Sunday, May 17, 2026
Home Blog Page 2343

ਰੈਗੂਲਰ ਐਲ ਡੀ ਸੀ ਦੀ ਭਰਤੀ ਕਰਕੇ ਠੇਕਾ ਕਾਮਿਆਂ ਦੀ ਛਾਂਟੀ ਦੇ ਹੁਕਮਾਂ ਦੀ ਨਿਖੇਧੀ

0

ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 21 ਅਕਤੂਬਰ: ਪੀ ਐਸ ਪੀ ਸੀ ਐਲ ਅਤੇ ਪੀ ਐਸ ਟੀ ਸੀ ਐਲ ਕੰਟਰੈਕਚੂਅਲ ਵਰਕਰ ਯੂਨੀਅਨ ਪੰਜਾਬ ਦੇ ਕਨਵੀਨਰ ਗੁਰਵਿੰਦਰ ਸਿੰਘ ਪੰਨੂ, ਕਾਰਜਕਾਰੀ ਸਕੱਤਰ ਹਰਜੀਤ ਸਿੰਘ, ਮੈਂਬਰ ਬਲਜਿੰਦਰ ਸਿੰਘ, ਖੁਸਦੀਪ ਸਿੰਘ ਅਤੇ ਜਸਵਿੰਦਰ ਸਿੰਘ ਨੇ ਇਕ ਸਾਂਝੇ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਬਿਜਲੀ ਵਿਭਾਗ ਵਿਚ ਹਜਾਰਾਂ ਮੁਲਾਜਮ ਸਾਲਾਂ ਵਧੀ ਅਰਸੇ ਤੋਂ ਆਊਟਸੋਰਸਿੰਗ ਦੇ ਰੂਪ ਵਿੱਚ ਪੈਸਕੋ ਅਤੇ ਹੋਰ ਅਨੇਕਾਂ ਕੰਪਣੀਆਂ ਅਧੀਨ ਸਾਲਾਂ ਵਧੀ ਅਰਸੇ ਤੋਂ ਕੰਮ ਕਰਦੇ ਆ ਰਹੇ ਹਨ ਜਿਹੜੇ ਯੋਗਤਾ ਦੀਆਂ ਸਰਤਾਂ ਪੂਰੀਆਂ ਕਰਨ ਦੇ ਨਾਲ ਸਾਲਾਂ ਵਧੀ ਅਰਸੇ ਦਾ ਵਿਭਾਗੀ ਕੰਮਾਂ ਦਾ ਤਜਰਬਾ ਵੀ ਰਖਦੇ ਹਨ।ਪਰ ਵਿਭਾਗ ਇਨ੍ਹਾਂ ਨੂੰ ਕਾਮਾ ਵਿਰੋਧ ਦੇ ਬਾਵਜੂਦ ਨਜਰਅੰਦਾਜ ਕਰਕੇ ਬਾਹਰੋਂ ਭਰਤੀ ਕਰਨ ਲਈ ਬਜਿੱਦ ਹੈ। ਇਸ ਤਰ੍ਹਾਂ ਇਨ੍ਹਾਂ ਅਸਾਮੀਆਂ ’ਤੇ ਰੈਗੂਲਰ ਭਰਤੀ ਕਰਕੇ ਆਊਟਸੋਰਸਡ ਮੁਲਾਜਮਾਂ ਦੀ ਛਾਂਟੀ ਕਰਕੇ ਘਰਾਂ ਨੂੰ ਤੋਰ ਦਿੰਦਾ ਹੈ। ਜਿਸ ਦੀ ਜਥੇਬੰਦੀ ਸਖਤ ਸਬਦਾਂ ਵਿੱਚ ਨਿਖੇਧੀ ਕਰਕੇ ਸੁਣਾਉਣੀ ਕਰਦੀ ਹੈ ਕਿ ਅਗਰ ਉਸ ਨੇ ਇਸ ਮੁਲਾਜਮ ਵਿਰੋਧੀ ਫੈਸਲੇ ਨੂੰ ਵਾਪਸ ਨਾ ਲਿਆ ਤਾਂ ਠੇਕਾ ਮੁਲਾਜਮ ਤਿਖੇ ਸੰਘਰਸ ਲਈ ਮਜਬੂਰ ਹੋਣਗੇ।

ਨਹਿਰੂ ਯੁਵਾ ਕੇਂਦਰ ਮਾਨਸਾ ਦੇ ਯੁਵਾ ਸੰਵਾਦ ਦੌਰਾਨ “2047 ਚ ਕਿਹੋ ਜਿਹਾ ਹੋਵੇ ਮੇਰਾ ਭਾਰਤ“ ‘ਤੇ ਹੋਈ ਚਰਚਾ

0

ਵਾਤਾਵਰਣ ਨੂੰ ਬਚਾਉਣ ਲਈ ਕਵੀਸ਼ਰੀ ਰਾਹੀਂ ਸਨੇਹਾ ਦੇਣ ਵਾਲੀਆਂ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ
ਯੁਵਾ ਉਤਸਵ ਦੌਰਾਨ ਵੱਖ ਵੱਖ ਪ੍ਰਦਰਸ਼ਨੀਆਂ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਹੀਆਂ
ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ 21 ਅਕਤੂਬਰ:ਜ਼ਿਲ੍ਹਾ ਪ੍ਰਸ਼ਾਸਨ ਦੀ ਸਰਪ੍ਰਸਤੀ ਹੇਠ ਨਹਿਰੂ ਯੁਵਾ ਕੇਂਦਰ ਮਾਨਸਾ ਵੱਲ੍ਹੋਂ ਮਾਤਾ ਸੁੰਦਰੀ ਗਰਲਜ਼ ਯੂਨੀਵਰਸਿਟੀ ਗਰਲਜ਼ ਵਿਖੇ ਚਲ ਰਹੇ “ ਯੁਵਾ ਉਤਸਵ ਅਤੇ ਯੁਵਾ ਸਵਾਦ “ ਦੇ ਦੂਸਰੇ ਦਿਨ “ 2047 ਚ ਕਿਹੋ ਜਿਹਾ ਹੋਵੇ ਮੇਰਾ ਭਾਰਤ “ ਵਿਸ਼ੇ ‘ਤੇ ਨੋਜਵਾਨਾਂ ਨੇ ਡੂੰਘੀ ਚਰਚਾ ਕਰਦਿਆਂ ਦੇਸ਼ ਦੇ ਸਿੱਖਿਆ,ਰਾਜਨੀਤਕ,ਆਰਥਿਕ, ਸਮਾਜਿਕ ਸਿਸਟਮ ਚ ਇਨਕਲਾਬੀ ਸੁਧਾਰਾਂ ਦੀ ਮੰਗ ਕਰਦਿਆਂ ਯੁਵਾ ਵਰਗ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ ਗਿਆ। ਯੁਵਾ ਉਤਸਵ ਦੇ ਇਸ ਅਹਿਮ ਪ੍ਰੋਗਰਾਮ ਦੌਰਾਨ ਵੱਖ ਵੱਖ ਨੋਜਵਾਨਾਂ ਦਾ ਕਹਿਣਾ ਸੀ ਕਿ ਬੇਸ਼ੱਕ ਵਰਤਮਾਨ ਸਮੇਂ ਦੌਰਾਨ ਨੋਜਵਾਨਾਂ ਦਾ ਨਸ਼ਾ ਚ ਗਲਤਾਨ ਹੋਣਾ,ਬਾਹਰਲੇ ਦੇਸ਼ਾਂ ਵੱਲ ਪ੍ਰਵਾਸ ਕਰਨਾ , ਭਿ੍ਰਸ਼ਟਾਚਾਰ,ਆਪਸੀ ਭਾਈਚਾਰੇ, ਸਮਾਜਿਕ ਕਦਰਾਂ ਕੀਮਤਾਂ ਦਾ ਘਾਣ ਹੋਣਾ ਅਤੇ ਹੋਰ ਵੱਡੀਆਂ ਚਣੌਤੀਆਂ ਨੇ,ਪਰ ਇਸ ਦੇ ਬਾਵਜੂਦ ਨੋਜਵਾਨਾਂ ਨੂੰ ਅਜ਼ਾਦੀ ਦੇ ਉਸ ਇਤਿਹਾਸ ਤੋਂ ਉਹ ਪ੍ਰੇਰਨਾ ਜ਼ਰੂਰ ਲੈਣ ਦੀ ਲੋੜ ਹੈ,ਜਦੋਂ ਸ਼ਹੀਦ ਭਗਤ ਸਿੰਘ ਵਰਗੇ ਦੇਸ਼ ਭਗਤਾਂ ਨੇ ਸਿਰਫ 23 ਵਰ੍ਹਿਆਂ ਦੀ ਉਮਰ ਚ ਦੇਸ਼ ਦੀ ਅਜ਼ਾਦੀ ਲਈ ਕੁਰਬਾਨੀਆਂ ਦੇ ਦਿੱਤੀਆਂ, ਪਰ ਹੁਣ ਸਾਡੇ ਦੇਸ਼ ਦੇ ਨੋਜਵਾਨਾਂ ਸਾਹਮਣੇ ਭਾਰਤ ਨੂੰ ਮਿਲੀ ਅਜ਼ਾਦੀ ਨੂੰ ਅਸਲੀ ਮਾਇਨਿਆਂ ਚ ਲਾਗੂ ਕਰਕੇ ਦੇਸ਼ ਨੂੰ ਦੁਨੀਆਂ ਦੇ ਵਿਕਾਸਸ਼ੀਲ ਦੇਸ਼ਾਂ ਦੇ ਬਰਾਬਰ ਖੜਨ ਲਈ ਵੱਡੇ ਰਾਜਨੀਤਕ,ਆਰਥਿਕ, ਸਮਾਜਿਕ ਬਦਲਾਅ ਦੀ ਵੱਡੀ ਲੋੜ ਹੈ। ਨਹਿਰੂ ਯੁਵਾ ਕੇਂਦਰ ਮਾਨਸਾ ਦੇ ਜ਼ਿਲ੍ਹਾ ਯੂਥ ਅਫਸਰ ਸਰਬਜੀਤ ਸਿੰਘ ਅਤੇ ਯੁਵਾ ਅਧਿਕਾਰੀ ਤੇ ਇਸ ਯੁਵਾ ਉਤਸਵ ਦੇ ਪ੍ਰਬੰਧਕ ਡਾ ਸੰਦੀਪ ਘੰਡ ਨੇ ਦੱਸਿਆ ਕਿ ਦੋ ਰੋਜ਼ਾ ਉਤਸਵ ਦੌਰਾਨ ਯੁਵਾ ਸੰਵਾਦ ਅਹਿਮ ਪ੍ਰੋਗਰਾਮ ਹੈ,ਜਿਸ ਦੌਰਾਨ 2047 ਦੇ ਭਾਰਤ ਦੀ ਚਰਚਾ ਜ਼ਿਲ੍ਹਿਆਂ ਤੋਂ ਲੈ ਕੇ ਰਾਜ,ਕੌਮੀ ਪੱਧਰ ਤੱਕ ਹੋਣੀ ਹੈ। ਦੇਸ਼ ਭਰ ਦੇ ਹੋਣਹਾਰ ਨੋਜਵਾਨਾਂ ਦਾ ਇਸ ਰੂਪ ਚ ਚਰਚਾ ਕਰਨਾ ਭਾਰਤ ਸਰਕਾਰ ਅਤੇ ਨਹਿਰੂ ਯੁਵਾ ਸੰਗਠਨ ਦਾ ਇਹ ਵੱਡਾ ਤੇ ਅਹਿਮ ਉਪਰਾਲਾ ਮੰਨਿਆ ਜਾ ਰਿਹਾ ਹੈ।
ਯੁਵਾ ਸੰਵਾਦ ਦੌਰਾਨ ਵਿਸ਼ੇਸ਼ ਤੌਰ ‘ਤੇ ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਰਘਵੀਰ ਸਿੰਘ ਮਾਨ,ਡਾ ਬੂਟਾ ਸਿੰਘ ਸੇਖੋਂ ਪਿ੍ਰੰਸੀਪਲ ਡਾਈਟ,ਜ਼ਿਲ੍ਹਾ ਭਾਸ਼ਾ ਅਫਸਰ ਤੇਜਿੰਦਰ ਕੌਰ,ਜ਼ਿਲ੍ਹਾ ਖੋਜ ਅਫਸਰ ਗੁਰਪ੍ਰੀਤ ਸਿੰਘ,ਲੈਕਚਰਾਰ ਹਰਪ੍ਰੀਤ ਸਿੰਘ ਮੂਸਾ, ਪਿ੍ਰੰਸੀਪਲ ਡਾ ਯੋਗਿਤਾ ਜੋਸ਼ੀ ਹਾਜ਼ਰ ਸਨ। ਉਨ੍ਹਾਂ ਵੱਲ੍ਹੋਂ ਨੋਜਵਾਨਾਂ ਨੂੰ ਸਵਾਲ ਜਵਾਬ ਕੀਤੇ ਗਏ ਅਤੇ ਜੱਜਮੈਂਟ ਦੀ ਵੀ ਭੂਮਿਕਾ ਨਿਭਾਈ। ਜ਼ਿਲ੍ਹੇ ਉਤਸਵ ਦੇ ਦੂਸਰੇ ਦਿਨ ਮਾਲਵਾ ਪਬਲਿਕ ਹਾਈ ਸਕੂਲ ਖਿਆਲਾਂ ਕਲਾਂ ਦੀਆਂ ਵਿਦਿਆਰਥਣਾਂ ,ਜਿਨ੍ਹਾਂ ਨੇ ਪਰਾਲੀ ਨੂੰ ,ਨਾ ਫੂਕਣ ਦਾ ਸਨੇਹਾ ਦਿੱਤਾ ਸੀ,ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ । ਇਸ ਕਵੀਸ਼ਰੀ ਨੂੰ ਮੁੱਖ ਮੰਤਰੀ ਵੱਲ੍ਹੋਂ ਅਪਣੇ ਪੇਜ ‘ਤੇ ਸ਼ੇਅਰ ਕਰਦਿਆਂ 51 ਹਜ਼ਾਰ ਰੁਪਏ ਦੇ ਸਨਮਾਨ ਦਾ ਐਲਾਨ ਕੀਤਾ ਗਿਆ ਸੀ। ਇਸ ਕਵੀਸ਼ਰੀ ਦੇ ਲੇਖਕ ਹਰਦੀਪ ਜਟਾਣਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਅੱਜ ਦੇ ਸਮਾਗਮ ਦੌਰਾਨ ਮਾਨਸਾ ਦੇ ਵਿਧਾਇਕ ਡਾ ਵਿਜੈ ਸਿੰਗਲਾ ਨੇ ਵਿਸ਼ੇਸ਼ ਸ਼ਿਰਕਤ ਕੀਤੀ ਅਤੇ ਜੇਤੂ ਟੀਮਾਂ ਨੂੰ ਇਨਾਮ ਦਿੱਤੇ ਗਏ। ਯੁਵਾ ਉਤਸਵ ਦੌਰਾਨ ਅਧਿਆਪਕ ਗੁਰਜੰਟ ਸਿੰਘ ਚਾਹਲ,ਲੈਕਚਰਾਰ ਵੀਰਪਾਲ ਕੌਰ ਦੀ ਅਗਵਾਈ ਚ ਪੁਰਾਤਨ ਸਭਿਆਚਾਰ ਨੂੰ ਦਰਸਾਉਂਦੀ ਪ੍ਰਦਰਸ਼ਨੀ, ਗੁਰਮੀਤ ਸਿੰਘ ਬੁਰਜ ਰਾਠੀ ਦੀ ਅਗਵਾਈ ਚ ਰਾਠੀ ਕਲਾ ਕੇਂਦਰ ਵੱਲ੍ਹੋਂ ਵੇਸਟ ਚੀਜਾਂ ਤੋਂ ਬਣਾਏ ਖਡੋਣਿਆਂ ਦੀ ਪ੍ਰਦਰਸ਼ਨੀ ਅਤੇ ਭਾਸ਼ਾ ਵਿਭਾਗ ਮਾਨਸਾ ਵੱਲ੍ਹੋਂ ਲਾਈ ਪੁਸਤਕ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਰਹੀ। ਸਮਾਗਮ ਦੌਰਾਨ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਦੀ ਪਿ੍ਰੰਸੀਪਲ ਡਾ ਬਰਿੰਦਰ ਕੌਰ,ਡਾ ਵਿਜੈ ਮਿੱਢਾ ਡਿਪਟੀ ਡੀਈਓ ਸੈਕੰਡਰੀ, ਸਹਾਇਕ ਸਿਵਲ ਸਰਜਨ ਡਾ ਰਣਜੀਤ ਰਾਏ,ਸਾਬਕਾ ਯੂਥ ਕੋਆਰਡੀਨੇਟਰ ਪਰਮਜੀਤ ਸੋਹਲ,ਡਾ ਜਨਕ ਰਾਜ,ਸੰਜੀਵ ਪਿੰਕਾ,ਮੈਡਮ ਜਸਵੀਰ ਕੌਰ ਵਿਰਦੀ,ਰਾਜੇਸ਼ ਕੁਮਾਰ ਬੁਢਲਾਡਾ, ਹਰਦੀਪ ਸਿੰਘ ਸਿੱਧੂ, ਗੁਰਦੀਪ ਸਿੰਘ ਡੀ ਐੱਮ ਖੇਡਾਂ, ਰਾਜਿੰਦਰ ਵਰਮਾ,ਸਮਾਜ ਸੇਵੀ ਹਰਪ੍ਰੀਤ ਬਹਿਣੀਵਾਲ, ਮਨੋਜ ਕੁਮਾਰ ਹਾਜ਼ਰ ਸਨ।

ਅੰਮਿ੍ਰਤਸਰ ਤੋਂ ਲੰਡਾ-ਰਿੰਦਾ ਅੱਤਵਾਦੀ ਮਾਡਿਊਲ ਦੇ ਤਿੰਨ ਆਪ੍ਰੇਟਿਵ ਕਾਬੂ; ਏਕੇ-47 ਅਤੇ ਤਿੰਨ ਪਿਸਤੌਲ ਬਰਾਮਦ

0

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ, ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਯਤਨਸ਼ੀਲ
ਅੰਮਿ੍ਰਤਸਰ ਕਮਿਸ਼ਨਰੇਟ ਪੁਲਿਸ ਅਤੇ ਏ.ਜੀ.ਟੀ.ਐਫ. ਨੇ ਦਿੱਲੀ ਪੁਲਿਸ ਦੇ ਨਾਲ ਸਾਂਝੇ ਆਪਰੇਸ਼ਨ ਵਿੱਚ ਤਿੰਨ ਦੋਸ਼ੀਆਂ ਨੂੰ ਹੋਟਲ ਤੋਂ ਕੀਤਾ ਗਿ੍ਰਫਤਾਰ : ਡੀਜੀਪੀ ਗੌਰਵ ਯਾਦਵ
ਪੰਜਾਬੀ ਖ਼ਬਰਸਾਰ ਬਿਉਰੋ
ਅੰਮਿ੍ਰਤਸਰ, 21 ਅਕਤੂਬਰ: ਪੰਜਾਬ ਪੁਲਿਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ‘ਤੇ ਸ਼ਿਕੰਜਾ ਕੱਸਦਿਆਂ ਅੰਮਿ੍ਰਤਸਰ ਕਮਿਸ਼ਨਰੇਟ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਦਿੱਲੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ ਗਿ੍ਰਫਤਾਰ ਕੀਤਾ ਅਤੇ ਉਕਤ ਦੋਸ਼ੀਆਂ ਤੋਂ ਇੱਕ ਏਕੇ-47 ਅਸਾਲਟ ਰਾਈਫਲ ਅਤੇ ਤਿੰਨ ਪਿਸਤੌਲਾਂ ਸਮੇਤ ਗੋਲੀ ਸਿੱਕਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡੀਜੀਪੀ ,ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਇਸ ਮਾਡਿਊਲ ਨੂੰ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਅਤੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਵੱਲੋਂ ਸਾਂਝੇ ਤੌਰ ‘ਤੇ ਹੈਂਡਲ ਕੀਤਾ ਜਾ ਰਿਹਾ ਹੈ।ਗਿਰਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਰਾਜ ਸਿੰਘ ਵਾਸੀ ਭਿੱਖੀਵਿੰਡ ਜਿਲਾ ਤਰਨਤਾਰਨ, ਆਤਿਸ਼ ਕੁਮਾਰ ਅਤੇ ਅਵਿਨਾਸ਼ ਕੁਮਾਰ ਦੋਵੇਂ ਵਾਸੀ ਪਿੰਡ ਸਰਹਾਲੀ ਕਲਾਂ ਜ਼ਿਲਾ ਤਰਨਤਾਰਨ ਵਜੋਂ ਹੋਈ ਹੈ। ਤਿੰਨੋਂ ਮੁਲਜਮ ਗੁਜਰਾਤ ਦੀ ਇੱਕ ਟਾਈਲ ਫੈਕਟਰੀ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰਦੇ ਸਨ।ਇਹ ਕਾਰਵਾਈ , ਦਿੱਲੀ ਪੁਲਿਸ ਵੱਲੋਂ ਮੋਗਾ ਦੇ ਕੋਟ ਈਸੇ ਖਾਂ ਦੇ ਹਰਮਿੰਦਰ ਸਿੰਘ ਦੀ ਗਿ੍ਰਫਤਾਰੀ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ, ਜਿਸ ਨੇ ਖੁਲਾਸਾ ਕੀਤਾ ਸੀ ਕਿ ਉਸਨੇ ਲਖਬੀਰ ਲੰਡਾ ਦੇ ਨਿਰਦੇਸ਼ਾਂ ‘ਤੇ ਇੱਕ ਏਕੇ-47 ਅਤੇ ਤਿੰਨ ਪਿਸਤੌਲਾਂ ਦੀ ਖੇਪ ਲੈ ਕੇ ਬਲਰਾਜ, ਆਤਿਸ ਅਤੇ ਅਵਿਨਾਸ ਨੂੰ ਸੌਂਪੀ ਸੀ ।
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਦਿੱਲੀ ਪੁਲਿਸ ਦੀ ਪੁਖ਼ਤਾ ਜਾਣਕਾਰੀ ਤੋਂ ਬਾਅਦ ਅੰਮਿ੍ਰਤਸਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਡੀਸੀਪੀ ਡਿਟੈਕਟਿਵ ਅੰਮਿ੍ਰਤਸਰ ਮੁਖਵਿੰਦਰ ਸਿੰਘ ਭੁੱਲਰ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਵੀਰਵਾਰ ਨੂੰ ਘੀ ਮੰਡੀ ਇਲਾਕੇ ਦੇ ਇੱਕ ਹੋਟਲ ਤੋਂ ਤਿੰਨੋਂ ਮੁਲਜਮਾਂ ਨੂੰ ਤਿੰਨ ਪਿਸਤੌਲਾਂ: ਇੱਕ 9 ਐਮ.ਐਮ. ਸਮੇਤ 22 ਜਿੰਦਾ ਕਾਰਤੂਸ ਅਤੇ ਦੋ .30 ਬੋਰ ਸਮੇਤ 9 ਜਿੰਦਾ ਕਾਰਤੂਸ ਸਣੇ ਗਿ੍ਰਫਤਾਰ ਕੀਤਾ । ਉਨਾਂ ਦੱਸਿਆ ਕਿ ਮੁਲਜਮ ਬਲਰਾਜ ਦੇ ਖੁਲਾਸੇ ‘ਤੇ ਪੁਲਿਸ ਟੀਮਾਂ ਨੇ ਤਰਨਤਾਰਨ ਦੇ ਪਿੰਡ ਠੱਠੇ ਵਿਖੇ ਉਸ ਵੱਲੋਂ ਦੱਸੇ ਟਿਕਾਣੇ ਤੋਂ ਏਕੇ-47 ਅਸਾਲਟ ਰਾਈਫਲ ਸਮੇਤ 23 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।ਪੁਲਿਸ ਕਮਿਸ਼ਨਰ (ਸੀ.ਪੀ) ਅੰਮਿ੍ਰਤਸਰ ਅਰੁਣ ਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਗਿ੍ਰਫਤਾਰ ਵਿਅਕਤੀਆਂ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ 7 ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ। ਉਨਾਂ ਕਿਹਾ ਕਿ ਮੁਲਜ਼ਮਾਂ ਦੇ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ ਅਤੇ ਇਸ ਮਾਡਿਊਲ ਤੋਂ ਹਥਿਆਰ ਅਤੇ ਗੋਲੀ ਸਿੱਕੇ ਦੀ ਹੋਰ ਬਰਾਮਦਗੀ ਦੀ ਆਸ ਹੈ।ਦੱਸਣਯੋਗ ਹੈ ਕਿ ਇਸ ਸਬੰਧੀ ਐਫ.ਆਈ.ਆਰ ਨੰ. 135 ਮਿਤੀ 20.10.2022 ਨੂੰ ਅਸਲਾ ਐਕਟ ਦੀ ਧਾਰਾ 25(8)/54/59 ਅਧੀਨ ਥਾਣਾ ਈ- ਡਵੀਜਨ ਅੰਮਿ੍ਰਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

ਮੁੱਖ ਮੰਤਰੀ ਵੱਲੋਂ ਚੱਲ ਰਹੇ ਖ਼ਰੀਦ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਦੇ ਨਿਰਦੇਸ਼

0

ਮੰਡੀਆਂ ਵਿੱਚ 50 ਲੱਖ ਮੀਟਰਿਕ ਟਨ ਝੋਨੇ ਦੀ ਹੋਈ ਆਮਦ; ਕਿਸਾਨਾਂ ਨੂੰ 7307.93 ਕਰੋੜ ਰੁਪਏ ਦੀ ਕੀਤੀ ਅਦਾਇਗੀ
ਪਰਾਲੀ ਸਾੜਨ ਵਿਰੁੱਧ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ ਉਤੇ ਮੁਹਿੰਮ ਚਲਾਉਣ ਲਈ ਕਿਹਾ
ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਥੋੜ੍ਹੇ ਅਤੇ ਲੰਮੇ ਸਮੇਂ ਦੇ ਟੀਚਿਆਂ ਦੀ ਪਛਾਣ ਕਰਨ ਲਈ ਵੀ ਕਿਹਾ
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਸਿਹਤ ਵਿਭਾਗ ਨੂੰ ਨਕਲੀ ਮਠਿਆਈਆਂ ਅਤੇ ਦੁੱਧ ਤੋਂ ਬਣੇ ਉਤਪਾਦਾਂ ’ਤੇ ਸਖ਼ਤ ਨਿਗਰਾਨੀ ਰੱਖਣ ਦੇ ਵੀ ਦਿੱਤੇ ਨਿਰਦੇਸ਼
ਵੱਖ-ਵੱਖ ਵਿਭਾਗਾਂ ਨਾਲ ਕੀਤੀ ਸਮੀਖਿਆ ਮੀਟਿੰਗ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 21 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਨੇ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚੋਂ ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਯਕੀਨੀ ਬਣਾਉਣ ਦੇ ਨਿਰਦੇਸ ਦਿੱਤੇ।ਮੁੱਖ ਮੰਤਰੀ ਨੇ ਅੱਜ ਇੱਥੇ ਆਪਣੇ ਦਫਤਰ ਵਿਖੇ ਸੂਬਾ ਸਰਕਾਰ ਦੇ ਪ੍ਰਬੰਧਕੀ ਸਕੱਤਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਬਿਨਾਂ ਕਿਸੇ ਦੇਰੀ ਦੇ ਕਿਸਾਨਾਂ ਦੇ ਇੱਕ-ਇੱਕ ਦਾਣੇ ਦੀ ਖਰੀਦ ਅਤੇ ਚੁਕਾਈ ਕੀਤੀ ਜਾਵੇ। ਭਗਵੰਤ ਮਾਨ ਨੇ ਇਸ ਗੱਲ ’ਤੇ ਤਸੱਲੀ ਪ੍ਰਗਟਾਈ ਕਿ ਸੂਬੇ ਭਰ ਦੀਆਂ ਮੰਡੀਆਂ ਵਿੱਚ ਲਗਭਗ 50 ਲੱਖ ਮੀਟਰਿਕ ਟਨ ਝੋਨਾ ਆ ਚੁੱਕਾ ਹੈ ਅਤੇ ਕਿਸਾਨਾਂ ਨੂੰ 7307.93 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਖ਼ਰੀਦ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਜਾਵੇ।ਇਕ ਹੋਰ ਏਜੰਡੇ ’ਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨੂੰ ਨਾ ਸਾੜਨ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਮਨੁੱਖੀ ਜੀਵਨ ਨੂੰ ਵੀ ਭਾਰੀ ਖਤਰਾ ਪੈਦਾ ਹੁੰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾ ਕੇ ਇਸ ਦੀ ਰੋਕਥਾਮ ਲਈ ਹਰ ਸੰਭਵ ਯਤਨ ਕਰਨ ਦੀ ਲੋੜ ਹੈ।ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਇਸ ਗੱਲ ’ਤੇ ਤਸੱਲੀ ਪ੍ਰਗਟਾਈ ਕਿ ਰੋਜ਼ਾਨਾ 7500 ਮਰੀਜ ਇਨ੍ਹਾਂ ਕਲੀਨਿਕਾਂ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਮਿਆਰੀ ਇਲਾਜ ਸਹੂਲਤਾਂ ਮੁਹੱਈਆ ਕਰਵਾ ਕੇ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਭਗਵੰਤ ਮਾਨ ਨੇ ਸਿਹਤ ਵਿਭਾਗ ਨੂੰ ਸੂਬੇ ਭਰ ਦੇ 400 ਹੋਰ ਸਿਹਤ ਸੰਭਾਲ ਕੇਂਦਰਾਂ ਨੂੰ ਮਜਬੂਤ ਕਰਨ ਲਈ ਵੀ ਕਿਹਾ।
ਸੂਬੇ ਵਿੱਚ ਸੇਵਾ ਕੇਂਦਰਾਂ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਨ੍ਹਾਂ ਸੇਵਾ ਕੇਂਦਰਾਂ ਵਿੱਚ ਦਿੱਤੀਆਂ ਜਾਂਦੀਆਂ ਸੇਵਾਵਾਂ ਲਈ ਕੀਤੀ ਜਾਣ ਵਾਲੀ ਵਾਧੂ ਵਸੂਲੀ ਸਬੰਧੀ ਸ਼ਿਕਾਇਤਾਂ ਉਤੇ ਤੁਰੰਤ ਕਾਰਵਾਈ ਕਰਨ ਲਈ ਆਖਿਆ। ਉਨ੍ਹਾਂ ਅਜਿਹੀਆਂ ਗਤੀਵਿਧੀਆਂ ਵਿੱਚ ਸਾਮਲ ਮੁਲਾਜਮਾਂ ਖ਼ਿਲਾਫ ਸਖਤ ਕਾਰਵਾਈ ਕਰਨ ਦੇ ਨਿਰਦੇਸ ਦਿੱਤੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਭਰ ਦੇ ਸਾਰੇ 531 ਸੇਵਾ ਕੇਂਦਰਾਂ ਵਿੱਚ ਨਾਗਰਿਕ ਕੇਂਦਰਿਤ ਸੇਵਾਵਾਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।ਭਿ੍ਰਸਟਾਚਾਰ ਵਿਰੁੱਧ ਆਪਣੀ ਸਰਕਾਰ ਦੀ ਦਿ੍ਰੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਇੰਜਨੀਅਰਿੰਗ ਵਿੰਗ ਦੇ ਅਨੁਮਾਨਾਂ ਵਿੱਚ ਕੋਈ ਵਾਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਅਨੁਮਾਨ ਸਾਰਥਿਕ ਹੋਣੇ ਚਾਹੀਦੇ ਹਨ ਅਤੇ ਗਲਤ ਕੰਮਾਂ ਨੂੰ ਅੰਜਾਮ ਦੇਣ ਵਾਲਿਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ’ਤੇ ਵਿਕਾਸ ਕਾਰਜਾਂ ਦੀ ਖ਼ੁਦ ਚੈਕਿੰਗ ਅਤੇ ਪੜਤਾਲ ਯਕੀਨੀ ਬਣਾਉਣ ਲਈ ਵੀ ਆਖਿਆ।ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕੇਂਦਰ ਵੱਲੋਂ ਸਪਾਂਸਰਡ ਸਕੀਮਾਂ ਤਹਿਤ ਫੰਡਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਸੂਬੇ ਵਿੱਚ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਲਈ ਕੀਤੀ ਜਾਵੇ। ਭਗਵੰਤ ਮਾਨ ਨੇ ਵਿੱਤ ਵਿਭਾਗ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਸਰਕਾਰ ਦੇ ਪੱਧਰ ਉਤੇ ਕੋਈ ਵੀ ਬਿੱਲ ਬਕਾਇਆ ਨਾ ਰਹੇ।
ਮੁੱਖ ਮੰਤਰੀ ਨੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਥੋੜ ਚਿਰੇ ਅਤੇ ਲੰਮੇ ਸਮੇਂ ਦੇ ਟੀਚਿਆਂ ਦੀ ਪਛਾਣ ਕਰਨ ’ਤੇ ਵੀ ਜੋਰ ਦਿੱਤਾ। ਉਨ੍ਹਾਂ ਨੇ ਸਰਕਾਰੀ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਨਿਰਵਿਘਨ ਅੰਤਰ-ਵਿਭਾਗੀ ਤਾਲਮੇਲ ਬਣਾਉਣ ਲਈ ਕਿਹਾ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਨਿਰਪੱਖਤਾ ਅਤੇ ਪਾਰਦਰਸ਼ੀ ਢੰਗ ਨਾਲ ਨਿਭਾਉਣ ਲਈ ਆਖਿਆ।ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜਰ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਘਟੀਆ ਦਰਜੇ ਦੀਆਂ ਮਠਿਆਈਆਂ ਅਤੇ ਨਕਲੀ ਦੁੱਧ ਤੋਂ ਬਣੇ ਪਦਾਰਥਾਂ ਨੂੰ ਠੱਲ੍ਹ ਪਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਲੋਕਾਂ ਦੀਆਂ ਕੀਮਤੀ ਜਾਨਾਂ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਆਪਣੇ ਮੁਨਾਫੇ ਲਈ ਲੋਕਾਂ ਦੀ ਜਾਨ ਦਾਅ ’ਤੇ ਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਕੌਮੀ ਮਾਰਗਾਂ ਦੇ ਪ੍ਰਾਜੈਕਟਾਂ ਲਈ ਜ਼ਮੀਨ ਐਕੁਆਇਰ ਕਰਨ ਦੀ ਪ੍ਰਕਿਰਿਆ ਕਿਸਾਨਾਂ ਨੂੰ ਮੁਆਵਜਾ ਦੇ ਕੇ ਛੇਤੀ ਤੋਂ ਛੇਤੀ ਮੁਕੰਮਲ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਭਰ ’ਚ ਚੱਲ ਰਹੇ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਵੀ ਤਾਕੀਦ ਕੀਤੀ। ਭਗਵੰਤ ਮਾਨ ਨੇ ਉਸਾਰੀ ਦੇ ਕੰਮ ਦੌਰਾਨ ਗੁਣਵੱਤਾ ਦੇ ਉੱਚ ਮਿਆਰੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ।ਮੁੱਖ ਮੰਤਰੀ ਨੇ ਮਾਲ, ਸਥਾਨਕ ਸਰਕਾਰਾਂ ਅਤੇ ਸਹਿਰੀ ਇਕਾਈਆਂ ਨੂੰ ਜਮੀਨਾਂ ਦੀ ਵਿਕਰੀ-ਨਾਮਿਆਂ (ਸੇਲ ਡੀਡਜ) ‘ਤੇ ਲੱਗੀ ਰੋਕ ਹਟਵਾਉਣ ਲਈ ਰਣਨੀਤੀ ਬਣਾਉਣ ਵਾਸਤੇ ਇਕਜੁੱਟ ਹੋ ਕੇ ਕੰਮ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਨੂੰ ਇਸ ਮਾਮਲੇ ਨੂੰ ਛੇਤੀ ਨਿਪਟਾਉਣ ਲਈ ਕਾਨੂੰਨੀ ਰਾਇ ਲੈਣੀ ਚਾਹੀਦੀ ਹੈ। ਭਗਵੰਤ ਮਾਨ ਨੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਦਿ੍ਰੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਇਸ ਨੇਕ ਕਾਰਜ ਲਈ ਸਾਰੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ।

ਅਨਿਲ ਠਾਕੁਰ ਨੇ ਪੰਜਾਬ ਟਰੇਡਰਜ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 21 ਅਕਤੂਬਰ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਦੀ ਮੌਜੂਦਗੀ ਵਿੱਚ ਸ੍ਰੀ ਅਨਿਲ ਠਾਕੁਰ ਨੇ ਅੱਜ ਪੰਜਾਬ ਟਰੇਡਰਜ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ‘ਤੇ ਬੋਲਦਿਆਂ ਵਿੱਤ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਸ੍ਰੀ ਅਨਿਲ ਠਾਕੁਰ ਵਪਾਰੀਆਂ ਪੱਖੀ ਨੀਤੀਆਂ ਨੂੰ ਪ੍ਰਭਾਵਸਾਲੀ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਅਤੇ ਵਪਾਰੀਆਂ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਨਗੇ। ਸ੍ਰੀ ਠਾਕੁਰ ਨੂੰ ਵਧਾਈ ਦਿੰਦਿਆਂ ਵਿੱਤ ਮੰਤਰੀ ਨੇ ਵਪਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਸ੍ਰੀ ਅਨਿਲ ਠਾਕੁਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੀਨੀਅਰ ਲੀਡਰਸਿਪ ਦਾ ਉਨ੍ਹਾਂ ਵਿੱਚ ਵਿਸਵਾਸ ਦਿਖਾਉਣ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜਿੰਮੇਵਾਰੀ ਨੂੰ ਆਪਣੀ ਯੋਗਤਾ ਅਤੇ ਤਨਦੇਹੀ ਨਾਲ ਨਿਭਾਉਣਗੇ। ਜਿਕਰਯੋਗ ਹੈ ਕਿ ਬਠਿੰਡਾ ਦੇ ਸ੍ਰੀ ਅਨਿਲ ਠਾਕੁਰ ‘ਆਪ‘ ਦੇ ਵਪਾਰ ਅਤੇ ਉਦਯੋਗ ਵਿੰਗ ਦੇ ਸੂਬਾ ਪ੍ਰਧਾਨ, ਪੰਜਾਬ ਹੋਟਲ ਐਸੋਸੀਏਸਨ ਦੇ ਜਨਰਲ ਸਕੱਤਰ ਅਤੇ ਪੰਜਾਬ ਰਾਜਪੂਤ ਮਹਾਸਭਾ ਦੇ ਜਨਰਲ ਸਕੱਤਰ ਵੀ ਹਨ।

ਮੁੱਖ ਸਕੱਤਰ ਵੱਲੋਂ ਭਿ੍ਰਸ਼ਟਾਚਾਰ ਦੇ ਮਾਮਲਿਆਂ ਦਾ ਸਮਾਂਬੱਧ ਨਿਪਟਾਰਾ ਕਰਨ ਦੇ ਨਿਰਦੇਸ਼

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 21 ਅਕਤੂਬਰ: ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਸਾਰੇ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨੂੰ ਭਿ੍ਰਸ਼ਟਾਚਾਰ ਦੇ ਮਾਮਲਿਆਂ ਦਾ ਸਮਾਂਬੱਧ ਤਰੀਕੇ ਨਾਲ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਆਪਣੇ ਦਫਤਰ ਵਿਚ ਸਮੂਹ ਵਿਭਾਗਾਂ ਅਤੇ ਵਿਜੀਲੈਂਸ ਵਿਭਾਗ ਦੇ ਸੀਨੀਅਰ ਅਫਸਰਾਂ ਦੀ ਮੀਟਿੰਗ ਦੌਰਾਨ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਫ ਤੇ ਸਪੱਸ਼ਟ ਹਦਾਇਤਾਂ ਹਨ ਕਿ ਭਿ੍ਰਸ਼ਟਾਚਾਰ ਨਾਬਰਦਾਸ਼ਤਯੋਗ ਹੈ ਅਤੇ ਕਿਸੇ ਵੀ ਰਿਸ਼ਵਤਖੋਰ ਖਿਲਾਫ ਬਿਲਕੁਲ ਵੀ ਨਰਮੀ ਨਾ ਵਰਤੀ ਜਾਵੇ। ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬਵਾਸੀਆਂ ਨੂੰ ਸਾਫ-ਸੁਥਰਾ, ਪਾਰਦਰਸ਼ੀ ਅਤੇ ਭਿ੍ਰਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਦੇਣ ਲਈ ਵਚਨਬੱਧ ਹੈ ਅਤੇ ਇਸ ਮਕਸਦ ਲਈ ਉੱਪਰ ਤੋਂ ਹੇਠਲੇ ਪੱਧਰ ਤੱਕ ਰਿਸ਼ਵਤਖੋਰੀ ਨੂੰ ਹਰ ਹਾਲਤ ਵਿਚ ਬੰਦ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਜਿਹੜੇ ਵਿਭਾਗਾਂ ਵਿਚ ਵਿਜੀਲੈਂਸ ਵੱਲੋਂ ਜਾਂ ਸਬੰਧਤ ਵਿਭਾਗ ਵੱਲੋਂ ਭਿ੍ਰਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ-ਪੜਤਾਲ ਚੱਲ ਰਹੀ ਹੈ ਉਸ ਨੂੰ ਨਿਯਮਾਂ ਮੁਤਾਬਕ ਮੁਕੰਮਲ ਕੀਤਾ ਜਾਵੇ ਅਤੇ ਇਸ ਵਿਚ ਕਿਸੇ ਵੀ ਪ੍ਰਕਾਰ ਦੀ ਦੇਰੀ ਜਾਂ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਹਦਾਇਤ ਕੀਤੀ ਕਿ ਕਿਸੇ ਵੀ ਦੋਸ਼ੀ ਨੂੰ ਬਿਲਕੁਲ ਵੀ ਬਖਸ਼ਿਆਂ ਨਾ ਜਾਵੇ। ਕਾਨੂੰਨ ਅਨੁਸਾਰ ਰਿਸ਼ਵਤਖੋਰਾਂ ਖਿਲਾਫ ਸਖਤ ਐਕਸ਼ਨ ਲਿਆ ਜਾਵੇ ਪਰ ਕਿਸੇ ਵੀ ਨਿਰਦੋਸ਼ ਵਿਅਕਤੀ ਨਾਲ ਅਨਿਆਂ ਬਿਲਕੁਲ ਨਾ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਵਿਚ ਪੈਂਡਿੰਗ ਕੇਸਾਂ ਬਾਬਤ ਜਾਣਕਾਰੀ ਅਤੇ ਪ੍ਰਗਤੀ ਰਿਪੋਰਟ ਲਈ। ਉਨ੍ਹਾਂ ਸੂਬੇ ਦੇ ਸਾਰੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸੇ ਵੀ ਪੱਧਰ ‘ਤੇ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿਚ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਅਤੇ ਇਸ ਬਾਰੇ ਸਬੰਧਤ ਵਿਭਾਗ ਆਪੋ-ਆਪਣੇ ਸਟਾਫ ਨੂੰ ਹਦਾਇਤਾਂ ਜਾਰੀ ਕਰ ਦੇਣ। ਉਨ੍ਹਾਂ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਵੀ ਸਰਕਾਰੀ ਮੁਲਾਜ਼ਮ ਜਾਂ ਅਫਸਰ ਉਨ੍ਹਾਂ ਤੋਂ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਇਸ ਦੀ ਤੁਰੰਤ ਸ਼ਿਕਾਇਤ ਕੀਤੀ ਜਾਵੇ।

ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸਹੀਦਾਂ ਨੂੰ ਦਿੱਤੀ ਸਰਧਾਂਜਲੀ

0

ਪੰਜਾਬ ਪੁਲਿਸ ਵੱਲੋਂ ਸਹੀਦਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ
ਪੰਜਾਬ ਪੁਲਿਸ ਸਰਹੱਦੀ ਸੂਬੇ ਵਿੱਚ ਸਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ: ਡੀਜੀਪੀ ਗੌਰਵ ਯਾਦਵ
ਪੰਜਾਬੀ ਖ਼ਬਰਸਾਰ ਬਿਉਰੋ
ਜਲੰਧਰ, 21 ਅਕਤੂਬਰ: ਦੇਸ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸੂਬੇ ਦੇ ਬਹਾਦਰ ਜਵਾਨਾਂ ਨੂੰ ਸਰਧਾਂਜਲੀ ਭੇਟ ਕਰਨ ਲਈ ਅੱਜ ਪੰਜਾਬ ਆਰਮਡ ਪੁਲਿਸ (ਪੀਏਪੀ) ਹੈੱਡਕੁਆਰਟਰ ਵਿਖੇ 63ਵਾਂ ਸੂਬਾ ਪੱਧਰੀ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ। ਸੂਬੇ ਦੇ ਸਹੀਦਾਂ ਨੂੰ ਸਰਧਾਂਜਲੀ ਭੇਟ ਕਰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਇੱਕ ਬੇਮਿਸਾਲ ਫੋਰਸ ਹੈ ਜਿਸ ਨੇ ਸਾਂਤ ਅਤੇ ਅਸ਼ਾਂਤ ਮਾਹੌਲ ਵਿੱਚ ਦੇਸ ਦੀ ਤਨਦੇਹੀ ਨਾਲ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਤੰਬਰ 1981 ਤੋਂ ਅਗਸਤ 1992 ਦੇ ਸਮੇਂ ਦੌਰਾਨ 1792 ਪੁਲਿਸ ਅਧਿਕਾਰੀਆਂ ਨੇ ਅੱਤਵਾਦ ਨਾਲ ਲੜਦੇ ਹੋਏ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਕੁੱਲ 1792 ਸਹੀਦ ਪੁਲਿਸ ਅਧਿਕਾਰੀਆਂ ਵਿੱਚ ਪੰਜਾਬ ਪੁਲਿਸ ਦੇ 1604 ਅਧਿਕਾਰੀ ਅਤੇ ਸਿਪਾਹੀ ਸਾਮਲ ਹਨ, ਜਦਕਿ ਬਾਕੀ 188 ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀ.ਏ.ਪੀ.ਐਫ.) ਦੇ ਮੁਲਾਜਮ ਹਨ। ਪੀਏਪੀ ਕੈਂਪਸ ਅੰਦਰ ਬਣੇ ਪੁਲਿਸ ਸਹੀਦ ਸਮਾਰਕ ਵਿਖੇ ਇੱਕ ਸੁਚੱਜੇ ਢੰਗ ਨਾਲ ਯਾਦਗਾਰੀ ਪਰੇਡ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਡੀ.ਜੀ.ਪੀ.ਪੰਜਾਬ ਵੱਲੋਂ ਸਲਾਮੀ ਲਈ ਗਈ।
ਇਸ ਉਪਰੰਤ ਕਮਾਂਡੈਂਟ 80ਵੀਂ ਬਟਾਲੀਅਨ ਵੱਲੋਂ ਇਸ ਸਾਲ ਦੇ ਸ਼ਹੀਦ ਹੋਣ ਬਾਲੇ ਪੁਲਿਸ ਬਲ ਦੇ ਸਾਰੇ 261 ਸਹੀਦਾਂ ਦੇ ਨਾਂ ਪੜ੍ਹੇ ਗਏ। ਉਹਨਾਂ ਨੂੰ ਯਾਦ ਕਰਦਿਆਂ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ ਅਤੇ ਬਾਅਦ ਵਿੱਚ ਸੀਨੀਅਰ ਅਧਿਕਾਰੀਆਂ ਨੇ ਸਹੀਦੀ ਸਮਾਰਕ ‘ਤੇ ਫੁੱਲਮਾਲਾਵਾਂ ਭੇਟ ਕੀਤੀਆਂ। ਇਸ ਮੌਕੇ ਬੋਲਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸਹੀਦਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਪੂਰਨ ਸਹਿਯੋਗ ਅਤੇ ਸਮਰਥਣ ਦਾ ਭਰੋਸਾ ਦਿੱਤਾ। ਉਹਨਾਂ ਅੱਗੇ ਕਿਹਾ, “ਅਸੀਂ ਆਪਣੇ ਨਾਇਕਾਂ ਦੀਆਂ ਕੁਰਬਾਨੀਆਂ ਨੂੰ ਵਿਅਰਥ ਨਹੀਂ ਜਾਣ ਦੇਵਾਂਗੇ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਪੰਜਾਬ ਪੁਲਿਸ ਸਰਹੱਦੀ ਰਾਜ ਵਿੱਚ ਸਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਅਤੇ ਬਹਾਦਰੀ ਨਾਲ ਸੇਵਾ ਕਰਦੀ ਰਹੇਗੀ।” ਸਮਾਗਮ ਤੋਂ ਬਾਅਦ ਡੀਜੀਪੀ ਨੇ ਸਹੀਦਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਹਮਦਰਦੀ ਨਾਲ ਉਨ੍ਹਾਂ ਦੀ ਗੱਲ ਸੁਣੀ। ਉਨ੍ਹਾਂ ਪੰਜਾਬ ਪੁਲਿਸ ਵੱਲੋਂ ਸ਼ਹੀਦ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ।
ਪੁਲਿਸ ਯਾਦਗਾਰੀ ਦਿਵਸ ਦਾ ਇਤਿਹਾਸ
ਯਾਦਗਾਰੀ ਦਿਵਸ ਦਾ ਇਤਿਹਾਸ 21 ਅਕਤੂਬਰ 1959 ਦਾ ਹੈ ਜਦੋਂ ਲੱਦਾਖ ਦੇ ਹੌਟ ਸਪਰਿੰਗ ਵਿਖੇ ਸਬ-ਇੰਸਪੈਕਟਰ ਕਰਮ ਸਿੰਘ ਦੀ ਅਗਵਾਈ ਵਿੱਚ ਸੈਂਟਰਲ ਰਿਜ਼ਰਵ ਪੁਲਿਸ ਫੋਰਸ (ਸੀ.ਆਰ.ਪੀ.ਐਫ.) ਦੀ ਗਸਤ ਕਰ ਰਹੀ ਟੁਕੜੀ ‘ਤੇ ਚੀਨੀ ਬਲਾਂ ਨੇ ਹਮਲਾ ਕਰ ਦਿੱਤਾ ਸੀ, ਜਿਸ ਨਾਲ ਸਾਡੇ 10 ਜਵਾਨ ਸਹੀਦ ਹੋਏ ਸਨ। 16,000 ਫੁੱਟ ਦੀ ਉਚਾਈ ‘ਤੇ ਅਤਿਅੰਤ ਠੰਡੇ ਮੌਸਮ ਅਤੇ ਵਿਰੋਧੀ ਸਥਿਤੀਆਂ ਵਿੱਚ ਹਰ ਤਰ੍ਹਾਂ ਦੀਆਂ ਔਕੜਾਂ ਦਾ ਸਾਹਮਣਾ ਕਰਨ ਵਾਲੇ ਜਵਾਨਾਂ ਦੀ ਬਹਾਦਰੀ ਮਿਸਾਲੀ ਸਾਹਸ ਦਰਸਾਉਂਦੀ ਹੈ। ਇੰਡੋ-ਤਿੱਬਤੀਅਨ ਬਾਰਡਰ ਪੁਲਿਸ ਵੱਲੋਂ ਹਰ ਸਾਲ ਦੇਸ ਦੇ ਸਾਰੇ ਪੁਲਿਸ ਬਲਾਂ ਦੀ ਇੱਕ ਪ੍ਰਤੀਨਿਧੀ ਦਲ ਨੂੰ ਹੌਟ ਸਪਿ੍ਰੰਗਜ, ਲੱਦਾਖ ਵਿਖੇ ਉਹਨਾਂ ਸਹੀਦਾਂ ਨੂੰ ਸਰਧਾਂਜਲੀ ਦੇਣ ਲਈ ਭੇਜਦੀ ਹੈ ਜਿਨ੍ਹਾਂ ਨੇ 21 ਅਕਤੂਬਰ, 1959 ਨੂੰ ਕੌਮੀ ਸਰਹੱਦਾਂ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ। ਉਦੋਂ ਤੋਂ ਹਰ ਸਾਲ 21 ਅਕਤੂਬਰ ਨੂੰ, ਸਾਰੀਆਂ ਪੁਲਿਸ ਯੂਨਿਟਾਂ ਵਿੱਚ ਬਹਾਦਰ ਪੁਲਿਸ ਸਹੀਦਾਂ ਦੇ ਸਤਿਕਾਰ ਵਜੋਂ ਸਰਧਾਂਜਲੀ ਪਰੇਡ ਆਯੋਜਿਤ ਕੀਤੀ ਜਾਂਦੀ ਹੈ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਸ਼ਹੀਦਾਂ ਦੀਆਂ ਵਿਛੜੀਆਂ ਰੂਹਾਂ ਨੂੰ ਸਰਧਾਂਜਲੀ ਦੇਣ ਲਈ ਹਥਿਆਰ ਉਲਟੇ ਕੀਤੇ ਜਾਂਦੇ ਹਨ ਅਤੇ ਦੋ ਮਿੰਟ ਦਾ ਮੌਨ ਰੱਖਿਆ ਜਾਂਦਾ ਹੈ। ਸੂਬਿਆਂ, ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਪੁਲਿਸ ਸਹੀਦਾਂ ਦੇ ਨਾਮ ਉਹਨਾਂ ਵੱਲੋਂ ਦਿੱਤੀਆਂ ਮਹਾਨ ਕੁਰਬਾਨੀਆਂ ਨੂੰ ਮਾਨਤਾ ਦੇਣ ਲਈ ਪੜ੍ਹੇ ਜਾਂਦੇ ਹਨ।

ਸੀਈਟੀ ਵਿਚ ਹਿੱਸਾ ਲੈਣ ਵਾਲੇ ਉਮੀਦਵਾਰਾਂ ਨੂੰ ਨਹੀਂ ਹੋਵੇਗੀ ਕਿਸੇ ਤਰ੍ਹਾ ਦੀ ਅਸਹੂਲਤ – ਮੁੱਖ ਸਕੱਤਰ

0

ਪ੍ਰੀਖਿਆ ਕੇਂਦਰਾਂ ਤਕ ਉਮੀਦਵਾਰਾਂ ਨੂੰ ਪਹੁੰਚਾਉਣ ਲਈ ਕੀਤੀ ਜਾਵੇਗੀ ਵਿਸ਼ੇਸ਼ ਵਿਵਸਥਾ
ਬੱਸਾਂ ਦੀ ਏਡਵਾਂਸ ਬੁਕਿੰਗ ਲਈ ਮੋਬਾਇਲ ਏਪ ਅਤੇ ਪੋਰਟਲ ਕੀਤਾ ਜਾਵੇਗਾ ਵਿਕਸਿਤ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 21 ਅਕਤੂਬਰ : ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਸੰਜੀਵ ਕੌਸ਼ਲ ਨੇ ਕਿਹਾ ਕਿ ਗਰੁੱਪ ਸੀ ਦੀ ਅਸਾਮੀਆਂ ਦੀ ਭਰਤੀ ਲਈ ਹੋਣ ਵਾਲੀ ਕਾਮਨ ਯੋਗਤਾ ਪ੍ਰੀਖਿਆ (ਸੀਈਟੀ) ਵਿਚ ਹਿੱਸਾ ਲੈਣ ਵਾਲੇ ਉਮੀਦਵਾਰਾਂ ਨੂੰ ਕਿਸੀ ਤਰ੍ਹਾ ਦੀ ਅਸਹੂਲਤ ਨਹੀਂ ਹੋਣ ਦਿੱਤੀ ਜਾਵੇਗੀ। ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੇ ਨਿਰਦੇਸ਼ ਅਨੁਸਾਰ ਸੂਬਾ ਸਰਕਾਰ ਵੱਲੋਂ ਟ੍ਰਾਂਸਪੋਰਟ ਦੀ ਸਹੂਲਤ ਮਹੁਇਆ ਕਰਵਾਈ ਜਾਵੇਗੀ। ਟ੍ਰਾਂਸਪੋਰਟ ਵਿਭਾਗ ਨੂੰ ਜਿਲ੍ਹਾ ਮੁੱਖ ਦਫਤਰਾਂ ਅਤੇ ਸਬ-ਡਿਵੀਜਨਲ ਦਫਤਰਾਂਤੋਂ ਲੈ ਕੇ ਪ੍ਰੀਖਿਆ ਕੇਂਦਰਾਂ ਤਕ ਉਮੀਦਵਾਰਾਂ ਨੂੰ ਪਹੁੰਚਾਉਣ ਲਈ ਵਿਸ਼ੇਸ਼ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ, ਉਮੀਦਵਾਰਾਂ ਤੇ ਉਨ੍ਹੈ ਦੇ ਨਾਲ ਆਉਣ ਵਾਲੇ ਪਰਿਜਨਾ ਦੇ ਰਹਿਣ ਲਈ ਵੀ ਵਿਵਸਥਾ ਕੀਤੀ ਜਾਵੇਗੀ। ਮੁੱਖ ਸਕੱਤਰ ਸ੍ਰੀ ਸੰਜੀਵ ਕੌਸ਼ਲ ਨੇ ਅੱਜ ਇੱਥੇ ਵੀਡੀਓ ਕਾਨਫ੍ਰੈਸਿੰਗ ਰਾਹੀਂ ਜਿਲ੍ਹਾ ਡਿਪਟੀ ਕਮਿਸ਼ਨਰਾਂ ਦੇ ਨਾਲ ਸੀਈਟੀ ਪ੍ਰੀਖਿਆ ਦੀ ਤਿਆਰੀਆਂ ਦੇ ਸਬੰਧ ਵਿਚ ਮਹਤੱਵਪੂਰਣ ਮੀਟਿੰਗ ਕੀਤੀ ਅਤੇ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਮੀਟਿੰਗ ਵਿਚ ਪੁਲਿਸ ਸੁਪਰਡੈਂਟ, ਰੋਡਵੇਜ ਮਹਾਪ੍ਰਬੰਧਕਾਂ ਨੇ ਵੀ ਹਿੱਸਾ ਲਿਆ। ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਦੇ ਚੇਅਰਮੈਨ ਭੋਪਾਲ ਸਿੰਘ, ਟ੍ਰਾਂਸਪੋਰਟ ਵਿਭਾਗ ਦੇ ਪ੍ਰਧਾਨ ਸਕੱਤਰ ਨਵਦੀਪ ਵਿਰਕ ਸਮੇਤ ਹੋਰ ਅਧਿਕਾਰੀ ਮੌਜੂਦ ਰਹੇ। ਸ੍ਰੀ ਸੰਜੀਵ ਕੌਸ਼ਨ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਦਿਸ਼ਾ-ਨਿਰਦੇਸ਼ ਦਿੱਤੇ ਹਨ ਕਿ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਪਰਿਜਨਾਂ ਨੁੰ ਕਿਸੇ ਵੀ ਤਰ੍ਹਾ ਦੀ ਅਸਹੂਲਤ ਨਹੀ ਹੋਣੀ ਚਾਹੀਦੀ ਹੈ। ਇਸ ਦੇ ਲਈ ਸੰਪੂਰਣ ਵਿਵਸਥਾ ਕੀਤੀ ਜਾਵੇਗੀ। ਇਸ ਲਈ ਸਾਰੇ ਜਿਲ੍ਹਾ ਡਿਪਟੀ ਕਮਿਸ਼ਨਰ ਆਪਣੇ ਜਿਲ੍ਹਿਆਂ ਵਿਚ ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜਿਲ੍ਹਾ ਟ੍ਰਾਂਸਪੋਰਟ ਪ੍ਰਬੰਧਨ ਕਮੇਟੀਆਂ ਦਾ ਗਠਨ ਕਰਨ। ਇਸ ਵਿਚ ਪੁਲਿਸ ਸੁਪਰਡੈਂਟ ਅਤੇ ਰੋਡਵੇਜ ਮਹਾਪ੍ਰਬੰਧਕਾਂ ਨੂੰ ਵੀ ਸ਼ਾਮਿਲ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਰੋਡਵੇਜ ਦੀਆਂ ਬੱਸਾਂ ਜਿਲ੍ਹਾ ਮੁੱਖ ਦਫਤਰਾਂ ਅਤੇ ਸਬ-ਡਿਵੀਜਨ ਮੁੱਖ ਦਫਤਰਾਂ ਤੋਂ ਚੱਲਣਗੀਆਂ ਅਤੇ ਉਮੀਦਵਾਰਾਂ ਨੂੰ ਪ੍ਰੀਖਿਆ ਦੇ ਲਈ ਅਲਾਟ ਜਿਲ੍ਹਾ ਮੁੱਖ ਦਫਤਰਾਂ ‘ਤੇ ਛੱਡਣਗੀਆਂ। ਉੱਥੋਂ ਅੱਗੇ ਪ੍ਰੀਖਿਆ ਕੇਂਦਰਾਂ ਤਕ ਪਹੁੰਚਾਉਣ ਦੀ ਜਿਮ੍ਰੇਵਾਰੀ ਸਥਾਨਕ ਪ੍ਰਸਾਸ਼ਨ ਦੀ ਹੋਵੇਗੀ। ਇਸ ਲਈ ਜਿਲ੍ਹਾ ਪ੍ਰਸਾਸ਼ਨ ਸਕੂਲ ਬੱਸਾਂ ਜਾਂ ਹੋਰ ਵਾਹਨਾਂ ਰਾਹੀਂ ਸੰਪੂਰਣ ਵਿਵਸਥਾ ਕਰਨਾ ਯਕੀਨੀ ਕਰਣ।ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਦੇ ਚੇਅਰਮੈਨ ਭੋਪਾਲ ਸਿੰਘ ਨੇ ਕਿਹਾ ਕਿ ਪ੍ਰੀਖਿਆ ਐਨਟੀਏ ਵੱਲੋਂ ਕਰਵਾਈ ਜਾ ਰਹੀ ਹੈ, ਸੂਬਾ ਸਰਕਾਰ ਕਾਨੁੰਨ ਵਿਵਸਥਾ ਯਕੀਨੀ ਕਰਨ ਦਾ ਕਾਰਜ ਕਰੇਗੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੇਿ ਮਾਰਗਦਰਸ਼ਨ ਵਿਚ ਕਮਿਸ਼ਨ ਨੇ ਕਾਰਜਪ੍ਰਣਾਲੀਡ ਨੂੰ ਮਜਬੂਤ ਕੀਤਾ ਹੈ। ਪ੍ਰੀਖਿਆਵਾਂ ਵਿਚ ਨਕਲ ‘ਤੇ ਨਕੇਲ ਕਸੀ ਹੈ। ਹੋਰ ਕਮਿਸ਼ਨ ਵੀ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਦਾ ਅਧਿਐਨ ਕਰ ਰਹੇ ਹਨ। ਇਹ ਪ੍ਰੀਖਿਆ ਚੰਗੀ ਤਰ੍ਹਾ ਨਾਲ ਪ੍ਰਬੰਧਿਤ ਕੀਤੀ ਜਾਵੇਗੀ।

ਗ੍ਰਾਮ ਸਰੰਖਣ ਯੋਜਨਾ ਦੇ ਤਹਿਤ ਕੰਮਾਂ ਦੀ ਮੋਨੀਟਰਿੰਗ ਦੇ ਲਈ ਬਣੇਗਾ ਸੈਲ – ਮੁੱਖ ਮੰਤਰੀ

0

ਅਧਿਕਾਰੀ ਅਲਾਟ ਕੀਤੇ ਗਏ ਕੰਮਾਂ ਦੀ ਫੀਡਬੈਕ ਰਿਪੋਰਟ ਸਮੇਂ ‘ਤੇ ਭੇਜਣ – ਮੁੱਖ ਮੰਤਰੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 21 ਅਕਤੂਬਰ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਗ੍ਰਾਮ ਸਰੰਖਣ ਯੋਜਨਾ ਦੇ ਤਹਿਤ ਅਲਾਟ ਕੰਮਾਂ ਦੀ ਮੋਨੀਟਰਿੰਗ ਦੇ ਲਈ ਮੁੱਖ ਮੰਤਰੀ ਦਫਤਰ ਵਿਚ ਇਕ ਵੱਖ ਤੋਂ ਸੈਲ ਬਣਾਇਆ ਜਾਵੇ ਤਾਂ ਜੋ ਜਿਨ੍ਹਾਂ ਅਧਿਕਾਰੀਆਂ ਵੱਲੋਂ ਪਿੰਡ ਗੋਦ ਲਏ ਗਏ ਹਨ, ਉਹ ਸਿੱਧੇ ਇਸ ਸੈਲ ਵਿਚ ਆਪਣੀ ਫੀਡਬੈਕ ਰਿਪੋਰਟ ਭੇਜ ਸਕਣ ਅਤੇ ਮੁੱਖ ਮੰਤਰੀ ਦਫਤਰ ਵੱਲੋਂ ਇਸ ਦਾ ਵਿਸ਼ਲੇਸ਼ਣ ਕੀਤਾ ਜਾ ਸਕੇ। ਮੁੱਖ ਮੰਤਰੀ ਅੱਜ ਇੱਥੇ ਗ੍ਰਾਮ ਸਰੰਖਣ ਯੋਜਨਾ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਗਲ ਦੇ ਵੀ ਨਿਰਦੇਸ਼ ਦਿੱਤੇ ਕਿ ਉਹ ਸ਼ਮਸ਼ਾਨਘਾਟਾਂ, ਆਂਗਨਵਾੜੀ ਕੇਂਦਰਾਂ, ਵਿਯਾਮਸ਼ਾਲਾਵਾਂ, ਸਕੂਲਾਂ ਤੇ ਪਰਿਵਾਰ ਪਹਿਚਾਣ ਪੱਤਰ ਆਦਿ ਦੇ ਕੰਮਾਂ ਦਾ ਹਫਤੇ ਵਿਚ ਛੁੱਟੀ ਵਾਲੇ ਦਿਨ ਜਾਂ ਦਫਤਰ ਤੋਂ ਛੁੱਟੀ ਦੇ ਬਾਅਦ ਅਵਲੋਕਨ ਕਰਲ। ਪਿੰਡ ਵਿਕਾਸ ਕੰਮਾਂ ਦੀ ਮੋਨੀਟਰਿੰਗ ਵਿਕਾਸ ਅਤੇ ਪੰਚਾਇਤ ਵਿਭਾਗ ਵੀ ਕਰਦਾ ਹੈ।
ਮੀਟਿੰਗ ਵਿਚ ਇਹ ਵੀ ਫੈਸਲਾ ਕੀਤਾ ਗਿਆ ਕਿ ਪਿੰਡ ਵਿਚ ਹੋਈ ਮੌਤਾਂ ਦੀ ਸਹੀ ਸੂਚਨਾ ਪਿੰਡ ਦੇ ਚੌਕੀਦਾਰ ਨੂੰ ਦੇਣੀ ਹੋਵੇਗੀ ਅਤੇ ਸਬੰਧਿਤ ਸਾਰੇ ਵਿਭਾਗ ਸੰਯੁਕਤ ਰੂਪ ਨਾਲ ਇਸ ਦਾ ਰਿਕਾਰਡ ਅਪਡੇਟ ਕਰਣਗੇ। ਉਨ੍ਹਾਂ ਨੇ ਕਿਹਾ ਕਿ ਪਿੰਡ ਦਰਸ਼ਨ ਤੇ ਨਗਰ ਦਰਸ਼ਨ ਪੋਰਟਲ ਤੋਂ ਵੱਖ ਸੀਐਮ ਵਿੰਡੋਂ ਦੀ ਤਰ੍ਹਾ ਮੁੱਖ ਮੰਤਰੀ ਦਫਤਰ ਵਿਚ ਇੲ ਸੈਲ ਕਾਰਜ ਕਰੇਗਾ ਅਤੇ ਮੁੱਖ ਮੰਤਰੀ ਡੈਸ਼ਬੋਰਡ ‘ਤੇ ਇਸ ਦੀ ਨਿਗਰਾਨੀ ਕੀਤੀ ਜਾਵੇਗੀ। ਆਂਗਨਵਾੜੀ ਕੇਂਦਰ ਵਿਚ 3 ਤੋਂ 5 ਉਮਰ ਵਰਗ ਦੇ ਬੱਚਿਆਂ ਦੀ ਮੌਜੂਦਗੀ ਜਰੂਰੀ ਰੂਪ ਨਾਲ ਦਰਜ ਕੀਤੀ ਜਾਵੇ।ਅਘਿਕਾਰੀ ਅਲਾਟ ਪਿੰਡ ਵਿਚ ਇਹ ਕੰਮ ਪੂਰੀ ਦੇਖਰੇਖ ਦੇ ਨਾਲ ਕਰਨ ਅਤੇ ਨੰਬਰਾਂ ਦੇ ਆਧਾਰ ‘ਤੇ ਮੁਲਾਂਕਨ ਰਿਪੋਰਟ ਤਿਆਰ ਕਰ ਪਿੰਡ ਦੀ ਰੈਕਿੰਗ ਕਰਨ। ਪਰਿਵਾਰ ਪਹਿਚਾਣ ਪੱਤਰ ਵਿਚ ਦਿਵਆਂਗ ਵਾਲੇ ਕਾਲਮ ਵਿਚ ਜਨਮ ਤੋਂ ਹੋਈ ਹੋਰ ਗੰਭ.ਰ ਬੀਮਾਰੀਆਂ ਦਾ ਵੀ ਵਰਨਣ ਕਰਨ।ਮੀਟਿੰਗ ਵਿਚ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨਿਲ ਮਲਿਕ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਵੀ. ਉਮਾਸ਼ੰਕਰ, ਮਨੁੱਖ ਸੰਸਾਧਨ ਵਿਭਾਗ ਦੇ ਵਿਸ਼ੇਸ਼ ਸਕੱਤਰ ਡਾ. ਅਦਿਤਅ ਦਹਿਆ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਅੰਮਿ੍ਰਤ ਲਾਲ ਅਗਰਵਾਲ ਨੇ ਸੰਭਾਲਿਆ ਅਹੁਦਾ

0

ਬਠਿੰਡਾ ਜ਼ਿਲ੍ਹੇ ਦਾ ਸਰਵ ਪੱਖੀ ਵਿਕਾਸ ਹੋਵੇਗੀ ਮੁੱਢਲੀ ਤਰਜੀਹ : ਅਗਰਵਾਲ
ਅੰਮਿ੍ਰਤ ਲਾਲ ਅਗਰਵਾਲ ਨੇ ਮੁੱਖ ਮੰਤਰੀ ਤੇ ਪਾਰਟੀ ਹਾਈਕਮਾਂਡ ਦਾ ਕੀਤਾ ਧੰਨਵਾਦ
ਸੁਖਜਿੰਦਰ ਮਾਨ
ਬਠਿੰਡਾ, 21 ਅਕਤੂਬਰ : ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵੇਂ ਨਿਯੁਕਤ ਕੀਤੇ ਗਏ ਚੇਅਰਮੈਨ ਸ੍ਰੀ ਅੰਮਿ੍ਰਤ ਲਾਲ ਅਗਰਵਾਲ ਨੇ ਅੱਜ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ ‘ਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਵਿਧਾਇਕ ਬਠਿੰਡਾ (ਦਿਹਾਤੀ) ਸ੍ਰੀ ਅਮਿਤ ਰਤਨ, ਵਿਧਾਇਕ ਭੁੱਚੋ ਮਾਸਟਰ ਜਗਸੀਰ ਸਿੰਘ, ਡਿਪਟੀ ਕਮਿਸਨਰ ਸ੍ਰੀ ਸ਼ੌਕਤ ਅਹਿਮਦ ਪਰੇ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਜ਼ਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ ਵਿਖੇ ਕਰਵਾਏ ਇੱਕ ਸਮਾਗਮ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸ੍ਰੀ ਅੰਮਿ੍ਰਤ ਲਾਲ ਅਗਰਵਾਲ ਨੂੰ ਪਾਰਟੀ ਦਾ ਵਫ਼ਦਾਰ ਸਿਪਾਹੀ ਅਤੇ ਆਮ ਲੋਕਾਂ ਦੀ ਸੇਵਾ ਨੂੰ ਸਮਰਪਿਤ ਆਗੂ ਦੱਸਦਿਆਂ ਇਹ ਵਕਾਰੀ ਅਹੁਦਾ ਸੰਭਾਲਣ ਲਈ ਵਧਾਈ ਦਿੱਤੀ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਸ੍ਰੀ ਅਗਰਵਾਲ ਜ਼ਿਲ੍ਹੇ ਦੇ ਵਿਕਾਸ ਲਈ ਬਿਹਤਰ ਯੋਜਨਾਵਾਂ ਉਲੀਕ ਕੇ ਇਨ੍ਹਾਂ ਨੂੰ ਨੇਪਰੇ ਚੜ੍ਹਾਉਣ ਲਈ ਆਪਣਾ ਅਹਿਮ ਯੋਗਦਾਨ ਪਾਉਣਗੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੌਂਪੀ ਗਈ ਇਸ ਅਹਿਮ ਜਿੰਮੇਵਾਰੀ ਨੂੰ ਮੇਰੇ ਵੱਲੋਂ ਪੂਰੀ ਇਮਾਨਦਾਰੀ ਅਤੇ ਮੇਹਨਤ ਨਾਲ ਨਿਭਾਇਆ ਜਾਵੇਗਾ ਅਤੇ ਉਹ ਆਪਣੇ ਉਪਰ ਪ੍ਰਗਟਾਏ ਗਏ ਭਰੋਸੇ ‘ਤੇ ਪੂਰੀ ਤਰ੍ਹਾਂ ਖਰਾ ਉਤਰਨਗੇ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ/ਸ਼ਹਿਰਾਂ/ਕਸਬਿਆਂ ਦੇ ਸੰਪੂਰਨ ਵਿਕਾਸ ਲਈ ਯੋਜਨਾਵਾਂ ਬਣਾਉਣਾ ਅਤੇ ਇਹਨਾਂ ਨੂੰ ਹੇਠਲੇ ਪੱਧਰ ‘ਤੇ ਲਾਗੂ ਕਰਵਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੋਵੇਗੀ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਮੁੱਚੀ ਟੀਮ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਦਿਨ-ਰਾਤ ਤਤਪਰ ਤੇ ਸਮਰਪਿਤ ਹੈ। ਜਿਕਰਯੋਗ ਹੈ ਕਿ ਸ੍ਰੀ ਅਗਰਵਾਲ ਖੇਤੀਬਾੜੀ ਵਿਭਾਗ ਵਿੱਚ ਕਰੀਬ 38 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਅਤੇ ਸੀਨੀਅਰ ਸਹਾਇਕ ਵਜੋਂ ਸੇਵਾ ਮੁਕਤ ਹੋਏ ਸਨ ਅਤੇ ਪਿਛਲੇ ਕਾਫ਼ੀ ਸਮੇਂ ਤੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸਨਰ (ਜ) ਸ਼੍ਰੀ ਰਾਹੁਲ, ਐਸਡੀਐਮ ਮੈਡਮ ਇਨਾਯਤ, ਆਪ ਦੀ ਸੂਬਾ ਮਹਿਲਾ ਵਿੰਗ ਪ੍ਰਧਾਨ ਬਲਜਿੰਦਰ ਕੌਰ ਤੁੰਗਵਾਲੀ, ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਸਤਵੀਰ ਕੌਰ ਕਾਲਝਰਾਨੀ, ਜ਼ਿਲ੍ਹਾ ਯੂਥ ਪ੍ਰਧਾਨ ਅਮਰਦੀਪ ਰਾਜਨ, ਸ. ਗੁਰਇਕਬਾਲ ਸਿੰਘ ਚਹਿਲ ਤੋਂ ਇਲਾਵਾ ਬਠਿੰਡਾ ਵਾਸੀ ਤੇ ਭਾਰੀ ਗਿਣਤੀ ਵਿੱਚ ਨੌਜਵਾਨ ਮੌਜੂਦ ਸਨ।

Our Visitor

1906488