Sunday, May 10, 2026
Home Blog Page 232

Punjab Police ਦੇ ਸਾਬਕਾ DGP ਨੂੰ ਵੱਡੀ ਰਾਹਤ, SIT ਵੱਲੋਂ ਕਲੀਨ ਚਿਟ!

0

Mohali News: Punjab Police ਦੇ ਸਾਬਕਾ ਡੀਜੀਪੀ(DGP) ਨੂੰ ਨਵੇਂ ਸਾਲ ਦੇ ਸ਼ੁੁਰੂ ਵਿਚ ਵੱਡੀ ਰਾਹਤ ਮਿਲੀ ਹੈ। ਸਾਲ 2021 ਵਿਚ ਵਿਜੀਲੈਂਸ ਵੱਲੋਂ 13/21 ਦਰਜ਼ ਮੁਕੱਦਮੇ ‘ਚ SIT ਵੱਲੋਂ ਕਲੀਨ ਚਿੱਟ ਦੇ ਦਿੱਤੀ ਗਈ ਹੈ। ਸ਼੍ਰੀ ਸੈਣੀ ਲੰਮੇ ਸਮੇਂ ਤੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕੇਸ ਦਾ ਸਾਹਮਣਾ ਕਰ ਰਹੇ ਸਨ। ਵਿਜੀਲੈਂਸ ਵੱਲੋਂ ਇਸ ਕੇਸ ਵਿਚ ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਨਿਮਰਤਦੀਪ ਸਿੰਘ ਅਤੇ ਹੋਰਨਾਂ ਵਿਰੁਧ ਜਾਂਚ ਸ਼ੁਰੂ ਕੀਤੀ ਸੀ,

ਇਹ ਵੀ ਪੜ੍ਹੋ ਮਾਘੀ ਕਾਨਫਰੰਸ; ਸਿਆਸੀ ਧਿਰਾਂ 2027 ਤੋਂ ਪਹਿਲਾਂ ਪੰਜਾਬ ਦਾ ਭਖਾਉਣਗੀਆਂ ਸਿਆਸੀ ਮਾਹੌਲ

ਜਿਸਤੋਂ ਬਾਅਦ ਜਾਂਚ ਦੌਰਾਨ ਹੀ ਸੈਕਟਰ 20 ਚੰਡੀਗੜ੍ਹ ਦੇ ਵਿਚ ਸਥਿਤ ਇੱਕ ਮਕਾਨ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸਦੇ ਵਿਚ ਸੁਮੇਧ ਸਿੰਘ ਸੈਣੀ ਰਹਿ ਰਹੇ ਸਨ। ਪਹਿਲਾਂ ਇਸ ਮਕਾਨ ਦਾ ਕਿਰਾਇਆਨਾਮਾ ਸੋਅ ਕੀਤਾ ਹੋਇਆ ਸੀ ਪ੍ਰੰਤੂ ਬਾਅਦ ਵਿਚ ਇਸਦੀ ਸੇਲ ਡੀਡ ਤਿਆਰ ਕੀਤੀ ਗਈ। ਜਿਸ ਕਾਰਨ ਵਿਜੀਲੈਂਸ ਨੇ ਇਸ ਕੇਸ ਵਿਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੁੰ ਵੀ ਨਾਮਜਦ ਕਰ ਲਿਆ ਸੀ। ਹਾਈਕੋਰਟ ਦੇ ਹੁਕਮਾਂ ‘ਤੇ ਬਣੀ ਵਿਸੇਸ ਜਾਂਚ ਟੀਮ ਵੱਲੋਂ ਹੁਣ ਅਦਾਲਤ ਵਿਚ ਦਾਈਰ ਕੀਤੀ ਚਾਰਜ਼ਸੀਟ ਵਿਚੋਂ ਸੁਮੇਧ ਸਿੰਘ ਸੈਣੀ ਦਾ ਨਾਮ ਕੱਢ ਦਿੱਤਾ ਹੈ। ਜਦਕਿ ਐਕਸੀਅਨ ਸਮੇਤ ਹੋਰਨਾਂ ਪੰਜ ਜਣਿਆਂ ਵਿਰੁਧ ਇਹ ਚਾਰਜ਼ਸੀਟ ਦਾਖਲ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਾਘੀ ਕਾਨਫਰੰਸ; ਸਿਆਸੀ ਧਿਰਾਂ 2027 ਤੋਂ ਪਹਿਲਾਂ ਪੰਜਾਬ ਦਾ ਭਖਾਉਣਗੀਆਂ ਸਿਆਸੀ ਮਾਹੌਲ

0

👉ਭਾਜਪਾ ਵੀ ਬਾਦਲਾਂ ਦੇ ਗੜ੍ਹ ‘ਚ ਦਿਖਾਏਗੀ ਤਾਕਤ, ਆਪ ਵੱਲੋਂ ਵੀ ਤਿਆਰੀਆਂ, ਬਾਦਲ ਦਲ ਵੀ ਜੁਟਿਆ
Sri Mukatsar News: Maghi Conference; ਸ਼੍ਰੀ ਮੁਕਤਸਰ ਸਾਹਿਬ ਦੇ ਮਾਘੀ ਮੇਲੇ ‘ਤੇ ਇਸ ਵਾਰ ਠੰਢ ਦੇ ਮੌਸਮ ਵਿਚ ਹੋਣ ਵਾਲੀਆਂ ਸਿਆਸੀ ਰੈਲੀਆਂ ਪੰਜਾਬ ਦੀ ਰਾਜਨੀਤੀ ਵਿਚ ਗਰਮਾਹਟ ਲਿਆਉਣਗੀਆਂ। ਦੱਖਣੀ ਮਾਲਵਾ ਦੇ ਲੋਕਾਂ ਤੱਕ ਆਪਣੀ ਗੱਲ ਪਹੁੰਚਾਉਣ ਦੇ ਲਈ ਸਿਆਸੀ ਧਿਰਾਂ ਲਈ ਮਾਘੀ ਮੇਲਾ ਕਾਫ਼ੀ ਵਧੀਆਂ ਮੌਕਾ ਹੈ। ਸਾਲ 2027 ਦੇ ਸ਼ੁਰੂ ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਸਿਆਸੀ ਕਾਨਫਰੰਸਾਂ ਕਾਫ਼ੀ ਮਹੱਤਵ ਰੱਖਦੀਆਂ ਹਨ। ਅਗਲੀ ਕਾਨਫਰੰਸ ਤੋਂ ਪਹਿਲਾਂ ਪੰਜਾਬ ਵਿਚ ਚੋਣ ਜਾਬਤਾ ਲੱਗ ਜਾਵੇਗਾ। ਸੂਚਨਾ ਮੁਤਾਬਕ ਕਾਂਗਰਸ ਨੂੰ ਛੱਡ ਕੇ ਇੱਥੇ ਲਗਭਗ ਸਾਰੀਆਂ ਹੀ ਪਾਰਟੀਆਂ ਵੱਲੋਂ ਇਹ ਸਿਆਸੀ ਕਾਨਫਰੰਸਾਂ ਕੀਤੀਆਂ ਜਾਣੀਆਂ ਹਨ। ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਸਮੇਤ ਬਾਕੀ ਪਾਰਟੀਆਂ ਵੱਲੋਂ ਰੈਲੀਆਂ ਲਈ ਥਾਵਾਂ ਦੀ ਚੋਣ ਕਰਨ ਦੇ ਨਾਲ ਤਿਆਰੀਆਂ ਵਿੱਢ ਦਿੱਤੀਆਂ ਹਨ। ਦੂਜੀਆਂ ਪਾਰਟੀਆਂ ਦੇ ਮੁਕਾਬਲੇ ਦੱਖ ਪੰਜ ਸਾਲ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਣ ਵਾਲੀ ਭਾਰਤੀ ਜਨਤਾ ਪਾਰਟੀ ਵੱਲੋਂ ਵੀ ਇਸ ਵਾਰ ਬਾਦਲਾਂ ਦੇ ਗੜ੍ਹ ‘ਚ ਆਪਣੀ ਤਾਕਤ ਦਿਖਾਉਣ ਲਈ ਜੋਰ-ਅਜਮਾਈਸ਼ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਨਗਰ ਨਿਗਮ ਚੋਣਾਂ; ਭਾਜਪਾ ਨੇ ਇੰਚਾਰਜ਼ ਤੇ ਸਹਿ-ਇੰਚਾਰਜ਼ ਲਗਾਏ

ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣਾ ਸਿਆਸੀ ਗੜ੍ਹ ਹੋਣ ਕਾਰਨ ਪਹਿਲਾਂ ਹੀ ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਪੂਰਾ ਜੋਰ ਲਗਾਇਆ ਜਾ ਰਿਹਾ। ਉਧਰ, ਆਮ ਆਦਮੀ ਪਾਰਟੀ ਵੀ ਇਸ ਵਾਰ ਇੱਥੈ ਕਾਨਫਰੰਸ ਕਰਨ ਜਾ ਰਹੀ ਹੈ। ਸੂਚਨਾ ਮੁਤਾਬਕ ਇਸ ਕਾਨਫਰੰਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਇਲਾਵਾ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਸਮੇਤ ਮਨੀਸ਼ ਸਿਸੋਦੀਆ ਆਦਿ ਪੁੱਜਣ ਦੀ ਉਮੀਦ ਹੈ।ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਇਸ ਰੈਲੀ ਦੀ ਪੁਸ਼ਟੀ ਕਰਦਿਆਂ ਦਸਿਆ ਕਿ, ‘‘ਉਦੇਕਰਨ ਰੋਡ ‘ਤੇ ਪੈਂਦੇ ਗੇਟ ਕੋਲ ਸਿਆਸੀ ਕਾਨਫਰੰਸ ਦੇ ਲਈ ਜਗ੍ਹਾਂ ਫ਼ਾਈਨਲ ਕੀਤੀ ਗਈ ਹੈ ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।” ਉਧਰ, ਭਾਜਪਾ ਆਗੂਆਂ ਨੇ ਵੀ ਦਸਿਆ ਕਿ ਇਸ ਕਾਨਫਰੰਸ ਨੁੰ ਸਫ਼ਲ ਬਣਾਉਣ ਲਈ ਸੱਤ ਜ਼ਿਲ੍ਹਿਆਂ ਸ਼੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ, ਫ਼ਾਜਲਿਕਾ, ਫ਼ਿਰੋਜਪੁਰ, ਮੋਗਾ, ਬਠਿੰਡਾ ਤੇ ਮਾਨਸਾ ਦੇ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।

ਇਹ ਵੀ ਪੜ੍ਹੋ Raja Warring ਦੀ Sukhbir Badal ਨੂੰ ਸਿਰਫ਼ ਗਿੱਦੜਬਾਹਾ ਤੋਂ ਹੀ ਚੋਣ ਲੜਨ ਦੀ ਚੁਣੌਤੀ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲੜਣ ਤੋਂ ਬਾਅਦ ਉਤਸ਼ਾਹਤ ਵਿਚ ਦਿਖਾਈ ਦੇ ਰਹੀ ਪਾਰਟੀ 27 ਦੀਆਂ ਚੋਣਾਂ ਤੋਂ ਪਹਿਲਾਂ ਇਸ ਕਾਨਫਰੰਸ ਰਾਹੀਂ ਦੱਖਣੀ ਮਾਲਵਾ ਵਿਚ ਆਪਣਾ ਪ੍ਰਭਾਵ ਜਮਾਉਣ ਦੀ ਕੋਸ਼ਿਸ ਕਰ ਰਹੀ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਕੱਲੇ ਕੱਲੇ ਹਲਕੇ ਵਿਚ ਪਹੁੰਚ ਕਰ ਰਹੇ ਹਨ। ਦੱਖਣੀ ਮਾਲਵਾ ‘ਚ ਸੰਮਤੀ ਚੋਣਾਂ ਵਿਚ ਮਿਲੀ ਵੱਡੀ ਸਫ਼ਲਤਾ ਕਾਰਨ ਪਾਰਟੀ ਆਗੂਆਂ ਤੇ ਵਰਕਰਾਂ ਵਿਚ ਵੱਡਾ ਜੋਸ਼ ਦੇਖਣ ਨੂੰ ਮਿਲ ਰਿਹਾ, ਜਿਸਦੇ ਸਹਾਰੇ ਅਕਾਲੀ ਦਲ ਵੱਡਾ ਇਕੱਠ ਕਰਕੇ ਆਪਣੀ ਸਿਆਸੀ ਧਾਕ ਨੂੰ ਮੁੜ ਜਮਾਉਣ ਦੀ ਕੋਸ਼ਿਸ ਕਰ ਰਿਹਾ। ਇਸਤੋਂ ਇਲਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵੀ ਮਲੋਟ ਰੋਡ ‘ਤੇ ਕਾਨਫਰੰਸ ਕੀਤੀ ਜਾ ਰਹੀ ਹੈ। ਪਾਰਟੀ ਆਗੂ ਤੇ ਖਡੂਰ ਸਾਹਿਬ ਤੋਂ ਐਮਪੀ ਭਾਈ ਅੰਮ੍ਰਿਤਪਾਲ ਸਿੰਘ ਦੇ ਜੇਲ੍ਹ ਵਿਚ ਹੋਣ ਕਾਰਨ ਸਾਰਾ ਦਾਰੋਮਦਾਰ ਉਨ੍ਹਾਂ ਦੇ ਪਿਤਾ ਤਰਸੇਮ ਸਿੰਘ ਤੇ ਫ਼ਰੀਦਕੋਟ ਤੋਂ ਲੋਕ ਸਭਾ ਮੈਂਬਰ ਦੇ ਉੱਪਰ ਟਿਕਿਆ ਹੋਇਆ।

ਇਹ ਵੀ ਪੜ੍ਹੋ 328 ਪਾਵਨ ਸਰੂਪਾਂ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦਾ ਕੀਤਾ ਜਾ ਰਿਹਾ ਹੈ ਪਾਲਣ- ਸ਼੍ਰੋਮਣੀ ਕਮੇਟੀ ਅਧਿਕਾਰੀ

ਪਾਰਟੀ ਦੇ ਆਗੂ ਐਡਵੋਕੇਟ ਹਰਪਾਲ ਸਿੰਘ ਖਾਰਾ ਨੇ ਦਾਅਵਾ ਕੀਤਾ ਕਿ ਕਾਨਫਰੰਸ ਨੂੰ ਸਫ਼ਲ ਬਣਾਉਣ ਲਈ ਜੰਗੀ ਪੱਧਰ ‘ਤੇ ਤਿਆਰੀਆਂ ਚੱਲ ਰਹੀਆਂ ਹਨ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਵਾਰ ਦੀ ਤਰ੍ਹਾਂ ਕਾਨਫਰੰਸ ਕੀਤੀ ਜਾ ਰਹੀ ਹੈ। ਪਾਰਟੀ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਇਸ ਕਾਨਫਰੰਸ ਨੂੰ ਸਫ਼ਲ ਬਣਾਉਣ ਲਈ ਮਾਲਵਾ ਪੱਟੀ ਦੇ ਆਗੂ ਤੇ ਵਰਕਰ ਜੁਟੇ ਹੋਏ ਹਨ। ਉਧਰ, ਅਕਾਲੀ ਦਲ ਪੁਨਰ ਸੁਰਜੀਤੀ ਦੇ ਵੱਲੋਂ ਆਪਣੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਆਪਣੇ ਇਲਾਕੇ ਵਿਚ ਇਹ ਸਿਆਸੀ ਕਾਨਫਰੰਸ ਕਰਨ ਬਾਰੇ ਹਾਲੇ ਅਨਿਸਚਿਤਾ ਬਣੀ ਹੋਈ ਹੈ। ਪਾਰਟੀ ਦੇ ਆਗੂ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਇਸਦੇ ਬਾਰੇ ਵਿਚਾਰਾਂ ਚੱਲ ਰਹੀਆਂ ਹਨ ਤੇ ਜਲਦੀ ਹੀ ਫ਼ਾਈਨਲ ਕਰ ਲਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਨਗਰ ਨਿਗਮ ਚੋਣਾਂ; ਭਾਜਪਾ ਨੇ ਇੰਚਾਰਜ਼ ਤੇ ਸਹਿ-ਇੰਚਾਰਜ਼ ਲਗਾਏ

0

Punjab News: Municipal Corporation elections; ਆਗਾਮੀ ਮਹੀਨਿਆਂ ਦੇ ਵਿਚ ਪੰਜਾਬ ਦੇ ਸੱਤ ਨਗਰ ਨਿਗਮ ਤੇ ਨਗਰ ਕੋਂਸਲ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। ਸ਼ਹਿਰੀ ਖੇਤਰ ਦੀ ਪਾਰਟੀ ਮੰਨੀ ਜਾਂਦੀ ਭਾਰਤੀ ਜਨਤਾ ਪਾਰਟੀ ਨੇ ਵੀ ਇੰਨ੍ਹਾਂ ਚੋਣਾਂ ਨੂੰ ਲੈ ਕੇ ਕਮਰਕਸ ਲਈ ਹੈ। ਪਾਰਟੀ ਵੱਲੋਂ 7 ਨਗਰ ਨਿਗਮ ਚੋਣਾਂ ਲਈ ਇੰਚਾਰਜ਼ ਤੇ ਸਹਿ ਇੰਚਾਰਜ਼ ਤੈਨਾਤ ਕੀਤੇ ਹਨ। ਜਿਕਰਯੋਗ ਹੈ ਕਿ ਭਾਜਪਾ ਵੱਲੋਂ ਆਪਣੇ ਸ਼ਹਿਰੀ ਕਿਲੇ ਨੂੰ ਮਜਬੂਤ ਰੱਖਣ ਦੇ ਲਈ ਇੰਨ੍ਹਾਂ ਚੋਣਾਂ ਵਿਚ ਪੂਰਾ ਜੋਰ ਲਗਾਏਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Big News: Sarpanch ਕਤਲ ਕਾਂਡ ‘ਚ ਇੱਕ ਮੁਲਜਮ ਪੁਲਿਸ ਮੁਕਾਬਲੇ ਵਿਚ ਹਲਾਕ

0

Tarn Taran News: ਦੋ ਦਿਨ ਪਹਿਲਾਂ ਅੰਮ੍ਰਿਤਸਰ ਵਿਚ ਇੱਕ ਵਿਆਹ ਸਮਾਗਮ ਦੌਰਾਨ ਸਰਪੰਚ ਦੇ ਹੋਏ ਕਤਲ ਮਾਮਲੇ ਵਿਚ ਤਰਨਤਾਰਨ ਪੁਲਿਸ ਨੇ ਇੱਕ ਮੁਕਾਬਲੇ ਵਿਚ ਇਸ ਕਤਲ ਕਾਂਡ ਨਾਲ ਜੁੜੇ ਇੱਕ ਬਦਮਾਸ਼ ਨੂੰ ਢੇਰ ਕਰ ਦਿੱਤਾ ਹੈ। ਮ੍ਰਿਤਕ ਬਦਮਾਸ਼ ਗੈਗਸਟਰ ਪ੍ਰਭ ਦਾਸੂਵਾਲ ਦਾ ਮੁੱਖ ਗੁਰਗਾ ਦਸਿਆ ਜਾ ਰਿਹਾ। ਪੁਲਿਸ ਅਧਿਕਾਰੀਆਂ ਮੁਤਾਬਕ ਸਰਪੰਚ ਜਰਮਲ ਸਿੰਘ ਦੇ ਕਤਲ ਮਾਮਲੇ ਵਿਚ ਵੱਖ ਵੱਖ ਟੀਮਾਂ ਵੱਲੋਂ ਕੰਮ ਕੀਤਾ ਜਾ ਰਿਹਾ ਸੀ। ਇਸ ਦੌਰਾਨ ਇੱਕ ਮੋਟਰਸਾਈਕਲ ‘ਤੇ ਸਵਾਰ ਹੋ ਕੇ ਜਾ ਰਹੇ ਸ਼ੱਕੀ ਨੌਜਵਾਨ ਨੂੰ ਰੋਕਣ ਦੀ ਕੋਸ਼ਿਸ ਕੀਤੀ ਤਾਂ ਉਸਨੇ ਪੁਲਿਸ ਉੱਪਰ ਗੋਲੀ ਚਲਾ ਦਿੱਤੀ।

ਇਹ ਵੀ ਪੜ੍ਹੋ Bathinda ਵਿੱਚ ਟਾਰਗੇਟ ਕਿਲਿੰਗ ਦੀ ਵਾਰਦਾਤ ਟਲ਼ੀ; ਅਰਸ਼ ਡੱਲਾ ਗੈਂਗ ਦੇ ਤਿੰਨ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਜਿਸਦੇ ਵਿਚ ਇੱਕ ਪੁਲਿਸ ਮੁਲਾਜਮ ਵਾਲ -ਵਾਲ ਬਚ ਗਿਆ। ਜਵਾਬ ਵਿਚ ਕੀਤੀ ਕਾਰਵਾਈ ਵਿਚ ਇਹ ਨੌਜਵਾਨ ਗੰਭੀਰ ਜਖ਼ਮੀ ਹੋ ਗਿਆ ਸੀ, ਜਿਸਨੂੰ ਹਸਪਤਾਲ ਲਿਜਾਇਆ ਗਿਆ, ਉਥੇ ਡਾਕਟਰਾਂ ਨੇ ਮ੍ਰਿਤਕ ਕਰਾਰ ਦਿੱਤਾ। ਸੂਚਨਾ ਮੁਤਾਬਕ ਮ੍ਰਿਤਕ ਦੀ ਪਹਿਚਾਣ ਹਰਨੂਰ ਸਿੰਘ ਵਾਸੀ ਕੱਥੂਨੰਗਲ ਦੇ ਤੌਰ ‘ਤੇ ਹੋਈ ਹੈ। ਦਸਿਆ ਜਾ ਰਿਹਾ ਕਿ ਹਰਨੂਰ ਨੇ ਹੀ ਸਰਪੰਚ ਜਰਮਲ ਸਿੰਘ ਦਾ ਕਤਲ ਕਰਨ ਵਾਲੇ ਸ਼ੂਟਰਾਂ ਦੀ ਮੱਦਦ ਕੀਤੀ ਸੀ ਤੇ ਉਸਦੇ ਵੱਲੋਂ ਸਰਪੰਚ ਦੇ ਕਤਲ ਤੱਕ ਰੇਕੀ ਕੀਤੀ ਗਈ ਸੀ। ਪੁਲਿਸ ਅਧਿਕਾਰੀਆਂ ਮੁਤਾਬਕ ਜਲਦੀ ਹੀ ਸ਼ੂਟਰਾਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ‘ਚ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਗਣਤੰਤਰਤਾ ਦਿਵਸ : ਡਿਪਟੀ ਕਮਿਸ਼ਨਰ

0

👉ਅਗਾਊਂ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਬੈਠਕ
Bathinda News: ਸਥਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਗਣਤੰਤਰਤਾ ਦਿਵਸ 26 ਜਨਵਰੀ 2026 ਪੂਰੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਜ਼ਿਲ੍ਹਾ ਪੱਧਰੀ ਕਰਵਾਏ ਜਾਣ ਵਾਲੇ ਇਸ ਸਮਾਗਮ ਦੇ ਮੱਦੇਨਜ਼ਰ ਅਗਾਊਂ ਪ੍ਰਬੰਧਾਂ ਦੀਆਂ ਤਿਆਰੀਆਂ ਹਿੱਤ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।

ਇਹ ਵੀ ਪੜ੍ਹੋ Bathinda ਵਿੱਚ ਟਾਰਗੇਟ ਕਿਲਿੰਗ ਦੀ ਵਾਰਦਾਤ ਟਲ਼ੀ; ਅਰਸ਼ ਡੱਲਾ ਗੈਂਗ ਦੇ ਤਿੰਨ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਪੱਧਰੀ ‘ਤੇ ਹੋਣ ਵਾਲੇ ਗਣਤੰਤਰਤਾ ਦਿਵਸ ਸਬੰਧੀ 22 ਜਨਵਰੀ 2026 ਨੂੰ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਅਤੇ 24 ਜਨਵਰੀ 2026 ਨੂੰ ਫੁੱਲ ਡਰੈਸ ਰਿਹਰਸਲ ਹੋਵੇਗੀ।ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀਆਂ ਗਈਆਂ ਡਿਊਟੀਆਂ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਇਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ।

ਇਹ ਵੀ ਪੜ੍ਹੋ Bathinda ‘ਚ ਨਗਰ ਨਿਗਮ ਚੋਣਾਂ ਨੂੰ ਲੈਕੇ ਸਿਆਸੀ ਹਲਚਲ ਸ਼ੁਰੂ, ਭਾਜਪਾ ਨੇ ਕੀਤੀ ਮੀਟਿੰਗ

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਕਰਦਿਆਂ ਕਿਹਾ ਕਿ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨੇ ਲਾਜ਼ਮੀ ਬਣਾਏ ਜਾਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਰਿੰਦਰ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ (ਜ) ਸ੍ਰੀ ਗਗਨਦੀਪ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੀ ਚੜ੍ਹਦੀ ਕਲਾ ਦੀ ਅਰਦਾਸ, ਨਵੇਂ ਚੁਣੇ ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦਾ ਕੀਤਾ ਸਨਮਾਨ

0

Bathinda News: ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰ ਸਾਲ ਦੀ ਤਰਹਾਂ ਇਸ ਵਾਰ ਵੀ ਪਾਰਟੀ ਦੀ ਚੜ੍ਹਦੀ ਕਲਾ ਲਈ ਗੁਰਦੁਆਰਾ ਸਾਹਿਬ ਹਾਜੀ ਰਤਨ ਵਿੱਚ ਰਖਵਾਏ ਗਏ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਪੰਥ ਤੇ ਪੰਜਾਬ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਨਵੇਂ ਚੁਣੇ ਮੈਂਬਰਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ। ਸਮਾਗਮ ਦੌਰਾਨ ਵਿਸ਼ੇਸ਼ ਤੌਰ ‘ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ਼ਾਮਿਲ ਹੋਏ ਤੇ ਸਨਮਾਨ ਕਰਨ ਦੀ ਰਸਮ ਅਦਾ ਕੀਤੀ ਤੇ ਸਾਰੇ ਹੀ ਉਮੀਦਵਾਰਾਂ ਦੀ ਹੌਸਲਾ ਅਫ਼ਜਾਈ ਕੀਤੀ ਗਈ।

ਇਹ ਵੀ ਪੜ੍ਹੋ 328 ਪਾਵਨ ਸਰੂਪਾਂ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦਾ ਕੀਤਾ ਜਾ ਰਿਹਾ ਹੈ ਪਾਲਣ- ਸ਼੍ਰੋਮਣੀ ਕਮੇਟੀ ਅਧਿਕਾਰੀ

ਇਸ ਮੌਕੇ ਜਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਤੇ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਦੀ ਅਗਵਾਈ ਵਿੱਚ ਕਰਵਾਏ ਪ੍ਰੋਗਰਾਮ ਵਿੱਚ ਓਐਸਡੀ ਗੁਰਚਰਨ ਸਿੰਘ, ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋ, ਵਰਕਿੰਗ ਕਮੇਟੀ ਮੈਂਬਰ ਬਲਕਾਰ ਸਿੰਘ ਬਰਾੜ ਤੇ ਇਕਬਾਲ ਸਿੰਘ ਬਬਲੀ ਢਿੱਲੋਂ ਹਲਕਾ ਇੰਚਾਰਜ ਬਠਿੰਡਾ ਸ਼ਹਿਰੀ ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਹਾਜ਼ਰ ਰਹੇ। ਇਸ ਮੌਕੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਦੀ ਫੌਜ ਚੜਦੀ ਕਲਾ ਵਿੱਚ ਹੈ ਜਿਹੜੇ ਲੀਡਰ ਸ਼੍ਰੋਮਣੀ ਅਕਾਲੀ ਦਲ ਨੂੰ ਖਤਮ ਕਰਨ ਦੀਆਂ ਸੋਚਾਂ ਰੱਖਦੇ ਹਨ,

ਇਹ ਵੀ ਪੜ੍ਹੋ Bathinda ‘ਚ ਨਗਰ ਨਿਗਮ ਚੋਣਾਂ ਨੂੰ ਲੈਕੇ ਸਿਆਸੀ ਹਲਚਲ ਸ਼ੁਰੂ, ਭਾਜਪਾ ਨੇ ਕੀਤੀ ਮੀਟਿੰਗ

ਉਹਨਾਂ ਨੂੰ ਇਹ ਦੇਖ ਲੈਣਾ ਚਾਹੀਦਾ ਹੈ ਕਿ ਜਿਲਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਮਾਲਵੇ ਵਿੱਚ ਹੰਝਾ ਫਿਰ ਜਿੱਤ ਹੋਈ ਹੈ। ਉਹਨਾਂ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਾਸੀ ਆਪਣੀ ਖੇਤਰੀ ਪਾਰਟੀ ਨੂੰ ਮਜਬੂਤ ਬਣਾਉਣ ਲਈ ਅੱਗੇ ਆਉਣ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਪੰਥ ਤੇ ਪੰਜਾਬ ਦੀ ਨੁਮਾਇੰਦਾ ਪਾਰਟੀ ਹੈ ਅਤੇ ਪੰਜਾਬ ਦੇ ਹਿੱਤਾਂ ਦੀ ਹਮੇਸ਼ਾ ਪਹਿਰੇਦਾਰੀ ਕਰਦੀ ਰਹੇਗੀ। ਇਸ ਮੌਕੇ ਰਾਜਵਿੰਦਰ ਸਿੰਘ ਸਿੱਧੂ, ਨਿਰਮਲ ਸਿੰਘ ਸੰਧੂ , ਗੁਲਾਬ ਸਿੰਘ ਢੇਲਵਾਂ, ਗੁਰਦੀਪ ਸਿੰਘ ਕੋਟਸ਼ਮੀਰ ਤੇ ਓਮ ਪ੍ਰਕਾਸ਼ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਤੇ ਵਰਕਰ ਤੇ ਪਿੰਡਾਂ ਦੇ ਪੰਚ ਸਰਪੰਚ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Sri Mukatsar Police ਵੱਲੋਂ ਧੀ ਦਾ ਕਤਲ ਕਰਨ ਵਾਲਾ ਪਿਤਾ ਕਾਬੂ

0

Sri Mukatsar News: Sri Mukatsar Police ਨੇ ਇੱਕ ਵੱਡੀ ਕਾਰਵਾਈ ਕਰਦਿਆਂ ਆਪਣੀ ਹੀ ਧੀ ਦਾ ਕਤਲ ਕਰਨ ਵਾਲੇ ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਅਭਿਮੰਨਿਊ ਰਾਣਾ ਨੇ ਦਸਿਆ ਕਿ ਡੀਐਸਪੀ ਲੰਬੀ ਹਰਬੰਸ ਸਿੰਘ ਦੀ ਦੇਖ-ਰੇਖ ਹੇਠ ਤੇ ਐੱਸ.ਆਈ. ਹਰਪ੍ਰੀਤ ਕੌਰ ਮੁੱਖ ਅਫ਼ਸਰ ਥਾਣਾ ਕਬਰਵਾਲਾ ਦੀ ਅਗਵਾਈ ਹੇਠ ਮੁਲਜ਼ਮ ਹਰਪਾਲ ਸਿੰਘ ਵਾਸੀ ਪਿੰਡ ਮਿੱਡਾ ਨੂੰ ਗ੍ਰਿਫਤਾਰ ਕੀਤਾ ਗਿਆ।

ਇਹ ਵੀ ਪੜ੍ਹੋ Raja Warring ਦੀ Sukhbir Badal ਨੂੰ ਸਿਰਫ਼ ਗਿੱਦੜਬਾਹਾ ਤੋਂ ਹੀ ਚੋਣ ਲੜਨ ਦੀ ਚੁਣੌਤੀ 

ਜਾਣਕਾਰੀ ਅਨੁਸਾਰ ਮਿਤੀ 04-01-2026 ਨੂੰ ਪਿੰਡ ਮਿੱਡਾ ਵਿਖੇ ਇੱਕ ਦੁਖਦਾਈ ਘਟਨਾ ਵਾਪਰੀ, ਜਿਸ ਦੌਰਾਨ ਲੜਕੀ ਚਮਨਦੀਪ ਕੌਰ ਦਾ ਉਸਦੇ ਪਿਤਾ ਨੇ ਘਰ ਅੰਦਰ ਹੀ ਕਹੀ ਦੇ ਵਾਰ ਨਾਲ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਪੁਲਿਸ ਨੂੰ ਤੁਰੰਤ ਸੂਚਨਾ ਪ੍ਰਾਪਤ ਹੋਈ।ਇਸ ਘਟਨਾ ਸਬੰਧੀ ਮ੍ਰਿਤਕ ਲੜਕੀ ਦੀ ਮਾਤਾ ਜਸਵਿੰਦਰ ਕੌਰ ਵੱਲੋਂ ਬਿਆਨ ਦਰਜ ਕਰਵਾਇਆ ਗਿਆ ਕਿ ਲੜਕੀ ਦਾ ਪਿਤਾ, ਜੋ ਕਿ ਉਸਦਾ ਪਤੀ ਹੈ, ਆਪਣੀ ਧੀ ਦੀ ਪੜਾਈ ਅਤੇ ਉਸਦੀ ਅਗਾਹਵਧੂ ਸੋਚ ਨੂੰ ਬਰਦਾਸ਼ਤ ਨਹੀਂ ਕਰਦਾ ਸੀ।

ਇਹ ਵੀ ਪੜ੍ਹੋ ਰਾਮਪੁਰਾ ਦੇ ਪ੍ਰੋਫੈਸਰ ਦੀ ਕੁੱਟਮਾਰ ਦੇ ਮਾਮਲੇ ‘ਚ ਸੱਚ ਆਇਆ ਸਾਹਮਣੇ , ਫ਼ੌਜੀ ਸਮੇਤ 3 ਕਾਬੂ

ਇਸੇ ਕਾਰਨ ਉਸਨੇ ਆਪਣੀ ਹੀ ਧੀ ਦਾ ਕਤਲ ਕਰ ਦਿੱਤਾ ਅਤੇ ਵਾਰਦਾਤ ਤੋਂ ਬਾਅਦ ਕਹੀ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ।ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਤਸਰ ਸਾਹਿਬ ਵੱਲੋਂ ਦੋਸ਼ੀ ਦੀ ਤੁਰੰਤ ਗ੍ਰਿਫ਼ਤਾਰੀ ਲਈ ਵੱਖ-ਵੱਖ ਪੁਲਿਸ ਟੀਮਾਂ ਦਾ ਗਠਨ ਕਰਕੇ ਉਨ੍ਹਾਂ ਨੂੰ ਦੋਸ਼ੀ ਦੀ ਭਾਲ ਲਈ ਰਵਾਨਾ ਕੀਤਾ ਗਿਆ। ਪੁਲਿਸ ਟੀਮਾਂ ਨੇ ਦੋਸ਼ੀ ਹਰਪਾਲ ਸਿੰਘ ਉਰਫ਼ ਪਾਲਾ ਨੂੰ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਵਾਰਦਾਤ ਵਿੱਚ ਵਰਤੀ ਕਹੀ ਵੀ ਬਰਾਮਦ ਕਰ ਲਈ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਵਿੱਚ ਟਾਰਗੇਟ ਕਿਲਿੰਗ ਦੀ ਵਾਰਦਾਤ ਟਲ਼ੀ; ਅਰਸ਼ ਡੱਲਾ ਗੈਂਗ ਦੇ ਤਿੰਨ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ

0

Bathinda News: ਕਾਊਂਟਰ ਇੰਟੈਲੀਜੈਂਸ (CI) ਬਠਿੰਡਾ ਨੇ ਬਠਿੰਡਾ ਪੁਲਿਸ (Bathinda Police) ਨਾਲ ਤਾਲਮੇਲ ਕਰਕੇ ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਮੁਲਜ਼ਮਾਂ ਨੂੰ ਚਾਰ ਗੈਰ-ਕਾਨੂੰਨੀ ਪਿਸਤੌਲਾਂ ਸਮੇਤ ਚਾਰ ਮੈਗਜ਼ੀਨ ਅਤੇ 26 ਜ਼ਿੰਦਾ ਕਾਰਤੂਸ ਨਾਲ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਕਰਨ ਦੀ ਇੱਕ ਵਾਰਦਾਤ ਨੂੰ ਟਾਲ ਦਿੱਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੰਦਿਆਂ ਦਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਠਿੰਡਾ ਦੇ ਗਿੱਲ ਪੱਤੀ ਦੇ ਵਸਨੀਕ ਕੁਲਦੀਪ ਸਿੰਘ, ਜੋ ਇਸ ਵੇਲੇ ਕੈਨੇਡਾ ਵਿੱਚ ਰਹਿ ਰਿਹਾ ਹੈ, ਬਠਿੰਡਾ ਦੇ ਕੋਟਸ਼ਮੀਰ ਦਾ ਵਸਨੀਕ ਗੁਰਵਿੰਦਰ ਸਿੰਘ ਅਤੇ ਬਠਿੰਡਾ ਦੇ ਪਿੰਡ ਭੋਖੜਾ ਦੇ ਵਸਨੀਕ ਗਗਨਦੀਪ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ ਗਲੌਕ, ਇੱਕ ਜ਼ਿਗਾਨਾ, ਇੱਕ .30 ਬੋਰ ਦਾ ਪਿਸਤੌਲ ਅਤੇ ਇੱਕ .32 ਬੋਰ ਦਾ ਪਿਸਤੌਲ ਸ਼ਾਮਲ ਹਨ।

ਇਹ ਵੀ ਪੜ੍ਹੋ Raja Warring ਦੀ Sukhbir Badal ਨੂੰ ਸਿਰਫ਼ ਗਿੱਦੜਬਾਹਾ ਤੋਂ ਹੀ ਚੋਣ ਲੜਨ ਦੀ ਚੁਣੌਤੀ

ਚਾਰ ਪਿਸਤੌਲਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਬਿਨਾਂ ਰਜਿਸਟਰੇਸ਼ਨ ਨੰਬਰ ਵਾਲੀ ਇੱਕ ਹੁੰਡਈ ਵਰਨਾ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਅਪਰਾਧਿਕ ਗਤੀਵਿਧੀਆਂ ਵਿੱਚ ਕਰ ਰਹੇ ਸਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਕੁਲਦੀਪ ਸਿੰਘ ਹਾਲ ਹੀ ਵਿੱਚ ਯੋਜਨਾਬੱਧ ਗੋਲੀਬਾਰੀ ਨੂੰ ਅੰਜਾਮ ਦੇਣ ਲਈ ਵਿਸ਼ੇਸ਼ ਤੌਰ ’ਤੇ ਕੈਨੇਡਾ ਤੋਂ ਬਠਿੰਡਾ ਆਇਆ ਸੀ।ਐਸਐਸਪੀ ਬਠਿੰਡਾ ਅਮਨੀਤ ਕੌਂਡਲ ਨੇ ਕਿਹਾ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਚੱਲ ਰਹੀ ਅੰਤਰ-ਗੈਂਗ ਦੁਸ਼ਮਣੀ ਵਿੱਚ ਆਪਣੀ ਸ਼ਮੂਲੀਅਤ ਬਾਰੇ ਵੀ ਖੁਲਾਸਾ ਕੀਤਾ।

ਇਹ ਵੀ ਪੜ੍ਹੋ ਰਾਮਪੁਰਾ ਦੇ ਪ੍ਰੋਫੈਸਰ ਦੀ ਕੁੱਟਮਾਰ ਦੇ ਮਾਮਲੇ ‘ਚ ਸੱਚ ਆਇਆ ਸਾਹਮਣੇ , ਫ਼ੌਜੀ ਸਮੇਤ 3 ਕਾਬੂ

ਉਨ੍ਹਾਂ ਕਿਹਾ ਕਿ ਬਠਿੰਡਾ ਦੇ ਪੁਲਿਸ ਸਟੇਸ਼ਨ ਥਰਮਲ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ, ਜਦੋਂ ਕਿ ਅਗਲੇਰੇ ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।ਏ.ਆਈ.ਜੀ. ਸੀ.ਆਈ. ਬਠਿੰਡਾ ਅਵਨੀਤ ਕੌਰ ਸਿੱਧੂ ਨੇ ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਸੀ.ਆਈ. ਬਠਿੰਡਾ ਨੂੰ ਭਰੋਸੇਯੋਗ ਸੂਤਰਾਂ ਤੋਂ ਪੁਖਤਾ ਇਤਲਾਹ ਮਿਲੀ ਸੀ ਕਿ ਅਰਸ਼ ਡੱਲਾ ਗੈਂਗ ਨਾਲ ਜੁੜੇ ਸ਼ੂਟਰਾਂ ਕੋਲ ਗੈਰ-ਕਾਨੂੰਨੀ ਹਥਿਆਰ ਹਨ ਅਤੇ ਉਹ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਹਨ। ਉਨ੍ਹਾਂ ਕਿਹਾ ਕਿ ਇਤਲਾਹ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ, ਸੀ.ਆਈ. ਬਠਿੰਡਾ ਦੀ ਟੀਮ ਨੇ ਜ਼ਿਲ੍ਹਾ ਪੁਲਿਸ ਬਠਿੰਡਾ ਨਾਲ ਮਿਲ ਕੇ ਗੋਨਿਆਣਾ ਰੋਡ ’ਤੇ ਸੁੱਚਾ ਸਿੰਘ ਨਗਰ ਨੇੜੇ ਨਾਕਾ ਲਗਾਇਆ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।ਇਸ ਸਬੰਧ ਵਿੱਚ, ਬਠਿੰਡਾ ਦੇ ਥਰਮਲ ਸਥਿਤ ਪੁਲਿਸ ਸਟੇਸ਼ਨ ਵਿਖੇ ਆਰਮਜ਼ ਐਕਟ ਦੀ ਧਾਰਾ 25 ਅਤੇ 27 ਤਹਿਤ ਐਫਆਈਆਰ ਨੰਬਰ 3 ਮਿਤੀ 05.01.2026 ਅਧੀਨ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Raja Warring ਦੀ Sukhbir Badal ਨੂੰ ਸਿਰਫ਼ ਗਿੱਦੜਬਾਹਾ ਤੋਂ ਹੀ ਚੋਣ ਲੜਨ ਦੀ ਚੁਣੌਤੀ

0

👉ਪੁੱਛਿਆ: ਭਾਜਪਾ ਨਾਲ ਗਠਜੋੜ ਲਈ ਇੰਨੀ ਬੇਚੈਨੀ ਕਿਉਂ?
Sri Mukatsar News News: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਸਿਰਫ਼ ਗਿੱਦੜਬਾਹਾ ਤੋਂ ਹੀ ਵਿਧਾਨ ਸਭਾ ਚੋਣ ਲੜਨ ਅਤੇ ਉਹ (ਵੜਿੰਗ) ਖੁਦ ਉਨ੍ਹਾਂ ਦੇ ਮੁਕਾਬਲੇ ਚੋਣ ਲੜਨਗੇ।ਵੜਿੰਗ ਨੇ ਸੁਖਬੀਰ ਵੱਲੋਂ ਗਿੱਦੜਬਾਹਾ ਤੋਂ ਅਗਲੀ ਵਿਧਾਨ ਸਭਾ ਚੋਣ ਲੜਨ ਦੇ ਐਲਾਨ ‘ਤੇ ਪ੍ਰਤੀਕਿਰਿਆ ਦਿੰਦਿਆਂ, ਕਿਹਾ ਹੈ ਕਿ ਜੇਕਰ ਸੁਖਬੀਰ ਨੂੰ ਇੰਨਾ ਹੀ ਭਰੋਸਾ ਹੈ, ਤਾਂ ਉਹ ਲੰਬੀ ਅਤੇ ਜਲਾਲਾਬਾਦ ਵਰਗੇ ਹੋਰ ਹਲਕਿਆਂ ਦੀ ਬਜਾਏ ਸਿਰਫ਼ ਗਿੱਦੜਬਾਹਾ ਤੋਂ ਹੀ ਚੋਣ ਲੜਨ। ਇਸੇ ਤਰ੍ਹਾਂ, ਵੜਿੰਗ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਅਕਾਲੀ ਦਲ ਦੀ ਕਾਰਗੁਜ਼ਾਰੀ ਬਾਰੇ ਸੁਖਬੀਰ ਦੇ ਗੁਮਰਾਹਕੁੰਨ ਦਾਅਵਿਆਂ ‘ਤੇ ਤੰਜ ਕੱਸਿਆ।

ਇਹ ਵੀ ਪੜ੍ਹੋ Bathinda ‘ਚ ਬੱਸ ਅੱਡੇ ਨੂੰ ਬਾਹਰ ਲਿਜਾਣ ਦਾ ਵਿਰੋਧ ਵਧਿਆ; ਦੁਕਾਨਾਂ ਬੰਦ ਕਰਕੇ ਕੀਤਾ ਰੋਸ਼ ਪ੍ਰਦਰਸ਼ਨ

ਉਨ੍ਹਾਂ ਕਿਹਾ ਕਿ ਮੁਕਤਸਰ ਅਤੇ ਬਠਿੰਡਾ ਵਿੱਚ ਕੁਝ ਸੀਟਾਂ ਤੋਂ ਇਲਾਵਾ, ਸੂਬੇ ਭਰ ਵਿੱਚ ਅਕਾਲੀ ਦਲ ਦਾ ਸਫਾਇਆ ਹੋ ਗਿਆ ਸੀ। ਇੱਥੋਂ ਤੱਕ ਕਿ 11 ਜ਼ਿਲ੍ਹਿਆਂ ਵਿੱਚ ਅਕਾਲੀ ਦਲ ਖਾਤਾ ਵੀ ਨਹੀਂ ਖੋਲ੍ਹ ਸਕਿਆ ਸੀ। ਫਿਰ ਵੀ ਸੁਖਬੀਰ ਦਾਅਵਾ ਕਰ ਰਹੇ ਹਨ ਕਿ ਉਨ੍ਹਾਂ ਦੀ ਪਾਰਟੀ ਇਨ੍ਹਾਂ ਚੋਣਾਂ ਵਿੱਚ ਦੂਜੇ ਨੰਬਰ ‘ਤੇ ਰਹੀ ਸੀ।ਸੂਬਾ ਕਾਂਗਰਸ ਪ੍ਰਧਾਨ ਨੇ ਸੁਖਬੀਰ ਤੋਂ ਸਵਾਲ ਕੀਤਾ ਕਿ ਜੇਕਰ ਪਾਰਟੀ ਦੀ ਕਾਰਗੁਜ਼ਾਰੀ ਇੰਨੀ ਸ਼ਾਨਦਾਰ ਸੀ, ਤਾਂ ਫਿਰ ਇਹ ਅਤੇ ਇਨ੍ਹਾਂ ਦੀ ਪਾਰਟੀ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਕਰਨ ਲਈ ਇੰਨੀ ਉਤਾਵਲੇ ਕਿਉਂ ਹਨ, ਜਦਕਿ ਭਾਜਪਾ ਰੋਜ਼ਾਨਾ ਅਕਾਲੀਆਂ ਦੀਆਂ ਪੇਸ਼ਕਸ਼ਾਂ ਨੂੰ ਨਕਾਰ ਰਹੀ ਹੈ।ਉਨ੍ਹਾਂ ਕਿਹਾ ਕਿ ਅਕਾਲੀ ਮਨਰੇਗਾ ਦੇ ਮੁੱਦੇ ‘ਤੇ ਵੀ ਪਿੱਛੇ ਹੱਟ ਗਏ ਹਨ।

ਇਹ ਵੀ ਪੜ੍ਹੋ ਨਾਮੀਂ ਹੋਟਲ ਮਾਲਕ ਨੇ ਖੁਦ ਨੂੰ ਮਾਰੀ ਗੋ+ਲੀ; ਹਾਲਾਤ ਗੰਭੀਰ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ

ਸੰਸਦ ਵਿੱਚ ਸ਼ੁਰੂ ਵਿੱਚ ਅਕਾਲੀ ਦਲ ਦੀ ਇਕਲੌਤੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮਨਰੇਗਾ ਖ਼ਤਮ ਕਰਨ ਦੇ ਵਿਰੋਧ ਵਿੱਚ ਵਿਰੋਧੀ ਧਿਰਾਂ ਦਾ ਸਾਥ ਦਿੱਤਾ ਸੀ, ਲੇਕਿਨ ਕੁਝ ਸਮੇਂ ਬਾਅਦ ਹੀ ਭਾਜਪਾ ਨੂੰ ਨਾਰਾਜ਼ ਕਰਨ ਦੇ ਡਰ ਨਾਲ ਪਾਰਟੀ ਪਿੱਛੇ ਹਟ ਗਈ।ਵੜਿੰਗ ਨੇ ਸੁਖਬੀਰ ਨੂੰ ਪੁੱਛਿਆ ਕਿ ਕੀ ਤੁਸੀਂ ਭਾਜਪਾ ਨਾਲ ਗਠਜੋੜ ਕਰਨ ਦੇ ਆਪਣੇ ਏਜੰਡੇ ਬਾਰੇ ਸਪਸ਼ਟ ਕਰੋਗੇ, ਜਿਵੇਂ ਸਜ਼ਾ ਪੂਰੀ ਕਰ ਚੁੱਕੇ ਸਿੱਖ ਬੰਦੀਆਂ ਦੀ ਰਿਹਾਈ, ਚੰਡੀਗੜ੍ਹ ਦਾ ਟਰਾਂਸਫਰ ਅਤੇ ਮਨਰੇਗਾ?ਵੜਿੰਗ ਨੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਦੇ ਸ਼ਾਸਨ ਦੌਰਾਨ ਹੋਈ ਬੇਅਦਬੀ ਦੀ ਘਿਨੌਣੀ ਘਟਨਾਵਾਂ ਨੂੰ ਨਾ ਭੁੱਲੇ ਹਨ ਅਤੇ ਨਾ ਹੀ ਮੁਆਫ ਕੀਤਾ ਹੈ, ਜਿਸ ਲਈ ਸੁਖਬੀਰ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਮੁਆਫੀ ਵੀ ਮੰਗੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

328 ਪਾਵਨ ਸਰੂਪਾਂ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦਾ ਕੀਤਾ ਜਾ ਰਿਹਾ ਹੈ ਪਾਲਣ- ਸ਼੍ਰੋਮਣੀ ਕਮੇਟੀ ਅਧਿਕਾਰੀ

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਕਿਸੇ ਤਰ੍ਹਾਂ ਦਾ ਸਹਿਯੋਗ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਕੋਈ ਰਿਕਾਰਡ ਮੁਹੱਈਆ ਕਰਵਾਇਆ ਜਾਵੇਗਾ। ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਦੀ ਅਗਵਾਈ ਵਿਚ ਹੋਈ ਅਧਿਕਾਰੀਆਂ ਦੀ ਮੀਟਿੰਗ ਮਗਰੋਂ ਜਾਰੀ ਬਿਆਨ ਵਿਚ ਸਮੁੱਚੇ ਮਾਮਲੇ ’ਤੇ ਸਿੱਖ ਸੰਸਥਾ ਦਾ ਪੱਖ ਸਪੱਸ਼ਟ ਕਰਦਿਆਂ ਕਿਹਾ ਗਿਆ ਕਿ ਜਿਹੜੇ ਇਸ ਮਾਮਲੇ ਵਿਚ ਦੋਸ਼ੀ ਮੁਲਾਜ਼ਮ ਸਨ, ਉਨ੍ਹਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਾਂਚ ਰਿਪੋਰਟ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਕਾਰਵਾਈ ਮੁਕੰਮਲ ਕੀਤੀ ਜਾ ਚੁੱਕੀ ਹੈ। ਇਸ ਮਾਮਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਸਿੱਖ ਸੰਸਥਾ ਲਈ ਅੰਤਮ ਹੈ, ਜਿਸ ਅਨੁਸਾਰ ਸਰਕਾਰ ਨੂੰ ਕੋਈ ਸਹਿਯੋਗ ਨਹੀਂ ਦਿੱਤਾ ਜਾ ਸਕਦਾ।ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਭੇਟਾ ਨਿੱਜੀ ਹਿੱਤਾਂ ਲਈ ਵਰਤਣ ਅਤੇ ਰਿਕਾਰਡ ਵਿਚ ਹੇਰ-ਫੇਰ ਕਰਨ ਵਾਲੇ ਸਿੱਧੇ ਤੌਰ ’ਤੇ ਤਿੰਨ ਮੁਲਾਜ਼ਮ ਸ. ਕੰਵਲਜੀਤ ਸਿੰਘ, ਸ. ਬਾਜ ਸਿੰਘ ਤੇ ਸ. ਦਲਬੀਰ ਸਿੰਘ ਸਨ। ਇਨ੍ਹਾਂ ਨੇ ਆਪਣੀ ਲਾਲਸਾ ਖ਼ਾਤਿਰ ਸ਼੍ਰੋਮਣੀ ਕਮੇਟੀ ਦੇ ਸਮੁੱਚੇ ਪ੍ਰਬੰਧ ਨੂੰ ਹੀ ਬਦਨਾਮ ਕੀਤਾ। ਸ਼੍ਰੋਮਣੀ ਕਮੇਟੀ ਦੇ ਵਿਧਾਨ ਅਨੁਸਾਰ ਜਦੋਂ ਸ਼ਰਧਾਲੂ ਜਾਂ ਗੁਰਦੁਆਰਾ ਕਮੇਟੀਆਂ ਪਾਵਨ ਸਰੂਪਾਂ ਦੀ ਮੰਗ ਕਰਦੇ ਹਨ ਤਾਂ ਨਿਯਮਾਂ ਅਨੁਸਾਰ ਪ੍ਰਚਾਰਕ ਦੀ ਪੜਤਾਲ ਰਿਪੋਰਟ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸਿਫਾਰਸ਼ ਬਾਅਦ ਸਕੱਤਰ ਪੱਧਰ ਦੇ ਅਧਿਕਾਰੀ ਵੱਲੋਂ ਪ੍ਰਵਾਨਗੀ ਦਿੱਤੀ ਜਾਂਦੀ ਹੈ। ਇਸ ਬਾਅਦ ਪਾਵਨ ਸਰੂਪ ਦੇਣ ਸਮੇਂ ਭੇਟਾ ਜਮ੍ਹਾਂ ਕਰਕੇ ਰਸੀਦ ਕੱਟੀ ਜਾਂਦੀ ਹੈ ਅਤੇ ਉਸ ਨੂੰ ਰਿਕਾਰਡ ਵਿਚ ਦਰਜ ਕੀਤਾ ਜਾਂਦਾ ਹੈ। ਇਸ ਪ੍ਰਕਿਰਿਆ ਨੂੰ ਨਜ਼ਰਅੰਦਾਜ਼ ਕਰਕੇ ਇਹ ਜ਼ੁੰਮੇਵਾਰੀ ਪਬਲੀਕੇਸ਼ਨ ਵਿਭਾਗ ਵਿਖੇ ਤਾਇਨਾਤ ਤਤਕਾਲੀ ਮੁਲਾਜ਼ਮਾਂ ਨੇ ਨਹੀਂ ਨਿਭਾਈ।

ਇਹ ਵੀ ਪੜ੍ਹੋ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮਨਾਈ

ਇਸ ਤਰ੍ਹਾਂ ਉਹ ਸਿੱਧੇ ਤੌਰ ’ਤੇ ਦੋਸ਼ੀ ਹੋਣ ਕਰਕੇ ਹੀ ਉਨ੍ਹਾਂ ਉੱਪਰ ਸਖ਼ਤ ਕਾਰਵਾਈ ਕੀਤੀ ਗਈ ਅਤੇ ਇਸ ਦੇ ਨਾਲ ਹੀ ਕਈ ਵੱਡੇ ਅਧਿਕਾਰੀਆਂ ਨੂੰ ਪ੍ਰਬੰਧਕੀ ਤੌਰ ’ਤੇ ਕਾਰਵਾਈ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਸਿੱਖ ਗੁਰਦੁਆਰਾ ਐਕਟ ਦੀ ਭਾਵਨਾ ਅਨੁਸਾਰ ਕਾਰਜ ਕਰਦੀ ਹੈ ਅਤੇ ਇਸ ਦੌਰਾਨ ਕੰਮ ਕਰਨ ਵਾਲੇ ਹਰ ਮੁਲਾਜ਼ਮ ਦੀ ਆਪਣੀ ਨਿਰਧਾਰਤ ਜ਼ੁੰਮੇਵਾਰੀ ਹੈ। ਜੇਕਰ ਉਸ ਵਿਚ ਕੋਈ ਅਵੱਗਿਆ ਕਰਦਾ ਹੈ ਤਾਂ ਉਸ ਖਿਲਾਫ਼ ਸਰਵਿਸ ਨਿਯਮਾਂ ਅਨੁਸਾਰ ਵਿਭਾਗੀ ਕਾਰਵਾਈ ਕਰਨੀ ਸੰਸਥਾ ਦਾ ਆਪਣਾ ਅਧਿਕਾਰ ਹੈ।ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪੰਜਾਬ ਸਰਕਾਰ ਚਲਾ ਰਹੀ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਕੀਤੀ ਜਾ ਰਹੀ ਨਿਰਆਧਾਰ ਬਿਆਨਬਾਜ਼ੀ ਨੂੰ ਵੀ ਸਿੱਖ ਸੰਸਥਾ ਨੂੰ ਜਾਣਬੁਝ ਕੇ ਬਦਨਾਮ ਕਰਨ ਵਾਲੀ ਹਰਕਤ ਕਰਾਰ ਦਿੱਤਾ। ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੂਰੀ ਸਿੱਖ ਕੌਮ ਦੀ ਆਪਣੀ ਹੈ, ਜਿਸ ਪ੍ਰਤੀ ਝੂਠਾ ਪ੍ਰਾਪੇਗੰਡਾ ਸਿੱਖਾਂ ਦੀ ਇਕ ਮਾਣਮਤੀ ਸੰਸਥਾ ਨੂੰ ਸੱਟ ਮਾਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਸ੍ਰੀ ਬਲਤੇਜ ਪੰਨੂ ਵੱਲੋਂ ਮੀਡੀਆ ਨਾਲ ਗੱਲ ਕਰਦਿਆਂ ਇਹ ਖਿਆਲ ਨਹੀਂ ਰੱਖਿਆ ਜਾ ਰਿਹਾ ਕਿ ਉਨ੍ਹਾਂ ਦੇ ਸ਼ਬਦ ਕਿਸੇ ਵੀ ਤਰ੍ਹਾਂ ਤਰਕਸੰਗਤ ਨਹੀਂ ਹਨ। ਮਨਮਰਜ਼ੀ ਦੀ ਬਿਆਨਬਾਜ਼ੀ ਨਾਲ ਸਿੱਖ ਸੰਸਥਾ ਦੀਆਂ ਪ੍ਰੰਪਰਾਵਾਂ ਅਤੇ ਆਭਾ ਨੂੰ ਭਾਰੀ ਢਾਹ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੰਗਤ ਨੂੰ ਨਿਰਧਾਰਤ ਨਿਯਮਾਂ ਅਨੁਸਾਰ ਦਿੱਤੇ ਜਾਂਦੇ ਹਨ। ਆਪ ਆਗੂ ਵੱਲੋਂ ਇਹ ਕਹਿਣਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਪਾਸ ਪਾਵਨ ਸਰੂਪਾਂ ਦੇ ਸਬੰਧ ਵਿਚ ਇਕ ਡਾਇਰੀ ਹੈ, ਜੋ ਸੰਗਤਾਂ ਵਿਚ ਭੁਲੇਖਾ ਪੈਦਾ ਕਰਨ ਵਾਲੀ ਗੱਲ ਹੈ। ਅਜਿਹਾ ਕੋਈ ਵੀ ਵਿਧਾਨ ਨਹੀਂ ਹੈ, ਜਿਸ ਤਰ੍ਹਾਂ ਡਾਇਰੀ ਆਦਿ ਬਾਰੇ ਪ੍ਰਚਾਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ Bathinda ‘ਚ ਬੱਸ ਅੱਡੇ ਨੂੰ ਬਾਹਰ ਲਿਜਾਣ ਦਾ ਵਿਰੋਧ ਵਧਿਆ; ਦੁਕਾਨਾਂ ਬੰਦ ਕਰਕੇ ਕੀਤਾ ਰੋਸ਼ ਪ੍ਰਦਰਸ਼ਨ

ਵੱਖ-ਵੱਖ ਸਮੇਂ ’ਤੇ ਪਬਲੀਕੇਸ਼ਨ ਵਿਭਾਗ ਵਿਖੇ ਬਤੌਰ ਇੰਚਾਰਜ ਅਤੇ ਮੀਤ ਸਕੱਤਰ ਸੇਵਾ ਨਿਭਾਉਣ ਵਾਲੇ ਸ. ਗੁਰਿੰਦਰ ਸਿੰਘ, ਸ, ਗੁਰਨਾਮ ਸਿੰਘ ਅਤੇ ਸ. ਮਨਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਮੁੱਖ ਰੱਖਦਿਆਂ ਪਾਵਨ ਸਰੂਪ ਦੇਣ ਲਈ ਡਾਇਰੀ ਜਾਂ ਪਰਚੀ ਦੀ ਕੋਈ ਵੀ ਵਿਵਸਥਾ ਨਹੀਂ ਹੈ। ਪਾਵਨ ਸਰੂਪਾਂ ਦੀ ਲਿਖਾਪੜ੍ਹੀ ਵਿਭਾਗੀ ਲੈਜਰਾਂ ਵਿਚ ਹੀ ਕੀਤੀ ਜਾਂਦੀ ਹੈ ਅਤੇ ਭੇਟਾ ਦੀ ਰਸੀਦ ਕੱਟੀ ਜਾਂਦੀ ਹੈ।ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਅਪੀਲ ਕੀਤੀ ਕਿ ਸ਼੍ਰੋਮਣੀ ਕਮੇਟੀ ਨੂੰ ਸਰਕਾਰ ਸਿੱਧੇ ਤੌਰ ’ਤੇ ਨਿਸ਼ਾਨੇ ’ਤੇ ਲੈਣ ਤੋਂ ਗੁਰੇਜ ਕਰੇ ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕਰਵਾਈ ਗਈ ਜਾਂਚ ਅਨੁਸਾਰ ਇਸ ਸੰਜੀਦਾ ਮਾਮਲੇ ’ਤੇ ਸਿੱਖ ਸੰਸਥਾ ਵੱਲੋਂ ਆਪਣੀ ਕਾਰਵਾਈ ਕਰਨ ਮੌਕੇ ਕੋਈ ਢਿੱਲ ਨਹੀਂ ਵਰਤੀ ਗਈ। ਉਨ੍ਹਾਂ ਇਕ ਵਾਰ ਫਿਰ ਸਪੱਸ਼ਟ ਕੀਤਾ ਕਿ ਇਸ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕੋਈ ਸਹਿਯੋਗ ਨਹੀਂ ਦਿੱਤਾ ਜਾ ਸਕਦਾ, ਜਿਸ ਬਾਰੇ ਸਰਕਾਰ ਨੂੰ ਸਮਝਣਾ ਚਾਹੀਦਾ ਹੈ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮਨਜੀਤ ਸਿੰਘ ਤਲਵੰਡੀ, ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਪਬਲੀਸਿਟੀ ਅਸਿਸਟੈਂਟ ਸ. ਜਗਤਾਰ ਸਿੰਘ ਖੋਦੇਬੇਟ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1899443