Sunday, May 17, 2026
Home Blog Page 2355

ਪੰਜਾਬ ਪੁਲਿਸ ਰਾਸਟਰੀ ਸੰਪੱਤੀ ਤੇਲ ਅਤੇ ਗੈਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ

0

ਡੀਜੀਪੀ ਗੌਰਵ ਯਾਦਵ ਨੇ ਓ.ਐਸ.ਸੀ.ਸੀ. ਦੀ ਤੀਜੀ ਮੀਟਿੰਗ ਦੀ ਕੀਤੀ ਪ੍ਰਧਾਨਗੀ, ਪੰਜਾਬ ਵਿੱਚ ਤੇਲ ਅਤੇ ਗੈਸ ਬੁਨਿਆਦੀ ਢਾਂਚੇ ਦੀ ਸੁਰੱਖਿਆ ਦੀ ਕੀਤੀ ਸਮੀਖਿਆ
ਤੇਲ ਅਤੇ ਗੈਸ ਕੰਪਨੀਆਂ ਨੂੰ ਪੰਜਾਬ ਪੁਲਿਸ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 12 ਅਕਤੂਬਰ:ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ, ਗੌਰਵ ਯਾਦਵ, ਜੋ ਓਨਸੋਰ ਸਕਿਉਰਿਟੀ ਕੋਆਰਡੀਨੇਸਨ ਕਮੇਟੀ (ਓ.ਐਸ.ਸੀ.ਸੀ.) ਦੇ ਚੇਅਰਮੈਨ ਵੀ ਹਨ, ਨੇ ਤੇਲ ਅਤੇ ਗੈਸ ਕੰਪਨੀਆਂ ਨੂੰ ਤੇਲ ਤੇ ਗੈਸ, ਜੋ ਮਹੱਤਵਪੂਰਨ ਰਾਸਟਰੀ ਸੰਪਤੀਆਂ ਹਨ, ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਹਰ ਸੰਭਵ ਸਹਾਇਤਾ ਅਤੇ ਸਮਰਥਨ ਦਾ ਭਰੋਸਾ ਦਿੱਤਾ। ਡੀਜੀਪੀ ਅੱਜ ਚੰਡੀਗੜ੍ਹ ਵਿਖੇ ਸੂਬੇ ਵਿੱਚ ਤੇਲ-ਗੈਸ ਸਬੰਧੀ ਬੁਨਿਆਦੀ ਢਾਂਚੇ ਦੀ ਸੁਰੱਖਿਆ ਲਈ ਕੀਤੇ ਗਏ ਸੁਰੱਖਿਆ ਉਪਾਵਾਂ ਦੀ ਸਮੀਖਿਆ ਲਈ ਗੈਸ ਅਥਾਰਟੀ ਆਫ ਇੰਡੀਆ ਲਿਮਟਿਡ (ਜੀਏਆਈਐਲ) ਵੱਲੋਂ ਆਯੋਜਿਤ ਤੀਜੀ ਓ.ਐਸ.ਸੀ.ਸੀ. ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਏਡੀਜੀਪੀ ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ ਅਤੇ ਏਡੀਜੀਪੀ ਸੁਰੱਖਿਆ ਸੁਧਾਂਸੂ ਸ੍ਰੀਵਾਸਤਵ, ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਕੇਂਦਰੀ ਏਜੰਸੀਆਂ ਦੇ ਅਧਿਕਾਰੀਆਂ ਤੋਂ ਇਲਾਵਾ ਆਈਓਸੀਐਲ, ਐਚਪੀਸੀਐਲ, ਬੀਪੀਸੀਐਲ, ਐਚਐਮਈਐਲ ਅਤੇ ਟੋਰੈਂਟ ਗੈਸ ਸਮੇਤ ਸਾਰੀਆਂ ਤੇਲ ਅਤੇ ਗੈਸ ਕੰਪਨੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ। ਮੀਟਿੰਗ ਦੌਰਾਨ ਕਈ ਮੁੱਦਿਆਂ ਜਿਵੇਂ ਸਟੈਂਡਰਡ ਓਪਰੇਟਿੰਗ ਪ੍ਰੋਸੀਜਰਜ (ਐਸਓਪੀਜ), ਸੁਰੱਖਿਆ ਨੂੰ ਵਧਾਉਣਾ, ਸੀਸੀਟੀਵੀ ਅਤੇ ਡਰੋਨ ਨਿਗਰਾਨੀ ਰਾਹੀਂ ਚੌਕਸੀ ਰੱਖਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸਦਾ ਉਦੇਸ ਭਾਈਵਾਲਾਂ ਦਰਮਿਆਨ ਬਿਹਤਰ ਤਾਲਮੇਲ ਬਣਾਉਣਾ ਸੀ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਭਾਵੇਂ ਪੰਜਾਬ ਹੁਣ ਤੱਕ ਸੁਰੱਖਿਅਤ ਹੈ ਪਰ ਪੁਲਿਸ ਅਤੇ ਤੇਲ-ਗੈਸ ਕੰਪਨੀਆਂ ਨੂੰ ਹਰ ਸਮੇਂ ਸੁਚੇਤ ਰਹਿਣ ਦੀ ਲੋੜ ਹੈ ਅਤੇ ਤੇਲ ਅਤੇ ਗੈਸ ਦੀ ਸੁਰੱਖਿਆ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਤੇਲ-ਗੈਸ ਕੰਪਨੀਆਂ ਅਤੇ ਜ?ਿਲ੍ਹਾ ਪੁਲਿਸ ਦਰਮਿਆਨ ਵਧੇਰੇ ਤਾਲਮੇਲ ਬਣਾਉਣ ਲਈ ਜ?ਿਲ੍ਹਾ ਪੱਧਰੀ ਸਕਿਊਰਿਟੀ ਕੋਰਡੀਨੇਸ਼ਨ ਮੀਟਿੰਗਾਂ ਕਰਨ ਦੀ ਲੋੜ ‘ਤੇ ਵੀ ਜੋਰ ਦਿੱਤਾ। ਉਨ੍ਹਾਂ ਨੇ ਵਿਸੇਸ ਦਸਤੇ ਤਾਇਨਾਤ ਕਰਨ ਦਾ ਵੀ ਪ੍ਰਸਤਾਵ ਦਿੱਤਾ, ਜੋ ਵਿਸੇਸ ਤੌਰ ‘ਤੇ ਤੇਲ ਅਤੇ ਗੈਸ ਨਾਲ ਸਬੰਧਤ ਅਪਰਾਧਾਂ ਦੀ ਨਿਗਰਾਨੀ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਤੁਰੰਤ ਕਾਰਵਾਈ ਲਈ ਪੈਰੀਮੀਟਰ ਇਨਟਰੂਜਨ ਡਿਟੈਕਸਨ ਸਿਸਟਮ (ਪੀਆਈਡੀਐਸ) ਜਾਂ ਐਮਰਜੈਂਸੀ ਰਿਸਪਾਂਸ ਸਿਸਟਮ ਨੂੰ ਸ਼ਾਮਲ ਕਰਨ ਦੀ ਸੰਭਾਵਨਾ ਦੀ ਵੀ ਪੜਚੋਣ ਕਰੇਗੀ।ਡੀਜੀਪੀ ਨੇ ਅਚਨਚੇਤੀ ਯੋਜਨਾਵਾਂ ਅਤੇ ਮੌਕ ਡਰਿੱਲਾਂ ਦੇ ਨਿਯਮਤ ਅਪਡੇਟ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ।ਉਨ੍ਹਾਂ ਨੇ ਸਾਰੀਆਂ ਤੇਲ ਅਤੇ ਗੈਸ ਕੰਪਨੀਆਂ ਨੂੰ ਹਰ ਸੰਭਵ ਸਹਾਇਤਾ ਲਈ ਪੰਜਾਬ ਪੁਲਿਸ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ।

ਮਹਿਮਾ ਸਰਜਾ ਵਿਖੇ ਕਿਸਾਨਾਂ ਲਈ ਫਾਰਮ ਫੀਲਡ ਸਕੂਲ ਦੀ ਕਲਾਸ ਲਗਾਈ

ਸੁਖਜਿੰਦਰ ਮਾਨ
ਬਠਿੰਡਾ, 12 ਅਕਤੂਬਰ: ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ: ਦਿਲਬਾਗ ਸਿੰਘ ਦੇ ਨਿਰਦੇਸ ਅਨੁਸਾਰ ਬਲਾਕ ਖੇਤੀਬਾੜੀ ਅਫ਼ਸਰ ਡਾ: ਜਗਦੀਸ ਸਿੰਘ ਦੀ ਅਗਵਾਈ ’ਚ ਪਿੰਡ ਮਹਿਮਾ ਸਰਜਾ ਵਿਖੇ ਆਤਮਾ ਸਕੀਮ ਅਧੀਨ ਫਾਰਮ ਫੀਲਡ ਸਕੂਲ ਦੀ ਛੇਵੀਂ ਕਲਾਸ ਲਗਾਈ ਗਈ। ਡਾ: ਜਗਦੀਸ ਸਿੰਘ ਨੇ ਕਲਾਸ ਨੂੰ ਸੰਬੋਧਨ ਕਰਦਿਆਂ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਮਜਦੂਰੀ ਅਤੇ ਹੋਰ ਖਰਚਿਆਂ ਦੀ ਬੱਚਤ ਹੁੰਦੀ ਹੈ ਅਤੇ ਫ਼ਸਲਾਂ ਤੇ ਬੀਮਾਰੀਆਂ ਦਾ ਹਮਲਾ ਵੀ ਘੱਟ ਹੁੰਦਾ ਹੈ, ਜਿਸਤੋਂ ਕਿਸਾਨ ਨੂੰ ਲਾਭ ਹੁੰਦਾ ਹੈ। ਸੰਬੋਧਨ ਕਰਦਿਆਂ ਸ੍ਰੀ ਗੁਰਮਿਲਾਪ ਸਿੰਘ ਬੀ ਟੀ ਐੱਮ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 20 ਫੀਸਦੀ ਪਾਣੀ ਦੀ ਬੱਚਤ ਹੁੰਦੀ ਹੈ। ਉਹਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਪਾਣੀ ਦੀ ਬੱਚਤ ਕਰਨਾ ਸਮੇਂ ਦੀ ਲੋੜ ਹੈ। ਡਾ: ਸਰਬਜੀਤ ਸਿੰਘ ਏ ਡੀ ਓ ਨੇ ਕਿਸਾਨਾਂ ਨੂੰ ਮਿੱਟੀ ਤੇ ਪਾਣੀ ਦੀ ਪਰਖ ਕਰਵਾਉਣ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਕਰਨ ਦਾ ਸੁਝਾਅ ਦਿੱਤਾ। ਅੰਤ ਵਿੱਚ ਸ੍ਰੀ ਜਗਮੀਰ ਸਿੰਘ ਏ ਟੀ ਐੱਮ ਬਲਾਕ ਬਠਿੰਡਾ ਨੇ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਰਵ ਸ੍ਰੀ ਸਰਬਜੀਤ ਸਿੰਘ ਏ ਐੱਸ ਆਈ, ਤਾਰ ਸਿੰਘ ਏ ਐੱਸ ਆਈ, ਗੁਰਮੀਤ ਸਿੰਘ ਏ ਐੱਸ ਆਈ ਅਤੇ ਕਾਫ਼ੀ ਗਿਣਤੀ ਵਿੱਚ ਕਿਸਾਨ ਹਾਜਰ ਸਨ।

ਆਪ ਸਰਕਾਰ ਦੀ ਮੁਲਾਜਮਾਂ ਵਿਰੁਧ ਬੇਰੁੱਖੀ ਦੇ ਖਿਲਾਫ ਅੱਜ ਤੀਜੇੇ ਦਿਨ ਵੀ ਮਨਿਸਟਰੀਅਲ ਕਾਮਿਆ ਵੱਲੋ ਧਰਨਾ ਜਾਰੀ

0

ਸੁਖਜਿੰਦਰ ਮਾਨ
ਬਠਿੰਡਾ, 12 ਅਕਤੂਬਰ: ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਵੱਲੋ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੀਜੇੇ ਦਿਨ ਵੀ ਦਫਤਰੀ ਕੰਮ ਲਗਾਤਾਰ ਠੱਪ ਰੱਖਿਆ ਗਿਆ ਅਤੇ ਰੋਸ ਮੁਜਾਹਰਾ ਕੀਤਾ। ਇਸ ਰੋਸ਼ ਮੁਜਾਹਰੇ ਵਿੱਚ ਵੱਖ-ਵੱਖ ਵਿਭਾਗਾਂ ਤੋ ਆਏ ਮਨਿਸਟਰੀਅਲ ਆਗੂਆਂ ਸੂਬਾ ਚੇਅਰਮੈਨ ਮੇਘ ਸਿੰਘ ਸਿੱਧੂ ਅਤੇ ਜਿਲ੍ਹਾ ਪ੍ਰਧਾਨ ਸ੍ਰੀ ਰਾਜਵੀਰ ਸਿੰਘ ਮਾਨ ਦੀ ਅਗਵਾਈ ਵਿੱਚ ਕਾਮਿਆਂ ਨੇ ਸੰਬੋਧਿਤ ਕਰਦਿਆ ਆਪਣੀਆ ਮੰਗਾਂ ਦੇ ਨਾਲ-ਨਾਲ ਆਮ ਪਬਲਿਕ ਨੂੰ ਆਉਣ ਵਾਲੀਆ ਮੁਸਕਿਲਾਂ ਬਾਰੇ ਵੀ ਅਵਾਜ ਉਠਾ ਰਹੇ ਹਾਂ। ਜਿਵੇ ਕਿ ਪੰਜਾਬ ਸਰਕਾਰ ਵੱਲੋ ਨਵੀ ਭਰਤੀ ਜੋ ਕੀਤੀ ਜਾ ਰਹੀ ਹੈ ਉਸ ਵਿੱਚ ਸਿਰਫ ਬੇਸਿੱਕ ਪੇ ਤਿੰਨ ਸਾਲ ਲਈ ਦਿੱਤੀ ਜਾ ਰਹੀ ਹੈ।ਜਿਸ ਕਾਰਨ ਪੰਜਾਬ ਦੇ ਪੜੀ-ਲਿਖੀ ਨੋਜਵਾਨੀ ਦਾ ਮਨੋਬਲ ਡੇਗਿਆ ਜਾ ਰਿਹਾ ਹੈ।ਜਿਸ ਕਾਰਨ ਪੰਜਾਬ ਦੇ ਪੜੀ-ਲਿਖੀ ਨੋਜਵਾਨੀ ਸਰਕਾਰੀ ਨੋਕਰੀ ਲੈਣ ਦੇ ਇੱਛੁਕ ਨਹੀ ਹਨ ਕਿਉਕਿ 10 ਤੋ 15 ਹਜਾਰ ਦੀ ਤਨਾਖਾਹ ਨਾਲ ਪ੍ਰੀਵਾਰ ਦਾ ਖਰਚਾ ਚਲਾਉਣਾ ਬਹੁਤ ਅੋਖਾ ਹੈ।ਜਿਸ ਕਰਕੇ ਪੰਜਾਬ ਵਿੱਚ ਨੋਕਰੀ ਲੈਣ ਦੀ ਬਜਾਏ ਵਿਦੇਸਾ ਵਿੱਚ ਜਾ ਕੇ ਮਜਦੂਰੀ ਕਰਨ ਲਈ ਮਜਬੂਰ ਹਨ।ਵੋਟਾਂ ਤੋ ਪਹਿਲਾਂ ਆਪ ਸਰਕਾਰ ਵੱਲੋ ਕੀਤੇ ਗਏ ਵਾਅਦੇ ਸਿਰਫ ਜੁਮਲਾ ਬਣ ਕੇ ਰਹਿ ਗਏ ਹਨ। ਸਰਕਾਰ ਨੂੰ ਪੂਰੀ ਤਨਖਾਹ ਅਤੇ ਸਾਰੇ ਭੱਤਿਆਂ ਸਮੇਤ ਨਹੀ ਭਰਤੀ ਕਰਕੇ ਪੰਜਾਬ ਦੀ ਪੜੀ-ਲਿਖੀ ਨੋਜਵਾਨੀ ਨੂੰ ਵਿਦੇਸ਼ਾਂ ਵਿੱਚ ਜਾ ਕੇ ਮਜਦੂਰੀ ਕਰਨ ਤੋ ਰੋਕਿਆ ਜਾ ਸਕੇ।ਮੁਲਾਜਮਾਂ ਦੀਆਂ ਜਾਇਜ ਅਤੇ ਹੱਕੀ ਮੰਗਾਂ ਜਿਹਨਾ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰਨੀ, ਨਵੀ ਭਰਤੀ ਪੂਰੀ ਤਨਖਾਹ ਅਤੇ ਭੱਤਿਆਂ ਸਮੇਤ ਕਰਨੀ, ਪੰਜਾਬ ਦੇ ਵਿੱਤ ਵਿਭਾਗ ਵੱਲੋ ਜਾਰੀ ਕੀਤਾ ਗਿਆ ਪੱਤਰ ਮਿਤੀ 27-7-2020 ਨੂੰ ਵਾਪਸ ਲੈਣਾ, ਪੇ-ਕਮਿਸ਼ਨ ਵਿੱਚ ਰਹਿੰਦੀਆਂ ਤਰੁਟੀਆਂ ਨੂੰ ਦੂਰ ਕਰਨਾ, ਡੀ.ਏ ਦੀਆਂ ਬਕਾਇਆ ਰਹਿੰਦੀਆਂ 3 ਕਿਸਤਾਂ ਤੁਰੰਤ ਜਾਰੀ ਕਰਨਾ, 200 ਰੁੱਪੈ /- ਜਜੀਆ ਟੈਕਸ ਵਾਪਸ ਲੈਣਾ, 6ਵੇ ਪੇਅ-ਕਮਿਸ਼ਨ ਦਾ 1-1-2016 ਤੋ ਬਣਦਾ ਏਰੀਅਰ ਜਾਰੀ ਕਰਨਾ, ਪੰਜਾਬ ਦੇ ਸਟੈਨੋ ਟਾਈਪੈਸਟਾਂ ਨੂੰ 50 ਸਾਲ ਦੀ ਉਮਰ ਪੂਰੀ ਕਰਨ ਤੇ ਟਾਈਪ ਟੈਸਟ ਮੁਆਫ ਕਰਨਾ ਜਦਕਿ ਇਹ ਟੈਸਟ ਪੰਜਾਬ ਸਿਵਲ ਸਕੱਤਰੇਤ ਵਿੱਚ ਪਹਿਲਾਂ ਹੀ ਖਤਮ ਕਰ ਦਿੱਤਾ ਜਾ ਚੁੱਕਾ ਹੈ, ਨੂੰ ਵੀ ਪੰਜਾਬ ਦੇ ਮੁਲਾਜਮਾਂ ਤੇ ਲਾਗੂ ਕਰਨਾ, ਪੰਜਾਬ ਸਰਕਾਰ ਦੇ ਵਾਰ-ਵਾਰ ਧਿਆਨ ਵਿੱਚ ਲਿਆਂਦਾ ਗਿਆ ਹੈ, ਪ੍ਰੰਤੂ ਸਰਕਾਰ ਨੇ ਮਨਿਸਟਰੀਅਲ ਕਾਮਿਆਂ ਨੂੰ ਬਿਲਕੁੱਲ ਅੱਖੋ ਪਰੋਖਾ ਕੀਤਾ ਗਿਆ ਹੈ।ਇਸ ਰੋਸ ਮੁਜਾਹਰੇ ਵਿੱਚ ਸ੍ਰ: ਬਲਦੇਵ ਸਿੰਘ ਜਿਲ੍ਹਾ ਚੇਅਰਮੈਨ, ਸ੍ਰੀ ਗੁਨਦੀਪ ਬਾਂਸਲ ਸੁਪਰਡੰਟ, ਸ੍ਰੀ ਗੁਰਸੇਵਕ ਸਿੰਘ ਜਿਲ੍ਹਾ ਵਿੱਤ ਸਕੱਤਰ ਜਲਸਰੋਤ ਵਿਭਾਗ, ਸਵਰਨਜੀਤ ਕੌਰ, ਪਰਮਜੀਤ ਕੌਰ ਖੇਤੀਬਾੜੀ ਵਿਭਾਗ, ਮਨਜੀਤ ਕੌਰ, ਹਿਨਾ ਸਿੰਗਲਾ ਫੂਡ ਸਪਲਾਈ ਵਿਭਾਗ, ਗੁਰਇਕਬਾਲ ਸਿੰਘ ਇੰਸਪੈਕਟਰ ਫੂਡ ਸਪਲਾਈ ਵਿਭਾਗ, ਸ੍ਰੀ ਕੁਲਦੀਪ ਸਰਮਾਂ ਪ੍ਰਧਾਨ, ਸ੍ਰੀਮਤੀ ਲਵਲੀਨ, ਗੁਰਪ੍ਰੀਤ ਸਿੰਘ, ਡੀ.ਸੀ. ਦਫਤਰ, ਸੇਵਾ ਰਾਮ ਪ੍ਰਧਾਨ ਸਿਹਤ ਵਿਭਾਗ, ਭਜਨ ਸਿੰਘ, ਕਿਰਨਾ ਖਾਨ ਜਲ ਸਪਲਾਈ ਵਿਭਾਗ, ਸ੍ਰੀ ਬਲਵੀਰ ਸਿੰਘ ਮਲੂਕਾ ਜਿਲ੍ਹਾ ਪ੍ਰਧਾਨ, ਸ੍ਰੀ ਲਾਲ ਸਿੰਘ ਜਨਰਲ ਸਕੱਤਰ, ਸਿੱਖਿਆ ਵਿਭਾਗ, ਬਲਜਿੰਦਰ ਸਿੰਘ ਭਲਾਈ ਵਿਭਾਗ, ਸਿਵ ਕੁਮਾਰ ਲੋਕਲ ਆਡਿਟ (ਵਿੱਤ ਵਿਭਾਗ) ਬਠਿੰਡਾ ਯੂਨਿਟ, ਸਾਹਿਲ ਬਾਂਸਲ, ਵਿਕਾਸ ਮਿੱਡਾ ਆਬਕਾਰੀ ਅਤੇ ਕਰ ਵਿਭਾਗ, ਲਖਵਿੰਦਰ ਸਿੰਘ, ਸੁਮਨਪ੍ਰੀਤ ਕੌਰ, ਬੀ.ਐਡ.ਆਰ ਵਿਭਾਗ, ਰੁਪਿੰਦਰ ਕੌਰ, ਇਕਬਾਲ ਕੌਰ ਸਮਾਜਿਕ ਸੁਰੱਖਿਆ ਵਿਭਾਗ, ਗੁਰਪ੍ਰੀਤ ਸਿੰਘ, ਸੋਨੂੰ ਕੁਮਾਰ ਭੂਮੀ ਰੱਖਿਆ ਵਿਭਾਗ, ਹਰਪ੍ਰੀਤ ਸਿੰਘ, ਸਰਬਜੀਤ ਕੌਰ ਖਜਾਨਾ ਵਿਭਾਗ, ਜਗਸੀਰ ਸਿੰਘ ਜਿਲ੍ਹਾ ਪ੍ਰਧਾਨ, ਦੇਵ ਸਿੰਘ ਜਿਲ੍ਹਾ ਪੀ੍ਰਸਦ ਅਤੇ ਪੰਚਾਇੰਤੀ ਰਾਜ ਵਿਭਾਗ, ਦਰਸਨ ਸਿੰਘ ਮੌੜ ਆਗੂ ਪੈਨਸਨਰ ਯੂਨੀਅਨ, ਗੁਰਪ੍ਰੀਤ ਸਿੰਘ ਬਰਾੜ ਸਹਿਕਾਰਤਾ ਵਿਭਾਗ, ਦੇ ਮਨਿਸਟਰੀਅਲ ਕਾਮੇ ਆਪਣੇ ਵਿਭਾਗਾ ਦੇ ਸਾਥੀਆ ਸਮੇਤ ਭਾਰੀ ਗਿਣਤੀ ਵਿੱਚ ਹਾਜਰ ਸਨ।ਜਿਲ੍ਹਾ ਬਾਡੀ ਵੱਲੋ ਇਸ ਰੋਸ ਮੁਜਾਹਰੇ ਵਿੱਚ ਆਏ ਸਾਰੇ ਮਨਿਸਟਰੀਅਲ ਕਾਮਿਆ ਦਾ ਧੰਨਵਾਦ ਕੀਤਾ ਗਿਆ ਅਤੇ ਅੱਗੇ ਤੋ ਹਰ ਰੋਜ ਮੰਗਾਂ ਦੀ ਪੂਰਤੀ ਤੱਕ ਰੋਸ਼ ਮੁਜਾਹਰੇ ਵਿੱਚ ਆਉਣ ਲਈ ਭਾਰੀ ਸਮੂਲੀਅਤ ਕਰਨ ਦੀ ਅਪੀਲ ਵੀ ਕੀਤੀ ਗਈ।

ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਆਰ.ਟੀ.ਏ ਦਫਤਰ ਦੀ ਅਚਨਚੇਤ ਚੈਕਿੰਗ

0

ਦਫਤਰ ਵਿੱਚ ਮੁਲਾਜ਼ਮਾਂ ਦੀ ਹਾਜਰੀ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਯਕੀਨੀ ਬਣਾਉਣ ਦੇ ਨਿਰਦੇਸ਼
ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਤੁਰੰਤ ਹੱਲ ਕਰਨ ਦੀ ਹਦਾਇਤ
ਪੰਜਾਬੀ ਖ਼ਬਰਸਾਰ ਬਿਉਰੋ
ਐਸ.ਏ.ਐਸ.ਨਗਰ, 12 ਅਕਤੂਬਰ: ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਆਰ.ਟੀ.ਏ ਦਫਤਰ ਮੋਹਾਲੀ ਦਾ ਅਚਨਚੇਤ ਦੌਰਾ ਕੀਤਾ ਅਤੇ ਦਫਤਰ ਵਿੱਚ ਹੋ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਵੱਲੋਂ ਅੱਜ ਸਵੇਰੇ ਆਰ.ਟੀ.ਏ ਦਫਤਰ ਵਿਖੇ ਪਬਲਿਕ ਕਾਊਂਟਰਾਂ ਤੇ ਜਾ ਕੇ ਕਰਮਚਾਰੀਆਂ ਤੋਂ ਕੀਤੇ ਜਾ ਰਹੇ ਕੰਮਾਂ ਦਾ ਵੇਰਵਾ ਲਿਆ ਅਤੇ ਨਾਲ ਹੀ ਦਫਤਰ ਵਿੱਚ ਕੰਮ ਕਰਾਉਣ ਲਈ ਆਏ ਲੋਕਾਂ ਨਾਲ ਵੀ ਗੱਲਬਾਤ ਕਰਕੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵੀ ਜਾਣਕਾਰੀ ਇਕੱਤਰ ਕੀਤੀ । ਟਰਾਂਸਪੋਰਟ ਮੰਤਰੀ ਨੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਕਰਨ ਲਈ ਅਧਿਕਾਰੀਆਂ ਨੂੰ ਮੌਕੇ ਤੇ ਨਿਰਦੇਸ਼ ਦਿੱਤੇ ਗਏ । ਅੱਜ ਦੇ ਦੌਰੇ ਦਾ ਮੰਤਵ ਦੱਸਦੇ ਹੋਏ ਸ੍ਰੀ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਸ਼ਾਸਕੀ ਸੁਧਾਰਾਂ ਅਤੇ ਸਰਕਾਰੀ ਕੰਮ ਵਿੱਚ ਪਾਰਦਰਸ਼ਤਾ ਲਿਆਉਣ ਲਈ ਵਚਨਬੱਧ ਹੈ । ਇਸ ਮੌਕੇ ਉਨ੍ਹਾਂ ਨੇ ਆਰ.ਟੀ.ਏ ਦਫਤਰ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੁਲਾਜਮਾਂ ਦੀ ਹਾਜਰੀ ਨੂੰ ਸਵੇਰ 9 ਵਜੇ ਤੋਂ ਸ਼ਾਮ 5 ਵਜੇ ਤੱਕ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਆਰ.ਟੀ.ਏ ਦਫਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੌਕੇ ਤੇ ਹਦਾਇਤ ਕੀਤੀ ਕਿ ਜੋ ਵੀ ਲੋਕ ਟਰਾਂਸਪੋਰਟ ਨਾਲ ਸਬੰਧਤ ਆਪਣਾ ਕੰਮ ਕਰਾਉਣ ਆਉਂਦੇ ਹਨ ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੇ ਕਾਗਜ਼ਾਤ ਅਧੂਰੇ ਹਨ ਜਾਂ ਕੋਈ ਹੋਰ ਕਮੀ ਪੇਸ਼ੀ ਹੈ ਤਾਂ ਉਸ ਬਾਰੇ ਇਕੋ ਸਮੇ ਉਨ੍ਹਾਂ ਨੂੰ ਦੱਸਿਆ ਜਾਵੇ ਤਾਂ ਜੋ ਲੋਕਾਂ ਨੂੰ ਵਾਰ-ਵਾਰ ਦਫਤਰ ਦੇ ਗੇੜੇ ਨਾ ਮਾਰਨੇ ਪੈਣ । ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਲੋੜੀਂਦੇ ਕਾਗਜ਼ਾਤਾ ਦੀ ਲਿਸਟ ਵੀ ਬੋਰਡ ਤੇ ਲਗਾਈ ਜਾਵੇ ਤਾਂ ਜੋ ਉਸ ਨੂੰ ਪੜ੍ਹ ਕੇ ਹੀ ਲੋਕ ਆਪਣੇ ਕੰਮ ਲਈ ਅਪਲਾਈ ਕਰ ਸਕਣ । ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਛੇਤੀ ਹੀ ਮੁਲਾਜਮਾਂ ਦੀ ਹਾਜਰੀ ਲਈ ਬਾਇਓਮੈਟਿ੍ਰਕ ਮਸ਼ੀਨਾਂ ਲਗਾਈਆਂ ਜਾਣਗੀਆ ਤਾਂ ਜੋ ਦਫਤਰਾਂ ਵਿੱਚ ਮੁਲਾਜ਼ਮਾਂ ਦੀ ਸਮੇਂ ਸਿਰ ਹਾਜਰੀ ਨੂੰ ਯਕੀਨੀ ਬਣਾਇਆ ਜਾ ਸਕੇ । ਇਸ ਮੌਕੇ ਆਰ.ਟੀ.ਏ ਸ੍ਰੀ ਪਰਦੀਪ ਸਿੰਘ ਢਿੱਲੋਂ ਅਤੇ ਹੋਰ ਅਧਿਕਾਰੀ ਵਿਸ਼ੇਸ ਤੌਰ ਤੇ ਮੌਜੂਦ ਸਨ।

ਮੁੱਖ ਮੰਤਰੀ ਵੱਲੋਂ ਖਾਨਗੀ ਤਕਸੀਮ ਦਰਜ ਕਰਨ ਲਈ ਵੈੱਬਸਾਈਟ ਲਾਂਚ

0

ਲੋਕਾਂ ਨੂੰ ਇਕ ਕਲਿੱਕ ਰਾਹੀਂ ਖਾਨਗੀ ਤਕਸੀਮ ਸਬੰਧੀ ਅਰਜ਼ੀਆਂ ਜਮ੍ਹਾਂ ਕਰਾਉਣ ਦੀ ਮਿਲੇਗੀ ਸਹੂਲਤ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 12 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲ ਵਿਭਾਗ ਦੇ ਕੰਮਕਾਜ ਨੂੰ ਡਿਜੀਟਲ ਕਰਕੇ ਸੂਬੇ ਦੇ ਨਾਗਰਿਕਾਂ ਦੀ ਸਹੂਲਤ ਲਈ ਮਹੱਤਵਪੂਰਨ ਫੈਸਲਾ ਲੈਂਦਿਆਂ ਅੱਜ ਖਾਨਗੀ ਤਕਸੀਮ (ਜ਼ਮੀਨ ਜਾਇਦਾਦ ਦੀ ਵੰਡ) ਨੂੰ ਦਰਜ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ ਵੈੱਬਸਾਈਟ ਲਾਂਚ ਕੀਤੀ। ਵੈੱਬਸਾਈਟ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਸੂਬੇ ਦੇ ਵਸਨੀਕਾਂ ਦੀ ਸਹੂਲਤ ਲਈ ਇਕ ਕ੍ਰਾਂਤੀਕਾਰੀ ਫੈਸਲਾ ਦੱਸਿਆ, ਜਿਸ ਨਾਲ ਖਾਨਗੀ ਤਕਸੀਮ ਨੂੰ ਦਰਜ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵੈੱਬਸਾਈਟ ਰਾਹੀਂ ਖਾਨਗੀ ਤਕਸੀਮ ਲਈ ਲੋਕਾਂ ਦੀਆਂ ਅਰਜ਼ੀਆਂ ਇਕ ਕਲਿੱਕ ਰਾਹੀਂ ਆਸਾਨੀ ਨਾਲ ਜਮ੍ਹਾਂ ਹੋ ਸਕਣਗੀਆਂ। ਭਗਵੰਤ ਮਾਨ ਨੇ ਦੱਸਿਆ ਕਿ ਨਾਗਰਿਕ ਇਸ ਵੈੱਬਸਾਈਟ ’ਤੇ ਆਪਣਾ ਨਾਮ, ਪਿਤਾ/ਪਤੀ ਦਾ ਨਾਮ, ਪਿੰਡ ਦਾ ਨਾਮ, ਸਬ-ਤਹਿਸੀਲ/ਤਹਿਸੀਲ, ਜ਼ਿਲ੍ਹਾ, ਖਾਤਾ ਅਤੇ ਖੇਵਟ ਨੰਬਰ ਦੇ ਵੇਰਵਿਆਂ ਸਮੇਤ ਅਰਜ਼ੀ ਦੇ ਕੇ ਅਪਲਾਈ ਕਰ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬਿਨੈਕਾਰ ਨੂੰ ਜ਼ਮੀਨ ਦੇ ਸਾਰੇ ਹਿੱਸੇਦਾਰਾਂ ਦੁਆਰਾ ਦਸਤਖਤ ਕੀਤਾ ਪ੍ਰਸਤਾਵਿਤ ਵੰਡ ਦਾ ਇਕ ਮੈਮੋਰੰਡਮ ਅਤੇ ਜ਼ਮੀਨ ਦੀ ਵੰਡ ਨੂੰ ਦਰਸਾਉਂਦਾ ਫੀਲਡ ਮੈਪ ਵੀ ਸੌਂਪਣਾ ਹੋਵੇਗਾ। ਭਗਵੰਤ ਮਾਨ ਨੇ ਦੱਸਿਆ ਕਿ ਸਬੰਧਤ ਸਰਕਲ ਮਾਲ ਅਫ਼ਸਰ ਵੱਲੋਂ ਕਾਰਵਾਈ ਕਰਨ ਉਪਰੰਤ ਇਹ ਆਨਲਾਈਨ ਅਰਜ਼ੀਆਂ ਕਾਨੂੰਨਗੋ ਇੰਚਾਰਜ ਅਤੇ ਫਿਰ ਸਬੰਧਤ ਪਟਵਾਰੀ ਨੂੰ ਭੇਜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮਾਲ ਰਿਕਾਰਡ ਨਾਲ ਮੈਮੋਰੰਡਮ ਦੇ ਸਾਰੇ ਤੱਥਾਂ ਦੀ ਤਸਦੀਕ ਕਰਨ ਤੋਂ ਬਾਅਦ, ਪਟਵਾਰੀ ਸਬੰਧਤ ਧਿਰਾਂ ਨੂੰ ਕਾਰਵਾਈ ਲਈ ਨਿੱਜੀ ਤੌਰ ’ਤੇ ਹਾਜ਼ਰ ਹੋਣ ਅਤੇ ਇੰਤਕਾਲ ਦਰਜ ਕਰਨ ਲਈ ਬੁਲਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇੰਤਕਾਲ ਦਰਜ ਕਰਨ ਤੋਂ ਬਾਅਦ ਸਬੰਧਤ ਪਟਵਾਰੀ ਇਸ ਨੂੰ ਤਸਦੀਕ ਲਈ ਕਾਨੂੰਨਗੋ ਕੋਲ ਪੇਸ਼ ਕਰਨਗੇ ਅਤੇ ਫਿਰ ਅੰਤਿਮ ਹੁਕਮਾਂ ਲਈ ਸਬੰਧਤ ਸੀਆਰਓ (ਸਹਾਇਕ ਕੁਲੈਕਟਰ ਗ੍ਰੇਡ-2) ਅੱਗੇ ਪੇਸ਼ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਇੰਤਕਾਲ ਦੀ ਤਸਦੀਕ ਕਰਨ ਤੋਂ ਬਾਅਦ ਹਰੇਕ ਅਰਜ਼ੀ ਲਈ ਪੋਰਟਲ ’ਤੇ ਸੰਖੇਪ ਆਰਡਰ ਦਰਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਨਾਗਰਿਕ ਕੇਂਦਰਿਤ ਪਹਿਲਕਦਮੀ ਹੱਦਬੰਦੀ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਵਿੱਚ ਅਹਿਮ ਸਾਬਤ ਹੋਵੇਗੀ ਅਤੇ ਇਸ ਨਾਲ ਵਿਵਾਦਾਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕੀਤਾ ਜਾ ਸਕੇਗਾ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਪ੍ਰਕਿਰਿਆ ਸੁਖਾਲੇ ਢੰਗ ਨਾਲ ਜ਼ਮੀਨ ਦੀ ਖਰੀਦ-ਵੇਚ ਤੋਂ ਇਲਾਵਾ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਪ੍ਰਾਪਤ ਕਰਨ ਅਤੇ ਜਮ੍ਹਾਂਬੰਦੀ ਦੀ ਨਕਲ ਆਸਾਨੀ ਨਾਲ ਪ੍ਰਾਪਤ ਕਰਨ ਲਈ ਸਹਾਈ ਸਿੱਧ ਹੋਵੇਗੀ।

ਠੇਕਾ ਮੁਲਾਜਮ ਸੰਘਰਸ਼ ਮੋਰਚਾ (ਪੰਜਾਬ) ਵੱਲੋੰ ਮਿਨੀਮਮ ਰੇਟਾਂ ਵਿੱਚ ਕੀਤੇ ਨਿਗੂਣੇ ਵਾਧੇ ਦੀ ਨਿਖੇਧੀ

0

ਲੇਬਰ ਐਕਟ 1948 ਮੁਤਾਬਿਕ ਇੱਕ ਅਣ-ਸਿੱਖਿਅਤ ਕਾਮੇ ਲਈ ਪੱਚੀ ਹਜ਼ਾਰ ਤਨਖ਼ਾਹ ਤਹਿ ਕਰੇ ਆਪ ਸਰਕਾਰ:-ਮੋਰਚਾ ਆਗੂ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 12 ਅਕਤੂਬਰ : ਠੇਕਾ ਮੁਲਾਜਮ ਸੰਘਰਸ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਜਗਰੂਪ ਸਿੰਘ,ਗੁਰਵਿੰਦਰ ਸਿੰਘ ਪੰਨੂੰ,ਬਲਿਹਾਰ ਸਿੰਘ,ਸ਼ੇਰ ਸਿੰਘ ਲੌਂਗੋਵਾਲ,ਸਿਮਰਨਜੀਤ ਸਿੰਘ ਨੀਲੋਂ,ਰਮਨਪ੍ਰੀਤ ਕੌਰ ਮਾਨ,ਪਵਨਦੀਪ ਸਿੰਘ,ਸੁਰਿੰਦਰ ਕੁਮਾਰ,ਜਸਪ੍ਰੀਤ ਸਿੰਘ ਗਗਨ ਅਤੇ ਜਗਸੀਰ ਸਿੰਘ ਭੰਗੂ ਨੇ ਪੰਜਾਬ ਦੀ ਆਪ ਸਰਕਾਰ ਵੱਲੋੰ ਮਿਨੀਮਮ ਰੇਟਾਂ ਵਿੱਚ ਕੀਤੇ ਨਿਗੂਣੇ ਵਾਧੇ ਦੀ ਸ਼ਖਤ ਸਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਅੱਜ ਜਦੋਂ ਕਾਰਪੋਰੇਟ ਪੱਖੀ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਮਹਿੰਗਾਈ ਆਸ਼ਮਾਨ ਨੂੰ ਛੂਹ ਰਹੀ ਹੈ ਉਸ ਸਮੇਂ ਆਪ ਸਰਕਾਰ ਨੇ ਮਿਨੀਮਮ ਰੇਟਾਂ ਵਿੱਚ ਨਿਗੂਣਾ ਵਾਧਾ ਕਰਕੇ ਪੰਜਾਬ ਦੇ ਸਮੂਹ ਕਿਰਤੀ ਕਾਮਿਆਂ ਨਾਲ਼ ਕੋਝਾ ਮਜ਼ਾਕ ਕੀਤਾ ਹੈ,ਜਦੋਂ ਕਿ ਲੇਬਰ ਐਕਟ 1948 ਦੇ ਫਾਰਮੂਲੇ ਮੁਤਾਬਿਕ ਅੱਜ ਦੀ ਅੱਤ ਦੀ ਮਹਿੰਗਾਈ ਨੂੰ ਵੇਖਦੇ ਹੋਏ ਇੱਕ ਅਣ-ਸਿੱਖਿਅਤ ਕਾਮੇ ਲਈ ਘੱਟੋ-ਘੱਟ ਪੱਚੀ ਹਜ਼ਾਰ ਰੁਪਏ ਤਨਖ਼ਾਹ ਆਪ ਸਰਕਾਰ ਵੱਲੋੰ ਤਹਿ ਕਰਨੀ ਬਣਦੀ ਸੀ। ਆਗੂਆਂ ਨੇ ਕਿਹਾ ਕਿ ਇੱਕ ਪਾਸੇ ਆਪ ਸਰਕਾਰ ਵੱਲੋੰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਖੁੱਲ੍ਹੇ ਖਰਚਿਆਂ ਦੇ ਗ਼ੱਫੇ ਦੇਕੇ ਪੰਜਾਬ ਸਰਕਾਰ ਦੇ ਖਜ਼ਾਨੇ ਦੀ ਅੰਨ੍ਹੀ ਲੁੱਟ ਕਰਵਾਈ ਜਾ ਰਹੀ ਹੈ ਅਤੇ ਦੂਜੇ ਪਾਸੇ ਪੰਜਾਬ ਦੇ ਸਾਬਕਾ ਵਿਧਾਇਕਾਂ ਅਤੇ ਮੰਤਰੀਆਂ ਨੇ ਆਪਣੀਆਂ ਡਬਲ ਤਨਖਾਹਾਂ ਅਤੇ ਪੈਨਸ਼ਨਾਂ ਨੂੰ ਲੈਕੇ ਮਾਣਯੋਗ ਹਾਈ ਕੋਰਟ ਅਤੇ ਸੁਪਰੀਮ ਕੋਰਟ ਤੱਕ ਪਹੁੰਚ ਗਈ ਹੈ। ਇਸਤੋਂ ਇਲਾਵਾ ਆਪ ਸਰਕਾਰ ਵੱਲੋੰ ਮਿਨੀਮਮ ਰੇਟਾਂ ਵਿੱਚ ਕੀਤੇ ਨਿਗੁਣੇ ਵਾਧੇ ਵਿੱਚੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਇਨਲਿਸਟਮੈਟ ਮੁਲਾਜਮਾਂ ਨੂੰ ਨਜਰਅੰਦਾਜ ਕਰਕੇ ਠੇਕਾ ਮੁਲਾਜ਼ਮਾਂ ਨਾਲ਼ ਇੱਕ ਹੋਰ ਵੱਡਾ ਧੋਖਾ ਕੀਤਾ ਹੈ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਪੰਜਾਬ ਸਰਕਾਰ ਤੋਂ ਮੰਗ ਕਰਦਾ ਹੈ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਅਤੇ ਸਰਕਾਰੀ ਵਿਭਾਗਾਂ ਵਿੱਚੋਂ ਠੇਕੇਦਾਰਾਂ ਅਤੇ ਕੰਪਨੀਆਂ ਨੂੰ ਬਾਹਰ ਕਰਕੇ ਸਮੂਹ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਟ ਠੇਕਾ ਮੁਲਾਜਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ।

ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਪੱਕੇ ਮੋਰਚੇ ਦੀ ਵਾਗਡੋਰ ਔਰਤਾਂ ਨੇ ਸੰਭਾਲੀ

0

ਪੰਜਾਬੀ ਖ਼ਬਰਸਾਰ ਬਿਉਰੋ
ਸੰਗਰੂਰ, 12 ਅਕਤੂਬਰ: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਇੱਥੇ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਅਣਮਿਥੇ ਸਮੇਂ ਦਾ ਪੱਕਾ ਮੋਰਚਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਸਾਹਮਣੇ ਪਟਿਆਲਾ ਰੋਡ ‘ਤੇ ਚੌਥੇ ਦਿਨ ਵੀ ਜਾਰੀ ਰਹੀ। ਅੱਜ ਦੇ ਧਰਨੇ ਦੀ ਵਾਗਡੋਰ ਔਰਤਾਂ ਨੇ ਸੰਭਾਲੀ। ਪਹਿਲਾਂ ਨਾਲੋਂ ਵਧੇਰੇ ਸੈਂਕੜੇ ਔਰਤਾਂ ਸਮੇਤ ਪੰਜਾਬ ਭਰ ਤੋਂ ਹਜਾਰਾਂ ਕਿਸਾਨ ਮਜਦੂਰ ਨੌਜਵਾਨ ਇਸ ਵਿੱਚ ਸਾਮਿਲ ਹੋਏ। ਸਟੇਜ ਤੋਂ ਸੰਬੋਧਨ ਕਰਦਿਆਂ ਸੂਬਾ ਆਗੂ ਹਰਿੰਦਰ ਕੌਰ ਬਿੰਦੂ ਨੇ ਦੋਸ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 7 ਅਕਤੂਬਰ ਦੀ ਮੀਟਿੰਗ ਵਿੱਚ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਨ ਬਾਰੇ ਧਾਰੀ ਹੋਈ ਮੁਜਰਮਾਨਾ ਚੁੱਪ ਨੂੰ ਤੋੜਨ ਲਈ 15 ਅਕਤੂਬਰ ਨੂੰ “ਲਲਕਾਰ ਦਿਵਸ“ ਮੌਕੇ ਔਰਤਾਂ ਹੋਰ ਵੀ ਵੱਡੀ ਗਿਣਤੀ ਵਿੱਚ ਸਾਮਲ ਹੋਣਗੀਆਂ। ਜਸਵੀਰ ਕੌਰ ਉਗਰਾਹਾਂ ਨੇ ਕਿਹਾ ਕਿ ਮੰਨੀਆਂ ਗਈਆਂ ਅਤੇ ਲਟਕ ਰਹੀਆਂ ਮੰਗਾਂ ਵਿੱਚ ਬੀਤੇ ਵਰ੍ਹੇ ਜਾਂ ਐਤਕੀਂ ਗੁਲਾਬੀ ਸੁੰਡੀ ਤੇ ਨਕਲੀ ਕੀਟਨਾਸਕਾਂ ਨਾਲ, ਗੜੇਮਾਰੀ/ਭਾਰੀ ਮੀਂਹਾਂ ਜਾਂ ਵਾਇਰਲ ਰੋਗ ਨਾਲ ਕਈ ਜਿਲ੍ਹਿਆਂ ‘ਚ ਤਬਾਹ ਹੋਏ ਨਰਮੇ ਤੇ ਹੋਰ ਫਸਲਾਂ ਸਮੇਤ ਨੁਕਸਾਨੇ ਗਏ ਮਕਾਨਾਂ ਦਾ ਪੂਰਾ ਪੂਰਾ ਮੁਆਵਜਾ ਕਾਸਤਕਾਰ ਕਿਸਾਨਾਂ ਤੇ ਖੇਤ ਮਜਦੂਰਾਂ ਚ ਤੁਰੰਤ ਵੰਡਾਉਣ ਲਈ, ਧਰਤੀ ਹੇਠਲੇ ਅਤੇ ਦਰਿਆਈ ਪਾਣੀਆਂ ਦੀ ਮਾਲਕੀ ਸਾਮਰਾਜੀ ਕਾਰਪੋਰੇਟਾਂ ਨੂੰ ਸੌਂਪਣ ਵਾਲੀ ਸੰਸਾਰ ਬੈਂਕ ਦੀ ਜਲ ਨੀਤੀ ਸਮੇਤ ਦੌਧਰ ਵਰਗੇ ਨਿੱਜੀ ਜਲ-ਸੋਧ ਪ੍ਰਾਜੈਕਟ ਰੱਦ ਕਰਾ ਕੇ ਸਰਕਾਰੀ ਜਲ ਸਪਲਾਈ ਸਕੀਮ ਪਹਿਲਾਂ ਵਾਂਗ ਜਾਰੀ ਰੱਖਣ ਲਈ,ਜੀਰਾ ਨੇੜੇ ਪ੍ਰਦੂਸਣ ਦਾ ਗੜ੍ਹ ਬਣੀ ਹੋਈ ਸਰਾਬ ਫੈਕਟਰੀ ਨੂੰ ਤੁਰਤ ਬੰਦ ਕਰਾਉਣ ਲਈ, ਵੱਡੀਆਂ ਸਨਅਤਾਂ ਅਤੇ ਸਹਿਰੀ ਪ੍ਰਬੰਧਕੀ ਅਦਾਰਿਆਂ ਦੁਆਰਾ ਨਦੀਆਂ ਨਾਲਿਆਂ ਸੇਮਾਂ ਅਤੇ ਧਰਤੀ ਹੇਠਲੇ ਪਾਣੀ ਦਾ ਪ੍ਰਦੂਸਣ ਤੁਰੰਤ ਰੋਕਣ ਲਈ, ਭਾਰਤ ਮਾਲਾ ਹਾਈਵੇ ਪ੍ਰਾਜੈਕਟ ਲਈ ਨਿਗੂਣਾ ਜਿਹਾ ਮੁਆਵਜਾ ਜਾਰੀ ਕਰਕੇ ਜਮੀਨਾਂ ਉੱਤੇ ਪੁਲਿਸ ਦੇ ਜੋਰ ਕਬਜੇ ਰੋਕਣ ਲਈ, ਆਪਣੀ ਜਮੀਨ ਨੂੰ ਪੱਧਰ/ਨੀਂਵੀਂ ਕਰਨ ਦਾ ਹੱਕ ਖੋਹਣ ਵਾਲਾ ਮਾਈਨਿੰਗ ਕਾਨੂੰਨ ਰੱਦ ਕਰਾਉਣ ਲਈ, ਐਮ. ਐੱਸ. ਪੀ. ‘ਤੇ ਹਰ ਕਿਸਾਨ ਦੇ ਪੂਰੇ ਝੋਨੇ ਦੀ ਖਰੀਦ ਬਿਨਾਂ ਸਰਤ ਕਰਵਾਉਣ ਲਈ, ਬਿਨਾਂ ਸਾੜੇ ਤੋਂ ਪਰਾਲੀ ਸਾਂਭਣ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿਵਾਉਣ ਜਾਂ ਫਿਰ ਮਜਬੂਰੀ-ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਉੱਤੇ ਸਖਤੀ ਬੰਦ ਕਰਾਉਣ ਲਈ, ਅੱਗੇ ਤੋਂ ਇਸ ਪ੍ਰਦੂਸਣ ਦੇ ਮੁਕੰਮਲ ਖਾਤਮੇ ਲਈ ਝੋਨੇ ਦੀ ਬਿਜਾਈ ਪੂਰੀ ਤਰ੍ਹਾਂ ਬੰਦ ਕਰਨ ਖਾਤਰ ਇਸ ਦੀ ਥਾਂ ਬਦਲਵੀਆਂ ਫਸਲਾਂ ਮੱਕੀ, ਮੂੰਗੀ,ਗੁਆਰੀ, ਬਾਸਮਤੀ ਆਦਿ ਦਾ ਐਮ. ਐੱਸ. ਪੀ. ਸਵਾਮੀਨਾਥਨ ਰਿਪੋਰਟ ਅਨੁਸਾਰ ਲਾਭਕਾਰੀ ਮਿਥ ਕੇ ਬਿਨਾਂ ਸਰਤ ਖਰੀਦ ਦੀ ਕਾਨੂੰਨੀ ਗਰੰਟੀ ਕਰਾਉਣ ਲਈ, ਲੰਪੀ ਸਕਿਨ ਰੋਗ ਨਾਲ ਮਰੀਆਂ ਗਊਆਂ ਦਾ ਮੁਆਵਜਾ ਮਾਰਕੀਟ ਰੇਟ ਮੁਤਾਬਕ ਪੂਰਾ ਦਿਵਾਉਣ ਲਈ, ਸੰਸਾਰ ਬੈਂਕ ਦੀ ਹਦਾਇਤ ਮੁਤਾਬਿਕ ਕੇਂਦਰ ਵੱਲੋਂ ਮੜ੍ਹੀ ਗਈ। ਧਰਨੇ ਦੌਰਾਨ ਪਰਮਜੀਤ ਕੌਰ ਪਿੱਥੋ, ਕਰਮਜੀਤ ਕੌਰ ਮੋਗਾ, ਕੁਲਵਿੰਦਰ ਕੌਰ ਬਰਨਾਲਾ, ਕਮਲਜੀਤ ਕੌਰ ਬਰਨਾਲਾ, ਗੁਰਮੇਲ ਕੌਰ ਤੇ ਨਿਰਲੇਪ ਕੌਰ ਮਲੇਰਕੋਟਲਾ, ਮਨਜੀਤ ਕੌਰ ਸੁਖਦੇਵ ਕੌਰ ਤੇ ਅਮਰਜੀਤ ਕੌਰ ਬਰਨਾਲਾ, ਰਣਦੀਪ ਕੌਰ ਸੰਗਰੂਰ, ਸੁਖਜੀਤ ਕੌਰ, ਹਰਪ੍ਰੀਤ ਕੌਰ ਜੇਠੂਕੇ, ਭਗਵੰਤ ਕੌਰ ਮਾਨਸਾ ਅਤੇ ਪੰਜਾਬ ਖੇਤ ਮਜਦੂਰ ਯੂਨੀਅਨ ਆਗੂ ਜਸਵੀਰ ਕੌਰ ਲਹਿਰਾਗਾਗਾ ਸਾਮਲ ਸਨ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਮਾਨ ਸਰਕਾਰ ਦੇ ਅੜੀਅਲ ਵਤੀਰੇ ਦੀ ਸਖਤ ਨਿੰਦਾ ਕਰਦਿਆਂ ਸੰਘਰਸਸੀਲ ਔਰਤਾਂ ਦੇ ਸਿਦਕ ਸਿਰੜ ਦੀ ਸਲਾਘਾ ਕੀਤੀ ਅਤੇ ਲਲਕਾਰ ਦਿਵਸ ਦੀ ਲਾਮਿਸਾਲ ਲਾਮਬੰਦੀ ਲਈ ਦਿਨ ਰਾਤ ਇੱਕ ਕਰਨ ਦਾ ਸੱਦਾ ਦਿੱਤਾ। ਸਟੇਜ ਉੱਤੇ ਹਾਜਰ ਪ੍ਰਮੁੱਖ ਸੂਬਾ ਆਗੂਆਂ ਵਿੱਚ ਸੁਖਦੇਵ ਸਿੰਘ ਕੋਕਰੀ ਕਲਾਂ, ਝੰਡਾ ਸਿੰਘ ਜੇਠੂਕੇ ਅਤੇ ਜਗਤਾਰ ਸਿੰਘ ਕਾਲਾਝਾੜ, ਰੂਪ ਸਿੰਘ ਛੰਨਾਂ ਸਾਮਲ ਸਨ।

ਸਿਹਤ ਵਿਭਾਗ ਵਲੋਂ ਕਰਿਆਣਾ ਮਰਚੈਂਟ ਅਤੇ ਰੇਹੜੀ ਵਾਲਿਆਂ ਨੂੰ ਜਾਗਰੂਕਤਾ ਸਮਾਗਮ ਅਤੇ ਟ੍ਰੇਨਿੰਗ ਆਯੋਜਨ

0

ਖਾਣ ਪੀਣ ਵਾਲੀਆਂ ਵਸਤੂਆਂ ਦਾ ਵਪਾਰ ਕਰਨ ਵਾਲੇ ਸਾਰੇ ਲੋਕ ਫੂਡ ਸੇਫਟੀ ਰਜਿਸਟ੍ਰੇਸ਼ਨ ਜਰੂਰ ਕਰਵਾਉਣ : ਡਾ ਤੇਜਵੰਤ ਸਿੰਘ ਢਿੱਲੋਂ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 12 ਅਕਤੂਬਰ: ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਦੀਆਂ ਹਦਾਇਤਾਂ ਅਤੇ ਡਾ ਊਸ਼ਾ ਗੋਇਲ ਜਿਲ੍ਹਾ ਸਿਹਤ ਅਫਸਰ ਦੀ ਪ੍ਰਧਾਨਗੀ ਵਿੱਚ ਫੂਡ ਸੇਫਟੀ ਅਤੇ ਸਟੈਂਡਰਡ ਅਥਾਰਟੀ ਆਫ ਇੰਡੀਆ ਅਧੀਨ ਜਿਲ੍ਹੇ ਤੋਂ ਛੋਟੇ ਕਰਿਆਣਾ ਮਰਚੈਂਟਸ ਅਤੇ ਰੇਹੜੀ ਵਾਲਿਆਂ ਨੂੰ ਰਜਿਸਟ੍ਰੇਸ਼ਨ ਸਬੰਧੀ ਜਾਗਰੂਕ ਕਰਨ ਕਰਨ ਲਈ ਟ੍ਰੇਨਿੰਗ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਊਸ਼ਾ ਨੇ ਦੱਸਿਆ ਕਿ ਫੋਸਟੈਕ ਦੇ ਟ੍ਰੇਨਰਾਂ ਦੀ ਸਹਿਯੋਗ ਨਾਲ ਟ੍ਰੇਨਿੰਗ ਦੌਰਾਨ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਨੂੰ ਲਾਈਸੈਂਸ/ਰਜਿਸਟ੍ਰੇਸ਼ਨ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਕਿ ਇਹ ਕਰਵਾਉਣਾ ਕਿਉਂ ਜਰੂਰੀ ਹੈ। ਇਸ ਸਮੇਂ ਸਾਰਿਆਂ ਦੀ ਰਜਿਸਟ੍ਰੇਸ਼ਨ ਵੀ ਅਪਲਾਈ ਕਰਵਾਈ ਗਈ। ਇਸ ਸਮੇਂ ਡਾ ਊਸ਼ਾ ਗੋਇਲ ਨੇ ਕਿਹਾ ਕਿ ਫੂਡ ਸੇਫਟੀ ਅਧੀਨ ਖਾਣ ਪੀਣ ਵਾਲੀਆਂ ਵਸਤੂਆਂ ਦਾ ਵਪਾਰ ਕਰਨ ਵਾਲਿਆਂ ਨੂੰ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜਮੀ ਹੈ। ਉਨ੍ਹਾ ਦੱਸਿਆ ਕਿ ਖਾਣ ਪੀਣ ਦਾ ਸਮਾਨ ਤਿਆਰ ਕਰਨ ਵਾਲੇ ਸਾਰੇ ਦੁਕਾਨਦਾਰਾਂ ਜਾਂ ਰੇਹੜੀ ਵਾਲਿਆਂ ਨੂੰ ਫੌਸਟੈਕ ਟ੍ਰੇਨਿੰਗ ਪ੍ਰਾਪਤ ਕਰਨੀ ਜਰੂਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੀਆਂ ਵੱਖਵੱਖ ਜਗ੍ਹਾ ਤੇ ਈਟ ਰਾਈਟ ਕੈਂਪਸ ਬਣਾਏ ਜਾਣਗੇ ਅਤੇ ਖਾਣ ਪੀਣ ਦਾ ਸਮਾਨ ਵੇਚਣ ਵਾਲੀਆਂ ਰੇਹੜੀਆਂ ਦੇ ਚਾਲਕ ਸਿਰਫ ਇਨ੍ਹਾਂ ਕੈਂਪਾ ਤੇ ਹੀ ਖਾਣ ਪੀਣ ਦੇ ਸਮਾਨ ਦੀ ਵਿਕਰੀ ਕਰ ਸਕਣਗੇ ਅਤੇ ਫੂਡ ਸੇਫਟੀ ਸਟੈਂਡਰਡ ਦੀਆਂ ਹਦਾਇਤਾਂ ਦੀ ਪਾਲਣਾ ਕਰਕੇ ਹੀ ਖਾਣ ਪੀਣ ਦੇ ਸਮਾਨ ਦੀ ਵਿਕਰੀ ਕਰਨਗੇ। ਵਿਨੋਦ ਖੁਰਾਣਾ ਅਤੇ ਕੁਲਵੰਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਤਿਉਹਾਰਾਂ ਦੇ ਸੀਜਨ ਦੌਰਾਨ ਖਾਣ ਪੀਣ ਵਾਲੀਆਂ ਵਸਤੂਆਂ ਦੀ ਖਰੀਦ ਕਰਨ ਸਮੇਂ ਧਿਆਨ ਰੱਖਿਆ ਜਾਵੇ ਅਤੇ ਸਾਫ ਸੁਥਰੀਆਂ ਅਤੇ ਮਿਆਰੀ ਚੀਜਾਂ ਦੀ ਹੀ ਵਰਤੋਂ ਕੀਤੀ ਜਾਵੇ। ਇਸ ਮੌਕੇ ਨਵਦੀਪ ਸਿੰਘ ਅਤੇ ਦਿਵਿਆ ਗੋਸਵਾਮੀ ਫੂਡ ਸੇਫਟੀ ਅਫਸਰ ਹਾਜਰ ਸਨ।

ਮੌੜ ਬਲਾਕ ਦੀਆਂ ਪ੍ਰਾਇਮਰੀ ਖੇਡਾਂ ਸ਼ਾਨੋ ਸ਼ੌਕਤ ਨਾਲ ਸੰਪੰਨ

0

ਪ੍ਰਾਇਮਰੀ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਸਰਕਾਰ ਨੂੰ ਫੰਡ ਜਾਰੀ ਦੀ ਅਪੀਲ- ਹਰਮੰਦਰ ਸਿੰਘ ਬਰਾੜ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 12 ਅਕਤੂਬਰ: ਜਿਲ੍ਹਾ ਸਿੱਖਿਆ ਅਫਸਰ ਸਿਵ ਪਾਲ ਗੋਇਲ ਅਤੇ ਮਹਿੰਦਰਪਾਲ ਸਿੰਘ ਉਪ ਜਿਲ੍ਹਾ ਸਿੱਖਿਆ ਅਫਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲਖਵਿੰਦਰ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੌੜ ਦੀ ਅਗਵਾਈ ਹੇਠ ਬਲਾਕ ਮੌੜ ਦੀਆਂ ਪ੍ਰਾਇਮਰੀ ਖੇਡਾਂ ਰਾਏਖਾਨਾ ਦੇ ਖੇਡ ਸਟੇਡੀਅਮ ਵਿਖੇ ਸਫਲਤਾਪੂਰਵਕ ਸੰਪੰਨ ਹੋਈਆਂ। ਇਹਨਾਂ ਖੇਡਾਂ ਦੇ ਅਖੀਰਲੇ ਦਿਨ ਇਨਾਮ ਵੰਡ ਸਮਾਰੋਹ ਮੌਕੇ ਇਨਾਮ ਵੰਡਣ ਦੀ ਰਸਮ ਹਰਮੰਦਰ ਸਿੰਘ ਬਰਾੜ ਸਾਬਕਾ ਪ੍ਰਧਾਨ ਬੀਪੀਈਓ ਐਸ਼ੋਸੀਏਸ਼ਨ ਪੰਜਾਬ, ਲਖਵਿੰਦਰ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਤੇ ਨਿਰਭੈ ਸਿੰਘ ਭੁੱਲਰ ਸਹਾਇਕ ਸਮਾਰਟ ਕੋਆਰਡੀਨੇਟਰ ਵੱਲੋਂ ਕੀਤੀ ਗਈ। ਇਨਾਮ ਵੰਡ ਸਮਾਰੋਹ ਮੌਕੇ ਪਹੁੰਚੇ ਹਰਮੰਦਰ ਸਿੰਘ ਬਰਾੜ ਨੇ ਟੂਰਨਾਮੈਂਟ ਲਈ 5100 ਰੁਪਏ ਦੀ ਵਿੱਤੀ ਸਹਾਇਤਾ ਦਿੰਦਿਆਂ ਪੰਜਾਬ ਸਰਕਾਰ ਨੂੰ ਪ੍ਰਾਇਮਰੀ ਖੇਡਾਂ ਪ੍ਰਫੁੱਲਤ ਕਰਨ ਲਈ ਫੰਡ ਜਾਰੀ ਕਰਨ ਦੀ ਅਪੀਲ ਕੀਤੀ। ਲਖਵਿੰਦਰ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਵੱਲੋਂ ਟੂਰਨਾਮੈਂਟ ਨੂੰ ਸਫਲ ਬਣਾਉਣ ਲਈ ਬਲਾਕ ਮੌੜ ਦੇ ਅਧਿਆਪਕਾਂ ਅਤੇ ਰਾਏਖਾਨਾ ਦੀ ਪੰਚਾਇਤ ਦਾ ਧੰਨਵਾਦ ਕੀਤਾ ਗਿਆ।
ਖੇਡਾਂ ਸੰਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਮੀਡੀਆ ਕੋਆਰਡੀਨੇਟਰ ਸੁਖਪਾਲ ਸਿੰਘ ਸਿੱਧੂ ਅਤੇ ਬਲਵੀਰ ਸਿੰਘ ਕਮਾਂਡੋ ਨੇ ਦੱਸਿਆ ਕਿ 600 ਮੀਟਰ ਰੇਸ ਲੜਕਿਆਂ ਵਿੱਚ ਪਹਿਲਾ ਸਥਾਨ ਜਸਪ੍ਰੀਤ ਸਿੰਘ ਸੈਂਟਰ ਢੱਡੇ ਅਤੇ ਦੂਸਰਾ ਸਥਾਨ ਖੁਸਪ੍ਰੀਤ ਸਿੰਘ ਸੈਂਟਰ ਢੱਡੇ ਨੇ ਪ੍ਰਾਪਤ ਕੀਤਾ। 600 ਮੀਟਰ ਰੇਸ ਕੁੜੀਆਂ ਵਿੱਚ ਸੈਂਟਰ ਸੰਦੋਹਾ ਦੀ ਸਹਿਜਦੀਪ ਕੌਰ ਨੇ ਪਹਿਲਾ ਅਤੇ ਪ੍ਰਵੀਨ ਕੁਮਾਰੀ ਸੈਂਟਰ ਢੱਡੇ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਰੇਸ 200 ਮੀਟਰ ਲੜਕਿਆਂ ਵਿੱਚ ਸੈਂਟਰ ਸੰਦੋਹਾ ਦੇ ਅਰਸ਼ਦੀਪ ਸਿੰਘ ਨੇ ਪਹਿਲਾ ਅਤੇ ਹਰਸਦੀਪ ਸਿੰਘ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਰੇਸ 200 ਮੀਟਰ ਕੁੜੀਆਂ ਵਿੱਚ ਸਰਨਪ੍ਰੀਤ ਕੌਰ ਸੈਂਟਰ ਚਨਾਰਥਲ ਨੇ ਪਹਿਲਾ ਅਤੇ ਸਿਮਰਨ ਕੌਰ ਸੈਂਟਰ ਮੌੜ ਕਲ੍ਹਾਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਰੇਸ 400 ਮੀਟਰ ਕੁੜੀਆਂ ਵਿੱਚ ਜਸਨਦੀਪ ਕੌਰ ਸੈਂਟਰ ਕੋਟਫੱਤਾ ਨੇ ਪਹਿਲਾ ਸਥਾਨ ਅਤੇ ਕੰਵਲਦੀਪ ਕੌਰ ਸੈਂਟਰ ਢੱਡੇ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਰੇਸ 400 ਮੀਟਰ ਲੜਕਿਆਂ ਵਿੱਚ ਮਨਜੋਤ ਸਿੰਘ ਸੈਂਟਰ ਕੋਟਫੱਤਾ ਨੇ ਪਹਿਲਾ ਅਤੇ ਜਸਪ੍ਰੀਤ ਸਿੰਘ ਸੈਂਟਰ ਢੱਡੇ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਰੇਸ 100 ਮੀਟਰ ਮੁੰਡਿਆਂ ਵਿੱਚ ਮਨਜੋਤ ਸਿੰਘ ਸੈਂਟਰ ਕੋਟਫੱਤਾ ਨੇ ਪਹਿਲਾ ਅਤੇ ਅਰਸ਼ਦੀਪ ਸਿੰਘ ਸੈਂਟਰ ਸੰਦੋਹਾ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਰੇਸ 100 ਮੀਟਰ ਕੁੜੀਆਂ ਵਿੱਚ ਕਮਲਪ੍ਰੀਤ ਕੌਰ ਸੈਂਟਰ ਢੱਡੇ ਨੇ ਪਹਿਲਾ ਅਤੇ ਨਵਨੀਤ ਕੌਰ ਸੈਂਟਰ ਚਨਾਰਥਲ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਫੁੱਟਬਾਲ ਵਿੱਚ ਸੈਂਟਰ ਮੌੜ ਕਲਾਂ ਨੇ ਪਹਿਲਾ ਅਤੇ ਚਨਾਰਥਲ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਰੱਸਾਕਸੀ ਦੇ ਵਿੱਚ ਢੱਡੇ ਸੈਂਟਰ ਨੇ ਪਹਿਲਾ ਅਤੇ ਮੌੜ ਕਲ੍ਹਾਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਸਤਰੰਜ ਕੁੜੀਆਂ ਵਿੱਚ ਸੈਂਟਰ ਢੱਡੇ ਨੇ ਪਹਿਲਾ ਅਤੇ ਸੈਂਟਰ ਮੌੜ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਸਤਰੰਜ ਮੁੰਡਿਆਂ ਵਿੱਚ ਸੈਂਟਰ ਮੌੜ ਨੇ ਪਹਿਲਾ ਅਤੇ ਸੈਂਟਰ ਢੱਡੇ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਸਕੇਟਿੰਗ ਇੰਨਲਾਇਨ ਸੈਂਟਰ ਮੌੜ ਕਲ੍ਹਾਂ ਨੇ ਬਾਜੀ ਮਾਰੀ। ਸਕੇਟਿੰਗ ਕੁਆਰਡਜ ਲੜਕੀਆਂ ਵਿੱਚ ਜਸਵੀਰ ਕੌਰ ਸੈਂਟਰ ਢੱਡੇ ਨੇ ਪਹਿਲਾ ਅਤੇ ਰਾਜਪ੍ਰੀਤ ਕੌਰ ਸੈਂਟਰ ਸੰਦੋਹਾ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਸਕੇਟਿੰਗ ਕੁਆਰਡਜ ਮੁੰਡਿਆਂ ਵਿੱਚ ਖੁਸ਼ਦੀਪ ਸਿੰਘ ਸੈਂਟਰ ਢੱਡੇ ਨੇ ਪਹਿਲਾ ਅਤੇ ਹਰਾਗੁਣ ਸਿੰਘ ਸੈਂਟਰ ਮੌੜ ਕਲ੍ਹਾਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਕਬੱਡੀ ਲੜਕੀਆਂ ਵਿੱਚ ਸੈਂਟਰ ਸੰਦੋਹਾ ਨੇ ਝੰਡੀ ਗੱਡੀ ਅਤੇ ਦੂਸਰਾ ਸਥਾਨ ਮੌੜ ਕਲ੍ਹਾਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਹੋਰਨਾਂ ਤੋ ਇਲਾਵਾ ਰਾਧੇ ਸ਼ਾਮ ਪਿ੍ਰੰਸੀਪਲ ਸਸਸਸ ਰਾਏਖਾਨਾ, ਸੈਂਟਰ ਹੈੱਡ ਟੀਚਰ ਗੁਰਵਿੰਦਰ ਕੁਮਾਰ, ਸੈਂਟਰ ਹੈੱਡ ਟੀਚਰ ਨਵਦੀਪ ਸਿੰਘ, ਸੈਂਟਰ ਹੈੱਡ ਟੀਚਰ ਗੁਰਬਖਸ ਸਿੰਘ, ਸੈਂਟਰ ਹੈੱਡ ਟੀਚਰ ਅਮਨਦੀਪ ਸਿੰਘ ਦਾਤੇਵਾਸੀਆ, ਸੈਂਟਰ ਹੈੱਡ ਟੀਚਰ ਮਨਜੀਤ ਸਿੰਘ, ਸੈਂਟਰ ਹੈੱਡ ਰਾਜਿੰਦਰ ਸਿੰਘ ਰਾਮਨਗਰ, ਕੁਲਦੀਪ ਸਿੰਘ ਘੁੰਮਣ, ਰਾਜੇਸ਼ ਕੁਮਾਰ ਹੈੱਡ ਟੀਚਰ, ਰੁਪਿੰਦਰ ਸਿੰਘ ਬਲਾਕ ਮੀਡੀਆ ਕੋਆਰਡੀਨੇਟਰ ਮੌੜ, ਰਾਜਿੰਦਰ ਸਿੰਘ ਰਾਮਨਗਰ, ਰਣਜੀਤ ਸਿੰਘ, ਲਖਵੀਰ ਸਿੰਘ, ਭੁਪਿੰਦਰ ਸਿੰਘ ਪੀ.ਟੀ.ਆਈ, ਅਵਤਾਰ ਸਿੰਘ ਮਾਨ, ਨਵਦੀਪ ਕੌਰ,ਚਰਨਜੀਤ ਸਿੰਘ,ਵਿਜੈ ਕੁਮਾਰ, ਸੁਖਪਾਲ ਸਿੰਘ, ਜਗਜੀਤ ਸਿੰਘ, ਅਮਨਦੀਪ ਝੱਬਰ, ਸੂਰਜ ਸਿੰਘ, ਗੁਰਜੀਤ ਸਿੰਘ, ਅਰਵਿੰਦਰ ਸਿੰਘ, ਰੇਣੂ ਬਾਲਾ, ਪਰਵਿੰਦਰ ਸਿੰਘ, ਚਰਨਜੀਤ ਕੌਰ, ਸੱਤਪਾਲ ਕੌਰ, ਰਣਜੀਤ ਸਿੰਘ, ਲਖਵੀਰ ਸਿੰਘ,ਹਰਪਾਲ ਸਿੰਘ, ਅਵਤਾਰ ਸਿੰਘ ਮਾਨ, ਨਵਦੀਪ ਕੌਰ, ਚਰਨਜੀਤ ਸਿੰਘ, ਵਿਜੈ ਕੁਮਾਰ, ਸੁਖਪਾਲ ਸਿੰਘ, ਅਮਨਦੀਪ ਝੱਬਰ, ਸੂਰਜ ਸਿੰਘ, ਗੁਰਜੀਤ ਸਿੰਘ, ਅਰਵਿੰਦਰ ਸਿੰਘ, ਵਹੀਦ ਕੁਰੈਸੀ, ਰੇਣੂ ਬਾਲਾ, ਸਰਪੰਚ ਮਨਜੀਤ ਖਾਂ ਆਦਿ ਹਾਜ਼ਰ ਸਨ।

ਬਠਿੰਡਾ ’ਚ ਇੱਕ ਦਿਨਾ ਵਰਕਸ਼ਾਪ ਆਯੋਜਿਤ

0

ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 12 ਅਕਤੂਬਰ :ਉਪ-ਮੰਡਲ ਮੈਜਿਸਟ੍ਰੇਟ ਸ਼੍ਰੀਮਤੀ ਇਨਾਯਤ ਦੀ ਪ੍ਰਧਾਨਗੀ ਹੇਠ ਯੂ.ਐਨ. ਵੂਮੈਨ ਇੰਟਰਨੈਸ਼ਨਲ ਆਰਗੇਨਾਈਜੇਸ਼ਨ ਅਤੇ ਸੋਸ਼ਲ ਐਂਡ ਡਿਵੈਂਲਪਮੈਂਟ ਰਿਸਰਚ ਅਤੇ ਐਜੂਕੇਸ਼ਨ ਗਰੁੱਪ ਦੇ ਸਹਿਯੋਗ ਨਾਲ ਜ਼ਿਲ੍ਹਾ ਬਠਿੰਡਾ, ਮਾਨਸਾ ਅਤੇ ਸ਼੍ਰੀ ਮੁਕਤਸਰ ਸਾਹਿਬ ਦੇ ਸਖੀ ਸੈਂਟਰ ਦਾ ਸਟਾਫ਼, ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ, ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ, ਬਾਲ ਭਲਾਈ ਕਮੇਟੀ, ਪੁਲਿਸ ਅਤੇ ਜੁਵੇਨਾਇਲ ਜਸਟਿਸ ਬੋਰਡ ਦੇ ਕਰਮਚਾਰੀਆਂ ਨੂੰ ਸਿਵਲ ਲਾਈਨ ਕਲੱਬ ਬਠਿੰਡਾ ਵਿਖੇ ਟ੍ਰੇਨਿੰਗ ਦਿੱਤੀ ਗਈ।ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰਵਨੀਤ ਸਿੱਧੂ ਵੱਲੋਂ ਵਨ ਸਟਾਪ ਸੈਂਟਰ ਦੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ। ਡਿਪਟੀ ਸੁਪਰਡੈਂਟ ਆਫ਼ ਪੁਲਿਸ ਸ਼੍ਰੀਮਤੀ ਹੀਨਾ ਗੁਪਤਾ ਵੱਲੋਂ ਪੀੜ੍ਹਿਤ ਔਰਤਾਂ ਨੂੰ ਪੂਰਾ ਸਹਿਯੋਗ ਦੇਣ ਬਾਰੇ ਭਰੋਸਾ ਦਿੱਤਾ ਗਿਆ ਅਤੇ ਸੀ.ਜੀ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਸੁਰੇਸ਼ ਕੁਮਾਰ ਵੱਲੋਂ ਔਰਤਾਂ ਦੇ ਹੱਕਾਂ ਲਈ ਬਣਾਏ ਗਏ ਕਾਨੂੰਨਾਂ ਬਾਰੇ ਦੱਸਿਆ ਗਿਆ। ਇਸ ਤੋਂ ਇਲਾਵਾ ਸ਼੍ਰੀ ਜੋਤੀ ਸੇਠ ਵੱਲੋਂ ਵੱਖ-ਵੱਖ ਗਤੀਵਿਧੀਆਂ ਰਾਹੀਂ ਜੈਂਡਰ ਰੈਸਪੌਂਸਿਵ ਕੋਵਿਡ-19 ਰਿਕਵਰੀ ਇੰਨ ਇੰਡੀਆ ਪ੍ਰੋਗਰਾਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰੋਗਰਾਮ ਮੈਨੇਜਰ ਸ੍ਰੀ ਅੰਧਨਾ ਅਸ਼ਿਮਨੀ, ਬਾਲ ਵਿਕਾਸ ਪ੍ਰੋਜੈਕਟ ਅਫਸਰ ਸੰਗਤ ਸ੍ਰੀਮਤੀ ਸੁਨੀਤਾ ਮਿੱਤਲ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਬਠਿੰਡਾ ਸ੍ਰੀਮਤੀ ਊਸ਼ਾ ਰਾਣੀ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਰਾਮਪੁਰਾ ਫੂਲ ਸ੍ਰੀਮਤੀ ਖੁਸ਼ਵੀਰ ਕੌਰ, ਚੇਅਰਪਰਸਨ ਅਤੇ ਮੈਂਬਰਾਨ ਬਾਲ ਭਲਾਈ ਕਮੇਟੀ ਅਤੇ ਜੁਵੇਨਾਇਲ ਜਸਟਿਸ ਬੋਰਡ ਦੇ ਮੈਬਰਾਨ ਆਦਿ ਹਾਜ਼ਰ ਸਨ।

Our Visitor

1906386