ਡਿਪਟੀ ਕਮਿਸ਼ਨਰ ਬਲਜੀਤ ਕੌਰ ਨੇ ਨੋਜਵਾਨ ਕਲਾਕਾਰਾਂ ਨੂੰ ਅਪਣੀ ਵਿਰਾਸਤ ਅਤੇ ਸਭਿਆਚਾਰ ਨੂੰ ਸੰਭਾਲਣ ‘ਤੇ ਦਿੱਤਾ ਜ਼ੋਰ
ਵੱਖ ਵੱਖ ਮੁਕਾਬਲਿਆਂ ਦੌਰਾਨ ਪ੍ਰਤੀਯੋਗੀਆਂ ਨੇ ਅਪਣੀ ਕਲਾ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ
ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ 20 ਅਕਤੂਬਰ:ਨਹਿਰੂ ਯੁਵਾ ਕੇਂਦਰ ਮਾਨਸਾ ਦਾ ਦੋ ਰੋਜ਼ਾ ਜ਼ਿਲ੍ਹਾ ਉਤਸਵ ਅਤੇ ਯੁਵਾ ਸੰਵਾਦ ਇਥੇ ਮਾਤਾ ਸੁੰਦਰੀ ਗਰਲਜ਼ ਯੂਨੀਵਰਸਿਟੀ ਕਾਲਜ ਵਿਖੇ ਸ਼ਾਨੋ ਸ਼ੋਕਤ ਨਾਲ ਸ਼ੁਰੂ ਹੋਇਆ, ਜਿਸ ਦਾ ਰਸਮੀ ਉਦਘਾਟਨ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਅਪਣੇ ਕਰ ਕਮਲਾਂ ਨਾਲ ਕੀਤਾ। ਉਨ੍ਹਾਂ ਵਿਦਿਆਰਥੀ ਕਲਾਕਾਰਾਂ ਨੂੰ ਅਪਣਾ ਪੁਰਾਤਨ ਵਿਰਸਾ ਅਤੇ ਸਭਿਆਚਾਰ ਸੰਭਾਲਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਦੇਸ਼ ਦਾ ਭਵਿੱਖ ਤੁਹਾਡੇ ‘ਤੇ ਟਿਕਿਆ ਹੋਇਆ। ਉਨ੍ਹਾਂ ਵੱਖ ਵੱਖ ਮੁਕਾਬਲਿਆਂ ਦੌਰਾਨ ਭਾਗੀਦਾਰਾਂ ਵੱਲ੍ਹੋਂ ਦਿਖਾਈ ਪ੍ਰਤਿਭਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਵਿਦਿਆਰਥੀਆਂ ਚ ਕਮਾਲ ਦੀ ਪ੍ਰਤਿਭਾ ਹੈ,ਪਰ ਇਸ ਨੂੰ ਤਰਾਸ਼ਣ ਦੀ ਲੋੜ ਹੈ। ਉਨ੍ਹਾਂ ਤੋਂ ਪਹਿਲਾ ਮਾਤਾ ਸੁੰਦਰੀ ਗਰਲਜ਼ ਯੂਨੀਵਰਸਿਟੀ ਕਾਲਜ ਦੀ ਪਿ੍ਰੰਸੀਪਲ ਡਾ ਬਰਿੰਦਰ ਕੌਰ ਨੇ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਨਹਿਰੂ ਯੁਵਾ ਕੇਂਦਰ ਮਾਨਸਾ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ। ਜ਼ਿਲ੍ਹਾ ਯੂਥ ਅਫਸਰ ਸਰਬਜੀਤ ਸਿੰਘ ਅਤੇ ਯੁਵਾ ਅਧਿਕਾਰੀ ਸੰਦੀਪ ਘੰਡ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਨੋਜਵਾਨਾਂ ਲਈ ਇਸ ਯੁਵਾ ਉਤਸਵ-ਯੁਵਾ ਸੰਵਾਦ ਵਰਦਾਨ ਸਾਬਤ ਹੋਵੇਗਾ, ਕਿਉਂਕਿ ਯੁਵਕਾਂ ਲਈ ਰਾਜ ਪੱਧਰ ਅਤੇ ਫਿਰ ਕੌਮੀ ਪੱਧਰ ਤੱਕ ਅਪਣੀ ਕਲਾ ਪ੍ਰਗਟਾਉਣ ਦਾ ਵੱਡਾ ਪਲੇਟਫਾਰਮ ਹੈ।
ਵੱਖ ਵੱਖ ਭਾਗੀਦਾਰ ਅਪਣੀ ਕਲਾ ਨਾਲ ਸਟੇਟ ਵੱਖ ਵੱਖ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਕਮਾਲ ਦੀ ਪ੍ਰਤਿਭਾ ਦਿਖਾਈ।ਭਾਸ਼ਣ ਮੁਕਾਬਲੇ ਚ ਕਮਲਜੀਤ ਕੌਰ ਨੇ ਪਹਿਲਾ, ਲਾਡੀ ਕੌਰ ਨੇ ਦੂਜਾ ਅਤੇ ਪ੍ਰੀਤੀ ਸ਼ਰਮਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਯੁਵਾ ਲੇਖਕ(ਕਵਿਤਾ) ਮੁਕਾਬਲੇ ਚ ਪ੍ਰੀਆ ਗਰਗ ਨੇ ਪਹਿਲਾ, ਗੁਰਲੀਨ ਕੌਰ ਨੇ ਦੂਜਾ, ਖੁਸ਼ਕਰਮਨਦੀਪ ਨੇ ਤੀਜਾ ਸਥਾਨ ਹਾਸਲ ਕੀਤਾ। ਪੇਂਟਿੰਗ ਮੁਕਾਬਲੇ ਚ ਜਗਪ੍ਰੀਤ ਸਿੰਘ ਨੇ ਪਹਿਲਾ, ਹਰਪ੍ਰੀਤ ਕੌਰ ਨੇ ਦੂਜਾ ਅਤੇ ਸਹਿਬਕਮਲਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਮੋਬਾਈਲ ਫੋਟੋਗ੍ਰਾਫੀ ਚ ਹਰਪ੍ਰੀਤ ਸਿੰਘ ਨੇ ਪਹਿਲਾ, ਰਿਧੀ ਨੇ ਦੂਜਾ, ਏਕਰੀਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਲੋਕ ਗੀਤ ਮੁਕਾਬਲੇ ਚ ਖੁਸ਼ਪ੍ਰੀਤ ਕੌਰ ਮਾਤਾ ਸੁੰਦਰੀ ਗਰਲਜ਼ ਯੂਨੀਵਰਸਿਟੀ ਕਾਲਜ ਮਾਨਸਾ ਨੇ ਪਹਿਲਾ, ਇਸੇ ਕਾਲਜ ਦੀ ਵਿਦਿਆਰਥਣ ਮਨਪ੍ਰੀਤ ਨੇ ਦੂਜਾ,ਕਨਵਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪਰਾਤਨ ਪਹਿਰਾਵੇ ਚ ਸੁਪਨਦੀਪ ਮੋਹਰੀ ਰਹੀ।ਵੱਖ ਵੱਖ ਮੁਕਾਬਲਿਆਂ ਦੌਰਾਨ ਜੱਜਮੈਂਟ ਦੀ ਭੂਮਿਕਾ ਡਾ ਬੂਟਾ ਸਿੰਘ ਸੇਖੋਂ, ਸ਼ਾਇਰ ਗੁਰਪ੍ਰੀਤ,ਡਾ ਗੁਰਦੀਪ ਢਿਲੋਂ, ਡਾ ਯੋਗਿਤਾ ਜੋਸ਼ੀ, ਪਿ੍ਰੰਸੀਪਲ ਦਰਸ਼ਨ ਸਿੰਘ ਬਰੇਟਾ, ਕੈਪਟਨ ਕੰਵਰ, ਪ੍ਰੋ ਹਰਦੀਪ ਸਿੰਘ, ਡਾ ਬੱਲਮ ਲੀਂਬਾ, ਡਾ ਜਸਪਾਲ ਸਿੰਘ, ਜਗਸੀਰ ਸਿੰਘ ਮੀਰਪੁਰ, ਤੇਜ ਰਾਮ,ਪ੍ਰੋ ਸੁਰਭੀ,ਪ੍ਰੋ ਲਖਨਪਾਲ, ਡਾ ਮਨਰੀਤ ਸਿੱਧੂ,ਅਰਫ ਸਲਮਾਨ, ਸਵਰਨ ਰਾਹੀਂ,ਮਨਪ੍ਰੀਤ ਸਿੰਘ ਖਾਲਸਾ,ਇਸ ਤੋ ਇਲਾਵਾ ਉਦਘਾਟਨੀ ਸਮਾਗਮ ਦੌਰਾਨ ਮਾਤਾ ਸੁੰਦਰੀ ਗਰਲਜ਼ ਯੂਨੀਵਰਸਿਟੀ ਮਾਨਸਾ ਦੇ ਵਿਦਿਆਰਥਣਾਂ ਦੀ ਲੁੱਡੀ ਅਤੇ ਸਰਕਾਰੀ ਗਰਲਜ਼ ਸਕੂਲ ਮਾਨਸਾ ਦੀਆਂ ਵਿਦਿਆਰਥਣਾਂ ਨੇ ਵੱਖ ਵੱਖ ਪੇਸ਼ਕਾਰੀਆਂ ਚ ਅਪਣੀ ਕਲਾਂ ਦਾ ਲੋਹਾ ਮਨਾਉਂਦਿਆਂ ਖੂਬ ਤਾੜੀਆਂ ਖੱਟੀਆਂ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਹਰਪ੍ਰੀਤ ਬਹਿਣੀਵਾਲ, ਹਰਿੰਦਰ ਮਾਨਸ਼ਾਹੀਆ,ਹਰਦੀਪ ਸਿੱਧੂ,ਪ੍ਰੋ ਬਲਜੀਤ ਕੌਰ,ਮੈਡਮ ਜਸਵੀਰ ਕੌਰ ਗੋਇੰਦਪੁਰਾ,ਪਰਵਿੰਦਰ ਸਿੰਘ, ਸਤਨਾਮ ਸਿੰਘ ਸੱਤਾ ਰਾਜਿੰਦਰ ਵਰਮਾ,ਗੁਰਪ੍ਰੀਤ ਅੱਕਾਂਵਾਲੀ, ਗੁਰਪ੍ਰੀਤ ਨੰਦਗੜ੍ਹ, ਬੇਅੰਤ ਕੌਰ,ਮੰਜੂ ਬਾਲਾ,ਮਨੋਜ ਕੁਮਾਰ,ਜੋਨੀ,ਗੁਰਪ੍ਰੀਤ ਕੌਰ,ਮਨਪ੍ਰੀਤ ਕੌਰ,ਕਰਮਜੀਤ ਕੌਰ,ਲਵਪ੍ਰੀਤ ਸ਼ਰਮਾ, ਕਰਮਜੀਤ ਰਾਠੀ,ਭੁਪਿੰਦਰ ਤੱਗੜ,ਡਾ ਵਿਨੋਦ ਕੁਮਾਰ, ਸੁਖਵਿੰਦਰ ਸੁੱਖੀ ਹਾਜ਼ਰ ਸਨ।
ਨਹਿਰੂ ਯੁਵਾ ਕੇਂਦਰ ਦਾ ਦੋ ਰੋਜ਼ਾ ਯੁਵਾ ਉਤਸਵ-ਯੁਵਾ ਸਵਾਦ ਮਾਤਾ ਸੁੰਦਰੀ ਕਾਲਜ ਵਿਖੇ ਸ਼ਾਨੋ ਸ਼ੋਕਤ ਨਾਲ ਸ਼ੁਰੂ
ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੇਂਟ ਜ਼ੇਵੀਅਰਜ਼ ਸਕੂਲ ਦੀਆਂ ਲੜਕੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਸੁਖਜਿੰਦਰ ਮਾਨ
ਬਠਿੰਡਾ, 20 ਅਕਤੂਬਰ: ਲੁਧਿਆਣਾ ਵਿਖੇ ਹੋਈਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਬਠਿੰਡਾ ਦੀਆਂ ਹੈਂਡਬਾਲ ਅੰਡਰ-14 ਲੜਕੀਆਂ ਨੇ ਸਟੇਟ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ।ਇਸ ਟੀਮ ਵਿੱਚ ਸੇਂਟ ਜ਼ੇਵੀਅਰਜ਼ ਸਕੂਲ ਬਠਿੰਡਾ ਦੀਆਂ 8 ਲੜਕੀਆਂ ਨੇ ਭਾਗ ਲਿਆ ਸੀ। ਇੱਥੇ ਜਾਣਕਾਰੀ ਦਿੰਦਿਆਂ ਹੈਂਡਬਾਲ ਦੇ ਕੋਚ ਦਵਿੰਦਰ ਪਾਲ ਨੇ ਦਸਿਆ ਕਿ ਬਠਿੰਡਾ ਟੀਮ ਨੇ ਵੱਖ-ਵੱਖ ਟੀਮਾਂ ਜਿਵੇਂ ਕਿ ਅੰਮਿ੍ਰਤਸਰ ,ਤਰਨਤਾਰਨ, ਰੋਪੜ ਅਤੇ ਸੈਮੀ ਫ਼ਾਇਨਲ ਵਿੱਚ ਪਟਿਆਲਾ ਨੂੰ ਹਰਾਇਆ । ਬਠਿੰਡਾ ਵਿਖੇ ਬੱਚਿਆ ਦਾ ਸਕੂਲ ਵਿੱਚ ਪਹੁੰਚਣ ਤੇ ਸਕੂਲ ਦੇ ਪਿ੍ਰੰਸੀਪਲ ਫ਼ਾਦਰ ਸਿਡਲੋਏ ਫੁਰਟਾਡੋ,ਸਕੂਲ ਦੇ ਕੋਆਡੀਨੇਟਰ ਮੈਡਮ ਅਰਚਨਾ ਰਾਜਪੂਤ ਅਤੇ ਸੁਪਰਵਾਈਜ਼ਰ ਮੈਡਮ ਨੂਪਰ ਨੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਤੇ ਹਂੈਡਬਾਲ ਦੇ ਕੋਚ ਦਵਿੰਦਰ ਪਾਲ ਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ।
ਇਤਿਹਾਸਕ ਨਗਰ ਤਖ਼ਤ ਸ਼੍ਰੀ ਦਮਦਮਾ ਸਾਹਿਬ ਨੂੰ ਬਣਾਇਆ ਜਾਵੇਗਾ ਗਰੀਨ ਤੇ ਕਲੀਨ : ਇੰਦਰਬੀਰ ਸਿੰਘ ਨਿੱਜਰ
ਵਿਕਾਸ ਕਾਰਜਾਂ ਲਈ ਫੰਡਾਂ ਦੀ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਕਮੀ
15.37 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਸੀਵਰ ਤੇ ਰਾਈਜ਼ਿੰਗ ਮੇਨ ਦਾ ਰੱਖਿਆ ਨੀਂਹ ਪੱਥਰ
ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ
ਤਲਵੰਡੀ ਸਾਬੋ, ਕੋਟ ਸ਼ਮੀਰ ਅਤੇ ਮੌੜ ਵਿਖੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਤੇ ਸੁਣੀਆਂ ਸਮੱਸਿਆਵਾਂ
ਕੋਟਸ਼ਮੀਰ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ ਦੀ ਕੀਤੀ ਵੰਡ
ਸੁਖਜਿੰਦਰ ਮਾਨ
ਬਠਿੰਡਾ, 20 ਅਕਤੂਬਰ : ਸਥਾਨਕ ਸਰਕਾਰਾਂ, ਭੂਮੀ ਤੇ ਜਲ ਸੰਭਾਲ, ਪ੍ਰਸ਼ਾਸਨਿਕ ਸੁਧਾਰ ਸੰਸਦੀ ਮਾਮਲੇ ਮੰਤਰੀ ਪੰਜਾਬ ਸ. ਇੰਦਰਬੀਰ ਸਿੰਘ ਨਿੱਜਰ ਵੀਰਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਣ ਉਪਰੰਤ ਕਿਹਾ ਕਿ ਇਤਿਹਾਸਕ ਨਗਰੀ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਨੂੰ ਗਰੀਨ ਤੇ ਕਲੀਨ ਬਣਾਇਆ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਸ. ਨਿੱਜਰ ਵੱਲੋਂ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਰਿਹਾਇਸ਼ ਵਿਖੇ ਉਨ੍ਹਾਂ ਨਾਲ ਮਿਲ ਕੇ ਵਿਸ਼ੇਸ਼ ਤੌਰ ਤੇ ਗੱਲਬਾਤ ਵੀ ਕੀਤੀ ਗਈ।ਇਸ ਤੋਂ ਬਾਅਦ ਕੈਬਨਿਟ ਮੰਤਰੀ ਸ. ਇੰਦਰਬੀਰ ਸਿੰਘ ਨਿੱਜਰ ਨੇ ਤਲਵੰਡੀ ਸਾਬੋ ਵਿਖੇ 15.37 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਸੀਵਰ ਤੇ ਰਾਈਜਿੰਗ ਮੇਨ ਦਾ ਨੀਂਹ ਪੱਥਰ ਵੀ ਰੱਖਿਆ। ਇਸ ਦੌਰਾਨ ਉਨ੍ਹਾਂ ਦੇ ਨਾਲ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ: ਬਲਜਿੰਦਰ ਕੌਰ, ਵਿਧਾਇਕ ਬਠਿੰਡਾ (ਦਿਹਾਤੀ) ਸ਼੍ਰੀ ਅਮਿਤ ਰਤਨ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਅੰਮ੍ਰਿਤ ਲਾਲ ਅਗਰਵਾਲ, ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਜੇ. ਇਲਨਚੇਲੀਅਨ ਅਤੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਮੈਨੇਜ਼ਰ ਭਾਈ ਰਣਜੀਤ ਸਿੰਘ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਮੌਕੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੀ ਨੀਅਤ ਤੇ ਨੀਤੀਆਂ ਸਾਫ਼ ਹਨ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਇਤਿਹਾਸਕ ਨਗਰ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟਾਚਾਰ ਖਿਲਾਫ਼ ਜੀਰੋ ਟਾਲਰੈਂਸ ਦੀ ਨੀਤੀ ਤਹਿਤ ਕੰਮ ਕਰ ਰਹੀ ਹੈ, ਰਿਸ਼ਵਤਖੋਰ ਨੂੰ ਕਿਸੇ ਵੀ ਕੀਮਤ ਤੇ ਬਖ਼ਸਿਆ ਨਹੀਂ ਜਾਵੇਗਾ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸ੍ਰੀ ਦਮਦਮਾ ਸਾਹਿਬ ਦੇ ਵਿਕਾਸ ਕਾਰਜਾਂ ਲਈ ਜਿੰਨੇ ਵੀ ਪੈਸੇ ਦੀ ਜ਼ਰੂਰਤ ਹੋਵੇਗੀ ਲਗਾਇਆ ਜਾਵੇਗਾ, ਉਨ੍ਹਾਂ ਕਿਹਾ ਕਿ ਇਤਿਹਾਸਕ ਸ਼ਹਿਰ ਸ੍ਰੀ ਦਮਦਮਾ ਸਾਹਿਬ ਦੇ ਵਿਕਾਸ ਲਈ ਪੈਸਾ ਮਹੱਤਵ ਨਹੀਂ ਰੱਖਦਾ ਸਗੋਂ ਵਿਕਾਸ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣਗੇ।
ਇਸ ਉਪਰੰਤ ਕੈਬਨਿਟ ਮੰਤਰੀ ਸ੍ਰੀ ਇੰਦਰਬੀਰ ਸਿੰਘ ਨਿੱਜਰ ਵੱਲੋਂ ਦਫ਼ਤਰ ਨਗਰ ਕੌਂਸਲ ਤਲਵੰਡੀ ਸਾਬੋ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਬਾਰੇ ਜਾਣਿਆ ਅਤੇ ਦਰਪੇਸ਼ ਆ ਰਹੀਆਂ ਸਮੱਸਿਆਵਾਂ ਵੀ ਸੁਣੀਆਂ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੀਵਰੇਜ਼ ਅਤੇ ਪਾਣੀ ਵਾਲੇ ਸਾਫ਼ ਪਾਣੀ ਸਬੰਧੀ ਨਗਰ ਵਾਸੀਆਂ ਨੂੰ ਕੋਈ ਵੀ ਸਮੱਸਿਆ ਨਾ ਆਉਣ ਦਿੱਤੀ ਜਾਵੇ। ਇਸ ਤੋਂ ਇਲਾਵਾ ਇਤਿਹਾਸਕ ਨਗਰ ਦੀਆਂ ਮੁੱਖ ਮੰਗਾਂ ਜਿਵੇਂ ਕਿ ਸ੍ਰੀ ਤਖ਼ਤ ਸਾਹਿਬ ਦੇ ਆਸ-ਪਾਸ ਹੈਰੀਟੇਜ ਸਟਰੀਟ ਤੇ ਦਰਸ਼ਨੀ ਡਿਊਟੀ ਨੇੜੇ ਘੰਟਾ ਘਰ ਚੌਂਕ ਦੀ ਉਸਾਰੀ ਕਰਨਾ, ਸ਼ਹਿਰ ਦੀਆਂ ਵੱਖ-ਵੱਖ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਗਾਉਣਾ, ਸ਼ਹਿਰ ਦੀਆਂ ਵੱਖ-ਵੱਖ ਗਲੀਆਂ ਵਿੱਚ ਪੀ.ਸੀ. ਪਾਉਣਾ, ਸ਼ਹਿਰ ਦੀਆਂ ਵੱਖ-ਵੱਖ ਗਲੀਆਂ ਵਿੱਚ ਡੀ.ਵੀ.ਪੇਵਿੰਗ ਕਰਨਾ, ਸ਼ਹਿਰ ਵਿੱਚ ਸੀਵਰੇਜ ਅਤੇ ਪਾਣੀ ਦੀਆਂ ਪਾਈਪਾਂ ਪਾਉਣਾ, ਲਿਗੇਸੀ ਵੇਸਟ ਰੇਮੀਡੇਸ਼ਨ ਕਰਨ ਸਬੰਧੀ ਮਸ਼ੀਨਰੀ ਖ਼ਰੀਦ ਕਰਨ ਲਈ ਸਵੱਛ ਭਾਰਤ ਮਿਸ਼ਨ ਅਧੀਨ ਫੰਡ ਜਾਰੀ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਨਜ਼ਾਇਜ ਕਬਜ਼ਿਆਂ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਜੋ ਵੀ ਨਜ਼ਾਇਜ਼ ਕਬਜ਼ੇ ਕੀਤੇ ਹੋਏ ਹਨ ਉਨ੍ਹਾਂ ਨੂੰ ਤੁਰੰਤ ਹਟਵਾਇਆ ਜਾਵੇ। ਦੌਰੇ ਮੌਕੇ ਕੈਬਨਿਟ ਮੰਤਰੀ ਸ. ਨਿੱਜਰ ਵੱਲੋਂ ਨਗਰ ਪੰਚਾਇਤ ਕੋਟਸ਼ਮੀਰ ਵਿਖੇ ਪਹੁੰਚ ਕੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਸਬੰਧੀ ਬੈਠਕ ਕੀਤੀ ਤੇ ਨਗਰ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਉਨ੍ਹਾਂ ਪਿੰਡ ਵਾਸੀਆਂ ਨੂੰ ਪਿੰਡ ਪੱਧਰ ਤੇ ਆਪਣੇ ਵੱਲੋਂ ਰੱਖੀ ਜਾਂਦੀ ਸਾਫ਼-ਸਫ਼ਾਈ ਸ਼ਲਾਘਾ ਕਰਦਿਆਂ ਵਧਾਈ ਵੀ ਦਿੱਤੀ। ਇਸ ਮੌਕੇ ਉਨ੍ਹਾਂ ਇੱਥੇ 4 ਏਕੜ ਜ਼ਮੀਨ ਵਿੱਚ ਬਣਾਏ ਗਏ ਜੰਗਲ ਤੇ ਕੂੜਾ ਕਰਕਟ ਦੀ ਸਾਂਭ-ਸੰਭਾਲ ਤੇ ਮੁੜ ਵਰਤੋਂ ਵਿੱਚ ਲਿਆਉਣ ਵਾਲੇ ਬਣਾਏ ਗਏ ਯੂਨਿਟ ਤੇ ਇਸ ਤੋਂ ਨਗਰ ਪੰਚਾਇਤ ਕੋਟਸ਼ਮੀਰ ਵੱਲੋਂ ਤਿਆਰ ਕੀਤੀ ਗਈ ਆਰਗੈਨਿਕ ਖਾਦ ਦੀ ਸ਼ਲਾਘਾ ਵੀ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀ ਸ. ਨਿੱਜਰ ਵੱਲੋਂ ਨੌਜਵਾਨਾਂ ਨੂੰ ਖੇਡ ਕਿੱਟਾਂ ਦੀ ਵੀ ਵੰਡ ਕੀਤੀ ਗਈ।
ਦੌਰੇ ਦੇ ਅਖ਼ੀਰ ਵਿੱਚ ਕੈਬਨਿਟ ਮੰਤਰੀ ਸ. ਇੰਦਰਬੀਰ ਸਿੰਘ ਨਿੱਜਰ ਵੱਲੋਂ ਨਗਰ ਕੌਂਸਲ ਮੌੜ ਵਿਖੇ ਪਹੁੰਚ ਕੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਸ਼ਹਿਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਉਨ੍ਹਾਂ ਪੀਣ ਵਾਲੇ ਪਾਣੀ, ਸੀਵਰੇਜ਼ ਅਤੇ ਪਾਰਕ ਦੀ ਸਮੱਸਿਆ ਦਾ ਢੁੱਕਵਾਂ ਹੱਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਮੌੜ ਵਾਸੀਆਂ ਨੂੰ ਸੀਵਰੇਜ ਤੋਂ ਛੁਟਕਾਰਾ ਦਿਵਾਉਣ ਲਈ ਖੁਦ ਆਪਣੇ ਪੱਧਰ ਤੇ ਪਸ਼ੂਆਂ ਵਾਲੀਆਂ ਡੇਅਰੀਆਂ ਨੂੰ ਸ਼ਹਿਰ ਤੋਂ ਬਾਹਰ ਕੱਢਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ, ਉਪ ਮੰਡਲ ਮੈਜਿਸਟ੍ਰੇਟ ਮੌੜ ਸ੍ਰੀ ਵਰਿੰਦਰ ਸਿੰਘ, ਨਿਗਰਾਨ ਇੰਜੀਨੀਅਰ ਸ੍ਰੀ ਸੰਦੀਪ ਸਿੰਘ, ਕਾਰਜਕਾਰੀ ਇੰਜੀਨੀਅਰ ਸ੍ਰੀ ਅਸ਼ਵਨੀ ਕੁਮਾਰ, ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਸ਼੍ਰੀ ਚਿਮਨ ਲਾਲ ਪੂਨੀਆ ਤੋਂ ਇਲਾਵਾ ਪਾਰਟੀ ਆਗੂ ਡਾ. ਸੁਖਦੇਵ ਸਿੰਘ, ਮਾਸਟਰ ਹਰਮੇਲ ਸਿੰਘ, ਸ੍ਰੀ ਹਰਜੀਤ ਸਿੰਘ ਸਰਾਂ, ਸ੍ਰੀ ਜਸਕਰਨ ਸਿੰਘ ਆਦਿ ਹਾਜ਼ਰ ਸਨ।
ਹਾਰ ਤੋਂ ਬੁਖਲਾਏ ਕਾਂਗਰਸੀ ਆਗੂ ਲੋਕ ਭਲਾਈ ਲਈ ਕੰਮ ਕਰਨ ਵਾਲਿਆਂ ਵਿਰੁੱਧ ਮਾਣਹਾਨੀ ਦੀ ਕਰ ਰਹੇ ਨੇ ਵਰਤੋਂ: ਮੁੱਖ ਮੰਤਰੀ
ਮਾਨਸਾ ਦੀ ਅਦਾਲਤ ਵਿੱਚ ਪੇਸ ਹੋਏ ਭਗਵੰਤ ਮਾਨ
ਦੇਸ ਦੀ ਨਿਆਂ ਪ੍ਰਣਾਲੀ ‘ਤੇ ਪੂਰਾ ਭਰੋਸਾ ਪ੍ਰਗਟਾਇਆ
ਕਾਂਗਰਸੀ ਆਗੂ ਆਪਣੇ ਮਾੜੇ ਕੰਮ ਲੁਕਾਉਣ ਲਈ ਭਾਜਪਾ ਵਿੱਚ ਹੋ ਰਹੇ ਨੇ ਸਾਮਲ
ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ, 20 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਸ ਸਾਲ ਦੇ ਸੁਰੂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਕਰਾਰੀ ਹਾਰ ਤੋਂ ਦੁਖੀ ਤੇ ਘਬਰਾਏ ਕਾਂਗਰਸੀ ਆਗੂ ਮਾਣਹਾਨੀ ਨੂੰ ਹੁਣ ਲੋਕ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਅਣਥੱਕ ਮਿਹਨਤ ਕਰਨ ਵਾਲਿਆਂ ਵਿਰੁੱਧ ਬਦਲਾ ਲੈਣ ਦੇ ਸਾਧਨ ਵਜੋਂ ਵਰਤ ਰਹੇ ਹਨ। ਇੱਥੇ ਸਥਾਨਕ ਅਦਾਲਤ ਵਿੱਚ ਪੇਸ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਆਗੂ ਆਪਣੇ ਨਿੱਜੀ ਹਿੱਤਾਂ ਲਈ ਲੋਕਾਂ ਦੇ ਫਤਵੇ ਨਾਲ ਧੋਖਾ ਤੇ ਦਗਾ ਕਰਦੇ ਹਨ, ਉਹ ਹੁਣ ਸਾਡੇ ਵਿਰੁੱਧ ਮਾਣਹਾਨੀ ਦੇ ਕੇਸ ਦਾਇਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸਲ ਵਿੱਚ ਅਜਿਹੇ ਵਿਅਕਤੀ ਸੂਬਾ ਸਰਕਾਰ ਦੇ ਲੋਕ ਪੱਖੀ ਫੈਸਲੇ ਦੇ ਮੱਦੇਨਜਰ ਸਰਕਾਰ ਦੀ ਵਧ ਰਹੀ ਮਕਬੂਲੀਅਤ ਤੋਂ ਡਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਕੇਸ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਸਾਡੀ ਪਾਰਟੀ ਦੇ ਹੱਕ ਵਿੱਚ ਆਏ ਫੈਸਲੇ ਕਾਰਨ ਰੰਜਿਸ ਵਜੋਂ ਦਾਇਰ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਮਾਮਲੇ ਉਨ੍ਹਾਂ ਨੂੰ ਪੰਜਾਬ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਫੈਸਲੇ ਲੈਣ ਤੋਂ ਨਹੀਂ ਰੋਕ ਸਕਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਹਿੱਤਾਂ ਲਈ ਅਜਿਹੇ ਕਿਸੇ ਵੀ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਇਹ ਕਿੰਨਾ ਹਾਸੋਹੀਣਾ ਹੈ ਕਿ ਜਿਨ੍ਹਾਂ ਲੋਕਾਂ ਨੇ ਦੇਸ ਨੂੰ ਲੰਬੇ ਸਮੇਂ ਤੱਕ ਬਰਬਾਦ ਕੀਤਾ, ਉਹ ਹੁਣ ਲੋਕ ਭਲਾਈ ਲਈ ਕੰਮ ਕਰਨ ਵਾਲਿਆਂ ਵਿਰੁੱਧ ਮਾਣਹਾਨੀ ਨੂੰ ਸਾਧਨ ਵਜੋਂ ਵਰਤ ਰਹੇ ਹਨ।
ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਕਈ ਦਹਾਕਿਆਂ ਤੋਂ ਦੇਸ ਨੂੰ ਲੁੱਟਣ ਵਾਲਿਆਂ ਖਿਲਾਫ ਮਾਣਹਾਨੀ ਦੇ ਕੇਸ ਕਿਉਂ ਨਹੀਂ ਦਰਜ ਕੀਤੇ ਜਾਂਦੇ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸੱਚੇ ਦੇਸ ਭਗਤਾਂ ਨੂੰ ਅੱਤਵਾਦੀ ਗਰਦਾਨਦੇ ਹਨ, ਉਨ੍ਹਾਂ ਖਿਲਾਫ ਅਜਿਹੇ ਕੇਸ ਕਿਉਂ ਨਹੀਂ ਦਰਜ ਕੀਤੇ ਜਾ ਰਹੇ। ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਆਗੂ ਲੋਕਾਂ ਦੀਆਂ ਦੁੱਖ ਤਕਲੀਫਾਂ ਦੂਰ ਕਰਕੇ ਲੋਕਾਂ ਦੀ ਜਿੰਦਗੀ ਨੂੰ ਬਦਲਣ ਲਈ ਅਣਥੱਕ ਮਿਹਨਤ ਕਰ ਰਹੇ ਹਨ, ਉਹ ਅੱਤਵਾਦੀ ਕਿਵੇਂ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਅਜਿਹੇ ਸਰਾਰਤੀ ਅਨਸਰਾਂ ਵਿਰੁੱਧ ਕੋਈ ਮਾਣਹਾਨੀ ਵਰਗੀ ਕਾਰਵਾਈ ਨਹੀਂ ਹੁੰਦੀ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵੀ ਉਨ੍ਹਾਂ ਵਿਰੁੱਧ ਸੰਮਨ ਜਾਰੀ ਕੀਤੇ ਜਾਣਗੇ ਤਾਂ ਉਹ ਅਦਾਲਤ ਵਿੱਚ ਪੇਸ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਦੇਸ ਦੀ ਨਿਆਂ ਪ੍ਰਣਾਲੀ ‘ਤੇ ਪੂਰਾ ਭਰੋਸਾ ਹੈ। ਉਨ੍ਹਾਂ ਕਿਹਾ ਕਿ ਅਦਾਲਤਾਂ ਬਹੁਤ ਸਤਿਕਾਰਯੋਗ ਹਨ ਅਤੇ ਉਹ ਅਦਾਲਤ ਦੇ ਹਰ ਫੈਸਲੇ ਦੀ ਪਾਲਣਾ ਕਰਨਗੇ। ਕਾਂਗਰਸ ਪਾਰਟੀ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪੈਸਾ ਲੁੱਟਣ ਤੋਂ ਬਾਅਦ ਹੁਣ ਇਹ ਆਗੂ ਆਪਣੇ ਮਾੜੇ ਕੰਮਾਂ ਲਈ ਕਾਨੂੰਨ ਦੇ ਸਿਕੰਜੇ ਤੋਂ ਬਚ ਕੇ ਸੁਰੱਖਿਅਤ ਪਨਾਹ ਦੀ ਆਸ ਵਿੱਚ ਭਾਜਪਾ ਵਿੱਚ ਸਾਮਲ ਹੋ ਰਹੇ ਹਨ। ਹਾਲਾਂਕਿ ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਨੇਤਾਵਾਂ ਨੂੰ ਉਨ੍ਹਾਂ ਦੇ ਗੁਨਾਹਾਂ ਲਈ ਕਦੇ ਮੁਆਫ ਨਹੀਂ ਕਰਨਗੇ।
ਅੰਮਿ੍ਤ ਅਗਰਵਾਲ 21 ਨੂੰ ਸੰਭਾਲਣਗੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਦਾ ਕਾਰਜਭਾਰ
ਸੁਖਜਿੰਦਰ ਮਾਨ
ਬਠਿੰਡਾ, 20 ਅਕਤੂਬਰ: ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਤੇ ਪਾਰਟੀ ਦੇ ਟਕਸਾਲੀ ਵਲੰਟੀਅਰ ਅੰਮਿ੍ਰਤ ਲਾਲ ਅਗਰਵਾਲ 21 ਅਕਤੂਬਰ ਨੂੰ ਸਥਾਨਕ ਮਿੰਨੀ ਸਕੱਤਰੇਤ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਜੋਂ ਅਪਣਾ ਅਹੁੱਦਾ ਸੰਭਾਲਣਗੇ। ਇਸ ਮੌਕੇ ਕੀਤੇ ਜਾ ਰਹੇ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਆਪ ਵਿਧਾਇਕ ਤੇ ਸੀਨੀਅਰ ਆਗੂ ਤੇ ਵਲੰਟੀਅਰ ਪੁੱਜਣਗੇ। ਦਸਣਾ ਬਣਦਾ ਹੈ ਕਿ ਚੇਅਰਮੈਨ ਅਗਰਵਾਲ ਬਠਿੰਡਾ ਸ਼ਹਿਰੀ ਹਲਕੇ ਤੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਇਲਾਵਾ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਟਿਕਟ ਦੇ ਵੱਡੇ ਦਾਅਵੇਦਾਰ ਰਹੇ ਸਨ ਪ੍ਰੰਤੂ ਪਾਰਟੀ ਨੇ ਉਨ੍ਹਾਂ ਨੂੰ ਸੰਗਠਨ ਵਿਚ ਜਿੰਮੇਵਾਰੀ ਨਿਭਾਉਣ ਲਈ ਕਿਹਾ ਤੇ ਉਹਨਾਂ ਉਮੀਦਵਾਰਾਂ ਦੀ ਜਿੱਤ ਲਈ ਭੂੁਮਿਕਾ ਨਿਭਾਈ, ਜਿਸਦੇ ਚੱਲਦੇ ਪਿਛਲੇ ਦਿਨੀਂ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਬਣਾਉਣ ਦਾ ਐਲਾਨ ਕੀਤਾ ਸੀ।
ਅਨਿਲ ਠਾਕੁਰ 21 ਨੂੰ ਸੰਭਾਲਣਗੇ ਪੰਜਾਬ ਟਰੇਡਰਜ ਕਮਿਸਨ ਦੇ ਚੇਅਰਮੈਨ ਦਾ ਕਾਰਜਭਾਰ
ਸੁਖਜਿੰਦਰ ਮਾਨ
ਬਠਿੰਡਾ, 20 ਅਕਤੂਬਰ: ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਟਰੇਡਰਜ ਕਮਿਸਨ ਦੇ ਚੇਅਰਮੈਨ ਦਾ ਅਹੁੱਦਾ ਦਿੱਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਪੰਜਾਬ ਦੇ ਟ੍ਰੇਡ ਵਿੰਗ ਦੇ ਸਟੇਟ ਕੋ ਪ੍ਰੈਜੀਡੈਂਟ ਅਨਿਲ ਠਾਕੁਰ 21 ਅਕਤੂੁਬਰ ਨੂੰ ਚੰਡੀਗੜ੍ਹ ਵਿੱਚ ਕਾਰਜਕਾਰ ਸੰਭਾਲਣ ਜਾ ਰਹੇ ਹਨ। ਇੱਥੇ ਦੱਸਣਯੋਗ ਬਣਦਾ ਹੈ ਕਿ ਅਨਿਲ ਠਾਕੁਰ ਪਾਰਟੀ ਦੇ ਫਾਉਂਡਰ ਮੈਂਬਰਾਂ ਵਿੱਚੋਂ ਇੱਕ ਹਨ ਉਹ ਅੰਨਾ ਹਜਾਰੇ ਅੰਦੋਲਨ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਉਹਨਾ ਨੇ ਪਾਰਟੀ ਵਿੱਚ ਅਲੱਗ ਅਲੱਗ ਜਿੰਮੇਵਾਰੀਆਂ ਬਾ ਖੂਬੀ ਨਿਭਾਈਆਂ ਹਨ। ਉਹਨਾਂ ਦੀਆਂ ਪਾਰਟੀ ਪ੍ਰਤੀ ਭਾਵਨਾਵਾਂ ਅਤੇ ਅਣਥੱਕ ਮਿਹਨਤ ਨੂੰ ਦੇਖਦੇ ਹੋਏ ਪਾਰਟੀ ਵੱਲੋਂ ਓਹਨਾਂ ਨੂੰ ਪੰਜਾਬ ਸਰਕਾਰ ਵਿੱਚ ਪੰਜਾਬ ਟਰੇਡਰਜ ਕਮਿਸਨ ਦੇ ਚੇਅਰਮੈਨ ਦੀ ਜਿੰਮੇਵਾਰੀ ਦਿੱਤੀ ਗਈ ਹੈ। ਅਨਿਲ ਠਾਕੁਰ ਨੂੰ ਪੰਜਾਬ ਟਰੇਡਰਜ ਕਮਿਸਨ ਦੇ ਚੇਅਰਮੈਨ ਦੀ ਜਿੰਮੇਵਾਰੀ ਮਿਲਣ ਤੇ ਬਠਿੰਡਾ ਜਿਲ੍ਹੇ ਦੇ ਸਾਰੇ ਵਿਧਾਇਕਾਂ, ਅਹੁਦੇਦਾਰਾਂ ਅਤੇ ਵਲੰਟੀਅਰਾਂ ਵੱਲੋਂ ਉਹਨਾਂ ਵਧਾਈ ਦਿੱਤੀ ਗਈ।
ਸਰਕਾਰੀ ਹਾਈ ਸਕੂਲ ਬੱਲੋ ਵਿਖੇ ਲੱਗਿਆ ਸਕਾਊਟ ਤੇ ਗਾਈਡਜ਼ ਕੈਂਪ
ਬਠਿੰਡਾ , 20 ਅਕਤੂਬਰ : ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮੇਵਾ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਹਾਈ ਸਮਰਾਟ ਸਕੂਲ ਬੱਲੋ ਵਿਖੇ ਭਾਰਤ ਸਕਾਊਟ ਐਂਡ ਗਾਈਡਜ਼ ਪੰਜਾਬ ਵਲੋਂ ਤ੍ਰਿਤਿਆ ਸੋਪਾਨ ਟੈਸਟਿੰਗ ਚਾਰ ਰੋਜ਼ਾ ਕੈਂਪ ਲਗਾਇਆ ਗਿਆ।
ਅਖੀਰਲੇ ਦਿਨ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਸੁਰਿੰਦਰ ਕੌਰ ਡੀ.ਟੀ.ਸੀ ਦੀ ਅਗਵਾਈ ਵਿੱਚ ਉਹਨਾਂ ਦੇ ਟੀਮ ਮੈਂਬਰ ਹਰਪ੍ਰੀਤ ਸਿੰਘ ਜਟਾਣਾਂ ਪ੍ਰੀਤ,ਅਨੰਦ ਸਿੰਘ ਬਾਲਿਆਂਵਾਲੀ, ਅਮਰਜੀਤ ਸਿੰਘ, ਮੈਡਮ ਸੋਨਪ੍ਰੀਤ ਨੇ ਕੈਂਪ ਵਿੱਚ ਸ਼ਾਮਿਲ ਬੱਚਿਆਂ ਨੂੰ ਸਮਾਜ ਵਿੱਚ ਵਿਚਰਦਿਆਂ ਵਾਤਾਵਰਨ ਦੀ ਸਾਂਭ ਸੰਭਾਲ, ਕੁਦਰਤ ਦੀ ਸਾਂਭ ਸੰਭਾਲ, ਦੂਸਰਿਆਂ ਦਾ ਭਲਾ ਕਰਨਾ, ਬਿਪਤਾ ਸਮੇਂ ਸਮੱਸਿਆ ਸਮੇਂ ਸਮੱਸਿਆ ਨਾਲ ਕਿਵੇਂ ਨਜਿੱਠਣਾ ਅਤੇ ਮੁਢਲੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ। ਅੰਤਿਮ ਦਿਨ ਬੱਚਿਆਂ ਵਲੋਂ ਸੱਭਿਆਚਾਰ ਪ੍ਰੋਗਰਾਮ ਪੇਸ਼ ਕੀਤਾ ਤੇ ਖੇਡਾਂ ਸੰਬੰਧੀ ਮੁਕਾਬਲੇ ਕਰਵਾਏ ਗਏ।
ਇਸ ਕੈਂਪ ਵਿੱਚ 6 ਸਕੂਲਾਂ ਦੇ ਤਕਰੀਬਨ 80 ਬੱਚਿਆਂ ਨੇ ਭਾਗ ਲਿਆ।
ਇਸ ਮੋਕੇ ਹੋਰਨਾਂ ਤੋ ਇਲਾਵਾ ਅਮ੍ਰਿਤਪਾਲ ਸਿੰਘ ਬਰਾੜ ਡੀ.ਓ.ਸੀ, ਪ੍ਰਿੰਸੀਪਲ ਚਮਕੋਰ ਸਿੰਘ,ਮੁੱਖ ਅਧਿਆਪਕ ਜੋਤੀ ਗਰਗ,ਸੋਹਨ ਸਿੰਘ,ਸੰਜੀਵ ਨਾਗਪਾਲ, ਸਮੂਹ ਸਟਾਫ਼ ਅਤੇ ਬਚਨ ਸਿੰਘ ਸੇਵਾ ਸੁਸਾਇਟੀ ਮੈਂਬਰ ਹਾਜ਼ਰ ਸਨ।
ਖੱਟਰ ਸਰਕਾਰ ਵਲੋਂ ਹਰਿਆਣਾ ਗੁਰਦੂਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਕਮੇਟੀ ਬਣਾਉਣ ਦਾ ਐਲਾਨ
ਚੋਣਾਂ ਕਰਵਾਉਣ ਦੀ ਵਿੱਢੀ ਤਿਆਰੀ, ਕੈਬਨਿਟ ਵਿਚ ਆਰਡੀਨੈਂਸ ਲਿਆਉਣ ਨੂੰ ਦਿੱਤੀ ਮੰਨਜੂਰੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 19 ਅਕਤੂਬਰ – ਪਿਛਲੇ ਦਿਨੀਂ ਸੁਪਰੀਮ ਕੋਰਟ ਵਲੋਂ ਹਰਿਆਣਾ ’ਚ ਅਲੱਗ ਗੁਰਦੂਆਰਾ ਪ੍ਰਬੰਧਕ ਕਮੇਟੀ ਨੂੰ ਮੰਨਜੂਰੀ ਦੇਣ ਤੋਂ ਬਾਅਦ ਹੁਣ ਸੂਬਾ ਸਰਕਾਰ ਨੇ ਹਰਿਆਣਾ ਵਿਚ ਪੈਂਦਿਆਂ ਗੁਰਦੂਆਰਿਆਂ ਦੇ ਪ੍ਰਬੰਧਾਂ ਲਈ ਨਵੀਂ ਐਡਹਾਕ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਕੈਬੀਨੇਟ ਦੀ ਹੋਈ ਮੀਟਿੰਗ ਵਿਚ ਹਰਿਆਣਾ ਸਿੱਖ ਗੁਰੂਦੁਆਰਾ (ਪ੍ਰਬੰਧਨ) ਐਕਟ 2014 ਵਿਚ ਸੋਧ ਲਈ ਹਰਿਆਣਾ ਸਿੱਖ ਗੁਰੂਦੁਆਰਾ (ਪ੍ਰਬੰਧਨ)-2022 ਨਾਂਅ ਨਾਲ ਇਕ ਆਰਡੀਨੈਂਸ ਲਿਆਉਣ ਨੂੰ ਮੰਜੂਰੀ ਪ੍ਰਦਾਨ ਕੀਤੀ ਹੈ। ਇਸ ਆਰਡੀਨੈਂਸ ਦੇ ਲਾਗੂ ਹੋਣ ਤੋਂ ਬਾਅਦ ਸਰਕਾਰ ਵਲੋਂ ਅਗਲੇ ਡੇਢ ਸਾਲ ਲਈ ਸੂਬੇ ਵਿਚ ਪੈਂਦੇ ਇਤਿਹਾਸਕ ਗੁਰਦੂਆਰਿਆਂ ਲਈ ਨਵੀਂ 41 ਮੈਂਬਰੀ ਕਮੇਟੀ ਬਣਾਈ ਜਾਵੇਗੀ। ਇਸ ਦੌਰਾਨ ਹੀ ਚੋਣਾਂ ਕਰਵਾਉਣ ਲਈ ਸਰਕਾਰ ਵਲੋਂ ਤਿਆਰੀ ਵਿੱਢੀ ਜਾਵੇਗੀ ਤੇ ਹਰਿਆਣਾ ਦੇ ਸਿੱਖਾਂ ਵਲੋਂ ਚੁਣੀ ਜਾਣ ਵਾਲੀ ਨਵੀਂ ਕਮੇਟੀ ਦੇ ਹੋਂਦ ਵਿਚ ਆਉਣ ਤੋਂ ਬਾਅਦ ਇਸ ਕਮੇਟੀ ਦੀ ਹੋਂਦ ਖ਼ਤਮ ਹੋ ਜਾਵੇਗੀ। ਇੱਥੇ ਦਸਣਾ ਬਣਦਾ ਹੈ ਕਿ ਹਰਿਆਣਾ ’ਚ ਭੁਪਿੰਦਰ ਸਿੰਘ ਹੱੂਡਾ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਵਿਧਾਨ ਸਭਾ ’ਚ ਵੱਖਰੀ ਹਰਿਆਣਾ ਸਿੱਖ ਗੁਰੂਦੁਆਰਾ (ਪ੍ਰਬੰਧਨ) ਐਕਟ, 2014 ਬਣਾਉਂਦਿਆਂ 14 ਜੁਲਾਈ, 2014 ਨੂੰ ਜਾਰੀ ਨੋਟੀਫਿਕੇਸ਼ਨ ਤਹਿਤ ਰਾਜ ਵਿਚ ਸਿੱਖ ਗੁਰੂਦੁਆਰਾ ਅਤੇ ਗੁਰੂਦੁਆਰਾ ਸੰਪਤੀਆਂ ਦੇ ਬਿਹਤਰ ਆਟੋਨੋਮਸ ਪ੍ਰਬੰਧਨ ਅਤੇ ਪ੍ਰਭਾਵਾਂ ਸੁਪਰਵਿਜਨ ਪ੍ਰਦਾਨ ਕਰਨ ਦੇ ਉਦੇਸ਼ ਨਾਲ 18 ਮਹੀਨਿਆਂ ਲਈ ਇੱਕ 41 ਮੈਂਬਰੀ ਐਡਹਾਕ ਕਮੇਟੀ ਬਣਾਈ ਗਈ ਸੀ। ਹਾਲਾਂਕਿ ਇਹ ਕਮੇਟੀ ਦੀ ਮਿਆਦ ਡੇਢ ਸਾਲ ਬਾਅਦ ਖ਼ਤਮ ਹੋ ਗਈ ਸੀ ਪ੍ਰੰਤੂ ਇਹ ਹੁਣ ਤੱਕ ਕੰਮ ਕਰਦੀ ਆ ਰਹੀ ਹੈ, ਜਿਸਦੇ ਪਹਿਲੇਂ ਪ੍ਰਧਾਨ ਜਥੇਦਾਰ ਝੀਂਡਾ ਸਨ ਪ੍ਰੰਤੁੂ ਬਾਅਦ ਵਿਚ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਇਹ ਜਿੰਮੇਵਾਰੀ ਸੋਂਪੀ ਗਈ ਸੀ। ਗੌਰਤਲਬ ਹੈ ਕਿ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਅਧੀਨ ਪੂਰੇ ਹਰਿਆਣਾ ਵਿਚ 52 ਇਤਿਹਾਸਕ ਗੁਰਦੂਆਰਾ ਸਾਹਿਬ ਸਨ, ਜਿੰਨ੍ਹਾਂ ਦਾ ਪ੍ਰਬੰਧ ਦੇਖਿਆਂ ਜਾਂਦਾ ਸੀ ਪ੍ਰੰਤੂ 2014 ਵਿਚ ਹਰਿਆਣਾ ਸਰਕਾਰ ਵਲੋਂ ਵੱਖਰੀ ਕਮੇਟੀ ਹੋਂਦ ਵਿਚ ਆਉਣ ਤੋਂ ਬਾਅਦ ਸਿਰਫ਼ 4 ਗੁਰੂ ਘਰ ਹੀ ਉਸਦੇ ਪ੍ਰਬੰਧ ਹੇਠ ਆ ਸਕੇ ਸਨ ਤੇ ਹੁਣ ਵੀ ਹਰਿਆਣਾ ’ਚ 48 ਗੁਰੂ ਘਰਾਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵਲੋਂ ਕੀਤਾ ਜਾ ਰਿਹਾ ਹੈ।
ਪੰਜਾਬ ਭਰ ‘ਚ ਐਨ.ਆਰ.ਆਈ. ਸਭਾਵਾਂ ਨੂੰ ਜਲਦ ਕੀਤਾ ਜਾਵੇਗਾ ਮੁੜ ਸੁਰਜੀਤ : ਕੁਲਦੀਪ ਸਿੰਘ ਧਾਲੀਵਾਲ
ਪੰਜਾਬ ਸਰਕਾਰ ਵੱਲੋਂ ਸਟੱਡੀ ਵੀਜ਼ੇ ਦੀ ਆੜ ਵਿੱਚ ਹੋ ਰਹੀ ਮਨੁੱਖੀ ਤਸਕਰੀ ਦੀ ਜਾਂਚ ਕੀਤੀ ਜਾਵੇਗੀ
ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਨੇ ਸਮੀਖਿਆ ਮੀਟਿੰਗ ਕੀਤੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ, 19 ਅਕਤੂਬਰ:ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦ ਹੀ ਸੂਬੇ ਭਰ ’ਚ ਐਨ.ਆਰ.ਆਈ. ਸਭਾਵਾਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ।ਸ੍ਰੀ ਧਾਲੀਵਾਲ, ਜੋ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿੱਚ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ, ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਪ੍ਰਵਾਸੀ ਭਾਰਤੀਆਂ (ਐਨ.ਆਰ.ਆਈ.) ਦੀ ਭਲਾਈ ਲਈ ਵਚਨਬੱਧ ਹੈ।ਜ਼ਿਕਰਯੋਗ ਹੈ ਕਿ ਐਨ.ਆਰ.ਆਈ. ਸਭਾਵਾਂ ਵਿਦੇਸ਼ਾਂ ਵਿੱਚ ਵਸਦੇ ਭਾਰਤੀ ਮੂਲ ਦੇ ਪੰਜਾਬੀਆਂ ਨੂੰ ਸਹਾਇਤਾ ਪ੍ਰਦਾਨ ਕਰਦੀਆਂ ਹਨ ਜੋ ਆਪਣੇ ਨਿੱਜੀ ਕੇਸਾਂ ਦੀ ਪੈਰਵੀ ਕਰਨ ਜਾਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਹਰ ਸਮੇਂ ਭਾਰਤ ਵਿੱਚ ਮੌਜੂਦ ਰਹਿਣ ਦੀ ਅਸਮਰੱਥ ਹਨ।
ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਟੱਡੀ ਵੀਜੇ ਦੀ ਆੜ ਵਿੱਚ ਗੈਰ-ਕਾਨੂੰਨੀ ਢੰਗ ਨਾਲ ਆਈ.ਈ.ਐਲ.ਟੀ.ਐਸ/ਇਮੀਗ੍ਰੇਸ਼ਨ ਕੇਂਦਰਾਂ ਵੱਲੋਂ ਕੀਤੀ ਜਾ ਰਹੀ ਮਨੁੱਖੀ ਤਸਕਰੀ ਦੀ ਵੀ ਜਾਂਚ ਦੇ ਹੁਕਮ ਦਿੱਤੇ ਹਨ। ਉਨਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਆਈ.ਈ.ਐਲ.ਟੀ.ਐਸ./ਇਮੀਗ੍ਰੇਸ਼ਨ ਕੇਂਦਰਾਂ ਬਾਰੇ ਡਿਪਟੀ ਕਮਿਸ਼ਨਰਾਂ (ਡੀ.ਸੀ.) ਤੋਂ ਵਿਸਤਿ੍ਰਤ ਨਿਗਰਾਨੀ ਰਿਪੋਰਟ ਮੰਗਣ ਤਾਂ ਜੋ ਉਨਾਂ ਦੇ ਸਬੰਧਤ ਜਿਲਿਆਂ ਵਿੱਚ ਆਈ.ਈ.ਐਲ.ਟੀ. ਕੋਚਿੰਗ ਸੈਂਟਰਾਂ ਅਤੇ ਇਮੀਗ੍ਰੇਸਨ ਕੇਂਦਰਾਂ ਦੀ ਕੁੱਲ ਗਿਣਤੀ ਦਾ ਪਤਾ ਲਗਾਇਆ ਜਾ ਸਕੇ।ਜਿਕਰਯੋਗ ਹੈ ਕਿ ਪ੍ਰਵਾਸੀ ਭਾਰਤੀਆਂ ਲਈ ਰਾਜ ਵਿੱਚ ਹੋਰ ਪੁਲਿਸ ਥਾਣੇ ਸਥਾਪਤ ਕੀਤੇ ਜਾਣਗੇ ਅਤੇ ਉਨਾਂ ਦੀਆਂ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਲਈ ਵਾਧੂ ਫੋਰਸ ਤਾਇਨਾਤ ਕੀਤੀ ਜਾਵੇਗੀ।
ਮਨਿਸਟਰੀਅਲ ਕਾਮਿਆਂ ਨੇ ਕਲਮਛੋੜ ਹੜਤਾਲ 26 ਅਕਤੂਬਰ ਤੱਕ ਵਧਾਈ
ਸੁਖਜਿੰਦਰ ਮਾਨ
ਬਠਿੰਡਾ, 19 ਅਕਤੂਬਰ: ਅਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਦਸ ਦਿਨਾਂ ਤੋਂ ਕਮਲ ਛੋੜ ਹੜਤਾਲ ’ਤੇ ਚੱਲ ਰਹੇ ਸੂਬੇ ਦੇ ਮਨਿਸਟਰੀਅਲ ਕਾਮਿਆਂ ਨੇ ਹੁਣ ਅਪਣੀ ਹੜਕਾਲ 26 ਅਕਤੂਬਰ ਤੱਕ ਵਧਾ ਦਿੱਤੀ ਹੈ। ਅੱਜ ਇੱਥੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੇ ਸੂਬਾ ਚੇਅਰਮੈਨ ਮੇਘ ਸਿੰਘ ਸਿੱਧੂ ਅਤੇ ਜਿਲ੍ਹਾ ਪ੍ਰਧਾਨ ਰਾਜਵੀਰ ਸਿੰਘ ਮਾਨ ਨੇ ਦਸਿਆ ਕਿ ਸਰਕਾਰ ਵਾਰ ਵਾਰ ਯਾਦ ਪੱਤਰ ਦੇਣ ਦੇ ਬਾਵਜੂਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ ਹੈ, ਜਿਸਦੇ ਚੱਲਦੇ ਉਹ ਹੜਤਾਲ ’ਤੇ ਜਾਣ ਲਈ ਮਜਬੂਰ ਹਨ। ਦਸਣਾ ਬਣਦਾ ਹੈ ਕਿ ਮੁਲਾਜਮਾਂ ਦੇ ਹੜਤਾਲ ’ਤੇ ਹੋਣ ਕਾਰਨ ਪਿਛਲੇ ਦਸ ਦਿਨਾਂ ਤੋਂ ਸਰਕਾਰੀ ਦਫ਼ਤਰਾਂ ’ਚ ਕੰਮਕਾਜ਼ ਠੱਪ ਪਿਆ ਹੈ ਤੇ ਅਪਣੇ ਕੰਮ ਧੰਦਿਆਂ ਲਈ ਆਉਣ ਵਾਲੇ ਆਮ ਲੋਕਾਂ ਨੂੰ ਵੀ ਖੱਜਲ ਖੁਆਰ ਹੋਣਾ ਪੈ ਰਿਹਾ ਹੈ। ਉਧਰ ਯੂਨੀਅਨ ਆਗੂਆਂ ਨੇ ਐਲਾਨ ਕੀਤਾ ਕਿ ਸਰਕਾਰ ਦੇ ਇਸ ਰਵੱਈਏ ਵਿਰੁਧ 21 ਅਕਤੂਬਰ ਨੂੰ ਜ਼ਿਲਾ ਪੱਧਰ ’ਤੇ ਘੜੇ ਭੰਨ ਪ੍ਰਦਰਸ਼ਨ ਕੀਤੇ ਜਾਣਗੇ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਮੁਲਾਜਮਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾ ਜਿਹਨਾਂ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰਨੀ, ਨਵੀਂ ਭਰਤੀ ਪੂਰੀ ਤਨਖਾਹ ਅਤੇ ਭੱਤਿਆਂ ਸਮੇਤ ਕਰਨੀ, ਪੰਜਾਬ ਦੇ ਵਿੱਤ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਪੱਤਰ ਮਿਤੀ 27.07.2020 ਨੂੰ ਵਾਪਿਸ ਲੈਣਾ, ਪੇ-ਕਮਿਸ਼ਨ ਵਿੱਚ ਰਹਿੰਦੀਆਂ ਤਰੁੱਟੀਆਂ ਨੁੰ ਦੂਰ ਕਰਨਾ, ਡੀ.ਏ. ਦੀਆਂ ਬਕਾਇਆ ਰਹਿੰਦੀਆਂ 3 ਕਿਸ਼ਤਾਂ ਤੁਰੰਤ ਜਾਰੀ ਕਰਨਾ, 200 ਰੂਪੈ/- ਜਜੀਆਂ ਟੈਕਸ ਵਾਪਸ ਲੈਣਾ, 6ਵੇ ਪੇਅ-ਕਮਿਸ਼ਨ ਦਾ 1-1-2016 ਤੋਂ ਬਣਦਾ ਏਰੀਅਰ ਜਾਰੀ ਕਰਨਾ, ਪੰਜਾਬ ਦੇ ਸਟੈਨੋ ਟਾਈਪਿੰਸਟਾਂ ਨੂੰ 50 ਸਾਲ ਦੀ ਉਮਰ ਪੂਰੀ ਕਰਨ ਦੇ ਟਾਈਪ ਟੈਸਟ ਮੁਆਫ ਕਰਨਾ ਜਦਕਿ ਇਹ ਟੈਸਟ ਪੰਜਾਬ ਸਿਵਲ ਸਕੱਤਰੇਤ ਵਿੱਚ ਪਹਿਲਾਂ ਹੀ ਖਤਮ ਕਰ ਦਿੱਤਾ ਜਾ ਚੁੱਕਾ ਹੈ, ਨੂੰ ਵੀ ਪੰਜਾਬ ਦੇ ਮੁਲਾਜਮਾਂ ’ਤੇ ਲਾਗੂ ਕਰਨਾ ਆਦਿ ਸ਼ਾਮਲ ਹੈ। ਅੱਜ ਕੀਤੇ ਗਏ ਰੋਸ ਮੁਜਾਹਰੇ ਵਿੱਚ ਗੁਰਸੇਵਕ ਸਿੰਘ ਸਰਾਂ ਜਿਲ੍ਹਾ ਖਜਾਨਚੀ, ਬਲਦੇਵ ਸਿੰਘ ਜਿਲ੍ਹਾ ਚੇਅਰਮੈਨ, ਗੁਨਦੀਪ ਸਿੰਘ ਸੁਪਰਡੈਂਟ, ਪੂਜਾ ਗਰਗ, ਨਿਰਮਲ ਕੁਮਾਰ ਦਾਸ ਜਲ ਸਰੋਤ ਵਿਭਾਗ ਵਿੱਚੋਂ, ਕੁਲਦੀਪ ਸ਼ਰਮਾਂ ਪ੍ਰਧਾਨ, ਗੁਰਪ੍ਰੀਤ ਸਿੰਘ, ਬਲਜੀਤ ਸਿੰਘ, ਬਲਕਾਰ ਸਿੰਘ, ਛਿੰਦਰ ਕੌਰ ਡੀ.ਸੀ. ਦਫ਼ਤਰ ਬਠਿੰਡਾ, ਵੀਰ ਪਾਲ ਕੋਰ, ਰੂਪਿੰਦਰ ਕੋਰ, ਇਕਬਾਲ ਕੌਰ, ਜਸਵੀਰ ਕੌਰ, ਐਸ ਏ, ਸਮਾਜਿਕ ਸੁਰਖਿਆਂ ਵਿਭਾਗ, ਜਿਲ੍ਹਾ ਸਿੱਖਿਆ ਵਿਭਾਗ, ਬਲਵੀਰ ਸਿੰਘ, ਸੁਖਦੀਪ ਸਿੰਘ, ਲਾਲ ਸਿੰਘ ਜਨਰਲ ਸਕੱਤਰ ਅਬਕਾਰੀ ਤੇ ਕਰ ਵਿਭਾਗ ਪਰਮਿੰਦਰ ਕੌਰ, ਰਾਜਵੀਰ ਕੌਰ, ਵਿਜੇ ਗਰਗ, ਭੂਮੀ ਰੱਖਿਆ ਵਿਭਾਗ ਗ੍ਰਰਪੀਤ ਸਿੰਘ, ਬਿੰਟੂ ਕੁਮਾਰ, ਖੇਤੀਬਾੜੀ ਵਿਭਾਗ ਚਰਨਜੀਤ ਕੌਰ ਸੁਪਰਡੈਂਟ, ਜਸਵਿੰਦਰ ਕੌਰ, ਸੰਦੀਪ ਸਿੰਘ, ਬੀ.ਐਡ.ਆਰ, ਲਖਵਿੰਦਰ ਸਿੰਘ, ਮਹਿੰਦਰ ਜੀਤ ਸਿੰਘ, ਅੰਦਰੂਨੀ ਪੜਤਾਲ ਸੰਸਥਾ, ਸ਼ਿੱਵ ਕੁਮਾਰ, ਟਿਊਬਲ ਕਾਰਪੋਰੇਸ਼ਨ ਸੁਖਜਿਦੰਰ ਸਿੰਘ, ਸੋਨੁ ਕੁਮਾਰ, ਪੰਚਾਇਤੀ ਰਾਜ ਵਿਭਾਗ ਤਰਨ ਗੁਪਤਾ, ਜਗਸੀਰ ਸਿੰਘ, ਪਸੂ ਪਾਲਣ ਵਿਭਾਗ ਬਲਜਿੰਦਰ ਸਿੰਘ, ਅਰਵਿੰਦਰ ਸਿੰਘ, ਡੀ.ਪੀ.ਆਰ.ਓ ਬਲਵੰਤ ਸਿੰਘ, ਫੂਡ ਐਂਡ ਸਪਲਾਈ ਮਨਜਿੰਦਰ ਸਿੰਘ, ਸੁਖਚੈਨ ਸਿੰਘ, ਆਪਣੇ ਆਪਣੇ ਵਿਭਾਗਾ ਦੇ ਮਨਿਸਟਰੀਅਲ ਸਾਥੀਆਂ ਦੇ ਨਾਲ ਭਾਰੀ ਗਿਣਤੀ ਵਿੱਚ ਸ਼ਾਮਲ ਸਨ।






