Sunday, May 17, 2026
Home Blog Page 2344

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵਿਖੇ ਸਲਾਨਾ ਤਕਨੀਕੀ-ਸਾਹਿਤਕ-ਸੱਭਿਆਚਾਰਕ ਉਤਸਵ ਸਮਾਪਤ ਹੋਇਆ

0

ਸੁਖਜਿੰਦਰ ਮਾਨ
ਬਠਿੰਡਾ, 21 ਅਕਤੂਬਰ: ਗਿਆਨੀ ਜੈਲ ਸਿੰਘ ਕੈਂਪਸ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ, ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਕੈਂਪਸ ਵਿਖੇ ਸਾਲਾਨਾ ਮੈਗਾ ਟੈਕਨੀਕਲ-ਲਿਟਰੇਰੀ-ਕਲਚਰਲ ਫੈਸਟੀਵਲ ‘ਤਰੰਨਮ-2022’ ਰੰਗ ਵਿਖੇਰਦਾ ਹੋਇਆ ਸ਼ਾਨੋ-ਸ਼ੋਕਤ ਨਾਲ ਸਮਾਪਤ ਹੋਇਆ। ਇਸ ਸਮਾਗਮ ਦਾ ਵਿਸਾ ‘ਕਲਰਜ਼ ਆਫ ਇੰਡੀਆ’ ਸੀ। ਇਸ ਸਮਾਗਮ ਵਿਚ ਵੱਖ-ਵੱਖ ਰਾਜਾਂ ਦੇ ਵੱਖ-ਵੱਖ ਤਕਨੀਕੀ ਸਮਾਗਮਾਂ, ਰਚਨਾਤਮਕ ਮੁਕਾਬਲੇ ਅਤੇ ਪ੍ਰਤਿਭਾ ਆਧਾਰਿਤ ਸੱਭਿਆਚਾਰਕ ਪੇਸਕਾਰੀਆਂ ਸਾਮਲ ਸਨ। ਵਿਦਿਆਰਥੀਆਂ ਨੇ ਪ੍ਰਦਰਸਨ ਕਲਾ ਦੇ ਵੱਖ-ਵੱਖ ਖੇਤਰਾਂ ਵਿੱਚ ਵੱਖ ਵੱਖ ਸੱਭਿਆਚਾਰਕ, ਤਕਨੀਕੀ ਅਤੇ ਸਾਹਿਤਕ ਸਮਾਗਮਾਂ ਵਿੱਚ ਵੱਖ-ਵੱਖ ਪਹਿਲੂਆਂ ਵਿੱਚ ਹਿੱਸਾ ਲੈ ਕੇ ਖੂਬ ਆਨੰਦ ਮਾਣਿਆ। ਸਕਿੱਟ, ਗੀਤ, ਡਾਂਸ, ਰੈਪ, ਬੈਂਡ ਪਰਫਾਰਮੈਂਸ ਅਤੇ ਭੰਗੜਾ ਸਮਾਗਮ ਦੇ ਮੁੱਖ ਆਕਰਸਣ ਰਹੇ। ਪ੍ਰਸਿੱਧ ਪੰਜਾਬੀ ਸੂਫੀ ਗਾਇਕ ਰਜਾ ਹੀਰ ਅਤੇ ਜੀ. ਖਾਨ ਨੇ ਆਪਣੇ ਪ੍ਰਸਿੱਧ ਗੀਤ ਸੁਣਾ ਕੇ ਸਰੋਤਿਆਂ ਨੂੰ ਕੀਲ ਕੇ ਰੱਖ ਦਿੱਤਾ।
ਇਸ ਮੌਕੇ ਸੈਂਟਰਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਆਰ. ਪੀ.ਤਿਵਾੜੀ ਮੁੱਖ ਮਹਿਮਾਨ ਸਨ, ਜਦਕਿ ਇਨਾਮ ਵੰਡ ਸਮਾਰੋਹ ਦੀ ਪ੍ਰਧਾਨਗੀ ਐਮ.ਆਰ.ਐਸ.-ਪੀ.ਟੀ.ਯੂ. ਦੇ ਵਾਈਸ ਚਾਂਸਲਰ ਪ੍ਰੋ: ਬੂਟਾ ਸਿੰਘ ਸਿੱਧੂ ਨੇ ਕੀਤੀ। ਇਸ ਮੌਕੇ ਬੋਲਦਿਆਂ ਪ੍ਰੋ: ਤਿਵਾੜੀ ਨੇ ਅਜਿਹੇ ਤਕਨੀਕੀ-ਸਭਿਆਚਾਰਕ-ਸਾਹਿਤਕ ਦੀ ਮਹੱਤਤਾ ਬਾਰੇ ਦੱਸਿਆ ਕਿਉਂਕਿ ਇਹ ਸਮਾਗਮ ਨੌਜਵਾਨ ਮਨਾਂ ਅਤੇ ਉਨ੍ਹਾਂ ਦੀ ਸਖਸੀਅਤ ਨੂੰ ਨਿਖਾਰਨ ਲਈ ਜਰੂਰੀ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਪ੍ਰੋ: ਬੂਟਾ ਸਿੰਘ ਸਿੱਧੂ ਨੇ ਇਸ ਸਾਨਦਾਰ ਤਕਨੀਕੀ-ਸਭਿਆਚਾਰਕ-ਸਾਹਿਤਕ ਮੇਲੇ ਦੇ ਸਫਲ ਆਯੋਜਨ ਲਈ ਵਿਦਿਆਰਥੀਆਂ, ਭਾਗੀਦਾਰਾਂ, ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਅਤੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ। ਪ੍ਰੋ.(ਡਾ.) ਪਰਮਜੀਤ ਸਿੰਘ, ਡੀਨ ਵਿਦਿਆਰਥੀ ਭਲਾਈ ਅਤੇ ਸਮਾਗਮ ਦੇ ਮੁੱਖ ਕੋਆਰਡੀਨੇਟਰ ਅਤੇ ਡਾ: ਸਤਪਾਲ ਸਿੰਘ, ਸੱਭਿਆਚਾਰਕ ਕੋਆਰਡੀਨੇਟਰ ਦੀਆਂ ਟੀਮਾਂ ਨੇ ਸਮਾਗਮ ਨੂੰ ਸਾਨਦਾਰ ਬਣਾਉਣ ਲਈ ਬਹੁਤ ਮਿਹਨਤ ਕੀਤੀ। ਅੰਤ ਵਿੱਚ ਸਾਰੇ ਪਤਵੰਤਿਆਂ ਨੇ ਜੇਤੂਆਂ ਨੂੰ ਇਨਾਮ ਵੰਡੇ।

ਮੈਡਮ ਰੁਖਸਾਰ ਨੇ ਬਿਰਧ ਆਸ਼ਰਮ, ਚਿਡਰਨ ਹੋਮ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਸਕੂਲ ਦਾ ਕੀਤਾ ਦੌਰਾ

0

ਬੱਚਿਆਂ ਅਤੇ ਬਜ਼ੁਰਗਾਂ ਨੂੰ ਕੀਤੀ ਫ਼ਲਾਂ ਅਤੇ ਮਠਿਆਈ ਦੀ ਵੰਡ
ਦਿਵਾਲੀ ਦੀਆਂ ਦਿੱਤੀਆਂ ਸ਼ੁਭ ਕਾਮਨਾਵਾਂ
ਸੁਖਜਿੰਦਰ ਮਾਨ
ਬਠਿੰਡਾ, 21 ਅਕਤੂਬਰ : ਜਿਲ੍ਹਾ ਰੈਡ ਕਰਾਸ ਹਸਪਤਾਲ ਭਲਾਈ ਸ਼ਾਖਾ ਦੇ ਚੇਅਰਪਰਸ਼ਨ ਮੈਡਮ ਰੁਖਸਾਰ ਵਲੋਂ ਅੱਜ ਸਥਾਨਕ ਬਿਰਧ ਆਸ਼ਰਮ, ਚਿਲਡਰਨ ਹੋਮ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਸਕੂਲ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਰੈਡ ਕਰਾਸ ਹਸਪਤਾਲ ਭਲਾਈ ਸ਼ਾਖਾ ਦੇ ਚੇਅਰਪਰਸ਼ਨ ਮੈਡਮ ਰੁਖਸਾਰ ਵੱਲੋਂ ਬਿਰਧ ਆਸ਼ਰਮ ਵਿਚ ਪਹੁੰਚ ਕੇ ਬਜ਼ੁਰਗਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਨੂੰ ਫ਼ਲਾਂ ਅਤੇ ਮਠਿਆਈ ਦੀ ਵੰਡ ਕੀਤੀ ਅਤੇ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਇਸ ਉਪਰੰਤ ਚੇਅਰਪਰਸ਼ਨ ਮੈਡਮ ਰੁਖਸਾਰ ਵੱਲੋਂ ਮਹੰਤ ਗੁਰਬੰਤਾ ਦਾਸ ਵਿਸ਼ੇਸ਼ ਲੋੜਾਂ ਵਾਲੇ ਸਕੂਲ ਅਤੇ ਚਿਲਡਰਨ ਹੋਮ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਜਿੱਥੇ ਬੱਚਿਆਂ ਨੂੰ ਵੀ ਫ਼ਲ ਅਤੇ ਮਠਿਆਈ ਵੰਡੀ ਉਥੇ ਉਨ੍ਹਾਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਇਸ ਮੌਕੇ ਸਕੱਤਰ ਜਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਦਰਸ਼ਨ ਕੁਮਾਰ ਵੀ ਵਿਸੇਸ ਤੌਰ ਤੇ ਹਾਜ਼ਰ ਸਨ।

ਸਿਲਵਰ ਓਕਸ ਸਕੂਲ ਵਿੱਚ ਧੂਮਧਾਮ ਨਾਲ ਮਨਾਇਆ ਸਵੱਛ ਅਤੇ ਹਰੀ ਦੀਵਾਲੀ ਦਾ ਤਿਉਹਾਰ

0

ਸੁਖਜਿੰਦਰ ਮਾਨ
ਬਠਿੰਡਾ, 21 ਅਕਤੁੂਬਰ: ਸਿਲਵਰ ਓਕਸ ਸਕੂਲ ਸੁਸ਼ਾਂਤ ਸਿਟੀ ਵਿਖੇ ਰੌਸਨੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਕਿੰਡਰਗਾਰਟਨ ਅਤੇ ਤੀਜੀ ਜਮਾਤ ਦੇ ਵਿਦਿਆਰਥੀਆਂ ਵੱਲੋਂ ਇੱਕ ਵਿਸੇਸ ਅਸੈਂਬਲੀ ਰੱਖੀ ਗਈ ਐਨ.ਸੀ.ਸੀ. ਦੇ ਵਿਦਿਆਰਥੀਆਂ ਨੇ ਇੱਕ ਨਾਟਕ ਪੇਸ ਕੀਤਾ ਅਤੇ ਗ੍ਰੀਨ ਦੀਵਾਲੀ ਮਨਾਉਣ ਲਈ ਵਿਦਿਆਰਥੀਆਂ ਦੀ ਅਗਵਾਈ ਕੀਤੀ। ਵਿਦਿਆਰਥੀਆਂ ਨੇ ਪਟਾਕੇ ਨਾ ਚਲਾਉਣ ਦੇ ਆਪਣੇ ਸੰਕਲਪ ’ਤੇ ਕਾਇਮ ਰਹਿਣ ਦਾ ਵਾਅਦਾ ਕੀਤਾ। ਇਸ ਮੌਕੇ ਦੀਵੇ ਬਣਾਉਣ ਅਤੇ ਸਜਾਉਣ ਦੀ ਗਤੀਵਿਧੀ ਕਰਵਾਈ ਗਈ ਜਿਸ ਵਿੱਚ ਕਿੰਡਰਗਾਰਟਨ ਸੈਕਸਨ ਦੇ ਵਿਦਿਆਰਥੀਆਂ ਨੇ ਇੱਕ ਘੁਮਿਆਰ ਦੀ ਮਦਦ ਨਾਲ ਦੀਵੇ ਬਣਾਉਣ ਵਿੱਚ ਆਪਣਾ ਹੱਥ ਅਜਮਾਇਆ ਅਤੇ ਜਮਾਤ ਪਹਿਲੀ ਤੋਂ ਚੌਥੀ ਜਮਾਤ ਦੇ ਵਿਦਿਆਰਥੀਆਂ ਨੇ ਦੀਵੇ ਸਜਾਏ। ਪੰਜਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਰੰਗਦਾਰ ਚਾਵਲ, ਰੇਤ, ਮੋਮਬੱਤੀਆਂ, ਫੁੱਲਾਂ ਆਦਿ ਦੀ ਵਰਤੋਂ ਕਰਕੇ ਸੁੰਦਰ ਰੰਗੋਲੀ ਬਣਾਇਯਾਂ।ਵਿਦਿਆਰਥੀਆਂ ਦੇ ਅੰਤਰ-ਹਾਊਸ ਅਤੇ ਵੱਖਰੇ-ਵੱਖਰੇ ਰੰਗੋਲੀ ਮੁਕਾਬਲੇ ਕਰਵਾਏ ਗਏ। ਰੰਗੋਲੀ ਦੇ ਸਾਨਦਾਰ ਨਮੂਨਿਆਂ ਨੇ ਸਬ ਨੂੰ ਆਕਰਸਿਤ ਕੀਤਾ
ਸਕੂਲ ਦੀ ਪਿ੍ਰੰਸੀਪਲ ਸ੍ਰੀ ਮਤੀ ਨੀਤੂ ਅਰੋੜਾ ਨੇ ਵਿਦਿਆਰਥੀਆਂ ਨੂੰ ਪਟਾਕੇ ਚਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਦੱਸਦੇ ਹੋਏ “ਪ੍ਰਦੂਸਣ ਮੁਕਤ ਦੀਵਾਲੀ ਮਨਾਓ ਅਤੇ ਪਟਾਕਿਆਂ ਨੂੰ ਨਾਂਹ ਕਰੋ“ ਦਾ ਸੰਦੇਸ ਦਿੱਤਾ । ਜਿਸ ਵਿੱਚ ਵਿਦਿਆਰਥੀਆਂ ਨੇ ਤਿਉਹਾਰ ਦੀ ਮਹੱਤਤਾ ਅਤੇ ਵਾਤਾਵਰਣ ਪੱਖੀ ਜਸਨਾਂ ਦੀ ਸਾਰਥਕਤਾ ਨੂੰ ਸਮਝਿਆ।ਰੰਗੋਲੀ ਮੁਕਾਬਲੇ ਦੌਰਾਨ ਸਕੂਲ ਵਿੱਚ ਗਿਆਨ ਮੰਥਨ ਵਲੋ ਆਏ ਜੱਜ ਸਾਹਿਬਾਨ ਸ੍ਰੀ ਨੀਤੂ ਬਾਂਸਲ, ਮਮਤਾ ਮੈਡਮ ਅਤੇ ਸਕੂਲ ਦੀ ਆਰਟ ਦੀ ਅਧਿਆਪਕਾ ਸ੍ਰੀਮਤੀ ਰੇਖਾ ਨੇ ਫੈਸਲਾ ਦਿੰਦੇ ਹੋਏ ਬੱਚਿਆਂ ਦੀ ਹੌਂਸਲਾ ਅਫਜਾਈ ਕੀਤੀ।

ਭਗਵੰਤ ਮਾਨ ਸਰਕਾਰ ਦੇ ਫੈਸਲੇ ’ਤੇ ਮੁਲਾਜਮਾਂ ਨੇ ਵੰਡੇ ਲੱਡੂ, ਕੀਤਾ ਧੰਨਵਾਦ

0

ਸੁਖਜਿੰਦਰ ਮਾਨ
ਬਠਿੰਡਾ, 21 ਅਕਤੁੂਬਰ: ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਅੱਜ ਸੂਬੇ ਦੇ ਲੱਖਾਂ ਮੁਲਾਜਮਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਪੁਰਾਣੀ ਪੈਨਸ਼ਨ ਬਹਾਲੀ ਕਰਨ ਅਤੇ 6 ਫੀਸਦੀ ਮਹਿੰਗਾਈ ਭੱਤਾ ਦੇਣ ਦੇ ਐਲਾਨ ਤੋਂ ਮੁਲਾਜਮਾਂ ’ਚ ਖ਼ੁਸੀ ਦੀ ਲਹਿਰ ਪਾਈ ਜਾ ਰਹੀ ਹੈ। ਬਠਿੰਡਾ ਵਿਚ ਪਿਛਲੇ ਦਸ ਦਿਨਾਂ ਤੋਂ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੀ ਅਗਵਾਈ ਹੇਠ ਧਰਨੇ ’ਤੇ ਬੈਠੇ ਮੁਲਾਜਮਾਂ ਵਲੋਂ ਇਸ ਫੈਸਲੇ ਦਾ ਸਵਾਗਤ ਕਰਦਿਆਂ ਨਾ ਸਿਰਫ਼ ਲੱਡੂ ਵੰਡੇ ਗਏ, ਬਲਕਿ ਸਰਕਾਰ ਦੇ ਹੱਕ ਵਿਚ ਨਾਅਰੇਬਾਜ਼ੀ ਵੀ ਕੀਤੀ ਗਈ। ਇੱਥੇ ਜਾਰੀ ਬਿਆਨ ਵਿਚ ਜਥੇਬੰਦੀ ਦੇ ਸੂਬਾ ਚੇਅਰਮੈਨ ਮੇਘ ਸਿੰਘ ਸਿੱਧੂ ਅਤੇ ਜਿਲ੍ਹਾ ਪ੍ਰਧਾਨ ਰਾਜਵੀਰ ਸਿੰਘ ਮਾਨ ਦੀ ਅਗਵਾਈ ਹੇਠ ਇਕੱਠੇ ਹੋਏ ਮੁਲਾਜਮਾਂ ਨੇ ਮਾਨ ਸਰਕਾਰ ਦਾ ਤਹਿ ਦਿਲੋ ਧੰਨਵਾਦ ਕੀਤਾ ਅਤੇ ਜਗਰੂਪ ਸਿੰਘ ਗਿੱਲ ਹਲਕਾ ਸਹਿਰੀ ਬਠਿੰਡਾ ਅਤੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਸੌਕਤ ਅਹਿਮਦ ਪਰੇ ਦੇ ਨਿਭਾਏ ਰੋਲ ਦਾ ਵੀ ਤਹਿ ਦਿਲੋ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ ਗਿਆ। ਇਸ ਦੌਰਾਨ ਗੱਲ-ਬਾਤ ਕਰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣਾ ਦੌਰਾਨ ਆਪ ਦੀ ਮਾਨ ਸਰਕਾਰ ਵੱਲੋ ਕੀਤੇ ਗਏ ਵਾਅਦਿਆਂ ਵਿੱਚੋ ਇੱਕ ਅਹਿਮ ਵਾਅਦਾ ਪੂਰਾ ਕਰਦੇ ਹੋਏ ਨੋ ਜਵਾਨਾ ਦਾ ਭਵਿਖ ਉਜਵਲਾ ਕਰਨ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ। ਪੰਜਾਬ ਦੇ ਸਾਰੇ ਮੁਲਾਜਮਾਂ ਨੂੰ 6 ਪ੍ਰਤੀਸ਼ਤ ਡੀ.ਏ ਦੇਣ ਤੇ ਵੀ ਬਹੁਤ ਧੰਨਵਾਦ ਕੀਤਾ।ਇਸ ਸਮੇ ਸਾਰੇ ਕਰਮਚਾਰੀਆਂ ਨੇ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਪ੍ਹਣ ਲਿਆ।ਇਸ ਤੋ ਇਲਾਵਾ ਮੁਲਾਜਮ ਵਰਗ ਦੀਆਂ ਬਾਕੀ ਰਹਿੰਦੀਆਂ ਮੰਗਾਂ ਤੇ ਵਿਚਾਰ ਕਰਨ ਲਈ ਵੀ ਬੇਨਤੀ ਕੀਤੀ ।

ਅਕਾਲੀ ਦਲ ਵੱਲੋਂ ਜਗਮੀੜ ਬਰਾੜ ਨੂੰ ਕਾਰਨ ਦੱਸੋ ਨੋਟਿਸ ਜਾਰੀ

0

ਪਾਰਟੀ ਵਿਰੋਧੀ ਬਿਆਨਬਾਜੀ ’ਤੇ ਇਕ ਹਫਤੇ ਵਿਚ ਜਵਾਬ ਮੰਗਿਆ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 21 ਅਕਤੂਬਰ : ਸ੍ਰੋਮਣੀ ਅਕਾਲੀ ਦਲ ਨੇ ਅੱਜ ਸਾਬਕਾ ਐਮ ਪੀ ਜਗਮੀਤ ਸਿੰਘ ਬਰਾੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਉਹਨਾਂ ਤੋਂ ਪਾਰਟੀ ਵਿਰੋਧੀ ਬਿਆਨਬਾਜੀ ਕਰਨ ਲਈ ਇਕ ਹਫਤੇ ਵਿਚ ਜਵਾਬ ਮੰਗਿਆ ਤੇ ਕਿਹਾ ਕਿ ਜੇਕਰ ਜਵਾਬ ਨਾ ਦਿੱਤਾ ਗਿਆ ਤਾਂ ਉਹਨਾਂ ਦੇ ਖਿਲਾਫ ਅਨੁਸਾਸਨੀ ਕਾਰਵਾਈ ਕੀਤੀ ਜਾਵੇਗੀ। ਇਹ ਕਾਰਨ ਦੱਸੋ ਨੋਟਿਸ ਅਕਾਲੀ ਦਲ ਦੀ ਅਨੁਸਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਜਾਰੀ ਕੀਤਾ ਹੈ। ਇਸ ਨੋਟਿਸ ਵਿਚ ਕਿਹਾ ਗਿਆ ਕਿ ਸਾਬਕਾ ਐਮ ਪੀ ਦੇ ਖਿਲਾਫ ਤਿੰਨ ਵਿਸੇਸ ਸਿਕਾਇਤਾਂ ਆਈਆਂ ਹਨ। ਇਸ ਵਿਚ ਕਿਹਾ ਗਿਆ ਕਿ ਮੌੜ ਹਲਕੇ ਦੇ ਪਾਰਟੀ ਵਰਕਰਾਂ ਨੇ ਉਹਨਾਂ ਦੇ ਖਿਲਾਫ ਸਿਕਾਇਤ ਦਿੱਤੀ ਹੈ ਕਿ ਉਹਨਾਂ ਦੇ ਬੇਲੋੜੇ ਬਿਆਨਾਂ ਨਾਲ ਹਲਕੇ ਵਿਚ ਪਾਰਟੀ ਦੇ ਅਕਸ ਨੁੰ ਢਾਹ ਵੱਜੀ ਹੈ। ਅਨੁਸਾਸਨੀ ਕਮੇਟੀ ਨੇ ਉਹਨਾਂ ਵੀਡੀਓ ਬਿਆਨਾਂ ਦਾ ਵੀ ਨੋਟਿਸ ਲਿਆ ਹੈ ਜੋ ਸਰਦਾਰ ਬਰਾੜ ਨੇ ਸੋਸਲ ਮੀਡੀਆ ਵਿਚ ਧੜੇਬੰਦੀ ਨੂੰ ਉਤਸਾਹਿਤ ਕਰਨ ਤੇ ਪਾਰਟੀ ਵਿਚ ਵੰਡੀਆਂ ਪਾਉਣ ਲਈ ਉਤਸਾਹਿਤ ਕਰਨ ਵਾਸਤੇ ਪੋਸਟ ਕੀਤੀ ਹੈ। ਇਸ ਤੋਂ ਇਲਾਵਾ ਪਾਰਟੀ ਨੇ ਸਰਦਾਰ ਜਗਮੀਤ ਸਿੰਘ ਬਰਾੜ ਵੱਲੋਂ 10 ਅਕਤੂਬਰ ਨੂੰ ਚੰਡੀਗੜ੍ਹ ਵਿਚ ਸੱਦੀ ਪ੍ਰੈਸ ਕਾਨਫਰੰਸ ਦਾ ਵੀ ਨੋਟਿਸ ਲਿਆ ਹੈ ਜਿਸ ਵਿਚ ਉਹਨਾਂ ਨੇ ਆਪਣੇ ਆਪ ਨੁੰ 21 ਮੈਂਬਰੀ ਤਾਲਮੇਲ ਕਮੇਟੀ ਦਾ ਕਨਵੀਨਰ ਨਿਯੁਕਤ ਕਰ ਲਿਆ ਹੈ ਹਾਲਾਂਕਿ ਇਸ ਵਾਸਤੇ ਪਾਰਟੀ ਨੇ ਉਹਨਾਂ ਨੁੰ ਅਧਿਕਾਰਤ ਨਹੀਂ ਕੀਤਾ ਸੀ।
ਅਨੁਸਾਸਨੀ ਕਮੇਟੀ ਨੇ ਸ: ਬਰਾੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦਿਆਂ ਕਿਹਾ ਹੈ ਕਿ ਉਹ ਸੀਨੀਅਰ ਆਗੂ ਹਨ ਜਿਸ ਨਾਅਤੇ ਉਹਨਾਂ ਨੂੰ ਸੰਜਮ ਵਰਤਣਾ ਚਾਹੀਦਾ ਸੀ ਤੇ ਪਾਰਟੀ ਦੇ ਅਧਿਕਾਰਤ ਪਲੈਟਫਾਰਮ ’ਤੇ ਹੀ ਆਪਣੇ ਵਿਚਾਰ ਪ੍ਰਗਟ ਕਰਨੇ ਚਾਹੀਦੇ ਸਨ ਨਾ ਕਿ ਇਹਨਾਂ ਨੂੰ ਜਨਤਕ ਕਰਨਾ ਚਾਹੀਦਾ ਸੀ।

ਪੰਜਾਬ ਸਰਕਾਰ ਵੱਲੋਂ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਸਬੰਧੀ ਅਰਜ਼ੀਆਂ ਲੈਣ ਲਈ ਪੋਰਟਲ ਖੋਲ੍ਹਿਆ: ਹਰਜੋਤ ਸਿੰਘ ਬੈਂਸ

0

6 ਜਨਵਰੀ 2023 ਤੱਕ ਖੁੱਲ੍ਹਾ ਰਹੇਗਾ ਪੋਰਟਲ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 21 ਅਕਤੂਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਕੱਚੇ ਅਧਿਆਪਕਾਂ ਅਤੇ ਨਾਨ ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਅਰਜ਼ੀਆਂ ਲੈਣ ਲਈ ਪੋਰਟਲ ਖੋਲ੍ਹ ਦਿੱਤਾ ਗਿਆ ਹੈ।ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵਿੱਚ ਕੱਚੇ ਟੀਚਿੰਗ ਅਤੇ ਨਾਨ ਟੀਚਿੰਗ ਕਰਮਚਾਰੀਆਂ ਨੂੰ ਪੱਕਾ ਕਰਨ ਲਈ 7 ਅਕਤੂਬਰ 2022 ਨੂੰ ਜਾਰੀ ਨੀਤੀ ਅਨੁਸਾਰ ਆਨਲਾਈਨ ਪੋਰਟਲ ਖੋਲ ਦਿੱਤਾ ਗਿਆ ਹੈ ਜ਼ੋ ਕਿ 6 ਜਨਵਰੀ 2023 ਤੱਕ ਖੁੱਲ੍ਹਾ ਰਹੇਗਾ।
ਸ.ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਸੋਨਲ ਵਿਭਾਗ ਵੱਲੋਂ 7 ਅਕਤੂਬਰ 2022 ਨੂੰ
ਪਾਲਿਸੀ ਫਾਰ ਦਾ ਵੈਲਫੇਅਰ ਆਫ਼ ਐਡਹਾਕ ਕੰਟਰੈਕਚੂਅਲ ਟੈਪਰੈਰੀ ਟੀਚਰ (ਨੇਸ਼ਨ ਬਿਲਡਰ )ਐਂਡ ਅਦਰ ਇੰਪਲਾਈਜ ਇਨ ਸਕੂਲ ਐਜੂਕੇਸ਼ਨ ਡਿਪਾਰਟਮੈਟ ਲਾਗੂ ਕੀਤੀ ਗਈ ਸੀ। ਇਸ ਸਕੀਮ ਦੇ ਲਾਭਪਾਤਰੀਆਂ ਵਲੋਂ ਇਸ ਪੋਰਟਲ ‘ਤੇ ਅਪਲਾਈ ਕਰਨ ਲਈ ਵਿਭਾਗ ਦੇ ਈ-ਪੰਜਾਬ ਸਕੂਲ ਐਪ ‘ਤੇ ਕੱਚੇ ਕਰਮਚਾਰੀ ਦੀ ਲਾਗਇਨ ਆਈ ਡੀ ਵਿੱਚ ਅਪਲਾਈ ਲਿੰਕ ਉਤੇ ਜਾ ਕੇ ਲੋੜੀਂਦੇ ਡਾਟੇ ਨੂੰ ਪ੍ਰੋਫਾਰਮੇ ਵਿੱਚ ਭਰਿਆ ਜਾਣਾ ਹੈ।ਸ. ਬੈਂਸ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਦੇ ਕਾਇਆਕਲਪ ਕਰਨ ਦੇ ਨਾਲ ਨਾਲ ਸਕੂਲ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਅਧਿਆਪਕਾਂ ਅਤੇ ਨਾਨ ਟੀਚਿੰਗ ਸਟਾਫ਼ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਵੀ ਪੂਰਾ ਕਰਨ ਲਈ ਵਚਨਬੱਧ ਹੈ।

ਦੀਵਾਲੀ ਮੌਕੇ ਮਾਨ ਸਰਕਾਰ ਦਾ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਨੂੰ ਤੋਹਫ਼ਾ, ਪੁਰਾਣੀ ਪੈਨਸ਼ਨ ਬਹਾਲੀ ਦਾ ਐਲਾਨ 

0

ਸਰਕਾਰ ਦੇ ਖਰਚੇ ‘ਤੇ 200 ਕਰੋਡ਼ ਰੁਪਏ ਦਾ ਪਏਗਾ ਬੋਝ

ਪੰਜਾਬੀ ਖ਼ਬਰਸਾਰ ਬਿਉਰੋ 
ਚੰਡੀਗੜ੍ਹ, 21 ਅਕਤੂਬਰ: ਚੋਣਾਂ ਤੋਂ ਪਹਿਲਾਂ ਆਪਣੇ ਕੀਤੇ ਹੋਏ ਇਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਸੂਬੇ ਦੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅੱਜ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫਾ ਦਿੰਦਿਆਂ ਉਨ੍ਹਾਂ ਦੀ ਪੁਰਾਣੀ ਪੈਨਸ਼ਨ ਬਹਾਲੀ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ ਮੁਲਾਜ਼ਮਾਂ ਨੂੰ ਛੇ ਫੀਸਦੀ ਮਹਿੰਗਾਈ ਭੱਤਾ ਵਧਾ ਕੇ ਦੇਣ ਦਾ ਵੀ ਫ਼ੈਸਲਾ ਲਿਆ ਗਿਆ ਹੈ। ਅੱਜ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਦੀਵਾਲੀ ਤੋਂ ਐਨ ਦੋ ਦਿਨ ਪਹਿਲਾਂ ਸੂਬੇ ਦੇ ਲੱਖਾਂ ਮੁਲਾਜ਼ਮਾਂ ਨੂੰ ਖ਼ੁਸ਼ ਕਰਦਿਆਂ ਉਨ੍ਹਾਂ ਦੀ ਸਾਲ 2004 ਤੋਂ ਬੰਦ ਹੋਈ ਪੈਨਸ਼ਨ ਦੀ ਬਹਾਲੀ ਦਾ ਫੈਸਲਾ ਲਿਆ ਗਿਆ। ਪੰਜਾਬ ਮੰਤਰੀ ਮੰਡਲ ਵਿੱਚ ਹੋਏ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਜੋ ਵਾਅਦੇ ਕੀਤੇ ਸੀ ਉਨ੍ਹਾਂ ਨੂੰ ਇਕ ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸੂਬੇ ਵਿੱਚ ਰਹੀਆਂ ਸਰਕਾਰਾਂ ਚੋਣਾਂ ਤੋਂ ਐਨ ਕੁੱਝ ਸਮਾਂ ਪਹਿਲਾਂ ਕੀਤੇ ਵਾਅਦਿਆਂ ਵਿੱਚੋਂ ਅੱਧ ਪਚੱਧੇ ਪੂਰੇ ਕਰਨ ਦਾ ਦਾਅਵਾ ਕਰਦੀਆਂ ਸਨ ਪ੍ਰੰਤੂ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸੂਬੇ ਵਿੱਚ ਸਰਕਾਰ ਬਣਦਿਆਂ ਹੀ ਚੋਣ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ। ਇਸ ਸੰਬੰਧੀ ਮੁੱਖਮੰਤਰੀ ਭਗਵੰਤ ਮਾਨ ਨੇ ਵੀ ਜਾਰੀ ਵੀਡੀਓ ਰਾਹੀਂ ਇਸ ਫੈਸਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੰਜਾਬ ਮੰਤਰੀ ਮੰਡਲ ਵਿੱਚ ਇਹ ਫ਼ੈਸਲਾ ਲਾਗੂ ਕਰਨ ਸਬੰਧੀ ਸਿਧਾਂਤਕ ਤੌਰ ਤੇ ਮਨਜ਼ੂਰੀ ਮਿਲ ਗਈ ਹੈ। ਉਨ੍ਹਾਂ ਸੂਬੇ ਦੇ ਸਮੂਹ ਮੁਲਾਜ਼ਮਾਂ ਨੂੰ ਦੀਵਾਲੀ ਦੀਆਂ ਵੀ ਵਧਾਈਆਂ ਦਿੱਤੀਆਂ। ਇੱਥੇ ਦੱਸਣਾ ਬਣਦਾ ਹੈ ਕਿ ਪੰਜਾਬ ਵਿੱਚ ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੀ ਪੈਨਸ਼ਨ ਬੰਦ ਕਰ ਦਿੱਤੀ ਗਈ ਸੀ। ਇਸ ਤੋਂ ਇਲਾਵਾ ਕੈਬਨਿਟ ਵੱਲੋਂ ਲਏ ਗਏ ਹੋਰ ਮਹੱਤਵਪੂਰਨ ਫੈਸਲਿਆਂ ਵਿੱਚ ਧਾਰਮਿਕ ਗ੍ਰੰਥਾਂ ਨੂੰ ਲੈਕੇ ਜਾਣ ਵਾਲੀਆਂ ਗੱਡੀਆਂ ਨੂੰ ਟੈਕਸ ਮੁਕਤ ਕਰਨ ਦੇ ਫੈਸਲੇ ਨੂੰ ਮਨਜ਼ੂਰੀ ਦੇਣ ਤੋਂ ਇਲਾਵਾ ਨੌਕਰੀਆਂ ‘ਚ ਪੰਜਾਬ ਦੇ ਨੌਜਵਾਨਾਂ ਨੂੰ ਤਰਜੀਹ ਲਈ ਭਰਤੀ ਦੇ ਨੇਮਾਂ ‘ਚ ਬਦਲਾਅ ਨੂੰ ਮਨਜ਼ੂਰੀ ਦੇਣ ਦੇ ਨਾਲ ਨਾਲ ਮੁਹਾਲੀ ਮੈਡੀਕਲ ਕਾਲਜ ਦੀ ਨਵੀਂ ਥਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਪਟਿਆਲਾ ਜੇਲ੍ਹ ’ਚ ਬੰਦ ਨਵਜੋਤ ਸਿੱਧੂ ਦੀ ਤਬੀਅਤ ਵਿਗੜੀ, ਅਦਾਲਤ ’ਚ ਵੀਡੀਓ ਕਾਨਫਰੰਸ ਰਾਹੀਂ ਮੰਗੀ ਪੇਸ਼ੀ

0

ਪੰਜਾਬੀ ਖ਼ਬਰਸਾਰ ਬਿਉਰੋ
ਪਟਿਆਲਾ, 20 ਅਕਤੁੂਬਰ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਹੁਣ ਇੱਕ ਕੇਸ ਵਿਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ ਦੀ ਅਚਾਨਕ ਤਬੀਅਤ ਵਿਗੜ ਗਈ। ਹਾਲਾਂਕਿ ਪਹਿਲਾਂ ਜੇਲ੍ਹ ਅਧਿਕਾਰੀਆਂ ਵਲੋਂ ਅੰਦਰ ਹੀ ਉਨ੍ਹਾਂ ਦਾ ਇਲਾਜ ਕੀਤਾ ਗਿਆ ਪ੍ਰੰਤੂ ਸੁਧਾਰ ਨਾ ਆਉਣ ਕਾਰਨ ਸਰਕਾਰੀ ਰਜਿੰਦਰਾ ਮੈਡੀਕਲ ਕਾਲਜ਼ ਵਿਚ ਲਿਆਂਦਾ ਗਿਆ। ਦਸਣਾ ਬਣਦਾ ਹੈ ਕਿ ਸ: ਸਿੱਧੂ ਦਾ ਅੱਜ 59ਵਾਂ ਜਨਮ ਦਿਨ ਹੈ ਜਿਹੜਾ ਪਹਿਲੀ ਵਾਰ ਜੇਲ੍ਹ ਦੇ ਅੰਦਰ ਹੀ ਮਨਾਉਣਾ ਪਿਆ ਹੈ। ਉਧਰ ਅਦਾਲਤ ਵਲੋਂ ਜਾਰੀ ਕੀਤੇ ਵਰੰਟਾਂ ਤੋਂ ਬਾਅਦ ਲੁਧਿਆਣਾ ਵਿੱਚ ਪੇਸ਼ੀ ਭੁਗਤਣ ਦੇ ਮਾਮਲੇ ਵਿਚ ਨਵਜੋਤ ਸਿੰਘ ਸਿੱਧੂ ਨੇ ਅਪਣੇ ਵਕੀਲ ਰਾਹੀਂ ਅਦਾਲਤ ਕੋਲੋ ਨਿੱਜੀ ਤੌਰ ’ਤੇ ਪੇਸ਼ ਹੋਣ ਤੋਂ ਛੋਟ ਮੰਗਦਿਆਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ ਭੁਗਤਣ ਦੀ ਮੰਗ ਕੀਤੀ ਹੈ। ਇਸ ਸਬੰਧ ਵਿਚ ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ ਤੇ ਵਿਰੋਧੀ ਉਸਨੂੰ ਨੁਕਸਾਨ ਪਹੁੰਚਾਉਣ ਲਈ ਕੁੱਝ ਵੀ ਕਰ ਸਕਦੇ ਹਨ। ਦਸਣਾ ਬਣਦਾ ਹੈ ਕਿ ਕਾਂਗਰਸ ਸਰਕਾਰ ਦੌਰਾਨ ਨੌਕਰੀਓ ਬਰਤਰਫ਼ ਕੀਤੇ ਗੲਂੇ ਪੰਜਾਬ ਪੁਲਿਸ ਦੇ ਇੱਕ ਡੀਐਸਪੀ ਬਲਵਿੰਦਰ ਸਿੰਘ ਸੇਖੋ ਦੁੂਆਰਾ ਤਤਕਾਲੀ ਮੰਤਰੀ ਭਾਰਤ ਭੂਸਣ ਆਸ਼ੂ ਨਾਲ ਟਕਰਾਅ ’ਚ ਆਉਣ ਸਮੇਂ ਕੀਤੀ ਜਾ ਰਹੀ ਇੱਕ ਮਾਮਲੇ ਦੀ ਜਾਂਚ ਦੇ ਆਦੇਸ਼ਾਂ ਸਬੰਧੀ ਸਿੱਧੂ ਨੂੰ ਪਾਰਟੀ ਬਣਾਉਣ ਦੀ ਮੰਗ ਕੀਤੀ ਸੀ।

ਪੰਜਾਬ ਦੇ ਚਰਚਿਤ ਅਧਿਕਾਰੀ ਹਰਪ੍ਰੀਤ ਸਿੱਧੂ ਜਾਣਗੇ ਕੇਂਦਰ ’ਚ ਡੈਪੂਟੇਸ਼ਨ ’ਤੇ

ਕੇਂਦਰ ਨੇ ਆਈ.ਟੀ.ਬੀ.ਪੀ ’ਚ ਬਤੌਰ ਏਡੀਜੀਪੀ ਕੀਤੀ ਨਿਯੁਕਤੀ
ਪੰਜਾਬੀ ਖ਼ਬਰਸਾਰ ਬਿਉਰੋ
ਨਵੀਂ ਦਿੱਲੀ, 20 ਅਕਤੂਬਰ: ਕੈਪਟਨ ਸਰਕਾਰ ਦੌਰਾਨ ਨਸ਼ਾ ਤਸਕਰਾਂ ਨੂੰ ਭਾਜੜਾਂ ਪਾਉਣ ਵਾਲੇ ਪੰਜਾਬ ਦੇ ਚਰਚਿਤ ਆਈ.ਪੀ.ਐਸ ਅਧਿਕਾਰੀ ਹਰਪ੍ਰੀਤ ਸਿੰਘ ਸਿੱਧੂ ਨੂੰ ਕੇਂਦਰ ਨੇ ਡੈਪੁੂਟੇਸ਼ਨ ’ਤੇ ਸੱਦਿਆ ਹੈ। ਉਨ੍ਹਾਂ ਨੂੰ ਆਈ.ਟੀ.ਬੀ.ਪੀ ’ਚ ਐਡੀਸ਼ਨਲ ਡਾਇਰੈਕਟਰ ਜਨਰਲ ਲਗਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਇਹ ਨਿਯੁਕਤੀ ਚਾਰ ਸਾਲਾਂ ਲਈ ਕੀਤੀ ਗਈ ਹੈ। ਕੇਂਦਰ ਸਰਕਾਰ ਦੇ ਅੰਡਰ ਸੈਕਟਰੀ ਸੰਜੀਵ ਕੁਮਾਰ ਦੇ ਦਸਖ਼ਤਾਂ ਹੇਠ ਜਾਰੀ ਇਸ ਪੱਤਰ ਵਿਚ ਪੰਜਾਬ ਦੇ ਮੁੱਖ ਸਕੱਤਰ ਨੂੰ ਹਰਪ੍ਰੀਤ ਸਿੰਘ ਸਿੱਧੂ ਨੂੰ ਤੁਰੰਤ ਡਿਊਟੀ ਤੋਂ ਰਿਲੀਵ ਕਰਨ ਲਈ ਕਿਹਾ ਗਿਆ ਹੈ। ਦਸਣਾ ਬਣਦਾ ਹੈ ਕਿ ਮੌਜੂਦਾ ਸਮੇਂ ਐਸ.ਟੀ.ਐਫ਼ ਦੇ ਮੁਖੀ ਦੇ ਨਾਲ ਨਾਲ ਜੇਲ੍ਹ ਮੁਖੀ ਦੇ ਤੌਰ ’ਤੇ ਵੀ ਸਿੱਧੂ ਨੇ ਕੰਮ ਕੀਤਾ ਹੈ। ਇਸ ਨਿਯੁਕਤੀ ਦੌਰਾਨ ਹੀ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠਿਆ ਦੇ ਪ੍ਰਵਾਰ ਨੇ ਉਨ੍ਹਾਂ ਉਪਰ ਗੰਭੀਰ ਦੋਸ਼ ਲਗਾਏ ਸਨ।

ਮਾਮਲਾ ਵੀਸੀ ਦੀ ਨਿਯੁਕਤੀ ਦਾ: ਮੁੱਖ ਮੰਤਰੀ ਤੇ ਰਾਜਪਾਲ ਮੁੜ ਆਹਮੋ-ਸਾਹਮਣੇ

0

ਭਗਵੰਤ ਮਾਨ ਨੇ ਰਾਜਪਾਲ ਨੂੰ ਲਿਖੀ ਚਿੱਠੀ ਸੋਸਲ ਮੀਡੀਆ ’ਤੇ ਪਾਈ, ਰਾਜਪਾਲ ਨੇ ਜਤਾਇਆ ਇਤਰਾਜ
ਸੁਖਜਿੰਦਰ ਮਾਨ
ਚੰਡੀਗੜ੍ਹ, 20 ਅਕਤੂਬਰ: ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਚੱਲ ਰਹੀ ਕਸ਼ਮਕਸ਼ ਦਿਨ ਬ ਦਿਨ ਵਧਣ ਲੱਗੀ ਹੈ। ਦੇਸ ’ਚ ਪੰਜਾਬ ਤੋਂ ਪਹਿਲਾਂ ਦਿੱਲੀ ਵਿਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਜਿੱਥੇ ਵੀ ਮੁੱਖ ਮੰਤਰੀ ਕੇਜ਼ਰੀਵਾਲ ਤੇ ਰਾਜਪਾਲ ਵਿਚਕਾਰ ਤਕਰਾਰ ਚੱਲ ਰਹੀ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੀ ਜਨਤਕ ਤੌਰ ’ਤੇ ਕਈ ਵਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਨੁਕਤਾਚੀਨੀ ਕਰ ਚੁੱਕੇ ਹਨ, ਜਿਸ ਕਾਰਨ ਦੋਨਾਂ ਧਿਰਾਂ ਵਿਚਕਾਰ ਰਿਸ਼ਤਿਆਂ ’ਚ ਖਟਾਸ ਵਧਣ ਲੱਗੀ ਹੈ। ਪਹਿਲਾਂ ਰਾਜਪਾਲ ਵਲੋਂ ਪੰਜਾਬ ਸਰਕਾਰ ਦੁਆਰਾ ਬਾਬਾ ਫ਼ਰੀਦ ਹੈਲਥ ਯੂਨੀਵਰਸਿਟੀ ਫ਼ਰੀਦਕੋਟ ਦੇ ਉਪ ਕੁੱਲਪਤੀ ਵਜੋਂ ਸੂਬੇ ਦੇ ਨਾਮਵਾਰ ਦਿਲ ਦੇ ਰੋਗਾਂ ਦੇ ਮਾਹਰ ਡਾ ਗੁਰਪ੍ਰੀਤ ਸਿੰਘ ਵਾਂਡਰ ਦੇ ਭੇਜੇ ਨਾਮ ਵਾਲੀ ਫ਼ਾਈਲ ਵਾਪਸ ਮੋੜ ਦਿੱਤੀ ਸੀ, ਜਿਸਤੋਂ ਬਾਅਦ ਹੁਣ ਦੋ ਮਹੀਨੇ ਪਹਿਲਾਂ ਬੋਰਡ ਆਫ਼ ਡਾਇਰੈਕਟਰਜ਼ ਵਲੋਂ ਨਿਯੁਕਤ ਕੀਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ ਕੁੱਲਪਤੀ ਡਾ ਸਤਬੀਰ ਸਿੰਘ ਗੋਸਲ ਨੂੰ ਹਟਾਉਣ ਦਾ ਫ਼ਰਮਾਨ ਜਾਰੀ ਕਰ ਦਿੱਤਾ ਹੈ। ਡਾ ਗੋਸਲ ਇਕੱਲੇ ਪੰਜਾਬ ਦੇ ਹੀ ਨਹੀਂ, ਬਲਕਿ ਦੇਸ ਦੇ ਉਘੇ ਖੇਤੀ ਵਿਗਿਆਨੀਆਂ ਵਿਚੋਂ ਇੱਕ ਗਿਣੇ ਜਾਂਦੇ ਹਨ, ਜਿਸਦੇ ਚੱਲਦੇ ਉਨ੍ਹਾਂ ਨੂੰ ਹਟਾਉਣ ਦੇ ਮੁੱਦੇ ’ਤੇ ਪੰਜਾਬ ਦੀ ਆਪ ਸਰਕਾਰ ਤੋਂ ਇਲਾਵਾ ਸੂਬੇ ਦਾ ਜਾਗਰੂੁਕ ਤਬਕਾ ਡਾ ਗੋਸਲ ਦੇ ਹੱਕ ਵਿਚ ਡਟ ਗਿਆ ਹੈ। ਇਹੀਂ ਨਹੀਂ ਇਸ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇੱਕ ਸਖ਼ਤ ਚਿੱਠੀ ਰਾਜਪਾਲ ਸ਼੍ਰੀ ਪੁਰੋਹਿਤ ਨੂੰ ਲਿਖੀ ਗਈ ਹੈ, ਜਿਸਨੂੰ ਸੋਸਲ ਮੀਡੀਆ ’ਤੇ ਪਾਉਣ ਦੇ ਮਾਮਲੇ ’ਚ ਰਾਜਪਾਲ ਨੇ ਇਤਰਾਜ ਉਠਾਉਂਦਿਆਂ ਇੱਕ ਹੋਰ ਚਿੱਠੀ ਜਾਰੀ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਰਾਜਪਾਲ ਨੂੰ ਲਿਖੇ ਪੱਤਰ ਵਿਚ ਰਾਜਪਾਲ ਨੂੰ ਯਾਦ ਕਰਵਾਉਂਦਿਆਂ ਦਸਿਆ ਹੈ ਕਿ ਪਹਿਲਾਂ ਰਹਿ ਚੁੱਕੇ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਤੇ ਡਾ. ਕੰਗ ਦੀ ਨਿਯੁਕਤੀ ਸਮੇਂ ਵੀ ਰਾਜਪਾਲ ਦੀ ਮੰਨਜੂਰੀ ਨਹੀਂ ਲਈ ਗਈ ਸੀ। ਏਸੀਆ ਵਿਚ ਵਿਸੇਸ ਰੁਤਬਾ ਰੱਖਣ ਵਾਲੀ ਇਸ ਯੂਨੀਵਰਸਿਟੀ ਦੇ ਉਪ ਕੁਲਪਤੀ ਦੀ ਨਿਯੁਕਤੀ ਸਬੰਧੀ ਤੱਥਾਂ ਬਾਰੇ ਰਾਜਪਾਲ ਨੂੰ ਜਾਣੂ ਕਰਵਾਉਂਦਿਆਂ ਮੁੱਖ ਮੰਤਰੀ ਨੇ ਪੱਤਰ ਵਿਚ ਦੱਸਿਆ ਹੈ ਕਿ ਇਹ ਨਿਯੁਕਤੀ ਹਰਿਆਣਾ ਤੇ ਪੰਜਾਬ ਖੇਤੀਬਾਡੀ ਯੂਨੀਵਰਸਿਟੀ ਐਕਟ 1970 ਤੇ ਤਹਿਤ ਹੋਈ ਹੈ, ਜਿਸਦੀ ਪੀਏਯੂ ਦੇ ਬੋਰਡ ਆਫ਼ ਡਾਇਰੈਕਟਰਜ਼ ਵੱਲੋਂ ਦਿੱਤੀ ਜਾਂਦੀ ਹੈ ਤੇ ਇਸ ਵਿਚ ਰਾਜਪਾਲ ਜਾਂ ਮੁੱਖ ਮੰਤਰੀ ਦੀ ਮੰਨਜੂਰੀ ਦੀ ਕੋਈ ਜਰੂਰਤ ਨਹੀਂ ਹੁੰਦੀ ਹੈ।ਉਨ੍ਹਾਂ ਆਪਣੇ ਪੱਤਰ ’ਚ ਰਾਜਪਾਲ ਵੱਲੋਂ ਪਿਛਲੇ ਸਮਿਆਂ ਦੌਰਾਨ ਵੀ ਸਰਕਾਰ ਦੇ ਕੰਮਾਂ ’ਚ ਦਖਲਅੰਦਾਜ਼ੀ ਕਰਨ ਦਾ ਅਸਿੱਧੇ ਢੰਗ ਨਾਲ ਦੋਸ਼ ਲਗਾਉਂਦਿਆਂ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਅਜਿਹਾ ਕਰਨ ਨਾਲ ਪੰਜਾਬ ਦੇ ਲੋਕ ਵੀ ਦੁਖੀ ਹਨ, ਜਿੰਨ੍ਹਾਂ ਆਪ ਦੀ ਸਰਕਾਰ ਨੂੰ ਭਾਰੀ ਬਹੁਮਤ ਨਾਲ ਜਤਾਇਆ ਸੀ। ਉਨ੍ਹਾਂ ਰਾਜਪਾਲ ਨੂੰ ਕਿਸੇ ਹੋਰ ਦੇ ਕਹਿਣ ’ਤੇ ਚੁਣੀ ਹੋਈ ਸਰਕਾਰ ਦੇ ਕੰਮਾਂ ‘ਚ ਅੜਿੱਕੇ ਢਾਹੁਣ ਤੋਂ ਬਚਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਲੋਕਤੰਤਰ ਵਿਚ ਲੋਕ ਹੀ ਵੱਡੇ ਹੁੰਦੇ ਹਨ।
ਰਾਜਪਾਲ ਨੇ ਵੀ ਦਿੱਤਾ ਮੋੜਵਾ ਜਵਾਬ
ਚੰਡੀਗੜ੍ਹ: ਉਧਰ ਮੁੱਖ ਮੰਤਰੀ ਵਲੋਂ ਰਾਜਪਾਲ ਨੂੰ ਲਿਖੇ ਪੱਤਰ ਨੂੰ ਅਪਣੇ ਟਵਿੱਟਰ ਹੈਂਡਲ ’ਤੇ ਪਾਉਣ ਕਾਰਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੀ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਹੈ।ਜਿਸ ਵਿਚ ਉਨ੍ਹਾਂ ਦਾਅਵਾ ਕੀਤਾ ਹੈ ਕਿ ਮੀਡੀਆ ਵਿੱਚ ਲੀਕ ਕੀਤਾ ਗਿਆ ਪੰਜਾਬੀ ਵਾਲਾ ਪੱਤਰ ਉਨ੍ਹਾਂ ਨੂੰ ਹਾਲੇ ਤੱਕ ਨਹੀਂ ਮਿਲਿਆ ਹੈ ਜਦੋਂਕਿ ਉਨ੍ਹਾਂ ਨੂੰ ਮਿਲਿਆ ਪੱਤਰ ਅੰਗਰੇਜ਼ੀ ਵਿਚ ਹੈ, ਜਿਸ ਵਿਚ ਪੰਜਾਬੀ ਪੱਤਰ ਵਾਲੀ ਸਮੱਗਰੀ ਨਹੀਂ ਹੈ। ਉਨ੍ਹਾਂ ਇਸ ਮਾਮਲੇ ਵਿਚ ਮੁੱਖ ਮੰਤਰੀ ਤੋਂ ਸਪੱਸਟੀਕਰਨ ਵੀ ਮੰਗਿਆ ਹੈ ਜਿਸ ਵਿਚ ਉਨ੍ਹਾਂ ਲਿਖਿਆ ਹੈ ਕਿ ਸੋਸਲ ਮੀਡੀਆ ’ਤੇ ਵਾਈਰਲ ਹੋ ਰਹੇ ਪੰਜਾਬੀ ਭਾਸ਼ਾ ਵਾਲੇ ਪੱਤਰ ਅਤੇ ਉਨ੍ਹਾਂ ਨੂੰ ਮਿਲੇ ਅੰਗਰੇਜ਼ੀ ਭਾਸ਼ਾ ਪੱਤਰ ਵਿਚੋਂ ਕਿਹੜਾ ਪੱਤਰ ਸਹੀ ਹੈ ਤੇ ਨਾਲ ਹੀ ਉਨਾਂ ਰਾਜਪਾਲ ਭਵਨ ਨੂੰ ਪੱਤਰ ਭੇਜਣ ਤੋਂ ਪਹਿਲਾਂ ਇਸ ਪੱਤਰ ਨੂੰ ਸੋਸਲ ਮੀਡੀਆ ’ਤੇ ਵਾਈਰਲ ਕਰਨ ’ਤੇ ਵੀ ਸਵਾਲ ਖ਼ੜੇ ਕੀਤੇ ਹਨ।

Our Visitor

1906472