Sunday, May 10, 2026
Home Blog Page 234

ਸਰਬਜੀਤ ਕੌਰ ਊਰਫ਼ ਨੂਰ ਹੂਸੇਨ ਦੀ ਭਾਰਤ ਵਾਪਸੀ ‘ਤੇ ਸਸਪੈਂਸ ਬਰਕਰਾਰ!

0

Amritsar News: ਲੰਘੇ ਸਾਲ 4 ਨਵੰਬਰ ਨੂੰ ਭਾਰਤੀ ਜਥੇ ਨਾਲ ਗੁਰਪੂਰਬ ਮੌਕੇ ਪਾਕਿਸਤਾਨ ਗਈ ਭਾਰਤੀ ਪੰਜਾਬ ਦੀ ਮਹਿਲਾ ਸਰਬਜੀਤ ਕੌਰ ਉਰਫ਼ ਨੂਰ ਹੂਸੇਨ ਦੀ ਵਾਪਸੀ ਨੂੰ ਲੈ ਕੇ ਸਸਪੈਂਸ ਬਰਕਰਾਰ ਹੈ। ਬੀਤੇ ਕੱਲ ਮੀਡੀਆ ਵਿਚ ਇਹ ਖਬਰਾਂ ਆਈਆਂ ਸਨ ਕਿ ਐਤਵਾਰ ਨੂੰ ਨੂਰ ਹੂਸੇਨ ਤੇ ਉਸਦੇ ਪਾਕਿਸਤਾਨੀ ਪਤੀ ਨਾਸਿਰ ਹੂਸੇਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਤੇ ਹੁਣ ਇਸ ਮਹਿਲਾ ਨੂੰ ਵਾਪਸ ਭਾਰਤ ਭੇਜਿਆ ਜਾ ਰਿਹਾ। ਪਾਕਿਸਤਾਨੀ ਮਹਿਲਾ ਪੁਲਿਸ ਮੁਲਾਜਮਾਂ ਦੀ ਹਿਰਾਸਤ ਵਿਚ ਨੂਰ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਸਨ ਪ੍ਰੰਤੁ ਦੇਰ ਸ਼ਾਮ ਇਹ ਜਾਣਕਾਰੀ ਸਾਹਮਣੇ ਆਈ ਕਿ ਉਸਨੂੰ ਵਾਹਗਾ ਬਾਰਡਰ ਤੋਂ ਵਾਪਸ ਲਿਜਾਇਆ ਜਾ ਚੁੱਕਿਆ।

ਇਹ ਵੀ ਪੜ੍ਹੋ Punjab ‘ਚ ਤੜਕਸਾਰ ਭਿਆਨਕ ਹਾਦਸਾ; ਦੋ ਬੱਸਾਂ ਤੇ ਟਰਾਲੀ ਦੀ ਟੱਕਰ, 100 ਤੋਂ ਵੱਧ ਸਵਾਰੀਆਂ ਹੋਈਆਂ ਜਖ਼ਮੀ

ਸਾਹਮਣੇ ਆ ਰਹੀਆਂ ਜਾਣਕਾਰੀਆਂ ਮੁਤਾਬਕ ਸਰਬਜੀਤ ਕੌਰ ਉਰਫ਼ ਨੂਰ ਹੂਸੇਨ ਵਾਪਸ ਭਾਰਤ ਆਉਣ ਤੋਂ ਇੰਨਕਾਰ ਕਰ ਰਹੀ ਹੈ। ਉਸਨੇ ਦਾਅਵਾ ਕੀਤਾ ਹੈ ਕਿ ਉਸਦੇ ਵੱਲੋਂ ਅਪਣੀ ਮਰਜ਼ੀ ਨਾਲ ਇਸਲਾਮ ਧਰਮ ਕਬੂਲ ਕੀਤਾ ਗਿਆ ਅਤੇ ਨਾਸਿਰ ਹੂਸੇਨ ਦੇ ਨਾਲ ਵਿਆਹ ਕੀਤਾ ਹੈ। ਜਿਸਦੇ ਚੱਲਦੇ ਉਸਦੇ ਵੱਲੋਂ ਪਾਕਿਸਤਾਨੀ ਨਾਗਰਿਕਤਾ ਦੀ ਮੰਗ ਕੀਤੀ ਗਈ ਹੈ। ਮੀਡੀਆ ਮੁਤਾਬਕ ਸਰਬਜੀਤ ਤੇ ਉਸਦੇ ਪਤੀ ਨੂੰ ਨਨਕਾਣਾ ਸਾਹਿਬ ਤੋਂ ਗ੍ਰਿਫਤਾਰ ਕਰਨ ਬਾਅਦ ਲਾਹੌਰ ਅਤੇ ਉਸਤੋਂ ਬਾਅਦ ਵਾਹਗਾ ਬਾਰਡਰ ਲਿਆਂਦਾ ਗਿਆ ਸੀ।

ਇਹ ਵੀ ਪੜ੍ਹੋ ਕੇਂਦਰ ਸਰਕਾਰ ਦੀ ਨਵੀਂ ਮਨਰੇਗਾ ਸਕੀਮ ਵਿਰੁਧ ਕਾਂਗਰਸ 11 ਨੂੰ ਕਰੇਗੀ ਵੱਡੀ ਰੈਲੀ,ਮਜ਼ਦੂਰਾਂ ਨੂੰ ਕਰਾਂਗੇ ਲਾਮਬੰਦ : ਡਾਲਵੀਆਂ

ਪ੍ਰੰਤੂ ਐਨ ਮੌਕੇ ਉੱਪਰ ਪਾਕਿਸਤਾਨ ਦੇ ਗ੍ਰਹਿ ਵਿਭਾਗ ਵੱਲੋਂ ਉਸਦੀ ਵਾਪਸੀ ਰੋਕ ਦਿੱਤੀ ਗਈ। ਹਾਲਾਂਕਿ ਅੱਜ ਮੁੜ ਉਸਦੀ ਵਾਪਸੀ ਦੀਆਂ ਚਰਚਾਵਾਂ ਚੱਲ ਰਹੀਆਂ ਹਨ ਪ੍ਰੰਤੂ ਹਾਲੇ ਤੱਕ ਅਧਿਕਾਰਤ ਤੌਰ ‘ਤੇ ਭਾਰਤ ਜਾਂ ਪਾਕਿਸਤਾਨ ਵਾਲੇ ਪਾਸਿਓ ਕੋਈ ਬਿਆਨ ਸਾਹਮਣੈ ਨਹੀਂ ਆਇਆ। ਦਸਣਯੋਗ ਹੈ ਕਿ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਨਾਲ ਸਬੰਧਤ ਤਲਾਕਸ਼ੁਦਾ ਮਹਿਲਾ ਸਰਬਜੀਤ ਕੌਰ ਨਨਕਾਣਾ ਸਾਹਿਬ ਪੁੱਜਦੇ ਹੀ ਜਥੇ ਨਾਲੋਂ ਅਲੱਗ ਹੋ ਗਈ ਸੀ ਤੇ ਮੁੜ ਉਸਦੇ ਨਿਕਾਹ ਦੀਆਂ ਖਬਰਾਂ ਆਈਆਂ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab ‘ਚ ਤੜਕਸਾਰ ਭਿਆਨਕ ਹਾਦਸਾ; ਦੋ ਬੱਸਾਂ ਤੇ ਟਰਾਲੀ ਦੀ ਟੱਕਰ, 100 ਤੋਂ ਵੱਧ ਸਵਾਰੀਆਂ ਹੋਈਆਂ ਜਖ਼ਮੀ

0

Tarn Taran News: ਮੰਗਲਵਾਰ ਨੂੰ ਤੜਕਸਾਰ ਧੁੰਦ ਦੇ ਕਾਰਨ ਤਰਨਤਾਰਨ ਜ਼ਿਲ੍ਹੇ ਦੇ ਹਰੀਕੇ ਪੱਤਣ ਕੋਲ ਦੋ ਬੱਸਾਂ ਅਤੇ ਇੱਕ ਇੱਟਾਂ ਨਾਲ ਭਰੀ ਹੋਈ ਟਰਾਲੀ ਵਿਚਕਾਰ ਭਿਆਨਕ ਟੱਕਰ ਹੋਣ ਦੀ ਖ਼ਬਰ ਹੈ। ਇਸ ਹਾਦਸੇ ਵਿਚ 100 ਦੇ ਕਰੀਬ ਸਵਾਰੀਆਂ ਦੇ ਵੀ ਜਖ਼ਮੀ ਹੋਣ ਦੀ ਸੂਚਨਾ ਹੈ, ਜਿੰਨ੍ਹਾਂ ਵਿਚੋਂ ਕੁੱਝ ਇੱਕ ਨੂੰ ਹਸਪਤਾਲ ਵੀ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ CM Bhagwant Mann ਨੇ ਕਿਹਾ, ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਆਇਆ ਹੁਕਮ ਸਿਰ ਮੱਥੇ..

ਮੁਢਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਧੁੰਦ ਦੇ ਕਾਰਨ ਵਾਪਰਿਆਂ ਹੈ। ਇਸ ਹਾਦਸੇ ਦੇ ਵਿਚ ਇੱਕ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਤੇ ਇਸਤੋਂ ਬਾਅਦ ਉਕਤ ਬੱਸ ਵਿਚ ਦੂਜੀ ਬੱਸ ਵੀ ਆ ਵੱਜੀ। ਫ਼ਿਲਹਾਲ ਪੁਲਿਸ ਅਤੇ ਸੜਕ ਸੁਰੱਖਿਆ ਫ਼ੌਰਸ ਦੇ ਜਵਾਨ ਮੌਕੇ ‘ਤੇ ਪੁੱਜ ਗਏ ਹਨ ਤੇ ਬਚਾਅ ਕਾਰਜ਼ ਜਾਰੀ ਹਨ। ਪੂਰੀ ਘਟਨਾ ਦੇ ਵੇਰਵੇ ਆਉਣੇ ਬਾਕੀ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

CM Bhagwant Mann ਨੇ ਕਿਹਾ, ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਆਇਆ ਹੁਕਮ ਸਿਰ ਮੱਥੇ..

0

Chandigarh News:ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਉੱਪਰ ਸਪੱਸ਼ਟੀਕਰਨ ਦੇਣ ਸਬੰਧੀ ਤਲਬ ਕਰਨ ਉੱਪਰ ਮੁੱਖ ਮੰਤਰੀ ਸ: ਮਾਨ ਦਾ ਪ੍ਰਤੀਕ੍ਰਮ ਸਾਹਮਣੇ ਆਇਆ ਹੈ। ਉਨ੍ਹਾਂ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾ ਕੇ ਲਿਖਿਆ ਹੈ। ‘‘

ਇਹ ਵੀ ਪੜ੍ਹੋ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਆਇਆ ਹੁਕਮ ਸਿਰ ਮੱਥੇ..,ਦਾਸ ਮੁੱਖ ਮੰਤਰੀ ਵਜੋਂ ਨਹੀਂ ਨਿਮਾਣੇ ਸਿੱਖ ਵਜੋਂ ਨੰਗੇ ਪੈਰ ਚੱਲ ਕੇ ਹਾਜਰ ਹੋਵੇਗਾ..,ਦਾਸ 15 ਜਨਵਰੀ ਨੂੰ ਦੇਸ਼ ਦੇ ਮਾਣਯੋਗ ਰਾਸ਼ਟਰਪਤੀ ਜੀ ਜੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਸਾਹਿਬ ਵਿਖੇ ਕਾਨਫਰੰਸ ‘ਚ ਹਿੱਸਾ ਲੈਣ ਆ ਰਹੇ ਨੇ.. ਉਸ ਦਿਨ ਲਈ ਮਾਫੀ ਵੀ ਮੰਗਦਾ ਹੈ..ਕਿਉਂਕਿ ਮੇਰੇ ਲਈ ਸਭ ਤੋਂ ਉੱਤਮ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਅਤੇ ਉਸ ਪਾਵਨ ਤਖ਼ਤ ਸਾਹਿਬ ਤੋਂ ਆਇਆ ਹੁਕਮ ਸਿਰ ਮੱਥੇ ਹੈ ..ਸੀ..ਅਤੇ ਹਮੇਸ਼ਾ ਰਹੇਗਾ..”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਵਿਚ ਕਾਨੂੰਨ ਵਿਵਸਥਾ ਹੋਈ ਢਹਿ ਢੇਰੀ, ਸੂਬੇ ਵਿਚ ਗੈਗਸਟਰਾਂ ਦਾ ਰਾਜ਼: ਹਰਸਿਮਰਤ ਕੌਰ ਬਾਦਲ

0

Bathinda News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਦੋਹਾਂ ਵਜੋਂ ਫੇਲ੍ਹ ਸਾਬਤ ਹੋਏ ਹਨ ਤੇ ਉਹਨਾਂ ਨੂੰ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ।ਇਥੇ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਜਥੇਬੰਦੀ ਵੱਲੋਂ ਨਵੇਂ ਸਾਲ ਮੌਕੇ ਸਰਬੱਤ ਦੇ ਭਲੇ ਲਈ ਪ੍ਰਕਾਸ਼ ਕਰਵਾਏ ਸ਼੍ਰੀ ਅਖੰਠ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਭਗਵੰਤ ਮਾਨ ਨੇ ਸੂਬੇ ਵਿਚ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੀ ਪ੍ਰਧਾਨਗੀ ਕੀਤੀ ਹੈ। ਉਹਨਾਂ ਕਿਹਾ ਕਿ ਗੈਂਗਸਟਰ ਮਨਮਰਜ਼ੀ ਨਾਲ ਕੰਮ ਕਰ ਰਹੇ ਹਨ ਅਤੇ ਆਪਣੀ ਮਰਜ਼ੀ ਮੁਤਾਬਕ ਲੋਕਾਂ ਤੋਂ ਫਿਰੌਤੀਆਂ ਵਸੂਲ ਰਹੇ ਹਨ ਤੇ ਕਤਲ ਕਰ ਰਹੇ ਹਨ।

ਇਹ ਵੀ ਪੜ੍ਹੋ ਰਾਮ ਰਹੀਮ ਨੂੰ ਲੜੀਵਾਰ ਪੈਰੋਲ ਦੇ ਕੇ ਇਨਸਾਫ਼ ਨੂੰ ਮਜ਼ਾਕ ਬਣਾਇਆ ਜਾ ਰਿਹਾ : ਪਰਮਜੀਤ ਸਿੰਘ ਸਰਨਾ

ਉਹਨਾਂ ਕਿਹਾ ਕਿ ਰੋਜ਼ਾਨਾ ਹੀ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਤੇ ਹਾਲ ਹੀ ਵਿਚ ਅੰਮ੍ਰਿਤਸਰ ਵਿਚ ਵਿਆਹ ਪਾਰਟੀ ਵਿਚ ਇਕ ਪਿੰਡ ਦੇ ਸਰਪੰਚ ਦਾ ਕਤਲ ਹੋਇਆ ਹੈ ਤੇ ਨਾਲ ਹੀ ਕਪੂਰਥਲਾ ਵਿਚ ਇਕ ਐਨ ਆਰ ਆਈ ਮਹਿਲਾ ਤੇ ਮੋਗਾ ਵਿਚ ਪੰਚਾਇਤ ਮੈਂਬਰ ਦਾ ਕਤਲ ਹੋਇਆ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸੂਬੇ ਦੀਆਂ ਜਾਇਦਾਦਾਂ ਆਮ ਆਦਮੀ ਪਾਰਟੀ ਦੇ ਸੂਬੇ ਵਿਚ ਚੋਣ ਪ੍ਰਚਾਰ ਵਾਸਤੇ ਵੇਚੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਲੁਧਿਆਣਾ ਦੇ ਨਗਰ ਨਿਗਮ ਦੀ ਹੱਦ ਵਿਚ ਵਾਧਾ ਕਰ ਕੇ 30 ਪਿੰਡ ਇਸ ਵਿਚ ਸ਼ਾਮਲ ਕਰ ਕੇ ਸ਼ਾਮਲਾਟਾਂ ਵੇਚਣ ਅਤੇ ਇਹ ਆਪ ਦੀਆਂ ਕਠਪੁਤਲੀਆਂ ਤੇ ਵਪਾਰੀਆਂ ਨੂੰ ਦੇਣ ਦਾ ਫੈਸਲਾ ਵੀ ਇਸੇ ਕਰ ਕੇ ਲਿਆ ਗਿਆ ਹੈ। ਉਹਨਾਂ ਕਿਹਾ ਕਿ ਰੋਜ਼ਾਨਾ ਲੋਕਾਂ ਦੇ ਕਤਲ ਹੋ ਰਹੇ ਹਨ ਪਰ ਉਹਨਾਂ ਗੈਂਗਸਟਰਾਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਜੋ ਫਿਰੌਤੀਆਂ ਵਸੂਲ ਰਹੇ ਹਨ ਤੇ ਕਤਲ ਕਰ ਰਹੇ ਹਨ।

ਇਹ ਵੀ ਪੜ੍ਹੋ Big News; CM Bhagwant Singh Mann ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਦੇ ਹੁਕਮ

ਉਹਨਾਂ ਕਿਹਾ ਕਿ ਆਪ ਸਰਕਾਰ ਬਣਨ ਤੋਂ ਬਾਅਦ ਹੀ ਇਹ ਕਤਲ ਸ਼ੁਰੂ ਹੋ ਗਏ ਸਨ ਜਦੋਂ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਤੇ ਨਾਲ ਹੀ ਕਬੱਡੀ ਖਿਡਾਰੀਆਂ ਦੇ ਕਤਲ ਹੋਏ, ਪੰਜਾਬ ਖੁਫੀਆ ਦਫਤਰ ’ਤੇ ਰਾਕੇਟ ਲਾਂਚਰ ਨਾਲ ਹਮਲਾ ਹੋਇਆ ਅਤੇ ਪੁਲਿਸ ਥਾਣਿਆਂ ’ਤੇ ਹਮਲੇ ਹੋਏ। ਇਸ ਦੌਰਾਨ ਜ਼ਿਲ੍ਹੇ ਭਰ ਵਿਚੋਂ ਜਿੱਤੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੇ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋ, ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ, ਸੂਬਾ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ, ਓਐਸਡੀ ਗੁਰਚਰਨ ਸਿੰਘ, ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ਼ ਇਕਬਾਲ ਸਿੰਘ ਬਬਲੀ ਢਿੱਲੋਂ,ਸ਼ਹਿਰੀ ਪ੍ਰਧਾਨ ਸੁਸ਼ੀਲ ਗੋਲਡੀ,ਗੁਰਲਾਭ ਸਿੰਘ ਢੇਲਵਾਂ, ਪ੍ਰੈਸ ਸਕੱਤਰ ਡਾ ਓਮ ਪ੍ਰਕਾਸ਼ ਸ਼ਰਮਾ ਆਦਿ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕੇਂਦਰ ਸਰਕਾਰ ਦੀ ਨਵੀਂ ਮਨਰੇਗਾ ਸਕੀਮ ਵਿਰੁਧ ਕਾਂਗਰਸ 11 ਨੂੰ ਕਰੇਗੀ ਵੱਡੀ ਰੈਲੀ,ਮਜ਼ਦੂਰਾਂ ਨੂੰ ਕਰਾਂਗੇ ਲਾਮਬੰਦ : ਡਾਲਵੀਆਂ

0

👉ਬਠਿੰਡਾ, ਮਾਨਸਾ, ਮੁਕਤਸਰ ਅਤੇ ਫਰੀਦਕੋਟ ਦੇ ਕਾਂਗਰਸੀ ਲੀਡਰਾਂ ਅਤੇ ਵਰਕਰਾਂ ਦੀਆਂ ਲਾਈਆਂ ਡਿਊਟੀਆਂ
Bathinda News: ਕੇਂਦਰ ਸਰਕਾਰ ਦੀ ਨਵੀਂ ਮਨਰੇਗਾ ਸਕੀਮ ਖਿਲਾਫ ਕਾਂਗਰਸ ਵੱਲੋਂ ਮਜ਼ਦੂਰਾਂ ਨੂੰ ਲਾਮਬੰਦ ਕਰਨ ਲਈ 11 ਜਨਵਰੀ ਨੂੰ ਭੁੱਚੋ ਵਿਖੇ ਵੱਡੀ ਰੈਲੀ ਕੀਤੀ ਜਾ ਰਹੀ ਹੈ ਜਿਸ ਵਿੱਚ ਬਠਿੰਡਾ ਮਾਨਸਾ ਮੁਕਤਸਰ ਅਤੇ ਫਰੀਦਕੋਟ ਦੇ ਜ਼ਿਲ੍ਹਿਆਂ ਵਿੱਚੋਂ ਵੱਡੀ ਗਿਣਤੀ ਵਿੱਚ ਮਜ਼ਦੂਰ ਅਤੇ ਕਾਂਗਰਸੀ ਵਰਕਰ ਇਸ ਰੈਲੀ ਵਿੱਚ ਸ਼ਾਮਿਲ ਹੋਣਗੇ। ਇਸ ਸਬੰਧ ਵਿਚ ਸੋਮਵਾਰ ਨੂੰ ਬਠਿੰਡਾ ‘ਚ ਪੰਜਾਬ ਕਾਂਗਰਸ ਦੇ ਸਹਾਇਕ ਇੰਚਾਰਜ਼ ਤੇ ਕਾਂਗਰਸ ਦੇ ਕੌਮੀ ਸਕੱਤਰ ਰਵਿੰਦਰ ਡਾਲਵੀਆਂ ਦੀ ਅਗਵਾਈ ਹੇਠ ਇੰਨ੍ਹਾਂ ਜ਼ਿਲ੍ਹਿਆਂ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਹੋਈ ਮੀਟਿੰਗ ਵਿਚ ਡਿਊਟੀਆਂ ਲਗਾਈਆਂ ਗਈਆਂ। ਇਸ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੀ ਡਾਲਵੀਆਂ ਨੇ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੀਆਂ ਹਦਾਇਤਾਂ ‘ਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਸਮੁੱਚੀ ਲੀਡਰਸ਼ਿਪ ਵੱਲੋਂ ਇਸ ਰੈਲੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਨਾਮੀਂ ਪ੍ਰਾਈਵੇਟ ਹਸਪਤਾਲ ਦੇ 4 ਡਾਕਟਰਾਂ ਵਿਰੁਧ ਪਰਚਾ ਦਰਜ਼, ਜਾਣੋਂ ਮਾਮਲਾ

ਉਹਨਾਂ ਕਿਹਾ ਕਿ ਇਹ ਰੈਲੀ ਕੇਂਦਰ ਤੇ ਪੰਜਾਬ ਦੀਆਂ ਸਰਕਾਰਾਂ ਖਿਲਾਫ ਇੱਕ ਆਗਾਜ਼ ਹੋਵੇਗਾ ਤਾਂ ਜੋ ਮਜ਼ਦੂਰਾਂ ਕਿਸਾਨਾਂ ਵਪਾਰੀਆਂ ਮੁਲਾਜ਼ਮਾਂ ਦੇ ਹੱਕ ਬਹਾਲ ਹੋ ਸਕਣ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਸੱਤਾ ਦੇ ਹੰਕਾਰ ਵਿੱਚ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੀ ਹੈ ਅਤੇ ਮਜ਼ਦੂਰਾਂ ਦੇ ਹੱਕ ਖੋਹੇ ਜਾ ਰਹੇ ਹਨ ਕਿਉਂਕਿ ਇਹ ਮਨਰੇਗਾ ਸਕੀਮ ਕਾਂਗਰਸ ਦੀ ਕੇਂਦਰ ਸਰਕਾਰ ਅਧੀਨ ਲਿਆਂਦੀ ਗਈ ਸੀ ਜਿਸ ਤਹਿਤ ਮਜ਼ਦੂਰਾਂ ਨੂੰ 100 ਦਿਨ ਦਾ ਰੁਜ਼ਗਾਰ ਮਿਲਦਾ ਸੀ ਪਰ ਹੁਣ ਕੇਂਦਰ ਸਰਕਾਰ ਕੇਂਦਰ ਦਾ ਹਿੱਸਾ ਬਾਕੀ ਸੂਬਿਆਂ ਸਿਰ ਥੋਪ ਕੇ ਆਪਣੀ ਜਾਨ ਛਡਾਉਣ ਦੇ ਸਿਆਸੀ ਹਥਕੰਡੇ ਅਪਣਾ ਰਹੀ ਹੈ ਅਤੇ ਰੁਜ਼ਗਾਰ ਖੋਹਣ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ ਜਿਸ ਦਾ ਕਾਂਗਰਸ ਡਟ ਕੇ ਵਿਰੋਧ ਕਰਦੀ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮਲਿਕਾ ਅਰਜੁਨ ਖੜਗੇ,ਵਿਰੋਧੀ ਧਿਰ ਆਗੂ ਰਾਹੁਲ ਗਾਂਧੀ ਵੱਲੋਂ ਵੀ ਇਸ ਸਕੀਮ ਦਾ ਲੋਕ ਸਭਾ ਅਤੇ ਰਾਜਸਭਾ ਵਿੱਚ ਵੀ ਡੱਟ ਕੇ ਵਿਰੋਧ ਕੀਤਾ ਗਿਆ ਹੈ ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰਾਜਨ ਗਰਗ, ਜ਼ਿਲ੍ਹਾ ਪ੍ਰਧਾਨ ਦਿਹਾਤੀ ਪ੍ਰੀਤਮ ਸਿੰਘ ਕੋਟਭਾਈ ਨੇ ਸਮੁੱਚੇ ਹਲਕਿਆਂ ਦੇ ਲੀਡਰਾਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਲੋਕ ਸਭਾ ਮੈਂਬਰ ਮੁਹੰਮਦ ਸਦੀਕ, ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਸਾਬਕਾ ਵਿਧਾੲਕ ਗੁਰਜੰਟ ਸਿੰਘ ਕੁੱਤੀਵਾਲ,ਰੁਪਿੰਦਰ ਕੌਰ ਰੂਬੀ,ਜੀਤ ਮਹਿੰਦਰ ਸਿੰਘ ਸਿੱਧੂ, ਜਗਦੇਵ ਸਿੰਘ ਕਮਾਲੂ,ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਖੁਸ਼ਬਾਜ ਸਿੰਘ ਜਟਾਣਾ, ਸੀਨੀਅਰ ਆਗੂ ਕੇ ਕੇ ਅਗਰਵਾਲ, ਟਹਿਲ ਸਿੰਘ ਸੰਧੂ, ਅਰੁਣ ਵਧਾਵਣ, ਜੀਵਨਜੋਤ ਭੱਟੀ,ਰੁਪਿੰਦਰ ਬਿੰਦਰਾ, ਅਵਤਾਰ ਸਿੰਘ ਗੋਨਿਆਣਾ, ਜਸ ਬਜੋਆਣਾ, ਭੁਪਿੰਦਰ ਗੋਰਾ, ਲਖਵਿੰਦਰ ਸਿੰਘ ਲੱਕੀ, ਲਖਵਿੰਦਰ ਸਿੰਘ ਲੱਖਾ, ਹਰਵਿੰਦਰ ਲੱਡੂ, ਮਾਧਵ ਸ਼ਰਮਾ, ਰਣਜੀਤ ਸਿੰਘ ਸੰਧੂ, ਸੁਨੀਲ ਕੁਮਾਰ ਚੇਅਰਮੈਨ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੀ ਦਾਖਲਾ ਪ੍ਰੀਖਿਆ: 48 ਸੀਟਾਂ ਲਈ 3 ਹਜ਼ਾਰ ਤੋਂ ਵੱਧ ਉਮੀਦਵਾਰਾਂ ਨੇ ਦਿੱਤੀ ਪ੍ਰੀਖਿਆ

0

👉ਮੋਹਾਲੀ, ਜਲੰਧਰ ਅਤੇ ਬਠਿੰਡਾ ਵਿਖੇ ਕਰਵਾਈ ਗਈ ਦਾਖਲਾ ਪ੍ਰੀਖਿਆ
Chandigarh News:ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ 16ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ਵਿੱਚ ਕੁੱਲ 3,256 ਲੜਕੇ ਬੈਠੇ। ਇਹਨਾਂ ਵਿੱਚੋਂ 48 ਉਮੀਦਵਾਰਾਂ ਨੂੰ ਸੰਸਥਾ ਵਿੱਚ ਦੋ ਸਾਲਾਂ ਦੇ ਸਿਖਲਾਈ ਪ੍ਰੋਗਰਾਮ ਲਈ ਚੁਣਿਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ ਆਰਮਡ ਫੋਰਸਿਜ਼ ਟ੍ਰੇਨਿੰਗ ਅਕੈਡਮੀਆਂ ਵਿੱਚ ਦਾਖਲੇ ਲਈ ਤਿਆਰ ਕੀਤਾ ਜਾ ਸਕੇ, ਜਿਸ ਨਾਲ ਉਨ੍ਹਾਂ ਦਾ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣਨ ਦਾ ਰਾਹ ਪੱਧਰਾ ਹੋਵੇਗਾ।ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਹੇਠ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਚਲਾਈ ਜਾ ਰਹੀ ਇਸ ਵੱਕਾਰੀ ਸੰਸਥਾ ਦਾ ਸ਼ਾਨਦਾਰ ਰਿਕਾਰਡ ਰਿਹਾ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸੱਤਾ ਸੰਭਾਲਣ ਤੋਂ ਬਾਅਦ ਇਸ ਸੰਸਥਾ ਦੇ 100 ਕੈਡਿਟ ਐਨ.ਡੀ.ਏ./ਬਰਾਬਰ ਦੀਆਂ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ ਅਤੇ 84 ਕੈਡਿਟ ਭਾਰਤ ਦੇ ਰੱਖਿਆ ਬਲਾਂ ਵਿੱਚ ਕਮਿਸ਼ਨਡ ਅਫਸਰ ਬਣੇ ਹਨ।ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ, ਵੀ.ਐਸ.ਐਮ. (ਸੇਵਾਮੁਕਤ), ਨੇ ਕਿਹਾ ਕਿ ਇਹ ਦਾਖਲਾ ਪ੍ਰੀਖਿਆ ਚਾਰ ਕੇਂਦਰਾਂ, ਸਕੂਲ ਆਫ਼ ਐਮੀਨੈਂਸ (ਫੇਜ਼-11 ਅਤੇ ਫੇਜ਼-3ਬੀ1, ਮੋਹਾਲੀ), ਪੁਲਿਸ ਡੀ.ਏ.ਵੀ. ਪਬਲਿਕ ਸਕੂਲ, ਜਲੰਧਰ ਅਤੇ ਲਾਰਡ ਰਾਮਾ ਪਬਲਿਕ ਸਕੂਲ, ਬਠਿੰਡਾ ਵਿਖੇ ਕਰਵਾਈ ਗਈ। ਸੀ-ਡੈਕ ਵੱਲੋਂ ਕਰਵਾਈ ਗਈ ਇਸ ਪ੍ਰੀਖਿਆ ਰਾਹੀਂ ਸੰਸਥਾ ਵਿੱਚ ਦੋ ਸਾਲਾਂ ਦੀ ਸਖ਼ਤ ਸਿਖਲਾਈ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ ਡਿਫੈਂਸ ਅਕੈਡਮੀਆਂ ਲਈ ਤਿਆਰ ਕੀਤਾ ਜਾ ਸਕੇ।

ਇਹ ਵੀ ਪੜ੍ਹੋ  ਸਰਬਜੀਤ ਕੌਰ ਤੋਂ ਨੂਰ ਹੂਸੈਨ ਬਣੀ ਭਾਰਤੀ ਮਹਿਲਾ ਪਤੀ ਸਮੇਤ ਪਾਕਿਸਤਾਨ ਪੁਲਿਸ ਵੱਲੋਂ ਗ੍ਰਿਫ਼ਤਾਰ 

ਮੇਜਰ ਜਨਰਲ ਅਜੈ ਐਚ ਚੌਹਾਨ ਨੇ ਦੱਸਿਆ ਕਿ ਇਹਨਾਂ ਵਿੱਚੋਂ ਚੋਟੀ ਦੇ 150 ਉਮੀਦਵਾਰਾਂ ਨੂੰ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਤੋਂ ਬਾਅਦ ਇੰਟਰਵਿਊ ਅਤੇ ਮੈਡੀਕਲ ਟੈਸਟ ਲਈ ਬੁਲਾਇਆ ਜਾਵੇਗਾ ਅਤੇ ਇਹਨਾਂ ਵਿੱਚੋਂ 48 ਉਮੀਦਵਾਰਾਂ ਨੂੰ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਦੋ ਸਾਲਾਂ ਦੇ ਸਿਖਲਾਈ ਕੋਰਸ ਲਈ ਚੁਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਚੁਣੇ ਗਏ ਉਮੀਦਵਾਰਾਂ ਨੂੰ ਤਜਰਬੇਕਾਰ ਫੈਕਲਟੀ ਵੱਲੋਂ ਸਿਖਲਾਈ ਦਿੱਤੀ ਜਾਵੇਗੀ, ਜਿਸ ਵਿੱਚ ਉਨ੍ਹਾਂ ਨੂੰ ਅਕਾਦਮਿਕ, ਫਿਜ਼ੀਕਲ ਟਰੇਨਿੰਗ ਅਤੇ ਲੀਡਰਸ਼ਿਪ ਹੁਨਰ ਸਿਖਾਏ ਜਾਣਗੇ। ਇਹ ਪੰਜਾਬ ਦੇ ਨੌਜਵਾਨਾਂ ਲਈ ਦੇਸ਼ ਦੀ ਸੇਵਾ ਕਰਨ ਦਾ ਇੱਕ ਬਿਹਤਰੀਨ ਮੌਕਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

0

👉ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਕੀਤੀਆਂ ਮੀਟਿੰਗਾਂ
Chandigarh News:ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬਾ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਗੰਭੀਰ ਹੈ। ਉਨ੍ਹਾਂ ਦੱਸਿਆ ਕਿ ਕੱਚੇ ਮੁਲਾਜ਼ਮਾਂ ਸਮੇਤ ਮੁਲਾਜ਼ਮਾਂ ਦੇ ਕਈ ਅਹਿਮ ਮੁੱਦੇ ਪਹਿਲਾਂ ਹੀ ਹੱਲ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੀਆਂ ਜਾਇਜ਼ ਮੰਗਾਂ ‘ਤੇ ਵੀ ਸਰਕਾਰ ਸਰਗਰਮੀ ਨਾਲ ਵਿਚਾਰ ਕਰ ਰਹੀ ਹੈ।ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਨਾਲ ਸਬੰਧਤ ਮੁੱਦਿਆਂ ‘ਤੇ ਵਿਸਥਾਰਪੂਰਵਕ ਚਰਚਾ ਕੀਤੀ।

ਇਹ ਵੀ ਪੜ੍ਹੋ  ਪੰਜਾਬ ‘ਚ ਸੀਤ ਲਹਿਰ ਨੇ ਛੇੜੀ ਕੰਬਣੀ, ਸੂਬੇ ਦੇ ਕਈ ਇਲਾਕੇ ਸ਼ਿਮਲਾ ਤੋਂ ਵੀ ਚੱਲ ਰਹੇ ਹਨ ਠੰਢੇ

ਇਸ ਮੌਕੇ ਸਕੱਤਰ ਖ਼ਰਚਾ ਡਾ. ਵੀ.ਐਨ. ਜ਼ਾਦੇ, ਸਕੱਤਰ ਸਿੱਖਿਆ ਅਨਿੰਦਿਤਾ ਮਿੱਤਰਾ, ਵਿਸ਼ੇਸ਼ ਸਕੱਤਰ ਪ੍ਰਸੋਨਲ ਉਪਕਾਰ ਸਿੰਘ, ਵਿਸ਼ੇਸ਼ ਸਕੱਤਰ ਵਿੱਤ ਅਜੈ ਅਰੋੜਾ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਤਿੰਦਰ ਪਾਲ ਸਿੰਘ ਗਿੱਲ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।ਮੀਟਿੰਗ ਦੌਰਾਨ ਵਿੱਤ ਮੰਤਰੀ ਚੀਮਾ ਨੇ ਐਕਸ ਇੰਪਲਾਈਜ਼ ਵਿੰਗ ਆਮ ਆਦਮੀ ਪਾਰਟੀ, ਪੰਜਾਬ ਅਤੇ ਈ.ਟੀ.ਟੀ. ਟੈਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ। ਅਧਿਆਪਕ ਜਥੇਬੰਦੀ ਦੇ ਨੁਮਾਇੰਦੇ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪ੍ਰਕਿਰਿਆ ਅਧੀਨ ਹਨ। ਉਨ੍ਹਾਂ ਜਥੇਬੰਦੀ ਨੂੰ ਸਲਾਹ ਦਿੱਤੀ ਕਿ ਭਵਿੱਖ ਵਿੱਚ ਇਕਲੌਤੇ ਨੁਮਾਇੰਦੇ ਦੀ ਜਗ੍ਹਾ ਉੱਚ ਪੱਧਰੀ ਵਿਚਾਰ-ਵਟਾਂਦਰੇ ਲਈ ਚਾਰ-ਪੰਜ ਆਗੂਆਂ ਦਾ ਵਫ਼ਦ ਮੀਟਿੰਗ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਮੁੱਦੇ ‘ਤੇ ਵਧੇਰੇ ਸਾਰਥਕ ਚਰਚਾ ਕੀਤੀ ਜਾ ਸਕੇ ਅਤੇ ਸਹਿਮਤੀ ਬਣ ਸਕੇ।

ਇਹ ਵੀ ਪੜ੍ਹੋ  ਗੁਰੂ ਕਾਸ਼ੀ ਯੂਨੀਵਰਸਿਟੀ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਵਿੱਚ ਮੋਹਰੀ,5ਵਾਂ ਸਥਾਨ ਹਾਸਿਲ ਕਰਕੇ ਨਵਾਂ ਮੀਲ ਪੱਥਰ ਸਥਾਪਿਤ

ਇਸ ਤੋਂ ਇਲਾਵਾ, ਸਾਬਕਾ ਮੁਲਾਜ਼ਮ ਵਿੰਗ ਦੇ ਆਗੂਆਂ ਨਾਲ ਮੀਟਿੰਗ ਕਰਦਿਆਂ ਵਿੱਤ ਮੰਤਰੀ ਨੇ ਵਿੱਤ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਜਾਇਜ਼ ਮੰਗਾਂ ‘ਤੇ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਮੁੜ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮ ਪੱਖੀ ਸਰਕਾਰ ਹੈ ਅਤੇ ਸਾਰੇ ਜਨਤਕ ਸੇਵਕਾਂ ਲਈ ਸਹਾਇਕ ਮਾਹੌਲ ਸਿਰਜਣ ਲਈ ਵਚਨਬੱਧ ਹੈ।ਇਨ੍ਹਾਂ ਮੀਟਿੰਗਾਂ ਵਿੱਚ ਐਕਸ ਇੰਪਲਾਈਜ਼ ਵਿੰਗ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਗੁਰਮੇਲ ਸਿੰਘ ਸਿੱਧੂ, ਜ਼ਿਲ੍ਹਾ ਸਕੱਤਰ ਖੁਸ਼ਵਿੰਦਰ ਕਪਿਲਾ, ਸਲਾਹਕਾਰ ਦਰਸ਼ਨ ਸਿੰਘ, ਮੱਖਣ ਸਿੰਘ, ਗੁਰਦੇਵ ਸਿੰਘ ਪਟਿਆਲਾ ਅਤੇ ਈ.ਟੀ.ਟੀ. ਟੈਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਦੇ ਪ੍ਰਧਾਨ ਕਮਲ ਠਾਕੁਰ ਨੇ ਆਪਣੀਆਂ ਮੰਗਾਂ ਅਤੇ ਮੁੱਦੇ ਸਾਂਝੇ ਕੀਤੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਰਾਮ ਰਹੀਮ ਨੂੰ ਲੜੀਵਾਰ ਪੈਰੋਲ ਦੇ ਕੇ ਇਨਸਾਫ਼ ਨੂੰ ਮਜ਼ਾਕ ਬਣਾਇਆ ਜਾ ਰਿਹਾ : ਪਰਮਜੀਤ ਸਿੰਘ ਸਰਨਾ

New Delhi News:ਦਿੱਲੀ ਅਕਾਲੀ ਦਲ ਦੇ ਮੁਖੀ ਪਰਮਜੀਤ ਸਿੰਘ ਸਰਨਾ ਨੇ ਸਿਰਸਾ ਡੇਰਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ਦੀ ਸਖ਼ਤ ਨਿੰਦਾ ਕੀਤੀ ਅਤੇ ਇਸ ਨੂੰ “ਨਿਆਂ ਦਾ ਮਜ਼ਾਕ” ਅਤੇ ਕਾਨੂੰਨ ਦੇ ਸ਼ਾਸਨ ਦਾ ਅਪਮਾਨ ਦੱਸਿਆ।ਜਾਰੀ ਇੱਕ ਬਿਆਨ ਵਿੱਚ, ਸਰਨਾ ਨੇ ਕਿਹਾ ਕਿ ਇਹ ਬਹੁਤ ਹੀ ਪਰੇਸ਼ਾਨ ਕਰਨ ਵਾਲੀ ਗੱਲ ਹੈ ਕਿ ਆਪਣੀਆਂ ਚੇਲੀਆਂ ਨਾਲ ਬਲਾਤਕਾਰ ਕਰਨ ਅਤੇ ਇੱਕ ਪੱਤਰਕਾਰ ਦੇ ਕਤਲ ਲਈ ਦੋਸ਼ੀ ਠਹਿਰਾਏ ਗਏ 20 ਸਾਲ ਦੀ ਸਜ਼ਾ ਕੱਟ ਰਹੇ ਦੋਸ਼ੀ ਨੂੰ ਲਗਾਤਾਰ ਪੈਰੋਲ ਅਤੇ ਫਰਲੋ ਮਿਲਦੇ ਰਹੇ, ਜੋ ਅਕਸਰ ਚੋਣਾਂ ਦੇ ਸਮੇਂ ਦੇ ਨਾਲ ਮੇਲ ਖਾਂਦੇ ਹਨ।

ਇਹ ਵੀ ਪੜ੍ਹੋ  ਸਰਬਜੀਤ ਕੌਰ ਤੋਂ ਨੂਰ ਹੂਸੈਨ ਬਣੀ ਭਾਰਤੀ ਮਹਿਲਾ ਪਤੀ ਸਮੇਤ ਪਾਕਿਸਤਾਨ ਪੁਲਿਸ ਵੱਲੋਂ ਗ੍ਰਿਫ਼ਤਾਰ 

ਸਰਨਾ ਨੇ ਕਿਹਾ ਕਿ, “ਜਦੋਂ ਬਲਾਤਕਾਰ ਅਤੇ ਕਤਲ ਦਾ ਦੋਸ਼ੀ ਵਿਅਕਤੀ ਵਾਰ-ਵਾਰ ਜੇਲ੍ਹ ਤੋਂ ਬਾਹਰ ਆਉਂਦਾ ਹੈ, ਤਾਂ ਇਹ ਇੱਕ ਖ਼ਤਰਨਾਕ ਸੰਦੇਸ਼ ਦਿੰਦਾ ਹੈ ਕਿ ਸ਼ਕਤੀ ਅਤੇ ਪ੍ਰਭਾਵ ਕਾਨੂੰਨ ਨਾਲੋਂ ਵੱਧ ਮਾਇਨੇ ਰੱਖਦਾ ਹੈ।”ਡੇਰਾ ਮੁਖੀ ਨੂੰ ਦਿੱਤੀ ਗਈ ਤਾਜ਼ਾ 40 ਦਿਨਾਂ ਦੀ ਪੈਰੋਲ ਦਾ ਹਵਾਲਾ ਦਿੰਦੇ ਹੋਏ, ਸਰਨਾ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਚੱਲ ਰਹੇ ਪੈਟਰਨ ਨੇ ਵਿਵੇਕਸ਼ੀਲ ਸ਼ਕਤੀਆਂ ਦੀ ਸਪੱਸ਼ਟ ਦੁਰਵਰਤੋਂ ਨੂੰ ਦਰਸਾਇਆ ਹੈ। ਉਨ੍ਹਾਂ ਦੱਸਿਆ ਕਿ 2017 ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ, ਰਾਮ ਰਹੀਮ ਘੱਟੋ-ਘੱਟ 14 ਵਾਰ ਜੇਲ੍ਹ ਤੋਂ ਬਾਹਰ ਆਇਆ ਹੈ, ਜਿਸ ਵਿੱਚ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਚੋਣਾਂ ਤੋਂ ਪਹਿਲਾਂ ਦਿੱਤੀਆਂ ਗਈਆਂ ਪੈਰੋਲ ਅਤੇ ਫਰਲੋ ਸ਼ਾਮਲ ਹਨ।

ਇਹ ਵੀ ਪੜ੍ਹੋ  ਨਾਮੀਂ ਪ੍ਰਾਈਵੇਟ ਹਸਪਤਾਲ ਦੇ 4 ਡਾਕਟਰਾਂ ਵਿਰੁਧ ਪਰਚਾ ਦਰਜ਼, ਜਾਣੋਂ ਮਾਮਲਾ

“ਇਨ੍ਹਾਂ ਰਿਹਾਈਆਂ ਦਾ ਸਮਾਂ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਪੈਰੋਲ ਅਸਾਧਾਰਨ ਹਾਲਾਤਾਂ ਲਈ ਹੈ, ਨਾ ਕਿ ਰਾਜਨੀਤਿਕ ਸਹੂਲਤ ਜਾਂ ਚੋਣ ਗਣਨਾਵਾਂ ਲਈ,” ਸਰਨਾ ਨੇ ਕਿਹਾ। “ਜਿਨਸੀ ਹਿੰਸਾ ਦੇ ਪੀੜਤ ਅਤੇ ਕਤਲ ਕੀਤੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਹਰ ਵਾਰ ਜਦੋਂ ਇਸ ਆਦਮੀ ਨੂੰ ਰਿਹਾਅ ਕੀਤਾ ਜਾਂਦਾ ਹੈ ਤਾਂ ਉਹ ਆਪਣੇ ਸਦਮੇ ਨੂੰ ਮੁੜ ਤੋਂ ਜੀਉਣ ਲਈ ਮਜਬੂਰ ਹੁੰਦੇ ਹਨ।”ਸਰਨਾ ਨੇ ਸਰਕਾਰਾਂ ਅਤੇ ਸੰਸਥਾਵਾਂ ਦੀ ਚੁੱਪੀ ‘ਤੇ ਵੀ ਸਵਾਲ ਉਠਾਏ ਜੋ ਨਿਆਂ ਦੀ ਰੱਖਿਆ ਲਈ ਹਨ। ਉਨ੍ਹਾਂ ਕਿਹਾ ਕਿ ਆਮ ਕੈਦੀ ਪੈਰੋਲ ਪ੍ਰਾਪਤ ਕਰਨ ਲਈ ਸਾਲਾਂ ਤੋਂ ਸੰਘਰਸ਼ ਕਰਦੇ ਹਨ, ਜਦੋਂ ਕਿ ਇੱਕ ਉੱਚ ਪ੍ਰੋਫਾਈਲ ਦੋਸ਼ੀ ਨੂੰ ਪਾਰਦਰਸ਼ਤਾ ਜਾਂ ਜਵਾਬਦੇਹੀ ਤੋਂ ਬਿਨਾਂ ਵਾਰ-ਵਾਰ ਰਾਹਤ ਮਿਲਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Big News; CM Bhagwant Singh Mann ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਦੇ ਹੁਕਮ

0

Amritsar News: ਸਿੱਖਾਂ ਦੀ ਪ੍ਰਮੁੱਖ ਸੰਸਥਾ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਨੇ ਹੁਣ ਪੰਜਾਬ ਦੇ ਮੁੱਖ ਮੰਤਰੀ ਮਾਨ(CM Bhagwant Singh Mann) ਨੂੰ 15 ਜਨਵਰੀ ਨੂੰ ਤਲਬ ਕਰ ਲਿਆ ਹੈ। ਜਥੇਦਾਰ ਸਾਹਿਬਾਨ ਦੀ ਹੋਈ ਮੀਟਿੰਗ ਵਿਚ ਮੁੱਖ ਮੰਤਰੀ ਸ: ਮਾਨ ਉੱਪਰ ਸਿੱਖ ਸੰਸਥਾਵਾਂ ਦੇ ਮਾਣ-ਸਨਮਾਨ ਨੂੰ ਢਾਹ ਲਾਉਣ, ਗੁਰੂ ਕੀ ਗੋਲਕ ਅਤੇ ਦਸਵੰਧ ਬਾਰੇ ਦਿੱਤੇ ਬਿਆਨਾਂ ਨੂੰ ਲੈ ਕੇ ਇਹ ਫੈਸਲਾ ਲਿਆ ਗਿਆ। ਇਸ ਫੈਸਲੇ ਦੀ ਜਾਣਕਾਰੀ ਦਿੰਦਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਇੱਕ ਵੀਡੀਓ ਸੰਦੇਸ਼ ਰਾਹੀਂ ਦਸਿਆ ਕਿ ਮੁੱਖ ਮੰਤਰੀ ਨੂੰ ਪਤਿਤ ਹੋਣ ਕਾਰਨ ਤਖਤ ਸਾਹਿਬ ਦੀ ਫ਼ਸੀਲ ‘ਤੇ ਸੱਦਿਆ ਨਹੀਂ ਜਾ ਸਕਦਾ, ਜਿਸਦੇ ਚੱਲਦੇ ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ 15 ਜਨਵਰੀ ਨੂੰ ਪੇਸ਼ ਹੋ ਅਪਣਾ ਸਪੱਸ਼ਟੀਕਰਨ ਦੇਣ। ਦਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਪੰਜਾਬ ਸਰਕਾਰ ਦੇ ਕਈ ਮੰਤਰੀਆਂ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਸੱਦਿਆ ਜਾ ਚੁੱਕਿਆ ਹੈ, ਜਿਸਦੇ ਵਿਚ ਅੱਜ ਹੀ ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਦ ਨੂੰ ਵੀ ਭਾਈ ਜੈਤਾ ਜੀ ਦੀਆਂ ਤਸਵੀਰਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ਦੇ ਸਬੰਧ ਵਿੱਚ ਸੱਦਿਆ ਸੀ ਤੇ ਉਨ੍ਹਾਂ ਵੱਲੋਂ ਸਪੱਸ਼ਟੀਕਰਨ ਦਿੱਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

CBSE ਨੇ ਸਿਲਵਰ ਓਕਸ ਸਕੂਲ, ਬਠਿੰਡਾ ਵਿਖੇ ਸਾਈਬਰ ਸੁਰੱਖਿਆ ਅਤੇ ਸੁਰੱਖਿਆ ‘ਤੇ ਸਮਰੱਥਾ ਨਿਰਮਾਣ ਸਿਖਲਾਈ ਦਾ ਆਯੋਜਨ ਕੀਤਾ

0

Bathinda News: ਸਿਲਵਰ ਓਕਸ ਸਕੂਲ ਡੱਬਵਾਲੀ ਰੋਡ ਬਠਿੰਡਾ ਨੇ ਸੀ ਬੀ ਐਸ ਈ ਦੀ ਸਰਪ੍ਰਸਤੀ ਹੇਠ “ਸਾਈਬਰ ਸੁਰੱਖਿਆ ਅਤੇ ਸੁਰੱਖਿਆ” ‘ਤੇ ਇੱਕ ਵਿਆਪਕ ਸਮਰੱਥਾ ਨਿਰਮਾਣ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਸੈਸ਼ਨ ਨੇ ਸੀ ਬੀ ਐਸ ਈ ਦੁਆਰਾ ਸਿੱਖਿਅਕਾਂ ਅਤੇ ਸਕੂਲ ਪ੍ਰਸ਼ਾਸਕਾਂ ਲਈ ਨਿਰਧਾਰਤ ਨਿਰੰਤਰ ਪੇਸ਼ੇਵਰ ਵਿਕਾਸ (ਸੀਪੀਡੀ) ਮਾਪਦੰਡਾਂ ਨੂੰ ਪੂਰਾ ਕੀਤਾ।ਸਿਖਲਾਈ ਦੀ ਅਗਵਾਈ ਸੀ ਬੀ ਐਸ ਈ ਪੈਨਲ ਦੇ ਮਾਹਰ ਟ੍ਰੇਨਰ ਸ਼੍ਰੀਮਤੀ ਰੂਪਾਲੀ ਠਾਕੁਰ ਅਤੇ ਸ਼੍ਰੀਮਤੀ ਸਿੰਪੀ ਰਹੇਜਾ ਦੁਆਰਾ ਕੀਤੀ ਗਈ। ਉਨ੍ਹਾਂ ਦੀਆਂ ਇੰਟਰਐਕਟਿਵ ਵਰਕਸ਼ਾਪਾਂ ਵਿੱਚ ਸੁਰੱਖਿਅਤ ਔਨਲਾਈਨ ਅਭਿਆਸਾਂ, ਡੇਟਾ ਸੁਰੱਖਿਆ, ਡਿਜੀਟਲ ਕਲਾਸਰੂਮ ਪ੍ਰਬੰਧਨ, ਅਤੇ ਵਿਦਿਆਰਥੀਆਂ ਵਿੱਚ ਸਾਈਬਰ-ਜਾਗਰੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਸ਼ਾਮਲ ਸੀ।

ਇਹ ਵੀ ਪੜ੍ਹੋ  ਸਰਬਜੀਤ ਕੌਰ ਤੋਂ ਨੂਰ ਹੂਸੈਨ ਬਣੀ ਭਾਰਤੀ ਮਹਿਲਾ ਪਤੀ ਸਮੇਤ ਪਾਕਿਸਤਾਨ ਪੁਲਿਸ ਵੱਲੋਂ ਗ੍ਰਿਫ਼ਤਾਰ 

ਸਿਲਵਰ ਓਕਸ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਰਵਿੰਦਰ ਸਰਾਂ ਨੇ ਇਸ ਪਹਿਲਕਦਮੀ ਲਈ ਧੰਨਵਾਦ ਪ੍ਰਗਟ ਕਰਦੇ ਹੋਏ ਕਿਹਾ, “ਇਸ ਸਿਖਲਾਈ ਨੇ ਸਮੂਹ ਸਟਾਫ ਨੂੰ ਸਾਡੇ ਵਿਦਿਆਰਥੀਆਂ ਲਈ ਇੱਕ ਸੁਰੱਖਿਅਤ ਡਿਜੀਟਲ ਈਕੋਸਿਸਟਮ ਬਣਾਉਣ ਲਈ ਮੁਹਾਰਤ ਦਿੱਤੀ ਹੈ, ਜੋ ਕਿ ਸੀ ਬੀ ਐਸ ਈ ਦੇ ਸੰਪੂਰਨ ਸਿੱਖਿਆ ਅਤੇ ਸੁਰੱਖਿਆ ਦੇ ਦ੍ਰਿਸ਼ਟੀਕੋਣ ਨਾਲ ਮੇਲ ਖਾਂਦਾ ਹੈ।”ਇਹ ਪ੍ਰੋਗਰਾਮ ਭਾਰਤ ਭਰ ਦੇ ਸਕੂਲਾਂ ਵਿੱਚ ਨਿਰੰਤਰ ਪੇਸ਼ੇਵਰ ਵਿਕਾਸ ਅਤੇ ਸੁਰੱਖਿਅਤ ਡਿਜੀਟਲ ਅਭਿਆਸਾਂ ਪ੍ਰਤੀ ਸੀ ਬੀ ਐਸ ਈ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1899521