Monday, May 18, 2026
Home Blog Page 2318

‘ਆਪ’ ਕਿਸਾਨਾਂ ਦੇ ਮਸਲੇ ਹੱਲ ਕਰਨ ‘ਚ ਰਹੀ ਅਸਫਲ ਰਹੀ: ਬਾਜਵਾ

0

ਆਪ’ ਸਰਕਾਰ ਆਪਣੇ ਅੱਠ ਮਹੀਨਿਆਂ ਦੇ ਕਾਰਜਕਾਲ ਦੌਰਾਨ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰਨ ਅਤੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ‘ਚ ਬੁਰੀ ਤਰਾਂ ਅਸਫਲ ਰਹੀ ਹੈ।
ਪੰਜਾਬੀ ਖਬਰਸਾਰ ਬਿਉਰੋ
ਚੰਡੀਗੜ੍ਹ, 19 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਿਸ ਨੇ ਕਿਸਾਨ ‘ਤੇ ਸੜਕਾਂ ਜਾਮ ਕਰ ਕੇ ਅਤੇ ਧਰਨੇ ਲਾ ਕੇ ਸਰਕਾਰ ਨੂੰ ਦਬਾਉਣ ਦਾ ਦੋਸ਼ ਲਾਇਆ, ‘ਤੇ ਤਿੱਖੇ ਹਮਲੇ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਿਹਾ ਕਿ ਆਪਣੇ ਅੱਠ ਮਹੀਨਿਆਂ ਦੇ ਕਾਰਜਕਾਲ ਦੌਰਾਨ ਪੰਜਾਬ ਦੀ ‘ਆਪ’ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਦਾ ਹੱਲ ਕਰਨ ਅਤੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ‘ਚ ਬੁਰੀ ਤਰਾਂ ਅਸਫਲ ਰਹੀ ਹੈ।ਬਾਜਵਾ ਨੇ ਕਿਹਾ ਕਿ ਕਿਸਾਨ ਧਰਨਾ ਇਸ ਲਈ ਕਰ ਰਹੇ ਹਨ ਕਿਉਂਕਿ ਪੰਜਾਬ ਅਤੇ ਕੇਂਦਰ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਦਾ ਹੱਲ ਨਾ ਕਰ ਕੇ ਉਨ੍ਹਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਕਿਸਾਨਾਂ ਦੀਆਂ ਹੱਕੀ ਮੰਗਾਂ ਜਿਵੇਂ ਐਮ. ਐਸ. ਪੀ. ਨੂੰ ਕਾਨੂੰਨੀ ਜਾਮਾ ਨਾ ਪਹਿਨਾਉਣਾ, ਕਿਸਾਨਾਂ ਵਿਰੁੱਧ ਦਰਜ ਕੇਸ ਰੱਦ ਨਾ ਕਰਨਾ, ਮੁਆਵਜ਼ਾ ਦੇਣ ਵਿੱਚ ਅਸਫਲਤਾ, ਪਰਾਲੀ ਪ੍ਰਬੰਧਨ ਲਈ ਨਕਦ ਪ੍ਰੋਤਸਾਹਨ ਨਾ ਦੇਣਾ , ਅਤੇ ਐਮ. ਐਸ. ਪੀ. ‘ਤੇ ਮੂੰਗੀ ਦੀ ਦਾਲ ਦੀ ਖ਼ਰੀਦ ਨਾ ਕਰਨਾ ਹਨ ਹਨ ਜਿਨ੍ਹਾਂ ਨੂੰ ਕਰਨ ਵਿੱਚ ਆਪ ਅਤੇ ਕੇਂਦਰ ਸਰਕਾਰ ਅਸਫਲ ਰਹੀਆਂ ਹਨ।”‘ਆਪ’ ਸਰਕਾਰ ਜਿਸ ਨੇ ਵੱਖ-ਵੱਖ ਮੌਕਿਆਂ ‘ਤੇ ਕਿਸਾਨਾਂ ਨਾਲ ਧੋਖਾ ਕੀਤਾ ਹੈ, ਉਹ ਧਰਨਾ ਪ੍ਰਦਰਸ਼ਨ ਕਰਨ ਲਈ ਉਨ੍ਹਾਂ ਨੂੰ ਕਿਵੇਂ ਬਦਨਾਮ ਕਰ ਸਕਦੀ ਹੈ? ਧਰਨਾ ਦੇਣਾ ਕਿਸਾਨਾਂ ਦੀ ਮਰਜ਼ੀ ਨਹੀਂ ਹੈ। ਜਦੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਹਨ ਤਾਂ ਉਹ ਨਿਰਾਸ਼ਾ ਵਿੱਚ ਅਜਿਹਾ ਕਰ ਰਹੇ ਹਨ,” ਵਿਰੋਧੀ ਧਿਰ ਦੇ ਆਗੂ ਬਾਜਵਾ ਨੇ ਕਿਹਾ। ਬਾਜਵਾ ਨੇ ਕਿਹਾ ਕਿ ਮਾਨ ਨੂੰ ਆਪਣੀਆਂ ਟਿੱਪਣੀਆਂ ‘ਤੇ ਵੀ ਸਫ਼ਾਈ ਦੇਣੀ ਚਾਹੀਦੀ ਹੈ ਕਿ ਕਿਸ ਤਰਾਂ ਕੁੱਝ ਕਿਸਾਨ ਜਥੇਬੰਦੀਆਂ ਪੈਸੇ ਦੇ ਲਿਹਾਜ਼ ਨਾਲ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਹਨ। ਭਗਵੰਤ ਮਾਨ ਲਈ ਸਮਾਂ ਆ ਗਿਆ ਹੈ ਕਿ ਉਹ ਜਾਂ ਤਾਂ ਉਨ੍ਹਾਂ ਕਿਸਾਨ ਜਥੇਬੰਦੀਆਂ ਦੇ ਨਾਮ ਜਨਤਕ ਕਰਨ ਜੋ ਪੈਸੇ ਦੇ ਲਾਭ ਲੈਣ ਲਈ ਇਹ ਰੋਸ ਮੁਜ਼ਾਹਰੇ ਕਰ ਰਹੀਆਂ ਹਨ ਜਾਂ ਫਿਰ ਅਜਿਹੀਆਂ ਬੇਬੁਨਿਆਦ ਟਿੱਪਣੀਆਂ ਵਾਪਸ ਲੈਣ।
ਬਾਜਵਾ ਨੇ ਅੱਗੇ ਕਿਹਾ ਕਿ ਭਾਰਤ ਵਿੱਚ ਵਿਰੋਧ ਪ੍ਰਦਰਸ਼ਨ ਦਾ ਅਧਿਕਾਰ ਇੱਕ ਮੌਲਿਕ ਅਧਿਕਾਰ ਹੈ। ਲੋਕਤੰਤਰ ਵਿੱਚ ਵਿਰੋਧ ਅਤੇ ਅੰਦੋਲਨਾਂ ਨੂੰ ਪ੍ਰੈਸ਼ਰ ਕੁੱਕਰ ਦੇ ਵਾਲਵ ਵਾਂਗ ਮੰਨਿਆ ਜਾਂਦਾ ਹੈ। ਇਹ ਉਹ ਸਾਧਨ ਹਨ ਜਿਨ੍ਹਾਂ ਦੁਆਰਾ ਨਾਗਰਿਕ ਆਪਣੀ ਨਿਰਾਸ਼ਾ ਨੂੰ ਅਧਿਕਾਰੀਆਂ ਨੂੰ ਜਾਣੂ ਕਰਵਾ ਸਕਦੇ ਹਨ।”ਆਪ ਇੱਕ ਅੰਦੋਲਨਾਂ ‘ਚੋਂ ਨਿਕਲੀ ਪਾਰਟੀ ਹੈ। ਅਜਿਹੀ ਪਾਰਟੀ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਲਈ ਕਿਵੇਂ ਨਿੰਦਾ ਕਰ ਸਕਦੀ ਹੈ? ਮੁੱਖ ਮੰਤਰੀ ਦਾ ਪੇਂਡੂ ਪਿਛੋਕੜ ਹੈ ਅਤੇ ਇੱਕ ਕਿਸਾਨ ਪਰਵਾਰ ਤੋਂ ਹੈ। ਉਹ ਅਸਲ ਮੁੱਦਿਆਂ ਪ੍ਰਤੀ ਇੰਨਾ ਅਸੰਵੇਦਨਸ਼ੀਲ ਕਿਵੇਂ ਹੋ ਸਕਦੇ ਹਨ? ਜਾਪਦਾ ਹੈ ਕਿ ਮੁੱਖ ਮੰਤਰੀ ਹੁਣ ਮੰਗਾਂ ਪੂਰੀਆਂ ਕਰਨ ਤੋਂ ਭੱਜਣਾ ਚਾਹੁੰਦੇ ਹਨ ਅਤੇ ਇਸ ਲਈ ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਨੂੰ ਬਦਨਾਮ ਕਰਨਾ ਅਤੇ ਉਨ੍ਹਾਂ ‘ਤੇ ਦੋਸ਼ ਲਾਉਣੇ ਸ਼ੁਰੂ ਕਰ ਦਿੱਤੇ ਹਨ,” ਬਾਜਵਾ ਨੇ ਕਿਹਾ।ਬਾਜਵਾ ਨੇ ਕਿਹਾ ਕਿ ਉਹ ਕਿਸਾਨੀ ਪਿਛੋਕੜ ਤੋਂ ਆਉਂਦੇ ਹਨ। ਫ਼ਤਿਹ ਦਿਵਸ ਦੇ ਮੌਕੇ ‘ਤੇ ਅੱਜ ਕਿਸਾਨ ਜਸ਼ਨ ਮਨਾ ਰਹੇ ਸਨ ਕਿਉਂਕਿ ਕੇਂਦਰ ਨੇ 19 ਨਵੰਬਰ, 2021 ਨੂੰ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਸਨ, ਉਨ੍ਹਾਂ ਨੇ ਕਿਸਾਨਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਅਤੇ ਕਾਂਗਰਸ ਪਾਰਟੀ ਹਮੇਸ਼ਾ ਕਿਸਾਨਾਂ ਦੇ ਹਿਤਾਂ ਲਈ ਮਜ਼ਬੂਤੀ ਨਾਲ ਖੜੇ ਰਹਿਣਗੇ।

ਅਕਾਲੀ ਦਲ ਨੇ ਕੇਜਰੀਵਾਲ ਦਾ ਅਸਤੀਫਾ ਮੰਗਿਆ, ਕਿਹਾ ਕਿ ਸਤੇਂਦਰ ਜੈਨ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ

0

ਜੈਨ ਦੀ ਮਾਲਿਸ਼ ਕਰਵਾਉਂਦਿਆਂ ਦੀ ਵੀਡੀਓ ਨੇ ਸਾਬਤ ਕੀਤਾ ਕਿ ਉਹ ਜੇਲ੍ਹ ਵਿਚ ਵੀ ਵੀ ਆਈ ਪੀ ਸਹੂਲਤਾਂ ਦਾ ਆਨੰਦ ਮਾਣ ਰਿਹੈ:ਬਿਕਰਮ ਸਿੰਘ ਮਜੀਠੀਆ
ਸਿਸੋਦੀਆ ਵੱਲੋਂ ਮਾਮਲੇ ਨੂੰ ਵਾਜਬ ਠਹਿਰਾਉਣ ਨੂੰ ਸ਼ਰਮਨਾਕ ਕਰਾਰ ਦਿੱਤਾ
ਰਾਜਪਾਲ ਨੂੰ ਬੇਨਤੀ ਕੀਤੀ ਕਿ ਹਰਿਆਣਾ ਵੱਲੋਂ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਲਈ ਥਾਂ ਦੇਣ ਦੀ ਕਿਸੇ ਵੀ ਬੇਨਤੀ ਨੂੰ ਰੱਦ ਕਰ ਦਿੱਤਾ ਜਾਵੇ
ਪੰਜਾਬੀ ਖਬਰਸਾਰ ਬਿਉਰੋ
ਚੰਡੀਗੜ੍ਹ, 19 ਨਵੰਬਰ : ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਦੀ ਮੰਗ ਕੀਤੀ ਤੇ ਨਾਲ ਹੀ ਕਿਹਾ ਕਿ ਜੇਲ੍ਹ ਮੰਤਰੀ ਸਤੇਂਦਰ ਜੈਨ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਹੁਣ ਇਹ ਖੁਲ੍ਹਾਸਾ ਹੋ ਗਿਆ ਹੈ ਕਿ ਉਹ ਤਿਹਾੜ ਜੇਲ੍ਹ ਵਿਚ ਸਰਕਾਰੀ ਮਹਿਮਾਨ ਬਣੇ ਹੋਏਹਨ ਤੇ ਮਾਲਿਸ਼ ਸਮੇਤ ਵੀ ਵੀ ਆਈ ਪੀ ਸਹੂਲਤਾਂ ਦਾ ਆਨੰਦ ਮਾਣ ਰਹੇ ਹਨ।ਬਿਕਰਮ ਸਿੰਘ ਮਜੀਠੀਆ ਨੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ’ਤੇ ਅਸਿੱਧੇ ਤੌਰ ’ਤੇ ਦਿੱਲੀ ਤੇ ਪੰਜਾਬ ਦੀਆਂ ਜੇਲ੍ਹਾਂ ਵਿਚ ਅਪਰਾਧੀਆਂ ਦੇ ਗਠਜੋੜ ਦੀ ਪੁਸ਼ਤਪਨਾਹੀ ਕਰਨ ਦਾ ਦੋਸ਼ ਲਾਇਆ ਤੇ ਕੇਂਦਰ ਸਰਕਾਰ ਦੇ ਨਾਲ ਨਾਲਸੁਪਰੀਮ ਕੋਰਟ ਤੇ ਹਾਈ ਕੋਰਟਾਂ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਦਾ ਆਪ ਨੋਟਿਸ ਲੈਣ। ਉਹਨਾਂ ਕਿਹਾ ਕਿ ਅਜਿਹਾ ਕਰਨਾ ਬਹੁਤ ਜ਼ਰੂਰੀ ਹੈ ਕਿਉਂਕਿ ਅਮਨ ਕਾਨੂੰਨ ਵਿਵਸਥਾ ਅਜਿਹੀਆਂ ਕਾਰਵਾਈਆਂ ਨਾਲ ਹੀ ਪ੍ਰਭਾਵਤ ਹੁੰਦੀ ਹੇਤੇ ਇਹਨਾਂ ਵਿਚ ਸਰਹੱਦੀ ਸੂਬੇ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਸਮਰਥਾ ਹੈ। ਉਹਨਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਪੰਜਾਬ ਦਾ ਅਰਥਚਾਰਾ ਤੇ ਫਿਰਕੂ ਸਦਭਾਵਨਾ ਵੀ ਪ੍ਰਭਾਵਤ ਹੋ ਰਹੀ ਹੈ।ਦਿੱਲੀ ਦੀ ਜੇਲ੍ਹ ਵਿਚ ਜੇਲ੍ਹ ਮੰਤਰੀ ਵੱਲੋਂ ਮਾਲਿਸ਼ ਕਰਵਾਉਣ ਦੀ ਸਾਹਮਣੇ ਆਏ ਵੀਡੀਓ ਦੀ ਗੱਲ ਕਰਦਿਆਂ ਅਕਾਲੀ ਆਗੂ ਨੇ ਕਿਹਾਕਿ ਇਹ ਜੇਲ੍ਹ ਨਿਯਮਾਂ ਦੀ ਵੀ ਉਲੰਘਣਾ ਹੈ। ਉਹਨਾਂ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਵੱਲੋਂ ਇਸ ਕਾਰਵਾਈ ਨੂੰਜਾਇਜ਼ ਠਹਿਰਾਉਣ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਇਸਨੂੰ ਸ਼ਰਮਨਾਕ ਕਰਾਰ ਦਿੱਤਾ ਅਤੇ ਕਿਹਾ ਕਿ ਇਕ ਵਿਅਕਤੀ ਜੋ ਆਪ ਆਬਕਾਰੀ ਟੈਂਡਰਾਂ ਵਿਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ, ਉਹ ਇਸ ਤਰੀਕੇ ਸਰਟੀਫਿਕੇਟ ਨਹੀਂ ਵੰਡ ਸਕਦਾ।ਸ: ਮਜੀਠੀਆ ਨੇ ਕਿਹਾ ਕਿ ਇਹਨਾਂ ਵੀਡੀਓ ਤੋਂ ਸਪਸ਼ਟ ਹੈ ਕਿ ਲਾਰੰਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਵਰਗੇ ਖਤਰਨਾਕ ਅਪਰਾਧੀ ਕਿਉਂ ਤਿਹਾੜ ਜੇਲ੍ਹ ਵਿਚ ਸ਼ਰਣ ਲੈਣ ਨੂੰ ਤਰਜੀਹ ਦਿੰਦੇ ਹਨ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਸੁਕੇਸ਼ ਚੰਦਰਸ਼ੇਖਰ ਵਰਗੇ ਦਲਾਲੀ ਜੋ ਇਹਨਾਂ ਦੀ ਪੁਸ਼ਤ ਪਨਾਹੀ ਹਾਸਲ ਕਰ ਰਹੇ ਹਨ ਤੇ ਇਸੇ ਕਾਰਨ ਹੀ ਸਿੱਧੂ ਮੂਸੇਵਾਲ ਦਾ ਕਤਲ ਕਰਨ ਦੀ ਸਾਜ਼ਿਸ਼ ਤਿਹਾੜ ਜੇਲ੍ਹ ਵਿਚ ਰਚੀ ਗਈ।ਉਹਨਾਂ ਨੇ ਪੰਜਾਬ ਦੇ ਜੇਲ੍ਹ ਮੰਤਰੀ ਹਜੋਤ ਬੈਂਸ ਨੁੰ ਵੀ ਕਰੜੇ ਹੱਥੀਂ ਲਿਆ ਤੇ ਕਿਹਾ ਕਿ ਉਹਨਾਂ ਨੂੰ ਤੁਰੰਤ ਬਰਖ਼ਾਸਤ ਕਰਨਾ ਚਾਹੀਦਾ ਹੈ ਕਿਉਂਕਿ ਤਿਹਾੜ ਜੇਲ੍ਹ ਦਾ ਇਹੀ ’ਬਦਲਾਅ’ ਹੁਣ ਆਪ ਦੇ ਰਾਜ ਵਿਚ ਪੰਜਾਬ ਵਿਚ ਹੋ ਰਿਹਾ ਹੈ। ਉਹਨਾਂ ਕਿਹਾ ਕਿ ਅਸੀਂ ਵੇਖਿਆ ਕਿ ਕਿਵੇਂ ਗੈਂਗਸਟਰ ਦੀਪਕ ਟੀਨੂੰ ਗੋਇੰਦਵਾਲ ਸਾਹਿਬ ਜੇਲ੍ਹ ਵਿਚ ਭੱਜਣ ਦੀ ਸਾਜ਼ਿਸ਼ ਰਚਣ ਤੋਂ ਬਾਅਦ ਫਰਾਰ ਹੋ ਗਿਆ। ਉਹਨਾਂ ਕਿਹਾ ਕਿ ਆਪ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੀਆਂ ਜੇਲ੍ਹਾਂ ਵਿਚ ਫੋਨਾਂ ਤੇ ਨਸ਼ਿਆਂ ਦੀ ਬਰਾਮਦਗੀ ਵਿਚ ਚੋਖਾ ਵਾਧਾ ਹੋਇਆ ਹੈ ਅਤੇ ਛੇ ਮਹੀਨਿਆਂ ਵਿਚ 2500 ਤੋਂ ਵੱਧ ਮੋਬਾਈਲ ਫੋਨ ਫੜੇ ਗਏ ਹਨ।
ਇਕ ਸਵਾਲ ਦੇ ਜਵਾਬ ਵਿਚ ਮਜੀਠੀਆ ਨੇ ਜੇਲ੍ਹ ਮੰਤਰੀ ਨੂੰ ਚੁਣੌਤੀ ਦਿੱਤੀ ਕਿ ਉਹ ਦੱਸਣ ਕਿ ਉਹਨਾਂ ਦੀ ਪਟਿਆਲਾ ਜੇਲ੍ਹ ਵਿਚ ਕੈਦ ਸਮੇਂ ਕਿਹੜੀ ਵੀ ਆਈ ਪੀ ਸਹੂਲਤ ਪ੍ਰਦਾਨ ਕੀਤੀ ਗਈ ਸੀ ਅਤੇ ਉਹਨਾਂ ਨਾਲ ਹੀ ਦੱਸਿਆ ਕਿ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ 8 ਵਾਰ ਵੱਖ ਵੱਖ ਤਰੀਕੇ ਦਾ ਖਾਣਾ ਪ੍ਰਦਾਨ ਕੀਤਾ ਜਾ ਰਿਹਾ ਹੈ।ਹਰਿਆਣਾ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਹਰਿਆਣਾ ਨੂੰ ਵੱਖਰੀ ਥਾਂ ਪ੍ਰਦਾਨ ਕਰਨ ਦੀ ਕੀਤੀ ਅਪੀਲ ਬਾਰੇ ਸਵਾਲ ਦੇ ਜਵਾਬ ਵਿਚ ਸ: ਮਜੀਠੀਆ ਨੇ ਪੰਜਾਬ ਦੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਦੀ ਸੰਜੀਦਗੀ ਨੂੰ ਸਮਝਣ ਤੇ ਹਰਿਆਣਾ ਦੀ ਅਜਿਹੀ ਕਿਸੇਵੀ ਅਪੀਲ ਨੂੰ ਠੁਕਰਾ ਦੇਣ। ਉਹਨਾਂ ਕਿਹਾ ਕਿ ਪੰਜਾਬ ਦਾ ਚੰਡੀਗੜ੍ਹ ’ਤੇ ਅਨਿੱਖੜਵਾਂ ਅੰਗ ਹੈ ਤੇ ਇਸਦੀ ਪੁਸ਼ਟੀ ਕੇਂਦਰ ਦੀਆਂ ਸਰਕਾਰਾਂ ਤੇ ਸੰਸਦ ਨੇ ਵਾਰ ਵਾਰ ਕੀਤੀ ਹੈ। ਉਹਨਾਂ ਕਿਹਾ ਕਿ ਪੰਜਾਬ ਨੇ ਹੀ ਰਾਜਧਾਨੀ ਸ਼ਹਿਰ ਵਾਸਤੇ ਜ਼ਮੀਨ ਦਿੱਤੀ ਸੀ ਤੇ ਇਸਨੁੰ ਭਰੋਸਾ ਦੁਆਇਆ ਗਿਆ ਸੀਕਿ ਹਰਿਆਣਾ ਵੱਲੋਂ ਵੱਖਰੀ ਰਾਜਧਾਨੀਬਣਾਉਣ ਮਗਰੋਂ 10 ਸਾਲਾਂ ਵਿਚ ਇਸਨੁੰ ਚੰਡੀਗੜ੍ਹ ਦੇ ਦਿੱਤੀ ਜਾਵੇਗਾ।ਸ: ਮਜੀਠੀਆ ਨੇ ਹਰਿਆਣਾ ਦੇ ਸਪੀਕਰ ਤੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨੂੰ ਇਹਵੀ ਕਿਹਾ ਕਿ ਉਹ ਆਪਣੀ ਬੇਨਤੀ ’ਤੇ ਮੁੜ ਵਿਚਾਰ ਕਰਨ ਕਿਉਂਕਿ ਚੰਡੀਗੜ੍ਹ ਵਿਚ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਦੀ ਮੰਗ ਨਾਲ ਭਾਵਨਾਵਾਂ ਭੜਕਣਗੀਆਂ ਅਤੇ ਮਾਹੌਲ ਖਰਾਬ ਹੋਵੇਗਾ। ਉਹਨਾਂ ਕਿਹਾਕਿ ਜਿਥੇ ਤੱਕ ਅਕਾਲੀ ਦਲਦਸ ਸਵਾਲ ਹੈ ਤਾਂ ਇਹ ਕਦੇ ਵੀ ਹਰਿਆਣਾ ਨੂੰ ਵੱਖਰੀ ਥਾਂ ਅਲਾਟ ਨਹੀਂ ਕਰਨ ਦੇਵੇਗਾ। ਉਹਨਾ ਕਿਹਾ ਕਿ ਇਸ ਵਾਸਤੇ ਲੋੜ ਮੁਤਾਬਕ ਅਸੀਂ ਨਿਰੰਤਰ ਸੰਘਰਸ਼ ਵੀ ਸ਼ੁਰੂ ਕਰਾਂਗੇ।ਉਹਨਾਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਇਸ ਮਾਮਲੇ ’ਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਿਚ ਅਸਫਲ ਰਹਿਣ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਮੁੱਖ ਮੰਤਰੀ ਉਸੇ ਤਰੀਕੇ ਨਾਕਾਮ ਹੋਏ ਹਨ ਜਿਵੇਂ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ਵਿਚ ਉਹਨਾਂ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਬਿਆਨ ਦੀ ਤਾਈਦ ਕੀਤੀ ਸੀ ਕਿ ਹਰਿਆਣਾ ਨੂੰ ਵੀ ਐਸ ਵਾਈ ਐਲ ਦਾ ਪਾਣੀ ਮਿਲਣਾ ਚਾਹੀਦਾ ਹੈ।

 

ਲੇਖਿਕਾ ਤੇ ਅਧਿਆਪਕਾ ਨੇਹਾ ਗਰਗ ਦੁਆਰਾ ਲਿਖੀ ਕਿਤਾਬ ਕੀਤੀ ਸਮਰਪਿਤ

ਸੁਖਜਿੰਦਰ ਮਾਨ
ਬਠਿੰਡਾ, 19 ਨਵੰਬਰ: ਬੀਤੀ ਸ਼ਾਮ ਸਥਾਨਕ ਟੀਚਰਜ ਹੋਮ ਵਿਖੇ ਲੇਖਕ ਤੇ ਸਾਇੰਸ ਮਿਸਟ੍ਰੈਸ ਸ਼ਹੀਦ ਲਾਭ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖੂ ਦੀ ਅਧਿਆਪਕਾ ਨੇਹਾ ਗਰਗ ਦੁਆਰਾ ਲਿਖੀ ਅੱਠਵੀਂ ਜਮਾਤ ਦੀ ਵਿਗਿਆਨ ਵਿਸ਼ੇ ਨਾਲ ਸਬੰਧਤ NCERT ਅਧਾਰਿਤ ਪੁਸਤਕ KEY TO SUCCESS ਵਿਗਿਆਨ ਦਾ ਉਦਘਾਟਨ ਕੀਤਾ ਗਿਆ।ਇਸ ਪੁਸਤਕ ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਤੌਰ ‘ਤੇ ਮੇਵਾ ਸਿੰਘ ਸਿੱਧੂ ਡੀ.ਈ.ਓ. (SE) ਬਠਿੰਡਾ, ਸ਼੍ਰੀ ਸ਼ਿਵ ਪਾਲ ਗੋਇਲ ਡੀਈਓ (EE) ਬਠਿੰਡਾ, ਸ. ਮਹਿੰਦਰਪਾਲ ਸਿੰਘ ਡਿਪਟੀ ਡੀਈਓ (EE) ਬਠਿੰਡਾ, ਮੈਡਮ ਸਤਵਿੰਦਰਪਾਲ ਕੌਰ ਪ੍ਰਿੰਸੀਪਲ DIET, ਸ਼੍ਰੀਮਤੀ ਕੰਵਲਪ੍ਰੀਤ ਕੌਰ ਪ੍ਰਿੰਸੀਪਲ ਸੇਖੂ, ਸ. ਹਰਸਿਮਰਨ ਸਿੰਘ ਡੀ.ਐਮ. ਸਾਇੰਸ ਬਠਿੰਡਾ, ਸ਼੍ਰੀ ਮਨੀਸ਼ ਗੁਪਤਾ ਬੀ.ਐਮ. ਸਾਇੰਸ ਸੰਗਤ ਬਠਿੰਡਾ ਵੱਲੋਂ ਆਪਣੇ ਕਰ ਕਮਲਾ ਨਾਲ ਕੀਤਾ ਗਿਆ।ਇਸ ਸਮਾਗਮ ਦੇ ਆਯੋਜਨ ਵਿੱਚ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਦੀ ਸਾਇੰਸ ਟੀਮ ਬਠਿੰਡਾ ਨੇ ਮਹੱਤਵਪੂਰਨ ਯੋਗਦਾਨ ਦਿੱਤਾ।ਲੇਖਕ ਨੇਹਾ ਗਰਗ ਵੱਲੋਂ ਆਪਣੀ ਪੁਸਤਕ ਦੀਆਂ ਵਿਸ਼ੇਸ਼ਤਾਵਾਂ ਬਾਰੇ ਅਤੇ ਵਿਦਿਆਰਥੀਆਂ ਨੂੰ ਇਸ ਤੋਂ ਪੜ੍ਹਾਈ ਵਿੱਚ ਹੋਣ ਵਾਲੇ ਫਾਇਦੇ ਬਾਰੇ ਦੱਸਿਆ ਗਿਆ।ਲੇਖਕ ਅਤੇ ਸਾਇੰਸ ਟੀਮ ਬਠਿੰਡਾ ਵੱਲੋਂ ਸਮਾਗਮ ਵਿੱਚ ਪਹੁੰਚੇ ਸਮੂਹ ਮੁੱਖ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ ਅਤੇ ਸਮੂਹ ਅਧਿਆਪਕਾਂ ਨੂੰ ਪੁਸਤਕ ਦੀਆਂ ਕਾਪੀਆਂ ਭੇਂਟ ਕੀਤੀਆਂ ਗਈਆਂ ਅਤੇ ਉਹਨਾਂ ਦਾ ਸਮਾਗਮ ਵਿੱਚ ਪਹੁੰਚਣ ਲਈ ਧੰਨਵਾਦ ਕੀਤਾ।

ਸਰਕਾਰ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿਚ ਕੀਤੀਆਂ ਲਾਲ ਐਂਟਰੀਆਂ ਤੁਰੰਤ ਖਤਮ ਕਰੇ : ਮਜੀਠੀਆ

ਆਪ ਸਰਕਾਰ ਦੀ ਲਾਲ ਸੂਚੀ ਕੇਂਦਰ ਦੀ ਕਾਲੀ ਸੂਚੀ ਬਰਾਬਰ ਜੋ ਕਿਸਾਨਾਂ ਨਾਲ ਵਿਤਕਰੇ ਦਾ ਸਬੱਬ ਬਣੇਗੀ : ਸਾਬਕਾ ਮੰਤਰੀ
ਕਿਹਾ ਕਿ ਅਕਾਲੀ ਦਲ ਪਹਿਲਾਂ ਹੀ ਸੰਕਟ ਵਿਚ ਫਸੇ ਕਿਸਾਨਾਂ ’ਤੇ ਪਰਾਲੀ ਸਾੜਨ ਲਈ ਲਗਾਏ ਜ਼ੁਰਮਾਨੇ ਕਿਸੇ ਵੀ ਕੀਮਤ ’ਤੇ ਨਹੀਂ ਵਸੂਲਣ ਦੇਵੇਗਾ
ਪੰਜਾਬੀ ਖਬਰਸਾਰ ਬਿਉਰੋ
ਚੰਡੀਗੜ੍ਹ, 17 ਨਵੰਬਰ : ਸਾਬਕਾ ਮਾਲ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਸਰਕਾਰ ਹਜ਼ਾਰਾਂ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿਚ ਕੀਤੀਆਂ ਲਾਲ ਐਂਟਰੀਆਂ ਤੁਰੰਤ ਖਾਰਜ ਕਰੇ ਅਤੇ ਕਿਹਾ ਕਿ ਕਿਸਾਨ ਪਰਾਲੀ ਸਾੜਨ ਲਈ ਇਸ ਲਈ ਮਜਬੂਰ ਹੋਏ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਪਰਾਲੀ ਦੀ ਸੰਭਾਲ ’ਤੇ ਹੁੰਦੇ ਖਰਚ ਦਾ ਮੁਆਵਜ਼ਾ ਕਿਸਾਨਾਂ ਨੂੰ ਦੇਣ ਵਿਚ ਫੇਲ੍ਹ ਹੋਏ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਪਹਿਲਾਂ ਹੀ ਸੰਕਟ ਵਿਚ ਕਿਸਾਨਾਂ ਦੇ ਨਾਲ ਹੈ ਤੇ ਪਾਰਟੀ ਕਿਸਾਨਾਂ ’ਤੇ ਪਰਾਲੀ ਸਾੜਨ ਲਈ ਲਗਾਏ ਜ਼ੁਰਮਾਨੇ ਵੀ ਕਿਸੇ ਵੀ ਕੀਮਤ ’ਤੇ ਨਹੀਂ ਵਸੂਲਣ ਦੇਵੇਗਾ ਅਤੇ ਜੇਕਰ ਜ਼ਮੀਨੀ ਰਿਕਾਰਡ ਵਿਚੋਂ ਲਾਲ ਐਂਟਰੀਆਂ ਖਤਮ ਨਾ ਕੀਤੀਆਂ ਗਈਆਂ ਤਾਂ ਇਸ ਵਿਰੁੱਧ ਨਿਰੰਤਰ ਮੁਹਿੰਮ ਚਲਾਈ ਜਾਵੇਗੀ।
ਉਹਨਾਂ ਕਿਹਾ ਕਿ ਆਪ ਸਰਕਾਰ ਨੇ ਉਸੇ ਤਰ੍ਹਾਂ ਇਕ ਹੋਰ ਸੂਚੀ ਤਿਆਰ ਕਰ ਦਿੱਤੀ ਹੈ ਜਿਵੇਂ ਕੇਂਦਰ ਸਰਕਾਰ ਨੇ ਕਾਲੀ ਸੂਚੀ ਬਣਾਈ ਸੀ। ਹੁਣ ਇਸ ਸੂਚੀ ਕਾਰਨ ਕਿਸਾਨਾਂ ਨੂੰ ਅਣਗਿਣਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਉਹ ਨਾ ਤਾਂ ਕਰਜ਼ਾ ਲੈ ਸਕਣਗੇ ਤੇ ਨਾ ਹੀ ਆਪਣੀ ਜ਼ਮੀਨ ਗਹਿਣੇ ਰੱਖ ਸਕਣਗੇ।ਇਹ ਵਿਤਕਰਾ ਹੈ ਤੇ ਇਹ ਉਹਨਾਂ ਨੂੰ ਵੱਖ ਵੱਖ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝਾ ਕਰਨ ਦੀ ਸਾਜ਼ਿਸ਼ ਹੈ ਜੋ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।ਇਹਨਾਂ ਹਾਲਾਤਾਂ ਲਈ ਮੁੱਖ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਸ: ਮਜੀਠੀਆ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਲਈ ਮਜਬੂਰ ਇਸ ਕਰ ਕੇ ਹੋਣਾ ਪਿਆ ਕਿਉਂਕਿ ਮੁੱਖ ਮੰਤਰੀ ਉਹਨਾਂ ਨੂੰ ਪਰਾਲੀ ਦੀ ਸੰਭਾਲ ਲਈ 2500 ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇਣ ਦੇ ਐਲਾਨ ਨੂੰ ਪੂਰਾ ਕਰਨ ਵਿਚ ਫੇਲ੍ਹ ਹੋ ਗਏ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਇਹ ਐਲਾਨ ਸਿਰਫ ਸਸਤੀ ਸ਼ੋਹਰਤ ਹਾਸਲ ਕਰਨ ਵਾਸਤੇ ਕੀਤੇ ਸਨ। ਆਪ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਵਾਸਤੇ ਇਕ ਧੇਲਾ ਵੀ ਨਹੀਂ ਦਿੱਤੀ।
ਅਕਾਲੀ ਆਗੂ ਨੇਕਿਹਾ ਕਿ ਪੁਲਿਸ ਕਾਰਵਾਈਆਂ ਸਮੇਤ ਹੋਰ ਧੱਕੇਸ਼ਾਹੀਆਂ ਕੀਤੀਆਂ ਗਈਆਂ ਤਾਂ ਜੋ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਆਪਣੇ ਪੱਧਰ ’ਤੇ ਕਰਨ ਵਾਸਤੇ ਮਜਬੂਰ ਕੀਤਾ ਜਾ ਸਕੇ।ਉਹਨਾਂ ਕਿਹਾ ਕਿ ਜਿਹੜੇ ਵਿੱਤੀ ਔਕੜਾਂ ਕਾਰਨ ਅਜਿਹਾ ਨਹੀਂ ਕਰ ਸਕੇ, ਉਹਨਾਂ ਨੂੰ ਜ਼ੁਰਮਾਨੇ ਠੋਕੇ ਗਏ ਅਤੇ ਉਹਨਾਂ ਦੇ ਜ਼ਮੀਨੀ ਰਿਕਾਰਡ ਵਿਚ ਲਾਲ ਐਂਟਰੀਆਂ ਕਰ ਦਿੱਤੀਆਂ ਗਈਆਂ।
ਸ: ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਨੂੰ ਪਰਾਲੀ ਦੀ ਸੰਭਾਲ ਦੀ ਜ਼ਿੰਮੇਵਾਰੀ ਆਪਣੇ ਸਿਰ ਲੈਣੀ ਚਾਹੀਦੀ ਸੀ। ਉਹਨਾਂ ਕਿਹਾ ਕਿ ਬਜਾਏ ਅਜਿਹਾ ਕਰਨ ਦੇ ਸਰਕਾਰ ਨੇ ਕਿਸਾਨਾਂ ਨੂੰ ਭਾਰੀ ਮਸ਼ੀਨਰੀ ਖਰੀਦਣ ਲਈ ਮਜਬੂਰ ਕੀਤਾ ਅਤੇ ਉਸ ਵਾਸਤੇ ਵੀ ਐਲਾਨੀ ਸਬਸਿਡੀ ਨਹੀਂ ਦਿੱਤੀ। ਉਹਨਾਂ ਕਿਹਾ ਕਿ ਛੋਟੇ ਤੇ ਅੰਸ਼ਕ ਕਿਸਾਨ ਇਹ ਮਸ਼ੀਨਾਂ ਨਹੀਂ ਖਰੀਦ ਸਕੇ ਕਿਉਂਕਿ ਇਹ ਸਾਲ ਵਿਚ ਸਿਰਫ 15 ਦਿਨ ਹੀ ਚੱਲਣੀਆਂ ਹੁੰਦੀਆਂ ਹਨ। ਉਹਨਾਂ ਕਿਹਾ ਕਿ ਅਜਿਹੇ ਕਿਸਾਨਾਂ ਖਿਲਾਫ ਵੀ ਕਾਰਵਾਈ ਕੀਤੀ ਗਈ ਹਾਲਾਂਕਿ ਆਪ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਮਸ਼ੀਨਾਂ ਨਾ ਹੋਣ ਕਾਰਨ ਜਾਂ ਸਰੋਤ ਨਾ ਹੋਣ ਕਾਰਨ ਪਰਾਲੀ ਸਾੜਨ ਨੂੰ ਮਜਬੂਰ ਹੋਏ ਕਿਸਾਨਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।ਸ: ਮਜੀਠੀਆ ਨੇ ਕਿਹਾ ਕਿ ਅਮਨ ਕਾਨੂੰਨ ਵਿਵਸਥਾ ਤੇ ਆਮ ਪ੍ਰਬੰਧ ਦੇ ਮਾਮਲੇ ਵਾਂਗੂ ਹੀ ਆਪ ਸਰਕਾਰ ਨੇ ਖੇਤੀਬਾੜੀ ਖੇਤਰ ਵਿਚ ਵੀ ਸੰਕਟ ਖੜ੍ਹਾ ਕਰ ਦਿੱਤਾ ਹੈ ਕਿਉਂਕਿ ਉਹ ਕਿਸਾਨਾਂ ਦੀ ਮਦਦ ਕਰਨ ਵਿਚ ਲਗਾਤਾਰ ਫੇਲ੍ਹ ਹੋਈ ਅਤੇ ਉਹਨਾਂ ਦੀਆਂ ਸ਼ਿਕਾਇਤਾਂ ਹੱਲ ਨਹੀਂ ਕਰ ਸਕੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਵਾਰ ਵਾਰ ਵੱਡੇ ਵਾਅਦੇ ਕੀਤੇ ਤੇ ਕੁਝ ਲਿਖਤੀ ਵੀ ਕੀਤੇ ਪਰ ਇਹ ਵਾਅਦੇ ਕਦੇ ਨਿਭਾਏ ਨਹੀਂ ਗਏ। ਉਹਨਾਂ ਨੇ ਇਸ ਮਾਮਲੇ ਵਿਚ ਮੂੰਗੀ ਦੀ ਫਸਲ ਐਮ ਐਸ ਪੀ ’ਤੇ ਨਾ ਖਰੀਦੇ ਜਾਣ ਦੀ ਉਦਾਹਰਣ ਵੀ ਦਿੱਤੀ। ਉਹਨਾਂ ਕਿਹਾ ਕਿ ਆਪ ਸਰਕਾਰ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦਾ ਢੁਕਵਾਂ ਮੁਆਵਜ਼ਾ ਦੇਣ ਵਿਚ ਵੀ ਨਾਕਾਮ ਹੋਈ ਹੈ ਤੇ ਨਾ ਹੀ ਇਸਨੇ ਗੁਲਾਬੀ ਸੁੰਡੀ ਕਾਰਨ ਫਸਲਾਂ ਦੇ ਹੋਏ ਨੁਕਸਾਨ, ਕੁਦਰਤੀ ਮਾਰ ਤੇ ਦੁਧਾਰੂ ਪਸ਼ੂਆਂ ਵਿਚ ਲੰਪੀ ਚਮੜੀ ਰੋਗ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦਾ ਹੀ ਮੁਆਵਜ਼ਾ ਦਿੱਤਾ ਤੇ ਨਾ ਹੀ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਕੋਈ ਮਦਦ ਕੀਤੀ।

ਡੇਰਾ ਪ੍ਰੇਮੀ ਕਤਲ ਕਾਂਡ: ਦੋ ਹੋਰ ਸੂਟਰਾਂ ਸਹਿਤ ਤਿੰਨ ਕਾਬੂ

0
ਬਲਜੀਤ ਮੰਨਾ ਨੇ ਹੀ ਹਰਿਆਣਾ ਦੇ ਸੂਟਰਾਂ ਨੂੰ ਰਿਹਾਇਸ਼ ਮੁਹੱਈਆ ਕਰਵਾਉਣ ਤੋਂ ਇਲਾਵਾ ਪਟਿਆਲਾ ਵੀ ਛੱਡ ਕੇ ਆਇਆ ਸੀ
ਪੰਜਾਬੀ ਖਬਰਸਾਰ ਬਿਉਰੋ 
ਫਰੀਦਕੋਟ,17 ਨਵੰਬਰ: 10 ਨਵੰਬਰ ਨੂੰ ਕੋਟਕਪੂਰਾ ਵਿਚ ਡੇਰਾ ਪ੍ਰੇਮੀ ਦੇ ਹੋਏ ਕਤਲਕਾਂਡ ਵਿੱਚ ਪੰਜਾਬ ਪੁਲਿਸ ਨੇ ਅੱਜ ਦੋ ਹੋਰ ਸੂਟਰਾਂ ਸਹਿਤ ਤਿੰਨ ਨੂੰ ਕਾਬੂ ਕੀਤਾ ਹੈ। ਇਸਦਾ ਖੁਲਾਸਾ ਖੁਦ ਡੀਜੀਪੀ ਗੌਰਵ ਯਾਦਵ ਨੇ ਇੱਕ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਸੂਚਨਾ ਮੁਤਾਬਕ ਇਹ ਕਾਰਵਾਈ ਫਰੀਦਕੋਟ ਪੁਲਿਸ ਵਲੋਂ ਜਲੰਧਰ ਤੇ ਹੁਸ਼ਿਆਰਪੁਰ ਪੁਲਿਸ ਨਾਲ ਮਿਲਕੇ ਕੀਤੀ ਸੀ, ਜਿਸ ਵਿੱਚ ਫਰੀਦਕੋਟ ਨਾਲ ਸਬੰਧਤ ਭੁਪਿੰਦਰ ਗੋਲਡੀ ਤੇ ਮਨਪ੍ਰੀਤ ਮਨੀ ਨੂੰ ਗਿ੍ਫ਼ਤਾਰ ਕੀਤਾ ਗਿਆ। ਇਸਤੋਂ ਇਲਾਵਾ ਹਰਿਆਣਾ ਤੋਂ ਆਏ ਚਾਰ ਕਾਤਲਾਂ ਨੂੰ ਜੈਤੋ ਨੇੜੇ ਇੱਕ  ਪੈਲੇਸ ਵਿੱਚ ਠਹਿਰਾਉਣ ਅਤੇ ਪ੍ਰੇਮੀ ਦੇ ਕਤਲ ਤੋਂ ਬਾਅਦ ਜਤਿੰਦਰ ਜੀਤੂ ਸਹਿਤ ਦੋ ਨਾਬਾਲਗਾਂ ਨੂੰ ਪਟਿਆਲਾ ਤੱਕ ਛੱਡ ਕੇ ਆਉਣ ਵਾਲੇ ਬਲਜੀਤ ਮਨੀ ਨੂੰ ਵੀ ਕਾਬੂ ਕੀਤਾ ਗਿਆ ਹੈ। ਜੀਤੂ ਅਤੇ ਉਸਦੇ ਦੋ ਸਾਥੀਆਂ ਨੂੰ ਦਿੱਲੀ ਪੁਲਿਸ ਨੇ 11 ਨਵੰਬਰ ਦੀ ਸਵੇਰ ਨੂੰ ਹੀ ਕਾਬੂ ਕਰ ਲਿਆ ਸੀ, ਜਿੰਨ੍ਹਾਂ ਵਿਚੋਂ ਦੋਨਾਂ ਨਾਬਾਲਗਾਂ ਨੂੰ ਪੰਜਾਬ ਪੁਲਿਸ ਪੁਛਗਿਛ ਲਈ ਪੰਜਾਬ ਲੈ ਕੇ ਆਈ ਹੈ।

ਐੱਮ.ਆਰ.ਐੱਸ.-ਪੀ.ਟੀ.ਯੂ.ਦਾ 7ਵਾਂ ਅੰਤਰ ਜ਼ੋਨਲ ਯੁਵਕ ਮੇਲਾ 2022 “ਲਹਿਰਾਉਂਦਾ ਪੰਜਾਬ” ਸ਼ਾਨੋ ਸ਼ੌਕਤ ਨਾਲ ਹੋਇਆ ਸਮਾਪਤ

0

ਐੱਮ.ਆਰ.ਐੱਸ.-ਪੀ.ਟੀ.ਯੂ. ਮੁੱਖ ਕੈਂਪਸ ਨੇ ਓਵਰਆਲ ਟਰਾਫੀ ਜਿੱਤੀ-
ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਅਤੇ ਐਸ.ਡੀ. ਕਾਲਜ ਆਫ਼ ਫਾਰਮੇਸੀ, ਬਰਨਾਲਾ ਸਾਂਝੇ ਤੌਰ ‘ਤੇ ਪਹਿਲੇ ਰਨਰ ਅੱਪ ਰਹੇ-
ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਗਿੱਦੜਬਾਹਾ ਦੂਜੇ ਰਨਰ ਅੱਪ…
ਸੁਖਜਿੰਦਰ ਮਾਨ
ਬਠਿੰਡਾ, 16 ਨਵੰਬਰ: ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.-ਪੀ.ਟੀ.ਯੂ.) ਬਠਿੰਡਾ ਦਾ 7ਵਾਂ ਅੰਤਰ-ਜ਼ੋਨਲ ਯੁਵਕ ਮੇਲਾ-2022 “ਲਹਿਰਾਉਂਦਾ ਪੰਜਾਬ” ਸਿਰਲੇਖ ਵਾਲਾ ਪ੍ਰਤਿਭਾ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਰਾਜਪੁਰਾ ਵਿਖੇ ਬਹੁਤ ਧੂਮਧਾਮ ਅਤੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ। ਐਮਆਰਐਸ-ਪੀਟੀਯੂ, ਬਠਿੰਡਾ ਮੁੱਖ ਕੈਂਪਸ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਓਵਰਆਲ ਟਰਾਫੀ ਜਿੱਤੀ। ਜਦੋਂ ਕਿ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਦਿਓਣ, ਬਠਿੰਡਾ ਅਤੇ ਐਸ.ਡੀ. ਕਾਲਜ ਆਫ਼ ਫਾਰਮੇਸੀ, ਬਰਨਾਲਾ ਸਾਂਝੇ ਤੌਰ ’ਤੇ ਪਹਿਲੇ ਰਨਰ ਅੱਪ ਰਹੇ। ਇਸੇ ਤਰ੍ਹਾਂ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਗਿੱਦੜਬਾਹਾ ਦੂਜੇ ਰਨਰ ਅੱਪ ਰਹੇ। ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਯੁਵਕ ਮੇਲਾ “ਲਹਿਰਾਉਂਦਾ ਪੰਜਾਬ” ਥੀਮ ਨਾਲ ਮਨਾਇਆ ਗਿਆ, ਜੋ ਕਿ ਪੰਜਾਬ ਦੀ ਸਰਬਪੱਖੀ ਤਰੱਕੀ ਅਤੇ ਖੁਸ਼ਹਾਲੀ ਨੂੰ ਰੇਖਾਂਕਿਤ ਕਰਦਾ ਹੈ। ਇਸ ਯੁਵਕ ਮੇਲੇ ਵਿੱਚ ਵੱਖ-ਵੱਖ ਸੱਭਿਆਚਾਰਕ ਅਤੇ ਤਕਨੀਕੀ ਸਮਾਗਮ, ਰਚਨਾਤਮਕ ਮੁਕਾਬਲੇ ਅਤੇ ਪ੍ਰਤਿਭਾ ਅਧਾਰਿਤ ਸੱਭਿਆਚਾਰਕ ਪ੍ਰਦਰਸ਼ਨ ਸ਼ਾਮਿਲ ਸਨ।
ਭਾਗ ਲੈਣ ਵਾਲੇ ਸੰਵਿਧਾਨਕ ਅਤੇ ਯੂਨੀਵਰਸਿਟੀ ਨਾਲ ਮਾਨਤਾ ਪ੍ਰਾਪਤ ਕਾਲਜਾਂ ਦੇ 500 ਤੋਂ ਵੱਧ ਵਿਦਿਆਰਥੀਆਂ ਨੇ ਸੰਗੀਤ, ਥੀਏਟਰ, ਡਾਂਸ, ਸਾਹਿਤ, ਲਲਿਤ ਕਲਾ ਦੇ ਵੱਖ-ਵੱਖ ਪ੍ਰੋਗਰਾਮਾਂ ਤੋਂ ਇਲਾਵਾ ਪ੍ਰਦਰਸ਼ਨ ਕਲਾ ਦੇ ਵੱਖ-ਵੱਖ ਪਹਿਲੂਆਂ ਵਿੱਚ ਵੱਖ-ਵੱਖ ਸੱਭਿਆਚਾਰਕ, ਤਕਨੀਕੀ ਅਤੇ ਸਾਹਿਤਕ ਸਮਾਗਮਾਂ ਵਿੱਚ ਪ੍ਰਦਰਸ਼ਨ ਕਰਕੇ ਜੀਵਨ ਦੀ ਭਾਵਨਾ ਦਾ ਜਸ਼ਨ ਮਨਾਇਆ; ਸਕਿੱਟ, ਗੀਤ, ਖੇਤਰੀ ਡਾਂਸ, ਸੰਗੀਤ ਪੇਸ਼ਕਾਰੀ, ਗਿੱਧਾ ਅਤੇ ਭੰਗੜਾ ਸਮਾਗਮ ਦੇ ਮੁੱਖ ਆਕਰਸ਼ਣ ਰਹੇ। ਸਮਾਪਤੀ ਅਤੇ ਇਨਾਮ ਵੰਡ ਸਮਾਰੋਹ ਦੀ ਪ੍ਰਧਾਨਗੀ ਪੰਜਾਬ ਦੇ ਕੈਬਨਿਟ ਮੰਤਰੀ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ, ਡਾ: ਬਲਜੀਤ ਕੌਰ ਨੇ ਕੀਤੀ, ਜਦਕਿ ਉਦਘਾਟਨੀ ਸਮਾਰੋਹ ਵਾਈਸ ਚਾਂਸਲਰ ਪ੍ਰੋ: ਬੂਟਾ ਸਿੰਘ ਸਿੱਧੂ ਨੇ ਕੀਤਾ | ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਦੇ ਚੇਅਰਮੈਨ ਡਾ: ਅੰਸ਼ੂ ਕਟਾਰੀਆ ਨੇ ਸਮਾਗਮਾਂ ਦੀ ਪ੍ਰਧਾਨਗੀ ਕੀਤੀ।
ਉਦਘਾਟਨੀ ਸਮਾਰੋਹ ਵਿੱਚ ਬੋਲਦਿਆਂ ਪ੍ਰੋ: ਬੂਟਾ ਸਿੰਘ ਸਿੱਧੂ ਨੇ ਕਿਹਾ ਕਿ ਯੁਵਕ ਮੇਲਾ ਨੌਜਵਾਨ ਪ੍ਰਤਿਭਾ ਲਈ ਇੱਕ ਵਿਲੱਖਣ ਪਲੇਟਫਾਰਮ ਹੈ ਅਤੇ ਨੌਜਵਾਨਾਂ ਦੀ ਸਿਰਜਣਾਤਮਕਤਾ ਅਤੇ ਨਵੀਨਤਾ ਦਾ ਜਸ਼ਨ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਕਈ ਗੁਣਾਂ ਦੀ ਬਖਸ਼ਿਸ਼ ਹੁੰਦੀ ਹੈ ਅਤੇ ਉਨ੍ਹਾਂ ਵਿੱਚੋਂ ਇੱਕ ਇਹ ਹੈ ਕਿ ਅਜਿਹੇ ਪ੍ਰੋਗਰਾਮਾਂ ਨਾਲ ਉਨ੍ਹਾਂ ਵਿੱਚ ਟੀਮ ਭਾਵਨਾ ਪੈਦਾ ਕਰਨ, ਮੁਕਾਬਲਿਆਂ ਦੌਰਾਨ ਪ੍ਰਤਿਭਾ ਅਤੇ ਹੁਨਰ ਦਾ ਪ੍ਰਦਰਸ਼ਨ ਕਰਨ ਵਿੱਚ ਮਦਦ ਮਿਲਦੀ ਹੈ, ਜਿਸ ਨਾਲ ਉਹ ਆਪਣੇ ਜੀਵਨ ਵਿੱਚ ਉੱਤਮ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਯੁਵਕ ਮੇਲੇ ਨਾ ਸਿਰਫ਼ ਸਾਡੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਮੁੜ ਸੁਰਜੀਤ ਕਰਦੇ ਹਨ ਸਗੋਂ ਸਾਨੂੰ ਟੀਮ ਵਰਕ ਅਤੇ ਚੰਗੀ ਸਿਹਤ ਦੀ ਭਾਵਨਾ ਪ੍ਰਦਾਨ ਕਰਦੇ ਹਨ।
ਡਾ: ਬਲਜੀਤ ਕੌਰ ਨੇ ਇਨਾਮ ਵੰਡ ਸਮਾਰੋਹ ਦੌਰਾਨ ਸਾਰੇ ਜੇਤੂ ਅਤੇ ਭਾਗ ਲੈਣ ਵਾਲੇ ਕਾਲਜਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਯੁਵਕ ਮੇਲਿਆਂ ਦਾ ਉਦੇਸ਼ ਰਾਸ਼ਟਰੀ ਏਕਤਾ, ਭਾਈਚਾਰਕ ਸਾਂਝ ਦੀ ਭਾਵਨਾ, ਭਾਈਚਾਰਕ ਸਾਂਝ ਅਤੇ ਸਾਹਸ ਦੇ ਸੰਕਲਪ ਦਾ ਪ੍ਰਚਾਰ ਕਰਨਾ ਹੈ। ਸ. ਚੇਤਨ ਸਿੰਘ ਜੌੜਾਮਾਜਰਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ, ਡਾ: ਗੁਰਿੰਦਰ ਪਾਲ ਸਿੰਘ ਬਰਾੜ, ਰਜਿਸਟਰਾਰ, ਐਮ.ਆਰ.ਐਸ.ਪੀ.ਟੀ.ਯੂ., ਬਠਿੰਡਾ, ਡਾ: ਭੁਪਿੰਦਰ ਪਾਲ ਸਿੰਘ ਢੋਟ, ਡਾਇਰੈਕਟਰ, ਖੇਡਾਂ ਅਤੇ ਯੁਵਕ ਭਲਾਈ, ਐਮ.ਆਰ.ਐਸ.ਪੀ.ਟੀ.ਯੂ., ਬਠਿੰਡਾ, ਸ੍ਰੀ ਰਾਜੀਵ ਅਰੋੜਾ, ਡਾਇਰੈਕਟਰ, ਆਲ ਇੰਡੀਆ ਰੇਡੀਓ, ਬਠਿੰਡਾ ਅਤੇ ਡਾਇਰੈਕਟਰ ਲੋਕ ਸੰਪਰਕ, ਹਰਜਿੰਦਰ ਸਿੰਘ ਸਿੱਧੂ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ।
ਯੂਨੀਵਰਸਿਟੀ, ਮੇਨ ਕੈਂਪਸ, ਬਠਿੰਡਾ; ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ; ਮੋਗਾ; ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ, ਨੰਦਗੜ੍ਹ; ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ, ਰਾਜਪੁਰਾ; ਪੰਜਾਬ ਸਟੇਟ ਐਰੋਨਾਟਿਕਲ ਇੰਜਨੀਅਰਿੰਗ ਕਾਲਜ, ਪਟਿਆਲਾ; ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਦਿਓਣ, ਬਠਿੰਡਾ; ਆਰੀਅਨਜ਼ ਕਾਲਜ ਆਫ਼ ਫਾਰਮੇਸੀ, ਰਾਜਪੁਰਾ, ਭਾਰਤ ਗਰੁੱਪ ਆਫ਼ ਕਾਲਜਿਜ਼, ਸਰਦੂਲਗੜ੍ਹ, ਮਾਨਸਾ ਡਿਪਾਰਟਮੈਂਟ ਆਫ਼ ਫਾਰਮਾਸਿਊਟੀਕਲ ਸਾਇੰਸਿਜ਼, ਸਰਕਾਰੀ ਪੋਲੀਟੈਕਨਿਕ ਕਾਲਜ ਫ਼ਾਰ ਗਰਲਜ਼, ਪਟਿਆਲਾ; ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਗਿੱਦੜਬਾਹਾ; ਗੁਰੂ ਰਾਮ ਦਾਸ ਕਾਲਜ ਆਫ਼ ਫਾਰਮੇਸੀ, ਮਲੋਟ; ਐਸਡੀ ਕਾਲਜ ਆਫ਼ ਫਾਰਮੇਸੀ, ਬਰਨਾਲਾ; ਯੂਨੀਵਰਸਲ ਕਾਲਜ, ਪਾਤੜਾਂ, ਪਟਿਆਲਾ ਅਤੇ ਯੰਗ ਸਕਾਲਰਜ਼ ਕਾਲਜ, ਹੰਡਿਆਇਆ, ਜਿਲ੍ਹਾ. ਬਰਨਾਲਾ ਆਦਿ ਨੇ ਇਸ ਯੁਵਕ ਮੇਲੇ ਵਿਚ ਸ਼ਮੂਲੀਅਤ ਕੀਤੀ।
ਵੱਖ-ਵੱਖ ਖੇਤਰਾਂ ਦੀਆਂ ਨਾਮਵਰ ਸ਼ਖ਼ਸੀਅਤਾਂ ਡਾ.ਕੁਲਦੀਪ ਕੌਰ ਧਾਲੀਵਾਲ, ਮਾਤਾ ਗੰਗਾ ਖ਼ਾਲਸਾ ਕਾਲਜ, ਪਿ੍ੰਸੀਪਲ ਅਤੇ ਸ੍ਰੀ ਹਰਪ੍ਰੀਤ ਸਿੰਘ, ਅਦਾਕਾਰ ਅਤੇ ਨਿਰਦੇਸ਼ਕ ਮੇਲੇ ਦੇ ਮੁੱਖ ਨਿਰੀਖਕ ਸਨ। ਸਟੇਜ ਦੀ ਐਂਕਰਿੰਗ ਪ੍ਰੋ. ਗੁਰਪ੍ਰੀਤ ਸਿੰਘ ਸੋਨੀ (ਮਿਮਿਟ) ਅਤੇ ਡਾ: ਸੁਨੀਤਾ ਕੋਤਵਾਲ (ਐਮਆਰਐਸ-ਪੀਟੀਯੂ) ਨੇ ਬਾਖੂਬੀ ਕਰਦਿਆਂ ਸਰੋਤਿਆਂ ਨੂੰ ਕੀਲ ਕੇ ਰੱਖਿਆ। ਡਾ: ਪਰਮਿੰਦਰ ਕੌਰ, ਡਾ: ਮਨਵੀਨ ਕੌਰ, ਆਲ ਇੰਡੀਆ ਰੇਡੀਓ ਜਲੰਧਰ ਤੋਂ ਰਾਜ ਕੁਮਾਰ ਤੁਲੀ, ਸ਼੍ਰੀ ਪ੍ਰੀਤਮ ਰੁਪਾਲ, ਡਾ: ਨਵਦੀਪ ਕੌਰ, ਮੁਖੀ ਥੀਏਟਰ ਵਿਭਾਗ ਪੰਜਾਬ ਯੂਨੀਵਰਸਿਟੀ, ਡਾ: ਤਜਿੰਦਰ ਸਿੰਘ, ਪੰਜਾਬ ਯੂਨੀਵਰਸਿਟੀ, ਰਵਿੰਦਰ ਕੌਰ, ਰੁਪਿੰਦਰ ਕੌਰ,ਜਸਵੰਤ ਕੌਰ, ਰਵਿੰਦਰ ਰੰਗੂਵਾਲ, ਡਾ.ਅੰਜਲੀ, ਕੁਲਦੀਪ ਕੌਰ, ਇੰਦਰਪ੍ਰੀਤ ਕੌਰ, ਰਾਜਪ੍ਰੀਤ ਕੌਰ, ਡਾ. ਪਜਾਪਤੀ ਅਤੇ ਸੋਹਨ ਸਹਾਰਨ ਮੁੱਖ ਮੁਕਾਬਲਿਆਂ ਦੇ ਜੱਜ ਸਨ।ਡਾ: ਭੁਪਿੰਦਰਪਾਲ ਸਿੰਘ ਢੋਟ ਦੀ ਅਗਵਾਈ ਵਾਲੀ ਟੀਮ ਜਿਸ ਵਿਚ ਯੂਨੀਵਰਸਿਟੀ ਕਲਚਰਲ ਕੌਂਸਲ ਦੇ ਮੈਂਬਰ ਅਤੇ ਅਧਿਕਾਰੀ ਸ਼ਾਮਿਲ ਸਨ, ਜਿਨ੍ਹਾਂ ਵਿਚ ਡਾ: ਮੁਕੇਸ਼ ਗਰੋਵਰ, ਏ.ਆਰ. ਅਮਨਦੀਪ ਕੌਰ, ਇੰਜ. ਸੁਨੀਤਾ ਕੋਤਵਾਲ, ਇੰਜ. ਨਵਦੀਪ ਕੌਰ, ਇੰਜ. ਸੁਖਜਿੰਦਰ ਸਿੰਘ, ਡਾ: ਹਰਮਨਜੋਤ ਕੌਰ, ਸ੍ਰੀ ਸਿਕੰਦਰ ਸਿੰਘ ਸਿੱਧੂ, ਸ੍ਰੀ ਰਾਹੁਲ ਮੈਨਨ, ਡਾ: ਹਰਅੰਮ੍ਰਿਤਪਾਲ ਸਿੰਘ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਤੇਜਿੰਦਰ ਸਿੰਘ, ਗੁਰਪ੍ਰੀਤ ਸਿੰਘ (ਖੇਡਾਂ) ਨੇ ਸਮਾਗਮ ਨੂੰ ਸਫਲ ਬਣਾਉਣ ਲਈ ਖੂਬ ਮਿਹਨਤ ਕੀਤੀ।

ਰਾਜਾ ਰਾਮਮੋਹਨ ਰਾਏ ਜੀ ਦੀ 250 ਵੀਂ ਜਨਮ ਦਿਨ ਵਰ੍ਹੇ ਗੰਢ ਮਨਾਈ ਗਈ

0

ਸ਼ਕਤੀਸ਼ਾਲੀ ਨਾਰੀ ਹੀ ਸ਼ਕਤੀਸ਼ਾਲੀ ਦੇਸ਼ ਦਾ ਆਧਾਰ ਔਰਤਾਂ ਨੂੰ ਹਰ ਅਧਿਕਾਰ ਮਿਲਣਾ ਚਾਹੀਦਾ ਹੈ-ਐਸ ਡੀ ਐਮ
ਸੁਖਜਿੰਦਰ ਮਾਨ
ਬਠਿੰਡਾ, 16 ਨਵੰਬਰ : ਬਠਿੰਡਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ ਸਿੱਧੂ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਭੁਪਿੰਦਰ ਕੌਰ ਦੀ ਅਗਵਾਈ ਵਿੱਚ ਰਾਜਾ ਰਾਮਮੋਹਨ ਰਾਏ ਜੀ ਦੀ 250 ਵੀਂ ਜਨਮ ਦਿਨ ਵਰ੍ਹੇ ਗੰਢ ਮਨਾਈ ਗਈ। ਜਿਸ ਦੇ ਸੰਬੰਧ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਰਲਜ਼ ਮਾਲ ਰੋਡ ਬਠਿੰਡਾ ਤੋਂ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਬਠਿੰਡਾ ਤੱਕ ਨਾਰੀ ਸ਼ਸ਼ਕਤੀਕਰਨ ਸੰਬੰਧੀ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਅਡੀਸ਼ਨਲ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਰਾਹੁਲ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਬਠਿੰਡਾ ਵਿਖੇ ਕਰਵਾਏ ਗਏ ਸ਼ਾਨਦਾਰ ਨਾਰੀ ਸ਼ਸ਼ਕਤੀਕਰਨ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਵਿਦਿਆਰਥਣਾਂ ਨੂੰ ਆਸ਼ੀਰਵਾਦ ਦੇਣ ਲਈ ਐਸ.ਡੀ.ਐਮ. ਸ੍ਰੀਮਤੀ ਅਨਾਇਤ ਪਹੁੰਚੇ। ਉਨਾਂ ਵੱਲੋਂ ਨਾਰੀ ਸਸ਼ਕਤੀਕਰਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਗਏ ਅਤੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਮੇਵਾ ਸਿੰਘ ਸਿੱਧੂ ਜ਼ਿਲ੍ਹਾ ਸਿੱਖਿਆ ਅਫ਼ਸਰ ਬਠਿੰਡਾ ਵੱਲੋਂ ਸਮਾਗਮ ਵਿੱਚ ਪਹੁੰਚੀਆਂ ਸਖਸ਼ੀਅਤਾਂ ਦਾ ਸਵਾਗਤ ਕੀਤਾ ਗਿਆ ਅਤੇ ਸਮੁੱਚੇ ਨਾਰੀ ਜਗਤ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਵੱਖ- ਵੱਖ ਗਤੀਵਿਧੀਆਂ ਕੀਤੀਆਂ ਗਈਆਂ ਅਤੇ ਸ਼ਾਨਦਾਰ ਝਾਕੀਆਂ ਪੇਸ਼ ਕੀਤੀਆਂ ਗਈਆਂ। ਇਸ ਸਮਾਗਮ ਮੌਕੇ ਮੰਚ ਸੰਚਾਲਕਾ ਦੀ ਭੂਮਿਕਾ ਤ੍ਰਿਪਤੀ ਸੇਠੀ ਵੱਲੋਂ ਬਾਖੂਬੀ ਨਿਭਾਈ ਗਈ ਅਤੇ ਆਪਣੀ ਰਚਨਾਵਾਂ ਪੇਸ਼ ਕੀਤੀਆਂ ਗਈਆਂ। ਭੁਪਿੰਦਰ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਠਿੰਡਾ ਵੱਲੋਂ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਅਧਿਆਪਕਾਂ ਅਤੇ ਵਿਦਿਆਰਥਣਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ਕਤੀਸ਼ਾਲੀ ਨਾਰੀ ਹੀ ਸ਼ਕਤੀਸ਼ਾਲੀ ਦੇਸ਼ ਦਾ ਆਧਾਰ ਹੈ। ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਸੁਖਪਾਲ ਸਿੰਘ ਸਿੱਧੂ ਅਤੇ ਬਲਵੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਰੈਲੀ ਵਿੱਚ ਸਰਕਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਬਠਿੰਡਾ ਗਰਲਜ਼, ਸਰਕਾਰੀ ਹਾਈ ਸਕੂਲ ਚੰਦਸਰ ਬਸਤੀ, ਸਰਕਾਰੀ ਹਾਈ ਸਕੂਲ ਘਨੱਈਆ ਨਗਰ, ਐਸ.ਐਸ.ਡੀ. ਮੋਤੀ ਰਾਮ ਕੰਨਿਆ ਸਕੂਲ ਅਤੇ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦੀਆਂ ਵਿਦਿਆਰਥਣਾਂ ਵੱਲੋਂ ਹਿੱਸਾ ਲਿਆ ਗਿਆ। ਇਸ ਸਮਾਗਮ ਨੂੰ ਸੁਚਾਰੂ ਢੰਗ ਨਾਲ ਸਫਲ ਬਣਾਉਣ ਲਈ ਪ੍ਰਿੰਸੀਪਲ ਸਵੀਨ ਕਿਰਨ ਕੌਰ, ਪ੍ਰਿੰਸੀਪਲ ਗੀਤਾ ਅਰੋੜਾ, ਹਰਸਿਮਰਨ ਸਿੰਘ ਡੀ.ਐਮ. ਸਾਇੰਸ, ਸੰਜੀਵ ਕੁਮਾਰ ਹੈੱਡ ਮਾਸਟਰ, ਹੀਨੂੰ ਬਾਂਸਲ ਹੈੱਡ ਮਿਸਟਰੈਸ, ਗੁਰਪ੍ਰੀਤ ਕੌਰ ਹੈੱਡ ਮਿਸਟਰੈਸ, ਹਰਪ੍ਰੀਤ ਕੌਰ ਹੈੱਡ ਮਿਸਟਰੈਸ, ਮਨੀਸ਼ ਗੁਪਤਾ ਬੀ.ਐਮ. ਸਾਇੰਸ, ਹਰਜੀਤ ਸਿੰਘ ਬੀ.ਐਮ, ਜਗਦੀਪ ਸਿੰਘ ਬੀ.ਐਮ, ਜਤਿਨ ਸੇਠੀ ਬੀ.ਐਮ, ਡਾ ਗੁਰਵਿੰਦਰ ਸਿੰਘ, ਗੁਰਿੰਦਰ ਸਿੰਘ ਬਰਾੜ, ਬਲਕਰਨ ਸਿੰਘ, ਪਰਮਜੀਤ ਕੌਰ, ਹਰਵੀਨ ਕੌਰ ਅਤੇ ਅਮਨਦੀਪ ਕੌਰ, ਮਨਪ੍ਰੀਤ ਕੌਰ ਸਮੇਤ ਅਧਿਆਪਕਾਵਾਂ, ਵਿਦਿਆਰਥੀਆਂ, ਪ੍ਰੋਗਰਾਮ ਆਯੋਜਕਾਂ ਅਤੇ ਮੀਡੀਆ ਟੀਮ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਹਿਲਾ ਅਧਿਆਪਕਾਂ ਮਨਜੀਤ ਕੌਰ, ਜੋਤੀ ਛਾਬੜਾ ਅਤੇ ਵਿਦਿਆਰਥਣਾਂ ਨੇਹਾਂ, ਅਮਨਜੋਤ, ਜਸ਼ਨਪ੍ਰੀਤ, ਮਨਿੰਦਰ ਕੌਰ, ਨਾਜ਼ੀਆ ਸਮੇਤ ਅਨੇਕਾਂ ਵਿਦਿਆਰਥਣ ਵੱਲੋਂ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ।

ਗੁਜਰਾਤ ਚੋਣਾਂ ਵਿੱਚ ਸਿਆਸੀ ਲਾਹਾ ਲੈਣ ਲਈ ਪੰਜਾਬ ਨੂੰ ਬਦਨਾਮ ਕਰਨ ‘ਤੇ ਮੀਤ ਹੇਅਰ ਨੇ ਅਮਿਤ ਸ਼ਾਹ ਦੀ ਕੀਤੀ ਨਿੰਦਾ

0

ਕਿਹਾ, ਭਾਜਪਾ ਵੱਲੋਂ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਪੰਜਾਬ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੀਤੀ ਜਾ ਰਹੀ ਵਿਅਰਥ ਕੋਸ਼ਿਸ਼
ਗੁਜਰਾਤ ਚੋਣਾਂ ‘ਚ ਹਾਰ ਸਾਹਮਣੇ ਦੇਖ ਬੇਚੈਨ ਭਾਜਪਾ ਕਰ ਰਹੀ ਘਟੀਆ ਰਾਜਨੀਤੀ: ਮੀਤ ਹੇਅਰ
ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਬਰਕਰਾਰ ਅਤੇ ਭਾਜਪਾ ਸ਼ਾਸਤ ਰਾਜਾਂ ਨਾਲੋਂ ਕਿਤੇ ਬਿਹਤਰ: ਆਪ ਮੰਤਰੀ
ਪੰਜਾਬੀ ਖਬਰਸਾਰ ਬਿਉਰੋ
ਚੰਡੀਗੜ੍ਹ, 16 ਨਵੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਦਿੱਤੇ ਬੇਬੁਨਿਆਦ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਗਿਆ ਕਿ ਇਹ ਭਾਜਪਾ ਵੱਲੋਂ ਪੰਜਾਬ ਦੇ ਅਕਸ ਨੂੰ ਖ਼ਰਾਬ ਕਰਕੇ ਗੁਜਰਾਤ ਚੋਣਾਂ ‘ਚ ਸਿਆਸੀ ਲਾਹਾ ਲੈਣ ਲਈ ਕੀਤੀ ਜਾ ਰਹੀ ਘਟੀਆ ਅਤੇ ਵਿਅਰਥ ਕੋਸ਼ਿਸ਼ ਹੈ। ਬੁੱਧਵਾਰ ਨੂੰ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਭਾਜਪਾ ਗੁਜਰਾਤ ਵਿੱਚ ‘ਆਪ’ ਦੀ ਵੱਧ ਰਹੀ ਲੋਕਪ੍ਰਿਅਤਾ ਤੋਂ ਬੇਚੈਨ ਹੈ ਅਤੇ ਉਹ ਗੁਜਰਾਤ ਚੋਣਾਂ ਵਿੱਚ ਸਾਹਮਣੇ ਦਿਖ ਰਹੀ ਹਾਰ ਤੋਂ ਬਚਣ ਲਈ ਸਸਤੇ ਅਤੇ ਕੋਝੇ ਹੱਥਕੰਡੇ ਅਪਨਾ ਰਹੀ ਹੈ। ਉਨ੍ਹਾਂ ਅੰਕੜੇ ਪੇਸ਼ ਕਰਦਿਆਂ ਕਿਹਾ ਕਿ ਹਰਿਆਣਾ ਅਤੇ ਉੱਤਰ ਪ੍ਰਦੇਸ਼ ਸਮੇਤ ਭਾਜਪਾ ਦੇ ਸ਼ਾਸਕ ਰਾਜਾਂ ਦੇ ਮੁਕਾਬਲੇ ਪੰਜਾਬ ਵਿੱਚ ਅਪਰਾਧ ਦੀ ਦਰ ਕਿਤੇ ਘੱਟ ਹੈ।
ਕੇਂਦਰੀ ਮੰਤਰੀ ਅਮਿਤ ਸ਼ਾਹ ਦੇ ਬਿਆਨ ਨੂੰ ਨਕਾਰਦਿਆਂ ਪੰਜਾਬ ਕੈਬਿਨਟ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਮਾਫੀਆ ਤੇ ਗੈਂਗਸਟਰ ਕਲਚਰ ਦੇ ਖਾਤਮੇ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ, ਜਿਨ੍ਹਾਂ ਨੂੰ ਰਿਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਨੇ ਆਪਣੇ ਸ਼ਾਸਨ ਦੌਰਾਨ ਪੁਸ਼ਤਪਨਾਹੀ ਦਿੱਤੀ। ਇਸ ਮੁਹਿੰਮ ਤਹਿਤ ਸੂਬੇ ‘ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 402 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 363 ਹਥਿਆਰ ਬਰਾਮਦ ਕੀਤੇ ਗਏ ਹਨ।
ਉਨ੍ਹਾਂ ਨੇ ਭਾਜਪਾ ਅਤੇ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਪੰਜਾਬ ਦੀ ‘ਆਪ’ ਸਰਕਾਰ ਵਿਰੁੱਧ ਭੱਦੀ ਮੁਹਿੰਮ ਨਾ ਚਲਾਉਣ ਲਈ ਸੁਚੇਤ ਕਰਦਿਆਂ ਕਿਹਾ ਕਿ 2018 ਤੋਂ 2021 ਤੱਕ ਦੇਸ਼ ‘ਚ ਹਿੰਸਾ ਦੇ ਮਾਮਲਿਆਂ ਨਾਲ ਸਬੰਧਤ ਐਨਸੀਆਰਬੀ ਦੀ ਰਿਪੋਰਟ ਅਨੁਸਾਰ ਪੰਜਾਬ ਗੰਨ ਅਤੇ ਵਿਸਫੋਟ ਨਾਲ ਜੁੜੀ ਹਿੰਸਾ ਦੇ ਮਾਮਲਿਆਂ ਦੀ ਗਿਣਤੀ ਵਿੱਚ 15ਵੇਂ ਸਥਾਨ ‘ਤੇ ਹੈ ਅਤੇ ਹਰਿਆਣਾ ਅਤੇ ਰਾਜਸਥਾਨ ਨਾਲੋਂ ਕਿਤੇ ਬਿਹਤਰ ਸਥਿਤੀ ‘ਚ ਹੈ।ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇਸ਼ ਵਿੱਚ ਸਭ ਤੋਂ ਵੱਧ ਬੰਦੂਕ ਹਿੰਸਾ ਦੇ ਕੇਸਾਂ ਵਾਲੇ ਤਿੰਨ ਰਾਜਾਂ ਵਿੱਚ ਹਨ। 2018 ਤੋਂ 2021 ਤੱਕ ਉੱਤਰ ਪ੍ਰਦੇਸ਼ ਵਿੱਚ ਇਸ ਸੰਬੰਧ ‘ਚ 134958, ਮੱਧ ਪ੍ਰਦੇਸ਼ ਵਿੱਚ 57653 ਅਤੇ ਰਾਜਸਥਾਨ ਵਿੱਚ 27193 ਮਾਮਲੇ ਦਰਜ ਕੀਤੇ ਗਏ। ਜਦੋਂ ਕਿ ਪੰਜਾਬ ਵਿੱਚ ਬੰਦੂਕ ਹਿੰਸਾ ਦੇ ਸਿਰਫ 1820 ਮਾਮਲੇ ਸਾਹਮਣੇ ਆਏ ਹਨ ਜਦੋਂ ਕਿ ਹਰਿਆਣਾ ਵਿੱਚ ਇਸ ਸਮੇਂ ਦੌਰਾਨ ਬੰਦੂਕ ਹਿੰਸਾ ਦੇ 8759 ਮਾਮਲੇ ਸਾਹਮਣੇ ਆਏ ਹਨ। ਇੱਥੋਂ ਤੱਕ ਕਿ ਭਾਜਪਾ ਸ਼ਾਸਤ ਰਾਜਾਂ ਵਿੱਚ ਔਰਤਾਂ ਪ੍ਰਤੀ ਅਪਰਾਧ ਦੇ ਮਾਮਲੇ ਵੀ ਵਧੇਰੇ ਹਨ।
ਪਿਛਲੇ ਚਾਰ ਸਾਲਾਂ ਵਿੱਚ ਹਰਿਆਣਾ ਵਿੱਚ ਗੰਨ ਹਿੰਸਾ ਦੇ ਮਾਮਲੇ ਪੰਜਾਬ ਨਾਲੋਂ 5 ਗੁਣਾ ਤੇਜ਼ੀ ਨਾਲ ਵੱਧ ਰਹੇ ਹਨ। ਮੀਤ ਹੇਅਰ ਨੇ ਭਾਜਪਾ ‘ਤੇ ਵਰ੍ਹਦਿਆਂ ਕਿਹਾ ਕਿ ਕਈ ਹਰਿਆਣਵੀ ਗੀਤਾਂ ਵਿਚ ਗਾਇਕ ਬੰਦੂਕਾਂ ਅਤੇ ਪਿਸਤੌਲਾਂ ਦੀ ਵਰਤੋਂ ਕਰਦੇ ਹਨ ਪਰ ਫਿਰ ਵੀ ਪੰਜਾਬ ਨੂੰ ਗੰਨ ਸੱਭਿਆਚਾਰ ਫੈਲਾਉਣ ਲਈ ਨਿਸ਼ਾਨੇ ‘ਤੇ ਲਿਆ ਜਾਂਦਾ ਹੈ ਅਤੇ ਕੇਂਦਰੀ ਮੰਤਰੀ ਨੇ ਹਰਿਆਣਾ ਵਿਰੁੱਧ ਇਕ ਵੀ ਸ਼ਬਦ ਨਹੀਂ ਬੋਲਿਆ।ਵਿਰੋਧੀ ਧਿਰ ‘ਤੇ ਹਮਲਾ ਬੋਲਦਿਆਂ ਮੀਤ ਹੇਅਰ ਨੇ ਕਿਹਾ ਕਿ ਜਦੋਂ 2012 ‘ਚ ਅਕਾਲੀ ਦਲ ਤੇ ਭਾਜਪਾ ਦੀ ਸਰਕਾਰ ਬਣੀ ਤਾਂ ਇਕ ਸਾਲ ‘ਚ 855 ਤੋਂ ਵੱਧ ਕਤਲ ਹੋਏ। ਭਾਜਪਾ ਦੇ ਲੋਕ ‘ਆਪ’ ਪਾਰਟੀ ਨੂੰ ਬਦਨਾਮ ਕਰਕੇ ਗੁਜਰਾਤ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ ਕੀਤੀ ਹੜਤਾਲ ਵਿੱਚ ਉਗਰਾਹਾਂ ਜਥੇਬੰਦੀ ਨੇ ਕੀਤੀ ਪੂਰਨ ਹਮਾਇਤ

ਸੁਖਜਿੰਦਰ ਮਾਨ
ਬਠਿੰਡਾ,16 ਨਵੰਬਰ: ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਵੱਲੋਂ 15 ਅਤੇ 16 ਨਵੰਬਰ ਨੂੰ ਛੁੱਟੀ ਲੈ ਕੇ ਵੱਖ-ਵੱਖ ਦਫਤਰਾਂ ਦੇ ਗੇਟਾਂ ਅੱਗੇ ਕੀਤੀ ਹੜਤਾਲ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸ਼ਾਮਲ ਹੋ ਕੇ ਉਨ੍ਹਾਂ ਦੇ ਸੰਘਰਸ਼ ਦੀ ਪੂਰਨ ਹਮਾਇਤ ਕੀਤੀ। ਇਨ੍ਹਾਂ ਇਕੱਠਾਂ ਵਿੱਚ ਸ਼ਾਮਲ ਹੋ ਕੇ ਸੂਬਾ ਸਕੱਤਰ ਸ਼ਿਗਾਰਾ ਸਿੰਘ ਮਾਨ ਤੋਂ ਇਲਾਵਾ ਜ਼ਿਲ੍ਹਾ ਅਤੇ ਬਲਾਕਾਂ ਦੇ ਆਗੂਆਂ ਨੇ ਕਿਹਾ ਕਿ ਸਰਕਾਰਾਂ ਵੱਲੋਂ ਨਿੱਜੀਕਰਨ ਦੀਆਂ ਨੀਤੀਆਂ ਲਾਗੂ ਕਰਕੇ ਲੋਕਾਂ ਤੋਂ ਪੱਕਾ ਰੁਜ਼ਗਾਰ ਖੋਹਿਆ ਜਾ ਰਿਹਾ ਹੈ। ਲੰਮੇਂ ਸਮੇਂ ਤੋਂ ਵਿਭਾਗਾਂ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪਕਿਆਂ ਨਹੀਂ ਕੀਤਾ ਜਾ ਰਿਹਾ । ਥੋੜੀ ਤਨਖਾਹ ਦੇ ਬਦਲੇ ਵੱਧ ਕੰਮ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੀਤੀਆਂ ਕਾਰਨ ਕਿਸਾਨਾਂ ਮਜ਼ਦੂਰਾਂ ਦੇ ਬੱਚਿਆਂ ਨੂੰ ਸਰਕਾਰੀ ਨੌਕਰੀਆਂ ਨਹੀਂ ਮਿਲੀਆਂ ਜਿਸ ਕਾਰਨ ਬੇਰੁਜ਼ਗਾਰਾਂ ਹੋਣ ਕਾਰਨ ਜਾਂ ਤਾਂ ਵਿਦੇਸ਼ ਵੱਲ ਜਾ ਰਹੇ ਹਨ ਜਾਂ ਨਸ਼ਿਆਂ ਉਤੇ ਗੈਂਗਸਟਰ ਦੀ ਭੇਟ ਚੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਨਿੱਜੀਕਰਨ ਦੀ ਨੀਤੀ ਕਾਰਨ ਖੇਤੀ ਫੇਲ ਹੋ ਰਹੀ ਹੈ। ਸਰਕਾਰਾਂ ਫ਼ਸਲਾਂ ਦੀ ਸਰਕਾਰੀ ਖਰੀਦ ਤੋਂ ਭੱਜ ਰਹੀਆਂ ਹਨ, ਬੀਜ, ਖਾਦ ,ਸਪਰੇ ,ਤੇਲ ਆਦਿ ਪਰਾਈਵੇਟ ਹੋਣ ਕਾਰਨ ਲਗਾਤਾਰ ਮਹਿੰਗੀ ਹੋਵੇਗੀ । ਕਿਸਾਨ ਆਗੂਆਂ ਨੇ ਕਿਹਾ ਕਿ ਇਹ ਲੜਾਈ ਮੁਲਾਜ਼ਮਾਂ ਅਤੇ ਕਿਸਾਨਾਂ ਦੀ ਸਾਂਝੀ ਬਣਦੀ ਹੈ ਇਸ ਨੂੰ ਸਾਂਝੇ ਸੰਘਰਸ਼ ਬਣਾਉਣ ਦੀ ਲੋੜ ਹੈ। ਵੱਖ-ਵੱਖ ਥਾਵਾਂ ਥਰਮਲ, ਮਿਲਕ ਪਲਾਂਟ, ਬਿਜਲੀ ਬੋਰਡ ਦੇ ਗਰਿਡਾਂ, ਵਾਟਰ ਵਰਕਸ ਹੋਰ ਥਾਵਾਂ ਤੇ ਚੱਲ ਰਹੀ ਹੜਤਾਲ ਵਿੱਚ ਸ਼ਾਮਲ ਲੋਕਾਂ ਨੂੰ ਕਿਸਾਨ ਆਗੂ ਬਸੰਤ ਸਿੰਘ ਕੋਠਾ ਗੁਰੂ, ਦਰਸ਼ਨ ਸਿੰਘ ਮਾਈਸਰਖਾਨਾ, ਜਗਸੀਰ ਸਿੰਘ ਝੁੰਬਾ, ਕਲਵੰਤ ਸ਼ਰਮਾ, ਹਰਪ੍ਰੀਤ ਸਿੰਘ, ਸ੍ਰੀ ਸੁਖਦੇਵ ਸਿੰਘ ਰਾਮਪੁਰਾ, ਕਰਮਜੀਤ ਕੌਰ ਲਹਿਰਾ ਖਾਨਾ ਸਮੇਤ ਬਲਾਕਾਂ ਦੇ ਆਗੂਆਂ ਨੇ ਸੰਬੋਧਨ ਕੀਤਾ।

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਅੱਜ ਕਿਸਾਨ ਸੜਕਾਂ ਉੱਪਰ ਉਤਰੇ

ਸੁਖਜਿੰਦਰ ਮਾਨ
ਬਠਿੰਡਾ 16 ਨਵੰਬਰ: ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵੱਲੋ ਸਰਕਾਰ ਦੀ ਵਾਅਦਾ ਖਿਲਾਫੀ ਅਤੇ ਸਰਕਾਰ ਨਾਲ ਮੀਟਿੰਗਾਂ ਹੋਈਆ ਨੂੰ ਮਹੀਨੇ ਵੀਤ ਜਾਣ ਤੋਂ ਬਾਅਦ ਵੀ ਨੋਟੀਫਿਕੇਸ਼ਨ ਜਾਰੀ ਨਾਂ ਕਰਨ ਦੇ ਰੋਸ ਵਜੋਂ ਅੱਜ ਕਿਸਾਨਾਂ ਵੱਲੋ ਸੜਕਾਂ ਉੱਪਰ ਉਤਰਿਆ ਗਿਆ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋ ਸ਼ਹੀਦ ਕਿਸਾਨਾਂ ਦੇ ਪਾਰਿਵਾਰਿਕ ਮੈਂਬਰਾ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ,ਜੁਮਲਾ ਮਾਲਕਾਨ ਜਮੀਨ ਦੇ ਮਾਲਕ ਕਿਸਾਨਾਂ ਨੂੰ ਉਨ੍ਹਾਂ ਦਾ ਮਾਲਕੀ ਹੱਕ ਦਬਾਉਣ ਲਈ, ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇਂ, ਚਾਈਨਾ ਵਾਇਰਸ ਨਾਲ ਨੁਕਸਾਨੇ ਅਤੇ ਬਰਸਾਤ ਨਾਲ ਨੁਕਸਾਨੇ ਝੋਨੇ ਦਾ ਮੁਆਵਜ਼ਾ, ਕਿਸਾਨਾਂ ਉੱਪਰ ਪਰਾਲੀ ਦੇ ਕੀਤੇ ਪਰਚੇ ਤੇ ਫਰਦ ਵਿੱਚ ਰੈਡ ਐਟਰੀਆਂ ਰੱਦ ਕਰਵਾਉਣ,ਗੁਰੂ ਕਾਸ਼ੀ ਯੂਨੀਵਰਸਿਟੀ ਦੇ ਹਜ਼ਾਰਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਦੋਸ਼ੀ ਵੀ.ਸੀ ਉੱਪਰ ਕਾਰਵਾਈ ਕਰਵਾਉਣ ਲਈ, 5 ਨਵੰਬਰ ਨੂੰ ਖੰਡ ਮਿੱਲਾ ਚਾਲੂ ਕਰਨ ਦਾ ਵਾਅਦਾ ਕਰਕੇ ਮੁਕਰਨ ਦੇ ਰੋਸ ਅਤੇ ਖੰਡ ਮਿੱਲਾਂ ਨੂੰ ਤੁਰੰਤ ਚਾਲੂ ਕਰਨ ਦੀ ਮੰਗ ਨੂੰ ਲੈ ਕੇ,ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਤਾਇਨਾਤ ਜ਼ਮੀਨਾਂ ਦਾ ਮੁਆਵਜ਼ਾ ਵੰਡਣ ਵਿਚ ਘਪਲੇਬਾਜ਼ੀ ਕਰਨ ਵਾਲੇ ਦੋਸ਼ੀ SDM ਉੱਪਰ ਕਾਰਵਾਈ ਕਰਵਾਉਣ,ਆਦਿ ਮੰਗਾਂ ਨੂੰ ਲੈ ਕੇ ਧਰੇੜੀ ਜੱਟਾਂ ਟੋਲ ਪਲਾਜ਼ਾ ਰਾਜਪੁਰਾ ਪਟਿਆਲਾ ਰੋਡ, ਟਹਿਣਾ ਟੀ ਪੁਆਇੰਟ ਫਰੀਦਕੋਟ, ਭੰਡਾਰੀ ਪੁਲ ਅੰਮ੍ਰਿਤਸਰ ਸਾਹਿਬ,ਤਿੰਨ ਕੋਨੀਆਂ ਪੁਲ ਮਾਨਸਾ,ਮੁਕੇਰੀਆਂ ਅਤੇ ਬੀਬੀਆਂ ਭੈਣਾਂ ਵੱਲੋ ਤਲਵੰਡੀ ਸਾਬੋ ਵਿਖੇ ਸੁੱਤੀ ਪਈ ਸਰਕਾਰ ਨੂੰ ਜਗਾਉਣ ਅਤੇ ਸਰਕਾਰ ਦੇ ਕੰਨਾਂ ਤੱਕ ਆਵਾਜ ਪਹੁੰਚਾਉਣ ਲਈ ਮਜਬੂਰੀ ਵੱਸ ਸੜਕਾਂ ਉੱਤੇ ਉਤਰਨਾ ਪਿਆ।ਫਰੀਦਕੋਟ ਅਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਜਗਜੀਤ ਸਿੰਘ ਡੱਲੇਵਾਲ,ਮਾਨਸਾ ਅਤੇ ਤਲਵੰਡੀ ਸਾਬੋ ਕਾਕਾ ਸਿੰਘ ਕੋਟੜਾ,ਧਰੇੜੀ ਜੱਟਾ ਟੋਲ ਪਲਾਜ਼ਾ ਪਟਿਆਲਾ ਵਿਖੇ ਜਸਵੀਰ ਸਿੰਘ ਸਿੱਧੂਪੁਰ ਮਾਨ ਸਿੰਘ ਰਾਜਪੁਰਾ ਮੇਹਰ ਸਿੰਘ ਥੇੜੀ ਅਤੇ ਮੁਕੇਰੀਆਂ ਸੁਖਦੇਵ ਸਿੰਘ ਭੋਜਰਾਜ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਸਾਡੀਆਂ ਇਨ੍ਹਾਂ ਮੰਗਾਂ ਉਪਰ ਕੋਈ ਸੰਜੀਦਗੀ ਨਹੀ ਵਿਖਾਉਦੀ ਤਾਂ ਇਹ ਮੋਰਚਾ ਅਣਮਿੱਥੇ ਸਮੇਂ ਲਈ ਚੱਲੇਗਾ।

Our Visitor

1906923