ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 12 ਦਸੰਬਰ:ਸਾਬਕਾ ਸਾਂਸਦ ਅਤੇ ਭਾਜਪਾ ਆਗੂ ਸ੍ਰੀ ਸੁਨੀਲ ਜਾਖੜ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਉਹ ਸਾਹਿਬਜਾਦਿਆਂ ਦੀ ਮਹਾਨ ਸ਼ਹਾਦਤ ਦੀਆਂ ਸ਼ਾਖੀਆਂ ਦੇਸ਼ ਦੀਆਂ ਵੱਖ ਵੱਖ ਜ਼ੁਬਾਨਾਂ ਵਿਚ ਛਾਪ ਕੇ ਦੇਸ਼ ਭਰ ਵਿਚ ਐਸਜੀਪੀਸੀ ਰਾਹੀਂ ਵੰਡਵਾਉਣ ਤਾਂ ਜ਼ੋ ਦੇਸ਼ ਭਰ ਦੇ ਲੋਕ ਛੋਟੇ ਸ਼ਾਹਿਬਜਾਦਿਆਂ ਦੇ ਮਹਾਨ ਬਲਿਦਾਨ ਤੋਂ ਜਾਣੂ ਹੋ ਸਕਨ ਅਤੇ ਨਾਲ ਹੀ ਨਵੀਂ ਪੀੜ੍ਹੀ ਦੇ ਪ੍ਰੇਰਣਾ ਸੋ੍ਰ਼ਤ ਚਾਰ ਸ਼ਾਹਿਬਜਾਦੇ ਬਣ ਸਕਨ। ਸ੍ਰੀ ਜਾਖੜ ਨੇ ਆਪਣੇ ਪੱਤਰ ਵਿਚ ਲਿਖਿਆ ਹੈ ਕਿ ਦਸੰਬਰ ਦਾ ਮਹੀਨਾ ਸਾਡੇ ਸਭ ਲਈ ਵਿਸੇਸ਼ ਮਹੱਤਵ ਰੱਖਦਾ ਹੈ ਕਿਉਂਕਿ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਛੋਟੇ ਸਾਹਿਬਜਾਦੇ ਅਤੇ ਵੱਡੇ ਸਾਹਿਬਜਾਦਿਆਂ ਨੇ ਇਸੇ ਮਹੀਨੇ ਦੇਸ ਕੌਮ ਲਈ ਆਪਣਾ ਸਰਵਉੱਚ ਬਲਿਦਾਨ ਦਿੱਤਾ ਸੀ।ਇਹ ਨਾ ਕੇਵਲ ਸਾਡੇ ਮੁਲਕ ਸਗੋਂ ਪੂਰੀ ਖਲਕਤ ਦੇ ਇਤਿਹਾਸ ਵਿਚ ਅਲੌਕਿਕ ਬਲਿਦਾਨ ਸਨ।
ਉਨ੍ਹਾਂ ਨੇ ਕਿਹਾ ਕਿ ਛੋਟੇ ਸਾਹਿਬਜਾਦਿਆਂ ਵਰਗੀ ਕੁਰਬਾਨੀਆਂ ਦੁਨੀਆਂ ਦੇ ਕਿਸੇ ਇਤਿਹਾਸ ਵਿਚ ਨਹੀਂ ਮਿਲਦੀ।ੳਨ੍ਹਾਂ ਦੀ ਸ਼ਹਾਦਤ ਸਾਡੇ ਲਈ ਪ੍ਰੇਰਣਾ ਹੈ। ਪਰ ਕਿਤੇ ਨਾ ਕਿਤੇ ਅਸੀਂ ਆਪਣੇ ਗੌਰਵਸ਼ਾਲੀ ਇਤਿਹਾਸ ਤੋਂ ਸਾਡੀ ਨਵੀਂ ਪੀੜ੍ਹੀ ਨੂੰ ਜਾਣੂ ਕਰਵਾਉਣ ਵਿਚ ਅਸਫਲ ਰਹੇ ਹਾਂ। ਇਹੀ ਕਾਰਨ ਹੈ ਕਿ ਅੱਜ ਦੇ ਨੌਜਵਾਨਾਂ ਦੇ ਰੋਲ ਮਾਡਲ ਉਹ ਲੋਕ ਬਣ ਰਹੇ ਹਨ ਜਿੰਨ੍ਹਾਂ ਦਾ ਸਮਾਜ ਵਿਚ ਕੋਈ ਚੰਗਾ ਰੁਤਬਾ ਨਹੀਂ ਹੈ। ਸ੍ਰੀ ਜਾਖੜ ਨੇ ਕਿਹਾ ਕਿ ਛੋਟੇ ਸਾਹਿਬਜਾਦਿਆਂ ਦੀ ਸ਼ਹਾਦਤ ਨੇ ਉਨ੍ਹਾਂ ਦਾ ਰੁਤਬਾ ਇੰਨ੍ਹਾਂ ਉਚਾ ਕਰ ਦਿੱਤਾ ਕਿ ਅਸੀਂ ਉਨ੍ਹਾਂ ਨੂੰ ਬਾਬਾ ਜੀ ਕਹਿੰਦੇ ਹਾਂ। ਤੇ ਉਹ ਸਿਰਫ ਸਿੱਖਾਂ ਦੇ ਹੀ ਨਹੀਂ ਸਗੋਂ ਹਰ ਦੇਸ਼ ਵਾਸੀ ਲਈ ਬਹੁਤ ਸਤਿਕਾਰਤ ਹਨ।ਇਸੇ ਲਈ ਪਿੱਛਲੇ ਸਾਲ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਨੇ ਛੋਟੇ ਸਾਹਿਬਜਾਦਿਆਂ ਦੇ ਸ਼ਹੀਦੀ ਦਿਵਸ ਨੂੰ ਬਾਲ ਸ਼ਹੀਦੀ ਦਿਵਸ ਵਜੋਂ ਕੌਮੀ ਪੱਧਰ ਤੇ ਮਨਾਉਣ ਦਾ ਫੈਸਲਾ ਕੀਤਾ ਸੀ।ਉਨ੍ਹਾਂ ਨੇ ਕਿਹਾ ਕਿ ਪਰ ਅੱਜ ਵੀ ਪੰਜਾਬ ਤੋਂ ਬਾਹਰ ਉਨ੍ਹਾਂ ਦੀ ਇਸ ਮਹਾਨ ਸ਼ਹਾਦਤ ਬਾਰੇ ਲੋਕਾਂ ਨੂੰ ਬਹੁਤ ਘੱਟ ਜਾਣਕਾਰੀ ਹੈ। ਇਸ ਲਈ ਸ਼ੋ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਕਿ ਛੋਟੇ ਅਤੇ ਵੱਡੇ ਸਾਹਿਬਜਾਦਿਆਂ ਦੇ ਜੀਵਨ ਅਤੇ ਉਨ੍ਹਾਂ ਦੀ ਵੱਡੀ ਸ਼ਹਾਦਤ ਬਾਰੇ ਦੇਸ਼ ਦੀਆਂ ਸਾਰੀਆਂ ਭਾਸ਼ਾਵਾਂ ਵਿਚ ਲਿਟਰੇਚਰ ਤਿਆਰ ਕਰਵਾ ਕੇ ਵੰਡੇ। ਇਹ ਲਿਟਰੇਚਰ ਇਸ ਪ੍ਹਕਾਰ ਤਿਆਰ ਕੀਤਾ ਜਾਵੇ ਕਿ ਛੋਟੇ ਬੱਚਿਆਂ ਤੋਂ ਲੈਕੇ ਵੱਡੀ ਉਮਰ ਦੇ ਲੋਕਾਂ ਦੀ ਸਮਝ ਅਨੁਸਾਰ ਤਿਆਰ ਕੀਤਾ ਜਾਵੇ ਤਾਂ ਜ਼ੋ ਦੇਸ਼ ਭਰ ਦੇ ਲੋਕ ਉਨ੍ਹਂ ਦੀ ਮਹਾਨ ਕੁਰਬਾਨੀ ਤੋਂ ਜਾਣੂ ਹੋ ਸਕਨ ਅਤੇ ਗੁਰ ਇਤਿਹਾਸ ਦੀ ਜਾਣਕਾਰੀ ਦੇਸ਼ ਭਰ ਦੇ ਲੋਕਾਂ ਨੂੰ ਹੋਵੇ। ਜ਼ੇਕਰ ਦੇਸ਼ ਭਰ ਦੇ ਲੋਕ ਖਾਸ ਕਰਕੇ ਬੱਚੇ ਅਤੇ ਨੌਜਵਾਨ ਉਨ੍ਹਾਂ ਸਬੰਧੀ ਲੀਟਰੇਚਰ ਪੜ੍ਹਨਗੇ ਤਾਂਹੀ ਉਹ ਉਨ੍ਹਾਂ ਨੂੰ ਆਪਣੇ ਆਦਰਸ਼ ਵਜੋਂ ਸਵਿਕਾਰ ਕਰਣਗੇੇ।
ਸੁਨੀਲ ਜਾਖੜ ਦੀ ਐਸਜੀਪੀਸੀ ਨੂੰ ਚਿੱਠੀ,ਸਾਹਿਬਜਾਦਿਆਂ ਦੀ ਸ਼ਹਾਦਤ ਦੀਆਂ ਸ਼ਾਖੀਆਂ ਦੇਸ਼ ਦੀਆਂ ਸਾਰੀਆਂ ਭਾਸ਼ਾਵਾਂ ਵਿਚ ਛਪਵਾ ਕੇ ਵੰਡਣ ਦੀ ਕੀਤੀ ਅਪੀਲ
ਮੁੱਖ ਮੰਤਰੀ ਨੇ ਪੰਜਾਬੀ ਬੋਲਣ ’ਤੇ ਪਾਬੰਦੀ ਲਾਉਣ ਵਾਲੀਆਂ ਸਿੱਖਿਆ ਸੰਸਥਾਵਾਂ ਨੂੰ ਸਖ਼ਤ ਕਾਰਵਾਈ ਦੀ ਦਿੱਤੀ ਚੇਤਾਵਨੀ
ਪੰਜਾਬ ਨੂੰ ਦੁਨੀਆ ਭਰ ਵਿੱਚੋਂ ਨੰਬਰ ਇਕ ਸੂਬਾ ਬਣਾਉਣ ਲਈ ਨੌਜਵਾਨਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦੀ ਕੀਤੀ ਅਪੀਲ
ਪੰਜਾਬੀ ਯੂਨੀਵਰਸਿਟੀ ਵਿੱਚ ਅੰਤਰ-’ਵਰਸਿਟੀ ਯੁਵਕ ਮੇਲੇ ਦੇ ਸਮਾਪਤੀ ਸਮਾਰੋਹ ਦੀ ਕੀਤੀ ਪ੍ਰਧਾਨਗੀ
ਪੰਜਾਬੀ ਖ਼ਬਰਸਾਰ ਬਿਉਰੋ
ਪਟਿਆਲਾ, 12 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਖ਼ਤ ਤਾੜਨਾ ਕਰਦੇ ਹੋਏ ਕਿਹਾ ਹੈ ਕਿ ਜਿਹੜੀਆਂ ਸਿੱਖਿਆ ਸੰਸਥਾਵਾਂ ਆਪਣੇ ਕੈਂਪਸ ਵਿੱਚ ਪੰਜਾਬੀ ਭਾਸ਼ਾ ਬੋਲਣ ਉਤੇ ਪਾਬੰਦੀ ਲਾਉਣਗੀਆਂ, ਉਨ੍ਹਾਂ ਵਿਰੁੱਧ ਸੂਬਾ ਸਰਕਾਰ ਕਰੜੀ ਕਾਰਵਾਈ ਕਰੇਗੀ।ਇੱਥੇ ਪੰਜਾਬੀ ਯੂਨੀਵਰਸਿਟੀ ਵਿੱਚ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਦੇ ਆਖ਼ਰੀ ਦਿਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁੱਝ ਸਿੱਖਿਆ ਸੰਸਥਾਵਾਂ ਆਪਣੇ ਕੈਂਪਸਾਂ ਵਿੱਚ ਪੰਜਾਬੀ ਬੋਲਣ ਉਤੇ ਜੁਰਮਾਨੇ ਲਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਗੈਰ-ਵਾਜਬ ਹੈ ਕਿਉਂਕਿ ਸੂਬੇ ਵਿੱਚ ਰਹਿੰਦੇ ਸਾਰੇ ਪੰਜਾਬੀਆਂ ਦੀ ਮਾਂ-ਬੋਲੀ ਪੰਜਾਬੀ ਹੈ। ਭਗਵੰਤ ਮਾਨ ਨੇ ਅਜਿਹੀਆਂ ਸਿੱਖਿਆ ਸੰਸਥਾਵਾਂ ਨੂੰ ਚੇਤਾਵਨੀ ਦਿੱਤੀ ਕਿ ਜੇ ਉਨ੍ਹਾਂ ਅਜਿਹੇ ਜੁਰਮਾਨੇ ਲਾਏ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਦਮ ਚੁੱਕਿਆ ਜਾਵੇਗਾ।ਪੰਜਾਬ ਨੂੰ ਦੁਨੀਆ ਭਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਨੌਜਵਾਨਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਅਤੇ ਪੰਜਾਬ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਕੋਲ ਨੌਜਵਾਨਾਂ ਦੀ ਅਥਾਹ ਤਾਕਤ ਤੇ ਹੁਨਰ ਦਾ ਭੰਡਾਰ ਹੈ, ਜਿਹੜਾ ਸਮਾਜ ਵਿੱਚ ਉਸਾਰੂ ਤਬਦੀਲੀ ਲਿਆਉਣ ਲਈ ਹਮੇਸ਼ਾ ਪ੍ਰੇਰਕ ਵਜੋਂ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ ਜਦੋਂ ਨੌਜਵਾਨ ਸੂਬੇ ਤੇ ਸਮਾਜ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਉਸਾਰੂ ਯੋਗਦਾਨ ਪਾਉਣ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਭਲਾਈ ਤੇ ਤਰੱਕੀ ਲਈ ਵਚਨਬੱਧ ਹੈ ਅਤੇ ਇਸ ਮਹਾਨ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ-ਫਕੀਰਾਂ, ਪੈਗੰਬਰਾਂ ਤੇ ਸੰਤਾਂ ਦੀ ਧਰਤੀ ਹੈ, ਜਿਨ੍ਹਾਂ ਪੰਜਾਬੀਆਂ ਨੂੰ ਜਬਰ-ਜੁਲਮ ਤੇ ਬੇਇਨਸਾਫ਼ੀ ਵਿਰੁੱਧ ਲੜਨ ਦੀ ਸਿੱਖਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹਰੇਕ ਸੰਕਟ ਮਗਰੋਂ ਜੇਤੂ ਹੋ ਕੇ ਨਿਕਲਿਆ ਹੈ ਅਤੇ ਸਫ਼ਲਤਾ ਦੀ ਨਵੀਂ ਕਹਾਣੀ ਲਿਖੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਹੋਵੇਗੀ।
ਮੁੱਖ ਮੰਤਰੀ ਨੇ ਸਪੱਸ਼ਟ ਆਖਿਆ ਕਿ ਸੂਬਾ ਸਰਕਾਰ ਨੇ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਹਰੇਕ ਵਿਅਕਤੀ ਦੀ ਸਫ਼ਲਤਾ ਲਈ ਕੁੰਜੀ ਦਾ ਕੰਮ ਕਰਦੀ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਸਿੱਖਿਆ ਢਾਂਚੇ ਦੀ ਮਜ਼ਬੂਤੀ ਤੇ ਕਾਇਆ-ਕਲਪ ਲਈ ਸੂਬਾ ਸਰਕਾਰ ਕੋਲ ਵੱਡੀ ਗਿਣਤੀ ਵਿੱਚ ਫੰਡ ਮੌਜੂਦ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਵੱਡੇ ਪੱਧਰ ਉਤੇ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿਚ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਭਗਵੰਤ ਮਾਨ ਨੇ ਦੱਸਿਆ ਕਿ ਹੁਣ ਤੱਕ 20,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਨੌਜਵਾਨਾਂ ਨੂੰ ਸੌਂਪ ਦਿੱਤੇ ਹਨ ਅਤੇ ਹੋਰ ਭਰਤੀ ਵੀ ਪ੍ਰਕਿਰਿਆ ਅਧੀਨ ਹੈ।ਮੁੱਖ ਮੰਤਰੀ ਨੇ ਕਿਹਾ ਕਿ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ ਲਈ ਸੂਬਾ ਸਰਕਾਰ ਪੰਜਾਬ ਨੂੰ ਉਦਯੋਗਿਕ ਧੁਰੇ ਵਜੋਂ ਵਿਕਸਤ ਕਰਨ ਲਈ ਵੱਡੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਤੋਂ ਪਹਿਲੀਆਂ ਸਰਕਾਰਾਂ ਦੇ ਸਮੇਂ ਦੌਰਾਨ ਨਵੇਂ ਪ੍ਰਾਜੈਕਟਾਂ ਲਈ ਐਮ.ਓ.ਯੂ. ਸੱਤਧਾਰੀ ਜਮਾਤ ਦੇ ਪਰਿਵਾਰਾਂ ਨਾਲ ਹੁੰਦਾ ਸੀ ਪਰ ਹੁਣ ਇਹ ਸਮਝੌਤੇ ਪੰਜਾਬ ਤੇ ਪੰਜਾਬੀਆਂ ਦੇ ਭਲੇ ਦੀ ਖਾਤਰ ਸੂਬਾ ਸਰਕਾਰ ਨਾਲ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾਂ ਵੱਡੇ ਸਨਅਤੀ ਦਿੱਗਜ਼ ਸੂਬੇ ਵਿਚ ਆਪੋ-ਆਪਣੇ ਪ੍ਰਾਜੈਕਟ ਸਥਾਪਤ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਮਨੋਰਥ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਲੈਣ ਵਾਲੇ ਨਹੀਂ ਸਗੋਂ ਨੌਕਰੀਆਂ ਦੇਣ ਦੇ ਯੋਗ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਹੁਨਰ ਵਿਕਾਸ ਦੀ ਸਿੱਖਿਆ ਦੇਣ ਉਤੇ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਕਿ ਉਦਯੋਗਾਂ ਲਈ ਹੁਨਰਮੰਦ ਮਨੁੱਖੀ ਸ਼ਕਤੀ ਤਿਆਰ ਕੀਤੀ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਕਈ ਉਪਰਾਲੇ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਖੁਸ਼ਕਿਸਮਤੀ ਹੈ ਕਿ ਜੀ-20 ਦੇ ਦੋ ਸੈਸ਼ਨ ਸੂਬੇ ਵਿਚ ਹੋ ਰਹੇ ਹਨ ਜਿਨ੍ਹਾਂ ਵਿੱਚੋਂ ਸਿੱਖਿਆ ਦੇ ਵਿਸ਼ੇ ਉਤੇ ਪਹਿਲਾ ਸੈਸ਼ਨ 15, 16 ਤੇ 17 ਮਾਰਚ ਨੂੰ ਹੋਵੇਗਾ ਜਦਕਿ ਕਿਰਤ ਵਿਸ਼ੇ ਉਤੇ ਦੂਜਾ ਸੈਸ਼ਨ 22-23 ਜੂਨ ਨੂੰ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦੁਨੀਆ ਭਰ ਵਿਚ ਉਸ ਦੀ ਨਿੱਘੀ ਮੇਜ਼ਬਾਨੀ ਦੇ ਤੌਰ ਉਤੇ ਜਾਣਿਆ ਜਾਂਦਾ ਹੈ ਅਤੇ ਇਨ੍ਹਾਂ ਵਿਸ਼ੇਸ਼ ਸਮਾਗਮਾਂ ਵਿਚ ਸ਼ਿਰਕਤ ਕਰ ਰਹੇ ਮੁਲਕਾਂ ਦੇ ਮਹਿਮਾਨਾਂ ਦੇ ਸਵਾਗਤ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਭਗਵੰਤ ਮਾਨ ਨੇ ਕਿਹਾ ਕਿ ਇਹ ਸੈਸ਼ਨ ਅੰਮ੍ਰਿਤਸਰ ਦੀ ਪਾਵਨ ਧਰਤੀ ਵਿਖੇ ਹੋਣਗੇ ਜਿੱਥੇ ਹੋਰ ਰੋਜ਼ ਲੱਖਾਂ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਸ੍ਰੀ ਰਾਮ ਤੀਰਥ, ਜਲਿਆਵਾਲਾ ਬਾਗ ਤੇ ਹੋਰ ਥਾਵਾਂ ਉਤੇ ਨਮਮਸਤਕ ਹੋਣ ਲਈ ਆਉਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਸੰਮੇਲਨ ਵਿਚ ਸ਼ਾਮਲ ਹੋਣ ਵਾਲੇ ਪਤਵੰਤਿਆਂ ਦੀ ਆਰਾਮਦਾਇਕ ਠਹਿਰ ਲਈ ਪੁਖਤਾ ਪ੍ਰਬੰਧ ਕਰੇਗੀ। ਉਨ੍ਹਾਂ ਕਿਹਾ ਕਿ ਮਹਿਮਾਨਾਂ ਦੀ ਚੰਗੀ ਠਹਿਰ ਤੋਂ ਇਲਾਵਾ ਉਨ੍ਹਾਂ ਨੂੰ ਰਵਾਇਤੀ ਪੰਜਾਬੀ ਖਾਣੇ ਵੀ ਪਰੋਸੇ ਜਾਣਗੇ। ਉਨ੍ਹਾਂ ਕਿਹਾ ਕਿ ਦੁਨੀਆ ਭਰ ਤੋਂ ਆਉਣ ਵਾਲੇ ਮਹਿਮਾਨਾਂ ਅੱਗੇ ਸੱਭਿਆਚਾਰਕ ਸਮਾਗਮਾਂ ਦੌਰਾਨ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਸੂਬੇ ਦੇ ਹੋਰ ਜ਼ਿਲ੍ਹਿਆਂ ਵਿਚ ਜਾਣ ਦੀ ਇੱਛਾ ਪ੍ਰਗਟਾਈ ਤਾਂ ਉਨ੍ਹਾਂ ਨੂੰ ਖੇਡਾਂ ਦੇ ਧੁਰੇ ਵਜੋਂ ਜਾਣੇ ਜਾਂਦੇ ਜਲੰਧਰ ਆਦਿ ਥਾਵਾਂ ਉਤੇ ਲਿਜਾਣ ਦੇ ਬੰਦੋਬਸਤ ਕੀਤੇ ਜਾਣਗੇ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਚੇਤਨ ਸਿੰਘ ਜੌੜੇਮਾਜਰਾ ਤੋਂ ਇਲਾਵਾ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੁਮਾਰ ਅਮਿਤ ਅਤੇ ਪੰਜਾਬੀ ਯੂਨਿਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਤੇ ਹੋਰ ਹਾਜ਼ਰ ਸਨ।
ਏ.ਆਈ.ਜੀ. ਨੂੰ 50 ਲੱਖ ਰੁਪਏ ਰਿਸ਼ਵਤ ਦੀ ਪੇਸ਼ਕਸ਼ ਦੇਣ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਅਰੋੜਾ ਖਿਲਾਫ਼ ਚਲਾਣ ਪੇਸ਼
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 12 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਰਿਸ਼ਵਤਖੋਰੀ ਦੇ ਕੇਸ ਵਿੱਚ ਅੰਸ਼ਕ ਜਾਂਚ ਪੂਰੀ ਕਰਨ ਉਪਰੰਤ ਮੁਲਜ਼ਮ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਖਿਲਾਫ਼ ਐਸ.ਏ.ਐਸ.ਨਗਰ ਦੀ ਸਮਰੱਥ ਅਦਾਲਤ ਵਿੱਚ ਚਾਰਜਸ਼ੀਟ (ਚਲਾਨ) ਦਾਖਲ ਕਰ ਦਿੱਤਾ ਹੈ। ਇਸ ਕੇਸ ਦਾ ਸਪਲੀਮੈਂਟਰੀ ਚਲਾਣ ਬਾਅਦ ਵਿੱਚ ਸਿਰ ਪੇਸ਼ ਕਰ ਦਿੱਤਾ ਜਾਵੇਗਾ ਕਿਉਂਕਿ ਇਸ ਮਾਮਲੇ ਵਿੱਚ ਹਾਲੇ ਅਗਲੇਰੀ ਜਾਂਚ ਜਾਰੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਆਫ਼ ਪੁਲਿਸ ਵਜੋਂ ਵਿਜੀਲੈਂਸ ਬਿਊਰੋ, ਦੇ ਫਲਾਇੰਗ ਸਕੁਐਡ-1, ਐਸ.ਏ.ਐਸ. ਨਗਰ ਵਿਖੇ ਤਾਇਨਾਤ ਮਨਮੋਹਨ ਕੁਮਾਰ ਦੀ ਸ਼ਿਕਾਇਤ ‘ਤੇ ਪੰਜਾਬ ਦੇ ਸਾਬਕਾ ਮੰਤਰੀ ਵਿਰੁੱਧ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਸਾਬਕਾ ਮੰਤਰੀ ਨੇ ਉਕਤ ਏ.ਆਈ.ਜੀ. ਨੂੰ ਰਿਸ਼ਵਤ ਦੀ ਪੇਸ਼ਕਸ਼ ਕਰਦੇ ਹੋਏ ਗ੍ਰਿਫ਼ਤਾਰ ਕੀਤਾ ਸੀ ਅਤੇ ਇਸ ਸਬੰਧੀ ਐਫ.ਆਈ.ਆਰ. ਨੰ. 19 ਮਿਤੀ 15-10-2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 8 ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ, ਫਲਾਇੰਗ ਸਕੁਐਡ-1, ਪੰਜਾਬ ਐਸ.ਏ.ਐਸ.ਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ।ਇਸ ਕੇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਏ.ਆਈ.ਜੀ. ਮਨਮੋਹਨ ਕੁਮਾਰ ਵੱਲੋਂ ਚੀਫ਼ ਡਾਇਰੈਕਟਰ, ਵਿਜੀਲੈਂਸ ਬਿਊਰੋ, ਪੰਜਾਬ ਨੂੰ ਸ਼ਿਕਾਇਤ ਦਿੱਤੀ ਗਈ ਸੀ, ਜਿਸ ਵਿੱਚ ਦੱਸਿਆ ਗਿਆ ਸੀ ਕਿ 14-10-2022 ਨੂੰ ਉਨ੍ਹਾਂ ਨੂੰ ਸੁੰਦਰ ਸ਼ਾਮ ਅਰੋੜਾ ਦੀ ਵਟਸਐਪ ਕਾਲ ਆਈ ਸੀ। ਉਸਨੇ ਆਪਣੇ ਆਪ ਨੂੰ ਸ਼ਿਕਾਇਤਕਰਤਾ ਦਾ ਪੁਰਾਣਾ ਜਾਣਕਾਰ ਦੱਸਿਆ ਅਤੇ ਅੱਗੇ ਆਪਣੀ ਪਤਨੀ ਦੇ ਦੇਹਾਂਤ ਬਾਰੇ ਵੀ ਦੱਸਿਆ। ਇਸ ਉਪਰੰਤ ਅਰੋੜਾ ਨੇ ਸ਼ਿਕਾਇਤਕਰਤਾ ਨੂੰ ਬੇਨਤੀ ਕੀਤੀ ਕਿ ਉਹ ਉਨ੍ਹਾਂ ਦੇ ਘਰ ਆ ਕੇ ਦੁੱਖ-ਸੁੱਖ ਸਾਂਝਾ ਕਰਨਾ ਚਾਹੁੰਦਾ ਹੈ।
ਇਸ ਉਪਰੰਤ ਦੋਸ਼ੀ ਸਾਬਕਾ ਮੰਤਰੀ ਸ਼ਿਕਾਇਤਕਰਤਾ ਦੇ ਘਰ ਪਹੁੰਚਿਆ ਅਤੇ ਉਸ ਨੇ ਵਿਜੀਲੈਂਸ ਬਿਊਰੋ ਵਿੱਚ ਆਪਣੇ ਖਿਲਾਫ਼ ਚੱਲ ਰਹੇ ਮਾਮਲੇ ਬਾਰੇ ਗੱਲਬਾਤ ਸ਼ੁਰੂ ਕਰ ਦਿੱਤੀ। ਇਸ ਮਾਮਲੇ ਵਿੱਚ ਮੱਦਦ ਕਰਨ ਲਈ ਉਸ ਨੇ 1,00,00,000 ਰੁਪਏ (ਇੱਕ ਕਰੋੜ ਰੁਪਏ) ਰਿਸ਼ਵਤ ਦੀ ਪੇਸ਼ਕਸ਼ ਕੀਤੀ। ਦੋਸ਼ੀ ਨੇ ਸ਼ਿਕਾਇਤਕਰਤਾ ਨੂੰ ਅੱਧੀ ਰਕਮ 50,00,000 (ਪੰਜਾਹ ਲੱਖ ਰੁਪਏ) ਅਗਲੇ ਦਿਨ ਭਾਵ 15-10-2022 ਨੂੰ ਪੇਸ਼ਗੀ ਰਿਸ਼ਵਤ ਵਜੋਂ ਦੇਣ ਅਤੇ ਬਾਕੀ ਦੀ ਰਕਮ ਬਾਅਦ ਵਿੱਚ ਅਦਾ ਕਰਨ ਦੀ ਪੇਸ਼ਕਸ਼ ਕੀਤੀ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੂੰ ਸੁੰਦਰ ਸ਼ਾਮ ਅਰੋੜਾ ਤੋਂ ਇਸ ਦੀ ਉਮੀਦ ਨਹੀਂ ਸੀ, ਇਸ ਲਈ ਉਹ ਮੌਕੇ ਤੇ ਚੁੱਪ ਰਹੇ ਅਤੇ ਉਹ ਸਮਾਜ ਵਿੱਚ ਭ੍ਰਿਸ਼ਟਾਚਾਰ ਫੈਲਾਉਣ ਵਾਲੇ ਅਜਿਹੇ ਵਿਅਕਤੀ ਵਿਰੁੱਧ ਕਾਨੂੰਨੀ ਕਾਰਵਾਈ ਕਰਨਾ ਚਾਹੁੰਦੇ ਸਨ। ਤੱਥਾਂ ਦੀ ਪੜਤਾਲ ਉਪਰੰਤ ਸ਼ਿਕਾਇਤਕਰਤਾ ਮਨਮੋਹਨ ਕੁਮਾਰ ਏ.ਆਈ.ਜੀ./ਵਿਜੀਲੈਂਸ ਬਿਊਰੋ ਦੇ ਬਿਆਨ ਦਰਜ ਕਰਕੇ ਸਾਬਕਾ ਮੰਤਰੀ ਖ਼?ਲਾਫ਼ ਉਕਤ ਕੇਸ ਦਰਜ ਕੀਤਾ ਗਿਆ। ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਸੁੰਦਰ ਸ਼ਾਮ ਅਰੋੜਾ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਉਦੋਂ ਗ੍ਰਿਫਤਾਰ ਕਰ ਲਿਆ ਜਦੋਂ ਉਹ 50,00,000 ਰੁਪਏ ਰਿਸ਼ਵਤ ਦੀ ਰਕਮ ਵਾਲਾ ਬੈਗ ਸ਼ਿਕਾਇਤਕਰਤਾ ਦੇ ਹਵਾਲੇ ਕਰ ਰਿਹਾ ਸੀ। ਹੁਣ ਉਹ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਬੰਦ ਹੈ।
ਆਪ ਵਿਧਾਇਕਾ ਬਲਜਿੰਦਰ ਕੌਰ ਨੂੰ ਮਿਲੇਗਾ ਕੈਬਨਿਟ ਰੈਂਕ, ਮੰਤਰੀ ਮੰਡਲ ਨੇ ਦਿੱਤੀ ਮੰਨਜੂਰੀ
ਸੰਭਾਵੀ ਫ਼ੇਰਬਦਲ ਦੌਰਾਨ ਵਜ਼ਾਰਤ ’ਚ ਜਗ੍ਹਾਂ ਮਿਲਣ ਦੀ ਸੰਭਾਵਨਾ ਹੋਈ ਖ਼ਤਮ
ਸੁਖਜਿੰਦਰ ਮਾਨ
ਬਠਿੰਡਾ, 12 ਦਸੰਬਰ: ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਅਪਣੀ ਤਲਵੰਡੀ ਸਾਬੋ ਹਲਕੇ ਤੋਂ ਦੂਜੀ ਵਾਰ ਦੀ ਵਿਧਾਇਕਾ ਬਲਜਿੰਦਰ ਕੌਰ ਨੂੰ ਕੈਬਨਿਟ ਰੈਂਕ ਦੇਣ ਦਾ ਫੈਸਲਾ ਲਿਆ ਹੈ। ਪਿਛਲੇ ਸਮੇਂ ਦੌਰਾਨ ਪੰਜਾਬ ਵਿਧਾਨ ਸਭਾ ’ਚ ਪਾਰਟੀ ਦੀ ਚੀਫ਼ ਵਿੱਪ ਬਣਾਈ ਗਈ ਬੀਬੀ ਨੂੰ ਕੈਬਨਿਟ ਮੰਤਰੀ ਦੀਆਂ ਸਹੂਲਤਾਂ ਦੇਣ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿਚ ‘ਦਿ ਸੈਲਰੀਜ਼ ਐਂਡ ਅਲਾਊਂਸਿਜ਼ ਆਫ ਦਿ ਚੀਫ ਵਿੱਪ ਇਨ ਪੰਜਾਬ ਲੈਜਿਸਲੇਟਿਵ ਅਸੈਂਬਲੀ ਐਕਟ, 2022’ ਬਣਾਉਣ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸਤੋਂ ਬਾਅਦ ਹੁਣ ਇਹ ਤੈਅ ਹੋ ਗਿਆ ਹੈ ਕਿ ਆਉਣ ਵਲੇ ਸਮੇਂ ਵਿਚ ਬਲਜਿੰਦਰ ਕੌਰ ਨੂੰ ਸੂਬਾ ਸਰਕਾਰ ਦੇ ਮੰਤਰੀਆਂ ਦੇ ਬਰਾਬਰ ਦਰਜਾ, ਤਨਖਾਹ, ਭੱਤੇ ਤੇ ਹੋਰ ਸਹੂਲਤਾਂ ਮਿਲਣਗੀਆਂ। ਪੰਜਾਬ ਸਰਕਾਰ ਨੇ ਇਸਦੇ ਪਿੱਛੇ ਤਰਕ ਦਿੱਤਾ ਹੈ ਕਿ ਭਾਰਤੀ ਸੰਸਦੀ ਪ੍ਰਣਾਲੀ ਵਿੱਚ ਪਾਰਟੀ ਦਾ ਚੀਫ ਵਿੱਪ ਅਹਿਮ ਰੋਲ ਨਿਭਾਉਂਦਾ ਹੈ ਅਤੇ ਸਦਨ ਦੀ ਕਾਰਵਾਈ ਸੁਚਾਰੂ ਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਚੱਲਣੀ ਯਕੀਨੀ ਬਣਾਉਂਦਾ ਹੈ। ਇਸ ਲਈ ਸਰਕਾਰ ਨੇ ਬਹੁਮਤ ਵਾਲੀ ਪਾਰਟੀ ਦੇ ਚੀਫ ਵਿੱਪ ਨੂੰ ਮੰਤਰੀ ਦੇ ਬਰਾਬਰ ਸਹੂਲਤਾਂ ਦੇਣ ਦਾ ਫੈਸਲਾ ਕੀਤਾ ਹੈ। ਦੂਜੇ ਪਾਸੇ ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ ਅਜਿਹਾ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਮੰਡਲ ’ਚ ਸੰਭਾਵੀ ਫ਼ੇਰਬਦਲ ਦੌਰਾਨ ਬਲਜਿੰਦਰ ਕੌਰ ਦੇ ਕੈਬਨਿਟ ਵਿਚ ਸ਼ਾਮਲ ਹੋਣ ਦੀਆਂ ਸੰਭਾਵਨਾਵਾਂ ਨੂੰ ਖ਼ਤਮ ਕਰ ਦਿੱਤਾ ਹੈ। ਗੌਰਤਲਬ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਮੀਡੀਆ ਵਿਚਕਾਰ ਚੱਲ ਰਹੀਆਂ ਚਰਚਾਵਾਂ ਦੌਰਾਨ ਆਉਣ ਵਾਲੇ ਦਿਨਾਂ ‘ਚ ਭਗਵੰਤ ਮਾਨ ਵਜ਼ਾਰਤ ਵਿਚ ਹੋਣ ਵਾਲੀ ਸੰਭਾਵੀਂ ਤਬਦੀਲੀ ਵਿਚ ਬੀਬੀ ਬਲਜਿੰਦਰ ਕੌਰ ਦਾ ਨਾਮ ਮੂਹਰਲੀ ਸਫ਼ਾ ਵਿਚ ਚੱਲ ਰਿਹਾ ਸੀ। ਉਹ ਨਾ ਸਿਰਫ਼ ਸਿੱਖਾਂ ਦੇ ਚੌਥੇ ਤਖ਼ਤ ਮੰਨੇ ਜਾਂਦੇ ਇਤਿਹਾਸਕ ਨਗਰ ਤਲਵੰਡੀ ਸਾਬੋ ਤੋਂ ਵਿਧਾਇਕਾ ਹਨ, ਬਲਕਿ ਪਾਰਟੀ ਲਈ ਚਾਰ ਵਾਰ ਚੋਣਾਂ ਵੀ ਲੜ੍ਹ ਚੁੱਕੇ ਹਨ ਤੇ ਆਮ ਆਦਮੀ ਪਾਰਟੀ ਦੇ ਗਠਨ ਤੋਂ ਲੈ ਕੇ ਹੀ ਪਾਰਟੀ ਨਾਲ ਔਖੇ ਸਮਿਆਂ ਤੋਂ ਜੁੜੇ ਆ ਰਹੇ ਹਨ। ਚਰਚਾ ਮੁਤਾਬਕ ਬਲਜਿੰਦਰ ਕੌਰ ਦੇ ਮੁੱਖ ਮੰਤਰੀ ਖੇਮੇ ਦੀ ਬਜ਼ਾਏ ਦਿੱਲੀ ਨਾਲ ਸਿੱਧੀ ਜੁੜੀ ਹੋਣ ਕਾਰਨ ਹੀ ਉਸਦੇ ਵਜ਼ਾਰਤ ਵਿਚ ਸ਼ਾਮਲ ਹੋਣ ਦੀ ਸੰਭਾਵਨਾ ਮੱਧਮ ਕਰ ਰਿਹਾ ਹੈ।
ਪੰਜਾਬ ’ਚ ਹੁਣ ਹਰ ਸਾਲ 1800 ਕਾਂਸਟੇਬਲ ਤੇ 300 ਸਬ ਇੰਸਪੈਕਟਰ ਕੀਤੇ ਜਾਇਆ ਕਰਨਗੇ ਭਰਤੀ
ਪੰਜਾਬ ਵਜ਼ਾਰਤ ਵੱਲੋਂ ਅਗਲੇ ਚਾਰ ਸਾਲਾਂ ਵਿਚ 8400 ਪੁਲੀਸ ਜਵਾਨਾਂ ਦੀ ਭਰਤੀ ਕਰਨ ਲਈ ਹਰੀ ਝੰਡੀ
ਮਾਲ ਵਿਭਾਗ ਵਿਚ ਪਟਵਾਰੀਆਂ ਦੀਆਂ 710 ਅਸਾਮੀਆਂ ਭਰਨ ਦੀ ਵੀ ਮਿਲੀ ਪ੍ਰਵਾਨਗੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 12 ਦਸੰਬਰ: ਪੰਜਾਬ ’ਚ ਹੁਣ ਹਰ ਸਾਲ 1800 ਕਾਂਸਟੇਬਲ ਤੇ 300 ਸਬ ਇੰਸਪੈਕਟਰ ਭਰਤੀ ਕੀਤੇ ਜਾਇਆ ਕਰਨਗੇ। ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਦੀ ਹੋਈ ਮੀਟਿੰਗ ਵਿਚ ਅਗਲੇ ਚਾਰ ਸਾਲਾਂ ਵਿਚ 8400 ਪੁਲੀਸ ਜਵਾਨਾਂ ਦੀ ਭਰਤੀ ਕਰਨ ਲਈ ਹਰੀ ਝੰਡੀ ਦਿੱਤੀ ਗਈ ਹੈ। ਇਸਦੇ ਨਾਲ ਹੀ ਮਾਲ ਵਿਭਾਗ ਵਿਚ ਪਟਵਾਰੀਆਂ ਦੀਆਂ 710 ਅਸਾਮੀਆਂ ਭਰਨ ਦੀ ਵੀ ਪ੍ਰਵਾਨਗੀ ਮਿਲੀ ਹੈ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਹਰੇਕ ਸਾਲ 2100 ਅਸਾਮੀਆਂ ਲਈ ਤਕਰੀਬਨ ਢਾਈ ਲੱਖ ਉਮੀਦਵਾਰਾਂ ਦੇ ਅਪਲਾਈ ਕਰਨ ਦੀ ਉਮੀਦ ਹੈ। ਇਹ ਸਾਰੇ ਉਮੀਦਵਾਰ ਲਿਖਤੀ ਪ੍ਰੀਖਿਆ ਪਾਸ ਕਰਨ ਦੇ ਨਾਲ-ਨਾਲ ਆਪਣੀ ਸਰੀਰਕ ਤੰਦਰੁਸਤੀ ਦੇ ਇਮਤਿਹਾਨ ਵਿੱਚੋਂ ਵੀ ਗੁਜ਼ਰਨਗੇ। ਭਰਤੀ ਪ੍ਰਕਿਰਿਆ ਨਾਲ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਾਕਾਰਤਮਕ ਪਾਸੇ ਲਾਇਆ ਜਾਵੇਗਾ ਅਤੇ ਨਸ਼ਿਆਂ ਅਤੇ ਮਾੜੀ ਸੰਗਤ ਤੋਂ ਦੂਰ ਰੱਖਣ ਵਿਚ ਮਦਦ ਮਿਲੇਗੀ। ਇਸੇ ਤਰ੍ਹਾਂ ਇਹ ਭਰਤੀ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਸਿਰਜੇਗੀ। ਬੁਲਾਰੇ ਮੁਤਾਬਕ ਭਰਤੀ ਸਬੰਧੀ ਇਸ਼ਤਿਹਾਰ, ਇਮਤਿਹਾਨ ਕਰਵਾਉਣ ਅਤੇ ਨਤੀਜਿਆਂ ਦੇ ਐਲਾਨ ਲਈ ਤੈਅ ਪ੍ਰਕਿਰਿਆ ਹੋਵੇਗੀ। ਇਸ ਪ੍ਰਕਿਰਿਆ ਦੇ ਤਹਿਤ ਜਨਵਰੀ ਮਹੀਨੇ ਵਿਚ ਇਸ਼ਤਿਹਾਰ ਜਾਰੀ ਕੀਤਾ ਜਾਵੇਗਾ ਅਤੇ ਲਿਖਤੀ ਪ੍ਰੀਖਿਆ ਮਈ-ਜੂਨ ਮਹੀਨੇ ਕਰਵਾਈ ਜਾਵੇਗੀ। ਇਸੇ ਤਰ੍ਹਾਂ ਸਤੰਬਰ ਮਹੀਨੇ ਵਿਚ ਫਿਜ਼ੀਕਲ ਟੈਸਟ ਹੋਵੇਗਾ ਅਤੇ ਨਵੰਬਰ ਵਿਚ ਨਤੀਜਾ ਐਲਾਨਿਆ ਜਾਵੇਗਾ।
ਮਾਲ ਵਿਭਾਗ ਵਿਚ ਪਟਵਾਰੀਆਂ ਦੀਆਂ 710 ਅਸਾਮੀਆਂ ਭਰਨ ਦੀ ਪ੍ਰਵਾਨਗੀ
ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਵਧੇਰੇ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਮੰਤਰੀ ਮੰਡਲ ਨੇ ਵਿਭਾਗ ਵਿਚ ਮਾਲ ਪਟਵਾਰੀਆਂ ਦੀ 710 ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਕਦਮ ਨਾਲ ਮਾਲ ਰਿਕਾਰਡ ਤਿਆਰ ਕਰਨ, ਰੱਖ-ਰਖਾਵ ਅਤੇ ਪੁਰਾਣੇ ਰਿਕਾਰਡ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣਾ ਹੈ ਤਾਂ ਕਿ ਆਮ ਲੋਕਾਂ ਨੂੰ ਇਹ ਸੇਵਾਵਾਂ ਸਮੇਂ ਸਿਰ ਮੁਹੱਈਆ ਹੋ ਸਕਣ।
ਐਨ.ਸੀ.ਸੀ. ਦੇ ਕੰਮਕਾਜ ਲਈ ਪੈਸਕੋ ਰਾਹੀਂ 203 ਮੁਲਾਜ਼ਮ ਨਿਯੁਕਤ ਕਰਨ ਦੀ ਪ੍ਰਵਾਨਗੀ
ਨੈਸ਼ਨਲ ਕੈਡਿਟ ਕੋਰ (ਐਨ.ਸੀ.ਸੀ.) ਦੀਆਂ ਗਤੀਵਿਧੀਆਂ ਸੁਚਾਰੂ ਢੰਗ ਨਾਲ ਚਲਾਉਣ ਲਈ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਨੂੰ ਐਨ.ਸੀ.ਸੀ., ਮੁੱਖ ਦਫ਼ਤਰ, ਯੂਨਿਟਾਂ ਤੇ ਕੇਂਦਰਾਂ ਲਈ ਪੈਸਕੋ ਰਾਹੀਂ ਆਊਟਸੋਰਸਿੰਗ ਤਹਿਤ 203 ਮੁਲਾਜ਼ਮ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਐਨ.ਸੀ.ਸੀ. ਯੂਨਿਟਾਂ ਵਿਚ ਰੈਗੂਲਰ ਭਰਤੀ ਹੋਣ ਤੱਕ ਮਨੁੱਖੀ ਸ਼ਕਤੀ ਦੀ ਗੰਭੀਰ ਘਾਟ ਦੇ ਮੁੱਦੇ ਨੂੰ ਫੌਰੀ ਤੌਰ ਉਤੇ ਹੱਲ ਕਰਨ ਵਿਚ ਸਹਾਈ ਸਿੱਧ ਹੋਵੇਗਾ। ਇਸ ਨਾਲ ਐਨ.ਸੀ.ਸੀ. ਯੂਨਿਟਾਂ ਨੂੰ ਪ੍ਰਭਾਵੀ ਢੰਗ ਨਾਲ ਚਲਾਉਣ ਵਿਚ ਹੋਰ ਮਦਦ ਮਿਲੇਗੀ ਜਿਸ ਨਾਲ ਐਨ.ਸੀ.ਸੀ. ਕੈਡਿਟਾਂ ਦੇ ਰੂਪ ਵਿਚ ਵਿਦਿਆਰਥੀਆਂ ਦੇ ਦਾਖਲਿਆਂ ਵਿਚ ਵਾਧਾ ਹੋਵੇਗਾ।
ਈ.ਐਮ.ਐਫ. ਦੀ ਦੋਹਰੀ ਅਦਾਇਗੀ ਬੰਦ ਕਰਨ ਲਈ ਨਵੀਂ ਕਰੱਸ਼ਰ ਨੀਤੀ ਵਿੱਚ ਸੋਧ ਨੂੰ ਪ੍ਰਵਾਨਗੀ
ਕਰੱਸ਼ਰ ਮਾਲਕਾਂ ਦੇ ਨਾਲ-ਨਾਲ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਕੈਬਨਿਟ ਨੇ ਵਾਤਾਵਰਨ ਪ੍ਰਬੰਧਨ ਫੰਡ (ਈ.ਐਮ.ਐਫ.) ਦੀ ਦੋਹਰੀ ਅਦਾਇਗੀ ਰੋਕਣ ਲਈ ਨਵੀਂ ਕਰੱਸ਼ਰ ਨੀਤੀ ਵਿੱਚ ਸੋਧ ਨੂੰ ਪ੍ਰਵਾਨਗੀ ਦਿੱਤੀ ਹੈ। ਪਹਿਲਾਂ ਹੀ ਨੋਟੀਫਾਈ ਹੋ ਚੁੱਕੀ ਨਵੀਂ ਕਰੱਸ਼ਰ ਨੀਤੀ ਮੁਤਾਬਕ ਈ.ਐਮ.ਐਫ. ਦੀ ਅਦਾਇਗੀ ਇਕ ਰੁਪਏ ਪ੍ਰਤੀ ਕਿਊਬਿਕ ਫੁੱਟ ਦੀ ਦਰ ਨਾਲ ਕਰਨੀ ਲਾਜ਼ਮੀ ਹੈ, ਜਿਹੜੀ ਕਰੱਸ਼ਰ ਮਾਲਕਾਂ ਨੂੰ ਆਪਣੀਆਂ ਰਿਟਰਨਾਂ ਨਾਲ ਜਮ?ਹਾਂ ਕਰਵਾਉਣੀ ਹੁੰਦੀ ਹੈ। ਨਵੀਂ ਨੀਤੀ ਮੁਤਾਬਕ ਇਕੋ ਰੇਤੇ ਉਤੇ ਸਕਰੀਨਿੰਗ ਪਲਾਂਟਾਂ ਤੇ ਕਰੱਸ਼ਰਾਂ ਨੂੰ ਦੋ ਵਾਰ ਈ.ਐਮ.ਐਫ. ਦੀ ਅਦਾਇਗੀ ਕਰਨੀ ਪੈਂਦੀ ਹੈ। ਇਸ ਕਾਰਨ ਅੰਤਮ ਉਤਪਾਦ ਸਮੱਗਰੀ ਦੀ ਲਾਗਤ ਵਿੱਚ ਵੱਡਾ ਵਾਧਾ ਹੁੰਦਾ ਹੈ ਅਤੇ ਤਿਆਰ ਉਤਪਾਦ ਦੀ ਵਿਕਰੀ ਕੀਮਤ, ਇਨਪੁਟ ਲਾਗਤ ਵਿੱਚ ਵਾਧਾ ਹੋ ਜਾਣ ਕਾਰਨ ਸਰਕਾਰ ਦੁਆਰਾ ਨਿਰਧਾਰਤ ਦਰਾਂ ਉਤੇ ਵਿਹਾਰਕ ਨਹੀਂ ਹੁੰਦੀ। ਇਸ ਤੋਂ ਇਲਾਵਾ ਇਹ ਸਮੱਗਰੀ ਨੂੰ ਦੋ ਵਾਰ ਚਾਰਜ ਕਰਨ ਦੇ ਬਰਾਬਰ ਹੈ। ਇਸ ਲਈ ਕਰੱਸ਼ਰ ਮਾਲਕਾਂ ਦੀ ਮੰਗ ਉਤੇ ਵਿਚਾਰ ਕਰਦੇ ਹੋਏ ਫੈਸਲਾ ਕੀਤਾ ਗਿਆ ਕਿ ਜੇ ਤਸਦੀਕ ਕਰਨ ਉਤੇ ਇਹ ਪਾਇਆ ਜਾਂਦਾ ਹੈ ਕਿ ਵਾਤਾਵਰਨ ਪ੍ਰਬੰਧਨ ਫੰਡ ਦੀ ਰਕਮ ਸਕਰੀਨਿੰਗ ਪਲਾਂਟ ਦੁਆਰਾ ਪਹਿਲਾਂ ਹੀ ਉਸ ਮਾਤਰਾ ਲਈ ਅਦਾ ਕੀਤੀ ਜਾ ਚੁੱਕੀ ਹੈ, ਜੋ ਖੁੱਲ੍ਹੇ ਬਾਜ਼ਾਰ ਵਿੱਚ ਵੇਚੀ ਗਈ ਅਤੇ ਸਿੱਧੀ ਖਪਤਕਾਰਾਂ ਨੂੰ ਨਹੀਂ ਵੇਚੀ ਗਈ ਤਾਂ ਅਜਿਹੀ ਸਥਿਤੀ ਵਿੱਚ ਵਾਤਾਵਰਨ ਪ੍ਰਬੰਧਨ ਫੰਡ ਦੀ ਰਕਮ ਨੂੰ ਸਕਰੀਨਿੰਗ ਪਲਾਂਟ ਨੂੰ ਦੋ ਮਹੀਨਿਆਂ ਦੇ ਅੰਦਰ-ਅੰਦਰ ਵਾਪਸ ਕੀਤਾ ਜਾਵੇਗਾ।
ਕਰੱਸ਼ਰ ਯੂਨਿਟਾਂ ਨੂੰ ਤਿੰਨ ਕਿਸ਼ਤਾਂ ਵਿੱਚ ਸਿਕਿਉਰਿਟੀ ਰਾਸ਼ੀ ਜਮਾਂ ਕਰਵਾਉਣ ਦੀ ਛੋਟ
ਕੈਬਨਿਟ ਨੇ ਕਰੱਸ਼ਰ ਯੂਨਿਟਾਂ ਨੂੰ ਆਪਣੀ ਸਿਕਿਉਰਿਟੀ ਰਾਸ਼ੀ ਦੀ ਅਦਾਇਗੀ ਛੇ ਮਹੀਨਿਆਂ ਵਿੱਚ ਤਿੰਨ ਕਿਸ਼ਤਾਂ ਵਿੱਚ ਜਮ ਕਰਵਾਉਣ ਦੀ ਛੋਟ ਵੀ ਦੇ ਦਿੱਤੀ ਹੈ।
ਉੱਤਰੀ ਭਾਰਤ ਨਹਿਰ ਤੇ ਡਰੇਨੇਜ਼ ਐਕਟ, 1873 ਵਿੱਚ ਸੋਧ ਦਾ ਫੈਸਲਾ
ਕੈਬਨਿਟ ਨੇ ਗੈਰ-ਸਿੰਜਾਈ ਮੰਤਵ ਲਈ ਨਹਿਰਾਂ/ਦਰਿਆਵਾਂ ਦੇ ਪਾਣੀ ਦੀ ਵਰਤੋਂ ਦੇ ਖਰਚਿਆਂ ਸਬੰਧੀ ਉੱਤਰੀ ਭਾਰਤ ਨਹਿਰੀ ਅਤੇ ਡਰੇਨੇਜ਼ ਨਿਯਮ, 1873 ਦੀ ਧਾਰਾ 75 ਨਾਲ ਪੜ੍ਹੀ ਗਈ ਧਾਰਾ 75 ਵਿੱਚ ਸੋਧ ਨੂੰ ਮਨਜ਼ੂਰੀ ਦਿੱਤੀ ਗਈ। ਇਸ ਫੈਸਲੇ ਨਾਲ ਸੂਬਾ ਸਰਕਾਰ ਨੂੰ ਹਰ ਸਾਲ 186 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਵੇਗਾ।
ਨਸ਼ਿਆਂ ਵਿਰੁੱਧ ਜੰਗ: ਪੁਲਿਸ ਨੇ 1244 ਵੱਡੀਆਂ ਮੱਛੀਆਂ ਸਮੇਤ 8755 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ: ਆਈ.ਜੀ
473 ਕਿਲੋ ਹੈਰੋਇਨ, 5.80 ਕਰੋੜ ਰੁਪਏ ਦੀ ਡਰੱਗ ਮਨੀ, 350 ਕਿਲੋ ਅਫੀਮ, 355 ਕਿਲੋ ਗਾਂਜਾ, 211 ਕੁਇੰਟਲ ਭੁੱਕੀ ਅਤੇ 28.96 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਕੀਤੀਆਂ ਬਰਾਮਦ
ਪੰਜਾਬ ਪੁਲਿਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਤੋਂ ਬਾਅਦ ਐਨਡੀਪੀਐਸ ਐਕਟ ਤਹਿਤ 6667 ਐਫਆਈਆਰ ਦਰਜ ਕੀਤੀਆਂ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 12 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ ਜੰਗ ਛੇਵੇਂ ਮਹੀਨੇ ਵਿੱਚ ਦਾਖਲ ਹੋ ਗਈ ਹੈ, ਜਿਸ ਤਹਿਤ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 1244 ਵੱਡੀਆਂ ਮੱਛੀਆਂ ਸਮੇਤ 8755 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਮੇਂ ਦੌਰਾਨ ਪੁਲਿਸ ਵੱਲੋਂ 746 ਵਪਾਰਕ ਮਾਮਲਿਆਂ ਸਮੇਤ ਕੁੱਲ 6667 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ। ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਦੀਆਂ ਸੰਵੇਦਨਸ਼ੀਲ ਥਾਵਾਂ ਅਤੇ ਨਸ਼ਾ ਪ੍ਰਭਾਵਿਤ ਇਲਾਕਿਆਂ ’ਚ ਨਾਕਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 325.55 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ, ਜਿਸ ਨਾਲ ਸਿਰਫ਼ ਪੰਜ ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਰਿਕਵਰੀ 473.5 ਕਿਲੋਗ੍ਰਾਮ ਹੋ ਗਈ ਹੈ।ਆਈਜੀਪੀ ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਨੇ ਸੂਬੇ ਭਰ ਵਿੱਚੋਂ 350 ਕਿਲੋ ਅਫੀਮ, 355 ਕਿਲੋ ਗਾਂਜਾ, 211 ਕੁਇੰਟਲ ਭੁੱਕੀ ਅਤੇ ਫਾਰਮਾ ਓਪੀਓਡਜ਼ ਦੀਆਂ 28.96 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਪੁਲੀਸ ਨੇ ਇਨ੍ਹਾਂ ਪੰਜ ਮਹੀਨਿਆਂ ਵਿੱਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 5.80 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਤਾਲਮੇਲ ਕਰਕੇ ਸਿਰਫ਼ ਇੱਕ ਹਫ਼ਤੇ ਵਿੱਚ ਡਰੋਨ ਰਾਹੀਂ ਸੁੱਟੀ ਗਈ 15.34 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ ਦਿੱਤਾ ਹੈ। ਪੁਲਿਸ ਨੇ ਚਾਰ ਡਰੋਨ ਵੀ ਬਰਾਮਦ ਕੀਤੇ ਹਨ।
ਜ਼ਿਕਰਯੋਗ ਹੈ ਕਿ 29 ਨਵੰਬਰ ਨੂੰ ਖੇਮਕਰਨ ਦੀ ਬਾਰਡਰ ਆਊਟਪੋਸਟ (ਬੀਓਪੀ) ਹਰਭਜਨ ਦੇ ਅਧਿਕਾਰ ਖੇਤਰ ਵਿੱਚ 6.68 ਕਿਲੋਗ੍ਰਾਮ ਹੈਰੋਇਨ ਦੇ ਛੇ ਪੈਕੇਟ ਨਾਲ ਲੋਡਿਡ ਹੈਕਸਾਕਾਪਟਰ ਡਰੋਨ ਬਰਾਮਦ ਕੀਤਾ ਗਿਆ ਸੀ, ਜਿਸ ਦੇ ਅਗਲੇ ਹੀ ਦਿਨ ਖਾਲੜਾ ਦੇ ਪਿੰਡ ਵਣ ਤਾਰਾ ਸਿੰਘ ਦੇ ਇਲਾਕੇ ਵਿੱਚੋਂ ਇੱਕ ਟੁੱਟਿਆ ਕੁਆਡਕਾਪਟਰ ਡਰੋਨ ਬਰਾਮਦ ਕੀਤਾ ਗਿਆ ਸੀ। ਇਸੇ ਤਰ੍ਹਾਂ 2 ਦਸੰਬਰ ਨੂੰ ਤਰਨਤਾਰਨ ਦੇ ਖੇਮਕਰਨ ਖੇਤਰ ਤੋਂ 5.60 ਕਿਲੋਗ੍ਰਾਮ ਹੈਰੋਇਨ ਦੇ ਪੰਜ ਪੈਕਟ ਨਾਲ ਲੋਡਿਡ ਹੈਕਸਾਕਾਪਟਰ ਡਰੋਨ ਬਰਾਮਦ ਕੀਤਾ ਗਿਆ ਸੀ, ਜਦਕਿ ਅਗਲੀ ਦਰਮਿਆਨੀ ਰਾਤ ਨੂੰ ਤਰਨਤਾਰਨ ਵਿੱਚ ਬਾਰਡਰ ਆਊਟਪੋਸਟ (ਬੀਓਪੀ) ਕਾਲੀਆ ਦੇ ਖੇਤਰ ‘ਚੋਂ 3.06 ਕਿਲੋਗ੍ਰਾਮ ਹੈਰੋਇਨ ਦੇ ਤਿੰਨ ਪੈਕਟ ਨਾਲ ਲੋਡਿਡ ਕੁਆਡਕਾਪਟਰ ਡਰੋਨ ਬਰਾਮਦ ਕੀਤਾ ਗਿਆ ਸੀ। ਆਈਜੀਪੀ ਨੇ ਦੱਸਿਆ ਕਿ 21 ਨਵੰਬਰ ਨੂੰ ਅੰਮ੍ਰਿਤਸਰ ਤੋਂ ਰਾਜਸਥਾਨ ਦੇ ਦੋ ਨਸ਼ਾ ਤਸਕਰਾਂ ਕੋਲੋਂ 13 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਸਬੰਧੀ ਅਗਲੇਰੀ ਜਾਂਚ ਦੌਰਾਨ ਉਨ੍ਹਾਂ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਦੀ ਪੁੱਛਗਿੱਛ ਦੇ ਆਧਾਰ ’ਤੇ ਬੀ.ਐਸ.ਐਫ. ਦੇ ਸਹਿਯੋਗ ਨਾਲ ਪੁਲਿਸ ਟੀਮਾਂ ਨੇ ਬਾਅਦ ਵਿੱਚ ਫਿਰੋਜ਼ਪੁਰ ਦੇ ਸਰਹੱਦੀ ਖੇਤਰ ਤੋਂ 10 ਏਕੇ-47 ਅਸਾਲਟ ਰਾਈਫਲਾਂ ਅਤੇ 10 ਵਿਦੇਸ਼ੀ .30 ਬੋਰ ਦੇ ਪਿਸਤੌਲ ਬਰਾਮਦ ਕੀਤੇ।ਹਫ਼ਤਾਵਾਰੀ ਅਪਡੇਟ ਦਿੰਦਿਆਂ ਆਈਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਵਿੱਚ 21 ਵਪਾਰਕ ਮਾਮਲਿਆਂ ਸਮੇਤ 197 ਐੱਫ.ਆਈ.ਆਰਜ਼ ਦਰਜ ਕਰਕੇ 247 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਹਨਾਂ ਕੋਲੋਂ 45.55 ਕਿਲੋ ਹੈਰੋਇਨ, 16.62 ਕਿਲੋ ਅਫੀਮ, 4.80 ਕਿਲੋ ਗਾਂਜਾ, 3.60 ਕੁਇੰਟਲ ਭੁੱਕੀ, ਫਾਰਮਾ ਓਪੀਓਡਜ਼ ਦੀਆਂ 28305 ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਤੋਂ ਇਲਾਵਾ 55.25 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਉਨ੍ਹਾਂ ਕਿਹਾ ਕਿ 5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਪਿਛਲੇ ਇੱਕ ਹਫ਼ਤੇ ਵਿੱਚ ਐਨਡੀਪੀਐਸ ਕੇਸਾਂ ਵਿੱਚ 15 ਹੋਰ ਭਗੌੜੇ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 562 ਹੋ ਗਈ ਹੈ।ਦੱਸਣਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਖਾਸ ਤੌਰ ’ਤੇ ਡਰੱਗ ਰਿਕਵਰੀ ਨਾਲ ਸਬੰਧਤ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਇਹ ਨਸ਼ੇ ਦੀ ਮਾਮੂਲੀ ਮਾਤਰਾ ਦੀ ਬਰਾਮਦੀ ਹੀ ਹੋਵੇ।ਜ਼ਿਕਰਯੋਗ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਪੰਜਾਬ ਤੋਂ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਡੀਜੀਪੀ ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਾਰੇ ਨਾਮੀ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸ਼ਨਾਖਤ ਦੇ ਸਖ਼ਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ਼ ਰਾਸ਼ੀ ਬਰਾਮਦ ਕੀਤੀ ਜਾ ਸਕੇ।
ਪੰਜਾਬ ਸਰਕਾਰ ਦੇ ਚੰਡੀਗੜ੍ਹ ਸਥਿਤ ਸਰਕਾਰੀ ਮੁਲਾਜਮਾਂ ਨੂੰ ਹੁਣ ਆਨਲਾਈਨ ਤਰੀਕੇ ਨਾਲ ਅਲਾਟ ਹੋਣਗੇ ਮਕਾਨ
ਮੁੱਖ ਸਕੱਤਰ ਵੱਲੋਂ ਈ-ਅਵਾਸ ਰਿਹਾਇਸ਼ ਪ੍ਰਬੰਧਨ ਪ੍ਰਣਾਲੀ ਦਾ ਪੋਰਟਲ ਲਾਂਚ
ਚੰਡੀਗੜ੍ਹ ਤੋਂ ਬਾਅਦ ਆਉਣ ਵਾਲੇ ਸਮੇਂ ’ਚ ਪੰਜਾਬ ਵਿਚ ਵੀ ਲਾਗੂ ਹੋਵੇਗੀ ਇਹ ਸਕੀਮ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 12 ਦਸੰਬਰ: ਪੰਜਾਬ ਸਰਕਾਰ ਹੁਣ ਚੰਡੀਗੜ੍ਹ ਤੈਨਾਤ ਅਪਣੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਨਲਾਈਨ ਤਰੀਕੇ ਨਾਲ ਸਰਕਾਰੀ ਮਕਾਨ ਅਲਾਟ ਕਰੇਗੀ। Çਂੲਸ ਮਕਸਦ ਲਈ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਐਨ.ਆਈ.ਸੀ. ਦੁਆਰਾ ਆਮ ਰਾਜ ਪ੍ਰਬੰਧ ਨਾਲ ਮਿਲ ਕੇ ਤਿਆਰ ਕੀਤਾ ਈ-ਅਵਾਸ ਰਿਹਾਇਸ਼ ਪ੍ਰਬੰਧਨ ਪ੍ਰਣਾਲੀ ਦਾ ਪੋਰਟਲ ਲਾਂਚ ਕੀਤਾ ਗਿਆ। ਮੁੱਖ ਸਕੱਤਰ ਸ੍ਰੀ ਜੰਜੂਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪੋਰਟਲ ਜ਼ਰੀਏ ਚੰਡੀਗੜ੍ਹ ਸਥਿਤ ਪੰਜਾਬ ਪੂਲ ਦੇ ਮਕਾਨਾਂ ਦੀ ਅਲਟਾਟਮੈਂਟ ਹੁਣ ਸਿਰਫ ਆਨਲਾਈਨ ਸਵਿਕਾਰ ਕੀਤੀਆਂ ਜਾਣਗੀਆਂ। ਪੋਰਟਲ ਉਤੇ ਮੈਰਿਟ ਅਨੁਸਾਰ ਸਰਕਾਰੀ ਅਧਿਕਾਰੀ/ਮੁਲਾਜ਼ਮ ਦੀ ਸੀਨੀਅਰਤਾ ਅਨੁਸਾਰ ਆਪਣੇ-ਆਪ ਸਰਕਾਰੀ ਮਕਾਨ ਅਲਾਟ ਹੋ ਜਾਵੇਗਾ। ਇਸ ਨਾਲ ਜਿੱਥੇ ਸਰਕਾਰੀ ਕਰਮਚਾਰੀ ਨੂੰ ਮਕਾਨ ਅਲਾਟ ਕਰਨ ਲਈ ਖੱਜਲ ਖੁਆਰ ਨਹੀਂ ਹੋਣਾ ਪਵੇਗਾ ਉਥੇ ਪੁਰਾਣੇ ਸਿਸਟਮ ਅਨੁਸਾਰ ਕਿਸੇ ਕਰਮਚਾਰੀ ਪਲਾਟ ਨਾ ਲੈਣ ਦੀ ਸੂਰਤ ਵਿੱਚ ਕੋਈ ਵੀ ਮਕਾਨ ਲੰਬਾ ਸਮਾਂ ਖਾਲੀ ਨਹੀਂ ਰਹੇਗਾ।ਸ੍ਰੀ ਜੰਜੂਆ ਨੇ ਅੱਗੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਸਿਰਫ ਚੰਡੀਗੜ੍ਹ ਸਥਿਤ ਪੰਜਾਬ ਪੂਲ ਦੇ ਵੱਖ-ਵੱਖ ਕੈਟੇਗਰੀਆਂ ਦੇ 1156 ਸਰਕਾਰੀ ਮਕਾਨਾਂ ਦੀ ਅਲਾਟਮੈਂਟ ਆਨਲਾਈਨ ਹੋਵੇਗੀ ਜਦੋਂ ਕਿ ਆਉਣ ਵਾਲੇ ਸਮੇਂ ਵਿੱਚ ਦੂਜੇ ਪੜਾਅ ਵਿੱਚ ਸੂਬੇ ਅੰਦਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਿਤ ਪੰਜਾਬ ਪੂਲ ਦੇ ਸਰਕਾਰੀ ਮਕਾਨਾਂ ਦੀ ਅਲਾਟਮੈਂਟ ਵੀ ਇਸ ਪੋਰਟਲ ਰਾਹੀਂ ਲਾਂਚ ਕੀਤੀ ਜਾਵੇਗੀ। ਇਸ ਮੌਕੇ ਮੁੱਖ ਸਕੱਤਰ ਵੱਲੋਂ ਆਮ ਰਾਜ ਪ੍ਰਬੰਧ ਤੇ ਐਨ.ਆਈ.ਐਸ. ਨੂੰ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਆਉਣ ਵਾਲੇ ਲੋਕਾਂ ਲਈ ਆਨਲਾਈਨ ਦਾਖਲਾ ਪਾਸ ਬਣਾਉਣ ਉਤੇ ਕੋਈ ਪ੍ਰਣਾਲੀ ਸਥਾਪਤ ਕਰਨ ਉਤੇ ਕੰਮ ਕਰਨ ਲਈ ਆਖਿਆ ਗਿਆ।ਆਮ ਰਾਜ ਪ੍ਰਬੰਧ ਦੇ ਸਕੱਤਰ ਕੁਮਾਰ ਰਾਹੁਲ ਨੇ ਦੱਸਿਆ ਕਿ ਮਕਾਨ ਅਪਲਾਈ ਕਰਨ ਦੀ ਜਾਣਕਾਰੀ eawas.punjab.gov.in ਉਤੇ ਉਪਲੱਬਧ ਹੋਵੇਗੀ। ਸਰਕਾਰੀ ਕਰਮਚਾਰੀ ਪੋਰਟਲ ਉਤੇ ਖਾਲੀ ਮਕਾਨਾਂ ਦੀ ਸੂਚੀ ਨੂੰ ਦੇਖ ਕੇ ਆਪਣੀ ਪਹਿਲ ਅਨੁਸਾਰ ਅਪਲਾਈ ਕਰ ਸਕਦਾ ਹੈ। ਐਨ.ਆਈ.ਐਸ. ਦੇ ਸਟੇਟ ਇਨਫਾਰਮੈਟਿਕਸ ਅਫਸਰ ਤੇ ਡਿਪਟੀ ਡਾਇਰੈਕਟਰ ਜਨਰਲ ਵਿਵੇਕ ਵਰਮਾ ਨੇ ਦੱਸਿਆ ਕਿ ਇਸ ਪ੍ਰਣਾਲੀ ਰਾਹੀਂ ਹੁਣ ਮੁਲਾਜ਼ਮ ਆਪਣੇ ਘਰ ਬੈਠਿਆਂ ਮਕਾਨ ਲਈ ਅਪਲਾਈ ਕਰ ਸਕਣਗੇ ਅਤੇ ਪੋਰਟਲ ਉਤੇ ਆਈ.ਐਚ.ਆਰ.ਐਮ.ਐਸ. ਰਾਹੀਂ ਹਰ ਸਰਕਾਰੀ ਕਰਮਚਾਰੀ ਦਾ ਡਾਟਾ ਮੌਜੂਦ ਹੈ। ਇਸ ਮੌਕੇ ਆਮ ਰਾਜ ਪ੍ਰਬੰਧ ਦੇ ਜੁਆਇੰਟ ਸਕੱਤਰ ਜਗਜੀਤ ਸਿੰਘ, ਐਨ.ਆਈ.ਐਸ. ਦੇ ਸਹਾਇਕ ਸਟੇਟ ਇਨਫਾਰਮੈਟਿਕ ਅਫਸਰ ਵਿਕਰਮ ਜੀਤ ਗਰੋਵਰ, ਸੀਨੀਅਰ ਤਕਨੀਕੀ ਡਾਇਰੈਕਟਰ ਅਨੂਮ ਕੁਮਾਰ ਜਲਾਲੀ ਤੇ ਤਕਨੀਤੀ ਡਾਇਰੈਕਟਰ ਨਰਿੰਦਰ ਸਿੰਘ ਵੀ ਹਾਜ਼ਰ ਸਨ।
ਸੁਖਦੀਪ ਸਿੰਘ ਕਣਕਵਾਲ ਭਾਕਿਯੂ ( ਲੱਖੋਵਾਲ-ਟਿਕੈਤ ) ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ
ਸੁਖਜਿੰਦਰ ਮਾਨ
ਬਠਿੰਡਾ, 12 ਦਸੰਬਰ- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ – ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾ ਅਤੇ ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਈਸਰਖਾਨਾ ਨੇ ਦੱਸਿਆ ਕਿ ਸੁਖਦੀਪ ਸਿੰਘ ਕਣਕਵਾਲ ਲੰਮੇ ਸਮੇਂ ਤੋਂ ਕਿਸਾਨੀ ਸੰਘਰਸ਼ ਵਿਚ ਵੱਧ-ਚੜ੍ਹ ਕੇ ਆਪਣਾ ਯੋਗਦਾਨ ਪਾਉਂਦੇ ਰਹੇ ਹਨ। ਜਿਸ ਕਰਕੇ ਜ਼ਿਲ੍ਹਾ ਜਥੇਬੰਦੀ ਵੱਲੋਂ ਸਰਬ ਸੰਮਤੀ ਨਾਲ ਉਨ੍ਹਾਂ ਨੂੰ ਜ਼ਿਲ੍ਹਾ ਜਰਨਲ ਸਕੱਤਰ ਨਿਯੁਕਤ ਕਰਕੇ ਜ਼ਿੰਮੇਵਾਰੀ ਸੌਂਪੀ ਹੈ। ਇਸ ਮੌਕੇ ਸੁਖਦੀਪ ਸਿੰਘ ਕਣਕਵਾਲ ਨੇ ਸਮੁੱਚੀ ਜਥੇਬੰਦੀ ਨੂੰ ਭਰੋਸਾ ਦਿੰਦੇ ਕਿਹਾ ਕਿ ਉਹ ਆਪਣੇ ਮੋਢਿਆਂ ’ਤੇ ਪਾਈ ਇਸ ਅਹਿਮ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਸੁਖਦੀਪ ਸਿੰਘ ਕਣਕਵਾਲ ਨੂੰ ਨਿਯੁਕਤ ਕਰਨ ਸਮੇਂ ਜ਼ਿਲ੍ਹਾ ਮੀਤ ਪ੍ਰਧਾਨ ਸੁਖਦੇਵ ਸਿੰਘ ਗੰਗਾ ਨਥਾਣਾ, ਗੁਰਮੀਤ ਸਿੰਘ ਗੁਰੂਸਰ, ਬਿੱਲੂ ਸਿੰਘ ਬੱਜੂਆਣਾ,ਜਗਸੀਰ ਸਿੰਘ ਬਰਕੰਦੀ ਜ਼ਿਲ੍ਹਾ ਵਿੱਤ ਸਕੱਤਰ, ਬਲਾਕ ਤਲਵੰਡੀ ਸਾਬੋ ਦੇ ਪ੍ਰਧਾਨ ਕਰਮਜੀਤ ਸਿੰਘ ਜੱਜਲ, ਬਲਾਕ ਬਠਿੰਡਾ ਦੇ ਪ੍ਰਧਾਨ ਕੱਤਰ ਸਿੰਘ ਬਰਕੰਦੀ, ਬਲਦੇਵ ਸਿੰਘ ਜੱਸੀ ਪੋ ਵਾਲੀ, ਅਸ਼ੋਕ ਕੁਮਾਰ ਲੇਲੇਵਾਲਾ, ਗੁਰਤੇਜ ਸਿੰਘ ਕੋਠੇ ਨਾਥਿਆਣਾ, ਹਰਗੋਬਿੰਦ ਸਿੰਘ ਮਾਇਸਰਖਾਨਾ, ਗਰਤੇਜ ਸਿੰਘਗੰਗਾ, ਸੁਨੀਲ ਕੁਮਾਰ ਸ਼ਹਿਰੀ ਪ੍ਰਧਾਨ ਰਾਮਾ, ਬੱਬੂ ਬੈਹਣੀਵਾਲ, ਹਰਦੇਵ ਸਿੰਘ ਲੇਲੇਵਾਲਾ, ਬਲਬੀਰ ਸਿੰਘ ਗੰਗਾ, ਰਾਜੂ ਬਰਕੰਦੀ, ਕਿਸ਼ੋਰ ਚੰਦ, ਸੰਦੀਪ ਸਿੰਘ ਸਿੱਧੂ ਆਦਿ ਮੌਜੂਦ ਸਨ।
ਦਫ਼ਤਰ ਸਿਵਲ ਸਰਜਨ ਵਿਖੇ ਯੂਨੀਵਰਸਲ ਹੈਲਥ ਕਵਰੇਜ ਦਿਵਸ ਮਨਾਇਆ
ਸਾਰੇ ਲੋਕਾਂ ਤੱਕ ਸਿਹਤ ਸਹੂਲਤਾਂ ਦੀ ਪਹੁੰਚ ਹੈ ਟੀਚਾ –ਡਾ ਤੇਜਵੰਤ ਸਿੰਘ ਢਿੱਲੋਂ
ਸੁਖਜਿੰਦਰ ਮਾਨ
ਬਠਿੰਡਾ, 12 ਦਸੰਬਰ: ਯੂਨੀਵਰਸਲ ਹੈਲਥ ਕਵਰੇਜ਼ ਦਿਵਸ ਸਬੰਧੀ ਜਾਣਾਕਾਰੀ ਸਾਂਝੀ ਕਰਦਿਆਂ ਡਾ ਤੇਜਵੰਤ ਸਿੰਘ ਢਿੱਲੋਂ ਸਿਵਲ ਸਰਜਨ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਯਤਨਸ਼ੀਲ ਹੈ ਅਤੇ ਹਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਗਿਆ ਕਿ ਇਸ ਦਿਨ ਦਾ ਟੀਚਾ ਹਰੇਕ ਮਨੁੱਖ ਲਈ ਸਿਹਤਮੰਦ ਭਵਿੱਖ ਹੈ ਅਤੇ ਸੰਸਾਰ ਵਿੱਚ ਸਾਰੇ ਲੋਕ ਬਿਨ੍ਹਾਂ ਵਿੱਤੀ ਤੰਗੀ ਦੇ ਮਿਆਰੀ ਸਿਹਤ ਸਹੂਲਤਾਂ ਤੱਕ ਪਹੁੰਚ ਕਰ ਸਕਦੇ ਹਨ। ਉਹਨਾਂ ਦੱਸਿਆ ਕਿ ਵਧੀਆ ਜੀਵਨ ਜਾਂਚ ਲਈ ਚੰਗੀ ਸਿਹਤ ਦਾ ਹੋਣਾ ਵੀ ਬਹੁਤ ਮਹੱਤਵਪੂਰਨ ਹੈ। ਉਹਨਾਂ ਦੱਸਿਆ ਕਿ ਯੂਨੀਵਰਸਲ ਹੈਲਥ ਕਵਰੇਜ ਉਹਨਾਂ ਲੋਕਾਂ ਨੂੰ ਵੀ ਸਿਹਤ ਸਹੂਲਤ ਦੀ ਗਾਰੰਟੀ ਦਿੰਦਾ ਹੈ ਜਿਹੜੇ ਆਰਥਿਕ ਮੰਦਹਾਲੀ ਦੇ ਚੱਲਦਿਆਂ ਆਪਣਾ ਇਲਾਜ ਕਰਵਾ ਪਾਉਣ ਤੋਂ ਅਸਮੱਰਥ ਹਨ। ਉਹਨਾਂ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮੁੱਹਇਆ ਕਰਵਾਈਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਤੇ ਵੀ ਚਾਨਣਾ ਪਾਇਆ। ਉਹਨਾਂ ਦੱਸਿਆ ਕਿ ਆਯੂਸ਼ਮਾਨ ਭਾਰਤ ਸਰਬਤ ਸਿਹਤ ਯੋਜਨਾ ਤਹਿਤ ਮਰੀਜ ਦਾ 5 ਲੱਖ ਤੱਕ ਦਾ ਮੁਫਤ ਇਲਾਜ ਸਰਕਾਰੀ ਤੇ ਮਾਨਤਾ ਪ੍ਰਾਪਤ ਹਸਪਤਾਲਾਂ ਵਿਚ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਜੱਚਾ ਬੱਚਾ ਲਈ ਸਰਕਾਰੀ ਹਸਪਤਾਲਾਂ ਵਿਚ ਮੁਫਤ ਸਹੂਲਤਾਂ ਮੌਜੂਦ ਹਨ, ਜਿਸ ਵਿਚ ਗਰਭਾਵਸਥਾ ਤੋਂ ਲੈ ਕੇ ਡਲੀਵਰੀ ਤੱਕ ਮੁਫਤ ਸਿਹਤ ਸਹੂਲਤ ਹੈ, ਸੰਪੂਰਨ ਟੀਕਾਕਰਣ ਪ੍ਰੋਗ੍ਰਾਮ, ਰਾਸ਼ਟਰੀ ਬਾਲ ਸਵਸੱਥ ਕਾਰੀਆਕ੍ਰਮ ਪ੍ਰੋਗ੍ਰਾਮ ਚੱਲ ਰਹੇ ਹਨ। ਕੈਂਸਰ ਦੀ ਮਰੀਜਾਂ ਲਈ ਸਾਰੇ ਸਰਕਾਰੀ ਹਸਪਤਾਲਾਂ ਅਤੇ ਮਾਨਤਾ ਪ੍ਰਾਪਤ ਹਸਪਤਾਲਾਂ ਵਿੱਚ ਡੇਢ ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਡੇਂਗੂ ਮਲੇਰੀਆ ਦਾ ਮੁਫ਼ਤ ਇਲਾਜ, ਹੈਪਾਟਾਈਟਸ ਬੀ ਅਤੇ ਸੀ ਦਾ ਜਿਲ੍ਹਾ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦੀ ਸਹੂਲਤ ਉਪਲਬਧ ਹੈ। ਉਹਨਾਂ ਸਮੂਹ ਪ੍ਰੋਗ੍ਰਾਮ ਅਫ਼ਸਰਾਂ ਨੂੰ ਕਿਹਾ ਕਿ ਆਪਣੇ ਅਧੀਨ ਸਮੁੂਹ ਸਟਾਫ਼ ਰਾਹੀਂ ਸਿਹਤ ਵਿਭਾਗ ਦੀਆਂ ਸਕੀਮਾਂ ਅਤੇ ਯੋਜਨਾਵਾਂ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ, ਤਾਂ ਜ਼ੋ ਲੋੜਵੰਦ ਵਿਅਕਤੀ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਡਾ ਤੇਜਵੰਤ ਸਿੰਘ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਸਮੇਂ ਡਾ ਅਨੂਪਮਾ ਸ਼ਰਮਾ ਸਹਾਇਕ ਸਿਵਲ ਸਰਜਨ, ਡਾ ਮੀਨਾਕਸ਼ੀ ਸਿੰਗਲਾ ਜਿਲ੍ਹਾ ਟੀਕਾਕਰਣ ਅਫ਼ਸਰ, ਡਾ ਮੁਨੀਸ਼, ਡਾ ਰੂਪਾਲੀ ਜਿਲ੍ਹਾ ਐਪੀਡਮੈਲੋਜਿਸਟ, ਗਾਇਤਰੀ ਮਹਾਜਨ ਜਿਲ੍ਹਾ ਪ੍ਰੋਗ੍ਰਾਮ ਅਫ਼ਸਰ, ਕੁਲਵੰਤ ਸਿੰਘ ਜਿਲ੍ਹਾ ਮਾਸ ਮੀਡੀਆ ਅਫ਼ਸਰ, ਵਿਨੋਦ ਖੁਰਾਣਾ ਮਾਸ ਮੀਡੀਆ ਅਫ਼ਸਰ, ਵਿਕਾਸ ਮਿੱਤਲ ਅਕਾਉਂਟ ਅਫ਼ਸਰ ਹਾਜ਼ਰ ਸਨ।
ਐਮ.ਪੀ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਨੂੰ ਬੰਦੀ ਸਿੰਘਾਂ ਦੀ ਦੀ ਤੁਰੰਤ ਰਿਹਾਈ ਦੀ ਕੀਤੀ ਅਪੀਲ
ਕਿਸਾਨਾਂ ਨੂੰ ਐਮ ਐਸ ਪੀ ਦਾ ਕਾਨੂੰਨੀ ਅਧਿਕਾਰ ਦੇਣ ਲਈ ਐਮ ਐਸ ਪੀ ਕਮੇਟੀ ਦੇ ਦੀ ਕੀਤੀ ਮੰਗ
ਪੰਜਾਬੀ ਖ਼ਬਰਸਾਰ ਬਿਉਰੋ
ਨਵੀਂ ਦਿੱਲੀ, 12 ਦਸੰਬਰ : ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਇਕ ਸਾਲ ਪਹਿਲਾਂ ਕਿਸਾਨ ਅੰਦੋਲਨ ਖਤਮ ਹੋਣ ਵੇਲੇ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਅਨੁਸਾਰ ਐਮ ਐਸ ਪੀ ਕਮੇਟੀ ਦਾ ਤੁਰੰਤ ਪੁਨਰਗਠਨ ਕੀਤਾ ਜਾਵੇ ਅਤੇ ਉਹਨਾਂ ਨੇ ਐਮ ਐਸ ਪੀ ਨੂੰ ਕਾਨੂੰਨੀ ਅਧਿਕਾਰ ਬਣਾਉਣ ਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਲਾਗਤ ’ਤੇ 50 ਫੀਸਦੀ ਮੁਨਾਫਾ ਸ਼ਾਮਲ ਕਰ ਕੇ ਐਮ ਐਸਪੀ ਉਸ ਅਨੁਸਾਰ ਤੈਅ ਕੀਤੀ ਜਾਵੇ। ਸੰਸਦ ਵਿਚ ਇਹ ਮਾਮਲਾ ਚੁੱਕਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਲਿਖਤੀ ਭਰੋਸਾ ਦਿੱਤਾ ਸੀ ਕਿ ਉਹ ਐਮ ਐਸ ਪੀ ਤੈਅ ਕਰਨ ਵਾਲੀ ਕਮੇਟੀ ਵਿਚ ਕਿਸਾਨ ਪ੍ਰਤੀਨਿਧ ਸ਼ਾਮਲ ਕਰ ਕੇ ਇਸਦਾ ਪੁਨਰਗਠਨ ਕਰੇਗੀ। ਪਰ ਅਜਿਹਾ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਕਮੇਟੀ ਵਿਚ ਕਿਸਾਨ ਪ੍ਰਤੀਨਿਧ ਅਤੇ ਖੇਤੀਬਾੜੀ ਮਾਹਿਰ ਸ਼ਾਮਲ ਕੀਤੇ ਜਾਣੇ ਚਾਹੀਦੇ ਹਨ। ਉਹਨਾਂ ਨੇ ਕੇਂਦਰ ਸਰਕਾਰ ਨੂੰਅਪੀਲ ਕੀਤੀ ਕਿ ਉਹ ਕਿਸਾਨਾਂ ਨਾਲਕੀਤੇ ਵਾਅਦੇ ਮੁਤਾਬਕ ਐਮ ਐਸ ਪੀ ਨੂੰ ਕਿਸਾਨਾਂ ਦਾ ਕਾਨੂੰਨੀ ਅਧਿਕਾਰ ਬਣਾਵੇ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਰਬਕ ਸੀ 2 ਦੇ ਨਾਲ 50 ਫੀਸਦੀ ਮੁਨਾਫਾ ਜੋੜ ਕੇ ਐਮ ਐਸ ਪੀ ਤੈਅ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਇਕ ਫਸਲ ਦੇ ਪਾਲਣ ਪੋਸ਼ਣ ’ਤੇ ਆਈ ਲਾਗਤ ’ਤੇ 50 ਫੀਸਦੀ ਮੁਨਾਫਾ ਮਿਲਸਕੇ। ਸ਼੍ਰੀਮਤੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਨੂੰ ਲਿਖਤੀਵਾਅਦਾ ਕਰ ਕੇ ਉਸਨੂੰ ਪੂਰਾ ਨਾ ਕਰਨਾ ਸਰਕਾਰ ਨੂੰ ਸੋਭਾ ਨਹੀਂ ਦਿੰਦਾ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਕੀਤਾ ਵਾਅਦਾ ਪੂਰਾ ਨਾ ਕਰ ਕੇ ਕਿਸਾਨਾਂ ਨੂੰ ਮੁੜ ਅੰਦੋਲਨ ਦੇ ਰਾਹ ਪੈਣ ਲਈ ਮਜਬੂਰ ਕਰ ਰਹੀਹੈ। ਉਹਨਾਂ ਨੇ ਬਿਜਲੀ ਸੋਧ ਬਿੱਲ ਦਾ ਹਵਾਲਾ ਦਿੱਤਾ ਜਿਸ ਬਾਰੇ ਕੇਂਦਰ ਸਰਕਾਰ ਨੇ ਭਰੋਸਾ ਦਿੱਤਾਸੀ ਕਿ ਉਹ ਕਿਸਾਨਾਂ ਦੇ ਖਦਸ਼ਿਆਂਅਨੁਸਾਰ ਇਸਦੀਸਮੀਖਿਆਕਰੇਗੀ ਪਰ ਅਜਿਹਾ ਨਹੀਂ ਕੀਤਾ ਗਿਆ। ਉਨ੍ਹਾਂ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 850 ਕਿਸਾਨਾਂ ਦੇਪਰਿਵਾਰ ਨੂੰ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਵੀ ਉਠਾਈ ਅਤੇ ਕਿਸਾਨ ਅੰਦੋਲਨ ਦੌਰਾਨ ਜਿਹੜੇ ਕਿਸਾਨਾਂ ਖਿਲਾਫ ਕੇਸ ਦਰਜ ਕੀਤੇ ਗਏ ਸਨ, ਉਹ ਸਾਰੇ ਵਾਪਸ ਲੈਣ ਦੀ ਮੰਗ ਵੀ ਕੀਤੀ।
ਇਸਤੋਂ ਇਲਾਵਾ ਬੀਬੀ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਸਰਕਾਰ ਨੇ 2019 ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਾਰੇ ਬੰਦੀ ਸਿੰਘ ਰਿਹਾਅ ਕਰਨ ਦਾ ਫੈਸਲਾ ਲਿਆ ਸੀ ਤੇ ਨਾਲ ਹੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਦਾ ਐਲਾਨ ਕੀਤਾ ਸੀ ਤਾਂ ਜੋ ਉਹ ਰਿਹਾਅ ਹੋ ਸਕਣ। ਉਹਨਾਂ ਕਿਹਾ ਕਿ ਬੰਦੀ ਸਿੰਘਾਂ ਦੇ ਨਾਵਾਂ ਦੀ ਸ਼ਮੂਲੀਅਤ ਵਾਲਾ ਵਿਸਥਾਰਿਤ ਹੁਕਮ ਹੋਣ ਦੇ ਬਾਵਜੂਦ ਇਹਨਾਂ ਨੂੰ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਇਸ ਨਾਲ ਸਿੱਖ ਕੌਮ ਵਿਚ ਗਲਤ ਸੰਦੇਸ਼ ਜਾ ਰਿਹਾ ਹੈ ਤੇ ਅਸੀਂ ਮੰਗ ਕਰਦੇ ਹਾਂ ਕਿ ਸਾਰੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਮੈਂਬਰ ਪਾਰਲੀਮੈਂਟ ਨੇ ਇਹ ਵੀ ਮੰਗ ਕੀਤੀ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਵੀ ਤੁਰੰਤ ਰਿਹਾਅ ਕੀਤਾ ਜਾਵੇ ਕਿਉਂਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪਿਛਲੇ 8 ਮਹੀਨਿਆਂ ਤੋਂ ਹੁਕਮਾਂ ’ਤੇ ਹਸਤਾਖ਼ਰ ਨਾਕਰਨ ਕਾਰਨ ਉਹ ਰਿਹਾਅ ਨਹੀਂ ਹੋ ਰਹੇ।






