Sunday, May 10, 2026
Home Blog Page 229

ਰਾਜਨ ਅਮਰਦੀਪ ਸਿੰਘ 9 ਜਨਵਰੀ ਨੂੰ ਵੱਕਾਰੀ ਬਠਿੰਡਾ ਸੈਂਟਰਲ ਕੋਆਪਰੇਟਿਵ ਬੈਂਕ ਦੇ ਚੇਅਰਮੈਨ ਵਜੋਂ ਸੰਭਾਲਣਗੇ ਅਹੁਦਾ

0

Bathinda News: ਰਾਜਨ ਅਮਰਦੀਪ ਸਿੰਘ 9 ਜਨਵਰੀ ਨੂੰ ਵੱਕਾਰੀ ਦਿ ਬਠਿੰਡਾ ਸੈਂਟਰਲ ਕੋਆਪਰੇਟਿਵ ਬੈਂਕ ਲਿਮਿਟੇਡ ਚੇਅਰਮੈਨ ਵਜੋਂ ਅਧਿਕਾਰਿਕ ਤੌਰ ’ਤੇ ਅਹੁਦਾ ਸੰਭਾਲਣਗੇ।ਉਨ੍ਹਾਂ ਦੀ ਨਿਯੁਕਤੀ ਨੂੰ ਸਾਲਾਂ ਦੀ ਨਿਸ਼ਠਾਵਾਨ ਸੇਵਾ, ਪ੍ਰਸ਼ਾਸਕੀ ਸਮਰੱਥਾ ਅਤੇ ਜਨਤਕ ਜੀਵਨ ਪ੍ਰਤੀ ਅਟੁੱਟ ਵਚਨਬੱਧਤਾ ਦੀ ਪਹਿਚਾਣ ਵਜੋਂ ਵਿਸ਼ਾਲ ਪੱਧਰ ’ਤੇ ਸਵੀਕਾਰਿਆ ਜਾ ਰਿਹਾ ਹੈ। ਮਜ਼ਬੂਤ ਜੜਾਂ ਨਾਲ ਜੁੜਾਅ ਅਤੇ ਉੱਤਮ ਸੰਗਠਨਾਤਮਕ ਕਾਰਜਾਂ ਲਈ ਜਾਣੇ ਜਾਂਦੇ ਰਾਜਨ ਅਮਰਦੀਪ ਸਿੰਘ ਦੀ ਇਸ ਮਰਿਆਦਿਤ ਅਹੁਦੇ ’ਤੇ ਤਰੱਕੀ ਨੂੰ ਰਾਜਨੀਤਿਕ ਅਤੇ ਸਹਿਕਾਰੀ ਹਲਕਿਆਂ ਵੱਲੋਂ ਖੁਸ਼ਦਿਲੀ ਨਾਲ ਸਵਾਗਤ ਮਿਲਿਆ ਰਾਜਨ ਅਮਰਦੀਪ ਸਿੰਘ ਨੇ ਪਾਰਟੀ ਸੰਰਚਨਾ ਨੂੰ ਮਜ਼ਬੂਤ ਕਰਨ ਲਈ ਬੇਥੱਕ ਮਿਹਨਤ ਕੀਤੀ ਹੈ।

ਇਹ ਵੀ ਪੜ੍ਹੋ ‘ਯੁੱਧ ਨਸ਼ਿਆਂ ਵਿਰੁੱਧ’ ਦੀ ਤਰਜ਼ ਉੱਤੇ ਗੈਂਗਸਟਰਾਂ ਖ਼ਿਲਾਫ਼ ਜੰਗ ਵਿੱਢੀ ਜਾਵੇਗੀ;ਪੰਜਾਬ ਵਿੱਚੋਂ ਸਾਰੇ ਗੈਂਗਸਟਰਾਂ ਤੇ ਉਨ੍ਹਾਂ ਦੇ ਨੈੱਟਵਰਕ ਦਾ ਹੋਵੇਗਾ ਸਫ਼ਾਇਆ: ਅਰਵਿੰਦ ਕੇਜਰੀਵਾਲ

ਅਹੁਦਾ ਸੰਭਾਲਣ ਦੇ ਮੌਕੇ ’ਤੇ ਰਾਜਨ ਅਮਰਦੀਪ ਸਿੰਘ ਨੇ ਆਪ ਨੈਸ਼ਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਪਾਰਟੀ ਪ੍ਰਧਾਨ ਸ੍ਰੀ ਅਮਨ ਅਰੋੜਾ,ਅਮਰਜੀਤ ਮਹਿਤਾ ਪ੍ਰਧਾਨ ਪੰਜਾਬ ਕ੍ਰਿਕਟ ਐਸੋਸੀਏਸ਼ਨ,ਪਦਮ ਮਹਿਤਾ ਮੇਅਰ ਬਠਿੰਡਾ ਕਾਰਪੋਰੇਸ਼ਨ ਅਤੇ ਹੋਰ ਸੀਨੀਅਰ ਨੇਤਾਵਾਂ ਦਾ ਉਨ੍ਹਾਂ ’ਤੇ ਭਰੋਸਾ ਜਤਾਉਣ ਅਤੇ ਇਹ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ।ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਦਰਸ਼ਤਾ, ਕਾਰਗੁਜ਼ਾਰੀ ਅਤੇ ਕਿਸਾਨਾਂ, ਸਹਿਕਾਰੀਆਂ ਅਤੇ ਖਾਤਾ ਧਾਰਕਾਂ ਲਈ ਸੇਵਾਵਾਂ ਵਿੱਚ ਸੁਧਾਰ ਯਕੀਨੀ ਬਣਾਉਂਦੇ ਹੋਏ ਉਹ ਬਠਿੰਡਾ ਸੈਂਟਰਲ ਕੋਆਪਰੇਟਿਵ ਬੈਂਕ ਨੂੰ ਨਵੀਆਂ ਉਚਾਈਆਂ ਤੱਕ ਲੈ ਜਾਣ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ।2012 ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਰਾਜਨ ਅਮਰਦੀਪ ਸਿੰਘ ਨੇ ਖਾਸ ਕਰਕੇ ਨੌਜਵਾਨਾਂ ਵਿਚਕਾਰ ਪਾਰਟੀ ਨੂੰ ਜੜੀ ਪੱਧਰ ’ਤੇ ਮਜ਼ਬੂਤ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਈ ਹੈ। ਕਿਸਾਨੀ ਮਸਲਿਆਂ, ਸਿੱਖਿਆ ਅਤੇ ਜਨਤਕ ਸੰਪਤੀਆਂ ਨਾਲ ਸੰਬੰਧਿਤ ਕਈ ਜਨ ਆੰਦੋਲਨਾਂ ਵਿੱਚ ਵੀ ਉਹ ਅੱਗੇ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਨਗਰ ਨਿਗਮ ਵਾਰਡਬੰਦੀ ਦੀ ਸੁਣਵਾਈ 3 ਫ਼ਰਵਰੀ ‘ਤੇ ਪਈ, ਅਕਾਲੀ ਦਲ ਦੀ ਸੁਣਵਾਈ 9 ਨੂੰ

0

Bathinda News: ਬਠਿੰਡਾ ਨਗਰ ਨਿਗਮ ਦੀ ਵਾਰਡਬੰਦੀ ਦੇ ਮਸਲੇ ਵਿਚ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਅਤੇ ਕਾਂਗਰਸੀ ਆਗੂ ਬਲਜਿੰਦਰ ਠੇਕੇਦਾਰ ਵੱਲੋਂ ਦਾਈਰ ਕੀਤੀ ਪਿਟੀਸ਼ਨ ਦੀ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਦੋਹਰੇ ਬੈਂਚ ਵੱਲੋਂ ਸੁਣਵਾਈ ਕੀਤੀ ਗਈ। ਇਸ ਸੁਣਵਾਈ ਦੌਰਾਨ ਦੋਨਾਂ ਪੱਖਾਂ ਵੱਲੋਂ ਰੱਖੇ ਤੱਥਾਂ ਤੋਂ ਬਾਅਦ ਅਦਾਲਤ ਨੇ ਇਸ ਕੇਸ ਦੀ ਅਗਲੀ ਸੁਣਵਾਈ 3 ਫ਼ਰਵਰੀ ਨੂੰ ਨੀਯਤ ਕੀਤੀ ਹੈ।

ਇਹ ਵੀ ਪੜ੍ਹੋ 2000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਕਲਰਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪਿਟੀਸ਼ਨਰ ਦੇ ਵਕੀਲ ਸ: ਜਤਿੰਦਰ ਸਿੰਘ ਨੇ ਪੰਜਾਬੀ ਖਬਰਸਾਰ ਵੈਬਸਾਈਟ ਦੇ ਪ੍ਰਤੀਨਿਧੀ ਨਾਲ ਗੱਲ ਕਰਦਿਆਂ ਦਸਿਆ ਕਿ ਅਦਾਲਤ ਨੂੰ ਕਾਫ਼ੀ ਸਾਰਾ ਰਿਕਾਰਡ ਸੌਂਪਿਆ ਗਿਆ ਹੈ ਤੇ ਸੰਭਾਵਨਾ ਹੈ ਕਿ ਮਾਣਯੋਗ ਅਦਾਲਤ ਇਸ ਕੇਸ ਵਿਚ ਜਲਦ ਕੋਈ ਆਰਡਰ ਪਾਸ ਕਰ ਦਿੱਤੀ ਹੈ।ਦੂਜੇ ਪਾਸੇ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਇੰਚਾਰਜ਼ ਇਕਬਾਲ ਸਿੰਘ ਬਬਲੀ ਢਿੱਲੋ ਵੱਲੋਂ ਦਾਈਰ ਕੀਤੀ ਪਿਟੀਸ਼ਨ ਉੱਪਰ ਭਲਕੇ ਸੁਣਵਾਈ ਹੋਣੀ ਹੈ। ਸ਼੍ਰੀ ਢਿੱਲੋਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਆਪਣੀ ਪਿਟੀਸ਼ਨ ਵਿਚ ਕਾਫ਼ੀ ਸਾਰੇ ਇਤਰਾਜ਼ ਅਦਾਲਤ ਸਾਹਮਣੇ ਰੱਖੇ ਹਨ। ਜਿਸਦੇ ਵਿਚ ਵਾਰਡਬੰਦੀ ਦੇ ਇਤਰਾਜ਼ਾਂ ਲਈ ਘੱਟ ਸਮਾਂ ਦੇਣ ਅਤੇ ਫ਼ਾਈਨਲ ਵਾਰਡਬੰਦੀ ਵਿਚ ਵੀ ਦੋ ਵਾਰਡਾਂ ਦਾ ਰਾਖਵਾਂਕਰਨ ਤਬਦੀਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ Bathinda Police ਵੱਲੋਂ ਹਥਿਆਰਾਂ ਨਾਲ ਰੀਲਾਂ ਬਣਾਉਣ ਵਾਲੀ ਨੌਜਵਾਨ ‘ਲੜਕੀ’ ਗ੍ਰਿਫ਼ਤਾਰ

ਉਨ੍ਹਾਂ ਦੋਸ਼ ਲਾਇਆ ਕਿ ਇਕ ਸਿਆਸੀ ਪਾਰਟੀ ਨੂੰ ਲਾਹਾ ਦੇਣ ਲਈ ਇਹ ਵਾਰਡਬੰਦੀ ਕੀਤੀ ਗਈ ਹੈ। ਦਸਣਾ ਬਣਦਾ ਹੈ ਕਿ 23 ਦਸੰਬਰ ਨੂੰ ਵਾਰਡਬੰਦੀ ਬੋਰਡ ਵੱਲੋਂ ਤਿਆਰ ਕੀਤੀ ਵਾਰਡਬੰਦੀ ਉੱਪਰ ਇਤਰਾਜ਼ ਮੰਗੇ ਗਏ ਸਨ। ਜਿਆਦਾਤਰ ਲੋਕਾਂ ਨੂੰ ਇਸ ਗੱਲ ਦਾ ਇਤਰਾਜ਼ ਹੈ ਕਿ ਵਾਰਡਾਂ ਦੀਆਂ ਗਲੀਆਂ ਅਤੇ ਮੁਹੱਲਿਆਂ ਦੇ ਨਾਮ ਲਿਖਣ ਦੀ ਬਜਾਏ ਉਸਨੂੰ … ਲਿਖ ਕੇ ਖਾਲੀ ਛੱਡ ਦਿੱਤਾ ਗਿਆ। ਇਸੇ ਤਰ੍ਹਾਂ ਵਾਰਡਾਂ ਦੀ ਕੁੱਲ ਆਬਾਦੀ ਜਾਂ ਐੱਸਸੀ/ਬੀਸੀ ਆਬਾਦੀ ਦਾ ਜ਼ਿਕਰ ਨਹੀਂ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਆਪ ਆਗੂ ਆਤਿਸ਼ੀ ਵੱਲੋਂ ਵਿਧਾਨ ਸਭਾ ’ਚ ਗੁਰੂ ਸਾਹਿਬਾਨ ਪ੍ਰਤੀ ਦਿੱਤੇ ਬਿਆਨ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ

0

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਮ ਆਦਮੀ ਪਾਰਟੀ ਦੀ ਆਗੂ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਦਿੱਲੀ ਵਿਧਾਨ ਸਭਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਅਪਮਾਨਜਨਕ ਟਿੱਪਣੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਆਪ ਆਗੂਆਂ ਦੀ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਿੱਲੀ ਦੀ ਆਪ ਆਗੂ ਆਤਿਸ਼ੀ ਵੱਲੋਂ ਦਿੱਤਾ ਗਿਆ ਬਿਆਨ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।

ਇਹ ਵੀ ਪੜ੍ਹੋ ਅਕਾਲੀ ਦਲ ਪੁਨਰ ਸੁਰਜੀਤ ਨੂੰ ਪਟਿਆਲਾ ਵਿੱਚ ਵੱਡਾ ਝਟਕਾ

ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਧਰਮ ਦੀ ਰੱਖਿਆ ਲਈ ਦਿੱਲੀ ਵਿਖੇ ਸ਼ਹਾਦਤ ਦਿੱਤੀ। ਦਿੱਲੀ ਦੀ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀ ਆਗੂ ਵੱਲੋਂ ਗੁਰੂ ਸਾਹਿਬ ਪ੍ਰਤੀ ਬੇਹੱਦ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕਰਨੀ ਜਿਥੇ ਮੰਦਭਾਗਾ ਹੈ, ਉਥੇ ਹੀ ਇਹ ਆਪ ਆਦਮੀ ਪਾਰਟੀ ਦੀ ਸੋਚ ਦਾ ਪ੍ਰਗਟਾਵਾ ਵੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੰਗ ਕੀਤੀ ਕਿ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਦੀ ਮੈਂਬਰਸ਼ਿਪ ਤੁਰੰਤ ਰੱਦ ਕੀਤੀ ਜਾਵੇ। ਉਨ੍ਹਾਂ ਆਪ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਵੀ ਸਵਾਲ ਕੀਤਾ ਕਿ ਕੀ ਉਹ ਆਪਣੇ ਇਸ ਆਗੂ ਵਿਰੁੱਧ ਕਾਰਵਾਈ ਕਰਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

2000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਕਲਰਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

0

Jalandhar News: Vigilance Bureau arrests Municipal Corporation clerk ;ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਨਗਰ ਨਿਗਮ, ਜਲੰਧਰ ਦੀ ਜਲ ਸਪਲਾਈ ਅਤੇ ਸੀਵਰੇਜ ਸ਼ਾਖਾ ਵਿੱਚ ਤਾਇਨਾਤ ਕਲਰਕ ਕਰੁਣ ਧੀਰ ਨੂੰ 2000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਦੋਸ਼ੀ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੂੰ 2.72 ਲੱਖ ਰੁਪਏ ਬਰਾਮਦ ਹੋਏ ਹਨ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਰਾਮ ਨਗਰ, ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਿਛਲੇ ਪੰਦਰਾਂ ਮਹੀਨਿਆਂ ਤੋਂ ਜਲੰਧਰ ਦੇ ਦੋਆਬਾ ਚੌਕ ਨੇੜੇ ਇੱਕ ਅਹਾਤਾ ਚਲਾ ਰਿਹਾ ਹੈ।

ਇਹ ਵੀ ਪੜ੍ਹੋ Punjab Cabinet ਵਿੱਚ ਵੱਡਾ ਫ਼ੇਰਬਦਲ; ਸੰਜੀਵ ਅਰੋੜਾ ਬਣੇ ਸਭ ਤੋਂ ਸ਼ਕਤੀਸ਼ਾਲੀ ਮੰਤਰੀ!

ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਕਰੁਣ ਧੀਰ ਉਸਦੇ ਅਹਾਤਾ ’ਤੇ ਆਇਆ ਸੀ ਅਤੇ ਉਸਨੇ ਸ਼ਿਕਾਇਤਕਰਤਾ ਨੂੰ ਕਥਿਤ ਤੌਰ ਤੇ ਗੈਰ-ਕਾਨੂੰਨੀ ਕੁਨੈਕਸ਼ਨ ਵਰਤਣ ਅਤੇ ਗੰਦਾ ਪਾਣੀ ਸੀਵਰੇਜ ਵਿੱਚ ਪਾਉਣ ਦੀ ਆੜ ਵਿੱਚ ਉਸਦਾ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਕੱਟਣ ਦੀ ਧਮਕੀ ਦਿੱਤੀ ਸੀ।ਸ਼ਿਕਾਇਤਕਰਤਾ ਵੱਲੋਂ ਇਹ ਦੱਸਣ ਦੇ ਬਾਵਜੂਦ ਕਿ ਕੁਨੈਕਸ਼ਨ ਲਗਭਗ 15 ਸਾਲਾਂ ਤੋਂ ਚੱਲ ਰਿਹਾ ਹੈ, ਦੋਸ਼ੀ ਅਧਿਕਾਰੀ ਉਸਨੂੰ ਧਮਕੀਆਂ ਦਿੰਦਾ ਰਿਹਾ ਅਤੇ ਰਿਸ਼ਵਤ ਦੀ ਮੰਗ ਕਰਦਾ ਰਿਹਾ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੋਸ਼ ਲਗਾਇਆ ਕਿ ਦੋਸ਼ੀ ਕਰੁਣ ਧੀਰ ਨੇ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਨਾ ਕੱਟਣ ਦੇ ਬਦਲੇ 2000/- ਰੁਪਏ ਦੀ ਰਿਸ਼ਵਤ ਮੰਗੀ ਸੀ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਪਤਨੀ ਤੇ ਮਾਸੂਮ ਬੱਚੀਆਂ ਦੇ ਕ+ਤ+ਲ ਤੋਂ ਬਾਅਦ ਨਾਮੀਂ ਸੈਲੂਨ ਮਾਲਕ ਨੇ ਕੀਤੀ ਆਤਮਹੱਤਿਆ!

ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਬਤੌਰ ਸਬੂਤ ਰਿਕਾਰਡ ਕਰ ਲਈ ਸੀ।ਬੁਲਾਰੇ ਨੇ ਅੱਗੇ ਕਿਹਾ ਕਿ ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ ਪਤਾ ਲੱਗਾ ਹੈ ਕਿ ਦੋਸ਼ੀ ਉਨ੍ਹਾਂ ਲੋਕਾਂ ਤੋਂ ਛੋਟੀਆਂ ਰਿਸ਼ਵਤਾਂ ਲੈਂਦਾ ਸੀ ਜੋ ਆਪਣਾ ਕੰਮ ਕਰਵਾਉਣਾ ਚਾਹੁੰਦੇ ਸਨ। ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

‘ਯੁੱਧ ਨਸ਼ਿਆਂ ਵਿਰੁੱਧ’ ਦੀ ਤਰਜ਼ ਉੱਤੇ ਗੈਂਗਸਟਰਾਂ ਖ਼ਿਲਾਫ਼ ਜੰਗ ਵਿੱਢੀ ਜਾਵੇਗੀ;ਪੰਜਾਬ ਵਿੱਚੋਂ ਸਾਰੇ ਗੈਂਗਸਟਰਾਂ ਤੇ ਉਨ੍ਹਾਂ ਦੇ ਨੈੱਟਵਰਕ ਦਾ ਹੋਵੇਗਾ ਸਫ਼ਾਇਆ: ਅਰਵਿੰਦ ਕੇਜਰੀਵਾਲ

0

👉ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨਵੇਂ ਚੁਣੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਮਿਲੇ, ਕਿਹਾ ‘ਆਪ’ ਦੀ ਹਰੇਕ ਪਿੰਡ ਤੱਕ ਪਹੁੰਚ ਨਾਲ ਪੰਜਾਬ ਦੀ ਕੰਮ ਦੀ ਰਾਜਨੀਤੀ ਦੀ ਚੋਣ ਝਲਕਦੀ ਹੈ
👉ਰਵਾਇਤੀ ਪਾਰਟੀਆਂ ਆਪਣੇ ਚੋਣ ਮਨੋਰਥ ਪੱਤਰ ਬਦਲਣ ਲਈ ਮਜਬੂਰ ਹੋਈਆਂ ਅਤੇ ਸਿੱਖਿਆ, ਸਿਹਤ ਤੇ ਬਿਜਲੀ ਹੁਣ ਕੇਂਦਰੀ ਨੁਕਤੇ ਬਣੇ: ਭਗਵੰਤ ਸਿੰਘ ਮਾਨ
👉ਸ੍ਰੀ ਅਕਾਲ ਤਖ਼ਤ ਸਾਹਿਬ ਮੇਰੇ ਲਈ ਸਭ ਤੋਂ ਮੁਕੱਦਸ ਅਤੇ ਇਸ ਦਾ ਹਰੇਕ ਹੁਕਮ ਮੇਰੇ ਲਈ ਹਮੇਸ਼ਾ ਸਭ ਤੋਂ ਉੱਪਰ ਹੋਵੇਗਾ: ਭਗਵੰਤ ਸਿੰਘ ਮਾਨ

Ludhiana News:ਇਕ ਮਜ਼ਬੂਤ ਸਿਆਸੀ ਸੰਦੇਸ਼ ਦਿੰਦੇ ਹੋਏ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਜ਼ੋਰ ਦੇ ਕੇ ਆਖਿਆ ਕਿ ਪੰਜਾਬ ਡਰ, ਗੁੰਡਾਗਰਦੀ ਅਤੇ ਹੇਰਾਫੇਰੀ ਵਾਲੀਆਂ ਚੋਣਾਂ ਦੇ ਯੁੱਗ ਤੋਂ ਫੈਸਲਾਕੁੰਨ ਤੌਰ ਉੱਤੇ ਬਾਹਰ ਆ ਗਿਆ ਹੈ। ਉਨ੍ਹਾਂ ਨਾਲ ਹੀ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਹੁਣ ‘ਯੁੱਧ ਨਸ਼ਿਆਂ ਵਿਰੁੱਧ’ ਦੀ ਤਰਜ਼ ਉੱਤੇ ਗੈਂਗਸਟਰਾਂ ਵਿWੱਧ ਵੱਡੇ ਪੱਧਰ ਉੱਤੇ ਜੰਗ ਸ਼ੁਰੂ ਕਰੇਗੀ।ਪੰਚਾਇਤ ਚੋਣਾਂ ਵਿੱਚ ‘ਆਪ’ ਦੀ 70 ਪ੍ਰਤੀਸ਼ਤ ਤੋਂ ਵੱਧ ਸੀਟਾਂ ਉੱਤੇ ਸ਼ਾਨਦਾਰ ਜਿੱਤ ਨੂੰ ਸਾਫ਼—ਸੁਥਰੀ ਰਾਜਨੀਤੀ ਅਤੇ ਇਮਾਨਦਾਰ ਸ਼ਾਸਨ ਲਈ ਫਤਵਾ ਦੱਸਦਿਆਂ ‘ਆਪ’ ਮੁਖੀ ਨੇ ਕਿਹਾ ਕਿ ਪੰਜਾਬ ਨੇ ਆਪਣੇ ਇਤਿਹਾਸ ਵਿੱਚ ਸਥਾਨਕ ਇਕਾਈਆਂ ਦੀਆਂ ਚੋਣਾਂ ਸਭ ਤੋਂ ਸਾਫ਼ਗੋਈ ਨਾਲ ਹੁੰਦੀਆਂ ਦੇਖੀਆਂ ਹਨ, ਜਿਨ੍ਹਾਂ ਵਿੱਚ ਇਕ ਵੀ ਵੋਟ ਤਬਦੀਲ ਨਹੀਂ ਹੋਈ, ਜਦੋਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਲੋਕ ਪੱਖੀ ਸ਼ਾਸਨ ਨੇ ਰਵਾਇਤੀ ਪਾਰਟੀਆਂ ਨੂੰ ਆਪਣੇ ਮੈਨੀਫੈਸਟੋ ਦੁਬਾਰਾ ਲਿਖਣ ਲਈ ਮਜਬੂਰ ਕੀਤਾ ਹੈ।

‘ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਵਾਂਗਾ ਅਤੇ ਅਕਾਲ ਤਖ਼ਤ ਦਾ ਹੁਕਮ ਸਭ ਤੋਂ ਉੱਪਰ ਹੈ: ਭਗਵੰਤ ਸਿੰਘ ਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਬੰਧਤ ਮੁੱਦੇ ਉੱਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸਾਰੇ ਸਬੂਤਾਂ ਨਾਲ ਤਖ਼ਤ ਸਾਹਿਬ ਅੱਗੇ ਜ਼ਰੂਰ ਪੇਸ਼ ਹੋਣਗੇ ਅਤੇ ਬੇਨਤੀ ਕੀਤੀ ਕਿ ਕਾਰਵਾਈ ਦਾ ਸਾਰੇ ਚੈਨਲਾਂ ਉੱਤੇ ਸਿੱਧਾ ਪ੍ਰਸਾਰਣ ਕੀਤਾ ਜਾਵੇ। ਉਨ੍ਹਾਂ ਕਿਹਾ ਕਿ “ਮੈਂ ਉੱਥੇ ਮੁੱਖ ਮੰਤਰੀ ਵਜੋਂ ਨਹੀਂ, ਸਗੋਂ ਇਕ ਨਿਮਾਣੇ ਸਿੱਖ ਵਜੋਂ ਪੇਸ਼ ਹੋਵਾਂਗਾ। ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਲਈ ਪਵਿੱਤਰ ਹੈ ਅਤੇ ਸਾਡੇ ਭਾਈਚਾਰੇ ਦਾ ਸਭ ਤੋਂ ਮੁਕੱਦਸ ਸਥਾਨ ਹੈ। ਭਾਵੇਂ ਉਸ ਦਿਨ ਦੇਸ਼ ਦੇ ਰਾਸ਼ਟਰਪਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦਾ ਦੌਰਾ ਕਰਨਗੇ, ਮੈਂ ਫਿਰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਪਣੀ ਹਾਜ਼ਰੀ ਯਕੀਨੀ ਬਣਾਵਾਂਗਾ।”ਉਨ੍ਹਾਂ ਸਪੱਸ਼ਟ ਤੌਰ ਉੱਤੇ ਕਿਹਾ ਕਿ ਉਨ੍ਹਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਭ ਤੋਂ ਉੱਪਰ ਹਨ। ਉਥੋਂ ਪ੍ਰਾਪਤ ਹੋਣ ਵਾਲੇ ਕਿਸੇ ਵੀ ਹੁਕਮ ਦੀ ਸੱਚੇ ਦਿਲੋਂ ਪਾਲਣਾ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ “ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਮੇਰੇ ਅਤੇ ਮੇਰੇ ਪਰਿਵਾਰ ਲਈ ਹਮੇਸ਼ਾ ਸਰਵਉੱਚ ਸੀ, ਹੈ ਅਤੇ ਰਹੇਗਾ। ਇਹ ਇਕ ਬਹੁਤ ਹੀ ਸਤਿਕਾਰਯੋਗ ਸਥਾਨ ਹੈ, ਜਿੱਥੋਂ ਸਿੱਖਾਂ ਨੂੰ ਸਦੀਵੀ ਸਕੂਨ ਅਤੇ ਤਾਕਤ ਮਿਲਦੀ ਹੈ।”

 

ਲੁਧਿਆਣਾ ਵਿੱਚ ਚੁਣੇ ਹੋਏ ਨੁਮਾਇੰਦਿਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ “ਸਭ ਤੋਂ ਪਹਿਲਾਂ, ਮੈਂ ਤੁਹਾਨੂੰ ਸਾਰਿਆਂ ਨੂੰ ਵਧਾਈ ਦਿੰਦਾ ਹਾਂ, ਜੋ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਬਲਾਕ ਸਮਿਤੀਆਂ ਦੇ ਮੈਂਬਰਾਂ ਵਜੋਂ ਇੰਨੀ ਵੱਡੀ ਗਿਣਤੀ ਵਿੱਚ ਚੁਣੇ ਗਏ ਹਨ। ਤੁਹਾਨੂੰ ਅੱਜ ਖ਼ੁਸ਼ੀ ਹੋਣੀ ਚਾਹੀਦੀ ਹੈ ਕਿਉਂਕਿ ਲੋਕਾਂ ਨੇ ਤੁਹਾਨੂੰ ਇਕ ਨਵੀਂ ਜ਼ਿੰਮੇਵਾਰੀ ਸੌਂਪੀ ਹੈ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਚੋਣਾਂ ਵਿੱਚ ‘ਆਪ’ ਨੇ ਕੁੱਲ ਸੀਟਾਂ ਵਿੱਚੋਂ 70 ਪ੍ਰਤੀਸ਼ਤ ਤੋਂ ਵੱਧ ਜਿੱਤੀਆਂ ਹਨ। ਇਹ ਤੁਹਾਡੀ ਪਾਰਟੀ ਦੀਆਂ ਸੀਟਾਂ ਹਨ।”

ਬੀਤੇ ਸਮੇਂ ਨੂੰ ਯਾਦ ਕਰਦਿਆਂ ‘ਆਪ’ ਸੁਪਰੀਮੋ ਨੇ ਕਿਹਾ ਕਿ ਰਵਾਇਤੀ ਤੌਰ ਉੱਤੇ ਸੱਤਾਧਾਰੀ ਪਾਰਟੀ ਵੱਲੋਂ ਪੰਚਾਇਤੀ ਚੋਣਾਂ ਤਾਕਤ ਅਤੇ ਹੇਰਾਫੇਰੀ ਰਾਹੀਂ ਜਿੱਤੀਆਂ ਜਾਂਦੀਆਂ ਸਨ। ਉਨ੍ਹਾਂ ਕਿਹਾ “2013 ਵਿੱਚ ਪੰਚਾਇਤੀ ਚੋਣਾਂ ਸਰਕਾਰ ਬਣਨ ਤੋਂ ਇਕ ਸਾਲ ਬਾਅਦ ਹੋਈਆਂ ਸਨ। 2017 ਵਿੱਚ ਵੀ ਸਰਕਾਰ ਬਣਨ ਤੋਂ ਇਕ ਸਾਲ ਬਾਅਦ 2018 ਵਿੱਚ ਚੋਣਾਂ ਹੋਈਆਂ। ਇਸ ਦੇ ਬਾਵਜੂਦ ਵੱਡੇ ਪੱਧਰ ਉੱਤੇ ਬੂਥ ਕੈਪਚਰਿੰਗ, ਗੁੰਡਾਗਰਦੀ ਅਤੇ ਜ਼ਬਰਦਸਤੀ ਹੋਈ ਅਤੇ ਉਦੋਂ ਹੀ ਉਹ ਜਿੱਤੇ।”

ਇਸ ਦੀ ਮੌਜੂਦਾ ਸਮੇਂ ਨਾਲ ਤੁਲਨਾ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ “ਅੱਜ, ਸਾਡੀ ਸਰਕਾਰ ਦੇ ਚਾਰ ਸਾਲਾਂ ਬਾਅਦ ਬਲਾਕ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ ਹੋਈਆਂ ਅਤੇ ਬਿਲਕੁੱਲ ਵੀ ਜ਼ਬਰਦਸਤੀ ਨਹੀਂ ਕੀਤੀ ਗਈ। ਨਤੀਜੇ ਦੇਖੋ, 600 ਤੋਂ ਵੱਧ ਸੀਟਾਂ ਅਜਿਹੀਆਂ ਹਨ, ਜਿੱਥੇ ਉਮੀਦਵਾਰ 100 ਤੋਂ ਘੱਟ ਵੋਟਾਂ ਨਾਲ ਜਿੱਤੇ। ਇਨ੍ਹਾਂ ਵਿੱਚੋਂ 350 ਤੋਂ ਵੱਧ ਸੀਟਾਂ ਵਿਰੋਧੀ ਧਿਰ ਨੇ ਜਿੱਤੀਆਂ। ਬਹੁਤੀਆਂ ਸੀਟਾਂ ਅਜਿਹੀਆਂ ਹਨ, ਜਿੱਥੇ ਕਾਂਗਰਸ ਜਾਂ ਅਕਾਲੀ ਦਲ ਦੇ ਉਮੀਦਵਾਰ ਸਿਰਫ਼ ਇਕ ਵੋਟ ਨਾਲ ਜਿੱਤੇ ਹਨ। ਕੀ ਤੁਸੀਂ ਕਦੇ ਸੁਣਿਆ ਹੈ ਕਿ ਕੋਈ ਸੱਤਾਧਾਰੀ ਪਾਰਟੀ ਦਾ ਉਮੀਦਵਾਰ ਇੱਕ ਵੋਟ ਨਾਲ ਹਾਰ ਗਿਆ ਹੈ।”

ਉਨ੍ਹਾਂ ਅੱਗੇ ਕਿਹਾ ਕਿ ਜੇ ‘ਆਪ’ ਸੱਤਾ ਦੀ ਦੁਰਵਰਤੋਂ ਕਰਨਾ ਚਾਹੁੰਦੀ ਤਾਂ ਇਹ ਬਹੁਤ ਆਸਾਨ ਹੁੰਦਾ। “ਜੇ ਅਸੀਂ ਜ਼ਬਰਦਸਤੀ ਕਰਨਾ ਚਾਹੁੰਦੇ ਤਾਂ ਅਸੀਂ ਸਬ—ਡਿਵੀਜ਼ਨਲ ਮੈਜਿਸਟਰੇਟ (ਐਸ.ਡੀ.ਐਮ.) ਨੂੰ ਬੁਲਾ ਸਕਦੇ ਸੀ ਅਤੇ ਆਪਣੇ ਉਮੀਦਵਾਰ ਨੂੰ ਚੁਣੇ ਹੋਏ ਐਲਾਨ ਸਕਦੇ ਸੀ। ਇਕ ਵੋਟ ਨੂੰ ਇੱਥੇ ਜਾਂ ਉੱਥੇ ਬਦਲਣਾ ਮੁਸ਼ਕਲ ਨਹੀਂ ਹੈ ਪਰ ਅਸੀਂ ਅਜਿਹਾ ਨਹੀਂ ਕੀਤਾ। ਅਸੀਂ ਇਸ ਲਈ ਰਾਜਨੀਤੀ ਵਿੱਚ ਨਹੀਂ ਆਏ। ‘ਆਪ’ ਜ਼ਬਰਦਸਤੀ, ਭ੍ਰਿਸ਼ਟਾਚਾਰ ਜਾਂ ਗੁੰਡਾਗਰਦੀ ਕਰਨ ਲਈ ਨਹੀਂ ਬਣਾਈ ਗਈ। ਜੇ ਇਹੀ ਟੀਚਾ ਹੁੰਦਾ ਤਾਂ ਸਾਡੇ ਅਤੇ ਕਾਂਗਰਸ, ਭਾਜਪਾ ਜਾਂ ਅਕਾਲੀ ਦਲ ਵਿੱਚ ਕੀ ਫ਼ਰਕ ਰਹਿੰਦਾ। ਅਸੀਂ ਰਾਜਨੀਤੀ ਬਦਲਣ, ਰਾਜਨੀਤੀ ਨੂੰ ਸਾਫ਼ ਕਰਨ ਅਤੇ ਜ਼ਬਰਦਸਤੀ ਤੇ ਗੁੰਡਾਗਰਦੀ ਨੂੰ ਖ਼ਤਮ ਕਰਨ ਲਈ ਆਏ ਹਾਂ।”

ਪੰਜਾਬ ਵਿੱਚ ਡੂੰਘੀਆਂ ਜੜ੍ਹਾਂ ਜਮਾਈ ਬੈਠੀਆਂ ਸਮੱਸਿਆਵਾਂ ਬਾਰੇ ਬੋਲਦਿਆਂ ‘ਆਪ’ ਮੁਖੀ ਨੇ ਕਿਹਾ “ਉਹ ਪੂਰੇ ਪੰਜਾਬ ਵਿੱਚ ਨਸ਼ੇ ਫੈਲਾਉਂਦੇ ਹਨ। ਨਸ਼ੇ ਕੌਣ ਵੇਚਦਾ ਹੈ? ਭਾਵੇਂ ਇਹ ਇਕ ਪਾਰਟੀ ਹੋਵੇ ਜਾਂ ਦੂਜੀ, ਇਹ ਉਨ੍ਹਾਂ ਦੇ ਚਾਚੇ, ਭਰਾ, ਜਵਾਈ ਹਨ, ਜੋ ਨਸ਼ੇ ਵੇਚ ਰਹੇ ਹਨ, ਅਪਰਾਧ ਵਿੱਚ ਸ਼ਾਮਲ ਹਨ ਅਤੇ ਗੈਂਗ ਚਲਾ ਰਹੇ ਹਨ। ਉਹ ਖੁੱਲ੍ਹੇਆਮ ਗੈਂਗਸਟਰਾਂ ਨੂੰ ਟਿਕਟਾਂ ਦਿੰਦੇ ਹਨ। ਅਸੀਂ ਇਹ ਕਰਨ ਨਹੀਂ ਆਏ। ਅਸੀਂ ਇਸ ਸਿਸਟਮ ਨੂੰ ਸਾਫ਼ ਕਰਨ ਆਏ ਹਾਂ। ਅਸੀਂ ਆਪਣੀਆਂ ਜਾਨਾਂ ਦਾਅ ਉੱਤੇ ਲਗਾ ਦਿੱਤੀਆਂ ਹਨ, ਸਭ ਕੁਝ ਕੁਰਬਾਨ ਕਰ ਦਿੱਤਾ ਹੈ। ਉਨ੍ਹਾਂ ਨੇ ਮੈਨੂੰ ਆਪਣੇ ਵਿਰੁੱਧ ਆਵਾਜ਼ ਉਠਾਉਣ ਲਈ ਜੇਲ੍ਹ ਭੇਜਿਆ। ਉਨ੍ਹਾਂ ਨੂੰ ਲੱਗਦਾ ਸੀ ਕਿ ਅਰਵਿੰਦ ਕੇਜਰੀਵਾਲ ਬੋਲਣਾ ਬੰਦ ਕਰ ਦੇਵੇਗਾ। ਮੈਂ ਬਾਹਰ ਆਇਆ ਅਤੇ ਹੋਰ ਵੀ ਉੱਚੀ ਆਵਾਜ਼ ਵਿੱਚ ਗਰਜਿਆ।”

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੂਰੀ ਤਰ੍ਹਾਂ ਸਾਫ਼—ਸੁਥਰੇ ਢੰਗ ਨਾਲ ਚੋਣਾਂ ਹੋਈਆਂ। ਉਨ੍ਹਾਂ ਕਿਹਾ ਕਿ “ਇਕ ਵੀ ਵੋਟ ਨਹੀਂ ਬਦਲੀ ਗਈ। ਚਾਰ ਸਾਲਾਂ ਦੇ ਸ਼ਾਸਨ ਤੋਂ ਬਾਅਦ ਪੰਜਾਬ ਨੂੰ ਚਲਾਉਣ ਦੀਆਂ ਵੱਡੀਆਂ ਚੁਣੌਤੀਆਂ ਦੇ ਬਾਵਜੂਦ ਲੋਕਾਂ ਨੇ ਅਜੇ ਵੀ ਸਾਨੂੰ ਵੋਟ ਦਿੱਤੀ। ਜਦੋਂ ਅਸੀਂ ਸੱਤਾ ਸੰਭਾਲੀ ਤਾਂ ਪੈਸਾ ਨਹੀਂ ਸੀ ਅਤੇ ਪੰਜਾਬ ਕਰਜ਼ੇ ਵਿੱਚ ਡੁੱਬਿਆ ਹੋਇਆ ਸੀ। ਉਨ੍ਹਾਂ ਨੇ ਸਭ ਕੱੁਝ ਲੁੱਟ ਲਿਆ। ਪਹਿਲਾਂ ਤਨਖਾਹਾਂ ਸਮੇਂ ਸਿਰ ਨਹੀਂ ਦਿੱਤੀਆਂ ਜਾਂਦੀਆਂ ਸਨ। ਸਾਡੇ ਸਮੇਂ ਵਿੱਚ ਇਕ ਮਹੀਨਾ ਵੀ ਨਹੀਂ ਬੀਤਿਆ, ਜਦੋਂ ਤਨਖਾਹਾਂ ਵਿੱਚ ਦੇਰੀ ਹੋਈ ਹੋਵੇ। ਹਰ ਕਿਸੇ ਨੂੰ ਸਮੇਂ ਸਿਰ ਤਨਖ਼ਾਹ ਮਿਲਦੀ ਹੈ। ਅਸੀਂ ਇਮਾਨਦਾਰੀ ਨਾਲ ਸਰਕਾਰ ਚਲਾ ਰਹੇ ਹਾਂ, ਇਕ—ਇਕ ਪੈਸਾ ਬਚਾ ਰਹੇ ਹਾਂ ਅਤੇ ਨਤੀਜੇ ਦੇ ਰਹੇ ਹਾਂ।”

ਅਰਵਿੰਦ ਕੇਜਰੀਵਾਲ ਨੇ ਆਪਣੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ “ਵੱਡੇ ਕੰਮ ਹੋ ਰਹੇ ਹਨ। ਬਿਜਲੀ ਮੁਫ਼ਤ ਹੋ ਗਈ ਹੈ। ਪਹਿਲਾਂ ਪਿਛਲੀਆਂ ਚੋਣਾਂ ਦੌਰਾਨ ਮੈਂ ਜਿੱਥੇ ਵੀ ਜਾਂਦਾ ਸੀ, ਲੋਕ ਬਿਜਲੀ ਦੇ ਬਿੱਲ ਲੈ ਕੇ ਬੈਠਦੇ ਸਨ ਅਤੇ ਕਹਿੰਦੇ ਸਨ ਕਿ ਉਨ੍ਹਾਂ ਕੋਲ ਛੋਟਾ ਜਿਹਾ ਘਰ ਹੈ, ਇਕ ਪੱਖਾ ਹੈ, ਫਿਰ ਵੀ ਉਨ੍ਹਾਂ ਨੂੰ 10 ਹਜ਼ਾਰ ਰੁਪਏ ਦੇ ਬਿੱਲ ਮਿਲੇ ਹਨ। ਅੱਜ ਲੋਕਾਂ ਨੂੰ ਬਿਜਲੀ ਦੇ ਬਿੱਲ ਜ਼ੀਰੋ ਮਿਲ ਰਹੇ ਹਨ। ਜੇ ਇਹ ਚਮਤਕਾਰ ਨਹੀਂ ਹੈ ਤਾਂ ਕੀ ਹੈ, ਪੁਰਾਣੇ ਬਿੱਲ ਮੁਆਫ਼ ਕਰ ਦਿੱਤੇ ਗਏ ਹਨ।”

ਉਨ੍ਹਾਂ ਕਿਹਾ ਕਿ ਚੋਣ ਫਤਵਾ ਪ੍ਰਦਰਸ਼ਨ ਨੂੰ ਦਰਸਾਉਂਦਾ ਹੈ। “ਚਾਰ ਸਾਲ ਸਰਕਾਰ ਵਿੱਚ ਰਹਿਣ ਤੋਂ ਬਾਅਦ ਜੇਕਰ ਅਸੀਂ 38 ਪ੍ਰਤੀਸ਼ਤ ਵੋਟ ਹਿੱਸੇਦਾਰੀ ਨਾਲ 70 ਪ੍ਰਤੀਸ਼ਤ ਤੋਂ ਵੱਧ ਸੀਟਾਂ ਜਿੱਤਦੇ ਹਾਂ ਤਾਂ ਉਹ 38 ਪ੍ਰਤੀਸ਼ਤ ਸਾਡੇ ਕੰਮ ਲਈ ਵੋਟ ਹੈ, ਜ਼ਬਰਦਸਤੀ ਜਾਂ ਭ੍ਰਿਸ਼ਟਾਚਾਰ ਲਈ ਨਹੀਂ। ਇਹ ਇਮਾਨਦਾਰੀ ਅਤੇ ਸ਼ਿਸ਼ਟਾਚਾਰ ਲਈ ਵੋਟ ਹੈ। ਸਾਡੀ ਪਾਰਟੀ ਨੇਕ ਲੋਕਾਂ ਦੀ ਪਾਰਟੀ ਹੈ।”

ਨਵੇਂ ਚੁਣੇ ਗਏ ਨੁਮਾਇੰਦਿਆਂ ਨੂੰ ਭਵਿੱਖ ਲਈ ਅਹਿਮ ਦੱਸਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ “ਹੁਣ ਇਹ ਤੁਹਾਡੀ ਜ਼ਿੰਮੇਵਾਰੀ ਹੈ ਕਿ ਅਗਲੀਆਂ ਚੋਣਾਂ ਵਿੱਚ ਇਸ 38 ਪ੍ਰਤੀਸ਼ਤ ਵੋਟ ਹਿੱਸੇਦਾਰੀ ਨੂੰ 45 ਪ੍ਰਤੀਸ਼ਤ ਤੱਕ ਲੈ ਜਾਓ। 45 ਪ੍ਰਤੀਸ਼ਤ ਤੋਂ ਘੱਟ ਸਵੀਕਾਰਯੋਗ ਨਹੀਂ ਹੈ। ਤੁਹਾਨੂੰ ਪਿੰਡ—ਪਿੰਡ ਜਾਣਾ ਚਾਹੀਦਾ ਹੈ, ਲੋਕਾਂ ਨੂੰ ਹੱਥ ਜੋੜ ਕੇ ਮਿਲਣਾ ਚਾਹੀਦਾ ਹੈ। ਹੰਕਾਰ ਨੇ ਅਕਾਲੀ ਦਲ ਅਤੇ ਕਾਂਗਰਸ ਨੂੰ ਤਬਾਹ ਕਰ ਦਿੱਤਾ। ਜੇ ਤੁਸੀਂ ਹੰਕਾਰੀ ਬਣ ਜਾਂਦੇ ਹੋ ਤਾਂ ਸਾਡੇ ਨਾਲ ਵੀ ਇਹੀ ਹੋਵੇਗਾ। ਲੋਕਾਂ ਦੇ ਘਰਾਂ ਵਿੱਚ ਜਾਓ, ਉਨ੍ਹਾਂ ਦੀਆਂ ਖੁਸ਼ੀਆਂ—ਗਮੀਆਂ ਵਿੱਚ ਉਨ੍ਹਾਂ ਲਈ ਕੰਮ ਕਰੋ, ਸਿਰਫ਼ ਸਰਕਾਰੀ ਮਾਮਲਿਆਂ ਵਿੱਚ ਹੀ ਨਹੀਂ, ਸਗੋਂ ਨਿੱਜੀ ਮੁਸ਼ਕਲਾਂ ਵਿੱਚ ਵੀ, ਲੋਕਾਂ ਦੇ ਭਰਾ, ਉਨ੍ਹਾਂ ਦੇ ਪੁੱਤਰ ਬਣੋ।”

‘ਆਪ’ ਮੁਖੀ ਨੇ ਆਮ ਨਾਗਰਿਕਾਂ ਪ੍ਰਤੀ ‘ਆਪ’ ਦੀ ਵਚਨਬੱਧਤਾ ਉੱਤੇ ਜ਼ੋਰ ਦਿੱਤਾ। “ਆਪ ਉਹ ਪਾਰਟੀ ਹੈ, ਜੋ ਆਮ ਲੋਕਾਂ ਨੂੰ ਟਿਕਟਾਂ ਦਿੰਦੀ ਹੈ। ਇਹ ਉਹ ਪਾਰਟੀ ਹੈ, ਜਿੱਥੇ ਇੱਕ ਆਮ ਵਿਅਕਤੀ ਮੁੱਖ ਮੰਤਰੀ ਬਣਦਾ ਹੈ। ਭਗਵੰਤ ਸਿੰਘ ਮਾਨ ਦੇ ਪਿਤਾ ਸਿਆਸਤਦਾਨ ਨਹੀਂ ਸਨ। ਉਨ੍ਹਾਂ ਦੇ ਰਿਸ਼ਤੇਦਾਰਾਂ ਵਿੱਚੋਂ ਕੋਈ ਵੀ ਸਿਆਸਤ ਵਿੱਚ ਨਹੀਂ ਸੀ। ਫਿਰ ਵੀ ਉਹ ਮੁੱਖ ਮੰਤਰੀ ਬਣੇ। ਮੇਰੇ ਪਰਿਵਾਰ ਵਿੱਚ ਵੀ ਕੋਈ ਸਿਆਸਤਦਾਨ ਨਹੀਂ ਸੀ, ਫਿਰ ਵੀ ਮੈਂ ਮੁੱਖ ਮੰਤਰੀ ਬਣਿਆ। ਤੁਹਾਡੇ ਵਿੱਚੋਂ 90 ਪ੍ਰਤੀਸ਼ਤ ਤੋਂ ਵੱਧ ਅਜਿਹੇ ਪਰਿਵਾਰਾਂ ਤੋਂ ਵੀ ਆਉਂਦੇ ਹਨ, ਜਿਨ੍ਹਾਂ ਦਾ ਕੋਈ ਸਿਆਸੀ ਪਿਛੋਕੜ ਨਹੀਂ ਹੈ। ਜੇ ਤੁਸੀਂ ਚੰਗਾ ਕੰਮ ਕਰਦੇ ਹੋ ਤਾਂ ਤੁਸੀਂ ਸਿਰਫ਼ ਆਪਣੇ ਕੰਮ ਦੇ ਆਧਾਰ ਉੱਤੇ ਵਿਧਾਇਕ, ਮੰਤਰੀ ਬਣ ਸਕਦੇ ਹੋ।”

ਢਿੱਲ—ਮੱਠ ਵਿWੱਧ ਸਪੱਸ਼ਟ ਚੇਤਾਵਨੀ ਦਿੰਦੇ ਹੋਏ ‘ਆਪ’ ਦੇ ਕੌਮੀ ਕਨਵੀਨਰ ਨੇ ਜ਼ੋਰ ਦੇ ਕੇ ਕਿਹਾ ‘ਇਹ ਨਾ ਸੋਚੋ ਕਿ ਦਿੱਲੀ ਵਿੱਚ ਬੈਠੇ ਅਰਵਿੰਦ ਕੇਜਰੀਵਾਲ ਨੂੰ ਨਹੀਂ ਪਤਾ ਕਿ ਪੰਜਾਬ ਵਿੱਚ ਕੀ ਹੋ ਰਿਹਾ ਹੈ। ਅਸੀਂ ਜਾਣਦੇ ਹਾਂ ਕਿ ਕੌਣ ਕੰਮ ਕਰ ਰਿਹਾ ਹੈ ਅਤੇ ਕੌਣ ਨਹੀਂ। ਤੁਹਾਨੂੰ ਕਿਸੇ ਦੀ ਚਾਪਲੂਸੀ ਕਰਨ ਜਾਂ ਦਿੱਲੀ ਆਉਣ ਜਾਂ ਭਗਵੰਤ ਸਿੰਘ ਮਾਨ ਨੂੰ ਮਿਲਣ ਦੀ ਜ਼ਰੂਰਤ ਨਹੀਂ ਹੈ। ਜਿਸ ਵਿਅਕਤੀ ਨੂੰ ਲੋਕ ਪਿਆਰ ਕਰਦੇ ਹਨ, ਜਿਸ ਦੇ ਕੰਮ ਦੀ ਉਹ ਪ੍ਰਸ਼ੰਸਾ ਕਰਦੇ ਹਨ, ਅਰਵਿੰਦ ਕੇਜਰੀਵਾਲ ਉਸ ਦੇ ਘਰ ਜਾ ਕੇ ਉਸ ਨੂੰ ਟਿਕਟ ਦੇਵੇਗਾ। ਤੁਹਾਨੂੰ ਟਿਕਟ ਮੰਗਣ ਦੀ ਜ਼ਰੂਰਤ ਨਹੀਂ ਹੈ।”

ਉਨ੍ਹਾਂ ਨੇ ਸਵਾਰਥ ਤੋਂ ਉੱਪਰ ਉੱਠ ਕੇ ਸੇਵਾ ਦੀ ਅਪੀਲ ਕਰਦਿਆਂ ਕਿਹਾ “ਲੋਕਾਂ ਦੀ ਸੇਵਾ ਕਰੋ। ਪਰਮਾਤਮਾ ਨੇ ਤੁਹਾਨੂੰ ਇਹ ਮੌਕਾ ਦਿੱਤਾ ਹੈ ਅਤੇ ਬਹੁਤ ਘੱਟ ਲੋਕਾਂ ਨੂੰ ਅਜਿਹਾ ਮੌਕਾ ਮਿਲਦਾ ਹੈ। ਇਹ ਮੌਕੇ ਸਿਰਫ਼ ‘ਆਪ’ ਵਿੱਚ ਹੀ ਹੁੰਦੇ ਹਨ। ਹੋਰ ਪਾਰਟੀਆਂ ਗੈਂਗਸਟਰਾਂ ਜਾਂ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਟਿਕਟਾਂ ਦਿੰਦੀਆਂ ਹਨ। ਅਸੀਂ ਕਦੇ ਵੀ ਆਪਣੇ ਬੱਚਿਆਂ ਜਾਂ ਰਿਸ਼ਤੇਦਾਰਾਂ ਨੂੰ ਟਿਕਟਾਂ ਨਹੀਂ ਦਿੱਤੀਆਂ। ਸਿਰਫ਼ ਉਨ੍ਹਾਂ ਨੂੰ ਹੀ ਟਿਕਟਾਂ ਮਿਲਦੀਆਂ ਹਨ, ਜੋ ਲੋਕਾਂ ਦੀ ਸੇਵਾ ਕਰਦੇ ਹਨ।”

2017 ਤੋਂ ਪਹਿਲਾਂ ਦੇ ਮਾਹੌਲ ਬਾਰੇ ਗੱਲ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ “ਅਕਾਲੀ ਦਲ ਅਤੇ ਕਾਂਗਰਸ ਦੇ ਸ਼ਾਸਨ ਦੌਰਾਨ ਪੰਜਾਬ ਡਰ ਦੇ ਮਾਹੌਲ ਵਿੱਚ ਰਹਿੰਦਾ ਸੀ। ਝੂਠੇ ਮਾਮਲੇ ਆਮ ਸਨ। ਲੋਕ ਡਰੇ ਹੋਏ ਸਨ। ਅਸੀਂ ਉਸ ਮਾਹੌਲ ਨੂੰ ਖ਼ਤਮ ਕਰ ਦਿੱਤਾ। ਝੂਠੇ ਕੇਸ ਅਤੇ ਗੁੰਡਾਗਰਦੀ ਦਾ ਸੱਭਿਆਚਾਰ ਖ਼ਤਮ ਹੋ ਗਿਆ ਹੈ। ਪਹਿਲਾਂ, ਅਖ਼ਬਾਰਾਂ ਦਲਿਤ ਭਾਈਚਾਰੇ ਵਿWੱਧ ਬੇਰਹਿਮੀ ਦੀਆਂ ਰਿਪੋਰਟਾਂ ਨਾਲ ਭਰੀਆਂ ਰਹਿੰਦੀਆਂ ਸਨ। ਅੱਜ ਅਸੀਂ ਅਜਿਹੀਆਂ ਘਟਨਾਵਾਂ ਨੂੰ ਸਫ਼ਲਤਾਪੂਰਵਕ ਰੋਕਿਆ ਹੈ। ਅੱਜ ਕੋਈ ਵੀ ਸਰਕਾਰ ਤੋਂ ਨਹੀਂ ਡਰਦਾ ਕਿਉਂਕਿ ਲੋਕ ਜਾਣਦੇ ਹਨ ਕਿ ਸਰਕਾਰ ਉਨ੍ਹਾਂ ਦੀ ਸੇਵਾ ਕਰਨ ਲਈ ਹੈ।”

ਨਸ਼ਿਆਂ ਵਿWੱਧ ਲੜਾਈ ਬਾਰੇ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਵਿWੱਧ ਚੱਲ ਰਹੀ ਜੰਗ ‘ਆਪ’ ਸਰਕਾਰ ਦੀ ਰਾਜਨੀਤਿਕ ਇੱਛਾ ਸ਼ਕਤੀ ਅਤੇ ਹਿੰਮਤ ਦਾ ਨਤੀਜਾ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ “ਲੋਕ ਪੁੱਛਦੇ ਹਨ ਕਿ ਇਹ ਨਸ਼ਾ ਵਿਰੋਧੀ ਮੁਹਿੰਮ ਕਿੱਥੋਂ ਆਈ ਹੈ। ਪੰਜਾਬ ਵਿੱਚ ਨਸ਼ੇ ਕਿਸ ਨੇ ਫੈਲਾਏ। ਨਸ਼ੇ ਪਿਛਲੀਆਂ ਸਰਕਾਰਾਂ ਸਮੇਂ ਫੈਲੇ ਅਤੇ ਉਨ੍ਹਾਂ ਦੇ ਚਾਚੇ ਅਤੇ ਰਿਸ਼ਤੇਦਾਰ ਨਸ਼ੇ ਵੇਚਦੇ ਸਨ। ਉਨ੍ਹਾਂ ਦਾ ਇੱਕ ਸਭ ਤੋਂ ਵੱਡਾ ਆਗੂ ਅੱਜ ਜੇਲ੍ਹ ਵਿੱਚ ਬੈਠਾ ਹੈ। ਪਹਿਲਾਂ ਨਾ ਤਾਂ ਪੁਲਿਸ ਅਤੇ ਨਾ ਹੀ ਪ੍ਰਸ਼ਾਸਨ ਕੋਲ ਉਸ ਨੂੰ ਛੂਹਣ ਦੀ ਹਿੰਮਤ ਸੀ। ਜਦੋਂ ਅਸੀਂ ਕਿਹਾ ਕਿ ਉਸ ਨੂੰ ਜੇਲ੍ਹ ਭੇਜਿਆ ਜਾਣਾ ਚਾਹੀਦਾ ਹੈ ਤਾਂ ਇਹ ਸਿਰਫ਼ ‘ਆਪ’ ਸਰਕਾਰ ਸੀ, ਜਿਸ ਕੋਲ ਅਜਿਹਾ ਕਰਨ ਦਾ ਇਰਾਦਾ ਸੀ ਕਿਉਂਕਿ ਅਸੀਂ ਫੈਸਲਾ ਕੀਤਾ ਸੀ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕੀਤਾ ਜਾਣਾ ਚਾਹੀਦਾ ਹੈ।”

ਉਨ੍ਹਾਂ ਕਿਹਾ ਕਿ ਸਰਕਾਰ ਨੇ ਨਸ਼ਾ ਤਸਕਰਾਂ ਵਿWੱਧ ਸਖ਼ਤ ਕਾਰਵਾਈ ਕੀਤੀ ਹੈ।ਉਨ੍ਹਾਂ ਕਿਹਾ “ਹਿੰਮਤ ਨਾਲ, ਅਸੀਂ ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹ ਭੇਜਿਆ ਹੈ। 28,000 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ ਅਤੇ 400 ਤੋਂ ਵੱਧ ਨਸ਼ਾ ਤਸਕਰ ਇਸ ਸਮੇਂ ਸਲਾਖਾਂ ਪਿੱਛੇ ਹਨ। ਸਰਕਾਰ ਨੇ ਹੁਣ ‘ਯੁੱਧ ਨਸ਼ਿਆਂ ਵਿਰੁੱਧ’ ਦਾ ਦੂਜਾ ਪੜਾਅ ਸ਼ੁਰੂ ਕੀਤਾ ਹੈ। ਭਲਕ ਤੋਂ ਹਰ ਪਿੰਡ ਅਤੇ ਹਰ ਘਰ ਵਿੱਚ ਜਾਓ ਅਤੇ ਲੋਕਾਂ ਨੂੰ ਸਪੱਸ਼ਟ ਤੌਰ ਉੱਤੇ ਦੱਸੋ ਕਿ ਜੇ ਉਹ ਇਨ੍ਹਾਂ ਪਾਰਟੀਆਂ ਨੂੰ ਦੁਬਾਰਾ ਵੋਟ ਪਾਉਂਦੇ ਹਨ ਤਾਂ ਪੰਜਾਬ ਵਿੱਚ ਨਸ਼ੇ ਵਾਪਸ ਆ ਜਾਣਗੇ ਅਤੇ ਇਸ ਵਾਰ ਇਹ ਸੂਬੇ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਗੇ। ਗਲਤੀ ਨਾਲ ਵੀ ਇਨ੍ਹਾਂ ਪਾਰਟੀਆਂ ਨੂੰ ਵੋਟ ਨਾ ਦਿਓ।”

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੂੰ ਨਸ਼ੇ ਦੇ ਸੰਕਟ ਵਿੱਚੋਂ ਕੱਢਣਾ ਬਹੁਤ ਮੁਸ਼ਕਲ ਰਿਹਾ ਹੈ। ਉਨ੍ਹਾਂ ਕਿਹਾ “ਬਹੁਤ ਹਿੰਮਤ ਅਤੇ ਮਿਹਨਤ ਨਾਲ ਅਸੀਂ ਪੰਜਾਬ ਨੂੰ ਨਸ਼ਿਆਂ ਤੋਂ ਬਾਹਰ ਕੱਢ ਰਹੇ ਹਾਂ। ਘਰ—ਘਰ ਜਾ ਕੇ ਲੋਕਾਂ ਨੂੰ ਸਮਝਾਓ ਕਿ ਜੇ ਇਹ ਲੋਕ ਸੱਤਾ ਵਿੱਚ ਵਾਪਸ ਆਉਂਦੇ ਹਨ ਤਾਂ 10,000 Wਪਏ ਦੇ ਬਿਜਲੀ ਬਿੱਲ ਵਾਪਸ ਆ ਜਾਣਗੇ। ਅਸੀਂ ਬਹੁਤ ਮੁਸ਼ਕਲ ਨਾਲ ਪੰਜਾਬ ਦੀ ਵਿੱਤੀ ਸਥਿਤੀ ਨੂੰ ਠੀਕ ਕੀਤਾ ਹੈ। ਅਸੀਂ ਰਾਜ ਦੇ ਬਜਟ ਦਾ ਪ੍ਰਬੰਧਨ ਕੀਤਾ ਹੈ ਅਤੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰ ਰਹੇ ਹਾਂ।”

ਲੋਕ ਭਲਾਈ ਦਾ ਜ਼ਿਕਰ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ “ਦਿੱਲੀ ਵਿੱਚ ਮੈਂ ਮੁਫ਼ਤ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਮੁਹੱਲਾ ਕਲੀਨਿਕ ਬਣਾਏ। ਹੁਣ ਉੱਥੇ ਭਾਜਪਾ ਸਰਕਾਰ ਸੱਤਾ ਵਿੱਚ ਆ ਗਈ ਹੈ ਅਤੇ ਉਹ ਇਕ—ਇਕ ਕਰ ਕੇ ਮੁਹੱਲਾ ਕਲੀਨਿਕਾਂ ਨੂੰ ਬੰਦ ਕਰ ਰਹੇ ਹਨ। ਤੁਸੀਂ ਇਹ ਅਖ਼ਬਾਰਾਂ ਵਿੱਚ ਪੜਿ੍ਹਆ ਹੋਵੇਗਾ। ਜੇ ਉਨ੍ਹਾਂ ਨੂੰ ਸੱਤਾ ਵਿੱਚ ਲਿਆਂਦਾ ਗਿਆ ਤਾਂ ਉਹ ਸਾਰੇ ਮੁਹੱਲਾ ਕਲੀਨਿਕਾਂ ਨੂੰ ਬੰਦ ਕਰ ਦੇਣਗੇ। ਜੇ ਉਨ੍ਹਾਂ ਨੂੰ ਸੱਤਾ ਵਿੱਚ ਲਿਆਂਦਾ ਗਿਆ ਤਾਂ ਉਹ ਉਨ੍ਹਾਂ ਸਕੂਲਾਂ ਨੂੰ ਬੰਦ ਕਰ ਦੇਣਗੇ, ਜਿਨ੍ਹਾਂ ਦੀ ਅਸੀਂ ਇੰਨੀ ਮਿਹਨਤ ਨਾਲ ਮੁਰੰਮਤ ਕਰ ਰਹੇ ਹਾਂ।”

ਰੋਜ਼ਗਾਰ ਪੈਦਾ ਕਰਨ ਬਾਰੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ “ਅੱਜ ਪੰਜਾਬ ਵਿੱਚ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਪਹਿਲਾਂ ਇੱਕ ਵੀ ਸਰਕਾਰੀ ਨੌਕਰੀ ਰਿਸ਼ਵਤ ਜਾਂ ਸਿਫ਼ਾਰਸ਼ਾਂ ਤੋਂ ਬਿਨਾਂ ਨਹੀਂ ਮਿਲਦੀ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 60,000 ਨੌਕਰੀਆਂ ਦਿੱਤੀਆਂ ਹਨ। ਮੈਨੂੰ ਇੱਕ ਅਜਿਹਾ ਵਿਅਕਤੀ ਦਿਖਾਓ, ਜੋ ਕਹਿੰਦਾ ਹੈ ਕਿ ਉਸ ਨੇ ਰਿਸ਼ਵਤ ਦੇ ਕੇ ਨੌਕਰੀ ਪ੍ਰਾਪਤ ਕੀਤੀ ਹੈ। ਮੈਨੂੰ ਇੱਕ ਅਜਿਹਾ ਵਿਅਕਤੀ ਦਿਖਾਓ, ਜੋ ਕਹਿੰਦਾ ਹੈ ਕਿ ਉਸ ਨੂੰ ਸਿਫ਼ਾਰਸ਼ ਰਾਹੀਂ ਨੌਕਰੀ ਮਿਲੀ ਹੈ। ਅੱਜ ਗਰੀਬ ਕਿਸਾਨਾਂ ਅਤੇ ਮਜ਼ਦੂਰਾਂ ਦੇ ਬੱਚਿਆਂ ਨੂੰ ਸਿਰਫ਼ ਯੋਗਤਾ ਦੇ ਆਧਾਰ ਉੱਤੇ ਸਰਕਾਰੀ ਨੌਕਰੀਆਂ ਮਿਲ ਰਹੀਆਂ ਹਨ। ਉਨ੍ਹਾਂ ਨੂੰ ਪੁਲਿਸ ਅਤੇ ਪ੍ਰਸ਼ਾਸਨ ਵਿੱਚ ਭਰਤੀ ਕੀਤਾ ਜਾ ਰਿਹਾ ਹੈ। ਪਹਿਲੀ ਵਾਰ, ਲੋਕਾਂ ਨੂੰ ਇਮਾਨਦਾਰੀ ਨਾਲ ਨੌਕਰੀਆਂ ਮਿਲ ਰਹੀਆਂ ਹਨ।”

ਉਨ੍ਹਾਂ ਯਾਦ ਕੀਤਾ ਕਿ ਪਹਿਲਾਂ ਵਿਰੋਧ ਪ੍ਰਦਰਸ਼ਨ ਕਿਵੇਂ ਆਮ ਹੋ ਗਏ ਸਨ। ਉਨ੍ਹਾਂ ਕਿਹਾ “ਪਹਿਲਾਂ, ਜਦੋਂ ਮੈਂ ਅਤੇ ਭਗਵੰਤ ਸਿੰਘ ਮਾਨ ਪੰਜਾਬ ਦਾ ਦੌਰਾ ਕਰਦੇ ਸੀ ਤਾਂ ਅਸੀਂ ਹਰ ਜਗ੍ਹਾ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਪਾਣੀ ਦੀਆਂ ਟੈਂਕੀਆਂ ਉੱਤੇ ਬੈਠੇ ਦੇਖਦੇ ਸੀ। ਅਧਿਆਪਕਾਂ ਨੂੰ ਕਲਾਸ—ਰੂਮਾਂ ਵਿੱਚ ਹੋਣਾ ਚਾਹੀਦਾ ਹੈ। ਅੱਜ, ਤੁਹਾਨੂੰ ਇਕ ਵੀ ਕਰਮਚਾਰੀ ਪਾਣੀ ਦੀ ਟੈਂਕੀ ਉੱਤੇ ਬੈਠਾ ਨਹੀਂ ਮਿਲੇਗਾ। ਅਸੀਂ ਸਾਰਿਆਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਹਨ।”

ਬੁਨਿਆਦੀ ਢਾਂਚੇ ਦੇ ਵਿਕਾਸ ਬਾਰੇ ਬੋਲਦਿਆਂ, ਅਰਵਿੰਦ ਕੇਜਰੀਵਾਲ ਨੇ ਕਿਹਾ “ਅੱਜ ਬਣ ਰਹੀਆਂ ਸੜਕਾਂ ਨੂੰ ਦੇਖੋ। ਹਰ ਪਿੰਡ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾ ਰਹੀਆਂ ਹਨ। ਲਗਪਗ 19,000 ਕਿਲੋਮੀਟਰ ਪਿੰਡਾਂ ਦੀਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ। ਪੰਜਾਬ ਦੀਆਂ ਕੁੱਲ 64,000 ਕਿਲੋਮੀਟਰ ਸੜਕਾਂ ਵਿੱਚੋਂ, 42,000 ਕਿਲੋਮੀਟਰ ਇਸ ਸਮੇਂ ਨਿਰਮਾਣ ਅਧੀਨ ਹਨ। ਪਿੰਡਾਂ ਅਤੇ ਸ਼ਹਿਰਾਂ ਵਿੱਚ ਸਾਰੀਆਂ ਸੜਕਾਂ ਛੇ ਮਹੀਨਿਆਂ ਦੇ ਅੰਦਰ ਪੂਰੀਆਂ ਹੋ ਜਾਣਗੀਆਂ। ਤੁਸੀਂ ਖੁਦ ਦੇਖੋਗੇ।”

ਉਨ੍ਹਾਂ ਨੇ ਤੀਰਥ ਯਾਤਰਾ ਪਹਿਲਕਦਮੀ ਬਾਰੇ ਵੀ ਗੱਲ ਕੀਤੀ। ਉਨ੍ਹਾਂ ਕਿਹਾ “ਅਸੀਂ ਤੀਰਥ ਯਾਤਰਾਵਾਂ ਸ਼ੁਰੂ ਕੀਤੀਆਂ ਹਨ। ਹਰ ਪਿੰਡ ਤੋਂ ਇਕ ਜਾਂ ਦੋ ਬੱਸਾਂ ਤੀਰਥ ਯਾਤਰਾ ਲਈ ਜਾ ਰਹੀਆਂ ਹਨ। ਬੱਸਾਂ ਦਰਬਾਰ ਸਾਹਿਬ, ਦੁਰਗਿਆਣਾ ਮੰਦਰ ਅਤੇ ਵਾਹਗਾ ਸਰਹੱਦ ਵੱਲ ਜਾ ਰਹੀਆਂ ਹਨ।”

ਕਾਨੂੰਨ ਵਿਵਸਥਾ ਬਾਰੇ ‘ਆਪ’ ਮੁਖੀ ਨੇ ਕਿਹਾ ਕਿ ਨਸ਼ਿਆਂ ਤੋਂ ਬਾਅਦ ਸਰਕਾਰ ਗੈਂਗਸਟਰਾਂ ਵਿWੱਧ ਵੱਡੀ ਮੁਹਿੰਮ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ “ਜਿਵੇਂ ਅਸੀਂ ਨਸ਼ਿਆਂ ਵਿWੱਧ ਜੰਗ ਸ਼ੁਰੂ ਕੀਤੀ ਸੀ, ਉਸੇ ਤਰ੍ਹਾਂ ਅਸੀਂ ਗੈਂਗਸਟਰਾਂ ਵਿWੱਧ ਵੀ ਜੰਗ ਸ਼ੁਰੂ ਕਰਾਂਗੇ। ਪੰਜਾਬ ਵਿੱਚ ਸਾਰੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਦਾ ਖ਼ਾਤਮਾ ਕੀਤਾ ਜਾਵੇਗਾ। ਅਸੀਂ ਉਨ੍ਹਾਂ ਨੂੰ ਨਹੀਂ ਬਖਸ਼ਾਂਗੇ।”

ਨਵੇਂ ਚੁਣੇ ਗਏ ਨੁਮਾਇੰਦਿਆਂ ਨੂੰ ਜ਼ਿੰਮੇਵਾਰੀ ਸੰਭਾਲਣ ਦਾ ਸੱਦਾ ਦਿੰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ “ਅੱਜ ਤੁਹਾਡੇ ਸਾਰਿਆਂ ਨੂੰ ਮਿਲ ਕੇ ਬਹੁਤ ਵਧੀਆ ਲੱਗਿਆ। ਜਿਵੇਂ ਕਿ ਮੈਂ ਪਹਿਲਾਂ ਕਿਹਾ ਸੀ, ਸਾਡਾ ਸਿਰਫ਼ ਇਕ ਹੀ ਟੀਚਾ ਹੈ। ਸਾਡੇ ਕੋਲ ਜੋ 38 ਪ੍ਰਤੀਸ਼ਤ ਵੋਟ ਸ਼ੇਅਰ ਹੈ, ਉਸ ਨੂੰ 45 ਪ੍ਰਤੀਸ਼ਤ ਤੱਕ ਲੈ ਜਾਣਾ ਚਾਹੀਦਾ ਹੈ। ਇਹ ਜ਼ਿੰਮੇਵਾਰੀ ਹੁਣ ਤੁਹਾਡੇ ਮੋਢਿਆਂ ਉੱਤੇ ਹੈ। ਲੋਕਾਂ ਨੇ ਤੁਹਾਨੂੰ ਮੌਕਾ ਦਿੱਤਾ ਹੈ। ਤੁਹਾਡੇ ਵਿੱਚੋਂ ਬਹੁਤ ਸਾਰੇ ਪਹਿਲੀ ਵਾਰ ਰਾਜਨੀਤੀ ਵਿੱਚ ਆਏ ਹਨ। ਪਰਮਾਤਮਾ ਨੇ ਤੁਹਾਨੂੰ ਇਹ ਮੌਕਾ ਦਿੱਤਾ ਹੈ।”

ਅਰਵਿੰਦ ਕੇਜਰੀਵਾਲ ਨੇ ਸਖ਼ਤ ਚੇਤਾਵਨੀ ਦਿੰਦੇ ਹੋਏ ਕਿਹਾ “ਜੇ ਤੁਸੀਂ ਹੰਕਾਰੀ ਹੋ ਜਾਂਦੇ ਹੋ, ਜੇ ਤੁਸੀਂ ਪੈਸਾ ਕਮਾਉਣ ਉੱਤੇ ਧਿਆਨ ਕੇਂਦਰਿਤ ਕਰਨਾ ਸ਼ੁਰੂ ਕਰ ਦਿੰਦੇ ਹੋ ਜਾਂ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋ ਜਾਂਦੇ ਹੋ ਤਾਂ ਤੁਹਾਡਾ ਰਾਜਨੀਤਿਕ ਜੀਵਨ ਹਮੇਸ਼ਾ ਲਈ ਖਤਮ ਹੋ ਜਾਵੇਗਾ। ਪਰ ਜੇ ਤੁਸੀਂ ਆਪਣੇ ਆਪ ਨੂੰ ਸੇਵਾ ਲਈ ਸਮਰਪਿਤ ਕਰ ਦਿੰਦੇ ਹੋ, ਤਾਂ ਪਰਮਾਤਮਾ ਤੁਹਾਨੂੰ ਬਹੁਤ ਦੂਰ ਲੈ ਜਾਵੇਗਾ। ਇਹ ਸੰਭਵ ਹੈ ਕਿ ਮਾਨ ਸਾਹਿਬ ਤੋਂ ਬਾਅਦ, ਪੰਜਾਬ ਦਾ ਅਗਲਾ ਮੁੱਖ ਮੰਤਰੀ ਅੱਜ ਇਸੇ ਹਾਲ ਵਿੱਚ ਬੈਠਾ ਹੋਵੇ।”

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਦੂਰਦਰਸ਼ੀ ਸੋਚ ਅਤੇ ਗਤੀਸ਼ੀਲਤਾ ਨੇ ਰਵਾਇਤੀ ਰਾਜਨੀਤਿਕ ਪਾਰਟੀਆਂ ਨੂੰ ਆਪਣੇ ਚੋਣ ਮਨੋਰਥ ਪੱਤਰਾਂ ਨੂੰ ਦੁਬਾਰਾ ਲਿਖਣ ਅਤੇ ਆਪਣੀਆਂ ਤਰਜੀਹਾਂ ਉੱਤੇ ਮੁੜ ਵਿਚਾਰ ਕਰਨ ਲਈ ਮਜਬੂਰ ਕੀਤਾ ਹੈ। ਉਨ੍ਹਾਂ ਕਿਹਾ “ਅਰਵਿੰਦ ਕੇਜਰੀਵਾਲ ਕਾਰਨ ਇਸ ਦੇਸ਼ ਦੀ ਰਾਜਨੀਤੀ ਬਦਲ ਗਈ ਹੈ। ਸਿੱਖਿਆ, ਸਿਹਤ ਅਤੇ ਬਿਜਲੀ ਸਿਰਫ਼ ‘ਆਪ’ ਦੇ ਕਾਰਨ ਰਾਜਨੀਤਿਕ ਚਰਚਾ ਦੇ ਕੇਂਦਰ ਵਿੱਚ ਆਏ ਹਨ। ਇਸ ਤੋਂ ਪਹਿਲਾਂ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਕਦੇ ਵੀ ਇਨ੍ਹਾਂ ਖੇਤਰਾਂ ਦੀ ਚਿੰਤਾ ਨਹੀਂ ਕੀਤੀ, ਭਾਵੇਂ ਇਹ ਆਮ ਆਦਮੀ ਲਈ ਸਭ ਤੋਂ ਵੱਧ ਮਾਇਨੇ ਰੱਖਦੇ ਹਨ।”

ਨਵੇਂ ਚੁਣੇ ਗਏ ਨੁਮਾਇੰਦਿਆਂ ਨੂੰ ਵਧਾਈ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਲੋਕਾਂ ਨਾਲ ਸਿੱਧਾ ਸਬੰਧ ਬਣਾ ਕੇ ਇਹ ਚੋਣਾਂ ਜਿੱਤੀਆਂ ਹਨ, ਉਨ੍ਹਾਂ ਕਿਹਾ ਕਿ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਵਿਧਾਨ ਸਭਾ ਜਾਂ ਸੰਸਦੀ ਚੋਣਾਂ ਨਾਲੋਂ ਕਿਤੇ ਜ਼ਿਆਦਾ ਚੁਣੌਤੀਪੂਰਨ ਹੁੰਦੀਆਂ ਹਨ। ਉਨ੍ਹਾਂ ਕਿਹਾ “ਤੁਸੀਂ ਲੋਕਾਂ ਵਿੱਚ ਕੰਮ ਕਰਕੇ ਜੇਤੂ ਹੋ ਕੇ ਉੱਭਰੇ ਹੋ। ਇਸ ਜਿੱਤ ਦੀ ਵਰਤੋਂ ਰਾਜਨੀਤੀ ਵਿੱਚ ਨਵੀਆਂ ਉਚਾਈਆਂ ਨੂੰ ਛੂਹਣ ਲਈ ਕੀਤੀ ਜਾਣੀ ਚਾਹੀਦੀ ਹੈ। ਮੈਨੂੰ ਵਿਸ਼ਵਾਸ ਹੈ ਕਿ ਤੁਹਾਡੇ ਵਿੱਚੋਂ ਬਹੁਤ ਸਾਰੇ ਭਵਿੱਖ ਵਿੱਚ ਵਿਧਾਨ ਸਭਾ ਚੋਣਾਂ ਲੜਨਗੇ।” ਉਨ੍ਹਾਂ ਕਿਹਾ “ਇਹ ਦੂਜੀਆਂ ਪਾਰਟੀਆਂ ਦੇ ਬਿਲਕੁਲ ਉਲਟ ਹੈ, ਜਿੱਥੇ ਪਰਿਵਾਰਵਾਦ ਦੀ ਰਾਜਨੀਤੀ ਭਾਰੂ ਹੁੰਦੀ ਹੈ ਅਤੇ ਟਿਕਟਾਂ ਪਰਿਵਾਰਾਂ ਵਿੱਚ ਹੀ ਵੰਡੀਆਂ ਜਾਂਦੀਆਂ ਹਨ।”

ਅਕਾਲੀ ਦਲ ਉੱਤੇ ਨਿਸ਼ਾਨਾ ਸਾਧਦੇ ਹੋਏ ਭਗਵੰਤ ਸਿੰਘ ਮਾਨ ਨੇ ਟਿੱਪਣੀ ਕੀਤੀ ਕਿ ਪਾਰਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣ ਵਾਲੀ ਮਾਘੀ ਕਾਨਫਰੰਸ ਲਈ ਬੁਲਾਰੇ ਲੱਭਣ ਲਈ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਕਿਹਾ “ਉਨ੍ਹਾਂ ਕੋਲ ਲੋਕਾਂ ਨੂੰ ਸੰਬੋਧਨ ਕਰਨ ਲਈ ਕੋਈ ਆਗੂ ਨਹੀਂ ਬਚਿਆ।” ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਹੋਈਆਂ ਚੋਣਾਂ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਗਈਆਂ। “ਇਹੀ ਕਾਰਨ ਹੈ ਕਿ ਕਈ ਸੀਟਾਂ ਉੱਤੇ ਜਿੱਤ ਦਾ ਫਰਕ ਬਹੁਤ ਘੱਟ ਸੀ। ਲੋਕ ‘ਆਪ’ ਦੀਆਂ ਲੋਕ—ਪੱਖੀ ਨੀਤੀਆਂ ਕਾਰਨ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਰਹੇ ਹਨ, ਜਦੋਂ ਕਿ ਕਈ ਪਾਰਟੀਆਂ ਨੂੰ ਉਮੀਦਵਾਰ ਵੀ ਨਹੀਂ ਮਿਲ ਰਹੇ ਕਿਉਂਕਿ ਜਨਤਾ ਉਨ੍ਹਾਂ ਦੀ ਵੰਡ ਪਾਊ ਰਾਜਨੀਤੀ ਤੋਂ ਤੰਗ ਆ ਚੁੱਕੀ ਹੈ।”

ਉਨ੍ਹਾਂ ਕਿਹਾ ਕਿ ਤਿੱਖੇ ਮੁਕਾਬਲੇ ਦੌਰਾਨ ਲੋਕਾਂ ਲਈ ਆਵਾਜ਼ ਬੁਲੰਦ ਕਰਨਾ ਅਤੇ ਜਿੱਤਣਾ ਸੱਚਮੁੱਚ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ “ਕਾਂਗਰਸ ਅਤੇ ਅਕਾਲੀਆਂ ਦਾ ਕੋਈ ਏਜੰਡਾ ਨਹੀਂ ਹੈ। ਉਹ ਸਿਰਫ਼ ਸੱਤਾ ਵਿੱਚ ਵਾਪਸ ਆਉਣ ਦੀ ਆਪਣੀ ਵਾਰੀ ਦੀ ਉਡੀਕ ਕਰ ਰਹੇ ਹਨ ਪਰ ਉਨ੍ਹਾਂ ਦੇ ਸੁਪਨੇ ਕਦੇ ਵੀ ਪੂਰੇ ਨਹੀਂ ਹੋਣਗੇ ਕਿਉਂਕਿ ਲੋਕ ਪੰਜਾਬ ਅਤੇ ਲੋਕਾਈ ਵਿWੱਧ ਉਨ੍ਹਾਂ ਦੀ ਸ਼ੱਕੀ ਭੂਮਿਕਾ ਤੋਂ ਪੂਰੀ ਤਰ੍ਹਾਂ ਜਾਣੂ ਹਨ।”

ਇਕੱਠ ਨੂੰ ਸੰਬੋਧਨ ਕਰਦਿਆਂ ਸੀਨੀਅਰ ‘ਆਪ’ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਨਵੇਂ ਚੁਣੇ ਗਏ ਮੈਂਬਰਾਂ ਨੂੰ ਲੋਕਾਂ ਨੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ “ਇਹ ਫਤਵਾ ਪੰਜਾਬ ਸਰਕਾਰ ਦੀਆਂ ਲੋਕ—ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।”

ਮਨੀਸ਼ ਸਿਸੋਦੀਆ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਮੈਂਬਰਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦੂਜੇ ਪੜਾਅ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ ਸੀ, ਜਿਸ ਨਾਲ ਇਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ। ਉਨ੍ਹਾਂ ਕਿਹਾ “ਪੰਜਾਬ ਦੀ ਆਤਮਾ ਇਸ ਦੇ ਪਿੰਡਾਂ ਵਿੱਚ ਵਸਦੀ ਹੈ ਅਤੇ ਮੈਨੂੰ ਵਿਸ਼ਵਾਸ ਹੈ ਕਿ ਤੁਸੀਂ ਪਿੰਡਾਂ ਦੇ ਵਿਕਾਸ ਅਤੇ ਖ਼ੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੋਗੇ।”

ਪੂਰੀ ਸਰਕਾਰੀ ਸਹਾਇਤਾ ਦਾ ਭਰੋਸਾ ਦਿੰਦੇ ਹੋਏ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੇਂਡੂ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ “ਪੰਜਾਬ ਸਰਕਾਰ ਤੁਹਾਡੇ ਨਾਲ ਮਜ਼ਬੂਤੀ ਨਾਲ ਖੜ੍ਹੀ ਰਹੇਗੀ। ਮੈਂ ਤੁਹਾਨੂੰ ਪੰਚਾਇਤਾਂ ਨਾਲ ਤਾਲਮੇਲ ਕਰ ਕੇ ਕੰਮ ਕਰਨ ਦੀ ਤਾਕੀਦ ਕਰਦਾ ਹਾਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਪਰਿਵਾਰਾਂ ਦੇ ਸਿਹਤ ਕਾਰਡ ਬਿਨਾਂ ਕਿਸੇ ਦੇਰੀ ਦੇ ਤਿਆਰ ਕੀਤੇ ਜਾਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Sri Mukatsar Sahib Police ਨੇ ਖੁੱਲੀ ਬੋਲੀ ਰਾਹੀਂ 79 ਵਾਹਨਾਂ ਨੀਲਾਮ ਕਰਕੇ ਵੱਟੇ 13 ਲੱਖ

0

Sri Mukatsar Sahib News: Sri Mukatsar Sahib Police ਵੱਲੋਂ ਵੱਖ-ਵੱਖ ਮੁਕੱਦਮਿਆਂ ਦੇ ਸਬੰਧ ਵਿੱਚ ਥਾਣਿਆਂ ਵਿੱਚ ਲੰਮੇ ਸਮੇਂ ਤੋਂ ਖੜ੍ਹੇ ਵਾਹਨਾਂ ਦੀ ਖੁੱਲ੍ਹੀ ਬੋਲੀ ਰਾਹੀਂ ਨੀਲਾਮੀ ਕਰਵਾਈ ਗਈ। ਇਹ ਨੀਲਾਮੀ 02 ਅਲਾਟਾ ਵਿੱਚ ਕਰਵਾਈ ਗਈ, ਜਿਸ ਦੌਰਾਨ ਕੁੱਲ 79 ਵਾਹਨਾਂ ਦੀ ਨੀਲਾਮੀ ਕੀਤੀ ਗਈ। ਇਸ ਮੌਕੇ ਸ੍ਰੀ ਹਰਕਮਲ ਕੌਰ ਐਸ.ਪੀ. (ਐਚ), ਸ੍ਰੀ ਰਸ਼ਪਾਲ ਸਿੰਘ ਡੀ.ਐਸ.ਪੀ (ਡੀ) ਅਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਬੋਲੀਕਾਰ ਮੌਜੂਦ ਸਨ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਪਤਨੀ ਤੇ ਮਾਸੂਮ ਬੱਚੀਆਂ ਦੇ ਕ+ਤ+ਲ ਤੋਂ ਬਾਅਦ ਨਾਮੀਂ ਸੈਲੂਨ ਮਾਲਕ ਨੇ ਕੀਤੀ ਆਤਮਹੱਤਿਆ!

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ ਅਜਿਹੇ ਕਈ ਵਾਹਨ ਖੜ੍ਹੇ ਸਨ, ਜੋ ਵੱਖ-ਵੱਖ ਮੁਕੱਦਮਿਆਂ ਨਾਲ ਸਬੰਧਿਤ ਹਨ ਅਤੇ ਜਿਨ੍ਹਾਂ ਦੇ ਮੁਕੱਦਮੇ ਫੈਸਲਸ਼ੁਦਾ ਹੋ ਚੁੱਕੇ ਹਨ, ਪਰ ਸਬੰਧਿਤ ਵਿਅਕਤੀਆਂ ਵੱਲੋਂ ਇਹ ਵਾਹਨ ਕਲੇਮ ਨਹੀਂ ਕੀਤੇ ਗਏ। ਇਨ੍ਹਾਂ ਵਾਹਨਾਂ ਕਾਰਨ ਥਾਣਿਆਂ ਵਿੱਚ ਕਾਫ਼ੀ ਜਗ੍ਹਾ ਘਿਰੀ ਹੋਈ ਸੀ।ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਇਸ ਨੀਲਾਮੀ ਦੌਰਾਨ ਕੁੱਲ 79 ਵਾਹਨ, ਜਿਨ੍ਹਾਂ ਵਿੱਚ 67 ਦੋ-ਪਹੀਆ ਅਤੇ 12 ਚਾਰ-ਪਹੀਆ ਵਾਹਨ ਸ਼ਾਮਲ ਹਨ, ਨੀਲਾਮ ਕੀਤੇ ਗਏ।

ਇਹ ਵੀ ਪੜ੍ਹੋ Bathinda Police ਵੱਲੋਂ ਹਥਿਆਰਾਂ ਨਾਲ ਰੀਲਾਂ ਬਣਾਉਣ ਵਾਲੀ ਨੌਜਵਾਨ ‘ਲੜਕੀ’ ਗ੍ਰਿਫ਼ਤਾਰ

ਇਨ੍ਹਾਂ ਵਾਹਨਾਂ ਦੀ ਰਾਖਵੀਂ ਕੁੱਲ ਕੀਮਤ 9,51,000 ਰੁਪਏ ਰੱਖੀ ਗਈ ਸੀ, ਜਦਕਿ ਖੁੱਲ੍ਹੀ ਬੋਲੀ ਰਾਹੀਂ ਇਹ ਵਾਹਨ ਕੁੱਲ 13,01,000 ਰੁਪਏ ਵਿੱਚ ਨੀਲਾਮ ਹੋਏ।ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਇਹ ਵੀ ਦੱਸਿਆ ਗਿਆ ਕਿ ਬਾਕੀ ਰਹਿੰਦੇ ਨੋ ਕਲੇਮਡ ਵਾਹਨਾਂ ਸਬੰਧੀ ਕਾਨੂੰਨੀ ਪ੍ਰਕਿਰਿਆ ਜਾਰੀ ਹੈ ਅਤੇ ਉਹਨਾਂ ਵਾਹਨਾਂ ਦੀ ਨੀਲਾਮੀ ਵੀ ਜਲਦੀ ਕਾਨੂੰਨੀ ਪ੍ਰਕਿਰਿਆ ਅਨੁਸਾਰ ਕਰਵਾਈ ਜਾਵੇਗੀ। ਇਸ ਮੌਕੇ ਹੈਡਕਲਰ ਸੰਜੀਵ ਕੁਮਾਰ,ਅਕਾਊਂਟੈਂਟ ਕੁਲਬੀਰ ਸਿੰਘ ਅਤੇ ਕੈਸ਼ੀਅਰ ਰਣਜੀਤ ਸਿੰਘ ਵੀ ਹਾਜ਼ਰ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Cabinet ਵਿੱਚ ਵੱਡਾ ਫ਼ੇਰਬਦਲ; ਸੰਜੀਵ ਅਰੋੜਾ ਬਣੇ ਸਭ ਤੋਂ ਸ਼ਕਤੀਸ਼ਾਲੀ ਮੰਤਰੀ!

0

Chandigarh News: Punjab cabinet reshuffle; ਪੰਜਾਬ ਦੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਵਜ਼ਾਰਤ ਵਿਚ ਮੁੜ ਵੱਡੀ ਰੱਦੋਬਦਲ ਹੋਈ ਹੈ। ਸਾਹਮਣੇ ਆ ਰਹੀ ਜਾਣਕਾਰੀ ਮੁਤਾਬਕ ਦੋ ਮੰਤਰੀਆਂ ਦੇ ਆਪਸੀ ਵਿਭਾਗਾਂ ਵਿਚ ਕੀਤਾ ਗਿਆ। ਲੁਧਿਆਣਾ ਜਿਮਨੀ ਚੋਣ ਜਿੱਤ ਕੇ ਮਾਨ ਵਜ਼ਾਰਤ ਵਿਚ ਸ਼ਾਮਲ ਹੋਏ ਸੰਜੀਵ ਅਰੋੜਾ ਨੂੰ ਹੁਣ ਇੱਕ ਹੋਰ ਮਹੱਤਵਪੂਰਨ ਵਿਭਾਗ ਦਿੱਤਾ ਗਿਆ।

ਇਹ ਵੀ ਪੜ੍ਹੋ CM Bhagwant Mann ਨੇ ਜਥੇਦਾਰ ਨੂੰ ਕੀਤੀ ਅਪੀਲ..,ਪੇਸ਼ੀ ਮੌਕੇ ਹੋਵੇ Live Telecast

ਉਨ੍ਹਾਂ ਨੂੰ ਡਾ ਰਵਜੋਤ ਸਿੰਘ ਕੋਲੋਂ ਸਥਾਨਕ ਸਰਕਾਰਾਂ ਵਿਭਾਗ ਦੀ ਜਿੰਮੇਵਾਰੀ ਸੌਂਪੀ ਗਈ ਹੈ। ਜਦਕਿ ਸ਼੍ਰੀ ਅਰੋੜਾ ਕੋਲੋਂ ਐਨਆਰਆਈ ਵਿਭਾਗ ਵਾਪਸ ਲੈ ਕੇ ਡਾ ਰਵਜੋਤ ਸਿੰਘ ਨੂੰ ਸੌਂਪ ਦਿੱਤਾ ਹੈ। ਸੰਜੀਵ ਅਰੋੜਾ ਕੋਲ ਪੰਜਾਬ ਕੈਬਨਿਟ ਵਿਚ ਵਿੱਤ ਵਿਭਾਗ ਨੂੰ ਛੱਡ ਮਹੱਤਵਪੂਰਨ ਵਿਭਾਗ ਆ ਗਏ ਹਨ। ਇਸਤੋਂ ਪਹਿਲਾਂ ਉਨ੍ਹਾਂ ਕੋਲ ਉਦਯੋਗ ਵਿਭਾਗ ਤੇ ਮੁੜ ਬਿਜਲੀ ਵਿਭਾਗ ਦਿੱਤਾ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੇ ਦੂਸਰੇ ਪੜਾਅ ‘ਪਿੰਡਾਂ ਦੇ ਪਹਿਰੇਦਾਰ’ ਦੀ ਸ਼ੁਰੂਆਤ 10 ਜਨਵਰੀ ਤੋਂ : ਡਿਪਟੀ ਕਮਿਸ਼ਨਰ

0

👉ਜ਼ਿਲ੍ਹੇ ਦੇ 6 ਹਲਕਿਆਂ ‘ਚੋਂ ਹਰ-ਰੋਜ ਨਿਕਲਣਗੀਆਂ 60 ਪੈਦਲ ਯਾਤਰਾਵਾਂ
Bathinda News: war against drugs, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਸਰੇ ਪੜਾਅ ‘ਪਿੰਡਾਂ ਦੇ ਪਹਿਰੇਦਾਰ’ ਦੀ ਸ਼ੁਰੂਆਤ ਜ਼ਿਲ੍ਹੇ ਅੰਦਰ 10 ਜਨਵਰੀ ਤੋਂ ਕੀਤੀ ਜਾਵੇਗੀ, ਜੋ ਕਿ 25 ਜਨਵਰੀ 2026 ਤੱਕ ਚੱਲੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਇਸ ਮੁਹਿੰਮ ਦੀ ਸ਼ੁਰੂਆਤ ਸਬੰਧੀ ਕੀਤੇ ਜਾਣ ਵਾਲੇ ਅਗਾਊਂ ਪ੍ਰਬੰਧਾਂ ਬਾਰੇ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਪਤਨੀ ਤੇ ਮਾਸੂਮ ਬੱਚੀਆਂ ਦੇ ਕ+ਤ+ਲ ਤੋਂ ਬਾਅਦ ਨਾਮੀਂ ਸੈਲੂਨ ਮਾਲਕ ਨੇ ਕੀਤੀ ਆਤਮਹੱਤਿਆ!

ਇਸ ਦੌਰਾਨ ਐਸਐਸਪੀ ਮੈਡਮ ਅਮਨੀਤ ਕੌਂਡਲ ਤੇ ਨਸ਼ਾ ਮੁਕਤੀ ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਗੁਰਸੇਵਕ ਸਿੰਘ ਬਾਂਡੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਮੁਹਿੰਮ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਸਾਰੇ ਆਗਾਊਂ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ।

ਇਹ ਵੀ ਪੜ੍ਹੋ CM Bhagwant Mann ਨੇ ਜਥੇਦਾਰ ਨੂੰ ਕੀਤੀ ਅਪੀਲ..,ਪੇਸ਼ੀ ਮੌਕੇ ਹੋਵੇ Live Telecast

ਉਨ੍ਹਾਂ ਇਸ ਮੁਹਿੰਮ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ 6 ਵਿਧਾਨ ਸਭਾ ਹਲਕੇ ਬਠਿੰਡਾ (ਸ਼ਹਿਰੀ), ਬਠਿੰਡਾ (ਦਿਹਾਤੀ), ਭੁੱਚੋ ਮੰਡੀ, ਰਾਮਪੁਰਾ ਫੂਲ, ਤਲਵੰਡੀ ਸਾਬੋ ਅਤੇ ਮੌੜ ਹਲਕੇ ਦੇ ਪਿੰਡਾਂ ‘ਚੋ ਹਰ ਰੋਜ਼ 10-10 ਯਾਤਰਾਵਾਂ ਨਿਕਲਣਗੀਆਂ ਜੋ ਕਿ ਕਰੀਬ 1.5 ਤੋਂ 2 ਕਿਲੋਮੀਟਰ ਤੱਕ ਪੈਦਲ ਚੱਲਣਗੀਆਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਨਗੀਆਂ।

ਇਹ ਵੀ ਪੜ੍ਹੋ Breaking News: Bathinda ਨਗਰ ਨਿਗਮ ਦੀ ਵਾਰਡਬੰਦੀ ਦਾ ਮੁੱਦਾ High Court ਪੁੱਜਿਆ;ਨੋਟਿਸ ਜਰੀ,ਸੁਣਵਾਈ ਅੱਜ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮੁਹਿੰਮ ਨੂੰ ਨੇਪਰੇ ਚੜ੍ਹਾਉਣ ਲਈ ਪੁੰਨ ਦਾ ਕੰਮ ਸਮਝ ਕੇ ਇਸ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਵਿੱਚ ਆਪਣਾ ਪੂਰਨ ਸਹਿਯੋਗ ਦੇਣ ਤਾਂ ਜੋ ਪਿੰਡਾਂ ਅਤੇ ਸ਼ਹਿਰਾਂ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਕਾਲੀ ਦਲ ਪੁਨਰ ਸੁਰਜੀਤ ਨੂੰ ਪਟਿਆਲਾ ਵਿੱਚ ਵੱਡਾ ਝਟਕਾ

0

Patiala News: ਅਕਾਲੀ ਦਲ ਪੁਨਰ ਸੁਰਜੀਤ ਨੂੰ ਪਟਿਆਲਾ ਵਿੱਚ ਵੱਡਾ ਝਟਕਾ ਲੱਗਿਆ ਹੈ। ਐਸ.ਐਸ.ਬੋਰਡ ਦੇ ਸਾਬਕਾ ਚੇਅਰਮੈਨ ਸ. ਤੇਜਿੰਦਰਪਾਲ ਸਿੰਘ ਸੰਧੂ ਅਤੇ ਉਨ੍ਹਾਂ ਦੇ ਧਰਮਪਤਨੀ ਬੀਬੀ ਅਨੂਪ ਇੰਦਰ ਕੌਰ ਸੰਧੂ ਨੇ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕੀਤੀ ।

ਇਹ ਵੀ ਪੜ੍ਹੋ Haryana SGPC ਦਾ ਵਿਵਾਦ ਮੁੜ ਵਧਿਆ; ਪ੍ਰਧਾਨ ਝੀਂਡਾ ਵੱਲੋਂ ਦਾਦੂਵਾਲ ਨੂੰ ਬਰਖਾਸਤ ਕਰਨ ਦਾ ਐਲਾਨ

ਇਸ ਮੌਕੇ ਸੀਨੀਅਰ ਆਗੂ ਸ.ਬਲਵਿੰਦਰ ਸਿੰਘ ਭੂੰਦੜ ਅਤੇ ਸ.ਤਜਿੰਦਰ ਸਿੰਘ ਮਿੱਡੂਖੇੜਾ ਵੀ ਮੌਜੂਦ ਰਹੇ।ਜਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਚੱਬੇਵਾਲ ਹਲਕੇ ਤੋਂ ਸੀਨੀਅਰ ਆਪ ਆਗੂ ਹਰਮਿੰਦਰ ਸਿੰਘ ਸੰਧੁ ਨੇ ਵੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜਿਲ੍ਹਾ ਪ੍ਰਸ਼ਾਸਨ ਅਤੇ ਯੁੱਧ ਨਸ਼ਿਆਂ ਵਿਰੁੱਧ ਜ਼ਿਲ੍ਹਾ ਬਠਿੰਡਾ ਟੀਮ ਦੀ ਹੋਈ ਅਹਿਮ ਮੀਟਿੰਗ

0

Bathinda News: war on drugs; ਬਠਿੰਡਾ ਦੇ ਬਲਵੰਤ ਗਾਰਗੀ ਆਡੀਟੋਰੀਅਮ ਵਿੱਚ ਜਿਲ੍ਹਾ ਪ੍ਰਸ਼ਾਸਨ ਅਤੇ ਯੁੱਧ ਨਸ਼ਿਆਂ ਵਿਰੁੱਧ ਟੀਮ ਦੀ ਇਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਹਲਕਾ ਬਠਿੰਡਾ ਸ਼ਹਿਰੀ, ਭੁੱਚੋ ਅਤੇ ਬਠਿੰਡਾ ਦਿਹਾਤੀ ਦੇ ਸਾਰੇ ਬਲਾਕ ਕੋਆਰਡੀਨੇਟਰਾਂ ਨਾਲ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਅਗਲੇ ਪੜਾਅ ਪਿੰਡਾਂ ਦੇ ਪਹਿਰੇਦਾਰ ਦੀ ਸ਼ੁਰੂਆਤ ਸਬੰਧੀ ਅਤੇ ਇਸ ਨੂੰ ਸਫ਼ਲ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਪਤਨੀ ਤੇ ਮਾਸੂਮ ਬੱਚੀਆਂ ਦੇ ਕ+ਤ+ਲ ਤੋਂ ਬਾਅਦ ਨਾਮੀਂ ਸੈਲੂਨ ਮਾਲਕ ਨੇ ਕੀਤੀ ਆਤਮਹੱਤਿਆ!

ਮਾਰਚ 2025 ਤੋਂ ਸ਼ੁਰੂ ਹੋਏ ਪਹਿਲੇ ਪੜਾਅ ਦੇ ਸਫਲਤਾ ਪੂਰਵਕ ਪੂਰਾ ਹੋਣ ਤੋਂ ਬਾਅਦ ਇਹ ਹੁਣ ਇੱਕ ਨਵੇਂ ਪੜਾਅ ਤੇ ਪਹੁੰਚ ਚੁੱਕਿਆ ਹੈ ਜਿਸਦੀ ਕਿ ਬੀਤੇ ਕੱਲ੍ਹ ਜਲੰਧਰ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਦੇ ਅਗਲੇ ਪੜਾਅ ਪਿੰਡਾਂ ਦੇ ਪਹਿਰੇਦਾਰ ਵਿੱਚ ਪਿੰਡਾਂ ਸ਼ਹਿਰਾਂ ਵਿੱਚ ਬਣੀਆਂ ਕਮੇਟੀਆ ਆਪਣੇ ਆਪਣੇ ਪਿੰਡਾਂ,ਗਲੀ, ਮੁਹਲਿਆਂ ਵਿੱਚ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਦਾ ਪਰਚਾਰ ਕਰਨਗੀਆ ਅਤੇ ਲੋਕਾਂ ਨੂੰ ਨਸ਼ੇ ਦੇ ਮਾੜੇ ਪਰਭਾਵ ਤੋਂ ਜਾਣੂੰ ਕਰਵਾਉਣਗੀਆਂ।

ਇਹ ਵੀ ਪੜ੍ਹੋ Breaking News: Bathinda ਨਗਰ ਨਿਗਮ ਦੀ ਵਾਰਡਬੰਦੀ ਦਾ ਮੁੱਦਾ High Court ਪੁੱਜਿਆ;ਨੋਟਿਸ ਜਰੀ,ਸੁਣਵਾਈ ਅੱਜ

ਇਸ ਮੌਕੇ ਜਗਰੂਪ ਸਿੰਘ ਗਿੱਲ ਵਿਧਾਇਕ ਬਠਿੰਡਾ ਸ਼ਹਿਰੀ, ਬਲਕਰਨ ਸਿੰਘ ਮਾਹਲ ਐਸ ਡੀ ਐਮ, ਪ੍ਰਿਤਪਾਲ ਸਿੰਘ ਡੀ ਐਸ ਪੀ ਭੁੱਚੋ, ਅੰਮ੍ਰਿਤਪਾਲ ਡੀ ਐਸ ਪੀ ਸਿਟੀ 1, ਹਰਵਿੰਦਰ ਸਿੰਘ ਸਰਾਂ ਡੀ ਐਸ ਪੀ ਬਠਿੰਡਾ ਦਿਹਾਤੀ, ਗੁਰਸੇਵਕ ਸਿੰਘ ਬਾਂਡੀ ਜਿਲ੍ਹਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ, ਰੁਪਿੰਦਰ ਸਿੰਘ ਜਿਲ੍ਹਾ ਵਾਈਸ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ, ਮਹਿੰਦਰ ਸਿੰਘ ਫੁਲੋਮਿੱਠੀ ਹਲਕਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਬਠਿੰਡਾ ਸ਼ਹਿਰੀ, ਬਲਕਾਰ ਸਿੰਘ ਭੋਖੜਾ ਹਲਕਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਭੁੱਚੋ, ਰਿਪਨਦੀਪ ਸਿੰਘ ਸਿੱਧੂ ਜਿਲ੍ਹਾ ਮੀਡੀਆ ਵਾਈਸ ਕੋਆਰਡੀਨੇਟਰ ਉਚੇਚੇ ਤੌਰ ‘ਤੇ ਹਾਜ਼ਰ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1899386