ਹਨ ਜਿਸ ਤੋਂ ਸੂਬਾ ਸਰਕਾਰ ਨੂੰ ਲਗਭਗ 13.89 ਕਰੋੜ ਰੁਪਏ ਦੀ ਆਮਦਨ ਹੋਈ ਹੈ।ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ 15 ਜੂਨ ਨੂੰ ਪੰਜਾਬ ਤੋਂ ਬੱਸ ਸੇਵਾ ਦਾ ਉਦਘਾਟਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਸੀ। ਉਦੋਂ ਤੋਂ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ 25 ਵਾਲਵੋ ਬੱਸਾਂ ਰੋਜ਼ਾਨਾ ਅੰਮ੍ਰਿਤਸਰ, ਪਠਾਨਕੋਟ, ਲੁਧਿਆਣਾ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਪਟਿਆਲਾ, ਨਵਾਂਸ਼ਹਿਰ, ਰੋਪੜ, ਮੋਗਾ ਅਤੇ ਚੰਡੀਗੜ੍ਹ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਚੱਲ ਰਹੀਆਂ ਹਨ।ਕੈਬਨਿਟ ਮੰਤਰੀ ਨੇ ਦੱਸਿਆ ਕਿ 15 ਜੂਨ ਤੋਂ 30 ਨਵੰਬਰ ਤੱਕ ਪੀ.ਆਰ.ਟੀ.ਸੀ. ਦੀਆਂ ਵਾਲਵੋ ਬੱਸਾਂ ਵਿੱਚ 24,302 ਸਵਾਰੀਆਂ ਨੇ ਸਫ਼ਰ ਦਾ ਅਨੰਦ ਲਿਆ ਜਦਕਿ ਪੰਜਾਬ ਰੋਡਵੇਜ਼/ਪਨਬੱਸ ਦੀਆਂ ਵਾਲਵੋ ਬੱਸਾਂ ਵਿੱਚ 48,076 ਯਾਤਰੀਆਂ ਨੇ ਸਫ਼ਰ ਕੀਤਾ। ਇਸ ਅਰਸੇ ਦੌਰਾਨ ਇਸ ਰੂਟ ’ਤੇ ਸਰਕਾਰ ਨੇ 13.89 ਕਰੋੜ ਰੁਪਏ ਦੀ ਆਮਦਨ ਜੁਟਾਈ ਹੈ। ਉਨ੍ਹਾਂ ਦੱਸਿਆ ਕਿ ਪੀ.ਆਰ.ਟੀ.ਸੀ. ਨੂੰ 2 ਕਰੋੜ 64 ਲੱਖ 26 ਹਜ਼ਾਰ 775 ਰੁਪਏ ਦੀ ਆਮਦਨ ਹੋਈ ਅਤੇ ਪੰਜਾਬ ਰੋਡਵੇਜ਼/ਪਨਬੱਸ ਨੇ 11 ਕਰੋੜ 24 ਲੱਖ 85 ਹਜ਼ਾਰ 155 ਰੁਪਏ ਕਮਾਏ।ਉਨ੍ਹਾਂ ਕਿਹਾ ਕਿ ਸਰਕਾਰੀ ਬੱਸਾਂ ਵਿੱਚ ਪ੍ਰਾਈਵੇਟ ਟਰਾਂਸਪੋਰਟਰਾਂ ਦੇ ਮੁਕਾਬਲੇ ਅੱਧੇ ਤੋਂ ਵੀ ਘੱਟ ਕੀਮਤਾਂ ’ਤੇ ਆਰਾਮਦਾਇਕ ਅਤੇ ਆਲੀਸ਼ਾਨ ਯਾਤਰਾ ਦੀ ਸਹੂਲਤ ਮਿਲ ਰਹੀ ਹੈ। ਇਨ੍ਹਾਂ ਵਾਲਵੋ ਬੱਸਾਂ ਨੇ ਨਿੱਜੀ ਟਰਾਂਸਪੋਰਟਰਾਂ ਦੀ ਅਜਾਰੇਦਾਰੀ ਬਿਲਕੁਲ ਖ਼ਤਮ ਕਰ ਦਿੱਤੀ ਹੈ।
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਦਹਾਕਿਆਂ ਤੋਂ ਇਸ ਰੂਟ ’ਤੇ ਸਿਰਫ਼ ਪ੍ਰਾਈਵੇਟ ਟਰਾਂਸਪੋਰਟਰਾਂ ਵੱਲੋਂ ਹੀ ਆਪਣੀਆਂ ਬੱਸਾਂ ਚਲਾਈਆਂ ਜਾ ਰਹੀਆਂ ਸਨ, ਜੋ ਵੱਧ ਕਿਰਾਇਆ ਵਸੂਲ ਕੇ ਲੋਕਾਂ ਦਾ ਨਿਰੰਤਰ ਸ਼ੋਸ਼ਣ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਰਕਾਰੀ ਬੱਸਾਂ ਨੂੰ ਏਅਰਪੋਰਟ ਲਈ ਨਾ ਚਲਾਉਣ ਵਾਸਤੇ ਬੀਤੇ ਸਮੇਂ ਦੀਆਂ ਕਾਂਗਰਸ ਅਤੇ ਅਕਾਲੀ ਸਰਕਾਰਾਂ ਸਿੱਧੇ ਤੌਰ ਉਤੇ ਜ਼ਿੰਮੇਵਾਰ ਹਨ। ਇਨ੍ਹਾਂ ਨੇਤਾਵਾਂ ਦੇ ਸੌੜੇ ਹਿੱਤ ਹੀ ਇਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਦੇ ਰਹੇ। ਦੋਵਾਂ ਪਾਰਟੀਆਂ ਦੇ ਟਰਾਂਸਟਪੋਰਟ ਲੀਡਰ ਇਸ ਰੂਟ ਉਤੇ ਸਰਕਾਰੀ ਬੱਸਾਂ ਚੱਲਣ ਦੀ ਇਜਾਜ਼ਤ ਨਾ ਦੇ ਕੇ ਗ਼ੈਰ-ਕਾਨੂੰਨੀ ਢੰਗ ਨਾਲ ਪੈਸਾ ਕਮਾ ਰਹੇ ਸਨ।ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸੂਬੇ ਵਿੱਚ ਕਾਰਜਭਾਰ ਸੰਭਾਲਣ ਦੇ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਦਿੱਲੀ ਤੱਕ ਵਾਲਵੋ ਬੱਸ ਸੇਵਾ ਸ਼ੁਰੂ ਕੀਤੀ ਅਤੇ ਇਸ ਇਤਿਹਾਸਕ ਕਦਮ ਦਾ ਲਾਭ ਪੰਜਾਬ ਦੇ ਲੱਖਾਂ ਪਰਵਾਸੀ ਭਾਰਤੀਆਂ ਨੂੰ ਮਿਲ ਰਿਹਾ ਹੈ। ਇਸ ਦੇ ਨਾਲ-ਨਾਲ ਇਸ ਰੂਟ ’ਤੇ ਪ੍ਰਾਈਵੇਟ ਟਰਾਂਸਪੋਰਟ ਦੀ ਅਜਾਰੇਦਾਰੀ ਵੀ ਖ਼ਤਮ ਹੋ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਮਾਫ਼ੀਆ ਨਾਲ ਕਰੜੇ ਹੱਥੀਂ ਸਿੱਝਿਆ ਜਾ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ ਨੂੰ ਕਤਈ ਬਰਦਾਸ਼ਤ ਨਾ ਕਰਨ ਦੀ ਨੀਤੀ ਅਪਣਾਈ ਹੋਈ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਆਪਣਾ ਹਰੇਕ ਕਦਮ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਦੇ ਨਾਲ-ਨਾਲ ਸੂਬੇ ਤੋਂ ਹਰੇਕ ਤਰ੍ਹਾਂ ਦੇ ਮਾਫੀਆ ਦਾ ਖਾਤਮਾ ਕਰਨ ਲਈ ਚੁੱਕ ਰਹੀ ਹੈ।ਟਰਾਂਸਪੋਰਟ ਮੰਤਰੀ ਨੇ ਅੱਗੇ ਕਿਹਾ ਕਿ ਏਅਰਪੋਰਟ ਲਈ ਜਾਣ ਦੇ ਚਾਹਵਾਨ ਸਫ਼ਰ ਕਰਨ ਤੋਂ ਤਿੰਨ ਮਹੀਨੇ ਪਹਿਲਾਂ ਆਨਲਾਈਨ ਬੁਕਿੰਗ ਕਰਵਾ ਸਕਦੇ ਹਨ ਜਦਕਿ ਬੱਸ ਅੱਡੇ ਦੇ ਕਾਊਂਟਰਾਂ ’ਤੇ ਛੇ ਮਹੀਨੇ ਪਹਿਲਾਂ ਟਿਕਟਾਂ ਬੁੱਕ ਕਰਵਾਈ ਜਾ ਸਕਦੀ ਹੈ।

ਰਾਘਵ ਚੱਢਾ ਨੇ ਸੰਸਦ ’ਚ ਚੀਨ ਦੇ ਮਸਲੇ ’ਤੇ ਘੇਰੀ ਭਾਜਪਾ ਸਰਕਾਰ

ਏਮਜ਼ ’ਚੋਂ ਡਾਟਾ ਚੋਰੀ, ਸਰਹੱਦ ’ਤੇ ਗਲਵਾਨ ਤੋਂ ਤਵਾਂਗ ਤੱਕ, ਚੀਨ ਹਰ ਪਾਸੇ ਅੱਖ ਦਿਖਾ ਰਿਹਾ ਹੈ, ਭਾਰਤ ਸਰਕਾਰ ਕੀ ਕਰ ਰਹੀ ਹੈ: ਰਾਘਵ ਚੱਢਾ
ਇਹ ਸਮਾਂ ਹੈ ਚੀਨ ਨਾਲ ਵਪਾਰ ਬੰਦ ਕਰਕੇ ਉਨ੍ਹਾਂ ਨੂੰ ਆਰਥਿਕ ਝਟਕਾ ਦੇਣ ਦਾ: ਰਾਘਵ ਚੱਢਾ
ਪਾਰਲੀਮੈਂਟ ਵਿੱਚ ਅਰਵਿੰਦ ਕੇਜਰੀਵਾਲ ਜੀ ਦੀ ਜਾਇਜ਼ ਮੰਗ ਰੱਖਣ ’ਤੇ ਮੇਰਾ ਮਾਈਕ ਬੰਦ ਕਿਉਂ ਕੀਤਾ ਗਿਆ: ਰਾਘਵ ਚੱਢਾ
ਪੰਜਾਬੀ ਖ਼ਬਰਸਾਰ ਬਿਉਰੋ
ਨਵੀਂ ਦਿੱਲੀ, 20 ਦਸੰਬਰ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਚੀਨ ਦੇ ਮਸਲੇ ਨੂੰ ਲੈ ਕੇ ਸੰਸਦ ਵਿੱਚ ਭਾਜਪਾ ਸਰਕਾਰ ਨੂੰ ਘੇਰਿਆ। ਉਨ੍ਹਾਂ ਵੱਲੋਂ ਚੀਨੀ ਫ਼ੌਜ ਵੱਲੋਂ ਭਾਰਤੀ ਸਰਹੱਦ ’ਤੇ ਕੀਤੀ ਜਾਂਦੀ ਲਗਾਤਾਰ ਘੁਸਪੈਠ ਤੋਂ ਲੈ ਕੇ ਏਮਜ਼ ’ਚੋਂ ਹੋਈ ਡਾਟਾ ਚੋਰੀ ਦਾ ਮੁੱਦਾ ਰਾਜ ਸਭਾ ਵਿੱਚ ਉਠਾਇਆ ਗਿਆ। ਸਾਂਸਦ ਰਾਘਵ ਚੱਢਾ ਨੇ, ਮੰਗਲਵਾਰ ਨੂੰ, ਸੰਸਦ ਵਿੱਚ ਕਿਹਾ ਕਿ ਕੁੱਝ ਹੀ ਦਿਨ ਪਹਿਲਾਂ ਏਮਜ਼ ਵਿੱਚ ਇੱਕ ਬਹੁਤ ਵੱਡੀ ਡਾਟਾ ਚੋਰੀ ਦੀ ਘਟਨਾ ਹੋਈ, ਜਿੱਥੇ ਵੱਡੇ ਨੇਤਾਵਾਂ, ਜੱਜਾਂ, ਅਫ਼ਸਰਾਂ ਸਮੇਤ ਬਹੁਤ ਸਾਰੇ ਲੋਕਾਂ ਦੇ ਹੈਲਥ ਰਿਕਾਰਡ ਹਨ। ਇਸ ਮਾਮਲੇ ਦੀ ਐੱਫ ਆਈ ਆਰ ਵਿੱਚ ਦੱਸਿਆ ਗਿਆ ਕਿ ਇਹ ਡਾਟਾ ਬਰੀਚ (ਉਲੰਘਣਾ) ਚੀਨ ਦੁਆਰਾ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਆਏ ਦਿਨ ਗਲਵਾਨ ਤੋਂ ਲੈ ਕੇ ਤਵਾਂਗ ਤੱਕ ਚੀਨ ਦਾ ਦੁਸਾਹਸ ਦੇਖ ਚੁੱਕੇ ਹਾਂ।ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ ਨੇ ਭਾਰਤ ਸਰਕਾਰ ਨੂੰ ਇੱਕ ਬਹੁਤ ਹੀ ਜਾਇਜ਼ ਸਲਾਹ ਦਿੱਤੀ ਸੀ ਕਿ ਭਾਰਤ ਨੂੰ ਚੀਨ ਨਾਲ ਆਪਣਾ ਸਾਰਾ ਵਪਾਰ ਬੰਦ ਕਰਕੇ ਉਨ੍ਹਾਂ ਨੂੰ ਆਰਥਿਕ ਚੋਟ ਦੇਣੀ ਚਾਹੀਦੀ ਹੈ। ਚੱਢਾ ਨੇ ਸਦਨ ਰਾਹੀਂ ਸਵਾਲ ਕੀਤਾ ਕਿ ਭਾਰਤ ਸਰਕਾਰ ਇਸ ’ਤੇ ਕੀ ਕਰ ਰਹੀ ਹੈ।ਸਦਨ ਵਿੱਚ ਆਪਣਾ ਸਵਾਲ ਪੂਰਾ ਨਾ ਕਰਨ ਦੇ ਵਿਰੋਧ ’ਚ ਰਾਘਵ ਚੱਢਾ ਨੇ ਟਵੀਟ ਕਰਦਿਆਂ ਕਿਹਾ ਕਿ ਪਾਰਲੀਮੈਂਟ ਵਿੱਚ ਅਰਵਿੰਦ ਕੇਜਰੀਵਾਲ ਜੀ ਦੀ ਜਾਇਜ਼ ਮੰਗ ਰੱਖਣ ’ਤੇ ਉਨ੍ਹਾਂ ਦਾ ਮਾਈਕ ਬੰਦ ਕਿਉਂ ਕੀਤਾ ਗਿਆ? ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਹਰ ਵਾਰ ਮਜ਼ਬੂਤੀ ਨਾਲ ਸਰਹੱਦ ਤੋਂ ਚੀਨੀ ਫ਼ੌਜ ਨੂੰ ਖਦੇੜ ਦਿੰਦੀ ਹੈ ਅਤੇ ਇਹ ਸਹੀ ਸਮਾਂ ਹੈ ਕਿ ਚੀਨ ਨਾਲ ਵਪਾਰ ਬੰਦ ਕਰਕੇ ਉਨ੍ਹਾਂ ਨੂੰ ਆਰਥਿਕ ਪੱਖੋਂ ਵੀ ਝਟਕਾ ਦਿੱਤਾ ਜਾਵੇ।

ਸੁਨੀਲ ਜਾਖ਼ੜ ਨੇ ਸੁਤੰਤਰ ਪੱਤਰਕਾਰਤਾ ਦੀ ਆਵਾਜ ਕੁਚਲਣ ਵਿਰੁੱਧ ਰਾਜਪਾਲ ਨੂੰ ਭੇਜਿਆ ਮੰਗ-ਪੱਤਰ

0

ਸਾਬਕਾ ਸਾਂਸਦ ਨੇ ਪੰਜਾਬ ਸਰਕਾਰ ’ਤੇ ਸੱਤਾ ਦੀ ਗਲਤ ਵਰਤੋਂ ਦਾ ਲਗਾਇਆ ਦੋਸ਼
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ 20 ਦਸੰਬਰ :- ਸੀਨੀਅਰ ਭਾਜਪਾ ਨੇਤਾ ’ਤੇ ਸਾਬਕਾ ਸਾਂਸਦ ਸੁਨੀਲ ਜਾਖੜ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭੇਜੇ ਪੱਤਰ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰ ਦੀ ਆਲੋਚਨਾ ਕਰਨ ਵਾਲੇ ਅਖਬਾਰਾਂ ਅਤੇ ਟੀਵੀ ਚੈਨਲਾਂ ਦੇ ਇਸ਼ਤਿਹਾਰ ਰੋਕਣ ਦੀ ਮਨਮਾਣੀ ਅਤੇ ਭੇਦਭਰੀ ਨੀਤੀ ਵੱਲ ਧਿਆਨ ਦਿਲਾਉਂਦੇ ਹੋਏ ਆਜਾਦ ਪੱਤਰਕਾਰਤਾ ਦੀ ਆਵਾਜ ਕੁਚਲਣ ਦਾ ਮੰਦਭਾਗਾ ਕਦਮ ਕਰਾਰ ਦਿੱਤਾ ਹੈ। ਸ੍ਰੀ ਜਾਖੜ ਨੇ ਕਿਹਾ ਕਿ ਪ੍ਰੈਸ ਦੀ ਆਜਾਦੀ ਉਹ ਤਾਕਤ ਹੈ ਜੋ ਇਕ ਲੋਕਤੰਤਰੀ ਸਮਾਜ ਦੇ ਹੋਰ ਦੂਜੇ ਅਹਿਮ ਥੰਮਾਂ ਨੂੰ ਇਕ ਲੱੜੀ ਵਿੱਚ ਬੰਨਦੀ ਹੈ। ਅਜਿਹੇ ਪ੍ਰੈਸ ਅਤੇ ਮੀਡੀਆ ਸੰਸਥਾਵਾਂ ਨੂੰ ਸਜ਼ਾ ਦੇਣ ਲਈ ਆਮ ਆਦਮੀ ਪਾਰਟੀ ਦੀ ਪਾਲਸੀ ਲੋਕਤੰਤਰ ਦੇ ਚੌਥੇ ਥੰਮ ਦੀ ਆਜ਼ਾਦੀ ਖਤਮ ਕਰਨ ਦੀ ਇਕ ਖਤਰਨਾਕ ਸਾਜਿਸ਼ ਵੱਲ ਇਸ਼ਾਰਾ ਕਰਦੀ ਹੈ।
ਉਨ੍ਹਾਂ ਮੰਗ-ਪੱਤਰ ਵਿੱਚ ਕਿਹਾ ਹੈ ਕਿ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਉਨ੍ਹਾਂ ਅਖਬਾਰਾਂ ਅਤੇ ਚੈਨਲਾਂ ਨੂੰ ਸਰਕਾਰੀ ਇਸ਼ਤਿਹਾਰ ਜਾਰੀ ਕਰਨ ਤੋਂ ਰੋਕ ਰਹੀ ਹੈ ਜੋ ਆਮ ਆਦਮੀ ਪਾਰਟੀ ਦੀ ਬਜਾਏ ਲੋਕਾਂ ਦੇ ਹਿੱਤਾਂ ਦੀ ਰਖਿਆ ਕਰਨ ਵਿੱਚ ਯਕੀਨ ਰਖਦੇ ਹਨ। ਇਹ ਸ਼ਾਹਿਤ ਏਜੰਡਾ ਰਿਜ਼ਨਲ ਅਤੇ ਕੌਮੀ ਪੱਧਰ ਵਾਲੇ ਸਾਰੇ ਪ੍ਰਮੁਖ ਅਖਬਾਰਾਂ ਅਤੇ ਚੈਨਲਾਂ ਦੀ ਆਵਾਜ ਦਬਾਉਣ ਦੀ ਸਾਜਿਸ਼ ਹੈ। ਇਹ ਅਖਬਾਰ ਲੋਕਤੰਤਰੀ ਅਧਿਕਾਰਾਂ ਤੇ ਕਬਜਾ ਕਰਨ ਦੇ ਖਿਲਾਫ ਲੋਕਾਂ ਦੀ ਆਵਾਜ ਬੁਲੰਦ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਇਨਾਂ ਵਿੱਚੋਂ ਕੁਝ ਤਾਂ ਆਜ਼ਾਦੀ ਤੋਂ ਪਹਿਲਾਂ ਬ੍ਰਿਟਿਸ਼ ਸਰਕਾਰ ਦੇ ਜ਼ੁਲਮਾਂ ਵਿਰੁੱਧ ਵੀ ਲੜਦੇ ਰਹੇ ਸਨ।
ਸ਼੍ਰੀ ਜਾਖੜ ਨੇ ਕਿਹਾ ਕਿ ਜਨਤਾ ਤੋਂ ਵਸੂਲੇ ਟੈਕਸਾਂ ਦਾ ਪੈਸਾ ਮੀਡੀਆ ਨੂੰ ਪ੍ਰਦੇਸ਼ ਸਰਕਾਰ ਦੇ ਹਿੱਤ ਵਿੱਚ ਪ੍ਰਯੋਗ ਕਰਨ ਲਈ ਸ਼ਾਤਰਾਨਾ ਤਰੀਕੇ ਨਾਲ ਇਸਤੇਮਾਲ ਕੀਤੇ ਜਾਣਾ ਮੰਦਭਾਗਾ ਹੈ। ਆਜ਼ਾਦੀ ਦੇ ਮਾਹੌਲ ਵਿੱਚ ਵਿਚਰਨ ਵਾਲੇ ਸਮਾਜ ਵਿੱਚ ਮੀਡੀਆ ਲਈ ਸਵਾਲ ਪੁੱਛਣਾ ਅਤੇ ਸਰਕਾਰ ਨੂੰ ਉਸਦੇ ਫੈਸਲਿਆਂ ਪ੍ਰਤੀ ਜਵਾਬਦੇਹ ਬਣਾਉਣਾ ਅਹਿਮ ਹੈ ਨਾ ਕਿ ਸਿਰਫ ਸਰਕਾਰ ਦੀ ਵਾਹ-ਵਾਹੀ ਕਰਨਾ। ਜਨਤਾ ਦਾ ਵਿਸ਼ਵਾਸ ਅਤੇ ਭਰੋਸਾ ਲੋਕਤੰਤਰ ਦੇ ਰਾਖੇ ਮੀਡੀਆ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਤ ਕਰਦਾ ਹੈ। ਦੋਸ਼ਪੂਰਨ ਇਸ਼ਤਿਹਾਰ ਨੀਤੀ ਰਾਹੀਂ ਮੀਡੀਆ ਤੇ ਹਮਲੇ ਦਾ ਇਕ ਗੰਭੀਰ ਪਹਿਲੂ ਇਹ ਵੀ ਹੈ ਕਿ ਆਨਲਾਈਨ ਮੀਡੀਆ ਪਹਿਲਾਂ ਹੀ ਕਈ ਚੁਣੌਤੀਆਂ ਨਾਲ ਘਿਰਿਆ ਹੋਇਆ ਹੈ। ਸਰਕਾਰ ਦੀ ਸਣਕ ਅੱਗੇ ਝੁੱਕਣ ਲਈ ਮੀਡੀਆ ਨੂੰ ਦਰਪੇਸ਼ ਆਰਥਕ ਸੰਕਟ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਨਾਜਾਇਜ਼ ਲਾਭ ਉਠਾਉਣਾ ਚਾਹੁੰਦੀ ਹੈ। ਉਨ੍ਹਾਂ ਰਾਜਪਾਲ ਨੂੰ ਬੇਨਤੀ ਕੀਤੀ ਹੈ ਕਿ ਇਸ ਗੰਭੀਰ ਸਥਿਤੀ ਨੂੰ ਵੇਖਦੇ ਹੋਏ ਨਿੱਜੀ ਤੌਰ ’ਤੇ ਦਖਲ ਦੇ ਕੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਕਰਨ ਵਿੱਚ ਮੀਡੀਆ ਨੂੰ ਲੋੜੀਂਦੀ ਸਰਪ੍ਰਸਤੀ ਪ੍ਰਦਾਨ ਕਰਨ।

ਮਹਾਰਾਜਾ ਸ਼ੂਰ ਸੈਨੀ ਜੈਯੰਤੀ ਦੇ ਮੌਕੇ ’ਤੇ ਹਿਸਾਰ ਵਿਚ ਪ੍ਰਬੰਧਿਤ ਹੋਇਆ ਸੂਬਾ ਪੱਧਰੀ ਸਮਾਰੋਹ

0

ਹਰਿਆਣਾ ਵਿਚ ਸ਼ੁਰੂ ਹੋਵੇਗੀ ਮੁੱਖ ਮੰਤਰੀ ਆਵਾਸ ਯੋਜਨਾ, ਮਨੋਹਰ ਲਾਲ ਨੇ ਕੀਤਾ ਐਲਾਨ
ਪੀਐਮ ਆਵਾਸ ਯੋਜਨਾ ਦੀ ਤਰਜ ’ਤੇ ਯੋਗ ਲਾਭਕਾਰਾਂ ਨੂੰ ਪ੍ਰਦਾਨ ਕੀਤੇ ਜਾਣਗੇ ਰਿਹਾਇਸ਼ – ਮਨੋਹਰ ਲਾਲ
ਦੇਸ਼ ਦੀ ਪਹਿਲੀ ਮਹਿਲਾ ਅਧਿਆਪਕਾ ਸਾਵਿਤਰੀ ਬਾਈ ਫੂਲੇ ਦੇ ਨਾਂਅ ’ਤੇ ਰੱਖਿਆ ਜਾਵੇਗਾ ਵਿਦਿਅਕ ਸੰਸਥਾਨ ਦਾ ਨਾਂਅ – ਮੁੱਖ ਮੰਤਰੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 20 ਦਸੰਬਰ: ਹਰਿਆਣਾ ਵਿਚ ਵਾਂਝਿਆਂ ਤੇ ਜਰੂਰਤਮੰਦਾਂ ਦੇ ਸਿਰ ’ਤੇ ਛੱਤ ਮਹੁਇਆ ਕਰਵਾਉਣ ਦੀ ਪ੍ਰਤੀਬੱਧਤਾ ਦੋਹਰਾਉਂਦੇ ਹੋਏ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਤਰਜ ’ਤੇ ਸੂਬਾ ਸਰਕਾਰ ਵੱਲੋਂ ਵੱਖ ਤੋਂ ਮੁੱਖ ਮੰਤਰੀ ਆਵਾਸ ਯੋਜਨਾ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿਚ ਸਰਵੇ ਕੀਤਾ ਜਾ ਰਿਹਾ ਹੈ ਅਤੇ ਜਿਨ੍ਹਾਂ ਦੇ ਕੋਲ ਰਿਹਾਇਸ਼ ਨਹੀਂ ਹੈ, ਅਜਿਹੇ ਯੋਗ ਲਾਭਕਾਰਾਂ ਨੂੰ ਰਿਹਾਇਸ਼ ਪ੍ਰਦਾਨ ਕੀਤੇ ਜਾਣਗੇ। ਮੁੱਖ ਮੰਤਰੀ ਨੇ ਇਹ ਐਲਾਨ ਅੱਜ ਮਹਾਰਾਜਾ ਸ਼ੂਰ ਸੈਨੀ ਦੀ ਜੈਯੰਤੀ ਦੇ ਮੌਕੇ ’ਤੇ ਹਿਸਾਰ ਵਿਚ ਸੈਨੀ ਸੀਨੀਅਰ ਸੈਕੇਂਡਰੀ ਸਕੂਲ ਦੇ ਪਰਿਸਰ ਵਿਚ ਪ੍ਰਬੰਧਿਤ ਰਾਜ ਪੱਧਰੀ ਸਮਾਰੋਹ ਵਿਚ ਮੌਜੂਦ ਜਨ ਸਮੂਹ ਨੂੰ ਚੰਡੀਗੜ੍ਹ ਤੋਂ ਵਰਚੂਅਲ ਰਾਹੀਂ ਸੰਬੋਧਿਤ ਕਰਦੇ ਹੋਏ ਕੀਤਾ। ਇਸ ਮੌਕੇ ’ਤੇ ਉਨ੍ਹਾਂ ਨੇ ਸੈਨੀ ਸੀਨੀਅਰ ਸੈਕੇਂਡਰੀ ਸਕੂਲ ਦੇ ਮੁੜਵਿਸਥਾਰ ਤੇ ਨਵ ਨਿਰਮਾਣ ਲਈ ਆਪਣੇ ਇਦੱਕ ਕੋਸ਼ ਤੋਂ 11 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ, ਉਨ੍ਹਾਂ ਨੇ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਡਾ. ਕਮਲ ਗੁਪਤਾ ਤੇ ਵਿਧਾਨਸਭਾ ਡਿਪਟੀ ਸਪੀਕਰ ਰਣਬੀਰ ਗੰਗਵਾ ਵੱਲੋਂ 11-11 ਲੱਖ ਰੁਪਏ ਦੇਣ ਦਾ ਐਲਾਨ ਕੀਤਾ।
ਇਸ ਤੋਂ ਇਲਾਵਾ ਉਨ੍ਹਾਂ ਨੇ ਸੈਨੀ ਸਮਾਜ ਦੇ ਨੁਮਾਇੰਦਿਆਂ ਦੀ ਮੰਗ ’ਤੇ ਵਿਚਾਰ ਕਰਦੇ ਹੋਏ ਕਿਹਾ ਕਿ ਪਹਿਲੀ ਮਹਿਲਾ ਅਧਿਆਪਕਾ ਸਾਵਿਤਰੀ ਬਾਈ ਫੂਲੇ ਦੇ ਨਾਂਅ ’ਤੇ ਵਿਦਿਅਕ ਸੰਸਥਾਨ ਦਾ ਨਾਂਅ ਰੱਖਿਆ ਜਾਵੇਗਾ। ਇਸ ਦੇ ਲਈ ਸਮਾਜ ਦੇ ਲੋਕ ਤੇ ਪ੍ਰਤੀਨਿਧੀ ਜਿਸ ਸ਼ਹਿਰ ਜਾਂ ਖੇਤਰ ਵਿਚ ਕਾਲਜ ਜਾਂ ਸਕੂਲ ਦਾ ਨਾਂਅ ਰੱਖਣ ਲਈ ਸਰਕਾਰ ਨੂੰ ਦੱਸੇਗੀ, ਉਸ ਵਿਦਿਅਕ ਸੰਸਥਾਨ ਦਾ ਨਾਂਅ ਸਾਵਿੰਤਰੀ ਬਾਈ ਫੂਲੇ ਦੇ ਨਾਂਅ ’ਤੇ ਰੱਖ ਦਿੱਤਾ ਜਾਵੇਗਾ। ਸ੍ਰੀ ਮਨੋਹਰ ਲਾਲ ਨੇ ਧਰਮਸ਼ਾਲਾ ਲਈ ਜਮੀਨ ਦੇਣ ਦੀ ਮੰਗ ’ਤੇ ਐਲਾਨ ਕਰਦੇ ਹੋਏ ਕਿਹਾ ਕਿ ਸਮਾਜ ਦੇ ਲੋਕਾਂ ਨੂੰ ਬਿਨੈ ਕਰਨਾ ਹੋਵੇਗਾ ਅਤੇ ਨਿਯਮ ਅਨੁਸਾਰ ਧਰਮਸ਼ਾਲਾ ਦੇ ਲਈ ਪਲਾਟ ਅਲਾਟ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਹੋਰ ਮੰਗਾਂ ’ਤੇ ਵੀ ਵਿਚਾਰ ਕਰ ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਮਹਾਰਾਜ ਸ਼ੂਰ ਸੈਨੀ ਜੈਯੰਤੀ ’ਤੇ ਇਹ ਦੂਜਾ ਰਾਜ ਪੱਧਰੀ ਸਮਾਰੋਹ ਹੈ। ਇਸ ਤੋਂ ਪਹਿਲਾਂ ਸਾਲ 2020 ਵਿਚ ਕੁਰੂਕਸ਼ੇਤਰ ਵਿਚ ਪਹਿਲਾ ਰਾਜ ਪੱਧਰੀ ਸਮਾਰੋਹ ਦਾ ਪ੍ਰਬੰਧ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਮਹਾਰਾਜਾ ਸ਼ੂਰਸੈਨੀ ਬਹੁਤ ਹੀ ਪ੍ਰਤਾਪੀ , ਵੇਦਾਂ ਦੇ ਗਿਆਤਾ, ਨਿਆਂਪ੍ਰਿਯ, ਧਰਮਾਤਮਾ ਅਤੇ ਪ੍ਰਜਾਪਾਲਕ ਰਾਜਾ ਸਨ। ਉਨ੍ਹਾਂ ਦੇ ਸੂਬੇ ਵਿਚ ਪੂਰਾ ਸਮਾਜਵਾਦ ਸੀ। ਉਨ੍ਹਾਂ ਦੇ ਨਾਂਅ ’ਤੇ ਸ਼ੂਰਸੈਨੀ ਸੂਬੇ ਮਥੁਰਾ ਦੇ ਕੋਲ ਦਾ ਇਲਾਕਾ ਕਹਿਲਾਇਆ। ਉਨ੍ਹਾ ਦੇ ਨਾਂਅ ’ਤੇ ਸੌਰ ਸੈਨੀ ਭਾਸ਼ਾ ਅਤੇ ਉਨ੍ਹਾਂ ਤੋਂ ਅੱਗੇ ਚਲ ਕੇ ਸ਼ੂਰਸੈਨੀ ਵੰਸ਼ ਚਲਿਆ ਅਤੇ ਸੈਨੀ ਜਾਤੀ ਦਾ ਜਨਮ ਹੋਇਆ। ਸ਼ੂਰਸੈਨੀ ਜਾਤੀ ਦੀ ਸ਼ਲਾਘਾ ਨਾ ਸਿਰਫ ਇਤਿਹਾਸ ਵਿਚ ਮਿਲੇਦੀ ਹੈ, ਸਗੋ ਮਹਾਭਾਰ ਵਿਚ ਵੀ ਸ਼ੂਰਸੈਨੀਆਂ ਦਾ ਯੱਸ਼ ਗਾਇਆ ਗਿਆ ਹੈ। ਉਨ੍ਹਾਂ ਨੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਹਰ ਸਾਲ ਇਸ ਤਰ੍ਹਾ ਦੇ ਰਾਜ ਪੱਧਰ ਸਮਾਰੋਹ ਜਰੂਰ ਪ੍ਰਬੰਧਿਤ ਕਰਨ।

ਆਪ ਸਰਕਾਰ ਅਧੀਨ ਡਰੱਗ ਮਾਫੀਆ-ਸਿਆਸਤਦਾਨ ਗੰਢਤੁੱਪ ਦੇਸ਼ ਨੂੰ ਤਬਾਹ ਕਰਨ ਦੇ ਸਮਰਥ : ਹਰਸਿਮਰਤ ਕੌਰ ਬਾਦਲ

ਕਿਹਾ ਕਿ ਪੰਜਾਬ ਖਾਨਾਜੰਗੀ ਦੀ ਕਗਾਰ ’ਤੇ ਪੁੱਜਾ ਕਿਉਂਕਿ ਸੂਬੇ ਵਿਚ ਨਸ਼ਾ ਤਸਕਰੀ ਵਧਣ ਦੇ ਨਾਲ ਨਾਲ ਕਾਨੂੰਨ ਵਿਵਸਥਾ ਭੰਗ ਹੋਈ ਜਿਸ ਕਾਰਨ ਅਮਨ ਸ਼ਾਂਤੀ ਤੇ ਫਿਰਕੂ ਸਦਭਾਵਨਾ ਭੰਗ ਹੋਈ
ਪੰਜਾਬੀ ਖ਼ਬਰਸਾਰ ਬਿਉਰੋ
ਨਵੀਂ ਦਿੱਲੀ, 20 ਦਸੰਬਰ : ਬਠਿੰਡਾ ਦੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਰਾਜ ਵਿਚ ਡਰੱਗ ਮਾਫੀਆ ਅਤੇ ਸਿਆਸਤਦਾਨਾਂ ਦਰਮਿਆਨ ਗੰਢਤੁੱਪ ਦੇ ਕਾਰਨ ਨਾਰਕੋ ਅਤਿਵਾਦ ਦਾ ਉਭਾਰ ਹੋਇਆ ਹੈ ਜਿਸ ਵਿਚ ਸਿਰਫ ਪੰਜਾਬ ਹੀ ਨਹੀਂ ਬਲਕਿ ਦੇਸ਼ ਨੂੰ ਤਬਾਹ ਕਰਨ ਦੀ ਸਮਰਥਾ ਹੈ। ਬੀਬੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦਾ ਹਸ਼ਰ ਉਸ ਜਵਾਲਾਮੁਖੀ ਵਾਂਗੂ ਹੈ ਜੋ ਖਾਨਾਜੰਗੀ ਦੀ ਕਗਾਰ ’ਤੇ ਹੈ ਕਿਉਂਕਿ ਨਸ਼ਾ ਤਸਕਰੀ ਵਧਣ ਦੇ ਨਾਲ ਨਾਲ ਕਾਨੂੰਨ ਵਿਵਸਥਾ ਢਹਿ ਢੇਰੀ ਹੋ ਗਈ ਹੈ ਜਿਸ ਕਾਰਨ ਅਮਨ ਸ਼ਾਂਤੀ ਤੇ ਫਿਰਕੂ ਸਦਭਾਵਨਾ ਭੰਗ ਹੋ ਗਈ ਹੈ। ਉਹਨਾਂ ਕਿਹਾ ਕਿ ਸੂਬੇ ਵਿਚ ਅਜਿਹੇ ਹਾਲਾਤ ਪਹਿਲਾਂ ਕਦੇ ਨਹੀਂ ਬਣੇ। ਉਹ ਸੰਸਦ ਵਿਚ ਪੰਜਾਬ ਵਿਚ ਗੈਰ ਕਾਨੂੰਨੀ ਨਸ਼ਿਆਂ ਵਿਚ ਵਾਧੇ ਬਾਰੇ ਨਿਯਮ 193 ਤਹਿਤ ਸੰਬੋਧਨ ਕਰ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਆਪ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਵਾਅਦਾ ਕੀਤਾ ਸੀ ਕਿ ਨਸ਼ਿਆਂ ਨੂੰ 10 ਦਿਨਾਂ ਦੇ ਅੰਦਰ ਅੰਦਰ ਖਤਮ ਕਰ ਦਿੱਤਾ ਜਾਵੇਗਾ ਪਰ 9 ਮਹੀਨੇ ਲੰਘਣ ਮਗਰੋ ਪੰਜਾਬ ਵਿਚ ਨਸ਼ਿਆਂ ਦਾ ਪਸਾਰ ਬਹੁਤ ਜ਼ਿਆਦਾ ਵੱਧ ਗਿਆ ਹੈ ਜੋ ਕੌਮੀ ਸੁਰੱਖਿਆ ਲਈ ਖ਼ਤਰਾ ਬਣ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੇ ਨਾਲ ਹਥਿਆਰ ਸਮਗਲ ਕੀਤੇ ਜਾ ਰਹੇ ਹਨ ਜਿਸ ਕਾਰਨ ਪੰਜਾਬ ਵਿਚ ਨਾਰਕੋ ਅਤਿਵਾਦ ਦਾ ਉਭਾਰ ਹੋਇਆ ਹੈ ਅਤੇ ਹੁਣ ਪਹਿਲੀ ਵਾਰ ਆਰ ਪੀ ਜੀ ਹਮਲੇ ਹੋ ਰਹੇ ਹਨ। ਸ਼੍ਰੀਮਤੀ ਬਾਦਲ ਨੇ ਦੱਸਿਆ ਕਿ ਕਿਵੇਂ ਇਹ ਮਾਮਲਾ ਸੁਪਰੀਮ ਕੋਰਟ ਵਿਚ ਆਇਆ ਤਾਂ ਸਰਵਉਚ ਅਦਾਲਤ ਨੇ ਆਪ ਸਰਕਾਰ ਨੂੰ ਝਾੜ ਪਾਈ ਕਿ ਉਹ ਨਸ਼ਿਆਂ ਦੇ ਕੇਸਾਂ ਵਿਚ ਚਾਰਜਸ਼ੀਟ ਦਾਇਰ ਕਰਨ ਵਿਚ ਹੀ ਨਾਕਾਮ ਰਹੀ ਹੈ। ਉਹਨਾਂ ਕਿਹਾ ਕਿ ਨਸ਼ਿਆਂ ਸਬੰਧੀ 31000 ਐਫ ਆਰ ਆਈ ਦਰਜ ਹੋਣ ਦੇ ਬਾਵਜੂਦ ਸਿਰਫ ਕੁਝ ਕੁ ਕੇਸਾਂ ਵਿਚ ਹੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਹ ਚਿੰਤਾ ਵਾਲੀ ਗੱਲ ਹੈ ਕਿ ਪੰਜਾਬ ਹੁਣ ਨਸ਼ਿਆਂ ਦੇ ਮਾਮਲੇ ਵਿਚ ਨੰਬਰ ਇਕ ਸੁਬਾ ਬਣ ਗਿਆ ਹੈ।
ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਭ ਕੁਝ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਹਾਲਾਤਾਂ ਨਾਲ ਨਜਿੱਠਣ ਵਿਚ ਫੇਲ੍ਹ ਹੋਣ ਕਾਰਨ ਹੋਇਆ ਹੈ। ਉਹਨਾਂ ਕਿਹਾ ਕਿ ਤੁਸੀਂ ਉਸ ਮੁੱਖ ਮੰਤਰੀ ਤੋਂ ਕੋਈ ਆਸ ਨਹੀਂ ਰੱਖ ਸਕਦੇ ਜੋ ਸਵੇਰੇ 11.00 ਵਜੇ ਹੀ ਸ਼ਰਾਬ ਪੀ ਕੇ ਸੰਸਦ ਵਿਚ ਆ ਜਾਂਦਾ ਸੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਇਸ ਕਰ ਕੇ ਵੀ ਸੂਬੇ ਦੀ ਬਦਨਾਮੀ ਕਰਵਾਈ ਕਿ ਨਸ਼ੇ ਵਿਚ ਧੁੱਤ ਹੋਣ ਕਾਰਨ ਉਹਨਾਂ ਨੂੰ ਲੁਫਥਾਨਸਾ ਏਅਰਲਾਈਨ ਤੋਂ ਹੇਠਾਂ ਲਾਹ ਦਿੱਤਾ ਗਿਆ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇਸ ਸਾਰੇਮਾਮਲੇ ਵਿਚ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਵੱਲੋਂ ਵਾਅਦਾ ਕੀਤੇ ਜਾਣ ਦੇ ਬਾਵਜੂਦ ਵੀ ਜਾਂਚ ਨਹੀਂ ਕਰਵਾਈ ਗਈ ਅਤੇ ਮਾਮਲਾ ਠੰਢੇ ਬਸਤੇ ਵਿਚ ਪਾ ਦਿੱਤਾ ਗਿਆ।ਉਹਨਾਂ ਕਿਹਾ ਕਿ ਅਸੀਂ ਹਰ ਰੋਜ਼ ਵੇਖ ਰਹੇ ਹਾਂ ਕਿ ਨਸ਼ਿਆਂ ਦੀ ਓਵਰਡੋਜ਼ ਨਾਲ ਨੌਜਵਾਨ ਮੁੰਡੇ ਕੁੜਿਆਂ ਦੀ ਮੌਤ ਹੋ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਹੋਮ ਡਲੀਵਰੀ ਹੋ ਰਹੀ ਹੈ ਤੇ ਆਪ ਸਰਕਾਰ ਇਸਨੂੰ ਨਕੇਲ ਪਾਉਣ ਵਿਚ ਬੁਰੀ ਤਰ੍ਹਾ ਫੇਲ੍ਹ ਸਾਬਤ ਹੋਈ ਹੈ।ਬਠਿੰਡਾ ਦੇ ਐਮ ਪੀ ਨੇ ਇਹ ਗੱਲ ਵੀ ਕੀਤੀ ਕਿ ਕਿਵੇਂ ਪਹਿਲਾਂ ਕਾਂਗਰਸ ਨੇ ਚਾਰ ਹਫਤਿਆਂ ਵਿਚ ਨਸ਼ਾ ਖਤਮ ਕਰਨ ਦਾ ਵਾਅਦਾ ਕਰ ਕੇ ਪੰਜਾਬੀਆਂ ਨੂੰ ਮੂਰਖ ਬਣਾਇਆ। ਉਹਨਾਂ ਕਿਹਾ ਕਿ ਬਜਾਏ ਅਜਿਹਾ ਕਰਨ ਦੇ ਕਾਂਗਰਸ ਦੇ ਰਾਜਕਾਲ ਵਿਚ ਨਸ਼ਿਆਂ ਵਿਚ ਹੋਰ ਤੇਜ਼ ਰਫਤਾਰ ਵਾਧਾ ਹੋਇਆ ਹੈ ਅਤੇ ਸਰਕਾਰ ਨੇ ਜ਼ਹਿਰੀਲੀ ਸ਼ਰਾਬ ਦੇ ਪਸਾਰ ਤੇ ਗੈਰਕਾਨੂੰਨ ਸ਼ਰਾਬ ਫੈਕਟਰੀਆਂ ਪ੍ਰਤੀ ਅੱਖਾਂ ਹੀ ਮੀਟ ਲਈਆਂ ਜਿਸ ਕਾਰਨ ਸੈਂਕੜੇ ਲੋਕਾਂ ਦੀ ਮੌਤ ਹੋ ਗਈ।ਬੀਬੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦਾ ਪਸਾਰ ਰੋਕਣ ਲਈ ਇਕਜੁੱਟ ਹੋ ਕੇ ਹੰਭਲਾ ਮਾਰਨ ਦੀ ਲੋੜ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਆਜ਼ਾਦੀ ਦੇ ਸੰਘਰਸ਼ ਅਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਵਿਚ ਸਭ ਤੋਂ ਵੱਧ ਯੋਗਦਾਨ ਪਾਇਆਹੈ ਤੇ ਦੇਸ਼ ਨੁੰ ਅਨਾਜ ਦੇ ਮਾਮਲੇ ਵਿਚ ਆਤਮ ਨਿਰਭਰ ਬਣਾਇਆ ਹੈ। ਉਹਨਾਂ ਇਹ ਵੀ ਕਿਹਾ ਕਿ ਕਿਵੇਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਹਿੰਦੂ ਧਰਮ ਦੀ ਰੱਖਿਆ ਵਾਸਤੇ ਆਪਣੀ ਸ਼ਹਾਦਤ ਦਿੱਤੀ ਤੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਸਾਹਿਬਜ਼ਾਦਿਆਂ ਸਮੇਤ ਆਪਣਾ ਸਰਬੰਸ ਵਾਰ ਦਿੱਤਾ ਪਰ ਇਸਲਾਮ ਨਹੀਂ ਕਬੂਲਿਆ। ਉਹਨਾਂ ਕਿਹਾ ਕਿ ਅਜਿਹੀ ਮਹਾਨ ਧਰਤੀ ’ਤੇ ਨਸ਼ਿਆਂ ਦੀ ਬੁਰਾਈ ਦੇ ਖਾਤੇ ਲਈ ਸਖ਼ਤ ਕਾਰਵਾਈ ਦੀ ਜ਼ਰੂਰਤ ਹੈ।

ਪਨਬੱਸ ਦੇ ਆਗੂਆਂ ਅਤੇ ਸਰਕਾਰ ਵਿਚਕਾਰ ਬਣੀ ਸਹਿਮਤੀ, ਮੰਗਾਂ ਮੰਨਣ ਦਾ ਦਿੱਤਾ ਭਰੋਸਾ 

0
ਮੀਟਿੰਗ ਵਿੱਚ ਸਹਿਮਤੀ ਹੋਏ ਮੁੱਦਿਆਂ ਦਾ ਹੱਲ ਨਹੀਂ ਹੋਇਆ ਤਾਂ ਪਨਬੱਸ ਤੇ ਪੀ ਆਰ ਟੀ ਸੀ ਦਾ ਹੋਵੇਗਾ ਮੁਕੰਮਲ ਚੱਕਾ ਜਾਮ: ਰੇਸ਼ਮ ਸਿੰਘ ਗਿੱਲ-ਜਗਤਾਰ ਸਿੰਘ
27 ਨੂੰ ਟਰਾਂਸਪੋਰਟ ਸੈਕਟਰੀ ਨਾਲ਼ ਦੁਬਾਰਾ ਹੋਵੇਗੀ ਮੀਟਿੰਗ-ਸਮਸੇਰ ਸਿੰਘ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 20 ਦਸੰਬਰ: ਪੰਜਾਬ ਰੋਡਵੇਜ ਪਨਬੱਸ ਤੇ ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਦੇ ਆਗੂਆਂ ਨਾਲ ਸਰਕਾਰ ਨੁਮਾਇੰਦਿਆਂ ਦੀ ਹੋਈ ਮੀਟਿੰਗ ਵਿੱਚ ਮੰਗਾਂ ਤੇ ਸਹਿਮਤੀ ਬਣ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀ ਆਰ ਟੀ ਸੀ ਦੇ ਸਮੂਹ ਆਗੂਆਂ ਨਾਲ ਮੀਟਿੰਗ ਵਿੱਚ ਹੋਈ ਗੱਲਬਾਤ ਦੀ ਜਾਣਕਾਰੀ ਦਿੰਦਿਆਂ ਸ਼ਮਸੇਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੋਟਾਂ ਵੇਲੇ ਦੇ ਕੀਤੇ ਵਾਅਦੇ ਨੂੰ ਛਿੱਕੇ ਟੰਗਕੇ ਟਰਾਂਸਪੋਰਟ ਵਿਭਾਗ ਵਿੱਚ ਆਊਟ ਸੌਰਸ ਤੇ ਭਰਤੀ ਕੀਤੀ ਗਈ ਜਿਸਦਾ ਕਿ ਅਸੀਂ ਵਿਰੋਧ ਕਰਦੇ ਹਾਂ ਕਿਉਂ ਕਿ ਕਿਸੇ ਵੀ ਸਰਕਾਰ ਨੇ ਅੱਜ ਤੱਕ ਆਊਟ ਸੌਰਸ ਦੀ ਬਾਂਹ ਨਹੀਂ ਫੜੀ ਤੇ ਸਰਕਾਰ ਨਾਲ ਵਾਰ ਵਾਰ ਮੀਟਿੰਗਾਂ ਕਰਨ ਤੋਂ ਬਾਅਦ ਵੀ ਕੋਈ ਹੱਲ ਨਹੀਂ ਕੀਤਾ ਗਿਆ ਜਿਸ ਕਾਰਨ ਹਾਲ ਵਿੱਚ ਹੀ ਭਰਤੀ ਕੀਤੇ 28 ਡਰਾਈਵਰ ਆਊਟ ਸੌਰਸ ਤੇ ਲਿਆਉਣ ਕਾਰਣ ਪੰਨ ਬੱਸ ਦੀ ਹੜਤਾਲ ਅੱਜ ਪੰਜਵੇਂ ਦਿਨ ਵਿੱਚ ਪਹੁੰਚ ਗਈ ਹੈ ਤੇ ਅੱਜ ਜਥੇਬੰਦੀ ਦੀ ਮੀਟਿੰਗ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨਾਲ ਹੋਈ ਤੇ ਜਿਸ ਵਿਚ ਪੰਨ ਬੱਸ ਤੇ ਪੀ ਆਰ ਟੀ ਸੀ ਦੀ ਮੈਨੇਜਮੈਂਟ ਟਰਾਂਸਪੋਰਟ ਦੇ ਸੈਕਟਰੀ ਸ਼ਾਮਿਲ ਸਨ ਤੇ ਲਗਭਗ ਕਈ ਮੰਗਾ ਜਿਵੇਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਨਵੇਂ ਸਾਲ ਵਿੱਚ ਮਹਿਕਮੇ ਵਾਇਜ਼ ਫੈਸਲਾ ਕਰਕੇ ਪੱਕਾ ਕੀਤਾ ਜਾਵੇਗਾ,ਕੱਢੇ ਮੁਲਾਜ਼ਮਾਂ ਨੂੰ ਬਹਾਲ ਕਰਨ ਲਈ ਦੁਬਾਰਾ ਰਵਾਇਜ ਕੀਤਾ ਜਾਵੇਗਾ ਅਤੇ ਕਮੇਟੀਆਂ ਬਣਾ ਕੇ ਹੱਲ ਕੱਢਿਆ ਜਾਵੇਗਾ, ਮਹਿਕਮੇ ਵਿੱਚ ਸਰਵਿਸਿਜ਼ ਰੂਲ ਬਣਾ ਕੇ ਮੁਲਾਜ਼ਮਾਂ ਨੂੰ ਕੱਢਿਆ ਨਾ ਜਾਵੇ ਕੋਈ ਰੂਲ ਬਣਾਉਣ ਲਈ ਵਿਭਾਗ ਅਤੇ ਯੂਨੀਅਨ ਦੇ ਨੁਮਾਇੰਦੇ ਨੂੰ ਪਾ ਕੇ ਕਮੇਟੀ ਬਣਾਈ ਜਾਵੇਗੀ, ਤਨਖ਼ਾਹ ਵਿੱਚ ਇੱਕਸਾਰਤਾ ਅਤੇ 5% ਵਾਧੇ ਤੇ ਚੀਫ ਸੈਕਟਰੀ ਲਾਗੂ ਕਰਨ ਲਈ, ਆਊਟਸੋਰਸਿੰਗ ਤੇ ਭਰਤੀ ਸਬੰਧੀ ਯੂਨੀਅਨ ਵਲੋਂਰਿਸਵਤ ਦੇ ਪਰੂਫ ਦੇਣ ਤੇ ਅਤੇ ਭਰਤੀ ਸਹੀ ਤਰੀਕੇ ਨਾਲ ਕਰਨ ਤੇ ਇੱਕ ਮਹੀਨੇ ਦਾ ਸਮਾਂ ਚੀਫ ਸੈਕਟਰੀ ਪੰਜਾਬ ਨੇ ਲਿਆ ਇਹਨਾਂ ਸਾਰੀਆਂ ਮੰਗਾਂ ਤੇ ਇੱਕ ਮਹੀਨੇ ਦਾ ਸਮਾਂ ਮੰਗਿਆ ਹੈ ਤੇ ਸਹਿਮਤੀ ਬਣੀ ਜਿਵੇਂ ਰਿਪੋਰਟਾਂ ਵਾਲੇ ਸਾਥੀ ਬਹਾਲ ਕਰਨ ਦੀ ਮੰਗ ਤੇ ਤਨਖਾਹ ਵਾਧੇ ਦੀ ਮੰਗ ਤੇ ਇਕ ਮਹੀਨੇ ਦਾ ਸਮਾਂ ਮੰਗਿਆ ਗਿਆ ਹੈ ਤੇ 28 ਡਰਾਈਵਰ ਦੀ ਭਰਤੀ ਤੇ ਸਬੂਤ ਦੇਣ ਤੋਂ ਬਾਦ ਇਸ ਦਾ ਡੂੰਘਾਈ ਨਾਲ ਸਰਵੇਖਣ ਕੀਤਾ ਜਾਵੇਗਾ ਤੇ ਭਰਤੀ ਗਲਤ ਸਾਬਿਤ ਹੋਣ ਤੇ ਰੱਦ ਕੀਤੀ ਜਵੇਗੀ ਤੇ ਜੇਕਰ ਮੀਟਿੰਗ ਵਿੱਚ ਰੈਗੂਲਰ ਦੀ ਪਾਲਿਸੀ ਤੇ ਰਿਪੋਰਟਾਂ ਵਾਲੇ ਬਹਾਲ  ਤੇ 15.9.21 ਤੋਂ ਬਾਅਦ ਬਹਾਲ ਹੋਏ ਸਾਥੀਆਂ, ਨਮੀ ਭਰਤੀ ਤੇ advance booker , ਅਤੇ ਡਾਟਾ ਐਂਟਰੀ ਉਪਰੇਟਰਾ ਦੀ ਤਨਖਾਹ ਵਿੱਚ ਵਾਧਾ ਤੇ ਹੋਰ ਮੰਗਾ ਤੇ ਸਹਮਤੀ ਬਣੀ ਹੈ ਇਸ ਸਬੰਧੀ ਕੱਢੇ ਮੁਲਾਜ਼ਮਾਂ ਨੂੰ ਬਹਾਲ ਕਰਨ ਸਮੇਤ ਸਾਰੀਆਂ ਮੰਗਾਂ ਤੇ ਕਮੇਟੀਆ ਬਣਾਉਣ ਸਮੇਂ ਹੱਲ ਕੱਢਣ ਲਈ ਹੁਣ ਵਿਭਾਗ ਨੂੰ ਆਦੇਸ਼ ਦਿੱਤੇ ਹਨ ਜਿਸ ਸਬੰਧੀ 27 ਦਸੰਬਰ ਨੂੰ ਸੈਕਟਰੀ ਸਟੇਟ ਟਰਾਂਸਪੋਰਟ ਪੰਜਾਬ ਨਾਲ ਮੀਟਿੰਗ ਹੋਵੇਗੀ  ਇਸ ਮੀਟਿੰਗ ਵਿੱਚ ਜਾ ਚੀਫ ਸੈਕਟਰੀ ਪੰਜਾਬ ਵਲੋਂ ਦਿੱਤੇ ਭਰੋਸੇ ਨੂੰ ਅਤੇ ਪੰਜਾਬ ਵਿੱਚ ਸ਼ਹੀਦੀ ਦਿਹਾੜੇ (ਸਭਾਂ) ਨੂੰ ਮੁੱਖ ਰੱਖਦਿਆਂ ਹੜਤਾਲ ਨੂੰ ਪੋਸਟਪੌਨ ਕੀਤਾ ਜਾਂਦਾ ਹੈ ਜੇਕਰ ਫੇਰ ਵੀ ਹੱਲ ਨਹੀਂ ਹੁੰਦਾ ਜਥੇਬੰਦੀ ਵੱਲੋ ਤੁਰੰਤ ਤਿੱਖੇ ਐਕਸ਼ਨ ਉਲੀਕ ਕੇ ਸੰਘਰਸ ਕੀਤਾ ਜਾਵੇਗਾ ਤੇ ਪੰਨ ਬੱਸ ਤੇ ਪੀ ਆਰ ਟੀ ਸੀ ਦਾ ਤੁਰੰਤ ਮੁਕੰਮਲ ਚੱਕਾ ਜਾਮ ਕਰਾਂਗੇ।

ਵੇਰਕਾ ਮਿਲਕ ਪਲਾਂਟ ਬਠਿੰਡਾ ਦੇ ਕੱਚੇ ਨੇ ਕੀਤੀ ਇਕ ਰੋਜ਼ਾ ਹੜਤਾਲ

0

ਸੁਖਜਿੰਦਰ ਮਾਨ
ਬਠਿੰਡਾ, 20 ਦਸੰਬਰ: ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਵੇਰਕਾ ਮਿਲਕ ਪਲਾਂਟ ਬਠਿੰਡਾ ਦੇ ਕੱਚੇ ਕਾਮਿਆਂ ਵੱਲੋਂ ਅੱਜ ਮਿਲਕ ਪਲਾਂਟ ਦੇ ਦਫ਼ਤਰ ਅੱਗੇ ਇੱਕ ਰੋਜ਼ਾ ਹੜਤਾਲ ਕੀਤੀ ਗਈ। ਇਸ ਮੌਕੇ ਆਗੂਆਂ ਨੇ ਦੋਸ਼ ਲਗਾਇਆ ਕਿ ਵੇਰਕਾ ਮਿਲਕ ਪਲਾਂਟ ਦੀ ਮਨੇਜਮੈਂਟ ਵੱਲੋਂ ਕੀਤੇ ਗਏ ਵਾਅਦਿਆਂ ਅਤੇ ਮੰਗਾਂ ਤੇ ਪੂਰਾ ਨਾ ਉਤਰਨ ਕਾਰਨ ਹੜਤਾਲ ਕਰਨੀ ਪਈ। ਇਸ ਮੌਕੇ ਮੈਨੇਜਮੈਂਟ ਵਿਰੁੱਧ ਦੱਬ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਮੰਗ ਕੀਤੀ ਗਈ ਕਿ ਕੱਚੇ ਕਾਮਿਆਂ ਨੂੰ ਪੱਕੇ ਕੀਤਾ ਜਾਵੇ। ਕੱਚੇ ਕਰਮਚਾਰੀਆਂ ਨੂੰ ਖਾਲੀ ਪੋਸਟਾਂ ਦੇ ਮੁਕਾਬਲੇ ਰੱਖਿਆ ਜਾਵੇ।ਕਿਰਤ ਕਾਨੂੰਨ ਮੁਤਾਵਿਕ ਛੁੱਟੀਆਂ ਦਿਤੀਆਂ ਜਾਵੇ। D C ਰੇਟ ਦੇ ਵਧੇ ਹੋਏ ਬਕਾਇਆ ਦਿੱਤਾ ਜਾਵੇ। ਕੱਚੇ ਵਰਕਰਾਂ ਦਾ ਸੋਸ਼ਣ ਅਤੇ ਛਾਂਟੀ ਬੰਦ ਕੀਤੀ ਜਾਵੇ ।

Our Visitor

1908106