Tuesday, May 19, 2026
Home Blog Page 2284

‘ਆਪ’ ਸਾਂਸਦ ਰਾਘਵ ਚੱਢਾ ਨੇ ਭੜਕਾਊ ਨਿਊਜ਼ ਚੈਨਲ ਅਤੇ ਬਹਿਸਾਂ ਦਾ ਮੁੱਦਾ ਸੰਸਦ ਵਿੱਚ ਉਠਾਇਆ

ਚੱਢਾ ਦਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਨੂੰ ਸਵਾਲ: ਭੜਕਾਊ ਬਹਿਸ ਕਰਵਾਉਣ ਵਾਲੇ ਚੈਨਲਾਂ ਅਤੇ ਐਂਕਰਾਂ ਵਿਰੁੱਧ ਕੀ ਕਾਰਵਾਈ ਕਰ ਰਹੀ ਹੈ ਕੇਂਦਰ ਸਰਕਾਰ?
ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਭੜਕਾਊ ਭਾਸ਼ਣਾਂ ਰਾਹੀਂ ਮਾਨਸਿਕ ਪ੍ਰਦੂਸ਼ਣ ਫੈਲਾਉਂਦੇ ਹਨ ਇਹ ਨਿਊਜ਼ ਚੈਨਲ: ਰਾਘਵ ਚੱਢਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ,15 ਦਸੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀਰਵਾਰ ਨੂੰ ਸੰਸਦ ਵਿੱਚ ਇੱਕ ਅਹਿਮ ਮੁੱਦੇ ਉਠਾਉਂਦੇ ਹੋਏ ਕਿਹਾ ਕਿ ਕਈ ਚੈਨਲਾਂ ਵੱਲੋਂ ਹਰ ਰੋਜ਼ ਸ਼ਾਮ ਨੂੰ ਭਾਵਨਾਵਾਂ ਭੜਕਾਉਣ ਵਾਲੀਆਂ ਬਹਿਸਾਂ ਦਿਖਾਈਆਂ ਜਾਂਦੀਆਂ ਹਨ। ਉਨ੍ਹਾਂ ਸੂਚਨਾ ਤੇ ਪ੍ਰਸਾਰਨ ਮੰਤਰੀ ਨੂੰ ਸਵਾਲ ਕੀਤਾ ਕਿਹਾ ਕਿ ਭੜਕਾਊ ਬਹਿਸਾਂ ਕਰਨ ਵਾਲੇ ਚੈਨਲਾਂ ‘ਤੇ ਕੇਂਦਰ ਸਰਕਾਰ ਕੀ ਕਾਰਵਾਈ ਕਰ ਰਹੀ ਹੈ।ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਰਾਜ ਸਭਾ ਦੇ ਡਿਪਟੀ ਚੇਅਰਮੈਨ ਹਰਿਵੰਸ਼ ਨਰਾਇਣ ਸਿੰਘ ਆਪ ਜਰਨਲਿਸਟ ਰਹੇ ਹਨ ਅਤੇ ਖ਼ਬਰਾਂ ਦੇ ਮਹੱਤਵ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਦੇਸ਼ ਵਿੱਚ ਨਿਊਜ਼ (ਖ਼ਬਰਾਂ) ਨਾਇਸ (ਆਵਾਜ਼ ਪ੍ਰਦੂਸ਼ਣ) ਵਿੱਚ ਬਦਲ ਗਈਆਂ ਹਨ। ਜ਼ਿਆਦਾਤਰ ਚੈਨਲ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਭੜਕਾਊ ਬਹਿਸ ਕਰਵਾ ਕੇ ਮਾਨਸਿਕ ਪ੍ਰਦੂਸ਼ਣ ਫੈਲਾਉਣ ਦਾ ਕੰਮ ਕਰਦੇ ਹਨ। ਚੱਢਾ ਨੇ ਡਿਪਟੀ ਚੇਅਰਮੈਨ ਰਾਹੀਂ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਕੀ ਮਾਨਸਿਕ ਪ੍ਰਦੂਸ਼ਣ ਫੈਲਾਉਣ ਵਾਲੇ ਭੜਕਾਊ ਨਿਊਜ਼ ਚੈਨਲਾਂ ਅਤੇ ਐਂਕਰਾਂ ਖ਼ਿਲਾਫ਼ ਕੇਂਦਰ ਸਰਕਾਰ ਕੋਈ ਕਾਰਵਾਈ ਕਰ ਰਹੀ ਹੈ? ਜੇਕਰ ਕਰ ਰਹੀ ਹੈ ਤਾਂ ਕੀ ਕਾਰਵਾਈ ਕੀਤੀ ਜਾ ਚੁੱਕੀ ਹੈ? ਉਨ੍ਹਾਂ ਪੁੱਛਿਆ ਕਿ ਕੀ ਸਰਕਾਰ ਇਨ੍ਹਾਂ ਭੜਕਾਊ ਚੈਨਲਾਂ ਵਿਰੁੱਧ ਜਾਂ ਇਨ੍ਹਾਂ ਮਾਮਲਿਆਂ ਦੇ ਸੰਬੰਧ ‘ਚ ਕੋਈ ਨੀਤੀ ਲੈ ਕੇ ਆ ਰਹੀ ਹੈ?ਐਮਪੀ ਚੱਢਾ ਦੇ ਸਵਾਲ ‘ਤੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਇਹ ਕਹਿ ਕੇ ਪੱਲਾ ਝਾੜ ਗਏ ਕਿ ਇਸ ‘ਤੇ ਪਹਿਲਾਂ ਹੀ 3-ਪੱਧਰੀ ਸ਼ਿਕਾਇਤ ਨਿਵਾਰਣ ਦੀ ਵਿਵਸਥਾ ਹੈ। ਜੇਕਰ ਕੋਈ ਇਸ ਵਿੱਚ ਆਪਣੀ ਸ਼ਿਕਾਇਤ ਭੇਜਦਾ ਹੈ ਤਾਂ ਇਸ ਦਾ ਨਿਪਟਾਰਾ ਕੀਤਾ ਜਾਂਦਾ ਹੈ ਪਰ ਫਿਲਹਾਲ ਕਿਸੇ ਵੀ ਵਿਅਕਤੀ ਵੱਲੋਂ ਅਜਿਹੀ ਕੋਈ ਸ਼ਿਕਾਇਤ ਨਹੀਂ ਕੀਤੀ ਗਈ ਹੈ।

ਸੇਵਾ ਮੁਕਤ ਡਿਪਟੀ ਡਾਇਰੈਕਟਰ ਕੁਲਵੰਤ ਮੀਆਂਪੁਰੀ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਈ

0

ਵਧੀਕ ਡਾਇਰੈਕਟਰ ਉਪਿੰਦਰ ਸਿੰਘ ਲਾਂਬਾ ਸਮੇਤ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਦਿੱਤੀ ਸ਼ਰਧਾਂਜਲੀ
ਪੰਜਾਬੀ ਖ਼ਬਰਸਾਰ ਬਿਉਰੋ
ਸ੍ਰੀ ਅਨੰਦਪੁਰ ਸਾਹਿਬ 15 ਦਸੰਬਰ:ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸੇਵਾ ਮੁਕਤ ਡਿਪਟੀ ਡਾਇਰੈਕਟਰ ਕੁਲਵੰਤ ਮੀਆਂਪੁਰੀ ਨੂੰ ਅੱਜ ਇੱਥੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਉਨ੍ਹਾਂ ਦਾ ਕੱਲ ਰਾਤ ਪੀ.ਜੀ.ਆਈ ਵਿਖੇ ਇਲਾਜ ਦੌਰਾਨ ਦੇਹਾਂਤ ਹੋ ਗਿਆ ਸੀ।ਅੱਜ ਬਾਅਦ ਦੁਪਹਿਰ ਸਥਾਨਕ ਚਰਨ ਗੰਗਾ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਸਮਾਜ ਦੇ ਵੱਖ ਵੱਖ ਵਰਗਾਂ ਦੇ ਆਗੂਆਂ, ਸ਼ਹਿਰ ਦੇ ਵਕੀਲ ਅਤੇ ਮੀਡੀਆ ਭਾਈਚਾਰੇ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਵਧੀਕ ਡਾਇਰੈਕਟਰ ਉਪਿੰਦਰ ਸਿੰਘ ਲਾਂਬਾ, ਜੁਆਇੰਟ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਡਿਪਟੀ ਡਾਇਰੈਕਟਰ ਸ਼ਿਖਾ ਨਹਿਰਾ ਸਮੇਤ ਲੋਕ ਸੰਪਰਕ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਸ਼ਰਧਾਂਜਲੀ ਦੇਣ ਪੁੱਜੇ। ਇਸ ਮੌਕੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸੇਵਾ ਮੁਕਤ ਅਧਿਕਾਰੀਆਂ ਦੀ ਐਸੋਸੀਏਸ਼ਨ ਵਲੋਂ ਸੇਵਾ ਮੁਕਤ ਜੁਆਇੰਟ ਡਾਇਰੈਕਟਰ ਅਜੀਤ ਕੰਵਲ ਸਿੰਘ ਹਮਦਰਦ ਵੀ ਮੌਜੂਦ ਸਨ। ਅੰਤਿਮ ਵਿਦਾਇਗੀ ਮੌਕੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵਲੋਂ ਵਿਭਾਗ ਦੇ ਮੰਤਰੀ ਸ੍ਰੀ ਅਮਨ ਅਰੋੜਾ, ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਸੋਨਾਲੀ ਗਿਰਿ ਦੇ ਵਲੋਂ ਫੁੱਲਾਂ ਦੀ ਰੀਥ (ਪੁਸ਼ਪ ਮਾਲਾ) ਭੇਂਟ ਕੀਤੀ ਗਈ।ਸਵਰਗੀ ਕੁਲਵੰਤ ਸਿੰਘ ਮੀਆਂਪੁਰੀ ਦੀ ਚਿਖਾ ਨੂੰ ਅਗਨ ਭੇਟ ਉਨ੍ਹਾਂ ਦੇ ਸਪੁੱਤਰਾਂ ਕੁਲਤਾਰ ਸਿੰਘ ਮੀਆਂਪੁਰੀ (ਸੂਚਨਾ ਤੇ ਲੋਕ ਸੰਪਰਕ ਅਧਿਕਾਰੀ, ਮੁੱਖ ਦਫਤਰ) ਅਤੇ ਐਡਵੋਕੇਟ ਜਗਵੰਤ ਸਿੰਘ ਵਲੋਂ ਕੀਤਾ ਗਿਆ। ਉਹ ਆਪਣੇ ਪਿੱਛੇ ਆਪਣੀ ਪਤਨੀ ਤੋਂ ਇਲਾਵਾ ਦੋ ਪੁੱਤਰ ਅਤੇ ਇਕ ਧੀ ਦਾ ਪਰਿਵਾਰ ਛੱਡ ਗਏ ਹਨ।
ਜ਼ਿਲ੍ਹਾ ਲੋਕ ਸੰਪਰਕ ਅਫਸਰਾਂ ਵਿੱਚ ਰਸ਼ਿਮ ਵਰਮਾ, ਪ੍ਰੀਤ ਕੰਵਲ ਸਿੰਘ ਮੋਹਾਲੀ, ਕਮਲਜੀਤ ਪਾਲ ਜਲੰਧਰ, ਆਈ.ਪੀ.ਆਰ.ਓ ਅਮਨਪ੍ਰੀਤ ਸਿੰਘ ਮਨੌਲੀ, ਰਵੀ ਇੰਦਰ ਸਿੰਘ ਮੱਕੜ ਨਵਾਂਸ਼ਹਿਰ, ਭੁਪੇਸ਼ ਚੱਠਾ ਫ਼ਤਹਿਗੜ੍ਹ ਸਾਹਿਬ, ਕਰਨ ਮਹਿਤਾ ਰੂਪਨਗਰ, ਕੁਲਜੀਤ ਸਿੰਘ ਮੀਆਂਪੁਰੀ, ਏ ਪੀ ਆਰ ਓ ਬਲਜਿੰਦਰ ਸਿੰਘ ਸੈਣੀ, ਸਤਿੰਦਰ ਪਾਲ ਸਿੰਘ, ਰਵਿੰਦਰ ਕੌਰ, ਦਵਿੰਦਰ ਕੌਰ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਬਾਰ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਦੋਲਤ ਸਿੰਘ ਚੰਬਰੇਵਾਲ, ਜਿਲ੍ਹਾ ਪ੍ਰੈਸ ਕਲੱਬ ਪ੍ਰਧਾਨ ਬਹਾਦਰਜੀਤ ਸਿੰਘ, ਪ੍ਰੈਸ ਕਲੱਬ ਸ੍ਰੀ ਅਨੰਦਪੁਰ ਸਾਹਿਬ ਦੇ ਚੇਅਰਮੈਨ ਨਰਿੰਦਰ ਸ਼ਰਮਾ, ਪ੍ਰੈਸ ਕਲੱਬ ਸ੍ਰੀ ਅਨੰਦਪੁਰ ਸਾਹਿਬ ਪ੍ਰਧਾਨ ਦਲਜੀਤ ਸਿੰਘ ਅਰੋੜਾ, ਜਿਲ੍ਹਾ ਪ੍ਰਧਾਨ ਵਪਾਰ ਮੰਡਲ ਜਸਵੀਰ ਸਿੰਘ ਅਰੋੜਾ, ਠੇਕੇਦਾਰ ਨਿਰਮਲ ਸਿੰਘ ਸੁਮਨ, ਬਲਰਾਮ ਪ੍ਰਾਸ਼ਰ, ਕੇ.ਕੇ.ਬੇਦੀ, ਦਿਨੇਸ ਨੱਡਾ, ਅਮਨਦੀਪ ਸਿੰਘ ਮਿਨਹਾਸ, ਬਲਵੀਰ ਸਿੰਘ ਸੰਧੂ, ਪ੍ਰਿਤਪਾਲ ਸਿੰਘ ਗੰਡਾ, ਰਣਬਹਾਦੁਰ, ਹਕੀਮ ਹਰਮਿੰਦਰਪਾਲ ਸਿੰਘ ਮਿਨਹਾਸ, ਗੁਰਮਿੰਦਰ ਸਿੰਘ ਭੁੱਲਰ, ਦਵਿੰਦਰ ਸਿੰਘ, ਸੇਵਾ ਸਿੰਘ, ਐਡਵੋਕੇਟ ਨੀਰਜ ਸ਼ਰਮਾ, ਗੱਜਣ ਸਿੰਘ ਸੰਧੂ ਪ੍ਰੈੱਸ ਕਲੱਬ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਬਹਾਦਰਜੀਤ ਸਿੰਘ, ਜਰਨੈਲ ਸਿੰਘ ਨਿੱਕੂਵਾਲ, ਅਨਿਲ ਕੁਮਾਰ, ਅਵਤਾਰ ਸਿੰਘ, ਬਿਕਰਮਜੀਤ ਸਿੰਘ, ਮੋਹਣ ਸਿੰਘ ਭਸੀਨ, ਸੰਤੋਖ ਸਿੰਘ, ਆਤਮਾ ਸਿੰਘ ਘੱਟੀਵਾਲ, ਨਰਿੰਦਰ ਸੈਣੀ, ਹਰਤੇਗਵੀਰ ਸਿੰਘ ਤੇਗੀ, ਹੈਪੀ ਜੱਸਲ, ਐਮ.ਐਸ.ਹੀਰਾ, ਮੇਜਰ ਜਸਪਾਲ ਸਿੰਘ, ਨਿਰਮਲ ਸਿੰਘ ਸੁਮਨ ਅਤੇ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਹਾਜ਼ਰ ਸਨ।

ਮੁੱਖ ਮੰਤਰੀ ਵੱਲੋਂ ਸੜਕਾਂ ਨੂੰ ਟੋਲ ਪਲਾਜ਼ਿਆਂ ਤੋਂ ਮੁਕਤ ਕਰਨ ਦੇ ਐਲਾਨ ਨਾਲ ਲੋਕਾਂ ਨੂੰ ਵੱਡੀ ਰਾਹਤ

0

ਆਪਣੇ ਨਿੱਜੀ ਸਵਾਰਥਾਂ ਲਈ ਸੂਬੇ ਦੀਆਂ ਸੜਕਾਂ ਨੂੰ ਗਿਰਵੀ ਰੱਖ ਕੇ ਲੋਕਾਂ ਉਤੇ ਬੇਲੋੜਾ ਬੋਝ ਪਾਉਣ ਵਾਲੀਆਂ ਪਿਛਲੀਆਂ ਸਰਕਾਰਾਂ ਦੀ ਕੀਤੀ ਆਲੋਚਨਾ
ਲਾਚੋਵਾਲ ਟੋਲ ਪਲਾਜ਼ਾ ਉਤੇ ਫੰਡਾਂ ਦਾ ਗ਼ਬਨ ਕਰਨ ਵਾਲੀ ਕੰਪਨੀ ਵਿਰੁੱਧ ਐਫ.ਆਈ.ਆਰ. ਦਰਜ
ਮਿਆਦ ਪੁੱਗਣ ਮਗਰੋਂ ਲਾਚੋਵਾਲ ਟੋਲ ਪਲਾਜ਼ਾ ਬੰਦ ਕਰਨ ਦਾ ਐਲਾਨ
ਹੋਰ ਟੋਲ ਪਲਾਜ਼ਿਆਂ ਦੇ ਵੀ ਨਿਗਰਾਨੀ ਅਧੀਨ ਹੋਣ ਦਾ ਦਾਅਵਾ
ਪੰਜਾਬੀ ਖ਼ਬਰਸਾਰ ਬਿਉਰੋ
ਲਾਚੋਵਾਲ (ਹੁਸ਼ਿਆਰਪੁਰ), 15 ਦਸੰਬਰ:ਮਿਆਦ ਪੁਗਾ ਚੁੱਕੇ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦੀ ਆਪਣੀ ਮੁਹਿੰਮ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਸੜਕਾਂ ਨੂੰ ਟੋਲ ਮੁਕਤ ਕਰ ਕੇ ਲੋਕਾਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਹੁਸ਼ਿਆਰਪੁਰ-ਟਾਂਡਾ ਸੜਕ ਉਤੇ ਲਾਚੋਵਾਲ ਟੋਲ ਪਲਾਜ਼ਾ ਜਿਸ ਦੀ ਮਿਆਦ 14 ਦਸੰਬਰ, 2022 ਨੂੰ ਖ਼ਤਮ ਹੋ ਗਈ ਸੀ, ਨੂੰ ਬੰਦ ਕਰਨ ਦਾ ਐਲਾਨ ਕੀਤਾ। ਪਿਛਲੀਆਂ ਸਰਕਾਰਾਂ ਵੱਲੋਂ ਆਪਣੇ ਸਵਾਰਥਾਂ ਲਈ ਪੰਜਾਬ ਦੀਆਂ ਸੜਕਾਂ ਨੂੰ ਗਿਰਵੀ ਰੱਖ ਕੇ ਲੋਕਾਂ ‘ਤੇ ਬੋਝ ਪਾਉਣ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਇਸ ਤੋਂ ਨਿਜ਼ਾਤ ਦਿਵਾਉਣ ਲਈ ਹਰ ਸੰਭਵ ਕਦਮ ਚੁੱਕੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪੰਜਾਬੀਆਂ ਦੀ ਸਰਕਾਰ ਹੈ ਅਤੇ ਪੰਜਾਬੀਆਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਲਾਚੋਵਾਲ ਟੋਲ ਪਲਾਜ਼ਾ ਦਾ ਠੇਕਾ ਖ਼ਤਮ ਹੋ ਚੁੱਕਾ ਹੈ ਪਰ ਕੰਪਨੀ ਇਸ ਨੂੰ ਵਧਾਉਣ ਲਈ ਕਈ ਢੰਗ-ਤਰੀਕੇ ਅਪਣਾ ਰਹੀ ਸੀ। ਉਨ੍ਹਾਂ ਕਿਹਾ ਕਿ ਕੰਪਨੀ ਨੇ ਕਰੋਨਾ ਮਹਾਂਮਾਰੀ ਅਤੇ ਕਿਸਾਨ ਅੰਦੋਲਨ ਦਾ ਹਵਾਲਾ ਦਿੰਦੇ ਹੋਏ 522 ਦਿਨਾਂ ਦੀ ਮਿਆਦ ਵਧਾਉਣ ਦੀ ਮੰਗ ਕੀਤੀ ਸੀ। ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਕੋਈ ਹੋਰ ਵਿਅਕਤੀ ਕੰਪਨੀ ਦੀਆਂ ਤਜਵੀਜ਼ਾਂ ਨਾਲ ਸਹਿਮਤ ਹੋ ਵੀ ਜਾਂਦਾ ਪਰ ਉਨ੍ਹਾਂ ਨੇ ਪੰਜਾਬੀਆਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਟੋਲ ਪਲਾਜ਼ਾ ਨੂੰ ਬੰਦ ਕਰਨ ਦਾ ਫੈਸਲਾ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਇਹ ਜਨਤਾ ਦੇ ਪੈਸੇ ਦੀ ਸ਼ਰੇਆਮ ਲੁੱਟ ਹੈ, ਇਸ ਲਈ ਉਨ੍ਹਾਂ ਦੀ ਸਰਕਾਰ ਨੇ ਇਸ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ ਅਤੇ ਲੋਕਾਂ ਦੀ ਭਲਾਈ ਲਈ ਟੋਲ ਪਲਾਜ਼ਾ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਲੋਕ ਸੱਤਾ ਵਿੱਚ ਹੁੰਦੇ ਹਨ ਤਾਂ ਉਹ ਸਾਰੀਆਂ ਰਵਾਇਤਾਂ ਤੋੜ ਕੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਲੋਕਾਂ ਦੀ ਭਲਾਈ ਦੀ ਫਿਕਰ ਛੱਡ ਕੇ ਅਜਿਹੇ ਵਾਧੇ ਕਰ ਦਿੰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਉਲਟ ਉਨ੍ਹਾਂ ਦੀ ਸਰਕਾਰ ਨੇ ਇਸ ਟੋਲ ਪਲਾਜ਼ਾ ਨੂੰ ਬੰਦ ਕਰਕੇ ਆਮ ਲੋਕਾਂ ਦੀ ਖੁੱਲ੍ਹੀ ਲੁੱਟ ਅਤੇ ਪ੍ਰੇਸ਼ਾਨੀ ਨੂੰ ਖਤਮ ਕਰਨ ਲਈ ਲੋਕ ਪੱਖੀ ਸਟੈਂਡ ਲਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਟੋਲ ਪਲਾਜ਼ੇ ਬੰਦ ਕੀਤੇ ਜਾਣਗੇ ਕਿਉਂਕਿ ਸੂਬਾ ਸਰਕਾਰ ਪਹਿਲਾਂ ਹੀ ਅਜਿਹੇ ਸਾਰੇ ਡਿਫਾਲਟਰਾਂ ਦੀ ਸੂਚੀ ਤਿਆਰ ਕਰ ਰਹੀ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਲਾਚੋਵਾਲ ਵਿਖੇ ਟੋਲ ਪਲਾਜ਼ਾ ਦਾ ਪ੍ਰਬੰਧ ਕਰਨ ਵਾਲੀ ਕੰਪਨੀ ਨੇ 2007 ਤੋਂ ਨਿਯਮਾਂ ਦੀ ਸ਼ਰ੍ਹੇਆਮ ਉਲੰਘਣਾ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਕੰਪਨੀ ਨੇ ਸਮਝੌਤੇ ਦੀ ਇਕ ਧਾਰਾ ਦੀ ਵੀ ਪਾਲਣਾ ਨਹੀਂ ਕੀਤੀ ਪਰ 2007 ਤੋਂ ਬਾਅਦ ਦੀਆਂ ਸਰਕਾਰਾਂ ਨੇ ਇਸ ਪਾਸਿਉਂ ਅੱਖਾਂ ਮੀਚ ਲਈਆਂ ਸਨ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੰਪਨੀ ਨੇ ਸੜਕ ਦਾ ਨਿਰਮਾਣ ਕੀਤੇ ਬਿਨਾਂ ਹੀ ਇਸ ਸੜਕ ਤੋਂ 105 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਲਈ। ਉਨ੍ਹਾਂ ਕਿਹਾ ਕਿ ਕੰਪਨੀ ਨੇ ਸ਼ਰ੍ਹੇਆਮ ਉਲੰਘਣਾ ਕਰਦਿਆਂ ਟੋਲ ਤੋਂ ਇਕੱਠੇ ਕੀਤੇ ਫੰਡ ਨੂੰ ਨਿੱਜੀ ਖਾਤੇ ਵਿੱਚ ਪਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੰਪਨੀ ਵਿਰੁੱਧ ਧਾਰਾ 420, 465, 466, 467, 471 ਅਤੇ ਹੋਰ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਸੂਬਾ ਸਰਕਾਰ ਇਸ ਕੰਪਨੀ ਨੂੰ ਬਲੈਕਲਿਸਟ ਕਰੇਗੀ ਤਾਂ ਜੋ ਭਵਿੱਖ ਵਿੱਚ ਅਜਿਹੀ ਲੁੱਟ ਨਾ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਕਈ ਸਾਲਾਂ ਤੋਂ ਲੋਕ ਇਸ ਟੋਲ ਪਲਾਜ਼ਾ ਤੋਂ ਲੰਘਣ ਲਈ ਆਪਣੀਆਂ ਜੇਬ੍ਹਾਂ ਵਿੱਚੋਂ ਮੋਟੀਆਂ ਰਕਮਾਂ ਖਰਚ ਕਰ ਰਹੇ ਸਨ। ਇਸ ਨੂੰ ਲੋਕਾਂ ਲਈ ਵੱਡੀ ਰਾਹਤ ਦੱਸਦਿਆਂ ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਲੋਕ ਵੀਰਵਾਰ ਤੋਂ ਇਸ ਟੋਲ ਪਲਾਜ਼ਾ `ਤੇ ਬਿਨਾਂ ਕੋਈ ਟੋਲ ਅਦਾ ਕੀਤੇ ਸਫ਼ਰ ਕਰ ਸਕਦੇ ਹਨ।ਮੁੱਖ ਮੰਤਰੀ ਨੇ ਲੋਕਾਂ ਨੂੰ ਯਾਦ ਦਿਵਾਇਆ ਕਿ ਅਜਿਹੇ ਟੋਲ ਪਲਾਜ਼ਿਆਂ ਕਾਰਨ ਆਮ ਵਸਤੂਆਂ ਦੀਆਂ ਕੀਮਤਾਂ ਵਧ ਰਹੀਆਂ ਹਨ ਕਿਉਂਕਿ ਹਰ ਟੋਲ ਪਾਰ ਕਰਨ ਤੋਂ ਬਾਅਦ ਇਨ੍ਹਾਂ ਵਸਤਾਂ ਦੇ ਟਰਾਂਸਪੋਰਟ ਖਰਚੇ ਵੱਧ ਜਾਂਦੇ ਹਨ। ਭਗਵੰਤ ਮਾਨ ਨੇ ਜ਼ੋਰ ਦੇ ਕੇ ਆਖਿਆ ਕਿ ਟੋਲ ਪਲਾਜ਼ਾ ਮਾਲਕ ਆਪਣੀ ਮਨਮਰਜ਼ੀ ਨਾਲ ਦਰਾਂ ਵਧਾ ਦਿੰਦੇ ਹਨ, ਜਿਸ ਨਾਲ ਆਮ ਆਦਮੀ ਦੀ ਜੇਬ੍ਹ `ਤੇ ਭਾਰੀ ਬੋਝ ਪੈਂਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਕਿਸੇ ਵੀ ਤਰ੍ਹਾਂ ਦੀ ਲੁੱਟ ਨਹੀਂ ਹੋਣ ਦੇਵੇਗੀ ਅਤੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਕਿਸ਼ੋਰ ਉਮਰ ਦੇ ਵਿਦਿਆਰਥੀਆਂ ਦੀਆਂ ਸਮੱਸਿਆਂਵਾਂ ਤੇ ਧਿਆਨ ਦੇਣਾ ਜ਼ਰੂਰੀ :ਸ਼ਿਵ ਪਾਲ ਗੋਇਲ

0

ਇੱਕ ਰੋਜ਼ਾ ਟਰੇਨਿੰਗ ਦਾ ਆਯੋਜਨ: ਬੁੱਟਰ
ਸੁਖਜਿੰਦਰ ਮਾਨ
ਬਠਿੰਡਾ,15 ਦਸੰਬਰ : ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਿਸ਼ੋਰ ਸਿੱਖਿਆ ਤਹਿਤ ਜ਼ਿਲ੍ਹਾ ਪੱਧਰੀ ਐਡਵੋਕੇਸੀ/ ਵਰਕਸ਼ਾਪ ਟੀਚਰਜ਼ ਹੋਮ ਬਠਿੰਡਾ ਵਿਖੇ ਕੀਤੀ ਗਈ।ਇਸ ਟਰੇਨਿੰਗ ਕੈਂਪ ਵਿੱਚ ਜ਼ਿਲ੍ਹੇ ਭਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚੋਂ ਇੱਕ ਮਹਿਲਾ ਅਤੇ ਪੁਰਸ਼ ਅਧਿਆਪਕ ਭਾਗ ਲਵੇਗਾ।ਇਸ ਮੋਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ। ਇਸ ਮੋਕੇ ਉਹਨਾਂ ਕਿਹਾ ਕਿ ਅਜੋਕੇ ਤੇਜ਼ੀ ਦੇ ਦੇ ਯੁੱਗ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਨ ਵਾਸਤੇ ਜਿਲ੍ਹੇ ਦੇ ਅਧਿਆਪਕਾਂ ਨੂੰ ਕਿਸ਼ੋਰ ਅਵਸਥਾ ਸੰਬੰਧੀ ਇੱਕ ਰੋਜ਼ਾ ਟਰੇਨਿੰਗ ਦਿੱਤੀ ਜਾ ਰਹੀ ਹੈ। ਤਾਂ ਜ਼ੋ ਉਹ ਹਰ ਸਥਿਤੀ ਵਿੱਚ ਆਪਣੇ ਵਿਦਿਆਰਥੀਆਂ ਦਾ ਮਾਰਗ ਦਰਸ਼ਕ ਬਣ ਸਕਣ। ਇਸ ਟਰੇਨਿੰਗ ਦੀ ਪ੍ਰਧਾਨਗੀ ਕਰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ 260 ਲਗਪਗ ਅਧਿਆਪਕ ਭਾਗ ਲੈ ਰਹੇ ਹਨ। ਇਹਨਾਂ ਅਧਿਆਪਕਾਂ ਨੂੰ ਐਚ ਆਈ ਵੀ, ਹੈਪੇਟਾਈਟਸ, ਬੱਚਿਆਂ ਨੂੰ ਨਸ਼ਿਆਂ ਤੋਂ ਕਿਵੇਂ ਬਚਾਈਏ, ਜਨਸੰਖਿਆ ਸਿੱਖਿਆ, ਸਰੀਰਕ ਟੈਸਟ ਦੀ ਮਹੱਤਤਾ,ਚੰਗੀ ਸਿਹਤ,ਟੀ.ਬੀ ਦੇ ਲੱਛਣਾਂ,ਏਡਜ ਦੇ ਕਾਰਨ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੋਕੇ ਗੁਰਚਰਨ ਸਿੰਘ ਡੀ.ਐਮ ਖੇਡਾਂ, ਨਰਿੰਦਰ ਸਿੰਘ ਬੱਸੀ,ਰਮੇਸ਼ ਕੁਮਾਰ ਸਾਬਕਾ ਡਿਪਟੀ ਡਾਇਰੈਕਟਰ, ਪ੍ਰਿੰਸੀਪਲ ਰਾਜਿੰਦਰ ਕੌਰ, ਮੁੱਖ ਅਧਿਆਪਕ ਕੁਲਵਿੰਦਰ ਸਿੰਘ ਕਟਾਰੀਆ, ਸੰਜੀਵ ਨਾਗਪਾਲ ਹਾਜ਼ਰ ਸਨ।

ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਬਠਿੰਡਾ ਦੇ ਖਿਡਾਰੀਆਂ ਨੇ 20 ਮੈਡਲ ਹਾਸਲ ਕਰਕੇ ਨਾਮ ਰੌਸ਼ਨ ਕੀਤਾ

0

ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਖਿਡਾਰੀਆ ਅਤੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ : ਮੇਵਾ ਸਿੰਘ ਸਿੱਧੂ
ਸੁਖਜਿੰਦਰ ਮਾਨ
ਬਠਿੰਡਾ, 15 ਦਸੰਬਰ : ਸਿੱਖਿਆ ਵਿਭਾਗ ਪੰਜਾਬ ਵੱਲੋਂ ਬੀਤੇ ਦਿਨੀਂ ਸੂਬਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸ਼੍ਰੀ ਅਨੰਦਪੁਰ ਸਾਹਿਬ (ਰੂਪਨਗਰ) ਵਿਖੇ ਕਰਵਾਈਆਂ ਗਈਆਂ । ਇਹਨਾਂ ਖੇਡਾਂ ਵਿੱਚ ਜ਼ਿਲ੍ਹਾ ਬਠਿੰਡਾ ਵੱਲੋਂ 234 ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿੱਚ ਭਾਗ ਲਿਆ । ਇਹਨਾਂ ਖੇਡਾਂ ਦੌਰਾਨ ਬਠਿੰਡਾ ਜ਼ਿਲ੍ਹੇ ਵੱਲੋਂ ਰਾਜ ਪੱਧਰੀ ਖੇਡਾਂ ਵਿੱਚ ਚੰਗਾ ਪ੍ਰਦਰਸ਼ਨ ਕਰਦੇ ਹੋਏ ਵੱਖ-ਵੱਖ ਖੇਡਾਂ ਵਿੱਚ ਮੈਡਲ ਹਾਸਲ ਕੀਤੇ ਗਏ । ਇਸ ਮੌਕੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਬਲਵੀਰ ਸਿੰਘ ਕਮਾਂਡੋ ਅਤੇ ਗੁਰਪ੍ਰੀਤ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਵੱਖ-ਵੱਖ ਖੇਡਾਂ ਵਿੱਚ ਖਿਡਾਰੀਆਂ ਵੱਲੋਂ 4 ਗੋਲਡ ਮੈਡਲ , 7 ਸਿਲਵਰ ਮੈਡਲ ਅਤੇ 9 ਕਾਂਸ਼ੀ ਦੇ ਮੈਡਲ ਹਾਸਲ ਕਰਕੇ ਬਠਿੰਡਾ ਦਾ ਨਾਮ ਰੌਸ਼ਨ ਕੀਤਾ ਗਿਆ । ਇਹਨਾਂ ਖੇਡਾਂ ਦੌਰਾਨ ਸ਼ਤਰੰਜ ਵਿੱਚ ਕੁੜੀਆਂ ਨੇ ਫਸਟ ਅਤੇ ਮੁੰਡਿਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਜਦੋਂ ਕਿ ਲੜਕੀਆਂ ਟੀਮ ਖੋ-ਖੋ ਨੇ ਦੂਜਾ ਸਥਾਨ ਪ੍ਰਾਪਤ ਕੀਤਾ , ਸਕੇਟਿੰਗ ਵਿੱਚ 1 ਗੋਲਡ ਮੈਡਲ, 3 ਸਿਲਵਰ ਮੈਡਲ ਅਤੇ 5 ਕਾਂਸ਼ੀ ਦੇ ਮੈਡਲ ਹਾਸਲ ਕੀਤੇ। ਰੱਸਾਕਸੀ ਲੜਕਿਆਂ ਵਿੱਚ ਤੀਜਾ ਸਥਾਨ ਹਾਸਲ ਕੀਤਾ , ਲੰਬੀ ਛਾਲ ਵਿੱਚ ਕੁੜੀਆਂ ਦੂਜਾ ਸਥਾਨ ਹਾਸਲ ਕੀਤਾ , ਰੋਪਸਕੀਪਿੰਗ ਮੁੰਡੇ ਸਿੰਗਲ ਵਿੱਚ ਦੂਜਾ ਸਥਾਨ ਹਾਸਲ ਕੀਤਾ ਅਤੇ ਡਬਲ ਵਿੱਚ ਤੀਜਾ ਸਥਾਨ ਹਾਸਲ ਕੀਤੀ। ਰੋਪਸਕੀਪਿੰਗ ਡਬਲ ਕੁੜੀਆਂ ਨੇ ਤੀਜਾ ਸਥਾਨ ਹਾਸਲ ਕੀਤਾ । ਜਦੋਂ ਕਿ ਕਰਾਟੇਂ ਕੁੜੀਆਂ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ। ਗੋਲਾ ਸੁੱਟਣ ਵਿੱਚ ਮੁੰਡਿਆਂ ਨੇ ਪਹਿਲਾਂ ਸਥਾਨ ਹਾਸਲ ਕੀਤਾ । 100 ਮੀਟਰ ਦੌੜ ਵਿੱਚ ਕੁੜੀਆਂ ਨੇ ਦੂਜਾ ਸਥਾਨ ਹਾਸਲ ਅਤੇ 400 ਮੀਟਰ ਕੁੜੀਆਂ ਵਿੱਚ ਪਹਿਲੇ ਸਥਾਨ ਤੇ ਰਹਿ ਕੇ ਬਠਿੰਡੇ ਜਿਲ੍ਹੇ ਅਤੇ ਆਪਣੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ। ਇਹਨਾਂ ਖੇਡਾਂ ਦੌਰਾਨ ਜ਼ਿਲ੍ਹੇ ਦੇ ਸਮੂਹ ਬੀ.ਐਸ.ਓਜ ਬਠਿੰਡਾ ਨੇ ਉਸਾਰੂ ਤਰੀਕੇ ਨਾਲ ਭੂਮਿਕਾ ਨਿਭਾਈ ਅਤੇ ਵਿਦਿਆਰਥੀਆਂ ਨੂੰ ਮੌਕੇ ਤੇ ਲੋੜੀਂਦੀ ਸਹਾਇਤਾ ਉਪਲੱਬਧ ਕਰਵਾਈ ਗਈ । ਇਹਨਾਂ ਖੇਡਾਂ ਦੌਰਾਨ ਲੜਕੀਆਂ ਦੀਆਂ ਟੀਮਾਂ ਨਾਲ ਇਸਤਰੀ ਅਧਿਆਪਕਾਂ ਦੀ ਡਿਊਟੀ ਲਗਾਈ ਗਈ।ਇਹਨਾਂ ਖੇਡਾਂ ਦੌਰਾਨ ਜਿਲੇ ਵੱਲੋਂ ਚੰਗਾ ਪ੍ਰਦਰਸ਼ਨ ਕਰਨ ਤੇ ਸਿੱਖਿਆ ਵਿਭਾਗ ਵੱਲੋ ਇਹਨਾਂ ਮਾਨਮੱਤੀਆਂ ਪ੍ਰਾਪਤੀਆਂ ਤੇ ਵਿਦਿਆਰਥੀ ਖਿਡਾਰੀਆਂ ਅਤੇ ਟੀਮ ਇੰਚਾਰਜਾ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ ਸਿੱਧੂ ਐਲੀਮੈਂਟਰੀ ਅਤੇ ਸ਼ਿਵ ਪਾਲ ਗੋਇਲ ਸੈਕੰਡਰੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਹਿੰਦਰ ਪਾਲ ਸਿੰਘ ਅਤੇ ਇਕਬਾਲ ਸਿੰਘ ਬੁੱਟਰ ਵੱਲੋਂ ਰਾਜ ਪੱਧਰੀ ਪ੍ਰਾਇਮਰੀ ਖੇਡਾਂ ਵਿੱਚ ਚੰਗੀ ਕਾਰਗੁਜ਼ਾਰੀ ਦਿਖਾਉਣ ਤੇ ਮੈਡਲ ਪ੍ਰਾਪਤ ਕਰਨ ਵਾਲੇ ਤੇ ਸਮੂਹ ਖਿਡਾਰੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਅਤੇ ਮਾਪਿਆਂ ਨੂੰ ਲੱਖ ਲੱਖ ਵਧਾਈਆਂ ਦਿੱਤੀਆਂ ਗਈ। ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ ਸਿੱਧੂ ਮਹਿੰਦਰ ਪਾਲ ਸਿੰਘ ਨੇ ਕਿਹਾ ਕਿ ਜਲਦੀ ਹੀ ਰਾਜ ਪੱਧਰੀ ਪ੍ਰਾਇਮਰੀ ਖੇਡਾਂ ਵਿੱਚ ਮੈਡਲ ਹਾਸਲ ਕਰਨ ਵਾਲੇ ਖਿਡਾਰੀਆ ਨੂੰ ਅਤੇ ਉਨ੍ਹਾਂ ਦੀ ਤਿਆਰੀ ਕਰਾਉਣ ਵਾਲੇ ਅਧਿਆਪਕਾਂ ਨੂੰ ਜ਼ਿਲ੍ਹਾ ਸਿੱਖਿਆ ਵਿਭਾਗ ਬਠਿੰਡਾ ਵੱਲੋਂ ਖਿਡਾਰੀਆਂ ਅਤੇ ਅਧਿਆਪਕਾਂ ਨੂੰ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕੀਤਾ ਜਾਵੇਗਾ । ਇਸ ਮੌਕੇ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਰਾੜ ਨਿਰਭੈ ਸਿੰਘ ਭੂੰਦੜ ਸਮਾਰਟ ਸਕੂਲ ਕੋਆਰਡੀਨੇਟਰ ਬਠਿੰਡਾ ਜਤਿੰਦਰ ਸ਼ਰਮਾ ਬਠਿੰਡਾ, ਭੁਪਿੰਦਰ ਸਿੰਘ ਭਿੰਦਾ, ਪ੍ਰਿਤਪਾਲ ਸਿੰਘ ਮੌੜ, ਸਰਜੀਤ ਸਿੰਘ ਬਜੋਆਣਾ ਭਗਤਾ , ਗੁਰਸੇਵਕ ਸਿੰਘ ਸਿਵੀਆ ਅਮਨਦੀਪ ਸਿੰਘ ਝੱਬਰ, ਦਵਿੰਦਰ ਸਿੰਘ ਧੰਨੀਕੇ ਜਗਪ੍ਰੀਤ ਸਿੰਘ, ਜਗਪਾਲ ਸਿੰਘ ਬੰਗੀ, ਬਲਰਾਜ ਸਿੰਘ ਖੇਡ ਅਫ਼ਸਰ , ਸੁਖਦੀਪ ਕੌਰ ਕਿਰਨਾਂ ਰਾਣੀ ਗਹਿਰੀ ਦੇਵੀ ਨਗਰ ਰਮਨਦੀਪ ਕੌਰ ਰਾਮਪੁਰਾ, ਪ੍ਰਦੀਪ ਕੌਰ ਸੰਗਤ , ਗੁਰਜੀਤ ਸਿੰਘ ਗੋਨਿਆਣਾ , ਜਸਪਾਲ ਸਿੰਘ ਰਾਮਪੁਰਾ ਫੂਲ, ਜਗਤਾਰ ਸਿੰਘ ਭਗਤਾ ਜਸਵੀਰ ਸਿੰਘ ਤਲਵੰਡੀ ਸਾਬੋ, ਆਦਿ ਨੇ ਰਾਜ ਪੱਧਰੀ ਪ੍ਰਾਇਮਰੀ ਖੇਡਾਂ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ ਗਈ।

ਡਿਪਟੀ ਕਮਿਸ਼ਨਰ ਤੇ ਪਰਿਵਾਰਕ ਮੈਂਬਰਾਂ ਨੇ ਸਵ: ਜਸਵਿੰਦਰ ਦੀ ਯਾਦ ਚ ਲਗਾਇਆ ਪੌਦਾ

0

ਸ਼ੌਕਤ ਅਹਿਮਦ ਪਰੇ ਨੇ ਪਰਿਵਾਰ ਨਾਲ ਪ੍ਰਗਟਾਇਆ ਦੁੱਖ
ਸੁਖਜਿੰਦਰ ਮਾਨ
ਬਠਿੰਡਾ, 15 ਦਸੰਬਰ : ਬੀਤੇ ਦਿਨੀਂ ਡਰਾਈਵਰ ਸਵ: ਜਸਵਿੰਦਰ ਸਿੰਘ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਸਦੀਵੀਂ ਵਿਛੋੜਾ ਦੇ ਕੇ ਵਾਹਿਗੁਰੂ ਜੀ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ, ਉਨ੍ਹਾਂ ਦੀ ਯਾਦ ਵਿੱਚ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਤੇ ਸਵ: ਜਸਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਜ਼ਿਲ੍ਹਾ ਪਬੰਧਕੀ ਕੰਪਲੈਕਸ ਚ ਸਥਿਤ ਪਾਰਕ ਵਿਖੇ ਪੌਦਾ ਲਗਾਇਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਦੇ ਸਮੂਹ ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਰਗਟਉਂਦਿਆਂ ਪ੍ਰਮਾਤਮਾ ਦਾ ਭਾਣਾ ਮੰਨਣ ਲਈ ਕਿਹਾ। ਉਨ੍ਹਾਂ ਕਿਹਾ ਕਿ ਚੰਗੇ ਇਨਸਾਨ ਤੁਰ ਜਾਣ ਤੋਂ ਬਾਅਦ ਵੀ ਸਦਾ ਦਿਲਾਂ ਵਿੱਚ ਵਸਦੇ ਰਹਿੰਦੇ ਹਨ ਅਤੇ ਉਨ੍ਹਾਂ ਦੀ ਯਾਦ ਹਮੇਸ਼ਾ ਹੀ ਪਰਛਾਵੇਂ ਵਾਂਗ ਨਾਲ-ਨਾਲ ਰਹਿੰਦੀ ਹੈ। ਇਸ ਮੌਕੇ ਡਰਾਈਵਰ ਸਵ: ਸ. ਜਸਵਿੰਦਰ ਸਿੰਘ ਦੇ ਧਰਮ ਪਤਨੀ ਪਰਮਿੰਦਰ ਕੌਰ, ਪੁੱਤਰ ਅਰਮਾਨਦੀਪ ਸਿੰਘ, ਪੁੱਤਰੀ ਅਮਨਦੀਪ ਕੌਰ ਤੋਂ ਇਲਾਵਾ ਪੀਐਸਓ ਸ. ਜਸਕਰਨ ਤੇ ਹੋਰ ਸਕਿਊਰਟੀ ਕਰਮਚਾਰੀ ਹਾਜ਼ਰ ਸਨ।

ਭੀਖ ਮੰਗਣ ਵਾਲੇ ਤੇ ਪੜ੍ਹਾਈ ਵਿਚਕਾਰ ਛੱਡ ਚੁੱਕੇ ਬੱਚਿਆਂ ਨੂੰ ਸਿੱਖਿਆ ਨਾਲ ਜੋੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਨਿਵੇਕਲਾ ਉਪਰਾਲਾ

0

ਈਵਨਿੰਗ ਸਕੂਲ ਖੋਲ੍ਹ ਕੇ ਬੱਚਿਆਂ ਨੂੰ ਦੁਬਾਰਾ ਸਿੱਖਿਆ ਨਾਲ ਜਾਵੇਗਾ ਜੋੜਿਆ
ਪੜ੍ਹਾਈ ਵਿਚਕਾਰ ਛੱਡ ਚੁੱਕੇ 464 ਬੱਚਿਆਂ ਦੀ ਕੀਤੀ ਪਹਿਚਾਣ
ਭੀਖ ਮੰਗਣ ਵਾਲੇ ਬੱਚਿਆਂ ਦਾ ਜਲਦ ਸ਼ੁਰੂ ਕੀਤਾ ਜਾਵੇਗਾ ਸਰਵੇਂ
ਸੁਖਜਿੰਦਰ ਮਾਨ
ਬਠਿੰਡਾ, 15 ਦਸੰਬਰ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਨੂੰ ਹੋਰ ਉਭਾਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਵਿਕਾਸ ਇੰਟਰਿਨਸ਼ਿਪ ਪ੍ਰੋਗਰਾਮ ਤਹਿਤ ਭੀਖ ਮੰਗਣ ਵਾਲੇ ਤੇ ਪੜ੍ਹਾਈ ਵਿਚਕਾਰ ਛੱਡ ਚੁੱਕੇ ਬੱਚਿਆਂ ਦੀ ਪੜ੍ਹਾਈ ਨੂੰ ਨਿਰੰਤਰ ਜਾਰੀ ਰੱਖਣ ਲਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਇੱਕ ਵਿਸ਼ੇਸ਼ ਬੈਠਕ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਜੇ. ਇਲਨਚੇਲੀਅਨ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲੀ ਸਤੰਬਰ 2022 ਤੋਂ ਜ਼ਿਲ੍ਹਾ ਵਿਕਾਸ ਇੰਟਰਿਨਸ਼ਿਪ ਪ੍ਰੋਗਰਾਮ ਤਹਿਤ ਪੜ੍ਹਾਈ ਵਿਚਕਾਰ ਛੱਡ ਚੁੱਕੇ ਬੱਚਿਆਂ ਨੂੰ ਮੁੜ ਸਿੱਖਿਆ ਨਾਲ ਜੋੜਨ ਲਈ ਮੁਹਿੰਮ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਹੋਣਹਾਰ ਤੇ ਮਿਹਨਤੀ 18 ਇੰਟਰਨਸ਼ਿਪ ਵਿਦਿਆਰਥੀਆਂ ਦੀਆਂ ਸੇਵਾਵਾਂ ਲਈਆਂ ਗਈਆਂ ਜਿਨ੍ਹਾਂ ਨੂੰ ਸਥਾਨਕ ਕੇਂਦਰੀ ਯੂਨੀਵਰਸਿਟੀ ਦੇ ਸਾਇਕੋਲੋਜ਼ੀ ਵਿਭਾਗ ਦੇ ਮੁਖੀ ਡਾ. ਜੈਵਿਲ ਵਲੋਂ ਵਿਸ਼ੇਸ਼ ਤੌਰ ਤੇ ਸਿਖਲਾਈ ਦਿੱਤੀ ਗਈ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਸਕੂਲ ਛੱਡ ਚੁੱਕੇ ਬੱਚਿਆਂ ਤੋਂ ਇਲਾਵਾ ਸ਼ਹਿਰ ਅੰਦਰ ਭੀਖ ਮੰਗਣ ਵਾਲੇ ਬੱਚਿਆਂ ਦਾ ਜਲਦ ਸਰਵੇ ਸ਼ੁਰੂ ਕੀਤਾ ਜਾਵੇਗਾ। ਇਨ੍ਹਾਂ ਬੱਚਿਆਂ ਦੀ ਸ਼ਨਾਖਤ ਕਰਕੇ ਮੁੜ ਸਿੱਖਿਆ ਦੇ ਖੇਤਰ ਨਾਲ ਜੋੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਭੀਖ ਮੰਗਣ ਵਾਲੇ ਤੇ ਸਕੂਲ ਛੱਡ ਚੁੱਕੇ ਬੱਚਿਆਂ ਨੂੰ ਦੁਬਾਰਾ ਸਿੱਖਿਆ ਨਾਲ ਜੋੜ੍ਹਨ ਲਈ ਸਬੰਧਤ ਵੱਖ-ਵੱਖ ਖੇਤਰਾਂ ਵਿੱਚ ਈਵਨਿੰਗ ਸਕੂਲ ਖੋਲ੍ਹੇ ਜਾਣਗੇ, ਜਿਨ੍ਹਾਂ ਚ ਮਾਹਿਰ ਅਧਿਆਪਕਾਂ ਵਲੋਂ ਵਿਸ਼ੇਸ਼ ਤੌਰ ਤੇ ਇਨ੍ਹਾਂ ਬੱਚਿਆਂ ਨੂੰ ਸਿੱਖਿਆ ਦਿੱਤੀ ਜਾਵੇਗੀ। ਜ਼ਿਲ੍ਹਾ ਡਿਵੈਲਪਮੈਂਟ ਫੈਲੋ ਸ਼੍ਰੀ ਵਿਜੈ ਪ੍ਰਕਾਸ਼ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਤਹਿਤ ਇੰਟਰਨਸ਼ਿਪ ਵਿਦਿਆਰਥੀਆਂ ਵਲੋਂ ਆਪਣੀਆਂ ਸੇਵਾਵਾਂ ਨਿਭਾਉਂਦਿਆਂ ਵੱਖ-ਵੱਖ ਸਲੱਮ ਖੇਤਰਾਂ ਨਾਲ ਸਬੰਧਤ ਪੜ੍ਹਾਈ ਵਿਚਕਾਰ ਛੱਡ ਚੁੱਕੇ 999 ਬੱਚਿਆਂ ਚੋਂ 464 ਬੱਚੇ ਅਜਿਹੇ ਪਾਏ ਗਏ ਜੋ ਸਮਾਜਿਕ-ਆਰਥਿਕ ਕਾਰਨਾਂ ਕਰਕੇ ਪੜ੍ਹਾਈ ਛੱਡ ਚੁੱਕੇ ਸਨ। ਇਨ੍ਹਾਂ ਚੋਂ 26 ਅਜਿਹੇ ਬੱਚੇ ਸਨ ਜਿਨ੍ਹਾਂ ਨੂੰ ਡਿਪਟੀ ਕਮਿਸ਼ਨਰ ਦੇ ਯਤਨਾਂ ਸਦਕਾ ਸਕੂਲ ਵਿੱਚ ਦਾਖਲਾ ਕਰਵਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 254 ਅਜਿਹੇ ਬੱਚੇ ਪਾਏ ਗਏ ਜਿਨ੍ਹਾਂ ਕੋਲ ਕੋਈ ਵੀ ਸ਼ਨਾਖ਼ਤੀ ਜਾਂ ਆਧਾਰ ਕਾਰਡ ਨਹੀਂ ਹਨ ਜਿਨ੍ਹਾਂ ਦੇ ਜਲਦ ਦਸਤਾਵੇਜ਼ ਬਣਵਾ ਕੇ ਸਕੂਲਾਂ ਵਿੱਚ ਦਾਖਲ ਕਰਵਾਇਆ ਜਾਵੇਗਾ।

ਇਤਰਾਜਹੀਣਤਾ ਸਰਟੀਫ਼ਿਕੇਟ ਤੋਂ ਬਿਨਾਂ ਨਾ ਕੀਤੀਆਂ ਜਾਣ ਰਜਿਸਟਰੀਆਂ : ਸ਼ੌਕਤ ਅਹਿਮਦ ਪਰੇ

0

ਕਿਹਾ, ਪਟਵਾਰੀਆਂ ਤੋਂ ਮਹੀਨੇ ਚ ਇੱਕ ਵਾਰ ਫਾਇਨਲ ਨਕਸ਼ਾ ਲੈਣਾ ਬਣਾਇਆ ਜਾਵੇ ਯਕੀਨੀ
ਪੈਂਡਿੰਗ ਕੇਸਾਂ ਦਾ ਪਹਿਲ ਦੇ ਆਧਾਰ ਤੇ ਕੀਤਾ ਜਾਵੇ ਨਿਪਟਾਰਾ
ਸੁਖਜਿੰਦਰ ਮਾਨ
ਬਠਿੰਡਾ, 15 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਮਾਲ ਵਿਭਾਗ ਨਾਲ ਸਬੰਧਤ ਲੰਬਿਤ ਕੇਸਾਂ ਜ਼ਿਲ੍ਹੇ ਦੇ ਮਾਲ ਅਫ਼ਸਰਾਂ ਨਾਲ ਮਹੀਨਾਵਾਰ ਸਮੀਖਿਆ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਵਲੋਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼?ਰੀ ਸ਼ੌਕਤ ਅਹਿਮਦ ਪਰੇ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰਜਿਸਟਰੀਆਂ ਲਈ ਪਹਿਲਾ ਇਤਰਾਜਹੀਣਤਾ ਸਰਟੀਫ਼ਿਕੇਟ ਹੋਣਾ ਲਾਜ਼ਮੀ ਹੋਵੇ, ਬਿਨ੍ਹਾਂ ਇਤਰਾਜਹੀਣਤਾ ਸਰਟੀਫ਼ਿਕੇਟ ਤੋਂ ਰਜਿਸਟਰੀਆਂ ਨਾ ਕੀਤੀਆਂ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸਬੰਧਤ ਪਟਵਾਰੀਆਂ ਕੋਲੋਂ ਮਹੀਨੇ ਚ ਇੱਕ ਵਾਰ ਜ਼ਮੀਨਾਂ ਦੇ ਫਾਇਨਲ ਨਕਸ਼ੇ ਮੰਗਵਾਉਣੇ ਲਾਜ਼ਮੀ ਬਣਾਏ ਜਾਣ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਮਾਲ ਅਦਾਲਤਾਂ ਨਾਲ ਸਬੰਧਤ ਪੁਰਾਣੇ ਪਏ ਪੈਂਡਿੰਗ ਕੇਸਾਂ ਦਾ ਪਹਿਲ ਦਾ ਅਧਾਰ ਤੇ ਜਲਦ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ਿਲ੍ਹੇ ਨਾਲ ਸਬੰਧਤ ਐਸ.ਡੀ.ਐਮਜ਼ ਨੂੰ ਕਿਹਾ ਕਿ ਨਿਸ਼ਾਨਦੇਹੀਆਂ ਨੂੰ ਆਪਣੇ ਪੱਧਰ ਤੇ ਇੱਕ ਵਾਰ ਰੀਵਿਊ ਕਰਨਾ ਲਾਜ਼ਮੀ ਬਣਾਇਆ ਜਾਵੇ ਅਤੇ ਕੋਈ ਵੀ ਨਿਸ਼ਾਨਦੇਹੀ ਪੈਂਡਿੰਗ ਨਾ ਰਹਿਣ ਦਿੱਤੀ ਜਾਵੇ।ਇਸ ਉਪਰੰਤ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਸਮੀਖਿਆ ਬੈਠਕ ਕਰਦਿਆਂ ਸਕੂਲਾਂ ਵਿੱਚ ਪੜ੍ਹਾਈ ਤੋਂ ਇਲਾਵਾ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਅਤੇ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕਰਦਿਆਂ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਸਕੂਲ ਸੇਫ਼ਟੀ ਵਾਹਨ ਪਾਲਿਸੀ ਤਹਿਤ ਜ਼ਿਲ੍ਹੇ ਅੰਦਰ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਹਾਸਲ ਕੀਤੀ ਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਆਦੇਸ਼ ਦਿੱਤੇ। ਬੈਠਕ ਦੌਰਾਨ ਸਹਾਇਕ ਕਮਿਸ਼ਨਰ ਜਨਰਲ ਸ. ਸਾਰੰਗਪ੍ਰੀਤ ਸਿੰਘ ਔਜਲਾ, ਉਪ ਮੰਡਲ ਮੈਜਿਸਟ?ਰੇਟ ਰਾਮਪੁਰਾ ਸ਼?ਰੀ ਓਮ ਪ੍ਰਕਾਸ਼, ਉਪ ਮੰਡਲ ਮੈਜਿਸਟਰੇਟ ਤਲਵੰਡੀ ਸਾਬੋ ਸ਼੍ਰੀ ਗਗਨਦੀਪ ਸਿੰਘ, ਉਪ ਮੰਡਲ ਮੈਜਿਸਟਰੇਟ ਮੌੜ ਸ਼੍ਰੀ ਵਰਿੰਦਰ ਸਿੰਘ, ਆਰ.ਟੀ.ਏ ਸ਼੍ਰੀ ਰਾਜਦੀਪ ਸਿੰਘ ਬਰਾੜ, ਜ਼ਿਲ੍ਹਾ ਮਾਲ ਅਫ਼ਸਰ ਸ. ਬਲਕਰਨ ਸਿੰਘ ਮਾਹਲ ਤੋਂ ਇਲਾਵਾ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀ ਸ਼ਿਵਪਾਲ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ. ਮੇਵਾ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਇਕਬਾਲ ਸਿੰਘ ,ਜ਼ਿਲ੍ਹਾ ਭਲਾਈ ਅਫ਼ਸਰ ਸ਼੍ਰੀ ਬਰਿੰਦਰ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰਵਨੀਤ ਕੌਰ ਅਤੇ ਸੈਕਟਰੀ ਰੈਡ ਕਰਾਸ ਸ਼੍ਰੀ ਦਰਸ਼ਨ ਕੁਮਾਰ ਆਦਿ ਹਾਜ਼ਰ ਸਨ।

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅਲਾਟ ਕੀਤੇ ਟੀਚੇ 100 ਫ਼ੀਸਦੀ ਪ੍ਰਾਪਤ ਕਰਨੇ ਬਣਾਏ ਜਾਣ ਯਕੀਨੀ : ਡਿਪਟੀ ਕਮਿਸ਼ਨਰ

0

ਪੋਲੀਓ ਦੇ ਟੀਕੇ ਦੀ ਤੀਜੀ ਖੁਰਾਕ ਲਗਾਉਣ ਸਬੰਧੀ ਕੀਤਾ ਵਿਚਾਰ-ਵਟਾਂਦਰਾ
ਸੁਖਜਿੰਦਰ ਮਾਨ
ਬਠਿੰਡਾ, 15 ਦਸੰਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਹੋਈ। ਇਸ ਦੌਰਾਨ ਸਿਹਤ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਜਿਵੇਂ ਕਿ ਫੈਮਲੀ ਪਲਾਨਿੰਗ ਪ੍ਰੋਗਰਾਮ, ਲੈਪਰੋਸੀ, ਮੈਟਰਨਲ ਡੈੱਥ, ਬਲਾਇੰਡਨੈਸ ਕੰਟਰੋਲ ਪ੍ਰੋਗਰਾਮ, ਟੀਕਾਕਰਨ ਪ੍ਰੋਗਰਾਮ, ਨਸ਼ਾ ਛੁਡਾਊ ਪ੍ਰੋਗਰਾਮ, ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ, ਤੰਬਾਕੂ ਐਕਟ, ਆਰ.ਐਨ.ਟੀ.ਈ.ਪੀ. ਪ੍ਰੋਗਰਾਮ, ਡੇਂਗੂ ਤੇ ਅਰਬਨ ਹੈਲਥ ਮਿਸ਼ਨ ਆਦਿ ਸਬੰਧੀ ਸਮੀਖਿਆ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅਲਾਟ ਕੀਤੇ ਟੀਚੇ 100 ਫ਼ੀਸਦੀ ਪ੍ਰਾਪਤ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਮਾਵਾਂ ਤੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਲਈ ਜਲਦੀ ਰਜਿਸਟਰੇਸ਼ਨ, ਸੰਪੂਰਨ ਚੈਕਅੱਪ, ਟੀਕਾਕਰਣ ਤੇ ਜਣੇਪਾ ਸਿਹਤ ਸੰਸਥਾ ਵਿੱਚ ਕਰਵਾਉਣ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪੋਲੀਓ ਤੋਂ ਬਚਾਅ ਲਈ ਪੋਲੀਓ ਦੇ ਟੀਕੇ ਦੀ ਤੀਜੀ ਖੁਰਾਕ ਲਗਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਕੁਝ ਦੇਸ਼ਾਂ ਵਿੱਚ ਪੋਲੀਓ ਦੇ ਸ਼ੱਕੀ ਮਰੀਜਾਂ ਦੀ ਆਮਦ ਨੂੰ ਦੇਖਦੇ ਹੋਏ ਮਾਹਿਰਾਂ ਦੁਆਰਾ ਭਾਰਤ ਵਿੱਚ ਟੀਕਾਕਰਣ ਸੂਚੀ ਵਿੱਚ ਪੋਲੀਓ ਦੇ ਟੀਕੇ ਦੀ ਤੀਜੀ ਖੁਰਾਕ ਸ਼ਾਮਿਲ ਕੀਤੀ ਗਈ ਹੈ, ਜੋ ਬੱਚੇ ਦੀ 9 ਮਹੀਨੇ ਦੀ ਉਮਰ ਪੂਰੀ ਹੋਣ ਤੋਂ ਬਾਅਦ ਮੀਜ਼ਲ ਰੂਬੇਲਾ ਦੀ ਡੋਜ਼ ਦੇ ਨਾਲ ਹੀ ਲੱਗੇਗੀ। ਇਸ ਤੋਂ ਪਹਿਲਾਂ ਇਸ ਟੀਕੇ ਦੀ ਪਹਿਲੀ ਖੁਰਾਕ ਡੇਢ ਮਹੀਨੇ ਅਤੇ ਸਾਢੇ ਤਿਨ ਮਹੀਨੇ ਦੀ ਉਮਰ ਵਿੱਚ ਲਗਾਈ ਜਾਂਦੀ ਹੈ, ਜੋ ਕਿ ਜਾਰੀ ਰਹੇਗੀ।ਇਸ ਮੌਕੇ ਸਿਹਤ ਵਿਭਾਗ ਨਾਲ ਸਬੰਧਤ ਸਮੂਹ ਪ੍ਰੋਗਰਾਮ ਅਫ਼ਸਰ, ਸੀਨੀਅਰ ਮੈਡੀਕਲ ਅਫਸਰ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸਵੈ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

ਭਾਰਤ ਵਿਚ 13 ਤੋਂ 29 ਜਨਵਰੀ ਤਕ ਹੋਵੇਗਾ ਹਾਕੀ ਵਲਡ ਕੱਪ

0

ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਹਾਕੀ ਵਲਡ ਕੱਪ ਟਰਾਫੀ ਦਾ ਅਨਾਵਰਣ
ਭਾਰਤੀ ਹਾਕੀ ਟੀਮ ਯਕੀਨੀ ਤੌਰ ’ਤੇ ਵਲਡ ਕੱਪ ਜਿੱਤੇਗੀ – ਮਨੋਹਰ ਲਾਲ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 15 ਦਸੰਬਰ: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਇਸ ਵਾਰ ਹਾਕੀ ਵਲਡ ਕੱਪ ਦਾ ਪ੍ਰਬੰਧ ਭਾਰਤ ਦੇਸ਼ ਵਿਚ ਹੋ ਰਿਹਾ ਹੈ, ਇਹ ਸਾਰੇ ਭਾਰਤੀਆਂ ਲਈ ਮਾਣ ਦੀ ਗਲ ਹੈ। 13 ਤੋਂ 29 ਜਨਵਰੀ ਤਕ ਉੜੀਸਾ ਦੇ ਭੁਵਨੇਸ਼ਵਰ ਵਿਚ ਹਾਕੀ ਵਲਡ ਕੱਪ ਦਾ ਪ੍ਰਬੰਧ ਹੋਵੇਗਾ। ਮੁੱਖ ਮੰਤਰੀ ਨੇ ਅੱਜ ਇੱਥੇ ਫੈਡਰੇਸ਼ਨ ਆਫ ਇੰਡੀਆ ਹਾਕੀ ਦੀ ਵਲਡ ਕੱਪ ਟ?ਰਾਫੀ ਦਾ ਉਦਘਾਟਨ ਕੀਤਾ। ਇਸ ਮੌਕੇ ’ਤੇ ਖੇਡ ਅਤੇ ਯੁਵਾ ਮਾਮਲੇ ਰਾਜ ਮੰਤਰੀ ਸਰਦਾਰ ਸੰਦੀਪ ਸਿੰਘ ਵੀ ਮੌਜੂਦ ਰਹੇ। ਟਗਾਫੀ ਉਦਘਾਟਨ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਹਾਕੀ ਟੀਮ ਵਿਚ ਹਰਿਆਣਾ ਦੇ ਪੰਜ ਖਿਡਾਰੀ ਹਿੱਸਾ ਲੈ ਰਹੇ ਹਨ। ਇਹ ਨਾ ਸਿਰਫ ਸੂਬੇ ਦੇ ਖਿਡਾਰੀਆਂ ਦੇ ਲਈ ਸਗੋ ਸੂਬਾਵਾਸੀਆਂ ਦੇ ਲਈ ਵੀ ਮਾਣ ਦੀ ਗਲ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਸ ਵਾਰ ਭਾਰਤੀ ਹਾਕੀ ਟੀਮ ਬਿਹਤਰ ਪ੍ਰਦਰਸ਼ਨ ਕਰੇਗੀ ਅਤੇ ਜਰੂਰੀ ਹੀ ਹਾਕੀ ਵਲਡ ਕੱਪ ਜਿੱਤੇਗੀ। ਉਨ੍ਹਾਂ ਨੇ ਖਿਡਾਰੀਆਂ ਦੇ ਬਿਹਤਰ ਪ੍ਰਦਰਸ਼ਨ ਦੀ ਕਾਮਨਾ ਕਰਦੇ ਹੋਏ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੋਕੇ ’ਤੇ ਸ੍ਰੀ ਮਨੋਹਰ ਲਾਲ ਨੇ ਨਾਰਾ ਦਿੱਤਾ ਖੇਡੇਗਾ-ਇੰਡੀਆ, ਜੀਤੇਗਾ ਇੰਡੀਆ, ਜੀਤੇਗੀ-ਹਾਕੀ, ਜਿਸ ਨੂੰ ਦੇਸ਼ ਦੇ ਖਿਡਾਰੀ ਪੂਰੀ ਜੀਅਜਾਣ ਨਾਲ ਪੂਰਾ ਕਰਣਗੇ, ਅਜਿਹਾ ਉਨ੍ਹਾਂ ਦਾ ਭਰੋਸਾ ਹੈ। ਮੁੱਖ ਮੰਤਰੀ ਨੇ ਹਾਕੀ ਵਲਡ ਕੱਪ ਟਰਾਫੀ ਖੇਡ ਰਾਜ ਮੰਤਰੀ ਨੂੰ ਸੌਂਪੀ ਅਤੇ ਹਾਕੀ ਟੀਮ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਬਹੁਤ ਹੀ ਖੁਸ਼ੀ ਦਾ ਮੌਕਾ ਹੈ ਕੀ ਹਰਿਆਣਾ ਵਿਚ ਖੇਡਾਂ ਦੀ ਕਮਾਨ ਹਾਕੀ ਮੰਨੇ-ਪ੍ਰਮੰਨੇ ਖਿਡਾਰੀ ਸਰਦਾਰ ਸੰਦੀਪ ਸਿੰਘ ਨੂੰ ਸੌਂਪੀ ਗਈ ਹੈ। ਉਹ ਇਸ ਨੂੰ ਅੱਗੇ ਵਧਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਨੇ ਕਿਹਾ ਕਿ ਹਾਕੀ ਵਲਡ ਕੱਪ ਟਰਾਫੀ ਉੱਤਰ ਪ੍ਰਦੇਸ਼, ਝਾਰਖੰਡ, ਮਣੀਪੁਰ, ਅਸਮ, ਸਮੇਤ 12 ਸੂਬਿਆਂ, 7 ਕੇਂਦਰ ਸ਼ਾਸਿਤ ਸੂਬਿਆਂ ਤੋਂ ਹੋ ਕੇ ਗੁਜਰੇਗੀ ਅਤੇ ਪੰਜਾਬ ਤੋਂ ਹਰਿਆਣਾ ਅਤੇ ਅੱਗੇ ਦਿੱਲੀ ਵਿਚ ਪ੍ਰਵੇਸ਼ ਕਰੇਗੀ। ਉਨ੍ਹਾਂ ਨੇ ਕਿਹਾ ਕਿ ਹਾਕੀ ਭਾਰਤ ਦਾ ਕੌਮੀ ਖੇਡ ਹੈ ਅਤੇ ਸਾਲ 1975 ਵਿਚ ਹਾਕੀ ਦੇ ਜਾਦੂਗਰ ਸਮਰਾਟ ਧਿਆਨਚੰਦ ਦੀ ਅਗਵਾਈ ਹੇਠ ਭਾਰਤ ਨੇ ਹਾਕੀ ਵਲਡ ਕੱਪ ਜਿਤਿਆ ਸੀ। ਮਹਿਲਾਵਾਂ ਅਤੇ ਪੁਰਸ਼ਾਂ ਦੀ ਹਾਕੀ ਟੀਮਾਂ ਨੇ ਕਈ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਸਾਡੀ ਟੀਮ ਪੂਰੀ ਤਰ੍ਹਾ ਨਾਲ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਪੂਰੇ ਦੇਸ਼ ਦੀ ਨਜਰਾਂ ਹਾਕੀ ’ਤੇ ਟਿਕੀ ਹੋਈ ਹੈ ਅਤੇ ਸਾਡੀ ਟੀਮ ਜਰੂਰ ਹੀ ਹਾਕੀ ਵਲਡ ਕੱਪ ਜਿੱਤੇਗੀ ਅਤੇ ਦੇਸ਼ ਦਾ ਮਾਣ ਵਧਾਏਗੀ। ਇਸ ਮੌਕੇ ’ਤੇ ਹਾਕੀ ਫੈਡਰੇਸ਼ਨ ਆਫ ਇੰਡੀਆ ਦੇ ਸਕੱਤਰ ਸੁਨੀਲ ਮਾਲਿਕ ਅਤੇ ਹਰਿਆਣਾ ਹਾਕੀ ਫੈਡਰੇਸ਼ਨ ਦੀ ਮਹਾਸਕੱਤਰ ਸੁਨੀਤਾ ਰਾਂਗੀ ਮੌਜੂਦ ਰਹੇ।

Our Visitor

1907829