Sunday, May 10, 2026
Home Blog Page 233

Bathinda ‘ਚ ਬੱਸ ਅੱਡੇ ਨੂੰ ਬਾਹਰ ਲਿਜਾਣ ਦਾ ਵਿਰੋਧ ਵਧਿਆ; ਦੁਕਾਨਾਂ ਬੰਦ ਕਰਕੇ ਕੀਤਾ ਰੋਸ਼ ਪ੍ਰਦਰਸ਼ਨ

0

Bathinda News: Bathinda ਸ਼ਹਿਰ ‘ਚ ਬਣੇ ਬੱਸ ਅੱਡੇ ਨੂੰ ਬਾਹਰ ਲਿਜਾਣ ਦੇ ਫੈਸਲੇ ਦੀ ਵਿਰੋਧਤਾ ਵਧਣ ਲੱਗੀ ਹੈ। ਇਸ ਮਾਮਲੇ ਵਿਚ ‘‘ਬੱਸ ਅੱਡਾ ਬਚਾਓ ਮੋਰਚਾ” ਦੇ ਬੈਨਰ ਹੇਠ ਚੱਲ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਸ਼ਹਿਰੀਆਂ ਵੱਲੋਂ ਵੱਖ-ਵੱਖ ਜਥੈਬੰਦੀਆਂ ਦੇ ਸਹਿਯੋਗ ਨਾਲ ਸ਼ਹਿਰ ਵਿਚ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸਦੇ ਨਾਲ ਹੀ ਵਪਾਰੀਆਂ ਵੱਲੋਂ ਦੁਕਾਨਾਂ ਨੂੰ ਬੰਦ ਰੱਖ ਕੇ ਵਿਰੋਧ ਪ੍ਰਗਟਾਇਆ ਗਿਆ। ਇਸ ਦੌਰਾਨ ਅੰਬਡੇਕਰ ਪਾਰਕ ਤੋਂ ਲੈ ਕੇ ਮਹਿਣਾ ਚੌਂਕ ਤੱਕ ਸ਼ਹਿਰ ਪੂਰੀ ਤਰ੍ਹਾਂ ਬੰਦ ਰਿਹਾ। ਮਹਿਣਾ ਚੌਂਕ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਸਰਕਾਰ ਖ਼ਿਲਾਫ਼ ਤਿੱਖਾ ਵਿਰੋਧ ਦਰਜ ਕਰਵਾਇਆ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਬੱਸ ਅੱਡਾ ਮੌਜੂਦਾ ਥਾਂ ’ਤੇ ਹੀ ਬਣਾਏ ਰੱਖਣ ਦੀ ਮੰਗ ਦੁਹਰਾਈ।

ਇਹ ਵੀ ਪੜ੍ਹੋ Bathinda ‘ਚ ਨਗਰ ਨਿਗਮ ਚੋਣਾਂ ਨੂੰ ਲੈਕੇ ਸਿਆਸੀ ਹਲਚਲ ਸ਼ੁਰੂ, ਭਾਜਪਾ ਨੇ ਕੀਤੀ ਮੀਟਿੰਗ

ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਮੋਰਚੇ ਦੇ ਪ੍ਰਧਾਨ ਬਲਤੇਜ ਸਿੰਘ ਵਾਂਦਰ ਨੇ ਕਿਹਾ ਕਿ ਮੌਜੂਦਾ ਸਰਕਾਰ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ ਅਤੇ ਇਸਨੂੰ ਲੋਕਾਂ ਦੇ ਹਿੱਤਾਂ ਨਾਲ ਕੋਈ ਸਰੋਕਾਰ ਨਹੀਂ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਲੋਕਾਂ ਦੀ ਰਾਏ ਨੂੰ ਅਣਡਿੱਠਾ ਕਰਕੇ ਭੂ-ਮਾਫੀਆ ਨੂੰ ਫ਼ਾਇਦਾ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਲੋਕ ਸਹੂਲਤਾਂ ਦੇ ਕੇਂਦਰ ਬੱਸ ਅੱਡੇ ਨੂੰ ਉਜਾੜਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।ਇਸ ਮੌਕੇ ਹਰਵਿੰਦਰ ਹੈਪੀ ਅਤੇ ਗੁਰਪ੍ਰੀਤ ਆਰਟਿਸਟ ਨੇ ਕਿਹਾ ਕਿ ਬੱਸ ਅੱਡਾ ਬਦਲਣ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਹੀ ਚਾਰ ਵਿਧਾਇਕ, ਹਲਕਾ ਕੁਆਰਡੀਨੇਟਰ, ਸੌ ਤੋਂ ਵੱਧ ਪਿੰਡਾਂ ਦੀਆਂ ਪੰਚਾਇਤਾਂ ਅਤੇ ਲੋਕ ਸਭਾ ਦੇ ਸੰਸਦ ਮੈਂਬਰ ਲਿਖਤੀ ਰੂਪ ਵਿੱਚ ਸਰਕਾਰ ਨੂੰ ਬੱਸ ਅੱਡਾ ਨਾ ਬਦਲਣ ਦੀ ਅਪੀਲ ਕਰ ਚੁੱਕੇ ਹਨ, ਪਰ ਇਸ ਦੇ ਬਾਵਜੂਦ ਸਰਕਾਰ ਸਾਰੀਆਂ ਆਵਾਜ਼ਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ।

ਇਹ ਵੀ ਪੜ੍ਹੋ ਰਾਮਪੁਰਾ ਦੇ ਪ੍ਰੋਫੈਸਰ ਦੀ ਕੁੱਟਮਾਰ ਦੇ ਮਾਮਲੇ ‘ਚ ਸੱਚ ਆਇਆ ਸਾਹਮਣੇ , ਫ਼ੌਜੀ ਸਮੇਤ 3 ਕਾਬੂ

ਕੌਂਸਲਰ ਸੰਦੀਪ ਬਾਬੀ ਅਤੇ ਪਰਵਿੰਦਰ ਸੰਧੂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਆਪਣਾ ਫ਼ੈਸਲਾ ਵਾਪਸ ਨਹੀਂ ਲੈਂਦੀ, ਉਦੋਂ ਤੱਕ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।ਮੋਰਚੇ ਦੇ ਮੀਡੀਆ ਕੋਆਰਡੀਨੇਟਰ ਸੰਦੀਪ ਅਗਰਵਾਲ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਰ ਜ਼ੁਲਮ ਦਾ ਡਟ ਕੇ ਜਵਾਬ ਦਿੱਤਾ ਜਾਵੇਗਾ। ਵਪਾਰ ਮੰਡਲ ਦੇ ਪ੍ਰਧਾਨ ਬਲਵਿੰਦਰ ਬਾਹੀਆ ਅਤੇ ਸਟੂਡੈਂਟ ਯੂਨੀਅਨ ਦੀ ਪਾਇਲ ਅਰੋੜਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਬੱਸ ਅੱਡਾ ਬਦਲਣ ਦੀ ਜ਼ਿੱਦ ਨਾ ਛੱਡੀ ਤਾਂ ਲੋਕ ਪੰਜਾਬ ਦੀ ਸਰਕਾਰ ਹੀ ਬਦਲਣ ਲਈ ਮਜਬੂਰ ਹੋ ਜਾਣਗੇ। ਇਸ ਮੌਕੇ ਕਿਸਾਨ ਜਥੇਬੰਦੀਆਂ, ਪੈਨਸ਼ਨਰਜ਼ ਐਸੋਸੀਏਸ਼ਨ, ਵਪਾਰੀ ਜਥੇਬੰਦੀਆਂ, ਟਰਾਂਸਪੋਰਟ ਐਸੋਸੀਏਸ਼ਨ ਕੋਰਟ ਰੋਡ ਐਸੋਸੀਏਸ਼ਨ, ਜਮਹੂਰੀ ਅਧਿਕਾਰ ਸਭਾ, ਰਿਟਾਇਰਡ ਪੁਲਿਸ ਐਸੋਸੀਏਸ਼ਨ,ਮਜਦੂਰ ਜਥੇਬੰਦੀਆਂ, ਵਪਾਰੀ ਸਮੇਤ ਵੱਡੀ ਗਿਣਤੀ ਵਿੱਚ ਸੰਘਰਸ਼ੀ ਯੋਧੇ ਅਤੇ ਆਮ ਨਾਗਰਿਕ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

MP ਰਾਘਵ ਚੱਢਾ ਨੇ ਮੋਹਾਲੀ ਦੇ ਪਿੰਡ ਬਹਿਲੋਲਪੁਰ ਅਤੇ ਗੁਡਾਣਾ ਵਿਖੇ ਦੋ ਅਤਿ-ਆਧੁਨਿਕ ਇਨਫੋਟੇਨਮੈਂਟ ਸੈਂਟਰਾਂ ਦਾ ਉਦਘਾਟਨ ਕੀਤਾ

0

Mohali News: ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੋਹਾਲੀ ਦੇ ਪਿੰਡ ਬਹਿਲੋਲਪੁਰ ਅਤੇ ਗੁਡਾਣਾ ਵਿਖੇ ਦੋ ਅਤਿ-ਆਧੁਨਿਕ ਪਿੰਡ ਇਨਫੋਟੇਨਮੈਂਟ ਸੈਂਟਰਾਂ ਦਾ ਉਦਘਾਟਨ ਕੀਤਾ। MPLAD ਫੰਡਾਂ ਦੀ ਵਰਤੋਂ ਕਰਕੇ ਵਿਕਸਤ ਕੀਤੇ ਗਏ, ਇਹ ਸੈਂਟਰ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਹਨ, ਜਿਸਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਸਿੱਖਣ, ਮਨੋਰੰਜਨ ਅਤੇ ਏਕਤਾ ਲਈ ਸਾਂਝੇ ਭਾਈਚਾਰਕ ਸਥਾਨ ਬਣਾਉਣਾ ਹੈ।ਹਰੇਕ ਕੇਂਦਰ ਨੂੰ ਇੱਕ ਵਿਆਪਕ, ਇੱਕ-ਸਟਾਪ ਸਹੂਲਤ ਵਜੋਂ ਤਿਆਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ; ਪਾਕਿਸਤਾਨ ਤੋਂ ਆਈ 20 ਕਿਲੋਂ ਹੈਰੋਇਨ ਸਮੇਤ ਚਾਰ ਕਾਬੂ

ਇੱਕ ਭਾਗ ਵਿੱਚ ਕਿਤਾਬਾਂ ਅਤੇ ਪੜ੍ਹਨ ਦੇ ਸਰੋਤਾਂ ਨਾਲ ਲੈਸ ਇੱਕ ਸਮਾਰਟ ਲਾਇਬ੍ਰੇਰੀ ਹੈ, ਜਦੋਂ ਕਿ ਦੂਜਾ ਸ਼ਤਰੰਜ ਅਤੇ ਟੇਬਲ ਟੈਨਿਸ ਵਰਗੀਆਂ ਅੰਦਰੂਨੀ ਖੇਡਾਂ ਦੀਆਂ ਸਹੂਲਤਾਂ ਲਈ ਸਮਰਪਿਤ ਹੈ।ਇਹ ਕੇਂਦਰ ਟੀਵੀ, ਪ੍ਰੋਜੈਕਟਰ, ਸੰਗੀਤ ਪ੍ਰਣਾਲੀਆਂ, ਅਤੇ ਅਖਬਾਰਾਂ ਅਤੇ ਜਰਨਲ ਸਬਸਕ੍ਰਿਪਸ਼ਨਾਂ ਨਾਲ ਲੈਸ ਹਨ,ਜਿੱਥੇ ਬੱਚੇ ਸ਼ਾਂਤੀ ਨਾਲ ਪੜ੍ਹਾਈ ਕਰ ਸਕਦੇ ਹਨ ਅਤੇ ਪਿੰਡ ਵਾਸੀ ਆਰਾਮ ਕਰ ਸਕਦੇ ਹਨ।

ਇਹ ਵੀ ਪੜ੍ਹੋ 

ਉਦਘਾਟਨ ਦੌਰਾਨ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ, ਸ਼੍ਰੀ ਚੱਢਾ ਨੇ ਇਹ ਯਕੀਨੀ ਬਣਾਉਣ ਦੇ ਆਪਣੇ ਦ੍ਰਿਸ਼ਟੀਕੋਣ ਨੂੰ ਦੁਹਰਾਇਆ ਕਿ ਪੇਂਡੂ ਖੇਤਰਾਂ ਦੇ ਨੌਜਵਾਨ ਦਿਮਾਗਾਂ ਨੂੰ ਸਭ ਤੋਂ ਵਧੀਆ ਸੰਭਵ ਸਿੱਖਣ ਅਤੇ ਮਨੋਰੰਜਨ ਸਰੋਤਾਂ ਤੱਕ ਪਹੁੰਚ ਹੋਵੇ। ਸੰਸਦ ਮੈਂਬਰ ਨੇ ਜ਼ੋਰ ਦੇ ਕੇ ਕਿਹਾ ਕਿ ਟੈਕਸਦਾਤਾਵਾਂ ਦੇ ਪੈਸੇ ਦਾ ਇੱਕ-ਇੱਕ ਪੈਸਾ ਪੰਜਾਬ ਦੀ ਬਿਹਤਰੀ ਲਈ ਜ਼ਿੰਮੇਵਾਰੀ ਨਾਲ ਵਰਤਿਆ ਜਾਣਾ ਚਾਹੀਦਾ ਹੈ, ਖਾਸ ਕਰਕੇ ਸੁਰੱਖਿਅਤ ਅਤੇ ਸਮਾਵੇਸ਼ੀ ਸਥਾਨਾਂ ਦੀ ਉਸਾਰੀ ਲਈ ਜਿੱਥੇ ਬੱਚੇ ਸਿੱਖ ਸਕਣ, ਖੇਡ ਸਕਣ ਅਤੇ ਜ਼ਿੰਮੇਵਾਰ ਨਾਗਰਿਕ ਬਣ ਸਕਣ। ਇਸ ਮੌਕੇ ਚੇਅਰਮੈਨ ਸੰਨੀ ਆਹਲੂਵਾਲੀਆ ਤੇ ਮੋਹਾਲੀ ਦੀ ਡਿਪਟੀ ਕਮਿਸ਼ਨਰ ਸਮੇਤ ਹੋਰ ਮੋਹਤਵਰ ਵਿਅਕਤੀ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮਨਾਈ

Amritsar News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਮੂਹ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਖਾਲਸਾ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸਰਵਣ ਕਰਵਾਇਆ।

ਇਹ ਵੀ ਪੜ੍ਹੋ Bathinda ‘ਚ ਨਗਰ ਨਿਗਮ ਚੋਣਾਂ ਨੂੰ ਲੈਕੇ ਸਿਆਸੀ ਹਲਚਲ ਸ਼ੁਰੂ, ਭਾਜਪਾ ਨੇ ਕੀਤੀ ਮੀਟਿੰਗ

ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਕਿਹਾ ਕਿ 1984 ’ਚ ਤੱਤਕਾਲੀ ਕਾਂਗਰਸ ਸਰਕਾਰ ਨੇ ਫ਼ੌਜੀ ਹਮਲਾ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ-ਢੇਰੀ ਕੀਤਾ ਤੇ ਅਨੇਕਾਂ ਬੇਦੋਸ਼ੀਆਂ ਸੰਗਤਾਂ ਨੂੰ ਸ਼ਹੀਦ ਕੀਤਾ।ਭਾਈ ਸਤਵੰਤ ਸਿੰਘ, ਭਾਈ ਬੇਅੰਤ ਸਿੰਘ ਤੇ ਭਾਈ ਕੇਹਰ ਸਿੰਘ ਨੇ ਇਸ ਦਾ ਬਦਲਾ ਲੈਂਦਿਆਂ ਸਿੱਖ ਕੌਮ ਦਾ ਸਿਰ ਉੱਚਾ ਕੀਤਾ ਅਤੇ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਕੌਮ ਲਈ ਆਪਾ ਵਾਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਕੌਮੀ ਫ਼ਰਜ਼ ਹੈ ਅਤੇ ਸਿੱਖ ਕੌਮ ਆਪਣੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖੇਗੀ। ਸਮਾਗਮ ਦੌਰਾਨ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ ਗਏ।

ਇਹ ਵੀ ਪੜ੍ਹੋ ਨਾਮੀਂ ਹੋਟਲ ਮਾਲਕ ਨੇ ਖੁਦ ਨੂੰ ਮਾਰੀ ਗੋ+ਲੀ; ਹਾਲਾਤ ਗੰਭੀਰ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਮਨਜੀਤ ਸਿੰਘ ਤਲਵੰਡੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਜਸਪਾਲ ਸਿੰਘ ਢੱਡੇ, ਸਾਬਕਾ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ, ਦਲ ਖਾਲਸਾ ਦੇ ਆਗੂ ਸ. ਕੰਵਲਪਾਲ ਸਿੰਘ, ਸ. ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਵਧੀਕ ਮੈਨੇਜਰ ਸ. ਇਕਬਾਲ ਸਿੰਘ, ਸ. ਬਿਕਰਮਜੀਤ ਸਿੰਘ ਝੰਗੀ, ਸ. ਯੁਵਰਾਜ ਸਿੰਘ, ਸ. ਗੁਰਤਿੰਦਰਪਾਲ ਸਿੰਘ, ਸ. ਜਸਬੀਰ ਸਿੰਘ, ਮੀਤ ਮੈਨੇਜਰ ਸ. ਲਾਲ ਸਿੰਘ ਸਮੇਤ ਸੰਗਤਾਂ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ‘ਚ ਨਗਰ ਨਿਗਮ ਚੋਣਾਂ ਨੂੰ ਲੈਕੇ ਸਿਆਸੀ ਹਲਚਲ ਸ਼ੁਰੂ, ਭਾਜਪਾ ਨੇ ਕੀਤੀ ਮੀਟਿੰਗ

0

Bathinda News: Municipal Corporations election, ਆਗਾਮੀ ਮਹੀਨਿਆਂ ਦੇ ਦੌਰਾਨ ਆਉਣ ਵਾਲਿਆਂ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਬਠਿੰਡਾ ਸ਼ਹਿਰ ਵਿਚ ਸਿਆਸੀ ਹਲਚਲ ਸ਼ੁਰੂ ਹੋ ਗਈ ਹੈ। ਪਿਛਲੀਆਂ ਲੋਕ ਸਭਾ ਚੋਣਾਂ ਵਿਚ ਬਠਿੰਡਾ ਸ਼ਹਿਰੀ ਹਲਕੇ ‘ਚੋਂ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਇਸ ਸਬੰਧ ਵਿੱਚ ਇੱਕ ਅਹਿਮ ਮੀਟਿੰਗ ਕੀਤੀ ਗਈ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਭਾਜਪਾ ਦੇ ਸੀਨੀਅਰ ਆਗੂਆਂ ਦੇ ਨਾਲ-ਨਾਲ ਚੋਣਾਂ ਲੜਣ ਵਾਲੇ ਚਾਹਵਾਨ ਸਾਥੀਆਂ ਨੇ ਵੀ ਹਿੱਸਾ ਲਿਆ ਅਤੇ ਪਾਰਟੀ ਨੂੰ ਨਗਰ ਨਿਗਮ ਚੋਣਾਂ ਵਿੱਚ ਮਜ਼ਬੂਤ ਕਰਨ ਲਈ ਸਾਰੇ ਸਾਥੀਆਂ ਨਾਲ ਵਿਚਾਰ ਚਰਚਾ ਕੀਤੀ।

ਇਹ ਵੀ ਪੜ੍ਹੋ ਰਾਮਪੁਰਾ ਦੇ ਪ੍ਰੋਫੈਸਰ ਦੀ ਕੁੱਟਮਾਰ ਦੇ ਮਾਮਲੇ ‘ਚ ਸੱਚ ਆਇਆ ਸਾਹਮਣੇ , ਫ਼ੌਜੀ ਸਮੇਤ 3 ਕਾਬੂ

ਪਾਰਟੀ ਆਗੂਆਂ ਮੁਤਾਬਕ ਮੀਟਿੰਗ ਵਿਚ ਇਹ ਚੋਣਾਂ ਪੂਰੇ ਉਤਸ਼ਾਹ ਤੇ ਤਾਕਤ ਨਾਲ ਲੜਣ ਦਾ ਫੈਸਲਾ ਲਿਆ ਗਿਆ। ਪਾਰਟੀ ਆਗੂਆਂ ਨੇ ਇਹ ਵੀ ਦਾਅਵਾ ਕੀਤਾ ਕਿ ਇੰਨ੍ਹਾਂ ਚੋਣਾਂ ਵਿਚ ਉਮੀਦਵਾਰ ਬਣਨ ਲਈ ਪਾਰਟੀ ਵਰਕਰਾਂ ਵਿਚ ਕਾਫ਼ੀ ਉਤਸ਼ਾਹ ਦਿਖਾਇਆ ਗਿਆ। ਇਸ ਮੌਕੇ ਟਿਕਟ ਲੜਣ ਦੇ ਚਾਹਵਾਨਾਂ ਨੂੰ ਆਪਣੀਆਂ ਅਰਜ਼ੀਆਂ ਸਬੰਧਤ ਮੰਡਲ ਪ੍ਰਧਾਨਾਂ ਨੂੰ ਦੇਣ ਲਈ ਕਿਹਾ ਗਿਆ। ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਸਾਲ 2021 ਵਿਚ ਨਗਰ ਨਿਗਮ ਦੀਆਂ ਹੋਈਆਂ ਚੋਣਾਂ ਵੀ ਭਾਜਪਾ ਵੱਲੋਂ ਇਕੱਲੀਆਂ ਲੜੀਆਂ ਗਈਆਂ ਸਨ ਤੇ ਉਸ ਸਮੇਂ ਬਹੁਤ ਘੱਟ ਸਫ਼ਲਤਾ ਮਿਲੀ ਸੀ।ਮੀਟਿੰਗ ਵਿਚ ਸ਼੍ਰੀ ਸਿੰਗਲਾ ਤੋਂ ਇਲਾਵਾ ਸੀਨੀਅਰ ਆਗੂ ਨਰਿੰਦਰ ਮਿੱਤਲ, ਸ਼ਾਮ ਲਾਲ ਬਾਂਸਲ, ਵਰਿੰਦਰ ਸ਼ਰਮਾ, ਉਮੇਸ਼ ਸਰਮਾ, ਜਤਿੰਦਰ ਅਰੋੜਾ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਰਾਮਪੁਰਾ ਦੇ ਪ੍ਰੋਫੈਸਰ ਦੀ ਕੁੱਟਮਾਰ ਦੇ ਮਾਮਲੇ ‘ਚ ਸੱਚ ਆਇਆ ਸਾਹਮਣੇ , ਫ਼ੌਜੀ ਸਮੇਤ 3 ਕਾਬੂ

0

Rampura News: ਲੰਘੀ 22 ਦਸੰਬਰ 2025 ਨੂੰ ਰਾਮਪੁਰਾ ਸ਼ਹਿਰ ਵਿਚੋਂ ਸ਼ੈਰ ਕਰਨ ਲਈ ਪਾਰਕ ਆਏ ਇੱਕ ਪ੍ਰੋਫੈਸਰ ਨੂੰ ਅਗਵਾ ਕਰਕੇ ਕੁੱਟਮਾਰ ਦੇ ਮਾਮਲੇ ਵਿਚ ਹੁਣ ਰਾਮਪੁਰਾ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਪੁਲਿਸ ਅੜਿੱਕੇ ਚੜ੍ਹੇ ਇੰਨ੍ਹਾਂ ਮੁਲਮਜਾਂ ਵਿਚ ਇੱਕ ਭਾਰਤੀ ਫ਼ੌਜ ਦਾ ਜਵਾਨ ਵੀ ਹੈ। ਮੁਲਜਮਾਂ ਦਾ ਸਬੰਧ ਨੇੜਲੇ ਪਿੰਡ ਚਾਉਕੇ ਨਾਲ ਦਸਿਆ ਜਾ ਰਿਹਾ।ਘਟਨਾ ਦੇ ਵੇਰਵੇ ਦਿੰਦਿਆਂ ਐਸਪੀ ਡੀ ਜਸਮੀਤ ਸਿੰਘ ਤੇ ਰਾਮਪੁਰਾ ਫ਼ੂਲ ਦੇ ਡੀਐਸਪੀ ਮਨੋਜ ਕੁਮਾਰ ਨੇ ਦਸਿਆ ਕਿ ਘਟਨਾ ਵਾਲੇ ਦਿਨ ਮੁਲਜ਼ਮ ਉਕਤ ਪ੍ਰੋਫੈਸਰ ਨੂੰ ਜਬਰੀ ਆਪਣੀ ਕਾਰ ਵਿਚ ਬਿਠਾ ਕੇ ਲੈ ਗਏ ਸਨ ਅਤੇ ਕੁੱਟਮਾਰ ਕਰਨ ਤੋਂ ਬਾਅਦ ਉਸਨੂੰ ਜਖਮੀ ਹਾਲਤ ਵਿੱਚ ਪਿੰਡ ਖਿਆਲੀ ਵਾਲਾ ਲਿੰਕ ਸੜਕ ਉੱਪਰ ਸੁੱਟ ਗਏ ਸਨ।

ਇਹ ਵੀ ਪੜ੍ਹੋ ਨਾਮੀਂ ਹੋਟਲ ਮਾਲਕ ਨੇ ਖੁਦ ਨੂੰ ਮਾਰੀ ਗੋ+ਲੀ; ਹਾਲਾਤ ਗੰਭੀਰ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ

ਇਸ ਮਾਮਲੇ ਵਿਚ ਜਦ ਪੜਤਾਲ ਕੀਤੀ ਤਾਂ ਪਤਾ ਲੱਗਿਆ ਕਿ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਵਿਚ ਇੰਦਰਜੀਤ ਸਿੰਘ, ਕੁਲਦੀਪ ਸਿੰਘ ਅਤੇ ਅਕਾਸ਼ਦੀਪ ਸਿੰਘ ਸ਼ਾਮਲ ਹਨ, ਜਿੰਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ। ਘਟਨਾ ਪਿੱਛੇ ਪੁਲਿਸ ਅਧਿਕਾਰੀਆਂ ਨੇ ਵਜਾ ਰੰਜਿਸ਼ ਦਸਦਿਆਂ ਕਿਹਾ ਕਿ ਮੁਲਜਮਾਂ ਨੇ ਉਕਤ ਪ੍ਰੋਫੈਸਰ ਨੂੰ ‘‘ਗਰਾਈਂਡਰ ਗੇਅ ਡੇਟਿੰਗ” ਐਪਲੀਕੇਸ਼ਨ ਜਰੀਏ ਘਟਨਾ ਵਾਲੇ ਦਿਨ ਬੁਲਾਇਆ ਸੀ। ਬਾਅਦ ਵਿਚ ਉਨ੍ਹਾਂ ਲਾਲਚ ਵੱਸ ਆ ਕੇ ਪੈਸੇ ਹੜੱਪਣ ਦੀ ਨੀਅਤ ਨਾਲ ਮੁਦਈ ਦਾ ਫੋਨ ਖੋਹ ਲਿਆ ਅਤੇ ਉਸਦਾ ਪਾਸਵਰਡ ਲੈ ਕੇ ਪੈਸੇ ਟ੍ਰਾਂਸਫ਼ਾਰ ਕਰਨ ਦੀ ਕੋਸ਼ਿਸ ਕੀਤੀ ਪ੍ਰੰਤੂ ਪ੍ਰੋਫੈਸਰ ਵੱਲੋਂ ਜਵਾਬ ਦੇਣ ‘ਤੇ ਉਸਦੀ ਕੁੱਟਮਾਰ ਕਰ ਦਿੱਤੀ। ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜਮਾਂ ਤੋਂ ਡੂੰਘਾਈ ਨਾਲ ਪੁਛਗਿੱਛ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਨਾਮੀਂ ਹੋਟਲ ਮਾਲਕ ਨੇ ਖੁਦ ਨੂੰ ਮਾਰੀ ਗੋ+ਲੀ; ਹਾਲਾਤ ਗੰਭੀਰ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ

0

Gurdaspur News: ਇੱਥੋਂ ਅੰਮ੍ਰਿਤਸਰ ਰੋਡ ‘ਤੇ ਸਥਿਤ ਇੱਕ ਨਾਮੀਂ ਹੋਟਲ ਦੇ ਮਾਲਕ ਵੱਲੋਂ ਖੁਦ ਨੂੰ ਗੋਲੀ ਮਾਰਨ ਦੀ ਸੂਚਨਾ ਸਾਹਮਣੈ ਆਈ ਹੈ। ਰਾਤੀ 10 ਵਜੇਂ ਹੋਟਲ ਵਿਚ ਵਾਪਰੀ ਇਸ ਘਟਨਾ ਤੋਂ ਬਾਅਦ ਜਖ਼ਮੀ ਮਨਪ੍ਰੀਤ ਸਿੰਘ ਨੂੰ ਅਬਰੋਲ ਹਸਪਤਾਲ ਵਿਚ ਦਾਖ਼ਲ ਕਰਵਾਇਆ, ਜਿੱਥੇ ਉਸਦੀ ਹਾਲਾਤ ਨਾਜੁਕ ਬਣੀ ਹੋਈ ਹੈ। ਡਾਕਟਰਾਂ ਮੁਤਾਬਕ ਹੋਟਲ ਮਾਲਕ ਦੇ ਛਾਤੀ ਵਿਚ ਗੋਲੀ ਫ਼ਸੀ ਹੋਈ ਹੈ, ਜਿਸਨੂੰ ਕੱਢਣ ਲਈ ਅਪਰੇਸਨ ਜਾਰੀ ਹੈ।

ਇਹ ਵੀ ਪੜ੍ਹੋ ਸਰਬਜੀਤ ਕੌਰ ਊਰਫ਼ ਨੂਰ ਹੂਸੇਨ ਦੀ ਭਾਰਤ ਵਾਪਸੀ ‘ਤੇ ਸਸਪੈਂਸ ਬਰਕਰਾਰ!

ਪੁਲਿਸ ਵੱਲੋਂ ਮੌਕੇ ‘ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਮੋਹਨ ਸਿੰਘ ਮੁਤਾਬਕ ਮਾਮਲੇ ਦੀ ਤੈਅ ਤੱਕ ਪਹੁੰਚਣ ਤੋਂ ਬਾਅਦ ਪੂਰੀ ਜਾਣਕਾਰੀ ਦਿੱਤੀ ਜਾਵੇਗੀ। ਇਹ ਵੀ ਪਤਾ ਲੱਗਿਆ ਹੈ ਕਿ ਜਖ਼ਮੀ ਮਨਪ੍ਰੀਤ ਸਿੰਘ ਆਪਣੇ ਪਿੰਡ ਦੇ ਸਰਪੰਚ ਵੀ ਰਹਿ ਚੁੱਕੇ ਹਨ। ਦਸਿਆ ਜਾ ਰਿਹਾ ਕਿ ਮਨਪ੍ਰੀਤ ਸਿੰਘ ਰਾਤੀ ਕਰੀਬ 10 ਵਜੇਂ ਅੰਮ੍ਰਿਤਸਰ ਰੋਡ ‘ਤੇ ਸਥਿਤ ਹੋਟਲ ‘ਚਾਏ-ਚੂਰੀ’ ਦੇ ਵਿਚ ਪੁੱਜਿਆ ਸੀ। ਇਸ ਦੌਰਾਨ ਰਾਤ ਨੂੰ ਕਮਰੇ ਵਿਚ ਹੀ ਰਿਹਾ ਤੇ ਆਪਣੇ ਲਾਇਸੰਸੀ ਪਿਸਤੌਲ ਨਾਲ ਗੋਲੀ ਮਾਰ ਲਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ; ਪਾਕਿਸਤਾਨ ਤੋਂ ਆਈ 20 ਕਿਲੋਂ ਹੈਰੋਇਨ ਸਮੇਤ ਚਾਰ ਕਾਬੂ

0

Amritsar News: ਪੰਜਾਬ ਪੁਲਿਸ ; ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਤਸਕਰੀ ਨੈਟਵਰਕ ‘ਤੇ ਵੱਡੀ ਕਾਰਵਾਈ ਕਰਦਿਆਂ, ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ), ਬਾਰਡਰ ਰੇਂਜ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਨਸ਼ਿਆਂ ਦੀ ਸਪਲਾਈ ਚੇਨ ਦਾ ਪ੍ਰਬੰਧ ਕਰਨ ਵਾਲੇ ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 19.980 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਾਹਿਬਜੀਤ ਸਿੰਘ ਉਰਫ਼ ਸਾਹਿਬ ਅਤੇ ਰਾਜਵਿੰਦਰ ਸਿੰਘ ਉਰਫ਼ ਗੋਲੂ, ਦੋਵੇਂ ਵਾਸੀ ਪੁਰਾਣਾ ਨਰਾਇਣਗੜ੍ਹ, ਅੰਮ੍ਰਿਤਸਰ; ਆਸ਼ੂ ਸ਼ਰਮਾ ਉਰਫ਼ ਆਸ਼ੂ ਵਾਸੀ ਛੇਹਰਟਾ, ਅੰਮ੍ਰਿਤਸਰ ਅਤੇ ਇੱਕ 17 ਸਾਲਾ ਨਾਬਾਲਗ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ ਸਰਬਜੀਤ ਕੌਰ ਊਰਫ਼ ਨੂਰ ਹੂਸੇਨ ਦੀ ਭਾਰਤ ਵਾਪਸੀ ‘ਤੇ ਸਸਪੈਂਸ ਬਰਕਰਾਰ!

ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਬ੍ਰੇਜ਼ਾ ਕਾਰ ਅਤੇ ਦੋ ਮੋਟਰਸਾਈਕਲਾਂ ਨੂੰ ਵੀ ਜ਼ਬਤ ਕਰ ਲਿਆ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਪਾਕਿਸਤਾਨ ਅਧਾਰਤ ਹੈਂਡਲਰਾਂ ਨਾਲ ਜੁੜੇ ਹੋਏ ਸਨ ਅਤੇ ਪੂਰੇ ਖੇਤਰ ਵਿੱਚ ਨਸ਼ੀਲੇ ਪਦਾਰਥਾਂ ਦੀ ਡਿਲਿਵਰੀ ਅਤੇ ਵੰਡ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਹੈਂਡਲਰਾਂ ਦੀ ਪਛਾਣ ਕਰਨ, ਸਪਲਾਈ ਰੂਟਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਐਸਪੀ ਏਐਨਟੀਐਫ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਮੁਲਜ਼ਮ ਡਰੋਨ ਰਾਹੀਂ ਤਸਕਰੀ ਕੀਤੀ ਗਈ ਹੈਰੋਇਨ ਦੀ ਖੇਪ ਨੂੰ ਪ੍ਰਾਪਤ ਕਰਨ ਲਈ ਸਰਹੱਦੀ ਖੇਤਰ ਵੱਲ ਗਿਆ ਹੈ।

ਇਹ ਵੀ ਪੜ੍ਹੋ Punjab ‘ਚ ਤੜਕਸਾਰ ਭਿਆਨਕ ਹਾਦਸਾ; ਦੋ ਬੱਸਾਂ ਤੇ ਟਰਾਲੀ ਦੀ ਟੱਕਰ, 100 ਤੋਂ ਵੱਧ ਸਵਾਰੀਆਂ ਹੋਈਆਂ ਜਖ਼ਮੀ

ਉਨ੍ਹਾਂ ਦੱਸਿਆ ਕਿ ਇਸ ਸੂਚਨਾ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ, ਏਐਨਟੀਐਫ ਅਤੇ ਬੀਐਸਐਫ ਦੀ ਸਾਂਝੀ ਟੀਮ ਵੱਲੋਂ ਇੱਕ ਰਣਨੀਤਕ ਸਥਾਨ ‘ਤੇ ਇੱਕ ਨਾਕਾ ਲਗਾਇਆ ਗਿਆ ਅਤੇ ਅਪਰਾਧ ਵਿੱਚ ਵਰਤੀ ਗਈ ਬ੍ਰੇਜ਼ਾ ਕਾਰ ਸਮੇਤ ਚਾਰੇ ਮੁਲਜ਼ਮਾਂ ਨੂੰ ਸਫਲਤਾਪੂਰਵਕ ਗਿਰਫਤਾਰ ਕਰ ਲਿਆ।ਐਸਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਖੁਲਾਸਿਆਂ ਦੇ ਆਧਾਰ ‘ਤੇ, ਜ਼ਿਲ੍ਹਾ ਅੰਮ੍ਰਿਤਸਰ ਦੇ ਥਾਣਾ ਭਿੰਡੀ ਸੈਦਾਂ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਬੀਓਪੀ ਘੋਗਾ ਵਿਖੇ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ। ਉਨ੍ਹਾਂ ਦੱਸਿਆ ਕਿ ਇਸ ਤਲਾਸ਼ੀ ਮੁਹਿੰਮ ਦੌਰਾਨ, ਪਿੰਡ ਭਿੰਡੀ ਔਲਖ ਨੇੜੇ ਖੇਤਾਂ ਵਿੱਚੋਂ ਪੰਜ ਪੈਕੇਟਾਂ ਵਿੱਚ ਪੈਕ ਕੀਤੀ 19.980 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।ਇਸ ਸਬੰਧੀ, ਮਿਤੀ 6.01.2026 ਨੂੰ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਥਾਣਾ ਏਐਨਟੀਐਫ, ਐਸਏਐਸ ਨਗਰ ਵਿਖੇ ਐਫਆਈਆਰ ਨੰਬਰ 06 ਤਹਿਤ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਰਬਜੀਤ ਕੌਰ ਊਰਫ਼ ਨੂਰ ਹੂਸੇਨ ਦੀ ਭਾਰਤ ਵਾਪਸੀ ‘ਤੇ ਸਸਪੈਂਸ ਬਰਕਰਾਰ!

0

Amritsar News: ਲੰਘੇ ਸਾਲ 4 ਨਵੰਬਰ ਨੂੰ ਭਾਰਤੀ ਜਥੇ ਨਾਲ ਗੁਰਪੂਰਬ ਮੌਕੇ ਪਾਕਿਸਤਾਨ ਗਈ ਭਾਰਤੀ ਪੰਜਾਬ ਦੀ ਮਹਿਲਾ ਸਰਬਜੀਤ ਕੌਰ ਉਰਫ਼ ਨੂਰ ਹੂਸੇਨ ਦੀ ਵਾਪਸੀ ਨੂੰ ਲੈ ਕੇ ਸਸਪੈਂਸ ਬਰਕਰਾਰ ਹੈ। ਬੀਤੇ ਕੱਲ ਮੀਡੀਆ ਵਿਚ ਇਹ ਖਬਰਾਂ ਆਈਆਂ ਸਨ ਕਿ ਐਤਵਾਰ ਨੂੰ ਨੂਰ ਹੂਸੇਨ ਤੇ ਉਸਦੇ ਪਾਕਿਸਤਾਨੀ ਪਤੀ ਨਾਸਿਰ ਹੂਸੇਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਤੇ ਹੁਣ ਇਸ ਮਹਿਲਾ ਨੂੰ ਵਾਪਸ ਭਾਰਤ ਭੇਜਿਆ ਜਾ ਰਿਹਾ। ਪਾਕਿਸਤਾਨੀ ਮਹਿਲਾ ਪੁਲਿਸ ਮੁਲਾਜਮਾਂ ਦੀ ਹਿਰਾਸਤ ਵਿਚ ਨੂਰ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਸਨ ਪ੍ਰੰਤੁ ਦੇਰ ਸ਼ਾਮ ਇਹ ਜਾਣਕਾਰੀ ਸਾਹਮਣੇ ਆਈ ਕਿ ਉਸਨੂੰ ਵਾਹਗਾ ਬਾਰਡਰ ਤੋਂ ਵਾਪਸ ਲਿਜਾਇਆ ਜਾ ਚੁੱਕਿਆ।

ਇਹ ਵੀ ਪੜ੍ਹੋ Punjab ‘ਚ ਤੜਕਸਾਰ ਭਿਆਨਕ ਹਾਦਸਾ; ਦੋ ਬੱਸਾਂ ਤੇ ਟਰਾਲੀ ਦੀ ਟੱਕਰ, 100 ਤੋਂ ਵੱਧ ਸਵਾਰੀਆਂ ਹੋਈਆਂ ਜਖ਼ਮੀ

ਸਾਹਮਣੇ ਆ ਰਹੀਆਂ ਜਾਣਕਾਰੀਆਂ ਮੁਤਾਬਕ ਸਰਬਜੀਤ ਕੌਰ ਉਰਫ਼ ਨੂਰ ਹੂਸੇਨ ਵਾਪਸ ਭਾਰਤ ਆਉਣ ਤੋਂ ਇੰਨਕਾਰ ਕਰ ਰਹੀ ਹੈ। ਉਸਨੇ ਦਾਅਵਾ ਕੀਤਾ ਹੈ ਕਿ ਉਸਦੇ ਵੱਲੋਂ ਅਪਣੀ ਮਰਜ਼ੀ ਨਾਲ ਇਸਲਾਮ ਧਰਮ ਕਬੂਲ ਕੀਤਾ ਗਿਆ ਅਤੇ ਨਾਸਿਰ ਹੂਸੇਨ ਦੇ ਨਾਲ ਵਿਆਹ ਕੀਤਾ ਹੈ। ਜਿਸਦੇ ਚੱਲਦੇ ਉਸਦੇ ਵੱਲੋਂ ਪਾਕਿਸਤਾਨੀ ਨਾਗਰਿਕਤਾ ਦੀ ਮੰਗ ਕੀਤੀ ਗਈ ਹੈ। ਮੀਡੀਆ ਮੁਤਾਬਕ ਸਰਬਜੀਤ ਤੇ ਉਸਦੇ ਪਤੀ ਨੂੰ ਨਨਕਾਣਾ ਸਾਹਿਬ ਤੋਂ ਗ੍ਰਿਫਤਾਰ ਕਰਨ ਬਾਅਦ ਲਾਹੌਰ ਅਤੇ ਉਸਤੋਂ ਬਾਅਦ ਵਾਹਗਾ ਬਾਰਡਰ ਲਿਆਂਦਾ ਗਿਆ ਸੀ।

ਇਹ ਵੀ ਪੜ੍ਹੋ ਕੇਂਦਰ ਸਰਕਾਰ ਦੀ ਨਵੀਂ ਮਨਰੇਗਾ ਸਕੀਮ ਵਿਰੁਧ ਕਾਂਗਰਸ 11 ਨੂੰ ਕਰੇਗੀ ਵੱਡੀ ਰੈਲੀ,ਮਜ਼ਦੂਰਾਂ ਨੂੰ ਕਰਾਂਗੇ ਲਾਮਬੰਦ : ਡਾਲਵੀਆਂ

ਪ੍ਰੰਤੂ ਐਨ ਮੌਕੇ ਉੱਪਰ ਪਾਕਿਸਤਾਨ ਦੇ ਗ੍ਰਹਿ ਵਿਭਾਗ ਵੱਲੋਂ ਉਸਦੀ ਵਾਪਸੀ ਰੋਕ ਦਿੱਤੀ ਗਈ। ਹਾਲਾਂਕਿ ਅੱਜ ਮੁੜ ਉਸਦੀ ਵਾਪਸੀ ਦੀਆਂ ਚਰਚਾਵਾਂ ਚੱਲ ਰਹੀਆਂ ਹਨ ਪ੍ਰੰਤੂ ਹਾਲੇ ਤੱਕ ਅਧਿਕਾਰਤ ਤੌਰ ‘ਤੇ ਭਾਰਤ ਜਾਂ ਪਾਕਿਸਤਾਨ ਵਾਲੇ ਪਾਸਿਓ ਕੋਈ ਬਿਆਨ ਸਾਹਮਣੈ ਨਹੀਂ ਆਇਆ। ਦਸਣਯੋਗ ਹੈ ਕਿ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਨਾਲ ਸਬੰਧਤ ਤਲਾਕਸ਼ੁਦਾ ਮਹਿਲਾ ਸਰਬਜੀਤ ਕੌਰ ਨਨਕਾਣਾ ਸਾਹਿਬ ਪੁੱਜਦੇ ਹੀ ਜਥੇ ਨਾਲੋਂ ਅਲੱਗ ਹੋ ਗਈ ਸੀ ਤੇ ਮੁੜ ਉਸਦੇ ਨਿਕਾਹ ਦੀਆਂ ਖਬਰਾਂ ਆਈਆਂ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab ‘ਚ ਤੜਕਸਾਰ ਭਿਆਨਕ ਹਾਦਸਾ; ਦੋ ਬੱਸਾਂ ਤੇ ਟਰਾਲੀ ਦੀ ਟੱਕਰ, 100 ਤੋਂ ਵੱਧ ਸਵਾਰੀਆਂ ਹੋਈਆਂ ਜਖ਼ਮੀ

0

Tarn Taran News: ਮੰਗਲਵਾਰ ਨੂੰ ਤੜਕਸਾਰ ਧੁੰਦ ਦੇ ਕਾਰਨ ਤਰਨਤਾਰਨ ਜ਼ਿਲ੍ਹੇ ਦੇ ਹਰੀਕੇ ਪੱਤਣ ਕੋਲ ਦੋ ਬੱਸਾਂ ਅਤੇ ਇੱਕ ਇੱਟਾਂ ਨਾਲ ਭਰੀ ਹੋਈ ਟਰਾਲੀ ਵਿਚਕਾਰ ਭਿਆਨਕ ਟੱਕਰ ਹੋਣ ਦੀ ਖ਼ਬਰ ਹੈ। ਇਸ ਹਾਦਸੇ ਵਿਚ 100 ਦੇ ਕਰੀਬ ਸਵਾਰੀਆਂ ਦੇ ਵੀ ਜਖ਼ਮੀ ਹੋਣ ਦੀ ਸੂਚਨਾ ਹੈ, ਜਿੰਨ੍ਹਾਂ ਵਿਚੋਂ ਕੁੱਝ ਇੱਕ ਨੂੰ ਹਸਪਤਾਲ ਵੀ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ CM Bhagwant Mann ਨੇ ਕਿਹਾ, ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਆਇਆ ਹੁਕਮ ਸਿਰ ਮੱਥੇ..

ਮੁਢਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਧੁੰਦ ਦੇ ਕਾਰਨ ਵਾਪਰਿਆਂ ਹੈ। ਇਸ ਹਾਦਸੇ ਦੇ ਵਿਚ ਇੱਕ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਤੇ ਇਸਤੋਂ ਬਾਅਦ ਉਕਤ ਬੱਸ ਵਿਚ ਦੂਜੀ ਬੱਸ ਵੀ ਆ ਵੱਜੀ। ਫ਼ਿਲਹਾਲ ਪੁਲਿਸ ਅਤੇ ਸੜਕ ਸੁਰੱਖਿਆ ਫ਼ੌਰਸ ਦੇ ਜਵਾਨ ਮੌਕੇ ‘ਤੇ ਪੁੱਜ ਗਏ ਹਨ ਤੇ ਬਚਾਅ ਕਾਰਜ਼ ਜਾਰੀ ਹਨ। ਪੂਰੀ ਘਟਨਾ ਦੇ ਵੇਰਵੇ ਆਉਣੇ ਬਾਕੀ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

CM Bhagwant Mann ਨੇ ਕਿਹਾ, ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਆਇਆ ਹੁਕਮ ਸਿਰ ਮੱਥੇ..

0

Chandigarh News:ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਉੱਪਰ ਸਪੱਸ਼ਟੀਕਰਨ ਦੇਣ ਸਬੰਧੀ ਤਲਬ ਕਰਨ ਉੱਪਰ ਮੁੱਖ ਮੰਤਰੀ ਸ: ਮਾਨ ਦਾ ਪ੍ਰਤੀਕ੍ਰਮ ਸਾਹਮਣੇ ਆਇਆ ਹੈ। ਉਨ੍ਹਾਂ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾ ਕੇ ਲਿਖਿਆ ਹੈ। ‘‘

ਇਹ ਵੀ ਪੜ੍ਹੋ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਆਇਆ ਹੁਕਮ ਸਿਰ ਮੱਥੇ..,ਦਾਸ ਮੁੱਖ ਮੰਤਰੀ ਵਜੋਂ ਨਹੀਂ ਨਿਮਾਣੇ ਸਿੱਖ ਵਜੋਂ ਨੰਗੇ ਪੈਰ ਚੱਲ ਕੇ ਹਾਜਰ ਹੋਵੇਗਾ..,ਦਾਸ 15 ਜਨਵਰੀ ਨੂੰ ਦੇਸ਼ ਦੇ ਮਾਣਯੋਗ ਰਾਸ਼ਟਰਪਤੀ ਜੀ ਜੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਸਾਹਿਬ ਵਿਖੇ ਕਾਨਫਰੰਸ ‘ਚ ਹਿੱਸਾ ਲੈਣ ਆ ਰਹੇ ਨੇ.. ਉਸ ਦਿਨ ਲਈ ਮਾਫੀ ਵੀ ਮੰਗਦਾ ਹੈ..ਕਿਉਂਕਿ ਮੇਰੇ ਲਈ ਸਭ ਤੋਂ ਉੱਤਮ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਅਤੇ ਉਸ ਪਾਵਨ ਤਖ਼ਤ ਸਾਹਿਬ ਤੋਂ ਆਇਆ ਹੁਕਮ ਸਿਰ ਮੱਥੇ ਹੈ ..ਸੀ..ਅਤੇ ਹਮੇਸ਼ਾ ਰਹੇਗਾ..”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1899488