ਬੇਅਦਬੀ ਕਾਂਡ ਦੇ ਕਥਿਤ ਦੋਸ਼ੀ ਪ੍ਰਦੀਪ ਦਾ ਹੋਇਆ ਕਤਲ
ਥਾਣਾ ਨੇਹਿਆਵਾਲਾ ਦਾ ਐਸਐਚਓ ਤੇ ਥਾਣੇਦਾਰ ਰਿਸ਼ਵਤ ਲੈਂਦੇ ਵਿਜੀਲੈਂਸ ਵਲੋਂ ਕਾਬੂ
ਵਿਵਾਦਤ ਆਗੂ ਗੁਰਸਿਮਰਨ ਮੰਡ ਦੇ ਪੰਜ ਗੰਨਮੈਂਨ ਮੁਅੱਤਲ
ਬੁਲੇਟ ਪਰੂਫ਼ ਜਾਕੇਟ ਦੇ ਨਾਲ-ਨਾਲ ਅਸਕਾਰਟ ਗੱਡੀ ਵੀ ਮੁੜ ਦਿੱਤੀ
ਡੀਸੀਪੀ ਰਵਚਰਨ ਬਰਾੜ ਵਲੋਂ ਕੀਤੀ ਚੈਕਿੰਗ ਦੌਰਾਨ ਗੈਰਹਾਜ਼ਰ ਪਾਏ ਗਏ ਸੁਰੱਖਿਆ ਕਰਮਚਾਰੀ
ਦੋ ਦਿਨ ਪਹਿਲਾਂ ਇੱਕ ਗੰਨਮੈਂਨ ਨੇ ਇੰਟਰਵਿਊ ਰਾਹੀਂ ਲਗਾਏ ਸਨ ਗੰਭੀਰ ਦੋਸ਼
ਵਿਵਾਦਤ ਬਿਆਨ ਦੇਣ ਕਾਰਨ ਗਰਮਖਿਆਲੀਆਂ ਦੇ ਨਿਸ਼ਾਨੇ ’ਤੇ ਹੈ ਮੰਡ
ਪੁਲਿਸ ਵਲੋਂ ਮੰਡ ਨੂੰ ਦਿੱਤੇ ਹਨ 13 ਗੰਨਮੈਂਨ ਮੁਹੱਈਆਂ ਕਰਵਾਏ ਹੋਏ ਹਨ
ਪੰਜਾਬੀ ਖ਼ਬਰਸਾਰ ਬਿਉਰੋ
ਲੁਧਿਆਣਾ, 9 ਨਵੰਬਰ: ਖ਼ੁਦ ਨੂੰ ਇੰਦਰਾ ਗਾਂਧੀ ਦਾ ਭਗਤ ਦੱਸਣ ਵਾਲੇ ਸ਼ਹਿਰ ਦੇ ਚਰਚਿਤ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਤੈਨਾਤ ਪੰਜ ਗੰਨਮੈਨਾਂ ਨੂੰ ਅੱਜ ਮੁਅੱਤਲ ਕਰ ਦਿੱਤਾ ਗਿਆ| ਵਿਵਾਦਤ ਬਿਆਨ ਦੇਣ ਕਾਰਨ ਹਮੇਸ਼ਾ ਚਰਚਾ ਵਿਚ ਰਹਿਣ ਵਾਲੇ ਮੰਡ ਨੂੰ ਪੰਜਾਬ ਪੁਲਿਸ ਨੇ 13 ਗੰਨਮੈਂਨ ਮੁਹੱਈਆ ਕਰਵਾਏ ਹੋਏ ਹਨ| ਬੀਤੀ ਸ਼ਾਮ ਲੁਧਿਆਣਾ ਪੁਲਿਸ ਦੇ ਡੀਸੀਪੀ ਰਵਚਰਨ ਸਿੰਘ ਬਰਾੜ ਵਲੋਂ ਕੀਤੀ ਚੌੈਕਿੰਗ ਦੌਰਾਨ ਮੁਅੱਤਲ ਕੀਤੇ ਗਏ ਪੰਜ ਗੰਨਮੈਂਨ ਗੈਰਹਾਜ਼ਰ ਪਾਏ ਗਏ ਸਨ| ਪੁਲਿਸ ਅਧਿਕਾਰੀਆਂ ਨੇ ਗੈਰਹਾਜ਼ਰ ਪਾਏ ਉਕਤ ਪੰਜਾਂ ਗੰਨਮੈਂਨਾਂ ਦੀ ਥਾਂ ਨਵੇਂ ਪੰਜ ਗੰਨਮੈਨ ਤੁਰੰਤ ਮੰਡ ਨੂੰ ਭੇਜ ਦਿੱਤੇ ਹਨ| ਇਸਦੇ ਨਾਲ ਹੀ ਪਿਛਲੇ ਦਿਨੀਂ ਵਾਪਸ ਲਈ ਗਈ ਅਸਕਾਰਟ ਗੱਡੀ ਵੀ ਅੱਜ ਮੰਡ ਨੂੰ ਮੁੜ ਦੇ ਦਿੱਤੀ ਗਈ ਹੈ। ਦੋ ਦਿਨ ਪਹਿਲਾਂ ਇੱਕ ਵਿਵਾਦਤ ਹਿੰਦੂ ਆਗੂ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਸੁਰੱਖਿਆ ਦੇ ਮੁੜ ਵਿਚਾਰ ਤੋਂ ਬਾਅਦ ਹੋਰਨਾਂ ਹਿੰਦੂ ਆਗੂਆਂ ਦੇ ਨਾਲ ਨਾਲ ਗੁਰਸਿਮਰਨ ਮੰਡ ਨੂੰ ਵੀ ਬੁਲੇਟ ਪਰੂਫ਼ ਜਾਕੇਟ ਦਿੱਤੀ ਗਈ ਹੈ | ਮੰਡ ਵਲੋਂ ਅਪਣੀ ਜਾਨ ਨੂੰ ਲਗਾਤਾਰ ਖ਼ਤਰਾ ਦਸਿਆ ਜਾ ਰਿਹਾ ਹੈ | ਦਸਣਾ ਬਣਦਾ ਹੈ ਕਿ ਸੰਤ ਜਰਨੈਲ ਸਿੰਘ ਭਿੰਡਰਾਵਾਲੇ ਤੋਂ ਇਲਾਵਾ ਹੋਰਨਾਂ ਸਿੱਖ ਆਗੂਆਂ ਨੂੰ ਬਾਰੇ ਅਪਣੀ ਬਿਆਨਬਾਜ਼ੀ ਕਾਰਨ ਚਰਚਾ ਵਿਚ ਰਹਿਣ ਵਾਲੇ ਮੰਡ ਨੂੰ ਗਰਮਖਿਆਲੀਆਂ ਤੋਂ ਖ਼ਤਰਾ ਦਸਿਆ ਜਾ ਰਿਹਾ ਹੈ । ਇੱਥੇ ਇਹ ਵੀ ਜਿਕਰ ਕਰਨਾ ਬਣਦਾ ਹੈ ਕਿ ਦੋ ਦਿਨ ਪਹਿਲਾਂ ਹੀ ਮੰਡ ਦੇ ਨਾਲ ਸੁਰੱਖਿਆ ਦਸਤੇ ਵਿਚ ਤੈਨਾਤ ਪਿਆਰਾ ਸਿੰਘ ਨਾਂ ਦੇ ਇੱਕ ਮੁਲਾਜਮ ਨੇ ਇੱਕ ਇੰਟਰਵਿਊ ਦੌਰਾਨ ਕੁੱਝ ਖ਼ੁਲਾਸੇ ਕਰਦਿਆਂ ਮੰਡ ਅਤੇ ਉਸਦੇ ਪੁੱਤਰ ਉਪਰ ਸੁਰੱਖਿਆ ਮੁਲਾਜਮਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਸਨ|
ਮੁੱਖ ਚੋਣ ਅਧਿਕਾਰੀ ਪੰਜਾਬ ਨੇ ਚੋਣਾਂ ਵਿੱਚ ਭਾਗ ਲੈਣ ਦਾ ਸੁਨੇਹਾ ਦੇਣ ਲਈ 200 ਸਾਈਕਲ ਸਵਾਰਾਂ ਦੀ ਕੀਤੀ ਅਗਵਾਈ
ਐਸ.ਐਸ.ਆਰ.-2023 ਦੀ ਸ਼ੁਰੂਆਤ ਕਰਨ ਲਈ ਐਸ.ਏ.ਐਸ. ਨਗਰ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ
ਇਹ ਵਿਸ਼ੇਸ਼ ਸੋਧ 9 ਨਵੰਬਰ ਤੋਂ ਸ਼ੁਰੂ ਹੋ ਕੇ 8 ਦਸੰਬਰ ਨੂੰ ਹੋਵੇਗੀ ਸਮਾਪਤ
ਪੰਜਾਬੀ ਖਬਰਸਾਰ ਬਿਉਰੋ
ਮੋਹਾਲੀ, 9 ਨਵੰਬਰ:ਵੋਟਰ ਸੂਚੀ-ਸਪੈਸ਼ਲ ਸਮਰੀ ਰੀਵੀਜ਼ਨ (ਐਸ.ਐਸ.ਆਰ.)-2023 ਵਿੱਚ ਸੋਧ ਕਰਨ ਵਾਸਤੇ ਵਿਆਪਕ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਅੱਜ ਐਸ.ਏ.ਐਸ.ਨਗਰ ਵਿਖੇ “ਪੈਡਲ ਫਾਰ ਪਾਰਟੀਸੀਪੇਟਿਵ ਇਲੈਕਸ਼ਨਜ਼” ਦੇ ਬੈਨਰ ਹੇਠ ਸਾਈਕਲੋਥੌਨ ਦੇ ਆਯੋਜਨ ਉਪਰੰਤ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦਾ ਉਦੇਸ਼ ਚੋਣਾਂ ਵਿੱਚ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਉਹਨਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ।ਯਾਦਵਿੰਦਰਾ ਪਬਲਿਕ ਸਕੂਲ ਨੇੜਿਓਂ ਨੇਚਰ ਪਾਰਕ ਤੋਂ ਘੱਟੋ-ਘੱਟ 200 ਸਾਈਕਲ ਸਵਾਰਾਂ ਦੀ ਅਗਵਾਈ ਕਰਦਿਆਂ, ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਡਾ. ਐਸ. ਕਰੁਣਾ ਰਾਜੂ ਨੇ 3ਬੀ-1 ਮੋਹਾਲੀ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਜਿੱਥੇ ਸੂਬਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ ਸੀ, ਤੱਕ ਯਾਤਰਾ ਕੀਤੀ। ਇਸ ਮੌਕੇ ਵਧੀਕ ਸੀ.ਈ.ਓ. ਬੀ ਸ੍ਰੀਨਿਵਾਸਨ ਅਤੇ ਐਸ.ਏ.ਐਸ. ਨਗਰ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾਰ ਨੇ ਵੀ ਸਾਈਕਲੋਥੌਨ ਵਿੱਚ ਸ਼ਮੂਲੀਅਤ ਕੀਤੀ। ਮੋਹਾਲੀ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਐਨ.ਐਸ.ਐਸ. ਵਲੰਟੀਅਰਾਂ ਸਮੇਤ ਸਾਈਕਲ ਸਵਾਰਾਂ ਨੇ “ਪੈਡਲ ਫਾਰ ਪਾਰਟੀਸੀਪੇਟਿਵ ਇਲੈਕਸ਼ਨਜ਼” ਦਾ ਸੁਨੇਹਾ ਦੇਣ ਲਈ ਸਾਈਕਲੋਥੌਨ ਵਿੱਚ ਭਾਗ ਲਿਆ।
ਜ਼ਿਕਰਯੋਗ ਹੈ ਕਿ ਮਜ਼ਬੂਤ ਲੋਕਤੰਤਰ ਦੇ ਹਿੱਤ ਵਿੱਚ, ਚੋਣਾਂ ਨੂੰ ਯਕੀਨੀ ਬਣਾਉਣ ਅਤੇ ਵੋਟਰ ਸੂਚੀ ਵਿੱਚ ਸੁਧਾਰ ਕਰਨ ਲਈ ਵੋਟਰ ਸੂਚੀ ਦੀ ਸਲਾਨਾ ਸੋਧ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤਾ ਜਾਣ ਵਾਲਾ ਮਹੱਤਵਪੂਰਨ ਅਭਿਆਸ ਹੈ। ਇਹ ਵਿਸ਼ੇਸ਼ ਸੋਧ 9 ਨਵੰਬਰ, 2022 ਤੋਂ ਸ਼ੁਰੂ ਹੋ ਕੇ 8 ਦਸੰਬਰ, 2022 ਨੂੰ ਸਮਾਪਤ ਹੋਵੇਗੀ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਰਾਜੂ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ‘ਕੋਈ ਵੀ ਵੋਟਰ ਪਿੱਛੇ ਨਾ ਰਹਿ ਜਾਵੇ’ ਸਬੰਧੀ ਆਪਣੇ ਯਤਨਾਂ ਨੂੰ ਯਕੀਨੀ ਬਣਾਉਂਦਿਆਂ ਔਰਤਾਂ, ਅਪਾਹਜ ਵਿਅਕਤੀਆਂ, ਸਮਾਜ ਦੇ ਸੀਮਾਂਤ ਮੈਂਬਰਾਂ, ਪੇਂਡੂ ਅਤੇ ਸ਼ਹਿਰੀ ਵੋਟਰਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਤੱਕ ਪਹੁੰਚ ਬਣਾਉਂਦਾ ਹੈ।ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਕਰਨ ਲਈ ਪ੍ਰੇਰਿਤ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਕਿਉਂਕਿ ਨੌਜਵਾਨ ਦੇਸ਼ ਦਾ ਭਵਿੱਖ ਹਨ।ਇਸ ਤੋਂ ਪਹਿਲਾਂ ਸੀ.ਈ.ਓ ਨੇ ਸਕੂਲ ਦੇ ਦੋ ਬੂਥਾਂ ਦਾ ਨਿਰੀਖਣ ਵੀ ਕੀਤਾ ਅਤੇ ਵਿਸ਼ੇਸ਼ ਸੁਧਾਈ ਸਬੰਧੀ ਬੀ.ਐਲ.ਓਜ਼ ਨਾਲ ਗੱਲਬਾਤ ਕੀਤੀ।ਇਸ ਮੌਕੇ ਵਿਦਿਆਰਥੀਆਂ ਨੇ ਵੋਟਰ ਸਬੰਧੀ ਸਹੁੰ ਚੁੱਕੀ ਅਤੇ ਨੌਜਵਾਨਾਂ ਨੂੰ ਚੋਣ ਪ੍ਰਕਿਰਿਆ ਵਿੱਚ ਭਾਗ ਲੈਣ ਦਾ ਸੁਨੇਹਾ ਦਿੰਦਿਆਂ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਵੀ ਕੀਤੀਆਂ।
ਰੈਡ ਕਰਾਸ ਵੱਲੋਂ 40 ਦਿਵਿਯਾਂਗ ਵਿਅਕਤੀਆਂ ਨੂੰ ਵੰਡੇ ਬਣਾਵਟੀ ਅੰਗ
ਡਿਪਟੀ ਕਮਿਸ਼ਨਰ ਨੇ ਦਿਵਿਯਾਂਗਾਂ ਦਾ ਜਾਣਿਆ ਹਾਲ-ਚਾਲ
ਸੁਖਜਿੰਦਰ ਮਾਨ
ਬਠਿੰਡਾ, 9 ਨਵੰਬਰ : ਦਿਵਯਾਂਗਾਂ ਨੂੰ ਬਣਾਵਟੀ ਅੰਗ ਦੇਣ ਲਈ ਅੱਜ ਸਥਾਨਕ ਤਹਿਸੀਲ ਦਫ਼ਤਰ ਵਿਖੇ ਇੱਕ ਵਿਸੇਸ਼ ਕੈਂਪ ਲਗਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵਲੋਂ 40 ਦਿਵਿਯਾਂਗ ਵਿਅਕਤੀਆਂ ਨੂੰ ਬਣਾਵਟੀ ਅੰਗ (ਲੱਤਾਂ ਅਤੇ ਕਲੀਪਰਾਂ) ਦੀ ਵੰਡ ਕੀਤੀ ਗਈ। ਕੈਂਪ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਬਠਿੰਡਾ ਵਿਖੇ ਜ਼ਿਲ੍ਹਾ ਦਿਵਿਯਾਂਗ ਪੁਨਰਵਾਸ ਕੇਂਦਰ ਚਲਾਇਆ ਜਾ ਰਿਹਾ ਹੈ, ਜਿੱਥੇ ਦਿਵਿਯਾਂਗਾਂ ਦੀ ਭਲਾਈ ਲਈ ਕੰਮ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ ਕਾਰਣ ਅਤੇ ਫੰਡਜ਼ ਦੀ ਘਾਟ ਕਾਰਣ ਲੰਬਿਤ ਪਈਆਂ ਦਰਖ਼ਾਸਤਾਂ ਲਈ ਹੁਣ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਫੰਡਜ਼ ਮੁਹੱਈਆ ਕਰਵਾਕੇ ਤਿਆਰ ਕਰਵਾਏ ਗਏ ਬਣਾਵਟੀ ਅੰਗ ਅੱਜ ਲੋੜਵੰਦ ਦਿਵਿਯਾਂਗਾਂ ਨੂੰ ਵੰਡੇ ਗਏ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਦਿਵਿਆਂਗ ਵਿਅਕਤੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਵੀ ਪੁੱਛਿਆ ਗਿਆ।ਇਸ ਮੌਕੇ ਸ੍ਰੀ ਜ਼ਿਲ੍ਹਾ ਸਮਾਜਿਕ ਸੁਰੱਖਆ ਅਫ਼ਸਰ ਸ੍ਰੀ ਵਰਿੰਦਰ ਸਿੰਘ ਬੈਂਸ, ਸਕੱਤਰ ਰੈਡ ਕਰਾਸ ਸ੍ਰੀ ਦਰਸ਼ਨ ਕੁਮਾਰ ਆਦਿ ਹਾਜ਼ਰ ਸਨ।
‘ਸਮਾਜ ਸੁਧਾਰ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਵਿਚਾਰ’ ਵਿਸ਼ੇ ’ਤੇ ਲੈਕਚਰ ਕਰਵਾਇਆ
ਸੁਖਜਿੰਦਰ ਮਾਨ
ਬਠਿੰਡਾ, 9 ਨਵੰਬਰ:ਅੱਜ ਐਸ.ਐਸ.ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਵਿਖੇ ਰੈੱਡ ਰਿਬਨ ਕਲੱਬ ਦੇ ਕੋਆਰਡੀਨੇਟਰ ਡਾ. ਰਾਜੇਸ਼ ਸਿੰਗਲਾ ਦੀ ਸਰਪ੍ਰਸਤੀ ਹੇਠ ‘ਸਮਾਜ ਸੁਧਾਰ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਵਿਚਾਰ’ ਵਿਸ਼ੇ ਤਹਿਤ ਇੱਕ ਲੈਕਚਰ ਕਰਵਾਇਆ ਗਿਆ। ਇਹ ਲੈਕਚਰ ਪੰਜਾਬ ਹਿਤੈਸ਼ੀ ਸੱਥ ਵੱਲੋਂ ਰੱਖਿਆ ਗਿਆ ਜਿਸ ਵਿੱਚ ਮੁੱਖ ਵਕਤਾ ਦੇ ਤੌਰ ਤੇ ਇੰਜ. ਦਰਸ਼ਨ ਸਿੰਘ ਭੁੱਲਰ ਰਿਟਾ. ਡਿਪਟੀ ਚੀਫ਼ ਇੰਜ. ਲਹਿਰਾ ਥਰਮਲ ਪਲਾਂਟ ਨੇ ਸ਼ਿਰਕਤ ਕੀਤੀ। ਉਹਨਾਂ ਨੇ ਆਪਣੇ ਸ਼ਬਦਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਵੱਖ-ਵੱਖ ਪਹਿਲੂਆਂ ਤੇ ਰੌਸ਼ਨੀ ਪਾਈ। ਉਹਨਾਂ ਨੇ ਦੱਸਿਆ ਕਿ ਕਿਵੇਂ ਸਮੇਂ ਦੇ ਨਾਲ-ਨਾਲ ਵਿਦਿਆਰਥੀਆਂ ਦੇ ਜੀਵਨ ਵਿੱਚ ਸਮਾਜਿਕ ਕਦਰਾਂ-ਕੀਮਤਾਂ ਦੀ ਘਾਟ ਆ ਰਹੀ ਹੈ ਉਹਨਾਂ ਦੱਸਿਆ ਕਿ ਪਹਿਲਾਂ ਸਾਂਝੇ ਪਰਿਵਾਰਾਂ ਵਿੱਚ ਰਹਿੰਦੇ ਹੋਏ ਬੱਚੇ ਆਪਣੇ ਬਜੁਰਗਾਂ ਪਾਸੋਂ ਕਿੱਸੇ-ਕਹਾਣੀਆਂ ਰਾਹੀਂ ਅਤੇ ਧਾਰਮਿਕ ਗਤੀਵਿਧੀਆਂ ਰਾਹੀਂ ਚੰਗੇ ਸੰਸਕਾਰ ਗ੍ਰਹਿਣ ਕਰਦੇ ਸਨ ਜੋ ਉਹਨਾਂ ਨੂੰ ਜਿੰਦਗੀ ਵਿੱਚ ਵੱਖ-ਵੱਖ ਸਮੇਂ ਦੌਰਾਨ ਦਰਪੇਸ਼ ਹੋਈਆਂ ਮੁਸ਼ਕਿਲਾਂ ਨਾਲ ਨਜਿੱਠਣ ਵਿੱਚ ਸਹਾਈ ਹੁੰਦੇ ਸਨ। ਅਧਿਆਪਕਾਂ ਲਈ ਬੋਲਦਿਆਂ ਉਹਨਾਂ ਕਿਹਾ ਕਿ ਕਿਵੇਂ ਅੱਜ ਦੇ ਯੁੱਗ ਵਿੱਚ ਅਧਿਆਪਕਾਂ ਦੀ ਕਦਰ ਘਟ ਰਹੀ ਹੈ ਜਿਸਦਾ ਕਾਰਨ ਵਿਦਿਆਰਥੀ ਅਤੇ ਮਾਪੇ ਹਨ ਜੋ ਇਹ ਭੁੱਲ ਜਾਂਦੇ ਹਨ ਕਿ ਕਿਸੇ ਵੀ ਇਨਸਾਨ ਦੀ ਸ਼ਖਸ਼ੀਅਤ ਨੂੰ ਨਿਖਾਰਨ ਅਤੇ ਜਿੰਦਗੀ ਵਿੱਚ ਕਾਮਯਾਬ ਹੋਣ ਵਿੱਚ ਅਧਿਆਪਕ ਵਿਸ਼ੇਸ਼ ਰੋਲ ਅਦਾ ਕਰਦੇ ਹਨ। ਇਸ ਲਈ ਆਪਣੇ ਅਧਿਆਪਕਾਂ ਦਾ ਸਨਮਾਨ ਕਰਨਾ ਚਾਹੀਦਾ ਹੈ।
ਇਸ ਉਪਰੰਤ ਰਿਟਾ. ਚੀਫ਼ ਇੰਜ. ਕੇ.ਐਸ. ਮਾਨ ਨੇ ਆਪਣੇ ਸ਼ਬਦਾਂ ਵਿੱਚ ਬੋਲਦਿਆਂ ਦੱਸਿਆ ਕਿ ਵਿਦਿਆਰਥੀਆਂ ਨੂੰ ਕਦਰਾਂ-ਕੀਮਤਾਂ ਦੀ ਸਮਝ ਹੋਣੀ ਚਾਹੀਦੀ ਹੈ ਅਤੇ ਆਪਣੇ ਅਧਿਆਪਕਾਂ ਦਾ ਸਨਮਾਨ ਕਰਨਾ ਚਾਹੀਦਾ ਹੈ। ਵਿਦਿਆਰਥੀਆਂ ਨੂੰ ਕਿਤਾਬਾਂ ਰਾਹੀਂ ਗਿਆਨ ਪ੍ਰਾਪਤ ਕਰਕੇ ਸਵੈ-ਰੋਜ਼ਗਾਰ ਨੂੰ ਅਪਨਾਉਣਾ ਚਾਹੀਦਾ ਹੈ ਕਿਉਕਿ ਹਰ ਵਿਅਕਤੀ ਨੂੰ ਸਰਕਾਰੀ ਨੌਕਰੀ ਨਹੀ ਮਿਲ ਸਕਦੀ ਅਤੇ ਕਿਵੇਂ ਹੱਥੀ ਹੁਨਰ ਦੀ ਮਦਦ ਨਾਲ ਜਿੰਦਗੀ ਵਿੱਚ ਇੱਕ ਕਾਮਯਾਬ ਵਿਅਕਤੀ ਬਣਿਆ ਜਾ ਸਕਦਾ ਹੈ। ਇਸਤੋਂ ਬਾਅਦ ਕਾਲਜ ਦੇ ਪ੍ਰਧਾਨ ਰਿਟਾ. ਚੀਫ਼ ਇੰਜ. ਬੀ.ਕੇ ਜਿੰਦਲ ਨੇ ਕਿਹਾ ਕਿ ਸਾਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਸਮਾਜਿਕ ਅਤੇ ਧਾਰਮਿਕ ਗਤੀਵਿਧੀਆਂ ਵਿੱਚ ਵੀ ਭਾਗ ਲੈਣਾ ਚਾਹੀਦਾ ਹੈ ਅਤੇ ਆਪਣੀ ਸ਼ਖਸ਼ੀਅਤ ਨੂੰ ਨਿਖਾਰਨਾ ਚਾਹੀਦਾ ਹੈ।ਅੰਤ ਵਿੱਚ ਕਾਲਜ ਪ੍ਰਿੰਸੀਪਲ ਅਤੇ ਰੈੱਡ ਰਿਬਨ ਕਲੱਬ ਦੇ ਕੋਆਰਡੀਨੇਟਰ ਡਾ. ਰਾਜੇਸ਼ ਸਿੰਗਲਾਂ ਨੇ ਆਪਣੇ ਸ਼ਬਦਾਂ ਵਿੱਚ ਬੋਲਦਿਆਂ ਕਿਹਾ ਕਿ ਸਮਾਜਿਕ,ਧਾਰਮਿਕ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਸਾਡੇ ਜੀਵਨ ਵਿੱਚ ਅਹਿਮ ਰੋਲ ਅਦਾ ਕਰਦੀਆਂ ਹਨ, ਇਸ ਲਈ ਸਾਨੂੰ ਇਹਨਾ ਨੂੰ ਗ੍ਰਹਿਣ ਕਰਕੇ ਇੱਕ ਚੰਗੇ ਇਨਸਾਨ ਵੱਜੋਂ ਸਮਾਜ ਵਿੱਚ ਵਿਚਰਨਾ ਚਾਹੀਦਾ ਹੈ ਕਿਉਕਿ ਇੱਕ ਚੰਗਾ ਇਨਸਾਨ ਹੀ ਇੱਕ ਚੰਗੇ ਸਮਾਜ ਦੀ ਸਿਰਜਨਾ ਕਰ ਸਕਦਾ ਹੈ। ਇਸ ਉਪਰੰਤ ਕਾਲਜ ਵੱਲੋ ਆਏ ਹੋਏ ਪਤਵੰਤੇ ਸੱਜਣਾ, ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ ਗਿਆ ਅਤੇ ਮੁੱਖ ਵਕਤਾ ਇੰਜ. ਦਰਸ਼ਨ ਸਿੰਘ ਭੁੱਲਰ ਅਤੇ ਪੰਜਾਬ ਹਿਤੈਸ਼ੀ ਸੱਥ ਦੇ ਮੈਂਬਰ ਇੰਜ. ਕੇ.ਐਸ. ਮਾਨ ਅਤੇ ਗੁਰਸੇਵਕ ਸਿੰਘ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਸਰਕਾਰੀ ਰਾਜਿੰਦਰਾ ਕਾਲਜ ਵਿਖੇ ਕੌਮੀ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਮੈਗਾ ਲੀਗਲ ਸਰਵਿਸ ਕੈਂਪ ਲਗਾਇਆ
ਸੁਖਜਿੰਦਰ ਮਾਨ
ਬਠਿੰਡਾ, 9 ਨਵੰਬਰ:ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵੱਲੋਂ ਜਿ਼ਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਸ੍ਰੀ ਸੁਮੀਤ ਮਲਹੋਤਰਾ ਦੀ ਰਹਿਨੁਮਾਈ ਹੇਠ ਨਾਗਰਿਕਾਂ ਨੂੰ ਕਾਨੂੰਨੀ ਜਾਗਰੂਰਤਾ ਮੁਹਿੰਮ ਤਹਿਤ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਕੌਮੀ ਕਾਨੂੰਨੀ ਸੇਵਾਵਾਂ ਦਿਵਸ ਦੇ ਮੌਕੇ ਮੈਗਾ ਲੀਗਲ ਸਰਵਿਸ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਪੰਜਾਬ ਸਰਕਾਰ ਦੇ ਵਿਭਾਗਾਂ ਵੱਲੋਂ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਦੇਣ ਲਈ ਵੀ ਹੈਲਪ ਡੈਸਕ ਸਥਾਪਿਤ ਕੀਤੇ ਗਏ। ਇਸ ਮੌਕੇ ਉਪਰ ਬੋਲਦਿਆਂ ਸ੍ਰੀ ਸੁਮੀਤ ਮਲਹੋਤਰਾ ਨੇ ਕਿਹਾ ਕਿ ਇਸ ਕੈਂਪ ਨੂੰ ਲਗਾਉਣ ਦਾ ਮੁੱਖ ਮੰਤਵ ਸਮਾਜ ਦੇ ਹਰ ਵਰਗ ਤੱਕ ਮੁਫਤ ਕਾਨੂੰਨੀ ਸੇਵਾਵਾਂ ਦਾ ਸੰਦੇਸ਼ ਪਹੁੰਚਾਉਣਾ ਹੈ ਤਾਂ ਜੋ ਸਮਾਜ ਵਿੱਚ ਕੋਈ ਵੀ ਵਿਅਕਤੀ ਨਿਆਂ ਪ੍ਰਾਪਤੀ ਲਈ ਵਕੀਲ ਦੀਆਂ ਸੇਵਾਵਾਂ ਤੋਂ ਵਾਂਝਾ ਨਾ ਰਹੇ। ਇਸ ਤੋਂ ਇਲਾਵਾ ਇਸ ਮੌਕੇ ਉਪਰ ਸੀ.ਜੇ.ਐਮ—ਸਹਿਤ—ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਰੇਸ਼ ਕੁਮਾਰ ਗੋਇਲ ਨੇ ਆਮ ਜਨਤਾ ਨੂੰ ਆਪਸੀ ਝਗੜਿਆਂ ਦਾ ਨਿਪਟਾਰਾ ਮਿਤੀ 12.11.2022 ਨੂੰ ਲੱਗ ਰਹੀ ਕੌਮੀ ਲੋਕ ਅਦਾਲਤ ਅਤੇ ਮੀਡੀਏਸ਼ਨ ਸੈਂਟਰ ਵਿੱਚ ਕਰਨ ਦੀ ਅਪੀਲ ਕੀਤੀ। ਇਸ ਮੌਕੇ ਉਪਰ ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ, ਸ੍ਰੀ ਵਰਿੰਦਰ ਸ਼ਰਮਾ ਬਾਰ ਪ੍ਰਧਾਨ, ਸ੍ਰੀ ਕੰਵਲਜੀਤ ਕੁਟੀ ਐਡਵੋਕੇਟ ਅਤੇ ਸ੍ਰੀ ਮੋਹਨ ਲਾਲ ਗਰਗ ਚੇਅਰਮੈਨ, ਬਠਿੰਡਾ ਕਾਲਜ ਆਫ ਲਾਅ ਅਤੇ ਪੋ੍ਰਫੈਸਰ ਐਨ ਕੇ ਗੋਸਾਈ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਉਪਰ ਪ੍ਰਿੰਸੀਪਲ ਸੁਰਜੀਤ ਸਿੰਘ, ਸ੍ਰੀਮਤੀ ਰਮਨ ਗੋਇਲਮੇਅਰ ਬਠਿੰਡਾ ਵੀ ਮੋਜੂਦ ਸਨ। ਇਸ ਤੋਂ ਇਲਾਵਾ ਇਸ ਕੈਂਪ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ, ਬਠਿੰਡਾ ਕਾਲਜ ਆਫ਼ ਲਾਅ, ਰਾਜਿੰਦਰਾ ਕਾਲਜ ਅਤੇ ਸਟਾਰ ਪਲੱਸ ਕਾਨਵੈਂਟ ਸਕੂਲ, ਰਾਮਾ ਦੇ ਵਿਦਿਆਰਥੀਆਂ ਨੇ ਵੱਖ ਵੱਖ ਸਮਾਜਿਕ ਵਿਸਿ਼ਆਂ ਉਪਰ ਪੇਸ਼ਕਾਰੀਆਂ ਕੀਤੀਆਂ। ਇਸ ਤੋ ਇਲਾਵਾ ਸਟੇਜ ਦਾ ਸੰਚਾਲਨ ਸ੍ਰੀਮਤੀ ਅੰਮ੍ਰਿਤਪਾਲ ਕੌਰ ਗਿੱਲ ਅਤੇ ਸ੍ਰੀ ਲਵਲੀਨ ਸਚਦੇਵਾ ਨੇ ਕੀਤਾ।
14 ਤੋਂ 29 ਨਵੰਬਰ ਤੱਕ 34ਵਾਂ ਦੰਦਾਂ ਦੀ ਸੰਭਾਲ ਸਬੰਧੀ ਪੰਦਰਵਾੜਾ ਮਨਾਇਆ ਜਾਵੇਗਾ:ਡਾ ਤੇਜਵੰਤ ਸਿੰਘ
ਸੁਖਜਿੰਦਰ ਮਾਨ
ਬਠਿੰਡਾ, 9 ਨਵੰਬਰ: ਸਿਵਲ ਸਰਜਨ ਡਾ ਤੇਜਵੰਤ ਸਿੰਘ ਦੀ ਅਗਵਾਈ ਵਿੱਚ ਜਿਲ੍ਹਾ ਬਠਿੰਡਾ ਦੀਆਂ ਸਿਹਤ ਸੰਸਥਾਵਾਂ ਵਿੱਚ ਮਿਤੀ 14 ਤੋਂ 29 ਨਵੰਬਰ ਤੱਕ 34ਵਾਂ ਦੰਦਾਂ ਦੀ ਸੰਭਾਲ ਸਬੰਧੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਪੰਦਰਵਾੜੇ ਸਬੰਧੀ ਗਾਈਡਲਾਈਨਾਂ ਦੇਣ ਲਈ ਡਾ ਤੇਜਵੰਤ ਸਿੰਘ ਦੀ ਪ੍ਰਧਾਨਗੀ ਵਿੱਚ ਅੱਜ ਜਿਲ੍ਹੇ ਦੇ ਸਮੂਹ ਡੈਂਟਲ ਅਫ਼ਸਰਾਂ ਦੀ ਮੀਟਿੰਗ ਦਫਤਰ ਸਿਵਲ ਸਰਜਨ ਵਿਖੇ ਕੀਤੀ ਗਈ। ਡਾ ਤੇਜਵੰਤ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਜਿਲ੍ਹਾ ਹਸਪਤਾਲ, ਸਬ ਡਵੀਜ਼ਨਲ ਹਸਪਤਾਲਾਂ, ਸੀ.ਐਚ.ਸੀ. ਅਤੇ ਪੀ.ਐਚ.ਸੀ. ਪੱਧਰ ਤੇ ਦੰਦਾਂ ਦੀ ਸੰਭਾਲ ਸਬੰਧੀ ਵਿਸ਼ੇਸ਼ ਕੈਂਪ ਅਤੇ ਜਾਗਰੂਕਤਾ ਕੈਂਪ ਲਗਾਏ ਜਾਣਗੇ। ਇਸ ਪੰਦਰਵਾੜੇ ਦੌਰਾਨ ਗਰੀਬ ਅਤੇ ਜਰੂਰਤਮੰਦ ਲੋਕਾਂ ਨੂੰ ਦੰਦਾਂ ਦੇ ਸੈੱਟ ਮੁਫ਼ਤ ਲਗਾਏ ਜਾਣਗੇ ਅਤੇ ਦੰਦਾਂ ਦੀਆਂ ਬਿਮਾਰੀਆਂ ਦਾ ਇਲਾਜ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ। ਇਸ ਪੰਦਰਵਾੜੇ ਦੌਰਾਨ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਵੱਲੋਂ ਜਨਤਕ ਥਾਵਾਂ ਅਤੇ ਸਕੂਲਾਂ ਵਿੱਚ ਦੰਦਾਂ ਦੀਆਂ ਬਿਮਾਰੀਆਂ, ਉਹਨਾ ਤੋਂ ਬਚਣ ਦੇ ਉਪਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਸਮੇਂ ਡਾ ਕਰਨ ਅਬਰੋਲ ਜਿਲ੍ਹਾ ਡੈਂਟਲ ਅਫ਼ਸਰ ਨੇ ਦੱਸਿਆ ਕਿ ਹਰੇਕ ਨਾਗਰਿਕ ਨੁੰ ਆਪਣੇ ਦੰਦਾਂ ਨੁੰ ਬਿਮਾਰੀਆਂ ਤੋਂ ਬਚਾਉਣ ਲਈ ਹਰ ਰੋਜ਼਼ ਰਾਤ ਨੂੰ ਸੌਣ ਲੱਗਿਆ ਅਤੇ ਸਵੇਰੇ ਖਾਣਾ ਖਾਣ ਤੋਂ ਬਾਅਦ ਬਰੁੱਸ਼ ਕਰਨਾ ਚਾਹੀਦਾ ਹੈ। ਹਰ ਰੋਜ਼ ਸੰਤੁਲਿਤ ਭੋਜਨ ਖਾਣਾ ਚਾਹੀਦਾ ਹੈ। ਸਾਲ ਵਿੱਚ ਇੱਕ ਵਾਰ ਦੰਦਾਂ ਦੇ ਮਾਹਿਰ ਡਾਕਟਰ ਤੋਂ ਚੈਕ ਅੱਪ ਕਰਵਾਉਣਾ ਚਾਹੀਦਾ ਹੈ। ਜਿਆਦਾ ਮਿਠਾਈਆਂ ਅਤੇ ਤੰਬਾਕੂਨੋਸ਼ੀ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਕੈਂਪਾ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਸਮੇਂ ਡਾ ਗਰੀਸ਼, ਡਾ ਨੇਹਾ, ਡਾ ਧੀਰਜ, ਡਾ ਲਵਦੀਪ ਹਾਜ਼ਰ ਸਨ।
ਬਾਬਾ ਫ਼ਰੀਦ ਕਾਲਜ ਦੇ ਐਨ.ਐਸ.ਐਸ. ਯੂਨਿਟ ਨੇ ‘ਡੋਨੇਸ਼ਨ ਕੈਂਪ’ ਲਗਾਇਆ
ਗ਼ਰੀਬ ਅਤੇ ਲੋੜਵੰਦ ਲੋਕਾਂ ਨੂੰ ਕੱਪੜੇ, ਭੋਜਨ, ਜੁੱਤੇ ਅਤੇ ਜ਼ਰੂਰਤ ਦਾ ਸਮਾਨ ਵੰਡਿਆ
ਸੁਖਜਿੰਦਰ ਮਾਨ
ਬਠਿੰਡਾ, 9 ਨਵੰਬਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਦੇ ਸ਼ੁੱਭ ਮੌਕੇ ‘ਤੇ ਬਾਬਾ ਫ਼ਰੀਦ ਕਾਲਜ ਦੇ ਐਨ.ਐਸ.ਐਸ. ਯੂਨਿਟ ਵੱਲੋਂ ਯੂਥ ਸਰਵਿਸਿਜ਼ ਬਠਿੰਡਾ ਦੇ ਸਹਿਯੋਗ ਨਾਲ ਬਠਿੰਡਾ ਵਿਖੇ ਵੱਖ-ਵੱਖ ਤਿੰਨ ਥਾਵਾਂ ‘ਤੇ ਡੋਨੇਸ਼ਨ ਕੈਂਪ ਲਗਾਇਆ ਗਿਆ। ਬਾਬਾ ਫ਼ਰੀਦ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਮਨੀਸ਼ ਬਾਂਸਲ ਨੇ ਆਪਣੀਆਂ ਸ਼ੁੱਭ ਕਾਮਨਾਵਾਂ ਨਾਲ ਐਨ.ਐਸ.ਐਸ. ਵਲੰਟੀਅਰਾਂ ਨੂੰ ਇਸ ਕਾਰਜ ਲਈ ਕੈਂਪਸ ਤੋਂ ਰਵਾਨਾ ਕੀਤਾ। ਐਨ.ਐਸ.ਐਸ. ਦੀ ਕੋਆਰਡੀਨੇਟਰ ਸ਼੍ਰੀਮਤੀ ਸੁਖਜਿੰਦਰ ਕੌਰ ਨੇ ਇਸ ਦੌਰੇ ਦੀ ਜ਼ਿੰਮੇਵਾਰੀ ਸੰਭਾਲੀ ਅਤੇ ਵਿਦਿਆਰਥੀਆਂ ਨੂੰ ਬੇਘਰੇ ਅਤੇ ਲੋੜਵੰਦ ਗ਼ਰੀਬ ਲੋਕਾਂ ਦੀ ਮਦਦ ਕਰਨ ਬਾਰੇ ਦਿਸ਼ਾ-ਨਿਰਦੇਸ਼ ਦਿੱਤੇ। ਸਭ ਤੋਂ ਪਹਿਲਾਂ ਵਲੰਟੀਅਰਾਂ ਨੇ ਬਠਿੰਡੇ ਤੋਂ ਕੁੱਝ ਫਲ, ਭੋਜਨ ਅਤੇ ਕੱਪੜੇ ਖ਼ਰੀਦੇ ਅਤੇ ਆਪਣੀ ਗਤੀਵਿਧੀ ਸ਼ੁਰੂ ਕੀਤੀ। ਇਸ ਗਤੀਵਿਧੀ ਦਾ ਉਦੇਸ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਮੌਕੇ ‘ਤੇ ਗ਼ਰੀਬ ਅਤੇ ਲੋੜਵੰਦ ਲੋਕਾਂ ਨੂੰ ਕੱਪੜੇ, ਭੋਜਨ, ਜੁੱਤੇ ਅਤੇ ਜ਼ਰੂਰਤ ਦਾ ਸਮਾਨ ਆਦਿ ਵੰਡਣਾ ਸੀ ਅਤੇ ਉਨ੍ਹਾਂ ਨੂੰ ਭਾਵਨਾਤਮਕ ਸਹਾਇਤਾ ਪ੍ਰਦਾਨ ਕਰਨਾ ਸੀ। ਇਸ ਗਤੀਵਿਧੀ ਵਿੱਚ ਕਾਲਜ ਦੇ ਲਗਭਗ 40 ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਦਿਆਰਥੀਆਂ ਨੇ ਬਠਿੰਡਾ ਦੇ ਰੇਲਵੇ ਸਟੇਸ਼ਨ ਦੇ ਨੇੜੇ ਦੀਆਂ ਗ਼ਰੀਬ ਬਸਤੀਆਂ ਵਿੱਚ ਜਾ ਕੇ ਗ਼ਰੀਬ ਅਤੇ ਲੋੜਵੰਦ ਬੱਚਿਆਂ ਨੂੰ ਮਠਿਆਈਆਂ, ਫਲ, ਕੱਪੜੇ, ਗਰਮ ਕੰਬਲ, ਦਸਤਾਨੇ, ਜੁਰਾਬਾਂ ਆਦਿ ਜ਼ਰੂਰਤ ਦਾ ਸਮਾਨ ਵੰਡਿਆ। ਝੁੱਗੀਆਂ ਵਿੱਚ ਰਹਿ ਰਹੇ ਗ਼ਰੀਬ ਅਤੇ ਲੋੜਵੰਦ ਲੋਕ ਇਹ ਜ਼ਰੂਰਤ ਦਾ ਸਮਾਨ ਲੈ ਕੇ ਬਹੁਤ ਖ਼ੁਸ਼ ਹੋਏ । ਇਸੇ ਤਰ੍ਹਾਂ ਵਲੰਟੀਅਰਾਂ ਨੇ ਰੋਜ਼ ਗਾਰਡਨ ਪੁਲ ਦੇ ਥੱਲੇ ਅਤੇ ਕਨ੍ਹਈਆ ਚੌਕ ਦੇ ਨੇੜੇ ਰਹਿ ਰਹੇ ਗ਼ਰੀਬ ਅਤੇ ਲੋੜਵੰਦ ਲੋਕਾਂ ਨੂੰ ਕੱਪੜੇ, ਭੋਜਨ, ਜੁੱਤੇ ਅਤੇ ਜ਼ਰੂਰਤ ਦਾ ਸਮਾਨ ਵੰਡਿਆ। ਐਨ.ਐਸ.ਐਸ. ਕੋਆਰਡੀਨੇਟਰ ਸ਼੍ਰੀਮਤੀ ਸੁਖਜਿੰਦਰ ਕੌਰ ਨੇ ਦੱਸਿਆ ਕਿ ਬਾਬਾ ਫ਼ਰੀਦ ਕਾਲਜ ਵੱਲੋਂ ਹਮੇਸ਼ਾ ਗ਼ਰੀਬ ਲੋਕਾਂ ਦੀ ਭਲਾਈ ਲਈ ਅਹਿਮ ਕਾਰਜ ਕੀਤੇ ਜਾਂਦੇ ਹਨ। ਇਸ ਵਾਰ ਵੀ ਕਾਲਜ ਦੇ ਐਨ.ਐਸ.ਐਸ. ਯੂਨਿਟ ਵੱਲੋਂ ਗ਼ਰੀਬ ਅਤੇ ਲੋੜਵੰਦ ਲੋਕਾਂ ਨੂੰ ਪੁਰਾਣੇ ਕੱਪੜੇ, ਜੁੱਤੀਆਂ ਅਤੇ ਖਾਣ-ਪੀਣ ਦੀਆਂ ਵਸਤਾਂ ਵੰਡੀਆਂ ਗਈਆਂ ਹਨ। ਅੰਤ ਵਿੱਚ ਉਨ੍ਹਾਂ ਨੇ ਵਲੰਟੀਅਰਾਂ ਤੋਂ ਪ੍ਰਣ ਲਿਆ ਕਿ ਉਹ ਲੋੜਵੰਦ ਅਤੇ ਗ਼ਰੀਬ ਲੋਕਾਂ ਦੀ ਮਦਦ ਲਈ ਹਮੇਸ਼ਾ ਤਤਪਰ ਰਹਿਣਗੇ। ਸਮੁੱਚੇ ਵਿਦਿਆਰਥੀਆਂ ਨੇ ਸਮਾਜ ਭਲਾਈ ਦਾ ਇਹ ਕਾਰਜ ਕਰ ਕੇ ਬਹੁਤ ਖ਼ੁਸ਼ੀ ਮਹਿਸੂਸ ਕੀਤੀ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਕਾਲਜ ਦੇ ਐਨ.ਐਸ.ਐਸ. ਯੂਨਿਟ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ।
ਪੈਂਡਿੰਗ ਕੇਸਾਂ ਦੀ ਜਲਦ ਕੀਤੀ ਜਾਵੇ ਰਿਕਵਰੀ : ਡਿਪਟੀ ਕਮਿਸ਼ਨਰ
ਕੋਰਟ ਕੇਸਾਂ ਦੇ ਨਿਪਟਾਰੇ ਲਈ ਤੇਜ਼ੀ ਲਿਆਉਣ ਦੀ ਕੀਤੀ ਹਦਾਇਤ
ਸੁਖਜਿੰਦਰ ਮਾਨ
ਬਠਿੰਡਾ, 9 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਰੀਵਿਊ ਮੀਟਿੰਗ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵਿਭਾਗ ਦੁਆਰਾ ਕੀਤੇ ਗਏ ਕਾਰਜਾਂ ਦੀ ਸਮੀਖਿਆ ਵੀ ਕੀਤੀ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਕੋਲੋਂ ਪਿਛਲੇ ਮਹੀਨੇ ਦੌਰਾਨ ਕੀਤੇ ਗਏ ਕਾਰਜਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਬਕਾਇਆ ਕੇਸਾਂ ਦੀ ਜਲਦ ਤੋਂ ਜਲਦ ਰਿਕਵਰੀ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਤਹਿ ਸਮੇਂ ਅਨੁਸਾਰ ਹੀ ਸਾਰਾ ਕੰਮ ਮੁਕੰਮਲ ਕੀਤਾ ਜਾਵੇ ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਮਾਲ ਵਿਭਾਗ ਨਾਲ ਸਬੰਧਤ ਚੱਲ ਰਹੇ ਕੋਰਟ ਕੇਸਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਸਮੂਹ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਚੰਗਾ ਕੰਮ ਕਰਕੇ ਵਧੀਆ ਪ੍ਰੋਗਰੈਸ ਕਰਨੀ ਯਕੀਨੀ ਬਣਾਈ ਜਾਵੇ ਅਤੇ ਅਧੂਰੇ ਕਾਰਜਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ, ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਰਾਹੁਲ, ਐਸਡੀਐਮ ਬਠਿੰਡਾ ਸ਼੍ਰੀਮਤੀ ਇਨਾਯਤ, ਐਸਡੀਐਮ ਤਲਵੰਡੀ ਸਾਬੋ ਸ੍ਰੀ ਸਾਰੰਗਪ੍ਰੀਤ ਸਿੰਘ ਔਜਲਾ, ਐਸਡੀਐਮ ਮੌੜ ਸ਼੍ਰੀ ਵਰਿੰਦਰ ਕੁਮਾਰ, ਐਸਡੀਐਮ ਰਾਮਪੁਰਾ ਸ੍ਰੀ ਓਮ ਪ੍ਰਕਾਸ਼, ਜ਼ਿਲ੍ਹਾ ਮਾਲ ਅਫ਼ਸਰ ਸ. ਬਲਕਰਨ ਸਿੰਘ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਤ ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।






