Monday, May 18, 2026
Home Blog Page 2311

ਐਸ.ਐਸ.ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਵਿਖੇ ਲੈਕਚਰ ਕਰਵਾਇਆ

0

ਸੁਖਜਿੰਦਰ ਮਾਨ
ਬਠਿੰਡਾ, 26 ਨਵੰਬਰ: ਅੱਜ ਐਸ.ਐਸ.ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਵਿਖੇ ਰੈੱਡ ਰਿਬਨ ਕਲੱਬ ਵੱਲੋਂ ਪਿ੍ਰੰਸੀਪਲ ਡਾ: ਰਾਜੇਸ਼ ਸਿੰਗਲਾ ਦੀ ਅਗਵਾਈ ਹੇਠ ਸਮਾਜਿਕ ਉੱਦਮ, ਸਵੱਛਤਾ ਅਤੇ ਪੇਂਡੂ ਰੁਝੇਵੇਂ ਸੈੱਲ ਦੇ ਸਹਿਯੋਗ ਨਾਲ ਵੋਕੇਸ਼ਨਲ ਸਿੱਖਿਆ ’ਤੇ ਅਧਾਰਿਤ ਸਮਾਜਿਕ ਉੱਦਮਤਾ ਨੂੰ ਉਤਸ਼ਾਹਿਤ ਕਰਨ ਬਾਰੇ ਲੈਕਚਰ ਕਰਵਾਇਆ ਗਿਆ । ਇਸ ਲੈਕਚਰ ਦਾ ਮਨੋਰਥ ਇਹ ਜਾਣਨਾ ਸੀ ਕਿ ਕਿਵੇਂ ਸਰਕਾਰੀ ਨੌਕਰੀਆਂ ’ਤੇ ਪੂਰਾ ਧਿਆਨ ਕੇਂਦਰਿਤ ਕਰਨ ਦੀ ਬਜਾਏ ਸਵੈ-ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਅਤੇ ਨੌਕਰੀਆਂ ਪੈਦਾ ਕਰਨ ਲਈ ਉੱਦਮਤਾ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਡਾ: ਰਾਜੇਸ਼ ਸਿੰਗਲਾ ਨੇ ਉੱਦਮਤਾ ਦਾ ਅਰਥ ਸਮਝਾਇਆ ਅਤੇ ਵਿਦਿਆਰਥੀਆਂ ਨੂੰ ਉੱਦਮਤਾ ਦੀਆਂ ਚਾਰ ਕਿਸਮਾਂ ਬਾਰੇ ਵੀ ਦੱਸਿਆ। ਉਹਨਾ ਨੇ ਵੱਖ-ਵੱਖ ਰਣਨੀਤੀਆਂ ’ਤੇ ਜ਼ੋਰ ਦਿੱਤਾ ਜੋ ਨਵਾਂ ਕਾਰੋਬਾਰ ਸ਼ੁਰੂ ਕਰਨ ਅਤੇ ਸਵੈ-ਨਿਰਭਰਤਾ ਵੱਲ ਅਗਵਾਈ ਕਰਨ ਲਈ ਜ਼ਰੂਰੀ ਹਨ ਜਿਨ੍ਹਾਂ ਵਿੱਚ ਵਿਜ਼ਨ, ਸਵਾਲ, ਜਨੂੰਨ, ਨੈਤਿਕਤਾ, ਮੌਕੇ, ਸੰਚਾਰ ਅਤੇ ਵਿਕਰੀ ਆਦਿ ਸ਼ਾਮਿਲ ਹਨ। ਇਹ ਨਾ ਸਿਰਫ ਆਪਣਾ ਕਾਰੋਬਾਰ ਸ਼ੁਰੂ ਕਰਨ ’ਤੇ ਅਧਾਰਤ ਹੈ ਬਲਕਿ ਦੂਜਿਆਂ ਨੂੰ ਨੌਕਰੀਆਂ ਪ੍ਰਦਾਨ ਕਰਨ ਵਿੱਚ ਵੀ ਮਦਦ ਕਰਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਵਿਦਿਆਰਥੀਆਂ ਨੂੰ ਸਿਰਫ਼ ਮੁੱਢਲੀ ਸਿੱਖਿਆ ਅਤੇ ਕੋਰਸਾਂ ਲਈ ਹੀ ਨਹੀਂ ਜਾਣਾ ਚਾਹੀਦਾ ਸਗੋਂ ਆਪਣੀ ਪਸੰਦ ਦੇ ਵੋਕੇਸ਼ਨਲ ਵਿਸ਼ਿਆਂ ਦੀ ਵੀ ਚੋਣ ਕਰਨੀ ਚਾਹੀਦੀ ਹੈ ਤਾਂ ਜੋ ਵਿਦਿਆਰਥੀ ਇੱਕ ਵਿਸ਼ੇਸ਼ ਹੁਨਰ ਹਾਸਲ ਕਰ ਸਕਣ ਜਿਸ ਨਾਲ ਸਾਡੇ ਛੋਟੇ ਕਾਰੋਬਾਰ ਜਿਵੇਂ ਕਿ ਸੰਗੀਤ, ਰਸੋਈ, ਬੇਕਰੀ, ਡਿਜ਼ਾਈਨਿੰਗ ਸ਼ੁਰੂ ਕਰਨ ਦੀਆਂ ਸੰਭਾਵਨਾਵਾਂ ਵਿੱਚ ਵਾਧਾ ਹੋ ਸਕੇ। ਵਿਦਿਆਰਥੀ ਵੋਕੇਸ਼ਨਲ ਸਿੱਖਿਆ ਅਤੇ ਉੱਦਮਤਾ ਦੇ ਲਾਭਾਂ ਬਾਰੇ ਜਾਣ ਕੇ ਬਹੁਤ ਖੁਸ਼ ਹੋਏ। ਕਾਲਜ ਨੇ ਵਿਦਿਆਰਥੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਅੱਗੇ ਵੀ ਅਜਿਹੀਆਂ ਸ਼ਖਸੀਅਤਾਂ ਦੇ ਲੈਕਚਰ ਪ੍ਰਦਾਨ ਕਰਨਗੇ ਜੋ ਸਫਲ ਉੱਦਮੀ ਬਣ ਚੁੱਕੇ ਹਨ ਅਤੇ ਵਿਦਿਆਰਥੀਆਂ ਨੂੰ ਅਜਿਹੀਆਂ ਸੰਸਥਾਵਾਂ ਦਾ ਦੌਰਾ ਵੀ ਕਰਵਾਇਆ ਜਾਵੇਗਾ।

ਬਾਬਾ ਫ਼ਰੀਦ ਕਾਲਜ ਵਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਵਿਸ਼ੇ ’ਤੇ ਰਾਸ਼ਟਰੀ ਵਰਕਸ਼ਾਪ ਦਾ ਆਯੋਜਨ

0

ਸੁਖਜਿੰਦਰ ਮਾਨ
ਬਠਿੰਡਾ, 26 ਨਵੰਬਰ: ਬਾਬਾ ਫ਼ਰੀਦ ਕਾਲਜ ਬਠਿੰਡਾ ਦੇ ਗਣਿਤ ਵਿਭਾਗ ਵੱਲੋਂ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਬਠਿੰਡਾ ਦੇ ਡਿਪਾਰਟਮੈਂਟ ਆਫ਼ ਮੈਥੇਮੈਟਿਕਸ ਐਂਡ ਸਟੇਟਿਸਟਿਕਸ ਅਤੇ ਮੈਥਟੈਕ ਥਿੰਕਿੰਗ ਫਾਊਂਡੇਸ਼ਨ ਭਾਰਤ ਦੇ ਸਹਿਯੋਗ ਨਾਲ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਬਾਰੇ ਇੱਕ ਹਫ਼ਤੇ ਦੀ ਰਾਸ਼ਟਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਜਿਸ ਨੂੰ ਸੀ.ਐਸ.ਆਈ.ਆਰ. (ਵਿਗਿਆਨਕ ਅਤੇ ਉਦਯੋਗਿਕ ਖੋਜ ਕੌਂਸਲ) ਦੁਆਰਾ ਸਪਾਂਸਰ ਕੀਤਾ ਗਿਆ ਸੀ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਮਸ਼ੀਨ ਲਰਨਿੰਗ ਅਤੇ ਡੀਪ ਲਰਨਿੰਗ ਮਾਡਲਾਂ ਵਿੱਚ ਹੱਥੀਂ ਅਨੁਭਵ ਪ੍ਰਦਾਨ ਕਰਨ ਲਈ ਪਾਈਥਨ ਅਤੇ ਔਰੇਂਜ ਦੀ ਸੰਖੇਪ ਜਾਣਕਾਰੀ ਪ੍ਰਦਾਨ ਕਰਨਾ, ਇੰਜੀਨੀਅਰਿੰਗ ਅਤੇ ਵਿਗਿਆਨ ਦੇ ਖੇਤਰ ਵਿੱਚ ਖੋਜ ਲਈ ਇੱਕ ਮਜ਼ਬੂਤ ਬੁਨਿਆਦ ਵਿਕਸਿਤ ਕਰਨਾ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਦੇ ਸੰਕਲਪ ਨੂੰ ਸਮਝਣ ਲਈ, ਏ.ਆਈ. ਅਧਾਰਿਤ ਸਕੀਮਾਂ/ਸਿਸਟਮ ਦੇ ਡਿਜ਼ਾਈਨ ਨੂੰ ਲਾਗੂ ਕਰਨ ਬਾਰੇ ਵਿਵਹਾਰਿਕ ਜਾਣਕਾਰੀ ਵਿਸਤਰਿਤ ਕਰਨ ਲਈ, ਭਾਗੀਦਾਰਾਂ ਨੂੰ ਅਸਲ ਜੀਵਨ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਦੀਆਂ ਐਪਲੀਕੇਸ਼ਨਾਂ ਦੀ ਧਾਰਨਾ ਨੂੰ ਸਮਝਣ ਦੇ ਯੋਗ ਬਣਾਉਣ ਲਈ, ਸ਼ੁਰੂਆਤ ਕਰਨ ਵਾਲਿਆਂ, ਖੋਜਕਰਤਾਵਾਂ, ਪ੍ਰੋਫੈਸਰਾਂ ਅਤੇ ਉਦਯੋਗਾਂ ਦੇ ਵਿਅਕਤੀਆਂ ਲਈ ਪ੍ਰੈਕਟੀਕਲ ਸੈਸ਼ਨ ਦੌਰਾਨ ਹੱਥੀਂ ਅਨੁਭਵ ਪ੍ਰਦਾਨ ਕਰਨ ਲਈ ਇਹ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਵਿੱਚ ਭਾਰਤ ਭਰ ਦੀਆਂ ਵੱਖ-ਵੱਖ ਨਾਮਵਰ ਸੰਸਥਾਵਾਂ ਦੇ ਨਾਲ-ਨਾਲ ਸਾਊਦੀ ਅਰਬ, ਨਾਈਜੀਰੀਆ, ਯੁਗਾਂਡਾ, ਕੀਨੀਆ ਵਰਗੇ ਹੋਰ ਦੇਸ਼ਾਂ ਤੋਂ ਭਾਗੀਦਾਰਾਂ ਨੇ ਆਪਣੀ ਦਿਲਚਸਪੀ ਦਿਖਾਈ ਇਸ ਵਰਕਸ਼ਾਪ ਵਿੱਚ ਅੰਡਰ ਗਰੈਜੂਏਟ ਅਤੇ ਪੋਸਟ ਗਰੈਜੂਏਟ ਵਿਦਿਆਰਥੀਆਂ, ਖੋਜ ਵਿਦਵਾਨਾਂ, ਖੋਜਕਾਰਾਂ ਅਤੇ ਅਕਾਦਮਿਕ ਫੈਕਲਟੀ ਮੈਂਬਰਾਂ ਸਮੇਤ ਕੁੱਲ 101 ਭਾਗੀਦਾਰਾਂ ਨੇ ਹਿੱਸਾ ਲਿਆ ਜਿਨ੍ਹਾਂ ਵਿੱਚੋਂ 7 ਅੰਤਰਰਾਸ਼ਟਰੀ ਅਤੇ 94 ਰਾਸ਼ਟਰੀ ਭਾਗੀਦਾਰ ਸਨ ਇਹ ਵਰਕਸ਼ਾਪ ਹਾਈਬਿ੍ਰਡ ਮੋਡ ਵਿੱਚ ਸੀ, ਇਸ ਲਈ ਭਾਗੀਦਾਰਾਂ ਨੇ ਇਸ ਵਰਕਸ਼ਾਪ ਵਿੱਚ ਆਨਲਾਈਨ ਦੇ ਨਾਲ-ਨਾਲ ਆਫ਼ਲਾਈਨ ਮੋਡ ਵਿੱਚ ਵੀ ਭਾਗ ਲਿਆ। ਪਹਿਲੇ ਦਿਨ ਉਦਘਾਟਨੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਐਨ.ਆਈ.ਟੀ., ਜਲੰਧਰ ਤੋਂ ਡਾ. ਰੇਣੂ ਧੀਰ ਨੇ ਸ਼ਿਰਕਤ ਕੀਤੀ। ਇਸ ਮੌਕੇ ਵਰਕਸ਼ਾਪ ਦੇ ਪੈਟਰਨ ਡਾ. ਪ੍ਰਦੀਪ ਕੌੜਾ, ਵਰਕਸ਼ਾਪ ਦੇ ਚੇਅਰਮੈਨ ਡਾ. ਮਨੀਸ਼ ਬਾਂਸਲ, ਗਣਿਤ ਵਿਭਾਗ ਦੇ ਮੁਖੀ ਸ਼੍ਰੀ ਨਵਨੀਤ ਗਰਗ, ਕਨਵੀਨਰ ਡਾ. ਮੇਹਰ ਚੰਦ ਅਤੇ ਸਮੂਹ ਪ੍ਰਬੰਧਕ ਕਮੇਟੀਆਂ ਦੇ ਮੈਂਬਰ ਹਾਜ਼ਰ ਸਨ। ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ, ਬਠਿੰਡਾ ਵਿਖੇ ਵੀ ਦੋ ਤਕਨੀਕੀ ਸੈਸ਼ਨ ਆਯੋਜਿਤ ਕੀਤੇ ਗਏ ਵਰਕਸ਼ਾਪ ਦੇ ਤਕਨੀਕੀ ਸੈਸ਼ਨਾਂ ਤੋਂ ਪਹਿਲਾਂ, ਉਦਘਾਟਨੀ ਸਮਾਰੋਹ ਹੋਇਆ ਜਿਸ ਦੌਰਾਨ ਡਾ. ਪ੍ਰਦੀਪ ਕੌੜਾ (ਪਿ੍ਰੰਸੀਪਲ, ਬਾਬਾ ਫ਼ਰੀਦ ਕਾਲਜ), ਪ੍ਰੋ. ਆਰ. ਵੁਸੁਰਿਕਾ, ਡੀਨ ਇੰਚਾਰਜ ਅਕਾਦਮਿਕ, (ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ), ਵਰਕਸ਼ਾਪ ਦੇ ਚੇਅਰਮੈਨ ਡਾ. ਮਨੀਸ਼ ਬਾਂਸਲ, ਵਾਈਸ-ਪਿ੍ਰੰਸੀਪਲ (ਬਾਬਾ ਫ਼ਰੀਦ ਕਾਲਜ), ਕਨਵੀਨਰ ਡਾ. ਮੇਹਰ ਚੰਦ (ਬਾਬਾ ਫ਼ਰੀਦ ਕਾਲਜ) ਅਤੇ ਡਾ. ਦੀਪ ਸਿੰਘ (ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ), ਕੋ-ਕਨਵੀਨਰ ਡਾ. ਅਸ਼ੋਕ ਕੁਮਾਰ ਪਾਠਕ, ਪ੍ਰਬੰਧਕੀ ਸਕੱਤਰ ਪ੍ਰੋਫੈਸਰ (ਡਾ.) ਗੌਰੀ ਸ਼ੰਕਰ, (ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ), ਕੋਆਰਡੀਨੇਟਰ ਡਾ. ਸਰਿਤਾ ਰਾਣੀ (ਸੀ.ਯੂ.ਪੀ.) ਅਤੇ ਸ੍ਰੀ ਜਤਿਨ ਬਾਂਸਲ ਅਤੇ ਸਮੂਹ ਪ੍ਰਬੰਧਕੀ ਕਮੇਟੀ ਮੈਂਬਰ ਹਾਜ਼ਰ ਸਨ
ਸਮਾਗਮ ਦੀ ਸ਼ੁਰੂਆਤ ਸਰਸਵਤੀ ਵੰਦਨਾ ਨਾਲ ਕੀਤੀ ਗਈ । ਡਾ. ਪ੍ਰਦੀਪ ਕੌੜਾ ਨੇ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ। ਪ੍ਰੋ. ਆਰ. ਵੁਸੁਰਿਕਾ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਬਾਰੇ ਵਰਕਸ਼ਾਪ ਨੂੰ ਸੰਬੋਧਨ ਕੀਤਾ । ਵਰਕਸ਼ਾਪ ਦੇ ਆਖ਼ਰੀ ਦਿਨ ਸਮਾਪਤੀ ਸਮਾਰੋਹ ਦੌਰਾਨ ਕਨਵੀਨਰ ਡਾ. ਮੇਹਰ ਚੰਦ ਨੇ ਵਰਕਸ਼ਾਪ ਦੀ ਰਿਪੋਰਟ ਪੇਸ਼ ਕਰਦਿਆਂ ਦੱਸਿਆ ਕਿ ਇਸ ਵਰਕਸ਼ਾਪ ਲਈ ਡਾ. ਪਰਵਿੰਦਰ ਸਿੰਘ, ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ, ਬਠਿੰਡਾ, ਡਾ. ਰੇਣੂ ਧੀਰ, ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ, ਜਲੰਧਰ (ਪੰਜਾਬ), ਡਾ. ਸੁਸ਼ਮਾ ਜੈਨ, ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਪਟਿਆਲਾ (ਪੰਜਾਬ), ਡਾ. ਆਸ਼ਿਮਾ ਸਿੰਘ, ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਪਟਿਆਲਾ (ਪੰਜਾਬ), ਡਾ. ਸੰਦੀਪ ਸੂਦ, ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ, ਕੁਰੂਕਸ਼ੇਤਰ, ਹਰਿਆਣਾ, ਡਾ. ਪੂਜਾ, ਡੀਨ, ਐਸ.ਓ.ਈ.ਟੀ., ਸੀਟੀ ਯੂਨੀਵਰਸਿਟੀ, ਲੁਧਿਆਣਾ, ਡਾ. ਅਮਿਤ ਕਾਮਰਾ, ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ, ਲੁਧਿਆਣਾ, ਡਾ. ਸ਼ਾਲੂ, ਬਾਬਾ ਫ਼ਰੀਦ ਕਾਲਜ, ਬਠਿੰਡਾ, ਡਾ. ਉਪਿੰਦਰ ਕੌਰ, ਅਕਾਲ ਯੂਨੀਵਰਸਿਟੀ, ਬਠਿੰਡਾ, ਇੰਜ. ਸੁਰਿੰਦਰ ਸਿੰਘ ਖੁਰਾਣਾ, ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ, ਬਠਿੰਡਾ, ਡਾ. ਅਜੇ ਕੁਮਾਰ, ਚੰਡੀਗੜ੍ਹ ਯੂਨੀਵਰਸਿਟੀ, ਚੰਡੀਗੜ੍ਹ ਆਦਿ ਨੇ ਸਰੋਤ ਵਿਅਕਤੀ ਵਜੋਂ ਸ਼ਿਰਕਤ ਕੀਤੀ ਸਾਰੇ ਬੁਲਾਰਿਆਂ ਨੇ ਆਪੋ-ਆਪਣੇ ਖੇਤਰ ਵਿਚ ਮਾਹਿਰ ਭਾਸ਼ਣ ਪੇਸ਼ ਕੀਤੇ ਸਾਰੇ ਤਕਨੀਕੀ ਸੈਸ਼ਨ ਵਿਹਾਰਕ ਅਭਿਆਸ, ਦਿਲਚਸਪ ਜਾਣਕਾਰੀ ਅਤੇ ਗਿਆਨ ਭਰਪੂਰ ਸਨ ਵਿਸ਼ੇਸ਼ ਮਹਿਮਾਨ ਡਾ. ਦੀਪ ਸਿੰਘ ਨੇ ਸਾਰੇ ਭਾਗੀਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਵਿੱਚ ਖੋਜ, ਮੌਜੂਦਾ ਅਭਿਆਸਾਂ ਅਤੇ ਭਵਿੱਖ ਦੇ ਰੁਝਾਨਾਂ ਦੇ ਅਦਾਨ-ਪ੍ਰਦਾਨ ਦੀ ਸਹੂਲਤ ਲਈ ਇਹ ਵਰਕਸ਼ਾਪ ਵਿੱਚ ਇੱਕ ਵਧੀਆ ਉਪਰਾਲਾ ਹੈ ਇਸ ਮੌਕੇ ਡਾ. ਜਸਵਿੰਦਰਪਾਲ ਵੱਲੋਂ ਸਮੂਹ ਕਮੇਟੀ ਮੈਂਬਰਾਂ, ਡੈਲੀਗੇਟਾਂ, ਸਰੋਤ ਵਿਅਕਤੀਆਂ, ਸਹਿਯੋਗੀ ਸੰਸਥਾ ਅਤੇ ਸੀ.ਐਸ.ਆਈ.ਆਰ. ਲਈ ਧੰਨਵਾਦੀ ਸ਼ਬਦ ਕਹੇ ਗਏ ਵਰਕਸ਼ਾਪ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਕੀਤੀ ਗਈ ਅੰਤ ਵਿੱਚ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨ (ਬੀ.ਐਫ.ਜੀ.ਆਈ.) ਦੇ ਚੇਅਰਮੈਨ ਡਾ: ਗੁਰਮੀਤ ਸਿੰਘ ਧਾਲੀਵਾਲ ਨੇ ਵਰਕਸ਼ਾਪ ਦੀ ਸਫਲਤਾ ਲਈ ਸਾਰਿਆਂ ਨੂੰ ਵਧਾਈ ਦਿੱਤੀ

ਚੰਡੀਗੜ੍ਹ ’ਚ ਹਰਿਆਣਾ ਨੂੰ ਨਵੀਂ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦੇ ਮਾਮਲੇ ’ਚ ਅਕਾਲੀ ਆਗੂ ਮਿਲੇ ਰਾਜਪਾਲ ਨੂੰ

0

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠਲੇ ਵਫਦ ਨੇ ਰਾਜਪਾਲ ਨੂੰ ਹਰਿਆਣਾ ਦੀ ਜ਼ਮੀਨ ਬਦਲੇ ਜ਼ਮੀਨ ਅਲਾਟ ਕਰਨ ਦੀ ਅਰਜ਼ੀ ਰੱਦ ਕਰਨ ਅਤੇ ਚੰਡੀਗੜ੍ਹ ਪੰਜਾਬ ਨੁੰ ਦੇਣ ਦੀ ਸਿਫਾਰਸ਼ ਕਰਨ ਲਈ ਆਖਿਆ
ਅਕਾਲੀ ਦਲ ਨੇ ਭਗਵੰਤ ਮਾਨ ਦੀ ਗ੍ਰਹਿ ਮੰਤਰੀ ਵਜੋਂ ਬਰਖ਼ਾਸਤਗੀ ਮੰਗੀ ਕਿਉਂਕਿ ਉਹ ਕਾਨੂੰਨ ਵਿਵਸਥਾ ਕਾਇਮ ਰੱਖਣ ਵਿਚ ਫੇਲ੍ਹ ਹੋਏ ਅਤੇ ਕਿਹਾ ਕਿ ਜੁਮਲਾ ਮੁਸ਼ਤਰਕਾ ਮਾਲਕਾਨਾਂ ਜ਼ਮੀਨ ਮਾਲਕਾਂ ਤੋਂ ਧੱਕੇ ਨਾਲ ਪੰਚਾਇਤਾਂ ਦੇ ਨਾਂ ਨਾ ਲੁਆਈ ਜਾਵੇ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 26 ਨਵੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਆਖਿਆ ਕਿ ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਵਿਧਾਨ ਸਭਾ ਦੀ ਨਵੀਂ ਇਮਾਰਤ ਬਣਾਉਣ ਵਾਸਤੇ ਜ਼ਮੀਨ ਲੈਣ ਲਈ ਜ਼ਮੀਨ ਦੇਣ ਦੀ ਅਰਜ਼ੀ ਰਾਹੀਂ ਪੇਸ਼ਕਸ਼ ਕਰਨਾ ਸੰਵਿਧਾਨ ਦੀ ਧਾਰਾ 3 ਦੀ ਉਲੰਘਣਾ ਹੈ ਤੇ ਉਹਨਾਂ ਨੂੰ ਅਪੀਲ ਕੀਤੀ ਕਿ ਇਸਨੁੰ ਤੁਰੰਤ ਰੱਦ ਕੀਤਾ ਜਾਵੇ।ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠਲੇ ਵਫਦ ਨੇ ਰਾਜਪਾਲ ਨੂੰ ਆਖਿਆ ਕਿ ਸਿਰਫ ਸੰਸਦ ਕੋਲ ਹੀ ਇਹ ਸ਼ਕਤੀ ਹੈ ਕਿ ਉਹ ਮੌਜੂਦਾ ਰਾਜਾਂ ਤੇ ਉਹਨਾਂ ਦੀਆਂ ਸਰਹੱਦਾਂ ਵਿਚ ਤਬਦੀਲੀ ਕਰਨ ਦਾ ਕਾਨੂੰਨ ਬਣਾ ਸਕਦੀ ਹੈ। ਵਫਦ ਨੇ ਕਿਹਾ ਕਿ ਹਰਿਆਣਾ ਨੂੰ ਇਹ ਗੱਲ ਸਪਸ਼ਟ ਦੱਸ ਦੇਣੀ ਚਾਹੀਦੀ ਹੈ ਕਿ ਜੇਕਰ ਉਸਨੇ ਨਵੀਂ ਵਿਧਾਨ ਸਭਾ ਇਮਾਰਤ ਉਸਾਰਨੀ ਹੈ ਤਾਂ ਫਿਰ ਉਹ ਹਰਿਆਣਾ ਦੀਆਂ ਸਰਹੱਦਾਂ ਦੇ ਅੰਦਰ ਹੀ ਜ਼ਮੀਨ ਵਿਚ ਬਣਾ ਸਕਦਾ ਹੈ।ਸ: ਬਾਦਲ, ਜਿਹਨਾਂ ਦੇ ਨਾਲ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ ਸਨ, ਨੇ ਰਾਜਪਾਲ ਨੂੰ ਆਖਿਆ ਕਿ ਪੰਜਾਬ ਦਾ ਚੰਡੀਗੜ੍ਹ ’ਤੇ ਅਨਿੱਖੜਵਾਂ ਅਧਿਕਾਰ ਹੈ ਜਿਸਦੀ ਪੁਸ਼ਟੀ ਕੇਂਦਰ ਸਰਕਾਰਾਂ ਵਾਰ ਵਾਰ ਕਰ ਚੁੱਕੀਆਂ ਹਨ ਅਤੇ ਇਸਦੀ ਤਸਦੀਕ ਸੰਸਦ ਨੇ ਰਾਜੀਵ-ਲੌਂਗੋਵਾਲ ਸਮਝੌਤੇ ਰਾਹੀਂ ਕੀਤੀ ਹੈ। ਉਹਨਾਂ ਕਿਹਾ ਕਿ ਹਰਿਆਣਾ ਵੱਲੋਂ ਚੰਡੀਗੜ੍ਹ ਵਿਚ 10 ਏਕੜ ਜ਼ਮੀਨ ਲੈਣ ਲਈ ਆਪਣੀ ਜ਼ਮੀਨ ਦੇਣ ਦੀ ਪੇਸ਼ਕਸ਼ ਨਾਲ ਚੰਡੀਗੜ੍ਹ ’ਤੇ ਪੰਜਾਬ ਦਾ ਅਧਿਕਾਰ ਕਮਜ਼ੋਰ ਹੁੰਦਾ ਹੈ। ਉਹਨਾਂ ਕਿਹਾ ਕਿ ਇਹ ਕਦਮ ਸੂਬੇ ਦੀ ਸ਼ਾਂਤੀ ਵਾਸਤੇ ਮਾਰੂ ਵੀ ਸਾਬਤ ਹੋ ਸਕਦਾ ਹੈ। ਉਹਨਾਂ ਕਿਹਾ ਕਿ ਪੰਜਾਬੀ ਚੰਡੀਗੜ੍ਹ ਨਾਲ ਭਾਵੁਕ ਤੌਰ ’ਤੇ ਜੁੜੇ ਹਨ ਤੇ ਉਹ ਚੰਡੀਗੜ੍ਹ ਵਿਚ ਹਰਿਆਣਾ ਨੂੰ ਕਿਸੇ ਵੀ ਜ਼ਮੀਨ ਦੀ ਅਲਾਟਮੈਂਟ ਨਹੀਂ ਹੋਣ ਦੇਣਗੇ।
ਅਕਾਲੀ ਦਲ ਦੇ ਪ੍ਰਧਾਨ ਨੇ ਰਾਜਪਾਲ ਨੂੰ ਆਖਿਆ ਕਿ ਅਕਾਲੀ ਦਲ ਖੇਤਰੀ ਇੱਛਾਵਾਂ ਦੀ ਪ੍ਰਤੀਨਿਧਤਾ ਕਰਦਾ ਹੈ ਅਤੇ ਉਹ ਹਰਿਆਣਾ ਵੱਲੋਂ ਜ਼ਮੀਨ ਬਦਲੇ ਜ਼ਮੀਨ ਦੇ ਕੇ ਇਹ ਸੌਦੇਬਾਜ਼ੀ ਕਰਨ ਦਾ ਪੁਰਜ਼ੋਰ ਵਿਰੋਧ ਕਰੇਗਾ। ਉਹਨਾਂ ਰਾਜਪਾਲ ਨੂੰ ਆਖਿਆ ਕਿ ਉਹ ਪੰਜਾਬੀਆਂ ਦੀਆਂ ਭਾਵਨਾਵਾਂ ਅਨੁਸਾਰ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਸਿਫਾਰਸ਼ ਕਰਨ ਤਾਂ ਜੋ ਪਿਛਲੇ 55 ਸਾਲਾਂ ਤੋਂ ਆਪਣੀ ਰਾਜਧਾਨੀ ਨਾਹੋਣ ਕਾਰਨ ਪੰਜਾਬ ਨਾਲ ਹੋ ਰਿਹਾ ਅਨਿਆਂ ਖਤਮ ਕੀਤਾ ਜਾ ਸਕੇ।ਅਕਾਲੀ ਦਲ ਦੇ ਵਫਦ ਨੇ ਰਾਜਪਾਲ ਨੂੰ ਸੂਬੇ ਵਿਚ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੀ ਜਾਣਕਾਰੀਵੀ ਦਿੱਤੀ ਤੇ ਉਹਨਾਂ ਨੂੰ ਗ੍ਰਹਿ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਅਪੀਲ ਵੀ ਕੀਤੀ। ਵਫਦ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਸਨਸਨੀਖੇਜ਼ ਕਤਲ ਤੋਂ ਇਲਾਵਾ ਪੰਜਾਬ ਵਿਚ ਰੋਜ਼ਾਨਾ ਕਤਲ ਹੋਰਹੇ ਹਨ, ਫਿਰੌਤੀਆਂ ਵਸੂਲੀਆਂ ਜਾ ਰਹੀਆਂ ਹਨ ਅਤੇ ਗੁੰਡਾ ਰਾਜ ਚਲ ਰਿਹਾ ਹੈ। ਉਹਨਾਂ ਕਿਹਾ ਕਿ ਨਸ਼ੇ ਦਾ ਪਸਾਰ ਰੁੱਕਣ ਦਾ ਨਾਂ ਨਹੀਂ ਲੈ ਰਿਹਾ ਤੇ ਨਸ਼ੇ ਦੀ ਓਵਰਡੋਜ਼ ਨਾਲ ਮੌਤਾਂ ਵਿਚ ਨਿਰੰਤਰ ਵਾਧਾ ਹੋਰਿਹਾ ਹੈ। ਇਸ ਕਾਰਲ ਸੂਬੇ ਤੋਂ ਪੂੰਜੀ ਬਾਹਰ ਆ ਰਹੀਹੈ ਤੇ ਆਮ ਆਦਮੀ ਡਰ ਤੇ ਦਹਿਸ਼ਤ ਦੇ ਮਾਹੌਲ ਵਿਚ ਜੀਅ ਰਿਹਾ ਹੈ।

ਨਵੇਂ ਚੁਣੇ ਸਰਪੰਚਾਂ ਤੇ ਪੰਚਾਂ ਨੂੰ ਪਿੰਡ ਸਭਾ ਦੀ ਮੀਟਿੰਗ ਵਿਚ ਅਧਿਕਾਰੀ ਦਿਵਾਉਣਗੇ ਸੁੰਹ – ਮੁੱਖ ਮੰਤਰੀ

0

ਨਵੇਂ ਚੁਣੇ ਸਰਪੰਚ ਤੇ ਪੰਚ ਪੇਂਡੂ ਵਿਕਾਸ ਦੇ ਲਈ ਬਨਾਉਣ ਨਵੀਂ-ਨਵੀਂ ਯੋਜਨਾਵਾਂ
ਸਰਕਾਰ ਵੱਲੋਂ ਮਿਲੇਗਾ ਪੂਰਾ ਸਹਿਯੋਗ,ਪੈਸੇ ਦੀ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਕਮੀ – ਮਨੋਹਰ ਲਾਲ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 26 ਨਵੰਬਰ – ਹਰਿਆਣਾ ਦੇ ਨਵੇਂ ਚੁਣੇ ਸਰਪੰਚਾਂ ਤੇ ਪੰਚਾਂ ਨੂੰ ਹੁਣ ਪਿੰਡ ਵਿਚ ਹੀ ਮੀਟਿੰਗ ਕਰਕੇ ਅਧਿਕਾਰੀਆਂ ਵੱਲੋਂ ਸੁੰਹ ਦਿਵਾਈ ਜਾਵੇਗੀ। ਜਦੋਂਕਿ ਇਸਤੋਂ ਪਹਿਲਾਂ ਸਾਰੇ ਸਰਪੰਚ ਤੇ ਪੰਚਾਂ ਨੂੰ ਕਿਸੇ ਇਕ ਸਥਾਨ ’ਤੇ ਇਕੱਠਾ ਕਰ ਕੇ ਸੁੰਹ ਦਿਵਾਈ ਜਾਂਦੀ ਸੀ। ਇਹ ਐਲਾਨ ਅੱਜ ਮੁੱਖ ਮੰਤਰੀ ਨੇ ਕਰਨਾਲ ਵਿਧਾਨ ਸਭਾ ਚੋਣ ਖੇਤਰ ਨਾਲ ਸਬੰਧਤ ਨਵੇਂ ਚੁਣੇ ਸਰਪੰਚਾਂ ਤੇ ਪੰਚਾਂ ਨਾਲ ਮੁਲਾਕਾਤ ਦੌਰਾਨ ਕਹੀ। ਇਸ ਮੌਕੇ ਸਰਪੰਚ ਤੇ ਪੰਚਾਂ ਨੇ ਗੁਲਦਸਤਾ ਦੇ ਕੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦਾ ਮਾਰਗਦਰਸ਼ਨ ਪ੍ਰਾਪਤ ਕੀਤਾ।ਸ੍ਰੀ ਮਨੋਹਰ ਲਾਲ ਨੇ ਨਵੇਂ ਚੁਣੇ ਸਰਪੰਚਾਂ ਤੇ ਪੰਚਾਂ ਨੂੰ ਕਿਹਾ ਕਿ ਪੇਂਡੂ ਵਿਕਾਸ ਲਈ ਨਵੀਂ-ਨਵੀਂ ਯੋਜਨਾਵਾਂ ਬਣਾਉਣ ਅਤੇ ਆਪਣੇ ਕਾਰਜ ਨੂੰ ਇਮਾਨਦਾਰੀ ਨਾਲ ਨਿਭਾਉਣ। ਪਿੰਡ ਦੇ ਵਿਕਾਸ ਕੰਮਾਂ ਲਈ ਸਰਕਾਰ ਵੱਲੋਂ ਧਨ ਦੀ ਕੋਈ ਕਮੀ ਨਈਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪਿੰਡ ਪੰਚਾਇਤਾਂ ਸ਼ਾਸਨ ਦੀ ਸੱਭ ਤੋਂ ਛੋਟੀ ਇਥਾਈ ਹੈ ਅਤੇ ਉਹ ਆਪਣੇ ਪਿੰਡ ਦੀ ਇਕ ਸੁਤੰਤਰ ਸਰਕਾਰ ਵਜੋ ਕੰਮ ਕਰਦੀ ਹੈ। ਇਸ ਲਈ ਸਾਰੇ ਨਵੇਂ ਚੁਣੇ ਸਰਪੰਚ ਤੇ ਪੰਚ ਮਿਲਜੁਲ ਕੇ ਪਿੰਡ ਵਿਕਾਸ ਨੂੰ ਅੱਗੇ ਵਧਾਉਣ, ਸਰਕਾਰ ਵੱਲੋਂ ਉਨ੍ਹਾਂ ਨੂੰ ਪੂਰਾ ਸਹਿਯੋਗ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਦੇ ਪੰਚਾਇਤੀ ਰਾਜ ਸੰਸਥਾਵਾਂ ਦੇ ਚੋਣ ਵਿਚ ਸਰਵ ਸੰਮਤੀ ਨਾਲ ਬਲਾਕ ਕਮੇਟੀ ਦੇ ਮੈਂਬਰ, ਸਰਪੰਚ ਤੇ ਪੰਚ ਅਤੇ ਪੂਰੀ ਦੀ ਪੂਰੀ ਪਿੰਡ ਪੰਚਾਇਤਾਂ ਦਾ ਚੋਣ ਕਰ ਪਿੰਡ ਵਾਸੀਆਂ ਨੇ ਇਕ ਚੰਗੀ ਪਰੰਪਰਾ ਦੀ ਸ਼ੁਰੂਆਤ ਕੀਤੀ ਹੈ। ਇਸ ਨਾਲ ਆਪਸੀ ਭਾਈਚਾਰਾ ਵਧਿਆ ਹੈ। ਇੰਨ੍ਹਾਂ ਹੀ ਨਹੀਂ ਸਰਵ ਸੰਮਤੀ ਨਾਲ ਚੁਣ ਗਏ ਸਰਪੰਚ , ਪੰਚ ਨੂੰ ਹਰਿਆਣਾ ਸਰਕਾਰ ਵੱਲੋਂ ਪਿੰਡ ਵਿਕਾਸ ਲਈ ਇਨਾਮ ਵਜੋ 50 ਹਜਾਰ ਰੁਪਏ ਤੋਂ ਲੈ ਕੇ 11 ਲੱਖ ਰੁਪਏ ਤਕ ਦੀ ਪ੍ਰੋਤਸਾਹਨ ਰਕਮ ਮਿਲੇਗੀ। ਇਸ ਮੌਕੇ ਮੇਅਰ ਸ੍ਰੀਮਤੀ ਰੇਣੂ ਬਾਲਾ ਗੁਪਤਾ, ਸੀਨੀਅਰ ਡਿਪਟੀ ਮੇਅਰ ਅਤੇ ਡਿਵੀਜਨ ਪ੍ਰਮੁੱਖ ਰਾਜੇਸ਼ ਅੱਗੀ, ਡਿਪਟੀ ਕਮਿਸ਼ਨਰ ਅਨੀਸ਼ ਯਾਦਵ, ਪੁਲਿਸ ਸੁਪਰਡੈਂਟ ਗੰਗਾਰਾਮ ਪੁਨਿਆ ਅਤੇ ਜਿਲ੍ਹਾ ਪਰਿਸ਼ਦ ਦੇ ਸੀਈਓ ਗੌਰਵ ਕੁਮਾਰ ਮੌਜੂਦ ਰਹੇ।

ਹਰਿਆਣਾ ਸਰਕਾਰ ਵਲੋਂ ਹਰ ਨਾਗਰਿਕ ਦੀ ਸਿਹਤ ਜਾਂਚ ਕਰਨ ਦਾ ਫੈਸਲਾ – ਮੁੱਖ ਮੰਤਰੀ

0

ਰਾਸ਼ਟਰਪਤੀ 29 ਨੂੰ ਕੁਰੂਕਸ਼ੇਤਰ ਤੋਂ ਕਰਨਗੇ ਮੁੱਖ ਮੰਤਰੀ ਪਰਿਵਾਰ ਸਿਹਤ ਜਾਂਚ ਯੋਜਨਾ ਦੀ ਸ਼ੁਰੂਆਤ
ਪਹਿਲੇ ਪੜਾਅ ਵਿਚ ਅੰਤੋਂਦੇਯ ਪਰਿਵਾਰ ਦਾ ਕੀਤਾ ਜਾਵੇਗੀ ਸਿਹਤ ਜਾਂਚ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 26 ਨਵੰਬਰ – ਹਰਿਆਣਾ ਸਰਕਾਰ ਨੇ ਸੂਬੇ ਦੇ ਹਰ ਨਾਗਰਿਕ ਦੀ ਸਿਹਤ ਜਾਂਚ ਕਰਨ ਦਾ ਫੈਸਲਾਜ ਲਿਆ ਹੈ। ਇਸ ਯੋਜਨਾ ਦਾ ਖੁਲਾਸਾ ਕਰਦਿਆਂ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਸੂਬੇ ਵਿਚ ਹਰ ਨਾਗਰਿਕ ਦੀ ਸਿਹਤ ਜਾਂਚ ਸਾਲ ਵਿਚ ਘੱਟ ਤੋਂ ਘੱਟ ਇਕ ਵਾਰ ਜਰੂਰ ਹੋਣੀ ਚਾਹੀਦੀ ਹੈ। ਇਸ ਦੇ ਲਈ ਯੋਜਨਾ ਤਿਆਰ ਕਰ ਲਈ ਗਈ ਹੈ। ਮੁੱਖ ਮੰਤਰੀ ਸਿਹਤ ਜਾਂਚ ਨਾਂਅ ਦੀ ਇਸ ਅਨੋਖੀ ਯੋਜਨਾ ਦੀ ਸ਼ੁਰੂਆਤ ਦੇਸ਼ ਦੀ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ 29 ਨਵੰਬਰ ਨੂੰ ਆਪਣੇ ਕੁਰੂਕਸ਼ੇਤਰ ਦੌਰੇ ਦੌਰਾਨ ਕਰਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਨਾਲ ਜੇਕਰ ਕਿਸੇ ਦੇ ਸ਼ਰੀਰ ਦੀ ਕੋਈ ਵੀ ਬੀਮਾਰੀ ਸ਼ੁਰੂਆਤੀ ਦੌਰ ਵਿਚ ਹੈ ਤਾਂ ਉਸ ਦਾ ਵੀ ਪਤਾ ਲਗ ਜਾਵੇ ਅਤੇ ਵਿਅਕਤੀ ਦਾ ਸਮੇਂ ’ਤੇ ਇਲਾਜ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਵਿਚ ਇੲ ਯੋਜਨਾ ਵੀ ਆਪਣੇ ਆਪ ਵਿਚ ਅਨੋਖੀ ਯੋਜਨਾ ਹੈ ਜੋ ਦੇਸ਼ ਵਿਚ ਹੁਣ ਤਕ ਕਿਸੇ ਸੂਬੇ ਵਿਚ ਲਾਗੂ ਨਹੀਂ ਹੋਈ ਹੈ।ਯੋਜਨਾ ਨੂੰ ਲਾਗੂ ਕਰਨ ਦੇ ਸਬੰਧ ਵਿਚ ਬੋਲਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਇਸ ਯੌਜਨਾ ਨੂੰ ਪਹਿਲੇ ਪੜਾਅ ਵਿਚ 1.80 ਲੱਖ ਰੁਪਏ ਸਲਾਨਾ ਤਕ ਦੀ ਆਮਦਨ ਵਾਲੇ ਅੰਤੋਂਦੇਯ ਪਰਿਵਾਰਾਂ ਤੋਂ ਸ਼ੁਰੂ ਕਰਾਂਗੇ। ਪਹਿਲੇ ਪੜਾਅ ਵਿਚ ਅੰਤੋਂਦੇਯ ਪਰਿਵਾਰਾਂ ਦੇ ਮੈਂਬਰਾਂ ਦੇ ਸਿਹਤ ਦੀ ਜਾਂਚ ਹੋਵੇਗੀ ਅਤੇ ਉਸ ਦੇ ਬਾਅਦ ਅਗਲੇ ਪੜਾਅ ਵਿਚ ਇਸ ਯੋਜਨਾ ਨੂੰ ਯੂਨੀਵਰਸਲ ਬਨਾ ਕੇ ਸਾਰੇ ਸੂਬਾਵਾਸੀਆਂ ਦੇ ਸਿਹਤ ਦੀ ਜਾਂਚ ਕਰਵਾਈ ਜਾਵੇਗੀ।

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਵਿਸ਼ਵ ਵਿਗਿਆਨ ਦਿਵਸ ਮਨਾਇਆ

0

ਸੁਖਜਿੰਦਰ ਮਾਨ
ਬਠਿੰਡਾ, 25 ਨਵੰਬਰ: ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਗਣਿਤ ਵਿਭਾਗ ਵੱਲੋਂ ਕੈਂਪਸ ਵਿਖੇ ਸ਼ਾਂਤੀ ਅਤੇ ਵਿਕਾਸ ਨੂੰ ਸਮਰਪਿਤ ਵਿਸ਼ਵ ਵਿਗਿਆਨ ਦਿਵਸ ਮਨਾਇਆ ਗਿਆ। ਇਸ ਸਾਲ ਦਾ ਮੁੱਖ ਵਿਸ਼ਾ ਸਥਾਈ ਵਿਕਾਸ ਲਈ ਬੁਨਿਆਦੀ ਵਿਗਿਆਨੀ ਸੀ ਜਿਸਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਨੂੰ ਨਵੀਨਤਮ ਵਿਗਿਆਨਕ ਤਰੱਕੀ ਬਾਰੇ ਜਾਣੂ ਕਰਵਾਇਆ ਜਾਵੇ। ਇਸ ਵਿਸ਼ੇਸ਼ ਦਿਵਸ ਨੂੰ ਸਮਰਪਿਤ ਥੀਮ ’ਤੇ ਮਾਡਲ ਡਿਸਪਲੇ, ਰੰਗੋਲੀ, ਡੈਕਲਾਮੇਸ਼ਨ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।ਇਸ ਮੌਕੇ ਬੋਲਦਿਆਂ ਵਿਭਾਗ ਦੇ ਸੀਨੀਅਰ ਫੈਕਲਟੀ ਪ੍ਰੋ: ਕਰਨਵੀਰ ਸਿੰਘ ਨੇ ਦੱਸਿਆ ਕਿ ਸਾਡੇ ਆਲੇ-ਦੁਆਲੇ ਦੀ ਹਰ ਚੀਜ਼ ਮਸ਼ੀਨਰੀ ਨਾਲ ਚਲਾਈ ਜਾਂਦੀ ਹੈ। ਵਿਗਿਆਨ ਦੇ ਨਤੀਜੇ ਵਜੋਂ ਸਾਡੇ ਸਮਾਜ ਦਾ ਬਹੁਤ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼ਾਂਤੀ ਤੋਂ ਬਿਨਾਂ ਵਿਕਾਸ ਸੰਭਵ ਨਹੀਂ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਜਿਹੇ ਸਮਾਗਮਾਂ ਵਿੱਚ ਪ੍ਰੈਕਟੀਕਲ ਪਹੁੰਚ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ।ਇਸ ਦੌਰਾਨ ਰੰਗੋਲੀ ਮੁਕਾਬਲੇ ਵਿੱਚ ਵਿਦਿਆਰਥੀਆਂ ਜਿੰਮੀ ਸਿੰਗਲਾ ਅਤੇ ਸੀਮਾ ਸਿੰਗਲਾ ਨੇ ਸਾਂਝੇ ਤੌਰ ’ਤੇ ਪਹਿਲਾ ਅਤੇ ਸੰਦੀਪ ਸਿੰਘ ਅਤੇ ਜਤਿਨ ਨੇ ਸਾਂਝੇ ਤੌਰ ’ਤੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਵਿਦਿਆਰਥੀਆਂ ਅੰਸ਼ੂ ਨੇ ਪਹਿਲਾ ਅਤੇ ਮਹਿਕ ਨੇ ਦੂਜਾ ਸਥਾਨ ਹਾਸਲ ਕੀਤਾ।ਇਸੇ ਤਰ੍ਹਾਂ ਮਾਡਲ ਮੇਕਿੰਗ ਵਿੱਚ ਤਰੁਨਪ੍ਰੀਤ ਸਿੰਘ ਨੇ ਪਹਿਲਾ ਅਤੇ ਯਾਦਵਿੰਦਰ ਸਿੰਘ ਅਤੇ ਸਲੀਮ ਖਾਨ ਨੇ ਸਾਂਝੇ ਤੌਰ ’ਤੇ ਦੂਜਾ ਸਥਾਨ ਹਾਸਲ ਕੀਤਾ, ਜਦੋਂ ਕਿ ਡੈਕਲੇਸ਼ਨ ਮੁਕਾਬਲੇ ਵਿੱਚ ਤਰੁਨਪ੍ਰੀਤ ਸਿੰਘ ਨੇ ਪਹਿਲਾ ਅਤੇ ਰਿਆ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਵਿਭਾਗ ਦੇ ਫੈਕਲਟੀ ਨੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ।ਪ੍ਰੋਗਰਾਮ ਦੀ ਸਮਾਪਤੀ ਵਿਭਾਗ ਦੇ ਮੁਖੀ ਪ੍ਰੋ: ਮਮਤਾ ਕਾਂਸਲ ਵੱਲੋਂ ਧੰਨਵਾਦ ਦੇ ਮਤੇ ਨਾਲ ਹੋਈ । ਉਨ੍ਹਾਂ ਵੱਖ-ਵੱਖ ਮੁਕਾਬਲਿਆਂ ਵਿੱਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਪ੍ਰਤੀਯੋਗੀਆਂ ਅਤੇ ਜੇਤੂਆਂ ਨੂੰ ਵਧਾਈ ਦਿੱਤੀ।ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ: ਬੂਟਾ ਸਿੰਘ ਸਿੱਧੂ ਅਤੇ ਰਜਿਸਟਰਾਰ ਡਾ: ਗੁਰਿੰਦਰਪਾਲ ਸਿੰਘ ਬਰਾੜ ਨੇ ਵਿਭਾਗ ਨੂੰ ਸਫ਼ਲ ਸਮਾਗਮ ਕਰਵਾਉਣ ਲਈ ਵਧਾਈ ਦਿੱਤੀ ।

15 ਅਤੇ 16 ਨਵੰਬਰ ਦੀ ਸਮੂਹਿਕ ਛੁੱਟੀ ਦੀ ਗੈਰਹਾਜ਼ਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ :- ਮੋਰਚਾ ਆਗੂ

0

ਸੁਖਜਿੰਦਰ ਮਾਨ
ਬਠਿੰਡਾ, 26 ਨਵੰਬਰ : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾ ਆਗੂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਸ਼ੇਰ ਸਿੰਘ ਖੰਨਾ, ਗੁਰਵਿੰਦਰ ਸਿੰਘ ਪੰਨੂ, ਬਲਿਹਾਰ ਸਿੰਘ, ਰਮਨਪ੍ਰੀਤ ਕੌਰ ਮਾਨ, ਸਿਮਰਨਜੀਤ ਸਿੰਘ ਨੀਲੋ, ਜਸਪ੍ਰੀਤ ਸਿੰਘ ਗਗਨ, ਸੁਰਿੰਦਰ ਕੁਮਾਰ, ਪਵਨਦੀਪ ਸਿੰਘ ਨੇ ਇੱਥੇ ਜਾਰੀ ਬਿਆਨ ਵਿਚ ਦੋਸ ਲਗਾਇਆ ਕਿ ਪੰਜਾਬ ਸਰਕਾਰ ਲਿਖਤੀ ਮੀਟਿੰਗ ਦੇ ਕੇ ਵੀ ਮੋਰਚੇ ਦੇ ਆਗੂਆਂ ਨਾਲ ਮੀਟਿੰਗ ਨਹੀਂ ਕਰ ਰਹੀ ਤੇ ਨਾ ਹੀ ਆਉਟਸੋਰਸਡ ਅਤੇ ਇਨਲਿਸਟਮੈਂਟ ਮੁਲਾਜ਼ਮਾਂ ਦਾ ਹੱਲ ਕਰ ਰਹੀ। ਇਸ ਦੇ ਉੱਲਟ ਬਾਹਰੋਂ ਭਾਰਤੀ ਕਰਕੇ ਆਉਟਸੋਰਸਡ ਮੁਲਾਜਮਾ ਦੀ ਛਾਂਟੀ ਕੀਤੀ ਜਾ ਰਹੀ ਹੈ ਜਿਸਦੇ ਵਿਰੋਧ ਵਿੱਚ ਮੋਰਚੇ ਵੱਲੋ 15 ਅਤੇ 16 ਨਵੰਬਰ ਨੂੰ ਸਮੂਹਿਕ ਛੁੱਟੀ ਲੈ ਕੇ ਕੰਮ ਜਾਮ ਦਾ ਸੱਦਾ ਦਿੱਤਾ ਗਿਆ ਹੈ। ਜਿਸ ਵਿੱਚ ਵੱਖ ਵੱਖ ਵਿਭਾਗਾਂ ਦਾ ਹਰ ਇੱਕ ਕਾਮਾ ਆਪਣੀ ਛੂੱਟੀ ਦੇ ਕੇ ਤੇ ਮਨਜੂਰੀ ਲੈ ਕੇ ਸਮੂਹਿਕ ਛੁੱਟੀ ਤੇ ਗਿਆ ਸੀ ਤੇ ਕੁੱਝ ਹੈਂਕੜਬਾਜ਼ ਅਧਿਕਾਰੀ ਉਨ੍ਹਾਂ ਦੀ ਗੈਰਹਾਜ਼ਰੀ ਲਗਾ ਰਹੇ ਹਨ ਇਹ ਮੋਰਚੇ ਨਾਲ ਈਰਖਾ ਦੀ ਭਾਵਨਾ ਵਿਚੋਂ ਕੀਤਾ ਜਾ ਰਿਹਾ ਹੈ। ਆਗੂਆਂ ਨੇ ਐਲਾਨ ਕੀਤਾ ਕਿ ਇਸ ਕਾਰਵਾਈ ਨੂੰ ਮੋਰਚਾ ਬਰਦਾਸ਼ਤ ਨਹੀਂ ਕਰੇਗਾ ਤੇ ਇਸ ਦੇ ਖਿਲਾਫ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਸਮੂਹ ਆਉਟਸੋਰਸਡ ਮੁਲਾਜ਼ਮਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜਿਨ੍ਹਾਂ ਥਾਵਾਂ ਤੇ ਵੀ ਗੈਰਹਾਜ਼ਰੀ ਲਗਾਈ ਗਈ ਉਹਨਾਂ ਅਧਿਕਾਰੀਆਂ ਨੂੰ ਮਿਲਿਆ ਜਾਵੇ ਤੇ ਤੁਰੰਤ ਹੱਲ ਕਰਨ ਵਾਸਤੇ ਆਖਿਆ ਜਾਵੇ ਤੇ ਜੇ ਅਧਿਕਾਰੀ ਇਸ ਮਸਲੇ ਦਾ ਹੱਲ ਨਹੀਂ ਕਰਦੇ ਉਨ੍ਹਾਂ ਥਾਵਾਂ ਤੇ ਸੰਘਰਸ਼ ਦੀ ਸ਼ੁਰੂਆਤ ਕੀਤੀ ਜਾਵੇ।

 

ਅਲੂਮਨੀ ਮੀਟ ਹੋਮ ਕਮਿੰਗ ਫਲਾਈ ਬੈਕ ਟੂ ਨੈਸਟ ਤਹਿਤ ਪ੍ਰੋਗਰਾਮ ਆਯੋਜਿਤ

0

ਵਿਦਿਆਰਥੀਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਕੀਤਾ ਗਿਆ ਪੇਸ਼
ਸੁਖਜਿੰਦਰ ਮਾਨ
ਬਠਿੰਡਾ, 26 ਨਵੰਬਰ : ਸਥਾਨਕ ਪੁਲਿਸ ਪਬਲਿਕ ਸਕੂਲ ਵਿਖੇ ਅਲੂਮਨੀ ਮੀਟ ਹੋਮ ਕਮਿੰਗ ਫਲਾਈ ਬੈਕ ਟੂ ਨੈਸਟ ਤਹਿਤ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਚ ਐਸਐਸਪੀ ਬਠਿੰਡਾ ਸ਼੍ਰੀ ਜੇ. ਇਲਨਚੇਲੀਅਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਗੈਸਟ ਆਫ਼ ਆਨਰ ਸ. ਭੁਪਿੰਦਰ ਸਿੰਘ ਐਸਪੀਐਚ ਨੇ ਸਮਾਗਮ ਦਾ ਆਗਾਜ਼ ਕੀਤਾ। ਇਸ ਮੌਕੇ ਪਿ੍ਰੰਸੀਪਲ ਮੈਡਮ ਮੋਨਿਕ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਪਹਿਲੇ ਬੈਚ ਸਾਲ 1995-96 ਤੇ 1997 ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਜਿਨ੍ਹਾਂ ਵਿੱਚ ਉਸ ਸਮੇਂ ਦੇ ਪਿ੍ਰੰਸੀਪਲ ਲੈਫਟੀਨੈਂਟ ਕਰਨਲ ਐਸ.ਐਨ ਸਕਸੈਨਾ ਵੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਉਨ੍ਹਾਂ ਅੱਗੇ ਦੱਸਿਆ ਕਿ ਪ੍ਰੋਗਰਾਮ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਜਿਸ ਵਿੱਚ ਸਰਸਵਤੀ ਵੰਧਨਾ, ਰਾਜਸਥਾਨੀ ਡਾਂਸ, ਟਰੀ ਡਾਂਸ, ਕੋਰੀਓਗ੍ਰਾਫ਼ੀ, ਗਿੱਧਾ ਅਤੇ ਭੰਗੜਾ ਆਦਿ ਸ਼ਾਮਲ ਸਨ। ਇਸ ਦੌਰਾਨ ਪਿ੍ਰੰਸੀਪਲ ਮੈਡਮ ਮੋਨਿਕ ਸਿੰਘ ਨੇ ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਦੀ ਹੌਂਸਲਾ-ਅਫ਼ਜਾਈ ਕੀਤੀ। ਉਨ੍ਹਾਂ ਨੇ ਹਰ ਇੱਕ ਵਿਦਿਆਰਥੀ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਸਭ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ।

ਮੁਫ਼ਤ ਬਿਜਲੀ ਗਰੰਟੀ: ਪੰਜਾਬ ਦੇ 86 ਫੀਸਦੀ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਇਆ: ਮੁੱਖ ਮੰਤਰੀ

0

ਅਗਲੀ ਵਾਰ ਪੰਜਾਬ ਦੇ ਲਗਭਗ 95 ਫੀਸਦੀ ਤੋਂ ਵੱਧ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਵੇਗਾ : ਭਗਵੰਤ ਮਾਨ
ਮਹਿਜ਼ ਅੱਠ ਮਹੀਨਿਆਂ ਵਿਚ 21000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ-ਮੁੱਖ ਮੰਤਰੀ
ਸਾਲ 2015 ਤੋਂ ਬੰਦ ਪਈ ਝਾਰਖੰਡ ਦੀ ਪਛਵਾੜਾ ਖਾਣ ਤੋਂ ਕੋਲੇ ਦੀ ਸਪਲਾਈ ਦਸੰਬਰ ਤੋਂ ਹੋਵੇਗੀ ਸ਼ੁਰੂ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 26 ਨਵੰਬਰ: ਪੰਜਾਬ ਵਾਸੀਆਂ ਲਈ ਮੁਫਤ ਘਰੇਲੂ ਬਿਜਲੀ ਦੀ ਸਹੂਲਤ ਨੂੰ ਸੌਗਾਤ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਆਉਂਦੇ ਮਹੀਨਿਆਂ ਵਿਚ ਸੂਬੇ ਦੇ 95 ਫੀਸਦੀ ਤੋਂ ਵੱਧ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਵੇਗਾ, ਜਿਸ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ।ਇੱਥੇ ਅੱਜ ਪੰਜਾਬ ਰਾਜ ਬਿਜਲੀ ਨਿਗਮ ਦੇ 603 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਹਰੇਕ ਬਿੱਲ ’ਤੇ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਪਹਿਲੀ ਵਾਰ ਪੰਜਾਬ ਦੇ 86 ਫੀਸਦੀ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਇਆ ਹੈ ਅਤੇ ਆਉਂਦੇ ਮਹੀਨਿਆਂ ਵਿਚ 95 ਫੀਸਦੀ ਤੋਂ ਵੱਧ ਪਰਿਵਾਰ ਮੁਫ਼ਤ ਬਿਜਲੀ ਦਾ ਲਾਭ ਉਠਾਉਣਗੇ। ਇਹ ਕਦਮ ਘਰੇਲੂ ਖਪਤਕਾਰਾਂ ਲਈ ਵੱਡੀ ਰਾਹਤ ਹੈ, ਜਿਨ੍ਹਾਂ ਨੂੰ ਹੁਣ ਤੱਕ ਹਰ ਮਹੀਨੇ ਬਿਜਲੀ ਬਿੱਲਾਂ ਦੇ ਰੂਪ ਵਿੱਚ ਕਾਫੀ ਪੈਸਾ ਖ਼ਰਚਣਾ ਪੈਂਦਾ ਸੀ।ਮੁੱਖ ਮੰਤਰੀ ਨੇ ਕਿਹਾ, “ਅਸੀਂ ਜੋ ਵਾਅਦਾ ਕਰਦੇ ਹਾਂ, ਉਸ ਨੂੰ ਪੂਰਾ ਵੀ ਕਰਦੇ ਹਾਂ। ਨੇਕ ਨੀਅਤ ਨਾਲ ਕੀਤੇ ਕੰਮਾਂ ਦੇ ਨਤੀਜੇ ਹਮੇਸ਼ਾ ਚੰਗੇ ਹੁੰਦੇ ਹਨ। ਪੰਜਾਬੀਆਂ ਨੇ ਕਦੇ ਸੁਪਨੇ ਵਿਚ ਵੀ ਨਹੀਂ ਸੀ ਸੋਚਿਆ ਕਿ ਉਨ੍ਹਾਂ ਦੇ ਘਰਾਂ ਦਾ ਬਿਜਲੀ ਬਿੱਲ ਇਕ ਦਿਨ ਜ਼ੀਰੋ ਆਵੇਗਾ ਪਰ ਹੁਣ ਇਹ ਸੱਚ ਸਾਬਤ ਹੋਇਆ। ਹੁਣ ਤਾਂ ਬਹੁਤ ਸਾਰੇ ਪਰਿਵਾਰ ਬਿਜਲੀ ਦੀ ਬੱਚਤ ਵੀ ਕਰਨ ਲੱਗ ਪਏ ਹਨ ਤਾਂ ਕਿ ਉਹ 600 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਲੈ ਸਕਣ। ਇਸ ਨਾਲ ਬਿਜਲੀ ਦੀ ਖਪਤ ਵੀ ਘਟੇਗੀ।”ਸੂਬੇ ਵਿਚ ਬਿਜਲੀ ਦਾ ਉਤਪਾਦਨ ਵਧਾਉਣ ਲਈ ਇਕ ਹੋਰ ਵੱਡਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੂੰ ਝਾਰਖੰਡ ਵਿਚ ਅਲਾਟ ਹੋਈ ਪਛਵਾੜਾ ਕੋਲ ਖਾਣ ਕਾਰਜਸ਼ੀਲ ਹੋ ਗਈ ਹੈ ਅਤੇ ਇਸ ਖਾਣ ਤੋਂ ਦਸੰਬਰ ਦੇ ਪਹਿਲੇ ਹਫ਼ਤੇ ਕੋਲੇ ਦੀ ਸਪਲਾਈ ਪੰਜਾਬ ਨੂੰ ਹੋਵੇਗੀ, ਜਿਸ ਨਾਲ ਪੰਜਾਬ ਵਿਚ ਬਿਜਲੀ ਦੀ ਪੈਦਾਵਾਰ ਹੋਰ ਵਧੇਗੀ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਇਹ ਖਾਣ ਸਾਲ 2015 ਤੋਂ ਬੰਦ ਪਈ ਸੀ ਅਤੇ ਸਾਡੀ ਸਰਕਾਰ ਨੇ ਇਹ ਖਾਣ ਚਾਲੂ ਕਰਵਾਉਣ ਲਈ ਸਿਰਤੋੜ ਯਤਨ ਕੀਤੇ, ਜਿਸ ਸਦਕਾ ਹੁਣ ਕੋਲੇ ਦੀ ਸਪਲਾਈ ਸ਼ੁਰੂ ਹੋਣ ਜਾ ਰਹੀ ਹੈ।ਸੂਬੇ ਦੀਆਂ ਸਰਕਾਰੀ ਇਮਾਰਤਾਂ ਨੂੰ ਬਿਜਲੀ ਪੱਖੋਂ ਸਵੈ-ਨਿਰਭਰ ਬਣਾਉਣ ਲਈ ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ ਸਰਕਾਰੀ ਇਮਾਰਤਾਂ ਵਿਚ ਸੌਰ ਊਰਜਾ ਪੈਨਲ ਸਥਾਪਤ ਕੀਤੇ ਜਾਣਗੇ, ਜਿਸ ਨਾਲ ਸਰਕਾਰ ਉਤੇ ਬਿਜਲੀ ਬਿਲ ਦਾ ਬੋਝ ਵੀ ਘਟੇਗਾ ਅਤੇ ਪੈਸੇ ਦੀ ਵੱਡੀ ਬੱਚਤ ਹੋਵੇਗੀ। ਇਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਪਹਿਲੀ ਵਾਰ ਕਿਸੇ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ ਅੱਠ ਮਹੀਨਿਆਂ ਦੇ ਸਮੇਂ ਵਿਚ 21000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ ਹਨ।ਮੁੱਖ ਮੰਤਰੀ ਇੱਥੇ ਮਿਊਂਸਪਲ ਭਵਨ ਵਿਖੇ ਪੰਜਾਬ ਰਾਜ ਬਿਜਲੀ ਨਿਗਮ ਦੇ 603 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ, ਇਨ੍ਹਾਂ 603 ਉਮੀਦਵਾਰਾਂ ਵਿਚ 476 ਕਲਰਕ, 68 ਜੇ.ਈ. (ਇਲੈਕਟ੍ਰੀਕਲ) ਅਤੇ 59 ਜੇ.ਈ. (ਸਬ-ਸਟੇਸ਼ਨ) ਸਨ। ਇਸ ਮੌਕੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ., ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਬਲਦੇਵ ਸਿੰਘ ਸਰਾਂ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਵਿਜੀਲੈਂਸ ਬਿਊਰੋ ਦੀ ਭ੍ਰਿਸਟਾਚਾਰ ਵਿਰੋਧੀ ਮੁਹਿੰਮ: ਮਾਰਕਫ਼ੈਡ ਦਾ ਸਹਾਇਕ ਮੈਨੇਜ਼ਰ ਤੇ ਈ.ਓ ਗ੍ਰਿਫਤਾਰ

0

ਮਾਰਕਫੈੱਡ ਦਾ ਸਹਾਇਕ ਖੇਤਰੀ ਅਫ਼ਸਰ ਨੂੰ 52,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੀਤਾ ਗਿ੍ਰਫ਼ਤਾਰ
ਨਗਰ ਕੌਂਸਲ ਦੇ ਫੰਡਾਂ ਵਿੱਚ ਘਪਲਾ ਕਰਨ ਦੇ ਦੋਸ਼ ਵਿੱਚ ਈ.ਓ. ਗੁਰਦਾਸਪੁਰ ਨੂੰ ਕੀਤਾ ਗਿ੍ਰਫ਼ਤਾਰ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 26 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੰਜਾਬ ਸਰਕਾਰ ਦੇ ਦੋ ਵੱਡੇ ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਜਿੰਨ੍ਹਾਂ ਵਿਚ ਐਸ.ਬੀ.ਐਸ. ਨਗਰ ਦੀ ਬੰਗਾ ਬ੍ਰਾਂਚ ਵਿਖੇ ਮੈਨੇਜਰ ਵਜੋਂ ਤਾਇਨਾਤ ਮਾਰਕਫੈੱਡ ਦੇ ਸਹਾਇਕ ਖੇਤਰੀ ਅਫ਼ਸਰ ਗੁਰਲਾਲ ਸਿੰਘ ਨੂੰ 52,000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਵਿੱਚ ਗਿ੍ਰਫ਼ਤਾਰ ਕੀਤਾ ਗਿਆ ਅਤੇ ਨਾਲ ਹੀ ਨਗਰ ਕੌਂਸਲ ਗੁਰਦਾਸਪੁਰ ਦੇ ਕਾਰਜਕਾਰੀ ਅਧਿਕਾਰੀ (ਈ.ਓ.) ਅਸ਼ੋਕ ਕੁਮਾਰ ਨੂੰ ਸੂਬਾ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਗ੍ਰਾਂਟਾਂ ਵਿੱਚ ਘਪਲਾ ਕਰਨ ਦੇ ਦੋਸ਼ ਹੇਠ ਗਿ੍ਰਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਰਕਫ਼ੈਡ ਦੇ ਸਹਾਇਕ ਖੇਤਰੀ ਅਫ਼ਸਰ ਨੂੰ ਮੁੱਖ ਮੰਤਰੀ ਦੀ ਭਿ੍ਰਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਦਰਜ ਕੀਤੀ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਦੋਸ਼ੀ ਅਧਿਕਾਰੀ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਰਾਜੀਵ ਕੁਮਾਰ ਵਾਸੀ ਪਿੰਡ ਹਕੀਮਪੁਰ ਤਹਿਸੀਲ ਬੰਗਾ ਨੇ ਜਾਣਕਾਰੀ ਦਿੱਤੀ ਕਿ ਉਹ ਦਾਣਾ ਮੰਡੀ ਬੰਗਾ ਵਿੱਚ ਆੜ੍ਹਤੀਆ ਹੈ ਅਤੇ ਉਕਤ ਮਾਰਕਫੈੱਡ ਅਧਿਕਾਰੀ ਪਿਛਲੇ ਸੀਜ਼ਨ ਦੌਰਾਨ ਉਸਦੀ ਦੁਕਾਨ ਤੋਂ ਝੋਨੇ ਦੀਆਂ 52,000 ਬੋਰੀਆਂ ਦੀ ਸਰਕਾਰੀ ਖਰੀਦ ਬਦਲੇ ਉਸ ਕੋਲੋਂ ਇੱਕ ਰੁਪਏ ਪ੍ਰਤੀ ਬੋਰੀ ਦੇ ਹਿਸਾਬ ਨਾਲ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਸੌਦਾ 35,000 ਰੁਪਏ ਵਿੱਚ ਤੈਅ ਹੋਇਆ ਹੈ ਪਰ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦਾ।ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਗਈ ਅਤੇ ਰਿਸ਼ਵਤ ਮੰਗਣ ਦੇ ਦੋਸ਼ ਸਿੱਧ ਹੋਣ ਉਪਰੰਤ ਉਕਤ ਮਾਰਕਫੈੱਡ ਅਧਿਕਾਰੀ ਵਿਰੁੱਧ ਭਿ੍ਰਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਸੇ ਤਰ੍ਹਾਂ ਵਿਜੀਲੈਂਸ ਬਿਊਰੋ ਵੱਲੋਂ ਅੱਜ ਨਗਰ ਕੌਂਸਲ ਗੁਰਦਾਸਪੁਰ ਦੇ ਕਾਰਜਕਾਰੀ ਅਧਿਕਾਰੀ (ਈ.ਓ.) ਅਸ਼ੋਕ ਕੁਮਾਰ ਨੂੰ ਸੂਬਾ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਗ੍ਰਾਂਟਾਂ ਵਿੱਚ ਘਪਲਾ ਕਰਨ ਦੇ ਦੋਸ਼ ਹੇਠ ਗਿ੍ਰਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਨਗਰ ਕੌਂਸਲ ਦੀਨਾਨਗਰ ਨੂੰ ਵਿਕਾਸ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਸਨ। ਵਿਜੀਲੈਂਸ ਬਿਊਰੋ ਵੱਲੋਂ ਕੀਤੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਈ.ਓ. ਅਸ਼ੋਕ ਕੁਮਾਰ ਨੇ ਦੀਨਾਨਗਰ ਵਿਖੇ ਆਪਣੀ ਤਾਇਨਾਤੀ ਦੌਰਾਨ ਇੱਕ ਸਥਾਨਕ ਵਿਕਰੇਤਾ ਤੋਂ ਸਟਰੀਟ ਲਾਈਟਾਂ ਦੀ ਖਰੀਦ ਲਈ 1,97,000 ਰੁਪਏ ਦਾ ਫ਼ਰਜੀ ਬਿੱਲ ਪ੍ਰਵਾਨ ਕੀਤਾ ਸੀ ਪਰ ਅਸਲ ਵਿੱਚ ਇਸ ਸਬੰਧੀ ਕੋਈ ਖਰੀਦ ਹੀ ਨਹੀਂ ਕੀਤੀ ਗਈ ਅਤੇ ਉਸ ਨੇ ਨਿੱਜੀ ਹਿੱਤਾਂ ਲਈ ਪੈਸੇ ਦਾ ਗਬਨ ਕਰਨ ਅਤੇ ਵਿਭਾਗ ਨੂੰ ਭੇਜੇ ਜਾਣ ਵਾਲੇ ਉਪਯੋਗਤਾ ਸਰਟੀਫਿਕੇਟ ਵਜੋਂ ਵਰਤਣ ਲਈ ਇਹ ਫ਼ਰਜੀ ਬਿੱਲ ਤਿਆਰ ਕੀਤਾ ਸੀ।ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜਮ ਈ.ਓ. ਨੇ ਦੀਨਾਨਗਰ ਨਗਰ ਕੌਂਸਲ ਲਈ ਪੀ.ਐਮ.ਆਈ.ਡੀ.ਸੀ. ਸਕੀਮ ਤਹਿਤ ਜਾਰੀ ਕੀਤੀਆਂ ਗ੍ਰਾਂਟਾਂ ਵਿੱਚ ਵੀ ਘਪਲਾ ਕੀਤਾ ਹੈ। ਇਸ ਸਬੰਧੀ ਉਕਤ ਈ.ਓ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।

Our Visitor

1907272