Sunday, May 17, 2026
Home Blog Page 2335

ਜਾਗਰੂਕਤਾ ਮੁਹਿੰਮ ਤਹਿਤ ਮੋਬਾਇਲ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

0

ਸੁਖਜਿੰਦਰ ਮਾਨ
ਬਠਿੰਡਾ, 31 ਅਕਤੂੁਬਰ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਤੇ ਸ਼ੈਸਨ ਜੱਜ ਸ਼੍ਰੀ ਸੁਮਿਤ ਮਲਹੋਤਰਾ ਦੀ ਅਗਵਾਈ ਹੇਠ 31 ਅਕਤੂਬਰ ਤੋਂ ਲੈ ਕੇ 13 ਨਵੰਬਰ ਤੱਕ ਨਾਗਰਿਕਾਂ ਨੂੰ ਕਾਨੂੰਨੀ ਜਾਗਰੂਰਤਾ ਮੁਹਿੰਮ ਤਹਿਤ ਜਾਗਰੂਕ ਕਰਨ ਦੀ ਮੁਹਿੰਮ ਤਹਿਤ ਮੋਬਾਇਲ ਵੈਨ ਨੂੰ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਰਵਾਨਾ ਕੀਤਾ ਗਿਆ।  ਇਸ ਮੌਕੇ ਸ੍ਰੀ ਸੁਮੀਤ ਮਲਹੋਤਰਾ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਮਾਜ ਦੇ ਦੱਬੇ ਕੁਚਲੇ ਵਰਗਾਂ ਜਿਵੇਂ ਅਨੁਸੂਚਿਤ ਜਾਤੀਆਂ, ਔਰਤਾਂ ਅਤੇ ਬੱਚਿਆਂ ਆਦਿ ਨੂੰ ਉਹਨਾਂ ਖਿਲਾਫ ਹੋ ਰਹੇ ਕਿਸੇ ਵੀ ਪ੍ਰਕਾਰ ਦੇ ਜੁਲਮਾਂ ਖਿਲਾਫ ਕਾਨੂੰਨੀ ਲੜਾਈ ਵਿੱਚ ਮੁਫਤ ਕਾਨੂੰਨੀ ਸਹਾਇਤਾ ਦੇਣ ਲਈ ਵਚਨਬੱਧ ਹੈ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਮੁਫਤ ਕਾਨੂੰਨੀ ਸਹਾਇਤਾ ਦੇ ਰੂਪ ਵਿੱਚ ਮੁਫਤ ਸਲਾਹ,ਕੇਸ ਦੀ ਚਾਰਾਜੋਈ ਲਈ ਮੁਫਤ ਵਕੀਲ ਅਤੇ ਬਲਾਤਕਾਰ, ਤੇਜਾਬੀ ਹਮਲੇ, ਜਿਣਸੀ ਹਿੰਸਾ ਆਦਿ ਵਰਗੇ ਜੁਰਮਾਂ ਵਿੱਚ ਪੀੜਤਾਂ ਨੂੰ ਮੁਆਵਜ਼ਾ ਵੀ ਪ੍ਰਦਾਨ ਕਰਦੀ ਹੈ। ਇਸ ਤੋਂ ਇਲਾਵਾ ਕਿਸੇ ਵੀ ਪ੍ਰਕਾਰ ਦੀ ਹੋਰ ਸਹਾਇਤਾ ਲਈ ਟੋਲ ਫਰੀ ਨੰਬਰ 1968 ਉਪਰ ਸੰਪਰਕ ਕੀਤਾ ਜਾ ਸਕਾਦਾ ਹੈ। ਇਸ ਮੌਕੇ ਉਪਰ ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਰੇਸ਼ ਕੁਮਾਰ ਗੋਇਲ ਨੇ ਜਾਣਕਾਰੀ ਦਿੱਤੀ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਸੈਮੀਨਾਰ ਕਰਵਾਏ ਜਾਣਗੇ। ਇਸ ਮੌਕੇ ਉਪਰ  ਸਮੂਹ ਜੱਜ ਸਾਹਿਬਾਨ, ਬਠਿੰਡਾ ਕਾਲਜ ਆਫ ਲਾਅ ਦੇ ਵਿਦਿਆਰਥੀ, ਬਾਰ ਐਸੋੋਈਏਸ਼ਨ ਦੇ ਪ੍ਰਧਾਨ ਸ੍ਰੀ ਵਰਿੰਦਰ ਸ਼ਰਮਾ ਅਤੇ ਬਾਕੀ ਅਹੁਦੇਦਾਰ ਅਤੇ ਜ਼ਿਲ੍ਹਾ ਬਠਿੰਡਾ ਦੇ ਸੋਸ਼ਲ ਵਰਕਰ ਵੀ ਮੌਜੂਦ ਸਨ।

ਵਿਜੀਲੈਂਸ ਜਾਗਰੂਕਤਾ ਹਫਤੇ ਦੌਰਾਨ ਪੰਜਾਬ ਭਰ ਵਿੱਚ ਜਾਗਰੂਕਤਾ ਫੈਲਾਏਗੀ ਵਿਜੀਲੈਂਸ ਬਿਉਰੋ

0

ਮੁੱਖ ਮੰਤਰੀ ਵੱਲੋਂ ਭਿ੍ਰਸਟਾਚਾਰ ਮੁਕਤ ਪ੍ਰਸਾਸਨ ਮੁਹੱਈਆ ਕਰਵਾਉਣ ਦਾ ਅਹਿਦ
ਭਿ੍ਰਸਟਾਚਾਰ ਦੇ ਖਾਤਮੇ ਲਈ ਲੋਕਾਂ ਦੀ ਜਾਗਰੂਕਤਾ ਅਹਿਮ ਭੂਮਿਕਾ ਨਿਭਾਏਗੀ : ਵਰਿੰਦਰ ਕੁਮਾਰ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 31 ਅਕਤੂਬਰ:ਸਮਾਜ ਵਿੱਚ ਪਾਰਦਰਸਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਉਤਸਾਹਿਤ ਕਰਨ ਲਈ, ਅੱਜ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭਿ੍ਰਸਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ‘ਵਿਜੀਲੈਂਸ ਜਾਗਰੂਕਤਾ ਹਫਤਾ‘ ਮਨਾਉਂਦਿਆਂ ਆਪਣੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਜਾਗਰੂਕਤਾ ਹਫਤੇ ਦੀ ਸੁਰੂਆਤ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸੂਬੇ ‘ਚ ਭਿ੍ਰਸਟਾਚਾਰ ਮੁਕਤ ਪ੍ਰਸਾਸਨ ਮੁਹੱਈਆ ਕਰਵਾਉਣ ਲਈ ਸਰਕਾਰ ਦੀ ਭਿ੍ਰਸਟਾਚਾਰ ਵਿਰੋਧੀ ਮੁਹਿੰਮ ‘ਚ ਲੋਕਾਂ ਨੂੰ ਸਹਿਯੋਗ ਦੇਣ ਦਾ ਸੰਦੇਸ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਐਂਟੀ ਕਰੱਪਸ਼ਨ ਐਕਸਨ ਲਾਈਨ ਵਟਸਐਪ ਨੰਬਰ 95012-00200 ‘ਤੇ ਸਹੀ ਜਾਣਕਾਰੀ ਭੇਜਣ ਲਈ ਕਿਹਾ ਹੈ ਅਤੇ ਵਿਸਵਾਸ ਦਿਵਾਇਆ ਹੈ ਕਿ ਭਿ੍ਰਸਟਚਾਰ ਵਿੱਚ ਸ਼ਾਮਲ ਕਿਸੇ ਨੂੰ ਵੀ ਬਖਸਿਆ ਨਹੀਂ ਜਾਵੇਗਾ। ਸੂਬੇ ਭਰ ਵਿੱਚ 31 ਅਕਤੂਬਰ ਤੋਂ 6 ਨਵੰਬਰ ਤੱਕ ‘ਵਿਜੀਲੈਂਸ ਜਾਗਰੂਕਤਾ ਹਫਤਾ’ ਮਨਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਏ.ਡੀ.ਜੀ.ਪੀ.-ਕਮ-ਚੀਫ਼ ਡਾਇਰੈਕਟਰ ਸ੍ਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਇਹ ਸਪਤਾਹ ਮਨਾਉਣ ਦਾ ਉਦੇਸ ਸਰਕਾਰੀ ਦਫਤਰਾਂ ਅਤੇ ਸਮਾਜ ਵਿੱਚੋਂ ਭਿ੍ਰਸਟਾਚਾਰ ਦੇ ਖ਼ਾਤਮੇ ਲਈ ਅਹਿਮ ਭੂਮਿਕਾ ਨਿਭਾਉਣ ਵਾਸਤੇ ਆਮ ਲੋਕਾਂ ਨੂੰ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ‘ਭਿ੍ਰਸਟਾਚਾਰ ਮੁਕਤ ਸੂਬਾ’ ਯਕੀਨੀ ਬਣਾਉਣ ਲਈ ਲੋਕਾਂ ਦੀ ਸਰਗਰਮ ਭੂਮਿਕਾ ਵਾਸਤੇ ਸਾਡੇ ਲਗਾਤਾਰ ਯਤਨਾਂ ਦੇ ਹਿੱਸੇ ਵਜੋਂ ਇਹ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ। ਇਸ ਹਫ਼ਤੇ ਦੌਰਾਨ ਅਧਿਕਾਰੀਆਂ ਨੂੰ ਰੋਕਥਾਮ ਉਪਾਵਾਂ ਨੂੰ ਪ੍ਰਭਾਵਸਾਲੀ ਢੰਗ ਨਾਲ ਲਾਗੂ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਪਾਰਦਰਸਤਾ ਅਤੇ ਜਵਾਬਦੇਹੀ ਬਰਕਰਾਰ ਰੱਖੀ ਜਾ ਸਕੇ। ਉਹਨਾਂ ਅੱਗੇ ਦੱਸਿਆ ਕਿ ਇਸ ਜਾਗਰੂਕਤਾ ਹਫ਼ਤੇ ਦਾ ਮੰਤਵ ਕੇਂਦਰੀ ਵਿਜੀਲੈਂਸ ਕਮਿਸਨ ਵੱਲੋਂ ਸੰਕਲਪਿਤ ‘ਵਿਕਸਿਤ ਰਾਸਟਰ ਲਈ ਭਿ੍ਰਸਟਾਚਾਰ ਮੁਕਤ ਭਾਰਤ‘ ਦੇ ਆਸੇ ਤਹਿਤ ਭਿ੍ਰਸਟਾਚਾਰ ਮੁਕਤ ਸਮਾਜ ਦੀ ਸਿਰਜਣਾ ਕਰਨਾ ਹੈ।
ਵਿਜੀਲੈਂਸ ਬਿਊਰੋ ਦੇ ਮੁਖੀ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕੁਸਲਤਾ ਨਾਲ ਕੰਮ ਕਰਨ ਅਤੇ ਲੰਬਿਤ ਵਿਜੀਲੈਂਸ ਕੇਸਾਂ ਦਾ ਜਲਦ ਨਿਪਟਾਰਾ ਕਰਨ ਲਈ ਕਿਹਾ। ਵਿਜੀਲੈਂਸ ਜਾਗਰੂਕਤਾ ਹਫਤੇ ਦੀ ਸੁਰੂਆਤ ਮੌਕੇ ਵਿਜੀਲੈਂਸ ਬਿਊਰੋ ਦੇ ਸੰਯੁਕਤ ਡਾਇਰੈਕਟਰ ਪ੍ਰਸਾਸਨ ਕੰਵਲਦੀਪ ਸਿੰਘ ਨੇ ਬਿਊਰੋ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਮਾਨਦਾਰੀ ਦੀ ਸਹੁੰ ਚੁਕਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਰਾਹੁਲ ਐਸ. ਅਤੇ ਮੁੱਖ ਦਫਤਰ ਦੇ ਸਮੂਹ ਅਧਿਕਾਰੀ/ਕਰਮਚਾਰੀ ਹਾਜਰ ਸਨ। ਇਸ ਦੌਰਾਨ ਸਾਰੀਆਂ ਵਿਜੀਲੈਂਸ ਰੇਂਜਾਂ ਅਤੇ ਸਬ ਡਵੀਜਨਾਂ ਵਿੱਚ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਗਿਆ ਜਿੱਥੇ ਫੀਲਡ ਅਫਸਰਾਂ ਨੇ ਵਿਜੀਲੈਂਸ ਸਟਾਫ ਨੂੰ ਇਮਾਨਦਾਰੀ ਦੀ ਸਹੁੰ ਚੁਕਾਈ। ਰੇਂਜ ਦੇ ਐਸ.ਐਸ.ਪੀਜ ਨੇ ਇਸ ਜਾਗਰੂਕਤਾ ਹਫਤੇ ਦੌਰਾਨ ਵਿੱਦਿਅਕ ਸੰਸਥਾਵਾਂ ਅਤੇ ਦਫਤਰਾਂ ਵਿੱਚ ਕਰਵਾਏ ਜਾਣ ਵਾਲੇ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮ ਦੀ ਰੂਪ-ਰੇਖਾ ਵੀ ਉਲੀਕੀ।

ਪਰਾਲੀ ਨੂੰ ਅੱਗ ਨਾ ਲਾਉਣ ਲਈ ਨੰਬਰਦਾਰ ਕਿਸਾਨਾਂ ਨੂੰ ਕਰਨਗੇ ਜਾਗਰੂਕ

ਮੁੱਖ ਸਕੱਤਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਕੰਟਰੋਲ ਕਰਨ ਦੀਆਂ ਹਦਾਇਤਾਂ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 31 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਰੋਕਣ ਦੀਆਂ ਕੋਸ਼ਿਸ਼ਾਂ ਤਹਿਤ ਅੱਜ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਪਰਾਲੀ ਸਾੜੇ ਜਾਣ ਵਾਲੇ ਸੰਭਾਵਤ ਖੇਤਰਾਂ ‘ਚ ਅਜਿਹੀਆਂ ਘਟਨਾਵਾਂ ਨੂੰ ਕੰਟਰੋਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਪਿਛਲੇ ਦਿਨਾਂ ਦੌਰਾਨ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਕੇ ਆਏ ਸਕੱਤਰ ਇੰਚਾਰਜਾਂ ਤੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਜਾਇਜ਼ਾ ਅਤੇ ਮੁਕਾਮੀ ਪੱਧਰ ਦੀ ਸਥਿਤੀ ਅਨੁਸਾਰ ਸੁਝਾਅ ਲੈਂਦਿਆਂ ਮੁੱਖ ਸਕੱਤਰ ਨੇ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਰੋਕਣ ਲਈ ਨੰਬਰਦਾਰਾਂ ਦੀ ਜ਼ਿੰਮੇਵਾਰੀ ਤੈਅ ਕਰਨ ਦੀ ਹਦਾਇਤ ਵੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨੰਬਰਦਾਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਅਤੇ ਜਿਨ੍ਹਾਂ ਪਿੰਡਾਂ ਵਿੱਚ ਅੱਗ ਲਾਉਣ ਦੇ ਮਾਮਲੇ ਸਾਹਮਣੇ ਆਉਂਦੇ ਹਨ, ਉਥੋਂ ਦੇ ਨੰਬਰਦਾਰਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਇਥੇ ਪਰਾਲੀ ਪ੍ਰਬੰਧਨ ਲਈ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਅਗਲੇ ਦਿਨਾਂ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਜ਼ਿਆਦਾ ਤਵੱਜੋ ਦਿੱਤੀ ਜਾਵੇ ਅਤੇ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਕੰਟਰੋਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਵਾਲੇ ਹਾਟ-ਸਪਾਟਸ ‘ਤੇ ਜ਼ਿਆਦਾ ਫ਼ੋਕਸ ਕੀਤਾ ਜਾਵੇ ਅਤੇ ਜਿਨ੍ਹਾਂ ਪਿੰਡਾਂ ਵਿਚ ਪਿਛਲੇ ਸਾਲਾਂ ਦੌਰਾਨ ਨਾੜ ਨੂੰ ਅੱਗ ਲਾਉਣ ਦੇ ਮਾਮਲੇ ਸਾਹਮਣੇ ਆਉਂਦੇ ਰਹੇ ਹਨ, ਉੱਥੇ ਪ੍ਰਸ਼ਾਸ਼ਨ ਜ਼ਿਆਦਾ ਚੌਕਸੀ ਵਰਤੇ। ਇਸ ਦੇ ਨਾਲ ਹੀ ਪਰਾਲੀ ਨੂੰ ਅੱਗ ਲਾਉਣ ਵਾਲੀਆਂ ਥਾਵਾਂ ਦੀ ਨਿੱਜੀ ਅਤੇ ਸੈਟੇਲਾਈਟ ਵੈਰੀਫ਼ਿਕੇਸ਼ਨ ਜ਼ਿਆਦਾ ਪੁਖ਼ਤਗੀ ਨਾਲ ਕੀਤੀ ਜਾਵੇ। ਉਨ੍ਹਾਂ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦੀ ਨਿੱਜੀ ਅਤੇ ਸੈਟੇਲਾਈਟ ਵੈਰੀਫ਼ਿਕੇਸ਼ਨ ਵਿਧੀ ਰਾਹੀਂ ਗਿਣਤੀ ‘ਚ ਵਖਰੇਵੇਂ ‘ਤੇ ਚਿੰਤਾ ਜਾਹਰ ਕਰਦਿਆਂ ਕਿਹਾ ਕਿ ਅਧਿਕਾਰੀ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਵੱਲੋਂ ਆਪਟੀਕਲ ਸੈਟੇਲਾਈਟ ਡਾਟਾ ਵਿਸਲੇਸਣ ਜ਼ਰੀਏ ਹਾਸਲ ਖੇਤਰ ’ਤੇ ਧਿਆਨ ਕੇਂਦਰਿਤ ਕਰਨ।
ਜ਼ਿਲ੍ਹਿਆਂ ਦਾ ਦੌਰਾ ਕਰਕੇ ਆਏ ਸਕੱਤਰ ਇੰਚਾਰਜਾਂ ਨੇ ਮੁੱਖ ਸਕੱਤਰ ਨੂੰ ਜਾਣੂ ਕਰਵਾਇਆ ਕਿ ਸੂਬੇ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਗਿਰਾਵਟ ਪਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 27 ਅਕਤੂਬਰ 2021 ਤੱਕ ਪਰਾਲੀ ਸਾੜਨ ਵਾਲਾ ਰਕਬਾ 400.35 ਹਜ਼ਾਰ ਹੈਕਟੇਅਰ ਸੀ, ਜੋ 26 ਅਕਤੂਬਰ 2022 ਤੱਕ ਘਟ ਕੇ 295.60 ਹਜ਼ਾਰ ਹੈਕਟੇਅਰ ਰਹਿ ਗਿਆ ਹੈ। ਮੁੱਖ ਸਕੱਤਰ ਨੇ ਅਧਿਕਾਰੀਆਂ ਨੂੰ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨਾ ਯਕੀਨੀ ਬਣਾਉਣ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਹਦਾਇਤ ਕੀਤੀ ਕਿ ਠੇਕੇ ‘ਤੇ ਦਿੱਤੀਆਂ ਸਰਕਾਰੀ ਜ਼ਮੀਨਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਬਿਲਕੁਲ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਹਨਾਂ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਪਰਾਲੀ ਨੂੰ ਲੱਗੀ ਅੱਗ ਬੁਝਾਉਣ ਲਈ ਫ਼ਾਇਰ ਬਿ੍ਰਗੇਡ ਦੀਆਂ ਗੱਡੀਆਂ ਵਰਤੋਂ ਵਿੱਚ ਲਿਆਉਣ ਦੇ ਆਦੇਸ਼ ਵੀ ਦਿੱਤੇ। ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਦੀ ਅਜਿਹੀ ਪਹਿਲ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਵੀ ਪਰਾਲੀ ਨੂੰ ਅੱਗ ਲਾਉਣ ਦੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਤੁਰੰਤ ਫ਼ਾਇਰ ਬਿ੍ਰਗੇਡ ਦੀਆਂ ਗੱਡੀਆਂ ਭੇਜ ਕੇ ਅੱਗ ਨੂੰ ਬੁਝਾਇਆ ਜਾਵੇ ਅਤੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਪਰਾਲੀ ਨੂੰ ਖੇਤਾਂ ਵਿੱਚ ਰਲਾਉਣ ਅਤੇ ਖੇਤਾਂ ਤੋਂ ਬਾਹਰ ਪ੍ਰਬੰਧਾਂ ਸਬੰਧੀ ਜਾਇਜ਼ਾ ਲੈਂਦਿਆਂ ਮੁੱਖ ਸਕੱਤਰ ਨੇ ਪਿੰਡਾਂ ਦੇ ਕਲੱਸਟਰ ਪੱਧਰ ‘ਤੇ ਪਰਾਲੀ ਦੀਆਂ ਗੰਢਾਂ ਦੇ ਪਲਾਂਟ ਲਾਉਣ ਦੀਆਂ ਸੰਭਾਵਨਾਵਾਂ ਖੋਜਣ ਲਈ ਵੀ ਅਧਿਕਾਰੀਆਂ ਨੂੰ ਹਦਾਇਤ ਦਿੱਤੀ। ਉਨ੍ਹਾਂ ਕਿਹਾ ਕਿ ਇਸ ਨਾਲ ਪਰਾਲੀ ਦੇ ਤੁਰੰਤ ਪ੍ਰਬੰਧਨ ਵਿੱਚ ਸਹਾਇਤਾ ਮਿਲੇਗੀ। ਦੱਸ ਦੇਈਏ ਕਿ ਮੁੱਖ ਸਕੱਤਰ ਵੱਲੋਂ ਪਿਛਲੇ ਦਿਨੀਂ 23 ਸੀਨੀਅਰ ਆਈ.ਏ.ਐਸ. ਅਫਸਰਾਂ ਨੂੰ ਸਮੂਹ 23 ਜ਼ਿਲ੍ਹਿਆਂ ਦਾ ਸਕੱਤਰ ਇੰਚਾਰਜ ਲਾਇਆ ਗਿਆ ਸੀ, ਜੋ ਹਰ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ ਅਤੇ ਲੋੜ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦੇ ਰਹੇ ਹਨ। ਇਸ ਤੋਂ ਇਲਾਵਾ ਮੁੱਖ ਸਕੱਤਰ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਨੂੰ ਠੱਲ੍ਹਣ ਲਈ ਹਰ ਹਫਤੇ ਡੂੰਘਾਈ ਨਾਲ ਸਮੀਖਿਆ ਕੀਤੀ ਜਾ ਰਹੀ ਹੈ। ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬੇ ਦੀ ਸਾਰੀ ਮਸ਼ੀਨਰੀ ਇਸ ਗੱਲ ਲਈ ਯਤਨਸ਼ੀਲ ਹੈ ਕਿ ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਬਹੁਤ ਜ਼ਿਆਦਾ ਕਮੀ ਲਿਆਂਦੀ ਜਾਵੇ। ਉਨ੍ਹਾਂ ਦੁਹਰਾਇਆ ਕਿ ਜਿਹੜੇ ਕਿਸਾਨ ਪਰਾਲੀ ਨਹੀਂ ਸਾੜਦੇ, ਡਿਪਟੀ ਕਮਿਸ਼ਨਰ ਅਜਿਹੇ ਕਿਸਾਨਾਂ ਦਾ ਜ਼ਿਲ੍ਹਾ ਪੱਧਰ ‘ਤੇ ਵਿਸ਼ੇਸ਼ ਸਨਮਾਨ ਕਰਨਾ ਯਕੀਨੀ ਬਣਾਉਣ ਤਾਂ ਜੋ ਹੋਰ ਕਿਸਾਨ ਵੀ ਉਨ੍ਹਾਂ ਤੋਂ ਪ੍ਰੇਰਨਾ ਲੈ ਸਕਣ।

ਝੋਨੇ ਦਾ ਮੌਜੂਦਾ ਖ਼ਰੀਦ ਸੀਜ਼ਨ ਇਕ ਹਫ਼ਤੇ ਵਿੱਚ ਹੋਵੇਗਾ ਮੁਕੰਮਲ: ਮੁੱਖ ਮੰਤਰੀ

0

ਹੁਣ ਤੱਕ 110 ਲੱਖ ਮੀਟਰਿਕ ਟਨ ਝੋਨੇ ਦੀ ਹੋਈ ਖ਼ਰੀਦ, ਕਿਸਾਨਾਂ ਨੂੰ 18,660 ਕਰੋੜ ਰੁਪਏ ਦੀ ਹੋ ਚੁੱਕੀ ਹੈ ਅਦਾਇਗੀ
ਸੂਬੇ ਵਿੱਚ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਈ
ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਮਿਲੇਗੀ
ਦੋਹਰੇ ਮਾਪਦੰਡਾਂ ਲਈ ਪ੍ਰਤਾਪ ਸਿੰਘ ਬਾਜਵਾ ਦੀ ਕੀਤੀ ਆਲੋਚਨਾ
ਪੰਜਾਬੀ ਖ਼ਬਰਸਾਰ ਬਿਉਰੋ
ਪਠਾਨਕੋਟ, 31 ਅਕਤੂਬਰ: ਹੁਣ ਤੱਕ ਪੰਜਾਬ ਵਿੱਚ 110 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਹੋਣ ਦਾ ਦਾਅਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਖ਼ਰੀਦ ਤੇ ਚੁਕਾਈ ਦੀ ਸਮੁੱਚੀ ਪ੍ਰਕਿਰਿਆ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਇੱਥੇ ਅਨਾਜ ਮੰਡੀਆਂ ਦਾ ਮੁਆਇਨਾ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 30 ਅਕਤੂਬਰ ਤੱਕ ਤਕਰੀਬਨ 112 ਲੱਖ ਮੀਟਰਿਕ ਟਨ ਝੋਨਾ ਮੰਡੀਆਂ ਵਿੱਚ ਆਇਆ ਹੈ, ਜਿਸ ਵਿੱਚੋਂ ਤਕਰੀਬਨ 110 ਲੱਖ ਮੀਟਰਿਕ ਟਨ ਦੀ ਖ਼ਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 88 ਲੱਖ ਮੀਟਰਿਕ ਟਨ ਝੋਨਾ ਮੰਡੀਆਂ ਵਿੱਚੋਂ ਚੁੱਕਿਆ ਜਾ ਚੁੱਕਾ ਹੈ ਅਤੇ ਹੁਣ ਤੱਕ 18,660 ਕਰੋੜ ਰੁਪਏ ਦੀ ਕਿਸਾਨਾਂ ਨੂੰ ਅਦਾਇਗੀ ਹੋ ਚੁੱਕੀ ਹੈ। ਝੋਨੇ ਦਾ ਦਾਣਾ-ਦਾਣਾ ਚੁੱਕਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਸੂਬੇ ਭਰ ਵਿੱਚੋਂ ਕਿਸਾਨਾਂ ਦੀ ਇਕ ਵੀ ਸ਼ਿਕਾਇਤ ਨਹੀਂ ਆਈ।ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ ਉਤੇ ਸਮੁੱਚੀ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਕਰ ਰਹੇ ਹਨ ਤਾਂ ਕਿ ਕਿਸਾਨਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਅਨਾਜ ਦੀ ਖ਼ਰੀਦ ਸੁਚਾਰੂ ਤੇ ਪਾਰਦਰਸ਼ੀ ਤਰੀਕੇ ਨਾਲ ਯਕੀਨੀ ਬਣਾਉਣ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਹੇਠਲੇ ਪੱਧਰ ਉਤੇ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾ ਕੇ ਕਿਸਾਨਾਂ ਨੂੰ ਸਹੂਲਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜ਼ਿਲ੍ਹਿਆਂ ਨੂੰ ਵੱਖ-ਵੱਖ ਜ਼ੋਨਾਂ ਵਿੱਚ ਵੰਡਣ ਦੇ ਵਧੀਆ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਇਸ ਰਾਹੀਂ ਸੂਬਾ ਸਰਕਾਰ ਪਾਣੀ ਦੀ ਬੱਚਤ ਕਰਨ ਲਈ ਫ਼ਸਲੀ ਚੱਕਰ ਬਾਰੇ ਸਹੀ ਅਨੁਮਾਨ ਲਾਉਣ ਦੇ ਯੋਗ ਹੋਈ। ਭਗਵੰਤ ਮਾਨ ਨੇ ਕਿਹਾ ਕਿ ਇਸ ਰਾਹੀਂ ਕਿਸਾਨਾਂ ਲਈ ਬਾਕਾਇਦਾ ਬਿਜਲੀ ਸਪਲਾਈ ਯਕੀਨੀ ਬਣਾਉਣ ਵਿੱਚ ਮਦਦ ਮਿਲੀ।
ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਜੁਰਮ ਦੇ ਸਾਜ਼ਿਸ਼ ਘਾੜਿਆਂ ਤੇ ਇਸ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਪਹਿਲਾਂ ਹੀ ਕਾਬੂ ਕੀਤਾ ਜਾ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਪਨਾਹ ਲਈ ਬੈਠੇ ਮੁਲਜ਼ਮਾਂ ਸਬੰਧੀ ਰੈੱਡ ਕਾਰਨਰ ਨੋਟਿਸ ਜਾਰੀ ਕਰਵਾਉਣ ਲਈ ਸੂਬਾ ਸਰਕਾਰ ਨੇ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਚੰਗਿਆਈਆਂ ਤੇ ਪ੍ਰਾਪਤੀਆਂ ਦੱਸਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾਂਦੇ ਖਰਚੇ ਉਤੇ ਸਵਾਲ ਚੁੱਕਣ ਤੋਂ ਪਹਿਲਾਂ ਪ੍ਰਤਾਪ ਸਿੰਘ ਬਾਜਵਾ ਨੂੰ ਆਪਣੇ ਅੰਦਰ ਝਾਤੀ ਮਾਰਨੀ ਚਾਹੀਦੀ ਹੈ ਕਿ ਉਨ੍ਹਾਂ ਦੀ ਪਾਰਟੀ ਦੂਜੇ ਸੂਬਿਆਂ ਵਿੱਚ ਕੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ‘ਭਾਜਪਾ’ ਨੂੰ ਅਜਿਹੇ ਦੋਹਰੇ ਮਾਪਦੰਡਾਂ ਤੋਂ ਗੁਰੇਜ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਦੂਜੇ ਸੂਬਿਆਂ ਵਿੱਚ ਆਪਣੀਆਂ ਪ੍ਰਾਪਤੀਆਂ ਗਿਣਾਉਣ ਦਾ ਪੂਰਾ ਹੱਕ ਹੈ ਤਾਂ ਕਿ ਸੂਬੇ ਵਿੱਚ ਹੋਰ ਨਿਵੇਸ਼ ਆਕਰਸ਼ਿਤ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਵਿਅਕਤੀ ਭਾਜਪਾ ਵਿਚ ਸ਼ਾਮਲ ਹੋ ਕੇ ਦੁੱਧ ਧੋਤਾ ਨਹੀਂ ਹੋ ਜਾਂਦਾ। ਉਨ੍ਹਾਂ ਕਿਹਾ ਕਿ ਸਾਬਕਾ ਕਾਂਗਰਸ ਮੰਤਰੀ ਸੰੁਦਰ ਸ਼ਾਮ ਅਰੋੜਾ ਨੇ ਵੀ ਸੂਬੇ ਦੇ ਖਜ਼ਾਨੇ ਨੂੰ ਲੁੱਟ ਕੇ ਕੀਤੇ ਗੁਨਾਹਾਂ ਤੋਂ ਬਚਣ ਲਈ ਭਾਜਪਾ ਦਾ ਪੱਲਾ ਫੜਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਸਾਬਕਾ ਮੰਤਰੀ ਹੁਣ ਆਪਣੇ ਇਨ੍ਹਾਂ ਗੁਨਾਹਾਂ ਕਰਕੇ ਜੇਲ੍ਹ ਦੀਆਂ ਸਲਾਖਾ ਪਿੱਛੇ ਕੀਤੇ ਕੰਮਾਂ ਦੀ ਸਜ਼ਾ ਭੁਗਤ ਰਿਹਾ ਹੈ ਅਤੇ ਦੁੱਖ ਦੀ ਗੱਲ ਇਹ ਹੈ ਕਿ ਉਸ ਦੇ ਘਰੋਂ ਨੋਟ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਹੋਈ ਹੈ। ਮੁੱਖ ਮੰਤਰੀ ਦੇ ਨਾਲ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਘਣਸ਼ਿਆਮ ਥੋਰੀ ਤੇ ਹੋਰ ਹਾਜ਼ਰ ਸਨ।

ਸੰਗਤ ਜੋਨ ਦੇ ਸਰੀਰਕ ਸਿੱਖਿਆ ਅਧਿਆਪਕਾ ਨੂੰ ਕੀਤਾ ਸਨਮਾਨਿਤ

0

ਅਮਨਜੋਤ ਬਣੀ ਬੈਸਟ ਐਥਲੀਟ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 31 ਅਕਤੂਬਰ: ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸੰਗਤ ਜੋਨ ਦੀਆਂ ਸਰਦ ਰੁੱਤ ਦੀਆਂ ਖੇਡਾਂ ਕਰਵਾਈਆਂ ਗਈਆਂ। ਖੇਡਾਂ ਦੇ ਅੰਤਿਮ ਦਿਨ ਉੱਪ ਜਿਲ੍ਹਾ ਸਿੱਖਿਆ ਅਫਸਰ ਇਕਬਾਲ ਸਿੰਘ ਬੁੱਟਰ ਨੇ ਵਿਸੇਸ ਤੌਰ ’ਤੇ ਸਿਰਕਤ ਕੀਤੀ। ਉਹਨਾਂ ਇਸ ਮੋਕੇ ਤੇ ਇਹਨਾਂ ਖੇਡਾਂ ਵਿੱਚ ਡਿਊਟੀ ਨਿਭਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਅਤੇ ਉਹਨਾਂ ਵਲੋਂ ਨਿਭਾਈ ਡਿਊਟੀ ਦੀ ਸਲਾਘਾ ਕੀਤੀ। ਟੂਰਨਾਮੈਂਟ ਦੇ ਬੈਸਟ ਐਥਲੀਟ ਅੰਡਰ 14 ਵਿੱਚ ਜਗਮੋਹਨਜੀਤ ਸਿੰਘ, ਬਲਵੀਰ ਕੌਰ,ਅੰਡਰ 19 ਹਰਮੀਤ ਸਿੰਘ ਅਮਨਜੋਤ ਕੌਰ,ਅੰਡਰ 17 ਰਾਹੁਲ ਗਰਗ,ਐਕਵੀਰ ਕੌਰ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲੈਕਚਰਾਰ ਨਾਜਰ ਸਿੰਘ, ਲੈਕਚਰਾਰ ਮਨਦੀਪ ਕੌਰ, ਗੁਰਮੀਤ ਸਿੰਘ ਮਾਨ ਬੀ.ਐਮ , ਲੈਕਚਰਾਰ ਕੁਲਵੀਰ ਸਿੰਘ, ਲੈਕਚਰਾਰ ਜਸਵੀਰ ਸਿੰਘ, ਜਸਵਿੰਦਰ ਸਿੰਘ ਪੱਕਾ, ਸੰਦੀਪ ਕੌਰ, ਕਿਰਨਪ੍ਰੀਤ ਕੌਰ, ਮਨਪ੍ਰੀਤ ਸਿੰਘ,ਰਾਣੀ ਕੌਰ ਅਤੇ ਗੁਰਿੰਦਰ ਜੀਤ ਸਿੰਘ ਹਾਜਰ ਸਨ।

ਢੁੱਡੀਕੇ ਟੀਮ ਵੱਲੋਂ ਕਰਵਾਏ ਦਿਲ ਦੇ ਮੁਫਤ ਅਪਰੇਸ਼ਨ ਉਪਰੰਤ ਤੰਦਰੁਸਤ ਜਿੰਦਗੀ ਬਤੀਤ ਕਰ ਰਹੀ ਹੈ ਵਿਦਿਆਰਥਣ ਕੁਸਮਪ੍ਰੀਤ ਕੌਰ  

0

ਪੰਜਾਬੀ ਖ਼ਬਰਸਾਰ ਬਿਉਰੋ
ਢੁੱਡੀਕੇ, 31 ਅਕਤੂਬਰ : ਸਿਵਲ ਹਸਪਤਾਲ ਢੁੱਡੀਕੇ ਦੀ ਆਰ.ਬੀ.ਐਸ.ਕੇ. ਟੀਮ ਵੱਲੋਂ ਰਾਸ਼ਟਰੀਯ ਬਾਲ ਸਵਾਸਥ ਕਾਰਿਆਕ੍ਰਮ ਤਹਿਤ ਪਿਛਲੇ ਵਰੇ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਡਾਲਾ ਦੀ ਅੱਠਵੀਂ ਕਲਾਸ ਦੀ ਵਿਦਿਆਰਥਣ ਕੁਸਮਪ੍ਰੀਤ ਕੌਰ ਦੇ ਦਿਲ ਦਾ ਮੁਫਤ ਅਪਰੇਸ਼ਨ ਫੋਰਟਿਸ ਹਸਪਤਾਲ ਮੁਹਾਲੀ ਤੋ ਕਰਵਾਇਆ ਗਿਆ ਸੀ, ਜੋ ਕਿ ਹੁਣ ਆਪਣੀ ਤੰਦਰੁਸਤ ਜਿੰਦਗੀ ਬਤੀਤ ਕਰ ਰਹੀ ਹੈ। ਵਿਦਿਆਰਥਣ ਦਾ ਹਾਲ ਚਾਲ ਪੁਛਣ ਲਈ ਗਏ ਡਾ. ਸਿਮਰਪਾਲ ਸਿੰਘ, ਡਾ. ਨੇਹਾ ਸਿੰਗਲਾ, ਕੁਲਬੀਰ ਸਿੰਘ ਹੈਲਥ ਸੁਪਰਵਾਈਜਰ, ਸਟਾਫ ਨਰਸ ਜਸਵੀਰ ਕੌਰ, ਸਟਾਫ ਨਰਸ ਮਨਜੋਤ ਕੌਰ ਅਤੇ ਡਾ. ਗੁਰਪ੍ਰੀਤ ਸਿੰਘ ਪੰਚ ਦਾ ਧੰਨਵਾਦ ਕਰਦਿਆਂ ਕੁਸਮਪ੍ਰੀਤ ਕੌਰ ਦੇ ਪਿਤਾ ਇੰਦਰਜੀਤ ਸਿੰਘ ਅਤੇ ਮਾਤਾ ਸੁਮਨਦੀਪ ਕੌਰ ਨੇ ਕਿਹਾ ਕਿ ਸਰਕਾਰੀ ਹਸਪਤਾਲ ਢੁੱੱਡੀਕੇ ਦੀ ਟੀਮ ਸਾਡੇ ਲਈ ਰੱਬ ਦਾ ਰੂਪ ਹਨ, ਜਿਨਾ ਨੇ ਸਾਡੀ ਧੀ ਦਾ ਮੁਫਤ ਅਪਰੇਸ਼ਨ ਕਰਵਾਕੇ ਜੀਵਨ ਦਾਨ ਬਖਸ਼ਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਢੁੱਡੀਕੇ ਡਾ. ਸੁਰਿੰਦਰ ਸਿੰਘ ਝੱਮਟ ਨੇ ਦੱਸਿਆ ਕਿ ਸਕੂਲੀ ਵਿਦਿਆਰਥੀਆਂ ਦੀ ਕੀਤੀ ਜਾਂਦੀ ਰੁਟੀਨ ਸਿਹਤ ਜਾਂਚ ਵਿੱਚ ਪਾਇਆ ਗਿਆ ਸੀ ਕਿ ਸਰਕਾਰੀ ਸਕੂਲ ਡਾਲਾ ਦੀ ਗਿਆਰਾਂ ਸਾਲਾਂ ਦੀ ਇੱਕ ਵਿਦਿਆਰਥਣ ਕੁਸਮਪ੍ਰੀਤ ਕੌਰ ਦਿਲ ਦੀ ਬਿਮਾਰੀ ਤੋਂ ਪੀੜਤ ਹੈ ਅਤੇ ਇਸਦਾ ਪਰਿਵਾਰ ਗਰੀਬ ਹੋਣ ਕਾਰਣ ਇਸਦਾ ਅਪਰੇਸ਼ਨ ਨਹੀਂ ਕਰਵਾ ਸਕਦਾ । ਮਾਮਲਾ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਉਪਰੰਤ ਸਿਵਲ ਸਰਜਨ ਮੋਗਾ, ਜਿਲਾ ਟੀਕਾਕਰਨ ਅਫਸਰ ਡਾ. ਅਸ਼ੋਕ ਸਿੰਗਲਾ ਅਤੇ ਜਿਲਾ ਸਕੂਲ ਹੈਲਥ ਕੋਆਰਡੀਨੇਟਰ ਸੁਖਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਸ ਵਿਦਿਆਰਥਣ ਦੇ ਦਿਲ ਦਾ ਅਪਰੇਸ਼ਨ ਬਿਲਕੁਲ ਮੁਫਤ ਕਰਵਾਇਆ ਗਿਆ ਸੀ ।ਲਖਵਿੰਦਰ ਸਿੰਘ ਬਲਾਕ ਐਜੂਕੇਟਰ ਅਤੇ ਰਾਜ ਕੁਮਾਰ ਸੀਨੀਅਰ ਫਾਰਮੇਸੀ ਅਫਸਰ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਬੱਚੇ ਨੂੰ ਕੋਈ ਗੰਭੀਰ ਬਿਮਾਰੀ ਹੈ ਤਾਂ ਤਰੁੰਤ ਆਰ.ਬੀ.ਐਸ.ਕੇ ਟੀਮ ਢੁੱਡੀਕੇ ਨਾਲ ਸੰਪਰਕ ਕੀਤਾ ਜਾਵੇ, ਰਾਸਟਰੀਯ ਬਾਲ ਸਵਾਸਥ ਕਾਰਿਆਕਰਮ ਤਹਿਤ ਉੱਚ ਪੱਧਰ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫਤ ਇਲਾਜ ਸੰਭਵ ਹੈ । ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੇ ਰਾਸ਼ਟਰੀਯ ਬਾਲ ਸਵਾਸਥ ਕਾਰਿਆਕਰਮ ਪ੍ਰੋਗਰਾਮ ਤਹਿਤ ਜੀਰੋ ਤੋਂ ਅਠਾਰਾਂ ਸਾਲ ਦੇ ਬੱਚਿਆਂ ਦੀਆਂ 30 ਭਿਆਨਕ ਬਿਮਾਰੀਆਂ ਦੇ ਮੁਫਤ ਇਲਾਜ ਲਈ ਆਰ.ਬੀ.ਐਸ.ਕੇ. ਟੀਮ ਵੱਲੋਂ ਆਂਗਣਵਾੜੀਆਂ ਤੇ ਸਕੂਲਾਂ ਵਿੱਚ ਜਾ ਕੇ ਸਿਹਤ ਜਾਂਚ ਕੀਤੀ ਜਾਂਦੀ ਹੈ। ਇਸ ਸਿਹਤ ਜਾਂਚ ਵਿੱਚ ਬੱਚਿਆਂ ਦੇ ਜਮਾਂਦਰੂ ਨੁਕਸ, ਬਿਮਾਰੀ, ਸਰੀਰਿਕ ਘਾਟ ਅਤੇ ਸਰੀਰਿਕ ਵਾਧੇ ਦੀ ਘਾਟ ਆਦਿ ਨੂੰ ਦੇਖਿਆ ਜਾਂਦਾ ਹੈ । ਰਾਸ਼ਟਰੀਯ ਬਾਲ ਸਵਾਸਥ ਕਾਰਿਆਕਰਮ ਪ੍ਰੋਗਰਾਮ ਦੇ ਉਦੇਸ਼ ਤਹਿਤ ਜਲਦ ਬਿਮਾਰੀ ਦੀ ਪਹਿਚਾਣ ਕਰ ਲੈਣ ਨਾਲ ਬਹੁਤ ਸਾਰੀਆਂ ਬਿਮਾਰੀਆਂ ਦਾ ਇਲਾਜ ਪੂਰੀ ਤਰਾਂ ਸੰਭਵ ਹੈ ।

ਖੇਤੀਬਾੜੀ ਅਧਿਕਾਰੀਆਂ ਦੀ ਮੁਅੱਤਲੀ ਵਿਰੁਧ ਕੀਤਾ ਰੋਸ਼ ਪ੍ਰਦਰਸ਼ਨ

ਸੁਖਜਿੰਦਰ ਮਾਨ
ਬਠਿੰਡਾ, 31 ਅਕਤੁੂੁਬਰ: ਬੀਤੇ ਕੱਲ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਵਿਚ ਕਥਿਤ ਕੁਤਾਹੀ ਕਰਨ ਦੇ ਦੋਸ਼ਾਂ ਹੇਠ ਮੁਅੱਤਲ ਕੀਤੇ ਅਪਣੇ ਚਾਰ ਅਧਿਕਾਰੀਆਂ ਦੀ ਬਹਾਲੀ ਲਈ ਅੱਜ ਸੂਬੇ ਭਰ ਵਿਚ ਖੇਤੀਬਾੜੀ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਜ਼ਿਲ੍ਹਾ ਹੈਡਕੂਆਟਰਾਂ ’ਤੇ ਧਰਨੇ ਦੇ ਕੇ ਸਰਕਾਰ ਵਿਰੋਧ ਰੋਸ਼ ਪ੍ਰਗਟ ਕਦੀਤਾ ਗਿਆ। ਸਰਕਾਰ ਦੇ ਇਸ ਫੈਸਲੇ ਦੀ ਨਿਖੇਧੀ ਕਰਦਿਆਂ ਖੇਤੀਬਾੜੀ ਅਧਿਕਾਰੀਆਂ ਦੀਆਂ ਵੱਖ ਵੱਖ ਯੂਨੀਅਨ ਨੇ ਦੋਸ਼ ਲਗਾਇਆ ਕਿ ਇੱਕ ਪਾਸੇ ਵਿਭਾਗ ਦੇ ਸਮੂਹ ਸਟਾਫ ਵੱਲੋਂ ਦਿਨ-ਰਾਤ ਇਕ ਕਰ ਕੇ ਪੂਰੀ ਤਨਦੇਹੀ ਨਾਲ ਲੋਕ ਚੇਤਨਾ ਮੁਹਿੰਮ ਚਲਾਈ ਜਾ ਰਹੀ ਹੈ। ਪਰੰਤੂ ਸਰਕਾਰ ਨੇ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰਕੇ ਅਧਿਕਾਰੀਆਂ/ਮੁਲਾਜ਼ਮਾਂ ਦਾ ਮਨੋਬਲ ਡਿੱਗਿਆ ਹੈ। ਜਿਸ ਨਾਲ ਸਮੂਹ ਸਟਾਫ਼ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨਾਂ੍ਹ ਕਿਹਾ ਕਿ ਜੇਕਰ ਸਰਕਾਰ ਨੇ ਇਹ ਜਾਰੀ ਕੀਤੇ ਹੁਕਮ ਤੁਰੰਤ ਵਾਪਸ ਨਾ ਲਏ ਤਾਂ ਉਹ ਸਾਂਝੇ ਤੌਰ ‘ਤੇ ਵਿਆਪਕ ਸੰਘਰਸ਼ ਕਰਨ ਲਈ ਮਜਬੂਰ ਹੋਵਾਂਗੇ। ਇਸ ਮੌਕੇ ਡਾ ਅਸਮਾਨਪ੍ਰੀਤ ਸਿੰਘ, ਡਾ ਜਗਦੀਸ਼ ਸਿੰਘੁ, ਡਾ. ਜਸਕਰਨ ਸਿੰਘ, ਡਾ. ਧਰਮਪਾਲ, ਡਾ. ਬਲਜਿੰਦਰ ਸਿੰਘ, ਬਾਗਵਾਨੀ ਵਿਭਾਗ ਦੇ ਡਾ ਗੁਰਸ਼ਰਨ ਸਿੰਘ ਮਾਨ,  ਡਾ ਹਰਬੰਸ ਸਿੰਘ, ਡਾ. ਮਨਜਿੰਦਰ ਸਿੰਘ, ਗੁਰਪ੍ਰੀਤ ਭੁੱਲਰ, ਸੁਖਵੀਰ ਸੋਢੀ, ਬੀਟੀਐਮ ਗੁਰਮਿਲਾਮ ਸਿੰਘ, ਹਰਵਿੰਦਰ ਸਿੰਘ ਏਟੀਐਮ, ਸੁਖਦੀਪ ਸਿੰਘ ਜੇਟੀ ਆਦਿ ਹਾਜ਼ਰ ਸਨ।

ਡੇਰਾ ਸਿਰਸਾ ਮੁਖੀ ਦੀਆਂ ਮੁਸ਼ਕਿਲਾਂ ਵਧੀਆਂ, ਪ੍ਰਸਿੱਧ ਵਕੀਲ ਨੇ ਪੈਰੋਲ ਰੱਦ ਕਰਵਾਉਣ ਲਈ ਪਾਈ ਪਿਟੀਸ਼ਨ

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 31 ਅਕਤੂੁਬਰ: ਸਾਧਵੀਆਂ ਨਾਲ ਬਲਾਤਕਾਰ ਤੇ ਕਤਲ ਕੇਸ ’ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਪੈਰੋਲ ਤੋਂ ਬਾਹਰ ਆਉਣ ਤੋਂ ਬਾਅਦ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। 40 ਦਿਨਾਂ ਦੀ ਪੈਰੋਲ ’ਤੇ ਆਏ ਡੇਰਾ ਮੁਖੀ ਯੂ.ਪੀ ਦੇ ਬਾਗਵਤ ਡੇਰੇ ਵਿਚ ਠਹਿਰੇ ਹੋਏ ਹਨ, ਉਨ੍ਹਾਂ ਵਲੋਂ ਲਗਾਤਾਰ ਆਨ-ਲਾਈਨ ਸੰਤਸੰਗਾਂ ਲਗਾ ਕੇ ਜਿੱਥੇ ਅਪਣੇ ਪੈਰੋਕਾਰਾਂ ਨੂੰ ਇਕਜੁਟ ਕੀਤਾ ਜਾ ਰਿਹਾ ਹੈ, ਉਥੇ ਅਪਣੀ ਗੱਦੀ ਨੂੰ ਕਾਇਮ ਰੱਖਣ ਲਈ ਵੀ ਦਾਅਵੇ ਕੀਤੇ ਜਾ ਰਹੇ ਹਨ। ਇੰਨ੍ਹਾਂ ਸੰਤਸੰਗ ਦੌਰਾਨ ਕਈ ਵੱਡੇ ਲੀਡਰ ਵੀ ਡੇਰਾ ਮੁਖੀ ਦੀ ਸੰਗਤ ਦੀ ਹਾਜ਼ਰੀ ਭਰ ਰਹੇ ਹਨ। ਇਸਤੋਂ ਇਲਾਵਾ ਅਪਣਾ ਇੱਕ ਨਵਾਂ ਗਾਣਾ ਵੀ ਯੂ ਟਿਊਬ ’ਤੇ ਪਾਇਆ ਹੈ। ਇਸ ਦੌਰਾਨ ਡੇਰਾ ਮੁਖੀ ਦੀ ਪੈਰੋਲ ਰੱਦ ਕਰਵਾਉਣ ਨੂੰ ਲੈ ਕੇ ਮਸ਼ਹੂਰ ਐਡਵੋਕੇਟ  ਅਰੋੜਾ ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਦਾਅਵਾ ਕੀਤਾ ਹੈ ਕਿ ਹਰਿਆਣਾ ਸਰਕਾਰ ਨੇ 2020 ਦੇ ਨਿਯਮਾਂ ਦੇ ਉਲਟ ਜਾ ਕੇ ਉਕਤ ਰਾਮ ਰਹੀਮ ਨੂੰ ਪੈਰੋਲ ਦਿੱਤੀ ਹੈ। ਵਕੀਲ ਅਰੋੜਾ ਨੇ ਦਾਅਵਾ ਕੀਤਾ ਹੈ ਕਿ ਪੈਰੋਲ ਕਾਰਨ ਪੰਜਾਬ ਅਤੇ ਹਰਿਆਣਾ ਸਹਿਤ ਹੋਰਨਾਂ ਸੂਬਿਆਂ ਵਿਚ ਸਾਂਤੀ ਭੰਗ ਹੋਣ ਦਾ ਖਤਰਾ ਹੈ। ਕਿਉਂਕਿ ਪੈਰੋਲ ਤੋਂ ਬਾਅਦ ਲਗਾਤਾਰ ਦੋ ਫ਼ਿਰਕਿਆਂ ਵਿਚ ਤਣਾਅ ਵਧ ਰਿਹਾ ਹੈ। ਇੱਥੇ ਦਸਣ ਬਣਦਾ ਹੈ ਕਿ ਦੋ ਦਿਨ ਪਹਿਲਾਂ ਐਡਵੋਕੇਟ ਅਰੋੜਾ ਨੇ ਹਰਿਆਣਾ ਸਰਕਾਰ ਦੇ ਮੁੱਖ ਸਕੱਤਰ ਨੂੰ ਨੋਟਿਸ ਭੇਜ ਕੇ ਸਾਧ ਦੀ ਪੈਰੋਲ ਤੁਰੰਤ ਰੱਦ ਕਰਨ ਲਈ ਕਿਹਾ ਸੀ।

ਆਦਮਪੁਰ ਜਿਮਨੀ ਚੋਣ ਵਿਚ ਵੱਡੇ ਨਾਲ ਨਾਲ ਜਿੱਤ ਦਰਜ ਕਰੇਗੀ ਭਾਰਤੀ ਜਨਤਾ ਪਾਰਟੀ – ਮਨੋਹਰ ਲਾਲ

0

ਮੁੱਖ ਮੰਤਰੀ ਨੇ ਕਾਂਗਰਸ ‘ਤੇ ਸਾਧਿਆ ਨਿਸ਼ਾਨਾ ਬੋਲੇ- ਮਹਿਜ ਪਿਤਾ-ਪੁੱਤਰ ਹੀ ਕਰ ਰਹੇ ਹਨ ਆਾਦਮਪੁਰ ਜਿਮਨੀ ਚੋਣ ਵਿਚ ਪ੍ਰਚਾਰ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 31 ਅਕਤੂਬਰ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਆਦਮਪੁਰ ਜਿਮਨੀਚੋਣ ਵਿਚ ਭਾਰਤੀ ਜਨਤਾ ਪਾਰਟੀ ਵੋਟਾਂ ਦੇ ਵੱਡੇ ਅੰਤਰ ਤੋਂ ਜਿੱਤ ਦਰਜ ਕਰੇਗੀ। ਆਦਮਪੁਰ ਖੇਤਰ ਵਿਚ ਭਾਜਪਾ ਦਾ ਚੋਣ ਪ੍ਰਚਾਰ ਤੇਜੀ ਨਾਲ ਜਾਰੀ ਹੈ। ਇਸੀ ਲੜੀ ਵਿਚ ਇਹ ਖੁਦ ਵੀ ਚੋਣ ਪ੍ਰਚਾਰ ਕਰਨ ਦੇ ਲਈ ਆਦਮਪੁਰ ਵਿਧਾਲਸਭਾ ਖੇਤਰ ਵਿਚ ਜਾਣਗੇ। ਮੁੱਖ ਮੰਤਰੀ ਸੋਮਵਾਰ ਨੂੰ ਇਕ ਪ੍ਰੈਸ ਕਾਨਫ੍ਰੈਂਸ ਦੌਰਾਨ ਪੱਤਰਕਾਰਾਂ ਦੇ ਸੁਆਲਾਂ ਦੇ ਜਵਾਬ ਦੇ ਰਹੇ ਸਨ। ਇਕ ਸੁਆਲ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਾਂਗਰਸ ਪਾਰਟੀ ‘ਤੇ ਤੰਜ ਕਸਿਆ। ਉਨ੍ਹਾਂ ਨੇ ਕਿਹਾ ਕਿ ਆਦਮਪੁਰ ਵਿਚ ਕਾਂਗਰਸ ਉਮੀਦਵਾਰ ਦੇ ਪੱਖ ਵਿਚ ਮਹਿਜ ਭੁਪੇਂਦਰ ਸਿੰਘ ਹੁਡਾ ਤੇ ਦੀਪੇਂਦਰ ਸਿੰਘ ਹੁਡਾ ਪਿਤਾ-ਪੁੱਤਰ ਨੂੰ ਛੱਡ ਕੇ ਉਨ੍ਹਾਂ ਦੀ ਪਾਰਟੀ ਦਾ ਕੋਈ ਵੱਡਾ ਸਿਆਸਤਦਾਲ ਚੇਹਰਾ ਚੋਣ ਪ੍ਰਚਾਰ ਨਹੀਂ ਕਰ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਾਗਰਸ ਨੂੰ ਆਦਮਪੁਰ ਚੋਣ ਵਿਚ ਕੋਈ ਸਥਾਨਕ ਚੇਹਰਾ ਨਹੀਂ ਮਿਲਿਆ। ਇਸ ਵਜ੍ਹਾ ਨਾਲ ਉਨ੍ਹਾਂ ਨੇ ਕੈਥਲ ਤੋਂ ਜੈਯਪ੍ਰਕਾਸ਼ (ਜੇਪੀ) ਨੂੰ ਮੈਦਾਨ ਵਿਚ ਉਤਾਰਿਆ। ਮੁੱਖ ਮੰਤਰੀ ਨੇ ਕਿਹਾ ਕਿ ਉੱਥੇ ਭਾਰਤੀ ਜਨਤਾ ਪਾਰਟੀ ਨੇ ਆਦਮਪੁਰ ਵਿਧਾਨਸਭਾ ਖੇਤਰ ਵਿਚ ਸਥਾਨਕ ਉਮੀਦਵਾਰ ਭਵਯ ਬਿਸ਼ਨੋਈ ਨੂੰ ਮੈਦਾਨ ਵਿਚ ਉਤਾਰਿਆ ਹੈ, ਜੋ ਇਕ ਨੌਜੁਆਨ ਚਿਹਰਾ ਹੈ। ਭਵਯ ਬਿਸ਼ਨੋਈ ਦੇ ਸਮਰਥਨ ਵਿਚ ਭਾਜਪਾ ਜੋਰਦਾਰ ਪ੍ਰਚਾਰ ਕਰ ਰਹੀ ਹੈ। ਉਨ੍ਹਾਂ ਦੀ ਜਿੱਤ ਯਕੀਨੀ ਹੈ।
ਹਿਮਾਚਲ ਪ੍ਰਦੇਸ਼ ਵਿਚ ਵੀ ਜਿੱਤ ਦਰਜ ਕਰੇਗੀ ਭਾਰਤੀ ਜਨਤਾ ਪਾਰਟੀ
ਇਕ ਸੁਆਲ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਿਮਾਚਲ ਪ੍ਰਦੇਸ਼ ਦੇ ਵਿਧਾਨਸਭਾ ਚੋਣ ਵਿਚ ਵੱਡੀ ਜਿੱਤ ਦਰਜ ਕਰੇਗੀ। ਉੱਥੇ ਭਾਜਪਾ ਦੇ ਪੱਖ ਵਿਚ ਚੰਗਾ ਮਾਹੌਲ ਬਣਿਆ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਆਉਣ ਬਾਅਦ ਹਿਮਾਚਲ ਪ੍ਰਦੇਸ਼ ਵਿਚ ਕੁੱਝ ਅਜਿਹਾ ਮਾਹੌਲ ਬਣ ਗਿਆ ਹੈ ਕਿ ਉੱਥੇ ਵਾਰੀ-ਵਾਰੀ ਨਹੀਂ ਸਗੋ ਵਾਰ-ਵਾਰ ਭਾਜਪਾ ਦੀ ਸਰਕਾਰ ਬਣੇਗੀ। ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਕਾਗਰਸ ਦੇ ਉਮੀਦਵਾਰਾਂ ‘ਤੇ ਤੰਜ ਕੱਸਦੇ ਹੋਏ ਕਿਹਾ ਕਿ ਉਨ੍ਹਾਂ ‘ਤੇ ਤਾਂ ਅੱਜ ਵੀ ਭਿ੍ਰਸ਼ਟਾਚਾਰ ਦੇ ਗੰਭੀਰ ਦੋਸ਼ ਹਨ।

ਦੀਪਕ ਟੀਨੂੰ ਮੁੜ ਮਾਨਸਾ ਪੁਲਿਸ ਦੀ ਗਿ੍ਰਫਤ ’ਚ, ਆਈ.ਜੀ ਨੇ ਕੀਤੀ ਸਿੱਧੂ ਮੂਸੇਵਾਲਾ ਦੇ ਪਿਤਾ ਨਾਲ ਮੁਲਾਕਾਤ

0

ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ, 31 ਅਕਤੂਬਰ: ਕਰੀਬ ਇੱਕ ਮਹੀਨਾ ਪਹਿਲਾਂ ਸੀਆਈਏ ਸਟਾਫ਼ ਦੇ ਬਰਖਾਸਤ ਇੰਚਾਰਜ਼ ਪਿ੍ਰਤਪਾਲ ਸਿੰਘ ਦੀ ਕਥਿਤ ਮਿਲੀਭੁਗਤ ਨਾਲ ਮਾਨਸਾ ਪੁਲਿਸ ਦੀ ਗਿ੍ਰਫਤ ’ਚੋਂ ਫਰਾਰ ਹੋਇਆ ਗੈਂਗਸਟਰ ਦੀਪਕ ਟੀਨੂ ਅੱਜ ਮੁੜ ਮਾਨਸਾ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਮਾਨਸਾ ਪੁਲਿਸ ਨੂੰ ਟੀਨੂੰ ਦਾ ਦਿੱਲੀ ਦੀ ਇੱਕ ਅਦਾਲਤ ਨੇ ਟ੍ਰਾਂਜੈਟ ਰਿਮਾਂਡ ਦਿੱਤਾ ਹੈ, ਜਿਸਦੇ ਚੱਲਦੇ ਉਸਨੂੰ ਹੁਣ ਮਾਨਸਾ ਦੀ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਦਸਣਾ ਬਣਦਾ ਹੈ ਕਿ ਕੁੱਝ ਦਿਨ ਪਹਿਲਾਂ ਦਿੱਲੀ ਪੁਲਿਸ ਨੇ ਟੀਨੂ ਨੂੰ ਰਾਜਸਥਾਨ ਵਿਚੋਂ ਗਿ੍ਰਫਤਾਰ ਸੀ। ਦਿੱਲੀ ਪੁਲਿਸ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ  ਮਾਨਸਾ ਪੁਲਿਸ ਨੂੰ ਟੀਨੂ ਦਾ ਟਾਂਜੈਟ ਰਿਮਾਂਡ ਮਿਲਿਆ ਹੈ। ਉਧਰ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਕਰ ਰਹੀ ਵਿਸੇਸ ਜਾਂਚ ਟੀਮ ਦੇ ਮੁਖੀ ਆਈ.ਜੀ ਨੇ ਅੱਜ ਮਹਰੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨਾਲ ਉਸਦੇ ਘਰ ਵਿਖੇ ਮੁਲਾਕਾਤ ਕੀਤੀ। ਚਰਚਾ ਮੁਤਾਬਕ ਬੀਤੇ ਕੱਲ ਬਲਕੌਰ ਸਿੰਘ ਵਲੋਂ ਦਿੱਤੇ ਇੱਕ ਭਾਸ਼ਣ ਵਿਚ ਪੁਲਿਸ ਦੀ ਹੁਣ ਤੱਕ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ ਜਾਣ ਅਤੇ 25 ਨਵੰਬਰ ਤੱਕ ਇਨਸਾਫ ਨਾ ਮਿਲਣ ’ਤੇ ਦੇਸ਼ ਛੱਡ ਜਾਣ ਦੇ ਦਿੱਤੇ ਅਲਟੀਮੇਟਮ ਤੋਂ ਬਾਅਦ ਵਿਸ਼ੇਸ ਤੌਰ ’ਤੇ ਸਰਕਾਰ ਨੇ ਆਈ.ਜੀ ਨੂੰ ਭਂੇਜਿਆ ਹੈ। ਉਧਰ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਦਾਅਵਾ ਕੀਤਾ ਹੈ ਕਿ ਸਿੱਧੂ ਦੇ ਕਾਤਲਾਂ ਨੂੰ ਸਜਾਵਾਂ ਦਿਵਾਉਣ ਲਈ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ।

Our Visitor

1906757