Sunday, May 10, 2026
Home Blog Page 228

Guru Kashi University ਦੇ ਵਾਈਸ ਚਾਂਸਲਰ ਵੱਲੋਂ ਵੈਸ਼ਵਿਕ ਜਲਵਾਯੂ ਪਰਿਵਰਤਨ ਬਾਰੇ ਡਾ. ਕਰਨ ਵਰਮਾ ਦੀ ਕਿਤਾਬ ਦਾ ਲੋਕਾਰਪਣ

0

Talwandi Sabo News: Guru Kashi University ਦੇ ਵਾਈਸ ਚਾਂਸਲਰ ਡਾ. ਰਾਮੇਸ਼ਵਰ ਸਿੰਘ ਵੱਲੋਂ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਵੈਸ਼ਵਿਕ ਜਲਵਾਯੂ ਪਰਿਵਰਤਨ ਬਾਰੇ ਡਾ. ਕਰਨ ਵਰਮਾ ਵੱਲੌਂ ਲਿਖੀ ਕਿਤਾਬ “ਮੋਡਰਨ ਐਗਰੋਨੋਮੀ ਇੰਟੀਗਰੇਟਿੰਗ ਸਾਇੰਸ,ਟੈਕਨਾਲੋਜੀ ਐਂਡ ਕਲਾਈਮੇਟ-ਸਮਾਰਟ ਪ੍ਰੈਕਟਿਸਸ” ਦਾ ਲੋਕਾਰਪਣ ਕੀਤਾ ਗਿਆ। ਇਸ ਮੌਕੇ ਨਿਰਦੇਸ਼ਕ ਯੋਜਨਾਕਾਰੀ ਅਤੇ ਵਿਕਾਸ ਡਾ. ਅਸ਼ਵਨੀ ਸੇਠੀ ਅਤੇ ਖੇਤੀਬਾੜੀ ਕਾਲਜ ਦੇ ਡੀਨ ਹਾਜ਼ਰ ਸਨ।

ਇਹ ਵੀ ਪੜ੍ਹੋ Ludhiana ‘ਚ SIT ਦੇ ਵੱਲੋਂ CA ਦੇ ਦਫ਼ਤਰ ‘ਚ ਛਾਪੇਮਾਰੀ; ਹੋਇਆ ਹੰਗਾਮਾ

ਇਸ ਮੌਕੇ ਡਾ. ਸਿੰਘ ਨੇ ਕਿਤਾਬ ਦੇ ਲੇਖਕ ਡਾ. ਵਰਮਾ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਵੈਸ਼ਵਿਕ ਪੱਧਰ ਤੇ ਹੋ ਰਹੇ ਜਲਵਾਯੂ ਪਰਿਵਰਤਨ ਦੇ ਕਾਰਨ ਕਿਸਾਨਾਂ, ਬਾਗਵਾਨਾਂ ਅਤੇ ਇਸ ਨਾਲ ਸੰਬੰਧਿਤ ਧਿਰਾਂ ਨੂੰ ਕਈ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਨ੍ਹਾਂ ਦਾ ਇਹ ਹੱਲ ਪੇਸ਼ ਕਰਦੀ ਹੈ। ਇਹ ਕਿਤਾਬ ਉਨ੍ਹਾਂ ਦੇ ਲਈ ਕਾਫੀ ਲਾਭਦਾਇਕ ਸਾਬਿਤ ਹੋਵੇਗੀ। ਉਨ੍ਹਾਂ ਡਾ. ਵਰਮਾ ਦੇ ਇਸ ਉੱਦਮ ਦੀ ਸ਼ਲਾਘਾ ਵੀ ਕੀਤੀ।

ਇਹ ਵੀ ਪੜ੍ਹੋ Bathinda ਦੇ ਹੋਮਗਾਰਡ ਜਵਾਨ ਨੂੰ ਕਾਲੇ ਸ਼ੀਸਿਆਂ ਤੇ ਹੂਟਰ ਦਾ ਸੌਂਕ ਪਿਆ ਮਹਿੰਗਾ,ਹੋਈ ਕਾਰਵਾਈ

ਇਸ ਮੌਕੇ ਡਾ. ਸੇਠੀ ਤੇ ਡਾ. ਕਸ਼ਅਪ ਨੇ ਲੇਖਕ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਖੋਜ ਤੇ ਆਧਾਰਿਤ ਅਕਾਦਮਿਕ ਉਪਰਾਲੇ ਕਿਸਾਨਾਂ ਅਤੇ ਵਿਗਿਆਨੀਆਂ ਦੋਹਾਂ ਲਈ ਲਾਭਦਾਇਕ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਆਈ.ਸੀ.ਏ.ਆਰ. ਦੀਆਂ ਨੀਤੀਆਂ ਅਨੁਸਾਰ ਮਾਹਿਰਾਂ ਨੂੰ ਇਸ ਤਰ੍ਹਾਂ ਦੀਆਂ ਖੋਜ ਨਾਲ ਸੰਬੰਧਿਤ ਕਿਤਾਬਾਂ ਲਿਖਣ ਦੀ ਪ੍ਰੇਰਣਾ ਦਿੱਤੀ। ਲੇਖਕ ਵੱਲੋਂ ਇਸ ਕਿਤਾਬ ਦੀਆਂ ਕਾਪੀਆਂ ਯੂਨੀਵਰਸਿਟੀ ਲਾਇਬ੍ਰੇਰੀ ਵਿੱਚ ਰੱਖਣ ਲਈ ਦਿੱਤੀਆਂ ਗਈਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਭਿਆਚਾਰ ਚੇਤਨਾ ਮੰਚ ਮਾਨਸਾ ਵੱਲ੍ਹੋਂ ਲੋਹੜੀ ਮੇਲੇ ਦੌਰਾਨ ਸਨਮਾਨਿਤ ਹੋਣ ਵਾਲੀਆਂ ਧੀਆਂ ਦੇ ਨਾਵਾਂ ਦਾ ਐਲਾਨ

0

Mansa News: ਸਭਿਆਚਾਰ ਚੇਤਨਾ ਮੰਚ ਮਾਨਸਾ ਵੱਲ੍ਹੋਂ 21ਵੇਂ ਲੋਹੜੀ ਮੇਲੇ ਦੌਰਾਨ ਸਨਮਾਨਿਤ ਕੀਤੀਆਂ ਜਾਣ ਵਾਲੀਆਂ 23 ਧੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਇਨ੍ਹਾਂ ਲੜਕੀਆਂ ਨੇ ਸਿੱਖਿਆ, ਖੇਡਾਂ ਅਤੇ ਹੋਰਨਾਂ ਖੇਤਰਾਂ ਵਿੱਚ ਵੱਡਾ ਨਾਮਣਾ ਖੱਟ ਕੇ ਧੀਆਂ ਅਤੇ ਮਾਨਸਾ ਜ਼ਿਲ੍ਹੇ ਦਾ ਮਾਣ ਵਧਾਇਆ ਹੈ। ਇਨ੍ਹਾਂ ਹੋਣਹਾਰ ਧੀਆਂ ਤੋਂ ਇਲਾਵਾ 12 ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲਾਂ ਦੀਆਂ ਬੱਚੀਆਂ ਦਾ ਵੀ ਸਨਮਾਨ ਕੀਤਾ ਜਾਵੇਗਾ ਜਿਨ੍ਹਾਂ ਨੇ ਪੰਜਾਬ ਰਾਜ ਪ੍ਰਾਇਮਰੀ ਖੇਡਾਂ ਦੌਰਾਨ ਪਹਿਲੀ ਵਾਰ ਮਾਨਸਾ ਜ਼ਿਲ੍ਹੇ ਵੱਲ੍ਹੋਂ ਕਬੱਡੀ ਵਿੱਚ ਗੋਲਡ ਮੈਡਲ ਜਿੱਤਿਆ ਹੈ। 10 ਜਨਵਰੀ ਨੂੰ ਖਾਲਸਾ ਹਾਈ ਸਕੂਲ ਮਾਨਸਾ ਵਿਖੇ ਹੋ ਰਹੇ ਲੋਹੜੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਸ਼ਿਰਕਤ ਕਰਨਗੇ।

ਇਹ ਵੀ ਪੜ੍ਹੋ Bathinda ਦੇ ਹੋਮਗਾਰਡ ਜਵਾਨ ਨੂੰ ਕਾਲੇ ਸ਼ੀਸਿਆਂ ਤੇ ਹੂਟਰ ਦਾ ਸੌਂਕ ਪਿਆ ਮਹਿੰਗਾ,ਹੋਈ ਕਾਰਵਾਈ

ਮੰਚ ਦੇ ਪ੍ਰਧਾਨ ਹਰਿੰਦਰ ਸਿੰਘ ਮਾਨਸ਼ਾਹੀਆ,ਜਨਰਲ ਸਕੱਤਰ ਹਰਦੀਪ ਸਿੰਘ ਸਿੱਧੂ,ਵਿੱਤ ਸਕੱਤਰ ਪ੍ਰਿਤਪਾਲ ਸਿੰਘ ਨੇ ਸਨਮਾਨਿਤ ਹੋਣ ਵਾਲੀਆਂ ਧੀਆਂ ਬਾਰੇ ਦੱਸਿਆ ਕਿ ਇਨ੍ਹਾਂ ਲੜਕੀਆਂ ਵਿੱਚ ਫੁੱਲਾਂ ਦੀ ਖੇਤੀ ਕਰਨ ਵਾਲੀ ਅਮਨਜੀਤ ਕੌਰ ਪੁੱਤਰੀ ਜੀਤਾ ਸਿੰਘ ਪਿੰਡ ਕੁਲਰੀਆਂ ਵੀ ਸ਼ਾਮਲ ਹੈ,ਜੋ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਪੰਜਾਬੀ ਦੀ ਐੱਮ.ਏ.ਕਰਨ ਦੇ ਨਾਲ-ਨਾਲ ਫੁੱਲਾਂ ਦੀ ਖੇਤੀ ਕਰਦਿਆਂ ਆਪਣੇ ਮਾਪਿਆਂ ਅਤੇ ਹੋਰਨਾਂ ਧੀਆਂ ਲਈ ਮਿਸਾਲ ਬਣੀ ਹੈ।ਸਨਮਾਨਿਤ ਹੋਣ ਵਾਲੀਆਂ ਧੀਆਂ ਵਿੱਚ ਬੁਢਲਾਡਾ ਦੇ ਗ੍ਰੰਥੀ ਭਾਈ ਬਿੱਕਰ ਸਿੰਘ ਦੀਆਂ ਤਿੰਨ ਧੀਆਂ ਬੇਅੰਤ ਕੌਰ, ਹਰਦੀਪ ਕੌਰ, ਰਿੰਪੀ ਕੌਰ ਸ਼ਾਮਲ ਹਨ ਜਿੰਨਾਂ ਨੇ ਕ੍ਰਮਵਾਰ ਹਿਸਟਰੀ,ਪੰਜਾਬੀ, ਕੰਪਿਊਟਰ ਸਾਇੰਸ ਵਿਸ਼ੇ ਅਧੀਨ ਯੂ.ਜੀ.ਸੀ. ਨੈੱਟ 2025 ਦੌਰਾਨ ਇਕੱਠਿਆਂ ਪਾਸ ਕੀਤਾ ਹੈ।

ਇਹ ਵੀ ਪੜ੍ਹੋ Punjab Cabinet ਦੀ ਅਹਿਮ ਮੀਟਿੰਗ ਅੱਜ, ਲਏ ਜਾਣਗੇ ਮਹੱਤਵਪੂਰਨ ਫੈਸਲਾ

ਸਨਮਾਨਿਤ ਧੀਆਂ ਵਿੱਚ ਮਾਨਸਾ ਦੀ ਧੀ ਯਸ਼ਪ੍ਰੀਤ ਕੌਰ ਪੁੱਤਰੀ ਸਰਬਜੀਤ ਕੌਸ਼ਲ ਵੀ ਸ਼ਾਮਲ ਹੈ,ਜੋ ਨੀਦਰਲੈਂਡ ਕੰਪਨੀ ਬੁਲੀਅਨਜ ਵਿੱਚ ਬਤੌਰ ਸੀਨੀਅਰ ਆਈਡੈਂਟਟੀ ਸੋਲੁਸ਼ਨਜ ਸਪੈਸਲਿਸਟ ਕੰਮ ਕਰਦਿਆਂ ਮੈਰਾਥਨ ਦੌੜ ਰਾਹੀਂ ਵੀ ਵੱਡੀਆਂ ਪ੍ਰਾਪਤੀਆਂ ਕਰ ਰਹੀ ਹੈ,ਉਸ ਨੇ ਅਕਤੂਬਰ 2025 ਦੌਰਾਨ ਆਇੰਡੋਹੋਵਨ ਨੀਦਰਲੈਂਡ ਅਤੇ ਨਵੰਬਰ 2025 ਦੌਰਾਨ ਗੌਡਾ ਨੀਦਰਲੈਂਡ ਵਿਖੇ ਵਿਖੇ ਹਾਫ ਮੈਰਾਥਨ ਦੌੜ 21.1 ਕਿਲੋਮੀਟਰ 2 ਘੰਟੇ 19 ਮਿੰਟ ‘ਚ ਲਾਈ,ਇਸ ਤੋਂ ਇਲਾਵਾ ਉਨ੍ਹਾਂ ਨੇ ਨਵੰਬਰ 2024 ਦੌਰਾਨ ਡੁੱਸਲਡੋਰਫ ਜਰਮਨੀ ਅਤੇ ਐਮਸਟਰਡੈਂਪ ਨੀਦਰਲੈਂਡ ਵਿਖੇ ਪ੍ਰਸਿੱਧ ਗਾਇਕ ਦਲਜੀਤ ਦੁਸਾਂਝ ਦੇ ਚਰਚਿਤ ਸ਼ੋਅ ਨਾਲ ਭੰਗੜਾ ਟੀਮ ਵਿੱਚ ਸ਼ਾਨਦਾਰ ਪੇਸ਼ਕਾਰੀ ਕੀਤੀ।ਸਿੱਖਿਆ ਦੇ ਖੇਤਰ ਵਿਚ ਨਾਮਣਾ ਖੱਟਣ ਵਾਲੀਆਂ ਮਾਨਸਾ ਦੀਆਂ ਤਿੰਨ ਧੀਆਂ ਗਰੀਮਾ ਜਿੰਦਲ ਪੁੱਤਰੀ ਤਰਸੇਮ ਚੰਦ,ਮੁਸਕਾਨ ਪੁੱਤਰੀ ਸੋਨੂੰ ਸਿੰਗਲਾ,ਜੀਨੀਆ ਪੁੱਤਰੀ ਗੋਵਰਧਨ ਦਾਸ ਜਿਨ੍ਹਾਂ ਨੇ ਨੀਟ ਪ੍ਰੀਖਿਆ ਵਿੱਚ ਚੰਗੇ ਰੈਂਕ ਹਾਸਲ ਕੀਤੇ ਅਤੇ ਤਿੰਨੇ ਲੜਕੀਆਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਪਹਿਲੇ ਸਾਲ ‘ਚ ਐਮ.ਬੀ.ਬੀ.ਐੱਸ ਕਰ ਰਹੀਆਂ ਹਨ,ਇਸੇ ਤਰ੍ਹਾਂ ਤਨੀਸ਼ਾ ਗਰਗ ਪੁੱਤਰੀ ਅਸ਼ੋਕ ਕੁਮਾਰ ਨੇ ਨੀਟ ਪ੍ਰੀਖਿਆ ਚੋਂ ਚੰਗਾ ਰੈਂਕ ਹਾਸਲ ਕਰਕੇ ਰਿਮਟ ਯੂਨੀਵਰਸਿਟੀ ਗੋਬਿੰਦਗੜ੍ਹ ਵਿਖੇ ਐੱਮ.ਬੀ.ਬੀ.ਐੱਸ ਕਰ ਰਹੀ ਹੈ। ਇਸ ਤੋਂ ਇਲਾਵਾ ਪ੍ਰਿਯੰਕਾ ਅਰੋੜਾ ਜੋ ਗੋਰਮਿੰਟ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਐੱਮ.ਬੀ.ਬੀ.ਐੱਸ ਕਰ ਰਹੀ ਹੈ,ਦਾ ਵੀ ਸਨਮਾਨ ਹੋਵੇਗਾ,ਜੋ ਘਰ ਦੀਆਂ ਆਰਥਿਕ ਤੰਗੀਆਂ ਤੁਰਸ਼ੀਆਂ ਦੇ ਬਾਵਜੂਦ ਆਪਣੀ ਮਿਹਨਤ ਨਾਲ ਇਸ ਮੁਕਾਮ ‘ਤੇ ਪਹੁੰਚੀ ਹੈ। ਸਸਸਸ ਲੜਕੀਆਂ ਮਾਨਸਾ ਦੀ ਸ਼ਰਨਜੀਤ ਕੌਰ ਜਿਸ ਨੇ ਸਟੇਟ ਪੱਧਰ ਚਿੱਤਰਕਾਰੀ ਅਤੇ ਮੰਨਤ ਮਠਾੜੂ, ਜਿੰਦਲ ਇੰਟਰਨੈਸ਼ਨਲ ਸਕੂਲ ਰਾਮਪੁਰ ਮੰਡੇਰ ਜਿਸ ਨੇ ਐੱਫ.ਏ.ਪੀ ਨੈਸ਼ਨਲ ਐਵਾਰਡ ਤੇ ਗਾਇਕੀ ਦੇ ਹੋਰਨਾਂ ਮੁਕਾਬਲਿਆਂ ਵਿੱਚ ਵੱਡਾ ਨਾਮਣਾ ਖੱਟਿਆ ਹੈ,ਉਸ ਦਾ ਵੀ ਸਨਮਾਨ ਹੋਵੇਗਾ ‌

ਇਹ ਵੀ ਪੜ੍ਹੋ Ludhiana ‘ਚ SIT ਦੇ ਵੱਲੋਂ CA ਦੇ ਦਫ਼ਤਰ ‘ਚ ਛਾਪੇਮਾਰੀ; ਹੋਇਆ ਹੰਗਾਮਾ

ਖੇਡਾਂ ਦੇ ਖੇਤਰ ਵਿੱਚ ਪ੍ਰਾਪਤੀਆਂ ਖੱਟਣ ਵਾਲੀਆਂ ਧੀਆਂ ਵਿੱਚ ਕੋਮਲਪ੍ਰੀਤ ਕੌਰ ਪੁੱਤਰੀ ਰਾਜਿੰਦਰ ਸਿੰਘ ਠੂਠਿਆਂਵਾਲੀ ਜਿਸ ਨੇ ਭੈਣੀ ਬਾਘਾ ਸਕੂਲ ਵਿਖੇ ਬਾਸਕਟਬਾਲ ਖੇਡਦਿਆਂ 8 ਵਾਰ ਸਟੇਟ ਅਤੇ 2024 ਦੌਰਾਨ ਨੈਸ਼ਨਲ ਪੱਧਰ ‘ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸ ਨੇ ਦਸਵੀਂ ਦੀ ਪ੍ਰੀਖਿਆ ਦੌਰਾਨ ਵੀ 91 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ, ਹੁਣ ਉਹ ਗਿਆਰਵੀਂ ਜਮਾਤ ਦੀ ਵਿਦਿਆਰਥਣ ਹੈ। ਉਹ ਸੀਨੀਅਰ ਨੈਸ਼ਨਲ ਨੈੱਟਬਾਲ ਚੈਂਪੀਅਨਸ਼ਿਪ ਹੈਦਰਾਬਾਦ ਵਿਖੇ ਖੇਡਣ ਜਾ ਰਹੀ ਹੈ।ਖੇਡ ਪ੍ਰਾਪਤੀਆਂ ਵਿੱਚ ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈੱਸ ਬੋਹਾ ਰਮਨਪ੍ਰੀਤ ਕੌਰ, ਜੈਸਮੀਨ ਕੌਰ ਵੀ ਸ਼ਾਮਲ ਹੈ, ਜਿਨ੍ਹਾਂ ਨੇ 69 ਵੀਆਂ ਰਾਜ ਪੱਧਰੀ ਖੇਡਾਂ ਦੇ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ਵਿੱਚ ਟੀਮ ਦੇ ਤੌਰ ‘ਤੇ ਗੋਲਡ ਮੈਡਲ ਹਾਸਲ ਕੀਤੇ ਹਨ। ਜਿਨ੍ਹਾਂ ਦੀ ਅਗਵਾਈ ਕੋਚ ਬਲਵਿੰਦਰ ਸਿੰਘ ਨੇ ਕੀਤੀ। ਖੇਡਾਂ ਦੇ ਖੇਤਰ ਵਿੱਚ ਹੀ ਖੁਸ਼ਪ੍ਰੀਤ ਕੌਰ ਪੁੱਤਰੀ ਬਲਕਰਨ ਸਿੰਘ ਫੌਜੀ ਮੀਰਪੁਰ ਢਾਣੀ ਸਰਦੂਲਗੜ੍ਹ ਵੀ ਸ਼ਾਮਲ ਹੈ ਜਿਸ ਨੇ ਹੈਮਰ ਥਰੋ ਵਿਚ ਸਟੇਟ ਪੱਧਰ ‘ਤੇ ਪਹਿਲਾ ਸਥਾਨ ਹਾਸਲ ਕੀਤਾ ‌। ਉਹ 4 ਵਾਰ ਨੈਸ਼ਨਲ ਪੱਧਰ ‘ਤੇ ਚੰਗਾ ਨਾਮਣਾ ਖੱਟ ਚੁੱਕੀ ਹੈ। ਅਮਰਜੀਤ ਕੌਰ ਹੈੱਡ ਟੀਚਰ ਜਿਸ ਨੇ ਪੰਜਾਬ ਰਾਜ ਪ੍ਰਾਇਮਰੀ ਸਕੂਲਾਂ ਖੇਡਾਂ ਦੌਰਾਨ ਗੋਲਡ ਮੈਡਲ ਜੇਤੂ ਟੀਮ ਦੀ ਅਗਵਾਈ ਕੀਤੀ, ਉਨ੍ਹਾਂ ਦਾ ਸਨਮਾਨ ਕੀਤਾ ਜਾਵੇਗਾ। ਗੱਤਕਾ ਦੇ ਮੁਕਾਬਲੇ ਦੌਰਾਨ ਨੈਸ਼ਨਲ ਪੱਧਰ ‘ਤੇ ਗੋਲਡ ਜਿੱਤਣ ਵਾਲੀਆਂ ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਦੀਆਂ ਵਿਦਿਆਰਥਣਾਂ ਹੁਸਨਪ੍ਰੀਤ ਕੌਰ ਚੂਹੜੀਆ, ਰੁਪਿੰਦਰ ਕੌਰ, ਭੁਪਿੰਦਰ ਕੌਰ ਬੀਰੇ ਵਾਲਾਂ ਜੱਟਾਂ ਅਤੇ ਵੀਰਪਾਲ ਕੌਰ ਜਟਾਣਾਂ ਕਲਾਂ ਗੋਲਡ ਮੈਡਲਲਿਸਟ ਨੈਸ਼ਨਲ ਪੈਰਾ ਜੂਡੋ ਚੈਂਪੀਅਨਸ਼ਿਪ ਦਾ ਸਨਮਾਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ Bathinda ਨਗਰ ਨਿਗਮ ਵਾਰਡਬੰਦੀ ਦੀ ਸੁਣਵਾਈ 3 ਫ਼ਰਵਰੀ ‘ਤੇ ਪਈ, ਅਕਾਲੀ ਦਲ ਦੀ ਸੁਣਵਾਈ 9 ਨੂੰ

ਇਸ ਮੌਕੇ ਮੰਚ ਦੇ ਕੋਆਰਡੀਨੇਟਰ ਬਲਰਾਜ ਨੰਗਲ,ਸਰਬਜੀਤ ਕੌਸ਼ਲ, ਡਾਇਰੈਕਟਰ ਸਭਿਆਚਾਰ ਰਾਜ ਜੋਸ਼ੀ, ਨਰਿੰਦਰ ਸ਼ਰਮਾਂ, ਡਾਇਰੈਕਟਰ ਦਰਸ਼ਨ ਜਿੰਦਲ, ਡਾਇਰੈਕਟਰ ਕਮਲਜੀਤ ਮਾਲਵਾ, ਹਰਜੀਵਨ ਸਰਾਂ,ਮੇਜਰ ਸਿੰਘ,ਵਿਜੈ ਜਿੰਦਲ, ਬਲਜਿੰਦਰ ਸੰਗੀਲਾ, ਅਸ਼ੋਕ ਬਾਂਸਲ, ਕੇਵਲ ਸਿੰਘ,ਮੋਹਨ ਲਾਲ, ਗੋਰਾ ਲਾਲ ਬਾਂਸਲ, ਵਰਿੰਦਰ ਕੁਮਾਰ ਸਿੰਗਲਾ, ਬਲਰਾਜ ਬਰਾੜ, ਜਗਸੀਰ ਢਿਲੋਂ, ਮਨਜੀਤ ਸਿੰਘ, ਜਸਪਾਲ ਸਿੰਘ ਦਾਤੇਵਾਸ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Ludhiana ‘ਚ SIT ਦੇ ਵੱਲੋਂ CA ਦੇ ਦਫ਼ਤਰ ‘ਚ ਛਾਪੇਮਾਰੀ; ਹੋਇਆ ਹੰਗਾਮਾ

0

Ludhiaha News: ਬੀਤੀ ਦੇਰ ਰਾਤ ਲੁਧਿਆਣਾ ‘ਚ ਪੰਜਾਬ ਪੁਲਿਸ ਦੀ ਵਿਸ਼ੇਸ ਜਾਂਚ ਟੀਮ ਵੱਲੋਂ ਇੱਕ CA ਦੇ ਦਫ਼ਤਰ ਵਿੱਚ ਛਾਪਾ ਮਾਰਨ ਦੀ ਖ਼ਬਰ ਸਾਹਮਣੇ ਆਈ ਹੈ। ਇਹ ਛਾਪੇਮਾਰੀ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਬਣੀ SIT ਦੇ ਵੱਲੋਂ ਕੀਤੀ ਗਈ ਦੱਸੀ ਜਾ ਰਹੀ ਹੈ। ਇਸ ਛਾਪੇਮਾਰੀ ਦੇ ਦੌਰਾਨ ਟੀਮ ਵੱਲੋਂ ਲੁਧਿਆਣਾ ਦੇ ਮਸ਼ਹੂਰ CA ਅਸ਼ਵਨੀ ਸ਼ਰਮਾ ਦੀ ਕੰਪਨੀ ਅਸ਼ਵਨੀ ਐਂਡ ਐਸੋਸੀਏਟਸ ਦੇ ਦਫ਼ਤਰ ਵਿਚ ਡੀਵੀਆਰ ਤੇ ਲੈਪਟੋਪ ਸਮੇਤ ਕੁੱਝ ਹੋਰ ਦਸਤਾਵੇਜ਼ ਜਬਤ ਕਰਨ ਦੀ ਸੂਚਨਾ ਹੈ। ਉਧਰ, ਇਸ ਛਾਪੇਮਾਰੀ ਦਾ ਪਤਾ ਚੱਲਦੇ ਹੀ ਲੁਧਿਆਣਾ ਦੇ ਇਨਕਮ ਟੈਕਸ ਬਾਰ ਐਸੋਸੀਏਸ਼ਨ ਇਕੱਠੇ ਹੋ ਕੇ ਵਿਰੋਧ ਕੀਤਾ ਗਿਆ।

ਇਹ ਵੀ ਪੜ੍ਹੋ Bathinda ਦੇ ਹੋਮਗਾਰਡ ਜਵਾਨ ਨੂੰ ਕਾਲੇ ਸ਼ੀਸਿਆਂ ਤੇ ਹੂਟਰ ਦਾ ਸੌਂਕ ਪਿਆ ਮਹਿੰਗਾ,ਹੋਈ ਕਾਰਵਾਈ

ਉਨ੍ਹਾਂ ਦੇ ਇਸ ਵਿਰੋਧ ਵਿਚ ਹਿਮਾਇਤ ਕਰਨ ਲਈ ਭਾਜਪਾ ਆਗੂ ਅਨਿਲ ਸਰੀਨ ਤੇ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਮੌਕੇ ‘ਤੇ ਹਿਮਾਇਤ ਲਈ ਪੁੱਜੇ। ਵਕੀਲਾਂ ਨੇ ਦਾਅਵਾ ਕੀਤਾ ਕਿ ਇਸ ਤਰ੍ਹਾਂ ਦੀ ਛਾਪੇਮਾਰੀ ਵਕੀਲਾਂ ਦੇ ਹੱਕਾਂ ‘ਤੇ ਡਾਕਾ ਹੈ, ਜਿਸਦੇ ਵਿਰੁਧ ਉਹ ਅਦਾਲਤ ਵਿਚ ਵੀ ਜਾਣ ਦੀ ਤਿਆਰੀ ਕਰ ਰਹੇ ਹਨ। ਦਸਣਾ ਬਣਦਾ ਹੈ ਕਿ 328 ਸਰੂਪਾਂ ਦੇ ਮਾਮਲੇ ਵਿਚ ਟੀਮ ਵੱਲੋਂ ਨਾਮੀਂ ਸੀਏ ਸਤਿੰਦਰ ਸਿੰਘ ਕੋਹਲੀ ਪਿਛਲੇ ਕੁੱਝ ਦਿਨਾਂ ਤੋਂ ਗ੍ਰਿਫਤਾਰ ਕਰਕੇ ਪੁਛਗਿਛ ਕੀਤੀ ਜਾ ਰਹੀ ਹੈ। ਜਿਸਦੇ ਚੱਲਦੇ ਲੁਧਿਆਣਾ ਵਿਚ ਛਾਪੇਮਾਰੀ ਨੂੰ ਉਸਦੇ ਨਾਲ ਜੋੜਿਆ ਜਾ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Cabinet ਦੀ ਅਹਿਮ ਮੀਟਿੰਗ ਅੱਜ, ਲਏ ਜਾਣਗੇ ਮਹੱਤਵਪੂਰਨ ਫੈਸਲਾ

0

Chandigarh News: punjab cabinet meeting; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਬੁਲਾਈ ਹੈ।ਅੱਜ ਸ਼ਾਮ 4 ਵਜੇ ਹੋਣ ਵਾਲੀ ਇਹ ਕੈਬਨਿਟ ਮੀਟਿੰਗ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਸੰਭਾਵਨਾ ਹੈ ਕਿ ਪੰਜਾਬ ਕੈਬਨਿਟ ਦੀ ਇਸ ਮੀਟਿੰਗ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਦੇ ਹੋਮਗਾਰਡ ਜਵਾਨ ਨੂੰ ਕਾਲੇ ਸ਼ੀਸਿਆਂ ਤੇ ਹੂਟਰ ਦਾ ਸੌਂਕ ਪਿਆ ਮਹਿੰਗਾ,ਹੋਈ ਕਾਰਵਾਈ

0

Bathinda News: ਪਿਛਲੇ ਕੁੱਝ ਮਹੀਨਿਆਂ ਤੋਂ ਸ਼ਹਿਰ ਵਿਚ ਟਰੈਫ਼ਿਕ ਵਿਵਸਥਾ ਨੂੰ ਸੁਧਾਰਨ ਵਿਚ ਲੱਗੀ ਸਿਟੀ ਟਰੈਫ਼ਿਕ ਪੁਲਿਸ ਵਿੱਚ ਤੈਨਾਤ ਇੱਕ ਹੋਮਗਾਰਡ ਜਵਾਨ ਨੂੰ ਆਪਣੀ ਕਾਲੇ ਸ਼ੀਸਿਆ ਵਾਲੀ ਚਿੱਟੀ ਕਾਰ ਦਾ ਹੂਟਰ ਵਜਾਉਣਾ ਮਹਿੰਗਾ ਪੈ ਗਿਆ। ਅਰਸ਼ਦੀਪ ਸਿੰਘ ਨਾਂ ਦੇ ਇਸ ਹੋਮਗਾਰਡ ਜਵਾਨ ਦੇ ਹੂਟਰ ਵਜਾਉਣ ਦੀ ਵੀਡੀਓ ਵਾਈਰਲ ਹੋਣ ਤੋਂ ਬਾਅਦ ਸਿਟੀ ਟਰੈਫ਼ਿਕ ਪੁਲਿਸ ਨੇ ਉਸਦੇ ਵਿਰੁਧ ਸਖ਼ਤ ਕਾਰਵਾਈ ਕਰਦਿਆਂ ਭਾਰੀ ਰਕਮ ਦਾ ਚਲਾਨ ਕੱਟ ਦਿੱਤਾ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਪਤਨੀ ਤੇ ਮਾਸੂਮ ਬੱਚੀਆਂ ਦੇ ਕ+ਤ+ਲ ਤੋਂ ਬਾਅਦ ਨਾਮੀਂ ਸੈਲੂਨ ਮਾਲਕ ਨੇ ਕੀਤੀ ਆਤਮਹੱਤਿਆ!

ਇਸਦੇ ਨਾਲ ਹੀ ਉਸਨੂੰ ਵਾਰਨਿੰਗ ਵੀ ਦਿੱਤੀ ਗਈ। ਪਤਾ ਚੱਲਿਆ ਹੈ ਕਿ ਉਕਤ ਹੋਮਗਾਰਡ ਜਵਾਨ ਆਪਣੇ ਪਿਤਾ ਦੀ ਮੌਤ ਤੋਂ ਬਾਅਦ 2 ਕੁ ਸਾਲ ਪਹਿਲਾਂ ਭਰਤੀ ਹੋਇਆ ਸੀ। ਜਿਕਰਯੋਗ ਹੈ ਕਿ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਇੱਕ ਪੁਲਿਸ ਮੁਲਾਜ਼ਮ ਵੱਲੋਂ ਆਪਣੀ ਕਾਰ ‘ਤੇ ਹੂਟਰ ਅਤੇ ਕਾਲੀਆਂ ਜਾਲੀਆਂ ਲਗਾਈਆਂ ਹੋਈਆਂ ਦਿਖਾਈ ਦਿੱਤੀਆਂ।

ਇਹ ਵੀ ਪੜ੍ਹੋ 2000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਕਲਰਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਡੀਐਸਪੀ ਟਰੈਫ਼ਿਕ ਮਨਜੀਤ ਸਿੰਘ ਤੇ ਸਿਟੀ ਟਰੈਫ਼ਿਕ ਇੰਚਾਰਜ਼ ਮੇਜਰ ਸਿੰਘ ਨੇ ਇੱਕ ਵੀਡੀਓ ਜਾਰੀ ਕਰਕੇ ਦਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਉਣ ਤੋਂ ਬਾਅਦ ਇਸ ਚਿੱਟੇ ਰੰਗ ਦੀ ਵਰਨਾ ਕਾਰ (ਨੰਬਰ PB03BR-3527) ਦਾ ਮੋਟਰ ਵਹੀਕਲ ਐਕਟ ਦੀ ਧਾਰਾ 177 ਦੇ ਤਹਿਤ ਚਲਾਨ ਕੱਟਿਆ ਗਿਆ ਹੈ। ਉਨ੍ਹਾਂ ਬਠਿੰਡਾ ਪੁਲਿਸ ਵੱਲੋਂ ਸਾਰਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਟ੍ਰੈਫਿਕ ਨਿਯਮ ਸਭ ਲਈ ਇੱਕੋ ਜਿਹੇ ਹਨ, ਭਾਵੇਂ ਉਹ ਪੁਲਿਸ ਮੁਲਾਜ਼ਮ ਹੋਵੇ ਜਾਂ ਆਮ ਨਾਗਰਿਕ।ਇਸ ਲਈ ਸਾਰਿਆਂ ਨੂੰ ਬੇਨਤੀ ਹੈ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਸੜਕ ਸੁਰੱਖਿਆ ਬਣੀ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ; ਕਿਹਾ, ਹੁਣ ਉਨ੍ਹਾਂ ਨੂੰ ਦਫ਼ਤਰਾਂ ਦੇ ਗੇੜੇ ਲਾਉਣ ਦੀ ਲੋੜ ਨਹੀਂ; ‘ਆਪ’ ਸਰਕਾਰ ਖੁਦ ਉਨ੍ਹਾਂ ਤੱਕ ਪਹੁੰਚ ਕਰੇਗੀ

0

👉ਪੰਜਾਬ ਰਾਜ ਵਪਾਰ ਕਮਿਸ਼ਨ ਟੈਕਸ ਨਾਲ ਸਬੰਧਤ ਬੋਝ ਘਟਾਉਣ ਅਤੇ ਟੈਕਸ ਢਾਂਚੇ ਵਿੱਚ ਬੇਲੋੜੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਠੋਸ ਉਪਾਅ ਕੱਢਣ ਵਿੱਚ ਮਦਦ ਕਰੇਗਾ: ਅਰਵਿੰਦ ਕੇਜਰੀਵਾਲ

👉ਦੁਕਾਨਦਾਰ ਸੱਚੇ ਦੇਸ਼ ਭਗਤ ਹਨ, ਜੋ ਅਰਥ ਵਿਵਸਥਾ ਨੂੰ ਅੱਗੇ ਵਧਾ ਕੇ ਸਹੀ ਅਰਥਾਂ ਵਿੱਚ ਦੇਸ਼ ਦੀ ਸੇਵਾ ਕਰਦੇ: ਭਗਵੰਤ ਸਿੰਘ ਮਾਨ

SAS Nagar News: ਐਸ. ਨਗਰ ਵਿੱਚ ਹੋਈ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੀ ਪਹਿਲੀ ਮੀਟਿੰਗ ਦੌਰਾਨ, ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਕਮਿਸ਼ਨ ਨੂੰ, ਸਾਲਾਂ ਤੋਂ ਵਪਾਰੀਆਂ ਪ੍ਰਤੀ ਅਣਗਹਿਲੀ ਅਤੇ ਨੌਕਰਸ਼ਾਹਾਂ ਵੱਲੋਂ ਕੀਤੀ ਜਾਂਦੀ ਖੱਜਲ-ਖੁਆਰੀ ਨੂੰ ਖਤਮ ਕਰਨ ਵੱਲ ਇੱਕ ਫੈਸਲਾਕੁੰਨ ਕਦਮ ਦੱਸਿਆ। ‘ਆਪ’ ਮੁਖੀ ਨੇ ਕਿਹਾ ਕਿ ਦੁਕਾਨਦਾਰਾਂ ਨੂੰ ਹੁਣ ਇੱਕ ਦਫਤਰ ਤੋਂ ਦੂਜੇ ਦਫਤਰ ਜਾ ਕੇ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਕਿਉਂਕਿ ’ਆਪ’ ਸਰਕਾਰ ਨੇ ਪ੍ਰਬੰਧਨ ਨੂੰ ਸਿੱਧਾ ਬਾਜ਼ਾਰ ਵਿੱਚ ਲੈ ਆਂਦਾ ਹੈ।

ਇਸ ਪਹਿਲਕਦਮੀ ਨੂੰ ਪੰਜਾਬ ਵਿੱਚ ਵਪਾਰਕ ਸੁਧਾਰਾਂ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰਾਰ ਦਿੰਦਿਆਂ, ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਮਿਸ਼ਨ ਟੈਕਸ ਪ੍ਰਣਾਲੀ ਨੂੰ ਆਸਾਨ ਬਣਾਏਗਾ, ਟੈਕਸ ਅੱਤਵਾਦ ਨੂੰ ਖਤਮ ਕਰੇਗਾ ਅਤੇ ਬੇਲੋੜੀਆਂ ਪ੍ਰਕਿਰਿਆਤਮਕ ਰੁਕਾਵਟਾਂ ਨੂੰ ਦੂਰ ਕਰੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਭਾਵਨਾ ਨੂੰ ਦੁਹਰਾਉਂਦੇ ਹੋਏ ਜ਼ੋਰ ਦਿੱਤਾ ਕਿ ਦੁਕਾਨਦਾਰ ਸੱਚੇ ਦੇਸ਼ ਭਗਤ ਹਨ ਜੋ ਆਰਥਿਕਤਾ ਨੂੰ ਚਲਾਉਂਦੇ ਹਨ ਅਤੇ ਭਰੋਸਾ ਪ੍ਰਗਟਾਇਆ ਕਿ ਕਮਿਸ਼ਨ ਸੂਬੇ ਭਰ ਦੇ ਵਪਾਰੀਆਂ ਦੀ ਭਲਾਈ ਅਤੇ ਮਾਣ-ਸਨਮਾਨ ਦੀ ਨਿਰਣਾਇਕ ਤੌਰ ’ਤੇ ਰੱਖਿਆ ਕਰੇਗਾ।

ਇਕੱਠ ਨੂੰ ਸੰਬੋਧਨ ਕਰਦਿਆਂ, ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, ‘‘ਅੱਜ ਛੋਟੇ ਦੁਕਾਨਦਾਰਾਂ, ਵਪਾਰੀਆਂ ਅਤੇ ਬਾਜ਼ਾਰਾਂ ਲਈ ਇੱਕ ਨਵੀਂ ਸ਼ੁਰੂਆਤ ਹੋ ਰਹੀ ਹੈ, ਜਿਨ੍ਹਾਂ ਵੱਲ ਹੁਣ ਤੱਕ ਕਿਸੇ ਵੱਲੋਂ ਧਿਆਨ ਨਹੀਂ ਦਿੱਤਾ ਗਿਆ। ਜਿਨ੍ਹਾਂ ਨੂੰ ਵੱਖ-ਵੱਖ ਪੱਧਰਾਂ ’ਤੇ ਇਨ੍ਹਾਂ ਕਮਿਸ਼ਨਾਂ ਦੇ ਮੈਂਬਰ ਬਣਾਇਆ ਗਿਆ ਹੈ ਅਤੇ ਜਿਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ, ਮੈਂ ਸਾਰਿਆਂ ਨੂੰ ਦਿਲੋਂ ਵਧਾਈ ਦਿੰਦਾ ਹਾਂ। ਸਾਡੀ ਸਰਕਾਰ ਨੇ ਚਾਰ ਸਾਲ ਪੂਰੇ ਕਰ ਲਏ ਹਨ ਅਤੇ ਹੁਣੇ ਇੱਕ ਬਹੁਤ ਹੀ ਸੁੰਦਰ ਨਜ਼ਾਰਾ ਨੇ ਮੇਰਾ ਧਿਆਨ ਆਪਣੇ ਵੱਲ ਖਿੱਚਿਆ ਹੈ। ਇਸ ਹਾਲ ਵਿੱਚ ਬੈਠੇ ਤੁਸੀਂ ਸਾਰੇ ਸਾਡੀ ਪਾਰਟੀ ਦੇ ਵਰਕਰ ਨਹੀਂ ਹੋ ਸਗੋਂ ਸਾਰੇ ਨਿਰਪੱਖ ਤੇ ਸੁਤੰਤਰ ਵਿਅਕਤੀ ਹੋ। ਤੁਹਾਡੇ ਵਿੱਚੋਂ ਕੁਝ ਮਾਰਕੀਟ ਐਸੋਸੀਏਸ਼ਨਾਂ ਦੇ ਪ੍ਰਧਾਨ ਹਨ, ਕੁਝ ਟੈਕਸਟਾਈਲ ਅਤੇ ਟਾਈਲ ਦੀਆਂ ਸੈਕਟਰ-ਵਾਈਜ਼ ਵਪਾਰਕ ਐਸੋਸੀਏਸ਼ਨਾਂ ਦੀ ਨੁਮਾਇੰਦਗੀ ਕਰਦੇ ਹਨ ਅਤੇ ਤੁਸੀਂ ਵੱਖ-ਵੱਖ ਪਿਛੋਕੜਾਂ ਨਾਲ ਸਬੰਧਤ ਹੋ ਅਤੇ ਸੁਤੰਤਰ ਵਿਅਕਤੀ ਹੋ।’’

ਚਾਰ ਸਾਲਾਂ ਦੇ ਸ਼ਾਸਨ ਤੋਂ ਬਾਅਦ ਲੋਕਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਉਨ੍ਹਾਂ ਅੱਗੇ ਕਿਹਾ, ‘‘ਇਹ ਅਕਸਰ ਕਿਹਾ ਜਾਂਦਾ ਹੈ ਕਿ ਚਾਰ ਸਾਲਾਂ ਬਾਅਦ, ਇੱਕ ਮਜ਼ਬੂਤ ਸੱਤਾ ਵਿਰੋਧੀ ਲਹਿਰ ਸ਼ੁਰੂ ਹੋ ਜਾਂਦੀ ਹੈ ਅਤੇ ਲੋਕ ਕਿਸੇ ਨਾ ਕਿਸੇ ਕਾਰਨ ਕਰਕੇ ਗੁੱਸੇ ਹੋ ਜਾਂਦੇ ਹਨ। ਸਾਡੇ ਤੋਂ ਪਹਿਲਾਂ, ਕਾਂਗਰਸ ਸਰਕਾਰ ਸੀ ਅਤੇ ਉਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ। ਚਾਰ ਸਾਲਾਂ ਬਾਅਦ ਉਨ੍ਹਾਂ ਨੂੰ ਇੰਨੀ ਬਦਸਲੂਕੀ ਦਾ ਸਾਹਮਣਾ ਕਰਨਾ ਪਿਆ ਕਿ ਮੈਨੂੰ ਨਹੀਂ ਲੱਗਦਾ ਕਿ ਕਾਂਗਰਸ ਸਰਕਾਰ ਨੇ ਕਦੇ ਵੀ ਕਿਸੇ ਜਨਤਕ ਇਕੱਠ ਵਿੱਚ ਮਾਈਕ ਲੋਕਾਂ ਅੱਗੇ ਕਰਨ ਦੀ ਹਿੰਮਤ ਵੀ ਕੀਤੀ ਹੋਵੇ ਅਤੇ ਕਿਹਾ ਹੋਵੇ ਲਉ ਜੋ ਮਰਜ਼ੀ ਬੋਲੋ। ਜੇਕਰ ਕਾਂਗਰਸ ਸਰਕਾਰ ਦੌਰਾਨ ਮਾਈਕ ਲੋਕਾਂ ਅੱਗੇ ਕੀਤਾ ਜਾਂਦਾ ਤਾਂ ਉਨ੍ਹਾਂ ’ਤੇ ਗਾਲ੍ਹਾਂ ਦੀ ਝੜੀ ਲੱਗ ਜਾਂਦੀ। ਜੇਕਰ ਅਕਾਲੀ ਦਲ ਦੀ ਸਰਕਾਰ ਦੌਰਾਨ ਅਜਿਹਾ ਹੋਇਆ ਹੁੰਦਾ ਤਾਂ ਮਾਈਕ ਵਾਪਸ ਨਾ ਆਉਂਦਾ, ਭਾਵ ਬਹੁਤ ਬਦਸਲੂਕੀ ਹੁੰਦੀ। ਮੈਂ ਹੁਣੇ ਬਹੁਤ ਧਿਆਨ ਨਾਲ ਸੁਣਿਆ ਅਤੇ ਲੋਕਾਂ ਨੂੰ ਕੰਮ ਦੀ ਪ੍ਰਸ਼ੰਸਾ ਕਰਦੇ ਸੁਣਿਆ ਕਿ ਇਹ ਚਾਰ ਸਾਲਾਂ ਵਿੱਚ ਵਧੀਆ ਕੰਮ ਕੀਤਾ ਗਿਆ ਹੈ।’’

ਵਪਾਰੀਆਂ ਪ੍ਰਤੀ ਧਾਰਨਾਵਾਂ ਬਾਰੇ ਬੋਲਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, “ਹੁਣ ਤੱਕ ਸਾਡੇ ਦੇਸ਼ ਵਿੱਚ, ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਬਹੁਤ ਹੀ ਨਕਾਰਾਤਮਕ ਢੰਗ ਨਾਲ ਦੇਖਿਆ ਜਾਂਦਾ ਰਿਹਾ ਹੈ। ਕੋਈ ਵੀ ਸਰਕਾਰ ਜਾਂ ਪਾਰਟੀ ਸੱਤਾ ਵਿੱਚ ਰਹੀ ਹੋਵੇ ਹਰ ਕੋਈ ਵਪਾਰੀਆਂ ਨੂੰ ਚੋਰ ਸਮਝਦਾ ਸੀ। ਹਰ ਸਰਕਾਰ ਸੋਚਦੀ ਹੈ ਕਿ ਉਹ ਚੋਰ ਹਨ ਅਤੇ ਉਨ੍ਹਾਂ ਨੂੰ ਲੁੱਟਿਆ ਜਾਣਾ ਚਾਹੀਦਾ ਹੈ। ਸਰਕਾਰ ਟੈਕਸਾਂ ਰਾਹੀਂ ਪੈਸਾ ਉਗਰਾਹੁੰਦੀ ਰਹੀ ਹੈ। ਇਹ ਜੋ ਸਾਰਾ ਵਸਤੂ ਅਤੇ ਸੇਵਾ ਟੈਕਸ (ਜੀਐਸਟੀ) ਤੰਤਰ ਮੌਜੂਦ ਹੈ ਇਸਨੂੰ ਅਸੀਂ ਹੁਣੇ ਇੱਕੋ-ਦਮ ਨਹੀਂ ਬਦਲ ਸਕਦੇ। ਮੈਂ ਅਰਦਾਸ ਕਰਦਾ ਹਾਂ ਕਿ ਇੱਕ ਦਿਨ ਕੇਂਦਰ ਵਿੱਚ ਸਾਡੀ ਸਰਕਾਰ ਬਣੇ ਅਤੇ ਅਸੀਂ ਤੁਹਾਨੂੰ ਜੀਐਸਟੀ ਤੋਂ ਮੁਕਤ ਕਰੀਏ। ਇੱਕ ਤਰ੍ਹਾਂ ਦਾ ਟੈਕਸ ਅੱਤਵਾਦ ਚੱਲ ਰਿਹਾ ਹੈ। ਇੱਕ ਪਾਸੇ ਸਰਕਾਰ ਤੁਹਾਨੂੰ ਟੈਕਸਾਂ ਰਾਹੀਂ ਨਿਚੋੜ ਰਹੀ ਹੈ ਅਤੇ ਦੂਜੇ ਪਾਸੇ ਰਾਜਨੀਤਿਕ ਪਾਰਟੀਆਂ ਵੀ ਤੁਹਾਨੂੰ ਸਿਰ ਨਹੀਂ ਚੁੱਕਣ ਦੇ ਰਹੀਆਂ। ਉਹ ਤੁਹਾਨੂੰ ਸਿਰਫ਼ ਚੋਣਾਂ ਦੌਰਾਨ, ਦਾਨ ਦੇ ਨਾਮ ’ਤੇ ਪੈਸਾ ਕੱਢਣ ਲਈ ਅਤੇ ਪੰਜ ਸਾਲਾਂ ਵਾਸਤੇ ਰਿਸ਼ਵਤ ਲੈਣ ਲਈ ਯਾਦ ਕਰਦੀਆਂ ਹਨ। ਸਾਰੀਆਂ ਸਰਕਾਰਾਂ ਵਪਾਰੀਆਂ ਨੂੰ ਚੋਰ ਮੰਨਦੀਆਂ ਰਹੀਆਂ ਹਨ। ਪਰ ਅਸੀਂ ਅਜਿਹਾ ਨਹੀਂ ਸੋਚਦੇ।”

ਆਪਣੇ ਨਿੱਜੀ ਸਬੰਧਾਂ ਨੂੰ ਸਾਂਝਾ ਕਰਦਿਆਂ ਉਨ੍ਹਾਂ ਅੱਗੇ ਕਿਹਾ, ‘‘ਮੈਂ ਇੱਕ ਵਪਾਰੀ ਪਰਿਵਾਰ ਤੋਂ ਹਾਂ। ਮੈਂ ਇੱਕ ਵਪਾਰੀ ਦੇ ਦਰਦ ਨੂੰ ਸਮਝਦਾ ਹਾਂ। ਤੁਹਾਨੂੰ ਯਾਦ ਹੋਵੇਗਾ ਕਿ ਕਿਵੇਂ, ਬਚਪਨ ਵਿੱਚ ਅਸੀਂ ਗਰਮੀਆਂ ਦੀਆਂ ਛੁੱਟੀਆਂ ਵਿੱਚ ਪਿੰਡ ਜਾਂਦੇ ਸੀ। ਉੱਥੇ ਮੇਰੇ ਚਾਚੇ ਦੀ ਬੱਸ ਸਟੈਂਡ ’ਤੇ ਕਰਿਆਨੇ ਦੀ ਦੁਕਾਨ ਸੀ। ਗਰਮੀਆਂ ਦੀਆਂ ਛੁੱਟੀਆਂ ਦੌਰਾਨ ਕਈ ਵਾਰ ਮੈਂ ਦਿਨਾਂ ਲਈ ਇਕੱਲਾ ਹੀ ਪੂਰੀ ਦੁਕਾਨ ਚਲਾਉਂਦਾ ਸੀ। ਮੈਂ ਇੱਕ ਦੁਕਾਨਦਾਰ ਦਾ ਦਰਦ ਸਮਝਦਾ ਹਾਂ। ਉਹ ਦਿਨ-ਰਾਤ ਕੰਮ ਕਰਦਾ ਹੈ ਵੱਡੇ ਜੋਖਮ ਝੱਲਦਾ ਹੈ ਬਹੁਤ ਘੱਟ ਕਮਾਉਂਦਾ ਹੈ। ਆਪਣੀ ਆਮਦਨ ਚੋਂ ਸਰਕਾਰ ਨੂੰ ਟੈਕਸ ਦਿੰਦਾ ਹੈ, ਲੋਕਾਂ ਨੂੰ ਨੌਕਰੀਆਂ ਦਿੰਦਾ ਹੈ, ਆਪਣੇ ਪਰਿਵਾਰ ਨੂੰ ਪਾਲਦਾ ਹੈ ਅਤੇ ਪਿੰਡ ਜਾਂ ਸ਼ਹਿਰ ਵਿੱਚ ਸਾਰੀਆਂ ਚੈਰੀਟੇਬਲ ਅਤੇ ਸਮਾਜਿਕ ਗਤੀਵਿਧੀਆਂ ਵਿੱਚ ਉਸਦੀ ਸ਼ਮੂਲੀਅਤ ਹੁੰਦੀ ਹੈ। ਇਸ ਸਭ ਦੇ ਬਾਵਜੂਦ ਸਰਕਾਰਾਂ ਉਸਨੂੰ ਪਰੇਸ਼ਾਨ ਕਰਦੀਆਂ ਹਨ। ਮੈਂ ਤੁਹਾਡਾ ਦਰਦ ਸਮਝਦਾ ਹਾਂ।’’

ਵਪਾਰੀ ਭਲਾਈ ਨੂੰ ਰਾਸ਼ਟਰੀ ਤਰੱਕੀ ਨਾਲ ਜੋੜਦੇ ਹੋਏ, ’ਆਪ’ ਮੁਖੀ ਨੇ ਜ਼ੋਰ ਦੇ ਕੇ ਕਿਹਾ, ‘‘ਮੈਂ ਇਹ ਵੀ ਸਮਝਦਾ ਹਾਂ ਕਿ ਕੋਈ ਵੀ ਦੇਸ਼ ਉਦੋਂ ਤੱਕ ਤਰੱਕੀ ਨਹੀਂ ਕਰ ਸਕਦਾ ਜਦੋਂ ਤੱਕ ਉਹ ਆਪਣੇ ਛੋਟੇ ਤੋਂ ਛੋਟੇ ਦੁਕਾਨਦਾਰ ਦੀ ਰੱਖਿਆ ਨਹੀਂ ਕਰਦਾ ਅਤੇ ਉਸਨੂੰ ਸਹੂਲਤਾਂ ਪ੍ਰਦਾਨ ਨਹੀਂ ਕਰਦਾ। ਸਰਕਾਰਾਂ ਹਰ ਜਗ੍ਹਾ ਵੱਡੇ ਨਿਵੇਸ਼ ਦੀ ਗੱਲ ਕਰਦੀਆਂ ਹਨ। ਪੰਜਾਬ ਵਿੱਚ ਵੀ ਦੂਜੇ ਰਾਜਾਂ ਵਾਂਗ, ਇਨਵੈਸਟ ਪੰਜਾਬ ਵਰਗੇ ਉਪਰਾਲੇ ਹਨ। ਇਹ ਗਲਤ ਨਹੀਂ ਹੈ ਅਤੇ ਹੋਣਾ ਚਾਹੀਦਾ ਹੈ। ਉਹ 3,000 ਕਰੋੜ, 4,000 ਕਰੋੜ ਜਾਂ 10,000 ਕਰੋੜ ਦੇ ਉਦਯੋਗਾਂ ਦੇ ਆਉਣ ਦੀ ਗੱਲ ਕਰਦੇ ਹਨ। ਇਹ ਚੰਗਾ ਹੈ ਅਤੇ ਹੋਣਾ ਵੀ ਚਾਹੀਦਾ ਹੈ। ਪਰ ਕਿਸੇ ਨੇ ਵੀ ਕਰਿਆਨੇ ਦੀ ਦੁਕਾਨ, ਕੱਪੜੇ ਦੀ ਦੁਕਾਨ, ਬਰੈੱਡ ਸ਼ਾਪ, ਟਾਈਲਾਂ ਦੀ ਦੁਕਾਨ, ਜਾਂ ਛੋਟੇ ਬਾਜ਼ਾਰਾਂ ਵਿੱਚ ਦੁਕਾਨਾਂ ਚਲਾਉਣ ਵਾਲੇ ਛੋਟੇ ਦੁਕਾਨਦਾਰ ਵੱਲ ਧਿਆਨ ਨਹੀਂ ਦਿੱਤਾ। ਪਹਿਲੀ ਵਾਰ ਅਜਿਹੀ ਸਰਕਾਰ ਆਈ ਹੈ ਜਿੱਥੇ ਛੋਟੇ ਦੁਕਾਨਦਾਰ ਨੂੰ ਇਹ ਸੋਚਣ ਦੀ ਲੋੜ ਨਹੀਂ ਹੈ ਕਿ ਸਿਫਾਰਸ਼ ਰਾਹੀਂ ਕਿਸੇ ਨਾਲ ਸੰਪਰਕ ਕਰਨਾ ਹੈ ਜਾਂ ਆਪਣਾ ਕੰਮ ਕਰਵਾਉਣ ਲਈ ਰਿਸ਼ਵਤ ਦੇਣੀ ਹੈ। ਇਹ ਬੰਦ ਹੋਣਾ ਚਾਹੀਦਾ ਹੈ।’’

ਨਵੇਂ ਕਮਿਸ਼ਨ ਢਾਂਚੇ ਦੀ ਵਿਆਖਿਆ ਕਰਦੇ ਹੋਏ, ਉਨ੍ਹਾਂ ਨੇ ਵਿਸਥਾਰ ਨਾਲ ਕਿਹਾ, “ਅਸੀਂ ਇੱਕ ਅਜਿਹਾ ਸਿਸਟਮ ਬਣਾ ਰਹੇ ਹਾਂ ਜਿਸ ਰਾਹੀਂ ਤੁਸੀਂ ਸਰਕਾਰ ਦਾ ਹਿੱਸਾ ਬਣੋਗੇ। ਰਾਜ ਪੱਧਰ ’ਤੇ ਇੱਕ ਕਮਿਸ਼ਨ ਹੋਵੇਗਾ, ਫਿਰ ਜ਼ਿਲ੍ਹਾ ਪੱਧਰ ’ਤੇ, ਅਤੇ ਸਭ ਤੋਂ ਅਹਿਮ ਹਲਕਾ ਪੱਧਰ ’ਤੇ ਵੀ ਕਮਿਸ਼ਨ ਹੋਵੇਗਾ। ਹਲਕਾ ਪੱਧਰ ਵਾਲੇ ਕਮਿਸ਼ਨ ਵਿੱਚ ਸਥਾਨਕ ਪੁਲਿਸ ਅਤੇ ਪ੍ਰਸ਼ਾਸਨ ਦੇ ਨਾਲ-ਨਾਲ ਵਪਾਰੀ ਵੀ ਸ਼ਾਮਲ ਹੋਣਗੇ। ਉਹ ਬਾਜ਼ਾਰਾਂ ਵਿੱਚ ਹਰੇਕ ਦੁਕਾਨਦਾਰ ਨਾਲ ਸੰਪਰਕ ਕਰਨ ਅਤੇ ਮੀਟਿੰਗ ਕਰਨ ਲਈ ਜ਼ਿੰਮੇਵਾਰ ਤੇ ਸਮਰੱਥ ਹੋਣਗੇ। ਇਨ੍ਹਾਂ ਮੀਟਿੰਗਾਂ ਵਿੱਚ ਦੁਕਾਨਦਾਰਾਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਚਰਚਾ ਕੀਤੀ ਜਾਵੇਗੀ। ਇਹ ਦੁਕਾਨਦਾਰਾਂ ਦੀਆਂ ਨਿੱਜੀ ਸਮੱਸਿਆਵਾਂ ਵੀ ਹੋ ਸਕਦੀਆਂ ਹਨ, ਜਿੱਥੇ ਕੋਈ ਕਹਿ ਰਿਹਾ ਹੋਵੇ ਕਿ ਉਹ ਮਹੀਨਿਆਂ ਤੋਂ ਦੌੜ-ਭੱਜ ਕਰਦਾ ਖੱਜਲ-ਖੁਆਰ ਹੋ ਰਿਹਾ ਹੈ ਪਰ ਕੰਮ ਨਹੀਂ ਹੋ ਰਿਹਾ । ਬਾਜ਼ਾਰ ਪੱਧਰ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ: ਜਿਵੇਂ ਕਿ ਟੁੱਟੀਆਂ ਸੜਕਾਂ, ਪਖਾਨਿਆਂ ਦੀ ਘਾਟ, ਪੀਣ ਵਾਲੇ ਪਾਣੀ ਦੀਆਂ ਸਮੱਸਿਆਵਾਂ, ਵਪਾਰੀਆਂ ਅਤੇ ਗਾਹਕਾਂ ਲਈ ਮੁਸ਼ਕਲਾਂ,ਅਤੇ ਇੱਥੋਂ ਤੱਕ ਕਿ ਕਾਨੂੰਨ ਵਿਵਸਥਾ ਦੀਆਂ ਸਮੱਸਿਆਵਾਂ ਵੀ। ਇਨ੍ਹਾਂ ਸਮੱਸਿਆਵਾਂ ਵਿੱਚੋਂ 90 ਫੀਸਦੀ ਉਸ ਪੱਧਰ ’ਤੇ ਹੀ ਹੱਲ ਹੋ ਜਾਣਗੀਆਂ।”

ਨੀਤੀ ਪੱਧਰ ਦੀਆਂ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, ‘‘ਕੁਝ ਮੁੱਦੇ ਨੀਤੀ ਪੱਧਰ ’ਤੇ ਹੋਣਗੇ, ਜਿਨ੍ਹਾਂ ਨੂੰ ਇਹ ਕਮੇਟੀਆਂ ਰਾਜ ਸਰਕਾਰ ਨੂੰ ਸਿਫ਼ਾਰਸ਼ ਕਰਨਗੀਆਂ ਅਤੇ ਫਿਰ ਉਨਾਂ ਨੂੰ ਹੱਲ ਕੀਤਾ ਜਾਵੇਗਾ, ਜਿਸ ਵਿੱਚ ਨਵੇਂ ਨੀਤੀ ਸੁਝਾਅ ਵੀ ਸ਼ਾਮਲ ਹਨ। ਉਦਾਹਰਣ ਵਜੋਂ, ਓਟੀਐਸ ਨੀਤੀ ਪਿਛਲੀਆਂ ਸਰਕਾਰਾਂ ਦੁਆਰਾ ਬਣਾਈ ਗਈ ਸੀ, ਪਰ ਉਹਨਾਂ ਦਾ ਕਦੇ ਵੀ ਇਸਨੂੰ ਲਾਗੂ ਕਰਨ ਦਾ ਇਰਾਦਾ ਨਹੀਂ ਸੀ। ਇਸਨੂੰ ਇਸ ਤਰੀਕੇ ਨਾਲ ਡਿਜ਼ਾਈਨ ਕੀਤਾ ਗਿਆ ਸੀ ਕਿ ਇਸਨੂੰ ਕਦੇ ਵੀ ਲਾਗੂ ਨਹੀਂ ਕੀਤਾ ਜਾ ਸਕੇ। ਜੇਕਰ ਅਸੀਂ ਲੋਕਾਂ ਨਾਲ ਗੱਲ ਕਰਨ ਤੋਂ ਬਾਅਦ ਨੀਤੀਆਂ ਬਣਾਉਂਦੇ ਹਾਂ ਤਾਂ ਉਹ ਨੀਤੀਆਂ ਲਾਗੂ ਕੀਤੀਆਂ ਜਾਣਗੀਆਂ,ਅਤੇ ਇਹਨਾਂ ਕਮਿਸ਼ਨਾਂ ਰਾਹੀਂ, ਉਹ ਨੀਤੀਆਂ ਤੁਹਾਡੇ ਤੱਕ ਵੀ ਪਹੁੰਚਣਗੀਆਂ।’’

ਆਪਣੇ ਭਾਸ਼ਣ ਦੀ ਸਮਾਪਤੀ ਕਰਦਿਆਂ ‘ਆਪ’ ਸੁਪਰੀਮੋ ਨੇ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਇਹ ਸਾਰੇ ਕਮਿਸ਼ਨ ‘ਆਪ’ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਉਮੀਦ ਜਤਾਈ ਕਿ ਪਹਿਲੇ ਤਿੰਨ ਮਹੀਨਿਆਂ ਦੇ ਅੰਦਰ ਪੰਜਾਬ ਦੇ ਸਾਰੇ ਛੋਟੇ ਅਤੇ ਵੱਡੇ ਬਾਜ਼ਾਰਾਂ ਵਿੱਚ ਮੀਟਿੰਗਾਂ ਦਾ ਇੱਕ ਦੌਰ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਜਿਨ੍ਹਾਂ ਸਮੱਸਿਆਵਾਂ ਨੂੰ ਮੌਕੇ ‘ਤੇ ਹੱਲ ਕੀਤਾ ਜਾ ਸਕਦਾ ਹੈ, ਉਨ੍ਹਾਂ ਨੂੰ ਉੱਥੇ ਹੀ ਹੱਲ ਕੀਤਾ ਜਾਵੇਗਾ ਅਤੇ ਜਿਨ੍ਹਾਂ ਮੁੱਦਿਆਂ ਦੇ ਰਾਜ ਪੱਧਰ ‘ਤੇ ਹੱਲ ਦੀ ਲੋੜ ਹੋਵੇਗੀ, ਉਨ੍ਹਾਂ ਨੂੰ ਉਸੇ ਪੱਧਰ ‘ਤੇ ਹੱਲ ਕੀਤਾ ਜਾਵੇਗਾ ਅਤੇ ਤਿੰਨ ਮਹੀਨਿਆਂ ਬਾਅਦ ਮੀਟਿੰਗਾਂ ਦਾ ਅਗਲਾ ਦੌਰ ਕੀਤਾ ਜਾਵੇਗਾ।

ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੰਜਾਬ ਵਿੱਚ ਹੋ ਰਿਹਾ ਇੱਕ ਵਿਲੱਖਣ ਪ੍ਰੋਗਰਾਮ ਹੈ, ਜੋ ਪਿਛਲੀਆਂ ਸਰਕਾਰਾਂ ਦੇ ਸ਼ਾਸਨ ਦੌਰਾਨ ਕਦੇ ਨਹੀਂ ਹੋਇਆ। ਉਨ੍ਹਾਂ ਅਸਮਾਨ ਹਰ ਵਿਅਕਤੀ ਆਪਣੀ ਸਮਰੱਥਾ ਅਨੁਸਾਰ ਤਰੱਕੀ ਅਤੇ ਖੁਸ਼ਹਾਲੀ ਦਾ ਹੱਕਦਾ ਹੈ, ਜਿਸਦਾ ਕੋਈ ਸੀਮਾ ਨਹੀਂ ਅਤੇ ਇਹ ਸਿਰਤੋੜ ਪਹਿਲਕਦਮੀ ਖਾਸ ਕਰਕੇ ਛੋਟੇ ਦੁਕਾਨਦਾਰਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਪਾਰਟੀ ਦਾ ਗਠਨ ਅਰਵਿੰਦ ਕੇਜਰੀਵਾਲ ਨੇ ਰਾਜਨੀਤੀ ਵਿੱਚ ਸ਼ਾਮਲ ਹੋਣ ਲਈ ਨਹੀਂ, ਸਗੋਂ ਰਾਜਨੀਤੀ ਦੀ ਪਰਿਭਾਸ਼ਾ ਬਦਲਣ ਅਤੇ ਦੇਸ਼ ਨੂੰ ਲੋਕ ਭਲਾਈ ‘ਤੇ ਕੇਂਦਰਿਤ ਰਾਜਨੀਤੀ ਦਾ ਅਰਥ ਸਿਖਾਉਣ ਲਈ ਕੀਤਾ ਸੀ।

ਆਪਣੀ ਸਰਕਾਰ ਦੀ ਲੋਕ-ਪੱਖੀ ਪਹੁੰਚ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਹੁਦਾ ਸੰਭਾਲਣ ਪਿੱਛੇ ਉਨ੍ਹਾਂ ਦਾ ਇੱਕੋ ਇੱਕ ਉਦੇਸ਼ ਲੋਕਾਂ ਦੀ ਸੇਵਾ ਕਰਨਾ ਸੀ ਅਤੇ ਉਨ੍ਹਾਂ ਦੀ ਇਹ ਵਚਨਬੱਧਤਾ ਜ਼ਮੀਨੀ ਪੱਧਰ ‘ਤੇ ਸਪੱਸ਼ਟ ਤੌਰ ਝਲਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 61,000 ਤੋਂ ਵੱਧ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਅਸੀਂ 17 ਤੋਂ ਵੱਧ ਟੋਲ ਪਲਾਜ਼ਾ ਬੰਦ ਕਰ ਦਿੱਤੇ ਹਨ, ਜਿਸ ਨਾਲ ਆਮ ਲੋਕਾਂ ਦੇ ਰੋਜ਼ਾਨਾ ਲਗਭਗ 64 ਲੱਖ ਰੁਪਏ ਦੀ ਬਚਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ ਹੋਰ ਸਹੂਲਤ ਦੇਣ ਲਈ ਇਨ੍ਹਾਂ ਟੋਲ ਪਲਾਜ਼ਿਆਂ ‘ਤੇ ਖਾਲੀ ਪਏ ਦਫ਼ਤਰਾਂ ਨੂੰ ਹੁਣ ਆਮ ਆਦਮੀ ਕਲੀਨਿਕਾਂ ਵਿੱਚ ਬਦਲ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ ਜਦੋਂ ਰਵਾਇਤੀ ਪਾਰਟੀਆਂ ਦੇ ਸਿਆਸਤਦਾਨਾਂ ਨੇ ਆਪਣੇ ਲਈ ਤਾਂ ਬੇਸ਼ੁਮਾਰ ਦੌਲਤ ਇਕੱਟੀ ਕੀਤੇ, ਪਰ ਵਪਾਰੀਆਂ ਤੇ ਦੁਕਾਨਦਾਰਾਂ ਨੂੰ ਮਾਮੂਲੀ ਕਮਾਈ ਨਾਲ ਗੁਜ਼ਾਰਾ ਕਰਨਾ ਪਿਆ, ਮੈਂ ਦੁਕਾਨਦਾਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਸੂਬੇ ਦੇ ਵਿਕਾਸ ਅਤੇ ਆਰਥਿਕਤਾ ਨੂੰ ਨੂੰ ਹੁਲਾਰਾ ਦੇਣ ਲਈ ਇੱਕ ਵਿਸਤ੍ਰਿਤ ਰੋਡਮੈਪ ਤਿਆਰ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਾਲੀਆ ਪਹਿਲਾਂ ਹੀ ਕਈ ਗੁਣਾ ਵਧ ਚੁੱਕਾ ਹੈ, ਜਿਸਦਾ ਇੱਕ-ਇੱਕ ਪੈਸਾ ਪੰਜਾਬ ਦੇ ਵਿਕਾਸ ਅਤੇ ਇਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਪੂਰੀ ਸੂਝ-ਬੂਝ ਨਾਲ ਖਰਚ ਕੀਤਾ ਜਾਵੇਗਾ।

ਪੰਜਾਬ ਦੀਆਂ ਸਮਾਜਿਕ ਕਦਰਾਂ-ਕੀਮਤਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ਹਮੇਸ਼ਾ ਮੁਸੀਬਤ ਵਿੱਚ ਫਸੇ ਲੋਕਾਂ ਦੀ ਮਦਦ ਲਈ ਸਭ ਤੋਂ ਅੱਗੇ ਰਹੀ ਹੈ ਅਤੇ ਪੰਜਾਬੀ ਕਦੇ ਵੀ ਲੋੜਵੰਦਾਂ ਦੀ ਸੇਵਾ ਤੋਂ ਪਿੱਛੇ ਨਹੀਂ ਹਟਦੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਧਾਰਮਿਕ ਉਦੇਸ਼ਾਂ ਲਈ ਆਇਆ ਪੈਸਾ ਜਾਂ ਪਰਮਾਤਮਾ ਅੱਗੇ ਸਤਿਕਾਰ ਵਜੋਂ ਭੇਟ ਕੀਤੇ ਜਾਂਦੇ ਪੈਸੇ ਹੜੱਪੇ ਹਨ, ਉਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਪਾਪੀਆਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਨਿਰੰਤਰ ਅਤੇ ਸਖ਼ਤ ਯਤਨ ਕਰ ਰਹੀ ਹੈ।

ਦੁਕਾਨਦਾਰਾਂ ਨੂੰ ਦੇਸ਼ ਦੇ ਸੱਚੇ ਦੇਸ਼ ਭਗਤ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਪਾਰੀ ਅਰਥਵਿਵਸਥਾ ਦੇ ਪਹੀਏ ਨੂੰ ਚਲਾ ਕੇ ਅਸਲ ਅਰਥਾਂ ਵਿੱਚ ਦੇਸ਼ ਦੀ ਸੇਵਾ ਕਰਦੇ ਹਨ। ਉਨ੍ਹਾਂ ਕਿਹਾ ਕਿ ਜੋ ਲੋਕ ਦੇਸ਼ ਨੂੰ ਵੇਚਣ ‘ਤੇ ਤੁਲੇ ਹਨ ਅਤੇ ਆਪਣੇ ਦੇਸ਼ ਦੇ ਲੋਕਾਂ ਨੂੰ ਬੇਸਹਾਰਾ ਛੱਡ ਕੇ ਵਿਦੇਸ਼ਾਂ ਵਿੱਚ ਅਣਸੁਣੀਆਂ ਥਾਵਾਂ ‘ਤੇ ਜਾ ਕੇ ਛੁੱਟੀਆਂ ਮਨਾਉਂਦੇ ਰਹਿੰਦੇ ਹਨ, ਅਹਿਜੇ ਲੋਕਾਂ ਨੇ ਖੁਦ ਤਾਂ ਕੁਝ ਕਰਨਾ ਨਹੀਂ, ਬਲਕਿ ਆਮ ਆਦਮੀ ਦੀ ਭਲਾਈ ਲਈ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਅਰਵਿੰਦ ਕੇਜਰੀਵਾਲ ਜਿਹੇ ਆਗੂਆਂ ਨੂੰ ਸਲਾਖਾਂ ਪਿੱਛੇ ਸੁੱਟਣ ਤੋਂ ਵੀ ਰਤਾ ਗੁਰੇਜ਼ ਨਹੀਂ ਕਰਦੇ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਆਪਣੇ ਉਦਯੋਗਪਤੀ ਦੋਸਤਾਂ ਦੇ ਭਲੇ ਲਈ ਤਾਂ ਦਿਨ ਰਾਤ ਕੰਮ ਕਰ ਰਹੀ ਹੈ, ਜਦੋਂ ਕਿ ਮਗਨਰੇਗਾ ਵਰਗੀਆਂ ਯੋਜਨਾਵਾਂ ਨੂੰ ਬੰਦ ਕਰਕੇ ਗਰੀਬਾਂ ਨੂੰ ਰੋਜ਼ੀ-ਰੋਟੀ ਤੋਂ ਵਾਂਝਾ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਗਰੀਬ ਮਜ਼ਦੂਰਾਂ ਤੇ ਕਾਮਿਆਂ ਨੂੰ ਉਨ੍ਹਾਂ ਦੀਆਂ ਉਜਰਤਾਂ ਦੇਣ ਲਈ ਵਚਨਬੱਧ ਹੈ, ਇਸ ਲਈ ਕੇਂਦਰ ਸਰਕਾਰ ਵੀ ਆਪਣਾ ਫ਼ਰਜ਼ ਸਮਝਦੇ ਹੋਏ ਬਕਾਇਆ ਫੰਡਾਂ ਦਾ ਜਾਇਜ਼ ਹਿੱਸਾ ਜਾਰੀ ਕਰਨ ਵਿੱਚ ਦੇਰੀ ਨਾ ਕਰੇ ਤਾਂ ਬਿਹਤਰ ਹੋਵੇਗਾ। ਉਨ੍ਹਾਂ ਕਿਹਾ ਕਿ ਮੈਂ ਵਾਅਦਾ ਕੀਤਾ ਸੀ ਕਿ ਸਰਕਾਰ ਨੂੰ ਸਿਰਫ਼ ਦਫ਼ਤਰਾਂ ਤੱਕ ਸੀਮਤ ਨਾ ਰੱਖ ਕੇ ਪਿੰਡਾਂ ਅਤੇ ਕਸਬਿਆਂ ਤੋਂ ਚਲਾਇਆ ਜਾਵੇਗਾ ਅਤੇ ਅਸੀਂ ਉਹ ਵਾਅਦਾ ਪੂਰਾ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੇ ਕਮਿਸ਼ਨ ਮੈਂਬਰਾਂ ਨੂੰ ਉਨ੍ਹਾਂ ਦੀਆਂ ਨਵੀਆਂ ਜ਼ਿੰਮੇਵਾਰੀਆਂ ਲਈ ਵਧਾਈ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਹ ਪੰਜਾਬ ਦੇ ਵਿਕਾਸ ਵਿੱਚ ਮੋਹਰੀ ਭੂਮਿਕਾ ਨਿਭਾਣਗੇ।

ਇਕੱਠ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਪ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਵਪਾਰੀਆਂ ਦੀ ਖੁਸ਼ਹਾਲੀ ਸਿੱਧੇ ਤੌਰ ‘ਤੇ ਸਰਕਾਰ ਦੀ ਨੀਅਤ ‘ਤੇ ਨਿਰਭਰ ਕਰਦੀ ਹੈ। ਉਨ੍ਹਾਂ ਕਿਹਾ ਕਿ ਵਪਾਰੀ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਇਸਦੇ ਬਾਵਜੂਦ ਵੀ ਉਨ੍ਹਾਂ ਨੂੰ ਪਿਛਲੀਆਂ ਸਰਕਾਰਾਂ ਦੇ ਸ਼ਾਸਨ-ਕਾਲ ਦੌਰਾਨ ਆਪਣਾ ਕੰਮ ਕਰਵਾਉਣ ਲਈ ਹਮੇਸ਼ਾ ਖੱਜਲ-ਖੁਆਰੀ ਦਾ ਹੀ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਇਸੇ ਦੇ ਹੱਲ ਲਈ ਸੂਬਾ ਸਰਕਾਰ ਨੇ ਇਸ ਕਮਿਸ਼ਨ ਦਾ ਗਠਨ ਕੀਤਾ ਹੈ ਅਤੇ ਦੇਸ਼ ਵਿੱਚ ਪਹਿਲੀ ਵਾਰ ਵਪਾਰੀਆਂ ਨੂੰ ਸਹੀ ਅਰਥਾਂ ਵਿੱਚ ਸਸ਼ਕਤ ਬਣਾਇਆ ਜਾ ਰਿਹਾ ਹੈ।

ਮਨੀਸ਼ ਸਿਸੋਦੀਆ ਨੇ ਕਿਹਾ ਕਿ ਵਪਾਰੀਆਂ ਨੂੰ ਹੁਣ ਸਿਸਟਮ ਨੂੰ ਠੀਕ ਕਰਨ ਵਿੱਚ ਸਹਿਯੋਗ ਅਤੇ ਸਮਰਥਨ ਦਾ ਅਧਿਕਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮਾਨ ਪਿਛੋਕੜ ਤੋਂ ਹੋਣ ਕਰਕੇ ਇਸ ਕਮਿਸ਼ਨ ਦੇ ਮੈਂਬਰ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸਮਝਦੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੇ ਹਰ ਕੋਨੇ ਵਿੱਚ ਵਪਾਰ ਅਤੇ ਵਣਜ ਨੂੰ ਵੱਡਾ ਹੁਲਾਰਾ ਦੇਵੇਗੀ ਅਤੇ ਹੁਣ ਵਪਾਰੀਆਂ ਦੇ ਮਸਲੇ ਉਨ੍ਹਾਂ ਦੇ ਦਰ ‘ਤੇ ਹੀ ਹੱਲ ਹੋਣਗੇ। ਉਨ੍ਹਾਂ ਕਿਹਾ ਇਹ ਮਾਡਲ ਦੇਸ਼ ਭਰ ਵਿੱਚ ਵਪਾਰੀ-ਪੱਖੀ ਨੀਤੀਆਂ ਨੂੰ ਲਾਗੂ ਕਰਨ ਦਾ ਰਾਹ ਪੱਧਰਾ ਕਰੇਗਾ।

ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਰਾਜ ਵਪਾਰੀ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ ਅਤੇ ਇਹ ਕਮਿਸ਼ਨ ਸਿੱਧੇ ਤੌਰ ‘ਤੇ ਵਪਾਰੀਆਂ ਤੇ ਦੁਕਾਨਦਾਰਾਂ ਦੇ ਹਿੱਤਾਂ ਲਈ ਕੰਮ ਕਰੇਗਾ। ਇਹ ਬਾਜ਼ਾਰਾਂ ਦੀ ਸਥਿਤੀ ਵਿੱਚ ਸੁਧਾਰ ਕਰੇਗਾ ਅਤੇ ਇਹ ਸਥਾਨਕ ਬਾਜ਼ਾਰਾਂ ਦੇ ਛੋਟੇ, ਰੋਜ਼ਾਨਾ ਦੇ ਮੁੱਦਿਆਂ ਦੇ ਹੱਲ ਨੂੰ ਵੀ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਸਥਾਨਕ ਬਾਜ਼ਾਰਾਂ ਨਾਲ ਸਬੰਧਤ ਬਹੁਤ ਸਾਰੇ ਰੁਟੀਨ ਕੰਮਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੁੰਦੀ ਹੈ, ਜਿਨ੍ਹਾਂ ਦੇ ਅਣਗੌਲਿਆ ਰਹਿਣ ਕਰਕੇ ਦੁਕਾਨਦਾਰਾਂ ਨੂੰ ਅਕਸਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਵੇਂ ਕਿ ਪਿਛਲੀਆਂ ਸਰਕਾਰਾਂ ਦੇ ਸਮਿਆਂ ਦੌਰਾਨ ਹੋਇਆ। ਉਨ੍ਹਾਂ ਕਿਹਾ ਕਿ ਹੁਣ ਅਜਿਹੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਕਿਤੇ ਵੀ ਜਾਣ ਦੀ ਲੋੜ ਨਹੀਂ ਪਵੇਗੀ, ਕਿਉਂਕਿ ਸਰਕਾਰ ਖੁਦ ਉਨ੍ਹਾਂ ਤੱਕ ਪਹੁੰਚ ਕਰੇਗੀ, ਜਿਸ ਨਾਲ ਸਥਾਨਕ ਬਾਜ਼ਾਰਾਂ ਦੀ ਸਥਿਤੀ ਵਿੱਚ ਸੁਧਾਰ ਹੋਵੇਗਾ, ਜੋ ਸਮੁੱਚੇ ਮਾਹੌਲ ਨੂੰ ਬਦਲਣ ਵਿੱਚ ਅਹਿਮ ਰਹੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਚੀਮਾ, ਸੰਜੀਵ ਅਰੋੜਾ ਅਤੇ ਹੋਰ ਮੌਜੂਦ ਸਨ।

 

ਰਾਜਨ ਅਮਰਦੀਪ ਸਿੰਘ 9 ਜਨਵਰੀ ਨੂੰ ਵੱਕਾਰੀ ਬਠਿੰਡਾ ਸੈਂਟਰਲ ਕੋਆਪਰੇਟਿਵ ਬੈਂਕ ਦੇ ਚੇਅਰਮੈਨ ਵਜੋਂ ਸੰਭਾਲਣਗੇ ਅਹੁਦਾ

0

Bathinda News: ਰਾਜਨ ਅਮਰਦੀਪ ਸਿੰਘ 9 ਜਨਵਰੀ ਨੂੰ ਵੱਕਾਰੀ ਦਿ ਬਠਿੰਡਾ ਸੈਂਟਰਲ ਕੋਆਪਰੇਟਿਵ ਬੈਂਕ ਲਿਮਿਟੇਡ ਚੇਅਰਮੈਨ ਵਜੋਂ ਅਧਿਕਾਰਿਕ ਤੌਰ ’ਤੇ ਅਹੁਦਾ ਸੰਭਾਲਣਗੇ।ਉਨ੍ਹਾਂ ਦੀ ਨਿਯੁਕਤੀ ਨੂੰ ਸਾਲਾਂ ਦੀ ਨਿਸ਼ਠਾਵਾਨ ਸੇਵਾ, ਪ੍ਰਸ਼ਾਸਕੀ ਸਮਰੱਥਾ ਅਤੇ ਜਨਤਕ ਜੀਵਨ ਪ੍ਰਤੀ ਅਟੁੱਟ ਵਚਨਬੱਧਤਾ ਦੀ ਪਹਿਚਾਣ ਵਜੋਂ ਵਿਸ਼ਾਲ ਪੱਧਰ ’ਤੇ ਸਵੀਕਾਰਿਆ ਜਾ ਰਿਹਾ ਹੈ। ਮਜ਼ਬੂਤ ਜੜਾਂ ਨਾਲ ਜੁੜਾਅ ਅਤੇ ਉੱਤਮ ਸੰਗਠਨਾਤਮਕ ਕਾਰਜਾਂ ਲਈ ਜਾਣੇ ਜਾਂਦੇ ਰਾਜਨ ਅਮਰਦੀਪ ਸਿੰਘ ਦੀ ਇਸ ਮਰਿਆਦਿਤ ਅਹੁਦੇ ’ਤੇ ਤਰੱਕੀ ਨੂੰ ਰਾਜਨੀਤਿਕ ਅਤੇ ਸਹਿਕਾਰੀ ਹਲਕਿਆਂ ਵੱਲੋਂ ਖੁਸ਼ਦਿਲੀ ਨਾਲ ਸਵਾਗਤ ਮਿਲਿਆ ਰਾਜਨ ਅਮਰਦੀਪ ਸਿੰਘ ਨੇ ਪਾਰਟੀ ਸੰਰਚਨਾ ਨੂੰ ਮਜ਼ਬੂਤ ਕਰਨ ਲਈ ਬੇਥੱਕ ਮਿਹਨਤ ਕੀਤੀ ਹੈ।

ਇਹ ਵੀ ਪੜ੍ਹੋ ‘ਯੁੱਧ ਨਸ਼ਿਆਂ ਵਿਰੁੱਧ’ ਦੀ ਤਰਜ਼ ਉੱਤੇ ਗੈਂਗਸਟਰਾਂ ਖ਼ਿਲਾਫ਼ ਜੰਗ ਵਿੱਢੀ ਜਾਵੇਗੀ;ਪੰਜਾਬ ਵਿੱਚੋਂ ਸਾਰੇ ਗੈਂਗਸਟਰਾਂ ਤੇ ਉਨ੍ਹਾਂ ਦੇ ਨੈੱਟਵਰਕ ਦਾ ਹੋਵੇਗਾ ਸਫ਼ਾਇਆ: ਅਰਵਿੰਦ ਕੇਜਰੀਵਾਲ

ਅਹੁਦਾ ਸੰਭਾਲਣ ਦੇ ਮੌਕੇ ’ਤੇ ਰਾਜਨ ਅਮਰਦੀਪ ਸਿੰਘ ਨੇ ਆਪ ਨੈਸ਼ਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਪਾਰਟੀ ਪ੍ਰਧਾਨ ਸ੍ਰੀ ਅਮਨ ਅਰੋੜਾ,ਅਮਰਜੀਤ ਮਹਿਤਾ ਪ੍ਰਧਾਨ ਪੰਜਾਬ ਕ੍ਰਿਕਟ ਐਸੋਸੀਏਸ਼ਨ,ਪਦਮ ਮਹਿਤਾ ਮੇਅਰ ਬਠਿੰਡਾ ਕਾਰਪੋਰੇਸ਼ਨ ਅਤੇ ਹੋਰ ਸੀਨੀਅਰ ਨੇਤਾਵਾਂ ਦਾ ਉਨ੍ਹਾਂ ’ਤੇ ਭਰੋਸਾ ਜਤਾਉਣ ਅਤੇ ਇਹ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ।ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਦਰਸ਼ਤਾ, ਕਾਰਗੁਜ਼ਾਰੀ ਅਤੇ ਕਿਸਾਨਾਂ, ਸਹਿਕਾਰੀਆਂ ਅਤੇ ਖਾਤਾ ਧਾਰਕਾਂ ਲਈ ਸੇਵਾਵਾਂ ਵਿੱਚ ਸੁਧਾਰ ਯਕੀਨੀ ਬਣਾਉਂਦੇ ਹੋਏ ਉਹ ਬਠਿੰਡਾ ਸੈਂਟਰਲ ਕੋਆਪਰੇਟਿਵ ਬੈਂਕ ਨੂੰ ਨਵੀਆਂ ਉਚਾਈਆਂ ਤੱਕ ਲੈ ਜਾਣ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ।2012 ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਰਾਜਨ ਅਮਰਦੀਪ ਸਿੰਘ ਨੇ ਖਾਸ ਕਰਕੇ ਨੌਜਵਾਨਾਂ ਵਿਚਕਾਰ ਪਾਰਟੀ ਨੂੰ ਜੜੀ ਪੱਧਰ ’ਤੇ ਮਜ਼ਬੂਤ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਈ ਹੈ। ਕਿਸਾਨੀ ਮਸਲਿਆਂ, ਸਿੱਖਿਆ ਅਤੇ ਜਨਤਕ ਸੰਪਤੀਆਂ ਨਾਲ ਸੰਬੰਧਿਤ ਕਈ ਜਨ ਆੰਦੋਲਨਾਂ ਵਿੱਚ ਵੀ ਉਹ ਅੱਗੇ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਨਗਰ ਨਿਗਮ ਵਾਰਡਬੰਦੀ ਦੀ ਸੁਣਵਾਈ 3 ਫ਼ਰਵਰੀ ‘ਤੇ ਪਈ, ਅਕਾਲੀ ਦਲ ਦੀ ਸੁਣਵਾਈ 9 ਨੂੰ

0

Bathinda News: ਬਠਿੰਡਾ ਨਗਰ ਨਿਗਮ ਦੀ ਵਾਰਡਬੰਦੀ ਦੇ ਮਸਲੇ ਵਿਚ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਅਤੇ ਕਾਂਗਰਸੀ ਆਗੂ ਬਲਜਿੰਦਰ ਠੇਕੇਦਾਰ ਵੱਲੋਂ ਦਾਈਰ ਕੀਤੀ ਪਿਟੀਸ਼ਨ ਦੀ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਦੋਹਰੇ ਬੈਂਚ ਵੱਲੋਂ ਸੁਣਵਾਈ ਕੀਤੀ ਗਈ। ਇਸ ਸੁਣਵਾਈ ਦੌਰਾਨ ਦੋਨਾਂ ਪੱਖਾਂ ਵੱਲੋਂ ਰੱਖੇ ਤੱਥਾਂ ਤੋਂ ਬਾਅਦ ਅਦਾਲਤ ਨੇ ਇਸ ਕੇਸ ਦੀ ਅਗਲੀ ਸੁਣਵਾਈ 3 ਫ਼ਰਵਰੀ ਨੂੰ ਨੀਯਤ ਕੀਤੀ ਹੈ।

ਇਹ ਵੀ ਪੜ੍ਹੋ 2000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਕਲਰਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪਿਟੀਸ਼ਨਰ ਦੇ ਵਕੀਲ ਸ: ਜਤਿੰਦਰ ਸਿੰਘ ਨੇ ਪੰਜਾਬੀ ਖਬਰਸਾਰ ਵੈਬਸਾਈਟ ਦੇ ਪ੍ਰਤੀਨਿਧੀ ਨਾਲ ਗੱਲ ਕਰਦਿਆਂ ਦਸਿਆ ਕਿ ਅਦਾਲਤ ਨੂੰ ਕਾਫ਼ੀ ਸਾਰਾ ਰਿਕਾਰਡ ਸੌਂਪਿਆ ਗਿਆ ਹੈ ਤੇ ਸੰਭਾਵਨਾ ਹੈ ਕਿ ਮਾਣਯੋਗ ਅਦਾਲਤ ਇਸ ਕੇਸ ਵਿਚ ਜਲਦ ਕੋਈ ਆਰਡਰ ਪਾਸ ਕਰ ਦਿੱਤੀ ਹੈ।ਦੂਜੇ ਪਾਸੇ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਇੰਚਾਰਜ਼ ਇਕਬਾਲ ਸਿੰਘ ਬਬਲੀ ਢਿੱਲੋ ਵੱਲੋਂ ਦਾਈਰ ਕੀਤੀ ਪਿਟੀਸ਼ਨ ਉੱਪਰ ਭਲਕੇ ਸੁਣਵਾਈ ਹੋਣੀ ਹੈ। ਸ਼੍ਰੀ ਢਿੱਲੋਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਆਪਣੀ ਪਿਟੀਸ਼ਨ ਵਿਚ ਕਾਫ਼ੀ ਸਾਰੇ ਇਤਰਾਜ਼ ਅਦਾਲਤ ਸਾਹਮਣੇ ਰੱਖੇ ਹਨ। ਜਿਸਦੇ ਵਿਚ ਵਾਰਡਬੰਦੀ ਦੇ ਇਤਰਾਜ਼ਾਂ ਲਈ ਘੱਟ ਸਮਾਂ ਦੇਣ ਅਤੇ ਫ਼ਾਈਨਲ ਵਾਰਡਬੰਦੀ ਵਿਚ ਵੀ ਦੋ ਵਾਰਡਾਂ ਦਾ ਰਾਖਵਾਂਕਰਨ ਤਬਦੀਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ Bathinda Police ਵੱਲੋਂ ਹਥਿਆਰਾਂ ਨਾਲ ਰੀਲਾਂ ਬਣਾਉਣ ਵਾਲੀ ਨੌਜਵਾਨ ‘ਲੜਕੀ’ ਗ੍ਰਿਫ਼ਤਾਰ

ਉਨ੍ਹਾਂ ਦੋਸ਼ ਲਾਇਆ ਕਿ ਇਕ ਸਿਆਸੀ ਪਾਰਟੀ ਨੂੰ ਲਾਹਾ ਦੇਣ ਲਈ ਇਹ ਵਾਰਡਬੰਦੀ ਕੀਤੀ ਗਈ ਹੈ। ਦਸਣਾ ਬਣਦਾ ਹੈ ਕਿ 23 ਦਸੰਬਰ ਨੂੰ ਵਾਰਡਬੰਦੀ ਬੋਰਡ ਵੱਲੋਂ ਤਿਆਰ ਕੀਤੀ ਵਾਰਡਬੰਦੀ ਉੱਪਰ ਇਤਰਾਜ਼ ਮੰਗੇ ਗਏ ਸਨ। ਜਿਆਦਾਤਰ ਲੋਕਾਂ ਨੂੰ ਇਸ ਗੱਲ ਦਾ ਇਤਰਾਜ਼ ਹੈ ਕਿ ਵਾਰਡਾਂ ਦੀਆਂ ਗਲੀਆਂ ਅਤੇ ਮੁਹੱਲਿਆਂ ਦੇ ਨਾਮ ਲਿਖਣ ਦੀ ਬਜਾਏ ਉਸਨੂੰ … ਲਿਖ ਕੇ ਖਾਲੀ ਛੱਡ ਦਿੱਤਾ ਗਿਆ। ਇਸੇ ਤਰ੍ਹਾਂ ਵਾਰਡਾਂ ਦੀ ਕੁੱਲ ਆਬਾਦੀ ਜਾਂ ਐੱਸਸੀ/ਬੀਸੀ ਆਬਾਦੀ ਦਾ ਜ਼ਿਕਰ ਨਹੀਂ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਆਪ ਆਗੂ ਆਤਿਸ਼ੀ ਵੱਲੋਂ ਵਿਧਾਨ ਸਭਾ ’ਚ ਗੁਰੂ ਸਾਹਿਬਾਨ ਪ੍ਰਤੀ ਦਿੱਤੇ ਬਿਆਨ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ

0

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਮ ਆਦਮੀ ਪਾਰਟੀ ਦੀ ਆਗੂ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਦਿੱਲੀ ਵਿਧਾਨ ਸਭਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਅਪਮਾਨਜਨਕ ਟਿੱਪਣੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਆਪ ਆਗੂਆਂ ਦੀ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਿੱਲੀ ਦੀ ਆਪ ਆਗੂ ਆਤਿਸ਼ੀ ਵੱਲੋਂ ਦਿੱਤਾ ਗਿਆ ਬਿਆਨ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।

ਇਹ ਵੀ ਪੜ੍ਹੋ ਅਕਾਲੀ ਦਲ ਪੁਨਰ ਸੁਰਜੀਤ ਨੂੰ ਪਟਿਆਲਾ ਵਿੱਚ ਵੱਡਾ ਝਟਕਾ

ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਧਰਮ ਦੀ ਰੱਖਿਆ ਲਈ ਦਿੱਲੀ ਵਿਖੇ ਸ਼ਹਾਦਤ ਦਿੱਤੀ। ਦਿੱਲੀ ਦੀ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀ ਆਗੂ ਵੱਲੋਂ ਗੁਰੂ ਸਾਹਿਬ ਪ੍ਰਤੀ ਬੇਹੱਦ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕਰਨੀ ਜਿਥੇ ਮੰਦਭਾਗਾ ਹੈ, ਉਥੇ ਹੀ ਇਹ ਆਪ ਆਦਮੀ ਪਾਰਟੀ ਦੀ ਸੋਚ ਦਾ ਪ੍ਰਗਟਾਵਾ ਵੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੰਗ ਕੀਤੀ ਕਿ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਦੀ ਮੈਂਬਰਸ਼ਿਪ ਤੁਰੰਤ ਰੱਦ ਕੀਤੀ ਜਾਵੇ। ਉਨ੍ਹਾਂ ਆਪ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਵੀ ਸਵਾਲ ਕੀਤਾ ਕਿ ਕੀ ਉਹ ਆਪਣੇ ਇਸ ਆਗੂ ਵਿਰੁੱਧ ਕਾਰਵਾਈ ਕਰਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

2000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਕਲਰਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

0

Jalandhar News: Vigilance Bureau arrests Municipal Corporation clerk ;ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਨਗਰ ਨਿਗਮ, ਜਲੰਧਰ ਦੀ ਜਲ ਸਪਲਾਈ ਅਤੇ ਸੀਵਰੇਜ ਸ਼ਾਖਾ ਵਿੱਚ ਤਾਇਨਾਤ ਕਲਰਕ ਕਰੁਣ ਧੀਰ ਨੂੰ 2000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਦੋਸ਼ੀ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੂੰ 2.72 ਲੱਖ ਰੁਪਏ ਬਰਾਮਦ ਹੋਏ ਹਨ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਰਾਮ ਨਗਰ, ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਿਛਲੇ ਪੰਦਰਾਂ ਮਹੀਨਿਆਂ ਤੋਂ ਜਲੰਧਰ ਦੇ ਦੋਆਬਾ ਚੌਕ ਨੇੜੇ ਇੱਕ ਅਹਾਤਾ ਚਲਾ ਰਿਹਾ ਹੈ।

ਇਹ ਵੀ ਪੜ੍ਹੋ Punjab Cabinet ਵਿੱਚ ਵੱਡਾ ਫ਼ੇਰਬਦਲ; ਸੰਜੀਵ ਅਰੋੜਾ ਬਣੇ ਸਭ ਤੋਂ ਸ਼ਕਤੀਸ਼ਾਲੀ ਮੰਤਰੀ!

ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਕਰੁਣ ਧੀਰ ਉਸਦੇ ਅਹਾਤਾ ’ਤੇ ਆਇਆ ਸੀ ਅਤੇ ਉਸਨੇ ਸ਼ਿਕਾਇਤਕਰਤਾ ਨੂੰ ਕਥਿਤ ਤੌਰ ਤੇ ਗੈਰ-ਕਾਨੂੰਨੀ ਕੁਨੈਕਸ਼ਨ ਵਰਤਣ ਅਤੇ ਗੰਦਾ ਪਾਣੀ ਸੀਵਰੇਜ ਵਿੱਚ ਪਾਉਣ ਦੀ ਆੜ ਵਿੱਚ ਉਸਦਾ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਕੱਟਣ ਦੀ ਧਮਕੀ ਦਿੱਤੀ ਸੀ।ਸ਼ਿਕਾਇਤਕਰਤਾ ਵੱਲੋਂ ਇਹ ਦੱਸਣ ਦੇ ਬਾਵਜੂਦ ਕਿ ਕੁਨੈਕਸ਼ਨ ਲਗਭਗ 15 ਸਾਲਾਂ ਤੋਂ ਚੱਲ ਰਿਹਾ ਹੈ, ਦੋਸ਼ੀ ਅਧਿਕਾਰੀ ਉਸਨੂੰ ਧਮਕੀਆਂ ਦਿੰਦਾ ਰਿਹਾ ਅਤੇ ਰਿਸ਼ਵਤ ਦੀ ਮੰਗ ਕਰਦਾ ਰਿਹਾ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੋਸ਼ ਲਗਾਇਆ ਕਿ ਦੋਸ਼ੀ ਕਰੁਣ ਧੀਰ ਨੇ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਨਾ ਕੱਟਣ ਦੇ ਬਦਲੇ 2000/- ਰੁਪਏ ਦੀ ਰਿਸ਼ਵਤ ਮੰਗੀ ਸੀ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਪਤਨੀ ਤੇ ਮਾਸੂਮ ਬੱਚੀਆਂ ਦੇ ਕ+ਤ+ਲ ਤੋਂ ਬਾਅਦ ਨਾਮੀਂ ਸੈਲੂਨ ਮਾਲਕ ਨੇ ਕੀਤੀ ਆਤਮਹੱਤਿਆ!

ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਬਤੌਰ ਸਬੂਤ ਰਿਕਾਰਡ ਕਰ ਲਈ ਸੀ।ਬੁਲਾਰੇ ਨੇ ਅੱਗੇ ਕਿਹਾ ਕਿ ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ ਪਤਾ ਲੱਗਾ ਹੈ ਕਿ ਦੋਸ਼ੀ ਉਨ੍ਹਾਂ ਲੋਕਾਂ ਤੋਂ ਛੋਟੀਆਂ ਰਿਸ਼ਵਤਾਂ ਲੈਂਦਾ ਸੀ ਜੋ ਆਪਣਾ ਕੰਮ ਕਰਵਾਉਣਾ ਚਾਹੁੰਦੇ ਸਨ। ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1899374