Tuesday, May 19, 2026
Home Blog Page 2294

ਗੁਰੂਗ੍ਰਾਮ ਵਿਚ 500 ਏਕੜ ਵਿਚ ਬਣੇਗਾ ਜੈਵ ਵਿਵਿਧਤਾ ਪਾਰਕ ਤੇ ਝੀਲ

0

ਮੁੱਖ ਮੰਤਰੀ ਮਨੋਹਰ ਲਾਲ ਅਤੇ ਕੇਂਦਰੀ ਮੰਤਰੀ ਰਾਓ ਇੰਦਰਜੀਤ ਸਿੰਘ ਨੇ ਕੀਤੀ ਪਰਿਯੋਜਨਾ ਦੀ ਸ਼ੁਰੂਆਤ
ਤਿਪੱਖੀ ਸਮਝੌਤਾ ਮੈਮੋ ’ਤੇ ਕੀਤੇ ਹਸਤਾਖਰ, ਈ ਵਾਈ ਫਾਉਂਡੇਸ਼ਨ, ਗੁਰੂਜਲ, ਸੀਐਸਆਰ ਟਰਸਟ ਮਿਲ ਕੇ ਕਰਣਗੇ ਪਰਿਯੋਜਨਾ ਵਿਕਸਿਤ
ਪਿੰਡ ਦਮਦਮਾ ਤੇ ਨੇੜੇ ਦੇ ਖੇਤਰ ਨੂੰ ਸੈਨਾਨੀਆਂ ਦੇ ਲਈ ਬਣਾਇਆ ਜਾਵੇਗਾ ਖਿੱਚ ਦਾ ਕੇਂਦਰ – ਮੁੱਖ ਮੰਤਰੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 8 ਦਸੰਬਰ :- ਗੁਰੂਗ੍ਰਾਮ ਜਿਲ੍ਹਾ ਦੇ 3 ਪਿੰਡਾਂ ਦਮਦਮਾ, ਖੇੜਲਾ ਅਤੇ ਅਭੈਪੁਰ ਵਿਚ ਲਗਭਗ 420 ਏਕੜ ਵਿਚ ਜੈਵ ਵਿਵਿਧਤਾ ਪਾਰਕ ਦਾ ਨਿਰਮਾਣ ਹੋਵੇਗਾ ਅਤੇ ਲਗਭਗ 80 ਏਕੜ ਵਿਚ ਦਮਦਮਾ ਝੀਲ ਦਾ ਮੁੜ ਨਿਰਮਾਣ ਕੀਤਾ ਜਾਵੇਗਾ। ਇਸ ਵੱਡੀ ਪਰਿਯੋਜਨਾ ਦੀ ਸ਼ੁਰੂਆਤ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਅਤੇ ਕੇਂਦਰੀ ਰਾਜ ਮੰਤਰੀ ਰਾਓ ਇੰਦਰਜੀਤ ਸਿੰਘ ਨੇ ਕੀਤੀ। ਇਹ ਪਰਿਯੋਜਨਾ ਗੁਰੂਜਲ, ਹਰਿਆਣਾ ਸੀਐਸਆਰ ਟਰਸਟ ਅਤੇ ਈ-ਵਾਈ ਫਾਊਂਡੇਸ਼ਨ ਵੱਲੋਂ ਸੰਯੁਕਤ ਰੂਪ ਨਾਲ ਵਿਕਸਿਤ ਕੀਤੀ ਜਾਵੇਗੀ। ਇਸ ਦੇ ਲਈ ਮੁੱਖ ਮੰਤਰੀ ਅਤੇ ਕੇਂਦਰੀ ਰਾਜ ਮੰਤਰੀ ਦੀ ਮੌਜੂਦਗੀ ਵਿਚ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ, ਜੋ ਗੁਰੂਜਲ ਦੇ ਚੇਅਰਮੈਨ ਹਨ ਅਤੇ ਹਰਿਆਣਾ ਰਾਜ ਸੀਐਸਆਰ ਟਰਸਟ ਦੇ ਸੰਯੁਕਤ ਸਕੱਤਰ ਵੀ ਹਨ, ਨੇ ਈ-ਵਾਈ ਡਾਉਂਡੇਸ਼ਨ ਦੇ ਨਾਲ ਇਕ ਤਿਪੱਖੀ ਸਮਝੌਤਾ ’ਤੇ ਹਸਤਾਖਰ ਕੀਤੇ। ਈ-ਵਾਈ ਫਾਊਂਡੇਸ਼ਨ ਵੱਲੋਂ ਸੰਸਥਾ ਦੇ ਚੇਅਰਮੈਨ ਬਾਬਾ ਚੰਦਰ ਰਾਜਾ ਰਮਨ ਨੇ ਸਮਝੌਤਾ ’ਤੇ ਹਸਤਾਖਰ ਕੀਤੇ। ਇਸ ਦੇ ਬਾਅਦ ਡਿਪਟੀ ਕਮਿਸ਼ਨਰ ਸ੍ਰੀ ਯਾਦਵ ਅਤੇ ਸ੍ਰੀ ਰਾਜਾ ਰਮਨ ਨੇ ਦਸਤਾਵੇਜਾਂ ਦਾ ਅਦਾਨ -ਪ੍ਰਦਾਨ ਕੀਤਾ। ਇਸ ਮੌਕੇ ’ਤੇ ਪਿੰਡ ਦਮ?ਰਦਮਾ ਵਿਚ ਪ੍ਰਬੰਧਿਤ ਪ੍ਰੋਗ੍ਰਾਮ ਵਿਚ ਜੈਵ ਵਿਵਿਧਤਾ ਪਾਰਕ ਤੇ ਦਮਦਮਾ ਝੀਲ ਦੇ ਮੁੜ ਨਿਰਮਾਣ ਦੀ ਪਰਿਯੋਜਨਾ ਤੋਂ ਇਲਾਵਾ ਗੁਰੂਜਲ ਦੀ ਪਾਣੀ ਸਰੰਖਣ ਲਈ ਚਲਾਈ ਜਾ ਰਹੀ ਗਤੀਵਿਧੀਆਂ ’ਤੇ ਇਕ ਪ੍ਰਦਰਸ਼ਨੀ ਵੀ ਲਗਾਈ ਗਈ ਸੀ, ਜਿਸ ਦਾ ਮੁੱਖ ਮੰਤਰੀ ਅਤੇ ਕੇਂਦਰੀ ਰਾਜ ਮੰਤਰੀ ਨੇ ਲਵਲੋਕਨ ਕੀਤਾ। ਪ੍ਰੋਗ੍ਰਾਮ ਵਿਚ ਮੌਜੂਦ ਪਿੰਡ ਦਮਦਮਾ , ਪਿੰਡ ਅਭੈਪੁਰ ਅਤੇ ਖੇੜਲਾ ਦੇ ਪਿੰਡਵਾਸੀਆਂ ਨੇ ਮੁੱਖ ਮੰਤਰੀ ਤੇ ਕੇਂਦਰੀ ਰਾਜ ਮੰਤਰੀ ਨੂੰ ਪੱਗ ਪਹਿਨਾ ਕੇ ਅਤੇ ਪੌਧਾ ਭੇਂਟ ਕਰ ਉਨ੍ਹਾਂ ਦਾ ਸਨਮਾਨ ਕੀਤਾ।

ਪ੍ਰਧਾਨ ਮੰਤਰੀ ਦੀਆਂ ਨੀਤੀਆਂ ਦਾ ਸਿੱਟਾ ਹੈ, ਗੁਜਰਾਤ ਚੋਣ ਨਤੀਜੇ ਮੁੱਖ ਮੰਤਰੀ

0

ਜਨਤਾ ਸਮਝਦਾਰ ਹੈ, ਆਮ ਆਦਮੀ ਪਾਰਟੀ ਨੂੰ ਜਨਤਾ ਨੇ ਨਕਾਰਿਆ – ਮਨੋਹਰ ਲਾਲ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 8 ਦਸੰਬਰ: – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਗੁਜਰਾਤ ਵਿਧਾਨ ਸਭਾ ਆਮ ਚੋਣਾਂ ਦੇ ਨਤੀਜਿਆਂ ’ਤੇ ਪ੍ਰਤੀਕ੍ਰਿਆ ਦਿੰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਕਾਰਜ ਪੱਦਤੀ ਤੇ ਜਨਤਾ ਦੇ ਹਿੱਤ ਵਿਚ ਕੀਤੇ ਗਏ ਕੰਮਾਂ ਦੀ ਉਪਲਬਧਤੀਆਂ ਨੂੰ ਲੈ ਕੇ ਜਨਤਾ ਬਹੁਤ ਉਤਸਾਹਿਤ ਤੇ ਸੰਤੁਸ਼ਟ ਹਨ। ਖਾਸ ਕਰ ਗੁਜਰਾਤ ਵਰਗੇ ਸੂਬੇ ਵਿਚ ਜਿੱਥੋਂ ਖੁਦ ਪ੍ਰਧਾਨ ਮੰਤਰੀ ਸਬੰਧ ਰੱਖਦੇ ਹਨ, ਉੱਥੇ ਭਾਰਤੀ ਜਨਤਾ ਪਾਰਟੀ ਦਾ ਇੰਨ੍ਹਾ ਲੰਬੇ ਸਮੇਂ ਤੋਂ ਸ਼ਾਸਨ ਚਲ ਰਿਹਾ ਹੈ, ਉਸ ਦਾ ਕ੍ਰੇਡਿਟ ਪੂਰਣ ਰੂਪ ਨਾਲ ਉੱਥੇ ਦੀ ਜਨਤਾ, ਭਾਰਤੀ ਜਨਤਾ ਪਾਰਟੀ ਦੇ ਕਾਰਜਕਰਤਾਵਾਂ ਤੇ ਪ੍ਰਧਾਨ ਮੰਤਰੀ ਨੂੰ ਜਾਂਦਾ ਹੈ।ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਗੁਜਰਾਤ ਚੋਣ ਵਿਚ ਭਾਜਪਾ ਦੀ ਹੁਣ ਤਕ ਦੀ ਸੱਭ ਤੋਂ ਬਿਹਤਰ ਲੀਡ ਨਾਲ ਪੂਰੇ ਦੇਸ਼ ਵਿਚ ਇਕ ਚੰਗਾ ਸੰਦੇਸ਼ ਗਿਆ ਹੈ, ਜਿਸ ਦਾ ਹੋਰ ਰਾਜ ਵੀ ਅਨੁਸਰਣ ਕਰਣਗੇ।ਮੁੱਖ ਮੰਤਰੀ ਅੱਜ ਗੁਰੂਗ੍ਰਾਮ ਦੇ ਸੋਹਨਾ ਬਲਾਕ ਦੇ ਪਿੰਡ ਦਮਦਮਾ ਵਿਚ ਜੈਵ ਵਿਵਿਧਤਾ ਪਾਰਕ ਦੇ ਨਿਰਮਾਣ ਅਤੇ ਦਮਦਮਾ ਝੀਲ ਦੇ ਮੁੜ ਨਿਰਮਾਣ ਦੇ ਲਈ ਹਰਿਆਣਾ ਸੀਐਸਆਰ ਟਰਸਟ ਤੇ ਈਵਾਈ ਫਾਉਂਡੇਸ਼ਨ ਦੇ ਵਿਚ ਹੋਏ ਐਮਓਯੂ ਹਸਤਾਖਰ ਪ੍ਰੋਗ੍ਰਾਮ ਬਾਅਦ ਮੀਡੀਆ ਪਰਸਨਸ ਨਾਲ ਗਲਬਾਤ ਕਰ ਰਹੇ ਸਨ।ਪੱਤਰਕਾਰਾਂ ਵੱਲੋਂ ਦਿੱਲੀ ਐਮਸੀਡੀ ਦੇ ਚੋਣ ਨਤੀਜੇ ਦੇ ਸਬੰਧ ਵਿਚ ਪੁੱਛੇ ਗਏ ਸੁਆਲ ’ਤੇ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਦਿੱਲੀ ਵਿਚ ਪਹਿਲਾਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਚਲ ਰਹੀ ਹੈ। ਜੇਕਰ ਉੱਥੇ ਉਨ੍ਹਾਂ ਦੀ ਕੋਈ ਚੁਣਾਵੀ ਸਫਲਤਾ ਮਿਲੀ ਹੈ ਤਾਂ ਉਸ ਦਾ ਇਕ ਕੰਬਾਇਨ ਰਿਜਲਟ ਰਹਿੰਦਾ ਹੈ। ਪਰ ਬਾਕੀ ਕਿਸੇ ਸੂਬੇ ਵਿਚ ਉਨ੍ਹਾਂ ਨੂੰ ਕੋਈ ਸਫਲਤਾ ਨਈਂ ਮਿਲੀ ਹੈ।ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿਚ ਆਦਮਪੁਰ ਜਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਉਮੀਦਵਾਰ ਦੀ ਜਮਾਨਤ ਜਬਤ ਹੋ ਗਈ ਸੀ, ਜਿਸ ਵਿਚ ਡੇਢ ਲੱਖ ਵੋਟ ਵਿੱਚੋਂ ਉਨ੍ਹਾਂ ਨੂੰ ਸਿਰਫ 3500 ਵੋਟ ਹੀ ਮਿਲੇ। ਅੱਜ ਆਏ ਗੁਜਰਾਤ ਤੇ ਹਿਮਾਚਲ ਚੋਣ ਨਤੀਜੇ ਵਿਚ ਵੀ ਉਨ੍ਹਾਂ ਨੂੰ ਖਾਸ ਸਫਲਤਾ ਨਹੀ ਮਿਲੀ ਹੈ। ਇਕ ਦੋ ਸੂਬਿਆਂ ਵਿਚ ਜਿੱਥੇ ਉਨ੍ਹਾਂ ਨੂੰ ਸਫਲਤਾ ਮਿਲੀ ਹੈ ਉਸ ਦੇ ਵੱਖ ਤੋਂ ਵਿਸ਼ੇਸ਼ ਕਾਰਣ ਹਨ। ਜਨਤਾ ਬਹਤੁ ਸਮਝਦਾਰ ਹੈ, ਜਿਸ ਤਰ੍ਹਾ ਦੀ ਵਿਵਸਥਾ ਦਾ ਆਮ ਆਦਮੀ ਪਾਰਟੀ ਪ੍ਰਚਾਰ ਕਰ ਰਹੀ ਹੈ, ਜਨਤਾ ਉਸ ਵਿਵਸਥਾ ਨੂੰ ਕਦੀ ਉਸ ਨੂੰ ਸਵੀਕਾਰ ਨਹੀਂ ਕਰੇਗੀ।

ਸਪੋਰਟਸ ਸਕੂਲ ਘੁੱਦਾ ਦੇ ਕੁਸ਼ਤੀ ਖਿਡਾਰੀਆ ਨੇ ਸਟੇਟ ਪੱਧਰ ਤੇ ਜਿੱਤੇ ਮੈਡਲ

0

ਖਿਡਾਰੀਆਂ ਦੀ ਰਾਸ਼ਟਰੀ ਪੱਧਰ ਤੇ ਹੋਈ ਚੋਣ
ਪ੍ਰਿੰਸੀਪਲ ਤੇ ਸਮੂਹ ਸਟਾਫ਼ ਵਲੋਂ ਦਿੱਤੀ ਵਧਾਈ ਤੇ ਅੱਗੇ ਹੋਰ ਵਧੀਆਂ ਖੇਡਣ ਲਈ ਕੀਤਾ ਪ੍ਰੇਰਿਤ
ਸੁਖਜਿੰਦਰ ਮਾਨ
ਬਠਿੰਡਾ, 8 ਦਸੰਬਰ : ਜ਼ਿਲ੍ਹੇ ਦੇ ਸਪੋਰਟਸ ਸਕੂਲ ਘੁੱਦਾ ਦੇ 14 ਸਾਲ ਤੋ ਘੱਟ ਉਮਰ ਦੇ ਕੁਸ਼ਤੀ ਦੇ ਖਿਡਾਰੀਆਂ ਨੇ ਫਰੀਦਕੋਟ ਵਿੱਚ ਹੋਈਆਂ 66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਵਿੱਚ ਭਾਗ ਲੈ ਕੇ ਇਕ ਬਰੋਨਜ਼ ਤੇ ਦੋ ਗੋਲਡ ਮੈਡਲ ਆਪਣੇ ਨਾਮ ਕੀਤੇ। ਸਕੂਲ ਵਿੱਚ ਛੇਵੀਂ ਜਮਾਤ ਦੀਆਂ ਦੋ ਜੁੜਵਾਂ ਭੈਣਾਂ ਗੁਰਪ੍ਰੀਤ ਕੌਰ ਤੇ ਸੁਖਪ੍ਰੀਤ ਕੌਰ ਨੇ ਸਟੇਟ ਪੱਧਰੀ ਗੋਲਡ ਮੈਡਲ ਹਾਸਲ ਕੀਤੇ ਤੇ ਦੋਵਾਂ ਦੀ ਹੀ ਰਾਸ਼ਟਰੀ ਪੱਧਰੀ ਚੋਣ ਹੋਈ। ਇਕ ਹੋਰ ਛੇਵੀਂ ਜਮਾਤ ਦੀ ਵਿਦਿਆਰਥਣ ਅਮਨਦੀਪ ਕੌਰ ਨੇ ਵੀ ਬ੍ਰੋਨਜ਼ ਮੈਡਲ ਹਾਸਲ ਕੀਤਾ ਹੈ। ਸਕੂਲ ਦੇ ਪ੍ਰਿੰਸੀਪਲ ਸ. ਜਗਵੰਤ ਸਿੰਘ ਤੋਂ ਇਲਾਵਾ ਸਕੂਲ ਇੰਚਾਰਜ ਸੁਖਦੀਪ ਸਿੰਘ, ਗਣਿਤ ਮਾਸਟਰ ਬਲਵਿੰਦਰ ਸਿੰਘ, ਪੰਜਾਬੀ ਮਾਸਟਰ ਵਰਿੰਦਰ ਸਿੰਘ, ਅਮਰੀਕ ਸਿੰਘ ਅਤੇ ਖੇਡ ਕੋਚ ਅਬਦੁੱਲ ਸਤਾਰ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਹੋਰ ਸਖ਼ਤ ਮਿਹਨਤ ਕਰਕੇ ਖੇਡਾਂ ਵਿੱਚ ਮੱਲ੍ਹਾਂ ਮਾਰਨ ਲਈ ਪ੍ਰੇਰਿਤ ਵੀ ਕੀਤਾ।

ਨਰੇਸ਼ ਕੁਮਾਰ ਨੇ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਵਜੋਂ ਸੰਭਾਲਿਆ ਚਾਰਜ

0

ਸੁਖਜਿੰਦਰ ਮਾਨ
ਬਠਿੰਡਾ, 8 ਦਸੰਬਰ: ਸ਼੍ਰੀ ਨਰੇਸ਼ ਕੁਮਾਰ ਨੇ ਅੱਜ ਬਤੌਰਤ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਬਠਿੰਡਾ ਵਜੋਂ ਆਪਣਾ ਚਾਰਜ ਸੰਭਾਲ ਲਿਆ।ਪਿਛਲੇ ਦਿਨੀਂ ਉਨ੍ਹਾਂ ਨੂੰ ਵਿੱਤ ਵਿਭਾਗ ਦੁਆਰਾ ਬਤੌਰ ਖ਼ਜ਼ਾਨਾ ਅਫ਼ਸਰ ਪਦ ਉੱਨਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਬਤੌਰ ਸੀਨੀਅਰ ਸਹਾਇਕ ਬਠਿੰਡਾ ਵਿਖੇ ਹੀ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਇਸ ਮੌਕੇ ਆਪਣਾ ਕਾਰਜਭਾਗ ਸੰਭਾਲਣ ਉਪਰੰਤ ਜ਼ਿਲ੍ਹਾ ਖਜ਼ਾਨਾ ਅਫ਼ਸਰ ਨਰੇਸ਼ ਕੁਮਾਰ ਨੇ ਵਿਸ਼ਵਾਸ਼ ਦਿਵਾਇਆ ਕਿ ਖਜ਼ਾਨੇ ਦਾ ਹਰ ਕੰਮ ਇਮਾਨਦਾਰੀ ਤੇ ਪਾਰਦਰਸ਼ੀ ਢੰਗ ਨਾਲ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਖਜਾਨਾ ਅਫ਼ਸਰ ਨਰੇਸ਼ ਕੁਮਾਰ ਦਾ ਬਲਵੰਤ ਸਿੰਘ ਭੁੱਲਰ ਤੇ ਸਮੂਹ ਖ਼ਜ਼ਾਨਾ ਵਿਭਾਗ ਦੇ ਸਟਾਫ਼ ਵਲੋਂ ਫੁੱਲਾਂ ਦਾ ਗੁਲਦਸਤਾ ਦੇ ਕੇ ਭਰਵਾ ਸਵਾਗਤ ਕੀਤਾ ਗਿਆ।

ਪਾਣੀ ਦੇ ਡੂੰਘੇ ਹੁੰਦੇ ਜਾ ਰਹੇ ਸੰਕਟ ਲਈ ਕੇਂਦਰ ਸਰਕਾਰ ਪੰਜਾਬ ਤੇ ਕਿਸਾਨਾਂ ਦੀ ਮੱਦਦ ਕਰੇ- ਸੰਤ ਸੀਚੇਵਾਲ

2039 ਤੱਕ ਪੰਜਾਬ ਵਿੱਚ ਪਾਣੀ ਹੋ ਜਾਵੇਗਾ 1000 ਫੁੱਟ ਤੱਕ ਡੂੰਘਾ
ਪਾਣੀਆਂ ਦੀ ਧਰਤੀ ਹੋ ਰਹੀ ਹੈ ਬੇਆਬ
ਪੰਜਾਬੀ ਖ਼ਬਰਸਾਰ ਬਿਉਰੋ
ਨਵੀਂ ਦਿੱਲੀ,8 ਦਸੰਬਰ: ਪਾਰਲੀਮੈਂਟ ਦੇ ਚੱਲ ਰਹੇ ਸਰਦ ਰੁੱਤ ਦੇ ਸ਼ੈਸ਼ਨ ਦੌਰਾਨ ਰਾਜ ਸਭਾ ਮੈਂਬਰ ‘ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਪਾਣੀਆਂ ਦੀ ਫਿਕਰਮੰਦੀ ਜ਼ਹਿਰ ਕਰਦਿਆ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਤੇ ਕਿਸਾਨਾਂ ਦੀ ਮੱਦਦ ਕਰੇ। ਚੱਲ ਰਹੇ ਸ਼ੈਸ਼ਨ ਦੇ ਦੂਜੇ ਦਿਨ ਪੰਜਾਬ ਦੇ ਡੂੰਘੇ ਹੋ ਰਹੇ ਪਾਣੀਆਂ ਦੇ ਸੰਕਟ ਬਾਰੇ ਸੁਚੇਤ ਕਰਦਿਆ ਸੰਤ ਸੀਚੇਵਾਲ ਨੇ ਗੁਰਬਾਣੀ ਦੇ ਹਵਾਲੇ ਦਿੰਦਿਆ ਕਿਹਾ ਕਿ ਜਿਹੜੇ ਪੰਜਾਬ ਨੇ ਅਨਾਜ਼ ਨਾਲ ਦੇਸ਼ ਦਾ ਢਿੱਡ ਭਰਿਆ ਅੱਜ ਉਹ ਪਾਣੀਆਂ ਦੇ ਸੰਕਟ ਨਾਲ ਜੂਝ ਰਿਹਾ ਹੈ। ਸੈਂਟਰਲ ਗਰਾਉਂਡ ਵਾਟਰ ਬੋਰਡ ਦੀ ਰਿਪੋਰਟ ਦਾ ਹਵਾਲਾ ਦਿੰਦਿਆ ਉਹਨਾਂ ਕਿਹਾ ਕਿ ਇਹ ਰਿਪੋਰਟ ਪੰਜ ਸਾਲ ਪਹਿਲਾਂ ਆਈ ਸੀ। ਇਸ ਰਿਪੋਰਟ ਮੁਤਾਬਿਕ ਪੰਜਾਬ ਵਿੱਚ ਸੰਨ 2039 ਤੱਕ ਧਰਤੀ ਹੇਠਲੇ ਪਾਣੀ ਦਾ ਪੱਧਰ 300 ਮੀਟਰ ਭਾਵ ਕਿ 1000 ਫੁੱਟ ਤੱਕ ਹੋਰ ਡੂੰਘਾ ਚਲਿਆ ਜਾਵੇਗਾ, ਜਿਹਦੇ ਵਿੱਚ ਭਾਰੀ ਧਾਤਾਂ ਹੋਣ ਦੇ ਖਦਸ਼ੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਸਿਰਫ 17 ਸਾਲਾਂ ਦਾ ਹੀ ਪਾਣੀ ਬਚਿਆ ਹੈ।ਸੰਤ ਸੀਚੇਵਾਲ ਨੇ ਨੀਤੀ ਆਯੋਗ ਦੀ ਸੰਨ 2018-19 ਦੀ ਰਿਪੋਰਟ ਦਾ ਹਵਾਲਾ ਰਾਜ ਸਭਾ ਵਿੱਚ ਰੱਖਦਿਆ ਕਿਹਾ ਕਿ ਹਰ ਸਾਲ ਲਗਭਗ ਦੋ ਲੱਖ ਲੋਕ ਪੀਣ ਵਾਲਾ ਸਾਫ਼ ਪਾਣੀ ਨਾ ਮਿਲਣ ਕਾਰਨ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ। ਇਸੇ ਤਰ੍ਹਾਂ ਨੀਤੀ ਆਯੋਗ ਦੀ ਸੰਨ 2020 ਵਿੱਚ ਜਾਰੀ ਕੀਤੀ ਰਿਪੋਰਟ ਅਨੁਸਾਰ ਸਾਲ 2030 ਤੱਕ ਦੇਸ਼ ਦੀ ਕੁਲ ਅਬਾਦੀ ਦਾ 40 ਫੀਸਦੀ ਹਿੱਸਾ ਪੀਣ ਵੱਲੇ ਪਾਣੀ ਤੋਂ ਵਾਂਝਾ ਹੋ ਜਾਵੇਗਾ। ਪੰਜਾਬ ਬਾਰੇ ਅੰਕੜੇ ਪੇਸ਼ ਕਰਦਿਆ ਸੰਤ ਸੀਚੇਵਾਲ ਨੇ ਦੱਸਿਆ ਕਿ ਸੂਬੇ ਵਿੱਚ 80 ਫੀਸਦੀ ਖੇਤੀ ਧਰਤੀ ਹੇਠਲੇ ਪਾਣੀ ਨਾਲ ਕੀਤੀ ਜਾ ਰਹੀ ਅਤੇ ਸਿਰਫ਼ 20 ਫੀਸਦੀ ਖੇਤੀ ਹੀ ਨਹਿਰੀ ਪਾਣੀ ਨਾਲ ਕੀਤੀ ਜਾ ਰਹੀ ਹੈ। ਨੀਤੀ ਆਯੋਗ ਦੀ ਰਿਪੋਰਟ ਮੁਤਾਬਿਕ ਪੰਜਾਬ ਦੇ 133 ਬਲਾਕਾਂ ਵਿੱਚੋਂ 109 ਬਲਾਕ ਡਾਰਕ ਜ਼ੋਨ ਵਿਚ ਬਦਲ ਗਏ ਹਨ। ਇਸ ਸਮੇਂ ਭਾਰਤ ਦੇ ਲਗਭਗ 21 ਸੂਬਿਆਂ ਦੇ 10 ਕਰੋੜ ਲੋਕ ਪੀਣ ਵਾਲੇ ਪਾਣੀ ਦੇ ਸੰਕਟ ਨਾਲ ਜੂਝ ਰਹੇ ਹਨ।ਸੰਤ ਸੀਚੇਵਾਲ ਨੇ ਤਾਮਿਲਨਾਡੂ ਵਿੱਚ ਸਾਲ 2019 ਵਿੱਚ ਆਏ ਪਾਣੀ ਦੇ ਸੰਕਟ ਦਾ ਜ਼ਿਕਰ ਕਰਦਿਆ ਕਿਹਾ ਕਿ ਉਥੇ ਪਾਣੀ ਦੇ ਸੰਕਟ ਨੂੰ ਠੱਲ ਪਾਉਣ ਲਈ 50 ਬੋਗੀਆਂ ਵਾਲੀ ਵਿਸ਼ੇਸ਼ ਰੇਲ ਗੱਡੀ ਚਲਾਉਣੀ ਪਈ ਸੀ। ਪਾਣੀ ਦੇ ਇਸ ਗੰਭੀਰ ਮਸਲੇ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਦੀ ਬਰਬਾਦੀ ਰੋਕਣ ਦੇ ਠੋਸ ਉਪਰਾਲੇ ਕੀਤੇ ਜਾਣ ਤਾਂ ਜੋ ਆਉਣ ਵਾਲੀਆਂ ਪੀੜੀਆਂ ਅਤੇ ਮੌਜੂਦਾ ਪੀੜੀਆਂ ਨੂੰ ਪੀਣ ਵਾਲਾ ਪਾਣੀ ਦੇ ਸਕੀਏ।

ਗੁਜਰਾਤ ਵਿਧਾਨ ਸਭਾ ਨਤੀਜਿਆਂ ਨਾਲ ਆਮ ਆਦਮੀ ਪਾਰਟੀ ਬਣੀ ਰਾਸ਼ਟਰੀ ਰਾਜਨੀਤਿਕ ਪਾਰਟੀ

0

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਗੁਜਰਾਤ ਅਤੇ ਦੇਸ਼ ਦੇ ਲੋਕਾਂ ਦਾ ਕੀਤਾ ਧੰਨਵਾਦ
‘ਆਪ’ ਨੂੰ ਪਹਿਲੀ ਵਾਰ ‘ਚ ਹੀ ਗੁਜਰਾਤ ਵਿੱਚ 40 ਲੱਖ ਤੋਂ ਵੱਧ ਵੋਟਾਂ ਮਿਲੀਆਂ- ਮਲਵਿੰਦਰ ਸਿੰਘ ਕੰਗ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 8 ਦਸੰਬਰ: ਗੁਜਰਾਤ ਚੋਣ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਹੁਣ ਦੇਸ਼ ਦੀਆਂ ਰਾਸ਼ਟਰੀ ਸਿਆਸੀ ਪਾਰਟੀਆਂ ਦੀ ਸੂਚੀ ਵਿੱਚ ਸ਼ਾਮਲ ਹੋ ਗਈ ਹੈ। ਗੁਜਰਾਤ ਵਿੱਚ ਪਹਿਲੀ ਵਾਰ ਚੋਣ ਲੜ ਰਹੀ ਆਮ ਆਦਮੀ ਪਾਰਟੀ ਨੂੰ ਲਗਭਗ 13% ਵੋਟਾਂ ਮਿਲੀਆਂ ਹਨ ਅਤੇ ਪਾਰਟੀ ਨੇ 5 ਸੀਟਾਂ ‘ਤੇ ਜਿੱਤ ਹਾਸਲ ਕੀਤੀ। ਪਾਰਟੀ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ‘ਆਪ’ ਦੇ ਰਾਸ਼ਟਰੀ ਪਾਰਟੀ ਬਣਨ ‘ਤੇ ਗੁਜਰਾਤ ਅਤੇ ਦੇਸ਼ ਦੇ ਲੋਕਾਂ ਦਾ ਧੰਨਵਾਦ ਕੀਤਾ ਅਤੇ ‘ਆਪ’ ਦੇ ਸਾਰੇ ਵਰਕਰਾਂ ਨੂੰ ਵਧਾਈ ਦਿੱਤੀ। ਕੇਜਰੀਵਾਲ ਨੇ ਕਿਹਾ ਕਿ ਸਿਰਫ 10 ਸਾਲਾਂ ‘ਚ ਕਿਸੇ ਪਾਰਟੀ ਨੂੰ ਰਾਸ਼ਟਰੀ ਪਾਰਟੀ ਦਾ ਦਰਜਾ ਮਿਲਣਾ ਵੱਡੀ ਗੱਲ ਹੈ। ਕੰਮ ਦੀ ਰਾਜਨੀਤੀ ਕਰਨ ਵਾਲੀ ਆਮ ਆਦਮੀ ਪਾਰਟੀ ਨੂੰ ਦੇਸ਼ ਦੀ ਜਨਤਾ ਨੇ ਆਪਣੀ ਮਾਨਤਾ ਦੇ ਦਿੱਤੀ ਹੈ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਆਪਣੇ ਟਵਿੱਟਰ ‘ਤੇ ਲਿਖਿਆ ਕਿ ਆਮ ਆਦਮੀ ਪਾਰਟੀ ਦਾ ਸਿਆਸੀ ਸਫਰ ਸ਼ਾਨਦਾਰ ਰਿਹਾ ਹੈ। ਸਿਰਫ਼ 10 ਸਾਲਾਂ ਦੇ ਅੰਦਰ ਹੀ ‘ਆਪ’ ਨੇ ਦਿੱਲੀ ਅਤੇ ਪੰਜਾਬ ‘ਚ ਭਾਰੀ ਬਹੁਮਤ ਨਾਲ ਸਰਕਾਰ ਬਣਾਈ ਅਤੇ ਹੁਣ ਗੁਜਰਾਤ ‘ਚ ਪਹਿਲੀ ਵਾਰ ‘ਚ ਹੀ ਪਾਰਟੀ ਨੂੰ 40 ਲੱਖ ਤੋਂ ਵੀ ਵੱਧ ਵੋਟਾਂ ਮਿਲੀਆਂ। ਦੇਸ਼ ਦੇ ਆਮ ਲੋਕਾਂ ਲਈ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੇ ਰੂਪ ਵਿੱਚ ਉਨ੍ਹਾਂ ਨੂੰ ਹੁਣ ਰਾਸ਼ਟਰੀ ਪੱਧਰ ‘ਤੇ ਵੀ ਇੱਕ ਚੰਗਾ ਬਦਲ ਮਿਲ ਗਿਆ ਹੈ।

ਆਬਕਾਰੀ ਵਿਭਾਗ ਅਤੇ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਵਿਰੁੱਧ ਸਾਂਝੀ ਮੁਹਿੰਮ ਨੂੰ ਕੀਤਾ ਜਾਵੇਗਾ ਹੋਰ ਤੇਜ਼

0
ਆਮ ਲੋਕਾਂ ਨੂੰ ਨਾਜਾਇਜ਼ ਸ਼ਰਾਬ ਦੇ ਧੰਦੇ ਵਿਰੁੱਧ ਜਾਗਰੂਕ ਕਰਨ ਲਈ ਚਲਾਈ ਜਾਵੇਗੀ ਵਿਸ਼ੇਸ਼ ਜਾਗਰੂਕਤਾ ਮੁਹਿੰਮ
ਪੰਜਾਬੀ ਖਬਰਸਾਰ ਬਿਉਰੋ 
ਚੰਡੀਗੜ੍ਹ, 08 ਦਸੰਬਰ: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਚੀਮਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਏ.ਆਈ.ਜੀ. ਆਬਕਾਰੀ ਅਤੇ ਕਰ ਗੁਰਜੋਤ ਸਿੰਘ ਕਲੇਰ ਵੱਲੋਂ ਨਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਆਬਕਾਰੀ ਵਿਭਾਗ ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪ੍ਰੇਸ਼ਨਾਂ ਨੂੰ ਹੋਰ ਤੇਜ ਕਰਨ ਅਤੇ ਇਸ ਬੁਰਾਈ ਵਿਰੁੱਧ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਪੁਲਿਸ ਦੇ ਆਬਕਾਰੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ।ਇਹ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਏ.ਆਈ.ਜੀ. ਗੁਰਜੋਤ ਸਿੰਘ ਕਲੇਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਚੱਲ ਰਹੇ ਆਬਕਾਰੀ ਮਾਮਲਿਆਂ ਦੀ ਗੰਭੀਰਤਾ ਪ੍ਰਤੀ ਆਬਕਾਰੀ ਪੁਲਿਸ ਫੋਰਸ ਨੂੰ ਹੋਰ ਜਾਗਰੂਕ ਕਰਨ, ਪੁਲਿਸ ਅਤੇ ਆਬਕਾਰੀ ਅਧਿਕਾਰੀਆਂ ਵਿਚਕਾਰ ਤਾਲਮੇਲ ਨੂੰ ਸੁਧਾਰਨ, ਚੱਲ ਰਹੀਆਂ ਜਾਂਚਾਂ ਨੂੰ ਹੋਰ ਤੇਜ਼ ਕਰਨ, ਨਵੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਆਬਕਾਰੀ ਪੁਲਿਸ ਨੂੰ ਹਾਈਟੈਕ ਬਣਾਉਣਾ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਆਬਕਾਰੀ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਤੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਕਲੇਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਆਬਕਾਰੀ ਵਿਭਾਗ ਦੇ ਕਿਸੇ ਕਰਮਚਾਰੀ ਜਾਂ ਅਧਿਕਾਰੀ ਨੂੰ ਨਾਲ ਲਏ ਬਿਨਾਂ ਆਬਕਾਰੀ ਪੁਲਿਸ ਛਾਪੇਮਾਰੀ ਨਹੀਂ ਕਰੇਗੀ, ਜ਼ਿਲ੍ਹਾ ਪੁਲਿਸ ਦੀ ਤਰਜ਼ ‘ਤੇ ਸਾਰੇ ਆਬਕਾਰੀ ਪੁਲਿਸ ਇੰਚਾਰਜ ਹੈੱਡ ਕਾਂਸਟੇਬਲ ਦੇ ਰੈਂਕ ਤੋਂ ਉੱਪਰ ਦਾ ਇੱਕ ਅਫ਼ਸਰ ਰੋਜ਼ਾਨਾ 24 ਘੰਟੇ ਡਿਊਟੀ ਲਈ ਤਾਇਨਾਤ ਕਰਨਗੇ ਅਤੇ ਉਸ ਦੀ ਐਂਟਰੀ ਡਾਇਰੀ ਵਿੱਚ ਦਰਜ ਕੀਤੀ ਜਾਵੇਗੀ ਅਤੇ ਚਾਰ ਤੋਂ ਪੰਜ ਪੁਲਿਸ ਕਰਮਚਾਰੀ ਐਮਰਜੈਂਸੀ ਡਿਊਟੀ ਲਈ ਦਫਤਰ ਵਿੱਚ ਮੌਜੂਦ ਰਹਿਣਗੇ। ਉਨ੍ਹਾਂ ਕਿਹਾ ਕਿ ਆਬਕਾਰੀ ਪੁਲਿਸ ਅਧਿਕਾਰੀਆਂ ਨੂੰ ਹਾਈ ਪ੍ਰੋਫਾਈਲ ਕੇਸਾਂ ਵਿੱਚ ਕਿਸੇ ਵੀ ਵੱਡੇ ਅੱਪਡੇਟ ਸਬੰਧੀ ਸੂਚਨਾ ਤੁਰੰਤ ਹੈੱਡਕੁਆਰਟਰ ਨਾਲ ਸਾਂਝੀ ਕਰਨ ਲਈ ਕਿਹਾ ਗਿਆ ਹੈ।ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ‘ਰੰਗਲਾ ਪੰਜਾਬ ਮਿਸ਼ਨ’ ਨੂੰ ਸਾਕਾਰ ਕਰਨ ਲਈ ਆਮ ਲੋਕਾਂ ਨੂੰ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਜਾਗਰੂਕ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਸ੍ਰੀ ਕਲੇਰ ਨੇ ਕਿਹਾ ਕਿ ਆਬਕਾਰੀ ਵਿਭਾਗ ਅਤੇ ਆਬਕਾਰੀ ਪੁਲੀਸ ਵੱਲੋਂ ਜਲਦੀ ਹੀ ਇਸ ਬੁਰਾਈ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ।

 

 

ਨਕੋਦਰ ਦੇ ਕੱਪੜਾ ਵਪਾਰੀ ਨਾਲ ਜਖਮੀ ਹੋਏ ਪੁਲਿਸ ਮੁਲਾਜਮ ਮਨਦੀਪ ਨੇ ਵੀ ਤੋੜਿਆ ਦਮ

0
ਫਿਰੌਤੀ ਨਾ ਦੇਣ ‘ਤੇ ਗੈਂਗਸਟਰਾਂ ਨੇ ਕੀਤਾ ਸੀ ਕੱਪੜਾ ਵਪਾਰੀ ‘ਤੇ ਹਮਲਾ
ਮੁੱਖ ਮੰਤਰੀ ਵਲੋਂ ਸਹੀਦ ਪੁਲਿਸ ਕਰਮਚਾਰੀ ਦੇ ਪ੍ਰਵਾਰ ਨੂੰ ਦੋ ਕਰੋਡ਼ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ
ਪੰਜਾਬੀ ਖਬਰਸਾਰ ਬਿਉਰੋ 
ਨਕੋਦਰ,8 ਦਸੰਬਰ: ਗੈੰਗਸਟਰਾਂ ਨੂੰ ਫਿਰੌਤੀ ਨਾ ਦੇਣ ਕਾਰਨ ਉਨ੍ਹਾਂ ਦੇ ਹਮਲੇ ‘ਚ ਮਾਰੇ ਗਏ ਕੱਪੜਾ ਵਪਾਰੀ ਭੁਪਿੰਦਰ ਸਿੰਘ ਚਾਵਲਾ ਨਾਲ ਜਖਮੀ ਹੋਏ ਪੰਜਾਬ ਪੁਲਿਸ ਦੇ ਕਾਂਸਟੇਬਲ ਮਨਦੀਪ ਸਿੰਘ ਨੇ ਵੀ ਅੱਜ ਦਮ ਤੋੜ ਦਿੱਤਾ ਹੈ। ਬੀਤੀ ਰਾਤ ਗੈਂਗਸਟਰਾਂ ਵਲੋਂ ਕੀਤੇ ਹਮਲੇ ਵਿੱਚ ਕੱਪੜਾ ਵਪਾਰੀ ਭੁਪਿੰਦਰ ਸਿੰਘ ਦੀ ਮੋਕੇ ‘ਤੇ ਹੀ ਮੋਤ ਹੋ ਗਈ ਅਤੇ ਉਸਦੇ ਨਾਲ ਤੈਨਾਤ ਕਾਂਸਟੇਬਲ ਮਨਦੀਪ ਸਿੰਘ ਬੁਰੀ ਤਰੁਾਂ ਜਖਮੀ ਹੋ ਗਿਆ ਸੀ, ਜਿਸਨੂੰ ਪਹਿਲਾਂ ਨਕੋਦਰ ਅਤੇ ਬਾਅਦ ਵਿੱਚ ਗੰਭੀਰ ਹਾਲਾਤ ਦੇਖਦੇ ਹੋਏ ਜਲੰਧਰ ਰੈਫ਼ਰ ਕੀਤਾ ਗਿਆ , ਪਰ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਵੀ ਡਾਕਟਰਾਂ ਵਲੋਂ ਉਸਨੂੰ ਬਚਾਇਆ ਨਹੀਂ ਜਾ ਸਕਿਆ। ਜਿਸਦੇ ਚੱਲਦੇ ਡਿਊਟੀ ਕਰਦੇ ਹੋਏ ਪੰਜਾਬ ਪੁਲਿਸ ਦਾ ਕਾਂਸਟੇਬਲ ਮਨਦੀਪ ਸਿੰਘ ਸ਼ਹੀਦ ਹੋ ਗਿਆ। ਉਧਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਨੇ ਸਹੀਦ ਕਾਂਸਟੇਬਲ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਕਾਂਸਟੇਬਲ ਮਨਦੀਪ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਤੇ HDFC ਬੈਂਕ ਵੱਲੋਂ 1 ਕਰੋੜ ਰੁਪਏ ਦੀ ਬੀਮਾ ਰਾਸ਼ੀ ਦਿੱਤੀ ਜਾਵੇਗੀ l ਜਿਕਰਯੋਗ ਹੈ ਕਿ ਕੱਪੜਾ ਵਪਾਰੀ ਤੋਂ ਗੈਂਗਸਟਰਾਂ ਨੇ 2 ਮਹੀਨੇ ਪਹਿਲਾਂ 20 ਲੱਖ ਰੁਪਏ ਫਿਰੋਤੀ ਮੰਗੀ ਸੀ ਪਰੰਤੂ ਭੁਪਿੰਦਰ ਨੇ ਫਿਰੌਤੀ ਦੇਣ ਦੀ ਬਜਾਏ ਪੁਲਿਸ ਨੂੰ ਸੂਚਿਤ ਕੀਤਾ ਸੀ। ਪੁਲਿਸ ਨੇ ਵੀ ਉਸਦੀ ਸੁਰੱਖਿਆ ਨੂੰ ਦੇਖਦੇ ਹੋਏ ਗੰਨਮੈਨ ਦੇ ਤੌਰ ‘ਤੇ ਮਨਦੀਪ ਸਿੰਘ ਦੀ ਲਗਾਈ ਸੀ। ਬੀਤੀ ਕੱਲ ਰਾਤ 8 ਵਜੇ ਦੇ ਕਰੀਬ ਜਦ ਭੁਪਿੰਦਰ ਸਿੰਘ ਦੁਕਾਨ ਬੰਦ ਕਰੇ ਜਾਣ ਲੱਗਾ ਸੀ ਤਾਂ 2 ਮੋਟਰਸਾਇਕਲਾਂ ‘ਤੇ ਆਏ ਅਣਪਛਾਤੇ ਬਦਮਾਸ਼ਾਂ ਨੇ ਉਸ ਉਪਰ ਗੋਲੀਆਂ ਚਲਾ ਦਿੱਤੀਆਂ ਸਨ। ਜਿਸ ਵਿੱਚ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ ਤੇ ਪੁਲਿਸ ਮੁਲਾਜਮ ਜਖਮੀ ਹੋ ਗਿਆ ਸੀ।

ਵਿਆਹ ਵਿਚੋਂ ‘ਟੱਲੀ’ ਹੋ ਕੇ ਗੱਡੀ ਚਲਾਉਣ ਵਾਲਿਆਂ ਦੀ ਹੁਣ ਖੈਰ ਨਹੀਂ, ਕਰਨਾ ਪਏਗਾ ਡਰਾਈਵਰ ਦਾ ਪ੍ਰਬੰਧ

0

ਪੰਜਾਬ ਪੁਲਿਸ ਹੁਣ ਮੈਰਿਜ ਪੈਲੇਸਾਂ ਦੇ ਬਾਹਰ ਸਰਾਬੀਆਂ ਦੇ ਕਰੇਗੀ ਟੈਸਟ
ਗ੍ਰਹਿ ਵਿਭਾਗ ਦੇ ਹੁਕਮਾਂ ’ਤੇ ਡੀਜੀਪੀ ਵਲੋਂ ਪੱਤਰ ਜਾਰੀ

ਹੁਕਮਾਂ ਤੋਂ ਬਾਅਦ ਬਠਿੰਡਾ ਦੀ ਟਰੈਫਿਕ ਪੁਲਿਸ ਨੇ ਰਾਤ ਨੂੰ ਹੀ ਪੈਲੇਸਾਂ ਅੱਗੇ ਲਗਾਏ ਨਾਕੇ
ਸੁਖਜਿੰਦਰ ਮਾਨ
ਬਠਿੰਡਾ , 7 ਦਸੰਬਰ: ਵਿਆਹਾਂ ’ਚ ਦਾਰੂ ਪੀਣ ਦੇ ਸ਼ੌਕੀਨਾਂ ਲਈ ਬੁਰੀ ਖ਼ਬਰ ਹੈ। ਹੁਣ ਅਜਿਹੇ ਸ਼ਰਾਬੀਆਂ ਨੂੰ ਵਿਆਹਾਂ ਤੋਂ ਘਰ ਵਾਪਸੀ ਲਈ ਕਿਸੇ ‘ਸੌਫ਼ੀ’ ਡਰਾਈਵਰ ਦਾ ਪ੍ਰਬੰਧ ਕਰਨਾ ਪਏਗਾ, ਜਿਹੜੇ ਪਹਿਲਾਂ ਦਾਰੂ ਪੀਣ ਤੋਂ ਬਾਅਦ ਖ਼ੁਦ ਗੱਡੀਆਂ ਚਲਾ ਕੇ ਆਉਂਦੇ ਸਨ। ਗ੍ਰਹਿ ਵਿਭਾਗ ਦੇ ਹੁਕਮਾਂ ’ਤੇ ਪੰਜਾਬ ਪੁਲਿਸ ਅਜਿਹੇ ਸ਼ਰਾਬੀਆਂ ਵਿਰੁਧ ਸਖ਼ਤ ਮੁਹਿੰਮ ਵਿੱਢਣ ਜਾ ਰਹੀ ਹੈ, ਜੋ ਵਿਆਹਾਂ ਵਿਚ ਦਾਰੂ ਪੀ ਕੇ ਘਰ ਵਾਪਸੀ ਜਾਣ ਲਈ ਖੁਦ ਗੱਡੀ ਡਰਾਈਵ ਕਰਨਗੇ। ਡੀਜੀਪੀ ਦੇ ਵਲੋਂ ਜਾਰੀ ਆਦੇਸ਼ਾਂ ਤਹਿਤ ਹੁਣ ਪੰਜਾਬ ਪੁਲਿਸ ਦੇ ਟਰੈਫ਼ਿਕ ਮੁਲਾਜਮ ਮੈਰਿਜ ਪੈਲੇਸਾਂ ਦੇ ਬਾਹਰ ਸਾਹ ਵਿਚੋਂ ਸਰਾਬ ਦੀ ਸੁਗੰਧ ਲੈਣ ਵਾਲੀਆਂ ਮਸ਼ੀਨਾਂ(2reath 1naly੍ਰers) ਨਾਲ ਲੈਸ ਰਹਿਣਗੇ ਤੇ ਸ਼ੱਕ ਪੈਣ ’ਤੇ ਕਿਸੇ ਵੀ ਵਿਅਕਤੀ ਦੀ ਜਾਂਚ ਕਰ ਸਕਦੇ ਹਨ। ਜੇਕਰ ਇਸ ਮਸ਼ੀਨ ਦੇ ਵਿਚ ਸ਼ਰਾਬ ਦੀ ਮਹਿਕ ਆ ਜਾਵੇਗੀ ਤਾਂ ਨਾ ਸਿਰਫ਼ ਉਸਦੇ ਖਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ, ਬਲਕਿ ਵੱਡਾ ਜੁਰਮਾਨਾ ਵੀ ਕੀਤਾ ਜਾਵੇਗਾ। ਗੌਰਤਲਬ ਹੈ ਕਿ ਪੰਜਾਬ ਵਿਚ ਹਰ ਸਾਲ ਸੜਕ ਹਾਦਸਿਆਂ ਵਿਚ ਹਜ਼ਾਰਾਂ ਕੀਮਤੀ ਜਾਨਾਂ ਜਾਂਦੀਆਂ ਹਨ ਅਤੇ ਇਹ ਹਾਦਸੇ ਸਰਦੀਆਂ ਵਿਚ ਧੁੰਦ ਪੈਣ ਕਾਰਨ ਹੋਰ ਵਧ ਜਾਂਦੇ ਹਨ। ਇਸਤੋਂ ਇਲਾਵਾ ਸਰਦੀਆਂ ਵਿਚ ਹੀ ਵਿਆਹਾਂ ਦਾ ਮੌਸਮ ਹੋਣ ਕਾਰਨ ਸਰਾਬ ਪੀ ਕੇ ਗੱਡੀਆਂ ਚਲਾਉਣ ਵਾਲਿਆਂ ਦੀ ਗਿਣਤੀ ਵੀ ਵਧ ਜਾਂਦੀ ਹੈ, ਜਿਸਦੇ ਚੱਲਦੇ ਪੰਜਾਬ ਸਰਕਾਰ ਨੇ ਅਜਿਹੇ ਹਾਦਸਿਆਂ ਵਿਚ ਜਾਣ ਵਾਲੀਆਂ ਕੀਮਤੀ ਜਿੰਦਗੀਆਂ ਨੂੰ ਬਚਾਉਣ ਲਈ ਇਹ ਕਦਮ ਚੁੱਕਿਆ ਹੈ। ਦਸਣਾ ਬਣਦਾ ਹੈ ਕਿ ਵਿਦੇਸ਼ਾਂ ਵਿਚ ਵੀ ਇਸਤੋਂ ਪਹਿਲਾਂ ਹੀ ਸਰਾਬ ਪੀ ਕੇ ਗੱਡੀਆਂ ਚਲਾਉਣ ਉਪਰ ਸਖਤ ਪਾਬੰਦੀ ਹੈ। ਹਾਲਾਂਕਿ ਭਾਰਤ ਵਿਚ ਵੀ ਸ਼ਰਾਬ ਪੀ ਕੇ ਗੱਡੀ ਚਲਾਉਣ ਨੂੰ ਗੈਰ ਕਾਨੂੰਨੀ ਮੰਨਿਆਂ ਜਾਂਦਾ ਹੈ ਤੇ ਇਸਦਾ ਜੁਰਮ ਸਾਬਤ ਹੋਣ ’ਤੇ ਭਾਰੀ ਜੁਰਮਾਨਾ ਵੀ ਕੀਤਾ ਜਾਂਦਾ ਹੈ, ਪ੍ਰੰਤੂ ਇਸਦੇ ਬਾਵਜੂਦ ਵੀ ਪੁਲਿਸ ਦੀ ਜਿਆਦਾ ਸਖ਼ਤੀ ਨਾ ਹੋਣ ਕਾਰਨ ਲੋਕ ਇਸ ਮਾਮਲੇ ਨੂੰ ਹਲਕੇ ਵਿਚ ਲੈਂਦੇ ਹਨ। ਜਿਸ ਕਾਰਨ ਹੁਣ ਡੀਜੀਪੀ ਦਫ਼ਤਰ ਵਲੋਂ ਇਸ ਸਬੰਧ ਵਿਚ ਸਖ਼ਤ ਰੁੱਖ ਅਪਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ 634 ਕਿਸਾਨਾਂ ਦੇ ਵਾਰਿਸਾਂ ਨੂੰ 31 ਕਰੋੜ 70 ਲੱਖ ਰੁਪਏ ਜਾਰੀ ਕੀਤੇ: ਕੁਲਦੀਪ ਸਿੰਘ ਧਾਲੀਵਾਲ

ਕਿਸਾਨਾਂ ਦੇ 326 ਵਾਰਿਸਾਂ ਨੂੰ ਸਰਕਾਰੀ ਨੌਕਰੀ ਦਿੱਤੀ, 98 ਨੌਕਰੀਆਂ ਲਈ ਵੈਰੀਫਿਕੇਸ਼ਨ ਮੁਕੰਮਲ ਅਤੇ 210 ਪ੍ਰਕਿਰਿਆ ਅਧੀਨ
ਪੰਜਾਬ ਸਰਕਾਰ ਕੇਂਦਰ ਸਰਕਾਰ ਨੂੰ ਕਿਸਾਨ ਸੰਘਰਸ਼ ਦੌਰਾਨ ਪ੍ਰਵਾਨ ਕੀਤੀਆਂ ਮੰਗਾਂ ਨੂੰ ਛੇਤੀ ਅਮਲੀ ਰੂਪ ਦੇਣ ਲਈ ਪੱਤਰ ਲਿਖੇਗੀ
ਖੇਤੀਬਾੜੀ ਮੰਤਰੀ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਕੀਤੀ ਮੀਟਿੰਗ, ਕਿਸਾਨਾਂ ਨੂੰ ਆਪਣੇ ਸੰਘਰਸ਼ ਵਾਪਸ ਲੈਣ ਦੀ ਵੀ ਕੀਤੀ ਅਪੀਲ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 7 ਦਸੰਬਰ: ਪੰਜਾਬ ਸਰਕਾਰ ਨੇ ਹੁਣ ਤੱਕ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ 634 ਕਿਸਾਨਾਂ ਦੇ ਵਾਰਿਸਾਂ ਨੂੰ 5 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 31 ਕਰੋੜ 70 ਲੱਖ ਰੁਪਏ ਜਾਰੀ ਕੀਤੇ ਹਨ। ਇਸੇ ਤਰ੍ਹਾਂ ਕਿਸਾਨਾਂ ਦੇ 326 ਵਾਰਿਸਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ, 98 ਨੂੰ ਨੌਕਰੀ ਦੇਣ ਲਈ ਵੈਰੀਫਿਕੇਸ਼ਨ ਮੁਕੰਮਲ ਹੋ ਗਈ ਹੈ ਜਦਕਿ 210 ਹੋਰਾਂ ਨੂੰ ਸਰਕਾਰੀ ਨੌਕਰੀ ਦੇਣ ਲਈ ਪ੍ਰਕਿਰਿਆ ਮੁਕੰਮਲ ਕੀਤੀ ਜਾ ਰਹੀ ਹੈ। ਇਹ ਖ਼ੁਲਾਸਾ ਅੱਜ ਪੰਜਾਬ ਭਵਨ ’ਚ ਸੂਬੇ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ‘ਚ ਆਏ ਵਫ਼ਦ ਨਾਲ ਮੁਲਾਕਾਤ ਦੌਰਾਨ ਕੀਤਾ। ਉਨ੍ਹਾਂ ਕਿਸਾਨਾਂ ਦੀ ਮੰਗ ਨਾਲ ਸਹਿਮਤੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਨੂੰ ਕਿਸਾਨ ਸੰਘਰਸ਼ ਦੌਰਾਨ ਪ੍ਰਵਾਨ ਕੀਤੀਆਂ ਮੰਗਾਂ ਨੂੰ ਛੇਤੀ ਅਮਲੀ ਰੂਪ ਦੇਣ ਸਬੰਧੀ ਪੱਤਰ ਲਿਖੇਗੀ। ਸ. ਧਾਲੀਵਾਲ ਨੇ ਭਾਰਤ ਮਾਲਾ ਯੋਜਨਾ ਤਹਿਤ ਬਣਾਏ ਜਾ ਰਹੇ ਹਾਈਵੇਜ਼ ਵਿੱਚ ਕਿਸਾਨਾਂ ਦੀਆਂ ਆ ਰਹੀਆਂ ਜ਼ਮੀਨਾਂ ਸਬੰਧੀ ਮੌਕੇ ‘ਤੇ ਮੌਜੂਦ ਹਾਈਵੇਅ ਨਾਲ ਸਬੰਧਤ ਅਧਿਕਾਰੀ ਨੂੰ ਕਿਹਾ ਕਿ ਜ਼ਮੀਨਾਂ ਦੇ ਰੇਟ ਨਿਰਧਾਰਤ ਕਰਨ ਸਬੰਧੀ ਇਕਸਾਰਤਾ ਵਾਲੀ ਨੀਤੀ ਅਪਣਾਈ ਜਾਵੇ। ਉਨ੍ਹਾਂ ਨੇ ਕਿਸਾਨਾਂ ਤੋਂ ਹਾਈਵੇਅ ਲਈ ਲਈਆਂ ਜਾ ਰਹੀਆਂ ਜ਼ਮੀਨਾਂ ਨਾਲ ਸਬੰਧਤ ਡਵੀਜ਼ਨਲ ਕਮਿਸ਼ਨਾਂ ਕੋਲ ਪਏ ਕੇਸਾਂ ਤੇ ਅਪੀਲਾਂ ਨੂੰ ਨਿਰਧਾਰਤ ਸਮਾਂ ਸੀਮਾਂ ਅੰਦਰ ਹੱਲ ਕਰਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ।
ਖੇਤੀਬਾੜੀ ਮੰਤਰੀ ਨੇ ਕਿਸਾਨਾਂ ਵੱਲੋਂ ਉਠਾਈ ਗੰਨੇ ਦੇ ਭਾਅ, ਰੈਡ ਐਂਟਰੀਆਂ, ਕਿਸਾਨਾਂ ‘ਤੇ ਪਏ ਕੇਸ ਵਾਪਸ ਲੈਣ ਸਹਿਕਾਰੀ ਤੇ ਨਿੱਜੀ ਮਿੱਲਾਂ ਦੇ ਬਕਾਏ, ਹੜ੍ਹਾਂ ਦੇ ਹੋਰ ਕੁਦਰਤੀ ਆਫ਼ਤਾਂ ਕਾਰਨ ਫਸਲਾਂ ਦੇ ਖਰਾਬੇ ਦੇ ਮੁਆਵਜੇ ਸਮੇਤ ਹੋਰਨਾਂ ਮੰਗਾਂ ਸਬੰਧੀ ਮੌਕੇ ‘ਤੇ ਹੀ ਸਬੰਧਤ ਅਧਿਕਾਰੀਆਂ ਤੋਂ ਪ੍ਰਗਤੀ ਰਿਪੋਰਟ ਲਈ ਅਤੇ ਕਿਸਾਨਾਂ ਨਾਲ ਸਾਂਝੀ ਕੀਤੀ।ਉਨ੍ਹਾਂ ਨੇ ਕਿਸਾਨਾਂ ਨੂੰ ਦੱਸਿਆ ਕਿ ਛੇਤੀ ਹੀ ਪੰਜਾਬ ਦੀ ਖੇਤੀਬਾੜੀ ਨੀਤੀ ਤਿਆਰ ਕਰ ਲਈ ਜਾਵੇਗੀ ਅਤੇ ਜ਼ਿਆਦਾਤਰ ਮਸਲੇ ਨਵੀਂ ਨੀਤੀ ਅਮਲ ‘ਚ ਆਉਣ ਨਾਲ ਹੱਲ ਹੋ ਜਾਣਗੇ। ਸ. ਧਾਲੀਵਾਲ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰਾਂ ਨੂੰ ਆਪਣਾ ਸੰਘਰਸ਼ ਵਾਪਸ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਉਨ੍ਹਾਂ ਦੀ ਆਪਣੀ ਸਰਕਾਰ ਹੈ ਅਤੇ ਕਿਸਾਨਾਂ ਦੇ ਮਸਲੇ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੌਕੇ ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਸ੍ਰੀ ਅਰਪਿਤ ਸ਼ੁਕਲਾ, ਪ੍ਰਮੁੱਖ ਸਕੱਤਰ ਖੇਤੀਬਾੜੀ ਸ੍ਰੀ ਡੀ. ਕੇ. ਤਿਵਾੜੀ, ਪ੍ਰਮੁੱਖ ਸਕੱਤਰ ਪਸ਼ੂ ਪਾਲਣ ਸ੍ਰੀ ਵਿਕਾਸ ਪ੍ਰਤਾਪ, ਸਕੱਤਰ ਖੇਤੀਬਾੜੀ ਸ. ਅਰਸ਼ਦੀਪ ਸਿੰਘ ਥਿੰਦ, ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਰਿਸ਼ੀਪਾਲ, ਕਮਿਸ਼ਨਰ ਪੁਲੀਸ ਅੰਮ੍ਰਿਤਸਰ ਸ. ਜਸਕਰਨ ਸਿੰਘ ਅਤੇ ਡਾਇਰੈਕਟਰ ਖੇਤੀਬਾੜੀ ਸ. ਗੁਰਵਿੰਦਰ ਸਿੰਘ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੀਨੀਅਰ ਅਧਿਕਾਰੀ ਹਾਜ਼ਰ ਸਨ।

Our Visitor

1907427