ਕੁਦਰਤੀ ਆਫਤਾਂ ਤੇ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਲਈ ਵਲੰਟੀਅਰਜ ਨੇ ਕੀਤਾ ਸ਼ਲਾਘਾਯੋਗ ਕੰਮ: ਡਾ.ਵਿਜੈ ਸਿੰਗਲਾ
ਵਲੰਟੀਅਰਜ ਵਜੋਂ ਕੰਮ ਕਰਨ ਲਈ ਨਹਿਰੂ ਯੁਵਾ ਕੇਂਦਰ ਅਤੇ ਰਾਸ਼ਟਰੀ ਸੇਵਾ ਯੋਜਨਾ ਇਕ ਚੰਗਾ ਪਲੇਟਫਾਰਮ—ਹਰਿੰਦਰ ਭੁੱਲਰ
ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ, 5 ਦਸੰਬਰ: ਵਲੰਟੀਅਰਸ਼ਿਪ ਦੀ ਭਾਵਨਾ ਵਿਅਕਤੀ ਦੇ ਸਵੈ-ਵਿਸ਼ਵਾਸ ਵਿੱਚ ਵਾਧਾ ਕਰਦੀ ਹੈ ਅਤੇ ਇਸ ਨਾਲ ਵਿਅਕਤੀ ਵਿੱਚ ਹਾਉਮੇ ਦੀ ਭਾਵਨਾ ਦਾ ਵੀ ਖਾਤਮਾ ਹੁੰਦਾ। ਇਸ ਗੱਲ ਦਾ ਪ੍ਰਗਟਾਵਾ ਮਾਨਸਾ ਹਲਕੇ ਦੇ ਵਿਧਾਇਕ ਡਾਕਟਰ ਵਿਜੈ ਸਿੰਗਲਾ ਨੇ ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋ ਮਨਾਏੇ ਗਏ ਵਿਸ਼ਵ ਸਵ-ੈਸੇਵਕ( ਵਲੰਟੀਅਰਜ) ਦਿਵਸ ਨੂੰ ਸੰਬੋਧਨ ਕਰਦਿਆਂ ਕੀਤਾ।ਡਾ ਸਿੰਗਲਾ ਨੇ ਕਿਹਾ ਕਿ ਉਹਨਾਂ ਆਪਣਾ ਸਫ਼ਰ ਇੱਕ ਵਲੰਟੀਅਰ ਵਜੋਂ ਸ਼ੁਰੂ ਕੀਤਾ।ਉਹਨਾਂ ਦੱਸਿਆ ਕਿ ਵਾਤਾਵਰਣ ਦੀ ਸਾਂਭ-ਸੰਭਾਲ ਲਈ ਉਹਨਾਂ 1998 ਵਿੱਚ ਇਕ ਵਿਸ਼ੇਸ ਮੁਹਿੰਮ ਸ਼ੁਰੂ ਕੀਤੀ ਅਤੇ ਉਸ ਸਮੇ ਦੋਰਾਨ ਉਹਨਾਂ ਵੱਖ ਵੱਖ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਫਲਾਵਰ ਸ਼ੋ ਕਰਵਾਏ ਜਿਸ ਨੂੰ ਲੋਕਾਂ ਵੱਲੋਂ ਬਹੁਤ ਸਰਾਹਿਆ ਗਿਆ। ਉਨ੍ਹਾਂ ਨੇ ਕਿਹਾ ਕਿ ਨਹਿਰੂ ਯੁਵਾ ਕੇਂਦਰ ਨੌਜਵਾਨਾਂ ਵਿੱਚ ਸਵੈ ਇਛਕ ਦੀ ਭਾਵਨਾ ਪੈਦਾ ਕਰਨ ਹਿੱਤ ਇੱਕ ਉਸਾਰੂ ਰੋਲ ਅਦਾ ਕਰਦਾ ਹੈ ਅਤੇ ਇੱਕ ਪਲੇਟਫਾਰਮ ਤੋਂ ਬਹੁਤ ਨੌਜਵਾਨ ਸਹੀ ਸੇਧ ਲੈ ਕੇ ਪ੍ਰਪਾਤੀਆਂ ਕੀਤੀਆਂ ਹਨ। ਇਸ ਮੋਕੇ ਬੋਲਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਯੂਥ ਕਲੱਬ ਕਾਰਣ ਉਹਨਾਂ ਆਪਣੇ ਪਿੰਡ ਵਿੱਚ ਕਈ ਵਿਕਾਸ ਦੇ ਕੰਮ ਕਰਵਾਏ ਗਏ।ਸਿੱਖਿਆ ਵਿਭਾਗ ਵਿੱਚ ਵੀ ਲੈਕਚਰਾਰ ਹੁੰਦੇ ਹੋਏ ਉਹ ਰਾਸ਼ਟਰੀ ਸੇਵਾ ਯੋਜਨਾ ਵਿੱਚ ਲੰਮਾ ਸਮਾਂ ਪ੍ਰੋਗਰਾਮ ਅਫਸਰ ਵੱਜੋਂ ਕੰਮ ਕੀਤਾ। ਇਸ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਨਹਿਰੂ ਯੁਵਾ ਕੇਂਦਰ ਮਾਨਸਾ ਦੇ ਜਿਲ੍ਹਾ ਯੁਵਾ ਅਧਿਕਾਰੀ ਸ੍ਰੀ ਸਰਬਜੀਤ ਸਿੰਘ ਨੇ ਸਮੂਹ ਵਲੰਟੀਅਰਜ ਨੂੰ ਵਿਸ਼ਵ ਸਵੇ-ਸੇਵਕ ਦਿਵਸ ਦੀ ਵਧਾਈ ਦਿੱਤੀ ਅਤੇ ਨੋਜਵਾਨਾਂ ਨੂੰ ਅਪੀਲ ਕੀਤੀ ਕਿ ਸਮਾਜ ਸੇਵਾ ਰਾਂਹੀ ਦੇਸ਼ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ।ਉਹਨਾਂ ਦੱਸਿਆ ਕਿ ਭਾਰਤ ਸਰਕਾਰ ਦੀਆਂ ਹਦਾਇੰਤਾਂ ਅੁਨਸਾਰ ਵੱਖ ਵੱਖ ਸਵੇ-ਸੇਵੀ ਗਤੀਵਧੀਆ ਲਈ ਇੱਕ ਹਜਾਰ ਵਲੰਟੀਅਰਜ ਭਰਤੀ ਕੀਤੇ ਗਏ ਹਨ।ਜਿੰਨਾਂ ਨੂੰ ਵੱਖ ਵੱਖ ਸਮਾਜ ਸੇਵੀ ਗਤੀਵਿਧੀਆਂ,ਕੁਦਰਤੀ ਆਫਤਾਂ,ਅਵਾਰਾਂ ਪਸ਼ੂਆਂ ਦੀ ਸਮੱਸਿਆ ਅਤੇ ਵੱਖ ਵੱਖ ਸਿਹਤ ਸੇਵਾਵਾਂ ਸਕੀਮਾਂ ਦੀ ਜਾਗਰੂਕਤਾ ਲਈ ਲਾਇਆ ਜਾਵੇਗਾ।ਸਿੱਖਿਆ ਵਿਭਾਗ ਮਾਨਸਾ ਦੇ ਡੀ.ਐਮ. ਅਤੇ ਵੱਖ ਵੱਖ ਅਖਬਾਰਾਂ ਦੇ ਕਾਲ ਨਵੀਸ ਬਲਜਿੰਦਰ ਜੌੜਕੀਆਂ ਨੇ ਯੂਥ ਕਲੱਬ ਅਤੇ ਨਹਿਰੂ ਯੁਵਾ ਕੇਂਦਰ ਨਾਲ ਜੁੜੀਆਂ ਆਪਣੀਆਂ ਯਾਦਾਂ ਸਾਝੀਆਂ ਕੀਤੀਆਂ। ਵਿਸ਼ਵ ਸਵੇ-ਸੇਵਕ ਦਿਵਸ ਨੂੰ ਹੋਰਨਾਂ ਤੋਂ ਇਲਾਵਾ ਪ੍ਰਿਸੀਪਲ ਉਮ ਪ੍ਰਕਾਸ਼ ਮਿੱਢਾ ਸੀਨੀਅਰ ਸੈਕੰਡਰੀ ਸਕੂਲ਼ ਖਿਆਲਾਕਲਾਂ,ਡਾ.ਰੋਹਿਤ ਸਿੰਗਲਾ, ਗੁਰਦੀਪ ਸਿੰਘ ਡੀ.ਐਮ,ਸਮਾਜ ਸੇਵੀ ਪ੍ਰਿਤਪਾਲ ਸਿੰਘ,ਉਜਾਗਰ ਸਿੰਘ,ਡਾ.ਵਿਨੋਦ ਮਿੱਤਲ ਸਰਕਾਰੀ ਸਕੂਲ ਮਾਨਸਾ,ਮੈਡਮ ਰੇਖਾ ਮੀਆਂ,ਵੀਰ ਸਿੰਘ ਫੋਜੀ ਰੰਘਿੜਆਲ,ਸਵਿਤਾ ਰਾਣੀ ਖਿਆਲਾ ਕਲਾਂ,ਰਤਨਦੀਪ ਸਿੰਘ ਡੀਪੀਈ ਰੰਘਿੜਆਲ,ਸੁਖਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਰਜ ਹਰੀ,ਨਵਜੋਤ ਸਰੋਏ ਅਤੇ ਸਮੂਹ ਵਲੰਟੀਅਰਜ ਨੇ ਵੀ ਸੰਬੋਧਨ ਕੀਤਾ।
ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਮਨਾਇਆ ਗਿਆ ਵਿਸ਼ਵ ਸਵੇ-ਸੇਵਕ (ਵਲੰਟੀਅਰਜ ) ਦਿਵਸ
ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਨੇ ’ਵਿਸ਼ਵ ਕੰਪਿਊਟਰ ਸਾਖਰਤਾ ਦਿਵਸ’ ਮਨਾਇਆ
ਸੁਖਜਿੰਦਰ ਮਾਨ
ਬਠਿੰਡਾ, 5 ਦਸੰਬਰ: ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਵੱਲੋਂ ਬੀਤੇ ਦਿਨੀ ’ਵਿਸ਼ਵ ਕੰਪਿਊਟਰ ਸਾਖਰਤਾ ਦਿਵਸ’ ਮਨਾਇਆ ਗਿਆ ਜਿਸ ਵਿੱਚ ਬੀ.ਐਡ. ਭਾਗ ਪਹਿਲਾ ਅਤੇ ਬੀ.ਏ.-ਬੀ.ਐਡ. ਭਾਗ ਪਹਿਲਾ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਅਸਿਸਟੈਂਟ ਪ੍ਰੋਫੈਸਰ ਜਸ਼ਨਦੀਪ ਕੌਰ ਨੇ ਸਵਾਗਤ ਕਰਦਿਆਂ ਆਏ ਹੋਏ ਵਿਸ਼ਾ ਮਾਹਿਰ ਅਸਿਸਟੈਂਟ ਪ੍ਰੋਫੈਸਰ ਸ. ਗੁਰਪ੍ਰੀਤ ਸਿੰਘ ਨੂੰ ਜੀ ਆਇਆਂ ਨੂੰ ਆਖਿਆ। ਵਿਸ਼ਾ ਮਾਹਿਰ ਨੇ ਬੜੀ ਹੀ ਬਰੀਕੀ ਦੇ ਨਾਲ ਵਿਦਿਆਰਥੀਆਂ ਨੂੰ ਅਜੋਕੇ ਸਮੇਂ ਵਿੱਚ ਕੰਪਿਊਟਰ ਦੀ ਜ਼ਰੂਰਤ ਅਤੇ ਇਸ ਦੇ ਨਾਲ ਜੁੜੇ ਹੋਏ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਅੱਜ ਸਾਨੂੰ ਗਲੋਬਲੀ ਪਿੰਡਾਂ ਦੇ ਵਿੱਚ ਤਕਨਾਲੋਜੀ ਦੇ ਨਾਲ ਜੁੜ ਕੇ ਦੇਸ਼-ਵਿਦੇਸ਼ ਦਾ ਗਿਆਨ ਪ੍ਰਾਪਤ ਹੁੰਦਾ ਹੈ। ਇਸ ਲਈ ਅੱਜ ਹਰ ਵਿਦਿਆਰਥੀ ਨੂੰ ਸਮੇਂ ਦੇ ਹਾਣੀ ਹੋਣ ਲਈ ਜ਼ਰੂਰੀ ਹੈ ਕਿ ਕੰਪਿਊਟਰ ਅਤੇ ਇੰਟਰਨੈੱਟ ਦੀਆਂ ਵੱਖ ਵੱਖ ਆਧੁਨਿਕ ਖੋਜਾਂ ਅਤੇ ਵੰਨਗੀਆਂ ਦੀ ਜਾਣਕਾਰੀ ਹੋਵੇ ਤਾਂ ਜੋ ਵਿਦਿਆਰਥੀ ਸਵੈ ਨਿਰਭਰ ਹੋ ਸਕਣ । ਸਮਾਜ ਵਿੱਚ ਵਧ ਰਹੀ ਤਕਨਾਲੋਜੀ ਦੇ ਅਪਰਾਧ ਤੋਂ ਬਚਣ ਲਈ ਜ਼ਰੂਰੀ ਹੈ ਕਿ ਵਿਦਿਆਰਥੀ ਕੰਪਿਊਟਰ ਸਬੰਧੀ ਸਰਬਪੱਖੀ ਗਿਆਨ ਰੱਖਦੇ ਹੋਣ। ਅੰਤ ਵਿੱਚ ਅਸਿਸਟੈਂਟ ਪ੍ਰੋਫੈਸਰ ਜਲੰਧਰ ਸਿੰਘ ਨੇ ਆਏ ਹੋਏ ਮਹਿਮਾਨ ਦਾ ਧੰਨਵਾਦ ਕੀਤਾ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ।
ਆਰ ਐਮ ਪੀ ਆਈ ਭਰਵਾਂ ਇਕੱਠ ਕਰਕੇ ਮਨਾਏਗੀ ਡਾ. ਬੀ.ਆਰ. ਅੰਬੇਦਕਰ ਦਾ ਪ੍ਰੀ ਨਿਰਵਾਣ ਦਿਵਸ
ਧਰਮ ਨਿਰਪੱਖਤਾ ਅਤੇ ਸਮਾਜਿਕ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਤੇ ਸਮਾਜਿਕ ਨਿਆਂ ਦੀ ਪ੍ਰਾਪਤੀ ਲਈ ਜੂਝਣ ਦਾ ਲਿਆ ਜਾਵੇਗਾ ਪ੍ਰਣ
ਸੁਖਜਿੰਦਰ ਮਾਨ
ਬਠਿੰਡਾ,5 ਦਸੰਬਰ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਬਠਿੰਡਾ ਜਿਲ੍ਹਾ ਕਮੇਟੀ ਵੱਲੋਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦਾ ਪ੍ਰੀ ਨਿਰਵਾਣ ਦਿਵਸ ਭਲਕੇ 6 ਦਸੰਬਰ ਨੂੰ ਅੰਬੇਦਕਰ ਪਾਰਕ, ਨਜਦੀਕ ਡੀਸੀ ਦਫਤਰ ਬਠਿੰਡਾ ਵਿਖੇ ਭਰਵਾਂ ਇਕੱਠ ਕਰਕੇ ਮਨਾਇਆ ਜਾਵੇਗਾ। ਅੱਜ ਇੱਥੋਂ ਜਾਰੀ ਇੱਕ ਸਾਂਝੇ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਜਿਲ੍ਹੇ ਦੇ ਸੀਨੀਅਰ ਆਗੂਆਂ ਸਾਥੀ ਮਿੱਠੂ ਸਿੰਘ ਘੁੱਦਾ, ਪ੍ਰਕਾਸ਼ ਸਿੰਘ ਨੰਦਗੜ੍ਹ ਅਤੇ ਦਰਸ਼ਨ ਸਿੰਘ ਫੁੱਲੋ ਮਿੱਠੀ ਨੇ ਦੱਸਿਆ ਕਿ ਉਕਤ ਇਕੱਠ ਨੂੰ ਪਾਰਟੀ ਦੀ ਕੇਂਦਰੀ ਕਮੇਟੀ ਦੇ ਮੈਂਬਰ ਸਾਥੀ ਮਹੀਪਾਲ ਸੰਬੋਧਨ ਕਰਨਗੇ।ਆਗੂਆਂ ਨੇ ਅੱਗੋਂ ਦੱਸਿਆ ਕਿ ਆਰ ਐਮ ਪੀ ਆਈ ਦੀ ਕੇਂਦਰੀ ਕਮੇਟੀ ਨੇ ਉਕਤ ਦਿਹਾੜਾ ਧਰਮ ਨਿਰਪੱਖਤਾ ਅਤੇ ਮਨੁੱਖੀ ਤੇ ਸੰਵਿਧਾਨਕ ਅਧਿਕਾਰਾਂ ਦੀ ਰਾਖੀ ਲਈ ਤੇ ਸਮਾਜਿਕ ਨਿਆਂ ਦੀ ਪ੍ਰਾਪਤੀ ਲਈ ਜੂਝਣ ਦੇ ਪ੍ਰਣ ਦਿਵਸ ਵਜੋਂ ਮਨਾਏ ਜਾਣ ਦਾ ਸੱਦਾ ਦਿੱਤਾ ਸੀ।
ਪ੍ਰਾਇਮਰੀ ਰਾਜ ਪੱਧਰੀ ਸਕੂਲ ਖੇਡਾਂ ਲਈ ਖੇਡਾਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਝੰਡੀ ਦੇ ਕੇ ਕੀਤਾ ਰਵਾਨਾ
ਸੁਖਜਿੰਦਰ ਮਾਨ
ਬਠਿੰਡਾ 5 ਦਸੰਬਰ: ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ 6 ਦਸੰਬਰ ਤੋਂ 9 ਦਸੰਬਰ ਤੱਕ ਸਿੱਖ ਗੁਰੂਆਂ ਦੀ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਜ਼ਿਲ੍ਹਾ ਰੂਪਨਗਰ ਦੇ ਖੇਡ ਮੈਦਾਨਾ ਵਿਖੇ ਕਰਵਾਈਆਂ ਜਾ ਰਹੀਆਂ ਹਨ । ਭਾਈ ਗੁਰਜਿੰਦਰ ਸਿੰਘ ਸਿੱਧੂ ਐਨ ਐਚ-7 ਆਊਟਲੈੱਟ ਭੁੱਚੋ ਖੁਰਦ ਵੱਲੋਂ ਜ਼ਿਲ੍ਹਾ ਬਠਿੰਡਾ ਦੇ ਸਮੂਹ ਸਟੇਟ ਪੱਧਰੀ ਪ੍ਰਾਇਮਰੀ ਖੇਡਾਂ ਵਿੱਚ ਭਾਗ ਲੈਣ ਜਾ ਰਹੇ ਬੱਚਿਆਂ ਨੂੰ ਝੰਡੀ ਦੇ ਕੇ ਰਵਾਨਾ ਕੀਤਾ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ ਸਿੱਧੂ ਅਤੇ ਮਹਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਹਿੰਦਰਪਾਲ ਸਿੰਘ ਨੇ ਭਾਈ ਸੁਖਦੀਪ ਸਿੰਘ ਅਤੇ ਭਾਈ ਗੁਰਜਿੰਦਰ ਸਿੰਘ ਸਿੱਧੂ ਐਨ ਐਚ-7 ਭੁੱਚੋ ਖੁਰਦ ਵਾਲਿਆਂ ਦਾ ਟਰੈਕ ਸੂਟ ਦੇ ਕੇ ਬੱਚਿਆਂ ਦੀ ਸਹਾਇਤਾ ਕਰਨ ਤੇ ਸਮੂਹ ਖੇਡ ਕਮੇਟੀ ਵੱਲੋਂ ਧੰਨਵਾਦ ਕੀਤਾ ਗਿਆ । ਉੱਪ ਜਿਲ੍ਹਾ ਸਿੱਖਿਆ ਅਫ਼ਸਰ ਮਹਿੰਦਰ ਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਤੋਂ ਵੱਖ ਵੱਖ ਖੇਡਾਂ ਵਿੱਚ 234 ਖਿਡਾਰੀ ਲੜਕੇ ਲੜਕੀਆਂ ਭਾਗ ਲੈ ਰਹੇ ਹਨ । ਸਾਰੀਆ ਟੀਮਾਂ ਨੂੰ ਵੱਖ-ਵੱਖ ਟੀਮਾਂ ਦੇ ਇੰਚਾਰਜ ਲਗਾਏ ਗਏ ਹਨ ਅਤੇ ਲੜਕੀਆਂ ਦੀਆਂ ਟੀਮਾਂ ਦੇ ਨਾਲ ਲੇਡੀ ਟੀਚਰ ਸਟਾਫ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਰਾੜ , ਭੁਪਿੰਦਰ ਸਿੰਘ ਬੀ ਐਸ ਓ ਬਠਿੰਡਾ , ਜਤਿੰਦਰ ਸ਼ਰਮਾ ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ਬਠਿੰਡਾ ਰਣਬੀਰ ਸਿੰਘ ਰਾਣਾ ਸੀ ਐਚ ਟੀ , ਰਾਮ ਸਿੰਘ , ਗਿੱਲ ਪੱਤੀ ,ਗੁਰਜੀਤ ਸਿੰਘ , ਨਰਿੰਦਰ ਸਿੰਘ ਬੱਲੂਆਣਾ, ਸੁਖਦੀਪ ਸਿੰਘ , ਕਿਰਨਾਂ ਰਾਣੀ ਗਹਿਰੀ ਦੇਵੀ ਨਗਰ ਨੀਤੀ ਗੋਇਲ , ਸਰਜੀਤ ਸਿੰਘ ਬਜੋਆਣਾ, ਨੀਤੂ ਚੈਸ ਕੋਚ ਬਠਿੰਡਾ, ਬਲਤੇਜ ਸਿੰਘ ਪੀ ਟੀ ਆਈ ਗੁਰਸੇਵਕ ਸਿੰਘ ਬਲਰਾਜ ਸਿੰਘ ਆਦਿ ਸਟੇਟ ਪੱਧਰ ਖੇਡਾਂ ਵਿੱਚ ਭਾਗ ਲੈਣ ਲਈ ਰਵਨਾ ਹੋਏ ।
ਸੂਬਾ ਸਰਕਾਰ ਦੇ ਲਾਰਿਆਂ ਤੋਂ ਅੱਕੇ ਕੰਪਿਊਟਰ ਅਧਿਆਪਕ 10 ਨੂੰ ਸਿੱਖਿਆ ਮੰਤਰੀ ਦੇ ਘਰ ਬਾਲਣਗੇ ਦੀਵੇ
ਸਿੱਖਿਆ ਮੰਤਰੀ ਦੇ ’ਦੀਵਾਲੀ ਗਿਫ਼ਟ’ ਦੀ ਉਡੀਕ ਵਿਚ ਬਲਾਕ ਬਠਿੰਡਾ ਅਤੇ ਸੰਗਤ ਦੇ ਕੰਪਿਊਟਰ ਅਧਿਆਪਕ
ਸੁਖਜਿੰਦਰ ਮਾਨ
ਬਠਿੰਡਾ, 5 ਦਸੰਬਰ: ਬੀਤੇ ਡੇਢ ਦਹਾਕੇ ਤੋਂ ਵੀ ਵੱਧ ਸਮੇਂ ਤੋਂ ਆਪਣੇ ਜਾਇਜ਼ ਹੱਕਾਂ ਦੇ ਲਈ ਸੰਘਰਸ਼ ਕਰ ਰਹੇ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਇੱਕ ਵਾਰ ਫਿਰ ਸੰਘਰਸ਼ ਨੂੰ ਤੇਜ ਕਰਨ ਦਾ ਮਨ ਬਣਾ ਲਿਆ ਹੈ। ਵੱਖ ਵੱਖ ਕੰਪਿਊਟਰ ਅਧਿਆਪਕ ਆਗੂਆਂ ਨੇ ਕਿਹਾ ਕਿ ਮੌਜੂਦਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 2 ਮਹੀਨੇ ਪਹਿਲਾਂ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਮੰਨ ਕੇ ਉਨ੍ਹਾਂ ਨੂੰ ’ਦੀਵਾਲੀ ਦਾ ਤੋਹਫ਼ਾ’ ਦੇਣ ਦਾ ਐਲਾਨ ਕੀਤਾ ਸੀ ਪਰ ਦੀਵਾਲੀ ਤੋਂ ਬਾਅਦ ਗੁਰਪੁਰਬ ਅਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਵੀ ਲੰਘਣ ਦੇ ਮਗਰੋਂ ਵੀ ਉਨ੍ਹਾਂ ਦੇ ਹੱਕ ਬਹਾਲ ਨਹੀਂ ਕੀਤੇ ਗਏ। ਆਗੂਆਂ ਨੇ ਐਲਾਨ ਕੀਤਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਬਿਆਨਾਂ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੇ ਹੱਕ ਬਹਾਲ ਹੋਣ ਦੀ ਉਮੀਦ ਜਾਗੀ ਸੀ ਪਰ ਇਸ ਕੰਮ ਵਿਚ ਹੋ ਰਹੀ ਲਗਾਤਾਰ ਦੇਰੀ ਦੇ ਕਾਰਣ ਹੁਣ ਕੰਪਿਊਟਰ ਅਧਿਆਪਕ ਆਗੂ ਸੰਘਰਸ਼ ਕਰਨ ਦੇ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਜੇਕਰ ਸਮਾਂ ਰਹਿੰਦੇ ਸਰਕਾਰ ਨੇ ਉਨ੍ਹਾਂ ਦੇ ਹੱਕ ਬਹਾਲ ਨਾ ਕੀਤੇ ਤਾਂ ਉਹ ਸੜਕਾਂ ਤੇ ਉੱਤਰਨ ਤੋਂ ਵੀ ਗੁਰੇਜ਼ ਨਹੀਂ ਕਰਨਗੇ ਜਿਸ ਦੀ ਨਿਰੋਲ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿਚ ਹੋਏ ਫ਼ੈਸਲੇ ਅਨੁਸਾਰ 10 ਦਸੰਬਰ ਨੂੰ ਬਲਾਕ ਦੇ ਸਮੂਹ ਕੰਪਿਊਟਰ ਅਧਿਆਪਕ ਅਨੰਦਪੁਰ ਸਾਹਿਬ ਵਿਖੇ ਇਕੱਠਾ ਹੁੰਦੇ ਹੋਏ ਸਿੱਖਿਆ ਮੰਤਰੀ ਦੇ ਘਰ ਅੱਗੇ ਹਜ਼ਾਰਾਂ ਦੀਵੇ ਬਾਲ਼ ਕੇ ਦੀਵਾਲੀ ਮਨਾਉਂਦੇ ਹੋਏ ਆਪਣਾ ਰੋਸ ਪ੍ਰਗਟ ਕਰਨਗੇ। ਆਯੋਜਿਤ ਬਲਾਕ ਪੱਧਰੀ ਮੀਟਿੰਗ ਵਿਚ ਬਲਾਕ ਦੇ ਵੱਖ ਵੱਖ ਸਕੂਲਾਂ ਤੋਂ ਆਏ ਕੰਪਿਊਟਰ ਅਧਿਆਪਕਾਂ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਰੋਸ ਜ਼ਾਹਿਰ ਕਰਦੇ ਹੋਏ ਕਿਹਾ ਕਿ ਕੰਪਿਊਟਰ ਅਧਿਆਪਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਹੁਤ ਉਮੀਦਾਂ ਹਨ ਪਰ ਹੁਣ ਸਮੇਂ ਦੇ ਨਾਲ ਨਾਲ ਇਹ ਉਮੀਦਾਂ ਨਮੋਸ਼ੀ ਵਿਚ ਬਦਲਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਨੂੰ ਆਪਣਾ ਕੀਤਾ ਵਾਅਦਾ ਪੂਰਾ ਕਰਨਾ ਚਾਹੀਦਾ ਹੈ, ਕਿਉਂਕਿ 11 ਸਾਲਾਂ ਤੋਂ ਰੈਗੂਲਰ ਹੋਣ ਦੇ ਬਾਅਦ ਵੀ ਉਨ੍ਹਾਂ ਨੂੰ ਆਪਣੇ ਜਾਇਜ਼ ਹੱਕਾਂ ਦੇ ਲਈ ਜੱਦੋ ਜਹਿਦ ਕਰਨੀ ਪੈ ਰਹੀ ਹੈ। ਇਸ ਮੌਕੇ ਬਲਾਕ ਬਠਿੰਡਾ ਅਤੇ ਸੰਗਤ ਦੇ ਕੰਪਿਊਟਰ ਅਧਿਆਪਕ ਜੋਨੀ ਸਿੰਗਲਾ, ਰਚਨਾ, ਮੀਨੂੰ, ਪ੍ਰਤਿਭਾ ਸ਼ਰਮਾ, ਹਰਚਰਨ ਸਿੰਘ, ਨਵਦੀਪ ਕੁਮਾਰ, ਪੰਕਜ ਕਾਂਸਲ, ਗੁਰਬਖਸ਼ ਲਾਲ, ਮੋਨਿਕਾ ਰਾਣੀ, ਗੁਰਪ੍ਰੀਤ ਕੌਰ, ਮਨਜੀਤ ਕੌਰ, ਸੋਨੀਆ ਗਰਗ, ਗੁਰਿੰਦਰ ਸਿੰਘ ਦੇ ਨਾਲ ਨਾਲ ਵੱਡੀ ਗਿਣਤੀ ਵਿਚ ਬਲਾਕ ਦੇ ਕੰਪਿਊਟਰ ਅਧਿਆਪਕ ਹਾਜ਼ਰ ਸਨ।
ਬਾਕਸ
ਕੀ ਹਨ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ
ਕੰਪਿਊਟਰ ਅਧਿਆਪਕ ਆਗੂਆਂ ਨੇ ਆਪਣੀਆਂ ਮੰਗਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਕੋਈ ਵੀ ਨਵੀਂ ਮੰਗ ਨਹੀਂ ਹੈ। ਸਰਕਾਰ ਵੱਲੋਂ ਉਨ੍ਹਾਂ ਨੂੰ 2011 ਤੋਂ ਰੈਗੂਲਰ ਕੀਤਾ ਗਿਆ ਸੀ ਅਤੇ ਉਨ੍ਹਾਂ ਦੀ ਇੱਕ ਹੀ ਮੰਗ ਹੈ ਕਿ ਉਨ੍ਹਾਂ ਦੇ ਰੈਗੂਲਰ ਆਰਡਰਾਂ ਵਿਚ ਦਰਜ ਸਾਰੇ ਲਾਭ ਉਨ੍ਹਾਂ ਨੂੰ ਦਿੱਤੇ ਜਾਣ ਜਿਸ ਅਧੀਨ 6ਵੇਂ ਪੇ ਕਮਿਸ਼ਨ ਦਾ ਲਾਭ ਉਨ੍ਹਾਂ ਨੂੰ ਦਿੱਤਾ ਜਾਵੇ, ਪੰਜਾਬ ਸੀ ਐਸ ਆਰ ਅਧੀਨ ਉਨ੍ਹਾਂ ਦੇ ਬਣਦੇ ਲਾਭ ਬਹਾਲ ਕੀਤੇ ਜਾਣ ਅਤੇ ਉਨ੍ਹਾਂ ਨੂੰ ਵੀ ਪੁਰਾਣੀ ਪੈਨਸ਼ਨ ਦਾ ਲਾਭ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਹੁਣ ਕੰਪਿਊਟਰ ਅਧਿਆਪਕਾਂ ਦਾ ਸਬਰ ਦਾ ਬੰਨ੍ਹ ਟੁੱਟਦਾ ਜਾ ਰਿਹਾ ਹੈ ਅਤੇ ਜੇਕਰ ਪਹਿਲੀਆਂ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਦਾ ਵੀ ਰਵੱਈਆ ਲਾਰੇ ਲੱਪੇ ਵਾਲ਼ਾ ਹੀ ਰਿਹਾ ਤਾਂ ਉਹ ਸੰਘਰਸ਼ ਨੂੰ ਸੜਕਾਂ ਤੇ ਲੈ ਆਉਣਗੇ ਅਤੇ ਉਦੋਂ ਤੱਕ ਸੰਘਰਸ਼ ਨੂੰ ਠੰਢਾ ਨਹੀਂ ਹੋਣ ਦਿੱਤਾ ਜਾਵੇਗਾ ਜਦੋਂ ਤੱਕ ਉਨ੍ਹਾਂ ਦੇ ਸਾਰੇ ਹੱਕ ਬਹਾਲ ਨਹੀਂ ਹੋ ਜਾਣਗੇ।
ਸਾਲ 2023-24 ਦਾ ਰਾਜ ਬਜਟ ਹਰ ਵਰਗ ਲਈ ਭਲਾਈਕਾਰੀ ਹੋਵੇਗਾ – ਮੁੱਖ ਮੰਤਰੀ
ਜਰੂਰਤਮੰਦਾਂ ਨੂੰ ਸਿਹਤ ਸੁਰੱਖਿਆ ਦੇਣ ਲਈ ਚਿਰਾਯੂ ਹਰਿਆਣਾ ਯੋਜਨਾ ਕੀਤੀ ਸ਼ੁਰੂ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 5 ਦਸੰਬਰ:- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸਾਲ 2023-24 ਦਾ ਰਾਜ ਦਾ ਬਜਟ ਹਰ ਵਰਗ ਲਈ ਭਲਾਈਕਾਰੀ ਹੋਵੇਗਾ। ਬਜਟ ਵਿਚ ਸਿਖਿਆ, ਸਿਹਤ, ਪੇਂਡੂ ਵਿਕਾਸ, ਵਾਤਾਵਰਣ ਆਦਿ ਖੇਤਰਾਂ ’ਤੇ ਮੁੱਖ ਰੂਪ ਨਾਲ ਫੋਕਸ ਹੋਵੇਗਾ। ਸਾਰੇ ਹਿੱਤਧਾਰਕਾਂ ਨਾਲ ਵਿਚਾਰ-ਵਟਾਂਦਰਾਂ ਕਰ ਚੰਗਾ ਅਤੇ ਸੰਤੁਲਿਤ ਬਜਟ ਲੈ ਕੇ ਆਵਾਂਗੇ। ਮੁੱਖ ਮੰਤਰੀ ਅੱਜ ਪੰਚਕੂਲਾ ਵਿਚ ਹਰਿਆਣਾ ਵਿਧਾਨਸਭਾ ਵੱਲੋਂ ਪ੍ਰਬੰਧਿਤ ਵਿੱਤ ਪ੍ਰਬੰਧਨ ਅਤੇ ਬਜਟ ’ਤੇ ਵਿਮਰਸ਼ ਪ੍ਰੋਗ੍ਰਾਮ ਬਾਅਦ ਪੱਤਰਕਾਰਾਂ ਨੂੰ ਸੰਬੋਧਿਤ ਕਰ ਰਹੇ ਸਨ।ਪੱਤਰਕਾਰਾਂ ਵੱਲੋਂ ਵਿਰੋਧੀ ਧਿਰ ਵੱਲੋਂ ਕਰਜ ਨੂੰ ਲੈ ਕੇ ਚੁੱਕੇ ਜਾਣ ਵਾਲੇ ਸੁਆਲਾਂ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੀ ਆਰਥਕ ਸਥਿਤੀ ਹੋਰ ਸੂਬਿਆਂ ਦੀ ਤੁਲਣਾ ਵਿਚ ਬਿਹਤਰ ਹੈ ਅਤੇ ਸੂਬੇ ਦੀ ਸਰਕਾਰ ਸੂਬਾ ਸਕਲ ਘਰੇਲੂ ਉਤਪਾਦ ਦੇ ਅਨੁਰੂਪ ਤੈਅ ਸੀਮਾ ਵਿਚ ਹੀ ਕਰਜਾ ਲੈ ਰਹੀ ਹੈ। ਮੌਜੂਦ ਵਿਚ ਕਰਜਾ ਦੀ ਸੀਮਾ 3.52 ਫੀਸਦੀ ਹੈ, ਜਿਸ ਨੂੰ 3 ਫੀਸਦੀ ਤਕ ਲਿਆਉਣ ਦਾ ਯਤਨ ਕੀਤਾ ਜਾਵੇਗਾ।ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਜਨ ਭਲਾਈ ਲਈ ਅਨੇਕ ਕਾਰਜ ਕਰ ਰਹੀ ਹੈ। ਵੱਧ ਤੋਂ ਵੱਧ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਸਰਕਾਰ ਦੀ ਆਮਦਨ ਵਿਚ ਵੀ ਹਰ ਸਾਲ ਵਾਧਾ ਹੋ ਰਿਹਾ ਹੈ ਅਤੇ ਉਨ੍ਹਾਂ ਹੀ ਸਰਕਾਰ ਜਨਤਾ ਦੀਭਲਾਈ ਲਈ ਖਰਚ ਵੀ ਕਰ ਰਹੀ ਹੈ। ਉਨ੍ਹਾਂ ਨੇ ਉਦਾਹਰਣ ਦਿੰਦੇ ਹੋਏ ਕਿਹਾ ਕਿ ਸੂਬੇ ਵਿਚ ਬੁਢਾਪਾ ਸਨਮਾਨ ਭੱਤਾ ਯੋਜਨਾ ਦੇ ਤਹਿਤ ਬਜੁਰਗਾਂ ਨੂੰ 2500 ਰੁਪਏ ਪ੍ਰਤੀ ਮਹੀਨੇ ਦੀ ਦਰ ਨਾਲ ਲਾਭ ਦਿੱਤਾ ਜਾ ਰਿਹਾ ਹੈ, ਜੋ ਪੂਰੇ ਦੇਸ਼ ਵਿਚ ਸੱਭ ਤੋਂ ਵੱਧ ਹੈ।
ਬਾਕਸ
ਜਰੂਰਤਮੰਦਾਂ ਨੂੰ ਸਿਹਤਸੁਰੱਖਿਆ ਦੇਣ ਲਈ ਚਿਰਾਯੂ ਹਰਿਆਣਾ ਯੋਜਨਾ ਕੀਤੀ ਸ਼ੁਰੂ
ਮੁੱਖ ਮੰਤਰੀ ਨੇ ਕਿਹਾ ਕਿ ਆਯੂਸ਼ਮਾਨ ਭਾਂਰਤ ਯੋਜਨਾ ਦੇ ਤਹਿਤ ਕੇਂਦਰ ਸਰਕਾਰ ਦੀ 1 ਲੱਖ 20 ਹਜਾਰ ਰੁਪਏ ਸਲਾਨਾ ਆਮਦਨ ਦੀ ਸੀਮਾ ਦੇ ਅਨੁਰੂਪ ਹੀ ਹੋਰ ਸੂਬਿਆਂ ਨੇ ਆਪਣੇ ਸੂਬੇ ਵਿਚ ਲਾਭਕਾਰਾਂ ਨੂੰ ਇਸ ਦਾ ਲਾਭ ਦਿੱਤਾ ਹੈ। ਜਦੋਂ ਕਿ ਹਰਿਆਣਾ ਸਰਕਾਰ ਨੇ ਜਨਭਲਾਈ ਲਈ ਇਕ ਕਦਮ ਹੋਰ ਅੱਗੇ ਵਧਦੇ ਹੋਏ ਇਸ ਯੋਜਨਾ ਦਾ ਘੇਰਾ ਵਧਾ ਕੇ ਸਾਲਾਨਾ ਆਮਦਨ ਸੀਮਾ ਨੂੰ 1 ਲੱਖ 80 ਹਜਾਰ ਰੁਪਏ ਕੀਤਾ ਹੈ, ਜਿਸ ਤੋਂ ਹੁਣ ਸੂਬੇ ਦੇ ਹੋਰ ਯੋਗ ਲਾਭਕਾਰ ਵੀ ਇਸ ਯੋਜਨਾ ਦੇ ਦਾਇਰੇ ਵਿਚ ਆ ਗਏ ਹਨ। ਇਸ ਯੋਜਨਾ ਦਾ ਨਾਂਅ ਅਸੀਂ ਚਿਰਾਯੂ ਹਰਿਆਣਾ ਰੱਖਿਆ ਹੈ ਅਤੇ ਇਸ ਯੋਜਨਾ ਦੇ ਤਹਿਤ 500 ਕਰੋੜ ਰੁਪਏ ਤੋਂ ਵੱਧ ਦਾ ਵੱਧ ਵਿੱਤੀ ਭਾਰ ਸੂਬਾ ਸਰਕਾਰ ਭੁਗਤਾਨ ਕਰੇਗੀ। ਇਸ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਵੀ ਹਿੱਤਧਾਰਕਾਂ ਤੋਂ ਬਜਟ ਤੋਂ ਪਹਿਲਾਂ ਵਿਚਾਰ-ਵਟਾਂਦਰਾਂ ਮੀਟਿੰਗਾਂ ਕੀਤੀਆਂ ਜਾਣਗੀਆਂ। ਅੱਜ ਦੀ ਇਹ ਸਿਖਲਾਈ ਪ੍ਰੋਗ੍ਰਾਮ ਪਹਿਲਾਂ ਪੜਾਅ ਹੈ, ਜਿਸ ਵਿਚ ਮਾਹਰਾਂ ਵੱਲੋਂ ਵਿਧਾਇਥਾਂ ਨੂੰ ਬਜਟ ਨਾਲ ਸਬੰਧਿਤ ਸਾਰੀ ਬਾਰੀਕਿਆਂ ਨਾਲ ਜਾਣੂੰ ਕਰਵਾਇਆ ਜਾਵੇਗਾ। ਇਸ ਮੌਕੇ ’ਤੇ ਵਿਧਾਨਸਭਾ ਸਪੀਕਰ ਸ੍ਰੀ ਗਿਆਨ ਚੰਦ ਗੁਪਤਾ ਅਤੇ ਸੰਸਦੀ ਕਾਰਜ ਮੰਤਰੀ ਸ੍ਰੀ ਕੰਵਰ ਪਾਲ ਵੀ ਮੌਜੂਦ ਰਹੇ।
ਪੰਜਾਬ ਪੁਲਿਸ ਨੇ ਤਰਨਤਾਰਨ ਤੋਂ 3 ਕਿਲੋ ਹੈਰੋਇਨ ਸਮੇਤ ਇੱਕ ਹੋਰ ਡਰੋਨ ਕੀਤਾ ਬਰਾਮਦ
ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਤਰਨਤਾਰਨ ਪੁਲਿਸ ਵੱਲੋਂ ਬਰਾਮਦ ਕੀਤਾ ਗਿਆ ਇਹ ਚੌਥਾ ਡਰੋਨ : ਡੀਜੀਪੀ ਗੌਰਵ ਯਾਦਵ
ਪੰਜਾਬੀ ਖ਼ਬਰਸਾਰ ਬਿਉਰੋ
ਤਰਨਤਾਰਨ, 4 ਦਸੰਬਰ:ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਿੱਢੀ ਗਈ ਨਸ਼ਿਆਂ ਵਿਰੁੱਧ, ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰੋਂ ਕੀਤੀ ਜਾਂਦੀ ਤਸਕਰੀ ਨੂੰ ਇੱਕ ਹੋਰ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ ਨੇ ਤਰਨਤਾਰਨ ਦੇ ਬਾਰਡਰ ਚੌਕੀ (ਬੀਓਪੀ) ਕਾਲੀਆ ਦੇ ਸਰਹੱਦੀ ਖੇਤਰ ਵਿੱਚ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਤਲਾਸ਼ੀ ਮੁਹਿੰਮ ਚਲਾਈ ਅਤੇ ਹੈਰੋਇਨ ਦੇ ਤਿੰਨ ਪੈਕੇਟ ਜਿਨ੍ਹਾਂ ਦਾ ਵਜ਼ਨ 3.06 ਕਿਲੋ ਹੈ, ਨਾਲ ਲੱਦਿਆ ਇੱਕ ਹੋਰ ਕਵਾਡਕਾਪਟਰ ਡਰੋਨ ਬਰਾਮਦ ਕੀਤਾ ਹੈ। ਇਸ ਕਾਰਵਾਈ ਨੂੰ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਸਹਿਯੋਗ ਨਾਲ ਅੰਜਾਮ ਦਿੱਤਾ ਗਿਆ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਤਰਨਤਾਰਨ ਪੁਲਿਸ ਵੱਲੋਂ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਬਰਾਮਦ ਕੀਤਾ ਗਿਆ ਇਹ ਚੌਥਾ ਅਜਿਹਾ ਡਰੋਨ ਹੈ।ਜ਼ਿਕਰਯੋਗ ਹੈ ਕਿ, ਮੰਗਲਵਾਰ ਨੂੰ ਖੇਮਕਰਨ ਵਿੱਚ ਬਾਰਡਰ ਚੌਕੀ (ਬੀਓਪੀ) ਹਰਭਜਨ ਦੇ ਅਧਿਕਾਰ ਖੇਤਰ ਵਿੱਚ 6.68 ਕਿਲੋਗ੍ਰਾਮ ਹੈਰੋਇਨ ਦੇ ਛੇ ਪੈਕੇਟ ਲੈ ਕੇ ਜਾ ਰਿਹਾ ਹੈਕਸਾਕਾਪਟਰ ਡਰੋਨ ਬਰਾਮਦ ਕੀਤਾ ਗਿਆ ਸੀ। ਅਗਲੇ ਹੀ ਦਿਨ ਖਾਲੜਾ ਦੇ ਪਿੰਡ ਵਣ ਤਾਰਾ ਸਿੰਘ ਦੇ ਇਲਾਕੇ ਵਿੱਚੋਂ ਇੱਕ ਟੁੱਟਿਆ ਹੋਇਆ ਕਵਾਡਕਾਪਟਰ ਡਰੋਨ ਬਰਾਮਦ ਕੀਤਾ ਗਿਆ। ਇਸੇ ਤਰ੍ਹਾਂ ਤਰਨਤਾਰਨ ਦੇ ਖੇਮਕਰਨ ਖੇਤਰ ਤੋਂ ਸ਼ੁੱਕਰਵਾਰ ਨੂੰ 5.60 ਕਿਲੋਗ੍ਰਾਮ ਹੈਰੋਇਨ ਦੇ ਪੰਜ ਪੈਕੇਟ ਲੈ ਕੇ ਜਾ ਰਹੇ ਇਕ ਹੋਰ ਹੈਕਸਾਕਾਪਟਰ ਡਰੋਨ ਨੂੰ ਬਰਾਮਦ ਕੀਤਾ ਗਿਆ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ, ਭਾਰਤ-ਪਾਕਿ ਸਰਹੱਦ ਨੇੜੇ ਪਿੰਡ ਕਾਲੀਆ ਜਿਲ੍ਹਾ ਤਰਨ ਤਾਰਨ, ਜੋ ਕਿ ਭਾਰਤ-ਪਾਕਿ ਸਰਹੱਦ ਤੋਂ ਸਿਰਫ 2 ਕਿਲੋਮੀਟਰ ਦੂਰ ਹੈ, ’ਤੇ ਡਰੋਨ ਦੀ ਹਲਚਲ ਨੂੰ ਦੇਖਦੇ ਹੋਏ ਤਰਨਤਾਰਨ ਜ਼ਿਲ੍ਹੇ ਦੀਆਂ ਪੁਲਿਸ ਟੀਮਾਂ ਨੇ ਤੁਰੰਤ ਬੀਐਸਐਫ ਨਾਲ ਪੁਖ਼ਤਾ ਜਾਣਕਾਰੀ ਸਾਂਝੀ ਕੀਤੀ ਅਤੇ ਸਾਂਝੇ ਤੌਰ ’ਤੇ ਖੇਤਰ ਵਿੱਚ ਡੂੰਘਾਈ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ। ਉਨ੍ਹਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਤਿੰਨ ਪੈਕੇਟ ਹੈਰੋਇਨ ਨਾਲ ਲੱਦਿਆ ਇੱਕ ਡਰੋਨ ਵੀ ਬਰਾਮਦ ਹੋਇਆ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਤਰਨਤਾਰਨ ਦੇ ਸੀਨੀਅਰ ਕਪਤਾਨ ਪੁਲਿਸ (ਐਸਐਸਪੀ) ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਡਰੋਨ ਰਾਹੀਂ ਇਹ ਖੇਪ ਭੇਜਣ ਵਾਲੇ ਪਾਕਿ ਤਸਕਰਾਂ ਅਤੇ ਉਨ੍ਹਾਂ ਦੇ ਭਾਰਤੀ ਸਾਥੀਆਂ, ਜਿਨ੍ਹਾਂ ਨੇ ਹੈਰੋਇਨ ਦੀ ਇਹ ਖੇਪ ਪ੍ਰਾਪਤ ਕਰਨੀ ਸੀ, ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।ਇਸੇ ਦੌਰਾਨ ਤਰਨਤਾਰਨ ਦੇ ਵਲਟੋਹਾ ਪੁਲਿਸ ਥਾਣਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21-ਸੀ, 23, 27-ਏ ਅਤੇ 29 ਅਤੇ ਏਅਰਕ੍ਰਾਫਟ ਐਕਟ ਦੀਆਂ ਧਾਰਾਵਾਂ 10, 11 ਅਤੇ 12 ਤਹਿਤ ਮੁਕੱਦਮਾ ਨੰਬਰ 92 ਮਿਤੀ 04.12.2022 ਦਰਜ ਕਰ ਲਿਆ ਗਿਆ ਹੈ।
ਬਠਿੰਡਾ ਦੇ ਸਿਵਲ ਹਸਪਤਾਲ ਵਿਚੋਂ ਨਵਜੰਮਿਆ ਬੱਚਾ ਚੋਰੀ, ਘਟਨਾ ਸੀਸੀ ਟੀਵੀ ਕੈਮਰੇ ਅੰਦਰ ਕੈਦ
ਪੁਲਿਸ ਵਲੋਂ ਜਾਂਚ ਸ਼ੁਰੂ, ਕੋਤਵਾਲੀ ਥਾਣੇ ਅੰਦਰ ਪਰਚਾ ਦਰਜ਼
ਸੁਖਜਿੰਦਰ ਮਾਨ
ਬਠਿੰਡਾ, 4 ਦਸੰਬਰ: ਬਠਿੰਡਾ ਦੇ ਵੂਮੈਨ ਐਂਡ ਚਿਲਡਰਨ ਹਸਪਤਾਲ ’ਚੋਂ ਐਤਵਾਰ ਦੁਪਹਿਰ ਨੂੰ ਦੋ ਔਰਤਾਂ ਵਲੋਂ ਇੱਕ ਨਵਜੰਮਿਆ ਬੱਚਾ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਹਸਪਤਾਲ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ। ਘਟਨਾ ਦਾ ਪਤਾ ਲਗਦਿਆਂ ਹੀ ਸਿਵਲ ਹਸਪਤਾਲ ਦੇ ਪ੍ਰਬੰਧਕਾਂ ਅਤੇ ਪੁਲਿਸ ਵਲੋਂ ਵੱਡੇ ਪੱਧਰ ’ਤੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਇਸ ਸਬੰਧ ਵਿਚ ਥਾਣਾ ਕੋਤਵਾਲੀ ਵਿਖੇ ਪੀੜਤ ਪ੍ਰਵਾਰ ਦੇ ਬਿਆਨਾਂ ਉਪਰ ਪਰਚਾ ਦਰਜ਼ ਕਰ ਲਿਆ ਗਿਆ ਹੈ ਪ੍ਰੰਤੂ ਖ਼ਬਰ ਲਿਖੇ ਜਾਣ ਤੱਕ ਬੱਚੇ ਅਤੇ ਉਸਨੂੰ ਲੈ ਕੇ ਜਾਣ ਵਾਲਿਆਂ ਦੀ ਕੋਈ ਉਘ ਸੁਘ ਨਹੀਂ ਮਿਲੀ ਹੈ। ਉਧਰ ਹਸਪਤਾਲ ਵਿਚ ਦਾਖ਼ਲ ਨਵਜੰਮੇ ਬੱਚੇ ਦੀ ਮਾਂ ਤੇ ਉਸਦੇ ਪ੍ਰਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਸੀ। ਮਿਲੀ ਜਾਣਕਾਰੀ ਮੁਤਾਬਕ ਮੂਲ ਰੂਪ ਵਿਚ ਯੂ.ਪੀ ਨਾਲ ਸਬੰਧਤ ਤੇ ਹੁਣ ਬਠਿੰਡਾ ਦੇ ਪਰਸਰਾਮ ਨਗਰ ਇਲਾਕੇ ਵਿਚ ਰਹਿਣ ਵਾਲੀ ਬਬਲੀ ਰਾਣੀ ਪਤਨੀ ਪ੍ਰਮੋਦ ਕੁਮਾਰ ਦੀ 1 ਦਸੰਬਰ ਨੂੰ ਸਥਾਨਕ ਸਿਵਲ ਹਸਪਤਾਲ ਦੇ ਜੱਚਾ ਬੱਚਾ ਵਾਰਡ ’ਚ ਡਿਲੀਵਰੀ ਹੋਈ ਸੀ। ਉਸਨੇ ਲੜਕੇ ਨੂੰ ਜਨਮ ਦਿੱਤਾ ਸੀ। ਐਤਵਾਰ ਨੂੰ ਦੁਪਿਹਰ ਕਰੀਬ ਇੱਕ ਵਜੇਂ ਇੱਕ ਲੜਕੀ ਨਰਸ ਦਾ ਰੂਪ ਧਾਰ ਕੇ ਹਸਪਤਾਲ ਦੇ ਕਮਰਾ ਨੰਬਰ 210 ਵਿੱਚ ਬਬਲੀ ਕੋਲ ਪੁੱਜੀ ਤੇ ਕਿਹਾ ਕਿ ਬੱਚੇ ਦੇ ਟੀਕਾ ਲਗਾਉਣਾ ਹੈ ਤੇ ਇਸਨੂੰ ਥੱਲੇ ਲੈ ਆਓ, ਇਸ ਦੌਰਾਨ ਬਬਲੀ ਕੋਲ ਮੌਜੂਦ ਉਸਦੀ ਭਾਣਜੀ ਮੁਸਕਾਨ ਉਸਦੇ ਨਾਲ ਬੱਚੇ ਨੂੰ ਲੈ ਕੇ ਥੱਲੇ ਚਲੀ ਗਈ ਪ੍ਰੰਤੂ ਰਾਸਤੇ ਵਿਚ ਉਕਤ ਲੜਕੀ ਨੇ ਉਸਨੂੰ ਬਬਲੀ ਦਾ ਆਧਾਰ ਕਾਰਡ ਲਿਆਉਣ ਲਈ ਕਿਹਾ। ਜਦੋਂ ਮੁਸਕਾਨ ਆਧਾਰ ਕਾਰਡ ਲੈਣ ਗਈ ਤਾਂ ਲੜਕੀ ਬੱਚੇ ਨੂੰ ਲੈ ਕੇ ਭੱਜ ਗਈ। ਜਿਸ ਦੇ ਨਾਲ ਇੱਕ ਔਰਤ ਵੀ ਸੀ। ਨਰਸ ਦੇ ਭੇਸ ਵਿਚ ਆਈ ਔਰਤ ਆਪਣਾ ਮੂੰਹ ਮਾਸਕ ਨਾਲ ਢੱਕਿਆ ਹੋਇਆ ਸੀ ਜਦੋਂਕਿ ਦੂਜੀ ਔਰਤ ਆਪਣਾ ਮੂੰਹ ਸ਼ਾਲ ਨਾਲ ਢੱਕਿਆ ਹੋਇਆ ਸੀ ਜੋ ਸਲਵਾਰ ਕਮੀਜ ਵਾਲੇ ਪਹਿਰਾਵੇ ਵਿਚ ਸੀ । ਘਟਨਾ ਦਾ ਪਤਾ ਲੱਗਦਿਆਂ ਹੀ ਹਸਪਤਾਲ ਦੇ ਐਸ.ਐਮ.ਓ ਡਾ ਸਤੀਸ਼ ਗੁਪਤਾ ਅਤੇ ਡੀ.ਐਸ. ਪੀ ਸਿਟੀ ਵਿਸਵਜੀਤ ਸਿੰਘ ਮਾਨ ਸਹਿਤ ਸਿਹਤ ਤੇ ਪੁਲਿਸ ਵਿਭਾਗ ਦੇ ਉਚ ਅਧਿਕਾਰੀ ਮੌਕੇ ’ਤੇ ਪੁੱਜੇ ਤੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਤੋਂ ਬਾਅਦ ਕਥਿਤ ਦੋਸਣਾਂ ਨੂੰ ਕਾਬੂ ਕਰਨ ਲਈ ਕੋਸ਼ਿਸ਼ਾਂ ਤੇਜ ਕਰ ਦਿੱਤੀਆਂ ਹਨ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਬੱਚੇ ਨੂੰ ਅਗਵਾ ਕਰਕੇ ਸਿਵਲ ਹਸਪਤਾਲ ਵਿਚੋਂ ਬਾਹਰ ਲਿਜਾਣ ਤੋਂ ਬਾਅਦ ਨਰਸ ਨੇ ਕੱਪੜੇ ਵੀ ਬਦਲੇ ਹਨ।
ਪ੍ਰਾਇਮਰੀ ਰਾਜ ਪੱਧਰੀ ਖੇਡਾਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਟਰੈਕ ਸੂਟ ਦਿੱਤੇ
ਖੇਡਾਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ : ਮੇਵਾ ਸਿੰਘ ਸਿੱਧੂ
ਸੁਖਜਿੰਦਰ ਮਾਨ
ਬਠਿੰਡਾ ,4 ਦਸੰਬਰ : ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ 6 ਦਸੰਬਰ ਤੋਂ 9 ਦਸੰਬਰ ਸਿੱਖ ਗੁਰੂਆਂ ਦੀ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਜ਼ਿਲ੍ਹਾ ਰੂਪਨਗਰ ਦੇ ਖੇਡ ਮੈਦਾਨਾਂ ਵਿਖੇ ਕਰਵਾਈਆਂ ਜਾ ਰਹੀਆਂ ਹਨ । ਇਨ੍ਹਾਂ ਖੇਡਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਈ ਸੁਖਦੀਪ ਸਿੰਘ ਸਿੱਧੂ , ਭਾਈ ਗੁਰਜਿੰਦਰ ਸਿੰਘ ਸਿੱਧੂ ਭੁੱਚੋ ਖੁਰਦ ਵਾਲਿਆਂ ਵੱਲੋਂ ਜ਼ਿਲ੍ਹਾ ਬਠਿੰਡਾ ਦੇ ਸਮੂਹ ਸਟੇਟ ਪੱਧਰੀ ਪ੍ਰਾਇਮਰੀ ਖੇਡਾਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਐਨ ਐਚ-7 ਆਊਟ ਲੈਟ ਫੈਕਟਰੀ ਵੱਲੋਂ ਟਰੈਕ ਸੂਟ ਦਾਨ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ ਸਿੱਧੂ ਅਤੇ ਮਹਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਭਾਈ ਸੁਖਦੀਪ ਸਿੰਘ ਅਤੇ ਭਾਈ ਗੁਰਜਿੰਦਰ ਸਿੰਘ ਸਿੱਧੂ ਦਾ ਬੱਚਿਆਂ ਦੀ ਸਹਾਇਤਾ ਕਰਨ ਤੇ ਸਮੂਹ ਖੇਡਾਂ ਕਮੇਟੀ ਵੱਲੋਂ ਧੰਨਵਾਦ ਕੀਤਾ ਗਿਆ ਹੈ । ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ ਸਿੱਧੂ ਅਤੇ ਮਹਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਵੱਖ-ਵੱਖ ਬਲਾਕਾਂ ਦੇ ਸਪੋਰਟਸ ਖੇਡ ਅਫ਼ਸਰਾਂ ਨੂੰ ਬੱਚਿਆਂ ਦੀ ਗਿਣਤੀ ਅਨੁਸਾਰ ਗਰੀਨ ਰੰਗ ਦੇ ਟਰੈਕ ਸੂਟ ਦਿੱਤੇ ਗਏ । ਇਸ ਮੌਕੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਬਲਵੀਰ ਸਿੱਧੂ ਕਮਾਂਡੋ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਤੋਂ ਵੱਖ ਵੱਖ ਖੇਡਾਂ ਵਿੱਚ 200 ਤੋਂ ਵੱਧ ਖਿਡਾਰੀ ਲੜਕੇ ਲੜਕੀਆਂ ਭਾਗ ਲੈ ਰਹੇ ਹਨ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਰਾੜ , ਭੁਪਿੰਦਰ ਸਿੰਘ ਬੀ ਐਸ ਓ ਬਠਿੰਡਾ , ਜਤਿੰਦਰ ਸ਼ਰਮਾ ਸਹਾਇਕ ਕੋਆਰਡੀਨੇਟਰ ਬਠਿੰਡਾ, ਜਸਪਾਲ ਸਿੰਘ ਬੀ ਐਸ ਓ ਰਾਮਪੁਰਾ, ਜਗਤਾਰ ਸਿੰਘ ਬੀ ਐਸ ਓ ਭਗਤਾ ਨਰਿੰਦਰ ਸਿੰਘ ਬੱਲੂਆਣਾ , ਦਵਿੰਦਰ ਸਿੰਘ ਸੰਗਤ ਅਮਨਦੀਪ ਸਿੰਘ ਭੁੱਚੋ ਕਲਾਂ , ਅਮਨਦੀਪ ਸਿੰਘ ਝੱਬਰ ਮੌੜ ਆਦਿ ਸਟੇਟ ਪੱਧਰ ਖੇਡਾਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਦੇ ਟੀਮਾਂ ਦੇ ਇੰਚਾਰਜਾਂ ਨੂੰ ਟਰੈਕ ਸੂਟ ਖੇਡਾਂ ਵਿੱਚ ਭਾਗ ਲੈਣ ਲਈ ਦਿੱਤੇ ਗਏ ।
ਪ੍ਰਕਾਸ਼ ਸਿੰਘ ਭੱਟੀ ਨੇ ਜਥੇਦਾਰ ਨੰਦਗੜ੍ਹ ਦੇ ਪ੍ਰਵਾਰ ਨਾਲ ਕੀਤਾ ਦੁੱਖ ਸਾਂਝਾ
ਸੁਖਜਿੰਦਰ ਮਾਨ
ਬਠਿੰਡਾ, 4 ਦਸੰਬਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ ਪ੍ਰਕਾਸ਼ ਸਿੰਘ ਭੱਟੀ ਨੇ ਅੱਜ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਅਕਾਲੀ ਆਗੂ ਤੇਜਾ ਸਿੰਘ ਚਹਿਲ ਸਾਬਕਾ ਸਰਪੰਚ ਨੰਦਗੜ ਦਾ ਦੁੱਖ ਸਾਂਝਾ ਕਰਨ ਲਈ ਅੱਜ ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਦੀ ਰਿਹਾਇਸ਼ ਵਿਖੇ ਪਹੁੰਚ ਕੇ ਸਮੁੱਚੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਸਾਬਕਾ ਸਰਪੰਚ ਤੇਜਾ ਸਿੰਘ ਨੰਦਗੜ੍ਹ ਨਾਲ ਬਿਤਾਏ ਪਲ ਸਾਂਝੇ ਕਰਦਿਆਂ ਸ: ਭੱਟੀ ਨੇ ਉਨ੍ਹਾਂ ਦੀ ਟਕਸਾਲੀ ਸੋਚ ਦੀ ਸਲਾਘਾ ਕਰਦਿਆਂ ਸਮੁਚੇ ਪਰਿਵਾਰ ਦੀ ਪੰਥ ਅਤੇ ਪੰਜਾਬ ਨੂੰ ਵੱਡੀ ਦੇਣ ਬਾਰੇ ਚਰਚਾ ਕੀਤੀ। ਤੇਜਾ ਸਿੰਘ ਵੱਲੋਂ ਲੈਂਡ ਮਾਰਗੇਜ਼ ਬੈਂਕ ਦੇ ਡਾਇਰੈਕਟਰ ਹੁੰਦਿਆਂ ਸਮੇਂ ਕੀਤੇ ਵਿਕਾਸ ਕਾਰਜਾਂ ਅਤੇ ਨਗਰ ਨੰਦਗੜ੍ਹ ਦੇ ਮਿਸਾਲੀ ਕੰਮਾਂ ਦੀਆਂ ਗੱਲਾਂ ਕੀਤੀਆਂ। ਉਨ੍ਹਾਂ ਜਥੇਦਾਰ ਨੰਦਗੜ੍ਹ ਦੀ ਸਿਹਤ ਦਾ ਹਾਲ ਚਾਲ ਜਾਣਿਆ।ਇਸ ਸਮੇਂ ਜਥੇਦਾਰ ਪਰਗਟ ਸਿੰਘ ਭੋਡੀਪੁਰਾ, ਐਡਵੋਕੇਟ ਨਪਿੰਦਰ ਸਿੰਘ ਭੱਟੀ, ਇਕਬਾਲ ਸਿੰਘ ਗੁੰਮਟੀ ਕਲਾਂ, ਬਲਜਿੰਦਰ ਸਿੰਘ ਨੰਦਗੜ੍ਹ ਆਦਿ ਹਾਜ਼ਰ ਸਨ।






