Monday, May 18, 2026
Home Blog Page 2332

ਪੁਲਿਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕਰਾਟਿਆਂ ਵਿੱਚ ਮਾਰੀ ਬਾਜ਼ੀ

0

ਕਰਾਟਿਆਂ ਚ ਤਿੰਨ ਸੋਨੇ, ਦੋ ਚਾਂਦੀ ਅਤੇ ਇੱਕ ਕਾਂਸੀ ਦਾ ਮੈਡਲ ਕੀਤਾ ਪ੍ਰਾਪਤ
ਸੁਖਜਿੰਦਰ ਮਾਨ
ਬਠਿੰਡਾ, 3 ਨਵੰਬਰ : ਤੀਸਰੀ ਨੌਰਥ ਇੰਡੀਆਂ ਓਪਨ ਕਰਾਟੇ ਚੈਂਪੀਅਨਸ਼ਿਪ ਮੁਕਾਬਲੇ ਦੌਰਾਨ ਪੁਲਿਸ ਪਬਲਿਕ ਸਕੂਲ ਬਠਿੰਡਾ ਦੇ ਵਿਦਿਆਰਥੀਆਂ ਨੇ ਕਰਾਟਿਆਂ ਵਿੱਚ ਬਾਜੀ ਮਾਰ ਕੇ ਸਕੂਲ, ਜ਼ਿਲ੍ਹੇ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪੁਲਿਸ ਪਬਲਿਕ ਸਕੂਲ ਬਠਿੰਡਾ ਦੇ ਪਿ੍ਰੰਸੀਪਲ ਮੈਡਮ ਮੋਨਿਕਾ ਸਿੰਘ ਨੇ ਸਾਂਝੀ ਕੀਤੀ। ਇਸ ਮੌਕੇ ਹੋਰ ਜਾਣਕਾਰੀ ਦਿੰਦੇ ਪਿ੍ਰੰਸੀਪਲ ਮੋਨਿਕਾ ਸਿੰਘ ਨੇ ਦੱਸਿਆ ਕਿ ਚੈਂਪੀਅਨਸ਼ਿਪ ਮੁਕਾਬਲੇ ਦੌਰਾਨ ਸ਼ਾਨਦਾਰ ਪ੍ਰਦਰਸ਼ਨੀ ਕਰਦੇ ਹੋਏ ਪੁਲਿਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕਰਾਟਿਆਂ ਵਿੱਚ ਆਪਣੇ ਜੌਹਰ ਦਿਖਾਉਂਦੇ ਹੋਏ ਤਿੰਨ ਸੋਨੇ, ਦੋ ਚਾਂਦੀ ਅਤੇ ਇੱਕ ਕਾਂਸੀ ਦੇ ਮੈਡਲ ਪ੍ਰਾਪਤ ਕੀਤੇ। ਪਿ੍ਰੰਸੀਪਲ ਨੇ ਹੋਰ ਦੱਸਿਆ ਕਿ ਚੈਂਪੀਅਨਸ਼ਿਪ ਦੌਰਾਨ ਪੁਲਿਸ ਪਬਲਿਕ ਸਕੂਲ ਦੀ ਚੌਥੀ ਜਮਾਤ ਦੀ ਵਿਦਿਆਰਥਣ ਅਰਾਧਿਆ, ਪਹਿਲੀ ਜਮਾਤ ਦੇ ਵਿਦਿਾਅਰਥੀ ਪ੍ਰਭਜੋਤ ਸਿੰਘ ਅਤੇ ਦੂਜੀ ਕਲਾਸ ਦੇ ਵਿਦਿਆਰਥੀ ਕਰਨਵੀਰ ਸਿੰਘ ਨੇ ਗੋਲਡ ਮੈਡਲ ਅਤੇ ਦੂਜੀ ਜਮਾਤ ਦੇ ਵਿਦਿਆਰਥੀ ਜੈਦੀਪ ਸਿੰਘ, ਤੀਸਰੀ ਜਮਾਤ ਦੇ ਵਿਦਿਆਰਥੀ ਮਹਿਮਾ ਸਿੰਘ ਨੇ ਚਾਂਦੀ ਦੇ ਮੈਡਲ ਪ੍ਰਾਪਤ ਕੀਤੇ ਅਤੇ ਇਸੇ ਤਰ੍ਹਾਂ ਨੌਵੀਂ ਜਮਾਤ ਦੇ ਵਿਦਿਆਰਥੀ ਵੰਸ਼ਦੀਪ ਸਿੰਘ ਨੇ ਕਾਂਸੀ ਦਾ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਮੈਡਮ ਮੋਨਿਕਾ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੈਂਪੀਅਨਸ਼ਿਪ ਚ ਮੱਲ੍ਹਾ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੋਚ ਪ੍ਰਮੋਦ ਭੰਡਾਰੀ ਵਲੋਂ ਸਿਖਲਾਈ ਦਿੱਤੀ। ਇਸ ਮੌਕੇ ਪਿ੍ਰੰਸੀਪਲ ਮੈਡਮ ਮੋਨਿਕਾ ਸਿੰਘ ਨੇ ਹੋਣਹਾਰ ਵਿਦਿਆਰਥੀਆਂ ਤੇ ਕੋਚ ਨੂੰ ਜਿੱਥੇ ਵਧਾਈ ਦਿੱਤੀ ਅਤੇ ਉੱਥੇ ਹੀ ਉਨ੍ਹਾਂ ਭਵਿੱਖ ਵਿੱਚ ਹੋਰ ਮੈਡਲ ਜਿੱਤਣ ਲਈ ਪ੍ਰੇਰਿਤ ਕੀਤਾ।

ਉੱਘੇ ਅਕਾਲੀ ਆਗੂ ਨੂੰ ਸਦਮਾ, ਮਾਤਾ ਦਾ ਹੋਇਆ ਦਿਹਾਂਤ

0

ਸੈਕੜੇ ਸੇਜਲ ਅੱਖਾਂ ਨਾਲ ਦਿੱਤੀ ਅੰਤਮ ਵਿਦਾਇਗੀ
ਵੱਖ ਵੱਖ ਰਾਜਨੀਤਕ ਧਾਰਮਿਕ ਤੇ ਸਮਾਜਿਕ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ
ਸੁਖਜਿੰਦਰ ਮਾਨ
ਬਠਿੰਡਾ, 3 ਨਵੰਬਰ: ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਚਮਕੌਰ ਸਿੰਘ ਮਾਨ ਪਰਿਵਾਰ ਨੂੰ ਗਹਿਰਾ ਸਦਮਾ ਲੱਗਿਆ ਜਦ ਉਨ੍ਹਾਂ ਦੇ ਮਾਤਾ ਬਲਤੇਜ ਕੌਰ ਪਤਨੀ ਮਿੱਠੂ ਸਿੰਘ ਮਾਨ ਸੰਖੇਪ ਬੀਮਾਰੀ ਤੋਂ ਬਾਅਦ ਬੀਤੀ ਰਾਤ ਅਕਾਲ ਚਲਾਣਾ ਕਰ ਗਏ। ਮਾਤਾ ਬਲਤੇਜ ਕੌਰ ਦੀ ਮੌਤ ’ਤੇ ਉਨ੍ਹਾਂ ਦੇ ਪ੍ਰਵਾਰ ਨਾਲ ਵੱਖ ਵੱਖ ਰਾਜਨੀਤਕ ਧਾਰਮਿਕ ਤੇ ਸਮਾਜਿਕ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰਿਸ਼ਤੇਦਾਰ ਅੰਤਿਮ ਵਿਦਾਇਗੀ ਵਿੱਚ ਸ਼ਾਮਲ ਹੁੰਅਿਾਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਸਾਬਕਾ ਜ਼ਿਲਾ ਯੂਥ ਪ੍ਰਧਾਨ ਹਰਪਾਲ ਸਿੰਘ ਢਿੱਲੋਂ , ਸੀਨੀਅਰ ਆਗੂ ਮੋਹਿਤ ਗੁਪਤਾ, ਇਕਬਾਲ ਸਿੰਘ ਬਬਲੀ ਢਿੱਲੋਂ, ਸਾਬਕਾ ਚੇਅਰਮੈਨ ਜਸਬੀਰ ਸਿੰਘ ਬਰਾੜ, ਮਿੱਠੂ ਰਾਮ ਗੁਪਤਾ, ਸਾਬਕਾ ਚੇਅਰਮੈਨ ਅਸ਼ੋਕ ਭਾਰਤੀ, ਸਾਬਕਾ ਚੇਅਰਮੈਨ ਰਾਜਨ ਗਰਗ, ਕੋਂਸਲਰ ਜਸਵੀਰ ਸਿੰਘ ਜੱਸਾ, ਮਨਮੋਹਨ ਕੁੱਕੂ, ਹਰਜਿੰਦਰ ਛਿੰਦਾ ਐਮ ਸੀ, ਸੁਖਦੇਵ ਸਿੰਘ ਬਰਾੜ, ਸੀਨੀਅਰ ਆਗੂ ਭੋਲਾ ਸਿੰਘ ਗਿੱਲਪੱਤੀ, ਉੱਘੇ ਟ੍ਰਾਂਸਪੋਟਰ ਪਿਰਥੀ ਸਿੰਘ ਜਲਾਲ, ਮੋਹਨਜੀਤ ਪੂਰੀ ਦਿਲਜੀਤ ਸਿੰਘ ਬਰਾੜ ਰੁਪਿੰਦਰ ਸਰਾਂ, ਗੁਰਪ੍ਰੀਤ ਸੰਧੂ, ਬਲਜੀਤ ਸਿੰਘ, ਬਲਵਿੰਦਰ ਸਿੰਘ ਬੱਲੀ, ਨਿਰਮਲ ਸੰਧੂ, ਗੁਰਸੇਵਕ ਸਿੰਘ ਮਾਨ ਪਵਨ ਮਾਨੀ, ਰਣਜੀਤ ਸਿੰਘ ਗਰੇਵਾਲ, ਦਰਸ਼ਨ ਦਰਸ਼ੀ ,ਹਰਵਿੰਦਰ ਖਾਲਸਾ, ਪਰਮਜੀਤ ਕੌਰ, ਬਲਵਿੰਦਰ ਕੌਰ, ਲਖਵਿੰਦਰ ਕੌਰ ,ਜੋਗਿੰਦਰ ਕੌਰ, ਬੂਟਾ ਸਿੰਘ ਭਾਈਰੂਪਾ, ਗੁਰਜੀਤ ਸਿੰਘ ਗੋਰਾ, ਜਗਦੀਪ ਸਿੰਘ ਗਹਿਰੀ, ਡਾ ਓਮ ਪ੍ਰਕਾਸ਼ ਸ਼ਰਮਾ, ਬੰਤ ਸਿੰਘ ਸਾਬਕਾ ਐਮ ਸੀ, ਰਾਮ ਪ੍ਰਕਾਸ਼ ਜਿੰਦਲ, ਰਕੇਸ਼ ਕਾਕਾ, ਗੁਰਬਚਨ ਸਿੰਘ ਖੁੱਬਣ, ਦਰਸਨ ਸਿੰਘ ਰੁਮਾਣਾ, ਸੁਖਦੇਵ ਸਿੰਘ ਗੁਰਥੜੀ, ਸੀਰਾ ਸਿੱਧੂ ,ਰਤਨ ਸ਼ਰਮਾ ਮਲੂਕਾ ਆਦਿ ਸਾਮਲ ਹੋਏ ਅਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।

 

ਆਪ’ ਦੀ 7 ਮਹੀਨੇ ਬਨਾਮ 70 ਸਾਲ ਦੀ ਮੁਹਿੰਮ ਇੱਕ ਅਤਿਕਥਨੀ ਤੋਂ ਵੱਧ ਕੁੱਝ ਨਹੀਂ: ਬਾਜਵਾ 

0

ਭਗਵੰਤ ਮਾਨ ਸਰਕਾਰ ਅਸਲ ਵਿੱਚ ਐਲਾਨਵੰਤ ਸਰਕਾਰ ਹੀ ਬਣ ਕੇ ਰਹਿ ਗਈ

ਪੰਜਾਬੀ ਖਬਰਸਾਰ ਬਿਉਰੋ 

ਚੰਡੀਗੜ੍ਹ, 31 ਅਕਤੂਬਰ – ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਆਮ ਆਦਮੀ ਪਾਰਟੀ ‘ਤੇ ਆਪਣੇ ਸੱਤ ਮਹੀਨਿਆਂ ਦੇ ਅਰਾਜਕ ਸ਼ਾਸਨ ਦੌਰਾਨ ਫ਼ਜ਼ੂਲ ਖ਼ਰਚੀ ਕਰ ਕੇ ਟੈਕਸ ਭਰਨ ਵਾਲਿਆਂ ਦੇ ਕੀਮਤੀ ਪੈਸੇ ਨੂੰ ਬਰਬਾਦ ਕਰਨ ਲਈ ਸਖ਼ਤ ਸ਼ਬਦਾਂ ਵਿੱਚ ਆਲੋਚਨਾ ਕੀਤੀ ਹੈ। ਆਪ ਸਰਕਾਰ ਵੱਡੇ ਵੱਡੇ ਵਾਅਦੇ ਕਰ ਕੇ ਹੁਣ ਲੋਕਾਂ ਦੀਆਂ ਅੱਖਾਂ ਵਿੱਚ ਇਸ਼ਤਿਹਾਰਾਂ ਰਾਹੀਂ ਘੱਟਾ ਪਾਉਣ ਦੀ ਕੋਸ਼ਿਸ਼ ਕਰ ਰਾਹੀਂ ਹੈ।ਬਾਜਵਾ ਨੇ ਕਿਹਾ ਕਿ ਇਹ ਹੁਣ ਇੱਕ ਪ੍ਰਤੱਖ ਹਕੀਕਤ ਹੈ ਕਿ ‘ਆਪ’ ਦੇ ਝੂਠੇ ਪ੍ਰਚਾਰ ਤੋਂ ਧੋਖੇ ‘ਚ ਆਏ ਪੰਜਾਬ ਦੇ ਲੋਕ ਲਗਾਤਾਰ ਨਾਕਾਮਯਾਬੀ ਦੇ ਦੌਰ ‘ਚੋਂ ਲੰਘ ਰਹੇ ਹਨ। ਇੰਜ ਜਾਪਦਾ ਕਿ ਸਰਕਾਰ ਦੇ ਮੰਤਰੀਆਂ ਲਈ  ਸੁਹਾਵਣਾ ਦੌਰ ਅਜੇ ਵੀ ਜਾਰੀ ਹੈ, ਉਹ ਵੀ ਉਦੋਂ ਵੀ ਜਦੋਂ ਸੂਬੇ ਦੀ ਆਰਥਿਕਤਾ ਢਹਿ-ਢੇਰੀ ਹੋ ਰਹੀ ਹੈ, ਅਤੇ ਵਿੱਤੀ ਸੰਸਥਾਵਾਂ ਇੱਕ ਤੋਂ ਬਾਅਦ ਇੱਕ ਧਮਾਕੇਦਾਰ ਹਨ। ਪੰਜਾਬ ਵਿੱਚ ਰਿਸ਼ਵਤਖੋਰੀ, ਕਰਜ਼ੇ, ਮਾਫੀਆ, ਨਸ਼ਿਆਂ ਦੀ ਵਰਤੋਂ ਅਤੇ ਕਾਨੂੰਨ ਵਿਵਸਥਾ ਦੀ ਮਾੜੀ ਸਥਿਤੀ ਵਿੱਚ ਬੇਮਿਸਾਲ ਵਾਧਾ ਹੋਇਆ ਹੈ। ਬਾਜਵਾ ਨੇ ਚੋਣਾਂ ਵਾਲੇ ਸੂਬੇ ਗੁਜਰਾਤ ਵਿੱਚ ਸ਼ਰਾਬ ਦੀ ਤਸਕਰੀ ਨੂੰ ਰੋਕਣ ਵਿੱਚ ਅਸਫਲ ਰਹਿਣ ਲਈ ਭਗਵੰਤ ਮਾਨ ਸਰਕਾਰ ਦੀ ਨਿਖੇਧੀ ਵੀ ਕੀਤੀ।ਬਾਜਵਾ ਨੇ ‘ਆਪ’ ‘ਤੇ ਕਿਸੇ ਹੋਰ ਕੈਬਨਿਟ ਮੰਤਰੀ ਵਾਂਗ ਆਪਣੇ ਵਿਧਾਇਕਾਂ ਨੂੰ ਸ਼ਕਤੀਆਂ ਦੇ ਕੇ ਨਿਯਮਾਂ ਦੀਆਂ ਧੱਜੀਆਂ ਉਡਾਉਣ ਦਾ ਦੋਸ਼ ਲਗਾਇਆ ਹੈ। ਬਾਜਵਾ ਨੇ ਦਾਅਵਾ ਕੀਤਾ ਕਿ ਸੈਕਟਰ 39 ਵਿੱਚ ਕਈ ਵਿਧਾਇਕਾਂ ਜਿਵੇਂ ਤਲਵੰਡੀ ਸਾਬੋ ਦੀ ਬਲਜਿੰਦਰ ਕੌਰ, ਮੁਹਾਲੀ ਦੇ ਕੁਲਵੰਤ ਸਿੰਘ ਅਤੇ ਡੇਰਾਬਸੀ ਦੇ ਕੁਲਜੀਤ ਸਿੰਘ ਰੰਧਾਵਾ ਨੂੰ ਮੰਤਰੀ ਘਰ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਸੁੱਖ ਵੀਰ ਸਿੰਘ ਨੂੰ ਸੈਕਟਰ 7 ਵਿੱਚ ਸਰਕਾਰੀ ਰਿਹਾਇਸ਼ ਦਿੱਤੀ ਗਈ ਸੀ ਜੋ ਕੈਬਨਿਟ ਮੈਂਬਰ ਲਈ ਸੀ।ਵਿਰੋਧੀ ਧਿਰ ਆਗੂ, ਬਾਜਵਾ ਨੇ ਕਿਹਾ ਕਿ ਆਡੀਓ ਲੀਕ ਹੋਣ ਦੇ ਬਾਵਜੂਦ, ਜਿਸ ਵਿੱਚ ‘ਆਪ’ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਅਤੇ ਉਨ੍ਹਾਂ ਦੇ ਨਜ਼ਦੀਕੀ ਸਹਿਯੋਗੀ ਨੂੰ ਪੈਸੇ ਠੱਗਣ ਦੀਆਂ ਯੋਜਨਾਵਾਂ ‘ਤੇ ਚਰਚਾ ਕਰਦੇ ਸੁਣਿਆ ਗਿਆ ਸੀ, ਮਾਨ ਸਰਕਾਰ ਮੰਤਰੀ ਨੂੰ ਕੱਢਣ ਵਿੱਚ ਅਸਫਲ ਰਹੀ।

ਬਾਜਵਾ ਨੇ ਮੁਹੱਲਾ ਕਲੀਨਿਕਾਂ ਦੇ ਕਾਪੀ-ਪੇਸਟ ਫ਼ਾਰਮੂਲੇ ਦੀ ਆਲੋਚਨਾ ਕੀਤੀ ਜੋ ਕਿ ਇੱਕ ਵੱਡੀ ਅਸਫਲਤਾ ਸਾਬਤ ਹੋਈ ਹੈ ਕਿਉਂਕਿ ਇਨ੍ਹਾਂ ਕਲੀਨਿਕਾਂ ਵਿੱਚ ਆਮ ਮਰੀਜ਼ਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਬੁਨਿਆਦੀ ਢਾਂਚੇ, ਸਹੂਲਤਾਂ ਅਤੇ ਡਾਕਟਰਾਂ ਦੀ ਘਾਟ ਹੈ। ਮੁੱਲਾਂਪੁਰ ਵਿੱਚ ਡਾ. ਹੋਮੀ ਭਾਭਾ ਕੈਂਸਰ ਹਸਪਤਾਲ ਦੀ ਸਥਾਪਨਾ ਦਾ ਵੀ ਪੂਰਾ ਸਿਹਰਾ ਆਮ ਆਦਮੀ ਪਾਰਟੀ ਆਪਣੇ ਸਿਰ ਲੈਂਦੀ ਹੈ, ਜਿਸ ਦਾ ਨੀਂਹ ਪੱਥਰ ਡਾ. ਮਨਮੋਹਨ ਸਿੰਘ ਨੇ ਰੱਖਿਆ ਸੀ ਅਤੇ ਕਾਂਗਰਸ ਦੇ ਕਾਰਜਕਾਲ ਦੌਰਾਨ ਬਣਾਇਆ ਸੀ।ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਦਾਅਵਾ ਸਰਾਸਰ ਝੂਠ ਹੈ। ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਨੌਕਰੀਆਂ ਪਹਿਲਾਂ ਹੀ ਦਿੱਤੀਆਂ ਗਈਆਂ ਸਨ, ‘ਆਪ’ ਵੱਲੋਂ ਚੁਣੇ ਹੋਏ ਬਿਨੈਕਾਰਾਂ ਨੂੰ ਹੀ ਜੁਆਇਨਿੰਗ ਲੈਟਰ ਜਾਰੀ ਕੀਤੇ ਗਏ ਸਨ।ਸਰਕਾਰ ਵੱਲੋਂ ਮੂੰਗੀ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੇਣ ਦਾ ਵਿਚਾਰ ਪੂਰੀ ਤਰਾਂ ਗ਼ਲਤ ਹੈ ਕਿਉਂਕਿ ਸਰਕਾਰ ਵੱਲੋਂ ਸਿਰਫ਼ 11 ਫ਼ੀਸਦੀ ਫ਼ਸਲ ਹੀ ਖ਼ਰੀਦੀ ਗਈ ਸੀ, ਜਦਕਿ ਬਾਕੀ 89 ਫ਼ੀਸਦੀ ਮਜਬੂਰ ਕਿਸਾਨਾਂ ਵੱਲੋਂ ਨਿੱਜੀ ਖ਼ਰੀਦਦਾਰਾਂ ਨੂੰ ਇਸ ਤੋਂ ਕਾਫ਼ੀ ਘੱਟ ਕੀਮਤ ‘ਤੇ ਵੇਚੀ ਗਈ ਸੀ। ‘ਆਪ’ ਨੇ ਝੋਨਾ ਉਤਪਾਦਕ ਕਿਸਾਨਾਂ ਨੂੰ ਪਰਾਲੀ ਨਾ ਫੂਕਣ ਦੇ ਬਦਲੇ 2500 ਰੁਪਏ ਪ੍ਰਤੀ ਏਕੜ ਦੀ ਮਦਦ ਦੇਣ ਦਾ ਵੱਡਾ ਕਰਨ ਤੋਂ ਬਾਅਦ ਧੋਖਾ ਕੀਤਾ। ਹਾਲ ਹੀ ਵਿੱਚ, ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਹਿ-ਜ਼ਿਲ੍ਹਾ ਸੰਗਰੂਰ ਵਿੱਚ ਸਭ ਤੋਂ ਵੱਧ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ।ਭਗਵੰਤ ਮਾਨ ਇੱਕ ਚੰਗੇ ਚੇਲੇ ਵਾਂਗ ਕੇਜਰੀਵਾਲ ਦੇ ਹੁਕਮਾਂ ਦੀ ਪਾਲਣਾ ਕਰ ਰਹੇ ਹਨ, ਜਦੋਂ ਕਿ ਉਨ੍ਹਾਂ ਦੀ ਅਯੋਗ ਕੈਬਨਿਟ ਨੂੰ ਪ੍ਰਸ਼ਾਸਨ ਚਲਾਉਣ ਦੀ ਕੋਈ ਸੂਹ ਨਹੀਂ ਹੈ। ਵਿਗਿਆਪਨ ਮੁਹਿੰਮ 7 ਮਹੀਨੇ ਬਨਾਮ 70 ਸਾਲ ਸਿਰਫ਼ ਅਤਿਕਥਨੀ ਹੈ। ਜੇਕਰ ‘ਆਪ’ ਆਪਣੇ ਕੰਮ ‘ਤੇ ਮਾਣ ਮਹਿਸੂਸ ਕਰਦੀ ਹੈ ਤਾਂ ਅਸੀਂ ਸਵਾਗਤ ਕਰਦੇ ਹਾਂ।

ਹਰਿਆਣਾ ‘ਚ ਨੰਬਰਦਾਰਾਂ ਨੂੰ ਆਯੂਸ਼ਮਾਨ ਯੋਜਨਾ ਤਹਿਤ ਮਿਲੇਗਾ ਪੰਜ ਲੱਖ ਦਾ ਮੁਫਤ ਇਲਾਜ

0

ਪਹਿਲਾਂ ਸਰਕਾਰ ਨੰਬਰਦਾਰਾਂ ਨੂੰ ਦੇ ਚੁੱਕੀ ਹੈ ਸਮਰਾਟ ਫੋਨ

ਸੁਖਜਿੰਦਰ ਮਾਨ

ਚੰਡੀਗੜ੍ਹ, 2 ਨਵੰਬਰ :ਹਰਿਆਣਾ ਸਰਕਾਰ ਨੇ ਸੂਬੇ ਦੇ ਨੰਬਰਦਾਰਾਂ ਨੂੰ ਮੋਬਾਇਲ ਫੋਨ ਦਾ ਤੋਹਫਾ ਦੇਣ ਦੇ ਬਾਅਦ ਹੁਣ ਉਨ੍ਹਾਂ ਨੂੰ ਆਯੂਸ਼ਮਾਨ ਭਾਰਤ ਯੋਜਨਾ ਦੇ ਤਹਿਤ ਪੰਜ ਲੱਖ ਤੱਕ ਮੁਫ਼ਤ ਇਲਾਜ ਦੀ ਸਹੂਲਤ ਦੇਣ ਦੀ ਵੀ ਤਿਆਰੀ ਕਰ ਲਈ ਹੈ। ੮ਇਸ ਸਬੰਧ ਵਿਚ ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਅੱਜ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਐਮਓਯੂ ਕਰ ਅੱਗੇ ਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।ਡਿਪਟੀ ਸੀਐਮ ਅੱਜ ਇੱਥੇ ਮਾਲ ਅਤੇ ਆਯੂਸ਼ਮਾਨ ਭਾਰਤ ਹਰਿਆਣਾ ਹੈਲਥ ਪ੍ਰੋਟੈਕਸ਼ਨ ਅਥਾਰਿਟੀ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ।ਸ੍ਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਨੰਬਰਦਾਰ, ਪ੍ਰਸਾਸ਼ਨ ਤੇ ਆਮਜਨਤਾ ਦੇ ਵਿਚ ਸੇਤੂ ਦਾ ਕੰਮ ਕਰਦੇ ਹਨ। ਨੰਬਰਦਾਰਾਂ ਦੀ ਪ੍ਰਭਾਵਸ਼ੀਲਤਾ ਵਧਾਉਣ ਲਈ ਸੂਬਾ ਸਰਕਾਰ ਨੇ ਪਹਿਲਾਂ ਆਪਣੀ ਐਲਾਨ ਅਨੁਰੂਪ ਉਨ੍ਹਾਂ ਨੂੰ ਸਮਾਰਟ ਮੋਬਾਇਲ ਫੋਨ ਦਿੱਤੇ ਹਨ। ਇਸ ਤੋਂ ਉਹ ਕਾਨੂੰ ਵਿਵਸਥਾ, ਪਿੰਡ ਦੇ ਵਿਕਾਸ ਕੰਮਾਂ ਦੇ ਬਾਰੇ ਵਿਜ ਜਿਲ੍ਹਾ ਪ੍ਰਸਾਸ਼ਨ ਨੂੰ ਸੂਚਨਾ ਦਾ ਆਦਾਨ-ਪ੍ਰਦਾਨ ਕਰ ਸਕਣਗੇ। ਵਾਟਸਐਪ, ਫੇਸਬੁੱਕ ਆਦਿ ਦੇ ਜਰਇਏ ਇਕ ਦੂਜੇ ਦੇ ਸੰਪਰਕ ਵਿਚ ਰਹਿ ਸਕਣਗੇ। ਡਿਪਟੀ ਸੀਐਮ ਨੇ ਅੱਗੇ ਦਸਿਆ ਕਿ ਹੁਣ ਰਾਜ ਸਰਕਾਰ ਯੋਗ ਨੰਬਰਦਾਰਾਂ ਨੂੰ ਆਯੂਸ਼ਮਾਨ ਭਾਰਤ ਯੋਜਨਾ ਦਾ ਲਾਭ ਦੇਣਾ ਚਾਹੁੰਦੀ ਹੈ, ਇਸ ਯੋਜਨਾ ਦਾ ਉਦੇਸ਼ ਗੰਭੀਰ ਬੀਮਾਰੀਆਂ ਹੋਣ ‘ਤੇ ਉਨ੍ਹਾਂ ਨੂੰ ਆਯੂਸ਼ਮਾਨ ਭਾਰਤ ਯੋਜਨਾ ਦੇ ਤਹਿਤ ਲਾਭ ਦੇਣਾ ਹੈ। ਉਨ੍ਹਾਂ ਨੇ ਦਸਿਆ ਕਿ ਇਸ ਯੋਜਨਾ ਦੇ ਤਹਿਤ ਸਰਕਾਰ ਵੱਲੋਂ ਭਾਰਤ ਵਿਚ ਜਨਤਕ ਤੇ ਨਿਜੀ ਸੂਚੀਬੱਧ ਹਸਪਤਾਲਾਂ ਵਿਚ ਸੈਕੇਂਡਰੀ ਅਤੇ ਟਰਸਰੀ ਸਿਹਤ ਊਪਚਾਰ ਲਈ ਪ੍ਰਤੀ ਪਰਿਵਾਰ ਪ੍ਰਤੀ ਸਾਲ 5 ਲੱਖ ਰੁਪਏ ਤਕ ਦੀ ਰਕਮ ਨਾਭਕਾਰਾਂ ਨੂੰ ਮਹੁਇਆ ਕਰਾਈ ਜਾਂਦੀ ਹੈ। ਇਹ ਯੋਜਨਾ ਸੇਵਾ ਸੰਸਥਾਨ ਮਤਲਬ ਹਸਪਤਾਲਾਂ ਵਿਚ ਲਾਭਕਾਰਾਂ ਨੂੰ ਸਿਹਤ ਸੇਵਾਵਾਂ ਫਰੀ ਪ੍ਰਦਾਨ ਕਰਦੀ ਹੈ। ਆਯੂਸ਼ਮਾਨ ਭਾਰਤ ਯੋਜਨਾ ਮੈਡੀਕਲ ਉਪਚਾਰ ਤੋਂ ਉਤਪਨ ਬਹੁਤ ਵੱਧ ਖਰਚ ਨੂੰ ਘੱਟ ਕਰਨ ਵਿਚ ਮਦਦ ਕਰਦੀ ਹੈ।ਇਸ ਮੌਕੇ ‘ਤੇ ਮੀਟਿੰਗ ਵਿਚ ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਦੇ ਵਿੱਤ ਕਮਿਸ਼ਨਰ ਵੀ ਐਸ ਕੁੰਡੂ, ਸ਼ਹਿਰੀ ਸਥਾਨਕ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਰੁਣ ਕੁਮਾਰ ਗੁਪਤਾ, ਟਾਊਨ ਐਂਡ ਕੰਟਰੀ ਪਲਾਨਿੰਗ ਵਿਭਾਗ ਦੇ ਮਹਾਨਿਦੇਸ਼ਕ ਟੀਐਲ ਸਤਯਪ੍ਰਕਾਸ਼, ਆਯੂਸ਼ਮਾਨ ਭਾਰਤ ਹਰਿਆਣਾ ਹੈਲਥ ਪ੍ਰੋਟੈਕਸ਼ਨ ਅਥਾਰਿਟੀ ਦੇ ਸੀਈਓ ਪ੍ਰਭਜੋਤ ਸਿੰਘ, ਡਿਪਟੀ ਮੁੱਖ ਮੰਤਰੀ ਦੇ ਓਐਸਡੀ ਕਮਲੇਸ਼ ਭਾਦੂ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ।

ਪ੍ਰਦੂਸ਼ਣ ਦੇ ਮੁੱਦੇ ਉਤੇ ਸਿਆਸਤ ਨਾਲ ਭਾਜਪਾ ਦਾ ਪੰਜਾਬ ਤੇ ਕਿਸਾਨ ਵਿਰੋਧੀ ਰੁਖ਼ ਸਾਹਮਣੇ ਆਇਆ: ਮੁੱਖ ਮੰਤਰੀ

ਸੂਬੇ ਦੇ ਮਿਹਨਤੀ ਤੇ ਅਗਾਂਹਵਧੂ ਕਿਸਾਨਾਂ ਨੂੰ ਬਦਨਾਮ ਕਰਨ ਲਈ ਮੁਹਿੰਮ ਵਿੱਢਣ ਉਤੇ ਭਾਜਪਾ ਤੇ ਕੇਂਦਰ ਸਰਕਾਰ ਦੀ ਕੀਤੀ ਆਲੋਚਨਾ

ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦੀ ਅਗਵਾਈ ਕਰਨ ਕਰ ਕੇ ਪੰਜਾਬ ਦੇ ਕਿਸਾਨਾਂ ਨਾਲ ਨਫ਼ਰਤ ਕਰਦੀ ਹੈ ਭਾਜਪਾ

ਪਰਾਲੀ ਦੇ ਨਿਬੇੜੇ ਲਈ ਹੋਰ ਟਿਕਾਊ ਬਦਲ ਲਿਆਉਣ ਦੇ ਰਾਹ ਵਿੱਚ ਭਾਜਪਾ ਤੇ ਕੇਂਦਰ ਸਰਕਾਰ ਵੱਲੋਂ ਅੜਿੱਕੇ ਡਾਹੁਣ ਦਾ ਲਾਇਆ ਦੋਸ਼

ਕੋਈ ਟਿਕਾਊ ਹੱਲ ਨਾ ਦੇ ਕੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰ ਰਹੇ ਨੇ ਅਖੌਤੀ ਅਰਥ ਸ਼ਾਸਤਰੀ

ਪੰਜਾਬੀ ਖਬਰਸਾਰ ਬਿਉਰੋ 

ਚੰਡੀਗੜ੍ਹ, 2 ਨਵੰਬਰ: ਪਰਾਲੀ ਫੂਕਣ ਦੇ ਮੁੱਦੇ ਉਤੇ ਸਿਆਸਤ ਕਰਨ ਖਾਤਰ ਰਸਾਤਲ ਦੀਆਂ ਨਵੀਆਂ ਸਿਖ਼ਰਾਂ ਛੂਹਣ ਉਤੇ ਭਾਜਪਾ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਇਹ ਭਗਵਾ ਪਾਰਟੀ ਸੂਬੇ ਦੇ ਕਿਸਾਨਾਂ ਨਾਲ ਇਸ ਗੱਲੋਂ ਨਫਰਤ ਕਰਦੀ ਹੈ ਕਿਉਂਕਿ ਉਨ੍ਹਾਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਬਗਾਵਤ ਦਾ ਝੰਡਾ ਚੁੱਕਿਆ ਸੀ।ਇੱਥੇ ਜਾਰੀ ਇਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਦੇ ਜ਼ਿਆਦਾ ਪ੍ਰਦੂਸ਼ਿਤ 32 ਸ਼ਹਿਰਾਂ ਦੇ ਹਵਾ ਦੇ ਗੁਣਵਤਾ ਸੂਚਕ ਅੰਕ (ਏ.ਕਿਊ.ਆਈ.) ਵਿੱਚ ਪੰਜਾਬ ਦੇ ਸਿਰਫ਼ ਤਿੰਨ ਸ਼ਹਿਰ ਆਏ ਪਰ ਇਸ ਦੇ ਬਾਵਜੂਦ ਭਾਜਪਾ ਤੇ ਕੇਂਦਰ ਸਰਕਾਰ ਨੇ ਵਾਤਾਵਰਨ ਪ੍ਰਦੂਸ਼ਣ ਲਈ ਸੂਬੇ ਦੇ ਮਿਹਨਤੀ ਤੇ ਅਗਾਂਹਵਧੂ ਕਿਸਾਨਾਂ ਨੂੰ ਬਦਨਾਮ ਕਰਨ ਲਈ ਫ਼ਰਜ਼ੀ ਜਿਹੀ ਮੁਹਿੰਮ ਵਿੱਢੀ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਹਾਸੋਹੀਣੀ ਗੱਲ ਹੈ ਕਿ ਅਨਾਜ ਉਤਪਾਦਨ ਵਿੱਚ ਦੇਸ਼ ਨੂੰ ਆਤਮ-ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਫੂਕਣ ਲਈ ਦੋਸ਼ੀ ਠਹਿਰਾਇਆ ਜਾ ਰਿਹਾ ਹੈ, ਜਦੋਂ ਕਿ ਭਾਜਪਾ ਨੇ ਹਵਾ ਦੀ ਗੁਣਵੱਤਾ ਸੂਚਕ ਅੰਕ ਵਿੱਚ ਘਟੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਹੋਰ ਰਾਜਾਂ ਬਾਰੇ ਅੱਖਾਂ ਬੰਦ ਕਰ ਲਈਆਂ ਹਨ। ਉਨ੍ਹਾਂ ਕਿਹਾ ਕਿ ਹਵਾ ਦੀ ਗੁਣਵੱਤਾ ਪੱਖੋਂ ਮਾੜੀ ਕਾਰਗੁਜ਼ਾਰੀ ਵਾਲੇ ਹੋਰ ਸ਼ਹਿਰਾਂ ਜਿਨ੍ਹਾਂ ਵਿੱਚ ਫਰੀਦਾਬਾਦ, ਮਾਨੇਸਰ, ਗੁੜਗਾਉਂ, ਸੋਨੀਪਤ, ਗਵਾਲੀਅਰ, ਇੰਦੌਰ ਤੇ ਹੋਰ ਸ਼ਾਮਲ ਹਨ, ਬਾਰੇ ਭਾਜਪਾ ਦੀ ਚੁੱਪੀ ਕਈ ਸਵਾਲ ਖੜ੍ਹੇ ਕਰਦੀ ਹੈ ਕਿਉਂਕਿ ਇਹ ਸ਼ਹਿਰ ਭਾਜਪਾ ਦੇ ਸ਼ਾਸਨ ਵਾਲੇ ਰਾਜਾਂ ਨਾਲ ਸਬੰਧਤ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਭਾਜਪਾ ਤੇ ਕੇਂਦਰ ਸਰਕਾਰ ਦੀ ਪੰਜਾਬ ਵਿਰੋਧੀ ਅਤੇ ਕਿਸਾਨ ਵਿਰੋਧੀ ਮਾਨਸਿਕਤਾ ਦਾ ਪਤਾ ਚਲਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਬੁਨਿਆਦੀ ਕਾਰਨ ਇਹ ਹੈ ਕਿ ਭਾਜਪਾ ਸੂਬੇ ਦੇ ਕਿਸਾਨਾਂ ਨੂੰ ਨਫ਼ਰਤ ਕਰਦੀ ਹੈ ਕਿਉਂਕਿ ਉਨ੍ਹਾਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਮੁਹਿੰਮ ਦੀ ਅਗਵਾਈ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਦਾ ਬਦਲਾ ਲੈਣ ਲਈ ਭਾਜਪਾ ਸੂਬੇ ਅਤੇ ਇਸ ਦੇ ਕਿਸਾਨਾਂ ਨੂੰ ਕਿਸੇ ਵੀ ਕੀਮਤ ਉਤੇ ਬਦਨਾਮ ਕਰਨ ਉਤੇ ਤੁਲੀ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਅਚੰਭੇ ਵਾਲੀ ਗੱਲ ਹੈ ਕਿ ਪੰਜਾਬ ਦੇ ਕਿਸਾਨਾਂ ਦੇ ਕੌਮੀ ਖੁਰਾਕ ਪੂਲ ਵਿੱਚ ਵੱਡੇ ਯੋਗਦਾਨ ਨੂੰ ਨਜ਼ਰਅੰਦਾਜ਼ ਕਰ ਕੇ ਲਗਾਤਾਰ ਪੰਜਾਬੀ ਕਿਸਾਨਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਚੇਤੇ ਕਰਵਾਇਆ ਕਿ ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨਾ ਫੂਕਣ ਬਦਲੇ 2500 ਰੁਪਏ ਪ੍ਰਤੀ ਏਕੜ ਦੀ ਮਾਲੀ ਮਦਦ ਸਾਂਝੇ ਤੌਰ ਉਤੇ ਦੇਣ ਦਾ ਬਦਲ ਕੇਂਦਰ ਸਰਕਾਰ ਨੂੰ ਦਿੱਤਾ ਸੀ ਪਰ ਇਸ ਤਜਵੀਜ਼ ਨੂੰ ਮੰਨਣ ਦੀ ਬਜਾਏ ਕੇਂਦਰ ਸਰਕਾਰ ਕਿਸਾਨਾਂ ਨੂੰ ਇਸ ਸੰਕਟ ਵਿੱਚੋਂ ਕੱਢਣ ਲਈ ਮਦਦ ਤੋਂ ਸ਼ਰ੍ਹੇਆਮ ਟਾਲਾ ਵੱਟ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪਰਾਲੀ ਦੇ ਨਿਬੇੜੇ ਲਈ ਟਿਕਾਊ ਹੱਲ ਵਜੋਂ ਵੱਡੀ ਗਿਣਤੀ ਵਿੱਚ ਨਿਵੇਸ਼ਕ ਪੰਜਾਬ ਵਿੱਚ ਆਉਣ ਅਤੇ ਇੱਥੇ ਜੈਵਿਕ ਊਰਜਾ ਪਲਾਂਟ ਲਾਉਣ ਦੇ ਇੱਛੁਕ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਮੰਦੇਭਾਗੀਂ ਕੇਂਦਰ ਸਰਕਾਰ ਇਹ ਪਲਾਂਟ ਲਾਉਣ ਦੀਆਂ ਪ੍ਰਵਾਨਗੀਆਂ ਦੇਣ ਤੋਂ ਇਨਕਾਰ ਕਰ ਕੇ ਰਾਹ ਵਿੱਚ ਅੜਿੱਕੇ ਖੜ੍ਹੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਕਿਸਾਨ ਪਰਾਲੀ ਨਾ ਫੂਕਣ ਬਾਰੇ ਚੰਗੀ ਤਰ੍ਹਾਂ ਜਾਣਦੇ ਹਨ ਕਿਉਂਕਿ ਇਸ ਦਾ ਉਨ੍ਹਾਂ ਦੇ ਪਰਿਵਾਰਾਂ ਉਤੇ ਮਾੜਾ ਅਸਰ ਪਵੇਗਾ। ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੇ ਏ.ਸੀ. ਕਮਰਿਆਂ ਵਿੱਚ ਬੈਠੇ ਅਖੌਤੀ ਅਰਥ ਸ਼ਾਸਤਰੀ ਕਿਸਾਨਾਂ ਨੂੰ ਪਰਾਲੀ ਫੂਕਣ ਦਾ ਕੋਈ ਬਦਲ ਤਾਂ ਦੇ ਨਹੀਂ ਰਹੇ, ਸਗੋਂ ਕਿਸਾਨਾਂ ਉਤੇ ਪਰਾਲੀ ਫੂਕਣ ਦਾ ਲਗਾਤਾਰ ਦੋਸ਼ ਲਾ ਕੇ ਉਨ੍ਹਾਂ ਨੂੰ ਬਦਨਾਮ ਕਰ ਰਹੇ ਹਨ।ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜਦੋਂ ਇਹ ਸਮੱਸਿਆ ਸਮੁੱਚੇ ਉੱਤਰ ਭਾਰਤ ਦੀ ਹੈ ਤਾਂ ਪ੍ਰਧਾਨ ਮੰਤਰੀ ਨੂੰ ਇਸ ਮਸਲੇ ਦੇ ਹੱਲ ਲਈ ਮੀਟਿੰਗ ਸੱਦਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਵਿਰੋਧਾਭਾਸੀ ਗੱਲ ਹੈ ਕਿ ਜਦੋਂ ਤੱਕ ਪੰਜਾਬ ਦੇ ਕਿਸਾਨ ਕੇਂਦਰੀ ਪੂਲ ਵਿੱਚ ਝੋਨੇ ਦਾ ਯੋਗਦਾਨ ਦਿੰਦੇ ਹਨ, ਉਦੋਂ ਤੱਕ ਉਹ ਅੰਨਦਾਤਾ ਹੁੰਦੇ ਹਨ ਪਰ ਜਦੋਂ ਖ਼ਰੀਦ ਸੀਜ਼ਨ ਖ਼ਤਮ ਹੋ ਜਾਂਦਾ ਹੈ, ਉਨ੍ਹਾਂ ਨੂੰ ਤੁੱਛ ਜਿਹੇ ਮੁੱਦਿਆਂ ਉਤੇ ਬਦਨਾਮ ਕਰਨਾ ਸ਼ੁਰੂ ਕਰ ਦਿੱਤਾ ਜਾਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਪੰਜਾਬੀ ਕਿਸਾਨਾਂ ਦੀ ਸਰਾਸਰੀ ਨਿਰਾਦਰੀ ਤੇ ਬੇਇਨਸਾਫ਼ੀ ਹੈ, ਜੋ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਕਰਨ ਯੋਗ ਨਹੀਂ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਕਿਸਾਨ ਪਰਾਲੀ ਫੂਕਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣਾ ਚਾਹੰੁਦੇ ਹਨੇ ਪਰ ਕੇਂਦਰ ਸਰਕਾਰ ਉਨ੍ਹਾਂ ਨੂੰ ਕੋਈ ਹੱਲ ਤਾਂ ਦੇਵੇ। ਉਨ੍ਹਾਂ ਭਾਜਪਾ ਤੇ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਸੂਬੇ ਨੂੰ ਕੇਸ ਦਰਜ ਕਰਨ ਲਈ ਕਹਿ ਕੇ ਪੰਜਾਬੀ ਕਿਸਾਨਾਂ ਨੂੰ ਰੋਜ਼ਾਨਾ ਧਮਕਾਉਣਾ ਛੱਡਣ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਕਿਸਾਨਾਂ ਨੂੰ ਧਮਕਾਉਣ ਦੀ ਬਜਾਏ ਕੇਂਦਰ ਸਰਕਾਰ ਨੂੰ ਉਨ੍ਹਾਂ ਨੂੰ ਇਸ ਸਮੱਸਿਆ ਦਾ ਟਿਕਾਊ ਹੱਲ ਦੇਣਾ ਚਾਹੀਦਾ ਹੈ।

ਭ੍ਰਿਸ਼ਟਾਚਾਰ ਦੇ ਮੁਕੰਮਲ ਖਾਤਮੇ ਲਈ ਸਮਾਜ ਦਾ ਸਹਿਯੋਗ ਅਤਿ ਜ਼ਰੂਰੀ : ਜੇ. ਇਲਨਚੇਲੀਅਨ

0

ਰਿਸ਼ਵਤ ਦੇਣਾ ਤੇ ਰਿਸ਼ਵਤ ਲੈਣਾ ਦੋਵੇਂ ਹੀ ਗੈਰ-ਕਾਨੂੰਨੀ : ਹਰਪਾਲ ਸਿੰਘ

ਵਿਜੀਲੈਂਸ ਬਿਊਰੋ ਵੱਲੋਂ ਜ਼ਿਲ੍ਹਾ ਪੱਧਰੀ ਭ੍ਰਿਸ਼ਟਾਚਾਰ ਵਿਰੁੱਧ ਸ਼ਲਾਨਾ ਜਾਗਰੂਕਤਾ ਸੈਮੀਨਾਰ ਆਯੋਜਿਤ

ਸੁਖਜਿੰਦਰ ਮਾਨ

ਬਠਿੰਡਾ, 2 ਨਵੰਬਰ : ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਵੱਲੋਂ ਇੱਥੇ ਬੁੱਧਵਾਰ ਨੂੰ ਕਰਵਾਏ ਗਏ ਭ੍ਰਿਸ਼ਟਾਚਾਰ ਵਿਰੁੱਧ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਜੇ. ਇਲਨਚੇਲੀਅਨ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਜ਼ੀਰੋ ਟਾਰਲੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ ਅਤੇ ਇਸ ਦੇ ਸਾਰਥਕ ਨਤੀਜੇ ਵੀ ਸਾਹਮਣੇ ਆ ਰਹੇ ਹਨ, ਪਰ ਫਿਰ ਵੀ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖਾਤਮ ਕਰਨ ਲਈ ਸਮਾਜ ਦਾ ਸਹਿਯੋਗ ਅਤਿ ਜ਼ਰੂਰੀ ਹੈ।ਸ੍ਰੀ ਜੇ. ਇਲਨਚੇਲੀਅਨ ਨੇ ਇੱਥੇ ਸਰਕਾਰੀ ਰਾਜਿੰਦਰਾ ਕਾਲਜ ਦੇ ਆਡੀਟੋਰੀਅਮ ਵਿਖੇ ਵਿਜੀਲੈਂਸ ਬਿਊਰੋ ਵੱਲੋਂ ਮਨਾਏ ਜਾ ਰਹੇ ਸ਼ਲਾਨਾ ਜਾਗਰੂਕਤਾ ਸਮਾਗਮ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਇਸ ਦਾ ਮੁੱਖ ਮੰਤਵ ਭ੍ਰਿਸ਼ਟਾਚਾਰ ਖਿਲਾਫ਼ ਲੋਕਾਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਇਸ ਨੂੰ ਪੂਰੀ ਤਰ੍ਹਾਂ ਨੱਥ ਪਾਈ ਜਾ ਸਕੇ। ਉਨ੍ਹਾਂ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਭਾਰਤ- ਵਿਕਸਿਤ ਭਾਰਤ ਮੁਹਿੰਮ ਦਾ ਹਿੱਸਾ ਬਣਨ ਅਤੇ ਇਸ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਵੀ ਪ੍ਰੇਰਿਤ ਕੀਤਾ।ਇਸ ਦੌਰਾਨ ਵਿਜੀਲੈਂਸ ਬਿਊਰੋ ਦੇ ਐਸ.ਐਸ.ਪੀ. ਸ. ਹਰਪਾਲ ਸਿੰਘ ਨੇ ਵਿਜੀਲੈਂਸ ਬਿਊਰੋ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣੂੰ ਕਰਵਾਉਂਦਿਆਂ ਕਿਹਾ ਕਿ ਬਿਊਰੋ ਦਾ ਮੁੱਖ ਟੀਚਾ ਵੱਖ-ਵੱਖ ਵਿਭਾਗਾਂ ਦੀ ਮੱਦਦ ਕਰਨਾ ਹੈ ਤਾਂ ਕਿ ਉਹ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਫੌਰੀ ਕਾਰਵਾਈ ਕਰ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਰਿਸ਼ਵਤ ਦੇਣਾ ਅਤੇ ਰਿਸ਼ਵਤ ਲੈਣਾ ਦੋਨੇਂ ਹੀ ਗੈਰਕਾਨੂੰਨੀ ਹਨ। ਐਸ.ਐਸ.ਪੀ ਵਿਜੀਲੈਂਸ ਬਿਊਰੋ ਨੇ ਇਹ ਵੀ ਕਿਹਾ ਕਿ ਬਿਊਰੋ ਵੱਲੋਂ ਜਨ ਸੇਵਕਾਂ ਵਿਰੁੱਧ ਜਿੱਥੇ ਲੋੜੀਂਦਾ ਹੋਵੇ ਭ੍ਰਿਸ਼ਟਾਚਾਰ ਰੋਕੂ ਐਕਟ 1988 ਵਿੱਚ ਦਰਸਾਏ ਅਨੁਸਾਰ ਦੋਸ਼ਾਂ ਦੀ ਤਫ਼ਸੀਸ ਕਰਕੇ ਰਿਪੋਰਟ ਸਰਕਾਰ ਨੂੰ ਭੇਜੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਬਿਊਰੋ ਵੱਲੋਂ ਜਨ ਸੇਵਕ ਨੂੰ ਰਿਸ਼ਵਤ ਲੈਂਦੇ ਹੋਏ ਫੜ੍ਹਨ ਲਈ ਟਰੈਕ ਅਤੇ ਰੇਡ ਵੀ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਗਬਨ, ਫਰਾੜ ਆਦਿ ਦੇ ਵਧ ਰਹੇ ਅੰਕੜਿਆਂ ਨੂੰ ਵੀ ਚੈਕ ਕੀਤਾ ਜਾਂਦਾ ਹੈ।ਇਸ ਤੋਂ ਪਹਿਲਾਂ ਸਰਕਾਰੀ ਰਾਜਿੰਦਰਾ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਜਯੋਤਸਨਾ ਸਿੰਗਲਾ ਅਤੇ ਡਾ. ਮਨੋਨੀਤ ਖੇੜਾ ਅਤੇ ਪੰਜਾਬ ਪੁਲਿਸ ਦੇ ਸੇਵਾ ਮੁਕਤ ਇੰਸਪੈਕਟਰ ਸਮਸ਼ੇਰ ਸਿੰਘ ਵੱਲੋਂ ਵੀ ਆਪੋ-ਆਪਣੇ ਸੰਬੋਧਨ ਦੌਰਾਨ ਵੀ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਆਪਣੇ ਵਡਮੁੱਲੇ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਸਰਕਾਰੀ ਰਾਜਿੰਦਰਾ ਕਾਲਜ ਦੇ ਬੀ.ਏ. ਭਾਗ ਦੂਜਾ ਦੇ ਹੋਣਹਾਰ ਵਿਦਿਆਰਥੀਆਂ ਅਮਨਪ੍ਰੀਤ ਕੌਰ ਅਤੇ ਸਾਹਿਲ ਗਰਗ ਵੱਲੋਂ ਵੀ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਕਵਿਤਾਵਾਂ ਸੁਣਾਈਆਂ ਗਈਆਂ। ਇਸ ਦੌਰਾਨ ਮੁੱਖ ਮਹਿਮਾਨ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਜੇ. ਇਲਨਚੇਲੀਅਨ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ, ਸਰਕਾਰੀ ਰਾਜਿੰਦਰਾ ਕਾਲਜ ਦੇ ਪ੍ਰਿੰਸੀਪਲ ਡਾ. ਸੁਰਜੀਤ ਸਿੰਘ, ਡੀ.ਐਸ.ਪੀ. ਬਠਿੰਡਾ ਰੇਂਜ ਸ੍ਰੀ ਸੰਦੀਪ ਸਿੰਘ ਚਹਿਲ, ਡੀ.ਐਸ.ਪੀ. ਵਿਜੀਲੈਂਸ ਯੂਨਿਟ ਬਠਿੰਡਾ ਸ੍ਰੀ ਪੁਨੀਤ ਸਿੰਘ ਚਹਿਲ, ਡੀ.ਐਸ.ਪੀ. ਸ੍ਰੀ ਕੁਲਦੀਪ ਸਿੰਘ ਭੁੱਲਰ, ਡੀ.ਐਸ.ਪੀ. ਸ੍ਰੀ ਵਿਸ਼ਵਜੀਤ ਸਿੰਘ, ਡੀ.ਐਸ.ਪੀ. ਮੈਡਮ ਹੀਨਾ ਗੁਪਤਾ, ਐਸ.ਐਚ.ਓ ਕੋਤਵਾਲੀ  ਸ੍ਰੀ ਪਰਮਿੰਦਰ ਕੁਮਾਰ, ਐਸ.ਐਚ.ਓ ਸਿਵਲ ਲਾਈਨ ਸ੍ਰੀ ਯਾਦਵਿੰਦਰ ਸਿੰਘ, ਐਸ.ਐਚ.ਓ ਥਰਮਲ ਸ੍ਰੀ ਹਰਜੀਤ ਸਿੰਘ ਆਦਿ ਤੋਂ ਇਲਾਵਾ ਕਾਲਜ ਦਾ ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ ਸੁਣੀਆਂ ਨਗਰ ਸੁਧਾਰ ਟਰੱਸਟ ਨਾਲ ਸਬੰਧਤ ਆਮ ਲੋਕਾਂ ਦੀਆਂ ਸਮੱਸਿਆਵਾਂ

0

ਕਿਹਾ, ਅਧਿਕਾਰ ਖੇਤਰ ਚ ਆਉਂਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਕੀਤਾ ਜਾਵੇ ਨਿਪਟਾਰਾ

ਸਮੱਸਿਆਵਾਂ ਨੂੰ ਜਲਦ ਹੱਲ ਕਰਨ ਦਾ ਦਿਵਾਇਆ ਭਰੋਸਾ

ਅਧਿਕਾਰੀਆਂ ਨੂੰ ਦਿਤੇ ਲੋੜੀਂਦੇ ਦਿਸ਼ਾ-ਨਿਰਦੇਸ਼

ਸੁਖਜਿੰਦਰ ਮਾਨ

ਬਠਿੰਡਾ, 2 ਨਵੰਬਰ : ਚੇਅਰਮੈਨ ਨਗਰ ਸੁਧਾਰ ਟਰੱਸਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਦਫ਼ਤਰ ਨਗਰ ਸੁਧਾਰ ਟਰੱਸਟ ਬਠਿੰਡਾ ਨਾਲ ਸਬੰਧਤ ਆਮ ਲੋਕਾਂ ਦੀਆਂ ਸਥਾਨਕ ਨਗਰ ਸੁਧਾਰ ਟਰੱਸਟ ਵਿਖੇ ਹਰ ਤਰ੍ਹਾਂ ਦੀਆਂ ਦਰਖ਼ਾਸਤਾਂ ਵਾ ਸ਼ਿਕਾਇਤਾਂ ਸੁਣੀਆਂ ਗਈਆਂ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਛੋਟੀਆਂ ਦੁਕਾਨਾਂ (ਬੂਥਾਂ), ਪਲਾਟਾਂ ਦੇ ਇਤਰਾਜ਼ਹੀਣਤਾ ਸਰਟੀਫਿਕੇਟਾਂ, ਨਕਸ਼ੇ ਅਤੇ ਰਜਿਸਟਰੀਆਂ ਸੰਬੰਧੀ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ। ਉਨ੍ਹਾਂ ਸਮੱਸਿਆਵਾਂ ਨੂੰ ਸੁਣਨ ਉਪਰੰਤ ਅਧਿਕਾਰ ਖੇਤਰ ਅਧੀਨ ਆਉਂਦੀਆਂ ਮੁਸ਼ਕਿਲਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੰਮ ਚ ਤੇਜੀ ਲਿਆਂਦੀ ਜਾਵੇ ਤੇ ਕੋਈ ਵੀ ਕੰਮ ਬਾਕਾਇਆ ਨਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਸਮੱਸਿਆ ਨਾ ਆਉਣ ਦਿੱਤੀ ਜਾਵੇ। ਹਰੇਕ ਤਰ੍ਹਾਂ ਦੀ ਅਧਿਕਾਰ ਖੇਤਰ ਅਧੀਨ ਆਉਂਦੀ ਜਾਇਜ਼ ਦਰਖਾਸਤ/ਸ਼ਿਕਾਇਤ ਦਾ ਪਹਿਲ ਦੇ ਆਧਾਰ ਤੇ ਹੱਲ ਕਰਨਾ ਯਕੀਨੀ ਬਣਾਇਆ ਜਾਵੇ।ਇਸ ਮੌਕੇ ਨਿਗਰਾਨ ਇੰਜੀਨੀਅਰ ਸ਼੍ਰੀ ਅਤੁਲ ਸ਼ਰਮਾ, ਐਕਸੀਅਨ ਸ਼੍ਰੀ ਨਰਿੰਦਰ ਸਿੰਗਲਾ, ਈਓ ਸ. ਹਰਪ੍ਰੀਤ ਸਿੰਘ ਅਤੇ ਐਸਡੀਓ ਸ਼੍ਰੀ ਅਕੁੰਰ ਗੋਇਲ ਤੋਂ ਇਲਾਵਾ ਆਮ ਲੋਕ ਮੌਜੂਦ ਸਨ।

ਮਾਲ ਵਿਭਾਗ ਨਾਲ ਸਬੰਧਤ ਕੇਸਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਬਣਾਇਆ ਜਾਵੇ ਯਕੀਨੀ : ਰਾਹੁਲ

0

ਜਵਾਬਦੇਹੀ-ਦਾਅਵੇ ਦੇ ਕੇਸਾਂ ਵਿੱਚ ਅਣਗਹਿਲੀ ਨਹੀਂ ਹੋਵੇਗੀ ਬਰਦਾਸ਼ਤ

ਸੁਖਜਿੰਦਰ ਮਾਨ

ਬਠਿੰਡਾ, 2 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਰਾਹੁਲ ਵਲੋਂ ਮਾਲ ਵਿਭਾਗ ਤੇ ਦਫ਼ਤਰ ਡਿਪਟੀ ਕਮਿਸ਼ਨਰ ਦੀਆਂ ਵੱਖ-ਵੱਖ ਸ਼ਖਾਵਾਂ ਨਾਲ ਸਬੰਧਤ ਕਾਰਜਾਂ ਬਾਰੇ ਸਮੀਖਿਆ ਬੈਠਕ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਪੇਸ਼ੀ ਸ਼ਾਖਾ (ਡੀਸੀ), ਪੇਸ਼ੀ ਸ਼ਾਖਾ (ਏਡੀਸੀ) ਡੀਡੀਪੀਓ ਸ਼ਾਖਾ, ਐਲਪੀਏ ਸ਼ਾਖਾ, ਫੁਟਕਲ-2 ਸ਼ਾਖਾ, ਸ਼ਿਕਾਇਤ ਤੇ ਪੜਤਾਲ ਸ਼ਾਖਾ, ਐਚਆਰਸੀ ਸ਼ਾਖਾ, ਆਰਆਰਏ ਸ਼ਾਖਾ, ਸੀਡੀਏ ਸ਼ਾਖਾ, ਅਮਲਾ ਸ਼ਾਖਾ, ਸਦਰ ਕਾਨੂੰਗੋ ਸ਼ਾਖਾ, ਨਜ਼ਾਰਤ ਸ਼ਾਖਾ, ਡੀਆਰਏ (ਐਮ.ਐਂਡ ਟੀ) ਸ਼ਾਖਾ, ਰੀਡਰ ਟੂ ਡੀਆਰਓ, ਜੀਪੀਐਫ਼ ਸ਼ਾਖਾ, ਕਾਪਿੰਗ ਸ਼ਾਖਾ ਅਤੇ ਆਰਟੀਆਈ ਸ਼ਾਖਾ ਨਾਲ ਸਬੰਧਤ ਕੋਰਟ ਕੇਸਾਂ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਾਲ ਵਿਭਾਗ ਤੋਂ ਇਲਾਵਾਂ ਹੋਰ ਸਬੰਧਤ ਸ਼ਾਖਾਵਾਂ ਦੇ ਕੋਰਟ ਕੇਸਾਂ ਦਾ ਸਮੇਂ-ਸਿਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜਵਾਬਦੇਹੀ-ਦਾਅਵੇ ਦੇ ਕੇਸਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਇਸ ਮੌਕੇ ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸਡੀਐਮ ਰਾਮਪੁਰਾ ਸ਼੍ਰੀ ਓਮ ਪ੍ਰਕਾਸ਼, ਐਸਡੀਐਮ ਮੌੜ ਸ਼੍ਰੀ ਵਰਿੰਦਰ ਸਿੰਘ, ਡੀਆਰਓ ਸ਼੍ਰੀ ਬਲਕਰਨ ਸਿੰਘ ਮਾਹਲ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਤ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਂਇੰਦੇ ਹਾਜ਼ਰ ਸਨ।

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵਿਖੇ ਰਾਜ ਪੱਧਰੀ ਪ੍ਰੀ-ਗਣਤੰਤਰ ਦਿਵਸ ਪ੍ਰੀਖਣ ਕੈਂਪ ਦਾ ਆਯੋਜਨ

0

ਸੁਖਜਿੰਦਰ ਮਾਨ

ਬਠਿੰਡਾ, 2 ਨਵੰਬਰ: ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.-ਪੀ.ਟੀ.ਯੂ.) ਬਠਿੰਡਾ ਵਿਖੇ ਗਣਤੰਤਰ ਦਿਵਸ ਪਰੇਡ ਲਈ ਵਲੰਟੀਅਰਾਂ ਨੂੰ ਸ਼ਾਰਟਲਿਸਟ ਕਰਨ ਲਈ ਰਾਜ ਪੱਧਰੀ ਪ੍ਰੀ-ਗਣਤੰਤਰ ਦਿਵਸ ਪਰਖ ਕੈਂਪ ਦਾ ਆਯੋਜਨ ਕੀਤਾ ਗਿਆ।ਕੈਪ ਵਿੱਚ ਪੰਜਾਬ ਯੂਨੀਵਰਸਿਟੀ, ਪੰਜਾਬੀ ਯੂਨੀਵਰਸਿਟੀ ਅਤੇ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਸਮੇਤ ਵੱਖ-ਵੱਖ ਯੂਨੀਵਰਸਿਟੀਆਂ ਦੇ ਰਾਸ਼ਟਰੀ ਸੇਵਾ ਯੋਜਨਾ (ਐਨ.ਐਸ.ਐਸ.) ਦੇ ਵਲੰਟੀਅਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਵਲੰਟੀਅਰਾਂ ਵੱਲੋਂ ਭੰਗੜਾ, ਡਾਂਸ, ਗੀਤ ਅਤੇ ਕਵਿਤਾਵਾਂ ਸਮੇਤ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਵਲੰਟੀਅਰਾਂ ਨੂੰ ਸਰੀਰਕ ਮਾਪਦੰਡ, ਮੈਡੀਕਲ ਫਿਟਨੈਸ, ਸੱਭਿਆਚਾਰਕ ਪ੍ਰਦਰਸ਼ਨ ਅਤੇ ਇੰਟਰਵਿਊ ਦੇ ਆਧਾਰ ‘ਤੇ ਸ਼ਾਰਟਲਿਸਟ ਕੀਤਾ ਗਿਆ। ਅੇਮ.ਆਰ.ਐਸ.-ਪੀ.ਟੀ.ਯੂ.-ਐਨ.ਐਸ.ਐਸ., ਇੰਚਾਰਜ ਡਾ. ਮੀਨੂੰ ਅਤੇ ਯੂਨੀਵਰਸਿਟੀ ਬਿਜ਼ਨਸ ਸਕੂਲ (ਯੂ.ਬੀ.ਐਸ.), ਸਹਾਇਕ ਪ੍ਰੋਫੈਸਰ, ਡਾ. ਮਨਪ੍ਰੀਤ ਕੌਰ ਧਾਲੀਵਾਲ ਦੀ ਅਗਵਾਈ ਵਾਲੀਆਂ ਟੀਮਾਂ ਨੇ ਕੈਂਪ ਨੂੰ ਸਫ਼ਲ ਬਣਾਉਣ ਲਈ ਬਹੁਤ ਮਿਹਨਤ ਕੀਤੀ।ਮੈਡੀਕਲ ਅਫ਼ਸਰ ਡਾ: ਰੀਤਿਕਾ ਅਤੇ ਡਾ: ਮੀਨਾਕਸ਼ੀ ਸਿੰਗਲਾ ਵੱਲੋਂ ਸਾਰੇ ਵਲੰਟੀਅਰਾਂ ਦਾ ਡਾਕਟਰੀ ਮੁਆਇਨਾ ਕੀਤਾ ਗਿਆ| ਸ਼੍ਰੀ ਮਨਦੀਪ ਰਹੇਜਾ ਅਤੇ ਸ਼੍ਰੀਮਤੀ ਸੀਮਾ ਮਹਿਰਾ ਆਲ ਇੰਡੀਆ ਰੇਡੀਓ ਬਠਿੰਡਾ ਤੋਂ ਸੱਭਿਆਚਾਰਕ ਮਾਹਿਰ ਵਜੋਂ ਸ਼ਾਮਿਲ ਹੋਏ। ਜਦਕਿ ਸ੍ਰੀ ਕੁਲਵਿੰਦਰ ਸਿੰਘ ਅਤੇ ਸ੍ਰੀ ਰਘਵੀਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਨੇ ਵਲੰਟੀਅਰਾਂ ਦੀ ਇੰਟਰਵਿਊ ਲਈ। ਸ਼੍ਰੀਮਤੀ ਹਰਿੰਦਰ ਕੌਰ, ਖੇਤਰੀ ਨਿਰਦੇਸ਼ਕ, ਐਨ.ਐਸ.ਐਸ. ਵੀ ਦਿਨ ਭਰ ਚੱਲੀ ਪ੍ਰਕਿਰਿਆ ਦੌਰਾਨ ਮੌਜੂਦ ਰਹੇ। ਪਰੇਡ ਦਾ ਮੁਲਾਂਕਣ ਇੰਸਪੈਕਟਰ ਅਵਤਾਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਅਧਿਕਾਰੀਆਂ ਦੀ ਟੀਮ ਨੇ ਕੀਤਾ ਜਿਸ ਵਿੱਚ ਸ਼ਿੰਦਰ ਸਿੰਘ, ਜਗਮੇਲ ਸਿੰਘ ਅਤੇ ਬੂਟਾ ਸਿੰਘ ਸ਼ਾਮਲ ਸਨ।

ਅਕਾਲੀ ਦਲ ਨੇ ਹੁਣ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਲਾਲਪੁਰਾ ‘ਤੇ ਬੀਬੀ ਜੰਗੀਰ ਕੌਰ ਦੇ ਹੱਕ ਵਿੱਚ ਲਾਮਬੰਦੀ ਕਰਨ ਦੇ ਲਗਾਏ ਦੋਸ

0
ਰਾਸ਼ਟਰਪਤੀ ਨੂੰ ਲਾਲਪੁਰਾ ਨੂੰ ਤੁਰੰਤ ਅਹੁੱਦੇ ਤੋਂ ਹਟਾਉਣ ਦੀ ਕੀਤੀ ਅਪੀਲ
ਕੀਤਾ ਦਾਅਵਾ: ਦਿੱਲੀ ਤੇ ਹਰਿਆਣਾ ਤੋਂ ਬਾਅਦ ਹੁਣ ਭਾਜਪਾ ਪੰਜਾਬ ‘ ਚ ਸੋ੍ਮਣੀ ਕਮੇਟੀ ਦੇ ਕਾਬਜ਼ ਹੋਣ ਦਾ ਕਰ ਰਹੀ ਹੈ ਯਤਨ 
ਪੰਜਾਬੀ ਖਬਾਰਸਾਰ ਬਿਉਰੋ 

ਚੰਡੀਗੜ੍ਹ, 2 ਨਵੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ‘ ਚ ਸਿੱਧੀ ਦਖਲਅੰਦਾਜੀ ਦੇ ਦੋਸ਼ ਲਗਾਉਦਿਆ ਰਾਸ਼ਟਰਪਤੀ ਨੂੰ ਸ: ਲਾਲਪੁਰਾ ਨੂੰ ਉਨ੍ਹਾਂ ਦੇ ਅਹੁੱਦੇ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਹੈ।ਸ: ਲਾਲਪੁਰਾ ‘ਤੇ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੇ ਤੌਰ ’ਤੇ ਦਖਲ ਦੇ ਦੋਸ਼ ਲਗਾਉਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਹ ਇਕ ਸੰਵਿਧਾਨਕ ਅਹੁਦੇ ’ਤੇ ਬੈਠੇ ਹਨ ਤੇ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਉਹਨਾਂ ਦੀ ਜ਼ਿੰਮੇਵਾਰੀ ਬਣਦੀ ਹੈ। ਪਰ ਅਜਿਹਾ ਜਾਪਦਾ ਹੈ ਕਿ ਸ: ਲਾਲਪੁਰਾ ਸਿਰਫ ਭਾਜਪਾ ਦੇ ਹਿੱਤਾਂ ਦੀ ਪਹਿਰੇਦਾਰੀ ਲਈ ਕੰਮ ਕਰ ਰਹੇ ਹਨ ਕਿਉਂਕਿ ਉਹ ਭਾਜਪਾ ਦੇ ਪਾਰਲੀਮਾਨੀ ਬੋਰਡ ਅਤੇ ਕੌਮੀ ਕਾਰਜਕਾਰਨੀ ਦੇ ਮੈਂਬਰ ਦੀ ਦੋਹਰੀ ਜ਼ਿੰਮੇਵਾਰੀ ਵੀ ਨਿਭਾ ਰਹੇ ਹਨ। ਅਕਾਲੀ ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਲਾਲਪੁਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਸਿੱਧਾ ਫੋਨ ਕਰਕੇ ਉਹਨਾਂ ਨੂੰ ਇਸ ਪਵਿੱਤਰ ਸਦਨ ਦੇ ਪ੍ਰਧਾਨ ਦੇ ਅਹੁਦੇ ਲਈ ਬੀਬੀ ਜਗੀਰ ਕੌਰ ਦੀ ਹਮਾਇਤ ਕਰਨ ਵਾਸਤੇ ਆਖ ਰਹੇ ਹਨ। ਉਹਨਾਂ ਕਿਹਾ ਕਿ ਸਿੱਖ ਕੌਮ ਕਦੇ ਵੀ ਗੁਰਧਾਮਾਂ ਦੀਸੇਵਾ  ਸੰਭਾਲ ਭਾਜਪਾ ਤੇ ਆਰ ਐਸ ਐਸ ਨੂੰ ਨਹੀਂ ਦੇ ਸਕਦੀ।

ਸ: ਗਰੇਵਾਲ ਤੇ ਡਾ. ਚੀਮਾ ਨੇ ਕੇਂਦਰ ਸਰਕਾਰ ਨੂੰ ਵੀ ਬੇਨਤੀ ਕੀਤੀ ਕਿ ਉਹ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਨਾ ਕਰੇ ਅਤੇ ਕਿਹਾ ਕਿ ਸ਼੍ਰੋਮਣੀ ਕਮੇਟ. ਨੂੰ ਤੋੜਨ ਤੇ ਫਿਰ ਇਸਨੂੰ ਕਠਪੁਤਲੀਆਂ ਰਾਹੀਂ ਚਲਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਹਨਾਂ ਨੇ ਪ੍ਰਧਾਨ ਮੰਤਰੀ ਨੂੰ ਵੀ ਅਪੀਲ ਕੀਤੀ ਕਿ ਉਹ ਲਾਲਪੁਰਾ ਦੀਆਂ ਗਤੀਵਿਧੀਆਂ ਦਾ ਨੋਟਿਸ ਲੈਣ ਕਿਉਂਕਿ ਉਹਨਾਂ ਦੀ ਜ਼ਿੰਮੇਵਾਰੀ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਦੀ ਬਣਦੀ ਹੈ ਜਦੋਂ ਕਿ ਉਹ ਕੰਮ ਉਲਟ ਕਰ ਰਹੇ ਹਨ। ਇਹਨਾਂ ਆਗੂਆਂ ਨੇ ਕਿਹਾ ਕਿ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਦੀਆਂ ਹਾਲ ਹੀ ਦੀਆਂ ਗਤੀਵਿਧੀਆਂ ਕੇਂਦਰ ਸਰਕਾਰ ਤੇ ਭਾਜਪਾ ਦੀਆਂ ਸੂਬਾ ਸਰਕਾਰਾਂ ਵੱਲੋਂ ਸਿੱਖ ਸੰਸਥਾਵਾਂ ਨੂੰ ਆਪਣੇ ਅਧੀਨ ਲੈਣ ਦੀਆਂ ਗਤੀਵਿਧੀਆਂ ਅਨੁਸਾਰ ਹਨ। ਉਹਨਾਂ ਕਿਹਾ ਕਿ  ਤਖਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਬੰਧ ਸਰਕਾਰ ਨੇ ਆਪਣੇ ਹੱਥਾਂ ਵਿਚ ਲੈ ਲਿਆ, ਦਿੱਲੀ ਗੁਰਦੁਆਰਾ ਕਮੇਟੀ ’ਤੇ ਭਾਜਪਾ ਨੇ ਕਬਜ਼ਾ ਕਰ ਲਿਆ ਤੇ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਬਣਾ ਦਿੱਤੀ ਗਈ। ਉਹਨਾਂ ਕਿਹਾ ਕਿ ਹੁਣ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਰੂਪ ਨੂੰ ਤੋੜਨ ਦੇ ਯਤਨ ਕੀਤੇ ਜਾ ਰਹੇ ਹਨ ਤੇ ਇਸ ਪਾਸੇ ਪਹਿਲਾ ਕਦਮ ਸਿੱਖ ਕੌਮ ਨੂੰ ਵੰਡਣਾ ਤੇ ਆਪਣੀ ਕਠਪੁਤਲੀ ਨੂੰ ਸਿਖਰਲੇ ਅਹੁਦੇ ’ਤੇ ਬਿਠਾਉਣ ਦੀ ਕੋਸ਼ਿਸ਼ ਕਰਨਾ ਹੈ।ਪ੍ਰੈਸ ਕਾਨਫਰੰਸ ਵਿਚ ਭਾਈ ਗੋਬਿੰਦ ਸਿੰਘ ਲੌਂਗੋਵਾਲ  ਤੇ ਇਕਬਾਲ ਸਿੰਘ ਝੂੰਦਾਂ ਵੀ ਮੌਜੂਦ ਸਨ। 

Our Visitor

1906784