ਆਪਸੀ ਭਾਈਚਾਰਕ ਸਾਂਝ ਕਾਇਮ ਰੱਖਣ ਦਾ ਦਿੱਤਾ ਸੁਨੇਹਾ
ਸੁਖਜਿੰਦਰ ਮਾਨ
ਬਠਿੰਡਾ, 18 : ਜਿਲ੍ਹੇ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਮੌੜ ਤੋਂ ਵਿਧਾਇਕ ਸ. ਸੁਖਵੀਰ ਸਿੰਘ ਮਾਈਸਰਖ਼ਾਨਾ ਅਤੇ ਸਮੂਹ ਪਰਿਵਾਰ ਵਲੋਂ ਕਰਵਾਏ 10ਵੀਂ ਪਾਤਸ਼ਾਹੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਸ਼ੌਹ ਪ੍ਰਾਪਤ ਗੁਰਦੁਆਰਾ ਤਿੱਤਰਸਰ ਵਿਖੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾ ਗੁਰਦੁਆਰਾ ਨਤਮਸਤਕ ਹੋਏ। ਗੁਰੂਦੁਆਰਾ ਕਮੇਟੀ ਵਲੋਂ ਸਪੀਕਰ ਪੰਜਾਬ ਵਿਧਾਨ ਸਭਾ ਸ. ਸੰਧਵਾ ਨੂੰ ਸਿਰੋਪਾਓ ਵੀ ਭੇਂਟ ਕੀਤਾ ਗਿਆ। ਇਸ ਦੌਰਾਨ ਕੁਲਤਾਰ ਸਿੰਘ ਸੰਧਵਾ ਨੇ ਸਮੂਹ ਸੰਗਤਾਂ ਨੂੰ ਆਪਸੀ ਭਾਈਚਾਰਕ ਸਾਂਝ ਕਾਇਮ ਰੱਖਣ ਦਾ ਸੁਨੇਹਾ ਦਿੱਤਾ। ਇਸ ਮੌਕੇ ਹਲਕਾ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ,ਜ਼ਿਲ੍ਹਾ ਯੂਥ ਪ੍ਰਧਾਨ ਆਪ ਅਮਰਦੀਪ ਸਿੰਘ ਰਾਜਨ, ਆਮ ਆਦਮੀ ਪਾਰਟੀ ਦੇ ਨੁਮਾਇੰਦੇ, ਉਪ ਮੰਡਲ ਮੈਜਿਸਟਰੇਟ ਮੌੜ ਵਰਿੰਦਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਆਦਿ ਹਾਜ਼ਰ ਸਨ।
ਸਪੀਕਰ ਕੁਲਤਾਰ ਸੰਧਵਾਂ ਗੁਰਦੁਆਰਾ ਤਿੱਤਰਸਰ ਵਿਖੇ ਹੋਏ ਨਤਮਸਤਕ
ਸਵ: ਜਸਵਿੰਦਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਡਿਪਟੀ ਕਮਿਸ਼ਨਰ ਨੇ ਸ਼ਿਰਕਤ ਕਰਕੇ ਕੀਤਾ ਦੁੱਖ ਦਾ ਪ੍ਰਗਟਾਵਾ
ਡੀਸੀ ਦਫਤਰ ਤੇ ਕੈਂਪ ਆਫ਼ਿਸ ਦੇ ਕਰਮਚਾਰੀਆਂ ਵਲੋਂ ਪਰਿਵਾਰ ਨਾਲ ਕੀਤਾ ਦੁੱਖ ਸਾਂਝਾਂ
ਯਾਦ ਚ ਲਗਾਇਆ ਖ਼ੂਨਦਾਨ ਕੈਂਪ
ਸੁਖਜਿੰਦਰ ਮਾਨ
ਬਠਿੰਡਾ, 18 ਦਸੰਬਰ : ਸਵ: ਜਸਵਿੰਦਰ ਸਿੰਘ (ਡਰਾਈਵਰ ਡਿਪਟੀ ਕਮਿਸ਼ਨਰ) ਜੋ ਪਿਛਲੇ ਦਿਨੀਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਸਦੀਵੀਂ ਵਿਛੋੜਾ ਦੇ ਕੇ ਵਾਹਿਗੁਰੂ ਜੀ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ, ਦੀ ਅੰਤਿਮ ਅਰਦਾਸ ਸਥਾਨਕ ਗੁਰਦੁਆਰਾ ਸੰਗਤ ਸਿਵਲ ਸਟੇਸ਼ਨ 100 ਫੁੱਟੀ ਰੋਡ ਬਠਿੰਡਾ ਵਿਖੇ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਲਾਲ ਅਗਰਵਾਲ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਸ਼ਿਰਕਤ ਕਰਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸਵ: ਜਸਵਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਯੂਨਾਇਟਿਡ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਦਫਤਰ ਡਿਪਟੀ ਕਮਿਸ਼ਨਰ ਕਰਮਚਾਰੀ ਯੂਨੀਅਨ ਤੇ ਕੈਂਪ ਆਫ਼ਿਸ ਦੇ ਸਟਾਫ ਵਲੋਂ ਸਵੈ-ਇੱਛਕ ਖੂਨਦਾਨ ਕੈਂਪ ਵੀ ਲਗਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇਸ ਨੇਕ ਕੰਮ ਸ਼ਲਾਘਾ ਕੀਤੀ। ਇਸ ਦੌਰਾਨ ਪਹੁੰਚੇ ਵੱਖ-ਵੱਖ ਖੂਨਦਾਨੀਆਂ ਵਲੋਂ 53 ਯੂਨਿਟ ਖੂਨਦਾਨ ਵੀ ਕੀਤਾ ਗਿਆ। ਇਸ ਮੌਕੇ ਸਵ: ਜਸਵਿੰਦਰ ਸਿੰਘ ਦਾ ਸਮੂਹ ਪਰਿਵਾਰ, ਰਿਸ਼ਤੇਦਾਰ, ਦੋਸਤ-ਸਨੇਹੀ, ਯੂਨਾਇਟਿਡ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਵਿਜੈ ਭੱਟ, ਪੀਐਸਓ ਜਸਕਰਨ ਸਿੰਘ, ਜਗਮੀਤ ਸਿੰਘ, ਨਰੇਸ਼ ਪਠਾਣੀਆ ਤੇ ਡੀਸੀ ਦਫਤਰ ਦੇ ਅਧਿਕਾਰੀ ਤੇ ਕਰਮਚਾਰੀ ਆਦਿ ਹਾਜ਼ਰ ਸਨ।
ਅਸਲੀ ‘ਸਿੰਗਮ’ ਦੇ ਤੌਰ ’ਤੇ ਮਸਹੂਰ ਰਾਜਵਿੰਦਰ ਸਿੰਘ ਭੱਟੀ ਬਣੇ ਬਿਹਾਰ ਦੇ ਪਹਿਲੇ ਦਸਤਾਰਧਾਰੀ ਪੁਲਿਸ ਮੁਖੀ
ਬਿਹਾਰ ਵਿਚ ਵੱਡੇ-ਵੱਡੇ ਗੈਂਗਸਟਰਾਂ ਨੂੰ ਕਾਬੂ ਕਰਨ ਵਿਚ ਨਿਭਾਈ ਸੀ ਅਹਿਮ ਭੁੂਮਿਕਾ
ਹੁਣ ਬੀਐਸਐਫ਼ ’ਚ ਵਧੀਕ ਡੀਜੀ ਦੇ ਤੌਰ ‘ਤੇ ਕਰ ਰਹੇ ਸਨ ਕੰਮ
ਪੰਜਾਬੀ ਖ਼ਬਰਸਾਰ ਬਿਉਰੋ
ਪਟਨਾ, 18 ਦਸੰਬਰ: ਬਿਹਾਰ ’ਚ ਗੈਂਗਸਟਰਾਂ ਦੇ ਲਈ ਖੌਫ਼ ਦੇ ਤੌਰ ‘ਤੇ ਜਾਣੇ ਜਾਂਦੇ ਰਾਜਵਿੰਦਰ ਸਿੰਘ ਭੱਟੀ ਨੂੰ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਡੀਜੀਪੀ ਬਣਾਇਆ ਹੈ। ਬਿਹਾਰ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਸੋਮਵਾਰ ਨੂੰ ਪੁਲਿਸ ਮੁਖੀ ਵਜੋਂ ਜਿੰਮੇਵਾਰੀ ਸੰਭਾਲਣ ਜਾ ਰਹੇ ਸ: ਭੱਟੀ ਨੂੰ ‘ਸਖ਼ਤ ਮਿਜ਼ਾਜ’ ਅਤੇ ‘ਕੱਟੜ ਇਮਾਨਦਾਰ’ ਅਫ਼ਸਰ ਮੰਨਿਆਂ ਜਾਂਦਾ ਹੈ। ਮੌਜੂਦਾ ਸਮੇਂ ਬੀਐਸਐਫ਼ ਵਿਚ ਬਤੌਰ ਵਧੀਕ ਡੀਜੀ ਡੈਪੂਟੇਸ਼ਨ ’ਤੇ ਕੰਮ ਕਰ ਸ: ਭੱਟੀ ਮੂਲ ਰੂਪ ਵਿਚ ਪੰਜਾਬ ਦੇ ਰਹਿਣ ਵਾਲੇ ਹਨ ਅਤੇ 1990 ਬੈਚ ਦੇ ਆਈ.ਪੀ.ਐਸ ਕਾਡਰ ਦੇ ਅਧਿਕਾਰੀ ਹਨ। ਉਨ੍ਹਾਂ ਨੇ ਬਿਹਾਰ ਵਿਚ ਐਸ.ਪੀ ਤੋਂ ਲੈ ਕੇ ਡੀਆਈਜੀ ਦੇ ਅਹੁੱਦਿਆਂ ਤੱਕ ਕੰਮ ਕਰਦਿਆਂ ਚੋਟੀ ਦੇ ਬਾਹੂਬਲੀਆਂ, ਜਿੰਨ੍ਹਾਂ ਵਿਚ ਸਹਾਬੂਦੀਨ, ਪ੍ਰਭੂਨਾਥ, ਦਿਲੀਪ ਅਤੇ ਰਾਜਾ ਭਈਆ ਆਦਿ ਦੇ ਨਾਮ ਮਸ਼ਹੂਰ ਨੂੰ ਹਵਾਲਾਤ ਵਿਚ ਪਹੁੰਚਾਇਆ ਸੀ। ਅਮਨ ਤੇ ਕਾਨੂੰਨ ਨੂੰ ਲਾਗੂ ਕਰਨ ਦੇ ਵਿਚ ਪੂਰੇ ਸਖ਼ਤ ਮੰਨੇ ਜਾਂਦੇ ਸ: ਭੱਟੀ ਬੇਲਾਗ ਅਤੇ ਕਿਸੇ ਦੀ ਸਿਫ਼ਾਰਸ ਨਾ ਮੰਨਣ ਵਾਲੇ ਅਫ਼ਸਰ ਕਹੇ ਜਾਂਦੇ ਹਨ, ਜਿੰਨ੍ਹਾਂ ਨੇ ਬਿਨ੍ਹਾਂ ਕਿਸੇ ਦੀ ਪ੍ਰਵਾਹ ਕੀਤਿਆਂ ਕਾਨੂੰਨ ਅਨੁਸਾਰ ਕੰਮ ਕਰਨ ਨੂੰ ਤਰਜੀਹ ਦਿੱਤੀ ਹੈ। ਅਜਿਹੇ ਅਫ਼ਸਰ ਨੂੰ ਬਿਹਾਰ ਵਰਗੇ ਵੱਡੇ ਸੂਬੇ ਦਾ ਪੁਲਿਸ ਮੁਖੀ ਨਿਯੁਕਤ ਕਰਕੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੀ ਅਪਣੇ ਇਰਾਦੇ ਸਾਫ਼ ਕਰ ਦਿੱਤੇ ਹਨ।
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਦੀ ਮੀਟਿੰਗ ਹੋਈ
ਪੰਜਾਬ ਦੇ ਵਿੱਤ ਮੰਤਰੀ ਵੱਲੋਂ ਸਿੱਖਿਆ ਨਾਲ ਸਬੰਧਤ ਸਮਾਨ ’ਤੇ ਜੀਐਸਟੀ ਵਿੱਚ ਕਿਸੇ ਵੀ ਵਾਧੇ ਦਾ ਵਿਰੋਧ
ਜੀਐਸਟੀ ਕੌਂਸਲ ਦੀ ਮੀਟਿੰਗ ਦੌਰਾਨ ਪੈਨਸਿਲ ਸ਼ਾਰਪਨਰਾਂ ’ਤੇ ਜੀਐਸਟੀ 12 ਫ਼ੀਸਦੀ ਤੋਂ ਨਾ ਵਧਾਉਣ ਲਈ ਕਿਹਾ
ਪੈਟਰੋਲ ਨਾਲ ਮਿਲਾਉਣ ਲਈ ਰਿਫਾਇਨਰੀਆਂ ਨੂੰ ਸਪਲਾਈ ਕੀਤੇ ਜਾਣ ਵਾਲੇ ਈਥਾਈਲ ਅਲਕੋਹਲ ਲਈ ਜੀਐਸਟੀ ਦਰਾਂ ਵਿੱਚ ਬਦਲਾਅ ਦਾ ਵੀ ਕੀਤਾ ਵਿਰੋਧ
ਈ-ਵੇਅ ਬਿੱਲ ਬਾਰੇ ਨਿਯਮ 138 ਦੇ ਉਪ-ਨਿਯਮ (14) ਦੀ ਧਾਰਾ (ਡੀ) ਨੂੰ ਹਟਾਉਣ ’ਤੇ ਅਸਹਿਮਤੀ ਪ੍ਰਗਟਾਈ
ਸੂਬੇ ਤੇ ਦੇਸ਼ ਦੋਵਾਂ ਦੇ ਹਿੱਤਾਂ ਵਿੱਚ ਪੇਸ਼ ਕੀਤੀਆਂ ਗਈਆਂ ਹੋਰਨਾਂ ਸਿਫ਼ਾਰਸ਼ਾਂ ’ਤੇ ਸਹਿਮਤੀ ਪ੍ਰਗਟਾਈ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 17 ਦਸੰਬਰ: ਪੰਜਾਬ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੀਡੀਓ ਕਾਨਫਰੰਸਿੰਗ ਰਾਹੀਂ ਜੀਐਸਟੀ ਕੌਂਸਲ ਦੀ 48ਵੀਂ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਸਿੱਖਿਆ ਨਾਲ ਸਬੰਧਤ ਵਸਤਾਂ ’ਤੇ ਜੀਐਸਟੀ ਵਿੱਚ ਕਿਸੇ ਵੀ ਤਰ੍ਹਾਂ ਦੇ ਵਾਧੇ ਨੂੰ ਵਿਦਿਆਰਥੀਆਂ ਦੇ ਹਿੱਤਾਂ ਖ਼?ਲਾਫ਼ ਕਦਮ ਦੱਸਦਿਆਂ ਪੈਨਸਿਲ ਸ਼ਾਰਪਨਰਾਂ ’ਤੇ ਜੀਐਸਟੀ ਨੂੰ ਮੌਜੂਦਾ 12 ਫ਼ੀਸਦੀ ਤੋਂ ਵਧਾ ਕੇ 18 ਫੀਸਦੀ ਦੀ ਸਲੈਬ ‘ਤੇ ਲਿਆਉਣ ਦੀ ਤਜਵੀਜ਼ ਦਾ ਵਿਰੋਧ ਕੀਤਾ। ਪੰਜਾਬ ਦੇ ਵਿੱਤ ਮੰਤਰੀ ਵੱਲੋਂ ਉਠਾਏ ਗਏ ਇਸ ਨੁਕਤੇ ਦਾ ਕਈ ਹੋਰ ਰਾਜਾਂ ਦੇ ਨੁਮਾਇੰਦਿਆਂ ਨੇ ਵੀ ਸਮਰਥਨ ਕੀਤਾ, ਜਿਸ ਤੋਂ ਬਾਅਦ ਇਸ ਸਬੰਧੀ ਫੈਸਲਾ ਟਾਲ ਦਿੱਤਾ ਗਿਆ।
ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ, ਜੋ ਕਿ ਜੀਐਸਟੀ ਕੌਂਸਲ ਦੇ ਚੇਅਰਪਰਸਨ ਹਨ, ਦੀ ਅਗਵਾਈ ਹੇਠ ਹੋਈ ਕੌਂਸਲ ਦੀ ਮੀਟਿੰਗ ਦੌਰਾਨ ਸੂਬੇ ਤੇ ਦੇਸ਼ ਦੋਵਾਂ ਦੇ ਹਿੱਤਾਂ ਨੂੰ ਪੂਰਾ ਕਰਨ ਵਾਲੀਆਂ ਫਿਟਮੈਂਟ ਕਮੇਟੀ ਦੀਆਂ ਵੱਖ-ਵੱਖ ਸਿਫ਼ਾਰਸ਼ਾਂ ’ਤੇ ਸਹਿਮਤੀ ਪ੍ਰਗਟਾਉਂਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅਹਿਮ ਵਿਚਾਰ ਪੇਸ਼ ਕੀਤੇ। ਇਸੇ ਦੌਰਾਨ ਪੈਟਰੋਲ ਨਾਲ ਮਿਲਾਵਟ ਕਰਨ ਲਈ ਰਿਫਾਇਨਰੀਆਂ ਨੂੰ ਸਪਲਾਈ ਕੀਤੇ ਜਾਣ ਵਾਲੇ ਈਥਾਈਲ ਅਲਕੋਹਲ ਲਈ ਜੀਐਸਟੀ ਦੀਆਂ ਦਰਾਂ ਵਿੱਚ ਤਬਦੀਲੀ ਬਾਰੇ ਇੱਕ ਹੋਰ ਸਿਫ਼ਾਰਸ਼ ਦਾ ਵਿਰੋਧ ਕਰਦਿਆਂ ਸ. ਚੀਮਾ ਨੇ ਕਿਹਾ ਕਿ ਪੈਟਰੋਲ ਨਾਲ ਮਿਲਾਉਣ ਲਈ ਰਿਫਾਇਨਰੀਆਂ ਨੂੰ ਸਪਲਾਈ ਕੀਤੇ ਜਾਣ ਵਾਲੇ ਈਥਾਈਲ ਅਲਕੋਹਲ ਲਈ ਜੀਐਸਟੀ ਦਰਾਂ ਵਿੱਚ ਬਦਲਾਅ ਨਾਲ ਈ.ਐਨ.ਏ ਦੀ ਦੁਰਵਰਤੋਂ ਅਤੇ ਟੈਕਸ ਦੀ ਚੋਰੀ ਨੂੰ ਰੋਕਣਾ ਇੱਕ ਵੱਡੀ ਚੁਣੌਤੀ ਹੋਵੇਗਾ। ਉਨ੍ਹਾਂ ਨੇ ਇਸ ਸਬੰਧ ਵਿੱਚ ਆਪਣੀ ਅਸਹਿਮਤੀ ਜ਼ਾਹਰ ਕਰਦਿਆਂ ਭਾਰਤ ਦੀ ਸਰਵਉੱਚ ਅਦਾਲਤ ਵੱਲੋਂ ਹਾਲ ਹੀ ਵਿੱਚ ਕੀਤੀ ਗਈ ਟਿੱਪਣੀ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਈ.ਐਨ.ਏ ਦੇ ਗੈਰ-ਕਾਨੂੰਨੀ ਵਪਾਰ ਵਿਰੁੱਧ ਜੰਗ ਲੜ ਰਹੀ ਹੈ। ਈ-ਵੇਅ ਬਿੱਲਾਂ ਸਬੰਧੀ ਨਿਯਮ 138 ਦੇ ਉਪ-ਨਿਯਮ (14) ਦੀ ਧਾਰਾ (ਡੀ) ਨੂੰ ਹਟਾਉਣ ਬਾਰੇ ਇਕ ਹੋਰ ਏਜੰਡੇ ’ਤੇ ਅਸਹਿਮਤ ਹੁੰਦਿਆਂ, ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਇਹ ਕਦਮ ਨਾਲ ਰਾਜ ਦੀ ਅੰਦਰੂਨੀ ਸਪਲਾਈ ‘ਤੇ ਈ-ਵੇਅ ਬਿੱਲ ਜਾਰੀ ਕਰਨ ਦੀ ਸੀਮਾ ਨਿਰਧਾਰਤ ਕਰਨ ਦੀ ਸ਼ਕਤੀ ਖਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵੱਲੋਂ ਪਹਿਲਾਂ ਹੀ ਇਸ ਸਬੰਧ ਵਿੱਚ ਬੇਨਤੀ ਕੀਤੀ ਗਈ ਹੈ ਕਿ ਕਾਨੂੰਨੀ ਸੋਧ ਕਰਦਿਆਂ ਰਾਜਾਂ ਨੂੰ ਇਹ ਸ਼ਕਤੀ ਦਿੱਤੀ ਜਾਵੇ ਕਿ ਉਹ ਅਜਿਹੀਆਂ ਵਸਤਾਂ ਜੋ ਕਿ ਰਾਜ ਦੇ ਅਰਥਚਾਰੇ ਲਈ ਮਹੱਤਵਪੂਰਨ ਹੋਣ ‘ਤੇ ਆਪਣੀ ਮਰਜੀ ਅਨੁਸਾਰ ਈ-ਵੇਅ ਬਿੱਲ ਜਾਰੀ ਕਰਨ ਦੀ ਸੀਮਾਂ ਨਿਰਧਾਰਤ ਕਰ ਸਕਣ। ਉਨ੍ਹਾਂ ਕਿਹਾ ਕਿ ਸੂਬੇ ਦੇ ਮਾਲੀਏ ਦੇ ਨਜ਼ਰੀਏ ਤੋਂ ਅਜਿਹਾ ਕਰਨਾ ਮਹੱਤਵਪੂਰਨ ਹੋਵੇਗਾ। ਜੀਐਸਟੀ ਕੌਂਸਲ ਨੇ ਇਸ ਸਬੰਧ ਵਿੱਚ ਸਥਿਤੀ ਜਿਉਂ ਦੀ ਤਿਉਂ ਰੱਖਣ ਲਈ ਸਹਿਮਤੀ ਦਿੱਤੀ।
ਮੁੱਖ ਮੰਤਰੀ ਵੱਲੋਂ ਵਕੀਲ ਭਾਈਚਾਰੇ ਨੂੰ ਲੋੜਵੰਦ ਅਤੇ ਬੇਸਹਾਰਾ ਲੋਕਾਂ ਦੀ ਆਵਾਜ਼ ਬਣਨ ਦਾ ਸੱਦਾ
ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਨਵੇਂ ਵਕੀਲਾਂ ਨੂੰ ਲਾਇਸੰਸ ਵੰਡੇ, ਬਾਰ ਕੌਂਸਲ ਦੀਆਂ ਆਨਲਾਈਨ ਸੇਵਾਵਾਂ ਦਾ ਉਦਘਾਟਨ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 17 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਕੀਲ ਭਾਈਚਾਰੇ ਨੂੰ ਬੇਸਹਾਰਾ ਅਤੇ ਲੋੜਵੰਦ ਲੋਕਾਂ ਨੂੰ ਪਹਿਲ ਦੇ ਆਧਾਰ ਉਤੇ ਇਨਸਾਫ ਦਿਵਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਸਮਾਜ ਦੇ ਭਲੇ ਲਈ ਸਰਗਰਮ ਭੂਮਿਕਾ ਅਦਾ ਕਰਨੀ ਚਾਹੀਦੀ ਹੈ। ਅੱਜ ਇੱਥੇ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਨਵੇਂ ਵਕੀਲਾਂ ਨੂੰ ਲਾਇਸੰਸ ਵੰਡਣ ਅਤੇ ਬਾਰ ਕੌਂਸਲ ਦੀਆਂ ਆਨਲਾਈਨ ਸੇਵਾਵਾਂ ਦੀ ਸ਼ੁਰੂਆਤ ਕਰਨ ਮੌਕੇ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਨੌਜਵਾਨ ਵਕੀਲਾਂ ਨੂੰ ਵਡੇਰੇ ਜਨਤਕ ਹਿੱਤਾਂ ਲਈ ਆਪਣੀ ਜ਼ਿੰਮੇਵਾਰੀ ਪੇਸ਼ੇਵਰ ਵਚਨਬੱਧਤਾ, ਸਮਰਪਣ ਭਾਵਨਾ ਤੇ ਸੰਜੀਦਗੀ ਨਾਲ ਨਿਭਾਉਣੀ ਲਈ ਆਖਿਆ। ਉਨ੍ਹਾਂ ਕਿਹਾ ਕਿ ਸਮਰਪਿਤ ਹੋ ਕੇ ਕੰਮ ਕਰਨ ਵਾਲੇ ਵਕੀਲ ਨਾ ਸਿਰਫ ਆਪਣਾ ਨਾਮ ਰੌਸ਼ਨ ਕਰਦੇ ਹਨ ਸਗੋਂ ਅਦਾਲਤਾਂ ਵਿਚ ਲੋੜਵੰਦ ਲੋਕਾਂ ਨੂੰ ਇਨਸਾਫ ਦਿਵਾ ਕੇ ਉਨ੍ਹਾਂ ਦੇ ਚਿਹਰਿਆਂ ਉਤੇ ਮੁਸਕਰਾਹਟ ਵੀ ਲਿਆਉਂਦੇ ਹਨ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਮਿਆਰੀ ਸਿੱਖਿਆ, ਬਿਹਤਰ ਸਿਹਤ ਸੇਵਾਵਾਂ ਅਤੇ ਲੋੜਵੰਦ ਨੂੰ ਇਨਸਾਫ਼ ਦਿਵਾਉਣਾ ਉਨ੍ਹਾਂ ਦੀ ਸਰਕਾਰ ਦੀ ਸਭ ਤੋਂ ਪਹਿਲੀ ਤਰਜੀਹ ਹੈ ਅਤੇ ਇਸ ਸਬੰਧੀ ਕਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਵਕੀਲਾਂ ਨੂੰ ਮੁਖਾਤਬ ਹੁੰਦਿਆਂ ਕਿਹਾ, “ਤਰੱਕੀ ਕਦੇ ਵੀ ਰਾਤੋ-ਰਾਤ ਨਹੀਂ ਮਿਲਦੀ, ਸਫਲਤਾ ਦਾ ਇਕਮਾਤਰ ਢੰਗ-ਤਰੀਕਾ ਸਖ਼ਤ ਮਿਹਨਤ ਅਤੇ ਲਗਨ ਹੀ ਹੈ ਜੋ ਇਨਸਾਨ ਨੂੰ ਉਸ ਦੀ ਮੰਜ਼ਿਲ ਉਤੇ ਪਹੁੰਚਾ ਦਿੰਦਾ ਹੈ। ਤੁਸੀਂ ਵੀ ਵਕਾਲਤ ਸ਼ੁਰੂ ਕਰਨ ਜਾ ਰਹੇ ਹੋ ਜੋ ਬਹੁਤ ਜ਼ਿੰਮੇਵਾਰੀ ਵਾਲਾ ਪੇਸ਼ਾ ਹੈ। ਉਮੀਦ ਹੈ ਕਿ ਤੁਸੀਂ ਲੋੜਵੰਦ ਵਿਅਕਤੀ ਨੂੰ ਸੇਵਾ-ਭਾਵਨਾ ਨਾਲ ਇਨਸਾਫ ਦਿਵਾਉਣ ਦੀ ਪੂਰੀ ਕੋਸ਼ਿਸ਼ ਕਰੋਗੇ।”ਲਾਇਸੰਸ ਪ੍ਰਾਪਤ ਕਰਨ ਵਾਲੇ ਨਵੇਂ ਵਕੀਲਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਜਿਸ ਤਰ੍ਹਾਂ ਨਵੇਂ ਆਈ.ਏ.ਐਸ ਅਤੇ ਆਈ.ਪੀ.ਐਸ. ਅਧਿਕਾਰੀ ਤਜਰਬਾ ਹਾਸਲ ਕਰਨ ਲਈ ਆਪਣੇ ਕਰੀਅਰ ਦੀ ਸ਼ੁਰੂਆਤ ਜ਼ਿਲ੍ਹਾ ਪੱਧਰ ਦੇ ਦਫ਼ਤਰਾਂ ਅਤੇ ਥਾਣਿਆਂ ਤੋਂ ਕਰਦੇ ਹਨ, ਓਸੇ ਤਰ੍ਹਾਂ ਨਵੇਂ ਵਕੀਲਾਂ ਨੂੰ ਵੀ ਸਰਕਾਰ ਦੇ ਮਹੱਤਵਪੂਰਨ ਕਾਨੂੰਨੀ ਮਾਮਲਿਆਂ ਵਿਚ ਟਰੇਨੀ ਦੇ ਤੌਰ ਉਤੇ ਸ਼ਾਮਲ ਕਰਨਾ ਚਾਹੀਦਾ ਹੈ ਤਾਂ ਕਿ ਉਹ ਸੀਨੀਅਰ ਵਕੀਲਾਂ ਵੱਲੋਂ ਉਭਾਰੇ ਜਾਂਦੇ ਨੁਕਤਿਆਂ ਬਾਰੇ ਆਪਣੇ ਪੇਸ਼ੇ ਦੀ ਸ਼ੁਰੂਆਤ ਵਿਚ ਹੀ ਤਜਰਬਾ ਹਾਸਲ ਕਰ ਸਕਣ। ਬਾਰ ਕੌਂਸਲ ਵੱਲੋਂ ਉਠਾਈਆਂ ਵੱਖ-ਵੱਖ ਮੰਗਾਂ ਦੇ ਜਵਾਬ ਵਿਚ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਜ਼ਿਲ੍ਹਾ ਪੱਧਰ ਉਤੇ ਵਕੀਲਾਂ ਲਈ ਚੈਂਬਰਾਂ ਦੀ ਵਿਵਸਥਾ, ਲਾਇਬ੍ਰਰੇਰੀਆਂ ਆਦਿ ਸਹੂਲਤਾਂ ਮੁਹੱਈਆ ਕਰਵਾਉਣ ਲਈ ਢੁਕਵਾਂ ਸਹਿਯੋਗ ਦੇਵੇਗੀ।ਇਸ ਮੌਕੇ ਰਾਜ ਸਭਾ ਮੈਂਬਰ ਰਾਘਵ ਚੱਢਾ, ਪੰਜਾਬ ਤੇ ਹਰਿਆਣਾ ਦੇ ਐਡਵੋਕੇਟ ਜਨਰਲ ਵਿਨੋਦ ਘਈ ਅਤੇ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਸੁਰਵੀਰ ਸਿੱਧੂ ਸਮੇਤ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੇ ਚੈੱਕ ਸੌਂਪੇ
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪੰਜਾਬ ਪੁਲਿਸ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ
ਕਾਂਸਟੇਬਲ ਮਨਦੀਪ ਸਿੰਘ ਦੇ ਨਾਂ ਦੀ ਰਾਸ਼ਟਰਪਤੀ ਬਹਾਦਰੀ ਪੁਰਸਕਾਰ (ਮਰਨ ਉਪਰੰਤ) ਲਈ ਕੀਤੀ ਗਈ ਹੈ ਸਿਫਾਰਸ਼ : ਏਡੀਜੀਪੀ ਅਰਪਿਤ ਸ਼ੁਕਲਾ
ਪੰਜਾਬੀ ਖ਼ਬਰਸਾਰ ਬਿਉਰੋ
ਜਲੰਧਰ, 17 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ (ਏ.ਡੀ.ਜੀ.ਪੀ.) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਸ਼ਨੀਵਾਰ ਨੂੰ ਆਪਣੇ ਡਿਊਟੀ ਦੌਰਾਨ ਸ਼ਹੀਦੀ ਜਾਮ ਪੀਣ ਵਾਲੇ ਪੰਜਾਬ ਪੁਲਿਸ ਦੇ ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ (1-1 ਕਰੋੜ ਰੁਪਏ) ਦੇ ਦੋ ਚੈੱਕ ਸੌਂਪੇ। 2013 ਬੈਚ ਦਾ ਕਾਂਸਟੇਬਲ ਮਨਦੀਪ ਸਿੰਘ (32) ਜੋ ਕਿ ਸ਼ਾਹਕੋਟ, ਜਲੰਧਰ ਦੇ ਪਿੰਡ ਕੋਟਲੀ ਗਾਜਰਾਂ ਦਾ ਰਹਿਣ ਵਾਲਾ ਸੀ ਅਤੇ ਇੱਕ ਕੱਪੜਾ ਵਪਾਰੀ ਮਿਰਤਕ ਭੁਪਿੰਦਰ ਸਿੰਘ ਉਰਫ ਟਿੰਮੀ ਨਾਲ ਗੰਨਮੈਨ ਵਜੋਂ ਤਾਇਨਾਤ ਸੀ, ਜੋ ਇੱਕ ਬਹਾਦਰੀ ਭਰੇ ਤੇ ਜੋਖ਼ਮ ਭਰਪੂਰ ਕਾਰਜ ਨੂੰ ਅੰਜਾਮ ਦਿੰਦੇ ਹੋਏ, ਉਹ 7 ਦਸੰਬਰ, 2022 ਨੂੰ ਨਕੋਦਰ ਵਿੱਚ ਹਮਲਾਵਰਾਂ ਨਾਲ ਮੁੱਠਭੇੜ ਦੌਰਾਨ ਗੋਲੀ ਲੱਗਣ ਨਾਲ ਸ਼ਹੀਦ ਹੋ ਗਿਆ। ਸ਼ਹੀਦ ਸਿਪਾਹੀ ਦੀ ਇਸ ਮਹਾਨ ਕੁਰਬਾਨੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਦੇ ਪਰਿਵਾਰ ਨੂੰ ਸਨਮਾਨ ਦੇਣ ਵਜੋਂ 2 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ। 2 ਕਰੋੜ ਰੁਪਏ ਦੀ ਰਕਮ ਵਿੱਚ ਰਾਜ ਸਰਕਾਰ ਦੁਆਰਾ ਐਕਸ-ਗ੍ਰੇਸੀਆ ਵਜੋਂ 1 ਕਰੋੜ ਰੁਪਏ ਸ਼ਾਮਲ ਹਨ ਜਦੋਂ ਕਿ 1 ਕਰੋੜ ਰੁਪਿਆ ਬੀਮਾ ਕਵਰ ਵਜੋਂ ਐਚਡੀਐਫਸੀ ਬੈਂਕ ਵੱਲੋਂ ਅਦਾ ਕੀਤਾ ਗਿਆ ਹੈ। ਏ.ਡੀ.ਜੀ.ਪੀ , ਜਲੰਧਰ ਰੇਂਜ ਦੇ ਇੰਸਪੈਕਟਰ ਜਨਰਲ ਗੁਰਸ਼ਰਨ ਸਿੰਘ ਸੰਧੂ ਦੇ ਨਾਲ ਸ਼ਾਹਕੋਟ ਦੇ ਪਿੰਡ ਕੋਟਲੀ ਗਾਜਰਾਂ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਸ਼ਹੀਦ ਨਿਮਿੱਤ ਅੰਤਿਮ ਅਰਦਾਸ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੁੱਜੇ ਹੋਏ ਸਨ। ਏ.ਡੀ.ਜੀ.ਪੀ ਅਰਪਿਤ ਸ਼ੁਕਲਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਨਾਂ ਨੇ ਸੂਬਾ ਸਰਕਾਰ ਦੀ ਤਰਫੋਂ 1 ਕਰੋੜ ਰੁਪਏ ਦਾ ਚੈੱਕ ਦਿੱਤਾ ਹੈ, ਜਦਕਿ ਪੰਜਾਬ ਪੁਲਿਸ ਮੁਲਾਜ਼ਮਾਂ ਦੀ ਭਲਾਈ ਨੀਤੀ ਤਹਿਤ ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਐਚ.ਡੀ.ਐਫ.ਸੀ. ਬੈਂਕ ਦੀ ਤਰਫੋਂ ਸ਼ਹੀਦ ਪਰਿਵਾਰ ਨੂੰ 1 ਕਰੋੜ ਰੁਪਏ ਦਾ ਇੱਕ ਹੋਰ ਚੈੱਕ ਵੀ ਦਿੱਤਾ ਹੈ। ਉਨਾਂ ਕਿਹਾ ਕਿ ਸ਼ਹੀਦ ਦੀ ਇਸ ਲਾਸਾਨੀ ਤੇ ਮਹਾਨ ਕੁਰਬਾਨੀ ਸਦਕਾ ਸ਼ਹੀਦ ਮਨਦੀਪ ਸਿੰਘ ਦਾ ਨਾਂ ਰਾਸ਼ਟਰਪਤੀ ਬਹਾਦਰੀ ਪੁਰਸਕਾਰ (ਮਰਨ ਉਪਰੰਤ) ਲਈ ਵੀ ਸਿਫਾਰਸ਼ ਵੀ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸ਼ਹੀਦ ਪਰਿਵਾਰ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ । ਜ਼ਿਕਰਯੋਗ ਹੈ ਕਿ ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਰਾਜ ਸਰਕਾਰ ਦੀ ਸੈਨਿਕਾਂ (ਹਥਿਆਰਬੰਦ ਬਲਾਂ, ਅਰਧ ਸੈਨਿਕ ਅਤੇ ਪੁਲਿਸ ਤੋਂ) ਅਤੇ ਉਨਾਂ ਦੇ ਪਰਿਵਾਰਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਹੈ।
ਸਮਾਜਿਕ ਸੁਰੱਖਿਆ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਸੀ.ਡੀ.ਪੀ.ਓ ਵਜੋਂ ਤਰੱਕੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 17 ਦਸੰਬਰ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਤਰੱਕੀ ਦਾ ਤੋਹਫਾ ਦਿੰਦੇ ਹੋਏ ਬਾਲ ਵਿਕਾਸ ਪ੍ਰੋਜੈਕਟ ਅਫਸਰ ਬਣਾਇਆ ਗਿਆ ਹੈ। ਇਹ ਪ੍ਰਗਟਾਵਾ ਕਰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਦੀਆਂ ਪੈਨਸ਼ਨ ਸਬੰਧੀ ਸਮੇਂ ਸਿਰ ਮੁਸ਼ਕਿਲਾਂ ਹੱਲ ਕਰਨ ਲਈ ਅਤੇ ਮੁਲਾਜ਼ਮਾਂ ਦੀ ਤਰੱਕੀਆਂ ਸਬੰਧੀ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ। ਇਸ ਮੌਕੇ ਪਦਉਨਤ ਸੀ.ਡੀ.ਪੀ.ਓ.ਨੂੰ ਵਧਾਈ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਅਧਿਕਾਰੀਆਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਮਾਨਦਾਰੀ ਦੀ ਨੀਂਹ ’ਤੇ ਬਣੀ ਹੈ, ਇਸ ਲਈ ਸਭ ਤੋਂ ਜ਼ਰੂਰੀ ਹੈ ਕਿ ਲੋਕਾਂ ਤੱਕ ਇਹ ਸੁਨੇਹਾ ਪਹੁੰਚੇ ਕਿ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਇਮਾਨਦਾਰੀ ਨਾਲ ਕੰਮ ਕਰਦੇ ਹੋਏ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 18 ਸੀ.ਡੀ.ਪੀ.ਓ. ਵਿੱਚ ਦੋ ਅਨੁਸੂਚਿਤ ਸ਼?ਰੇਣੀ ਨਾਲ ਸਬੰਧਤ ਅਧਿਕਾਰੀ ਵੀ ਸ਼ਾਮਲ ਹਨ।
ਡਿਊਟੀ ’ਚ ਕੁਤਾਹੀ ਕਰਨ ਵਾਲੇ 42 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ , 3 ਚਾਰਜਸ਼ੀਟ
ਕੰਮ ਤੋਂ ਭੱਜਣ ਵਾਲਿਆਂ ਲਈ ਕੋਈ ਥਾਂ ਨਹੀਂ; ਫਾਈਲਾਂ ਦੱਬ ਕੇ ਬੈਠਣ ਵਾਲਿਆਂ ਖ਼?ਲਾਫ਼ ਭਵਿੱਖ ’ਚ ਵੀ ਹੋਵੇਗੀ ਸਖ਼ਤ ਕਾਰਵਾਈ: ਅਮਨ ਅਰੋੜਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 17 ਦਸੰਬਰ: ਸੂਬੇ ਦੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਣਗਹਿਲੀ ਅਤੇ ਦੇਰੀ ਕਰਨ ਵਾਲਿਆਂ ਖ਼?ਲਾਫ਼ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ 42 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਤੋਂ ਇਲਾਵਾ ਤਿੰਨ ਅਧਿਕਾਰੀਆਂ- ਜਿਨ੍ਹਾਂ ਵਿੱਚ ਦੋ ਸੀਨੀਅਰ ਸਹਾਇਕ ਅਤੇ ਇੱਕ ਸਹਾਇਕ ਅਸਟੇਟ ਅਫ਼ਸਰ ਸ਼ਾਮਲ ਹੈ, ਨੂੰ ਡਿਊਟੀ ’ਚ ਕੁਤਾਹੀ ਕਰਨ ਲਈ ਚਾਰਜਸ਼ੀਟ ਕੀਤਾ ਗਿਆ ਹੈ। ਵਿਭਾਗ ਵੱਲੋਂ ਇਹ ਸਖ਼ਤ ਕਾਰਵਾਈ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਦੇ ਨਿਰਦੇਸ਼ਾਂ ’ਤੇ ਕੀਤੀ ਗਈ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਆਨਲਾਈਨ ਪ੍ਰਣਾਲੀ ਸਥਾਪਿਤ ਕੀਤੀ ਹੈ ਜਿਸ ਉਤੇ ਵਿਭਾਗ ਨੂੰ ਪ੍ਰਾਪਤ ਹੋਈਆਂ ਅਰਜ਼ੀਆਂ ਅਤੇ ਫਾਈਲਾਂ ਦੀ ਸੀਨੀਅਰ ਅਧਿਕਾਰੀਆਂ ਅਤੇ ਖ਼ੁਦ ਉਨ੍ਹਾਂ (ਮਕਾਨ ਉਸਾਰੀ ਮੰਤਰੀ) ਵੱਲੋਂ ਨਿੱਜੀ ਤੌਰ ’ਤੇ ਨਿਗਰਾਨੀ ਕੀਤੀ ਜਾ ਰਹੀ ਹੈ। ਹਾਲ ਹੀ ਵਿੱਚ, ਮੰਤਰੀ ਨੇ ਖ਼ੁਦ ਹਰੇਕ ਪੱਧਰ ’ਤੇ ਹਰੇਕ ਕੇਸ ਦੀ ਪੈਂਡੈਂਸੀ ਦੀ ਨਿੱਜੀ ਤੌਰ ’ਤੇ ਪੜਤਾਲ ਕੀਤੀ, ਜਿਸ ਦੌਰਾਨ ਸਾਹਮਣੇ ਆਇਆ ਕਿ ਵਿਭਾਗ ਦੇ 45 ਅਧਿਕਾਰੀਆਂ/ਕਰਮਚਾਰੀਆਂ, ਜਿਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ, ਦੇ ਪੱਧਰ ਉਤੇ ਸਭ ਤੋਂ ਵੱਧ ਪੈਂਡੈਂਸੀ ਸੀ। ਇਨ੍ਹਾਂ ਵਿੱਚੋਂ ਤਿੰਨ ਨੂੰ ਕਾਰਨ ਦੱਸੋ ਨੋਟਿਸਾਂ ਦਾ ਜਵਾਬ ਨਾ ਦੇਣ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਲਈ ਚਾਰਜਸ਼ੀਟ ਕੀਤਾ ਗਿਆ ਹੈ। ਸ੍ਰੀ ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਕੇਸਾਂ ਦੀ ਕਲੀਅਰੈਂਸ ਵਿੱਚ ਬੇਲੋੜੀ ਦੇਰੀ ਕਰਨ ਨਾਲ ਜਿਥੇ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈਂਦਾ ਹੈ ਉਥੇ ਹੀ ਅਨੈਤਿਕ ਤੇ ਭਿ?ਸ਼ਟ ਤਰੀਕਿਆਂ ਦਾ ਜਨਮ ਹੁੰਦਾ ਹੈ, ਜਿਸ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਭਵਿੱਖ ਵਿੱਚ ਵੀ ਫਰਜ਼ ਤੋਂ ਭੱਜਣ ਵਾਲਿਆਂ ਖ਼?ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜਿਹੜੇ ਤਿੰਨ ਅਧਿਕਾਰੀਆਂ ਨੂੰ ਚਾਰਜਸ਼ੀਟ ਕੀਤਾ ਗਿਆ ਹੈ, ਉਨ੍ਹਾਂ ਵਿੱਚ ਜਸਪਾਲ ਕੌਰ ਸਹਾਇਕ ਅਸਟੇਟ ਅਫ਼ਸਰ ਪਟਿਆਲਾ ਵਿਕਾਸ ਅਥਾਰਟੀ, ਰਾਜੇਸ਼ ਕੁਮਾਰ ਸੀਨੀਅਰ ਸਹਾਇਕ (ਲੇਖਾ) ਅੰਮਿਤਸਰ ਵਿਕਾਸ ਅਥਾਰਟੀ ਅਤੇ ਪਰਮਿੰਦਰ ਸਿੰਘ ਸੀਨੀਅਰ ਸਹਾਇਕ ਅਸਟੇਟ ਦਫ਼ਤਰ ਗਮਾਡਾ ਸ਼ਾਮਲ ਹਨ। ਜਿਹੜੇ 42 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਵਿੱਚ ਅੰਮਿਤਸਰ ਵਿਕਾਸ ਅਥਾਰਟੀ ਦਾ ਇੱਕ ਜੂਨੀਅਰ ਇੰਜਨੀਅਰ (ਸਿਵਲ), ਜਲੰਧਰ ਵਿਕਾਸ ਅਥਾਰਟੀ ਦੇ ਚਾਰ ਜੂਨੀਅਰ ਇੰਜਨੀਅਰ, ਬਠਿੰਡਾ ਵਿਕਾਸ ਅਥਾਰਟੀ ਦਾ ਇੱਕ ਸੈਕਸ਼ਨ ਅਫ਼ਸਰ (ਐਸ.ਓ) ਅਤੇ ਇੱਕ ਸੀਨੀਅਰ ਸਹਾਇਕ (ਲੇਖਾ) ਅਤੇ ਗਲਾਡਾ ਦੇ ਚਾਰ ਸੀਨੀਅਰ ਸਹਾਇਕ (ਲੇਖਾ), ਇੱਕ ਸਹਾਇਕ ਅਸਟੇਟ ਅਫਸਰ, ਇੱਕ ਸਬ ਡਿਵੀਜ਼ਨ ਇੰਜਨੀਅਰ (ਸਿਵਲ), ਇੱਕ ਸੁਪਰਡੈਂਟ ਅਤੇ ਇੱਕ ਐਸ.ਓ. ਸ਼ਾਮਲ ਹੈ। ਇਸੇ ਤਰ੍ਹਾਂ ਗਮਾਡਾ ਦੇ 27 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿਚ ਇੱਕ ਅਸਟੇਟ ਅਫਸਰ (ਮਕਾਨ ਉਸਾਰੀ), ਇੱਕ ਅਸਟੇਟ ਅਫਸਰ (ਪਲਾਟ), ਤਿੰਨ ਸਹਾਇਕ ਅਸਟੇਟ ਅਫਸਰ, ਚਾਰ ਸੁਪਰਡੈਂਟ (ਅਸਟੇਟ ਦਫ਼ਤਰ), ਦੋ ਸੀਨੀਅਰ ਸਹਾਇਕ (ਲੇਖਾ), ਸੱਤ ਕਲਰਕ, ਸੱਤ ਸੀਨੀਅਰ ਸਹਾਇਕ ਤੇ ਦੋ ਜੇ.ਈ. (ਸਿਵਲ) ਸ਼ਾਮਲ ਹਨ। ਡਿਊਟੀ ਤੋਂ ਟਾਲਾ ਵੱਟਣ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਆਪਣੇ ਫ਼ਰਜ਼ ਪ੍ਰਤੀ ਲੋਕ-ਸੇਵਕਾਂ ਦੀ ਟਾਲ਼-ਮਟੋਲ ਵਾਲੀ ਪਹੁੰਚ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਲੋਕਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਸੱਤਾ ਵਿੱਚ ਆਈ ਹੈ।
ਭਾਰਤ ਜੋੜੋ ਯਾਤਰਾ ਸਬੰਧੀ ਯੂਥ ਕਾਂਗਰਸੀ ਆਗੂਆਂ ਨੇ ਮੀਟਿੰਗ ਕਰਕੇ ਲਗਾਈਆਂ ਡਿਊਟੀਆਂ
ਸੁਖਜਿੰਦਰ ਮਾਨ
ਬਠਿੰਡਾ, 17 ਦਸੰਬਰ: ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਵਲਂੋ ਕੱਢੀ ਜਾ ਰਹੀ ‘ਭਾਰਤ ਜੋੜੋ’ ਯਾਤਰਾ ਦੀ ਪੰਜਾਬ ਵਿਚ ਆਮਦ ਨੂੰ ਸਫ਼ਲ ਬਣਾਉਣ ਲਈ ਅੱਜ ਯੂਥ ਕਾਂਗਰਸ ਦੇ ਆਗੂਆਂ ਦੀ ਹੋਈ ਮੀਟਿੰਗ ਵਿਚ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਮੀਟਿੰਗ ਵਿਚ ਯੂਥ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਅਤੇ ਅਮਨ ਗੁਰਵੀਰ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਉਨ੍ਹਾਂ ਸਮੂਹ ਜ਼ਿਲ੍ਹਾ ਬਠਿੰਡਾ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਇਸ ਭਾਰਤ ਜਨਤਾ ਦੇ ਸਵਾਗਤ ਲਈ ਵੱਧ ਤੋਂ ਵੱਧ ਮੈਂਬਰ ਲੈਕੇ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਲਖਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਵਿਚ ਪੰਜਾਬ ਪਹੁੰਚ ਰਹੀ ਯਾਤਰਾ ਵਿੱਚ ਜ਼ਿਲ੍ਹਾ ਪ੍ਰਧਾਨ ਖੁਸ਼ਬਾਜ ਸਿੰਘ ਜਟਾਨਾ ਅਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿਚ ਯੂਥ ਵਰਕਰ ਸ਼ਾਮਲ ਹੋਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਗੁਰਵਿੰਦਰ ਸਿੰਘ ਚਹਿਲ, ਗੁਰਕੀਰਤ ਸਿੰਘ ਮੌੜ, ਜੱਸ ਬੱਜੋਆਣਾ ਭੁੱਚੋ , ਸੁਖਮੰਦਰ ਸੀਪਾ ਬੰਗੀ, ਰਾਜਕੰਵਰ ਸਿੰਘ ਬਠਿੰਡਾ ਦਿਹਾਤੀ , ਭਰਤ ਕੁਮਾਰ ਰਾਮਪੁਰਾ , ਗੁਰਚਰਨ ਸਿੰਘ ਬਲਾਕ ਪ੍ਰਧਾਨ, ਲਵਦੀਪ ਸਿੰਘ ਬਲਾਕ ਪ੍ਰਧਾਨ, ਸੁਰਜੀਤ ਮਾਸਟਰ ਮੌੜ, ਅਮਨ ਸਿਵੀਆਂ, ਗੁਰਲਾਬ ਸਿੰਘ ਬਾਂਡੀ, ਰਿੰਕੂ ਮੱਲ ਵਾਲਾ ਆਦਿ ਹਾਜ਼ਰ ਸਨ।






