ਖੇਤੀ ਲਿਮਟਾਂ ਦੇ ਪੈਸੇ ਵਸੂਲਣ ਲਈ ਬੈਂਕ ਅਧਿਕਾਰੀਆਂ ਨੇ ਰੋਕੀਆਂ ਬੁਢਾਪਾ ਪੈਨਸ਼ਨਾਂ, ਕਿਸਾਨਾਂ ਨੇ ਬੈਂਕ ਘੇਰਿਆ
ਅੰਮ੍ਰਿਤਸਰ ’ਚ ਪੰਜਾਬ ਪੁਲਿਸ ਨੇ ਰਾਜਸਥਾਨ ਅਧਾਰਤ ਦੋ ਨਸ਼ਾ ਤਸਕਰਾਂ ਨੂੰ 13 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ
ਹਫ਼ਤੇ ਵਿੱਚ 8 ਕਿਲੋ ਹੈਰੋਇਨ, 7.75 ਕਿਲੋ ਅਫੀਮ, 17 ਕਿਲੋ ਗਾਂਜਾ, 1.22 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ 366 ਨਸ਼ਾ ਤਸਕਰ ਗਿਰਫ਼ਤਾਰ
ਮਾਨ ਸਰਕਾਰ ਵੱਲੋਂ ਪੰਜਾਬ ਵਿੱਚ 300 ਮੈਗਾਵਾਟ ਦੇ ਕੈਨਾਲ ਟਾਪ ਅਤੇ ਫਲੋਟਿੰਗ ਸੋਲਰ ਪਾਵਰ ਪ੍ਰਾਜੈਕਟ ਲਗਾਏ ਜਾਣਗੇ: ਅਮਨ ਅਰੋੜਾ
ਆਉਟਸੋਰਸਡ ਅਤੇ ਇਨਲਿਸਟਮੈਂਟ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ਤੇ ਵਿਭਾਗਾਂ ਵਿੱਚ ਲਿਆ ਕੇ ਰੈਗੂਲਰ ਕਰੇ ਸਰਕਾਰ :- ਗੁਰਵਿੰਦਰ ਸਿੰਘ ਪੰਨੂ
ਪਿਛਲੀ ਸਰਕਾਰ ਅਤੇ ਮੌਜੂਦਾ ਸਰਕਾਰ ਵਲੋਂ ਲਗਭਗ 150000 ਖਤਮ ਕੀਤੀਆਂ ਅਸਾਮੀਆਂ ਨੂੰ ਮੁੜ ਬਹਾਲ ਕਰਕੇ ਬੇਰੁਜ਼ਗਾਰ ਨੌਜਵਾਨਾਂ ਦੀ ਭਰਤੀ ਕੀਤੀ ਜਾਵੇ :- ਰਜੇਸ਼ ਕੁਮਾਰ
ਠੇਕਾ ਮੁਲਾਜ਼ਮਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਵਿਚ ਜਾਣਬੁੱਝ ਕੇ ਫਿਰਕੂ ਪਾੜਾ ਸਿਰਜ ਰਹੀ ਹੈ ਪੰਜਾਬ ਸਰਕਾਰ :- ਸੰਦੀਪ ਖਾਨ
6ਵੀ ਵਾਰ ਮੀਟਿੰਗ ਦਾ ਸਮਾਂ ਦੇ ਕੇ ਗੱਲਬਾਤ ਕਰਨ ਤੋਂ ਮੁਕਰੇ ਮੁੱਖ ਮੰਤਰੀ ਪੰਜਾਬ:- ਜਸਵੀਰ ਸਿੰਘ
ਸੁਖਜਿੰਦਰ ਮਾਨ
ਬਠਿੰਡਾ,21 ਨਵੰਬਰ : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਸਾਰੇ ਪੰਜਾਬ ਦੇ ਅੰਦਰ ਵੱਖ-ਵੱਖ ਸ਼ਹਿਰਾਂ ਵਿੱਚ ਬਠਿੰਡਾ, ਭੁੱਚੋ ,ਕੋਟਕਪੂਰਾ, ਫਰੀਦਕੋਟ,ਪਟਿਆਲਾ, ਸਨਾਮ,ਪਠਾਨਕੋਟ, ਬਟਾਲਾ, ਅੰਮ੍ਰਿਤਸਰ, ਤਰਨਤਾਰਨ, ਫਿਰੋਜਪੁਰ, ਮੁਕਤਸਰ, ਮਾਨਸਾ, ਬਰਨਾਲਾ, ਸੰਗਰੂਰ, ਮਲੇਰਕੋਟਲਾ, ਲੁਧਿਆਣਾ, ਹੁਸ਼ਿਆਰਪੁਰ, ਰੂਪਨਗਰ, ਮੁਹਾਲੀ, ਮੋਗਾ, ਫਾਜ਼ਿਲਕਾ ਵਿਖੇ ਲਗਭਗ 20 ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦੇ ਅੱਗੇ ਵੱਖ-ਵੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਧਰਨੇ ਦਿੱਤੇ ਗਏ ਅਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ ਗਈਆਂ ਤੇ ਸ਼ਹਿਰਾਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ।
ਆਗੂ ਗੁਰਵਿੰਦਰ ਸਿੰਘ ਪੰਨੂ, ਰਜੇਸ਼ ਕੁਮਾਰ, ਸੰਦੀਪ ਖਾਨ, ਜਸਵੀਰ ਸਿੰਘ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਇਹ ਧਰਨੇ ਪ੍ਰਦਰਸ਼ਨ ਅਤੇ ਅਰਥੀ ਫੂਕ ਮੁਜ਼ਾਹਰੇ ਇਸ ਕਰਕੇ ਕੀਤੇ ਗਏ ਕੇ ਪਿਛਲੇ ਅੱਠ ਮਹੀਨਿਆਂ ਵਿਚ ਪੰਜਾਬ ਸਰਕਾਰ ਨੂੰ ਲਗਭਗ 20 ਵਾਰ ਮੈਮੋਰੰਡਮ ਤੇ ਇਹਨੀਂ ਵਾਰ ਹੀ ਯਾਦ ਪੱਤਰ ਭੇਜੇ ਗਏ। ਇਹਨਾਂ ਯਾਦ ਪੱਤਰਾਂ ਉੱਤੇ ਪੰਜਾਬ ਸਰਕਾਰ ਵੱਲੋ ਛੇ ਵਾਰ ਲਿਖਤੀ ਮੀਟਿੰਗ ਦਾ ਭਰੋਸਾ ਦਿੱਤਾ ਗਿਆ ਪਰ ਮੌਕੇ ਤੇ ਜਾਕੇ ਸਰਕਾਰ ਜਰੂਰੀ ਰੁਝੇਵਿਆਂ ਦਾ ਬਹਾਨਾ ਬਣਾ ਕੇ ਗੱਲਬਾਤ ਕਰਨ ਤੋਂ ਇਨਕਾਰ ਕਰਦੀ ਰਹੀ ਹੈ। ਦੂਸਰੇ ਪਾਸੇ ਆਉਟਸੋਰਸਡ ਅਤੇ ਇਨਲਿਸਟਮੈਂਟ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਥਾਂ ਬਾਹਰੋਂ ਭਰਤੀ ਕਰਕੇ ਆਉਟਸੋਰਸਡ ਮੁਲਾਜ਼ਮਾਂ ਦੀ ਛਾਂਟੀ ਦਾ ਅਮਲ ਵਿਢਿਆ ਹੋਇਆ ਹੈ। ਬਿਜਲੀ ਬੋਰਡ ਵਿੱਚ ਇੱਕ ਹਜਾਰ ਐਲ.ਡੀ.ਸੀ ਭਾਰਤੀ ਕਰਕੇ ਕੰਪਿਊਟਰ ਅਪ੍ਰੇਟਰਾਂ ਦੀ ਛਾਂਟੀ ਕਰ ਦਿੱਤੀ ਗਈ। ਇਸੇ ਤਰ੍ਹਾਂ ਪੰਜ ਸੌ ਕਲਰਕਾਂ ਦੀ ਭਰਤੀ ਕਰਕੇ ਡੀ.ਸੀ.ਦਫਤਰਾਂ ਦੇ ਕਲਰਕਾਂ ਦੀ ਛਾਂਟੀ ਕੀਤੀ ਜਾਵੇਗੀ ਤੇ 2000 ਸਹਾਇਕ ਲਾਇਨਮੈਨਾਂ ਦੀ ਭਰਤੀ ਕੀਤੀ ਜਾ ਰਹੀ ਹੈ ਤੇ ਸਹਾਇਕ ਲਾਇਨਮੈਨਾਂ ਦੀਆਂ ਅਸਾਮੀਆਂ ਅਧੀਨ ਕੰਮ ਕਰਦੇ ਆਉਟਸੋਰਸਡ ਮੁਲਾਜ਼ਮਾਂ ਦੀ ਵੀ ਛਾਂਟੀ ਤੈਅ ਹੈ ਤੇ ਸਰਕਾਰ ਇਹ ਅਮਲ ਚਲਾ ਕੇ ਇੱਕ ਤੀਰ ਨਾਲ ਦੋ ਨਿਸ਼ਾਨੇ ਲਗਾ ਰਹੀ ਹੈ। ਇਕ ਪਾਸੇ ਤਾਂ ਆਉਟਸੋਰਸਡ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਅਧਿਕਾਰ ਖੋ ਕੇ ਆਉਟਸੋਰਸਡ ਮੁਲਾਜ਼ਮਾਂ ਦੀ ਛਾਂਟੀ ਕੀਤੀ ਜਾ ਰਹੀ ਹੈ ਅਤੇ ਦੂਸਰੇ ਪਾਸੇ ਬੇਰੁਜ਼ਗਾਰ ਲੋਕਾਂ ਨੂੰ ਰੁਜ਼ਗਾਰ ਦੇਣ ਦੇ ਬਹਾਨੇ ਹੇਠ ਇਕ ਫਿਰਕੂ ਪਾੜਾ ਵੀ ਸਿਰਜ ਰਹੀ ਹੈ ਕਿਰਤੀ ਲੋਕਾਂ ਦੇ ਦਰਮਿਆਨ ਜਦ ਕਿ ਪੰਜਾਬ ਸਰਕਾਰ ਨੂੰ ਕਰਨਾ ਇਹ ਚਾਹੀਦਾ ਹੈ ਕਿ ਪਹਿਲਾਂ ਕੰਮ ਕਰਦੇ ਆਉਟਸੋਰਸਡ ਅਤੇ ਇਨਲਿਸਟਮੈਂਟ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਬੇਰੁਜ਼ਗਾਰ ਨੌਜਵਾਨਾਂ ਦਾ ਵੀ ਹੱਕ ਹੈ ਕਿ ਉਨ੍ਹਾਂ ਨੂੰ ਰੁਜ਼ਗਾਰ ਮਿਲੇ ਪਰ ਪਹਿਲੀ ਸਰਕਾਰ ਅਤੇ ਮੌਜੂਦਾ ਸਰਕਾਰ ਵਲੋਂ 150000 ਦੇ ਲਗਭਗ ਸਰਕਾਰੀ ਵਿਭਾਗਾਂ ਵਿੱਚੋਂ ਅਸਾਮੀਆਂ ਖਤਮ ਕੀਤੀਆਂ ਗਈਆਂ ਹਨ ਉਨ੍ਹਾਂ ਅਸਾਮੀਆਂ ਦੀ ਮੁੜ ਸਿਰਜਣਾ ਕੀਤੀ ਜਾਵੇ ਤੇ ਬੇਰੁਜਗਾਰ ਨੌਜਵਾਨ ਨੂੰ ਰੁਜ਼ਗਾਰ ਦਿੱਤਾ ਜਾਵੇ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਇਹ ਕਰਨ ਦੀ ਵਜਾਇਆ ਠੇਕਾ ਮੁਲਾਜ਼ਮ ਅਤੇ ਬੇਰੁਜ਼ਗਾਰ ਨੌਜਵਾਨਾਂ ਦਰਮਿਆਨ ਭੇੜ ਸਿਰਜ ਕੇ ਤਾਕਤ ਨੂੰ ਖਿਡਾਉਣ ਦਾ ਅਮਲ ਚਲਾਇਆ ਜਾ ਰਿਹਾ ਹੈ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਦੋਨਾਂ ਵਿੱਚ ਭੇੜ ਕਰਵਾ ਕੇ ਨਿਜੀਕਰਨ ਦੇ ਹੱਲੇ ਨੂੰ ਹੋਰ ਤੇਜ ਕੀਤਾ ਜਾ ਸਕੇ। ਇਹਨਾਂ ਗੱਲਾਂ ਨੂੰ ਮੁੱਖ ਰੱਖਦੇ ਹੋਏ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਸੰਘਰਸ਼ ਪ੍ਰੋਗਰਾਮ ਦਾ ਸੱਦਾ ਦਿੱਤਾ ਗਿਆ ਤੇ ਇਸ ਦੇ ਬਾਵਜੂਦ ਵੀ ਸਰਕਾਰ ਨੇ ਸਬਕ ਸਿੱਖਣ ਦੀ ਕੋਸ਼ਿਸ਼ ਨਾ ਕੀਤੀ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ ਤੇ ਤਿੱਖਾ ਕੀਤਾ ਜਾਵੇਗਾ।
ਆਂਗਣਵਾੜੀ ਮੁਲਾਜ਼ਮ ਯੂਨੀਅਨ ਮੁੱਖ ਮੰਤਰੀ ਦੇ ਨਾਮ ਉੱਚ ਅਧਿਕਾਰੀਆਂ ਅਤੇ ਵਿਧਾਇਕਾਂ ਰਾਹੀ ਭੇਜੇਗੀ ਮੰਗ ਪੱਤਰ
ਸੁਖਜਿੰਦਰ ਮਾਨ
ਬਠਿੰਡਾ, 21 ਨਵੰਬਰ: ਅਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਯੂਨੀਅਨ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਉੱਚ ਅਧਿਕਾਰੀਆਂ ਅਤੇ ਵਿਧਾਇਕਾਂ ਰਾਹੀ ਮੰਗ ਪੱਤਰ ਭੇਜੇਗੀ। ਇਸ ਸਬੰਧ ਵਿੱਚ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਕੋਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਸੰਘਰਸ਼ ਤੇਜ਼ ਕਰ ਦਿੱਤਾ ਹੈ ਤੇ ਸੰਘਰਸ਼ ਦੀ ਅਗਲੀ ਰਣਨੀਤੀ ਤਹਿ ਕਰ ਲਈ ਹੈ । ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਇਹ ਫੈਸਲਾ ਕੀਤਾ ਗਿਆ ਕਿ ਪੰਜਾਬ ਸਰਕਾਰ ਕੋਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਮਨਵਾਉਣ ਲਈ 25 ਨਵੰਬਰ ਨੂੰ ਸੂਬੇ ਭਰ ਵਿਚ ਤਹਿਸੀਲ ਪੱਧਰ ਤੇ ਉੱਚ ਅਧਿਕਾਰੀਆਂ ਰਾਹੀਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਾਮ ਮੰਗ ਪੱਤਰ ਭੇਜੇ ਜਾਣਗੇ ਅਤੇ 3 ਤੇ 4 ਦਸੰਬਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਮਿਲ ਕੇ ਉਹਨਾਂ ਨੂੰ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਦਿੱਤਾ ਜਾਵੇਗਾ ਤੇ ਇਹ ਮੰਗ ਕੀਤੀ ਜਾਵੇਗੀ ਕਿ ਜਥੇਬੰਦੀ ਦੇ ਆਗੂਆਂ ਨੂੰ ਮੁੱਖ ਮੰਤਰੀ ਨਾਲ ਮਿਲਾ ਕੇ ਮੀਟਿੰਗ ਕਰਵਾਈ ਜਾਵੇ । ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਹਨਾਂ ਦੀਆਂ ਮੰਗਾਂ ਤੇ ਗੌਰ ਨਾ ਕੀਤੀ ਗਈ ਤਾਂ ਸੰਘਰਸ਼ ਵੱਡੇ ਪੱਧਰ ਤੇ ਕੀਤਾ ਜਾਵੇਗਾ । ਯੂਨੀਅਨ ਦੀ ਜਿਲਾ ਪ੍ਰਧਾਨ ਗੁਰਮੀਤ ਕੌਰ ਅਤੇ ਬਲਾਕ ਪ੍ਰਧਾਨ ਜਸਬੀਰ ਕੌਰ ਬਠਿੰਡਾ ਅਤੇ ਅੰਮ੍ਰਿਤਪਾਲ ਕੌਰ ਬੱਲੂਆਣਾ ਨੇ ਕਿਹਾ ਕਿ ਪਿਛਲੇਂ ਲੰਮੇ ਸਮੇਂ ਤੋਂ ਸਮੇਂ ਦੀਆਂ ਸਰਕਾਰਾਂ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਜਾਇਜ ਮੰਗਾਂ ਨੂੰ ਵੀ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ । ਇਸ ਲਈ ਜਥੇਬੰਦੀ ਦੀ ਮੰਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਯੂਨੀਅਨ ਦੇ ਵਫ਼ਦ ਨਾਲ ਮੀਟਿੰਗ ਕਰਨ ਦਾ ਸਮਾਂ ਦੇਣ ਅਤੇ ਉਹਨਾਂ ਦੀਆਂ ਮੰਗਾਂ ਮੰਨੀਆਂ ਜਾਣ ।
ਜਟਾਣਾ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਮਜਬੂਤ ਹੋਵੇਗੀ – ਐਡਵੋਕੇਟ ਜੱਸ ਬੱਜੋਆਣਾ
ਸੁਖਜਿੰਦਰ ਮਾਨ
ਬਠਿੰਡਾ, 21 ਨਵੰਬਰ: ਬਠਿੰਡਾ ਦਿਹਾਤੀ ਕਾਂਗਰਸ ਦੇ ਦੂਜੀ ਵਾਰ ਬਣੇ ਜਿਲਾ ਪ੍ਰਧਾਨ ਖੁਸਬਾਜ ਸਿੰਘ ਜਟਾਣਾ ਨੂੰ ਪ੍ਰਧਾਨ ਬਣਨ ‘ਤੇ ਜਿਲੇ ਦੇ ਕਾਂਗਰਸੀ ਵਰਕਰਾ ਵਿੱਚ ਖੁਸੀ ਦੀ ਲਹਿਰ ਪਾਈ ਹੈ। ਇਹਨਾਂ ਸਬਦਾ ਦਾ ਪ੍ਰਗਟਾਵਾ ਯੂਥ ਕਾਂਗਰਸ ਹਲਕਾ ਰਾਮਪੁਰਾਫੂਲ ਦੇ ਇੰਚਾਰਜ ਐਡਵੋਕੇਟ ਜਸਵਿੰਦਰ ਸਿੰਘ ਜੱਸ ਬੱਜੋਆਣਾ ਨੇ ਕੀਤਾ। ਉਹਨਾ ਨੇ ਖੁਸਬਾਜ ਸਿੰਘ ਜਟਾਣਾ ਨਾਲ ਮੁਲਾਕਾਤ ਕਰਕੇ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਸ: ਜਟਾਣਾ ਇਕ ਮਿਹਨਤੀ ਨੌਜਵਾਨ ਲੀਡਰ ਹੈ ਜੋ ਕਿ ਹਰ ਵਰਕਰ ਦੀ ਪਸੰਦ ਹੈ। ਇਸ ਮੌਕੇ ਯੂਥ ਕਾਂਗਰਸ ਦੇ ਜਿਲਾ ਪ੍ਰਧਾਨ ਲਖਵਿੰਦਰ ਸਿੰਘ, ਰਣਜੀਤ ਸੰਧੂ,ਦਰਸ਼ਨ ਸਿੰਘ ਬਲਾਕ ਪ੍ਰਧਾਨ ਅਤੇ ਹੋਰ ਵਰਕਰ ਵੀ ਹਾਜ਼ਰ ਸਨ।
ਬੱਸ ਤੇ ਮੋਟਰਸਾਈਕਲ ਹਾਦਸੇ ਵਿੱਚ ਅੱਗ ਦੀ ਚਪੇਟ ‘ ਚ ਆਊਣ ਕਾਰਨ ਦਿਉਰ -ਭਰਜਾਈ ਦੀ ਹੋਈ ਮੌਤ
ਮੁੱਖ ਮੰਤਰੀ ਮਨੋਹਰ ਲਾਲ ਨੇ ਫਰੀਦਾਬਾਦ ਵਿਚ ਦੋ ਜਲ ਸਪਲਾਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਪੰਜਾਬੀ ਖਬਰਸਾਰ ਬਿਉਰੋ
ਚੰਡੀਗੜ੍ਹ, 20 ਨਵੰਬਰ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਐਤਵਾਰ ਨੂੰ ਫਰੀਦਾਬਾਦ ਮਹਾਨਗਰ ਵਿਕਾਸ ਅਥਾਰਿਟੀ (ਐਫ.ਐਮ.ਡੀ.ਏ.) ਦੀ ਦੋ ਜਲ ਸਪਲਾਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਉਨ੍ਹਾਂ ਨੇ ਫਰੀਦਾਬਾਦ ਦੀ ਜਨਤਾ ਨੂੰ ਸਪਰਪਿਤ ਕੀਤਾ। ਨਾਲ ਹੀ ਉਨ੍ਹਾਂ ਨੇ ਦਸ਼ਹਿਰਾ ਮੈਦਾਨ ਦੇ ਵਿਕਾਸ ਕੰਮ ਅਤੇ ਸੁੰੰਦਰ ਬਣਾਉਣ ਅਤੇ ਆਖਿਰ ਚੌਕ ਤੋਂ ਦਿੱਲੀ ਸੀਮਾ ਤਕ ਵਿਸ਼ੇਸ਼ ਸੜਕ ਮੁਰੰਮਤ ਕੰਮ ਦਾ ਨੀਂਹ ਪੱਥਰ ਵੀ ਰੱਖਿਆ। ਐਫ.ਐਮ.ਡੀ.ਏ. ਦੀ ਇਹ ਪਰਿਯੋਜਨਾਵਾਂ ਸ਼ਹਿਰ ਵਾਸੀਆਂ ਲਈ ਪਾਣੀ ਦੀ ਸਪਲਾਈ ਵੱਧਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਵਧੀਆ ਸੜਕ ਅਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਗੀਆਂ। ਐਫ.ਐਮ.ਡੀ.ਏ. ਫਰੀਦਾਬਾਦ ਸ਼ਹਿਰ ਦੇ ਵਿਕਾਸ ਲਈ ਅਜਿਹੀ ਵੱਖ-ਵੱਖ ਪ੍ਰੋਜੈਕਟਾਂ ‘ਤੇ ਕੰਮ ਕਰ ਰਿਹਾ ਹੈ।
ਸ੍ਰੀ ਮਨੋਹਰ ਲਾਲ ਨੇ ਐਫ.ਐਮ.ਡੀ.ਏ. ਦੇ ਦੋ ਬੂਸਟਿੰਗ ਸਟੇਸ਼ਨਾਂ ਦਾ ਉਦਘਾਟਨ ਵੀ ਕੀਤਾ। ਇਸ ਵਿਚ ਐਫ.ਐਮ.ਡੀ.ਏ. ਲਈ ਰੇਨੀਵੇਲਸ ਨੂੰ ਸ਼ੁਰੂ ਕਰਕੇ ਰੋਜਾਨਾ 60 ਐਮ.ਐਲ.ਡੀ. ਪਾਣੀ ਦੀ ਸਪਲਾਈ ਵੱਧਾਈ ਹੈ। ਬੱਲਭਗੱਡ ਵਿਧਾਨ ਸਭਾ ਹਲਕੇ ਵਿਚ ਐਨ.ਆਈ.ਟੀ. ਫਰੀਦਾਬਾਦ ਦੇ ਸੈਕਟਰ 22 ਵਿਚ ਮੱਛੀ ਬਾਜਾਾਰ ਵਿਚ ਬੂਸਟਿੰਗ ਸਟੇਸ਼ਨ ਹੁਣ ਸੰਜੈ ਕਾਲੋਨੀ, ਈਸਟ ਇੰਡਿਆ ਕਾਲੋਨੀ, ਸੈਕਟਰ 22 ਅਤੇ 23 ਦੇ ਵਾਸੀਆਂ ਨੂੰ 40 ਲੱਖ ਲੀਟਰ ਸਾਫ ਪੀਣ ਵਾਲਾ ਪਾਣੀ ਦੀ ਵਾਧੂ ਸਪਲਾਈ ਪ੍ਰਦਾਨ ਕਰੇਗਾ। ਇਸ ਤੋਂ ਇਲਾਵਾ ਬਡਖਲ ਵਿਧਾਨ ਸਭਾ ਹਲਕੇ ਵਿਚ ਪਿੰਡ ਲਕੱੜਪੁਰ/ਸ਼ਿਵਦੁਗਰਾ ਵਿਹਾਰ ਵਿਚ ਬੂਸਟਿੰਗ ਸਟੇਸ਼ਨ ਰੋਜਾਨਾ 20 ਲੱਖ ਲੀਟਰ ਪਾਣੀ ਦੇਵੇਗਾ। ਇੰਨ੍ਹਾਂ ਪ੍ਰੋਜੈਕਟਾਂ ਲਈ ਐਫ.ਐਮ.ਡੀ.ਏ. ਦੀ ਜਲ ਸਪਲਾਈ ਪਾਇਪਲਾਇਨਾਂ ਨੂੰ ਫਰੀਦਾਬਾਦ ਨਗਰ ਨਿਗਮ ਦੇ ਭੂਮੀਗਤ ਟੈਂਕਾਂ ਨਾਲ ਜੋੜਿਆ ਗਿਆ ਹੈ, ਕਿਉਂਕਿ ਇੰਨ੍ਹਾਂ ਟੈਂਕਾਂ ਵਿਚ ਪਾਣੀ ਦੀ ਪਹੁੰਚ ਨਹੀਂ ਸੀ। ਹੁਣ ਨੇੜਲੇ ਖੇਤਰਾਂ ਵਿਚ ਜਲ ਸਪਲਾਈ ਯਕੀਨੀ ਹੋਵੇਗੀ।ਮੁੱਖ ਮੰਤਰੀ ਨੇ 3.25 ਕਰੋੜ ਰੁਪਏ ਨਾਲ ਦਸਹਿਰਾ ਮੈਦਾਨ ਦੇ ਵਿਕਾਸ ਅਤੇ ਸੁੰਦਰ ਬਣਾਉਣ, ਸੜਕ ਸਹੂਲਤ ਲਈ ਆਖਰੀ ਚੌਕ ਤੋਂ ਦਿੱਲੀ ਸੀਮਾ ਤਕ 8.5 ਕਿਲੋਮੀਟਰ ਮਾਸਟਰ ਰੋਡ ਦੀ ਵਿਸ਼ੇਸ਼ ਮੁਰੰਮਤ ਦਾ ਨੀਂਹ ਪੱਥਰ ਰੱਖਿਆ। ਇਸ ਪ੍ਰੋਜੈਕਟ ਦੀ ਅਨੁਮਾਨਿਤ ਲਾਗਤ 24.70 ਕਰੋੜ ਰੁਪਏ ਹੈ।
ਮੁਸ਼ਤਰਕਾਂ ਮਾਲਕਾਂ ਤੋਂ ਸ਼ਾਮਲਾਤ ਜ਼ਮੀਨਾਂ ਦੇ ਹੱਕ ਖੋਹ ਕੇ ਪੰਚਾਇਤਾਂ ਨੂੰ ਦੇਣੇ ਪੰਜਾਬ ਸਰਕਾਰ ਦਾ ਵੱਡਾ ਧੱਕਾ: ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
ਹਰਿਆਣਾ ਵੱਲੋਂ ਵੱਖਰੀ ਵਿਧਾਨ ਸਭਾ ਲਈ ਥਾਂ ਮੰਗਣ ਦੇ ਮਾਮਲੇ ’ਤੇ ਸਰਬ ਪਾਰਟੀ ਮੀਟਿੰਗ ਸੱਦੇ ਆਪ ਸਰਕਾਰ
ਪੰਜਾਬ ਵਿਚ ਅਰਾਜਕਤਾ ਦਾ ਮਾਹੌਲ : ਪ੍ਰੋ. ਚੰਦੂਮਾਜਰਾ
ਪੰਜਾਬੀ ਖਬਰਸਾਰ ਬਿਉਰੋ
ਚੰਡੀਗੜ੍ਹ, 20 ਨਵੰਬਰ: ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਲੰਬੇ ਸਮੇਂ ‘ਤੇ ਮੁਸ਼ਤਰਕਾ ਮਾਲਕੀਅਤ ਹੱਕਾਂ ਵਾਲੀਆਂ ਸ਼ਾਮਲਾਤ ਜ਼ਮੀਨ ਕਿਸਾਨਾਂ ਅਤੇ ਮਜ਼ਦੂਰਾਂ ਕੋਲੋਂ ਜ਼ਬਰੀ ਖੋਹ ਕੇ ਪੰਚਾਇਤਾਂ ਨੂੰ ਦੇਣਾ ਸੂਬੇ ਦੇ ਲੋਕਾਂ ਨਾਲ ਵੱਡਾ ਧੱਕਾ ਅਤੇ ਅਨਿਆਂ ਹੈ।ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਲੋਕਾਂ ਕੋਲੋਂ ਖਾਲੀ ਕਰਵਾ ਕੇ ਸ਼ਾਮਲਾਤਾਂ ਨੂੰ ਅਚਾਨਕ ਪੰਚਾਇਤ ਵਿਭਾਗ ਨੂੰ ਵਾਪਿਸ ਕਰਨ ਵਾਲੀ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਗੈਰ-ਸੰਵਧਾਨਿਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਅਜਿਹਾ ਫ਼ੈਸਲਾ ਸੂਬੇ ਅੰਦਰ ਉੱਥਲ-ਪੁੱਛਲ ਵਾਲਾ ਮਾਹੌਲ ਪੈਦਾ ਕਰੇਗਾ। ਅਕਾਲੀ ਆਗੂ ਨੇ ਕਿਹਾ ਕਿ ਬੇਸਮਝੀ ਵਿੱਚ ਰਾਜ ਸਰਕਾਰ ਵੱਲੋਂ ਲਿਆ ਗਿਆ ਇਹ ਫ਼ੈਸਲਾ ਜਿੱਥੇ ਪੰਜਾਬ ਦੇ ਲੋਕਾਂ ਨੂੰ ਅਦਾਲਤਾਂ ਅਤੇ ਕਾਨੂੰਨਦਾਨਾਂ ਦੇ ਚੱਕਰਾਂ ‘ਚ ਫਸਾਏਗਾ, ਉੱਥੇ ਹੀ ਸੂਬੇ ਅੰਦਰ ਲੜ੍ਹਾਈ-ਝਗੜ੍ਹਿਆਂ ਵਾਲੇ ਮਾਹੌਲ ਨੂੰ ਹੋਰ ਉਤਸ਼ਾਹਿਤ ਕਰੇਗਾ।ਇਸ ਸਮੇਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸੂਬੇ ਅੰਦਰ ਪਹਿਲਾਂ ਤੋਂ ਹੀ ਕਾਨੂੰਨ ਵਿਵਸਥਾ ਅਤੇ ਕਾਨੂੰਨ ਪ੍ਰਬੰਧਨ ਦੀ ਹਾਲਤ ਤਰਸ਼ਯੋਗ ਹੈ, ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਅੰਦਰ ਆਰਜਕਤਾ ਅਤੇ ਅਨਿਸ਼ਚਿਤਤਾ ਦਾ ਮਾਹੌਲ ਨੂੰ ਹੋਰ ਹੁਲਾਰਾ ਮਿਲੇਗਾ।ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਅਸਲ ਸੱਚ ਅੱਖੋਂ-ਪਰੋਖੇ ਨਹੀਂ ਕਰਨਾ ਚਾਹੀਦਾ, ਕਿਉਂ ਕਿ ਅਸਲ ਜ਼ਮੀਨਾਂ ਦੇ ਹੱਕਦਾਰ ਸੂਬੇ ਦੇ ਲੋਕ ਹੀ ਹਨ। ਉਨ੍ਹਾਂ ‘ਮੁਰੱਬਾਬੰਦੀ ਕਾਨੂੰਨ 1948’ ਦਾ ਜ਼ਿਕਰ ਕਰਦਿਆਂ ਆਖਿਆ ਕਿ ਲੋਕਾਂ ਦੀਆਂ ਆਪਣੀਆਂ ਜ਼ਮੀਨਾਂ ਦੀ ਮੁਰੱਬਾਬੰਦੀ ਸਮੇਂ ਸਾਂਝੇ ਕੰਮਾਂ ਲਈ ਜ਼ਮੀਨਾਂ ਦਾ ਹਿੱਸਾ ਰੱਖਿਆ ਗਿਆ ਸੀ। ਪ੍ਰੰਤੂ ਜਿਨ੍ਹਾਂ ਸ਼ਾਮਲਾਤ ਜ਼ਮੀਨਾਂ ਦੀ ਵਰਤੋਂ ਸਾਂਝੇ ਕੰਮਾਂ ਲਈ ਨਹੀਂ ਕੀਤੀ ਗਈ, ਉਹਨਾਂ ਜ਼ਮੀਨਾਂ ਨੂੰ ਮਾਲਕੀ ਵਾਲੇ ਕਿਸਾਨਾਂ ਵੱਲੋਂ ਆਪਣੇ ਨਾਂਅ ਕਰਵਾ ਲਿਆ ਗਿਆ, ਜੋ ਉਹਨਾਂ ਦੇ ਬੁਨਿਆਦੀ ਹੱਕ ਬਣਦੇ ਸਨ।ਅਕਾਲੀ ਆਗੂ ਨੇ ਕਿਹਾ ਕਿ ਇਸ ਤਰ੍ਹਾਂ ਕੋਈ ਵੀ ਸਰਕਾਰ ਕਿਸੇ ਦੀ ਮਾਲਕੀ ਵਾਲੀ ਜ਼ਮੀਨ ‘ਤੇ ਨਜਾਇਜ਼ ਕਬਜ਼ਾ ਨਹੀਂ ਕਰ ਸਕਦੀ।
ਸਾਬਕਾ ਐਮ ਪੀ ਨੇ ਦਲਿਤ ਭਾਈਚਾਰੇ ਲਈ ਪੰਚਾਇਤਾਂ ਵੱਲੋਂ 25% ਰੱਖੀਆਂ ਰਾਖਵੀਆਂ ਜ਼ਮੀਨਾਂ ਦਾ ਮੁੱਦਾ ਵੀ ਉਠਾਇਆ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਨੂੰ ਇਸ ਪ੍ਰਤੀ ਤੁਰੰਤ ਧਿਆਨ ਦੇਣ ਦੀ ਲੋੜ੍ਹ ਹੈ। ਉਨ੍ਹਾਂ ਆਖਿਆ ਕਿ ਦਲਿਤ ਭਾਈਚਾਰੇ ਦੇ ਹਿੱਸੇ ਦੀ ਜ਼ਮੀਨ ਕੁੱਝ ਰਸੂਖਦਾਰਾਂ ਵੱਲੋਂ ਪੈਸੇ ਦੇ ਜ਼ੋਰ ‘ਤੇ ਖਰੀਦ ਲਈ ਗਈ ਹੈ, ਜੋ ਇੱਕ ਗੈਰ-ਸੰਵਿਧਾਨਿਕ ਹੈ। ਉਨ੍ਹਾਂ ਆਖਿਆ ਕਿ ਇਸ ਸੰਬੰਧੀ ਪੰਜਾਬ ਸਰਕਾਰ ਜਾਂਚ ਕਰਵਾ ਕੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਦਿਆਂ ਜ਼ਮੀਨਾਂ ਦੇ ਹੱਕ ਦਲਿਤ ਨੂੰ ਮੁਹੱਈਆ ਕਰਵਾਏ। ਉਹਨਾਂ ਕਿਹਾ ਕਿ ਮੁਸ਼ਤਰਕਾਂ ਮਾਲਕਾਂ ਤੋਂ ਸ਼ਾਮਲਾਤ ਜ਼ਮੀਨ ਖੋਹ ਕੇ ਪੰਚਾਇਤਾਂ ਨੂੰ ਵਾਪਿਸ ਕਰਨ ਵਾਲੇ ਫ਼ੈਸਲੇ ਤੇ ਸੂਬਾ ਸਰਕਾਰ ਮੁੜ ਗੌਰ ਕਰਨ ਦੀ ਲੋੜ੍ਹ ਹੈ।ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਮਾਮਲਿਆਂ ਵਿਚ ਕੇਂਦਰ ਸਰਕਾਰ ਦੀ ਦਖਲਅੰਦਾਜ਼ੀ ਵੱਧ ਰਹੀ ਹੈ ਜਦੋਂ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੇ ਸਿਰਫ ਚਿੱਠੀਆਂ ਲਿਖ ਕੇ ਬੁੱਤਾ ਸਾਰਨ ਦਾ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਪਹਿਲਾਂ ਬੀ ਬੀ ਐਮ ਬੀ ਵਿਚੋਂ ਪੰਜਾਬ ਦੀ ਮੈਂਬਰੀ ਖਾਰਜ ਕੀਤੀ ਗਈ, ਫਿਰ ਬੀ ਐਸ ਐਫ ਦਾ ਦਾਇਰਾ ਵਧਾਇਆ ਗਿਆ ਤੇ ਹੁਣ ਚੰਡੀਗੜ੍ਹ ਵਿਚ ਹਰਿਆਣਾ ਵੱਲੋਂ ਵੱਖਰੀ ਵਿਧਾਨ ਸਭਾ ਦੇ ਮਾਮਲੇ ’ਤੇ ਸਰਕਾਰ ਨੇ ਚੁੱਪੀ ਵੱਟੀ ਹੋਈ ਹੈ। ਉਹਨਾਂ ਕਿਹਾ ਕਿ ਇਹ ਮਾਮਲੇ ਸੰਘੀ ਢਾਂਚੇ ਲਈ ਵੱਕਾਰੀ ਸਵਾਲ ਹੈ ਤੇ ਇਸ ਮਾਮਲੇ ਵਿਚ ਉਹਨਾਂ ਨੂੰ ਜਲਦੀ ਤੋਂ ਜਲਦੀ ਸਰਬ ਪਾਰਟੀ ਮੀਟਿੰਗ ਸੱਦਣੀ ਚਾਹੀਦੀ ਹੈਤੇ ਇਸ ਮਾਮਲੇ ਵਿਚ ਸਾਰਿਆਂ ਨਾਲ ਰਾਇ ਮਸ਼ਵਰਾ ਕਰ ਕੇ ਪੰਜਾਬ ਤੇ ਪੰਜਾਬੀਅਤ ਦੇ ਹੱਕ ਵਾਸਤੇ ਆਪਣੇ ਹੱਕਾਂ ’ਤੇ ਡੱਟ ਕੇ ਪਹਿਰੇਦਾਰੀ ਦੇਣੀ ਚਾਹੀਦੀ ਹੈ।ਉਹਨਾਂ ਕਿਹਾ ਕਿ ਪਹਿਲਾਂ ਕਾਂਗਰਸ ਪਾਰਟੀ ਆਪਣੀਆਂ ਸਿਆਸੀ ਰੋਟੀਆਂ ਸੇਕਦੀ ਰਹੀਹੈ ਤੇਹੁਣ ਆਪ ਸਰਕਾਰ ਵੀ ਇਹੋ ਕੁਝ ਕਰ ਰਹੀ ਹੈ। ਉਹਨਾਂ ਇਹ ਵੀ ਕਿਹਾ ਕਿ ਪੰਜਾਬ ਵਿਚ ਅਰਾਜਕਤਾ ਦਾ ਮਾਹੌਲ ਹੈ, ਲੋਕ ਭੈਅਭੀਤ ਹਨ ਤੇ ਡਰੇ ਹੋਏ ਹਨ। ਉਹਨਾਂ ਕਿਹਾ ਕਿ ਰੋਮ ਸੜ ਰਿਹਾ ਹੈ ਤੇ ਨੀਰੋ ਬੰਸਰੀ ਵਜਾ ਰਿਹਾ ਹੈ। ਪੰਜਾਬ ਵਿਚ ਡਕੈਤੀਆਂ, ਫਿਰੌਤੀਆਂ ਤੇ ਕਤਲੋਗਾਰਤ ਚਿੰਤਾ ਦਾ ਵਿਸ਼ਾ ਬਣੀ ਹੋਈਹੈ। ਉਹਨਾਂ ਕਿਹਾ ਕਿ ਲੋਕਾਂ ਦਾ ਜਿਉਣਾ ਦੁਭਰ ਹੋਇਆ ਪਿਆ ਹੈ।




