Tuesday, May 19, 2026
Home Blog Page 2296

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 42 ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅਗਾਜ਼

0

ਖਾਲਸਾ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਤੋਂ ਹੋਇਆ ਸੂਬਾ ਪੱਧਰੀ ਖੇਡਾਂ ਦਾ ਸ਼ੁਭ ਆਗਾਜ
ਪੰਜਾਬ ਦੇ 23 ਜ਼ਿਲ੍ਹਿਆਂ ਦੇ 5 ਹਜ਼ਾਰ ਖਿਡਾਰੀਆਂ ਨੇ ਲਿਆ ਭਾਗ ਲੈ ਰਹੇ ਹਨ
ਪੰਜਾਬੀ ਖ਼ਬਰਸਾਰ ਬਿਉਰੋ
ਸ੍ਰੀ ਅਨੰਦਪੁਰ ਸਾਹਿਬ( ਰੂਪਨਗਰ ) 7 ਦਸੰਬਰ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋ ਅੱਜ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਭਾਈ ਨੰਦ ਲਾਲ ਪਬਲਿਕ ਸਕੂਲ ਵਿਖੇ 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਆਗਾਜ ਨਾਲ ਕੀਤਾ ਗਿਆ। ਪ੍ਰੋਗਰਾਮ ਦਾ ਅਗਾਜ਼ ਭਾਈ ਨੰਦ ਲਾਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੁਆਰਾ ਸ਼ਬਦ ਗਾਇਨ ਨਾਲ ਹੋਇਆ।ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋ ਖੇਡਾਂ ਦੀ ਨਰਸਰੀ ਤਿਆਰ ਕਰਨ ਲਈ ਵੱਡੇ ਉਪਰਾਲੇ ਕੀਤੇ ਹਨ।ਉਹਨਾਂ ਆਖਿਆ ਕਿ ਸੂਬਾ ਸਰਕਾਰ ਖੇਡਾਂ ਦਾ ਮਿਆਰ ਉੱਚਾ ਚੁੱਕਣ ਲਈ ਵਚਨਬੱਧ ਹੈ।ਇਸੀ ਕੜੀ ਤਹਿਤ ਖੇਡਾਂ ਵਤਨ ਪੰਜਾਬ ਦੀਆਂ ਰਾਹੀਂ ਪੰਜਾਬ ਦੀ ਜੁਆਨੀ ਨੂੰ ਖੇਡਾਂ ਨਾਲ ਜੋੜਿਆ ਗਿਆ ।ਉਹਨਾਂ ਕਿਹਾ ਕਿ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਦਾ ਹੋਸ਼ਲਾ ਵਧਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਖੇਡਾਂ ਦਾ ਮਿਆਰ ਹੋਰ ਉਚਾ ਚੁੱਕਣ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਸਿੱਖਿਆ ਮੰਤਰੀ ਸ. ਬੈਂਸ ਨੇ ਕਿਹਾ ਕਿ ਕਰੋਨਾਂ ਮਹਾਂਮਾਰੀ ਤੋਂ ਬਾਅਦ ਇਹ ਪ੍ਰਾਇਮਰੀ ਸਕੂਲ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਬਾਹਰਲੇ ਜ਼ਿਲ੍ਹਿਆਂ ਤੋਂ ਆਏ ਖਿਡਾਰੀਆਂ ਅਤੇ ਅਧਿਆਪਕਾਂ ਨੂੰ ਕਿਹਾ ਕਿ ਉਹ ਵਿਰਾਸਤ ਏ ਖਾਲਸਾ ਦਾ ਦੌਰਾ ਜਰੂਰ ਕਰਨ,ਜਿਥੋ ਉਹਨਾਂ ਨੂੰ ਪੰਜਾਬ ਦੀ ਵਿਰਾਸਤ ਦਾ ਨਜ਼ਾਰਾ ਦੇਖਣ ਨੂੰ ਮਿਲੇਗਾ। ਸਮਾਗਮ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਭਨਾਮ ਦੀਆਂ ਨੰਨੀਆਂ ਵਿਦਿਆਰਥਣਾਂ ਨੇ ਗਿੱਧਾ ਪੇਸ਼ ਕੀਤਾ।ਇਸ ਤੋਂ ਪਹਿਲਾਂ ਉਦਘਾਟਨੀ ਸਮਾਰੋਹ ਵਿੱਚ ਪਹੁੰਚਣ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਡੀ. ਪੀ. ਆਈ. (ਐ.ਸਿੱ) ਮੈਡਮ ਹਰਿੰਦਰ ਕੌਰ, ਡਿਪਟੀ ਸਪੋਰਟਸ ਡਾਇਰੈਕਟਰ ਸੁਨੀਲ ਕੁਮਾਰ, ਅਸਿਸਟੈਂਟ ਕਮਿਸ਼ਨਰ ਰੂਪਨਗਰ ਹਰਜੋਤ ਕੌਰ, ਐਸ. ਡੀ. ਐਮ. ਮਨੀਸ਼ਾ ਰਾਣਾ,ਪ੍ਰਿੰ.ਸਤਨਾਮ ਸਿੰਘ ਭਾਈ ਨੰਦ ਲਾਲ ਸਕੂਲ ਅਤੇ ਜਿਲਾ ਪ੍ਰਾਇਮਰੀ ਸਿੱਖਿਆ ਅਫਸਰ ਸੰਗੀਤਾ ਸ਼ਰਮਾਂ, ਜਿਲਾ ਸੈਕੰਡਰੀ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ ਵੱਲੋਂ ਗੁਲਦਸਤੇ ਭੇਟ ਕਰਕੇ ਸ਼ਾਨਦਾਰ ਸਵਾਗਤ ਕੀਤਾ ਗਿਆ। ਉਪਰੰਤ ਸਿੱਖਿਆ ਮੰਤਰੀ ਵਲੋ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਵੱਖ ਵੱਖ ਜ਼ਿਲ੍ਹਆਂ ਦੀਆਂ ਟੀਮਾ ਦੇ ਮਾਰਚ ਪਾਸਟ ਤੋਂ ਸਲਾਮੀ ਲਈ ਗਈ। ਬਲਵਿੰਦਰ ਸਿੰਘ ਦੀ ਅਗਵਾਈ ਹੇਠ ਜਿਲ੍ਹਾ ਰੂਪਨਗਰ ਦੇ ਖਿਡਾਰੀਆਂ ਵਲੋ ਖੇਡਾਂ ਦੀ ਮਸ਼ਾਲ ਜਗਾਈ ਗਈ।ਇਸੀ ਦੌਰਾਨ ਸਮੂਹ ਜਿਲਿ?ਹਆਂ ਦੇ ਖਿਡਾਰੀਆਂ ਨੇ ਸੱਚੀ ਖੇਡ ਭਾਵਨਾਂ, ਇਮਾਨਦਾਰੀ ਨਾਲ ਖੇਡਾਂ ਖੇਡਣ ਦੀ ਸਹੁੰ ਚੁੱਕੀ।ਇਸ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋ 42 ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ਼ ਖੇਡਾਂ ਸ਼ੁਰੂ ਕਰਨ ਦਾ ਰਸਮੀ ਐਲਾਨ ਕੀਤਾ।ਇਸ ਮੌਕੇ ਸਿੱਖਿਆ ਮੰਤਰੀ ਵਲੋ ਹਰੇਕ ਜਿਲੇ ਦੇ ਖਿਡਾਰੀਆਂ ਨਾਲ ਗੱਲਬਾਤ ਕਰਕੇ ਰਿਹਾਇਸ਼ ਅਤੇ ਖਾਣ ਪੀਣ ਸਬੰਧੀ ਕੀਤੇ ਪ੍ਰਬੰਧਾਂ ਬਾਰੇ ਜਾਣਕਾਰੀ ਲਈ। ਰਾਜ ਪੱਧਰੀ ਖੇਡਾਂ ਦੇ ੳੇੁਦਘਾਟਨੀ ਸਮਾਗਮ ਦੀ ਸਮਾਪਤੀ ਉਪਰੰਤ ਸਿੱਖਿਆ ਮੰਤਰੀ ਸ.ਬੈਂਸ ਨੇ ਖਿਡਾਰੀਆਂ ਨਾਲ ਪੰਗਤ ਵਿਚ ਬੈਠ ਕੇ ਲੰਗਰ ਛਕਿਆ।ਇਸ ਮੌਕੇ ਉਪ ਜਿਲ੍ਹਾ ਸਿੱਖਿਆ ਅਫਸਰ (ਐ.ਸਿੱ.) ਰੰਜਨਾ ਕਟਿਆਲ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ,ਉਪ ਜ਼ਿਲ੍ਹਾ ਸਿੱਖਿਆ ਅਫਸਰ (ਸ) ਐਸ.ਪੀ ਸਿੰਘ, ਬਲਵਿੰਦਰ ਕੌਰ ਬੈਂਸ ਪ੍ਰਿੰ .ਵਰਿੰਦਰ ਸ਼ਰਮਾ, ਡੀ.ਐਮ. ਖੇਡਾਂ ਬਲਜਿੰਦਰ ਸਿੰਘ, ਕਮਿੱਕਰ ਸਿੰਘ ਡਾਢੀ ਪ੍ਰਧਾਨ ਬਾਬੂ ਚਮਨ ਲਾਲ, ਹਰਦਿਆਲ ਸਿੰਘ ਬੈਂਸ, ਪ੍ਰਿੰ.ਅਵਤਾਰ ਸਿੰਘ,ਪ੍ਰਿੰ. ਸ਼ਰਨਜੀਤ ਸਿੰਘ, ਪ੍ਰਿੰ. ਇੰਦਰਜੀਤ ਸਿੰਘ, ਸੀ. ਲੈਕ. ਸਤਨਾਮ ਸਿੰਘ ਸੰਧੂ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਮਨਜੀਤ ਸਿੰਘ ਮਾਵੀ, ਜਸਵੀਰ ਸਿੰਘ ਅਰੋੜਾ,ਪ੍ਰਿੰ. ਹਰਦੀਪ ਸਿੰਘ ਢੀਡਸਾਂ, ਸੁਪਰਡੈਂਟ ਮਲਕੀਤ ਸਿੰਘ ਭੱਠਲ, ਰਵਿੰਦਰ ਕੁਮਾਰ, ਪੰਕਜ ਕੁਮਾਰ, ਲੈਕ.ਅਰਵਿੰਦਰ ਕੁਮਾਰ,ਦੀਪਕ ਸੋਨੀ, ਮਨਿੰਦਰ ਰਾਣਾ, ਕੁਲਦੀਪ ਪਰਮਾਰ, ਹਰਕੀਰਤ ਸਿੰਘ ਮਿਨਹਾਸ, ਦੀਪਕ ਆਂਗਰਾ, ਜਗਜੀਤ ਸਿੰਘ ਜੱਗੀ, ਦਵਿੰਦਰ ਸਿੰਘ,ਜਸਪ੍ਰੀਤ ਸਿੰਘ, ਸ਼ੰਮੀ ਬਰਾਰੀ, ਰਾਮ ਕੁਮਾਰ ਮੁਕਾਰੀ, ਰਜਿੰਦਰ ਸੋਨੀ, ਲਖਵਿੰਦਰ ਸਿੰਘ ਬਠਿੰਡਾ, ਗੁਰਪ੍ਰੀਤ ਸਿੰਘ ਬਰਾੜ ਬਠਿੰਡਾ, ਨਿਰਭੈ ਸਿੰਘ , ਭੁਪਿੰਦਰ ਸਿੰਘ, ਜਤਿੰਦਰ ਸ਼ਰਮਾ ਬਠਿੰਡਾ , ਸਟੇਟ ਮੀਡੀਆ ਕੋਆਰਡੀਨੇਟਰ ਹਰਦੀਪ ਸਿੰਘ ਸਿੱਧੂ,ਮੀਡੀਆ ਕੋਆਰਡੀਨੇਟਰ ਬਲਵੀਰ ਸਿੱਧੂ ਬਠਿੰਡਾ ਪ੍ਰਿਤਪਾਲ ਸਿੰਘ ਦਵਿੰਦਰ ਸਿੰਘ , ਗੁਰਸੇਵਕ ਸਿੰਘ ਬਠਿੰਡਾ , ਰਾਮ ਸਿੰਘ ਬਠਿੰਡਾ ਗੁਰਜਤਿੰਦਰ ਸਿੰਘ ਅਤੇ ਕੇਸਰ ਸਿੰਘ ਸੰਧੂ ਸਮੇਤ ਹੋਰ ਵੀ ਹਾਜ਼ਰ ਸਨ।

ਵਿਜੀਲੈਂਸ ਵੱਲੋਂ ਸਵਾ ਕਰੋੜ ਰੁਪਏ ਦਾ ਘਪਲਾ ਕਰਨ ਵਾਲਾ ਮਾਰਕਫੈੱਡ ਦਾ ਸੀਨੀਅਰ ਅਧਿਕਾਰੀ ਗ੍ਰਿਫਤਾਰ

0

ਮਾਰਕਫੈੱਡ ਦੇ ਚਾਰ ਮੁਲਾਜ਼ਮਾਂ ਨੇ ਭੰਡਾਰ ਕੀਤੀ 6097 ਕੁਇੰਟਲ ਕਣਕ ਦੀਆਂ 12,194 ਬੋਰੀਆਂ ਦਾ ਕੀਤਾ ਸੀ ਗਬਨ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ, 7 ਦਸੰਬਰ : ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਵਿਜੀਲੈਂਸ ਬਿਊਰੋ ਪੰਜਾਬ ਨੇ ਬੁੱਧਵਾਰ ਨੂੰ ਪੰਜਾਬ ਮਾਰਕਫੈੱਡ ਦੇ ਐਮ.ਆਰ.ਐਮ ਕੰਪਲੈਕਸ ਰਾਜਪੁਰਾ ਜ਼ਿਲ੍ਹਾ ਪਟਿਆਲਾ ਵਿਖੇ ਕਣਕ ਦੇ ਸਟਾਕ ਵਿੱਚ ਵੱਡਾ ਗਬਨ ਕਰਨ ਦੇ ਦੋਸ਼ ਹੇਠ ਸੀਨੀਅਰ ਬਰਾਂਚ ਅਧਿਕਾਰੀ ਰਾਜਬੀਰ ਸਿੰਘ ਬੈਂਸ ਨੂੰ ਗ੍ਰਿਫਤਾਰ ਕਰ ਲਿਆ ਹੈ। ਉਕਤ ਮਾਮਲੇ ਵਿੱਚ ਰਾਜਬੀਰ ਸਿੰਘ ਬੈਂਸ ਸਮੇਤ ਸ਼ਾਮਲ ਮਾਰਕਫੈਡ ਦੇ ਚਾਰ ਮੁਲਜ਼ਮਾਂ ਨੇ ਐਮ.ਆਰ.ਐਮ. ਕੰਪਲੈਕਸ ਵਿਖੇ ਭੰਡਾਰ ਕੀਤੀ 6,097 ਕੁਇੰਟਲ ਕਣਕ ਦੀਆਂ 12,194 ਬੋਰੀਆਂ ਦੀ ਹੇਰਾ-ਫੇਰੀ ਕਰਕੇ ਸਰਕਾਰੀ ਖਜ਼ਾਨੇ ਨੂੰ 1,24,61,658 ਰੁਪਏ ਦਾ ਭਾਰੀ ਨੁਕਸਾਨ ਪਹੁੰਚਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਆਈ.ਪੀ.ਸੀ. ਦੀ ਧਾਰਾ 409, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਡੀ, 13(2) ਤਹਿਤ ਐਫਆਈਆਰ ਨੰਬਰ 7 ਮਿਤੀ 13-05-2016 ਨੂੰ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਪਹਿਲਾਂ ਹੀ ਮਾਮਲਾ ਦਰਜ ਕੀਤਾ ਹੋਇਆ ਸੀ। ਇਸ ਕੇਸ ਵਿੱਚ ਰਾਜਬੀਰ ਸਿੰਘ ਬੈਂਸ ਸੀਨੀਅਰ ਬ੍ਰਾਂਚ ਅਫ਼ਸਰ ਮਾਰਕਫੈੱਡ, ਰਾਜਪੁਰਾ, ਫਰੀਦ ਖਾਨ, ਨਿਗਰਾਨ (ਕਸਟੋਡੀਅਨ), ਐਮਆਰਐਮ ਕੰਪਲੈਕਸ ਅਤੇ ਦਲੇਰ ਸਿੰਘ, ਸੇਲਜ਼ਮੈਨ ਨੂੰ ਇਸ ਗਬਨ ਲਈ ਜ਼ਿੰਮੇਵਾਰ ਪਾਇਆ ਗਿਆ। ਇਸ ਮਾਮਲੇ ਦੀ ਜਾਂਚ ਦੌਰਾਨ ਅਸ਼ਵਨੀ ਕੁਮਾਰ, ਫੀਲਡ ਅਫਸਰ, ਓਪਨ ਪਲਿੰਥ (ਗੁਦਾਮ), ਪਿੰਡ ਢੀਂਡਸਾ, ਰਾਜਪੁਰਾ ਨੂੰ ਵੀ ਬਾਅਦ ਵਿੱਚ ਨਾਮਜ਼ਦ ਕੀਤਾ ਗਿਆ।
ਉਨ੍ਹਾਂ ਅੱਗੇ ਦੱਸਿਆ ਕਿ ਇਹ ਮਾਮਲਾ ਐਮਆਰਐਮ ਕੰਪਲੈਕਸ ਰਾਜਪੁਰਾ ਵਿਖੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮਾਰਕਫੈੱਡ ਦੇ ਭੰਡਾਰਨ ਗੋਦਾਮਾਂ ਅਤੇ ਢੀਂਡਸਾ ਵਿਖੇ ਖੁੱਲ੍ਹੇ ਪਲਿੰਥ ਦੀ ਅਚਨਚੇਤ ਚੈਕਿੰਗ ਕਰਨ ਉਪਰੰਤ ਦਰਜ ਕੀਤਾ ਗਿਆ ਹੈ। ਇਸ ਚੈਕਿੰਗ ਦੌਰਾਨ ਵਿਜੀਲੈਂਸ ਬਿਊਰੋ ਦੀ ਟੀਮ ਨੂੰ ਪਤਾ ਲੱਗਾ ਹੈ ਕਿ ਮਾਰਕਫੈੱਡ ਦੇ ਉਕਤ ਮੁਲਾਜ਼ਮਾਂ ਨੇ ਸਾਲ 2013-2014, 2014-2015 ਅਤੇ 2015-2016 ਦੌਰਾਨ 6097 ਕੁਇੰਟਲ ਵਜ਼ਨੀ ਕਣਕ ਦੀਆਂ 12194 ਬੋਰੀਆਂ ਦਾ ਗਬਨ ਕਰਨ ਲਈ ਜ਼ਿੰਮੇਵਾਰ ਪਾਏ ਗਏ ਸਨ। ਇਸ ਤਰ੍ਹਾਂ ਉਕਤ ਦੋਸ਼ੀਆਂ ਨੇ ਇਸ ਕਣਕ ਦੇ ਸਟਾਕ ਦੀ ਦੁਰਵਰਤੋਂ ਕਰਕੇ ਸਰਕਾਰੀ ਖਜ਼ਾਨੇ ਨੂੰ 1,24,61,658 ਰੁਪਏ ਦਾ ਖ਼ੋਰਾ ਲਾਇਆ ਹੈ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਦੇਸ਼ ਦੀ ਪਹਿਲੀ ਲੜਾਈ ਅੰਬਾਲ ਤੋਂ ਸ਼ੁਰੂ ਹੋਈ ਸੀ – ਗ੍ਰਹਿ ਮੰਤਰੀ

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 7 ਦਸੰਬਰ : ਹਰਿਆਣਾ ਦੇ ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਅੰਬਾਲਾ ਦੀ ਜਮੀਨ ਪੱਵਿਤਰ ਭੂਮੀ ਹੈ ਅਤੇ ਇੱਥੇ ਤੋਂ ਦੇਸ਼ ਨੂੰ ਆਜ਼ਾਦ ਕਰਾਉਣ ਲਈ ਆਜ਼ਾਦੀ ਦੀ ਲੜਾਈ ਇੱਥੇ ਤੋਂ ਸ਼ੁਰੂ ਹੋਈ ਅਤੇ ਬਾਅਦ ਵਿਚ ਹੀ ਦੇਸ਼ ਨੂੰ ਆਜ਼ਾਦੀ ਮਿਲੀ ਅਤੇ ਅੱਜ ਅਸੀਂ ਆਜ਼ਾਦ ਦੇਸ਼ ਵਿਚ ਸਾਂਹ ਲੈ ਰਹੇ ਹਾਂ। ਸ੍ਰੀ ਵਿਜ ਕਲ੍ਹ ਦੇਰ ਸ਼ਾਮ ਅੰਬਾਲਾ ਛਾਉਣ ਦੇ ਸੁਭਾਸ਼ ਪਾਰਕ ਵਿਚ ਓਪਨ ਏਅਰ ਥਇਏਟਰ ਵਿਚ ਦਾਸਤਾਨ-ਏ-ਅੰਬਾਲਾ ਨਾਟਕ ਤੋਂ ਬਾਅਦ ਹਾਜ਼ਿਰ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਨਾਟਕ ਦੇ ਕਲਾਕਾਰਾਂ ਦੀ ਤਾਲੀਆਂ ਬਜਾ ਕੇ ਸ਼ਲਾਘਾ ਕਰਦੇ ਹੋਏ ਕਿਹਾ ਕਿ ਨਾਟਕ ਵਿਚ ਕਲਾਕਾਰਾਂ ਨੇ ਵਧੀਆ ਐਕਟਿੰਗ ਕਰਦੇ ਹੋਏ ਇਸ ਨੂੰ ਜਿਊਂਦਾ ਕੀਤਾ ਹੈ, ਜਿਸ ਵਿਚ 1857 ਵਿਚ ਕ੍ਰਾਂਤੀ ਦੀ ਸ਼ੁਰੂਆਤ ਅੰਬਾਲਾ ਛਾਉਣ ਤੋੋਂ ਕਿਵੇਂ ਸ਼ੁਰੂ ਹੋਈ ਇਸ ਨੂੰ ਪੂਰੀ ਤਰ੍ਹਾਂ ਨਾਲ ਦਰਸਾਇਆ ਗਿਆ ਹੈ। ਉਨ੍ਹਾਂ ਨੇ ਅਪੀਲ ਕੀਤੇ ਕਿ ਨਾਟਕ ਨੂੰ ਸਮੁੱਚੇ ਹਰਿਆਣਾ ਵਿਚ ਪ੍ਰਦਰਸ਼ਨ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਲੋੋਕ ਪਤਾ ਲੱਗ ਸਕੇ ਕਿ 1857 ਦੀ ਕ੍ਰਾਂਤੀ ਅੰਬਾਲਾ ਤੋਂ ਕਿਵੇਂ ਸ਼ੁਰੂ ਹੋਈ। ਗ੍ਰਹਿ ਮੰਤਰੀ ਨੇ ਕਿਹਾ ਕਿ ਨਾਟਕ ਦੇ ਕਲਾਕਾਰਾਂ ਨੇ ਵਧੀਆ ਐਕਟਿੰਗ ਕੀਤੀ ਹੈ ਅਤੇ ਉਹ ਅੰਬਾਲਾ ਛਾਉਣ ਦੀ ਸਾਰੀ ਜਨਤਾ ਵੱਲੋਂ ਕਲਾਕਾਰਾਂ ਦਾ ਧੰਨਵਾਦ ਕਰਦੇ ਹਨ। ਗ੍ਰਹਿ ਮੰਤਰੀ ਨੇ ਕਿਹਾ ਕਿ ਅੰਬਾਲਾ-ਏ-ਦਾਸਤਾਨ ਨਾਟਕ 8 ਦਸੰਬਰ ਤਕ ਚਲੇਗਾ।
ਗ੍ਰਹਿ ਮੰਤਰੀ ਅਨਿਲ ਵਿਜ ਨੇ ਲੋਕਾਂ ਨੂੰ ਸੰਬੋਧਤ ਕਰਦੇ ਹੋਏ ਕਿਹਾ ਕਿ ਇਸ ਨਾਟਕ ਵਿਚ ਅੰਬਾਲਾ ਦੀ ਉਸ ਸਮੇਂ ਕੀ-ਕੀ ਘਟਨਾਵਾਂ ਵਪਾਰੀਆਂ ਅਤੇ ਕਿਵੇਂ ਅੰਬਾਲਾ ਤੋਂ ਆਜ਼ਾਦੀ ਦੀ ਪਹਿਲੀ ਲੜਾਈ ਮੇਰਠ ਤੋਂ 9 ਘੰਟੇ ਪਹਿਲਾਂ ਅੰਬਾਲਾ ਛਾਉਣੀ ਸਥਿਤ 60ਵੀਂ ਨੇਟਿਵ ਇੰਫੇਂਟਰੀ ਤੋਂ ਸ਼ੁਰੂ ਹੋਈ ਇਸ ਦਾ ਪੂਰਾ ਵਰਣਨ ਕੀਤਾ ਹੈ। ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਆਜ਼ਾਦੀ ਦੀ ਪਹਿਲੀ ਲੜਾਈ ਨੂੰ ਸਮਰਪਿਤ ਸ਼ਹੀਦ ਸਮਾਰਕ ਜੀ.ਟੀ. ਰੋਡ ’ਤੇ ਬਣਾਇਆ ਜਾ ਰਿਹਾ ਹੈ, ਜੋ ਕਿ 400 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ। ਯਾਦਗ਼ਾਰੀ ਵਿਚ ਵੱਖ-ਵੱਖ ਤਰੀਕਿਆਂ ਨਾਲ ਜੰਗੇ-ਏ-ਆਜ਼ਾਦੀ ਨੂੰ ਵਿਖਾਇਆ ਜਾਵੇਗਾ। ਪਹਿਲੇ ਹਿੱਸੇ ਵਿਚ ਅੰਬਾਲਾ ਛਾਉਣ ਵਿਚ ਕ੍ਰਾਂਤੀ ਨੂੰ ਵੱਖ-ਵੱਖ ਢੰਗ ਨਾਲ ਪ੍ਰਦਰਸ਼ਿਤ ਕੀਤਾ ਜਾਵੇਗਾ। ਸਾਨੂੰ ਇਹ ਪੜਾਇਆ ਗਿਆ ਕਿ ਆਜ਼ਾਦੀ ਦੀ ਲੜਾਈ ਕਾਂਗਰਸ ਨੇ ਲੜੀ, ਮਗਰ ਕਾਂਗਰਸ ਦਾ ਜਨਮ 1885 ਵਿਚ ਹੋਇਆ ਸੀ, ਮਗਰ ਉਸ ਨਾਲ 28 ਸਾਲ ਪਹਿਲੇ 1857 ਵਿਚ ਲੋਕਾਂ ਨੇ ਲੜਾਈ ਲੜੀ। ਪਰ ਉਨ੍ਹਾਂ ਨੂੰ ਕਦੇ ਯਾਦ ਨਹੀਂ ਕੀਤਾ ਗਿਆ। ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਅਸੀਂ ਇਹ ਸੱਭ ਜਾਣਨ ਲਈ ਹਿੰਦੂਸਤਾਨ ਦੇ 6 ਮੁੱਖ ਇਤਿਹਾਸਕਾਰਾਂ ਦੀ ਕਮੇਟੀ ਬਣਾਈ, ਜਿਸ ਵਿਚ ਅੰਬਾਲਾ ਦੇ 2 ਇਤਿਹਾਸਕਾਰਾਂ ਨੂੰ ਜਿੰਨ੍ਹਾਂ ਵਿਚ ਪ੍ਰੋ.ਯੂਵੀ ਸਿੰਘ ਤੇ ਤੇਜਿੰਦਰ ਸਿੰਘ ਵਾਲਿਆ ਨੂੰ ਸ਼ਾਮਿਲ ਕੀਤਾ ਹੈ, ਜੋ ਕਿ ਇਕ-ਇਕ ਤੱਥ ਨੂੰ ਕੱਢ ਦੇ ਸ਼ਹੀਦ ਯਾਦਗਾਰ ਵਿਚ ਪ੍ਰਦਰਸ਼ਿਤ ਕਰੇਗਾ। 1857 ਦੀ ਕ੍ਰਾਂਤੀ ਵਿਚ ਰੋਟੀ ਅਤੇ ਕਮਲ ਦੇ ਫੁੱਲ ਦਾ ਮਹੱਤਵ ਸੀ ਅਤੇ ਸ਼ਹੀਦੀ ਯਾਦਗ਼ਾਰ ਵਿਚ 70 ਫੁੱਟ ਉੱਚਾ ਕਮਲ ਦਾ ਫੁੱਲ ਬਣਾਇਆ ਜਾਵੇਗਾ। ਸ਼ਹੀਦੀ ਅਜਾਇਬਘਰ ਵਿਚ 85 ਫੀਸਦੀ ਸਿਵਲ ਕੰਮ ਪੂਰੇ ਹੋ ਚੁੱਕੇ ਹਨ, ਜਦੋਂ ਕਿ ਆਰਟ ਵਰਕ ਦੇ ਜਲਦ ਟੈਂਡਰ ਹੋਣਗੇ।

ਹਰਿਆਣਾ ਦੇ ਮੁੱਖ ਮੰਤਰੀ ਨੇ ਹਥਿਆਰਬੰਦ ਸੈਨਾ ਝੰਡਾ ਦਿਵਸ ’ਤੇ ਸੂਬਾ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 7 ਦਸੰਬਰ:- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਹਥਿਆਬੰਦ ਸੈਨਾ ਝੰਡਾ ਦਿਵਸ ਦੇ ਮੌਕੇ ’ਤੇ ਭਾਰਤੀ ਸੈਨਾਵਾਂ ਤੇ ਦੇਸ਼ ਵਾਸੀਆਂ ਨੂੰ ਆਪਣੀ ਸ਼ੁਭਕਾਮਨਾਵਾਂ ਦਿੱਤੀ ਅਤੇ ਉਨ੍ਹਾਂ ਦੀ ਬਹਾਦੁਰੀ ਦਾ ਸਨਮਾਨ ਕੀਤਾ। ਮੁੱਖ ਮੰਤਰੀ ਨੇ ਹਥਿਆਰਬੰਦ ਸੈਨਾ ਝੰਡਾ ਦਿਵਸ ਦੇ ਮੌਕੇ ’ਤੇ ਅੱਜ ਇੱਥੇ ਜਾਰੀ ਇਕ ਸੰਦੇਸ਼ ਵਿਚ ਕਿਹਾ ਕਿ ਇਸ ਸੈਨਿਕ ਵੱਖ-ਵੱਖ ਉਲਟ ਸਥਿਤੀਆਂ ਵਿਚ ਆਪਣੀ ਬਹਾਦੁਰੀ ਨਾਲ ਦੇਸ਼ ਦੀ ਸੀਮਾਵਾਂ ਨੂੰ ਸੁਰੱਖਿਅਤ ਰੱਖਣ ਲਈ ਹਮੇਸ਼ਾ ਤਿਆਰ ਰਹਿੰਦਾ ਹੈ। ਉਨ੍ਹਾਂ ਨੇ ਜਵਾਨਾਂ ਦੀ ਬਹਾਦੁਰੀ ਤੇ ਦਲੇਰੀ ਨੂੰ ਨਮਨ ਕਰਦੇ ਹੋਏ ਕਿਹਾ ਕਿ ਹਰਿਆਣਾ ਵਿਚ ਸੈਨਿਕਾਂ ਦੀ ਵੀਰਤਾ ਤੇ ਬਲੀਦਾਨ ਦੀ ਲੰਬੀ ਪਰੰਪਰਾ ਰਹੀ ਹੈ। ਆਜ਼ਾਦੀ ਤੋਂ ਪਹਿਲਾਂ ਤੇ ਆਜ਼ਾਦੀ ਤੋਂ ਬਾਅਦ, ਹਰਿਆਣਾ ਦੇ ਬਹਾਦਰਾਂ ਨੇ ਦੇਸ਼ ਦੀ ਰੱਖਿਆ ਲਈ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਰਗਿਲ ਯੁੱਧ ਵਿਚ ਜਿਸ ਤਰ੍ਹਾਂ ਨਾਲ ਸਾਡੇ ਵੀਰ ਜਵਾਨਾਂ ਨੇ ਉਲਟ ਸਥਿਤੀਆਂ ਵਿਚ ਵੀਰਤਾ ਦਾ ਸਬੂਤ ਦਿੰਦੇ ਘੁਠਪੈਠੀਇਆਂ ਨੂੰ ਸੀਮਾ ਪਾਰ ਖਦੇੜਿਆ, ਉਸ ਨਾਲ ਪੂਰੇ ਵਿਸ਼ਵ ਨੇ ਭਾਰਤੀ ਸੈਨਾ ਦਾ ਲੋਹ ਮੰਨਿਆ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਸਾਬਕਾ ਸੈਨਿਕਾਂ, ਸ਼ਹੀਦਾਂ ਦੇ ਆਸ਼ਿਰਤਾਂ ਦੀ ਭਲਾਈ ਪ੍ਰਤੀ ਵਚਨਬੱਧ ਹੈ ਤੇ ਉਨ੍ਹਾਂ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦੀ ਦੂਰਦਰਸ਼ੀ ਯੋਜਨਾ ਯਾਨੀ ਅਗਨੀਪੱਥ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉਪਰੋਕਤ ਯੋਜਨਾ ਦੇਸ਼ ਦੀ ਸੇਵਾ ਅਤੇ ਦੇਸ਼ ਨਿਰਮਾਣ ਵਿਚ ਯੋਗਦਾਨ ਦੇਣ ਲਈ ਨੌਜੁਆਨਾਂ ਨੂੰ ਇਕ ਸੁਨਹਰਾ ਮੌਕਾ ਦੇਵੇਗੀ। ਉਨ੍ਹਾਂ ਕਿਹਾ ਕਿ ਯੋਜਨਾ ਨੂੰ ਲੈਕੇ ਸੂਬੇ ਦੇ ਨੌਜੁਆਨਾਂ ਵਿਚ ਵਿਸ਼ੇਸ਼ ਉਤਸਾਹ ਹੈ। ਮੁੱਖ ਮੰਤਰੀ ਨੇ ਗੁਰੂਗ੍ਰਾਮ ਵਿਚ ਜਿਲਾ ਸੈਨਿਕ ਤੇ ਨੀਮ ਫੌਜੀ ਭਲਾਈ ਬੋਰਡ ਦੇ ਅਧਿਕਾਰੀਆਂ ਰਾਹੀਂ ਹਥਿਆਰਬੰਦ ਸੈਨਾ ਝੰਡਾ ਦਿਵਸ ਫੰਡ ਵਿਚ ਯੋਗਦਾਨ ਦਿੰਦੇ ਹੋਂਏ ਹਰਿਆਣਾ ਸਮੇਤ ਦੇਸ਼ਵਾਸੀਆਂ ਦੇ ਨਾਂਅ ਆਪਣੇ ਸੰਦੇਸ਼ ਵਿਚ ਸਾਰੇ ਲੋਕਾਂ ਨਾਲ ਹਥਿਆਰਬੰਦ ਸੈਨਾ ਝੰਡਾ ਦਿਵਸ ਫੰਡ ਵਿਚ ਯੋਗਦਾਨ ਦੇਣ ਦੀ ਅਪੀਲ ਕੀਤੀ ਹੈ, ਜਿਸ ਵਰਤੋਂ ਉਨ੍ਹਾਂ ਬਹਾਦੁਰ ਸੈਨਿਕਾਂ ਦੇ ਆਸ਼ਰਿਤਾਂ ਦੇ ਮੁੜ ਵਸੇਬੇ ਅਤੇ ਭਲਾਈ ਲਈ ਕੀਤਾ ਜਾਂਦਾ ਹੈ ਜੋ ਦੇਸ਼ ਸੇਵਾ ਕਰਦੇ ਹੋਏ ਸ਼ਹੀਦ ਹੋ ਜਾਂਦੇ ਹਨ ਜਾਂ ਸਰੀਰਕ ਤੌਰ ’ਤੇ ਅਪੰਗ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਝੰਡਾ ਦਿਵਸ ਦੇਸ਼ ਵਾਸੀਆਂ ਨੂੰ ਇਸ ਜਿੰਮੇਵਾਰੀ ਨੂੰ ਨਿਭਾਉਣ ਦਾ ਮੌਕਾ ਦਿੰਦੇ ਹਨ ਜਿਸ ਵਿਚ ਹਰੇਕ ਦੇਸ਼ ਵਾਸੀ ਆਪਣੀ ਇੱਛਾ ਤੇ ਆਪਣੇ ਸਮੱਰਥ ਅਨੁਸਾਰ ਦੇਸ਼ ਦੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਅਤੇ ਮੁੜ ਵਸੇਬੇ ਦੀ ਯੋਜਨਾਵਾਂ ਵਿਚ ਆਪਣਾ ਯੋਗਦਾਨ ਦੇ ਸਕਦਾ ਹੈ

ਸੁਰੱਖਿਅਤ ਜਣੇਪੇ ਦੇ ਸਬੰਧੀ ਸਟਾਫ਼ ਨਰਸਾਂ ਦੀ 21 ਦਿਨਾਂ ਦੀ ਟਰੇਨਿੰਗ ਸ਼ੁਰੂ: ਡਾ ਤੇਜਵੰਤ ਸਿੰਘ ਢਿੱਲੋਂ

0

ਸੁਖਜਿੰਦਰ ਮਾਨ
ਬਠਿੰਡਾ, 7 ਦਸੰਬਰ: ਲੋਕਾਂ ਨੂੰ ਮਿਆਰੀ ਪੱਧਰ ਦੀਆਂ ਸਿਹਤ ਸੇਵਾਵਾਂ ਦੇਣ ਲਈ ਸਿਹਤ ਵਿਭਾਗ ਵਚਨਬੱਧ ਹੈ। ਸਿਹਤ ਸਟਾਫ਼ ਨੂੰ ਨਵੀਆਂ ਗਾਈਡਲਾਈਨਾਂ ਦੇਣ ਦੇ ਮਕਸਦ ਨਾਲ ਡਾ ਤੇਜਵੰਤ ਸਿੰਘ ਢਿੱਲੋਂ ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਸੁਖਜਿੰਦਰ ਸਿੰਘ ਗਿੱਲ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਅਗਵਾਈ ਵਿੱਚ ਜਿਲ੍ਹੇ ਵਿੱਚ ਵੱਖ ਵੱਖ ਵਿਸ਼ਆਂ ਸਬੰਧੀ ਟੇਰਨਿੰਗਾਂ ਕਰਵਾਈਆਂ ਜਾ ਰਹੀਆਂ ਹਨ। ਸੁਰੱਖਿਅਤ ਜਣੇਪਾ ਯਕੀਨੀ ਬਨਾਉਣ ਲਈ ਜਿਲ੍ਹੇ ਤੋਂ ਸਟਾਫ਼ ਨਰਸਾਂ ਨੂੰ 21 ਦਿਨਾਂ ਦੀ ਸਕਿੱਲ ਬਰਥ ਅਟੈਂਡੈਂਟ ਦੀ ਟਰੇਨਿੰਗ ਦੀ ਸ਼ੁਰੂਆਤ ਦਫ਼ਤਰ ਸਿਵਲ ਸਰਜਨ ਵਿਖੇ ਕੀਤੀ ਗਈ। ਇਸ ਟਰੇਨਿੰਗ ਦੌਰਾਨ ਸਟਾਫ ਨਰਸਾਂ ਨੂੰ ਦਫ਼ਤਰ ਸਿਵਲ ਸਰਜਨ ਅਤੇ ਜੱਚਾ ਬੱਚਾ ਹਸਪਤਾਲ ਵਿਖੇ ਖਾਸ ਟਰੇਨਿੰਗ ਦੇ ਕੇ ਗਰਭ ਅਵਸਥਾ ਦੇ ਸੰਭਾਵਿਤ ਖਤਰਿਆਂ ਦੀ ਪਛਾਣ ਅਤੇ ਇਲਾਜ ਪ੍ਰਬੰਧਨ ਰਾਹੀਂ ਮਾਂ ਅਤੇ ਬੱਚੇ ਦੀ ਮੌਤ ਦਰ ਨੂੰ ਘੱਟ ਕਰਨਾ ਹੈ। ਡਾ ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਹ 21 ਦਿਨਾਂ ਟਰੇਨਿੰਗ ਵਿੱਚ ਥਿਊਰੀ ਅਤੇ ਪ੍ਰੈਕਟੀਕਲ ਟਰਨਿੰਗ ਵਿੱਚ ਨਾਰਮਲ ਗਰਭ ਅਵਸਥਾ, ਲੇਬਰ ਪ੍ਰਬੰਧਨ ਅਤੇ ਗਰਭ ਅਵਸਥਾ ਦੌਰਾਨ ਦੇਖਭਾਲ, ਜਨਮ ਤੋਂ ਪਹਿਲਾਂ ਅਤੇ ਜਨਮ ਤੋਂ ਬਾਅਦ ਦੇਖਭਾਲ, ਅਨੀਮੀਆਂ, ਜਨਮ ਤੋਂ ਬਾਅਦ ਦੀ ਲਾਗ, ਕਮਿਊਨਿਟੀ ਭਾਗੇਦਾਰੀ, ਕੌਂਸਲਿੰਗ ਅਤੇ ਸਹਾਇਕ ਵਾਤਾਵਰਨ, ਬਲੱਡ ਪ੍ਰੈਸ਼ਰ, ਹੀਮੋਗਲੋਬਿਨ ਸਬੰਧੀ ਸਿਖਲਾਈ ਦਿੱਤੀ ਜਾਵੇਗੀ। ਡਾ ਗਿੱਲ ਨੈ ਦੱਸਿਆ ਕਿ ਅਜਿਹੀ ਟਰੇਨਿੰਗ ਮਾਂ ਅਤੇ ਬੱਚੇ ਦੀ ਮੌਤ ਦਰ ਨੂੰ ਘੱਟ ਕਰਨ ਵਿੱਚ ਸਹਾਇਕ ਸਿੱਧ ਹੋਵੇਗੀ। ਇਸ ਸਮੇਂ ਡਾ ਪ੍ਰੀਤ ਮਹਿੰਦਰ ਗਾਇਨਾਕਾਲੋਜਿਸਟ, ਗਾਇਤਰੀ ਮਹਾਜਨ, ਵਿਨੋਦ ਖੁਰਾਣਾ, ਨਰਿੰਦਰ ਕੁਮਾਰ ਹਾਜ਼ਰ ਸਨ।

ਦੋ ਦਿਨ ਪਹਿਲਾਂ ਸਿਵਲ ਹਸਪਤਾਲ ਵਿਚੋਂ ਚੋਰੀ ਹੋਇਆ ਨਵਜੰਮਿਆਂ ਬੱਚਾ ਪਿੰਡ ਮਲੂਕਾ ਤੋਂ ਬਰਾਮਦ

0
ਕੋਠੇ ਗੁਰੂ ਦੀਆਂ ਰਹਿਣ ਵਾਲੀਆਂ ਸਨ ਬੱਚਾਂ ਚੋਰੀ ਕਰਨ ਵਾਲੀਆਂ ਮਾਂਵਾ-ਧੀਆਂ 
ਬੱਚਾ ਚੁੱਕਣ ਵਾਲੀ ਲੜਕੀ ਦੇ ਬੱਚੇ ਦੀ ਹੋਈ ਸੀ ਕੁੱਝ ਦਿਨ ਪਹਿਲਾਂ ਮੌਤ
ਸੁਖਜਿੰਦਰ ਮਾਨ
ਬਠਿੰਡਾ, 6 ਦਸੰਬਰ: ਲੰਘੀ 4 ਦਸੰਬਰ ਨੂੰ ਬਠਿੰਡਾ ਦੇ ਜਿਲ੍ਹਾ ਸਿਵਲ ਹਸਪਤਾਲ ਵਿੱਚ ਸਥਿਤ ਵੂਮੈਂਨ ਤੇ ਚਿਲਡਰਨ ਹਸਪਤਾਲ ਵਿਚੋਂ ਚੋਰੀ ਕੀਤੇ ਨਵਜੰਮੇ ਬੱਚੇ ਨੂੰ ਪੁਲਿਸ ਨੇ ਦੇਰ ਰਾਤ ਜਿਲੇ ਦੇ ਪਿੰਡ ਮਲੂਕਾ ਵਿਚੋਂ ਬਰਾਮਦ ਕਰਕੇ ਬੱਚੇ ਨੂੰ ਚੁੱਕਣ ਵਾਲੀਆਂ ਦੋਨਾਂ ਔਰਤਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ। ਪਿੰਡ ਕੋਠਾ ਗੁਰੂ ਦੀਆਂ ਰਹਿਣ ਵਾਲੀਆਂ ਇਹ ਔਰਤਾਂ ਮਾਂ-ਧੀ ਹਨ ਤੇ ਕੁੱਝ ਦਿਨ ਪਹਿਲਾਂ ਧੀ ਦੇ ਬੱਚੇ ਦੀ ਮੌਤ ਹੋ ਗਈ ਸੀ, ਜਿਸਦੇ ਚੱਲਦੇ ਇੰਨਾਂ ਵਲੋਂ ਬੱਚਾ ਚੋਰੀ ਕਰਨ ਦੀ ਯੋਜਨਾ ਬਣਾਈ ਗਈ ਸੀ। ਇਹ ਔਰਤਾਂ ਭਗਤਾ ਦੀ ਅਨਾਜ ਮੰਡੀ ਨਜਦੀਕ ਚਾਹ ਦਾ ਖੋਖਾ ਚਲਾਉਂਦੀਆਂ ਸਨ। ਇਸ ਯੋਜਨਾ ਵਿੱਚ ਇੱਕ ਹੋਰ ਵੀ ਨੌਜਵਾਨ ਸਾਮਲ ਸੀ,ਜਿਸਨੂੰ ਵੀ ਪੁਲਿਸ ਵਲੋਂ ਗਿ੍ਫ਼ਤਾਰ ਕੀਤਾ ਗਿਆ ਦਸਿਆ ਜਾ ਰਿਹਾ ਹੈ । ਉਧਰ ਇਹ ਵੀ ਪਤਾ ਚੱਲਿਆ ਹੈ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲੀਆਂ ਔਰਤਾਂ ਦੀ ਇਲਾਕੇ ਵਿੱਚ ਚੰਗੀ ਸੋਹਬਤ ਨਹੀਂ ਹੈ ਤੇ ਉਨ੍ਹਾਂ ਦੀਆਂ ਆਉਣੀ -ਜਾਣੀ ਨਸ਼ੇ ਵਾਲਿਆਂ ਨਾਲ ਵੀ ਦੱਸੀ ਜਾ ਰਹੀ ਹੈ ਹਾਲਾਂਕਿ ਇਸ ਗੱਲ ਦਾ ਪਤਾ ਨਹੀਂ ਲੱਗ ਸਕਿਆ ਕਿ ਉਨ੍ਹਾਂ ਵਿਰੁੱਧ ਪਹਿਲਾਂ ਵੀ ਕੋਈ ਕੇਸ ਦਰਜ ਹੈ ਜਾਂ ਨਹੀਂ। ਦੂਜੇ ਪਾਸੇ ਔਰਤਾਂ ਦੇ ਚੁੰਗਲ ਵਿਚੋਂ ਲਿਆਂਦੇ ਗਏ ਬੱਚੇ ਨੂੰ ਇਲਾਜ ਲਈ ਮੁੜ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਤੇ ਹਸਪਤਾਲ ਦੇ ਐਸਐਮਓ ਡਾ ਸਤੀਸ਼ ਜਿੰਦਲ ਨੇ ਦਸਿਆ ਕਿ ਹਾਲਾਤ ਠੀਕ ਹੈ ਪਰੰਤੂ ਫਿਰ ਵੀ ਇਸਦੇ ਟੈਸਟ ਕੀਤੇ ਜਾ ਰਹੇ ਹਨ। ਇੱਥੇ ਦੱਸਣਾ ਬਣਦਾ ਹੈ ਕਿ ਇੱਕ ਪ੍ਰਵਾਸੀ ਔਰਤ ਬਬਲੀ ਪਤਨੀ ਪ੍ਰਮੋਦ ਨੇ ਲੰਘੀ 1 ਦਸੰਬਰ ਨੂੰ ਸਿਵਲ ਹਸਪਤਾਲ ਦੇ ਜੱਚਾ ਬੱਚਾ ਵਾਰਡ ਵਿੱਚ ਇੱਕ ਲੜਕੇ ਨੂੰ ਜਨਮ ਦਿੱਤਾ ਸੀ। ਪਤ 4 ਦਸੰਬਰ ਨੂੰ ਉਕਤ ਔਰਤਾਂ ਬੱਚੇ ਨੂੰ ਵਾਰਡ ਵਿਚੋਂ ਚਲਾਕੀ ਨਾਲ ਚੁੱਕ ਕੇ ਲੈ ਗਈਆਂ ਸਨ। ਬੱਚਾ ਚੁੱਕਣ ਸਮੇਂ ਲੜਕੀ ਨੇ ਨਰਸ ਵਾਲਾ ਚਿੱਟਾ ਕੋਟ ਪਹਿਨਿਆਂ ਹੋਇਆ ਸੀ। ਇਸ ਦੌਰਾਨ ਉਸਨੇ ਕਿਹਾ ਕਿ ਬੱਚੇ ਦੇ ਟੀਕੇ ਲਗਵਾਉਣਾ ਹੈ ਤੇ ਇਸਨੂੰ ਥੱਲੇ ਲੈ ਕੇ ਆਉ, ਜਿਸਤੇ ਬਬਲੀ ਨੇ ਆਪਣੀ ਭਾਣਜੀ ਨੂੰ ਬੱਚਾ ਲੈ ਕੇ ਨਾਲ ਭੇਜ ਦਿੱਤਾ ਪਰ ਜਦ ਉਹ ਥੱਲੇ ਗਈ ਤਾਂ ਉਕਤ ਨਰਸ ਬਣੀ ਲੜਕੀ ਨੇ ਕਹਿ ਕੇ ਬੱਚਾ ਉਸਤੋਂ ਲੈ ਲਿਆ ਕਿ ਉਹ ਉਪਰੋਂ ਬਬਲੀ ਦਾ ਆਧਾਰ ਕਾਰਡ ਲੈ ਕੇ ਆਵੇ। ਇਸ ਦੌਰਾਨ ਜਦ ਬਬਲੀ ਦੀ ਭਾਣਜੀ ਆਧਾਰ ਕਾਰਡ ਲੈ ਕੇ ਵਾਪਸ ਆਈ ਤਾਂ ਉਕਤ ਲੜਕੀ ਬੱਚੇ ਸਹਿਤ ਗਾਇਬ ਹੋ ਗਈ ਸੀ। ਇਸ ਦੌਰਾਨ ਇਹ ਸਾਰਾ ਘਟਨਾਕ੍ਰਮ ਸਿਵਲ ਹਸਪਤਾਲ ਅਤੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਤੇ ਬੱਚੇ ਨੂੰ ਚੁੱਕਣ ਵਾਲੀਆਂ ਔਰਤਾਂ ਦੀ ਫੋਟੋ ਸਾਹਮਣੇ ਆ ਗਈ। ਸੂਤਰਾਂ ਮੁਤਾਬਕ ਇੰਨਾਂ ਫੋਟੋਆਂ ਨੂੰ ਹੀ ਦੇਖ ਕਿ ਪਿੰਡ ਕੋਠਾ ਗੁਰੂ ਦੇ ਕੁੱਝ ਨੌਜਵਾਨਾਂ ਨੇ ਸਹਿਰ ਦੇ ਇਕ ਸਮਾਜ ਸੇਵੀ ਗੁਰਵਿੰਦਰ ਸਰਮਾ ਨਾਲ ਤਾਲਮੇਲ ਬਣਾਇਆ,ਜਿੰਨ੍ਹਾਂ ਅੱਗੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਦੇ ਸਪੈਸ਼ਲ ਸਟਾਫ ਦੇ ਇੰਚਾਰਜ ਇੰਸਪੈਕਟਰ ਦਲਜੀਤ ਬਰਾੜ, ਸੀਆਈ ਸਟਾਫ ਦੇ ਇੰਚਾਰਜ ਤਰਜਿੰਦਰ ਸਿੰਘ ਅਤੇ ਕੋਤਵਾਲੀ ਥਾਣੇ ਦੇ ਮੁਖੀ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਮਲੂਕਾ ਤੋਂ ਉਕਤ ਔਰਤਾਂ ਨੂੰ ਬੱਚੇ ਸਹਿਤ ਕਾਬੂ ਕਰ ਲਿਆ ਗਿਆ।

ਵੇਰਕਾ ਸੂਬੇ ਵਿੱਚ 625 ਨਵੇਂ ਬੂਥ ਖੋਲ੍ਹੇਗੀ,ਸਰਕਾਰ ਵੱਲੋਂ ਮਿਲੀ ਪ੍ਰਵਾਨਗੀ

0

ਮੁੱਖ ਸਕੱਤਰ ਵੱਲੋਂ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਲਈ ਮਿਲਕਫੈਡ ਦੇ ਵਿਸਥਾਰ ‘ਤੇ ਜ਼ੋਰ
ਕੌਮੀ ਰਾਜਧਾਨੀ ਖੇਤਰ ਵਿੱਚ ਵੇਰਕਾ ਉਤਪਾਦਾਂ ਦਾ ਦਾਇਰਾ ਵਧਾਉਣ ਲਈ ਪੱਕਾ ਦਫਤਰ ਖੋਲ੍ਹਣ ਦੀ ਦਿੱਤੀ ਪ੍ਰਵਾਨਗੀ
ਸੂਬੇ ਵਿੱਚ ਦੁੱਧ ਦੀ ਮਿਲਾਵਟ ਚੈਕ ਕਰਨ ਵਾਲੀਆਂ ਮੋਬਾਈਲ ਵੈਨਾਂ ਦੀ ਗਿਣਤੀ ਵਧਾਉਣ ਦਾ ਫੈਸਲਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 6 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਅਦਾਰਿਆਂ ਨੂੰ ਮਜ਼ਬੂਤ ਕਰਨ ਅਤੇ ਸਹਿਕਾਰਤਾ ਲਹਿਰ ਨੂੰ ਹੁਲਾਰਾ ਦੇਣ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਲਕਫੈਡ ਦੇ ਵਿਸਥਾਰ ਦੀ ਯੋਜਨਾ ਤਿਆਰ ਕੀਤੀ ਗਈ ਹੈ। ਅੱਜ ਇਥੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਸੂਬੇ ਵਿੱਚ 625 ਨਵੇਂ ਮਿਲਕ ਬੂਥ ਖੋਲ੍ਹਣ ਅਤੇ ਕੌਮੀ ਰਾਜਧਾਨੀ ਖੇਤਰ ਵਿੱਚ ਵੇਰਕਾ ਉਤਪਾਦਾਂ ਦਾ ਦਾਇਰਾ ਵਧਾਉਣ ਲਈ ਪੱਕਾ ਦਫਤਰ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ।ਮੁੱਖ ਸਕੱਤਰ ਸ੍ਰੀ ਜੰਜੂਆ ਨੇ ਕਿਹਾ ਕਿ ਸਹਿਕਾਰੀ ਅਦਾਰਾ ਮਿਲਕਫੈਡ ਸਿੱਧੇ ਤੌਰ ਉਤੇ ਕਿਸਾਨਾਂ ਨਾਲ ਜੁੜਿਆ ਹੋਇਆ ਹੈ ਜਿਹੜਾ ਕਿਸਾਨਾਂ ਨੂੰ ਚੰਗੀ ਕੀਮਤ ਉਤੇ ਦੁੱਧ ਖਰੀਦ ਕੇ ਉਚ ਮਿਆਰ ਦੇ ਉਤਪਾਦ ਤਿਆਰ ਕਰਕੇ ਗਾਹਕਾਂ ਨੂੰ ਵਾਜਬ ਕੀਮਤਾਂ ਉਤੇ ਵੇਚਦਾ ਹੈ। ਵੇਰਕਾ ਉਤਪਾਦਾਂ ਦੀ ਵਧਦੀ ਮੰਗ ਨੂੰ ਦੇਖਦਿਆਂ ਪੰਜਾਬ ਵਿੱਚ ਕੁੱਲ 1000 ਨਵੇਂ ਬੂਥ ਖੋਲ੍ਹਣ ਦੀ ਯੋਜਨਾ ਹੈ ਜਿਸ ਵਿੱਚੋਂ ਪਹਿਲੇ ਪੜਾਅ ਵਿੱਚ 625 ਬੂਥ ਖੋਲ੍ਹਣ ਨੂੰ ਅੱਜ ਪ੍ਰਵਾਨਗੀ ਦਿੱਤੀ ਗਈ। ਇਹ ਜਗ੍ਹਾਂ ਸੂਬੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਅਧੀਨ ਆਉਂਦੀਆਂ ਹਨ ਜਿਸ ਲਈ ਸਾਰੇ ਪ੍ਰਬੰਧਕੀ ਸਕੱਤਰਾਂ ਨੂੰ ਬੂਥ ਅਲਾਟ ਕਰਨ ਲਈ ਆਖਿਆ ਗਿਆ ਹੈ। ਇਸ ਨਾਲ ਨੌਜਵਾਨਾਂ ਨੂੰ ਜਿੱਥੇ ਰੋਜ਼ਗਾਰ ਮਿਲੇਗਾ ਉਥੇ ਲੋਕਾਂ ਨੂੰ ਆਪਣੇ ਘਰ ਦੇ ਨੇੜੇ ਵੇਰਕਾ ਉਤਪਾਦ ਮਿਲਣਗੇ। ਉਨ੍ਹਾਂ ਮਿਲਕਫੈਡ ਅਧਿਕਾਰੀਆਂ ਨੂੰ ਦੂਜੇ ਪੜਾਅ ਵਿੱਚ ਬੂਥ ਖੋਲ੍ਹਣ ਲਈ ਅਜਿਹੀਆਂ ਥਾਵਾਂ ਦੀ ਸ਼ਨਾਖਤ ਕਰਨ ਲਈ ਕਿਹਾ ਜਿੱਥੇ ਲੋਕਾਂ ਦੀ ਭੀੜ ਅਤੇ ਮੰਗ ਜ਼ਿਆਦਾ ਹੋਵੇ। ਇਸ ਤੋਂ ਇਲਾਵਾ ਜ਼ੋਰ ਸ਼ੋਰ ਨਾਲ ਵੇਰਕਾਂ ਉਤਪਾਦਾਂ ਦੀ ਮਸ਼ਹੂਰੀ ਕਰਨ ਲਈ ਵੀ ਆਖਿਆ।
ਕੌਮੀ ਰਾਜਧਾਨੀ ਖੇਤਰ (ਨਵੀਂ ਦਿੱਲੀ-ਗੁੜਗਾਓਂ-ਨੋਇਡਾ) ਵਿਖੇ ਮਿਲਕਫੈਡ ਦਾ ਦਾਇਰਾ ਵਧਾਉਣ ਲਈ ਮੁੱਖ ਸਕੱਤਰ ਵੱਲੋਂ ਨਵੀਂ ਦਿੱਲੀ ਵਿਖੇ ਨਵਾਂ ਦਫਤਰ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਜਿਸ ਸਬੰਧੀ ਸਕੱਤਰ ਲੋਕ ਨਿਰਮਾਣ ਨੂੰ ਨਾਭਾ ਹਾਊਸ ਵਿਖੇ ਜਗ੍ਹਾਂ ਦੀ ਸ਼ਨਾਖਤ ਕਰਨ ਲਈ ਕਿਹਾ। ਸ੍ਰੀ ਜੰਜੂਆ ਨੇ ਦੱਸਿਆ ਕਿ ਸਾਲ 2021-22 ਵਿੱਚ ਪ੍ਰਤੀ ਦਿਨ 19.17 ਲੱਖ ਲੀਟਰ ਦੁੱਧ ਦੀ ਖਰੀਦ ਕੀਤੀ ਗਈ ਅਤੇ ਪ੍ਰਤੀ ਦਿਨ 11.01 ਲੱਖ ਲੀਟਰ ਪੈਕਿੰਗ ਵਾਲਾ ਤਰਲ ਦੁੱਧ ਵੇਚਿਆ ਗਿਆ। ਮਿਲਕਫੈਡ ਵੱਲੋਂ ਆਉਂਦੇ ਪੰਜ ਸਾਲਾਂ (2026-27) ਤੱਕ ਪ੍ਰਤੀ ਦਿਨ 29 ਲੱਖ ਲੀਟਰ ਖਰੀਦ ਅਤੇ 18.50 ਲੱਖ ਲੀਟਰ ਪੈਕਿੰਗ ਵਾਲਾ ਤਰਲ ਦੁੱਧ ਵੇਚਣ ਦਾ ਟੀਚਾ ਮਿੱਥਿਆ ਗਿਆ ਹੈ।ਸੂਬੇ ਵਿੱਚ ਦੁੱਧ ਅਤੇ ਦੁੱਧ ਦੇ ਉਤਪਾਦਾਂ ਦੀ ਮਿਲਾਵਟ ਰੋਕਣ ਲਈ ਚੈਕ ਕਰਨ ਵਾਲਿਆਂ ਮੋਬਾਈਲ ਵੈਨਾਂ ਦੀ ਗਿਣਤੀ ਵਧਾਉਣ ਦਾ ਫੈਸਲਾ ਕੀਤਾ ਗਿਆ ਤਾਂ ਜੋ ਮਿਲਵਾਟਖੋਰੀ ਖਿਲਾਫ ਮੁਹਿੰਮ ਨੂੰ ਜ਼ਮੀਨੀ ਪੱਧਰ ਉਤੇ ਹੋਰ ਮਜ਼ਬੂਤ ਕੀਤਾ ਜਾਵੇ। ਇਸੇ ਤਰ੍ਹਾਂ ਵੈਟਰਨਰੀ ਅਫਸਰਾਂ ਨੂੰ ਵੀ ਮਿਲਾਵਟਖੋਰੀ ਚੈਕ ਕਰਨ ਲਈ ਐਫ.ਐਸ.ਐਸ.ਏ.ਆਈ. ਕਾਨੂੰਨ ਤਹਿਤ ਦੁੱਧ, ਦੁੱਧ ਦੇ ਉਤਪਾਦਾਂ ਅਤੇ ਹੋਰ ਖਾਣ-ਪੀਣ ਵਾਲੇ ਉਤਪਾਦਾਂ ਦੇ ਸੈਂਪਲ ਲੈਣ ਲਈ ਅਧਿਕਾਰਤ ਕਰਨ ਉਤੇ ਵਿਚਾਰ ਕੀਤਾ ਗਿਆ।ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਸਹਿਕਾਰਤਾ ਅਨੁਰਾਗ ਅੱਗਰਵਾਲ, ਸਕੱਤਰ ਲੋਕ ਨਿਰਮਾਣ ਵਿਭਾਗ ਨੀਲ ਕੰਠ ਅਵਧ ਅਤੇ ਮਿਲਕਫੈਡ ਦੇ ਐਮ.ਡੀ. ਅਮਿਤ ਢਾਕਾ, ਜਨਰਲ ਮੈਨੇਜਰ ਹਰਮਿੰਦਰ ਸਿੰਘ ਸੰਧੂ, ਰੇਨੂ ਧਰ ਤੇ ਸੰਜੀਵ ਸ਼ਰਮਾ ਵੀ ਹਾਜ਼ਰ ਸਨ।

ਐਮਆਰਐਸਪੀਟੀਯੂ ਵਿਖੇ ਸਵੈ ਰੋਜਗਾਰ ਸੰਮੇਲਨ 7 ਤੋਂ 9 ਦਸੰਬਰ ਤੱਕ:ਡਿਪਟੀ ਕਮਿਸ਼ਨਰ

0

ਸੁਖਜਿੰਦਰ ਮਾਨ
ਬਠਿੰਡਾ, 6 ਦਸੰਬਰ : ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਠਿੰਡਾ ਵੱਲੋਂ ਵੱਖ-ਵੱਖ ਅਦਾਰਿਆਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਸੰਮੇਲਨ 7 ਤੋਂ 9 ਦਸੰਬਰ 2022 ਤੱਕ ਸਥਾਨਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮਆਰਐਸਪੀਟੀਯੂ) ਵਿਖੇ ਸਵੈ ਰੋਜਗਾਰ ਸੰਮੇਲਨ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਬਠਿੰਡਾ ਸ਼੍ਰੀ ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਇਸ ਸੰਮੇਲਨ ਵਿੱਚ ਵੱਖੋ-ਵੱਖਰੇ ਖੇਤਰਾਂ ਤੋਂ ਉਘੇ ਉਦਯੋਗਪਤੀ ਪਹੁੰਚ ਰਹੇ ਹਨ। ਜਿਨ੍ਹਾਂ ਵੱਲੋਂ ਆਪਣੀ ਸਵੈ ਜੀਵਨੀ ਰਾਹੀਂ ਵਿਦਿਆਰਥੀਆਂ ਨੂੰ ਸਵੈ ਰੋਜਗਾਰ ਲਈ ਪ੍ਰੇਰਿਤ ਤੇ ਉਤਸਾਹਿਤ ਕੀਤਾ ਜਾਵੇਗਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫਸਰ ਮਿਸ ਅੰਕਿਤਾ ਅਗਰਵਾਲ ਨੇ ਦੱਸਿਆ ਕਿ ਇਸ ਸੈਮੀਨਾਰ ਰਾਹੀਂ ਨੌਜਵਾਨਾਂ ਵਿੱਚ ਆਪਣਾ ਕੰਮ ਸ਼ੁਰੂ ਕਰਨ ਲਈ ਨਵੇਂ ਬਿਜਨਸ ਆਈਡੀਆ ਖੋਜਣ ਲਈ “ਓਦੀਅਮ: ਸੌਰ ਟੂ ਸ਼ਾਇਨ” ਨਾਮ ਅਧੀਨ ਪ੍ਰੋਗਰਾਮ ਲਾਂਚ ਕੀਤਾ ਜਾ ਰਿਹਾ ਹੈ, ਜਿਸ ਵਿੱਚ ਬਠਿੰਡਾ ਸ਼ਹਿਰ ਦੇ ਨੌਜਵਾਨਾਂ ਦੁਆਰਾ ਵੱਖੋ-ਵੱਖਰੇ ਬਿਜਨਸ਼ ਆਇਡੀਆ ਪੇਸ਼ ਕੀਤੇ ਜਾਣਗੇ। ਸਟਾਰਟ ਅੱਪ ਚੈਲਿੰਜ ਇਵੈਂਟ ਰਾਹੀਂ ਵੱਖੋ-ਵੱਖਰੇ ਸਕੂਲਾਂ, ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀ, ਅੱਠਵੀਂ ਤੋਂ ਬਾਰਵੀ ਅਤੇ ਓਪਨ ਕੈਟਾਗਰੀ ਤਹਿਤ ਕੋਈ ਵੀ ਵਿਦਿਆਰਥੀ ਵੱਖੋ-ਵੱਖਰੇ ਸੈਕਟਰ ਜਿਵੇਂ ਕਿ ਸਿਹਤ, ਪੜ੍ਹਾਈ, ਖੇਤੀਬਾੜੀ, ਵਾਤਾਵਰਣ, ਆਈ.ਟੀ. ਸੈਕਟਰ, ਬਾਇਓਟੈਕਨੋਲੋਜੀ, ਐਨਰਜੀ, ਫੂਡ ਪ੍ਰੋਸੈਸਿੰਗ ਆਦਿ ਖੇਤਰਾਂ ਵਿੱਚ ਆਪਣੇ ਬਿਜਨਸ ਆਈਡੀਆ ਪੇਸ਼ ਕਰ ਸਕਦੇ ਹਨ। ਵਧੀਆ ਆਈਡਿਆ ਪੇਸ਼ ਕਰਨ ਵਾਲੇ ਅਤੇ ਵਧੀਆ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਬਾਰੇ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਡਿਪਟੀ ਸੀ.ਈ.ਓ. ਸ਼੍ਰੀ ਤੀਰਥਪਾਲ ਸਿੰਘ ਨੇ ਦੱਸਿਆ ਕਿ ਇਸ ਸੰਮੇਲਨ ਵਿੱਚ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਬਠਿੰਡਾ, ਜਿਲ੍ਹਾ ਲੀਡ ਬੈਂਕ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ, ਪੀ.ਐਸ.ਡੀ.ਐਮ., ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਡੀ.ਏ.ਵੀ.ਕਾਲਜ, ਰਜਿੰਦਰਾ ਕਾਲਜ, ਸਰਕਾਰੀ ਆਈ.ਟੀ.ਆਈ ਬਠਿੰਡਾ ਤੋਂ ਇਲਾਵਾ ਹੋਰ ਸਕੂਲਾਂ ਕਾਲਜਾਂ ਦੇ ਨੁਮਾਇੰਦੇ ਪਹੁੰਚ ਰਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਵੈ ਰੋਜਗਾਰ ਕੈਂਪ ਵਿੱਚ ਵਿਦਿਆਰਥੀ ਭਾਗ ਲੈ ਕੇ ਵੱਧ ਤੋਂ ਵੱਧ ਲਾਹਾ ਪ੍ਰਾਪਤ ਕਰ ਸਕਦੇ ਹਨ।

ਬਾਬਾ ਸਾਹਿਬ ਨੇ ਦੇਸ਼ ਨੂੰ ਪੂਰੀ ਤਰ੍ਹਾਂ ਲੋਕ-ਹਿਤੈਸ਼ੀ, ਕਲਿਆਣਕਾਰੀ ਅਤੇ ਬਰਾਬਰੀ ਵਾਲਾ ਸੰਵਿਧਾਨ ਦਿੱਤਾ : ਜਗਰੂਪ ਗਿੱਲ

0

ਡਾ. ਭੀਮ ਰਾਓ ਅੰਬੇਡਕਰ ਨੇ ਸਰਵੋਤਮ ਸੰਵਿਧਾਨ ਲਿਖ ਕੇ ਭਾਰਤ ਦਾ ਕੱਦ ਕੀਤਾ ਉੱਚਾ : ਅੰਮ੍ਰਿਤ ਲਾਲ ਅਗਰਵਾਲ
ਬਾਬਾ ਸਾਹਿਬ ਦੀ 66ਵੀਂ ਬਰਸੀ ਮੌਕੇ ਕੀਤੇ ਸ਼ਰਧਾ ਦੇ ਫੁੱਲ ਭੇਂਟ
ਸੁਖਜਿੰਦਰ ਮਾਨ
ਬਠਿੰਡਾ, 6 ਦਸੰਬਰ : ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਅੱਜ ਇੱਥੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਦੇਸ਼ ਨੂੰ ਪੂਰੀ ਤਰ੍ਹਾਂ ਲੋਕ-ਹਿਤੈਸ਼ੀ, ਕਲਿਆਣਕਾਰੀ ਅਤੇ ਬਰਾਬਰੀ ਵਾਲਾ ਸੰਵਿਧਾਨ ਦਿੱਤਾ ਹੈ। ਉਨ੍ਹਾਂ ਬਾਬਾ ਸਾਹਿਬ ਦੀ 66ਵੀਂ ਬਰਸੀ ’ਤੇ ਸ਼ਰਧਾਂ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਨੇ ਆਪਣਾ ਸਾਰਾ ਜੀਵਨ ਸਮਾਜ ਭਲਾਈ ਦੇ ਲੇਖੇ ਲਾ ਦਿੱਤਾ ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਹਰ ਪੱਖੋਂ ਸਰਵੋਤਮ ਸੰਵਿਧਾਨ ਲਿਖ ਕੇ ਭਾਰਤ ਦਾ ਕੱਦ ਉੱਚਾ ਕੀਤਾ ਹੈ। ਅਸੀਂ ਸਾਰੇ ਉਨ੍ਹਾਂ ਦੇ ਹਮੇਸ਼ਾ ਲਈ ਲਈ ਰਿਣੀ ਰਹਾਂਗੇ। ਉਨ੍ਹਾਂ ਕਿਹਾ ਕਿ ਸਿੱਖਿਆ ਲਈ ਸੰਘਰਸ਼, ਦਲਿਤਾਂ ਦੇ ਭਲੇ ਲਈ ਉਨ੍ਹਾਂ ਦਾ ਕੰਮ ਅਤੇ ਆਜ਼ਾਦ ਭਾਰਤ ਦੇ ਸੰਵਿਧਾਨ ਦਾ ਖਰੜਾ ਤਿਆਰ ਕਰਨ ਤੱਕ ਬਾਬਾ ਸਾਹਿਬ ਦਾ ਸਫ਼ਰ ਬਹੁਤ ਔਖਾ ਸੀ।ਇਸ ਮੌਕੇ ਐਮਸੀ ਸੁਖਦੀਪ ਸਿੰਘ ਢਿੱਲੋਂ, ਸ਼੍ਰੀ ਅਸ਼ੋਕ ਬਾਂਸਲ, ਸ਼੍ਰੀ ਬਲਜਿੰਦਰ ਸਿੰਘ ਬਰਾੜ, ਸ਼੍ਰੀ ਬੱਲੀ ਬਲਜੀਤ ਅਤੇ ਸ਼੍ਰੀ ਗੁਰਲਾਲ ਸਿੰਘ ਆਦਿ ਵਲੋਂ ਵੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਆਰ.ਐਮ.ਪੀ ਆਈ. ਨੇ ’ਪ੍ਰਤਿਗਿਆ ਦਿਹਾੜੇ’ ਵਜੋਂ ਮਨਾਇਆ ਬਾਬਾ ਸਾਹਿਬ ਡਾਕਟਰ ਬੀ.ਆਰ. ਅੰਬੇਦਕਰ ਦਾ ਪ੍ਰੀ ਨਿਰਵਾਣ ਦਿਵਸ

0

ਧਰਮ ਨਿਰਪੱਖਤਾ, ਸੰਵਿਧਾਨਿਕ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਸਮਾਜਿਕ ਨਿਆਂ ਦੀ ਪ੍ਰਾਪਤੀ ਲਈ ਜੂਝਣ ਦਾ ਦਿੱਤਾ ਸੱਦਾ
ਸੁਖਜਿੰਦਰ ਮਾਨ
ਬਠਿੰਡਾ ; 6 ਦਸੰਬਰ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਕੇਂਦਰੀ ਕਮੇਟੀ ਦੇ ਸੱਦੇ ਤਹਿਤ ਪਾਰਟੀ ਦੀ ਬਠਿੰਡਾ ਜਿਲ੍ਹਾ ਕਮੇਟੀ ਵੱਲੋਂ ਭਾਰਤ ਦੀ ਸੰਵਿਧਾਨ ਘੜਣੀ ਸਭਾ ਦੇ ਮੁੱਖੀ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦਾ ’ਪ੍ਰੀ ਨਿਰਵਾਣ ਦਿਹਾੜਾ’ ਅੱਜ ਡੀਸੀ ਦਫਤਰ ਨੇੜਲੀ ਅੰਬੇਦਕਰ ਪਾਰਕ ਵਿਖੇ ‘ਧਰਮ ਨਿਰਪੱਖਤਾ, ਸੰਵਿਧਾਨਿਕ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਸਮਾਜਿਕ ਨਿਆਂ ਦੀ ਪ੍ਰਾਪਤੀ ਦੇ ਸੰਘਰਸ਼ ਤਿੱਖੇ ਤੋਂ ਤਿਖੇਰੇ ਕਰਨ ਲਈ ਪ੍ਰਤਿਗਿਆ ਦਿਵਸ’ ਵਜੋਂ ਪ੍ਰਭਾਵਸ਼ਾਲੀ ਇਕੱਠ ਕਰਕੇ ਮਨਾਇਆ ਗਿਆ।ਇਕੱਠ ਨੂੰ ਸੰਬੋਧਨ ਕਰਦਿਆਂ ਪਾਰਟੀ ਦੀ ਕੇਂਦਰੀ ਕਮੇਟੀ ਦੇ ਮੈਂਬਰ ਸਾਥੀ ਮਹੀਪਾਲ ਨੇ ਕਿਰਤੀ-ਕਿਸਾਨਾਂ ਤੇ ਮਿਹਨਤੀ ਵਰਗਾਂ, ਖਾਸ ਕਰਕੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਭਾਰਤ ਨੂੰ ਮੰਨੂ ਸਿਮਰਤੀ ਦੇ ਚੌਖਟੇ ਵਾਲੇ, ਕੱਟੜ ਹਿੰਦੂ ਰਾਸ਼ਟਰ ਵਿੱਚ ਤਬਦੀਲ ਕਰਨ ਦੀ ਆਰ.ਐਸ.ਐਸ., ਭਾਜਪਾ ਅਤੇ ਮੋਦੀ-ਸ਼ਾਹ ਸਰਕਾਰ ਦੀ ਕੋਝੀ ਮੰਸ਼ਾ ਫੇਲ੍ਹ ਕਰਨ ਲਈ ਤਿੱਖੇ ਘੋਲ ਵਿੱਢਣ।ਸਾਥੀ ਮਹੀਪਾਲ ਨੇ ਕਿਹਾ ਕਿ ਸੰਘ ਪਰਿਵਾਰ ਦੇ ਬੇਲਗਾਮ ਟੋਲੇ ਫਿਰਕੂ ਅਤੇ ਜਾਤੀ ਵੰਡ ਤਿੱਖੀ ਕਰਨ ਲਈ ਮੋਦੀ ਸਰਕਾਰ ਦੀ ਨੰਗੀ-ਚਿੱਟੀ ਸ਼ਹਿ ਨਾਲ ਘੱਟ ਗਿਣਤੀਆਂ, ਖਾਸ ਕਰਕੇ ਮੁਸਲਮਾਨਾਂ ਅਤੇ ਈਸਾਈਆ, ਦਲਿਤਾਂ, ਔਰਤਾਂ ਅਤੇ ਕਬਾਇਲੀਆਂ ’ਤੇ ਬਿਆਨੋਂ ਬਾਹਰੇ ਜ਼ੁਲਮ ਢਾਹ ਰਹੇ ਹਨ।ਉਨ੍ਹਾਂ ਕਿਹਾ ਕਿ ਲੋਕਾਂ ਦੇ ਰੋਜ਼ੀ-ਰੋਟੀ ਨਾਲ ਜੁੜੇ ਬੁਨਿਆਦੀ ਮਸਲੇ ਹੱਲ ਕਰਨ ਪੱਖੋਂ ਮੋਦੀ ਸਰਕਾਰ ਦੀ ਘੋਰ ਅਸਫਲਤਾ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਕੀਤੀਆਂ ਜਾ ਰਹੀਆਂ ਉਕਤ ਖਰੂਦੀ ਕਾਰਵਾਈਆਂ ਦੇ ਨਤੀਜੇ ਅੰਤ ਨੂੰ ਅਦੁੱਤੀ ਸ਼ਹਾਦਤਾਂ ਅਤੇ ਲੱਖਾਂ ਬਲਿਦਾਨਾਂ ਸਦਕਾ ਹਾਸਲ ਕੀਤੀ ਆਜ਼ਾਦੀ ਅਤੇ ਦੇਸ਼ ਦੀ ਏਕਤਾ- ਅਖੰਡਤਾ ਲਈ ਘਾਤਕ ਸਿੱਧ ਹੋਣਗੇ।ਸਾਥੀ ਮਹੀਪਾਲ ਨੇ ਜ਼ੋਰ ਦੇ ਕੇ ਕਿਹਾ ਕਿ ਸਾਮਰਾਜੀਆਂ ਤੇ ਪੂੰਜੀਪਤੀਆਂ ਦੀ ਲੁੱਟ-ਚੋਂਘ ਦੇ ਨਿਜ਼ਾਮ ਦੀ ਉਮਰ ਲੰਮੀ ਕਰਨ ਲਈ ਕਾਇਮ ਕੀਤਾ ਜਾਣ ਵਾਲਾ ਕੋਈ ਵੀ ਧਰਮ ਆਧਾਰਿਤ ਰਾਜ ਪ੍ਰਬੰਧ ਲੋਕਾਂ ਦੇ ਮਸਲਿਆਂ ਦਾ ਸਦੀਵੀਂ ਹੱਲ ਕਦੀ ਵੀ ਨਹੀਂ ਕਰ ਸਕਦਾ। ਬਲਕਿ ਇਹ ਬਾਬਾ ਗੁਰੂ ਨਾਨਕ, ਸ਼ਹੀਦੇ ਆਜ਼ਮ ਭਗਤ ਸਿੰਘ ਅਤੇ ਡਾ ਅੰਬੇਦਕਰ ਵੱਲੋਂ ਚਿਤਵਿਆ ਸਾਂਝੀਵਾਲਤਾ ਵਾਲਾ, ਸਮਤਾਮੂਲਕ, ਸਮਾਜਵਾਦੀ ਢਾਂਚਾ ਹੀ ਹੈ ਜੋ ਲੋਕਾਈ ਨੂੰ ਭੁੱਖ-ਦੁੱਖਾਂ ਤੋਂ ਸਦਾ ਲਈ ਮੁਕਤ ਕਰਨ ਦੀ ਗਰੰਟੀ ਕਰ ਸਕਦਾ ਹੈ।ਹਾਜਰ ਲੋਕਾਂ ਵੱਲੋਂ ਬਾਬਾ ਸਾਹਿਬ ਦੇ ਬੁੱਤ ’ਤੇ ਫੁੱਲ ਮਾਲਾਵਾਂ ਅਰਪਿਤ ਕਰਕੇ ਆਰ.ਐਸ.ਐਸ. ਦੀ ਸਾਮਰਾਜ ਪ੍ਰਸਤ, ਫਿਰਕੂ-ਫਾਸ਼ੀ ਵਿਚਾਰਧਾਰਾ ਅਤੇ ਮੋਦੀ-ਸ਼ਾਹ ਸਰਕਾਰ ਦੀਆਂ ਦੇਸ਼ ਵਿਰੋਧੀ-ਲੋਕ ਮਾਰੂ ਨਵ ਉਦਾਰਵਾਦੀ ਨੀਤੀਆਂ ਖਿਲਾਫ਼ ਧੁਰ ਹੇਠਾਂ ਤੋਂ ਲੋਕ ਲਾਮਬੰਦੀ ਕਰਦਿਆਂ ਘੋਲ ਵਿੱਢਣ ਲਈ ਪੂਰਾ ਤਾਣ ਲਾਉਣ ਦਾ ਹਲਫ ਲਿਆ ਗਿਆ।ਇਕੱਠ ਦੀ ਪ੍ਰਧਾਨਗੀ ਸਾਥੀ ਮਿੱਠੂ ਸਿੰਘ ਘੁੱਦਾ ਅਤੇ ਦਰਸ਼ਨ ਸਿੰਘ ਫੁੱਲੋ ਮਿੱਠੀ ਨੇ ਕੀਤੀ। ਮੰਚ ਸੰਚਾਲਕ ਦੇ ਫਰਜ਼ ਪ੍ਰਕਾਸ਼ ਸਿੰਘ ਨੰਦਗੜ੍ਹ ਨੇ ਅਦਾ ਕੀਤੇ।ਸਰਵ ਸਾਥੀ ਸੰਪੂਰਨ ਸਿੰਘ, ਮਲਕੀਤ ਸਿੰਘ ਮਹਿਮਾ ਸਰਜਾ, ਦਰਸ਼ਨਾ ਜੋਸ਼ੀ, ਕੁਲਵੰਤ ਸਿੰਘ ਦਾਨ ਸਿੰਘ ਵਾਲਾ, ਮੱਖਣ ਸਿੰਘ ਤਲਵੰਡੀ, ਸੁਖਦੇਵ ਸਿੰਘ ਨਥਾਣਾ, ਤਾਰਾ ਸਿੰਘ ਨੰਦਗੜ੍ਹ ਕੋਟੜਾ ਨੇ ਵੀ ਵਿਚਾਰ ਰੱਖੇ।

Our Visitor

1907403