ਵਿਭਾਗ ਤੋਂ ਪ੍ਰਵਾਨਗੀ ਲੈਣ ਲਈ ਵਟਸਐਪ ਨੰਬਰ 99140-09095 ਜਾਰੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 31 ਅਕਤੂਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ ਦੀ ਪ੍ਰੀਕਿਰਿਆ ਨੂੰ ਹੋਰ ਸੁਖਾਲਾ ਬਣਾ ਦਿੱਤਾ ਹੈ। ਮਾਨ ਸਰਕਾਰ ਦੇ ਇਸ ਫੈਸਲੇ ਨਾਲ ਪੰਜਾਬ ਰਾਜ ਵਿੱਚ ਹੁਣ 2 ਏਕੜ ਤੱਕ ਦੇ ਰਕਬੇ ਵਿੱਚੋਂ 3 ਫੁੱਟ ਤੱਕ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ ਵਟਸਐਪ ਮੈਸਜ਼ ਰਾਹੀਂ ਲਈ ਜਾ ਸਕੇਗੀ। ਇਹ ਜਾਣਕਾਰੀ ਪੰਜਾਬ ਰਾਜ ਦੇ ਖਣਨ ਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਬੈਂਸ ਨੇ ਦੱਸਿਆ ਕਿ ਉਹਨਾਂ ਦੇ ਧਿਆਨ ਵਿੱਚ ਆਇਆ ਸੀ ਕਿ ਤਤਕਾਲੀਨ ਕਾਂਗਰਸ ਸਰਕਾਰ ਵੱਲੋਂ ਸੂਬੇ ਵਿੱਚ ‘ਸੈਂਡ ਐਂਡ ਗਰੇਵਲ ਮਾਨਿਇੰਗ ਪਾਲਿਸੀ-2021’ ਤਹਿਤ 2 ਏਕੜ ਤੱਕ ਦੇ ਖੇਤਰ ਵਿੱਚ 3 ਫੁੱਟ ਤੱਕ ਹੱਥੀਂ ਮਿੱਟੀ ਕੱਢਣ ਵਿੱਚ ਪ੍ਰਵਾਨਗੀ ਦਿੱਤੀ ਗਈ ਸੀ। ਜਿਸ ਕਾਰਨ ਲੋਕਾਂ ਨੂੰ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਦਫ਼ਤਰੀ ਚੱਕਰ ਵੀ ਲਗਾਉਣੇ ਪੈਂਦੇ ਸਨ। ਇਸ ਦੇ ਨਾਲ ਹੀ ਜੇਕਰ ਕੋਈ ਵਿਅਕਤੀ ਮਸ਼ੀਨ ਦੀ ਵਰਤੋਂ ਕਰਦਾ ਸੀ, ਤਾਂ ਉਸ ਖ਼ਿਲਾਫ਼ ਮਾਈਨਿੰਗ ਦਾ ਪਰਚਾ ਦਰਜ ਹੋ ਜਾਂਦਾ ਸੀ।
ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਔਕੜ ਭਰੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਲਈ ਮਸ਼ੀਨਾਂ ਦੀ ਵਰਤੋਂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਇਸ ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਣ ਲਈ ਹੁਣ 2 ਏਕੜ ਤੱਕ ਦੇ ਰਕਬੇ ਵਿੱਚੋਂ 3 ਫੁੱਟ ਤੱਕ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ ਵਟਸਐਪ ਮੈਸਜ਼ ਰਾਹੀਂ ਦੇਣ ਦਾ ਦਫ਼ਤਰੀ ਹੁਕਮ ਜਾਰੀ ਕੀਤਾ ਗਿਆ ਹੈ। ਇਸ ਹੁਕਮ ਰਾਹੀਂ ਜਿਸ ਕਿਸੇ ਨੇ ਵੀ 2 ਏਕੜ ਤੱਕ ਦੇ ਰਕਬੇ ਵਿੱਚੋਂ 3 ਫੁੱਟ ਤੱਕ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ ਵਟਸਐਪ ਮੈਸਜ਼ ਰਾਹੀਂ ਮਿਲੇਗੀ। ਪ੍ਰਵਾਨਗੀ ਲੈਣ ਲਈ ਬੇਨਤੀ ਕਰਤਾ ਨੂੰ ਆਪਣਾ ਨਾਮ/ ਪਿਤਾ ਦਾ ਨਾਮ, ਪਿੰਡ ਦਾ ਨਾਮ, ਪਿੰਡ ਦੇ ਸਰਪੰਚ ਦਾ ਨਾਮ, ਤਹਿਸੀਲ/ ਜ਼ਿਲ੍ਹੇ ਦਾ ਨਾਮ, ਆਧਾਰ ਕਾਰਡ ਨੰਬਰ, ਮੋਬਾਈਲ ਨੰਬਰ ਅਤੇ ਜਿਸ ਥਾਂ ਦੀ ਖੁਦਾਈ ਕੀਤੀ ਜਾਣੀ , ਉਸ ਦੀ ਮਾਲ ਰਿਕਾਰਡ ਅਨੁਸਾਰ ਨੰਬਰ ਹਦਬਸਤ ਵਟਸਐਪ ਨੰਬਰ 99140-09095 ‘ਤੇ ਭੇਜੇਗਾ। ਇਸ ਨਾਲ ਆਮ ਲੋਕਾਂ ਅਤੇ ਜਿੰਮੀਦਾਰਾਂ ਨੂੰ ਆਪਣੇ ਘਰਾਂ ਜਾਂ ਹੋਰ ਕੰਮਾਂ ਲਈ ਖੇਤਾਂ ਵਿੱਚੋਂ ਮਿੱਟੀ ਲੈ ਜਾਣਾ ਆਸਾਨ ਹੋ ਜਾਵੇਗਾ। ਸ. ਬੈਂਸ ਨੇ ਦੱਸਿਆ ਕਿ ਸੂਚਨਾ ਮੁਕੰਮਲ ਤੇ ਸਹੀ ਹੋਣ ਦੀ ਸੂਰਤ ਵਿੱਚ ਨੋਡਲ ਅਫ਼ਸਰ ਬੇਨਤੀ ਕਰਤਾ ਨੂੰ ਯੂਨੀਕ ਆਈਡੈਂਟੀਫਿਕੇਸ਼ਨ ਨੰਬਰ ਵਟਸਟਐਪ ਜਾਂ ਟੈਕਸਟ ਮੈਸੇਜ ਰਾਹੀਂ ਜਾਰੀ ਕਰੇਗਾ। ਉਹਨਾਂ ਇਹ ਵੀ ਸਪਸ਼ਟ ਕੀਤਾ ਕਿ ਜੇਕਰ ਕੋਈ ਗਲਤ ਤੱਥ ਦੇ ਕੇ ਪੁਟਾਈ ਸੰਬਧੀ ਪ੍ਰਵਾਨਗੀ ਲਵੇਗਾ ਅਤੇ ਵਿਭਾਗੀ ਜਾਂਚ ਦੌਰਾਨ ਵੱਧ ਖੁਦਾਈ ਕਰਨ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਬੰਧਤ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਉਂਦੀ ਜਾਵੇਗੀ।
ਹੁਣ ਵਟਸਐਪ ਰਾਹੀਂ ਮਿਲੇਗੀ 2 ਏਕੜ ਤੱਕ ਦੇ ਰਕਬੇ ਵਿੱਚੋਂ 3 ਫੁੱਟ ਤੱਕ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ: ਹਰਜੋਤ ਬੈਂਸ
ਪੰਜਾਬ ‘ਚ ਫੈਲੇ ਨਸਿਆਂ ਨੂੰ ਰੋਕਣ ‘ਚ ਨਾਕਾਮ ਰਹੀ ਮਾਨ ਸਰਕਾਰ : ਬਾਜਵਾ
ਪੰਜਾਬ ਦੀ ਜਵਾਨੀ ਹਰ ਰੋਜ ਨਸਿਆਂ ਦੀ ਦਲਦਲ ਵਿੱਚ ਧਸਦੀ ਜਾ ਰਹੀ ਹੈ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 31 ਅਕਤੂਬਰ: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਭਗਵੰਤ ਮਾਨ ਸਰਕਾਰ ਨੂੰ ਸੂਬੇ ਵਿੱਚ ਨਸਿਆਂ ਦੇ ਬੇਲਗਾਮ ਫੈਲਾਅ ਨੂੰ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹਿਣ ਲਈ ਕਰੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਭਗਵੰਤ ਮਾਨ ਸਰਕਾਰ ਦੇ ਵੱਡੇ-ਵੱਡੇ ਵਾਅਦਿਆਂ ਅਤੇ ਦਾਅਵਿਆਂ ਦਾ ਕੀ ਹੋਇਆ ਜੋ ਤੁਸੀਂ ਅਤੇ ਤੁਹਾਡੇ ਸਿਆਸੀ ਮਾਸਟਰ ਅਰਵਿੰਦ ਕੇਜਰੀਵਾਲ ਨੇ ਵਿਧਾਨ ਸਭਾ ਚੋਣਾਂ ਸਮੇਂ ਪੰਜਾਬ ਦੇ ਲੋਕਾਂ ਨੂੰ ਕਿਹਾ ਸੀ ਕਿ ਤੁਸੀਂ ਸੱਤਾ ਵਿੱਚ ਆਉਣ ਤੋਂ ਬਾਅਦ ਸੂਬੇ ਵਿੱਚੋਂ ਨਸਿਆਂ ਦੀ ਸਮੱਸਿਆ ਨੂੰ ਖਤਮ ਕਰ ਦੇਵੋਗੇ। ਅਫਸੋਸਨਾਕ ਹੈ ਕਿ ਤੁਸੀਂ ਵਾਦੇ ‘ਤੇ ਚੱਲਣ ਵਿੱਚ ਅਸਫਲ ਰਹੇ ਹੋ। ਬਾਜਵਾ ਨੇ ਕਿਹਾ ਹਰ ਰੋਜ ਪੰਜਾਬ ਦੇ ਲੋਕਾਂ ਨੂੰ ਮੁੱਖ ਧਾਰਾ ਦੇ ਨਾਲ-ਨਾਲ ਸੋਸਲ ਮੀਡੀਆ ‘ਤੇ ਪਰੇਸਾਨ ਕਰਨ ਵਾਲੀਆਂ ਤਸਵੀਰਾਂ ਅਤੇ ਵੀਡੀਓਜ ਦੇਖਣ ਲਈ ਮਜਬੂਰ ਕੀਤਾ ਜਾ ਰਿਹਾ ਹੈ, ਉਹ ਵੀਡੀਓ ਜਿਸ ਵਿੱਚ ਲੜਕੇ ਅਤੇ ਲੜਕੀਆਂ ਦੋਵੇਂ ਨਸ਼ਿਆਂ ਦੇ ਦੁੱਖਦਾਇਕ ਰੁਝਾਨ ਚ ਦੇਖੇ ਜਾ ਸਕਦੇ ਹਨ ਕਿ ਉਹ ਆਮ ਜੀਵਨ ਨਾਲ ਜੂਝਣ ਲਈ ਸਖਤ ਸੰਘਰਸ ਕਰਦੇ ਹੋਏ ਕਿਵੇਂ ਨਸੇ ਦੀ ਅਲਾਮਤ ਦਾ ਸਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਅੱਜ ਵੀ ਮੀਡੀਆ ਰਿਪੋਰਟ ਚ ਵਲਟੋਹਾ ਇਲਾਕੇ ਵਿੱਚ 32 ਸਾਲਾ ਬਲਦੇਵ ਸਿੰਘ ਅਤੇ 35 ਸਾਲਾ ਨਿਸਾਨ ਸਿੰਘ ਦੀ ਨਸੇ ਦੀ ਓਵਰਡੋਜ ਕਾਰਨ ਮੌਤ ਹੋਣ ਦੀ ਖਬਰ ਹੈ। ਬਾਜਵਾ ਨੇ ਕਿਹਾ ਕਿ ਲੱਗਦਾ ਹੈ ਕਿ ਭਗਵੰਤ ਮਾਨ ਸਰਕਾਰ ਨੂੰ ਨਸੇ ਦੀ ਸਮੱਸਿਆ ਨਾਲ ਨਜਿੱਠਣ ਲਈ ਸਮਝ ਨਹੀਂ ਆ ਰਹੀ ਹੈ। ਬਾਜਵਾ ਨੇ ਕਿਹਾ ਦੁੱਖ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਕੋਲ ਨੌਜਵਾਨ ਪੀੜ੍ਹੀ ਨੂੰ ਨਸਿਆਂ ਦੇ ਹਮਲੇ ਤੋਂ ਬਚਾਉਣ ਦੀ ਨਾ ਤਾਂ ਇੱਛਾ ਹੈ ਅਤੇ ਨਾ ਹੀ ਨੀਤੀ। ਸਾਡੀਆਂ ਅੱਖਾਂ ਸਾਹਮਣੇ ਹਰ ਰੋਜ ਨੌਜਵਾਨ ਨਸਿਆਂ ਦੀ ਦਲਦਲ ਵਿੱਚ ਧਸਦੇ ਜਾ ਰਹੇ ਹਨ ਅਤੇ ਭਗਵੰਤ ਮਾਨ ਗੁਜਰਾਤ ਵਿੱਚ ਚੋਣ ਪ੍ਰਚਾਰ ਵਿੱਚ ਰੁੱਝਿਆ ਹੋਇਆ ਹੈ। ਇਹ ਬਿਲਕੁਲ ਨਿੰਦਣਯੋਗ ਹੈ। ਬਾਜਵਾ ਨੇ ਕਿਹਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕੀਤੀਆਂ ਟਿੱਪਣੀਆਂ ਦਾ ਹਵਾਲਾ ਦਿੰਦੇ ਹੋਏ, ਜਿਸ ਵਿੱਚ ਜਸਟਿਸ ਅਸੋਕ ਕੁਮਾਰ ਵਰਮਾ ਨੇ ਕਿਹਾ ਕਿ ਨਸਆਂ ਦੇ ਕਾਰੋਬਾਰੀਆਂ ਨੇ ਸਮਾਜ ਦੇ ਸਮਾਜਿਕ ਤਾਣੇ-ਬਾਣੇ ਨੂੰ ਤਬਾਹ ਕਰ ਦਿੱਤਾ ਹੈ ਅਤੇ ਨੌਜਵਾਨਾਂ ਨੂੰ ਗਲਤ ਰਸਤੇ ‘ਤੇ ਧੱਕਿਆ ਜਾ ਰਿਹਾ ਹੈ, ਬਾਜਵਾ ਨੇ ਕਿਹਾ ਕਿ ਇਸ ਨਿਰੀਖਣ ਦਾ ਹਰ ਸਬਦ ਬਿਲਕੁਲ ਸੱਚ ਹੈ। ਬਾਜਵਾ ਨੇ ਨਸ?ਿਆਂ ਦੇ ਫੈਲਾਅ ਵਿਰੁੱਧ ਕਾਰਵਾਈ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹਿਣ ਲਈ ਸਿਵਲ ਅਤੇ ਪੁਲਿਸ ਪ੍ਰਸਾਸਨ ਦੀ ਵੀ ਆਲੋਚਨਾ ਕੀਤੀ।
ਨਸਿਆਂ ਵਿਰੁੱਧ ਜੰਗ: 4 ਮਹੀਨਿਆਂ ਦੌਰਾਨ ਵੱਡੀਆਂ ਮੱਛੀਆਂ ਸਮੇਤ 6997 ਨਸਾ ਤਸਕਰ ਗਿ੍ਰਫਤਾਰ
406.5 ਕਿਲੋ ਹੈਰੋਇਨ, 4.49 ਕਰੋੜ ਰੁਪਏ ਦੀ ਡਰੱਗ ਮਨੀ, 300 ਕਿਲੋ ਅਫੀਮ, 197 ਕਿਲੋ ਗਾਂਜਾ, 293 ਕੁਇੰਟਲ ਭੁੱਕੀ ਅਤੇ 27.56 ਲੱਖ ਗੋਲੀਆਂ/ਕੈਪਸੂਲ/ਟੀਕੇ/ਸੀਸੀਆਂ ਕੀਤੀਆਂ ਬਰਾਮਦ
ਐਨਡੀਪੀਐਸ ਐਕਟ ਤਹਿਤ 5346 ਐਫਆਈਆਰ ਕੀਤੀਆਂ ਦਰਜ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 31 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸਿਆਂ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ ਜੰਗ ਪੰਜਵੇਂ ਮਹੀਨੇ ਵਿੱਚ ਦਾਖਲ ਹੋ ਗਈ ਹੈ, ਜਿਸ ਤਹਿਤ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 1097 ਵੱਡੀਆਂ ਮੱਛੀਆਂ ਸਮੇਤ 6997 ਨਸਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਹੈ। ਇਸ ਸਮੇਂ ਦੌਰਾਨ ਪੁਲਿਸ ਵੱਲੋਂ 580 ਵਪਾਰਕ ਮਾਮਲਿਆਂ ਸਮੇਤ ਕੁੱਲ 5346 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ। ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਦੀਆਂ ਸੰਵੇਦਨਸ਼ੀਲ ਥਾਵਾਂ ਅਤੇ ਨਸਾ ਪ੍ਰਭਾਵਿਤ ਇਲਾਕਿਆਂ ‘ਚ ਨਾਕਾਬੰਦੀ ਅਤੇ ਤਲਾਸੀ ਮੁਹਿੰਮ ਚਲਾ ਕੇ 259.7 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸਟਰ ਦੀਆਂ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ, ਜਿਸ ਨਾਲ ਸਿਰਫ ਚਾਰ ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਰਿਕਵਰੀ 406.5 ਕਿਲੋਗ੍ਰਾਮ ਹੋ ਗਈ ਹੈ।ਆਈਜੀਪੀ ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਨੇ ਸੂਬੇ ਭਰ ਵਿੱਚੋਂ 300 ਕਿਲੋ ਅਫੀਮ, 197.2 ਕਿਲੋ ਗਾਂਜਾ, 293 ਕੁਇੰਟਲ ਭੁੱਕੀ ਅਤੇ ਫਾਰਮਾ ਓਪੀਓਡਜ ਦੀਆਂ 27.56 ਲੱਖ ਗੋਲੀਆਂ/ਕੈਪਸੂਲ/ਟੀਕੇ/ਸੀਸੀਆਂ ਵੀ ਬਰਾਮਦ ਕੀਤੀਆਂ ਹਨ। ਪੁਲੀਸ ਨੇ ਇਨ੍ਹਾਂ ਚਾਰ ਮਹੀਨਿਆਂ ਵਿੱਚ ਗਿ੍ਰਫਤਾਰ ਕੀਤੇ ਨਸਾ ਤਸਕਰਾਂ ਦੇ ਕਬਜੇ ਵਿੱਚੋਂ 4.49 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਦੋ ਹਫ਼ਤੇ ਦੌਰਾਨ ਹੋਈ ਡਰੱਗ ਰਿਕਵਰੀ ਦੇ ਵੇਰਵਿਆਂ ਬਾਰੇ ਜਾਣਕਾਰੀ ਦਿੰਦਿਆਂ ਆਈਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਪਿਛਲੇ ਦੋ ਹਫਤਿਆਂ ਵਿੱਚ 54 ਵਪਾਰਕ ਮਾਮਲਿਆਂ ਸਮੇਤ 399 ਐੱਫ.ਆਈ.ਆਰਜ਼ ਦਰਜ ਕਰਕੇ 508 ਨਸਾ ਤਸਕਰਾਂ/ਸਪਲਾਇਰਾਂ ਨੂੰ ਗਿ੍ਰਫਤਾਰ ਕੀਤਾ ਹੈ ਅਤੇ ਉਹਨਾਂ ਕੋਲੋਂ 26.5 ਕਿਲੋ ਹੈਰੋਇਨ, 17 ਕਿਲੋ ਅਫੀਮ, 13.8 ਕਿਲੋ ਗਾਂਜਾ, 19 ਕੁਇੰਟਲ ਭੁੱਕੀ, ਫਾਰਮਾ ਓਪੀਓਡਜ ਦੀਆਂ 1.20 ਲੱਖ ਗੋਲੀਆਂ/ਕੈਪਸੂਲ/ਟੀਕੇ/ਸੀਸੀਆਂ ਤੋਂ ਇਲਾਵਾ 4.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਉਨ੍ਹਾਂ ਕਿਹਾ ਕਿ 5 ਜੁਲਾਈ, 2022 ਨੂੰ ਭਗੌੜਿਆਂ ਨੂੰ ਗਿ੍ਰਫਤਾਰ ਕਰਨ ਲਈ ਸੁਰੂ ਕੀਤੀ ਵਿਸੇਸ ਮੁਹਿੰਮ ਤਹਿਤ ਪਿਛਲੇ ਦੋ ਹਫਤਿਆਂ ਵਿੱਚ ਐਨਡੀਪੀਐਸ ਕੇਸਾਂ ਵਿੱਚ 07 ਹੋਰ ਭਗੌੜੇ ਗਿ੍ਰਫਤਾਰ ਕੀਤੇ ਜਾਣ ਨਾਲ ਗਿ੍ਰਫਤਾਰੀਆਂ ਦੀ ਕੁੱਲ ਗਿਣਤੀ 383 ਹੋ ਗਈ ਹੈ।
ਦੱਸਣਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ/ਐਸਐਸਪੀਜ ਨੂੰ ਸਖਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਖਾਸ ਤੌਰ ‘ਤੇ ਡਰੱਗ ਰਿਕਵਰੀ ਨਾਲ ਸਬੰਧਤ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਇਹ ਨਸੇ ਦੀ ਮਾਮੂਲੀ ਮਾਤਰਾ ਦੀ ਬਰਾਮਦੀ ਹੀ ਹੋਵੇ।ਜ਼ਿਕਰਯੋਗ ਹੈ ਕਿ ਪੰਜਾਬ ਨੂੰ ਨਸਾ ਮੁਕਤ ਸੂਬਾ ਬਣਾਉਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸਾ-ਨਿਰਦੇਸਾਂ ਤਹਿਤ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਪੰਜਾਬ ਤੋਂ ਨਸ?ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਵਿਆਪਕ ਨਸਾ ਵਿਰੋਧੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਡੀਜੀਪੀ ਵੱਲੋਂ ਸਾਰੇ ਸੀਪੀਜ/ਐਸਐਸਪੀਜ ਨੂੰ ਸਾਰੇ ਨਾਮੀ ਨਸਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸਨਾਖਤ ਦੇ ਸਖਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸਾ ਤਸਕਰਾਂ ਦੀ ਜਾਇਦਾਦ ਜਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ ਰਾਸ਼ੀ ਬਰਾਮਦ ਕੀਤੀ ਜਾ ਸਕੇ।
ਕੇਂਦਰ ਤੋਂ ਰਹਿੰਦੀਆਂ ਮੰਗਾਂ ਪੂਰੀਆਂ ਕਰਵਾਉਣ ਲਈ 26 ਨੂੰ ਦਿੱਤੇ ਜਾਣਗੇ ਮੰਗ ਪੱਤਰ: ਰਾਮਕਰਨ ਰਾਮਾ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 31 ਅਕਤੂਬਰ: ਰਾਮ ਕਰਨ ਸਿੰਘ ਰਾਮਾ ਸੂਬਾ ਮੁੱਖ ਸਕੱਤਰ ਜਨਰਲ ਬੀ ਕੇ ਯੂ ਲੱਖੋਵਾਲ ਟਿਕੈਤ ਨੇ ਕਿਹਾ ਕਿ ਸਯੁੰਕਤ ਕਿਸਾਨ ਮੋਰਚਾ ਵੱਲੋਂ ਖੇਤੀਬਾੜੀ ਕਾਲੇ ਕਾਨੂੰਨ ਦੇ ਖਿਲਾਫ ਕੇਂਦਰ ਸਰਕਾਰ ਦੇ ਖਿਲਾਫ ਸਰੰਘਸ ਜਾਰੀ ਕੀਤਾ ਗਿਆ ਸੀ ਕਾਲੇ ਕਾਨੂੰਨ ਨੂੰ ਰੱਦ ਕਰਵਾਉਣ ਵਾਸਤੇ ਜਿਸ ਵਿਚ ਸੱਤ ਸੋ ਤੋਂ ਵੱਧ ਕਿਸਾਨ ਸਹਿਦ ਹੋ ਗਾਏ ਸਨ ਗੁਰਪੁਰਬ ਵਾਲੇ ਦਿਨ ਮੋਦੀ ਸਰਕਾਰ ਨੇ ਤਿੰਨੇ ਕਾਲੇ ਕਾਨੂੰਨ ਕਿਸਾਨਾਂ ਤੋਂ ਮਾਫੀ ਮੰਗਦਿਆਂ ਕੇ ਮੈਂ ਕਿਸਾਨਾਂ ਨੂੰ ਸਮਝਾਅ ਨਹੀਂ ਸਕਿਆ ਤਿੰਨੇ ਕਨੂੰਨ ਰੱਦ ਕੀਤੇ ਜਾਂਦੇ ਹਨ ਤਾਂ ਕਿਸਾਨਾਂ ਨੇ ਕਿਹਾ ਕਿ ਜਿਨ੍ਹਾਂ ਚਿਰ ਸੈਸਨ ਇਜਲਾਸ ਵਿੱਚ ਮਤਾ ਪਾ ਕੇ ਰੱਦ ਨਹੀਂ ਕੀਤਾ ਜਾਂਦਾ ਤੇ ਸਾਰੀਆਂ ਫਸਲਾਂ ਦੀ ਐਮ ਐਸ ਪੀ ’ਤੇ ਖਰੀਦ ਕਨੂੰਨੀ ਗਰੰਟੀ ਕਨੂੰਨ ਬਣਾ ਕੇ ਲਾਗੂ ਨਹੀਂ ਕੀਤਾ ਜਾਂਦਾ ਤਦ ਤੱਕ ਸੰਘਰਸ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਨੂੰਨ ਤਾਂ ਰੱਦ ਕਰ ਦਿੱਤੇ ਅਤੇ ਬਾਕੀ ਮੰਗਾਂ ਤੇ ਲਿਖਤੀ ਰੂਪ ਵਿੱਚ ਸਮਝੋਤਾ ਕਰਕੇ ਲਾਗੂ ਕਰਨ ਦਾ ਭਰੋਸਾ ਦਿੱਤਾ ਤੇ ਹੁਣ ਕੇਂਦਰ ਸਰਕਾਰ ਮੁੱਕਰ ਗਈ ਜਿਸ ਦੇ ਰੋਸ ਵਜੋਂ ਰਾਮਾਂ ਨੇ ਕਿਹਾ ਕਿ ਕੇਂਦਰ ਸਰਕਾਰ ਤੇ ਰਹੈਦੀਆ ਮੰਗਾਂ ਲਾਗੂ ਕਰਵਾਉਣ ਲਈ ਛੱਬੀ ਨਵੰਬਰ ਨੂੰ ਸਾਰੇ ਭਾਰਤ ਪੱਧਰ ਤੇ ਰਾਜਪਾਲਾਂ ਨੂੰ ਮੰਗ ਪੱਤਰ ਦਿੱਤੇ ਜਾਣ ਗੇ ਰਾਮ ਕਰਨ ਸਿੰਘ ਰਾਮਾ ਸੂਬਾ ਮੁੱਖ ਸਕੱਤਰ ਜਨਰਲ ਬੀ ਕੇ ਯੂ ਲੱਖੋਵਾਲ ਟਿਕੈਤ ਨੇ ਕਿਹਾ ਕਿ ਸਰੰਘਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀਆਂ ਜਾ ਰਹੀਆਂ ਹਨ। ਤਿੰਨ ਨਵੰਬਰ ਨੂੰ ਜਲੰਧਰ ਜਿਲ੍ਹੇ ਵਿਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਮੀਟਿੰਗ ਕੀਤੀ ਜਾਵੇਗੀ ਅਤੇ ਦੱਸ ਨਵੰਬਰ ਨੂੰ ਸ ਅਜਮੇਰ ਸਿੰਘ ਲੱਖੋਵਾਲ ਸੁਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿਖੇ ਮੀਟਿੰਗ ਕੀਤੀ ਜਾਵੇ ਗੀ ਅਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਭਾਰਤ ਪੱਧਰ ਤੇ ਦਿੱਲੀ ਵਿਖੇ ਚੋਂਦਾ ਨਵੰਬਰ ਨੂੰ ਮੀਟਿੰਗ ਕੀਤੀ ਜਾਵੇ ਗੀ ਤਾ ਸਾਰੇ ਭਾਰਤ ਵਿੱਚ ਰਾਜਪਾਲਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ ।
ਭਾਜਪਾ ਦੇ 27 ਸਾਲਾਂ ਦੇ ਮਾੜੇ ਸਾਸਨ ਨੂੰ ਖਤਮ ਕਰਕੇ ਗੁਜਰਾਤ ‘ਚ ਬਦਲਾਅ ਲਿਆਉਣ ਦਾ ਸਮਾਂ ਆ ਗਿਆ ਹੈ: ਭਗਵੰਤ ਮਾਨ
75 ਸਾਲਾਂ ਵਿੱਚ ਸਾਡੇ ਘਰਾਂ ਵਿੱਚ ਆਜਾਦੀ ਨਹੀਂ ਪਹੁੰਚੀ, ਇਹ ਦਹਾਕਿਆਂ ਤੋਂ ਦੇਸ ਨੂੰ ਲੁੱਟਣ ਵਾਲੇ ਸਿਆਸਤਦਾਨਾਂ ਤੱਕ ਹੀ ਸੀਮਤ ਰਹੀ: ਮਾਨ
ਗੁਜਰਾਤ ‘ਚ ‘ਆਪ‘ ਦੀ ਸਰਕਾਰ ਬਣਨ ‘ਤੇ ਭਿ੍ਰਸਟ ਨੇਤਾ ਆਪਣੇ ਗੁਨਾਹਾਂ ਦੀ ਕੀਮਤ ਚੁਕਾਉਣਗੇ: ਭਗਵੰਤ ਮਾਨ
‘ਆਪ‘ ਰਾਜਨੀਤੀ ਦੇ ਨਵੇਂ ਦੌਰ ਦੀ ਸੁਰੂਆਤ ਕਰੇਗੀ, ਗੁਜਰਾਤ ‘ਚੋਂ ਬੇਰੁਜਗਾਰੀ, ਭਿ੍ਰਸਟਾਚਾਰ ਅਤੇ ਗਰੀਬੀ ਨੂੰ ਦੂਰ ਕਰੇਗੀ
ਅਸੀਂ ਭਾਜਪਾ ਵਾਂਗ ਝੂਠੇ ਦਾਅਵੇ ਨਹੀਂ ਕਰਦੇ: ਅਸੀਂ ਜੋ ਕਹਿੰਦੇ ਹਾਂ, ਪੂਰਾ ਕਰਦੇ ਹਾਂ: ਭਗਵੰਤ ਮਾਨ
ਪੰਜਾਬੀ ਖ਼ਬਰਸਾਰ ਬਿਉਰੋ
ਗੁਜਰਾਤ, 30 ਅਕਤੂਬਰ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਗੁਜਰਾਤ ਵਿੱਚੋਂ ਜਾਲਮ ਅਤੇ ਭਿ੍ਰਸਟ ਭਾਜਪਾ ਆਗੂਆਂ, ਜਿਨ੍ਹਾਂ ਨੇ ਆਪਣੀਆਂ ਮਾੜੀਆਂ ਨੀਤੀਆਂ ਕਾਰਨ ਦਹਾਕਿਆਂ ਤੋਂ ਸੂਬੇ ਦੀ ਆਰਥਿਕਤਾ ਨੂੰ ਨਸਟ ਕੀਤਾ, ਨੂੰ ਸੱਤਾ ਤੋਂ ਲਾਂਭੇ ਕਰਕੇ ਗੁਜਰਾਤ ਦੀ ਰਾਜਨੀਤੀ ਵਿੱਚ ਬਦਲਾਅ ਲਿਆਇਆ ਜਾਵੇ। ਐਤਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਪਾਲੀਟਾਨਾ ਅਤੇ ਧੋਰਾਜੀ ਵਿਖੇ ਚੋਣ ਪ੍ਰਚਾਰ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਫ ਕੀਤਾ ਕਿ ਭਿ੍ਰਸਟ ਨੇਤਾਵਾਂ ਨੂੰ ਗੁਜਰਾਤ ਦੇ ਲੋਕਾਂ ਦਾ ਪੈਸਾ ਲੁੱਟਣ ਲਈ ਬਖਸ?ਿਆ ਨਹੀਂ ਜਾਵੇਗਾ ਅਤੇ ਉਹ ਆਪਣੇ ਗੁਨਾਹਾਂ ਦੀ ਕੀਮਤ ਜਰੂਰ ਚੁਕਾਉਣਗੇ ਅਤੇ ਦਸੰਬਰ ਵਿੱਚ ਵਿਧਾਨ ਸਭਾ ਚੋਣਾਂ ‘ਚ ‘ਆਪ‘ ਦੀ ਸਾਨਦਾਰ ਬਹੁਮਤ ਨਾਲ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਅਜਾਦੀ ਅੱਜ ਤੱਕ ਸਾਡੇ ਘਰਾਂ ਤੱਕ ਨਹੀਂ ਪਹੁੰਚੀ ਅਤੇ ਇਹ ਸਿਰਫ ਉਨ੍ਹਾਂ ਨੇਤਾਵਾਂ ਤੱਕ ਸੀਮਤ ਹੈ ਜਿਨ੍ਹਾਂ ਕੋਲ ਲਾਲ ਬੱਤੀ ਵਾਲੀਆਂ ਗੱਡੀਆਂ ਹਨ ਅਤੇ ਜਿਨ੍ਹਾਂ ਨੇ ਦਹਾਕਿਆਂ ਤੱਕ ਦੇਸ ਨੂੰ ਲੁੱਟਿਆ ਹੈ। ਆਮ ਆਦਮੀ ਪਾਰਟੀ ਆਮ ਲੋਕਾਂ ਦੀ ਆਜਾਦੀ ਲਈ ਲੜਾਈ ਲੜ ਰਹੀ ਹੈ। ਆਮ ਆਦਮੀ ਪਾਰਟੀ ਆਜਾਦੀ ਨੂੰ ਸਹੀ ਮਾਇਨਿਆਂ ‘ਚ ਆਮ ਲੋਕਾਂ ਦੇ ਘਰਾਂ ਤੱਕ ਲੈ ਕੇ ਜਾਵੇਗੀ।
ਪਿਛਲੇ 75 ਸਾਲਾਂ ਵਿੱਚ, ਸਾਰੇ ਪ੍ਰਧਾਨ ਮੰਤਰੀ ਵਧਦੀ ਗਰੀਬੀ, ਬੇਰੁਜਗਾਰੀ ਦਰ ਅਤੇ ਅੱਤਵਾਦ ‘ਤੇ ਚਿੰਤਾ ਜਾਹਰ ਕਰਦੇ ਹੋਏ ਉਹੀ ਭਾਸਣ ਦੁਹਰਾਉਂਦੇ ਰਹੇ ਹਨ ਪਰ ਉਨ੍ਹਾਂ ਨੇ ਸਥਿਤੀ ਨੂੰ ਸੁਧਾਰਨ ਲਈ ਕੁਝ ਨਹੀਂ ਕੀਤਾ। ਇਨ੍ਹਾਂ ਲੀਡਰਾਂ ਨੂੰ ਹੁਣ ਸਵਾਲ ਪੁੱਛਣ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਹਰਾ ਕੇ ਸਬਕ ਸਿਖਾਉਣ ਦੀ ਲੋੜ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਦਾ ਮੁਕਾਬਲਾ ਕਾਂਗਰਸ ਜਾਂ ਭਾਜਪਾ ਨਾਲ ਨਹੀਂ ਹੈ, ਸਗੋਂ ‘ਆਪ‘ ਦੀ ਲੜਾਈ ਭਿ੍ਰਸਟਾਚਾਰ, ਬੇਰੁਜਗਾਰੀ, ਵਧਦੀ ਮਹਿੰਗਾਈ, ਪੇਪਰ ਲੀਕ ਅਤੇ ਆਮ ਲੋਕਾਂ ਲਈ ਚੰਗੀਆਂ ਸਹੂਲਤਾਂ ਦੀ ਘਾਟ ਨਾਲ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੇ ਆਗੂਆਂ ਨੇ ਦੇਸ ਦਾ ਪੈਸਾ ਅੰਗਰੇਜਾਂ ਨਾਲੋਂ ਕਿਤੇ ਵੱਧ ਬੇਰਹਿਮੀ ਨਾਲ ਲੁੱਟਿਆ ਹੈ। ਪਰ ਹੁਣ ‘ਆਪ‘, ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਕ੍ਰਾਂਤੀਕਾਰੀ ਅਗਵਾਈ ਵਿੱਚ, ਵਿਕਾਸ, ਸਕੂਲ ਅਤੇ ਲੋਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਦੇ ਕੇ ਬਦਲਾਅ ਲਿਆਏਗੀ।ਮੁੱਖ ਮੰਤਰੀ ਨੇ ਲੋਕਾਂ ਨੂੰ ‘ਆਪ‘ ਦਾ ਸਮਰਥਨ ਕਰਨ ਲਈ ਕਿਹਾ ਕਿ ਰੁੱਖ ਵੀ ਹਰ ਮੌਸਮ ਵਿੱਚ ਆਪਣੇ ਪੱਤੇ ਝਾੜਦੇ ਹਨ। ਹਾਲਾਂਕਿ ਉਨ੍ਹਾਂ ਨੂੰ ਹੈਰਾਨੀ ਹੈ ਕਿ ਲੋਕਾਂ ਨੇ ਪਿਛਲੇ 27 ਸਾਲਾਂ ਤੋਂ ਭਾਜਪਾ ਨੂੰ ਬਾਹਰ ਨਹੀਂ ਕੱਢਿਆ। ਭਗਵੰਤ ਮਾਨ ਨੇ ਲੋਕਾਂ ਨੂੰ ਸੂਬੇ ਵਿੱਚ ਸਾਂਤੀ, ਤਰੱਕੀ ਅਤੇ ਖੁਸਹਾਲੀ ਦੇ ਯੁੱਗ ਦੀ ਸੁਰੂਆਤ ਕਰਨ ਲਈ ‘ਆਪ’ ਦਾ ਸਮਰਥਨ ਕਰਨ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੇਂ ਦੇਸ ਸਿਆਸੀ ਤਬਦੀਲੀ ਦੇ ਕੰਢੇ ਖੜ੍ਹਾ ਹੈ ਅਤੇ ਲੋਕ ਰਵਾਇਤੀ ਕਾਂਗਰਸ ਅਤੇ ਭਾਜਪਾ ਪਾਰਟੀਆਂ ਤੋਂ ਅੱਕ ਚੁੱਕੇ ਹਨ। ਪਹਿਲਾਂ ਲੋਕਾਂ ਕੋਲ ਕੋਈ ਬਦਲ ਨਹੀਂ ਸੀ ਪਰ ਹੁਣ ਉਨ੍ਹਾਂ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਇਮਾਨਦਾਰ ਆਮ ਆਦਮੀ ਪਾਰਟੀ ਹੈ। ਭਾਜਪਾ ‘ਤੇ ਵਰ੍ਹਦਿਆਂ ਮਾਨ ਨੇ ਕਿਹਾ ਕਿ ਉਹ ਝੂਠੇ ਵਾਅਦੇ ਕਰਦੇ ਹਨ ਪਰ ‘ਆਪ‘ ਜੋ ਵੀ ਵਾਅਦੇ ਕਰਦੀ ਹੈ ਉਹ ਪੂਰੇ ਕਰਦੀ ਹੈ। ਭਾਜਪਾ ਵਾਲਿਆਂ ਨੇ 15 ਲੱਖ ਵਰਗੇ ਜੁਮਲੇ ਅਤੇ ਹੋਰ ਚੋਣ ਵਾਅਦਿਆਂ ਨਾਲ ਲੋਕਾਂ ਨੂੰ ਮੂਰਖ ਬਣਾਇਆ ਹੈ। ਉਨ੍ਹਾਂ ਕਿਹਾ ਕਿ ‘ਆਪ‘ ਨੇ ਸੱਤਾ ‘ਚ ਆਉਣ ਤੋਂ ਬਾਅਦ 7 ਮਹੀਨਿਆਂ ਦੇ ਅੰਦਰ ਪੰਜਾਬ ‘ਚ ਆਪਣੇ ਸਾਰੇ ਚੋਣ ਵਾਅਦਿਆਂ ਨੂੰ ਪੂਰਾ ਕਰ ਦਿੱਤਾ, ਜੋ ਪਿਛਲੀ ਸਰਕਾਰਾਂ 70 ਸਾਲਾਂ ‘ਚ ਪੂਰਾ ਕਰਨ ‘ਚ ਅਸਫਲ ਰਹੀਆਂ। ਉਨ੍ਹਾਂ ਕਿਹਾ ਕਿ ‘ਆਪ’ ਆਮ ਲੋਕਾਂ ਦੀ ਪਾਰਟੀ ਹੈ। ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਅਤੇ ਲੋਕ ਸਭਾ ਵਿੱਚ ਸਿਰਫ ਆਮ ਪਿਛੋਕੜ ਵਾਲੇ ਪੁੱਤਰ-ਧੀਆਂ ਹੀ ਜਾਣਗੇ। ਇਹ ‘ਆਪ‘ ਨੂੰ ਦੂਜੀਆਂ ਪਾਰਟੀਆਂ ਨਾਲੋਂ ਵੱਖਰਾ ਬਣਾਉਂਦਾ ਹੈ ਜਿੱਥੇ ਸਿਰਫ ਸਿਆਸਤਦਾਨਾਂ ਦੇ ਬੱਚੇ ਹੀ ਵਿਧਾਇਕ ਬਣਦੇ ਹਨ। ਪੰਜਾਬ ਦੀ ਤਰ੍ਹਾਂ, ਜਿੱਥੇ 92 ਵਿਧਾਇਕਾਂ ਵਿੱਚੋਂ 82 ਵਿਧਾਇਕ ਪਹਿਲੀ ਵਾਰ ਬਣੇ ਹਨ ਅਤੇ ਉਹ ਸਾਰੇ ਆਮ ਪਿਛੋਕੜ ਵਾਲੇ ਹਨ। ‘ਆਪ’ ਗੁਜਰਾਤ ਵਿੱਚ ਵੀ ਆਮ ਲੋਕਾਂ ਨੂੰ ਮੌਕਾ ਦੇਵੇਗੀ ਅਤੇ ਗੁਜਰਾਤ ਦੇ ਲੋਕ ਵੀ ਇਨ੍ਹਾਂ ਚੋਣਾਂ ਵਿੱਚ ਪੰਜਾਬ ਦਾ ਇਤਿਹਾਸ ਦੁਹਰਾਉਣਗੇ।
ਪੰਜਾਬ ਵਿੱਚੋ ਬਠਿੰਡਾ ਦੇ ਸਿਲਵਰ ਓਕਸ ਸਕੂਲ ਸੁਸ਼ਾਂਤਸਿਟੀ ਨੂੰ ਮਿਲਿਆ ‘ਸਭ ਤੋਂ ਵਧੀਆ ਸਕੂਲ ਦਾ ਸਨਮਾਨ
ਸੁਖਜਿੰਦਰ ਮਾਨ
ਬਠਿੰਡਾ, 30 ਅਕਤੂਬਰ: ਸਿੱਖਿਆ ਹੁਣ ਸਿਰਫ ਪਾਠ ਪੁਸਤਕਾਂ ਅਤੇ ਕਲਾਸਰੂਮ ਤੱਕ ਹੀ ਸੀਮਤ ਨਹੀਂ ਹੈ; ਇਹ ਤਕਨਾਲੋਜੀ, ਨਵੀਨਤਮ ਸਿੱਖਿਆ ਅਤੇ ਡਿਜੀਟਲ ਸਮੱਗਰੀ ਦਾ ਇੱਕ ਸੁਮੇਲ ਬਣ ਗਿਆ ਹੈ।ਇਹ ਤਕਨਾਲੋਜੀ ਅਤੇ ਡਿਜੀਟਲ ਉਪਕਰਣਾਂ ਦੇ ਮਾਧਿਅਮ ਤੋਂ ਸਿੱਖਿਆ ਪ੍ਰਾਪਤ ਕਰਨ ਲਈ ਅੱਗੇ ਦਾ ਰਾਹ ਹੈ। ਸਿਲਵਰ ਓਕਸ ਸਕੂਲ ਇਸ ਤਰਾਂ ਦੀ ਸਿਖਿਆ ਲਈ ਪ੍ਰਤੀਬੱਧ ਹੈ। ਫੈਡੇਰੇਸ਼ਨ ਆਫ਼ ਪ੍ਰਾਈਵੇਟ ਸਕੂਲ ਪੰਜਾਬ ਵਲੋਂ ਇਸ ਤਰਾਂ ਦੇ ਮਜਬੂਤ ਢਾਂਚੇ ਲਈ ਸਿਲਵਰ ਓਕਸ ਸਕੂਲ ਨੂੰ ਚੁਣਿਆ ਗਿਆ ਹੈ। ਜਿਸਦੇ ਚੱਲਦੇ ਪੂਰੇ ਪੰਜਾਬ ਵਿਚੋਂ ਸਿਲਵਰ ਓਕਸ ਸਕੂਲ ਨੂੰ ਸਭ ਤੋਂ ਵਧੀਆ ਸਕੂਲ (ਡਿਜਿਟਲ)’ਦਾ ਸਨਮਾਨ ਅਤੇ ਪਿ੍ਰੰਸੀਪਲ ਸ਼੍ਰੀਮਤੀ ਨੀਤੂ ਅਰੋੜਾ ਨੂੰ ‘ਡਾਇਨੇਮਿਕ ਪਿ੍ਰੰਸੀਪਲ’ ਦਾ ਸਨਮਾਨ ਵੀ ਦਿੱਤਾ ਗਿਆ। ਸਕੂਲ ਦੀ ਡਾਇਰੈਕਟਰ ਸ਼੍ਰੀਮਤੀ ਬਰਨਿੰਦਰਪਾਲ ਸੇਖੋਂ ਅਤੇ ਪਿ੍ਰੰਸੀਪਲ ਸ਼੍ਰੀਮਤੀ ਨੀਤੂ ਅਰੋੜਾ ਨੇ ਸਮੂਹ ਬਠਿੰਡਾ ਵਾਸੀਆਂ ਨੂੰ, ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਾਰੇ ਸਟਾਫ ਵਲੋਂ ਵਧਾਈ ਦਿੰਦ ੇਹੋਏ ਇਹ ਯਕੀਨ ਦਿਵਾਇਆ ਕਿ ਭਵਿੱਖ ਵਿਚ ਵੀ ਇਹ ਸਕੂਲ ਸਿਖਿਆ ਦੇ ਖੇਤਰ ਵਿਚ ਉੱਚ ਮਿਆਰੀ ਸੇਵਾਵਾਂ ਦਿੰਦਾ ਰਹੇਗਾ।
ਖ਼ੂਨਦਾਨ ਕੈਂਪ ਵਿੱਚ 20 ਦਾਨੀਆਂ ਨੇ ਕੀਤਾ ਸਵੈਇੱਛਾ ਨਾਲ ਖੂਨਦਾਨ
ਸੁਖਜਿੰਦਰ ਮਾਨ
ਬਠਿੰਡਾ, 30 ਅਕਤੂੁਬਰ: ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਵੱਲੋਂ ਗੋਨਿਆਣਾ ਮੰਡੀ ਵਿਖੇ ਇੱਕ ਸਵੈ-ਇੱਛੁਕ ਖ਼ੂਨਦਾਨ ਕੈਂਪ ਲਗਾ ਕੇ 20 ਯੂਨਿਟਾਂ ਖ਼ੂਨਦਾਨ ਕੀਤਾ ਗਿਆ। ਖ਼ੂਨਦਾਨੀਆਂ ਦੀ ਹੌਂਸਲਾ ਅਫਜਾਈ ਲਈ ਸਪੋਰਟਕਿੰਗ ਇੰਡੀਆ ਲਿਮਟਿਡ ਜੀਦਾ ਦੇ ਜੀਐੱਮ ਐੱਚਆਰ ਅਤੇ ਐਡਮਨ ਰਜਿੰਦਰਪਾਲ ਮੁੱਖ ਮਹਿਮਾਨ ਵਜੋਂ ਪਹੰੁਚੇ। ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੇ ਗੋਨਿਆਣਾ ਸਥਿਤ ਯੁਨਿਟ ਦੇ ਇੰਚਾਰਜ ਮਹਾਂਵੀਰ ਪ੍ਰਸਾਦ ਦੇ ਯਤਨਾਂ ਸਦਕਾ ਰਵਿਦਾਸ ਧਰਮਸ਼ਾਲਾ ਵਿਖੇ ਲਗਾਏ ਗਏ ਇਸ ਖੂਨਦਾਨ ਕੈਂਪ ਵਿੱਚ ਸਿਵਲ ਹਸਪਤਾਲ ਬਠਿੰਡਾ ਦੀ ਬਲੱਡ ਬੈਂਕ ਟੀਮ ਨੇ 20 ਯੂਨਿਟਾਂ ਖੂਨ ਇਕੱਤਰ ਕੀਤਾ। ਮੁੱਖ ਮਹਿਮਾਨ ਰਜਿੰਦਰਪਾਲ ਨੇ ਖੂਨਦਾਨੀਆਂ ਦੀ ਹੌਂਸਲਾ ਅਫਜਾਈ ਕਰਦਿਆਂ ਕਿਹਾ ਕਿ ਦਾਨ ਕੀਤੇ ਇਸ ਖੂਨ ਨਾਲ ਕਈ ਜਿੰਦਗੀਆਂ ਬਚਾਉਣ ਵਿੱਚ ਮੱਦਦ ਮਿਲੇਗੀ। ਉਹਨਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਨੌਜਵਾਨਾਂ ਨੰੂ ਇਸ ਮਾਨਵੀ ਲਹਿਰ ਵਿੱਚ ਸ਼ਾਮਿਲ ਕੀਤਾ ਜਾਵੇ। ਮਾਰਕਿਟ ਕਮੇਟੀ ਪ੍ਰਧਾਨ ਕਸ਼ਮੀਰੀ ਲਾਲ, ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੇ ਬਾਨੀ ਵਿਜੇ ਭੱਟ ਅਤੇ ਰੈੱਡ ਕਰਾਸ ਸੁਸਾਇਟੀ ਦੇ ਫਸਟ ਏਡ ਟ੍ਰੇਨਰ ਨਰੇਸ਼ ਪਠਾਣੀਆ ਵੀ ਖ਼ੂਨਦਾਨ ਕੈਂਪ ਵਿੱਚ ਸ਼ਾਮਿਲ ਹੋਏ। ਮਹਾਂਵੀਰ ਪ੍ਰਸਾਦ ਨੇ ਇਸ ਮੌਕੇ 66 ਵੀਂ ਵਾਰ ਆਪਣਾ ਖੂਨਦਾਨ ਕੀਤਾ। ਕੈਂਪ ਨੰੂ ਸਫਲ ਬਨਾਉਣ ਵਿੱਚ ਸੰਸਥਾ ਨਾਲ ਜੁੜੇ ਮੈਂਬਰਾਂ ਰਾਜ ਕੁਮਾਰ, ਕੁਲਦੀਪ ਸਿੰਘ, ਲਛਮਣ ਦਾਸ, ਵਰਿੰਦਰ ਕੁਮਾਰ ਗੋਗੀ ਅਤੇ ਗਨੇਸ਼ ਕੁਮਾਰ ਨੇ ਭਰਪੂਰ ਸਹਿਯੋਗ ਦਿੱਤਾ। ਦਾਨੀਆਂ ਲਈ ਰਿਫਰੈੱਸ਼ਮੈਂਟ ਦੀ ਸੇਵਾ ਸੁਰਿੰਦਰ ਕੁਮਾਰ, ਲੱਖੀ ਜਵੈਲਰਜ਼, ਹਰਦੇਵ ਸਿੰਘ, ਰਾਜੂ ਆਕਲੀਆ ਅਤੇ ਟੋਨੀ ਸ਼ਾਹ ਨੇ ਨਿਭਾਈ। ਗੁਰੂ ਕੀ ਸੰਗਤ ਬਠਿੰਡਾ ਵੱਲੋਂ ਖੂਨਦਾਨੀਆਂ ਨੰੂ ਯਾਦਗਾਰੀ ਚਿੰਨ ਭੇਂਟ ਕੀਤੇ ਗਏ। ਰੈੱਡ ਕਰਾਸ ਸੁਸਾਇਟੀ ਬਠਿੰਡਾ ਵੱਲੋਂ ਕੈਂਪ ਪ੍ਰਬੰਧਕਾਂ ਨੰੂ ਸਨਮਾਨਿਤ ਵੀ ਕੀਤਾ ਗਿਆ।
ਪਰਾਲੀ ਸਾੜਨ ਤੋਂ ਰੋਕਣ ’ਚ ਲਾਪਰਵਾਹੀ ਵਰਤਣ ਵਾਲੇ ਚਾਰ ਖੇਤੀਬਾੜੀ ਅਧਿਕਾਰੀ ਮੁਅੱਤਲ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 30 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਦੀ ਵਚਨਬੱਧਤਾ ਤਹਿਤ ਖੇਤੀਬਾੜੀ ਵਿਭਾਗ ਨੇ ਸੂਬੇ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਉਣ ‘ਤੇ ਅੱਜ ਚਾਰ ਅਧਿਕਾਰੀਆਂ ਨੂੰ ਡਿਊਟੀ ਵਿੱਚ ਕੁਤਾਹੀ ਲਈ ਮੁਅੱਤਲ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਰੁੱਧ ਜੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ ਅਤੇ ਸੂਬੇ ਭਰ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਵਾਸਤੇ ਜਾਗਰੂਕ ਕਰਨ ਲਈ ਜੋਰਦਾਰ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।ਮੁੱਖ ਮੰਤਰੀ ਭਗਵੰਤ ਮਾਨ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਜਮੀਨੀ ਪੱਧਰ ‘ਤੇ ਸੰਜੀਦਗੀ ਨਾਲ ਕੰਮ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ, ਪਰ ਇਨ੍ਹਾਂ ਅਧਿਕਾਰੀਆਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਢੁੱਕਵੀਂ ਪਾਲਣਾ ਨਹੀਂ ਕੀਤੀ ਗਈ।ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਚਾਰ ਖੇਤੀਬਾੜੀ ਅਧਿਕਾਰੀਆਂ ਨੂੰ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ ਹੇਠ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਮੁੱਖ ਖੇਤੀਬਾੜੀ ਅਫਸਰ ਸੰਗਰੂਰ ਹਰਬੰਸ ਸਿੰਘ, ਖੇਤੀਬਾੜੀ ਅਫਸਰ ਸਮਾਣਾ ਪਟਿਆਲਾ ਸਤੀਸ ਕੁਮਾਰ, ਖੇਤੀਬਾੜੀ ਅਫਸਰ ਚੋਹਲਾ ਸਾਹਿਬ ਤਰਨ ਤਾਰਨ ਹਰਪਾਲ ਸਿੰਘ, ਖੇਤੀਬਾੜੀ ਅਫਸਰ ਪੱਟੀ, ਤਰਨ ਤਾਰਨ ਭੁਪਿੰਦਰ ਸਿੰਘ ਸਾਮਲ ਹਨ।ਬੁਲਾਰੇ ਨੇ ਦੱਸਿਆ ਕਿ ਮੁਅੱਤਲੀ ਦੇ ਸਮੇਂ ਦੌਰਾਨ ਇਹ ਅਧਿਕਾਰੀ ਦਫਤਰ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਐਸ.ਏ.ਐਸ.ਨਗਰ ਵਿਖੇ ਰਿਪੋਰਟ ਕਰਨਗੇ। ਉਨ੍ਹਾਂ ਅੱਗੇ ਦੱਸਿਆ ਕਿ ਮੁਅੱਤਲੀ ਦੌਰਾਨ ਇਨ੍ਹਾਂ ਅਧਿਕਾਰੀਆਂ ਨੂੰ ਨਿਯਮਾਂ/ਹਦਾਇਤਾਂ ਅਨੁਸਾਰ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ।
ਪੰਜਾਬ ਸਰਕਾਰ ਬੋਰਡਾਂ ਕਾਰਪੋਰੇਸ਼ਨਾਂ ਸਮੇਤ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਜਲਦੀ ਜਾਰੀ ਕਰੇ: ਵਰਕਰਜ਼ ਯੂਨੀਅਨ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 30 ਅਕਤੂਬਰ: ਲੋਕ ਨਿਰਮਾਣ ਵਿਭਾਗ ਦੇ ਵੱਖ ਵੱਖ ਵਿੰਗਾਂ ਵਿੱਚ ਕੰਮ ਕਰਦੀ ਫੀਲਡ ਕਾਮਿਆਂ ਦੀ ਸਿਰਮੌਰ ਜਥੇਬੰਦੀ ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਆਗੂਆਂ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ, ਜਨਰਲ ਸਕੱਤਰ ਅਨਿਲ ਕੁਮਾਰ ਬਰਨਾਲਾ, ਗੁਰਵਿੰਦਰ ਸਿੰਘ ਖਮਾਣੋਂ, ਕਿਸ਼ੋਰ ਚੰਦ ਗਾਜ, ਹਰਪ੍ਰੀਤ ਗਰੇਵਾਲ, ਮੱਖਣ ਸਿੰਘ ਖਣਗਵਾਲ, ਸੁਖਚੈਨ ਸਿੰਘ ਬਠਿੰਡਾ,ਜਸਬੀਰ ਖੋਖਰ,ਦਰਸ਼ਨ ਰਾਮ ਸ਼ਰਮਾ,ਫੁੰਮਣ ਕਾਠਗੜ੍ਹ ਨੇ ਕਿਹਾ ਕਿ ਲੰਮੇ ਸੰਘਰਸ਼ਾਂ ਤੋਂ ਬਾਅਦ ਚਾਹੇ ਪੁਰਾਣੀ ਪੈਨਸ਼ਨ ਸਕੀਮ 2004 ਤੋਂ ਬਹਾਲ ਕਰਨਾ ਸ਼ਲਾਘਾਯੋਗ ਕਦਮ ਹੈ ਪਰ ਇਸ ਨੂੰ ਬੋਰਡਾਂ ਕਾਰਪੋਰੇਸ਼ਨਾਂ ਵਿੱਚ ਲਾਗੂ ਕਰਨ ਸਬੰਧੀ ਕੋਈ ਸਪਸ਼ਟਤਾ ਨਜਰ ਨਹੀਂ ਆ ਰਹੀ ਕਿਉਂਕਿ ਇਸ ਪਾਰਟੀ ਦੀ ਸਰਕਾਰ ਨੇ ਸੱਤਾ ਚ ਆਉਣ ਤੋਂ ਪਹਿਲਾਂ ਨੇ ਆਪਣੇ ਚੋਣ ਮੈਨੀਫੈਸਟੋ ਵਿਚ ਇਹ ਕਿਹਾ ਸੀ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ਸਮੇਤ ਸਾਰੇ ਬੋਰਡਾਂ ਕਾਰਪੋਰੇਸ਼ਨਾਂ ਵਿੱਚ ਪੁਰਾਣੀ ਪੈਨਸ਼ਨ ਲਾਗੂ ਕੀਤੀ ਜਾਵੇਗੀ ਆਪਣੇ ਵਾਅਦੇ ਅਨੁਸਾਰ ਰਹਿੰਦੇ ਬੋਰਡਾਂ ਕਾਰਪੋਰੇਸ਼ਨਾਂ ਸਮੇਤ ਸਮੁੱਚੇ ਪੰਜਾਬ ਵਿਚ ਪੁਰਾਣੀ ਪੈਨਸ਼ਨ ਦੇ ਘੇਰੇ ਵਿੱਚ ਲਿਆਕੇ ਲਾਗੂ ਕਰਨ ਸਬੰਧੀ ਜਲਦੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਸੂਬਾਈ ਆਗੂਆਂ ਦਰਸ਼ਨ ਚੀਮਾ,ਰਣਵੀਰ ਟੂਸੇ,ਲਖਬੀਰ ਭਾਗੀਬਾਂਦਰ, ਅਮਰਜੀਤ ਸਿੰਘ ,ਕੁਲਵਿੰਦਰ ਸਿੱਧੂ,ਹਰੀ ਸਿੰਘ ਸਹਾਰਨਾ, ਦਰਸ਼ਨ ਨੰਗਲ, ਮਾਲਵਿੰਦਰ ਸੰਧੂ,ਕਰਮ ਸਿੰਘ ਰੋਪੜ, ਮੋਹਣ ਸਿੰਘ ਪੂਨੀਆਂ ਸੁਖਦੇਵ ਜਾਜਾ,ਕੁਲਬੀਰ ਢਾਬਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰੇਕ ਪ੍ਰਕਾਰ ਦੇ ਕੰਟਰੈਕਟ ਵੇਜਿਜ ਆਊਟਸੋਰਸਿੰਗ ਇਨਲਿਸਟਮੈਂਟ ਅਤੇ ਠੇਕੇ ਤੇ ਲੰਮੇ ਸਮੇਂ ਤੋਂ ਕੰਮ ਕਰਦੇ ਆ ਰਹੇ ਕਾਮਿਆਂ ਨੂੰ ਰੈਗੂਲਰ ਕਰਨ ਤੋਂ ਭੱਜ ਰਹੀ ਹੈ ਅਤੇ ਸਿਰਫ਼ ਕਮੇਟੀਆਂ ਬਣਾ ਕੇ ਸਿਰਫ ਡੰਗ ਟਪਾਇਆ ਜਾ ਰਿਹਾ ਹੈ ਆਗੂਆਂ ਨੇ ਮੰਗ ਕੀਤੀ ਕਿ ਕਰਮਚਾਰੀਆਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ ਜਿੰਨੀ ਦੇਰ ਰੈਗੂਲਰ ਨਹੀਂ ਕੀਤਾ ਜਾਂਦਾ ਦਰਜਾ ਚਾਰ ਨੂੰ ਘੱਟੋ ਘੱਟ ਅਠਾਰਾਂ ਹਜ਼ਾਰ ਰੁਪਏ ਅਤੇ ਦਰਜਾ ਤਿੰਨ ਨੂੰ ਘੱਟੋ ਘੱਟ ਛੱਬੀ ਹਜਾਰ ਰੁਪਏ ਤਨਖਾਹ ਦਿੱਤੀ ਜਾਵੇ,ਰਹਿੰਦੀ ਡੀ ਏ ਦੀ 4%ਕਿਸ਼ਤ ਰਿਲੀਜ ਕੀਤੀ ਜਾਵੇ ਸਕੇਲਾਂ ਦੀਆਂ ਤਰੁੱਟੀਆਂ ਦੂਰ ਕੀਤੀਆਂ ਜਾਣ, ਪੇ-ਸਕੇਲਾਂ ਤੇ ਡੀ ਏ ਦਾ ਬਕਾਇਆ ਰੀਲੀਜ ਕੀਤਾ ਜਾਵੇ, ਕੰਟਰੈਕਟ ਕਰਮਚਾਰੀਆਂ ਨੂੰ ਪਿਛਲੇ ਸੱਤ ਅੱਠ ਮਹੀਨਿਆਂ ਤੋਂ ਲਗਾਤਾਰ ਲੇਟ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ ਇਨ੍ਹਾਂ ਨੂੰ ਮਹੀਨੇ ਦੇ ਪਹਿਲੇ ਹਫਤੇ ਤਨਖਾਹਾਂ ਦੇਣਾ ਯਕੀਨੀ ਬਣਾਇਆ ਜਾਵੇ ਸੰਘਰਸਾਂ ਦੀ ਰੂਪ ਰੇਖਾ ਉਲੀਕਣ ਲਈ ਸੂਬਾ ਕਮੇਟੀ ਦੀ ਮੀਟਿੰਗ ਮੁੱਖ ਦਫ਼ਤਰ ਜਲ ਸਪਲਾਈ ਸੈਨੀਟੇਸ਼ਨ ਪਟਿਆਲਾ ਵਿਖੇ 3 ਨਵੰਬਰ ਨੂੰ ਬੁਲਾਈ ਗਈ ਹੈ ਜਿਸ ਵਿੱਚ ਜ਼ਿਲ੍ਹਿਆਂ ਦੇ ਪ੍ਰਧਾਨ ਸਕੱਤਰਾਂ ਤੋਂ ਇਲਾਵਾ ਸੂਬਾ ਕਮੇਟੀ ਆਗੂ ਸ਼ਾਮਲ ਹੋਣਗੇ।
ਮਹਰੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਵਲੋਂ ਸਰਕਾਰ ਨੂੰ ਅਲਟੀਮੇਟਮ
ਕਿਹਾ ਜੇਕਰ 25 ਨਵੰਬਰ ਤੱਕ ਇਨਸਾਫ਼ ਨਾ ਮਿਲਿਆ ਤਾਂ ਛੱਡ ਦੇਵਾਂਗਾ ਦੇਸ਼
ਸਰਕਾਰ ਅਤੇ ਪੁਲਿਸ ਉਪਰ ਕਾਤਲਾਂ ਨੂੰ ਫ਼ੜਣ ਲਈ ਗੰਭੀਰ ਨਾ ਹੋਣ ਦੇ ਲਗਾਏ ਦੋਸ਼
ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ, 30 ਅਕਤੂਬਰ: ਪੰਜ ਮਹੀਨੇ ਪਹਿਲਾਂ ਜ਼ਿਲ੍ਹੇ ਦੇ ਪਿੰਡ ਜਵਾਹਰ ਸਿੰਘ ਵਾਲਾ ਵਿਖੇ ਦਿਨ-ਦਿਹਾੜੇ ਗੋਲੀਆਂ ਨਾਲ ਭੰੁਨ ਕੇ ਕਤਲ ਕਰ ਦਿੱਤੇ ਗਏ ਮਰਹੂਮ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਦੇ ਸਬਰ ਦਾ ਪਿਆਲਾ ਹੁਣ ਭਰ ਚੁੱਕਿਆ ਹੈ। ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੇ ਰਵੱਈਏ ਨੂੰ ਦੇਖਦਿਆਂ ਮਹਰੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਐਲਾਨ ਕੀਤਾ ਕਿ ਜੇਕਰ 25 ਨਵੰਬਰ ਤੱਕ ਉਸਨੂੰ ਇਨਸਾਫ਼ ਨਹੀਂ ਮਿਲਿਆ ਤਾਂ ਉਹ ਦੇਸ਼ ਛੱਡ ਦੇਵੇਗਾ। ਹਰ ਐਤਵਾਰ ਦੀ ਤਰ੍ਹਾਂ ਅਪਣੀ ਰਿਹਾਇਸ਼ ’ਤੇ ਇਕੱਠੇ ਹੋਏ ਸੈਂਕੜਿਆਂ ਦੀ ਤਾਦਾਦ ਵਿੱਚ ਸਿੱਧੂ ਮੂਸੇਵਾਲਾ ਦੇ ਪ੍ਰਸੰਸਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਅਜੇ ਤੱਕ ਉਸ ਦੇ ਪੁੱਤਰ ਨੂੰ ਇਨਸਾਫ ਨਹੀਂ ਮਿਲ ਸਕਿਆ। ਬਲਕੌਰ ਸਿੰਘ ਨੇ ਦੋਸ਼ ਲਗਾਇਆ ਕਿ ਮਾਮਲੇ ਦੀ ਜਾਂਚ ਕਰਨ ਵਾਲੇ ਸੀਆਈਏ ਸਟਾਫ਼ ਦੇ ਇੰਚਾਰਜ਼ ਪਿ੍ਰਤਪਾਲ ਸਿੰਘ ਵਰਗਿਆਂ ਦੀਆਂ ਗੈਂਗਸਟਰਾਂ ਨਾਲ ਸਾਂਝਾਂ ਸਾਹਮਣੇ ਆ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਗੈਂਗਸਟਰ ਮਾਨਸਾ ਜ਼ਿਲ੍ਹੇ ਦੇ ਪਿੰਡ ਉੱਭਾ ਅਤੇ ਕੋਟੜਾ ਵਿਚ ਰਾਤਾਂ ਕੱਟ ਕੇ ਗਏ ਸਨ ਪ੍ਰੰਤੂ ਉਕਤ ਇੰਚਾਰਜ਼ ਨੇ ਪੈਸੇ ਲੈ ਕੇ ਉਨ੍ਹਾਂ ਲੋਕਾਂ ਨੂੰ ਕੇਸ ਵਿੱਚੋਂ ਬਾਹਰ ਕਰ ਦਿੱਤਾ। ਬਲਕੌਰ ਸਿੰਘ ਨੇ ਕਿਹਾ ਕਿ ਇਸਤੋਂ ਬਾਅਦ ਉਹ ਪੰਜਾਬ ਪੁਲਿਸ ਵਲੋਂ ਮਿਲੀ ਆਪਣੀ ਸੁਰੱਖਿਆ ਵੀ ਵਾਪਸ ਕਰ ਦੇਣਗੇ। ਇਸ ਦੌਰਾਨ ਉਨ੍ਹਾਂ ਅਪਣੇ ਪੁੱਤਰ ਦੇ ਕਤਲ ਕੇਸ ਵਿਚ ਸ਼ਾਮਲ ਹੋਰਨਾਂ ਵਿਅਕਤੀਆਂ ਦਾ ਵੀ ਹੱਥ ਹੋਣ ਦਾ ਖ਼ੁਲਾਸਾ ਕਰਦਿਆਂ ਕਿਹਾ ਕਿ ਇਸ ਸਬੰਧ ਵਿਚ ਉਨ੍ਹਾਂ ਡੀਜੀਪੀ ਤੋਂ ਮਿਲਣ ਲਈ ਸਮਾਂ ਮੰਗਿਆ ਹੈ, ਜੇਕਰ ਡੀਜੀਪੀ ਸਮਾਂ ਦਿੰਦਾ ਹੈ ਤਾਂ ਉਹ ਹੋਰ ਵੀ ਕਈ ਲੋਕਾਂ ਦੇ ਨਾਂ ਦੱਸਣਗੇ।ਮਹਰੂਮ ਗਾਇਕ ਦੇ ਪਿਤਾ ਨੇ ਗਾਇਕੀ ਦੇ ਖੇਤਰ ਵਿਚ ਵੱਡਾ ਨਾਮ ਕਮਾਉਣ ਵਾਲੇ ਅਪਣੇ ਪੁੱਤਰ ਦੀ ਮੌਤ ਤੋਂ ਬਾਅਦ ਉਸਦੇ ਹੱਕ ਵਿਚ ਨਾਅਰਾ ਨਾ ਮਾਰਨ ’ਤੇ ਪੰਜਾਬੀ ਗਾਇਕ ਇੰਡਸਟਰੀ ’ਤੇ ਵੀ ਦੁੱਖ ਜਾਹਰ ਕੀਤਾ। ਇਸ ਦੌਰਾਨ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਵੀ ਅਪਣੇ ਪੁੱਤਰ ਦੀ ਮੌਤ ’ਤੇ ਹਾਲੇ ਤੱਕ ਇਨਸਾਫ਼ ਨਾ ਮਿਲਣ ’ਤੇ ਦੁੱਖ ਜਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਵੀ ਅਪਣੇ ਪੁੱਤ ਦੀ ਕਮਾਈ ਦਾ ਪਤਾ ਉਸਦੀ ਮੌਤ ਦੇ ਬਾਅਦ ਹੀ ਲੱਗਿਆ ਹੈ, ਜਿਸਨੇ ਪੈਸੇ ਦੀ ਬਜਾਏ ਲੋਕਾਂ ਦਾ ਪਿਆਰ ਕਮਾਇਆ ਹੈ। ਉਨ੍ਹਾਂ ਸਿੱਧੂ ਦੀ ਸੋਚ ਦਸਦਿਆਂ ਕਿਹਾ ਕਿ ਉੁਸਦੀ ਸੋਚ ਬਹੁਤ ਉੱਚੀ ਸੀ ਅਤੇ ਉਹ ਅੱਠ ਹਜਾਰ ਧਾਰਮਿਕ ਸਵਾਲਾਂ ਦੀ ਇਕ ਐਪ ਬਣਾ ਰਿਹਾ ਸੀ ਜੋ ਕਿ ਜਪੁਜੀ ਸਾਹਿਬ ਅਤੇ ਗੁਰੂ ਗ੍ਰੰਥ ਸਾਹਿਬ ਵਿੱਚੋਂ ਲਏ ਗਏ ਸਨ ਜਿਸਦੇ ਨਾਲ ਬੱਚਿਆਂ ਤੇ ਨੌਜਵਾਨਾਂ ਵਿਚ ਸਿੱਖੀ ਪ੍ਰਤੀ ਨਵੀਂ ਚਿਣਗ ਪੈਦਾ ਹੋਣੀ ਸੀ।





