ਕਿਹਾ, ਪੰਜਾਬੀ ਭਾਸ਼ਾ ਨੂੰ ਜਿਊਂਦਾ ਰੱਖਣਾ ਲਾਜ਼ਮੀ
ਡਿਪਟੀ ਕਮਿਸ਼ਨਰ ਨੇ ਚੇਤਨਾ ਮਾਰਚ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਸੁਖਜਿੰਦਰ ਮਾਨ
ਬਠਿੰਡਾ, 22 ਨਵੰਬਰ : ਸੂਬਾ ਸਰਕਾਰ ਤੇ ਭਾਸ਼ਾ ਵਿਭਾਗ ਪੰਜਾਬ ਵਲੋਂ ਮਨਾਏ ਜਾ ਰਹੇ ਪੰਜਾਬੀ ਮਾਹ-2022 ਦੇ ਸਮਾਗਮਾਂ ਦੀ ਲੜੀ ਅਧੀਨ ਜ਼ਿਲ੍ਹਾ ਭਾਸ਼ਾ ਵਿਭਾਗ ਬਠਿੰਡਾ ਵੱਲੋਂ ਪੰਜ-ਰੋਜ਼ਾ ਸਮਾਗਮ ਦੀ ਸ਼ੁਰੂਆਤ ਚੇਤਨਾ ਮਾਰਚ ਦੇ ਨਾਲ ਕੀਤੀ ਗਈ। ਇਹ ਚੇਤਨਾ ਮਾਰਚ ਆਰਿਆ ਸਮਾਜ ਚੌਂਕ ਤੋਂ ਆਰੰਭ ਹੋਇਆ, ਜਿਸਨੂੰ ਡਿਪਟੀ ਕਮਿਸ਼ਨਰ ਸ਼?ਰੀ ਸ਼ੌਕਤ ਅਹਿਮਦ ਪਰੇ ਵਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਚੇਤਨਾ ਮਾਰਚ ਚ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਸ਼ਾ ਹਰ ਇਨਸਾਨ ਤੇ ਸੂਬੇ ਦਾ ਮਾਣ ਅਤੇ ਪਹਿਚਾਣ ਹੁੰਦੀ ਹੈ। ਭਾਸ਼ਾ ਨੂੰ ਬਰਕਰਾਰ ਤੇ ਜਿਊਂਦਾ ਰੱਖਣਾ ਸਾਡੀ ਸਾਰਿਆਂ ਦੀ ਨਿੱਜੀ ਜ਼ਿੰਮੇਵਾਰੀ ਹੁੰਦੀ ਹੈ। ਇਸ ਮੌਕੇ ਉਨ੍ਹਾਂ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਨੂੰ ਖ਼ਾਸ ਅਪੀਲ ਕਰਦਿਆਂ ਕਿਹਾ ਕਿ ਦੁਕਾਨਾਂ ਦੇ ਸਾਹਮਣੇ ਜੋ ਬੋਰਡ ਲੱਗੇ ਹੋਏ ਹਨ, ਉਨ੍ਹਾਂ ਉੱਤੇ ਸਭ ਤੋਂ ਪਹਿਲਾਂ ਪੰਜਾਬੀ ਤੇ ਫ਼ਿਰ ਹੋਰਨਾਂ ਭਾਸ਼ਾਵਾਂ ਲਿਖਵਾਉਣ ਨੂੰ ਤਰਜੀਹ ਦਿੱਤੀ ਜਾਵੇ।
ਪੰਜਾਬੀ ਮਾਹ ਦੇ ਮੱਦੇਨਜ਼ਰ ਕੱਢੇ ਗਏ ਚੇਤਨਾ ਮਾਰਚ ਚ ਗੁਰੂ ਕਾਸ਼ੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਸਰਾਮ ਨਗਰ, ਐੱਸ.ਐੱਸ ਗਰਲਜ਼ ਕਾਲਜ ਦੇ ਵਿਦਿਆਰਥੀਆਂ ਨੇ ਸਟਾਫ਼ ਸਮੇਤ ਹਿੱਸਾ ਲਿਆ। ਇਹ ਚੇਤਨਾ ਮਾਰਚ ਸ਼ਹੀਦ ਭਗਤ ਸਿੰਘ ਚੌਂਕ ਤੋਂ ਸ਼ੁਰੂ ਹੋ ਕੇ ਧੋਬੀ ਬਾਜ਼ਾਰ, ਸਦਭਾਵਨਾ ਚੌਂਕ, ਹਸਪਤਾਲ ਬਜ਼ਾਰ, ਗੋਲ ਡਿੱਗੀ ਤੋਂ ਹੁੰਦਾ ਹੋਇਆ ਤਿਰੰਗਾ ਚੌਂਕ ਵਿਖੇ ਸਮਾਪਤ ਹੋਇਆ। ਇਸ ਦੌਰਾਨ ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਡਿਪਟੀ ਕਮਿਸ਼ਨਰ, ਸਾਹਿਤਕਾਰਾਂ, ਅਧਿਆਪਕਾਂ ਤੇ ਵਿਦਿਆਰਥੀਆਂ ਦਾ ਇਸ ਮਾਰਚ ਵਿੱਚ ਸ਼ਾਮਲ ਹੋਣ ਤੇ ਸਵਾਗਤ ਕਰਦਿਆਂ ਦੱਸਿਆ ਕਿ ਪੰਜਾਬੀ ਮਾਹ ਦੇ ਮੱਦੇਨਜ਼ਰ 23 ਨਵੰਬਰ 2022 ਨੂੰ ਸਥਾਨਕ ਐਸਐਸਡੀ ਗਰਲਜ਼ ਕਾਲਜ ਵਿਖੇ ਉੱਘੇ ਸਾਹਿਤਕਾਰ ਨਿੰਦਰ ਘੁਗਿਆਣਵੀ ਨਾਲ ਰੂ-ਬ-ਰੂ ਤੇ ਵਾਰ ਗਾਇਨ ਪ੍ਰੋਗਰਾਮ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ 24, 25 ਅਤੇ 26 ਨਵੰਬਰ 2022 ਨੂੰ ਜ਼ਿਲ੍ਹੇ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿੱਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਦੇ ਮੱਦੇਨਜ਼ਰ ਨੁੱਕੜ ਨਾਟਕ ਵੀ ਕਰਵਾਏ ਜਾਣਗੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੇਵਾ ਸਿੰਘ, ਖੋਜ ਅਫ਼ਸਰ ਨਵਪ੍ਰੀਤ ਸਿੰਘ, ਸ਼ਹਿਰ ਦੀਆਂ ਸਾਹਿਤਕ ਸ਼ਖ਼ਸੀਅਤਾਂ ਵਿੱਚੋਂ ਰਣਬੀਰ ਰਾਣਾ, ਪਵਨ ਨਾਦ, ਮਲਕੀਤ ਸਿੰਘ ਮਛਾਣਾ, ਲਛਮਣ ਮਲੂਕਾ, ਅਮਰਜੀਤ ਪੇਂਟਰ ਤੋਂ ਇਲਾਵਾ ਜ਼ਿਲ੍ਹਾ ਭਾਸ਼ਾ ਦਫ਼ਤਰ ਦਾ ਸਮੂਹ ਸਟਾਫ਼ ਹਾਜ਼ਰ ਰਿਹਾ।
ਭਾਸ਼ਾ ਹਰੇਕ ਇਨਸਾਨ ਦਾ ਮਾਣ ਤੇ ਪਹਿਚਾਣ ਹੁੰਦੀ ਹੈ : ਸ਼ੌਕਤ ਅਹਿਮਦ ਪਰੇ
ਡਿਪਟੀ ਕਮਿਸ਼ਨਰ ਨੇ ਬੱਚਿਆਂ ਨਾਲ ਮਨਾਇਆ ਬਾਲ ਸਪਤਾਹ
ਮੁਕਾਬਲਿਆਂ ਚੋਂ ਜੇਤੂ ਰਹੇ ਬੱਚਿਆਂ ਨੂੰ ਇਨਾਮਾਂ ਦੀ ਕੀਤੀ ਵੰਡ
ਸੁਖਜਿੰਦਰ ਮਾਨ
ਬਠਿੰਡਾ, 22 ਨਵੰਬਰ : ਸਥਾਨਕ ਚਿਲਡਰਨ ਹੋਮ ਫਾਰ ਬੁਆਏਜ਼ ਵਿਖੇ ਰਹਿ ਰਹੇ ਬੱਚਿਆਂ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਉਡਾਰੀਆਂ ਪ੍ਰੋਗਰਾਮ ਦੇ ਤਹਿਤ ਬਾਲ ਸਪਤਾਹ ਮਨਾਇਆ ਗਿਆ। ਇਸ ਸਪਤਾਹ ਦੇ ਦੌਰਾਨ ਬੱਚਿਆਂ ਵੱਲੋਂ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਬੱਚਿਆਂ ਵਲੋਂ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਸਪੋਰਟਸ ਮੀਟ, ਰੰਗੋਲੀ ਪੇਟਿੰਗ ਮੁਕਾਬਲੇ, ਰੱਸਾ-ਕੱਸੀ ਤੋਂ ਇਲਾਵਾ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਬੱਚਿਆਂ ਦੀ ਹੌਂਸਲਾ-ਅਫਜਾਈ ਕਰਦਿਆਂ ਉਨ੍ਹਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕੀਤਾ। ਉਨ੍ਹਾਂ ਇਸ ਦੌਰਾਨ ਕਰਵਾਏ ਗਏ ਮੁਕਾਬਲਿਆਂ ਚ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਇਨਾਮ ਵੀ ਤਕਸੀਮ ਕੀਤੇ। ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਵੀ ਸੁਣਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਸ਼?ਰੀ ਸ਼ੌਕਤ ਅਹਿਮਦ ਪਰੇ ਨੇ ਚਿਲਡਰਨ ਹੋਮ ਦੇ ਬੱਚੇ ਜਸਕਰਨ ਸਿੰਘ ਵੱਲੋਂ ਜਮਨਾਸਟਿਕ ਖੇਡ ਵਿੱਚ 2 ਸੋਨ ਤਮਗੇ ਪ੍ਰਾਪਤ ਕਰਨ ਤੇ ਹੌਸਲਾ-ਅਫ਼ਜਾਈ ਕੀਤੀ ਅਤੇ ਯੂਪੀ ਦੇ ਜ਼ਿਲ੍ਹਾ ਹਰਦੋਈ ਵਿੱਚ ਹੋਈਆਂ ਨੈਸ਼ਨਲ ਗੇਮਾਂ ਵਿੱਚ ਭਾਗ ਲੈਣ ਤੇ ਹੋਰ ਵਧੀਆ ਖੇਡਣ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਪਰਦੀਪ ਸਿੰਘ ਗਿੱਲ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰਵਨੀਤ ਕੌਰ, ਬਾਲ ਭਲਾਈ ਕਮੇਟੀ, ਬਠਿੰਡਾ, ਆਸਰਾ ਵੈਲਫੇਅਰ ਸੁਸਾਇਟੀ, ਬਠਿੰਡਾ ਦੇ ਇੰਚਰਾਜ ਸ੍ਰੀ ਰਾਮੇਸ਼ ਮਹਿਤਾ ਅਤੇ ਚਿਲਡਰਨ ਹੋਮ ਦਾ ਸਮੂਹ ਸਟਾਫ਼ ਹਾਜ਼ਰ ਰਿਹਾ।
ਹੋਲੀ ਕੰਪਲੈਕਸ ਬਣੇਗਾ ਮਾਤਾ ਮਨਸਾ ਦੇਵੀ ਮੰਦਿਰ ਦਾ ਖੇਤਰ,ਸ਼ਰਾਬ ਦੇ ਠੇਕੇ ਹੋਣਗੇ ਬੰਦ – ਮਨੋਹਰ ਲਾਲ
ਮਾਤਾ ਮਨਸਾ ਦੇਵੀ ਪੂਜਾ ਸਥਾਨ ਪਰਿਸਰ ਵਿਚ ਬਣ ਰਹੇ ਸੰਸਕਿ੍ਰਤ ਕਾਲਜ ਨੂੰ ਚਲਾਏਗਾ ਮਨਸਾ ਦੇਵੀ ਸ਼ਰਾਇਨ ਬੋਰਡ
ਅੰਤੋਂਦੇਯ ਸਕੀਮ ਦੇ ਤਹਿਤ ਵਿਦਿਆਰਥੀਆਂ ਨੂੰ ਵਜੀਫਾ ਦਵੇਗਾ ਸ੍ਰੀ ਮਾਤਾ ਮਨਸਾ ਦੇਵੀ ਸ਼?ਰਾਇਨ ਬੋਰਡ
ਮੁੱਖ ਮੰਤਰੀ ਦੀ ਅਗਵਾਈ ਹੇਠ ਸ੍ਰੀ ਮਾਤਾ ਮਨਸਾ ਦੇਵੀ ਸ਼?ਰਾਇਨ ਬੋਰਡ ਦੀ ਮੀਟਿੰਗ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 22 ਨਵੰਬਰ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸ੍ਰੀ ਮਾਤਾ ਮਨਸਾ ਦੇਵੀ ਮੰਦਿਰ ਦੇ ਖੇਤਰ ਨੂੰ ਹੋਲੀ ਕੰਪਲੈਕਸ ਬਣਾਇਆ ਜਾਵੇਗਾ। ਮਨਸਾ ਦੇਵੀ ਮੰਦਿਰ ਦੇ ਨਿਰਧਾਰਿਤ ਖੇਤਰ ਵਿਚ ਸ਼ਰਾਬ ਦੀਆਂ ਦੁਕਾਨਾਂ ਨੂੰ ਬੰਦ ਕੀਤਾ ਜਾਵੇਗਾ। ਮੰਦਿਰ ਖੇਤਰ ਤੋਂ ਕਰੀਬ 2.5 ਕਿਲੋਮੀਟਰ ਦੇ ਖੇਤਰ ਵਿਚ ਸ਼ਰਾਬ ਵਿਕਰੀ ’ਤੇ ਪੂਰੀ ਤਰ੍ਹਾ ਨਾਲ ਪਾਬੰਦੀ ਹੋਵੇਗੀ। ਇਸ ਦੇ ਨਾਲ-ਨਾਲ ਮੌਜੂਦਾ ਸਮੇਂ ਵਿਚ ਜੋ ਠੇਕੇ ਉੱਥੇ ਹਨ, ਉਨ੍ਹਾਂ ਨੂੰ ਵੀ ਕਿਤੇ ਹੋਰ ਅਲਾਟ ਕੀਤਾ ਜਾਵੇਗਾ। ਮੁੱਖ ਮੰਤਰੀ ਮੰਗਲਵਾਰ ਨੂੰ ਹਰਿਆਣਾ ਸਕੱਤਰੇਤ ਵਿਚ ਸ੍ਰੀ ਮਾਤਾ ਮਨਸਾ ਦੇਵੀ ਸ਼ਰਾਇਨ ਬੋਰਡ ਦੀ ਮੀਟਿੰਗ ਵਿਚ ਬੋਲ ਰਹੇ ਸਨ। ਮੁੱਖ ਮੰਤਰੀ ਨੇ ਇਸ ਮੀਟਿੰਗ ਦੀ ਅਗਵਾਈ ਕੀਤੀ ਅਤੇ ਕਈ ਅਹਿਮ ਫੈਸਲਿਆਂ ’ਤੇ ਮੁਹਰ ਲਗਾਈ। ਬੋਰਡ ਦੀ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਸ੍ਰੀ ਮਾਤਾ ਮਨਸਾ ਦੇਵੀ ਪਰਿਸਰ ਵਿਚ ਬਣ ਰਹੇ ਸੰਸਕਿ੍ਰਤ ਕਾਲਜ ਨੂੰ ਸ਼?ਰਾਇਨ ਬੋਰਡ ਹੀ ਚਲਾਏਗਾ। ਇਸ ਕਾਲਜ ਵਿਚ ਸਟਾਫ ਦੀ ਨਿਯੁਕਤੀ , ਉਨ੍ਹਾਂ ਦੀ ਤਨਖਾਹ ਤੇ ਵਿਦਿਆਰਥੀਆਂ ਤੋਂ ਲਈ ਜਾਣ ਵਾਲੀ ਫੀਸ ਸ਼ਰਾਇਨ ਬੋਰਡ ਵੱਲੋਂ ਹੀ ਤੈਅ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੰਸਕਿ੍ਰਤ ਨੂੰ ਪ੍ਰੋਤਸਾਹਨ ਦੇਣ ਲਈ ਇਹ ਅਨੋਖੀ ਪਹਿਲ ਹੈ। ਗੌਰਤਲਬ ਹੈ ਕਿ ਇਸ ਕਾਲਜ ਦਾ ਨੀਂਹ ਪੱਥਰ ਰੱਖਿਆ ਜਾ ਚੁੱਕਾ ਹੈ। ਸ਼?ਰਾਇਨ ਬੋਰਡ ਨੇ ਇਸ ਦੇ ਲਈ ਜਮੀਨ ਮਹੁਇਆ ਕਰਵਾ ਦਿੱਤੀ ਹੈ। ਜਲਦੀ ਹੀ ਨਿਰਮਾਣ ਕਾਰਜ ਸ਼ੁਰੂ ਹੋਵੇਗਾ।
ਅੰਤੋਂਦੇਯ ਸਕੀਮ ਦੇ ਤਹਿਤ ਵਿਦਿਆਰਥੀਆਂ ਨੂੰ ਵਜੀਫਾ ਦਵੇਗਾ ਸ੍ਰੀ ਮਾਤਾ ਮਨਸਾ ਦੇਵੀ ਸ਼ਰਾਇਨ ਬੋਰਡ
ਸ਼ਰਾਇਨ ਬੋਰਡ ਦੀ ਮੀਟਿੰਗ ਦੌਰਾਨ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਫੈਸਲਾ ਕੀਤਾ ਗਿਆ ਕਿ ਅੰਤੋਂਦੇਯ ਸਕੀਮ ਦੇ ਤਹਿਤ ਵਿਦਿਆਰਥੀਆਂ ਨੂੰ ਕੌਸ਼ਲ ਵਿਕਾਸ ਲਈ ਵਜੀਫਾ ਦਿੱਤਾ ਜਾਵੇਗਾ। ਇਸ ਵਿਚ ਪੰਚਕੂਲਾ ਦੇ 1 ਲੱਖ 80 ਹਜਾਰ ਰੁਪਏ ਆਮਦਨ ਵਾਲੇ ਪਰਿਵਾਰਾਂ ਦੇ 1 ਹਜਾਰ ਬੱਚਿਆਂ ਨੂੰ ਕੌਸ਼ਲ ਵਿਕਾਸ ਦੇ ਲਈ 3 ਹਜਾਰ ਰੁਪਏ ਮਹੀਨਾ ਦੀ ਰਕਮ ਬਤੌਰ ਵਜੀਫਾ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਅੰਤੋਂਦੇਯ ਪਰਿਵਾਰ ਦੇ ਲਈ ਸਰਕਾਰ ਅਨੇਕ ਯੋਜਨਾਵਾਂ ਨੂੰ ਲਾਗੂ ਕਰ ਰਹੀ ਹੈ। ਇਹ ਵੀ ਸ਼?ਰਾਇਨ ਬੋਰਡ ਦੀ ਚੰਗੀ ਪਹਿਲ ਹੈ।
ਮੰਦਿਰ ਪਰਿਸਰ ਵਿਚ ਬਣ ਰਹੇ ਬਜੁਰਗ ਆਸ਼ਰਮ ਨੂੰ ਚਲਾਉਣ ਦਾ ਪਲਾਨ ਬਨਾਉਣ ਦੇ ਨਿਰਦੇਸ਼
ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸ੍ਰੀ ਮਾਤਾ ਮਨਸਾ ਦੇਵੀ ਮੰਦਿਰ ਪਰਿਸਰ ਵਿਚ ਬਣ ਰਹੇ ਬਜੁਰਗ ਆਸ਼ਰਮ ਦੀ ਇਮਾਰਤ ਲਗਭਗ ਤਿਆਰ ਹੋ ਗਈ ਹੈ। ਇਸ ਦੇ ਸੰਚਾਲਨ ਲਈ ਬੋਰਡ ਨੂੰ ਜਲਦੀ ਤੋਂ ਜਲਦੀ ਕੋਈ ਪਲਾਨ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਇਸ ਨੂੰ ਪ੍ਰਭਾਵੀ ਢੰਗ ਨਾਲ ਸੰਚਾਲਿਤ ਕੀਤਾ ਜਾ ਸਕੇ। ਉਨ੍ਹਾਂ ਨੇ ਇਸ ਬਜੁਰਗ ਆਸ਼ਰਮ ਲਈ ਫਰਨੀਚਰ ਖਰੀਦਣ ਲਈ ਵੀ ਮੰਜੂਰੀ ਦਿੱਤੀ। ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਸ੍ਰੀ ਮਾਤਾ ਮਨਸਾ ਦੇਵੀ ਮੰਦਿਰ ਵਿਚ ਬਨਣ ਵਾਲੇ ਕੌਮੀ ਆਯੂਰਵੇਦ, ਯੋਗ ਅਤੇ ਕੁਦਰਤੀ ਮੈਡੀਕਲ ਸੰਸਥਾਨ ਤੇ ਸੰਸਕਿ੍ਰਤ ਗੁਰੂਕੁੱਲ ਦੇ ਕੰਮ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਵੀ ਨਿਰਦੇਸ਼ ਦਿੱਤੇ। ਇਸ ਮੀਟਿੰਗ ਵਿਚ ਵਿਧਾਨਸਭਾ ਸਪੀਕਰ ਗਿਆਨ ਚੰਦ ਗੁਪਤਾ, ਸ਼ਹਿਰੀ ਸਥਾਨਕ ਸਰਕਾਰ ਮੰਤਰੀ ਕਮਲ ਗੁਪਤਾ, ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ, ਵਧੀਕ ਮੁੱਖ ਸਕੱਤਰ ਅਨੁਰਾਗ ਰਸਤੋਗੀ, ਵਧੀਕ ਮੁੱਖ ਸਕੱਤਰ ਅਰੁਣ ਕੁਮਾਰ ਗੁਪਤਾ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਵੀ. ਉਮਾਸ਼ੰਕਰ, ਪ੍ਰਧਾਨ ਸਕੱਤਰ ਵਿਜੇਂਦਰ ਕੁਮਾਰ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਅਮਿਤ ਅਗਰਵਾਲ, ਪੰਚਕੂਲਾ ਦੇ ਜਿਲ੍ਹਾ ਡਿਪਟੀ ਕਮਿਸ਼ਨਰ ਮਹਾਵੀਰ ਕੌਸ਼ਿਕ, ਸ੍ਰੀ ਮਾਤਾ ਮਨਸਾ ਦੇਵੀ ਸ਼?ਰਾਇਨ ਬੋਰਡ ਦੇ ਸੀਈਓ ਅਸ਼ੋਕ ਕੁਮਾਰ ਬੰਸਲ, ਸਕੱਤਰ ਸ਼ਾਰਦਾ ਪ੍ਰਜਾਪਤੀ, ਸਕੱਤਰ ਕਾਲਕਾ ਪਿ੍ਰਥਵੀ ਰਾਜ, ਮੈਂਬਰ ਸਾਕਬਾ ਵਿਧਾਇਕ ਲਤਿਕਾ ਸ਼ਰਮਾ, ਮੈਂਬਰ ਬੰਤੋ ਕਟਾਰਿਆ ਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਰਹੇ।
ਜਮਹੂਰੀ ਅਧਿਕਾਰ ਸਭਾ ਨੇ ਮਹਿਰਾਜ ਅੰਦਰ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਢਾਹੇ ਜਾਣ ਨੂੰ ਵਧੀਕੀ ਕਰਾਰ ਦਿੱਤਾ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 22 ਨਵੰਬਰ:ਪਿਛਲੇ ਮਹੀਨੇ ਪਿਪਲੀ ਅਤੇ ਮਹਿਰਾਜ ਦੇ ਕੋਠੇ ਕਪਾਹ ਵਾਲਾ ਵਿੱਚ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀਆਂ ਢਾਹ ਦਿੱਤੀਆਂ ਗਈਆਂ ਸਨ ਅਤੇ ਸ਼ੋਸ਼ਲ ਮੀਡੀਆ ਅੰਦਰ ਭੜਕਾਊ ਵੀਡੀਓ ਪਾਈਆਂ ਗਈਆਂ ਸਨ। ਮਸਲੇ ਦੀ ਗੰਭੀਰਤਾ ਨੂੰ ਸਮਝਦਿਆਂ ਅਤੇ ਹਕੀਕਤ ਨੂੰ ਉਜਾਗਰ ਕਰਨ ਲਈ ਜਮਹੂਰੀ ਅਧਿਕਾਰ ਸਭਾ ਬਠਿੰਡਾ ਨੇ ਰਾਮਪੁਰਾ, ਭਗਤਾ ਅਤੇ ਬਠਿੰਡਾ ਖੇਤਰ ‘ਚੋਂ 17 ਮੈਂਬਰੀ ਟੀਮ ਦਾ ਗਠਨ ਕੀਤਾ ਅਤੇ ਸਾਰੀਆਂ ਧਿਰਾਂ ਅਤੇ ਆਮ ਲੋਕਾਂ ਦਾ ਪੱਖ ਲੈ ਕੇ ਘਟਨਾ ਦੀ ਪੜਤਾਲ ਕੀਤੀ। ਅੱਜ ਪ੍ਰੈਸ ਕਾਨਫਰੰਸ ਕਰਕੇ ਸਭਾ ਦੇ ਪ੍ਰਧਾਨ ਬੱਗਾ ਸਿੰਘ, ਮੀਤ ਪ੍ਰਧਾਨ ਰਣਜੀਤ ਸਿੰਘ, ਸਕੱਤਰ ਸੁਦੀਪ ਸਿੰਘ, ਰਾਮਪੁਰਾ ਇਕਾਈ ਦੇ ਕਨਵੀਨਰ ਅਵਤਾਰ ਸਿੰਘ, ਪ੍ਰੈਸ ਸਕੱਤਰ ਡਾ ਅਜੀਤਪਾਲ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਐਡ. ਐਨਕੇ ਜੀਤ ਨੇ ਸੂਬਾ ਸਕਤੱਰ ਪਿ੍ਰਤਪਾਲ ਸਿੰਘ ਦੀ ਹਾਜਰੀ ‘ਚ ਇਹ ਵਿਸਥਾਰੀ ਪੜਤਾਲ ਰਿਪੋਰਟ ਜਾਰੀ ਕੀਤੀ। ਸਭਾ ਆਗੂਆਂ ਨੇ ਦੱਸਿਆ ਕਿ ਮਹਿਰਾਜ ਨਾਲ ਵਗਦੇ ਸੂਏ ਦੇ ਨਾਲ ਨਾਲ 150/200 ਪ੍ਰਵਾਸੀ ਮਜ਼ਦੂਰ ਮਰਦ,ਔਰਤਾਂ ਤੇ ਬੱਚੇ ਪਿਛਲੇ 15-20 ਸਾਲ ਤੋਂ ਝੁੱਗੀਆ ਪਾਕੇ ਰਹਿ ਰਹੇ ਹਨ ਅਤੇ ਖੇਤ ਮਜ਼ਦੂਰੀ ਤੇ ਘਰਾਂ ਅੰਦਰ ਗੋਹੇ ਕੂੜੇ ਦਾ ਕਿੱਤਾ ਕਰਦੇ ਹਨ। ਉਹ ਕਿਸੇ ਅਪਰਾਧਿਕ ਗਤੀਵਿਧੀਆਂ ‘ਚ ਸ਼ਾਮਲ ਨਹੀਂ ਹਨ। ਮੌਜੂਦਾ ਵਿਵਾਦ ਇਕ ਸਥਾਨਕ ਨਿਵਾਸੀ ਵਲੋਂ ਸੂਏ ‘ਤੇ ਦਾਤਣ ਕਰਨ ਤੋਂ ਰੋਕਣ ਨੂੰ ਲੈਕੇ ਇਕ ਬਜ਼ੁਰਗ ਪ੍ਰਵਾਸੀ ਔਰਤ ਦੇ ਥੱਪੜ ਮਾਰਨ ਤੋਂ ਸ਼ੁਰੂ ਹੋਇਆ। ਜਿਸਦੀ ਸੁਣਵਾਈ ਨਾ ਹੋਣ ਦੇ ਰੋਸ ‘ਚ ਉਸਦੇ ਨੌਜਵਾਨ ਲੜਕੇ ਨੇ ਸੀਸੀਟੀਵੀ ਕੈਮਰੇ ਦੇ ਵੱਟੇ ਮਾਰ ਦਿੱਤੇ। ਸਭਾ ਅਨੁਸਾਰ ਪੰਜਾਬੀਆਂ ਅਤੇ ਗੈਰ-ਪੰਜਾਬੀ ਲੇਬਰ ਦਾ ਆਪਸ ਵਿਚ ਇਹ ਸਾਂਝ ਦਾ ਮਜਬੂਤ ਰਿਸ਼ਤਾ ਹੈ। ਕਿਸੇ ਨਿੱਜੀ ਝਗੜੇ ਨੂੰ ਦੋਹਾਂ ਭਾਈਚਾਰਿਆਂ ‘ਚ ਕੁੜਤਣ ਪੈਦਾ ਕਰ ਦੇਣ ਦੀ ਪ੍ਰਤੀਕਿਰਿਆ ਨੂੰ ਰੋਕਣਾ ਬਣਦਾ ਹੈ। ਸੌੜੀਆਂ ਸਿਆਸਤ ਤਹਿਤ ਕੀਤੀ ਗੈਰਜੁੰਮੇਵਾਰ ਅਤੇ ਭੜਕਾਊ ਬਿਆਨਬਾਜੀ ਬਾਹਰ ਵਸਦੇ ਪੰਜਾਬੀਆਂ ਲਈ ਮੁਸ਼ਕਿਲ ਪੈਦਾ ਕਰ ਸਕਦੀ ਹੈ ਅਤੇ ਕਿਰਤੀ ਭਾਈਚਾਰਿਆਂ ਅੰਦਰ ਫੁੱਟ ਪਾਉਣ ਦੀ ਹਕੂਮਤੀ ਨੀਤੀ ਨੂੰ ਤੇਜ ਕਰਦੀ ਹੈ, ਜਿਸਤੋਂ ਬਚਿਆ ਜਾਣਾ ਚਾਹੀਦਾ ਹੈ। ਪਿੰਡ ਦੇ ਸੂਝਵਾਨ ਹਿੱਸਿਆਂ, ਕਿਸਾਨ ਮਜ਼ਦੂਰ ਅਤੇ ਜਨਤਕ ਜਥੇਬੰਦੀਆ ਨੂੰ ਅਜਿਹੇ ਮਸਲਿਆਂ ‘ਚ ਕਿਰਿਆਸ਼ੀਲ ਭੂਮਿਕਾ ਨਿਭਾਉਣੀ ਚਾਹੀਦੀ ਹੈ। ਸਭਾ ਨੇ ਕੁਝ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ਮਹਿਰਾਜ ਵਿਚ ਮਜ਼ਦੂਰਾਂ ਅਤੇ ਸਥਾਨਕ ਨਿਵਾਸੀਆਂ ‘ਚ ਭੁਲੇਖੇ ਦੂਰ ਕਰਨ ਵਾਸਤੇ ਕੀਤੇ ਯਤਨਾਂ ਦਾ ਸਵਾਗਤ ਕੀਤਾ।
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹਾਲਾਤ ਵਿਗੜੀ, ਪ੍ਰਵਾਰ ਵਾਲਿਆਂ ਨੇ ਲਗਾਏ ਪੁਲਿਸ ’ਤੇ ਦੋਸ਼
ਨੌਜਵਾਨ ਨੂੰ ਹਸਪਤਾਲ ’ਚ ਕਰਵਾਇਆ ਦਾਖ਼ਲ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 22 ਨਵੰਬਰ: ਬੀਤੇ ਕੱਲ ਬਠਿੰਡਾ ਸ਼ਹਿਰ ਦੇ ਹਾਜ਼ੀਰਤਨ ਚੌਕ ’ਚ ਰਹਿਣ ਵਾਲੇ ਇੱਕ ਨੌਜਵਾਨ ਦੀ ਹਾਲਾਤ ਖ਼ਰਾਬ ਹੋ ਗਈ ਸੀ, ਜਿਸਦੇ ਚੱਲਦੇ ਉਸਨੂੰ ਸ਼ਹਿਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਇਸ ਦੌਰਾਨ ਨੌਜਵਾਨ ਦੇ ਮਾਪਿਆਂ ਨੇ ਕੋਤਵਾਲੀ ਪੁਲਿਸ ਕੋਲ ਦਾਅਵਾ ਕੀਤਾ ਕਿ ਉਨ੍ਹਾਂ ਦੇ ਲੜਕੇ ਨੂੰ ਲਾਈਨੋਪਾਰ ਰਹਿਣ ਵਾਲੀ ਇੱਕ ਔਰਤ ਨੇ ਚਿੱਟੇ ਦੀ ਵੱਧ ਓਵਰਡੋਜ਼ ਦੇ ਦਿੱਤੀ ਹੈ, ਜਿਸ ਕਾਰਨ ਉਸਦੀ ਇਹ ਹਾਲਾਤ ਹੋਈ ਹੈ। ਪ੍ਰਵਾਰ ਵਾਲਿਆਂ ਨੇ ਪੁਲਿਸ ਕੋਲ ਉੂਕਤ ਔਰਤ ਵਿਰੁਧ ਕਾਰਵਾਈ ਦੀ ਮੰਗ ਕੀਤੀ ਸੀ। ਜਦੋਂਕਿ ਪੁਲਿਸ ਦਾ ਦਾਅਵਾ ਹੈ ਕਿ ਉਨ੍ਹਾਂ ਉਕਤ ਔਰਤ ਦੇ ਘਰ ਕੀਤੀ ਛਾਪੇਮਾਰੀ ਦੌਰਾਨ ਕੁੱਝ ਨਹੀਂ ਮਿਲਿਆ। ਹਾਲਾਂਕਿ ਉਨ੍ਹਾਂ ਕਿਹਾ ਕਿ ਪੁਲਿਸ ਨੌਜਵਾਨ ਦੇ ਪ੍ਰਵਾਰ ਵਾਲਿਆਂ ਦੇ ਬਿਆਨਾਂ ਉਪਰ ਕਾਰਵਾਈ ਕਰਨ ਜਾ ਰਹੀ ਹੈ। ਨੌਜਵਾਨ ਦੇ ਪਿਤਾ ਜੀਵਨ ਗੋਇਲ ਅਤੇ ਦਾਦੀ ਸਹਿਤ ਹੋਰਨਾਂ ਪ੍ਰਵਾਰਕ ਮੈਂਬਰ ਕੋਤਵਾਲੀ ਥਾਣੇ ਦੀ ਸਥਾਨਕ ਸਿਵਲ ਹਸਪਤਾਲ ਚੌਕੀ ਵਿਚ ਪੁੱਜੇ, ਜਿੱਥੇ ਪੁਲਿਸ ਮੁਲਾਜਮਾਂ ਵਲੋਂ ਉਨ੍ਹਾਂ ਨੂੰ ਮੁੜ ਥਾਣੇ ਜਾਣ ਲਈ ਕਹਿਣ ’ਤੇ ਹੰਗਾਮਾ ਹੋ ਗਿਆ ਤੇ ਲੜਕੇ ਦੇ ਪ੍ਰਵਾਰ ਵਾਲਿਆਂ ਨੇ ਪੁਲਿਸ ਮੁਲਾਜਮਾਂ ’ਤੇ ਪ੍ਰੇਸ਼ਾਨ ਕਰਨ ਅਤੇ ਚਿੱਟਾ ਵੇਚਣ ਵਾਲਿਆਂ ਨਾਲ ਰਲੇ ਹੋਣ ਦੇ ਦੋਸ਼ ਲਗਾਏ।
ਯੂਨਾਇਟਡ ਅਕਾਲੀ ਦਲ ਨੇ ਕੱਢਿਆ ਕੇਸਰੀ ਮਾਰਚ
ਪੰਜਾਬੀ ਖਬਰਸਾਰ ਬਿਉਰੋ
ਨਵਾਂ ਸਹਿਰ, 21 ਨਵੰਬਰ : ਅੱਜ ਯੂਨਾਈਟਿਡ ਅਕਾਲੀ ਦਲ ਵੱਲੋਂ ਕੇਸਰੀ ਪੰਜਾਬ ਮਾਰਚਾਂ ਦੀ ਲੜੀ ਵਿੱਚ ਭਾਈ ਬਹਾਦਰ ਸਿੰਘ ਰਾਹੋ ਪ੍ਰਧਾਨ ਦੇ ਪ੍ਰਬੰਧ ਹੇਠ ਗੁਰੂਦਵਾਰਾ ਮੰਜੀ ਸਾਹਿਬ ਨਵਾ ਸ਼ਹਿਰ ਤੋਂ ਗੁਰੂਦਵਾਰਾ ਚਰਨ ਕਵਲ ਸਾਹਿਬ ਬੰਗਾ ਤੱਕ ਵੱਡੀ ਗਿਣਤੀ ਵਿਚ ਕਾਰਾ ਦੇ ਕਾਫ਼ਿਲੇ ਅਤੇ ਪ੍ਰਭਾਵਸ਼ਾਲੀ ਸੰਗਤਾਂ ਦੀ ਹਾਜ਼ਰੀ ਵਿੱਚ ਕੀਤਾ ਗਿਆ। ਇਸ ਮਾਰਚ ਵਿਚ ਪਾਰਟੀ ਚੇਅਰਮੈਨ ਭਾਈ ਗੁਰਦੀਪ ਸਿੰਘ ਬਠਿੰਡਾ , ਸਰਪ੍ਰਸਤ ਗੁਰਨਾਮ ਸਿੰਘ ਚੰਡੀਗੜ੍ਹ , ਪ੍ਰੈਸ ਸਕੱਤਰ ਭਾਈ ਅਮਨਦੀਪ ਸਿੰਘ ਜਲੰਧਰ , ਚੰਡੀਗੜ੍ਹ ਪ੍ਰਧਾਨ ਸ ਰਸ਼ਪਾਲ ਸਿੰਘ , ਬਾਬਾ ਠਾਕੁਰ ਸਿੰਘ , ਦਰਸ਼ਨ ਸਿੰਘ ਪ੍ਰਧਾਨ ਨਵਾਂਸ਼ਹਿਰ , ਪਰਿਤਪਾਲ ਸਿੰਘ ਸਰਪੰਚ, ਹਰਵੰਤ ਸਿੰਘ, ਹਰਬੰਸ ਸਿੰਘ, ਮੇਜ਼ਰ ਸਿੰਘ ਮਲੂਕਾ, ਗੁਰਚਰਨ ਸਿੰਘ ਕੈਨੇਡਾ, ਕੁਲਵਿੰਦਰ ਸਿੰਘ, ਪਰਮਜੀਤ ਸਿੰਘ ਦੇਹਾਤੀ ਪ੍ਰਧਾਨ ਨਵਾ ਸ਼ਹਿਰ, ਪ੍ਰਭਜੋਤ ਸਿੰਘ ਰਾਹੋ, ਤੇਗਵੀਰ ਸਿੰਘ ਰਾਹੋ, ਰੌਸ਼ਨ ਸਿੰਘ ਖਾਲਸਾ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਸਾਮਿਲ ਸਨ। ਇਹ ਮਾਰਚ ਪਿੰਡ ਗੁਜਰਪੁਰ , ਭੀਨ, ਜੱਬੋਵਾਲ, ਪੱਲੀ ਉੱਚੀ, ਪੱਲੀ ਝਿੱਕੀ, ਭੌਰਾ, ਨੌਰਾ, ਬੈਂਸਾ ਭੂਤਾ, ਸੰਗੋਵਾਲ, ਕਰਨਾਨਾ ਆਦਿ ਪਿੰਡਾਂ ਵਿਚੋਂ ਗੁਜ਼ਰਿਆ ਹਰ ਪਿੰਡ ਵਿੱਚ ਸੰਗਤਾਂ ਵੱਲੋਂ ਭਰਵੀ ਹਾਜ਼ਰੀ ਵਿੱਚ ਮਾਰਚ ਦਾ ਸਵਾਗਤ ਕੀਤਾ ਗਿਆ ਅਤੇ ਪਰਬੰਤਕਾ ਦੇ ਵਿਚਾਰ ਸੁਣੇ । ਮਾਰਚ ਦੇ ਉਦੇਸ਼ ਬੰਦੀ ਸਿੰਘਾਂ ਦੀਆ ਰਿਹਾਈਆਂ ਬੇਅਦਬੀ ਅਤੇ ਬਹਿਬਲ ਗੋਲੀ ਕਾਂਡ ਦੇ ਦੋਸ਼ੀਆ ਨੂੰ ਸਖ਼ਤ ਸਜ਼ਾਵਾਂ, ਪਾਕਿਸਤਾਨ ਨਾਲ ਖੁੱਲਾ ਵਪਾਰਕ ਲਾਘਾ, ਅੰਗਹੀਣਾਂ, ਵਿਦਬਾਵਾ , ਆਸਾ ਵਰਕਰਾਂ, ਚੌਂਕੀਦਾਰਾ, ਮਿਡ ਡੇ ਮੀਲ ਵਰਕਰਾਂ, ਬੁਢਾਪਾ ਪੈਨਸ਼ਨ , ਆਂਗਣਵਾੜੀ ਵਰਕਰਾਂ, ਦੀ ਘੱਟੋ ਘੱਟ ਤਨਖਾਹ 15000 । ਮਾਰਚ ਨੂੰ ਗੁਰਦੀਪ ਸਿੰਘ ਬਠਿੰਡਾ, ਗੁਰਨਾਮ ਸਿੰਘ ਚੰਡੀਗੜ੍ਹ, ਬਹਾਦੁਰ ਸਿੰਘ ਰਾਹੋ, ਰਸ਼ਪਾਲ ਸਿੰਘ ਚੰਡੀਗੜ, ਅਮਨਦੀਪ ਸਿੰਘ ਜਲੰਧਰ, ਮੇਜਰ ਸਿੰਘ ਮਲੂਕਾ ਨੇ ਸੰਬੋਧਨ ਕਰਦੇ ਹੋਏ ਭਗਵੰਤ ਸਿੰਘ ਮਾਨ ਅਤੇ ਮੋਦੀ ਸਰਕਾਰ ਨੂੰ ਚੇਤਾਵਨੀ ਦਿੱਤੀ ਕੇ ਜੇਕਰ ਪੰਥ ਅਤੇ ਪੰਜਾਬ ਨੂੰ ਇਨਸਾਫ਼ ਨਾ ਦਿੱਤਾ ਤਾਂ ਘਰ ਘਰ ਨੂੰ ਅੰਦੋਲਨ ਦਾ ਹਿੱਸਾ ਬਣਾ ਕੇ ਸਰਕਾਰ ਦੀਆ ਚੂਲਾ ਹਲਾ ਦਿੱਤੀਆ ਜਾਣਗੀਆ। ਯੂਨਾਈਟਿਡ ਅਕਾਲੀ ਦਲ ਸਾਰੀਆ ਪੰਥਕ ਧਿਰ ਅਤੇ ਬਹੋਜਨ ਪਾਰਟੀ ਅਤੇ ਕਿਸਾਨ ਜੇਬੰਦੀਆਂ, ਹਿੰਦੂ ਸਮਾਜ ਦੇ ਆਗੂਆਂ ਰਾਗੀ ਸਿੰਘਾਂ, ਢਾਡੀ ਸਿੰਘਾਂ ਦੇ ਸਹਿਯੋਗ ਨਾਲ ਵੱਡੇ ਅੰਦੋਲਨ ਦੀ ਤਿਆਰੀ ਕੀਤੀ ਜਾ ਰਹੀ ਹੈ।
ਮੁੱਖ ਸਕੱਤਰ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ -2023 ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਸਾਰੇ ਵਿਭਾਗਾਂ ਦੇ ਸੰਪੂਰਨ ਸਹਿਯੋਗ ‘ਤੇ ਦਿੱਤਾ ਜ਼ੋਰ
ਪੰਜਾਬੀ ਖਬਰਸਾਰ ਬਿਉਰੋ
ਚੰਡੀਗੜ੍ਹ, 21 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਮੌਜੂਦਾ ਸਮੇਂ ਇੱਕ ਵਿਆਪਕ ਨਿਵੇਸ਼ ਪ੍ਰੋਤਸਾਹਨ ਆਊਟਰੀਚ ਪ੍ਰੋਗਰਾਮ ਚਲਾ ਰਹੀ ਹੈ, ਜਿਸ ਵਿੱਚ ਭਾਰਤ ਅਤੇ ਦੁਨੀਆ ਭਰ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਸਮਾਗਮ ਅਤੇ ਕਾਨਫਰੰਸਾਂ ਕਰਵਾਈਆਂ ਜਾ ਰਹੀਆਂ ਹਨ। ਇਸ ਉਪਰਾਲੇ ਨੂੰ ਜਾਰੀ ਰੱਖਦਿਆਂ ਵਿੱਚ ਅੱਜ ਚੰਡੀਗੜ੍ਹ ਵਿਖੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਨਿਵੇਸ਼ ਪ੍ਰੋਤਸਾਹਨ ਦਲੀਪ ਕੁਮਾਰ ਅਤੇ ਸੀ.ਈ.ਓ. ਨਿਵੇਸ਼ ਪੰਜਾਬ ਕੇ.ਕੇ. ਯਾਦਵ ਨੇ ਪ੍ਰਗਤੀਸ਼ੀਲ ਪੰਜਾਬ ਦੇ ਆਗਾਮੀ 5ਵੇਂ ਐਡੀਸ਼ਨ ਦੇ ਵੱਖ-ਵੱਖ ਰੂਪਾਂ ਬਾਰੇ ਵਿਸਥਾਰਪੂਰਵਕ ਪੇਸ਼ਕਾਰੀ ਦਿੱਤੀ ਅਤੇ 23 ਤੇ 24 ਫਰਵਰੀ 2023 ਨੂੰ ਕਰਵਾਏ ਜਾ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਦੀਆਂ ਤਿਆਰੀਆਂ ਵਿੱਚ ਤੇਜ਼ੀ ਲਿਆਉਣ ਲਈ ਸਰਕਾਰ ਦੀਆਂ ਵੱਖ-ਵੱਖ ਪ੍ਰਬੰਧਕੀ ਕਮੇਟੀਆਂ ਦੇ ਗਠਨ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰ ਅਤੇ ਮੁਖੀ ਸ਼ਾਮਲ ਹੋਏ।
ਜ਼ਿਕਰਯੋਗ ਹੈ ਕਿ ਸਤੰਬਰ 2022 ਵਿੱਚ ਨਿਵੇਸ਼ ਪੰਜਾਬ ਵੱਲੋਂ ਕਰਵਾਈ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਲਈ ਇੱਕ ਨਿਵੇਸ਼ ਸੰਮੇਲਨ ਦੀ ਕਲਪਨਾ ਕੀਤੀ ਸੀ ਜੋ ਸੂਬੇ ਦੇ ਸੰਪੂਰਨ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ‘ਤੇ ਲੈ ਜਾਣ ਲਈ ਅਹਿਮ ਮੰਚ ਵਜੋਂ ਕੰਮ ਕਰੇਗਾ। ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਭਾਰਤ ਅਤੇ ਵਿਸ਼ਵ ਭਰ ਵਿੱਚ ਨਿਵੇਸ਼ ਦੇ ਤਰਜੀਹੀ ਸਥਾਨ ਵਜੋਂ ਉਤਸ਼ਾਹਿਤ ਕਰਨ ਲਈ ਵਚਨਬੱਧ ਹਨ।ਅੱਜ ਮੀਟਿੰਗ ਵਿੱਚ ਸੰਮੇਲਨ ਦੇ ਏਜੰਡੇ, ਥੀਮ, ਰੂਪ-ਰੇਖਾ, ਗਤੀਵਿਧੀਆਂ ਦੀ ਸਮਾਂਰੇਖਾ, ਪ੍ਰਸਤਾਵਿਤ ਪ੍ਰਦਰਸ਼ਨੀਆਂ ਅਤੇ ਸੈਸ਼ਨਾਂ ਅਤੇ ਸਮਾਗਮ ਦੀਆਂ ਸਮੁੱਚੀਆਂ ਤਿਆਰੀਆਂ ਬਾਰੇ ਵਿਆਪਕ ਚਰਚਾ ਅਤੇ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਸੰਮੇਲਨ ਦੇ ਸੰਗਠਨ ਨਾਲ ਸਬੰਧਤ ਤਿਆਰੀ ਕਰਨ ਵਾਲੀਆਂ ਕਮੇਟੀਆਂ ਦੀ ਬਣਤਰ ਨੂੰ ਅੰਤਿਮ ਰੂਪ ਦਿੱਤਾ ਗਿਆ ਜੋ ਵੱਖ-ਵੱਖ ਭਾਈਵਾਲਾਂ ਦੀ ਸ਼ਮੂਲੀਅਤ ਵਾਲੇ ਪਲੇਟਫਾਰਮ ਵਜੋਂ ਵੀ ਕੰਮ ਕਰੇਗੀ ਅਤੇ ਪੰਜਾਬ ਦੀ ਆਰਥਿਕ ਵਿਕਾਸ ਲਈ ਮਹੱਤਵਪੂਰਨ ਖੇਤਰਾਂ ਬਾਰੇ ਵਿਚਾਰ-ਵਟਾਂਦਰਾ ਕਰੇਗੀ।
ਵਿਦੇਸ਼ੀ ਅਤੇ ਸਥਾਨਕ ਕੰਪਨੀਆਂ ਨੂੰ ਨਿਵੇਸ਼ ਲਈ ਖਿੱਚਣ ਤੋਂ ਇਲਾਵਾ, ਸੰਮੇਲਨ ਦਾ ਮੁੱਖ ਉਦੇਸ਼ ਪੰਜਾਬ ਦੇ ਵਿਕਾਸ ਲਈ ਰੂਪ-ਰੇਖਾ ਤਿਆਰ ਕਰਨ ਵਾਸਤੇ ਪ੍ਰਸਿੱਧ ਕਾਰੋਬਾਰੀ ਉੱਦਮੀਆਂ, ਨਿਵੇਸ਼ਕਾਂ ਅਤੇ ਵਿਚਾਰਕਾਂ ਦੇ ਮਾਹਿਰ ਸਮੂਹਾਂ ਨੂੰ ਇਕੱਤਰ ਕਰਨਾ ਹੈ। ਸੰਮੇਲਨ ਦੇ ਏਜੰਡੇ ਵਿੱਚ ਪ੍ਰਦਰਸ਼ਨੀਆਂ ਰਾਹੀਂ ਪੰਜਾਬ ਦੀ ਉਦਯੋਗ ਸ਼ਕਤੀਆਂ ਨੂੰ ਉਜਾਗਰ ਕਰਨਾ ਵੀ ਸ਼ਾਮਲ ਹੈ। ਇਸ ਸਮਾਗਮ ਵਿੱਚ ਸੈਕਟਰਲ ਅਤੇ ਕੰਟਰੀ ਸੈਸ਼ਨ ਖਿੱਚ ਦਾ ਮੁੱਖ ਕੇਂਦਰ ਹੋਣਗੇ।ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਨਿਵੇਸ਼ ਪ੍ਰੋਤਸਾਹਨ ਵਿਭਾਗ ਅਤੇ ਨਿਵੇਸ਼ ਪੰਜਾਬ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਇਸ ਵੱਡੇ ਸੰਮੇਲਨ ਨੂੰ ਸਫ਼ਲ ਬਣਾਉਣ ਲਈ ਸੂਬੇ ਸਾਰੇ ਵਿਭਾਗਾਂ ਦੇ ਪੂਰਨ ਸਹਿਯੋਗ ਦੇਣ ਲਈ ਕਿਹਾ। ਮੀਟਿੰਗ ਦੀ ਸਮਾਪਤੀ ਕਰਦਿਆਂ ਮੁੱਖ ਸਕੱਤਰ ਨੇ ਪੰਜਾਬ ਨੂੰ ਖੁਸ਼ਹਾਲੀ ਅਤੇ ਉਦਯੋਗਿਕ ਵਿਕਾਸ ਦੇ ਨਵੇਂ ਯੁੱਗ ਵੱਲ ਲਿਜਾਣ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਨਿਵੇਸ਼ ਪ੍ਰੋਤਸਾਹਨ ਦਲੀਪ ਕੁਮਾਰ, ਪ੍ਰਮੁੱਖ ਸਕੱਤਰ ਸੂਚਨਾ ਤੇ ਲੋਕ ਸੰਪਰਕ ਰਾਹੁਲ ਭੰਡਾਰੀ, ਸਕੱਤਰ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲੇ ਗੁਰਕੀਰਤ ਕਿਰਪਾਲ ਸਿੰਘ, ਸੀ.ਈ.ਓ. ਨਿਵੇਸ਼ ਪ੍ਰੋਤਸਾਹਨ ਕੇ.ਕੇ. ਯਾਦਵ, ਏ.ਡੀ.ਜੀ.ਪੀ. ਅਰਪਿਤ ਸ਼ੁਕਲਾ ਅਤੇ ਡਾਇਰੈਕਟਰ ਇੰਡਸਟਰੀਜ਼ ਐਂਡ ਕਾਮਰਸ ਸਿਬਿਨ ਸੀ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੁਮਾਰ ਅਮਿਤ, ਐਮ.ਡੀ. ਪੰਜਾਬ ਐਗਰੋ ਮਨਜੀਤ ਸਿੰਘ ਬਰਾੜ, ਵਿਨੈ ਬੁਬਲਾਨੀ, ਡੀ.ਸੀ. ਐਸ.ਏ.ਐਸ. ਨਗਰ ਅਮਿਤ ਤਲਵਾੜ ਅਤੇ ਐਸ.ਐਸ.ਪੀ. ਐਸ.ਏ.ਐਸ. ਨਗਰ ਡਾ. ਸੰਦੀਪ ਗਰਗ ਸ਼ਾਮਲ ਸਨ।
ਸਪੋਰਟਸ ਸਕੂਲ ਘੁੱਦਾ ਦੇ ਖਿਡਾਰੀਆਂ ਨੇ ਮਨਵਾਇਆ ਆਪਣੀ ਕਾਬਲੀਅਤ ਦਾ ਲੋਹਾ
ਬਾਸਕਿਟਬਾਲ ਓਪਨ ਟੂਰਨਾਮੈਂਟ ਵਿੱਚ ਕੀਤਾ ਤੀਜਾ ਸਥਾਨ ਹਾਸਲ-ਖਿਡਾਰੀਆਂ ਨੂੰ ਹੋਰ ਮਿਹਨਤ ਕਰਨ ਲਈ ਕੀਤਾ ਪ੍ਰੇਰਿਤ
ਸੁਖਜਿੰਦਰ ਮਾਨ
ਬਠਿੰਡਾ, 21 ਨਵੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਲਈ ਲਗਾਤਾਰ ਵਿਸ਼ੇਸ਼ ਉਪਰਾਲੇ ਵੀ ਕੀਤੇ ਜਾ ਰਹੇ ਹਨ। ਸਪੋਰਟਸ ਸਕੂਲ ਘੁੱਦਾ ਦੇ ਪ੍ਰਿੰਸੀਪਲ ਸ੍ਰੀ ਪ੍ਰੇਮ ਕੁਮਾਰ ਮਿੱਤਲ ਨੇ ਸਕੂਲ ਦੇ ਖਿਡਾਰੀਆਂ ਵੱਲੋਂ ਮਾਰੀਆਂ ਜਾ ਰਹੀਆਂ ਮੱਲਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭੈਣੀ ਬਾਘਾ ਵਿਖੇ ਹੋਏ ਓਪਨ ਬਾਸਕਿਟਬਾਲ ਟੂਰਨਮੈਂਟ ਵਿਚ ਸਕੂਲ ਦੇ 17 ਸਾਲ ਤੋਂ ਘੱਟ ਉਮਰ ਦੇ ਖਿਡਾਰੀਆਂ ਨੇ ਭਾਗ ਲਿਆ ਤੇ ਬਰੋਂਜ਼ ਮੈਡਲ ਆਪਣੇ ਨਾਮ ਕੀਤਾ। ਉਨ੍ਹਾਂ ਦੱਸਿਆ ਕੇ ਇਸ ਟੂਰਨਾਮੈਂਟ ਵਿੱਚ ਉੱਚ ਪੱਧਰ ਦੀਆਂ ਤੇ ਓਪਨ ਉਮਰ ਵਰਗ ਦੀਆਂ ਟੀਮਾਂ ਨੇ ਭਾਗ ਲਿਆ। ਜਿੰਨ੍ਹਾਂ ਨਾਲ ਹੋਏ ਸਖ਼ਤ ਮੁਕਾਬਲੇ ਵਿੱਚ ਸਕੂਲ ਦੇ 17 ਸਾਲ ਤੋਂ ਘੱਟ ਉਮਰ ਦੇ ਵਿਦਿਆਰਥੀਆਂ ਨੇ ਜਿੱਤ ਦੇ ਝੰਡੇ ਗੱਡੇ ਅਤੇ ਇਸ ਤੋਂ ਬਾਅਦ ਆਉਣ ਵਾਲੇ ਟੂਰਨਮੈਂਟਾਂ ਲਈ ਬਹੁਤ ਵੱਡੀਆਂ ਆਸਾਂ ਹਨ। ਖੇਡਾਂ ਵਿੱਚ ਖਿਡਾਰੀਆਂ ਦੁਆਰਾ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰਿੰਸੀਪਲ, ਖੇਡ ਕੋਆਰਡੀਨੇਟਰ ਹਰਜਿੰਦਰ ਸਿੰਘ ਤੋਂ ਇਲਾਵਾ ਹੋਰ ਸਟਾਫ਼ ਵੀ ਕਾਫ਼ੀ ਮਿਹਨਤ ਕਰ ਰਿਹਾ ਹੈ ਤਾਂ ਜੋ ਸਕੂਲ ਦੀ ਟੀਮ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਤਮਗੇ ਜਿੱਤ ਸਕੇ। ਇਸ ਮੌਕੇ ਖੇਡ ਕੋਚ ਕਮ-ਖੇਡ-ਕੋਆਰਡੀਨੇਟਰ ਹਰਜਿੰਦਰ ਸਿੰਘ ਨੂੰ ਵਿਸ਼ੇਸ ਵਧਾਈ ਦਿੱਤੀ ਜਿੰਨ੍ਹਾਂ ਤੋਂ ਟ੍ਰੇਨਿੰਗ ਲੈਕੇ ਵਿਦਿਆਰਥੀਆਂ ਨੇ ਇਸ ਪੱਧਰ ਤੇ ਸਫ਼ਲਤਾ ਹਾਸਲ ਕਰ ਰਹੇ ਹਨ।ਇਸ ਦੌਰਾਨ ਇੰਚਾਰਜ ਸ. ਸੁਖਦੀਪ ਸਿੰਘ, ਵੀਰਪਾਲ ਕੌਰ ਹਿੰਦੀ ਟੀਚਰ, ਸੁਖਚਰਨਜੀਤ ਸਿੰਘ ਤੈਰਾਕੀ ਕੋਚ, ਮੀਰਾ ਬੇਦੀ ਕਲਰਕ, ਵਰਿੰਦਰ ਸਿੰਘ ਕਲਰਕ ਅਤੇ ਸਮੂਹ ਸਟਾਫ਼ ਨੇ ਵੀ ਖਿਡਾਰੀ, ਮਾਪਿਆਂ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਵੀ ਕੀਤਾ।
ਸੂਬਾ ਸਰਕਾਰ ਵਾਤਾਵਰਣ ਪੱਖੀ ਕਿਸਾਨਾਂ ਤੇ ਸੰਸਥਾਵਾਂ ਨੂੰ ਇਸ ਨੇਕ ਕੰਮ ਸਬੰਧੀ ਉਤਸ਼ਾਹਿਤ ਕਰਨ ਲਈ ਵਚਨਬੱਧ : ਕੁਲਤਾਰ ਸੰਧਵਾਂ
ਸਪੀਕਰ ਸੰਧਵਾਂ ਨੇ 300 ਵਾਤਾਵਰਣ ਪ੍ਰੇਮੀਆਂ ਅਤੇ ਕਿਸਾਨਾਂ ਦਾ ਕੀਤਾ ਵਿਸ਼ੇਸ਼ ਸਨਮਾਨ,ਆਪਣੇ ਹੱਥੀਂ ਲਗਾਏ ਗਏ ਪੌਦੇ
ਸੁਖਜਿੰਦਰ ਮਾਨ
ਹਰਿਰਾਏਪੁਰ (ਬਠਿੰਡਾ), 21 ਨਵੰਬਰ : ਗੁਰਦੁਆਰਾ ਪਾਤਸ਼ਾਹੀ ਸੱਤਵੀਂ ਹਰਿਰਾਏਪੁਰ ਸਾਹਿਬ ਵਿਖੇ ਵਾਤਾਵਰਨ ਪ੍ਰੇਮੀ ਅਤੇ ਸਮਾਜਸੇਵੀ ਸੰਸਥਾਵਾਂ ਵੱਲੋਂ ਬਠਿੰਡਾ, ਮਾਨਸਾ, ਬਰਨਾਲਾ, ਸ੍ਰੀ ਮੁਕਤਸਰ ਸਾਹਿਬ ਆਦਿ ਜ਼ਿਲ੍ਹਿਆਂ ਤੋਂ ਆਏ ਵਾਤਾਵਰਣ ਪ੍ਰੇਮੀ ਅਤੇ ਪਰਾਲੀ ਨੂੰ ਬਿਨਾਂ ਸਾੜੇ ਖੇਤੀ ਕਰਨ ਵਾਲੇ ਕੁਦਰਤ ਪੱਖੀ ਕਿਸਾਨਾਂ, ਨਿੱਜੀ ਜਾਂ ਪੰਚਾਇਤੀ ਜ਼ਮੀਨਾਂ ਵਿੱਚ ਜੰਗਲ ਲਗਾਉਣ ਵਾਲਿਆਂ ਦੇ ਵਿਸ਼ੇਸ਼ ਸਨਮਾਨ ਲਈ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ(ਰਜਿ.) ਫਰੀਦਕੋਟ ਅਤੇ ਫਰੀ ਪਲਾਂਟਟੇਸ਼ਨ ਬਠਿੰਡਾ ਵੱਲੋਂ ਸਮਾਗਮ ਕਰਵਾਇਆ ਗਿਆ । ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਵਿਸ਼ੇਸ਼ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਸ਼ੌਕਤ ਅਹਿਮਦ ਪਰੇ ਸ਼ਾਮਲ ਹੋਏ। ਇਸ ਮੌਕੇ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਤਾਵਰਨ ਦੀ ਸ਼ੁੱਧਤਾ ਨੂੰ ਮੁੱਖ ਰੱਖਦਿਆਂ ਆਪਣੇ ਹੱਥੀਂ ਪੌਦੇ ਵੀ ਲਗਾਏ ਅਤੇ ਵਾਤਾਵਰਨ ਪ੍ਰੇਮੀ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 300 ਵਾਤਾਵਰਨ ਪ੍ਰੇਮੀਆਂ ਦਾ ਪ੍ਰਸੰਸਾ ਪੱਤਰ ਅਤੇ ਇੱਕ-ਇੱਕ ਪੌਦਾ ਦੇ ਕੇ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫਰੀਦਕੋਟ ਅਤੇ ਫਰੀ ਪਲਾਂਟਟੇਸ਼ਨ ਬਠਿੰਡਾ ਵੱਲੋਂ ਵਾਤਾਵਰਨ ਪ੍ਰਤੀ ਕੀਤੇ ਜਾ ਰਹੇ ਸੁਧਾਰ ਅਤੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਵੱਲੋਂ ਲੰਮੇ ਸਮੇਂ ਤੋਂ ਵਾਤਾਵਰਣ ਸੁਧਾਰ ਵਿੱਚ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ, ਜਿਸ ਦੀ ਜਿੰਨੀ ਪ੍ਰਸੰਸਾ ਕੀਤੀ ਜਾਵੇ ਉਨੀ ਹੀ ਥੋੜ੍ਹੀ ਹੈ।ਸਪੀਕਰ ਸ. ਸੰਧਵਾਂ ਨੇ ਵਾਤਾਵਰਣ ਦੀ ਸੰਭਾਲ ਵਿੱਚ ਵੱਡਾ ਯੋਗਦਾਨ ਪਾ ਰਹੇ ਕਿਸਾਨਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਹ ਸਿਰਫ਼ ਆਪਣੇ ਖੇਤ ਅਤੇ ਆਪਣੇ ਪਰਿਵਾਰ ਦਾ ਹੀ ਨਹੀਂ ਸਗੋਂ ਸਰਬੱਤ ਦੇ ਭਲੇ ਲਈ ਵੀ ਪਵਿੱਤਰ ਕਾਰਜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਾਤਾਵਰਣ ਪੱਖੀ ਕਿਸਾਨਾਂ/ਸੰਸਥਾਵਾਂ ਨੂੰ ਇਸ ਨੇਕ ਕੰਮ ਲਈ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਅਤੇ ਹਰ ਸੰਭਵ ਕੋਸ਼ਿਸ਼ ਕਰ ਕਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਵਾਤਾਵਰਣ ਨੂੰ ਸੰਭਾਲ ਲਈ ਇਹੋ ਜਿਹੇ ਸਾਰਥਕ ਯਤਨ ਮੌਜੂਦਾ ਸਮੇਂ ਦੀ ਮੁੱਖ ਲੋੜ ਹੈ।ਸਪੀਕਰ ਸ. ਸੰਧਵਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਯੋਧੇ ਦੱਸਦਿਆਂ ਕਿਹਾ ਕਿ ਇਨ੍ਹਾਂ ਤੇ ਜ਼ਰੂਰ ਬਾਬੇ ਨਾਨਕ ਦੀ ਕ੍ਰਿਪਾ ਹੋਈ ਹੈ। ਉਨ੍ਹਾਂ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਹੋਣ ਬਾਰੇ ਨੁਕਸਾਨ ਤੋਂ ਸੁਚੇਤ ਕਰਦਿਆਂ ਕਿਹਾ ਕਿ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤਾਂ ਘਟਦੀ ਹੀ ਹੈ, ਸਗੋਂ ਇਸ ਨਾਲ ਖੁਦ, ਪਰਿਵਾਰ ਅਤੇ ਸਮਾਜ ਨੂੰ ਪ੍ਰਦੂਸ਼ਨ ਨਾਲ ਫ਼ੈਲਣ ਵਾਲੀਆਂ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਸੁਚੇਤ ਕਰਦਿਆਂ ਕਿਹਾ ਕਿ ਅਸੀਂ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਬਿਨ੍ਹਾਂ ਅੱਗ ਲਗਾਏ ਘੱਟ ਖਰਚੇ ਨਾਲ ਵੱਧ ਪੈਦਾਵਾਰ ਪ੍ਰਾਪਤ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਕਰਕੇ ਅਸੀਂ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾ ਸਕਦੇ ਹਾਂ। ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਰਾਲੀ ਅਤੇ ਨਾੜ ਆਦਿ ਨੂੰ ਅੱਗ ਲਗਾਉਣ ਨਾਲ ਜਿੱਥੇ ਜੀਵ ਜੰਤੂਆਂ ਮਰਦੇ ਹਨ ਉਥੇ ਮਿੱਟੀ ਦੀ ਕੁਆਲਿਟੀ ਵੀ ਘਟਦੀ ਹੈ ਅਤੇ ਦੂਜੇ ਪਾਸੇ ਅੱਗ ਨਾ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ। ਉਨ੍ਹਾਂ ਅਪੀਲ ਕੀਤੀ ਕਿ ਸਾਨੂੰ ਗੁਰੂ ਜੀ ਦੀ ਸਿੱਖਿਆ ਨੂੰ ਧਿਆਨ ਵਿੱਚ ਰਖਦਿਆਂ ਝੋਨੇ ਦੀ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰਹੇਜ਼ ਕਰਨਾ ਚਾਹੀਦਾ ਹੈ। ਇਸ ਤੋਂ ਪਹਿਲਾਂ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫਰੀਦਕੋਟ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦ ਬਾਜਾ, ਕਨਵੀਨਰ ਨਰੋਆ ਪੰਜਾਬ ਮੰਚ, ਕੋਆਰਡੀਨੇਟਰ ਪੰਜਾਬ ਵਾਤਾਵਰਨ ਚੇਤਨਾ ਲਹਿਰ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਪੰਜਾਬ ਦੇ ਵਾਤਾਵਰਣ ਪ੍ਰਤੀ ਫਿਕਰਮੰਦੀ ਜਾਹਰ ਕਰਦਿਆਂ ਦੱਸਿਆ ਕਿ ਧਰਤੀ ਹੇਠਲਾ ਪਾਣੀ 16 ਸਾਲਾਂ ਦੇ ਲਗਭਗ ਪਾਣੀ ਰਹਿ ਗਿਆ ਹੈ, ਪੰਜਾਬ ਵਿੱਚ ਜੰਗਲਾਤ 33% ਤੋਂ ਘੱਟ ਕੇ 3.67% ਰਹਿ ਗਿਆ। ਮਾੜੇ ਵਾਤਾਵਰਨ ਕਰਕੇ ਪੰਜਾਬੀਆਂ ਦੀ ਸਿਹਤ ਤੇ ਪ੍ਰਦੂਸ਼ਣ ਦੇ ਮਾੜੇ ਪ੍ਰਭਾਵ ਤੇਜ਼ੀ ਨਾਲ ਵੱਧ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਹੁਣ ਬਿਮਾਰਾਂ ਦੀ ਧਰਤੀ ਬਣਦੀ ਜਾ ਰਹੀ ਹੈ, ਇਸ ਲਈ ਵਾਤਾਵਰਨ ਦੀ ਸੰਭਾਲ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਹੈ ਅਤੇ ਇਸ ਲਈ ਆਉਣ ਵਾਲੀਆਂ ਪੀੜ੍ਹੀਆਂ ਨੂੰ ਚੰਗਾ ਵਾਤਾਵਰਣ ਦੇਣਾ ਸਭ ਦੀ ਜ਼ਿੰਮੇਵਾਰੀ ਵੀ ਹੈ। ਇਸ ਮੌਕੇ ਕਿਸਾਨਾਂ ਵੱਲੋਂ ਆਪਣੇ-ਆਪਣੇ ਤਜ਼ਰਬੇ ਵੀ ਸਾਂਝੇ ਕੀਤੇ ਗਏ। ਇਸ ਮੌਕੇ ਸਪੀਕਰ ਇਸ ਮੌਕੇ ਉਨ੍ਹਾਂ ਵੱਲੋਂ ਆਪਣੇ ਹੱਥੀਂ ਪੌਦੇ ਵੀ ਲਗਾਏ ਗਏ। ਇਸ ਦੌਰਾਨ ਇੰਜ.ਜਸਕੀਰਤ ਸਿੰਘ ਲੁਧਿਆਣਾ ਨੇ ਵੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਅਤੇ ਬਿਨ੍ਹਾਂ ਅੱਗ ਲਗਾਏ ਹੋਣ ਵਾਲੇ ਫ਼ਾਇਦਿਆਂ ਬਾਰੇ ਚਾਨਣਾ ਪਾਇਆ ਅਤੇ ਉਨ੍ਹਾਂ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਵੀ ਪ੍ਰੇਰਿਤ ਕੀਤਾ।ਇਸ ਤੋਂ ਪਹਿਲਾਂ ਫਰੀ ਪਲਾਂਟਟੇਸ਼ਨ ਬਠਿੰਡਾ ਦੇ ਆਗੂ ਮਨਿੰਦਰ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਸ. ਗੁਰਿੰਦਰ ਸਿੰਘ ਕੋਟਕਪੂਰਾ ਨੇ ਦੱਸਿਆ ਕੀ ਉਕਤ ਸੰਸਥਾਵਾਂ ਤੋ ਇਲਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਵੱਲੋਂ ਖੇਤੀਬਾੜੀ ਵਿਭਾਗ ਅਤੇ ਵਣ ਵਿਭਾਗ ਦਾ ਵਿਸ਼ੇਸ਼ ਸਹਿਯੋਗ ਰਿਹਾ। ਇਸ ਮੌਕੇ ਵੱਖ-ਵੱਖ ਜ਼ਿਲ੍ਹਿਆ ਦੇ ਮੁੱਖ ਖੇਤੀਬਾੜੀ ਅਫ਼ਸਰ ਅਤੇ ਵਣ ਰੇਂਜ ਅਫ਼ਸਰਾਂ ਤੋਂ ਇਲਾਵਾ ਮਨਪ੍ਰੀਤ ਸਿੰਘ ਧਾਲੀਵਾਲ ਪੀ.ਆਰ.ਓ ਸਪੀਕਰ ਵਿਧਾਨ ਸਭਾ, ਰਜਿੰਦਰ ਸਿੰਘ ਬਰਾੜ , ਗਗਨਜੋਤ ਸਿੰਘ ਬਰਾੜ, ਮਾਸਟਰ ਹਰਦੀਪ ਸਿੰਘ ਕੋਟਕਪੂਰਾ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਦੇ ਹੋਰ ਪਤਵੰਤੇ ਆਦਿ ਹਾਜ਼ਰ ਸਨ ।
ਆਪ’ ਦੇ ਰੋਡ-ਸ਼ੋਆਂ ਨੂੰ ਭਰਵਾਂ ਹੁੰਗਾਰਾ ਗੁਜਰਾਤ ‘ਚ ਬਦਲਾਅ ਦੀ ਹਨੇਰੀ ਦਾ ਸਬੂਤ: ਮੁੱਖ ਮੰਤਰੀ ਭਗਵੰਤ ਮਾਨ-
ਮੁੱਖ ਮੰਤਰੀ ਨੇ ਚੋਣ ਸਰਵੇਖਣਾਂ ਨੂੰ ਨਕਾਰਿਆ, ਕਿਹਾ ‘ਅਸੀਂ ਸਰਵੇ ‘ਚ ਨਹੀਂ ਦਿਖਦੇ, ਪਰ ਸਰਕਾਰ ਬਣਾਉਂਦੇ ਹਾਂ’
ਰਾਤ 8 ਵਜੇ ਤੋਂ ਬਾਅਦ ਨਿਊਜ਼ ਚੈਨਲਾਂ ‘ਤੇ ਗੁੰਮਰਾਹ ਕਰਨ ਵਾਲੀਆਂ ਭੜਕਾਊ ਬਹਿਸਾਂ ਨਾ ਦੇਖੋ: ਮਾਨ
-ਗੁਜਰਾਤ ਨੂੰ ਡਬਲ ਇੰਜਣ ਵਾਲੀ ਸਰਕਾਰ ਦੀ ਨਹੀਂ, ਕੇਜਰੀਵਾਲ ਦੇ ਨਵੇਂ ਇੰਜਣ ਦੀ ਲੋੜ ਹੈ: ਮਾਨ
ਪੰਜਾਬੀ ਖਬਰਸਾਰ ਬਿਉਰੋ
ਅੰਬਰਗਾਓਂ (ਗੁਜਰਾਤ), 21 ਨਵੰਬਰ:ਆਪਣੇ ਰੋਡ ਸ਼ੋਅ ਵਿੱਚ ਲੋਕਾਂ ਦੇ ਭਰਵੇਂ ਹੁੰਗਾਰੇ ਅਤੇ ਲੋਕਾਂ ਦੀ ਭਾਰੀ ਭੀੜ ਤੋਂ ਪ੍ਰਭਾਵਿਤ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਵਿੱਚ ਬਦਲਾਅ ਦੀ ਹਨੇਰੀ ਚੱਲ ਰਹੀ ਹੈ ਅਤੇ ਆਮ ਆਦਮੀ ਪਾਰਟੀ (ਆਪ) ਆਗਾਮੀ ਵਿਧਾਨ ਸਭਾ ਚੋਣਾਂ ‘ਚ ਪਿਛਲੇ 27 ਸਾਲਾਂ ਤੋਂ ਸੱਤਾ ‘ਤੇ ਕਾਬਜ਼ ਭਾਜਪਾ ਦੇ ਗੜ੍ਹ ਨੂੰ ਢਹਿ-ਢੇਰੀ ਕਰਕੇ ਸ਼ਾਨਦਾਰ ਜਿੱਤ ਨਾਲ ਸਰਕਾਰ ਬਣਾਏਗੀ। ਸੋਮਵਾਰ ਨੂੰ ਗੁਜਰਾਤ ਦੇ ਅੰਬਰਗਾਓਂ ਵਿੱਚ ਇੱਕ ਰੋਡ ਸ਼ੋਅ ਦੌਰਾਨ ਇੱਕਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਲੋਕ ‘ਆਪ’ ਆਗੂਆਂ ਨੂੰ ਅਥਾਹ ਪਿਆਰ ਦੇ ਰਹੇ ਹਨ, ਜੋ ਇਸ ਗੱਲ ਦਾ ਸਬੂਤ ਹੈ ਕਿ ਗੁਜਰਾਤ ਦੇ ਲੋਕ ਹੁਣ ਬਦਲਾਅ ਲਿਆਉਣ ਅਤੇ ਰਿਕਾਰਡ ਤੋੜ ਬਹੁਮਤ ਨਾਲ ‘ਆਪ’ ਦੀ ਸਰਕਾਰ ਬਣਾਉਣ ਲਈ ਤਿਆਰ ਹਨ। ਓਪੀਨੀਅਨ ਪੋਲ ਸਰਵੇਖਣਾਂ ‘ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ‘ਆਪ’ ਪਾਰਟੀ ਇਨ੍ਹਾਂ ਸਰਵੇਖਣਾਂ ‘ਚ ਦਿਖਾਈ ਨਹੀਂ ਦਿੰਦੀ ਪਰ ਸੂਬੇ ‘ਚ ਸਿੱਧੇ ਤੌਰ ‘ਤੇ ਸਰਕਾਰ ਬਣਾਉਂਦੀ ਹੈ। “ਅਸੀਂ ਪੰਜਾਬ ਵਿੱਚ ਮੀਡੀਆ ਦੇ ਐਗਜ਼ਿਟ ਪੋਲ ਵਿੱਚ ਵੀ ਅੱਗੇ ਨਹੀਂ ਆਏ ਸੀ ਪਰ 117 ਵਿੱਚੋਂ 92 ਸੀਟਾਂ ਜਿੱਤ ਕੇ ਸਰਕਾਰ ਬਣਾਈ ਹੈ। ਇੱਥੇ ਵੀ ਮੈਨੂੰ ਭਰੋਸਾ ਹੈ ਕਿ ਗੁਜਰਾਤ ਦੇ ਲੋਕ ਦਿੱਲੀ ਅਤੇ ਪੰਜਾਬ ਦਾ ਇਤਿਹਾਸ ਦੁਹਰਾ ਰਹੇ ਹਨ।” ‘ਪੱਖਪਾਤੀ ਬਹਿਸਾਂ’ ‘ਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਰਾਤ 8 ਵਜੇ ਤੋਂ ਬਾਅਦ ਨਿਊਜ਼ ਚੈਨਲਾਂ ‘ਤੇ ਅਜਿਹੀਆਂ ਭੜਕਾਊ ਬਹਿਸਾਂ ਨਾ ਦੇਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਜਰਾਤ ਦੇ ਲੋਕ ਹੀ ਉਨ੍ਹਾਂ ਦੇ ਨਿਊਜ਼ ਚੈਨਲ ਹਨ ਜਿਸ ਤਰ੍ਹਾਂ ਉਹ ਆਪਣੇ ਸੋਸ਼ਲ ਮੀਡੀਆ ਹੈਂਡਲਾਂ ‘ਤੇ ‘ਆਪ’ ਦਾ ਪ੍ਰਚਾਰ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਗੁਜਰਾਤ ਵਿੱਚ ਕਿਸੇ ਬਦਲ ਦੀ ਘਾਟ ਕਾਰਨ 27 ਸਾਲਾਂ ਤੋਂ ਸਰਕਾਰ ਚਲਾ ਰਹੀ ਹੈ। ਲੋਕ ਸਿੱਖਿਆ ਅਤੇ ਸਿਹਤ ਵਰਗੀਆਂ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਸਨ। ਹੁਣ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਸਬਕ ਸਿਖਾਉਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਗੁਜਰਾਤ ਨੂੰ ਡਬਲ ਇੰਜਣ ਵਾਲੀ ਸਰਕਾਰ ਦੀ ਨਹੀਂ ਸਗੋਂ ਸੂਬੇ ਦੇ ਵਿਕਾਸ ਲਈ ਕੇਜਰੀਵਾਲ ਦੇ ਨਵੇਂ ਇੰਜਣ ਦੀ ਲੋੜ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਾਂਗ ਇਸ ਸੂਬੇ ਵਿੱਚ ਵੀ ਬਦਲਾਅ ਦੀ ਹਵਾ ਚੱਲ ਰਹੀ ਹੈ ਅਤੇ ਸਰਕਾਰ ਬਣਨ ਤੋਂ ਬਾਅਦ ਗੁਜਰਾਤ ਦੇ ਲੋਕਾਂ ਨੂੰ ਮੁਫ਼ਤ ਬਿਜਲੀ, ਉੱਚ ਪੱਧਰੀ ਸਿਹਤ ਪ੍ਰਣਾਲੀ ਅਤੇ ਸਕੂਲ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਭਾਵੇਂ ‘ਅੱਛੇ ਦਿਨ’ ਅਜੇ ਵੀ ਇੱਕ ਭੁਲੇਖਾ ਹੈ ਪਰ ‘ਆਪ’ ਦੀ ਗੁਜਰਾਤ ਵਿੱਚ ਇਮਾਨਦਾਰ ਸਰਕਾਰ ਬਣਨ ਤੋਂ ਬਾਅਦ ‘ਸੱਚੇ ਦਿਨ’ ਜ਼ਰੂਰ ਆਉਣਗੇ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਬਾਅਦ ਗੁਜਰਾਤ ਵਿੱਚ ਵਿਕਾਸਮੁਖੀ ਸਰਕਾਰ ਆਵੇਗੀ।






