Monday, May 18, 2026
Home Blog Page 2330

ਗੁਜਰਾਤ ‘ਚ ‘ਆਪ‘ ਨੇ ਈਸੂਦਾਨ ਗਢਵੀ ਨੂੰ ਐਲਾਨਿਆ ਆਪਣਾ ਮੁੱਖ ਮੰਤਰੀ ਉਮੀਦਵਾਰ

ਪਾਰਟੀ ਵੱਲੋਂ ਕਰਵਾਏ ਗਏ ਸਰਵੇਖਣ ਵਿੱਚ ਗੁਜਰਾਤ ਦੇ ਲੋਕਾਂ ਨੇ 73 ਫੀਸਦੀ ਵੋਟਾਂ ਨਾਲ ਈਸੂਦਾਨ ਗਢਵੀ ਨੂੰ ਚੁਣਿਆ ਆਪਣਾ ਮੁੱਖ ਮੰਤਰੀ ਉਮੀਦਵਾਰ: ਅਰਵਿੰਦ ਕੇਜਰੀਵਾਲ
ਈਸੂਦਾਨ ਗਢਵੀ ਨੇ ਅਰਵਿੰਦ ਕੇਜਰੀਵਾਲ ਅਤੇ ਗੁਜਰਾਤ ਦੇ ਲੋਕਾਂ ਦਾ ਉਨ੍ਹਾਂ ‘ਤੇ ਵਿਸਵਾਸ ਦਿਖਾਉਣ ਲਈ ਕੀਤਾ ਧੰਨਵਾਦ
ਬਦਲਾਅ ਲਈ ਆਪਣਾ ਮਨ ਬਣਾ ਚੁੱਕੇ ਗੁਜਰਾਤ ਦੇ ਲੋਕ ਨੇ ਆਪਣੇ ਨਵੇਂ ਮੁੱਖ ਮੰਤਰੀ ਦਾ ਨਾਮ ਆਪ ਚੁਣਿਆ ਹੈ: ਭਗਵੰਤ ਮਾਨ
ਪੰਜਾਬੀ ਖ਼ਬਰਸਾਰ ਬਿਉਰੋ
ਨਵੀਂ ਦਿੱਲੀ, 4 ਨਵੰਬਰ: ਈਸੂਦਾਨ ਗਢਵੀ ਨੂੰ ਆਮ ਆਦਮੀ ਪਾਰਟੀ (ਆਪ) ਨੇ ਆਗਾਮੀ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਆਪਣੇ ਮੁੱਖ ਮੰਤਰੀ ਉਮੀਦਵਾਰ ਵੱਜੋਂ ਚੁਣਿਆ ਹੈ। ਸਾਬਕਾ ਟੀਵੀ ਐਂਕਰ ਅਤੇ ਪੱਤਰਕਾਰ ਈਸੂਦਾਨ ਗਢਵੀ ਨੂੰ ਪਾਰਟੀ ਵੱਲੋਂ ਕਰਵਾਏ ਗਏ ਸਰਵੇਖਣ, ਜਿਸ ਵਿੱਚ 16 ਲੱਖ ਤੋਂ ਵੱਧ ਲੋਕਾਂ ਨੇ ਮੁੱਖ ਮੰਤਰੀ ਦਾ ਚਿਹਰਾ ਚੁਣਨ ਲਈ ਵੋਟ ਪਾਈ, ਵਿੱਚ 73 ਫੀਸਦੀ ਵੋਟਾਂ ਮਿਲੀਆਂ।
ਪਾਰਟੀ ਨੇ 29 ਅਕਤੂਬਰ ਨੂੰ ਮੁੱਖ ਮੰਤਰੀ ਉਮੀਦਵਾਰ ਦੇ ਨਾਮ ਲਈ ਗੁਜਰਾਤ ਦੇ ਲੋਕਾਂ ਤੋਂ ਸੁਝਾਅ ਲੈਣ ਲਈ ਇੱਕ ਨੰਬਰ ਅਤੇ ਈਮੇਲ ਆਈਡੀ ਜਾਰੀ ਕੀਤੀ ਸੀ ਅਤੇ ਲੋਕਾਂ ਨੇ 40 ਸਾਲਾ ਗਢਵੀ ਨੂੰ ਆਪ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਵੱਜੋਂ ਚੁਣਨ ਲਈ ਐਸਐਮਐਸ, ਵਟਸਐਪ ਮੈਸੇਜ, ਵੌਇਸ ਮੇਲ ਅਤੇ ਈ-ਮੇਲ ਰਾਹੀਂ ਵੋਟ ਪਾਈ ਸੀ। ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਗਢਵੀ ਦੇ ਨਾਂ ਦਾ ਐਲਾਨ ਕਰਦਿਆਂ ਕਿਹਾ ਕਿ ‘ਆਪ‘ ਇੱਕ ਅਸਲੀ ਲੋਕਤੰਤਰੀ ਪਾਰਟੀ ਹੈ ਅਤੇ ਗੁਜਰਾਤ ਦੇ ਲੋਕਾਂ ਵੱਲੋਂ ਦਿੱਤੀ ਗਈ ਰਾਏ ਦੇ ਆਧਾਰ ‘ਤੇ ਉਨ੍ਹਾਂ ਨੇ ਆਪਣਾ ਮੁੱਖ ਮੰਤਰੀ ਚਿਹਰਾ ਚੁਣਿਆ ਹੈ। ਗਢਵੀ, ਆਪ ਦੇ ਕੌਮੀ ਜਨਰਲ ਸਕੱਤਰ, ਸਾਬਕਾ ਪੱਤਰਕਾਰ ਹਨ ਅਤੇ ਉਹ ਜੂਨ 2021 ਵਿੱਚ ‘ਆਪ‘ ਵਿੱਚ ਸਾਮਲ ਹੋਏ ਸਨ।
ਕੇਜਰੀਵਾਲ ਦਾ ਧੰਨਵਾਦ ਕਰਦਿਆਂ ‘ਆਪ’ ਦੇ ਗੁਜਰਾਤ ਦੇ ਮੁੱਖ ਮੰਤਰੀ ਉਮੀਦਵਾਰ ਗਢਵੀ ਨੇ ਕਿਹਾ ਕਿ ਉਹ ‘ਆਪ’ ਸੁਪਰੀਮੋ ਕੇਜਰੀਵਾਲ, ਸਾਰੇ ਵਰਕਰਾਂ ਅਤੇ ਖਾਸ ਕਰਕੇ ਗੁਜਰਾਤ ਦੇ ਲੋਕਾਂ ਦਾ ਉਨ੍ਹਾਂ ‘ਤੇ ਭਰੋਸਾ ਦਿਖਾਉਣ ਅਤੇ ਉਨ੍ਹਾਂ ਵਰਗੇ ਆਮ ਆਦਮੀ ਨੂੰ ਇੰਨੀ ਵੱਡੀ ਜ?ਿੰਮੇਵਾਰੀ ਦੇਣ ਲਈ ਧੰਨਵਾਦੀ ਹਨ। ਗਢਵੀ ਨੇ ਅੱਗੇ ਕਿਹਾ, “ਮੈਂ ਵਾਅਦਾ ਕਰਦਾ ਹਾਂ ਕਿ ਮੈਂ ਲੋਕਾਂ ਦਾ ਸੇਵਕ ਬਣ ਕੇ, ਜਨਤਾ ਦੀ ਭਲਾਈ ਲਈ ਸਮਰਪਿਤ ਹੋ ਕੇ ਕੰਮ ਕਰਾਂਗਾ ਅਤੇ ਗੁਜਰਾਤ ਵਿੱਚ ਬਦਲਾਅ ਲਿਆਵਾਂਗਾ।“
ਇਸ ਮੌਕੇ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬਦਲਾਅ ਲਈ ਆਪਣਾ ਮਨ ਬਣਾ ਚੁੱਕੇ ਗੁਜਰਾਤ ਦੇ ਲੋਕਾਂ ਨੇ ਆਪਣੇ ਨਵੇਂ ਮੁੱਖ ਮੰਤਰੀ ਦਾ ਨਾਂ ਚੁਣਿਆ ਹੈ।ਉਨ੍ਹਾਂ ਕਿਹਾ ਕਿ ਦਿੱਲੀ ਤੋਂ ਫੈਸਲੇ ਲੈਣ ਵਾਲੀਆਂ ਰਵਾਇਤੀ ਪਾਰਟੀਆਂ ਦੇ ਉਲਟ ‘ਆਪ‘ ਸੱਚੀ ਲੋਕਤੰਤਰੀ ਪਾਰਟੀ ਹੈ ਅਤੇ ਲੋਕਾਂ ਤੋਂ ਸੁਝਾਅ ਲੈ ਕੇ ਹੀ ਸਾਰੇ ਫੈਸਲੇ ਲਾਗੂ ਕਰਦੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਅਤੇ ਪੰਜਾਬ ਦੇ ਲੋਕਾਂ ਨੇ ਆਪਣੇ ਮੁੱਖ ਮੰਤਰੀ ਆਪ ਚੁਣੇ ਅਤੇ ਹੁਣ ਗੁਜਰਾਤ ਦੀ ਜਨਤਾ ਨੇ ਵੀ ਆਪਣਾ ਫ਼ੈਸਲਾ ਆਪ ਲਿਆ। ‘ਆਪ‘ ਲੋਕਾਂ ਦੀ ਪਾਰਟੀ ਹੈ ਅਤੇ ਇਸ ਦਾ ਮਕਸਦ ਗਰੀਬਾਂ ਅਤੇ ਆਮ ਲੋਕਾਂ ਨੂੰ ਸਸਕਤ ਕਰਨਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੱਤਾਧਾਰੀ ਭਾਜਪਾ ਨੇ ਆਪਣੇ 27 ਸਾਲਾਂ ਦੇ ਕਾਰਜਕਾਲ ਵਿੱਚ ਆਮ ਲੋਕਾਂ ਦੀ ਭਲਾਈ ਲਈ ਕੁਝ ਨਹੀਂ ਕੀਤਾ ਅਤੇ ਉਲਟਾ ਗੁਜਰਾਤ ਦੇ ਲੋਕਾਂ ਨੂੰ ਲੁੱਟਿਆ। ਪਰ ‘ਆਪ‘ ਪਾਰਟੀ ਦੀ ਸਰਕਾਰ ਦਿੱਲੀ ਅਤੇ ਪੰਜਾਬ ਦੀ ਤਰ੍ਹਾਂ ਭਿ੍ਰਸਟਾਚਾਰ ਨੂੰ ਖਤਮ ਕਰਕੇ ਸਿਹਤ, ਸਿੱਖਿਆ ਅਤੇ ਸਰਕਾਰੀ ਪ੍ਰਣਾਲੀ ਵਿੱਚ ਸੁਧਾਰ ਲਿਆਏਗੀ।

ਬਾਬਾ ਫ਼ਰੀਦ ਸਕੂਲ ਦੇ ਭਾਰਤ ਸਕਾਊਟਸ ਐਂਡ ਗਾਈਡਜ਼ ਯੂਨਿਟ ਨੇ ਇੱਕ ਰੋਜ਼ਾ ਕੈਂਪ ਲਗਾਇਆ

0

ਸੁਖਜਿੰਦਰ ਮਾਨ
ਬਠਿੰਡਾ, 4 ਨਵੰਬਰ : ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ ਭਾਰਤ ਸਕਾਊਟਸ ਐਂਡ ਗਾਈਡਜ਼ ਯੂਨਿਟ ਵੱਲੋਂ ਮਨੁੱਖਤਾ ਦੀ ਸੇਵਾ ਆਸ਼ਰਮ, ਹਸਨਪੁਰ (ਲੁਧਿਆਣਾ) ਵਿਖੇ ਇੱਕ ਰੋਜ਼ਾ ਕੈਂਪ ਲਗਾਇਆ ਗਿਆ। ਇਸ ਗਤੀਵਿਧੀ ਦਾ ਉਦੇਸ਼ ਵਿਦਿਆਰਥੀਆਂ ਨੂੰ ਬੇਘਰੇ, ਬੇਸਹਾਰਾ ਬਿਰਧ ਲੋਕਾਂ ਅਤੇ ਬੱਚਿਆਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਸਮੱਸਿਆਵਾਂ ਬਾਰੇ ਜਾਗਰੂਕ ਕਰਨਾ ਅਤੇ ਮਨੁੱਖਤਾ ਦੀ ਸੇਵਾ ਕਰਨ ਬਾਰੇ ਉਨ੍ਹਾਂ ਨੂੰ ਪ੍ਰੇਰਿਤ ਕਰਨਾ ਸੀ। ਭਾਰਤ ਸਕਾਊਟਸ ਐਂਡ ਗਾਈਡਜ਼ ਯੂਨਿਟ ਦੇ ਇੰਚਾਰਜ ਸਿਮਰਪਾਲ ਸਿੰਘ ਅਤੇ ਸਕੂਲ ਦੇ ਅਧਿਆਪਕਾਂ ਨੇ ਸਕਾਊਟਸ ਨੂੰ ਮਨੁੱਖਤਾ ਦੀ ਸੇਵਾ ਦੇ ਕੇਂਦਰ ਵਿੱਚ ਰਹਿ ਰਹੇ ਦਿਮਾਗ਼ੀ ਤੌਰ ਤੇ ਪਰੇਸ਼ਾਨ, ਨਸ਼ਿਆਂ ਦੇ ਆਦੀ ਅਤੇ ਲੋੜਵੰਦ ਵਿਅਕਤੀਆਂ ਦੀ ਮਨੋਦਸ਼ਾ ਅਤੇ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਸੇਧ ਦਿੰਦਿਆਂ ਉਨ੍ਹਾਂ ਨੂੰ ਮਰਿਆਦਾ ਅਤੇ ਅਨੁਸ਼ਾਸਨ ਬਣਾਈ ਰੱਖਣ ਬਾਰੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਕੈਂਪ ਵਿੱਚ ਸਕੂਲ ਦੇ ਲਗਭਗ 50 ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਉਨ੍ਹਾਂ ਨੇ ‘ਸੁਪਨਿਆਂ ਦੇ ਘਰ‘ ਦਾ ਦੌਰਾ ਕੀਤਾ ਅਤੇ ਉੱਥੇ ਰਹਿ ਰਹੇ ਬਜ਼ੁਰਗਾਂ ਅਤੇ ਬੱਚਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਮਨੁੱਖਤਾ ਦੀ ਸੇਵਾ ਆਸ਼ਰਮ, ਹਸਨਪੁਰ (ਲੁਧਿਆਣਾ) ਦੇ ਮੁਖੀ ਸ. ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸਮਾਂ ਕੱਢਿਆ ਅਤੇ ਉਨ੍ਹਾਂ ਨੂੰ ਲੋੜਵੰਦਾਂ ਦੀ ਸਹਾਇਤਾ ਅਤੇ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਲਈ ਇਹ ਦੌਰਾ ਜੀਵਨ ਬਦਲਣ ਵਾਲਾ ਤਜਰਬਾ ਸੀ, ਕਿਉਂਕਿ ਇਹ ਭਾਵਨਾਵਾਂ ਨਾਲ ਭਰਪੂਰ ਸੀ। ਸਕੂਲ ਦੇ ਪਿ੍ਰੰਸੀਪਲ ਡਾ. ਬਲਜਿੰਦਰ ਸਿੰਘ ਸਿੱਧੂ ਨੇ ਭਾਰਤ ਸਕਾਊਟਸ ਐਂਡ ਗਾਈਡਜ਼ ਯੂਨਿਟ ਦੇ ਸਾਰੇ ਸਕਾਊਟਸ ਅਤੇ ਵਲੰਟੀਅਰਾਂ ਨੂੰ ਕਿਹਾ ਕਿ ਸਾਨੂੰ ਹਮੇਸ਼ਾ ਪ੍ਰਮਾਤਮਾ ਦਾ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ ਅਤੇ ਮਨੁੱਖਤਾ ਦੀ ਸੇਵਾ ਨੂੰ ਅਪਣਾਉਣਾ ਚਾਹੀਦਾ ਹੈ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਭਾਰਤ ਸਕਾਊਟਸ ਐਂਡ ਗਾਈਡਜ਼ ਯੂਨਿਟ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।

ਬੇਅੰਤ ਨਗਰ ਵਿਖੇ ਕੱਢੀ ਡੇਂਗੂ ਜਾਗਰੂਕਤਾ ਰੈਲੀ, ਸਿਵਲ ਸਰਜ਼ਨ ਨੇ ਦਿੱਤੀ ਹਰੀ ਝੰਡੀ

0

ਜਾਗਰੂਕਤਾ ਸੈਮੀਨਾਰ
ਬਠਿੰਡਾ, 4 ਨਵੰਬਰ : ਡੇਂਗੂ ਦੇ ਵਧਦੇ ਪ੍ਰਕੋਪ ਦੌਰਾਨ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਅੱਜ ਸਿਵਲ ਸਰਜਨ ਡਾ. ਤੇਜਵੰਤ ਢਿੱਲੋਂ ਦੀ ਪ੍ਰਧਾਨਗੀ ਵਿੱਚ ਸਥਾਨਕ ਬੇਅੰਤ ਨਗਰ ਵਿਖੇ ਡੇਂਗੂ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਡਾ. ਤੇਜਵੰਤ ਸਿੰਘ ਢਿੱਲੋਂ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਰੈਲੀ ਅਰਬਨ ਪੀ.ਐਚ.ਸੀ. ਬੇਅੰਤ ਨਗਰ ਤੋਂ ਸ਼ੁਰੂ ਹੋ ਕੇ ਵੱਖ-ਵੱਖ ਬਜਾਰਾਂ ਵਿੱਚੋਂ ਹੁੰਦੀ ਹੋਈ ਅਰਬਨ ਪੀ.ਐਚ.ਸੀ. ਵਿਖੇ ਹੀ ਸਮਾਪਤ ਹੋਈ। ਰੈਲੀ ਦੌਰਾਨ ਨਰਸਿੰਗ ਦੀਆਂ ਵਿਦਿਆਰਥਣਾ ਤੇ ਡਾਕਟਰੀ ਅਮਲੇ ਵੱਲੋਂ ਡੇਂਗੂ ਸਬੰਧੀ ਸਲੋਗਨਾਂ ਵਾਲੀਆਂ ਤਖਤੀਆਂ ਫੜੀਆਂ ਹੋਈਆਂ ਸਨ। ਇਸ ਮੌਕੇ ਡਾ. ਤੇਜਵੰਤ ਸਿੰਘ ਢਿੱਲੋਂ ਕਿਹਾ ਕਿ ਸਿਹਤ ਵਿਭਾਗ ਬਠਿੰਡਾ ਵੱਲੋਂ ਨੈਸਨਲ ਵੈਕਟਰ ਬੌਰਨ ਡਸੀਜ ਕੰਟਰੋਲ ਪ੍ਰੋਗਰਾਮ ਅਧੀਨ ਡੇਂਗੂ, ਮਲੇਰੀਆ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਡੇਂਗੂ ਮਾਦਾ ਏਡੀਜ਼ ਅਜਿਪਤੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਜੋ ਕਿ ਸਾਫ ਖੜੇ ਹੋਏ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਕੂਲਰਾਂ ਅਤੇ ਗਮਲਿਆਂ ਦੀਆਂ ਟ੍ਰੇਆਂ ਦੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜ਼ਰੂਰ ਸਾਫ ਕੀਤਾ ਜਾਵੇ।
ਸਿਵਲ ਸਰਜਨ ਡਾ. ਤੇਜਵੰਤ ਸਿੰਘ ਨੇ ਕਿਹਾ ਕਿ ਵਧੇਰੇ ਜਾਣਕਾਰੀ ਲੈਣ ਲਈ ਗੂਗਲ ਪਲੇ ਸਟੋਰ ਤੇ ਮੁਫਤ “ਡੇਂਗੂ ਫਰੀ ਪੰਜਾਬ“ ਐਪ ਡਾਉਨਲੋਡ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦਾ ਮੱਛਰ ਹਫਤੇ ਵਿੱਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟ੍ਰੇਆਂ ਅਤੇ ਹੋਰ ਪਾਣੀ ਦੇ ਭਾਡਿਆਂ ਨੂੰ ਹਫਤੇ ਦੇ ਹਰੇਕ ਸ਼ੁੱਕਰਵਾਰ ਨੂੰ ਸਾਫ ਕਰਕੇ ਸੁਕਾ ਕੇ ਡਰਾਈਡੇ ਦੇ ਤੌਰ ਤੇ ਮਨਾਇਆ ਜਾਵੇ। ਰੈਲੀ ਦੌਰਾਨ ਡਾ. ਮਿਆਂਕਯੋਤ ਸਿੰਘ, ਮੈਡੀਕਲ ਅਫਸਰ ਡਾ. ਅੰਜੂ ਬਾਂਸਲ, ਐਲ.ਐਚ.ਵੀ. ਮਲਕੀਤ ਕੌਰ, ਬਲਾਕ ਐਕਸਟੈਂਸ਼ਨ ਐਜੂਕੇਟਰ ਹਰਵਿੰਦਰ ਸਿੰਘ, ਜ਼ਿਲ੍ਹਾ ਬੀ.ਸੀ.ਸੀ. ਕੁਆਰਡੀਨੇਟਰ ਨਰਿੰਦਰ ਕੁਮਾਰ, ਬਲਦੇਵ ਸਿੰਘ, ਏ.ਐਨ.ਐਮ ਜ਼ਸਪ੍ਰੀਤ ਸ਼ਰਮਾ, ਅਮਨਦੀਪ ਕੌਰ, ਆਸ਼ਾ, ਜੀ.ਐਨ.ਐਮ. ਟ੍ਰੇਨਿੰਗ ਸਕੂਲ ਦੇ ਅਧਿਆਪਿਕ ਤੇ ਬੱਚਿਆਂ ਨੇ ਭਾਗ ਲਿਆ।

ਵਿਜੀਲੈਂਸ ਜਾਗਰੂਕਤਾ ਮੁਹਿੰਮ ਤਹਿਤ ਵਿਜੀਲੈਂਸ ਬਿਉਰੋ ਨੇ ਬਾਬਾ ਫ਼ਰੀਦ ਗਰੂੱਪ ’ਚ ਕਰਵਾਇਆ ਜਾਗਰੂਕਤਾ ਸੈਮੀਨਾਰ

0

ਭਿ੍ਰਸ਼ਟਾਚਾਰ ਦੇ ਖਾਤਮੇ ਲਈ ਸਮਾਜ ਨੂੰ ਖੁਦ ਸਮਝਣ ਤੇ ਬਦਲਣ ਦੀ ਜ਼ਰੂਰਤ : ਡਿਪਟੀ ਕਮਿਸ਼ਨਰ
ਬਿਊਰੋ ਦਾ ਮੁੱਖ ਟੀਚਾ ਵੱਖ-ਵੱਖ ਵਿਭਾਗਾਂ ਦੀ ਮੱਦਦ ਕਰਨਾ: ਹਰਪਾਲ ਸਿੰਘ
ਸੁਖਜਿੰਦਰ ਮਾਨ
ਬਠਿੰਡਾ, 4 ਨਵੰਬਰ : ਵਿਜੀਲੈਂਸ ਜਾਗਰੂਕਤਾ ਮੁਹਿੰਮ ਤਹਿਤ ਵਿਜੀਲੈਂਸ ਬਿਉਰੋ ਬਠਿੰਡਾ ਰੇਂਜ ਵਲੋਂ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਟ ਵਿਖੇ ਜ਼ਿਲ੍ਹਾ ਪੱਧਰੀ ਭਿ੍ਰਸ਼ਟਾਚਾਰ ਵਿਰੁੱਧ ਸਲਾਨਾ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ’ਤੇ ਪੁੱਜੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਜ਼ੀਰੋ ਟਾਰਲੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ ਤੇ ਇਸ ਦੇ ਸਾਰਥਕ ਨਤੀਜੇ ਵੀ ਸਾਹਮਣੇ ਆ ਰਹੇ ਹਨ, ਪਰ ਫਿਰ ਵੀ ਭਿ੍ਰਸ਼ਟਾਚਾਰ ਨੂੰ ਜੜ੍ਹ ਤੋਂ ਖਾਤਮ ਕਰਨ ਲਈ ਸਮਾਜ ਦਾ ਸਹਿਯੋਗ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਮਾਜ ਅੰਦਰ ਸਿਰਫ਼ ਭਿ੍ਰਸ਼ਟਾਚਾਰ ਹੀ ਨਹੀਂ ਸਗੋਂ ਇਸ ਵਰਗੀਆਂ ਹੋਰ ਵੀ ਕਈ ਭਿਆਨਕ ਬਿਮਾਰੀਆਂ ਹਨ, ਜਿਨ੍ਹਾਂ ਦੇ ਖਾਤਮੇ ਲਈ ਸਮਾਜ ਨੂੰ ਖੁਦ ਸਮਝਣ ਅਤੇ ਬਦਲਣ ਦੀ ਜ਼ਰੂਰਤ ਹੈ।
ਇਸ ਦੌਰਾਨ ਵਿਜੀਲੈਂਸ ਬਿਊਰੋ ਦੇ ਜ਼ਿਲ੍ਹਾ ਪੁਲਿਸ ਮੁਖੀ ਹਰਪਾਲ ਸਿੰਘ ਨੇ ਵਿਜੀਲੈਂਸ ਬਿਊਰੋ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਬਿਊਰੋ ਦਾ ਮੁੱਖ ਟੀਚਾ ਵੱਖ-ਵੱਖ ਵਿਭਾਗਾਂ ਦੀ ਮੱਦਦ ਕਰਨਾ ਹੈ ਤਾਂ ਕਿ ਉਹ ਭਿ੍ਰਸ਼ਟਾਚਾਰ ਦੇ ਕੇਸਾਂ ਵਿੱਚ ਫੌਰੀ ਕਾਰਵਾਈ ਕਰ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਰਿਸ਼ਵਤ ਦੇਣਾ ਅਤੇ ਰਿਸ਼ਵਤ ਲੈਣਾ ਦੋਨੇਂ ਹੀ ਗੈਰ-ਕਾਨੂੰਨੀ ਹਨ। ਉਨ੍ਹਾਂ ਵਿਜੀਲੈਂਸ ਬਿਊਰੋ ਵਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਭਿ੍ਰਸ਼ਟਾਚਾਰ ਵਿਅਕਤੀ ਨੂੰ ਸਿੱਧਾ ਟਰੈਪ ਕਰਕੇ ਉਸ ਖਿਲਾਫ਼ ਬਣਦੀ ਕਾਰਵਾਈ ਕਰਨ ਤੋਂ ਇਲਾਵਾ ਅਚਨਚੇਤੀ ਚੈਕਿੰਗ ਕਰਨਾ ਅਤੇ ਆਮਦਨ ਤੋਂ ਜ਼ਿਆਦਾ ਸਾਧਨ ਇਕੱਤਰ ਕਰਨ ਵਾਲੇ ਵਿਅਕਤੀਆਂ ਦੀ ਜਾਂਚ-ਪੜਤਾਲ ਕਰਕੇ ਉਨ੍ਹਾਂ ਖਿਲਾਫ਼ ਢੁੱਕਵੀਂ ਕਾਰਵਾਈ ਕਰਨਾ ਹੈ।ਇਸ ਤੋਂ ਪਹਿਲਾਂ ਡੀਐਸਪੀ (ਕਰਾਇਮ) ਸ. ਕੁਲਦੀਪ ਸਿੰਘ ਅਤੇ ਪੰਜਾਬ ਪੁਲਿਸ ਦੇ ਸੇਵਾ ਮੁਕਤ ਇੰਸਪੈਕਟਰ ਸਮਸ਼ੇਰ ਸਿੰਘ ਵੱਲੋਂ ਵੀ ਆਪੋ-ਆਪਣੇ ਸੰਬੋਧਨ ਦੌਰਾਨ ਵੀ ਭਿ੍ਰਸ਼ਟਾਚਾਰ ਦੇ ਖਾਤਮੇ ਲਈ ਆਪਣੇ ਵਡਮੁੱਲੇ ਵਿਚਾਰ ਸਾਂਝੇ ਕੀਤੇ ਗਏ। ਇਸ ਤੋਂ ਇਲਾਵਾ ਬਾਬਾ ਫ਼ਰੀਦ ਗਰੁੱਪ ਆਫ਼ ਇੰਸੀਟਿਊਸ਼ਨ ਦੇ ਵਿਦਿਆਰਥੀਆਂ ਭਾਰਤ ਭੂਸ਼ਣ ਅਤੇ ਕਮਲਦੀਪ ਕੌਰ ਵਲੋਂ ਵੀ ਭਿ੍ਰਸ਼ਟਾਚਾਰ ਖਿਲਾਫ਼ ਆਪਣੇ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸੀਟਿਊਸ਼ਨ ਦੇ ਡਿਪਟੀ ਡਾਇਰੈਕਟਰ ਹਰਪਾਲ ਸਿੰਘ, ਡੀਐਸਪੀ ਸੀਆਈਡੀ ਪਰਵਿੰਦਰ ਸਿੰਘ,ਗੁਰਦਾਸ ਸਿੰਘ ਜਿਲ੍ਹਾਂ ਲੋਕ ਸੰਪਰਕ ਅਫਸਰ ਅਤੇ ਬਲਕਰਨ ਸਿੰਘ ਮਾਹਲ ਜਿਲ੍ਹਾ ਮਾਲ ਅਫਸਰ ਤੋਂ ਇਲਾਵਾ ਇੰਸੀਟਿਊਸ਼ਨ ਦਾ ਸਟਾਫ਼ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।

ਡੇਂਗੂ ਦੀ ਰੋਕਥਾਮ ਲਈ ਜ਼ਮੀਨੀ ਪੱਧਰ ਤੇ ਕੰਮ ਕਰਨਾ ਬਣਾਇਆ ਜਾਵੇ ਯਕੀਨੀ : ਸ਼ੌਕਤ ਅਹਿਮਦ ਪਰੇ

0

ਆਮ ਲੋਕਾਂ ਨੂੰ ਅਪੀਲ, ਸਾਫ਼-ਸਫ਼ਾਈ, ਘਰਾਂ ਦੀਆਂ ਛੱਤਾਂ ਉਤੇ ਤੇ ਆਲੇ-ਦੁਆਲੇ ਦੇ ਖੇਤਰ ਅੰਦਰ ਪਾਣੀ ਨਾ ਹੋਣ ਦਿੱਤਾ ਜਾਵੇ ਜਮ੍ਹਾਂ
ਸ਼ਹਿਰ ਅੰਦਰ ਲਗਾਤਾਰ ਫਾਗਿੰਗ ਬਣਾਈ ਜਾਵੇ ਯਕੀਨੀ
ਅਧਿਕਾਰੀਆਂ ਨੂੰ ਦਿੱਤੇ ਲੋੜੀਂਦੇ ਦਿਸ਼ਾ-ਨਿਰਦੇਸ਼
ਸੁਖਜਿੰਦਰ ਮਾਨ
ਬਠਿੰਡਾ, 4 ਨਵੰਬਰ : ਜ਼ਿਲ੍ਹੇ ਅੰਦਰ ਡੇਂਗੂ ਦੀ ਰੋਕਥਾਮ ਲਈ ਜ਼ਮੀਨੀ ਪੱਧਰ ਤੇ ਕੰਮ ਕਰਨਾ ਯਕੀਨੀ ਬਣਾਇਆ ਜਾਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਸੌਕਤ ਅਹਿਮਦ ਪਰੇ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਡੇਂਗੂ ਦੀ ਰੋਕਥਾਮ ਸਬੰਧੀ ਕੀਤੀ ਗਈ ਵਿਸ਼ੇਸ਼ ਬੈਠਕ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਡੇਂਗੂ ਦੀ ਰੋਕਥਾਮ ਸਬੰਧੀ ਹੁਣ ਤੱਕ ਕੀਤੇ ਗਏ ਤੇ ਹੋਰ ਕੀਤੇ ਜਾਣ ਵਾਲੇ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਡੇਂਗੂ ਦੀ ਰੋਕਥਾਮ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਦਾ ਟੈਸਟ ਸਿਵਲ ਹਸਪਤਾਲ ਦੇ ਕਮਰਾ ਨੰਬਰ 109 ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਕਾਰਪੋਰੇਸ਼ਨ ਦੇ ਅਧਿਕਾਰੀਆਂ ਕੋਲੋਂ ਮੱਛਰਾਂ ਦੀ ਰੋਕਥਾਮ ਸਬੰਧੀ ਕਰਵਾਈ ਜਾਂਦੀ ਫਾਗਿੰਗ ਸਬੰਧੀ ਜਾਣਕਾਰੀ ਹਾਸਲ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਲਗਾਤਾਰ ਫਾਗਿੰਗ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਕਰਵਾਈ ਜਾ ਰਹੀ ਫਾਗਿੰਗ ਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਸ਼ਹਿਰ ਅੰਦਰ ਕੋਈ ਵੀ ਏਰੀਆ ਫਾਗਿੰਗ ਤੋਂ ਵਾਝਾਂ ਨਾ ਰਹਿ ਸਕੇ।
ਇਸ ਦੌਰਾਨ ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਕਿਸੇ ਵੀ ਖਾਲੀ ਥਾਂ ਜਾਂ ਛੋਟੇ-ਛੋਟੇ ਟੋਇਆ ਚ ਜਿੱਥੇ ਪਾਣੀ ਖੜ੍ਹਦਾ ਹੈ ਉੱਥੇ ਤੇਲ ਦਾ ਛਿੜਕਾਅ ਕਰਨਾ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਵੇਰ ਦੀ ਸਭਾ ਵਿੱਚ ਡੇਂਗੂ ਸਬੰਧੀ ਬੱਚਿਆਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਂਗਣਵਾੜੀ ਸੈਂਟਰਾਂ ਵਿੱਚ ਆਉਣ ਵਾਲੇ ਛੋਟੇ ਬੱਚਿਆਂ ਦੇ ਪੂਰੇ ਕੱਪੜੇ ਪਵਾਉਣੇ ਲਾਜ਼ਮੀ ਬਣਾਏ ਜਾਣ ਤਾਂ ਜੋ ਡੇਂਗੂ ਦੀ ਰੋਕਥਾਮ ਤੋਂ ਛੁਟਕਾਰਾ ਪਾਇਆ ਜਾ ਸਕੇ। ਉਨ੍ਹਾਂ ਆਮ ਲੋਕਾਂ ਨੂੰ ਵੀ ਇਹ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਘਰਾਂ ਦੀਆਂ ਛੱਤਾਂ ਉਤੇ ਅਤੇ ਆਲੇ-ਦੁਆਲੇ ਦੇ ਖੇਤਰ ਅੰਦਰ ਪਾਣੀ ਨਾ ਖੜ੍ਹਾ ਹੋਣ ਦੇਣ। ਇਸ ਮੌਕੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਸਮੂਹ ਐਸਐਮਓਜ਼, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ. ਮੇਵਾ ਸਿੰਘ ਅਤੇ ਸਕੱਤਰ ਰੈਡ ਕਰਾਸ ਸ਼੍ਰੀ ਦਰਸ਼ਨ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਂਇੰਦੇ ਹਾਜ਼ਰ ਸਨ।

ਵਿਜੀਲੈਂਸ ਬਿਊਰੋ ਨੇ ਦੂਜੇ ਸੂਬਿਆਂ ਦਾ ਝੋਨਾ ਵੱਧ ਰੇਟ ‘ਤੇ ਵੇਚਣ ਦੇ ਦੋਸ ਹੇਠ ਰਾਈਸ ਮਿੱਲ ਮਾਲਕ ਅਨਿਲ ਜੈਨ ਨੂੰ ਕੀਤਾ ਗਿ੍ਰਫਤਾਰ

0

ਅਦਾਲਤ ਨੇ ਮੁਲਜ਼ਮ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 4 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਮੰਡੀਆਂ ਵਿੱਚ ਵੱਧ ਕੀਮਤਾਂ ‘ਤੇ ਲੇਬਰ ਕਾਰਟੇਜ ਅਤੇ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਲੈਣ ਦੇ ਮਾਮਲੇ ਸਬੰਧੀ ਬਿਊਰੋ ਵੱਲੋਂ ਪਹਿਲਾਂ ਹੀ ਦਰਜ ਕੀਤੇ ਗਏ ਕੇਸ ਵਿੱਚ ਕਥਿਤ ਮੁਲਜਮ ਸ੍ਰੀ ਕਿ੍ਰਸਨਾ ਰਾਈਸ ਮਿੱਲ, ਸਵੱਦੀ, ਜਿਲ੍ਹਾ ਲੁਧਿਆਣਾ ਦੇ ਮਾਲਕ ਅਤੇ ਆੜਤੀ ਅਨਿਲ ਜੈਨ ਨੂੰ ਗਿ੍ਰਫਤਾਰ ਕੀਤਾ ਹੈ। ਉਸ ਨੂੰ ਅੱਜ ਅਦਾਲਤ ਵਿੱਚ ਪੇਸ ਕਰਕੇ ਦੋ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜਮ ਅਨਿਲ ਜੈਨ ਦੀ ਗਿ੍ਰਫਤਾਰੀ ਦੌਰਾਨ ਉਸ ਦੀ ਇਨੋਵਾ ਕਾਰ ਨੂੰ ਵੀ ਕਬਜੇ ਵਿੱਚ ਲੈ ਲਿਆ ਗਿਆ ਹੈ ਅਤੇ ਉਸਦੀ ਕਾਰ ਵਿੱਚੋਂ ਦਸਤਾਵੇਜਾਂ ਵਾਲਾ ਇੱਕ ਬ੍ਰੀਫਕੇਸ ਵੀ ਬਰਾਮਦ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਅਗਲੇਰੀ ਕਾਰਵਾਈ ਜਾਰੀ ਹੈ। ਉਹਨਾਂ ਦੱਸਿਆ ਕਿ ਮੁਲਜਮ ਅਨਿਲ ਜੈਨ ਨੂੰ ਥਾਣਾ ਵਿਜੀਲੈਂਸ ਬਿਊਰੋ ਰੇਂਜ, ਲੁਧਿਆਣਾ ਰੇਂਜ ਵਿਖੇ ਐਫ.ਆਈ.ਆਰ. ਨੰ. 11 ਮਿਤੀ 16-08-2022 ਅਧੀਨ ਆਈ.ਪੀ.ਸੀ ਦੀ ਧਾਰਾ 420, 409, 467, 468, 471, 120-ਬੀ ਅਤੇ ਭਿ੍ਰਸਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13 (2) ਤਹਿਤ ਦਰਜ ਕੇਸ ਅਧੀਨ ਗਿ੍ਰਫਤਾਰ ਕੀਤਾ ਗਿਆ ਹੈ ਅਤੇ ਇਸ ਕੇਸ ਵਿੱਚ ਤੇਲੂ ਰਾਮ ਅਤੇ ਹੋਰ ਠੇਕੇਦਾਰ/ਟੈਂਡਰਕਾਰ ਵੀ ਸਾਮਲ ਹਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਮੁਲਜਮ ਤੇਲੂ ਰਾਮ, ਸਾਬਕਾ ਮੰਤਰੀ ਭਾਰਤ ਭੂਸਣ ਆਸੂ ਅਤੇ ਕਮਿਸਨ ਏਜੰਟ ਕਿ੍ਰਸਨ ਲਾਲ ਧੋਤੀਵਾਲਾ ਨੂੰ ਪਹਿਲਾਂ ਹੀ ਗਿ੍ਰਫਤਾਰ ਕੀਤਾ ਜਾ ਚੁੱਕਾ ਹੈ ਅਤੇ ਸਾਰੇ ਨਿਆਂਇਕ ਹਿਰਾਸਤ ਵਿੱਚ ਹਨ। ਉਨ੍ਹਾਂ ਦੱਸਿਆ ਕਿ ਮੁਲਜਮ ਅਨਿਲ ਜੈਨ ਨੂੰ ਬਾਅਦ ਵਿੱਚ ਜਾਂਚ ਦੌਰਾਨ ਨਾਮਜਦ ਕੀਤਾ ਗਿਆ ਸੀ ਅਤੇ ਉਹ ਆਪਣੀ ਗਿ੍ਰਫਤਾਰੀ ਤੋਂ ਬਚ ਰਿਹਾ ਸੀ। ਉਹਨਾਂ ਅੱਗੇ ਦੱਸਿਆ ਕਿ ਹਾਈ ਕੋਰਟ ਵੱਲੋਂ ਉਸ ਦੀ ਅਗਾਊਂ ਜਮਾਨਤ ਅਰਜੀ ਵੀ ਖਾਰਜ ਕਰ ਦਿੱਤੀ ਗਈ ਸੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਆੜਤੀ ਅਨਿਲ ਜੈਨ ‘ਤੇ ਇਹ ਵੀ ਦੋਸ ਹੈ ਕਿ ਉਹ ਯੂਪੀ, ਬਿਹਾਰ ਆਦਿ ਸੂਬਿਆਂ ਤੋਂ ਘੱਟ ਰੇਟ ‘ਤੇ ਝੋਨਾ ਲਿਆ ਕੇ ਆਪਣੇ ਰਾਈਸ ਸੈਲਰ ਵਿੱਚ ਰੱਖਦਾ ਸੀ ਅਤੇ ਇਸ ਨੂੰ ਸਰਕਾਰੀ ਕੋਟੇ ਨਾਲ ਖਰੀਦੇ ਕੇ ਅਪਣੇ ਸ਼ੈਲਰ ਵਿੱਚ ਰੱਖੇ ਝੋਨੇ ਵਿੱਚ ਰਲਾ ਕੇ ਵੇਚ ਦਿੰਦਾ ਸੀ। ਇਸ ਤਰਾਂ ਉਹ ਸੂਬੇ ਦੀ ਮਿਲਿੰਗ ਨੀਤੀ ਦੀ ਉਲੰਘਣਾ ਕਰਕੇ ਆਪਣੇ ਸੈਲਰ ਵਿੱਚ ਆਪਣੇ ਵੱਲੋਂ ਖਰੀਦਿਆ ਝੋਨਾ ਵੀ ਸਟੋਰ ਕਰਦਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਅਨਿਲ ਜੈਨ ਨੂੰ ਵਿਜੀਲੈਂਸ ਬਿਊਰੋ ਦੀ ਟੀਮ ਨੇ ਥਾਣਾ ਸਿੱਧਵਾਂ ਬੇਟ ਦੇ ਪੁਲਿਸ ਅਧਿਕਾਰੀਆਂ ਤੋਂ ਇਲਾਵਾ ਸਵੱਦੀ (ਪੱਛਮੀ) ਅਤੇ ਸਵੱਦੀ (ਪੂਰਬੀ) ਦੇ ਸਰਪੰਚਾਂ ਅਤੇ ਨਾਲ ਲੱਗਦੇ ਪਿੰਡਾਂ ਦੇ ਹੋਰ ਮੋਹਤਬਰ ਵਿਅਕਤੀਆਂ ਦੀ ਹਾਜਰੀ ਵਿੱਚ ਲਗਭਗ 6 ਘੰਟੇ ਦੀ ਮੁਸੱਕਤ ਤੋਂ ਬਾਅਦ ਪਿੰਡ ਸਵੱਦੀ ਕਲਾਂ ਵਿਖੇ ਉਸ ਦੇ ਸੈਲਰ ਤੋਂ ਕਾਬੂ ਕੀਤਾ। ਉਹਨਾਂ ਦੱਸਿਆ ਕਿ ਮੁਲਜਮ ਨੇ ਵਿਜੀਲੈਂਸ ਦੀ ਟੀਮ ਨੂੰ ਦੇਖਦਿਆਂ ਆਪਣੇ ਪਰਿਵਾਰਕ ਮੈਂਬਰਾਂ ਅਤੇ ਵਰਕਰਾਂ ਨੂੰ ਸ਼ੈਲਰ ਵਿੱਚ ਬੁਲਾ ਲਿਆ ਸੀ ਅਤੇ ਆਪਣੀ ਗਿ੍ਰਫਤਾਰੀ ਤੋਂ ਬਚਣ ਲਈ ਆਪਣੇ ਆਪ ਨੂੰ ਇੱਕ ਕਮਰੇ ਵਿੱਚ ਜਿੰਦਰਾ ਲਾ ਕੇ ਬੰਦ ਕਰ ਲਿਆ। ਬਹੁਤ ਸੂਝਬੂਝ ਨਾਲ ਵਿਜੀਲੈਂਸ ਟੀਮ ਨੇ ਉਸ ਨੂੰ ਉਪਰੋਕਤ ਜਿੰਮੇਵਾਰ ਵਿਅਕਤੀਆਂ ਅਤੇ ਪਰਿਵਾਰਕ ਮੈਂਬਰਾਂ ਦੀ ਹਾਜਰੀ ਵਿੱਚ ਕਮਰੇ ਦਾ ਦਰਵਾਜਾ ਤੋੜ ਕੇ ਕਾਬੂ ਕੀਤਾ।

ਦਿੱਲੀ ’ਚ ਪ੍ਰਦੂੁਸਣ ਲਈ ਹਰਿਆਣਾ ਨਹੀਂ ਆਪ ਸਰਕਾਰਾਂ ਜਿੰਮੇਵਾਰ: ਖੇਤੀਬਾੜੀ ਮੰਤਰੀ

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 04 ਨਵੰਬਰ: ਹਰਿਆਣਾ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਜੇਪੀ ਦਲਾਲ ਨੇ ਦਿੱਲੀ ਐਨਸੀਆਰ ਵਿਚ ਵੱਧਦੇ ਪ੍ਰਦੂਸਣ ਦੇ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੇ ਬਿਆਨ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਆਦਤ ਹਰਿਆਣਾ ’ਤੇ ਦੋਸ਼ਪੂਰਨ ਬਿਆਨਬਾਜੀ ਕਰਨ ਦੀ ਹੈ। ਜਦੋਂ ਕਿ ਸੱਚਾਈ ਤਾਂ ਇਹ ਹੈ ਕਿ ਹਰਿਆਣਾ ਵਿਚ ਪਰਾਲੀ ਜਲਾਉਣ ਦੀ ਘਟਨਾਵਾਂ ਨੂੰ ਘੱਟ ਕਰਨ ਲਈ ਰਾਜ ਸਰਕਾਰ ਨੇ ਯਤਨ ਕੀਤੇ ਹਨ ਅਤੇ ਸੂਬੇ ਸਰਕਾਰ ਦਾ ਟੀਚਾ ਸੂਬੇ ਵਿਚ ਜੀਰੋ ਬਰਨਿੰਗ ਦਾ ਹੈ। ਸ੍ਰੀ ਜੇਪੀ ਦਲਾਲ ਨੇ ਅੱਜ ਆਪਣੀ ਰਿਹਾਇ੪ ਤੇ ਪ੍ਰੈਸ ਸੰਮੇਨਲ ਨੂੰ ਸੰਬੋਧਤ ਕਰਦੇ ਹੋਏ ਕਿਹਾ ਕਿ ਅਰਵਿੰਦ ਕੇਜਰੀਵਾਲ ਦਿੱਲੀ ਵਿਚ ਹੋਣ ਵਾਲੀ ਹਰ ਸਮੱਸਿਆ ਲਈ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਿੰਮੇਵਾਰੀ ਠਹਿਰਾ ਦਿੰਦੇ ਹਨ, ਜੋ ਮਦਭਾਗਾ ਹੈ। ਆਮ ਆਦੀ ਪਾਰਟੀ ਨੇ ਦਿੱਲੀ ਨੂੰ ਰਹਿਣ ਲਾਇਕ ਨਹੀਂ ਨਹੀਂ ਛੱਡਿਆ। ਦਫਤਰ ਬੰਦ ਕਰਨਾ, ਸਕੂਲ੍ਰਕਾਲਜ ਬੰਦ ਕਰਨਾ, ਆਡ ਇਵਨ ਫਾਰਮੂਲਾ ਲਾਗੂ ਕਰਨ ਨਾਲ ਲੋਕਾਂ ਨੂੰ ਆਵਾਜਾਈ ਤੋਂ ਰੋਕਣਾ, ਇਸ ਤਰ੍ਹਾਂ ਦਾ ਹੱਲ ਲਾਗੂ ਕਰਨ ਵਾਲੇ ਨੇਤਾ ਦਿੱਲੀ ਨੂੰ ਨਹੀਂ ਚਾਹੀਦਾ ਹੈ। ਸ੍ਰੀ ਜੇਪੀ ਦਲਾਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪਹਿਲਾਂ ਪੰਜਾਬ ਅਤੇ ਹਰਿਆਣਾ ਦੋਵੇਂ ਸੂਬਿਆਂ ਦੇ ਕਿਸਾਨਾਂ ਬਾਰੇ ਬੋਲਦੇ ਸਨ ਕਿ ਉਹ ਪਰਾਲੀ ਜਲਾਉਂਦੇ ਹਨ, ਲੇਕਿਨ ਹੁਣ ਉਹ ਸਿਰਫ ਹਰਿਆਣਾ ਤੇ ਦੋਸ ਲਗਾਉਂਦੇ ਹਨ,ਕਿਉਂਕਿ ਪੰਜਾਬਰ ਵਿਚ ਆਪ ਦੀ ਸਰਕਾਰ ਹੈ। ਸ੍ਰੀ ਦਲਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਵੀ ਟਿਪੱਣੀ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਹਰਿਆਣਾ ਵਿਚ ਪਰਾਲੀ ਜਲਾਉਣ ਦੀਆਂ ਘਟਨਾਵਾਂ ਬਾਰੇ ਜੋ ਬਿਆਨ ਦਿੱਤਾ ਹੈ, ਉਸ ਨਾਲ ਹਰਿਆਣਾ ਦੇ ਕਿਸਾਨ ਗੁੱਸੇ ਵਿਚ ਹਨ। ਅੱਜ ਪੰਜਾਬ ਦੇ ਮੁੱਖ ਮੰਤਰੀ ਨੇ ਘੱਟੋਂ ਘੱਟ ਜਿੰਮੇਵਾਰੀ ਲਈ ਹੈ ਅਤੇ ਇਹ ਮੰਨਿਆ ਹੈ ਕਿ ਪਰਾਲੀ ਜਲਾਉਣ ਦੀ ਘਟਨਾਵਾਂ ਦਾ ਪ੍ਰਬੰਧਨ ਨਹੀਂ ਹੋਇਆ ਹੈ ਅਤੇ ਇਹ ਕਿਹਾ ਹੈ ਕਿ ਅਗਲੇ ਸਲ ਤਕ ਪ੍ਰਬੰਧਨ ਕਰ ਲੈਣਗੇ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਪਰਾਲੀ ਜਲਾਉਣ ਦੀ ਘਟਨਾਂਵਾਂ 20 ਫੀਸਦੀ ਤਕ ਵੱਧੀ ਹੈ, ਜਿਸ ਨਾਲ ਹਰਿਆਣਾ ਵਿਚ ਵੀ ਪ੍ਰਦੂਸਣ ਵਧਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਨੇਤਾ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਬਿਆਨਬਾਜੀ ਕਰਨ ਦੀ ਥਾਂ ਆਪਣੇ ਸੂਬੇ ਦੀ ਸਮੱਸਿਆਵਾਂ ਦਾ ਖੁਦ ਹਲ ਕਰਨ।

7,000 ਰੁਪਏ ਰਿਸਵਤ ਲੈਂਦਾ ਮਾਲ ਪਟਵਾਰੀ ਅਤੇ ਉਸਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਉਰੋ ਵੱਲੋਂ ਕਾਬੂ

0

ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ, 4 ਨਵੰਬਰ: ਵਿਜੀਲੈਂਸ ਬਿਊਰੋ ਬਠਿੰਡਾ ਰੇਂਜ਼ ਬਠਿੰਡਾ ਵੱਲੋਂ ਜਗਦੇਵ ਸਿੰਘ ਪਟਵਾਰੀ ਮਾਲ ਹਲਕਾ ਪਿੰਡ ਬਣਾਵਾਲੀ ਅਤੇ ਉਸਦੇ ਪ੍ਰਾਈਵੇਟ ਸਹਾਇਕ ਅਮਰਜੀਤ ਸਿੰਘ ਨੂੰ 7,000 ਰੂਪੈ ਰਿਸ਼ਵਤ ਲੈਦੇਂ ਰੰਗੇ ਹੱਥੀ ਗਿ੍ਰਫਤਾਰ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਵਿਜੀਲੈਂਸ ਬਿੳਰੋ ਬਠਿੰਡਾ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਜਗਦੇਵ ਸਿੰਘ ਪਟਵਾਰੀ ਮਾਲ ਹਲਕਾ ਪਿੰਡ ਬਣਾਵਾਲੀ ਅਤੇ ਉਸਦੇ ਪ੍ਰਾਈਵੇਟ ਸਹਾਇਕ ਅਮਰਜੀਤ ਸਿੰਘ ਨੂੰ ਰੂਪ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਬਹਿਣੀਵਾਲ ਤਹਿਸੀਲ ਤੇ ਜਿਲ੍ਹਾ ਮਾਨਸਾ ਦੀ ਸਿਕਾਇਤ ਤੇ ਗਿ੍ਰਫਤਾਰ ਕੀਤਾ ਗਿਆ ਹੈ। ਸਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਬਠਿੰਡਾ ਪਾਸ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸਦੀ ਸਾਲ 2017-18 ਦੀ ਜਮਾਂਬੰਦੀ ਵਿੱਚ ਸਿਕਾਇਤਕਰਤਾ ਦਾ ਰਕਬਾ ਘਟਾ ਦਿੱਤਾ ਗਿਆ ਸੀ ਜਿਸਦੇ ਚੱਲਦੇ ਰਿਕਾਰਡ ਵਿੱਚ ਦਰੁਸਤੀ ਕਰਵਾਉਣ ਬਦਲੇ ਲਿਖਤੀ ਦਰਖਤਾਸਤ ਤਹਿਸੀਲਦਾਰ ਸਾਹਿਬ ਪਾਸ ਦੇ ਦਿੱਤੀ ਤਾਂ ਤਹਿਸੀਲਦਾਰ ਨੇ ਇਹ ਦਰਖਾਸਤ ਮਾਰਕ ਕਰਕੇ ਪਟਵਾਰੀ ਜਗਦੇਵ ਸਿੰਘ ਨੂੰ ਅਗਲੇਰੀ ਕਾਰਵਾਈ ਲਈ ਭੇਜ ਦਿੱਤੀ। ਇਸ ਤੋਂ ਬਾਅਦ ਪਟਵਾਰੀ ਨੂੰ ਮਿਲਣ ’ਤੇ ਉਸਨੇ ਸ਼ਿਕਾਇਤਕਰਤਾ ਨੂੰ ਆਪਣੇ ਅਤੇ ਅਪਣੇ ਪਾਸ ਰੱਖੇ ਪ੍ਰਇਵੇਟ ਵਿਅਕਤੀਆਂ ਦੇ ਖਰਚੇ ਗਿਣਾਉਣੇ ਸ਼ੁਰੂ ਕਰ ਦਿੱਤੇ।
ਸਿਕਾਇਤ ਕਰਤਾ ਵੱਲੋਂ ਦਿੱਤੀ ਗਈ ਸੂਚਨਾ ਦੀ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਬਿਊੋਰੋ ਰੇਂਜ਼ ਬਠਿੰਡਾ ਦੀ ਟੀਮ ਨੇ ਉਕਤ ਦੋਸ਼ੀ ਜਗਦੇਵ ਸਿੰਘ ਪਟਵਾਰੀ ਮਾਲ ਹਲਕਾ ਪਿੰਡ ਬਣਾਵਾਲੀ ਅਤੇ ਉਸਦੇ ਪ੍ਰਾਈਵੇਟ ਪ੍ਰਾਈਵੇਟ ਸਹਾਇਕ ਅਮਰਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 7000/ਰੂਪੈ ਰਿਸਵਤ ਲੈਦਿਆ ਰੰਗੇ ਹੱਥੀ ਕਾਬੂ ਕਰ ਲਿਆ,ਅਤੇ ਮੁਰਜਮ ਖਿਲਾਫ ਭਿ੍ਰਸਟਾਂਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿੳਰੋ ਰੇਂਜ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ ।

ਨਰਿੰਦਰ ਭਾਰਗਵ ਤੇ ਮਨਦੀਪ ਸਿੱਧੂ ਸਹਿਤ ਚਾਰ ਆਈਪੀਐਸ ਬਣੇ ਡੀਆਈਜੀ

0

ਪੰਜਾਬੀ ਖਬਰਸਾਰ ਬਿਉਰੋ
ਚੰਡੀਗੜ੍ਹ, 4 ਨਵੰਬਰ: ਪੰਜਾਬ ਸਰਕਾਰ ਨੇ ਅੱਜ ਚਾਰ ਸੀਨੀਅਰ ਆਈਪੀਐਸ ਅਧਿਕਾਰੀਆਂ ਨੂੰ ਤਰੱਕੀ ਦਿੰਦੇ ਹੋਏ ਡੀਆਈਜੀ ਵਜੋਂ ਮਨੋਨੀਤ ਕੀਤਾ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਦੇ ਵੱਲੋਂ ਜਾਰੀ ਨੋਟੀਫਿਕੇਸ਼ਨ ਤਹਿਤ ਆਈਪੀਸੀ ਅਧਿਕਾਰੀ ਨਰਿੰਦਰ ਭਾਰਗਵ, ਮਨਦੀਪ ਸਿੰਘ ਸਿੱਧੂ, ਰਣਜੀਤ ਸਿੰਘ ਢਿੱਲੋਂ ਅਤੇ ਗੁਰਦਿਆਲ ਸਿੰਘ ਨੂੰ ਇਹ ਤਰੱਕੀ ਮਿਲੀ ਹੈ। ਮੌਜੂਦਾ ਸਮੇਂ ਮਨਦੀਪ ਸਿੰਘ ਸਿੱਧੂ ਸੰਗਰੂਰ ਦੇ ਐਸਐਸਪੀ ਵਜੋਂ ਤਾਇਨਾਤ ਹਨ ਅਤੇ ਰਣਜੀਤ ਸਿੰਘ ਢਿੱਲੋਂ ਤਰਨਤਾਰਨ ਵਿਖੇ ਬਤੌਰ ਐੱਸ ਐੱਸ ਪੀ ਸੇਵਾ ਨਿਭਾ ਰਹੇ ਹਨ। ਜਦੋਂ ਕਿ ਨਰਿੰਦਰ ਭਾਰਗਵ ਨੇ ਇਸ ਤੋਂ ਪਹਿਲਾਂ ਕਈ ਜ਼ਿਲਿਆਂ ਦਾ ਐੱਸਐੱਸਪੀ ਵਜੋਂ ਕੰਮ ਕਰ ਚੁੱਕੇ ਹਨ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਤਰੱਕੀ ਪ੍ਰਾਪਤ ਉਕਤ ਚਾਰਾਂ ਅਧਿਕਾਰੀਆਂ ਵਿੱਚੋਂ ਕੁਝ ਕੁ ਨੂੰ ਜਲਦੀ ਹੀ ਵੱਖ ਵੱਖ ਜ਼ੋਨਾਂ ਵਿਚ ਡੀ.ਆਈ.ਜੀ ਵਜੋਂ ਤਾਇਨਾਤ ਕੀਤਾ ਜਾ ਸਕਦਾ ਹੈ।

36 ਸਾਲ ਦੀ ਬੇਦਾਗ ਸੇਵਾ ਤੋਂ ਬਾਅਦ ਸੇਵਾਮੁਕਤ ਹੋਏ ਹਰਮੇਲ ਸਿੰਘ ਬੰਗੀ

0

ਡਿਪਟੀ ਕਮਿਸ਼ਨਰ ਸਹਿਤ ਉਚ ਅਧਿਕਾਰੀਆਂ ਨੇ ਦਿੱਤੀਆਂ ਸ਼ੁਭਕਾਮਨਾਵਾਂ
ਸੁਖਜਿੰਦਰ ਮਾਨ
ਬਠਿੰਡਾ, 3 ਨਵੰਬਰ: ਸਥਾਨਕ ਜ਼ਿਲ੍ਹਾ ਪ੍ਰੀਸ਼ਦ ’ਚ ਬਤੌਰ ਸੈਕਟਰੀ ਸੇਵਾਵਾਂ ਨਿਭਾ ਰਹੇ ਹਰਮੇਲ ਸਿੰਘ ਬੰਗੀ ਬੀਤੇ ਦਿਨ ਅਪਣੀ 36 ਸਾਲ ਦੀ ਬੇਦਾਗ ਸੇਵਾ ਤੋਂ ਬਾਅਦ ਸੇਵਾਮੁਕਤ ਹੋ ਗਏ। ਸਥਾਨਕ ਇੱਕ ਪੈਲੇਸ ’ਚ ਰੱਖੇ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸੇਵਾਮੁਕਤੀ ਪਾਰਟੀ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਸਹਿਤ ਦਰਜ਼ਨਾਂ ਉਚ ਅਧਿਕਾਰੀਆਂ ਤੇ ਇਲਾਕੇ ਦੀਆਂ ਉੱਘੀਆਂ ਸਖ਼ਸੀਅਤਾਂ ਵਲੋਂ ਉਨ੍ਹਾਂ ਨੂੰ ਸੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਏਡੀਸੀ ਵਿਕਾਸ ਰੁਪਿੰਦਰਪਾਲ ਸਿੰਘ , ਆਰਟੀਏ ਬਠਿੰਡਾ ਰਾਜਦੀਪ ਸਿੰਘ, ਏਡੀਸੀ ਬਰਨਾਲਾ ਪਰਮਵੀਰ ਸਿੰਘ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਤੇਜਾ ਸਿੰਘ ਦੰਦੀਵਾਲ, ਸੈਕਟਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਜੀਵਨ ਸਿੰਘ ਬਰਾੜ, ਈ.ਟੀ.ਓ ਸੁਰਿੰਦਰ ਸਿੰਘ ਤੋਂ ਇਲਾਵਾ ਸਮਾਗਮ ਵਿਚ ਵੱਖ ਵੱਖ ਬਲਾਕਾਂ ’ਚ ਤੈਨਾਤ ਦਰਜ਼ਨਾਂ ਬੀਡੀਪੀਓਜ਼, ਪੰਚਾਇਤ ਅਫ਼ਸਰ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰ ਸਹਿਤ ਸਰਪੰਚ ਆਦਿ ਮੌਜੂਦ ਸਨ। ਦਸਣਾ ਬਣਦਾ ਹੈ ਕਿ 1986 ਵਿਚ ਬਤੌਰ ਮੇਲਾ ਅਫ਼ਸਰ ਭਰਤੀ ਹੋਏ ਹਰਮੇਲ ਸਿੰਘ ਬੰਗੀ ਨੇ ਤਰੱਕੀ ਉਪਰੰਤ ਬਤੌਰ ਬੀਡੀਪੀਓ ਤੋਂ ਇਲਾਵਾ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਠਿੰਡਾ ਅਤੇ ਫ਼ਾਜਲਿਕਾ ਵਿਖੇ ਵੀ ਕੰਮ ਕੀਤਾ। ਪਿਛਲੇ ਕੁੱਝ ਸਮੇਂ ਤੋਂ ਉਹ ਸੈਕਟਰੀ ਜ਼ਿਲ੍ਹਾ ਪ੍ਰੀਸ਼ਦ ਕੰਮ ਕਰ ਰਹੇ ਸਨ।

Our Visitor

1906786