Home Blog Page 23

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

0

👉11 ਜੇਈਈ ਕੁਆਲੀਫਾਇਰਾਂ ਨਾਲ ਪਟਿਆਲਾ ਜ਼ਿਲ੍ਹਾ ਸੂਬੇ ਵਿੱਚੋਂ ਰਿਹਾ ਮੋਹਰੀ: ਹਰਜੋਤ ਸਿੰਘ ਬੈਂਸ
👉ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸਿਰਫ ਅਮੀਰ ਵਿਦਿਆਰਥੀਆਂ ਵੱਲੋਂ ਆਈਆਈਟੀ ਪਾਸ ਕਰਨ ਸਬੰਧੀ ਕੱਢੇ ਭੁਲੇਖੇ: ਬੈਂਸ
👉ਸਿੱਖਿਆ ਮੰਤਰੀ ਨੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਬਿਹਤਰ ਭਵਿੱਖ ਲਈ ਦਿੱਤੀਆਂ ਸ਼ੁਭਇੱਛਾਵਾਂ
Chandigarh News:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ” ਪਹਿਲਕਦਮੀ ਦੀ ਕਾਮਯਾਬੀ ਦੀ ਪ੍ਰਤੱਖ ਤਸਵੀਰ ਪੇਸ਼ ਕਰਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਭਾਰਤ ਦੀ ਸਭ ਤੋਂ ਔਖੀ ਇੰਜੀਨੀਅਰਿੰਗ ਪ੍ਰਵੇਸ਼ ਪ੍ਰੀਖਿਆ, ਜੇ.ਈ.ਈ. ਐਡਵਾਂਸਡ 2026, ਪਾਸ ਕੀਤੀ ਹੈ। ਉਹਨਾਂ ਦੱਸਿਆ ਕਿ ਸਾਲ 2025 ਵਿੱਚ 44 ਕੁਆਲੀਫਾਈਰਾਂ ਦੇ ਮੁਕਾਬਲੇ ਇਸ ਵਾਰ 34 ਫੀਸਦ ਵਾਧਾ ਦਰਜ ਕੀਤਾ ਗਿਆ ਹੈ ।ਇਸ ਪ੍ਰਾਪਤੀ ’ਤੇ ਮਾਣ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ 59 ਸਫਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ, ਜਿਨ੍ਹਾਂ ਦੀ ਮਿਹਨਤ ਅਤੇ ਸਿਰੜ ਸਦਕਾ ਇਹ ਪ੍ਰਾਪਤੀ ਮਿਲੀ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

ਜ਼ਿਲ੍ਹਾਵਾਰ ਅੰਕੜੇ ਸਾਂਝੇ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹਾ 11 ਕੁਆਲੀਫਾਈਰਾਂ ਨਾਲ ਸਭ ਤੋਂ ਮੋਹਰੀ ਵਜੋਂ ਉਭਰਿਆ, ਜਿਸ ਤੋਂ ਬਾਅਦ 7 ਵਿਦਿਆਰਥੀਆਂ ਨਾਲ ਸੰਗਰੂਰ ਦੂਜੇ ਸਥਾਨ ’ਤੇ ਰਿਹਾ ਜਦਕਿ ਲੁਧਿਆਣਾ, ਫਿਰੋਜ਼ਪੁਰ ਅਤੇ ਐਸਏਐਸ ਨਗਰ ਤੋਂ ਛੇ-ਛੇ ਵਿਦਿਆਰਥੀਆਂ ਦੀ ਚੋਣ ਹੋਈ। ਉਹਨਾਂ ਦੱਸਿਆ ਕਿ ਫਤਿਹਗੜ੍ਹ ਸਾਹਿਬ ਤੋਂ 5 ਵਿਦਿਆਰਥੀ ਕੁਆਲੀਫਾਈ ਹੋਏ ਜਦਕਿ ਅੰਮ੍ਰਿਤਸਰ ਅਤੇ ਜਲੰਧਰ ਦੇ 4-4 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ। ਇਸੇ ਤਰ੍ਹਾਂ ਬਠਿੰਡਾ ਅਤੇ ਗੁਰਦਾਸਪੁਰ ਦੇ 3-3 ਵਿਦਿਆਰਥੀ, ਫਾਜ਼ਿਲਕਾ ਤੋਂ 2 ਅਤੇ ਰੂਪਨਗਰ ਤੇ ਹੁਸ਼ਿਆਰਪੁਰ ਤੋਂ ਇੱਕ-ਇੱਕ ਵਿਦਿਆਰਥੀ ਦੀ ਚੋਣ ਹੋਈ।ਇਸ ਪ੍ਰਾਪਤੀ ਨੂੰ ਸਰਕਾਰੀ ਸਕੂਲ ਸਿੱਖਿਆ ਦੇ ਖੇਤਰ ‘ਚ ਵੱਡਾ ਮੀਲ ਪੱਥਰ ਦੱਸਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਇਹ ਕੋਈ ਅਚਨਚੇਤ ਲੱਗਿਆ ਤੁੱਕਾ ਨਹੀਂ ਸਗੋਂ ਅਸੀਂ ਇੱਕ ਸਾਲ ਵਿੱਚ 44 ਤੋਂ 59 ਤੱਕ ਦੇ ਅੰਕੜੇ ਤੱਕ ਪਹੁੰਚ ਹੈ। ਉਹਨਾਂ ਕਿਹਾ ਕਿ ਇੱਕ ਪਿੰਡ ਦਾ ਬੱਚਾ ਜਿਸ ਵਿੱਚ ਹਿੰਮਤ ਹੈ, ਹੁਣ ਮੁਸ਼ਕਲਾਂ ਨੂੰ ਹਰਾ ਸਕਦਾ ਹੈ ਅਤੇ ਕੋਚਿੰਗ ’ਤੇ ਲੱਖਾਂ ਰੁਪਏ ਖ਼ਰਚੇ ਬਿਨਾਂ ਭਾਰਤ ਦੀ ਸਭ ਤੋਂ ਔਖੀ ਪ੍ਰੀਖਿਆ ਪਾਸ ਕਰ ਸਕਦਾ ਹੈ। ਪੰਜਾਬ ਸਿੱਖਿਆ ਕ੍ਰਾਂਤੀ ਦੀ ਜ਼ਮੀਨੀ ਪੱਧਰ ’ਤੇ ਇਹੋ ਸੱਚਾਈ ਹੈ, ਜੋ ਹੁਣ ਪ੍ਰਤੱਖ ਹੁੰਦੀ ਜਾ ਰਹੀ ਹੈ। ਸਾਡੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਪੜ੍ਹਕੇ ਜੇ.ਈ.ਈ. ਐਡਵਾਂਸਡ ਪਾਸ ਕਰ ਰਹੇ ਹਨ, ਏ.ਸੀ. ਕੋਚਿੰਗ ਸੈਂਟਰਾਂ ਤੋਂ ਕੋਚਿੰਗ ਲੈ ਕੇ ਨਹੀਂ।

ਇਹ ਵੀ ਪੜ੍ਹੋ ਕੇਂਦਰੀ ਸਿਹਤ ਮੰਤਰੀ ਜਗਤ ਪ੍ਰਕਾਸ਼ ਨੱਡਾ ਨੇ ਏਮਜ਼ ਬਠਿੰਡਾ ਦੀ ਦੂਜੀ ਕਾਨਵੋਕੇਸ਼ਨ ਵਿੱਚ ਕੀਤੀ ਸ਼ਿਰਕਤ

ਇਹੀ ਅਸਲ ਕ੍ਰਾਂਤੀ ਹੈ।”ਸ. ਬੈਂਸ ਨੇ ਕਿਹਾ, “ਇਹ ਨਤੀਜਾ ਇਹ ਭੁਲੇਖੇ ਵੀ ਦੂਰ ਕਰਦਾ ਹੈ ਕਿ ਆਈ.ਆਈ.ਟੀ. ਵਿੱਚ ਸਿਰਫ਼ ਵੱਡੀਆਂ ਪ੍ਰਾਈਵੇਟ ਕੋਚਿੰਗ ਹੱਬਾਂ ਤੋਂ ਪੜ੍ਹੇ ਵਿਦਿਆਰਥੀ ਹੀ ਜਾਂਦੇ ਹਨ,”। ਉਹਨਾਂ ਅੱਗੇ ਕਿਹਾ ,“ਪੰਜਾਬ ਸਿੱਖਿਆ ਕ੍ਰਾਂਤੀ ਦਾ ਅਸਲ ਨਿਸ਼ਾਨਾ ਆਧਾਰਤ ਦਖਲ ਅਤੇ ਯੋਗ ਅਧਿਆਪਕਾਂ ਦੀ ਸਹੀ ਸਲਾਹ ਰਾਹੀਂ, ਸਾਡੇ ਸਰਕਾਰੀ ਸਕੂਲ ਹੁਣ ਉੱਚ-ਪੱਧਰੀ ਇੰਜੀਨੀਅਰਿੰਗ ਹੁਨਰ ਪੈਦਾ ਕਰ ਰਹੇ ਹਨ। ਪੰਜਾਬ ਦਾ ਹਰ ਬੱਚਾ ਹੁਣ ਵੱਡੇ ਸੁਪਨੇ ਦੇਖ ਸਕਦਾ ਹੈ ਅਤੇ ਦੇਸ਼ ਦੀਆਂ ਸਭ ਤੋਂ ਔਖੀਆਂ ਪ੍ਰੀਖਿਆਵਾਂ ਪਾਸ ਕਰ ਸਕਦਾ ਹੈ।”ਇਸ ਪ੍ਰਾਪਤੀ ਦਾ ਸਿਹਰਾ ਪ੍ਰਣਾਲੀਗਤ ਸੁਧਾਰਾਂ ਨੂੰ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਫਲਤਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦੇ ਨਿਸ਼ਾਨਾ ਬਿੰਨ੍ਹ ਕੇ ਕੀਤੇ ਕੰਮਾਂ ਦਾ ਹੀ ਨਤੀਜਾ ਹੈ। ਇਹ ਪਹਿਲਕਦਮੀ ਸਰਕਾਰੀ ਸਕੂਲਾਂ ਵਿੱਚ ਜੇਈਈ ਅਤੇ ਨੀਟ ਦੇ ਚਾਹਵਾਨਾਂ ਵਿਦਿਆਰਾਥੀਆਂ ਨੂੰ ਮਿਆਰੀ ਦਰਜੇ ਦੀ ਮੁਫ਼ਤ ਕੋਚਿੰਗ, ਉੱਨਤ ਬੁਨਿਆਦੀ ਢਾਂਚਾ ਅਤੇ ਢੁਕਵੀਂ ਸਲਾਹ ਪ੍ਰਦਾਨ ਕਰਦੀ ਹੈ।ਸ. ਬੈਂਸ ਨੇ ਦੱਸਿਆ ਕਿ ਵਿਰੋਧੀ ਧਿਰ ਦੇ ਨੇਤਾਵਾਂ ਨੇ ਪਹਿਲਾਂ ਸਰਕਾਰ ਦੇ ਕੋਚਿੰਗ ਪ੍ਰੋਗਰਾਮਾਂ ਨੂੰ ‘ਚੋਣ ਜੁਮਲਾ’ ਦੱਸ ਕੇ ਖਾਰਜ ਕਰ ਦਿੱਤਾ ਸੀ।

ਇਹ ਵੀ ਪੜ੍ਹੋ ਹੱਕੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦਾ ਬਠਿੰਡਾ ਵਿੱਚ ਰੋਸ ਪ੍ਰਦਰਸ਼ਨ

ਪਰ ਜੇਈਈ ਅਤੇ ਨੀਟ ਕੁਆਲੀਫਾਇਰ ਵਿੱਚ ਸਾਲ-ਦਰ-ਸਾਲ ਲਗਾਤਾਰ ਵਾਧਾ ਅਸਲ ਸੱਚ ਵਿਖਾਉਂਦਾ ਹੈ ਕਿਉਂਕਿ ਅੰਕੜੇ ਝੂਠ ਨਹੀਂ ਬੋਲਦੇ। ਸਾਡੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਦੇਸ਼ ਦੇ ਸਭ ਤੋਂ ਵਧੀਆ ਵਿਦਿਆਰਥੀਆਂ ਨਾਲ ਮੁਕਾਬਲਾ ਕਰਨ ਦੇ ਯੋਗ ਬਣ ਰਹੇ ਹਨ।ਸਿੱਖਿਆ ਮੰਤਰੀ ਨੇ ਕਿਹਾ ਕਿ ਹਰ ਸਫਲ ਵਿਦਿਆਰਥੀ ਦੇ ਪਿੱਛੇ ਦ੍ਰਿੜ ਇਰਾਦਾ, ਕੁਰਬਾਨੀ ਅਤੇ ਮਿਹਨਤ ਦੀ ਕਹਾਣੀ ਛੁਪੀ ਹੁੰਦੀ ਹੈ। ਉਹਨਾਂ ਇਹ ਵੀ ਕਿਹਾ ਕਿ ਜੇਈਈ ਐਡਵਾਂਸਡ ਵਿੱਚ ਪੰਜਾਬ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਦੀ ਸਫਲਤਾ ਸਿਰਫ਼ ਇੱਕ ਪ੍ਰੀਖਿਆ ਦਾ ਨਤੀਜਾ ਨਹੀਂ ਸਗੋਂ ਇਸ ਗੱਲ ਦਾ ਸਬੂਤ ਹੈ ਕਿ ਸਹੀ ਸਮੇਂ ’ਤੇ ਮਿਲੇ ਵਿਦਿਅਕ ਮੌਕੇ ਕਿਵੇਂ ਜ਼ਿੰਦਗੀਆਂ ਨੂੰ ਬਦਲ ਸਕਦੇ ਹਨ।ਸ. ਬੈਂਸ ਨੇ ਹੁਸ਼ਿਆਰਪੁਰ ਦੇ ਸਕੂਲ ਆਫ਼ ਐਮੀਨੈਂਸ ਭਾਗਪੁਰ ਸਤੌਰ ਦੀ ਪ੍ਰਿਆ ਭਾਰਦਵਾਜ ਦੇ ਸਫ਼ਰ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪਿਤਾ ਦੀ ਮੌਤ ਤੋਂ ਬਾਅਦ ਕਿਵੇਂ ਪ੍ਰਿਆ ਦੀ ਇਕੱਲੀ ਮਾਂ ਨੇ ਨਿੱਜੀ ਕੰਪਨੀ ਵਿੱਚ ਕੰਮ ਕਰਕੇ ਮਹਿਜ਼ 1.44 ਲੱਖ ਰੁਪਏ ਦੀ ਸਾਲਾਨਾ ਆਮਦਨ ਨਾਲ ਧੀ ਨੂੰ ਪਾਲਿਆ ਅਤੇ ਪਰਿਵਾਰ ਦਾ ਗੁਜ਼ਾਰਾ ਵੀ ਚਲਾਇਆ। ਆਰਥਿਕ ਤੰਗੀ ਦੇ ਬਾਵਜੂਦ ਪ੍ਰਿਆ ਆਪਣੀ ਪੜ੍ਹਾਈ ਪ੍ਰਤੀ ਸੰਜੀਦਾ ਤੇ ਵਚਨਬੱਧ ਰਹੀ ਅਤੇ ਪੰਜਾਬ ਸਰਕਾਰ ਦੀ ਕੋਚਿੰਗ ਅਤੇ ਸਲਾਹ ਸਦਕਾ ਜੇਈਈ ਐਡਵਾਂਸਡ ਪਾਸ ਕੀਤਾ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ

ਉਹ ਹੁਣ ਇੱਕ ਇੰਜੀਨੀਅਰ ਬਣਨ ਅਤੇ ਆਪਣੇ ਸਵਰਗੀ ਪਿਤਾ ਦੇ ਸੁਪਨੇ ਨੂੰ ਪੂਰਾ ਕਰਨ ਲਈ ਆਸਵੰਦ ਹੈ।ਪ੍ਰਾਪਤੀਆਂ ਕਰਨ ਵਾਲਿਆਂ ਵਿੱਚ ਸਕੂਲ ਆਫ਼ ਐਮੀਨੈਂਸ ਮੁੱਲਾਂਪੁਰ, ਐਸਏਐਸ ਨਗਰ ਦਾ ਪ੍ਰਭਜੋਤ ਸਿੰਘ ਵੀ ਸ਼ਾਮਲ ਹੈ। ਉਸ ਦੇ ਪਿਤਾ ਮਜ਼ਦੂਰੀ ਕਰਦੇ ਹਨ ਅਤੇ ਉਸਦੀ ਮਾਂ ਘਰੇਲੂ ਔਰਤ ਹੈ। ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰ ਵਿੱਚੋਂ ਆਉਂਦੇ ਪ੍ਰਭਜੋਤ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਅਕਾਦਮਿਕ ਸਹਾਇਤਾ ਨਾਲ ਆਪਣੇ ਅਧਿਆਪਕਾਂ ਅਤੇ ਪ੍ਰਿੰਸੀਪਲ ਤੋਂ ਲਗਾਤਾਰ ਹਿੰਮਤ ਪ੍ਰਾਪਤ ਕੀਤਾ। ਉਹ ਇੰਜੀਨੀਅਰ ਬਣਕੇ ਆਪਣੇ ਪਰਿਵਾਰ ਦਾ ਜੀਵਨ ਪੱਧਰ ਉੱਚਾ ਚੁੱਕਣ ਦਾ ਸੁਪਨਾ ਦੇਖਦਾ ਹੈ।ਇਸੇ ਤਰ੍ਹਾਂ ਫਤਿਹਗੜ੍ਹ ਸਾਹਿਬ ਦੇ ਸਕੂਲ ਆਫ਼ ਐਮੀਨੈਂਸ ਅਮਲੋਹ ਦੇ ਹਰਸ਼ ਮਾਧਵ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਮੁਫਤ ਕੋਚਿੰਗ, ਮੌਕ ਟੈਸਟ ਅਤੇ ਸਲਾਹ ਨੇ ਉਸਨੂੰ ਜੇਈਈ ਐਡਵਾਂਸਡ ਦੀ ਤਿਆਰੀ ਵਿੱਚ ਮਦਦ ਕੀਤੀ। ਉਸਦੇ ਪਿਤਾ ਇੱਕ ਨਿੱਜੀ ਕੰਪਨੀ ਵਿੱਚ ਪ੍ਰਤੀ ਮਹੀਨਾ 18000 ਰੁਪਏ ਕਮਾਉਂਦੇ ਹਨ ਅਤੇ ਉਸਦਾ ਪਰਿਵਾਰ ਨਿੱਜੀ ਕੋਚਿੰਗ ਦਾ ਖਰਚਾ ਨਹੀਂ ਚੁੱਕ ਸਕਦਾ ਸੀ। ਉਹ ਹੁਣ ਆਈਆਈਟੀ ਮੁੰਬਈ ਵਿੱਚ ਦਾਖਲਾ ਪ੍ਰਾਪਤ ਕਰਨ ਅਤੇ ਆਪਣੇ ਪਰਿਵਾਰ ਲਈ ਇੱਕ ਬਿਹਤਰ ਭਵਿੱਖ ਬਣਾਉਣ ਦੀ ਇੱਛਾ ਰੱਖਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

0

👉ਕਿਸਾਨਾਂ ਨੂੰ ਕਰਜ਼ੇ ਦੇ ਜਾਲ ’ਚੋਂ ਕੱਢਣ ਅਤੇ ਪੈਸਾ ਸਿੱਧਾ ਕਿਸਾਨਾਂ ਦੇ ਹੱਥਾਂ ਵਿੱਚ ਪਹੁੰਚਾਉਣ ਲਈ ਕੀਤਾ ਵਾਧਾ
👉ਕਿਸਾਨਾਂ ਨੂੰ ਹੁਣ ਕੇ.ਸੀ.ਸੀ. ਸਕੀਮ ਤਹਿਤ ਫ਼ਸਲ ਦੀ ਲਾਗਤ ਦੇ ਬਰਾਬਰ ਕਰਜ਼ਾ ਮਿਲੇਗਾ ਅਤੇ ਵਿਆਜ ਦਰਾਂ ਵੀ ਕਾਫ਼ੀ ਘੱਟ ਹੋਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉26 ਸਾਲ ਪੁਰਾਣੇ ਕੇ.ਸੀ.ਸੀ. ਸਿਸਟਮ ਵਿੱਚ ਕ੍ਰਾਂਤੀਕਾਰੀ ਸੁਧਾਰ, ਕਿਸਾਨ ਹੁਣ ਏ.ਟੀ.ਐਮ. ਅਤੇ ਯੂ.ਪੀ.ਆਈ. ਰਾਹੀਂ ਵੀ ਪੈਸੇ ਕਢਵਾ ਸਕਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪਹਿਲੀ ਵਾਰ ਕੇ.ਸੀ.ਸੀ. ਤਹਿਤ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ 2,000 ਰੁਪਏ ਪ੍ਰਤੀ ਏਕੜ ਵਾਧੂ ਕਰਜ਼ਾ ਮਿਲੇਗਾ, ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਨੂੰ ਵੱਡਾ ਹੁਲਾਰਾ ਮਿਲੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਕਿਸਾਨ ਹੁਣ ਪੌਪਲਰ, ਬਾਂਸ, ਜਾਮਣ, ਲੈਮਨਗ੍ਰਾਸ, ਲਸਣ, ਹਾਈਬ੍ਰਿਡ ਟਮਾਟਰ ਅਤੇ ਡਰੈਗਨ ਫਰੂਟ ਵਰਗੀਆਂ ਫ਼ਸਲਾਂ ਲਈ ਵੀ ਕਰਜ਼ਾ ਲੈ ਸਕਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਸੰਸਥਾਗਤ ਕਰਜ਼ੇ ਦੀ ਢੁਕਵੀਂ ਵਿਵਸਥਾ ਦੀ ਅਣਹੋਂਦ ਕਾਰਨ ਕਿਸਾਨ ਅਕਸਰ ਸ਼ਾਹੂਕਾਰਾਂ ਦੇ ਜਾਲ ਵਿੱਚ ਫਸ ਜਾਂਦੇ ਸਨ; ਇਹ ਸੁਧਾਰ ਕਿਸਾਨਾਂ ਨੂੰ ਅਜਿਹੀ ਨਿਰਭਰਤਾ ਤੋਂ ਮੁਕਤ ਕਰਨ ਵਿੱਚ ਮਦਦ ਕਰਨਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪਹਿਲਾਂ, ਸਾਰੀਆਂ ਫਲ ਅਤੇ ਸਬਜ਼ੀਆਂ ਦੀ ਫ਼ਸਲ ਲਈ ਸਿਰਫ਼ 32,000 ਰੁਪਏ ਪ੍ਰਤੀ ਏਕੜ ਕਰਜ਼ਾ ਮਿਲਦਾ ਸੀ; ਹੁਣ ਫ਼ਸਲ ਦੇ ਹਿਸਾਬ ਨਾਲ ਕਿਸਾਨ 1.57 ਲੱਖ ਰੁਪਏ ਪ੍ਰਤੀ ਏਕੜ ਤੱਕ ਦਾ ਕਰਜ਼ਾ ਲੈ ਸਕਦੇ ਹਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਕਿਸਾਨਾਂ ਨੂੰ 6 ਸਾਲ ਦੀ ਕੇ.ਸੀ.ਸੀ. ਮਿਆਦ ਮਿਲੇਗੀ ਅਤੇ ਸਾਲਾਨਾ ਕ੍ਰੈਡਿਟ ਲਿਮਟ ਆਰ.ਬੀ.ਆਈ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਕਰਜ਼ੇ ਦੇ ਆਨਲਾਈਨ ਭੁਗਤਾਨ ਦੀ ਚੋਣ ਕਰਨ ਵਾਲੇ ਕਿਸਾਨਾਂ ਨੂੰ ਬੈਂਕਾਂ ਵੱਲੋਂ ਵਿਸ਼ੇਸ਼ ਰਿਆਇਤਾਂ ਵੀ ਮਿਲਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਕਿਸਾਨ ਪੱਖੀ ਫੈਸਲਿਆਂ ਸਦਕਾ ਪੰਜਾਬ ਵਿੱਚ ਸਾਲ 2017 ਵਿੱਚ ਕਿਸਾਨ ਖੁਦਕੁਸ਼ੀਆਂ ਦੇ 243 ਮਾਮਲਿਆਂ ਦੇ ਮੁਕਾਬਲੇ ਸਾਲ 2024 ਵਿੱਚ 84 ਮਾਮਲੇ ਦਰਜ ਕੀਤੇ ਗਏ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
Chandigarh News:ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨ ਕ੍ਰੈਡਿਟ ਕਾਰਡ (ਕੇ.ਸੀ.ਸੀ.) ਪ੍ਰਣਾਲੀ ਵਿੱਚ ਇਤਿਹਾਸਕ ਸੁਧਾਰ ਕੀਤਾ ਹੈ। ਇਸ ਤਹਿਤ 26 ਸਾਲ ਪੁਰਾਣੇ ਉਸ ਢਾਂਚੇ ਨੂੰ ਬਦਲ ਦਿੱਤਾ ਗਿਆ ਹੈ ਜਿਸ ਨੇ ਕਿਸਾਨਾਂ ਨੂੰ ਲੰਮੇ ਸਮੇਂ ਤੋਂ ਨਾਕਾਫ਼ੀ ਸੰਸਥਾਗਤ ਕਰਜ਼ੇ ‘ਤੇ ਨਿਰਭਰ ਰਹਿਣ ਅਤੇ ਸ਼ਾਹੂਕਾਰਾਂ ਦੇ ਰਹਿਮੋ-ਕਰਮ ‘ਤੇ ਛੱਡ ਦਿੱਤਾ ਸੀ।ਇਹ ਨਵੀਂ ਨੀਤੀ ਫ਼ਸਲ ਦੀ ਅਸਲ ਲਾਗਤ ਦੇ ਅਨੁਸਾਰ ਫ਼ਸਲ-ਵਾਰ ਕਰਜ਼ੇ ਦੀ ਹੱਦ (ਕ੍ਰੈਡਿਟ ਲਿਮਟਾਂ) ਨੂੰ ਮਹੱਤਵਪੂਰਨ ਤੌਰ ‘ਤੇ ਵਧਾਉਂਦੀ ਹੈ, ਵਿਆਜ ਦੇ ਬੋਝ ਨੂੰ ਘਟਾਉਂਦੀ ਹੈ, ਵੱਧ ਮੁਨਾਫੇ ਵਾਲੀਆਂ ਫ਼ਸਲਾਂ ਅਤੇ ਸਹਾਇਕ ਖੇਤਰਾਂ ਲਈ ਕਰਜ਼ੇ ਦੀ ਯੋਗਤਾ ਦਾ ਵਿਸਤਾਰ ਕਰਦੀ ਹੈ। ਇੱਥੋਂ ਤੱਕ ਕਿ ਪਰਾਲੀ ਪ੍ਰਬੰਧਨ ਲਈ ਵਿਸ਼ੇਸ਼ ਵਿੱਤੀ ਸਹਾਇਤਾ ਸ਼ੁਰੂ ਕਰਦੀ ਹੈ ਅਤੇ ਕਿਸਾਨਾਂ ਨੂੰ ਏ.ਟੀ.ਐਮ. ਅਤੇ ਯੂ.ਪੀ.ਆਈ. ਵਰਗੇ ਆਧੁਨਿਕ ਡਿਜੀਟਲ ਪਲੇਟਫਾਰਮਾਂ ਰਾਹੀਂ ਫੰਡਾਂ ਦੀ ਵਰਤੋਂ ਕਰਨ ਦੇ ਯੋਗ ਬਣਾਉਂਦੀ ਹੈ।

ਇਹ ਵੀ ਪੜ੍ਹੋ ਕੇਂਦਰੀ ਸਿਹਤ ਮੰਤਰੀ ਜਗਤ ਪ੍ਰਕਾਸ਼ ਨੱਡਾ ਨੇ ਏਮਜ਼ ਬਠਿੰਡਾ ਦੀ ਦੂਜੀ ਕਾਨਵੋਕੇਸ਼ਨ ਵਿੱਚ ਕੀਤੀ ਸ਼ਿਰਕਤ

ਇਨ੍ਹਾਂ ਸੁਧਾਰਾਂ ਨੂੰ ਖੇਤੀਬਾੜੀ ਨੂੰ ਵਧੇਰੇ ਲਾਹੇਵੰਦ ਅਤੇ ਟਿਕਾਊ ਬਣਾਉਣ ਵੱਲ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵਾਂ ਕੇ.ਸੀ.ਸੀ. ਢਾਂਚਾ ਕਿਸਾਨਾਂ ਦੇ ਹੱਥਾਂ ਵਿੱਚ ਵਧੇਰੇ ਪੈਸਾ ਸਿੱਧਾ ਪਹੁੰਚਾਏਗਾ, ਕਣਕ-ਝੋਨੇ ਦੇ ਚੱਕਰ ਤੋਂ ਬਾਹਰ ਫ਼ਸਲੀ ਵਿਭਿੰਨਤਾ ਨੂੰ ਤੇਜ਼ ਕਰੇਗਾ, ਸਹਿਕਾਰੀ ਕਰਜ਼ਾ ਸੰਸਥਾਵਾਂ ਨੂੰ ਮਜ਼ਬੂਤ ਕਰੇਗਾ ਅਤੇ ਕਿਸਾਨਾਂ ਨੂੰ ਕਰਜ਼ੇ ਦੇ ਜਾਲ ਵਿੱਚੋਂ ਕੱਢਣ ਵਿੱਚ ਮਦਦ ਕਰੇਗਾ। ਇਨ੍ਹਾਂ ਸੁਧਾਰਾਂ ਨਾਲ ਪੰਜਾਬ ਭਰ ਦੇ 13 ਲੱਖ ਤੋਂ ਵੱਧ ਕਿਸਾਨਾਂ ਨੂੰ ਲਾਭ ਹੋਣ ਦੀ ਉਮੀਦ ਹੈ, ਜਿਸ ਵਿੱਚ ਕਈ ਫ਼ਸਲਾਂ ਲਈ ਕਰਜ਼ਾ ਸਹਾਇਤਾ ਵਿੱਚ ਭਾਰੀ ਵਾਧਾ ਹੋਵੇਗਾ। ਇਸ ਵਿੱਚ ਬਾਗਬਾਨੀ ਫ਼ਸਲਾਂ ਵੀ ਸ਼ਾਮਲ ਹਨ, ਜਿੱਥੇ ਪਹਿਲਾਂ ਮਿਲਣ ਵਾਲੀ 32,000 ਰੁਪਏ ਪ੍ਰਤੀ ਏਕੜ ਦੀ ਇਕਸਾਰ ਹੱਦ ਦੇ ਮੁਕਾਬਲੇ ਹੁਣ ਕਰਜ਼ਾ 1.57 ਲੱਖ ਰੁਪਏ ਪ੍ਰਤੀ ਏਕੜ ਤੱਕ ਜਾ ਸਕਦਾ ਹੈ।ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਿਰਫ਼ ਕੋਈ ਨੀਤੀਗਤ ਬਦਲਾਅ ਨਹੀਂ ਹੈ, ਸਗੋਂ ਪੰਜਾਬ ਦੇ ਕਿਸਾਨਾਂ ਦੀ ਆਰਥਿਕ ਆਜ਼ਾਦੀ ਦੇ ਉਦੇਸ਼ ਨਾਲ ਲਿਆ ਗਿਆ ਇਤਿਹਾਸਕ ਫੈਸਲਾ ਹੈ। ਅਸੀਂ ਲਾਲ ਫ਼ੀਤਾਸ਼ਾਹੀ ਨੂੰ ਖ਼ਤਮ ਕਰ ਦਿੱਤਾ ਹੈ, ਇਹ ਯਕੀਨੀ ਬਣਾਇਆ ਹੈ ਕਿ ਵਧੇਰੇ ਪੈਸਾ ਸਿੱਧਾ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪਹੁੰਚੇ ਅਤੇ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.ਐਸ.) ਅਤੇ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਲਈ ਅਸਰਦਾਰ ਢੰਗ ਨਾਲ ਕਿਸਾਨਾਂ ਦੀ ਸੇਵਾ ਕਰਨਾ ਆਸਾਨ ਬਣਾ ਦਿੱਤਾ ਹੈ। ਅਸੀਂ ਆਪਣੇ ਕਿਸਾਨਾਂ ਨੂੰ 21ਵੀਂ ਸਦੀ ਦੇ ਡਿਜੀਟਲ ਸਾਧਨਾਂ ਨਾਲ ਲੈਸ ਕੀਤਾ ਹੈ ਅਤੇ ਉਹ ਹੁਣ ਪੰਜਾਬ ਦੀ ਤਰੱਕੀ ਦੀ ਨਵੀਂ ਕਹਾਣੀ ਲਿਖਣਗੇ।”ਇਸ ਸੁਧਾਰ ਦੀ ਅਹਿਮੀਅਤ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਾਲ 2000 ਤੋਂ ਚੱਲੇ ਆ ਰਹੇ ਪੁਰਾਣੇ ਕੇ.ਸੀ.ਸੀ. ਸਿਸਟਮ ਨੂੰ ਬਦਲ ਕੇ 26 ਸਾਲਾਂ ਦੀ ਖੜ੍ਹੋਤ ਨੂੰ ਤੋੜਿਆ ਹੈ।

ਇਹ ਵੀ ਪੜ੍ਹੋ ਹੱਕੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦਾ ਬਠਿੰਡਾ ਵਿੱਚ ਰੋਸ ਪ੍ਰਦਰਸ਼ਨ

ਉਨ੍ਹਾਂ ਕਿਹਾ, “ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਪੰਜਾਬ ਦੇ ਕਿਸਾਨਾਂ ਨੂੰ ਹੱਥੀਂ ਕਾਗਜ਼ੀ ਕਾਰਵਾਈ, ਚੈੱਕ ਬੁੱਕ ਅਤੇ ਪਾਸਬੁੱਕਾਂ ਦੇ ਆਲੇ-ਦੁਆਲੇ ਘੁੰਮਣ ਵਾਲੇ ਪੁਰਾਣੇ ਤੇ ਗੁੰਝਲਦਾਰ ਕੇ.ਸੀ.ਸੀ ਢਾਂਚੇ ‘ਤੇ ਨਿਰਭਰ ਰਹਿਣ ਲਈ ਮਜਬੂਰ ਕੀਤਾ ਗਿਆ ਸੀ। ਪਿਛਲੀਆਂ ਸਰਕਾਰਾਂ ਨੇ ਇਸ ਸਥਿਤੀ ਨੂੰ ਸੁਧਾਰਨ ਦੀ ਬਜਾਏ ਜਿਉਂ ਦਾ ਤਿਉਂ ਰਹਿਣ ਦਿੱਤਾ। ਸਾਡੀ ਸਰਕਾਰ ਨੇ ਉਸ 26 ਸਾਲ ਪੁਰਾਣੇ ਸਿਸਟਮ ਨੂੰ ਬਦਲ ਕੇ ਪਾਰਦਰਸ਼ੀ, ਡਿਜੀਟਲ ਅਤੇ ਬਿਹਤਰੀਨ ਕਰਜ਼ਾ ਵਿਵਸਥਾ ਲਾਗੂ ਕੀਤੀ ਹੈ, ਜੋ ਕਿ ਆਧੁਨਿਕ ਖੇਤੀਬਾੜੀ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤੀ ਗਈ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੋਧੀ ਹੋਈ ਨੀਤੀ ਨਾਲ ਕਿਸਾਨਾਂ ਨੂੰ ਮਿਲਣ ਵਾਲੇ ਕਰਜ਼ਾ ਹੱਦ ਵਿੱਚ ਭਾਰੀ ਵਾਧਾ ਹੋਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਬੈਂਕ ਕਰਜ਼ਾ ਫ਼ਸਲ ਦੀ ਅਸਲ ਲਾਗਤ ਨੂੰ ਦਰਸਾਉਂਦਾ ਹੋਵੇ। ਉਨ੍ਹਾਂ ਕਿਹਾ, “ਅਸੀਂ ਕਣਕ ਲਈ ਕਰਜ਼ਾ ਹੱਦ 24,380 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 30,000 ਰੁਪਏ ਪ੍ਰਤੀ ਏਕੜ ਕਰ ਦਿੱਤੀ ਹੈ। ਇਸੇ ਤਰ੍ਹਾਂ ਝੋਨੇ ਲਈ 25,440 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 39,000 ਰੁਪਏ ਪ੍ਰਤੀ ਏਕੜ ਕਰ ਦਿੱਤਾ ਗਿਆ ਹੈ। ਇਸ ਨਾਲ ਕਿਸਾਨਾਂ ਨੂੰ ਉਹ ਅਸਲ ਵਿੱਤੀ ਸਹਾਇਤਾ ਮਿਲੇਗੀ ਜਿਸ ਦੇ ਉਹ ਹੱਕਦਾਰ ਹਨ।”ਮੁੱਖ ਮੰਤਰੀ ਨੇ ਕਿਹਾ ਕਿ ਕੇ.ਸੀ.ਸੀ. ਦੇ ਨਵੇਂ ਢਾਂਚੇ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਨੂੰ ਸ਼ਾਮਲ ਕਰਨ ਵਾਲਾ ਪਹਿਲਾ ਸੂਬਾ ਬਣ ਕੇ ਪੰਜਾਬ, ਦੇਸ਼ ਭਰ ਵਿੱਚ ਮੋਹਰੀ ਸੂਬੇ ਵਜੋਂ ਉੱਭਰਿਆ ਹੈ। ਉਨ੍ਹਾਂ ਕਿਹਾ, “ਝੋਨੇ ਦੀ ਸੋਧੀ ਹੋਈ 39,000 ਰੁਪਏ ਪ੍ਰਤੀ ਏਕੜ ਦੀ ਹੱਦ ਵਿੱਚੋਂ 2,000 ਰੁਪਏ ਪ੍ਰਤੀ ਏਕੜ ਵਿਸ਼ੇਸ਼ ਤੌਰ ‘ਤੇ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਰੱਖੇ ਗਏ ਹਨ। ਦੇਸ਼ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਵਿਸ਼ੇਸ਼ ਸਹਾਇਤਾ ਰਾਹੀਂ ਵਾਤਾਵਰਣ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਲਈ ਵਿੱਤੀ ਤੌਰ ‘ਤੇ ਮਜ਼ਬੂਤ ਕੀਤਾ ਜਾ ਰਿਹਾ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਗੰਨਾ ਉਤਪਾਦਕਾਂ ਦੀ ਸਹਾਇਤਾ ਲਈ ਵੀ ਸ਼ਾਨਦਾਰ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ, “ਲਗਾਏ ਗਏ ਗੰਨੇ ਲਈ ਕਰਜ਼ਾ ਸੀਮਾ ਨੂੰ 44,000 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 1 ਲੱਖ ਰੁਪਏ ਪ੍ਰਤੀ ਏਕੜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ

ਰੈਟੂਨ ਫਸਲਾਂ (ਮੁੜ ਫੁੱਟਣ ਵਾਲੀਆਂ) ਲਈ ਪਹਿਲੀ ਵਾਰ 65,000 ਰੁਪਏ ਪ੍ਰਤੀ ਏਕੜ ਦੀ ਕਰਜ਼ਾ ਵਿਵਸਥਾ ਕੀਤੀ ਗਈ ਹੈ। ਪਹਿਲਾਂ ਕਿਸਾਨਾਂ ਨੂੰ ਕਰਜ਼ਾ ਲੈਣ ਲਈ ਅਕਸਰ ਸ਼ਾਹੂਕਾਰਾਂ ਅਤੇ ਐਨ.ਬੀ.ਐਫ.ਸੀ. ‘ਤੇ ਨਿਰਭਰ ਕਰਨਾ ਪੈਂਦਾ ਸੀ ਜੋ ਬਹੁਤ ਜ਼ਿਆਦਾ ਵਿਆਜ ਦਰਾਂ ਵਸੂਲਦੇ ਸਨ ਕਿਉਂਕਿ ਸੰਸਥਾਗਤ ਕਰਜ਼ਾ ਉਨ੍ਹਾਂ ਦੀਆਂ ਅਸਲ ਜ਼ਰੂਰਤਾਂ ਨੂੰ ਪੂਰਾ ਨਹੀਂ ਕਰਦਾ ਸੀ। ਸਾਡਾ ਉਦੇਸ਼ ਕਿਸਾਨਾਂ ਨੂੰ ਕਿਫਾਇਤੀ ਕਰਜ਼ੇ ਰਾਹੀਂ ਪੂਰੀ ਤਰ੍ਹਾਂ ਸਹਿਕਾਰੀ ਕਰਜ਼ਾ ਨੈੱਟਵਰਕ ਵਿੱਚ ਸ਼ਾਮਲ ਕਰਨਾ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਸੋਧੇ ਹੋਏ ਕੇ.ਸੀ.ਸੀ. ਢਾਂਚੇ ਨਾਲ ਫਸਲੀ ਵਿਭਿੰਨਤਾ ਨੂੰ ਵੀ ਹੁਲਾਰਾ ਮਿਲੇਗਾ ਅਤੇ ਸਹਾਇਕ ਖੇਤਰਾਂ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ, “ਅਸੀਂ ਕਿਸਾਨਾਂ ਨੂੰ ਉੱਚ-ਮੁੱਲ ਵਾਲੀਆਂ ਫਸਲਾਂ ਵੱਲ ਮੋੜਨ ਲਈ ਸਰਗਰਮੀ ਨਾਲ ਕਦਮ ਚੁੱਕ ਰਹੇ ਹਾਂ। ਪਹਿਲੀ ਵਾਰ, ਪੌਪਲਰ ਅਤੇ ਬਾਂਸ ਵਰਗੀਆਂ ਖੇਤੀਬਾੜੀ-ਜੰਗਲਾਤ ਫਸਲਾਂ ਦੇ ਨਾਲ ਨਾਲ ਜਾਮੁਨ ਵਰਗੀਆਂ ਖੇਤੀਬਾੜੀ-ਬਾਗਬਾਨੀ ਫਸਲਾਂ ਨੂੰ ਕਰਜ਼ਾ ਪ੍ਰਣਾਲੀ ਅਧੀਨ ਲਿਆਂਦਾ ਗਿਆ ਹੈ। ਅਸੀਂ ਲੈਮਨਗ੍ਰਾਸ ਲਈ ਵੀ ਕਰਜ਼ਾ ਹੱਦ ਲਿਆਂਦੀ ਹੈ, ਜਿਸ ਨਾਲ ਸ਼ਿਵਾਲਿਕ ਪਹਾੜੀਆਂ ਦੇ ਕਿਸਾਨਾਂ ਨੂੰ ਲਾਭ ਹੋਵੇਗਾ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਬਾਗਬਾਨੀ ਅਤੇ ਸਬਜ਼ੀਆਂ ਦੀ ਕਾਸ਼ਤ ਲਈ ਦਿੱਤੀ ਜਾ ਰਹੀ ਸਹਾਇਤਾ ਵਿੱਚ ਕਾਫ਼ੀ ਵਾਧਾ ਕੀਤਾ ਹੈ। ਉਨ੍ਹਾਂ ਕਿਹਾ, “ਪਹਿਲਾਂ, ਸਾਰੇ ਫਲ ਅਤੇ ਸਬਜ਼ੀਆਂ ਲਈ ਇਕਸਾਰ ਕਰਜ਼ਾ ਹੱਦ ਨਿਰਧਾਰਤ ਕੀਤੀ ਗਈ ਸੀ। ਹੁਣ, ਫਸਲ ਮੁਤਾਬਕ ਕਰਜ਼ਾ ਸਹਾਇਤਾ ਸ਼ੁਰੂ ਕੀਤੀ ਗਈ ਹੈ, ਜਿਸ ਦੀ ਹੱਦ ਪ੍ਰਤੀ ਏਕੜ 1.57 ਲੱਖ ਰੁਪਏ ਤੱਕ ਹੈ। ਲਸਣ ਉਤਪਾਦਕ ਹੁਣ ਪ੍ਰਤੀ ਏਕੜ 1,57,372 ਰੁਪਏ, ਹਾੜ੍ਹੂ ਪਿਆਜ਼ ਉਤਪਾਦਕ ਪ੍ਰਤੀ ਏਕੜ 92,686 ਰੁਪਏ ਅਤੇ ਹਾਈਬ੍ਰਿਡ ਟਮਾਟਰ ਉਤਪਾਦਕ ਪ੍ਰਤੀ ਏਕੜ 80,981 ਰੁਪਏ ਦਾ ਕਰਜ਼ਾ ਪ੍ਰਾਪਤ ਕਰ ਸਕਦੇ ਹਨ।” ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਈ ਉੱਭਰ ਰਹੇ ਅਤੇ ਪ੍ਰਗਤੀਸ਼ੀਲ ਖੇਤੀ ਸੈਕਟਰਾਂ ਨੂੰ ਸਹਾਇਤਾ ਦਿੱਤੀ ਗਈ ਹੈ। ਉਨ੍ਹਾਂ ਕਿਹਾ, “ਪਹਿਲੀ ਵਾਰ, ਡਰੈਗਨ ਫਰੂਟ ਅਤੇ ਚੀਆ ਸੀਡ/ਕੁਇਨੋਆ ਵਰਗੀਆਂ ਫਸਲਾਂ ਨੂੰ ਕਰਜ਼ੇ ਦੇ ਦਾਇਰੇ ਅਧੀਨ ਲਿਆਂਦਾ ਗਿਆ ਹੈ। ਨੀਲੀ ਕ੍ਰਾਂਤੀ ਨੂੰ ਮਜ਼ਬੂਤ ਕਰਨ ਲਈ ਮੱਛੀ ਪਾਲਣ ਲਈ ਕਰਜ਼ਾ ਹੱਦ 2.5 ਲੱਖ ਰੁਪਏ ਪ੍ਰਤੀ ਹੈਕਟੇਅਰ ਤੋਂ ਵਧਾ ਕੇ 3 ਲੱਖ ਪ੍ਰਤੀ ਰੁਪਏ ਹੈਕਟੇਅਰ ਕਰ ਦਿੱਤੀ ਗਈ ਹੈ। ਚਿੱਟਾ ਝੀਂਗਾ ਉਤਪਾਦਕਾਂ ਨੂੰ ਹੁਣ ਪ੍ਰਤੀ ਹੈਕਟੇਅਰ 5.5 ਲੱਖ ਰੁਪਏ ਦੀ ਸਹਾਇਤਾ ਮਿਲੇਗੀ, ਜੋ ਪਹਿਲਾਂ 4.5 ਲੱਖ ਰੁਪਏ ਪ੍ਰਤੀ ਹੈਕਟੇਅਰ ਸੀ।

ਇਹ ਵੀ ਪੜ੍ਹੋ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਯੂਨੀਅਨ ਨਾਲ ਕੀਤੀ ਮੁਲਾਕਾਤ; ਸਮਾਂਬੱਧ ਢੰਗ ਨਾਲ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ

” ਨਵੀਂ ਕੇ.ਸੀ.ਸੀ. ਨੀਤੀ ਤਹਿਤ ਉਪਲਬਧ ਲਾਭਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਹੁਣ ਸੂਬਾ ਪੱਧਰੀ ਤਕਨੀਕੀ ਕਮੇਟੀ ਵੱਲੋਂ ਸਾਲਾਨਾ ਸਮੀਖਿਆਵਾਂ ਦੇ ਨਾਲ ਛੇ ਸਾਲਾ ਕੇ.ਸੀ.ਸੀ. ਮਨਜ਼ੂਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ, “ਅਸੀਂ ਪੁਰਾਣੀਆਂ ਪਾਬੰਦੀਆਂ ਹਟਾ ਦਿੱਤੀਆਂ ਹਨ। ਬੀ-ਕੰਪੋਨੈਂਟ ਨੂੰ ਹੁਣ 40 ਫ਼ੀਸਦ ਤੋਂ ਵਧਾ ਕੇ 100 ਫ਼ੀਸਦ ਤੱਕ ਕੀਤਾ ਜਾ ਸਕਦਾ ਹੈ, ਜਿਸ ਨਾਲ ਕਿਸਾਨ ਬੀਜ, ਖਾਦ, ਪਸ਼ੂ ਚਾਰਾ, ਕਸਟਮ ਹਾਇਰਿੰਗ, ਪਰਾਲੀ ਪ੍ਰਬੰਧਨ, ਜ਼ਮੀਨ ਪੱਧਰੀ ਕਰਨ ਅਤੇ ਇੱਥੋਂ ਤੱਕ ਕਿ ਡਰੋਨ ਹਾਇਰਿੰਗ ਲਈ ਵੀ ਕਰਜ਼ਾ ਪ੍ਰਾਪਤ ਕਰ ਸਕਣਗੇ। ਮੁਕੰਮਲ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਅਤੇ ਵਿਚੋਲਿਆਂ ਨੂੰ ਖਤਮ ਕਰਨ ਲਈ, ਏ-ਕੰਪੋਨੈਂਟ ਹੁਣ ਸਿੱਧੇ ਕਿਸਾਨਾਂ ਦੇ ਬਚਤ ਖਾਤਿਆਂ ਵਿੱਚ ਜਮ੍ਹਾਂ ਕੀਤਾ ਜਾਵੇਗਾ।”
ਮੁੱਖ ਮੰਤਰੀ ਨੇ ਕਿਹਾ ਕਿ ਇਹ ਨੀਤੀ ਕਿਸਾਨਾਂ ‘ਤੇ ਵਿਆਜ ਦੇ ਬੋਝ ਨੂੰ ਵੀ ਘਟਾਏਗੀ ਅਤੇ ਆਸਾਨ ਕਰਜ਼ੇ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ, “ਕਿਸਾਨਾਂ ‘ਤੇ ਲਾਗੂ ਵਿਆਜ ਦਰਾਂ ਘੱਟ ਹੋਣਗੀਆਂ ਅਤੇ ਸਾਰੇ ਲਾਭ ਕੇ.ਆਰ.ਪੀ. ਪੋਰਟਲ ਨਾਲ ਜੁੜੇ ਸੁਚਾਰੂ ਕੇ.ਸੀ.ਸੀ. ਖਾਤੇ ਰਾਹੀਂ ਟ੍ਰਾਂਸਫਰ ਕੀਤੇ ਜਾਣਗੇ। ਅਸਲ ਕਾਸ਼ਤ ਲਾਗਤਾਂ ਮੁਤਾਬਕ ਕਰਜ਼ਾ ਸੀਮਾਵਾਂ ਨਿਰਧਾਰਤ ਕਰਕੇ ਅਸੀਂ ਕਿਸਾਨਾਂ ਨੂੰ ਸ਼ਾਹੂਕਾਰਾਂ ਦੇ ਕਰਜ਼ੇ ਦੇ ਜਾਲ ਤੋਂ ਮੁਕਤ ਕਰ ਰਹੇ ਹਾਂ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵਾਂ ਢਾਂਚਾ ਕਿਸਾਨਾਂ ਲਈ ਡਿਜੀਟਲ ਸਹੂਲਤ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਉਨ੍ਹਾਂ ਕਿਹਾ, “ਅਸੀਂ ਹੌਲੀ-ਹੌਲੀ ਦਸਤੀ ਚੈੱਕ-ਅਧਾਰਤ ਪ੍ਰਕਿਰਿਆਵਾਂ ਤੋਂ ਦੂਰ ਜਾ ਰਹੇ ਹਾਂ। ਕਿਸਾਨ ਹੁਣ ਏ.ਟੀ.ਐਮ., ਯੂ.ਪੀ.ਆਈ. ਅਤੇ ਸੀ.ਬੀ.ਐਸ.-ਅਧਾਰਤ ਡਿਜੀਟਲ ਪ੍ਰਣਾਲੀਆਂ ਰਾਹੀਂ ਫੰਡ ਕਢਵਾ ਸਕਣਗੇ ਅਤੇ ਇਸ ਦਾ ਪ੍ਰਬੰਧਨ ਕਰ ਸਕਣਗੇ। ਜਿਹੜੇ ਲੋਕ ਕਰਜ਼ੇ ਦੀ ਅਦਾਇਗੀ ਲਈ ਆਨਲਾਈਨ ਅਤੇ ਡਿਜੀਟਲ ਤਰੀਕਿਆਂ ਦੀ ਚੋਣ ਕਰਦੇ ਹਨ, ਉਨ੍ਹਾਂ ਨੂੰ ਬੈਂਕਾਂ ਤੋਂ ਵਿਸ਼ੇਸ਼ ਰਿਆਇਤਾਂ ਮਿਲਣਗੀਆਂ।”ਇਸ ਪਹਿਲਕਦਮੀ ਨੂੰ ਕਿਸਾਨ ਭਾਈਚਾਰੇ ਦੀ ਚਿਰੋਕਣੀ ਮੰਗ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਨੇ ਕਿਸਾਨਾਂ ਦੀ ਸਮੁੱਚੀ ਸਥਿਤੀ ਨੂੰ ਸੁਧਾਰਨ ਵਿੱਚ ਮਦਦ ਕੀਤੀ ਹੈ ਜਿਸ ਨਾਲ ਖੇਤੀਬਾੜੀ ਆਰਥਿਕਤਾ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ, “ਇਨ੍ਹਾਂ ਸੁਧਾਰਾਂ ਨਾਲ ਪੰਜਾਬ ਭਰ ਦੇ 13 ਲੱਖ ਤੋਂ ਵੱਧ ਕਿਸਾਨਾਂ ਨੂੰ ਲਾਭ ਹੋਵੇਗਾ ਅਤੇ ਫਸਲੀ ਵਿਭਿੰਨਤਾ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਕੇ ਖੇਤੀਬਾੜੀ ਨੂੰ ਰਵਾਇਤੀ ਕਣਕ-ਝੋਨੇ ਦੇ ਚੱਕਰ ‘ਚੋਂ ਕੱਢਣ ਵਿੱਚ ਮਦਦ ਮਿਲੇਗੀ।”

ਇਹ ਵੀ ਪੜ੍ਹੋ Punjab News : ਡਿਫਾਲਟਰ ਕਿਸਾਨਾਂ ਲਈ ਵੱਡੀ ਰਾਹਤ! ਮਾਨ ਸਰਕਾਰ ਲਿਆਵੇਗੀ ਨਵੀਂ ਸਕੀਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਹਿਕਾਰੀ ਬੈਂਕਿੰਗ ਖੇਤਰ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ, “ਕੋਈ ਵੀ ਬੈਂਕ, ਭਾਵੇਂ ਉਹ ਸਰਕਾਰੀ ਹੋਵੇ ਜਾਂ ਨਿੱਜੀ, ਨੂੰ ਕਿਸਾਨਾਂ ਦੀ ਜ਼ਮੀਨ ਜ਼ਬਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਕਿ ਕਿਸਾਨ ਇਨ੍ਹਾਂ ਸੁਧਾਰਾਂ ਦਾ ਵੱਧ ਤੋਂ ਵੱਧ ਲਾਭ ਲੈਣ।”ਮੁੱਖ ਮੰਤਰੀ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਖੇਤੀਬਾੜੀ ਪ੍ਰਤੀ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ, “ਪਿਛਲੇ 12 ਸਾਲਾਂ ਤੋਂ ਮੋਦੀ ਸਰਕਾਰ ਲਗਾਤਾਰ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਕੰਮ ਕਰ ਰਹੀ ਹੈ। ਪੰਜਾਬ ਦੇ 750 ਕਿਸਾਨਾਂ ਨੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਵਾਰ ਦਿੱਤੀਆਂ। ਅੱਜ, ਕਾਰਪੋਰੇਟ ਹਿੱਤ ਕਿਸਾਨਾਂ ਦੇ ਅਧਿਕਾਰਾਂ ਲਈ ਖ਼ਤਰਾ ਬਣੇ ਹੋਏ ਹਨ ਅਤੇ ਖੇਤੀਬਾੜੀ ਸੈਕਟਰ ਨੂੰ ਕਮਜ਼ੋਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।”
‘ਆਪ’ ਸਰਕਾਰ ਵੱਲੋਂ 26 ਸਾਲਾਂ ਵਿੱਚ ਕੀਤਾ ਗਿਆ ਸਭ ਤੋਂ ਵੱਡਾ ਕੇ.ਸੀ.ਸੀ. ਸੁਧਾਰ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ 26 ਸਾਲ ਪੁਰਾਣੇ ਕਿਸਾਨ ਕ੍ਰੈਡਿਟ ਕਾਰਡ ਢਾਂਚੇ ਨੂੰ ਆਧੁਨਿਕ, ਡਿਜੀਟਲ ਅਤੇ ਕਿਸਾਨ-ਅਧਾਰਿਤ ਕ੍ਰੈਡਿਟ ਪ੍ਰਣਾਲੀ ਵਿੱਚ ਬਦਲ ਦਿੱਤਾ ਗਿਆ ਹੈ। ਫਸਲ ਮੁਤਾਬਕ ਕਰਜ਼ਾ ਹੱਦ ਵਿੱਚ ਮਹੱਤਵਪੂਰਨ ਵਾਧਾ ਕਰਕੇ, ਅਸਲ ਕਾਸ਼ਤ ਲਾਗਤਾਂ ਦੇ ਆਧਾਰ ‘ਤੇ ਕਰਜ਼ੇ ਨਿਰਧਾਰਤ ਕਰਕੇ ਅਤੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਟ੍ਰਾਂਸਫਰ ਨੂੰ ਯਕੀਨੀ ਬਣਾ ਕੇ ਪੰਜਾਬ ਸਰਕਾਰ ਦਾ ਉਦੇਸ਼ ਕਿਸਾਨਾਂ ਦੀ ਸ਼ਾਹੂਕਾਰਾਂ ‘ਤੇ ਨਿਰਭਰਤਾ ਨੂੰ ਘਟਾਉਣਾ ਅਤੇ ਕਿਫਾਇਤੀ ਸੰਸਥਾਗਤ ਕਰਜ਼ਾ ਪ੍ਰਦਾਨ ਕਰਨਾ ਹੈ। ਸੁਧਾਰਾਂ ਵਿੱਚ ਡਿਜੀਟਲ ਬੈਂਕਿੰਗ ਸਹੂਲਤਾਂ ਜਿਵੇਂ ਕਿ ਏ.ਟੀ.ਐਮ. ਅਤੇ ਯੂ.ਪੀ.ਆਈ. ਪਹੁੰਚ, ਘੱਟ ਵਿਆਜ ਦਰਾਂ ਅਤੇ ਛੇ ਸਾਲਾਂ ਦੀ ਕੇ.ਸੀ.ਸੀ. ਮਨਜ਼ੂਰੀ ਸ਼ਾਮਲ ਹੈ, ਜਿਸ ਨਾਲ ਕਿਸਾਨਾਂ ਲਈ ਕਰਜ਼ਾ ਵਧੇਰੇ ਪਹੁੰਚਯੋਗ ਅਤੇ ਸੁਵਿਧਾਜਨਕ ਬਣ ਜਾਂਦਾ ਹੈ।ਸੋਧੀ ਗਈ ਨੀਤੀ ‘ਆਪ’ ਸਰਕਾਰ ਦੀ ਫਸਲੀ ਵਿਭਿੰਨਤਾ ਅਤੇ ਟਿਕਾਊ ਖੇਤੀਬਾੜੀ ਵੱਲ ਦਿੱਤੀ ਜਾ ਰਹੀ ਤਰਜੀਹ ਨੂੰ ਵੀ ਦਰਸਾਉਂਦੀ ਹੈ। ਪਹਿਲੀ ਵਾਰ, ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ, ਖੇਤੀਬਾੜੀ-ਜੰਗਲਾਤ, ਬਾਗਬਾਨੀ, ਮੱਛੀ ਪਾਲਣ ਅਤੇ ਕਈ ਉੱਚ-ਮੁੱਲ ਵਾਲੀਆਂ ਫਸਲਾਂ, ਜਿਨ੍ਹਾਂ ਵਿੱਚ ਡਰੈਗਨ ਫਰੂਟ, ਲੈਮਨਗ੍ਰਾਸ ਅਤੇ ਬਾਂਸ ਸ਼ਾਮਲ ਹਨ, ਨੂੰ ਵਿੱਤੀ ਸਹਾਇਤਾ ਦਾ ਦਾਇਰੇ ਵਿੱਚ ਲਿਆਂਦਾ ਗਿਆ ਹੈ। ਰਵਾਇਤੀ ਕਣਕ-ਝੋਨੇ ਦੀਆਂ ਫਸਲਾਂ ਤੋਂ ਇਲਾਵਾ ਹੋਰਨਾਂ ਫਸਲਾਂ ਨੂੰ ਕਰਜ਼ੇ ਦੇ ਦਾਇਰੇ ਵਿੱਚ ਸ਼ਾਮਲ ਕਰਕੇ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਖੇਤੀਬਾੜੀ ਆਰਥਿਕਤਾ ਨੂੰ ਮਜ਼ਬੂਤ ਕਰਦੇ ਹੋਏ ਕਿਸਾਨਾਂ ਲਈ ਆਮਦਨ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਕੇਂਦਰੀ ਸਿਹਤ ਮੰਤਰੀ ਜਗਤ ਪ੍ਰਕਾਸ਼ ਨੱਡਾ ਨੇ ਏਮਜ਼ ਬਠਿੰਡਾ ਦੀ ਦੂਜੀ ਕਾਨਵੋਕੇਸ਼ਨ ਵਿੱਚ ਕੀਤੀ ਸ਼ਿਰਕਤ

0

Bathinda News: ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ਼੍ਰੀ ਜਗਤ ਪ੍ਰਕਾਸ਼ ਨੱਡਾ ਨੇ ਸੋਮਵਾਰ ਨੂੰ ਏਮਜ਼ ਬਠਿੰਡਾ ਦੇ ਦੂਜੇ ਕਾਨਵੋਕੇਸ਼ਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕਈ ਆਧੁਨਿਕ ਸਿਹਤ ਸਹੂਲਤਾਂ ਦਾ ਉਦਘਾਟਨ ਵੀ ਕੀਤਾ।
ਆਪਣੇ ਦੌਰੇ ਦੌਰਾਨ ਨੱਡਾ ਨੇ ਅਤਿ-ਆਧੁਨਿਕ ਪੀਈਟੀ-ਸੀਟੀ (PET-CT) ਅਤੇ ਦੂਜੀ ਹਾਈ ਐਨਰਜੀ ਲੀਨੀਅਰ ਐਕਸਲੇਟਰ (HELA) ਸਹੂਲਤ ਦਾ ਉਦਘਾਟਨ ਕੀਤਾ। ਇਨ੍ਹਾਂ ਸਹੂਲਤਾਂ ਨਾਲ ਕੈਂਸਰ ਦੀ ਜਾਂਚ ਅਤੇ ਇਲਾਜ ਵਿੱਚ ਏਮਜ਼ ਬਠਿੰਡਾ ਦੀ ਸਮਰੱਥਾ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਨੇ ਖੇਤਰ ਦੇ ਪਹਿਲੇ ਚਾਈਲਡ ਡਿਵੈਲਪਮੈਂਟ ਐਂਡ ਅਰਲੀ ਇੰਟਰਵੈਂਸ਼ਨ ਸੈਂਟਰ (CDEIC) ਨੂੰ ਵੀ ਲੋਕਾਂ ਨੂੰ ਸਮਰਪਿਤ ਕੀਤਾ, ਜੋ ਬੱਚਿਆਂ ਵਿੱਚ ਵਿਕਾਸ ਸੰਬੰਧੀ ਵਿਗਾੜਾਂ ਦੀ ਸ਼ੁਰੂਆਤੀ ਪਛਾਣ ਅਤੇ ਇਲਾਜ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ

ਕੇਂਦਰੀ ਮੰਤਰੀ ਨੇ ਗੰਭੀਰ ਤੌਰ ’ਤੇ ਝੁਲਸੇ ਮਰੀਜ਼ਾਂ ਦੇ ਇਲਾਜ ਲਈ ਸਥਾਪਿਤ ਬਰਨਜ਼ ਆਈਸੀਯੂ ਦਾ ਉਦਘਾਟਨ ਵੀ ਕੀਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਦੀ ਸਰੀਰਕ ਤੰਦਰੁਸਤੀ ਅਤੇ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਜਿਮਨੇਜ਼ੀਅਮ ਅਤੇ ਵੈਲਨੈੱਸ ਸੈਂਟਰ ਦੀ ਸ਼ੁਰੂਆਤ ਕੀਤੀ ਗਈ।ਇਸ ਤੋਂ ਬਾਅਦ ਹੋਏ ਦੂਜੇ ਕਾਨਵੋਕੇਸ਼ਨ ਸਮਾਰੋਹ ਵਿੱਚ ਗ੍ਰੈਜੂਏਟ ਵਿਦਿਆਰਥੀਆਂ, ਫੈਕਲਟੀ ਮੈਂਬਰਾਂ, ਸਿਹਤ ਮਾਹਿਰਾਂ ਅਤੇ ਹੋਰ ਪਤਵੰਤਿਆਂ ਨੇ ਸ਼ਮੂਲੀਅਤ ਕੀਤੀ। ਸਮਾਰੋਹ ਵਿੱਚ ਸਿਹਤ ਮੰਤਰਾਲੇ ਦੇ ਪੀਐਮਐੱਸਐੱਸਵਾਈ ਡਿਵੀਜ਼ਨ ਦੇ ਵਧੀਕ ਸਕੱਤਰ ਵਿਜੇ ਨਹਿਰਾ, ਆਈਆਈਟੀ ਰੋਪੜ ਦੇ ਡਾਇਰੈਕਟਰ ਪ੍ਰੋ. ਰਾਜੀਵ ਆਹੂਜਾ, ਡਾ. ਯੋਗੇਂਦਰ ਮਲਿਕ ਅਤੇ ਪ੍ਰੋ. ਕਮਲੇਸ਼ ਉਪਾਧਿਆਏ ਵੀ ਮੌਜੂਦ ਸਨ।

ਇਹ ਵੀ ਪੜ੍ਹੋ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਯੂਨੀਅਨ ਨਾਲ ਕੀਤੀ ਮੁਲਾਕਾਤ; ਸਮਾਂਬੱਧ ਢੰਗ ਨਾਲ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ

ਏਮਜ਼ ਬਠਿੰਡਾ ਦੀ ਪ੍ਰਧਾਨ ਪ੍ਰੋ. (ਡਾ.) ਨੀਰਜਾ ਭਾਟਲਾ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਗ੍ਰੈਜੂਏਟ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਵਧਾਈ ਦਿੱਤੀ। ਕਾਰਜਕਾਰੀ ਨਿਰਦੇਸ਼ਕ ਪ੍ਰੋ. (ਡਾ.) ਰਤਨ ਗੁਪਤਾ ਨੇ ਸੰਸਥਾ ਦੀ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਮਰੀਜ਼ਾਂ ਦੀ ਦੇਖਭਾਲ, ਮੈਡੀਕਲ ਸਿੱਖਿਆ ਅਤੇ ਖੋਜ ਖੇਤਰ ਵਿੱਚ ਹੋਈਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ।ਸਮਾਰੋਹ ਦਾ ਵਿਸ਼ੇਸ਼ ਆਕਰਸ਼ਣ ਮੈਰਿਟੋਰੀਅਸ ਵਿਦਿਆਰਥੀਆਂ ਨੂੰ ਮੈਡਲ ਅਤੇ ਡਿਗਰੀਆਂ ਪ੍ਰਦਾਨ ਕਰਨ ਦਾ ਪਲ ਰਿਹਾ। ਆਪਣੇ ਸੰਬੋਧਨ ਵਿੱਚ ਜਗਤ ਪ੍ਰਕਾਸ਼ ਨੱਡਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਡਾਕਟਰੀ ਪੇਸ਼ੇ ਵਿੱਚ ਦਇਆ, ਇਮਾਨਦਾਰੀ ਅਤੇ ਉੱਤਮਤਾ ਦੇ ਮੁੱਲਾਂ ਨੂੰ ਹਮੇਸ਼ਾ ਕਾਇਮ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇੱਕ ਸਿਹਤਮੰਦ ਭਾਰਤ ਦੀ ਉਸਾਰੀ ਵਿੱਚ ਸਿਹਤ ਸੇਵਾਵਾਂ ਨਾਲ ਜੁੜੇ ਪੇਸ਼ੇਵਰਾਂ ਦੀ ਅਹਿਮ ਭੂਮਿਕਾ ਹੈ।ਉਨ੍ਹਾਂ ਕਿਹਾ ਕਿ ਏਮਜ਼ ਬਠਿੰਡਾ ਵਿੱਚ ਨਵੀਆਂ ਸਿਹਤ ਸਹੂਲਤਾਂ ਦੀ ਸ਼ੁਰੂਆਤ ਅਤੇ ਕਾਨਵੋਕੇਸ਼ਨ ਸਮਾਰੋਹ ਸੰਸਥਾ ਦੀ ਸਿਹਤ ਸੇਵਾਵਾਂ, ਮੈਡੀਕਲ ਸਿੱਖਿਆ ਅਤੇ ਖੋਜ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਹੱਕੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦਾ ਬਠਿੰਡਾ ਵਿੱਚ ਰੋਸ ਪ੍ਰਦਰਸ਼ਨ

👉ਏਡੀਸੀ ਨੂੰ ਮੰਗ ਪੱਤਰ ਸੌਂਪ ਕੇ ਮੰਗਾਂ ਦੇ ਜਲਦੀ ਹੱਲ ਦੀ ਕੀਤੀ ਮੰਗ
Bathinda News: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸੋਮਵਾਰ ਨੂੰ ਜ਼ਿਲ੍ਹਾ ਕਚਹਿਰੀਆਂ ਬਠਿੰਡਾ ਵਿਖੇ ਰੋਸ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਕਿਸਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਹੱਕੀ ਮੰਗਾਂ ਸਬੰਧੀ ਏਡੀਸੀ ਬਠਿੰਡਾ ਨੂੰ ਮੰਗ ਪੱਤਰ ਸੌਂਪਿਆ। ਏਡੀਸੀ ਨੇ ਭਰੋਸਾ ਦਿੱਤਾ ਕਿ ਮੰਗ ਪੱਤਰ ਨੂੰ ਤੁਰੰਤ ਕੇਂਦਰ ਅਤੇ ਪੰਜਾਬ ਸਰਕਾਰ ਤੱਕ ਭੇਜਿਆ ਜਾਵੇਗਾ।ਧਰਨੇ ਨੂੰ ਬੀਕੇਯੂ ਉਗਰਾਹਾਂ ਦੇ ਸੂਬਾ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ, ਬੀਕੇਯੂ ਡਕੌਂਦਾ (ਬੁਰਜ ਗਿੱਲ) ਦੇ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ, ਬੀਕੇਯੂ ਡਕੌਂਦਾ (ਧਨੇਰ) ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ,

ਇਹ ਵੀ ਪੜ੍ਹੋ ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ

ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਸਵਰਨ ਸਿੰਘ ਪੂਹਲੀ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਧਾਲੀਵਾਲ, ਬੀਕੇਯੂ ਮਾਲਵਾ ਦੇ ਸੂਬਾ ਆਗੂ ਤਰਸੇਮ ਸਿੰਘ ਅਤੇ ਜ਼ਿਲ੍ਹਾ ਆਗੂ ਗੁਰਤੇਜ ਸਿੰਘ ਸਮੇਤ ਹੋਰ ਕਿਸਾਨ ਆਗੂਆਂ ਨੇ ਸੰਬੋਧਨ ਕੀਤਾ।ਆਗੂਆਂ ਨੇ ਕਿਹਾ ਕਿ ਯੂਰੀਆ ਅਤੇ ਡੀਏਪੀ ਖਾਦ ਦੀ ਕਮੀ, ਡੀਜ਼ਲ-ਪੈਟਰੋਲ ਅਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ, ਐਮਐਸਪੀ ਵਿੱਚ ਨਿਗੂਣਾ ਵਾਧਾ ਅਤੇ ਕਰਜ਼ੇ ਸਬੰਧੀ ਆ ਰਹੀਆਂ ਮੁਸ਼ਕਲਾਂ ਕਾਰਨ ਕਿਸਾਨ ਭਾਰੀ ਸੰਕਟ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਖਾਦਾਂ ਅਤੇ ਪੈਟਰੋਲੀਅਮ ਪਦਾਰਥਾਂ ਦੀਆਂ ਵਧੀਆਂ ਕੀਮਤਾਂ ਤੁਰੰਤ ਵਾਪਸ ਲਈਆਂ ਜਾਣ, ਨਵਾਂ ਹੱਦ ਕਰਜ਼ਾ ਲਾਗੂ ਕੀਤਾ ਜਾਵੇ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਸੀ-2+50 ਫਾਰਮੂਲੇ ਤਹਿਤ ਐਮਐਸਪੀ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ।

ਇਹ ਵੀ ਪੜ੍ਹੋ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਯੂਨੀਅਨ ਨਾਲ ਕੀਤੀ ਮੁਲਾਕਾਤ; ਸਮਾਂਬੱਧ ਢੰਗ ਨਾਲ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ

ਕਿਸਾਨ ਆਗੂਆਂ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਕਰਜ਼ਾ ਮੁਕਤੀ, 58 ਸਾਲ ਦੀ ਉਮਰ ਤੋਂ ਬਾਅਦ 10 ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ, ਸਰਕਾਰੀ ਫਸਲੀ ਬੀਮਾ ਯੋਜਨਾ ਲਾਗੂ ਕਰਨ ਅਤੇ ਬੀਜ ਬਿੱਲ ਤੇ ਬਿਜਲੀ ਸੋਧ ਬਿੱਲ ਵਾਪਸ ਲੈਣ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।ਇਸ ਮੌਕੇ ਸ਼ਿੰਗਾਰਾ ਸਿੰਘ ਮਾਨ, ਜਸਵੀਰ ਸਿੰਘ ਆਕਲੀਆ, ਹਰਵਿੰਦਰ ਸਿੰਘ ਕੋਟਲੀ, ਕਰਮ ਸਿੰਘ ਭਾਈ ਰੂਪਾ, ਰਾਜ ਸਿੰਘ ਭੁੱਚੋ, ਜਗਸੀਰ ਸਿੰਘ ਝੁੰਬਾ, ਅਮਰਜੀਤ ਸਿੰਘ ਹਨੀ, ਹਰਿੰਦਰ ਕੌਰ ਬਿੰਦੂ, ਮਿੱਠੂ ਸਿੰਘ ਘੁੱਦਾ, ਮੱਖਣ ਸਿੰਘ ਗੁਰੂਸਰ ਅਤੇ ਰੇਸ਼ਮ ਸਿੰਘ ਖੇਮੂਆਣਾ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਮੰਚ ਦੀ ਕਾਰਵਾਈ ਜਗਦੇਵ ਸਿੰਘ ਜੋਗੇਵਾਲਾ ਨੇ ਨਿਭਾਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ

0

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰ ਸਰਕਾਰ ਕੋਲ ਲਗਾਤਾਰ ਇਹ ਮੁੱਦਾ ਉਠਾਇਆ ਜਾ ਰਿਹੈ
👉ਸੂਬੇ ਵਿੱਚੋਂ ਹਰ ਮਹੀਨੇ 10 ਲੱਖ ਮੀਟਰਕ ਟਨ ਚੌਲ ਅਤੇ 10 ਲੱਖ ਮੀਟਰਕ ਟਨ ਕਣਕ ਦੀ ਢੋਆ-ਢੁਆਈ ਦੀ ਜ਼ਰੂਰਤ: ਲਾਲ ਚੰਦ ਕਟਾਰੂਚੱਕ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਟੋਰੇਜ ਸਪੇਸ ਦੇ ਅਹਿਮ ਮੁੱਦੇ ਨੂੰ ਹੱਲ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਕਿਉਂਕਿ ਇਹ ਮੁੱਦਾ ਸੂਬੇ ਦੇ ਖਰੀਦ ਕਾਰਜਾਂ ਨਾਲ ਮੁੱਖ ਤੌਰ ‘ਤੇ ਜੁੜਿਆ ਹੋਇਆ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਇੱਕ ਮੀਟਿੰਗ ਦੌਰਾਨ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਮੇਂ-ਸਮੇਂ ‘ਤੇ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਕਈ ਮੁਲਾਕਾਤਾਂ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਢੁਕਵੀਂ ਸਟੋਰੇਜ ਸਪੇਸ ਦੇ ਮੁੱਦੇ ਬਾਰੇ ਜਾਣੂੰ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਯੂਨੀਅਨ ਨਾਲ ਕੀਤੀ ਮੁਲਾਕਾਤ; ਸਮਾਂਬੱਧ ਢੰਗ ਨਾਲ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ

ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਖਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਭਾਈਵਾਲਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੀ ਹੈ ਅਤੇ ਇਸ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਦੁਬਾਰਾ ਉਠਾਉਣ ਵਿੱਚ ਕੋਈ ਢਿੱਲ ਨਹੀਂ ਵਰਤੀ ਜਾਵੇਗੀ।ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਸੂਬੇ ਕੋਲ 181 ਲੱਖ ਮੀਟਰਿਕ ਟਨ (ਐਲ.ਐਮ.ਟੀ.) ਸਟੋਰੇਜ ਸਪੇਸ ਉਪਲੱਬਧ ਹੈ ਪਰ ਭੰਡਾਰ ਕੀਤੇ ਗਏ ਅਨਾਜ ਦੀ ਮਾਤਰਾ 190 ਐਲ.ਐਮ.ਟੀ. ਹੈ ਜੋ ਕਿ ਕੁੱਲ ਸਟੋਰੇਜ ਸਪੇਸ ਦਾ 105 ਫ਼ੀਸਦ ਹੈ।ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਕੋਲ ਚੌਲਾਂ ਦਾ ਪਿਛਲਾ ਸਟਾਕ 37.76 ਐਲ.ਐਮ.ਟੀ. ਹੈ ਜਦੋਂ ਕਿ ਕਣਕ ਦਾ ਸਟਾਕ 40 ਐਲ.ਐਮ.ਟੀ. ਹੈ।

ਇਹ ਵੀ ਪੜ੍ਹੋ Punjab News : ਡਿਫਾਲਟਰ ਕਿਸਾਨਾਂ ਲਈ ਵੱਡੀ ਰਾਹਤ! ਮਾਨ ਸਰਕਾਰ ਲਿਆਵੇਗੀ ਨਵੀਂ ਸਕੀਮ

ਉਨ੍ਹਾਂ ਅੱਗੇ ਕਿਹਾ ਕਿ ਹਾਲਤਾਂ ਦੀ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚੋਂ ਹਰ ਮਹੀਨੇ ਘੱਟੋ-ਘੱਟ 10 ਐਲ.ਐਮ.ਟੀ. ਚੌਲ ਅਤੇ 10 ਐਲ.ਐਮ.ਟੀ. ਕਣਕ ਦੀ ਚੁਕਾਈ ਕੀਤੀ ਜਾਣੀ ਲਾਜ਼ਮੀ ਹੈ ਅਤੇ ਇਸ ਸਬੰਧ ਵਿੱਚ ਅਗਲੇ 4 ਮਹੀਨੇ ਬੇਹੱਦ ਅਹਿਮ ਹਨ। ਉਨ੍ਹਾਂ ਇਹ ਵੀ ਦੁਹਰਾਇਆ ਕਿ ਪੰਜਾਬ ਮੁੱਖ ਤੌਰ ‘ਤੇ ਇੱਕ ਖੇਤੀ ਪ੍ਰਧਾਨ ਸੂਬਾ ਹੈ, ਇਸ ਲਈ ਖੇਤੀਬਾੜੀ ਖੇਤਰ ਨਾਲ ਸਬੰਧਤ ਹਰ ਮੁੱਦਾ ਸੂਬਾ ਸਰਕਾਰ ਲਈ ਬੇਹੱਦ ਮਹੱਤਵਪੂਰਨ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਵਧੀਕ ਸਕੱਤਰ ਕਮਲ ਕੁਮਾਰ ਗਰਗ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ ਅਤੇ ਜੀਐਮ (ਵਿੱਤ) ਸਰਵੇਸ਼ ਕੁਮਾਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਯੂਨੀਅਨ ਨਾਲ ਕੀਤੀ ਮੁਲਾਕਾਤ; ਸਮਾਂਬੱਧ ਢੰਗ ਨਾਲ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ

0

Chandigarh News:ਮਨਰੇਗਾ ਕਾਮਿਆਂ ਦੀਆਂ ਮੰਗਾਂ ਅਤੇ ਚਿੰਤਾਵਾਂ ਨੂੰ ਦੂਰ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਇੱਥੇ ਪੀ.ਐਸ.ਪੀ.ਸੀ.ਐਲ. ਗੈਸਟ ਹਾਊਸ ਵਿਖੇ ਮਨਰੇਗਾ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਲੰਬਿਤ ਮੰਗਾਂ ਨੂੰ ਤੇਜ਼ੀ ਨਾਲ ਹੱਲ ਕਰਨ ਦਾ ਭਰੋਸਾ ਦਿੱਤਾ।ਸ. ਸੌਂਦ ਨੇ ਵਿਭਾਗ ਦੇ ਸਕੱਤਰ ਸ੍ਰੀ ਅਜਿਤ ਬਾਲਾਜੀ ਜੋਸ਼ੀ ਅਤੇ ਸੰਯੁਕਤ ਵਿਕਾਸ ਕਮਿਸ਼ਨਰ-ਕਮ-ਕਮਿਸ਼ਨਰ ਸ਼ੇਨਾ ਅਗਰਵਾਲ ਨਾਲ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਬੜੀ ਗਹੁ ਨਾਲ ਸੁਣਿਆ। ਜ਼ਿਕਰਯੋਗ ਹੈ ਕਿ ਸੂਬੇ ਭਰ ਵਿੱਚ ਮਨਰੇਗਾ ਅਧੀਨ ਲਗਭਗ 2100 ਕਾਮੇ ਕੰਮ ਕਰ ਰਹੇ ਹਨ।ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਕਾਮਿਆਂ ਵੱਲੋਂ ਪੇਂਡੂ ਵਿਕਾਸ ਪ੍ਰੋਗਰਾਮਾਂ ਨੂੰ ਲਾਗੂ ਕਰਨ ਅਤੇ ਸਰਕਾਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਵਿੱਚ ਪਾਏ ਗਏ ਵਡਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ Moga Police ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ; 1 ਕਿਲੋ 500 ਗ੍ਰਾਮ ਅਫੀਮ ਸਮੇਤ 2 ਦੋਸ਼ੀ ਕਾਬੂ

ਉਨ੍ਹਾਂ ਕਿਹਾ ਕਿ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਪਿੰਡਾਂ ’ਚ ਵਸਦੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਵਿੱਚ ਇਨ੍ਹਾਂ ਕਾਮਿਆਂ ਨੇ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਹਰ ਸੰਭਵ ਯਤਨ ਕਰੇਗੀ।ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਤੇ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਮਨਰੇਗਾ ਕਾਮਿਆਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਰਕਾਰ ਪਾਰਦਰਸ਼ੀ, ਕਰਮਚਾਰੀ-ਪੱਖੀ ਅਤੇ ਜਵਾਬਦੇਹ ਪ੍ਰਸ਼ਾਸਨ ਬਣਾਈ ਰੱਖਣ ਵਿੱਚ ਭਰੋਸਾ ਰੱਖਦੀ ਹੈ ਅਤੇ ਆਪਣੇ ਕਰਮਚਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਦੂਰ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।ਪੰਜਾਬ ਸਰਕਾਰ ਦੀ ਲੋਕ-ਪੱਖੀ ਪਹੁੰਚ ਦਾ ਹਵਾਲਾ ਦਿੰਦਿਆਂ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਔਰਤਾਂ, ਸਰਕਾਰੀ ਕਰਮਚਾਰੀਆਂ ਅਤੇ ਪੇਂਡੂ ਭਾਈਚਾਰਿਆਂ ਸਮੇਤ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ Punjab News : ਡਿਫਾਲਟਰ ਕਿਸਾਨਾਂ ਲਈ ਵੱਡੀ ਰਾਹਤ! ਮਾਨ ਸਰਕਾਰ ਲਿਆਵੇਗੀ ਨਵੀਂ ਸਕੀਮ

ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ, ਪੇਂਡੂ ਸ਼ਾਸਨ ਨੂੰ ਮਜ਼ਬੂਤ ਕਰਨ, ਰੁਜ਼ਗਾਰ ਦੇ ਬਿਹਤਰ ਮੌਕੇ ਪੈਦਾ ਕਰਨ ਅਤੇ ਸੂਬੇ ਭਰ ਵਿੱਚ ਨਾਗਰਿਕ-ਕੇਂਦ੍ਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਇਸ ਦੌਰਾਨ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸਕੱਤਰ ਸ਼੍ਰੀ ਅਜਿਤ ਬਾਲਾਜੀ ਜੋਸ਼ੀ ਨੇ ਵੀ ਵਫ਼ਦ ਨੂੰ ਭਰੋਸਾ ਦਿੱਤਾ ਕਿ ਮੀਟਿੰਗ ਦੌਰਾਨ ਉਠਾਏ ਗਏ ਸਾਰੇ ਮੁੱਦਿਆਂ ਦੀ ਸਬੰਧਤ ਵਿਭਾਗਾਂ ਨਾਲ ਸਲਾਹ-ਮਸ਼ਵਰਾ ਕਰਕੇ ਚੰਗੀ ਤਰ੍ਹਾਂ ਜਾਂਚ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਨੀਤੀਗਤ ਫੈਸਲਿਆਂ ਅਤੇ ਵਿੱਤੀ ਪ੍ਰਭਾਵਾਂ ਨਾਲ ਜੁੜੇ ਮਾਮਲਿਆਂ ਦੇ ਵਿਹਾਰਕ ਅਤੇ ਟਿਕਾਊ ਹੱਲ ਲੱਭਣ ਲਈ ਵਿੱਤ ਵਿਭਾਗ ਨਾਲ ਵੀ ਚਰਚਾ ਕੀਤੀ ਜਾਵੇਗੀ।ਮੀਟਿੰਗ ਦੌਰਾਨ ਮੌਜੂਦ ਪਤਵੰਤਿਆਂ ਵਿੱਚ ਯੂਨੀਅਨ ਦੇ ਨੁਮਾਇੰਦੇ ਗੁਰਸੇਵਕ ਸਿੰਘ, ਪ੍ਰੇਮ ਸੁਖਦਰ ਗੁਰਦੀਪ ਦਾਸ, ਸੁਖਪ੍ਰਤਾਪ ਦਵਿੰਦਰ ਸਿੰਘ, ਅਮਰੀਕ ਸਿੰਘ ਮਹਿਰਾਜ, ਰਣਜੀਤ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਸੰਦੀਪ ਕੱਕੜ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

सरकारी अस्पतालों में साफ-सफाई और सुरक्षा व्यवस्था को पीपीपी मोड पर करवाया जाएगा : आरती सिंह राव

0

👉चरखी दादरी जिले में निर्माणाधीन गवर्नमेंट मेडिकल कॉलेज का नाम स्वतंत्रता सेनानी राव तुलाराम के नाम पर होगा

👉कहा ,महिलाओं के खिलाफ होने वाले अपराधों में दोषियों को किसी भी कीमत पर बख्शा नहीं जाएगा

Chandigarh News :  हरियाणा की स्वास्थ्य मंत्री आरती सिंह राव ने कहा कि प्रदेश सरकार का मुख्य फ़ोकस राज्य की स्वास्थ्य सेवाओं को और अधिक सुदृढ़, सुरक्षित और आधुनिक बनाने पर है। आज चंडीगढ़ में अपने सरकारी आवास पर मीडिया से बातचीत करते हुए उन्होंने बताया कि राज्य के सरकारी अस्पतालों में प्रबंधन को बेहतर करने के लिए साफ-सफाई और सुरक्षा व्यवस्था को पब्लिक प्राइवेट पार्टनरशिप (पीपीपी) मोड पर सौंपा जाएगा। इस कदम का मुख्य उद्देश्य अस्पतालों में महिला मरीजों, नर्सों, डॉक्टरों और अन्य स्टाफ की सुरक्षा को बेहद मजबूत करना है। स्वास्थ्य मंत्री ने महिलाओं के खिलाफ होने वाले अपराधों पर कड़ा रुख अपनाते हुए स्पष्ट किया कि दोषियों को किसी भी कीमत पर बख्शा नहीं जाएगा।

इसे भी पढ़ें 👉हरियाणा की चीनी मिलों को एक साल में घाटे से लाभ में लाना सुनिश्चित करें: मुख्यमंत्री

इसी कड़ी में उन्होंने कुरुक्षेत्र के लोक नायक जयप्रकाश नागरिक अस्पताल में एक नाबालिग लड़की के साथ हुए यौन उत्पीड़न के मामले का जिक्र करते हुए बताया कि आरोपी कंसलटेंट के खिलाफ पुलिस ने मामला दर्ज कर लिया है और सरकार ने तुरंत कार्रवाई करते हुए उसकी सेवाएं समाप्त कर दी हैं।आरती सिंह राव ने जानकारी दी कि चरखी दादरी जिले में निर्माणाधीन गवर्नमेंट मेडिकल कॉलेज का नाम देश के महान स्वतंत्रता सेनानी राव तुलाराम के नाम पर रखा जाएगा। इस नामकरण के लिए उन्होंने केंद्र सरकार और हरियाणा के मुख्यमंत्री नायब सिंह सैनी का आभार व्यक्त किया। उन्होंने विशेष रूप से उल्लेख किया कि केंद्रीय मंत्री राव इंद्रजीत सिंह इस नामकरण के लिए लगातार प्रयास कर रहे थे। स्वास्थ्य मंत्री ने जोर देकर कहा कि ऐसे प्रयासों से हमारी युवा पीढ़ी को देश के महान स्वतंत्रता सेनानियों के सर्वोच्च बलिदान और संघर्षों को करीब से जानने का अवसर मिलेगा। यह मेडिकल कॉलेज न केवल चिकित्सा के क्षेत्र में नए आयाम स्थापित करेगा, बल्कि युवाओं के लिए एक बड़ा प्रेरणा स्रोत भी बनेगा, जिससे वे देश सेवा के प्रति प्रेरित होंगे।

राज्य के नागरिकों को बेहतरीन स्वास्थ्य सुविधाएं मुहैया कराने की अपनी प्रतिबद्धता को दोहराते हुए आरती सिंह राव ने कहा कि सरकार की शीर्ष प्राथमिकता सभी जिलों में गायनेकोलॉजिस्ट, एनेस्थीसिया और पीडियाट्रिशन (बाल रोग विशेषज्ञ) की उपलब्धता सुनिश्चित करना है। उनका मुख्य फोकस सरकारी स्वास्थ्य संस्थानों में महिलाओं और बच्चों को उनके घर के नजदीक ही इलाज की सुविधाएं प्रदान करना है।

उन्होंने स्वास्थ्य के क्षेत्र में किये जा रहे कार्यों की जानकारी देते हुए बताया कि प्रदेश में चिकित्सा ढांचे को मजबूत करने के लिए सरकार ने करीब 104.16 करोड़ रुपये के विकास कार्य शुरू किए हैं। इसके साथ ही 15वें वित्त आयोग के तहत राज्य में 766 नए स्वास्थ्य संस्थानों के निर्माण को मंजूरी दी गई है, जिसमें ग्रामीण और कस्बा स्तर पर स्वास्थ्य तंत्र को मजबूत करने के लिए 597 उप-स्वास्थ्य केंद्र, 51 प्राथमिक स्वास्थ्य केंद्र (पीएचसी), 7 सामुदायिक स्वास्थ्य केंद्र (सीएचसी) और 111 ब्लॉक पब्लिक हेल्थ सेंटर शामिल हैं। मरीजों को आधुनिक सुविधाएं और सस्ती दवाएं देने के प्रयासों को रेखांकित करते हुए स्वास्थ्य मंत्री ने बताया कि हृदय रोगियों की सहूलियत के लिए राज्य के 600 स्वास्थ्य संस्थानों में टेली-ईसीजी सेवाएं शुरू की जा रही हैं। इसके अलावा आम जनता को सस्ती एवं उच्च गुणवत्ता वाली दवाएं उपलब्ध कराने के लिए 23 जिला अस्पतालों में ‘अमृत फार्मेसी’ स्थापित की गई हैं। इन फार्मेसियों में दवाओं की उपलब्धता सुनिश्चित करने के लिए वे स्वयं भी समय-समय पर औचक निरीक्षण कर स्थिति का जायजा ले रही हैं। पर्यावरण संरक्षण और आधुनिक तकनीक को स्वास्थ्य क्षेत्र से जोड़ते हुए आरती सिंह राव ने कहा कि प्रधानमंत्री नरेंद्र मोदी के नेतृत्व में देश भर में ग्रीन एनर्जी को लगातार बढ़ावा दिया जा रहा है। इसी दिशा में अब सरकारी अस्पतालों में सोलर प्लांट लगाने की तैयारी की जा रही है, और हरियाणा सरकार भी इस योजना को धरातल पर उतारने के लिए तेजी से कदम आगे बढ़ा रही है।

👉नवीनतम समाचार पढ़ने के लिए नीचे दिए गए लिंक पर क्लिक करें।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️समाचार और विज्ञापनों के लिए, हमारे व्हाट्सएप नंबर +91 98786-15057 पर संपर्क करें

मांग के अनुसार बिजली आपूर्ति सुनिश्चित करने हेतु नई तकनीकों को अपनाएं बिजली निगम – केन्द्रीय ऊर्जा मंत्री श्री मनोहर लाल

0

👉हरियाणा में 16,552 मेगावाट से अधिक बिजली उपलब्ध, उपभोक्ताओं को मिलेगी निर्बाध आपूर्ति – ऊर्जा मंत्री श्री अनिल विज

👉’सौर ऊर्जा को मिलेगा बड़ा बढ़ावा, हरियाणा में 2.20 लाख रूफटॉप सोलर सिस्टम लगाने का लक्ष्य’

Haryana News:केंद्रीय ऊर्जा मंत्री श्री मनोहर लाल ने कहा कि देश और राज्यों में बढ़ती बिजली मांग को पूरा करने के साथ-साथ बिजली क्षेत्र में होने वाले घाटे को कम करना समय की आवश्यकता है। इसके लिए बिजली निगमों को नई तकनीकों को अपनाते हुए लक्ष्य आधारित योजनाओं एवं परियोजनाओं पर तेजी से कार्य करना होगा, ताकि उपभोक्ताओं को निर्बाध, गुणवत्तापूर्ण और विश्वसनीय बिजली उपलब्ध कराई जा सके। उन्होंने कहा कि बिजली एक महत्वपूर्ण सेवा होने के साथ-साथ एक आर्थिक संसाधन भी है, जिसके उत्पादन और वितरण में भारी लागत आती है। इसलिए वितरण व्यवस्था को अधिक सक्षम और आधुनिक बनाना आवश्यक है।केंद्रीय मंत्री गत देर सायं चंडीगढ़ स्थित हरियाणा निवास में हरियाणा के बिजली निगमों तथा केंद्र सरकार द्वारा प्रायोजित विभिन्न योजनाओं की समीक्षा बैठक की अध्यक्षता कर रहे थे। बैठक में हरियाणा के ऊर्जा मंत्री श्री अनिल विज भी उपस्थित रहे।
बैठक के दौरान श्री मनोहर लाल ने बिजली आपूर्ति व्यवस्था में सुधार, तकनीकी एवं वाणिज्यिक हानियों में कमी, राजस्व वृद्धि तथा वितरण प्रणाली के आधुनिकीकरण पर विशेष जोर दिया। उन्होंने कहा कि हरियाणा बिजली क्षेत्र में उल्लेखनीय प्रगति कर रहा है और राज्य को बिजली घाटे को शून्य करने की दिशा में और अधिक प्रयास करने चाहिए। उन्होंने अधिकारियों को निर्देश दिए कि बिजली बिलिंग और वास्तविक आपूर्ति के बीच के अंतर को न्यूनतम करने के लिए प्रभावी कदम उठाए जाएं।बैठक में अधिकारियों ने बताया कि वर्ष 2013-14 में हरियाणा के बिजली निगमों का कुल लाइन लॉस लगभग 34 प्रतिशत था, जिसमें अब उल्लेखनीय कमी आई है। इस पर केंद्रीय मंत्री ने संतोष व्यक्त करते हुए सुधार की गति को और तेज करने के निर्देश दिए।

👉’प्रीपेड और स्मार्ट मीटरिंग प्रणाली को चरणबद्ध तरीके से लागू करने के निर्देश’
केंद्रीय ऊर्जा मंत्री ने राज्य में प्रीपेड मीटरिंग प्रणाली के क्रियान्वयन की समीक्षा करते हुए निर्देश दिए कि इसे चरणबद्ध तरीके से लागू किया जाए। उन्होंने सुझाव दिया कि प्रथम चरण में सरकारी कार्यालयों, सरकारी भवनों और सरकारी कर्मचारियों के परिसरों में इसे लागू किया जाए। इसके पश्चात 10 किलोवाट से अधिक भार वाले उपभोक्ताओं तथा अन्य श्रेणियों के उपभोक्ताओं को इस प्रणाली से जोड़ा जाए।स्मार्ट मीटरिंग योजना की समीक्षा के दौरान श्री मनोहर लाल ने कहा कि स्मार्ट मीटरों का शीघ्र विस्तार बिजली क्षेत्र में पारदर्शिता और दक्षता बढ़ाने के साथ-साथ बिजली हानियों को कम करने में सहायक होगा। इस अवसर पर ऊर्जा मंत्री श्री अनिल विज ने कहा कि भविष्य में प्रदेश के सभी नए उपभोक्ताओं को स्मार्ट मीटर उपलब्ध कराए जाएंगे। उन्होंने बताया कि स्मार्ट मीटर आधुनिक तकनीक से युक्त हैं तथा सौर ऊर्जा प्रणालियों के साथ एकीकृत होने की क्षमता रखते हैं।

👉’‘म्हारा गांव-जगमग गांव’ योजना बनी सफलता की मिसाल’
बैठक में केंद्रीय मंत्री ने ‘म्हारा गांव-जगमग गांव’ योजना की सराहना करते हुए कहा कि यह योजना हरियाणा में ग्रामीण बिजली आपूर्ति सुधारने की दिशा में अत्यंत सफल साबित हुई है। उन्होंने बताया कि वर्तमान में प्रदेश के 6,117 गांवों को 24 घंटे बिजली उपलब्ध कराई जा रही है। उन्होंने कहा कि पूर्व में केवल सीमित संख्या में गांवों को ही चौबीस घंटे बिजली मिलती थी, जबकि आज हरियाणा ग्रामीण क्षेत्रों में बिजली उपलब्धता के मामले में अग्रणी राज्यों में शामिल है।

👉’हरियाणा के पास वर्तमान मांग से अधिक बिजली उपलब्ध’
बैठक में राज्य की वर्तमान एवं भविष्य की बिजली मांग और उपलब्धता की भी समीक्षा की गई। अधिकारियों ने बताया कि हरियाणा के पास वर्तमान में 16,552 मेगावाट से अधिक अनुबंधित बिजली क्षमता उपलब्ध है। इसमें लगभग 9,929.92 मेगावाट क्षमता तापीय, परमाणु और गैस आधारित स्रोतों से तथा 6,622.58 मेगावाट क्षमता जलविद्युत, सौर, पवन, बायोमास और अन्य नवीकरणीय स्रोतों से प्राप्त हो रही है।बैठक में यह भी बताया गया कि चालू वर्ष में हरियाणा में अधिकतम बिजली मांग लगभग 16,454 मेगावाट तक पहुंचने का अनुमान है, जबकि राज्य के पास इससे अधिक बिजली उपलब्ध है। वहीं वर्ष 2029-30 तक प्रदेश में अधिकतम बिजली मांग बढ़कर लगभग 19,481 मेगावाट तक पहुंच सकती है, जिसके मद्देनजर दीर्घकालिक ऊर्जा योजना पर कार्य किया जा रहा है।

👉’प्रधानमंत्री सूर्य घर योजना के तहत सौर ऊर्जा को मिलेगा बढ़ावा’
बैठक में प्रधानमंत्री सूर्य घर मुफ्त बिजली योजना की भी समीक्षा की गई। अधिकारियों ने बताया कि हरियाणा में चालू वर्ष के दौरान 2.20 लाख रूफटॉप सोलर सिस्टम स्थापित करने का लक्ष्य निर्धारित किया गया है, जिनमें से अब तक लगभग 86 हजार सोलर सिस्टम स्थापित किए जा चुके हैं।केंद्रीय मंत्री ने निर्देश दिए कि इस योजना के तहत छोटे और मध्यम वर्गीय उपभोक्ताओं को विशेष प्राथमिकता दी जाए, ताकि अधिक से अधिक परिवार सौर ऊर्जा से जुड़ सकें और बिजली खर्च में कमी ला सकें। उन्होंने कहा कि स्वच्छ ऊर्जा को बढ़ावा देना समय की मांग है और इसके लिए जनभागीदारी अत्यंत आवश्यक है।बैठक में हरियाणा ऊर्जा विभाग की आयुक्त एवं सचिव श्रीमती आशिमा बराड़, उत्तर एवं दक्षिण हरियाणा बिजली वितरण निगम के प्रबंध निदेशक बिक्रम सिंह, हरियाणा बिजली वितरण निगम के प्रबंध निदेशक डॉ. आदित्य दहिया, नवीन एवं नवीकरणीय ऊर्जा विभाग की निदेशक संगीता तेतरवाल तथा केंद्रीय ऊर्जा मंत्रालय व राज्य बिजली निगमों के वरिष्ठ अधिकारी उपस्थित रहे।

👉नवीनतम समाचार पढ़ने के लिए नीचे दिए गए लिंक पर क्लिक करें।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️समाचार और विज्ञापनों के लिए, हमारे व्हाट्सएप नंबर +91 98786-15057 पर संपर्क करें

हरियाणा की चीनी मिलों को एक साल में घाटे से लाभ में लाना सुनिश्चित करें: मुख्यमंत्री

0

👉 मुख्यमंत्री श्री नायब सिंह सैनी ने हरियाणा विजन-2047 के तहत सहकारिता विभाग के अगले 5 साले के रोडमैप व कार्ययोजना की समीक्षा बैठक में दिए विस्तृत दिशा-निर्देश

Haryana News  :मुख्यमंत्री श्री नायब सिंह सैनी ने कहा कि हरियाणा की सभी सहकारी चीनी मिलों की व्यवस्था में आमूलचूल परिवर्तन करते हुए इन्हें अगले एक साल में घाटे से निकालकर लाभ की स्थिति में लाना सुनिश्चित किया जाए। इसके लिए उच्चाधिकारी एक-एक मिल की स्थिति की गहन समीक्षा करें और सभी कमियों को दूर करें।मुख्यमंत्री श्री नायब सिंह सैनी ने यह निर्देश मंगलवार को हरियाणा सिविल सचिवालय में हरियाणा विजन-2047 के तहत सहकारिता विभाग के अगले 5 साल के रोडमैप व कार्ययोजना की समीक्षा बैठक की अध्यक्षता करते हुए दिए। उन्होंने कहा कि वे तीन माह बाद विभाग की कार्य योजना की पुनः समीक्षा करेंगे।मुख्यमंत्री ने कहा कि हरियाणा की सहकारी चीनी मिलों से किसानों के हित जुड़े हैं इसलिए इनका लाभकारी स्थिति में होना बहुत आवश्यक है। उन्होंने कहा कि जब हरियाणा में निजी चीनी मिले लाभ की स्थिति में चल रही हैं तो फिर सहकारी चीनी मिलें घाटे में क्यों चल रही हैं। सरकार ने इस साल चीनी मिलों को 632 करोड़ रुपये की सहायता दी है। उन्होंने सहकारिता विभाग के प्रधान सचिव श्री पंकज यादव को सहकारिता विभाग की कार्यप्रणाली और मानव संसाधन का गहन विश्लेषण करते हुए विभाग का पूर्ण रूप से कायाकल्प करने को कहा। उन्होंने सख्त निर्देश दिए कि सहकारी चीनी मिलों में बैठे निठल्ले अधिकारियों-कर्मचारियों के खिलाफ कड़ी कार्रवाई की जाए। उन्होंने समय-समय पर मिलों को अपडेट करने तथा एथनोल प्लांट्स लगाने के संबंध में भी व्यापक निर्देश दिए।श्री नायब सिंह सैनी ने कहा कि अगले वित्त वर्ष तक सभी सहकारी मिलों में कम्प्रेस्ड बायोगैस प्लांट लगाने का उद्देश्य भी पूरा किया जाए।

अधिकारियों ने बताया कि सहकारी मिलों में कार्यकुशल कर्मचारियों की कमी है, क्योंकि कई कार्यों से संबंधित पढ़ाई केवल पुणे या कानपुर में होती है। इस पर मुख्यमंत्री ने कहा कि चीनी मिलों को कुशल युवा उपलब्ध करवाने के लिए आईटीआई में इससे संबंधित कोर्स शुरू करवाए जाएंगे।

उन्होंने गन्ना बेचने आए किसानों का प्रतीक्षा समय कम होने पर संतुष्टि जाहिर की।मुख्यमंत्री ने कहा कि भविष्य की जरूरतों के मद्देनजर प्रदेश में दूध उत्पादन बढ़ाने के लिए भी कार्ययोजना तैयार की जाए। इसके लिए उन्होंने नई डेयरी को-ओपरेटिव सोसायटी बनाने के निर्देश दिए। उन्होंने कहा कि ग्रामीण क्षेत्र में स्वयं सहायता समूहों की महिलाओं को डेयरी शुरू करने व हरा चारा उगाने के लिए पंचायत की जमीन लीज पर दी जाए। इसके लिए उन्होंने पंचायत विभाग, पशुपालन विभाग तथा सहकारिता विभाग की संयुक्त कार्ययोजना तैयार करने को कहा। उन्होंने प्रदेश में पशुधन के लिए भविष्य में हरे व सूखे चारे की समुचित उपलब्धता के लिए भी व्यापक योजना बनाने के निर्देश दिए। श्री नायब सिंह सैनी ने हरको बैंक में 100 प्रतिशत पैक्स को कम्प्यूटरीकृत करने के निर्देश देते हुए सहकारी बैंकों में महिलाओं के खातों की जानकारी ली। अधिकारियों ने बताया कि सहकारी बैंकों में प्रधानमंत्री जनधन योजना के तहत 15 हजार खाते हैं जिन्हें बढ़ाने के प्रतिवर्ष के लक्ष्य रखे गए हैं। स्वयं सहायता समूहों व ज्वाइंट लायबिलिटी गु्रप की महिलाओं को क्रेडिट सुविधा प्रदान की गई है और 145 करोड़ रुपये का ऋण देने का लक्ष्य रखा गया है।मुख्यमंत्री ने लेबर एंड कंस्ट्रक्शन फेडरेशन के कार्यों की समीक्षा के दौरान निर्देश दिए कि कुछ सोसायटीज को अधिक ऋण देने की बजाय अधिक सोसायटीज को ऋण उपलब्ध करवाया जाए ताकि अधिक लोगों को लाभ मिले। इसके लिए नियमों को लचीला बनाया जाए।

अधिकारियों ने बताया कि अभी 3000 सोसायटीज के माध्यम से 2000 करोड़ रुपये के कार्य करवाए जाते हैं। उन्होंने कहा कि अन्य संबंधित विभागों के समन्वय के साथ लक्ष्यों की प्राप्ति की योजना बनाई जाए। सहकारी कृषि एवं ग्रामीण विकास बैंक की समीक्षा के दौरान मुख्यमंत्री ने ऋण वितरण का दायरा 130 करोड़ रुपये से बढ़ाकर 300 करोड़ रुपये करने तथा कम से कम 100 पैक्स को इसी साल लाभ की स्थिति में लाने के निर्देश दिए।

अधिकारियों ने बताया कि हरियाणा को-ओपरेटिव हाउसिंग फेडरेशन के माध्यम से शहरी क्षेत्रों में ईडब्ल्यूएस श्रेणी के परिवारों के लिए आवास बनाने हेतु प्रति परिवार 12.50 लाख रुपये का ऋण उपलब्ध करवाया जाता है। इस पर संबंधित परिवार को 7 प्रतिशत साधारण ब्याज अदा करना पड़ता है। मुख्यमंत्री ने कहा कि कम आय वर्ग के ऐसे परिवारों को राहत देने के लिए ब्याज की दर को 7 प्रतिशत से घटाकर 4 प्रतिशत कर दिया जाए।इनके अलावा मुख्यमंत्री ने हरकोफैड, हैफेड व रजिस्ट्रार को-ऑपरेटिव सोसायटी सहित सहकारिता विभाग के अंतर्गत आने वाले अन्य उपक्रमों के कार्यों व भविष्य की योजनाओं की भी समीक्षा की तथा अगले 5 वर्षों में इनकी कायापलट के संबंध में अधिकारियों को विस्तृत दिशा-निर्देश दिए।इस अवसर पर मुख्य सचिव अनुराग रस्तोगी, मुख्यमंत्री के प्रधान सचिव श्री अरुण कुमार गुप्ता, सहकारिता विभाग के प्रधान सचिव पंकज यादव, डिपार्टमेंट ऑफ फ्यूचर की प्रधान सचिव श्रीमती अमनीत पी कुमार, मुख्यमंत्री के ओएसडी व स्वर्ण जयंती हरियाणा राजकोषीय प्रबंधन संस्थान के महानिदेशक डॉ. राज नेहरू तथा मुख्यमंत्री के उप प्रधान सचिव श्री यशपाल यादव सहित अन्य अधिकारी भी उपस्थित थे।

👉नवीनतम समाचार पढ़ने के लिए नीचे दिए गए लिंक पर क्लिक करें।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️समाचार और विज्ञापनों के लिए, हमारे व्हाट्सएप नंबर +91 98786-15057 पर संपर्क करें

ਨੀਟ ਪੇਪਰ ਲੀਕ ਅਤੇ ਸੀਬੀਆਈ ਦੇ ਮਾੜੇ ਪ੍ਰਬੰਧਾਂ ਖਿਲਾਫ ਸੜਕਾਂ ਤੇ ਆਈ ਕਾਂਗਰਸ,ਫੂਕਿਆ ਪੁਤਲਾ

0

👉ਕਾਂਗਰਸ ਦੀ ਅਗਵਾਈ ਵਿੱਚ ਨੀਟ ਦੇ ਪੀੜਤ ਵਿਦਿਆਰਥੀ ਅਤੇ ਮਾਪਿਆਂ ਨੇ ਕੀਤਾ ਰੋਸ ਪ੍ਰਦਰਸ਼ਨ,ਮੰਗੀ ਕੇਂਦਰੀ ਮੰਤਰੀ ਖਿਲਾਫ ਕਾਰਵਾਈ
Bathinda News:ਨੀਟ ਪੇਪਰ ਲੀਕ ਮਾਮਲਾ ਭਖਦਾ ਜਾ ਰਿਹਾ ਹੈ। ਇਸ ਮਾਮਲੇ ਤੇ ਸੀਬੀਆਈ ਦੇ ਮਾੜੇ ਪ੍ਰਬੰਧਾਂ ਖਿਲਾਫ ਕਾਂਗਰਸ ਵਿੱਚ ਵੀ ਰੋਸ ਪਾਇਆ ਜਾ ਰਿਹਾ ਹੈ। ਅੱਜ ਵੱਡੀ ਗਿਣਤੀ ਵਿੱਚ ਨੀਟ ਪੇਪਰ ਪੀੜਤ ਵਿਦਿਆਰਥੀਆਂ ਨੇ ਆਪਣੇ ਮਾਪਿਆਂ ਸਮੇਤ ਕਾਂਗਰਸ ਦੀ ਅਗਵਾਈ ਵਿੱਚ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਖਿਲਾਫ ਠੋਸ ਕਾਰਵਾਈ ਮੰਗੀ ਗਈ ਅਤੇ ਅਹੁਦੇ ਤੋਂ ਵੀ ਬਰਖਾਸਤ ਕਰਨ ਦੀ ਮੰਗ ਕੀਤੀ ਗਈ। ਅੱਜ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ ਤੇ ਜ਼ਿਲਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ ਉਹਨਾਂ ਦੇ ਮਾਪੇ ਅਤੇ ਕਾਂਗਰਸੀ ਵਰਕਰ ਇਕੱਠੇ ਹੋਏ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ ਅਤੇ ਹਨੂਮਾਨ ਚੌਂਕ ਵਿੱਚ ਪੁਤਲਾ ਫੂਕਿਆ ਗਿਆ ।

ਇਹ ਵੀ ਪੜ੍ਹੋ  ਪੰਜਾਬ ਕਾਂਗਰਸ ਹਾਈਕਮਾਂਡ ਦਾ ਵੱਡਾ ਫੈਸਲਾ, ਭੂਪੇਸ਼ ਬਘੇਲ ਨੇ ਤਸਵੀਰ ਕੀਤੀ ਸਾਫ਼

ਇਸ ਮੌਕੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਜਿਲ੍ਾ ਪ੍ਰਧਾਨ ਰਾਜਨ ਗਰਗ ਨੇ ਕਿਹਾ ਕਿ 22 ਲੱਖ ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਦਿੱਤੀ ਪਰ ਬਾਅਦ ਵਿੱਚ ਇਹ ਸਾਹਮਣੇ ਆਇਆ ਕਿ ਪ੍ਰੀਖਿਆ ਦਾ ਪ੍ਰਸ਼ਨ ਪੱਤਰ ਲੀਕ ਹੋ ਗਿਆ। ਉਹਨਾਂ ਨੇ ਕਿਹਾ ਕਿ ਦੂਜੀ ਵਾਰ ਹੋਇਆ ਜਦੋਂ ਨੀਟ ਦਾ ਪੇਪਰ ਲੀਕ ਹੋਇਆ ਹੋਵੇ ਪਰੰਤੂ ਹੈਰਾਨਗੀ ਦੀ ਗੱਲ ਹੈ ਕਿ ਕੇਂਦਰ ਸਰਕਾਰ ਇਸ ਮਾਮਲੇ ਤੇ ਵਿਦਿਆਰਥੀਆਂ ਦੀ ਜ਼ਿੰਦਗੀ ਨਾਲ ਵੀ ਖਲਵਾੜ ਕਰ ਰਹੀ ਹੈ ਅਤੇ ਕੋਈ ਐਕਸ਼ਨ ਨਹੀਂ ਲਿਆ ਗਿਆ ,ਜਿਸ ਕਰਕੇ ਸੰਬੰਧਿਤ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਸਿੱਧੇ ਤੌਰ ਤੇ ਜਿੰਮੇਵਾਰ ਹਨ ਇਸ ਲਈ ਉਹਨਾਂ ਨੂੰ ਅਹੁਦੇ ਤੋਂ ਬਰਖਾਸਤ ਕਰਕੇ ਪਰਚਾ ਦਰਜ ਹੋਣਾ ਚਾਹੀਦਾ ਹੈ ਅਤੇ ਨੀਟ ਦੀ ਪ੍ਰੀਖਿਆ ਨਿਰਪੱਖ ਕਰਵਾਉਣ ਦੇ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਜਿਸ ਕੰਪਨੀ ਨੂੰ ਕੋਐਮਪਟ ਐਡੂਟੇਕ ਨੂੰ ਇਸਦਾ ਠੇਕਾ ਦਿੱਤਾ ਗਿਆ ਉਸ ਕੋਲ ਇਸ ਤਰ੍ਹਾਂ ਦੀਆਂ ਪ੍ਰੀਖਿਆਵਾਂ ਕਰਵਾਉਣ ਲਈ ਲੋੜੀਂਦਾ ਤਜਰਬਾ ਹੀ ਨਹੀਂ ਜਦੋਂ ਕਿ ਤਲਗਣਾ ਦੀ ਸਰਕਾਰ ਨੇ ਪਹਿਲਾਂ ਹੀ ਇਸ ਕੰਪਨੀ ਨੂੰ ਬਲੈਕ ਲਿਸਟ ਵੀ ਕੀਤਾ ਗਿਆ ਹੈ ਫਿਰ ਕਿਹੜੇ ਹਾਲਾਤਾਂ ਵਿੱਚ ਅਜਿਹੀ ਕੰਪਨੀ ਨੂੰ ਵਿਦਿਆਰਥੀਆਂ ਦੇ ਭਵਿੱਖ ਨਾਲ ਖਲਵਾੜ ਕਰਨ ਦੀ ਇਜਾਜ਼ਤ ਦਿੱਤੀ ਗਈ ।

ਇਹ ਵੀ ਪੜ੍ਹੋ  ਮਜੀਠੀਆ ਦੇ ਪਿੱਛੇ ਲੱਗੀ ਪੁਲਿਸ; ਲੁੱਕ ਆਊਟ ਸਰਕੂਲਰ ਹੋਇਆ ਜਾਰੀ, ਅਦਾਲਤ ‘ਚ ਹੋਈ ਸੁਣਵਾਈ

ਇਸ ਮਾਮਲੇ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੁਬਾਨ ਖੋਲਦਿਆਂ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਇਹ ਮਾਮਲਾ ਆਉਂਦੀਆਂ ਲੋਕ ਸਭਾ ਦੇ ਸੈਸ਼ਨ ਵਿੱਚ ਵੀ ਬਾਖੂਬੀ ਉਠਾਇਆ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਅਤੇ ਮਾਪਿਆਂ ਨੇ ਕਾਂਗਰਸ ਦੇ ਇਸ ਉਪਰਾਲੇ ਲਈ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ ,ਅਸ਼ੋਕ ਕੁਮਾਰ ,ਕਿਰਨਜੀਤ ਸਿੰਘ ਗਹਿਰੀ, ਬਲਜਿੰਦਰ ਠੇਕੇਦਾਰ, ਬਲਵੰਤ ਰਾਏ ਨਾਥ, ਬਲਜੀਤ ਸਿੰਘ ਅਰੁਣ ਵਧਾਵਣ ਬਲਾਕ ਪ੍ਰਧਾਨ ਮਾਧਵ ਸ਼ਰਮਾ ਸੁਨੀਲ ਕੁਮਾਰ ਨਰਿੰਦਰ ਸਿੰਘ ਸਿੱਧੂ ਅੰਮ੍ਰਿਤਾ ਗਿੱਲ ਕ੍ਰਿਸ਼ਨ ਭਾਗੀ ਬਾਂਦਰ ਦਰਸ਼ਨ ਸਿੰਘ ਹਰੀਓਮ ਠਾਕੁਰ ਸਨੀ ਬਰਾੜ ਲਖਵਿੰਦਰ ਸਿੰਘ ਲੱਖਾ ਦਰਸ਼ਨ ਸਿੰਘ ਬਲਾਕ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀ ਬੰਦ ਅੰਗਰੇਜ਼ ਸਿੰਘ ਗੁਰਚਰਨ ਸਿੰਘ ਸੁਰਜੀਤ ਸਿੰਘ ਸੁਖਦੀਪ ਸਿੰਘ ਸੁਖਵੰਤ ਸਿੰਘ ਯੂਥ ਆਗੂ ਸਮੇਤ ਜਿਲ੍ਹਾ ਮੀਤ ਪ੍ਰਧਾਨ ਅਤੇ ਪ੍ਰੈਸ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਆਗੂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।