ਹਨੀ ਟਰੈਪ ਰਾਹੀ ਕਰਦੇ ਸਨ ਕਰਦੇ ਸਨ ਰਾਹਗੀਰਾਂ ਦਾ ਸ਼ਿਕਾਰ
ਸੁਖਜਿੰਦਰ ਮਾਨ
ਬਠਿੰਡਾ, 12 ਨਵੰਬਰ: ਬਠਿੰਡਾ ਪੁਲੀਸ ਵੱਲੋਂ ਇਕ ਅਜਿਹੇ ਗਰੋਹ ਨੂੰ ਕਾਬੂ ਕਰਨ ਚ ਸਫਲਤਾ ਹਾਸਲ ਕੀਤੀ ਹੈ ਜੋ ਬਠਿੰਡਾ ਸ਼ਹਿਰ ਦੇ ਵੱਖ ਵੱਖ ਸਥਾਨਾਂ ਤੇ ਖੜ੍ਹ ਕੇ ਰਾਤ ਬਰਾਤੇ ਰਾਹਗੀਰਾਂ ਨਾਲ ਹਨੀ ਟਰੈਪ ਰਾਹੀਂ ਬਲੈਕਮੇਲਿੰਗ ਦਾ ਧੰਦਾ ਕਰਦੇ ਸਨ। ਇਸ ਗਰੋਹ ਚ ਮਰਦ ਅਤੇ ਔਰਤਾਂ ਸ਼ਾਮਲ ਹਨ । ਮੁੱਖ ਅਫਸਰ ਥਾਣਾ ਕੋਤਵਾਲੀ ਪਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਗਰੋਹ ਨੂੰ ਕਾਬੂ ਕਰਨ ਲਈ ਸਿਵਲ ਲਾਈਨ ਪੁਲੀਸ ਨਾਲ ਮਿਲ ਕੇ ਸ਼ਾਂਝਾ ਅਪਰੇਸ਼ਨ ਕੀਤਾ ਗਿਆ ਤਾ ਇਸ ਅਪਰੇਸਨ ਦੌਰਾਨ ਮੋਹਨ ਲਾਲ ਬੋਰਾਨਾ ਵਾਸੀ ਗਣੇਸਾ ਬਸਤੀ ਬਠਿੰਡਾ ਜੋ ਮਿਤੀ 06.11.2022 ਨੂੰ ਰਾਤ ਸਮੇ ਇਸ ਗਰੋਹ ਦੇ ਧੱਕੇ ਚੜ੍ਹ ਗਿਆ ਸੀ ।ਦੋਸੀਆਨ ਨੇ ਉਸ ਦੀ ਵੀਡੀਉ ਵਾਇਰਲ ਕਰਨ ਦਾ ਦਬਾਅ ਬਣਾਕੇ ਉਸ ਪਾਸੋਂ 5 ਲੱਖ ਰੁਪਏ ਦੀ ਮੰਗ ਕੀਤੀ ਸੀ ਜਿੰਨਾ ਦਾ ਆਪਸ ਵਿਚ 35 ਹਜਾਰ ਰੁਪਏ ਵਿਚ ਸੋਦਾ ਤੈਅ ਹੋ ਗਿਆ ਸੀ ।ਮੋਹਨ ਲਾਲ ਬੋਰਾਨਾ ਨੇ ਥਾਣਾ ਕੋਤਵਾਲੀ ਬਠਿੰਡਾ ਵਿਖੇ ਮੁੱਕਦਮਾ ਨੰਬਰ 192 ਮਿਤੀ 7,11,2022 ਅ/ਧ 384,506,323,120ਬੀ ਆਈ ਪੀ ਸੀ ਤਹਿਤ ਦਰਜ ਕਰਵਾ ਦਿੱਤਾ ਸੀ। ਥਾਣਾ ਸਿਵਲ ਲਾਇਨ ਬਠਿੰਡਾ ਅਤੇ ਥਾਣਾ ਕੋਤਵਾਲੀ ਬਠਿੰਡਾ ਦੀ ਫੋਰਸ ਨੇ ਸਾਝੇ ਤੋਰ ਤੇ ਮੁੱਕਦਮਾ ਦੀ ਤਫਤੀਸ ਦੋਰਾਨ ਜਗਸੀਰ ਸਿੰਘ ਉਰਫ ਗੱਗੂ ਵਾਸੀ ਲੱਖੀ ਜੰਗਲ, ਲਖਵੀਰ ਸਿੰਘ ਉਰਫ ਨਿਹਾਲਾ ਵਾਸੀ ਥਰਾਜ ਜਿਲਾ ਮੌਗਾ, ਇੰਦਰਜੀਤ ਕੌਰ ਉਰਫ ਇੰਦਰਾ ,ਪਰਵੀਨਾ ਕੌਰ ਉਰਫ ਪੀਨਾ , ਜਸਵਿੰਦਰ ਕੌਰ ਉਰਫ ਮੋਨਾ ਵਾਸੀਆਨ ਪਰਸਰਾਮ ਨਗਰ ਬਠਿੰਡਾ ਨੂੰ ਗ੍ਰਿਫਤਾਰ ਕਰਕੇ ਮੁਦਈ ਦੇ ਮੋਬਾਇਲ ਅਤੇ ਖੋਹੇ ਪੈਸਿਆ ਦੀ ਬ੍ਰਾਮਦਗੀ ਕਰਵਾਕੇ ਸਫਲਤਾ ਹਾਸਲ ਕੀਤੀ ।ਇਸ ਮੁੱਕਦਮਾ ਦੀ ਤਫਤੀਸ ਨੂੰ ਅੱਗੇ ਵਧਾਉਂਦੇ ਹੋਏ ਇਹਨਾ ਦੋਸ਼ੀਆ ਦੇ ਹੋਰ ਸਾਥੀ ਕਾਜਲ ਅਤੇ ਨੇਹਾ ਵਾਸੀਆਨ ਕਿਰਾਏਦਾਰ ਪਰਸਰਾਮ ਨਗਰ ਬਠਿੰਡਾ ਮੁੱਕਦਮਾ ਵਿਚ ਨਾਮਜਦ ਕਰਕੇ ਗ੍ਰਿਫਤਾਰ ਕਰ ਲਿਆ । ਇਸ ਗਿਰੋਹ ਦੀ ਸਰਗਣਾ ਕੋਮਲ ਅਤੇ ਗਗਨਦੀਪ ਸਿੰਘ ਉਰਫ ਦੇਸੀ ਵਾਸੀ ਜੈਤੋ ਮੰਡੀ ਆਪਣੀ ਗ੍ਰਿਫਤਾਰੀ ਤੋ ਟਲੇ ਹੋਏ ਹਨ। ਪੁਲੀਸ ਨੇ ਵਿਸ਼ਵਾਸ ਦਿੱਤਾ ਹੈ ਜਲਦੀ ਹੀ ਉਕਤ ਗਰੋਹ ਮੈਂਬਰਾਂ ਦੀ ਗ੍ਰਿਫਤਾਰੀ ਅਮਲ ਵਿਚ ਲਿਆਕੇ ਗਿਰੋਹ ਦਾ ਸਫਾਇਆ ਕੀਤਾ ਜਾਵੇਗਾ ।ਉਕਤ ਗਰੋਹ ਦੇ ਮੈਂਬਰਾਂ ਦਾ ਰਿਮਾਂਡ ਲੈ ਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ
ਬਠਿੰਡਾ ਪੁਲੀਸ ਵਲੋਂ ਲੋਕਾਂ ਨੂੰ ਬਲੈਕਮੇਲ ਕਰਨ ਵਾਲਾ ਗਰੋਹ ਕਾਬੂ
ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਵਿਭਾਗਾਂ ਵਿੱਚ ਬਾਹਰੋਂ ਸਿੱਧੀ ਭਰਤੀ ਦੇ ਵਿਰੋਧ ਵਿੱਚ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
ਸਮੂਹ ਵਿਭਾਗਾਂ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕਰੇ ਸਰਕਾਰ:-ਮੋਰਚਾ ਆਗੂ
ਸੁਖਜਿੰਦਰ ਮਾਨ
ਬਠਿੰਡਾ 12 ਨਵੰਬਰ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਥਰਮਲ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਦੁਪਹਿਰ ਸਮੇਂ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਮੁੱਖ ਗੇਟ ਨੂੰ ਮੁਕੰਮਲ ਜਾਮ ਕਰਕੇ ਰੈਲੀ ਕਰਦੇ ਹੋਏ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ।ਇਸ ਮੌਕੇ ਸੰਬੋਧਨ ਕਰਦਿਆਂ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਜਗਸੀਰ ਸਿੰਘ ਭੰਗੂ ਅਤੇ ਬਾਦਲ ਸਿੰਘ ਭੁੱਲਰ ਨੇ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਚੋਣਾਂ ਵਾਲੇ ਸੂਬਿਆਂ ਹਰਿਆਣਾ,ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿੱਚ ਕੀਤੀਆਂ ਚੋਣ ਰੈਲੀਆਂ ਵਿੱਚ ਪੰਜਾਬ ਸਰਕਾਰ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਹੋ ਰਹੀ ਲੁੱਟ ਦੇ ਸੰਬੰਧ ਵਿੱਚ ਲੋਕ-ਲੁਭਾਵਣੀਆਂ ਗੱਲਾਂ ਕਰਕੇ ਫੋਕੀ ਵਾਹ-ਵਾਹ ਖੱਟੀ ਜਾ ਰਹੀ ਹੈ ਦੂਜੇ ਪਾਸੇ ਆਪਣੇ ਆਪ ਨੂੰ ਲੋਕ ਹਿਤੈਸ਼ੀ ਕਹਾਉਣ ਵਾਲੀ ਪੰਜਾਬ ਸਰਕਾਰ ਵੱਲੋੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀਆਂ ਲੰਬੀਆਂ ਸੇਵਾਵਾਂ ਨੂੰ ਅਣ-ਵੇਖਿਆ ਕਰਕੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਬਾਹਰੋਂ ਨਵੀਂ ਸਿੱਧੀ ਭਰਤੀ ਕਰਨ ਦਾ ਗਲਤ ਫ਼ੈਸਲਾ ਲਿਆ ਜਾ ਰਿਹਾ ਹੈ । ਉਨ੍ਹਾਂ ਸਰਕਾਰ ਨੂੰ ਸ਼ੀਸ਼ਾ ਦਿਖਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋੰ ਡੀ.ਸੀ.ਦਫ਼ਤਰ ਬਰਨਾਲਾ ਵਿਖੇ 24 ਕਲਰਕਾਂ ਦੀਆਂ ਪੋਸਟਾਂ ਅਤੇ ਪਾਵਰਕਾਮ ਵਿੱਚ ਵੱਖ-ਵੱਖ ਹਜਾਰਾਂ ਖਾਲੀ ਅਸਾਮੀਆਂ ਤੇ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਥਾਂ ਨਵੇਂ ਕਲਰਕਾਂ, ਐੱਲ.ਡੀ.ਸੀ.ਅਤੇ ਦੋ ਹਜ਼ਾਰ ਸਹਾਇਕ ਲਾਈਨਮੈਨਾਂ ਦੀ ਬਾਹਰੋਂ ਨਵੀਂ ਸਿੱਧੀ ਭਰਤੀ ਕਰਕੇ ਹਜਾਰਾਂ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਘਰਾਂ ਨੂੰ ਤੋਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, । ਉਨ੍ਹਾਂ ਗਿਲਾ ਜ਼ਾਹਰ ਕੀਤਾ ਧੂਰੀ ਵਿਖੇ ਠੇਕਾ ਮੁਲਾਜ਼ਮਾਂ ਵੱਲੋੰ ਕੀਤੇ ਸੂਬਾ ਪੱਧਰੀ ਰੋਸ਼ ਪ੍ਰਦਰਸ਼ਨਾਂ ਉਪਰੰਤ ਠੇਕਾ ਮੁਲਾਜ਼ਮ ਆਗੂਆਂ ਨਾਲ਼ ਪੈਨਲ ਮੀਟਿੰਗਾਂ ਕਰਨ ਦੇ ਲਿਖਤੀ ਭਰੋਸ਼ੇ ਦੇ ਕੇ ਮੀਟਿੰਗਾਂ ਕਰਨ ਤੋਂ ਲਗਾਤਾਰ ਭੱਜ ਰਹੀ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਨਾ ਕਰਨ ਅਤੇ ਵਿਭਾਗਾਂ ਵਿੱਚ ਬਾਹਰੋਂ ਨਵੀਂ ਸਿੱਧੀ ਭਰਤੀ ਕਰਨ ਦੇ ਵਿਰੋਧ ਵਜੋਂ “ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ)” ਦੇ ਬੈਨਰ ਹੇਠ 15 ਅਤੇ 16 ਨਵੰਬਰ ਨੂੰ ਸਮੂਹਿਕ ਛੁੱਟੀ ਦੇ ਕੇ ਆਪਣੇ-ਆਪਣੇ ਵਿਭਾਗਾਂ ਦੇ ਕੰਮ ਦਾ ਮੁਕੰਮਲ ਬਾਈਕਾਟ ਕਰਦੇ ਹੋਏ ਪਾਵਰਕੌਮ ਦੇ ਮੁੱਖ ਇੰਜਨੀਅਰ ਦਫ਼ਤਰਾਂ ਸਾਹਮਣੇ ਪਰਿਵਾਰਾਂ ਸਮੇਤ ਰੋਸ਼ ਪ੍ਰਦਰਸ਼ਨ ਰੋਸ਼ ਕੀਤੇ ਜਾਣਗੇ। ੳੁਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਵਿਭਾਗਾਂ ਵਿੱਚ ਬਾਹਰੋਂ ਸਿੱਧੀ ਭਰਤੀ ਕਰਨ ਤੋਂ ਪਹਿਲਾਂ ਵਿਭਾਗਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ਤੇ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ।
ਉਗਰਾਹਾਂ ਜਥੇਬੰਦੀ ਵੱਲੋਂ ਠੇਕਾ ਕਾਮਿਆਂ ਤੇ ਮਜ਼ਦੂਰਾਂ ਮੁਲਾਜ਼ਮਾਂ ਦੇ ਹੱਕੀ ਸੰਘਰਸ਼ਾਂ ਦੀ ਹਮਾਇਤ ਦਾ ਐਲਾਨ
ਪੰਜਾਬੀ ਖਬਰਸਾਰ ਬਿਉਰੋ
ਚੰਡੀਗੜ੍ਹ, 12 ਨਵੰਬਰ : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਪੰਜਾਬ ਸਰਕਾਰ ਦੁਆਰਾ ਭਰਤੀ ਕੀਤੇ ਪੂਰੀ ਯੋਗਤਾ ਅਤੇ ਕਈ ਕਈ ਸਾਲਾਂ ਦੀ ਸਰਵਿਸ ਵਾਲੇ ਪ੍ਰਸ਼ਾਸਨਿਕ ਦਫ਼ਤਰਾਂ ਦੇ ਕਲਰਕਾਂ/ਕੰਪਿਊਟਰ ਅਪਰੇਟਰਾਂ ਅਤੇ ਬਿਜਲੀ ਲਾਈਨਮੈਨਾਂ ਦੀ ਥਾਂ ਨਵੀਂ ਭਰਤੀ ਕਰਨ ਰਾਹੀਂ ਉਨ੍ਹਾਂ ਦਾ ਰੁਜ਼ਗਾਰ ਖੋਹਣ ਵਿਰੁੱਧ 15,16 ਨਵੰਬਰ ਨੂੰ ਕੀਤੀ ਜਾ ਰਹੀ ਕੰਮ ਛੋੜ ਹੜਤਾਲ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਹੈ ਕਿ ਇਨ੍ਹਾਂ ਠੇਕਾ ਕਾਮਿਆਂ ਦਾ ਵੱਡਾ ਹਿੱਸਾ ਆਮ ਕਿਸਾਨ ਮਜ਼ਦੂਰ ਪਰਵਾਰਾਂ ਨਾਲ ਸਬੰਧਤ ਹੈ ਅਤੇ 15,16 ਨਵੰਬਰ ਦੀਆਂ ਹੜਤਾਲ ਰੈਲੀਆਂ ਵਿੱਚ ਜਥੇਬੰਦੀ ਦੇ ਝੰਡੇ ਥੱਲੇ ਕਿਸਾਨ ਮਜ਼ਦੂਰ ਸ਼ਾਮਲ ਹੋਣਗੇ। ਉਨ੍ਹਾਂ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਹੜਤਾਲ ਕਾਰਨ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਗੁੱਸਾ ਇਨ੍ਹਾਂ ਪੀੜਤ ਮੁਲਾਜ਼ਮਾਂ ਵਿਰੁੱਧ ਕੱਢਣ ਦੀ ਬਜਾਏ ਹੜਤਾਲ ਲਈ ਮਜਬੂਰ ਕਰਨ ਵਾਲ਼ੀ ਆਪ ਸਰਕਾਰ ਖ਼ਿਲਾਫ਼ ਕੱਢਿਆ ਜਾਵੇ। ਉਨ੍ਹਾਂ ਪੰਜਾਬ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਹੈ ਕਿ ਕਈ ਕਈ ਸਾਲਾਂ ਦੀ ਸਰਵਿਸ ਵਾਲੇ ਸਾਰੇ ਯੋਗਤਾ ਪ੍ਰਾਪਤ ਠੇਕਾ ਕਾਮਿਆਂ/ਮੁਲਾਜ਼ਮਾਂ ਨੂੰ ਪੱਕੇ ਕਰਨ ਤੋਂ ਬਾਅਦ ਹੀ ਬਾਕੀ ਖਾਲੀ ਥਾਂਵਾਂ ਉੱਤੇ ਨਵੀਂ ਭਰਤੀ ਕੀਤੀ ਜਾਵੇ। ਜਥੇਬੰਦੀ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਪੰਜਾਬ ਦੀਆਂ 7 ਪੇਂਡੂ/ਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ 30 ਨਵੰਬਰ ਨੂੰ ਸੰਗਰੂਰ ਵਿਖੇ ‘ਮੁੱਖ ਮੰਤਰੀ ਦੀ ਕੋਠੀ ਦਾ ਕੁੰਡਾ ਖੜਕਾਓ’ ਸਾਂਝੇ ਮੋਰਚੇ ਦੀ ਵੀ ਡਟਵੀਂ ਹਮਾਇਤ ਕੀਤੀ ਜਾਵੇਗੀ। ਕਿਸਾਨ ਆਗੂਆਂ ਵੱਲੋਂ ਪੰਜਾਬ ਸਰਕਾਰ ਤੋਂ ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ ਪ੍ਰਤੀ ਟਰਕਾਊ ਰਵੱਈਆ ਤਿਆਗਣ ਅਤੇ ਆਪ ਪਾਰਟੀ ਦੇ ਚੋਣ ਵਾਅਦਿਆਂ ਮੁਤਾਬਕ ਉਨ੍ਹਾਂ ਦੀਆਂ ਜਾਇਜ਼ ਤੇ ਹੱਕੀ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ ਗਈ ਹੈ।
ਸੂਬੇ ਦੇ 12 ਸ਼ਹਿਰਾਂ ਵਿਚ ਜਲਦੀ ਹੀ ਮਾਡਰਨ ਹੈਫੇਡ ਬਾਜਾਰ ਖੋਲੇ ਜਾਣਗੇ – ਸਹਿਕਾਰਤਾ ਮੰਤਰੀ
ਹਰ ਪਿੰਡ ਵਿਚ ਹੋਵੇਗੀ ਸਾਂਝੀ ਦੁੱਧ ਸੋਸਾਇਟੀ, ਵੱਧਣਗੇ ਮਹਿਲਾਵਾਂ ਅਤੇ ਨੌਜੁਆਨਾਂ ਲਈ ਰੁਜਗਾਰ ਦੇ ਮੌਕੇ
ਪੰਜਾਬੀ ਖਬਰਸਾਰ ਬਿਉਰੋ
ਚੰਡੀਗੜ੍ਹ, 12 ਨਵੰਬਰ :– ਹਰਿਆਣਾ ਦੇ ਸਹਿਕਾਰਤਾ ਮੰਤਰੀ ਡਾ. ਬਨਵਾਰੀ ਲਾਲ ਨੇ ਕਿਹਾ ਕਿ ਸਹਿਕਾਰੀ ਫੈਡਰੇਸ਼ਨ ਵਿਚ ਕਾਰੋਬਾਰ ਅਤੇ ਵਪਾਰ ਗਤੀਵਿਧੀਆਂ ਨੂੰ ਪ੍ਰੋਤਸਾਹਨ ਦੇਣ ਲਈ ਸੂਬੇ ਦੇ ਹਰ ਪਿੰਡ ਵਿਚ ਸਾਂਝੀ ਦੁੱਧ ਸੋਸਾਇਟੀ, ਡੇਅਰੀ ਸ਼ੈਡ ਅਤੇ ਮਾਡਰਨ ਹੈਫੇਡ ਬਾਜਾਰ ਖੋਲਣ ਦੀ ਪ੍ਰਕ੍ਰਿਆ ਵਿਚ ਤੇਜੀ ਲਿਆਈ ਜਾਵੇ ਤਾਂ ਜੋ ਨੌਜੁਆਨਾਂ ਅਤੇ ਮਹਿਲਾਵਾਂ ਲਈ ਵੱਧ ਰੁਜਗਾਰ ਦੇ ਮੌਕੇ ਉਪਲਬਧ ਹੋ ਸਕਣ। ਸਹਿਕਾਰਤਾ ਮੰਤਰੀ ਸਹਿਕਾਰੀ ਫੈਡਰੇਸ਼ਨ ਦੇ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿਚ ਵਧੀਕ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ, ਪ੍ਰਬੰਧਕ ਨਿਦੇਸ਼ਕ ਹੈਫੇਡ ਏ ਸ੍ਰੀਨਿਵਾਸ, ਰਜਿਸਟਰਾਰ ਸਹਿਕਾਰੀ ਕਮੇਟੀਆਂ ਡਾ. ਸ਼ਾਲੀਨ, ਸਕੱਤਰ ਸ਼ਿਵਜੀਤ, ਐਮਡੀ ਹਰਕੋ ਬੈਂਕ ਸਮੇਤ ਹੈਫੇਡ ਸਹਿਕਾਰੀ ਫੈਡਰੇਸ਼ਨ ਦੇ ਕਈ ਸੀਨੀਅਰ ਅਧਿਕਾਰੀ ਮੌਜੂਦ ਰਹੇ। ਸਹਿਕਾਰਤਾ ਮੰਤਰੀ ਨੇ ਕਿਹਾ ਕਿ ਹਿਸਾਰ, ਭਿਵਾਨੀ, ਫਤਿਹਾਬਾਦ, ਸਿਰਸਾ, ਪਲਵਲ, ਗੁਰੂਗ੍ਰਾਮ, ਰੋਹਤਕ ਵਰਗੇ 12 ਸ਼ਹਿਰਾਂ ਵਿਚ ਮਾਡਰਨ ਹੈਫੇਡ ਬਾਜਾਰ ਖੋਲਣ ‘ਤੇ ਤੇਜੀ ਨਾਲ ਕੰਮ ਕੀਤਾ ਜਾ ਰਿਹਾ ਹੈ। ਜਲਦੀ ਹੀ ਇੰਨ੍ਹਾਂ ਵਿਚ ਲੋਕਾਂ ਨੂੰ ਬਿਹਤਰੀਨ ਕਵਾਲਿਟੀ ਦਾ ਸਮਾਨ ਉਪਲਬਧ ਹੋਵੇਗਾ। ਇਸੀ ਤਰ੍ਹਾ ਹਰ ਪਿੰਡ ਵਿਚ ਦੁੱਧ ਸੋਸਾਇਟੀ ਅਤੇ ਡੇਅਰੀ ਸ਼ੈਡ ਖੋਲੇ ਜਾਣਗੇ। ਇਸ ਦੇ ਲਈ 5 ਹਜਾਰ ਪਿੰਡਾਂ ਦੀ ਪਹਿਚਾਣ ਕਰ ਲਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪਿੰਡ ਪੱਧਰ ‘ਤੇ ਡੇਅਰੀ ਸ਼ੈਡ ਖੁਲਣ ਨਾਲ ਜਿਨ੍ਹਾਂ ਪਰਿਵਾਰਾਂ ਦੇ ਕੋਲ ਪਸ਼ੂ ਬੰਨਣ ਲਈ ਉਪਯੁਕਤ ਸਥਾਨ ਉਪਲਬਧ ਨਹੀਂ ਹੈ ਉਨ੍ਹਾਂ ਨੂੰ ਸਥਾਨ ਉਪਲਬਧ ਹੋਵੇਗਾ ਅਤੇ ਮੁੱਖ ਮੰਤਰੀ ਪਰਿਵਾਰ ਉਥਾਨ ਯੋਜਨਾ ਦੇ ਤਹਿਤ ਕਰਜੇ ਦੀ ਸਹੂਲਤ ਵੀ ਮਿਲ ਸਕੇਗੀ। ਇੰਨ੍ਹਾਂ ਸਥਾਨਾਂ ‘ਤੇ ਹੈਫੇਡ ਕੈਟਲ ਫੀਡਸੈਂਟਰ ਵੀ ਖੋਲੇ ਜਾਣਗੇ। ਪਸ਼ੂਪਾਲਕਾਂ ਨੂੰ ਪਸ਼ੂ ਕ੍ਰੇਡਿਟ ਕਾਰਡ ਵੀ ਪ੍ਰਦਾਨ ਕੀਤੇ ਜਾ ਸਕਣਗੇ। ਇੰਨ੍ਹਾਂ ਵਿਚ ਖੁਦ ਸਹਾਇਤਾ ਸਮੂੀਾਂ ਅਤੇ ਪੇਂਡੂ ਆਜੀਵਿਕਾ ਮਿਸ਼ਨ ਨਾਲ ਜੁੜੇ ਲੋਕਾਂ ਨੂੰ ਵੀ ਸ਼ਾਮਿਲ ਕੀਤਾ ਜਾਵੇਗਾ ਅਤੇ ਇਹ ਸਥਾਨ ਇਕ ਮਲਟੀਪਰਪਜ ਸੋਸਾਇਟੀ ਵਜੋ ਕੰਮ ਕਰਣਗੇ।
ਸਹਿਕਾਰਤਾ ਮੰਤਰੀ ਨੇ ਕਿਹਾ ਕਿ ਸਹਿਕਾਰੀ ਫੈਡਰੇਸ਼ਨ ਦੇ ਉਤਪਾਦਾਂ ਦੀ ਮਾਰਕਿਟ ਵਿਚ ਸਹਿਭਾਗਤਾ ਵਧਾਉਣ ਅਤੇ ਨੌਜੁਆਨਾਂ ਨੂੰ ਬਿਹਤਰ ਮੌਕਾ ਪ੍ਰਦਾਨ ਲਈ ਸਰਲ ਢੰਗ ਨਾਲ ਵੀਟਾ ਬੂਥ ਪ੍ਰਦਾਨ ਕੀਤੇ ਜਾਣਗੇ। ਸਿਰਫ 10 ਹਜਾਰ ਰੁਪਏ ਦੀ ਸਿਕਓਰਿਟੀ ਰਕਮ ਦੇ ਕੇ ਆਸਾਨੀ ਨਾਲ ਵੀਟਾ ਬੂਥ ਲਏ ਜਾ ਸਕਦਾ ਹੈ। ਇਸ ਤੋਂ ਇਲਾਵਾ, ਵੀਟਾ ਬੂਥ ਲਗਾਉਣ ਲਈ 50 ਹਜਾਰ ਰੁਪਏ ਦੀ ਲਾਗਤ ਰਕਮ ਵਿਚ ਵੀ ਛੋਟ ਦਿੱਤੀ ਜਾ ਰਹੀ ਹੈ। ਇਸ ਤਰ੍ਹਾ ਲੋਕ ਆਸਾਨੀ ਨਾਲ ਆਪਣੇ ਘਰਾਂ ਦੀ ਦੁਕਾਨਾਂ ਵਿਚ ਵੀ ਵੀਟਾ ਬੂਥ ਖੋਲ ਸਕਣਗੇ। ਉਨ੍ਹਾਂ ਨੇ ਕਿਹਾ ਕਿ ਪੁਲਿਸ ਲਾਇਨ, ਸਕੂਲ, ਕਾਲਜ, ਬੱਸ ਅੱਡੇ, ਸੈਰ-ਸਪਾਟਾ ਕੇਂਦਰ ਵਿਚ ਵੀ ਵੀਟਾ ਦੇ ਉਤਪਾਦ ਆਸਾਨੀ ਨਾਂਲ ਉਪਲਬਧ ਕਰਵਾਏ ਜਾਣਗੇ। ਵੀਟਾ 11 ਤਰ੍ਹਾ ਦੇ ਸਵਾਦਿਸ਼ਟ ਭੋਜਨ ਬਣਾ ਕੇ ਨਾਗਰਿਕਾਂ ਨੂੰ ਉਪਲਬਧ ਕਰਵਾ ਰਿਹਾ ਹੈ। ਉਨ੍ਹਾਂ ਨੇ ਹਰਿਆਣਾ ਸਿਵਲ ਸਕੱਤਰੇਤ ਵਿਚ ਵੀ ਵੱਖ-ਵੱਖ ਤਰ੍ਹਾ ਦੇ ਸਾਰੇ ਭੋਜਨ ਉਪਲਬਧ ਕਰਵਾਉਣ ਦੇ ਨਿਰਦੇਸ਼ ਦਿੱਤੇ। ਸਾਲ 2021-22 ਦੌਰਾਨ ਹੈਫੇਡ ਨੇ 207 ਕਰੋੜ ਰੁਪਏ ਦਾ ਮੁਨਾਫਾ ਕਮਾਇਆ ਹੈ ਅਤੇ ਇਸ ਸਾਲ ਹੋਰ ਵੱਧ ਵਧਾਉਣ ਦਾ ਕਾਰਜ ਕੀਤਾ ਜਾ ਰਿਹਾ ਹੈ। ਹੈਫੇਡ ਸਕੂਲਾਂ ਵਿਚ ਵੀ ਮਿਡ ਡੇ ਮੀਲ ਦੇ ਤਹਿਤ ਕਰੋੜਾਂ ਰੁਪਏ ਦਾ ਕਾਰੋਬਾਰ ਕਰੇਗਾ।
ਡਾ. ਬਨਵਾਰੀ ਲਾਲ ਨੇ ਕਿਹਾ ਕਿ ਹਰ ਪਿੰਡ ਵਿਚ ਸਾਂਝੀ ਮਿਲਕ ਸੋਸਾਇਟੀ, ਕਰਨਾਲ ਵਿਚ ਹੈਫੇਡ ਬਾਸਮਤੀ ਏਕਸਪੋਰਟ ਹਾਊਸ, ਪਾਣੀਪਤ ਵਿਚ ਏਥਨੋਲ ਪਲਾਂਟ, ਬਾਵਲ ਵਿਚ ਲਗਾਏ ਜਾਣ ਵਾਲੇ ਮਿਲਕ ਪਲਾਂਟ ਦਾ ਜਲਦੀ ਹੀ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ੍ਰੀ ਅਮਿਤ ਸ਼ਾਹ ਉਦਘਾਟਨ ਕਰਣਗੇ। ਉਨ੍ਹਾਂ ਨੇ ਕਿਹਾ ਕਿ ਕਰਨਾਲ ਦੇ ਏਗਰੋ ਮਾਲ ਦੇ ਹੈਫੇਡ ਬਾਜਾਰ ਵਿਚ ਵੀਟਾ ਉਤਪਾਦਨ ਅਤੇ ਇਕ ਬਿਹਤਰੀਨ ਪੱਧਰ ਦੀ ਟੇਸਟਿੰਗ ਲੈਬ ਵੀ ਖੋਲੀ ਜਾਵੇਗੀ। ਸਹਿਕਾਰਤਾ ਮੰਤਰੀ ਨੇ ਪੈਕਸ ਕੰਪਿਊਟਰਾਇਜੇਸ਼ਨ, ਰਿਵਾੜੀ ਵਿਚ ਲਗਾਈ ਜਾਣ ਵਾਲੀ ਨਵੀਂ ਓਇਲ ਮਿੱਲ, ਹਲਦੀ ਪਲਾਂਟ, ਮਾਡਰਨ ਹੈਫੇਡ ਬਾਜਾਰ, ਨਵਾਂ ਦੁੱਧ ਪਲਾਂਟ ਬਾਵਲ, ਵਨ ਟਾਇਮ ਸੈਟਲਮੈਂਟ ਸਕੀਮ, ਗੁਰੂਗ੍ਰਾਮ ਵਿਚ ਵੀਟਾ ਬੂਥ ਖੋਲਣ ਵਰਗੀ ਕਈ ਪਰਿਯੋਜਨਾਵਾਂ ਨੂੰ ਲੈ ਕੇ ਵਿਸਤਾਰ ਨਾਲ ਸਮੀਖਿਆ ਕੀਤੀ।
ਮੁੱਖ ਮੰਤਰੀ ਦੀ ਨੌਜੁਆਨ ਵਕੀਲਾਂ ਨੂੰ ਅਪੀਲ, ਸਮਾਜ ਭਲਾਈ ਲਈ ਸਚਾਈ ਤੇ ਇਮਾਨਦਾਰੀ ਨਾਲ ਲਿਆਂ ਲਈ ਕੰਮ ਕਰਨ
ਮੁੱਖ ਮੰਤਰੀ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਚ ਪ੍ਰਬੰਧਿਤ ਬਾਰ ਕਾਊਂਸਿਲ ਕੌਮੀ ਵੈਧਾਨਿਕ ਸੈਮੀਨਾਰ-2022 ਵਿਚ ਬਤੌਰ ਮੁੱਖ ਮਹਿਮਾਨ ਕੀਤੀ ਸ਼ਿਰਕਤ
ਪੰਜਾਬੀ ਖਬਰਸਾਰ ਬਿਉਰੋ
ਚੰਡੀਗੜ੍ਹ, 12 ਨਵੰਬਰ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਚ ਪ੍ਰਬੰਧਿਤ ਬਾਰ ਕਾਊਂਸਿਲ ਕੌਮੀ ਵੈਧਾਨਿਕ ਸੈਮੀਨਾਰ-2022 ਵਿਚ ਬਤੌਰ ਮੁੱਖ ਮਹਿਮਾਨ ਸੰਬੋਧਿਤ ਕਰਦੇ ਹੋਏ ਨੌਜੁਆਨ ਵਕੀਲਾਂ ਨੂੰ ਅਪੀਲ ਕੀਤੀ ਕਿ ਊਹ ਸਮਾਜ ਦੀ ਭਲਾਈ ਲਈ ਸਚਾਈ ਅਤੇ ਇਮਾਨਦਾਰੀ ਦੇ ਨਾਲ ਨਿਆਂ ਲਈ ਕੰਮ ਕਰਨ ਅਤੇ ਨਿਆਂ ਪ੍ਰਣਾਲੀ ਦੇ ਨਾਲ-ਨਾਲ ਸਮਸਿਆਵਾਂ ਦੇ ਹੱਲ ਦੇ ਹੋਰ ਸਰੋਤਾਂ ‘ਤੇ ਵੀ ਅੱਗੇ ਵੱਧਣ। ਨੌਜੁਆਨ ਵਕੀਲ: ਵੈਧਾਨਿਕ ਰੁਕਾਵਟਾਂ ‘ਤੇ ਜਿੱਤ ਪ੍ਰਾਪਤੀ ਵਿਸ਼ਾ ‘ਤੇ ਪ੍ਰਬੰਧਿਤ ਸੈਮੀਨਾਰ ਦਾ ਪ੍ਰਬੰਧ ਪੰਜਾਬ ਅਤੇ ਹਰਿਆਣਾ ਬਾਰ ਕਾਊਂਸਿਲ ਵੱਲੋਂ ਕਰਵਾਇਆ ਗਿਆ ਸੀ। ਸੈਮੀਨਾਰ ਵਿਚ ਸੁਪਰੀਮ ਕੋਰਟ ਦੇ ਜੱਜ ਕ੍ਰਿਸ਼ਣ ਮੁਰਾਰੀ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਰਵੀ ਸ਼ੰਕਰ ਝਾ, ਹਰਿਆਣਾ ਐਡਵੋਕੇਟ ਜਨਰਲ ਬਲਦੇਵ ਰਾਜ ਮਹਾਜਨ, ਬਾਰ ਕਾਊਂਸਿਲ ਦੇ ਚੇਅਰਮੈਨ ਸੁਵਿਰ ਸਿੱਧੂ, ਪੰਜਾਬ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋਫੈਸਰ ਰਾਜ ਕੁਮਾਰ ਸਮੇਤ ਹੋਰ ਜੱਜ ਅਤੇ ਬਾਰ ਕਾਊਂਸਿਲ ਦੇ ਦੇ ਮੈਂਬਰ ਮੌਜੂਦ ਸਨ।
ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਪੁਰਾਣੇ ਸਮੇਂ ਤੋਂ ਲੈ ਕੇ ਅੱਜ ਵੀ ਸਮਾਜ ਦੀ ਨਿਆਂ ਪ੍ਰਣਾਲੀ ‘ਤੇ ਭਰੋਸਾ ਬਣਿਆ ਹੋਇਆ ਹੈ, ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਜੇਕਰ ਉਨ੍ਹਾਂ ਦੇ ਨਾਲ ਕੁੱਝ ਗਲਤ ਹੋਵੇਗਾ ਤਾਂ ਨਿਆਂ ਪ੍ਰਣਾਲੀ ਤੋਂ ਉਨ੍ਹਾਂ ਨੂੰ ਨਿਆਂ ਜਰੂਰ ਮਿਲੇਗਾ। ਇਸ ਲਈ ਜੱਜਾਂ ਅਤੇ ਵਕੀਲਾਂ ਦੀ ਭੂਮਿਕਾ ਬਹੁਤ ਮਹਤੱਵਪੂਰਣ ਹੈ। ਉਨ੍ਹਾਂ ਨੇ ਕਿਹਾ ਕਿ ਲੋਕਤੰਤਰ ਦੇ 3 ਮੁੱਖ ਥੰਮ੍ਹ ਵਿਧਾਇਕਾ, ਕਾਰਜਪਾਲਿਕਾ ਅਤੇ ਨਿਆਂਪਾਲਿਕਾ ਹੈ। ਵਿਧਾਇਕਾ, ਜੋ ਕਿ ਕਾਨੂੰਨ ਬਨਾਉਣ ਦਾ ਕੰਮ ਕਰਦੀ ਹੈ। ਜਨਤਾ ਵੱਲੋਂ ਚੁਣੇ ਗਏ ਵਿਅਕਤੀ ਵਿਧਾਇਕਾ ਵਜੋਂ ਕਾਨੂੰਨਾਂ ਦਾ ਨਿਰਮਾਣ ਕਰਦੇ ਹਨ। ਵਿਧਾਇਥਾ ਵੱਲੋਂ ਬਣਾਏ ਗਏ ਕਾਨੂੰਨ ਨੂੰ ਲੋਕਾਂ ਤਕ ਪਹੁੰਚਾਉਣਾ ਤੇ ਕਾਨੂੰਨ ਨੂੰ ਬਰਕਰਾਰ ਰੱਖਣਾ ਕਾਰਜਪਾਲਿਕਾ ਦਾ ਕੰਮ ਹੁੰਦਾ ਹੈ। ਇਸੀ ਤਰ੍ਹਾ, ਨਿਆਂਪਾਲਿਕਾ ਦਾ ਕੰਮ ਕਾਨੂੰਨਾਂ ਦੀ ਵਿਆਖਿਆ ਕਰਨਾ ਤੇ ਕਾਨੂੰਨ ਦਾ ਉਲੰਘਣ ਹੋਣ ‘ਤੇ ਸਜਾ ਦਾ ਪ੍ਰਾਵਧਾਨ ਕਰਨਾ ਹੁੰਦਾ ਹੈ। ਇੰਨ੍ਹਾਂ 3 ਥੰਮ੍ਹਾਂ ਦੇ ਕਾਰਨ ਹੀ ਨਿਆਂ ਪ੍ਰਣਾਲੀ ਮਜਬੂਤ ਬਣੀ ਹੋਈ ਹੈ।
ਨੌਜੁਆਨ ਵਕੀਲਾਂ ਨੂੰ ਵੈਧਾਨਿਕ ਬਦਲਾਆਂ ਦੇ ਬਾਵਜੂਦ ਵੀ ਸਮਸਿਆਵਾਂ ਦੇ ਜਲਦੀ ਹੱਲ ਕੱਢਣ ਦੇ ਰਸਤੇ ਤਲਾਸ਼ਨੇ ਹੋਣਗੇ
ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਪੁਰਾਣੇ ਸਮੇਂ ਵਿਚ ਰਾਜਾ -ਮਹਾਰਾਜਾਂ ਵੱਲੋਂ ਨਿਆਂ ਕਰਨ ਦੀ ਪਰੰਪਰਾ ਰਹੀ ਹੈ। ਉਦੋਂ ਤੋਂ ਚੱਲੀ ਆ ਰਹੀ ਇਹ ਵਿਵਸਥਾ ਅੱਜ 21ਵੀਂ ਸਦੀ ਤਕ ਜਾਰੀ ਹੈ। ਸਮੇਂ ਦੇ ਨਾਲ-ਨਾਲ ਵਿਵਸਥਾਵਾਂ, ਕਾਨੂੰਨੀ ਪ੍ਰਕ੍ਰਿਆਵਾਂ ਵਿਚ ਬਦਲਾਅ ਹੋਇਆ ਹੈ। ਇੰਨ੍ਹਾਂ ਵੈਧਾਨਿਕ ਬਦਲਾਆਂ ਦੇ ਬਾਵਜੂਦ ਸਮਸਿਆਵਾਂ ਦਾ ਹੱਲ ਕੱਢਣ ਦਾ ਰਸਤਾ ਨੌਜੁਆਨ ਵਕੀਲਾਂ ਨੂੰ ਹੀ ਤਲਾਸ਼ਨਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਅਜਿਹਾ ਕਿਹਾ ਜਾਂਦਾ ਹੈ ਕਿ ਜਸਟਿਸ ਡਿਲੇਡ-ਜਸਟਿਸ ਡਿਨਾਇਡ ਮਤਲਬ ਨਿਆਂ ਵਿਚ ਦੇਰੀ, ਅਨਿਆਂ ਹੈ। ਇਸ ਲਈ ਸਮੇਂ-ਸਮੇਂ ‘ਤੇ ਹੋ ਰਹੇ ਵੈਧਾਨਿਕ ਤਬਦੀਲੀਆਂ ਦੇ ਬਾਵਜੂਦ ਵੀ ਜਲਦੀ ਨਿਆਂ ਦਿਵਾਉਣ ਲਈ ਨੌਜੁਆਨ ਵਕੀਲਾਂ ਨੂੰ ਅਣਥੱਕ ਯਤਨ ਕਰਨੇ ਹੋਣਗੇ।
ਹਰਿਆਣਾ ਸਰਕਾਰ ਨੇ ਅਢੁਕਵਾਂ ਕਾਨੂੰਨ ਖਤਮ ਕਰਨ ਦਾ ਕੰਮ ਕੀਤਾ
ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਤੇ ਦੇਸ਼ ਦੀ ਭਲਾਈ ਲਈ ਜਿੱਥੇ ਨਵੇਂ -ਨਵੇਂ ਕਾਨੂੰਨ ਬਣਾਏ ਜਾ ਰਹੇ ਹਨ, ਉੱਥੇ ਅਢੁਕਵੇਂ ਕਾਨੂੰਨਾਂ ਨੂੰ ਖਤਮ ਕਰਨ ਦਾ ਕੰਮ ਵੀ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਨੇ ਅਜਿਹੇ ਕਈ ਪੁਰਾਣੇ ਅਤੇ ਅਢੁਕਵੇਂ ਕਾਨੂੰਨਾਂ ਨੂੰ ਖਤਮ ਕੀਤਾ ਹੈ। ਹਰਿਆਣਾ ਸਰਕਾਰ ਨੇ ਵੀ ਇਸ ਦਿਸ਼ਾ ਵਿਚ ਕੰਮ ਕਰਦੇ ਹੋਏ ਲਾਅ ਕਮਿਸ਼ਨ ਬਣਾਇਆ ਹੈ, ਜਿਸ ਦੀ ਸਿਫਾਰਿਸ਼ਾਂ ਦੇ ਆਧਾਰ ‘ਤੇ ਹਰਿਆਣਾ ਵਿਚ ਲਗਭਗ 12 ਤੋਂ ਵੱਧ ਅਢੁਕਵੇਂ ਕਾਨੁੰਨਾਂ ਨੂੰ ਖਤਮ ਕੀਤਾਗਿਆ ਹੈ।
ਇਕ ਵਕੀਲ ਦਾ ਕੰਮ ਸਮਾਜ ਸੁਧਾਰਕ ਵਜੋ ਵੀ ਹੁੰਦਾ ਹੈ
ਸ੍ਰੀ ਮਨੋਹਰ ਲਾਲ ਨੇ ਨੌਜੁਆਨ ਵਕੀਲਾਂ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਕਿ ਇਕ ਚੰਗਾ ਵਕੀਲ ਉਹੀ ਹੁੰਦਾ ਹੈ, ਜੋ ਆਪਣੀ ਜਿਮੇਵਾਰੀਅਰੀਆਂ ਦਾ ਪੂਰੀ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਸਮਾਜ ਦੀ ਭਲਾਈ ਲਈ ਕੰਮ ਕਰ ਨਿਆਂ ਦਿਵਾਉਣ ਦਾ ਕੰਮ ਕਰਨ। ਵਕੀਲ ਕੋਰਟ ਵਿਚ ਇਕ ਮਾਮਲੇ ਨੂੰ ਕਿਸ ਤਰ੍ਹਾ ਨਾਲ ਪੇਸ਼ ਕਰਦਾ ਹੈ ਜੱਜ ਦਾ ਫੈਸਲਾ ਉਸੀ ‘ਤੇ ਅਧਾਰਿਤ ਹੁੰਦਾ ਹੈ। ਇਕ ਵਕੀਲ ਦਾ ਕੰਮ ਕਈ ਮਾਇਨੇ ਵਿਚ ਸਮਾਜ ਸੁਧਾਰਕ ਵਜੋ ਵੀ ਹੁੰਦਾ ਹੈ। ਇਸ ਲਈ ਨੌਜੁਆਨ ਵਕੀਲਾਂ ਨੂੰ ਇਹ ਸਿੱਖ ਲੈਣੀ ਹੋਵੇਗੀ ਕਿ ਇਕ ਮਾਮਲੇ ਨੂੰ ਕੋਰਟ ਵਿਚ ਸਹੀ ਢੰਗ ਅਤੇ ਸਚਾਈ ਨਾਲ ਪੇਸ਼ ਕਰਨ।
ਨਿਆਂਪਾਲਿਕਾ ਦਾ ਖੇਤਰੀ ਭਾਸ਼ਾਵਾਂ ‘ਤੇ ਜੋਰ ਦੇਣਾ ਸ਼ਲਾਘਾਯੋਗ ਕੰਮ
ਮੁੱਖ ਮੰਤਰੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਬਾਰ ਕਾਊਂਸਿਲ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਹਰਿਆਣਾ ਸਰਕਾਰ ਤੋਂ ਕਿਸੇ ਵੀ ਤਰ੍ਹਾ ਦੇ ਸਹਿਯੋਗ ਦੀ ਜਰੂਰਤ ਹੋਵੇਗੀ, ਉਸ ਦੇ ਲਈ ਸਰਕਾਰ ਸਦਾ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਨਿਆਂਪਾਲਿਕਾ ਵੱਲੋਂ ਖੇਤਰੀ ਭਾਸ਼ਾਵਾਂ ‘ਤੇ ਜੋਰ ਦੇਣ ਦਾ ਕਦਮ ਸ਼ਲਾਘਾਯੋਗ ਹੈ। ਹਰ ਸੂਬੇ ਦੀ ਆਪਣੀ ਭਾਸ਼ਾ ਹੈ ਅਤੇ ਜੇਕਰ ਉਸ ਭਾਸ਼ਾ ਵਿਚ ਕੋਰਟਾਂ ਦੀ ਕਾਰਵਾਈ ਅਤੇ ਆਦੇਸ਼ਾਂ ਦਾ ਅਨੁਵਾਦ ਹੋਵੇਗਾ ਤਾਂ ਜਨਤਾ ਨੂੰ ਬਹੁਤ ਲਾਭ ਮਿਲੇਗਾ। ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਉਨ੍ਹਾਂ ਨੇ ਸੁਪਰੀਮ ਕੋਰਟ ਦੇ ਚੀਫ ਜਸਟਿਸ ਨੂੰ ਵੀ ਅਪੀਲ ਕੀਤੀ ਸੀ ਕਿ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਹਰਿਆਣਾ ਦੇ ਲੋਕਾਂ ਨੂੰ ਹਿੰਦੀ ਅਤੇ ਪੰਜਾਬ ਦੇ ਲੋਕਾਂ ਨੂੰ ਪੰਜਾਬੀ ਭਾਸ਼ਾ ਵਿਚ ਕੋਰਟ ਦੇ ਆਦੇਸ਼ਾਂ ਅਤੇ ਕਾਰਵਾਈ ਦਾ ਅਨੁਵਾਦ ਮਿਲੇਗਾ ਤਾਂ ਦੋਵਾਂ ਸੂਬੇ ਦੀ ਜਨਤਾ ਨੂੰ ਲਾਭ ਮਿਲੇਗਾ। ਇਸ ਦਿਸ਼ਾ ਵਿਚ ਵੀ ਕੋਰਟ ਵੱਲੋਂ ਕਦਮ ਚੁੱਕੇ ਜਾ ਰਹੇ ਹਨ ਜੋ ਸ਼ਲਾਘਾਯੋਗ ਹਨ।
ਕੌਮੀ ਲੋਕ ਅਦਾਲਤ ਦੌਰਾਨ ਕੁੱਲ 13425 ਲਗਾਏ ਕੇਸ,5976 ਕੇਸਾਂ ਦਾ ਕੀਤਾ ਨਿਪਟਾਰਾ
ਕੌਮੀ ਲੋਕ ਅਦਾਲਤ ਮੌਕੇ 25 ਬੈਂਚਾਂ ਦਾ ਕੀਤਾ ਗਠਨ
ਮੁਫ਼ਤ ਕਾਨੂੰਨੀ ਸਹਾਇਤਾ ਲਈ ਟੋਲ ਫ੍ਰੀ ਨੰਬਰ 1968 ਤੇ ਕੀਤਾ ਜਾ ਸਕਦਾ ਸੰਪਰਕ
ਸੁਖਜਿੰਦਰ ਮਾਨ
ਬਠਿੰਡਾ, 12 ਨਵੰਬਰ : ਮਾਣਯੋਗ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਤੇ ਮਾਣਯੋਗ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਮੋਹਾਲੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਮਾਣਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਮੀਤ ਮਲਹੋਤਰਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵੱਲੋਂ ਕੌਮੀ ਲੋਕ ਅਦਾਲਤ ਆਯੋਜਿਤ ਕੀਤੀ ਗਈ। ਮਾਨਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਮੀਤ ਮਲਹੋਤਰਾ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਮੌਕੇ 25 ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਵਿਚ ਸਬ-ਡਵੀਜ਼ਨ ਫੂਲ ਤੇ ਤਲਵੰਡੀ ਸਾਬੋ ਦੇ ਬੈਂਚ ਵੀ ਸ਼ਾਮਿਲ ਸਨ। ਇਸ ਕੌਮੀ ਲੋਕ ਅਦਾਲਤ ਵਿਚ ਸਿਵਲ ਅਤੇ ਕਰੀਮੀਨਲ ਸਮੇਤ ਅਪੀਲ, ਬੈਂਕ ਤਿਆਰੀ ਕੇਸ, ਟ੍ਰੈਫਿਕ ਚਲਾਨਾ ਅਤੇ ਪ੍ਰੋ ਲਿਟੀਗੇਟਿਵ ਕੇਸਾਂ ਨਾਲ ਸਬੰਧਤ ਕੇਸਾਂ ਦਾ ਨਿਪਟਾਰਾ ਕੀਤਾ ਗਿਆ।
ਸ੍ਰੀ ਸੁਮੀਤ ਮਲਹੋਤਰਾ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਦੌਰਾਨ ਕੁੱਲ 13425 ਕੇਸ ਲਗਾਏ ਗਏ ਜਿਨ੍ਹਾਂ ਵਿੱਚੋਂ 5976 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਮੌਕੇ 250376046 ਰੁਪਏ ਦੇ ਅਵਾਰਡ ਵੀ ਪਾਸ ਕੀਤੇ ਗਏ। ਇਸ ਤੋਂ ਇਲਾਵਾ ਸਥਾਨਕ ਕੇਂਦਰੀ ਜੇਲ੍ਹ ਵਿੱਚ ਲਗਾਏ ਕੈਂਪ ਕੋਰਟ ਵਿੱਚ ਤਿੰਨ ਕੇਸਾਂ ਦਾ ਨਿਪਟਾਰਾ ਵੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦੇਸ਼ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਂਦਾ ਹੈ, ਜੇਕਰ ਕਿਸੇ ਧਿਰ ਨੇ ਆਪਣਾ ਕੇਸ ਲੋਕ ਅਦਾਲਤ ਵਿਚ ਲਗਾਉਣਾ ਹੋਵੇ ਤਾਂ ਉਹ ਸਬੰਧਤ ਅਦਾਲਤ ਨੂੰ ਦਰਖਾਸਤ ਦੇ ਸਕਦਾ ਹੈ। ਲੋਕ ਅਦਾਲਤ ਦੇ ਫੈਸਲੇ ਨਾਲ ਦੋਵਾਂ ਧਿਰਾਂ ਦੀ ਜਿੱਤ ਹੁੰਦੀ ਹੈ ਅਤੇ ਇਸ ਦੇ ਫੈਸਲੇ ਨਾਲ ਸਮੇਂ ਅਤੇ ਪੈਸੇ ਦੀ ਵੀ ਬਚਤ ਹੁੰਦੀ ਹੈ ਅਤੇ ਲੋਕ ਅਦਾਲਤ ਦੇ ਫੈਸਲੇ ਖਿਲਾਫ ਕੋਈ ਵੀ ਅਪੀਲ ਨਹੀਂ ਹੁੰਦੀ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਝਗੜੀਆਂ ਦਾ ਨਿਪਟਾਰਾ ਲੋਕ ਅਦਾਲਤਾਂ ਵਿੱਚ ਹੀ ਕਰਨ। ਇਸ ਮੌਕੇ ਸਿਵਲ ਜੱਜ ਸੀਨੀਅਰ ਡਵੀਜ਼ਨ ਸੀ.ਜੇ.ਐਮ. ਸਹਿਤ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਰੇਸ਼ ਕੁਮਾਰ ਗੋਇਲ ਨੇ ਦੱਸਿਆ ਕਿ ਕਿਸੇ ਨੂੰ ਮੁਫਤ ਕਾਨੂੰਨੀ ਸੇਵਾਵਾਂ ਲੋੜ ਹੈ ਤਾਂ ਉਹ ਟੋਲ ਫ੍ਰੀ ਨੰਬਰ 1968 ਉੱਤੇ ਸੰਪਰਕ ਕਰ ਸਕਦਾ ਹੈ।
ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੂਬਾ ਸਰਕਾਰ ਵਲੋਂ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ : ਮੀਤ ਹੇਅਰ
ਕਿਹਾ, ਪੰਜਾਬ ਨੂੰ ਮੁੜ ਖੇਡਾਂ ਦੇ ਨਕਸ਼ੇ ਉੱਤੇ ਚਮਕਾਉਣਾ ਚਾਹੁੰਦੀ ਹੈ ਸੂਬਾ ਸਰਕਾਰ
ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਕੀਲ੍ਹੇ ਦਰਸ਼ਕ
ਸੁਖਜਿੰਦਰ ਮਾਨ
ਬਠਿੰਡਾ, 11 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਲਗਾਤਾਰ ਹੰਭਲੇ ਮਾਰੇ ਜਾ ਰਹੇ ਹਨ। ਇਸੇ ਲੜੀ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਤੇ ਵਿਰਾਸਤ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾਂ ਖੇਡ ਤੇ ਯੁਵਕ ਸੇਵਾਵਾਂ ਮੰਤਰੀ, ਪੰਜਾਬ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀਂ ਖੇਡ ਸਟੇਡੀਅਮ ਵਿਖੇ ਜਸ਼ਨ-ਏ-ਵਿਰਾਸਤ ਸਮਾਗਮ ਮੌਕੇ ਕੀਤਾ ਗਿਆ। ਇਸ ਮੌਕੇ ਖੇਡ ਮੰਤਰੀ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬੋਲਦਿਆਂ ਕਿਹਾ ਕਿ ਅਸੀਂ ਪੰਜਾਬ ਨੂੰ ਮੁੜ ਖੇਡਾਂ ਦੇ ਨਕਸ਼ੇ ਉੱਤੇ ਚਮਕਾਉਣਾ ਚਾਹੁੰਦੇ ਹਾਂ, ਜਿਸ ਲਈ ਜ਼ਮੀਨੀ ਪੱਧਰ ਉੱਤੇ ਖੇਡ ਸਹੂਲਤਾਂ ਨੂੰ ਦੇਖ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਵਿੱਚ ਬਿਹਤਰ ਨਤੀਜਿਆਂ ਲਈ ਹੇਠਲੇ ਪੱਧਰ ਉੱਤੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਵਧੀਆ ਖਿਡਾਰੀਆਂ ਦੀ ਚੋਣ ਕਰਕੇ ਉਨ੍ਹਾਂ ਨੂੰ ਆਪਣੀ ਖੇਡ ਦਾ ਵਧੀਆ ਪ੍ਰਦਰਸ਼ਨ ਕਰਨ ਦਾ ਮੌਕਾ ਮਿਲ ਸਕੇ।
ਇਸ ਮੌਕੇ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਆਪਣੀ ਗਾਇਕੀ ਨਾਲ ਦਰਸ਼ਕਾਂ ਨੂੰ ਕੀਲਿਆ ਅਤੇ ਪ੍ਰਸਿੱਧ ਕਮੇਡੀਅਨ ਸੰਜੀਵ ਅੱਤਰੀ ਨੇ ਦਰਸ਼ਕਾਂ ਨੂੰ ਲੋਟ-ਪੋਟ ਕੀਤਾ ਤੇ ਪ੍ਰਸਿੱਧ ਐਂਕਰ, ਕਲਰਸ ਟੀਵੀ ਦੀ ਨਿੰਮੋ (ਅਮਨ) ਤੇ ਪਰਮ ਵੀ ਵਿਸ਼ੇਸ਼ ਤੌਰ ਤੇ ਆਪਣੀ ਕਲਾ ਦੇ ਜੌਹਰ ਵੀ ਦਿਖਾਏ। ਇਸ ਮੌਕੇ ਵਿਧਾਇਕ ਬਠਿੰਡਾ ਦਿਹਾਤੀ ਸ਼੍ਰੀ ਅਮਿੱਤ ਰਤਨ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ ਲੰਬੀ ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ, ਜਸ਼ਨ-ਏ-ਵਿਰਾਸਤ ਪ੍ਰੋਗਰਾਮ ਦੇ ਮੁੱਖੀ ਤੇ ਉੱਘੇ ਸਮਾਜ ਸੇਵੀ ਸ਼੍ਰੀ ਅਮਰਜੀਤ ਮਹਿਤਾ, ਆਪ ਦੇ ਬੁਲਾਰੇ ਤੇ ਜੁਆਇੰਟ ਸੈਕਟਰੀ ਸ਼੍ਰੀ ਨੀਲ ਗਰਗ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਅਮ੍ਰਿਤ ਲਾਲ ਅਗਰਵਾਲ, ਟ੍ਰੇਡ ਵਿੰਗ ਦੇ ਚੇਅਰਮੈਨ ਸ਼੍ਰੀ ਅਨਿਲ ਠਾਕੁਰ, ਆਪ ਆਗੂ ਮਹਿਲਾ ਮਨਦੀਪ ਕੌਰ, ਐਮਸੀ ਸੁਖਦੀਪ ਸਿੰਘ ਢਿਲੋਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਐਸਐਸਪੀ ਸ਼੍ਰੀ ਜੇ. ਇਲਨਚੇਲੀਅਨ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਅਤੇ ਉਪ ਮੰਡਲ ਮੈਜਿਸਟਰੇਟ ਬਠਿੰਡਾ ਸ੍ਰੀਮਤੀ ਇਨਾਯਤ ਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਦਰਸ਼ਕ ਮੌਜੂਦ ਸਨ।

ਪੰਜਾਬ ਪੁਲਿਸ ਵਿੱਚ ਵੱਡੀ ਪੱਧਰ ‘ਤੇ ਹੋਈ ਰੱਦੋਬਦਲ
-
ਡੀਜੀਪੀ ਐਸਟੀਐਫ ਤੇ ਡੀਜੀਪੀ ਜੇਲ੍ਹਾਂ ਸਹਿਤ 33 ਉੱਚ ਅਧਿਕਾਰੀਆਂ ਦੇ ਕੀਤੇ ਤਬਾਦਲੇਪੌਣੀ ਦਰਜਨ ਜ਼ਿਲ੍ਹਿਆਂ ਦੇ ਐੱਸਐੱਸਪੀ ਵੀ ਬਦਲੇਪੰਜਾਬੀ ਖ਼ਬਰਸਾਰ ਬਿਉਰੋਚੰਡੀਗਡ਼, 12 ਨਵੰਬਰ: ਪੰਜਾਬ ਵਿੱਚ ਲਗਾਤਾਰ ਮਿਥ ਕੇ ਹੋ ਰਹੇ ਕਤਲਾਂ ਦਾ ਸਿਲਸਿਲਾ ਨਾ ਰੁਕਣ ਅਤੇ ਜੇਲ੍ਹਾਂ ਚ ਗੈਂਗਸਟਰਾਂ ਦੇ ਹੱਥੀਂ ਮੋਬਾਇਲ ਪਹੁੰਚਣ ਦੀਆਂ ਘਟਨਾਵਾਂ ਤੋਂ ਦੁਖੀ ਪੰਜਾਬ ਸਰਕਾਰ ਨੇ ਅੱਜ ਬਾਅਦ ਦੁਪਹਿਰ ਵੱਡੀ ਪੱਧਰ ਤੇ ਪੁਲਸ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਰੱਦੋਬਦਲ ਕੀਤੀ ਹੈ। ਬਦਲੇ ਗਏ ਅਧਿਕਾਰੀਆਂ ਵਿਚ ਦੋ ਡੀਜੀਪੀ ਰੈਂਕ ਦੇ ਅਧਿਕਾਰੀ ਵੀ ਸ਼ਾਮਲ ਹਨ ਜਿਨ੍ਹਾਂ ਵਿੱਚ ਡੀਜੀਪੀ ਐਸਟੀਐਫ ਤੇ ਡੀਜੀਪੀ ਜੇਲ੍ਹਾਂ ਦੇ ਮੁਖੀ ਦੀ ਜ਼ਿੰਮੇਵਾਰੀ ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਤੋਂ ਵਾਪਸ ਲੈ ਕੇ ਹੋਰਨਾਂ ਅਧਿਕਾਰੀਆਂ ਨੂੰ ਦਿੱਤੀ ਗਈ ਹੈ। ਸ੍ਰੀ ਸਿੱਧੂ ਹੁਣ ਕੇਂਦਰ ਵਿੱਚ ਡੈਪੂਟੇਸ਼ਨ ‘ਤੇ ਜਾ ਰਹੇ ਹਨ। ਇਸ ਤੋਂ ਇਲਾਵਾ ਪੌਣੀ ਦਰਜਨ ਜ਼ਿਲ੍ਹਿਆਂ ਦੇ ਪੁਲਿਸ ਮੁਖੀਆਂ ਦੇ ਵੀ ਤਬਾਦਲੇ ਕਰ ਦਿੱਤੇ ਗਏ ਹਨ। ਸੂਬੇ ਦੇ ਗ੍ਰਹਿ ਸਕੱਤਰ ਦੇ ਦਸਤਖਤਾਂ ਤੋਂ ਬਾਅਦ ਜਾਰੀ ਤਬਾਦਲਿਆਂ ਦੀ ਲਿਸਟ ਵਿੱਚ 1992 ਬੈਚ ਦੇ ਆਈ ਪੀ ਐਸ ਅਧਿਕਾਰੀ ਕੁਲਦੀਪ ਸਿੰਘ, ਜਿੰਨ੍ਹਾਂ ਨੂੰ ਪੰਜਾਬ ਸਰਕਾਰ ਨੇ ਵਿਸ਼ੇਸ਼ ਡੀਜੀਪੀ ਦਾ ਰੈਂਕ ਦਿੱਤਾ ਹੋਇਆ ਹੈ ਨੂੰ ਹੁਣ ਵਿਸ਼ੇਸ਼ ਡੀਜੀਪੀ ਸਪੈਸ਼ਲ ਟਾਸਕ ਫੋਰਸ ਦਾ ਮੁਖੀ ਬਣਾਇਆ ਗਿਆ ਹੈ। ਇਸੇ ਤਰ੍ਹਾਂ ਆਈਪੀਐਸ ਅਧਿਕਾਰੀ ਬੀ. ਚੰਦਰਸ਼ੇਖਰ ਨੂੰ ਜੇਲ੍ਹ ਵਿਭਾਗ ਦੇ ਮੁਖੀ ਦੀ ਨਵੀਂ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਆਈਪੀਐਸ ਅਧਿਕਾਰੀ ਐਲ ਕੇ ਯਾਦਵ ਨੂੰ ਸ੍ਰੀ ਚੰਦਰਸ਼ੇਖਰ ਦੀ ਥਾਂ ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸ਼ਨ ਦਾ ਮੁਖੀ ਬਣਾਇਆ ਗਿਆ ਹੈ। ਇਸ ਤੋਂ ਬਾਅਦ ਬਦਲੇ ਗਏ ਆਈ ਜੀ ਰੈਂਕ ਦੇ ਅਧਿਕਾਰੀਆਂ ਵਿੱਚ ਆਰ ਕੇ ਜੈਸਵਾਲ ਨੂੰ ਆਈਜੀ ਐੱਸਟੀਐੱਫ ਅਤੇ ਇੱਥੋਂ ਬਦਲੇ ਗਏ ਆਈ ਜੀ ਗੁਰਿੰਦਰ ਸਿੰਘ ਢਿੱਲੋਂ ਨੂੰ ਆਈਜੀ ਲਾਅ ਐਂਡ ਆਰਡਰ ਲਗਾਇਆ ਗਿਆ ਹੈ। ਜਦੋਂ ਕਿ ਲੁਧਿਆਣਾ ਰੇਂਜ ਦੇ ਆਈਜੀ ਐੱਸਪੀਐੱਸ ਪਰਮਾਰ ਹੁਣ ਬਠਿੰਡਾ ਰਹਿੰਦੇ ਨਵੇਂ ਆਈਜੀ ਹੋਣਗੇ। ਸੀਨੀਅਰ ਆਈਪੀਐਸ ਅਧਿਕਾਰੀ ਨੌਨਿਹਾਲ ਸਿੰਘ ਨੂੰ ਆਈਜੀ ਪ੍ਰਸੋਨਲ ਅਤੇ ਆਈਜੀ ਕ੍ਰਾਈਮ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਉੱਧਰ ਸਾਬਕਾ ਪੁਲੀਸ ਅਧਿਕਾਰੀ ਅਤੇ ਅੰਮ੍ਰਿਤਸਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀਆਂ ਤਿੱਖੀਆਂ ਟਿੱਪਣੀਆਂ ਤੋਂ ਬਾਅਦ ਅੰਮ੍ਰਿਤਸਰ ਪੁਲੀਸ ਕਮਿਸ਼ਨਰ ਦੇ ਅਹੁਦੇ ‘ਤੇ ਕਾਇਨਾਤ ਅਰੁਨਪਾਲ ਸਿੰਘ ਨੂੰ ਇੱਥੋਂ ਬਦਲ ਕੇ ਆਈਜੀ ਪ੍ਰੋਵੀਜ਼ਨਿੰਗ ਲਗਾਇਆ ਗਿਆ ਹੈ । ਉਨ੍ਹਾਂ ਦੀ ਥਾਂ ਤੇ ਫ਼ਿਰੋਜ਼ਪੁਰ ਰੇਂਜ ਦੇ ਆਈ ਜੀ ਜਸਕਰਨ ਸਿੰਘ ਨੂੰ ਨਵਾਂ ਪੁਲਿਸ ਕਮਿਸ਼ਨਰ ਆਫ ਅੰਮ੍ਰਿਤਸਰ ਲਗਾਇਆ ਗਿਆ ਹੈ। ਸ਼ਿਵ ਕੁਮਾਰ ਵਰਮਾ ਨੂੰ ਆਈਜੀ ਲਾਅ ਐਂਡ ਆਰਡਰ ਦੀ ਬਜਾਏ ਹੁਣ ਆਈਜੀ ਸਕਿਉਰਿਟੀ ਅਤੇ ਲੁਧਿਆਣਾ ਪੁਲੀਸ ਦੇ ਕਮਿਸ਼ਨਰ ਕੌਸਤੁਭ ਸ਼ਰਮਾ ਨੂੰ ਲੁਧਿਆਣਾ ਰਹਿੰਦੇ ਨਵੇਂ ਆਈਜੀ ਤੈਨਾਤ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜੱਦੀ ਜ਼ਿਲ੍ਹੇ ਸੰਗਰੂਰ ਵਿਖੇ ਬਤੌਰ ਐਸਐਸਪੀ ਤੈਨਾਤ ਮਨਦੀਪ ਸਿੰਘ ਸਿੱਧੂ ਨੂੰ ਤਰੱਕੀ ਮਿਲਣ ਉਪਰੰਤ ਹੁਣ ਨਵਾਂ ਪੁਲਿਸ ਕਮਿਸ਼ਨਰ ਆਫ ਲੁਧਿਆਣਾ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਬਦਲੇ ਗਏ ਨਵੇਂ ਇਸ ਐਸ ਐਸ ਪੀਜ਼ ਵਿਚ ਡਾ ਨਾਨਕ ਸਿੰਘ ਨੂੰ ਐਸਐਸਪੀ ਮਾਨਸਾ, ਉਪਿੰਦਰਜੀਤ ਸਿੰਘ ਘੁੰਮਣ ਨੂੰ ਐਸਐਸਪੀ ਸ੍ਰੀ ਮੁਕਤਸਰ ਸਾਹਿਬ, ਵਰੁਣ ਸ਼ਰਮਾ ਨੂੰ ਐੱਸਐੱਸਪੀ ਪਟਿਆਲਾ,ਗੁਰਮੀਤ ਸਿੰਘ ਚੌਹਾਨ ਨੂੰ ਐੱਸਐੱਸਪੀ ਤਰਨਤਾਰਨ, ਸੁਰਿੰਦਰ ਲਾਂਬਾ ਨੂੰ ਐਸਐਸਪੀ ਸੰਗਰੂਰ, ਕੰਵਰਦੀਪ ਕੌਰ ਨੂੰ ਐਸਐਸਪੀ ਫਿਰੋਜ਼ਪੁਰ, ਸੰਦੀਪ ਗਰਗ ਨੂੰ ਐੱਸਐੱਸਪੀ ਐਸ ਏ ਐਸ ਨਗਰ ਅਤੇ ਵਿਵੇਕਸ਼ੀਲ ਸੋਨੀ ਨੂੰ ਐਸਐਸਪੀ ਰੋਪੜ ਲਗਾਇਆ ਗਿਆ ਹੈ।ਬਦਲੀਆਂ ਦੀ ਪੂਰੀ ਲਿਸਟ ਦੇਖਣ ਲਈ ਹੇਠ ਦਿੱਤੇ ਲਿੰਕ ‘ਤੇ ਕਲਿੱਕ ਕਰੋ—
https://we.tl/t-XVHQwVfsdl
ਸਿੱਧੂ ਮੂਸੇ ਵਾਲਾ ਦੇ ਕਾਤਲਾਂ ਤੋਂ ਬਾਅਦ ਡੇਰਾ ਪ੍ਰੇਮੀ ਦੇ ਕਾਤਲਾਂ ਨੂੰ ਵੀ ਦਿੱਲੀ ਪੁਲਿਸ ਨੇ ਦਬੋਚਿਆ
ਗ੍ਰਿਫਤਾਰ ਕੀਤੇ ਨੌਜਵਾਨ ਹਨ ਹਰਿਆਣਾ ਨਾਲ ਸਬੰਧਤ, ਦੋ ਦੱਸੇ ਜਾ ਰਹੇ ਹਨ ਨਾਬਾਲਗ
ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਦਿਖਾਇਆ ਭਾਈਚਾਰੇ ਤੇ ਫ਼ਿਰਕੂ ਸਦਭਾਵਨਾ ਦਾ ਮਾਰਗ ਅਜੋਕੇ ਪਦਾਰਥਵਾਦੀ ਸੰਸਾਰ ਵਿੱਚ ਵੀ ਪ੍ਰਸੰਗਿਕ: ਮੁੱਖ ਮੰਤਰੀ
ਪ੍ਰਕਾਸ਼ ਪੁਰਬ ਸਬੰਧੀ ਰਾਜ ਭਵਨ ਵਿਖੇ ਕਰਵਾਏ ਸਮਾਗਮ ਵਿੱਚ ਕੀਤੀ ਸ਼ਿਰਕਤ
ਰਾਜ ਵਿੱਚ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਦੀ ਕੀਤੀ ਕਾਮਨਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 10 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਪ੍ਰਚਾਰਿਆ ਭਾਈਚਾਰੇ ਅਤੇ ਫਿਰਕੂ ਸਦਭਾਵਨਾ ਦਾ ਸੰਕਲਪ ਸਮਕਾਲੀ ਪਦਾਰਥਵਾਦੀ ਸੰਸਾਰ ਵਿੱਚ ਸਭ ਤੋਂ ਵੱਧ ਪ੍ਰਸੰਗਿਕ ਹੈ।ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦੌਰਾਨ ਪੰਜਾਬ ਰਾਜ ਭਵਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਕੀਦਤ ਭੇਟ ਕਰਨ ਮਗਰੋਂ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਹਿਬ ਜੀ ਮਹਾਨ ਅਧਿਆਤਮਿਕ ਆਗੂ ਸਨ, ਜਿਨ੍ਹਾਂ ਨੇ ਧਰਮ ਪ੍ਰਚਾਰ ਰਾਹੀਂ ਮਨੁੱਖਤਾ ਦੀ ਮੁਕਤੀ ਦਾ ਮਾਰਗ ਦਿਖਾਇਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੀਆਂ ਸਦੀਵੀ ਸਿੱਖਿਆਵਾਂ ਅਜੋਕੇ ਪਦਾਰਥਵਾਦੀ ਸਮਾਜ ਵਿੱਚ ਪ੍ਰਸੰਗਿਕ ਹਨ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਵੇਂ ਵਿਚਾਰਾਂ ਅਤੇ ਉਦੇਸ਼ਾਂ ਨਾਲ ਪ੍ਰੇਰਿਤ ਕੀਤਾ ਅਤੇ ਪਾਖੰਡ, ਝੂਠ, ਦਿਖਾਵੇ ਅਤੇ ਜਾਤ-ਪਾਤ ਦੀਆਂ ਵਲ਼ਗਣਾਂ ਤੋਂ ਉੱਪਰ ਉੱਠਣ ਦਾ ਸੁਨੇਹਾ ਦਿੱਤਾ।
ਲੋਕਾਂ ਨੂੰ ਗੁਰੂ ਸਾਹਿਬ ਦੁਆਰਾ ਦਰਸਾਈ ਸੇਵਾ ਅਤੇ ਨਿਮਰਤਾ ਦੀ ਭਾਵਨਾ ਨੂੰ ਗ੍ਰਹਿਣ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਾਤ-ਪਾਤ ਰਹਿਤ ਸਮਾਜ ਦੀ ਕਲਪਨਾ ਕੀਤੀ ਤਾਂ ਕਿ ਦੁੱਖਾਂ ਨਾਲ ਪਰੁੰਨੀ ਮਨੁੱਖਤਾ ਨੂੰ ਤਕਲੀਫ਼ਾਂ ਤੋਂ ਮੁਕਤ ਕਰਵਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਆਪਣੀ ਉਦਾਸੀਆਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ, ਜਿਨ੍ਹਾਂ ਨੂੰ ਵਿਸ਼ਵ ਭਰ ਵਿੱਚ ਜਗਤ ਗੁਰੂ ਵਜੋਂ ਸਤਿਕਾਰਿਆ ਜਾਂਦਾ ਹੈ, ਨੇ ਭਾਈਚਾਰਕ ਸਾਂਝ ਅਤੇ ਫ਼ਿਰਕੂ ਸਦਭਾਵਨਾ ਦਾ ਪ੍ਰਚਾਰ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਸਿੱਖਿਆਵਾਂ ਰਾਹੀਂ ਜੁਲਮ, ਅਨਿਆਂ ਅਤੇ ਅੱਤਿਆਚਾਰ ਦਾ ਡਟ ਕੇ ਵਿਰੋਧ ਕੀਤਾ।ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਜੀ ਨੇ ਹਵਾ ਦੀ ਗੁਰੂ ਨਾਲ, ਪਾਣੀ ਦੀ ਪਿਤਾ ਨਾਲ ਅਤੇ ਧਰਤ ਦੀ ਮਾਤਾ ਨਾਲ ਤੁਲਨਾ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਗੁਰੂ ਜੀ ਨੇ ਉਸ ਸਮੇਂ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਦਾ ਉਪਦੇਸ਼ ਦਿੱਤਾ ਸੀ, ਜਦੋਂ ਇਸ ਦਾ ਪ੍ਰਦੂਸ਼ਣ ਕਿਤੇ ਵੀ ਨਹੀਂ ਸੀ, ਜਿਸ ਤੋਂ ਉਨ੍ਹਾਂ ਦੀ ਦੂਰਅੰਦੇਸ਼ ਸੋਚ ਦਾ ਪਤਾ ਲੱਗਦਾ ਹੈ।ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਉਣ ਲਈ ਪੰਜਾਬ ਦੇ ਰਾਜਪਾਲ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ਦੇ ਰਾਜਪਾਲ ਅਤੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਜੀ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਨੂੰ ਮਨਾਉਣ ਲਈ ਹਮੇਸ਼ਾ ਮੋਹਰੀ ਰਹੇ ਹਨ।ਇਸ ਮੌਕੇ ‘ਤੇ ਨਿੱਘੀ ਵਧਾਈ ਦਿੰਦੇ ਹੋਏ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲਣ ‘ਤੇ ਜ਼ੋਰ ਦਿੱਤਾ। ਗੁਰੂ ਸਾਹਿਬ ਦੇ ਜੀਵਨ ਬਾਰੇ ਸੰਖੇਪ ਝਾਤ ਪਾਉਂਦਿਆਂ ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਜਨਮ ਅਤੇ ਜੀਵਨ ਦੇ ਸ਼ੁਰੂਆਤੀ ਸਾਲ ਇਹ ਦਰਸਾਉਂਦੇ ਹਨ ਕਿ ਉਨ੍ਹਾਂ ਨੂੰ ਰੱਬੀ ਬਖਸ਼ਿਸ਼ ਸੀ।





