Tuesday, May 19, 2026
Home Blog Page 2303

ਐਸ.ਐਸ.ਡੀ. ਗਰਲਜ ਕਾਲਜ ਵਿੱਚ ਵਿਸ਼ਵ ਏਡਜ਼ ਦਿਵਸ ਮਨਾਇਆ

0

ਸੁਖਜਿੰਦਰ ਮਾਨ
ਬਠਿੰਡਾ, 2 ਦਸੰਬਰ:ਸਥਾਨਕ ਐਸ.ਐਸ.ਡੀ. ਗਰਲਜ ਕਾਲਜ ਦੇ ਐਨ.ਐਸ.ਐਸ. ਯੂਨਿਟਾਂ ਅਤੇ ਰੈਡ ਰਿਬਨ ਕਲੱਬ ਵੱਲੋਂ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਅਤੇ ਪ੍ਰੋਗਰਾਮ ਅਫਸਰ ਐਨ.ਐਸ.ਐਸ. ਡਾ. ਸਿਮਰਜੀਤ ਕੌਰ ਤੇ ਮੈਡਮ ਗੁਰਮਿੰਦਰ ਜੀਤ ਕੌਰ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ 1 ਦਸੰਬਰ ਨੂੰ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ । ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਐਨ. ਐਸ. ਐਸ ਵਲੰਟੀਅਰਾਂ ਵੱਲੋਂ ਕੱਢੀ ਗਈ ਏਡਜ਼ ਚੇਤਨਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਵਲੰਟੀਅਰਾਂ ਨੂੰ ਰੈਲੀ ਕੱਢਣ ਦਾ ਮਕਸਦ ਦੱਸਦੇ ਹੋਏ ਕਿਹਾ ਕਿ ਇਹ ਦਿਨ ਸਿਹਤਮੰਦ ਅਤੇ ਖੁਸ਼ਹਾਲ ਜ਼ਿੰਦਗੀ ਲਈ ਇਸ ਬੀਮਾਰੀ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਨਾਇਆ ਜਾਂਦਾ ਹੈ । ਰੈਲੀ ਦੇ ਦੌਰਾਨ ਵਲੰਟੀਅਰਾਂ ਵੱਲੋਂ ‘ਦੇਸ਼ ਦਾ ਭਵਿੱਖ ਹਨੇਰੇ ਵਿੱਚ, ਕੌਮ ਏਡਜ਼ ਦੇ ਘੇਰੇ ਵਿੱਚ’‘ਏਡਜ਼ ਭਜਾਓ ਦੇਸ਼ ਬਚਾਓ’ ਅਤੇ ‘ਏਡਜ਼ ਤੋਂ ਜੇ ਕਰਨਾ ਬਚਾਓ, ਭਾਰਤੀ ਸੰਸਕ੍ਰਿਤੀ ਅਪਣਾਓ’ ਆਦਿ ਨਾਅਰੇ ਲਗਾਏ ਗਏ । ਪ੍ਰੋਗਰਾਮ ਅਫਸਰ ਡਾ. ਸਿਮਰਜੀਤ ਕੌਰ ਨੇ ਏਡਜ਼ ਦੀ ਭਾਰਤ ਵਿੱਚ ਸਥਿਤੀ ਦਰਸਾਉਂਦੇ ਹੋਏ ਦੱਸਿਆ ਕੇ ਇਸ ਤੋਂ ਬਚਣ ਲਈ ਹਰ ਭਾਰਤ ਵਾਸੀ ਨੂੰ ਜਾਗਰੂਕ ਹੋਣਾ ਅਤਿ ਜਰੂਰੀ ਹੈ । ਮੈਡਮ ਗੁਰਮਿੰਦਰ ਜੀਤ ਕੌਰ ਨੇ ਏਡਜ਼ ਬਾਰੇ ਦੱਸਦੇ ਹੋਏ ਕਿਹਾ ਕਿ ਇਸ ਥੀਮ ਦਾ ਮਕਸਦ ਇਸ ਮਿਸ਼ਨ ਵਿੱਚ ਪਿੱਛੇ ਰਹਿ ਗਏ ਲੋਕਾਂ ਤੱਕ ਪਹੁੰਚ ਕਰਨ ਤੇ ਵਿਸ਼ੇਸ਼ ਧਿਆਨ ਦੇਣਾ ਹੈ । ਇਸ ਰੈਲੀ ਵਿੱਚ 90 ਵਲੰਟੀਅਰਾਂ ਨੇ ਭਾਗ ਲਿਆ ।ਇਸ ਮੌਕੇ ਕਾਲਜ ਪ੍ਰਧਾਨ ਐਡਵੋਕੇਟ ਸ਼੍ਰੀ ਸੰਜੈ ਗੋਇਲ ਅਤੇ ਕਾਰਜਕਾਰੀ ਮੈਂਬਰ ਅਤੇ ਕਾਲਜ ਦੇ ਪ੍ਰਿੰਸੀਪਲ ਵੱਲੋਂ ਐਨ.ਐਸ.ਐਸ. ਯੂਨਿਟਾਂ ਦੀ ਸ਼ਲਾਘਾ ਕੀਤੀ ਅਤੇ ਅੱਗੇ ਤੋਂ ਅਜਿਹੇ ਜਾਗਰੂਕ ਰੈਲੀਆਂ ਕੱਢਣ ਲਈ ਪ੍ਰੇਰਿਤ ਕੀਤਾ ਗਿਆ ।

ਮਾਲਵਾ ਸਰੀਰਕ ਸਿੱਖਿਆ ਕਾਲਜ ਵਿਖੇ ਵਿਸ਼ਵ ਏਡਜ਼ ਦਿਵਸ ਮੌਕੇ ਜਾਗਰੂਕਤਾ ਲੈਕਚਰ ਦਾ ਆਯੋਜਨ

0

ਸੁਖਜਿੰਦਰ ਮਾਨ
ਬਠਿੰਡਾ, 2 ਦਸੰਬਰ: ਮਾਲਵਾ ਸਰੀਰਕ ਸਿੱਖਿਆ ਕਾਲਜ ਬਠਿੰਡਾ ਵਿਖੇ ਡਾਇਰੈਕਟਰ ਪ੍ਰੋ. ਦਰਸ਼ਨ ਸਿੰਘ ਦੀ ਰਹਿਨੁਮਾਈ ਹੇਠ ਵਿਸ਼ਵ ਏਡਜ਼ ਦਿਵਸ ਮੌਕੇ ਏਡਜ਼ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਲੈਕਚਰ ਆਯੋਜਿਤ ਕੀਤਾ ਗਿਆ। ਇਸ ਮੌਕੇ ਕਾਲਜ ਡੀਨ ਰਘਬੀਰ ਚੰਦ ਸ਼ਰਮਾ ਨੇ ਵਿਿਦਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਏਡਜ਼ ਦੀ ਭਿਆਨਕ ਬਿਮਾਰੀ, ਇਸ ਦੇ ਕਾਰਨਾਂ ਅਤੇ ਇਸ ਬਿਮਾਰੀ ਤੋਂ ਬਚਣ ਸੰਬੰਧੀ ਭਰਪੂਰ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਏਡਜ਼ ਵਿਸ਼ਵ ਪੱਧਰ ਦੀ ਸਮੱਸਿਆ ਹੈ। ਇਸ ਭਿਆਨਕ ਬਿਮਾਰੀ ਤੋਂ ਕਿਸ਼ੋਰ ਅਵਸਥਾ ਦੇ ਬੱਚੇ ਜਿਆਦਾ ਪ੍ਰਭਾਵਿਤ ਹੁੰਦੇ ਹਨ। ਉਹਨਾਂ ਨੇ ਕਿਹਾ ਕਿ ਇਸ ਲਈ ਮੁੱਖ ਤੌਰ ਤੇ ਸੁਚੇਤ ਰਹਿਣ ਦੀ ਲੋੜ ਹੈ। ਇਸ ਮੌਕੇ ਮਾਲਵਾ ਸਰੀਰਕ ਸਿੱਖਿਆ ਕਾਲਜ ਦੀਆਂ ਕਲਾਸਾਂ ਬੀ.ਪੀ.ਐਡ. ਭਾਗ ਪਹਿਲਾ, ਦੂਜਾ, ਬੀ.ਪੀ.ਈ.ਐਸ. ਭਾਗ ਪਹਿਲਾ, ਦੂਜਾ, ਤੀਜਾ, ਡੀ.ਪੀ.ਐਡ. ਭਾਗ ਪਹਿਲਾ, ਦੂਜਾ ਦੇ ਵਿਿਦਆਰਥੀਆਂ ਨੇ ਸ਼ਮੂਲੀਅਤ ਕੀਤੀ। ਵਿਿਦਆਰਥੀਆਂ ਨੇ ਵਿਸ਼ਵ ਏਡਜ਼ ਦਿਵਸ ਮੌਕੇ ਪ੍ਰਣ ਕੀਤਾ ਕਿ ਉਹ ਆਪਣੇ ਆਲੇ-ਦੁਆਲੇ ਲੋਕਾਂ ਨੂੰ ਇਸ ਭਿਆਨਕ ਬਿਮਾਰੀ ਸੰਬੰਧੀ ਜਾਗਰੂਕ ਕਰਨਗੇ । ਇਸ ਮੌਕੇ ਮਾਲਵਾ ਸ਼ਰੀਰਕ ਸਿੱਖਿਆ ਕਾਲਜ ਦਾ ਸਮੂਹ ਸਟਾਫ ਪ੍ਰੋ. ਗਰੀਸ਼ ਸ਼ਰਮਾ, ਪ੍ਰੋ. ਰਾਜਵਿੰਦਰ ਸਿੰਘ,ਪ੍ਰੋ. ਕਮਲਪ੍ਰੀਤ ਸਿੰਘ, ਪ੍ਰੋ. ਜਗਦੀਪ ਸਿੰਘ, ਪ੍ਰੋ. ਜਗਦੀਪ ਸਿੰਘ (ਮਨੀ), ਪ੍ਰੋ ਅਰਸ਼ਦੀਪ ਕੌਰ,ਪ੍ਰੋ. ਸੁਖਪਾਲ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਅਮਨਦੀਪ ਕੌਰ (ਅੰਗਰੇਜ਼ੀ), ਪ੍ਰੋ. ਅਮਨਦੀਪ ਕੌਰ (ਪੰਜਾਬੀ) ਹਾਜ਼ਿਰ ਰਹੇ।ਵਿਸ਼ਵ ਏਡਜ਼ ਦਿਵਸ ਤੇ ਕਰਵਾਏ ਗਏ ਜਾਗਰੂਕਤਾ ਲੈਕਚਰ ਤੇ ਮਾਲਵਾ ਸ਼ਰੀਰਕ ਸਿੱਖਿਆ ਕਾਲਜ ਦੀ ਸਮੁੱਚੀ ਮੈਨੇਜਮੈਂਟ ਚੇਅਰਮੈਨ ਰਮਨ ਕੁਮਾਰ ਸਿੰਗਲਾ ਅਤੇ ਵਾਇਸ ਪ੍ਰੈਜੀਡੈਂਟ ਰਾਕੇਸ਼ ਗੋਇਲ ਨੇ ਕਾਲਜ ਡੀਨ ਰਘਬੀਰ ਚੰਦ ਸ਼ਰਮਾ ਦੁਆਰਾ ਵਿਿਦਆਰਥੀਆਂ ਨੂੰ ਦਿੱਤੀ ਜਾਣਕਾਰੀ ਦੀ ਸ਼ਲਾਘਾ ਕੀਤੀ।

ਡੀ.ਐਮ.ਗਰੁੱਪ ਕਰਾੜਵਾਲਾ ਦੇ ਖਿਡਾਰੀ ਨੇ ਰਚਿਆ ਇਤਿਹਾਸ, ਪੰਜਾਬ ਪੱਧਰ ਤੇ ਜਿੱਤਿਆ ਮੈਡਲ

0

ਸੁਖਜਿੰਦਰ ਮਾਨ
ਬਠਿੰਡਾ, 2 ਦਸੰਬਰ:ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ 66ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਵਿੱਚ ਡੀ.ਐਮ.ਗਰੁੱਪ ਕਰਾੜਵਾਲਾ ਦੇ ਦਆਰਥੀ ਦੇਵਾਂਸ਼ ਗੋਇਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਾਵਰ ਲਿਫਟਿੰਗ-17 ਵਿੱਚੋਂ ਸਿਲਵਰ ਮੈਡਲ ਹਾਸਿਲ ਕੀਤਾ ।ਇਸ ਮੌਕੇ ਤੇ ਸੰਸਥਾ ਦੇ ਚੇਅਰਮੈਨ ਇੰਜੀ.ਅਵਤਾਰ ਸਿੰਘ ਢਿੱਲੋਂ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਬਾਗੋ-ਬਾਗ ਹੁੰਦੇ ਹੋਏ ਆਪਣੇ ਸੰਬੋਧਨੀ ਸ਼ਬਦਾਂ ਵਿੱਚ ਕਿਹਾ ਕਿ “ਨਸ਼ਿਆਂ ਦੇ ਖਾਤਮੇ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਲਈ ਵਿਿਦਆਰਥੀਆਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ ਸਮੇਂ ਦੀ ਵੱਡੀ ਮੰਗ ਹੈ।”, ਉਨ੍ਹਾਂ ਅੱਗੇ ਕਿਹਾ ਕਿ ਸੰਸਥਾ ਵੱਲੋਂ ਖਿਡਾਰੀਆਂ ਦੇ ਖੇਡ ਪੱਧਰ ਨੂੰ ਉੱਚਾ ਚੁੱਕਣ ਵਾਸਤੇ ਆਧੁਨਿਕ ਸੁਵਿਧਾਵਾਂ ਨਾਲ ਲੈੱਸ ਖੇਡਾਂ ਦੇ ਮੈਦਾਨ ਮੁੱਹਈਆਂ ਕਰਵਾਏ ਜਾ ਰਹੇ ਹਨ ਅਤੇ ਅਖੀਰ ਵਿੱਚ ਉੱਨਾਂ ਖਿਡਾਰੀਆਂ ਨੂੰ ਅੱਗੇ ਵੱਧਣ ਲਈ ਪ੍ਰੇਰਣਾ ਮਈ ਅਸੀਸਾਂ ਦੇਣ ਦੇ ਨਾਲ-ਨਾਲ ਸੰਬੰਧਤ ਅਧਿਆਪਕ ਅਤੇ ਖਿਡਾਰੀ ਦੇ ਮਾਤਾ-ਪਿਤਾ ਨੂੰ ਵੀ ਵਧਾਈ ਦਿੱਤੀ।

ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਨੇ ਫੈਕਲਟੀ ਡਿਵੈਲਪਮੈਂਟ ਲਈ ਇੱਕ ਰੋਜ਼ਾ ਵਰਕਸ਼ਾਪ ਕਰਵਾਈ

0

ਸੁਖਜਿੰਦਰ ਮਾਨ
ਬਠਿੰਡਾ, 2 ਦਸੰਬਰ: ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ, ਬਠਿੰਡਾ ਵੱਲੋਂ ਅਧਿਆਪਕਾਂ ਦੇ ਵਿਕਾਸ ਲਈ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ ਜਿਸ ਦਾ ਵਿਸ਼ਾ ਸਵੋਟ ਵਿਸ਼ਲੇਸ਼ਣ ਸੀ। ਇਸ ਦੀ ਪ੍ਰਧਾਨਗੀ ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਹਰਪ੍ਰੀਤ ਕੁਮਾਰ ਨੇ ਕੀਤੀ ਇਸ ਵਰਕਸ਼ਾਪ ਵਿਚ ਕਾਲਜ ਦੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਵਰਕਸ਼ਾਪ ਵਿੱਚ ਜੀ.ਐਚ.ਜੀ ਹਰਪ੍ਰਕਾਸ਼ ਕਾਲਜ ਆਫ਼ ਐਜੂਕੇਸ਼ਨ, ਸਿਧਵਾਂ ਖ਼ੁਰਦ (ਲੁਧਿਆਣਾ) ਦੀ ਵਿਭਾਗ ਮੁਖੀ ਡਾ. ਸਰਬਜੀਤ ਕੌਰ ਬਰਾੜ ਨੇ ਸਰੋਤ ਵਿਅਕਤੀ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਅਧਿਆਪਕਾਂ ਨੂੰ ਆਪਣੀ ਨਿੱਜੀ ਜ਼ਿੰਦਗੀ ਅਤੇ ਕਾਰਜ ਖੇਤਰ ਵਿਚ ਸੰਤੁਲਨ ਬਣਾ ਕੇ ਆਪਣੀ ਕਾਰਜ ਕੁਸ਼ਲਤਾ ਨੂੰ ਵਧਾਉਣ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਕਿਸ ਤਰ੍ਹਾਂ ਸਾਡੀ ਜ਼ਿੰਦਗੀ ਵਿਚ ਨਿੱਜੀ ਡਰ, ਕਮਜ਼ੋਰੀਆਂ ਅਤੇ ਚਿੰਤਾਵਾਂ ਮਨੁੱਖ ਦੇ ਬੌਧਿਕ ਅਤੇ ਮਾਨਸਿਕ ਵਿਕਾਸ ਵਿਚ ਰੁਕਾਵਟ ਬਣਦੀਆਂ ਹਨ। ਜੇਕਰ ਮਨੁੱਖ ਆਪਣੇ ਦਿਮਾਗ਼ੀ ਵਿਕਾਸ ਨੂੰ ਸੰਤੁਲਨ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਆਪਣਾ ਸਵੈ ਦਾ ਅਧਿਐਨ ਕਰਨਾ ਚਾਹੀਦਾ ਹੈ। ਇਸ ਵਿੱਚ ਮਨੁੱਖ ਨੂੰ ਆਪਣੀਆਂ ਪ੍ਰਾਪਤੀਆਂ, ਕਮਜ਼ੋਰੀਆਂ ਅਤੇ ਸਮਰੱਥਾਵਾਂ ਦਾ ਗਿਆਨ ਹੋਣਾ ਬਹੁਤ ਜ਼ਰੂਰੀ ਹੈ। ਇਸ ਉਪਰੰਤ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਵੋਟ ਟੈੱਸਟ ਕਰਵਾਇਆ ਗਿਆ ਅਤੇ ਉਨ੍ਹਾਂ ਦੀਆਂ ਕਮਜ਼ੋਰੀਆਂ ਅਤੇ ਸਮਰੱਥਾਵਾਂ ਤੋਂ ਉਨ੍ਹਾਂ ਨੂੰ ਜਾਣੂ ਕਰਵਾ ਕੇ ਬਿਹਤਰ ਜ਼ਿੰਦਗੀ ਬਣਾਉਣ ਦੀ ਜਾਣਕਾਰੀ ਦਿੱਤੀ। ਅਖੀਰ ਵਿਚ ਕਾਲਜ ਦੇ ਪ੍ਰਿੰਸੀਪਲ ਡਾ. ਮੰਗਲ ਸਿੰਘ ਵੱਲੋਂ ਆਏ ਹੋਏ ਵਿਸ਼ਾ ਮਾਹਿਰ ਡਾ. ਸਰਬਜੀਤ ਕੌਰ ਦਾ ਧੰਨਵਾਦ ਕੀਤਾ ਗਿਆ ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।

ਪੰਜਾਬ ਪੁਲਿਸ ਨੇ ਭਾਰਤ-ਪਾਕਿ ਸਰਹੱਦ ਰਾਹੀਂ ਹੈਰੋਇਨ ਤਸਕਰੀ ਦੀ ਵੱਡੀ ਵਾਰਦਾਤ ਨੂੰ ਕੀਤਾ ਨਾਕਾਮ

0

5.6 ਕਿਲੋ ਹੈਰੋਇਨ, ਹੈਕਸਾਕਾਪਟਰ ਡਰੋਨ ਬਰਾਮਦ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਮੁਤਾਬਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਤਰਨਤਾਰਨ ਪੁਲਿਸ ਵੱਲੋਂ ਬਰਾਮਦ ਕੀਤਾ ਗਿਆ ਇਹ ਤੀਜਾ ਡਰੋਨ : ਡੀਜੀਪੀ ਗੌਰਵ ਯਾਦਵ
ਪੰਜਾਬੀ ਖਬਰਸਾਰ ਬਿਉਰੋ
ਤਰਨਤਾਰਨ, 2 ਦਸੰਬਰ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ 5.60 ਕਿਲੋ ਹੈਰੋਇਨ ਦੇ ਪੰਜ ਪੈਕੇਟ ਸਮੇਤ ਹੈਕਸਾਕਾਪਟਰ ਡਰੋਨ , ਜੋ ਕਿ ਖੇਪ ਸੁੱਟਣ ਲਈ ਵਰਤਿਆ ਗਿਆ ਸੀ, ਨੂੰ ਤਰਨਤਾਰਨ ਦੇ ਸਰਹੱਦੀ ਖੇਤਰ ਖੇਮਕਰਨ ਵਿਖੇ ਚਲਾਈ ਵਿਆਪਕ ਤਲਾਸ਼ੀ ਮੁਹਿੰਮ ਦੌਰਾਨ ਬਰਾਮਦ ਕਰਕੇ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਕਾਰਵਾਈ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਸਹਿਯੋਗ ਨਾਲ ਕੀਤੀ ਗਈ ਸੀ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਭਾਰਤ-ਪਾਕਿ ਸਰਹੱਦ ’ਤੇ ਡਰੋਨ ਦੀ ਹਲਚਲ ਨੂੰ ਦੇਖਦੇ ਹੋਏ ਤਰਨਤਾਰਨ ਜ਼ਿਲ੍ਹੇ ਦੀਆਂ ਪੁਲਿਸ ਟੀਮਾਂ ਨੇ ਤੁਰੰਤ ਬੀਐਸਐਫ ਨਾਲ ਪ੍ਰਾਪਤ ਹੋਈ ਖੁਫੀਆ ਜਾਣਕਾਰੀ ਸਾਂਝੀ ਕੀਤੀ ਅਤੇ ਸਾਂਝੇ ਤੌਰ ’ਤੇ ਭਾਰਤ-ਪਾਕਿਸਤਾਨ ਸਰਹੱਦ ਤੋਂ ਸਿਰਫ਼ 2 ਕਿਲੋਮੀਟਰ ਦੀ ਦੂਰੀ ’ਤੇ ਸਥਿਤ ਖੇਤਰ ’ਚ ਸਰਗਰਮ ਤਲਾਸ਼ੀ ਮੁਹਿੰਮ ਚਲਾਈ ।ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਇੱਕ ਨੀਲੇ ਅਤੇ ਕਾਲੇ ਰੰਗ ਦਾ ਹੈਕਸਾਕਾਪਟਰ ਡਰੋਨ (ਮਾਡਲ – ਈ 616ਐਸ) ਸਮੇਤ ਕਾਲੇ ਰੰਗ ਦੀ ਟੇਪ ਨਾਲ ਲਪੇਟੇ 5.60 ਕਿਲੋ ਹੈਰੋਇਨ ਦੇ 5 ਪੈਕਟ , ਜੋ ਕਿ ਸਥਾਨਕ ਵਸਨੀਕ ਦੀ ਵਾਹੀਯੋਗ ਜ਼ਮੀਨ ਤੋਂ ਬਰਾਮਦ ਕੀਤੀ। ਸ਼ੁਰੂਆਤੀ ਜਾਂਚ ਤੋਂ ਪਾਇਆ ਗਿਆ ਹੈ ਕਿ ਆਧੁਨਿਕ ਤਕਨੀਕ ਵਾਲਾ ਇਹ ਡਰੋਨ ਕਾਫੀ ਭਾਰ ਚੁੱਕ ਸਕਦਾ ਹੈ।ਤਰਨਤਾਰਨ ਪੁਲਿਸ ਵੱਲੋਂ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਬਰਾਮਦ ਕੀਤਾ ਗਿਆ ਇਹ ਤੀਜਾ ਅਜਿਹਾ ਡਰੋਨ ਹੈ। ਇਸ ਤੋਂ ਪਹਿਲਾਂ, ਮੰਗਲਵਾਰ ਨੂੰ ਖੇਮਕਰਨ ਵਿੱਚ ਬਾਰਡਰ ਚੌਕੀ (ਬੀਓਪੀ) ਹਰਭਜਨ ਦੇ ਅਧਿਕਾਰ ਖੇਤਰ ਵਿੱਚ ਇੱਕ ਹੈਕਸਾਕਾਪਟਰ ਡਰੋਨ ਅਤੇ ਇੱਕ ਟੇਪ ਨਾਲ ਲਪੇਟਿਆ ਪੈਕੇਜ, ਜਿਸ ਵਿੱਚ 6.68 ਕਿਲੋਗ੍ਰਾਮ ਹੈਰੋÇੲਨ ਦੇ ਛੇ ਪੈਕੇਟ ਸਨ, ਬਰਾਮਦ ਕੀਤੇ ਸੀ। ਅਗਲੇ ਹੀ ਦਿਨ ਖਾਲੜਾ ਦੇ ਪਿੰਡ ਵਣ ਤਾਰਾ ਸਿੰਘ ਦੇ ਇਲਾਕੇ ਵਿੱਚੋਂ ਇੱਕ ਟੁੱਟਿਆ ਹੋਇਆ ਕਵਾਡਕਾਪਟਰ ਡਰੋਨ ਵੀ ਬਰਾਮਦ ਕੀਤਾ ਗਿਆ।ਤਰਨਤਾਰਨ ਦੇ ਸੀਨੀਅਰ ਪੁਲਿਸ ਕਪਤਾਨ ਪੁਲਿਸ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਡਰੋਨ ਰਾਹੀਂ ਇਹ ਖੇਪ ਭੇਜਣ ਵਾਲੇ ਪਾਕਿ ਤਸਕਰਾਂ ਅਤੇ ਉਨ੍ਹਾਂ ਦੇ ਭਾਰਤੀ ਸਾਥੀਆਂ, ਜਿਨ੍ਹਾਂ ਹਵਾਈ ਮਾਰਗ ਰਾਹੀਂ ਸੁੱਟੀ ਹੈਰੋਇਨ ਦੀ ਖੇਪ ਨੂੰ ਪ੍ਰਾਪਤ ਕਰਨਾ ਸੀ, ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ ।ਇਸੇ ਦੌਰਾਨ ਤਰਨਤਾਰਨ ਦੇ ਥਾਣਾ ਖੇਮਕਰਨ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21-ਸੀ, 23, 27-ਏ ਅਤੇ 29 ਅਤੇ ਏਅਰਕ੍ਰਾਫਟ ਐਕਟ ਦੀਆਂ ਧਾਰਾਵਾਂ 10, 11 ਅਤੇ 12 ਤਹਿਤ ਮੁਕੱਦਮਾ ਨੰਬਰ 79 ਮਿਤੀ 02.12.2022 ਦਰਜ ਕਰ ਲਿਆ ਗਿਆ ਹੈ।

ਹੱਕ ਮੰਗਦੇ ਖੇਤ ਮਜ਼ਦੂਰਾਂ ਉੱਤੇ ਸਰਕਾਰ ਦਾ ਤਸ਼ੱਦਦ ਅਤਿ ਨਿੰਦਣਯੋਗ -ਕਾਮਰੇਡ ਬਲਕਾਰ ਸਿੰਘ

0

ਸੁਖਜਿੰਦਰ ਮਾਨ
ਬਠਿੰਡਾ 2 ਦਿਸੰਬਰ: ਸੀਟੂ ਨਾਲ ਸਬੰਧਤ ਯੂਨੀਅਨਾਂ ਲਾਲ ‌ਝੰਡਾ ਐਨ.ਐਫ਼.ਐਲ.ਮਜਦੂਰ ਯੂਨੀਅਨ,ਗਰਾਸਿਮ ਸੀਮਿੰਟ ਕੰਟ੍ਰੈਕਟਰ ਵਰਕਰ ਯੂਨੀਅਨ ਲਹਿਰਾ ਮੁਹੱਬਤ, ਅੰਬੂਜਾ ਸੀਮਿੰਟ ਕੰਟ੍ਰੈਕਟਰ ਵਰਕਰ‌ਜ਼, ਯੂਨੀਅਨ,ਐਮ.ਈ.ਐਸ.ਕੰਟ੍ਰੈਕਟਰ ਵਰਕਰਜ਼ ਯੂਨੀਅਨ, ਅਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਠਿੰਡਾ ਵੱਲੋਂ ਸੰਗਰੂਰ ਵਿਖੇ ਸ਼ਾਂਤਮਈ ਢੰਗ ਨਾਲ ਆਪਣੇ ਹੱਕ ਮੰਗਦੇ ਖੇਤ ਮਜ਼ਦੂਰਾਂ ਉੱਤੇ ਲਾਠੀਚਾਰਜ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਆਗੂਆਂ ਨੇ ਕਿਹਾ ਕਿ ਆਮ ਲੋਕਾਂ ਦੀ ਸਰਕਾਰ ਬਣਾਉਣ ਦਾ ਵਾਅਦਾ ਕਰਕੇ ਪੰਜਾਬ ਦੀ ਸੱਤਾ ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਕਿਰਤੀਆਂ ਦੀਆਂ ਹੱਕੀ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਦੇ ਸੰਘਰਸ਼ ਨੂੰ ਡੰਡੇ ਦੇ ਜ਼ੋਰ ਤੇ ਦਬਾਉਣਾ ਚਾਹੁੰਦੀ ਹੈ। ਪੰਜਾਬ ਸਰਕਾਰ ਕੇਂਦਰ ਦੀ ਮੋਦੀ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਅਤੇ ਕਾਰਪੋਰੇਟ ਪੱਖੀ ਨੀਤੀਆਂ ਨੂੰ ਉਜਾਗਰ ਕਰ ਰਹੀ ਹੈ ਜੋ ਕਿ ਦੇਸ਼ ਦੇ ਮਿਹਨਤਕਸ਼ ਲੋਕ ਕਦੇ ਬਰਦਾਸ਼ਤ ਨਹੀਂ ਕਰਨਗੇ। ਜਿਸ ਦਾ ਆਉਣ ਵਾਲੇ ਸਮੇਂ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।ਇਸ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਪਿਛਲੀਆਂ ਸਰਕਾਰਾਂ ਵਾਲਾ ਰਵੱਈਆ ਬਦਲ ਕੇ ਲੋਕਾਂ ਨਾਲ ਚੋਣਾ ਸਮੇਂ ਕੀਤੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ। ਇਸ ਸਮੇਂ ਸੀਟੂ ਦੇ ਸੂਬਾਈ ਆਗੂ ਬਲਕਾਰ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ -ਐਡਵੋਕੇਟ ਐਮ.ਐਮ.ਬਹਿਲ, ਕਾਮਰੇਡ ਕੁਲਜੀਤ ਪਾਲ ਸਿੰਘ ਗੋਲਡੀ, ਪ੍ਰਤਿਭਾ ਸ਼ਰਮਾ, ਰਾਜ ਕੁਮਾਰ ,ਲਛਮਣ ਸਿੰਘ ਅੰਬੂਜਾ, ਹਰਬੰਸ ਸਿੰਘ, ਸ੍ਰੀਨਿਵਾਸ,ਆਦਿ ਹਾਜ਼ਰ ਸਨ।

ਜਰੂਰਤ ਅਨੁਸਾਰ ਨੈਸ਼ਨਲ ਹਾਈਵੇ ‘ਤੇ ਅੰਡਰ-ਪਾਸ ਦਾ ਨਿਰਮਾਣ ਕਰਨ – ਦੁਸ਼ਯੰਤ ਚੌਟਾਲਾ

0

ਐਨਐਚਏਆਈ ਅਤੇ ਪੀਡਬਲਿਯੂਡੀ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਅਗਵਾਈ ਕੀਤੀ
ਪੰਜਾਬੀ ਖਬਰਸਾਰ ਬਿਉਰੋ
ਚੰਡੀਗੜ੍ਹ, 2 ਦਸੰਬਰ:– ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜਰੂਰਤ ਅਨੁਸਾਰ ਪਿੰਡਾਂ ਦੇ ਕੋਲ ਤੋਂ ਲੰਘਣ ਵਾਲੇ ਨੈਸ਼ਨਲ ਹਾਈਵੇ ‘ਤੇ ਅੰਡਰ-ਪਾਸ ਦਾ ਨਿਰਮਾਣ ਕਰਨ ਤਾਂ ਜੋ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ। ਡਿਪਟੀ ਸੀਐਮ ਚੰਡੀਗੜ੍ਹ ਵਿਚ ਭਾਂਰਤੀ ਕੌਮੀ ਰਾਜਮਾਰਗ ਅਥਾਰਿਟੀ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਇਸ ਮੌਕੇ ‘ਤੇ ਕਿਰਤ ਅਤੇ ਰੁਜਗਾਰ ਰਾਜ ਮੰਤਰੀ ਸ੍ਰੀ ਅਨੁਪ ਧਾਨਕ ਵੀ ਮੌਜੂਦ ਸਨ। ਸ੍ਰੀ ਚੌਟਾਲਾ ਨੇ ਕਿਹਾ ਕਿ ਨਰਵਾਨਾ ਦੇ ਕੋਲ ਪਿੰਡ ਸੱਚਾ ਖੇੜਾ, ਹਿਸਾਰ ਜਿਲ੍ਹਾ ਦੇ ਪਿੰਡ ਮੁਕਲਾਨਾ, ਚੌਧਰੀਵਾਸ, ਸਰਸੌਦ, ਬਿਚਪੜੀ ਤੇ ਬਣਭੀਰੀ ਪਿੰਡ ਦੇ ਲੋਕਾਂ ਨੇ ਦਸਿਆ ਕਿ ਉਨ੍ਹਾਂ ਦੇ ਪਿੰਡ ਤੋਂ ਲੰਘਣ ਵਾਲੇ ਨੈਸ਼ਨਲ ਹਾਈਵੇ ਦੇ ਦੂਜੇ ਪਾਸੇ ਜਰੂਰੀ ਕੰਮ ਤੋਂ ਜਾਣਾ ਪਂੈਦਾ ਹੈ ਤਾਂ ਦੁਰਘਟਨਾਵਾਂ ਹੁੰਦੀ ਹੈ, ਇਸ ਤੋਂ ਕਾਫੀ ਜਨ-ਧਨ ਦਾ ਨੁਕਸਾਨ ਹੋ ਚੁੱਕਾ ਹੈ। ਪਿੰਡ ਵਾਸੀਆਂ ਨੇ ਇੰਨ੍ਹਾਂ ਹਾਈਵੇ ਦੇ ਹੇਠਾਂ ਤੋਂ ਅੰਡਰ-ਪਾਸ ਬਨਾਉਣ ਦੀ ਮੰਗ ਕੀਤੀ ਹੈ। ਡਿਪਟੀ ਮੁੱਖ ਮੰਤਰੀ ਨੇ ਭਾਰਤੀ ਕੌਮੀ ਰਾਜਮਾਰਗ ਅਥਾਰਿਟੀ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧ ਵਿਚ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਜਾਨ-ਮਾਲ ਦੇ ਨੁਕਸਾਰ ਨੂੰ ਰੋਕਿਆ ਜਾ ਸਕੇ। ਡਿਪਟੀ ਸੀਐਮ ਨੇ ਹਿਸਾਰ ਦੇ ਇੰਟਰਨੈਸ਼ਨਲ ਏਅਰਪੋਰਟ ਦੇ ਕੋਲ ਤਲਵੰਡੀ ਰਾਣਾ ਪਿੰਡ ਤੋਂ ਮਿਰਜਾਪੁਰ ਚੌਕ ਤਕ ਨਿਰਮਾਣਧੀਨ ਬਾਈਪਾਸ ਰੋਡ ਦਾ ਫੀਡਬੈਕ ਲਿਆ ਅਤੇ ਬਾਈਪਾਸ ਦੇ ਅੰਦਰ ਆਉਣ ਵਾਲੀ ਜਮੀਨਾਂ ਦੇ ਮਾਲਿਕਾਂ ਨੂੰ ਜਲਦੀ ਤੋਂ ਜਲਦੀ ਉਨ੍ਹਾਂ ਦੀ ਮੁਆਵਜਾ ਰਕਮ ਦਾ ਭੁਗਤਾਨ ਕਰਨ ਦੇ ਨਿਰਦੇਰਦੇਸ਼ ਦਿੰਦੇ ਹੋਏ ਕਿਹਾ ਕਿ ਇਸ ਬਾਈਪਾਸ ਦੇ ਬਨਣ ਨਾਲ ਐਨਐਚ-52 ਅਤੇ ਐਨਐਚ-9 ਸਿੱਧਾ ਜੁੜ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਬਾਈਪਾਸ ਦੇ ਪੂਰਾ ਹੋਣ ‘ਤੇ ਏਅਰਪੋਰਟ ‘ਤੇ ਚੱਲ ਰਹੇ ਵਿਕਾਸ ਕੰਮਾਂ ਨੂੰ ਨਿਰਧਾਰਿਤ ਸਮੇਂ ਵਿਚ ਪੂਰਾ ਕਰਨ ਵਿਚ ਆਸਾਨੀ ਹੋਵੇਗੀ। ਸ੍ਰੀ ਦੁਸ਼ਯੰਤ ਚੌਟਾਲਾ ਨੇ ਊਚਾਨਾ ਤੇ ਜੀਂਦ ਸ਼ਹਿਰ ਦਾ ਬਾਈਪਾਸ ਨੂੰ ਲੈ ਕੇ ਵੀ ਅਧਿਕਾਰੀਆਂ ਨਾਲ ਚਰਚਾ ਕੀਤੀ। ਉਨ੍ਹਾਂ ਨੇ ਉਪਰੋਕਤ ਸਾਰੇ ਸ਼ਹਿਰਾਂ ਦੇ ਪ੍ਰਸਤਾਵਿਤ ਪਲਾਨ ਨੂੰ ਵੀ ਦੇਖਿਆ ਅਤੇ ਆਪਣੇ ਸੁਝਾਅ ਦਿੰਦੇ ਹੋਏ ਕਿਹਾ ਕਿ ਜਿੱਥੇ ਵੀ ਜਰੂਰਤ ਹੋਵੇ ਉੱਥੇ ਰੇਲਵੇ ਬ੍ਰਿਜ ਆਦਿ ਬਨਾਉਣ ਬਾਰੇ ਵੀ ਕਾਰਵਾਈ ਕਰਨ ਤਾਂ ਜੋ ਲੋਕਾਂ ਨੂੰ ਆਵਾਜਾਈ ਵਿਚ ਕੋਈ ਅਸਹੂਲਤ ਨਾਲ ਹੋਵੇ। ਇਸ ਮੌਕੇ ‘ਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਪਰੋਕਤ ਸਾਰੇ ਕੰਮ ਜਲਦੀ ਤੋਂ ਜਲਦੀ ਪੂਰੇ ਕੀਤੇ ਜਾਣ।

ਜੈਪਾਲਗੜ੍ਹ ਵਿਖੇ 16ਵਾਂ ਵਿਰਾਸਤੀ ਮੇਲਾ 9, 10 ਤੇ 11 ਦਸੰਬਰ ਨੂੰ : ਰਾਹੁਲ

ਅਗਾਊਂ ਤਿਆਰੀਆਂ ਸਬੰਧੀ ਅਧਿਕਾਰੀਆਂ ਤੇ ਪ੍ਰਬੰਧਕਾਂ ਨਾਲ ਕੀਤੀ ਮੀਟਿੰਗ
ਸੁਖਜਿੰਦਰ ਮਾਨ
ਬਠਿੰਡਾ, 2 ਦਸੰਬਰ : ਪੰਜਾਬ ਅਤੇ ਪੰਜਾਬੀਅਤ ਦੇ ਪੁਰਾਣੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਪੁਰਾਣੀ ਵਿਰਾਸਤ ਦੀ ਸਾਂਭ-ਸੰਭਾਲ ਲਈ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵੱਲੋਂ ਇੱਥੇ ਸਥਿਤ ਪਿੰਡ ਜੈਪਾਲਗੜ੍ਹ ਵਿਖੇ 16ਵਾਂ ਵਿਰਾਸਤੀ ਮੇਲਾ 9, 10 ਅਤੇ 11 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਨੇ ਇਸ ਮੇਲੇ ਦੀਆਂ ਅਗਾਊਂ ਤਿਆਰੀਆਂ ਸਬੰਧੀ ਕੀਤੀ ਗਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਮੇਲਾ ਪ੍ਰਬੰਧਕਾਂ ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਵਿਰਾਸਤੀ ਮੇਲਾ ਨੌਜਵਾਨ ਪੀੜ੍ਹੀ ਨੂੰ ਪੁਰਾਣੇ ਸੱਭਿਆਚਾਰ ਅਤੇ ਪੁਰਾਣੀ ਵਿਰਾਸਤ ਸਬੰਧੀ ਜਾਣਕਾਰੀ ਦੇਣ ਲਈ ਸਹਾਈ ਸਿੱਧ ਹੋਵੇਗਾ। ਇਸ ਮੌਕੇ ਉਨ੍ਹਾਂ ਇਸ ਮੇਲੇ ਦੀਆਂ ਅਗਾਊਂ ਤਿਆਰੀਆਂ ਸਬੰਧੀ ਵਿਰਾਸਤੀ ਪਿੰਡ ਜੈਪਾਲਗੜ੍ਹ ਦੀ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਬੈਰੀਕੇਟਿੰਗ, ਨਿਰਵਿਘਨ ਬਿਜਲੀ ਸਪਲਾਈ ਤੋਂ ਇਲਾਵਾ ਟ੍ਰੈਫ਼ਿਕ ਸਬੰਧੀ ਸੁਚੱਜੇ ਪ੍ਰਬੰਧ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਅਗਾਊਂ ਲੋੜੀਂਦੇ ਪ੍ਰਬੰਧ ਕਰਨ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦੀ ਸ਼ੁਰੂਆਤ 9 ਦਸੰਬਰ ਨੂੰ ਹਾਜੀ ਰਤਨ ਵਿਖੇ ਦਰਗਾਹ ਤੇ ਚਾਦਰ ਚੜ੍ਹਾਉਣ ਉਪਰੰਤ ਹੋਵੇਗੀ। ਇਸ ਮੌਕੇ ਕੱਢੇ ਜਾਣ ਵਾਲੇ ਵਿਸ਼ਾਲ ਵਿਰਾਸਤੀ ਜਲੂਸ ਨੂੰ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਤੇ ਹੋਰ ਹਾਜ਼ਰੀਨ ਪ੍ਰਮੁੱਖ ਸ਼ਖਸੀਅਤਾਂ ਵੱਲੋਂ ਝੰਡੀ ਦਿਖਾਉਣ ਉਪਰੰਤ ਰਵਾਨਾ ਕੀਤਾ ਜਾਵੇਗਾ। ਇਸ ਵਿਰਾਸਤੀ ਜਲੂਸ ਵਿੱਚ ਭਾਰੀ ਗਿਣਤੀ ਵਿੱਚ ਟ੍ਰੈਕਟਰ, ਟਰਾਲੀਆਂ, ਆਦਿ ਵਹੀਕਲ ਸ਼ਾਮਲ ਹੋਣਗੇ, ਜਿੰਨ੍ਹਾਂ ਵਿੱਚ ਪੁਰਾਣੇ ਸੱਭਿਆਚਾਰ ਤੇ ਪੁਰਾਣੀ ਵਿਰਾਸਤ ਨੂੰ ਦਰਸਾਉਂਦੀਆਂ ਹੋਈਆਂ ਝਾਕੀਆਂ ਤੇ ਪੇਸ਼ਕਾਰੀਆਂ ਸ਼ਾਮਲ ਹੋਣਗੀਆਂ। ਇਹ ਵਿਰਾਸਤੀ ਜਲੂਸ ਸਰਕਾਰੀ ਰਾਜਿੰਦਰਾ ਕਾਲਜ, ਬੱਸ ਸਟੈਂਡ, ਫ਼ੌਜੀ ਚੌਂਕ, ਮਹਿਣਾ ਚੌਂਕ, ਆਰੀਆ ਸਮਾਜ ਚੌਂਕ, ਰੇਲਵੇ ਬਜ਼ਾਰ, ਗੋਲ ਡਿੱਗੀ ਆਦਿ ਤੋਂ ਹੁੰਦਾ ਹੋਇਆ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਪਹੁੰਚੇਗਾ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵੱਲੋਂ 7 ਦਸੰਬਰ ਨੂੰ ਜੈਪਾਲਗੜ੍ਹ ਵਿਖੇ ਇਸ ਵਿਰਾਸਤੀ ਮੇਲੇ ਸਬੰਧੀ ਪੋਸਟਰ ਰਿਲੀਜ਼ ਕੀਤਾ ਜਾਵੇਗਾ।ਇਸ ਮੌਕੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਪ੍ਰਧਾਨ ਸ. ਹਰਵਿੰਦਰ ਸਿੰਘ ਖਾਲਸਾ, ਕਨਵੀਨਰ ਰਾਮ ਪ੍ਰਕਾਸ਼ ਜਿੰਦਲ, ਮੇਲਾ ਕਮੇਟੀ ਚੈਅਰਮੇਨ ਚਮਕੌਰ ਸਿੰਘ ਮਾਨ, ਵਾਈਸ ਚੈਅਰਮੇਨ ਬਲਦੇਵ ਸਿੰਘ ਚਹਿਲ, ਪ੍ਰਧਾਨ ਮੇਲਾ ਕਮੇਟੀ ਗੁਰਅਵਤਾਰ ਸਿੰਘ ਗੋਗੀ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰੁਪਿੰਦਰ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਵਾਤਾਵਰਣ ਦੀ ਸ਼ੁੱਧਤਾ ਲਈ ਡਿਪਟੀ ਕਮਿਸ਼ਨਰ ਤੇ ਚੈਅਰਮੇਨ ਜ਼ਿਲ੍ਹਾ ਯੋਜ਼ਨਾ ਕਮੇਟੀ ਨੇ ਲਗਾਏ ਫ਼ਲਦਾਰ ਪੌਦੇ

0

ਸੁਖਜਿੰਦਰ ਮਾਨ
ਬਠਿੰਡਾ, 2 ਦਸੰਬਰ : ਵਾਤਾਵਰਣ ਦੀ ਸ਼ੁੱਧਤਾ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਸੁੰਦਰਤਾ ਨੂੰ ਮੁੱਖ ਰਖਦਿਆਂ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਅਤੇ ਚੈਅਰਮੇਨ ਜ਼ਿਲ੍ਹਾ ਯੋਜ਼ਨਾ ਕਮੇਟੀ ਸ੍ਰੀ ਅੰਮ੍ਰਿਤ ਲਾਲ ਅਗਰਵਾਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫ਼ਲਦਾਰ ਬੂਟੇ ਲਗਾਏ ਗਏ। ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਅਤੇ ਚੈਅਰਮੇਨ ਜ਼ਿਲ੍ਹਾ ਯੋਜ਼ਨਾ ਕੇਮਟੀ ਸ੍ਰੀ ਅੰਮ੍ਰਿਤ ਲਾਲ ਅਗਰਵਾਲ ਵੱਲੋਂ ਆਪਣੇ ਹੱਥੀਂ ਆੜੂ, ਅੰਬ, ਆਲੂਬੁਖਾਰਾ ਅਤੇ ਚੀਕੂ ਆਦਿ ਦੇ ਫਲ਼ਦਾਰ ਪੌਦੇ ਲਗਾਏ ਗਏ। ਇਸ ਮੌਕੇ ਉਨ੍ਹਾਂ ਦੱਸਿਆ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਕੰਪਲੈਕਸ ਤੋਂ ਇਲਾਵਾ ਹੋਰ ਵੀ ਸਾਂਝੀਆਂ ਥਾਵਾਂ ਤੇ ਜਿੱਥੇ ਪਹਿਲਾਂ ਹੀ ਫ਼ਲਦਾਰ ਅਤੇ ਛਾਂਦਾਰ ਪੌਦੇ ਲਗਾਏ ਗਏ ਹਨ, ਉਥੇ ਭਵਿੱਖ ਵਿੱਚ ਵੀ ਹੋਰ ਪੌਦੇ ਲਗਾਏ ਜਾਣਗੇ। ਉਨ੍ਹਾਂ ਪੌਦਿਆਂ ਦੀ ਮਹੱਤਤਾ ਬਾਰੇ ਦੱਸਦਿਆਂ ਦਸਦਿਆਂ ਕਿਹਾ ਕਿ ਇਹ ਸਾਨੂੰ ਨਾ ਸਿਰਫ਼ ਛਾਂ ਹੀ ਦਿੰਦੇ ਹਨ ਸਗੋਂ ਫ਼ਲਾਂ ਤੋਂ ਇਲਾਵਾ ਵਾਤਾਵਰਨ ਨੂੰ ਸ਼ੁੱਧ ਰੱਖਣ ਵਿੱਚ ਵੀ ਸਹਾਈ ਹੁੰਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਪੌਦੇ ਲਗਾਉਣ। ਇਸ ਮੌਕੇ ਦਫ਼ਤਰ ਡਿਪਟੀ ਕਮਿਸ਼ਨਰ ਅਤੇ ਉਪ ਅਰਥ ਤੇ ਅੰਕੜਾ ਸਲਾਹਕਾਰ ਵਿਭਾਗ ਨਾਲ ਸਬੰਧਤ ਅਧਿਕਾਰੀ ਤੇ ਕਰਮਚਾਰੀ ਆਦਿ ਵੀ ਹਾਜ਼ਰ ਰਹੇ।

ਸਿਹਤ ਵਿਭਾਗ ਵੱਲੋਂ ਜਿਲ੍ਹਾ ਪੱਧਰੀ ਵਿਸ਼ਵ ਏਡਜ਼ ਦਿਵਸ ਸਬੰਧੀ ਜਾਗਰੂਕਤਾ ਸਮਾਗਮ ਆਯੋਜਿਤ

0

ਜਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੀਤਾ ਜਾਂਦਾ ਹੈ ਐਚ.ਆਈ.ਵੀ ਏਡਜ਼ ਦੇ ਟੈਸਟ ਅਤੇ ਇਲਾਜ: ਸਿਵਲ ਸਰਜਨ
ਏਡਜ਼ ਦੇ ਮਰੀਜ਼ ਨਾਲ ਭੇਦ ਭਾਵ ਨਾ ਕਰੋ: ਡਾ ਰਾਕੇਸ਼ ਗੋਇਲ
ਸੁਖਜਿੰਦਰ ਮਾਨ
ਬਠਿੰਡਾ, 1 ਦਸੰਬਰ: ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸ਼ਵ ਏਡਜ਼ ਦਿਵਸ ਦੇ ਸਬੰਧ ਵਿੱਚ ਸਿਵਲ ਹਸਪਤਾਲ, ਪੁਲਿਸ ਲਾਈਨ, ਰਾਜਿੰਦਰਾ ਕਾਲਜ ਅਤੇ ਸੀ.ਆਈ.ਡੀ ਦਫ਼ਤਰ ਬਠਿੰਡਾ ਵਿਖੇ ”‘‘ਬਰਾਬਰ ਕਰੋ” ਦੇ ਥੀਮ ਹੇਠ ਜਾਗਰੂਕਤਾ ਸਮਾਗਮ ਕਰਵਾਏ ਗਏ। ਸਿਵਲ ਹਸਪਤਾਲ ਬਠਿੰਡਾ ਵਿਖੇ ਡਾ ਮਨਿੰਦਰਪਾਲ ਸਿੰਘ ਸੀਨੀਅਰ ਮੈਡੀਕਲ ਅਫ਼ਸਰ, ਸੀ.ਆਈ.ਡੀ ਦਫ਼ਤਰ ਵਿਖੇ ਡੀਐਸਪੀ ਪ੍ਰਮਿੰਦਰ ਸਿੰਘ , ਰਾਜਿੰਦਰਾ ਕਾਲਜ ਵਿਖੇ ਪ੍ਰਿੰਸੀਪਲ ਸੁਰਜੀਤ ਸਿੰਘ ਅਤੇ ਪੁਲਿਸ ਲਾਈਨ ਵਿਖੇ ਉਪ ਪੁਲਿਸ ਕਪਤਾਨ ਦੀ ਪ੍ਰਧਾਨਗੀ ਵਿੱਚ ਡਾ ਰਾਕੇਸ਼ ਗੋਇਲ ਮੈਡੀਕਲ ਅਫਸਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਸ਼ਵ ਏਡਜ਼ ਦਿਵਸ ਮਨਾਉਣ ਦਾ ਮਕਸਦ ਸਾਲ 2030 ਤੱਕ ਏਡਜ਼ ਦੇ ਨਵੇਂ ਮਰੀਜ਼ਾਂ ਨਾ ਆਉਣ ਦੇਣ ਦਾ ਟੀਚਾ ਲੈ ਕੇ ਸਿਹਤ ਸਟਾਫ਼ ਅਤੇ ਆਮ ਲੋਕਾਂ ਨੁੰ ਏਡਜ਼ ਬਿਮਾਰੀ ਪ੍ਰਤੀ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਸਬੰਧੀ ਜਾਗਰੂਕ ਕਰਨਾ ਹੈ। ਉਹਨਾਂ ਦੱਸਿਆ ਕਿ ਏਡਜ਼ ਇੱਕ ਐਚ.ਆਈ.ਵੀ ਵਾਇਰਸ ਨਾਲ ਹੁੰਦੀ ਹੈ, ਜੋ ਸਾਡੇ ਸਰੀਰ ਤੇ ਹਮਲਾ ਕਰਕੇ ਸਰੀਰ ਦੀ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਨੂੰ ਖਤਮ ਕਰ ਦਿੰਦਾ ਹੈ। ਕਿਸੇ ਵੀ ਵਿਅਕਤੀ ਨੂੰ ਖਾਂਸੀ, ਜੁਕਾਮ, ਬੁਖਾਰ, ਦਸਤ, ਉਲਟੀਆਂ, ਭਾਰ ਦਾ ਘਟਣਾ, ਕੰਮਜੋਰੀ ਆਦਿ ਲੱਛਣ ਲੰਬੇ ਸਮੇਂ ਤੋਂ ਹੋਣ ਅਤੇ ਠੀਕ ਨਾ ਹੋ ਰਿਹਾ ਹੋਵੇ ਤਾਂ ਹੋ ਸਕਦਾ ਹੈ ਕਿ ਉਸ ਨੂੰ ਏਡਜ਼ ਹੋਵੇ। ਇਸ ਲਈ ਉਸ ਨੂੰ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਤੋ ਜਲਦੀ ਤੋਂ ਜਲਦੀ ਟੈਸਟ ਕਰਵਾਉਣਾ ਚਾਹੀਦਾ ਹੈ। ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਦੇ ਆਈ.ਸੀ.ਟੀ.ਸੀ. ਸੈਂਟਰਾਂ ਵਿੱਚ ਐਚ.ਆਈ.ਵੀ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਉਹਨਾਂ ਦੱਸਿਆ ਕਿ ਇਹ ਬਿਮਾਰੀ ਦੂਸ਼ਿਤ ਵਿਅਕਤੀ ਦੀਆਂ ਸੂਈਆਂ-ਸਰਿੰਜਾਂ ਵਰਤਣ ਨਾਲ, ਗਰਭਵਤੀ ਮਰੀਜ਼ ਮਾਂ ਤੋਂ ਬੱਚੇ ਨੂੰ, ਦੂਸ਼ਿਤ ਖੂਨ ਚੜਾਉਣ ਨਾਲ, ਅਣ-ਸੁਰੱਖਿਅਤ ਸੈਕਸ ਸਬੰਧ ਬਨਾਉਣ ਨਾਲ, ਟੈਟੂ ਬਨਵਾਉਣ ਨਾਲ ਇੱਕ ਮਨੂੱਖ ਤੋਂ ਦੂਸਰੇ ਮਨੂੱਖ ਨੂੰ ਫੈਲਦੀ ਹੈ। ਇਹ ਬਿਮਾਰੀ ਹੱਥ ਮਿਲਾਉਣ, ਇਕੱਠੇ ਬੈਠਣ ਨਾਲ, ਇਕੱਠੇ ਸੌਣ ਨਾਲ, ਚੁੰਮਣ ਨਾਲ, ਇਕੱਠੇ ਖਾਣਾ ਖਾਣ ਆਦਿ ਕਾਰਣਾਂ ਨਾਲ ਨਹੀਂ ਫੈਲਦੀ। ਉਹਨਾਂ ਦੱਸਿਆ ਕਿ ਏਡਜ਼ ਵਾਲੇ ਮਰੀਜਾਂ ਨੂੰ ਟੀ.ਬੀ ਹੋਣ ਦਾ ਵੀ ਖਤਰਾ ਹੁੰਦਾ ਹੈ। ਵਿਨੋਦ ਖੁਰਾਣਾ ਅਤੇ ਨਰਿੰਦਰ ਕੁਮਾਰ ਨੇ ਕਿਹਾ ਕਿ ਏਡਜ਼ ਦੇ ਮਰੀਜ਼ ਨਾਲ ਭੇਦਭਾਵ ਨਹੀ ਕਰਨਾ ਚਾਹੀਦਾ ਅਤੇ ਏਡਜ਼ ਮਰੀਜ਼ ਨਾਲ ਵਧੀਆ ਤਰੀਕੇ ਨਾਲ ਵਿਵਹਾਰ ਕਰਨਾ ਚਾਹੀਦਾ ਹੈ, ਸਗੋਂ ਮਰੀਜਾਂ ਦਾ ਇਲਾਜ ਕਰਵਾਉਣ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ। ਇਸ ਸਮੇਂ ਸੋਨਿਕਾ ਰਾਣੀ ਅਤੇ ਦਿਵਿਆ ਪ੍ਰਜੈਕਟ ਕੋਆਰਡੀਨੇਟਰ ਕੇਅਰ ਐਂਡ ਸਪੋਰਟ ਸੈਂਟਰ, ਬਲਦੇਵ ਸਿੰਘ ਹਾਜ਼ਰ ਸਨ।

Our Visitor

1907366